1 Chronicles

1:1 ਆਦਮ ਉਪਰੰਤ ਉਸਦੀ ਵੰਸ਼ ਦੇ ਅਗਲੇ ਉੱਤਰਾਧਿਕਾਰੀ ਸਨ ਸੇਬ, ਅਨੋਸ਼, ਕੇਨਾਨ, ਮਹਲਲੇਲ, ਯਰਦ, ਹਨੋਕ, ਮਬੂਸ਼ਲਹ, ਲਾਮਕ, ਨੂਹ! 2 3 4 ਸ਼ੇਮ, ਹਾਮ ਤੇ ਯਾਫ਼ਬ ਨੂਹ ਦੇ ਪੁੱਤਰ ਸਨ। 5 ਗੋਮਰ, ਮਾਗੋਗ, ਮਾਦਈ, ਯਾਵਾਨ, ਤੁਬਲ, ਮਸ਼ਕ ਅਤੇ ਤੀਰਾਸ ਅਗੋਁ ਯਾਫ਼ਬ ਦੇ ਪੁੱਤਰ ਸਨ। 6 ਅਤੇ ਗੋਮਰ ਦੇ ਪੁੱਤਰ ਸਨ ਅਸ਼ਕਨਜ਼, ਰੀਫਬ ਅਤੇ ਤੋਂਗਰਮਾਹ। 7 ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿਤ੍ਤੀਮ ਅਤੇ ਦੋਦਾਨੀਮ ਸਨ। 8 ਹਾਮ ਦੇ ਪੁੱਤਰ ਸਨ ਕੂਸ਼, ਮਿਸਰਯਿਮ, ਪੂਟ ਅਤੇ ਕਨਾਨ। 9 ਅਤੇ ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾ, ਰਅਮਾਹ, ਅਤੇ ਸਬਤਕਾ ਸਨ। ਅਤੇ ਰਅਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ। 10 ਅਤੇ ਕੂਸ਼ ਦੇ ਉੱਤਰਾਧਿਕਾਰੀਆਂ ਚੋ ਨਿਮਰੋਦ ਜੰਮਿਆ ਜੋ ਕਿ ਧਰਤੀ ਦਾ ਸਭ ਤੋਂ ਤਾਕਤਵਰ ਤੇ ਬਹਾਦੁਰ ਸਿਪਾਹੀ ਹੋਇਆ। 11 ਮਿਸਰਯਿਮ (ਮਿਸਰੀ) ਲੂਦੀਮ, ਅਨਾਮ, ਲਹਾਬੀਮ ਅਤੇ ਨਫ਼ਤੂਹੀਮ ਦਾ। 12 ਪਤਰੁਸੀਮ, ਕਸਲੁਹੀਮ ਅਤੇ ਕਫ਼ਤੋਂਰੀਮ ਦਾ ਪਿਤਾ ਸੀ। (ਫ਼ਲਿਸਤੀ ਕਸਲੁਹੀਮ ਚੋ ਪੈਦਾ ਹੋਏ।) 13 ਸੀਦੋਨ ਦਾ ਪਿਤਾ ਕਨਾਨ ਸੀ। ਉਹ ਕਨਾਨ ਦਾ ਪਲੇਠਾ ਪੁੱਤਰ ਸੀ। ਕਨਾਨ ਹੇਬੀਆਂ ਦਾ ਵੀ ਪਿਤਾ ਸੀ। 14 ਅਤੇ ਯਬੂਸੀ, ਅਮੋਰੀ ਗਿਰਗਾਸ਼ੀ ਲੋਕ, 15 ਹਿੱਵੀ ਅਤੇ ਅਰਕੀ ਅਤੇ ਸੀਨੀ ਲੋਕ 16 ਅਤੇ ਅਰਵਾਦੀ, ਸਮਾਰੀ ਅਤੇ ਹਮਾਬੀ। 17 ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਬਰ ਅਤੇ ਮਸ਼ਕ ਸਨ। 18 ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ੇਬਰ ਸੀ। 19 ਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅਡ੍ਡ-ਅਡ੍ਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ। 20 (ਅਤੇ ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਬ ਅਤੇ ਯਾਰਹ ਦਾ ਪਿਤਾ ਸੀ। 21 ਅਤੇ ਹਦੋਰਾਮ, ਊਜ਼ਾਲ ਦੇ ਦਿਕਲਾਹ, 22 ਬਾਲ, ਅਬੀਮਾੇਲ, ਸਬਾ, 23 ਓਫ਼ੀਰ, ਹਵੀਲਾਹ ਅਤੇ ਯੋਬਾਬ ਇਹ ਸਾਰੇ ਯਾਕਟਾਨ ਦੇ ਪੁੱਤਰ ਸਨ।) 24 ਸ਼ੇਮ ਦੇ ਉੱਤਰਾਧਿਕਾਰੀ ਇਉਂ ਸਨ: ਅਪਰਕਸਦ, ਸਾਲਹ, 25 ਬਰ, ਪਲਗ, ਰਊ, 26 ਸਰੂਗ, ਨਾਹੋਰ, ਤਾਰਹ, 27 ਅਤੇ ਅਬਰਾਮ। (ਅਬਰਾਮ ਨੂੰ ਅਬਰਾਹਾਮ ਵੀ ਆਖਿਆ ਜਾਂਦਾ ਹੈ।) 28 ਅਬਰਾਹਾਮ ਦੇ ਪੁੱਤਰ ਸਨ ਇਸਹਾਕ ਅਤੇ ਇਸ਼ਮਾਏਲ। 29 ਇਹ ਉਨ੍ਹਾਂ ਦੇ ਉੱਤਰਾਧਿਕਾਰੀ ਸਨ:ਇਸ਼ਮਾਏਲ ਦਾ ਪਲੇਠਾ ਪੁੱਤਰ ਨਬਾਯੋਬ ਸੀ ਅਤੇ ਉਸ ਦੇ ਬਾਕੀ ਪੁੱਤਰ ਸਨ: ਕੇਦਾਰ, ਅਦਬੇਲ, ਮਿਬਸਾਮ, 30 ਮਿਸ਼ਮਾ, ਦੂਮਾਹ, ਮਸ੍ਸਾ, ਹਦਦ, ਤੇਮਾ, 31 ਯਟੂਰ, ਨਾਫ਼ੀਸ਼ ਅਤੇ ਕਾਦਮਾਹ। ਇਹ ਸਭ ਇਸ਼ਮਾਏਲ ਦੀ ਔਲਾਦ ਸੀ। 32 ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ।ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ। 33 ਮਿਦਯਾਨ ਦੇ ਪੁੱਤਰ ਸਨ: ੇਫ਼ਾਹ, ੇਫ਼ਰ, ਹਨੋਕ, ਅਬੀਦਾ ਅਤੇ ਅਲਦਾਆਹ। ਇਹ ਸਭ ਕਤੂਰਾਹ ਦੇ ਉਤਰਧਿਕਾਰੀ ਸਨ।ਸਾਰਾਹ ਦੇ ਪੁੱਤਰ 34 ਅਬਰਾਹਾਮ ਇਸਹਾਕ ਦਾ ਪਿਤਾ ਸੀ ਅਤੇ ਇਸਹਾਕ ਦੇ ਪੁੱਤਰ ਏਸਾਓ ਅਤੇ ਇਸਰਾਏਲ ਸਨ। 35 ਸਾਓ ਦੇ ਪੁੱਤਰ ਸਨ: ਅਲੀਫ਼ਾਜ਼, ਰਊੇਲ, ਯਊਸ਼, ਯਅਲਾਮ ਅਤੇ ਕੋਰਹ। 36 ਅਲੀਫ਼ਾਜ਼ ਦੇ ਪੁੱਤਰ - ਤੇਮਾਨ, ਓਮਾਰ, ਸਫ਼ੀ, ਗਅਤਾਮ, ਕਨਜ਼ ਤਿਮਨਾ ਅਤੇ ਅਮਾਲੇਕ ਸਨ। 37 ਰਊੇਲ ਦੇ ਨਹਬ, ਜ਼ਰਹ, ਸ਼ਮ੍ਮਾਹ ਅਤੇ ਮਿਜ਼ਾਹ੍ਹ ਪੁੱਤਰ ਸਨ। 38 ਸੇਈਰ ਦੇ ਪੁੱਤਰ ਲੋਟਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ੇਸਰ ਅਤੇ ਦੀਸ਼ਾਨ ਸਨ। 39 ਲੋਟਾਨ ਦੇ ਪੁੱਤਰ - ਹੋਰੀ ਅਤੇ ਹੋਮਾਮ ਸਨ। ਲੋਟਾਨ ਦੀ ਇੱਕ ਭੈਣ ਵੀ ਸੀ ਜਿਸ ਦਾ ਨਾਉਂ ਤਿਮਨਾ ਸੀ। 40 ਸ਼ੋਬਾਲ ਦੇ ਪੁੱਤਰ ਸਨ: ਅਲਯਾਨ, ਮਾਨਹਬ, ੇਬਾਲ, ਸਫ਼ੀ ਤੇ ਓਨਾਮ।ਸਿਬਓਨ ਦੇ ਪੁੱਤਰ ਅਯ੍ਯਾਹ ਅਤੇ ਅਨਾਹ ਸਨ। 41 ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਦੀਸ਼ੋਨ ਦੇ ਪੁੱਤਰ ਸਨ:ਹਮਰਾਨ, ਅਸ਼ਬਾਨ, ਯਿਬਰਾਨ ਅਤੇ ਕਰਾਨ। 42 ਸ਼ਰ ਦੇ ਪੁੱਤਰ ਬਿਲਹਾਨ, ਜ਼ਅਵਾਨ ਅਤੇ ਯਅਕਾਨ ਸਨ। ਦੀਸ਼ਾਨ ਦੇ ਦੋ ਪੁੱਤਰ ਸਨ ਊਸ ਅਤੇ ਅਰਾਨ। 43 ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ:ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ। 44 ਜਦੋਂ ਬਲਾ ਦੀ ਮੌਤ ਹੋਈ ਤਾਂ ਜ਼ਰਹ ਦਾ ਪੁੱਤਰ ਯੋਬਾਬ ਨਵਾਂ ਪਾਤਸ਼ਾਹ ਬਣਿਆ। ਯੋਬਾਬ ਬਸਰਾਹ ਸ਼ਹਿਰ ਤੋਂ ਸੀ। 45 ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ। 46 ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਬ ਸੀ। 47 ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ। 48 ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਬ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ। 49 ਜਦੋਂ ਸ਼ਾਊਲ ਮਰਿਆ ਤਾਂ ਅਕਬੋਰ ਦਾ ਪੁੱਤਰ ਬਆਲ-ਹਾਨਾਨ ਉਸਦੀ ਬਾਵੇਂ ਰਾਜ ਕਰਨ ਲੱਗਾ। 50 ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ। 51 ਫ਼ਿਰ ਹਦਦ ਦੀ ਮੌਤ ਹੋ ਗਈ। ਅਦੋਮ ਦੇ ਆਗੂ ਤਿਮਨਾ, ਅਲਯਾਹ, ਯਤੇਤ 52 ਆਹਲੀਬਾਮਾਹ, ੇਲਾਹ, ਪੀਨੋਨ, 53ਕਨਜ਼, ਤੇਮਾਨ, ਮਿਬਸਾਰ, 54ਮਗਦੀੇਲ ਅਤੇ ਸਰਦਾਰ ਈਰਾਮ ਸਨ। ਇਹ ਅਦੋਮੀ ਆਗੂਆਂ ਦੀ ਸੂਚੀ ਸੀ।

2:1 ਇਸਰਾਏਲ ਦੇ ਪੁੱਤਰ ਸਨ - ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ, 2 ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ। 3 ਯਹੂਦਾਹ ਦੇ ਪੁੱਤਰ ਸਨ: ੇਰ, ਓਨਾਨ ਅਤੇ ਸ਼ੇਲਾਹ। ਬਬਸ਼ੂਆ ਉਨ੍ਹਾਂ ਦੀ ਮਾਂ ਸੀ ਜੋ ਕਿ ਕਨਾਨਣ ਸੀ। ਯਹੂਦਾਹ ਦਾ ਪਲੇਠਾ ਪੁੱਤਰ ੇਰ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਇਸ ਲਈ ਯਹੋਵਾਹ ਨੇ ਉਸਨੂੰ ਮਾਰ ਸੁਟਿਆ। 4 ਯ੍ਯਹੂਦਾਹ ਦੀ ਨੂੰਹ ਤਾਮਾਰ ਨੇ ਪਰਸ ਅਤੇ ਜ਼ਰਹ ਦੋ ਪੁੱਤਰ ਜੰਮੇ। ਇਉਂ ਯਹੂਦਾਹ ਦੇ ਪੰਜ ਪੁੱਤਰ ਸਨ। 5 ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ। 6 ਜ਼ਰਹ ਦੇ ਪੰਜ ਪੁੱਤਰ ਸਨ। ਉਨ੍ਹਾਂ ਦੇ ਨਾਂ ਸਨ: ਜ਼ਿਮਰੀ, ੇਬਾਨ, ਹੇਮਾਨ, ਕਲਕੋਲ ਅਤੇ ਦਾਰਾ। 7 ਜ਼ਿਮਰੀ ਦਾ ਪੁੱਤਰ ਕਰਮੀ ਅਤੇ ਕਰਮੀ ਸੀ ਦਾ ਪੁੱਤਰ ਆਕਾਰ ਸੀ। ਆਕਾਰ ਉਹ ਮਨੁੱਖ ਸੀ ਜਿਸਨੇ ਯੁੱਧ ਦੌਰਾਨ ਲੁੱਟੀਆਂ ਹੋਈਆਂ ਸਭ ਚੀਜ਼ਾਂ ਖੁਦ ਲਈ ਰੱਖ ਕੇ ਇਸਰਾਏਲ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਲਿਆਂਦੀਆਂ। ਉਸ ਨੂੰ ਉਹ ਚੀਜ਼ਾਂ ਪਰਮੇਸ਼ੁਰ ਨੂੰ ਸੌਂਪਣੀਆਂ ਚਾਹੀਦੀਆਂ ਸਨ। 8 ਅਜ਼ਰਯਾਹ ੇਬਾਨ ਦਾ ਪੁੱਤਰ ਸੀ। 9 ਹਸਰੋਨ ਦੇ ਪੁੱਤਰ ਸਨ: ਯਰਹਮੇਲ, ਰਾਮ ਅਤੇ ਕਲੂਬਾਈ। 10 ਰਾਮ ਅੰਮੀਨਾਦਾਬ ਦਾ ਪਿਤਾ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਸੀ ਨਹਸ਼ੋਨ। ਨਹਸ਼ੋਨ ਯਹੂਦੀ ਲੋਕਾਂ ਦਾ ਆਗੂ ਸੀ। 11 ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਸੀ ਬੋਅਜ਼। 12 ਬੋਅਜ਼ ਓਥੇਦ ਦਾ ਪਿਤਾ ਸੀ ਅਤੇ ਓਥੇਦ ਯਸੀ ਦਾ ਪਿਤਾ ਸੀ। 13 ਯਸੀ ਦਾ ਪੁੱਤਰ ਅਲੀਆਬ ਸੀ ਜੋ ਕਿ ਪਲੇਠਾ ਪੁੱਤਰ ਸੀ। ਅਤੇ ਯਸੀ ਦਾ ਦੂਜਾ ਪੁੱਤਰ ਅਬੀਨਾਦਾਬ ਅਤੇ ਤੀਜਾ ਸ਼ਿਮਆ ਸੀ। 14 ਨਬਨੇਲ ਯਸੀ ਦਾ ਚੌਬਾ ਪੁੱਤਰ ਅਤੇ ਪੰਜਵਾਂ ਰਦ੍ਦਈ ਸੀ। 15 ਓਸਮ ਛੇਵਾਂ ਅਤੇ ਦਾਊਦ ਉਸਦਾ ਸੱਤਵਾਂ ਪੁੱਤਰ ਸੀ। 16 ਇਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ। ਸਰੂਯਾਹ ਦੇ ਅਬਸ਼ਈ, ਯੋਆਬ ਅਤੇ ਅਸਾਹੇਲ ਤਿੰਨ ਪੁੱਤਰ ਸਨ। 17 ਅਮਾਸਾ ਦੀ ਮਾਂ ਅਬੀਗੈਲ ਸੀ ਅਤੇ ਪਿਉ ਯਬਰ ਜੋ ਕਿ ਇਸ਼ਮੇਲੀ ਸੀ। 18 ਕਾਲੇਬ ਹਸ਼ਰੋਨ ਦਾ ਪੁੱਤਰ ਸੀ। ਕਾਲੇਬ ਨੇ ਆਪਣੀ ਪਤਨੀ ਅਜ਼ੂਬਾਹ ਜੋ ਕਿ ਯਰੀਓਬ ਦੀ ਧੀ ਸੀ ਤੋਂ ਪੁੱਤਰ ਜਣੇ। ਅਜ਼ੂਬਾਹ ਨੇ ਯੇਸ਼ਰ, ਸੋਬਾਬ ਅਤੇ ਅਰਿਦੋਨ ਤਿੰਨ ਪੁੱਤਰ ਜੰਮੇ। 19 ਜਦੋਂ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਬ ਨਾਲ ਵਿਆਹ ਕਰਵਾ ਲਿਆ ਤੇ ਉਨ੍ਹਾਂ ਦੇ ਘਰ ਇੱਕ ਪੁੱਤਰ ਜੰਮਿਆ, ਜਿਸ ਦਾ ਨਾਂ ਉਨ੍ਹਾਂ ਨੇ ਹੂਰ ਰੱਖਿਆ। 20 ਹ੍ਹੂਰ ਤੋਂ ਊਰੀ ਜੰਮਿਆ ਅਤੇ ਊਰੀ ਦਾ ਪੁੱਤਰ ਸੀ ਬਸਲੇਲ। 21 ਉਪਰੰਤ ਜਦੋਂ ਹਸਰੋਨ 60 ਸਾਲਾਂ ਦਾ ਹੋਇਆ ਤਾਂ ਉਸਨੇ ਮਾਕੀਰ ਦੀ ਧੀ ਨਾਲ ਵਿਆਹ ਕਰਵਾ ਲਿਆ। ਮਾਕੀਰ ਗਿਲਆਦ ਦਾ ਪਿਤਾ ਸੀ। ਹਸਰੋਨ ਨੇ ਮਾਕੀਰ ਦੀ ਧੀ ਨਾਲ ਸੰਭੋਗ ਕੀਤਾ ਤੇ ਉਨ੍ਹਾਂ ਦੇ ਘਰ ਸਗੂਬ ਪੈਦਾ ਹੋਇਆ। 22 ਸਗੂਬ, ਯਾਈਰ ਦਾ ਪਿਤਾ ਸੀ। ਯਾਈਰ ਕੋਲ ਗਿਲਆਦ ਦੇਸ ਵਿੱਚ 23 ਸ਼ਹਿਰ ਸਨ। 23 ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਬ ਅਤੇ ਉਸਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਬਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ। 24 ਇਸ ਤੋਂ ਬਾਅਦ ਹਮਰੋਨ ਕਾਲੇਬ ਅਫਰਾਬਾਤ ਵਿੱਚ ਮਰ ਗਿਆ ਜਦੋਂ ਉਹ ਮਰ ਗਿਆ ਉਸ ਦੇ ਮਰਨ ਉਪਰੰਤ ਉਸਦੀ ਪਤਨੀ ਅਬਿਯ੍ਯਾਹ ਨੇ ਉਸਦਾ ਪੁੱਤਰ ਜੰਮਿਆ, ਜਿਸਦਾ ਨਾਂ ਅਸ਼ਹੂਰ ਰੱਖਿਆ ਗਿਆ। ਅਸ਼੍ਸ਼ਹੂਰ ਤਕੋਆ ਦਾ ਪਿਤਾ ਬਣਿਆ। 25 ਹਸ਼ਰੋਨ ਦਾ ਪਲੇਠਾ ਪੁੱਤਰ ਯਰਹਮੇਲ ਸੀ ਅਤੇ ਯਰਹਮੇਲ ਦੇ ਪੁੱਤਰ ਸਨ: ਰਾਮ, ਬੂਨਾਹ, ਓਰਨ, ਓਸਮ ਅਤੇ ਅਹਿਯ੍ਯਾਹ। ਰਾਮ ਉਸਦਾ ਪਲੇਠਾ ਪੁੱਤਰ ਸੀ। 26 ਯਰਹਮੇਲ ਦੀ ਇੱਕ ਹੋਰ ਪਤਨੀ ਸੀ, ਜਿਸਦਾ ਨਾਉਂ ਸੀ ਅਟਾਰਾਹ। ਉਹ ਓਨਾਮ ਦੀ ਮਾਤਾ ਸੀ। 27 ਯਰਹਮੇਲ ਦੇ ਪਲੇਠੇ ਪੁੱਤਰ ਰਾਮ ਦੇ ਮਅਸ, ਯਾਮੀਨ ਤੇ ੇਕਰ ਤਿੰਨ ਪੁੱਤਰ ਸਨ। 28 ਓਨਾਮ ਦੇ ਪੁੱਤਰ ਸਨ: ਸ਼ਂਮਈ ਤੇ ਯਾਦਾ ਅਤੇ ਸ਼ਂਮਈ ਦੇ ਨਾਦਾਬ ਅਤੇ ਅਬੀਸ਼ੂਰ ਦੋ ਪੁੱਤਰ ਸਨ। 29 ਅਬੀਸ਼ੂਰ ਦੀ ਪਤਨੀ ਸੀ ਅਬੀਹੈਲ ਅਤੇ ਉਨ੍ਹਾਂ ਦੇ ਅੱਗੋਂ ਦੋ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਉਂ ਸੀ ਅਹਬਾਨ ਅਤੇ ਮੋਲੀਦ। 30 ਨਾਦਾਬ ਦੇ ਪੁੱਤਰ ਸਨ ਸਲਦ ਅਤੇ ਅਪ੍ਪਇਸ। ਸਲਦ ਬਿਨ ਔਲਾਦ ਹੀ ਮਰ ਗਿਆ। 31 ਅਪ੍ਪਇਸ ਦਾ ਪੁੱਤਰ ਸੀ ਯਿਸ਼ਈ ਅਤੇ ਯਿਸ਼ਈ ਦਾ ਪੁੱਤਰ ਸ਼ੇਸ਼ਾਨ ਅਤੇ ਸ਼ੇਸ਼ਾਨ ਦੇ ਘਰ ਪੈਦਾ ਹੋਇਆ ਅਹਲਈ। 32 ਯਾਦਾ ਸ਼ਂਮਈ ਦਾ ਭਰਾ ਸੀ ਅਤੇ ਯਾਦਾ ਦੇ ਯਬਰ ਅਤੇ ਯੋਨਾਬਾਨ ਦੇ ਪੁੱਤਰ ਸਨ। ਯਬਰ ਵੀ ਬੇਔਲਾਦਾ ਹੀ ਮਰ ਗਿਆ। 33 ਯੋਨਾਬਾਨ ਦੇ ਪੁੱਤਰ ਸਨ: ਪਲਬ ਅਤੇ ਜ਼ਾਜ਼ਾ ਇਹ ਯਰਹਮੇਲ ਕੀ ਕੁਝ ਪੱਤ੍ਰੀ ਸੀ। 34 ਸ਼ੇਸ਼ਾਨ ਦੇ ਘਰ ਪੁੱਤਰ ਕੋਈ ਨਹੀਂ ਸੀ ਪਰ ਧੀਆਂ ਸਨ। ਸ਼ੇਸ਼ਾਨ ਦਾ ਇੱਕ ਮਿਸਰੀ ਸੇਵਕ ਸੀ ਜਿਸਦਾ ਨਾਉਂ ਸੀ ਯਰਹਾ। 35 ਸ਼ੇਸ਼ਾਨ ਨੇ ਆਪਣੀ ਧੀ ਯਰਹਾ ਨਾਲ ਵਿਆਹ ਦਿੱਤੀ। ਉਨ੍ਹਾਂ ਦੇ ਘਰ ਇੱਕ ਪੁੱਤਰ ਪੈਦਾ ਹੋਇਆ, ਜਿਸਦਾ ਨਾਂ ਅੱਤਈ ਸੀ। 36 ਅੱਤਈ ਨਾਬਾਨ ਦਾ ਪਿਤਾ ਸੀ ਅਤੇ ਨਾਬਾਨ ਜ਼ਾਬਾਦ ਦਾ ਪਿਤਾ ਸੀ। 37 ਜ਼ਾਬਾਦ ਅਫ਼ਲਾਲ ਦਾ ਪਿਤਾ ਸੀ ਅਤੇ ਅਫ਼ਲਾਲ ਓਥੇਦ ਦਾ ਪਿਤਾ ਸੀ। 38 ਓਥੇਦ ਯੇਹੂ ਦਾ ਪਿਤਾ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ। 39 ਅਜ਼ਰਯਾਹ ਹਲਸ ਦਾ ਪਿਤਾ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ। 40 ਅਲਾਸਾਹ ਸਿਸਮਾਈ ਦਾ ਪਿਤਾ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ। 41 ਸ਼ੱਲੂਮ ਯਕਮਯਾਹ ਦਾ ਅਤੇ ਯਕਮਯਾਹ ਅਲੀਸ਼ਾਮਾ ਦਾ ਪਿਤਾ ਸੀ। 42 ਕਾਲੇਬ ਯਰਹਮੇਲ ਦਾ ਭਰਾ ਸੀ। ਕਾਲੇਬ ਦੇ ਕੁਝ ਪੁੱਤਰ ਸਨ। ਉਸਦਾ ਪਲੇਠਾ ਪੁੱਤਰ ਮੇਸ਼ਾ ਸੀ। ਮੇਸ਼ਾ ਜ਼ੀਫ਼ ਦਾ ਪਿਤਾ ਸੀ। ਕਾਲੇਬ ਦਾ ਇੱਕ ਹੋਰ ਵੀ ਪੁੱਤਰ ਮਾਰੇਸ਼ਾਹ ਸੀ ਜੋ ਕਿ ਹਬਰੋਨ ਦਾ ਪਿਤਾ ਸੀ। 43 ਹਬਰੋਨ ਦੇ ਪੁੱਤਰ ਸਨ: ਕੋਰਹ, ਤਪ੍ਪੁਅਹ, ਰਕਮ ਅਤੇ ਸ਼ਮਾ। 44 ਸ਼ਮਾ ਰਹਮ ਦਾ ਪਿਤਾ ਸੀ। ਰਹਮ ਦਾ ਪੁੱਤਰ ਯਾਰਕਆਮ ਸੀ। ਰਕਮ ਸ਼ਂਮਈ ਦਾ ਪਿਤਾ ਸੀ। 45 ਸ਼ਂਮਈ ਦਾ ਪੁੱਤਰ ਸੀ ਮਾਓਨ ਅਤੇ ਮਾਓਨ ਬੈਤ-ਸੂਰ ਦਾ ਪਿਤਾ ਸੀ। 46 ਕਾਲੇਬ ਦੀ ਦਾਸੀ ੇਫ਼ਾਹ ਸੀ ਜੋ ਕਿ ਹਾਰਾਨ, ਮੋਸਾ ਅਤੇ ਗਾਜ਼ੇਜ਼ ਦੀ ਮਾਂ ਬਣੀ। ਗਾਜ਼ੇਜ਼ ਦਾ ਪਿਤਾ ਹਾਰਾਨ ਸੀ। 47 ਯਾਹਦਈ ਦੇ ਪੁੱਤਰ ਰਗਮ, ਯੋਬਾਮ, ਗੇਸ਼ਾਨ, ਪਲਟ, ੇਫ਼ਾਹ ਅਤੇ ਸ਼ਾਅਫ ਸਨ। 48 ਮਅਕਾਹ ਕਾਲੇਬ ਦੀ ਇੱਕ ਹੋਰ ਦਾਸੀ ਸੀ ਜੋ ਕਿ ਸ਼ਬਰ ਅਤੇ ਤਿਰਹਨਾਹ ਦੀ ਮਾਂ ਬਣੀ। 49 ਮਅਕਾਹ ਸ਼ਅਫ਼ ਅਤੇ ਸ਼ਵਾ ਦੀ ਵੀ ਮਾਂ ਬਣੀ। ਸ਼ਅਫ਼ ਮਦਸਂਨਾਹ ਦਾ ਪਿਤਾ ਸੀ ਅਤੇ ਸ਼ਵਾ ਮਕਬੇਨਾ ਅਤੇ ਗਿਬਆ ਦਾ ਪਿਤਾ ਬਣਿਆ। ਕਾਲੇਬ ਦੀ ਧੀ ਦਾ ਨਾਂ ਅਕਸਾਹ ਸੀ। 50 ਇਹ ਕਾਲੇਬ ਦੇ ਉੱਤਰਾਧਿਕਾਰੀਆਂ ਦੀ ਪੱਤ੍ਰੀ ਹੈ। ਹੂਰ ਉਸਦਾ ਪਲੇਠਾ ਪੁੱਤਰ ਸੀ ਜੋ ਕਿ ਅਫਰਾਬਾਹ ਦਾ ਪੁੱਤਰ ਸੀ ਅਤੇ ਅੱਗੋਂ ਹੂਰ ਦੇ ਪੁੱਤਰ ਸਨ ਸ਼ੋਬਾਲ ਜੋ ਕਿ ਕਿਰਯਬ-ਯਆਰੀਮ ਦਾ ਸਂਸਬਾਪਕ ਸੀ। 51 ਸਲਮਾ ਬੈਤਲਹਮ ਦਾ ਸਂਸਬਾਪਕ ਸੀ ਅਤੇ ਹਾਰੇਫ਼ ਬੈਤਗਾਦੇਰ ਦਾ ਸਂਸਬਾਪਕ ਸੀ। 52 ਕਿਰਯਬ-ਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤਰ ਸਨ, ਹਾਰੋਆਹ, ਮਨੁਹੋਬ ਦੇ ਅੱਧੇ ਲੋਕ, 53 ਕਿਰਯਬ-ਯਆਰੀਮ ਦੇ ਪਰਿਵਾਰ ਸਮੂਹ: ਯਿਬਰੀ, ਪੂਬੀ, ਸ਼ੁਮਾਬੀ ਅਤੇ ਮਿਸ਼ਰਾਈ। ਸਾਰਆਬੀ ਅਤੇ ਅਸ਼ਤਾਉਲੀ ਮਿਸ਼ਰਾਈਆਂ ਤੋਂ ਆਏ। 54 ਸਾਲਮਾ ਦੇ ਉੱਤਰਾਧਿਕਾਰੀ: ਬੈਤਲਹਮ, ਨਟੂਫ਼ਾਬ ਅਤੇ ਅਟਰੋਬ ਬੈਤ ਯੋਆਬ ਦੇ ਲੋਕ, ਮਨਹਾਬੀ ਦੇ ਅੱਧੇ ਲੋਕ ਅਤੇ ਸਰਾਈ ਲੋਕ, 55 ਅਤੇ ਉਨ੍ਹਾਂ ਲਿਖਾਰੀਆਂ ਦੇ ਘਰਾਣੇ ਜਿਹੜੇ ਯਅਬੇਨ, ਤੀਰਆਬ, ਸ਼ਿਮਆਬ ਅਤੇ ਸੂਕਾਬ ਵਿੱਚ ਰਹਿੰਦੇ ਸਨ। ਇਹ ਲਿਖਾਰੀ ਉਹ ਕੀਨੀ ਸਨ ਜਿਹੜੇ ਹਂਮਾਬ, ਬੇਤ-ਰੇਕਾਬ ਦੇ ਸਂਸਬਾਪਕ ਤੋਂ ਆਏ ਸਨ।

3:1 ਦਾਊਦ ਦੇ ਕੁਝ ਪੁੱਤਰ ਹਬਰੋਨ ਸ਼ਹਿਰ ਵਿੱਚ ਜਨਮੇ ਸਨ। ਉਨ੍ਹਾਂ ਦੀ ਸੂਚੀ ਇਉਂ ਹੈ:ਦਾਊਦ ਦਾ ਪਹਿਲਾ ਪੁੱਤਰ ਅਮਨੋਨ ਸੀ। ਉਸਦੀ ਮਾਂ ਅਹੀਨੋਅਮ ਸੀ ਜੋ ਕਿ ਯਿਜ਼ਰੇਲ ਤੋਂ ਸੀ।ਉਸਦਾ ਦੂਜਾ ਪੁੱਤਰ ਦਾਨਿੇਲ ਸੀ, ਅਤੇ ਉਸਦੀ ਮਾਂ ਦਾ ਨਾਂ ਅਬੀਗੈਲ ਸੀ ਜੋ ਕਿ ਯਹੂਦਾਹ ਵਿੱਚ ਕਰਮਲ ਤੋਂ ਸੀ। 2 ਉਸ ਦੇ ਤੀਜੇ ਪੁੱਤਰ ਦਾ ਨਾਂ ਸੀ ਅਬਸ਼ਾਲੋਮ। ਉਹ ਮਅਕਾਹ ਦਾ ਪੁੱਤਰ ਸੀ। ਇਹ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ। ਦਾਊਦ ਦਾ ਚੌਬਾ ਪੁੱਤਰ ਅਦੋਨੀਯਾਹ ਸੀ ਅਤੇ ਉਸਦੀ ਮਾਂ ਹਗ੍ਗੀਬ ਸੀ। 3 ਉਸ ਦਾ ਪੰਜਵਾਂ ਪੁੱਤਰ ਸ਼ਫਟਯਾਹ ਸੀ, ਉਸਦੀ ਮਾਂ ਅਬੀਟਾਲ ਸੀ।ਉਸ ਦਾ ਛੇਵਾਂ ਪੁੱਤਰ ਯਿਬਰਆਮ ਸੀ, ਅਤੇ ਉਸਦੀ ਮਾਂ ਅਗਲਾਹ ਸੀ। 4 ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜਨਮੇ ਸਨ। ਉਸਨੇ ਹਬਰੋਨ ਵਿੱਚ ਸਾਢੇ ਸੱਤ ਸਾਲ ਸ਼ਾਸਨ ਕੀਤਾ। 5 ਫ਼ਿਰ ਦਾਊਦ ਨੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ। ਅਤੇ ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਇਸ ਤਰ੍ਹਾਂ ਹਨ: (ਦਾਊਦ) ਦੀ ਪਤਨੀ ਬਬਸ਼ੂਆ, ਅੰਮੀੇਲ ਦੀ ਧੀ ਸੀ।ਬਬਸ਼ੂਆ ਨੇ ਚਾਰ ਪੁੱਤਰ ਸ਼ਿਮਆ, ਸ਼ੋਬਾਬ, ਨਾਬਾਨ ਅਤੇ ਸੁਲੇਮਾਨ ਜੰਮੇ। 6 ਦਾਊਦ ਦੇ 9 ਹੋਰ ਪੁਤਰਾਂ ਦੇ ਨਾਂ ਸਨ: ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ, ਨੋਗਹ, ਨਫ਼ਗ, ਯਾਫ਼ੀਆ, ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਲਟ। 7 8 9 ਇਹ ਸਾਰੇ ਦਾਊਦ ਦੇ ਪੁੱਤਰ ਸਨ। ਇਸਤੋਂ ਇਲਾਵਾ ਉਸਦੇ ਦਾਸੀਆਂ ਤੋਂ ਵੀ ਪੁੱਤਰ ਸਨ। ਅਤੇ ਤਾਮਾਰ ਨਾਂ ਦੀ ਦਾਊਦ ਦੀ ਇੱਕ ਧੀ ਸੀ। 10 ਸੁਲੇਮਾਨ ਦਾ ਪੁੱਤਰ ਰਹਬੁਆਮ ਸੀ। ਅਤੇ ਰਹਬੁਆਮ ਦਾ ਪੁੱਤਰ ਅਬੀਯਾਹ। ਅਬੀਯਾਹ ਦਾ ਪੁੱਤਰ ਆਸਾ ਸੀ ਅਤੇ ਆਸਾ ਦਾ ਯਹੋਸ਼ਾਫ਼ਾਟ। 11 ਯਹੋਸ਼ਾਫ਼ਾਟ ਦਾ ਪੁੱਤਰ ਯੋਰਾਮ ਅਤੇ ਯੋਰਾਮ ਦਾ ਪੁੱਤਰ ਅਹਜ਼ਯਾਹ ਸੀ। ਅਤੇ ਅਹਜ਼ਯਾਹ ਦਾ ਪੁੱਤਰ ਸੀ ਯੋਆਸ਼। 12 ਯੋਆਸ਼ ਦਾ ਪੁੱਤਰ ਸੀ ਅਮਸਯਾਹ ਅਤੇ ਅਮਸਯਾਹ ਦਾ ਪੁੱਤਰ ਅਜ਼ਰਯਾਹ ਅਤੇ ਉਸਦਾ ਪੁੱਤਰ ਸੀ ਯੋਬਾਮ। 13 ਯੋਬਾਮ ਦਾ ਪੁੱਤਰ ਸੀ ਆਹਾਜ਼ ਅਤੇ ਆਹਾਜ਼ ਦਾ ਹਿਜ਼ਕੀਯਾਹ ਅਤੇ ਹਿਜ਼ਕੀਯਾਹ ਦਾ ਪੁੱਤਰ ਸੀ ਮਨਸ਼੍ਸ਼ਹ। 14 ਮਨਸ਼੍ਸ਼ਹ ਦਾ ਪੁੱਤਰ ਆਮੋਨ ਅਤੇ ਆਮੋਨ ਦਾ ਪੁੱਤਰ ਯੋਸੀਯਾਹ ਸੀ। 15 ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਲੇਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਬੇ ਦਾ ਸ਼ੱਲੂਮ। 16 ਯਹੋਯਕੀਮ ਦੇ ਉੱਤਰਾਧਿਕਾਰੀ ਸਨ: ਯਕਾਨਯਾਹ ਅਤੇ ਉਸ ਦਾ ਪੁੱਤਰ, ਸਿਦਕੀਯਾਹ ਅਤੇ ਉਸਦਾ ਪੁੱਤਰ।ਬਾਬਲ ਦੀ ਹਿਰਾਸਤ ਉਪਰੰਤ ਦਾਊਦ ਦਾ ਘਰਾਣਾ 17 ਇਹ ਪੱਤ੍ਰੀ ਹੈ ਯਕਾਨਯਾਹ ਦੀ ਔਲਾਦ ਦੀ ਜਦੋਂ ਯਕਾਨਯਾਹ ਬਾਬੁਲ ਦਾ ਬੰਦੀ ਬਣ ਜਾਂਦਾ ਹੈ। ਉਸ ਉਪਰੰਤ ਉਸਦੀ ਔਲਾਦ ਇਵੇਂ ਹੈ: ਸ਼ਅਲਤੀਏਲ, 18 ਮਲਕੀਰਾਮ, ਫ਼ਦਾਯਾਹ ਸ਼ਨਸ੍ਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ। 19 ਫ਼ਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ। ਜ਼ਰੁੱਬਾਬਲ ਦੇ ਪੁੱਤਰ ਸਨ ਮਸੁਲ੍ਲਾਮ ਅਤੇ ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸੀ ਸ਼ਲੋਮੀਬ। 20 ਜ਼ਰੁੱਬਾਬਲ ਦੇ ਪੰਜ ਹੋਰ ਵੀ ਪੁੱਤਰ ਸਨ। ਉਨ੍ਹਾਂ ਦੇ ਨਾਉਂ ਸਨ: ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ। 21 ਹਨਨਯਾਹ ਦਾ ਪੁੱਤਰ ਸੀ ਪਲਟਯਾਹ ਅਤੇ ਉਸਦਾ ਪੁੱਤਰ ਸੀ ਯਿਸਅਯਾਹ ਅਤੇ ਯਿਸਅਯਾਹ ਦੇ ਪੁੱਤਰ ਦਾ ਨਾਂ ਸੀ ਰਫ਼ਾਯਾਹ। ਤੇ ਰਫਾਯਾਹ ਦਾ ਪੁੱਤਰ ਅਰਨਾਨ, ਅਰਨਾਨ ਦਾ ਪੁੱਤਰ ਓਬਦਯਾਹ ਤੇ ਓਬਦਯਾਹ ਦਾ ਸ਼ਕਨਯਾਹ ਪੁੱਤਰ ਸੀ। 22 ਸ਼ਕਨਯਾਹ ਦੇ ਉੱਤਰਾਧਿਕਾਰੀਆਂ ਦੀ ਸੂਚੀ ਇਉਂ ਹੈ: ਸ਼ਕਨਯਾਹ ਦਾ ਪੁੱਤਰ ਸ਼ਮਅਯਾਹ। ਸ਼ਮਅਯਾਹ ਦੇ 6 ਪੁੱਤਰ ਸਨ: ਸ਼ਅਮਾਹ, ਹੱਟੂਸ਼, ਯਿਗਾਲ, ਬਾਰੀਅਹ, ਨਅਰਯਾਹ ਅਤੇ ਸ਼ਾਫ਼ਾਟ। 23 ਨਅਰਯਾਹ ਦੇ ਅੱਗੋਂ 3 ਪੁੱਤਰ ਸਨ: ਅਲਯੋੇਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ। 24ਅਲਯੋੇਨਈ ਦੇ ਅੱਗੋਂ 7 ਪੁੱਤਰ ਹੋਏ: ਹੋਦੈਯਾਹ, ਅਲਯਾਸ਼ੀਬ, ਫ਼ਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ। 24

4:1 ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ। 2 ਸ਼ੋਬਾਲ ਦਾ ਪੁੱਤਰ ਹੋਇਆ ਰਆਯਾਹ ਅਤੇ ਰਆਯਾਹ ਯਹਬ ਦਾ ਪਿਤਾ ਸੀ ਅਤੇ ਯਹਬ ਅਹੂਮਈ ਅਤੇ ਲਹਦ ਦਾ ਪਿਤਾ। 3 ਟਾਮ ਦੇ ਪੁੱਤਰ ਸਨ ਯਿਜ਼ਰੇਲ, ਯਿਸ਼ਮਾ ਅਤੇ ਯਿਦਬਾਸ਼। ਉਨ੍ਹਾਂ ਦੀ ਇੱਕ ਭੈਣ ਸੀ, ਜਿਸਦਾ ਨਾਉਂ ਸੀ ਹਸ੍ਸਲਲਪੋਨੀ। 4 ਫਨੂੇਲ ਗਦੋਰ ਦਾ ਪਿਤਾ ਸੀ ਅਤੇ ੇਜ਼ਰ ਹੂਸ਼ਾਹ ਦਾ ਪਿਤਾ ਸੀ।ਇਹ ਹੂਰ ਦੇ ਪੁੱਤਰ ਸਨ। ਅਤੇ ਹੂਰ ਅਫ਼ਰਾਬਾਹ ਦਾ ਪਲੇਠਾ ਪੁੱਤਰ ਸੀ ਅਤੇ ਅਫ਼ਰਾਬਾਹ ਬੈਤਲਹਮ ਦਾ ਸਂਸਬਾਪਕ ਸੀ। 5 ਤਕੋਆ ਦਾ ਪਿਤਾ ਅਸ਼ਹੂਰ ਸੀ। ਉਸ ਦੀਆਂ 2 ਬੀਵੀਆਂ ਸਨ। ਅਸ਼ਹੂਰ ਦੀਆਂ ਬੀਵੀਆਂ ਦੇ ਨਾਂ ਸੀ ਹਲਾਹ ਅਤੇ ਨਅਰਾਹ। 6 ਨਅਰਾਹ ਦੇ ਘਰ ਅਹੁਜ਼ਾਮ੍ਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਜੰਮੇ ਜੋ ਨਅਰਾਹ ਤੇ ਅਸ਼ਹੂਰ ਦੇ ਘਰ ਪੈਦਾ ਹੋਏ। 7 ਹਲਾਹ ਦੇ ਪੁੱਤਰਾਂ ਦਾ ਨਾਂ ਸੀ: ਸਰਬ, ਯਿਸਹਰ, ਅਬਨਾਨ ਅਤੇ ਕੋਸ। 8 ਕੋਸ ਤੋਂ ਆਨੂਬ, ਸੋਬੇਬਾਹ ਪੈਦਾ ਹੋਏ। ਕੋਸ ਅਹਰਹੇਲ ਦੇ ਪਰਿਵਾਰ-ਸਮੂਹਾਂ ਦਾ ਵੀ ਪਿਤਾ ਸੀ। ਅਹਰਹੇਲ ਦਾ ਪਿਤਾ ਹਾਰੁਮ ਸੀ। 9 ਯਅਬੇਸ ਆਪਣੇ ਭਰਾ ਨਾਲੋਂ ਵਧ ਸਤਿਕਾਰਿਆ ਜਾਂਦਾ ਸੀ। ਉਸਦੀ ਮਾਂ ਨੇ ਆਖਿਆ, “ਉਸਦਾ ਨਾਂ ਯਅਬੇਸ ਰੱਖਿਆ ਗਿਆ ਸੀ ਕਿਉਂ ਕਿ ਉਸਦੇ ਜਨਮ ਦੌਰਾਨ ਮੈਂ ਬਹੁਤ ਦਰਦ ਸਹਾਰਿਆ ਸੀ।" 10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।" ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ। 11 ਕਲੂਬ ਸ਼ੂਹਾਹ ਦਾ ਭਰਾ ਸੀ, ਅਤੇ ਕਲੂਬ ਮਹੀਰ ਦਾ ਪਿਤਾ ਸੀ। ਮਹੀਰ ਅਸ਼ਤੋਂਨ ਦਾ ਪਿਤਾ ਸੀ। 12 ਅਸ਼ਤੋਂਨ ਬੈਤਰਾਫ਼ਾ ਦਾ ਪਾਸੇਅਹ, ਅਤੇ ਤਹਿਂਨਾਹ ਦਾ ਪਿਉ ਸੀ। ਤਹਿਂਨਾਹ, ਈਰ-ਨਾਹਾਸ਼ ਦਾ ਪਿਤਾ ਸੀ ਅਤੇ ੇਹ ਰੇਕਾਹ ਦੇ ਮਨੁੱਖ ਸਨ। 13 ਕਨਜ਼ ਦੇ ਪੁੱਤਰਾਂ ਦਾ ਨਾਂ ਸੀ ਆਬਨੀੇਲ ਅਤੇ ਸਰਾਯਾਹ। ਆਬਨੀੇਲ ਦੇ ਪੁੱਤਰ ਸਨ ਹਬਬ ਅਤੇ ਮਓਨੋਬਈ। 14 ਮਓਨੋਬਈ ਆਫ਼ਰਾਹ ਦਾ ਪਿਤਾ ਸੀ।ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗਏ-ਹਰਾਸ਼ੀਮ ਨਗਰ ਦਾ ਸਂਸਬਾਪਕ ਸੀ। ਉਸ ਸਬਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ। 15 ਕਾਲੇਬ ਯਫ਼ੁੰਨਹ ਦਾ ਪੁੱਤਰ ਸੀ ਅਤੇ ਕਾਲੇਬ ਦੇ ਪੁੱਤਰ ਸਨ: ਈਰੂ, ੇਲਾਹ ਅਤੇ ਨਅਮ। ੇਲਾਹ ਦਾ ਪੁੱਤਰ ਕਨਜ਼ ਸੀ। 16 ਜ਼ੀਫ, ਜ਼ੀਫਾਹ, ਤੀਰਯਾ ਤੇ ਅਸਰੇਲ ਯਹਲ੍ਲਲੇਲ ਦੇ ਪੁੱਤਰ ਸਨ। 17 ਅਜ਼ਰਾਹ ਦੇ ਪੁੱਤਰ ਸਨ: ਯਬਰ, ਮਰਦ, ੇਫਰ ਅਤੇ ਯਾਲੋਨ। ਮਰਦ ਮਿਰਯਮ, ਸ਼ਂਮਈ ਅਤੇ ਯਿਸ਼ਬਹ ਦਾ ਪਿਤਾ ਸੀ। ਯਿਸ਼ਬਹ ਅਸ਼ਤਮੋਆ ਦਾ ਪਿਤਾ ਸੀ। ਮਰਦ ਦੀ ਪਤਨੀ ਮਿਸਰ ਤੋਂ ਸੀ। ਉਸਨੇ ਯਰਦ, ਹਬਰ, ਅਤੇ ਜ਼ਨੋਅਹ ਨੂੰ ਜਨਮ ਦਿੱਤਾ। ਗਦੋਰ ਦਾ ਪਿਤਾ ਯਰਦ ਸੀ। ਅਤੇ ਹਬਰ ਸੋਕੋ ਦਾ ਪਿਤਾ ਸੀ। ਅਤੇ ਯਕੂਬੀੇਲ ਜ਼ਨੋਅਹ ਦਾ ਪਿਤਾ ਸੀ। ਇਹ ਸਭ ਬਿਬਯਾਹ ਦੇ ਪੁੱਤਰ ਸਨ ਜੋ ਕਿ ਫ਼ਿਰਊਨ ਦੀ ਧੀ ਸੀ ਜਿਸ ਨੂੰ ਮਰਦ ਨੇ ਵਿਆਹ ਲਿਆ ਸੀ ਜੋ ਕਿ ਮਿਸਰੀ ਸੀ। 18 19 ਨਹਮ ਦੀ ਭੈਣ ਮਰਦ ਦੀ ਪਤਨੀ ਸੀ ਅਤੇ ਉਹ ਯਹੂਦਾਹ ਤੋਂ ਸੀ। ਮਰਦ ਦੀ ਪਤਨੀ ਦੇ ਪੁੱਤਰ ਕਈਲਾਹ ਅਤੇ ਅਸ਼ਤਮੋਆ ਦੇ ਪਿਤਾ ਸਨ। ਕਈਲਾਹ ਗਮੀਁ ਚੋ ਸੀ ਅਤੇ ਅਸ਼ਤਮੋਆ ਮਅਕਾਬੀ ਚੋ ਸੀ। 20 ਅਮਨੋਨ, ਰਿਂਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ।ਅਤੇ ਯਿਸ਼ਈ ਦੇ ਪੁੱਤਰ ਜ਼ੋਹੇਬ ਅਤੇ ਬਨ-ਜ਼ੋਹੇਬ ਸਨ। 21 ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ੇਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ੇਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ। 22 23 ਸ਼ੇਲਾਹ ਦੇ ਪੁੱਤਰ ਘੁਮਿਆਰ ਸਨ। ਉਹ ਨਟਾਈਮ ਅਤੇ ਗਦੇਰਾਹ ਦੇ ਵਸਨੀਕ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਪਾਤਸ਼ਾਹ ਲਈ ਕੰਮ ਕਰਦੇ ਸਨ। 24 ਸ਼ਿਮਓਨ ਦੇ ਪੁੱਤਰ: ਨਮੂੇਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ। 25 ਸ਼ਾਊਲ ਦਾ ਪੁੱਤਰ ਸੀ ਸ਼ਲ੍ਲੁਮ ਅਤੇ ਉਸਦਾ ਮਿਬਸਾਮ ਤੇ ਮਿਬਸਾਮ ਦਾ ਪੁੱਤਰ ਮਿਸ਼ਮਾ। 26 ਮਿਸ਼ਮਾ ਦਾ ਪੁੱਤਰ ਹਂਮੂੇਲ ਅਤੇ ਉਸਦਾ ਪੁੱਤਰ ਜ਼ਕ੍ਕੂਰ ਤੇ ਜ਼ਕ੍ਕੂਰ ਦਾ ਪੁੱਤਰ ਸੀ ਸ਼ਿਮਈ। 27 ਸ਼ਿਮਈ ਦੇ 16 ਪੁੱਤਰ ਅਤੇ 6 ਧੀਆਂ ਸਨ ਪਰ ਸ਼ਿਮਈ ਦੇ ਭਰਾਵਾਂ ਦੇ ਘਰ ਬਹੁਤੇ ਬੱਚੇ ਨਹੀਂ ਸਨ ਤੇ ਨਾ ਹੀ ਉਨ੍ਹਾਂ ਦੇ ਘਰਾਣੇ ਬਹੁਤ ਵੱਡੇ ਸੀ। ਉਨ੍ਹਾਂ ਦੀਆਂ ਕੁਲਾਂ ਯਹੂਦਾਹ ਦੇ ਬਾਕੀ ਪਰਿਵਾਰ-ਸਮੂਹਾਂ ਵਾਂਗ ਬਹੁਤੀਆਂ ਵੱਡੀਆਂ ਨਹੀਂ ਸਨ। 28 ਸ਼ਿਮਈ ਦੇ ਉੱਤਰਾਧਿਕਾਰੀ ਬੇਰਸ਼ਬਾ, ਮੋਲਾਦਾਹ, ਹਸਰ-ਸ਼ੂਆਲ 29 ਬਿਲਹਾਹ ਵਿੱਚ, ਅਸਮ, ਤੋਂਲਾਦ, 30 ਬਬੂੇਲ, ਹਾਰਮਾਹ, ਸਿਕਲਗ, 31 ਬੈਤ-ਮਰਕਾਬੋਬ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ। 32 ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿਂਡ ਸਨ: ੇਟਾਮ, ਆਯਿਨ, ਰਿਂਮੋਨ, ਤੋਂਕਨ ਅਤੇ ਆਸ਼ਾਨ। 33 ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿਂਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ। 34 ਉਨ੍ਹਾਂ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਦੀ ਸੂਚੀ, ਇਉਂ ਸੀ: ਮਸ਼ੋਬਾਬ, ਯਮਲੇਕ, ਅਮਸਯਾਹ ਦਾ ਪੁੱਤਰ ਯੋਸ਼ਾਹ, ਯੋੇਲ ਅਤੇ ਯੋਸ਼ਿਬਯਾਹ ਦਾ ਪੁੱਤਰ ਯੇਹੂ, ਸ਼ਿਰਾਹ ਦਾ ਪੁੱਤਰ ਯੋਸ਼ਿਬਯਾਹ, ਅਸੀਂੇਲ ਦਾ ਪੁੱਤਰ ਸ਼ਿਰਾਹ, ਅਲਯੋਇਨਈ, ਯਅਕੇਬਾਹ, ਯਸੋਹਾਯਾਹ, ਅਸਾਯਾਹ, ਅਦੀੇਲ, ਯਿਸੀਮਿੇਲ, ਬਨਾਯਾਹ, ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ। ਸ਼ਿਫ਼ਈ ਅੱਲੋਨ ਦਾ ਪੁੱਤਰ ਸੀ ਅਤੇ ਅੱਲੋਨ ਯਦਾਯਾਹ ਦਾ ਪੁੱਤਰ ਸੀ। ਯਦਾਯਾਹ ਸ਼ਿਮਰੀ ਦਾ ਪੁੱਤਰ ਸੀ ਅਤੇ ਸ਼ਿਮਰੀ ਸ਼ਮਅਯਾਹ ਦਾ ਪੁੱਤਰ ਸੀ।ਇਨ੍ਹਾਂ ਆਦਮੀਆਂ ਦੇ ਸਾਰੇ ਘਰਾਣੇ ਬਹੁਤ ਵੱਡੇ ਬਣ ਗਏ। 35 36 37 38 39 ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ। 40 ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁਢ੍ਢੋਁ ਹੀ ਇੱਥੇ ਵਸਦੇ ਸਨ। 41 ਇਹ ਉਦੋਂ ਵਾਪਰਿਆ ਜਦੋਂ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਸੀ। ਉਸ ਸਮੇਂ ਉਹ ਗਦੋਰ ਨੂੰ ਆਏ ਅਤੇ ਹਾਮੀਆਂ ਦੇ ਵਿਰੁੱਧ ਲੜੇ। ਉਨ੍ਹਾਂ ਨੇ ਹਾਮੀਆਂ ਦੇ ਤੰਬੂਆਂ ਨੂੰ ਤਬਾਹ ਕਰ ਦਿੱਤਾ ਅਤੇ ਉਥੋਂ ਦੇ ਮਊਨੀਮੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ। ਅੱਜ ਤਾਈਂ, ਓਥੇ ਕੋਈ ਮਊਨੀਮ ਨਹੀਂ ਵਸਦਾ। ਇਸ ਲਈ ਇਨ੍ਹਾਂ ਲੋਕਾਂ ਨੇ ਉੱਥੇ ਰਹਿਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉੱਥੇ ਉਨ੍ਹਾਂ ਦੀਆਂ ਭੇਡਾਂ ਲਈ ਚਰਾਂਦਾਂ ਸਨ। 42 ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ 500 ਮਨੁੱਖ ਸੇਈਰ ਦੇ ਪਹਾੜੀ ਦੇਸ਼ ਨੂੰ ਚੱਲੇ ਗਏ। ਇਨ੍ਹਾਂ ਲੋਕਾਂ ਦੇ ਆਗੂ ਯਸ਼ਈ ਦੇ ਪੁੱਤਰ ਸਨ। ਉਹ ਸਨ: ਪਲਟਯਾਹ, ਨਅਰਯਾਹ, ਰਫ਼ਾਯਾਹ ਅਤੇ ਉਜ਼ੀੇਲ੍ਲ ਸਨ। ਉਹ ਓਬੋਁ ਦੇ ਰਹਿਣ ਵਾਲੇ ਲੋਕਾਂ ਦੇ ਵਿਰਧ੍ਧ ਲੜੇ। 43 ਉੱਥੇ ਸਿਰਫ਼ ਬੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵਸਦੇ ਹਨ।

5:1 ਇਸਰਾਏਲ ਦਾ ਪਲੇਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਲੇਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸਨੂੰ ਉਸਦੇ ਹਕ੍ਕਾਂ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਲੇਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ਲ੍ਲੂ, ਹਸਰੋਨ ਅਤੇ ਕਰਮੀ ਸਨ। 2 3 4 ਯੋੇਲ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ਮਅਯਾਹ ਉਸਦਾ ਪੁੱਤਰ ਸੀ। ਗੋਗ ਸ਼ਮਅਯਾਹ ਦਾ ਪੁੱਤਰ ਅਤੇ ਗੋਗ ਦਾ ਪੁੱਤਰ ਸ਼ਿਮਈ ਸੀ। 5 ਮੀਕਾਹ ਸ਼ਿਮਈ ਦਾ ਅਤੇ ਮੀਕਾਹ ਦਾ ਪੁੱਤਰ ਰਆਯਾਹ ਅਤੇ ਉਸਦਾ ਪੁੱਤਰ ਬਆਲ ਸੀ। 6 ਬਆਲ ਦਾ ਪੁੱਤਰ ਸੀ ਬੇਰਾਹ। ਬੇਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਬ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬੇਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ। 7 ਯੋੇਲ ਦੇ ਰਿਸ਼ਤੇਦਾਰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਓਵੇਂ ਹੀ ਦਰਜ ਗਏ ਹਨ ਜਿਵੇਂ ਕਿ ਉਹ ਪਰਿਵਾਰ ਦੇ ਇਤਿਹਾਸਾਂ ਵਿੱਚ ਲਿਖੇ ਗਏ ਹਨ: ਯਈੇਲ ਪਲੇਠਾ ਪੁੱਤਰ ਸੀ, ਫ਼ੇਰ ਜ਼ਕਰਯਾਹ ਅਤੇ ਬਲਆ। 8 ਬਲਆ ਆਜ਼ਾਜ਼ ਦਾ ਪੁੱਤਰ ਸੀ, ਆਜ਼ਾਜ਼ ਸ਼ਮਆ ਦਾ ਪੁੱਤਰ ਸੀ ਅਤੇ ਸ਼ਮਆ ਯੋੇਲ ਦਾ ਪੁੱਤਰ ਸੀ। ਇਹ ਅਰੋਏਰ ਦੇ ਇਲਾਕੇ ਵਿੱਚ ਨਬੋ ਤੋਂ ਲੈ ਕੇ ਬਆਲ ਮਓਨ ਤੀਕ ਵਸਦੇ ਸਨ। 9 ਬਲਆ ਦੇ ਲੋਕ ਮਾਰੂਬਲ ਦੀ ਨੁਕਰ ਤੀਕ ਰਹਿੰਦੇ ਸਨ, ਜੋ ਕਿ ਪੂਰਬ ਵੱਲ ਫ਼ਰਾਤ ਦਰਿਆ ਤੀਕ ਪਹੁੰਚਦੀ ਹੈ। ਉਹ ਇਸ ਇਲਾਕੇ ਵਿੱਚ ਇਸ ਲਈ ਵਸਦੇ ਸਨ ਕਿਉਂ ਕਿ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ਼ ਵਿੱਚ ਬਹੁਤ ਵਧ ਗਏ ਸਨ। 10 ਜਦੋਂ ਸ਼ਾਊਲ ਪਾਤਸ਼ਾਹ ਸੀ, ਬਲਆ ਦੇ ਲੋਕਾਂ ਨੇ ਹਗਰੀਆਂ ਨਾਲ ਜੰਗ ਕੀਤੀ ਅਤੇ ਉਨ੍ਹਾਂ ਨੂੰ ਹਰਾਇਆ। ਉਨ੍ਹਾਂ ਨੇ ਗਿਲਆਦ ਦੇ ਪੂਰਬੀ ਖੇਤਰ ਰਾਹੀਂ ਸਫ਼ਰ ਕੀਤਾ ਅਤੇ ਉਨ੍ਹਾਂ ਤੰਬੂਆਂ ਵਿੱਚ ਰਹੇ ਜੋ ਓਬੋਁ ਦੇ ਹਗਰੀ ਲੋਕਾਂ ਦੇ ਸਨ। 11 ਗਾਦੀ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ। 12 ਯੋੇਲ ਬਾਸ਼ਾਨ ਦਾ ਪਹਿਲਾ ਆਗੂ ਸੀ ਅਤੇ ਉਸ ਤੋਂ ਬਾਅਦ ਸ਼ਾਫ਼ਾਨ ਦੂਜਾ ਤੇ ਉਸ ਉਪਰੰਤ ਯਅਨਈ ਆਗੂ ਬਣਿਆ। 13 ਉਨ੍ਹਾਂ ਦੇ ਘਰਾਣਿਆਂ ਵਿੱਚੋਂ ਸੱਤਾਂ ਭਰਾਵਾਂ ਦੇ ਨਾਉਂ ਇਉਂ ਸਨ: ਮੀਕਾੇਲ, ਮਸ਼ੂਲ੍ਲਾਮ, ਸ਼ਬਾ, ਯੋਰਈ, ਯਅਕਾਨ, ਜ਼ੀਆ ਅਤੇ ੇਬਰ। 14 ਇਹ ਅਬੀਹਯਿਲ ਦੇ ਉੱਤਰਾਧਿਕਾਰੀ ਸਨ। ਅਬੀਹਯਿਲ ਹੂਰੀ ਦਾ ਪੁੱਤਰ ਸੀ ਅਤੇ ਹੂਰੀ ਯਾਰੋਅਹ ਦਾ ਪੁੱਤਰ ਅਤੇ ਯਾਰੋਆਹ ਗਿਲਆਦ ਦਾ। ਗਿਲਆਦ ਮੀਕਾੇਲ ਦਾ ਪੁੱਤਰ ਅਤੇ ਮੀਕਾੇਲ ਯਸ਼ੀਸ਼ਈ ਦਾ ਪੁੱਤਰ ਸੀ। ਯਸ਼ੀਸ਼ਈ ਯਹਦੋ ਦਾ ਪੁੱਤਰ ਅਤੇ ਯਹਦੋ ਬੂਜ ਦਾ ਪੁੱਤਰ ਸੀ। 15 ਅਬਦੀੇਲ ਦਾ ਪੁੱਤਰ ਸੀ ਅਹੀ ਅਤੇ ਅਬਦੀੇਲ ਗੂਨੀ ਦਾ ਪੁੱਤਰ ਸੀ। ਅਤੇ ਅਹੀ ਉਨ੍ਹਾਂ ਦੇ ਘਰਾਣਿਆਂ ਦਾ ਆਗੂ ਸੀ। 16 ਗਾਦ ਪਰਿਵਾਰ-ਸਮੂਹ ਬਾਸ਼ਾਨ ਦੇ ਗਿਲਆਦ ਅਤੇ ਉਸਦੇ ਆਸ-ਪਾਸ ਦੇ ਛੋਟੇ ਸ਼ਹਿਰਾਂ ਵਿੱਚ ਅਤੇ ਸ਼ਾਰੋਨ ਦੇ ਇਲਾਕੇ ਵਿੱਚ ਸੀਮਾ ਤਾਈਂ ਸਾਰੀਆਂ ਚਰਾਂਦਾ ਵਿੱਚ ਰਹਿੰਦਾ ਸੀ। 17 ਯੋਬਾਮ ਅਤੇ ਯਰਾਬੁਆਮ ਪਾਤਸ਼ਾਹ ਦੇ ਦਿਨੀਁ ਇਨ੍ਹਾਂ ਸਾਰੇ ਲੋਕਾਂ ਦੇ ਨਾਉਂ ਗਾਦ ਦੇ ਘਰਾਣੇ ਦੇ ਇਤਹਾਸ ਦੀਆਂ ਕੁੱਲ ਪੱਤ੍ਰੀਆਂ ਲਿਖੀਆਂ ਗਈਆਂ। ਯੋਬਾਮ ਉਨ੍ਹੀਁ ਦਿਨੀਁ ਯਹੂਦਾਹ ਦਾ ਪਾਤਸ਼ਾਹ ਸੀ ਅਤੇ ਯਰਾਬੁਆਮ ਇਸਰਾਏਲ ਦਾ। 18 ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਅਤੇ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਕੋਲ ਕੁੱਲ 44760 ਬਹਾਦਰ ਸਿਪਾਹੀ ਸਨ। ਉਨ੍ਹਾਂ ਸਿਪਾਹੀਆਂ ਕੋਲ ਤਲਵਾਰਾਂ ਅਤੇ ਢਾਲਾਂ ਸਨ ਅਤੇ ਉਹ ਤੀਰਾਂ ਅਤੇ ਕਮਾਨਾਂ ਵਿੱਚ ਵੀ ਕੁਸ਼ਲ ਸਨ। 19 ਇਨ੍ਹਾਂ ਨੇ ਹਗਰੀਆਂ, ਯਟੂਰ, ਨਾਫ਼ੀਸ਼ ਤੇ ਨੋਦਾਬ ਦੇ ਲੋਕਾਂ ਵਿਰੁੱਧ ਲੜਾਈ ਕੀਤੀ। 20 ਅਤੇ ਉਹ ਲੋਕ ਜਿਹੜੇ ਮਨਸ਼੍ਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਬ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ। 21 ਉਨ੍ਹਾਂ ਨੇ ਹਗਰੀਆਂ ਦੇ ਪਸ਼ੂ ਵੀ ਲੈ ਲਿੱਤੇ। ਉਨ੍ਹਾਂ ਨੇ 50,000 ਊਠ 2,50,000 ਭੇਡਾਂ, 2,000 ਗਧੇ ਅਤੇ 100,000 ਮਨੁੱਖਾਂ ਨੂੰ ਵੀ ਲੁੱਟ ਲਿਆ ਭਾਵ ਲੈ ਗਏ। 22 ਬਹੁਤ ਸਾਰੇ ਹਗਰੀ ਮਾਰੇ ਗਏ ਸਨ ਕਿਉਂ ਕਿ ਇਹ ਯੁੱਧ ਪਰਮੇਸ਼ੁਰ ਵੱਲੋਂ ਸੀ ਅਤੇ ਪਰਮੇਸ਼ੁਰ ਰਊਬੇਨ ਦੇ ਪੱਖ ਵਿੱਚ ਸੀ। ਫ਼ਿਰ ਮਨਸ਼੍ਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਦੇ ਲੋਕਾਂ ਨੇ ਹਗਰੀਆਂ ਦੀ ਜ਼ਮੀਨ ਤੇ ਰਹਿਣਾ ਸ਼ੁਰੂ ਕਰ ਦਿੱਤਾ। ਇਹ ਲੋਕ ਇਸਰਾਏਲੀਆਂ ਦੇ ਜਲਾਵਤਨੀ ਕਰਕੇ ਕੈਦੀਆਂ ਵਜੋਂ ਬੇਬੀਲੋਨ ਨੂੰ ਲਿਜਾਏ ਜਾਣ ਤੀਕ ਇੱਥੇ ਰਹੇ। 23 ਮਨਸ਼੍ਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖ ਬਾਸ਼ਾਨ ਦੇ ਇਲਾਕੇ ਵਿੱਚ ਵਸਦੇ ਰਹੇ। ਉਹ ਬਾਸ਼ਾਨ ਤੋਂ ਬਅਲ-ਹਰਮੋਨ, ਸਨੀਰ ਅਤੇ ਹਰਮੋਨ ਪਰਬਤ ਤੀਕ ਵਧਦੇ ਬਹੁਤ ਸਾਰੇ ਮਨੁੱਖਾਂ ਦਾ ਦਲ ਬਣ ਗਏ। 24 ਮਨਸ਼੍ਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖਾਂ ਦੇ ਘਰਾਣੇ ਦੇ ਆਗੂ ਇਸ ਪ੍ਰਕਾਰ ਸਨ: ੇਫ਼ਰ, ਯਿਸ਼ਈ, ਅਲੀੇਲ, ਅਜ਼ਰੀੇਲ, ਯਿਰਮਿਯਾਹ, ਹੋਦਵਯਾਹ, ਯਹਦੀੇਲ। ਇਹ ਸਾਰੇ ਹੀ ਬਹਾਦੁਰ ਵੀਰ ਅਤੇ ਤਾਕਤਵਰ ਮਨੁੱਖ ਸਨ। ਇਹ ਸਾਰੇ ਪ੍ਰਸਿਧ੍ਧ ਮਨੁੱਖ ਸਨ ਅਤੇ ਆਪੋ-ਆਪਣੇ ਪਰਿਵਾਰ-ਸਮੂਹਾਂ ਦੇ ਆਗੂ। 25 ਪਰ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਵਿਰੁੱਧ ਪਾਪ ਕੀਤਾ ਅਤੇ ਉਨ੍ਹਾਂ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਧਰਤੀ ਤੇ ਕਬਜ਼ਾ ਲੈਣ ਤੋਂ ਪਹਿਲਾਂ ਤਬਾਹ ਕੀਤਾ ਸੀ। 26 ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜੇ ਪੂਲ ਨੂੰ ਉਕਸਾਰਿਆ ਉਹ ਤਿਲਗਬ ਪਿਲਨਸਰ ਵੀ ਕਹਾਉਂਦਾ ਸੀ ਅਤੇ ਉਸ ਦੇ ਅੰਦਰ ਜੰਗ ਨੂੰ ਜਾਣ ਦੀ ਇੱਛਾ ਪੈਦਾ ਕੀਤੀ, ਇਸ ਲਈ ਉਹ ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਅਤੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਲੜਿਆ, ਅਤੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹਲਹ, ਹਾਬੋਰ, ਹਾਰਾ, ਅਤੇ ਗੋਜ਼ਾਨ ਦਰਿਆ ਦੇ ਨੇੜੇ ਲੈ ਗਿਆ। ਇਸਰਾਏਲ ਦੇ ਉਹ ਪਰਿਵਾਰ-ਸਮੂਹ ਅੱਜ ਦੇ ਦਿਨ ਤੀਕ ਵੀ ਓਥੇ ਰਹਿੰਦੇ ਹਨ।

6:1 ਲੇਵੀ ਦੇ ਪੁੱਤਰਾਂ ਦੇ ਨਾਂ ਸਨ: ਗੋਰਸ਼ੇਨ, ਕਹਾਬ ਅਤੇ ਮਰਾਰੀ। 2 ਆਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀੇਲ੍ਲ ਅੱਗੋਂ ਕਹਾਬ ਦੇ ਪੁੱਤਰ ਸਨ। 3 ਅਮਰਾਮ ਬੱਚੇ ਦੇ ਸਨ ਹਾਰੂਨ, ਮੂਸਾ ਅਤੇ ਮਿਰਯਮ।ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਬਾਮਾਰ ਸਨ। 4 ਅਲਆਜ਼ਾਰ ਫ਼ੀਨਹਾਸ ਦਾ ਪਿਤਾ ਸੀ ਅਤੇ ਫ਼ੀਨਹਾਸ ਅਬੀਸ਼ੂਆ ਦਾ। 5 ਅਬੀਸ਼ੂਆ ਬੁੱਕੀ ਦਾ ਪਿਤਾ ਸੀ ਅਤੇ ਬੁੱਕੀ ਉਜ਼ੀ ਦਾ ਪਿਤਾ ਸੀ। 6 ਉਜ਼ੀ ਜ਼ਰ੍ਰਹਯਾਹ ਦਾ ਪਿਤਾ ਅਤੇ ਉਸਦਾ ਪੁੱਤਰ ਮਰਾਯੋਬ ਸੀ। 7 ਮਰਾਯੋਬ ਅਮਰਯਾਹ ਦਾ ਪਿਤਾ ਸੀ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ। 8 ਅਹੀਟੂਬ ਸਾਦੋਕ ਦਾ ਪਿਤਾ ਅਤੇ ਉਸਦਾ ਪੁੱਤਰ ਅਹੀਮਾਅਸ ਸੀ। 9 ਅਹੀਮਾਅਸ ਅਜ਼ਰਯਾਹ ਦਾ ਪਿਤਾ ਅਤੇ ਅਜ਼ਰਸਾਹ ਯੋਹਾਨਾਨ ਦਾ ਪਿਤਾ ਸੀ। 10 ਅਜ਼ਰਯਾਹ ਯੋਹਾਨਾਨ ਦਾ ਪਿਤਾ ਸੀ। (ਇਹ ਉਹੀ ਅਜ਼ਰਯਾਹ ਸੀ ਜਿਹੜਾ ਯਰੂਸ਼ਲਮ ਵਿੱਚ, ਸੁਲੇਮਾਨ ਦੁਆਰਾ ਬਣਾਏ ਗਏ ਮੰਦਰ ਵਿੱਚ ਜਾਜਕ ਵਜੋਂ ਕੰਮ ਕਰਦਾ ਹੁੰਦਾ ਸੀ।) 11 ਅਜ਼ਰਯਾਹ ਅਮਰਯਾਹ ਦਾ ਪਿਤਾ ਸੀ ਤੇ ਅਮਰਯਾਹ ਅਹੀਟੂਬ ਦਾ। 12 ਅਹੀਟੂਬ ਤੋਂ ਸਾਦੋਕ ਪੈਦਾ ਹੋਇਆ ਤੇ ਸਾਦੋਕ ਤੋਂ ਸ਼ੱਲੂਮ। 13 ਸ਼ੱਲੂਮ ਹਿਲਕੀਯਾਹ ਦਾ ਪਿਤਾ ਸੀ ਤੇ ਹਿਲਕੀਯਾਹ ਅਜ਼ਰਯਾਹ ਦਾ। 14 ਅਜ਼ਰਯਾਹ ਸਰਾਯਾਹ ਦਾ ਪਿਤਾ ਸੀ ਤੇ ਸਰਾਯਾਹ ਦਾ ਪੁੱਤਰ ਯਹੋਸਾਦਾਕ ਸੀ। 15 ਜਦੋਂ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਭੇਜ ਦਿੱਤਾ ਸੀ, ਯਹੋਸਾਦਾਕ ਨੂੰ ਵੀ ਆਪਣਾ ਘਰ ਛੱਡਣਾ ਪਿਆ, ਅਤੇ ਉਨ੍ਹਾਂ ਲੋਕਾਂ ਨੂੰ ਦੂਜੇ ਦੇਸ ਵਿੱਚ ਕੈਦੀ ਬਣਾ ਲਿਆ ਗਿਆ ਸੀ। ਯਹੋਵਾਹ ਨੇ ਨਬੁਕਦਨਸ੍ਸਰ ਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਬੰਦੀ ਬਨਾਉਣ ਲਈ ਵਰਤਿਆ। 16 ਲੇਵੀ ਦੇ ਪੁੱਤਰ ਗੇਰਸ਼ੋਮ, ਕਹਾਬ ਅਤੇ ਮਰਾਰੀ ਸਨ। 17 ਗੇਰਸ਼ੋਮ ਦੇ ਪੁੱਤਰਾਂ ਦਾ ਨਾਂ ਲਿਬਨੀ ਅਤੇ ਸ਼ਿਮਈ ਸੀ। 18 ਕੋਹਾਬ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਤੇ ਉਜ਼ੀੇਲ੍ਲ ਸਨ। 19 ਮਗਰੀ ਦੇ ਪੁੱਤਰ ਸਨ ਮਹਲੀ ਅਤੇ ਮੁਸ਼ੀ।ਇਹ ਲੇਵੀ ਦੇ ਪਰਿਵਾਰ-ਸਮੂਹ ਵਿੱਚ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਤਾਬਕ ਸਨ: 20 ਗੇਰਸ਼ੋਮ ਦੇ ਉੱਤਰਾਧਿਕਾਰੀ ਇਸ ਤਰ੍ਹਾਂ ਸੀ: ਲਿਬਨੀ ਗੇਰਸ਼ੋਮ ਦਾ ਪੁੱਤਰ ਸੀ ਅਤੇ ਲਿਬਨੀ ਦਾ ਪੁੱਤਰ ਯਹਬ ਤੇ ਯਹਬ ਦੇ ਪੁੱਤਰ ਦਾ ਨਾਂ ਸੀ ਜ਼ਿਂਮਾਹ। 21 ਜ਼ਿਂਮਾਹ ਦੇ ਪੁੱਤਰ ਦਾ ਨਾਉਂ ਸੀ ਯੋਆਹ ਅਤੇ ਉਸਦੇ ਪੁੱਤਰ ਦਾ ਨਾਂ ਸੀ ਇੱਦੋ। ਇੱਦੋ ਦਾ ਪੁੱਤਰ ਜ਼ਰਹ ਤੇ ਜ਼ਰਹ ਦਾ ਪੁੱਤਰ ਯਅਬਰਈ ਸੀ। 22 ਕਹਾਬ ਦੇ ਉੱਤਰਾਧਿਕਾਰੀ ਇਉਂ ਸਨ: ਕਹਾਬ ਦੇ ਪੁੱਤਰ ਦਾ ਨਾਂ ਅੰਮੀਨਾਦਾਬ ਤੇ ਉਸਦਾ ਪੁੱਤਰ ਕੋਰਹ। ਅਸੀਰ ਕੋਰਹ ਦਾ ਪੁੱਤਰ ਸੀ। 23 ਅਸੀਂਰ ਦਾ ਪੁੱਤਰ ਅਲਕਾਨਾਹ ਤੇ ਉਸਦਾ ਪੁੱਤਰ ਅਬਯਾਸਾਫ਼ ਤੇ ਉਸਦਾ ਪੁੱਤਰ ਅਸੀਰ ਸੀ। 24 ਅਸੀਂਰ ਦਾ ਪੁੱਤਰ ਤਹਬ ਸੀ ਤੇ ਉਸਦਾ ਪੁੱਤਰ ਊਰੀੇਲ। ਊਰੀੇਲ ਦੇ ਪੁੱਤਰ ਦਾ ਨਾਂ ਉਜ਼ੀਯ੍ਯਾਹ ਤੇ ਉਸਦੇ ਪੁੱਤਰ ਦਾ ਨਾਂ ਸ਼ਾਊਲ ਸੀ। 25 ਅਲਕਾਨਾਹ ਦੇ ਪੁੱਤਰ ਅਮਾਸਈ ਅਤੇ ਅਹੀਮੋਬ ਸਨ। 26 ਸੋਫ਼ਈ ਅਲਕਾਨਾਹ ਦਾ ਪੁੱਤਰ ਸੀ ਤੇ ਨਹਬ ਸੋਫ਼ਈ ਦਾ ਪੁੱਤਰ। 27 ਅਲੀਆਬ ਨਹਬ ਦਾ ਪੁੱਤਰ ਤੇ ਯਹੋਰਾਮ ਅਲੀਆਬ ਦਾ ਪੁੱਤਰ ਸੀ। ਅਲਕਾਨਾਹ ਯਰੋਹਾਮ ਦਾ ਪੁੱਤਰ ਸੀ ਸ਼ਮੂੇਲ ਅਲਕਾਨਾਹ ਦਾ ਪੁੱਤਰ ਸੀ। 28 ਸ਼ਮੂੇਲ ਦਾ ਪਲੇਠਾ ਪੁੱਤਰ ਜੀਓਲ ਅਤੇ ਅਬੀਯਾਹ ਸੀ। 29 ਮਗਰੀ ਦੇ ਪੁੱਤਰ ਇਵੇਂ ਸਨ: ਮਹਲੀ ਮਗਰੀ ਦਾ ਪੁੱਤਰ ਤੇ ਮਹਲੀ ਦਾ ਪੁੱਤਰ ਲਿਬਨੀ ਤੇ ਉਸਦਾ ਪੁੱਤਰ ਸ਼ਿਮਈ ਤੇ ਸ਼ਿਮਈ ਦਾ ਪੁੱਤਰ ਉਜ਼ਾਹ੍ਹ ਸੀ। 30 ਉਜ਼ਾਹ੍ਹ ਦਾ ਪੁੱਤਰ ਸ਼ਿਮਆ ਤੇ ਹਗ੍ਗੀਯਾਹ ਸ਼ਿਮਆ ਦਾ ਪੁੱਤਰ ਸੀ ਅਸਾਯਾਹ ਹਗ੍ਗੀਯਾਹ ਦਾ ਪੁੱਤਰ। 31 ਇਹ ਉਹ ਮਨੁੱਖ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦੇ ਘਰ ਦੇ ਸਂਗੀਤਕਾਰਾਂ ਵਜੋਂ ਬਾਪਿਆ ਜਦੋਂ ਕਿ ਨੇਮ ਦੇ ਸੰਦੂਕ ਨੂੰ ਉਸਦੇ ਸੁਖ ਅਸਬਾਨ ਉੱਪਰ ਰੱਖਿਆ ਗਿਆ ਸੀ। 32 ਇਨ੍ਹਾਂ ਲੋਕਾਂ ਨੇ ਪਵਿੱਤਰ ਤੰਬੂ ਵਿਖੇ ਭਜਨ ਅਤੇ ਧਾਰਮਿਕ ਗੀਤ ਗਾਏ। ਪਵਿੱਤਰ ਤੰਬੂ ਮੰਡਲੀ ਵਾਲਾ ਤੰਬੂ ਵੀ ਕਹਿਲਾਉਂਦਾ ਹੈ। ਉਨ੍ਹਾਂ ਨੇ ਓਥੇ, ਸੁਲੇਮਾਨ ਦੇ ਯਰੂਸ਼ਲਮ ਵਿੱਚ ਯਹੋਵਾਹ ਦਾ ਮੰਦਰ ਉਸਾਰਨ ਤੀਕ ਸੇਵਾ ਕੀਤੀ। ਉਨ੍ਹਾਂ ਨੇ ਪਵਿੱਤਰ ਤੰਬੂ ਵਿੱਚ ਉਨ੍ਹਾਂ ਨੂੰ ਸੇਵਾ ਲਈ ਦਿੱਤੀਆਂ ਗਈਆਂ ਬਿਧੀਆਂ ਅਨੁਸਾਰ ਸੇਵਾ ਕੀਤੀ। 33 ਉਹ ਆਦਮੀ ਅਤੇ ਉਨ੍ਹਾਂ ਦੇ ਪੁੱਤਰ ਜਿਹੜੇ ਸਭਾਵਾਂ ਵਿੱਚ ਧਾਰਮਿਕ ਗੀਤ ਗਾਉਂਦੇ ਸਨ:ਕੋਹਾਬ ਪਰਿਵਾਰ ਵਿੱਚੋਂ ਉੱਤਰਾਧਿਕਾਰੀ: ਹੇਮਾਨ ਗਵ੍ਵਯਾ। ਹੇਮਾਨ ਯੋੇਲ ਦਾ ਪੁੱਤਰ ਸੀ, ਅਤੇ ਯੋੇਲ ਸਮੂਏਲ ਦਾ ਪੁੱਤਰ ਸੀ। 34 ਸ਼ਮੂੇਲ ਅਲਕਾਨਾਹ ਦਾ ਪੁੱਤਰ ਸੀ ਤੇ ਅਲਕਾਨਾਹ ਯਰੋਹਾਮ ਦਾ। ਯਰੋਹਾਮ ਅਲੀੇਲ ਦਾ ਪੁੱਤਰ ਸੀ ਤੇ ਅਲੀੇਲ ਤੋਂਆਹ ਦਾ ਪੁੱਤਰ ਸੀ। 35 ਤੋਂਆਹ ਸੂਫ਼ ਦਾ ਪੁੱਤਰ ਸੀ ਤੇ ਸੂਫ਼ ਅਲਕਾਨਾਹ ਦਾ ਤੇ ਅਲਕਾਨਾਹ ਮਹਬ ਦਾ ਪੁੱਤਰ ਤੇ ਮਹਬ ਅਮਾਸਈ ਦਾ ਪੁੱਤਰ ਸੀ। 36 ਅਲਕਨਾਹ ਦਾ ਪੁੱਤਰ ਅਮਾਸਈ ਅਤੇ ਅਲਕਾਨਾਹ ਯੋੇਲ ਦਾ ਪੁੱਤਰ ਤੇ ਯੋੇਲ ਅਜ਼ਰਯਾਹ ਦਾ ਪੁੱਤਰ ਸੀ ਤੇ ਅਜ਼ਰਯਾਹ ਸਫ਼ਨਯਾਹ ਦਾ। 37 ਤਹਬ ਦਾ ਪੁੱਤਰ ਸਫ਼ਨਯਾਹ ਤੇ ਤਹਬ ਅਸੀਰ ਦਾ ਪੁੱਤਰ ਸੀ ਅਤੇ ਅਸੀਰ ਅਬਯਾਸਾਫ਼ ਦਾ ਤੇ ਅਬਯਾਸਾਫ਼ ਕੋਰਹ ਦਾ। 38 ਕੋਰਹ ਯਿਸਹਾਰ ਦਾ ਪੁੱਤਰ ਸੀ ਤੇ ਯਿਸਹਾਰ ਦਾ ਪਿਤਾ ਕਹਾਬ ਤੇ ਕਹਾਬ ਦਾ ਪਿਤਾ ਲੇਵੀ ਤੇ ਲੇਵੀ ਦਾ ਪਿਤਾ ਇਸਰਾਏਲ ਸੀ। 39 ਆਸਾਫ਼ ਹੀਮਾਨ ਦਾ ਸੰਬੰਧੀ ਸੀ। ਉਹ ਹੇਮਾਨ ਦੇ ਸੱਜੇ ਪਾਸੇ ਸੇਵਾ ਕਰਦਾ ਹੁੰਦਾ ਸੀ। ਆਸਾਫ਼ ਬਰਕਯਾਹ ਦਾ ਪੁੱਤਰ ਸੀ ਤੇ ਬਰਕਯਾਹ ਸ਼ਿਮਆ ਦਾ ਪੁੱਤਰ ਸੀ। 40 ਸ਼ਿਮਆ ਮੀਕਾੇਲ ਦਾ ਪੁੱਤਰ ਤੇ ਮੀਕਾੇਲ ਦਾ ਪਿਤਾ ਬਅਸੇਯਾਹ ਤੇ ਬਅਸੇਯਾਹ ਦਾ ਪਿਤਾ ਮਲਕੀਯਾਹ ਸੀ। 41 ਮਲਕੀਯਾਹ ਅਬਨੀ ਦਾ ਪੁੱਤਰ, ਅਬਨੀ ਜ਼ਰਹ ਦਾ ਤੇ ਜ਼ਰਹ ਅਦਾਯਾਹ ਦਾ ਪੁੱਤਰ ਸੀ। 42 ਅਦਾਯਾਹ ੇਬਾਨ ਦਾ ਪੁੱਤਰ, ੇਬਾਨ ਜ਼ਿਂਮਾਹ ਦਾ ਤੇ ਜ਼ਿਂਮਾਹ ਸ਼ਮਈ ਦਾ ਪੁੱਤਰ ਸੀ। 43 ਸ਼ਮਈ ਯਹਬ ਦਾ ਪੁੱਤਰ, ਯਹਬ ਗੇਰਸ਼ੋਮ ਦਾ ਤੇ ਗੇਰਸ਼ੋਮ ਲੇਵੀ ਦਾ ਪੁੱਤਰ ਸੀ। 44 ਮਗਰੀ ਦੇ ਉੱਤਰਾਧਿਕਾਰੀ ਹੀਮਾਨ ਅਤੇ ਆਸਾਫ਼ ਦੇ ਸੰਬੰਧੀ ਸਨ ਅਤੇ ਉਹ ਹੀਮਾਨ ਦੇ ਖੱਬੇ ਪਾਸੇ ਗਵੈਯਾਂ ਦੇ ਟੋਲੇ ਵਜੋਂ ਖੜੋਁਦੇ ਸਨ। ੇਬਾਨ ਕੀਸ਼ੀ ਦਾ ਪੁੱਤਰ, ਕੀਸ਼ੀ ਅਬਦੀ ਦਾ ਅਤੇ ਅਬਦੀ ਮਲ੍ਲੂਕ ਦਾ ਪੁੱਤਰ ਸੀ। 45 ਮਲ੍ਲੂਕ ਹਸ਼ਬਯਾਹ ਦਾ ਪੁੱਤਰ, ਹਸ਼ਬਯਾਹ ਅਮਸਯਾਹ ਤੇ ਉਹ ਹਿਲਕਯਾਹ ਦਾ ਪੁੱਤਰ ਸੀ। 46 ਹਿਲਕਯਾਹ ਅਮਸੀ ਦਾ, ਅਮਸੀ ਬਾਨੀ ਦਾ ਤੇ ਬਾਨੀ ਸ਼ਾਮਰ ਦਾ ਪੁੱਤਰ ਸੀ। 47 ਸ਼ਾਮਰ ਮਹਲੀ ਦਾ, ਮਹਲੀ ਮੂਸ਼ੀ ਦਾ, ਮੂਸ਼ੀ ਮਰਾਰੀ ਦਾ ਤੇ ਮਰਾਰੀ ਲੇਵੀ ਦਾ ਪੁੱਤਰ ਸੀ। 48 ਹੀਮਾਨ ਅਤੇ ਆਸਾਫ਼ ਦੇ ਭਰਾ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸਨ ਤੇ ਉਹ ਲੇਵੀ ਹੀ ਕਹਾਉਂਦੇ ਸਨ ਅਤੇ ਉਹ ਪਰਮੇਸ਼ੁਰ ਦੇ ਭਵਨ ਅਤੇ ਪਵਿੱਤਰ ਤੰਬੂ ਦੀ ਸਾਰੀ ਸੇਵਾ-ਸੰਭਾਲ ਕਰਦੇ ਸਨ। ਪਵਿੱਤਰ ਤੰਬੂ ਹੀ ਪਰਮੇਸ਼ੁਰ ਦਾ ਭਵਨ ਸੀ। 49 ਪਰ ਸਿਰਫ਼ ਹਾਰੂਨ ਤੇ ਉਸਦੇ ਉੱਤਰਾਧਿਕਾਰੀਆਂ ਨੂੰ ਹੀ ਬਲੀ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਦੀ ਆਗਿਆ ਸੀ ਅਤੇ ਉਹ ਅੱਤ ਪਵਿੱਤਰ ਸਬਾਨ ਉੱਤੇ ਸਾਰੇ ਕੰਮ ਕਰਦੇ ਸਨ। ਉਨ੍ਹਾਂ ਨੇ ਇਸਰਾਏਲ ਨੂੰ ਇਸਦੇ ਪਾਪਾਂ ਤੋਂ ਮੁਕਤ ਕਰਾਉਣ ਖਾਤਰ ਪ੍ਰਾਸਚਿਤ ਕਰਨ ਲਈ ਭੇਟਾ ਚੜਾਈਆਂ ਚੜਾੇ, ਅਤੇ ਉਨ੍ਹਾਂ ਨੇ ਸਾਰੀਆਂ ਬਿਧੀਆਂ ਅਤੇ ਬਿਵਸਬਾ ਦਾ ਪਾਲਣ ਕੀਤਾ ਜਿਵੇਂ ਕਿ ਮੂਸਾ ਪਰਮੇਸ਼ੁਰ ਦੇ ਸੇਵਕ ਨੇ ਹੁਕਮ ਦਿੱਤਾ ਸੀ। 50 ਹਾਰੂਨ ਦੇ ਪੁੱਤਰ ਇਹ ਸਨ: ਅਲਆਜ਼ਾਰ ਹਾਰੂਨ ਦਾ ਪੁੱਤਰ ਸੀ ਤੇ ਫ਼ੀਨਹਾਸ ਅਲਆਜ਼ਾਰ ਦਾ। ਅਬੀਸ਼ੂਆ ਫ਼ੀਨਹਾਸ ਦਾ ਪੁੱਤਰ ਸੀ। 51 ਬੁੱਕੀ ਅਬੀਸ਼ੂਆ ਦਾ ਪੁੱਤਰ, ਊਜ੍ਜੀ ਬੁੱਕੀ ਦਾ, ਜ਼ਰਹਯਾਹ ਊਜ੍ਜੀ ਦਾ ਪੁੱਤਰ ਸੀ। 52 ਮਰਾਯੋਬ ਜ਼ਰਹਯਾਹ ਦਾ ਪੁੱਤਰ ਸੀ ਤੇ ਮਰਾਯੋਬ ਦਾ ਪੁੱਤਰ ਅਮਰਯਾਹ ਤੇ ਅਮਰਯਾਹ ਦਾ ਪੁੱਤਰ ਅਹੀਟੂਬ ਸੀ। 53 ਸਾਦੋਕ ਅਹੀਟੂਬ ਦਾ ਪੁੱਤਰ ਤੇ ਅਹੀਮਅਸ ਸਾਦੋਕ ਦਾ ਪੁੱਤਰ ਸੀ। 54 ਹਾਰੂਨ ਦੇ ਉੱਤਰਾਧਿਕਾਰੀ ਉਨ੍ਹਾਂ ਨੂੰ ਦਿੱਤੀ ਗਈ ਜ਼ਮੀਨ ਵਿਤਲੇ ਡੇਰਿਆਂ ਵਿੱਚ ਹੀ ਰਹੇ। ਕੋਹਾਬ ਪਰਿਵਾਰਾਂ ਨੂੰ ਉਸ ਧਰਤੀ ਦਾ ਪਹਿਲਾ ਹਿੱਸਾ ਮਿਲਿਆ ਜੋ ਲੇਵੀਆਂ ਨੂੰ ਦਿੱਤੀ ਗਈ ਸੀ। 55 ਇਉਂ ਉਨ੍ਹਾਂ ਨੂੰ ਯਹੂਦਾਹ ਦੇ ਦੇਸ ਵਿੱਚ ਹਬਰੋਨ ਤੇ ਉਸ ਦੇ ਆਲੇ-ਦੁਆਲੇ ਦੇ ਸ਼ਹਿਰਾਂ ਤੇ ਚਰਾਂਦਾ ਵਾਲੀਆਂ ਜਗ੍ਹਾ ਦਿੱਤੀਆਂ। 56 ਪਰ ਸ਼ਹਿਰ ਤੋਂ ਦੂਰ ਵਾਲੇ ਖੇਤ ਅਤੇ ਹਬਰੋਨ ਦੇ ਨੇੜਲੇ ਪਿਂਡ ਤੇ ਪੈਲੀਆਂ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ। 57 ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ, ਸੁਰਖਿਆ ਦਾ ਸ਼ਹਿਰ ਅਤੇ ਇਹ ਹੋਰ ਸ਼ਹਿਰ ਵੀ ਮਿਲੇ: ਲਿਬਨਾਹ, ਯਤਿਰ੍ਰ, ਅਸਤਮੋਆ। 58 ਹੀਲੇਨ ਅਤੇ ਦੇਬੀਰ ਅਤੇ ਉਨ੍ਹਾਂ ਦੁਆਲੇ ਦੇ ਖੇਤ। 59 ਇਵੇਂ ਹੀ ਆਸ਼ਾਨ ਉਸ ਦੀਆਂ ਸ਼ਾਮਲਾਤਾਂ ਸਮੇਤ, ਤੇ ਬੈਤਸ਼ਮਸ਼ ਵੀ ਉਸ ਦੀਆਂ ਸ਼ਾਮਲਾਤਾਂ ਸਣੇ ਉਨ੍ਹਾਂ ਨੂੰ ਮਿਲੇ। 60 ਬਿਨਯਾਮੀਨ ਦੇ ਪਰਿਵਾਰ-ਸਮੂਹ ਤੋਂ ਉਨ੍ਹਾਂ ਨੂੰ ਗਿਬਿਓਨ, ਗਬਾ, ਅਲ੍ਲਮਬ ਅਤੇ ਅਨਾਬੋਬ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ।ਕਹਾਬੀ ਪਰਿਵਾਰਾਂ ਨੂੰ ਕੁੱਲ 13 ਸ਼ਹਿਰ ਮਿਲੇ। 61 ਕਹਾਬ ਦੇ ਬਾਕੀ ਉੱਤਰਾਧਿਕਾਰੀਆਂ ਚੋ ਬਾਕੀ ਰਹਿ ਗਏ ਸਨ ਉਨ੍ਹਾਂ ਨੂੰ ਉਸ ਅੱਧੇ ਗੋਤ ਤੋਂ ਭਾਵ ਮਨਸ਼੍ਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸਹਿਰ ਮਿਲੇ। 62 ਗੇਰਸ਼ੋਮ ਦੇ ਉੱਤਰਾਧਿਕਾਰੀਆਂ ਦੇ ਪਰਿਵਾਰ-ਸਮੂਹਾਂ ਨੂੰ 13 ਸ਼ਹਿਰ ਮਿਲੇ। ਉਨ੍ਹਾਂ ਨੂੰ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਮਨਸ਼੍ਸ਼ਹ ਦੇ ਗੋਤ ਵਿੱਚੋਂ ਬਾਸ਼ਾਨ ਵਿੱਚ ਇਉਂ ਤੇਰਾਂ ਸ਼ਹਿਰ ਪ੍ਰਾਪਤ ਹੋਏ। 63 ਮਰਾਰੀ ਦੇ ਉੱਤਰਾਧਿਕਾਰੀਆਂ ਨੂੰ ਰਊਬੇਨ, ਗਾਦ ਤੇ ਜ਼ਬੁਲੂਨ ਪਰਿਵਾਰ-ਸਮੂਹਾਂ ਤੋਂ ਗੁਣੇ ਪਾਕੇ 12 ਸ਼ਹਿਰ ਮਿਲੇ। 64 ਅਤੇ ਇਸਰਾਏਲੀਆਂ ਨੇ ਇਹ ਸ਼ਹਿਰ ਅਤੇ ਖੇਤ ਲੇਵੀਆਂ ਨੂੰ ਦੇ ਦਿੱਤੇ। 65 ਉਨ੍ਹਾਂ ਨੇ ਇਹ ਸ਼ਹਿਰ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਨੇ ਪਰਿਵਾਰ-ਸਮੂਹਾਂ ਤੋਂ ਦਿੱਤੇ। ਉਨ੍ਹਾਂ ਨੇ ਗੁਣੇ ਪਾਕੇ ਫ਼ੈਸਲਾ ਕੀਤਾ ਕਿ ਹਰ ਲੇਵੀ ਪਰਿਵਾਰ ਨੂੰ ਕਿਹੜਾ ਸ਼ਹਿਰ ਮਿਲਿਆ। 66 ਅਫ਼ਰਾਈਮ ਦੇ ਪਰਿਵਾਰ-ਸਮੂਹਾਂ ਨੇ ਕੁਝ ਕਹਾਬੀਆਂ ਦੇ ਘਰਾਣਿਆਂ ਨੂੰ ਕੁਝ ਸ਼ਹਿਰ ਦਿੱਤੇ। 67 ਉਨ੍ਹਾਂ ਨੂੰ ਸ਼ਕਮ, ਸੁਰਖਿਆ ਦਾ ਸ਼ਹਿਰ ਅਤੇ ਗਜ਼ਰ ਦੇ ਸ਼ਹਿਰ ਵੀ ਦਿੱਤੇ ਗਏ। 68 ਯਾਕਮਆਮ ਅਤੇ ਉਸ ਦੀਆਂ ਸ਼ਾਮਲਾਤਾਂ, ਬੈਤ-ਹੋਰੋਨ ਉਸ ਦੀਆਂ ਸ਼ਾਮਲਾਤਾਂ, 69 ਅਯ੍ਯਾਲੋਨ, ਗਬ-ਰਿਂਮੋਨ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ, 70 ਉਨ੍ਹਾਂ ਨੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਤੋਂ ਅਨੇਰ ਅਤੇ ਬਿਲਆਮ ਦੇ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਕੋਹਾਬ ਪਰਿਵਾਰਾਂ ਨੂੰ ਦਿੱਤੇ। 71 ਗੇਰਸ਼ੋਨੀਆਂ ਨੂੰ ਬਾਸ਼ਾਨ ਇਲਾਕੇ ਵਿੱਚ ਗੋਲਾਨ ਦੇ ਨਗਰ ਅਤੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ ਤੋਂ ਅਸ਼ਤਾਰੋਬ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ। 72 ਇਨ੍ਹਾਂ ਨਗਰਾਂ ਤੋਂ ਇਲਾਵਾ, ਗੇਰਸ਼ੋਨੀਆਂ ਨੂੰ ਯਿੱਸਾਕਾਰ ਦੇ ਪਰਿਵਾਰ-ਸਮੂਹ ਤੋਂ ਕਦਸ਼, ਦਾਬਰਬ, ਰਮੋਬ ਅਤੇ ਆਨੇਮ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ। 73 74 ਗੇਰਸ਼ੋਨ ਦੇ ਪਰਿਵਾਰ-ਸਮੂਹਾਂ ਨੂੰ ਆਸ਼ੇਰ ਘਰਾਣੇ ਚੋ ਮਾਸ਼ਾਲ, ਅਬਦੋਨ, ਹੂਕੋਕ ਅਤੇ ਰਹੋਬ ਨਗਰ ਅਤੇ ਇਨ੍ਹਾਂ ਨਗਰਾਂ ਦੇ ਆਸ-ਪਾਸ ਦੇ ਇਲਾਕਿਆਂ ਦੀਆਂ ਪੈਲੀਆਂ ਵੀ ਮਿਲੀਆਂ। 75 76 ਗੇਰਸ਼ੋਮ ਦੇ ਘਰਾਣੇ ਨੂੰ ਨਫ਼ਤਾਲੀ ਗੋਤ ਤੋਂ, ਕਦਸ਼, ਗਲੀਲ ਅਤੇ ਹਂਮੋਨ ਨਗਰ ਅਤੇ ਇਨ੍ਹਾਂ ਨਗਰਾਂ ਦੀਆਂ ਸ਼ਾਮਲਾਤਾਂ ਵੀ ਪ੍ਰਾਪਤ ਹੋਈਆਂ। 77 ਬਾਕੀ ਦੇ ਲੇਵੀ ਲੋਕ ਮਗਰੀ ਗੋਤ ਤੋਂ ਸਨ ਤੇ ਉਨ੍ਹਾਂ ਲਈ ਜ਼ਬੁਲੂਨ ਦੇ ਗੋਤ ਤੋਂ ਰਿਂਮੋਨ ਅਤੇ ਤਾਬੋਰ ਨਗਰ ਅਤੇ ਉਸ ਦੀਆਂ ਸ਼ਾਮਲਾਤਾਂ ਉਨ੍ਹਾਂ ਨੂੰ ਮਿਲੀਆਂ। 78 ਮਰਾਰੀਆਂ ਨੂੰ ਰਊਬੇਨ ਪਰਿਵਾਰ-ਸਮੂਹ ਤੋਂ ਮਾਰੂਬਲ ਵਿੱਚ ਬਸਰ, ਯਹਸਾਹ, ਕਦੇਮੋਬ, ਅਤੇ ਮਫੇਅਬ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ। ਰਊਬੇਨ ਦਾ ਪਰਿਵਾਰ-ਸਮੂਹ ਯਰੀਹੋ ਸ਼ਹਿਰ ਦੇ ਪੂਰਬ ਵੱਲ, ਯਰਦਨ ਨਦੀ ਦੇ ਪੂਰਬੀ ਪਾਸੇ ਤੇ ਰਹਿੰਦਾ ਸੀ। 79 80 ਮਰਾਰੀ ਘਰਾਣੇ ਨੂੰ ਗਾਦ ਦੇ ਗੋਤ ਤੋਂ ਰਾਮੋਬ ਗਿਲਆਦ ਵਿੱਚ ਉਸ ਦੀਆਂ ਸ਼ਾਮਲਾਤਾਂ ਸਮੇਤ ਮਹਨਯਿਮ ਅਤੇ ਹਸ਼ਬੋਨ ਨਗਰ ਅਤੇ ਯਾਜ਼ੇਰ ਉਨ੍ਹਾਂ ਦੀਆਂ ਆਸ-ਪਾਸ ਦੀਆਂ ਪੈਲੀਆਂ ਸਮੇਤ ਪ੍ਰਾਪਤ ਹੋਏ। 81

7:1 ਯਿੱਸਾਕਾਰ ਦੇ ਚਾਰ ਪੁੱਤਰ ਤੋਂਲਾ, ਫ਼ੂਆਹ, ਯਾਸ਼ੂਬ ਅਤੇ ਸ਼ਿਮਰੋਨ ਸਨ। 2 ਤੋਂਲਾ ਦੇ ਅੱਗੋਂ ਉਜ਼ੀ, ਰ੍ਰਫ਼ਾਯਾਹ, ਯਰੀੇਲ, ਯਹਮਈ, ਯਿਬਸਾਮ ਅਤੇ ਸ਼ਮੂੇਲ 6 ਪੁੱਤਰ ਸਨ ਅਤੇ ਉਹ ਸਾਰੇ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ। ਇਹ ਮਨੁੱਖ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੇ ਸਾਰੇ ਮਨੁੱਖ ਵੀਰ ਸਿਪਾਹੀ ਸਨ। ਦਾਊਦ ਜਦੋਂ ਪਾਤਸ਼ਾਹ ਸੀ, ਉਨ੍ਹਾਂ ਦਿਨਾਂ ਵਿੱਚ ਇਨ੍ਹਾਂ ਵੀਰ ਯੋਧਿਆਂ (ਜੋ ਜੰਗ ਲਈ ਤਿਆਰ ਬਰ ਤਿਆਰ ਸਨ) ਦੀ ਗਿਣਤੀ 22ਣ600 ਸੀ। 3 ਉਜ਼ੀ ਦਾ ਪੁੱਤਰ ਯਿਜ਼ਰਹਯਾਹ ਸੀ ਅਤੇ ਯਿਜ਼ਰਹਯਾਹ ਦੇ ਪੁੱਤਰ ਮੀਕਾੇਲ, ਓਬਦਯਾਹ, ਯੋੇਲ ਅਤੇ ਯਿਸ਼ਿਯ੍ਯਾਹ ਸਨ। ਇਹ ਪੰਜੋ ਆਦਮੀ ਆਪੋ-ਆਪਣੇ ਘਰਾਣੇ ਦੇ ਮੁਖੀੇ ਸਨ। 4 ਇਨ੍ਹਾਂ ਦੇ ਖਾਨਦਾਨੀ ਇਤਹਾਸ ਤੋਂ ਪਤਾ ਚਲਦਾ ਹੈ ਕਿ ਇਨ੍ਹਾਂ ਕੋਲ ਜੰਗੀ ਤਿਆਰ ਬਰ ਤਿਆਰ ਸਿਪਾਹੀਆਂ ਦੀ ਗਿਣਤੀ 36,000 ਸੀ। ਇਨ੍ਹਾਂ ਦਾ ਘਰਾਣਾ ਬੜਾ ਵਿਸ਼ਾਲ ਸੀ ਕਿਉਂ ਕਿ ਇਨ੍ਹਾਂ ਦੀਆਂ ਅਨੇਕ ਬੀਵੀਆਂ ਅਤੇ ਬੱਚੇ ਸਨ। 5 ਇਨ੍ਹਾਂ ਦੇ ਘਰਾਣੇ ਦੇ ਇਤਹਾਸ ਤੋਂ ਪਤਾ ਲਗਦਾ ਹੈ ਕਿ ਯਿੱਸਾਕਾਰ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ 87,000 ਸੂਰਮੇ ਸਨ। 6 ਬਿਨਯਾਮੀਨ ਦੇ ਬਲਾ, ਬਕਰ ਅਤੇ ਯਿਦੀਅੇਲ 3 ਪੁੱਤਰ ਸਨ। 7 ਬਲਾ ਦੇ ਅੱਗੋਂ 5 ਪੁੱਤਰ ਅਸਬੋਨ, ਉਜ਼ੀ, ਉਜ਼ੀੇਲ੍ਲ, ਯਿਰਮੋਬ ਅਤੇ ਈਰੀ ਸਨ। ਇਹ ਵੀ ਆਪੋ ਆਪਣੇ ਘਰਾਣੇ ਦੇ ਮੁਖੀੇ ਸਨ। ਇਨ੍ਹਾਂ ਦੀ ਵੀ ਕੁਲ ਪੱਤ੍ਰੀ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਕੋਲ 22,034 ਸੂਰਮੇ ਸਨ। 8 ਬਕਰ ਦੇ ਪੁੱਤਰ ਸਨ: ਜ਼ਮੀਰਾਹ, ਯੋਆਸ਼, ਅਲੀਅਜ਼ਰ, ਅਲਯੋੇਨਈ, ਆਮਰੀ, ਯਿਰੇਮੋਬ, ਅਬੀਯਾਹ, ਅਨਾਬੋਬ ਅਤੇ ਆਲਾਮਾਬ। ਇਹ ਸਾਰੇ ਬਕਰ ਦੇ 9 ਪੁੱਤਰ ਸਨ। 9 ਇਨ੍ਹਾਂ ਦੀ ਕੁਲ ਪੱਤ੍ਰੀ ਤੋਂ ਪਤਾ ਚਲਦਾ ਹੈ ਕਿ ਕਿਹੜੇ-ਕਿਹੜੇ ਇਨ੍ਹਾਂ ਦੇ ਮੁਖੀੇ ਜਾਂ ਆਗੂ ਸਨ ਅਤੇ ਇਹ ਵੀ ਕਿ ਇਨ੍ਹਾਂ ਕੋਲ ਵੀਰ ਸੂਰਮੇ 20,200 ਦੀ ਗਿਣਤੀ ਵਿੱਚ ਸਨ। 10 ਯਦੀਅੇਲ ਦਾ ਪੁੱਤਰ ਬਿਲਹਾਨ ਅਤੇ ਬਿਲਹਾਨ ਦੇ ਪੁੱਤਰ ਯਊਸ਼, ਬਿਨਯਾਮੀਨ, ੇਹੂਦ, ਕਨਅਨਾਹ, ਜ਼ੇਬਾਨ, ਤਰਸ਼ੀਸ਼ ਅਤੇ ਅਹੀਸ਼ਾਹਰ ਸਨ। 11 ਯਦੀੇਲ ਦੇ ਸਾਰੇ ਪੁੱਤਰ ਆਪਣੇ ਘਰਾਣਿਆਂ ਦੇ ਮੁਖੀੇ ਸਨ ਅਤੇ ਇਨ੍ਹਾਂ ਕੋਲ 17,200 ਵੀਰ ਬਹਾਦੁਰ ਸਨ। 12 ਅਤੇ ਸ਼ੁਪ੍ਪੀਮ ਅਤੇ ਹੁਪ੍ਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ। 13 ਨਫ਼ਤਾਲੀ ਦੇ ਪੁੱਤਰ ਸਨ ਯਹਸੀੇਲ, ਗੂਨੀ, ਯਸਰ ਤੇ ਸ਼ੱਲੂਮ।ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ। 14 ਮਨਸ਼੍ਸ਼ਹ ਦੇ ਉੱਤਰਾਧਿਕਾਰੀ ਇਉਂ ਹਨ:ਮਨਸ਼੍ਸ਼ਹ ਦੀ ਅਰਾਮੀ ਦਾਸੀ ਨੇ ਪੁੱਤਰ ਜਣਿਆ ਜਿਸਦਾ ਨਾਂ ਅਸਰੀੇਲ ਸੀ - ਉਹ ਗਿਲਆਦ ਦਾ ਪਿਤਾ ਮਾਕੀਰ ਜਣੀ। 15 ਮਾਕੀਰ ਨੇ ਹੁਪ੍ਪੀਮ ਤੇ ਸ਼ੁਪ੍ਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ। 16 ਮਾਕੀਰ ਦੀ ਪਤਨੀ ਮਅਕਾਹ ਦੇ ਘਰ ਮੁੰਡਾ ਪੈਦਾ ਹੋਇਆ ਤੇ ਮਅਕਾਹ ਨੇ ਉਸਦਾ ਨਾਂ ਪਰਸ਼ ਰੱਖਿਆ। ਪਰਸ਼ ਦੇ ਭਰਾ ਦਾ ਨਾਂ ਸ਼ਰਸ਼ ਸੀ ਅਤੇ ਊਲਾਮ ਅਤੇ ਰਾਕਮ ਸ਼ਰਸ਼ ਦੇ ਪੁੱਤਰ ਸਨ। 17 ਊਲਾਮ ਦਾ ਪੁੱਤਰ ਬਾਦਾਨ ਸੀ।ਇਹ ਸਾਰੇ ਗਿਲਆਦ ਦੇ ਉੱਤਰਾਧਿਕਾਰੀ ਸਨ। ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨਸ਼੍ਸ਼ਹ ਦਾ ਪੁੱਤਰ ਸੀ। 18 ਮਾਕੀਰ ਦੀ ਭੈਣ ਹਂਮੋਲਕਬ ਨੇ ਈਸ਼ਹੋਦ, ਅਬੀਅਜ਼ਰ ਅਤੇ ਮਹਲਾਹ ਨੂੰ ਜਨਮ ਦਿੱਤਾ। 19 ਤੇ ਸ਼ਿਮੀਦਾ ਦੇ ਅਹਯਾਨ, ਸ਼ਕਮ, ਲਿਕਹੀ ਅਤੇ ਅਨੀਆਮ ਪੁੱਤਰ ਸਨ। 20 ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਬਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਬ ਸੀ। 21 ਤਹਬ ਦੇ ਪੁੱਤਰ ਦਾ ਨਾਉਂ ਅਲਆਦਾਹ ਸੀ ਤੇ ਅਲਆਦਾਹ ਦਾ ਪੁੱਤਰ ਤਹਬ ਤੇ ਤਹਬ ਦਾ ਪੁੱਤਰ ਜ਼ਾਬਾਦ ਤੇ ਜ਼ਾਬਾਦ ਦੇ ਪੁੱਤਰ ਦਾ ਨਾਂ ਸ਼ੂਬਾਲਹ ਸੀ।ਕੁਝ ਅਜਿਹੇ ਮਨੁੱਖ ਗਬ ਵਿੱਚੋਂ ਉੱਠੇ ਜਿਨ੍ਹਾਂ ਨੇ ਅਜ਼ਰ ਤੇ ਅਲਆਦ ਨੂੰ ਮਾਰ ਸੁਟਿਆ। ਇਹ ਇਸ ਲਈ ਹੋਇਆ ਕਿਉਂ ਕਿ ਅਜ਼ਰ ਤੇ ਅਲਆਦ ਗਬ ਵਿੱਚ ਉਨ੍ਹਾਂ ਦੇ ਪਸ਼ੂ, ਭੇਡਾਂ ਤੇ ਬੱਕਰੀਆਂ ਨੂੰ ਚੋਰੀ ਕਰਨ ਗਏ ਸਨ। 22 ਅਜ਼ਰ ਤੇ ਅਲਆਦ ਦਾ ਪਿਤਾ ਅਫ਼ਰਾਈਮ ਸੀ ਤੇ ਉਹ ਆਪਣੇ ਪੁੱਤਰਾਂ ਦੀ ਮੌਤ ਤੇ ਬੜੇ ਦਿਨ ਕੁਰਲਾਉਂਦਾ ਰਿਹਾ ਤੇ ਅਫ਼ਰਾਈਮ ਦਾ ਘਰਾਣਾ ਉਸਨੂੰ ਹੌਂਸਲਾ ਦੇਣ ਆਇਆ। 23 ਉਪਰੰਤ ਅਫ਼ਰਾਈਮ ਨੇ ਆਪਣੀ ਪਤਨੀ ਨਾਲ ਸੰਭੋਗ ਕੀਤਾ ਤੇ ਉਹ ਗਰਭਵਤੀ ਹੋ ਗਈ ਤੇ ਫ਼ਿਰ ਉਸਦੇ ਘਰ ਇੱਕ ਪੁੱਤਰ ਪੈਦਾ ਹੋਇਆ। ਅਫ਼ਰਾਈਮ ਨੇ ਇਸ ਨਵੇਂ ਜੰਮੇ ਮੁੰਡੇ ਦਾ ਨਾਂ ਬਰੀਆਹ ਰੱਖਿਆ ਕਿਉਂ ਕਿ ਇਹ ਉਸਦੇ ਘਰ ਬੁਰਿਆਈ ਵਾਪਰੀ ਸੀ। 24 ਅਫ਼ਰਾਈਮ ਦੀ ਧੀ ਸ਼ਅਰਾਹ ਸੀ ਜਿਸਨੇ ਹੇਠਲੇ ਤੇ ਉਪਰਲੇ ਬੈਤ-ਹੋਰੋਨ ਨੂੰ ਅਤੇ ਉਜ਼ੇਨ੍ਨ-ਸ਼ਅਰਾਹ ਨੂੰ ਬਣਾਇਆ ਸੀ। 25 ਅਫ਼ਰਾਈਮ ਉਸਦਾ ਪੁੱਤਰ ਰਫ਼ਹ ਸੀ ਰਫ਼ਹ ਦਾ ਪੁੱਤਰ ਰਸ਼ਫ਼ ਤੇ ਰਸ਼ਫ਼ ਦਾ ਤਲਹ ਪੁੱਤਰ ਸੀ ਤੇ ਤਲਹ ਦਾ ਪੁੱਤਰ ਤਹਨ। 26 ਤਹਨ ਦਾ ਪੁੱਤਰ ਲਅਦਾਨ ਤੇ ਲਅਦਾਨ ਦਾ ਪੁੱਤਰ ਅੰਮੀਹੂਦ ਸੀ। ਤੇ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। 27 ਅਲੀਸ਼ਾਮਾ ਦਾ ਪੁੱਤਰ ਨੂਨ ਤੇ ਨੂਨ ਦਾ ਯਹੋਸ਼ੁਆ ਪੁੱਤਰ ਸੀ। 28 ਅਫ਼ਰਾਈਮ ਦੇ ਉੱਤਰਾਧਿਕਾਰੀ ਜਿਨ੍ਹਾਂ ਧਰਤੀਆਂ ਤੇ ਨਗਰਾਂ ਤੇ ਜਾ ਕੇ ਵਸੀ ਉਹ ਇਸ ਤਰ੍ਹਾਂ ਹੈ: ਬੈਤੇਲ ਤੇ ਉਸਦੇ ਨੇੜਲੇ ਪਿਂਡ, ਨਅਰਾਨ ਦਾ ਪੂਰਬੀ ਹਿੱਸਾ, ਗਜ਼ਰ ਅਤੇ ਇਸਦੇ ਪੱਛਮ ਵੱਲ ਲਗਦੇ ਪਿਂਡ ਅਤੇ ਸ਼ਕਮ ਅਤੇ ਉਸਦੇ ਆਸ-ਪਾਸ ਦੇ ਪਿਂਡ ਅਜ਼ਾਹ੍ਹ ਤੀਕ ਤੇ ਉਸ ਨਾਲ ਲਗਦੇ ਪਿਂਡ ਵੀ, 29 ਅਤੇ ਮਨਸ਼੍ਸ਼ੀਆ ਦੀਆਂ ਹੱਦਾਂ ਕੋਲ ਬੈਤ-ਸ਼ਿਆਨ ਉਸਦੇ ਪਿੰਡਾਂ ਸਣੇ, ਤਅਨਾਕ ਅਤੇ ਉਸਦੇ ਲਾਗਲੇ ਪਿਂਡ, ਮਗਿੱਦੋ ਅਤੇ ਉਸਦੇ ਆਸ-ਪਾਸ ਦੇ ਪਿਂਡ ਅਤੇ ਦੌਰ ਨਗਰ ਤੇ ਉਸਦੇ ਪਿਂਡ। ਇਨ੍ਹਾਂ ਸਾਰੇ ਨਗਰਾਂ ਵਿੱਚ ਯੂਸੁਫ਼ ਦੇ ਉੱਤਰਾਧਿਕਾਰੀ ਵਸਦੇ ਸਨ। ਯੂਸੁਫ਼ ਜੋ ਕਿ ਇਸਰਾਏਲ ਦਾ ਪੁੱਤਰ ਸੀ। 30 ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਨ, ਯਿਸ਼ਵੀ ਤੇ ਬੀਰਆਹ ਸਨ ਤੇ ਉਨ੍ਹਾਂ ਦੀ ਇੱਕ ਭੈਣ ਸੀ ਸਰਹ। 31 ਬਰੀਅਹ ਦੇ ਪੁੱਤਰ ਸਨ ਹਬਰ ਅਤੇ ਮਲਕੀੇਲ। ਮਲਕੀੇਲ ਬਿਰਜ਼ਾਵਿਬ ਦਾ ਪਿਤਾ ਸੀ। 32 ਹਬਰ-ਯਫ਼ਲੇਟ, ਸ਼ੋਮਰ ਤੇ ਹੋਬਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਦਾ ਪਿਤਾ ਸੀ। 33 ਯਫ਼ਲੇਟ ਦੇ ਪੁੱਤਰਾਂ ਦੇ ਨਾਂ ਸਨ ਪਾਸਕ, ਬਿਸਹਾਲ ਤੇ ਅਸ਼ਵਬ। 34 ਅਤੇ ਸ਼ਮਰ ਦੇ ਪੁੱਤਰ ਅਹੀ, ਰੋਹਗਾਹ, ਹੁਬ੍ਬਾਹ ਅਤੇ ਅਰਾਮ ਸਨ। 35 ਸ਼ਮਰ ਦੇ ਭਰਾ ਦਾ ਨਾਉਂ ਹੇਲਮ ਸੀ ਅਤੇ ਹੇਲਮ ਦੇ ਪੁੱਤਰ ਸੋਫ਼ਹ, ਯਿਮਨਾ, ਸ਼ੇਲਸ਼ ਅਤੇ ਆਮਲ ਸਨ। 36 ਸ਼ੋਫ਼ਾਹ ਦੇ ਪੁੱਤਰ ਸੂਅਹ, ਹਰਨਫ਼ਰ, ਸ਼ੂਆਲ, ਬੇਰੀ ਅਤੇ ਯਿਮਰਾਹ, 37 ਬਸਰ, ਹੋਦ, ਸ਼ਂਮਾ, ਸ਼ਿਲਸ਼ਾਹ, ਯਿਬਰਾਨ ਤੇ ਬੇਰਾ ਸਨ। 38 ਯਫ਼ੁਂਨਾਹ ਪਿਸਪਾ ਅਤੇ ਅਰਾ ਯਬਰ ਦੇ ਪੁੱਤਰਾਂ ਦੇ ਨਾਂ ਸਨ। 39 ਉਲ੍ਲਾ ਦੇ ਪੁੱਤਰ ਆਰਹ, ਹਂਨੀੇਲ ਅਤੇ ਰਿਸਯਾ ਸਨ। 40 ਇਹ ਸਾਰੇ ਆਸ਼ੇਰ ਦੇ ਉੱਤਰਾਧਿਕਾਰੀ ਸਨ। ਉਹ ਆਪਣੇ ਪਰਿਵਾਰਾਂ ਦੇ ਮੁਖੀੇ ਸਨ, ਅਤੇ ਸਭ ਤੋਂ ਬੇਹਤਰੀਨ ਆਦਮੀ ਸਨ। ਇਹ ਸਾਰੇ ਮਹਾਨ ਆਗੂ ਅਤੇ ਬਹਾਦੁਰ ਸਿਪਾਹੀ ਸਨ। ਸਾਨੂੰ ਉਨ੍ਹਾਂ ਦੇ ਪਰਵਾਕਿ ਇਤਹਾਸ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਕੋਲ ਜੰਗ ਲਈ ਤਿਆਰ ਬਰ ਤਿਆਰ 2,000 ਸਿਪਾਹੀ ਸਨ।

8:1 ਬਿਨਯਾਮੀਨ ਬਲਾ ਦਾ ਪਿਤਾ ਸੀ ਅਤੇ ਬਲਾ ਉਸਦਾ ਪਲੇਠਾ ਪੁੱਤਰ ਸੀ। ਉਸਦਾ ਦੂਜਾ ਪੁੱਤਰ ਅਸ਼ਬੇਲ, ਤੀਜਾ ਅਹਰਹ ਸੀ। 2 ਨੋਹਾਹ ਬਿਨਯਾਮੀਨ ਦਾ ਚੌਬਾ ਪੁੱਤਰ, ਪੰਜਵਾਂ ਪੁੱਤਰ ਰਾਫ਼ਾ ਸੀ। 3 ਅਦ੍ਦਾਰ, ਗੇਰਾ, ਅਬੀਹੂਦ, ਅਬੀਸ਼ੂਆ, ਨਅਮਾਨ, ਅਹੋਅਹ, ਗੇਰਾ, ਸ਼ਫ਼ੂਫ਼ਾਨ ਅਤੇ ਹੂਰਾਮ ਇਹ ਸਭ ਬਲਾ ਦੇ ਪੁੱਤਰ ਸਨ। 4 5 6 ਇਹ ਅਹੂਦ ਦੇ ਉੱਤਰਾਧਿਕਾਰੀ ਸਨ। ਉਹ ਗਬਾ ਵਿੱਚ ਆਪਣੇ ਪਰਿਵਾਰਾਂ ਦੇ ਆਗੂ ਸਨ, ਅਤੇ ਉਹ ਕੈਦੀਆਂ ਵਜੋਂ ਮਾਨਾਹਬ ਨੂੰ ਲਿਜਾਏ ਗਏ ਸਨ। ਉਨ੍ਹਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪਿਆ। ਅਹੂਦ ਦੇ ਉੱਤਰਾਧਿਕਾਰੀਆਂ ਚੋਁ: ਨਅਮਾਨ, ਅਹੀਯਾਹ ਅਤੇ ਗੇਰਾ। ਗੇਰਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰੋ ਕੱਢ ਦਿੱਤਾ। ਗੇਰਾ ਉਜ਼ਾ ਅਤੇ ਅਹੀਹੂਦ ਦਾ ਪਿਤਾ ਸੀ। 7 8 ਸ਼ਹਰਯਿਮ ਨੇ ਮੋਆਬ 'ਚ ਆਪਣੀਆਂ ਬੀਵੀਆਂ ਹੂਸ਼ੀਮ ਅਤੇ ਬਅਰਾ ਨੂੰ ਤਲਾਕ ਦੇ ਦਿੱਤਾ। ਇਸ ਉਪਰੰਤ ਹੋਰ ਬੀਵੀ ਤੋਂ ਉਸਨੇ ਕੁਝ ਬੱਚੇ ਜੰਮੇ। 9 ਸ਼ਹਰਯਿਮ ਨੇ ਆਪਣੀ ਹੋਰ ਬੀਵੀ ਜਿਸਦਾ ਨਾਂ ਹੋਦਸ਼ ਸੀ ਤੋਂ ਯੋਬਾਬ, ਸਿਬਯਾ, ਮੇਸ਼ਾ, ਮਲਕਮ, ਯਊਸ, ਸ਼ਾਕਯਾਹ ਅਤੇ ਮਿਰਮਾਹ ਪੈਦਾ ਕੀਤੇ। ਅਤੇ ਇਹ ਆਪਣੇ ਘਰਾਣਿਆਂ ਦੇ ਮੁਖੀੇ ਬਣੇ। 10 11 ਸ਼ਹਰਯਿਮ ਨੇ ਹੁਸ਼ੀਮ ਤੋਂ ਦੋ ਪੁੱਤਰ ਪੈਦਾ ਕੀਤੇ, ਜਿਨ੍ਹਾਂ ਦੇ ਨਾਉਂ ਅਬੀਟੂਬ ਤੇ ਅਲਪਾਅਲ ਸਨ। 12 ਅਲਪਾਅਲ ਦੇ ਪੁੱਤਰ ੇਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾੇ ਅਤੇ ਲੋਦ ਦੇ ਆਸ-ਪਾਸ ਛੋਟੇ ਪਿਂਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅਯ੍ਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਬ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ। 13 14 ਬਰੀਅਹ ਦੇ ਪੁੱਤਰ ਸ਼ਾਸ਼ਕ ਅਤੇ ਯਿਰੇਮੋਬ, 15 ਜ਼ਬਦਯਾਹ, ਅਰਾਦ ਅਤੇ ਆਦਰ, 16 ਮੀਕਾੇਲ, ਯਿਸ਼ਪਾਹ ਅਤੇ ਯੋਹਾ ਸਨ। 17 ਅਲਪਾਅਲ ਦੇ ਪੁੱਤਰਾਂ ਦੇ ਨਾਂ ਜ਼ਬਦਯਾਹ, ਮਸ਼ੁੱਲਾਮ, ਹਿਜ਼ਕੀ, ਹਬਰ, 18 ਯਿਸ਼ਮਰੇ, ਯਿਜ਼ਲੀਆਹ ਅਤੇ ਯੋਬਾਬ ਸਨ। 19 ਸ਼ਿਂਮਈ ਦੇ ਪੁੱਤਰ ਯਾਕੀਮ, ਜ਼ਿਕਰੀ, ਜ਼ਬਦੀ ਅਤੇ 20 ਅਲੀੇਨਈ, ਸਿਲ੍ਲਬਈ, ਅਲੀੇਲ, 21 ਅਦਾਯਾਹ, ਬਰਾਯਾਹ ਅਤੇ ਸ਼ਿਮਰਾਬ ਸਨ। 22 ਸ਼ਾਸ਼ਕ ਦੇ ਪੁੱਤਰ ਯਿਸ਼ਪਾਨ, ੇਬਰ ਅਲੀੇਲ, 23 ਅਬਦੋਨ, ਜ਼ਿਕਰੀ ਤੇ ਹਾਨਾਨ, 24 ਹਨਨਯਾਹ, ਏਲਾਮ ਅਤੇ ਅਨਬੋਬੀਯਾਹ, 25 ਯਿਫ਼ਦਯਾਹ ਅਤੇ ਫਨੂੇਲ ਸਨ। 26 ਯਹੋਰਾਮ ਦੇ ਪੁੱਤਰ ਸ਼ਮਸ਼ਰਈ, ਸ਼ਹਰਯਾਹ, ਅਬਲਯਾਹ, 27 ਯਅਰਸ਼ਯਾਹ, ਏਲੀਯਾਹ ਅਤੇ ਜ਼ਿਕਰੀ ਸਨ। 28 ਇਹ ਸਾਰੇ ਆਦਮੀ ਆਪਣੇ ਘਰਾਣਿਆਂ ਦੇ ਮੁਖੀੇ ਸਨ। ਇਹ ਆਪਣੀਆਂ ਕੁਲ ਪੱਤ੍ਰੀਆਂ ਵਿੱਚ ਆਗੂਆਂ ਵਜੋਂ ਜਾਣੇ ਜਾਂਦੇ ਹਨ। ਇਹ ਸਾਰੇ ਯਰੂਸ਼ਲਮ ਵਿੱਚ ਰਹਿੰਦੇ ਸਨ। 29 ਗਿਬਓਨ ਦਾ ਪਿਤਾ ਯਈੇਲ ਸੀ ਉਹ ਗਿਬਓਨ ਵਿੱਚ ਹੀ ਰਹਿੰਦਾ ਸੀ ਅਤੇ ਉਸਦੀ ਪਤਨੀ ਦਾ ਨਾਂ ਮਅਕਾਹ ਸੀ। 30 ਯਈੇਲ ਦਾ ਪਲੇਠਾ ਪੁੱਤਰ ਅਬਦੋਨ ਸੀ। ਉਸਦੇ ਬਾਕੀ ਪੁੱਤਰਾਂ ਦੇ ਨਾਂ ਸੂਰ, ਕੀਸ਼, ਬਅਲ ਤੇ ਨਾਦਾਬ ਸਨ, 31 ਅਤੇ ਗਦੋਰ, ਅਹਯੋ ਅਤੇ ਜ਼ਾਕਰ ਮਿਲਕੋਬ ਸਨ। 32 ਮਿਲਕੋਬ ਸ਼ਿਮਆਹ ਦਾ ਪਿਤਾ ਸੀ ਅਤੇ ਇਹ ਸਭ ਵੀ ਆਪਣੇ ਭਰਾਵਾਂ-ਸੰਬੰਧੀਆਂ ਨਾਲ ਯਰੂਸ਼ਲਮ ਵਿੱਚ ਹੀ ਉਨ੍ਹਾਂ ਦੇ ਕੋਲ ਹੀ ਵਸਦੇ ਸਨ। 33 ਨੇਰ ਕੀਸ਼ ਦਾ ਪਿਤਾ ਸੀ ਅਤੇ ਕੀਸ਼ ਸ਼ਾਊਲ ਦਾ ਪਿਤਾ ਤੇ ਸ਼ਾਊਲ ਯੋਨਾਬਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਦਾ ਪਿਤਾ ਸੀ। 34 ਯੋਨਾਬਾਨ ਦਾ ਪੁੱਤਰ ਮਰੀਬ-ਬਅਲ ਸੀ ਤੇ ਉਹ ਮੀਕਾਹ ਦਾ ਪਿਤਾ ਸੀ। 35 ਮੀਕਾਹ ਦੇ ਪੁੱਤਰ: ਪੀਬੋਨ, ਮਲਕ, ਤਅਰੇਆ ਅਤੇ ਆਹਾਜ਼ ਸਨ। 36 ਆਹਾਜ਼ ਯਹੋਅਦ੍ਦਾਹ ਦਾ ਪਿਤਾ ਸੀ ਤੇ ਯਹੋਅਦ੍ਦਾਹ ਆਲਮਬ, ਅਜ਼ਮਾਵਬ ਅਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਤੋਂ ਮੋਸਾ ਜੰਮਿਆ। 37 ਮੋਸਾ ਬਿਨਆ ਦਾ ਪਿਤਾ ਸੀ ਤੇ ਰਾਫਾਹ ਬਿਨਆ ਦਾ ਪੁੱਤਰ ਸੀ। ਅਲਾਸਾਹ ਰਾਫ਼ਾਹ ਦਾ ਪੁੱਤਰ ਸੀ ਤੇ ਅਲਾਸਾਹ ਦਾ ਪੁੱਤਰ ਆਸੇਲ। 38 ਆਸੇਲ ਦੇ ਅੱਗੋਂ 6 ਪੁੱਤਰ ਹੋਏ। ਜਿਨ੍ਹਾਂ ਦੇ ਨਾਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ। 39 ਸ਼ਕ ਆਸੇਲ ਦਾ ਭਰਾ ਸੀ। ੇਸ਼ਕ ਦੇ ਕੁਝ ਪੁੱਤਰ ਸਨ: ਊਲਾਮ ੇਸ਼ਕ ਦਾ ਪਲੇਠਾ ਪੁੱਤਰ ਸੀ, ਯਊਸ਼ ਉਸ ਦਾ ਦੂਜਾ ਪੁੱਤਰ, ਤੇ ਅਲੀਫ਼ਲਟ ਉਸਦਾ ਤੀਜਾ ਪੁੱਤਰ ਸੀ। 40 ਊਲਾਮ ਤੇ ਪੁੱਤਰ ਵੀਰ ਯੋਧਾ ਸਨ ਅਤੇ ਉਹ ਬੜੇ ਤੀਰਅੰਦਾਜ਼ ਸਨ ਅਤੇ ਉਨ੍ਹਾਂ ਦੇ ਬੜੇ ਸਾਰੇ ਪੁੱਤਰ-ਪੋਤਰੇ ਸਨ ਜੋ ਕੁਲ ਮਿਲਾ ਕੇ ਗਿਣਤੀ ਵਿੱਚ 150ਦੇ ਕਰੀਬ ਸਨ।ਇਹ ਸਾਰੇ ਬਿਨਯਾਮੀਨ ਦੇ ਉੱਤਰਾਧਿਕਾਰੀ ਸਨ।

9:1 ਇਸਰਾਏਲ ਦੇ ਸਾਰੇ ਲੋਕਾਂ ਦੇ ਨਾਉਂ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਵਿੱਚ ਲਿਖੇ ਹੋਏ ਹਨ। ਅਤੇ ਉਨ੍ਹਾਂ ਘਰਾਣਿਆਂ ਦਾ ਇਤਹਾਸ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।ਯਹੂਦਾਹ ਦੇ ਲੋਕਾਂ ਨੂੰ ਕੈਦੀ ਬਣਾ ਕੇ ਜ਼ਬਰਦਸਤੀ ਬਾਬਲ ਨੂੰ ਭੇਜਿਆ ਗਿਆ। ਉਸਦਾ ਕਾਰਣ ਇਹ ਸੀ ਕਿ ਉਹ ਪਰਮੇਸ਼ੁਰ ਨਾਲ ਵਫ਼ਾਦਾਰ ਤੇ ਸੱਚੇ ਨਹੀਂ ਸਨ ਰਹੇ। 2 ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਅਤੇ ਆਪਣੇ ਸ਼ਹਿਰ ਵਿੱਚ ਵਸਦੇ ਸਨ ਉਹ ਇਸਰਾਏਲੀ, ਜਾਜਕ, ਲੇਵੀ ਅਤੇ ਮੰਦਰ ਵਿੱਚ ਸੇਵਾ ਕਰਨ ਵਾਲੇ ਸੇਵਕ ਸਨ। 3 ਇਹ ਲੋਕ ਯਹੂਦਾਹ, ਬਿਨਯਾਮੀਨ, ਅਫ਼ਰਾਈਮ ਵਿੱਚੋਂ, ਮਨਸ਼੍ਸ਼ੀਆਂ ਵਿੱਚੋਂ ਸਨ ਜੋ ਕਿ ਯਰੂਸ਼ਲਮ ਵਿੱਚ ਵਸਦੇ ਸਨ। 4 ਊਬਈ ਅੰਮੀਹੂਦ ਦਾ ਪੁੱਤਰ ਸੀ ਤੇ ਅੰਮੀਹੂਦ ਆਮਰੀ ਦਾ। ਆਮਰੀ ਅੱਗੋਂ ਇਮਰੀ ਦਾ ਪੁੱਤਰ ਤੇ ਇਮਰੀ ਬਾਨੀ ਦਾ ਪੁੱਤਰ ਸੀ ਅਤੇ ਬਾਨੀ ਫ਼ਰਸ ਦੇ ਉੱਤਰਾਧਿਕਾਰੀਆਂ ਚੋ ਸੀ ਅਤੇ ਫ਼ਰਸ ਯਹੂਦਾਹ ਦਾ ਪੁੱਤਰ ਸੀ। 5 ਸ਼ੀਲੋਨੀਆਂ ਵਿੱਚੋਂ ਜਿਹੜੇ ਯਰੂਸ਼ਲਮ ਵਿੱਚ ਵਸਦੇ ਸਨ - ਅਸਾਯਾਹ ਪਲੇਠਾ ਪੁੱਤਰ ਸੀ ਤੇ ਅਸਾਯਾਹ ਦੇ ਪੁੱਤਰ ਅੱਗੋਂ ਸਨ। 6 ਜ਼ਰਹ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ: ਯਊੇਲ ਤੇ ਉਨ੍ਹਾਂ ਦੇ ਸੰਬੰਧੀ ਕੁਲ ਮਿਲਾ ਕੇ ਉੱਥੇ ਗਿਣਤੀ ਵਿੱਚ 690 ਸਨ। 7 ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ ਸਲ੍ਲੂ ਮਸ਼ੁੱਲਾਮ ਦਾ ਪੁੱਤਰ ਹੋਦਵਯਾਹ ਦਾ ਪੁੱਤਰ ਤੇ ਉਹ ਹਸਨੂਆਹ ਦਾ ਪੁੱਤਰ ਸੀ। 8 ਯਿਬਨਯਾਹ ਯਰੋਹਾਮ ਦਾ ਪੁੱਤਰ ਸੀ। ੇਲਾਹ ਉਜ਼ੀ ਦਾ ਪੁੱਤਰ ਸੀ ਤੇ ਉਜ਼ੀ ਮਿਕਰੀ ਦਾ। ਅਤੇ ਮਸ਼ੁੱਲਾਮ ਸ਼ਫ਼ਟਯਾਹ ਦਾ ਪੁੱਤਰ ਸੀ ਅਤੇ ਸ਼ਫ਼ਟਯਾਹ ਰਊੇਲ ਦਾ ਤੇ ਰਊੇਲ ਯਿਬਨੀਯਾਹ ਦਾ ਪੁੱਤਰ। 9 ਬਿਨਯਾਮੀਨ ਦੀ ਕੁਲ ਪੱਤ੍ਰੀ ਤੋਂ ਇਹ ਪਤਾ ਲਗਦਾ ਹੈ ਕਿ ਉਨ੍ਹਾਂ ਵਿੱਚੋਂ 956 ਯਰੂਸ਼ਲਮ ਵਿੱਚ ਵਸਦੇ ਸਨ ਤੇ ਇਹ ਮਨੁੱਖ ਆਪਣੇ-ਆਪਣੇ ਘਰਾਣਿਆਂ ਦੇ ਮੁਖੀੇ ਸਨ। 10 ਜਾਜਕਾਂ ਵਿੱਚੋਂ ਯਰੂਸ਼ਲਮ ਵਿੱਚ ਜਿਹੜੇ ਵਸਦੇ ਸਨ ਉਹ ਇਵੇਂ ਸਨ: ਯਦਅਯਾਹ, ਯਹੋਯਾਰੀਬ, ਯਾਕੀਨ ਅਤੇ ਅਜ਼ਰਯਾਹ। 11 ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ ਅਤੇ ਹਿਲਕੀਯਾਹ ਮਸ਼ੁੱਲਾਮ ਦਾ ਪੁੱਤਰ। ਮਸ਼ੁੱਲਾਮ ਸਾਦੋਕ ਦਾ ਪੁੱਤਰ ਸੀ ਤੇ ਸਾਦੋਕ ਮਰਾਯੋਬ ਦਾ ਤੇ ਮਰਾਯੋਬ ਅਹੀਟੂਬ ਦਾ ਪੁੱਤਰ ਸੀ। ਅਹੀਟੂਬ ਪਰਮੇਸ਼ੁਰ ਦੇ ਮੰਦਰ ਦੀ ਜਿਂਮੇਵਾਰੀ ਦਾ ਇੱਕ ਮਹੱਤਵਪੂਰਣ ਅਫ਼ਸਰ ਸੀ। 12 ਤੇ ਯਰੋਹਾਮ ਦਾ ਪੁੱਤਰ ਅਦਾਯਾਹ ਵੀ ਸੀ। ਯਹੋਰਾਮ ਪਸ਼ਹੂਰ ਦਾ ਪੁੱਤਰ ਅਤੇ ਪਸ਼ਹੂਰ ਮਲਕੀਯਾਹ ਦਾ ਪੁੱਤਰ ਸੀ। ਅਤੇ ਉੱਥੇ ਅਦੀੇਲ ਦਾ ਪੁੱਤਰ ਮਅਸਈ ਵੀ ਸੀ। ਅਦੀੇਲ ਯਹਜ਼ੇਰਾਹ ਦਾ ਪੁੱਤਰ ਸੀ। ਯਹਜ਼ੇਰਾਹ ਮਸ਼ੁੱਲਾਮ ਦਾ ਪੁੱਤਰ ਤੇ ਮਸ਼ੁੱਲਾਮ ਮਸ਼ਿਲ੍ਲੇਮਿਬ ਦਾ ਪੁੱਤਰ ਤੇ ਮਸ਼ਿਲ੍ਲੇਮਿਬ ਇਂਮੇਰ ਦਾ ਪੁੱਤਰ ਸੀ। 13 ਉੱਥੇ 1760 ਜਾਜਕ ਸਨ ਅਤੇ ਉਹ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ ਅਤੇ ਉਹ ਪਰਮੇਸ਼ੁਰ ਦੇ ਮੰਦਰ ਦੀ ਸੇਵਾ-ਸੰਭਾਲ ਲਈ ਜਿੰਮੇਵਾਰ ਸਨ। 14 ਇਹ ਲੇਵੀ ਪਰਿਵਾਰ-ਸਮੂਹ ਦੇ ਉਹ ਲੋਕ ਹਨ ਜਿਹੜੇ ਯਰੂਸ਼ਲਮ ਵਿੱਚ ਵਸਦੇ ਸਨ: ਹਸ਼ੂਬ ਦਾ ਪੁੱਤਰ ਸ਼ਮਅਯਾਹ ਸੀ। ਹਸ਼ੂਬ ਅਜ਼ਰੀਕਾਮ ਦਾ ਪੁੱਤਰ ਸੀ। ਅਜ਼ਰੀਕਾਮ ਹਸ਼ਬਯਾਹ ਦਾ ਪੁੱਤਰ ਸੀ। ਹਸ਼ਬਯਾਹ ਮਰਾਰੀ ਦਾ ਉੱਤਰਾਧਿਕਾਰੀ ਸੀ। 15 ਹੋਰ ਯਰੂਸ਼ਲਮ ਵਿੱਚ ਰਹਿਣ ਵਾਲਿਆਂ ਵਿੱਚੋਂ ਬਕਬਕਰ, ਹਰਸ਼, ਗਾਲਲ ਅਤੇ ਮਤ੍ਤਨਯਾਹ ਸਨ। ਮਤ੍ਤਨਯਾਹ ਮੀਕਾ ਦਾ ਪੁੱਤਰ ਸੀ ਤੇ ਮੀਕਾ ਜ਼ਿਕਰੀ ਦਾ ਤੇ ਜ਼ਿਕਰੀ ਆਸਫ਼ ਦਾ ਪੁੱਤਰ। 16 ਓਬਦਯਾਹ ਸ਼ਮਅਯਾਹ ਦਾ ਪੁੱਤਰ ਸੀ। ਸ਼ਮਅਯਾਹ ਗਾਲਾਲ ਦਾ ਪੁੱਤਰ ਸੀ। ਗਾਲਾਲ ਯਦੂਬੂਨ ਦਾ ਪੁੱਤਰ ਸੀ। ਬਰਕਯਾਹ ਆਸਾ ਦਾ ਪੁੱਤਰ ਸੀ। ਆਸਾ ਅਲਕਾਨਾਹ ਦਾ ਪੁੱਤਰ ਸੀ। ਬਰਕਯਾਹ ਨਟੋਫ਼ਾਬੀ ਲੋਕਾਂ ਦੇ ਨੇੜੇ ਦੇ ਛੋਟੇ ਨਗਰਾਂ ਵਿੱਚ ਰਹਿੰਦਾ ਸੀ। 17 ਯਰੂਸ਼ਲਮ ਵਿੱਚ ਜਿਹੜੇ ਦਰਬਾਨ ਰਹਿੰਦੇ ਸਨ ਉਨ੍ਹਾਂ ਦੇ ਨਾਂ ਇਵੇਂ ਹਨ: ਸ਼ੱਲੂਮ, ਅੱਕੂਬ, ਟਲਮੋਨ ਅਤੇ ਅਹੀਮਾਨ ਅਤੇ ਉਨ੍ਹਾਂ ਦੇ ਰਿਸ਼ਤੇਦਾਰ। ਸ਼ੱਲੂਮ ਉਨ੍ਹਾਂ ਦਾ ਮੁਖੀਆ ਸੀ। 18 ਇਹ ਮਨੁੱਖ ਪਾਤਸ਼ਾਹ ਦੇ ਫ਼ਾਟਕ ਦੇ ਪੂਰਬੀ ਹਿੱਸੇ ਵੱਲ ਖੜੇ ਹੁੰਦੇ ਸਨ। ਇਹ ਲੇਵੀਆਂ ਦੇ ਪਰਿਵਾਰ-ਸਮੂਹ ਵਿਚਲੇ ਦਰਬਾਨ ਸਨ। 19 ਸ਼ੱਲੂਮ ਕੋਰੇ ਦਾ ਪੁੱਤਰ ਸੀ। ਕੋਰੇ ਅਬਯਾਸਾਫ਼ ਦਾ ਪੁੱਤਰ ਸੀ। ਅਬਯਾਸਾਫ਼ ਕੋਰਹ ਦਾ ਪੁੱਤਰ ਸੀ। ਸ਼ੱਲੂਮ ਅਤੇ ਉਸਦੇ ਭਰਾ ਕੋਰਹ ਦੇ ਪਰਿਵਾਰ-ਸਮੂਹ ਵਿੱਚੋਂ ਦਰਬਾਨ ਸਨ। ਉਨ੍ਹਾਂ ਦਾ ਕੰਮ ਆਪਣੇ ਪੁਰਖਿਆਂ ਵਾਂਗ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਾਖੀ ਕਰਨਾ ਸੀ। ਇਨ੍ਹਾਂ ਦੇ ਪੁਰਖਿਆਂ ਦਾ ਕਾਰਜ ਵੀ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਖਵਾਲੀ ਦਾ ਕਾਰਨਾ ਸੀ। 20 ਪਹਿਲੇ ਸਮੇਂ ਵਿੱਚ ਫ਼ੀਨਹਾਸ ਇਨ੍ਹਾਂ ਦਰਬਾਨਾਂ ਦਾ ਮੁਖੀਆ ਸੀ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਸੀ ਤੇ ਯਹੋਵਾਹ ਫ਼ੀਨਹਾਸ ਵੱਲ ਸੀ। 21 ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਦਾ ਦਰਬਾਨ ਸੀ। 22 ਕੁੱਲ, ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਖਵਾਲੀ ਲਈ 212 ਆਦਮੀ ਚੁਣੇ ਗਏ ਸਨ। ਉਨ੍ਹਾਂ ਦੇ ਨਾਂ ਉਨ੍ਹਾਂ ਦੇ ਛੋਟੇ ਨਗਰਾਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਦੇ ਇਤਹਾਸ ਵਿੱਚ ਦਰਜ ਕੀਤੇ ਗਏ ਸਨ। ਦਾਊਦ ਅਤੇ ਸ਼ਮੂੇਲ ਪੈਗੰਬਰ ਨੇ ਉਨ੍ਹਾਂ ਨੂੰ ਚੁਣਿਆ ਕਿਉਂ ਕਿ ਉਹ ਭਰੋਸੇ ਯੋਗ ਸਨ। 23 ਇਨ੍ਹਾਂ ਦਰਬਾਨਾਂ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੀ ਜਿਂਮੇਵਾਰੀ ਯਹੋਵਾਹ ਦੇ ਘਰ ਦੇ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਾਖੀ ਕਰਨੀ ਸੀ। 24 ਉਸਦੇ ਚਾਰੋ-ਪਾਸੇ ਫ਼ਾਟਕ ਸਨ: ਪੂਰਬੀ, ਪੱਛਮੀ, ਉੱਤਰੀ ਅਤੇ ਦੱਖਣੀ ਚਾਰੋ ਦਿਸ਼ਾਵਾਂ ਵੱਲ। 25 ਦਰਬਾਨਾਂ ਦੇ ਸੰਬੰਧੀ ਜਿਹੜੇ ਕਿ ਛੋਟੇ ਨਗਰਾਂ ਵਿੱਚ ਵਸਦੇ ਸਨ ਉਨ੍ਹਾਂ ਨੂੰ ਵੀ ਕਦੇ-ਕਦੇ ਦਰਬਾਨਾਂ ਦੀ ਮਦਦ ਕਰਨ ਲਈ ਆਉਣਾ ਪੈਂਦਾ ਅਤੇ ਉਹ ਜਦ ਵੀ ਆਉਂਦੇ ਤਾਂ ਦਰਬਾਨਾਂ ਦੀ ਹਰ ਵਾਰ 7 ਦਿਨਾਂ ਲਈ ਮਦਦ ਕਰਦੇ। 26 ਚਾਰ ਦਰਬਾਨ ਅਜਿਹੇ ਸਨ ਜੋ ਬਾਕੀ ਦਰਬਾਨਾਂ ਦੇ ਆਗੂ ਸਨ। ਇਹ ਮਨੁੱਖ ਲੇਵੀ ਸਨ। ਇਨ੍ਹਾਂ ਦਾ ਕਾਰਜ ਕਮਰਿਆਂ ਦੀ ਦੇਖ ਸੰਭਾਲ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜ਼ਾਨੇ ਦੀ ਰਖਵਾਲੀ ਕਰਨਾ ਸੀ। 27 ਅਤੇ ਉਹ ਸਾਰੀ ਰਾਤ ਪਰਮੇਸ਼ੁਰ ਦੇ ਮੰਦਰ ਦੀ ਰਖਵਾਲੀ ਕਰਦੇ ਸਨ। ਅਤੇ ਹਰ ਸਵੇਰ ਨੂੰ ਪਰਮੇਸ਼ੁਰ ਦੇ ਮੰਦਰ ਦੇ ਕਿਵਾੜ ਖੋਲਣ ਦੀ ਜਿਂਮੇਵਾਰੀ ਵੀ ਉਨ੍ਹਾਂ ਦੀ ਸੀ। 28 ਕੁਝ ਦਰਬਾਨਾਂ ਦਾ ਕੰਮ ਮੰਦਰ ਦੀ ਸੇਵਾ ਵਿੱਚ ਵਰਤੇ ਭਾਂਡਿਆਂ ਦੀ ਦੇਖਭਾਲ ਦਾ ਸੀ। ਜਦੋਂ ਇਹ ਬਰਤਨ ਅੰਦਰ ਲਿਆਏ ਜਾਂਦੇ ਤਾਂ ਉਹ ਇਨ੍ਹਾਂ ਦੀ ਗਿਣਤੀ ਕਰਕੇ ਰੱਖਦੇ ਤੇ ਬਾਹਰ ਕੱਢਣ ਲਗਿਆਂ ਮ੍ਮੁੜ ਇਨ੍ਹਾਂ ਦੀ ਗਿਣਤੀ ਕਰਦੇ। 29 ਬਾਕੀ ਦਰਬਾਨਾਂ ਦਾ ਕੰਮ ਉਥੋਂ ਦੇ ਸਜਾਵਟੀ ਸਮਾਨ ਅਤੇ ਖਾਸ ਭਾਂਡਿਆਂ ਦੀ ਦੇਖ-ਭਾਲ ਕਰਨਾ ਸੀ। ਇਨ੍ਹਾਂ ਤੋਂ ਇਲਾਵਾ ਉਹ ਆਟੇ, ਮੈਅ, ਤੇਲ, ਧੂਫ਼, ਅਤੇ ਖਾਸ ਤੇਲ ਦੀ ਦੇਖ-ਭਾਲ ਕਰਦੇ ਸਨ। 30 ਪਰ ਖਾਸ ਤੇਲ ਨੂੰ ਮਿਲਾਉਣ ਦੀ ਜਿਂਮੇਵਾਰੀ ਸਿਰਫ ਜਾਜਕਾਂ ਦੀ ਸੀ। 31 ਉੱਥੇ ਇੱਕ ਮਤਿਬ੍ਬਯਾਹ ਨਾਂ ਦਾ ਲੇਵੀ ਆਦਮੀ ਸੀ ਜਿਸਦਾ ਕੰਮ ਭੇਟਾ ਦੀ ਰੋਟੀ ਤੰਦੂਰ ਕਰਨ ਦਾ ਸੀ। ਮਤਿਬ੍ਬਯਾਹ ਸ਼ਲ੍ਲੁਮ ਦਾ ਪਲੇਠਾ ਪੁੱਤਰ ਸੀ ਅਤੇ ਸ਼ਲ੍ਲੁਮ ਕੁਰਹ ਦੇ ਘਰਾਣੇ ਵਿੱਚੋਂ ਸੀ। 32 ਅਤੇ ਕਹਾਬੀਆਂ ਦੇ ਘਰਾਣੇ ਵਿੱਚੋਂ ਕੁਝ ਦਰਬਾਨਾਂ ਦਾ ਕਾਰਜ ਚਢ਼ਤ ਦੀ ਰੋਟੀ ਹਰ ਸਬਤ ਨੂੰ ਤਿਆਰ ਕਰਨ ਦਾ ਸੀ। 33 ਉਹ ਲੇਵੀ ਜਿਹੜੇ ਕਿ ਗਵੈਯੇ ਸਨ ਅਤੇ ਆਪਣੇ-ਆਪਣੇ ਘਰਾਣਿਆਂ ਦੇ ਮੁਖੀੇ ਸਨ ਉਹ ਮੰਦਰ ਵਿੱਚ ਕਮਰੇ ਜਿਹੜੇ ਬਣੇ ਹੋਏ ਸਨ, ਉੱਥੇ ਹੀ ਰਹਿੰਦੇ ਸਨ। ਉਨ੍ਹਾਂ ਨੂੰ ਹੋਰ ਕੋਈ ਕੰਮ ਕਰਨ ਨੂੰ ਨਹੀਂ ਸੀ ਦਿੰਦੇ ਕਿਉਂ ਕਿ ਉਨ੍ਹਾਂ ਦਾ ਦਿਨ-ਰਾਤ ਮੰਦਰ ਵਿਚਲੇ ਕੰਮਾਂ 'ਚ ਰੁਝੇ ਰਹਿੰਦੇ ਸਨ। 34 ਇਹ ਸਾਰੇ ਲੇਵੀ ਆਪਣੇ ਘਰਾਣਿਆਂ ਦੇ ਮੁਖੀੇ ਸਨ। ਇਹ ਆਪੋ-ਆਪਣੀਆਂ ਪੀੜੀਆਂ ਵਿੱਚ ਮੁਖੀੇ ਰਹੇ ਅਤੇ ਇਹ ਸਭ ਯਰੂਸ਼ਲਮ ਵਿੱਚ ਹੀ ਵਸਦੇ ਸਨ। 35 ਯਈੇਲ ਗਿਬਓਨ ਦਾ ਪਿਤਾ ਸੀ ਅਤੇ ਉਹ ਗਿਬਓਨ ਦੇ ਸ਼ਹਿਰ ਵਿੱਚ ਹੀ ਵਸਦਾ ਸੀ ਅਤੇ ਉਸਦੀ ਬੀਵੀ ਦਾ ਨਾਂ ਮਅਕਾਹ ਸੀ। 36 ਯਈੇਲ ਦਾ ਪਲੇਠਾ ਪੁੱਤਰ ਅਬਦੋਨ ਸੀ ਅਤੇ ਉਸਦੇ ਬਾਕੀ ਪੁੱਤਰ ਸੂਰ, ਕੀਸ਼, ਬਅਲ, ਗੇਰ, ਨਾਦਾਬ, 37 ਗਦੋਰ, ਅਹਯੋ, ਜ਼ਕਾਰਯਾਹ ਅਤੇ ਮਿਕਲੋਬ ਸਨ। 38 ਮਿਕਲੋਬ ਸ਼ਿਮਆਮ ਦਾ ਪਿਤਾ ਸੀ ਅਤੇ ਯਈੇਲ ਦਾ ਪਰਿਵਾਰ ਯਰੂਸ਼ਲਮ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਕਰੀਬ ਹੀ ਵਸਦਾ ਸੀ। 39 ਕੀਸ਼ ਦਾ ਪਿਤਾ ਨੇਰ ਸੀ ਤੇ ਕੀਸ਼ ਸ਼ਾਊਲ ਦਾ ਪਿਤਾ ਅਤੇ ਸ਼ਾਊਲ ਯੋਨਾਬਾਨ ਦਾ, ਮਾਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਆਲ ਦਾ ਪਿਤਾ ਸੀ। 40 ਯੋਨਾਬਾਨ ਦਾ ਪੁੱਤਰ ਮਰੀਬ-ਬਅਲ ਸੀ ਤੇ ਮਰੀਬ-ਬਅਲ ਮੀਕਾਹ ਦਾ ਪਿਤਾ। 41 ਮੀਕਾਹ ਦੇ ਪੀਬੋਨ, ਮਲਕ ਤਹਰੇਆ ਅਤੇ ਆਹਜ਼ ਪੁੱਤਰ ਸਨ। 42 ਆਹਜ਼ ਯਦਹ ਦਾ ਪਿਤਾ ਸੀ ਅਤੇ ਯਦਹ ਯਰਾਹ ਦਾ ਪਿਤਾ ਸੀ। ਯਾਰਾਹ ਆਲਮਬ ਦਾ, ਅਜ਼ਮਾਵਬ ਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਮੋਸਾ ਦਾ ਪਿਤਾ ਸੀ। 43 ਮੋਸਾ ਬਿਨਆ ਦਾ ਪਿਤਾ ਸੀ। ਰਫ਼ਾਯਾਹ ਬਿਨਆ ਦਾ ਪੁੱਤਰ ਸੀ। ਅਲਆਸਾਹ ਰਫ਼ਾਯਾਹ ਦਾ ਪੁੱਤਰ ਸੀ। ਆਸੇਲ ਅਲਆਸਾਹ ਦਾ ਪੁੱਤਰ ਸੀ। 44 ਆਸੇਲ ਦੇ ਅਗਾਂਹ ਪੁੱਤਰ ਸਨ। ਉਨ੍ਹਾਂ ਦੇ ਨਾਉਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ। ਇਹ ਸਭ ਆਸੇਲ ਦੀ ਔਲਾਦ ਸੀ। 10:1 ਫ਼ਲਿਸਤੀਆਂ ਨੇ ਇਸਰਾਏਲੀਆਂ ਦੇ ਖਿਲਾਫ਼ ਲੜਾਈ ਕੀਤੀ ਅਤੇ ਫ਼ਿਰ ਇਸਰਾਏਲੀ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ। 2 ਫ਼ਲਿਸਤੀਨੀ ਲੋਕ ਲਗਾਤਾਰ ਸ਼ਾਊਲ ਪਾਤਸ਼ਾਹ ਅਤੇ ਉਸਦੇ ਪੁੱਤਰਾਂ ਦਾ ਪਿੱਛਾ ਕਰਦੇ ਰਹੇ। ਅਖੀਰ ਉਨ੍ਹਾਂ ਉਸ ਨੂੰ ਤੇ ਉਸਦੇ ਪੁੱਤਰਾਂ ਨੂੰ ਪਕੜ ਲਿਆ। ਅਤੇ ਮਾਰ ਸੁਟਿਆ, ਜਿਨ੍ਹ੍ਹਾਂ ਵਿੱਚ ਯੋਨਾਬਾਨ, ਅਬੀਨਾਦਾਬ ਅਤੇ ਮਲਕੀਸ਼ੂਆ ਸਨ। 3 ਸ਼ਾਊਲ ਦੇ ਚੌਗਿਰਦ ਲੜਾਈ ਭਾਰੀ ਹੋ ਗਈ ਅਤੇ ਤੀਰ ਅੰਦਾਜ਼ਾਂ ਨੇ ਆਪਣੇ ਤੀਰਾਂ ਨਾਲ ਸ਼ਾਊਲ ਨੂੰ ਘਾਇਲ ਕਰ ਦਿੱਤਾ। 4 ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਤਾਂ ਕਿ ਜਦੋਂ ਉਹ ਅਸੁੰਨਤੀ ਲੋਕ ਆਉਣ, ਉਹ ਮੈਨੂੰ ਸੱਟ ਨਾ ਮਾਰ ਸਕਣ ਤੇ ਮੇਰਾ ਮਜ਼ਾਕ ਨਾ ਉਡਾ ਸਕਣ।"ਪਰ ਸ਼ਾਊਲ ਦਾ ਸ਼ਸਤ੍ਰ ਚੁੱਕਣ ਵਾਲਾ ਡਰ ਗਿਆ ਅਤੇ ਉਸਨੇ ਸ਼ਾਊਲ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ। ਤਾਂ ਸ਼ਾਊਲ ਨੇ ਆਪਣੀ ਖੁਦ ਦੀ ਤਲਵਾਰ ਦੀ ਨੁਕਰ ਉੱਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ। 5 ਜਦ ਉਸਦੇ ਸ਼ਸਤ੍ਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਸੀ, ਉਸ ਨੇ ਵੀ ਆਪਣੀ ਤਲਵਾਰ ਦੀ ਨੁਕ੍ਕ ਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ। 6 ਇਉਂ ਸ਼ਾਊਲ ਅਤੇ ਉਸਦੇ 3 ਪੁੱਤਰ ਅਤੇ ਸਾਰਾ ਘਰਾਣਾ ਇਕਠਿਆਂ ਹ੍ਹੀ ਮਰਿਆ। 7 ਵਾਦੀ ਵਿੱਚ ਰਹਿੰਦੇ ਇਸਰਾਏਲੀਆਂ ਨੇ ਵੇਖਿਆ ਕਿ ਉਨ੍ਹਾਂ ਦੀ ਸੈਨਾ ਉਥੋਂ ਭੱਜ ਖੜੋਤੀ ਸੀ। ਉਨ੍ਹਾਂ ਨੇ ਸ਼ਾਊਲ ਅਤੇ ਉਸਦੇ ਪੁੱਤਰਾਂ ਨੂੰ ਮਰੇ ਪਏ ਵੇਖਿਆ, ਤਾਂ ਉਹ ਵੀ ਆਪਣੇ ਨਗਰਾਂ ਨੂੰ ਛੱਡ ਕੇ ਨਠ੍ਠ ਗਏ। ਫ਼ਲਿਸਤੀ ਉਨ੍ਹਾਂ ਨਗਰਾਂ ਨੂੰ ਆਏ ਅਤੇ ਓਥੇ ਰਹਿਣ ਲੱਗ ਪਏ। 8 ਅਗਲੇ ਦਿਨ ਫ਼ਲਿਸਤੀ ਲੋਬਾਂ ਤੋਂ ਕੀਮਤੀ ਵਸਤਾਂ ਲਾਉਣ ਲਈ ਆਏ ਤਾਂ ਉਨ੍ਹਾਂ ਨੇ ਉੱਥੇ ਸ਼ਾਊਲ ਅਤੇ ਉਸਦੇ ਪੁੱਤਰਾਂ ਦੀਆਂ ਲੋਬਾਂ ਵੇਖੀਆਂ ਜੋ ਕਿ ਗਿਲਬੋਆ ਦੇ ਪਹਾੜ ਵਿੱਚ ਪਈਆਂ ਸਨ। 9 ਫ਼ਲਿਸਤੀਆਂ ਨੇ ਸ਼ਾਊਲ ਦੀ ਲੋਬ ਤੋਂ ਵਸਤਾਂ ਉਤਾਰੀਆਂ ਅਤੇ ਸਾਰੇ ਸ਼ਸਤ੍ਰ-ਵਸਤਰ ਉਤਾਰ ਕੇ ਤੇ ਉਸ ਦਾ ਸਿਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਸ-ਪਾਸ ਭੇਜ ਦਿੱਤੇ ਤਾਂ ਜੋ ਹਲਕਾਰੇ ਆਪਣੇ ਝੂਠੇ-ਦੇਵਤਿਆਂ ਅਤੇ ਲੋਕਾਂ ਵਿੱਚ ਇਸ ਦੀ ਘੋਸ਼ਣਾ ਕਰਨ। 10 ਫ਼ਲਿਸਤੀਆਂ ਨੇ ਸ਼ਾਊਲ ਦੇ ਸ਼ਸਤ੍ਰਾਂ ਨੂੰ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਸ਼ਾਊਲ ਦਾ ਸਿਰ ਦਾਗੋਨ ਦੇ ਮੰਦਰ ਵਿੱਚ ਲਟਕਾ ਦਿੱਤਾ। 11 ਸਾਰੇ ਯਾਬੋਸ਼-ਗਿਲਆਦ ਨਗਰ ਦੇ ਲੋਕਾਂ ਨੇ ਇਉਂ ਇਹ ਸਾਰੀ ਵਾਰਦਾਤ ਸੁਣੀ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀਤੀ। 12 ਫ਼ਿਰ ਸਾਰੇ ਵੀਰ ਬਹਾਦੁਰ ਯਾਬੋਸ਼-ਗਿਲਆਦ ਵਿੱਚੋਂ ਸ਼ਾਊਲ ਅਤੇ ਉਸਦੇ ਪੁੱਤਰਾਂ ਦੇ ਮ੍ਰਿਤਕ ਸ਼ਰੀਰ ਲੈਣ ਲਈ ਨਿਕਲੇ ਅਤੇ ਉਹ ਉਨ੍ਹਾਂ ਦੀਆਂ ਲੋਬਾਂ ਯਾਬੋਸ਼-ਗਿਲਆਦ ਵਿੱਚ ਵਾਪਸ ਲਿਆਏ। ਅਤੇ ਉਨ੍ਹਾਂ ਲੋਕਾਂ ਨੇ ਯਾਬੋਸ਼ ਦੇ ਇੱਕ ਵਿਸ਼ਾਲ ਰੁੱਖ ਹੇਠਾਂ ਸ਼ਾਊਲ ਅਤੇ ਉਸਦੇ ਪੁੱਤਰਾਂ ਦੀਆਂ ਹੱਡੀਆਂ ਨੂੰ ਦਫ਼ਨਾਅ ਦਿੱਤਾ। ਇਉਂ 7 ਦਿਨ ਤੀਕ ਵਰਤ ਰੱਖ ਕੇ ਉਨ੍ਹਾਂ ਨੇ ਆਪਣਾ ਸੋਗ ਪ੍ਰਗਟਾਇਆ। 13 ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕਿਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ। 14 ਯਹੋਵਾਹ ਤੋਂ ਪੁੱਛਣ ਦੀ ਬਜਾਇ ਉਸਨੇ ਭੂਤਨੀ ਤੋਂ ਸਲਾਹ ਲਈ। ਇਸ ਲਈ ਯਹੋਵਾਹ ਨੇ ਸ਼ਾਊਲ ਨੂੰ ਮਾਰ ਕੇ ਯਿਸੀ ਦੇ ਪੁੱਤਰ ਦਾਊਦ ਨੂੰ ਰਾਜ ਦਿੱਤਾ।

11:1 ਇਸਰਾਏਲ ਦੇ ਸਾਰੇ ਲੋਕ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਨ੍ਹਾਂ ਦਾਊਦ ਨੂੰ ਕਿਹਾ, “ਅਸੀਂ ਤੁਹਾਡਾ ਹੀ ਲਹੂ-ਮਾਸ ਹਾਂ। 2 ਅਤੀਤ ਵਿੱਚ, ਤੂੰ ਸਾਨੂੰ ਜੰਗ ਵਿੱਚ ਲੈ ਗਿਆ ਉਦੋਂ ਵੀ ਜਦੋਂ ਸ਼ਾਊਲ ਰਾਜਾ ਸੀ। ਯਹੋਵਾਹ ਨੇ ਤੈਨੂੰ ਆਖਿਆ ਸੀ, 'ਦਾਊਦ, ਤੂੰ ਮੇਰੇ ਲੋਕਾਂ ਇਸਰਾਏਲੀਆਂ ਦਾ ਅਯਾਲੀ ਹੋਵੇਂਗਾ ਅਤੇ ਮੇਰੇ ਲੋਕਾਂ, ਇਸਰਾਏਲੀਆਂ ਦਾ ਆਗੂ ਹੋਵੇਂਗਾ।"' 3 ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਦਾਊਦ ਪਾਤਸ਼ਾਹ ਕੋਲ ਆਏ। ਦਾਊਦ ਨੇ ਯਹੋਵਾਹ ਦੇ ਸਾਮ੍ਹਣੇ ਇਨ੍ਹਾਂ ਆਗੂਆਂ ਨਾਲ ਇੱਕ ਇਕਰਾਰਨਾਮਾ ਬਣਾਇਆ। ਫ਼ੇਰ ਉਨ੍ਹਾਂ ਨੇ ਦਾਊਦ ਨੂੰ ਮਸਹ ਕੀਤਾ ਅਤੇ ਉਸਨੂੰ ਇਸਰਾਏਲ ਉੱਤੇ ਪਾਤਸ਼ਾਹ ਬਾਪਿਆ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਸਮੂਏਲ ਰਾਹੀਂ ਇਕਰਾਰ ਕੀਤਾ ਸੀ। 4 ਦਾਊਦ ਅਤੇ ਇਸਰਾਏਲ ਦੇ ਸਾਰੇ ਲੋਕ ਯਰੂਸ਼ਲਮ ਸ਼ਹਿਰ ਵਿੱਚ ਪਹੁੰਚੇ। ਉਨ੍ਹੀਁ ਦਿਨੀਁ ਯਰੂਸ਼ਲਮ ਨੂੰ ਯਬੂਸ ਨਾਉਂ ਨਾਲ ਜਾਣਿਆ ਜਾਂਦਾ ਸੀ ਤੇ ਉਸ ਸ਼ਹਿਰ ਦੇ ਲੋਕਾਂ ਨੂੰ ਯਬੂਸੀ ਆਖਿਆ ਜਾਂਦਾ ਸੀ। ਉਸ ਸ਼ਹਿਰ ਦੇ ਲੋਕਾਂ ਨੇ 5 ਦਾਊਦ ਨੂੰ ਆਖਿਆ, “ਤੂੰ ਸਾਡੇ ਨਗਰ ਵਿੱਚ ਦਾਖਲ ਨਹੀਂ ਹੋ ਸਕਦਾ।" ਪਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਉਸ ਨੇ ਸੀਯੋਨ ਦਾ ਕਿਲਾ ਜਿੱਤ ਲਿਆ ਜੋ ਉਪਰੰਤ ਦਾਊਦ ਦਾ ਸ਼ਹਿਰ ਕਹਾਇਆ। 6 ਦਾਊਦ ਨੇ ਆਖਿਆ, “ਜੋ ਕੋਈ ਵੀ ਯਬੂਸੀਆਂ ਤੇ ਹਮਲੇ ਦੀ ਅਗਵਾਈ ਕਰੇਗਾ, ਉਹੀ ਮੇਰੀ ਸੈਨਾ ਦਾ ਪ੍ਰਧਾਨ ਹੋਵੇਗਾ।" ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਹਮਲਾ ਕੀਤਾ ਤੇ ਉਹ ਸੈਨਾ ਦਾ ਪ੍ਰਧਾਨ ਬਣਿਆ। 7 ਦਾਊਦ ਨੇ ਫ਼ਿਰ ਉੱਥੇ ਗਢ਼ ਨੂੰ ਆਪਣਾ ਘਰ ਬਣਾਇਆ। ਇਸੇ ਕਾਰਣ ਉਹ ਦਾਊਦ ਦਾ ਨਗਰ ਅਖਵਾਇਆ। 8 ਦਾਊਦ ਨੇ ਮਿਲੋਁ ਤੋਂ ਲੈ ਕੇ ਸ਼ਹਿਰ ਦੇ ਦੁਆਲੇ ਦੀ ਕੰਧ ਤੀਕ ਕਿਲੇ ਦੇ ਆਲੇ-ਦੇਆਲੇ ਸ਼ਹਿਰ ਨਿਰਮਾਣ ਕੀਤਾ ਅਤੇ ਯੋਆਬ ਨੇ ਸ਼ਹਿਰ ਦੇ ਹੋਰ ਹਿਸਿਆਂ ਦੀ ਮੁਰੰਮਤ ਕੀਤੀ। 9 ਦਾਊਦ ਦਿਨ ਬਰ ਦਿਨ ਹੋਰ ਸ਼ਕਤੀਸ਼ਾਲੀ ਹੁੰਦਾ ਗਿਆ ਅਤੇ ਸਰਬ ਸ਼ਕੀਤਮਾਨ ਯਹੋਵਾਹ ਉਸਦੇ ਨਾਲ ਸੀ। 10 ਦਾਊਦ ਦੇ ਖਾਸ ਸਿਪਾਹੀਆਂ ਦੇ ਆਗੂਆਂ ਦੀ ਸੂਚੀ ਇਹ ਹੈ। ਇਹ ਨਾਇਕ ਦਾਊਦ ਦੇ ਨਾਲ ਉਸਦੇ ਦੇ ਰਾਜ ਵਿੱਚ ਬੜੇ ਸ਼ਕਤੀਸ਼ਾਲੀ ਹੋਏ। ਉਨ੍ਹਾਂ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਦਾਊਦ ਦਾ ਪੱਖ ਲਿਆ ਅਤੇ ਉਸਨੂੰ ਰਾਜਾ ਬਣਾ ਦਿੱਤਾ। ਇਹ ਸਭ ਪਰਮੇਸ਼ੁਰ ਦੇ ਇਕਰਾਰ ਅਨੁਸਾਰ ਹੋਇਆ। 11 ਦਾਊਦ ਦੇ ਖਾਸ ਸਿਪਾਹੀਆਂ ਦੀ ਸੂਚੀ ਇਸ ਤਰ੍ਹਾਂ ਸੀ: ਹਕਮੋਨੀ ਯਾਸ਼ਾਬਆਮ ਜੋ ਕਿ ਰਬਵਾਨਾਂ ਦਾ ਮੁਖੀਆ ਸੀ ਉਸ ਨੇ 300 ਸੌ ਮਨੁੱਖਾਂ ਨੂੰ ਬਰਛਾ ਚਲਾਕੇ ਇੱਕੋ ਵਾਰ ਮਾਰ ਸੁਟਿਆ ਸੀ। 12 ਇਸ ਤੋਂ ਬਾਅਦ ਦੋਦੋ ਦਾ ਪੁੱਤਰ ਅਲਆਜ਼ਾਰ ਸੀ, ਜਿਹੜਾ ਕਿ ਅਹੋਹ ਤੋਂ ਸੀ। ਇਹ ਤਿੰਨ ਨਾਇਕਾਂ ਵਿੱਚੋਂ ਇੱਕ ਸੀ। 13 ਅਲਆਜ਼ਾਰ ਦਾਊਦ ਦੇ ਨਾਲ ਫ਼ਸਦਂਮੀਮ ਵਿੱਚ ਸੀ ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ। ਉੱਥੇ ਪੈਲੀ ਦਾ ਇੱਕ ਟੁਕੜਾ ਜੌਆਂ ਨਾਲ ਭਰਪੂਰ ਸੀ ਅਤੇ ਇਸਰਾਏਲੀ ਲੋਕ ਉਥੋਂ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ। 14 ਪਰ ਇਹ ਤਿੰਨੇ ਨਾਇਕ ਉਸ ਖੇਤ ਵਿੱਚ ਖੜੋਤੇ ਰਹੇ ਫ਼ਲਿਸਤੀਆਂ ਨੂੰ ਹਰਾ ਕੇ ਉਸ ਨੂੰ ਬਚਾਇਆ ਇਉਂ ਯਹੋਵਾਹ ਨੇ ਇਸਰਾਏਲੀਆਂ ਨੂੰ ਵੱਡੀ ਜਿੱਤ ਦਿੱਤੀ ਸੀ। 15 ਇੱਕ ਵਾਰ ਦਾਊਦ ਅਦੁਲ੍ਲਾਮ ਦੀ ਗੁਫ਼ਾ ਵਿੱਚ ਸੀ ਅਤੇ ਫ਼ਲਿਸਤੀਁ ਫ਼ੌਜ ਹੇਠਾਂ ਰਫ਼ਾਈਮ ਦੀ ਵਾਦੀ ਵਿੱਚ ਸੀ। ਇਹ 3 ਨਾਇਕ ਜੋ 30 ਵਿੱਚੋਂ ਸਨ, ਜ਼ਮੀਨ ਉੱਪਰ ਰੀਁਗਦੇ ਹੋਏ ਦਾਊਦ ਕੋਲ ਗੁਫ਼ਾ ਵਿੱਚ ਪਹੁੰਚੇ। 16 ਇੱਕ ਵਾਰੀ ਹੋਰ ਦਾਊਦ ਕਿਲ੍ਹੇ ਵਿੱਚ ਸੀ ਅਤੇ ਫ਼ਲਿਸਤੀਁ ਸਿਪਾਹੀਆਂ ਦਾ ਇੱਕ ਦਸਤਾ ਬੈਤਲਹਮ ਵਿੱਚ ਸੀ। 17 ਦਾਊਦ ਨੂੰ ਆਪਣੀ ਭੋਇ ਦੇ ਪਾਣੀ ਦੀ ਤਲਬ ਹੋਈ। ਤਾਂ ਉਸਨੇ ਆਖਿਆ, “ਕਾਸ਼! ਕੋਈ ਬੈਤਲਹਮ ਦੇ ਉਸ ਖੂਹ ਦਾ ਜਿਹੜਾ ਫਾਟਕ ਦੇ ਕੋਲ ਹੈ, ਮੈਨੂੰ ਪਾਣੀ ਪਿਲਾਵੇ।" (ਅਸਲ ਵਿੱਚ ਇਉਂ ਉਹ ਸਿਰਫ਼ ਆਖ ਰਿਹਾ ਸੀ, ਵਾਸਤਵ 'ਚ ਮੰਗ ਨਹੀਂ ਸੀ ਰਿਹਾ।) 18 ਪਰ ਉਨ੍ਹਾਂ ਤਿੰਨਾਂ ਨਾਇਕਾਂ ਨੇ ਫ਼ਲਿਸਤੀਆ ਦੇ ਡੇਰੇ ਰਾਹੀਂ ਆਪਣੇ ਰਾਹ ਲਈ ਲੜਕੇ ਬੈਤਲਹਮ ਦੇ ਫ਼ਾਟਕ ਦੇ ਖੂਹ ਵਿੱਚੋਂ ਪਾਣੀ ਭਰਕੇ ਦਾਊਦ ਨੂੰ ਲਿਆ ਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਸਗੋਂ ਉਸਨੇ ਇਸ ਪਾਣੀ ਨੂੰ ਧਰਤੀ ਉੱਤੇ ਡੋਲ੍ਹ ਕੇ ਯਹੋਵਾਹ ਨੂੰ ਭੇਟ ਕਰ ਦਿੱਤਾ। 19 ਦਾਊਦ ਨੇ ਕਿਹਾ, “ਹੇ ਪਰਮੇਸ਼ੁਰ! ਇਹ ਪਾਣੀ ਮੈਂ ਕਿਵੇਂ ਪੀ ਸਕਦਾ ਹਾਂ? ਇਹ ਤਾਂ ਉਨ੍ਹਾਂ ਮਨੁੱਖਾਂ ਦਾ ਲਹੂ ਪੀਣ ਬਰਾਬਰ ਹੋਵੇਗਾ ਜਿਹੜੇ ਆਪਣੀ ਜਾਨ ਨੂੰ ਜੋਖਿਮ ਵਿੱਚ ਪਾ ਕੇ ਇਸਨੂੰ ਮੇਰੇ ਲਈ ਲੈ ਕੇ ਆਏ ਹਨ।" ਇਸ ਕਾਰਣ ਦਾਊਦ ਨੇ ਇਹ ਪਾਣੀ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੀਆਂ ਕਈ ਬਹਾਦੁਰੀਆਂ ਉਨ੍ਹਾਂ ਤਿੰਨਾਂ ਨਾਇਕਾਂ ਨੇ ਵਿਖਾਈਆਂ। 20 ਯੋਆਬ ਦਾ ਭਰਾ ਅਬਸ਼ਈ ਇਨ੍ਹਾਂ ਤਿੰਨਾਂ ਨਾਇਕਾਂ ਦਾ ਆਗੂ ਸੀ। ਉਹ 300 ਸੌ ਸਿਪਾਹੀਆਂ ਨਾਲ ਲੜਿਆ ਅਤੇ ਉਨ੍ਹਾਂ ਨੂੰ ਆਪਣੇ ਬਰਛੇ ਨਾਲ ਮਾਰ ਮੁਕਾਇਆ। ਅਬਸ਼ਈ ਵੀ ਇਨ੍ਹਾਂ ਤਿੰਨਾਂ ਨਾਇਕਾਂ ਜਿੰਨਾ ਹੀ ਪ੍ਰਸਿਧ੍ਧ ਸੀ। 21 ਅਬਸ਼ਈ ਉਨ੍ਹਾਂ ਤੀਹਾਂ ਨਾਇਕਾਂ ਤੋਂ ਵਧੇਰੇ ਪ੍ਰਸਿਧ੍ਧ ਸੀ ਅਤੇ ਉਨ੍ਹਾਂ ਦਾ ਮੁਖੀਆ ਬਣਿਆ ਹਾਲਾਂਕਿ ਉਹ ਉਨ੍ਹਾਂ ਤਿੰਨਾਂ ਨਾਇਕਾਂ ਵਿੱਚੋਂ ਨਹੀਂ ਸੀ। 22 ਯਹੋਯਾਦਾ ਦਾ ਪੁੱਤਰ ਬਨਾਯਾਹ ਇੱਕ ਕਬਸਿੇਲੀ ਸੂਰਮੇ ਦਾ ਪੁੱਤਰ ਸੀ, ਜਿਸਨੇ ਵੱਡੀ ਸੂਰਮਤਾਈ ਕੀਤੀ ਸੀ। ਬਨਾਯਾਹ ਨੇ ਮੋਆਬ ਦੇ ਦੋ ਸਭ ਤੋਂ ਵਧ ਬਹਾਦੁਰਾਂ ਨੂੰ ਮਾਰ ਸੁਟਿਆ। ਇੱਕ ਵਾਰੀ ਜਦੋਂ ਬਰਫ਼ ਦੀ ਰੁੱਤ ਸੀ ਤਾਂ ਬਨਾਯਾਹ ਇੱਕ ਸੁਰਂਗ ਜਿਹੀ ਵਿੱਚ ਜਿਹੜੀ ਕਿ ਜ਼ਮੀਨ ਵਿੱਚ ਖੁਡ੍ਡ ਵਾਂਗ ਸੀ, ਜਾ ਕੇ ਉੱਥੇ ਇੱਕ ਸ਼ੇਰ ਨੂੰ ਮਾਰ ਆਇਆ। 23 ਅਤੇ ਉਸਨੇ ਇੱਕ ਸਾਢੇ ਸੱਤ ਫੁੱਟ ਲੰਬੇ ਮਿਸਰੀ ਸਿਪਾਹੀ ਨੂੰ ਵੀ ਮਾਰ ਸੁਟਿਆ। ਉਸ ਮਿਸਰੀ ਜੁਆਨ ਕੋਲ ਇੱਕ ਭਾਰਾ ਲੰਬਾ ਬਰਛਾ ਸੀ ਜੋ ਕਿ ਜੁਲਾਹੇ ਦੀ ਤੁਰ ਵਰਗਾ ਵੱਡਾ ਸੀ, ਅਤੇ ਬਨਾਯਾਹ ਕੋਲ ਸਿਰਫ਼ ਇੱਕ ਸੋਟਾ ਸੀ। ਬਨਾਯਾਹ ਨੇ ਉਸ ਮਿਸਰੀ ਦੇ ਹੱਥੋਂ ਉਸਦਾ ਬਰਛਾ ਖੋਹਿਆ ਅਤੇ ਉਸ ਮਿਸਰੀ ਸਿਪਾਹੀ ਨੂੰ ਉਸਦੇ ਹੀ ਬਰਛੇ ਨਾਲ ਮਾਰ ਮੁਕਾਇਆ। 24 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਅਜਿਹੀਆਂ ਅਨੇਕਾਂ ਬਹਾਦੁਰ ਕਰਨੀਆਂ ਕੀਤੀਆਂ ਅਤੇ ਤਿੰਨਾ ਨਾਇਕਾਂ ਜਿੰਨਾਂ ਹੀ ਮਸ਼ਹੂਰ ਹੋ ਗਿਆ। 25 ਬਨਾਯਾਹ 30 ਨਾਇਕਾਂ ਤੋਂ ਵਧੇਰੇ ਪ੍ਰਸਿਧ੍ਧ ਹੋਇਆ, ਪਰ ਉਹ ਉਨ੍ਹਾਂ ਤਿੰਨਾਂ ਨਾਇਕਾਂ ਵਿੱਚੋਂ ਨਹੀਂ ਸੀ। ਦਾਊਦ ਨੇ ਬਨਾਯਾਹ ਨੂੰ ਆਪਣੇ ਰਖਿਅਕ੍ਕਾਂ ਦਾ ਮੁਖੀਆ ਬਾਪਿਆ। 26 ਤੀਹ ਨਾਇਕ ਸਿਪਾਹੀਆਂ ਦੇ ਨਾਂ ਇਉਂ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ। 27 ਹਰੋਰ ਦਾ ਸ਼ਂਮੋਬ, ਪਲੋਨੀ ਹਲਸ, 28 ਤਕੋਆ ਤੋਂ ਇੱਕੇਸ਼ ਦਾ ਪੁੱਤਰ ਈਰਾ, ਅੰਨਬੋਬ ਤੋਂ ਅਬੀਅਜ਼ਰ, 29 ਹੁਸ਼ਾਬ ਤੋਂ ਸਿਬ੍ਬਕਈ, ਆਹੋਹ ਤੋਂ ਈਲਈ, 30 ਨਟੋਫ਼ਾਬ ਮਹਰਈ ਤੋਂ, ਨਟੋਫ਼ਾਬ ਤੋਂ ਬਅਨਾਹ ਦਾ ਪੁੱਤਰ ਹੇਲਦ, 31 ਬਿਨਯਾਮੀਨ ਵਿੱਚ ਗਿਬਆਹ ਚੋ ਰੀਬਈ ਦਾ ਪੁੱਤਰ ਈਬਈ, ਪਰਆਬੋਨ ਤੋਂ ਬਨਾਯਾਹ, 32 ਗਾਅਸ਼ ਘਾਟੀ ਤੋਂ ਹੂਰਈ, ਅਬੀੇਲ ਅਰਬਾਬੀ, 33 ਬਹਰੂਮੀ ਅਜ਼ਮਾਵਬ, ਸ਼ਅਲਬੋਨ ਤੋਂ ਅਲਯਹਬਾ, 34 ਗਿਜ਼ੋਨੀ ਹਾਸੇਮ ਦੇ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਬਾਨ, 35 ਹਗਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫ਼ਾਲ, 36 ਮਕੇਰਾਬ ਦਾ ਹੇਫ਼ਰ, ਪਲੋਨੀ ਅਹੀਯਾਹ, 37 ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ, 38 ਨਾਬਾਨ ਦਾ ਭਰਾ ਯੋੇਲ, ਹਗਰੀ ਦਾ ਪੁੱਤਰ ਮਿਬਹਾਰ, 39 ਸਲਕ ਅੰਮੋਨੀ, ਬੇਰੋਬ ਤੋਂ ਨਹਰਈ (ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤ੍ਰ ਚੁੱਕਣ ਵਾਲਾ ਸੀ। 40 ਯਿਬਰੀ ਈਰਾ, ਯਿਬਰੀ ਗਾਰੇਬ, 41 ਹਿੱਤੀ ਊਰੀਯਾਹ, ਅਹਲਈ ਦਾ ਪੁੱਤਰ ਜ਼ਾਬਾਦ, 42 ਰਊਬੇਨ ਦੇ ਪਰਵਿਾਰ-ਸਮੂਹ ਤੋਂ ਸ਼ੀਜ਼ਾ ਦਾ ਪੁੱਤਰ ਅਦੀਨਾ। (ਅਦੀਨਾ ਰਊਬੇਨ ਪਰਵਿਾਰ-ਸਮੂਹ ਦਾ ਆਗੂ ਸੀ ਅਤੇ 30 ਨਾਇਕਾਂ ਵਿੱਚੋਂ ਇੱਕ ਸੀ।) 43 ਮਅਕਾਹ ਦਾ ਪੁੱਤਰ ਹਾਨਾਨ, ਯੋਸ਼ਾਫ਼ਾਟ ਦਾ ਮਿਬਨੀ, 44 ਉਜ੍ਜੀਯਾਹ ਅਸ਼ਤਾਰਾਬੀ, ਅਰੋਏਰ ਤੋਂ ਹੋਬਾਮ ਦੇ ਪੁੱਤਰ ਸ਼ਾਮਾ ਤੇ ਯਈੇਲ, 45 ਸ਼ਿਮਰੀ ਦਾ ਪੁੱਤਰ ਯਦੀਅੇਲ, ਅਤੇ ਉਸਦੇ ਭਰਾ ਯੋਹਾ ਅਤੇ ਤੀਸੀ, 46 ਮਹਵੀ ਅਲੀੇਲ, ਅਲਨਅਮ ਦੇ ਪੁੱਤਰ ਯਿਰੀਬਈ ਅਤੇ ਯੋਸ਼ਵਯਾਹ, ਅਤੇ ਮੋਆਬੀ ਯਿਬਮਾਹ। 47 ਅਲੀੇਲ, ਓਥੇਦ, ਯਅਸੀਂੇਲ ਅਤੇ ਮਸੋਬਾਯਾਬੀ।

12:1 ਇਹ ਉਨ੍ਹਾਂ ਮਨੁੱਖਾਂ ਦੀ ਸੂਚੀ ਹੈ ਜੋ ਸੀਕਲਗ ਵਿੱਚ ਦਾਊਦ ਕੋਲ ਪਹੁੰਚੇ। ਇਹ ਉਹ ਸਮਾਂ ਸੀ ਜਦੋਂ ਦਾਊਦ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁਕਦਾ ਫ਼ਿਰਦਾ ਸੀ। ਇਨ੍ਹਾਂ ਆਦਮੀਆਂ ਨੇ ਲੜਾਈ ਵਿੱਚ ਦਾਊਦ ਦੀ ਮਦਦ ਕੀਤੀ ਸੀ। 2 ਇਹ ਆਦਮੀ ਬੜੇ ਤੀਰ ਅੰਦਾਜ਼ ਸਨ ਅਤੇ ਉਹ ਆਪਣੇ ਸੱਜੇ-ਖੱਬੇ ਦੋਹਾਂ ਹੱਥਾਂ ਨਾਲ ਧਨੁਸ਼ ਤੋਂ ਤੀਰ ਚਲਾਣ ਤੇ ਪੱਥਰ ਗੁਲੇਲ ਨਾਲ ਸੁੱਟਣ ਵਿੱਚ ਨਿਪੁਣ ਸਨ। ਇਹ ਮਨੁੱਖ ਬਿਨਯਾਮੀਨ ਪਰਿਵਾਰ-ਸਮੂਹ ਵਿੱਚੋਂ ਸ਼ਾਊਲ ਦੇ ਸੰਬੰਧੀ ਸਨ ਤੇ ਇਨ੍ਹਾਂ ਦੇ ਨਾਉਂ ਇਉਂ ਸਨ: 3 ਅਹੀਅਜ਼ਰ ਜੋ ਆਗੂ ਸੀ, ਯੋਆਸ਼ (ਅਹੀਅਜ਼ਰ ਤੇ ਯੋਆਸ਼ ਗਿਬਆਬ ਦੇ ਸ਼ਮਾਆਹ ਦੇ ਪੁੱਤਰ ਸਨ।) ਯਿਜ਼ੀੇਲ ਅਤੇ ਫ਼ਲਟ (ਇਹ ਦੋਨੋ ਅਜ਼ਮਾਵਬ ਦੇ ਪੁੱਤਰ ਸਨ) ਬਰਾਕਾਹ ਅਤੇ ਯੇਹੂ ਜੋ ਕਿ ਅਨਬੋਬ ਤੋਂ ਸਨ। 4 ਗਿਬਓਨ ਸ਼ਹਿਰ ਤੋਂ ਯਿਸ਼ਮਅਯਾਹ (ਉਹ ਤਿੰਨਾਂ ਨਾਇਕਾਂ ਵਿੱਚੋਂ ਇੱਕ ਸੀ ਅਤੇ ਤਿੰਨਾਂ ਨਾਇਕਾਂ ਦਾ ਆਗੂ ਸੀ।) ਯਿਰਮਿਯਾਹ, ਯਹਜ਼ੀੇਲ, ਯੋਹਾਨਾਨ ਅਤੇ ਗਦੇਰਾਬ ਤੋਂ ਯੋਜ਼ਾਬਾਦ। 5 ਅਲਊਜ਼ਈ, ਯਿਰੀਮੋਬ, ਬਅਲਯਾਹ, ਸ਼ਮਰਯਾਹ ਅਤੇ ਸ਼ਫ਼ਟਯਾਹ ਹਰੁਫ਼ੀ, 6 ਅਲਕਾਨਾਹ ਅਤੇ ਯਿਸ਼੍ਸ਼ੀਯਾਹ, ਅਜ਼ਰੇਲ, ਯੋਅਜ਼ਰ ਅਤੇ ਯਾਸ਼ਾਬਆਮ, ਇਹ ਸਾਰੇ ਕਰਹ ਪਰਿਵਾਰ-ਸਮੂਹ ਤੋਂ ਸਨ: 7 ਯੋੇਲਾਹ ਤੇ ਜ਼ਬਦਯਾਹ ਜੋ ਕਿ ਗਦੋਰ ਤੋਂ ਯਰੋਹਾਮ ਦੇ ਪੁੱਤਰ ਸਨ। 8 ਗਾਦ ਪਰਿਵਾਰ-ਸਮੂਹ ਤੋਂ ਕੁਝ ਲੋਕ ਮਾਰੂਬਲ ਨੂੰ ਆਏ, ਅਤੇ ਕਿਲੇ ਵਿੱਚ ਦਾਊਦ ਨਾਲ ਜੁੜ ਗਏ। ਉਹ ਬਰਛੇ ਅਤੇ ਢਾਲ 'ਚ ਨਿਪੁਣ ਸਨ ਅਤੇ ਸ਼ੇਰਾਂ ਵਾਂਗ ਭਿਅੰਕਰ ਸਨ। ਉਹ ਪਰਬਤਾਂ ਉੱਤੇ ਭੱਜਣ ਲਈ ਗਜ਼ੇਲਾਂ ਵਾਂਗ ਤੇਜ ਸਨ। 9 ਗਾਦ ਪਰਿਵਾਰ-ਸਮੂਹ ਤੋਂ ੇਜ਼ਰ ਫ਼ੌਜ ਦਾ ਆਗੂ ਸੀ। ਓਬਦਯਾਹ ਕਮਾਨ ਵਿੱਚ ਦੂਜਾ ਅਤੇ ਅਲਯਾਬ ਕਮਾਨ ਵਿੱਚ ਤੀਜਾ ਸੀ। 10 ਮਿਸ਼ਮਂਨਾਹ ਚੌਬਾ ਤੇ ਪੰਜਵਾਂ ਯਿਰਮਿਯਾਹ। 11 ਅੱਤਈ ਛੇਵਾਂ ਅਤੇ ਅਲੀੇਲ ਸੱਤਵੇਂ ਨੰਬਰ ਤੇ ਅਗਵਾਈ ਕਰਨ ਵਾਲਾ ਸੀ। 12 ਯੋਹਾਨਾਨ ਅੱਠਵਾਂ ਅਤੇ ਅਲਜ਼ਾਬਾਦ ਨੌਵਾਂ। 13 ਯਿਰਮਿਯਾਹ ਦਸਵੇਂ ਨੰਬਰ ਤੇ ਅਤੇ ਗਿਆਰ੍ਹਵੇਂ ਤੇ ਮਕਬਂਨਈ। 14 ਇਹ ਸਾਰੇ ਗਾਦੀ ਫ਼ੌਜ ਦੇ ਆਗੂ ਸਨ। ਇਨ੍ਹਾਂ ਵਿੱਚੋਂ ਸਭ ਤੋਂ ਕਮਜ਼ੋਰ ਵੀ ਦੁਸ਼ਮਣਾਂ ਦੇ 100 ਸਿਪਾਹੀਆਂ ਵਿਰੁੱਧ ਲੜ ਸਕਦਾ ਸੀ ਅਤੇ ਉਨ੍ਹਾਂ ਦਾ ਬਹਾਦੁਰ ਸਿਪਾਹੀ ਦੁਸ਼ਮਣਾਂ ਦੇ 1,000 ਸਿਪਾਹੀਆਂ ਦੇ ਵਿਰੁੱਧ ਲੜ ਸਕਦਾ ਸੀ। 15 ਗਾਦ ਪਰਿਵਾਰ-ਸਮੂਹ ਦੇ ਲੋਕ ਹੀ ਉਹ ਸਿਪਾਹੀ ਸਨ ਜਿਨ੍ਹਾਂ ਨੇ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ ਯਰਦਨ ਦਰਿਆ ਨੂੰ ਪਾਰ ਕੀਤਾ ਸੀ, ਜਦੋਂ ਇਸ ਵਿੱਚ ਹੜ ਆਇਆ ਹੋਇਆ ਸੀ। ਉਨ੍ਹਾਂ ਨੇ ਵਾਦੀ ਵਿੱਚ ਰਹਿੰਦੇ ਸਭਨਾਂ ਲੋਕਾਂ ਨੂੰ ਵਾਦੀ ਦੇ ਪੂਰਬੀ ਪਾਸੇ ਅਤੇ ਪੱਛਮੀ ਹਿੱਸੇ ਵੱਲ ਭਜਾ ਦਿੱਤਾ। 16 ਬਿਨਯਾਮੀਨ ਅਤੇ ਯਹੂਦਾਹ ਦੇ ਪਰਿਵਾਰ-ਸਮੂਹਾਂ ਵਿੱਚੋਂ ਕੁਝ ਹੋਰ ਲੋਕ ਦਾਊਦ ਕੋਲ ਗਢ਼ ਵਿੱਚ ਆ ਰਲੇ। 17 ਦਾਊਦ ਉਨ੍ਹਾਂ ਨੂੰ ਮਿਲਣ ਲਈ ਬਾਹਰ ਆਇਆ ਅਤੇ ਆਖਿਆ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਸਹਾਇਤਾ ਕਰਨ ਲਈ ਆਏ ਹੋ; ਤਾਂ ਜੀ ਆਇਆਂ ਨੂੰ ਪਰ ਜੇਕਰ ਤੁਸੀਂ ਮੇਰੇ ਨਾਲ ਚਾਲ ਚੱਲ ਕੇ ਮੇਰੇ ਵੈਰੀਆਂ ਹੱਥ ਮੈਨੂੰ ਫ਼ੜਾਉਣ ਲਈ ਆਏ ਹੋ ਭਾਵੇਂ ਮੇਰੇ ਹੱਥੋਂ ਕੁਝ ਮਾੜਾ ਨਹੀਂ ਹੋਇਆ ਤਾਂ ਫ਼ਿਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਇਸ ਨੂੰ ਵੇਖੇ ਅਤੇ ਤੁਹਾਨੂੰ ਦੰਡ ਦੇਵੇ।" 18 ਅਮਸਈ 30 ਨਾਇਕਾਂ ਦਾ ਆਗੂ ਸੀ, ਆਤਮਾ ਅਮਸਈ ਦੇ ਉੱਤੇ ਆਇਆ ਅਤੇ ਆਖਿਆ,“ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ। ਤੇਰੇ ਨਾਲ ਅਤੇ ਤੇਰੀ ਮਦਦ ਕਰਨ ਵਾਲੇ ਲੋਕਾਂ ਨਾਲ ਵੀ ਸ਼ਾਂਤੀ ਹੋਵੇ, ਕਿਉਂ ਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰਦਾ ਹੈ!"ਇਉਂ ਦਾਊਦ ਨੇ ਉਨ੍ਹਾਂ ਆਦਮੀਆਂ ਨੂੰ ਸਵੀਕਾਰ ਕਰਕੇ ਆਪਣੇ ਫੌਜੀਆਂ ਦਾ ਆਗੂ ਬਾਪਿਆ। 19 ਮਨਸ਼੍ਸ਼ਹ ਪਰਿਵਾਰ-ਸਮੂਹ ਵਿੱਚੋਂ ਕਈ ਲੋਕ ਦਾਊਦ ਨਾਲ ਆ ਕੇ ਰਲ ਗਏ। ਇਹ ਉਸ ਵਕਤ ਰਲੇ ਜਦੋਂ ਉਹ ਫ਼ਲਿਸਤੀਆਂ ਦੇ ਨਾਲ ਲੜਾਈ ਨੂੰ ਸ਼ਾਊਲ ਉੱਪਰ ਚਢ਼ੇ। ਪਰ ਦਾਊਦ ਅਤੇ ਉਸਦੇ ਮਨੁੱਖਾਂ ਨੇ ਅਸਲ ਵਿੱਚ ਫ਼ਲਿਸਤੀਆਂ ਦੀ ਮਦਦ ਨਾ ਕੀਤੀ। ਫ਼ਲਿਸਤੀਆਂ ਦੇ ਆਗੂਆਂ ਨੇ ਦਾਊਦ ਦੀ ਉਨ੍ਹਾਂ ਨੂੰ ਮਦਦ ਬਾਰੇ ਗੱਲ ਕੀਤੀ, ਪਰ ਫ਼ਿਰ ਉਸ ਨੂੰ ਵਾਪਸ ਭੇਜਣ ਦਾ ਫ਼ੈਸਲਾ ਲਿੱਤਾ। ਉਨ੍ਹਾਂ ਸ਼ਾਸਕਾਂ ਨੇ ਆਖਿਆ, “ਜੇਕਰ ਦਾਊਦ ਆਪਣੇ ਸੁਆਮੀ ਸ਼ਾਊਲ ਨਾਲ ਜਾ ਮਿਲੇਗਾ, ਤਾਂ ਸਾਡੇ ਸਿਰ ਵੱਢੇ ਜਾਣਗੇ।" 20 ਇਹ ਲੋਕ ਮਨਸ਼੍ਸ਼ਹ ਦੇ ਸਨ ਜਦੋਂ ਦਾਊਦ ਸਿਕਲਗ ਨੂੰ ਤੁਰਿਆ ਤੇ ਇਹ ਮਨੁੱਖ ਉਸ ਨਾਲ ਰਲ ਗਏ, ਅਦਨਾਹ, ਯੋਜ਼ਾਬਾਦ, ਯਦਿੇਲ, ਮੀਕਾੇਲ, ਯੋਜ਼ਾਬਾਦ, ਅਲੀਹੂ ਤੇ ਸਿਲ੍ਲਬਈ। ਇਹ ਸਾਰੇ ਮਨਸ਼੍ਸ਼ਹ ਪਰਿਵਾਰ-ਸਮੂਹ ਦੇ ਸਰਦਾਰ ਸਨ। 21 ਇਨ੍ਹਾਂ ਨੇ ਦਾਊਦ ਦੀ ਬੁਰੇ ਲੋਕਾਂ ਨਾਲ ਲੜਨ ਵਿੱਚ ਮਦਦ ਕੀਤੀ। ਇਹ ਬੁਰੇ ਲੋਕ ਸਾਰੇ ਸ਼ਹਿਰ ਵਿੱਚੋਂ ਲੋਕਾਂ ਦੇ ਘਰਾਂ ਚੋ ਉਨ੍ਹਾਂ ਦੀਆਂ ਵਸਤਾਂ ਚੋਰੀ ਕਰਦੇ ਸਨ। ਮਨਸ਼੍ਸ਼ਹ ਦੇ ਇਹ ਸਾਰੇ ਮਨੁੱਖ ਬਹਾਦੁਰ ਸਿਪਾਹੀ ਸਨ ਜੋ ਦਾਊਦ ਦੀ ਫ਼ੌਜ ਦੇ ਆ ਕੇ ਆਗੂ ਬਣੇ। 22 ਦਿਨੋਁ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਆ ਕੇ ਰਲਦੇ ਰਹੇ ਇਉਂ ਦਾਊਦ ਦੀ ਸੈਨਾ ਬੜੀ ਵਿਸ਼ਾਲ ਅਤੇ ਸ਼ਕਤੀਸ਼ਾਲੀ ਹੋ ਗਈ। 23 ਇਹ ਉਨ੍ਹਾਂ ਲੋਕਾਂ ਦੀ ਗਿਣਤੀ ਹੈ ਜਿਹੜੇ ਹਬਰੋਨ ਵਿੱਚ ਦਾਊਦ ਨਾਲ ਜੁੜ ਗਏ, ਜਿਹੜੇ ਯੁੱਧ ਲਈ ਤਿਆਰ ਸਨ। ਉਹ ਸ਼ਾਊਲ ਦੇ ਰਾਜ ਨੂੰ, ਯਹੋਵਾਹ ਦੇ ਆਖੇ ਅਨੁਸਾਰ ਹੋਣ ਲਈ, ਦਾਊਦ ਨੂੰ ਸੌਂਪਣ ਲਈ ਆਏ ਸਨ। ਉਨ੍ਹਾਂ ਦੀ ਗਿਣਤੀ ਦੀ ਸੂਚੀ ਇਉਂ ਹੈ: 24 ਯਹੂਦਾਹ ਦੇ ਪਰਵਿਾਰ-ਸਮੂਹ ਵਿੱਚੋਂ ਉਨ੍ਹਾਂ ਆਦਮੀਆਂ ਦੀ ਗਿਣਤੀ ਜਿਹੜੇ ਜੰਗ ਲਈ ਤਿਆਰ ਸਨ 6,800 ਸੀ ਅਤੇ ਉਨ੍ਹਾਂ ਨੇ ਢਾਲਾਂ ਅਤੇ ਬਰਛੇ ਚੁੱਕੇ ਹੋਏ ਸਨ। 25 ਸ਼ਿਮਓਨੀਆਂ ਦੇ ਪਰਿਵਾਰ-ਸਮੂਹ ਵਿੱਚੋਂ 7,100 ਮਹਾਨ ਯੋਧੇ ਯੁੱਧ ਲਈ ਤਿਆਰ ਸਨ। 26 ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ 4,600 ਸਿਪਾਹੀ ਸਨ। 27 ਯਹੋਯਾਦਾ ਉਸੇ ਧੜੇ ਵਿੱਚ ਸੀ ਅਤੇ ਉਸ ਨਾਲ 3,700 ਆਦਮੀ ਸਨ। 28 ਸਾਦੋਕ ਵੀ ਇਸ ਸਮੂਹ ਵਿੱਚ ਸੀ ਤੇ ਇੱਕ ਜਵਾਨ ਬਹਾਦੁਰ ਸਿਪਾਹੀ ਸੀ ਅਤੇ ਉਹ ਆਪਣੇ ਪਰਿਵਾਰ ਦੇ 22 ਸਰਦਾਰਾਂ ਦੇ ਨਾਲ ਆਇਆ ਸੀ। 29 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ 3,000 ਆਦਮੀ ਸਨ, ਉਹ ਸ਼ਾਊਲ ਦੇ ਸੰਬੰਧੀਆਂ ਵਿੱਚੋਂ ਸਨ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸ ਸਮੇਂ ਤੀਕ ਸ਼ਾਊਲ ਦੇ ਵਫਾਦਾਰ ਸਨ। 30 ਇਫ਼ਰਾਮੀਆਂ ਵਿੱਚੋਂ 20,800, ਜਿਹੜੇ ਵੱਡੇ ਸੂਰਵੀਰ ਸਨ, ਉਹ ਆਪੋ-ਆਪਣੇ ਪਰਿਵਾਰ-ਸਮੂਹਾਂ ਵਿੱਚੋਂ ਪ੍ਰਸਿਧ੍ਧ ਸਿਪਾਹੀ ਸਨ। 31 ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 18,000 ਆਦਮੀ ਸਨ ਜੋ ਚੁਣੇ ਗਏ ਸਨ ਅਤੇ ਨਾਮਾਂ ਦੁਆਰਾ ਸਦ੍ਦੇ ਗਏ ਸਨ, ਤਾਂ ਜੋ ਉਹ ਆਕੇ ਦਾਊਦ ਨੂੰ ਪਾਤਸ਼ਾਹ ਬਣਾ ਸਕਣ। 32 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ। 33 ਜ਼ਬੁਲੂਨ ਦੇ ਪਰਿਵਾਰ-ਸਮੂਹ ਵਿੱਚੋਂ 50,000 ਕਾਬਿਲ ਸਿਪਾਹੀ ਸਨ, ਜਿਨ੍ਹਾਂ ਨੂੰ ਸਭ ਤਰ੍ਹਾਂ ਦੀ ਸ਼ਸਤ੍ਰ ਵਿਦਿਆ ਦੀ ਸਿਖਲਾਈ ਦਿੱਤੀ ਗਈ ਸੀ ਅਤੇ ਉਹ ਦਾਊਦ ਨਾਲ ਵਫਾਦਾਰ ਸਨ। 34 ਨਫ਼ਤਾਲੀਆਂ ਦੇ ਪਰਿਵਾਰ-ਸਮੂਹ ਵਿੱਚੋਂ 1000 ਸੈਨਾਪਤੀ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ 37,000 ਆਦਮੀ ਸਨ ਜਿਹੜੇ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ। 35 ਦਾਨ ਪਰਿਵਾਰ-ਸਮੂਹ ਵਿੱਚੋਂ 28,600 ਸਿਪਾਹੀ ਜੰਗ ਲਈ ਤਿਆਰ ਸਨ। 36 ਅਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ 40,000 ਲੜਾਈ ਲਈ ਹਰ ਪਲ ਤਿਆਰ ਸਿਪਾਹੀ ਸਨ। 37 ਯਰਦਨ ਦਰਿਆ ਦੇ ਪੂਰਬੀ ਹਿੱਸੇ ਵੱਲੋਂ, ਰਊਬੇਨ, ਗਾਦ ਪਰਵਿਾਰ-ਸਮੂਹਾਂ ਅਤੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 120,000 ਸਿਪਾਹੀ ਸਨ, ਜਿਹੜੇ ਯੁੱਧ ਵਿੱਚ ਕਿਸੇ ਤਰ੍ਹਾਂ ਦੇ ਵੀ ਸ਼ਸਤ੍ਰ ਇਸਤੇਮਾਲ ਕਰ ਸਕਦੇ ਸਨ। 38 ਇਹ ਸਾਰੇ ਬਹਾਦੁਰ ਸਿਪਾਹੀ ਸਨ। ਇਹ ਲੜਾਈ ਦੀਆਂ ਯੋਜਨਾਵਾਂ ਬਨਾਉਣੀਆਂ ਜਾਣਦੇ ਸਨ, ਤੇ ਉਹ ਦਾਊਦ ਨੂੰ ਇਸਰਾਏਲ ਦਾ ਰਾਜਾ ਬਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਕੇ ਆਏ ਸਨ। ਇਸਰਾਏਲ ਦੇ ਬਾਕੀ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਨਾਉਣ ਲਈ ਰਾਜ਼ੀ ਸਨ। 39 ਇਨ੍ਹਾਂ ਮਨੁੱਖਾਂ ਨੇ ਹਬਰੋਨ ਵਿੱਚ ਦਾਊਦ ਨਾਲ 3 ਦਿਨ ਗੁਜ਼ਾਰੇ। ਇਹ ਰਜ੍ਜ ਕੇ 3 ਦਿਨ ਤੀਕ ਖਾਂਦੇ ਪੀਁਦੇ ਰਹੇ ਕਿਉਂ ਕਿ ਉਨ੍ਹਾਂ ਦੇ ਭਾਈਆਂ ਨੇ ਉਨ੍ਹਾਂ ਲਈ ਭੋਜਨ ਤਿਆਰ ਕੀਤੇ ਸਨ। 40 ਇਸ ਤੋਂ ਇਲਾਵਾ ਉਹ ਲੋਕ ਜੋ ਉਨ੍ਹਾਂ ਦੇ ਨੇੜੇ ਸਨ, ਅਤੇ ਉਹ ਜੋ ਯਿੱਸਾਕਾਰ ਤੇ ਜ਼ਬੁਲੂਨ ਅਤੇ ਨਫ਼ਤਾਲੀ ਤੀਕ ਵੀ ਵਸਦੇ ਸਨ ਉਹ ਵੀ ਖੋਤਿਆਂ, ਊਠਾਂ, ਖਚ੍ਚਰਾਂ ਅਤੇ ਬਲਦਾਂ ਉੱਪਰ ਲੱਦ-ਲੱਦ ਕੇ ਰੋਟੀਆਂ, ਆਟਾ, ਅੰਜੀਰਾਂ, ਕਿਸ਼ਮਿਸ਼, ਤੇਲ, ਪਸ਼ੂ ਅਤੇ ਭੇਡਾਂ ਬਹੁਤ ਮਾਤਰਾ ਵਿੱਚ ਲੈ ਕੇ ਆਏ। ਉਨ੍ਹੀਁ ਦਿਨੀਁ ਇਸਰਾਏਲ ਦੇ ਲੋਕ ਬੜੇ ਖੁਸ਼ ਸਨ।

13:1 ਦਾਊਦ ਨੇ ਆਪਣੀ ਫ਼ੌਜ ਦੇ ਸਾਰੇ ਸਰਦਾਰਾਂ ਨਾਲ ਗੱਲ ਬਾਤ ਕੀਤੀ। 2 ਫ਼ਿਰ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕ ਸਭਾ 'ਚ ਬੁਲਾ ਕੇ ਆਖਿਆ, “ਜੇਕਰ ਤੁਹਾਨੂੰ ਲੱਗੇ ਕਿ ਇਹ ਚੰਗਾ ਵਿਚਾਰ ਹੈ, ਅਤੇ ਜੇਕਰ ਅਜਿਹਾ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ਤਾਂ ਸਾਨੂੰ ਇਸਰਾਏਲ ਵਿੱਚ ਰਹਿੰਦੇ ਸਾਰੇ ਲੋਕਾਂ, ਅਤੇ ਜਾਜਕਾਂ ਅਤੇ ਨਗਰਾਂ ਅਤੇ ਪਿੰਡਾਂ ਵਿੱਚ ਉਨ੍ਹਾਂ ਨਾਲ ਰਹਿੰਦੇ ਲੇਵੀਆਂ ਨੂੰ ਸਾਡੇ ਨਾਲ ਆ ਕੇ ਜੁੜ ਜਾਣ ਦੀ ਬੇਨਤੀ ਕਰਦਿਆਂ ਹੋਇਆਂ ਸੰਦੇਸ਼ ਦੇ ਨਾਲ ਹਲਕਾਰੇ ਭੇਜਣੇ ਚਾਹੀਦੇ ਹਨ। 3 ਚਲੋ ਅਸੀਂ ਨੇਮ ਦਾ ਸੰਦੂਕ ਯਰੂਸ਼ਲਮ ਵਿੱਚ ਵਾਪਸ ਲੈ ਕੇ ਆਈੇ। ਜਦੋਂ ਸ਼ਾਊਲ ਰਾਜਾ ਸੀ, ਅਸੀਂ ਨੇਮ ਦੇ ਸੰਦੂਕ ਦੀ ਦੇਖਭਾਲ ਨਹੀਂ ਕੀਤੀ।" 4 ਸਾਰੇ ਇਸਰਾਏਲੀਆਂ ਨੇ ਦਾਊਦ ਦੀ ਗੱਲ ਦੀ ਹਾਮੀ ਭਰੀ ਅਤੇ ਸਭ ਨੇ ਇਹ ਕੰਮ ਕਰਨਾ ਠੀਕ ਸਮਝਿਆ। 5 ਤਾਂ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਮਿਸਰ ਦੇ ਸ਼ੀਹੋਰ ਦਰਿਆ ਤੋਂ ਹਮਾਬ ਦੇ ਲਾਂਘੇ ਤੀਕ ਇਕੱਠਾ ਕੀਤਾ ਤਾਂ ਜੋ ਉਹ ਸਭ ਇਕੱਠੇ ਹੋ ਕੇ ਕਿਰਯਬ-ਯਾਰੀਮ ਤੋਂ ਨੇਮ ਦੇ ਸੰਦੂਕ ਨੂੰ ਵਾਪਸ ਲੈ ਕੇ ਆਉਣ। 6 ਦਾਊਦ ਅਤੇ ਉਸ ਨਾਲ ਸਾਰੇ ਇਸਰਾਏਲੀ ਯਹੂਦਾਹ ਦੇ ਬਆਲਹ ਨੂੰ ਗਏ। (ਬਆਲਹ ਕਿਰਯਬ-ਯਾਰੀਮ ਦਾ ਹੀ ਹੋਰ ਨਾਂ ਹੈ।) ਉੱਥੇ ਉਹ ਸੰਦੂਕ ਲੈਣ ਵਾਸਤੇ ਗਏ। ਨੇਮ ਦਾ ਸੰਦੂਕ ਯਹੋਵਾਹ ਪਰਮੇਸ਼ੁਰ ਦਾ ਸੰਦੂਕ ਹੈ। ਉਹ ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਬੈਠਦਾ ਹੈ ਅਤੇ ਇਹ ਉਹ ਸੰਦੂਕ ਹੈ ਜਿਸ ਨੂੰ ਯਹੋਵਾਹ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। 7 ਲੋਕਾਂ ਨੇ ਅਬੀਨਾਦਾਬ ਦੇ ਭਵਨ ਤੋਂ ਨੇਮ ਦੇ ਸੰਦੂਕ ਨੂੰ ਹਟਾਇਆ ਅਤੇ ਉਸ ਨੂੰ ਨਵੀਂ ਗੱਡੀ ਉੱਪਰ ਰੱਖਿਆ ਜਿਸ੍ਸਨੂੰ ਉਜ਼ਾ ਅਤੇ ਅਹਯੋ ਚਲਾ ਰਹੇ ਸਨ। 8 ਦਾਊਦ ਅਤੇ ਸਾਰੇ ਇਸਰਾਏਲੀ ਪਰਮੇਸ਼ੁਰ ਦੇ ਅੱਗੇ ਪੂਰੇ ਜ਼ੋਰ ਨਾਲ ਜ਼ਸਨ ਮਨਾ ਰਹੇ ਸਨ ਪਵਿੱਤਰ ਗੀਤ ਗਾ ਰਹੇ ਸਨ ਅਤੇ ਸਿਤਾਰ, ਤੰਬੂਰਾ, ਢੋਲਕ, ਛੈਣੇ ਅਤੇ ਤੂਰ੍ਹੀਆਂ ਵਜਾ ਰਹੇ ਸਨ। 9 ਫ਼ਿਰ ਉਹ ਕੀਦੋਨ ਦੇ ਪਿੜ ਵਿੱਚ ਪਹੁੰਚੇ ਤਾਂ ਉਜ਼ਾ ਨੇ ਸੰਦੂਕ ਦੇ ਥੰਮਣ ਲਈ ਆਪਣਾ ਹੱਥ ਅਗ੍ਹਾਂ ਕੀਤਾ ਇਸਲਈ ਕਿਉਂਕਿ ਬਲਦਾਂ ਨੇ ਠੁਡ੍ਡਾ ਖਾਧਾ ਸੀ ਤੇ ਇਸ ਨਾਲ ਸੰਦੂਕ ਡਿੱਗਣ ਲੱਗਾ ਸੀ। 10 ਯਹੋਵਾਹ ਨੂੰ ਊਜ਼ਾ ਤੇ ਕ੍ਰੋਧ ਆਇਆ, ਕਿਉਂਕਿ ਉਜ਼ਾ ਨੇ ਸੰਦੂਕ ਨੂੰ ਛੂਹਿਆ ਸੀ ਇਸ ਲਈ ਪਰਮੇਸ਼ੁਰ ਨੇ ਉਜ਼ਾ ਨੂੰ ਮਾਰ ਸੁਟਿਆ। ਤ੍ਤੇ ਉਜ਼ਾ ਦੀ ਯਹੋਵਾਹ ਦੇ ਸਾਮ੍ਹਣੇ ਮੌਤ ਹੋ ਗਈ। 11 ਪਰਮੇਸ਼ੁਰ ਨੇ ਉਜ਼ਾ ਤ੍ਤੇ ਆਪਣੀ ਕਰੋਪੀ ਵਿਖਾਈ ਇਸ ਨਾਲ ਦਾਊਦ ਨੂੰ ਕਰੋਧ ਆਇਆ। ਉਨ੍ਹਾਂ ਵਕਤਾਂ ਤੋਂ ਲੈ ਕੇ ਹੁਣ ਤੀਕ ਉਸ ਥਾਂ ਨੂੰ “ਪਰਸ ਉਜ਼ਾ" ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। 12 ਦਾਊਦ ਉਸ ਦਿਨ ਪਰਮੇਸ਼ੁਰ ਤੋਂ ਡਰਿਆ ਅਤੇ ਉਸਨੇ ਆਖਿਆ, “ਮੈਂ ਨੇਮ ਦੇ ਸੰਦੂਕ ਨੂੰ ਆਪਣੇ ਕੋਲ ਨਹੀਂ ਲਿਆ ਸਕਦਾ!" 13 ਇਸ ਲਈ ਫ਼ਿਰ ਦਾਊਦ ਉਸ ਸੰਦੂਕ ਨੂੰ ਦਾਊਦ ਦੇ ਸ਼ਹਿਰ ਵਿੱਚ ਨਾ ਲਿਆਇਆ। ਉਸਨੇ ਨੇਮ ਦੇ ਸੰਦੂਕ ਨੂੰ ਓਥੇਦ-ਅਦੋਮ ਦੇ ਘਰ ਵਿੱਚ ਹੀ ਰਹਿਣ ਦਿੱਤਾ। ਓਥੇਦ-ਅਦੋਮ ਗਬ ਸ਼ਹਿਰ ਤੋਂ ਸੀ। 14 ਇਉਂ ਨੇਮ ਦਾ ਸੰਦੂਕ ਤਿੰਨ ਮਹੀਨੇ ਓਥੇਦ-ਅਦੋਮ ਦੇ ਘਰ ਵਿੱਚ ਰਿਹਾ। ਅਤੇ ਯਹੋਵਾਹ ਨੇ ਓਥੇਦ-ਅਦੋਮ, ਉਸਦੇ ਘਰ ਦੇ ਸਦਸਿਆਂ ਅਤੇ ਜਿਸ ਕਾਸੇ ਦਾ ਵੀ ਉਹ ਮਾਲਿਕ ਸੀ ਉਸਨੂੰ ਅਸੀਸ ਦਿੱਤੀ।

14:1 ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸਕਣ। 2 ਤੱਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ। 3 ਦਾਊਦ ਨੇ ਯਰੂਸ਼ਲਮ ਵਿੱਚ ਹੋਰ ਇਸਤ੍ਰੀਆਂ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਤੋਂ ਉਸਦੇ ਘਰ ਵਧੇਰੇ ਧੀਆਂ-ਪੁੱਤਰ ਪੈਦਾ ਹੋਏ। 4 ਯਰੂਸ਼ਲਮ ਵਿੱਚ ਦਾਊਦ ਦੇ ਜੰਮੇ ਬੱਚਿਆਂ ਦੇ ਨਾਂ ਇਸ ਪ੍ਰਕਾਰ ਹਨ: ਸ਼ਂਮੂਆ, ਸ਼ੋਬਾਬ, ਨਾਬਾਨ, ਸੁਲੇਮਾਨ, 5 ਯਿਬਹਾਰ, ਅਲੀਸ਼ੂਆ ਤੇ ਅਲਪਾਲਟ, 6 ਨੋਗਹ, ਨਫ਼ਗ ਤੇ ਯਾਫ਼ੀਆ, 7 ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ। 8 ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਮ੍ਹਣਾ ਕਰਨ ਬਾਹਰ ਨਿਕਲ ਆਇਆ। 9 ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ। 10 ਦਾਊਦ ਨੇ ਪਰਮੇਸ਼ੁਰ ਤੋਂ ਪੁਛਿਆ, “ਕੀ ਮੈਨੂੰ ਫ਼ਲਿਸਤੀਆਂ ਦੇ ਵਿਰੁੱਧ ਲੜਨਾ ਚਾਹੀਦਾ ਹੈ? ਕੀ ਤੂੰ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕਰੇਂਗਾ?"ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ, “ਜਾ, ਮੈਂ ਉਨ੍ਹਾਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਁਗਾ।" 11 ਤਦ ਦਾਊਦ ਅਤੇ ਉਸਦੇ ਆਦਮੀ ਬਅਲ ਪਰਾਸੀਮ ਤਾਈਂ ਗਏ। ਉੱਥੇ, ਉਸ ਨੇ ਅਤੇ ਉਸਦੇ ਆਦਮੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਤਾਂ ਦਾਊਦ ਨੇ ਆਖਿਆ, “ਜਿਵੇਂ ਕਿ ਟੁੱਟੇ ਹੋਏ ਬੰਨ੍ਹ ਵਿੱਚੋਂ ਪਾਣੀ ਫ਼ਟ ਪੈਂਦਾ ਹੈ, ਪਰਮੇਸ਼ੁਰ ਮੇਰੇ ਰਾਹੀਂ ਮੇਰੇ ਦੁਸਮਣਾਂ ਤੇ ਫ਼ਟ ਪਿਆ ਹੈ।" ਇਸੇ ਕਾਰਣ ਉਸ ਥਾਂ ਦਾ ਨਾਂ ਬਅਲ ਪਰਾਸੀਮ ਰੱਖਿਆ ਗਿਆ। 12 ਫ਼ਲਿਸ੍ਸਤੀ ਲੋਕ ਆਪਣੇ ਦੇਵਤਿਆਂ ਦੇ ਬੁੱਤ ਬਅਲ ਪਰਾਸੀਮ 'ਚ ਹੀ ਛੱਡ ਗਏ, ਤਾਂ ਦਾਊਦ ਨੇ ਉਨ੍ਹਾਂ ਬੁੱਤਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ। 13 ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਇੱਕ ਵਾਰ ਫ਼ੇਰ ਹਮਲਾ ਕੀਤਾ। 14 ਦਾਊਦ ਨੇ ਮੁੜ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ ਅਤੇ ਆਖਿਆ, “ਦਾਊਦ, ਇਸ ਵਾਰ, ਪਹਾੜੀਆਂ ਤਾਈਂ ਉਨ੍ਹਾਂ ਦਾ ਪਿੱਛਾ ਨਾ ਕਰੀਂ, ਪਰ ਉਨ੍ਹਾਂ ਦੇ ਦੁਆਲੇ ਮੈਂਹਦੀ ਦੇ ਦ੍ਰਖਤਾਂ ਦੇ ਪਿੱਛੇ ਲੁਕ ਜਾਵੀਂ। 15 ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰਖਤਾਂ ਉੱਤੇ ਚਢ਼ਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।" 16 ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਆਖਿਆ। ਇਉਂ ਦਾਊਦ ਅਤੇ ਉਸਦੀ ਸੈਨਾ ਨੇ ਫ਼ਲਿਸਤੀ ਸੈਨਾ ਨੂੰ ਹਾਰ ਦਿੱਤੀ। ਉਨ੍ਹਾਂ ਨੇ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈਕੇ ਗਜ਼ਰ ਤੀਕ ਸਾਰਿਆਂ ਨੂੰ ਵੱਢ ਸੁਟਿਆ। 17 ਇਉਂ ਦ੍ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿਧ੍ਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।

15:1 ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸਨੇ ਤੰਬੂ ਖੜਾ ਕੀਤਾ। 2 ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।" 3 ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕਠਿਆਂ ਸ੍ਸਦਿਆ। ਜ੍ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁਕਿਆ ਜਿਹ੍ਹੜੀ ਦਾਊਦ ਨੇ ਉਸ ਲਈ ਬਣਵਾਈ ਸੀ। 4 ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ। 5 ਕਹਾਬੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀੇਲ ਉਨ੍ਹਾਂ ਦਾ ਆਗੂ ਸੀ। 6 ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨੁੱਖ ਸਨ ਅਸਾਯਾਹ ਉਨ੍ਹਾਂ ਦਾ ਆਗੂ ਸੀ। 7 ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋੇਲ ਉਨ੍ਹਾਂ ਦਾ ਆਗੂ ਸੀ। 8 ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ। 9 ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀੇਲ ਸੀ। 10 ਉਜ਼ੀੇਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ। 11 ਤਦ ਦਾਊਦ ਨੇ ਸਾਦੋਕ ਅਤੇ ਅਬਯਾਬਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀੇਲ, ਅਸਾਯਾਹ, ਯੋੇਲ, ਸ਼ਮਅਯਾਹ, ਅਲੀੇਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸਦਿਆ। 12 ਦ੍ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ। 13 ਪਿਛਲੀ ਵਾਰੀ, ਕਿਉਂ ਜੁ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।" 14 ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ। 15 ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਤੇ ਚੁਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁਕਿਆ। 16 ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸਦ੍ਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ। 17 ਤਦ ਲੇਵੀ ਹੇਮਾਨ ਅਤੇ ਉਸਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਬਾਨ ਸਨ। ਹੇਮਾਨ ਯੋੇਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਬਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ। 18 ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀੇਲ, ਸ਼ਮੀਰਾਂ ਮੋਬ, ਯਹੀੇਲ, ਉਨ੍ਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿਬ੍ਬਯਾਹ, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ ਅਤੇ ਯਿਈੇਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ। 19 ਹੇਮਾਨ, ਆਸਾਫ਼ ਅਤੇ ੇਬਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ। 20 ਜ਼ਕਰਯਾਹ, ਅਜ਼ੀੇਲ, ਸ਼ਮੀਰਾਮੋਬ, ਯਹੀੇਲ, ਉਨ੍ਨੀ, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਬ ਸੁਰ ਉੱਤੇ ਸਿਤਾਰਾਂ ਵਜਾਉਂਦੇ ਸਨ। 21 ਮਤਿਬ੍ਬਯਾਹ, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ, ਯਈੇਲ, ਅਤੇ ਅਜ਼ਜ਼ਯਾਹ ਸ਼ਮੀਨੀਬ, ਸਾਰੰਗੀ ਵਜਾਉਂਦੇ ਸਨ ਅਤੇ ਗਵਯ੍ਯਾਂ ਦੀ ਆਗਵਾਈ ਕਰਦੇ ਸਨ। 22 ਲੇਵੀਆਂ ਦਾ ਸਰਦਾਰ ਕਨਨਯਾਹ ਇਨ੍ਹਾਂ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹੁਤ ਪ੍ਰਵੀਣ ਸੀ। 23 ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰਖਵਾਲੀ ਲਈ ਦਰਬਾਨ ਸਨ। 24 ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਬਨੇਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੂਰ੍ਹੀਆਂ ਵਜਾਉਣ ਦਾ ਸੀ। ਓਥੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ। 25 ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਥੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ। 26 ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜਾੇ। 27 ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇਂਚਾਰਜਾਂ ਨੇ, ਅਤੇ ਹੋਰ ਸਾਰੇ ਸਂਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ੇਫੋਦ ਪਾਇਆ ਹੋਇਆ ਸੀ। 28 ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾੇ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੂਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾੇ। 29 ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹੁੰਚਿਆ, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨ ਸੋਚਿਆ ਉਹ ਮੂਰਖਾਂ ਵਾਂਗ ਵਿਖਾਵਾ ਕਰ ਰਿਹਾ ਸੀ।

16:1 ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹ੍ਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜਾਈਆਂ। 2 ਜਦੋਂ ਦਾਊਦ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜਾ ਚੁਕਿਆ ਤਾਂ ਉਸਨੇ ਯਹੋਵਾਹ ਦਾ ਨਾਂ ਲੈਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ। 3 ਇਸਤੋਂ ਬਾਅਦ ਉਸਨੇ ਸਾਰੇ ਇਸਰਾਏਲੀਆਂ ਨੂੰ ਜਿਨ੍ਹਾਂ ਵਿੱਚ ਔਰਤ-ਮਰਦ ਸਭ ਮੌਜੂਦ ਸਨ ਰੋਟੀ, ਖਜ਼ੂਰਾਂ ਅਤੇ ਕਿਸ਼ਮਿਸ਼ ਵੰਡੀ। 4 ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ। 5 ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ 'ਚ ਸਨ ਉਨ੍ਹਾਂ ਦੇ ਨਾਉਂ: ਯਈੇਲ, ਸ਼ਮੀਰਾਮੋਬ, ਯਿਹੀੇਲ, ਮਤਿਬ੍ਬਯਾਹ, ਅਲੀਆਬ, ਬਨਾਯਾਹ, ਓਥੇਦ-ਅਦੋਮ ਅਤੇ ਯਿਈੇਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ। 6 ਬਨਾਯਾਹ ਅਤੇ ਯਹਜ਼ੀੇਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੂਰ੍ਹੀਆਂ ਵਜਾਉਂਦੇ ਸਨ। 7 ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ। 8 ਯਹੋਵਾਹ ਦੀ ਉਸਤਤ ਕਰੋ ਉਸਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸਦੇ ਕਾਰਜਾਂ ਦਾ ਯਸ਼ਗਾਨ ਕਰੋ। 9 ਯਹੋਵਾਹ ਦਾ ਗੁਨਗਾਨ ਕਰੋ ਉਸਦੀ ਮਹਿਮਾ ਦਾ ਗਾਨ ਕਰੋ ਲੋਕਾਈ ਵਿੱਚ ਉਸ ਦੀਆਂ ਕਰਾਮਾਤਾਂ ਦਾ ਯਸ਼ਗਾਨ ਕਰੋ। 10 ਯਹੋਵਾਹ ਦੇ ਪਵਿੱਤਰ ਨਾਂ ਤੇ ਫ਼ਖਰ ਕਰੋ, ਤੁਸੀਂ ਸਾਰੇ ਲੋਕ ਜੋ ਉਸ ਕੋਲ ਆਉਂਦੇ ਹੋ--ਖੁਸ਼ ਹੋਵੋ। 11 ਬਲਸ਼ਾਲੀ ਯਹੋਵਾਹ ਵੱਲ ਵੇਖੋ, ਸਦਾ ਮਦਦ ਲਈ ਉਸਦਾ ਦਾਮਨ ਪਕੜੋ। 12 ਹਮੇਸ਼ਾ ਉਸਦੇ ਕਰਿਸ਼ਮਿਆਂ ਨੂੰ, ਉਸਦੇ ਫ਼ੈਸਲਿਆਂ ਅਤੇ ਉਸਦੀਆਂ ਕੀਤੀਆਂ ਸ਼ਕਤੀਸ਼ਾਲੀ ਗੱਲਾਂ ਨੂੰ ਯਾਦ ਰੱਖੋ। 13 ਇਸਰਾਏਲ ਦੇ ਲੋਕ ਯਹੋਵਾਹ ਦੇ ਸੇਵਕ ਹਨ। ਯਾਕੂਬ ਦੇ ਉੱਤਰਾਧਿਕਾਰੀ ਯਹੋਵਾਹ ਦੇ ਚੁਣੇ ਹੋਏ ਲੋਕ ਹਨ। 14 ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਉਸਦੀ ਸ਼ਕਤੀ ਹਰ ਪਾਸੇ ਹੈ। 15 ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰਖੋ, ਉਸਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ। 16 ਉਸ ਨੇਮ ਨੂੰ ਚੇਤੇ ਰਖੋ ਜਿਹੜਾ ਯਹੋਵਾਹ ਨੇ ਅਬਰਾਹਾਮ ਨਾਲ ਬੰਨ੍ਹਿਆ। ਚੇਤੇ ਰਖੋ ਇਸਹਾਕ ਨਾਲ ਉਸ ਜੋ ਸਹੁੰ ਖਾਧੀ। 17 ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤਾ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾ 18 ਯਹੋਵਾਹ ਨੇ ਇਸਰਾਏਲ ਨੂੰ ਕਿਹਾ, “ਮੈਂ ਕਨਾਨ ਦੀ ਧਰਤੀ ਤੁਹਾਨੂੰ ਦੇਵਾਂਗਾ, ਉਹ ਤੁਹਾਡੇ ਵਿਰਸੇ ਦੀ ਜ਼ਮੀਨ ਹੋਵੇਗੀ।" 19 ਉੱਥੇ ਗਿਣਤੀ ਵਿੱਚ ਬੋੜੇ ਕੁ ਮਨੁੱਖ ਸਨ ਪਰਦੇਸ ਵਿੱਚ ਸਿਰਫ਼ ਕੁਝ ਅਜਨਬੀ। 20 ਉਹ ਇੱਕ ਕੌਮ ਤੋਂ ਦੂਜੀ, ਇੱਕ ਰਾਜ ਤੋਂ ਦੂਜੇ ਰਾਜ ਤੀਕ ਗਏ। 21 ਯਹੋਵਾਹ ਨੇ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾਣ ਦਿੱਤਾ। ਉਸ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਨਾ ਪਹੁਚਾਉਣ ਦੀ ਚਿਤਾਵਨੀ ਦਿੱਤੀ। 22 ਸਗੋਁ ਯਹੋਵਾਹ ਨੇ ਉਨ੍ਹਾਂ ਰਾਜਿਆਂ ਨੂੰ ਕਿਹਾ, "ਮੇਰੇ ਮਸਹ ਕੀਤਿਆਂ ਨੂੰ ਦੁੱਖ ਨਾ ਦੇਵੋ ਨਾ ਹੀ ਮੇਰੇ ਨਬੀਆਂ ਦਾ ਜੀਅ ਦੁੱਖਾਓ।" 23 ਸਾਰੇ ਲੋਕੋ: ਯਹੋਵਾਹ ਦੀ ਉਸਤਤ ਕਰੋ, ਯਹੋਵਾਹ ਦੀ ਸਾਨੂੰ ਬਚਾਉਣ ਦੀ ਖੁਸ਼ਖਬਰੀ ਨੂੰ ਹਰ ਰੋਜ਼ ਦੱਸੋ। 24 ਹੋਰਨਾਂ ਕੌਮਾਂ ਦੇ ਲੋਕਾਂ ਨੂੰ ਯਹੋਵਾਹ ਦੀ ਮਹਿਮਾ ਬਾਰੇ ਦੱਸੋ। ਸਾਰੀਆਂ ਕੌਮਾਂ ਨੂੰ ਉਸਦੇ ਕਰਿਸ਼ਮਿਆਂ ਬਾਰੇ ਦੱਸੋ। 25 ਯਹੋਵਾਹ ਮਹਾਨ ਹੈ, ਉਸਦੀ ਉਸਤਤਿ ਲਾਜ਼ਮੀ ਹੈ! ਯਹੋਵਾਹ ਬਾਕੀ ਸਾਰੇ ਦੇਵਤਿਆਂ ਤੋਂ ਵਧੀਕ ਭੈ ਦਾਇਕ ਹੈ। 26 ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਬਾਕੀ ਸਾਰੇ ਦੇਵਤੇ ਕੇਵਲ ਪੱਥਰ ਦੇ ਬੁੱਤ ਹਨ, ਅਤੇ ਯਹੋਵਾਹ ਆਕਾਸ਼ਾਂ ਦਾ ਕਰਤਾ ਹੈ। 27 ਪਰਤਾਪ ਅਤੇ ਸ਼ਾਨ ਉਸਦੇ ਅੱਗੇ ਹਨ। ਤਾਕਤ ਤੇ ਪ੍ਰਸਂਨਤਾ ਉਸਦੀ ਰਿਹਾਇਸ ਦੀ ਥਾਂ ਵਿੱਚ ਕਾਇਮ ਹਨ। 28 ਪਰਿਵਾਰੋ ਅਤੇ ਲੋਕੋ, ਯਹੋਵਾਹ ਦੇ ਪਰਤਾਪ ਅਤੇ ਉਸ ਦੀ ਤਾਕਤ ਦੀ ਉਸਤਤ ਕਰੋ। 29 ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ, ਉਸਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜਾਵੇ ਯਹੋਵਾਹ ਕੋਲ ਲਿਆਵੋ ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ। 30 ਸਾਰੀ ਦੁਨੀਆ ਨੂੰ ਯਹੋਵਾਹ ਦੇ ਅੱਗੇ ਭੈਅ ਨਾਲ ਕੰਬਣਾ ਚਾਹੀਦਾ ਹੈ! ਉਸਨੇ ਧਰਤੀ ਨੂੰ ਦਿ੍ਰੜ ਬਣਾਇਆ, ਤਾਂ ਜੋ ਦੁਨੀਆਂ ਹਿੱਲੇ ਨਾ। 31 ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, "ਯਹੋਵਾਹ ਹੀ ਇਕੱਲਾ ਪਾਤਸ਼ਾਹ ਹੈ।" 32 ਸਮੁੰਦਰ ਅਤੇ ਉਸ ਅੰਦਰ ਵਸਦੀ ਸ਼੍ਰਿਸ਼ਟੀ ਗਰਜੇ ਖੇਤ ਅਤੇ ਸਾਰੀ ਵਨਸਪਤੀ ਮੌਲਦੀ ਆਪਣੀ ਖੁਸ਼ੀ ਪ੍ਰਗਟਾਵੇ। 33 ਜੰਗਲਾਂ ਵਿਚਲੇ ਸਾਰੇ ਦ੍ਰਖਤ ਯਹੋਵਾਹ ਦੇ ਅੱਗੇ ਗਉਣਗੇ, ਕਿਉਂ ਕਿ ਯਹੋਵਾਹ ਦੁਨੀਆਂ ਦਾ ਨਿਆਂ ਕਰਨ ਲਈ ਆ ਰਿਹਾ ਹੈ। 34 ਯਹੋਵਾਹ ਦਾ ਉਸਦੀ ਚੰਗਿਆਈ ਲਈ ਸ਼ੁਕਰਾਨਾ ਕਰੋ। ਉਸਦਾ ਪਿਆਰ ਸਦਾ ਲਈ ਸਬਿਰ ਹੈ। 35 ਯਹੋਵਾਹ ਨੂੰ ਕਹੋ, "ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸਕੀਏ।" 36 ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਹਮੇਸ਼ਾ ਲਈ ਹੋਵੇ, ਜਿਵੇਂ ਕਿ ਹਮੇਸ਼ਾ ਹੀ ਉਸਦੀ ਉਸਤਤ ਹੋਈ ਹੈ!ਸਭ ਲੋਕਾਂ ਨੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਆਖਿਆ, "ਆਮੀਨ।" 37 ਫ਼ਿਰ ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸਦੇ ਸਾਮ੍ਹਣੇ ਸੇਵਾ ਕਰ ਸਕਣ। 38 ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਨਾਲ 68 ਹੋਰ ਲੇਵੀਆਂ ਨੂੰ ਵੀ ਉਨ੍ਹਾਂ ਨਾਲ ਸੇਵਾ ਸੰਭਾਲ ਕਰਨ ਲਈ ਰਹਿਣ ਦਿੱਤਾ। ਓਥੇਦ-ਅਦੋਮ ਯਦੀਬੂਨ ਦਾ ਪੁੱਤਰ ਅਤੇ ਹੋਸਾਹ ਨੂੰ ਦਰਬਾਨ ਦੇ ਕਾਰਜ ਲਈ ਉੱਥੇ ਰਹਿਣ ਦਿੱਤਾ। 39 ਦਾਊਦ ਨੇ ਸਾਦੋਕ ਜਾਜਕ ਅਤੇ ਉਸਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਮ੍ਹਣੇ ਉਸਦੀ ਸੇਵਾ ਕਰਦੇ ਸਨ। 40 ਹਰ ਸਵੇਰ ਅਤੇ ਸ਼ਾਮ, ਸਾਦੋਕ ਅਤੇ ਬਾਕੀ ਦੇ ਜਾਜਕ ਹੋਮ ਦੀਆਂ ਭੇਟਾਂ ਦੀ ਜਗਵੇਦੀ ਤੇ ਹੋਮ ਦੀਆਂ ਭੇਟਾਂ ਚੜਾਉਂਦੇ ਸਨ। ਉਹ ਇਹ ਸਭ ਯਹੋਵਾਹ ਦੀਆਂ ਬਿਧੀਆਂ ਮੁਤਾਬਕ ਕਰਦੇ ਸਨ ਜੋ ਯਹੋਵਾਹ ਨੇ ਇਸਰਾਏਲ ਨੂੰ ਦਿੱਤੀਆਂ ਸਨ, ਅਤੇ ਜੋ ਵਿਵਸਬਾ ਦੀ ਪੋਥੀ ਵਿੱਚ ਲਿਖੀਆਂ ਸਨ। 41 ਹੇਮਾਨ, ਯਦੁਬੂਨ ਅਤੇ ਹੋਰ ਦੂਜੇ ਲੇਵੀਆਂ ਨੂੰ ਉਨ੍ਹਾਂ ਦੇ ਨਾਲ ਨਾਮਾਂ ਦੁਆਰਾ ਚੁਣਿਆ ਗਿਆ ਸੀ ਤਾਂ ਜੋ ਉਹ ਯਹੋਵਾਹ ਨੂੰ ਉਸਤਤਿ ਗਾਉਣ, ਕਿਉਂ ਕਿ ਉਸਦਾ ਪਿਆਰ ਸਦਾ ਲਈ ਸਬਿਰ ਹੈ। 42 ਹੇਮਾਨ ਅਤੇ ਯਦੂਬੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੂਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਬੂਨ ਦੇ ਪੁੱਤਰ ਫ਼ਾਟਕਾਂ ਦੀ ਰਖਵਾਲੀ ਕਰਦੇ। 43 ਇਸ ਜਸ਼ਨ ਉਪਰੰਤ ਸਭ ਲੋਕ ਆਪੋ-ਆਪਣੇ ਘਰਾਂ ਨੂੰ ਮੁੜ ਪਏ। ਦਾਊਦ ਵੀ ਆਪਣੇ ਪਰਿਵਾਰ ਨੂੰ ਅਸੀਸ ਦੇਣ ਲਈ ਘਰ ਨੂੰ ਪਰਤਿਆ।

17:1 ਜਦੋਂ ਦਾਊਦ ਆਪਣੇ ਘਰ ਨੂੰ ਪਰਤਿਆ ਤਾਂ ਉਸਨੇ ਨਾਬਾਨ ਨਬੀ ਨੂੰ ਆਖਿਆ, "ਵੇਖ! ਮੈਂ ਤਾਂ ਦਿਆਰ ਦੀ ਲੱਕੜ ਦੇ ਬਣੇ ਹੋਏ ਘਰ ਵਿੱਚ ਰਹਿੰਦਾ ਹਾਂ, ਪਰ ਨੇਮ ਦਾ ਸੰਦੂਕ ਕੇਵਲ ਤੰਬੂ ਹੇਠ ਪਿਆ ਹੈ। ਇਸ ਲਈ ਮੈਂ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।" 2 ਨਾਬਾਨ ਨੇ ਦਾਊਦ ਨੂੰ ਕਿਹਾ, "ਤੂੰ ਜੋ ਤੇਰੇ ਜੀਅ ਆਏ ਸੋ ਕਰ ਕਿਉਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੈ।" 3 ਪਰ ਉਸ ਰਾਤ ਨਾਬਾਨ ਨੂੰ ਪਰਮੇਸ਼ੁਰ ਦੀ ਬਾਣੀ ਹੋਈ। 4 ਪਰਮੇਸ਼ੁਰ ਨੇ ਆਖਿਆ, "ਜਾ! ਅਤੇ ਜਾ ਕੇ ਮੇਰੇ ਸੇਵਕ ਨੂੰ ਇਹ ਗੱਲਾਂ ਦੱਸ: ਯਹੋਵਾਹ ਆਖਦਾ ਹੈ, 'ਦਾਊਦ, ਤੂੰ ਮੇਰੇ ਰਹਿਣ ਲਈ ਕੋਈ ਸਬਾਨ ਬਨਾਉਣ ਵਾਲਾ ਵਿਅਕਤੀ ਨਹੀਂ ਹੈਂ। 5 ਕਿਉਂ ਕਿ ਮੈਂ ਜਦੋਂ ਦਾ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਹਾਂ, ਉਦੋਂ ਦਾ ਮੈਂ ਘਰ ਵਿੱਚ ਨਿਵਾਸ ਨਹੀਂ ਕੀਤਾ। ਪਰ ਮੈਂ ਇੱਕ ਤੰਬੂ ਵਿੱਚ ਆਲੇ-ਦੁਆਲੇ ਘੁੰਮਦਾ ਰਿਹਾ ਹਾਂ। ਮੈਂ ਕੁਝ ਇਸਰਾਏਲੀ ਆਗੂਆਂ ਨੂੰ ਮੇਰੇ ਲੋਕਾਂ ਦੇ ਆਜੜੀ ਹੋਣ ਲਈ ਚੁਣਿਆ ਹੈ ਜਦੋਂ ਮੈਂ ਇਸਰਾਏਲ ਵਿੱਚ ਵੱਖ-ਵੱਖ ਥਾਵਾਂ ਤੇ ਜਾ ਰਿਹਾ ਸੀ, ਮੈਂ ਉਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਨਹੀਂ ਆਖਿਆ, 'ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?' 6 7 "ਹੁਣ, ਮੇਰੇ ਸੇਵਕ ਦਾਊਦ ਨੂੰ ਜਾ ਕੇ ਆਖ: ਸਰਬ ਸ਼ਕਤੀਮਾਨ ਯਹੋਵਾਹ ਦਾ ਕਹਿਣਾ ਹੈ, 'ਮੈਂ ਤੈਨੂੰ ਚਰਾਂਦਾ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ, ਕੱਢ ਕੇ ਲਿਆਂਦਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਦਾ ਪਾਤਸ਼ਾਹ ਬਾਪਿਆ। 8 ਹਰ ਬਾਵੇਂ ਮੈਂ ਤੇਰੇ ਅੰਗ-ਸੰਗ ਰਿਹਾ। ਮੈਂ ਤੇਰੇ ਡੇਰੇ ਤੋਂ ਅਗਾਂਹ ਜਾਕੇ ਤੇਰੇ ਵੈਰੀਆਂ ਨੂੰ ਮਾਰਿਆ। ਹੁਣ ਮੈਂ ਤੈਨੂੰ ਦੁਨੀਆਂ ਦੇ ਪ੍ਰਸਿਧ੍ਧ ਆਦਮੀਆਂ ਵਿੱਚੋਂ ਇੱਕ ਬਣਾਵਾਂਗਾ। 9 ਇਸ ਲਈ ਮੈਂ ਇਹ ਜਗ੍ਹਾ ਆਪਣੇ ਲੋਕਾਂ, ਇਸਰਾਏਲੀਆਂ ਲਈ ਦੇ ਰਿਹਾ ਹਾਂ, ਤਾਂ ਜੋ ਉਹ ਇੱਥੇ ਰੁੱਖ ਉਗਾਉਣ ਅਤੇ ਉਨ੍ਹਾਂ ਰੁੱਖਾਂ ਹੇਠਾਂ ਸ਼ਾਂਤੀ ਨਾਲ ਬੈਠ ਸਕਣ। ਉਨ੍ਹਾਂ ਨੂੰ ਹੋਰ ਤੰਗ ਨਹੀਂ ਕੀਤਾ ਜਾਵੇਗਾ। ਬਦ ਲੋਕ ਉਨ੍ਹਾਂ ਨੂੰ ਕਸ਼ਟ ਨਹੀਂ ਦੇਣਗੇ ਜਿਵੇਂ ਉਨ੍ਹਾਂ ਨੇ ਪਹਿਲਾਂ ਕੀਤਾ ਸੀ। 10 ਉਹ ਮੰਦੀਆਂ ਗੱਲਾਂ ਵਾਪਰੀਆਂ ਪਰ ਮੈਂ ਆਪਣੇ ਲੋਕਾਂ, ਇਸਰਾਏਲੀਆਂ ਤੇ ਹੋਣ ਲਈ ਆਗੂਆਂ ਨੂੰ ਚੁਣਿਆ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਹਰਾਵਾਂਗਾ।"'ਮੈਂ ਤੈਨੂੰ ਦੱਸਦਾ ਹਾਂ ਕਿ ਯਹੋਵਾਹ ਤੇਰੇ ਲਈ ਇੱਕ ਭਵਨ ਬਣਾਵੇਗਾ। 11 ਜਦ ਤੂੰ ਮਰ ਜਾਵੇਂਗਾ ਅਤੇ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਵੇਂਗਾ ਤਦ ਮੈਂ ਤੇਰੇ ਬਾਅਦ ਤੇਰੇ ਪੁੱਤਰ ਨੂੰ ਨਵਾਂ ਪਾਤਸ਼ਾਹ ਬਣਾਵਾਂਗਾ। ਇਹ ਨਵਾਂ ਪਾਤਸ਼ਾਹ ਤੇਰੇ ਆਪਣੇ ਪੁੱਤਰਾਂ ਵਿੱਚੋਂ ਇੱਕ ਹੋਵੇਗਾ। ਅਤੇ ਮੈਂ ਉਸਦਾ ਰਾਜ ਮਜ਼ਬੂਤ ਬਣਾਵਾਂਗਾ। 12 ਤੇਰਾ ਪੁੱਤਰ ਮੇਰੇ ਲਈ ਭਵਨ ਨਿਰਮਾਣ ਕਰੇਗਾ ਅਤੇ ਮੈਂ ਤੇਰੇ ਪੁੱਤਰ ਦੀ ਗੱਦੀ ਸਦੀਵ ਤੀਕ ਅਚੱਲ ਰੱਖਾਂਗਾ। 13 ਮੈਂ ਉਸਦਾ ਪਿਤਾ ਹੋਵਾਂਗਾ, ਤੇ ਉਹ ਮੇਰਾ ਪੁੱਤਰ ਹੋਵੇਗਾ। ਤੇਰੇ ਤੋਂ ਪਹਿਲਾਂ, ਇਥੋਂ ਦਾ ਪਾਤਸ਼ਾਹ ਸ਼ਾਊਲ ਸੀ, ਅਤੇ ਮੈਂ ਆਪਣਾ ਪਿਆਰ ਅਤੇ ਆਪਣੀ ਮਿਹਰ ਉਸ ਤੋਂ ਹਟਾਅ ਲਈ, ਪਰ ਮੈਂ ਤੇਰੇ ਪੁੱਤਰ ਨੂੰ ਸਦੀਵ ਪਿਆਰ ਕਰਾਂਗਾ। 14 ਉਸਨੂੰ ਮੈਂ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਲਈ ਮੁਖੀਆਂ ਰੱਖਾਂਗਾ ਅਤੇ ਉਸਦਾ ਰਾਜ ਹਮੇਸ਼ਾ-ਹਮੇਸ਼ਾ ਲਈ ਅਚੱਲ ਰਹੇਗਾ।"' 15 ਨਾਬਾਨ ਨੇ ਦਾਊਦ ਨੂੰ ਇਸ ਸਾਰੇ ਦਰਸ਼ਨ ਬਾਰੇ ਦੱਸਿਆ ਅਤੇ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦੱਸਿਆ ਜੋ ਪਰਮੇਸ਼ੁਰ ਨੇ ਬਚਨ ਕੀਤੇ ਸਨ। 16 ਤਦ ਦਾਊਦ ਪਾਤਸ਼ਾਹ ਪਵਿੱਤਰ ਤੰਬੂ ਵੱਲ ਗਿਆ ਅਤੇ ਯਹੋਵਾਹ ਦੇ ਸਾਮ੍ਹਣੇ ਬੈਠ ਕੇ ਆਖਣ ਲੱਗਾ, "ਹੇ ਯਹੋਵਾਹ ਪਰਮੇਸ਼ੁਰ! ਤੂੰ ਮੇਰੇ ਅਤੇ ਮੇਰੇ ਘਰਾਣੇ ਤੇ ਅਪਾਰ ਰਹਿਮਤ ਕੀਤੀ ਹੈ। ਮੈਂ ਨਹੀਂ ਜਾਣਦਾ ਇਸ ਨਾਚੀਜ਼ ਤੇ ਕਿਰਪਾ ਦਾ ਕਾਰਣ। 17 ਅਤੇ ਹੇ ਪਰਮੇਸ਼ੁਰ, ਜਿਵੇਂ ਕਿ ਇਹ ਕਾਫ਼ੀ ਨਾ ਹੋਣ, ਤੂੰ ਮੈਨੂੰ ਮੇਰੇ ਪਰਿਵਾਰ ਦਾ ਭਵਿੱਖ ਦੱਸਿਆ, ਅਤੇ ਤੂੰ ਮੈਨੂੰ ਇੰਝ ਦਰਸਾਇਆ ਜਿਵੇਂ ਕਿ ਮੈਂ ਸਾਰੇ ਆਦਮੀਆਂ ਤੋਂ ਵਧੇਰੇ ਮਹੱਤਵਪੂਰਣ ਹੋਵਾਂ। 18 ਮੈਂ ਕੌਣ ਹਾਂ ਜੋ ਕੁਝ ਆਖਾਂ ਤੇ ਹੋਰ ਇਸ ਤੋਂ ਵਧ ਮੈਂ ਕੀ ਆਖ ਸਕਦਾ ਹਾਂ? ਤੂੰ ਤਾਂ ਪਹਿਲਾਂ ਹੀ ਮੇਰੇ ਤੇ ਅਪਾਰ ਦਿ੍ਰਸ਼ਟੀ ਕੀਤੀ ਹੈ ਤੇ ਤੂੰ ਜਾਣਦਾ ਹੈਂ ਕਿ ਮੈਂ ਤਾਂ ਸਿਰਫ਼ ਤੇਰਾ ਸੇਵਕ ਹਾਂ! 19 ਹੇ ਯਹੋਵਾਹ, ਤੂੰ ਆਪਣੀ ਇੱਛਾ ਅਨੁਸਾਰ ਮੇਰੀ ਖਾਤਿਰ ਇਹ ਅਚਰਜ ਕਾਰਜ ਕੀਤਾ। ਤੂੰ ਮੈਨੂੰ ਇਨ੍ਹਾਂ ਸਾਰੀਆਂ ਮਹਾਨ ਗੱਲਾਂ ਦਾ ਪਤਾ ਲਗਾਉਣ ਦੀ ਇੱਛਾ ਕੀਤੀ! 20 ਹੇ ਯਹੋਵਾਹ! ਤੈਥੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ। ਅਸੀਂ ਹੋਰ ਕਿਸੇ ਵੀ ਦੇਵਤੇ ਬਾਰੇ ਅਜਿਹੇ ਕਰਿਸ਼ਮੇ ਦਿਖਾਉਣ ਬਾਰੇ ਨਹੀਂ ਸੁਣਿਆ ਜਿਵੇਂ ਤੂੰ ਕਰਦਾ ਹੈਂ! 21 ਕੀ ਦੁਨੀਆਂ ਵਿੱਚ ਕੋਈ ਅਜਿਹੀ ਕੌਮ ਹੈ ਜਿਹੜੀ ਤੇਰੇ ਲੋਕਾਂ, ਇਸਰਾਏਲ ਦੀ ਤੁਲਨਾਯੋਗ ਹੋਵੇ। ਨਹੀਂ! ਧਰਤੀ ਤੇ ਅਜਿਹੀ ਕੌਮ ਸਿਰਫ਼ ਇਸਰਾਏਲ ਹੀ ਹੈ ਜਿਸ ਲਈ ਤੂੰ ਅਜਿਹੇ ਅਚਰਜ ਕਾਰਜ ਕੀਤੇ ਹਨ। ਤੂੰ ਸਾਨੂੰ ਮਿਸਰ ਵਿੱਚੋਂ ਕੱਢ ਕੇ ਅਜਾਦ ਕੀਤਾ। ਤੂੰ ਆਪਣਾ ਨਾਉਂ ਜਸ੍ਸ ਆਪੇ ਕੀਤਾ। ਤੂੰ ਆਪ ਹੀ ਆਪਣੇ ਲੋਕਾਂ ਦੇ ਸਾਹਵੇਂ ਹੋਇਆ ਤੇ ਸਾਡੇ ਲਈ ਦੂਜੇ ਲੋਕਾਂ ਤੋਂ ਜ਼ਬਰਦਸਤੀ ਉਨ੍ਹਾਂ ਦੀ ਭੋਇਁ ਹਬਿਆ ਕੇ ਸਾਨੂੰ ਦਿੱਤੀ! 22 ਤੂੰ ਇਸਰਾਏਲ ਨੂੰ ਹਮੇਸ਼ਾ ਲਈ ਆਪਣੇ ਲੋਕ ਬਣਾਇਆ। ਅਤੇ ਹੇ ਯਹੋਵਾਹ ਤੂੰ ਉਨ੍ਹਾਂ ਦਾ ਪਰਮੇਸ਼ੁਰ ਹੋ ਗਿਆ।" 23 "ਹੇ ਯਹੋਵਾਹ! ਜਿਹੜਾ ਵਚਨ ਤੂੰ ਆਪਣੇ ਸੇਵਕ ਅਤੇ ਉਸਦੀ ਕੁਲ ਲਈ ਆਖਿਆ ਸੀ, ਉਹ ਹਮੇਸ਼ਾ ਲਈ ਸਬਿਰ ਰਹੇ ਅਤੇ ਤੂੰ ਉਸ ਵਚਨ ਨੂੰ ਜਿਵੇਂ ਆਖਿਆ ਸੀ ਪੂਰਾ ਕਰੇਁ! 24 ਤੂੰ ਆਪਣੇ ਇਕਰਾਰਾਂ ਨੂੰ ਪੂਰਾ ਕਰੀਂ ਤਾਂ ਜੋ ਲੋਕ ਹਮੇਸ਼ਾ ਤੇਰੇ ਨਾਂ ਦੀ ਉਸਤਤ ਕਰਦੇ ਰਹਿਣ। ਤਦ ਲੋਕ ਕਹਿਣਗੇ, 'ਸਰਬ ਸ਼ਕਤੀਮਾਨ ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ।' ਮੈਂ ਤੇਰਾ ਸੇਵਕ ਹਾਂ। ਹੇ ਯਹੋਵਾਹ ਮੇਰੇ ਤੇ ਆਓ ਮੇਰੇ ਪਰਿਵਾਰ ਤੇ ਆਪਣੀ ਕਿਰਪਾ ਕਰ ਤਾਂ ਜੋ ਸਦੀਵ ਤੇਰੀ ਸੇਵਾ ਕਰਦੇ ਰਹਿਣ। 25 "ਹੇ ਮੇਰੇ ਪਰਮੇਸ਼ੁਰ, ਤੂੰ ਮੇਰੇ, ਆਪਣੇ ਸੇਵਕ ਨਾਲ ਗੱਲ ਕੀਤੀ। ਤੂੰ ਇਹ ਸਪਸ਼ਟ ਕਰ ਦਿੱਤਾ ਕਿ ਤੂੰ ਮੇਰੇ ਉਪਰੰਤ, ਮੇਰੇ ਪਰਿਵਾਰ ਨੂੰ ਹੀ ਸ਼ਾਸਨ ਦੇਵੇਂਗਾ। ਇਸੇ ਕਾਰਣ, ਮੈਂ ਇਨ੍ਹਾਂ ਸਭ ਗੱਲਾਂ ਦੀ ਬੇਨਤੀ ਕਰਨ ਲਈ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕਰ ਸਕਿਆ ਹਾਂ। 26 ਹੇ ਯਹੋਵਾਹ! ਤੂੰ ਹੀ ਪਰਮੇਸ਼ੁਰ ਹੈਂ ਅਤੇ ਹੇ ਸੱਚੇ ਯਹੋਵਾਹ! ਤੂੰ ਖੁਦ ਹੀ ਆਪਣੇ ਸੇਵਕ ਲਈ ਇਹ ਚੰਗੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ। 27 ਹੇ ਯਹੋਵਾਹ! ਤੂੰ ਮੇਰੇ ਪਰਿਵਾਰ ਨੂੰ ਅਸੀਸ ਦੇਣ ਦੀ ਕਿਰਪਾਲਤਾ ਕੀਤੀ, ਅਤੇ ਤੂੰ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਇਕਰਾਰ ਕੀਤਾ ਕਿ ਉਹ ਸਦੀਵ ਤੇਰੇ ਅੱਗੇ ਸੇਵਾ ਕਰ ਸਕਣਗੇ। ਹੇ ਯਹੋਵਾਹ! ਤੂੰ ਆਪ ਮੇਰੇ ਪਰਿਵਾਰ ਨੂੰ ਅਸੀਸ ਦਿੱਤੀ ਹੈ ਤਾਂ ਸੱਚਮੁੱਚ ਉਹ ਸਦਾ ਤੀਕ ਤੇਰੀ ਅਸੀਸ ਦੀ ਮਿਹਰ ਵਿੱਚ ਰਹੇ।"

18:1 ਬਾਅਦ ਵਿੱਚ ਦਾਊਦ ਨੇ ਫ਼ਲਿਸਤੀਆਂ ਉੱਪਰ ਹਮਲਾ ਕੀਤਾ। ਉਸਨੇ ਫ਼ਲਿਸਤੀਆਂ ਨੂੰ ਹਰਾਇਆ। ਉਸਨੇ ਫ਼ਲਿਸਤੀਆਂ ਦੇ ਗਬ ਸ਼ਹਿਰ ਅਤੇ ਉਸਦੇ ਆਸ-ਪਾਸ ਦੇ ਹੋਰ ਛੋਟੇ ਸ਼ਹਿਰਾਂ ਨੂੰ ਜਿੱਤ ਲਿਆ। 2 ਫ਼ਿਰ ਦਾਊਦ ਨੇ ਮੋਆਬ ਦੇਸ ਨੂੰ ਹਰਾਇਆ ਅਤੇ ਮੋਆਬੀ ਦਾਊਦ ਦੀ ਪਰਜ਼ਾ ਬਣ ਗਏ ਅਤੇ ਉਹ ਦਾਊਦ ਲਈ ਨਜ਼ਰਾਨਾ ਲੈ ਕੇ ਆਏ। 3 ਦਾਊਦ ਸ਼ੋਬਾਹ ਦੇ ਰਾਜੇ ਹਦਰਅਜ਼ਰ ਅਤੇ ਉਸਦੀ ਫ਼ੌਜ ਦੇ ਖਿਲਾਫ ਲੜਿਆ। ਉਹ ਹਮਾਬ ਤੀਕ ਲੜਿਆ, ਕਿਉਂ ਕਿ ਹਦਰਅਜ਼ਰ ਨੇ ਆਪਣੇ ਰਾਜ ਨੂੰ ਫ਼ਰਾਤ ਦਰਿਆ ਤੀਕ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਸੀ। 4 ਦਾਊਦ ਨੇ ਹਦਰ ਅਜ਼ਰ ਤੋਂ 1,000 ਰੱਥ, 7,000 ਸਾਰਬੀ, 20,000 ਸਿਪਾਹੀ ਲੈ ਲਿੱਤੇ ਅਤੇ ਉਸ ਨੇ ਬਹੁਤ ਸਾਰੇ ਘੋੜਿਆਂ ਨੂੰ ਲਂਗੜਿਆਂ ਕਰ ਦਿੱਤਾ ਜਿਹੜੇ ਰੱਥਾਂ ਨੂੰ ਖਿਚਦੇ ਸਨ। ਪਰ ਉਸ ਨੇ ਇੱਕ ਸੌ ਰੱਥਾਂ ਨੂੰ ਖਿੱਚਣ ਲਈ ਕਾਫੀ ਘੋੜੇ ਰੱਖ ਲੇ। 5 ਦੰਮਿਸਕ ਸ਼ਹਿਰ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਮਦਦ ਲਈ ਆਏ, ਪਰ ਦਾਊਦ ਨੇ ਅਰਾਮੀਆਂ ਦੀ ਆਈ ਫੌਜ ਵਿੱਚੋਂ ਉਨ੍ਹਾਂ ਦੇ 22,000 ਸੈਨਿਕ ਮਾਰ ਦਿੱਤੇ। 6 ਫ਼ਿਰ ਦਾਊਦ ਨੇ ਦੰਮਿਸਕ ਵਿੱਚ ਗਢ਼ ਬਣਾ ਦਿੱਤੇ। ਅਰਾਮੀ ਉਸਦੀ ਪਰਜ਼ਾ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਇਉਂ ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ। 7 ਦਾਊਦ ਨੇ ਹਦਰਅਜ਼ਰ ਦੇ ਸੈਨਾਪਤੀਆਂ ਦੀਆਂ ਸੋਨੇ ਦੀਆਂ ਢਾਲਾਂ ਲੈ ਲਈਆਂ ਅਤੇ ਯਰੂਸ਼ਲਮ ਵਿੱਚ ਲੈ ਆਇਆ। 8 ਦਾਊਦ ਨੇ ਹਦਰਅਜ਼ਰ ਦੇ ਨਗਰ ਟਿਬਹਬ ਅਤੇ ਕੂਨ ਵਿੱਚੋਂ ਬਹੁਤ ਸਾਰਾ ਪਿੱਤਲ ਵੀ ਲਿਆਂਦਾ ਜਿਸਨੂੰ ਬਾਅਦ ਵਿੱਚ ਸੁਲੇਮਾਨ ਨੇ ਇਹੀ ਪਿੱਤਲ ਮੰਦਰ ਦੇ ਪਿੱਤਲ ਦੇ ਹੌਜ਼, ਥੰਮ ਅਤੇ ਭਾਂਡੇ ਬਨਾਉਣ ਲਈ ਵਰਤਿਆ। 9 ਹਮਾਬ ਦੇ ਰਾਜਾ ਤੋਂਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜੇ, ਹਦਰਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਸੀ। 10 ਤਾਂ ਤੋਂਊ ਨੇ ਆਪਣੇ ਪੁੱਤਰ, ਹਦੋਰਾਮ ਨੂੰ ਦਾਊਦ ਨੂੰ ਉਸਦੀ ਜਿੱਤ ਲਈ ਵਧਾਈਆਂ ਦੇਣ ਲਈ ਅਤੇ ਉਸਤੋਂ ਸ਼ਾਂਤੀ ਦੀ ਮੰਗ ਕਰਨ ਲਈ ਭੇਜਿਆ। ਇਹ ਉਸਨੇ ਇਸ ਲਈ ਕੀਤਾ ਕਿਉਂਕਿ ਦਾਊਦ ਨੇ ਹਦਰਅਜ਼ਰ ਦੇ ਖਿਲਾਫ਼ ਲੜਕੇ ਉਸਨੂੰ ਹਰਾਇਆ ਸੀ। ਹਦਰਅਜ਼ਰ ਤੋਂਊ ਨਾਲ ਇੱਕ ਵਾਰੀ ਪਹਿਲਾਂ ਲੜਾਈ ਕਰ ਚੁੱਕਾ ਸੀ। ਹਦੋਰਾਮ ਨੇ ਦਾਊਦ ਨੂੰ ਹਰ ਤਰ੍ਹਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੀਆਂ ਵਸਤਾਂ ਭੇਟ ਕੀਤੀਆਂ। 11 ਦਾਊਦ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਵਸਤਾਂ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਨੂੰ ਭੇਟ ਕੀਤੀਆਂ। ਦਾਊਦ ਨੇ ਉਨ੍ਹਾਂ ਸੋਨੇ-ਚਾਂਦੀ ਦੀਆਂ ਵੀ ਸਾਰੀਆਂ ਵਸਤਾਂ ਨੂੰ ਜੋ ਉਹ ਸਾਰੀਆਂ ਕੌਮਾਂ ਭਾਵ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਿਆਏ ਸਨ, ਸਭ ਯਹੋਵਾਹ ਦੇ ਅਰਪਣ ਕਰ ਦਿੱਤੀਆਂ। 12 ਅਬਿਸ਼ਈ ਜੋ ਸਰੂਯਾਹ ਦਾ ਪੁੱਤਰ ਸੀ ਨੇ ਲੂਣ ਦੀ ਵਾਦੀ ਵਿੱਚ 18000 ਅਦੋਮੀਆਂ ਨੂੰ ਮਾਰ ਸੁਟਿਆ। 13 ਅਬਿਸ੍ਸਈ ਨੇ ਅਦੋਮ ਵਿੱਚ ਗਰੀਜ਼ਨਾਂ ਨੂੰ ਰੱਖਿਆ ਅਤੇ ਸਾਰੇ ਅਦੋਮੀ ਦਾਊਦ ਦੀ ਪਰਜ਼ਾ ਬਣ ਗਏ। ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸਨੂੰ ਜਿੱਤ ਦਿੱਤੀ। 14 ਦਾਊਦ ਨੇ ਸਾਰੇ ਇਸਰਾਏਲ ਤੇ ਰਾਜ ਕੀਤਾ। ਉਸਨੇ ਉਹੀ ਸਭ ਕੀਤਾ ਜੋ ਧਰਤੀ ਸੀ ਅਤੇ ਉਹ ਆਪਣੇ ਰਾਜ ਦੇ ਸਾਰੇ ਲੋਕਾਂ ਲਈ ਨਿਆਂਈ ਸੀ। 15 ਯੋਆਬ ਜੋ ਸਰੂਯਾਹ ਦਾ ਪੁੱਤਰ ਸੀ ਉਹ ਦਾਊਦ ਦੀ ਫ਼ੌਜ ਦਾ ਸੈਨਾਪਤੀ ਸੀ। ਅਤੇ ਯਹੋਸ਼ਫ਼ਟ ਜੋ ਅਹੀਲੂਦ ਦਾ ਪੁੱਤਰ ਸੀ ਉਸਨੇ ਦਾਊਦ ਦੇ ਕਾਰਜਾਂ ਦਾ ਇਤਹਾਸ ਲਿਖਿਆ। 16 ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬਿਯਾਬਾਰ ਦਾ ਪੁੱਤਰ ਅਬੀਮਲਕ ਜਾਜਕ ਸਨ। ਸ਼ੌਵਸ਼ਾ ਮੁਨਸ਼ੀ ਸੀ। 17 ਬਿਨਾਯਾਹ ਜੋ ਯਹੋਯਾਦਾ ਦਾ ਪੁੱਤਰ, ਕਰੇਤੀਆਂ ਅਤੇ ਫ਼ਲੇਤੀਆਂ ਦਾ ਆਗੂ ਸੀ। ਦਾਊਦ ਦੇ ਪੁੱਤਰ ਮਹੱਤਵਪੂਰਣ ਵਜ਼ੀਰ ਸਨ, ਜੋ ਉਸ ਦੇ ਪਾਸੇ ਸੇਵਾ ਕਰਦੇ ਸਨ।

19:1 ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ। 2 ਤਦ ਦਾਊਦ ਨੇ ਆਖਿਆ, "ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।" ਇਸ ਲਈ ਦਾਊਦ ਨੇ ਹਾਨੂਨ ਕੋਲ ਉਸਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ। 3 ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, "ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ!" 4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਪਕੜ ਲਿਆ ਅਤੇ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਦੀਆਂ ਦਾੜੀਆਂ ਮੁਨਵਾ ਦਿੱਤੀਆਂ ਇਹੀ ਨਹੀਂ ਸਗੋਂ ਉਨ੍ਹਾਂ ਦੀਆਂ ਪੋਸ਼ਾਕਾਂ ਨੂੰ ਵੀ ਫ਼ਾੜ ਕੇ ਉਨ੍ਹਾਂ ਨੂੰ ਧੜੋਁ ਨੰਗਾ ਕਰ ਸੁਟਿਆ। ਇਉਂ ਉਨ੍ਹ੍ਹਾਂ ਨੂੰ ਜ਼ਲੀਲ ਕਰਕੇ ਵਾਪਿਸ ਭੇਜਿਆ। 5 ਦਾਊਦ ਦੇ ਆਦਮੀਆਂ ਨੇ ਘਰ ਪਹੁੰਚਣ 'ਚ ਬੜੀ ਸ਼ਰਮ ਮਹਿਸੂਸ ਕੀਤੀ। ਕੁਝ ਲੋਕਾਂ ਨੇ ਦਾਊਦ ਕੋਲ ਜਾ ਕੇ ਉਨ੍ਹਾਂ ਦੀ ਇਹ ਸਾਰੀ ਵਾਰਦਾਤ ਉਸ ਨੂੰ ਸੁਣਾਈ। ਤਾਂ ਦਾਊਦ ਪਾਤਸ਼ਾਹ ਨੇ ਆਪਣੇ ਆਦਮੀਆਂ ਨੂੰ ਇਹ ਸੁਨਿਆ ਭੇਜਿਆ, "ਜਦ ਤੀਕ ਤੁਹਾਡੀ ਦਾੜੀ ਮੁੜ ਵਧ ਨਾ ਜਾਵੇ, ਉਨੀਁ ਦੇਰ ਤੁਸੀਂ ਯਰੀਹੋ ਸ਼ਹਿਰ ਵਿੱਚ ਟਿਕੇ ਰਹੋ। ਤੇ ਜਦੋਂ ਦਾੜੀ ਵਧ ਜਾਵੇ ਤੁਸੀਂ ਆਪਣੇ ਘਰੀਁ ਮੁੜ ਆਉਣਾ।" 6 ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ 34,000 ਕਿਲੋ ਚਾਂਦੀ ਮਸੋਪੋਤਾਮੀਆਂ ਤੋਂ ਰਬਾਂ ਅਤੇ ਅਸਵਾਰਾਂ ਨੂੰ ਲਿਆਉਣ ਲਈ ਦਿੱਤੀ। ਉਹ ਆਰਾਮ ਵਿੱਚੋਂ ਮਾਕਾਹ ਅਤੇ ਸ਼ੋਬਾਹ ਦੇ ਨਗਰਾਂ ਤੋਂ ਵੀ ਰਬਾਂ ਅਤੇ ਅਸਵਾਰਾਂ ਨੂੰ ਲਿਆਏ। 7 ਇਉਂ ਉਨ੍ਹਾਂ ਨੇ 32,000 ਰਬਾਂ ਅਤੇ ਮਕਾਹ ਦੇ ਪਾਤਸ਼ਾਹ ਅਤੇ ਉਸਦੇ ਲੋਕਾਂ ਨੂੰ ਭਾੜੇ ਤੇ ਖਰੀਦਿਆ ਤਾਂ ਜੋ ਉਹ ਉਸਦੀ ਮਦਦ ਕਰਨ। ਮਕਾਹ ਦੇ ਪਾਤਸ਼ਾਹ ਅਤੇ ਉਸਦੇ ਲੋਕਾਂ ਨੇ ਮੇਦਬਾ ਸ਼ਹਿਰ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਵੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋ ਕੇ ਯੁੱਧ ਕਰਨ ਨੂੰ ਆਏ। 8 ਦਾਊਦ ਨੂੰ ਪਤਾ ਲੱਗਾ ਕਿ ਅੰਮੋਨੀ ਲੋਕ ਜੰਗ ਲੜਨ ਲਈ ਇਕੱਠੇ ਹੋ ਰਹੇ ਹਨ ਤਾਂ ਉਸਨੇ ਯੋਆਬ ਨੂੰ ਅਤੇ ਆਪਣੀ ਸਾਰੀ ਇਸਰਾਏਲੀ ਫ਼ੌਜ ਨੂੰ ਅੰਮੋਨੀਆਂ ਦੇ ਵਿਰੁੱਧ ਲੜਾਈ ਕਰਨ ਨੂੰ ਭੇਜਿਆ। 9 ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਪੂਰੇ ਤਤਪਰ ਸਨ। ਉਹ ਨਗਰ ਦੇ ਫਾਟਕ ਕੋਲ ਪਹੁੰਚ ਚੁੱਕੇ ਸਨ ਅਤੇ ਜਿਹੜੇ ਪਾਤਸ਼ਾਹ ਉਸਦੀ ਮਦਦ ਲਈ ਨਾਲ ਆਏ ਸਨ ਉਹ ਸ਼ਹਿਰੋ ਦੂਰ ਪੈਲੀਆਂ ਵਿੱਚ ਟਿਕੇ ਰਹੇ। 10 ਯੋਆਬ ਨੇ ਵੇਖਿਆ ਕਿ ਲੜਾਈ ਦਾ ਪਿੜ ਉਸਦੇ ਵਿਰੁੱਧ ਦੋ ਦਲਾਂ ਵਿੱਚ ਬਣਿਆ ਹੋਇਆ ਤਤਪਰ ਹੈ। ਇੱਕ ਦਲ ਉਸਦੇ ਅੱਗੇ ਅਤੇ ਦੂਜਾ ਉਸਦੇ ਪਿੱਛੇ ਵੱਲ ਸੀ। ਤਾਂ ਯੋਆਬ ਨੇ ਇਸਰਾਏਲ ਦੇ ਖਾਸ ਸੂਰਮਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਉਸਨੇ ਅਰਾਮ ਦੀ ਫ਼ੌਜ ਦੇ ਵਿਰੁੱਧ ਲੜਨ ਲਈ ਭੇਜਿਆ। 11 ਯੋਆਬ ਨੇ ਬਾਕੀ ਦੀ ਇਸਰਾਏਲੀ ਫ਼ੌਜ ਨੂੰ ਆਪਣੇ ਭਰਾ ਅਬਸ਼ਈ ਦੀ ਕਮਾਨ ਹੇਠਾਂ ਕਰ ਦਿੱਤਾ। ਸੈਨਾ ਦੇ ਸਿਪਾਹੀ ਅੰਮੋਨੀਆਂ ਦੀ ਸੈਨਾ ਦੇ ਖਿਲਾਫ਼ ਲੜਨ ਲਈ ਬਾਹਰ ਨਿਕਲ ਪਏ। 12 ਯੋਆਬ ਨੇ ਅਬਸ਼ਈ ਨੂੰ ਕਿਹਾ, "ਜੇਕਰ ਅਰਾਮ ਦੀ ਸੈਨਾ ਮੇਰੇ ਉੱਤੇ ਹਾਵੀ ਹੋ ਜਾਵੇ ਤਾਂ ਤੂੰ ਮੇਰੀ ਮਦਦ ਕਰੀਂ ਤੇ ਜੇਕਰ ਅਰਾਮੀ ਸੈਨਾ ਤੇਰੇ ਉੱਪਰ ਹਾਵੀ ਹੋ ਗਈ ਤਾਂ ਮੈਂ ਤੇਰੀ ਸਹਾਇਤਾ ਜ਼ਰੂਰ ਕਰਾਂਗਾ। 13 ਆਪਾਂ ਤਕੜੇ ਬਣੀੇ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਮ੍ਹਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀੇ ਹੋਈੇ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!" 14 ਯੋਆਬ ਅਤੇ ਉਸਦੇ ਨਾਲ ਜਿਹੜੀ ਫ਼ੌਜ ਸੀ ਅਰਾਮੀ ਸੈਨਾ ਉੱਪਰ ਹਮਲਾ ਕੀਤਾ ਤਾਂ ਅਰਾਮੀ ਸੈਨਾ ਯੋਆਬ ਅਤੇ ਉਸਦੀ ਫ਼ੌਜ ਅੱਗੋਂ ਭੱਜ ਗਈ। 15 ਜਦੋਂ ਅੰਮੋਨੀ ਸੈਨਾ ਨੇ ਇਹ ਵੇਖਿਆ ਕਿ ਅਰਾਮ ਦੀ ਸੈਨਾ ਨੱਸ ਗਈ ਹੈ ਤਾਂ ਉਹ ਵੀ ਭੱਜ ਗਏ। ਤਾਂ ਅੰਮੋਨੀ ਫ਼ੌਜ ਅਬਸ਼ਈ ਦੇ ਅੱਗੋਂ ਭੱਜ ਖੜੋਤੇ ਅਤੇ ਉਹ ਭੱਜ ਕੇ ਆਪਣੇ ਸ਼ਹਿਰ ਜਾ ਵੜੇ ਅਤੇ ਯੋਆਬ ਫ਼ਿਰ ਵਾਪਿਸ ਯਰੂਸ਼ਲਮ ਨੂੰ ਆ ਗਿਆ। 16 ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘਲ੍ਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ। 17 ਦਾਊਦ ਨੂੰ ਜਦੋਂ ਪਤਾ ਲਗਿਆ ਕਿ ਅਰ੍ਰਾਮ ਦੇ ਲੋਕ ਲੜਾਈ ਲਈ ਇਕੱਠੇ ਹੋ ਰਹੇ ਹਨ ਤਾਂ ਉਸਨੇ ਵੀ ਸਾਰੇ ਇਸਰਾਏਲੀਆਂ ਨੂੰ ਇਕਠਿਆਂ ਕੀਤਾ। ਦਾਊਦ ਨੇ ਆਪਣੀ ਸਾਰੀ ਫ਼ੌਜ ਦੀ ਅਗਵਾਈ ਕਰਕੇ ਯਰਦਨ ਦਰਿਆ ਨੂੰ ਪਾਰ ਕੀਤਾ ਅਤੇ ਅਰਾਮੀ ਫ਼ੌਜ ਦੇ ਆਮ੍ਹਣੋ-ਸਾਮ੍ਹਣੇ ਆ ਗਿਆ। ਦਾਊਦ ਨੇ ਆਪਣੀ ਸੈਨਾ ਨੂੰ ਤਿਆਰ ਕਰਕੇ ਅਰਾਮੀਆਂ ਉੱਪਰ ਹਮਲਾ ਕਰ ਦਿੱਤਾ। 18 ਤਦ ਅਰਾਮੀ ਇਸਰਾਏਲੀਆਂ ਅੱਗੋਂ ਭੱਜ ਗਏ। ਦਾਊਦ ਅਤੇ ਉਸਦੀ ਸੈਨਾ ਨੇ 7,000 ਅਰਾਮੀ ਸਾਰਬੀਆਂ ਅਤੇ 40,000 ਅਰਾਮੀ ਸਿਪਾਹੀਆਂ ਨੂੰ ਮਾਰ ਮੁਕਾਇਆ। ਦਾਊਦ ਅਤੇ ਉਸਦੀ ਫ਼ੌਜ ਨੇ ਅਰਾਮੀ ਸੈਨਾ ਦੇ ਸੈਨਾਪਤੀ ਸ਼ੋਫ਼ਕ ਨੂੰ ਵੀ ਵੱਢ ਸੁਟਿਆ। 19 ਜਦੋਂ ਹਦਰਅਜ਼ਰ ਦੇ ਸੈਨਾਪਤੀਆਂ ਨੇ ਵੇਖਿਆ ਕਿ ਇਸਰਾਏਲ ਨੇ ਉਨ੍ਹਾਂ ਨੂੰ ਹਾਰ ਦਿੱਤੀ ਹੈ ਤਾਂ ਉਨ੍ਹਾਂ ਨੇ ਦਾਊਦ ਨਾਲ ਸੁਲਾਹ ਕਰ ਲਈ ਅਤੇ ਉਹ ਦਾਊਦ ਦੇ ਦਾਸ ਬਣ ਗਏ। ਇਉਂ ਅਰਾਮੀਆਂ ਨੇ ਮੁੜ ਅੰਮੋਨੀਆਂ ਨੂੰ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ।

20:1 ਬਸਂਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰਬ੍ਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ। 2 ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸਦੇ ਸਿਰ ਤੋਂ ਲਾਹ ਲਿਆ। ਉਸ ਸੋਨੇ ਦੇ ਮੁਕਟ ਦਾ ਭਾਰ ਲੱਗਭਗ 75 ਪੌਂਡ ਸੀ ਜਿਸ ਵਿੱਚ ਕੀਮਤੀ ਪੱਥਰ ਜੜੇ ਹੋਏ ਸਨ। ਇਹ ਮੁਕਟ ਦਾਊਦ ਦੇ ਸਿਰ ਤੇ ਸਜਾਇਆ ਗਿਆ ਅਤੇ ਦਾਊਦ ਨੂੰ ਉਸ ਸ਼ਹਿਰ ਤੋਂ ਬਹੁਤ ਸਾਰੇ ਕੀਮਤੀ ਪਦਾਰਬ ਵੀ ਪ੍ਰਾਪਤ ਹੋਏ। 3 ਦਾਊਦ ਨੇ ਰਬ੍ਬਾਹ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੀਆਂ ਸਲਾਖਾਂ ਅਤੇ ਕੁਹਾੜੀਆਂ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਇੰਝ ਹੀ ਅੰਮੋਨੀਆਂ ਦੇ ਬਾਕੀ ਸ਼ਹਿਰਾਂ ਦੇ ਲੋਕਾਂ ਨਾਲ ਵੀ ਕੀਤਾ। ਫ਼ਿਰ ਉਹ ਅਤੇ ਉਸਦੀ ਸੈਨਾ ਯਰੂਸ਼ਲਮ ਨੂੰ ਵਾਪਸ ਪਰਤ ਆਈ। 4 ਬਾਅਦ ਵਿੱਚ ਇਸਰਾਏਲੀਆਂ ਦੀ ਫ਼ਲਿਸਤੀਆਂ ਨਾਲ ਗਜ਼ਰ ਵਿੱਚ ਜੰਗ ਹੋਈ। ਤਦ ਹੁਸ਼੍ਸ਼ਾਬੀ ਸਿਬਕਾਈ ਨੇ ਸਿਪ੍ਪਈ ਨੂੰ ਜਿਹੜਾ ਕਿ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁਟਿਆ ਅਤੇ ਉਹ ਹਾਰ ਗਏ। 5 ਇੱਕ ਹੋਰ ਵਾਰੀ ਇਸਰਾਏਲੀਆਂ ਨੇ ਫ਼ਲਿਸਤੀਆਂ ਨਾਲ ਯੁੱਧ ਕੀਤਾ ਜਿਸ ਵਿੱਚ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਬ ਦੇ ਭਰਾ ਲਹਮੀ ਨੂੰ ਮਾਰ ਸੁਟਿਆ। ਲ੍ਲਹਮੀ ਦਾ ਨੇਜਾ ਜੁਲਾਹੇ ਦੇ ਤੁਰ ਜਿੰਨਾ ਵੱਡਾ ਸੀ। 6 ਬਾਅਦ ਵਿੱਚ, ਇਸਰਾਏਲੀਆਂ ਨੇ ਫ਼ਲਿਸਤੀ ਲੋਕਾਂ ਨਾਲ ਗਬ ਵਿੱਚ ਇੱਕ ਹੋਰ ਜੰਗ ਕੀਤੀ। ਉਸ ਸ਼ਹਿਰ ਵਿੱਚ ਇੱਕ ਬੜਾ ਲੰਬਾ ਆਦਮੀ ਸੀ ਜਿਸ ਦੀਆਂ ਵੀਹ ਦੀ ਬਾਵੇਂ ਹੱਥਾਂ ਪੈਰਾਂ ਦੀਆਂ 24 ਉਂਗਲਾਂ ਸਨ। ਉਸਦੇ ਹਰ ਹੱਥ ਅਤੇ ਪੈਰ ਦੀਆਂ ਛੇ-ਛੇ ਉਂਗਲਾਂ ਸਨ। ਵੈਸੇ ਵੀ ਉਹ ਦਿਓਆਂ (ਰਫ਼ਾ) ਦੀ ਕੁਲ ਵਿੱਚੋਂ ਸੀ। 7 ਤਾਂ ਜਦੋਂ ਉਸ ਆਦਮੀ ਨੇ ਇਸਰਾਏਲ ਦਾ ਮਖੌਲ ਉਡਾਇਆ ਤਾਂ ਯੋਨਾਬਾਨ ਨੇ ਉਸਨੂੰ ਵੱਢ ਸੁਟਿਆ। ਯ੍ਯੋਨਾਬਾਨ ਸ਼ਿਮਈ ਦਾ ਪੁੱਤਰ ਸੀ ਅਤੇ ਸ਼ਿਮਈ ਦਾਊਦ ਦਾ ਭਰਾ ਸੀ। 8 ਉਹ ਫ਼ਲਿਸਤੀ ਆਦਮੀ ਗਬ ਨਗਰ ਵਿੱਚ ਪੈਦਾ ਹੋਏ ਦੈਁਤਾ ਦੇ ਪੁੱਤਰ ਸਨ। ਦਾਊਦ ਅਤੇ ਉਸਦੇ ਸੇਵਕਾਂ ਨੇ ਉਨ੍ਹਾਂ ਦੈਁਤਾ ਨੂੰ ਮਾਰ ਮੁਕਾਇਆ।

21:1 ਸਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ। 2 ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, "ਜਾਓ ਅਤੇ ਬੇਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨ੍ਹਾਂ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾਏਲੀਆਂ ਦੀ ਕੁਲ ਗਿਣਤੀ ਕਿੰਨੀ ਹੈ?" 3 ਪਰ ਯੋਆਬ ਨੇ ਜਵਾਬ ਦਿੱਤਾ, "ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਸੁਆਮੀ ਨਾਲੋਂ ਸੌ ਗੁਣਾ ਵਧੇਰੇ ਵਿਸ਼ਾਲ ਬਣਾ ਦੇਵੇ, ਇਸਰਾਏਲ ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹੁਂਨਾ? ਤੂੰ ਇਸਰਾਏਲ ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹੁੰਦਾ ਹੈਂ?" 4 ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹੁਕਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾਏਲੀ ਲੋਕਾਂ ਦੀ ਗਿਣਤੀ ਕਰਨ ਲਈ ਚਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ। 5 ਅਤੇ ਉਸਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 1,100,000 ਸੀ। ਅਤੇ ਯਹੂਦਾਹ ਵਿੱਚ 470,000 ਤਲਵਾਰ ਧਾਰੀ ਸਨ। 6 ਯੋਆਬ ਨੇ ਲੇਵੀ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਨੂੰ ਨਾ ਗਿਣਿਆ। ਇਨ੍ਹਾਂ ਦੀ ਗਿਣਤੀ ਯੋਆਬ ਨੇ ਇਸ ਲਈ ਨਾ ਕੀਤੀ ਕਿਉਂ ਕਿ ਉਸਨੂੰ ਦਾਊਦ ਦਾ ਇਹ ਹੁਕਮ ਭਾਇਆ ਨਹੀਂ ਸੀ। 7 ਦਾਊਦ ਨੇ ਯਹੋਵਾਹ ਦੀ ਦਿ੍ਰਸ਼ਟੀ ਵਿੱਚ ਇੱਕ ਭੈੜਾ ਕੰਮ ਕੀਤਾ ਸੀ, ਇਸ ਲਈ ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ। 8 ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, "ਮੈਂ ਬੜੀ ਮੂਰਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।" 9 ਗਾਦ ਦਾਊਦ ਦਾ ਸਂਤ ਸੀ ਤਾਂ ਯਹੋਵਾਹ ਨੇ ਗਾਦ ਨੂੰ ਆਖਿਆ, "ਜਾ, ਅਤੇ ਜਾ ਕੇ ਦਾਊਦ ਨੂੰ ਦੱਸ ਕਿ ਯਹੋਵਾਹ ਨੇ ਇਹ ਵਾਕ ਕਿਹਾ ਹੈ, ਕਿ ਮੈਂ ਤੈਨੂੰ ਤਿੰਨ ਚੋਣ ਦਿੰਦਾ ਹਾਂ, ਤੂੰ ਉਨ੍ਹਾਂ ਵਿੱਚੋਂ ਇੱਕ ਦੀ ਚੋਣ ਕਰ ਲੈ ਅਤੇ ਮੈਂ ਫ਼ਿਰ ਤੈਨੂੰ ਤੇਰੀ ਉਸ ਚੋਣ ਮੁਤਾਬਕ ਸਜ਼ਾ ਦੇਵਾਂਗਾ।" 10 11 ਤਦ ਗਾਦ ਦਾਊਦ ਕੋਲ ਗਿਆ ਅਤੇ ਉਸਨੂੰ ਜਾ ਕੇ ਕਿਹਾ, "ਯਹੋਵਾਹ ਆਖਦਾ ਹੈ, 'ਦਾਊਦ ਤੂੰ ਇਨ੍ਹਾਂ ਵਿੱਚੋਂ ਚੋਣ ਕਰ ਲੈ ਕਿ ਤੈਨੂੰ ਕਿਹੜਾ ਦੰਡ ਚਾਹੀਦਾ ਹੈ: ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਸਾਮ੍ਹਣਿਓ ਤਿੰਨਾਂ ਮਹੀਨਿਆਂ ਲਈ ਭੱਜ ਜਾ, ਜਦੋਂ ਕਿ ਉਹ ਤੈਨੂੰ ਆਪਣੀਆਂ ਤਲਵਾਰਾਂ ਨਾਲ ਭਜਾਉਣ ਜਾਂ ਤਿੰਨ ਦਿਨ ਯਹੋਵਾਹ ਤੇਰੇ ਉੱਪਰ ਕਰੋਪੀ ਰਹੇ ਜਿਸ ਵਿੱਚ ਮਹਾਂਮਾਰੀ ਸਾਰੇ ਦੇਸ ਵਿੱਚ ਫ਼ੈਲ ਜਾਵੇ ਅਤੇ ਯਹੋਵਾਹ ਦਾ ਦੂਤ ਸਾਰੇ ਦੇਸ਼ ਰਾਹੀਂ ਇਸਰਾਏਲੀਆਂ ਨੂੰ ਤਬਾਹ ਕਰੇ।' ਦਾਊਦ! ਪਰਮੇਸ਼ੁਰ ਨੇ ਮੈਨੂੰ ਇਸੇ ਲਈ ਭੇਜਿਆ ਹੈ ਤਾਂ ਜੋ ਇਨ੍ਹਾਂ ਵਿੱਚੋਂ ਤੂੰ ਚੋਣ ਕਰ ਲੈ ਤਾਂ ਜੋ ਮੈਂ ਜਾ ਕੇ ਪਰਮੇਸ਼ੁਰ ਨੂੰ ਜਵਾਬੰਦੇਹ ਹੋਵਾਂ।" 12 13 ਦਾਊਦ ਨੇ ਗਾਦ ਨੂੰ ਕਿਹਾ, "ਮੈਂ ਤਾਂ ਵੱਡੀ ਦੁਵਿਧਾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨੁੱਖ ਦੇ ਹੱਥ ਵਿੱਚ ਨਹੀਂ ਪੈਣਾ ਚਾਹੁੰਦਾ। ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।" 14 ਤਾਂ ਯਹੋਵਾਹ ਨੇ ਇਸਰਾਏਲ ਉੱਪਰ ਮਹਾਂਮਾਰੀ ਭੇਜੀ ਜਿਸ ਵਿੱਚ 70,000 ਲੋਕ ਮਰ ਗਏ। 15 ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, "ਰੁਕ ਜਾ! ਬਸ ਬਹੁਤ ਹੋ ਗਿਆ!" ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ। 16 ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤਪ੍ਪੜ ਪਾਇਆ ਹੋਇਆ ਸੀ। 17 ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, "ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਮੈਂ ਹੀ ਇਹ ਬੁਰਾ ਪਾਪ ਕੀਤਾ ਹੈ। ਇਸਰਾਏਲੀਆਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ ਭੇਡਾਂ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।" 18 ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ। 19 ਗਾਦ ਨੇ ਉਹ ਸਭ ਗੱਲਾਂ ਦਸੀਆਂ ਜੋ ਪਰਮੇਸ਼ੁਰ ਨੇ ਉਸ ਨੂੰ ਦਾਊਦ ਨੂੰ ਦੱਸਣ ਲਈ ਕਹੀਆਂ ਸਨ ਤਾਂ ਦਾਊਦ ਆਰਨਾਨ ਦੇ ਪਿੜ ਵਿੱਚ ਗਿਆ। 20 ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸਨੇ ਮੁੜ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪੁੱਤਰ ਲੁਕਣ ਲਈ ਭੱਜ ਖੜੋਤੇ। 21 ਦਾਊਦ ਆਰਨਾਨ ਕੋਲ ਪਹਾੜੀ ਉੱਪਰ ਜਾ ਰਿਹਾ ਸੀ। ਜਦੋਂ ਆਰਨਾਨ ਨੇ ਉਸ ਨੂੰ ਆਉਂਦਿਆਂ ਵੇਖਿਆ, ਉਸ ਨੇ ਪਿੜ ਵਿੱਚ ਆਪਣਾ ਕੰਮ ਛੱਡ ਦਿੱਤਾ ਅਤੇ ਦਾਊਦ ਵੱਲ ਆਇਆ। ਉਸ ਨੇ ਦਾਊਦ ਕੋਲ ਪਹੁੰਚ ਕੇ ਜ਼ਮੀਨ ਵੱਲ ਆਪਣਾ ਮੂੰਹ ਕਰਕੇ ਉਸ ਦੇ ਅੱਗੇ ਝੁਕ ਗਿਆ। 22 ਦਾਊਦ ਨੇ ਆਰਨਾਨ ਨੂੰ ਕਿਹਾ, "ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।" 23 ਆਰਨਾਨ ਨੇ ਦਾਊਦ ਨੂੰ ਕਿਹਾ, "ਤੂੰ ਇਹ ਪਿੜ ਸੰਭਾਲ ਲੈ। ਤੂੰ ਤਾਂ ਮੇਰਾ ਪਾਤਸ਼ਾਹ ਸੁਆਮੀ ਹੈਂ। ਤੈਨੂੰ ਜਿਵੇਂ ਚੰਗਾ ਲਗਦਾ ਹੈ ਤੂੰ ਕਰ ਲੈ। ਵੇਖ, ਮੈਂ ਤੈਨੂੰ ਹੋਮ ਦੀ ਭੇਟ ਲਈ ਪਸ਼ੂ ਅਤੇ ਅਨਾਜ ਦੀ ਭੇਟ ਲਈ ਕਣਕ ਵੀ ਦੇਵਾਂਗਾ।" 24 ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, "ਨਹੀਂ, ਇਸ ਸਭ ਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚੁਕਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ ਭੇਟ ਮੈਂ ਕਿਵੇਂ ਕਰ ਸਕਦਾ ਹਾਂ?" 25 ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ। 26 ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜਾਈਆਂ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ ਭੇਟਾਂ ਦੀ ਜਗਵੇਦੀ ਉੱਪਰ ਅੱਗ ਭੇਜੀ। 27 ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ। 28 ਦਾਊਦ ਨੇ ਵੇਖਿਆ ਕਿ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸਨੂੰ ਉੱਤਰ ਦਿੱਤਾ ਹੈ ਤਾਂ ਦਾਊਦ ਨੇ ਯਹੋਵਾਹ ਨੂੰ ਬਲੀ ਚੜਾਈ। 29 (ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ। 30 ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)

22:1 ਦਾਊਦ ਨੇ ਕਿਹਾ, "ਯਹੋਵਾਹ ਪਰਮੇਸ਼ੁਰ ਦਾ 'ਮੰਦਰ' ਅਤੇ ਹੋਮ ਦੀਆਂ ਬਲੀਆਂ ਦੀ ਜਗਵੇਦੀ ਜੋ ਕਿ ਇਸਰਾਏਲ ਦੇ ਲੋਕਾਂ ਲਈ ਹੋਵੇਗੀ, ਇਸ ਬਾਵੇਂ ਹੀ ਬਣੇਗੀ।" 2 ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕਠਿਆਂ ਹ੍ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ। 3 ਦਾਊਦ ਨੇ ਪ੍ਰਵੇਸ਼ ਦੇ ਦਰਵਾਜ਼ਿਆਂ ਲਈ ਮੇਖਾਂ ਅਤੇ ਕਬਜ਼ੇ ਬਨਾਉਣ ਲਈ ਬਹੁਤ ਸਾਰਾ ਲੋਹਾ ਇਕੱਠਾ ਕੀਤਾ ਅਤੇ ਤੋਂਲੇ ਜਾਣ ਤੋਂ ਵੀ ਵਧੇਰੇ ਕਾਂਸੀ ਇਕੱਠੀ ਕੀਤੀ। 4 ਦਾਊਦ ਨੇ ਸੀਦੋਨ ਅਤੇ ਸ਼ੂਰ ਦੇ ਲੋਕਾਂ ਤੋਂ, ਜਿਹੜੇ ਦਾਊਦ ਕੋਲ ਦਿਆਰ ਦੀ ਲੱਕੜੀ ਲੈਕੇ ਆਏ, ਬੇਹਿਸਾਬ ਦਿਆਰ ਦੀ ਲੱਕੜੀ ਲਈ। 5 ਦਾਊਦ ਨੇ ਕਿਹਾ, "ਸਾਨੂੰ ਯਹੋਵਾਹ ਲਈ ਇੱਕ ਬਹੁਤ ਹੀ ਵਿਸ਼ਾਲ ਅਤੇ ਮਹਾਨ ਮੰਦਰ ਬਨਾਉਣਾ ਚਾਹੀਦਾ ਹੈ। ਪਰ ਮੇਰਾ ਪੁੱਤਰ ਅਜੇ ਬਹੁਤ ਛੋਟਾ ਅਤੇ ਤਜ਼ਰਬਾਹੀਣ ਹੈ। ਯਹੋਵਾਹ ਦਾ ਮੰਦਰ ਇਸਦੀ ਮਹਾਨਤਾ ਅਤੇ ਸੁੰਦਰਤਾ ਲਈ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਹੋਣਾ ਚਾਹੀਦਾ ਹੈ। ਇਸੇ ਕਾਰਣ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੀ ਮੈਂ ਯੋਜਨਾ ਬਣਾਈ ਹੈ।" ਇਸ ਲਈ ਦਾਊਦ ਨੇ ਆਪਣੀ ਮੌਤ ਤੋਂ ਪਹਿਲਾਂ ਮੰਦਰ ਦੇ ਨਿਰਮਾਣ ਦੀਆਂ ਬੜੀਆਂ ਯੋਜਨਾਵਾਂ ਬਣਾਈਆਂ। 6 ਫ਼ਿਰ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸਦਿਆ। ਦ੍ਦਾਊਦ ਨੇ ਸੁਲੇਮਾਨ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਮੰਦਰ ਦੇ ਨਿਰਮਾਣ ਕਰਨ ਦੇ ਬਾਰੇ ਦੱਸਿਆ। 7 ਦ੍ਦਾਊਦ ਨੇ ਸੁਲੇਮਾਨ ਨੂੰ ਕਿਹਾ, "ਮੇਰੇ ਪੁੱਤਰ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ। 8 ਪਰ ਮੇਰੇ ਯਹੋਵਾਹ ਨੇ ਮੈਨੂੰ ਆਖਿਆ, 'ਦਾਊਦ ਤੂੰ ਬੜੀਆਂ ਲੜਾਈਆਂ ਲੜਿਆ ਹੈਂ ਅਤੇ ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਹੈ। ਇਸ ਲਈ ਤੂੰ ਮੇਰੇ ਨਾਂ ਲਈ ਮੰਦਰ ਨਹੀਂ ਬਨਵਾ ਸਕਦਾ। 9 ਪਰ ਤੇਰੇ ਘਰ ਇੱਕ ਪੁੱਤਰ ਹੋਵੇਗਾ ਜੋ ਅਮਨ ਪਸੰਦ ਹੋਵੇਗਾ ਅਤੇ ਮੈਂ ਤੇਰੇ ਪੁੱਤਰ ਨੂੰ ਸ਼ਾਂਤੀ ਦਾ ਸਮਾਂ ਦੇਵਾਂਗਾ। ਉਸ ਦੇ ਚੌਗਿਰਦੇ 'ਚ ਪਸਰੇ ਉਸਦੇ ਵੈਰੀ ਉਸਨੂੰ ਪਰੇਸ਼ਾਨ ਨਹੀਂ ਕਰਨਗੇ ਅਤੇ ਉਸਦਾ ਨਾਂ ਸੁਲੇਮਾਨ ਹੋਵੇਗਾ। ਅਤੇ ਮੈਂ ਸੁਲੇਮਾਨ ਦੇ ਰਾਜ ਵਿੱਚ ਇਸਰਾਏਲ ਨੂੰ ਸੁਖ ਸ਼ਾਂਤੀ ਤੇ ਅਮਨ ਦਾ ਰਾਜ ਦੇਵਾਂਗਾ। 10 ਸੁਲੇਮਾਨ ਮੇਰੇ ਨਾਂ ਵਾਸਤੇ ਮੰਦਰ ਦਾ ਨਿਰਮਾਣ ਕਰੇਗਾ। ਸੁਲੇਮਾਨ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਸਦਾ ਪਿਤਾ। ਅਤੇ ਮੈਂ ਸੁਲੇਮਾਨ ਦੇ ਰਾਜ ਨੂੰ ਮਜ਼ਬੂਤ ਸ਼ਕਤੀਸ਼ਾਲੀ ਬਣਾਵਾਂਗਾ ਅਤੇ ਉਸਦੇ ਘਰਾਣੇ ਵਿੱਚੋਂ ਕਿਸੇ ਦਾ ਰਾਜ ਹਮੇਸ਼ਾ-ਹਮੇਸ਼ਾ ਲਈ ਇਸਰਾਏਲ ਤੇ ਰਹੇਗਾ।"' 11 ਦਾਊਦ ਨੇ ਇਹ ਵੀ ਕਿਹਾ, "ਹੁਣ ਹੇ ਮੇਰੇ ਪੁੱਤਰ! ਪਰਮੇਸ਼ੁਰ ਤੇਰੇ ਅੰਗ-ਸੰਗ ਰਹੇ। ਤੈਨੂੰ ਸਫ਼ਲਤਾ ਮਿਲੇ ਅਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਮੰਦਰ ਬਨਾਉਣ ਵਿੱਚ ਕਾਮਯਾਬ ਰਹੇਁ, ਜਿਵੇਂ ਕਿ ਉਸਨੇ ਤੇਰੇ ਬਾਰੇ ਬਚਨ ਕੀਤਾ ਹੈ। 12 ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁਧ੍ਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸਕੇਁ। 13 ਜੇਕਰ ਤੂੰ ਪਰਮੇਸ਼ੁਰ ਦੇ ਅਸੂਲ ਅਤੇ ਨੇਮ ਮਂਨੇਗਾ ਜਿਹੜੇ ਪਰਮੇਸ਼ੁਰ ਨੇ ਇਸਰਾਏਲ ਵਾਸਤੇ ਮੂਸਾ ਨੂੰ ਦਿੱਤੇ ਸਨ, ਤਾਂ ਪਰਮੇਸ਼ੁਰ ਤੇਰੇ ਤੇ ਕਿਰਪਾ ਕਰੇਗਾ ਤੇ ਤੈਨੂੰ ਸਫ਼ਲਤਾ ਦੇਵੇਗਾ। ਤੂੰ ਬਹਾਦੁਰ ਹੋ ਕੇ ਸ਼ਕਤੀਸ਼ਾਲੀ ਹੋ, ਡਰ ਨਹੀਂ। 14 "ਸੁਲੇਮਾਨ, ਵੇਖ, ਮੈਂ ਯਹੋਵਾਹ ਦੇ ਮੰਦਰ ਲਈ ਯੋਜਨਾ ਬਨਾਉਣ ਵਿੱਚ ਬੜੀ ਸਖਤ ਮਿਹਨਤ ਕੀਤੀ ਹੈ। ਇਸ ਦੇ ਲਈ ਮੈਂ 3,750 ਟੱਨ ਸੋਨਾ, 37,500 ਟੱਨ ਚਾਂਦੀ ਅਤੇ ਬਹੁਤ ਹੀ ਕਾਂਸੀ ਅਤੇ ਲੋਹਾ ਦਿੱਤਾ ਹੈ ਜੋ ਤੋਂਲੇ ਨਹੀਂ ਜਾ ਸਕਦੇ। ਇਨ੍ਹਾਂ ਤੋਂ ਇਲਾਵਾ, ਮੈਂ ਇਸ ਦੇ ਨਿਰਮਾਣ ਲਈ ਲੱਕੜ ਅਤੇ ਪੱਥਰ ਵੀ ਦਿੱਤੇ ਹਨ। ਸੁਲੇਮਾਨ, ਤੂੰ ਇਨ੍ਹਾਂ ਵਿੱਚ ਹੋਰ ਵਧੇਰੇ ਜੋੜ ਸਕਦਾ ਹੈ। 15 ਤੇਰੇ ਕੋਲ ਬਹੁਤ ਸਾਰੇ ਸੰਗ ਤਰਾਸ਼ ਅਤੇ ਤਰਖਾਣ ਹਨ ਅਤੇ ਤੇਰੇ ਕੋਲ ਹਰ ਖੇਤਰ ਦੇ ਮਾਹਿਰ ਕਾਰੀਗਰ ਵੀ ਹਨ। 16 ਜੋ ਕਿ ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਆਦਿ ਦੀ ਕਾਰੀਗਰੀ 'ਚ ਬੜੇ ਨਿਪੁਣ ਹਨ। ਤੇਰੇ ਕੋਲ ਤਾਂ ਅਜਿਹੇ ਕਾਰੀਗਰ ਬੇਹਿਸਾਬ ਹਨ। ਇਸ ਲਈ ਹੁਣ ਤੂੰ ਕਾਰਜ ਸ਼ੁਰੂ ਕਰ। ਯਹੋਵਾਹ ਤੇਰੇ ਅੰਗ-ਸੰਗ ਹੋਵੇ।" 17 ਤਦ ਦਾਊਦ ਨੇ ਇਸਰਾਏਲ ਦੇ ਸਾਰੇ ਆਗੂਆਂ ਨੂੰ ਆਪਣੇ ਪੁੱਤਰ ਸੁਲੇਮਾਨ ਦੀ ਮਦਦ ਕਰਨ ਲਈ ਆਖਿਆ। 18 ਦਾਊਦ ਨੇ ਇਨ੍ਹਾਂ ਆਗੂਆਂ ਨੂੰ ਕਿਹਾ, "ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ। ਉਸਨੇ ਤੁਹਾਨੂੰ ਸ਼ਾਂਤੀ ਦਾ ਸਮਾਂ ਬਖਸ਼ਿਆ ਹੈ। ਯਹੋਵਾਹ ਨੇ ਇਸ ਧਰਤੀ ਦੇ ਸਾਰੇ ਵਾਸੀਆਂ ਨੂੰ ਹਰਾਉਣ 'ਚ ਮੇਰੀ ਸਹਾਇਤਾ ਕੀਤੀ ਹੈ। ਸੋ ਹੁਣ ਯਹੋਵਾਹ ਅਤੇ ਉਸਦੇ ਲੋਕ ਇਸ ਧਰਤੀ ਤੇ ਕਾਬਿਜ਼ ਹਨ। 19 ਇਸ ਲਈ ਆਪਣੇ ਮਨ ਅਤੇ ਦਿਲ ਪਰਮੇਸ਼ੁਰ ਨੂੰ ਸੌਂਪ ਦੇਵੋ ਅਤੇ ਉਸਦੇ ਆਦੇਸ਼ ਅਨੁਸਾਰ ਚੱਲੋ। ਯਹੋਵਾਹ ਦੇ ਪਵਿੱਤਰ ਅਸਬਾਨ ਨੂੰ ਬਨਾਉਣ ਲਈ ਤਿਆਰ ਹੋਵੋ ਅਤੇ ਯਹੋਵਾਹ ਦੇ ਨਾਂ ਤੇ ਮੰਦਰ ਦੀ ਉਸਾਰੀ ਕਰੋ ਤੇ ਫ਼ਿਰ ਉਸਦੇ ਨੇਮ ਦੇ ਸੰਦੂਕ ਨੂੰ ਅਤੇ ਹੋਰ ਪਵਿੱਤਰ ਵਸਤਾਂ ਨੂੰ ਲਿਆ ਕੇ ਇਸ ਮੰਦਰ ਵਿੱਚ ਟਿਕਾਅ ਦੇਵੋ।"

23:1 ਹੁਣ ਦਾਊਦ ਬੁਢ੍ਢਾ ਹੋ ਚੁੱਕਾ ਸੀ ਇਸ ਲਈ ਉਸਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ। 2 ਦਾਊਦ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਇਕਠਿਆਂ ਕੀਤਾ ਅਤੇ ਇਸਦੇ ਨਾਲ ਹੀ ਸਾਰੇ ਜਾਜਕਾਂ ਅਤੇ ਲੇਵੀਆਂ ਨੂੰ ਵੀ। 3 ਦਾਊਦ ਨੇ 30 ਸਾਲ ਜਾਂ 30 ਸਾਲ ਤੋਂ ਉੱਪਰ ਦੇ ਲੇਵੀਆਂ ਨੂੰ ਗਿਣਿਆ, ਕੁਲ ਮਿਲਾ ਕੇ ਉੱਥੇ 38,000 ਲੇਵੀਆਂ ਦੀ ਗਿਣਤੀ ਬਣੀ। 4 ਦਾਊਦ ਨੇ ਕਿਹਾ, "24,000 ਲੇਵੀ ਯਹੋਵਾਹ ਦੇ ਮੰਦਰ ਦੀ ਇਮਾਰਤ ਦੀ ਦੇਖ ਰੇਖ ਕਰਨਗੇ ਅਤੇ 6,000 ਲੇਵੀ ਨਿਆਂਕਾਰ ਅਤੇ ਪੁਲਸੀੇ ਹੋਣਗੇ। 5 ਚਾਰ ਹਜ਼ਾਰ ਲੇਵੀ ਦਰਬਾਨ ਦਾ ਕੰਮ ਕਰਣਗੇ ਅਤੇ 4,000 ਲੇਵੀ ਸਂਗੀਤਕਾਰ ਹੋਣਗੇ, ਜਿਨ੍ਹਾਂ ਵਾਸਤੇ ਮੈਂ ਖਾਸ ਸਾਜ਼ ਬਣਵਾੇ ਹਨ। ਇਨ੍ਹਾਂ ਸਾਜ਼ਾਂ ਨਾਲ ਇਹ ਵਜਂਤਰੀ ਯਹੋਵਾਹ ਦਾ ਉਸਤਤਿ ਗਾਨ ਕਰਣਗੇ।" 6 ਦਾਊਦ ਨੇ ਲੇਵੀਆਂ ਨੂੰ 3 ਦਲਾਂ ਵਿੱਚ ਵੰਡਿਆ। ਇਹ ਲੇਵੀ ਦੇ 3 ਪੁੱਤਰਾਂ ਦੇ ਪਰਿਵਾਰ-ਸਮੂਹ ਸਨ। ਜਿਨ੍ਹਾਂ ਦੇ ਨਾਉਂ ਗੇਰਸ਼ੋਨ, ਕਹਾਬ ਅਤੇ ਮਰਾਰੀ ਸਨ। 7 ਗੇਰਸ਼ੋਨ ਦੇ ਪਰਿਵਾਰ-ਸਮੂਹ ਵਿੱਚੋਂ ਲਅਦਾਨ ਅਤੇ ਸ਼ਿਮਈ ਸਨ। 8 ਲਅਦਾਨ ਦੇ 3 ਪੁੱਤਰ ਸਨ। ਉਸਦਾ ਪਲੇਠਾ ਪੁੱਤਰ ਯਹੀੇਲ ਸੀ ਅਤੇ ਉਸਦੇ ਦੂਜੇ ਪੁੱਤਰ ਸਨ ਜ਼ੇਬਾਮ ਅਤੇ ਯੋੇਲ। 9 ਸ਼ਿਮਈ ਦੇ ਪੁੱਤਰ - ਸ਼ਲੋਮੀਬ, ਹਜ਼ੀੇਲ ਅਤੇ ਹਾਰਾਨ ਸਨ। ਇਹ ਤਿੰਨੋ ਲਅਦਾਨ ਦੇ ਘਰਾਣੇ ਦੇ ਮੁਖੀੇ ਸਨ। 10 ਸ਼ਿਮਈ ਦੇ ਚਾਰ ਪੁੱਤਰ - ਯਹਬ, ਜ਼ੀਨਾ, ਯਿਊਸ਼ ਅਤੇ ਬਰੀਆ ਸੀ। 11 ਯਹਬ ਉਸਦਾ ਪਲੇਠਾ ਪੁੱਤਰ ਸੀ ਅਤੇ ਜ਼ੀਜ਼ਾਹ ਦੂਜਾ। ਪਰ ਯਿਊਸ਼ ਅਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ ਇਸੇ ਲਈ ਉਹ ਦੋਨੋ ਇੱਕੋ ਹੀ ਘਰਾਣੇ ਵਿੱਚ ਗਿਣੇ ਗਏ। 12 ਕਹਾਬ ਦੇ 4 ਪੁੱਤਰ ਸਨ, ਜਿਨ੍ਹਾਂ ਦੇ ਨਾਉਂ ਅਮਰਾਮ, ਯਿਸਹਾਰ, ਹਬਰੋਨ ਤੇ ਉਜ਼ੀੇਲ੍ਲ ਸਨ। 13 ਅਮਰਾਮ ਦੇ 2 ਪੁੱਤਰ ਹਾਰੂਨ ਅਤੇ ਮੂਸਾ ਸਨ। ਹਾਰੂਨ ਨੂੰ ਬਹੁਤ ਖਾਸ ਹੋਣ ਲਈ ਚੁਣਿਆ ਗਿਆ ਸੀ ਅਤੇ ਇਸ ਲਈ ਉਹ ਅਤੇ ਉਸਦੇ ਉੱਤਰਾਧਿਕਾਰੀ ਹਮੇਸ਼ਾ ਖਾਸ ਹੋਣ ਲਈ ਚੁਣੇ ਗਏ ਸਨ। ਉਹ ਯਹੋਵਾਹ ਦੀ ਉਪਾਸਨਾ ਲਈ ਪਵਿੱਤਰ ਚੀਜ਼ਾਂ ਨੂੰ ਤਿਆਰ ਕਰਨ ਲਈ ਚੁਣੇ ਗਏ ਸਨ। ਹਾਰੂਨ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਅੱਗੇ ਧੂਪ ਧੁਖਾਉਣ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਨੂੰ ਜਾਜਕ ਬਣ ਕੇ ਸੇਵਾ ਕਰਨ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਅਤੇ ਸਦੀਵ ਕਾਲ ਲਈ ਉਸਦਾ ਨਾਉਂ ਲੈ ਕੇ ਬਰਕਤ ਦੇਣ ਦਾ ਹੱਕ ਪ੍ਰਾਪਤ ਸੀ। 14 ਮੂਸਾ ਯਹੋਵਾਹ ਦਾ ਮਨੁੱਖ ਸੀ ਅਤੇ ਮੂਸਾ ਦੇ ਪੁੱਤਰ ਲੇਵੀ ਪਰਿਵਾਰ-ਸਮੂਹ ਦੇ ਅੰਗ ਸਨ। 15 ਗੇਰਸ਼ੋਮ ਅਤੇ ਅਲੀਅਜ਼ਰ ਮੂਸੇ ਦੇ ਪੁੱਤਰ ਸਨ। 16 ਗੇਰਸ਼ੋਮ ਦੇ ਵੱਡੇ ਪੁੱਤਰ ਦਾ ਨਾਂ ਸਬੁੇਲ ਸੀ। 17 ਅਲੀਅਜ਼ਰ ਦੇ ਵੱਡੇ ਪੁੱਤਰ ਦਾ ਨਾਂ ਰਹਾਬਯਾਹ ਸੀ ਤੇ ਅਲੀਅਜ਼ਰ ਦਾ ਇਸਤੋਂ ਇਲਾਵਾ ਹੋਰ ਕੋਈ ਪੁੱਤਰ ਨਹੀਂ ਸੀ ਪਰ ਰਹਾਬਯਾਹ ਦੇ ਬਹੁਤ ਸਾਰੇ ਪੁੱਤਰ ਸਨ। 18 ਯਿਸਹਾਰ ਦੇ ਪਲੇਠੇ ਪੁੱਤਰ ਦਾ ਨਾਉਂ ਸ਼ਲੋਮੀਬ ਸੀ। 19 ਹਬਰੋਨ ਦੇ ਪਲੇਠੇ ਪੁੱਤਰ ਦਾ ਨਾਉਂ ਯਰੀਯਾਹ ਸੀ ਅਤੇ ਦੂਜੇ ਦਾ ਨਾਂ ਅਮਰਯਾਹ। ਯਹਜ਼ੀੇਲ ਉਸਦਾ ਤੀਜਾ ਅਤੇ ਚੌਬਾ ਪੁੱਤਰ ਯਿਕਮਆਮ ਸੀ। 20 ਉਜ਼ੀੇਲ੍ਲ ਦਾ ਸਭ ਤੋਂ ਵੱਡਾ ਪੁੱਤਰ ਮੀਕਾਹ ਅਤੇ ਛੋਟਾ ਯਿਸੀਯਾਹ ਸੀ। 21 ਮਹਲੀ ਅਤੇ ਮੂਸ਼ੀ ਮਰਾਰੀ ਦੇ ਪੁੱਤਰ ਸਨ। ਮਹਲੀ ਦੇ ਪੁੱਤਰ ਅਲਆਜ਼ਾਰ ਅਤੇ ਕੀਸ਼ ਸਨ। 22 ਅਲਆਜ਼ਾਰ ਦੀ ਜਦੋਂ ਮੌਤ ਹੋਈ ਉਸਦੇ ਘਰ ਕੋਈ ਪੁੱਤਰ ਨਹੀਂ ਸੀ ਸਿਰਫ਼ ਧੀਆਂ ਸਨ, ਜਿਨ੍ਹਾਂ ਦਾ ਵਿਆਹ ਉਸਨੇ ਆਪਣੇ ਸੰਬੰਧੀਆਂ ਵਿੱਚ ਹੀ ਕੀਤਾ ਜੋ ਕਿ ਕੀਸ਼ ਦੇ ਪੁੱਤਰ ਸਨ। 23 ਮੂਸ਼ੀ ਦੇ ਘਰ ਤਿੰਨ ਪੁੱਤਰ ਹੋਏ। ਜਿਨ੍ਹਾਂ ਦੇ ਨਾਉਂ ਮਹਲੀ, ੇਦਰ ਅਤੇ ਯਿਰੇਮੋਬ ਸੀ। 24 ਇਨ੍ਹਾਂ ਲੇਵੀਆਂ ਦੇ ਪੁੱਤਰਾਂ ਦੇ ਆਪਣਿਆਂ ਉੱਤਰਾਧਿਕਾਰੀਆਂ ਮੁਤਾਬਕ ਨਾਂ ਸੂਚੀ 'ਚ ਅੰਕਿਤ ਹਨ। ਇਹ ਆਪੋ-ਆਪਣੇ ਪਰਿਵਾਰ-ਸਮੂਹ ਦੇ ਮੁਖੀ ਸਨ ਤੇ ਹਰੇਕ ਲੇਵੀ ਦਾ ਨਾਂ ਸੂਚੀ 'ਚ ਦਰਜ ਸੀ। ਜਿਨ੍ਹਾਂ ਦੇ ਨਾਂ ਸੂਚੀ ਵਿੱਚ ਦਰਜ ਸਨ ਉਹ 20 ਵਰ੍ਹੇ ਜਾਂ ਉਸਤੋਂ ਵਧੀਕ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਵਿੱਚ ਸੇਵਾ ਕੀਤੀ। 25 ਦਾਊਦ ਨੇ ਕਿਹਾ ਸੀ, "ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਆਪਣੇ ਲੋਕਾਂ ਵਿੱਚ ਸੁਖ ਸ਼ਾਂਤੀ ਵਰਤਾਈ ਅਤੇ ਉਹ ਸਦੀਵ ਯਰੂਸ਼ਲਮ ਵਿੱਚ ਨਿਵਾਸ ਕਰਦਾ ਰਹੇਗਾ। 26 ਇਸ ਲਈ ਹੁਣ ਲੇਵੀਆਂ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚ ਸੇਵਾ ਲਈ ਵਰਤਨ ਵਾਲੀਆਂ ਵਸਤਾਂ ਨਹੀਂ ਚੁੱਕਣੀਆਂ ਪੈਣਗੀਆਂ। 27 ਦਾਊਦ ਦੀ ਅਖੀਰਲੀ ਹਿਦਾਇਤ ਇਸਰਾਏਲੀਆਂ ਵਾਸਤੇ ਜਿਹੜੀ ਸੀ ਉਹ ਸੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਆਏ ਉੱਤਰਾਧਿਕਾਰੀਆਂ ਦੀ ਗਿਣਤੀ। ਤਾਂ ਉਨ੍ਹਾਂ ਨੇ 20 ਵਰ੍ਹੇ ਜਾਂ ਉਸਤੋਂ ਉੱਪਰਦੇ ਲੇਵੀਆਂ ਦੀ ਗਿਣਤੀ ਕੀਤੀ। 28 ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ। 29 ਉਹ ਚੜਾਵੇ ਦੀ ਰੋਟੀ ਲਈ ਅਤੇ ਅਨਾਜ਼ ਦੀ ਭੇਟ ਦੇ ਮੈਦੇ ਲਈ ਅਤੇ ਬੇਖਮੀਰੀ ਬਣੀ ਰੋਟੀ ਲਈ ਅਤੇ ਸੇਕਣ ਵਾਲੀਆਂ ਕਢ਼ਾਈਆਂ ਅਤੇ ਰਲੀਆਂ ਮਿਲੀਆਂ ਭੇਟਾਂ ਲਈ ਜਿੰਮੇਵਾਰ ਸਨ। ਲੇਵੀ ਹਰ ਤਰ੍ਹਾਂ ਦੀ ਮਿਣਤੀ ਕਰਦੇ ਸਨ। 30 ਲੇਵੀ ਹਰ ਸਵੇਰ ਖੜੇ ਹੋ ਕੇ ਯਹੋਵਾਹ ਦੇ ਸ਼ੁਕਰਾਨੇ ਦੀ ਉਸਤਤ ਕਰਦੇ। ਇੰਝ ਹੀ ਉਸਦਾ ਉਸਤਤਿ ਗਾਨ ਉਹ ਸਵੇਰ ਅਤੇ ਹਰ ਸ਼ਾਮ ਨੂੰ ਕਰਦੇ। 31 ਲੇਵੀ ਸਬਤਾਂ ਦੇ ਦਿਨਾਂ ਅਤੇ ਅਮਸਿਆ ਦੇ ਦਿਨਾਂ ਤੇ ਚੜਾਈਆਂ ਜਾਣ ਵਾਲੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਅਤੇ ਸਾਰੇ ਉਤਸਵਾਂ ਲਈ ਜਿੰਮੇਵਾਰ ਸਨ। ਉਹ ਹਰ ਰੋਜ਼ ਯਹੋਵਾਹ ਦੇ ਅੱਗੇ ਸੇਵਾ ਕਰਦੇ ਸਨ। ਹਰ ਵਾਰੀ ਕਿੰਨੇ ਲੇਵੀਆਂ ਨੂੰ ਕੰਮ ਕਰਨਾ ਚਾਹੀਦਾ, ਇਸ ਵਾਸਤੇ ਵੀ ਅਸੂਲ ਸਨ। 32 ਇਉਂ, ਲੇਵੀਆਂ ਜਿਂਮੇ ਜੋ-ਜੋ ਕਾਰਜ ਲੱਗੇ ਉਨ੍ਹਾਂ ਬਾਖੂਬੀ ਕੀਤੇ। ਉਨ੍ਹਾਂ ਨੇ ਪਵਿੱਤਰ ਤੰਬੂ ਅਤੇ ਪਵਿੱਤਰ ਸਬਾਨ ਦੀ ਦੇਖਭਾਲ ਕੀਤੀ। ਅਤੇ ਆਪਣੇ ਸੰਬੰਧੀਆਂ (ਜਾਜਕਾਂ) ਜੋ ਕਿ ਹਾਰੂਨ ਦੇ ਉੱਤਰਾਧਿਕਾਰੀ ਦੇ ਸਨ ਦੀ ਸਹਾਇਤਾ ਕੀਤੀ। ਲੇਵੀਆਂ ਨੇ ਜਾਜਕਾਂ ਦੀ ਮਦਦ ਯਹੋਵਾਹ ਦੇ ਮੰਦਰ ਦੀ ਸੇਵਾ-ਸੰਭਾਲ ਦੇ ਰੂਪ ਵਿੱਚ ਕੀਤੀ।

24:1 ਹਾਰੂਨ ਦੇ ਪੁੱਤਰਾਂ ਦੇ ਟੋਲੇ ਇਉਂ ਸਨ: ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਬਾਮਾਰ ਸਨ। 2 ਪਰ ਨਾਦਾਬ ਅਤੇ ਅਬੀਹੂ ਬੇਔਲਾਦੇ ਹੀ ਆਪਣੇ ਪਿਤਾ ਦੇ ਮਰਨ ਤੋਂ ਵੀ ਪਹਿਲਾਂ ਹੀ ਮਰ ਗਏ। ਇਸ ਲਈ ਅਲਆਜ਼ਾਰ ਅਤੇ ਈਬਾਮਾਰ ਨੇ ਜਾਜਕ ਦੇ ਰੂਪ 'ਚ ਕੰਮ ਕੀਤਾ। 3 ਦਾਊਦ ਨੇ ਅਲਆਜ਼ਾਰ ਅਤੇ ਈਬਾਮਾਰ ਦੇ ਪਰਿਵਾਰ-ਸਮੂਹ ਨੂੰ ਦੋ ਅਲੱਗ-ਅਲੱਗ ਟੋਲਿਆਂ ਵਿੱਚ ਵੰਡ ਦਿੱਤਾ। ਤਾਂ ਜੋ ਉਨ੍ਹਾਂ ਨੂੰ ਜੋ-ਜੋ ਕੰਮ ਸੌਂਪੇ ਗਏ ਹਨ, ਉਹ ਆਪਣੇ ਕੰਮਾਂ ਦੇ ਫ਼ਰਜ਼ ਚੰਗੀ ਤਰ੍ਹਾਂ ਸੰਭਾਲਣ ਅਤੇ ਕਰਨ। ਦਾਊਦ ਨੇ ਇਹ ਕਾਰਜ ਸਾਦੋਕ ਅਤੇ ਅਹੀਮਲਕ ਦੀ ਮਦਦ ਨਾਲ ਕੀਤਾ। ਸਾਦੋਕ ਅਲਆਜ਼ਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ ਅਤੇ ਅਹੀਮਲਕ ਈਬਾਮਾਰ ਦੀ। 4 ਅਲਆਜ਼ਾਰ ਦੇ ਘਰਾਣੇ ਵਿੱਚੋਂ ਈਬਾਮਾਰ ਦੇ ਘਰਾਣੇ ਦੀ ਬਜਾਇ ਵਧੇਰੇ ਸਰਦਾਰ ਆਗੂ ਸਨ। ਅਲਆਜ਼ਾਰ ਦੇ ਘਰਾਣੇ ਵਿੱਚੋਂ ਸੋਲ੍ਹਾਂ ਅਤੇ ਈਬਾਮਾਰ ਦੇ ਘਰਾਣੇ ਵਿੱਚੋਂ ਅੱਠ ਆਗੂ ਸਨ। 5 ਗੁਣਾ ਸੁੱਟ ਕੇ ਹਰੇਕ ਘਰਾਣਿਆਂ ਵਿੱਚੋਂ ਮਨੁੱਖਾਂ ਦੀ ਚੋਣ ਕੀਤੀ ਗਈ। ਉਨ੍ਹਾਂ ਵਿੱਚੋਂ ਕੁਝ ਆਦਮੀਆਂ ਨੂੰ ਪਵਿੱਤਰ ਅਸਬਾਨ ਦਾ ਮੁਖੀ ਬਾਪਿਆ ਗਿਆ ਅਤੇ ਕੁਝ ਨੂੰ ਜਾਜਕ ਦਾ ਕਾਰਜ ਸੰਭਾਲਿਆ ਗਿਆ। ਪਰ ਇਹ ਸਾਰੇ ਮਨੁੱਖ ਅਲਆਜ਼ਾਰ ਅਤੇ ਈਬਾਮਾਰ ਦੇ ਘਰਾਣੇ ਵਿੱਚੋਂ ਸਨ। 6 ਸ਼ਮਅਯਾਹ ਉਨ੍ਹਾਂ ਦਾ ਸਕੱਤਰ ਸੀ ਜੋ ਕਿ ਨਬਨਿੇਲ ਦਾ ਪੁੱਤਰ ਸੀ। ਸ਼ਮਅਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਜੋ ਕਿ ਉਨ੍ਹਾਂ ਵੰਸ਼ਜਾਂ ਦੇ ਨਾਂ ਲਿਖਣ ਦਾ ਕਾਰਜ ਕਰਦਾ ਸੀ। ਉਸਨੇ ਉਨ੍ਹਾਂ ਦੇ ਨਾਉਂ ਦਾਊਦ ਦੀ ਹਾਜ਼ਰੀ ਵਿੱਚ ਲਿਖੇ ਅਤੇ ਇਹ ਆਗੂ ਸਨ: ਸਾਦੋਕ ਜਾਜਕ, ਅਹੀਮਲਕ ਅਤੇ ਜਾਜਕਾਂ ਅਤੇ ਲੇਵੀਆਂ ਦੇ ਘਰਾਣੇ ਦੇ ਆਗੂ ਸਨ। ਅਹੀਮਲਕ ਅਬਯਾਬਾਰ ਦਾ ਪੁੱਤਰ ਸੀ। ਹਰ ਵਾਰ ਗੁਣਾ ਸੁੱਟ ਕੇ ਮਨੁੱਖ ਦੀ ਚੋਣ ਕੀਤੀ ਜਾਂਦੀ ਅਤੇ ਸ਼ਮਅਯਾਹ ਲਿਖਾਰੀ ਉਨ੍ਹਾਂ ਦੇ ਨਾਉਂ ਲਿਖ ਦਿੰਦਾ। ਇਉਂ ਉਨ੍ਹਾਂ ਅਲਆਜ਼ਾਰ ਅਤੇ ਈਬਾਮਾਰ ਘਰਾਣਿਆਂ ਦੇ ਮਨੁੱਖਾਂ ਦੇ ਕੰਮ ਵੰਡੇ ਹੋਏ ਸਨ। 7 ਪਹਿਲਾ ਟੋਲਾ ਯਹੋਯਾਰੀਬ ਦਾ ਸੀ। ਦੂਜਾ ਟੋਲਾ ਯਿਦਅਯਾਹ ਦਾ। 8 ਤੀਜਾ ਟੋਲਾ ਹਾਰੀਮ ਦਾ ਚੌਬਾ ਸਓਰੀਮ ਦਾ। 9 ਪੰਜਵਾ ਟੋਲਾ ਮਲਕੀਯਾਹ ਅਤੇ ਛੇਵਾਂ ਮੀਯਾਮੀਨ ਦਾ। 10 ਸੱਤਵਾਂ ਟੋਲਾ ਹਕ੍ਕੋਸ ਦਾ ਅਤੇ ਅੱਠਵਾਂ ਟੋਲਾ ਅਬੀਯਾਹ ਦਾ। 11 ਨੌਵਾਂ ਯੇਸ਼ੂਆ ਦਾ ਟੋਲਾ ਤੇ ਦਸਵਾਂ ਸ਼ਕਨਯਾਹ ਟੋਲਾ ਸੀ। 12 ਗਿਆਰ੍ਹਵਾਂ ਅਲਯਾਸ਼ੀਬ ਦਾ ਅਤੇ ਬਾਰ੍ਹਵਾਂ ਟੋਲਾ ਯਾਕੀਮ ਦਾ ਸੀ। 13 ਤੇਰ੍ਹਵਾਂ ਟੋਲਾ ਹੁਪ੍ਪਾਹ ਦਾ ਤੇ ਚੌਦਵਾਂ ਟੋਲਾ ਯਸ਼ਬਆਬ ਦਾ। 14 ਪਂਦਰਵਾਂ ਟੋਲਾ ਬਿਲਗਾਹ ਦਾ ਸੋਲ੍ਹਵਾਂ ਇਂਮੇਰ ਦਾ। 15 ਸਤਾਰ੍ਹਵਾਂ ਹੇਜ਼ੀਰ ਦਾ ਟੋਲਾ ਅਤੇ ਅਠਾਰ੍ਹਵਾਂ ਟੋਲਾ ਹਪ੍ਪੀਸੇਁਸ ਦਾ। 16 ਉਨ੍ਹੀਵਾਂ ਟੋਲਾ ਪਬਹਯਾਹ, 20ਵਾਂ ਯਹਜ਼ਕੇਲ ਦਾ ਸੀ। 17 ਇੱਕੀਵਾਂ ਟੋਲਾ ਯਾਕੀਨ ਦਾ 22ਵਾਂ ਗਾਮੂਲ ਦਾ। 18 ਤੇਈਵਾਂ ਦਲਾਯਾਹ ਦਾ ਟੋਲਾ ਅਤੇ ਚੌਵੀਵਾਂ ਮਅਜ਼ਯਾਹ ਦਾ ਟੋਲਾ ਸੀ। 19 ਇਹ ਸਾਰੇ ਟੋਲੇ ਯਹੋਵਾਹ ਦੇ ਮੰਦਰ ਦੀ ਸੇਵਾ ਸੰਭਾਲ ਕਰਨ ਲਈ ਚੁਣੇ ਗਏ। ਇਨ੍ਹਾਂ ਨੇ ਮੰਦਰ ਦੀ ਸੇਵਾ ਲਈ ਹਾਰੂਨ ਦੇ ਹੁਕਮਾਂ ਦਾ ਪਾਲਣ ਕੀਤਾ ਜਿਹੜੇ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹਾਰੂਨ ਨੂੰ ਦਿੱਤੇ ਸਨ। 20 ਲੇਵੀਆਂ ਦੇ ਬਾਕੀ ਉੱਤਰਾਧਿਕਾਰੀਆਂ ਦੇ ਨਾਂ ਇਉਂ ਸਨ: ਅਮਰਾਮ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ੂਬਾੇਲ ਅਤੇ ਸ਼ੂਬਾੇਲ ਦੇ ਪੁੱਤਰਾਂ ਵਿੱਚੋਂ ਜਹਦਯਾਹ। 21 ਰਹਬਯਾਹ ਵਿੱਚੋਂ ਯਿਸ਼੍ਸ਼ਾਯਾਹ (ਜੋ ਕਿ ਸਭ ਤੋਂ ਵੱਡਾ ਪੁੱਤਰ ਸੀ।) 22 ਯਿਸ੍ਸਹਾਰੀਆਂ ਦੇ ਘਰਾਣੇ ਵਿੱਚੋਂ ਸ਼ਲੋਮੋਬ ਅਤੇ ਸ਼ਲੋਮੋਬ ਦੇ ਘਰਾਣੇ ਵਿੱਚੋਂ ਯਹਬ। 23 ਹਬਰੋਨ ਦੇ ਪੁੱਤਰਾਂ ਵਿੱਚੋਂ ਸਭ ਤੋਂ ਵੱਡਾ ਯਰੀਯਾਹ ਸੀ ਅਤੇ ਅਮਰਯਾਹ ਹਬਰੋਨ ਦਾ ਦੂਜਾ ਪੁੱਤਰ ਸੀ, ਯਹਜ਼ੀੇਲ ਤੀਜਾ ਅਤੇ ਯਕਮਆਮ ਚੌਬਾ ਸੀ। 24 ਉਜ਼ੀੇਲ੍ਲ ਦਾ ਪੁੱਤਰ ਮੀਕਾਹ ਅਤੇ ਮੀਕਾਹ ਦਾ ਪੁੱਤਰ ਸ਼ਾਮੀਰ ਸੀ। 25 ਯਿਸ਼੍ਸ਼ੀਯਾਹ ਮੀਕਾਹ ਦਾ ਭਰਾ ਸੀ ਅਤੇ ਯਿਸ਼੍ਸ਼ੀਯਾਹ ਦਾ ਪੁੱਤਰ ਜ਼ਕਰਯਾਹ। 26 ਮਰਾਰੀ ਦੇ ਉੱਤਰਾਧਿਕਾਰੀ ਮਹਲੀ ਤੇ ਮੂਸ਼ੀ ਅਤੇ ਉਸਦਾ ਪੁੱਤਰ ਯਅਜ਼ੀਯਾਹ ਸੀ। 27 ਮਰਾਰੀ ਦੇ ਪੁੱਤਰ ਯਅਜ਼ੀਯਾਹ ਦੇ ਪੁੱਤਰ ਸ਼ੋਹਮ, ਜ਼ਕ੍ਕੂਰ ਅਤੇ ਇਬਰੀ ਸਨ। 28 ਮਹਲੀ ਦਾ ਪੁੱਤਰ ਅਲਆਜ਼ਾਰ ਸੀ ਪਰ ਅਲਆਜ਼ਾਰ ਦੇ ਘਰ ਕੋਈ ਪੁੱਤਰ ਨਾ ਜੰਮਿਆ। 29 ਕੀਸ਼ ਦੇ ਪੁੱਤਰ ਦਾ ਨਾਂ ਯਰਹਮੇਲ ਸੀ। 30 ਮੂਸ਼ੀ ਦੇ ਪੁੱਤਰ ਮਹਲੀ, ੇਦਰ ਅਤੇ ਯਿਰੀਮੋਬ ਸਨ।ਇਹ ਲੇਵੀ ਆਗੂ ਉਨ੍ਹਾਂ ਦੇ ਪਰਿਵਾਰਾਂ ਮੁਤਾਬਕ ਦਰਜ ਕੀਤੇ ਗਏ ਸਨ। 31ਇਨ੍ਹਾਂ ਨੂੰ ਵਿਸ਼ੇਸ਼ ਕੰਮਾਂ ਲਈ ਚੁਣਿਆ ਗਿਆ ਸੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ, ਜਾਜਕਾਂ ਵਾਂਗ ਗੁਣੇ ਪਾਏ। ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੇ ਰਾਜੇ ਦਾਊਦ, ਸਾਦੋਕ, ਅਹੀਮਲਕ, ਅਤੇ ਜਾਜਕਾਂ ਦੇ ਪਰਿਵਾਰਾਂ ਦੇ ਆਗੂਆਂ ਅਤੇ ਲੇਵੀ ਪਰਿਵਾਰਾਂ ਦੇ ਸਾਮ੍ਹਣੇ ਗੁਣੇ ਪਾਏ ਸਨ। ਜਦੋਂ ਇਨ੍ਹਾਂ ਦੇ ਕੰਮ ਦੀ ਚੋਣ ਹੁੰਦੀ ਸੀ ਤਾਂ ਵੱਡੇ-ਛੋਟੇ ਘਰਾਣਿਆਂ ਨੂੰ ਬਰਾਬਰ ਦੀ ਨਿਗਾਹ ਨਾਲ ਵੇਖਿਆ ਜਾਂਦਾ ਸੀ। 31

25:1 ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਬੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ: 2 ਆਸਾਫ਼ ਦੇ ਘਰਾਣੇ ਵਿੱਚੋਂ: ਜ਼ਕੂਰ, ਯੂਸੁਫ਼, ਨਬਾਨਯਾਹ ਤੇ ਅਸ਼ਰੇਲਾਹ। ਦਾਊਦ ਨੇ ਆਸਾਫ਼ ਨੂੰ ਭਵਿੱਖਬਾਣੀ ਕਰਨ ਲਈ ਚੁਣਿਆ ਤੇ ਆਸਾਫ਼ ਨੇ ਆਪਣੇ ਪੁੱਤਰਾਂ ਦੀ ਅਗਵਾਈ ਕੀਤੀ। 3 ਯਦੂਬੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿਬ੍ਬਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਬੂਨ ਨੇ ਇਹ ਕਾਰਜ ਸੌਂਪਿਆ। ਯਦੂਬੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁਵ੍ਵਤ ਕਰਦਾ ਹੁੰਦਾ ਸੀ। 4 ਹੇਮਾਨ ਦੇ ਪੁੱਤਰ ਬੁੱਕੀਯਾਹ ਮਤਨਯਾਹ, ਉਜ਼ੀੇਲ੍ਲ, ਸ਼ਬੂੇਲ, ਯਰੀਮੋਬ, ਹਨਨਯਾਹ, ਹਨਾਨੀ, ਅਲੀਆਬਾਹ, ਗਦ੍ਦਲਤੀ, ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ, ਮਲ੍ਲੋਬੀ, ਹੋਬੀਰ ਅਤੇ ਮਹਜ਼ੀਓਬ ਸਨ। 5 ਇਹ ਸਭ ਹੇਮਾਨ, ਦਾਊਦ ਦੇ ਪੈਗੰਬਰ ਦੇ ਪੁੱਤਰ ਸਨ। ਅਤੇ ਪਰਮੇਸ਼ੁਰ ਨੇ ਉਸ ਨੂੰ ਮਜ਼ਬੂਤ ਬਨਾਉਣ ਦਾ ਇਕਰਾਰ ਕੀਤਾ। ਇਸ ਲਈ ਹੇਮਾਨ ਦੇ ਬਹੁਤ ਸਾਰੇ ਪੁੱਤਰ ਹੋਏ। ਪਰਮੇਸ਼ੁਰ ਨੇ ਹੇਮਾਨ ਨੂੰ 14 ਪੁੱਤਰ ਦਿੱਤੇ, ਅਤੇ ਤਿੰਨ ਧੀਆਂ ਦਿੱਤੀਆਂ। 6 ਹੇਮਾਨ ਨੇ ਆਪਣੇ ਸਾਰੇ ਪੁੱਤਰਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਉਸਦੀ ਕੀਰਤੀ ਗਾਉਣ ਦੇ ਕੰਮ ਲਾਇਆ। ਉਸਦੇ ਪੁੱਤਰ ਗਾਨ ਵੇਲੇ ਛੈਣੇ, ਦਿਲਰੁਬਾ ਤੇ ਬਰਬਤਾਂ ਦੀ ਵਰਤੋਂ ਕਰਦੇ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਦਾ ਉਨ੍ਹਾਂ ਦਾ ਇਹੀ ਤਰੀਕਾ ਸੀ। ਇਨ੍ਹਾਂ ਮਨੁੱਖਾਂ ਦੀ ਚੋਣ ਦਾਊਦ ਨੇ ਕੀਤੀ ਸੀ। 7 ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਇਨ੍ਹਾਂ ਆਦਮੀਆਂ ਅਤੇ ਉਨ੍ਹਾਂ ਦੇ ਸੰਬੰਧੀਆਂ ਨੂੰ ਪਵਿੱਤਰ ਗੀਤ ਗਾਉਣ ਦੀ ਸਿਖਲਾਈ ਦਿੱਤੀ ਹੋਈ ਸੀ। ਯਹੋਵਾਹ ਦੀ ਸਤੁਤੀ ਗਾਨ ਵਾਲੇ ਪ੍ਰਵੀਨ ਮਨੁੱਖਾਂ ਦੀ ਗਿਣਤੀ 288 ਸੀ। 8 ਹਰ ਇੱਕ ਦੇ ਹਿੱਸੇ ਕਿਹੜਾ ਕੰਮ ਆਵੇ, ਤੇ ਉਹ ਕੀ ਕਰੇ ਇਸ ਲਈ ਗੁਣਾ ਸੁਟਿਆ ਜਾਂਦਾ ਅਤੇ ਹਰ ਮਨੁੱਖ ਨਾਲ ਬਰਬਰਤਾ ਦਾ ਵਿਵਹਾਰ ਹੁੰਦਾ। ਵੱਡੇ-ਛੋਟੇ ਨੂੰ ਸਮਾਨ ਦਿ੍ਰਸ਼ਟੀ ਨਾਲ ਵੇਖਿਆ ਜਾਂਦਾ ਅਤੇ ਗੁਰੂ ਨੂੰ ਵੀ ਉਸੇ ਨਿਗਾਹ ਨਾਲ ਵੇਖਿਆ ਜਾਂਦਾ ਜਿਸ ਨਾਲ ਸ਼ਿਸ਼ ਨੂੰ। 9 ਪਹਿਲੇ 'ਚ ਆਸਾਫ਼ (ਯੂਸੁਫ਼) ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।ਦੂਜੇ 'ਚ ਗਦਾਲਯਾਹ ਦੇ ਪੁੱਤਰ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 10 ਤੀਜੇ 'ਚ ਜ਼ਕੂਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 11 ਚੌਬੇ 'ਚ ਯਸਰੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 12 ਪੰਜਵੇਂ 'ਚ ਨਬਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 13 ਛੇਵੇਂ 'ਚ ਬੁੱਕੀਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 14 ਸੱਤਵੇਂ 'ਚ ਯਸ਼ਰੇਲਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 15 ਅੱਠਵੇਂ 'ਚ ਯਸ਼ਆਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 16 ਨੌਵੇਂ ਵਿੱਚ ਮਤ੍ਤਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 17 ਦਸਵੇਂ ਵਿੱਚ ਸ਼ਿਮਈ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 18 ਗਿਆਰ੍ਹਵੇ 'ਚ ਅਜ਼ਰੇਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 19 ਬਾਰ੍ਹਵੇਂ 'ਚ ਹਸ਼ਬਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 20 ਤੇਰਵੇਂ 'ਚ ਸ਼ੂਬਾੇਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 21 ਚੌਦ੍ਹਵੇਂ ਸਮੂਹ 'ਚ ਮਤਿਬ੍ਬਯਾਹ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 22 ਪਂਦਰ੍ਹਵੇਂ ਸਮੂਹ 'ਚ ਯਰੇਮੋਬ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 23 ਸੋਲ੍ਹਵੇਂ 'ਚ ਹਨਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 24 ਸਤਾਰ੍ਹਵੇਂ 'ਚ ਯਾਸ਼ਬਕਾਸ਼ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 25 ਅਠਾਰ੍ਹਵੇਂ ਸਮੂਹ 'ਚ ਹਨਾਨੀ, ਉਸਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 26 ਉਨ੍ਨੀਁਵੇਂ 'ਚ ਮਲ੍ਲੋਬੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 27 ਵੀਹਵੇਂ 'ਚ ਅਲੀਯਾਬਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 28 ਇੱਕੀਵੇਂ 'ਚ ਹੋਬੀਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 29 ਬਾਈਵੇਂ 'ਚ ਗਿਦ੍ਦਲਤੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 30 ਤੇਈਵੇਂ 'ਚ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। 31 ਚੌਵੀਵੇਂ 'ਚ ਰੋਮਮਤੀ-ਅਜ਼ਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

26:1 ਦਰਬਾਨਾਂ ਦੇ ਟੋਲੇ: ਜਿਹੜੇ ਦਰਬਾਨ ਕਾਰਾਹੀ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਉਨ੍ਹਾਂ ਦੀ ਗਿਣਤੀ ਇਉਂ ਹੈ। ਮਸ਼ਲਮਯਾਹ ਅਤੇ ਉਸਦੇ ਪੁੱਤਰ। (ਮਸ਼ਲਮਯਾਹ ਕੋਰੇ ਦਾ ਪੁੱਤਰ ਸੀ ਅਤੇ ਉਹ ਆਸਾਫ਼ ਦੇ ਘਰਾਣੇ ਵਿੱਚੋਂ ਸੀ।) 2 ਮਸ਼ਲਮਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ ਪਲੇਠਾ ਪੁੱਤਰ ਸੀ, ਯਦੀਅੇਲ ਦੂਜਾ, ਜ਼ਬਦਯਾਹ ਤੀਜਾ ਅਤੇ ਯਬਨੀੇਲ ਚੌਬਾ ਪੁੱਤਰ ਸੀ। 3 ਲਾਮ ਮਸ਼ਲਮਯਾਹ ਦਾ ਪੰਜਵਾਂ, ਯਹੋਹਾਨਾਨ ਛੇਵਾਂ ਅਤੇ ਅਲਯਹੋੇਨਈ ਸੱਤਵਾਂ ਪੁੱਤਰ ਸੀ। 4 ਓਥੇਦ-ਅਦੋਮ ਅਤੇ ਉਸਦੇ ਪੁੱਤਰ - ਓਥੇਦ-ਅਦੋਮ ਦੇ ਪਲੇਠੇ ਪੁੱਤਰ ਦਾ ਨਾਉਂ ਸ਼ਮਆਯਾਹ ਤੇ ਦੂਜੇ ਦਾ ਯਹੋਜ਼ਾਬਾਦ, ਯੋਆਹ ਤੀਜਾ ਸਾਕਾਰ ਚੌਬਾ ਅਤੇ ਨਬਾਨਿੇਲ ਪੰਜਵਾਂ ਸੀ। 5 ਅੰਮੀੇਲ ਉਸਦਾ ਛੇਵਾਂ ਪੁੱਤਰ, ਯਿੱਸਾਕਾਰ ਸੱਤਵਾਂ ਅਤੇ ਪਉਲਬਈ ਉਸਦਾ ਅੱਠਵਾਂ ਪੁੱਤਰ ਸੀ। ਓਥੇਦ-ਅਦੋਮ ਤੇ ਪਰਮੇਸ਼ੁਰ ਦੀ ਕਿਰਪਾ ਸੀ। 6 ਸ਼ਮਆਯਾਹ ਓਥੇਦ-ਅਦੋਮ ਦਾ ਪੁੱਤਰ ਸੀ। ਸ਼ਮਆਯਾਹ ਦੇ ਵੀ ਪੁੱਤਰ ਸਨ ਜੋ ਕਿ ਆਪਣੇ ਪਿਤਾ ਦੇ ਘਰਾਣੇ ਦੇ ਆਗੂ ਸਨ ਕਿਉਂ ਕਿ ਉਹ ਵੀਰ ਬਹਾਦੁਰ ਸਨ। 7 ਸ਼ਮਆਯਾਹ ਦੇ ਪੁੱਤਰ ਸਨ: ਆਬਨੀ, ਰਫ਼ਾੇਲ, ਓਥੇਦ, ਅਲਜ਼ਾਬਾਦ, ਅਲੀਹੂ ਅਤੇ ਸਮਕਯਾਹ। ਅਲਜ਼ਾਬਾਦ ਦੇ ਰਿਸ਼ਤੇਦਾਰ ਨਿਪੁਣ ਕਾਰੀਗਰ ਸਨ। 8 ਇਹ ਸਾਰੇ ਮਨੁੱਖ ਓਥੇਦ-ਅਦੋਮ ਦੇ ਉੱਤਰਾਧਿਕਾਰੀ ਸਨ। ਇਹ ਸਾਰੇ ਮਨੁੱਖ ਅਤੇ ਉਨ੍ਹਾਂ ਦੇ ਪੁੱਤਰ ਅਤੇ ਰਿਸ਼ਤੇਦਾਰ ਸਭ ਬੜੇ ਸ਼ਕਤੀਸ਼ਾਲੀ ਸਨ। ਇਹ ਇੱਕ ਚੰਗੇ ਦਰਬਾਨ ਵੀ ਸਨ। ਓਥੇਦ-ਅਦੋਮ ਦੇ 62 ਉੱਤਰਾਧਿਕਾਰੀ ਸਨ। 9 ਮਸ਼ਲਮਯਾਹ ਦੇ ਪੁੱਤਰ ਅਤੇ ਰਿਸ਼ਤੇਦਾਰ ਬੜੇ ਸ਼ਕਤੀਸ਼ਾਲੀ ਸਨ, ਜਿਨ੍ਹਾਂ ਦੀ ਗਿਣਤੀ 18 ਸੀ। 10 ਮਰਾਰੀ ਘਰਾਣੇ ਵਿੱਚੋਂ ਦਰਬਾਨ ਇਹ ਸਨ: ਉਨ੍ਹਾਂ ਵਿੱਚ ਹੋਸਾਹ ਸੀ। ਸ਼ਿਮਰੀ ਉਸ ਦਾ ਪਹਿਲਾ ਪੁੱਤਰ ਚੁਣਿਆ ਗਿਆ। (ਭਾਵੇਂ ਸ਼ਿਮਰੀ ਉਸਦਾ ਪਲੇਠਾ ਪੁੱਤਰ ਨਹੀਂ ਸੀ ਪਰ ਉਸਦੇ ਪਿਤਾ ਨੇ ਉਸ ਨੂੰ ਪਲੇਠਾ ਜੰਮਿਆ ਪੁੱਤਰ ਚੁਣਿਆ।) 11 ਹਿਲਕੀਯਾਹ ਉਸਦਾ ਦੂਜਾ ਪੁੱਤਰ ਸੀ, ਟਬਲਯਾਹ ਤੀਜਾ ਤੇ ਜ਼ਕਰਯਾਹ ਚੌਬਾ। ਕੁਲ ਮਿਲਾਕੇ ਹੋਸਾਹ ਦੇ 13 ਪੁੱਤਰ ਅਤੇ ਸੰਬੰਧੀ ਸਨ। 12 ਇਹ ਦਰਬਾਨਾਂ ਦੇ ਟੋਲਿਆਂ ਦੇ ਆਗੂ ਸਨ। ਦਰਬਾਨਾਂ ਦਾ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰਨ ਦਾ ਇੱਕ ਵਿਸ਼ੇਸ਼ ਢੰਗ ਹੁੰਦਾ ਸੀ, ਜਿਸ ਤਰੀਕੇ ਉਹ ਸੇਵਾ ਕਰਦੇ ਸਨ। ਇਹ ਤਰੀਕਾ ਉਹੀ ਸੀ ਜਿਵੇਂ ਉਨ੍ਹਾਂ ਦੇ ਸੰਬੰਧੀ ਕਰਦੇ ਸਨ। 13 ਹਰ ਪਰਿਵਾਰ ਕੋਲ ਰੱਖਿਆ ਕਰਨ ਲਈ ਇੱਕ ਫ਼ਾਟਕ ਅਤੇ ਫ਼ਾਟਕ ਦੀ ਚੋਣ ਗੁਣੇ ਪਾਕੇ ਹੁੰਦੀ ਸੀ। ਬੁਢਿਆਂ ਅਤੇ ਜਵਾਨਾਂ ਨਾਲ ਇੱਕੋ ਜਿਹਾ ਵਰਤਾਵਾ ਹੁੰਦਾ ਸੀ। 14 ਸ਼ਲਮਯਾਹ ਨੂੰ ਪੂਰਬੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਸੀ। ਫ਼ਿਰ ਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਲਈ ਗੁਣੇ ਪਾਏ ਗਏ। ਜ਼ਕਰਯਾਹ ਇੱਕ ਬੁੱਧੀਮਾਨ ਸਲਾਹਕਾਰ ਸੀ ਅਤੇ ਉਸਨੂੰ ਉੱਤਰੀ ਫ਼ਾਟਕ ਲਈ ਚੁਣਿਆ ਗਿਆ। 15 ਓਥੇਦ-ਅਦੋਮ ਨੂੰ ਦੱਖਣੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਅਤੇ ਉਸਦੇ ਪੁੱਤਰਾਂ ਨੂੰ ਘਰ ਦੀ ਰੱਖਵਾਲੀ ਲਈ ਚੁਣਿਆ ਗਿਆ ਜਿੱਥੇ ਕਿ ਬੜੀਆਂ ਵਡ੍ਡਮੁੱਲੀ ਵਸਤਾਂ ਪਈਆਂ ਸਨ। 16 ਸ਼ਪ੍ਪੀਮ ਅਤੇ ਹੋਸਾਹ ਲਈ ਪੱਛਮੀ ਫ਼ਾਟਕ ਦੀ ਰੱਖਵਾਲੀ ਦਾ ਕੰਮ ਅਤੇ ਉੱਪਰਲੀ ਸੜਕ ਦੇ ਸ਼ਲ੍ਲਕਬ ਫ਼ਾਟਕ ਦੀ ਰੱਖਵਾਲੀ ਦਾ ਕੰਮ ਸੌਂਪਿਆ ਗਿਆ।ਦਰਬਾਨ ਬਿਲਕੁਲ ਇੱਕ ਦੂਜੇ ਦੇ ਬਰਾਬਰ ਖੜੋਅ ਕੇ ਪਹਿਰਾ ਦਿੰਦੇ ਸਨ। 17 ਛੇ ਲੇਵੀ ਹਰ ਰੋਜ਼ ਪੂਰਬੀ ਫ਼ਾਟਕ ਉੱਪਰ, ਚਾਰ ਉੱਤਰੀ ਫ਼ਾਟਕ ਵੱਲ, 4 ਦੱਖਣੀ ਫ਼ਾਟਕ ਉੱਪਰ ਖੜੋ ਕੇ ਪਹਿਰਾ ਦਿੰਦੇ ਸਨ ਅਤੇ ਦੋ ਲੇਵੀ ਦਰਬਾਨ ਘਰ ਦੇ ਕੀਮਤੀ ਅਸਬਾਬ ਦੀ ਦੇਖ ਰੇਖ ਕਰਦੇ ਸਨ। 18 ਪੱਛਮੀ ਪਰਬਾਰ ਤੇ ਹਰ ਰੋਜ਼ 4 ਪਹਿਰੇਦਾਰ ਖੜੋਁਦੇ ਸਨ ਅਤੇ 2 ਪਹਿਰੇਦਾਰ ਉਸ ਰਾਹ ਤੇ ਪਹਿਰਾ ਦਿੰਦੇ ਸਨ ਜੋ ਇਸ ਦਰਬਾਰ ਵੱਲ ਜਾਂਦਾ ਸੀ। 19 ਇਹ ਜੱਥੇ ਉਨ੍ਹਾਂ ਦਰਬਾਨਾਂ ਦੇ ਸਨ ਜੋ ਕਰਾਹੀਆਂ ਅਤੇ ਮਰਾਰੀਆਂ ਦੇ ਟੋਲਿਆਂ ਵਿੱਚੋਂ ਸਨ।ਖਜ਼ਾਨਚੀ ਅਤੇ ਹੋਰ ਕਰਮਚਾਰੀ 20 ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿਂਮੇਵਾਰੀ ਵੀ ਅਹੀਯਾਹ ਦੀ ਹੀ ਸੀ। 21 ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀੇਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ। 22 ਯਹੀੇਲੀ ਦੇ ਪੁੱਤਰ ਜ਼ੇਬਨ ਅਤੇ ਜ਼ੇਬਨ ਦੇ ਭਰਾ ਯੋੇਲ ਸੀ। ਇਹ ਯਹੋਵਾਹ ਦੇ ਮੰਦਰ ਦੀਆਂ ਕੀਮਤੀ ਵਸਤਾਂ ਲਈ ਜਿੰਮੇਵਾਰ ਸਨ। 23 ਬਾਕੀ ਦੇ ਮੁਖੀ ਅਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀੇਲ੍ਲ ਚੋ ਚੁਣੇ ਗਏ। 24 ਸ਼ਬੁੇਲ ਯਹੋਵਾਹ ਦੇ ਮੰਦਰ ਦੇ ਵਡ੍ਡਮੁੱਲੀ ਖਜ਼ਾਨੇ ਦੀ ਸੰਭਾਲ ਲਈ ਜਿੰਮੇਵਾਰ ਸੀ ਜੋ ਕਿ ਗੇਰਸ਼ੋਮ ਦਾ ਪੁੱਤਰ ਸੀ ਅਤੇ ਗੇਰਸ਼ੋਮ ਮੂਸਾ ਦਾ ਪੁੱਤਰ। 25 ਸ਼ਬੁੇਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਬ, ਜ਼ਿਕਰੀ ਦਾ ਪੁੱਤਰ। 26 ਸ਼ਲੋਮੋਬ ਅਤੇ ਉਸਦੇ ਸੰਬੰਧੀ ਉਸ ਸਾਰੇ ਸਾਮਾਨ ਲਈ ਜਿੰਮੇਵਾਰ ਸਨ ਜਿਹੜਾ ਦਾਊਦ ਨੇ ਮੰਦਰ ਲਈ ਇਕੱਠਾ ਕੀਤਾ ਸੀ।ਫ਼ੌਜ ਦੇ ਸਰਦਾਰਾਂ ਨੇ ਵੀ ਮੰਦਰ ਦੀ ਭੇਟਾ ਲਈ ਯੋਗਦਾਨ ਦਿੱਤਾ। 27 ਕੁਝ ਸਮਾਨ ਜਿਹੜਾ ਉਹ ਯੁੱਧਾਂ ਚੋ ਜਿੱਤ ਕੇ ਲਿਆਏ ਸਨ, ਉਹ ਦਿੱਤਾ ਤਾਂ ਜੋ ਉਨ੍ਹਾਂ ਵਸਤਾਂ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਵਰਤੋਂ 'ਚ ਲਿਆਂਦਾ ਜਾਵੇ। 28 ਸ਼ਲੋਮੋਬ ਅਤੇ ਉਸਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਬ ਅਤੇ ਉਸਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ। 29 ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ। 30 ਹਸ਼ਬਯਾਹ ਹਬਰੋਨ ਪਰਿਵਾਰ ਵਿੱਚੋਂ ਸੀ। ਅਤੇ ਉਸਦੇ ਸੰਬੰਧੀ ਪਰਮੇਸ਼ੁਰ ਦੇ ਮੰਦਰ ਵਿੱਚ ਸਾਰੇ ਕੰਮ ਅਤੇ ਯਰਦਨ ਦਰਿਆ ਦੇ ਪੱਛਮੀ ਪਾਸੇ ਵੱਲ ਇਸਰਾਏਲ ਦੇ ਰਾਜੇ ਦੇ ਸਾਰੇ ਵਿਉਪਾਰ ਲਈ ਜਿੰਮੇਵਾਰ ਸਨ ਉਸ ਦੇ ਸਮੂਹ ਵਿੱਚ 1,700 ਸ਼ਕਤੀਸ਼ਾਲੀ ਆਦਮੀ ਸਨ। 31 ਹਬਰੋਨ ਪਰਿਵਾਰ ਦੇ ਇਤਿਹਾਸ ਅਨੁਸਾਰ ਯਰੀਯਾਹ ਉਨ੍ਹਾਂ ਦਾ ਆਗੂ ਸੀ। ਦਾਊਦ ਦੇ ਸ਼ਾਸਨ ਦੇ 40 ਵਰ੍ਹੇ ਦੌਰਾਨ, ਉਸਨੇ ਆਪਣੇ ਲੋਕਾਂ ਨੂੰ ਪਰਿਵਾਰਿਕ ਇਤਿਹਾਸਾਂ ਰਾਹੀਂ ਬਹਾਦੁਰ ਸਿਪਾਹੀਆਂ ਮਾਹਿਰ ਅਤੇ ਆਦਮੀਆਂ ਨੂੰ ਲੱਭਣ ਦਾ ਆਦੇਸ਼ ਦਿੱਤਾ। ਉਨ੍ਹਾਂ ਵਿੱਚੋਂ ਕੁਝ ਲੋਕ ਯਅਜ਼ੇਰ ਨਗਰ ਵਿੱਚ ਗਿਲਆਦ ਤੋਂ ਹਬਰੋਨ ਪਰਿਵਾਰ ਵਿੱਚੋਂ ਲੱਭੇ। 32 ਯਰੀਯਾਹ ਦੇ 2700 ਸੰਬੰਧੀ ਸਨ ਜੋ ਬਹੁਤ ਮਜ਼ਬੂਤ ਅਤੇ ਘਰਾਣਿਆਂ ਦੇ ਆਗੂ ਸਨ। ਦਾਊਦ ਨੇ ਉਨ੍ਹਾਂ ਨੂੰ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ ਸਮੂਹ ਦੀ, ਪਰਮੇਸ਼ੁਰ ਦੇ ਸਾਰੇ ਕੰਮਾਂ ਅਤੇ ਰਾਜੇ ਦੇ ਕੰਮਾਂ ਲਈ ਉਨ੍ਹਾਂ ਦੀ ਅਗਵਾਈ ਕਰਨ ਦੀ ਜਿਂਮੇਵਾਰੀ ਦਿੱਤੀ।

27:1 ਇਹ ਸੂਚੀ ਉਨ੍ਹਾਂ ਇਸਰਾਏਲੀਆਂ ਦੀ ਹੈ ਜਿਨ੍ਹਾਂ ਨੇ ਫ਼ੌਜ ਵਿੱਚ ਪਾਤਸ਼ਾਹ ਦੀ ਸੇਵਾ ਕੀਤੀ। ਹਰ ਟੋਲੇ ਦੀ ਸਾਲ ਵਿੱਚ ਇੱਕ ਮਹੀਨਾ ਕੰਮ ਦੀ ਜਿਂਮੇਵਾਰੀ ਹੁੰਦੀ ਸੀ। ਪਾਤਸ਼ਾਹ ਦੀ ਸੇਵਾ ਵਿੱਚ ਉੱਥੇ ਘਰਾਣਿਆਂ ਦੇ ਸ਼ਾਸਕ, ਕਪਤਾਨ, ਸਰਦਾਰ ਅਤੇ ਪੁਲਸੀੇ ਸਨ ਜਿਹੜੇ ਉਸਦੀ ਸੇਵਾ 'ਚ ਹਾਜ਼ਿਰ ਸਨ। ਹਰੇਕ ਫ਼ੌਜੀ ਜੱਥੇ ਵਿੱਚ 24,000 ਮਨੁੱਖ ਸਨ। 2 ਯਸ਼ਾਬਆਮ ਸਾਲ ਦੇ ਪਹਿਲੇ ਮਹੀਨੇ ਲਈ ਪਹਿਲੇ ਜੱਥੇ ਦਾ ਮੁਖੀਆ ਰਿਹਾ। ਯਸ਼ਾਬਆਮ ਜ਼ਬਦੀੇਲ ਦਾ ਪੁੱਤਰ ਸੀ। ਯਸ਼ਾਬਆਮ ਦੇ ਜੱਥੇ ਵਿੱਚ 24,000 ਸਿਪਾਹੀ ਸਨ। 3 ਯਸ਼ਾਬਆਮ ਪਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ ਅਤੇ ਉਹ ਪਹਿਲੇ ਮਹੀਨੇ ਲਈ ਜਿੰਮੇਵਾਰ ਪਲਟਨ ਦੇ ਫ਼ੌਜੀ ਅਧਿਕਾਰੀਆਂ ਦਾ ਆਗੂ ਸੀ। 4 ਦੂਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਆਗੂ ਅਹੋਹ ਤੋਂ ਦੋਦਈ ਸੀ ਅਤੇ ਉਸ ਦੀ ਪਲਟਨ ਵਿੱਚ 24,000 ਸੈਨਿਕ ਵੀ ਸਨ ਮਿਕਲੋਬ ਉਸ ਦੇ ਟੋਲੇ ਦਾ ਸਰਦਾਰ ਸੀ। 5 ਬਨਾਯਾਹ ਤੀਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਪ੍ਰਧਾਨ ਸੀ ਬਨਾਯਾਹ ਯਹੋਯਾਦਾ ਦਾ ਪੁੱਤਰ ਸੀ। ਯਹੋਯਾਦਾ ਇੱਕ ਪਰਧਾਨ ਜਾਜਕ ਸੀ। ਬਨਾਯਾਹ ਦੀ ਪਲਟਨ ਵਿੱਚ ਵੀ 24,000 ਸੈਨਿਕ ਸਨ। 6 ਇਹ ਉਹੀ ਬਨਾਯਾਹ ਸੀ ਜਿਸਦਾ ਨਾਂ 30 ਨਾਇਕਾਂ ਵਿੱਚ ਬਹਾਦੁਰ ਸਿਪਾਹੀ ਵਜੋਂ ਜਾਣਿਆ ਜਾਂਦਾ ਹੈ। ਜਿਨ੍ਹਾਂ ਦਾ ਬਨਾਯਾਹ ਸੈਨਾਪਤੀ ਸੀ। ਬਨਾਯਾਹ ਦਾ ਪੁੱਤਰ ਬਨਾਯਾਹ ਦੇ ਟੋਲੇ ਦਾ ਮੁਖੀ ਸੀ, ਜਿਸਦਾ ਨਾਉਂ ਅੰਮੀਜ਼ਾਬਾਦ ਸੀ। 7 ਚੌਬੇ ਮਹੀਨੇ ਵਿੱਚ ਚੌਬਾ ਮੁਖੀਆ ਯੋਆਬ ਦਾ ਭਰਾ ਅਸਾਹੇਲ ਸੀ। ਉਸ ਤੋਂ ਬਾਅਦ ਅਸਾਹੇਲ ਦਾ ਪੁੱਤਰ ਜ਼ਬਦਯਾਹ ਸੈਨਾਪਤੀ ਬਣਿਆ। ਅਸਾਹੇਲ ਦੇ ਟੋਲੇ ਵਿੱਚ ਵੀ 24,000 ਮਨੁੱਖ ਸਨ। 8 ਪੰਜਵਾਂ ਸਰਦਾਰ ਸ਼ਮਹੂਬ ਇਜ਼ਰਾਹੀ ਸੀ, ਜਿਸਦੀ ਜਿਂਮੇਵਾਰੀ ਪੰਜਵੇਂ ਮਹੀਨੇ 'ਚ ਸੀ ਅਤੇ ਇਸਦੇ ਜੱਥੇ ਵਿੱਚ ਵੀ 24,000 ਸੈਨਿਕ ਸਨ। 9 ਛੇਵੇਂ ਮਹੀਨੇ ਲਈ ਸਰਦਾਰ ਈਰਾ ਸੀ ਜੋ ਕਿ ਤਕੋਆ ਦੇ ਇੱਕੇਸ਼ ਦਾ ਪੁੱਤਰ ਸੀ ਅਤੇ 24,000 ਮਨੁੱਖਾਂ ਦਾ ਸਰਦਾਰ ਸੀ। 10 ਸੱਤਵਾਂ ਸਰਦਾਰ ਹੇਲਸ ਸੀ। ਸੱਤਵੇਂ ਮਹੀਨੇ ਵਿੱਚ 24,000 ਮਨੁੱਖਾਂ ਦਾ ਨਿਰਦੇਸ਼ਣ ਹੇਲਸ ਕੋਲ ਸੀ। ਇਹ ਇਫ਼ਰਾਈਮੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਪੀਲੋਨੀਆਂ ਵਿੱਚੋਂ ਸੀ। 11 ਅੱਠਵੇਂ ਮਹੀਨੇ ਦਾ 24,000 ਸੈਨਿਕਾਂ ਦਾ ਅੱਠਵਾਂ ਸਰਦਾਰ ਸਿਬਕਈ ਸੀ ਜੋ ਹਸ਼੍ਸ਼ਾਰੀ ਤੋਂ ਜ਼ਰਹੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ। 12 ਨੌਵੇਂ ਮਹੀਨੇ ਦਾ ਨੌਵਾਂ ਪ੍ਰਧਾਨ ਬਿਨਯਾਮੀਨੀ ਪਰਿਵਾਰ ਵਿੱਚੋਂ ਸੀ, ਅਨਬੋਬ ਨਗਰ ਤੋਂ ਅਬੀਅਜ਼ਰ ਅਤੇ ਉਸ ਦੇ ਟੋਲੇ ਵਿੱਚ ਵੀ 24,000 ਸੈਨਿਕ ਸਨ। 13 ਦਸਵੇਂ ਮਹੀਨੇ ਲਈ 24,000 ਮਨੁੱਖਾਂ ਲਈ ਦਸਵਾਂ ਸਰਦਾਰ ਜ਼ਰਹੀਆ ਵਿੱਚੋਂ ਮਹਰਈ ਨਟੋਫ਼ਾਬੀ ਸੀ। 14 ਗਿਆਰ੍ਹਵੇਂ ਮਹੀਨੇ ਲਈ ਗਿਆਰ੍ਹਵਾਂ ਪ੍ਰਧਾਨ ਬਨਾਯਾਹ ਸੀ। ਬਨਾਯਾਹ ਫਿਰਾਬੋਨ ਤੋਂ ਸੀ ਅਤੇ ਉਹ ਇਫ਼ਰਾਈਮ ਪਰਿਵਾਰ ਤੋਂ ਸੀ। ਉਸ ਦੀ ਪਲਟਨ ਵਿੱਚ 24,000 ਆਦਮੀ ਸਨ। 15 ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਹਲਦਈ ਸੀ। ਹਲਦਈ ਨਟੋਫ਼ਾਬ ਤੋਂ ਆਬਨੀੇਲ ਘਰਾਣੇ ਵਿੱਚੋਂ ਸੀ ਅਤੇ ਹਲਦਈ ਦੇ ਟੋਲੇ ਵਿੱਚ ਵੀ 24,000 ਮਨੁੱਖ ਸਨ।ਘਰਾਣਿਆਂ ਦੇ ਆਗੂ 16 ਇਸਰਾਏਲੀਆਂ ਦੇ ਪਰਿਵਾਰ-ਸਮੂਹਾਂ ਦੇ ਪ੍ਰਧਾਨ ਇਸ ਪ੍ਰਕਾਰ ਸਨ:ਰਊਬੇਨ: ਜ਼ਿਕਰੀ ਦਾ ਪੁੱਤਰ ਅਲੀਅਜ਼ਰ।ਸ਼ਿਮੋਨ: ਮਆਕਾਹ ਦਾ ਪੁੱਤਰ ਸ਼ਫ਼ਟਯਾਹ। 17 ਲੇਵੀਆਂ ਚੋ ਕਮੂੇਲ ਦਾ ਪੁੱਤਰ ਹਸ਼ਬਯਾਹ, ਹਾਰੂਨ ਤੋਂ ਸਾਦੋਕ। 18 ਯਹੂਦਾਹ: ਅਲੀਹੂ (ਅਲੀਹੂ ਦਾਊਦ ਦੇ ਭਰਾਵਾਂ ਵਿੱਚੋਂ ਇੱਕ ਸੀ।)ਯਿੱਸਾਕਾਰ: ਮੀਕਾੇਲ ਦਾ ਪੁੱਤਰ ਆਮਰੀ। 19 ਜ਼ਬੂਲੁਨ : ਓਬਦਯਾਹ ਦਾ ਪੁੱਤਰ ਯਿਸ਼ਮਅਯਾਹ।ਨਫ਼ਤਾਲੀ : ਅਜ਼ਰੀੇਲ ਦਾ ਪੁੱਤਰ ਯਰੀਮੋਬ। 20 ਅਫ਼ਰਾਈਮ : ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ।ਪੱਛਮੀ ਮਨਸ਼੍ਸ਼ਹ : ਪਦਾਯਾਹ ਦਾ ਪੁੱਤਰ ਯੋੇਲ। 21 ਪੂਰਬੀ ਮਨਸ਼੍ਸ਼ਹ : ਜ਼ਕਰਯਾਹ ਦਾ ਪੁੱਤਰ ਯਿਦ੍ਦੋ।ਬਿਨਯਾਮੀਨ : ਅਬਨੇਰ ਦਾ ਪੁੱਤਰ ਯਅਸੀਂੇਲ। 22 ਦਾਨ : ਯਰੋਹਾਮ ਦਾ ਪੁੱਤਰ ਅਜ਼ਰੇਲ।ਇਹ ਸਾਰੇ ਇਸਰਾਏਲ ਦੇ ਘਰਾਣੇ ਦੇ ਆਗੂ ਸਨ।ਦਾਊਦ ਦਾ ਇਸਰਾਏਲੀਆਂ ਨੂੰ ਗਿਣਨਾ 23 ਦਾਊਦ ਨੇ ਇਸਰਾਏਲ ਦੇ ਆਦਮੀਆਂ ਦੀ ਗਿਣਤੀ ਕਰਨ ਦਾ ਨਿਰਣਾ ਕੀਤਾ। ਇਸਰਾਏਲ ਦੇ ਲੋਕੀ ਅਣਗਿਣਤ ਸਨ ਕਿਉਂ ਕਿ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਉਨ੍ਹਾਂ ਨੂੰ ਆਕਾਸ਼ ਵਿਚਲੇ ਤਾਰਿਆਂ ਜਿੰਨਾ ਬਣਾ ਦੇਵੇਗਾ। ਇਸ ਲਈ ਦਾਊਦ ਨੇ ਸਿਰਫ਼ ਉਹੀ ਆਦਮੀ ਗਿਣੇ ਜਿਹੜੇ 20 ਵਰ੍ਹੇ ਅਤੇ ਇਸਤੋਂ ਵੱਡੇ ਸਨ। 24 ਸਰੂਯਾਹ ਦੇ ਪੁੱਤਰ ਯੋਆਬ ਨੇ ਲੋਕਾਂ ਨੂੰ ਗਿਣਨਾ ਸ਼ੁਰੂ ਕੀਤਾ ਪਰ ਉਹ ਗਿਣਤੀ ਪੂਰੀ ਨਾ ਕਰ ਸਕਿਆ। ਪਰਮੇਸ਼ੁਰ ਇਸਰਾਏਲੀਆਂ ਉੱਤੇ ਕਰੋਧਵਾਨ ਹੋ ਗਿਆ ਇਸੇ ਕਾਰਣ ਇਨ੍ਹਾਂ ਲੋਕਾਂ ਦੀ ਗਿਣਤੀ 'ਦਾਊਦ ਪਾਤਸਾਹ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਨਾ ਕੀਤੀ ਗਈ।ਪਾਤਸ਼ਾਹ ਦੇ ਸ਼ਾਸਕ 25 ਇਹ ਉਨ੍ਹਾਂ ਲੋਕਾਂ ਦੀ ਸੂਚੀ ਹੈ ਜੋ ਪਾਤਸ਼ਾਹ ਦੀ ਮਿਲਖ ਲਈ ਜਿੰਮੇਵਾਰ ਸਨ: ਪਾਤਸ਼ਾਹ ਦੇ ਭਂਡਾਰੇ ਦਾ ਮੁਖੀਆ ਅਦੀੇਲ ਦਾ ਪੁੱਤਰ ਅਜ਼ਮਾਵਬ ਸੀ। ਉਜ਼ੀਯ੍ਯਾਹ ਦਾ ਪੁੱਤਰ ਯਹੋਨਾਬਾਨ ਛੋਟੇ ਨਗਰਾਂ, ਪਿੰਡਾਂ, ਖੇਤਾਂ ਅਤੇ ਮੁਨਾਰਿਆਂ ਦੇ ਭਂਡਾਰਾਂ ਦਾ ਮੁਖੀਆ ਸੀ। 26 ਕਲੂਬ ਦਾ ਪੁੱਤਰ ਅਜ਼ਰੀ ਕਿਸਾਨਾਂ ਦਾ ਮੁਖੀਆ ਸੀ। 27 ਦਾਖ ਦੇ ਬਾਗ਼ਾਂ ਉੱਪਰ ਸ਼ਿਮਈ ਰਾਮਾਬੀ ਸੀ। ਅਤੇ ਜਿਹੜਾ ਦਾਖ ਰਸ ਅੰਗੂਰਾਂ ਦੇ ਬਾਗ਼ਾਂ ਚੋ ਆਉਂਦਾ ਸੀ ਉਸ ਮੈਅ ਨੂੰ ਸੰਭਾਲਣ ਦਾ ਮੁਖੀ ਸ਼ਿਫ਼ਮ ਦਾ ਜ਼ਬਦੀ ਸੀ। 28 ਜੈਤੂਨ ਦੇ ਬਾਗਾਂ ਅਤੇ ਗੁਲ੍ਹ੍ਹਰ ਦੇ ਦਰਖਤਾਂ ਉੱਤੇ ਜਿਹੜੇ ਕਿ ਪੱਛਮ ਦੀਆਂ ਪਹਾੜੀ ਢਲਾਣਾਂ ਤੇ ਪੈਦਾ ਹੁੰਦੇ ਸਨ ਉਸਦਾ ਮੁਖੀਆ ਬਆਲ-ਹਨਾਨ ਸੀ ਜੋ ਗਦਰ ਤੋਂ ਸੀ। ਯੋਆਸ਼ ਜੈਤੂਨ ਦੇ ਤੇਲ ਨੂੰ ਸਾਂਭਣ ਦਾ ਇੰਚਾਰਜ ਸੀ। 29 ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿਚਲੇ ਪਸ਼ੂਆ ਦੀ ਸੰਭਾਲ ਕਰਨ ਉੱਪਰ ਸੀ। ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ। 30 ਓਬੀਲ ਇਸ਼ਮਾਏਲੀ ਊਠਾਂ ਉੱਤੇ ਮੁਖੀਆ ਸੀ। ਅਤੇ ਖੋਤਿਆਂ ਉੱਪਰ ਯਹਦੇਯਾਹ ਮੇਰੋਨੀ ਸੀ। 31 ਯਾਜ਼ੀਜ਼ ਹਗਰੀ ਭੇਡਾਂ ਦਾ ਇੰਚਾਰਜ ਸੀ। ਇਹ ਸਾਰੇ ਆਗੂ ਦਾਊਦ ਪਾਤਸ਼ਾਹ ਦੀ ਮਿਲਖ ਦੀ ਸਾਂਭ ਸੰਭਾਲ ਕਰਦੇ ਸਨ। 32 ਯੋਨਾਬਾਨ ਬੁੱਧੀਮਾਨ ਸਲਾਹਕਾਰ ਅਤੇ ਮੁਨਸ਼ੀ ਸੀ ਅਤੇ ਇਹ ਦਾਊਦ ਦਾ ਚਾਚਾ ਸੀ। ਯਹੀੇਲ ਹਕਮੋਨੀ ਪਾਤਸ਼ਾਹ ਦੇ ਪੁੱਤਰਾਂ ਦੀ ਦੇਖਭਾਲ ਕਰਦਾ ਸੀ। 33 ਅਹੀਤੋਂਫ਼ਲ ਰਾਜੇ ਦਾ ਸਲਾਹ-ਕਾਰ ਸੀ। ਹੂਸ਼ਈ ਪਾਤਸ਼ਾਹ ਦਾ ਮਿੱਤਰ ਸੀ ਜੋ ਕਿ ਅਰਕੀ ਲੋਕਾਂ ਵਿੱਚੋਂ ਸੀ। 34 ਯਹੋਯਾਦਾ ਅਤੇ ਅਬਯਾਬਾਰ ਨੇ ਅਹੀਤੋਂਫ਼ਲ ਦੇ ਬਾਅਦ, ਰਾਜੇ ਦੇ ਸਲਾਹਕਾਰ ਦੀ ਜਗ੍ਹਾ ਲੈ ਲਈ। ਯਹੋਯਾਦਾ ਬਨਾਯਾਹ ਦਾ ਪੁੱਤਰ ਸੀ। ਯੋਆਬ ਸੈਨਾ ਦਾ ਸੈਨਾਪਤੀ ਸੀ।

28:1 ਦਾਊਦ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਇਕਠਿਆਂ ਕੀਤਾ। ਉਸਨੇ ਉਨ੍ਹਾਂ ਸਾਰੇ ਆਗੂਆਂ ਨੂੰ ਯਰੂਸ਼ਲਮ ਵਿੱਚ ਇਕਠਿਆਂ ਹ੍ਹੋਣ ਦਾ ਹੁਕਮ ਦਿੱਤਾ। ਦਾਊਦ ਨੇ ਇਸਰਾਏਲ ਵਿਚਲੇ ਪਰਿਵਾਰ-ਸਮੂਹਾਂ ਦੇ ਸਾਰੇ ਆਗੂਆਂ, ਸੈਨਾ-ਸਮੂਹਾਂ ਦੇ ਕਮਾਂਡਰਾਂ ਨੂੰ ਜੋ ਰਾਜੇ ਦੀ ਸੇਵਾ ਕਰਦੇ ਸਨ, ਸਰਦਾਰਾਂ, ਮੁਖੀਆਂ, ਉਸਦੇ ਪੁੱਤਰਾਂ ਅਤੇ ਉਸ ਦੀ ਸਂਪਤ੍ਤੀ ਅਤੇ ਪਸ਼ੂਆਂ ਦੀ ਦੇਖ-ਰੇਖ ਕਰਨ ਵਾਲੇ ਕਰਮਚਾਰੀਆਂ ਅਤੇ ਉਸ ਦੇ ਖਾਸ ਮੰਤਰੀਆਂ, ਸ਼ਕਤੀਸ਼ਾਲੀ ਸੂਰਮਿਆਂ ਅਤੇ ਬਹਾਦੁਰ ਸਿਪਾਹੀਆਂ ਨੂੰ ਇਕਠਿਆਂ ਕੀਤਾ। 2 ਦਾਊਦ ਪਾਤਸ਼ਾਹ ਨੇ ਖੜੇ ਹੋ ਕੇ ਆਖਿਆ, "ਹੇ ਮੇਰੇ ਭਾਈਓ ਅਤੇ ਮੇਰੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਮੈਂ ਦਿਲੋਂ ਯਹੋਵਾਹ ਦੇ ਨੇਮ ਦੇ ਸੰਦੂਕ ਲਈ ਅਸਬਾਨ ਬਨਵਾਉਣਾ ਚਾਹੁੰਦਾ ਸੀ, ਮੈਂ ਅਜਿਹਾ ਅਸਬਾਨ ਬਨਾਉਣਾ ਚਾਹੁੰਦਾ ਸੀ ਜੋ ਪਰਮੇਸ਼ੁਰ ਦੇ ਪੈਰ ਰੱਖਣ ਲਈ ਚੌਂਕੀ ਦਾ ਅਸਬਾਨ ਵੀ ਉੱਥੇ ਬਣਾਉਂਦਾ ਅਤੇ ਮੈਂ ਅਜਿਹਾ ਪਰਮੇਸ਼ੁਰ ਲਈ ਭਵਨ ਨਿਰਮਾਣ ਕਰਨ ਦੀ ਵਿਉਂਤ ਬਣਾਈ। 3 ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਨਹੀਂ ਦਾਊਦ! ਤੂੰ ਮੇਰੇ ਨਾਉਂ ਲਈ ਘਰ ਨਹੀਂ ਬਣਾਵੇਂਗਾ। ਤੂੰ ਅਜਿਹਾ ਨਹੀਂ ਕਰ ਸਕਦਾ ਕਿਉਂ ਕਿ ਤੂੰ ਇੱਕ ਸਿਪਾਹੀ ਹੈਂ ਅਤੇ ਤੂੰ ਕਈ ਆਦਮੀਆਂ ਦੀ ਹਤਿਆ ਕ੍ਕੀਤੀ ਹੈ।" 4 ਪਰਮੇਸ਼ੁਰ ਨੇ ਯਹੂਦਾਹ ਪਰਿਵਾਰ-ਸਮੂਹ ਨੂੰ ਹੋਰਨਾਂ ਪਰਿਵਾਰ-ਸਮੂਹਾਂ ਤੇ ਆਗੂ ਹੋਣ ਵਜੋਂ ਚੁਣਿਆ, ਅਤੇ ਯਹੂਦਾਹ ਵਿੱਚੋਂ ਉਸਨੇ ਮੇਰੇ ਪਿਤਾ ਦੇ ਪਰਿਵਾਰ ਨੂੰ ਚੁਣਿਆ ਅਤੇ ਮੇਰੇ ਪਰਿਵਾਰ ਵਿੱਚੋਂ ਉਸਨੇ ਮੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਚੁਣਿਆ। 5 ਯਹੋਵਾਹ ਨੇ ਮੈਨੂੰ ਬਹੁਤ ਸਾਰੇ ਪੁੱਤਰਾਂ ਦੀ ਦਾਤ ਬਖਸ਼ੀ ਹੈ। ਅਤੇ ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਯਹੋਵਾਹ ਨੇ ਸੁਲੇਮਾਨ ਨੂੰ ਇਸਰਾਏਲ ਦਾ ਨਵਾਂ ਪਾਤਸ਼ਾਹ ਚੁਣਿਆ ਹੈ। ਪਰ ਸੱਚਮੁੱਚ ਹੀ ਇਸਰਾਏਲ ਯਹੋਵਾਹ ਦਾ ਰਾਜ ਹੈ। 6 ਯਹੋਵਾਹ ਨੇ ਮੈਨੂੰ ਆਖਿਆ, "ਦਾਊਦ! ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਮੰਦਰ ਦਾ ਨਿਰਮਾਣ ਕਰੇਗਾ ਅਤੇ ਉਸਦੇ ਆਸ-ਪਾਸ ਦਾ ਖੇਤਰ ਉਸਾਰੇਗਾ। ਕਿਉਂ ਕਿ ਸੁਲੇਮਾਨ ਨੂੰ ਮੈਂ ਆਪਣਾ ਪੁੱਤਰ ਚੁਣਿਆ ਹੈ ਅਤੇ ਮੈਂ ਹੀ ਉਸਦਾ ਪਿਤਾ ਹਾਂ। 7 ਹੁਣ ਸੁਲੇਮਾਨ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਦਿ੍ਰੜਤਾ ਨਾਲ ਮਂਨੇਗਾ। ਜੇਕਰ ਉਸਨੇ ਅਜਿਹਾ ਕਰਨਾ ਜਾਰੀ ਰੱਖਿਆ, ਤਾਂ ਮੈਂ ਉਸ ਦੇ ਰਾਜ ਨੂੰ ਸਦਾ ਲਈ ਤਾਕਤਵਰ ਬਣਾ ਦਿਆਂਗਾ।" 8 ਦਾਊਦ ਨੇ ਕਿਹਾ, "ਹੁਣ, ਸਾਰੇ ਇਸਰਾਏਲ ਦੀ ਹਾਜਰੀ ਵਿੱਚ, ਅਤੇ ਜਦਕਿ ਯਹੋਵਾਹ ਇਹ ਸੁਣ ਰਿਹਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਰੇ ਯਹੋਵਾਹ ਦੀਆਂ ਹਿਦਾਇਤਾਂ ਅਤੇ ਹੁਕਮਾਂ ਨੂੰ ਰੱਖਣ ਵਿੱਚ ਸਾਵਧਾਨ ਰਹਿਣਾ। ਫ਼ੇਰ ਤੁਹਾਡੇ ਕੋਲ ਇਸ ਚੰਗੀ ਜ਼ਮੀਨ ਨੂੰ ਰੱਖਣ ਅਤੇ ਫ਼ੇਰ ਅਗਾਂਹ ਇਸਨੂੰ ਤੁਹਾਡੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਹੱਕ ਹੋਵੇਗਾ। 9 "ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤੇਹੇ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਨੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ। 10 ਸੁਲੇਮਾਨ! ਤੂੰ ਇਹ ਯਾਦ ਰੱਖੀਁ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਬਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿਂਮਤ ਕਰ ਅਤੇ ਉਸਨੂੰ ਬਣਾ।" 11 ਉਪਰੰਤ ਦਾਊਦ ਨੇ ਸੁਲੇਮਾਨ ਨੂੰ ਮੰਦਰ ਦੇ ਨਕਸ਼ੇ ਦਿੱਤੇ। ਉਹ ਨਕਸ਼ੇ ਮੰਦਰ ਦੇ ਆਲੇ-ਦੁਆਲੇ ਦੇ ਦਾਲਾਨ, ਇਸ ਦੀਆਂ ਇਮਾਰਤਾਂ, ਇਸ ਦੇ ਕਮਰਿਆਂ, ਇਸਦੇ ਉੱਪਰ ਕਮਰਿਆਂ, ਅੰਦਰਲੇ ਕਮਰਿਆਂ, ਅੰਦਰਲੇ ਕਮਰਿਆਂ ਅਤੇ ਦਇਆ ਦੇ ਸਬਾਨ ਲਈ ਵੀ ਸਨ। 12 ਦਾਊਦ ਨੇ ਮੰਦਰ ਦੇ ਸਾਰੇ ਹਿਸਿਆਂ ਦਾ ਨਕਸ਼ੇ ਤਿਆਰ ਕੀਤੇ। ਉਸਨੇ ਉਹ ਨਕਸ਼ੇ ਸੁਲੇਮਾਨ ਨੂੰ ਯਹੋਵਾਹ ਦੇ ਮੰਦਰ ਦੇ ਇਰਦ-ਗਿਰਦ ਦੇ ਦਲਾਨ ਅਤੇ ਉਸਦੇ ਆਸ-ਪਾਸ ਦੇ ਕਮਰਿਆਂ, ਮੰਦਰ ਦੇ ਗੋਦਾਮਾਂ ਅਤੇ ਉਨ੍ਹਾਂ ਗੋਦਾਮਾਂ ਦੇ ਨਕਸ਼ੇ ਵੀ ਦਿੱਤੇ ਜਿੱਥੇ ਮੰਦਰ ਦੀਆਂ ਪਵਿੱਤਰ ਵਸਤਾਂ ਰੱਖੀਆਂ ਜਾਣੀਆਂ ਸਨ। 13 ਦਾਊਦ ਨੇ ਸੁਲੇਮਾਨ ਨੂੰ ਜਾਜਕਾਂ ਅਤੇ ਲੇਵੀਆਂ ਦੇ ਜਬਿਆਂ ਬ੍ਬਾਰੇ ਸਮਝਾਇਆ। ਦਾਊਦ ਨੇ ਉਸਨੂੰ ਯਹੋਵਾਹ ਦੇ ਮੰਦਰ ਵਿਚਲੇ ਸੇਵਾ ਕਰਨ ਦੇ ਸਾਰੇ ਕੰਮਾਂ ਬਾਰੇ ਅਤੇ ਮੰਦਰ ਦੀ ਸੇਵਾ ਕਰਨ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਬਾਰੇ ਵੀ ਦੱਸਿਆ। 14 ਦ੍ਦਾਊਦ ਨੇ ਸੁਲੇਮਾਨ ਨੂੰ ਇਹ ਵੀ ਦੱਸਿਆ ਕਿ ਮ੍ਮੰਦਰ ਵਿੱਚ ਵਸਤਾਂ ਬਨਾਉਣ ਵਾਸਤੇ ਕਿੰਨੇ ਕੁ ਸੋਨੇ ਅਤੇ ਚਾਂਦੀ ਦੀ ਖਪਤ ਹੋਵੇਗੀ। 15 ਸੁਨਿਹਰੀ ਦੀਵਟ ਅਤੇ ਸੁਨਿਹਰੀ ਦੀਵਿਆਂ ਦੇ ਲਈ ਅਤੇ ਚਾਂਦੀ ਦੇ ਦੀਵੇ ਅਤੇ ਦੀਵਟਾਂ ਲਈ ਵੀ ਦਾਊਦ ਨੇ ਸੁਲੇਮਾਨ ਨੂੰ ਸਮਝਾਇਆ ਕਿ ਹਰ ਇੱਕ ਦੀਵੇ ਅਤੇ ਦੀਵਟ ਲਈ ਕਿੰਨਾ-ਕਿੰਨਾ ਸੋਨਾ ਅਤੇ ਚਾਂਦੀ ਵਰਤੋਂ ਵਿੱਚ ਆਵੇਗੀ। ਅਲਗ-ਅਲਗ ਜਗ੍ਹਾ ਉੱਤੇ ਲੋੜ ਮੁਤਾਬਕ ਕਿੱਥੋ ਕਿਹੜਾ ਦੀਵਾ ਵਰਤੋਂ ਵਿੱਚ ਆਵੇਗਾ ਇਸ ਬਾਬਤ ਵੀ ਸਮਝਾਇਆ। 16 ਦਾਊਦ ਨੇ ਪਵਿੱਤਰ ਰੋਟੀ ਲਈ ਮੇਜ਼ਾਂ ਦੀ ਬਣਤਰ ਵਿੱਚ ਕਿੰਨਾ ਸੋਨਾ ਖਪਤ ਹੋਵੇਗਾ ਉਸ ਬਾਬਤ ਵੀ ਦੱਸਿਆ ਅਤੇ ਚਾਂਦੀ ਦੀਆਂ ਮੇਜ਼ਾਂ ਉੱਪਰ ਕਿੰਨੀ ਚਾਂਦੀ ਦੀ ਵਰਤੋਂ ਹੋਵੇਗੀ ਉਸ ਬਾਰੇ ਵੀ ਦੱਸਿਆ। 17 ਦ੍ਦਾਊਦ ਨੇ ਉਸਨੂੰ ਦੱਸਿਆ ਕਿ ਬ੍ਬਾਟਿਆਂ, ਕਟੋਰਿਆਂ, ਚਮਚਿਆਂ ਅਤੇ ਕਾਟਿਆਂ ਲਈ ਕਿੰਨਾ ਸ਼ੁਧ ਸੋਨਾ ਲੱਗੇਗਾ ਅਤੇ ਇਹ ਵੀ ਕਿ ਹਰ ਭਾਂਡੇ ਨੂੰ ਕਿੰਨਾ ਸੋਨਾ ਅਤੇ ਚਾਂਦੀ ਲੱਗੇਗੀ। 18 ਉਸ ਨੇ ਸੁਲੇਮਾਨ ਨੂੰ ਦੱਸਿਆ ਕਿ ਧ੍ਧੂਫ਼ ਦੀ ਜਗਵੇਦੀ ਲਈ ਕਿੰਨਾ ਸ਼ੁਧ ਸੋਨਾ ਇਸਤੇਮਾਲ ਹੋਵੇਗਾ। ਉਸ ਨੇ ਸੁਲੇਮਾਨ ਨੂੰ ਰੱਥਾਂ ਲਈ, ਪਰਮੇਸ਼ੁਰ ਦੇ ਨੇਮ ਦੇ ਸੰਦੂਕ ਤੇ ਕਰੂਬੀ ਫ਼ਰਿਸ਼ਤਿਆਂ ਦੇ ਫੈਲਾਏ ਹੋਏ ਖੰਭਾਂ ਨਾਲ ਢਕੇ ਹੋਏ ਦਇਆ ਦੇ ਸਬਾਨ ਦੇ ਨਕਸ਼ੇ ਬਾਰੇ ਵੀ ਦੱਸਿਆ। ਇਹ ਕਰੂਬੀ ਸੋਨੇ ਦੇ ਬਣਾਏ ਜਾਣੇ ਚਾਹੀਦੇ ਸਨ। 19 ਦਾਊਦ ਨੇ ਕਿਹਾ, "ਇਨ੍ਹਾਂ ਸਾਰੇ ਨਕਸ਼ਿਆਂ ਨੂੰ ਬਨਾਉਣ ਵਿੱਚ ਯਹੋਵਾਹ ਨੇ ਹੀ ਮੇਰੀ ਅਗਵਾਈ ਕੀਤੀ ਹੈ ਅਤੇ ਉਸਨੇ ਇਨ੍ਹਾਂ ਸਾਰੇ ਨਕਸ਼ਿਆਂ ਵਿਚਲੇ ਸਭ ਕਾਸੇ ਨੂੰ ਸਮਝਣ ਵਿੱਚ ਮੇਰੀ ਮਦਦ ਕੀਤੀ।" 20 ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਵੀ ਕਿਹਾ, "ਬਹਾਦੁਰ ਹੋਕੇ ਅਤੇ ਸ਼ਕਤੀਸ਼ਾਲੀ ਹੋਕੇ ਇਸ ਕਾਰਜ ਨੂੰ ਪੂਰਾ ਕਰ। ਤੂੰ ਕਿਸੇ ਗੱਲੋ ਘਬਰਾਈਁ ਨਾ ਕਿਉਂ ਕਿ ਯਹੋਵਾਹ ਪਰਮੇਸ਼ੁਰ ਮੇਰਾ ਪ੍ਰਭੂ ਤੇਰੇ ਅੰਗ-ਸੰਗ ਹੈ। ਉਹ ਕਾਰਜ ਦੇ ਪੂਰਾ ਮੁਕੰਮਲ ਹੋਣ ਤੀਕ ਤੇਰੀ ਮਦਦ ਕਰੇਗਾ। ਉਹ ਤੈਨੂੰ ਛੱਡੇਗਾ ਨਹੀਂ ਅਤੇ ਜਦ ਤੀਕ ਉਸਦਾ ਮੰਦਰ ਮੁਕੰਮਲ ਨਾ ਹੋਵੇਗਾ ਉਹ ਤੇਰੇ ਸੰਗ ਰਹੇਗਾ। 21 ਜਾਜਕਾਂ ਅਤੇ ਲੇਵੀਆਂ ਦੇ ਜੱਥੇ ਯਹੋਵਾਹ ਦੇ ਮੰਦਰ ਦੇ ਸਾਰੇ ਕਾਰਜ ਲਈ ਤਿਆਰ ਹਨ। ਹਰ ਕੁਸ਼ਲ ਵਿਅਕਤੀ ਤੇਰੀ ਮਦਦ ਲਈ ਤਿਆਰ ਹੈ ਅਤੇ ਸਾਰੇ ਅਧਿਕਾਰੀ ਅਤੇ ਸਾਰੇ ਲੋਕ ਤੈਨੂੰ ਮੰਨਣ ਲਈ ਤਿਆਰ ਹਨ।"

29:1 ਸਾਰੇ ਇਸਰਾਏਲ ਦੇ ਲੋਕ ਜੋ ਇਕੱਠੇ ਹੋਏ ਸਨ ਦਾਊਦ ਪਾਤਸ਼ਾਹ ਨੇ ਉਨ੍ਹਾਂ ਦੇ ਸਾਰੇ ਇਕਠ੍ਠ ਨੂੰ ਕਿਹਾ, "ਪਰਮੇਸ਼ੁਰ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਚੁਣਿਆ ਹੈ। ਸੁਲੇਮਾਨ ਅਜੇ ਮਸੂਮ ਅਤੇ ਨਾ-ਤਜ਼ਰਬੇਕਾਰ ਹੈ ਅਤੇ ਇਹ ਕੰਮ ਬਹੁਤ ਮਹੱਤਵਪੂਰਣ ਹੈ ਅਤੇ ਉਹ ਸਭ ਕਾਸੇ ਬਾਰੇ ਨਹੀਂ ਜਾਣਦਾ ਜਿਸ ਦੀ ਇਸ ਨੂੰ ਕਰਨ ਲਈ ਜ਼ਰੂਰਤ ਹੈ। ਇਹ ਕੋਈ ਆਮ ਆਦਮੀ ਦਾ ਘਰ ਨਹੀਂ ਸਗੋਂ ਇਹ ਘਰ ਯਹੋਵਾਹ ਪਰਮੇਸ਼ੁਰ ਲਈ ਬਣਾਇਆ ਜਾਣਾ ਹੈ। 2 ਮੈਂ ਪਰਮੇਸ਼ੁਰ ਦੇ ਮੰਦਰ ਦੀ ਉਸਾਰੀ ਲਈ ਸਾਮਾਨ ਦੇਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਸੋਨੇ ਦੀਆਂ ਵਸਤਾਂ ਲਈ ਸੋਨਾ ਵੀ ਦੇ ਦਿੱਤਾ ਹੈ ਅਤੇ ਚਾਂਦੀ ਦੀਆਂ ਜੋ ਵਸਤਾਂ ਬਨਾਉਣੀਆਂ ਹਨ, ਉਸ ਲਈ ਚਾਂਦੀ ਵੀ ਦੇ ਦਿੱਤੀ ਹੈ। ਤਾਂਬੇ ਦੀਆਂ ਵਸਤਾਂ ਲਈ ਤਾਂਬਾ ਅਤੇ ਲੋਹੇ ਦੀਆਂ ਵਸਤਾਂ ਲਈ ਲੋਹਾ ਵੀ ਦੇ ਦਿੱਤਾ ਹੈ। ਲੱਕੜ ਦੇ ਸਮਾਨ ਲਈ ਲੱਕੜ ਦੇ ਦਿੱਤੀ ਹੈ। ਇਸਦੇ ਇਲਾਵਾ ਬਲੌਰੀ ਪੱਥਰ, ਜੜਤ ਤੇ ਘੜਤ ਲਈ ਭਾਂਤ-ਭਾਂਤ ਦੇ ਰਂਗੀਲੇ ਪੱਥਰ, ਸਫ਼ੇਦ ਸੰਗਮਰਮਰੀ ਪੱਥਰ ਵੀ ਦੇ ਦਿੱਤੇ ਹਨ। ਮੈਂ ਅਜਿਹੀ ਬਹੁਤ ਸਾਰੀ ਸਮਗ੍ਰੀ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਦਿੱਤੀ ਹੈ। 3 ਮੈਂ ਪਰਮੇਸ਼ੁਰ ਦੇ ਮੰਦਰ ਵੱਲ ਆਪਣੀ ਸਰਧਾ ਕਾਰਣ ਆਪਣੇ ਖਜ਼ਾਨੇ ਵਿੱਚੋਂ ਸੋਨੇ ਅਤੇ ਚਾਂਦੀ ਦੀ ਇੱਕ ਖਾਸ ਸੁਗਾਤ ਦੇ ਰਿਹਾ ਹਾਂ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਕਿਉਂ ਕਿ ਮੈਂ ਸੱਚਮੁੱਚ ਚਾਹੁੰਦਾ ਹਾਂ ਕਿ ਮੇਰੇ ਪਰਮੇਸ਼ੁਰ ਲਈ ਪਵਿੱਤਰ ਮੰਦਰ ਉਸਾਰਿਆ ਜਾਵੇ। 4 ਇਸ ਵਾਸਤੇ ਮੈਂ ਇੱਕ 110 ਟੱਨ ਸੋਨਾ ਮਂਗਵਾਇਆ ਅਤੇ ਸ਼ੁਧ ਚਾਂਦੀ ਦੇ 260 ਟੱਨ ਦਿੱਤੇ। ਇਹ ਚਾਂਦੀ ਮੰਦਰ ਦੀਆਂ ਕੰਧਾਂ ਨੂੰ ਢਕਣ ਲਈ ਸੀ। 5 ਇਹ ਸੋਨਾ ਚਾਂਦੀ ਮੈਂ ਮੰਦਰ ਵਿੱਚ ਸੋਨੇ-ਚਾਂਦੀ ਦੀਆਂ ਵਸਤਾਂ ਦੀ ਨਿਰਮਾਣਤਾ ਵਾਸਤੇ ਦਿੱਤੀ ਹੈ। ਇਹ ਸੋਨਾ ਚਾਂਦੀ ਮੈਂ ਇਸ ਲਈ ਵੀ ਦਿੱਤਾ ਹੈ ਤਾਂ ਜੋ ਇਸ ਕੰਮ ਵਿੱਚ ਪ੍ਰਵੀਨ ਕਾਰੀਗਰ ਇਸਤੋਂ ਭਾਂਤ-ਭਾਂਤ ਦੀਆਂ ਵਸਤਾਂ ਮੰਦਰ ਲਈ ਤਿਆਰ ਕਰ ਸਕਣ। ਸੋ ਉਹ ਕਿਹੜੇ ਲੋਕ ਹਨ ਜਿਹੜੇ ਅੱਜ ਸੱਚੇ ਦਿਲੋਂ ਆਪਣੇ-ਆਪ ਨੂੰ ਯਹੋਵਾਹ ਨੂੰ ਦੇਣ ਦੇ ਇਛਿੱਤ ਹਨ?" 6 ਘਰਾਣਿਆਂ ਦੇ ਸਰਦਾਰ, ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਸਰਦਾਰ, ਮੰਤਰੀ, ਮੁਖੀੇ, ਸੈਨਾਪਤੀ ਅਤੇ ਪ੍ਰਧਾਨ ਪਾਤਸ਼ਾਹ ਦੇ ਰਾਜ-ਕਾਜ ਲਈ ਜੋ ਜਿੰਮੇਵਾਰ ਸਨ ਉਹ ਸਭ ਆਪਣੀਆਂ ਕੀਮਤੀ ਵਸਤਾਂ ਭੇਟਾ ਕਰਨ ਲਈ ਤਿਆਰ ਹੋ ਗਏ। 7 ਪਰਮੇਸ਼ੁਰ ਦੇ ਭਵਨ ਲਈ ਜੋ ਉਨ੍ਹਾਂ ਨੇ ਆਪਣੀਆਂ ਕੀਮਤੀ ਵਸਤਾਂ ਦਿੱਤੀਆਂ ਉਹ ਇਸ ਪ੍ਰਕਾਰ ਹਨ: 190 ਟੱਨ ਸੋਨਾ, 375 ਟੱਨ ਚਾਂਦੀ, 675 ਟੱਨ ਕਾਂਸਾ ਅਤੇ 3,750 ਟੱਨ ਲੋਹਾ। 8 ਲੋਕਾਂ ਵਿੱਚੋਂ ਜਿਨ੍ਹਾਂ ਕੋਲ ਕੀਮਤੀ ਪੱਥਰ ਪਏ ਸਨ, ਉਨ੍ਹਾਂ ਨੇ ਯਹੋਵਾਹ ਦੇ ਮੰਦਰ ਲਈ ਭੇਟ ਕੀਤੇ। ਇਨ੍ਹਾਂ ਵਡ੍ਡਮੁੱਲੇ ਪੱਥਰ ਦੀ ਸੰਭਾਲ ਯਹੀੇਲ ਜੋ ਕਿ ਗੇਰਸ਼ੋਨ ਘਰਾਣੇ ਤੋਂ ਸੀ ਨੇ ਕੀਤੀ। 9 ਲੋਕ ਬੇਹਦ੍ਦ ਖੁਸ਼ ਸਨ ਕਿਉਂ ਕਿ ਉਨ੍ਹਾਂ ਦੇ ਆਗੂ ਵੀ ਖੁਸ਼ੀ-ਖੁਸ਼ੀ ਦੇ ਰਹੇ ਸਨ ਅਤੇ ਆਗੂ ਵੀ ਸੱਚੇ ਦਿਲੋਂ ਦੇ ਕੇ ਖੁਸ਼ ਹੋ ਰਹੇ ਸਨ। ਦਾਊਦ ਪਾਤਸ਼ਾਹ ਵੀ ਬੇਅੰਤ ਖੁਸ਼ ਸੀ। 10 ਤਦ ਦਾਊਦ ਨੇ ਹਾਜ਼ਿਰ ਲੋਕਾਂ ਦੇ ਸਾਮ੍ਹਣੇ ਯਹੋਵਾਹ ਦੀ ਉਸਤਤਿ ਵਿੱਚ ਆਖਿਆ: "ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਤੇਰੀ ਸਦਾ ਲਈ ਉਸਤਤ ਹੋਵੇ! 11 ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿਚਲਾ ਸਭ ਕੁਝ ਤੇਰਾ, ਇਕੱਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ। 12 ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦੈਁ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਉਚਿਆਉਣ੍ਣਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ! 13 ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਉਂ ਦੀ ਮਹਿਮਾ ਕਰਦੇ ਹਾਂ। 14 ਸੱਚਮੁੱਚ, ਇਹ ਸਭ ਸੁਗਾਤਾਂ ਮੇਰੇ ਜਾਂ ਮੇਰੇ ਲੋਕਾਂ ਦੁਆਰਾ ਨਹੀਂ ਦਿੱਤੀਆਂ ਗਈਆਂ ਸਨ। ਇਹ ਤਾਂ ਤੇਰੀਆਂ ਦਾਤਾਂ ਤੈਨੂੰ ਹੀ ਸੌਂਪੀਆਂ ਹਨ ਜਿਨ੍ਹਾਂ ਨੂੰ ਦੇਣ ਵਾਲਾ ਵੀ ਤੂੰ ਹੀ ਹੈਂ। 15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਁਦ ਧਰਤੀ ਤੇ ਛਾਯਾ ਦੇ ਤੁਲ੍ਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸਕਦੇ। 16 ਹੇ ਯਹੋਵਾਹ ਸਾਡੇ ਪਰਮੇਸ਼ੁਰ ਅਸੀਂ ਇਹ ਸਭ ਵਸਤਾਂ ਤੇਰੇ ਮੰਦਰ ਲਈ ਇਕੱਠੀਆਂ ਕੀਤੀਆਂ। ਅਸੀਂ ਇਹ ਸਭ ਤੇਰੇ ਪਵਿੱਤਰ ਨਾਮ ਦਾ ਆਦਰ ਕਰਨ ਲਈ ਮੰਦਰ ਨੂੰ ਉਸਾਰਣ ਲਈ ਇੱਕਤ੍ਰ ਕੀਤਾ ਹੈ। ਪਰ ਅਸਲ 'ਚ ਇਹ ਸਭ ਤੇਰਾ ਖਜ਼ਾਨਾ ਹੈ ਤੇ ਤੂੰ ਹੀ ਦੇਵਣਹਾਰ ਹੈਂ। 17 ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋਁ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸਂਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ। 18 ਹੇ ਯਹੋਵਾਹ, ਤੂੰ ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਤੇ ਇਸਰਾਏਲ ਦਾ ਪਰਮੇਸ਼ੁਰ ਹੈਂ ਆਪਣੇ ਲੋਕਾਂ ਨੂੰ ਸਹੀ ਗੱਲਾਂ ਵਿਉਂਤਣ 'ਚ ਮਦਦ ਕਰ, ਅਤੇ ਉਨ੍ਹਾਂ ਨੂੰ ਤੇਰੇ ਨਾਲ ਸੱਚਾ ਸੁਚ੍ਚਾ ਹੋਣ ਦਾ ਬਲ ਬਖਸ਼। 19 ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀਁ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਬਾ ਦਾ ਪਾਲਣ ਕਰੇ। ਉਸਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ 'ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ 'ਚ ਮਦਦ ਕਰੀਂ।" 20 ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, "ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।" ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ। 21 ਅਗਲੇ ਦਿਨ ਲੋਕਾਂ ਨੇ ਯਹੋਵਾਹ ਲਈ ਬਲੀਆਂ ਭੇਟ ਕੀਤੀਆਂ। ਉਨ੍ਹਾਂ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜਾਈਆਂ। ਉਨ੍ਹਾਂ ਨੇ 1,000 ਬਲਦ, 1,000 ਛੱਤਰੇ, 1,000 ਲੇਲੇ ਚੜਾੇ। ਉਨ੍ਹਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਲਈ ਹੋਰ ਵੀ ਬਹੁਤ ਸਾਰੀਆਂ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜਾਈਆਂ। 22 ਉਸ ਦਿਨ ਲੋਕ ਬੜੇ ਆਨੰਦ ਵਿੱਚ ਸਨ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਦੇ ਸੰਗ ਇਕਠਿਆਂ ਖ੍ਖਾਧਾ-ਪੀਤਾ। ਅਤੇ ਉਨ੍ਹਾਂ ਨੇ ਸੁਲੇਮਾਨ, ਦਾਊਦ ਦੇ ਪੁੱਤਰ ਨੂੰ ਦੂਸਰੀ ਵਾਰ ਰਾਜਾ ਬਣਾਇਆ। ਉਨ੍ਹਾਂ ਨੇ ਸੁਲੇਮਾਨ ਨੂੰ ਰਾਜੇ ਵਜੋਂ ਮਸਹ ਕੀਤਾ, ਅਤੇ ਉਨ੍ਹਾਂ ਨੇ ਸਾਦੋਕ ਨੂੰ ਜਾਜਕ ਵਜੋਂ ਮਸਹ ਕੀਤਾ। ਉਨ੍ਹਾਂ ਨੇ ਇਹ ਉਸੇ ਜਗ੍ਹਾ ਕੀਤਾ ਜਿੱਥੇ ਯਹੋਵਾਹ ਹਾਜ਼ਰ ਸੀ। 23 ਇਸ ਉਪਰੰਤ ਸੁਲੇਮਾਨ ਯਹੋਵਾਹ ਦੇ ਸਿੰਘਾਸਣ ਤੇ ਬੈਠਾ ਅਤੇ ਆਪਣੇ ਪਿਤਾ ਦਾਊਦ ਦੀ ਬਾਵੇਂ ਰਾਜਾ ਬਣਿਆ। ਸੁਲੇਮਾਨ ਆਪਣੇ ਕਾਰਜ ਵਿੱਚ ਬੜਾ ਸਫ਼ਲ ਸੀ ਅਤੇ ਸਾਰੇ ਇਸਰਾਏਲ ਦੇ ਲੋਕ ਉਸਦਾ ਹੁਕਮ ਮੰਨਦੇ ਸਨ। 24 ਸਾਰੇ ਆਗੂ, ਸਿਪਾਹੀ ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰਾਂ ਨੇ ਸੁਲੇਮਾਨ ਨੂੰ ਪਾਤਸ਼ਾਹ ਵਜੋਂ ਸਵੀਕਾਰ ਕੀਤਾ ਅਤੇ ਉਸਦਾ ਹੁਕਮ ਮੰਨਿਆ। 25 ਯਹੋਵਾਹ ਨੇ ਸੁਲੇਮਾਨ ਨੂੰ ਬਹੁਤ ਉੱਚਾ ਚੁਕਿਆ ਅਤੇ ਉਸ ਨੂੰ ਸ਼ਾਹੀ ਪਰਤਾਪ ਪ੍ਰਦਾਨ ਕੀਤਾ ਜਿਹਾ ਕਿ ਪਹਿਲਾਂ ਇਸਰਾਏਲ ਵਿੱਚ ਕਿਸੇ ਵੀ ਰਾਜੇ ਕੋਲ ਨਹੀਂ ਸੀ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਮਹਿਸੂਸ ਕੀਤਾ। 26 ਯਸੀ ਦਾ ਪੁੱਤਰ ਦਾਊਦ 40 ਵਰ੍ਹੇ ਇਸਰਾਏਲ ਉੱਪਰ ਪਾਤਸ਼ਾਹ ਰਿਹਾ। 7 ਸਾਲ ਦਾਊਦ ਨੇ ਹਬਰੋਨ ਵਿੱਚ ਰਾਜ ਕੀਤਾ। ਉਪਰੰਤ 33 ਸਾਲ ਦਾਊਦ ਨੇ ਯਰੂਸ਼ਲਮ ਵਿੱਚ ਰਾਜ ਕੀਤਾ। 27 28 ਦਾਊਦ ਦੀ ਮੌਤ ਉਸ ਵਕਤ ਹੋਈ ਜਦੋਂ ਉਹ ਬਹੁਤ ਬਿਰਧ ਹੋ ਗਿਆ ਸੀ। ਦਾਊਦ ਨੇ ਲੰਮੀ ਸੁਖੀ ਉਮਰ ਗੁਜ਼ਾਰੀ ਅਤੇ ਉਸ ਨੂੰ ਆਪਣੇ ਜੀਵਨ ਕਾਲ ਵਿੱਚ ਬਹੁਤ ਅਸੀਂਰੀ, ਸ਼ਾਨ ਅਤੇ ਇੱਜ਼ਤ ਹਾਸਿਲ ਹੋਈ। ਦਾਊਦ ਉਪਰੰਤ, ਉਸ ਦਾ ਪੁੱਤਰ ਸੁਲੇਮਾਨ ਨਵਾਂ ਪਾਤਸ਼ਾਹ ਬਣਿਆ। 29 ਦਾਊਦ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਦੇ ਕਾਰਨਾਮਿਆਂ ਦਾ ਬਿਰਤਾਂਤ, ਨਬੀ ਸਮੂਏਲ ਦੀ ਪੋਥੀ ਵਿੱਚ, ਨਾਬਾਨ ਨਬੀ ਦੀ ਪੋਥੀ ਵਿੱਚ ਅਤੇ ਨਬੀ ਗਦ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। 30 ਇਹ ਸਾਰੀਆਂ ਲਿਖਤਾਂ ਸਾਨੂੰ ਦਾਊਦ ਦੀਆਂ ਕਰਨੀਆਂ ਬਾਰੇ, ਜਦੋਂ ਉਹ ਇਸਰਾਏਲ ਦਾ ਰਾਜਾ ਸੀ, ਉਸਦੀ ਸ਼ਕਤੀ ਬਾਰੇ ਅਤੇ ਉਨ੍ਹਾਂ ਘਟਨਾਵਾਂ ਬਾਰੇ ਦਸ੍ਸਦੀਆਂ ਹਨ, ਜੋ ਉਸ ਨਾਲ ਵਾਪਰੀਆਂ। ਇਹ ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦਸ੍ਸਦੀਆਂ ਹਨ ਜੋ ਇਸਰਾਏਲ ਅਤੇ ਇਸਦੇ ਆਲੇ-ਦੁਆਲੇ ਦੀਆਂ ਕੌਮਾਂ ਨਾਲ ਵਾਪਰੀਆਂ।