2 Chronicles

1:1 ਸੁਲੇਮਾਨ ਬੜਾ ਸ਼ਕਤੀਸ਼ਾਲੀ ਰਾਜਾ ਬਣ ਗਿਆ ਕਿਉਂ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸਦੇ ਨਾਲ ਸੀ, ਜਿਸਨੇ ਕਿ ਉਸਨੂੰ ਇੰਨਾ ਮਹਾਨ ਬਣਾਇਆ। 2 ਸੁਲੇਮਾਨ ਨੇ ਸਾਰੇ ਇਸਰਾਏਲ ਦੇ ਲੋਕਾਂ, ਕਪਤਾਨਾਂ, ਸਰਦਾਰਾਂ, ਨਿਆਂਕਾਰਾਂ, ਉਥੋਂ ਦੇ ਆਗੂਆਂ ਅਤੇ ਪਰਿਵਾਰਾਂ ਦੇ ਸਾਰੇ ਵੱਡੇਰਿਆਂ ਤੇ ਮੁਖੀਆਂ ਨਾਲ ਗੱਲਾਂ ਕੀਤੀਆਂ। 3 ਤੱਦ ਸੁਲੇਮਾਨ ਅਤੇ ਸਾਰੀ ਸਭਾ ਮਿਲਕੇ ਉਸ ਉੱਚੇ ਥਾਂ ਜੋ ਗਿਬਓਨ ਵਿੱਚ ਸੀ, ਗਏ ਕਿਉਂ ਕਿ ਪਰਮੇਸ਼ੁਰ ਦਾ ਮੰਡਲੀ ਦਾ ਤੰਬੂ ਉੱਥੇ ਸੀ। ਇਸਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਜਦੋਂ ਉਹ ਤੇ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ। 4 ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਬ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ। ਇਸ ਲਈ ਉਹ ਉਸਨੂੰ ਇਸ ਥਾਂ ਤੇ ਲੈ ਆਇਆ ਸੀ। 5 ਊਰੀ ਦੇ ਪੁੱਤਰ ਬਸਲਿੇਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਮ੍ਹਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮਤ੍ਤ ਲੈਣ ਲਈ ਗਿਬਓਨ ਵਿੱਚ ਗਏ। 6 ਸੁਲੇਮਾਨ ਉਸ ਯਹੋਵਾਹ ਦੇ ਸਾਮ੍ਹਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ 1,000 ਹੋਮ ਦੀਆਂ ਭੇਟਾਂ ਚੜਾਈਆਂ। 7 ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, "ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!" 8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, "ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਬਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ। 9 ਸੋ ਯਹੋਵਾਹ ਪਰਮੇਸ਼ੁਰ, ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਇਕਰਾਰ ਪੂਰਾ ਕਰ ਕਿਉਂ ਕਿ ਤੂੰ ਮੈਨੂੰ ਧਰਤੀ ਧੂੜ ਜਿੰਨੀ ਗਿਣਤੀ ਦੇ ਲੋਕਾਂ ਦਾ ਰਾਜਾ ਬਣਾਇਆ ਹੈ। 10 ਹੁਣ ਤੁਸੀਂ ਮੈਨੂੰ ਬੁਧ੍ਧੀ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚਲਾ ਸਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚਲਾ ਸਕਦਾ।" 11 ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, "ਤੂੰ ਨਿਰਪੱਖ ਬਿਨ ਸਵਾਰਬ ਦਾ ਫ਼ੈਸਲਾ ਕੀਤਾ ਹੈ। ਨਾ ਤੂੰ ਦੌਲਤ ਮਂਗੀ, ਨਾ ਅਮੀਰੀ, ਮਾਨ-ਵਡਿਆਈ ਅਤੇ ਰੁਤਬਾ। ਤੂੰ ਆਪਣੇ ਵੈਰੀਆਂ ਦਾ ਨਾਸ ਕਰਨ ਨੂੰ ਵੀ ਨਹੀਂ ਕਿਹਾ ਅਤੇ ਨਾ ਹੀ ਤੂੰ ਆਪਣੇ ਲਈ ਵੱਡੀ ਉਮਰ ਦੀ ਮੰਗ ਕੀਤੀ। ਤੂੰ ਇਹ ਸਭ ਕੁਝ ਮੰਗਣ ਦੀ ਬਾਵੇਂ ਬੁਧ੍ਧ-ਵਿਵੇਕ ਦੀ ਮੰਗ ਕੀਤੀ ਇਸ ਲਈ ਕਿ ਤੂੰ ਮੇਰੀ ਪਰਜਾ ਦਾ ਸਹੀ ਨਿਆਂ ਕਰ ਸਕੇਁ, ਜਿਸ ਦਾ ਮੈਂ ਤੈਨੂੰ ਪਾਤਸ਼ਾਹ ਠਹਿਰਾਇਆ ਹੈ। 12 ਇਸ ਲਈ ਮੈਂ ਤੈਨੂੰ ਬੁਧ੍ਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ਤੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।" 13 ਤਦ ਸੁਲੇਮਾਨ ਗਿਬਓਨ ਵਿੱਚ ਉਪਾਸਨਾ ਵਾਲੇ ਅਸਬਾਨ ਤੇ ਗਿਆ। ਫ਼ਿਰ ਉਹ ਮੰਡਲੀ ਵਾਲੇ ਤੰਬੂ ਤੋਂ ਮੁੜ ਕੇ ਯਰੂਸ਼ਲਮ ਵਿੱਚ ਵਾਪਸ ਚਲਾ ਗਿਆ। ਉੱਥੇ ਇਸਰਾਏਲ ਦੇ ਨਵੇਂ ਪਾਤਸ਼ਾਹ ਵਜੋਂ ਰਾਜ ਕਰਨ ਲੱਗਾ। 14 ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ 1400 ਰੱਥ ਅਤੇ 12,000 ਘੁੜਸਵਾਰ ਸਨ। ਸੁਲੇਮਾਨ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰ ਵਿੱਚ ਰੱਖਿਆ। ਕ੍ਕੁਝ ਨੂੰ ਸੁਲੇਮਾਨ ਨੇ ਯਰੂਸ਼ਲਮ ਵਿੱਚ ਜਿੱਥੇ ਪਾਤਸ਼ਾਹ ਦਾ ਮਹਿਲ ਸੀ ਉੱਥੇ ਰੱਖਿਆ। 15 ਯ੍ਯਰੂਸ਼ਲਮ ਵਿੱਚ, ਸੁਲੇਮਾਨ ਨੇ ਇੰਨਾ ਸੋਨਾ ਅਤੇ ਚਾਂਦੀ ਇਕੱਤ੍ਰ ਕੀਤਾ ਕਿ ਇਹ ਚੱਟਾਨਾਂ ਵਾਂਗ ਆਮ ਸੀ। ਉਸਨੇ ਇੰਨਾ ਦਿਆਰ ਇਕੱਤਰ ਕੀਤਾ ਕਿ ਇਹ ਸ਼ੇਫ਼ਲਾਹ ਦੇ ਗੂਲਰ ਦੇ ਰੁੱਖਾਂ ਜਿੰਨਾ ਅਧਿਕ ਸੀ। 16 ਸੁਲੇਮਾਨ ਘੋੜੇ ਮਿਸਰ ਅਤੇ ਸਿਲੀਸੀਆਂ ਤੋਂ ਮਗਵਾਉਂਦਾ ਸੀ। 17 ਸੁਲੇਮਾਨ ਦੇ ਵਿਉਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ 15 ਪੌਂਡ ਦਾ ਅਤੇ ਇੱਕ ਘੋੜਾ ਚਾਂਦੀ ਦੇ 3 3ੜ4 ਪੌਂਡ ਦਾ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਆਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।

2:1 ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ। 2 ਸੁਲੇਮਾਨ ਨੇ 70,000 ਮਨੁੱਖ ਭਾਰ ਢੋਣ ਲਈ, 80,000 ਮਨੁੱਖ ਪੱਥਰ ਕੱਟਣ ਲਈ ਅਤੇ 3,600 ਮਨੁੱਖ ਉਨ੍ਹਾਂ ਦੀ ਨਿਗਰਾਨੀ ਲਈ ਰੱਖੇ। 3 ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨਿਹਾ ਭੇਜਿਆ, "ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ। 4 ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸਦੇ ਸਨਮਾਨ ਲਈ ਉਸਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ। 5 ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਕੋਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ। 6 ਪਰ ਉਸ ਲਈ ਮੰਦਰ ਬਨਵਾਉਣ ਦੇ ਸਮਰੱਥ ਕੌਣ ਹੈ? ਜਦੋਂ ਕਿ ਅਕਾਸ਼ ਅਤੇ ਸਭ ਤੋਂ ਉੱਚੇ ਅਕਾਸ਼ ਵੀ ਉਸ ਲਈ ਕਾਫ਼ੀ ਜਗ੍ਹਾ ਨਹੀਂ ਹਨ, ਤਾਂ ਭਲਾ ਉਸ ਲਈ ਮੰਦਰ ਬਨਾਉਣ ਵਾਲਾ ਮੈਂ ਕੌਣ ਹੁੰਦਾ ਹਾਂ? ਮੈਂ ਤਾਂ ਸਿਰਫ਼ ਉਸਦੇ ਮਾਨ ਵਿੱਚ ਧੂਫ਼ ਧੁਖਾਉਣ ਲਈ ਇੱਕ ਜਗ੍ਹਾ ਹੀ ਬਣਾ ਸਕਦਾ ਹਾਂ। 7 "ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ। 8 ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਁ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ 'ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ। 9 ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ। 10 ਬਦਲੇ 'ਚ ਮੈਂ ਤੇਰੇ ਆਦਮੀਆਂ ਨੂੰ 1,50,000 ਮਣ ਕਣਕ, 1,50,000 ਮਣ ਜੌਁ, 1,15,000 ਗੈਲਨ ਮੈਅ ਅਤੇ ਉਨ੍ਹਾਂ ਦੇ ਭੋਜਨ ਲਈ 1,15,000 ਗੈਲਨ ਤੇਲ, ਤਨਖਾਹ ਵਜੋਂ ਦੇਵਾਂਗਾ।" 11 ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: "ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਬਾਪਿਆ ਹੈ।" 12 ਹੂਰਾਮ ਨੇ ਇਹ ਵੀ ਆਖਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸਕੇ। 13 ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ। 14 ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ। 15 "ਸੋ ਹੁਣ ਕਣਕ ਤੇ ਜੌਁ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ। 16 ਅਤੇ ਤੈਨੂੰ ਜਿੰਨੀ ਲੱਕੜ ਲੋੜੀਁਦੀ ਹੈ, ਅਸੀਂ ਲਬਾਨੋਨ ਵਿੱਚੋਂ ਵਢ੍ਢਾਂਗੇ ਤੇ ਉਸ ਨੂੰ ਯਾਫ਼ਾ ਵਿੱਚ ਸਾਗਰ ਰਾਹੀਂ ਭੇਜ ਦੇਵਾਂਗੇ ਤੇ ਤੂੰ ਉਸ ਨੂੰ ਯਰੂਸ਼ਲਮ ਤੀਕ ਲੈ ਜਾਵੀਂ।" 17 ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ। 18ਸੁਲੇਮਾਨ ਨੇ ਉਨ੍ਹਾਂ ਵਿੱਚੋਂ 70,000 ਨੂੰ ਭਾਰ ਢੋਣ ਲਈ, 80,000 ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ 3,600 ਨੂੰ ਨਿਗਰਾਨੀ ਲਈ ਤੇ ਕਾਰੀਗਰਾਂ ਦੀ ਦੇਖਭਾਲ ਲਈ ਠਹਿਰਾਇਆ। 18

3:1 ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸਦੇ ਪਿਤਾ ਦਾਊਦ ਦੇ ਸਾਮ੍ਹਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ। 2 ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ। 3 ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ। 4 ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ। 5 ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜਢ਼ੀ ਅਤੇ ਉੱਪਰ ਸੋਨੇ ਦੀ ਜਢ਼ਤ ਕੀਤੀ ਅਤੇ ਉਸ ਮਢ਼ਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰਖਤਾਂ ਦੀ ਨੱਕਾਸ਼ੀ ਕੀਤੀ। 6 ਅਤੇ ਮੰਦਰ ਦੀ ਸੁੰਦਰਤਾ ਵਧਾਉਣ ਵਾਸਤੇ ਉਸਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ। 7 ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮਢ਼ਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ। 8 ਤਦ ਉਸਨੇ ਅੱਤ ਪਵਿੱਤਰ ਸਬਾਨ ਨੂੰ ਬਣਵਾਇਆ। ਅੱਤ ਪਵਿੱਤਰ ਸਬਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸਨੇ ਅੱਤ ਪਵਿੱਤਰ ਸਬਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜਢ਼ਤ ਕੀਤੀ ਅਤੇ ਇਹ ਸੋਨਾ ਤੋਂਲ ਵਿੱਚ 20,400 ਕਿੱਲੋ ਦੇ ਕਰੀਬ ਸੀ। 9 ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1/4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮਢ਼ਿਆ। 10 ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਬਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜਿਆ। 11 ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂਹਦਾ ਸੀ। 12 ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ। 13 ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ। 14 ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰਂਗਾਂ ਦਾ ਮਹੀਨ ਕੱਪੜਾ ਲੈਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕਢਾਈ ਕੀਤੀ। 15 ਉਸਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾੇ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿਡ੍ਡਾ ਮੁਕਟ ਸੀ। 16 ਉਸਨੇ ਹਾਰ ਵਰਗੀਆਂ ਜ਼ਂਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜਂਜੀਰਾਂ ਵਿੱਚ ਲਟਕਾ ਦਿੱਤਾ। 17 ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ "ਯਾਕੀਨ" ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ "ਬੋਅਜ਼" ਰੱਖਿਆ।

4:1 ਸੁਲੇਮਾਨ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਸ ਜਗਵੇਦੀ ਦੀ ਲੰਬਾਈ 20 ਹੱਥ ਅਤੇ ਚੌੜਾਈ ਵੀ 20 ਹੱਥ ਸੀ ਤੇ ਉਸ ਦੀ ਉੱਚਾਈ 10 ਹੱਥ ਸੀ। 2 ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ। 3 ਕਾਂਸੇ ਦੇ ਵੱਡੇ ਹੌਦ ਦੇ ਰਿਂਮ ਹੇਠਾਂ ਬਲਦਾਂ ਦੀਆਂ ਮੂਰਤਾਂ ਘੜੀਆਂ ਗਈਆਂ ਸਨ। ਜਿਨ੍ਹਾਂ ਨੂੰ ਦੋ ਕਤਾਰਾਂ ਵਿੱਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਨੇ ਟੇਁਕ ਨੂੰ ਘੇਰਿਆ ਹੋਇਆ ਸੀ। ਇਨ੍ਹਾਂ ਬਲਦਾਂ ਨੂੰ ਵੀ ਉਸੇ ਬਾਵੇਂ ਘੜਿਆ ਗਿਆ ਸੀ ਜਦੋਂ ਹੌਦ ਨੂੰ ਅਕਾਰ ਦਿੱਤਾ ਗਿਆ ਸੀ। 4 ਇਹ ਵੱਡਾ ਤਲਾਅ 12 ਬਲਦਾਂ ਜੋ ਕਿ ਅਕਾਰ ਵਿੱਚ ਬੜੇ ਵੱਡੇ ਸਨ, ਉਨ੍ਹਾਂ ਉੱਪਰ ਰੱਖਿਆ ਗਿਆ। ਉਨ੍ਹ੍ਹਾਂ ਵਿੱਚੋਂ 3 ਬਲਦਾਂ ਦੇ ਮੂੰਹ ਉੱਤਰ ਦਿਸ਼ਾ ਵੱਲ, ਅਤੇ ਤਿੰਨਾਂ ਦੇ ਮੂੰਹ ਪੱਛਮ ਵੱਲ ਸਨ। ਤਿੰਨ ਬਲਦਾਂ ਦੇ ਮੂੰਹ ਦੱਖਣ ਦਿਸ਼ਾ ਵੱਲ ਤੇ ਬਾਕੀ ਦੇ ਤਿੰਨ ਬਲਦਾਂ ਦੇ ਮੁੱਖ ਪੂਰਬ ਵੱਲ ਨੂੰ ਸਨ। ਤੇ ਇਹ ਵੱਡਾ ਸਾਰਾ ਪਿੱਤਲ ਦਾ ਤਲਾਅ ਇਨ੍ਹਾਂ ਬਲਦਾਂ ਦੇ ਉੱਪਰ ਟਿਕਿਆ ਹੋਇਆ ਸੀ। ਇਨ੍ਹਾਂ ਸਾਰੇ ਬਲਦਾਂ ਦੇ ਪਿਛਲੇ ਅੰਗ ਅਤੇ ਹਿੱਸੇ ਅੰਦਰਲੇ ਪਾਸੇ ਸਨ। 5 ਵੱਡੇ ਹੌਦ ਦੀ ਮੋਟਾਈ ਤਿੰਨ ਇੰਚ ਸੀ ਅਤੇ ਉਸਦਾ ਕਂਢਾ ਪਿਆਲੇ ਦੇ ਕੰਢੇ ਵਰਗਾ ਸੀ, ਜੋ ਕੁਮਦਿਨੀ ਵਰਗਾ ਲੱਗਦਾ ਸੀ। ਇਸ ਵਿੱਚ 17,500 ਗੈਲਨ ਪਾਣੀ ਪਾਇਆ ਜਾ ਸਕਦਾ ਸੀ। 6 ਸੁਲੇਮਾਨ ਨੇ 10 ਹੌਦੀਆਂ ਬਣਵਾਈਆਂ ਜਿਹੜੀਆਂ ਕਿ ਪੰਜ-ਪੰਜ ਵੱਡੇ ਪਿੱਤਲ ਦੇ ਹੌਦ ਦੇ ਖੱਬੇ ਅਤੇ ਸੱਜੇ ਪਾਸੇ ਰੱਖੀਆਂ ਗਈਆਂ। ਇਹ 10 ਹੌਦੀਆਂ ਹੋਮ ਦੀਆਂ ਭੇਟਾਂ ਦੀਆਂ ਵਸਤਾਂ ਨੂੰ ਧੋਣ ਲਈ ਵਰਤੀਆਂ ਜਾਂਦੀਆਂ ਸਨ। ਪਰ ਵੱਡਾ ਪਿੱਤਲ ਦਾ ਤਲਾਅਨੁਮਾ ਹੌਦ ਬਲੀ ਭੇਂਟ ਤੋਂ ਪਹਿਲਾਂ ਇਸਨਾਨ ਲਈ ਵਰਤਿਆ ਜਾਂਦਾ ਸੀ। 7 ਸੁਲੇਮਾਨ ਨੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਦਸ ਸ਼ਮਾਦਾਨ ਬਣਵਾੇ ਅਤੇ ਉਸਨੇ ਇਨ੍ਹਾਂ ਸ਼ਮਾਦਾਨਾਂ ਨੂੰ ਮੰਦਰ ਵਿੱਚ ਰਖਵਾ ਦਿੱਤਾ। ਪੰਜ ਸ਼ਮਾਦਾਨ ਖੱਬੇ ਪਾਸੇ ਅਤੇ ਬਾਕੀ ਦੇ ਪੰਜ ਮੰਦਰ ਦੇ ਸੱਜੇ ਪਾਸੇ ਰੱਖੇ ਗਏ ਸਨ। 8 ਉਸਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸਨੇ ਸੋਨਾ ਵਰਤਿਆ। 9 ਸੁਲੇਮਾਨ ਨੇ ਜਾਜਕਾਂ ਲਈ ਵਲਗਣ ਅਤੇ ਵਿਹੜੇ ਬਣਵਾੇ ਅਤੇ ਉਨ੍ਹਾਂ ਦੇ ਦਰਵਾਜ਼ਿਆਂ ਨੂੰ ਕਾਂਸੇ ਨਾਲ ਢਕ ਦਿੱਤਾ। 10 ਫ਼ਿਰ ਉਸਨੇ ਵੱਡੇ ਪਿੱਤਲ ਦੇ ਹੌਦ ਨੂੰ ਪੂਰਬ ਵੱਲ ਮੰਦਰ ਦੇ ਸੱਜੇ ਪਾਸੇ ਦੱਖਣ ਵਾਲੇ ਘੁਮਾ ਕੇ ਰੱਖਿਆ। 11 ਹੂਰਾਮ ਨੇ ਭਾਂਡੇ, ਬੇਲਚੇ ਅਤੇ ਹੌਦੀਆਂ ਬਣਾਈਆਂ। ਫ਼ਿਰ ਹੂਰਾਮ ਨੇ ਉਹ ਕੰਮ ਖਤਮ ਕੀਤਾ ਜੋ ਉਹ ਸੁਲੇਮਾਨ ਲਈ ਪਰਮੇਸ਼ੁਰ ਦੇ ਮੰਦਰ ਲਈ ਕਰਦਾ ਸੀ। 12 ਹੂਰਾਮ ਨੇ ਦੋ ਥੰਮ ਅਤੇ ਉਨ੍ਹਾਂ ਥੰਮਾਂ ਦੇ ਉੱਪਰ ਦੋ ਵੱਡੇ ਮੁਕਟਨੁਮਾ ਕਟੋਰੇ ਬਣਾਏ ਸਨ। ਇਹੀ ਨਹੀਂ ਸਗੋਂ ਉਸਨੇ ਦੋ ਸਜਾਵਟੀ ਜਾਲੀਆਂ, ਜਿਹੜੀਆਂ ਕਿ ਉਨ੍ਹਾਂ ਥੰਮਾਂ ਦੇ ਮੁਕਟਾਂ ਨੂੰ ਕੱਜਦੀਆਂ ਸਨ, ਵੀ ਬਣਾਈਆਂ। 13 ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾੇ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ। 14 ਹੂਰਾਮ ਨੇ ਬੜੇ ਅਤੇ ਉਨ੍ਹਾਂ ਉੱਪਰ ਟਿਕਾਉਣ ਵਾਲੇ ਕਟੋਰੇ ਵੀ ਬਣਾਏ। 15 ਹੂਰਾਮ ਨੇ ਇੱਕ ਵੱਡਾ ਪਿੱਤਲ ਦਾ ਹੌਦ ਵੀ ਬਣਾਇਆ ਅਤੇ ਉਸ ਦੇ ਬਲ੍ਲੇ ਟਿਕਾਅ ਲਈ 12 ਬਲਦ ਵੀ ਬਣਾਏ। 16 ਉਸਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ। 17 ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਵਸਤਾਂ ਨੂੰ ਚੀਕਣੀ ਮਿੱਟੀ ਦੇ ਸਾਂਚਿਆਂ 'ਚ ਪਾਇਆ। ਇਹ ਸਾਂਚੇ ਯਰਦਨ ਦੀ ਵਾਦੀ ਵਿੱਚ ਤਿਆਰ ਕੀਤੇ ਗਏ ਜੋ ਕਿ ਸੁਕੋਬ ਅਤੇ ਸਰੇਦਾਬਾਹ ਦੇ ਵਿਚਕਾਰ ਕਰਕੇ ਹੈ। 18 ਸੁਲੇਮਾਨ ਪਾਤਸ਼ਾਹ ਨੇ ਇੰਨੀ ਤਾਦਾਤ ਵਿੱਚ ਇਹ ਸਭ ਕੁਝ ਬਣਵਾਇਆ ਕਿ ਕੋਈ ਵੀ ਮਨੁੱਖ ਇਸ ਪਿੱਤਲ ਨੂੰ ਤੋਂਲ ਨਹੀਂ ਸੀ ਸਕਦਾ। 19 ਸੁਲੇਮਾਨ ਨੇ ਪਰਮੇਸ਼ੁਰ ਦੇ ਮੰਦਰ ਲਈ ਵੀ ਬੜਾ ਕੁਝ ਬਣਵਾਇਆ। ਉਸਨੇ ਸੋਨੇ ਦੀ ਜਗਵੇਦੀ ਬਣਵਾਈ। ਜਿਨ੍ਹਾਂ ਮੇਜ਼ਾਂ ਉੱਪਰ ਹਜ਼ੂਰੀ ਰੋਟੀ ਹੁੰਦੀ ਸੀ, ਉਹ ਵੀ ਬਣਵਾਈਆਂ। 20 ਉਸਨੇ ਸ਼ੁਧ ਸੋਨੇ ਦੇ ਸ਼ਮਾਦਾਨ ਅਤੇ ਦੀਵੇ ਵੀ ਬਣਵਾੇ ਤਾਂ ਜੋ ਉਹ ਰੀਤ ਮੁਤਾਬਕ ਪਵਿੱਤਰ ਅਸਬਾਨ ਦੇ ਅੱਗੇ ਬਲਦੇ ਰਹਿਣ। 21 ਸੁਲੇਮਾਨ ਨੇ ਫ਼ੁੱਲ, ਦੀਵੇ ਅਤੇ ਚਿਮਟੇ ਆਦਿ ਬਨਵਾਉਣ ਲਈ ਸ਼ੁਧ ਸੋਨਾ ਵਰਤਿਆ। 22 ਉਸਨੇ ਗੁਲਤਰਾਸ਼ ਅਤੇ ਪ੍ਰਾਤਾਂ, ਕਟੋਰੀਆਂ ਅਤੇ ਧੂਫ਼ਦਾਨ ਸਭ ਸ਼ੁਧ ਸੋਨੇ ਦੇ ਬਣਵਾੇ। ਉਸਨੇ ਮੰਦਰ ਦੇ ਦਰਵਾਜ਼ਿਆਂ ਉੱਪਰ, ਅੱਤ ਪਵਿੱਤਰ ਸਬਾਨ ਦੇ ਅੰਦਰਲੇ ਦਰਵਾਜਿਆਂ ਉੱਪਰ ਅਤੇ ਮੁੱਖ ਵੰਡੇ ਕਮਰੇ ਦੇ ਦਰਵਾਜਿਆਂ ਉੱਪਰ ਵੀ ਸੌਨਾ ਚੜਾਇਆ।

5:1 ਇਉਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਲਈ ਸ਼ੁਰੂ ਕੀਤਾ ਸੀ ਖਤਮ ਹੋਇਆ ਤਾਂ ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤਾਂ ਯਾਨੀ ਕਿ ਸੋਨਾਂ, ਚਾਂਦੀ ਅਤੇ ਸਾਰੇ ਭਾਂਡੇ, ਇਹ ਸਭ ਕੁਝ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜਾਨੇ ਵਿੱਚ ਧਰ ਦਿੱਤਾ। 2 ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ। 3 ਤਾਂ ਇਸਰਾਏਲ ਦੇ ਸਾਰੇ ਮਨੁੱਖ ਪਰਬ ਲਈ ਜੋ ਕਿ ਸੱਤਵੇਂ ਮਹੀਨੇ ਵਿੱਚ ਹੁੰਦਾ ਸੀ, ਇਕੱਠੇ ਹੋਏ। 4 ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਪਹੁੰਚ ਗਏ ਤਾਂ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਚੁਕਿਆ ਹੋਇਆ ਸੀ। 5 ਤਦ ਜਾਜਕਾਂ ਅਤੇ ਲੇਵੀਆਂ ਦੇ ਨੇਮ ਦੇ ਸੰਦੂਕ ਨੂੰ ਯਰੂਸ਼ਲਮ ਵਿੱਚ ਲਿਆਂਦਾ। ਉਹ ਆਪਣੇ ਨਾਲ ਮੰਡਲੀ ਦਾ ਤੰਬੂ ਅਤੇ ਜੋ ਵੀ ਪਵਿੱਤਰ ਵਸਤਾਂ ਉੱਥੇ ਸਨ, ਉਹ ਯਰੂਸ਼ਲਮ ਵਿੱਚ ਲੈ ਆਏ। 6 ਸੁਲੇਮਾਨ ਪਾਤਸ਼ਾਹ ਅਤੇ ਸਾਰੇ ਇਸਰਾਏਲੀ ਇਕਰਾਰਨਾਮੇ ਦੇ ਸੰਦੂਕ ਦੇ ਸਾਮ੍ਹਣੇ ਮਿਲੇ ਅਤੇ ਉਨ੍ਹਾਂ ਸਭਨਾਂ ਨੇ ਭੇਡਾਂ ਅਤੇ ਬਲਦਾਂ ਦੀ ਬਲੀ ਦਿੱਤੀ। ਇਹ ਭੇਡਾਂ ਅਤੇ ਬਲਦਾਂ ਇੰਨੀ ਤਾਦਾਤ ਵਿੱਚ ਸਨ ਕਿ ਇਨ੍ਹਾਂ ਦੀ ਗਿਣਤੀ ਕਰਨੀ ਅਸਂਭਵ ਸੀ। 7 ਤਦ ਜਾਜਕਾਂ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਉਸ ਬਾਵੇਂ ਲਿਆਂਦਾ ਜਿਹੜੀ ਜਗ੍ਹਾ ਉਸ ਲਈ ਤਿਆਰ ਕੀਤੀ ਗਈ ਸੀ। ਇਹ ਜਗ੍ਹਾ ਮੰਦਰ ਵਿੱਚ ਅੱਤ ਪਵਿੱਤਰ ਸਬਾਨ ਸੀ। ਅਤੇ ਇਕਰਾਰਨਾਮੇ ਦੇ ਸੰਦੂਕ ਨੂੰ ਕਰੂਬੀ ਫ਼ਰਿਸਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ। 8 ਜਿੱਥੇ ਨੇਮ ਦੇ ਸੰਦੂਕ ਨੂੰ ਰੱਖਿਆ ਗਿਆ ਉੱਥੇ ਕਰੂਬੀ ਆਪਣੇ ਖੰਭ ਪਸਾਰੇ ਖੜੇ ਸਨ ਇਵੇਂ ਕਰੂਬੀ ਫ਼ਰਿਸ਼ਤਿਆਂ ਨੇ ਉਸ ਸੰਦੂਕ ਦੀਆਂ ਚੋਬਾਂ ਨੂੰ ਉੱਤੋਂ ਦੀ ਢਕਿਆ ਹੋਇਆ ਸੀ। 9 ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਬਾਨ ਦੇ ਸਾਮ੍ਹਣਿਓਁ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ। 10 ਉਸ ਇਕਰਾਰਨਾਮੇ ਦੇ ਸੰਦੂਕ ਵਿੱਚ ਸਿਰਫ਼ ਪੱਥਰ ਦੀਆਂ ਦੋ ਤਖਤੀਆਂ ਸਨ। ਇਹ ਤਖਤੀਆਂ ਮੂਸਾ ਨੇ ਹੋਰੇਬ ਵਿੱਚ ਉਸ ਬਾਵੇਂ ਸੰਦੂਕ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ। ਇਹ ਉਸ ਵਕਤ ਹੋਇਆ ਜਦੋਂ ਉਹ ਮਿਸਰ ਵਿੱਚੋਂ ਬਾਹਰ ਨਿਕਲੇ ਸਨ। 11 ਸਾਰੇ ਜਾਜਕ ਜੋ ਉੱਥੇ ਮੌਜੂਦ ਸਨ ਉਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਇਹ ਰਸਮ ਕੀਤੀ। ਤਾਂ ਜਦੋਂ ਹੀ ਜਾਜਕ ਪਵਿੱਤਰ ਅਸਬਾਨ ਤੋਂ ਬਾਹਰ ਨਿਕਲੇ, ਤਾਂ ਉਹ ਵੱਖੋ-ਵੱਖ ਦਲ ਬਨਾਉਣ ਦੀ ਬਾਵੇਂ ਸਾਰੇ ਇਕੱਠੇ ਮਿਲ ਕੇ ਖੜੇ ਹੋਏ। 12 ਲੇਵੀ ਗਵਈਏ ਜ੍ਜਗਵੇਦੀ ਦੇ ਪੂਰਬੀ ਪਾਸੇ ਵੱਲ ਖਲੋ ਗਏ। ਗਵਈਆਂ ਦੇ ਸਾਰੇ ਸਮੂਹ, ਆਸਾਫ਼, ਹੀਮਾਨ, ਅਤੇ ਯਦੂਬੂਨ ਅਨਦ ਉਨ੍ਹਾਂ ਦੇ ਪੁੱਤਰ ਅਤੇ ਭਰਾ ਇਕੱਤ੍ਰ ਹੋਏ। ਸਾਰੇ ਲੇਵੀ ਗਵਈਆਂ ਨੇ ਚਿੱਟੇ ਸੂਤੀ ਚੋਲੇ ਪਾਏ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿੱਚ ਸਰੰਗੀਆਂ, ਚਿਮਟੇ ਅਤੇ ਸਿਤਾਰਾਂ ਸਨ। ਓਥੇ ਲੇਵੀ ਗਵਈਆਂ ਸਮੇਤ ਕੁੱਲ 120 ਜਾਜਕ ਸਨ। ਇਹ ਸਾਰੇ 120 ਜਾਜਕ ਤੂਰ੍ਹੀਆਂ ਵਜਾ ਰਹੇ ਸਨ ਅਤੇ ਗਵਈਏ ਇੱਕੋ ਸੁਰ ਵਿੱਚ ਗਾ ਰਹੇ ਸਨ। 13 ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਸ਼ੁਕਰਾਨਾ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, ਉਸਦੇ ਕਿਰਪਾਲਤਾ ਅਤੇ ਉਸਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ। 14 ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸਦੇ ਪਰਤਾਪ ਨਾਲ ਭਰ ਗਿਆ ਸੀ।

6:1 ਤਦ ਸੁਲੇਮਾਨ ਨੇ ਆਖਿਆ, "ਯਹੋਵਾਹ ਨੇ ਆਖਿਆ ਹੈ ਕਿ ਉਹ ਘਨਾ ਬੱਦਲ ਹਨੇਰ ਵਿੱਚ ਵਸੇਗਾ। 2 ਮੈਂ ਤੇਰੇ ਲਈ ਹੇ ਯਹੋਵਾਹ ਇੱਕ ਘਰ ਬਣਾਇਆ ਹੈ ਜਿੱਥੇ ਤੂੰ ਵਸੇਁ। ਇਹ ਉੱਚਾ ਘਰ ਹੈ ਜਿੱਥੇ ਤੂੰ ਸਦੀਵ ਰਹੇਁ।" 3 ਪਾਤਸ਼ਾਹ ਸੁਲੇਮਾਨ ਨੇ ਘੁੰਮ ਕੇ ਆਪਣੇ ਅੱਗੇ ਇਕੱਠੇ ਹੋਏ ਇਸਰਾਏਲ ਦੇ ਸਾਰੇ ਲੋਕਾਂ ਨੂੰ ਅਸੀਸ ਦਿੱਤੀ। 4 ਉਸਨੇ ਕਿਹਾ, "ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਸ਼ੁਕਰਾਨਾ, ਜੋ ਇਕਰਾਰ ਉਸਨੇ ਆਪਣੇ ਮੂੰਹੋਁ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸਨੇ ਉਸਨੂੰ ਆਪਣੀ ਸ਼ਕਤੀ ਨਾਲ ਨਿਭਾਇਆ। ਇਹੀ ਹੈ ਜੋ ਯਹੋਵਾਹ ਪਰਮੇਸ਼ੁਰ ਨੇ ਆਖਿਆ: 5 "ਮੈਂ ਬਹੁਤ ਪਹਿਲਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ, ਤੇ ਉਸ ਸਾਰੇ ਸਮੇਂ ਦੌਰਾਨ ਮੈਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ ਤਾਂ ਜੋ ਉਸ ਵਿੱਚ ਮੰਦਰ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਂ ਰਹੇ ਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਕਿ ਮੇਰੇ ਲੋਕਾਂ ਦਾ ਪ੍ਰਧਾਨ ਬਣੇ। 6 ਪਰ ਹੁਣ ਮੈਂ ਆਪਣੇ ਨਾਂ ਲਈ ਯਰੂਸ਼ਲਮ ਸਬਾਨ ਨੂੰ ਚੁਣਿਆ ਹੈ ਅਤੇ ਦਾਊਦ ਨੂੰ ਚੁਣਿਆ ਹੈ ਕਿ ਉਹ ਮੇਰੀ ਪਰਜਾ ਇਸਰਾਏਲ ਦਾ ਆਗੂ ਹੋਵੇ। 7 "ਮੇਰਾ ਪਿਤਾ ਦਾਊਦ ਇਸਰਾਏਲ ਦੇ ਪਰਮੇਸ਼ੁਰ ਲਈ ਉਸਦੇ ਨਾਉਂ ਲਈ ਮੰਦਰ ਬਨਵਾਉਣਾ ਚਾਹੁੰਦਾ ਸੀ। 8 ਪਰ ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ, 'ਦਾਊਦ, ਜੇ ਤੂੰ ਮੇਰੇ ਨਾਉਂ ਉੱਪਰ ਇੱਕ ਮੰਦਰ ਬਨਵਾਉਣਾ ਚਾਹੁੰਦਾ ਸੀ, ਚੰਗੀ ਗੱਲ ਹੈ। 9 ਲੇਕਿਨ ਤੂੰ ਮੰਦਰ ਨਹੀਂ ਬਣਵਾ ਸਕਦਾ ਸਗੋਂ ਤੇਰਾ ਆਪਣਾ ਪੁੱਤਰ ਮੇਰੇ ਨਾਂ ਉੱਪਰ ਇੱਕ ਮੰਦਰ ਬਨਵਾੇਗਾ।' 10 ਹੁਣ ਯਹੋਵਾਹ ਨੇ ਉਹ ਬਚਨ ਪੂਰਾ ਕੀਤਾ ਹੈ ਜੋ ਉਸਨੇ ਆਖਿਆ ਸੀ। ਮੈਂ ਹੁਣ ਆਪਣੇ ਪਿਤਾ ਦੀ ਬਾਵੇਂ ਨਵਾਂ ਪਾਤਸ਼ਾਹ ਚੁਣਿਆ ਗਿਆ ਹਾਂ ਕਿਉਂ ਕਿ ਦਾਊਦ ਮੇਰੇ ਪਿਤਾ ਸਨ ਤੇ ਹੁਣ ਮੈਂ ਇਸਰਾਏਲ ਦਾ ਪਾਤਸ਼ਾਹ। ਯਹੋਵਾਹ ਨੇ ਇਹੀ ਬਚਨ ਕੀਤਾ ਸੀ ਅਤੇ ਮੈਂ ਹੁਣ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਂ ਲਈ ਇੱਕ ਮੰਦਰ ਦਾ ਨਿਰਮਾਣ ਕਰਵਾਇਆ ਹੈ। 11 ਮੈਂ ਇਕਰਾਰਨਾਮੇ ਦੇ ਸੰਦੂਕ ਨੂੰ ਇਸ ਮੰਦਰ ਅੰਦਰ ਸਬਾਪਿਤ ਕੀਤਾ ਹੈ ਜਿਸ ਵਿੱਚ ਇਸਰਾਏਲ ਦੇ ਲੋਕਾਂ ਨਾਲ ਕੀਤੇ ਯਹੋਵਾਹ ਦਾ ਇਕਰਾਰਨਾਮਾ ਰੱਖਿਆ ਹੋਇਆ ਹੈ।" 12 ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਸਨਮੁਖ ਖਲੋਤਾ ਅਤੇ ਉਹ ਇਸਰਾਏਲ ਦੇ ਸਾਰੇ ਲੋਕਾਂ ਦੇ ਸਾਹਵੇਂ ਜਿਹੜੇ ਕਿ ਇਕੱਤਰ ਹੋਏ ਸਨ, ਖੜੋਤਾ ਹੋਇਆ ਸੀ। ਤਦ ਉਸਨੇ ਆਪਣੇ ਹੱਥ ਅਤੇ ਬਾਹਵਾਂ ਬਾਹਰ ਵੱਲ ਫ਼ੈਲਾਅ ਕੇ ਆਪਣੇ ਹੱਥ ਅਡ੍ਡੇ। 13 ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਬੜਾ ਬਣਵਾਕੇ ਵਿਹੜੇ ਵਿੱਚ ਰੱਖਵਾ ਦਿੱਤਾ ਅਤੇ ਉਸ ਉੱਪਰ ਉਹ ਖੜੋਤਾ ਹੋਇਆ ਸੀ, ਸੋ ਉਸਨੇ ਸਾਰੀ ਸਭਾ ਦੇ ਸਾਮ੍ਹਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਫ਼ੈਲਾਏ। 14 ਸੁਲੇਮਾਨ ਨੇ ਆਖਿਆ:"ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਤੇਰੇ ਵਰਗਾ ਨਾ ਅਕਾਸ਼ਾਂ ਵਿੱਚ ਨਾ ਧਰਤੀ ਉੱਪਰ ਕੋਈ ਪਰਮੇਸ਼ੁਰ ਨਹੀਂ ਹੈ ਜੋ ਆਪਣੀ ਕਿਰਪਾ ਅਤੇ ਮਿਹਰ ਦਾ ਹੱਥ ਉਨ੍ਹਾਂ ਉੱਪਰ ਕਰੇ। ਜਿਹੜੇ ਤੇਰੇ ਸੇਵਕ ਦਿਲੋਂ ਤੇਰਾ ਹੁਕਮ ਮੰਨਦੇ ਹਨ ਤੇ ਠੀਕ ਰਾਹੇ ਚਲਦੇ ਹਨ ਤੂੰ ਉਨ੍ਹਾਂ ਨਾਲ ਆਪਣਾ ਇਕਰਾਰ ਪੂਰਾ ਕਰਦਾ ਹੈਂ। 15 ਤੂੰ ਆਪਣੇ ਦਾਸ ਦਾਊਦ ਨਾਲ ਵੀ ਆਪਣਾ ਕੌਲ ਨਿਭਾਇਆ ਅਤੇ ਦਾਊਦ ਮੇਰਾ ਪਿਤਾ ਸੀ ਤੇ ਤੂੰ ਆਪਣੇ ਮੂੰਹੋਁ ਉਸ ਨਾਲ ਬਚਨ ਕੀਤਾ ਜਿਸਨੂੰ ਅੱਜ ਤੂੰ ਆਪਣੇ ਹੀ ਹੱਥੀਂ ਪੂਰਾ ਕੀਤਾ ਹੈ। 16 ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਦਾਸ, ਮੇਰੇ ਪਿਤਾ ਦਾਊਦ ਦੇ ਨਾਲ ਕੀਤੇ ਉਸ ਇਕਰਾਰ ਨੂੰ ਵੀ ਪੂਰਾ ਕਰ: 'ਤੇਰੇ ਵਾਰਿਸਾਂ ਵਿੱਚੋਂ ਇੱਕ ਇਸਰਾਏਲ ਦੇ ਇਸ ਸਿੰਘਾਸਣ ਉੱਤੇ ਹਮੇਸ਼ਾ ਬੈਠੇਗਾ ਪਰ ਤਾਂ ਹੀ ਜੇਕਰ ਤੇਰੇ ਪੁੱਤਰ ਆਪਣੀਆਂ ਸਾਰੀਆਂ ਕਰਨੀਆਂ ਵਿੱਚ ਮੇਰੀ ਬਿਧੀ ਅਨੁਸਾਰ ਮੇਰਾ ਪਾਲਣ ਕਰਨਗੇ। ਜਿਵੇਂ ਕਿ ਤੂੰ ਪਾਲਣ ਕੀਤਾ ਹੈ' 17 ਸੋ ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਇਕਰਾਰ ਨੂੰ ਸੱਚ ਕਰ ਜਿਹੜਾ ਕਿ ਤੂੰ ਆਪਣੇ ਦਾਸ ਦਾਊਦ ਨੂੰ ਕੀਤਾ ਸੀ। 18 "ਪਰ ਹੇ ਪਰਮੇਸ਼ੁਰ, ਅਸੀਂ ਜਾਣਦੇ ਹਾਂ ਕਿ ਤੂੰ ਧਰਤੀ ਉੱਪਰ ਆਪਣੇ ਲੋਕਾਂ ਨਾਲ ਭੌਤਿਕ ਰੂਪ ਵਿੱਚ ਨਹੀਂ ਰਹੇਁਗਾ, ਕਿਉਂ ਕਿ ਅਕਾਸ਼ਾਂ ਦੇ ਅਕਾਸ਼ ਵੀ ਤੈਨੂੰ ਨਹੀਂ ਸਮਾ ਸਕਦੇ। ਮੈਂ ਇਹ ਵੀ ਜਾਣਦਾ ਹਾਂ ਕਿ ਜੋ ਮੰਦਰ ਮੈਂ ਬਣਵਾਇਆ ਉਹ ਵੀ ਤੈਨੂੰ ਨਹੀਂ ਸਮਾ ਸਕਦਾ! 19 ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ ਮੇਰੀ ਪ੍ਰਾਰਥਨਾ ਨੂੰ ਸੁਣ ਮੈਂ ਤੇਰੇ ਤੋਂ ਦਯਾ ਦੀ ਭੀਖ ਮਂਗਦਾ ਹਾਂ। ਸੋ ਹੇ ਕਿਰਪਾਲੂ ਮੇਰੀ ਪੁਕਾਰ ਸੁਣ ਮੇਰੀ ਪ੍ਰਾਰਥਨਾ ਸੁਣੋ। ਆਪਣੇ ਦਾਸ ਦੀ ਅਰਜੋਈ ਨੂੰ ਸੁਣ। 20 ਮੇਰੀ ਪ੍ਰਾਰਥਨਾ ਸੁਣ ਤਾਂ ਜੋ ਤੇਰੀਆਂ ਅੱਖੀਆਂ ਇਸ ਮੰਦਰ ਵੱਲ ਜਿਸਦੇ ਬਾਰੇ ਤੂੰ ਫ਼ੁਰਮਾਇਆ ਸੀ ਕਿ ਮੈਂ ਆਪਣਾ ਨਾਂ ਉੱਥੇ ਰੱਖਾਂਗਾ ਜਿੱਥੇ ਮੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ ਤਾਂ ਕਿ ਤੂੰ ਉਸ ਬੇਨਤੀ ਨੂੰ ਸੁਣੇ ਜੋ ਤੇਰਾ ਸੇਵਕ ਇਸ ਅਸਬਾਨ ਉੱਪਰ ਕਰੇ। 21 ਤੂੰ ਆਪਣੇ ਸੇਵਕ ਦੀ ਪ੍ਰਾਰਥਨਾ ਅਤੇ ਆਪਣੀ ਪਰਜਾ ਇਸਰਾਏਲ ਦੀ ਬੇਨਤੀ ਨੂੰ ਜਦੋਂ ਉਹ ਇਸ ਥਾਂ ਉੱਪਰ ਪ੍ਰਾਰਥਨਾ ਕਰਨ ਤਾਂ ਸੁਣ ਲਵੀਂ। ਅਸੀਂ ਜਦੋਂ ਵੀ ਇਸ ਮੰਦਰ ਵੱਲ ਵੇਖਕੇ ਪ੍ਰਾਰਥਨਾ ਕਰੀਏ ਤਾਂ ਤੂੰ ਜਿੱਥੇ ਵੀ ਭਾਵੇਂ ਸੁਰਗਾਂ 'ਚ ਹੋਵੇਂ ਸਾਡੀ ਪ੍ਰਾਰਥਨਾ ਕਬੂਲ ਕਰੀਂ ਤੇ ਸਾਨੂੰ ਮੁਆਫ਼ ਕਰ ਦੇਵੀਂ। 22 "ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਕੋਈ ਗ਼ਲਤ ਕੰਮ ਕਰੇ ਤਾਂ ਜੇ ਉਸ ਤੋਂ ਸਹੁੰ ਖੁਆਈ ਜਾਵੇ ਤਾਂ ਉਹ ਆ ਕੇ ਇਸ ਮੰਦਰ ਵਿੱਚ ਤੇਰੀ ਜਗਵੇਦੀ ਦੇ ਸਾਮ੍ਹਣੇ ਸਹੁੰ ਖਾਵੇ ਕਿ ਉਹ ਮਾਸੂਮ ਹੈ। 23 ਤਾਂ ਤੂੰ ਅਕਾਸ਼ ਵਿੱਚ ਉਸਦੀ ਪੁਕਾਰ ਸੁਣੀਁ ਤੇ ਆਪਣੇ ਦਾਸ ਤੇ ਮਿਹਰਬਾਨ ਹੋਵੀਂ ਅਤੇ ਉਸਨੂੰ ਨਿਆਂ ਦੇਵੀਂ। ਅਤੇ ਦੁਸ਼ਟ ਆਦਮੀ ਨੂੰ ਸਜ਼ਾ ਦੇਵੀਂ ਅਤੇ ਉਸ ਉੱਤੇ ਬਦੀ ਲਿਆਵੀਁ, ਕਿਉਂ ਜੋ ਉਸਨੇ ਹੋਰਨਾਂ ਨੂੰ ਕਸ਼ਟ ਦਿੱਤੇ ਅਤੇ ਸਾਬਤ ਕਰੀਂ ਕਿ ਜਿਸ ਆਦਮੀ ਨੇ ਚੰਗਾ ਕੀਤਾ ਬੇਗੁਨਾਹ ਹੈ ਅਤੇ ਉਸਨੂੰ ਉਸਦੀ ਨੇਕੀ ਅਨੁਸਾਰ ਪ੍ਰਰਸਾਕਿ੍ਰਰਤ ਕਰੀਂ। 24 "ਜੇਕਰ ਤੇਰੇ ਲੋਕ, ਇਸਰਾਏਲ ਆਪਣੇ ਪਾਪ ਕਾਰਣ ਆਪਣੇ ਦੁਸ਼ਮਣਾਂ ਤੋਂ ਹਾਰ ਜਾਣ, ਤੇ ਜੇਕਰ ਉਹ ਤੇਰੇ ਵੱਲ ਪਰਤ ਆਵਣ ਤੇ ਤੇਰੇ ਨਾਉਂ ਨੂੰ ਮੰਨ ਕੇ ਇਸ ਮੰਦਰ ਵਿੱਚ ਤੇਰੇ ਸਾਮ੍ਹਣੇ ਪ੍ਰਾਰਥਨਾ ਕਰਨ, 25 ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਨੂੰ ਉਨ੍ਹਾਂ ਦੇ ਪਾਪ ਤੋਂ ਖਿਮਾਂ ਕਰੀਂ ਤੇ ਉਨ੍ਹਾਂ ਨੂੰ ਇਸ ਜ਼ਮੀਨ ਜਿਹੜੀ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਮੋੜ ਦੇਵੀਂ। 26 "ਜੇਕਰ ਧਰਤੀ ਤੇ ਸੋਕਾ ਪੈ ਜਾਵੇ ਅਤੇ ਬਾਰਿਸ਼ ਨਾ ਹੋਵੇ ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਜੇਕਰ ਉਹ ਇਸ ਬਾਵੇਂ ਆਕੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਪਾਪ ਕਰਨੋ ਹਟ ਜਾਣ ਕਿਉਂ ਕਿ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ। 27 ਤਾਂ ਤੂੰ ਅਕਾਸ਼ਾਂ ਤੋਂ ਆਪਣੇ ਦਾਸਾਂ ਤੇ ਪਰਜਾ, ਇਸਰਾਏਲ ਦੇ ਪਾਪਾਂ ਨੂੰ ਖਿਮਾਂ ਕਰੀਂ। ਫ਼ਿਰ ਉਨ੍ਹਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਸਿਖਾਵੀਁ ਤੇ ਆਪਣੀ ਜ਼ਮੀਨ ਤੇ ਬਾਰਿਸ਼ ਭੇਜੀਁ, ਉਸ ਜ਼ਮੀਨ ਤੇ ਜੋ ਤੂੰ ਆਪਣੀ ਪਰਜਾ ਨੂੰ ਦਿੱਤੀ ਸੀ। 28 "ਜੇਕਰ ਦੇਸ਼ ਵਿੱਚ ਕਾਲ ਜਾਂ ਭਿਆਨਕ ਬਿਮਾਰੀ ਪੈ ਜਾਵੇ, ਜੇਕਰ ਫ਼ਸਲਾਂ ਨੂੰ ਕੀੜਾ ਪੈ ਜਾਵੇ। ਜਾਂ ਕੋਈ ਦੁਸ਼ਮਣ ਫੌਜ ਉਨ੍ਹਾਂ ਨੂੰ ਘੇਰ ਲਵੇ ਜਾਂ ਇਸਰਾਏਲ 'ਚ ਕੋਈ ਭਿਆਨਕ ਬਿਮਾਰੀ ਆ ਜਾਵੇ, 29 ਤੱਦ ਇਸਰਾਏਲ ਦੀ ਪਰਜਾ ਚੋ ਕੋਈ ਵੀ ਤੇਰੇ ਅੱਗੇ ਬੇਨਤੀ ਕਰੇ, ਪ੍ਰਾਰਥਨਾ ਕਰੇ ਜਾਂ ਕੋਈ ਵੀ ਇਸਰਾਏਲ ਦੇ ਮਨੁੱਖ ਜਾਂ ਸਾਰੇ ਜਿਸ ਵਿੱਚ ਹਰ ਕੋਈ ਆਪਣੀ ਦੁੱਖ-ਤਕਲੀਫ਼ ਨੂੰ ਜਾਣਦਾ ਹੋਇਆ ਤੇਰੇ ਅੱਗੇ ਹੱਥ ਫ਼ੈਲਾਏ, ਇਸ ਮੰਦਰ ਵੱਲ ਵੇਖਦਾ ਬਾਹਾਂ ਫ਼ੈਲਾਏ। 30 ਤਾਂ ਅਕਾਸ਼ ਉੱਤੋਂ ਉਨ੍ਹਾਂ ਦੀ ਫ਼ਰਿਆਦ ਸੁਣੀਁ ਤੂੰ ਆਪਣੇ ਸੁਰਗੀ ਭਵਨ 'ਚ ਬੈਠਾ ਉਨ੍ਹਾਂ ਨੂੰ ਖਿਮਾ ਕਰੀਂ। ਜੋ ਕੋਈ ਮਨੁੱਖ ਤੇਰੇ ਕੋਲੋਂ ਮੰਗ ਮੰਗੇ ਉਨ੍ਹਾਂ ਦੀ ਮੰਗ ਪੂਰੀ ਕਰੀਂ ਕਿਉਂ ਕਿ ਤੂੰ ਘਟ ਘਟ ਦੇ ਦਿਲਾਂ ਦੀ ਜਾਣਨ ਵਾਲਾ ਹੈਂ। 31 ਤਾਂ ਕਿ ਉਹ ਬਾਕੀ ਦਾ ਜਿਹੜਾ ਆਪਣਾ ਵਕਤ ਇਸ ਜ਼ਮੀਨ ਤੇ ਬਿਤਾਉਣ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਉਹ ਤੇਰੇ ਮਾਰਗ ਉੱਪਰ ਤੇਰੇ ਤੋਂ ਡਰ ਕੇ ਚੱਲਣ। 32 "ਇਸਰਾਏਲ ਦੀ ਪਰਜਾ ਤੋਂ ਇਲਾਵਾ ਜਿਹੜਾ ਹੋਰ ਵੀ ਕੋਈ ਪਰਦੇਸੀ ਜਦੋਂ ਤੇਰੀ ਵੱਡੀ ਉਪਮਾ, ਨਾਉਂ ਤੇ ਸ਼ਕਤੀ ਸੁਣ ਦੂਰੋ ਦੇਸੋਂ-ਪਰਦੇਸੋਁ ਆਵੇ ਅਤੇ ਇਸ ਮੰਦਰ ਵੱਲ ਆ ਕੇ ਪ੍ਰਾਰਥਨਾ ਕਰੇ। 33 ਤਾਂ ਤੂੰ ਆਪਣੇ ਅਕਾਸ਼ੀ ਭਵਨ 'ਚ ਬੈਠਾ ਸੁਣਕੇ ਉਸ ਪਰਦੇਸੀ ਦੀ ਫ਼ਰਿਆਦ ਸੁਣ ਉਸ ਮੁਤਾਬਕ ਕਿਰਪਾ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਉਂ ਨੂੰ ਜਾਨਣ ਅਤੇ ਤੇਰੀ ਪਰਜਾ ਇਸਰਾਏਲ ਵਾਂਗ ਤੇਰਾ ਭਉ ਮੰਨਣ ਅਤੇ ਸਾਰੇ ਲੋਕ ਇਹ ਜਾਣ ਲੈਣ ਕਿ ਇਹ ਮੰਦਰ ਜੋ ਮੈਂ ਬਣਵਾਇਆ ਹੈ ਉਹ ਤੇਰੇ ਨਾਉਂ ਦਾ ਹੀ ਅਖਵਾਉਂਦਾ ਹੈ। 34 "ਜੇਕਰ ਤੇਰੀ ਪਰਜਾ ਜਿਸ ਨੂੰ ਤੂੰ ਉਨ੍ਹਾਂ ਦੇ ਵੈਰੀਆਂ ਨਾਲ ਲੜਨ ਲਈ ਭੇਜੇਁ ਤੇ ਜੇ ਉਹ ਇਸ ਸ਼ਹਿਰ ਨੂੰ ਜਿਸ ਨੂੰ ਤੂੰ ਚੁਣਿਆ ਹੈ, ਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਵਾਇਆ ਹੈ ਲਈ ਤੇਰੇ ਅੱਗੇ ਬੇਨਤੀ ਕਰਨ। 35 ਤਾਂ ਤੂੰ ਅਕਾਸ਼ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਸੁਣਕੇ ਉਨ੍ਹਾਂ ਦੀ ਮਦਦ ਕਰੀਂ। 36 "ਅਜਿਹਾ ਕੋਈ ਵੀ ਨਹੀਂ ਜਿਸਨੇ ਕਦੇ ਕੋਈ ਪਾਪ ਨਾ ਕੀਤਾ ਹੋਵੇ - ਤੇ ਜੇ ਉਹ ਤੇਰਾ ਪਾਪ ਕਰਨ ਤੇ ਤੂੰ ਉਨ੍ਹਾਂ ਤੇ ਨਰਾਜ਼ ਹੋਕੇ ਉਨ੍ਹਾਂ ਨੂੰ ਦੁਸ਼ਮਣ ਦੇ ਹਵਾਲੇ ਕਰ ਦੇਵੇਂ ਤੇ ਉਹ ਉਨ੍ਹਾਂ ਨੂੰ ਬੰਦੀ ਬਣਾਕੇ ਦੂਰ ਜਾਂ ਨੇੜੇ ਕਿਸੇ ਦੇਸ ਵਿੱਚ ਲੈ ਜਾਣ। 37 ਜਦ ਕਿ ਹਾਲੇ ਉਹ ਉਸ ਪਰਦੇਸ਼ ਵਿੱਚ ਕੈਦੀ ਹੋਣ, ਜੇਕਰ ਉਹ ਆਪਣੇ ਮਨ ਬਦਲ ਲੈਣ ਅਤੇ ਤੇਰੇ ਅੱਗੇ ਇਹ ਆਖਕੇ ਬੇਨਤੀ ਕਰਨ, 'ਅਸੀਂ ਪਾਪ ਕੀਤਾ ਹੈ। ਅਸੀਂ ਬਦ ਕੰਮ ਕੀਤੇ ਹਨ ਅਤੇ ਦੁਸ਼ਟਤਾ ਦਾ ਵਿਖਾਵਾ ਕੀਤਾ ਹੈ।' 38 ਤੇ ਜਦੋਂ ਉਹ ਪੂਰੇ ਤਨ-ਮਨ ਨਾਲ ਤੇਰੇ ਵੱਲ ਪਰਤਨ ਜਿੱਥੇ ਕਿ ਉਹ ਕੈਦੀ ਹਨ, ਤੇ ਜਿਹੜੀ ਜ਼ਮੀਨ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਸ ਦਾ ਧਿਆਨ ਚਿਤ੍ਤ ਵਿੱਚ ਰੱਖ ਕੇ ਤੇ ਜਿਹੜਾ ਸ਼ਹਿਰ ਤੂੰ ਚੁਣਿਆ ਸੀ, ਤੇ ਉਹ ਇਸ ਮੰਦਰ ਜਿਹੜਾ ਮੈਂ ਤੇਰੇ ਨਾਂ ਲਈ ਬਣਵਾਇਆ ਨੂੰ ਧਿਆਨ ਵਿੱਚ ਰੱਖ ਕੇ, ਤੇਰੇ ਅੱਗੇ ਬੇਨਤੀ ਕਰਨ 39 ਜਦੋਂ ਇਹ ਸਭ ਵਾਪਰੇ ਤਾਂ ਅਕਾਸ਼ ਵਿੱਚ ਬੈਠਾ ਤੂੰ ਉਨ੍ਹਾਂ ਦੀ ਫ਼ਰਿਆਦ ਸੁਣੀਁ ਕਿਉਂ ਜੋ ਉਹ ਤੇਰਾ ਭਵਨ ਹੈ ਸੋ ਜਦੋਂ ਉਹ ਮਦਦ ਲਈ ਪ੍ਰਾਰਥਨਾ ਕਰਨ ਉਨ੍ਹਾਂ ਦੀ ਬੇਨਤੀ ਸੁਣੀਁ ਤੇ ਕਿਰਪਾ ਕਰੀਂ। ਤੂੰ ਆਪਣੇ ਲੋਕਾਂ ਨੂੰ ਜਿਨ੍ਹਾਂ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਨੂੰ ਬਖਸ਼ ਦੇਵੀਂ। 40 ਹੁਣ, ਹੇ ਮੇਰੇ ਪਰਮੇਸ਼ੁਰ, ਹੁਣ ਇਸ ਥਾਂ ਤੇ ਜੋ ਅਸੀਂ ਬੇਨਤੀ ਕਰ ਰਹੇ ਹਾਂ ਉਸ ਪ੍ਰਾਰਥਨਾ ਨੂੰ ਅੱਖਾਂ, ਕੰਨ ਖੋਲ੍ਹਕੇ ਸਣ ਅਤੇ ਸਾਡੀ ਬੇਨਤੀ ਨੂੰ ਪ੍ਰਵਾਨ ਕਰ। 41 "ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ। 42 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੇ ਮਸਹ ਕੀਤੇ ਪਾਤਸ਼ਾਹ ਨੂੰ ਸਵੀਕਾਰ ਕਰ ਆਪਣੇ ਦਾਸ ਦਾਊਦ ਉੱਪਰ ਆਪਣੀ ਦਯਾ ਯਾਦ ਰੱਖੀਁ।"

7:1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਖਾਅ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ। 2 ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ। 3 ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮਬ੍ਬੇ ਟੇਕੇ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ। 4 ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਮ੍ਹਣੇ ਬਲੀਆਂ ਚੜਾਈਆਂ। 5 ਤਦ ਪਾਤਸ਼ਾਹ ਨੇ 22,000 ਬਲਦ ਅਤੇ 120,000 ਭੇਡਾਂ ਚੜਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ। 6 ਜਾਜਕ ਆਪਣੇ ਕਾਰਜ ਲਈ ਤਤ੍ਤਪਰ ਹੋ ਗਏ ਤੇ ਲੇਵੀ ਵੀ ਯਹੋਵਾਹ ਦੀ ਉਸਤਤ ਲਈ ਸਾਜ਼ ਚੁੱਕ ਕੇ ਤਿਆਰ ਹੋ ਗਏ। ਇਹ ਸਾਜ਼ ਪਰਮੇਸ਼ੁਰ ਦੇ ਸ਼ੁਕਰਾਨੇ ਵਜੋਂ ਦਾਊਦ ਪਾਤਸ਼ਾਹ ਨੇ ਬਣਵਾੇ ਸਨ। ਜਾਜਕ ਅਤੇ ਲੇਵੀ ਗਾ ਰਹੇ ਸਨ, ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਉਸਦੀ ਕਿਰਪਾ ਹਮੇਸ਼ਾ ਵਰ੍ਹਦੀ ਰਵੇ। ਜਾਜਕ ਲੇਵੀਆਂ ਦੇ ਪਾਰ ਖੜੋਕੇ ਆਪਣੀਆਂ ਤੂਰ੍ਹੀਆਂ ਵਜਾਉਂਦੇ ਰਹੇ ਤੇ ਸਾਰੇ ਇਸਰਾਏਲੀ ਖੜੇ ਰਹੇ। 7 ਸੁਲੇਮਾਨ ਨੇ ਵਿਹੜੇ ਦੇ ਵਿਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜਾਈ। ਸੁਲੇਮਾਨ ਨੇ ਵਿਹੜੇ ਦੇ ਵਿਚਲੀ ਜਗ੍ਹਾ ਇਸ ਲਈ ਵਰਤੋਂ 'ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸਨੇ ਬਣਾਈ ਸੀ ਉਸ ਵਿੱਚ ਅਨਾਜ਼ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵਧੇਰੇ ਸੀ। 8 ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਟੋਲਾ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਬ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ। 9 ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ 'ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ। 10 ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਂਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੁਂਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ। 11 ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸਨੇ ਮਹਿਲ ਅਤੇ ਮੰਦਰ ਜਿਵੇਂ ਦਾ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ 12 ਤਾਂ ਰਾਤ ਨੂੰ ਯਹੋਵਾਹ ਨੇ ਉਸਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, "ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ। 13 ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ। 14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਤਂਦਰੁਸਤ ਕਰ ਦਿਆਂਗਾ। 15 ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ। 16 ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ। 17 "ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਇੰਝ ਜਿਉਂਵੇਂ ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਁ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮਂਨੇ 18 ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, 'ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।' 19 "ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਁਗਾ, 20 ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੋਇਁ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ। 21 ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?' 22 ਤਦ ਲੋਕ ਉਨ੍ਹਾਂ ਨੂੰ ਆਖਣਗੇ, 'ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।"'

8:1 ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ। 2 ਜਿਹੜੇ ਸ਼ਹਿਰ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ, ਸੁਲੇਮਾਨ ਉਨ੍ਹਾਂ ਸ਼ਹਿਰਾਂ ਨੂੰ ਮੋੜ ਤੋਂ ਬਨਾਉਣ ਲੱਗਾ ਅਤੇ ਸੁਲੇਮਾਨ ਨੇ ਇਸਰਾਏਲ ਦੇ ਕੁਝ ਲੋਕਾਂ ਨੂੰ ਉੱਥੇ ਵਸਣ ਦੀ ਆਗਿਆ ਦਿੱਤੀ। 3 ਇਸ ਤੋਂ ਬਾਅਦ ਸੁਲੇਮਾਨ ਹਮਾਬ-ਸੋਬਾਹ ਨੂੰ ਗਿਆ ਅਤੇ ਉਸਨੂੰ ਵੀ ਜਿੱਤ ਲਿਆ। 4 ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਬ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭਂਡਾਰ ਦੇ ਸ਼ਹਿਰ ਬਣਵਾੇ। 5 ਉਸਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ। 6 ਸੁਲੇਮਾਨ ਨੇ ਬਆਲਾਬ ਅਤੇ ਭਂਡਾਰ ਦੇ ਗੋਦਾਮ ਦੇ ਸਾਰੇ ਸ਼ਹਿਰ ਦੁਬਾਰਾ ਬਣਵਾੇ। ਉਸਨੇ ਉਹ ਸਾਰੇ ਸ਼ਹਿਰ ਜਿੱਥੇ ਰੱਥ ਰੱਖੇ ਜਾਂਦੇ ਸਨ ਅਤੇ ਘੁੜਸਵਾਰ ਰਹਿੰਦੇ ਸਨ ਉਹ ਵੀ ਬਣਵਾੇ। ਜੋ ਕੁਝ ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਚਾਹੁੰਦਾ ਸੀ ਉਹ ਕੁਝ ਉਸਨੇ ਬਣਵਾਇਆ। 7 ਜਿੱਥੇ ਇਸਰਾਏਲੀ ਰਹਿ ਰਹੇ ਸਨ, ਉੱਥੇ ਬਹੁਤ ਸਾਰੇ ਵਿਦੇਸ਼ੀ ਬਾਕੀ ਰਹਿ ਗਏ ਸਨ। ਉਹ ਹਿੱਤੀ, ਅਮੋਰੀ, ਫ਼ਰਿਜ਼ੀ, ਹਿੱਵੀ ਅਤੇ ਯਬੂਸੀ ਸਨ। ਸੁਲੇਮਾਨ ਨੇ ਉਨ੍ਹਾਂ ਸਾਰੇ ਵਿਦੇਸੀਆਂ ਨੂੰ ਜਬਰਦਸਤੀ ਗੁਲਾਮ ਬਣਾਲਿਆ। ਇਹ ਲੋਕ ਇਸਰਾਏਲੀ ਨਹੀਂ ਸਨ। ਉਹ ਉਨ੍ਹਾਂ ਲੋਕਾਂ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਇਕਰਾਰ ਵਾਲੀ ਧਰਤੀ ਵਿੱਚ ਦਾਖਲ ਹੋਣ ਵੇਲੇ ਨਹੀਂ ਮਾਰਿਆ ਸੀ। ਇਹ ਅੱਜ ਤੀਕ ਇੰਝ ਹੀ ਜਾਰੀ ਹੈ। 8 9 ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰਬ੍ਬੀ ਸਨ। 10 ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ। 11 ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, "ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਬਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।" 12 ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਮ੍ਹਣੇ ਬਣਵਾਈ ਸੀ। 13 ਸੁਲੇਮਾਨ ਹਰ ਰੋਜ਼ ਦੇ ਕਰਤਵ੍ਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕਰ੍ਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜਾਉਂਦਾ ਸੀ। 14 ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸਨੇ ਜਾਜਕਾਂ ਦੇ ਟੋਲੇ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਟੋਲੇ ਉਨ੍ਹਾਂ ਦੀਆਂ ਜੁਂਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਮ੍ਹਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ। 15 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ। 16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈਕੇ ਉਸ ਦੇ ਤਿਆਰ ਹੋਣ ਤੱਕ ਸੁਚਜ੍ਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ। 17 ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ੇਲੋਬ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ। 18 ਹੂਰਾਮ ਨੇ ਆਪਣੇ ਬੰਦਿਆਂ ਦੇ ਹੱਥ ਜਹਾਜ਼ ਅਤੇ ਉਹ ਮਲ੍ਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੇ 15ਣ300 ਕਿੱਲੋ ਸੋਨਾ ਲੈਕੇ ਸੁਲੇਮਾਨ ਪਾਤਸ਼ਾਹ ਕੋਲ ਆਏ।

9:1 ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਟੋਲਾ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈਕੇ ਆਈ ਸੀ ਉਸਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸਦੇ ਮਨ ਤੇ ਸਨ। 2 ਸੁਲੇਮਾਨ ਨੇ ਉਸਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ 'ਚ ਔਖ ਨਾ ਆਈ। 3 ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸਨੇ ਬਣਾਇਆ ਸੀ, 4 ਉਸਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸਨੇ ਇਹ ਵੀ ਵੇਖਿਆ ਕਿ ਉਸਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸਨੇ ਪਰਮੇਸੁਰ ਦੇ ਮੰਦਰ ਵੱਲ ਉਸਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ। 5 ਤਦ ਉਸਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, "ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁਧ੍ਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ। 6 ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਁ ਨਹੀਂ ਡਿਠ੍ਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਸੀ। ਪਤਾ ਹੈ ਦਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ। 7 ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ 'ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ 'ਚ ਬੜੇ ਕਿਸਮਤ ਵਾਲੇ ਹਨ। 8 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।" 9 ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ। 10 ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚਂਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ। 11 ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚਂਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸਨੇ ਸਂਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚਂਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚਂਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ। 12 ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸਨੂੰ ਮੂੰਹ ਮਂਗੀ ਸ਼ੈਅ ਦਿੱਤੀ। ਉਸਨੇ ਸ਼ਬਾ ਦੀ ਰਾਣੀ ਜੋ ਸ਼ੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵਧ ਪਾਤਸ਼ਾਹ ਨੇ ਉਸਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚਲੇ ਗਏ। 13 ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ। 14 ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈਕੇ ਆਉਂਦੇ ਸਨ। 15 ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ। 16 ਉਸਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ "ਲਬਾਨੋਨ ਦੇ ਜੰਗਲ ਦੇ ਮਹਿਲ" ਵਿੱਚ ਰੱਖਿਆ।" 17 ਪਾਤਸ਼ਾਹ ਨੇ ਹਾਬੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮਢ਼ਵਾਇਆ। 18 ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬ੍ਬਰ ਸ਼ੇਰਾਂ ਦੇ ਬੁੱਤ ਬਣੇ ਸਨ। 19 ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬਬ੍ਬਰ ਸ਼ੇਰ ਖੜੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ। 20 ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਵਨ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸਦੇ ਸਮੇਂ ਵਿੱਚ ਕੋਈ ਵਡ੍ਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ। 21 ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਬੀ ਦੰਦ, ਬਾਂਦਰ ਅਤੇ ਮੋਰ ਉਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ। 22 ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਕੋਲੋਂ ਧਨ ਅਤੇ ਬੁਧ੍ਧੀ ਵਿੱਚ ਅਮੀਰ ਸੀ। 23 ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁਧ੍ਧੀ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ। 24 ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖਚ੍ਚਰਾਂ ਆਦਿ ਲਿਆਉਂਦੇ। 25 ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਰਬਵਾਨ ਸਨ। ਉਸਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ। 26 ਸ੍ਸੁਲੇਮਾਨ ਉਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹਦ੍ਦ ਤੀਕ ਜਾਂਦਾ ਸੀ ਉਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ। 27 ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿਚਲੇ ਗੁਲ੍ਲਰ ਦੇ ਰੁੱਖਾਂ ਜਿੰਨੀ ਵਧੇਰੇ ਹੋਵੇ। 28 ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ। 29 ਸੁਲੇਮਾਨ ਦੇ ਬਾਕੀ ਕੰਮ ਜੋ ਉਸਨੇ ਕੀਤੇ ਸਨ ਉਹ ਨਾਬਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਪੈਗੰਬਰ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਪੈਗੰਬਰ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ। 30 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ। 31 ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਵਾ ਕਰ ਗਿਆ। ਤਾਂ ਲੋਕਾਂ ਨੇ ਉਸਨੂੰ ਉਸਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਬਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ। 10:1 ਰਹਬੁਆਮ ਸ਼ਕਮ ਦੇਸ ਨੂੰ ਗਿਆ ਕਿਉਂ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਨਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ। 2 ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸਨੇ ਸੁਣਿਆ ਕਿ ਸੁਲੇਮਾਨ ਮਰ ਚੁਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ। 3 ਇਸਰਾਏਲ ਦੇ ਲੋਕਾਂ ਨੇ ਯਾਰਾਬੁਆਮ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਤਦ ਯਾਰਾਬੁਆਮ ਅਤੇ ਸਾਰੇ ਇਸਰਾਏਲੀ ਰਹਬੁਆਮ ਕੋਲ ਗਏ ਅਤੇ ਜਾ ਕੇ ਉਸਨੂੰ ਕਿਹਾ, "ਰਹਬੁਆਮ, 4 ਤੇਰੇ ਪਿਤਾ ਨੇ ਸਾਡਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਸੀ, ਉਸਦੇ ਹੁੰਦੇ ਜ਼ਿੰਦਗੀ ਬੋਝਾ ਢੋਣ ਦੇ ਬਰਾਬਰ ਸੀ ਇਸਲਈ ਪਹਿਲਾਂ ਸਾਡਾ ਭਾਰ ਹੌਲਾ ਕਰ ਫ਼ਿਰ ਅਸੀਂ ਤੇਰੀ ਸੇਵਾ ਕਰਾਂਗੇ।" 5 ਰਹਬੁਆਮ ਨੇ ਉਨ੍ਹਾਂ ਨੂੰ ਆਖਿਆ, "ਤੁਸੀਂ ਮੇਰੇ ਕੋਲ ਤਿੰਨ ਦਿਨ ਬਾਅਦ ਆਉਣਾ।" ਤਾਂ ਲੋਕ ਵਾਪਸ ਚਲੇ ਗਏ। 6 ਤਦ ਰਹਬੁਆਮ ਪਾਤਸ਼ਾਹ ਨੇ ਆਪਣੇ ਬਜ਼ੁਰਗ ਮਨੁੱਖਾਂ ਜਿਨ੍ਹਾਂ ਨੇ ਉਸਦੇ ਪਿਤਾ ਸੁਲੇਮਾਨ ਦੀ ਸੇਵਾ ਕੀਤੀ ਸੀ ਉਸ ਨਾਲ ਸਲਾਹ ਕੀਤੀ, "ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਤੁਹਾਡੀ ਕੀ ਰਾਇ ਹੈ ਕਿ ਮੈਂ ਉਨ੍ਹਾਂ ਨਾਲ ਕੀ ਗੱਲ ਕਰਾਂ?" 7 ਬਜ਼ੁਰਗ ਆਦਮੀਆਂ ਨੇ ਰਹਬੁਆਮ ਨੂੰ ਕਿਹਾ, "ਜੇਕਰ ਤੂੰ ਉਨ੍ਹਾਂ ਲੋਕਾਂ ਨਾਲ ਹਿਤ੍ਤ ਕਰੇਂਗਾ ਅਤੇ ਉਨ੍ਹਾਂ ਨੂੰ ਖੁਸ਼ ਕਰੇਂਗਾ ਤਦ ਉਹ ਹਮੇਸ਼ਾ ਤੇਰੀ ਚਾਕਰੀ ਕਰਦੇ ਰਹਿਣਗੇ।" 8 ਪਰ ਰਹਬੁਆਮ ਨੇ ਬਜ਼ੁਰਗਾਂ ਦੀ ਮਤ ਨੂੰ ਸਵੀਕਾਰ ਨਾ ਕੀਤਾ। ਫ਼ਿਰ ਉਸਨੇ ਆਪਣੀ ਉਮਰ ਦੇ ਜੁਆਨਾਂ ਨਾਲ ਮਸ਼ਵਰਾ ਕੀਤਾ ਜਿਹੜੇ ਕਿ ਉਸਦੇ ਨਾਲ ਹੀ ਵੱਡੇ ਹੋਏ ਸਨ ਅਤੇ ਉਸਦੀ ਚਾਕਰੀ ਕਰ ਰਹੇ ਸਨ। 9 ਰਹਬੁਆਮ ਨੇ ਉਨ੍ਹਾਂ ਨੂੰ ਪੁਛਿਆ, "ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਸਾਨੂੰ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੀਦਾ ਹੈ? ਉਹ ਮੈਨੂੰ ਆਪਣਾ ਬੋਝ ਹਲਕਾ ਕਰਨ ਨੂੰ ਆਖ ਰਹੇ ਹਨ ਅਤੇ ਉਹ ਇਹ ਵੀ ਆਖਦੇ ਹਨ ਕਿ ਜਿੰਨਾ ਕੰਮ ਦਾ ਭਾਰ ਤੇਰੇ ਪਿਤਾ ਨੇ ਸਾਡੇ ਉੱਪਰ ਪਾਇਆ ਹੋਇਆ ਸੀ, ਪਹਿਲਾਂ ਤੂੰ ਉਹ ਭਾਰ ਸਾਡੇ ਤੋਂ ਹਲਕਾ ਕਰ।" 10 ਤਾਂ ਉਹ ਜੁਆਨ ਜਿਹੜੇ ਉਸਦੇ ਹਮਜੋਲੀ ਸਨ ਉਸਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡਾ ਕੰਮ ਦਾ ਬੋਝ ਵਧਾਇਆ ਪਰ ਤੂੰ ਸਾਡੇ ਲਈ ਉਸਨੂੰ ਹਲਕਾ ਕਰ ਤਾਂ ਤੂੰ ਉਨ੍ਹਾਂ ਨੂੰ ਇਹ ਜਵਾਬ ਦੇ ਕਿ ਮੇਰੀ ਉਂਗਲ ਮੇਰੇ ਪਿਤਾ ਦੇ ਕਮਰ ਕੋਲੋਂ ਵੀ ਤਕੜੀ ਹੈ। 11 ਮੇਰੇ ਪਿਤਾ ਨੇ ਤਾਂ ਭਾਰਾ ਬੋਝ ਤੁਹਾਡੇ ਤੇ ਪਾਇਆ ਸੀ, ਪਰ ਮੈਂ ਉਸ ਭਾਰ ਨੂੰ ਹੋਰ ਵੀ ਵਧੀਕ ਕਰਾਂਗਾ। ਮੇਰੇ ਪਿਤਾ ਨੇ ਤਾਂ ਸਿਰਫ਼ ਤੁਹਾਨੂੰ ਕੋਟਲਿਆਂ ਨਾਲ ਮਾਰਿਆ ਸੀ ਪਰ ਮੈਂ ਤੁਹਾਨੂੰ ਲੋਹੇ ਦੇ ਸਿਰੇ ਵਾਲੇ ਕੋਟਲਿਆਂ ਨਾਲ ਫ਼ਂਡਾਂਗਾ। 12 ਤਿੰਨਾਂ ਦਿਨਾਂ ਉਪਰੰਤ, ਯਾਰਾਬੁਆਮ ਅਤੇ ਬਾਕੀ ਦੇ ਸਾਰੇ ਲੋਕ ਰਹਬੁਆਮ ਕੋਲ ਆਏ, ਬਿਲਕੁਲ ਜਿਵੇਂ ਕਿ ਉਸਨੇ ਉਨ੍ਹਾਂ ਨੂੰ ਕਿਹਾ ਸੀ। "ਮੇਰੇ ਕੋਲ ਤਿੰਨਾਂ ਦਿਨਾਂ ਵਿੱਚ ਵਾਪਸ ਆ ਜਾਵੋ।" 13 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਨਾਲ ਬੜੇ ਕਮੀਨੇਪਨ ਨਾਲ ਗੱਲ ਕੀਤੀ। ਉਸਨੇ ਬਜ਼ੁਰਗਾਂ ਦੀ ਗੱਲ ਦਾ ਕਹਿਣਾ ਨਾ ਮੰਨਿਆ। 14 ਸਗੋਁ ਉਸਨੇ ਆਪਣੇ ਹਮਜੋਲੀ ਨੌਜੁਆਨਾਂ ਦੇ ਮਗਰ ਲੱਗਕੇ ਲੋਕਾਂ ਨਾਲ ਉਸੇ ਲਹਿਜੇ ਵਿੱਚ ਗੱਲ ਕੀਤੀ ਜਿਵੇਂ ਉਨ੍ਹਾਂ ਨੇ ਪਾਤਸ਼ਾਹ ਨੂੰ ਸਿਖਾਇਆ ਸੀ। ਉਸਨੇ ਕਿਹਾ, "ਮੇਰੇ ਪਿਤਾ ਨੇ ਤੁਹਾਡਾ ਬੋਝ ਵਧਾਇਆ ਸੀ ਪਰ ਮੈਂ ਤੁਹਾਡਾ ਬੋਝ ਉਸਤੋਂ ਵੀ ਵਧੀਕ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ਂਡਿਆ ਪਰ ਮੈਂ ਤੁਹਾਨੂੰ ਧਾਤ ਜੜੀਆਂ ਸਿਰੀਆਂ ਵਾਲੇ ਕੋਟਲਿਆਂ ਨਾਲ ਫ਼ਂਡਾਂਗਾ।" 15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਸੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸਕੇ। 16 ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਰਿਸ਼ਤਾ ਅਤੇ ਯਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ-ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ-ਆਪਣੇ ਤੰਬੂਆਂ ਵਿੱਚ ਚਲੋ! ਹੁਣ ਹੇ ਦਾਊਦ! ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ। ਤਦ ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤ ਗਏ। 17 ਪਰ ਉੱਥੇ ਕੁਝ ਇਸਰਾਏਲੀ ਅਜਿਹੇ ਸਨ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵਸੇ ਹੋਏ ਸਨ ਅਤੇ ਰਹਬੁਆਮ ਉਨ੍ਹਾਂ ਦਾ ਪਾਤਸ਼ਾਹ ਸੀ। 18 ਫ਼ੇਰ ਰਹਬੁਆਮ ਨੇ ਹਦੋਰਾਮ ਨੂੰ, ਜੋ ਕਿ ਮਜਬੂਰ ਮਜਦੂਰਾਂ ਦਾ ਇੰਚਾਰਜ ਸੀ, ਇਸਰਾਏਲ ਦੇ ਲੋਕਾਂ ਕੋਲ ਭੇਜਿਆ, ਪਰ ਉਨ੍ਹਾਂ ਨੇ ਉਸ ਉੱਪਰ ਪਥਰਾਵ ਕਰਕੇ ਉਸਨੂੰ ਮਾਰ ਸੁਟਿਆ। 19ਉਸ੍ਸ ਦਿਨ ਤੋਂ ਲੈਕੇ ਅੱਜ ਤੀਕ ਇਸਰਾਏਲੀ ਦਾਊਦ ਦੇ ਘਰਾਣੇ ਦੇ ਵਿਰੋਧੀ ਹਨ। 19

11:1 ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਸਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ 1,80,000 ਸਿਪਾਹੀ ਇਕੱਠੇ ਕੀਤੇ ਤਾਂ ਜੋ ਉਹ ਰਹਬੁਆਮ ਦੇ ਲਈ ਉਹ ਰਾਜ ਮੋੜ ਲਿਆਉਣ। 2 ਪਰ ਯਹੋਵਾਹ ਤੋਂ ਸ਼ਮਆਯਾਹ ਨੂੰ ਬਚਨ ਹੋਇਆ। ਸ਼ਮਾਆਯਾਹ ਪਰਮੇਸ਼ੁਰ ਦਾ ਮਨੁੱਖ ਸੀ ਤੇ ਯਹੋਵਾਹ ਨੇ ਆਖਿਆ, 3 ਸਮਾਆਯਾਹ, ਰਹਬੁਆਮ ਸੁਲੇਮਾਨ ਦੇ ਪੁੱਤਰ ਨੂੰ ਅਤੇ ਯਹੂਦਾਹ ਦੇ ਪਾਤਸ਼ਾਹ ਅਤੇ ਸਾਰੇ ਇਸਰਾਏਲੀਆਂ ਨੂੰ, ਜੋ ਕਿ ਯਹੂਦਾਹ ਅਤੇ ਬਿਨਯਾਮੀਨ ਵਿੱਚ ਰਹਿੰਦੇ ਹਨ, ਆਖ: 4 ਯਹੋਵਾਹ ਇਉਂ ਆਖਦਾ ਹੈ, "ਤੁਸੀਂ ਆਪਣੇ ਭਰਾਵਾਂ ਨਾਲ ਲੜਾਈ ਨਾ ਕਰਨਾ। ਤੁਸੀਂ ਸਭ ਆਪੋ-ਆਪਣੇ ਘਰਾਂ ਨੂੰ ਮੁੜ ਜਾਵੋ। ਕਿਉਂ ਕਿ ਇਹ ਗੱਲ ਮੇਰੇ ਹੀ ਵੱਲੋਂ ਹੈ।" ਤਦ ਰਹਬੁਆਮ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਯਹੋਵਾਹ ਦੇ ਸੰਦੇਸ਼ ਨੂੰ ਮੰਨ ਲਿਆ ਤੇ ਉਨ੍ਹਾਂ ਨੇ ਯਾਰਾਬੁਆਮ ਤੇ ਚੜਾਈ ਨਾ ਕੀਤੀ ਸਗੋਂ ਵਾਪਸ ਮੁੜ ਗਏ। 5 ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ। ਉਸਨੇ ਯਹੂਦਾਹ ਸ਼ਹਿਰ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਆਪਣੇ ਸ਼ਹਿਰਾਂ ਨੂੰ ਮਜ਼ਬੂਤ ਕੀਤਾ। 6 ਉਸਨੇ ਬੈਤਲਹਮ, ੇਟਾਮ, ਤਕੋਆ, 7 ਬੈਤਸੂਰ, ਸੋਕੋ, ਅਦ੍ਦੁਲਾਮ, 8 ਗਬ, ਮਾਰੇਸ਼ਾਹ, ਜ਼ੀਫ਼, 9 ਅਦੋਰਇਮ, ਲਕੀਸ਼, ਅਜ਼ੇਕਾਹ, 10 ਸਾਰਆਹ, ਅਯ੍ਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ, ਉਨ੍ਹਾਂ ਨੂੰ ਗਢ਼ਾਂ ਵਾਲੇ ਸ਼ਹਿਰ ਬਣਾਇਆ। 11 ਜਦੋਂ ਉਸਨੇ ਇਨ੍ਹਾਂ ਸ਼ਹਿਰਾਂ ਨੂੰ ਪੱਕਾ ਕੀਤਾ ਤਾਂ ਉਨ੍ਹਾਂ ਵਿੱਚ ਸਰਦਾਰ ਮੁਕਰ੍ਰਰ ਕੀਤੇ ਅਤੇ ਉੱਥੇ ਰਸਦ, ਤੇਲ ਅਤੇ ਸ਼ਰਾਬ ਦੇ ਭਂਡਾਰ ਰੱਖੇ। 12 ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰਖਵਾ ਕੇ ਸ਼ਹਿਰ ਨੂੰ ਪਕਿਆਂ ਕੀਤਾ ਅਤੇ ਉਸਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯਂਤ੍ਰਣ ਵਿੱਚ ਰੱਖਿਆ। 13 ਸਾਰੇ ਇਸਰਾਏਲ ਵਿੱਚੋਂ ਜਾਜਕ ਅਤੇ ਲੇਵੀ ਆਪੋ-ਆਪਣੀ ਸਰਹੱਦ ਤੋਂ ਉੱਠਕੇ ਰਹਬੁਆਮ ਨਾਲ ਮਿਲ ਗਏ। 14 ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ। 15 ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬਕਰਿਆਂ ਅਤੇ ਆਪਣੇ ਬਣਾਏ ਹੋਏ ਵਛਿਆਂ ਦੇ ਬੁੱਤਾਂ ਨੂੰ ਬਾਪਿਆ। 16 ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉਨ੍ਹ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ। 17 ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਰਾਜ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੀ ਤਿੰਨ ਵਰ੍ਹੇ ਤੀਕ ਹਿਮਾਇਤ ਕੀਤੀ। ਇੰਝ ਉਨ੍ਹਾਂ ਨੇ ਇਸ ਲਈ ਕੀਤਾ ਕਿਉਂ ਕਿ ਉਸ ਵੇਲੇ ਤੀਕ ਉਹ ਦਾਊਦ ਅਤੇ ਸੁਲੇਮਾਨ ਦੇ ਜੀਵਨ ਢੰਗ ਮੁਤਾਬਕ ਚਲਦੇ ਰਹੇ। 18 ਰਹਬੁਆਮ ਨੇ ਮਹਲਬ ਨਾਲ ਵਿਆਹ ਕਰਵਾ ਲਿਆ। ਅਹਾਲਬ ਦੇ ਪਿਤਾ ਯਰੀਮੋਬ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਹੀਮੋਬ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯਸੀ ਦਾ ਪੁੱਤਰ ਸੀ। 19 ਮਹਲਬ ਨੇ ਤਿੰਨ ਪੁੱਤਰ ਜੰਮੇ ਜਿਨ੍ਹਾਂ ਦੇ ਨਾਉਂ ਯਊਸ਼, ਸ਼ਮਰਯਾਹ ਅਤੇ ਜ਼ਾਹਮ ਸਨ। 20 ਉਸਤੋਂ ਬਾਅਦ ਰਹਬੁਆਮ ਨੇ ਅਬਸ਼ਾਲੋਮ ਦੀ ਧੀ ਮਆਕਾਹ ਨਾਲ ਵਿਆਹ ਕਰਵਾ ਲਿਆ ਜਿਸ ਵਿੱਚੋਂ ਉਸਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਬ ਪੈਦਾ ਹੋਏ। 21 ਰਹਬੁਆਮ ਅਬਸ਼ਾਲੋਮ ਦੀ ਪੋਤਰੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਦਾਸੀਆਂ ਨਾਲੋਂ ਬਹੁਤਾ ਪਿਆਰ ਕਰਦਾ ਸੀ। ਰਹਬੁਆਮ ਦੀਆਂ 18 ਪਤਨੀਆਂ ਅਤੇ 60 ਦਾਸੀਆਂ ਸਨ ਅਤੇ ਉਹ 28 ਪੁੱਤਰਾਂ ਅਤੇ 60 ਧੀਆਂ ਦਾ ਪਿਤਾ ਸੀ। 22 ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ। 23 ਰਹਬੁਆਮ ਨੇ ਬੜੀ ਬੁਧ੍ਧੀਮਤਾ ਨਾਲ ਆਪਣੇ ਸਾਰੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਹਰ ਸ਼ਹਿਰ ਵਿੱਚ ਫ਼ੈਲਾਅ ਦਿੱਤਾ ਤੇ ਇਉਂ ਆਪਣੇ ਰਾਜ ਨੂੰ ਪਕਿਆਂ ਕੀਤਾ। ਆਪਣੇ ਸਾਰੇ ਪੁੱਤਰਾਂ ਸਾਰੇ ਰਾਜ ਵਿੱਚ ਵੱਖ-ਵੱਖ ਕਰਕੇ ਉਨ੍ਹਾਂ ਨੂੰ ਬਹੁਤ ਸਾਰੀ ਰਸਦ ਦਿੱਤੀ ਅਤੇ ਉਨ੍ਹਾਂ ਲਈ ਵਹੁਟੀਆਂ ਵੀ ਵੇਖੀਆਂ।

12:1 ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। 2 ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ। 3 ਸ਼ੀਸ਼ਕ ਦੇ ਨਾਲ 12,000 ਰੱਥ ਅਤੇ 60,000 ਅਸਵਾਰ ਸਨ ਅਤੇ ਉਸ ਨਾਲ ਮਿਸਰ ਤੋਂ ਆਏ ਲੂਬੀ, ਸੂਕੀ ਅਤੇ ਕੂਸ਼ੀ ਅਣਗਿਣਤ ਲੋਕ ਸਨ। 4 ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ। 5 ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: "ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਛੱਡ ਦਿੱਤਾ ਹੈ।" 6 ਤਦ ਯਹੂਦਾਹ ਦੇ ਆਗੂਆਂ ਅਤੇ ਰਹਬੁਆਮ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਤੇ ਆਖਿਆ, "ਯਹੋਵਾਹ ਧਰਮੀ ਹੈ।" 7 ਯਹੋਵਾਹ ਨੇ ਵੇਖਿਆ ਕਿ ਯਹੂਦਾਹ ਦੇ ਲੋਕਾਂ ਅਤੇ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਦ ਯਹੋਵਾਹ ਵੱਲੋਂ ਸ਼ਮਆਯਾਹ ਨੂੰ ਬਚਨ ਹੋਇਆ ਅਤੇ ਯਹੋਵਾਹ ਨੇ ਉਸਨੂੰ ਕਿਹਾ, "ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਸੋਝੀ ਆ ਗਈ ਹੈ, ਇਸ ਲਈ ਮੈਂ ਹੁਣ ਉਨ੍ਹਾਂ ਨੂੰ ਤਬਾਹ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਜਲਦੀ ਹੀ ਬਚਾਵਾਂਗਾ ਅਤੇ ਯਰੂਸ਼ਲਮ ਉੱਪਰ ਆਪਣਾ ਕਰੋਧ ਵਰਸਾਉਣ ਲਈ ਸ਼ੀਸ਼ਕ ਦਾ ਪ੍ਰਯੋਗ ਨਹੀਂ ਕਰਾਂਗਾ। 8 ਪਰ ਯਰੂਸ਼ਲਮ ਦੇ ਲੋਕ ਸ਼ੀਸ਼ਕ ਦੇ ਗੁਲਾਮ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇ ਰਾਜਿਆਂ ਦੀ ਸੇਵਾ ਦਾ ਫ਼ਰਕ ਜਾਣ ਲੈਣ।" 9 ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ। 10 ਤਦ ਰਹਬੁਆਮ ਪਾਤਸ਼ਾਹ ਨੇ ਸੋਨੇ ਦੀਆਂ ਢਾਲਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਪਾਤਸ਼ਾਹ ਦੇ ਮਹਿਲ ਦੇ ਦਰਬਾਨਾਂ ਨੂੰ ਦਿੱਤੀਆਂ ਜੋ ਪ੍ਰਵੇਸ਼ ਦੁਆਰ ਦੀ ਰਾਖੀ ਕਰਦੇ ਸਨ। 11 ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ। 12 ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ। 13 ਰਹਬੁਆਮ ਨੇ ਯਰੂਸ਼ਲਮ ਵਿੱਚ ਸ਼ਾਸਨ ਕੀਤਾ ਅਤੇ ਆਪਣੇ ਰਾਜ ਨੂੰ ਮਜ਼ਬੂਤ ਬਣਾਇਆ। ਜਦੋਂ ਉਹ ਪਾਤਸ਼ਾਹ ਬਣਿਆ ਉਹ 41ਵਰ੍ਹਿਆਂ ਦਾ ਸੀ ਅਤੇ ਯਰੂਸ਼ਲਮ ਵਿੱਚ ਉਸਨੇ 17ਵਰ੍ਹੇ ਰਾਜ ਕੀਤਾ। ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ, ਯਹੋਵਾਹ ਨੇ ਆਪਣੇ ਨਾਂ ਦੀ ਸਬਾਪਨਾ ਲਈ ਯਰੂਸ਼ਲਮ ਨੂੰ ਹੀ ਚੁਣਿਆ। ਰਹਬੁਆਮ ਦੀ ਮਾਤਾ ਦਾ ਨਾਂ ਨਅਮਾਹ ਸੀ ਜੋ ਕਿ ਅੰਮੋਨੀਆਂ ਵਿੱਚੋਂ ਸੀ। 14 ਰਹਬੁਆਮ ਨੇ ਬੁਰਿਆਈ ਕੀਤੀ ਕਿਉਂ ਕਿ ਉਹ ਆਪਣੇ ਪੂਰੇ ਦਿਲੋਂ ਯਹੋਵਾਹ ਨੂੰ ਨਹੀਂ ਚਾਹਿਆ। 15 ਰਹਬੁਆਮ ਦੇ ਸਾਰੇ ਕੰਮ ਜਿਹੜੇ ਉਸਨੇ ਆਪਣੇ ਸ਼ਾਸਨ ਦੇ ਸ਼ੁਰੂ ਤੋਂ ਲੈਕੇ ਅਖੀਰ ਤੀਕ ਕੀਤੇ ਉਹ ਸ਼ਮਅਯਾਹ ਨਬੀ ਅਤੇ ਇੱਦੋ ਪੈਗੰਬਰ ਦੀਆਂ ਲਿਖਤਾਂ ਵਿੱਚ ਦਰਜ ਹਨ। ਉਨ੍ਹਾਂ ਨੇ ਘਰਾਣਿਆਂ ਦਾ ਇਤਹਾਸ ਲਿਖਿਆ। ਜਿੰਨੀ ਦੇਰ ਰਹਬੁਆਮ ਅਤੇ ਯਾਰਾਬੁਆਮ ਰਾਜ ਕਰਦੇ ਰਹੇ, ਉਹ ਇੱਕ ਦੂਜੇ ਦੇ ਵਿਰੁੱਧ ਲੜਦੇ ਰਹੇ। 16 ਅਖੀਰ ਰਹਬੁਆਮ ਪਿਉ-ਦਾਦਿਆਂ ਕੋਲ ਅਕਾਲ ਚਲਾਣਾ ਕਰ ਗਿਆ ਅਤੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਅਬੀਯਾਹ ਨਵਾਂ ਪਾਤਸ਼ਾਹ ਬਣਿਆ।

13:1 ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ 18ਵਰ੍ਹਾ ਸੀ ਤਦ ਅਬੀਯਾਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। 2 ਅਬੀਯਾਹ ਨੇ ਯਰੂਸ਼ਲਮ ਵਿੱਚ 3ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀੇਲ ਦੀ ਧੀ ਸੀ ਅਤੇ ਊਰੀੇਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ। 3 ਅਬੀਯਾਹ ਦੀ ਫ਼ੌਜ ਵਿੱਚ 4,00,000 ਬਹਾਦੁਰ ਸਿਪਾਹੀ ਸਨ ਜਿਨ੍ਹਾਂ ਨੂੰ ਲੈ ਕੇ ਉਹ ਲੜਾਈ ਦੇ ਮੈਦਾਨ ਵਿੱਚ ਉਤਰਿਆ। ਯਾਰਾਬੁਆਮ ਦੀ ਫ਼ੌਜ ਵਿੱਚ 8,00,000 ਬਹਾਦੁਰ ਸਿਪਾਹੀ ਸਨ ਤੇ ਉਹ ਅਬੀਯਾਹ ਨਾਲ ਯੁੱਧ ਕਰਨ ਲਈ ਤਿਆਰ ਹੋ ਗਿਆ। 4 ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ, "ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ! 5 ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਉੱਪਰ ਰਾਜ ਦਾਊਦ ਨੂੰ ਅਤੇ ਉਸਦੇ ਵੰਸ਼ ਨੂੰ ਨੂਣ ਦੇ ਇਕਰਾਰਨਾਮਾ ਨਾਲ ਸਦੀਵ ਲਈ ਦਿੱਤਾ ਹੈ? 6 ਪਰ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ। 7 ਫੇਰ ਯਾਰਾਬੁਆਮ ਬੇਕਾਰ ਅਤੇ ਲਫਂਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸਕਿਆ। 8 "ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹਾਏ ਸੋਨੇ ਦੇ ਵਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ। 9 ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਸਦੀ ਬਾਵੇਂ ਆਪਣੇ ਜਾਜਕ ਰੱਖੇ ਜਿਵੇਂ ਕਿ ਦੁਨੀਆਂ ਦੇ ਦੂਜੇ ਰਾਜੇ ਕਰਦੇ ਹਨ। ਅਤੇ ਹੁਣ ਇਹ ਮੁਕਰ੍ਰਰ ਕਰ ਦਿੱਤਾ ਕਿ ਜਿਹੜਾ ਕੋਈ ਇੱਕ ਬਛੜਾ ਅਤੇ ਸੱਤ ਭੇਡੇ ਲੈਕੇ ਆਵੇ ਉਹ ਉਨ੍ਹਾਂ ਦੇਵਤਿਆਂ ਜੋ ਕਿ ਝੂਠੇ ਹਨ ਉਨ੍ਹਾਂ ਦਾ ਜਾਜਕ ਬਣ ਸਕਦਾ ਹੈ। 10 "ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸਨੂੰ ਛੱਡਿਆ ਨ੍ਨਹੀਁ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ। 11 ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚਢ਼ਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ। 12 ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੂਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਁਗੇ।" 13 ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁਪ੍ਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਮ੍ਹਣੇ ਸੀ ਅਤੇ ਯਾਰਾਬੁਆਮ ਦੇ ਛੁਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ। 14 ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਁ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੂਰ੍ਹੀਆਂ ਵਜਾਈਆਂ। 15 ਤਦ ਅਬੀਯਾਹ ਦੀ ਫ਼ੌਜ ਨੇ ਲਲਕਾਰਿਆ। ਜਦੋਂ ਯਹੂਦਾਹ ਦੀ ਫ਼ੌਜ ਨੇ ਲਲਕਾਰਿਆਂ ਤਾਂ ਪਰਮੇਸ਼ੁਰ ਨੇ ਯਾਰਾਬੁਆਮ ਦੀ ਫ਼ੌਜ ਨੂੰ ਹਾਰ ਦਿੱਤੀ। ਇਸਰਾਏਲ ਤੋਂ ਯਾਰਾਬੁਆਮ ਦੀ ਸਾਰੀ ਫ਼ੌਜ ਨੂੰ ਅਬੀਯਾਹ ਨੇ ਯਹੂਦਾਹ ਵਿੱਚ ਹਰਾ ਦਿੱਤਾ। 16 ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਬ ਦਿੱਤਾ। 17 ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ 5ਣ00,000 ਸੈਨਿਕ ਬੰਦਾ ਮਾਰਿਆ ਗਿਆ। 18 ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਕ ਹੋਕੇ ਲੜਾਈ ਕੀਤੀ। 19 ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤੇਲ ਦੇ ਯਸ਼ਾਨਾਹ ਤੇ ਉਸਦੇ ਸ਼ਹਿਰ, ਅਫ਼ਰੋਨ ਅਤੇ ਉਸਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ। 20 ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ। 21 ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ। 22 ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।

14:1 ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ 'ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਬਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ। 2 ਆਸਾ ਪਾਤਸ਼ਾਹ ਨੇ ਉਹੀ ਕੀਤਾ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਸੀ। 3 ਉਸਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਆਸਬਾਨਾਂ ਨੂੰ ਚੁੱਕ ਦਿੱਤਾ ਅਤੇ ਯਾਦਗਾਰੀ ਪੱਥਰ ਨੂੰ ਭੰਨ ਸੁਟਿਆ ਅਤੇ ਯਾਦਗਾਰੀ ਪੱਥਰ ਨੂੰ ਚੂਰ-ਚੂਰ ਕਰ ਦਿੱਤਾ। 4 ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ। 5 ਆਸਾ ਨੇ ਸਾਰੇ ਯਹੂਦਾਹ ਸ਼ਹਿਰ ਵਿੱਚੋਂ ਉੱਚੀਆਂ ਥਾਵਾਂ, ਧੂਪਾਂ ਅਤੇ ਜਗਵੇਦੀਆਂ ਨੂੰ ਚੁਕਾ ਦਿੱਤਾ ਇਸ ਲਈ ਉਸਦੇ ਰਾਜ ਵਿੱਚ ਦੇਸ ਵਿੱਚ ਚਾਰੋ ਪਾਸੇ ਸ਼ਾਂਤੀ ਰਹੀ। 6 ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸਨੂੰ ਸ਼ਾਂਤੀ ਪ੍ਰਾਪਤ ਹੋਈ ਸੀ। 7 ਆਸਾ ਨੇ ਯਹੂਦਾਹ ਦੇ ਲੋਕਾਂ ਨੂੰ ਆਖਿਆ, "ਆਓ ਅਸੀਂ ਇਹ ਸ਼ਹਿਰ ਬਣਾਈੇ ਅਤੇ ਇਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈੇ ਅਤੇ ਫ਼ਾਟਕ ਬਣਾ ਕੇ ਉਨ੍ਹਾਂ ਤੇ ਅਰਲ ਲਗਾਈੇ, ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ। ਇਹ ਦੇਸ ਸਾਡੇ ਕਬਜ਼ੇ ਵਿੱਚ ਇਸ ਲਈ ਹੈ ਕਿਉਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧਿਆਇਆ ਤੇ ਉਸਨੇ ਸਾਡੇ ਚਾਰੇ-ਪਾਸੇ ਸ਼ਾਂਤੀ ਵਰਤਾਈ ਹੈ।" ਇਉਂ ਉਨ੍ਹਾਂ ਨੇ ਇਸ ਰਾਜ ਨੂੰ ਬਣਾਇਆ ਅਤੇ ਸਫ਼ਲਤਾ ਪ੍ਰਾਪਤ ਕੀਤੀ। 8 ਆਸਾ ਪਾਤਸ਼ਾਹ ਕੋਲ ਯਹੂਦਾਹ ਘਰਾਣੇ ਵਿੱਚੋਂ 3,00,000 ਮਨੁੱਖਾਂ ਦੀ ਫ਼ੌਜ ਸੀ ਅਤੇ ਬਿਨਯਾਮੀਨ ਵਿੱਚੋਂ 2,80,000 ਯਹੂਦਾਹ ਦੇ ਸੈਨਿਕਾਂ ਦੇ ਹੱਥਾਂ 'ਚ ਢਾਲਾਂ ਅਤੇ ਬਰਛੇ ਹੁੰਦੇ ਸਨ ਅਤੇ ਬਿਨਯਾਮੀਨ ਦੇ ਸੈਨਿਕਾਂ ਦੇ ਹੱਥਾਂ ਵਿੱਚ ਛੋਟੀਆਂ ਢਾਲਾਂ ਹੁੰਦੀਆਂ ਅਤੇ ਤੀਰ ਚਲਾਉਂਦੇ ਸਨ। ਇਹ ਸਾਰੇ ਮਨੁੱਖ ਤਕੜੇ ਵੀਰ ਯੋਧੇ ਸਨ। 9 ਤਦ ਜ਼ਰਹ ਜੋ ਕੂਸ਼ੀ ਤੋਂ ਸੀ ਆਸਾ ਦੇ ਵਿਰੁੱਧ ਉਠਿਆ। ਉਸ੍ਸਦੀ ਫ਼ੌਜ ਵਿੱਚ ਉਸ ਕੋਲ 10,00,000 ਸੈਨਿਕ ਅਤੇ 300 ਰੱਥ ਸਨ ਅਤੇ ਉਸਦੀ ਫ਼ੌਜ ਦੂਰ ਤੱਕ ਮਾਰੇਸ਼ਾਹ ਦੇ ਸ਼ਹਿਰ ਤੀਕ ਗਈ। 10 ਆਸਾ ਵੀ ਉਸਦੇ ਵਿਰੁੱਧ ਲੜਿਆ ਅਤੇ ਆਸਾ ਦੀ ਫ਼ੌਜ ਨੇ ਮਾਰੇਸ਼ਾਹ ਵਿੱਚ ਸਫ਼ਾਬਾਹ ਦੀ ਵਾਦੀ ਵਿੱਚ ਲੜਾਈ ਲਈ ਤਿਆਰੀ ਕਸੀ। 11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, "ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਁ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।" 12 ਤਦ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਮ੍ਹਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਹਾਰ ਕੇ ਭੱਜ ਗਏ। 13 ਆਸਾ ਦੀ ਫ਼ੌਜ ਨੇ ਕੂਸ਼ੀਆਂ ਦਾ ਗਰਾਰ ਤੀਕ ਪਿੱਛਾ ਕੀਤਾ। ਕਿੰਨੇ ਸਾਰੇ ਕੂਸ਼ੀ ਮਾਰੇ ਗਏ ਤੇ ਉਹ ਮੁੜ ਫ਼ੌਜ ਦੇ ਰੂਪ 'ਚ ਇਕੱਠੇ ਹੋਕੇ ਲੜਨ ਦਾ ਹੌਂਸਲਾ ਨਾ ਕਰ ਸਕੇ। ਉਨ੍ਹਾਂ ਨੂੰ ਯਹੋਵਾਹ ਤੇ ਉਸਦੀ ਫ਼ੌਜ ਦੇ ਭੰਨ ਸੁਟਿਆ ਅਤੇ ਆਸਾ ਪਾਤਸ਼ਾਹ ਤੇ ਉਸਦੀ ਫ਼ੌਜ ਨੇ ਉਨ੍ਹਾਂ ਦੀ ਕਿੰਨਾ ਕੀਮਤੀ ਸਮਾਨ ਲੁੱਟ ਲਿਆ। 14 ਆਸਾ ਅਤੇ ਉਸਦੀ ਸੈਨਾ ਨੇ ਗਰਾਰ ਤੇ ਉਸਦੇ ਨੇੜੇ ਦੇ ਸ਼ਹਿਰਾਂ ਨੂੰ ਹਰਾਇਆ ਅਤੇ ਉਥੋਂ ਦੇ ਵਾਸੀ ਯਹੋਵਾਹ ਤੋਂ ਭੈਅ ਖਾਣ ਲੱਗੇ। ਉਨ੍ਹਾਂ ਸ਼ਹਿਰਾਂ ਵਿੱਚ ਕਾਫ਼ੀ ਵਡ੍ਡਮੁੱਲਾ ਸਮਾਨ ਸੀ ਤੇ ਆਸਾ ਦੀ ਫ਼ੌਜ ਨੇ ਉਹ ਸਾਰਾ ਸਮਾਨ ਲੁੱਟ ਲਿਆ ਤੇ ਆਪਣੇ ਸ਼ਹਿਰ ਲੈ ਆਏ। 15 ਆਸਾ ਦੀ ਸੈਨਾ ਨੇ ਉਨ੍ਹਾਂ ਡੇਰਿਆਂ ਤੇ ਵੀ ਹਮਲਾ ਬੋਲਿਆ ਜਿੱਥੇ ਆਜੜੀ ਸਨ ਤੇ ਉਥੋਂ ਉਹ ਕਿੰਨੇ ਹੀ ਊਠ ਅਤੇ ਭੇਡਾਂ ਯਰੂਸ਼ਲਮ ਵਿੱਚ ਲੈ ਆਏ।

15:1 ਪਰਮੇਸ਼ੁਰ ਦਾ ਆਤਮਾ ਉਦੇਦ ਦੇ ਪੁੱਤਰ ਅਜ਼ਰਯਾਹ ਉੱਪਰ ਆਈ। 2 ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, "ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ। 3 ਬਹੁਤ ਸਮੇਂ ਤੀਕ ਇਸਰਾਏਲੀ ਬਿਨਾਂ ਸੱਚੇ ਪਰਮੇਸ਼ੁਰ ਅਤੇ ਬਿਨਾਂ ਜਾਜਕਾਂ ਅਤੇ ਉਸਦੀ ਬਿਵਸਬਾ ਤੋਂ ਬਿਨਾ ਜੀਵੇ ਹਨ। 4 ਪਰ ਜਦੋਂ ਉਹ ਆਪਣੇ ਦੁੱਖ ਦੀ ਘੜੀ ਵਿੱਚ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵੱਲ ਮੁੜੇ ਤੇ ਉਸਦੇ ਚਾਹਵਾਨ ਹੋਏ ਉਨ੍ਹਾਂ ਨੇ ਉਸਨੂੰ ਪਾ ਲਿਆ। 5 ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰ੍ਰਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ। 6 ਹਰ ਕੌਮ ਦੂਸਰੀ ਕੌਮ ਦੇ ਖਿਲਾਫ ਸੀ, ਅਤੇ ਹਰ ਨਗਰ ਦੂਸਰੇ ਨਗਰਾਂ ਦੇ ਖਿਲਾਫ ਯੁੱਧ ਕਰ ਰਿਹਾ ਸੀ। ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਕਸ਼ਟ ਦੇ ਰਿਹਾ ਸੀ। 7 ਪਰ ਹੇ ਆਸਾ, ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ! ਤੁਸੀਂ ਤਕੜੇ ਹੋਵੋ। ਹਿਂਮਤ ਨਾ ਹਾਰੋ, ਕਮਜ਼ੋਰ ਨਾ ਪਵੋ ਕਿਉਂ ਕਿ ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ।" 8 ਜਦੋਂ ਆਸਾ ਨੇ ਇਨ੍ਹਾਂ ਗੱਲਾਂ ਬਾਰੇ ਅਤੇ ਉਦੇਦ ਨਬੀ ਦੇ ਬਚਨਾਂ ਬਾਰੇ ਸੁਣਿਆ, ਉਸਨੂੰ ਉਤਸਾਹ ਮਿਲਿਆ, ਉਸਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਇਲਾਕਿਆ ਵਿੱਚੋਂ ਅਤੇ ਉਨ੍ਹਾਂ ਸਾਰੇ ਨਗਰਾਂ ਵਿੱਚੋਂ ਜਿਨ੍ਹਾਂ ਉੱਤੇ ਉਸਨੇ ਅਫ਼ਰਾਈਮ ਦੇ ਪਹਾੜੀ ਇਲਾਕਿਆ ਵਿੱਚੋਂ ਕਬਜਾ ਕੀਤਾ ਸੀ, ਸਾਰੇ ਘਿਰਣਾ ਯੋਗ ਬੁੱਤਾਂ ਨੂੰ ਹਟਾਇਆ ਉਸਨੇ ਯਹੋਵਾਹ ਦੀ ਜਗਵੇਦੀ ਦੀ ਫ਼ੇਰ ਤੋਂ ਮੁਰੰਮਤ ਕੀਤੀ, ਜੋ ਯਹੋਵਾਹ ਦੇ ਵਰਾਂਡੇ ਦੇ ਸਾਮ੍ਹਣੇ ਸੀ। 9 ਤਦ ਆਸਾ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਇਕਠਿਆਂ ਕੀਤਾ ਇਸਦੇ ਇਲਾਵਾ ਉਸਨੇ ਅਫ਼ਰਾਈਮ ਅਤੇ ਮਨਸ਼੍ਸ਼ਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਵੀ ਇਕਠਿਆਂ ਕੀਤਾ ਕਿਉਂ ਕਿ ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਸਦੇ ਨਾਲ ਆਏ। 10 ਆਸਾ ਅਤੇ ਉਹ ਲੋਕ ਯਰੂਸ਼ਲਮ ਵਿੱਚ ਆਸਾ ਦੇ ਰਾਜ ਦੇ 15ਵਰ੍ਹੇ ਦੇ ਤੀਜੇ ਮਹੀਨੇ ਵਿੱਚ ਇਕੱਠੇ ਹੋਏ। 11 ਉਸ ਵੇਲੇ ਉਨ੍ਹਾਂ ਨੇ 700 ਬਲਦ ਅਤੇ 7,000 ਭੇਡਾਂ-ਬੱਕਰੀਆਂ ਯਹੋਵਾਹ ਦੇ ਅੱਗੇ ਚੜਾਈਆਂ। ਆਸਾ ਅਤੇ ਉਸਦੀ ਸੈਨਾ ਨੇ ਉਹ ਸਾਰੀ ਚਢ਼ਤ ਤੇ ਹੋਰ ਕੀਮਤੀ ਸਾਮਾਨ ਆਪਣਾ ਦੁਸ਼ਮਣਾਂ ਤੋਂ ਲੈ ਲਈਆਂ। 12 ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸਹੁੰ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ। 13 ਜਿਹੜਾ ਕੋਈ ਵੀ ਯਹੋਵਾਹ ਪਰਮੇਸ਼ੁਰ ਦੀ ਸੇਵਾ ਤੋਂ ਇਨਕਾਰੀ ਹੋਵੇ ਉਸਨੂੰ ਜਾਨੋਁ ਮਾਰ ਦਿੱਤਾ ਜਾਵੇ। ਭਾਵੇਂ ਉਹ ਖਾਸ ਆਦਮੀ ਹੋਵੇ ਭਾਵੇਂ ਆਮ, ਭਾਵੇਂ ਮਰਦ ਤੇ ਭਾਵੇਂ ਔਰਤ। 14 ਤਦ ਆਸਾ ਅਤੇ ਉਸਦੇ ਲੋਕਾਂ ਨੇ ਯਹੋਵਾਹ ਅੱਗੇ ਸਹੁੰ ਚੁੱਕੀ ਅਤੇ ਉਹ ਜ਼ੋਰ ਦੀ ਉੱਚੀ ਆਵਾਜ਼ ਵਿੱਚ ਨਰਸਿਂਗਿਆਂ ਅਤੇ ਤੂਰ੍ਹੀਆਂ ਨਾਲ ਲਲਕਾਰੇ। 15 ਸਾਰੇ ਯਹੂਦੀ ਇਸ ਸਹੁੰ ਚੁੱਕਣ ਤੇ ਖੁਸ਼ ਸਨ ਕਿਉਂ ਕਿ ਇਹ ਸਹੁੰ ਉਨ੍ਹਾਂ ਨੇ ਆਪਣੇ ਦਿਲੋਂ ਖਾਧੀ ਸੀ ਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਹੁਕਮ ਤਹਿ ਦਿਲੋਂ ਮੰਨਿਆ। ਉਨ੍ਹਾਂ ਨੇ ਪਰਮੇਸ਼ੁਰ ਨੂੰ ਵੇਖਣ ਦੀ ਰੀਝ ਕੀਤੀ ਤੇ ਉਨ੍ਹਾਂ ਪਾਇਆ ਤਾਂ ਇਉਂ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ ਵਿੱਚ ਸੁਖ-ਸ਼ਾਂਤੀ ਵਰਤਾਈ। 16 ਆਸਾ ਪਾਤਸ਼ਾਹ ਨੇ ਆਪਣੀ ਮਾਂ ਮਅਕਾਹ ਨੂੰ ਰਾਣੀਆਂ ਦੀ ਪਦਵੀ ਤੋਂ ਵੀ ਹਟਾਅ ਦਿੱਤਾ ਕਿਉਂ ਜੋ ਉਸਨੇ ਅਸ਼ੇਰਾਹ ਦੇਵੀ ਦੀ ਇੱਕ ਘਿਨਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਘਿਨਾਉਣੀ ਮੂਰਤ ਦੇ ਟੁਕੜੇ-ਟੁਕੜੇ ਕਰਕੇ ਚਕਨਾਚੂਰ ਕਰ ਦਿੱਤਾ। ਅਤੇ ਉਨ੍ਹਾਂ ਟੋਟਿਆਂ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ। 17 ਯਹੂਦਾਹ ਵਿੱਚੋਂ ਉਚਿਆਂ ਬ੍ਬਾਂਵਾਂ ਨੂੰ ਤਾਂ, ਨਾ ਹਟਾਇਆ ਗਿਆ ਪਰ ਆਸਾ ਸਾਰੀ ਉਮਰ ਯਹੋਵਾਹ ਵੱਲ ਵਫ਼ਾਦਾਰ ਰਿਹਾ। 18 ਪਰਮੇਸ਼ੁਰ ਦੇ ਮੰਦਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਅਤੇ ਉਹ ਵਸਤਾਂ ਜੋ ਉਸਨੇ ਆਪ ਪਵਿੱਤਰ ਠਹਿਰਾਈਆਂ ਸੀ ਉਨ੍ਹਾਂ ਨੂੰ ਅੰਦਰ ਲਿਆਇਆ ਅਤੇ ਉਹ ਵਸਤਾਂ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਸਨ। 19 ਇਉਂ ਆਸਾ ਦੇ ਰਾਜ ਦੇ 35 ਸਾਲ ਤੀਕ ਕੋਈ ਲੜਾਈ ਨਾ ਹੋਈ।

16:1 ਆਸਾ ਦੇ ਰਾਜ ਦੇ 36 ਵਰ੍ਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜਾਈ ਕੀਤੀ ਅਤੇ ਰਾਮਾਹ ਨੂੰ ਕਿਲਾ ਬਣਾਇਆ। ਬਆਸ਼ਾ ਨੇ ਰਾਮਾਹ ਸ਼ਹਿਰ ਨੂੰ ਕਿਲਾ ਇਸ ਲਈ ਬਣਾਇਆ ਤਾਂ ਜੋ ਲੋਕ ਯਹੂਦਾਹ ਪਾਤਸ਼ਾਹ ਜੋ ਯਹੂਦਾਹ ਦਾ ਸੀ ਕੋਲ ਨਾ ਆ ਜਾ ਸਕਣ। 2 ਆਸਾ ਨੇ ਯਹੋਵਾਹ ਦੇ ਮੰਦਰ ਅਤੇ ਸ਼ਾਹੀ ਮਹਿਲ ਵਿੱਚੋਂ ਉਨ੍ਹਾਂ ਖਜ਼ਾਨਿਆਂ ਚੋ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਬਾਦਸ਼ਾਹ ਬਨ-ਹਦਦ ਜੋ ਕਿ ਦੰਮਿਸਕ ਵਿੱਚ ਸੀ ਇਹ ਆਖ ਕੇ ਭੇਜਿਆ: 3 "ਉਹ ਨੇਮ ਜੋ ਤੇਰੇ ਤੇ ਮੇਰੇ ਦਰਮਿਆਨ ਹੈ ਅਤੇ ਮੇਰੇ ਅਤੇ ਤੇਰੇ ਪਿਤਾ ਦੇ ਦਰਮਿਆਨ ਸੀ, ਵੇਖ, ਉਸ ਅਨੁਸਾਰ ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜ ਰਿਹਾ ਹਾਂ। ਹੁਣ ਤੂੰ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲ ਆਪਣਾ ਨੇਮ ਤੋੜ ਤਾਂ ਜੋ ਉਹ ਮੈਨੂੰ ਤੰਗ ਕਰਨਾ ਛੱਡੇ ਤੇ ਮੈਨੂੰ ਇਕਲਿਆਂ ਜਿਉਣ੍ਣ ਦੇਵੇ।" 4 ਬਨ-ਹਦਦ ਨੇ ਆਸਾ ਦੀ ਗੱਲ ਮੰਨ ਲਈ ਅਤੇ ਉਸਨੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਭੇਜਿਆ। ਉਨ੍ਹਾਂ ਨੇ ਈਯੋਨ, ਦਾਨ, ਅਬੇਲ-ਮਾਇਮ ਅਤੇ ਨਫ਼ਰਾਲੀ ਦੇ ਸ਼ਹਿਰਾਂ ਵਿੱਚ ਦੇ ਸਾਰੇ ਭਂਡਾਰਾਂ ਜਿੱਥੇ ਖਜ਼ਾਨੇ ਇਕੱਤਰ ਹੁੰਦੇ ਸਨ ਨੂੰ ਤਬਾਹ ਕਰ ਦਿੱਤਾ। 5 ਜਦੋਂ ਬਆਸ਼ਾ ਨੂੰ ਇਸਰਾਏਲ ਦੇ ਸ਼ਹਿਰਾਂ ਉੱਪਰ ਹਮਲੇ ਦੀ ਖਬਰ ਮਿਲੀ ਤਾਂ ਉਸਨੇ ਰਾਮਾਹ ਵਿੱਚ ਕਿਲਾ ਬਨਾਉਣਾ ਛੱਡ ਕੇ ਆਪਣਾ ਕੰਮ ਉੱਥੇ ਹੀ ਬੰਦ ਕਰ ਦਿੱਤਾ। 6 ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦੀਆਂ ਨੂੰ ਸਦਿਆ ਅਤੇ ਉਹ ਰਾਮਾਹ ਸ਼ਹਿਰ ਵਿੱਚ ਗਏ ਤੇ ਬਆਸ਼ਾ ਉੱਥੇ ਕਿਲਾ ਬਨਾਉਣ ਲਈ ਜੋ ਲੱਕੜ ਅਤੇ ਪੱਥਰ ਦੀ ਵਰਤੋਂ ਕਰ ਰਿਹਾ ਸੀ, ਉਹ ਸਭ ਚੁੱਕ ਲਿਆਏ। ਆਸਾ ਅਤੇ ਯਹੂਦਾਹ ਦੇ ਲੋਕਾਂ ਨੇ ਉਸ ਲੱਕੜ ਅਤੇ ਪੱਥਰ ਨਾਲ ਗ਼ਬਾ ਅਤੇ ਮਿਸਫ਼ਾਹ ਸ਼ਹਿਰ ਨੂੰ ਪਕਿਆ ਕੀਤਾ। 7 ਉਸ ਵਕਤ ਹਨਾਨੀ ਪੈਗੰਬਰ ਆਸਾ ਕੋਲ ਆਇਆ ਅਤੇ ਉਸਨੂੰ ਆਖਿਆ, "ਆਸਾ, ਤੂੰ ਅਰਾਮ ਦੇ ਪਾਤਸ਼ਾਹ ਉੱਪਰ ਨਿਰਭਰ ਹੋਇਆ ਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਰਭਰ ਨਹੀਂ ਹੋਇਆ, ਇਸੇ ਕਾਰਣ ਅਰਾਮ ਦੀ ਸੈਨਾ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ। 8 ਕੂਸ਼ੀਆਂ ਅਤੇ ਲੂਬੀਆਂ ਦੀ ਵੀ ਬੜੀ ਤਕੜੀ ਫ਼ੌਜ ਹੈ। ਉਨ੍ਹਾਂ ਕੋਲ ਕਈ ਰੱਥ ਅਤੇ ਰਬਵਾਨ ਹਨ। ਪਰ ਆਸਾ, ਤੂੰ ਯਹੋਵਾਹ ਉੱਪਰ ਭਰੋਸਾ ਰੱਖਿਆ ਕਿ ਉਹ ਭਾਰੀ ਫ਼ੌਜ ਨੂੰ ਹਾਰ ਦੇਵੇ ਸੋ ਯਹੋਵਾਹ ਨੇ ਉਨ੍ਹਾਂ ਨੂੰ ਤੇਰੇ ਹੱਥ ਕਰ ਦਿੱਤਾ। 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਸ਼ਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ 'ਚ ਲੜਾਈ ਹੀ ਲੜਾਈ ਹੈ।" 10 ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁਖ੍ਖਾ ਵਿਵਹਾਰ ਵੀ ਕੀਤਾ। 11 ਆਸਾ ਦੇ ਸ਼ੁਰੂ ਤੋਂ ਲੈਕੇ ਅੰਤ ਤੀਕ ਦੇ ਕਾਰਨਾਮੇ 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। 12 ਆਸਾ ਦੀ ਪਾਤਸ਼ਾਹੀ ਦੇ 39 ਵਰ੍ਹੇ ਵਿੱਚ ਉਸਨੂੰ ਉਸਦੇ ਪੈਰ ਤੇ ਇੱਕ ਬਿਮਾਰੀ ਲੱਗ ਗਈ ਜੋ ਕਿ ਬਹੁਤ ਭਿਆਨਕ ਸੀ। ਉਸ ਨੇ ਵੈਦਾਂ ਤੋਂ ਖੁਦ ਦਾ ਇਲਾਜ ਕਰਵਾਇਆ ਅਤੇ ਯਹੋਵਾਹ ਵੱਲ ਨਾ ਪਰਤਿਆ। 13 ਆਸਾ ਆਪਣੇ ਰਾਜ ਦੇ 41ਵਰ੍ਹੇ ਮਰ ਗਿਆ ਅਤੇ ਆਪਣੇ ਪੁਰਖਿਆਂ ਵਿੱਚ ਜਾ ਮਿਲਿਆ, 14 ਤੇ ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਆਸਾ ਦੇ ਆਪਣੇ ਬਣਾਏ ਮਕਬਰੇ ਵਿੱਚ ਉਸ ਨੂੰ ਦਫ਼ਨਾਅ ਦਿੱਤਾ। ਲੋਕਾਂ ਨੇ ਉਸਨੂੰ ਖੂਸ਼ਬੂਦਾਰ ਮਸਾਲਿਆਂ ਤੇ ਇਤਰ ਭਰੀ ਸੇਜਾਂ ਤੇ ਲਿਟਾਅ ਕੇ ਉਸਨੂੰ ਦਫ਼ਨਾਇਆ ਅਤੇ ਉਸਦੇ ਸਂਮਾਨ ਵਿੱਚ ਵੱਡੀ ਅੱਗ ਬਾਲੀ।

17:1 ਯਹੂਦਾਹ ਵਿੱਚ ਆਸਾ ਦੀ ਬਾਵੇਂ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ। ਉਸਨੇ ਯਹੂਦਾਹ ਨੂੰ ਪਕਿਆਂ ਕੀਤਾ ਤਾਂ ਜੋ ਉਹ ਤਗੜਾ ਹੋ ਕੇ ਇਸਰਾਏਲ ਨੂੰ ਹਰਾ ਸਕੇ। 2 ਉਸਨੇ ਯਹੂਦਾਹ ਦੇ ਸਾਰੇ ਗਢ਼ਾ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ। ਉਸਨੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸਦੇ ਪਿਤਾ ਆਸਾ ਨੇ ਕਬਜ਼ੇ 'ਚ ਕੀਤੇ ਸਨ ਉੱਥੇ ਗਢ਼ ਬਣਾ ਦਿੱਤੇ। 3 ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ 'ਚ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ। 4 ਸਗੋਁ ਉਹ ਆਪਣੇ ਪਿਤਾ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ। ਅਤੇ ਉਸਦੇ ਹੁਕਮਾਂ ਉੱਪਰ ਚਲਦਾ ਰਿਹਾ ਅਤੇ ਉਸਨੇ ਇਸਰਾਏਲ ਵਰਗੇ ਕੰਮ ਨਾ ਕੀਤੇ। 5 ਯਹੋਵਾਹ ਨੇ ਉਸਨੂੰ ਯਹੂਦਾਹ ਦਾ ਸ਼ਕਤੀਵਾਨ ਪਾਤਸ਼ਾਹ ਬਣਾਇਆ। ਸਾਰੇ ਯਹੂਦਾਹ ਦੇ ਲੋਕ ਉਸ ਲਈ ਤੋਹਫ਼ੇ ਲਿਆਉਂਦੇ ਇਉਂ ਉਸ ਕੋਲ ਬਹੁਤ ਮਾਲ-ਮਾਨ ਤੇ ਸਂਮਾਨ ਇਕੱਠਾ ਹੋ ਗਿਆ। 6 ਉਹ ਪ੍ਰਸਂਨਤਾ ਨਾਲ ਪਰਮੇਸ਼ੁਰ ਦੇ ਰਾਹਾਂ ਤੇ ਚਲਿਆ ਅਤੇ ਇਸ ਵਿੱਚ ਗਰਵ ਮਹਿਸੂਸ ਕੀਤਾ । ਉਸਨੇ ਦੇਸ ਵਿੱਚੋਂ ਉਚਿਆਂ ਬ੍ਥਾਵਾਂ ਅਤੇ ਅਸ਼ੇਰਾਹ ਦੇ ਥੰਮਾਂ ਨੂੰ ਬਾਹਰ ਕੱਢ ਸੁਟਿਆ। 7 ਉਸਨੇ ਆਪਣੇ ਆਗੂਆਂ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿਖਿਆ ਦ੍ਦੇਣ ਲਈ ਭੇਜਿਆ ਇਉਂ ਉਸਨੇ ਆਪਣੇ ਰਾਜ ਦੇ ਤੀਜੇ ਵਰ੍ਹੇ ਕੀਤਾ। ਉਹ ਆਗੂ ਬਨਹਯਿਲ, ਓਬਦਯਾਹ, ਜ਼ਕਰਯਾਹ, ਨਬਾਨੇਲ ਅਤੇ ਮੀਕਾਯਾਹ ਸਨ। 8 ਯਹੋਸ਼ਾਫ਼ਾਟ ਨੇ ਆਗੂਆਂ ਦੇ ਨਾਲ਼ ਲੇਵੀਆਂ ਨੂੰ ਵੀ ਭੇਜਿਆ ਜਿਹੜੇ ਸ਼ਮਆਯਾਹ, ਨਬਨਯਾਹ, ਜ਼ਬਦਯਾਹ, ਅਸਾਹੇਲ ,ਸ਼ਮੀਰਮੋਬ, ਯਹੋਨਾਬਾਨ, ਅਦੋਨੀਯਾਹ, ਟੋਬੀਯਾਹ ਅਤੇ ਟੋਬ-ਅਦੋਨੀਯਾਹ ਸਨ। ਇਨ੍ਹਾਂ ਦੇ ਨਾਲ ਉਸਨੇ ਅਲੀਸ਼ਾਮਾ ਅਤੇ ਯਹੋਰਾਮ ਜਾਜਕਾਂ ਨੂੰ ਵੀ ਭੇਜਿਆ। 9 ਉਨ੍ਹਾਂ ਆਗੂਆਂ, ਲੇਵੀਆਂ ਅਤੇ ਜਾਜਕਾਂ ਨੇ ਯਹੂਦਾਹ ਵਿੱਚ ਉਨ੍ਹਾਂ ਲੋਕਾਂ ਨੂੰ ਸਿਖਿਆ ਦਿੱਤੀ। ਪਰਮੇਸ਼ੁਰ ਦੇ ਨਿਆਂ ਦੀ ਪੋਥੀ ਉਨ੍ਹਾਂ ਦੇ ਕੋਲ ਹੁੰਦੀ ਤੇ ਇਉਂ ਯਹੂਦਾਹ ਦੇ ਨਗਰ-ਨਗਰ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਸਿਖਿਆ ਦਿੱਤੀ। 10 ਯਹੋਵਾਹ ਦਾ ਡਰ ਯਹੂਦਾਹ ਦੇ ਆਸ-ਪਾਸ ਦੇ ਸਾਰੇ ਰਾਜਾਂ ਵਿੱਚ ਛਾ ਗਿਆ। ਇਸ ਭੈਅ ਨਾਲ ਉਹ ਯਹੋਸ਼ਾਫ਼ਾਟ ਨਾਲ ਜੰਗ ਕਰਨ ਤੋਂ ਡਰਦੇ। 11 ਕੁਝ ਫ਼ਲਿਸਤੀ ਲੋਕ ਯਹੋਸ਼ਾਫ਼ਾਟ ਲਈ ਤੋਹਫ਼ੇ ਲਿਆਏ ਤੇ ਉਸਦੀ ਤਾਕਤ ਨੂੰ ਜਾਣਦੇ ਹੋਏ ਸਗੋਂ ਉਹ ਉਸ ਲਈ ਚਾਂਦੀ ਦੇ ਤੋਹਫ਼ੇ ਲੈਕੇ ਆਏ। ਅਰਬ ਦੇ ਲੋਕ ਉਸ ਕੋਲ ਨਜ਼ਰਾਨੇ ਵਿੱਚ ਇੱਜੜ ਲਿਆਏ ਜਿਸ ਵਿੱਚ 7,700 ਭੇਡਾਂ ਅਤੇ 7,700 ਬੱਕਰੀਆਂ ਸਨ। 12 ਇਉਂ ਯਹੋਸ਼ਾਫ਼ਾਟ ਦਿਨੋਁ-ਦਿਨ ਸ਼ਕਤੀਸ਼ਾਲੀ ਹੁੰਦਾ ਗਿਆ ਤੇ ਉਸਨੇ ਯਹੂਦਾਹ ਦੇਸ ਵਿੱਚ ਗਢ਼ ਅਤੇ ਗੋਦਾਮ ਬਣਵਾੇ। 13 ਅਤੇ ਗੁਦਾਮਾਂ ਵਾਲੇ ਸ਼ਹਿਰਾਂ ਵਿੱਚ ਉਸਨੇ ਭਂਡਾਰ ਰੱਖੇ ਅਤੇ ਯਰੂਸ਼ਲਮ ਵਿੱਚ ਉਸਨੇ ਸੂਰਮੇ ਯੋਧੇ ਰੱਖੇ। 14 ਉਨ੍ਹਾਂ ਸਿਪਾਹੀਆਂ ਦੀ ਸੂਚੀ ਜਿਹੜੇ ਯਰੂਸ਼ਲਮ ਵਿੱਚ ਸਨ, ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਇਉਂ ਸੀ:ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਸਰਦਾਰ ਸਨ, ਇਉਂ ਸਨ: ਅਦਨਾਹ 3,00,000ਸੂਰਬੀਰ ਸਿਪਾਹੀਆਂ ਦਾ ਸਰਦਾਰ ਸੀ। 15 ਦੂਜੇ ਦਰਜੇ ਤੇ ਯਹੋਹਾਨਾਨ 2,80,000 ਸਿਪਾਹੀਆਂ ਦਾ ਸਰਦਾਰ ਸੀ। 16 ਅਮਸਯਾਹ ਜੋ ਕਿ ਜ਼ਿਕਰੀ ਦਾ ਪੁੱਤਰ ਸੀ, ਉਸ ਹੇਠ 2,00,000 ਸਿਪਾਹੀ ਸਨ ਅਤੇ ਉਹ ਆਪਣੇ ਆਪ ਨੂੰ ਯਹੋਵਾਹ ਨੂੰ ਅਰਪਿਤ ਕਰਕੇ ਬੜਾ ਖੁਸ਼ ਸੀ। 17 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਆਗੂ ਸਰਦਾਰ ਸਨ: ਅਲਯਾਦਾ ਕੋਲ 2,00,000 ਸਿਪਾਹੀ ਸਨ ਜਿਹੜੇ ਧਨੁਖ੍ਖ, ਤੀਰ, ਅਤੇ ਢਾਲਾਂ ਵਰਤਦੇ ਸਨ। ਅਲਯਾਦਾ ਖੁਦ ਵੀ ਇੱਕ ਬਹਾਦੁਰ ਸਿਪਾਹੀ ਸੀ। 18 ਯਹੋਜ਼ਾਬਾਦ ਕੋਲ 1,80,000 ਸਿਪਾਹੀ ਸਨ ਜਿਹੜੇ ਹਮੇਸ਼ਾ ਯੁੱਧ ਲਈ ਤਿਆਰ ਹੁੰਦੇ ਸਨ। 19 ਇਹ ਸਾਰੇ ਯੋਧੇ ਯਹੋਸ਼ਾਫ਼ਾਟ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਪਾਤਸ਼ਾਹ ਕੋਲ ਹੋਰ ਵੀ ਅਜਿਹੇ ਆਦਮੀ ਸਨ ਜਿਨ੍ਹਾਂ ਨੂੰ ਉਸਨੇ ਗਢ਼ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

18:1 ਯਹੋਸ਼ਾਫ਼ਾਟ ਕੋਲ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸਨੇ ਇਉਂ ਅਹਾਬ ਨਾਲ ਰਿਸ਼ਤਾ ਗੰਢਿਆ। 2 ਕੁਝ ਸਾਲਾਂ ਬਾਅਦ ਯਹੋਸ਼ਾਫ਼ਾਟ ਅਹਾਬ ਕੋਲ ਸਾਮਰਿਯਾ ਨੂੰ ਗਿਆ ਤੇ ਅਹਾਬ ਨੇ ਉਸ ਲਈ ਤੇ ਉਸਦੇ ਸਾਥੀਆਂ ਲਈ ਬਹੁਤ ਸਾਰੀਆਂ ਭੇਡਾਂ ਅਤੇ ਗਊਆਂ ਦੀ ਬਲੀ ਦਿੱਤੀ। ਅਹਾਬ ਨੇ ਯਹੋਸ਼ਾਫ਼ਾਟ ਨੂੰ ਰਾਮੋਬ ਗਿਲਆਦ ਤੇ ਹਮਲਾ ਕਰਨ ਲਈ ਪਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ। 3 ਅਹਾਬ ਨੇ ਉਸਨੂੰ ਕਿਹਾ, "ਕੀ ਤੂੰ ਮੇਰੇ ਨਾਲ ਰਾਮੋਬ-ਗਿਲਆਦ ਤੇ ਲੜਾਈ ਕਰਨ ਲਈ ਚੱਲੇਂਗਾ?" ਅਹਾਬ ਉਸ ਵਕਤ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯਹੋਸ਼ਾਫ਼ਾਟ ਯਹੂਦਾਹ ਦਾ। ਤਾਂ ਯਹੋਸ਼ਾਫ਼ਾਟ ਨੇ ਅਹਾਬ ਨੂੰ ਉੱਤਰ ਦਿੱਤਾ, "ਮੈਂ ਵੀ ਤਾਂ ਤੇਰੇ ਹੀ ਵਰਗਾ ਹਾਂ ਤੇ ਜਿਵੇਂ ਦੇ ਤੇਰੇ ਲੋਕ ਹਨ ਉਵੇਂ ਦੇ ਮੇਰੇ ਹਨ। ਸੋ ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ।" 4 ਯਹੋਸ਼ਾਫ਼ਾਟ ਨੇ ਅਹਾਬ ਨੂੰ ਇਹ ਵੀ ਕਿਹਾ, "ਪਹਿਲਾਂ, ਸਾਨੂੰ ਯਹੋਵਾਹ ਪਾਸੋਂ ਬਚਨ ਪ੍ਰਾਪਤ ਕਰਨ ਦੇ।" 5 ਤਾਂ ਅਹਾਬ ਪਾਤਸ਼ਾਹ ਨੇ ਨਬੀਆਂ ਨੂੰ ਬੁਲਾਇਆ। 400 ਨਬੀ ਇਕੱਤਰ ਹੋਏ ਤਾਂ ਅਹਾਬ ਨੇ ਉਨ੍ਹਾਂ ਨੂੰ ਕਿਹਾ, "ਸਾਨੂੰ ਰਾਮੋਬ-ਗਿਲਆਦ ਦੇ ਵਿਰੁੱਧ ਯੁੱਧ ਕਰਨਾ ਚਾਹੀਦਾ ਹੈ ਕਿ ਨਹੀਂ?" ਨਬੀਆਂ ਨੇ ਅਹਾਬ ਨੂੰ ਕਿਹਾ, "ਜਾਓ ਕਿਉਂ ਕਿ ਯਹੋਵਾਹ ਤੁਹਾਨੂੰ ਜਿੱਤ ਦੇਵੇਗਾ।" 6 ਪਰ ਯਹੋਸ਼ਾਫ਼ਾਟ ਨੇ ਆਖਿਆ, "ਇਨ੍ਹਾਂ ਨਬੀਆਂ ਤੋਂ ਇਲਾਵਾ, ਕੀ ਇੱਥੇ ਯਹੋਵਾਹ ਦਾ ਕੋਈ ਨਬੀ ਹੈ? ਅਸੀਂ ਯਹੋਵਾਹ ਪਾਸੋਂ ਉਸਦੇ ਕਿਸੇ ਨਬੀ ਦੁਆਰਾ ਪੁੱਛਣਾ ਚਾਹੁੰਦੇ ਹਾਂ।" 7 ਤਦ ਅਹਾਬ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਇੱਥੇ ਇੱਕ ਅਜਿਹਾ ਮਨੁੱਖ ਹੈ ਜਿਸ ਕੋਲੋਂ ਅਸੀਂ ਯਹੋਵਾਹ ਤੋਂ ਪੁੱਛੀੇ, ਪਰ ਮੈਂ ਉਸ ਆਦਮੀ ਨੂੰ ਨਫ਼ਰਤ ਕਰਦਾ ਹਾਂ ਕਿਉਂ ਕਿ ਉਹ ਹਮੇਸ਼ਾ ਮੇਰੇ ਲਈ ਯਹੋਵਾਹ ਵੱਲੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਸ ਮਨੁੱਖ ਦਾ ਨਾਂ ਹੈ ਮੀਕਾਯਾਹ। ਉਹ ਯਿਮਲਾਹ ਦਾ ਪੁੱਤਰ ਹੈ।" ਪਰ ਯਹੋਸ਼ਾਫ਼ਾਟ ਨੇ ਕਿਹਾ, "ਅਹਾਬ, ਇੰਝ ਨਾ ਕਹੋ!" 8 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਖੁਮਰੇ (ਕਰਮਚਾਰੀ) ਨੂੰ ਸੱਦ ਕੇ ਕਿਹਾ, "ਛੇਤੀ ਕਰ ਅਤੇ ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਲੈਕੇ ਆ।" 9 ਇਸਰਾਏਲ ਦਾ ਪਾਤਸ਼ਾਹ ਅਹਾਬ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ-ਆਪਣੀਆਂ ਰਾਜ-ਗਦ੍ਦੀਆਂ ਉੱਤੇ ਪਾਤਸ਼ਾਹੀ ਪੋਸ਼ਾਕ ਪਾ ਕੇ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫ਼ਾਟਕ ਅੱਗੇ ਬੈਠੇ ਹੋਏ ਸਨ। ਅਤੇ 400 ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ। 10 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਕਿਹਾ, "ਯਹੋਵਾਹ ਆਖਦਾ ਹੈ, 'ਤੂੰ ਇਨ੍ਹਾਂ ਲੋਹੇ ਦੇ ਸਿੰਗਾਂ ਨੂੰ ਅਰਾਮੀਆਂ ਨੂੰ ਮੌਤ ਦੇ ਘਾਟ ਉਤਾਰਨ ਲਈ ਵਰਤ ਸਕਦੇ ਹੋ।"' 11 ਸਾਰੇ ਨਬੀਆਂ ਨੇ ਇੱਕੋ ਜਿਹੀ ਹੀ ਗੱਲ ਆਖੀ। ਉਨ੍ਹਾਂ ਕਿਹਾ, "ਰਾਮੋਬ-ਗਿਲਆਦ ਦੇ ਸ਼ਹਿਰ ਜਾਵੋ ਅਤੇ ਤੁਹਾਨੂੰ ਉੱਥੇ ਜਿੱਤ ਪ੍ਰਾਪਤ ਹੋਵੇਗੀ। ਕਿਉਂ ਕਿ ਯਹੋਵਾਹ ਅਰਾਮੀ ਲੋਕਾਂ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ। 12 ਉਹ ਹਲਕਾਰਾ ਜਿਹੜਾ ਮੀਕਾਯਾਹ ਨੂੰ ਸਦ੍ਦਣ ਗਿਆ ਸੀ, ਉਸਨੂੰ ਬੋਲਿਆ, "ਮੀਕਾਯਾਹ, ਸੁਣ, ਸਾਰੇ ਨਬੀ ਇੱਕ ਮੂੰਹ ਹੋਕੇ ਪਾਤਸ਼ਾਹ ਲਈ ਭਲਾਈ ਦੀਆਂ ਗੱਲਾਂ ਦਸ੍ਸਦੇ ਹਨ। ਉਹ ਆਖ ਰਹੇ ਹਨ ਕਿ ਪਾਤਸ਼ਾਹ ਨੂੰ ਜਿੱਤ ਪ੍ਰਾਪਤ ਹੋਵੇਗੀ ਤਾਂ ਤੂੰ ਵੀ ਅਜਿਹੀ ਗੱਲ ਹੀ ਕਰੀਂ। ਤੂੰ ਵੀ ਭਲਾਈ ਦੀ ਗੱਲ ਹੀ ਕਰੀਂ।" 13 ਪਰ ਮੀਕਾਯਾਹ ਨੇ ਆਖਿਆ, "ਜਿਉਂਦੇ ਯਹੋਵਾਹ ਦੀ ਸਹੁੰ, ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾੇਗਾ ਮੈਂ ਉਹੀ ਕੁਝ ਬੋਲਾਂਗਾ।" 14 ਤਦ ਮੀਕਾਯਾਹ ਪਾਤਸ਼ਾਹ ਕੋਲ ਆਇਆ। ਪਾਤਸ਼ਾਹ ਨੇ ਉਸਨੂੰ ਕਿਹਾ, "ਮੀਕਾਯਾਹ ਸਾਨੂੰ ਰਾਮੋਬ-ਗਿਲਆਦ ਵਿੱਚ ਲੜਾਈ ਕਰਨ ਜਾਣਾ ਚਾਹੀਦਾ ਹੈ ਜਾਂ ਨਹੀਂ?" ਮੀਕਾਯਾਹ ਨੇ ਜਵਾਬ ਦਿੱਤਾ, 'ਜਾਓ ਅਤੇ ਜਾ ਕੇ ਹਮਲਾ ਕਰੋ, ਤੁਸੀਂ ਜਿਤ੍ਤੋਂਗੇ ਅਤੇ ਉਨ੍ਹਾਂ ਨੂੰ ਹਾਰ ਪ੍ਰਾਪਤ ਹੋਵੇਗੀ।" 15 ਅਹਾਬ ਪਾਤਸ਼ਾਹ ਨੇ ਮੀਕਾਯਾਹ ਨੂੰ ਕਿਹਾ, "ਮੈਂ ਤੈਨੂੰ ਕਿੰਨੀ ਵਾਰ ਸਹੁੰ ਚੁਕਾਈ ਹੈ ਕਿ ਤੂੰ ਮੈਨੂੰ ਯਹੋਵਾਹ ਦੇ ਨਾਂ ਉੱਤੇ ਸੱਚਾਈ ਤੋਂ ਬਿਨਾ ਹੋਰ ਕੁਝ ਨਾ ਦਸੀਁ।" 16 ਤਦ ਮੀਕਾਯਾਹ ਨੇ ਕਿਹਾ, "ਮੈਂ ਇਸਰਾਏਲੀਆਂ ਨੂੰ ਉਨ੍ਹਾਂ ਭੇਡਾਂ ਵਾਂਗ ਸਾਰੇ ਪਹਾੜਾਂ ਉੱਤੇ ਖਿਂਡਿਆ ਹੋਇਆ ਵੇਖਿਆ ਜਿਨ੍ਹਾਂ ਦਾ ਕੋਈ ਅਯਾਲੀ ਨਾ ਹੋਵੇ ਅਤੇ ਯਹੋਵਾਹ ਨੇ ਆਖਿਆ, "ਇਨ੍ਹਾਂ ਦਾ ਕੋਈ ਮਾਲਿਕ ਨਹੀਂ। ਇਨ੍ਹਾਂ ਵਿੱਚੋਂ ਹਰ ਕੋਈ ਆਪਣੇ ਘਰ ਸ਼ਾਂਤੀ ਨਾਲ ਪਹੁੰਚ ਜਾਵੇ।" 17 ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਮੈਂ ਤੈਨੂੰ ਪਹਿਲਾਂ ਹੀ ਆਖਿਆ ਸੀ ਕਿ ਮੀਕਾਯਾਹ ਮੇਰੀ ਭਲਾਈ ਨਹੀਂ ਸਗੋਂ ਬੁਰਾਈ ਦਾ ਹੀ ਸੰਦੇਸ਼ ਦੇਵੇਗਾ।" 18 ਮੀਕਾਯਾਹ ਨੇ ਕਿਹਾ, "ਤੁਸੀਂ ਯਹੋਵਾਹ ਦਾ ਬਚਨ ਸੁਣੋ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸੁਰਗ ਦੀ ਸਾਰੀ ਸੈਨਾ ਉਸਦੇ ਸੱਜੇ-ਖੱਬੇ ਖਲੋਤੀ ਸੀ। 19 ਯਹੋਵਾਹ ਨੇ ਆਖਿਆ, 'ਕੌਣ ਆਹਾਬ ਨੂੰ ਭਰਮਾੇਗਾ ਤਾਂ ਜੋ ਉਹ ਰਾਮੋਬ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?' ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ। 20 ਤਦ ਇੱਕ ਆਤਮਾ ਨਿਕਲ ਕੇ ਯਹੋਵਾਹ ਦੇ ਅੱਗੇ ਖਲੋ ਗਿਆ ਅਤੇ ਆਖਿਆ, 'ਮੈਂ ਅਹਾਬ ਨੂੰ ਭਰਮਾਵਾਂਗਾ।' ਯਹੋਵਾਹ ਨੇ ਉਸ ਆਤਮੇ ਨੂੰ ਪੁਛਿਆ, 'ਕਿਵੇਂ?' 21 ਤਾਂ ਉਸ ਆਤਮੇ ਨੇ ਜਵਾਬ ਦਿੱਤਾ, 'ਮੈਂ ਬਾਹਰ ਜਾ ਕੇ ਇੱਕ ਝੂਠ ਬੋਲਦਾ ਆਤਮਾ ਬਣਕੇ ਉਸਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਵਸ ਜਾਵਾਂਗਾ।' ਤਾਂ ਯਹੋਵਾਹ ਨੇ ਆਖਿਆ, 'ਤੂੰ ਆਹਾਬ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ। ਇਸ ਲਈ ਤੂੰ ਜਾ ਅਤੇ ਜਾ ਕੇ ਆਪਣਾ ਕਾਰਜ ਕਰ।' 22 "ਹੁਣ ਵੇਖ ਅਹਾਬ, ਯਹੋਵਾਹ ਨੇ ਤੇਰੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਤੇਰੇ ਲਈ ਇੱਕ ਝੂਠਾ ਆਤਮਾ ਪਾ ਦਿੱਤਾ ਹੈ। ਯਹੋਵਾਹ ਦਾ ਫੁਰਮਾਨ ਹੈ ਕਿ ਬਿਪਤਾ ਤੇਰੇ ਉੱਤੇ ਆਵੇਗੀ।" 23 ਤਦ ਸਿਦਕੀਯਾਹ ਮੀਕਾਯਾਹ ਦੇ ਕੋਲ ਗਿਆ ਅਤੇ ਉਸਦੇ ਮੂੰਹ ਤੇ ਮਾਰਿਆ। ਸਿਦਕੀਯਾਹ ਦਾ ਪਿਤਾ ਕਨਾਨਾਹ ਸੀ। ਸਿਦਕੀਯਾਹ ਨੇ ਕਿਹਾ, "ਯਹੋਵਾਹ ਦਾ ਆਤਮਾ ਕਿਸ ਰਸਤੇ ਮੀਕਾਯਾਹ, ਮੇਰੇ ਕੋਲੋਂ ਦੀ ਲੰਘ ਕੇ ਤੇਰੇ ਕੋਲ ਆਇਆ ਤੇ ਤੈਨੂੰ ਬੋਲਿਆ?" 24 ਮੀਕਾਯਾਹ ਨੇ ਆਖਿਆ, "ਸਿਦਕੀਯਾਹ ਉਸ ਦਿਨ, ਜਦੋਂ ਤੂੰ ਅੰਦਰਲੇ ਕਮਰੇ ਵਿੱਚ ਲੁਕਣ ਲਈ ਵੜੇਁਗਾ ਤਦ ਤੂੰ ਜਾਣ ਜਾਵੇਂਗਾ।" 25 ਤਦ ਅਹਾਬ ਪਾਤਸ਼ਾਹ ਨੇ ਕਿਹਾ, "ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਗਵਰਨਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਭੇਜ ਦੇ। 26 ਆਮੋਨ ਅਤੇ ਯੋਆਸ਼ ਨੂੰ ਕਹਿਣਾ, 'ਕਿ ਪਾਤਸ਼ਾਹ ਇਉਂ ਫ਼ਰਮਾਉਂਦਾ ਹੈ ਕਿ ਮੀਕਾਯਾਹ ਨੂੰ ਕੈਦ ਕਰ ਲਵੋ ਅਤੇ ਜਦ ਤੀਕ ਮੈਂ ਲੜਾਈ ਤੋਂ ਮੁੜ ਨਾ ਆਵਾ ਇਸ ਨੂੰ ਰੋਟੀ-ਪਾਣੀ ਤੋਂ ਇਲਾਵਾ ਹੋਰ ਕੁਝ ਖਾਣ ਨੂੰ ਨਾ ਦੇਣਾ।"' 27 ਮੀਕਾਯਾਹ ਨੇ ਆਖਿਆ, "ਅਹਾਬ, ਜੇਕਰ ਤੂੰ। ਕਦੇ ਸੁੱਖ-ਸਾਂਦ ਨਾਲ ਮੁੜ ਆਵੇਂ ਤਾਂ ਜਾਣੀਁ ਯਹੋਵਾਹ ਮੇਰੇ ਮੂੰਹੋਁ ਨਹੀਂ ਬੋਲਿਆ। ਤੂੰ ਤੇ ਤੇਰੇ ਸਾਰੇ ਲੋਕ ਮੇਰੀ ਗੱਲ ਧਿਆਨ ਨਾਲ ਸੁਣ ਲਵੋ ਤੇ ਯਾਦ ਰੱਖਣਾ।" 28 ਤਦ ਇਸਰਾਏਲ ਦੇ ਪਾਤਸ਼ਾਹ ਅਹਾਬ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਰਾਮੋਬ-ਗਿਲਆਦ ਵਿੱਚ ਚੜਾਈ ਕਰ ਦਿੱਤੀ। 29 ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, "ਮੈਂ ਜੰਗ ਵਿੱਚ ਜਾਣ ਤੋਂ ਪਹਿਲਾਂ ਆਪਣਾ ਭੇਸ ਬਦਲ ਲਵਾਂਗਾ, ਪਰ ਤੂੰ ਆਪਣੀ ਪੋਸ਼ਾਕ ਪਾਈ ਰੱਖ।" ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਆਪਣਾ ਭੇਸ ਵਟਾਅ ਲਿਆ ਅਤੇ ਦੋਨੋ ਲੜਾਈ ਲਈ ਚਲੇ ਗਏ। 30 ਪਰ ਅਰਾਮ ਦੇ ਪਾਤਸ਼ਾਹ ਨੇ ਰਬਾਂ ਦੇ ਸਰਦਾਰਾਂ ਨੂੰ, ਜੋ ਉਸਦੇ ਨਾਲ ਸਨ, ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਨਾਲ ਵੀ ਨਹੀਂ ਲੜਨਾ।' 31 ਜਦੋਂ ਰਬਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਨ੍ਹਾਂ ਨੇ ਸੋਚਿਆ, "ਇਹ ਹੀ ਇਸਰਾਏਲ ਦਾ ਪਾਤਸ਼ਾਹ ਅਹਾਬ ਹੋਵੇਗਾ।" ਤਾਂ ਉਹ ਯਹੋਸ਼ਾਫ਼ਾਟ ਵੱਲ ਲੜਨ ਲਈ ਮੁੜੇ ਪਰ ਯਹੋਸ਼ਾਫ਼ਾਟ ਨੇ ਯਹੋਵਾਹ ਨੂੰ ਪੁਕਾਰ ਕੀਤੀ ਤੇ ਯਹੋਵਾਹ ਨੇ ਉਸਨੂੰ ਬਚਾਅ ਲਿਆ। ਪਰਮੇਸ਼ੁਰ ਨੇ ਰੱਥਾਂ ਦੇ ਸਰਦਾਰਾਂ ਦਾ ਉਸ ਵੱਲੋਂ ਮੁਹਾਣਾ ਮੋੜ ਦਿੱਤਾ। 32 ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਸ਼ਾਫ਼ਾਟ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ। 33 ਇੰਝ ਵਾਪਰਿਆ ਕਿ ਇੱਕ ਸਿਪਾਹੀ ਨੇ ਬਿਨਾਂ ਕਿਸੇ ਨਿਸ਼ਾਨੇ ਤੋਂ ਤੀਰ ਚਲਾ ਦਿੱਤਾ ਅਤੇ ਉਹ ਤੀਰ ਇਸਰਾਏਲ ਦੇ ਰਾਜੇ ਆਹਾਬ ਦੇ ਕਵਚ ਦੀ ਕਮਜ਼ੋਰ ਜਗ੍ਹਾ ਤੇ ਵਜਿਆ। ਤ੍ਤਦ ਆਹਾਬ ਨੇ ਆਪਣੇ ਸਾਰਬੀ ਨੂੰ ਆਖਿਆ, "ਵਾਪਸ ਮੁੜ ਮੈਨੂੰ ਇਥੋਂ ਬਾਹਰ ਕੱਢ ਕੇ ਲੈ ਜਾ, ਮੈਂ ਜ਼ਖਮੀ ਹਾਂ।" 34 ਉਸ ਦਿਨ ਦੀ ਲੜਾਈ ਹੋਰ ਖੌਫ਼ਨਾਕ ਹੋ ਗਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ-ਆਪ ਨੂੰ ਸ਼ਾਮ ਤੀਕ ਅਰਾਮੀਆਂ ਦੇ ਸਾਮ੍ਹਣੇ ਰੱਥ ਉੱਪਰ ਥੰਮੀ ਰੱਖਿਆ ਅਤੇ ਸੂਰਜ ਅਸਤ ਹੋਣ ਵੇਲੇ ਤੀਕ ਉਹ ਮਰ ਗਿਆ।

19:1 ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਸਹੀ ਸਲਾਮਤ ਯਰੂਸ਼ਲਮ ਆਪਣੇ ਮਹਿਲ ਤੀਕ ਪਹੁੰਚ ਗਿਆ। 2 ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸਦੇ ਮਿਲਣ ਲਈ ਨਿਕਲਿਆ ਅਤੇ ਉਸਨੇ ਪਾਤਸ਼ਾਹ ਨੂੰ ਕਿਹਾ, "ਤੂੰ ਬੁਰੇ ਲੋਕਾਂ ਦੀ ਮਦਦ ਕਿਉਂ ਕਰਦਾ ਹੈਂ? ਜਿਹੜੇ ਲੋਕ ਯਹੋਵਾਹ ਨਾਲ ਘਿਰਣਾ ਕਰਦੇ ਹਨ, ਤੂੰ ਉਨ੍ਹਾਂ ਨੂੰ ਪਿਆਰ ਕਿਉਂ ਕਰਦਾ ਹੈਂ? ਇਹੀ ਕਾਰਣ ਹੈ ਕਿ ਯਹੋਵਾਹ ਤੇਰੇ ਉੱਪਰ ਕ੍ਰੋਧਿਤ ਹੈ। 3 ਪਰ ਤਦ ਵੀ, ਤੇਰੇ ਵਿੱਚ ਕੁਝ ਚੰਗੇ ਗੁਣ ਹਨ। ਤੂੰ ਦੇਸ ਵਿੱਚੋਂ ਅਸ਼ੇਰਾਹ ਥੰਮਾਂ ਨੂੰ ਹਟਾਇਆ ਅਤੇ ਤੂੰ ਆਪਣੇ ਦਿਲ ਵਿੱਚ ਪਰਮੇਸ਼ੁਰ ਦੇ ਰਾਹ ਤੇ ਚੱਲਣ ਦਾ ਨਿਰਣਾ ਕੀਤਾ।" 4 ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸਨੇ ਫ਼ਿਰ ਬੇਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ। 5 ਉਸਨੇ ਯਹੂਦਾਹ ਵਿੱਚ ਨਿਆਂਕਾਰ ਚੁਣੇ ਅਤੇ ਉਸਨੇ ਯਹੂਦਾਹ ਦੇ ਸਾਰੇ ਗਢ਼ਾਂ ਵਾਲੇ ਸ਼ਹਿਰਾਂ ਵਿੱਚ ਨਿਆਂਕਾਰ ਮੁਕਰ੍ਰਰ ਕੀਤੇ। 6 ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, "ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ। 7 ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿਂਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।" 8 ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕਰ੍ਰਰ ਕੀਤਾ। ਤਦ ਉਹ ਯਰੂਸ਼ਲਮ ਨੂੰ ਮੁੜੇ। 9 ਯਹੋਸ਼ਾਫ਼ਾਟ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਅਤੇ ਕਿਹਾ, "ਤੁਹਾਨੂੰ ਸੱਚੇ ਦਿਲੋਂ ਵਫ਼ਾਦਾਰ ਹੋ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। 10 ਜੇਕਰ ਉਨ੍ਹਾਂ ਨਗਰਾਂ ਵਿੱਚ ਰਹਿੰਦੇ ਤੇਰੇ ਭਰਾਵਾਂ ਵਿੱਚੋਂ ਕੋਈ, ਤੇਰੇ ਕੋਲ ਕੋਈ ਮੁਕੱਦਮਾ ਲਿਆਵੇ ਜੋ ਕਿ ਖੂਨ-ਖਰਾਬੇ, ਬਿਧੀ, ਹੁਕਮ, ਨਿਆਂ ਜਾਂ ਕਿਸੇ ਹੋਰ ਬਿਧੀ ਬਾਰੇ ਹੋਵੇ, ਤੈਨੂੰ ਉਨ੍ਹਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਤੇਰੀਆਂ ਹਿਦਾਇਤਾਂ ਮਂਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਉਹ ਪਰਮੇਸ਼ੁਰ ਅੱਗੇ ਦੋਸ਼ੀ ਹੋਣਗੇ ਅਤੇ ਉਸਦੀ ਕਰੋਪੀ ਤੇਰੇ ਉੱਤੇ, ਤੇਰੇ ਭਰਾਵਾਂ ਉੱਤੇ ਆਵੇਗੀ। ਪਰ ਜੇਕਰ ਤੂੰ ਅਜਿਹਾ ਕਰੇਂਗਾਂ ਤਾਂ ਤੂੰ ਦੋਸ਼ੀ ਨਹੀਂ ਹੋਵੇਂਗਾ। 11 ਅਮਰਯਾਹ ਪਰਧਾਨ ਜਾਜਕ ਯਹੋਵਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੈ। ਇਸ਼ਮਾਏਲ ਦਾ ਪੁੱਤਰ ਜ਼ਬਦਯਾਹ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਪਾਤਸ਼ਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੋਵੇਗਾ। ਲੇਵੀ ਤੁਹਾਡੇ ਲਈ ਲਿਖਾਰੀ ਹੋਣਗੇ। ਆਪਣੀ ਕਰਨੀ ਵਿੱਚ ਹੌਂਸਲਾ ਅਤੇ ਭਰੋਸਾ ਰੱਖੋ। ਯਹੋਵਾਹ ਉਨ੍ਹਾਂ ਦੇ ਨਾਲ ਹੋਵੇ ਜੋ ਨੇਕ ਹਨ।"

20:1 ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ। 2 ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਆ ਕੇ ਕਿਹਾ, "ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਕਰ ਲੈਣ ਆ ਰਿਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।" (ਹਸਸੋਨ-ਤਾਮਾਰ ੇਨ-ਗਦੀ ਵੀ ਅਖਵਾਉਂਦਾ ਹੈ।) 3 ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ। 4 ਯਹੂਦਾਹ ਦੇ ਲੋਕ ਇਕੱਤਰ ਹੋ ਕੇ ਯਹੋਵਾਹ ਅੱਗੇ ਬੇਨਤੀ ਕਰਨ ਆਏ। ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਚੋ ਇਕੱਠੇ ਹੋ ਕੇ ਯਹੋਵਾਹ ਦੀ ਮਦਦ ਲੈਣ ਲਈ ਬੇਨਤੀ ਕਰਨ ਆਏ। 5 ਤਦ ਯਹੋਸ਼ਾਫ਼ਾਟ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵਿਹੜੇ ਦੇ ਅੱਗੇ ਯਹੋਵਾਹ ਦੇ ਮੰਦਰ ਵਿੱਚ ਖਲੋਤਾ ਸੀ। 6 ਉਸਨੇ ਕਿਹਾ,"ਸਾਡੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਹੇ ਅਕਾਸ਼ਾਂ ਦੇ ਯਹੋਵਾਹ! ਤੂੰ ਸਾਰੀ ਸ਼੍ਰਿਸ਼ਟੀ ਦਾ ਪਾਤਸ਼ਾਹ! ਤੂੰ ਸਰਬ ਸ਼ਕਤੀਮਾਨ ਹੈਂ! ਕੋਈ ਮਨੁੱਖ ਤੇਰਾ ਟਾਕਰਾ ਕਰਨ ਤੋਂ ਅਸਮਰੱਥ ਹੈ। 7 ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇਥੋਂ ਦੇ ਰਾਜ ਦੇ ਲੋਕਾਂ ਨੂੰ ਇਥੋਂ ਦੇ ਵਸਨੀਕਾਂ ਨੂੰ ਇਬੋਁ ਕਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਮ੍ਹਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ। 8 ਅਬਰਾਹਾਮ ਦੇ ਉੱਤਰਾਧਿਕਾਰੀ ਇਸ ਧਰਤੀ ਤੇ ਰਹੀ ਤੇ ਤੇਰੇ ਨਾਂ ਦਾ ਉਨ੍ਹਾਂ ਇੱਥੇ ਮੰਦਰ ਬਾਪਿਆ। 9 ਉਨ੍ਹਾਂ ਕਿਹਾ, 'ਜਦੋਂ ਕੋਈ ਵੀ ਮੁਸ਼ਕਿਲ ਜਾਂ ਬਦੀ ਸਾਡੇ ਤੇ ਆਪਣੇ ਜਿਵੇਂ ਤਲਵਾਰ ਜਾਂ ਨਿਆਂ, ਬੀਮਾਰੀ ਜਾਂ ਕਾਲ ਤਾਂ ਜੇਕਰ ਅਸੀਂ ਇਸ ਮੰਦਰ ਦੇ ਅੱਗੇ ਤੇਰੇ ਸਾਹਵੇਂ ਖੜੇ ਹੋਈੇ, ਕਿਉਂ ਕਿ ਤੇਰਾ ਨਾਉਂ ਇਸ ਮੰਦਰ ਵਿੱਚ ਹੈ, ਆਪਣੀ ਬਿਪਦਾ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੀਏ ਤਾਂ ਤੂੰ ਸਾਡੀ ਫ਼ਰਿਆਦ ਸੁਣ ਕੇ ਸਾਨੂੰ ਬਚਾਅ ਲਵੇਂਗਾ।' 10 "ਪਰ ਹੁਣ ਤੂੰ ਵੇਖ ਕਿ ਅੰਮੋਨੀ, ਮੋਆਬੀ ਅਤੇ ਸੇਈਰ ਪਹਾੜ ਦੇ ਲੋਕ, ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿਕਲ ਕੇ ਆ ਰਹੇ ਸੀ ਹਲ੍ਲਾ ਕਰਨ ਦਿੱਤਾ, ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਤੇ ਉਨ੍ਹਾਂ ਦਾ ਨਾਸ਼ ਨਹੀਂ ਕੀਤਾ। 11 ਪਰ ਵੇਖ ਉਨ੍ਹਾਂ ਸਾਨੂੰ ਕਿਹੋ ਜਿਹਾ ਬਦਲੇ 'ਚ ਈਨਾਮ ਦਿੱਤਾ ਕਿ ਜਿਹੜਾ ਦੇਸ ਤੂੰ ਸਾਨੂੰ ਮਿਲਖ ਵਿੱਚ ਦਿੱਤਾ ਸੀ, ਉਹ ਸਾਨੂੰ ਉਥੋਂ ਕੱਢਣ ਲਈ ਆ ਰਹੇ ਹਨ। 12 ਹੇੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਮ੍ਹਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!" 13 ਸਾਰੇ ਯਹੂਦੀ ਯਹੋਵਾਹ ਦੇ ਅੱਗੇ ਆਪਣੇ ਛੋਟੇ ਬੱਚੇ, ਪਤਨੀਆਂ ਅਤੇ ਬਾਲਾਂ ਸੰਗ ਖੜੇ ਹੋ ਗਏ। 14 ਤਦ ਸਭਾ ਵਿੱਚੋਂ ਯਹਜ਼ੀੇਲ ਉੱਤੇ ਜੋ ਕਿ ਲੇਵੀ ਸੀ ਅਤੇ ਆਸ਼ਫ਼ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ, ਉਹ ਜ਼ਕਰਯਾਹ ਦਾ ਪੁੱਤਰ, ਬਨਾਯਾਹ ਦਾ ਪੋਤਾ ਸੀ। ਬਨਾਯਾਹ ਯੀੇਲ ਦਾ ਪੁੱਤਰ ਸੀ ਅਤੇ ਯੀੇਲ ਮਤਨਯਾਹ ਦਾ ਪੁੱਤਰ ਇਉਂ ਯਹਜ਼ੀੇਲ ਉੱਪਰ ਯਹੋਵਾਹ ਦਾ ਆਤਮਾ ਪ੍ਰਗਟ ਹੋਇਆ। 15 ਯਹਜ਼ੀੇਲ ਨੇ ਕਿਹਾ, "ਹੇ ਪਾਤਸ਼ਾਹ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕੋ ਸੁਣੋ। ਯਹੋਵਾਹ ਤੁਹਾਨੂੰ ਇਉਂ ਆਖਦਾ ਹੈ ਕਿ: 'ਇਸ ਵੱਡੀ ਭਾਰੀ ਫ਼ੌਜ ਦੀ ਨਾ ਚਿੰਤਾ ਕਰੋ ਤੇ ਨਾ ਹੀ ਘਬਰਾਓ, ਕਿਉਂ ਕਿ ਇਹ ਲੜਾਈ ਤੁਹਾਡੀ ਲੜਾਈ ਨਹੀਂ ਸਗੋਂ ਯਹੋਵਾਹ ਦੀ ਹੈ। 16 ਸਗੋਁ ਕੱਲ ਤੁਸੀਂ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਹੇਠਾਂ ਉਤਰਨਾ। ਉਹ ਲੋਕ ਸੀਸ ਦੀ ਚੜਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂੇਲ ਦੀ ਉਜਾੜ ਸਾਹਵੇਂ ਵਾਦੀ ਦੇ ਸਿਰੇ ਉੱਪਰ ਪਾਵੋਁਗੇ। 17 ਤਹੁਾਨੂੰ ਇਸ ਲੜਾਈ ਵਿੱਚ ਲੜਨਾ ਨਹੀਂ ਪਵੇਗਾ ਬਸ ਤੁਸੀਂ ਆਪਣੀ-ਆਪਣੀ ਥਾਂ ਤੇ ਡਟੇ ਰਹੋ ਤੇ ਤੁਸੀਂ ਵੇਖੋਁਗੇ ਕਿ ਕਿਵੇਂ ਯਹੋਵਾਹ ਤੁਹਾਡੀ ਰੱਖਿਆ ਕਰਦਾ ਹੈ। ਹੇ ਯਹੂਦਾਹ ਤੇ ਯਰੂਸ਼ਲਮ ਤੁਸੀਂ ਘਬਰਾਓ ਨਾ ਤੇ ਨਾ ਹੀ ਚਿੰਤਾ ਕਰੋ। ਯਹੋਵਾਹ ਤੁਹਾਡੇ ਅੰਗ-ਸੰਗ ਹੈ, ਇਸ ਲਈ ਕੱਲ ਤੁਸੀਂ ਇਨ੍ਹਾਂ ਦੇ ਟਾਕਰੇ ਲਈ ਤੁਰ ਪੈਣਾ।"' 18 ਯਹੋਸ਼ਾਫ਼ਾਟ ਨੇ ਸਿਰ ਝੁਕਾਇਆ ਤੇ ਉਸਦਾ ਸ਼ੀਸ਼ ਧਰਤੀ ਤੇ ਨਿਵਾਇਆ। ਸਾਰੇ ਯਹੂਦਾਹ ਅਤੇ ਯਰੂਸਲਮ ਦੇ ਵਸਨੀਕਾਂ ਨੇ ਵੀ ਯਹੋਵਾਹ ਨੂੰ ਝੁਕ ਕੇ ਪ੍ਰਣਾਮ ਕੀਤਾ। 19 ਕਹਾਬੀਆਂ ਅਤੇ ਕੋਰਾਹੀਆਂ ਦੇ ਲੇਵੀਆਂ ਨੇ ਖੜੇ ਹੋ ਕੇ ਉੱਚੀ ਆਵਾਜ਼ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। 20 ਯਹੋਸ਼ਾਫ਼ਾਟ ਦੀ ਫ਼ੌਜ ਸਵੇਰੇ ਤੜਕੇ ਉੱਠ ਕੇ ਤਕੌਅ ਦੀ ਉਜਾੜ ਵਿੱਚ ਚਲੇ ਗਈ। ਉਨ੍ਹਾਂ ਦੇ ਜਾਣ ਲਗਿਆਂ ਯ੍ਯਹੋਸ਼ਾਫ਼ਾਟ ਨੇ ਖਲੋਅ ਕੇ ਆਖਿਆ, "ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ, ਸੁਣੋ! ਯਹੋਵਾਹ ਆਪਣੇ ਪਰਮੇਸ਼ੁਰ ਉੱਪਰ ਭਰੋਸਾ ਰੱਖੋ, ਤਾਂ ਤੁਸੀਂ ਕਾਇਮ ਰਹੋਁਗੇ। ਯਹੋਵਾਹ ਦੇ ਨਬੀਆਂ ਉੱਪਰ ਵਿਸ਼ਵਾਸ ਕਰੋ ਤਾਂ ਤੁਹਾਨੂੰ ਕਾਮਯਾਬੀ ਮਿਲੇਗੀ।" 21 ਯਹੋਸ਼ਾਫ਼ਾਟ ਨੇ ਆਪਣੇ ਲੋਕਾਂ ਨੂੰ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਉਤਸਾਹਿਤ ਕੀਤਾ। ਫਿਰ ਉਸ ਨੇ ਯਹੋਵਾਹ ਦੀ ਉਸਤਤ ਕਰਨ ਲਈ ਕਿ ਉਹ ਪਵਿੱਤਰ ਹੈ ਗਵ੍ਵਯਾਂ ਨੂੰ ਚੁੁਣਿਆ। ਉਹ ਫ਼ੌਜ ਦੇ ਅੱਗੇ-ਅੱਗੇ ਚੱਲਦੇ ਅਤੇ ਉਸ ਦੀ ਉਸਤਤ 'ਚ ਗੀਤ ਗਾਉਂਦੇ ਅਤੇ ਆਖਦੇ, "ਯਹੋਵਾਹ ਦੀਆਂ ਉਸਤਤਾਂ ਗਾਓ ਜਿਵੇਂ ਕਿ ਉਸਦਾ ਅਟਲ੍ਲ ਪਿਆਰ ਹਮੇਸ਼ਾ ਲਈ ਸਬਿਰ ਹੈ!" 22 ਜਦੋਂ ਉਹ ਯਹੋਵਾਹ ਦੀਆਂ ਉਸਤਤਾਂ ਗਾਉਣ ਲੱਗੇ, ਤਾਂ ਯਹੋਵਾਹ ਨੇ ਅੰਮੋਨੀਆਂ, ਮੋਆਬੀਆਂ ਅਤੇ ਸਈਰ ਪਰਬਤ ਦੇ ਲੋਕਾਂ ਉੱਪਰ ਜਿਹੜੇ ਯਹੂਦਾਹ ਤੇ ਹਮਲਾ ਕਰਨ ਲਈ ਆ ਰਹੇ ਸਨ, ਘਾਤ ਲਗਾ ਲਈ, ਤਾਂ ਜੋ ਸਾਰੀਆਂ ਫ਼ੌਜਾਂ ਹਾਰ ਗਈਆਂ। 23 ਕਿਉਂ ਕਿ ਅੰਮੋਨੀ ਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਕਿ ਉਨ੍ਹਾਂ ਨੂੰ ਕਤਲ ਕਰਕੇ ਖਤਮ ਕਰ ਦੇਣ। ਜਦ ਉਹ ਸਈਰ ਦੇ ਵਸਨੀਕਾਂ ਦਾ ਖਤਮਾ ਕਰ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵਢ੍ਢਣ ਲੱਗ ਪਏ। 24 ਜਦੋਂ ਯਹੂਦਾਹ ਦੇ ਲੋਕਾਂ ਨੇ ਉਜਾੜ ਦੇ ਬੁਰਜ ਉੱਤੇ ਪਹੁੰਚ ਕੇ ਉਸ ਵੱਡੀ ਫ਼ੌਜ ਨੂੰ ਵੇਖਿਆ ਤਾਂ ਉਨ੍ਹਾਂ ਨੂੰ ਉੱਥੇ ਸਿਰਫ਼ ਲੋਬਾਂ ਨਜ਼ਰ ਆਈਁਆਂ, ਜੋ ਕਿ ਧਰਤੀ ਉੱਪਰ ਢੇਰੀ ਹੋਈਆਂ ਪਈਆਂ ਸਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਨਾ ਬਚਿਆ। 25 ਜਦੋਂ ਯਹੋਸ਼ਾਫ਼ਾਟ ਅਤੇ ਉਸਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਬਾਂ ਉੱਪਰ ਇੰਨਾ ਮਾਲ ਖਜ਼ਾਨਾ ਅਤੇ ਬਹੁਕੀਮਤੀ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ। ਲੁੱਟ ਦਾ ਮਾਲ ਇੰਨਾ ਸੀ ਕਿ ਉਹ ਤਿੰਨ ਦਿਨ ਉਸਨੂੰ ਲੁੱਟਦੇ ਰਹੇ। 26 ਚੌਬੇ ਦਿਨ ਬਰਾਕਾਹ ਦੀ ਵਾਦੀ ਵਿੱਚ ਉਹ ਇਕੱਠੇ ਹੋਏ ਅਤੇ ਉਸ ਬਾਵੇਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਕੀਤੀ। ਇਸੇ ਲਈ ਅੱਜ ਵੀ ਲੋਕ ਉਸ ਥਾਂ ਨੂੰ "ਬਰਾਕਾਹ ਦੀ ਵਾਦੀ" ਆਖਦੇ ਹਨ। 27 ਤਦ ਯਹੋਸ਼ਾਫ਼ਾਟ ਦੇ ਪਿੱਛੇ-ਪਿੱਛੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤੇ। ਯਰੂਸ਼ਲਮ ਵੱਲ ਨੂੰ ਪਰਤਦਿਆਂ ਯਹੋਵਾਹ ਨੇ ਦੁਸ਼ਮਣਾਂ ਨੂੰ ਹਾਰ ਦੇਣ ਕਾਰਣ ਆਪਣੇ ਲੋਕਾਂ ਵਿੱਚ ਜਸ਼ਨ ਮਨਾਇਆ। 28 ਇਉਂ ਉਹ ਜਸ਼ਨ ਮਨਾਉਂਦੇ ਰਬਾਬ, ਬਰਬਤਾਂ ਅਤੇ ਤੂਰ੍ਹੀਆਂ ਵਜਾਉਂਦੇ ਯਰੂਸ਼ਲਮ ਵਿੱਚ ਯਹੋਵਾਹ ਦੇ ਮੰਦਰ ਵਿੱਚ ਆਏ। 29 ਤਦ ਯਹੋਵਾਹ ਦਾ ਡਰ ਉਨ੍ਹਾਂ ਦੇਸ਼ਾਂ ਦੇ ਸਾਰੇ ਰਾਜਾਂ ਉੱਪਰ ਪੈ ਗਿਆ, ਜਦੋਂ ਉਨ੍ਹਾਂ ਇਹ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ। 30 ਇਸੇ ਕਾਰਣ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ-ਚੈਨ ਰਿਹਾ ਅਤੇ ਉਸਦੇ ਪਰਮੇਸ਼ੁਰ ਨੇ ਉਸਨੂੰ ਉਸਦੇ ਚਾਰੋ ਪਾਸਿਓ ਅਮਨ ਸ਼ਾਂਤੀ ਬਹਾਲ ਕੀਤੀ। 31 ਯਹੋਸ਼ਾਫ਼ਾਟ ਨੇ ਯਹੂਦਾਹ ਉੱਪਰ ਰਾਜ ਕੀਤਾ। ਜਦੋਂ ਉਹ ਰਾਜ ਕਰਨ ਲੱਗਾ ਤਦ ਉਹ 35 ਸਾਲਾਂ ਦਾ ਸੀ ਅਤੇ ਉਸਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਜ਼ੂਬਾਹ ਸੀ, ਜੋ ਕਿ ਸ਼ਿਲਹੀ ਦੀ ਧੀ ਸੀ। 32 ਯਹੋਸ਼ਾਫ਼ਾਟ ਆਪਣੇ ਪਿਤਾ ਆਸਾ ਦੇ ਰਾਹ ਤੇ ਚਲਿਆ। ਉਹ ਆਪਣੇ ਪਿਤਾ ਦੇ ਰਾਹ ਤੋਂ ਡੋਲਿਆ ਨਹੀਂ ਅਤੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। 33 ਪਰ ਉੱਚੀਆਂ ਥਾਵਾਂ ਨੂੰ ਹਟਾਇਆ ਨਾ ਗਿਆ, ਕਿਉਂ ਕਿ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਗਾਇਆ ਸੀ। 34 ਯਹੋਸ਼ਾਫ਼ਾਟ ਨੇ ਹੋਰ ਜਿਹੜੇ ਕਾਰਜ ਕੀਤੇ ਉਸਦੇ ਆਦਿ ਤੋਂ ਅੰਤ ਤੀਕ ਦੇ ਕੰਮ ਹਨਾਨੀ ਦੇ ਪੁੱਤਰ ਯੇਹੂ ਦੇ ਇਤਹਾਸ ਵਿੱਚ ਲਿਖੇ ਹਨ ਜੋ ਕਿ ਇਸਰਾਏਲ ਦੇ ਪਾਤਸ਼ਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 35 ਇਸ ਉਪਰੰਤ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ। ਅਹਜ਼ਯਾਹ ਨੇ ਬਹੁਤ ਬੁਰਿਆਈ ਕੀਤੀ। 36 ਯਹੋਸ਼ਾਫ਼ਾਟ ਨੇ ਅਹਜ਼ਯਾਹ ਨਾਲ ਮੇਲ ਇਸ ਲਈ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਏ ਜਾਣ। ਉਨ੍ਹਾਂ ਨੇ ਅਸਯੋਨ-ਗ਼ਬਰ ਵਿੱਚ ਜਹਾਜ਼ ਬਣਾਏ। 37 ਤਦ ਮਾਰੇਸ਼ਾਹ ਤੋਂ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ, ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਕ ਕੀਤਾ ਅਤੇ ਆਖਿਆ, "ਕਿਉਂ ਕਿ ਤੂੰ ਅਹਜ਼ਯਾਹ ਨਾਲ ਜੁੜ ਗਿਆ ਇਸ ਲਈ ਯਹੋਵਾਹ ਤੇਰੇ ਬਣਾਏ ਸਭ ਕਾਸੇ ਨੂੰ ਤਬਾਹ ਕਰ ਦੇਵੇਗਾ।" ਜਹਾਜ਼ ਤਬਾਹ ਹੋ ਗਏ ਅਤੇ ਇਸ ਲਈ ਯਹੋਸ਼ਾਫ਼ਾਟ ਅਤੇ ਅਹਜ਼ਯਾਹ ਉਨ੍ਹਾਂ ਨੂੰ ਤਰਸ਼ੀਸ਼ ਨੂੰ ਨਾ ਭੇਜ ਸਕੇ।

21:1 ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਬਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। 2 ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀੇਲ, ਜ਼ਕਰਯਾਹ, ਅਜ਼ਰਯਾਹ, ਮੀਕਾੇਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ। 3 ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਈਨਾਮ ਅਤੇ ਯਹੂਦਾਹ ਦੇ ਗਢ਼ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ। 4 ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁਟਿਆ। ਇਹ੍ਹੀ ਨਹੀਂ ਉਸਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁਟਿਆ। 5 ਜ੍ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ। 6 ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ। 7 ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ। 8 ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ। 9 ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਬਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸਨੂੰ ਉਸਦੇ ਰਬਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ। 10 ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ। 11 ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਬਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ। 12 ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, "ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ। 13 ਸਗੋਁ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁਟਿਆ। 14 ਇਸ੍ਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸਂਪਤੀ ਦਾ ਨਾਸ ਕਰੇਗਾ। 15 ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।" 16 ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ। 17 ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ। 18 ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸਕਿਆ। 19 ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸਦੇ ਵੱਡੇਤਿਆਂ ਦੇ ਮਰਨ ਤੇ ਬਾਲਦੇ ਸਨ। 20 ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ 'ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।

22:1 ਯਰੂਸ਼ਲਮ ਦੇ ਲੋਕਾਂ ਨੇ ਯਹੋਰਾਮ ਤੋਂ ਬਾਅਦ ਅਹਜ਼ਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਉਹ ਯਰੋਸ਼ਾਅ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ ਲੋਕ ਜੋ ਅਰਬੀ ਲੋਕਾਂ ਨਾਲ ਯਹੋਰਾਮ ਦੀ ਛਾਉਣੀ ਵਿੱਚ ਹਮਲਾ ਕਰਨ ਆਏ ਸਨ ਉਨ੍ਹਾਂ ਨੇ ਯਹੋਰਾਮ ਦੇ ਸਾਰੇ ਵੱਡੇ ਪੁੱਤਰਾਂ ਨੂੰ ਵੱਢ ਸੁਟਿਆ ਸੀ। ਸਿਰਫ਼ ਅਹਜ਼ਯਾਹ ਬਚਿਆ ਸੀ ਤਾਂ ਫ਼ਿਰ ਉਸਨੇ ਯਹੂਦਾਹ ਵਿੱਚ ਰਾਜ ਕਰਨਾ ਸ਼ੁਰੂ ਕਰ ਦਿੱਤਾ। 2 ਅਹਜ਼ਯਾਹ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਹ 22 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਇੱਕ ਵਰ੍ਹਾ ਰਾਜ ਕੀਤਾ। ਉਸਦੀ ਮਾਤਾ ਦਾ ਨਾਉਂ ਅਬਲਯਾਹ ਸੀ ਜੋ ਆਮਰੀ ਦੀ ਧੀ ਸੀ। 3 ਅਹਜ਼ਆਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਤੇ ਹੀ ਤੁਰਿਆ। ਉਹ ਆਪਣੀ ਮਾਂ ਦੀ ਸ਼ੈ ਤੇ ਇਨ੍ਹਾਂ ਰਾਹਾਂ ਤੇ ਤੁਰਿਆ। 4 ਅਹਜ਼ਆਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਜਿਵੇਂ ਅਹਾਬ ਦੇ ਘਰਾਣੇ ਨੇ ਮਾੜੇ ਕੰਮ ਕੀਤੇ ਉਵੇਂ ਹੀ ਉਸਨੇ ਵੀ ਕੀਤੇ ਕਿਉਂ ਕਿ ਅਹਜ਼ਯਾਹ ਦੇ ਪਿਤਾ ਦੇ ਮਰਨ ਉਪਰੰਤ ਅਹਾਬ ਦੇ ਘਰਾਣੇ ਨੇ ਹੀ ਉਨ੍ਹਾਂ ਨੂੰ ਸਲਾਹ ਮਸ਼ਵਰਾਂ ਦਿੱਤਾ। ਤਾਂ ਉਨ੍ਹਾਂ ਨੇ ਅਰਜਯਾਹ ਨੂੰ ਬੁਰੀ ਸਲਾਹ ਦਿੱਤੀ ਜਿਹੜੀ ਕਿ ਉਸਦੀ ਮੌਤ ਦਾ ਕਾਰਣ ਬਣੀ। 5 ਅਹਜ਼ਆਹ ਅਹਾਬ ਦੇ ਪਰਿਵਾਰ ਦੀ ਸਲਾਹ ਉੱਪਰ ਚਲਿਆ। ਉਸਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਮੇਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਬ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਲੜਾਈ ਵਿੱਚ ਜ਼ਖਮੀ ਕੀਤਾ। 6 ਯੋਰਾਮ ਆਪਣੇ ਇਲਾਜ ਲਈ ਯਿਜ਼ਰਾੇਲ ਨੂੰ ਗਿਆ। ਕਿਉਂ ਕਿ ਉਹ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਦੇ ਸਮੇਂ ਜ਼ਖਮੀ ਹੋ ਗਿਆ ਸੀ। ਯਹੂਦਾਹ ਦਾ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ, ਅਹਾਬ ਦੇ ਪੁੱਤਰ ਯੋਰਾਮ ਨੂੰ ਯਿਜ਼ਰੇਲ ਵਿੱਚ ਵੇਖਣ ਲਈ ਗਿਆ ਕਿਉਂ ਕਿ ਉਹ ਜ਼ਖਮੀ ਸੀ। 7 ਪਰਮੇਸ਼ੁਰ ਨੇ ਅਹਜਯਾਹ ਨੂੰ ਮਾਰ ਦਿੱਤਾ ਜਦੋਂ ਉਹ ਯਹੋਰਾਮ ਨੂੰ ਉਸਦੇ ਘਰ ਮਿਲਣ ਲਈ ਗਿਆ। ਜਦੋਂ ਅਹਜਯਾਹ ਆਇਆ, ਉਹ ਯੋਰਾਮ ਨਾਲ ਨਿਮਸ਼ੀ ਦੇ ਪੁੱਤਰ ਯੇਹੂ ਕੋਲ ਗਿਆ, ਜਿਸਨੂੰ ਯਹੋਵਾਹ ਨੇ ਆਹਾਬ ਦੇ ਪਰਿਵਾਰ ਨੂੰ ਤਬਾਹ ਕਰਨ ਲਈ ਭੇਜਿਆ ਸੀ। 8 ਜਦੋਂ ਯੇਹੂ ਅਹਾਬ ਦੇ ਘਰਾਣੇ ਨੂੰ ਦੰਡ ਦੇ ਰਿਹਾ ਸੀ ਤਾਂ ਯੇਹੂ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਯੇਹੂ ਨੇ ਉਨ੍ਹਾਂ ਨੂੰ ਕਤਲ ਕਰ ਸੁਟਿਆ। 9 ਤ੍ਤਦ ਉਹ ਅਹਜ਼ਯਾਹ ਨੂੰ ਲੱਭਣ ਲੱਗਾ। ਉਸਦੇ ਆਦਮੀਆਂ ਨੇ ਉਸਨੂੰ ਸਾਮਰਿਯਾ ਸ਼ਹਿਰ ਵਿੱਚ ਲੁਕੇ ਹੋਏ ਨੂੰ ਲੱਭ ਲਿਆ। ਅਤੇ ਉਸਨੂੰ ਫ਼ੜ ਕੇ ਯੇਹੂ ਕੋਲ ਲੈ ਆਏ। ਉਨ੍ਹਾਂ ਨੇ ਅਹਜ਼ਯਾਹ ਨੂੰ ਵੱਢ ਕੇ ਤੇ ਦਫ਼ਨਾਅ ਦਿੱਤਾ। ਉਨ੍ਹਾਂ ਕਿਹਾ, "ਇਹ ਯਹੋਸ਼ਾਫ਼ਾਟ ਦਾ ਉੱਤਰਾਧਿਕਾਰੀ ਹੈ। ਯਹੋਸ਼ਫ਼ਾਟ ਪੂਰੇ ਦਿਲ ਨਾਲ ਯਹੋਵਾਹ ਦਾ ਚਾਹਵਂਦ ਰਿਹਾ ਹੈ।" ਅਹਜ਼ਯਾਹ ਦੇ ਪਰਿਵਾਰ ਕੋਲ ਯਹੂਦਾਹ ਦੇ ਰਾਜ ਨੂੰ ਮੁੜ ਸੰਭਾਲਣ ਦੀ ਸ਼ਕਤੀ ਨਾ ਰਹੀ। 10 ਅਬਲਯਾਹ ਅਹਜ਼ਆਹ ਦੀ ਮਾਂ ਸੀ। ਜਦੋਂ ਉਸਨੇ ਆਪਣੇ ਪੁੱਤਰ ਨੂੰ ਮਰਿਆਂ ਵੇਖਿਆ ਤਾਂ ਉਸਨੇ ਯਹੂਦਾਹ ਘਰਾਣੇ ਦੇ ਸਾਰੇ ਵੰਸ਼ ਨੂੰ ਖਤਮ ਕਰ ਦਿੱਤਾ। 11 ਪਰ ਪਾਤਸ਼ਾਹ ਦੀ ਧੀ ਯਹੋਸ਼ਬਬ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ, ਚੋਰੀ ਲੈ ਗਈ ਅਤੇ ਉਸਨੇ ਯੋਆਸ਼ ਨੂੰ ਅਤੇ ਦਾਈ ਨੂੰ ਸੌਣ ਵਾਲੇ ਕਮਰੇ ਵਿੱਚ ਛੁਪਾ ਦਿੱਤਾ। ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਔਰਤ ਯਹੋਸ਼ਬਬ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਬਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸਨੂੰ ਕਤਲ ਨਾ ਕਰ ਸਕੀ। 12 ਯੋਆਸ਼ ਜਾਜਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ 6 ਸਾਲਾਂ ਸਮਾਂ ਤੀਕ ਲੁਕਿਆ ਰਿਹਾ ਕਿਉਂ ਕਿ ਉਸ ਵਕਤ ਤੀਕ ਉੱਥੇ ਅਬਲਯਾਹ ਦੇਸ ਉੱਪਰ ਰਾਜ ਕਰ ਰਹੀ ਸੀ।

23:1 ਸੱਤਵੇਂ ਸਾਲ ਵਿੱਚ, ਯਹੋਯਾਦਾ ਨੇ ਆਪਣੀ ਤਾਕਤ ਵਿਖਾਈ। ਉਸਨੇ ਕਪਤਾਨਾਂ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਕਪਤਾਨ ਸਨ! ਯਹੋਰਾਮ ਦਾ ਪੁੱਤਰ ਅਜ਼ਰਯਾਹ, ਯਹੋਹਾਨਾਨ ਦਾ ਪੁੱਤਰ ਇਸ਼ਮਾਏਲ, ਓਥੇਦ ਦਾ ਪੁੱਤਰ ਅਜ਼ਰਯਾਹ ਤੇ ਅਦਾਯਾਹ ਦਾ ਪੁੱਤਰ ਮਅਸੇਯਾਹ ਅਤੇ ਜ਼ਿਕਰੀ ਦਾ ਪੁੱਤਰ ਅਲੀਸ਼ਾਫ਼ਾਟ। 2 ਉਹ ਸਾਰੇ ਯਹੂਦਾਹ ਸ਼ਹਿਰ ਵਿੱਚ ਫ਼ਿਰੇ ਅਤੇ ਉਸਦੇ ਸਾਰੇ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਤਰ ਕੀਤਾ। ਤਦ ਉਹ ਸਾਰੇ ਯਰੂਸ਼ਲਮ ਵਿੱਚ ਆਏ। 3 ਸਾਰੇ ਇਕੱਤਰ ਹੋਏ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ।ਤਦ ਯਹੋਯਾਦਾ ਨੇ ਉਨ੍ਹਾਂ ਨੂੰ ਆਖਿਆ, "ਪਾਤਸ਼ਾਹ ਦਾ ਪੁੱਤਰ ਰਾਜ ਕਰੇਗਾ ਕਿਉਂ ਕਿ ਯਹੋਵਾਹ ਨੇ ਦਾਊਦ ਦੇ ਉੱਤਰਾਧਿਕਾਰੀਆਂ ਨਾਲ ਇਹੀ ਇਕਰਾਰਨਾਮਾ ਕੀਤਾ ਸੀ ਕਿ ਉਸਦੇ ਵੰਸ਼ਜ ਰਾਜ ਕਰਨਗੇ। 4 ਹੁਣ ਤੁਸੀਂ ਇੱਕ ਕੰਮ ਜ਼ਰੂਰ ਕਰਨਾ ਹੈ: ਜਾਜਕਾਂ ਅਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫ਼ਾਟਕਾਂ ਦੇ ਦਰਬਾਨ ਬਨ ਜਾਣ। 5 ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਪਰ ਹੋਣ ਅਤੇ ਇੱਕ ਤਿਹਾਈ ਨੀਂਹ ਵਾਲੇ ਫ਼ਾਟਕ ਉੱਪਰ ਜਿਹੜਾ ਬੁਨਿਆਦ ਹੈ। ਪਰ ਬਾਕੀ ਦੇ ਸਾਰੇ ਲੋਕ ਯਹੋਵਾਹ ਦੇ ਮੰਦਰ ਦੇ ਵਿਹੜਿਆਂ ਵਿੱਚ ਖੜੇ ਰਹਿਣ। 6 ਕਿਸੇ ਮਨੁੱਖ ਨੂੰ ਯਹੋਵਾਹ ਦੇ ਮੰਦਰ ਵਿੱਚ ਪ੍ਰਵੇਸ਼ ਨਾ ਕਰਨ ਦੇਣਾ। ਸਿਰਫ਼ ਜਾਜਕ ਅਤੇ ਲੇਵੀ ਜਿਹੜੇ ਸੇਵਾ ਕਰਦੇ ਹਨ ਉਹੀ ਯਹੋਵਾਹ ਦੇ ਮੰਦਰ ਵਿੱਚ ਪ੍ਰਵੇਸ਼ ਕਰ ਸਕਦੇ ਹਨ ਕਿਉਂ ਕਿ ਉਹ ਪਵਿੱਤਰ ਹਨ ਤੇ ਬਾਕੀ ਦੇ ਸਾਰੇ ਮਨੁੱਖ ਉਹੀ ਕੰਮ ਕਰਨ ਜਿਹੜੇ ਯਹੋਵਾਹ ਨੇ ਉਨ੍ਹਾਂ ਨੂੰ ਸੌਂਪੇ ਹਨ। 7 ਲੇਵੀ ਪਾਤਸ਼ਾਹ ਕੋਲ ਜ਼ਰੂਰ ਖੜੇ ਰਹਿਣ ਅਤੇ ਹਰ ਮਨੁੱਖ ਕੋਲ ਆਪਣੀ ਤਲਵਾਰ ਜ਼ਰੂਰ ਹੋਵੇ। ਜੇਕਰ ਕੋਈ ਮਨੁੱਖ ਮੰਦਰ ਅੰਦਰ ਵੜਨ ਦੀ ਕੋਸ਼ਿਸ਼ ਕਰੇ ਤਾਂ ਉਸਨੂੰ ਵੱਢ ਦਿੱਤਾ ਜਾਵੇ। ਜਿੱਥੇ ਵੀ ਪਾਤਸ਼ਾਹ ਜਾਵੇ ਤੁਸੀਂ ਉਸਦੇ ਮਗਰ ਜ਼ਰੂਰ ਹੋਵੋਁ।" 8 ਸਾਰੇ ਲੇਵੀਆਂ ਅਤੇ ਯਹੂਦੀਆਂ ਨੇ ਯਹੋਯਾਦਾ ਜਾਜਕ ਦੇ ਹੁਕਮ ਨੂੰ ਮੰਨਿਆ। ਸੋ ਉਨ੍ਹਾਂ ਨੇ ਆਪੋ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿੱਤਾ ਕਿਉਂ ਕਿ ਯਹੋਯਾਦਾ ਜਾਜਕ ਨੇ ਜਿਨ੍ਹਾਂ ਦੀ ਰਖਵਾਲੀ ਲਈ ਵਾਰੀ ਸੀ ਉਨ੍ਹਾਂ ਨੂੰ ਜਾਣ ਨਹੀਂ ਸੀ ਦਿੱਤਾ। 9 ਯਹੋਯਾਦਾ ਜਾਜਕ ਨੇ ਉਹ ਬਰਛੀਆਂ, ਫ਼ਰੀਆਂ ਅਤੇ ਢਾਲਾਂ ਜੋ ਦਾਊਦ ਪਾਤਸ਼ਾਹ ਦੀਆਂ ਸਨ ਉਨ੍ਹਾਂ ਸਰਦਾਰਾਂ ਨੂੰ ਦਿੱਤੀਆਂ। ਇਹ ਸਾਰੇ ਹਬਿਆਰ ਯਹੋਵਾਹ ਦੇ ਮੰਦਰ ਵਿੱਚ ਪਏ ਹੋਏ ਸਨ। 10 ਫ਼ਿਰ ਉਸਨੇ ਉਨ੍ਹਾਂ ਨੂੰ ਕਿੱਥੋ-ਕਿੱਥੋ ਖੜੇ ਹੋਣਾ ਹੈ, ਦੱਸਿਆ। ਹ੍ਹਰ ਮਨੁੱਖ ਦੇ ਹੱਥ ਵਿੱਚ ਉਸਦਾ ਸ਼ਸਤਰ ਵਿਰਾਜਮਾਨ ਸੀ। ਸਾਰੇ ਮਨੁੱਖ ਮੰਦਰ ਦੇ ਸੱਜੇ ਖੂਂਜੇ ਤੋਂ ਲੈਕੇ ਖੱਬੇ ਖੂਂਜੇ ਤੀਕ ਜਗਵੇਦੀ ਤੇ ਮੰਦਰ ਦੇ ਆਸੇ-ਪਾਸੇ ਪਾਤਸ਼ਾਹ ਦੇ ਇਰਦ ਗਿਰਦ ਖੜਾ ਕਰ ਦਿੱਤਾ। 11 ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਸਦੇ ਸਿਰ ਤੇ ਤਾਜ ਪੁਆਇਆ ਅਤੇ ਉਸਨੂੰ ਇਕਰਾਰਨਾਮੇ ਦੀ ਇੱਕ ਨਕਲ ਦਿੱਤੀ। ਇਉਂ ਉਨ੍ਹਾਂ ਨੇ ਯੋਆਸ਼ ਨੂੰ ਪਾਤਸ਼ਾਹ ਠਹਿਰਾਇਆ ਅਤੇ ਯਹੋਯਾਦਾ ਤੇ ਉਸਦੇ ਪੁੱਤਰਾਂ ਨੇ ਉਸਨੂੰ ਮਸਹ ਕੀਤਾ ਅਤੇ ਆਖਿਆ, "ਪਾਤਸ਼ਾਹ ਸਲਾਮਤ ਰਹੇ।" 12 ਜਦੋਂ ਅਬਲਯਾਹ ਨੇ ਲੋਕਾਂ ਦਾ ਸ਼ੋਰ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਸਤਤ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਮੰਦਰ ਵਿੱਚੋਂ ਲੋਕਾਂ ਕੋਲ ਆਈ। 13 ਉਸਨੇ ਪਾਤਸ਼ਾਹ ਵੱਲ ਵੇਖਿਆ। ਪਾਤਸ਼ਾਹ ਆਪਣੇ ਥੰਮ ਦੇ ਫ਼ਾਟਕ ਕੋਲ ਖੜਾ ਸੀ। ਅਤੇ ਜੋ ਤੂਰ੍ਹੀਆਂ ਵਜਾ ਰਹੇ ਸਨ ਅਤੇ ਸਰਦਾਰ ਸਨ ਉਹ ਪਾਤਸ਼ਾਹ ਦੇ ਕੋਲ ਖੜੇ ਸਨ। ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੂਰ੍ਹੀਆਂ ਵਜਾਉਂਦੇ ਸਨ। ਗਾਉਣ ਵਾਲੇ ਵਾਜਿਆਂ ਨਾਲ ਉਸਤਤ ਕਰਨ ਵਿੱਚ ਅਗਵਾਈ ਕਰ ਰਹੇ ਸਨ। ਤਦ ਅਬਲਯਾਹ ਨੇ ਆਪਣੇ ਕੱਪੜੇ ਫ਼ਾੜੇ ਅਤੇ ਉੱਚੀ ਆਵਾਜ਼ ਵਿੱਚ ਬੋਲੀ "ਗਦਰ ਗਦਰ।" 14 ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਸਨੂੰ (ਪਾਤਸ਼ਾਹ) ਕਤਾਰਾਂ ਦੇ ਵਿੱਚੋਂ ਲੈ ਜਾਵੋ। ਜੇਕਰ ਕੋਈ ਉਸਦੇ ਪਿੱਛੇ ਆਵੇ ਤਾਂ ਉਸਨੂੰ ਤਲਵਾਰ ਨਾਲ ਵੱਢ ਦਿੱਤਾ ਜਾਵੇ। ਤਦ ਜਾਜਕ ਨੇ ਸਿਪਾਹੀਆਂ ਨੂੰ ਚੇਤਾਵਨੀ ਦਿੱਤੀ, "ਅਬਲਯਾਹ ਨੂੰ ਯਹੋਵਾਹ ਦੇ ਮੰਦਰ ਵਿੱਚ ਨਾ ਵਢਿਆ ਜਾਵੇ।" 15 ਤਦ ਉਨ੍ਹਾਂ ਆਦਮੀਆਂ ਨੇ ਅਬਲਯਾਹ ਨੂੰ ਜਦੋਂ ਉਹ ਪਾਤਸ਼ਾਹ ਦੇ ਮਹਿਲ ਕੋਲ ਘੋੜਿਆਂ ਵਾਲੇ ਫ਼ਾਟਕ ਕੋਲ ਪਹੁੰਚੀ ਤਾਂ ਘੇਰ ਕੇ ਪਕੜ ਲਿਆ ਅਤੇ ਉਸਨੂੰ ਉਸੇ ਥਾਂ ਤੇ ਮਾਰ ਸੁਟਿਆ। 16 ਤ੍ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸਹੁੰ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ। 17 ਫ਼ਿਰ ਸਾਰੇ ਲੋਕੀਂ ਬਆਲ ਦੇ ਮੰਦਰ ਵਿੱਚ ਗਏ ਅਤੇ ਉਨ੍ਹਾਂ ਉਸ ਬੁੱਤ ਨੂੰ ਢਾਹ ਦਿੱਤਾ ਅਤੇ ਉਸਦੇ ਬੁੱਤਾਂ ਅਤੇ ਜਗਵੇਦੀਆਂ ਨੂੰ ਟੁਕੜੇ-ਟੁਕੜੇ ਕਰ ਦਿੱਤਾ। ਅਤੇ ਬਆਲ ਦੇ ਜਾਜਕ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ। 18 ਯਹੋਯਾਦਾ ਨੇ ਮੰਦਰ ਦੀ ਦੇਖਭਾਲ ਦਾ ਕੰਮ ਜਾਜਕਾਂ ਨੂੰ ਸੌਂਪ ਦਿੱਤਾ, ਜੋ ਕਿ ਲੇਵੀ ਸਨ ਅਤੇ ਜੋ ਦਾਊਦ ਦੁਆਰਾ ਯਹੋਵਾਹ ਦੇ ਮੰਦਰ ਵਿੱਚ ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਲਿਖੇ ਅਨੁਸਾਰ ਹੋਮ ਦੀਆਂ ਭੇਟਾਂ ਚੜਾਉਣ ਲਈ ਵਿਵਸਬਿਤ ਕੀਤੇ ਗਏ ਸਨ। ਉਹ ਦਾਊਦ ਦੁਆਰਾ ਵਿਵਸਬਿਤ ਕੀਤੇ ਅਨੁਸਾਰ ਯਹੋਵਾਹ ਲਈ ਬਹੁਤ ਆਨੰਦਿਤ ਸਨ ਅਤੇ ਗਾ ਰਹੇ ਸਨ। 19 ਯਹੋਯਾਦਾ ਨੇ ਯਹੋਵਾਹ ਦੇ ਫ਼ਾਟਕ ਉੱਤੇ ਦਰਬਾਨ ਰੱਖ ਦਿੱਤੇ ਤਾਂ ਕਿ ਕੋਈ ਵੀ ਮਨੁੱਖ ਜੋ ਅਪਵਿੱਤਰ ਹੋਵੇ ਅੰਦਰ ਪ੍ਰਵੇਸ਼ ਨਾ ਕਰ ਸਕੇ। 20 ਫ਼ਿਰ ਯਹੋਯਾਦਾ ਨੇ ਸੌ-ਸੌ ਦੇ ਸਰਦਾਰਾਂ, ਲੋਕਾਂ ਦੇ ਸ਼ਾਸਕਾਂ ਅਤੇ ਜ਼ਮੀਁਦਾਰਾਂ ਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਮੰਦਰ ਤੋਂ ਉਤਾਰ ਲਿਆਏ ਅਤੇ ਉੱਚੇ ਫ਼ਾਟਕ ਦੇ ਰਸਤੇ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਫ਼ਿਰ ਪਾਤਸ਼ਾਹ ਨੂੰ ਰਾਜ ਸਿੰਘਾਸਣ ਤੇ ਬਿਰਾਜਮਾਨ ਕੀਤਾ। 21 ਤਦ ਯਹੂਦਾਹ ਦੇ ਸਾਰੇ ਲੋਕ ਬੜੇ ਪ੍ਰਸੰਨ ਹੋਏ ਅਤੇ ਸਾਰੇ ਯਰੂਸ਼ਲਮ ਵਿੱਚ ਸ਼ਾਂਤੀ ਹੋ ਗਈ ਕਿਉਂ ਕਿ ਅਬਲਯਾਹ ਤਲਵਾਰ ਨਾਲ ਮਾਰੀ ਜਾ ਚੁੱਕੀ ਸੀ।

24:1 ਜਦੋਂ ਯੋਆਸ਼ ਪਾਤਸ਼ਾਹ ਬਣਿਆ ਉਹ ਸੱਤ ਵਰ੍ਹਿਆਂ ਦਾ ਸੀ ਅਤੇ ਉਸਨੇ 40 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀਬਯਾਹ ਸੀ ਜੋ ਕਿ ਬੇਰਸ਼ਬਾ ਸ਼ਹਿਰ ਦੀ ਸੀ। 2 ਜਦ ਤੀਕ ਯਹੋਯਦਾ ਜਿਉਂਦਾ ਰਿਹਾ ਯੋਆਸ਼ ਯਹੋਵਾਹ ਅੱਗੇ ਸਹੀ ਜੀਵਨ ਜਿਉਂਦਾ ਰਿਹਾ। 3 ਯਹੋਯਾਦਾ ਨੇ ਉਸਨੂੰ ਦੋ ਔਰਤਾਂ ਨਾਲ ਵਿਆਹ ਦਿੱਤਾ। ਯੋਆਸ਼ ਦੇ ਘਰ ਪੁੱਤਰ ਅਤੇ ਧੀਆਂ ਹੋਏ। 4 ਫ਼ਿਰ ਬਾਅਦ ਵਿੱਚ, ਯੋਆਸ਼ ਨੇ ਯਹੋਵਾਹ ਦੇ ਮੰਦਰ ਦਾ ਮੁੜ ਤੋਂ ਨਿਰਮਾਣ ਕਰਨ ਦਾ ਨਿਸ਼ਚਾ ਕੀਤਾ। 5 ਯੋਆਸ਼ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕਠਿਆਂ ਬ੍ਬੁਲਵਾਇਆ ਅਤੇ ਉਨ੍ਹਾਂ ਨੂੰ ਆਖਿਆ, "ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਕੇ ਸਾਰੇ ਇਸਰਾਏਲ ਕੋਲੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਧਨ ਦੌਲਤ ਇਕੱਠੀ ਕਰਿਆ ਕਰੋ। ਜਾਓ ਤੇ ਜਲਦੀ ਹੀ ਇਉਂ ਕਰੋ।" ਪਰ ਲੇਵੀਆਂ ਨੇ ਕੋਈ ਜਲਦੀ ਨਾ ਕੀਤੀ। 6 ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸਦਿਆ ਤ੍ਤੇ ਆਖਿਆ, "ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।" 7 ਇਸ ਤੋਂ ਪਹਿਲਾਂ ਅਬਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਬਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ। 8 ਯੋਆਸ਼ ਪਾਤਸ਼ਾਹ ਨੇ ਹੁਕਮ ਦਿੱਤਾ ਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਸਨੂੰ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬਾਹਰ ਰੱਖ ਦਿੱਤਾ। 9 ਤਦ ਲੇਵੀਆਂ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਇੱਕ ਘੋਸ਼ਣਾ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਯਹੋਵਾਹ ਲਈ ਉਹ ਕਰ ਲੈ ਕੇ ਆਉਣ ਜਿਹੜਾ ਪਰਮੇਸ਼ੁਰ ਦੇ ਸੇਵਕ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ। 10 ਸਾਰੇ ਆਗੂ ਅਤੇ ਲੋਕ ਖੁਸ਼ ਸਨ। ਉਹ ਸਾਰੇ ਖੁਸ਼ੀ-ਖੁਸ਼ੀ ਧਨ ਦੌਲਤ ਲਿਆਏ ਅਤੇ ਉਸ ਸੰਦੂਕ ਵਿੱਚ ਪਾਈ ਤੇ ਜਦ ਤੀਕ ਉਹ ਸੰਦੂਕ ਭਰ ਨਾ ਗਿਆ ਉਹ ਪੈਸੇ ਦਿੰਦੇ ਰਹੇ। 11 ਜਦ ਸੰਦੂਕ ਲੇਵੀਆਂ ਦੁਆਰਾ ਕਰਿਂਦਿਆਂ ਦੇ ਹੱਥ ਪੁਜਿਆ ਅਤੇ ਉਨ੍ਹਾਂ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਮੁਨਸ਼ੀ (ਲਿਖਾਰੀ) ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਤੇ ਉਸਨੂੰ ਫ਼ਿਰ ਉਸੇ ਹੀ ਜਗ੍ਹਾ ਤੇ ਰਖਵਾ ਦਿੱਤਾ ਜਿੱਥੋਂ ਕਿ ਉਹ ਚੁਕਿਆ ਸੀ। ਇਉਂ ਹਰ ਰੋਜ਼ ਅਜਿਹਾ ਕਰਦਿਆਂ ਉਨ੍ਹਾਂ ਨੇ ਬਹੁਤ ਸਾਰਾ ਮਾਲ ਇਕੱਠਾ ਕਰ ਲਿਆ। 12 ਫ਼ੇਰ ਯੋਆਸ਼ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਧਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕਰਦੇ ਸਨ। ਅਤੇ ਉਨ੍ਹਾਂ ਲੋਕਾਂ ਨੂੰ ਜਿਹੜੇ ਯਹੋਵਾਹ ਦੇ ਮੰਦਰ ਨੂੰ ਠੀਕ ਕਰਨ ਲਈ ਰਾਜਾਂ ਤੇ ਤਰਖਾਣਾਂ ਨੂੰ ਬੁਲਾਇਆ ਗਿਆ। ਅਤੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਲੋਹਾਰਾਂ ਅਤੇ ਠਠੇਰਿਆਂ ਨੂੰ ਮਜੂਰੀ ਉੱਤੇ ਰੱਖਿਆ ਗਿਆ। 13 ਉਹ ਲੋਕ ਜਿਹੜੇ ਕਾਮਿਆਂ ਵਜੋਂ ਨਿਯੁਕਤ ਕੀਤੇ ਗਏ ਸਨ, ਬੜੇ ਵਫਾਦਾਰ ਸਨ ਇਉਂ ਮੰਦਰ ਦੀ ਮੁਰੰਮਤ ਦਾ ਕਾਰਜ ਸਫ਼ਲਤਾ ਨਾਲ ਸਿਰੇ ਚੜਿਆ। ਯਹੋਵਾਹ ਦਾ ਮੰਦਰ ਬਿਲਕੁਲ ਉਵੇਂ ਹੀ ਬਣਾਇਆ ਗਿਆ ਜਿਵੇਂ ਕਿ ਇਹ ਪਹਿਲਾਂ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਜਬੂਤ ਬਣਾਇਆ। 14 ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜਾਉਂਦੇ ਸਨ। 15 ਯਹੋਯਾਦਾ ਬੁਢ੍ਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਫ਼ੇਰ ਅਤੇ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ। 16 ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ। 17 ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ। 18 ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ। 19 ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ। 20 ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋਂੜਦੇ ਹੋ? ਤੁਸੀਂ ਤਰਕ੍ਕੀ ਨਹੀਂ ਕਰ ਸਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿਠ੍ਠਾਂ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ। 21 ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰ ਨਾਲ ਮਾਰ ਸੁਟਿਆ। 22 ਯ੍ਯੋਆਸ਼ ਪਾਤਸ਼ਾਹ ਨੇ ਉਸਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸ੍ਸਗੋਁ ਉਸਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, "ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।" 23 ਉਸ ਸਾਲ ਦੇ ਅਖੀਰ ਵਿੱਚ ਅਰਾਮੀਆਂ ਦੀ ਫ਼ੋਜ ਨੇ ਯੋਆਸ਼ ਉੱਪਰ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਕੇ ਉਮਤ੍ਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸਕ ਦੇ ਪਾਤਸ਼ਾਹ ਕੋਲ ਭੇਜ ਦਿੱਤਾ। 24 ਅਰਾਮੀ ਫ਼ੌਜ ਦੀ ਅਜੇ ਇੱਕ ਛੋਟਾ ਜਿਹਾ ਦਲ ਹੀ ਆਇਆ ਸੀ, ਪਰ ਯਹੋਵਾਹ ਨੇ ਉਸ ਛੋਟੇ ਜਿਹੇ ਦਲ ਕੋਲੋਂ ਹੀ ਯਹੂਦਾਹ ਦੀ ਇੰਨੀ ਭਾਰੀ ਫ਼ੌਜ ਨੂੰ ਹਾਰ ਦਿੱਤੀ। ਯਹੋਵਾਹ ਨੇ ਇਉਂ ਇਸ ਲਈ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਸੀ, ਇਸ ਲਈ ਯੋਆਸ਼ ਨੂੰ ਇਹ ਦੰਡ ਮਿਲਿਆ। 25 ਜਦੋਂ ਅਰਾਮੀਆਂ ਨੇ ਯੋਆਸ਼ ਨੂੰ ਛੱਡਿਆ, ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਯੋਆਸ਼ ਦੇ ਆਪਣੇ ਦਾਸ ਉਸਦੇ ਵਿਰੋਧੀ ਹੋ ਗਏ। ਉਹ ਯੋਆਸ਼ ਦੇ ਵੈਰੀ ਇਸ ਲਈ ਹੋਏ ਕਿਉਂ ਕਿ ਉਸਨੇ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਨੂੰ ਮਾਰਿਆ ਸੀ। ਯੋਆਸ਼ ਦੇ ਸੇਵਕਾਂ ਨੇ ਉਸਨੂੰ ਉਸਦੇ ਬਿਸਤਰ ਤੇ ਹੀ ਵੱਢ ਸੁਟਿਆ। ਜਦੋਂ ਯੋਆਸ਼ ਮਰਿਆ ਤਾਂ ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ 'ਚ ਦਫ਼ਨਾਇਆ, ਪਰ ਉਸਨੂੰ ਸ਼ਾਹੀ ਕਬਰਾਂ ਵਿੱਚ ਨਾ ਦਫ਼ਨਾਇਆ ਗਿਆ। 26 ਜਿਹੜੇ ਸੇਵਕਾਂ ਨੇ ਯੋਆਸ਼ ਦੇ ਵਿਰੁੱਧ ਮਤਾ ਘੜਿਆ ਉਹ ਸਨ: ਅੰਮੋਨਣ ਸ਼ਿਮਆਬ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਬ ਦਾ ਪੁੱਤਰ ਯਹੋਜ਼ਾਬਾਦ। 27 ਯੋਆਸ਼ ਦੇ ਪੁੱਤਰਾਂ ਦੀ ਕਹਾਣੀ, ਉਸਦੇ ਵਿਰੁੱਧ ਮਹਾਨ ਅਗੰਮੀ ਵਾਚ ਅਤੇ ਉਸਨੇ ਯਹੋਵਾਹ ਦਾ ਮੰਦਰ ਕਿਵੇਂ ਮੁੜ ਉਸਾਰਿਆ, ਇਹ ਸਭ ਕਾਰਜ 'ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। ਉਸ ਉਪਰੰਤ ਅਮਸਯਾਹ ਨਵਾਂ ਪਾਤਸ਼ਾਹ ਬਣਿਆ। ਅਮਸਯਾਹ ਯੋਆਸ਼ ਦਾ ਪੁੱਤਰ ਸੀ।

25:1 ਅਮਸਯਾਹ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯਰੂਸ਼ਲਮ ਵਿੱਚ 29 ਵਰ੍ਹੇ ਰਾਜ ਕੀਤਾ। ਉਸਦੀ ਮਾਤਾ ਯਰੂਸ਼ਲਮ ਦੀ ਯਹੋਅਦ੍ਦਾਨ ਸੀ। 2 ਅਮਸਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ। ਪਰ ਉਹ ਉਨ੍ਹਾਂ ਕੰਮਾਂ ਨੂੰ ਆਪਣੇ ਤਹਿ ਦਿਲੋਂ ਨਾ ਕਰ ਸਕਿਆ। 3 ਜਦੋਂ ਅਮਸਯਾਹ ਸ਼ਕਤੀਵਰ ਪਾਤਸ਼ਾਹ ਬਣ ਗਿਆ ਤਾਂ ਉਸਨੇ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ, ਜਿਨ੍ਹਾਂ ਨੇ ਉਸਦੇ ਪਿਤਾ ਪਾਤਸ਼ਾਹ ਯਾਰਮੋਸ਼ ਨੂੰ ਮਾਰਿਆ ਸੀ, ਖਤਮ ਕਰ ਦਿੱਤਾ। 4 ਪਰ ਅਮਸਯਾਹ ਨੇ ਉਨ੍ਹਾਂ ਦੇ ਬੱਚਿਆਂ ਨੂੰ ਨਾ ਵਢਿਆ, ਕਿਉਂ ਕਿ ਮ੍ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਉਸਨੂੰ ਮੰਨਿਆ। ਯਹੋਵਾਹ ਨੇ ਹੁਕਮ ਦਿੱਤਾ ਹੈ, "ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਤੇ ਨਾ ਹੀ ਪਿਉਆਂ ਦੇ ਬਦਲੇ ਪੁੱਤਰਾਂ ਨੂੰ ਮਾਰਿਆ ਜਾਵੇ ਹਰ ਮਨੁੱਖ ਨੂੰ ਉਸਦੀ ਭੈੜੀ ਕਰਨੀ ਦੇ ਕਾਰਣ ਹੀ ਉਸਦੇ ਆਪਣੇ ਪਾਪਾਂ ਕਾਰਣ ਹੀ ਮਾਰਿਆ ਜਾਵੇ।" 5 ਅਮਸਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਦੇ ਘਰਾਣਿਆਂ ਮੁਤਾਬਕ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਹੇਠਾਂ ਰੱਖਿਆ। ਉਹ ਸਾਰੇ ਆਦਮੀ ਜਿਹੜੇ ਸਿਪਾਹੀ ਚੁਣੇ ਉਨ੍ਹਾਂ ਦੀ ਉਮਰ 20 ਸਾਲ ਜਾਂ 20 ਸਾਲ ਤੋਂ ਉੱਪਰ ਸੀ। ਲੜਾਈ ਲਈ ਬਿਲਕੁਲ ਤਿਆਰ ਜਿਹੜੇ ਜੰਗ ਵਿੱਚ ਕਾਮਯਾਬੀ ਨਾਲ ਬਰਛੀ ਤੇ ਢਾਲ ਫ਼ੜ ਸਕਣ ਅਜਿਹੇ ਉੱਥੇ 3,00,000 ਸਿਪਾਹੀ ਸਨ। 6 ਅਮਸਯਾਹ ਨੇ 1,00,000 ਸਿਪਾਹੀ ਇਸਰਾਏਲ ਕੋਲੋਂ ਲਿੱਤੇ। ਉਸਨੇ ਉਨ੍ਹਾਂ ਨੂੰ 3,400 ਕਿੱਲੋ ਚਾਂਦੀ ਦੇ ਕੇ ਭਾੜੇ ਤੇ ਖਰੀਦਿਆ। 7 ਪਰ ਇੱਕ ਪਰਮੇਸ਼ੁਰ ਦਾ ਮਨੁੱਖ ਅਮਸਯਾਹ ਕੋਲ ਆਇਆ। ਉਸਨੇ ਕਿਹਾ, "ਹੇ ਪਾਤਸ਼ਾਹ, ਤੂੰ ਆਪਣੇ ਨਾਲ ਇਸਰਾਏਲੀ ਫ਼ੌਜ ਨਾ ਲੈ ਕੇ ਜਾ, ਕਿਉਂ ਕਿ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਨਾਲ ਨਹੀਂ ਹੈ। 8 ਜੇਕਰ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਵੋ ਅਤੇ ਲੜਾਈ ਲਈ ਤਕੜੇ ਹੋਵੋ, ਪਰ ਪਰਮੇਸ਼ੁਰ ਤੁਹਾਨੂੰ ਵੈਰੀਆਂ ਦੇ ਅੱਗੇ ਹਾਰ ਦੇਵੇਗਾ ਕਿਉਂ ਕਿ ਉਸ ਕੋਲ ਹਰਾਉਣ ਅਤੇ ਜਿਤਾਉਣ ਦੀ ਤਾਕਤ ਹੈ।" 9 ਅਮਸਯਾਹ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਕਿਹਾ, "ਪਰ ਮੈਂ ਜਿਹੜਾ ਧਨ ਇਸਰਾਏਲੀ ਫ਼ੌਜ ਖਰੀਦਣ ਲਈ ਦਿੱਤਾ ਹੈ, ਉਸ ਦਾ ਕੀ ਕਰਾਂ?" ਤਾਂ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, "ਯਹੋਵਾਹ ਦੇ ਘਰ ਕੋਈ ਕਮੀ ਨਹੀਂ, ਉਹ ਤੈਨੂੰ ਉਸਤੋਂ ਵਧ ਦੇਣ ਦੀ ਸਮਰੱਥਾ ਰੱਖਦਾ ਹੈ।" 10 ਤਦ ਅਮਸਯਾਹ ਨੇ ਇਸਰਾਏਲੀ ਸੈਨਾ ਨੂੰ ਇਫ਼ਰਾਈਮ ਵਿੱਚ ਵਾਪਸ ਭੇਜ ਦਿੱਤਾ। ਉਹ ਆਦਮੀ ਪਾਤਸ਼ਾਹ ਅਤੇ ਯਹੂਦਾਹ ਦੇ ਲੋਕਾਂ ਉੱਪਰ ਬੜੇ ਕ੍ਰੋਧਿਤ ਹੋਏ ਅਤੇ ਬੜੇ ਕਰੋਧ ਵਿੱਚ ਆਪਣੇ ਘਰਾਂ ਨੂੰ ਮੁੜੇ। 11 ਤਦ ਅਮਸਯਾਹ ਨੇ ਹੌਂਸਲਾ ਕੀਤਾ ਤੇ ਆਪਣੇ ਆਦਮੀਆਂ ਨੂੰ ਲੈਕੇ ਲੂਣ ਦੀ ਵਾਦੀ ਵੱਲ ਲੈ ਗਿਆ ਅਤੇ ਸੇਈਰ ਵੰਸ਼ ਵਿੱਚੋਂ 10,000 ਆਦਮੀਆਂ ਨੂੰ ਮਾਰ ਦਿੱਤਾ। 12 ਹੋਰ 10,000 ਆਦਮੀਆਂ ਜੋ ਸੇਈਰ ਦੇ ਸਨ ਯਹੂਦੀਆਂ ਨੇ ਉਨ੍ਹਾਂ ਨੂੰ ਜਿਉਂਦਾ ਫ਼ੜ ਕੇ ਇੱਕ ਚੱਟਾਨ ਦੀ ਚੋਟੀ ਤੇ ਚੜਾਇਆ ਅਤੇ ਫ਼ਿਰ ਉਸ ਚੋਟੀ ਤੋਂ ਉਨ੍ਹਾਂ ਨੂੰ ਇਵੇਂ ਬਲ੍ਲੇ ਸੁਟਿਆ ਕਿ ਸ੍ਸਾਰਿਆਂ ਦੇ ਟੋਟੇ-ਟੋਟੇ ਹੋ ਗਏ। 13 ਪਰ ਉਸ ਫ਼ੌਜ ਦੇ ਜੁਆਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਵਾਪਸ ਭੇਜ ਦਿੱਤਾ ਸੀ ਉਸੇ ਸਮੇਂ ਵਿੱਚ ਇਸਰਾਏਲੀ ਫ਼ੌਜ ਨੇ ਯਹੂਦਾਹ ਦੇ ਕੁਝ ਸ਼ਹਿਰਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਬੈਤ-ਹੋਰੋਨ ਤੋਂ ਸਾਮਰਿਯਾ ਤੀਕ ਦੇ ਸ਼ਹਿਰਾਂ ਤੇ ਹਮਲਾ ਬੋਲਿਆ। ਉਨ੍ਹਾਂ ਨੇ 3,000 ਆਦਮੀਆਂ ਨੂੰ ਮਾਰ ਕੇ ਉਨ੍ਹਾਂ ਦਾ ਕੀਮਤੀ ਸਮਾਨ ਲੁੱਟ ਲਿਆ। ਉਹ ਲੋਕ ਇਸ ਲਈ ਭੜਕੇ ਹੋਏ ਸਨ ਕਿਉਂ ਕਿ ਅਮਸਯਾਹ ਨੇ ਉਨ੍ਹਾਂ ਨੂੰ ਲੜਾਈ ਵਿੱਚੋਂ ਵਾਪਸ ਭੇਜ ਦਿੱਤਾ ਸੀ। 14 ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤ੍ਤੀ ਜਗਾਉਂਦਾ। 15 ਯਹੋਵਾਹ ਅਮਸਯਾਹ ਤੇ ਬੜਾ ਕ੍ਰੋਧਿਤ ਹੋਇਆ। ਯਹੋਵਾਹ ਨੇ ਉਸ ਕੋਲ ਨਬੀ ਭੇਜਿਆ। ਨਬੀ ਨੇ ਉਸ ਨੂੰ ਕਿਹਾ, "ਤੂੰ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨੀ ਕਿਉਂ ਸ਼ੁਰੂ ਕਰ ਦਿੱਤੀ ਜਦ ਕਿ ਉਨ੍ਹਾਂ ਲੋਕਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਤੈਥੋਂ ਬਚਾਅ ਨਹੀਂ ਸਕੇ?" 16 ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸਨੂੰ ਕਿਹਾ, "ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।" ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, "ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।" 17 ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ। ਫ਼ਿਰ ਉਸਨੇ ਯੋਆਸ਼ ਨੂੰ ਸੁਨਿਹਾ ਭੇਜਿਆ ਜੋ ਕਿ ਇਸਰਾਏਲ ਦਾ ਪਾਤਸ਼ਾਹ ਸੀ ਕਿ ਤੂੰ ਮੈਨੂੰ ਆਮਣੇ-ਸਾਮ੍ਹਣੇ ਮਿਲ। ਯਹੋਆਸ਼ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ। 18 ਤਦ ਯਹੋਆਸ਼ ਨੇ ਅਮਸਯਾਹ ਨੂੰ ਆਪਣਾ ਸੁਨਿਹਾ ਭੇਜਿਆ। ਯਹੋਆਸ਼ ਇਸਰਾਏਲ ਦਾ ਅਤੇ ਅਮਸਯਾਹ ਯਹੂਦਾਹ ਦਾ ਪਾਤਸ਼ਾਹ ਸੀ। ਤਾਂ ਯਹੋਆਸ਼ ਨੇ ਇਹ ਕਬਾ ਕਹੀ: "ਲਬਾਨੋਨ ਦੀ ਝਾੜੀ ਨੇ ਲਬਾਨੋਨ ਦੇ ਦਿਆਰ ਨੂੰ ਸੁਨਿਆ ਭੇਜਿਆ ਕਿ 'ਤੂੰ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।' ਪਰ ਇੰਨੇ 'ਚ ਇੱਕ ਜੰਗਲੀ ਜਾਨਵਰ ਆਇਆ ਉਸ ਝਾੜੀ ਵਿੱਚ ਚਲਿਆ ਤੇ ਉਸ ਝਾੜੀ ਨੂੰ ਮਿਧ੍ਧ ਕੇ ਨਾਸ ਕਰ ਦਿੱਤਾ। 19 ਤੂੰ ਆਪਣੇ-ਆਪ ਨੂੰ ਅਖਵਾਉਂਦਾ ਹੈਂ, 'ਮੈਂ ਅਦੋਮ ਨੂੰ ਹਰਾਇਆ!' ਤੂੰ ਘੁਮਂਡੀ ਹੈਂ ਇਸੇ ਲਈ ਡੀਁਗਾ ਮਾਰਦਾ ਹੈਂ। ਪਰ ਤੈਨੂੰ ਘਰੇ ਹੀ ਰਹਿਣਾ ਚਾਹੀਦਾ ਹੈ ਤੈਨੂੰ ਮੁਸੀਬਤ ਵਿੱਚ ਪੈਣ ਦੀ ਲੋੜ ਨਹੀਂ। ਜੇ ਤੂੰ ਮੇਰੇ ਨਾਲ ਮੱਥਾ ਲਾਇਆ ਤਾਂ ਤੂੰ ਅਤੇ ਯਹੂਦਾਹ ਸਭ ਨਸ਼ਟ ਹੋ ਜਾਵੋਂਗੇ।" 20 ਪਰ ਅਮਸਯਾਹ ਨੂੰ ਉਸਦੀ ਕੋਈ ਗੱਲ ਨਾ ਸੁਣੀ ਕਿਉਂ ਕਿ ਇਹ ਪਰਮੇਸ਼ੁਰ ਵੱਲੋਂ ਹੋਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਣ ਦੇਵੇ ਕਿਉਂ ਕਿ ਯਹੂਦੀਆਂ ਨੇ ਅਦੋਮ ਦੇ ਲੋਕ ਜਿਨ੍ਹਾਂ ਦੇਵਤਿਆਂ ਨੂੰ ਪੂਜਦੇ ਸਨ, ਉਨ੍ਹਾਂ ਮਗਰ ਲੱਗਣਾ ਸ਼ੁਰੂ ਕਰ ਦਿੱਤਾ ਸੀ। 21 ਤਾਂ ਇਸਰਾਏਲ ਦਾ ਪਾਤਸ਼ਾਹ ਯਹੋਆਸ਼ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਆਹਮੋ-ਸਾਮ੍ਹਣੇ ਮਿਲੇ। ਬੈਤ-ਸ਼ਮਸ਼ ਯਹੂਦਾਹ ਵਿੱਚ ਹੀ ਹੈ। 22 ਇਸਰਾਏਲ ਨੇ ਯਹੂਦਾਹ ਨੂੰ ਅਜਿਹੀ ਹਾਰ ਦਿੱਤੀ ਕਿ ਉਸਦਾ ਹਰ ਇੱਕ ਮਨੁੱਖ ਆਪਣੇ ਘਰਾਂ ਨੂੰ ਤੰਬੂ 'ਚ ਨੱਸ ਗਿਆ। 23 ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸਨੂੰ ਯਰੂਸ਼ਲਮ ਲੈ ਗਿਆ। ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈਕੇ ਖੂਂਜੇ ਵਾਲੇ ਫ਼ਾਟਕ ਤੀਕ 400 ਹੱਥ ਢਾਹ ਦਿੱਤੀ। 24 ਪਰਮੇਸ਼ੁਰ ਦੇ ਮੰਦਰ ਵਿੱਚ ਸੋਨਾ-ਚਾਂਦੀ ਅਤੇ ਅਨੇਕ ਵਸਤਾਂ ਦੀ ਭਰਮਾਰ ਸੀ। ਇਹ ਸਭ ਓਥੇਦ-ਅਦੋਮ ਕੋਲ ਸੀ ਪਰ ਯਹੋਆਸ਼ ਨੇ ਉਹ ਸਭ ਲੁੱਟ ਕੇ ਅਤੇ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਲੁੱਟ ਅਤੇ ਕੁਝ ਲੋਕਾਂ ਨੂੰ ਬੰਦੀ ਬਣਾਕੇ ਸਾਮਰਿਯਾ ਨੂੰ ਵਾਪਸ ਮੁੜਿਆ। 25 ਅਮਸਯਾਹ ਯੋਆਸ਼, ਯਹੋਆਹਾਜ਼ ਦੇ ਪੁੱਤਰ, ਇਸਰਾਏਲ ਦੇ ਪਾਤਸ਼ਾਹ ਦੇ ਮਰਨ ਉਪਰੰਤ ਵੀ 15 ਵਰ੍ਹੇ ਜਿਉਂਇਆ। ਉਸ ਦਾ ਪਿਤਾ ਯੋਆਸ਼ ਯਹੂਦਾਹ ਦਾ ਪਾਤਸ਼ਾਹ ਸੀ। 26 ਅਮਸਯਾਹ ਦੇ ਸ਼ੁਰੂ ਤੋਂ ਅੰਤ ਤੀਕ ਜੋ ਕਾਰਜ ਕੀਤੇ ਉਹ 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। 27 ਜਦੋਂ ਅਮਸਯਾਹ ਨੇ ਯਹੋਵਾਹ ਨੂੰ ਮੰਨਣਾ ਛੱਡਿਆ ਤਾਂ ਯਰੂਸ਼ਲਮ ਦੇ ਲੋਕਾਂ ਨੇ ਅਮਸਯਾਹ ਦੇ ਵਿਰੁੱਧ ਸਾਜਿਸ਼ਾਂ ਘੜੀਆਂ। ਤਾਂ ਉਹ ਲਾਕੀਸ਼ ਸ਼ਹਿਰ ਨੂੰ ਭੱਜ ਗਿਆ ਪਰ ਲੋਕਾਂ ਨੇ ਉਸਦੇ ਪਿੱਛੇ-ਪਿੱਛੇ ਕੁਲ ਮਨੁੱਖਾਂ ਨੂੰ ਭੇਜਿਆ ਜਿਨ੍ਹਾਂ ਉਸਨੂੰ ਲਾਕੀਸ਼ ਵਿੱਚ ਖਤਮ ਕਰ ਦਿੱਤਾ। 28 ਫ਼ੇਰ ਉਨ੍ਹਾਂ ਨੇ ਅਮਸਯਾਹ ਦੀ ਲੋਬ ਘੋੜਿਆਂ ਤੇ ਲਦ੍ਦੀ ਅਤੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਉਸ ਦੇ ਪੁਰਖਿਆਂ ਦੀ ਕਬਰ ਵਿੱਚ ਦਫ਼ਨ ਕਰ ਦਿੱਤਾ।

26:1 ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ। 2 ਉਜ਼ੀਯਾਹ ਨੇ ਮੁੜ ਤੋਂ ੇਲੋਬ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸਨੇ ਅਮਸਯਾਹ ਦੇ ਦਫ਼ਨਾੇ ਜਾਣ ਤੋਂ ਬਾਅਦ ਕੀਤਾ। 3 ਉਜ਼ੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਸੋਲ੍ਹਾਂ ਵਰ੍ਹਿਆਂ ਦਾ ਸੀ। ਉਸਨੇ 52 ਵਰ੍ਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ, ਜੋ ਕਿ ਯਰੂਸ਼ਲਮ ਦੀ ਸੀ। 4 ਉਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸਦੇ ਪਿਤਾ ਅਮਸਯਾਹ ਨੇ ਕੀਤਾ ਸੀ। 5 ਉਸਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ। 6 ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਬ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ। 7 ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ। 8 ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿਧ੍ਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ। 9 ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾੇ। ਉਸਨੇ ਉਹ ਬੁਰਜ ਬੜੇ ਮਜ਼ਬੂਤ ਬਣਵਾੇ। 10 ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾੇ। ਉਸਨੇ ਬਹੁਤ ਸਾਰੇ ਖੂਹ ਪੁਟਵਾੇ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ। 11 ਉਜ਼ੀਯਾਹ ਕੋਲ ਜੋਧਿਆਂ ਦੀ ਫ਼ੌਜ ਸੀ ਜੋ ਯੁੱਧ ਲਈ ਤਿਆਰ ਕੀਤੇ ਗਏ ਸਨ, ਉਹ ਇੱਕ ਦਲ ਵਜੋਂ ਗਿਣੇ ਗਏ ਸਨ, ਅਤੇ ਹਨਨਯਾਹ ਦੀ ਅਗਵਾਈ ਹੇਠਾਂ ਸਨ ਜੋ ਕਿ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ। ਇਹ ਲੋਕ ਸਕੱਤਰ ਯਈੇਲ ਅਤੇ ਮਅਸੇਯਾਹ ਦੁਆਰਾ ਗਿਣੇ ਗਏ ਸਨ। ਵਿੱਚ ਵੀ ਸਨ। 12 ਸ਼ੂਰਵੀਰ ਸਿਪਾਹੀਆਂ ਦੇ ਆਗੂਆਂ ਦੀ ਗਿਣਤੀ 2,600 ਸੀ। 13 ਉਹ ਪਿਤਰੀ ਘਰਾਣਿਆਂ ਦੇ ਆਗੂ 3,07,500 ਆਦਮੀਆਂ ਜਿਹੜੇ ਬੜੀ ਸੂਰਬੀਰਤਾ ਨਾਲ ਲੜੇ ਸਨ, ਉਨ੍ਹਾਂ ਦੇ ਮੁਖੀਆ ਸਨ। ਇਹ ਸਿਪਾਹੀ ਪਾਤਸ਼ਾਹ ਦੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ। 14 ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁਖ੍ਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ। 15 ਉਸ ਨੇ ਮਾਹਰ ਆਦਮੀਆਂ ਦੁਆਰਾ ਬਣਾਈਆਂ ਗਈਆਂ ਮਸ਼ੀਨਾਂ ਯਰੂਸ਼ਲਮ ਵਿੱਚ ਲਗਵਾਈਆਂ ਅਤੇ ਉਨ੍ਹਾਂ ਨੂੰ ਕੰਧਾਂ ਦੀਆਂ ਨੁਕਰਾਂ ਉੱਤੇ ਅਤੇ ਥੰਮਾਂ ਉੱਤੇ ਰੱਖਿਆ। ਇਹ ਮਸ਼ੀਨਾਂ ਵੱਡੇ-ਵੱਡੇ ਪੱਥਰ ਅਤੇ ਤੀਰ ਸੁੱਟਣ ਲਈ ਵਰਤੀਆਂ ਜਾਂਦੀਆਂ ਸਨ। ਉਜ਼ੀਯਾਹ ਬਹੁਤ ਮਸ਼ਹੂਰ ਹੋ ਗਿਆ। ਦੂਰ-ਦੂਰ ਤੀਕ ਉਸਦੇ ਨਾਂ ਦੀਆਂ ਧੂਂਮਾਂ ਪੈ ਗਈਆਂ ਕਿਉਂ ਜੁ ਉਸਦੀ ਬਹੁਤ ਸਹਾਇਤਾ ਹੋਈ, ਉਹ ਬਹੁਤ ਤਾਕਤਵਰ ਪਾਤਸ਼ਾਹ ਬਣ ਗਿਆ। 16 ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮਂਡ ਹੀ ਉਸਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ। 17 ਤਦ ਅਜ਼ਰਯਾਹ ਜਾਜਕ ਉਸ ਦੇ ਪਿੱਛੇ ਗਿਆ ਅਤੇ ਉਸ ਨਾਲ ਯਹੋਵਾਹ ਦੇ 80 ਹੋਰ ਬਹਾਦੁਰ ਜਾਜਕ ਸਨ। 18 ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, "ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਬਾਨ ਤੋਂ ਬਾਹਰ ਨਿਕਲ ਜਾ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।" 19 ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸਦੇ ਮਬ੍ਬੇ ਤੇ ਕੋੜ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਮ੍ਹਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ। 20 ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤਕਿਆ। ਉਨ੍ਹ੍ਹਾਂ ਨੇ ਉਸ ਦੇ ਮਬ੍ਬੇ ਤੇ ਕੋੜ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ੍ਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ। 21 ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸਕਿਆ। ਉਜ਼ੀਯਾਹ ਦੇ ਪੁੱਤਰ ਯੋਬਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ। 22 ਸ਼ੁਰੂ ਤੋਂ ਅਖੀਰ ਤੀਕ ਉਜ਼ੀਯਾਹ ਨੇ ਹੋਰ ਵੀ ਜੋ ਕੰਮ ਕੀਤੇ ਉਹ ਆਮੋਸ਼ ਦੇ ਪੁੱਤਰ ਯਸ਼ਾਯਾਹ ਨਬੀ ਨੇ ਲਿਖੇ। 23 ਜਦੋਂ ਉਜ਼ੀਯਾਹ ਦੀ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸਨੂੰ ਸ਼ਾਹੀ ਕਬਰ ਉਸਦੇ ਪਿਉ ਦੀ ਕਬਰ ਵਾਲੇ ਖੇਤ ਦੇ ਕੋਲ ਦਫ਼ਨਾਇਆ ਗਿਆ ਕਿਉਂ ਕਿ ਲੋਕਾਂ ਨੇ ਕਿਹਾ, "ਉਜ਼ੀਯਾਹ ਕੋੜੀ ਹੈ।" ਫ਼ਿਰ ਉਜ਼ੀਯਾਹ ਦੀ ਬਾਵੇਂ ਉਸਦਾ ਪੁੱਤਰ ਯੋਬਾਮ ਰਾਜ ਕਰਨ ਲੱਗਾ।

27:1 ਯੋਬਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ 16 ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ। 2 ਯੋਬਾਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ੁਰ ਨੂੰ ਮੰਨਿਆ ਪਰ ਉਸਨੇ ਆਪਣੇ ਪਿਤਾ ਵਾਂਗ ਯਹੋਵਾਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗ਼ਲਤੀ ਨਾ ਕੀਤੀ। ਪਰ ਲੋਕੀਂ ਬਦੀ ਕਰਦੇ ਰਹੇ। 3 ਯੋਬਾਮ ਨੇ ਮੁੜ ਤੋਂ ਯਹੋਵਾਹ ਦੇ ਮੰਦਰ ਦਾ ਉਤਲਾ ਫ਼ਾਟਕ ਬਣਵਾਇਆ ਅਤੇ ਓਫ਼ਲ ਦੀ ਕੰਧ ਉੱਪਰ ਉਸਨੇ ਬਹੁਤ ਕੁਝ ਬਣਵਾਇਆ। 4 ਯੋਬਾਮ ਨੇ ਯਹੂਦਾਹ ਵਿੱਚ ਪਹਾੜੀ ਇਲਾਕੇ ਵਿੱਚ ਸ਼ਹਿਰ ਵੀ ਬਣਵਾੇ ਅਤੇ ਜੰਗਲਾਂ ਵਿੱਚ ਉਸਨੇ ਕਿਲੇ ਅਤੇ ਬੁਰਜ ਵੀ ਬਣਵਾੇ। 5 ਯੋਬਾਮ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿਤਿਆ ਵ੍ਵੀ ਤੇ ਫ਼ਿਰ ਹਰ ਵਰ੍ਹੇ ਅੰਮੋਨੀਆਂ ਨੇ 3,400 ਕਿੱਲੋ ਚਾਂਦੀ, 75,000 ਮਣ ਕਣਕ ਅਤੇ 75,000 ਮਣ ਜੌਁ ਉਸਨੂੰ ਦਿੱਤੇ। 6 ਯੋਬਾਮ ਬਹੁਤ ਬਲਵਾਨ ਹੋਇਆ ਕਿਉਂ ਕਿ ਉਸ ਨੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਪੂਰੀ ਵਫ਼ਾਦਾਰੀ ਨਾਲ ਮੰਨਿਆ। 7 ਜੋ ਹੋਰ ਕੰਮ ਯੋਬਾਮ ਨੇ ਕੀਤੇ ਅਤੇ ਜਿਹੜੀਆਂ ਲੜਾਈਆਂ ਲੜੀਆਂ ਉਹ 'ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹੈ। 8 ਯੋਬਾਮ ਨੇ 25 ਸਾਲ ਦੀ ਉਮਰ ਤੋਂ 16ਵਰ੍ਹੇ ਤੀਕ ਰਾਜ ਕੀਤਾ। 9 ਜਦੋਂ ਯੋਬਾਮ ਮਰਿਆ ਤਾਂ ਉਸਦੇ ਪੁਰਖਿਆਂ ਕੋਲ ਉਸ ਨੂੰ ਦਫ਼ਨਾਇਆ ਗਿਆ। ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਉਸਦੀ ਬਾਵੇਂ ਉਸਦਾ ਪੁੱਤਰ ਆਹਾਜ਼ ਨਵਾਂ ਪਾਤਸ਼ਾਹ ਬਣ ਕੇ ਰਾਜ ਕਰਨ ਲੱਗਾ।

28:1 ਆਹਾਜ਼ 20 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ 16 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਆਹਾਜ਼ ਨੇ ਪਰ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਕਿ ਉਸਦੇ ਪੁਰਖਿਆਂ ਚੋ ਦਾਊਦ ਨੇ ਕੀਤਾ। 2 ਸਗੋਁ ਆਹਾਜ਼ ਨੇ ਇਸਰਾਏਲ ਦੇ ਮਾੜੇ ਰਾਹ ਚੱਲਣ ਵਾਲੇ ਪਾਤਸ਼ਾਹਾਂ ਦਾ ਅਨੁਸਰਣ ਕੀਤਾ ਅਤੇ ਬਆਲ ਦੇਵਤਿਆਂ ਦੇ ਢਾਲੇ ਹੋਏ ਬੁੱਤ ਵੀ ਬਣਵਾੇ।" 3 ਆਹਾਜ਼ ਨੇ ਬਿਨ ਹੀਨੋਮ ਦੀ ਵਾਦੀ ਵਿੱਚ ਧੂਪਾਂ ਧੁਖਾਈਆਂ ਅਤੇ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਸਾੜ ਕੇ ਉਨ੍ਹਾਂ ਦੀ ਬਲੀ ਦਿੱਤੀ। ਉਸਨੇ ਉਥੋਂ ਦੇ ਨਿਵਾਸੀਆਂ ਵਰਗੇ ਹੀ ਘਿਨਾਉਣੇ ਕੰਮ ਕੀਤੇ ਜੋ ਉਹ ਲੋਕ ਕਰਦੇ ਸਨ। ਜਦੋਂ ਇਸਰਾਏਲੀਆਂ ਨੇ ਉਸ ਧਰਤੀ ਵਿੱਚ ਪ੍ਰਵੇਸ਼ ਕੀਤਾ ਤਾਂ ਯਹੋਵਾਹ ਨੇ ਉਥੋਂ ਦੇ ਨਿਵਾਸੀਆਂ ਨੂੰ ਉਸ ਧਰਤੀ ਤੋਂ ਕੱਢ ਦਿੱਤਾ ਸੀ। 4 ਆਹਾਜ਼ ਨੇ ਉਚਿਆਂ ਬ੍ਥਾਵਾਂ, ਟਿਲਿਆਂ ਉੱਪਰ ਅਤੇ ਹਰੇ ਰੁੱਖਾਂ ਦੇ ਹੇਠਾਂ ਬਲੀਆਂ ਚੜਾਈਆਂ ਅਤੇ ਧੂਪਾਂ ਧੁਖਾਈਆਂ। 5 ਆਹਾਜ਼ ਨੇ ਬੁਰੇ ਕੰਮ ਕੀਤੇ ਇਸ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਅਰਾਮ ਦੇ ਪਾਤਸ਼ਾਹ ਤੋਂ ਆਹਾਜ਼ ਨੂੰ ਹਾਰ ਦਿੱਤੀ। ਅਰਾਮ ਦੇ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਆਹਾਜ਼ ਨੂੰ ਹਰਾਇਆ। ਅਤੇ ਬਹੁਤ ਸਾਰੇ ਯਹੂਦੀਆਂ ਨੂੰ ਬੰਦੀ ਬਣਾ ਲਿਆ ਅਤੇ ਉਨ੍ਹਾਂ ਕੈਦੀਆਂ ਨੂੰ ਅਰਾਮ ਪਾਤਸ਼ਾਹ ਦੰਮਿਸਕ ਵਿੱਚ ਲੈ ਆਇਆ। ਯਹੋਵਾਹ ਨੇ ਫ਼ਕਹ ਪਾਤਸ਼ਾਹ ਤੋਂ ਵੀ ਆਹਾਜ਼ ਨੂੰ ਹਾਰ ਦਿੱਤੀ। ਫ਼ਕਹ ਇਸਰਾਏਲ ਦਾ ਪਾਤਸ਼ਾਹ ਅਤੇ ਰਮਲਯਾਹ ਦਾ ਪੁੱਤਰ ਸੀ। ਫ਼ਕਹ ਅਤੇ ਉਸ ਦੀ ਫ਼ੌਜ ਨੇ ਇੱਕੋ ਦਿਨ ਵਿੱਚ ਯਹੂਦਾਹ ਦੀ 1,20,000 ਸੈਨਾ ਨੂੰ ਕਤਲ ਕਰ ਦਿੱਤਾ। ਪਕਹ ਨੇ ਉਨ੍ਹਾਂ ਫ਼ੌਜਾਂ ਨੂੰ ਇਸ ਲਈ ਕਤਲ ਕੀਤਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਜੋ ਉਨ੍ਹਾਂ ਦੇ ਪੁਰਖਿਆਂ 'ਚ ਉਨ੍ਹਾਂ ਦੇ ਪੁਰਖਿਆਂ ਤੋਂ ਸੀ ਉਸ ਨੂੰ ਛੱਡ ਦਿੱਤਾ ਸੀ। 6 7 ਜ਼ਿਕਰੀ ਅਫ਼ਰਾਈਮ ਦਾ ਬਹਾਦੁਰ ਸਿਪਾਹੀ ਸੀ। ਜ਼ਿਕਰੀ ਨੇ ਮਆਸੀਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁਟਿਆ। 8 ਇਸਰਾਏਲੀ ਆਪਣੇ ਰਿਸ਼ਤੇਦਾਰਾਂ ਵਿੱਚੋਂ 2,00,000 ਸੰਬੰਧੀਆਂ ਨੂੰ ਜੋ ਯਹੂਦਾਹ ਵਿੱਚ ਰਹਿੰਦੇ ਸਨ ਪਕੜ ਕੇ ਲੈ ਗਏ। ਉਹ ਯਹੂਦਾਹ ਵਿੱਚੋਂ ਔਰਤਾਂ ਬੱਚਿਆਂ ਅਤੇ ਬਹੁਤ ਸਾਰੇ ਕੀਮਤੀ ਸਮਾਨ ਨੂੰ ਵੀ ਲੈ ਗਏ ਅਤੇ ਇਸ ਸਾਰੇ ਲੁੱਟ ਦੇ ਸਮਾਨ ਨੂੰ ਸਾਮਰਿਯਾ ਵਿੱਚ ਲੈ ਆਏ। 9 ਪਰ ਉੱਥੇ ਯਹੋਵਾਹ ਦਾ ਇੱਕ ਨਬੀ ਸੀ, ਜਿਸ ਦਾ ਨਾਉਂ ਓਦੇਦ ਸੀ। ਓਦੇਦ ਉਸ ਇਸਰਾਏਲੀ ਫ਼ੌਜ ਨੂੰ ਮਿਲਿਆ ਜੋ ਸਾਮਰਿਯਾ ਵਿੱਚ ਆਈ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, "ਵੇਖੋ, ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਾਰਾਜ਼ ਸੀ, ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਦੇ ਦਿੱਤਾ ਪਰ ਤੁਸੀਂ ਉਨ੍ਹਾਂ ਨੂੰ ਇੰਨੇ ਬੁਰੇ ਤਰੀਕੇ ਨਾਲ ਮਾਰਿਆ ਹੈ ਕਿ ਉਨ੍ਹਾਂ ਦੀ ਦੁਹਾਈ ਅਕਾਸ਼ ਤਾਈਂ ਪਹੁੰਚੀ ਹੈ ਸੋ ਪਰਮੇਸ਼ੁਰ ਹੁਣ ਤੁਹਾਡੇ ਨਾਲ ਨਾਰਾਜ਼ ਹੈ। 10 ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਪਣੇ ਗੁਲਾਮ ਬਨਾਉਣ ਦਾ ਮਤਾ ਪਕਾਇਆ ਹੈ ਪਰ ਤੁਸੀਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਹਨ। 11 ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਜਿਹੜੇ ਆਪਣੇ ਭੈਣਾਂ-ਭਰਾਵਾਂ ਨੂੰ ਤੁਸੀਂ ਫ਼ੜਕੇ ਲਿਆਏ ਹੋ ਉਨ੍ਹਾਂ ਨੂੰ ਵਾਪਸ ਭੇਜ ਦੇਵੋ। ਇਉਂ ਇਸ ਲਈ ਕਰਨਾ ਹੈ ਕਿਉਂ ਕਿ ਯਹੋਵਾਹ ਤੁਹਾਡੇ ਤੇ ਬਹੁਤ ਕ੍ਰੋਧਿਤ ਹੈ।" 12 ਤਦ ਇਫ਼ਰਾਈਮ ਦੇ ਕੁਝ ਆਗੂਆਂ ਨੇ ਕੁਝ ਇਸਰਾਏਲੀ ਸਿਪਾਹੀਆਂ ਨੂੰ ਲੜਾਈ ਤੋਂ ਵਾਪਸ ਆਉਂਦਿਆਂ ਵੇਖਿਆ। ਉਨ੍ਹਾਂ ਆਗੂਆਂ ਨੇ ਇਸਰਾਏਲੀ ਫ਼ੌਜ ਨੂੰ ਮਿਲਕੇ ਖਬਰਦਾਰ ਕੀਤਾ। ਉਨ੍ਹਾਂ ਆਗੂਆਂ ਵਿੱਚ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ, ਮਸ਼ੀਲੇਮੋਬ ਦਾ ਪੁੱਤਰ ਬਰਕਯਾਹ ਅਤੇ ਸ਼ਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਸੀ। 13 ਉਨ੍ਹਾਂ ਆਗੂਆਂ ਨੇ ਇਸਰਾਏਲੀ ਸਿਪਾਹੀਆਂ ਨੂੰ ਕਿਹਾ, "ਯਹੂਦਾਹ ਤੋਂ ਬੰਦੀਆਂ ਨੂੰ ਇੱਥੇ ਫ਼ੜ ਕੇ ਨਾ ਲਿਆਵੋ। ਜੇਕਰ ਤੁਸੀਂ ਅਜਿਹਾ ਕੀਤਾ ਤਾਂ ਅਸੀਂ ਯਹੋਵਾਹ ਦੇ ਅੱਗੇ ਪਾਪੀ ਹੋਵਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵਧ ਜਾਣਗੇ, ਕਿਉਂ ਕਿ ਸਾਡੀ ਵੱਡੀ ਭੁੱਲ ਹੋਵੇਗੀ ਅਤੇ ਯਹੋਵਾਹ ਇਸਰਾਏਲ ਉੱਪਰ ਵੱਡਾ ਕਹਿਰ ਢਾਵੇਗਾ।" 14 ਤਦ ਸਿਪਾਹੀਆਂ ਨੇ ਇਸਰਾਏਲੀਆਂ ਦੇ ਸਾਮ੍ਹਣੇ ਅਤੇ ਉਨ੍ਹਾਂ ਆਗੂਆਂ ਦੇ ਸਾਮ੍ਹਣੇ ਉਹ ਕੀਮਤੀ ਸਾਮਾਨ ਅਤੇ ਕੈਦੀਆਂ ਨੂੰ ਛੱਡ ਦਿੱਤਾ। 15 ਤਦ ਆਗੂਆਂ (ਅਜ਼ਰਯਾਹ, ਬਰਕਯਾਹ, ਯਾਜ਼ਕੀਯਾਹ ਅਤੇ ਅਮਾਸਾ) ਨੇ ਉੱਠਕੇ ਕੈਦੀਆਂ ਦੀ ਮਦਦ ਕੀਤੀ। ਇਨ੍ਹਾਂ ਚਾਰਾਂ ਆਗੂਆਂ ਨੇ ਉਹ ਕੱਪੜੇ ਜਿਹੜੇ ਇਸਰਾਏਲੀ ਚੁੱਕ ਕੇ ਲਿਆਏ ਸਨ ਉਨ੍ਹਾਂ ਨੰਗੇ ਕੈਦੀਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਪੈਰੀ ਪਾਣ ਲਈ ਜੁਤ੍ਤੇ ਵੀ ਦਿੱਤੇ। ਅਤੇ ਯਹੂਦੀ ਕੈਦੀਆਂ ਨੂੰ ਖਾਣ ਲਈ ਰੋਟੀ ਅਤੇ ਪੀਣ ਲਈ ਪਾਣੀ ਵੀ ਦਿੱਤਾ। ਜਿਹੜੇ ਉਨ੍ਹਾਂ ਚੋ ਜ਼ਖਮੀ ਸਨ ਉਨ੍ਹਾਂ ਦੇ ਜ਼ਖਮਾਂ ਤੇ ਤੇਲ ਦੀ ਮਾਲਿਸ਼ ਕੀਤੀ। ਉਨ੍ਹਾਂ ਕੈਦੀਆਂ ਵਿੱਚੋਂ ਜਿਹੜੇ ਕਮਜ਼ੋਰ ਸਨ ਉਨ੍ਹਾਂ ਨੂੰ ਖੋਤਿਆਂ ਤੇ ਚੜਾਕੇ ਖਜ਼ੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਘਰਾਂ ਵਿੱਚ, ਉਨ੍ਹਾਂ ਦੇ ਪਰਿਵਾਰਾਂ ਵਿੱਚ ਭੇਜ ਦਿੱਤਾ। ਫ਼ਿਰ ਉਹ ਚਾਰੋ ਆਗੂ ਸਾਮਰਿਯਾ ਵਿੱਚ ਆਪਣੇ ਘਰ ਨੂੰ ਮੁੜ ਗਏ। 16 ਉਸੇ ਵਕਤ ਅਦੋਮੀਆਂ ਨੇ ਫ਼ਿਰ ਤੋਂ ਹਮਲਾ ਕਰਕੇ ਯਹੂਦਾਹ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਕੈਦੀ ਬਣਾ ਕੇ ਲੈ ਗਏ। ਉਸ ਵਕਤ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਪਾਤਸ਼ਾਹ ਕੋਲੋਂ ਮਦਦ ਮਂਗੀ। 17 18 ਫ਼ਲਿਸਤੀਆਂ ਨੇ ਮੈਦਾਨਾਂ ਵਿਚਲੇ ਨਗਰਾਂ ਅਤੇ ਯਹੂਦਾਹ ਦੇ ਦੱਖਣੀ ਸ਼ਹਿਰਾਂ ਉੱਤੇ ਹਮਲਾ ਕਰਕੇ ਬੈਤ-ਸ਼ਮਸ਼, ਅਯਾਲੋਨ, ਗਦੇਰੋਬ, ਸੋਕੋ, ਤਿਮਨਾਹ, ਗਿਮਜ਼ੋ ਅਤੇ ਉਸ ਦੇ ਨੇੜੇ ਦੇ ਪਿੰਡਾਂ ਨੂੰ ਲੈ ਲਿਆ। ਫ਼ੇਰ ਫ਼ਲਿਸਤੀਆਂ ਨੇ ਉੱਥੇ ਰਹਿਣਾ ਵੀ ਸ਼ੁਰੂ ਕਰ ਦਿੱਤਾ। 19 ਯਹੋਵਾਹ ਨੇ ਯਹੂਦਾਹ ਉੱਪਰ ਕਹਿਰ ਕੀਤਾ ਕਿਉਂ ਕਿ ਯਹੂਦਾਹ ਦੇ ਪਾਤਸ਼ਾਹ ਆਹਾਜ਼ ਨੇ ਯਹੂਦੀਆਂ ਨੂੰ ਪਾਪ ਕਰਨ ਲਈ ਪ੍ਰੇਰਿਆ। ਉਸਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ। 20 ਅੱਸ਼ੂਰ ਦਾ ਪਾਤਸ਼ਾਹ ਤਿਗਲਬ-ਪਿਲਨਾਸਰ ਉਸ ਕੋਲ ਆਇਆ ਪਰ ਉਸਨੇ ਆਹਾਜ਼ ਦੀ ਮਦਦ ਕਰਨ ਦੀ ਬਾਵੇਂ ਸਗੋਂ ਉਸ ਨੂੰ ਤੰਗ ਕੀਤਾ। 21 ਭਾਵੇਂ ਆਹਾਜ਼ ਨੇ ਯਹੋਵਾਹ ਦੇ ਮੰਦਰ ਅਤੇ ਰਾਜਕੁਮਾਰ ਦੇ ਮਹਿਲ ਵਿੱਚੋਂ ਕੀਮਤੀ ਵਸਤਾਂ ਚੁੱਕ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਦਿੱਤੀਆਂ ਪਰ ਤਾਂ ਵੀ ਉਸ ਨੇ ਆਹਾਜ਼ ਦੀ ਮਦਦ ਨਾ ਕੀਤੀ। 22 ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ। 23 ਉਸ ਨੇ ਜਿਨ੍ਹਾਂ ਦੇਵਤਿਆਂ ਦੀ ਉਪਾਸਨਾ ਦਂਮਿਸ਼ਕ ਦੇ ਲੋਕ ਕਰਦੇ ਸਨ, ਉਨ੍ਹਾਂ ਨੂੰ ਬਲੀਆਂ ਚੜਾਈਆਂ। ਦੰਮਿਸਕ ਦੇ ਲੋਕਾਂ ਨੇ ਉਸ ਨੂੰ ਹਰਾਇਆ ਸੀ। ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, "ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਆਂ ਚੜਾਵਾਂਗਾ ਤਾਂ ਕਿ ਉਹ ਮੇਰੀ ਵੀ ਮਦਦ ਕਰਨ।" ਪਰ ਉਹ ਆਹਾਜ਼ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਣ ਬਣੇ। 24 ਤਦ ਆਹਾਜ਼ ਨੇ ਪਰਮੇਸ਼ੁਰ ਦੇ ਮੰਦਰ ਦੀਆਂ ਵਸਤਾਂ ਨੂੰ ਚੁੱਕ ਕੇ ਸੁਟਿਆ ਅਤੇ ਟੁਕੜੇ-ਟੁਕੜੇ ਕਰ ਦਿੱਤੇ ਫ਼ਿਰ ਉਸਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਉਸਨੇ ਜਗਵੇਦੀਆਂ ਬਣਵਾ ਕੇ ਯਰੂਸ਼ਲਮ ਦੀ ਹਰ ਗਲੀ ਦੇ ਨੁਕਰ ਵਿੱਚ ਰੱਖੀਆਂ। 25 ਯਹੂਦਾਹ ਦੇ ਹਰ ਸ਼ਹਿਰ ਵਿੱਚ ਉਸਨੇ ਉੱਚੀਆਂ ਥਾਵਾਂ ਬਣਵਾਈਆਂ ਤਾਂ ਕਿ ਦੂਜੇ ਦੇਵਤਿਆਂ ਦੀ ਉਪਾਸਨਾ ਕੀਤੀ ਜਾ ਸਕੇ ਅਤੇ ਧੂਪ ਧੁਖਾਈ ਜਾ ਸਕੇ। ਜਿਸ ਯਹੋਵਾਹ ਪਰਮੇਸ਼ੁਰ ਦੀ ਆਹਾਜ਼ ਦੇ ਪੁਰਖੇ ਉਪਾਸਨਾ ਕਰਦੇ ਸਨ, ਉਸਨੂੰ ਆਹਾਜ਼ ਨੇ ਕ੍ਰੋਧਿਤ ਕਰ ਦਿੱਤਾ। 26 ਸ਼ੁਰੂ ਤੋਂ ਲੈਕੇ ਅਖੀਰ ਤੀਕ ਜੋ ਕਾਰਨਾਮੇ ਆਹਾਜ਼ ਨੇ ਕੀਤੇ ਉਹ 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। 27 ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਆਹਾਜ਼ ਨੂੰ ਯਰੂਸ਼ਲਮ ਵਿੱਚ ਦਫ਼ਨਾਇਆ। ਪਰ ਉਨ੍ਹਾਂ ਨੇ ਆਹਾਜ਼ ਨੂੰ ਉੱਥੇ ਨਾ ਦਫ਼ਨਾਇਆ ਜਿੱਥੇ ਕਿ ਇਸਰਾਏਲ ਦੇ ਬਾਕੀ ਪਾਤਸ਼ਾਹਾਂ ਨੂੰ ਦਫ਼ਨਾਇਆ ਗਿਆ ਸੀ। ਆਹਾਜ਼ ਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।

29:1 ਹਿਜ਼ਕੀਯਾਹ ਜਦੋਂ 25ਵਰ੍ਹਿਆਂ ਦਾ ਸੀ ਤਾਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ। 2 ਹਿਜ਼ਕੀਯਾਹ ਨੇ ਦਾਊਦ ਆਪਣੇ ਪੁਰਖੇ ਵਾਂਗ, ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। 3 ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਦੀ ਮੁਰੰਮਤ ਕਰਵਾਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਵਾ ਕੇ ਦੁਬਾਰਾਂ ਤੋਂ ਖੋਲ੍ਹ ਦਿੱਤਾ ਇਹ ਕਾਰਜ ਉਸਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਹੀ ਮਹੀਨੇ ਵਿੱਚ ਆਰੰਭ ਕਰ ਦਿੱਤਾ। 4 ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ 'ਚ ਬੁਲਾਅ ਕੇ ਇਕੱਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, "ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਬਾਨ ਵਿੱਚੋਂ ਮੈਲ ਨੂੰ ਕੱਢਕੇ ਬਾਹਰ ਲੈ ਜਾਵੋ। 5 6 ਕਿਉਂ ਕਿ ਸਾਡੇ ਪੁਰਖੇ ਯਹੋਵਾਹ ਦੇ ਵਫ਼ਾਦਾਰ ਨਹੀਂ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਯਹੋਵਾਹ ਦੇ ਮੰਦਰ ਤੋਂ ਆਪਣੇ ਮੂੰਹ ਮੋੜ ਲੇ ਅਤੇ ਯਹੋਵਾਹ ਤੇ ਆਪਣੀਆਂ ਪਿਠ੍ਠਾਂ ਕਰ ਲਈਆਂ। 7 ਉਨ੍ਹਾਂ ਨੇ ਦਲਾਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ। ਉਨ੍ਹਾਂ ਨੇ ਧੂਪ ਵੀ ਨਾ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਪਵਿੱਤਰ ਅਸਬਾਨ ਤੇ ਹੋਮ ਦੀਆਂ ਭੇਟਾਂ ਵੀ ਨਾ ਚੜਾਈਆਂ। 8 ਇਸ ਲਈ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਬੜਾ ਕ੍ਰੋਧਿਤ ਹੋ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਦੰਡ ਦਿੱਤਾ। ਜੋ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਰੋਪੀ ਵਿਖਾਈ ਤਾਂ ਇਹ ਸਭ ਕੁਝ ਵੇਖਕੇ ਬਾਕੀ ਲੋਕ ਭੈਭੀਤ ਹੋ ਗਏ ਅਤੇ ਦੁੱਖੀ ਹੋਏ ਅਤੇ ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਲੋਕਾਂ ਲਈ ਸ਼ਰਮ ਅਤੇ ਨਫ਼ਰਤ ਨਾਲ ਆਪਣੇ ਸਿਰ ਝੁਕਾੇ। ਤੁਸੀਂ ਜਾਣਦੇ ਹੋ ਕਿ ਇਹ ਸਭ ਸੱਚ ਹੈ ਤੇ ਇਹ ਸੱਚ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਸਕਦੇ ਹੋ। 9 ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿੱਤਾ ਗਿਆ ਸੀ। 10 ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ। 11 ਸੋ ਹੁਣ ਮੇਰੇ ਬਚਿਓ! ਹ੍ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।" 12 ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਬੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਬ ਅਤੇ ਅਜ਼ਰਯਾਹ ਦਾ ਪੁੱਤਰ ਯੋੇਲ, ਮਗਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ੇਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿੇਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀੇਲ, ਸ਼ਮੀ ਅਤੇ ਯਦੂਬੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀੇਲ ਸਨ। 13 14 15 ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ। 16 ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ। 17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲੇ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ। 18 ਤਦ ਉਹ ਹਿਜ਼ਕੀਯਾਹ ਪਾਤਸ਼ਾਹ ਦੇ ਕੋਲ ਗਏ ਅਤੇ ਉਸਨੂੰ ਕਿਹਾ, "ਹੇ ਪਾਤਸ਼ਾਹ, ਅਸੀਂ ਯਹੋਵਾਹ ਦੇ ਸਾਰੇ ਮੰਦਰ ਨੂੰ ਅਤੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਨੂੰ ਅਤੇ ਉਸਦੀਆਂ ਹੋਰ ਸਾਰੀਆਂ ਵਸਤਾਂ ਨੂੰ ਉਸਦੀ ਚਢ਼ਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ। 19 ਆਹਾਜ਼ ਦੇ ਸਮਿਆਂ 'ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਮ੍ਹਣੇ ਪਿਆ ਹੈ।" 20 ਹਿਜ਼ਕੀਯਾਹ ਪਾਤਸ਼ਾਹ ਉਠਿਆ ਅਤੇ ਉਸਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ। 21 ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਬਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜਾਓ। 22 ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। 23 ਫ਼ਿਰ ਜਾਜਕ ਬਕਰਿਆਂ ਨੂੰ ਪਾਤਸ਼ਾਹ ਦੇ ਸਾਮ੍ਹਣੇ ਲਿਆਏ ਅਤੇ ਸਾਰੇ ਲੋਕ ਇਕੱਠੇ ਹੋ ਗਏ। ਬੱਕਰੇ ਪਾਪ ਦੀ ਭੇਟ ਲਈ ਸਨ। ਜਾਜਕਾਂ ਨੇ ਆਪਣੇ ਹੱਥ ਬਕਰਿਆਂ ਉੱਪਰ ਰੱਖੇ ਅਤੇ ਉਨ੍ਹਾਂ ਨੂੰ ਵੱਢ ਦਿੱਤਾ। ਤਦ ਉਨ੍ਹਾਂ ਨੇ ਬਕਰਿਆਂ ਦੇ ਖੂਨ ਨੂੰ ਪਾਪ ਦੀ ਭੇਟ ਲਈ ਜਗਵੇਦੀ ਉੱਪਰ ਛਿੜਕਿਆ। ਇਹ ਉਨ੍ਹਾਂ ਨੇ ਪਰਮੇਸ਼ੁਰ ਤੋਂ ਇਸਰਾਏਲ ਦੇ ਲੋਕਾਂ ਦੇ ਪਾਪ ਬਖਸ਼ਵਾਉਣ ਲਈ ਕੀਤਾ। ਕਿਉਂਕਿ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਸਾਰੇ ਇਸਰਾਏਲ ਵੱਲੋਂ ਚੜਾਈ ਜਾਵੇ। 24 25 ਹਿਜ਼ੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜੇ ਕੀਤਾ ਜਿਵੇਂ ਦਾਊਦ, ਰਾਜੇ ਦੇ ਪੈਗੰਬਰ ਗਾਦ ਅਤੇ ਨਾਬਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ। 26 ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈਕੇ ਅਤੇ ਖੜੇ ਸਨ ਅਤੇ ਜਾਜਕ ਤੂਰ੍ਹੀਆਂ ਵਜਾਉਂਦੇ ਖੜੇ ਸਨ। 27 ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੂਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ। 28 ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੂਰ੍ਹੀਆਂ ਵਾਲੇ ਤੂਰ੍ਹੀਆਂ ਵਜਾਉਂਦੇ ਰਹੇ। 29 ਜਦੋਂ ਉਹ ਹੋਮ ਦੀ ਭੇਟ ਚੜਾ ਚੁੱਕੇ ਤਦ ਪਾਤਸ਼ਾਹ ਅਤੇ ਉਸ ਨਾਲ ਸਾਰੇ ਲੋਕਾਂ ਨੇ ਸਿਰ ਝੁਕਾਇਆ ਅਤੇ ਉਪਾਸਨਾ ਕੀਤੀ। 30 ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸਂਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ। 31 ਹਿਜ਼ਕੀਯਾਹ ਨੇ ਆਖਿਆ, "ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਸ਼ੁਕਰਾਨੇ ਦੀਆਂ ਭੇਟਾਂ ਚੜਾਵੋ।" ਤਦ ਸਭਾ ਬਲੀਆਂ ਅਤੇ ਸ਼ੁਕਰਾਨੇ ਦੀਆਂ ਭੇਟਾ ਲਿਆਵੀਁ ਅਤੇ ਜਿਸ ਵੀ ਮਨੁੱਖ ਨੇ, ਜਿਵੇਂ ਉਸਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ। 32 ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜਾਇਆ ਗਿਆ। 33 ਯਹੋਵਾਹ ਲਈ ਪਵਿੱਤਰ ਭੇਟਾ ਵਿੱਚ 600 ਬਲਦ, 3ਣ000 ਭੇਡਾਂ ਅਤੇ ਬੱਕਰੀਆਂ ਸਨ। 34 ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ। 35 ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ। 36 ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵਧੇਰੇ ਖੁਸ਼ ਸਨ ਕਿਉਂ ਕਿ ਉਸਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।

30:1 ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਸੱਦਾ ਭੇਜਿਆ। ਉਸਨੇ ਅਫ਼ਰਾਈਮ ਅਤੇ ਮਨਸ਼੍ਸ਼ਹ ਦੇ ਲੋਕਾਂ ਨੂੰ ਵੀ ਖਤ ਭੇਜੇ। ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਭਨਾਂ ਨੂੰ ਸੱਦਾ ਭੇਜਿਆ। 2 ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਹ ਕੀਤੀ ਸੀ। 3 ਉਹ ਪਸਹ ਦਾ ਪਰਬ ਠੀਕ ਸਮੇਂ ਮੁਤਾਬਕ ਨਾ ਮਨਾ ਸਕੇ। ਕਿਉਂ ਕਿ ਇੱਕ ਤਾਂ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਸੇਵਾ ਲਈ ਆਪਣੇ-ਆਪ ਨੂੰ ਪਵਿੱਤਰ ਨਾ ਕੀਤਾ ਦੂਜਾ ਕਾਰਣ ਕਿ ਯਰੂਸ਼ਲਮ ਵਿੱਚ ਲੋਕੀਂ ਕਾਫ਼ੀ ਇਕੱਠੇ ਨਹੀਂ ਸੀ ਹੋਏ। 4 ਤਾਂ ਇਹ ਗੱਲ ਪਾਤਸ਼ਾਹ ਅਤੇ ਸਾਰੀ ਸਭਾ ਨੂੰ ਠੀਕ ਲਗੀ। 5 ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬੇਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ। 6 ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸਦ੍ਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ:"ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ। 7 ਤੁਸੀਂ ਆਪਣੇ ਪੁਰਖਿਆ ਅਤੇ ਭਰਾਵਾਂ ਵਰਗੇ ਨਾ ਬਣੋ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਸੀ, ਪਰ ਉਹ ਉਸਤੋਂ ਬੇਮੁਖ ਹੋ ਗਏ। ਤੁਸੀਂ ਆਪਣੀਆਂ ਅੱਖਾਂ ਨਾਲ ਇਸ ਸੱਚਾਈ ਨੂੰ ਵੇਖ ਰਹੇ ਹੋ ਕਿ ਯਹੋਵਾਹ ਨੇ ਉਨ੍ਹਾਂ ਨੂੰ ਬਿਪਦਾ 'ਚ ਪਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਬੁਰਾ-ਮੰਦਾ ਆਖਦੇ ਹਨ। 8 ਤੁਸੀਂ ਆਪਣੇ ਪੁਰਖਿਆਂ ਵਰਗੇ ਹਠ੍ਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਬਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ। 9 ਜੇਕਰ ਤੁਸੀਂ ਪਰਤ ਕੇ ਯਹੋਵਾਹ ਵੱਲ ਮੁੜ ਆਵੋਁਗੇ, ਤਾਂ ਤੁਹਾਡੇ ਪੁੱਤਰਾਂ, ਤੁਹਾਡੇ ਭਰਾਵਾਂ, ਅਤੇ ਸੰਬੰਧੀਆਂ ਨਾਲ ਜਿਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਸੀ, ਉਨ੍ਹਾਂ ਨੂੰ ਬੰਦੀ ਬਨਾਉਣ ਵਾਲਿਆਂ ਦੁਆਰਾ ਨਿਮਰਤਾ ਦਾ ਵਿਹਾਰ ਹੋਵੇਗਾ, ਅਤੇ ਉਹ ਇਸ ਧਰਤੀ ਤੇ ਵਾਪਸ ਆ ਜਾਣਗੇ। ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਅਤੇ ਕਿਰਪਾਲੂ ਹੈ। ਜੇਕਰ ਤੁਸੀਂ ਉਸ ਵੱਲ ਪਰਤ ਆਵੋਁਗੇ ਤਾਂ ਉਹ ਆਪਣਾ ਮੂੰਹ ਤੁਹਾਡੇ ਵੱਲੋਂ ਕਦੇ ਨਹੀਂ ਮੋੜੇਗਾ। 10 ਹਲਕਾਰੇ ਅਫ਼ਰਈਮ ਅਤੇ ਮਨਸ਼੍ਸ਼ਹ ਦੇ ਹਰ ਸ਼ਹਿਰ ਵਿੱਚ ਗਏ। ਉਹ ਸਾਰਾ ਘੁੰਮਦੇ-ਘੁਮਾਉਂਦੇ ਜ਼ਬੂਲੁਨ ਤੀਕ ਪਹੁੰਚੇ। ਪਰ ਉੱਥੇ ਲੋਕਾਂ ਨੇ ਹਲਕਾਰਿਆਂ ਦਾ ਮਜ਼ਾਕ ਉਡਾਇਆ ਅਤੇ ਉਨ੍ਹਾਂ ਨੂੰ ਠਿਠ੍ਠ ਕੀਤੇ। 11 ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨਸ਼੍ਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ। 12 ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ। 13 ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇਕੱਤਰ ਹੋਈ। 14 ਉਹ ਲੋਕ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਝੂਠੇ-ਦੇਵਤਿਆਂ ਦੀਆਂ ਯਰੂਸ਼ਲਮ ਵਿੱਚ ਸਨ, ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਬਾਹਰ ਕਢਿਆ ਅਤੇ ਕਿਦਰੋਨ ਦੀ ਵਾਦੀ 'ਚ ਸੁੱਟ ਦਿੱਤਾ। 15 ਫ਼ਿਰ ਉਨ੍ਹਾਂ ਨੇ ਦੂਜੇ ਮਹੀਨੇ ਦੀ 14ਤਾਰੀਖ ਨੂੰ ਪਸਹ ਦੇ ਲੇਲੇ ਨੂੰ ਕਟਿਆ। ਤਾਂ ਲੇਵੀਆਂ ਅਤੇ ਜਾਜਕਾਂ ਨੇ ਸ਼ਰਮਿਂਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਲਈ ਹੋਮ ਦੀਆਂ ਭੇਟਾਂ ਲੈ ਕੇ ਆਏ। 16 ਫ਼ਿਰ ਉਨ੍ਹਾਂ ਨੇ ਜਿਵੇਂ ਪਰਮੇਸ਼ੁਰ ਦੇ ਮਨੁੱਖ, ਮੂਸਾ ਦੀ ਬਿਵਸਬਾ ਵਿੱਚ ਜਿਵੇਂ ਹਿਦਾਇਤ ਸੀ ਉਵੇਂ ਯਹੋਵਾਹ ਦੇ ਮੰਦਰ ਵਿੱਚ ਆਪੋ-ਆਪਣੇ ਥਾਂ ਨੂੰ ਪ੍ਰਾਪਤ ਕੀਤਾ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈਕੇ ਜਗਵੇਦੀ ਉੱਪਰ ਛਿੜਕਿਆ। 17 ਟੋਲੇ ਵਿੱਚ ਅਜੇ ਵੀ ਕਾਫ਼ੀ ਲੋਕ ਅਜਿਹੇ ਸਨ, ਜਿਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਨਹੀਂ ਕੀਤਾ ਸੀ। ਇਸ ਲਈ ਇਹ ਕੰਮ ਲੇਵੀਆਂ ਦੇ ਜੁਂਮੇ ਲੱਗਾ ਕਿ ਉਹ ਸਾਰੇ ਅਪਵਿੱਤਰ ਲੋਕਾਂ ਲਈ ਪਸਹ ਦੀਆਂ ਬਲੀਆਂ ਵਢ੍ਢਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋ ਸਕਣ। 18 ਅਫ਼ਰਈਮ, ਮਨਸ਼੍ਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਬਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, "ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸਕਿਆ ਜਿਵੇਂ ਅੱਤ ਪਵਿੱਤਰ ਅਸਬਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।" 19 20 ਯਹੋਵਾਹ ਨੇ ਹਿਜ਼ਕੀਯਾਹ ਪਾਤਸ਼ਾਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਨ੍ਹਾਂ ਲੋਕਾਂ ਨੂੰ ਖਿਮਾਂ ਕਰ ਦਿੱਤਾ। 21 ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ। 22 ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ। 23 ਸਾਰੇ ਲੋਕੀਂ ਸੱਤ ਦਿਨ ਹੋਰ ਉੱਥੇ ਰਹਿਣ ਲਈ ਤਿਆਰ ਹੋ ਗਏ। ਸੱਤ ਦਿਨ ਹੋਰ ਪਸਹ ਦਾ ਪਰਬ ਮਣਾਕੇ ਉਨ੍ਹਾਂ ਖੂਬ ਆਨੰਦ ਮਾਣਿਆ। 24 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ 1,000 ਬਲਦ, ਤੇ 7,000 ਭੇਡਾਂ ਸਭਾ ਨੂੰ ਮਾਰਨ ਤੇ ਖਾਣ ਲਈ ਦਿੱਤੀਆਂ ਅਤੇ ਸਰਦਾਰਾਂ ਨੇ ਵੀ 1,000 ਬਲਦ ਅਤੇ 10,000 ਭੇਡਾਂ ਸਭਾ ਨੂੰ ਦਿੱਤੀਆਂ। ਬਹੁਤ ਸਾਰੇ ਜਾਜਕ ਵੀ ਪਵਿੱਤਰ ਸੇਵਾ ਲਈ ਤਿਆਰ ਹੋ ਗਏ। 25 ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ 'ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ। 26 ਯਰੂਸ਼ਲਮ ਵਿੱਚ ਖੁਸ਼ੀ ਛਾਈ ਹੋਈ ਸੀ ਕਿਉਂ ਕਿ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹੀ ਖੁਸ਼ੀ ਕਦੇ ਨਹੀਂ ਮਨਾਈ ਗਈ ਸੀ। 27 ਜਾਜਕ ਅਤੇ ਲੇਵੀ ਖੜੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।

31:1 ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁਟਿਆ। ਉਨ੍ਹ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਬ੍ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨਸ਼੍ਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕੀਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ। 2 ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿਚਲੀ ਸੇਵਾ, "ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ। 3 ਹਿਜ਼ਕੀਯਾਹ ਨੇ ਹੋਮ ਦੀਆਂ ਭੇਟਾਂ ਲਈ ਕੁਝ ਆਪਣੇ ਜਾਨਵਰ ਵੀ ਭੇਟ ਕੀਤੇ। ਇਹ ਜਾਨਵਰ ਸਵੇਰ ਅਤੇ ਸ਼ਾਮ ਦੀਆਂ ਹੋਮ ਭੇਟਾਂ ਲਈ ਵਰਤੇ ਜਾਂਦੇ ਸਨ। ਇਹ ਜਾਨਵਰ ਸਬਤ ਦੇ ਦਿਨ, ਅਮਸਿਆ ਦੇ ਪਰਬ ਅਤੇ ਹੋਰ ਖਾਸ ਪਰਬਾਂ ਤੇ ਭੇਟ ਕੀਤੇ ਜਾਂਦੇ ਸਨ। ਇਹ ਸਭ ਕੁਝ ਉਵੇਂ ਹੁੰਦਾ ਜਿਵੇਂ ਯਹੋਵਾਹ ਦੀ ਬਿਵਸਬਾ ਵਿੱਚ ਲਿਖਿਆ ਹੈ। 4 ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕੁਝ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹੁਕਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨ੍ਹਾਂ ਨੂੰ ਵੀ ਦੇਣ। ਇਸ ਤਰ੍ਹਾਂ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਬਾ ਵਿੱਚ ਸਾਰਾ ਦਿਨ ਉਸ ਬਿਵਸਬਾ ਅਨੁਸਾਰ ਕੰਮ ਕਰਦੇ ਸਨ। 5 ਸਾਰੇ ਦੇਸ਼ ਵਿੱਚ ਇਸ ਹੁਕਮ ਦੀ ਖਬਰ ਫ਼ੈਲ ਗਈ। ਤਦ ਇਸਰਾਏਲ ਦੇ ਲੋਕਾਂ ਨੇ ਅਨਾਜ਼ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕੁਝ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼ੁਰੂ ਕੀਤਾ। ਉਹ ਇਨ੍ਹਾਂ ਸਭਨਾਂ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ। 6 ਇਸਰਾਏਲ ਅਤੇ ਯਹੂਦਾਹ ਦੇ ਮਨੁੱਖ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ ਉਹ ਵੀ ਆਪਣੇ ਪਸ਼ੂਆਂ ਦਾ ਦਸਵੰਧ ਲੈ ਕੇ ਆਉਂਦੇ ਸਨ। ਉਹ ਉਨ੍ਹਾਂ ਪਵਿੱਤਰ ਵਸਤਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀ ਹੋਈਆਂ ਸਨ ਉਹ ਵੀ ਲਿਆਏ ਅਤੇ ਲਿਆ ਕੇ ਉਨ੍ਹਾਂ ਦੇ ਢੇਰ ਲਗਾ ਦਿੱਤੇ। 7 ਲੋਕਾਂ ਨੇ ਇਹ ਵਸਤਾਂ ਤੀਜੇ ਮਹੀਨੇ ਵਿੱਚ ਲਿਆਉਣੀਆਂ ਸ਼ੁਰੂ ਕੀਤੀਆਂ ਅਤੇ ਸੱਤਵੇਂ ਮਹੀਨੇ ਵਿੱਚ ਇਹ ਸਭ ਵਸਤਾਂ ਲਿਆਉਣੀਆਂ ਬੰਦ ਕਰ ਦਿੱਤੀਆਂ। 8 ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆਏ, ਤਾਂ ਉਨ੍ਹਾਂ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨ੍ਹਾਂ ਨੇ ਯਹੋਵਾਹ ਅਤੇ ਉਸਦੇ ਲੋਕਾਂ, ਇਸਰਾਏਲੀਆਂ ਦੀ ਉਸਤਤ ਕੀਤੀ। 9 ਤਦ ਪਾਤਸ਼ਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਵਸਤਾਂ ਦੇ ਢੇਰਾਂ ਬਾਰੇ ਪੁੁਛਿਆ। 10 ਤ੍ਤਾਂ ਅਜ਼ਰਯਾਹ ਜੋ ਪਰਧਾਨ ਜਾਜਕ ਅਤੇ ਜੋ ਸਾਦੋਕ ਦੇ ਘਰਾਣੇ ਦਾ ਸੀ, ਨੇ ਉਸਨੂੰ ਆਖਿਆ, "ਜਦੋਂ ਤੋਂ ਯਹੋਵਾਹ ਦੇ ਮੰਦਰ ਵਿੱਚ ਚੁੱਕਣ ਦੀਆਂ, ਭੇਟਾ ਲਿਆਉਣੀਆਂ ਸ਼ੁਰੂ ਕੀਤੀਆਂ ਹਨ, ਤਦ ਤੋਂ ਅਸੀਂ ਬਹੁਤ ਕੁਝ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਬਰਕਤ ਬਖਸ਼ੀ ਹੈ। ਇਹੀ ਕਾਰਨ ਹੈ ਕਿ ਅਜੇ ਵੀ ਇੰਨਾ ਢੇਰ ਬਚਿਆ ਪਿਆ ਹੈ।" 11 ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ। 12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚਢ਼ਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ। 13 ਕਾਨਨਯਾਹ ਅਤੇ ਉਸਦਾ ਭਰਾ ਸ਼ਮਈ ਇਨ੍ਹਾਂ ਲੋਕਾਂ ਉੱਪਰ ਹਾਕਮ ਸਨ: ਯਹੀੇਲ, ਅਜ਼ਜ਼ਯਾਹ, ਨਹਬ, ਅਸਾਹੇਲ, ਯਰੀਮੋਬ, ਯੋਜ਼ਾਬਾਦ, ੇਲੀੇਲ, ਯਿਸਮਕਯਾਹ, ਮਹਬ ਅਤੇ ਬਨਾਯਾਹ। ਹਿਜ਼ਕੀਯਾਹ ਪਾਤਸ਼ਾਹ ਅਤੇ ਯਹੋਵਾਹ ਦੇ ਮੰਦਰ ਦਾ ਕਰਮਚਾਰੀ ਅਜ਼ਰਯਾਹ ਨੇ ਉਨ੍ਹਾਂ ਆਦਮੀਆਂ ਨੂੰ ਚੁਣਿਆ। 14 ਯਿਮਨਾਹ ਦਾ ਪੁੱਤਰ ਕੋਰੇ ਲੇਵੀ ਦੇ ਪੂਰਬੀ ਫ਼ਾਟਕ ਉੱਪਰ ਦਰਬਾਨ ਸੀ। ਉਹ ਯਹੋਵਾਹ ਦੀਆਂ ਖੁਸ਼ੀ ਦੀਆਂ ਭੇਟਾ, ਵੰਡਵਾਈ, ਦਾਨ ਅਤੇ ਯਹੋਵਾਹ ਨੂੰ ਚੜਾਈਆਂ ਪਵਿੱਤਰ ਸੁਗਾਤਾਂ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ਗਿਆ ਸੀ। 15 ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਕੋਰੇ ਦੀ ਮਦਦ ਲਈ ਸਨ। ਇਨ੍ਹਾਂ ਆਦਮੀਆਂ ਨੇ ਸ਼ਹਿਰਾਂ ਵਿੱਚ ਜਿੱਥੇ ਜਾਜਕ ਰਹਿੰਦੇ ਸਨ, ਬੜੀ ਵਫ਼ਾਦਾਰੀ ਨਾਲ ਸੇਵਾ ਕੀਤੀ। ਉਹ ਜਾਜਕਾਂ ਦੇ ਹਰ ਦਲ ਵਿੱਚ, ਉਨ੍ਹਾਂ ਦੇ ਸਬਂਧੀਆਂ ਨੂੰ ਚਾਹੇ ਉਹ ਵੱਡਾ ਸੀ ਜਾਂ ਛੋਟਾ ਸਭ ਨੂੰ ਬਰਾਬਰੀ ਨਾਲ ਵਾਰੀ ਮੁਤਾਬਕ ਵਫ਼ਾਦਾਰੀ ਨਾਲ਼ ਹਿੱਸਾ ਦਿੰਦੇ ਸਨ। 16 ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਤਿੰਨਾਂ ਸਾਲਾਂ ਦੇ ਜਾਂ ਤਿੰਨਾਂ ਸਾਲਾਂ ਦੇ ਉੱਪਰ ਜੋ ਆਦਮੀ ਸਨ ਅਤੇ ਜਿਨ੍ਹਾਂ ਦਾ ਲੇਵੀ ਘਰਾਣੇ ਦੇ ਇਤਹਾਸ ਵਿੱਚ ਨਾਂ ਦਰਜ ਸੀ, ਉਨ੍ਹਾਂ ਨੂੰ ਵੀ ਵਸਤਾਂ ਵਿੱਚੋਂ ਹਿੱਸਾ ਦਿੱਤਾ। ਇਨ੍ਹਾਂ ਸਾਰੇ ਆਦਮੀਆਂ ਨੂੰ ਯਹੋਵਾਹ ਦੇ ਮੰਦਰ ਵਿੱਚ ਰੋਜ਼ਾਨਾ ਸੇਵਾ ਕਰਨ ਲਈ ਜਾਣਾ ਹੁੰਦਾ ਸੀ, ਜਿਹੜੀ ਕਿ ਉਨ੍ਹਾਂ ਨੂੰ ਸੌਂਪੀ ਗਈ ਹੁੰਦੀ ਸੀ। ਹਰ ਲੇਵੀ ਦਲ ਦੀ ਆਪੋ-ਆਪਣੀ ਜੁਂਮੇਵਾਰੀ ਸੀ। 17 ਜਾਜਕਾਂ ਨੂੰ ਵੀ ਉਨ੍ਹਾਂ ਦਾ ਹਿੱਸਾ ਬਰਾਬਰ ਮਿਲਦਾ। ਇਹ ਉਵੇਂ ਹੋਇਆ ਜਿਵੇਂ ਉਹ ਘਰਾਣਿਆਂ ਦੇ ਇਤਹਾਸ ਦੀ ਸੂਚੀ ਵਿੱਚ ਜੋ ਜਾਜਕਾਂ ਵਿੱਚ ਗਿਣੇ ਗਏ ਸਨ ਅਤੇ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਇਸ ਤੋਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ। 18 ਲੇਵੀਆਂ ਦੇ ਬਾਲਾਂ, ਤੀਵੀਆਂ, ਪੁੱਤਰਾਂ ਅਤੇ ਧੀਆਂ ਨੂੰ ਵੀ ਇਸ ਢੇਰ ਵਿੱਚੋਂ ਹਿੱਸਾ ਮਿਲਿਆ। ਇਹ ਹਿੱਸਾ ਉਨ੍ਹਾਂ ਸਾਰੇ ਲੇਵੀਆਂ ਨੂੰ ਮਿਲਿਆ, ਜਿਨ੍ਹਾਂ ਦਾ ਨਾਂ ਘਰਾਣੇ ਦੇ ਇਤਹਾਸ ਵਿੱਚ ਅੰਕਿਤ ਸੀ। ਕਿਉਂ ਕਿ ਲੇਵੀ ਹਮੇਸ਼ਾ ਆਪਣੇ-ਆਪ ਨੂੰ ਪਵਿੱਤਰ ਅਤੇ ਯਹੋਵਾਹ ਦੀ ਸੇਵਾ ਲਈ ਤਿਆਰ ਰੱਖਦੇ ਸਨ ਅਤੇ ਉਸ ਲਈ ਵਫਾਦਾਰੀ ਨਾਲ ਕੰਮ ਕਰਦੇ ਸਨ। 19 ਕੁਝ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕੁਝ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਏ ਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨ੍ਹਾਂ ਸਾਰੇ ਆਦਮੀਆਂ ਅਤੇ ਉਨ੍ਹਾਂ ਸਾਰੇ ਮਨੁੱਖਾਂ ਜਿਨ੍ਹਾਂ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪ੍ਰਾਪਤ ਹੋਇਆ। 20 ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸਦੇ ਪਰਮੇਸ਼ੁਰ ਅੱਗੇ ਹਮੇਸ਼ਾ ਵਫ਼ਾਦਾਰ ਰਿਹਾ। 21 ਉਸਨੇ ਜਿਹੜਾ ਵੀ ਕੰਮ ਸ਼ੁਰੂ ਕੀਤਾ, ਉਸਨੂੰ ਸਫ਼ਲਤਾ ਮਿਲੀ। ਭਾਵ ਸੇਵਾ, ਬਿਵਸਬਾ, ਹੁਕਮ ਅਤੇ ਪਰਮੇਸ਼ੁਰ ਦੀ ਭਾਲ ਇਹ ਸਾਰੇ ਕਾਰਜ ਉਸਨੇ ਦਿਲੋਂ ਕੀਤੇ ਅਤੇ ਉਸਨੂੰ ਸਫ਼ਲਤਾ ਮਿਲੀ।ਅੱਸ਼ੂਰ ਦੇ ਪਾਤਸ਼ਾਹ ਦਾ ਹਿਜ਼ਕੀਯਾਹ ਨੂੰ ਤੰਗ ਕਰਨਾ

32:1 ਇਹ ਸਾਰੇ ਕੰਮ ਜਦੋਂ ਹਿਜ਼ਕੀਯਾਹ ਨੇ ਸ਼ਰਧਾ ਨਾਲ ਮੁਕੰਮਲ ਕੀਤੇ, ਤਾਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇਸ ਵਿੱਚ ਹਮਲਾ ਕਰ ਦਿੱਤਾ। ਸਨਹੇਰੀਬ ਅਤੇ ਉਸਦੀ ਸੇਨਾ ਨੇ ਕਿਲੇ ਦੇ ਬਾਹਰ ਡੇਰੇ ਲਾ ਲੇ। ਇਹ ਵਿਉਂਤ ਉਸਨੇ ਉਨ੍ਹਾਂ ਸ਼ਹਿਰਾਂ ਨੂੰ ਹਰਾਉਣ ਲਈ ਬਣਾਈ। ਕਿਉਂ ਜੋ ਉਹ ਇਨ੍ਹਾਂ ਸ਼ਹਿਰਾਂ ਨੂੰ ਆਪਣੇ ਲਈ ਜਿਤ੍ਤਣਾ ਚਾਹੁੰਦਾ ਸੀ। 2 ਹਿਜ਼ਕੀਯਾਹ ਜਾਣ ਗਿਆ ਕਿ ਸਨਹੇਰੀਬ ਯਰੂਸ਼ਲਮ ਉੱਪਰ ਹਮਲਾ ਕਰਨ ਲਈ ਆਇਆ ਹੈ। 3 ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਸੈਨਾਪਤੀਆਂ ਨਾਲ ਗੱਲ ਕੀਤੀ। ਉਨ੍ਹਾਂ ਸਾਰਿਆਂ ਨੇ ਮਿਲ ਕੇ ਪਾਣੀ ਦੇ ਝਰਨਿਆਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਜੋ ਕਿ ਸ਼ਹਿਰ ਤੋਂ ਬਾਹਰ ਸਨ। ਤਾਂ ਉਨ੍ਹਾਂ ਸਰਦਾਰਾਂ ਅਤੇ ਸੈਨਾ ਦੇ ਮੁਖੀਆਂ ਨੇ ਉਸ ਦੀ ਮਦਦ ਕੀਤੀ। 4 ਕਾਫ਼ੀ ਸਾਰੇ ਲੋਕ ਇਕੱਠੇ ਹੋ ਕੇ ਆਏ ਤੇ ਉਨ੍ਹਾਂ ਨੇ ਮਿਲਕੇ ਸਾਰੇ ਝਰਨੇ ਅਤੇ ਨਹਿਰਾਂ ਜਿਹੜੀਆਂ ਉਸ ਦੇਸ ਵਿਚਾਲਿਓਁ ਵਗਦੀਆਂ ਸਨ ਉਨ੍ਹਾਂ ਨੂੰ ਡਕ੍ਕਾ ਲਾ ਦਿੱਤਾ। ਉਨ੍ਹਾਂ ਕਿਹਾ, "ਜਦੋਂ ਅੱਸ਼ੂਰ ਦਾ ਪਾਤਸ਼ਾਹ ਇੱਥੇ ਆਵੇਗਾ ਤਾਂ ਉਹ ਇੱਥੇ ਪਾਣੀ ਦੀ ਦਿਲ੍ਲਤ ਮਹਿਸੂਸ ਕਰੇਗਾ।" 5 ਹਿਜ਼ਕੀਯਾਹ ਨੇ ਯਰੂਸ਼ਲਮ ਨੂੰ ਮਜ਼ਬੂਤ ਕੀਤਾ। ਯਰੂਸ਼ਲਮ ਨੂੰ ਮਜ਼ਬੂਰ ਕਰਨ ਲਈ ਉਸਨੇ ਇਹ ਕੁਝ ਕੀਤਾ: ਜਿਹੜੀ ਦੀਵਾਰ ਟੁੱਟ ਗਈ ਸੀ ਪਾਤਸ਼ਾਹ ਨੇ ਮੁੜ ਤੋਂ ਟੁੱਟੀ ਦੀਵਾਰ ਨੂੰ ਬਣਵਾਇਆ। ਦੀਵਾਰਾਂ ਉੱਪਰ ਬੁਰਜ ਬਣਵਾੇ ਅਤੇ ਉਸਦੇ ਬਾਹਰ ਵਾਰ ਇੱਕ ਹੋਰ ਦੀਵਾਰ ਬਣਵਾਈ। ਉਸਨੇ ਦਾਊਦ ਦੇ ਸ਼ਹਿਰ ਮਿਲ੍ਲੋ ਨੂੰ ਪਕਿਆਂ ਕਰਵਾਇਆ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਵਾਈਆਂ। 6 ਉਸਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮੁਕਰ੍ਰਰ ਕੀਤੇ ਅਤੇ ਇਨ੍ਹਾਂ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖੁਲ੍ਹ੍ਹੇ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, "ਤੁਸੀਂ ਤਕੜੇ ਅਤੇ ਬਹਾਦੁਰ ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿਂਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ ਭੈਅ ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ। 7 8 ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।" ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪਕਿਆਂ ਕੀਤਾ। 9 ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੀ ਫ਼ੌਜ ਸਮੇਤ ਸੀ, ਲਕੀਸ਼ ਦੇ ਸਾਮ੍ਹਣੇ ਡੇਰੇ ਲਾ ਲੇ ਤਾਂ ਜੋ ਵੈਰੀਆਂ ਨੂੰ ਹਰਾ ਸਕਣ। ਫ਼ਿਰ ਸਨਹੇਰੀਬ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਯਹੂਦਾਹ ਦੇ ਲੋਕਾਂ ਜੋ ਯਰੂਸ਼ਲਮ ਵਿੱਚ ਸਨ, ਕੋਲ ਆਪਣੇ ਹਲਕਾਰੇ ਭੇਜੇ। ਉਸਦੇ ਹਲਕਾਰਿਆਂ ਕੋਲ ਪਾਤਸ਼ਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਯਹੂਦੀਆਂ ਲਈ ਸੰਦੇਸ਼ਾ ਸੀ ਜੋ ਉਹ ਲੈ ਕੇ ਆਏ। 10 ਤਾਂ ਸੰਦੇਸ਼ਵਾਹਕਾਂ ਨੇ ਕਿਹਾ, "ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਇਉਂ ਆਖਦਾ ਹੈ: 'ਤੁਸੀਂ ਕਿਸ ਵਿੱਚ ਭਰੋਸਾ ਕਰਦੇ ਹੋ, ਕਿ ਤੁਸੀਂ ਯਰੂਸ਼ਲਮ ਵਿੱਚ ਹਮਲੇ ਹੇਠਾਂ ਬੈਠੇ ਹੋ? 11 ਕੀ ਹਿਜ਼ਕੀਯਾਹ ਤੁਹਾਨੂੰ ਗੁਮਰਾਹ ਨਹੀਂ ਕਰ ਰਿਹਾ ਤਾਂ ਜੋ ਉਹ ਤੁਹਾਨੂੰ ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, "ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।" 12 ਹਿਜ਼ਕੀਯਾਹ ਨੇ ਖੁਦ ਯਹੋਵਾਹ ਦੇ ਉੱਚੇ ਅਸਬਾਨਾਂ ਅਤੇ ਜਗਵੇਦੀਆਂ ਨੂੰ ਢਾਹਿਆ ਸੀ ਅਤੇ ਤੁਹਾਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਧੂਪ ਧੁਖਾਓ। 13 ਤੁਸੀਂ ਜਾਣਦੇ ਹੋ ਕਿ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ-ਕੀ ਨਹੀਂ ਕੀਤਾ। ਦੂਜੇ ਦੇਸਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਨਹੀਂ ਬਚਾਅ ਸਕੇ ਅਤੇ ਨਾ ਹੀ ਮੈਨੂੰ ਉਹ ਉਨ੍ਹਾਂ ਦੇ ਲੋਕਾਂ ਨੂੰ ਨਸ਼ਟ ਕਰਨ ਤੋਂ ਰੋਕ ਸਕੇ। 14 ਮੇਰੇ ਪੁਰਖਿਆ ਨੇ ਉਨ੍ਹਾਂ ਰਾਜਾਂ ਨੂੰ ਨਸ਼ਟ ਕੀਤਾ ਤੇ ਅਜਿਹਾ ਕੋਈ ਦੇਵਤਾਂ ਨਹੀਂ ਹੋਇਆ ਜੋ ਮੈਨੂੰ ਲੋਕਾਂ ਨੂੰ ਨਸ਼ਟ ਕਰਨ ਤੋਂ ਹੋਕ ਸਕੇ। ਤਾਂ ਤੁਸੀਂ ਕੀ ਸੋਚਦੇ ਹੋਂ ਕਿ ਕੀ ਤੁਹਾਡਾ ਪਰਮੇਸ਼ੁਰ ਤੁਹਾਨੂੰ 15 ਮੇਰੇ ਤੋਂ ਬਚਾਅ ਲਵੇਗਾ? ਤੁਸੀਂ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ ਭਰੋਸਾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼ੁਰ ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸੁਰਖਿਅਤ ਨਹੀਂ ਰੱਖ ਸਕਿਆ। ਸੋ ਤੁਸੀਂ ਇਸ ਵਹਿਮ ਵਿੱਚ ਨਾ ਰਹੋ ਕਿ ਤੁਹਾਡਾ ਪਰਮੇਸ਼ੁਰ ਤੁਹਾਡਾ ਨਾਸ ਮੇਰੇ ਹੱਥੋਂ ਕਰਨ ਤੋਂ ਤੁਹਾਨੂੰ ਬਚਾਅ ਲਵੇਗਾ।"' 16 ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਸਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ। 17 ਅੱਸ਼ੂਰ ਦੇ ਪਾਤਸ਼ਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਲਈ ਚਿੱਠੀਆਂ ਵੀ ਭੇਜੀਆਂ, "ਜਿਵੇਂ ਕਿ ਹੋਰਨਾਂ ਕੌਮਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇ ਤਿਵੇਂ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ।" 18 ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸੁਨਾਉਣ ਲੱਗੇ। ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸੁਣਾਇਆ। ਇਹ ਸਭ ਕੁਝ ਉਨ੍ਹਾਂ ਨੇ ਯਰੂਸਲਮ ਦੇ ਲੋਕਾਂ ਨੂੰ ਭੈਭੀਤ ਕਰਨ ਲਈ ਕੀਤਾ ਤਾਂ ਜੋ ਉਹ ਉਨ੍ਹਾਂ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸਕਣ। 19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦੇ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ। 20 ਇਨ੍ਹਾਂ ਸਮਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ। 21 ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ ਭੇਜਿਆ। ਉਸ ਦੂਤ ਨੇ ਡੇਰੇ ਵਿਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸਦੇ ਸੈਨਾਪਤੀਆਂ ਨੂੰ ਵੱਢ ਸੁਟਿਆ। ਤ੍ਤਦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸਦੇ ਆਪਣੇ ਹੀ ਪੁੱਤਰਾਂ ਵਿੱਚੋਂ ਕਿਸੇ ਨੇ ਉਸਨੂੰ ਤਲਵਾਰ ਨਾਲ ਵੱਢ ਸੁਟਿਆ। 22 ਇਉਂ ਯਹੋਵਾਹ ਨੇ ਹਿਜ਼ਕੀਯਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਅਤੇ ਹੋਰਨਾਂ ਲੋਕਾਂ ਤੋਂ ਬਚਾਇਆ, ਅਤੇ ਹੋਰਨਾਂ ਤੋਂ ਉਨ੍ਹਾਂ ਦੀ ਰਖਵਾਲੀ ਕੀਤੀ। 23 ਬਹੁਤ ਸਾਰੇ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਹ ਹਿਜ਼ਕੀਯਾਹ ਲਈ ਮੁੱਲਵਾਨ ਤੋਹਫ਼ੇ ਲਿਆਏ। ਇਉਂ ਉਸ ਸਮੇਂ ਤੋਂ ਹਿਜ਼ਕੀਯਾਹ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ। 24 ਉਨ੍ਹੀ ਦਿਨੀਁ ਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕੁਲ ਮਰਨ ਕਿਨਾਰੇ ਹੋ ਗਿਆ। ਉਸਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਉਸਨੂੰ ਕੁਝ ਆਖਿਆ ਅਤੇ ਨਿਸ਼ਾਨ ਦਿੱਤਾ। 25 ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸਦੇ ਮਨ ਵਿੱਚ ਹਂਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ। 26 ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨ੍ਹਾਂ ਨੇ ਹਂਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨ੍ਹਾਂ ਤੇ ਨਾ ਵਿਖਾਈ। 27 ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹੁਤ ਮਾਨ-ਵਡਿਆਈ ਮਿਲੀ। ਉਸਨੇ ਚਾਂਦੀ, ਸੋਨੇ, ਬਹੁਮੁੱਲੇ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪ੍ਰਕਾਰ ਦੀਆਂ ਵਸਤਾਂ ਦੀ ਸੰਭਾਲ ਲਈ ਥਾਵਾਂ ਬਣਾਈਆਂ। 28 ਹਿਜ਼ਕੀਯਾਹ ਨੇ ਅਨਾਜ਼ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰਭਾਲ ਲਈ ਗੋਦਾਮ ਬਣਵਾੇ। ਪਸ਼ੂਆਂ ਅਤੇ ਭੇਡਾਂ ਲਈ ਵਾੜੇ ਬਣਵਾੇ। 29 ਹਿਜ਼ਕੀਯਾਹ ਨੇ ਬਹੁਤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ ਭੇਡਾਂ ਦਾ ਬਹੁਤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸਨੂੰ ਬਹੁਤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ। 30 ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿਧ੍ਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ। 31 ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿਛ੍ਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇਕਲਿਆਂ ਛ੍ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸਦੇ ਦਿਲ ਵਿੱਚ ਕੀ ਹੈ? 32 ਹਿਜ਼ਕੀਯਾਹ ਦੇ ਕਾਰਨਾਮੇ ਅਤੇ ਚੰਗੀਆਂ ਕਰਨੀਆਂ 'ਅਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸਨਾ ਅਤੇ 'ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੀਆਂ ਹੋਈਆਂ ਹਨ। 33ਹਿਜ਼ਕੀਯਾਹ ਦੀ ਜਦੋਂ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸਨੂੰ ਦਾਊਦ ਦੇ ਪੁਰਖਿਆਂ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਪਰ ਦਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਉਸਦੀ ਮੌਤ ਉੱਪਰ ਉਸਦਾ ਸਤਿਕਾਰ ਕੀਤਾ ਅਤੇ ਉਸਦਾ ਪੁੱਤਰ ਮਨਸ਼੍ਸ਼ਹ ਉਸਦੀ ਥਾਂ ਰਾਜ ਕਰਨ ਲੱਗਾ। 33

33:1 ਮਨਸ਼੍ਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ 12ਵਰ੍ਹਿਆਂ ਦਾ ਸੀ ਅਤੇ ਉਸਨੇ ਯਰੂਸਲਮ ਵਿੱਚ 55 ਵਰ੍ਹੇ ਰਾਜ ਕੀਤਾ। 2 ਮਨਸ਼੍ਸ਼ਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਉਸਨੇ ਉਨ੍ਹਾਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਮਾੜੇ ਕੰਮ ਕੀਤੇ ਜਿਨ੍ਹਾਂ ਕਾਰਣ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲੀਆਂ ਦੇ ਅਗਿਓ ਕ੍ਕੱਢ ਦਿੱਤਾ ਸੀ। 3 ਮਨਸ਼੍ਸ਼ਹ ਨੇ ਉਨ੍ਹਾਂ ਉਚਿਆਂ ਬ੍ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸਦੇ ਪਿਤਾ ਹਿਜ਼ਕੀਯਾਹ ਨੇੇ ਢਹਾਇਆ ਸੀ। ਮਨਸ਼੍ਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁਂਡ ਦੇਵੀਆਂ ਬਣਵਾਈਆਂ। ਉਸਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। 4 ਮਨਸ਼੍ਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, "ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।" 5 ਮਨਸ਼੍ਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ। 6 ਉਸਨੇ ਬਨ-ਹਿਂਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਬ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨਸ਼੍ਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨਸ਼੍ਸ਼ਹ ਤੇ ਬੜਾ ਕ੍ਰੋਧਵਾਨ ਸੀ। 7 ਮਨਸ਼੍ਸ਼ਹ ਨੇ ਇੱਕ ਮੂਰਤ ਘੜਵਾ ਕੇ ਉਸਦਾ ਬੁੱਤ ਯਹੋਵਾਹ ਦੇ ਮੰਦਰ ਵਿੱਚ ਰੱਖਵਾਇਆ। ਅਤੇ ਰੱਖਵਾਇਆ ਵੀ ਉਸ ਮੰਦਰ ਵਿੱਚ ਜਿਸ ਬਾਰੇ ਪਰਮੇਸ਼ੁਰ ਨੇ ਦਾਊਦ ਅਤੇ ਉਸਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਮੰਦਰ ਵਿੱਚ ਅਤੇ ਯਰੂਸ਼ਲਮ ਵਿੱਚ ਜਿਸਨੂੰ ਮੈਂ ਹੁਣ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਵਿੱਚੋਂ ਚੁਣ ਲਿਆ ਹੈ, ਇੱਥੇ ਆਪਣਾ ਨਾਉਂ ਹਮੇਸ਼ਾ ਲਈ ਰੱਖਾਂਗਾ। 8 ਅਤੇ ਮੈਂ ਇਸਰਾਏਲ ਦੇ ਪੈਰ ਉਸ ਜ਼ਮੀਨ ਉੱਤੋਂ ਜਿਸ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਭੇਜਿਆ ਹੈ, ਫ਼ਿਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ, ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ, ਉਸਦੀ ਪਾਲਨਾ ਕਰਨ। ਯਾਨੀ ਕਿ ਜਿਹੜੀਆਂ ਬਿਵਸਬਾ, ਬਿਧੀਆਂ ਅਤੇ ਨਿਆਵਾਂ ਦਾ ਮੂਸਾ ਨੂੰ ਲੋਕਾਂ ਨੂੰ ਕਹਿਣ ਦਾ ਹੁਕਮ ਦਿੱਤਾ ਸੀ। 9 ਮਨਸ਼੍ਸ਼ਹ ਨੇ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਜੋ ਲੋਕ ਰਹਿ ਰਹੇ ਸਨ, ਉਨ੍ਹਾਂ ਨੂੰ ਗ਼ਲਤ ਕੰਮਾਂ ਲਈ ਪ੍ਰੇਰਿਆ। ਇਨ੍ਹਾਂ ਲੋਕਾਂ ਨੇ ਉਨ੍ਹਾਂ ਕੌਮਾਂ ਨਾਲੋਂ ਵੀ ਵਧ ਬੁਰੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੇ ਬਰਬਾਦ ਕਰਵਾਇਆ ਸੀ। 10 ਯਹੋਵਾਹ ਨੇ ਮਨਸ਼੍ਸ਼ਹ ਅਤੇ ਉਸਦੇ ਲੋਕਾਂ ਨਾਲ ਗੱਲ ਕਰਨ ਦੀ ਕੋਸਿਸ਼ ਕੀਤੀ ਪਰ ਉਨ੍ਹਾਂ ਨੇ ਗੱਲ ਨਾ ਸੁਣੀ। 11 ਇਸ ਲਈ ਯਹੋਵਾਹ ਨੇ ਅੱਸ਼ੂਰ ਦੀ ਸੈਨਾ ਦੇ ਕਮਾਂਡਰਾਂ ਨੂੰ ਉਨ੍ਹਾਂ ਉੱਪਰ ਹਮਲਾ ਕਰਨ ਲਈ ਭੇਜਿਆ। ਉਹ ਕਮਾਂਡਰ ਮਨਸ਼੍ਸ਼ਹ ਦੇ ਨੱਕ ਵਿੱਚ ਨਬ੍ਬ ਪਾ ਕੇ, ਉਸਦੇ ਹੱਥਾਂ ਨੂੰ ਹਬ੍ਬਕੜੀਆਂ ਲਗਾ ਕੇ ਉਸਨੂੰ ਬਾਬਲ ਨੂੰ ਲੈ ਆਏ। 12 ਜਦੋਂ ਮਨਸ਼੍ਸ਼ਹ ਤੇ ਇਹ ਬਿਪਦਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸਨੇ ਯਹੋਵਾਹ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ। 13 ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਮਿੰਨਤ ਕੀਤੀ ਕਿ ਉਹ ਉਸਤੇ ਰਹਿਮ ਕਰੇ। ਤਾਂ ਯਹੋਵਾਹ ਨੇ ਮਨਸ਼੍ਸ਼ਹ ਦੀ ਯਾਚਨਾ ਸੁਣ ਲਈ ਅਤੇ ਉਸਨੂੰ ਖਿਮਾ ਕਰ ਦਿੱਤਾ। ਯਹੋਵਾਹ ਨੇ ਮੁੜ ਉਸਨੂੰ ਯਰੂਸ਼ਲਮ ਆਪਣੇ ਰਾਜ ਉੱਪਰ ਜਾਣ ਦਿੱਤਾ। ਤਦ ਮਨਸ਼੍ਸ਼ਹ ਨੂੰ ਸੋਝੀ ਆਈ ਕਿ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। 14 ਇਸ ਘਟਨਾ ਉਪਰੰਤ ਮਨਸ਼੍ਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸਨੇ ਬੜੀ ਉੱਚੀ ਬਣਾਈ। ਫ਼ਿਰ ਉਸਨੇ ਯਹੂਦਾਹ ਦੇ ਸਾਰੇ ਗਢ਼ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ। 15 ਮਨਸ਼੍ਸ਼ਹ ਨੇ ਉਥੋਂ ਓਪਰੇ ਦੇਵਤਿਆਂ ਨੂੰ ਚੁੱਕ ਦਿੱਤਾ। ਉਸਨੇ ਯਹੋਵਾਹ ਦੇ ਮੰਦਰ ਵਿੱਚੋਂ ਦੇਵਤਿਆਂ ਦੇ ਬੁੱਤਾਂ ਨੂੰ ਬਾਹਰ ਕੱਢ ਦਿੱਤਾ। ਜਿਹੜੇ ਪਹਾੜੀ ਵਾਲੇ ਮੰਦਰ ਉੱਤੇ ਤੇ ਯਰੂਸ਼ਲਮ ਵਿੱਚ ਉਸਨੇ ਜਗਵੇਦੀਆਂ ਬਣਾਈਆਂ ਸਨ ਉਹ ਵੀ ਚੁੱਕ ਦਿੱਤੀਆਂ। ਇਹ ਸਭ ਕੁਝ ਉਸਨੇ ਯਰੂਸ਼ਲਮ ਵਿੱਚੋਂ ਬਾਹਰ ਕੱਢ ਸੁਟਿਆ। 16 ਫ਼ਿਰ੍ਰ ਉਸਨੇ ਉੱਥੇ ਯਹੋਵਾਹ ਦੀ ਜਗਵੇਦੀ ਸਜਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਸ਼ੁਕਰਾਨੇ ਦੀਆਂ ਭੇਟਾਂ ਚੜਾਈਆਂ। ਮਨਸ਼੍ਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ। 17 ਤਦ ਵੀ ਲੋਕ ਅਜੇ ਤੀਕ ਉਚਿਆਂ ਬ੍ਥਾਵਾਂ ਤੇ ਬਲੀ ਚੜਾਉਂਦੇ ਰਹੇ, ਪਰ ਇਹ ਬਲੀ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਸਨ। 18 ਮਨਸ਼੍ਸ਼ਹ ਨੇ ਹੋਰ ਜਿਹੜੇ ਕਾਰਜ ਕੀਤੇ ਅਤੇ ਜਿਹੜੀਆਂ ਪ੍ਰਾਰਥਨਾਵਾਂ ਉਸਨੇ ਆਪਣੇ ਪਰਮੇਸ਼ੁਰ ਅੱਗੇ ਕੀਤੀਆਂ ਅਤੇ ਉਨ੍ਹਾਂ ਨਬੀਆਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਉਂ ਨਾਲ ਉਸ ਨਾਲ ਕੀਤੀਆਂ ਸਨ ਉਹ ਸਭ 'ਇਸਰਾਏਲ ਦੇ ਪਾਤਸ਼ਾਹਾਂ ਦੇ ਦਫ਼ਤਰੀ ਲੇਖਿਆਂ ਦੀ ਪੋਥੀ' ਵਿੱਚ ਲਿਖੀਆਂ ਹੋਈਆਂ ਹਨ। 19 ਮਨਸ਼੍ਸ਼ਹ ਦੀ ਪ੍ਰਾਰਬਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਬਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ 'ਪੈਗੰਬਰਾਂ ਦੀ ਪੋਥੀ' ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨਸ਼੍ਸ਼ਹ ਦੇ ਸਾਰੇ ਪਾਪ ਜੋ ਉਸਨੇ ਆਪਣੇ ਆਪ ਨੂੰ ਨਿਮਰਤਾ 'ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਬਾਪਿਤ ਕੀਤੇ ਸਨ 'ਪੈਗੰਬਰਾਂ ਦੀ ਪੋਥੀ' ਵਿੱਚ ਲਿਖਿਆ ਹੋਇਆ ਹੈ। 20 ਮਨਸ਼੍ਸ਼ਹ ਦੀ ਮੌਤ ਉਪਰੰਤ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨਸ਼੍ਸ਼ਹ ਨੂੰ ਲੋਕਾਂ ਨੇ ਉਸਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ। 21 ਆਮੋਨ 22 ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। 22 ਆਮੋਨ ਨੇ ਆਪਣੇ ਪਿਤਾ ਮਨਸ਼੍ਸ਼ਹ ਵਾਂਗ ਹੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸਨੇ ਉਨ੍ਹਾਂ ਸਾਰੇ ਬੁੱਤਾਂ ਨੂੰ ਬਲੀਆਂ ਚੜਾਈਆਂ ਜੋ ਉਸ ਦੇ ਪਿਤਾ ਮਨਸ਼੍ਸ਼ਹ ਨੇ ਬਣਵਾੇ ਸਨ ਅਤੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕੀਤੀ। 23 ਜਿਵੇਂ ਮਨਸ਼੍ਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵਧ ਪਾਪ ਕੀਤੇ। 24 ਤਾਂ ਆਮੋਨ ਦੇ ਸੇਵਕਾਂ ਨੇ ਉਸਦੇ ਵਿਰੁੱਧ ਮਤਾ ਪਕਾਇਆ ਅਤੇ ਉਸਦੇ ਘਰ ਵਿੱਚ ਹੀ ਉਸਨੂੰ ਵੱਢ ਸੁਟਿਆ। 25 ਪਰ ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਸਾਰੇ ਸੇਵਕਾਂ ਨੂੰ ਵੱਢ ਸੁਟਿਆ, ਜਿਨ੍ਹ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਇਹ ਸਾਜ਼ਿਸ਼ ਘੜੀ ਸੀ। ਤਦ ਲੋਕਾਂ ਨੇ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਯੋਸੀਯਾਹ ਆਮੋਨ ਦਾ ਪੁੱਤਰ ਸੀ।

34:1 ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। 2 ਯੋਸੀਯਾਹ ਨੇ ਉਹੀ ਕਮ੍ਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ। 3 ਜਦੋਂ ਯੋਸੀਯਾਹ ਆਪਣੀ ਪਾਤਸ਼ਾਹੀ ਦੇ ਅੱਠਵੇਂ ਵਰ੍ਹੇ 'ਚ ਸੀ ਤਾਂ ਉਸਨੇ ਪਰਮੇਸ਼ੁਰ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਸ ਪਰਮੇਸ਼ੁਰ ਨੂੰ ਉਸ ਨੇ ਮੰਨਿਆ ਜਿਸ ਨੂੰ ਉਸ ਦੇ ਪੁਰਖਿਆਂ ਚੋ ਦਾਊਦ ਨੇ ਮੰਨਿਆ ਸੀ। ਅਤੇ ਆਪਣੇ ਰਾਜ ਦੇ 12ਵਰ੍ਹੇ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਜਿੱਥੇ ਉਚਿਆਂ ਬ੍ਥਾਵਾਂ ਅਤੇ ਟੁਂਡੇ ਦੇਵਤਿਆਂ ਨੂੰ ਘੜਿਆ ਗਿਆ ਸੀ ਅਤੇ ਢਾਲੇ ਹੋਏ ਬੁੱਤਾਂ ਨੂੰ ਸਾਜਿਆ ਗਿਆ ਸੀ, ਇਨ੍ਹਾਂ ਸਭਨਾਂ ਦਾ ਉਸ ਨੇ ਸਫ਼ਾਇਆ ਕਰ ਦਿੱਤਾ। 4 ਲੋਕਾਂ ਨੇ ਉਥੋਂ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ। ਇਹ ਢਾਹ-ਢੁਹਾਈ ਉਨ੍ਹਾਂ ਯੋਸੀਯਾਹ ਦੇ ਸਾਮ੍ਹਣੇ ਕੀਤੀ। ਫ਼ੇਰ ਉਸ ਨੇ ਧੂਪ ਦੀਆਂ ਉਹ ਜਗਵੇਦੀਆਂ ਢਾਹ ਦਿੱਤੀਆਂ, ਜੋ ਲੋਕਾਂ ਦੇ ਉੱਪਰ ਉੱਚੀਆਂ ਖਲੋਤੀਆਂ ਸਨ। ਉਸ ਨੇ ਘੜੇ ਹੋਏ ਬੁੱਤਾਂ ਅਤੇ ਢਾਲੇ ਹੋਏ ਬੁੱਤਾਂ ਨੂੰ ਢਾਹ ਦਿੱਤਾ। ਉਸ ਨੇ ਉਨ੍ਹਾਂ ਬੁੱਤਾਂ ਦਾ ਚੂਰਾ ਬਣਾ ਦਿੱਤਾ। ਫ਼ੇਰ ਯੋਸੀਯਾਹ ਨੇ ਉਸ ਚੂਰੇ ਨੂੰ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਛਿੜਕ ਦਿੱਤਾ ਜਿਨ੍ਹਾਂ ਨੇ ਬਆਲ ਦੇਵਤਿਆਂ ਨੂੰ ਬਲੀਆਂ ਚੜਾਈਆਂ ਸਨ। 5 ਯੋਸੀਯਾਹ ਨੇ ਉਨ੍ਹਾਂ ਜਾਜਕਾਂ ਦੀਆਂ ਹੱਡੀਆਂ ਨੂੰ ਵੀ ਸਾੜ ਦਿੱਤਾ ਜਿਨ੍ਹਾਂ ਨੇ ਆਪਣੀ ਜਗਵੇਦੀ ਉੱਪਰ ਬਆਲ ਦੇਵਤਿਆਂ ਦੀ ਸੇਵਾ ਕੀਤੀ। ਇਉਂ ਯੋਸੀਯਾਹ ਨੇ ਯਹੂਦਾਹ ਅਤੇ ਯਰੂਸਲਮ ਵਿੱਚੋਂ ਮੂਰਤੀ ਉਪਾਸਨਾ ਦਾ ਖਾਤਮਾ ਕੀਤਾ। 6 ਯੋਸੀਯਾਹ ਨੇ ਮਨਸ਼੍ਸ਼ਹ, ਅਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਅਤੇ ਨਫ਼ਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਉਜਾੜਾਂ ਵਿੱਚ ਵੀ ਅਜਿਹਾ ਹੀ ਕੀਤਾ। 7 ਯੋਸੀਯਾਹ ਨੇ ਜਗਵੇਦੀਆਂ ਅਤੇ ਅਸੇਰਾਹ ਦੇ ਥੰਮਾਂ ਨੂੰ ਢਾਹ ਦਿੱਤਾ। ਉਸ ਨੇ ਬੁੱਤਾਂ ਦਾ ਚੂਰਾ ਕਰ ਦਿੱਤਾ। ਉਸ ਨੇ ਇਸਰਾਏਲ ਦੇ ਦੇਸ਼ ਵਿੱਚ ਬਆਲ ਦੀ ਉਪਾਸਨਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਧੂਪ ਦੀਆਂ ਜਗਵੇਦੀਆਂ ਢਾਹ ਦਿੱਤੀਆਂ। ਫ਼ੇਰ ਉਹ ਯਰੂਸ਼ਲਮ ਨੂੰ ਵਾਪਸ ਪਰਤਿਆ। 8 ਆਪਣੀ ਪਾਤਸ਼ਾਹੀ ਦੇ ਅਠਾਰ੍ਹਵੇਂ ਵਰ੍ਹੇ ਜਦੋਂ ਉਹ ਦੇਸ ਅਤੇ ਮੰਦਰ ਨੂੰ ਸਾਫ਼ ਕਰ ਚੁਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤਰ ਯੋਆਹ ਲਿਖਾਰੀ ਕੋਲ ਭੇਜਿਆ ਜੋ ਸਾਰੀਆਂ ਘਟਨਾਵਾਂ ਬਾਰੇ ਲਿਖਦਾ ਹੁੰਦਾ ਸੀ ਕਿ ਯਹੋਵਾਹ ਉਸ ਦੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਕਰਵਾਉਣ। 9 ਤਦ ਉਹ ਹਿਲਕੀਯਾਹ ਪ੍ਰਧਾਨ ਜਾਜਕ ਕੋਲ ਗਏ। ਉਨ੍ਹਾਂ ਨੇ ਉਸ ਨੂੰ ਉਹ ਦੌਲਤ ਦਿੱਤੀ ਜਿਹੜੀ ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਦਿੱਤੀ ਸੀ। ਦਰਬਾਨ ਲੇਵੀਆਂ ਨੇ ਮਨਸ਼੍ਸ਼ਹ ਅਤੇ ਅਫ਼ਰਾਈਮ ਦੇ ਹੱਥੋਂ ਅਤੇ ਬਾਕੀ ਦੇ ਬਚੇ ਹੋਏ ਇਸਰਾਏਲੀਆਂ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ, ਉਸ ਨੂੰ ਦੇ ਦਿੱਤੀ। 10 ਤਦ ਲੇਵੀਆਂ ਨੇ ਉਨ੍ਹਾਂ ਕਰਿਂਦਿਆਂ ਨੂੰ ਮਾਲ ਅਤੇ ਧੰਨ ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਦੇਖ-ਰੇਖ ਕਰ ਰਹੇ ਸਨ। ਅਤੇ ਦੇਖ-ਰੇਖ ਕਰਨ ਵਾਲਿਆਂ ਨੇ ਉਨ੍ਹਾਂ ਕਰਿਂਦਿਆਂ ਨੂੰ ਧਨ-ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਸਨ। 11 ਇਸ ਤੋਂ ਇਲਾਵਾ, ਤਰਖਾਣਾਂ ਅਤੇ ਰਾਜਾਂ ਨੂੰ ਧੰਨ ਦਿੱਤਾ ਗਿਆ ਤਾਂ ਜੋ ਉਹ ਪੱਥਰ ਅਤੇ ਲੱਕੜ ਖਰੀਦ ਸਕਣ, ਜਿਹੜੀ ਕਿ ਇਮਾਰਤ ਨੂੰ ਫਿਰ ਤੋਂ ਬਨਾਉਣ ਲਈ ਲੋੜੀਁਦੀ ਸੀ। ਉਨ੍ਹਾਂ ਨੂੰ ਮੰਦਰ ਦੇ ਉਨ੍ਹਾਂ ਘਰਾਂ ਲਈ ਵੀ ਰਕਮ ਦਿੱਤੀ ਸੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਨ੍ਹਾਂ ਦੀ ਅਣਗਿਹਲੀ ਕਾਰਣ ਢਹਿ ਲੈਣ ਦਿੱਤਾ ਸੀ। ਉਨ੍ਹਾਂ ਨੂੰ ਇਨ੍ਹਾਂ ਘਰਾਂ ਲਈ ਸ਼ਤੀਰਾਂ ਬਨਾਉਣ ਲਈ ਕਿਹਾ ਗਿਆ ਸੀ। ਮਗਰੀ ਦੇ ਘਰਾਣੇ ਵਿੱਚੋਂ ਜਨਾਬ ਅਤੇ ਓਬਦਯਾਹ ਨੇ ਅਤੇ ਕੋਹਾਬੀਆਂ ਦੇ ਘਰਾਣੇ ਵਿੱਚੋਂ ਜ਼ਕਰਯਾਹ ਅਤੇ ਮਸ਼ੁਲ੍ਲਮ ਨੇ ਲੇਵੀਆਂ ਅਤੇ ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕੀਤੀ ਜਿਹੜੇ ਸੰਗੀਤਕ ਸਾਜਾਂ ਦੇ ਮਾਹਰ ਸਨ। 12 13 ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ। 14 ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਬਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ। 15 ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, "ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਬਾ ਦੀ ਪੋਥੀ ਲੱਭੀ ਹੈ!" ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ। 16 ਸ਼ਾਫ਼ਾਨ ਇਹ ਪੋਥੀ ਪਾਤਸ਼ਾਹ ਯੋਸੀਯਾਹ ਕੋਲ ਲੈ ਕੇ ਆਇਆ ਅਤੇ ਉਸਨੇ ਪਾਤਸ਼ਾਹ ਨੂੰ ਕਿਹਾ, "ਤੁਹਾਡੇ ਸੇਵਕ ਜਿਵੇਂ ਜੋ ਜੋ ਤੁਸੀਂ ਹੁਕਮ ਦਿੱਤਾ ਸੀ ਤਿਵੇਂ ਕਰ ਰਹੇ ਹਨ। 17 ਉਹ ਦੌਲਤ ਜਿਹੜੀ ਯਹੋਵਾਹ ਦੇ ਮੰਦਰ ਵਿੱਚੋਂ ਮਿਲੀ ਉਸਨੂੰ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕਰਿਂਦਿਆਂ ਨੂੰ ਦੇ ਦਿੱਤੀ। 18 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਕਿਹਾ, "ਹਿਲਕੀਯਾਹ ਜਾਜਕ ਨੇ ਮੈਨੂੰ ਪੋਥੀ ਸੌਂਪੀ ਹੈ।" ਤਦ ਸ਼ਾਫ਼ਾਨ ਨੇ ਉਹ ਪੋਥੀ ਯੋਸੀਯਾਹ ਪਾਤਸ਼ਾਹ ਦੇ ਸਾਮ੍ਹਣੇ ਖੜੋ ਕੇ ਪਢ਼ਕੇ ਸੁਣਾਈ। 19 ਜਦੋਂ ਯੋਸੀਯਾਹ ਪਾਤਸ਼ਾਹ ਨੇ ਬਿਵਸਬਾ ਦੇ ਵਾਕ ਸੁਣੇ ਤਾਂ ਉਸਨੇ ਆਪਣੇ ਵਸਤਰ ਫ਼ਾੜ ਲੇ। 20 ਤਾਂ ਪਾਤਸ਼ਾਹ ਨੇ ਹਿਲਕੀਯਾਹ ਨੂੰ, ਸ਼ਾਫ਼ਾਨ ਦੇ ਪੁੱਤਰ ਅਹੀਕਾਮ ਮੀਕਹ ਦੇ ਪੁੱਤਰ ਅਬਦੋਨ, ਸ਼ਾਫ਼ਾਨ ਮੁਨਸ਼ੀ ਨੂੰ ਅਤੇ ਅਸਾਯਾਹ ਸੇਵਕ ਨੂੰ ਹੁਕਮ ਦਿੱਤਾ। 21 ਪਾਤਸ਼ਾਹ ਨੇ ਆਖਿਆ, "ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛਗਿਛ੍ਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।" 22 ਤਾਂ ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਹੁਲਦਾਹ ਨਬੀਆਂ ਕੋਲ ਗਏ। ਹੁਲਦਾਹ ਸ਼ਲ੍ਲੁਮ ਦੀ ਪਤਨੀ ਸੀ ਜੋ ਕਿ ਤਾਕਹਬ ਦਾ ਪੁੱਤਰ ਸੀ। ਤਾਕਹਬ ਹਸਰਾਹ ਦਾ ਪੁੱਤਰ ਸੀ। ਹਸਰਾਹ ਪਾਤਸ਼ਾਹ ਦੇ ਤੋਂਸ਼ੇ ਖਾਨੇ ਦਾ ਰਖਵਾਲਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਮੁਹਲ੍ਲੇ ਵਿੱਚ ਰਹਿੰਦੀ ਸੀ। ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕਾਂ ਨੇ ਇਹ ਸਾਰੀ ਗੱਲ ਹੁਲਦਾਹ ਨੂੰ ਜਾਕੇ ਸੁਣਾਈ। 23 ਹੁਲਦਾਹ ਨੇ ਉਨ੍ਹਾਂ ਨੂੰ ਕਿਹਾ, "ਯੋਸੀਯਾਹ ਪਾਤਸ਼ਾਹ ਨੂੰ ਜਾਕੇ ਕਹਿਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ: 24 "ਮੈਂ ਇਸ ਥਾਂ ਅਤੇ ਇਥੋਂ ਦੇ ਵਾਸੀਆਂ ਉੱਪਰ ਕਰੋਪੀ ਲਿਆਉਣ ਵਾਲਾ ਹਾਂ। ਜੋ ਕੁਝ ਵੀ ਪਾਤਸ਼ਾਹ ਦੇ ਸਾਮ੍ਹਣੇ ਗੱਲਾਂ ਪਢ਼ਕੇ ਸੁਣਾਈਆਂ ਗਈਆਂ ਹਨ, ਜੋ ਇਸ ਪੋਥੀ ਵਿੱਚ ਲਿਖੀਆਂ ਹਨ, ਇਹ ਸਭ ਕੁਝ ਇੱਥੇ ਵਾਪਰੇਗਾ। 25 ਅਜਿਹਾ ਇਸ ਲਈ ਹੋਵੇਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਕੇ ਝੂਠੇ ਦੇਵਤਿਆਂ ਅੱਗੇ ਧੂਪ ਧੁਖਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਲੋਕਾਂ ਨੇ ਸਭ ਬੁਰਿਆਈਆਂ ਕਰਕੇ ਮੈਨੂੰ ਕਰੋਧ ਚੜਾਇਆ ਹੈ, ਇਸ ਲਈ ਇਸ ਬਾਵੇਂ ਮੈਂ ਆਪਣੀ ਕਰੋਪੀ ਵਰਸਾਵਾਂਗਾ ਜੋ ਕਿ ਬਲਦੀ ਅੱਗ ਵਾਂਗ ਹੁਣ ਬੁਝਣ ਵਾਲਾ ਨਹੀਂ।' 26 ਪਰ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿਛ੍ਛ ਕਰਨ ਲਈ ਭੇਜਿਆ ਹੈ ਜਾ ਕੇ ਇਉਂ ਆਖਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਫ਼ਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਬਾਰੇ ਜੋ ਤੂੰ ਸੁਣੀਆਂ ਹਨ: 27 'ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਿੱਤੇ ਲਿੱਤੇ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ।' 28 ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਪਰ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਜਾਵੇਂਗਾ। ਜੋ ਵੀ ਕਰੋਪੀ ਮੈਂ ਇਸ ਥਾਂ ਤੇ ਅਤੇ ਇਨ੍ਹਾਂ ਲੋਕਾਂ ਉੱਪਰ ਲਿਆਵਾਂਗਾ, ਤੈਨੂੰ ਉਹ ਨਹੀਂ ਵੇਖਣੀ-ਭੋਗਣੀ ਪਵੇਗੀ, ਕਿਉਂ ਕਿ ਤੂੰ ਮੇਰੇ ਅਧੀਨ ਹੋਇਆ ਹੈਂ!"' ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਇਹ ਸੁਨਿਹਾ ਲੈ ਕੇ ਪਾਤਸ਼ਾਹ ਯੋਸੀਯਾਹ ਕੋਲ ਵਾਪਸ ਆਏ। 29 ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ। 30 ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਬਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪਢ਼ਕੇ ਸੁਣਾੇ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ। 31 ਤਦ ਪਾਤਸ਼ਾਹ ਆਪਣੀ ਥਾਂ ਤੇ ਖੜਾ ਹੋਇਆ ਅਤੇ ਉਸਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸਦੇ ਹੁਕਮ ਉਸਦੀਆਂ ਸਿਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਬਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ। 32 2ਤਦ ਪਾਤਸ਼ਾਹ ਨੇ ਉਨ੍ਹਾਂ ਸਾਰਿਆਂ ਕੋਲੋਂ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਸਨ ਉਨ੍ਹਾਂ ਨੂੰ ਇਸ ਨੇਮ ਨੂੰ ਮੰਨਣ ਦਾ ਬਚਨ ਲਿੱਤਾ। ਯਰੂਸ਼ਲਮ ਦੇ ਲੋਕਾਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਇਕਰਾਰਨਾਮੇ ਅਨੁਸਾਰ ਕੰਮ ਕੀਤਾ। 33 ਇਸਰਾਏਲ ਦੇ ਲੋਕਾਂ ਨੇ ਜੋ ਵੱਖ-ਵੱਖ ਧਰਤੀਆਂ ਦੇ ਦੇਵਤਿਆਂ ਦੀਆਂ ਮੂਰਤਾਂ ਇਕੱਠੀਆਂ ਕੀਤੀਆਂ ਹੋਈਆਂ ਸਨ, ਯੋਸੀਯਾਹ ਨੇ ਉਨ੍ਹਾਂ ਸਭਨਾਂ ਨੂੰ ਨਸ਼ਟ ਕਰ ਦਿੱਤਾ ਅਤੇ ਇਸਰਾਏਲੀਆਂ ਨੂੰ ਆਪਣੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਵਿੱਚ ਲਾ ਦਿੱਤਾ। ਫ਼ਿਰ ਜਦੋਂ ਤੀਕ ਯੋਸੀਯਾਹ ਜੀਵਿਆ, ਲੋਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਸੇਵਾ ਵਿੱਚ ਲੱਗੇ ਰਹੇ।

35:1 ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ। ਉਨ੍ਹਾਂ ਨੇ ਪਹਿਲੇ ਮਹੀਨੇ ਦੀ 14ਤਰੀਕ ਨੂੰ ਪਸਹ ਦਾ ਲੇਲਾ ਵਢਿਆ। 2 ਪ੍ਪਾਤਸ਼ਾਹ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁਂਮੇਵਾਰੀ ਉੱਪਰ ਖੜਾ ਕੀਤਾ। ਉਸਨੇ ਜਾਜਕਾਂ ਨੂੰ ਜਦੋਂ ਉਹ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰ ਰਹੇ ਸਨ, ਉਤਸਾਹਿਤ ਕੀਤਾ। 3 ਯੋਸੀਯਾਹ ਨੇ ਲੇਵੀਆਂ ਨੂੰ ਜਿਹੜੇ ਕਿ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿਖਿਆ ਦਿਂਦ੍ਦੇ ਸਨ ਕਿਹਾ: "ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ, ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋਂਗੇ ਤਾਂ ਅਗਾਂਹ ਨੂੰ ਤੁਹਾਡੇ ਮੋਢਿਆਂ ਉੱਪਰ ਕੋਈ ਭਾਰ ਨਹੀਂ ਹੋਵੇਗਾ। ਇਸ ਲਈ ਬਾਰ-ਬਾਰ ਥਾਂ ਪਰ ਥਾਂ ਆਪਣੇ ਮੋਢਿਆਂ ਤੇ ਚੁੱਕਣ ਦੀ ਬਜਾਇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸਦੀ ਪਰਜਾ ਇਸਰਾਏਲ ਦੀ ਸੇਵਾ ਕਰੋ। 4 ਆਪੋ-ਆਪਣੇ ਘਰਾਣਿਆਂ ਮੁਤਾਬਕ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਰੱਖੋ। ਦਾਊਦ ਪਾਤਸ਼ਾਹ ਅਤੇ ਉਸਦੇ ਪੁੱਤਰ ਸੁਲੇਮਾਨ ਪਾਤਸ਼ਾਹ ਨੇ ਜਿਹੜੀਆਂ ਸੇਵਾਵਾਂ ਤੁਹਾਨੂੰ ਸੌਂਪੀਆਂ ਸਨ, ਉਹੀ ਕਰੋ। 5 ਲੇਵੀਆਂ ਦੇ ਘਰਾਣੇ ਨਾਲ ਪਵਿੱਤਰ ਅਸਬਾਨ ਉੱਪਰ ਖੜੇ ਹੋਵੋ ਤਾਂ ਜੋ ਤੁਸੀਂ ਪਵਿੱਤਰ ਅਸਬਾਨ ਵਿੱਚ ਪਿਤ੍ਤਰਾਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਆਪਣੇ ਭਰਾਵਾਂ ਅਤੇ ਆਮ ਲੋਕਾਂ ਦੇ ਮੁਤਾਬਕ ਖੜੇ ਹੋਵੋਁ। ਤਾਂ ਜੋ ਤੁਸੀਂ ਉਨ੍ਹਾਂ ਦੀ ਮਦਦ ਕਰ ਸਕੋਁ। 6 ਪਸਹ ਦੇ ਲੇਲੇ ਵਢ੍ਢੋ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਵੇਂ ਪਵਿੱਤਰ ਕਰੋ ਅਤੇ ਇਸਰਾਏਲ ਦੇ ਲੋਕਾਂ ਅਤੇ ਆਪਣੇ ਭਰਾਵਾਂ ਲਈ ਵੀ ਲੇਲੇ ਤਿਆਰ ਰੱਖੋ। ਜੋ ਕੁਝ ਯਹੋਵਾਹ ਨੇ ਸਾਨੂੰ ਕਰਨ ਦਾ ਹੁਕਮ ਦਿੱਤਾ ਸੀ, ਉਹੀ ਕੁਝ ਕਰੋ। ਯਹੋਵਾਹ ਨੇ ਇਹ ਸਾਰੇ ਹੁਕਮ ਸਾਨੂੰ ਮੂਸਾ ਦੇ ਰਾਹੀਂ ਦਿੱਤੇ ਸਨ।" 7 ਯੋਸੀਯਾਹ ਨੇ ਇਸਰਾਏਲੀਆਂ ਨੂੰ ਪਸਹ ਲਈ 30,000 ਭੇਡਾਂ ਬੱਕਰੀਆਂ ਬਲੀ ਲਈ ਦਿੱਤੀਆਂ। ਉਸਨੇ ਲੋਕਾਂ ਨੂੰ 3,000 ਹੋਰ ਪਸ਼ੂ ਵੀ ਦਿੱਤੇ। ਇਹ ਸਾਰੇ ਜਾਨਵਰ ਯੋਸੀਯਾਹ ਪਾਤਸ਼ਾਹ ਦੇ ਆਪਣੇ ਸਨ ਜੋ ਉਸਨੇ ਲੋਕਾਂ ਨੂੰ ਦਿੱਤੇ। 8 ਪਾਤਸ਼ਾਹ ਦੇ ਅਫ਼ਸਰਾਂ ਨੇ ਵੀ ਲੋਕਾਂ ਨੂੰ, ਅਤੇ ਜਾਜਕਾਂ ਨੂੰ ਅਤੇ ਲੇਵੀਆਂ ਨੂੰ ਪਸਹ ਲਈ ਆਪਣੇ ਵੱਲੋਂ ਮੁਫ਼ਤ 'ਚ ਪਸ਼ੂ ਦਿੱਤੇ ਅਤੇ ਹੋਰ ਵਸਤਾਂ ਵੀ ਦਿੱਤੀਆਂ। ਹਿਲਕੀਯਾਹ, ਜ਼ਕਰਯਾਹ ਅਤੇ ਯਹੀੇਲ ਨੇ ਜਿਹੜੇ ਪਰਮੇਸ਼ੁਰ ਦੇ ਮੰਦਰ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ 2,600 ਭੇਡਾਂ, ਬੱਕਰੀਆਂ ਅਤੇ 3,00 ਬਲਦ ਦਿੱਤੇ। 9 ਕਾਨਨਯਾਹ, ਸ਼ਮਆਯਾਹ ਅਤੇ ਨਬਨੇਲ, ਉਸਦੇ ਭਰਾਵਾਂ, ਹਸ਼ਬਯਾਹ, ਯਈੇਲ ਅਤੇ ਯੋਜ਼ਾਬਾਦ ਲੇਵੀਆਂ ਦੇ ਆਗੂਆਂ ਨੇ, ਪਸਹ ਦੀਆਂ ਬੇਲੀਆਂ ਲਈ 5,000 ਭੇਡਾਂ ਅਤੇ ਬੱਕਰੀਆਂ ਅਤੇ 500 ਬਲਦ ਲੇਵੀਆਂ ਨੂੰ ਦਿੱਤੇ। 10 ਜਦੋਂ ਪਸਹ ਦੀ ਸੇਵਾ ਸ਼ੁਰੂ ਕਰਨ ਦਾ ਸਾਰਾ ਕਾਰਜ ਪੂਰਾ ਹੋ ਗਿਆ, ਤਾਂ ਜਾਜਕ ਅਤੇ ਲੇਵੀ ਆਪੋ-ਆਪਣੇ ਸਬਾਨਾਂ ਤੇ ਪਾਤਸ਼ਾਹ ਦੇ ਹੁਕਮ ਮੁਤਾਬਕ ਖਲੋ ਗਏ। 11 ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕਟਿਆ। ਫ਼ਿਰ੍ਰ ਲੇਵੀਆਂ ਨੇ ਖੱਲਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਪਾਦਰੀਆਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ। 12 ਫ਼ਿਰ ਉਹ ਹੋਮ ਦੀਆਂ ਭੇਟਾਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਬਜ਼ੁਰਗਾਂ ਦੇ ਪੁਰਖਿਆਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਯਹੋਵਾਹ ਦੇ ਸਾਹਮ੍ਹਨੇ ਭੇਟਾਂ ਚੜਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਬਿਵਸਬਾ ਵਿੱਚ ਲਿਖਿਆ ਹੋਇਆ ਹੈ ਅਤੇ ਇਵੇਂ ਹੀ ਉਨ੍ਹਾਂ ਨੇ ਬਲਦਾਂ ਨਾਲ ਕੀਤਾ। 13 ਲੇਵੀਆਂ ਨੇ ਪਸਹ ਦੀਆਂ ਬਲੀਆਂ ਨੂੰ ਹੁਕਮ ਮੁਤਾਬਕ ਅੱਗ ਉੱਪਰ ਭੁਂਨਿਆ ਅਤੇ ਪਵਿੱਤਰ ਭੇਟਾਂ ਨੂੰ ਦੇਗਾਂ, ਪਤੀਲਿਆਂ ਅਤੇ ਕੜਾਹਿਆਂ ਵਿੱਚ ਉਬਾਲਿਆ ਤੇ ਫ਼ਿਰ ਜਲਦੀ ਨਾਲ ਬਣਾਕੇ ਲੋਕਾਂ ਵਿੱਚ ਵੰਡ ਦਿੱਤਾ। 14 ਜਦੋਂ ਇਹ ਸਭ ਕੰਮ ਮੁੁਕਿਆ ਤਾਂ ਲੇਵੀਆਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਮਾਸ ਤਿਆਰ ਕੀਤਾ ਕਿਉਂ ਕਿ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਦੀਆਂ ਭੇਟਾਂ ਅਤੇ ਚਰਬੀ ਚੜਾਉਣ ਲਈ ਰਾਤ ਤੀਕ ਲੱਗੇ ਰਹੇ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ। 15 ਫ਼ਿਰ ਆਸਾਫ਼ ਦੀ ਵੰਸ਼ ਦੇ ਗਵਈਏ ਦਾਊਦ ਅਤੇ ਆਸਾਫ਼, ਹੇਮਾਨ ਅਤੇ ਪਾਤਸ਼ਾਹ ਦੇ ਗ਼ੈਬਦਾਨ ਯਦੂਥੁਨ ਦੇ ਹੁਕਮ ਮੁਤਾਬਕ ਆਪੋ-ਆਪਣੀ ਜਗ੍ਹਾ ਉੱਤੇ ਖੜੇ ਹੋਏ ਸਨ। ਹਰ ਫ਼ਾਟਕ ਉੱਪਰ ਦਰਬਾਨ ਸਨ, ਜਿਨ੍ਹਾਂ ਨੂੰ ਆਪਣੀ ਥਾਂ ਤੋਂ ਹਟਣਾ ਨਾ ਪਿਆ ਕਿਉਂ ਕਿ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਲਈ ਪਸਹ ਵਾਸਤੇ ਸਭ ਕੁਝ ਤਿਆਰ ਕਰ ਦਿੱਤਾ ਸੀ। 16 ਇਉਂ ਪਾਤਸ਼ਾਹ ਯੋਸੀਯਾਹ ਦੇ ਹੁਕਮ ਨਾਲ ਉਸ ਦਿਨ ਯਹੋਵਾਹ ਦੀ ਉਪਾਸਨਾ ਲਈ ਸਭ ਕੁਝ ਤਿਆਰ ਹੋ ਗਿਆ। ਪਸਹ ਮਨਾਇਆ ਗਿਆ ਅਤੇ ਯਹੋਵਾਹ ਦੀ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜਾਈਆਂ ਗਈਆਂ। 17 ਜਿਹੜੇ ਇਸਰਾਏਲੀ ਲੋਕ ਉੱਥੇ ਸਨ ਉਹ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤ ਦਿਨ ਤੀਕ ਮਨਾਉਂਦੇ ਰਹੇ। 18 ਇਹੋ ਜਿਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਸੀ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਹ ਨਹੀਂ ਸੀ ਮਨਾਈ ਜਿਹੋ ਜਿਹੀ ਯੋਸੀਯਾਹ ਜਾਜਕਾਂ, ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਦੇ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਰਲ ਕੇ ਮਨਾਈ। 19 ਇਹ ਪਸਹ ਯੋਸੀਯਾਹ ਦੇ ਰਾਜ ਦੇ 18ਵਰ੍ਹੇ ਮਨਾਈ ਗਈ। 20 ਯੋਸੀਯਾਹ ਨੇ ਮੰਦਰ ਲਈ ਸਾਰੇ ਚੰਗੇ ਉਪਰਾਲੇ ਕੀਤੇ। ਬਾਅਦ ਵਿੱਚ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਕਿ ਫ਼ਰਾਤ ਦਰਿਆ ਉੱਤੇ ਹੈ, ਲੜਨ ਲਈ ਚੜਾਈ ਕੀਤੀ ਤਾਂ ਯੋਸੀਯਾਹ ਉਸਦੇ ਮੁਕਾਬਲੇ ਲਈ ਬਾਹਰ ਨਿਕਲਿਆ। 21 ਪਰ ਨਕੋ ਨੇ ਯੋਸੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਕਿਹਾ, "ਹੇ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ! ਇਸ ਜੰਗ ਵਿੱਚ ਤੇਰਾ ਕੀ ਕੰਮ? ਮੈਂ ਤੇਰੇ ਵਿਰੁੱਧ ਲੜਨ ਨਹੀਂ ਆਇਆ, ਮੈਂ ਤਾਂ ਆਪਣੇ ਦੁਸ਼ਮਨ ਨਾਲ ਲੜਨ ਲਈ ਆਇਆ ਹਾਂ। ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ ਸੋ ਤੂੰ ਪਰਮੇਸ਼ੁਰ ਦੇ ਵਿਰੁੱਧ, ਜਿਹੜਾ ਕਿ ਮੇਰੇ ਅੰਗ ਸੰਗ ਹੈ, ਟਾਕਰਾ ਨਾ ਕਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਮਾਰ ਸੁੱਟੇ।" 22 ਪਰ ਯੋਸੀਯਾਹ ਨਾ ਮੰਨਿਆ। ਉਸਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ। 23 ਜਦੋਂ ਯੋਸੀਯਾਹ ਲੜਾਈ ਦੇ ਮੈਦਾਨ ਵਿੱਚ ਸੀ ਤਾਂ ਉਹ ਤੀਰਾਂ ਨਾਲ ਮਾਰਿਆ ਗਿਆ। ਉਸਨੇ ਆਪਣੇ ਸੇਵਕਾਂ ਨੂੰ ਆਖਿਆ, "ਮੈਂ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ, ਮੈਨੂੰ ਇਥੋਂ ਲੈ ਚੱਲੋ।" 24 ਸੋ ਉਸਦੇ ਸੇਵਕਾਂ ਨੇ ਉਸਨੂੰ ਰਬ ਤੋਂ ਲਾਹ ਕੇ ਉਸਦੇ ਦੂਜੇ ਰੱਥ ਵਿੱਚ ਚੜਾਇਆ ਅਤੇ ਉਸਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਜਾ ਕੇ ਉਸਦੀ ਮੌਤ ਹੋ ਗਈ ਅਤੇ ਉਸਨੂੰ ਉਸਦੇ ਪੁਰਖਿਆਂ ਦੀ ਕਬਰ 'ਚ ਦਫ਼ਨਾਇਆ ਗਿਆ। ਤਦ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਸੋਗ ਕੀਤਾ। 25 ਯਿਰਮਿਯਾਹ ਨੇ ਯੋਸੀਯਾਹ ਉੱਪਰ ਸੋਗ ਗੀਤ ਲਿਖੇ ਅਤੇ ਗਾਏ। ਅੱਜ ਤੀਕ ਵੀ ਉਨ੍ਹਾਂ ਕੀਰਨਿਆਂ-ਵੈਣਾਂ ਨੂੰ ਮਰਦ-ਔਰਤਾਂ ਗਾਉਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਹ ਸੋਗ ਗੀਤ ਗਾਉਣ ਦੀ ਇੱਕ ਰੀਤ ਬਣਾ ਲਈ ਅਤੇ ਇਹ ਵੈਣ 'ਮਾਤਮੀ ਗੀਤਾਂ' ਦੀ ਪੋਥੀ ਵਿੱਚ ਲਿਖੇ ਹੋਏ ਹਨ। 26 ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸਨੇ ਯਹੋਵਾਹ ਦੀ ਬਿਵਸਬਾ ਮੰਨੀ ਬਾਰੇ ਦਸ੍ਸਦੀ ਹੈ। 27

36:1 ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ। 2 ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ। 3 ਤਦ ਮਿਸਰ ਦੇ ਪਾਤਸ਼ਾਹ, ਨਕੋ ਨੇ ਯਹੋਆਹਾਜ਼ ਨੂੰ ਬੰਦੀ ਬਣਾ ਲਿਆ। ਉਸਨੇ ਯਹੂਦਾਹ ਦੇ ਲੋਕਾਂ ਉੱਤੇ 3,400 ਕਿਲੋ ਚਾਂਦੀ ਅਤੇ 34 ਕਿੱਲੋ ਸੋਨਾ ਦੰਡ ਲਾਇਆ। 4 ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਯਾਕੀਮ ਨੂੰ ਮਿਸਰ ਵਿੱਚ ਲੈ ਗਿਆ। 5 ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ। 6 ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ। 7 ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ। 8 ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ' ਵਿੱਚ ਦਰਜ ਹਨ। 9 ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ। 10 ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਬਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ। 11 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। 12 ਉਸਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸਨੇ ਯਿਰਮਿਯਾਹ ਨਬੀ ਦੇ ਸਾਮ੍ਹਣੇ ਜਿਸਨੇ ਉਸਨੂੰ ਯਹੋਵਾਹ ਦੇ ਸੰਦੇਸ਼ ਸੁਣਾੇ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ। 13 ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸਹੁੰ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸਹੁੰ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ। 14 ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ। 15 ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ। 16 ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸਕਦਾ। 17 ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਬਾਨ ਵਿੱਚ ਤਲਵਾਰ ਨਾਲ ਵੱਢ ਸੁਟਿਆ। ਉਸਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁਢ੍ਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ। 18 ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ। 19 ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ। 20 ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ। 21 ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਁ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: "ਇਹ ਥਾਂ 70 ਵਰ੍ਹੇ ਤੀਕ ਬਂਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।" 22 ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਁ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ: 23 ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਬਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁਂਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।