1:1 ਅਹਾਬ ਦੇ ਮਰਨ ਤੋਂ ਪਿੱਛੋਂ ਮੋਆਬ ਇਸਰਾਏਲ ਤੋਂ ਬੇਮੁੱਖ ਹੋ ਗਿਆ। 2 ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤੱਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸਦਿਆ ਅਤੇ ਕਿਹਾ, "ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?" 3 ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, "ਅਹਜ਼ਯਾਹ ਪਾਤਸ਼ਾਹ ਨੇ ਸਾਮਰਿਯਾ ਤੋਂ ਕੁਝ ਸੰਦੇਵਾਹਕ ਭੇਜੇ ਹਨ, ਸੋ ਤੂੰ ਜਾ, ਅਤੇ ਜਾਕੇ ਉਨ੍ਹਾਂ ਨੂੰ ਮਿਲ, ਅਤੇ ਉਨ੍ਹਾਂ ਨੂੰ ਜਾਕੇ ਆਖ, 'ਇਸਰਾਏਲ ਵਿੱਚ ਵੀ ਪਰਮੇਸ਼ੁਰ ਹੈ, ਤਾਂ ਫ਼ਿਰ ਤੁਸੀਂ ਭਲਾ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਤੋਂ ਸਵਾਲ ਪੁੱਛਣ ਕਿਉਂ ਚੱਲੇ ਹੋ? 4 ਜਾ ਅਤੇ ਅਹਜ਼ਯਾਹ ਪਾਤਸ਼ਾਹ ਨੂੰ ਇਹ ਗੱਲਾਂ ਦੱਸ, ਕਿਉਂ ਜੋ ਤੂੰ ਬਆਲ-ਜ਼ਬੂਲ ਤੋਂ ਪ੍ਰਸ਼ਨ ਪੁੱਛਣ ਲਈ ਸੰਦੇਸ਼ਵਾਹਕ ਭੇਜੇ ਇਸ ਲਈ ਯਹੋਵਾਹ ਆਖਦਾ ਹੈ: ਜਿਸ ਪਲੰਘ ਉੱਪਰ ਤੂੰ ਚੜਿਆ ਹੈ, ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਉੱਥੇ ਹੀ ਮਰੇਂਗਾ!"'ਤਾਂ ਏਲੀਯਾਹ ਚਲਾ ਗਿਆ ਅਤੇ ਇਹ ਸਾਰੇ ਸ਼ਬਦ ਅਹਜ਼ਯਾਹ ਦੇ ਸੰਦੇਸ਼ਵਾਹਕਾਂ ਨੂੰ ਦੱਸੇ । 5 ਤੱਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, "ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?" 6 ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, "ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸਨੂੰ ਆਖੋ, ਯਹੋਵਾਹ ਆਖਦਾ ਹੈ, 'ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ?' ਇਸ ਲਈ ਜਿਸ ਪਲੰਘ ਉੱਪਰ ਤੂੰ ਚੜਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?"' 7 ਅਹਜ਼ਯਾਹ ਨੇ ਸੰਦੇਸ਼ਵਾਹਕਾਂ ਨੂੰ ਆਖਿਆ, "ਜਿਸ ਮਨੁੱਖ ਨੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ ਅਤੇ ਤੁਹਾਨੂੰ ਮਿਲਣ ਲਈ ਆਇਆ, ਉਹ ਭਲਾ ਕਿਵੇਂ ਦਾ ਲੱਗਦਾ ਸੀ?" 8 ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਇਸ ਮਨੁੱਖ ਨੇ ਜੱਤ ਵਾਲਾ ਕੋਟ ਪਾਇਆ ਹੋਇਆ ਸੀ ਅਤੇ ਕਮਰ ਤੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।" 9 ਅਹਜ਼ਯਾਹ ਨੇ ਇੱਕ ਕਪਤਾਨ ਦੇ ਨਾਲ 50 ਸਿਪਾਹੀ ਏਲੀਯਾਹ ਨੂੰ ਵੇਖਣ ਲਈ ਭੇਜੇ। ਕਪਤਾਨ ਏਲੀਯਾਹ ਕੋਲ ਗਿਆ, ਉਸ ਵਕਤ ਏਲੀਯਾਹ ਪਹਾੜ ਦੀ ਚੋਟੀ ਉੱਪਰ ਬੈਠਾ ਹੋਇਆ ਸੀ ਤਾਂ ਕਪਤਾਨ ਨੇ ਏਲੀਯਾਹ ਨੂੰ ਕਿਹਾ, "ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।" 10 ਲੀਯਾਹ ਨੇ ਪੰਜਾਹਾਂ ਬੰਦਿਆਂ ਦੇ ਸਰਦਾਰ ਨੂੰ ਆਖਿਆ, "ਜੇਕਰ ਮੈਂ ਪਰਮੇਸ਼ੁਰ ਦਾ ਮਨੁੱਖ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ 50 ਸਿਪਾਹੀਆਂ ਨੂੰ ਭਸਮ ਕਰ ਦੇਵੇ।"ਤੱਦ ਅਕਾਸ਼ ਤੋਂ ਅੱਗ ਉਤਰੀ ਅਤੇ ਉਸਨੇ ਕਪਤਾਨ ਅਤੇ 50 ਸਿਪਾਹੀਆਂ ਨੂੰ ਭਸਮ ਕਰ ਦਿੱਤਾ। 11 ਅਹਜ਼ਯਾਹ ਨੇ ਕਪਤਾਨ ਅਤੇ ਹੋਰ 50 ਸਿਪਾਹੀ ਏਲੀਯਾਹ ਵੱਲ ਭੇਜੇ। ਕਪਤਾਨ ਨੇ ਆਖਿਆ, "ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਛੇਤੀ ਹੀ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।" 12 ਲੀਯਾਹ ਨੇ ਉਸ ਕਪਤਾਨ ਅਤੇ ਉਸਦੇ 50 ਸਿਪਾਹੀਆਂ ਨੂੰ ਕਿਹਾ, "ਜੇਕਰ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਯਹੋਵਾਹ ਕਰੇ ਅੱਗ ਅਕਾਸੋਂ ਉਤਰੇ ਅਤੇ ਤੁਹਾਨੂੰ ਭਸਮ ਕਰ ਦੇਵੇ।"ਤੱਦ ਪਰਮੇਸ਼ੁਰ ਵੱਲੋਂ ਹੇਠਾਂ ਅੱਗ ਉਤਰੀ, ਕਪਤਾਨ ਅਤੇ ਉਸਦੇ 50 ਸਿਪਾਹੀਆਂ ਨੂੰ ਭਸਮ ਕਰ ਗਈ।" 13 ਅਹਜ਼ਯਾਹ ਨੇ ਤੀਜੇ, ਵਾਰ ਇੱਕ ਹੋਰ ਕਪਤਾਨ ਤੇ ਉਸ ਨਾਲ 50 ਸਿਪਾਹੀ ਭੇਜੇ। ਤੀਜਾ ਕਪਤਾਨ, ਏਲੀਯਾਹ ਕੋਲ ਆਕੇ ਉਸ ਅੱਗੇ ਝੁਕ ਗਿਆ ਅਤੇ ਏਲੀਯਾਹ ਅੱਗੇ ਮਿੰਨਤ ਕੀਤੀ, "ਹੇ ਪਰਮੇਸ਼ੁਰ ਦੇ ਮਨੁੱਖ, ਕਿਰਪਾ ਕਰਕੇ ਮੇਰੀ ਅਤੇ ਮੇਰੇ ਪੰਜਾਹ ਆਦਮੀਆਂ ਦੀਆਂ ਜਾਨਾਂ ਬਖਸ਼ ਦੇ। 14 ਅਕਾਸ਼ ਤੋਂ ਅੱਗ ਹੇਠਾਂ ਉਤਰੀ ਅਤੇ ਉਹ ਪਹਿਲੇ ਦੋ ਕਪਤਾਨਾਂ ਤੇ ਉਨ੍ਹਾਂ ਦੇ 50-50 ਆਦਮੀਆਂ ਨੂੰ ਭਸਮ ਕਰ ਗਈ, ਪਰ ਹੁਣ ਸਾਡੇ ਉੱਤੇ ਕਿਰਪਾ ਕਰ ਅਤੇ ਸਾਨੂੰ ਜੀਵਨ ਬਖਸ਼।" 15 ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਕਿਹਾ, "ਤੂੰ ਕਪਤਾਨ ਦੇ ਨਾਲ ਚਲਾ ਜਾ, ਉਸਤੋਂ ਡਰ ਨਾ।"ਤਾਂ ਏਲੀਯਾਹ ਉਸ ਕਪਤਾਨ ਦੇ ਨਾਲ ਅਹਜ਼ਯਾਹ ਪਾਤਸ਼ਾਹ ਨੂੰ ਮਿਲਣ ਲਈ ਗਿਆ। 16 ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, "ਯਹੋਵਾਹ ਇਉਂ ਫ਼ਰਮਾਉਂਦਾ ਹੈ ਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਦ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ?" ਇਸਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।" 17 ਅਹਜ਼ਯਾਹ ਦੀ ਮੌਤ ਉਵੇਂ ਹੀ ਹੋਈ ਜਿਵੇਂ ਯਹੋਵਾਹ ਨੇ ਏਲੀਯਾਹ ਦੇ ਰਾਹੀਂ ਆਖਿਆ ਸੀ। ਅਹਜ਼ਯਾਹ ਦੇ ਕੋਈ ਪੁੱਤਰ ਨਹੀਂ ਸੀ ਇਸ ਲਈ ਉਸ ਉਪਰੰਤ ਯਹੋਰਾਮ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ, ਯਹੂਦਾਹ ਦੇ ਪਾਤਸ਼ਾਹ ਦੇ ਦੂਸਰੇ ਵਰ੍ਹੇ ਉਸਦੀ ਥਾਂ ਰਾਜ ਕਰਨ ਲੱਗਾ। 18 ਅਹਜ਼ਯਾਹ ਦੇ ਬਾਕੀ ਕੰਮ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ' ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ।
2:1 ਜਦੋਂ ਯਹੋਵਾਹ, ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਵੱਲ ਚੁੱਕਣ ਹੀ ਵਾਲਾ ਸੀ, ਏਲੀਯਾਹ, ਅਤੇ ਅਲੀਸ਼ਾ ਗਿਲਗਾਲ ਤੋਂ ਜਾ ਰਹੇ ਸਨ। 2 ਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤੇਲ ਤੀਕ ਜਾਣ ਲਈਂ ਕਿਹਾ ਹੈ।"ਪਰ ਅਲੀਸ਼ਾ ਨੇ ਕਿਹਾ, "ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।" ਤੱਦ ਇਹ ਦੋਨੋ ਮਨੁੱਖ ਬੈਤੇਲ ਨੂੰ ਤੁਰ ਪਏ। 3 ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤੇਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸਨੂੰ ਕਹਿਣ ਲੱਗਾ, "ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?"ਅਲੀਸ਼ਾ ਨੇ ਕਿਹਾ, "ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।" 4 ਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।"ਪਰ ਅਲੀਸ਼ਾ ਨੇ ਕਿਹਾ, "ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡਕੇ ਨਹੀਂ ਜਾਵਾਂਗਾ।" ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ। 5 ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, "ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?"ਏਲੀਯਾਹ ਨੇ ਜਵਾਬ ਦਿੱਤਾ, "ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।" 6 ਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।"ਅਲੀਸ਼ਾ ਨੇ ਆਖਿਆ, "ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ ਕਿ ਜਦ ਤਕ ਯਹੋਵਹਾ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।" ਇਸ ਲਈ ਦੋਵੇਂ ਚਲੇ ਗਏ। 7 ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ। 8 ਲੀਯਾਹ ਨੇ ਆਪਣਾ ਕੋਟ ਉਤਾਰਿਆ, ਮੋੜਿਆ, ਅਤੇ ਇਸ ਨਾਲ ਪਾਣੀ ਨੂੰ ਧਕਿਆ। ਇਸ੍ਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚਲੇ ਗਏ। 9 ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?"ਅਲੀਸ਼ਾ ਨੇ ਕਿਹਾ, "ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।" 10 ਲੀਯਾਹ ਨੇ ਕਿਹਾ, "ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਁ ਜਦੋਂ ਮੈਂ ਤੈ ਦੂਰ ਲਿਜਾਇਆ ਜਾਵਾਂਗਾ, ਨਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।" 11 ਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤੱਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉਠਾਇਆ ਗਿਆ। 12 ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚੀਕਿਆ, "ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!"ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ। 13 ਲੀਯਾਹ ਦਾ ਕੋਟ ਜ਼ਮੀਨ ਤੇ ਡਿੱਗ ਪਿਆ, ਤਾਂ ਅਲੀਸ਼ਾ ਨੇ ਉਸਨੂੰ ਚੁਕਿਆ ਅਤੇ ਯਰਦਨ ਨਦੀ ਦੇ ਕਿਨਾਰੇ ਆ ਗਿਆ ਅਲੀਸ਼ਾ ਨੇ ਪਾਣੀ ਨੂੰ ਧਕਿਆ ਅਤੇ ਆਖਿਆ, "ਯਹੋਵਾਹ, ਏਲੀਯਾਹ ਦਾ ਪਰਮੇਸ਼ੁਰ ਕਿੱਥੋ ਹੈ?" 14 ਜਦ ਅਲੀਸ਼ਾ ਨੇ ਪਾਣੀ ਨੂੰ ਧਕਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ। 15 ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, "ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।" ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਮ੍ਹਣੇ ਸਿਰ ਝੁਕਾਇਆ ਅਤੇ ਉਸਨੂੰ ਕਿਹਾ, 16 "ਵੇਖ ਸਾਡੇ ਕੋਲ 50 ਤਕੜੇ ਆਦਮੀ ਹਨ। ਉਨ੍ਹਾਂ ਨੂੰ ਤੇਰੇ ਸੁਆਮੀ ਦੀ ਭਾਲ ਵਿੱਚ ਜਾਣ ਦੇ। ਹੋ ਸਕਦਾ ਹੈ ਕਿ ਯਹੋਵਾਹ ਦੇ ਆਤਮਾ ਨੇ ਏਲੀਯਾਹ ਨੂੰ ਉੱਪਰ ਚੁੱਕ ਲਿਆ ਹੋਵੇ ਅਤੇ ਕਿਸੇ ਪਹਾੜੀ ਦੀ ਚੋਟੀ ਉੱਤੇ ਛੱਡ ਦਿੱਤਾ ਹੋਵੇ ਜਾਂ ਕਿਸੇ ਵਾਦੀ ਵਿੱਚ ਲਾਹ ਦਿੱਤਾ ਹੋਵੇ।"ਪਰ ਅਲੀਸ਼ਾ ਨੇ ਕਿਹਾ, "ਨਹੀਂ! ਤੁਸੀਂ ਏਲੀਯਾਹ ਨੂੰ ਭਾਲਣ ਲਈ ਆਪਣੇ ਬੰਦਿਆਂ ਨੂੰ ਨਾ ਭੇਜੋ।" 17 ਪਰ ਜਦ ਨਬੀਆਂ ਨੇ ਇੰਨਾ ਹਠ ਕੀਤਾ ਤਾਂ ਉਹ ਸ਼ਰਮਿੰਦਾ ਹੋ ਗਿਆ ਤਾਂ ਉਸਨੇ ਆਖਿਆ , "ਭੇਜ ਦੇਵੋ।"ਤਾਂ ਉਨ੍ਹਾਂ ਨੇ 50 ਮਨੁੱਖ ਭੇਜੇ। ਉਨ੍ਹਾਂ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਕਿਤੇ ਨਾ ਲੱਭਾ। 18 ਤੱਦ ਆਦਮੀ ਯਰੀਹੋ ਵੱਲ ਗਏ, ਜਿੱਥੇ ਕਿ ਅਲੀਸ਼ਾ ਠਹਿਰਿਆ ਹੋਇਆ ਸੀ ਅਤੇ ਉਨ੍ਹਾਂ ਨੇ ਉਸਨੂੰ ਦੱਸਿਆ ਕਿ ਉਨ੍ਹ੍ਹਾਂ ਨੂੰ ਏਲੀਯਾਹ ਕਿਤੇ ਨਹੀਂ ਲਭਿਆ। ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, "ਕੀ ਮੈਂ ਤੁਹਾਨੂੰ ਨਾ ਜਾਣ ਲਈ ਨਹੀਂ ਆਖਿਆ ਸੀ?"ਅਲੀਸ਼ਾ ਦਾ ਪਾਣੀ ਨੂੰ ਵਧੀਆ ਬਨਾਉਣਾ 19 ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਕਿਹਾ, "ਸੁਆਮੀ! ਤੁਸੀਂ ਵੇਖ ਰਹੇ ਹੋ ਕਿ ਇਹ ਇੱਕ ਬੜਾ ਵਧੀਆ ਸ਼ਹਿਰ ਹੈ, ਪਰ ਇਥੋਂ ਦਾ ਪਾਣੀ ਬੜਾ ਖਰਾਬ ਹੈ। ਇਸੇ ਲਈ ਇਸ ਧਰਤੀ ਤੇ ਫ਼ਸਲ ਨਹੀਂ ਪੈਦਾ ਹੁੰਦੀ।" 20 ਅਲੀਸ਼ਾ ਨੇ ਕਿਹਾ, "ਮੈਨੂੰ ਇੱਕ ਨਵਾਂ ਕਟੋਰਾ ਦਿਓ ਅਤੇ ਉਸ ਵਿੱਚ ਲੂਣ ਪਾਵੋ।"ਲੋਕੀ ਉਸ ਲਈ ਭਾਂਡਾ ਲੈ ਆਏ। 21 ਤਾਂ ਅਲੀਸ਼ਾ ਉਸ ਬਾਵੇਂ ਗਿਆ ਜਿੱਥੋਂ ਕਿ ਪਾਣੀ ਧਰਤੀ ਵਿੱਚੋਂ ਨਿਕਲਦਾ ਸੀ। ਉਸ ਬਾਵੇਂ, ਅਲੀਸ਼ਾ ਨੇ ਭਾਂਡੇ ਵਿੱਚੋਂ ਲੂਣ ਡੋਲ੍ਹਿਆ ਅਤੇ ਆਖਿਆ, "ਯਹੋਵਾਹ ਨੇ ਆਖਿਆ ਹੈ, 'ਮੈਂ ਇਸ ਪਾਣੀ ਨੂੰ ਸਾਫ਼ ਕਰ ਰਿਹਾ ਹਾਂ ਹੁਣ ਤੋਂ ਇਸ ਪਾਣੀ ਨੂੰ ਪੀਕੇ ਕੋਈ ਨਹੀਂ ਮਰੇਗਾ ਅਤੇ ਨਾ ਹੀ ਧਰਤੀ ਤੇ ਫ਼ਸਲ ਹੋਣ ਵਿੱਚ ਕੋਈ ਰੁਕਾਵਟ ਪਾਵੇਗਾ।"' 22 ਪਾਣੀ ਬਿਲਕੁਲ ਸਾਫ਼ ਹੋ ਗਿਆ। ਇਹ ਪਾਣੀ ਅੱਜ ਤੀਕ ਸਾਫ਼ ਹੈ। ਇਹ ਸਭ ਕੁਝ ਉਵੇਂ ਹੋਇਆ ਜਿਵੇਂ ਅਲੀਸ਼ਾ ਨੇ ਕਿਹਾ।ਕੁਝ ਮੁੰਡਿਆਂ ਵੱਲੋਂ ਅਲੀਸ਼ਾ ਨੂੰ ਮਖੌਲ ਕਰਨਾ 23 ਅਲੀਸ਼ਾ ਉਸ ਸ਼ਹਿਰ ਤੋਂ ਬੈਤੇਲ ਨੂੰ ਆਇਆ। ਅਲੀਸ਼ਾ ਬੈਤੇਲ ਵੱਲ ਪਹਾੜੀਆਂ ਉੱਪਰ ਤੁਰਿਆ ਜਾਂਦਾ ਸੀ ਤਾਂ, ਕੁਝ ਮੁੰਡੇ ਸ਼ਹਿਰ ਤੋਂ ਬਾਹਰ ਆ ਰਹੇ ਸਨ ਅਤੇ ਉਨ੍ਹਾਂ ਨੇ ਅਲੀਸ਼ਾ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਿਆ, "ਚੜਦਾ ਰਹੀ ਗੰਜਿਆਂ, ਚੜਾਦਾ ਰਹੀ ਗੰਜਿਆਂ।" 24 ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ 42 ਮੁੰਡਿਆਂ ਨੂੰ ਪਾੜ ਕੇ ਮਾਰ ਦਿੱਤਾ। 25 ਅਲੀਸ਼ਾ ਬੈਤੇਲ ਨੂੰ ਛੱਡ ਕੇ ਕਰਮਲ ਦੇ ਪਹਾੜ ਨੂੰ ਗਿਆ। ਫ਼ਿਰ ਉਸ ਜਗ੍ਹਾ ਤੋਂ ਅਲੀਸ਼ਾ ਸਾਮਰਿਯਾ ਵੱਲ ਨੂੰ ਗਿਆ।
3:1 ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸਨੇ 12 ਵਰ੍ਹੇ ਰਾਜ ਕੀਤਾ। 2 ਯਹੋਰਾਮ ਨੇ ਉਹ ਗੱਲਾ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੀਆਂ ਸਨ ਪਰ ਉਹ ਆਪਣੇ ਮਾਂ-ਬਾਪ ਵਰਗਾ ਨਹੀਂ ਸੀ, ਉਸਨੇ ਉਸ ਥੰਮ ਤੋਂ ਖਹਿੜਾ ਛੁਡਵਾ ਲਿਆ ਜਿਹੜਾ ਉਸਦੇ ਪਿਤਾ ਨੇ ਬਾਲ ਦੀ ਉਪਾਸਨਾ ਕਰਨ ਲਈ ਬਣਾਇਆ ਸੀ। 3 ਫ਼ਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਸਨੇ ਇਸਰਾਏਲ ਤੋਂ ਕਰਵਾਏ ਸੀ ਉਨ੍ਹਾਂ ਨਾਲ ਜੁੜਿਆ ਰਿਹਾ ਤੇ ਉਨ੍ਹਾਂ ਤੋਂ ਬਾਜ ਨਾ ਆਇਆ। 4 ਮੋਆਬ ਦਾ ਪਾਤਸ਼ਾਹ ਮੇਸ਼ਾ ਸੀ। ਉਹ ਭੇਡਾਂ ਪਾਲਦਾ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ 1,00,000 ਲੇਲਿਆਂ ਅਤੇ 1,00,000 ਭੇਡੂਆਂ ਦੀ ਉਨ ਦਿੰਦਾ ਹੁੰਦਾ ਸੀ। 5 ਪਰ ਜਦੋਂ ਅਹਾਬ ਦੀ ਮੌਤ ਹੋ ਗਈ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਪਾਤਸ਼ਾਹ ਤੋਂ ਆਕੀ ਹੋ ਗਿਆ। 6 ਉਸ ਦਿਨ ਰਾਜਾ ਯਹੋਰਾਮ ਸਾਮਰਿਯਾ ਤੋਂ ਬਾਹਰ ਆਇਆ ਅਤੇ ਸਾਰੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ। 7 ਉਸਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਤੋਂ ਪੁੱਛਣਾ ਭੇਜਿਆ ਅਤੇ ਕਿਹਾ, "ਮੋਆਬ ਦਾ ਪਾਤਸ਼ਾਹ ਮੇਰੇ ਤੋਂ ਆਕੀ ਹੋ ਗਿਆ ਹੈ, ਕੀ ਤੂੰ ਮੋਆਬ ਦੇ ਵਿਰੁੱਧ ਮੇਰੇ ਨਾਲ ਲੜਨ ਲਈ ਚੱਲੇਂਗਾ?"ਯਹੋਸ਼ਾਫ਼ਾਟ ਨੇ ਆਖਿਆ, "ਹਾਂ, ਮੈਂ ਤੇਰੇ ਨਾਲ ਜਾਵਾਂਗਾ। ਅਸੀਂ ਇੱਕ ਸੈਨਾ ਵਾਂਗ ਇਕੱਠੇ ਜਾਵਾਂਗੇ। ਮੇਰੀ ਸੈਨਾ ਤੇਰੀ ਹੀ ਸੈਨਾ ਵਾਂਗ ਹੋਵੇਗੀ ਤੇ ਮੇਰੇ ਘੋੜੇ ਵੀ ਤੇਰੇ ਹੀ ਘੋੜਿਆਂ ਵਾਂਗ ਹੋਣਗੇ।" 8 ਯਹੋਸ਼ਾਫ਼ਾਟ ਨੇ ਯਹੋਰਾਮ ਨੂੰ ਆਖਿਆ, "ਅਸੀਂ ਕਿਹੜੇ ਪਾਸਿਓ ਚਢ਼ੀਏ?"ਯਹੋਰਾਮ ਨੇ ਆਖਿਆ, "ਸਾਨੂੰ ਅਦੋਮ ਦੀ ਉਜਾੜ ਵੱਲੋਂ ਜਾਣਾ ਚਾਹੀਦਾ ਹੈ।" 9 ਤੱਦ ਇਸਰਾਏਲ ਦਾ ਪਾਤਸ਼ਾਹ ਯਹੂਦਾਹ ਦਾ ਪਾਤਸ਼ਾਹ ਅਤੇ ਅਦੋਮ ਦਾ ਰਾਜਾ ਇਕੱਠੇ ਨਿਕਲ ਪਏ। ਉਨ੍ਹਾਂ ਸੱਤ ਦਿਨ ਸਫ਼ਰ ਕੀਤਾ। ਉਸ ਸਫ਼ਰ ਦੌਰਾਨ ਉਨ੍ਹਾਂ ਕੋਲ ਆਪਣੇ ਸਿਪਾਹੀਆਂ ਅਤੇ ਜਾਨਵਰਾਂ ਲਈ ਪਾਣੀ ਵੀ ਘੱਟ ਸੀ। 10 ਅਖੀਰ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਰਾਮ ਨੇ ਕਿਹਾ, "ਹਾਏ ਮੈਨੂੰ ਲੱਗਦਾ ! ਯਹੋਵਾਹ ਨੇ ਤਿੰਨਾਂ ਪਾਤਸ਼ਾਹਾਂ ਨੂੰ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫ਼ੜਵਾਉਣ ਲਈ ਘਲਿਆ ਹੈ। 11 ਪਰ ਯਹੋਸ਼ਾਫ਼ਾਟ ਬੋਲਿਆ, "ਯਕੀਨਨ, ਇੱਥੇ ਯਹੋਵਾਹ ਦਾ ਕੋਈ ਨਬੀ ਹੋਵੇਗਾ ਅਸੀਂ ਉਸ ਤੋਂ ਪੁੱਛਦੇ ਹਾਂ ਕਿ ਯਹੋਵਾਹ ਕੀ ਆਖਦਾ ਹੈ, ਸਾਨੂੰ ਕੀ ਕਰਨਾ ਚਾਹੀਦਾ ਹੈ?"ਇਸਰਾਏਲ ਦੇ ਸਵੇਕਾ ਵਿੱਚੋਂ ਇੱਕ ਰਾਜੇ ਨੇ ਆਖਿਆ, "ਸ਼ਾਫ਼ਾਤ ਦਾ ਪੁੱਤਰ ਏਲੀਯਾਹ ਇੱਥੇ ਹੈ।ਉਹ ਏਲੀਯਾਹ ਦਾ ਸੇਵਕ ਸੀ।" 12 ਤੱਦ ਯਹੋਸ਼ਾਫ਼ਾਟ ਨੇ ਆਖਿਆ, "ਯਹੋਵਾਹ ਦਾ ਬਚਨ ਉਸ ਦੇ ਨਾਲ ਹੈ।"ਸੋ ਇਸਰਾਏਲ ਦਾ ਪਾਤਸ਼ਾਹ, ਯਹੋਸ਼ਾਫ਼ਾਟ ਅਤੇ ਅਦੋਮ ਦਾ ਰਾਜਾ ਉਸ ਨੂੰ ਮਿਲਣ ਲਈ ਗਏ। 13 ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, "ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।"ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, "ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕਠਿਆਂ ਕੀਤਾ ਹੈ।" 14 ਤੱਦ ਅਲੀਸ਼ਾ ਬੋਲਿਆ, "ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ, ਜੇਕਰ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਮੈਂ ਤੁਹਾਡੇ ਵੱਲ ਵੇਖਿਆ ਜਾਂ ਤਕਿਆ ਨਾ ਹੁੰਦਾ। 15 ਹੁਣ ਕਿਸੇ ਅਜਿਹੇ ਵਿਅਕਤੀ ਨੂੰ ਮੇਰੇ ਕੋਲ ਲਿਆਓ ਜੋ ਰਬਾਬ ਵਜਾ ਸਕਦਾ ਹੋਵੇ।" ਜਦੋਂ ਵਿਅਕਤੀ ਨੇ ਰਬਾਬ ਵਜਾਇਆ ਯਹੋਵਾਹ ਦੀ ਸ਼ਕਤੀ ਅਲੀਸ਼ਾ ਦੇ ਉੱਪਰ ਆਈ। 16 ਤੱਦ ਅਲੀਸ਼ਾ ਨੇ ਕਿਹਾ, "ਇਸ ਵਾਦੀ ਵਿੱਚ ਯਹੋਵਾਹ ਆਖਦਾ ਹੈ ਕਿ ਟੋਏ ਹੀ ਟੋਏ ਪੁੱਟ ਦੇਵੋ। 17 ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਹਨੇਰੀ ਅਤੇ ਬਾਰਿਸ਼ ਨਜ਼ਰ ਨਹੀਂ ਆਵੇਗੀ ਪਰ ਵਾਦੀ ਸਾਰੀ ਪਾਣੀ ਨਾਲ ਭਰ ਜਾਵੇਗੀ। ਤੱਦ ਤੁਸੀਂ ਅਤੇ ਤੁਹਾਡੇ ਜਾਨਵਰ ਜੀ ਭਰ ਕੇ ਪਾਣੀ ਪੀ ਸਕਣਗੇ। 18 ਅਤੇ ਯਹੋਵਾਹ ਦੀ ਨਿਗਾਹ ਵਿੱਚ ਇਹ ਛੋਟਾ ਜਿਹਾ ਕੰਮ ਹੈ। ਉਹ ਮੋਆਬ ਨੂੰ ਹਾਰ ਦੇਣ ਲਈ ਤੁਹਾਡੇ ਹੱਥ ਵਿੱਚ ਦੇਵੇਗਾ। 19 ਤੁਸੀਂ ਹਰ ਸਫੀਲ ਵਾਲੇ ਅਤੇ ਵਧੀਆ ਸ਼ਹਿਰ ਢਾਹ ਛੱਡੋਂਗੇ ਅਤੇ ਹਰ ਚੰਗੇ ਬਿਰਛ ਨੂੰ ਵੱਢ ਸੁੱਟੋਂਗੇ ਅਤੇ ਪਾਣੀ ਦੇ ਸਾਰੇ ਸਰੋਤਾਂ ਨੂੰ ਪੂਰ ਦੇਵੋਂਗੇ ਅਤੇ ਹਰ ਚੰਗੇ ਖੇਤ ਨੂੰ ਪੱਥਰ ਸੁੱਟ-ਸੁੱਟ ਕੇ ਬਰਬਾਦ ਕਰ ਦੇਵੋਂਗੇ।" 20 ਸਵੇਰ ਵਕਤ ਜਦੋਂ ਭੇਟ ਚੜਾਈ ਜਾਂਦੀ ਸੀ ਤਾਂ ਅਦੋਮ ਦੇ ਪਾਸਿਓ ਪਾਣੀ ਆਉਣਾ ਸ਼ੁਰੂ ਹੋਇਆ ਅਤੇ ਉਹ ਸਾਰੀ ਧਰਤੀ ਪਾਣੀ ਨਾਲ ਭਰ ਗਈ। 21 ਜਦੋਂ ਮੋਆਬੀਆਂ ਨੇ ਸੁਣਿਆ ਕਿ ਪਾਤਸ਼ਾਹ ਲੜਨ ਲਈ ਆਏ ਸਨ, ਉਹ ਸਾਰੇ ਜਿਹੜੇ ਲੜਨ ਦੇ ਕਾਬਿਲ ਸਨ, ਇਕੱਠੇ ਕੀਤੇ ਗਏ, ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਸੀਮਾ ਤੇ ਤੈਨਾਤ ਕਰ ਲਿਆ। 22 ਉਸ ਸਵੇਰ ਮੋਆਬ ਦੇ ਲੋਕ ਸਵੇਰੇ ਜਲਦੀ ਉੱਠੇ। ਵਾਦੀ ਵਿੱਚ ਚੜਦਾ ਸੂਰਜ ਪਾਣੀ ਉੱਪਰ ਆਪਣੇ ਲਿਸ਼ਕਾਰੇ ਮਾਰ ਰਿਹਾ ਸੀ ਜੋ ਕਿ ਮੋਆਬੀਆਂ ਨੂੰ ਲਹੂ ਵਾਂਗ ਦਿਸ ਰਿਹਾ ਸੀ। 23 ਮੋਆਬ ਦੇ ਲੋਕਾਂ ਨੇ ਕਿਹਾ, "ਉਸ ਲਹੂ ਵੱਲ ਵੇਖੋ! ਇਉਂ ਲੱਗਦਾ ਹੈ ਜਿਵੇਂ ਕਿ ਪਾਤਸ਼ਾਹ ਨੇ ਆਪਸ ਵਿੱਚ ਲੜਕੇ ਇੱਕ ਦੂਜੇ ਨੂੰ ਮਾਰ ਦਿੱਤਾ ਹੋਵੇ ਚਲੋ ਅਪਾ ਚੱਲਕੇ ਲਾਸ਼ਾਂ ਤੋਂ ਕੀਮਤੀ ਸਾਮਾਨ ਲਾਹ ਲਈਏ।" 24 ਜਦੋਂ ਮੋਆਬੀ ਇਸਰਾਏਲੀਆਂ ਦੇ ਡੇਰੇ ਦੇ ਨੇੜੇ ਆਏ ਇਸਰਾਏਲੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਹ ਭੱਜ ਗਏ। ਪਰ ਇਸਰਾਏਲੀਆਂ ਨੇ ਮੋਆਬ ਤੱਕ ਉਨ੍ਹਾਂ ਦਾ ਪਿੱਛਾ ਕੀਤਾ। 25 ਇਸਰਾਏਲੀਆਂ ਨੇ ਉਨ੍ਹਾਂ ਦੇ ਸ਼ਹਿਰਾਂ ਨੂੰ ਢਾਹ ਸੁਟਿਆ ਅਤੇ ਮੋਆਬ ਦੇ ਹਰੇਕ ਖੇਤ ਵਿੱਚ ਪਥਰਾਵ ਕੀਤਾ ਅਤੇ ਸਾਰੇ ਪਾਣੀ ਦੇ ਸਰੋਤਾਂ ਨੂੰ ਪੂਰ ਦਿੱਤਾ ਅਤੇ ਉਨ੍ਹਾਂ ਦੇ ਸਾਰੇ ਚੰਗੇ ਬਿਰਖਾਂ ਨੂੰ ਵੱਢ ਸੁਟਿਆ। ਇਸਰਾਏਲੀ ਕੀਰ-ਹਰਾਸਬ ਤੀਕ ਲੜਦੇ ਰਹੇ! ਸਿਪਾਹੀਆਂ ਨੇ ਕੀਰ-ਹਰਾਸਬ ਨੂੰ ਘੇਰ ਕੇ ਉੱਥੇ ਵੀ ਹਮਲਾ ਕੀਤਾ। 26 ਮੋਆਬ ਦੇ ਪਾਤਸ਼ਾਹ ਨੇ ਮਹਿਸੂਸ ਕੀਤਾ ਕਿ ਉਹ ਇਹ ਲੜਾਈ ਹਾਰ ਰਿਹਾ ਸੀ, ਤਾਂ ਉਸਨੇ 700 ਸਿਪਾਹੀ ਲੇ ਜੋ ਕਿ ਰਾਹੀਂ ਫ਼ੌਜ ਲੰਘਕੇ ਅਦੋਮ ਦੇ ਪਾਤਸ਼ਾਹ ਨੂੰ ਮਰਨ ਲਈ ਤਲਵਾਰ ਦਾ ਇਸਤੇਮਾਲ ਕਰ ਸਕਦੇ ਸਨ। ਪਰ ਉਹ ਇਉਂ ਕਰਨ ਵਿੱਚ ਨਾਕਾਮਯਾਬ ਰਹੇ। 27 ਤੱਦ ਮੋਆਬ ਦੇ ਪਾਤਸ਼ਾਹ ਨੇ ਆਪਣੇ ਪਲੇਠੇ ਪੁੱਤਰ ਨੂੰ ਜਿਹੜਾ ਕਿ ਉਸਦੀ ਬਾਵੇਂ ਰਾਜ ਕਰਨ ਵਾਲਾ ਸੀ, ਉਸਨੂੰ ਨਗਰ ਦੀ ਕੰਧ ਉੱਤੇ ਹੋਮ ਦੀ ਭੇਟ ਵਜੋਂ ਚੜਾਇਆ। ਇਹ ਵੇਖਕੇ ਇਸਰਾਏਲ ਦੇ ਲੋਕ ਬੜੇ ਪਰੇਸ਼ਾਨ ਹੋਏ, ਅਤੇ ਮੋਆਬ ਦੇ ਰਾਜੇ ਉੱਤੇ ਹਮਲਾ ਕਰਨੋ ਹਟ ਗਏ ਅਤੇ ਆਪਣੀ ਧਰਤੀ ਨੂੰ ਪਰਤ ਗਏ।
4:1 ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, "ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸਨੇ ਇੱਕ ਆਦਮੀ ਤੋਂ ਉਧਾਰ ਲਿੱਤਾ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।" 2 ਅਲੀਸ਼ਾ ਨੇ ਆਖਿਆ, "ਮੈਂ ਤੇਰੀ ਮਦਦ ਕਿਵੇਂ ਕਰ ਸਕਦਾ ਹਾਂ? ਮੈਨੂੰ ਦੱਸ ਕਿ ਤੇਰੇ ਘਰ ਵਿੱਚ ਤੇਰੇ ਕੋਲ ਕੀ ਹੈ?"ਉਸ ਔਰਤ ਨੇ ਕਿਹਾ, "ਮੇਰੇ ਕੋਲ ਘਰ ਵਿੱਚ ਕੁਝ ਵੀ ਨਹੀਂ ਹੈ, ਮੇਰੇ ਕੋਲ ਸਿਰਫ਼ ਜੈਤੂਨ ਦੇ ਤੇਲ ਦਾ ਇੱਕ ਮਰਤਬਾਨ ਹੈ।" 3 ਤੱਦ ਅਲੀਸ਼ਾ ਨੇ ਕਿਹਾ, "ਤੂੰ ਜਾਹ ਤੇ ਜਾਕੇ ਆਪਣੇ ਸਾਰੇ ਗੁਆਂਢੀਆਂ ਕੋਲੋਂ ਖਾਲੀ ਭਾਂਡੇ ਮੰਗ ਲਿਆ। ਉਹ ਵੀ ਖਾਲੀ ਹੀ ਹੋਣਗੇ। ਤੂੰ ਕਾਫ਼ੀ ਸਾਰੇ ਭਾਂਡੇ ਇਕੱਠੇ ਕਰ ਲੈ। 4 ਫ਼ਿਰ ਆਪਣੇ ਘਰ ਜਾਕੇ ਆਪਣਾ ਦਰਵਾਜ਼ਾ ਅੰਦਰੋਂ ਬੰਦ ਕਰ ਲਵੀਂ। ਸਿਰਫ਼ ਤੂੰ ਤੇ ਤੇਰੇ ਪੁੱਤਰ ਹੀ ਘਰ ਵਿੱਚ ਰਹਿਣ ਤੇ ਫ਼ਿਰ ਉਹ ਤੇਲ ਸਾਰੇ ਭਾਂਡਿਆਂ ਵਿੱਚ ਪਾ ਦੇਵੀਂ। ਉਨ੍ਹਾਂ ਭਾਂਡਿਆਂ ਨੂੰ ਤੇਲ ਨਾਲ ਭਰਕੇ ਇੱਕ ਪਾਸੇ ਰੱਖ ਦੇਵੀਂ।" 5 ਤਾਂ ਉਹ ਔਰਤ ਅਲੀਸ਼ਾ ਨਾਲ ਗੱਲ ਕਰਕੇ ਆਪਣੇ ਘਰ ਗਈ ਅਤੇ ਅੰਦਰ ਜਾਕੇ ਦਰਵਾਜ਼ਾ ਬੰਦ ਕਰ ਲਿੱਤਾ। ਉਸਦੇ ਪੁੱਤਰਾਂ ਨੇ ਭਾਂਡੇ ਲਿਆਂਦੇ ਅਤੇ ਉਸਨੇ ਉਨ੍ਹਾਂ ਵਿੱਚ ਤੇਲ ਭਰਿਆ। 6 ਉਸਨੇ ਬਹੁਤ ਸਾਰੇ ਭਾਂਡੇ ਭਰ ਲਿੱਤੇ। ਅਖੀਰ ਵਿੱਚ ਉਸਨੇ ਆਪਣੇ ਪੁੱਤਰਾਂ ਨੂੰ ਕਿਹਾ, "ਮੈਨੂੰ ਹੋਰ ਭਾਂਡਾ ਲਿਆਕੇ ਦੇ।"ਪਰ ਸਾਰੇ ਭਾਂਡੇ ਭਰ ਚੁੱਕੇ ਸਨ। ਉਸਦੇ ਪੁੱਤਰਾਂ ਵਿੱਚੋਂ ਇੱਕ ਨੇ ਕਿਹਾ, "ਹੋਰ ਭਾਂਡੇ ਨਹੀਂ ਹੈਗੇ।" ਤਾਂ ਉਸ ਵਕਤ ਮਰਤਬਾਨ ਵਾਲਾ ਤੇਲ ਖਤਮ ਹੋ ਗਿਆ। 7 ਤੱਦ ਉਹ ਔਰਤ ਪਰਮੇਸ਼ੁਰ ਦੇ ਮਨੁੱਖ ਕੋਲ ਆਈ ਅਤੇ ਤੇ ਆਕੇ ਉਸਨੂੰ (ਅਲੀਸ਼ਾ) ਸਾਰਾ ਹਾਲ ਦੱਸਿਆ ਕਿ ਕੀ ਵਾਪਰਿਆ ਹੈ। ਤਾਂ ਅਲੀਸ਼ਾ ਨੇ ਉਸਨੂੰ ਕਿਹਾ, "ਜਾ, ਹੁਣ ਜਾਕੇ ਇਹ ਤੇਲ ਵੇਚ ਅਤੇ ਆਪਣਾ ਉਧਾਰ ਉਤਾਰ। ਇਹ ਤੇਲ ਵਿਕਣ ਤੋਂ ਬਾਅਦ ਤੇਰਾ ਉਧਾਰ ਵੀ ਲਬ੍ਬ ਜਾਵੇਗਾ ਤੇ ਬਾਕੀ ਜੋ ਪੈਸੇ ਬਚਣਗੇ ਉਸ ਨਾਲ ਤੇਰਾ ਤੇ ਤੇਰੇ ਪੁੱਤਰਾਂ ਦਾ ਗੁਜ਼ਾਰਾ ਹੋ ਜਾਵੇਗਾ।" 8 ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਹਿਂਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ। 9 ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, "ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ। 10 ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸਦੇ ਕਮਰੇ ਵਿੱਚ ਇੱਕ ਮਂਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸਕਦਾ ਹੈ।" 11 ਇੱਕ ਦਿਨ ਅਲੀਸ਼ਾ ਉਸ ਔਰਤ ਦੇ ਘਰ ਗਿਆ ਅਤੇ ਉਸ ਕਮਰੇ ਵਿੱਚ ਬੋੜੀ ਦੇਰ ਰੁਕ ਕੇ ਉਸਨੇ ਅਰਾਮ ਕੀਤਾ। 12 ਤੱਦ ਅਲੀਸ਼ਾ ਨੇ ਆਪਣੇ ਸੇਵਕ ਗੇਹਾਜ਼ੀ ਨੂੰ ਆਖਿਆ, "ਇਸ ਸ਼ੂਨੰਮੀ ਔਰਤ ਨੂੰ ਸੱਦ ਕੇ ਲਿਆ।"ਸੇਵਕ ਨੇ ਉਸ ਸ਼ੂਨੰਮੀ ਔਰਤ ਨੂੰ ਸਦਿਆ ਤਾਂ ਉਹ ਅਲੀਸ਼ਾ ਦੇ ਸਾਮ੍ਹਣੇ ਆਕੇ ਖੜੋ ਗਈ। 13 ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, "ਇਸ ਔਰਤ ਨੂੰ ਆਖ ਕਿ, 'ਤੂੰ ਆਪਣੇ ਵੱਲੋਂ ਸਾਡੀ ਪੂਰੀ ਆਓ-ਭਗਤੀ ਕੀਤੀ ਹੈ ਸੋ ਦੱਸ ਹੁਣ ਅਸੀਂ ਤੇਰੇ ਲਈ ਕੀ ਕਰੀਏ? ਕੀ ਅਸੀਂ ਪਾਤਸ਼ਾਹ ਨਾਲ ਜਾਂ ਸੈਨਾਪਤੀ ਨਾਲ ਤੇਰੇ ਲਈ ਗੱਲ ਕਰੀਏ?"'ਉਹ ਔਰਤ ਬੋਲੀ, "ਮੈਂ ਤਾਂ ਇੱਥੇ ਆਪਣੇ ਲੋਕਾਂ ਵਿਚਕਾਰ ਹੱਸਦੀ ਵੱਸਦੀ ਹਾਂ।" 14 ਤਾਂ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, "ਤਾਂ ਫ਼ਿਰ ਇਸ ਲਈ ਕੀ ਕੀਤਾ ਜਾਵੇ?"ਗੇਹਾਜੀ ਨੇ ਆਖਿਆ, "ਮੈਂ ਜਾਣਦਾ ਹਾਂ ਕਿ ਇਸ ਔਰਤ ਦਾ ਕੋਈ ਪੁੱਤਰ ਨਹੀਂ ਹੈ ਤੇ ਇਸਦਾ ਪਤੀ ਕਾਫ਼ੀ ਬਿਰਧ ਹੋ ਚੁੱਕਾ ਹੈ।" 15 ਤੱਦ ਅਲੀਸ਼ਾ ਨੇ ਕਿਹਾ, "ਉਸ ਨੂੰ ਇੱਥੇ ਬੁਲਾ।"ਤਾਂ ਗੇਹਾਜੀ ਨੇ ਉਸ ਔਰਤ ਨੂੰ ਬੁਲਾਇਆ ਤਾਂ ਉਹ ਆਕੇ ਉਸਦੇ ਦਰਵਾਜ਼ੇ ਕੋਲ ਖੜੋ ਗਈ। 16 ਅਲੀਸ਼ਾ ਨੇ ਉਸਨੂੰ ਕਿਹਾ, "ਇਸੇ ਰੁੱਤ ਬਸੰਤ ਦੇ ਦਿਨਾਂ ਦੇ ਕੋਲ ਤੇਰੀ ਆਪਣੀ ਗੋਦ ਵਿੱਚ ਪੁੱਤਰ ਹੋਵੇਗਾ ਜਿਸ ਨਾਲ ਤੂੰ ਕਲੋਲ ਕਰੇਗੀ।"ਉਹ ਬੋਲੀ , "ਨਹੀਂ ਮੇਰੇ ਸੁਆਮੀ , ਪਰਮੇਸ਼ੁਰ ਦੇ ਮਨੁੱਖ ਆਪਣੀ ਟਹਿਲਣ ਨਾਲ ਝੂਠ ਨਾ ਬੋਲ।" 17 ਪਰ ਉਹ ਔਰਤ ਗਰਭਵਤੀ ਹੋਈ ਤੇ ਉਸੇ ਬਸੰਤ ਦੇ ਮੌਸਮ ਉਸਦੇ ਘਰ ਇੱਕ ਪੁੱਤਰ ਦਾ ਜਨਮ ਹੋਇਆ ਜਿਵੇਂ ਕਿ ਅਲੀਸ਼ਾ ਦਾ ਵਾਕ ਸੀ। 18 ਕੁਝ ਦੇਰ ਬਾਅਦ ਬੱਚਾ ਵੱਡਾ ਹੋਇਆ। ਇੱਕ ਦਿਨ ਉਹ ਬਾਲ ਆਪਣੇ ਪਿਓ ਨੂੰ ਤੇ ਵਾਢਿਆ ਨੂੰ ਵੇਖਣ ਖੇਤਾਂ ਵਿੱਚ ਚਲਾ ਗਿਆ। 19 ਉਸ ਬਾਲਕ ਨੇ ਆਪਣੇ ਪਿਓ ਨੂੰ ਕਿਹਾ, "ਹਾਏ! ਮੇਰਾ ਸਿਰ! ਹਾਏ ਮੇਰਾ ਸਿਰ ਦੁੱਖਦਾ ਹੈ।"ਪਿਤਾ ਨੇ ਆਪਣੇ ਟਹਿਲੂੇ ਨੂੰ ਕਿਹਾ, "ਜਾ, ਇਸਨੂੰ ਇਸਦੀ ਮਾਂ ਕੋਲ ਛੱਡ ਆ।" 20 ਸੇਵਕ ਉਸ ਬਾਲ ਨੂੰ ਉਸਦੀ ਮਾਂ ਕੋਲ ਛੱਡ ਆਇਆ। ਦੁਪਿਹਰ ਤੱਕ ਬਾਲ ਆਪਣੀ ਮਾਂ ਦੀ ਗੋਦ ਵਿੱਚ ਲੇਟਿਆ ਰਿਹਾ ਤੇ ਫਿਰ ਉਹ ਮਰ ਗਿਆ। 21 ਉਸ ਔਰਤ ਨੇ ਮੋਏ ਹੋਏ ਬਾਲ ਨੂੰ ਅਲੀਸ਼ਾ ਦੇ ਮੰਜੇ ਉੱਪਰ ਪਾ ਦਿੱਤਾ। ਉਸਨੇ ਉਹ ਦਰਵਾਜ਼ਾ ਬੰਦ ਕਰ ਦਿੱਤਾ ਤੇ ਆਪ ਬਾਹਰ ਚਲੀ ਗਈ। 22 ਉਸਨੇ ਆਪਣੇ ਪਤੀ ਨੂੰ ਬੁਲਾਇਆ ਅਤੇ ਆਖਿਆ, "ਕਿਰਪਾ ਕਰਕੇ ਮੈਨੂੰ ਇੱਕ ਸੇਵਕ ਤੇ ਇੱਕ ਗਧਾ ਦੇ ਤਾਂ ਜੋ ਮੈਂ ਛੇਤੀ ਨਾਲ ਪਰਮੇਸ਼ੁਰ ਦੇ ਮਨੁੱਖ ਕੋਲ ਜਾਵਾਂ ਤੇ ਮੁੜ ਜਲਦੀ ਹੀ ਪਰਤ ਆਵਾਂ।" 23 ਉਸ ਔਰਤ ਦੇ ਪਤੀ ਨੇ ਕਿਹਾ, "ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚਂਦ ਹੈ ਤੇ ਨਾ ਹੀ ਸਬਾਤ ਦਾ ਦਿਨ?"ਉਸਨੇ ਕਿਹਾ, "ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।" 24 ਤੱਦ ਉਸਨੇ ਗਧੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕ ਨੂੰ ਆਖਿਆ, "ਜਲਦੀ ਕਰ, ਤੇ ਚੱਲੀਏ। ਜਦੋਂ ਤੀਕ ਮੈਂ ਤੈਨੂੰ ਨਾ ਆਖਾਂ ਪਸ਼ੂ ਨੂੰ ਹੌਲੀ ਨਾ ਕਰੀਂ।" 25 ਤੱਦ ਉਹ ਔਰਤ ਕਰਮਲ ਦੇ ਪਰਬਤ ਤੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਕੋਲ ਗਈ।ਜਦੋਂ ਪਰਮੇਸ਼ੁਰ ਦੇ ਮਨੁੱਖ ਨੇ ਉਸ ਔਰਤ ਨੂੰ ਦੂਰੋ ਆਉਂਦਿਆਂ ਵੇਖਿਆ ਤਾਂ ਉਸਨੇ ਆਪਣੇ ਸੇਵਕ ਗੇਹਾਜੀ ਨੂੰ ਕਿਹਾ, "ਵੇਖ! ਉਹ ਸ਼ੂਨੰਮੀ ਔਰਤ ਹੈ। 26 ਤੂੰ ਹੁਣ ਭੱਜ ਕੇ ਉਸਨੂੰ ਮਿਲ ਤੇ ਉਸਨੂੰ ਪੁੱਛ ਕਿ ਕੀ ਉਹ ਠੀਕ ਰਾਜੀ-ਖੁਸ਼ੀ ਤਾਂ ਹੈ? ਕੀ ਉਸਦਾ ਪਤੀ ਠੀਕ ਹੈ? ਕੀ ਉਸਦਾ ਬੱਚਾ ਰਾਜੀ ਹੈ?"ਗੇਹਾਜੀ ਨੇ ਇਹ ਸਭ ਗੱਲਾਂ ਜਾਕੇ ਉਸ ਔਰਤ ਨੂੰ ਕਹੀਆਂ ਉਸ ਔਰਤ ਨੇ ਕਿਹਾ, "ਸਭ ਸੁੱਖ-ਸਾਂਦ ਹੈ।" 27 ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸਨੇ ਉਸਦੇ ਪੈਰ ਫ਼ਢ਼ ਲੇ ਅਤੇ ਗੇਹਾਜੀ ਉਸਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, "ਉਸਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੁ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।" 28 ਤੱਦ ਸ਼ੂਨੰਮੀ ਔਰਤ ਨੇ ਕਿਹਾ, "ਹੇ ਸੁਆਮੀ! ਮੈਂ ਤਾਂ ਕਦੇ ਪੁੱਤਰ ਦਾ ਵਰ ਤੁਹਾਡੇ ਤੋਂ ਨਹੀਂ ਸੀ ਮੰਗਿਆ। ਮੈਂ ਪਹਿਲਾਂ ਵੀ ਆਖਿਆ ਸੀ, 'ਮੈਨੂੰ ਗੁਮਰਾਹ ਨਾ ਕਰੋ।"' 29 ਤੱਦ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, "ਤਿਅਰ ਹੋ, ਮੇਰੀ ਲਾਠੀ ਆਪਣੇ ਹੱਥ ਵਿੱਚ ਫ਼ੜ ਕੇ ਜਾਹ। ਰਾਹ 'ਚ ਕਿਸੇ ਵਿਅਕਤੀ ਨਾਲ ਗੱਲ ਕਰਨ ਲਈ ਨਾ ਰੁਕੀ ਜੇਕਰ ਰਾਹ 'ਚ ਕੋਈ ਸ਼ੁਭਕਾਮਨਵਾਂ ਦੇਵੇ, ਤਾਂ ਉਸ ਨੂੰ ਸ਼ੁਭਕਾਮਨਵਾਂ ਨਾ ਦੇਵੀਂ। ਫੇਰ ਮੇਰੀ ਸੋਟੀ ਭਚੇ ਦੇ ਮੂੰਹ ਉੱਤੇ ਪਾ ਦੇਵੀ ਜੇਕਰ ਰਾਹ ਵਿੱਚ ਤੈਨੂੰ ਕੋਈ ਕੁਝ ਪੁੱਛੇ ਉਸਨੂੰ ਉੱਤਰ ਨਾ ਦੇਵੀਂ। 30 ਪਰ ਬੱਚੇ ਦੀ ਮਾਂ ਨੇ ਆਖਿਆ, "ਜਿਉਂਦੇ ਯਹੋਵਾਹ ਦੀ ਅਤੇ ਤੇਰੀ ਸਹੁੰ ਕਿ ਮੈਂ ਤੈਨੂੰ ਨਹੀਂ ਛੱਡਾਂਗੀ।"ਤਾਂ ਅਲੀਸ਼ਾ ਉਥੋਂ ਉੱਠ ਕੇ ਉਸਦੇ ਮਗਰ ਤੁਰ ਪਿਆ। 31 ਗੇਹਾਜੀ ਅਲੀਸ਼ਾ ਤੋਂ ਪਹਿਲਾਂ ਪਹੁੰਚ ਗਿਆ, ਉਸਨੇ ਬੱਚੇ ਦੇ ਮੂੰਹ ਤੇ ਸੋਟੀ ਪਾਈ ਪਰ ਨਾ ਕੋਈ ਆਵਾਜ਼ ਸੀ ਨਾ ਬੱਚੇ ਨੂੰ ਕੋਈ ਸੁਰਤ ਸੀ। ਇਸ ਲਈ ਉਹ ਅਲੀਸ਼ਾ ਨੂੰ ਮਿਲਣ ਲਈ ਵਾਪਸ ਗਿਆ ਅਤੇ ਉਸਨੂੰ ਦੱਸਿਆ, "ਬ੍ਬੱਚਾ ਨਹੀਂ ਜਾਗਿਆ।" 32 ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਉਸ ਨੇ ਵੇਖਿਆ ਕਿ ਮੋਇਆ ਹੋਇਆ ਬਾਲ ਉਸਦੇ ਮੰਜੇ ਤੇ ਪਿਆ ਹੋਇਆ ਸੀ। 33 ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸਨੇ ਦਰਵਾਜ਼ਾ ਬੰਦ ਕਰ ਲਿੱਤਾ। ਹੁਣ ਉਹ ਬਾਲ ਤੇ ਅਲੀਸ਼ਾ ਕਮਰੇ ਵਿੱਚ ਇਕੱਲੇ ਸਨ ਤੱਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। 34 ਤੱਦ ਉਹ ਮੰਜੇ ਉੱਪਰ ਚਢ਼ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ। 35 ਫ਼ੇਰ ਅਲੀਸ਼ਾ ਉਥੋਂ ਹਟ ਕੇ ਕਮਰੇ ਵਿੱਚ ਇੱਧਰ ਉੱਧਰ ਟਹਿਲਣ ਲੱਗਾ ਫ਼ਿਰ ਉਹ ਵਾਪਸ ਜਾਕੇ ਬਾਲਕ ਦੇ ਸ਼ਰੀਰ ਉੱਪਰ ਲੇਟ ਗਿਆ ਅਤੇ ਫ਼ੇਰ ਬੱਚੇ ਨੇ ਸੱਤ ਵਾਰੀ ਛਿਕਿਆ ਅਤੇ ਉਸ ਆਪਣੀਆਂ ਅੱਖਾਂ ਖੋਲ੍ਹ ਦਿੱਤੀਆਂ। 36 ਤੱਦ ਅਲੀਸ਼ਾ ਨੇ ਗੇਹਾਜੀ ਨੂੰ ਬੁਲਾਇਆ ਅਤੇ ਕਿਹਾ, "ਜਾ, ਉਸ ਸ਼ੂਨੰਮੀ ਨੂੰ ਸੱਦ ਕੇ ਲਿਆ।"ਗੇਹਾਜੀ ਉਸ ਨੂੰ ਸੱਦ ਲਿਆਇਆ, ਤਾਂ ਉਹ ਅਲੀਸ਼ਾ ਕੋਲ ਆਈ। ਫੇਰ ਅਲੀਸ਼ਾ ਨੇ ਉਸਨੂੰ ਕਿਹਾ, "ਹੁਣ ਤੂੰ ਆਪਣੇ ਪੁੱਤਰ ਨੂੰ ਗੋਦ ਵਿੱਚ ਲੈ ਸਕਦੀ ਹੈ।" 37 ਤੱਦ ਸ਼ੂਨੰਮੀ ਔਰਤ ਅੰਦਰ ਕਮਰੇ 'ਚ ਆਈ ਅਤੇ ਆਕੇ ਉਸ ਪਹਿਲਾਂ ਅਲੀਸ਼ਾ ਦੇ ਚਰਣ ਛੂਹੇ ਫ਼ਿਰ ਉਸਨੇ ਆਪਣੇ ਪੁੱਤਰ ਨੂੰ ਕੁਛ੍ਛੜ ਚੁਕਿਆ ਅਤੇ ਬਾਹਰ ਆ ਗਈ। 38 ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਮ੍ਹਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, "ਭੱਠੀ ਉੱਪਰ ਵੱਡੀ ਦੇਗ ਚੜਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।" 39 ਉਨ੍ਹਾਂ ਵਿੱਚੋਂ ਇੱਕ ਆਦਮੀ ਸ਼ੋਰਬੇ ਲਈ ਖੇਤ ਵਿੱਚ ਸਬਜ਼ੀਆਂ ਲੈਣ ਗਿਆ। ਉੱਥੇ ਉਸਨੂੰ ਜੰਗਲੀ ਵੇਲ ਲੱਭੀ ਉਸ ਤੋਂ ਉਹ ਫ਼ਲ ਤੋੜ ਲਿਆਇਆ। ਉਸਨੇ ਉਹ ਫ਼ਲ ਤੋੜਕੇ ਆਪਣੇ ਝੋਲੇ ਵਿੱਚ ਭਰ ਲਿੱਤੇ ਤੇ ਵਾਪਸ ਆਕੇ ਉਨ੍ਹਾਂ ਦੀਆਂ ਫ਼ਾੜੀਆਂ ਕਰਕੇ ਉਨ੍ਹਾਂ ਨੂੰ ਉਬ੍ਬਲਦੀ ਦੇਗ ਵਿੱਚ ਸ਼ੋਰਬੇ ਲਈ ਪਾ ਦਿੱਤਾ। ਪਰ ਨਬੀਆਂ ਦੇ ਉਸ ਟੋਲੇ ਨੂੰ ਇਹ ਨਹੀਂ ਸੀ ਪਤਾ ਕਿ ਇਹ ਕਿਸ ਕਿਸਮ ਦੇ ਫ਼ਲ ਹਨ। 40 ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸਕੇ। 41 ਪਰ ਅਲੀਸ਼ਾ ਨੇ ਕਿਹਾ, "ਕੁਝ ਆਟਾ ਲਿਆਓ।" ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸਨੂੰ ਦਿੱਤਾ। ਤਾਂ ਉਸਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤੱਦ ਅਲੀਸ਼ਾ ਨੇ ਆਖਿਆ, "ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸਕਣ।"ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ 42 ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ਼ ਲਿਆਇਆ। ਤੱਦ ਅਲੀਸ਼ਾ ਨੇ ਕਿਹਾ, "ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸਕਣ।" 43 ਪਰ ਉਸਦੇ ਸੇਵਕ ਨੇ ਆਖਿਆ, "ਭਲਾ ਮੈਂ 100 ਆਦਮੀਆਂ ਦੇ ਅੱਗੇ ਇਹ ਕਿਵੇਂ ਪਰੋਸ ਸਕਦਾ ਹਾਂ!"ਪਰ ਅਲੀਸ਼ਾ ਨੇ ਕਿਹਾ, "ਤੂੰ ਲੋਕਾਂ ਨੂੰ ਇਹ ਦੇ ਤਾਂ ਜੋ ਉਹ ਖਾਣ। ਯਹੋਵਾਹ ਫ਼ਰਮਾਉਂਦਾ ਹੈ ਕਿ ਜਦੋਂ ਉਹ ਖਾਣਗੇ ਤਾਂ ਬਾਕੀ ਹੀ ਛੱਡਣਗੇ ਰੋਟੀਆਂ ਬੁੜਣਗੀਆਂ ਨਹੀਂ।" 44 ਤੱਦ ਅਲੀਸ਼ਾ ਦੇ ਸੇਵਕ ਨੇ ਉਹ ਭੋਜਨ ਨਬੀਆਂ ਦੇ ਟੋਲੇ ਅੱਗੇ ਪਰੋਸ ਦਿੱਤਾ। ਉਨ੍ਹਾਂ ਨੇ ਜੀਅ ਭਰਕੇ ਖਾਧਾ। ਤੱਦ ਵੀ ਕਿੰਨਾ ਭੋਜਨ ਬਚ ਗਿਆ। ਇਹ ਸਭ ਕੁਝ ਯਹੋਵਾਹ ਦੇ ਕਹੇ ਮੁਤਾਬਕ ਉਵੇਂ ਹੀ ਹੋਇਆ।
5:1 ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤੇ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ ਦੇ ਰੋਗ ਤੋਂ ਬੜਾ ਦੁੱਖੀ ਸੀ। 2 ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ। 3 ਇੱਕ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, "ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸਦੇ ਕੋੜ ਤੋਂ ਉਸਨੂੰ ਮੁਕਤ ਕਰ ਸਕਦਾ ਹੈ।" 4 ਨਅਮਾਨ ਆਪਣੇ ਮਾਲਕ (ਅਰਾਮ ਦੇ ਰਾਜੇ) ਕੋਲ ਗਿਆ ਅਤੇ ਉਸਨੂੰ ਉਹ ਦੱਸਿਆ ਜੋ ਉਸ ਇਸਰਾਏਲੀ ਕੁੜੀ ਨੇ ਆਖਿਆ ਸੀ। 5 ਤੱਦ ਅਰਾਮ ਦੇ ਰਾਜੇ ਨੇ ਆਖਿਆ, "ਹੁਣੇ ਜਾ ਅਤੇ ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਭੇਜਦਾ ਹਾਂ।"ਤੱਦ ਨਅਮਾਨ ਇਸਰਾਏਲ ਨੂੰ ਗਿਆ, ਅਤੇ ਆਪਣੇ ਨਾਲ ਕੁਝ ਸੁਗਾਤਾਂ ਵੀ ਲੈ ਗਿਆ। ਉਸਨੇ 340 ਕਿੱਲੋ ਚਾਂਦੀ, 6000 ਸੋਨੇ ਦੇ ਸਿੱਕੇ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲੇ। 6 ਉਹ ਇਸਰਾਏਲ ਦੇ ਪਾਤਸ਼ਾਹ ਕੋਲ ਉਹ ਚਿੱਠੀ ਲਿਆਇਆ ਜਿਸ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਤੀਕ ਪਹੁੰਚੇ ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਤਾਂ ਜੋ ਤੂੰ ਉਸਦੇ ਕੋੜ ਨੂੰ ਚੰਗਿਆਂ ਕਰ ਦੇਵੇਂ। 7 ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪਢ਼ੀ ਤਾਂ ਉਸਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, "ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੈਂ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ ਤੋਂ ਕਿਵੇਂ ਮੁਕਤ ਕਰ ਸਕਦਾ ਹਾਂ। ਤਾਂ ਫ਼ਿਰ ਉਸਨੇ ਭਲਾ ਇਸਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।" 8 ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨਿਹਾ ਭੇਜਿਆ, "ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।" 9 ਤਾਂ ਨਅਮਾਨ ਆਪਣੇ ਘੋੜਿਆਂ ਅਤੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਖੜੋਗਿਆ। 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਕਹਿ ਕੇ ਉਸ ਕੋਲ ਭੇਜਿਆ ਕਿ ਜਾਹ ਅਤੇ ਜਾਕੇ ਯਰਦਨ ਨਦੀ ਵਿੱਚ ਸੱਤ ਚੁਬ੍ਬੀਆਂ ਮਾਰ ਤਾਂ ਤੇਰਾ ਕੋੜ ਕਟਿਆ ਜਾਵੇਗਾ ਅਤੇ ਤੂੰ ਬਿਲਕੁਲ ਪਾਕ ਪਵਿੱਤਰ ਹੋ ਜਾਵੇਂਗਾ। 11 ਨਅਮਾਨ ਬੜੇ ਕਰੋਧ ਵਿੱਚ ਉਥੋਂ ਮੁੜ ਆਇਆ ਅਤੇ ਉਸਨੇ ਕਿਹਾ, "ਵੇਖੋ! ਮੈਂ ਤਾਂ ਸੋਚਦਾ ਸੀ ਕਿ ਉਹ ਬਾਹਰ ਆਕੇ ਖੜਾ ਹੋਵੇਗਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਉਂ ਲੈਕੇ ਮੇਰੇ ਕੋਹੜ ਵਾਲੀ ਥਾਂ ਤੇ ਆਪਣਾ ਹੱਥ ਫ਼ੇਰੇਗਾ ਤੇ ਮੈਨੂੰ ਕੋਹੜ ਤੋਂ ਮੁਕਤ ਕਰੇਗਾ। 12 ਅਬਨਾਹ ਅਤੇ ਫ਼ਰਪਰ ਜੋ ਕਿ ਦੰਮਿਸਕ ਦੀਆਂ ਨਦੀਆਂ ਹਨ ਇਸਰਾਏਲ ਦੇ ਸਾਰੇ ਪਾਣੀਆਂ ਨਾਲੋਂ ਚੰਗੀਆਂ ਹਨ। ਕੀ ਮੈਂ ਉਨ੍ਹਾਂ ਵਿੱਚ ਨਹਾਕੇ ਸਾਫ਼ ਨਹੀਂ ਹੋ ਸਕਦਾ?" ਅਤੇ ਉਹ ਜਾਣ ਲਈ ਮੁੜਿਆ। 13 ਪਰ ਤੱਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸਨੂੰ ਆਖਣ ਲੱਗੇ, "ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।" 14 ਤੱਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁਬ੍ਬੀ ਮਾਰੀ ਤਾਂ ਉਸ ਦਾ ਕੋੜ ਦੂਰ ਹੋ ਗਿਆ ਤੇ ਉਹ ਸ਼ੁਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ। 15 ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸਨੇ ਅਲੀਸ਼ਾ ਦੇ ਅੱਗੇ ਖਲੋਅ ਕੇ ਕਿਹਾ, "ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾੇ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।" 16 ਪਰ ਅਲੀਸ਼ਾ ਨੇ ਕਿਹਾ, "ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।"ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ। 17 ਤੱਦ ਨਅਮਾਨ ਨੇ ਆਖਿਆ, "ਜੇਕਰ ਤੂੰ। ਇਹ ਭੇਂਟ ਕਬੂਲ ਨਹੀਂ ਕਰਦਾ ਤਾਂ ਫ਼ਿਰ ਮੈਨੂੰ ਦੋ ਖੱਚਰਾਂ ਲੱਦ ਕੇ ਆਪਣੇ ਇਸਰਾਏਲ ਦੀ ਮਿੱਟੀ ਇਥੋਂ ਲੈ ਜਾਣ ਦੀ ਆਗਿਆ ਦੇ। ਉਹ ਇਸ ਲਈ ਕਿਉਂ ਕਿ ਅੱਜ ਤੋਂ ਬਾਅਦ ਮੈਂ ਹੁਣ ਕਦੇ ਵੀ ਯਹੋਵਾਹ ਤੋਂ ਬਿਨਾ ਹੋਰ ਕਿਸੇ ਦੇਵਤੇ ਦੇ ਅੱਗੇ ਜਾਂ ਹੋਮ ਦੀ ਭੇਟ ਨਹੀਂ ਚੜਾਵਾਂਗਾ। 18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਮੈਨੂੰ ਇਸ ਲਈ ਖਿਮਾ ਕਰੇ ਕਿ ਭਵਿੱਖ ਵਿੱਚ, ਮੇਰਾ ਮਾਲਕ ਅਰਾਮ ਦਾ ਰਾਜਾ ਜਦੋਂ ਉਪਾਸਨਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ, ਉਹ ਸਹਾਰੇ ਲਈ ਮੇਰੇ ਉੱਤੇ ਢਾਸਣਾ ਲਾਉਣਾ ਚਾਹਵੇਗਾ ਅਤੇ ਮੈਨੂੰ ਰਿਂਮੋਨ ਦੇ ਮੰਦਰ ਵਿੱਚ ਆਪਣਾ ਸਿਰ ਝੁਕਾਉਣਾ ਪਵੇਗਾ। ਤਾਂ ਜਦੋਂ ਇੰਝ ਵਾਪਰੇ ਤਾਂ ਇਸ ਗੱਲ ਲਈ ਯਹੋਵਾਹ ਮੈਨੂੰ ਖਿਮਾ ਕਰੇ।" 19 ਤੱਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, "ਜਾਹ ਅਤੇ ਸੁਖੀ ਰਹੁ।"ਤੱਦ ਨਅਮਾਨ ਉਸ ਤੋਂ ਬੋੜੀ ਦੂਰ ਚਲਾ ਗਿਆ। 20 ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, "ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸਹੁੰ ਮੈਂ ਸੱਚਮੁੱਚ ਉਸਦੇ ਪਿੱਛੇ ਨਸ੍ਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।" 21 ਤਾਂ ਗੇਹਾਜੀ ਨਅਮਾਨ ਦੇ ਪਿੱਛੇ ਨਸਿਆ।ਨਅਮਾਨ ਨੇ ਵੇਖਿਆ ਕਿ ਉਸਦੇ ਪਿੱਛੇ ਕੋਈ ਭਜਿਆ ਆ ਰਿਹਾ ਹੈ ਤਾਂ ਉਸ ਨੇ ਆਪਣਾ ਰੱਥ ਰੋਕ ਕੇ ਉਸਤੋਂ ਬੱਲੇ ਉਤਰ ਕੇ ਗੇਹਾਜੀ ਨੂੰ ਮਿਲਿਆ ਅਤੇ ਨਅਮਾਨ ਨੇ ਪੁਛਿਆ, "ਕੀ ਸਭ ਠੀਕ-ਠਾਕ ਤਾਂ ਹੈ?" 22 ਗੇਹਾਜੀ ਨੇ ਆਖਿਆ, "ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਆਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇ ।" 23 ਨਅਮਾਨ ਨੇ ਆਖਿਆ, "ਖੁਸ਼ੀ ਨਾਲ 68 ਕਿੱਲੋ ਲੈ।" ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਬੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ। 24 ਜਦ ਗੇਹਾਜੀ ਪਹਾੜੀ ਕੋਲ ਪਹੁੰਚਿਆ ਤਾਂ ਉਸਨੇ ਇਹ ਵਸਤਾਂ ਨੌਕਰਾਂ ਕੋਲੋਂ ਆਪਣੇ ਹੱਥਾਂ ਵਿੱਚ ਫ਼ੜਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਤੇ ਉਹ ਵਾਪਸ ਮੁੜ ਗਏ। ਉਸ ਉਪਰੰਤ ਗੇਹਾਜੀ ਨੇ ਉਹ ਵਸਤਾਂ ਆਪਣੇ ਘਰ ਵਿੱਚ ਛੁਪਾਅ ਲਈਆਂ। 25 ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸਨੂੰ ਕਿਹਾ, "ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੋ ਸੀ?"ਗੇਹਾਜੀ ਨੇ ਆਖਿਆ, "ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!" 26 ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, "ਤੂੰ ਝੂਠ ਬੋਲ ਰਿਹਾ ਹੈਂ। ਜਦੋਂ ਨਅਮਾਨ ਤੈਨੂੰ ਮਿਲਣ ਲਈ ਰੱਥ ਤੋਂ ਉਤਰਿਆ ਉਸ ਵਕਤ ਕੀ ਮੇਰਾ ਦਿਲ ਭਲਾ ਤੇਰੇ ਨਾਲ ਨਹੀਂ ਸੀ? ਚਾਂਦੀ ਲੈਣ ਅਤੇ ਵਸਤਰ, ਜੈਤੂਨ ਦੇ ਬਾਗਾਂ ਅਤੇ ਅੰਗੂਰੀ ਬਾਗਾਂ, ਇੱਜੜਾਂ ਦੇ ਵੱਗਾਂ, ਸੇਵਕ ਅਤੇ ਦਾਸੀਆਂ ਨੂੰ ਲੈਣ ਲਈ ਇਹ ਵਕਤ ਠੀਕ ਨਹੀਂ। 27 ਹੁਣ ਇਸੇ ਕਾਰਣ ਨਅਮਾਨ ਦਾ ਰੋਗ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।" ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸਨੂੰ ਕੋੜ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।
6:1 ਨਬੀਆਂ ਦੇ ਟੋਲੇ ਨੇ ਅਲੀਸ਼ਾ ਨੂੰ ਕਿਹਾ, "ਵੇਖ! ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿ ਰਹੇ ਹਾਂ, ਸਾਡੇ ਲਈ ਇਹ ਬੜੀ ਤੰਗ ਹੈ। 2 ਚੱਲ ਯਰਦਨ ਨਦੀ ਵੱਲ ਚੱਲੀਏ ਤੇ ਉਥੋਂ ਕੁਝ ਲੱਕੜ ਵੱਢ ਲਿਆਈੇ। ਅਸੀਂ ਸਭ ਇੱਕ-ਇੱਕ ਸ਼ਤੀਰ ਚੁੱਕ ਲਿਆਵਾਂਗੇ ਅਤੇ ਇੱਥੇ ਰਹਿਣ ਜੋਗੀ ਥਾਂ ਬਣਾ ਲਵਾਂਗੇ।"ਅਲੀਸ਼ਾ ਨੇ ਆਖਿਆ, "ਠੀਕ ਹੈ, ਚਲੋ ਚੱਲਦੇ ਹਾਂ।" 3 ਤਾਂ ਇੱਕ ਮਨੁੱਖ ਨੇ ਆਖਿਆ, "ਕਿਰਪਾ ਕਰਕੇ ਤੂੰ ਸਾਡੇ ਨਾਲ ਚੱਲ।"ਅਲੀਸ਼ਾ ਨੇ ਕਿਹਾ, "ਠੀਕ ਹੈ, ਮੈਂ ਤੁਹਾਡੇ ਨਾਲ ਚਲਦਾ ਹਾਂ।" 4 ਤੱਦ ਅਲੀਸ਼ਾ ਉਨ੍ਹਾਂ ਨਬੀਆਂ ਦੇ ਟੋਲੇ ਦੇ ਨਾਲ ਗਿਆ। ਜਦੋਂ ਉਹ ਯਰਦਨ ਦਰਿਆ ਤੇ ਪਹੁੰਚੇ ਤਾਂ ਉਨ੍ਹਾਂ ਲੱਕੜ ਵੱਢਣੀ ਸ਼ੁਰੂ ਕੀਤੀ। ਉਨ੍ਹਾਂ ਕੁਝ ਰੁੱਖ ਵੱਢੇ। 5 ਪਰ ਜਿਸ ਵੇਲੇ ਇੱਕ ਮਨੁੱਖ ਰੁੱਖ ਵੱਢ ਰਿਹਾ ਸੀ ਤਾਂ ਉਸ ਦੀ ਕੁਹਾੜੀ ਦਾ ਫ਼ਲ ਪਾਣੀ ਵਿੱਚ ਡਿੱਗ ਪਿਆ। ਤਾਂ ਉਹ ਮਨੁੱਖ ਚੀਖਿਆ, "ਓ ਸੁਆਮੀ! ਮੈਂ ਤਾਂ ਇਹ ਕੁਹਾੜਾ ਮੰਗਵਾਂ ਲਿਆਂਦਾ ਸੀ।" 6 ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਕਿਹਾ, "ਉਹ ਕਿੱਥੋ ਡਿਗਿਆ ਹੈ?"ਉਸਨੇ ਅਲੀਸ਼ਾ ਨੂੰ ਉਹ ਥਾਂ ਵਿਖਾਈ ਜਿੱਥੇ ਉਸਦਾ ਕੁਹਾੜਾ ਡਿਗਿਆ ਸੀ। ਤਦ ਅਲੀਸ਼ਾ ਨੇ ਇੱਕ ਟਾਹਣੀ ਤੋੜੀ ਤੇ ਉਸਨੂੰ ਪਾਣੀ ਵਿੱਚ ਸੁੱਟ ਦਿੱਤਾ, ਟਾਹਣੀ ਨੇ ਉਸ ਮਨੁੱਖ ਦੇ ਕੁਹਾੜੇ ਨੂੰ ਪਾਣੀ ਉੱਤੇ ਤੈਰਨ ਲਾ ਦਿੱਤਾ। 7 ਅਲੀਸ਼ਾ ਨੇ ਕਿਹਾ, "ਉਸਨੂੰ ਚੁੱਕ ਲੈ।" ਤਾਂ ਉਹ ਆਦਮੀ ਪਾਣੀ ਕੋਲ ਗਿਆ ਤੇ ਉਸਨੇ ਉਸ ਕੁਹਾੜੇ ਦੇ ਫ਼ਲ ਨੂੰ ਪਾਣੀ ਤੋਂ ਚੁੱਕ ਲਿਆ। 8 ਅਰਾਮ ਦਾ ਪਾਤਸ਼ਾਹ ਇਸਰਾਏਲ ਦੇ ਵਿਰੁੱਧ ਲੜ ਰਿਹਾ ਸੀ। ਉਸਦੀ ਆਪਣੀ ਸੈਨਾ ਦੇ ਅਫ਼ਸਰਾਂ ਨਾਲ ਸਭਾ ਸੀ, ਅਤੇ ਆਖਿਆ, "ਇਸ ਬਾਵੇਂ ਲੁਕ ਜਾਵੋ! ਜਦੋਂ ਹੀ ਇਸਰਾਏਲੀ ਇਥੋਂ ਦੀ ਲੰਘਣ, ਉਨ੍ਹਾਂ ਤੇ ਹਮਲਾ ਕਰ ਦਿਓ।" 9 ਪਰ ਪਰਮੇਸ਼ੁਰ ਦੇ ਪੁੱਤਰ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਖਬਰ ਭੇਜੀ ਅਤੇ ਕਿਹਾ, "ਸਤਰਕ ਰਹੋ। ਉਸ ਬਾਵੇਂ ਨਾ ਜਾਣਾ ਕਿਉਂ ਕਿ ਉੱਥੇ ਅਰਾਮੀ ਸੈਨਾ ਲੁਕੀ ਹੋਈ ਹੈ।" 10 ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਵੇਂ ਆਪਣੇ ਲੋਕਾਂ ਨੂੰ ਸੁਨਿਹਾ ਭੇਜਿਆ ਜਿੱਥੋਂ ਦੇ ਲਈ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਉਸਨੂੰ ਹੁਸ਼ਿਆਰ-ਖਬਰਦਾਰ ਕੀਤਾ ਸੀ। ਇਉਂ ਇਸਰਾਏਲ ਦੇ ਪਾਤਸ਼ਾਹ ਨੇ ਕਈ ਆਦਮੀਆਂ ਨੂੰ ਮਰਨ ਤੋਂ ਬਚਾਅ ਲਿਆ। 11 ਇਸ ਗੱਲੋ ਅਰਾਮ ਦਾ ਪਾਤਸ਼ਾਹ ਬੜਾ ਬੇਚੈਨ ਹੋਇਆ। ਤਾਂ ਉਸਨੇ ਆਪਣੀ ਸੈਨਾ ਦੇ ਅਫ਼ਸਰਾਂ ਨੂੰ ਬੁਲਾਇਆ ਅਤੇ ਆਖਿਆ, "ਮੈਨੂੰ ਦੱਸੋ ਕਿ ਇਸਰਾਏਲ ਦੇ ਪਾਤਸ਼ਾਹ ਲਈ ਭਲਾ ਤੁਹਾਡੇ ਵਿੱਚੋਂ ਜਸੂਸੀ ਕੌਣ ਕਰ ਰਿਹਾ ਹੈ?" 12 ਅਰਾਮ ਦੇ ਪਾਤਸ਼ਾਹ ਨੂੰ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, "ਮੇਰੇ ਸੁਆਮੀ ਅਤੇ ਪਾਤਸ਼ਾਹ, ਸਾਡੇ ਵਿੱਚੋਂ ਕੋਈ ਉਸਨੂੰ ਭੇਤ ਨਹੀਂ ਦਿੰਦਾ ਸਗੋਂ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ, ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਉਹ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ।" 13 ਅਰਾਮ ਦੇ ਰਾਜੇ ਨੇ ਕਿਹਾ, "ਜਾਕੇ ਵੇਖੋ ਕਿ ਅਲੀਸ਼ਾ ਕਿੱਥੋ ਹੈ ਤਾਂ ਜੋ ਉਸਨੂੰ ਫ਼ੜਿਆ ਜਾਵੇ।"ਪਾਤਸ਼ਾਹ ਨੂੰ ਉਸਦੇ ਸੇਵਕਾਂ ਨੇ ਆਖਿਆ, "ਇਸ ਵੇਲੇ ਉਹ ਦੋਬਾਨ ਵਿੱਚ ਹੈ।" 14 ਤੱਦ ਪਾਤਸ਼ਾਹ ਨੇ ਦੋਬਾਨ ਵਿੱਚ ਘੋੜੇ, ਰੱਥ ਤੇ ਆਪਣੀ ਵੱਡੀ ਫ਼ੌਜ ਭੇਜੀ। ਉਨ੍ਹਾਂ ਨੇ ਰਾਤ ਵੇਲੇ ਜਾਕੇ ਸ਼ਹਿਰ ਨੂੰ ਘੇਰ ਲਿਆ। 15 ਉਸ ਸਵੇਰ ਅਲੀਸ਼ਾ ਦੇ ਸੇਵਕ ਤੜਕਸਾਰ ਉੱਠੇ। ਇੱਕ ਸੇਵਕ ਜਦੋਂ ਬਾਹਰ ਗਿਆ ਤਾਂ ਉਸਨੇ ਘੋੜੇ ਰੱਥਾਂ ਤੇ ਫ਼ੌਜ ਨਾਲ ਸ਼ਹਿਰ ਨੂੰ ਘਿਰਿਆ ਵੇਖਿਆ।ਅਲੀਸ਼ਾ ਦੇ ਸੇਵਕ ਨੇ ਉਸਨੂੰ ਕਿਹਾ, "ਓ ਮੇਰੇ ਸੁਆਮੀ! ਹੁਣ ਅਸੀਂ ਕੀ ਕਰੀਏ?" 16 ਅਲੀਸ਼ਾ ਨੇ ਕਿਹਾ, "ਘਬਰਾਓ ਨਹੀਂ! ਜੋ ਫ਼ੌਜ ਸਾਡੇ ਹਿੱਤ ਲੜੇਗੀ ਉਹ ਅਰਾਮ ਦੀ ਫ਼ੌਜ ਤੋਂ ਕਿਤੇ ਵਧੇਰੇ ਹੈ।" 17 ਤੱਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, "ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸਕੇ।"ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਬਾਂ ਨਾਲ ਭਰਿਆ ਹੋਇਆ ਹੈ। 18 ਜਦੋਂ ਅਰਾਮੀ ਹੇਠਾਂ ਅਲੀਸ਼ਾ ਵੱਲ ਆਏ, ਅਲੀਸ਼ਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ ਇਸ ਅਰਾਮੀ ਫ਼ੋਜਾ ਨੂੰ ਇਕਦਮ ਅੰਨ੍ਹੀ ਕਰਦੇ।"ਤਾਂ ਯਹੋਵਾਹ ਨੇ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ ਜਿਵੇਂ ਕਿ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਸੀ। 19 ਅਲੀਸ਼ਾ ਨੇ ਅਰਾਮੀ ਫ਼ੌਜ ਨੂੰ ਆਖਿਆ, "ਇਹ ਸਹੀ ਸੜਕ ਨਹੀਂ ਹੈ ਤੇ ਨਾ ਹੀ ਉਹ ਸ਼ਹਿਰ ਹੈ ਜਿਸ ਲਈ ਤੁਸੀਂ ਆਏ ਹੋ। ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਉਸ ਮਨੁੱਖ ਕੋਲ ਲੈ ਚੱਲਦਾ ਹਾਂ ਜਿਸ ਨੂੰ ਤੁਸੀਂ ਭਾਲ ਰਹੇ ਹੋ!" ਤਾਂ ਅਲੀਸ਼ਾ ਉਨ੍ਹਾਂ ਨੂੰ ਸਾਮਰਿਯਾ ਵੱਲ ਲੈ ਗਿਆ। 20 ਜਦੋਂ ਉਹ ਸਾਮਰਿਯਾ ਪਹੁੰਚ ਗਏ ਤਾਂ ਅਲੀਸ਼ਾ ਨੇ ਕਿਹਾ, "ਹੇ ਯਹੋਵਾਹ, ਇਨ੍ਹਾਂ ਦੀਆਂ ਅੱਖਾਂ ਖੋਲ੍ਹ ਦੇ ਤਾਂ ਜੋ ਇਹ ਵੇਖ ਸਕਣ।" ਤੱਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਤਾਂ ਅਰਾਮੀ ਫ਼ੌਜ ਨੇ ਵੇਖਿਆ ਕਿ ਉਹ ਤਾਂ ਸਾਮਰਿਯਾ ਦੇ ਸ਼ਹਿਰ ਵਿੱਚ ਹਨ। 21 ਜਦ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵੇਖਿਆ ਤਾਂ ਉਸਨੇ ਅਲੀਸ਼ਾ ਨੂੰ ਆਖਿਆ, "ਮੇਰੇ ਪਿਤਾ! ਮੈਨੂੰ ਦੱਸੋ ਕਿ ਕੀ ਮੈਂ ਉਨ੍ਹਾਂ ਨੂੰ ਮਾਰਾਂ? ਕੀ ਮੈਂ ਉਨ੍ਹਾਂ ਨੂੰ ਮਾਰ ਮੁਕਾਵਾਂ?" 22 ਅਲੀਸ਼ਾ ਨੇ ਕਿਹਾ, ਨਹੀਂ! ਉਨ੍ਹਾਂ ਨੂੰ ਮਾਰ "ਨਹੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਅਤੇ ਧਣੁਖ ਨਾਲ ਆਪਣੇ ਬਂਧੀ ਬਣਾਇਆ ਸੀ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਅਰਾਮੀ ਫ਼ੌਜ ਨੂੰ ਸਗੋਂ ਥੋੜਾ ਅੰਨ-ਪਾਣੀ ਦੇ। ਉਨ੍ਹਾਂ ਨੂੰ ਕੁਝ ਖਾਣ-ਪੀਣ ਦੇ ਤੇ ਫ਼ਿਰ ਉਨ੍ਹਾਂ ਨੂੰ ਆਪਣੇ ਮਾਲਿਕ ਦੇ ਘਰ ਵਾਪਸ ਪਰਤਣ ਦੇ।" 23 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਅਰਾਮੀ ਸੈਨਾ ਲਈ ਖੁਲ੍ਹਾ ਭੋਜਨ ਤਿਆਰ ਕਰਵਾਇਆ। ਉਨ੍ਹਾਂ ਨੇ ਰਜ੍ਜਕੇ ਖਾਧਾ ਅਤੇ ਪੀਤਾ। ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵਾਪਸ ਆਪਣੇ ਰਾਹ ਜਾਣ ਦਿੱਤਾ। ਤੇ ਉਹ ਸੈਨਾ ਅਰਾਮ 'ਚ ਆਪਣੇ ਮਾਲਕਾਂ ਕੋਲ ਪਰਤ ਗਈ। ਉਸ ਤੋਂ ਬਾਅਦ, ਕਦੇ ਵੀ ਅਰਾਮੀ ਸਿਪਾਹੀ ਇਸਰਾਏਲ ਦੀ ਧਰਤੀ ਤੇ ਛਾਪੇ ਮਾਰਨ ਲਈ ਨਹੀਂ ਆਏ। 24 ਇਸਤੋਂ ਬਾਅਦ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ। 25 ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ ਅਤੇ ਫ਼ੌਜ ਨੇ ਪਰ ਅੰਨ ਸ਼ਹਿਰ ਦੇ ਅੰਦਰ ਨਾ ਵਢ਼ਨ ਦਿੱਤਾ ਇਸ ਲਈ ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ। ਇਥੋਂ ਤੱਕ ਹਾਲਤ ਬੁਰੀ ਹੋ ਗਈ ਕਿ ਇੱਕ ਖੋਤੇ ਦਾ ਸਿਰ ਵੀ ਚਾਂਦੀ ਦੇ ਅਸੀਂ ਸਿਕਿਆਂ ਦੇ ਤੁਲ੍ਲ ਵਿਕਦਾ ਅਤੇ ਕਬੂਤਰ (ਘੁੱਗੀ) ਦੀ ਅੱਧਾ ਸੇਰ ਵਿੱਚ ਚਾਂਦੀ ਦੇ ਪੰਜ ਸਿਕਿਆਂ ਦੀ ਵਿਕਦੀ। 26 ਇੱਕ ਦਿਨ ਜਦ ਇਸਰਾਏਲ ਦਾ ਪਾਤਸ਼ਾਹ ਸ਼ਹਿਰ ਦੀ ਕੰਧ ਉੱਪਰ ਤੁਰਿਆ ਜਾਂਦਾ ਸੀ ਤਾਂ ਇੱਕ ਔਰਤ ਨੇ ਇਹ ਕਹਿਕੇ ਉਸ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ! ਕਿਰਪਾ ਕਰਕੇ ਮੇਰੀ ਮਦਦ ਕਰ। 27 ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, "ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।" 28 ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, "ਤੈਨੂੰ ਕੀ ਦੁੱਖ ਹੈ?"ਉਹ ਔਰਤ ਬੋਲੀ, "ਇਸ ਔਰਤ ਨੇ ਮੈਨੂੰ ਆਖਿਆ ਕਿ ਤੂੰ ਮੈਨੂੰ ਆਪਣਾ ਪੁੱਤਰ ਦੇ ਤਾਂ ਜੋ ਅੱਜ ਅਸੀਂ ਉਸਨੂੰ ਵਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸਨੂੰ ਖਾ ਲਵਾਂਗੇ।" 29 ਇਉਂ ਮੈਂ ਆਪਣਾ ਪੁੱਤਰ ਵਢਿਆ - ਉਬਾਲਿਆ ਤੇ ਅਸੀਂ ਖਾਧਾ। ਅਗਲੇ ਦਿਨ ਮੈਂ ਆਖਿਆ ਹੁਣ ਤੂੰ ਆਪਣਾ ਪੁੱਤਰ ਦੇ ਤਾਂ ਜੋ ਅਸੀਂ ਉਸਨੂੰ ਵੀ ਵੱਢਕੇ ਖਾਈਏ ਪਰ ਇਸੇ ਇਉਂ ਕਰਨ ਤੋਂ ਪਹਿਲਾਂ ਆਪਣਾ ਪੁੱਤਰ ਕਿਤੇ ਛੁਪਾਅ ਲਿਆ ਹੈ।" 30 ਜਦੋਂ ਪਾਤਸ਼ਾਹ ਨੇ ਉਸ ਔਰਤ ਦੇ ਇਹ ਬਚਨ ਸੁਣੇ ਤਾਂ ਉਸਨੇ ਆਪਣੀ ਬੇਚੈਨੀ ਜ਼ਾਹਿਰ ਕਰਨ ਲਈ ਆਪਣੇ ਤਨ ਦੇ ਕੱਪੜੇ ਫ਼ਾੜ ਦਿੱਤੇ ਤੇ ਜਦੋਂ ਉਹ ਦੀਵਾਰ ਤੋਂ ਲੰਘ ਰਿਹਾ ਸੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਫ਼ਟੇ ਕੱਪੜਿਆਂ ਅੰਦਰ ਤਨ ਤੇ ਟਾਟ ਲਪੇਟਿਆਂ ਵੇਖਿਆ ਤਾਂ ਉਹ ਜਾਣ ਗਏ ਕਿ ਰਾਜਾ ਬੜਾ ਦੁੱਖ 'ਚ ਹੈ ਤੇ ਉਦਾਸ ਬੇਚੈਨ ਹੈ। 31 ਪਾਤਸ਼ਾਹ ਨੇ ਕਿਹਾ, "ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸਦੇ ਤਨ ਉੱਪਰੋ ਲੈਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵਧ ਬੁਰਾ ਹਸ਼ਰ ਕਰੇ।" 32 ਪਾਤਸ਼ਾਹ ਨੇ ਅਲੀਸ਼ਾ ਵੱਲ ਸੰਦੇਸ਼ਵਾਹਕ ਭੇਜਿਆ, ਉਹ ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਉਸ ਨਾਲ ਬਜ਼ੁਰਗ ਬੈਠੇ ਹੋਏ ਸਨ। ਸੰਦੇਸ਼ਵਾਹਕ ਦੇ ਪਹੁੰਚਣ ਤੋਂ ਪਹਿਲਾਂ ਹੀ ਅਲੀਸ਼ਾ ਨੇ ਬਜ਼ੁਰਗਾਂ ਨੂੰ ਆਖਿਆ, "ਵੇਖੋ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ। ਵੇਖੋ ਜਦੋਂ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸਨੂੰ ਧੱਕੀ ਰੱਖਣਾ। ਕਿਉਂ ਕਿ ਮੈਂ ਉਸਦੇ ਪਿੱਛੇ ਉਸਦੇ ਸੁਆਮੀ ਦੇ ਪੈਰਾਂ ਦੀ ਬਿੜਕ ਵੀ ਸੁਣ ਰਿਹਾ ਹਾਂ।" 33 ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, "ਵੇਖੋ! ਇਹ ਭੌਜੜ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?"
7:1 ਅਲੀਸ਼ਾ ਨੇ ਆਖਿਆ, "ਯਹੋਵਾਹ ਵੱਲੋਂ ਭੇਜੇ ਸੰਦੇਸ਼ ਨੂੰ ਸੁਣੋ। ਯਹੋਵਾਹ ਆਖਦਾ ਹੈ: 'ਕਲ੍ਹ੍ਹ ਇਸੇ ਵਕਤ ਸਾਮਰਿਯਾ ਦੇ ਸ਼ਹਿਰ ਦੇ ਫਾਟਕ ਤੇ ਅਤੇ ਮਂਡੀ ਵਿੱਚ ਆਟੇ ਦੀ ਇੱਕ ਟੋਕਰੀ ਅਤੇ ਜੌਆਂ ਦੀਆਂ ਦੋ ਬਾਲਟੀਆਂ ਇੱਕ ਸ਼ੈਕਲ 'ਚ ਉਪਲਬਧ ਹੋਣਗੀਆਂ। ਅਨਾਜ ਦਾ ਇੰਨਾ ਹੜ ਆਵੇਗਾ ਕਿ ਲੋਕ ਇੰਨਾ ਸਸਤਾ ਅਨਾਜ ਮੁੜ ਤੋਂ ਢੇਰ ਸਾਰਾ ਖਰੀਦਣ ਦੇ ਸਮਰੱਥ ਹੋ ਜਾਣਗੇ।" 2 ਤੱਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, "ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸਕਦੀ।"ਅਲੀਸ਼ਾ ਨੇ ਕਿਹਾ, "ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਮ੍ਹਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸਕੇਂਗਾ।" 3 ਸ਼ਹਿਰ ਦੇ ਦਰਵਾਜ਼ੇ ਕੋਲ ਚਾਰ ਮਨੁੱਖ ਕੋੜ ਨਾਲ ਪੀੜਿਤ ਸਨ। ਉਹ ਇੱਕ ਦੂਜੇ ਨੂੰ ਆਖ ਰਹੇ ਸਨ, "ਅਸੀਂ ਭਲਾ ਇੱਥੇ ਬੈਠੇ ਮੌਤ ਦੀ ਉਡੀਕ ਕਿਉਂ ਕਰ ਰਹੇ ਹਾਂ? 4 ਸਾਮਰਿਯਾ ਵਿੱਚ ਕਾਲ ਪਿਆ ਹੈ, ਇਸ ਨਾਲੋਂ ਤਾਂ ਚੰਗਾ ਹੋਵੇ ਜੇ ਅਸੀਂ ਸ਼ਹਿਰ ਵਿੱਚ ਜਾਕੇ ਮਰੀਏ, ਕਿਉਂ ਕਿ ਮਰਨਾ ਤਾਂ ਇੱਥੇ ਵੀ ਹੈ ਹੀ, ਸੋ ਇਸ ਤੋਂ ਚੰਗਾ ਹੈ ਕਿ ਚਲੋ ਅਰਾਮੀਆਂ ਦੇ ਤੰਬੂ 'ਚ ਚਲੀਏ। ਜੇਕਰ ਉਹ ਸਾਨੂੰ ਉੱਥੇ ਜਿਉਂਦਾ ਛੱਡਣ ਤਾਂ ਅਸੀਂ ਜਿਉਂਦੇ ਰਹਾਂਗੇ ਤੇ ਜੇਕਰ ਉਹ ਸਾਨੂੰ ਮਾਰ ਸੁੱਟਣ ਤਾਂ ਮਰਨਾ ਤਾਂ ਹੈ ਹੀ ਹੈ। 5 ਤਾਂ ਉਸ ਸ਼ਾਮ ਉਹ ਚਾਰੇ ਕੋੜੀ ਅਰਾਮੀਆਂ ਦੇ ਡੇਰੇ ਜਾ ਪਹੁੰਚੇ। ਜਦੋਂ ਉਹ ਬਿਲਕੁਲ ਉਸਦੇ ਨੇੜੇ ਪਹੁੰਚੇ ਤਾਂ ਉੱਥੇ ਕੋਈ ਵੀ ਬੰਦਾ ਨਹੀਂ ਸੀ। 6 ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, "ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।" 7 ਤਾਂ ਉਹ ਤਤਕਾਲੀ ਉੱਠਕੇ ਹੀ ਉਥੋਂ ਭੱਜ ਗਏ। ਉਹ ਸਾਰਾ ਕੁਝ ਉਵੇਂ ਹੀ ਪਿੱਛੇ ਛੱਡ ਗਏ। ਉਹ ਆਪਣੇ ਤੰਬੂ, ਘੋੜੇ, ਖੋਤੇ ਸਭ ਕੁਝ ਪਿੱਛੇ ਹੀ ਛੱਡਕੇ ਆਪਣੀ ਜਾਨ ਬਚਾਅ ਕੇ ਉਥੋਂ ਨੱਸ ਗਏ। 8 ਜਦੋਂ ਉਹ ਕੋੜੀ ਡੇਰੇ ਦੀ ਬਾਹਰਲੀ ਹੱਦ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ-ਪੀਤਾ ਫ਼ਿਰ ਉਨ੍ਹਾਂ ਨੇ ਉਥੋਂ ਸੋਨਾ-ਚਾਂਦੀ ਅਤੇ ਕੱਪੜੇ ਆਦਿ ਚੁਰਾਏ ਅਤੇ ਉਨ੍ਹਾਂ ਨੂੰ ਲੁਕਾਅ ਲਿਆ। ਫ਼ਿਰ ਉਹ ਦੂਜੇ ਤੰਬੂ ਵਿੱਚ ਵੜੇ, ਉਥੋਂ ਵੀ ਉਨ੍ਹਾਂ ਨੇ ਵਸਤਾਂ ਚੁੱਕੀਆਂ ਤੇ ਫ਼ਿਰ ਉਨ੍ਹਾਂ ਨੂੰ ਵੀ ਬਾਹਰ ਜਾਕੇ ਲੁਕਾਅ ਆਏ। 9 ਤੱਦ ਇਨ੍ਹਾਂ ਕੋੜੀਆਂ ਨੇ ਇੱਕ-ਦੂਜੇ ਨੂੰ ਆਖਿਆ, "ਅਸੀਂ ਚੰਗਾ ਕੰਮ ਨਹੀਂ ਕਰ ਰਹੇ। ਅੱਜ ਦਾ ਦਿਨ ਤਾਂ ਖੁਸ਼ਖਬਰੀ ਦਾ ਹੈ ਪਰ ਅਸੀਂ ਚੁੱਪ ਬੈਠੇ ਹਾਂ। ਜੇਕਰ ਅਸੀਂ ਸਵੇਰ ਦੀ ਪੋਹ ਫ਼ੁੱਟਣ ਤਾਈ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਸੋ ਆਓ ਹੁਣ ਅਸੀਂ ਜਾਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਦੇਈਏ।" 10 ਤਾਂ ਇਨ੍ਹਾਂ ਕੋੜੀਆਂ ਨੇ ਜਾਕੇ ਸ਼ਹਿਰ ਦੇ ਦਰਬਾਨ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ ਕਿ, "ਅਸੀਂ ਅਰਾਮੀਆਂ ਦੇ ਡੇਰੇ ਵਿੱਚ ਗਏ ਅਤੇ ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਆਵਾਜ਼ ਸਿਰਫ ਘੋੜੇ ਅਤੇ ਗਧੇ ਉੱਥੇ ਬੱਝੇ ਹੋਏ ਸਨ ਅਤੇ ਤੰਬੂ ਉਵੇਂ ਦੇ ਉਵੇਂ ਲੱਗੇ ਪਏ ਸਨ। ਪਰ ਆਦਮੀ ਸਾਰੇ ਗਇਬ ਸਨ।" 11 ਤਾਂ ਫ਼ਾਟਕ ਦੇ ਦਰਬਾਨਾਂ ਨੇ ਜ਼ੋਰ ਦੀ ਆਵਾਜ਼ ਦੇਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ। 12 ਰਾਤ ਦਾ ਵੇਲਾ ਸੀ ਪਰ ਰਾਜਾ ਬਿਸਤਰੇ ਚੋ ਉਠਿਆ ਅਤੇ ਆਕੇ ਆਪਣੇ ਅਫ਼ਸਰਾਂ ਨੂੰ ਕਿਹਾ, "ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ? ਉਨ੍ਹਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ ਇਸ ਲਈ ਉਹ ਡੇਰੇ ਨੂੰ ਛੱਡ ਕੇ ਖੇਤਾਂ ਵਿੱਚ ਲੁਕ ਗਏ ਹਨ। ਉਹ ਸੋਚ ਰਹੇ ਹਨ ਕਿ ਜਦੋਂ ਇਸਰਾਏਲੀ ਸ਼ਹਿਰ ਵਿੱਚੋਂ ਬਾਹਰ ਆਉਣਗੇ ਤਾਂ ਉਹ ਸਾਨੂੰ ਜਿਉਂਦੇ ਫ਼ੜ ਲੈਣ ਤੇ ਇਉਂ ਫ਼ਿਰ ਉਹ ਸ਼ਹਿਰ ਵਿੱਚ ਆ ਵੜਣਗੇ।" 13 ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, "ਆਓ ਅਸੀਂ ਕੁਝ ਆਦਮੀਆਂ ਨੂੰ ਉਨ੍ਹਾਂ ਪੰਜਾਂ ਘੋੜਿਆਂ ਨੂੰ ਲਿਆਉਣ ਲਈ ਭੇਜੀਏ ਜਿਹੜੇ ਹਾਲੇ ਸ਼ਹਿਰ ਵਿੱਚ ਹੀ ਹਨ। ਕਿਉਂ ਕਿ ਜਲਦੀ ਹੀ ਇਸਰਾਏਲ ਦੇ ਲੋਕਾਂ ਵਾਂਗ, ਜੋ ਕਿ ਸ਼ਹਿਰ ਹਾਲੇ ਬਚੇ ਹੋਏ ਹਨ, ਘੋੜੇ ਵੀ ਮਰ ਜਾਣਗੇ। ਆਪਾਂ ਇਨਾਂ ਆਕਦੀਆਂ ਨੂੰ ਇਹ ਪਤਾ ਲਗਾਉਣ ਲਈ ਭੇਜੀਏ ਕਿ ਕੀ ਵਾਪਰੀਆ ਹੈ।" 14 ਤਾਂ ਕੁਝ ਆਦਮੀ ਰੱਥ ਨਾਲ ਘੋੜੇ ਬੰਨ੍ਹਕੇ ਉੱਥੇ ਗਏ। ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ। ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, "ਜਾਓ ਤੇ ਵੇਖੋ ਕਿ ਕੀ ਵਾਪਰਿਆ ਹੈ?" 15 ਤਾਂ ਉਹ ਆਦਮੀ ਅਰਾਮੀ ਫ਼ੌਜ ਦੇ ਪਿੱਛੇ ਯਰਦਨ ਦਰਿਆ ਤੀਕ ਗਏ ਅਤੇ ਉਹ ਸਾਰਾ ਰਸਤਾਂ ਵਸਤਰਾਂ ਅਤੇ ਭਾਂਡਿਆਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਸਤਰਾਂ ਨੂੰ ਅਰਾਮੀਆਂ ਨੇ ਭਾਜੜ ਵਿੱਚ ਰਾਹ 'ਚ ਹੀ ਸੁੱਟ ਦਿੱਤਾ ਸੀ। ਸੰਦੇਸ਼ਵਾਹਕ ਵਾਪਸ ਗਏ ਅਤੇ ਪਾਤਸ਼ਾਹ ਨੂੰ ਜਾਕੇ ਇਹ ਹਾਲ ਸੁਣਾਇਆ। 16 ਤੱਦ ਲੋਕਾਂ ਨੇ ਬਾਹਰ ਨਿਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟ ਲਿਆ। ਉੱਥੇ ਹਰ ਇੱਕ ਲਈ ਬੇਸ਼ੁਮਾਰ ਸਮਾਨ ਸੀ। ਸੋ ਯਹੋਵਾਹ ਦੇ ਬਚਨ ਅਨੁਸਾਰ ਆਟੇ ਦੀ ਇੱਕ ਟੋਕਰੀ, ਇੱਕ ਸ਼ੇਕਲ ਤੇ ਜੌਆ ਦੀਆਂ ਦੋ ਟੋਕਰੀਆਂ, ਇੱਕ ਰੁਪਏ ਦੀਆਂ ਹੋਣਗੀਆਂ। 17 ਤਾਂ ਪਾਤਸ਼ਾਹ ਨੇ ਉਸੇ ਅਫ਼ਸਰ ਨੂੰ, ਜਿਸ ਤੇ ਉਹ ਬਹੁਤ ਭਰੋਸਾ ਕਰਦਾ ਸੀ, ਫ਼ਾਟਕ ਦੀ ਦੇਖਭਾਲ ਉੱਪਰ ਲਗਾ ਦਿੱਤਾ। ਪਰ ਲੋਕ ਦੁਸ਼ਮਣ ਦੇ ਡੇਰੇ ਤੋਂ ਅੰਨ ਲੁੱਟਣ ਲਈ ਨੱਸੇ ਤੇ ਉਹ ਲੋਕਾਂ ਦੀ ਭੀੜ ਵਿੱਚ ਉਨ੍ਹਾਂ ਦੇ ਪੈਰਾਂ ਹੇਠ ਹੀ ਲਿਤਾੜਿਆ ਗਿਆ ਅਤੇ ਮਰ ਗਿਆ। ਤਾਂ ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਜਦੋਂ ਪਾਤਸ਼ਾਹ ਉਸਦੇ ਘਰ ਆਇਆ ਸੀ ਤਾਂ ਆਖਿਆ ਸੀ। 18 ਅਲੀਸ਼ਾ ਨੇ ਆਖਿਆ ਸੀ, "ਕੱਲ ਇਸੇ ਵੇਲੇ ਸਾਮਰਿਯਾ ਸ਼ਹਿਰ ਦੇ ਫ਼ਾਟਕ ਤੇ ਜੌਆਂ ਦੀਆਂ ਦੋ ਟੋਕਰੀਆਂ ਤੇ ਆਟੇ ਦੀ ਇੱਕ ਟੋਕਰੀ ਇੱਕ ਸ਼ੇਕਲ ਲਈ ਉਪਲਬਧ ਹੋਣਗੀਆਂ।" 19 ਪਰ ਅਫ਼ਸਰ ਨੇ ਅਲੀਸ਼ਾ ਨੂੰ ਇਹ ਆਖਿਆ ਸੀ ਕਿ ਜੇਕਰ ਯਹੋਵਾਹ ਅਕਾਸ਼ ਵਿੱਚ ਵੀ ਤਾਕੀਆਂ ਲਗਾ ਲਵੇ ਤਾਂ ਵੀ ਅਜਿਹਾ ਨਹੀਂ ਹੋ ਸਕਦਾ।" ਤਾਂ ਅਲੀਸ਼ਾ ਨੇ ਉਸਨੂੰ ਆਖਿਆ ਸੀ, "ਤੂੰ ਆਪਣੀਆਂ ਅੱਖਾਂ ਸਾਮ੍ਹਣੇ ਇਹ ਨਜ਼ਾਰਾ ਵੇਖੇਂਗਾ ਪਰ ਤੂੰ ਉਸ ਅੰਨ ਵਿੱਚੋਂ ਕੁਝ ਖਾ ਨਹੀਂ ਸਕੇਂਗਾ।" 20 ਸੋ ਉਸ ਨਾਲ ਉਵੇਂ ਹੀ ਹੋਇਆ ਤੇ ਉਹ ਫ਼ਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿਧ੍ਧ ਕੇ ਮਾਰਿਆ ਗਿਆ।
8:1 ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸਨੇ ਜੀਵਤ ਕੀਤਾ ਸੀ ਅਤੇ ਆਖਿਆ, "ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।" 2 ਤਾਂ ਉਸ ਔਰਤ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ। ਤਾਂ ਉਹ ਸੱਤ ਸਾਲਾਂ ਲਈ ਫ਼ਲਿਸਤੀਆਂ ਦੇ ਦੇਸ਼ ਵਿੱਚ ਆਪਣੇ ਟੱਬਰ ਨੂੰ ਲੈਕੇ ਚਲੀ ਗਈ। 3 ਜਦ ਸੱਤ ਸਾਲ ਬੀਤ ਗਏ ਤਾਂ ਉਹ ਫ਼ਲਿਸਤੀਆਂ ਨੂੰ ਛੱਡ, ਮੁੜ ਆਪਣੇ ਘਰ ਲਈ ਮੁੜ ਆਈ। ਫ਼ਲਿਸਤੀਆਂ ਤੋਂ ਵਾਪਸ ਆਕੇ ਉਹ ਪਾਤਸ਼ਾਹ ਕੋਲ ਦੁਹਾਈ ਦੇਣ ਗਈ ਕਿ ਉਸ ਨੂੰ ਉਸਦਾ ਘਰ ਤੇ ਜ਼ਮੀਨ ਵਾਪਸ ਦਿੱਤੀ ਜਾਵੇ। 4 ਤੱਦ ਪਾਤਸ਼ਾਹ, ਪਰਮੇਸ਼ੁਰ ਦੇ ਮਨੁੱਖ ਦੇ ਜਵਾਨ ਗੇਹਾਜੀ ਨਾਲ ਗੱਲਾਂ ਕਰਦਾ ਰਿਹਾ ਸੀ, "ਕਿਰਪਾ ਕਰਕੇ ਤੂੰ ਉਹ ਸਾਰੇ ਵੱਡੇ-ਵੱਡੇ ਕੰਮ ਮੈਨੂੰ ਦੱਸ ਜੋ ਅਲੀਸ਼ਾ ਨੇ ਕੀਤੇ ਹਨ।" 5 ਜਦ ਗੇਹਾਜੀ ਪਾਤਸ਼ਾਹ ਨੂੰ ਦੱਸ ਰਿਹਾ ਸੀ ਕਿ ਅਲੀਸ਼ਾ ਨੇ ਇੱਕ ਮਰੇ ਹੋਏ ਮਨੁੱਖ ਨੂੰ ਜੀਵਿਤ ਕੀਤਾ ਸੀ, ਉਸੇ ਵੇਲੇ ਜਿਸ ਔਰਤ ਦੇ ਬੱਚੇ ਨੂੰ ਅਲੀਸ਼ਾ ਨੇ ਜੀਵਿਤ ਕੀਤਾ ਸੀ, ਉੱਥੇ ਪਹੁੰਚ ਗਈ, ਉਹ ਪਾਤਸ਼ਾਹ ਕੋਲੋਂ ਆਪਣਾ ਖੁੱਸ ਚੁੱਕਾ ਘਰ ਤੇ ਜ਼ਮੀਨ ਵਾਪਸ ਲੈਣ ਲਈ ਮਦਦ ਮੰਗਣ ਗਈ ਸੀ। ਗੇਹਾਜੀ ਨੇ ਕਿਹਾ, "ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹੀ ਉਹ ਔਰਤ ਹੈ ਤੇ ਇਹੀ ਉਹ ਬੱਚਾ, ਜਿਸਨੂੰ ਅਲੀਸ਼ਾ ਨੇ ਮਰੇ ਹੋਏ ਨੂੰ ਜਿਉਂਦਾ ਕੀਤਾ ਸੀ।" 6 ਪਾਤਸ਼ਾਹ ਨੇ ਉਸ ਔਰਤ ਨੂੰ ਪੁੱਛਿਆ ਕਿ ਉਹ ਕੀ ਚਾਹੁੰਦੀ ਹੈ? ਤਾਂ ਉਸ ਔਰਤ ਨੇ ਉਸਨੂੰ ਸਭ ਦੱਸਿਆ। ਤੱਦ ਪਾਤਸ਼ਾਹ ਨੇ ਇੱਕ ਅਫ਼ਸਰ ਨੂੰ ਉਸ ਔਰਤ ਦੀ ਮਦਦ ਲਈ ਭੇਜਿਆ। ਪਾਤਸ਼ਾਹ ਨੇ ਆਖਿਆ, "ਇਸ ਔਰਤ ਨੂੰ ਇਸਦੀ ਸਾਰੀ ਜ਼ਮੀਨ ਜਾਇਦਾਦ ਤੇ ਜੋ ਇਸਦਾ ਹੱਕ ਹੈ, ਇਸਨੂੰ ਵਾਪਸ ਕਰ ਦਿੱਤਾ ਜਾਵੇ ਤੇ ਜਿਸ ਦਿਨ ਤੋਂ ਇਹ ਭੋਇਂ ਛੱਡ ਕੇ ਇਥੋਂ ਗਈ ਹੈ ਉਸ ਦਿਨ ਤੋਂ ਲੈਕੇ ਅੱਜ ਤੀਕ ਦੀ ਫ਼ਸਲ ਜੋ ਇਸਦਾ ਹੱਕ ਬਣਦਾ ਹੈ ਇਸਨੂੰ ਵਾਪਸ ਕੀਤਾ ਜਾਵੇ।" 7 ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਅਰਾਮ ਦਾ ਪਾਤਸ਼ਾਹ ਬਨ-ਹਦਦ ਤੱਦ ਬੀਮਾਰ ਸੀ। ਇੱਕ ਮਨੁੱਖ ਨੇ ਬਨ-ਹਦਦ ਨੂੰ ਇਹ ਦੱਸਿਆ ਕਿ ਪਰਮੇਸ਼ੁਰ ਦਾ ਮਨੁੱਖ ਇੱਥੇ ਆਇਆ ਹੈ। 8 ਤੱਦ ਬਨ-ਹਦਦ ਪਾਤਸ਼ਾਹ ਨੇ ਹਜ਼ਾਏਲ ਨੂੰ ਆਖਿਆ, "ਜਾਓ ਤੇ ਤੋਹਫ਼ਾ ਲੈਕੇ ਪਰਮੇਸ਼ੁਰ ਦੇ ਮਨੁੱਖ ਨੂੰ ਮਿਲਣ ਲਈ ਜਾਵੋ ਅਤੇ ਉਸਨੂੰ ਆਖੋ ਕਿ ਯਹੋਵਾਹ ਨੂੰ ਪੁੱਛੇ ਕਿ ਕੀ ਮੈਂ ਆਪਣੀ ਬਿਮਾਰੀ ਤੋਂ ਠੀਕ ਹੋ ਜਾਵਾਂਗਾ?" 9 ਤੱਦ ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਆਪਣੇ ਨਾਲ ਤੋਹਫ਼ੇ ਵੀ ਲੈ ਗਿਆ। ਉਹ ਆਪਣੇ ਨਾਲ ਦੰਮਿਸਕ ਦੀਆਂ ਸਭ ਵਿਸ਼ੇਸ਼ ਵਸਤਾਂ ਲੈਕੇ ਗਿਆ। ਇਹ ਸਭ ਤੋਹਫ਼ੇ ਚੁੱਕਣ ਲਈ ਉਸ ਨੂੰ ਚਾਲੀ ਊਠ ਕਰਨੇ ਪਏ ਤੇ ਫ਼ਿਰ ਹਜ਼ਾਏਲ ਅਲੀਸ਼ਾ ਵੱਲ ਗਿਆ ਅਤੇ ਜਾਕੇ ਉਸਨੂੰ ਆਖਿਆ, "ਤੇਰੇ ਚੇਲੇ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਇਹ ਪੁੱਛਾਂ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਵਾਂਗਾ?" 10 ਤੱਦ ਅਲੀਸ਼ਾ ਨੇ ਹਜ਼ਾਏਲ ਨੂੰ ਆਖਿਆ, "ਜਾਹ ਅਤੇ ਜਾਕੇ ਬਨ-ਹਦਦ ਨੂੰ ਆਖ ਕਿ ਉਹ ਅੱਛਾ ਹੋ ਜਾਵੇਗਾ ਪਰ ਯਹੋਵਾਹ ਨੇ ਮੇਰੇ ਉਪਰ ਪ੍ਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।" 11 ਅਲੀਸ਼ਾ ਹਜ਼ਾਏਲ ਵੱਲ ਟਿਕ-ਟਿਕੀ ਲਗਾ ਕੇ ਉਨੀ ਦੇਰ ਵੇਖਦਾ ਰਿਹਾ ਜਦ ਤੀਕ ਉਹ ਸ਼ਰਮਸਾਰ ਨਾ ਹੋ ਗਿਆ। ਤੱਦ ਪਰਮੇਸ਼ੁਰ ਦੇ ਮਨੁੱਖ ਨੇ ਰੋਣਾ ਸ਼ੁਰੂ ਕਰ ਦਿੱਤਾ। 12 ਹਜ਼ਾਏਲ ਨੇ ਪੁਛਿਆ, "ਸ੍ਸੁਆਮੀ, ਤੂੰ ਰੋ ਕਿਉਂ ਰਿਹਾ ਹੈ?"ਅਲੀਸ਼ਾ ਨੇ ਆਖਿਆ "ਮੈਂ ਇਸ ਲਈ ਰੋ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਜੋ ਬਦੀ ਤੂੰ ਇਸਰਾਏਲੀਆਂ ਨਾਲ ਕਰਨ ਵਾਲਾ ਹੈਂ। ਤੂੰ ਉਨ੍ਹਾਂ ਦੇ ਮਜ਼ਬੂਤ ਸ਼ਹਿਰਾਂ ਨੂੰ ਸਾੜ ਦੇਵੇਂਗਾ ਅਤੇ ਉਨ੍ਹਾਂ ਦੇ ਨੌਜੁਆਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ। ਤੂੰ ਉਨ੍ਹਾਂ ਦੇ ਮਾਸੂਮ ਬੱਚਿਆਂ ਨੂੰ ਵੀ ਮਾਰ ਮੁਕਾਵੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਵੀ ਚੀਰ ਸੁੱਟੇਂਗਾ।" 13 ਹਜ਼ਾਏਲ ਨੇ ਆਖਿਆ, "ਮੈਂ ਇੰਨਾ ਤਾਕਤਵਰ ਮਨੁੱਖ ਨਹੀਂ ਜੋ ਇਹੋ ਜਿਹੇ ਵੱਡੇ ਕਾਰਜ ਕਰ ਸਕਾਂ।"ਅਲੀਸ਼ਾ ਨੇ ਆਖਿਆ, "ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਉੱਤੇ ਰਾਜਾ ਹੋਵੇਂਗਾ।" 14 ਤੱਦ ਹਜ਼ਾਏਲ ਉਥੋਂ ਮੁੜਕੇ ਪਾਤਸ਼ਾਹ ਕੋਲ ਗਿਆ। ਬਨ-ਹਦਦ ਨੇ ਹਜ਼ਾਏਲ ਨੂੰ ਪੁਛਿਆ, "ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?"ਹਜ਼ਾਏਲ ਨੇ ਉੱਤਰ ਦਿੱਤਾ, "ਅਲੀਸ਼ਾ ਨੇ ਮੈਨੂੰ ਕਿਹਾ ਹੈ ਕਿ ਤੂੰ ਜਿਉਂਦਾ ਰਹੇਗਾ।"ਹਜ਼ਾਏਲ ਵੱਲੋਂ ਬਨ-ਹਦਦ ਦਾ ਕਤਲ 15 ਪਰ ਅਗਲੇ ਦਿਨ, ਹਜ਼ਾਏਲ ਨੇ ਇੱਕ ਮੋਟਾ ਕੱਪੜਾ ਲਿਆ ਤੇ ਉਸਨੂੰ ਪਾਣੀ ਨਾਲ ਭਿਉਂ ਕੇ ਉਸਦੇ ਮੂੰਹ ਨੂੰ ਢਕ ਦਿੱਤਾ, ਇਸ ਨਾਲ ਬਨ-ਹਦਦ ਮਰ ਗਿਆ ਤੇ ਹਜ਼ਾਏਲ ਨਵਾਂ ਰਾਜਾ ਬਣ ਗਿਆ। 16 ਇਸਰਾਏਲ ਦੇ ਪਾਤਸ਼ਾਹ, ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਪਾਤਸ਼ਾਹ ਸੀ, ਉਸ ਵੇਲੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। 17 ਯਹੋਰਾਮ ਜਦੋਂ ਰਾਜ ਕਰਨ ਲਗਿਆ ਤਾਂ ਉਹ 32 ਸਾਲਾਂ ਦਾ ਸੀ ਅਤੇ ਉਸਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ। 18 ਪਰ ਉਸਨੇ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹ ਨੂੰ ਹੀ ਫ਼ੜਿਆ ਤੇ ਉਹ ਕੁਝ ਕੀਤਾ ਜੋ ਯਹੋਵਾਹ ਉਚਿਤ ਨਹੀਂ ਸੀ ਸਮਝਦਾ। ਕਿਉਂ ਕਿ ਅਹਾਬ ਦੀ ਧੀ ਉਸਦੀ ਰਾਣੀ ਹੋ ਗਈ ਸੀ ਇਸ ਲਈ ਉਸਨੇ ਵੀ ਉਹੀ ਕੁਝ ਕੀਤਾ। 19 ਫ਼ਿਰ ਵੀ ਯਹੋਵਾਹ ਨੇ ਆਪਣੇ ਇਕਰਾਰ ਕਾਰਣ ਜਿਹੜਾ ਕਿ ਉਸਨੇ ਦਾਊਦ ਨਾਲ ਕੀਤਾ ਸੀ ਉਸ ਨੂੰ ਨਸ਼ਟ ਨਾ ਕੀਤਾ। ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਸਦੀ ਅੰਸ਼ ਵਿੱਚੋਂ ਕੋਈ ਨਾ ਕੋਈ ਰਾਜ ਕਰੇਗਾ। 20 ਯਹੋਰਾਮ ਦੇ ਰਾਜ ਦੇ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਗੀ ਨੂੰ ਆਕੀ ਹੋ ਗਿਆ ਅਤੇ ਅਦੋਮ ਦੇ ਲੋਕਾਂ ਨੇ ਆਪਣੇ ਲਈ ਇੱਕ ਅਲੱਗ ਰਾਜਾ ਚੁਣਿਆ। 21 ਤੱਦ ਯਹੋਰਾਮ ਅਤੇ ਉਸਦੇ ਸਾਰੇ ਰੱਥ ਸਈਰ ਨੂੰ ਗਏ ਤੇ ਅਦੋਮੀਆਂ ਦੀ ਫ਼ੌਜ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਯਹੋਰਾਮ ਤੇ ਉਸਦੇ ਅਫ਼ਸਰਾਂ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ, ਉਨ੍ਹਾਂ ਤੇ ਹਮਲਾ ਕਰਕੇ ਉਹ ਬਚਕੇ ਨਿਕਲ ਗਏ ਅਤੇ ਯਹੋਰਾਮ ਦੀ ਸਾਰੀ ਸੈਨਾ ਭੱਜ ਗਈ ਅਤੇ ਘਰਾਂ ਨੂੰ ਪਰਤ ਗਈ। 22 ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ।ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ। 23 ਯਹੋਰਾਮ ਦੀ ਬਾਕੀ ਵਾਰਤਾ ਅਤੇ ਜੋ ਕਾਰਜ ਉਸਨੇ ਕੀਤੇ ਉਹ 'ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। 24 ਯਹੋਰਾਮ ਮਰ ਗਿਆ ਤਾਂ ਉਸਨੂੰ ਦਾਊਦ ਦੇ ਸ਼ਹਿਰ ਉਸਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ। 25 ਇਸਰਾਏਲ ਦੇ ਪਾਤਸ਼ਾਹ ਦੇ ਪੁੱਤਰ ਯਹੋਰਾਮ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ। 26 ਉਸ ਵਕਤ ਅਹਜ਼ਯਾਹ 22 ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਬਲਯਾਹ ਜੋ ਕਿ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ। 27 ਅਹਜ਼ਯਾਹ ਵੀ ਅਹਾਬ ਦੇ ਘਰਾਣੇ ਦੇ ਰਾਹੇ ਹੀ ਤੁਰਿਆ ਅਤੇ ਉਸਨੇ ਵੀ ਅਹਾਬ ਦੇ ਘਰਾਣੇ ਵਾਂਗ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ, ਕਿਉਂ ਕਿ ਉਹ ਅਹਾਬ ਦੇ ਘਰਾਣੇ ਦਾ ਹੀ ਜੁਆਈ ਸੀ। 28 ਯੋਰਾਮ ਅਹਾਬ ਦੇ ਘਰਾਣੇ ਵਿੱਚੋਂ ਸੀ। ਅਹਜ਼ਯਾਹ ਰਾਮੋਬ ਗਿਲਆਦ ਵਿੱਚ ਯੋਰਾਮ ਦੇ ਨਾਲ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫ਼ੱਟੜ ਕੀਤਾ। 29 ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸਕੇ। ਯੋਰਾਮ ਯਿਜ਼ਰੇਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰੇਲ ਵੱਲ ਗਿਆ।
9:1 ਅਲੀਸ਼ਾ ਨਬੀ ਨੇ ਨਬੀਆਂ ਦੇ ਟੋਲੇ ਵਿੱਚੋਂ ਇੱਕ ਨੂੰ ਸੱਦ ਕੇ ਉਸਨੂੰ ਆਖਿਆ, "ਆਪਣਾ ਆਪ ਕਸ੍ਸ ਅਤੇ ਤੇਲ ਦੀ ਇੱਕ ਕੁਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਬ-ਗਿਲਆਦ ਵਿੱਚ ਜਾਹ। 2 ਜਦ ਤੂੰ ਉੱਥੇ ਜਾਵੇਂ ਤਾਂ ਨਿਮਸ਼ੀ ਦੇ ਪੋਤਰੇ, ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੂੰ ਲੱਭੀ। ਫ਼ਿਰ ਤੂੰ ਅੰਦਰ ਜਾਕੇ ਉਸਨੂੰ ਉਸਦੇ ਭਰਾਵਾਂ ਵਿੱਚੋਂ ਉਠਾਕੇ ਅੰਦਰਲੀ ਕੋਠੜੀ ਵਿੱਚ ਲੈ ਜਾਵੀਂ। 3 ਫ਼ਿਰ ਤੇਲ ਦੀ ਕੁਪੀ ਲੈਕੇ ਉਸਦੇ ਸਿਰ ਤੇ ਰੋੜ ਦੇਵੀਂ ਅਤੇ ਆਖੀਂ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। ਫ਼ਿਰ ਤੂੰ ਬੂਹਾ ਖੋਲ੍ਹ ਕੇ ਨੱਸ ਆਵੀ, ਉੱਥੇ ਰੁਕੀ ਨਾ।" 4 ਸੋ ਇਹ ਜੁਆਨ ਨਬੀ ਰਾਮੋਬ-ਗਿਲਆਦ ਨੂੰ ਗਿਆ। 5 ਜਦੋਂ ਨੌਜੁਆਨ ਉੱਥੇ ਪਹੁੰਚਿਆ ਤਾਂ ਉਸਨੇ ਉੱਥੇ ਸੈਨਾ ਦੇ ਕਪਤਾਨਾਂ ਨੂੰ ਬੈਠੇ ਹੋਏ ਵੇਖਿਆ। ਤਾਂ ਉਸ ਨੌਜੁਆਨ ਨੇ ਆਖਿਆ, "ਹੇ ਕਪਤਾਨ! ਮੈਂ ਤੇਰੇ ਲਈ ਇੱਕ ਸੁਨਿਹਾ ਲੈਕੇ ਆਇਆ ਹਾਂ।"ਯੇਹੂ ਬੋਲਿਆ "ਅਸੀਂ ਸਾਰੇ ਹੀ ਇੱਥੇ ਬੈਠੇ ਹਾਂ, ਸਾਡੇ ਸਾਰਿਆਂ ਵਿੱਚੋਂ ਕਿਸ ਲਈ ਸੁਨਿਹਾ ਲੈਕੇ ਤੂੰ ਆਇਆ ਹੈਂ?"ਉਸ ਨੌਜੁਆਨ ਨੇ ਕਿਹਾ, "ਸੰਦੇਸ਼ ਹੇ ਕਪਤਾਨ! ਤੇਰੇ ਲਈ ਹੀ ਹੈ।" 6 ਤੱਦ ਯੇਹੂ ਉੱਠਕੇ ਘਰ ਅੰਦਰ ਗਿਆ ਤੱਦ ਨੌਜੁਆਨ ਨਬੀ ਨੇ ਯੇਹੂ ਦੇ ਸਿਰ ਤੇ ਤੇਲ ਰੋਢ਼ ਦਿੱਤਾ ਅਤੇ ਉਸਨੂੰ ਆਖਿਆ, "ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, 'ਮੈਂ ਤੈਨੂੰ ਯਹੋਵਾਹ ਦੇ ਲੋਕਾਂ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। 7 ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀ। ਇਸ ਤਰੀਕੇ ਮੈਂ ਈਜ਼ਬਲ ਤੋਂ ਆਪਣੇ ਸੇਵਕਾਂ ਦੀ ਮੌਤ, ਨਬੀਆਂ ਦੀ ਅਤੇ ਹੋਰ ਯਹੋਵਾਹ ਦੇ ਸੇਵਕਾਂ ਦੀ ਜੋ ਕਤਲ ਹੋਏ ਬਦਲਾ ਲਵਾਂਗਾ। 8 ਇਉਂ ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ। ਮੈਂ ਉਸਦੇ ਘਰਾਣੇ 'ਚੋ ਇੱਕ ਵੀ ਮੁੰਡੇ ਨੂੰ ਜਿਉਂਦਾ ਨਾ ਛੱਡਾਂਗਾ। 9 ਮੈਂ ਅਹਾਬ ਦੇ ਘਰ ਨੂੰ ਨਬਾਟ ਦੇ ਪੁੱਤਰ, ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗ ਕਰ ਦੇਵਾਂਗਾ। 10 ਈਜ਼ਬਲ ਨੂੰ ਦਫ਼ਨਾਇਆ ਨਹੀਂ ਜਾਵੇਗਾ ਸਗੋਂ ਉਸਦੀ ਲਾਸ਼ ਨੂੰ ਯਿਜ਼ਰੇਲ ਵਿੱਚ ਕੁੱਤੇ ਖਾਣਗੇ।"ਫ਼ੇਰ ਉਹ ਨੌਜੁਆਨ ਨਬੀ ਦਰਵਾਜ਼ਾ ਖੋਲ੍ਹਕੇ ਭੱਜ ਗਿਆ।ਸੇਵਕਾਂ ਨੇ ਯੇਹੂ ਨੂੰ ਪਾਤਸ਼ਾਹ ਠਹਿਰਾਇਆ 11 ਫ਼ਿਰ ਯੇਹੂ ਆਪਣੇ ਪਾਤਸ਼ਾਹ ਦੇ ਅਫ਼ਸਰਾਂ ਕੋਲ ਵਾਪਿਸ ਗਿਆ। ਉਨ੍ਹਾਂ ਵਿੱਚੋਂ ਇੱਕ ਨੇ ਯੇਹੂ ਨੂੰ ਪੁਛਿਆ, "ਕੀ ਸਭ ਕੁਝ ਠੀਕ-ਠਾਕ ਹੈ? ਇਹ ਕਮਲਾ ਆਦਮੀ ਤੇਰੇ ਕੋਲ ਕਿਉਂ ਆਇਆ ਸੀ?" 12 ਅਫ਼ਸਰਾਂ ਨੇ ਕਿਹਾ, "ਨਹੀਂ! ਸਾਨੂੰ ਸੱਚ ਦੱਸ ਕਿ ਉਸ ਨੇ ਕੀ ਆਖਿਆ ਹੈ?" ਤਾਂ ਯੇਹੂ ਨੇ ਉਹ ਸਭ ਗੱਲਾਂ ਜੋ ਨੌਜੁਆਨ ਨਬੀ ਨੇ ਕਰੀਆਂ ਸਨ ਉਹ ਉਨ੍ਹਾਂ ਅਫ਼ਸਰਾਂ ਨੂੰ ਦਸੀਆਂ ਅਤੇ ਕਿਹਾ, "ਯਹੋਵਾਹ ਨੇ ਇਹ ਆਖਿਆ ਸੀ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।" 13 ਤੱਦ ਉਨ੍ਹਾਂ ਸਭਨਾਂ ਨੇ ਛੇਤੀ ਕੀਤੀ ਅਤੇ ਹਰੇਕ ਮਨੁੱਖ ਨੇ ਆਪਣੇ ਕੱਪੜੇ ਲੈਕੇ ਉਸਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਪਰ ਵਿਛਾਏ ਅਤੇ ਤੂਰ੍ਹੀ ਵਜਾਕੇ ਇਹ ਐਲਾਨ ਕੀਤਾ ਕਿ ਯੇਹੂ ਪਾਤਸ਼ਾਹ ਹੈ। 14 ਇਉਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ।ਉਸ ਵਕਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਕਾਰਣ ਯੋਰਾਮ ਸਾਰੇ ਇਸਰਾਏਲ ਸਮੇਤ ਰਾਮੋਬ-ਗਿਲਆਦ ਦੀ ਦੇਖਭਾਲ ਕਰਦਾ ਸੀ। 15 ਯੋਰਾਮ ਪਾਤਸ਼ਾਹ, ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਿਆ। ਪਰ ਅਰਾਮੀਆਂ ਨੇ ਯੋਰਾਮ ਪਾਤਸ਼ਾਹ ਨੂੰ ਫ਼ੱਟੜ ਕੀਤਾ, ਇਸ ਲਈ ਉਹ ਉਨ੍ਹਾਂ ਜ਼ਖਮਾਂ ਤੋਂ ਰਾਹਤ ਪਾਉਣ ਲਈ ਤੇ ਠੀਕ ਹੋਣ ਲਈ ਯਿਜ਼ਰੇਲ ਮੁੜ ਗਿਆ ਸੀ।ਇਸ ਲਈ ਯੇਹੂ ਨੇ 'ਅਫ਼ਸਰਾਂ' ਨੂੰ ਕਿਹਾ, "ਜੇਕਰ ਤੁਸੀਂ ਮੰਨਦੇ ਹੋ ਕਿ ਮੈਂ ਹੀ ਨਵਾਂ ਪਾਤਸ਼ਾਹ ਹਾਂ, ਤਾਂ ਕਿਸੇ ਨੂੰ ਵੀ ਸ਼ਹਿਰ ਵਿੱਚੋਂ ਬਾਹਰ ਜਾਕੇ ਯਿਜ਼ਰਾਏਲ ਨੂੰ ਇਹ ਖਬਰ ਨਾ ਦੇਣ ਦਿਓ।" 16 ਯੋਰਾਮ ਯਿਜ਼ਰੇਲ ਵਿੱਚ ਅਰਾਮ ਕਰ ਰਿਹਾ ਸੀ, ਤਾਂ ਯੇਹੂ ਰੱਥ ਉੱਤੇ ਚੜ ਕੇ ਯਿਜ਼ਰੇਲ ਨੂੰ ਗਿਆ। ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਵੀ ਯੋਰਾਮ ਨੂੰ ਮਿਲਣ ਲਈ ਉੱਥੇ ਆਇਆ ਹੋਇਆ ਸੀ। 17 ਯਿਜ਼ਰੇਲ ਵਿੱਚ ਬੁਰਜ ਉੱਪਰ ਇੱਕ ਦਰਬਾਨ ਪਹਿਰੇ ਤੇ ਖੜਾ ਸੀ ਉਸਨੇ ਯੇਹੂ ਨਾਲ ਲੋਕਾਂ ਦਾ ਇੱਕ ਵੱਡਾ ਟੋਲਾ ਆਉਂਦਾ ਵੇਖਿਆਂ ਤਾਂ ਆਖਿਆ, "ਮੈਨੂੰ ਲੋਕਾਂ ਦਾ ਇੱਕ ਵੱਡਾ ਟੋਲਾ ਆਉਂਦਾ ਦਿਖਾਈ ਦੇ ਰਿਹਾ ਹੈ।"ਯੋਰਾਮ ਨੇ ਕਿਹਾ, "ਕਿਸੇ ਨੂੰ ਘੋੜੇ ਤੇ ਉਨ੍ਹਾਂ ਨੂੰ ਮਿਲਣ ਲਈ ਅਤੇ ਪੁੱਛਣ ਲਈ ਭੇਜ ਕਿ ਜੇਕਰ ਉਹ ਸ਼ਾਂਤੀ ਲਈ ਆਏ ਹਨ?" 18 ਸੋ ਇੱਕ ਘੁੜਸਵਾਰ ਉਸਨੂੰ ਮਿਲਣ ਲਈ ਗਿਆ। ਸੰਦੇਸ਼ਵਾਹਕ ਨੇ ਕਿਹਾ, "ਯੋਰਾਮ ਪਾਤਸ਼ਾਹ ਪੁੱਛਦਾ ਹੈ ਸਭ ਸੁੱਖ ਤਾਂ ਹੈ?"ਯੇਹੂ ਨੇ ਕਿਹਾ, "ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲਦਾ ਆ।"ਦਰਬਾਨ ਨੇ ਯੋਰਾਮ ਨੂੰ ਕਿਹਾ, "ਸੰਦੇਸ਼ਵਾਹਕ ਉਸ ਜੱਥੇ ਕੋਲ ਤਾਂ ਗਿਆ ਸੀ ਪਰ ਅਜੇ ਤੀਕ ਮੁੜਿਆ ਨਹੀਂ।" 19 ਤੱਦ ਯੋਰਾਮ ਨੇ ਦੂਜੇ ਸੰਦੇਸ਼ਵਾਹਕ ਨੂੰ ਘੋੜੇ ਤੇ ਭੇਜਿਆ ਅਤੇ ਇਹ ਆਦਮੀ ਯੇਹੂ ਦੇ ਜੱਥੇ ਕੋਲ ਪਹੁੰਚਿਆ ਅਤੇ ਆਖਣ ਲੱਗਾ, "ਪਾਤਸ਼ਾਹ ਯੋਰਾਮ ਪੁੱਛਦਾ ਹੈ ਕਿ ਸ਼ਾਂਤੀ ਤਾਂ ਹੈ?"ਯੇਹੂ ਨੇ ਆਖਿਆ, "ਤੈਨੂੰ ਸ਼ਾਂਤੀ ਨਾਲ ਕੀ, ਚੱਲ ਮੇਰੇ ਪਿੱਛੇ ਚੱਲ ਪੈ।" 20 ਦਰਬਾਨ ਨੇ ਯੋਰਾਮ ਨੂੰ ਕਿਹਾ, "ਦੂਜਾ ਆਦਮੀ ਵੀ ਉਸ ਜੱਥੇ ਵੱਲ ਗਿਆ ਸੀ, ਪਰ ਅਜੇ ਤੀਕ ਮੁੜਿਆ ਨਹੀਂ। ਇੱਕ ਆਦਮੀ ਕਮਲਿਆਂ ਵਾਂਗ ਰੱਥ ਚਲਾਉਂਦਾ ਆ ਰਿਹਾ ਹੈ ਅਤੇ ਉਹ ਨਿਮਸ਼ੀ ਦੇ ਪੁੱਤਰ ਯੇਹੂ ਵਾਂਗ ਚਲਾਉਂਦਾ ਨਜ਼ਰ ਆ ਰਿਹਾ ਹੈ।" 21 ਯੋਰਾਮ ਨੇ ਆਖਿਆ, "ਮੇਰਾ ਰੱਥ ਤਿਆਰ ਕਰ!"ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤੱਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰੇਲੀ ਨਬੋਬ ਦੀ ਜ਼ਮੀਨ ਉੱਪਰ ਲੱਭ ਲਿਆ। 22 ਯੋਰਾਮ ਨੇ ਯੇਹੂ ਨੂੰ ਵੇਖਿਆ ਤਾਂ ਪੁਛਿਆ, "ਯੇਹੂ, ਕੀ ਤੂੰ ਸੁੱਖ-ਸ਼ਾਂਤੀ ਵਿੱਚ ਆਇਆ ਹੈਂ?"ਯੇਹੂ ਨੇ ਆਖਿਆ, "ਜਦੋਂ ਤੇਰੀ ਮਾਂ ਈਜ਼ਬਲ ਦੀਆਂ ਵੇਸ਼ਵਾਗਿਰੀ ਅਤੇ ਜਾਦੂਗਰੀਆਂ ਇੰਨੀਆਂ ਵਧੀਆਂ ਹੋਣ ਤਾਂ ਸ਼ਾਂਤੀ ਕੈਸੀ?" 23 ਤੱਦ ਯੋਰਾਮ ਨੇ ਉਥੋਂ ਭੱਜਣ ਲਈ ਆਪਣੇ ਘੋੜੇ ਦੀਆਂ ਵਾਗਾਂ ਮੋੜੀਆਂ ਅਤੇ ਅਹਜ਼ਯਾਹ ਨੂੰ ਆਖਿਆ, "ਅਹਜ਼ਯਾਹ! ਵਿਸ਼ਵਾਸ ਘਾਤ ਹੈ।" 24 ਪਰ ਯੇਹੂ ਨੇ ਆਪਣੇ ਧਣੁਸ਼ ਜ਼ੋਰ ਨਾਲ ਖਿਚਿਆ ਅਤੇ ਯੋਰਾਮ ਦੇ ਮੋਢਿਆਂ ਵਿਚਕਾਰ ਮਾਰਿਆ। ਤੀਰ ਯੋਰਾਮ ਦੇ ਦਿਲ ਨੂੰ ਵਿਂਨ੍ਹ ਕੇ ਨਿਕਲਿਆ ਅਤੇ ਯੋਰਾਮ ਆਪਣੇ ਰੱਥ ਤੇ ਹੀ ਢਹਿ-ਢੇਰੀ ਹੋ ਗਿਆ। 25 ਯੇਹੂ ਨੇ ਆਪਣੇ ਇੱਕ ਰੱਥ ਚਾਲਕ ਬਿਦਕਰ ਨੂੰ ਆਖਿਆ, "ਯੋਰਾਮ ਦੀ ਲੋਬ ਨੂੰ ਚੁਕ ਕੇ ਨਬੋਬ ਯਿਜ਼ਰੇਲੀ ਦੇ ਖੇਤ ਵਿੱਚ ਸੁੱਟ ਦੇ। ਯਾਦ ਕਰ, ਜਦੋਂ ਆਪਾਂ ਦੋਵੇਂ ਉਸਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਸਾਂ ਤਾਂ ਯਹੋਵਾਹ ਨੇ ਉਸਦੇ ਖਿਲਾਫ਼ ਇਸੇ ਨਿਆਂ ਦਾ ਹੁਕਮ ਲਗਾਇਆ ਸੀ। 26 ਯਹੋਵਾਹ ਨੇ ਆਖਿਆ, 'ਕੱਲ ਹੀ ਮੈਂ ਨਬੋਬ ਅਤੇ ਉਸਦੇ ਪੁੱਤਰ ਦਾ ਲਹੂ ਵੇਖਿਆ ਹੈ, ਇਸ ਲਈ ਮੈਂ ਅਹਾਬ ਨੂੰ ਇਸੇ ਖੇਤ ਵਿੱਚ ਦੰਡ ਦੇਵਾਂਗਾ।' ਇਹ ਯਹੋਵਾਹ ਦੇ ਬਚਨ ਸਨ। ਇਸ ਲਈ, ਯੋਰਾਮ ਦੀ ਲਾਸ਼ ਚੁੱਕ ਅਤੇ ਯਹੋਵਾਹ ਦੇ ਕਹੇ ਅਨੁਸਾਰ ਇਸਨੂੰ ਉਸੇ ਖੇਤ ਵਿੱਚ ਸੁੱਟ ਦੇ!" 27 ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਇਹ ਵੇਖਿਆ ਤਾਂ ਉਸਨੇ ਬਰਾਂਦਰੀ ਦੇ ਰਸਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਯੇਹੂ ਨੇ ਉਸਦਾ ਪਿੱਛਾ ਕੀਤਾ ਅਤੇ ਕਿਹਾ, "ਅਹਜ਼ਯਾਹ ਨੂੰ ਵੀ ਮਾਰ ਸੁੱਟੋ।"ਅਹਜ਼ਯਾਹ ਵੀ ਜ਼ਖਮੀ ਹੋ ਗਿਆ ਜਦੋਂ ਉਹ ਗੂਰ ਦੇ ਰਸਤੇ ਜੋ ਯਿਬਲਾਮ ਦੇ ਨਾਲ ਹੀ ਹੈ ਵੱਲ ਨੂੰ ਵਧਿਆ ਸੀ। ਫ਼ਿਰ ਜਦੋਂ ਉਹ ਉਥੋਂ ਮਗਿੱਦੋ ਵੱਲ ਭਜਿਆ ਤਾਂ ਉੱਥੇ ਹੀ ਮਰ ਗਿਆ। 28 ਤਾਂ ਅਹਜ਼ਯਾਹ ਦੇ ਸੇਵਕਾਂ ਨੇ ਅਹਜ਼ਯਾਹ ਦੀ ਲਾਸ਼ ਨੂੰ ਰੱਥ ਵਿੱਚ ਪਾ ਕੇ ਯਰੂਸ਼ਲਮ ਨੂੰ ਲਿਆਂਦਾ ਅਤੇ ਉਸਨੂੰ ਉਸਦੇ ਪੁਰਖਿਆਂ ਦੀ ਕਬਰ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਹੀ ਦਫ਼ਨਾਇਆ। 29 ਅਹਜ਼ਯਾਹ, ਇਸਰਾਏਲ ਦੇ ਪਾਤਸ਼ਾਹ ਯੋਰਾਮ ਦੇ ਗਿਆਰ੍ਹਵੇਂ ਵਰ੍ਹੇ ਦੌਰਾਨ ਯਹੂਦਾਹ ਦਾ ਪਾਤਸ਼ਾਹ ਬਣ ਗਿਆ।ਈਜ਼ਬਲ ਦੀ ਭਿਆਨਕ ਮੌਤ 30 ਜਦੋਂ ਯੇਹੂ ਯਿਜ਼ਰੇਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸਦੇ ਆਉਣ ਦੀ ਖਬਰ ਸੁਣੀ ਤਾਂ ਉਸਨੇ ਆਪਣੀਆਂ ਅੱਖਾਂ ਕਜਲਾਈਆਂ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ। 31 ਜਦੋਂ ਯੇਹੂ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਉਸਨੇ ਆਖਿਆ, "ਜਿਮਰੀ ਤੂੰ, ਜਿਸਨੇ ਆਪਣੇ ਹੀ ਸੁਆਮੀ ਨੂੰ ਮਾਰ ਦਿੱਤਾ, ਕੀ ਤੂੰ ਅਮਨ ਲਈ ਆਇਆ ਹੈਂ। 32 ਯੇਹੂ ਨੇ ਬਾਰੀ ਵੱਲ ਤਕਿਆ ਅਤੇ ਆਖਿਆ, "ਕੌਣ ਹੈ ਮੇਰੇ ਵੱਲ? ਕੌਣ ਹੈ?"ਤੱਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ। 33 ਯੇਹੂ ਨੇ ਉਨ੍ਹਾਂ ਨੂੰ ਆਖਿਆ, "ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।"ਤੱਦ ਖੋਜਿਆਂ ਨੇ ਉਸਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁਟਿਆ। 34 ਤ੍ਤੱਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸਨੇ ਕਿਹਾ, "ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।" 35 ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ। 36 ਤੱਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, "ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰੇਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ। 37 ਈਜ਼ਬਲ ਦੀ ਲਾਸ਼ ਯਿਜ਼ਰੇਲ ਦੇ ਖੇਤਾਂ ਵਿੱਚ ਪਈ ਇੰਝ ਖਾਦ ਬਣ ਜਾਵੇਗੀ ਕਿ ਕੋਈ ਵੀ ਇਹ ਨਾ ਪਛਾਣ ਸਕੇਗਾ ਕਿ ਇਹ ਉਸ ਦੀ ਲੋਬ ਹੈ।" 10:1 ਸਾਮਰਿਯਾ ਵਿੱਚ ਅਹਾਬ ਦੇ 70 ਪੁੱਤਰ ਸਨ। ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰੇਲ ਦੇ ਸ਼ਾਸਕਾਂ ਤੇ ਆਗੂਆਂ ਨੂੰ ਚਿੱਠੀਆਂ ਲਿਖੀਆਂ। ਅਤੇ ਜੋ ਲੋਕ ਅਹਾਬ ਦੇ ਪੁੱਤਰਾਂ ਨੂੰ ਪਾਲਦੇ ਸਨ ਉਨ੍ਹਾਂ ਨੂੰ ਵੀ ਯੇਹੂ ਨੇ ਇਹ ਆਖਦਿਆਂ ਹੋਇਆਂ ਚਿੱਠੀਆਂ ਲਿਖੀਆਂ, 2 "ਜਦੋਂ ਹੀ ਤੁਹਾਨੂੰ ਇਹ ਪੱਤਰ ਮਿਲੇ ਤਾਂ ਤੁਸੀਂ ਆਪਣੇ ਸੁਆਮੀ ਦੇ ਪੁੱਤਰਾਂ ਵਿੱਚੋਂ ਸਾਰਿਆਂ ਨਾਲੋਂ ਚੰਗਾ ਤੇ ਜਿਹੜਾ ਸਭ ਤੋਂ ਵਧ ਲਾਇਕ ਹੋਵੇ ਉਸਨੂੰ ਚੁੱਕ ਕੇ ਉਸਦੇ ਪਿਤਾ ਦੀ ਗੱਦੀ ਉੱਪਰ ਬਿਠਾਵੋ! ਤੁਹਾਡੇ ਕੋਲ ਰੱਥ ਹਨ, ਘੋੜੇ ਹਨ ਅਤੇ ਤੁਸੀਂ ਇੱਕ ਮਜ਼ਬੂਤ ਸ਼ਹਿਰ ਦੇ ਕਿਲੇ ਵਿੱਚ ਰਹਿੰਦੇ ਹੋ, ਤੁਹਾਡੇ ਕੋਲ ਹਬਿਆਰ ਵੀ ਹਨ ਇਸ ਲਈ ਉਸਨੂੰ ਉਸਦੇ ਪਿਤਾ ਦੇ ਸਿੰਘਾਸਣ ਤੇ ਬਿਠਾਵੋ ਫ਼ਿਰ ਆਪਣੇ ਪਿਤਾ ਦੇ ਘਰਾਣੇ ਲਈ ਜੰਗ ਕਰੋ।" 3 4 ਪਰ ਯਿਜ਼ਰੇਲ ਦੇ ਸ਼ਾਸਕ ਅਤੇ ਆਗੂ ਬੜੇ ਡਰੇ ਹੋਏ ਸਨ। ਉਨ੍ਹਾਂ ਕਿਹਾ, "ਜੇਕਰ ਦੋ ਪਾਤਸ਼ਾਹ (ਯੋਰਾਮ ਅਤੇ ਅਹਜ਼ਯਾਹ) ਯੇਹੂ ਨੂੰ ਨਹੀਂ ਰੋਕ ਸਕੇ ਤਾਂ ਅਸੀਂ ਭਲਾ ਉਸਨੂੰ ਕਿਵੇਂ ਰੋਕ ਸਕਦੇ ਹਾਂ?" 5 ਉਹ ਮਨੁੱਖ ਜਿਹੜਾ ਅਹਾਬ ਦੇ ਘਰ ਦਾ ਮੁਖਤਿਆਰ ਸੀ, ਉਹ ਮਨੁੱਖ ਜਿਹੜਾ ਸਾਰੇ ਸ਼ਹਿਰ ਦਾ ਹਾਕਮ ਸੀ ਅਤੇ ਬਜ਼ੁਰਗਾਂ ਅਤੇ ਜਿਨ੍ਹਾਂ ਅਹਾਬ ਦੇ ਬੱਚਿਆਂ ਨੂੰ ਪਾਲਿਆ ਸੀ ਉਨ੍ਹਾਂ ਯੇਹੂ ਨੂੰ ਸੁਨੇਹਾ ਭੇਜਿਆ ਕਿ, "ਅਸੀਂ ਤਾਂ ਤੇਰੇ ਸੇਵਕ ਹਾਂ। ਜੋ ਕੁਝ ਵੀ ਤੂੰ ਕਹੇਁਗਾ ਅਸੀਂ ਕਰਨ ਨੂੰ ਤਿਆਰ ਹਾਂ। ਅਸੀਂ ਕਿਸੇ ਵੀ ਮਨੁੱਖ ਨੂੰ ਪਾਤਸ਼ਾਹ ਨਹੀਂ ਬਣਾਵਾਂਗੇ। ਜੋ ਤੈਨੂੰ ਠੀਕ ਲਗਦਾ ਹੈ ਤੂੰ ਉਹੀ ਕਰ।" 6 ਤੱਦ ਯੇਹੂ ਨੇ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਇਹ ਲਿਖਿਆ, "ਜੇਕਰ ਤੁਸੀਂ ਮੇਰੀ ਆਗਿਆ ਮੰਨਦੇ ਹੋ ਅਤੇ ਮੇਰਾ ਸਾਬ ਦਿੰਦੇ ਹੋ ਤਾਂ ਤੁਸੀਂ ਆਪਣੇ ਸੁਆਮੀ ਅਹਾਬ ਦੇ ਪੁੱਤਰਾਂ ਦੇ ਸਿਰ ਵੱਢ ਸੁੱਟੋ। ਅਤੇ ਕੱਲ ਇਸੇ ਕੁ ਵੇਲੇ ਯਿਜ਼ਰੇਲ ਵਿੱਚ ਵੱਢ ਕੇ ਮੇਰੇ ਕੋਲ ਲੈ ਆਵੋ।"ਅਹਾਬ ਦੇ 70 ਪੁੱਤਰ ਸਨ ਅਤੇ ਉਹ ਉਨ੍ਹਾਂ ਦੇ ਨਾਲ ਸਨ ਜਿਹੜੇ ਕਿ ਸ਼ਹਿਰ ਦੇ ਵਿੱਚ ਉਨ੍ਹਾਂ ਦੀ ਪਾਲਣਾ ਕਰ ਰਹੇ ਸਨ। 7 ਜਦੋਂ ਸ਼ਹਿਰ ਦੇ ਆਗੂਆਂ ਨੂੰ ਇਹ ਚਿੱਠੀ ਮਿਲੀ, ਤਾਂ ਉਨ੍ਹਾਂ ਨੇ ਪਾਤਸ਼ਾਹ ਦੇ 70 ਪੁੱਤਰਾਂ ਨੂੰ ਇਕਠਿਆਂ ਕਰਕੇ ਵੱਢ ਸੁਟਿਆ ਅਤੇ ਫ਼ਿਰ ਉਨ੍ਹਾਂ ਨੇ ਉਨ੍ਹਾਂ ਦੇ ਸਿਰਾਂ ਨੂੰ ਟੋਕਰੀਆਂ ਵਿੱਚ ਪਾਕੇ ਯਿਜ਼ਰੇਲ ਵਿੱਚ ਯੇਹੂ ਕੋਲ ਭੇਜ ਦਿੱਤਾ। 8 ਸੰਦੇਸ਼ਵਾਹਕ ਯੇਹੂ ਕੋਲ ਆਇਆ ਅਤੇ ਆਕੇ ਉਸਨੂੰ ਕਿਹਾ, "ਉਹ ਪਾਤਸ਼ਾਹ ਦੇ ਪੁੱਤਰਾਂ ਦੇ ਸਿਰ ਵੱਢ ਲਿਆਏ ਹਨ।"ਤੱਦ ਯੇਹੂ ਨੇ ਆਖਿਆ, "ਉਨ੍ਹਾਂ ਨੂੰ ਕੱਲ ਸਵੇਰ ਤੀਕ ਸ਼ਹਿਰ ਦੇ ਫ਼ਾਟਕ ਤੇ ਢੇਰ ਲਗਾ ਕੇ ਰੱਖ ਛੱਡੋ।" 9 ਸਵੇਰ ਵੇਲੇ ਯੇਹੂ ਬਾਹਰ ਗਿਆ ਅਤੇ ਲੋਕਾਂ ਸਾਮ੍ਹਣੇ ਖੜਾ ਹੋਕੇ ਉਸਨੇ ਕਿਹਾ, "ਤੁਸੀਂ ਮਾਸੂਮ ਹੋ। ਵੇਖੋ! ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਸਨੂੰ ਮਾਰ ਸੁਟਿਆ ਪਰ ਅਹਾਬ ਦੇ ਇਨ੍ਹਾਂ ਸਾਰੇ ਪੁੱਤਾਂ ਨੂੰ ਕਿਸ ਮਾਰਿਆ? 10 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਕਹੀ ਉਹ ਅਜਾਈ ਨਹੀਂ ਜਾਵੇਗੀ। ਯਹੋਵਾਹ ਨੇ ਉਹੀ ਕੁਝ ਕੀਤਾ ਹੈ ਜੋ ਕੁਝ ਉਸਨੇ ਆਪਣੇ ਸੇਵਕ ਏਲੀਯਾਹ ਰਾਹੀਂ ਅਖਵਾਇਆ ਸੀ।" 11 ਤੱਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਦਿੱਤਾ ਜੋ ਯਿਜ਼ਰੇਲ ਵਿੱਚ ਜੋ ਅਹਾਬ ਦੇ ਘਰਾਣੇ ਵਿੱਚ ਬਾਕੀ ਰਹਿ ਗਏ ਸਨ ਉਸਨੇ ਸਾਰੇ ਮਹਾਂ-ਪੁਰਖਾਂ, ਨਿਕਟੀ ਮਿੱਤਰਾਂ, ਸੰਬੰਧੀਆਂ, ਜਾਜਕਾਂ ਨੂੰ ਮਾਰ ਦਿੱਤਾ। ਅਹਾਬ ਦੇ ਘਰਾਣੇ ਵਿੱਚੋਂ ਕੋਈ ਇੱਕ ਵੀ ਮਨੁੱਖ ਜਿਉਂਦਾ ਨਾ ਰਿਹਾ। 12 ਯੇਹੂ ਯਿਜ਼ਰੇਲ ਨੂੰ ਛੱਡ ਸਾਮਰਿਯਾ ਵੱਲ ਚਲਾ ਗਿਆ। ਰਾਹ ਵਿੱਚ, ਉਹ ਉਸ ਜਗ੍ਹਾ ਰੁਕਿਆ ਜੋ ਅਯਾਲੀਆਂ ਦਾ ਡੇਰਾ ਕਹਾਉਂਦਾ ਸੀ। ਜਿੱਥੇ ਅਯਾਲੀ ਆਪਣੀਆਂ ਭੇਡਾਂ ਦੀ ਮੁਨਾਈ ਕਰਦੇ ਸਨ। 13 ਉੱਥੇ ਉਹ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੋਲਿਆ, "ਤੁਸੀਂ ਕੌਣ ਹੋ?"ਉਨ੍ਹਾਂ ਕਿਹਾ, "ਅਸੀਂ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀ ਹਾਂ ਅਸੀਂ ਪਾਤਸ਼ਾਹ ਦੇ ਪੁੱਤਰਾਂ ਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚਲੇ ਹਾਂ।" 14 ਤੱਦ ਯੇਹੂ ਨੇ ਆਪਣੇ ਆਦਮੀਆਂ ਨੂੰ ਕਿਹਾ, "ਇਨ੍ਹਾਂ ਨੂੰ ਜਿਉਂਦੇ ਫ਼ੜ ਲਵੋ।"ਯੇਹੂ ਦੇ ਆਦਮੀਆਂ ਨੇ ਅਹਜ਼ਯਾਹ ਦੇ ਸੰਬੰਧੀਆਂ ਨੂੰ ਜਿਉਂਦਿਆਂ ਨੂੰ ਫ਼ੜ ਲਿਆ। ਉਹ 42 ਲੋਕ ਸਨ ਅਤੇ ਯੇਹੂ ਨੇ ਉਨ੍ਹਾਂ ਨੂੰ ਬੇਬ-ਇਕਦ ਦੇ ਨੇੜੇ ਖੂਹ ਦੇ ਕੋਲ ਵੱਢ ਸੁਟਿਆ। ਉਨ੍ਹ੍ਹਾਂ ਵਿੱਚੋਂ ਇੱਕ ਵੀ ਮਨੁੱਖ ਜਿਉਂਦਾ ਨਾ ਛੱਡਿਆ।ਯੇਹੂ ਦਾ ਯਹੋਨਾਦਾਬ ਨੂੰ ਮਿਲਣਾ 15 ਜਦੋਂ ਯੇਹੂ ਉਥੋਂ ਨਿਕਲਿਆ ਤਾਂ ਫ਼ਿਰ ਉਹ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਮਿਲਿਆ। ਯਹੋਨਾਦਾਬ ਉਸਨੂੰ ਰਾਹ 'ਚ ਮਿਲ ਪਿਆ ਕਿਊਕਿ ਉਹ ਵੀ ਯੇਹੂ ਨੂੰ ਮਿਲਣ ਲਈ ਆ ਰਿਹਾ ਸੀ ਤੱਦ ਯੇਹੂ ਨੇ ਉਸਨੂੰ ਮਿਲਕੇ ਆਖਿਆ, "ਕੀ ਤੂੰ ਮੇਰਾ ਉਵੇਂ ਹੀ ਸਕਾ ਮਿੱਤਰ ਹੈਂ ਜਿਵੇਂ ਮੈਂ ਤੈਨੂੰ ਸਮਝਦਾ ਹਾਂ?"ਯੇਹੂ ਨੇ ਕਿਹਾ, "ਜੇਕਰ ਤੂੰ ਮੇਰਾ ਗੂੜਾ ਮਿੱਤਰ ਹੈਂ ਤਾਂ ਦੋਸਤੀ ਦਾ ਹੱਥ ਮੇਰੇ ਵੱਲ ਵਧਾਅ।" ਜਦੋਂ ਉਸਨੇ ਆਪਣਾ ਹੱਥ ਉਸ ਵੱਲ ਵਧਇਆ ਤਾਂ ਯੇਹੂ ਨੇ ਉਸਨੂੰ ਆਪਣੇ ਰੱਥ ਤੇ ਬਿਠਾਅ ਲਿਆ। 16 ਯੇਹੂ ਨੇ ਆਖਿਆ, "ਮੇਰੇ ਨਾਲ ਚੱਲ ਅਤੇ ਯਹੋਵਾਹ ਦੇ ਨਮਿੱਤ ਮੇਰੀਆਂ ਭਾਵਨਾਵਾਂ ਨੂੰ ਵੇਖ।"ਤੱਦ ਯਹੋਨਾਦਾਬ ਯੇਹੂ ਦੇ ਰੱਥ ਉੱਪਰ ਬੈਠ ਗਿਆ। 17 ਯੇਹੂ ਸਾਮਰਿਯਾ ਵੱਲ ਆਇਆ ਅਤੇ ਜੋ ਲੋਕ ਅਹਾਬ ਦੇ ਸੰਬੰਧੀ ਸਾਮਰਿਯਾ ਵਿੱਚ ਬਚ ਗਏ ਸਨ ਉਨ੍ਹਾਂ ਨੂੰ ਵੀ ਵੱਢ ਸੁਟਿਆ। ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਵੱਢ ਸੁਟਿਆ। ਇਥੋਂ ਤੱਕ ਕਿ ਯੇਹੂ ਨੇ ਉਹ ਕੰਮ ਵੀ ਕੀਤੇ ਜੋ ਬਚਨ ਯਹੋਵਾਹ ਨੇ ਏਲੀਯਾਹ ਨਾਲ ਕੀਤੇ ਸਨ। 18 ਤੱਦ ਯੇਹੂ ਨੇ ਸਾਰੇ ਲੋਕਾਂ ਨੂੰ ਇਕੱਤਰ ਕੀਤਾ ਅਤੇ ਉਨ੍ਹਾਂ ਨੂੰ ਆਖਿਆ, "ਅਹਾਬ ਨੇ ਬਆਲ ਦੀ ਬੋੜੀ ਉਪਾਸਨਾ ਕੀਤੀ ਪਰ ਯੇਹੂ ਉਸਦੀ ਬਹੁਤੀ ਉਪਾਸਨਾ ਕਰੇਗਾ। 19 ਹੁਣ ਤੁਸੀਂ ਬਆਲ ਦੇ ਸਾਰੇ ਜਾਜਕਾਂ ਅਤੇ ਨਬੀਆਂ ਨੂੰ ਇਕੱਠਾ ਕਰੋ ਅਤੇ ਸਾਰੇ ਉਨ੍ਹਾਂ ਲੋਕਾਂ ਨੂੰ ਇਕੱਠਾ ਕਰੋ ਜੋ ਬਆਲ ਦੇ ਉਪਾਸਕ ਹਨ। ਕੋਈ ਵੀ ਬਆਲ ਦਾ ਉਪਾਸਕ ਇਸ ਸਭਾ ਵਿੱਚ ਗੈਰਹਾਜ਼ਿਰ ਨਾ ਰਹੇ। ਮੈਂ ਬਆਲ ਲਈ ਵੱਡੀ ਬਲੀ ਚੜਾਉਣੀ ਹੈ ਅਤੇ ਜੋ ਇਸ ਸਭਾ ਵਿੱਚ ਉਸਦਾ ਉਪਾਸਕ ਗੈਰਹਾਜ਼ਿਰ ਹੋਇਆ ਮੈਂ ਉਸਨੂੰ ਮਾਰ ਸੁੱਟਾਂਗਾ।"ਪਰ ਯੇਹੂ ਉਨ੍ਹਾਂ ਨਾਲ ਇਹ ਚਾਲ ਖੇਡ ਰਿਹਾ ਸੀ ਕਿਉਂ ਕਿ ਅਸਲ ਵਿੱਚ ਉਹ ਬਆਲ ਦੇ ਸਾਰੇ ਉਪਾਸਕਾਂ ਨੂੰ ਨਸ਼ਟ ਕਰਨਾ ਚਾਹੁੰਦਾ ਸੀ। 20 ਯੇਹੂ ਨੇ ਆਖਿਆ, "ਬਆਲ ਲਈ ਪਵਿੱਤਰ ਸਭਾ ਦੀ ਤਿਆਰੀ ਕਰੋ।" ਤਾਂ ਜਾਜਕਾਂ ਨੇ ਸਭਾ ਦਾ ਐਲਾਨ ਕਰ ਦਿੱਤਾ। 21 ਤੱਦ ਯੇਹੂ ਨੇ ਇਸਰਾਏਲ ਦੀ ਸਾਰੀ ਧਰਤੀ ਉੱਪਰ ਇਹ ਸੰਦੇਸ਼ ਪਹੁੰਚਾ ਦਿੱਤਾ ਤਾਂ ਬਆਲ ਦੇ ਸਾਰੇ ਉਪਾਸਕ ਇਕੱਤਰ ਹੋਏ। ਕੋਈ ਵੀ ਬੰਦਾ ਉਸਦਾ ਉਪਾਸਕ ਗੈਰਹਾਜ਼ਿਰ ਨਾ ਰਿਹਾ ਅਤੇ ਸਾਰੇ ਉਪਾਸਕ ਬਆਲ ਦੇ ਮੰਦਰ ਵਿੱਚ ਇਕੱਤਰ ਹੋਏ। ਤੇ ਬਆਲ ਦਾ ਮੰਦਰ ਖਚਾ-ਖਚ ਭੀੜ ਨਾਲ ਭਰ ਗਿਆ। 22 ਤੱਦ ਯੇਹੂ ਨੇ ਤੋਸ਼ੇਖਾਨੇ ਦੇ ਮੁਖਤਿਆਰ ਨੂੰ ਕਿਹਾ, "ਬਆਲ ਦੇ ਸਾਰੇ ਉਪਾਸਕਾਂ ਲਈ ਵਸਤਰ ਕੱਢ ਲਿਆ।" ਤਾਂ ਉਹ ਆਦਮੀ ਸਭਨਾਂ ਲਈ ਉਥੋਂ ਵਸਤਰ ਕੱਢ ਲਿਆਇਆ। 23 ਤੱਦ ਯੇਹੂ ਅਤੇ ਰੇਕਾਬ ਦਾ ਪੁੱਤਰ ਯਹੋਨਾਦਾਬ ਬਆਲ ਦੇ ਮੰਦਰ ਨੂੰ ਗਏ ਅਤੇ ਯੇਹੂ ਨੇ ਉਸ ਮੰਦਰ ਵਿੱਚ ਬਆਲ ਦੇ ਉਪਾਸਕਾਂ ਨੂੰ ਕਿਹਾ, "ਤੁਸੀਂ ਧਿਆਨ ਨਾਲ ਚਾਰੋ ਤਰਫ਼ ਵੇਖ ਲਵੋ ਕਿ ਇੱਥੇ ਕੋਈ ਤੁਹਾਡੇ ਨਾਲ ਯਹੋਵਾਹ ਦਾ ਉਪਾਸਕ ਨਾ ਹੋਵੇ, ਸਿਰਫ਼ ਬਆਲ ਦੇ ਉਪਾਸਕ ਹੀ ਹੋਣ।" 24 ਤਾਂ ਬਆਲ ਦੇ ਉਪਾਸਕ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜਾਉਣ ਲਈ ਮੰਦਰ ਅੰਦਰ ਗਏ। ਪਰ ਬਾਹਰ ਯੇਹੂ ਦੇ 80 ਆਦਮੀ ਇੰਤਜ਼ਾਰ ਕਰ ਰਹੇ ਸਨ। ਯੇਹੂ ਨੇ ਉਨ੍ਹਾਂ ਨੂੰ ਆਖਿਆ ਹੋਇਆ ਸੀ, "ਜੋ ਕੋਈ ਇਨ੍ਹਾਂ ਵਿੱਚੋਂ ਕਿਸੇ ਨੂੰ ਬਚਕੇ ਜਾਣ ਦੇਵੇਗਾ ਆਪਣੀ ਖੁਦ ਦੀ ਜਾਨ ਗੁਆ ਲਵੇਗਾ।" 25 ਜਿਉਂ ਹੀ ਯੇਹੂ ਹੋਮ ਦੀ ਭੇਟ ਚੜਾ ਹਟਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਕਪਤਾਨਾਂ ਨੂੰ ਆਖਿਆ, "ਅੰਦਰ ਜਾਓ ਅਤੇ ਜਾਕੇ ਬਆਲ ਦੇ ਜਾਜਕਾਂ ਨੂੰ ਮਾਰ ਸੁੱਟੋ। ਮੰਦਰ ਚੋ ਕੋਈ ਵੀ ਮਨੁੱਖ ਜਿਉਂਦਾ ਬਾਹਰ ਨਾ ਨਿਕਲੇ।"ਤਾਂ ਕਪਤਾਨਾਂ ਨੇ ਬਆਲ ਦੇ ਜਾਜਕਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁਟਿਆ। ਅਤੇ ਪਹਿਰੇਦਾਰਾਂ ਅਤੇ ਕਪਤਾਨਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਤਦ ਉਹ ਮੰਦਰ ਦੇ ਅੰਦਰ ਵਾਲੇ ਕਮਰੇ ਵਿੱਚ ਪ੍ਰਵੇਸ਼ ਕੀਤੇ। 26 ਬਆਲ ਦੇ ਮੰਦਰ ਦੇ ਥੰਮਾਂ ਨੂੰ ਜਿਹੜੇ ਪੱਥਰ ਲੱਗੇ ਹੋਏ ਸਨ ਉਨ੍ਹਾਂ ਨੂੰ ਕੱਢਕੇ ਉਨ੍ਹਾਂ ਨੇ ਮੰਦਰ ਨੂੰ ਸਾੜ ਦਿੱਤਾ। 27 ਤੇ ਫ਼ਿਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਚੂਰਾ ਕਰ ਦਿੱਤਾ ਅਤੇ ਬਆਲ ਦੇ ਮੰਦਰ ਨੂੰ ਵੀ ਢਹਿ-ਢੇਰੀ ਕਰ ਦਿੱਤਾ ਅਤੇ ਮੰਦਰ ਦੀ ਬਾਵੇਂ ਉਸਨੂੰ ਬਣਾ ਦਿੱਤਾ। ਲੋਕ ਅੱਜ ਵੀ ਉਸਨੂੰ ਇਵੇਂ ਹੀ ਇਸਤੇਮਾਲ ਕਰਦੇ ਹਨ। 28 ਇਉਂ ਯੇਹੂ ਨੇ ਬਆਲ ਦੇ ਇਸਰਾਏਲ ਵਿੱਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ। 29 ਪਰ ਫ਼ਿਰ ਵੀ ਯੇਹੂ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ, ਜਿਸਨੇ ਇਸਰਾਏਲ ਤੋਂ ਪਾਪ ਕਰਵਾਏ ਸਨ ਪੂਰੀ ਤਰ੍ਹਾਂ ਮੂੰਹ ਨਾ ਮੋੜਿਆ। ਉਹ ਸੁਨਿਹਰੀ ਵੱਛੇ ਜਿਹੜੇ ਬੈਤੇਲ ਅਤੇ ਦਾਨ ਵਿੱਚੋਂ ਸਨ ਉਨ੍ਹਾਂ ਨੂੰ ਯੇਹੂ ਨੇ ਤਬਾਹ ਨਾ ਕੀਤਾ। 30 ਯਹੋਵਾਹ ਨੇ ਯੇਹੂ ਨੂੰ ਆਖਿਆ, "ਤੂੰ ਚੰਗਾ ਕੰਮ ਕੀਤਾ ਹੈ! ਜੋ ਕੰਮ ਮੈਂ ਚੰਗੇ ਆਖੇ, ਤੂੰ ਉਹ ਕੀਤੇ ਹਨ। ਜਿਵੇਂ ਮੈਂ ਅਹਾਬ ਦੀ ਕੁਲ ਨੂੰ ਤਬਾਹ ਕਰਨਾ ਚਾਹਿਆ ਤੂੰ ਉਵੇਂ ਹੀ ਕੀਤਾ। ਇਸ ਲਈ ਤੇਰੇ ਪੁੱਤਰ ਚੌਥੀ ਪੀੜੀ ਤੀਕ ਇਸਰਾਏਲ ਦੀ ਗੱਦੀ ਉੱਪਰ ਬੈਠਣਗੇ।" 31 ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਬਾ ਉੱਪਰ ਚੱਲਣ ਲਈ ਲਾਪਰਵਾਹੀ ਵਰਤੀ ਅਤੇ ਉਸਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ। ਜਿਹੜੇ ਕਿ ਉਸਨੇ ਇਸਰਾਏਲ ਤੋਂ ਪਾਪ ਕਰਵਾਏ ਸਨ। 32 ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਦੇ ਭਾਗ-ਖੰਡ ਕਰ ਘਟਾਉਣ ਲੱਗਾ। ਅਰਾਮ ਦਾ ਪਾਤਸ਼ਾਹ ਹਜ਼ਾਏਲ ਇਸਰਾਏਲੀਆਂ ਨੂੰ ਇਸਰਾਏਲ ਦੇ ਹਰ ਹੱਦ ਤੋਂ ਹਰਾਉਣ ਲੱਗਾ। 33 ਯਰਦਨ ਤੋਂ ਲੈਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ਼ ਵਿੱਚ ਗਦੀਆਂ ਤੇ ਰਊਬੇਨੀਆਂ ਤੇ ਮਨਸੀਆਂ ਨੂੰ ਅਰੋਏਰ ਤੋਂ ਲੈਕੇ ਜੋ ਅਰਨੋਨ ਦੀ ਵਾਦੀ ਕੋਲ ਹੈ ਅਤੇ ਗਿਲਆਦ ਅਤੇ ਬਾਸ਼ਾਨ ਨੂੰ ਵੀ ਸਰ ਕਰ ਲਿਆ। 34 ਯੇਹੂ ਨੇ ਹੋਰ ਜੋ ਮਹਾਨ ਕਾਰਜ ਕੀਤੇ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 35 ਯੇਹੂ ਨੂੰ ਉਸਦੀ ਮੌਤ ਉਪਰੰਤ ਉਸਦੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ। ਲੋਕਾਂ ਨੇ ਯੇਹੂ ਨੂੰ ਸਾਮਰਿਯਾ ਵਿੱਚ ਦਬਿਆ ਅਤੇ ਯੇਹੂ ਤੋਂ ਬਾਅਦ ਉਸਦਾ ਪੁੱਤਰ ਯਹੋਅਹਾਜ਼ ਨਵਾਂ ਪਾਤਸ਼ਾਹ ਬਣਿਆ। 36 ਯੇਹੂ ਨੇ ਸਾਮਰਿਯਾ ਵਿੱਚ ਇਸਰਾਏਲ ਉੱਤੇ 28 ਵਰ੍ਹੇ ਰਾਜ ਕੀਤਾ।
11:1 ਅਬਲਯਾਹ, ਅਹਜ਼ਯਾਹ ਦੀ ਮਾਤਾ ਨੇ ਵੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਹ ਉੱਠੀ ਅਤੇ ਸਾਰੇ ਸ਼ਾਹੀ ਘਰਾਣੇ ਨੂੰ ਮਾਰ ਦਿੱਤਾ। 2 ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਉਸਨੇ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿੱਤਾ ਅਤੇ ਉਸਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਵੱਢੇ ਜਾ ਰਹੇ ਸਨ ਚੁਰਾ ਲਿੱਤਾ। ਉਸਨੇ ਯੋਆਸ਼ ਦੀ ਦਾਈ ਸਮੇਤ ਉਸਨੂੰ ਸੌਣ ਵਾਲੇ ਕਮਰੇ ਵਿੱਚ ਅਬਲਯਾਹ ਦੇ ਅੱਗੋ ਅਜਿਹਾ ਛੁਪਾਇਆ ਕਿ ਉਹ ਮਾਰਿਆ ਨਾ ਗਿਆ ਅਤੇ ਬਚ ਗਿਆ। 3 ਯੋਆਸ਼ ਅਤੇ ਯਹੋਸ਼ਬਾ ਯਹੋਵਾਹ ਦੇ ਮੰਦਰ ਵਿੱਚ ਛੇ ਸਾਲ ਤੀਕ ਛੁਪੇ ਰਹੇ ਅਤੇ ਅਬਲਯਾਹ ਦੇਸ਼ ਉੱਪਰ ਰਾਜ ਕਰਦੀ ਰਹੀ। 4 ਸੱਤਵੇਂ ਸਾਲ ਪਰਧਾਨ ਜਾਜਕ ਯੋਹਬਾਦਾ ਨੇ ਕਰੇਬੀਆਂ ਤੇ ਪਹਿਰੇਦਾਰਾਂ ਤੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਮਿਲਣ ਲਈ ਸਦਿਅ। ਫ਼ੇਰ ਉਸਨੇ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ, ਉਸਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਸਹੁੰ ਖੁਆਈ ਫੇਰ ਉਸਨੇ ਉਨ੍ਹਾਂ ਨੂੰ ਰਾਜੇ ਦਾ ਪੁੱਤਰ, ਯੋਆਸ ਦਿਖਾਇਆ। 5 ਤੱਦ ਯਹੋਬਾਦਾ ਨੇ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਅਤੇ ਕਿਹਾ, "ਤੁਸੀਂ ਇਹ ਕੰਮ ਹਨ ਜੋ ਜ਼ਰੂਰੀ ਕਰਨੇ ਹਨ। ਤੁਹਾਡੇ ਵਿੱਚ ਇੱਕ ਤਿਹਾਈ ਸਬਤ ਦੇ ਦਿਨ ਨੂੰ ਆਕੇ ਪਾਤਸ਼ਾਹ ਦੇ ਮਹਿਲ ਉੱਪਰ ਪਹਿਰਾ ਦੇਣਗੇ। 6 ਅਤੇ ਇੱਕ ਤਿਹਾਈ, ਸੂਰ ਨਾਮੀ ਫ਼ਾਟਕ ਉੱਪਰ ਪਹਿਰਾ ਦੇਣਗੇ ਅਤੇ ਬਾਕੀ ਦੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿਛਵਾੜੇ ਦੇ ਫ਼ਾਟਕ ਉੱਪਰ ਪਹਿਰਾ ਦੇਣਗੇ। ਇਸ ਤਰ੍ਹਾਂ ਤੁਸੀਂ ਯੋਆਸ਼ ਨੂੰ ਬਚਾਉਣ ਲਈ ਪਹਿਰੇਦਾਰੀ ਕਰਦੇ ਇੱਕ ਦੀਵਾਰ ਵਾਂਗੂ ਕਾਰਜ ਕਰੋਂਗੇ। 7 ਹਰ ਸਬਤ ਦੇ ਦਿਨ ਦੇ ਅੰਤ ਤੇ ਤੁਹਾਡੇ ਦੋ ਜੱਥੇ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਮੰਦਰ ਦੀ ਰੱਖਵਾਲੀ ਕਰਨਗੇ। 8 ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਬਿਆਰ ਹੱਥ ਵਿੱਚ ਲੈਕੇ ਪਾਤਸ਼ਾਹ ਨੂੰ ਚਾਰ ਚੁਫ਼ੇਰਿਉਂ ਘੇਰੀ ਰੱਖਣਾ ਅਤੇ ਜੋ ਕੋਈ ਲਈਨਾਂ ਦੇ ਅੰਦਰ ਤੁਹਾਡੇ ਨਜ਼ਦੀਕ ਆਵੇ ਉਹ ਮਾਰਿਆ ਜਾਵੇ। ਸੋ ਤੁਸੀਂ ਪਾਤਸ਼ਾਹ ਦੇ ਅੰਦਰ-ਬਾਹਰ ਆਉਂਦੇ-ਜਾਂਦੇ ਉਸਦੇ ਨਾਲ ਹੀ ਰਹਿਣਾ।" 9 ਤਾਂ ਕਪਤਾਨਾਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਆਗਿਆ ਦਿੱਤੀ। ਹਰ ਕਪਤਾਨ ਨੇ ਆਪਣੇ ਆਦਮੀ ਲਿੱਤੇ ਅਤੇ ਇੱਕ ਜੱਥੇ ਨੇ ਪਾਤਸ਼ਾਹ ਦੀ ਸ਼ਨੀਵਾਰ ਦੇ ਦਿਨ ਰੱਖਵਾਲੀ ਕਰਨੀ ਸੀ ਅਤੇ ਦੂਜੇ ਜਬਿਆਂ ਨੇ ਹਫ਼ਤੇ ਦੇ ਬਾਕੀ ਦਿਨਾਂ ਵਿੱਚ ਪਾਤਸ਼ਾਹ ਦੀ ਰੱਖਵਾਲੀ ਕਰਨੀ ਸੀ। ਅਤੇ ਉਹ ਸਾਰੇ ਆਦਮੀ ਯਹੋਯਾਦਾ ਜਾਜਕ ਕੋਲ ਆਏ। 10 ਜਾਜਕ ਨੇ ਉਨ੍ਹਾਂ ਆਦਮੀਆਂ ਦੇ (ਸਰਦਾਰਾਂ) ਕਪਤਾਨਾਂ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਰਛੇ ਤੇ ਢਾਲਾਂ ਦਿੱਤੀਆਂ। 11 ਅਤੇ ਇਹ ਪਹਿਰੇਦਾਰ ਆਪਣੇ ਹਬਿਆਰਾਂ ਸਮੇਤ ਮੰਦਰ ਦੇ ਸੱਜੇ ਕੋਨੇ ਤੋਂ ਲੈਕੇ ਖੱਬੀ ਨੁਕਰ ਤੱਕ ਤੈਨਾਤ ਹੋ ਗਏ। ਉਹ ਜਗਵੇਦੀ ਅਤੇ ਮੰਦਰ ਦੇ ਆਲੇ-ਦੁਆਲੇ ਤੈਨਾਤ ਹੋਏ ਅਤੇ ਜਦ ਪਾਤਸ਼ਾਹ ਮੰਦਰ ਅੰਦਰ ਜਾਂਦਾ ਉਸਦੇ ਇਰਦ-ਗਿਰਦ ਹੁੰਦੇ। 12 ਤੱਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸਨੂੰ ਪਾਤਸ਼ਾਹ ਬਣਾਇਆ ਅਤੇ ਉਸਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, "ਪਾਤਸ਼ਾਹ ਜਿਉਂਦਾ ਰਹੇ।" 13 ਰਾਣੀ ਅਬਲਯਾਹ ਨੇ ਜਦੋਂ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ ਆਈ। 14 ਉਸਨੇ ਵੇਖਿਆ ਕਿ ਪਾਤਸ਼ਾਹ ਉਸ ਥੰਮ ਕੋਲ ਖਲੋਤਾ ਸੀ। ਜਿੱਥੇ ਕਿ ਅਕਸਰ ਪਾਤਸ਼ਾਹ ਖਲੋਂਦੇ ਸਨ ਅਤੇ ਉਸਨੇ ਆਗੂਆਂ ਅਤੇ ਆਦਮੀਆਂ ਨੂੰ ਪਾਤਸ਼ਾਹ ਲਈ ਤੂਰ੍ਹੀਆਂ ਵਜਾਉਂਦਿਆਂ ਵੇਖਿਆ ਅਤੇ ਉਸਨੇ ਇਹ ਵੀ ਵੇਖਿਆ ਕਿ ਸਾਰੇ ਲੋਕ ਖੁਸ਼ੀ ਦਾ ਜਸ਼ਨ ਮਨਾ ਰਹੇ ਹਨ। ਜਦੋਂ ਉਸਨੇ ਇਹ ਸਭ ਵੇਖਿਆ ਅਤੇ ਤੂਰ੍ਹੀਆਂ ਵੱਜਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਅਬਲਯਾਹ ਨੇ ਆਪਣੇ ਕੱਪੜੇ ਫ਼ਾੜੇ ਤੇ ਉੱਚੀ ਆਵਾਜ਼ ਵਿੱਚ ਬੋਲੀ ਇਹ ਦਰਸਾਉਣ ਲਈ ਕਿ ਉਹ ਬਹੁਤ ਪਰੇਸ਼ਾਨ ਹੈ, "ਗ਼ਦਰ ਹੈ! ਗ਼ਦਰ ਹੈ!" 15 ਤੱਦ ਯਹੋਯਾਦਾ ਜਾਜਕ ਨੇ ਸੈਨਾ ਦੇ ਕਪਤਾਨਾਂ ਨੂੰ ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, "ਅਬਲਯਾਹ ਨੂੰ ਮੰਦਰ ਦੇ ਅਸਬਾਨ ਤੋਂ ਬਾਹਰ ਲੈ ਜਾਵੋ ਅਤੇ ਜਿਹੜਾ ਕੋਈ ਹਿਮਾਇਤੀ ਉਸਦੇ ਪਿੱਛੇ ਆਵੇ ਉਸਨੂੰ ਮਾਰ ਸੁੱਟੋ। ਪਰ ਕਿਸੇ ਨੂੰ ਵੀ ਮੰਦਰ ਦੇ ਇਲਾਕੇ ਵਿੱਚ ਨਾ ਵਢਿਆ ਜਾਵੇ।" 16 ਤਾਂ ਸਿਪਾਹੀਆਂ ਨੇ ਅਬਲਯਾਹ ਨੂੰ ਘੇਰ ਲਿਆ। ਜਿਉਂ ਹੀ ਉਹ ਉਸ ਰਾਹੇ ਗਈ ਜਿਸ ਥਾਵੋਂ ਘੋੜੇ ਪਾਤਸ਼ਾਹ ਦੇ ਮਹਿਲ ਨੂੰ ਜਾਂਦੇ ਹਨ ਤਾਂ ਸਿਪਾਹੀਆਂ ਨੇ ਉਸਨੂੰ ਉੱਥੇ ਵੱਢ ਸੁਟਿਆ। ਤ੍ਤੇ ਉਹ ਉੱਥੇ ਹੀ ਮਾਰੀ ਗਈ। 17 ਯਹੋਯਾਦਾ ਨੇ ਯਹੋਵਾਹ, ਪਾਤਸ਼ਾਹ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ। ਇਸ ਨੇਮ ਵਿੱਚ ਇਹ ਦਰਸਾਇਆ ਗਿਆ ਕਿ ਰਾਜਾ ਪਰਜਾ ਲਈ ਕੀ ਕਰੇਗਾ ਅਤੇ ਪਰਜਾ ਪਾਤਸ਼ਾਹ ਦਾ ਹੁਕਮ ਮਂਨੇਗੀ। 18 ਤੱਦ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ,ਅਤੇ ਬਆਲ ਦੇ ਬੁੱਤ ਨੂੰ ਨਸ਼ਟ ਕਰ ਦਿੱਤਾ ਅਤੇ ਉਸਦੀ ਜਗਵੇਦੀ ਦੇ ਵੀ ਟੁਕੜੇ-ਟੁਕੜੇ ਕਰ ਦਿੱਤਾ। ਉਨ੍ਹਾਂ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਅੱਗੇ ਮਾਰ ਸੁਟਿਆ।ਤੱਦ ਯਹੋਯਾਦਾ ਜਾਜਕ ਨੇ ਯਹੋਵਾਹ ਦੇ ਮੰਦਰ ਦੀ ਦੇਖਭਾਲ ਕਰਨ ਲਈ, ਇੰਚਾਰਜ ਹੋਣ ਲਈ, ਆਦਮੀ ਚੁਣੇ। 19 ਜਾਜਕਾਂ ਨੇ ਸਭ ਲੋਕਾਂ ਦੀ ਅਗਵਾਈ ਕੀਤੀ ਅਤੇ ਉਹ ਸਭ ਯਹੋਵਾਹ ਦੇ ਮੰਦਰ ਤੋਂ ਪਾਤਸ਼ਾਹ ਦੇ ਭਵਨ ਵੱਲ ਗਏ। ਪਾਤਸ਼ਾਹ ਦੇ ਖਾਸ ਪਹਿਰੇਦਾਰ ਤੇ ਕਪਤਾਨ ਪਾਤਸ਼ਾਹ ਦੇ ਨਾਲ ਗਏ ਅਤੇ ਬਾਕੀ ਸਾਰੀ ਭੀੜ ਉਨ੍ਹਾਂ ਦੇ ਪਿੱਛੇ ਹੋ ਗਈ। ਉਹ ਪਾਤਸ਼ਾਹ ਦੇ ਮਹਿਲ ਦੇ ਪ੍ਰਵੇਸ਼ ਦੁਆਰ ਤੇ ਪਹੁੰਚੇ ਅਤੇ ਪਾਤਸ਼ਾਹ ਯੋਆਸ਼ ਸਿੰਘਾਸਣ ਤੇ ਬੈਠਾ। 20 ਸਾਰੇ ਲੋਕ ਬੜੇ ਖੁਸ਼ ਸਨ। ਸ਼ਹਿਰ ਵਿੱਚ ਅਮਨ-ਅਮਾਨ ਸੀ। ਅਤੇ ਮਹਾਰਾਣੀ ਅਬਲਯਾਹ ਨੂੰ ਪਾਤਸ਼ਾਹ ਦੇ ਮਹਿਲ ਦੇ ਕੋਲ ਤਲਵਾਰ ਨਾਲ ਉਹਨਾਂ ਵੱਢ ਸੁਟਿਆ। 21ਜਦ ਯਹੋਆਸ਼ ਰਾਜ ਕਰਨ ਲੱਗਾ ਤਾਂ ਉਹ ਸਿਰਫ਼ ਸੱਤ ਸਾਲਾਂ ਦਾ ਸੀ। 21
12:1 ਯੇਹੂ ਦੇ ਸੱਤਵੇਂ ਵਰ੍ਹੇ ਯਹੋਆਸ਼ ਰਾਜ ਕਰਨ ਲੱਗਾ ਅਤੇ ਉਸਨੇ ਯਰੂਸ਼ਲਮ ਵਿੱਚ ਚਾਲੀ ਸਾਲ ਰਾਜ ਕੀਤਾ। ਯਹੋਆਸ਼ ਦੀ ਮਾਂ ਦਾ ਨਾਂ ਸਿਬਯਾਹ ਸੀ ਜੋ ਕਿ ਬੇਰਸ਼ਬਾ ਦੀ ਸੀ। 2 ਯਹੋਆਸ਼ ਨੇ ਆਪਣੀ ਸਾਰੀ ਉਮਰ, ਉਹ ਗਲਾ ਕੀਤੀਆਂ ਜੋ ਕਿ ਯਹੋਵਾਹ ਦੀ ਨਿਗਾਹ ਵਿੱਚ ਨੇਕ ਸਨ, ਬਿਲਕੁਲ ਜਿਵੇਂ ਜਾਜਕ ਯਹੋਯਾਦਾ ਨੇ ਸਿਖਾਇਆਂ ਸਨ। 3 ਪਰ ਉਸਨੇ ਵੀ ਉੱਚੀਆਂ ਥਾਵਾਂ ਨਸ਼ਟ ਨਹੀਂ ਕੀਤੀਆਂ। ਹਾਲੇ ਵੀ ਲੋਕ ਇਨ੍ਹਾਂ ਬਾਵੇਂ ਤੇ ਬਲੀਆ ਚੜਾਉਂਦੇ ਅਤੇ ਧੂਫ਼ ਧੁਖਾਉਂਦੇ ਸਨ। 4 ਯਹੋਆਸ਼ ਨੇ ਜਾਜਕਾਂ ਨੂੰ ਆਖਿਆ, "ਯਹੋਵਾਹ ਦੇ ਮੰਦਰ ਵਿੱਚ ਬੇਅੰਤ ਖਜ਼ਾਨਾ ਹੈ। ਲੋਕਾਂ ਨੇ ਮੰਦਰ ਲਈ ਕਈ ਵਸਤਾਂ ਭੇਟ ਕੀਤੀਆਂ ਹਨ, ਅਤੇ ਜਦੋਂ ਗਿਣਤੀ ਹੋਈ ਲੋਕਾਂ ਨੇ ਜਿਹੜਾ ਮੰਦਰ ਲਈ ਟੈਕਸ ਦਿੱਤਾ, ਤੇ ਕੁਝ ਧੰਨ ਲੋਕਾਂ ਆਪਣੀ ਇੱਛਾ ਅਨੁਸਾਰ ਦਿੱਤਾ। ਜਾਜਕ ਲੋਕ ਉਸ ਧੰਨ ਨਾਲ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰਵਾ ਲੈਣ। ਹਰ ਜਾਜਕ ਉਸ ਪੈਸੇ ਨੂੰ ਜਿਹੜਾ ਉਸਨੂੰ ਲੋਕਾਂ ਦੀ ਸੇਵਾ ਤੋਂ ਪ੍ਰਾਪਤ ਹੁੰਦਾ ਹੈ, ਉਹ ਮੰਦਰ ਲਈ ਲਗਾਉਣ। ਜਾਜਕਾਂ, ਨੂੰ ਉਹ ਪੈਸਾ ਯਹੋਵਾਹ ਦੇ ਮੰਦਰ ਦਾ ਜੋ ਨੁਕਸਾਨ ਹੋਇਆ ਹੈ ਉਸਦੀ ਮੁਰੰਮਤ ਲਈ ਲਗਾਉਣਾ ਚਾਹੀਦਾ ਹੈ।" 5 6 ਪਰ ਜਾਜਕਾਂ ਨੇ ਮੁਰੰਮਤ ਨਾ ਕਰਵਾਈ। ਰਾਜੇ ਯਹੋਆਸ਼ ਦੇ 23 ਵੇਂ ਵਰ੍ਹੇ ਦੇ ਰਾਜ ਤੀਕ ਵੀ, ਜਾਜਕਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਈ। 7 ਤਾਂ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਅਤੇ ਦੂਸਰੇ ਜਾਜਕ ਨੂੰ ਸਦ੍ਦਕੇ ਆਖਿਆ, "ਤੁਸੀਂ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਕਿਉਂ ਨਹੀਂ ਕਰਾਉਂਦੇ? ਇਸ ਲਈ ਲੋਕਾਂ ਤੋਂ ਆਪਣੀਆਂ ਸੇਵਾਵਾਂ ਲਈ ਪੈਸਾ ਲੈਣਾ ਬੰਦ ਕਰ ਦੇਵੋ ਅਤੇ ਉਸ ਧੰਨ ਨੂੰ ਵਰਤਣਾ ਵੀ ਬੰਦ ਕਰ ਦੇਵੋ। ਕਿਉਂ ਕਿ ਉਹ ਪੈਸਾ ਮੰਦਰ ਦੀ ਮੁਰੰਮਤ ਲਈ ਹੀ ਲੱਗਣਾ ਚਾਹੀਦਾ ਹੈ।" 8 ਜਾਜਕ ਲੋਕਾਂ ਕੋਲੋਂ ਪੈਸੇ ਨਾ ਲੈਣ ਲਈ ਰਾਜੀ ਹੋ ਗਏ ਪਰ ਨਾਲ ਹੀ ਉਨ੍ਹਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਉਣ ਦਾ ਵੀ ਫ਼ੈਸਲਾ ਲੈ ਲਿਆ। 9 ਤੱਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲੈਕੇ ਇਸਦੇ ਢੱਕਣ ਵਿੱਚ ਇੱਕ ਮੋਰੀ ਕੀਤੀ ਅਤੇ ਉਸਨੂੰ ਜਗਵੇਦੀ ਦੇ ਦੱਖਣ ਵਾਲੇ ਪਾਸੇ ਮੰਦਰ ਦੇ ਪ੍ਰਵੇਸ਼ ਕੋਲ ਧਰ ਦਿੱਤਾ। ਜਿਹੜੇ ਜਾਜਕ ਮੰਦਰ ਦੇ ਪ੍ਰਵੇਸ਼ ਦੁਆਰ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਪੈਸਾ ਜੋ ਯਹੋਵਾਹ ਲਈ ਲਿਆਇਆ ਜਾਂਦਾ ਸੀ ਉਸ ਸੰਦੂਕ ਵਿੱਚ ਪਾ ਦਿੰਦੇ ਸਨ। 10 ਫ਼ਿਰ ਜਦੋਂ ਵੀ ਲੋਕ ਮੰਦਰ ਵਿੱਚ ਜਾਂਦੇ ਤਾਂ ਉਹ ਪੈਸੇ ਉਹ ਸੰਦੂਕ ਵਿੱਚ ਪਾਂਦੇ, ਜਦੋਂ ਕਦੇ ਵੀ ਪਾਤਸ਼ਾਹ ਦੇ ਸਕੱਤਰ ਅਤੇ ਪ੍ਰਧਾਨ ਜਾਜਕ ਇਹ ਵੇਖਦੇ ਕਿ ਸੰਦੂਕ ਵਿੱਚ ਕਾਫ਼ੀ ਧੰਨ ਇਕੱਠਾ ਹੋ ਗਿਆ ਹੈ ਤਾਂ ਉਹ ਆਕੇ ਉਸ ਵਿੱਚੋਂ ਧੰਨ ਕੱਢਕੇ ਲੈ ਜਾਂਦੇ। ਫ਼ਿਰ ਉਹ ਥੈਲਿਆਂ ਵਿੱਚ ਧੰਨ ਭਰਕੇ ਉਸਦੀ ਗਿਣਤੀ ਕਰਦੇ। 11 ਫ਼ਿਰ ਜਿਹੜੇ ਕਾਮਿਆਂ ਨੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕੀਤਾ, ਉਨ੍ਹਾਂ ਨੂੰ ਉਸ ਧੰਨ ਵਿੱਚੋਂ ਮਜ਼ਦੂਰੀ ਦਿੱਤੀ ਗਈ। ਫ਼ਿਰ ਉਸ ਪੈਸੇ ਵਿੱਚੋਂ ਯਹੋਵਾਹ ਦੇ ਮੰਦਰ ਉੱਪਰ ਕਾਰਜ ਕਰਨ ਵਾਲੇ ਤਰਖਾਨ, ਅਤੇ ਹੋਰ ਮਜਦੂਰਾਂ ਨੂੰ ਪੈਸੇ ਦਿੱਤੇ ਗਏ। 12 ਉਸੇ ਧੰਨ ਵਿੱਚੋਂ ਰਾਜਾਂ, ਅਤੇ ਪੱਥਰ ਕੱਟਣ ਵਾਲਿਆਂ ਨੂੰ, ਯਹੋਵਾਹ ਦੇ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਲਈ ਅਤੇ ਉਸ ਸਭ ਕੁਝ ਲਈ ਜੋ ਮੰਦਰ ਦੀ ਮੁਰੰਮਤ ਲਈ ਆਉਂਦਾ ਸੀ, ਮਜਦੂਰੀ ਦਿੱਤੀ ਜਾਂਦੀ। 13 ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਧੰਨ ਦੀ ਭੇਟਾ ਕੀਤੀ ਲੇਕਿਨ ਜਾਜਕ ਉਸ ਵਿੱਚੋਂ ਯਹੋਵਾਹ ਦੇ ਮੰਦਰ ਲਈ ਚਾਂਦੀ ਦੇ ਪਿਆਲੇ ਜਾਂ ਗੁਲਤਰਾਸ਼, ਬਾਟੇ ਜਾਂ ਤੂਰ੍ਹੀਆਂ ਜਾਂ ਸੋਨੇ-ਚਾਂਦੀ ਦੇ ਬਰਤਨ ਨਾ ਬਣਾ ਸਕਦੇ। ਉਹ ਪੈਸਾ ਸਿਰਫ਼ ਮਜਦੂਰਾਂ ਦੀ ਮਜਦੂਰੀ ਲਈ ਵਰਤੀਦਾ ਜੋ ਮੰਦਰ ਦੀ ਮੁਰੰਮਤ ਕਰਦੇ। 14 15 ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕਾਮਿਆਂ ਨੂੰ ਦੇਣ ਲਈ ਪੈਸੇ ਦਿੰਦੇ ਸਨ ਉਨ੍ਹਾਂ ਕੋਲੋਂ ਹਿਸਾਬ ਨਹੀਂ ਸੀ ਲਿੱਤਾ ਜਾਂਦਾ ਕਿਉਂ ਕਿ ਉਹ ਆਦਮੀ ਇਮਾਨਦਾਰੀ ਨਾਲ ਕੰਮ ਕਰਦੇ ਸਨ ਤੇ ਉਨ੍ਹਾਂ ਉੱਪਰ ਭਰੋਸਾ ਕੀਤਾ ਜਾਂਦਾ ਸੀ। 16 ਪਰ ਜਿਹੜਾ ਪੈਸਾ ਲੋਕ ਦੋਸ਼ ਦੀਆਂ ਭੇਟਾਂ ਜਾਂ ਪਾਪ ਦੀਆਂ ਭੇਟਾਂ ਲਈ ਚੜਾਉਂਦੇ ਸਨ, ਉਹ ਪੈਸਾ ਯਹੋਵਾਹ ਦੇ ਮੰਦਰ ਲਈ ਜਾਂ ਮਜਦੂਰੀ ਲਈ ਨਹੀਂ ਸੀ ਲਿਆ ਜਾਂਦਾ ਸਗੋਂ ਉਹ ਪੈਸਾ ਜਾਜਕਾਂ ਦਾ ਹੁੰਦਾ ਸੀ। 17 ਅਰਾਮ ਦੇ ਰਾਜੇ ਹਜ਼ਾਏਲ ਨੇ ਗਬ ਸ਼ਹਿਰ ਦੇ ਵਿਰੁੱਧ ਲੜਾਈ ਕਰਕੇ ਉਸ ਤੇ ਕਬਜ਼ਾ ਕਰ ਲਿਆ। ਉਸਤੋਂ ਬਾਅਦ ਉਸਨੇ ਯਰੂਸ਼ਲਮ ਦੇ ਉੱਪਰ ਹਮਲਾ ਕਰਨ ਦੀ ਸੋਚੀ। 18 ਯਹੂਦਾਹ ਦੇ ਪਾਤਸ਼ਾਹ ਦੇ ਯਹੋਸ਼ਾਫ਼ਾਟ, ਯਹੋਰਾਮ ਅਤੇ ਅਹਜ਼ਯਾਹ ਸਨ। ਉਹ ਯੋਆਸ਼ ਦੇ ਪੁਰਖੇ ਸਨ। ਉਨ੍ਹਾਂ ਨੇ ਕਾਫ਼ੀ ਵਸਤਾਂ ਯਹੋਵਾਹ ਨੂੰ ਭੇਟ ਕੀਤੀਆਂ ਸਨ ਜਿਹੜੀਆਂ ਕਿ ਪਵਿੱਤਰ ਕਰਕੇ ਮੰਦਰ ਵਿੱਚ ਰੱਖੀਆਂ ਗਈਆਂ ਸਨ। ਯਹੋਆਸ਼ ਨੇ ਵੀ ਕਾਫ਼ੀ ਵਸਤਾਂ ਯਹੋਵਾਹ ਨੂੰ ਭੇਟ ਕੀਤੀਆਂ ਸਨ। ਜਿੰਨਾ ਸੋਨਾ ਅਤੇ ਚੀਜ਼ਾਂ ਯਹੋਵਾਹ ਦੇ ਮੰਦਰ ਵਿੱਚ ਅਤੇ ਆਪਣੇ ਮਹਿਲ ਵਿੱਚ ਮਿਲਿਆਂ, ਉਸਨੇ ਉਹ ਸਭ ਇੱਕਤ੍ਰ ਕੀਤਾ ਅਤੇ ਅਰਾਮ ਦੇ ਰਾਜੇ ਹਜ਼ਾਏਲ ਨੂੰ ਭੇਜ ਦਿੱਤਾ। ਤਾਂ ਇੰਝ ਹਜ਼ਾਏਲ ਨੇ ਯਰੂਸ਼ਲਮ ਤੇ ਹਮਲਾ ਨਾ ਕੀਤਾ। 19 ਜੋ ਵੀ ਹੋਰ ਮਹਾਨ ਕਾਰਜ ਯੋਆਸ਼ ਪਾਤਸ਼ਾਹ ਨੇ ਕੀਤੇ ਉਹ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ। 20 ਫ਼ਿਰ ਯੋਆਸ਼ ਦੇ ਅਫ਼ਸਰਾਂ ਨੇ ਉਸਦੇ ਵਿਰੁੱਧ ਮਤਾ ਪਕਾਇਆ। ਉਨ੍ਹਾਂ ਨੇ ਉਸਨੂੰ ਮਿਲੋ ਦੇ ਘਰ ਵਿੱਚ ਜੋ ਸਿਲਾ ਦੀ ਢਾਲ ਉੱਤੇ ਹੈ, ਉੱਥੇ ਮਾਰ ਸੁਟਿਆ। 21 ਸਿਮ੍ਮਾਬ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਜੋ ਕਿ ਉਸਦੇ ਅਫ਼ਸਰ ਸਨ, ਉਨ੍ਹਾਂ ਮਿਲਕੇ ਯੋਆਸ਼ ਦੀ ਹਤਿਆ ਕੀਤੀ।ਲੋਕਾਂ ਨੇ ਯੋਆਸ਼ ਨੂੰ ਉਸਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਯੋਆਸ਼ ਤੋਂ ਬਾਅਦ ਉਸਦਾ ਪੁੱਤਰ ਅਮਸਯਾਹ ਨਵਾਂ ਰਾਜਾ ਬਣਿਆ।
13:1 ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ 23ਵਰ੍ਹੇ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਉੱਪਰ ਰਾਜ ਕਰਨ ਲੱਗਾ। ਉਸਨੇ 17 ਸਾਲ ਰਾਜ ਕੀਤਾ। 2 ਯਹੋਆਹਾਜ਼ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ ਅਤੇ ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ ਜਿਹੜੇ ਕਿ ਉਸਨੇ ਇਸਰਾਏਲ ਤੋਂ ਕਰਵਾਏ ਸਨ। ਅਤੇ ਉਹ ਉਨ੍ਹਾਂ ਕੰਮਾਂ ਤੋਂ ਟਲਿਆ ਨਾ। 3 ਤੱਦ ਯਹੋਵਾਹ ਇਸਰਾਏਲ ਉੱਤੇ ਬੜਾ ਕ੍ਰੋਧਿਤ ਹੋਇਆ ਤਾਂ ਉਸਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਨੂੰ ਇਹ ਸੱਤਾ ਦੇ ਦਿੱਤੀ। 4 ਤੱਦ ਯਹੋਆਹਾਜ਼ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੇ ਉਸਨੂੰ ਸੁਣ ਲਿਆ। ਕਿਉਂ ਕਿ ਯਹੋਵਾਹ ਨੇ ਇਸਰਾਏਲ ਦੇ ਦੁੱਖਾਂ ਅਤੇ ਕਿਵੇਂ ਅਰਾਮ ਦਾ ਪਾਤਸ਼ਾਹ ਉਨ੍ਹਾਂ ਨੂੰ ਕਸ਼ਟ ਦੇ ਰਿਹਾ ਸੀ ਵੇਖਾਂ ਲਿਆ ਸੀ। 5 ਤੱਦ ਯਹੋਵਾਹ ਨੇ ਇਸਰਾਏਲ ਨੂੰ ਬਚਾਉਣ ਲਈ ਇੱਕ ਮਨੁੱਖ ਭੇਜਿਆ। ਤੱਦ ਉਹ ਅਰਾਮ ਦੇ ਹੱਥੋਂ ਬਚ ਨਿਕਲੇ ਅਤੇ ਇਸਰਾਏਲੀ ਮੁੜ ਅੱਗੇ ਵਾਂਗ ਆਪਣੇ ਤੰਬੂਆਂ ਵਿੱਚ ਰਹਿਣ ਲੱਗ ਪਏ। 6 ਫ਼ਿਰ ਵੀ ਇਸਰਾਏਲੀਆਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ, ਇਹ ਉਨ੍ਹਾਂ ਉੱਪਰ ਚੱਲਦੇ ਰਹੇ, ਬਾਜ ਨਾ ਆਏ ਸਗੋਂ ਉਨ੍ਹਾਂ ਨੇ ਸਾਮਰਿਯਾ ਵਿੱਚੋਂ ਉਹ ਅਸ਼ੈਰਾਹ ਦੇ ਟੁੰਡ ਵੀ ਨਾ ਢਾਏ, ਜਿਹੜੇ ਕਿ ਉੱਥੇ ਥੰਮਾਂ ਵਾਂਗ ਖੜੇ ਸਨ। 7 ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੇ ਘਰਾਣੇ ਨੂੰ ਹਰਾਇਆ ਅਤੇ ਉਸਦੀ ਸੈਨਾ ਦੇ ਬਹੁਤ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਉਸ ਨੇ ਸਿਰਫ਼ 50 ਘੁੜਸਵਾਰ, 10 ਰੱਥ ਅਤੇ 10,000 ਪੈਦਲ ਸਿਪਾਹੀ ਹੀ ਛੱਡੇ। ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੀ ਸੈਨਾ ਨੂੰ ਇਝ੍ਝ ਤਬਾਹ ਕਰ ਦਿੱਤਾ ਜਿਵੇਂ ਗਾਹੁਣ ਵੇਲੇ ਤੂੜੀ ਹਵਾ ਵਿੱਚ ਉੱਡਦੀ ਹੋਵੇ। 8 ਯਹੋਆਹਾਜ਼ ਨੇ ਜਿਹੜੇ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿਚ ਲਿਖਿਆ ਗਿਆ। 9 ਯਹੋਆਹਾਜ਼ ਮਰਨ ਉਪਰੰਤ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸਨੂੰ ਸਾਮਰਿਯਾ ਵਿੱਚ ਦਫ਼ਨਾਇਆ। ਉਸ ਉਪਰੰਤ ਉਸਦਾ ਪੁੱਤਰ ਯੋਆਸ਼ ਰਾਜ ਕਰਨ ਲੱਗਾ। 10 ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਣ ਗਿਆ। ਇਹ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਰਾਜ ਦੇ 37 ਵਰ੍ਹੇ 'ਚ ਹੋਇਆ। ਯਹੋਆਸ਼ ਨੇ ਇਸਰਾਏਲ ਉੱਪਰ 16ਵਰ੍ਹੇ ਰਾਜ ਕੀਤਾ। 11 ਇਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਇਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰੇ ਪਾਪਾਂ ਤੋਂ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਪਰ ਚੱਲਦਾ ਰਿਹਾ। 12 ਯੋਆਸ਼ ਦੀ ਬਾਕੀ ਵਾਰਤਾ ਅਤੇ ਜੋ ਕੁਝ ਬਾਕੀ ਉਸਨੇ ਕੀਤਾ ਅਤੇ ਉਸਦੀ ਸਮਰੱਥਾ ਜੋ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਉਹ ਸਭ 'ਇਸਰਾਏਲ ਦੇ ਪਾਤਸ਼ਾਹਾਂ ਦੀ ਇਤਹਾਸ ਦੀ ਪੋਥੀ ਵਿੱਚ ਦਰਜ ਹੈ।' 13 ਯੋਆਸ਼ ਆਪਣੇ ਮਰਨ ਬਾਅਦ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਉਪਰੰਤ ਯਾਰਾਬੁਆਮ ਨਵਾਂ ਪਾਤਸ਼ਾਹ ਬਣਿਆ ਅਤੇ ਉਸਦੇ ਸਿੰਘਾਸਣ ਤੇ ਬੈਠਾ। ਯੋਆਸ਼ ਨੂੰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹ ਕੋਲ ਦਫ਼ਨਾਇਆ ਗਿਆ। 14 ਫ਼ਿਰ ਅਲੀਸ਼ਾ ਬਿਮਾਰ ਹੋ ਗਿਆ ਜਿਸ ਬਿਮਾਰੀ ਨਾਲ ਉਹ ਮਰ ਵੀ ਸਕਦਾ ਸੀ। ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਸ ਨੂੰ ਮਿਲਣ ਲਈ ਗਿਆ। ਉਹ ਅਲੀਸ਼ਾ ਲਈ ਰੋਇਆ ਅਤੇ ਆਖਣ ਲੱਗਾ, "ਹੇ ਮੇਰੇ ਪਿਤਾ! ਕੀ ਇਸਰਾਏਲ ਦੇ ਰੱਥ ਤੇ ਇਸਦੇ ਘੋੜਿਆਂ ਦਾ ਇਹੀ ਵੇਲਾ ਹੈ?" 15 ਅਲੀਸ਼ਾ ਨੇ ਯੋਆਸ਼ ਨੂੰ ਕਿਹਾ, "ਕੁਝ ਤੀਰ ਤੇ ਕਮਾਨ ਲੈ।"ਯੋਆਸ਼ ਨੇ ਕੁਮਾਨ ਤੇ ਕੁਝ ਤੀਰ ਚੁੱਕ ਲਈ। 16 ਤੱਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, "ਕੁਮਾਨ ਤੇ ਆਪਣਾ ਹੱਥ ਧਰ।" ਸੋ ਉਸਨੇ ਆਪਣਾ ਹੱਥ ਉਸ ਉੱਪਰ ਧਰਿਆ ਫ਼ੇਰ ਅਲੀਸ਼ਾ ਨੇ ਆਪਣੇ ਹੱਥ ਪਾਤਸ਼ਾਹ ਦੇ ਹੱਥਾਂ ਉੱਪਰ ਰੱਖੇ। 17 ਅਲੀਸ਼ਾ ਨੇ ਕਿਹਾ, "ਪੂਰਬ ਵੱਲ ਦੀ ਖਿੜਕੀ ਖੋਲ੍ਹ।" ਯੋਆਸ਼ ਨੇ ਪੂਰਬੀ ਖਿੜਕੀ ਖੋਲ੍ਹੀ। ਤੱਦ ਅਲੀਸ਼ਾ ਨੇ ਆਖਿਆ, "ਨਿਸ਼ਾਨਾ ਦਾਗ।"ਤੱਦ ਯੋਆਸ਼ ਨੇ ਤੀਰ ਮਾਰਿਆ। ਤੱਦ ਅਲੀਸ਼ਾ ਬੋਲਿਆ, "ਉਹ ਯਹੋਵਾਹ ਦੀ ਫ਼ਤਹ ਦਾ ਬਾਣ ਹੈ। ਜੋ ਕਿ ਅਰਾਮ ਉੱਪਰ ਫ਼ਤਹ ਦਾ ਬਾਣ ਹੈ। ਤੂੰ ਅਰਾਮੀਆਂ ਨੂੰ ਅਫ਼ੇਕ ਵਿੱਚ ਹਾਰ ਦੇਵੇਂਗਾ ਅਤੇ ਉਨ੍ਹਾਂ ਨੂੰ ਨਸ਼ਟ ਕਰੇਂਗਾ।" 18 ਅਲੀਸ਼ਾ ਨੇ ਕਿਹਾ, "ਤੀਰਾਂ ਨੂੰ ਚੁੱਕ ਲੈ।" ਸੋ ਉਸਨੇ ਤੀਰ ਚੁੱਕ ਲੇ। ਤੱਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, "ਜ਼ਮੀਨ ਤੇ ਮਾਰ।"ਸੋ ਉਸਨੇ ਧਰਤੀ ਉੱਪਰ ਤਿੰਨ ਵਾਰੀ ਮਾਰਿਆ ਫ਼ਿਰ ਰੁਕ ਗਿਆ। 19 ਫ਼ਿਰ ਪਰਮੇਸ਼ੁਰ ਦਾ ਮਨੁੱਖ (ਅਲੀਸ਼ਾ) ਉਸ ਉੱਪਰ ਕਰੋਧਵਾਨ ਹੋਕੇ ਬੋਲਿਆ, "ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ। ਤੱਦ ਤੂੰ ਅਰਾਮ ਨੂੰ ਇੰਨਾ ਮਾਰਦਾ ਕਿ ਉਸਨੂੰ ਨਾਸ਼ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਗਾ।" 20 ਫ਼ਿਰ ਅਲੀਸ਼ਾ ਮਰ ਗਿਆ ਅਤੇ ਲੋਕਾਂ ਨੇ ਉਸਨੂੰ ਦਫ਼ਨਾਅ ਦਿੱਤਾ। ਇੱਕ ਵਾਰੀ ਬਸੰਤ ਰੁੱਤ ਵਿੱਚ ਮੋਆਬੀਆਂ ਦੇ ਸਿਪਾਹੀ ਇਸਰਾਏਲ ਵਿੱਚ ਆ ਵੜੇ। ਉਹ ਜੰਗ ਦੀਆਂ ਵਸਤਾਂ ਚੁੱਕਣ ਲਈ ਆਏ ਸਨ। 21 ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜਬ੍ਬਾ ਵੇਖਿਆ ਸੋ ਉਨ੍ਹਾਂ ਨੇ ਜਲਦੀ 'ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖਲੋਅ ਗਿਆ। 22 ਯੋਆਸ਼ ਦੇ ਸਾਰੇ ਰਾਜ ਵਿੱਚ ਅਰਾਮ ਦਾ ਰਾਜਾ ਹਜ਼ਾਏਲ ਉਸ ਨੂੰ ਸਤਾਉਂਦਾ ਰਿਹਾ। 23 ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ। 24 ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਸ ਉਪਰੰਤ ਬਨ-ਹਦਦ ਨਵਾਂ ਪਾਤਸ਼ਾਹ ਬਣਿਆ। 25 ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲੇ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲੇ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲੇ।
14:1 ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਦੂਜੇ ਸਾਲ, ਯਹੂਦਾਹ ਵਿੱਚ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਰਾਜ ਕਰਨ ਲੱਗਾ। 2 ਜਦੋਂ ਉਹ ਰਾਜ ਕਰਨ ਲੱਗਾ ਤਾਂ ਉਹ 25 ਵਰ੍ਹਿਆਂ ਦਾ ਸੀ। ਅਮਸਯਾਹ ਨੇ ਯਰੂਸ਼ਲਮ ਵਿੱਚ 29 ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਹੋਅਦ੍ਦੀਨ ਸੀ, ਜੋ ਯਰੂਸ਼ਲਮ ਤੋਂ ਸੀ। 3 ਅਮਸਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ ਪਰ ਉਸਨੇ ਆਪਣੇ ਪੁਰਖੇ ਦਾਊਦ ਵਾਂਗ ਪੂਰੀ ਤਰ੍ਹਾਂ ਯਹੋਵਾਹ ਨੇ ਮੰਨਿਆ। 4 ਉਸਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੀਕ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ। 5 ਜਦੋਂ ਅਮਸਯਾਹ ਦੇ ਹੱਥ ਰਾਜ ਪੱਕਾ ਹੋ ਗਿਆ ਤਾਂ ਉਸਨੇ ਉਨ੍ਹਾਂ ਸਾਰੇ ਅਫ਼ਸਰਾਂ ਨੂੰ ਮਾਰ ਛੱਡਿਆ ਜਿਨ੍ਹ੍ਹਾਂ ਉਸਦੇ ਪਿਤਾ ਨੂੰ ਮਾਰਿਆ ਸੀ। 6 ਪਰ ਉਸਨੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਅੱਗੋਂ ਨਾ ਵਢਿਆ ਕਿਉਂ ਜੋ ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਤੇ ਇਹ ਲਿਖਿਆ, "ਜੇਕਰ ਕੋਈ ਪੁੱਤਰ ਪਾਪ ਕਰੇ ਤਾਂ ਉਸਦੇ ਬਦਲੇ ਮਾਪੇ ਨਾ ਮਾਰੇ ਜਾਣ ਅਤੇ ਨਾ ਹੀ ਮਾਪਿਆਂ ਦੇ ਪਾਪ ਕਰਨ ਤੇ ਬੱਚਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਿਰਫ਼ ਜਿਹੜਾ ਕੋਈ ਮਨੁੱਖ ਆਪ ਗ਼ਲਤ ਕੰਮ ਕਰਦਾ ਹੈ ਉਸਦਾ ਦੰਡ ਉਸਨੂੰ ਹੀ ਮਿਲਣਾ ਚਾਹੀਦਾ ਹੈ।" 7 ਅਮਸਯਾਹ ਨੇ ਲੂਣ ਦੀ ਵਾਦੀ ਵਿੱਚ 10,000 ਅਦੋਮੀ ਮਾਰੇ ਅਤੇ ਸਲਾ ਨੂੰ ਜੰਗ ਕਰਕੇ ਜਿੱਤ ਲਿਆ ਅਤੇ ਉਸਦਾ ਨਾਂ "ਯਾਕਤੇਲ" ਰੱਖਿਆ। ਇਸ ਜਗ੍ਹਾ ਨੂੰ ਅੱਜ ਤੀਕ ਵੀ "ਯਾਕਤੇਲ" ਦੇ ਨਾਂ ਨਾਲ ਬੁਲਾਇਆ ਜਾਂਦਾ ਹੈ। 8 ਤੱਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਕਿ ਯਹੋਆਹਾਜ਼, ਇਸਰਾਏਲ ਦੇ ਪਾਤਸ਼ਾਹ ਯੇਹੂ ਦੇ ਪੁੱਤਰ ਕੋਲ ਸੰਦੇਸ਼ਵਾਹਕ ਭੇਜੇ। ਉਨ੍ਹਾਂ ਸੰਦੇਸ਼ਾ ਦਿੱਤਾ, "ਆਓ, ਅਸੀਂ ਇੱਕ ਦੂਜੇ ਦੇ ਆਮ੍ਹਣੇ-ਸਾਮ੍ਹਣੇ ਹੋਕੇ ਲੜੀੇ।" 9 ਤੱਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜਵਾਬ ਭੇਜਿਆ ਅਤੇ ਆਖਿਆ, "ਲਬਾਨੋਨ ਦੀ ਛੋਟੀ ਜਿਹੀ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਵਿਸ਼ਾਲ ਰੁੱਖ ਨੂੰ ਸੁਨੇਹਾ ਭੇਜਿਆ: 'ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।' ਪਰ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਛੋਟੀ ਕੰਡਿਆਲੀ ਝਾੜੀ ਤੋਂ ਦੀ ਲੰਘਿਆ ਅਤੇ ਉਸਨੂੰ ਮਿਧ੍ਧ ਸੁਟਿਆ। 10 ਇਹ੍ਹ ਸੱਚ ਹੈ ਤੂੰ ਅਦੋਮ ਨੂੰ ਹਰਾਇਆ ਹੈ ਪਰ ਤੂੰ ਅਦੋਮ ਤੇ ਨੂੰ ਜਿੱਤਣ ਤੋਂ ਬਾਅਦ ਘੁਮਂਡੀ ਹੋ ਗਿਆ ਹੈ। ਹੁਣ ਤੂੰ ਆਪਣੇ ਘਰ ਵਿੱਚ ਰਹਿ ਅਤੇ ਓਥੇ ਆਪਣਾ ਸਤਿਕਾਰ ਮਾਣ। ਆਪਣੇ ਆਪਨੂੰ ਮਸੀਬਤ ਵਿੱਚ ਨਾ ਪਾ। ਜੇਕਰ ਤੂੰ ਇਉਂ ਕਰੇਂਗਾ ਤੂੰ ਡਿੱਗੇਁਗਾ ਅਤੇ ਯਹੂਦਾਹ ਤੇਰੇ ਨਾਲ ਡਿੱਗੇਗਾ।" 11 ਪਰ ਅਮਸਯਾਹ ਨੇ ਯਹੋਆਸ਼ ਦੀ ਚਿਤਾਵਨੀ ਵੱਲ ਕੋਈ ਧਿਆਨ ਨਾ ਦਿੱਤਾ। ਤੱਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਅਮਸਯਾਹ ਪਾਤਸ਼ਾਹ ਨੂੰ ਜੋ ਯਹੂਦਾਹ ਵਿੱਚ ਬੈਤ-ਸ਼ਮਸ਼ ਵਿੱਚ ਪਤਾਈ ਕੀਤੀ। 12 ਇਸਰਾਏਲ ਨੇ ਯਹੂਦਾਹ ਨੂੰ ਹਾਰ ਦਿੱਤੀ। ਯਹੂਦਾਹ ਦਾ ਹਰ ਆਦਮੀ ਉਥੋਂ ਘਰ ਨੂੰ ਭੱਜ ਗਿਆ। 13 ਫ਼ਿਰ ਬੈਤ-ਸ਼ਮਸ਼ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਰਾਜੇ ਅਮਸਯਾਹ ਨੂੰ ਘੇਰ ਲਿਆ ਜੋ ਅਹਜ਼ਯਾਹ ਦਾ ਪੋਤਾ ਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਅਮਸਯਾਹ ਨੂੰ ਯਰੂਸ਼ਲਮ ਵਿੱਚ ਲੈ ਆਇਆ। ਉਸਨੇ ਯਰੂਸ਼ਲਮ ਦੀ ਕੰਧ ਇਫ਼ਰਾਈਮ ਦੇ ਫ਼ਾਟਕ ਤੋਂ ਲੈਕੇ ਨੁਕਰ ਵਾਲੇ ਫ਼ਾਟਕ ਤੀਕ 600 ਫੁੱਟ ਢਾਹ ਦਿੱਤੀ। 14 ਤੱਦ ਯਹੋਆਸ਼ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਬਰਤਨ ਜੋ ਯਹੋਵਾਹ ਦੇ ਮੰਦਰ ਵਿੱਚ ਸਨ, ਤੇ ਪਾਤਸ਼ਾਹ ਦੇ ਖਜ਼ਾਨੇ ਵਿੱਚ ਸਨ ਲੈ ਲੇ। ਉਨ੍ਹਾਂ ਸਾਰੇ ਕੈਦੀਆਂ ਨੂੰ ਨਾਲ ਲਿਆ ਅਤੇ ਸਾਮਰਿਯਾ ਨੂੰ ਮੁੜਿਆ। 15 ਯਹੋਆਸ਼ ਨੇ ਜੋ ਵੀ ਕਾਰਜ ਕੀਤੇ, ਇਹ ਵੀ ਕਿ ਕਿਵੇਂ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਖਿਲਾਫ਼ ਲੜਿਆ ਇਹ ਸਭ ਕੁਝ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹੈ। 16 ਯਹੋਆਸ਼ ਨੂੰ ਮਰਨ ਉਪਰੰਤ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਅਤੇ ਉਸਦੇ ਬਾਅਦ ਉਸਦਾ ਪੁੱਤਰ ਯਾਰਾਬੁਆਮ ਪਾਤਸ਼ਾਹ ਬਣਿਆ। 17 ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਪਿੱਛੋਂ 15ਵਰ੍ਹੇ ਜਿਉਂਦਾ ਰਿਹਾ। 18 ਅਮਸਯਾਹ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 19 ਜਦ ਲੋਕਾਂ ਨੇ ਯਰੂਸ਼ਲਮ ਵਿੱਚ ਉਸਦੇ ਵਿਰੁੱਧ ਮਤਾ ਪਕਾਇਆ ਤਾਂ ਉਹ ਲਕੀਸ਼ ਵੱਲ ਭਜਿਆ ਪਰ ਲੋਕਾਂ ਨੇ ਲਕੀਸ਼ ਉਸਦੇ ਪਿੱਛੇ ਆਦਮੀ ਭੇਜੇ ਤੇ ਉਸਨੂੰ ਮਾਰ ਸੁਟਿਆ। 20 ਲ੍ਲੋਕੀਂ ਉਸਦੀ ਲੋਬ ਘੋੜਿਆਂ ਤੇ ਚੁੱਕ ਕੇ ਵਾਪਸ ਲਿਆਏ ਤੇ ਅਮਸਯਾਹ ਨੂੰ ਦਾਊਦ ਦੇ ਸ਼ਹਿਰ ਉਸਦੇ ਪੁਰਖਿਆਂ ਦੇ ਕੋਲ ਯਰੂਸ਼ਲਮ ਵਿੱਚ ਦਫ਼ਨਾਇਆ ਗਿਆ। 21 ਤੱਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ। ਉਸ ਵਕਤ ਉਹ ਕੁੱਲ 16ਸਾਲਾਂ ਦਾ ਸੀ। 22 ਇਉਂ ਜਦ ਪਾਤਸ਼ਾਹ ਅਮਸਯਾਹ ਮਰਿਆ ਤਾਂ ਉਹ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਫ਼ੇਰ ਉਸਤੋਂ ਬਾਅਦ ਅਜ਼ਰਯਾਹ ਨੇ ੇਲਬ ਨੂੰ ਇੱਕ ਵਾਰ ਫੇਰ ਉਸਾਰਿਆ ਅਤੇ ਇਸ ਨੂੰ ਯਹੂਦਾਹ ਵਿੱਚ ਪੁਨਰ-ਸਬਾਪਿਤ ਕਰ ਦਿੱਤਾ। 23 ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਸਯਾਹ ਦੇ 15ਵਰ੍ਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ਾ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸਨੇ 41ਵਰ੍ਹੇ ਰਾਜ ਕੀਤਾ। 24 ਯਾਰਾਬੁਆਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਵੀ ਮੂੰਹ ਨਾ ਮੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ। 25 ਉਸਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸਨੇ ਅਮਿਤ੍ਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਬ ਹੇਫ਼ਰ ਦਾ ਸੀ, ਆਖਿਆ ਸੀ ਉਸਨੇ ਇਸਰਾਏਲ ਹੀ ਹਦ੍ਦ ਨੂੰ ਹਮਾਬ ਦੇ ਲਾਂਘੇ ਤੋਂ ਲੈਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ । 26 ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸਕਦਾ। 27 ਯਹੋਵਾਹ ਨੇ ਇਹ ਵੀ ਨਹੀਂ ਆਖਿਆ ਸੀ ਕਿ ਮੈਂ ਅਕਾਸ਼ ਦੇ ਹੇਠੋਁ ਇਸਰਾਏਲ ਦਾ ਨਾਉਂ ਹੀ ਮਿਟਾ ਦੇਵਾਂਗਾ। ਇਸ ਲਈ ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੀ ਸ਼ਕਤੀ ਰਾਹੀਂ ਛੁਟਕਾਰਾ ਦਵਾਇਆ। 28 ਯਾਰਾਬੁਆਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲੀ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਸ ਵਿੱਚ ਯਾਰਾਬੁਆਮ ਨੇ ਜਦ ਇਸਰਾਏਲ ਲਈ ਦੰਮਿਸਕ ਅਤੇ ਹਮਾਬ ਨੂੰ ਜੋ ਯਹੂਦਾਹ ਦੇ ਸਨ ਜਿੱਤ ਲਿਆਂਦਾ ਇਹ ਕਹਾਣੀ ਵੀ ਉਸ ਵਿੱਚ ਸ਼ਾਮਿਲ ਹੈ। 29 ਯਾਰਾਬੁਆਮ ਜਦ ਮਰਿਆ ਤਾਂ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ, ਜੋ ਕਿ ਇਸਰਾਏਲ ਦੇ ਪਾਤਸ਼ਾਹ ਸਨ। ਉਸ ਉਪਰੰਤ ਉਸਦਾ ਪੁੱਤਰ ਜ਼ਕਰਯਾਹ ਉਸਦੀ ਬਾਵੇਂ ਰਾਜ ਕਰਨ ਲੱਗਾ।
15:1 ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ। 2 ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤੱਦ ਉਹ 16ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 52 ਵਰ੍ਹੇ ਰਾਜ ਕੀਤਾ ਉਸ ਦੀ ਮਾਂ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ। 3 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚਲਿਆ। 4 ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ। 5 ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਬਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ। 6 ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ 'ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ' ਵਿੱਚ ਲਿਖਿਆ ਗਿਆ। 7 ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸਦੇ ਮਰਨ ਉਪਰੰਤ ਉਸਦਾ ਪੁੱਤਰ ਯੋਬਾਮ ਨਵਾਂ ਪਾਤਸ਼ਾਹ ਬਣਿਆ। 8 ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ। 9 ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ। 10 ਤੱਦ ਯਾਬੇਸ਼ ਦੇ ਪੁੱਤਰ ਸ਼ਲ੍ਲੁਮ ਨੇ ਉਸਦੇ ਵਿਰੁੱਧ ਮਤਾ ਪਕਾਇਆ ਉਸਨੇ ਉਸਨੂੰ ਹੇਠਾਂ ਧੱਕ ਦਿੱਤਾ ਅਤੇ ਉਸਨੂੰ ਖੁਲੇਆਮ ਮਾਰਕੇ ਉਸਦੀ ਬਾਵੇਂ ਖੁਦ ਰਾਜ ਕਰਨ ਲੱਗਾ ਪਿਆ। 11 ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ 12 ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ। 13 ਯਹੂਦਾਹ ਦੇ ਪਾਤਸ਼ਾਹ ਉਜ਼ੀਯ੍ਯਾਹ ਦੇ 39ਵਰ੍ਹੇ ਯਾਬੇਸ਼ ਦਾ ਪੁੱਤਰ ਸ਼ਲ੍ਲੁਮ ਰਾਜ ਕਰਨ ਲੱਗਾ ਅਤੇ ਉਸਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ। 14 ਤੱਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ਲ੍ਲੁਮ ਨੂੰ ਮਾਰ ਸੁਟਿਆ ਅਤੇ ਉਸਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ। 15 ਸ਼ਲ੍ਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ 'ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ' ਵਿੱਚ ਦਰਜ ਹੈ। 16 ਸ਼ਲ੍ਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ,ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕਾਂ ਨਹੀਂ ਖੋਲੇ੍ਹ, ਉਸਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ। 17 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 39ਵਰ੍ਹੇ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਪਰ ਰਾਜ ਕਰਨ ਲੱਗਾ। ਉਸਨੇ ਸਾਮਰਿਯਾ ਵਿੱਚ 10 ਵਰ੍ਹੇ ਰਾਜ ਕੀਤਾ। 18 ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸਨੇ ਇਸਰਾਏਲ ਤੋਂ ਕਰਵਾਏ ਸਨ। 19 ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸਦੇ ਰਾਜ ਉੱਤੇ ਪਕਢ਼ ਮਜਬੂਤ ਕਰ ਦੇਵੇ। 20 ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ 50 ਸ਼ੈਕਲ ਚਾਂਦੀ ਲਈ। ਤਾਂ ਕਿ ਉਹ ਇਹ ਪੈਸਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਸਕੇ। ਫੇਰ ਅੱਸ਼ੂਰ ਦਾ ਰਾਜਾ ਵਾਪਸ ਆਪਣੀ ਧਰਤੀ ਵੱਲ ਮੁੜਿਆ ਅਤੇ ਇਸਰਾਏਲ ਦੀ ਧਰਤੀ ਵਿੱਚ ਨਾ ਰਿਹਾ। 21 ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ 'ਇਸਰਾਏਲ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਗਏ। 22 ਮਨਹੇਮ ਮਰ ਗਿਆ ਤਾਂ ਉਸਨੂੰ ਉਸਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ। 23 ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ 50 ਵੇਂ ਵਰ੍ਹੇ ਵਿੱਚ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਤੋਂ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸਨੇ ਦੋ ਸਾਲ ਰਾਜ ਕੀਤਾ। 24 ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿਚ ਮੰਦੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ। 25 ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸਨੇ ਉਸਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸਦੇ ਨਾਲ ਸਨ, ਜਦੋਂ ਉਸਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਬਾਵੇਂ ਖੁਦ ਰਾਜ ਕਰਨ ਲੱਗ ਪਿਆ। 26 ਪਕਹਯਾਹ ਦੇ ਬਾਕੀ ਮਹਾਨ ਕਾਰਜ 'ਇਸਰਾਏਲ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। 27 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸਨੇ 20 ਸਾਲ ਰਾਜ ਕੀਤਾ। 28 ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਮੰਦਾ ਸੀ ਉਹੀ ਕੀਤਾ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ। 29 ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਬ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ। 30 ਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸਨੂੰ ਮਾਰਿਆ ਅਤੇ ਉਸਦੀ ਬਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯ੍ਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਬਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ। 31 ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।ਯੋਬਾਮ ਦਾ ਯਹੂਦਾਹ ਵਿੱਚ ਰਾਜ 32 ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯ੍ਯਾਹ ਦਾ ਪੁੱਤਰ ਯੋਬਾਮ ਰਾਜ ਕਰਨ ਲੱਗ ਪਿਆ। 33 ਯੋਬਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯਰੂਸ਼ਲਮ ਵਿੱਚ 16ਸਾਲ ਰਾਜ ਕੀਤਾ। ਉਸ ਦੀ ਮਾਂ ਸਾਦੋਕ ਦੀ ਧੀ ਯਰੂਸ਼ਾ ਸੀ। 34 ਯੋਬਾਨ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸਦੇ ਪਿਤਾ ਉਜ਼ੀਯ੍ਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ। 35 ਪਰ ਉਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਬਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ। 36 ਯੋਬਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ। 37 ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ। 38 ਇਉਂ ਯੋਬਾਨ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਬਾਵੇਂ ਰਾਜ ਕਰਨ ਲੱਗਾ।
16:1 ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਬਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ। 2 ਉਸਨੇ ਉਦੋਂ ਰਾਜ ਕਰਨਾ ਸ਼ੁਰੂ ਕੀਤਾ ਜਦੋਂ ਉਹ 20 ਸਾਲਾਂ ਦਾ ਸੀ ਅਤੇ ਉਸਨੇ ਯਰੂਸ਼ਲਮ ਉੱਤੇ 16 ਸਾਲਾਂ ਲਈ ਰਾਜ ਕੀਤਾ। ਉਹ ਆਪਣੇ ਪੁਰਖੇ ਦਾਊਦ ਵਰਗਾ ਨਹੀਂ ਸੀ ਅਤੇ ਉਸਨੇ ਉਹ ਸਭ ਕੁਝ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ। 3 ਅਹਾਜ਼ ਇਸਰਾਏਲ ਦੇ ਰਾਜਿਆਂ ਵਾਂਗ ਜੀਵਿਆ ਉਸਨੇ ਆਪਣੇ ਪੁੱਤਰ ਨੂੰ ਵੀ ਅੱਗ ਵਿੱਚ ਬਲੀ ਦੇ ਦਿੱਤਾ। ਉਸਨੇ ਉਹੀ ਭਿਆਨਕ ਪਾਪ ਕੀਤੇ ਜੋ ਉਨ੍ਹਾਂ ਲੋਕਾਂ ਨੇ ਕੀਤੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਧਰਤੀ ਤੋਂ ਪਹਿਲਾਂ ਬਾਹਰ ਧਕਿਆਂ ਸੀ। 4 ਆਹਾਜ਼ ਨੇ ਉੱਚੀਆਂ ਥਾਵਾਂ ਅਤੇ ਪਹਾੜੀਆਂ ਉੱਪਰ ਅਤੇ ਹਰੇ-ਹਰੇ ਰੁੱਖਾਂ ਹੇਠਾਂ ਬਲੀਆਂ ਚੜਾਈਆਂ ਅਤੇ ਧੂਪਾਂ ਧੁਖਾਉਂਦਾ ਰਿਹਾ। 5 ਤੱਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸਨੂੰ ਹਰਾਉਣ ਵਿੱਚ ਅਸਫ਼ਲ ਰਹੇ। 6 ਉਸ ਵਕਤ ਅਰਾਮ ਦੇ ਰਾਜੇ ਰਸੀਨ ਨੇ ੇਲਬ ਨੂੰ ਅਰਾਮ ਲਈ ਫੇਰ ਵਾਪਸ ਲੈ ਲਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਕੱਢ ਦਿੱਤਾ ਫੇਰ ਅਰਾਮੀ ੇਲਬ ਵਿੱਚ ਰਹਿਣ ਲਈ ਆ ਗਏ ਅਤੇ ਅੱਜ ਵੀ ਉਹ ਉੱਥੇ ਰਹਿ ਰਹੇ ਹਨ। 7 ਤੱਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, "ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।" 8 ਆਹਾਜ਼ ਨੇ ਉਹ ਸਾਰਾ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਮੰਦਰ ਵਿੱਚ ਅਤੇ ਜੋ ਪਾਤਸ਼ਾਹ ਦੇ ਖਜ਼ਾਨੇ ਵਿੱਚ ਸੀ ਕਢਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਲਈ ਭੇਜਿਆ। 9 ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸਨੇ ਦੰਮਿਸਕ ਉੱਪਰ ਚੜਾਈ ਕਰਕੇ ਉਸਨੂੰ ਜਿੱਤ ਲਿਆ ਅਤੇ ਉਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸਨੇ ਰਸੀਨ ਨੂੰ ਮਾਰ ਸੁਟਿਆ। 10 ਤੱਦ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸਨੇ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ। ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੇ ਬਰਾਬਰ ਦਾ ਨਮੂਨਾ ਉਸਦੀ ਸਾਰੀ ਕਾਰੀਗਰੀ ਮੁਤਾਬਕ ਉਰੀਯਾਹ ਜਾਜਕ ਕੋਲ ਭੇਜਿਆ। 11 ਤੱਦ ਉਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ। 12 ਜਦੋਂ ਪਾਤਸ਼ਾਹ ਦੰਮਿਸਕ ਤੋਂ ਮੁੜਿਆ ਤਾਂ ਉਸ ਨੇ ਜਗਵੇਦੀ ਵੇਖੀ ਅਤੇ ਉੱਥੇ ਬਲੀ ਭੇਂਟ ਕੀਤੀ। 13 ਉਸ ਜਗਵੇਦੀ ਤੇ, ਆਹਾਜ਼ ਨੇ ਆਪਣੇ ਹੋਮ ਦੀਆਂ ਭੇਟਾਂ ਅਤੇ ਅਨਾਜ਼ ਦੀਆਂ ਭੇਟਾਂ ਸਾੜੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹ ਦਿੱਤੀਆਂ ਅਤੇ ਸੁਖ-ਸਾਂਦ ਦੀਆਂ ਭੇਟਾਂ ਦਾ ਖੂਨ ਜਗਵੇਦੀ ਉੱਪਰ ਛਿੜਕਿਆ। 14 ਆਹਾਜ਼ ਨੇ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਅਤੇ ਮੰਦਰ ਦੇ ਸਾਮ੍ਹਣੇ ਪਾਸੇ ਵੱਲ ਸੀ ਉਸਨੂੰ ਉਸਨੇ ਮੰਦਰ ਦੇ ਸਾਮ੍ਹਣਿਓ ਤੇ ਯਹੋਵਾਹ ਦੇ ਮੰਦਰ ਤੇ ਆਪਣੀ ਜਗਵੇਦੀ ਦੇ ਵਿਚਕਾਰੋ ਹਟਾਅ ਕੇ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ। 15 ਆਹਾਜ਼ ਪਾਤਸ਼ਾਹ ਨੇ ਉਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, "ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ਼ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ਼ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਨ੍ਹਾਂ ਦੀ ਅਨਾਜ਼ ਦੀ ਭੇਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਹੋਵਾਹ ਨੂੰ ਸੁਆਲ ਪੁੱਛਣ ਲਈ ਵਰਤਾਂਗਾ।" 16 ਊਰੀਯਾਹ ਜਾਜਕ ਨੇ ਸਭ ਕੁਝ ਆਹਾਜ਼ ਪਾਤਸ਼ਾਹ ਦੇ ਹੁਕਮ ਮੁਤਾਬਕ ਹੀ ਕੀਤਾ। 17 ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਾਬਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ। 18 ਆਹਾਜ਼ ਨੇ ਉਹ ਰਾਹ ਹਟਾ ਦਿੱਤਾ ਜੋ ਅਬਤ ਦੀਆਂ ਸਭਾਵਾਂ ਲਈ ਅਤੇ ਪ੍ਰਵੇਸ਼ ਦੁਆਰ ਤੋਂ ਬਾਹਰ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਅੰਦਰ ਛਤਿਆ ਗਿਆ ਸੀ। ਆਜਿਹਾ ਉਸਨੇ ਅਸ਼੍ਸ਼ੁਰ ਦੇ ਪਾਤਸ਼ਾਹ ਦੇ ਕਾਰਣ ਕੀਤਾ। 19 ਆਹਾਜ਼ ਨੇ ਜੋ ਵੀ ਮਹਾਨ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 20 ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸਨੂੰ ਦਾਊਦ ਦੇ ਸ਼ਹਿਰ, ਉਸਦੇ ਪੁਰਖਿਆਂ ਦੇ ਕੋਲ, ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।
17:1 ਏਲਾਹ ਦੇ ਪੁੱਤਰ ਹੋਸ਼ੇਆ ਨੇ ਪਾਤਸ਼ਾਹ ਆਹਾਜ਼ ਦੇ ਯਹੂਦਾਹ ਉੱਪਰ 12ਵੇਂ ਵਰ੍ਹੇ ਦੌਰਾਨ ਸਾਮਰਿਆ ਵਿੱਚ ਇਸਰਾਏਲ ਤੇ ਰਾਜ ਕਰਨਾ ਸ਼ੁਰੂ ਕੀਤਾ।ਉਸਨੇ ਨੋਵਾਂ ਸਾਲਾਂ ਲਈ ਰਾਜ ਕੀਤਾ। 2 ਹੋਸ਼ੇਆ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਪਰ ਉਹ ਆਪਣੇ ਤੋਂ ਪਹਿਲਾਂ ਇਸਰਾਏਲ ਉੱਪਰ ਰਾਜ ਕਰਨ ਵਾਲੇ ਪਾਤਸ਼ਾਹਾਂ ਵਰਗਾ ਇੰਨਾ ਭੈੜਾ ਨਹੀਂ ਸੀ। 3 ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ। 4 ਬਾਅਦ ਵਿੱਚ ਉਸਨੇ ਮਿਸਰ ਦੇ ਪਾਤਸ਼ਾਹ ਕੋਲ ਮਦਦ ਲਈ ਸੰਦੇਸ਼ਵਾਹਕ ਭੇਜੇ ਉਸ ਪਾਤਸ਼ਾਹ ਦਾ ਨਾਂ ਸੌ ਸੀ। ਉਸ ਵਰ੍ਹੇ ਹੋਸ਼ੇਆ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਨਜ਼ਰ ਨਾ ਭੇਜੀ ਜਿਵੇਂ ਕਿ ਉਹ ਹਰ ਸਾਲ ਭੇਜਦਾ ਹੁੰਦਾ ਸੀ। ਅੱਸ਼ੂਰ ਦੇ ਪਾਤਸ਼ਾਹ ਨੂੰ ਖਬਰ ਹੋਈ ਕਿ ਹੋਸ਼ੇਆ ਉਸ ਵਿਰੁੱਧ ਵਿਉਂਤਾ ਘੜ ਰਿਹਾ ਹੈ ਤਾਂ ਉਸਨੇ ਹੋਸ਼ੇਆ ਨੂੰ ਪਕੜ ਕੇ ਕੈਦ ਕਰ ਲਿਆ। 5 ਅੱਸ਼ੂਰ ਦੇ ਰਾਜਾ ਨੇ ਇਸਰਾਏਲ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਹਮਲੇ ਕੀਤੇ। ਫ਼ਿਰ ਉਹ ਸਾਮਰਿਯਾ ਵਿੱਚ ਆਇਆ ਅਤੇ ਸਾਮਰਿਯਾ ਦੇ ਵਿਰੁੱਧ ਉਹ ਤਿੰਨ ਵਰ੍ਹੇ ਲੜਿਆ। 6 ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ। 7 ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਨਿਕਲਾਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ। 8 ਉਹ ਹੋਰਨ੍ਹਾਂ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ। 9 ਅਤੇ ਇਸਰਾਏਲੀਆਂ ਨੇ ਛੁਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ।ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁਂਮਟ ਤੋਂ ਲੈਕੇ ਗਢ਼ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ। 10 ਅਤੇ ਇਸਰਾਏਲੀਆਂ ਨੇ ਹਰ ਪਹਾੜੀ ਉੱਤੇ ਹਰੇਕ ਰੁੱਖ ਦੇ ਹੇਠਾਂ ਆਪਣੇ ਲਈ ਯਾਦਗਾਰੀ ਪੱਥਰ ਤੇ ਥੰਮ ਖੜੇ ਕਰ ਲੇ। 11 ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਮ੍ਹਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ। 12 ਉਨ੍ਹਾਂ ਨੇ ਬੁੱਤਪਰਸਤੀ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਯਹੋਵਾਹ ਨੇ ਰੋਕਿਆ ਸੀ ਕਿ, "ਤੁਸੀਂ ਬੁੱਤ ਉਪਾਸਨਾ ਨਹੀਂ ਕਰਨਾ।" 13 ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਬਾ ਦਾ ਪਾਲਣ ਕਰੋ। ਉਸ ਸਾਰੀ ਬਿਵਸਬਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ। 14 ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ। 15 ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬਂਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ। 16 ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ। 17 ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸ਼ਿਖ੍ਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕੋਰਧ ਨੂੰ ਭੜਕਾਉਣ ਲਈ ਹੀ ਕੀਤਾ 18 ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾੇ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ। 19 ਪਰ ਯਹੂਦਾਹ ਦੇ ਲੋਕਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ। ਯਹੂਦਾਹ ਦੇ ਲੋਕ ਵੀ ਇਸਰਾਏਲ ਦੇ ਲੋਕਾਂ ਵਾਂਗ ਹੀ ਰਹੇ। 20 ਯਹੋਵਾਹ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਰਦ੍ਦ ਕਰ ਦਿੱਤਾ। ਉਸਨੇ ਉਨ੍ਹਾਂ ਨੂੰ ਬੜੇ ਕਸ਼ਟ ਦਿੱਤੇ। ਉਸਨੇ ਉਨ੍ਹਾਂ ਨੂੰ ਗਰਕ ਹੋਣ ਦਿੱਤਾ ਅਤੇ ਬਾਹਰ ਕੱਢ ਮਾਰਿਆ ਅਤੇ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। 21 ਯਹੋਵਾਹ ਨੇ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਪਾਤਸ਼ਾਹ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਚੱਲਣ ਤੋਂ ਰੋਕ ਕੇ ਮਨ੍ਹਾ ਕਰ ਦਿੱਤਾ ਅਤੇ ਇਉਂ ਉਨ੍ਹਾਂ ਤੋਂ ਇਹ ਵੱਡਾ ਪਾਪ ਕਰਵਾਇਆ। 22 ਅਤੇ ਇਸਰਾਏਲੀ ਉਨ੍ਹਾਂ ਸਾਰਿਆਂ ਪਾਪਾਂ ਨੂੰ ਕਰਦੇ ਰਹੇ ਜੋ ਜੋ ਯਾਰਾਬੁਆਮ ਨੇ ਕੀਤੇ ਸਨ। ਉਹ ਅਜਿਹਾ ਕਰਦੇ ਰਹੇ, ਰੁਕੇ ਨਾ। 23 ਯਹੋਵਾਹ ਦੇ ਇਸਰਾਏਲ ਨੂੰ ਬਾਹਰ ਸੁੱਟਣ ਤੀਕ। ਉਸਨੇ ਆਪਣੇ ਨਬੀਆਂ ਨੂੰ ਕਿਹਾ ਸੀ ਕਿ ਇਹ ਵਾਪਰਨ ਵਾਲਾ ਹੈ। ਇਸ ਲਈ ਇਸਰਾਲੀ ਆਪਣੀ ਧਰਤੀ ਵਿੱਚੋਂ ਸੁੱਟੇ ਗਏ ਅਤੇ ਉਹ ਅੱਸ਼ੂਰ ਪਹੁੰਚੇ, ਜਿੱਥੇ ਉਹ ਹੁਣ ਤਾਈਂ ਰਹਿੰਦੇ ਹਨ। 24 ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਬਾਹ, ਅਵ੍ਵਾ ਅਤੇ ਹਮਾਬ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮਲ੍ਲ ਲਿਆ ਅਤੇ ਉਸਦੇ ਸ਼ਹਿਰਾਂ ਵਿੱਚ ਵਸ੍ਸਣ ਲੱਗ ਪਏ। 25 ਜਦੋਂ ਇਨ੍ਹਾਂ ਲੋਕਾਂ ਨੇ ਸਾਮਰਿਯਾ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ ਤਾਂ ਇਨ੍ਹਾਂ ਨੇ ਯਹੋਵਾਹ ਦੀ ਇੱਜ਼ਤ ਮਾਨ ਨਾ ਕੀਤਾ ਤਾਂ ਫਿਰ ਯਹੋਵਾਹ ਨੇ ਉਨ੍ਹਾਂ ਉੱਪਰ ਹਮਲਾ ਕਰਨ ਲਈ ਸ਼ੇਰ ਭੇਜੇ ਅਤੇ ਇਨ੍ਹਾਂ ਸ਼ੇਰਾਂ ਨੇ ਕੁਝ ਲੋਕਾਂ ਨੂੰ ਵੀ ਮਾਰ ਸੁਟਿਆ। 26 ਕ੍ਕੁਝ ਲੋਕਾਂ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਆਖਿਆ, "ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾਕੇ ਸਾਮਰਿਯਾ ਵਿੱਚ ਵਸਾਇਆ ਹੈ, ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨਹੀਂ ਜਾਣਦੀਆਂ ਇਸ ਲਈ ਦੇਵਤੇ ਨੇ ਉਨ੍ਹਾਂ ਲਈ ਸ਼ੇਰ ਭੇਜੇ ਹਨ ਅਤੇ ਵੇਖੋ ਉਹ ਉਨ੍ਹਾਂ ਨੂੰ ਪਾੜ ਰਹੇ ਹਨ ਕਿਉਂ ਕਿ ਉਹ ਲੋਕ ਉਸ ਦੇਸ਼ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।" 27 ਤੱਦ ਅੱਸ਼ੂਰ ਦੇ ਪਾਤਸ਼ਾਹ ਨੇ ਇਹ ਹੁਕਮ ਦਿੱਤਾ, "ਜਿਨ੍ਹਾਂ ਜਾਜਕਾਂ ਨੂੰ ਤੁਸੀਂ ਕੈਦ ਕਰ ਕੇ ਲੈ ਆਏ ਸੀ, ਉਨ੍ਹਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਤਾਂ ਜੋ ਉਹ ਉੱਥੇ ਜਾਕੇ ਵਸੇ ਅਤੇ ਉੱਥੇ ਜਾਕੇ ਉਨ੍ਹਾਂ ਲੋਕਾਂ ਨੂੰ ਉਸ ਦੇਸ਼ ਦੇ ਦੇਵਤੇ ਦੀ ਰੀਤ ਬਾਰੇ ਸਮਝਾਵੇ।" 28 ਤੱਦ ਉਨ੍ਹਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਸਾਮਰਿਯਾ ਵਿੱਚੋਂ ਉਹ ਬੰਦੀ ਬਣਾਕੇ ਲਿਆਇਆ ਸੀ ਉਨ੍ਹਾਂ ਵਿੱਚੋਂ ਇੱਕ ਜਾਜਕ ਬੈਤੇਲ ਵਿੱਚ ਆਕੇ ਰਹਿਣ ਲੱਗਾ ਅਤੇ ਉਹ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਕਿਵੇਂ ਉਨ੍ਹਾਂ ਨੂੰ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ। 29 ਪਰ ਉਨ੍ਹਾਂ ਸਾਰੇ ਲੋਕਾਂ ਨੇ ਆਪਣੇ ਵੱਖੋ-ਵੱਖ ਦੇਵਤੇ ਬਣਾਏ ਅਤੇ ਜਿਨ੍ਹਾਂ ਸ਼ਹਿਰਾਂ ਵਿੱਚ ਜਾਕੇ ਵਸੇ ਸਨ ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ। 30 ਬਾਬਲ ਦੇ ਲੋਕਾਂ ਨੇ ਸੁੱਕੋਬ ਬਨੋਬ ਨੂੰ ਬਣਾਇਆ ਅਤੇ ਕੂਬ ਦਿਆਂ ਲੋਕਾਂ ਨੇ ਨੇਰਗਾਲ (ਝੂਠੇ ਦੇਵਤਾ) ਨੂੰ ਬਣਾਇਆ ਅਤੇ ਹਮਾਬ ਦਿਆਂ ਲੋਕਾਂ ਨੇ ਅਸ਼ੀਮਾਂ ਨੂੰ (ਨਕਲੀ ਦੇਵਤਾ) ਬਣਾਇਆ। 31 ਅਵ੍ਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਆਪਣਾ ਝੂਠਾ ਦੇਵਤਾ ਬਣਾਇਆ। ਸਫ਼ਰਵੀਆਂ ਨੇ ਆਪਣੇ ਝੂਠੇ ਦੇਵਤੇ ਨੂੰ ਸਤਿਕਾਰਨ ਲਈ ਆਪਣੇ ਬਚਿਆ ਨੂੰ ਅੱਗ 'ਚ ਸਾੜਿਆ। ਇਹ ਉਨ੍ਹਾਂ ਨੇ ਸਫਰਵੀਆਂ ਦੇ ਝੂਠੇ ਦੇਵਤਿਆਂ ਅਦ੍ਦਰਮਲਕ ਅਤੇ ਅਨਮਲਕ ਨੂੰ ਖੁਸ਼ ਕਰਨ ਲਈ ਕੀਤਾ। 32 ਪਰ ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਵੀ ਉਪਾਸਨਾ ਕੀਤੀ ਅਤੇ ਲੋਕਾਂ ਵਿੱਚੋਂ ਹੀ ਉਚਿਆਂ ਬ੍ਥਾਵਾਂ ਲਈ ਜਾਜਕ ਚੁਣੇ। ਅਤੇ ਇਨ੍ਹਾਂ ਜਾਜਕਾਂ ਨੇ ਉਪਾਸਨਾ ਵਾਲੀਆਂ ਥਾਵਾਂ ਤੇ ਮੰਦਰਾਂ ਵਿੱਚ ਲੋਕਾਂ ਲਈ ਬਲੀਆਂ ਵੀ ਤੇ ਭੇਟਾ ਵੀ ਚੜਾਉਂਦੇ। 33 ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ। 34 ਅੱਜ ਦਿਨ ਤੀਕ ਉਹ ਲੋਕ ਪਹਿਲੀਆਂ ਰੀਤਾਂ ਦੇ ਮੁਤਾਬਕ ਹੀ ਕਰਦੇ ਹਨ। ਉਹ ਯਹੋਵਾਹ ਦਾ ਸਨਮਾਨ ਨਹੀਂ ਕਰਦੇ ਅਤੇ ਨਾ ਹੀ ਉਹ ਇਸਰਾਏਲੀਆਂ ਦੀਆਂ ਬਿਧੀਆਂ ਅਤੇ ਹੁਕਮਾਂ ਨੂੰ ਮੰਨਦੇ ਹਨ। ਉਹ ਬਿਵਸਬਾ ਅਤੇ ਹੁਕਮ ਮੁਤਾਬਕ ਜਿਸ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਔਲਾਦ ਨੂੰ ਦਿੱਤਾ ਸੀ, ਜਿਸਦਾ ਨਾਉਂ ਉਸਨੇ ਇਸਰਾਏਲ ਰੱਖਿਆ ਸੀ, ਉਸਨੂੰ ਮੰਨਦੇ ਸਨ। 35 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, "ਤੁਸੀਂ ਕਿਸੇ ਹੋਰ ਦੂਜੇ ਦੇਵਤੇ ਨੂੰ ਨਹੀਂ ਮੰਨਣਾ, ਨਾ ਹੀ ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨੀ ਹੈ ਤੇ ਨਾ ਹੀ ਸੇਵਾ ਅਤੇ ਨਾ ਹੀ ਉਨ੍ਹਾਂ ਨੂੰ ਬਲੀ ਚੜਾਉਣੀ ਹੈ। ਤੁਸੀਂ ਸਿਰਫ਼ ਯਹੋਵਾਹ ਦਾ ਹੁਕਮ ਪਾਲਨ ਕਰਨਾ ਹੈ। 36 ਇਹ ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਤੁਹਾਨੂੰ ਮਿਸਰ ਦੇ ਦੇਸ਼ ਵਿੱਚੋਂ ਕੱਢਕੇ ਲਿਆਇਆ। ਯਹੋਵਾਹ ਨੇ ਤੁਹਾਨੂੰ ਬਚਾਉਣ ਲਈ ਆਪਣਾ ਸੱਤਾ ਵਰਤੀ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਉਪਾਸਨਾ ਕਰਨੀ ਚਾਹੀਦੀ ਹੈ ਤੇ ਉਸੇ ਅੱਗੇ ਬਲੀ ਚੜਾਉਣੀ ਚਾਹੀਦੀ ਹੈ। 37 ਤਾਂ ਜਿਹੜੀਆਂ ਬਿਧੀਆਂ, ਬਿਵਸਬਾ, ਆਗਿਆਵਾਂ, ਹੁਕਮ ਉਸਨੇ ਤੁਹਾਡੇ ਲਈ ਲਿਖੇ ਹਨ, ਤੁਹਾਨੂੰ ਹਰ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਅਤੇ ਇਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। 38 ਜਿਹੜਾ ਇਕਰਾਰਨਾਮਾ ਮੈਂ ਤੁਹਾਡੇ ਨਾਲ ਕੀਤਾ ਸੀ ਤੁਹਾਨੂੰ ਉਸਨੂੰ ਨਹੀਂ ਭੁੱਲਣਾ ਚਾਹੀਦਾ। ਅਤੇ ਨਾ ਹੀ ਤੁਹਾਨੂੰ ਪਰਾੇ ਦੇਵਤਿਆਂ ਦਾ ਭੈਅ ਮੰਨਣਾ ਚਾਹੀਦਾ ਹੈ। 39 ਨਹੀਁ! ਜੇਕਰ ਤੁਸੀਂ ਸਿਰਫ਼ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮਂਨੋਁਗੇ ਤਾਂ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਤੋਂ ਬਚਾਵੇਗਾ।" 40 ਪਰ ਇਸਰਾਏਲੀਆਂ ਨੇ ਇੱਕ ਨਾ ਸੁਣੀ। ਉਹ ਪਹਿਲਾਂ ਵਾਂਗ ਹੀ ਉਲਟ ਰਸਤੇ ਚੱਲਦੇ ਰਹੇ। 41 ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮਂਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।
18:1 ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ੇਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ। 2 ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ। 3 ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। 4 ਉਸਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸਨੇ ਉਸਦਾ ਨਾਂ "ਨਹੁਸ਼ਤਾਨ" ਰੱਖਿਆ। 5 ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ। 6 ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ। 7 ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਹ ਰਿਹਾ ਕਿਉਂ ਕਿ ਯਹੋਵਾਹ ਉਸਦੇ ਨਾਲ ਸੀ।ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸਨੇ ਪਾਤਸ਼ਾਹ ਨਾਲੋਂ ਤੋੜ ਲਈ। 8 ਉਸਨੇ ਫ਼ਲਿਸਤੀਆਂ ਨੂੰ ਅਜ਼ਾਹ੍ਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗਢ਼ ਵਾਲੇ ਸ਼ਹਿਰ ਤੀਕ ਹਰਾਇਆ। 9 ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚਬ੍ਬੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ੇਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ। 10 ਕਿਲਾ੍ਹਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜਾਈ ਕਰ ਦਿੱਤਾ ਅਤੇ ਇਸਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ। 11 ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ। 12 ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸਦੇ ਇਕਰਾਰਨਾਮੇ ਦਾ ਉਲੰਘਣ ਕੀਤਾ। 13 ਹਿਜ਼ਕੀਯਾਹ ਦੇ 14ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਅੱਸ਼ੂਰ ਉੱਪਰ ਹਮਲਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਨੂੰ ਜਿੱਤ ਲਿਆ। 14 ਤੱਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨਿਹਾ ਭੇਜਿਆ ਅਤੇ ਆਖਿਆ, "ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।"ਤੱਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ। 15 ਤੱਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ। 16 ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢਕ੍ਕ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ। 17 ਤੱਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਁਕੀ ਕੋਲ ਖੜੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ। 18 ਤੱਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁਂਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ। 19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, "ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ:ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ? 20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, "ਯੁੱਧ ਲਈ ਮੇਰੇ ਕੋਲ ਬੁਧ੍ਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।" ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ? 21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁਭ੍ਭ ਕੇ ਉਸਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ। 22 ਭਾਵੇਂ ਤੂੰ ਇਹ ਕਹੇਁ ਕਿ, "ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।" ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, "ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।" 23 ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ 2000 ਘੋੜੇ ਦਿੰਦਾ ਹਾਂ ਜੇ ਤੂੰ ਉਨ੍ਹਾਂ ਉੱਪਰ ਆਪਣੇ ਵੱਲੋਂ ਸਵਾਰੀ ਬਿਠਾ ਸਕੇਁ। 24 ਤੂੰ ਮੇਰੇ ਸੁਆਮੀ ਦੇ ਤੁਛ੍ਛ ਤੋਂ ਤੁਛ੍ਛ ਸੇਵਕ ਨੂੰ ਵੀ ਨਹੀਂ ਹਰਾ ਸਕਦਾ। ਤੂੰ ਮਿਸਰ ਉੱਪਰ ਨਿਰਭਰ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ। 25 ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, "ਇਸ ਦੇਸ਼ ਉੱਪਰ ਹਮਲਾ ਕਰਕੇ ਇਸਨੂੰ ਤਬਾਹ ਕਰ ਦੇ।" 26 ਤੱਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, "ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।" 27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, "ਮੇਰੇ ਮਹਾਰਾਜ ਨੇ ਮੈਨੂੰ ਤੇਰੇ ਅਤੇ ਤੇਰੇ ਪਾਤਸ਼ਾਹ ਨੂੰ ਸਿਰਫ਼ ਸੁਨਾਉਣ ਲਈ ਨਹੀਂ ਭੇਜਿਆ ਸਗੋਂ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਮੁਖਾਤਿਬ ਹੋਣਾ ਚਾਹੁੰਦਾ ਹਾਂ ਜੋ ਕੰਧ ਉੱਤੇ ਬੈਠੇ ਹਨ। ਉਹ ਵੀ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਵਗੇ ਅਤੇ ਮੂਤ ਪੀਵਗੇ।" 28 ਤੱਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ, "ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ! 29 ਪਾਤਸ਼ਾਹ ਦਾ ਕਹਿਣਾ ਹੈ, 'ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸਕਦਾ।' 30 ਨਾਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅਸ੍ਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ! 31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ।"ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, "ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤੱਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹਂਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ। 32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ਼ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੋਇਁ, ਜੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤੱਦ ਤੀਕ ਤੁਸੀਂ ਇਵੇਂ ਕਰ ਸਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਁਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ। ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, "ਯਹੋਵਾਹ ਸਾਡੀ ਰੱਖਿਆ ਕਰੇਗਾ।' 33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹਁੀ! 34 ਕਿਬ੍ਬੇ ਨੇ ਉਹ ਹਮਾਬ ਅਤੇ ਅਰਪਾਦ ਦੇ ਦੇਵਤੇ? ਕਿੱਥੋ ਹਨ ਉਹ ਸਫ਼ਰਵਇਮ, ਹੇਨਾ ਅਤੇ ਇਵ੍ਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸਕੇ? ਨਹਁੀ! 35 ਕੀ ਹੋਰਨਾਂ ਦੇਸਾਂ ਵਿਚਲੇ ਦੇਵਤੇ ਆਪਣੀਆਂ ਥਾਵਾਂ ਮੇਰੇ ਹੱਥੋਂ ਬਚਾਅ ਸਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸਕੇਗਾ? ਨਹੀਂ!" 36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਅੱਖਰ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸਨੇ ਕਿਹਾ, "ਉਸਨੂੰ ਇੱਕ ਸ਼ਬਦ ਵੀ ਨਾ ਆਖਣਾ।" 37 ਤੱਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁਂਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।
19:1 ਜਦੋਂ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸਭ ਸੁਣਿਆ, ਤਾਂ ਉਸਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਇੱਕ ਖਦ੍ਦਰ ਜਿਹਾ ਕੱਪੜਾ ਲਪੇਟ ਲਿਆ। (ਜੋ ਇਹ ਦਰਸਾਉਂਦਾ ਸੀ ਕਿ ਪਾਤਸ਼ਾਹ ਬੜਾ ਉਦਾਸ ਅਤੇ ਪਰੇਸ਼ਾਨ ਹੈ।) ਫ਼ਿਰ ਉਹ ਯਹੋਵਾਹ ਦੇ ਮੰਦਰ ਗਿਆ। 2 ਹਿਜ਼ਕੀਯਾਹ ਨੇ ਅਲਯਾਕੀਮ ਨੂੰ (ਜੋ ਮਹਿਲ ਦਾ ਮੁਖਤਿਆਰ ਸੀ,) ਸ਼ਬਨਾ (ਸਕੱਤਰ), ਅਤੇ ਜਾਜਕਾਂ ਦੇ ਬਜ਼ੁਰ੍ਰਗਾਂ ਨੂੰ ਮੋਟਾ ਕੱਪੜਾ ਪੁਆ ਕੇ (ਜੋ ਇਹ ਦਰਸਾਉਂਦਾ ਸੀ ਕਿ ਉਹ ਬੜੇ ਪਰੇਸ਼ਾਨ ਅਤੇ ਦੁੱਖੀ ਹਨ) ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਕੋਲ ਭੇਜਿਆ। 3 ਉਨ੍ਹਾਂ ਨੇ ਜਾਕੇ ਯਸਾਯਾਹ ਨੂੰ ਆਖਿਆ, "ਹਿਜ਼ਕੀਯਾਹ ਨੇ ਆਖਿਆ ਹੈ, 'ਇਹ ਦੁੱਖ ਦਾ ਦਿਨ ਹੈ ਅਤੇ ਇਹ ਦਿਨ ਉਹ ਦਰਸਾਅ ਰਿਹਾ ਹੈ ਕਿ ਅਸੀਂ ਗ਼ਲਤ ਹਾਂ। ਇਹ ਸਮਾਂ ਬੱਚਿਆਂ ਦੇ ਜਨਣ ਦਾ ਹੈ ਪਰ ਵੇਖੋ ਜੰਮਣ ਦੀ ਸ਼ਕਤੀ ਨਹੀਂ ਹੈ। 4 ਕੀ ਪਤਾ ਤੇਰਾ ਪਰਮੇਸ਼ੁਰ, ਰਬਸ਼ਾਕੇਹ ਦੀਆਂ ਸਾਰੀਆਂ ਗੱਲਾਂ ਸੁਣੇ ਜਿਸਨੂੰ ਉਸਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਭੇਜਿਆ ਹੈ ਕਿ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ-ਤਾਅਨੇ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਨ੍ਹਾਂ ਗੱਲਾਂ ਤੇ ਝਿੜਕੇ। ਇਸ ਲਈ ਜੋ ਲੋਕ ਜਿਉਂਦੇ ਬਚ ਗਏ ਹਨ ਤੂੰ ਉਨ੍ਹਾਂ ਲਈ ਪ੍ਰਾਰਥਨਾ ਕਰ।' 5 ਹਿਜ਼ਕੀਯਾਹ ਪਾਤਸ਼ਾਹ ਦੇ ਸੇਵਕ ਯਸਾਯਾਹ ਦੇ ਕੋਲ ਗਏ। 6 ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, "ਆਪਣੇ ਸੁਆਮੀ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦੇ ਦੇਣਾ: 'ਯਹੋਵਾਹ ਕਹਿੰਦਾ ਹੈ: ਤੂੰ ਉਨ੍ਹਾਂ ਗੱਲਾਂ ਨੂੰ ਜੋ ਅੱਸ਼ੂਰ ਦੇ ਪਾਤਸ਼ਾਹ ਦੇ ਕਮਾਂਡਰਾਂ ਨੇ ਆਖੀਆਂ ਹਨ ਅਤੇ ਜੋ ਮੇਰੇ ਤੇ ਕੁਫ਼ਰ ਤੋਂਲਿਆ ਹੈ, ਉਨ੍ਹਾਂ ਤੋਂ ਨਾ ਘਬਰਾਵੀਁ। 7 ਮੈਂ ਉਸ ਵਿੱਚ ਇੱਕ ਅਜਿਹੀ ਰੂਹ ਫ਼ੂਕਾਂਗਾ ਕਿ ਉਹ ਅਫ਼ਵਾਹ ਸੁਣੇਗਾ ਤੇ ਸੁਣਕੇ ਆਪਣੇ ਦੇਸ ਨੂੰ ਭੱਜ ਜਾਵੇਗਾ। ਤੇ ਮੈਂ ਉਸਨੂੰ ਉਸਦੇ ਆਪਣੇ ਹੀ ਦੇਸ਼ ਵਿੱਚ ਤਲਵਾਰ ਨਾਲ ਵਢ੍ਢਣ ਦਾ ਕਾਰਣ ਪੈਦਾ ਕਰ ਦੇਵਾਂਗਾ।"' 8 ਤੱਦ ਕਮਾਂਡਰ ਨੂੰ ਪਤਾ ਲੱਗਾ ਕਿ ਅੱਸ਼ੂਰ ਦਾ ਪਾਤਸ਼ਾਹ ਲਾਕੀਸ਼ ਨੂੰ ਛੱਡ ਗਿਆ ਹੈ ਤੇ ਉਸਨੇ ਵੇਖਿਆ ਕਿ ਉਸਦਾ ਪਾਤਸ਼ਾਹ ਲਿਬਨਾਹ ਦੇ ਵਿਰੁੱਧ ਯੁੱਧ ਕਰ ਰਿਹਾ ਹੈ। 9 ਜਦੋਂ ਅੱਸ਼ੂਰ ਦੇ ਪਾਤਸ਼ਾਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਬਾਰੇ ਇਹ ਅਫ਼ਵਾਹ ਸੁਣੀ ਜਿਸ 'ਚ ਇਹ ਕਿਹਾ ਗਿਆ, "ਤਿਰਹਾਕਾਹ ਤੇਰੇ ਵਿਰੁੱਧ ਲੜਨ ਲਈ ਆਇਆ ਹੈ।"ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਹਿਜ਼ਕੀਯਾਹ ਕੋਲ ਦੁਬਾਰਾ ਸੰਦੇਸ਼ਵਾਹਕ ਭੇਜੇ। ਉਸਨੇ ਇਹ ਕੁਝ ਆਖਿਆ: 10 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਇਹ ਦੱਸ:ਆਪਣੇ ਪਰਮੇਸ਼ੁਰ ਦੁਆਰਾ ਧੋਖਾ ਨਾ ਖਾ, ਜਿਸ ਵਿੱਚ ਤੂੰ ਭਰੋਸਾ ਕਰਦਾ ਹੈਂ। ਉਹ ਕਹਿੰਦਾ ਹੈ, "ਅੱਸ਼ੂਰ ਦਾ ਪਾਤਸ਼ਾਹ ਯਰੂਸ਼ਲਮ ਨੂੰ ਨਹੀਂ ਹਰਾਵੇਗਾ।" 11 ਵੇਖ! ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ 11ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰਕੇ ਉਨ੍ਹਾਂ ਨਾਲ ਕੀ ਕੀਤਾ! ਤਾਂ ਕੀ ਤੂੰ ਬਚ ਜਾਵੇਂਗਾ? ਨਹੀਂ! 12 ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤਲ੍ਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ? 13 ਕਿਬ੍ਬੇ ਹੈ ਹਮਾਬ ਦਾ ਪਾਤਸ਼ਾਹ? ਤੇ ਕਿੱਥੋ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇਵ੍ਵਾਹ ਦੇ ਪਾਤਸ਼ਾਹ ਕਿੱਥੋ ਗਏ? ਉਹ ਸਭ ਨਸ਼ਟ ਹੋ ਗਏ ਸਨ। 14 ਹਿਜ਼ਕੀਯਾਹ ਨੂੰ ਸੰਦੇਸ਼ਵਾਹਕਾਂ ਕੋਲੋਂ ਚਿੱਠੀਆਂ ਮਿਲੀਆਂ ਤੇ ਉਸਨੇ ਉਨ੍ਹਾਂ ਨੂੰ ਪਢ਼ਿਆ ਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਗਿਆ ਅਤੇ ਉਹ ਚਿੱਠੀਆਂ ਯਹੋਵਾਹ ਦੇ ਅੱਗੇ ਧਰ ਦਿੱਤੀਆਂ। 15 ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਬਨਾਂ ਕੀਤੀ ਅਤੇ ਆਖਿਆਂ, "ਹੇ ਯਹੋਵਾਹ ;ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ। 16 ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਅਰਦਾਸ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪਢ਼। ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ। 17 ਇਹ ਸੱਚ ਹੈ ਕਿ ਅੱਸ਼ੂਰ ਦੇ ਪਾਤਸ਼ਾਹਾਂ ਨੇ ਕੌਮਾਂ ਅਤੇ ਉਨ੍ਹਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ। 18 ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ। 19 ਇਸ ਲਈ ਹੁਣ ਯਹੋਵਾਹ ਸਾਡੇ ਪਰਮੇਸ਼ੁਰ, ਹੁਣ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਤੋਂ ਬਚਾਅ, ਸਾਡੀ ਰੱਖਿਆ ਕਰ। ਫ਼ਿਰ ਧਰਤੀ ਦੇ ਸਾਰੇ ਰਾਜ ਇਹ ਜਾਣ ਜਾਣਗੇ ਕਿ ਤੂੰ ਯਹੋਵਾਹ ਹੀ ਸਿਰਫ਼ ਇੱਕ ਪਰਮੇਸ਼ੁਰ ਹੈ।" 20 ਤੱਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ। 21 "ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ:ਸੀਯੋਨ ਦੀ ਕੰਨਿਆ ਕੁਆਰੀ ਤੈਨੂੰ ਤੁਛ੍ਛ ਜਾਣਦੀ, ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ ਤੇਰੀ ਪਿੱਠ ਪਿੱਛੇ ਤੈਨੂੰ ਸਿਰ ਹਿਲਾਉਂਦੀ ਹੈ। 22 ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ? ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ? ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ। 23 ਤੂੰ ਆਪਣੇ ਸੰਦੇਸ਼ਵਾਹਕਾਂ ਰਾਹੀਂ ਯਹੋਵਾਹ ਨੂੰ ਛੁਟਿਆਉਣਾ ਚਾਹਿਆ ਤੂੰ ਆਖਿਆ, "ਮੈਂ ਪਹਾੜਾਂ ਦੀਆਂ ਟੀਸੀਆਂ ਉੱਪਰ ਆਪਣੇ ਬਹੁਤੇ ਰਬ੍ਬਾ ਸੰਗ ਆਇਆ ਮੈਂ ਲਬਾਨੋਨ ਦੇ ਧੁਰ ਅੰਦਰ ਤੀਕ ਧਾਇਆ ਲਬਾਨੋਨ ਦੇ ਉੱਚੇ ਦਿਆਰ ਤੇ ਸਰੂਆਂ ਨੂੰ ਵਢਵਾਇਆ ਉਸਦੀ ਟੀਸੀ ਦੇ ਟਿਕਾਣਿਆਂ ਵਿੱਚ ਉਸ ਦੀ ਬਨਵਾੜੀ ਵਿੱਚ ਜਾ ਪਾਇਆ। 24 ਨਿਤ੍ਤ ਨਵੀਆਂ ਥਾਵਾਂ ਤੇ, ਪੁੱਟ ਕੇ ਖੂਹ, ਪਾਣੀ ਪੀਤਾ। ਮਿਸਰ ਦੇ ਮੈਂ ਦਰਿਆ ਮੁਕਾੇ ਤੇ ਉਸ ਧਰਤੀ ਤੇ ਚਲਿ ਆ।" 25 ਅਤੇ ਇਹ ਵੀ ਤੂੰ ਆਖਿਆ: ਕੀ ਤੂੰ ਨਹੀਂ ਸੁਣਿਆ ਪਰਮੇਸ਼ੁਰ ਨੇ ਕੀ ਕਿਹਾ ਸੀ? "ਬਹੁਤ ਚਿਰ ਤੋਂ ਮੈਂ (ਪਰਮੇਸ਼ੁਰ) ਇਹ ਠਾਨ ਲਈ ਸੀ, ਪ੍ਰਾਚੀਨ ਸਮੇਂ ਤੋਂ ਮੈਂ ਇਹ ਵਿਚਾਰ ਕੀਤਾ ਸੀ। ਤੇ ਹੁਣ ਮੈਂ ਉਸਨੂੰ ਪੂਰਾ ਕੀਤਾ ਕਿ ਤੂੰ ਮਜ਼ਬੂਤ ਸ਼ਹਿਰਾਂ ਨੂੰ ਖੇਹ ਕਰ ਛੱਡੇਁ। ਸਾਰੀ ਧਰਤੀ ਚਟਾਵਾਂ ਦੀ ਢੇਰੀ ਕਰ ਛੱਡੇਁ। 26 ਉਸ ਸ਼ਹਿਰ ਦੇ ਲੋਕਾਂ ਕੋਲ ਨਹੀਂ ਸੀ ਤਾਕਤ ਉਹ ਸਨ ਭੈਭੀਤ ਤੇ ਵਿੱਚ ਘਬਰਾਹਟ। ਉਹ ਹੋ ਗਏ ਵਾਂਗ, ਖੇਤਾਂ ਵਿਚਲੇ ਘਾਹ ਅਤੇ ਅੰਗੂਰੀ ਪੌਦੇ ਛੱਤ ਉੱਪਰ ਘਾਹ ਤੇ ਅੰਨ ਵਾਗੂ ਦੇ ਹੋ ਗਏ ਜੋ ਸੁੱਕ ਜਾਵਣ, ਉਗਣੋਁ ਪਹਿਲਾਂ ਹੀ ਮੁਕ ਜਾਵਣ। 27 ਮੈਂ ਜਾਣਦਾ ਤੇਰਾ ਬੈਠਣਾ, ਮੈਂ ਜਾਣਦਾ ਤੇਰਾ ਜੰਗ ਵਿੱਚ ਜਾਣਾ ਤੇ ਜਾਣਾ ਫ਼ਿਰ ਤੇਰਾ ਘਰ ਵਾਪਸ ਆਉਣਾ। ਮੈਂ ਜਾਣਾ ਤੇਰਾ ਮੇਰੇ ਉੱਪਰ ਚਿੜ ਜਾਣਾ। 28 ਹਾਂ, ਤੂੰ ਮੇਰੇ ਉੱਪਰ ਗੁੱਸੇ ਸੀ। ਤੇਰੀਆਂ ਹਂਕਾਰੀ ਬੇਇੱਜ਼ਤੀਆਂ ਮੇਰੇ ਕੋਲ ਪਹੁੰਚੀਆਂ, ਇਸ ਲਈ ਮੈਂ ਆਪਣੀ ਨਬ੍ਬ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮਂੂਹ ਵਿੱਚ ਪਾਵਾਂਗਾ। ਮੈਂ ਤੁਹਾਨੂੰ ਉਸੇ ਰਾਹ ਤੇ ਵਾਪਸ ਭੇਜਾਂਗਾ ਜਿਸ ਤੋਂ ਤੁਸੀਂ ਆਏ ਸੀ।" 29 "ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉਗ੍ਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇਕੱਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ। 30 ਤਦ ਉਹ ਬਚੇ ਖੁਚੇ, ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਗਏ ਹਨ, ਫ਼ਿਰ ਵਧ੍ਧਣੇ ਸ਼ੁਰੂ ਹੋ ਜਾਣਗੇ। 31 ਕਿਉਂ ਕਿ ਕੁਝ ਲੋਕ ਜਿਉਂਦੇ ਰਹਿ ਜਾਣਗੇ। ਉਹ ਯਹੋਵਹਾਹ ਦੇ ਜ਼ੋਸ਼ ਕਾਰਣ ਯਰੂਸ਼ਲਮ ਤੋਂ ਅਤੇ ਪਰਬਤ ਸੀਯੋਨ ਤੋਂ ਬਚਣਗੇ। 32 "ਅੱਸ਼ੂਰ ਦੇ ਰਾਜੇ ਬਾਰੇ ਯਹੋਵਾਹ ਇਹ ਆਖਦਾ ਹੈ:ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ ਨਾ ਹੀ ਉਹ ਇਸ ਸ਼ਹਿਰ ਉੱਤੇ ਤੀਰ ਚਲਾਵੇਗਾ। ਨਾ ਹੀ ਉਹ ਇਸ ਸ਼ਹਿਰ ਨੂੰ ਢਾਲ ਨਾਲ ਲੈਕੇਁ ਆਵੇਗਾ। ਉਹ ਇਸ ਸ਼ਹਿਰ ਦੀਆਂ ਕੰਧਾਂ ਤੇ ਚੜਾਈ ਕਰਨ ਲਈ ਕਿਲ੍ਹਾਬੰਦੀ ਕਰਕੇ ਹੁਲ੍ਹ੍ਹੜ ਹੁਲ੍ਹ੍ਹ ਨਹੀਂ ਮਚਾਵੇਗਾ। 33 ਉਹ ਉਸੇ ਰਾਹ ਵਾਪਸ ਜਾਵੇਗਾ ਜਿਸ ਤੋਂ ਦੀ ਉਹ ਆਇਆ ਸੀ। ਉਹ ਇਸ ਸ਼ਹਿਰ ਵੱਲ ਨਹੀਂ ਆਵੇਗਾ। ਯਹੋਵਾਹ ਇਹ ਆਖਦਾ ਹੈ: 34 ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਤੇ ਇਸ ਨੂੰ ਜ਼ਰੂਰ ਬਚਾਵਾਂਗਾ, ਇਹ ਮੈਂ ਆਪਣੇ ਲਈ ਕਰਾਂਗਾ ਇਹ ਮੈਂ ਆਪਣੇ ਸੇਵਕ ਦਾਊਦ ਲਈ, ਕਰਾਂਗਾ।" 35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 185,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਬਾਂ ਨਾਲ ਭਰਿਆ ਵੇਖਿਆ। 36 ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਹੀਬ ਉਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ। 37 ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪਹੁੰਚਿਆ ਤੇ ਉੱਥੇ ਉਪਾਸਨਾ ਕਰ ਰਿਹਾ ਸੀ ਤਾਂ ਅੰਦਰਮਲਕ ਅਤੇ ਸ਼ਰਸਰ ਨੇ ਉਸਨੂੰ ਤਲਵਾਰ ਨਾਲ ਵੱਢ ਸੁਟਿਆ। ਫ਼ਿਰ੍ਰ ਉਹ ਅਰਾਰਾਤ ਦੇ ਦੇਸ਼ ਨੂੰ ਭੱਜ ਗਏ। ਫ਼ਿਰ ਸਨਹੇਰੀਬ ਦੀ ਬਾਵੇਂ ਉਸਦਾ ਪੁੱਤਰ ੇਸਰਹਦੋਨ ਨਵਾਂ ਪਾਤਸ਼ਾਹ ਬਣਿਆ।
20:1 ਉਸੇ ਸਮੇਂ ਦੌਰਾਨ, ਹਿਜ਼ਕੀਯਾਹ ਬਹੁਤ ਬਿਮਾਰ ਹੋ ਗਿਆ ਅਤੇ ਮਰਨ ਕਿਨਾਰੇ ਸੀ। ਫ਼ੇਰ ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਕੋਲ ਆਇਆ ਅਤੇ ਆਖਿਆ, "ਯਹੋਵਾਹ ਆਖਦਾ ਹੈ, ਆਪਣੇ ਟੱਬਰ ਦੇ ਲੋਕਾਂ ਲਈ ਆਪਣੀ ਵਸੀਅਤ ਲਿਖ ਦੇ ਕਿਉਂ ਕਿ ਤੂੰ ਮਰ ਜਾਣ ਵਾਲਾ ਹੈਂ। ਤੂੰ ਜਿਉਂਦਾ ਨਹੀਂ ਬਚੇਁਗਾ।" 2 ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਫ਼ੇਰਕੇ ਪ੍ਰਾਰਥਨਾ ਕੀਤੀ ਅਤੇ ਕਿਹਾ, 3 "ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।" ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਚੀਖਿਆ। 4 ਯਸਾਯਾਹ ਅਜੇ ਵਿਹੜੇ ਦੇ ਮਧ੍ਧ ਵਿੱਚ ਵੀ ਨਹੀਂ ਸੀ ਪਹੁੰਚਿਆ ਜਦੋਂ ਯਹੋਵਾਹ ਦਾ ਬਚਨ ਉਸ ਕੋਲ ਆਇਆ। ਯਹੋਵਾਹ ਨੇ ਆਖਿਆ, 5 "ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲੇ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ। 6 ਅਤੇ ਮੈਂ ਤੇਰੀ ਉਮਰ ਦੇ 15ਵਰ੍ਹੇ ਹੋਰ ਵਧਾਅ ਦੇਵਾਂਗਾ। ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ। ਅਤੇ ਇਸ ਸ਼ਹਿਰ ਨੂੰ ਆਪਣੇ ਨਮਿੱਤ ਅਤੇ ਦਾਊਦ ਨਾਲ ਮੈਂ ਜੋ ਇਕਰਾਰ ਕੀਤਾ ਸੀ ਉਸਦੇ ਕਾਰਣ ਇਸ ਸ਼ਹਿਰ ਨੂੰ ਬਚਾਵਾਂਗਾ।" 7 ਤੱਦ ਯਸਾਯਾਹ ਨੇ ਆਖਿਆ, "ਤੁਸੀਂ ਹਂਜੀਰਾਂ ਦਾ ਕਾਢ਼ਾ ਬਣਾਕੇ ਦੁੱਖਦੇ ਭਾਗ ਉੱਤੇ ਲਗਾਵੋ।"ਤੱਦ ਉਨ੍ਹਾਂ ਹਂਜੀਰਾਂ ਦਾ ਕਾਢ਼ਾ ਬਣਾਕੇ ਹਿਜ਼ਕੀਯਾਹ ਦੇ ਦੁੱਖਦੇ ਰੋਗੀ ਅੰਗਾਂ ਉੱਪਰ ਲਗਾਇਆ ਤੇ ਉਹ ਬਿਲਕੁਲ ਠੀਕ ਹੋ ਗਿਆ। 8 ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁਛਿਆ, "ਕੀ ਚਿਂਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸਦੇ ਮੰਦਰ ਜਾਵਾਂਗਾ?" 9 ਯਸਾਯਾਹ ਨੇ ਆਖਿਆ, "ਤੂੰ ਕੀ ਚਾਹੁੰਦਾ ਹੈਂ ਤੂੰ ਦੱਸ ਕਿ ਇਸ ਨਿਸ਼ਾਨ ਵਜੋਂ ਪਰਛਾਵਾਂ ਦੱਸ ਕਦਮ ਤੇਰੇ ਅਗਾਂਹ ਨੂੰ ਜਾਵੇ ਕਿ ਪਰਛਾਵਾਂ ਤੇਰੇ ਤੋਂ ਦਸ ਕਦਮ ਪਿਛਾਂਹ ਨੂੰ ਜਾਵੇ ਇਹ ਇਸ ਲਈ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਕਿਹਾ ਹੈ ਉਸ ਨੂੰ ਕਰੇਂਗਾ ਕਿਉਂ ਕਿ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ।" 10 ਹਿਜ਼ਕੀਯਾਹ ਨੇ ਕਿਹਾ, "ਪਰਛਾਵੇਂ ਦਾ ਦਸ ਕਦਮ ਅਗਾਂਹ ਜਾਣਾ ਤਾਂ ਸੌਖਾ ਜਿਹਾ ਕੰਮ ਹੈ। ਨਹੀਂ! ਪਰਛਾਵੇਂ ਨੂੰ ਦਸ ਕਦਮ ਪਿਛਾਂਹ ਨੂੰ ਕਹੋ ਮੁੜੇ।" 11 ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢਲ੍ਲ ਚੁਕਿਆ ਸੀ ਉਨਾ ਹੀ ਪਿਛਾਂਹ ਨੂੰ ਮੋੜ ਦਿੱਤਾ। 12 ਉਨ੍ਹਾਂ ਦਿਨੀਁ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤਰ ਬਰਦੋਕ-ਬਲਦਾਨ ਨੇ ਹਿਜ਼ਕੀਯਾਹ ਨੂੰ ਤੋਹਫ਼ਾ ਅਤੇ ਚਿੱਠੀਆਂ ਭੇਜੀਆਂ ਕਿਉਂ ਕਿ ਉਸਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ। 13 ਹਿਜ਼ਕੀਯਾਹ ਨੇ ਬਾਬਲ ਤੋਂ ਆਏ ਆਦਮੀਆਂ ਦਾ ਸੁਆਗਤ ਕੀਤਾ ਅਤੇ ਆਪਣੇ ਘਰ ਦੀਆਂ ਕੀਮਤੀ ਵਸਤਾਂ ਉਨ੍ਹਾਂ ਨੂੰ ਵਿਖਾਈਆਂ। ਉਸਨੇ ਉਨ੍ਹਾਂ ਨੂੰ ਆਪਣਾ ਸਾਰਾ ਤੋਂਸ਼ਾ-ਖਾਨਾ, ਉਸ ਵਿੱਚ ਪਇਆ ਸੋਨਾ, ਚਾਂਦੀ, ਮਸਾਲੇ, ਖਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਸਦੇ ਖਜ਼ਾਨਿਆਂ ਵਿੱਚ ਸੀ, ਵਿਖਾਇਆ। 14 ਜਦੋਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਤੇ ਉਸਨੂੰ ਆਖਿਆ, "ਇਹ ਆਦਮੀ ਇਹ ਕਿੱਥੋਂ ਆਏ ਹਨ ਅਤੇ ਕੀ ਆਖਦੇ ਹਨ?"ਹਿਜ਼ਕੀਯਾਹ ਨੇ ਕਿਹਾ, "ਇਹ ਦੂਰ ਦੇ ਦੇਸ ਬਾਬਲ ਵਿੱਚੋਂ ਆਏ ਹਨ।" 15 ਯਸਾਯਾਹ ਨੇ ਕਿਹਾ, "ਉਨ੍ਹਾਂ ਨੇ ਤੇਰੇ ਤੋਂਸ਼ੇ-ਖਾਨੇ ਵਿੱਚ ਕੀ ਵੇਖਿਆ?"ਹਿਜ਼ਕੀਯਾਹ ਨੇ ਆਖਿਆ, "ਉਨ੍ਹਾਂ ਨੇ ਮੇਰੇ ਤੋਂਸ਼ੇ-ਖਾਨੇ ਦਾ ਸਭ ਕੁਝ ਵੇਖਿਆ ਹੈ। ਅਜਿਹਾ ਕੁਝ ਵੀ ਨਹੀਂ ਜੋ ਮੈਂ ਉਨ੍ਹਾਂ ਨੂੰ ਨਾ ਵਿਖਾਇਆ ਹੋਵੇ।" 16 ਤੱਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, "ਯਹੋਵਾਹ ਦਾ ਬਚਨ ਤੇ ਸੰਦੇਸ਼ ਸੁਣ! 17 ਉਹ ਸਮਾਂ ਆਵੇਗਾ ਕਿ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਖਿਆਂ ਨੇ ਅੱਜ ਤੀਕ ਇਕੱਠਾ ਕੀਤਾ ਉਹ ਬਾਬਲ ਨੂੰ ਲਿਜਾਇਆ ਜਾਵੇਗਾ। ਕੁਝ ਵੀ ਨਹੀਂ ਬਚੇਗਾ। ਯਹੋਵਾਹ ਇਹ ਆਖਦਾ ਹੈ, 18 "ਬਾਬਲ ਦੇ ਲੋਕ ਤੇਰੇ ਪੁੱਤਰਾਂ ਨੂੰ ਵੀ ਚੁੱਕ ਲੈ ਜਾਣਗੇ ਅਤੇ ਬਾਬਲ ਦੇ ਮਹਲਾਂ ਵਿੱਚ ਉਨ੍ਹਾਂ ਨੂੰ ਖੋਜੇ ਬਣਾ ਦੇਣਗੇ।" 19 ਤੱਦ ਹਿਜ਼ਕੀਯਾਹ ਨੇ ਯਸਾਯਾਹ ਨੂੰ ਕਿਹਾ, "ਜੋ ਯਹੋਵਾਹ ਦਾ ਬਚਨ ਤੂੰ ਬੋਲਿਆ ਹੈ ਉਹ ਚੰਗਾ ਹੈ।"ਹਿਜ਼ਕੀਯਾਹ ਨੇ ਇਹ ਵੀ ਆਖਿਆ, "ਇਹ ਚੰਗਾ ਹੈ ਜੇਕਰ ਸੱਚਮੁੱਚ ਮੇਰੇ ਜੀਣ ਸਮੇਂ ਤੀਕ ਵਾਸਤਵਿਕ ਸ਼ਾਂਤੀ ਰਹੇ।" 20 ਹਿਜ਼ਕੀਯਾਹ ਦੀ ਬਾਕੀ ਜੀਵਨ ਕਬਾ ਤੇ ਉਸਦੇ ਮਹਾਨ ਕਾਰਜ ਜੋ ਉਸਨੇ ਆਪਣੇ ਜੀਵਨ-ਕਾਲ ਵਿੱਚ ਕੀਤੇ, ਸਮੇਤ ਉਸਦੇ ਜਿਹੜਾ ਉਸਨੇ ਤਲਾਬ ਤੋਂ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ, ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ। 21 ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨਸ਼੍ਸ਼ਹ ਨਵਾਂ ਪਾਤਸ਼ਾਹ ਬਣਿਆ।
21:1 ਮਨਸ਼੍ਸ਼ਹ 12 ਸਾਲਾਂ ਦਾ ਸੀ ਜਦ ਉਸਨੇ ਰਾਜ ਕਰਨਾ ਸ਼ੁਰੂ ਕੀਤਾ। ਉਸਨੇ ਯਰੂਸ਼ਲਮ ਵਿੱਚ 55ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਫ਼ਸੀਬਾਹ ਸੀ। 2 ਮਨਸ਼੍ਸ਼ਹ ਨੇ ਵੀ ਉਹੀ ਗੱਲਾਂ ਕੀਤੀਆਂ ਜੋ ਯਹੋਵਾਹ ਨੇ ਆਖਿਅ ਕਿ ਗ਼ਲਤ ਸਨ। ਉਸ ਨੇ ਵੀ ਬਾਕੀ ਕੌਮਾਂ ਵਾਂਗ ਹੀ ਭੈੜੇ ਕੰਮ ਕੀਤੇ ਜਦੋਂ ਇਸਰਾਏਲੀ ਆਏ ਤੇ ਯਹੋਵਾਹ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ। 3 ਮਨਸ਼੍ਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁਂਡ (ਖੰਭ) ਬਣਵਾੇ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾੇ ਸਨ। ਮਨਸ਼੍ਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ। 4 ਮਨਸ਼੍ਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸਨੇ ਇਹ ਆਖਿਆ ਸੀ, "ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।" 5 ਮਨਸ਼੍ਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ। 6 ਉਸਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾੇ। ਉਸਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ।ਉਸਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ। 7 ਉਸਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, "ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰਖਾਂਗਾ। 8 ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।" 9 ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨਸ਼੍ਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ। 10 ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਨੂੰ ਇਹ ਆਖਣ ਲਈ ਭੇਜਿਆ: 11 "ਯਹੂਦਾਹ ਦੇ ਪਾਤਸ਼ਾਹ ਮਨਸ਼੍ਸ਼ਹ ਨੇ ਇਹ ਮੰਦੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵਧ੍ਧਕੇ ਉਸਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ। 12 ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, 'ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਁਗਾ ਹੇਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ। 13 ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈਨ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂਂਝਕੇ ਇਸਨੂੰ ਮੂਧਾ ਮਾਰ ਦਿੱਤਾ ਹੈ। 14 ਉਬ੍ਬੋਁ ਫ਼ਿਰ ਭੀ ਮੇਰੇ ਕੁਝ ਲੋਕ ਬਚੇ ਰਹਿਣਗੇ, ਪਰ ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹਵਾਲੇ ਕਰਾਂਗਾ। ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣਗੇ ਤੇ ਉਹ ਉਨ੍ਹਾਂ ਲਈ ਜੰਗ ਵਿੱਚ ਜਿੱਤੀਆਂ ਕੀਮਤੀ ਵਸਤਾਂ ਵਾਂਗ ਹੋਣਗੇ! 15 ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਾਲੇ। 16 ਮਨਸਹ੍ਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨਸ਼੍ਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।"' 17 ਮਨਸ਼੍ਸ਼ਹ ਨੇ ਜੋ ਵੀ ਪਾਪ ਕੀਤੇ, ਉਹ ਸਾਰੇ ਪਾਪ ਜਿਹੜੇ ਉਸ ਕੀਤੇ ਸਭ 'ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। 18 ਮਨਸ਼੍ਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨਸ਼੍ਸ਼ਹ ਨੂੰ ਉਸਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿ "ਉਜ਼ਾ ਦਾ ਬਾਗ਼" ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ। 19 ਆਮੋਨ ਜਦੋਂ ਰਾਜ ਕਰਨ ਲੱਗਾ ਤਾਂ ਉਹ 22 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮਸ਼ੁਲ੍ਲਮਬ ਸੀ ਜੋ ਯਾਟਬਾਹੀ ਦੀ ਹਾਹੂਸ਼ ਦੀ ਧੀ ਸੀ। 20 ਆਮੋਨ ਨੇ ਵੀ ਆਪਣੇ ਪਿਤਾ ਵਾਂਗ ਉਹ ਗ਼ਲਤ ਕੰਮ ਕੀਤੇ। ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। 21 ਆਮੋਨ ਨੇ ਵੀ ਆਪਣੇ ਪਿਉ ਵਾਂਗ ਹੀ ਉਨ੍ਹਾਂ ਬੁੱਤਾਂ ਦੀ ਉਪਾਸਨਾ ਅਤੇ ਸੇਵਾ ਕੀਤੀ। 22 ਉਸਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਨੂੰ ਛੱਡ ਦਿੱਤਾ ਅਤੇ ਓਵੇਂ ਨਹੀਂ ਰਹਿਆ ਜਿਵੇਂ ਯਹੋਵਾਹ ਨੇ ਕਿਹਾ ਸੀ। 23 ਆਮੋਨ ਪਾਤਸ਼ਾਹ ਦੇ ਸੇਵਕਾਂ ਨੇ ਉਸਦੇ ਵਿਰੁੱਧ ਮਤਾ ਪਕਾਕੇ ਉਸਨੂੰ ਮਾਰ ਸੁਟਿਆ ਅਤੇ ਉਹ ਵੀ ਉਸਦੇ ਆਪਣੇ ਹੀ ਘਰ ਵਿੱਚ। 24 ਪਰ ਉਸ ਦੇਸ਼ ਦੇ ਲੋਕਾਂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਛੱਡਿਆ ਜਿਨ੍ਹ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਵਿਉਂਤ ਬਣਾਈ ਸੀ। ਫ਼ਿਰ ਲੋਕਾਂ ਨੇ ਆਮੋਨ ਦੇ ਪੁੱਤਰ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ। 25 ਆਮੋਨ ਪਾਤਸ਼ਾਹ ਦੇ ਹੋਰ ਬਾਕੀ ਦੇ ਕੰਮ ਯਹੂਦਾਹ ਪਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। 26 ਆਮੋਨ ਪਾਤਸ਼ਾਹ ਨੂੰ 'ਉਜ਼ਾ ਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਯੋਸੀਯਾਹ ਨਵਾਂ ਪਾਤਸ਼ਾਹ ਬਣਿਆ।
22:1 ਯੋਸੀਯਾਹ ਜਦੋਂ ਰਾਜ ਕਰਨ ਲੱਗਾ ਉਹ ਸਿਰਫ਼ ਅੱਠਾਂ ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਦੀਦਾਹ ਸੀ ਜੋ ਬਾਸਕਬੀ ਤੋਂ ਅਦਾਯਾਹ ਦੀ ਧੀ ਸੀ। 2 ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਬਾ ਤੇ ਅਮਲ ਕੀਤਾ। ਉਸਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ। 3 ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ, 4 "ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸਨੂੰ ਗਿਣੇ। 5 ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ। 6 ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ। 7 ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿੱਤਾ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।" 8 ਤੱਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸਕੱਤਰ ਸੀ ਉਸਨੂੰ ਕਿਹਾ, "ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਬਾ ਦੀ ਪੋਥੀ ਪ੍ਰਾਪਤ ਹੋਈ ਹੈ!" ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤੱਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪਢ਼ਿਆ। 9 ਤੱਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, "ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇਕੱਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।" 10 ਤੱਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, "ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।" ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪਢ਼ ਕੇ ਸੁਣਾਈ। 11 ਜਦੋਂ ਰਾਜੇ ਨੇ ਬਿਵਸਬਾ ਦੀ ਪੋਥੀ ਦੇ ਬਚਨ ਸੁਣੇ ਤਾਂ ਉਸਨੇ ਇਹ ਦਰਸਾਉਣ ਲਈ ਕਿ ਉਹ ਬੜਾ ਦੁੱਖੀ ਅਤੇ ਪਰੇਸ਼ਾਨ ਹੈ, ਆਪਣੇ ਕੱਪੜੇ ਪਾੜ ਸੁੱਟੇ। 12 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ, 13 "ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।" 14 ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ। 15 ਤੱਦ ਹੁਲਦਾਹ ਨੇ ਉਨ੍ਹਾਂ ਨੂੰ ਦੱਸਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਆਖਦਾ ਹੈ: ਤੁਸੀਂ ਉਸ ਆਦਮੀ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਕਹਿਣਾ: 16 'ਯਹੋਵਾਹ ਇਹ ਆਖਦਾ ਹੈ: ਵੇਖੋ! ਮੈਂ ਇਸ ਜਗ੍ਹਾ ਉੱਤੇ ਇੱਥੇ ਰਹਿੰਦੇ ਸਾਰੇ ਲੋਕਾਂ ਉੱਤੇ, ਸਾਰੇ ਕਸ਼ਟ ਲਿਆਵਾਂਗਾ ਜਿਹੜੇ ਯਹੂਦਾਹ ਦਾ ਪਾਤਸ਼ਾਹ ਨੇ ਪਢ਼ੇ ਸਨ। ਜੋ ਇਸ ਪੋਥੀ ਵਿੱਚ ਲਿਖੇ ਹੋਏ ਹਨ। 17 ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਕੇ ਉਨਹਾਂ ਨੇ ਮੈਨੂੰ ਕ੍ਰੋਧਿਤ ਕਰ ਦਿੱਤਾ। ਉਨ੍ਹਾਂ ਨੇ ਬਹੁਤ ਸਾਰੇ ਬੁੱਤ ਬਣਾਏ, ਇਸ ਲਈ ਮੈਂ ਇਸ ਬਾਵੇਂ ਆਪਣੀ ਕਰੋਪ ਦਰਸਾਵਾਂਗਾ ਅਤੇ ਇਹ ਤਬਾਹੀ ਦੀ ਅੱਗ ਵਰਗੀ ਹੋਵੇਗੀ ਜਿਹੜੀ ਬੁਝਾਈ ਨਹੀਂ ਜਾ ਸਕੇਗੀ।' 18 ਯਹੂਦਾਹ ਦੇ ਪਾਤਸ਼ਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿਛ੍ਛ ਕਰਨ ਲਈ ਭੇਜਿਆ ਹੈ, ਉਸਨੂੰ ਜਾਕੇ ਇਹ ਆਖਣਾ: 'ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਹ ਸਭ ਗੱਲਾਂ ਆਖੀਆਂ ਜੋ ਤੁਸੀਂ ਸੁਣੀਆਂ। ਤੁਸੀਂ ਉਹ ਗੱਲਾਂ ਸੁਣੀਆਂ ਜੋ ਮੈਂ ਇਸ ਜਗ੍ਹਾ ਬਾਰੇ ਅਤੇ ਇੱਥੇ ਰਹਿੰਦੇ ਲੋਕਾਂ ਬਾਰੇ ਸੁਣੀਆਂ। ਇਹ ਸੁਣਕੇ ਤੇਰਾ ਦਿਲ ਪਸੀਜਿਆ ਗਿਆ। ਤੂੰ ਦੁੱਖ ਮਹਿਸੂਸ ਕੀਤਾ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਮ੍ਹਣੇ ਨਿਮਾਣਾ ਬਣਾਇਆ। ਜਦੋਂ ਮੈਂ ਕਿਹਾ ਯਰੂਸ਼ਲਮ ਉੱਤੇ ਅਨੇਕਾਂ ਮੁਸੀਬਤਾਂ ਆਉਣਗੀਆਂ, ਤੁਸੀਂ ਆਪਣੀ ਉਦਾਸੀ ਦਰਸਾਉਣ ਲਈ ਆਪਣੇ ਕੱਪੜੇ ਪਾੜ ਲੇ ਅਤੇ ਤੁਸੀਂ ਮੇਰੇ ਅੱਗੇ ਰੋਣ ਲੱਗ ਪਏ, ਇਸੇ ਵਾਸਤੇ ਮੈਂ ਤੁਹਾਡੀ ਪ੍ਰਾਰਥਨਾ ਸੁਣੀ।' ਯਹੋਵਾਹ ਇਹ ਆਖਦਾ ਹੈ, 19 20 'ਇਸ ਲਈ ਵੇਖ! ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ। ਤੂੰ ਮਰੇਂਗਾ ਅਤੇ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜ੍ਜਾਵੇਂਗਾ। ਇਸ ਲਈ ਤੇਰੀਆਂ ਅੱਖਾਂ ਨੂੰ ਇਹ ਸਾਰੀ ਭੌਜੜ ਜੋ ਮੈਂ ਇਸ ਬਾਵੇਂ (ਯਰੂਸ਼ਲਮ) ਉੱਤੇ ਲਿਆਉਣ ਵਾਲਾ ਹਾਂ ਤੈਨੂੰ ਨਹੀਂ ਦੇਖਣੀ ਪਵੇਗੀ।"'ਤੱਦ ਹਿਲਕੀਯਾਹ ਜਾਜਕ, ਅਹੀਕਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਨੇ ਇਹ ਸੁਨਿਹਾ ਪਾਤਸ਼ਾਹ ਨੂੰ ਦਿੱਤਾ।
23:1 ਯੋਸੀਯਾਹ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਆਗੂਆਂ ਨੂੰ ਮਿਲਣ ਆਉਣ ਲਈ ਆਖਿਆ। 2 ਤਦ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਸਾਰੇ ਉਹ ਲੋਕ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ ਉਸਦੇ ਨਾਲ ਗਏ। ਸਾਰੇ ਜਾਜਕ, ਨਬੀ ਅਤੇ ਸਾਰੇ ਵੱਡੇ ਜਾਂ ਛੋਟੇ ਨਾਮਣੇ ਵਾਲੇ ਮਨੁੱਖ ਵੀ ਉਸ ਦੇ ਨਾਲ ਗਏ। ਤਦ ਉਸਨੇ ਬਿਵਸਬਾ ਦੀ ਪੋਥੀ ਨੂੰ ਪਢ਼ਿਆ। ਇਹ ਉਹ ਬਿਵਸਬਾ ਦੀ ਪੋਥੀ ਸੀ ਜੋ ਕਿ ਯਹੋਵਾਹ ਦੇ ਮੰਦਰ ਵਿੱਚੋਂ ਪ੍ਰਾਪਤ ਹੋਈ ਸੀ। ਯੋਸੀਯਾਹ ਨੇ ਉੱਚੀ ਜਗ੍ਹਾ ਇਸ ਪੋਥੀ ਨੂੰ ਪਢ਼ਿਆ ਤਾਂ ਜੋ ਸਾਰੇ ਇਸਨੂੰ ਸੁਣ ਸਕਣ। 3 ਫ਼ੇਰ ਪਾਤਸ਼ਾਹ ਥੰਮ ਤੋਂ ਅਗਾਂਹ ਖਲੋ ਗਿਆ ਅਤੇ ਯਹੋਵਾਹ ਦੇ ਪਿੱਛੇ ਲੱਗਣ ਅਤੇ ਉਸ ਦੇ ਅਸੂਲਾਂ, ਹੁਕਮਾਂ, ਇਕਰਾਰਨਾਮੇ ਅਤੇ ਉਸਦੀਆਂ ਬਿਧੀਆਂ ਨੂੰ ਤਹੇ ਦਿਲੋਂ ਮੰਨਣ ਦਾ ਇਕਰਾਰਨਾਮਾ ਕੀਤਾ। ਉਹ ਪੋਥੀ ਵਿਚਲੇ ਇਕਰਾਰਨਾਮੇ ਨੂੰ ਵੀ ਤਹੇ ਦਿਲੋਂ ਮੰਨਣ ਲਈ ਤਿਆਰ ਹੋ ਗਿਆ। ਤਾਂ ਸਾਰੇ ਲੋਕਾਂ ਨੇ ਖੜੇ ਹੋਕੇ ਪਾਤਸ਼ਾਹ ਦੇ ਇਕਰਾਰਨਾਮੇ ਨੂੰ ਕਬੂਲਿਆ। 4 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਨੂੰ, ਦੂਜੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਇਹ ਹੁਕਮ ਦਿੱਤਾ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ, ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ, ਯਹੋਵਾਹ ਦੇ ਮੰਦਰ ਵਿੱਚੋਂ ਬਾਹਰ ਕੱਢ ਲਿਆਉਣ। ਤੱਦ ਯੋਸੀਯਾਹ ਨੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਖੇਤਾਂ ਵਿੱਚ ਉਨ੍ਹਾਂ ਨੂੰ ਸਾੜ ਦਿੱਤਾ ਅਤੇ ਉਨ੍ਹਾਂ ਦੀ ਸੁਆਹ ਨੂੰ ਬੈਤੇਲ ਲੈ ਗਿਆ। 5 ਯਹੂਦਾਹ ਦੇ ਪਾਤਸ਼ਾਹਾਂ ਨੇ ਕੁਝ ਆਮ ਆਦਮੀਆਂ ਨੂੰ ਜਾਜਕ ਹੋਣ ਲਈ ਚੁਣਿਆ ਸੀ। ਇਹ ਆਦਮੀ ਅਰੋਨ ਦੇ ਪਰਿਵਾਰ ਵਿੱਚੋਂ ਨਹੀਂ ਸਨ। ਇਹ ਝੂਠੇ ਜਾਜਕ ਯਹੂਦਾਹ ਵਿਚਲੀਆਂ ਸਾਰਿਆਂ ਉੱਚੀਆਂ ਥਾਵਾਂ ਅਤੇ ਯਰੂਸ਼ਲਮ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਵਿੱਚ ਧੂਫ਼ ਧੁਖਾਉਂਦੇ ਸਨ। ਉਹ ਬਾਅਲ, ਸੂਰਜ, ਚਂਦ, ਤਾਰਾ ਮਂਡਲ ਅਤੇ ਸਾਰੇ ਤਾਰਿਆਂ ਲਈ ਧੂਫ਼ ਧੁਪਾਉਂਦੇ ਸਨ। ਪਰ ਯੋਸੀਯਾਹ ਨੇ ਉਨ੍ਹਾਂ ਸਭਨਾਂ ਜਾਜਕਾਂ ਨੂੰ ਹਟਾ ਦਿੱਤਾ 6 ਯੋਸੀਯਾਹ ਨੇ ਯਹੋਵਾਹ ਦੇ ਮੰਦਰ ਵਿੱਚੋਂ ਅਸ਼ੇਰਾਹ ਦਾ ਥੰਮ ਵੀ ਹਟਾ ਦਿੱਤਾ। ਅਤੇ ਇਸਨੂੰ ਕਿਦਰੋਨਵਾਦੀ ਵਿੱਚ ਬਾਹਰ ਕੱਢ ਕੇ ਮਾੜ ਦਿੱਤਾ। ਫ਼ੇਰ ਉਸ ਨੇ ਇਸ ਨੂੰ ਮਿੱਟੀ ਵਿੱਚ ਮਿਧ੍ਧ ਦਿੱਤਾ ਅਤੇ ਧੂੜ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਖਿਲਾਰ ਦਿੱਤਾ। 7 ਫ਼ੇਰ ਯੋਸੀਯਾਹ ਨੇ ਖੁਸਰਿਆਂ ਦੇ ਘਰ ਢਾਹ ਦਿੱਤੇ ਜੋ ਯਹੋਵਾਹ ਦੇ ਮੰਦਰ ਵਿੱਚ ਸਨ। ਔਰਤਾਂ ਵੀ ਦੇਵੀ ਅਸ਼ੇਰਾਹ ਦਾ ਆਦਰ ਕਰਨ ਲਈ ਇਨ੍ਹਾਂ ਘਰਾਂ ਵਿੱਚ ਪਾਉਣ ਲਈ ਛੋਟੇ-ਛੋਟੇ ਸ਼ਰਾਈਨ ਦੇ ਕੱਜਣ ਬੁਣਦੀਆਂ ਹੁੰਦੀਆਂ ਸਨ। 8 ਉਸ ਵਕਤ ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗ਼ਬਾ ਤੋਂ ਲੈਕੇ ਬੇਰਸ਼ਬਾ ਤੀਕ ਉਨ੍ਹਾਂ ਸਾਰਿਆਂ ਉੱਚੀਆਂ ਥਾਵਾਂ ਨੂੰ ਜਿੱਥੇ ਉਨ੍ਹਾਂ ਜਾਜਕਾਂ ਨੇ ਧੂਫ਼ ਧੁਖਾਈ ਸੀ, ਭਰਿਸ਼ਟ ਕਰ ਦਿੱਤਾ। ਉਸਨੇ ਪ੍ਰਵੇਸ਼ ਦੁਆਰ ਦੇ ਉੱਚੇ ਸਬਾਨਾਂ ਨੂੰ ਵੀ ਤੋੜ ਦਿੱਤਾ, ਜਿਹੜੇ ਯਹੋਸ਼ੂਆ ਸ਼ਹਿਰ ਦੇ ਆਗੂ ਦੇ ਫ਼ਾਟਕ ਦੇ ਖੁਲ੍ਹਣ ਤੇ ਸਨ, ਜੋ ਕਿ ਕਿਸੇ ਬੰਦੇ ਦੇ ਵੜਦਿਆਂ ਹੀ ਖੱਬੇ ਪਾਸੇ ਸੀ। ਤੱਦ ਵੀ ਉੱਚੀਆਂ ਥਾਵਾਂ ਦੇ ਜਾਜਕ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ, ਪਰ ਉਹ ਆਪਣੇ ਭਰਾਵਾਂ ਦਰਮਿਆਨ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ। 9 10 ਹਿਂਨੋਮ ਦੇ ਪੁੱਤਰ ਦੀ ਵਾਧੀ ਵਿੱਚ ਤੋਂਫ਼ਬ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਆਪਣੇ ਬੱਚਿਆਂ ਨੂੰ ਮਾਰਕੇ ਜਗਵੇਦੀ ਉੱਪਰ ਸਾੜਨ ਲਈ ਚੜਾਉਂਦੇ ਸਨ ਤਾਂ ਜੋ ਉਹ ਝੂਠੇ ਦੇਵਤੇ ਮੋਲਕ ਨੂੰ ਇਉਂ ਖੁਸ਼ ਕਰ ਸਕਣ। ਯੋਸੀਯਾਹ ਨੇ ਉਸ ਥਾਂ ਨੂੰ ਨਸ਼ਟ ਕਰ ਦਿੱਤਾ ਤਾਂ ਜੋ ਲੋਕ ਝੂਠੇ ਦੇਵਤੇ ਨੂੰ ਰਿਝਾਉਣ ਲਈ ਆਪਣੇ ਬੱਚਿਆਂ ਨੂੰ ਅੱਗ ਵਿੱਚ ਨਾ ਸਾੜਨ। 11 ਪਹਿਲਾਂ, ਯਹੂਦਾਹ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਮੰਦਰ ਦੇ ਪ੍ਰਵੇਸ਼ ਦਵਾਰ ਦੇ ਕੋਲ ਰੱਥ ਅਤੇ ਘੋੜੇ ਬਂਨੇ ਹੁੰਦੇ ਸਨ। ਇਹ ਨਾਬਾਨ-ਮਲਕ ਜੋ ਦਫ਼ਤਰੀ ਖਾਸ ਬੰਦਾ ਸੀ ਉਸਦੇ ਕਮਰੇ ਦੇ ਕੋਲ ਬਂਨ੍ਹੇ ਹੋਏ ਸਨ। ਇਹ ਰੱਥ ਅਤੇ ਘੋੜੇ ਸੂਰਜ ਦੇਵਤੇ ਦੇ ਸਨਮਾਨ ਲਈ ਸਨ। ਯੋਸੀਯਾਹ ਨੇ ਉਥੋਂ ਘੋੜਿਆਂ ਨੂੰ ਹਟਾਅ ਦਿੱਤਾ ਅਤੇ ਰੱਥਾਂ ਨੂੰ ਸਾੜ ਦਿੱਤਾ। 12 ਇਸਤੋਂ ਪਹਿਲਾਂ ਯਹੂਦਾਹ ਦੇ ਪਾਤਸਾਹ ਨੇ ਆਹਾਜ਼ ਦੇ ਭਵਨ ਦੀ ਛੱਤ ਉੱਪਰ ਜਗਵੇਦੀਆਂ ਬਣਾਈਆਂ ਹੋਈਆਂ ਸਨ। ਮਨਸ਼੍ਸ਼ਹ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਦੋ ਜਗਵੇਦੀਆਂ ਬਣਵਾਈਆਂ ਪਰ ਯੋਸੀਯਾਹ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਜਗਵੇਦੀਆਂ ਨੂੰ ਢਾਹ ਸੁਟਿਆ ਅਤੇ ਉਨ੍ਹਾਂ ਟੁਕੜਿਆਂ ਤੇ ਮੁਲਣਾਂ ਨੂੰ ਕਿਦਰੋਨ ਦੀ ਵਾਦੀ ਵਿੱਚ ਸੁਟਵਾ ਦਿੱਤਾ। 13 ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਵੀ ਉੱਚੀਆਂ ਥਾਵਾਂ ਬਣਵਾਈਆਂ ਸਨ ਉਹ ਉਸ ਪਹਾੜੀ ਦੇ ਦੱਖਣ ਵਾਲੇ ਪਾਸੇ ਸਨ। ਇਹ ਇਸਰਾਏਲ ਦੇ ਰਾਜੇ ਸੁਲੇਮਾਨ ਦੁਆਰਾ ਸਿਦੋਨ ਦੀ ਭਿਆਨਕ ਦੇਵੀ ਅਸ਼ਤਾਰੋਬ, ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ। ਤਾਂ ਜੋ ਉਹ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਤੇ ਸਨਮਾਨ ਕਰ ਸਕਣ। ਪਰ ਯੋਸੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਉਪਾਸਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ। 14 ਯੋਸੀਯਾਹ ਪਾਤਸ਼ਾਹ ਨੇ ਸਾਰੇ ਯਾਦਗਾਰੀ ਥੰਮਾਂ ਨੂੰ ਟੁਕੜੇ-ਟੁਕੜੇ ਕਰ ਦਿੱਤਾ ਅਤੇ ਅਸ਼ੇਰਾ ਦੇ ਥੰਮ ਨੂੰ ਵੀ ਢਾਹ ਦਿੱਤਾ ਅਤੇ ਫ਼ਿਰ ਉਸਨੇ ਮੁਰਦਿਆਂ ਦੀਆਂ ਹੱਡੀਆਂ ਉਨ੍ਹਾਂ ਉਚਿਆਂ ਥਾਵਾਂ ਤੇ ਖਿਲਾਰ ਦਿੱਤੀਆਂ। 15 ਯੋਸੀਯਾਹ ਨੇ ਉਹ ਜਗਵੇਦੀ ਤੇ ਉੱਚੀ ਥਾਂ ਜੋ ਬੈਤੇਲ ਵਿੱਚ ਸੀ ਉਹ ਵੀ ਢਾਹ ਸੁੱਟੀ। ਇਹ ਥਾਂ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਵਾਇਆ ਸੀ ਜਿਸ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ ਤੇ ਯੋਸੀਯਾਹ ਨੇ ਉਹ ਦੋਵੇਂ ਜਗਵੇਦੀ ਤੇ ਉੱਚਾ ਥਾਂ ਢਾਹ ਦਿੱਤਾ। ਅਤੇ ਜਗਵੇਦੀ ਦੇ ਪੱਥਰ ਦੇ ਟੁਕੜੇ-ਟੁਕੜੇ ਕਰਵਾ ਦਿੱਤੇ ਇਥੋਂ ਤੱਕ ਕਿ ਉਨ੍ਹਾਂ ਦਾ ਚੂਰਾ ਕਰਵਾ ਦਿੱਤਾ। ਉਸਨੇ ਅਸ਼ੇਰਾਹ ਦਾ ਥੰਮ ਵੀ ਸਾੜ ਦਿੱਤਾ। 16 ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਤੇ ਪਰਬਤਾਂ ਉੱਪਰ ਦੀਆਂ ਕਬਰਾਂ ਵੱਲ ਨਿਗਾਹ ਮਾਰੀ। ਅਤੇ ਉਸ ਨੇ ਆਦਮੀਆਂ ਨੂੰ ਭੇਜਿਆ। ਉਨ੍ਹਾਂ ਆਦਮੀਆਂ ਜਿਨ੍ਹਾਂ ਨੇ ਉਨ੍ਹਾਂ ਕਬਰਾਂ ਵਿੱਚੋਂ ਹੱਡੀਆਂ ਕੱਢੀਆਂ ਅਤੇ ਯੋਸੀਯਾਹ ਉਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ। ਇਸ ਤਰ੍ਹਾਂ ਯੋਸੀਯਾਹ ਨੇ ਜਗਵੇਦੀ ਨੂੰ ਯਹੋਵਾਹ ਦੇ ਸੰਦੇਸ਼ ਮੁਤਾਬਕ ਭ੍ਰਸ਼ਟ ਕਰ ਦਿੱਤਾ ਜਿਸਦਾ ਪਰਮੇਸ਼ੁਰ ਦੇ ਮਨੁੱਖ ਨੇ ਐਲਾਨ ਕੀਤਾ ਸੀ। ਪਰਮੇਸ਼ੁਰ ਦੇ ਮਨੁੱਖ ਨੇ ਇਨ੍ਹਾਂ ਗੱਲਾਂ ਦਾ ਐਲਾਨ ਉਸ ਵਕਤ ਕੀਤਾ ਸੀ, ਜਦੋਂ ਯਰਾਬੁਆਮ ਜਗਵੇਦੀ ਦੇ ਪਾਸੇ ਖੜਾ ਸੀ।ਤੱਦ ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਅਤੇ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਵੇਖੀ। 17 ਯੋਸੀਯਾਹ ਨੇ ਆਖਿਆ, "ਉਹ ਯਾਦਗਾਰੀ ਚਿਂਨ੍ਹ ਜੋ ਮੈਂ ਵੇਖ ਰਿਹਾ ਹਾਂ, ਉਹ ਕੀ ਹੈ?"ਸ਼ਹਿਰ ਦੇ ਲੋਕਾਂ ਨੇ ਉਸਨੂੰ ਕਿਹਾ, "ਇਹ ਯਹੂਦਾਹ ਤੋਂ ਆਏ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਹੈ। ਇਸ ਮਨੁੱਖ ਨੇ ਯਹੂਦਾਹ ਤੋਂ ਆਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਸੀ ਜੋ ਤੂੰ ਬੈਤੇਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। ਉਸਨੇ ਇਹ ਗੱਲਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤੀਆਂ ਸਨ।" 18 ਯੋਸੀਯਾਹ ਨੇ ਕਿਹਾ, "ਇਸ ਪਰਮੇਸ਼ੁਰ ਦੇ ਮਨੁੱਖ ਨੂੰ ਇਕੱਲਾ ਛੱਡ ਦੋ। ਇਸਦੀਆਂ ਹੱਡੀਆਂ ਇਥੋਂ ਨਾ ਚੁੱਕੋ ਇਸਨੂੰ ਵਿਸ਼ਰਾਮ ਕਰਨ ਦੋ।" ਤਾਂ ਉਨ੍ਹਾਂ ਨੇ ਉਸ ਮਨੁੱਖ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਜੋ ਸਾਮਰਿਯਾ ਵਿੱਚੋਂ ਆਇਆ ਸੀ, ਰਹਿਣ ਦਿੱਤੀਆਂ। 19 ਯੋਸੀਯਾਹ ਨੇ ਉਨ੍ਹਾਂ ਉੱਚੀਆਂ ਥਾਵਾਂ ਅਤੇ ਸਾਰੇ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ, ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ। ਅਤੇ ਉਹ ਸਭ ਕੁਝ ਜੋ ਉਸਨੇ ਬੈਤੇਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ। 20 ਯੋਸੀਯਾਹ ਨੇ ਸਾਮਰਿਯਾ ਦੀ ਉਚਿਆਂ ਬ੍ਥਾਵਾਂ ਤੇ ਜਿੰਨੇ ਵੀ ਜਾਜਕ ਸਨ, ਸਭਨਾਂ ਨੂੰ ਮਾਰ ਸੁਟਿਆ। ਉਸਨੇ ਉਨ੍ਹਾਂ ਆਦਮੀਆਂ ਦੀਆਂ ਹੱਡੀਆਂ ਨੂੰ ਜਗਵੇਦੀਆਂ 'ਚ ਸਾੜਿਆ। ਇਉਂ ਉਸਨੇ ਇਨ੍ਹਾਂ ਉਪਾਸਨਾ ਅਸਬਾਨਾਂ ਨੂੰ ਨਸਟ ਕੀਤਾ। ਫ਼ਿਰ ਉਹ ਯਰੂਸ਼ਲਮ ਨੂੰ ਮੁੜ ਗਿਆ। 21 ਤਦ ਪਾਤਸ਼ਾਹ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ ਤੇ ਆਖਿਆ, "ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਣਾਓ। ਇਹ ਉਵੇਂ ਹੀ ਮਣਾਓ ਜਿਵੇਂ ਨੇਮ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।" 22 ਲੋਕਾਂ ਨੇ ਨਿਆਂਕਾਰ ਦੇ ਸਮੇਂ ਤੋਂ ਲੈਕੇ, ਜਿਸ ਨੇ ਇਸਰਾਏਲ ਨੂੰ ਇਸਦੇ ਦੁਸ਼ਮਣਾਂ ਤੋਂ ਬਚਾਇਆ ਸੀ, ਅਜਿਹਾ ਪਸਾਹ ਕਦੇ ਨਹੀਂ ਮਨਾਇਆ ਸੀ। ਜਿਵੇਂ ਹੁਣ ਮਨਾਇਆ ਗਿਆ ਸੀ । ਨਾ ਹੀ ਕਿਸੇ ਇਸਰਾਏਲ ਦੇ ਪਾਤਸ਼ਾਹ ਅਤੇ ਨਾਹੀ ਯਹੂਦਾਹ ਦੇ ਕਿਸੇ ਪਾਤਸ਼ਾਹ ਨੇ ਅਜਿਹਾ ਪਸਹ ਦਾ ਵੱਡਾ ਜਸ਼ਨ ਕਦੇ ਮਨਾਇਆ ਸੀ। 23 ਉਨ੍ਹਾਂ ਨੇ ਯੋਸੀਯਾਹ ਦੇ ਰਾਜ ਦੇ 18ਵਰ੍ਹੇ ਵਿੱਚ ਯਰੂਸ਼ਲਮ ਵਿੱਚ ਯਹੋਵਾਹ ਲਈ ਇਹ ਪਸਹ ਮਨਾਇਆ। 24 ਯੋਸੀਯਾਹ ਨੇ ਪ੍ਰੇਤ ਆਤਮਾਵਾਂ ਨਾਲ ਗੱਲ ਕਰਨ ਵਾਲੀਆਂ ਰੂਹਾਂ, ਜਾਦੂਗਰਾਂ, ਘਰੇਲੂ ਦੇਵਤਿਆਂ, ਬੁੱਤਾਂ ਅਤੇ ਹੋਰ ਅਜਿਹੀਆਂ ਸਭ ਭਿਆਨਕ ਚੀਜ਼ਾਂ, ਜਿਨ੍ਹਾਂ ਦੀ ਲੋਕ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਪਾਸਨਾ ਕਰਦੇ ਸਨ, ਨਸ਼ਟ ਕਰ ਦਿੱਤਾ। ਪਾਤਸ਼ਾਹ ਨੇ ਅਜਿਹਾ ਬਿਵਸਬਾ ਦੀ ਪੋਥੀ ਵਿੱਚ ਲਿਖੇ ਨੂੰ ਮੰਨਣ ਲਈ ਕੀਤਾ। ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ। 25 ਯੋਸ਼ੀਯਹਾ ਵਰਸਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਬਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ। 26 ਪਰ ਤਦ ਵੀ ਯਹੋਵਾਹ ਦੀ ਯਹੂਦਾਹ ਦੇ ਲੋਕਾਂ ਨਾਲ ਨਾਰਾਜ਼ਗੀ ਨਾ ਹਟੀ। ਯਹੋਵਾਹ ਅਜੇ ਵੀ ਉਨ੍ਹਾਂ ਤੇ ਕਰੋਧਿਤ ਸੀ ਕਿਉਂ ਕਿ ਮਨਸ਼੍ਸ਼ਹ ਦੇ ਭੈੜੇ ਕੰਮ ਨੇ ਉਸਨੂੰ ਕ੍ਰੋਧਿਤ ਕੀਤਾ ਸੀ। 27 ਯਹੋਵਾਹ ਨੇ ਆਖਿਆ, "ਮੈਂ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਛੱਡਣ ਤੇ ਮਜ਼ਬੂਰ ਕੀਤਾ ਤੇ ਇਵੇਂ ਹੀ ਮੈਂ ਯਹੂਦਾਹ ਨਾਲ ਕਰਾਂਗਾ। ਮੈਂ ਯਹੂਦਾਹ ਨੂੰ ਵੀ ਆਪਣੀਆਂ ਅੱਖਾਂ ਤੋਂ ਦੂਰ ਕਰ ਦੇਵਾਂਗਾ। ਮੈਂ ਯਰੂਸ਼ਲਮ ਨੂੰ ਵੀ ਸਵੀਕਾਰ ਨਹੀਂ ਕਰਾਂਗਾ। ਹਾਂ, ਇਹ ਠੀਕ ਹੈ ਕਿ ਮੈਂ ਉਹ ਸ਼ਹਿਰ ਚੁਣਿਆ ਸੀ। ਜਦੋਂ ਮੈਂ ਇਹ ਆਖਿਆ ਸੀ ਕਿ ਇੱਥੇ ਮੇਰਾ ਨਾਂ ਉੱਚਾ ਹੋਵੇਗਾ ਤਾਂ ਮੈਂ ਯਰੂਸ਼ਲਮ ਬਾਰੇ ਹੀ ਗੱਲ ਕਰ ਰਿਹਾ ਸੀ' ਪਰ ਹੁਣ ਮੈਂ ਹੁਣੇ ਉਸ ਮੰਦਰ ਨੂੰ ਤਬਾਹ ਕਰਾਂਗਾ ਜਿਹੜਾ ਹੁਣ ਉਸ ਬਾਵੇਂ ਹੈ।" 28 ਯੋਸੀਯਾਹ ਨੇ ਹੋਰ ਜਿਹੜੇ ਵੀ ਕਾਰਜ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 29 ਯੋਸੀਯਾਹ ਦੇ ਸਮੇਂ ਦੌਰਾਨ, ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ, ਅੱਸ਼ੂਰ ਦੇ ਰਾਜੇ ਦੇ ਖਿਲਾਫ਼ ਲੜਨ ਲਈ ਫ਼ਰਾਤ ਨਦੀ ਵੱਲ ਗਿਆ। ਯੋਸੀਯਾਹ ਉੱਥੇ ਨਕੋਹ ਨੂੰ ਮਿਲਣ ਲਈ ਮਗਿੱਦੋ ਗਿਆ। ਫ਼ਿਰਊਨ ਨੇ ਯੋਸੀਯਾਹ ਨੂੰ ਵੇਖਿਆ ਤਾਂ ਉਸਨੂੰ ਵੱਢ ਸੁਟਿਆ। 30 ਯ੍ਯੋਸੀਯਾਹ ਦੇ ਅਫ਼ਸਰਾਂ ਨੇ ਉਸਦੀ ਲੋਬ ਨੂੰ ਰੱਥ ਵਿੱਚ ਪਾਇਆ ਤੇ ਉਸਨੂੰ ਮਗਿੱਦੋ ਤੋਂ ਯਰੂਸ਼ਲਮ ਵਿੱਚ ਲੈ ਆਏ। ਉਨ੍ਹਾਂ ਨੇ ਯੋਸੀਯਾਹ ਦੀ ਆਪਣੀ ਕਬਰ ਬਣਾਕੇ ਉਸ ਨੂੰ ਦਫ਼ਨਾਇਆ।ਤਦ ਆਮ ਲੋਕਾਂ ਨੇ ਯੋਸੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈਕੇ ਉਸਨੂੰ ਮਸਹ ਕੀਤਾ ਅਤੇ ਉਸਦੇ ਪਿਤਾ ਦੀ ਜਗ੍ਹਾ ਉਸਨੂੰ ਪਾਤਸ਼ਾਹ ਬਣਾਇਆ। 31 ਯਹੋਆਹਾਜ਼ 23 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਹਮੂਟਲ ਸੀ, ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ। 32 ਯਹੋਆਹਾਜ਼ ਨੇ ਯਹੋਵਾਹ ਦੇ ਕਹੇ ਮੁਤਾਬਕ ਕੰਮ ਨਾ ਕੀਤੇ। ਉਸਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਤੇ ਉਹ ਵੀ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਉਲਟ ਕੰਮ ਕਰਦਾ ਰਿਹਾ। 33 ਫ਼ਿਰ ਫ਼ਿਰਊਨ ਨਕੋਹ ਨੇ ਯਹੋਆਹਾਜ਼ ਨੂੰ ਰਿਬਲਾਹ ਵਿੱਚ ਜੋ ਹਮਾਬ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਤਾਂ ਜੋ ਉਹ ਯਰੂਸ਼ਲਮ ਵਿੱਚ ਰਾਜ ਨਾ ਕਰ ਸਕੇ ਅਤੇ ਉਸਨੇ ਉਸਦੇ ਦੇਸ਼ ਉੱਪਰ 3ਣ400 ਕਿੱਲੋ ਚਾਂਦੀ ਅਤੇ 34 ਤੌੜਾ ਸੋਨਾ ਸਜ਼ਾ ਵਜੋਂ ਦੰਡ ਲਾ ਦਿੱਤਾ। 34 ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸਦੇ ਪਿਤਾ ਦੀ ਬਾਵੇ ਨਵਾਂ ਪਾਤਸ਼ਾਹ ਠਹਿਰਾਇਆ। ਫ਼ਿਰਊਨ ਨਕੋਹ ਨੇ ਅਲਯਾਕੀਮ ਦਾ ਨਾਂ ਬਦਲ ਕੇ ਯਹੋਯਾਕੀਮ ਧਰ ਦਿੱਤਾ ਪਰ ਉਹ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ। ਯਹੋਆਹਾਜ਼ ਮਿਸਰ ਵਿੱਚ ਹੀ ਮਰਿਆ। 35 ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ। ਪਰ ਉਸਨੇ ਦੇਸ ਉੱਪਰ ਫ਼ਿਰਊਨ ਦੇ ਹੁਕਮ ਮੁਤਾਬਕ ਕਰ ਲਾ ਦਿੱਤਾ ਉਸਨੇ ਦੇਸ ਦੇ ਹਰ ਆਮ ਮਨੁੱਖ ਤੋਂ ਉਸਦੇ ਕਰ ਮੁਤਾਬਕ ਚਾਂਦੀ-ਸੋਨਾ ਲਿੱਤਾ ਅਤੇ ਫ਼ਿਰ ਯਹੋਯਾਕੀਮ ਨੇ ਇਹ ਪੈਸਾ ਫ਼ਿਰਊਨ ਨਕੋਹ ਨੂੰ ਸੌਂਪਿਆ। 36 ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸਨੇ ਯਰੂਸ਼ਲਮ ਵਿੱਚ 11 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਜ਼ਬੂਦਾਹ ਸੀ ਜੋ ਰੂਮਾਹ ਤੋਂ ਪਦਾਯਾਹ ਦੀ ਧੀ ਸੀ। 37ਇਸਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਅਤੇ ਆਪਣੇ ਪੁਰਖਿਆਂ ਵਾਂਗ ਹੀ ਯਹੋਯਾਕੀਮ ਨੇ ਵੀ ਮਾੜੇ ਕੰਮ ਹੀ ਕੀਤੇ। 37
24:1 ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸਦੇ ਰਾਜ ਤੋਂ ਉਸਨੇ ਤੋੜਕੇ ਬੇਮੁਖ ਹੋ ਗਿਆ। 2 ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ। 3 ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸਨੇ ਮਨਸ਼੍ਸ਼ਹ ਦੇ ਪਾਪਾਂ ਕਾਰਣ ਕੀਤਾ। 4 ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨਸ਼੍ਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਬਪਬ ਕੀਤਾ ਸੀ। ਤਾਂ ਹੀ ਯਹੋਵਾਹ ਉਸਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ। 5 ਯਹੋਯਾਕੀਮ ਦੀਆਂ ਹੋਰ ਕਰਨੀਆਂ 'ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਸ਼ਾਮਿਲ ਹਨ। 6 ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ। 7 ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਬਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸਕਿਆ। 8 ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਦੇ ਯਰੂਸ਼ਲਮ ਦੇ ਅਲਨਾਬਾਨ ਦੀ ਧੀ ਸੀ। 9 ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ। 10 ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ। 11 ਤੱਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂ 12 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸਦੇ ਨਾਲ ਗਏ ਤੱਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ 'ਚ ਹੋਈ। 13 ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ। 14 ਉਸਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗੂ ਵੀ ਸ਼ਾਮਿਲ ਸਨ। ਉਸਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ। 15 ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ। 16 ਉਸ ਵਿੱਚ 7,000 ਸਿਪਾਹੀ ਸਨ। ਨਬੂਕਦਨੱਸਰ ਸਾਰੇ ਸਿਪਾਹੀਆਂ ਅਤੇ 1,000 ਕਾਰੀਗਰਾਂ ਤੇ ਕਾਮਿਆਂ ਨੂੰ ਆਪਣੇ ਨਾਲ ਲੈ ਆਇਆ। ਇਹ ਸਾਰੇ ਮਨੁੱਖ ਜੰਗ ਦੀ ਸਿਖਲਾਈ ਲਿੱਤੇ ਹੋਏ ਜੰਗ ਲਈ ਤਿਆਰ ਸਿਪਾਹੀ ਸਨ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਬੰਦੀ ਬਣਾਕੇ ਬਾਬਲ ਵਿੱਚ ਲੈ ਆਇਆ। 17 ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤਨ੍ਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ। 18 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ। 19 ਸਿਦਕੀਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਸਿਦਕੀਯਾਹ ਨੇ ਵੀ ਯਹੋਯਾਕੀਨ ਵਾਂਗ ਸਭ ਮਾੜੇ ਕੰਮ ਕੀਤੇ। 20 ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ।ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।
25:1 ਹੁਣ ਨਬੂਕਦਨੱਸਰ ਜੋ ਕਿ ਬਾਬਲ ਦਾ ਪਾਤਸ਼ਾਹ ਸੀ ਆਪਣੀ ਫ਼ੌਜ ਨਾਲ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਆਇਆ। ਇਹ ਘਟਨਾ ਸਿਦਕੀਯਾਹ ਦੇ ਰਾਜ ਦੇ ਨੌਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਵਾਪਰੀ। ਉਸ ਨੇ ਆਪਣੀ ਫ਼ੌਜ ਦਾ ਯਰੂਸ਼ਲਮ ਉੱਪਰ ਘੇਰਾ ਪਾ ਲਿਆ ਤਾਂ ਜੋ ਲੋਕ ਅੰਦਰ ਜਾ ਸ਼ਹਿਰ ਤੋਂ ਬਾਹਰ ਨਾ ਆ ਸਕਣ। ਫ਼ੇਰ ਉਸ ਨੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹਾਬੰਦੀ ਦੀ ਕੰਧ ਬਣਾਈ। 2 ਨਬੂਕਦਨੱਸਰ ਦੀ ਫ਼ੌਜ ਸਿਦਕੀਯਾਹ ਦੇ ਯਹੂਦਾਹ ਦੇ ਰਾਜ ਕਰਨ ਦੇ 11ਵਰ੍ਹੇ ਤੀਕ ਸ਼ਹਿਰ ਨੂੰ ਘੇਰੀ ਰਹੀ। 3 ਸ਼ਹਿਰ ਵਿੱਚ ਅਕਾਲ ਨੇ ਬੁਰੀ ਹਾਲਤ ਕਰ ਦਿੱਤੀ ਅਤੇ ਚੌਬੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਵਿੱਚ ਆਮ ਲੋਕਾਈ ਕੋਲ ਖਾਣ ਨੂੰ ਅੰਨ ਦਾ ਦਾਣਾ ਨਾ ਰਿਹਾ। 4 ਨਬੂਕਦਨੱਸਰ ਦੀ ਫ਼ੌਜ ਨੇ ਅਖੀਰ ਸ਼ਹਿਰ ਦੀ ਉਹ ਦੀਵਾਰ ਢਾਹ ਦਿੱਤੀ। ਉਸ ਰਾਤ ਸਿਦਕੀਯਾਹ ਪਾਤਸ਼ਾਹ ਅਤੇ ਉਸਦੇ ਸਰਦਾਰ ਉਥੋਂ ਭੱਜ ਨਿਕਲੇ। ਉਨ੍ਹਾਂ ਨੇ ਭੱਜਣ ਲਈ ਦੁਹਰੀਆਂ ਦੀਵਾਰਾਂ ਦੇ ਵਿੱਚੋਂ ਦੀ ਜੋ ਗੁਪਤ ਫ਼ਾਟਕ ਸੀ ਉਸਦੀ ਵਰਤੋਂ ਕੀਤੀ। ਇਹ ਰਾਹ ਪਾਤਸ਼ਾਹ ਦੇ ਬਾਗ਼ਾਂ ਵਿੱਚੋਂ ਦੀ ਸੀ। ਦੁਸ਼ਮਣ ਫ਼ੌਜ ਨੇ ਸਾਰੇ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ ਪਰ ਸਿਦਕੀਯਾਹ ਤੇ ਉਸਦੇ ਸਰਦਾਰ ਉਜਾੜ ਦੇ ਰਾਹ ਤੋਂ ਭੱਜ ਕੇ ਬਚ ਨਿਕਲੇ। 5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਪਾਤਸ਼ਾਹ ਦਾ ਪਿੱਛਾ ਕੀਤਾ ਤੇ ਉਸ ਨੂੰ ਯਰੀਹੋ ਦੇ ਨੇੜੇ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਸਿਪਾਹੀ ਉਸਨੂੰ ਛੱਡ ਕੇ ਭੱਜ ਗਏ। 6 ਤੱਦ ਬਾਬਲ ਦੇ ਸਿਪਾਹੀ ਸਿਦਕੀਯਾਹ ਪਾਤਸ਼ਾਹ ਨੂੰ ਫ਼ੜ ਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲਿਆਏ ਤੇ ਉਨ੍ਹਾਂ ਲੋਕਾਂ ਨੇ ਉਸਨੂੰ ਦੰਡ ਦੇਣ ਦਾ ਵਿਚਾਰ ਕੀਤਾ। 7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰ ਨੂੰ ਉਸਦੇ ਸਾਮ੍ਹਣੇ ਵਢਿਆ। ਫ਼ਿਰ੍ਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢੀਆਂ ਤੇ ਫ਼ਿਰ ਉਸਨੂੰ ਜਂਜੀਰਾਂ ਨਾਲ ਬੰਨ੍ਹਕੇ ਬਾਬਲ ਵਿੱਚ ਲੈ ਆਏ। 8 ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵਧੀਆ ਫ਼ੌਜ ਦਾ ਕਪਤਾਨ ਸੀ। 9 ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ। 10 ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁਟਿਆ। 11 ਨ੍ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ। 12 ਨਬੂਕਦਨੱਸਰ ਨੇ ਗਰੀਬਾਂ ਨੂੰ ਕੈਦੀ ਨਾ ਬਣਾਇਆ। ਉਸਨੇ ਉਨ੍ਹਾਂ ਨੂੰ ਉੱਥੇ ਹੀ ਛੱਡ ਦਿੱਤਾ ਤਾਂ ਜੋ ਉਹ ਅੰਗੂਰ ਅਤੇ ਬਾਕੀ ਫ਼ਸਲਾਂ ਦੀ ਦੇਖ-ਭਾਲ ਕਰ ਸਕਣ। 13 ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟਬ੍ਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ। 14 ਤਸਲੇ, ਕੜਛੇ, ਗੁਲਤਰਾਸ਼, ਕਟੋਰੀਆਂ ਅਤੇ ਪਿੱਤਲ ਦੇ ਉਹ ਸਾਰੇ ਭਾਂਡੇ, ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ। 15 ਨਬੂਜ਼ਰਦਾਨ ਸਾਰੀਆਂ ਅੰਗੀਠੀਆਂ ਬਾਟੇ ਤੇ ਜੋ ਕੁਝ ਸੋਨੇ ਦਾ ਸੀ ਅਤੇ ਚਾਂਦੀ ਦਾ ਉਹ ਵੀ ਲੈ ਗਿਆ। 16 ਜੋ ਕੁਝ ਨਬ੍ਬੂਕਦਨਸ੍ਸਰ ਲੈ ਗਿਆ ਸੀ:ਦੋ ਥੰਮ ( ਹਰ ਥੰਮ 27 ਫੁੱਟ ਉੱਚਾ ਸੀ ਇਸ ਉਤ੍ਤਲੇ ਤਾਜ ਸਾਢੇ ਚਾਰ ਫੁੱਟ ਦੇ ਸਨ। ਉਨ੍ਹਾਂ ਤਾਜਾਂ ਉੱਤੇ, ਇੱਕ ਜਾਲ ਅਤੇ ਅਨਾਰਾਂ ਦਾ ਡੀਜਾਈਨ ਸੀ। ਦੋਵੇਂ ਥੰਮ ਇੱਕੋ ਜਿਹੇ ਸਨ ਅਤੇ ਇੱਕ ਜਿਹੇ ਡੀਜਾਈਨ ਦੇ ਸਨ।) ਇੱਕ ਕਾਂਸੇਁ ਦਾ ਵੱਡਾ ਟਬ੍ਬ, ਅਤੇ ਗਡ੍ਡੇ ਜੋ ਸੁਲੇਮਾਨ ਨੇ ਯਹੋਵਾਹ ਲਈ ਬਣਵਾੇ ਸਨ।ਇਨ੍ਹਾਂ ਸਭ ਕਾਸੇ ਉੱਤੇ ਇੰਨਾ ਕਾਂਸਾ ਸੀ ਜਿਸਨੂੰ ਤੋੜਿਆ ਨਹੀਂ ਜਾ ਸਕਦਾ ਸੀ। 17 18 ਮੰਦਰ ਵਿੱਚੋਂ ਨਬੂਜ਼ਰਦਾਨ ਲੈ ਗਿਆ ਜਲਾਦਾਂ ਦੇ ਸਰਦਾਰ ਪਰਧਾਨ ਜਾਜਕ ਸਰਾਯਾਹ, ਸਫ਼ਨਯਾਹ ਦੂਜਾ ਜਾਜਕ ਤੇ ਤਿੰਨ ਪ੍ਰਵੇਸ਼ ਦੁਆਰ ਦੇ ਦਰਬਾਰੀ। 19 ਅਤੇ ਨਬੂਜ਼ਰਦਾਨ ਸ਼ਹਿਰ ਵਿੱਚ ਲੈ ਗਿਆ: ਇੱਕ ਅਧਿਕਾਰੀ ਨੂੰ ਜੋ ਕਿ ਸੈਨਾ ਦਾ ਸਰਦਾਰ ਸੀ। ਪਾਤਸ਼ਾਹ ਦੇ 5 ਸਲਾਹਕਾਰਾਂ ਨੂੰ ਜੋ ਕਿ ਹਾਲੇ ਵੀ ਸ਼ਹਿਰ ਵਿੱਚ ਸਨ। ਸੈਨਾ ਦੇ ਕਪਤਾਨ ਦੇ ਇੱਕ ਸਕੱਤਰ ਨੂੰ ਜੋ ਕਿ ਲੋਕਾਂ ਦੀ ਗਿਣਤੀ ਕਰਣ ਦਾ ਇੰਚਾਰਜ ਸੀ ਅਤੇ ਕਈਆਂ ਨੂੰ ਫ਼ੌਜ ਲਈ ਭਰਤੀ ਕਰਦਾ ਹਂਦਾ ਸੀ ਅਤੇ ਬਾਕੀ ਹੋਰ ਲੋਕਾਂ ਨੂੰ ਜੋ ਕਿ ਉਸਨੂੰ ਸ਼ਹਿਰ ਅੰਦਰ ਲੱਭੇ। 20 ਫ਼ਿਰ ਇਨ੍ਹਾਂ ਸਾਰਿਆਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫ਼ੜਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲੈ ਗਿਆ। ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਬ ਦੇਸ਼ ਦੇ ਰਿਬਲਾਹ ਵਿੱਚ ਮਾਰਕੇ ਉਨ੍ਹਾਂ ਦੀ ਹਤਿਆ ਕ੍ਕੀਤੀ ਇਉਂ ਯਹੂਦਾਹ ਆਪਣੀ ਹੀ ਧਰਤੀ ਤੋਂ ਅਸੀਰ ਹੋ ਗਏ। 21 22 ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ। 23 ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਬਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਬੀ ਤਨਹੁਮਬ ਦਾ ਪੁੱਤਰ ਸਰਾਯਾਹ ਅਤੇ ਮਅਕਾਬੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ। 24 ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, "ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।" 25 ਨਬਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ। 26 ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁਛ੍ਛ ਚੋ ਲੈਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ। 27 ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ 'ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ। 28 ਅਵੀਲ ਮਹੋਦਕ ਯਹੋਯਾਕੀਨ ਦੇ ਦਯਾਲੂ ਸੀ ਅਤੇ ਉਸਨੂੰ ਦੂਜਿਆਂ ਪਾਤਸ਼ਾਹਾਂ ਨਾਲੋਂ ਉੱਚਾ ਦਰਜਾ ਦਿੱਤਾ ਜਿਹੜੇ ਕਿ ਉਸਦੇ ਨਾਲ ਬਾਬਲ ਵਿੱਚ ਸਨ। 29 ਅਵੀਲ-ਮਰੋਦਕ ਨੇ ਯਹੋਯਾਕੀਨ ਨੂੰ ਕੈਦੀਆਂ ਵਾਲੇ ਵਸਤਰ ਪਾਉਣ ਤੋਂ ਰੋਕ ਦਿੱਤਾ ਅਤੇ ਯਹੋਯਾਕੀਨ ਰਾਜੇ ਦੇ ਮੇਜ਼ ਤੇ ਬੈਠਿਆ ਅਤੇ ਜਿੰਨਾ ਚਿਰ ਜਿਉਂਇਆ ਉੱਥੇ ਹੀ ਖਾਧਾ। 30ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ। 30