1:1 ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ। 2 ਤੀਜੇ ਦਿਨ ਇੱਕ ਨੌਜੁਆਨ ਸਿਪਾਹੀ ਸਿਕਲਗ ਨੂੰ ਆਇਆ। ਇਹ ਆਦਮੀ ਸ਼ਾਊਲ ਦੇ ਡੇਰੇ ਤੋਂ ਸੀ, ਉਸ ਦੇ ਕੱਪੜੇ ਲੀਰੋ-ਲੀਰ ਸਨ ਅਤੇ ਉਸਦੇ ਸਿਰ ਉੱਤੇ ਖੇਹ ਪਾਈ ਗਈ ਸੀ। ਉਹ ਮਨੁੱਖ ਦਾਊਦ ਕੋਲ ਆਇਆ ਤਾਂ ਧਰਤੀ ਵੱਲ ਮੂੰਹ ਕਰਕੇ ਉਸ ਅੱਗੇ ਝੁਕਗਿਆ। 3 ਦਾਊਦ ਨੇ ਉਸ ਆਦਮੀ ਨੂੰ ਪੁਛਿਆ, "ਤੂੰ ਕਿੱਥੋਂ ਆਇਆ ਹੈਂ?' ਉਸ ਮਨੁੱਖ ਨੇ ਦਾਊਦ ਨੂੰ ਕਿਹਾ, "ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।' 4 ਦਾਊਦ ਨੇ ਉਸ ਨੂੰ ਕਿਹਾ, "ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿਤਿਆ ਹੈ?' ਉਸ ਮਨੁੱਖ ਨੇ ਕਿਹਾ, "ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਬਾਨ ਵੀ ਜੰਗ ਵਿੱਚ ਮਾਰੇ ਗਏ ਹਨ।' 5 ਦਾਊਦ ਨੇ ਨੌਜੁਆਨ ਸਿਪਾਹੀ ਨੂੰ ਕਿਹਾ, "ਤੈਨੂੰ ਕਿਵੇਂ ਪਤਾ ਹੈ ਕਿ ਸ਼ਾਊਲ ਅਤੇ ਉਸਦਾ ਪੁੱਤਰ ਯੋਨਾਬਾਨ ਵੀ ਮਰ ਗਏ ਹਨ।' 6 ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, 'ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸਦੇ ਨਜ਼ਦੀਕ ਆਉਂਦੇ ਜਾ ਰਹੇ ਸਨ। 7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸਨੂੰ ਜੁਆਬ ਦਿੱਤਾ। 8 ਸ਼ਾਊਲ ਨੇ ਮੇਰੇ ਤੋਂ ਪੁਛਿਆ ਕਿ ਮੈਂ ਕੌਣ ਹਾਂ। ਮੈਂ ਉਸਨੂੰ ਦੱਸਿਆ ਕਿ ਮੈਂ ਅਮਾਲੇਕੀ ਹਾਂ। 9 ਤੱਦ ਸ਼ਾਊਲ ਨੇ ਕਿਹਾ, "ਕਿਰਪਾ ਕਰਕੇ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ ਪਰ ਅਜੇ ਤੀਕ ਮੇਰੇ ਪ੍ਰਾਣ ਮੈਨੂੰ ਤਿਆਗ ਨਹੀਂ ਰਹੇ।' 10 ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕਂਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।' 11 ਤੱਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ। 12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿਟ੍ਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਬਾਨ ਦਾ ਸੋਗ ਮਨਾਉਂਦੇ ਰੋਦੇ-ਪਿਟ੍ਟਦੇ ਰਹੇ। ਦਾਊਦ ਅਤੇ ਉਸਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ। 13 ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈਕੇ ਆਇਆ ਸੀ, ਉਸਨੂੰ ਪੁਛਿਆ, "ਭ੍ਭਲਾ ਤੂੰ ਕਿੱਥੋਂ ਦਾ ਹੈਂ?' ਨੌਜੁਆਨ ਸਿਪਾਹੀ ਨੇ ਕਿਹਾ, "ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।' 14 ਦਾਊਦ ਨੇ ਉਸਨੂੰ ਆਖਿਆ, "ਕੀ ਯਹੋਵਾਹ ਦੇ ਚੁਣੇ ਹੋਏ ਪਾਤਸ਼ਾਹ ਨੂੰ ਮਾਰਨ ਵਾਸਤੇ ਜਦੋਂ ਤੇਰੇ ਹੱਥ ਉੱਠੇ ਤਾਂ ਤੈਨੂੰ ਖੌਫ਼ ਨਾ ਆਇਆ?' 15 ਤੱਦ ਦਾਊਦ ਨੇ ਅਮਾਲੇਕੀ ਨੂੰ ਕਿਹਾ, "ਤੂੰ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੈਂ। ਤੂੰ ਆਖਿਆ ਕਿ ਤੂੰ ਆਪ ਯਹੋਵਾਹ ਦੇ ਚੁਣੇ ਪਾਤਸ਼ਾਹ ਨੂੰ ਜਾਨੋ ਮਾਰਿਆ, ਇਸ ਲਈ ਤੇਰੇ ਆਪਣੇ ਕਹੇ ਅਨੁਸਾਰ ਇਹ ਸਿਧ੍ਧ ਹੁੰਦਾ ਹੈ ਕਿ ਤੂੰ ਉਸਦਾ ਕਾਤਲ ਹੈਂ।' ਤੱਦ ਦਾਊਦ ਨੇ ਆਪਣੇ ਇੱਕ ਜੁਆਨ ਸੇਵਕ ਨੂੰ ਬੁਲਾ ਕੇ ਅਮਾਲੇਕੀ ਨੂੰ ਮਾਰ ਸੁੱਟਣ ਦਾ ਹੁਕਮ ਦਿੱਤਾ ਤਾਂ ਉਸਨੇ ਉਸ ਅਮਾਲੇਕੀ ਨੂੰ ਵੱਢ ਸੁਟਿਆ। 16 17 ਤੱਦ ਦਾਊਦ ਨੇ ਸ਼ਾਊਲ ਅਤੇ ਯੋਨਾਬਾਨ ਲਈ ਇੱਕ ਸ਼ੋਕ ਗੀਤ ਗਾਇਆ। 18 ਦਾਊਦ ਨੇ ਉਹ ਗੀਤ ਉਨ੍ਹਾਂ ਯਹੂਦੀਆਂ ਨੂੰ ਸਿਖਾਉਣ ਦੀ ਆਗਿਆ ਦਿੱਤੀ। ਉਸ ਸ਼ੋਕ ਗੀਤ ਨੂੰ ਕਮਾਣ ਦਾ ਗੀਤ ਆਖਿਆ ਜਾਂਦਾ ਹੈ। ਇਹ ਗੀਤ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। 19 "ਹੇ ਇਸਰਾਏਲ, ਤੇਰਾ ਸੁਹਪ੍ਪਣ ਤੇਰਿਆਂ ਪਰਬਤਾਂ ਤੇ ਨਸ਼ਟ ਹੋ ਗਿਆ। ਹਾਏ! ਉਹ ਸੂਰਮੇ ਕਿਵੇਂ ਡਿੱਗੇ! 20 ਗਬ ਵਿੱਚ ਖਬਰ ਨਾ ਦੱਸੋ! ਅਸ਼ਕਲੋਨ ਦੀਆਂ ਗਲੀਆਂ ਵਿੱਚ ਵੀ ਇਹ ਡੌਁਡੀ ਨਾ ਪਿਟ੍ਟੋ। ਨਹੀਂ ਤਾਂ ਫ਼ਲਿਸਤੀ ਸ਼ਹਿਰ ਖੁਸ਼ ਹੋਣਗੇ ਅਸੁੰਨਤੀੇ ਜਸ਼ਨ ਮਨਾਉਣਗੇ! 21 ਹੇ ਗਿਲਬੋਆ ਦੇ ਪਰਬਤੋਂ ਤੁਹਾਡੇ ਤੇ ਨਾ ਤ੍ਰੇਲ ਪਵੇ ਨਾ ਬਾਰਸ਼। ਨਾ ਉਨ੍ਹਾਂ ਖੇਤਾਂ ਵੱਲੋਂ ਕੋਈ ਅਨਾਜ ਦੀ ਭੇਟ ਤੁਹਾਡੇ ਤੱਕ ਆਵੇ। ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ। ਅਤੇ ਸ਼ਾਊਲ ਦੀ ਢਾਲ ਤੇਲ ਨਾਲ ਮਸਹ ਵੀ ਨਾ ਕੀਤੀ ਗਈ। 22 ਵਢਿਆਂ ਹ੍ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ ਨਾ ਹੀ ਯੋਨਾਬਾਨ ਦੀ ਕਮਾਣ ਭੋਁਈ ਗਈ ਨਾ ਹੀ ਸ਼ਾਊਲ ਦੀ ਤਲਵਾਰ ਸਖ੍ਖਣੀ ਮੁੜੀ। 23 ਸ਼ਾਊਲ ਅਤੇ ਯੋਨਾਬਾਨ ਆਪਣੇ ਜੀਵਨ ਵਿੱਚ ਇੱਕ ਦੂਜੇ ਨੂੰ ਪਿਆਰਦੇ ਰਹੇ ਆਨੰਦ ਮਾਣਦੇ ਰਹੇ, ਅਤੇ ਵੇਖੋ! ਮੌਤ ਵੀ ਉਨ੍ਹਾਂ ਨੂੰ ਜੁਦਾ ਨਾ ਕਰ ਸਕੀ ਉਹ ਉਕਾਬਾਂ ਨਾਲੋਂ ਵੀ ਤੇਜ਼ ਰਫ਼ਤਾਰ ਅਤੇ ਬਬ੍ਬਰ ਸ਼ੇਰਾਂ ਨਾਲੋਂ ਵੀ ਵਧੇਰੇ ਤਕੜੇ ਸਨ। 24 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ ਜਿਸਨੇ ਤੁਹਾਨੂੰ ਕਿਰਮਚੀ ਵਸਤਰ ਸੋਨੇ ਦੇ ਜੜੇ ਗਹਿਣੇ ਦਿੱਤੇ। 25 ਹਾੇ ਉਹ ਸੂਰਮੇ ਕਿਵੇਂ ਲੜਾਈ ਵਿੱਚ ਡਿੱਗ ਪਏ? ਹੇ ਯੋਨਾਬਾਨ! ਤੂੰ ਆਪਣੇ ਉੱਚੇ ਪਰਬਤਾਂ ਵਿੱਚ ਮਾਰਿਆ ਗਿਆ। 26 ਹੇ ਮੇਰੇ ਵੀਰ ਯੋਨਾਬਾਨ, ਮੈਂ ਤੈਥੋਂ ਬਿਨਾ ਬੜਾ ਦੁੱਖੀ ਹਾਂ ਮੈਨੂੰ ਤੇਰਾ ਸਾਬ ਅਤਿ ਪਿਆਰਾ ਸੀ ਤੇਰਾ ਮੇਰੇ ਲਈ ਪਿਆਰ ਕਿਸੀ ਔਰਤ ਦੇ ਪਿਆਰ ਤੋਂ ਵੀ ਕਿਤੇ ਵਧੀਕ ਸੀ। 27 ਕਿਵੇਂ ਤਾਕਤਵਰ ਆਦਮੀ ਯੁੱਧ ਵਿੱਚ ਡਿੱਗ ਪਏ ਹਨ ਅਤੇ ਉਨ੍ਹਾਂ ਦੇ ਯੁੱਧ ਦੇ ਸਾਰੇ ਸ਼ਸਤਰ ਚਲੇ ਗਏ ਹਨ।'
2:1 ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁਛਿਆ, "ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?' ਯਹੋਵਾਹ ਨੇ ਦਾਊਦ ਨੂੰ ਕਿਹਾ, "ਚਲਾ ਜਾ।'ਦਾਊਦ ਨੇ ਪੁਛਿਆ, "ਮੈਂ ਕਿੱਥੋ ਜਾਵਾਂ?'ਯਹੋਵਾਹ ਨੇ ਆਖਿਆ, "ਹਬਰੋਨ ਨੂੰ ਚਲਿਆਂ ਜਾ।' 2 ਤਾਂ ਦਾਊਦ ਆਪਣੀਆਂ ਦੋਨੋ ਬੀਵੀਆਂ ਨਾਲ ਹਬਰੋਨ ਨੂੰ ਚਲਾ ਗਿਆ। ਉਹ ਸਨ ਯਿਜ਼ਰੇਲ ਤੋਂ ਅਹੀਨੋਅਮ ਅਤੇ ਕਰਮਲ ਤੋਂ ਨਾਬਾਲ ਦੀ ਵਿਧਵਾ ਅਬੀਗੈਲ। 3 ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲੇ। 4 ਤੱਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾਉਨ੍ਹਾਂ ਨੇ ਦਾਊਦ ਨੂੰ ਕਿਹਾ, "ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦਬਿਆ।' 5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯਾਬੇਸ਼ ਗਿਲਆਦ ਦੇ ਲੋਕਾਂ ਨੂੰ ਆਖਿਆ, "ਯਹੋਵਾਹ ਤੁਹਾਨੂੰ ਅਸੀਸ ਦੇਵੇ ਕਿਉਂ ਜੋ ਤੁਸੀਂ ਆਪਣੇ ਮਹਾਰਾਜ ਸ਼ਾਊਲ ਉੱਪਰ ਇੰਨੀ ਦਯਾ ਕੀਤੀ ਜੋ ਤੁਸੀਂ ਉਸ ਦੀਆਂ ਹੱਡੀਆਂ ਨੂੰ ਦੱਬ ਦਿੱਤਾ। 6 ਹੁਣ ਯਹੋਵਾਹ ਤੁਹਾਡੇ ਉੱਪਰ ਕਿਰਪਾ ਅਤੇ ਨੇਕੀ ਕਰੇ। ਮੈਂ ਤੁਹਾਡੇ ਤੇ ਦਯਾਲੂ ਹੋਵਾਂਗਾ ਕਿਉਂ ਕਿ ਤੁਸੀਂ ਸ਼ਾਊਲ ਦੀਆਂ ਹੱਡੀਆਂ ਦੱਬ ਦਿੱਤੀਆਂ। 7 ਹੁਣ ਤਕੜੇ ਹੋਵੋ ਅਤੇ ਬਹਾਦੁਰ ਬਣੋ। ਤੁਹਾਡਾ ਮਹਾਰਾਜ ਸ਼ਾਊਲ ਮਰ ਗਿਆ ਹੈ। ਪਰ ਯਹੂਦਾਹ ਦੇ ਪਰਿਵਾਰ-ਸਮੂਹ ਨੇ ਮੈਨੂੰ ਮਸਹ ਕੀਤਾ ਹੈ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਬਣਾਂ।' 8 ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਨੂੰ ਲੈਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ 9 ਉਸਨੂੰ ਗਿਲ੍ਲਆਦ ਅਸ਼ੂਰੀਆਂ, ਯਿਜ਼ਰਾੇਲ, ਅਫ਼ਰਾਈਮ, ਬਿਨਯਾਮਿਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ। 10 ਈਸ਼ਬੋਸ਼ਬ ਸ਼ਾਊਲ ਦਾ ਪੁੱਤਰ ਸੀ ਅਤੇ ਜਦ ਉਹ ਇਸਰਾਏਲ ਉੱਪਰ ਰਾਜ ਕਰਨ ਲੱਗਾ ਤੱਦ ਉਸਦੀ ਉਮਰ 40 ਵਰ੍ਹਿਆਂ ਦੀ ਸੀ। ਉਸਨੇ ਦੋ ਸਾਲਾਂ ਤੀਕ ਰਾਜ ਕੀਤਾ, ਪਰ ਉਹ ਜੋ ਯਹੂਦਾਹ ਦੇ ਪਰਿਵਾਰ ਸਮੂਹ ਤੋਂ ਸਨ ਉਨ੍ਹਾਂ ਨੇ ਦਾਊਦ ਦਾ ਪਿੱਛਾ ਕੀਤਾ। 11 ਹਬਰੋਨ ਵਿੱਚ ਦਾਊਦ ਨੇ ਯਹੂਦਾਹ ਦੇ ਘਰਾਣੇ ਉੱਪਰ ਸੱਤ ਸਾਲ ਅਤੇ ਛੇ ਮਹੀਨੇ ਰਾਜ ਕੀਤਾ। 12 ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਦੇ ਸੇਵਕ ਮਹਨਾਇਮ ਵਿੱਚੋਂ ਤੁਰਕੇ ਗਿਬਓਨ ਵਿੱਚ ਆਏ। 13 ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿਕਲੇ ਅਤੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਉੱਥੇ ਬੈਠ ਗਏ। ਇੱਕ ਟੋਲੀ ਤਲਾਬ ਦੇ ਉਰਲੇ ਬਂਨੇ ਅਤੇ ਦੂਜੀ ਤਲਾਬ ਦੇ ਦੂਜੇ ਬਂਨੇ ਜਾਕੇ ਬੈਠ ਗਈ। 14 ਅਬਨੇਰ ਨੇ ਯੋਆਬ ਨੂੰ ਕਿਹਾ, "ਇਨ੍ਹਾਂ ਨੌਜੁਆਨਾਂ ਨੂੰ ਆਖੋ ਕਿ ਸਾਡੇ ਅੱਗੇ ਕੋਈ ਮੁਕਾਬਲਾ ਆਪਸ ਵਿੱਚ ਕਰਕੇ ਵਿਖਾਉਣ।'ਯੋਆਬ ਨੇ ਕਿਹਾ, "ਹਾਂ, ਇਨ੍ਹਾਂ ਨੂੰ ਮੁਕਾਬਲਾ ਵਿਖਾਉਣਾ ਚਾਹੀਦਾ ਹੈ।' 15 ਤੱਦ ਆਦਮੀ ਉੱਠੇ। ਦੋਨਾਂ ਟੋਲਿਆਂ ਨੇ ਮੁਕਾਬਲੇ ਲਈ ਆਪੋ-ਆਪਣੇ ਬੰਦੇ ਗਿਣੇ। ਦਾਊਦ ਦੀ ਫ਼ੌਜ ਵਿੱਚੋਂ 12 ਆਦਮੀ ਚੁਣੇ ਗਏ ਸਨ ਅਤੇ 12 ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਲਈ ਲੜਨ ਖਾਤਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਸਨ। 16 ਹਰ ਆਦਮੀ ਨੇ ਆਪਣੇ ਵਿਰੋਧੀ ਦਾ ਸਿਰ ਫ਼ੜਿਆ ਅਤੇ ਆਪਣੀ ਤਲਵਾਰ ਧਸਾ ਦਿੱਤੀ ਅਤੇ ਉਸ ਨੂੰ ਵੱਖੀ ਤੇ ਜ਼ਖਮੀ ਕਰ ਦਿੱਤਾ ਅਤੇ ਫ਼ੇਰ ਉਹ ਇਕੱਠੇ ਡਿੱਗ ਪਏ। ਇਹੀ ਕਾਰਣ ਹੇੈ ਕਿ ਗਿਬਉਨ ਵਿਚਲੀ ਇਹ ਥਾਂ "ਤਿੱਖੀ ਤਲਵਾਰ ਦਾ ਖੇਤ ਕਹਾਊਁਦੀ ਹੈ। 17 ਉਹ ਮੁਕਾਬਲਾ ਇੱਕ ਭਿਅੰਕਰ ਲੜਾਈ ਦਾ ਰੂਪ ਧਾਰ ਗਿਆ ਅਤੇ ਦਾਊਦ ਦੇ ਅਫ਼ਸਰਾਂ ਨੇ ਉਸ ਦਿਨ ਅਬਨੇਰ ਅਤੇ ਇਸਰਾਏਲ ਦੇ ਲੋਕਾਂ ਨੂੰ ਹਰਾਇਆ। 18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਵੀ ਸਨ। ਅਸਾਹੇਲ ਬਹੁਤ ਵਧੀਆ ਜੰਗਲੀ ਹਿਰਨ ਤੋਂ ਵੀ ਤੇਜ਼ ਦੌੜਾਕ ਸੀ। 19 ਉਸਨੇ ਸਿਧ੍ਧਾ ਬਿਨਾ ਖੱਬੇ-ਸੱਜੇ ਤਕਿਆਂ ਅਬ੍ਬਨੇਰ ਦਾ ਪਿੱਛਾ ਕੀਤਾ। 20 ਤੱਦ ਅਬਨੇਰ ਨੇ ਉਸਨੂੰ ਆਪਣੇ ਮਗਰ ਵੇਖਕੇ ਕਿਹਾ, "ਤੂੰ ਹੀ ਅਸਾਹੇਲ ਹੈਂ?'ਅਸਾਹੇਲ ਨੇ ਕਿਹਾ, "ਹਾਂ, ਮੈਂ ਹੀ ਹਾਂ।' 21 ਅਬਨੇਰ ਅਸਾਹੇਲ ਨੂੰ ਦੁੱਖ ਨਹੀਂ ਸੀ ਪਹੁੰਚਾਣਾ ਚਾਹੁੰਦਾ। ਇਸ ਲਈ ਉਸਨੇ ਅਸਾਹੇਲ ਨੂੰ ਕਿਹਾ, "ਮੇਰਾ ਪਿੱਛਾ ਛੱਡਦੇ, ਜੇ ਕਿਸੇ ਜੁਆਨ ਸਿਪਾਹੀ ਦੇ ਪਿੱਛੇ ਭੱਜੇ ਤਾਂ ਤੂੰ ਸੌਖੀ ਤਰ੍ਹਾਂ ਉਸਦੇ ਸ਼ਸਤ੍ਰ ਆਪਣੇ ਲਈ ਖੋਹ ਸਕਦਾ ਹੈਂ।' ਪਰ ਅਸਾਹੇਲ ਨੇ ਅਬਨੇਰ ਦਾ ਪਿੱਛਾ ਨਾ ਕਰਨ ਤੋਂ ਇਨਕਾਰ ਕੀਤਾ। 22 ਅਬਨੇਰ ਨੇ ਮੁੜ ਅਸਾਹੇਲ ਨੂੰ ਕਿਹਾ, "ਮੇਰਾ ਪਿੱਛਾ ਕਰਨਾ ਛੱਡ ਦੇ ਨਹੀਂ ਤਾਂ ਮੈਂ ਤੈਨੂੰ ਵੱਢ ਸੁੱਟਾਂਗਾ। ਤਾਂ ਫ਼ਿਰ ਮੈਂ ਤੇਰੇ ਭਰਾ ਯੋਆਬ ਨੂੰ ਕੀ ਮੂੰਹ ਵਿਖਾਵਾਂਗਾ?' 23 ਪਰ ਅਸਾਹੇਲ ਤੱਦ ਵੀ ਨਾ ਮੰਨਿਆ। ਤੱਦ ਅਬਨੇਰ ਨੇ ਬਰਛੀ ਦੇ ਪੁੱਟੇ ਸਿਰੇ ਨਾਲ ਉਸਦੀ ਪੰਜਵੀਁ ਪੱਸਲੀ ਹੇਠਾਂ ਉਸਨੂੰ ਅਜਿਹਾ ਮਾਰਿਆ ਜੋ ਬਰਛੀ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿਕਲ ਗਈ। ਸੋ ਉਹ ਉੱਥੇ ਹੀ ਡਿੱਗ ਪਿਆ ਅਤੇ ਉਸੇ ਥਾਂ ਹੀ ਮਰ ਗਿਆ।ਯੋਆਬ ਅਤੇ ਅਬੀਸ਼ਈ ਨੇ ਅਬਨੇਰ ਦਾ ਪਿੱਛਾ ਕੀਤਾਅਸਾਹੇਲ ਦੀ ਲੋਬ ਜ਼ਮੀਨ ਤੇ ਪਈ ਰਹੀ। ਜਿਹੜਾ ਵੀ ਮਨੁੱਖ ਦੌੜਦਾ ਉੱਥੇ ਪਹੁੰਚਦਾ ਤਾਂ ਉਹ ਅਸਾਹੇਲ ਨੂੰ ਮੋਇਆ ਪਿਆ ਵੇਖ ਕਿ ਉੱਥੇ ਰੁਕ ਜਾਂਦਾ। 24 ਪਰ ਯੋਆਬ ਅਤੇ ਅਬੀਸ਼ਈ ਨਿਰਂਤਰ ਅਬਨੇਰ ਦੇ ਪਿੱਛੇ ਭੱਜਦੇ ਰਹੇ। ਸੂਰਜ ਉਸ ਵਕਤ ਡੁਬ੍ਬਣ ਵਾਲਾ ਸੀ ਜਦੋਂ ਉਹ ਦੋਨੋ ਅੰਮਾਹ ਦੀ ਪਹਾੜੀ ਤੀਕ ਪਹੁੰਚੇ (ਅੰਮਾ੍ਹ ਦਾ ਪਹਾੜ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਮ੍ਹਣੇ ਹੈ।) 25 ਅਤੇ ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀ ਅਬਨੇਰ ਦੇ ਮਗਰ ਹੋਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣਾਕੇ ਪਹਾੜ ਦੀ ਟੀਸੀ ਉੱਪਰ ਖਲੋ ਗਏ। 26 ਅਬਨੇਰ ਨੇ ਯੋਆਬ ਨੂੰ ਲਲਕਾਰਿਆ ਅਤੇ ਕਿਹਾ, "ਕੀ ਸਾਨੂੰ ਲੜਨਾ ਚਾਹੀਦਾ ਹੈ? ਤੇ ਇੱਕ ਦੂਜੇ ਨੂੰ ਹਮੇਸ਼ਾ-ਹਮੇਸ਼ਾ ਲਈ ਖਤਮ ਕਰਨਾ ਹੋਵੇਗਾ? ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਇਹ ਗੱਲ ਕਿ ਇਸਦਾ ਅੰਤ ਦੁੱਖਦਾਈ ਹੋਵੇਗਾ। ਜਾ ਅਤੇ ਜਾਕੇ ਲੋਕਾਂ ਨੂੰ ਸਮਝਾ ਕਿ ਆਪਣੇ ਭਰਾਵਾਂ ਦਾ ਪਿੱਛਾ ਕਰਨਾ ਬੰਦ ਕਰਨ।' 27 ਤੱਦ ਯੋਆਬ ਨੇ ਕਿਹਾ, "ਜੋ ਤੂੰ ਆਖਿਆ ਹੈ ਬਹੁਤ ਚੰਗੀ ਗੱਲ ਹੈ। ਜਿਉਂਦੇ ਪਰਮੇਸ਼ੁਰ ਦੀ ਸੌਂਹ, ਜੇ ਕਦੀ ਤੂੰ ਇਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸਭ ਆਪੋ-ਆਪਣੇ ਭਰਾਵਾਂ ਦਾ ਪਿੱਛਾ ਛੱਡਕੇ ਸਵੇਰੇ ਹੀ ਮੁੜ ਜਾਂਦੇ।' 28 ਸੋ ਯੋਆਬ ਨੇ ਤੂਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫ਼ਿਰ ਉਹ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਹੋਰ ਲੜਾਈ ਵੀ ਨਾ ਕੀਤੀ। 29 ਅਬਨੇਰ ਅਤੇ ਉਸਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ। 30 ਯੋਆਬ ਨੇ ਅਬਨੇਰ ਦਾ ਪਿੱਛਾ ਛੱਡ ਦਿੱਤਾ ਅਤੇ ਵਾਪਸ ਮੁੜ ਗਿਆ। ਜਦੋਂ ਉਸਨੇ ਸਾਰੇ ਆਦਮੀਆਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਸੇਵਕਾਂ ਵਿੱਚੋਂ 19 ਅਫ਼ਸਰ ਗਾਇਬ ਸਨ, ਜਿਨ੍ਹਾਂ ਵਿੱਚੋਂ ਅਸਾਹੇਲ ਵੀ ਇੱਕ ਸੀ। 31 ਪਰ ਦਾਊਦ ਦੇ ਅਫ਼ਸਰਾਂ ਨੇ ਬਿਨਯਾਮੀਨ ਵਿੱਚੋਂ ਉਨ੍ਹਾਂ ਦੇ ਘਰਾਣੇ ਦੇ ਅਬਨੇਰ ਦੇ 360 ਆਦਮੀਆਂ ਨੂੰ ਮਾਰ ਸੁਟਿਆ। 32 ਦ੍ਦਾਊਦ ਦੇ ਅਫ਼ਸਰਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਸਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ, ਉਸਨੂੰ ਦੱਬ ਦਿੱਤਾ ਅਤੇ ਯੋਆਬ ਅਤੇ ਉਸਦੇ ਆਦਮੀ ਸਾਰੀ ਰਾਤ ਤੁਰਕੇ ਤੜਕਸਾਰ ਪਹੁ ਫ਼ੁਟ੍ਟਣ ਤੋਂ ਪਹਿਲਾਂ ਹਬਰੋਨ ਵਿੱਚ ਆ ਗਏ।
3:1 ਸ਼ਾਊਲ ਅਤੇ ਦਾਊਦ ਦੇ ਪਰਿਵਾਰ ਦਰਮਿਆਨ ਕਾਫ਼ੀ ਲੰਬਾ ਅਰਸਾ ਜੰਗ ਚਲਦੀ ਰਹੀ। ਦਾਊਦ ਦਿਨ ਭਰ ਦਿਨ ਤਾਕਤਵਰ ਹੁੰਦਾ ਗਿਆ ਅਤੇ ਸ਼ਾਊਲ ਦਾ ਘਰਾਣਾ ਦਿਨ ਭਰ ਦਿਨ ਕਮਜ਼ੋਰ।ਹਬਰੋਨ ਵਿੱਚ ਦਾਊਦ ਦੇ ਛੇ ਬੱਚੇ ਪੈਦਾ ਹੋਏ 2 ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ ਜਿਨ੍ਹਾਂ ਵਿੱਚੋਂ ਪਲੇਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ। 3 ਅਤੇ ਦੂਜਾ ਪੁੱਤਰ ਕਰਮਲੀ ਨਾਬਾਲ ਦੀ ਬੇਵਾ ਬੀਬੀ ਅਬੀਗੈਲ ਦੇ ਕੁਖੋਁ ਹੋਇਆ, ਜਿਸ ਦਾ ਨਾਉਂ ਕਿਲਆਬ ਸੀ। ਤੀਜੇ ਪੁੱਤਰ ਦਾ ਨਾਉਂ ਅਬਸ਼ਾਲੋਮ ਸੀ। ਅਬਸ਼ਾਲੋਮ ਦੀ ਮਾਂ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਕੁਖੋਁ ਸੀ। 4 ਦਾਊਦ ਦੇ ਚੌਬੇ ਪੁੱਤਰ ਦਾ ਨਾਉਂ ਅਦੋਨਿਯ੍ਯਾਹ ਸੀ ਅਤੇ ਉਹ ਹਗ੍ਗੀਬ ਦਾ ਪੁੱਤਰ ਸੀ। ਉਸਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁਖੋਁ ਸੀ। 5 ਛੇਵੇਂ ਪੁੱਤਰ ਦਾ ਨਾਉਂ ਸੀ ਯਿਬਰਆਮ। ਯਿਬਰਆਮ ਅਗਲਾਹ ਦੇ ਕੁਖੋਁ ਸੀ ਜੋ ਕਿ ਦਾਊਦ ਦੀ ਪਤਨੀ ਸੀ। ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜੰਮੇ। 6 ਸ਼ਾਊਲ ਦੀ ਸੈਨਾ ਵਿੱਚ ਅਬਨੇਰ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਜਦ ਕਿ ਸ਼ਾਊਲ ਅਤੇ ਦਾਊਦ ਦੇ ਘਰਾਣੇ ਆਪਸ ਵਿੱਚ ਲੜਦੇ ਰਹੇ। 7 ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅਯ੍ਯਾਹ ਦੀ ਧੀ ਸੀ। ਈਸ਼ਬੋਸ਼ਬ ਨੇ ਅਬਨੇਰ ਨੂੰ ਆਖਿਆ, "ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?' 8 ਅਬਨੇਰ ਨੇ ਈਸ਼ਬੋਸ਼ਬ ਦੀ ਇਸ ਗੱਲ ਤੇ ਗੁੱਸੇ 9ਚ ਆਕੇ ਆਖਿਆ, "ਮੈਂ ਸ਼ਾਊਲ ਅਤੇ ਉਸਦੇ ਪਰਿਵਾਰ ਦਾ ਵਫ਼ਾਦਾਰ ਰਿਹਾ ਹਾਂ। ਮੈਂ ਤੁਹਾਨੂੰ ਦਾਊਦ ਦੇ ਹਵਾਲੇ ਨਾ ਕੀਤਾ ਤੇ ਨਾ ਹੀ ਮੈਂ ਉਸਨੂੰ ਤੁਹਾਨੂੰ ਹਰਾਉਣ ਦਿੱਤਾ। ਮੈਂ ਯਹੂਦਾਹ ਲਈ ਕੰਮ ਕਰ ਰਿਹਾ ਕੋਈ ਗਦ੍ਦਾਰ ਨਹੀਂ ਹਾਂ। ਪਰ ਹੁਣ ਤੂੰ ਮੇਰੇ ਤੇ ਇਲਜਾਮ ਲੱਗਾ ਰਿਹਾ ਹੈਂ ਕਿ ਅਜਿਹੀ ਮੰਦੀ ਗੱਲ ਕੀਤੀ। 9 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈਕੇ ਬੇਰਸ਼ਬਾ ਤੀਕ ਟਿਕਾ ਦੇਵਾਂ।' 10 11 ਫ਼ਿਰ ਈਸ਼ਬੋਸ਼ਬ ਉਹਦੇ ਸਾਮ੍ਹਣੇ ਕੋਈ ਉੱਤਰ ਨਾ ਦੇ ਸਕਿਆ, ਅਤੇ ਉਸਤੋਂ ਬਹੁਤ ਭੈਅ ਖਾਣ ਲੱਗਾ। 12 ਅਬਨੇਰ ਨੇ ਦਾਊਦ ਵੱਲ ਸੰਦੇਸ਼ਵਾਹਕ ਭੇਜੇ ਅਤੇ ਕਿਹਾ, "ਤੂੰ ਕੀ ਸੋਚਦਾ ਹੈਂ ਕਿ ਇਸ ਦੇਸ਼ ਉੱਪਰ ਕਿਸਨੂੰ ਰਾਜ ਕਰਨਾ ਚਾਹੀਦਾ ਹੈ? ਮੇਰੇ ਨਾਲ ਆਪਣਾ ਇੱਕ ਇਕਰਾਰਨਾਮਾ ਕਰ ਤਾਂ ਮੈਂ ਤੈਨੂੰ ਸਾਰੇ ਇਸਰਾਏਲ ਉੱਪਰ ਸ਼ਾਸਨ ਕਰਨ ਵਿੱਚ ਮਦਦ ਕਰਾਂਗਾ।' 13 ਦਾਊਦ ਨੇ ਆਖਿਆ, "ਸਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮਂਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਁ।' 14 ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, "ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।' 15 ਤੱਦ ਈਸ਼ਬੋਸ਼ਬ ਨੇ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਜਾਵੋ ਅਤੇ ਲਾਵਿਸ਼ ਦੇ ਪੁੱਤਰ ਫ਼ਲਟੀੇਲ ਜੋ ਮੀਕਲ ਦਾ ਪਤੀ ਹੈ, ਉਸ ਕੋਲੋਂ ਖੋਹ ਲਿਆਵੋ। 16 ਮੀਕਲ ਦਾ ਪਤੀ ਫ਼ਲਟੀੇਲ ਉਸ ਨੇ ਨਾਲ ਹੀ ਗਿਆ। ਉਹ ਮੀਕਲ ਦੇ ਨਾਲ ਬਹੁਰੀਮ ਤੀਕ ਰੋਦਾ ਹੋਇਆ ਨਾਲ-ਨਾਲ ਤੁਰਿਆ। ਪਰ ਅਬਨੇਰ ਨੇ ਫ਼ਲਟੀੇਲ ਨੂੰ ਕਿਹਾ, "ਜਾ, ਹੁਣ ਤੂੰ ਵਾਪਸ ਪਰਤ ਜਾ।' ਤਾਂ ਉਹ ਵਾਪਸ ਘਰ ਨੂੰ ਮੁੜ ਗਿਆ। 17 ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, "ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ। 18 ਹੁਣ ਇਹ ਕਰ ਲਵੋ। ਯਹੋਵਾਹ ਦਾਊਦ ਬਾਰੇ ਗੱਲ ਕਰ ਰਿਹਾ ਸੀ ਜਦੋਂ ਉਸਨੇ ਆਖਿਆ ਸੀ, 9ਮੈਂ ਸਾਰੇ ਇਸਰਾਏਲੀਆਂ ਨੂੰ ਫ਼ਲਿਸਤੀਆਂ ਅਤੇ ਹੋਰਨਾਂ ਦੁਸ਼ਮਣਾਂ ਤੋਂ ਬਚਾਵਾਂਗਾ। ਮੈਂ ਅਜਿਹਾ ਆਪਣੇ ਸੇਵਕ, ਮੂਸਾ ਰਾਹੀਂ ਕਰਾਂਗਾ।9' 19 ਅਬਨੇਰ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਅਤੇ ਦਾਊਦ ਨਾਲ ਗੱਲ ਕੀਤੀ ਜੋ ਕਿ ਹਬਰੋਨ ਵਿਖੇ ਸੀ। ਅਬਨੇਰ ਨੇ ਜੋ ਵੀ ਗੱਲਾਂ ਇਨ੍ਹਾਂ ਲੋਕਾਂ ਨਾਲ ਕੀਤੀਆਂ ਉਹ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਲੱਗੀਆਂ। 20ਤੱਦ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਆਪਣੇ ਨਾਲ 20 ਆਦਮੀਆਂ ਨੂੰ ਵੀ ਲੈਕੇ ਆਇਆ। ਤਾਂ ਦਾਊਦ ਨੇ ਅਬਨੇਰ ਅਤੇ ਉਸਦੇ ਨਾਲ ਆਏ ਬਾਕੀ ਆਦਮੀਆਂ ਨੂੰ ਦਾਅਵਤ ਦਿੱਤੀ। 21 ਅਬਨੇਰ ਨੇ ਦਾਊਦ ਨੂੰ ਕਿਹਾ, "ਮੇਰੇ ਯਹੋਵਾਹ ਅਤੇ ਪਾਤਸ਼ਾਹ, ਮੈਨੂੰ ਹੁਣ ਜਾਣ ਦੀ ਇਜਾਜ਼ਤ ਦੇ ਤਾਂ ਜੋ ਮੈਂ ਸਾਰੇ ਇਸਰਾਏਲੀਆਂ ਨੂੰ ਲੈਕੇ ਆਵਾਂ ਤਾਂ ਜੋ ਉਹ ਤੇਰੇ ਨਾਲ ਇਕਰਾਰਨਾਮਾ ਪੂਰਾ ਕਰਨ ਅਤੇ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਤੂੰ ਸਾਰੇ ਇਸਰਾਏਲੀਆਂ ਉੱਪਰ ਰਾਜ ਕਰੇਁ।'ਤਾਂ ਦਾਊਦ ਨੇ ਅਬਨੇਰ ਨੂੰ ਜਾਣ ਦਿੱਤਾ ਅਤੇ ਉਹ ਸ਼ਾਂਤੀ ਨਾਲ ਉਥੋਂ ਪਰਤ ਆਇਆ। 22 ਉਸ ਵਕਤ ਦਾਊਦ ਦੇ ਸੇਵਕ ਅਤੇ ਯੋਆਬ ਲੜਾਈ ਤੋਂ ਵਾਪਸ ਮੁੜੇ। ਉਨ੍ਹਾਂ ਕੋਲ ਬਹੁਤ ਕੀਮਤੀ ਪਦਾਰਬ ਸਨ ਜਿਹੜੇ ਕਿ ਉਹ ਵੈਰੀਆਂ ਤੋਂ ਲੁੱਟ ਕੇ ਲਿਆਏ ਸਨ। ਅਬਨੇਰ ਨੂੰ ਉਸ ਵਕਤ ਦਾਊਦ ਨੇ ਸ਼ਾਂਤੀ ਨਾਲ ਤੋਂਰ ਦਿੱਤਾ ਸੀ। ਇਸ ਲਈ ਉਦੋਂ ਹਬਰੋਨ ਵਿੱਚ, ਦਾਊਦ ਕੋਲ, ਅਬਨੇਰ ਨਹੀਂ ਸੀ। 23 ਯੋਆਬ ਅਤੇ ਉਸਦੀ ਸਾਰੀ ਸੈਨਾ ਉਸ ਵਕਤ ਹਬਰੋਨ ਪਹੁੰਚੀ। ਸੈਨਾ ਨੇ ਯੋਆਬ ਨੂੰ ਕਿਹਾ, "ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਦਾਊਦ ਨੇ ਉਸਨੂੰ ਸ਼ਾਂਤੀ ਨਾਲ ਵਾਪਸ ਤੋਂਰ ਦਿੱਤਾ ਹੈ।' 24 ਯੋਆਬ ਨੇ ਪਾਤਸ਼ਾਹ ਕੋਲ ਆਕੇ ਆਖਿਆ, "ਇਹ ਤੂੰ ਕੀ ਕੀਤਾ? ਅਬਨੇਰ ਤੇਰੇ ਕੋਲ ਆਇਆ ਅਤੇ ਤੂੰ ਉਸਨੂੰ ਬਿਨਾ ਕੋਈ ਕਸ਼ਟ ਪਹੁੰਚਾੇ ਵਾਪਸ ਜਾਣ ਦਿੱਤਾ? ਭਲਾ ਕਿਉਂ? 25 ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ, ਜੋ ਤੇਰੇ ਨਾਲ ਧੋਖਾ ਕਰਨ ਅਤੇ ਤੂੰ ਕੀ ਕੁਝ ਕਰਦਾ ਹੈਂ, ਇਸ ਸਭ ਦੀ ਸੂਹ ਲੈਣ ਲਈ, ਉਹ ਤੇਰੇ ਕੋਲ ਆਇਆ ਸੀ?' 26 ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ। 27 ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਁ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। 28 ਬਾਅਦ ਵਿੱਚ ਜਦੋਂ ਦਾਊਦ ਨੂੰ ਖਬਰ ਹੋਈ ਤਾਂ ਉਸ ਕਿਹਾ, "ਮੇਰਾ ਰਾਜ ਅਤੇ ਮੈਂ, ਨੇਰ ਦੇ ਪੁੱਤਰ ਅਬਨੇਰ ਦੀ ਮੌਤ ਬਾਰੇ ਅਣਜਾਣ ਅਤੇ ਮਾਸੂਮ ਹਾਂ, ਇਹ ਗੱਲ ਯਹੋਵਾਹ ਜਾਣਦਾ ਹੈ ਕਿ 29 ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।' 30 ਸੋ ਯੋਆਬ ਅਤੇ ਉਸਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁਟਿਆ ਇਸ੍ਸ ਲਈ ਕਿਉਂ ਕਿ ਉਸਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁਟਿਆ ਸੀ। 31 ਦਾਊਦ ਨੇ ਯੋਆਬ ਅਤੇ ਉਸਦੇ ਸਾਰੇ ਸਾਥੀਆਂ ਨੂੰ ਕਿਹਾ, "ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।' ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ। 32 33 ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ:"ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਁ? 34 ਅਬਨੇਰ! ਤੇਰੇ ਹੱਥ ਬਂਨ੍ਹੇ ਹੋਏ ਨਹੀਂ ਸਨ ਨਾ ਹੀ ਤੇਰੇ ਪੈਰੀਂ ਬੇੜੀਆਂ ਸਨ ਸਗੋਂ ਤੂੰ ਤਾਂ ਇਉਂ ਮਰਿਆ ਕਿ ਦੁਸ਼ਟਾਂ ਨੇ ਤੈਨੂੰ ਵੱਢ ਸੁਟਿਆ।'ਤਾਂ ਫ਼ਿਰ ਸਾਰੇ ਲੋਕ ਅਬਨੇਰ ਲਈ ਦੁੱਖ ਵਿੱਚ ਰੋਏ। 35 ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, "ਜੇ ਕਦੇ ਮੈਂ ਸੂਰਜ ਡੁਬ੍ਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਾਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵਧੀਕ ਕਰੇ।' 36 ਸਭਨਾਂ ਲੋਕਾਂ ਨੇ ਇਸ ਗੱਲ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੂੰ ਇਹ ਗੱਲ ਚੰਗੀ ਲਗੀ ਕਿਉਂ ਕਿ ਜੋ ਕੁਝ ਪਾਤਸ਼ਾਹ ਕਰਦਾ ਸੀ, ਸਭ ਲੋਕ ਉਸ ਉੱਪਰ ਰਾਜ਼ੀ ਹੁੰਦੇ ਸਨ। 37 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ। 38 ਪਾਤਸ਼ਾਹ ਦਾਊਦ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਕਿਹਾ, "ਕੀ ਤੁਹਾਨੂੰ ਪਤਾ ਹੈ ਕਿ ਅੱਜ ਇਸਰਾਏਲ ਵਿੱਚੋਂ ਇੱਕ ਮਹਾਨ ਆਗੂ ਮਰ ਗਿਆ ਹੈ। 39 ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।'
4:1 ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਬ ਅਤੇ ਉਸਦੇ ਸਾਬੀ ਬਹੁਤ ਘਬਰਾ ਗਏ। 2 ਦੋ ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਨੂੰ ਵੇਖਣ ਲਈ ਆਏ। ਇਹ ਦੋਨੋ ਆਦਮੀ ਸੈਨਾ ਵਿੱਚ ਕਪਤਾਨ ਸਨ ਜਿਨ੍ਹਾਂ ਦੇ ਨਾਉਂ ਬਆਨਾਹ ਅਤੇ ਰੇਕਾਬ ਸੀ। ਇਹ ਦੋਨੋ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਬੀ ਰਿਂਮੋਨ ਦੇ ਪੁੱਤਰ ਸਨ। (ਕਿਉਂ ਕਿ ਬੇਰੋਬੀ ਦਾ ਨਗਰ ਵੀ ਬਿਨਯਾਮੀਨ ਪਰਿਵਾਰ-ਸਮੂਹ ਵਿੱਚ ਹੀ ਗਿਣਿਆ ਜਾਂਦਾ ਸੀ। 3 ਪਰ ਸਾਰੇ ਬੇਰੋਬੀ ਲੋਕ ਗਿਤ੍ਤਾਯਮ ਨੂੰ ਭੱਜ ਗਏ ਸਨ। ਅਤੇ ਉਹ ਅੱਜ ਤੀਕ ਉਥੋਂ ਦੇ ਪਰਦੇਸੀ ਹੀ ਰਹਿੰਦੇ ਹਨ।) 4 ਸ਼ਾਊਲ ਦੇ ਪੁੱਤਰ, ਯੋਨਾਬਾਨ ਦਾ ਇੱਕ ਪੁੱਤਰ ਮਫ਼ੀਬੋਸ਼ਬ ਸੀ। ਮਫ਼ੀਬੋਸ਼ਬ ਉਦੋਂ ਪੰਜਾਂ ਵਰ੍ਹਿਆਂ ਦਾ ਸੀ ਜਦੋਂ ਕਿ ਯਿਜ਼ਰਾੇਲ ਤੋਂ ਇਹ ਖਬਰ ਆਈ ਕਿ ਸ਼ਾਊਲ ਅਤੇ ਯੋਨਾਬਾਨ ਮਾਰੇ ਗਏ ਹਨ। ਉਹ ਔਰਤ ਜੋ ਮਫ਼ੀਬੋਸ਼ਬ ਦੀ ਦੇਖਭਾਲ ਕਰਦੀ ਸੀ ਉਹ ਇੰਨੀ ਡਰੀ ਹੋਈ ਸੀ ਕਿ ਕਿਤੇ ਦੁਸ਼ਮਣ ਇੱਥੇ ਨਾ ਚੜ ਆਉਣ ਕਿ ਉਸਨੇ ਮਫ਼ੀਬੋਸ਼ਬ ਨੂੰ ਕੁਛ੍ਛੜ ਚੁਕਿਆ ਤ੍ਤੇ ਉਥੋਂ ਨੱਸ ਗਈ। ਜਦੋਂ ਉਹ ਨੱਸ ਰਹੀ ਸੀ ਤਾਂ ਉਹ ਉਸਦੇ ਹੱਥੋਂ ਡਿਗਿਆ ਤਾਂ ਉਹ ਦੋਨਾਂ ਲੱਤਾਂ ਤੋਂ ਲਂਗੜਾ ਹੋ ਗਿਆ। 5 ਰਿਂਮੋਨ, ਬੇਰੋਬੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਬ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਬ ਅਰਾਮ ਕਰ ਰਿਹਾ ਸੀ। 6 ਰੇਕਾਬ ਅਤੇ ਬਆਨਾਹ ਉਸ ਵਕਤ ਘਰ ਵਿੱਚ ਇੰਝ ਵੜੇ ਜਿਵੇਂ ਕਿ ਕਣਕ ਕੱਢਣ ਆਏ ਹੋਣ। ਉਸ ਵਕਤ ਈਸ਼ਬੋਸ਼ਬ ਅਪਣੇ ਸੌਣ ਵਾਲੇ ਕਮਰੇ ਵਿੱਚ ਲੇਟਿਆ ਹੋਇਆ ਸੀ, ਤਾਂ ਉਨ੍ਹਾਂ ਨੇ ਉਸਨੂੰ ਮਾਰ ਕੇ ਵੱਢ ਸੁਟਿਆ। ਫ਼ਿਰ੍ਰ ਉਨ੍ਹਾਂ ਨੇ ਉਸਦਾ ਸਿਰ ਵਢਿਆ ਅਤੇ ਉਸਦਾ ਸਿਰ ਵਢ੍ਢਕੇ ਆਪਣੇ ਨਾਲ ਲੈ ਗਏ। ਅਤੇ ਸਾਰੀ ਰਾਤ ਯਰਦਨ ਘਾਟੀ ਵੱਲੋਂ ਦੀ ਸਫ਼ਰ ਤੈਅ ਕੀਤਾ ਤੇ 7 8 ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਬ ਦਾ ਸਿਰ ਦਾਊਦ ਦੇ ਅੱਗੇ ਰੱਖਿਆ।ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, "ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸਦੇ ਪੁੱਤਰ ਈਸ਼ਬੋਸ਼ਬ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।' 9 ਪਰ ਦਾਊਦ ਨੇ ਰੇਕਾਬ ਅਤੇ ਉਸਦੇ ਭਰਾ ਬਆਨਾਹ ਨੂੰ ਆਖਿਆ, "ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ। 10 ਜਿਸ ਵੇਲੇ ਇੱਕ ਬੰਦੇ ਨੇ ਮੈਨੂੰ ਆਖਿਆ ਕਿ ਵੇਖ, ਸ਼ਾਊਲ ਮਰ ਗਿਆ ਹੈ ਅਤੇ ਉਸਨੇ ਇਹ ਸਮਝਿਆ ਕਿ ਉਹ ਮੈਨੂੰ ਚੰਗੀ ਖਬਰ ਦੇ ਰਿਹਾ ਹੈ ਤਾਂ ਮੈਂ ਉਸ ਨੂੰ ਫ਼ੜਿਆ ਅਤੇ ਸਿਕਲਗ ਵਿੱਚ ਹੀ ਉਸਨੂੰ ਵੱਢ ਸੁਟਿਆ। ਇਹ੍ਹੋ ਇਨਾਮ ਉਸਨੂੰ ਮੈਂ ਇਸ ਖਬਰ ਦੇ ਬਦਲੇ ਦਿੱਤਾ। 11 ਇੰਝ ਹੀ ਮੈਂ ਤੁਹਾਨੂੰ ਵੱਢ ਸੁੱਟਾਂਗਾ ਅਤੇ ਇਸ ਧਰਤੀ ਤੋਂ ਨਾਸ ਕਰਾਂਗਾ। ਕਿਉਂ ਕਿ ਤੁਸੀਂ ਇੱਕ ਭਲੇ ਆਦਮੀ ਨੂੰ ਉਸਦੇ ਆਪਣੇ ਹੀ ਘਰ ਵਿੱਚ, ਉਹ ਵੀ ਸੁਤ੍ਤੇ ਪਏ ਨੂੰ ਜੋ ਕਿ ਆਪਣੇ ਹੀ ਘਰ ਵਿੱਚ ਆਪਣੇ ਹੀ ਬਿਸਤਰ ਤੇ ਸੁੱਤਾ ਪਿਆ ਹੈ, ਉਸਨੂੰ ਕਤਲ ਕੀਤਾ ਹੈ।' 12 ਤਾਂ ਦਾਊਦ ਨੇ ਨੌਜੁਆਨ ਸਿਪਾਹੀਆਂ ਨੂੰ ਰੇਕਾਬ ਅਤੇ ਬਆਨਾਹ ਨੂੰ ਵੱਢ ਦੇਣ ਦਾ ਹੁਕਮ ਦਿੱਤਾ। ਤਾਂ ਉਨ੍ਹਾਂ ਨੇ ਰੇਕਾਬ ਅਤੇ ਬਆਨਾਹ ਦੇ ਹੱਥ-ਪੈਰ ਵਢ੍ਢਕੇ ਹਬਰੋਨ ਦੇ ਤਲਾਬ ਉੱਤੇ ਲਮਕਾ ਦਿੱਤਾ ਅਤੇ ਈਸ਼ਬੋਸ਼ਬ ਦੇ ਸਿਰ ਨੂੰ ਲੈਕੇ ਉਨ੍ਹਾਂ ਨੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਸਨੂੰ ਦਫ਼ਨਾ ਦਿੱਤਾ।
5:1 ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸਨੂੰ ਕਹਿਣ ਲੱਗੇ, "ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ! 2 ਇਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।' 3 ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਮ੍ਹਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ। 4 ਦਾਊਦ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਦੋਂ ਉਹ 30 ਵਰ੍ਹਿਆਂ ਦਾ ਸੀ ਅਤੇ ਉਸਨੇ 40 ਵਰ੍ਹੇ ਰਾਜ ਕੀਤਾ। 5 ਉਸ ਨੇ ਸੱਤ ਵਰ੍ਹੇ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ। 6 ਫ਼ਿਰ ਪਾਤਸ਼ਾਹ ਅਤੇ ਉਸਦੇ ਆਦਮੀ ਯਾਰੁਸ਼ਲਮ ਵਿੱਚ ਰਹਿੰਦੇ ਯਬੂਸੀਆਂ ਦੇ ਵਿਰੁੱਧ ਗਏ। ਯਬੂਸੀਆਂ ਨੇ ਦਾਊਦ ਨੂੰ ਕਿਹਾ, "ਤੂੰ ਸਾਡੇ ਸ਼ਹਿਰ ਵਿੱਚ ਪ੍ਰਵੇਸ਼ ਨਾ ਕਰ ਸਕੇਂਗਾ। ਸਾਡੇ ਅੰਨ੍ਹੇ ਤੇ ਲਂਗੜੇ ਲੋਕ ਵੀ ਤੈਨੂੰ ਅੰਦਰ ਆਉਣ ਤੋਂ ਰੋਕ ਸਕਦੇ ਹਨ।' ਇਹ ਉਨ੍ਹਾਂ ਇਸ ਲਈ ਆਖਿਆ ਕਿਉਂ ਕਿ ਉਹ ਸੋਚਦੇ ਸਨ ਕਿ ਉਨ੍ਹਾਂ ਦੇ ਸ਼ਹਿਰਾਂ ਵਿੱਚ ਵੜਨਾ ਇੰਨਾ ਔਖਾ ਸੀ ਕਿ ਦਾਊਦ ਵੀ ਸਫ਼ਲ ਨਹੀਂ ਹੋ ਸਕੇਗਾ। 7 ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।) 8 ਉਸ ਦਿਨ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, "ਜੇਕਰ ਤੁਸੀਂ ਯਬੂਸੀਆਂ ਨੂੰ ਹਰਾਉਣਾ ਚਾਹੁੰਦੇ ਹੋ ਤਾਂ ਉਸ ਪਰਨਾਲੇ ਵੱਲੋਂ ਦੀ ਲੰਘੋ ਅਤੇ ਉਨ੍ਹਾਂ ਅੰਨ੍ਹੇ ਅਤੇ ਲਂਗੜੇ ਦੁਸ਼ਮਣਾਂ ਤੀਕ ਪਹੁੰਚੋ।'"ਇਸੇ ਲਈ ਲੋਕ ਕਹਿੰਦੇ ਹਨ ਕਿ ਅੰਨਿਆਂ ਅਤੇ ਲਂਗੜਿਆਂ ਦੇ ਹੁੰਦਿਆਂ ਉਹ ਭਵਨ ਵਿੱਚ ਨਹੀਂ ਵੜੇਗਾ।' 9 ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰ "ਦਾਊਦ ਦਾ ਸ਼ਹਿਰ' ਆਖਿਆ। ਉਸ ਨੇ ਮਿਲੋ ਤੋਂ ਲੈਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ। 10 ਦਾਊਦ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਕਿਉਂ ਕਿ ਸਰਬਸ਼ਕਤੀਮਾਨ ਯਹੋਵਾਹ ਉਸ ਦੇ ਨਾਲ ਸੀ। 11 ਤੱਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ। 12 ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵਧਾਇਆ ਸੀ। 13 ਦਾਊਦ ਹਬਰੋਨ ਤੋਂ ਯਰੂਸ਼ਲਮ ਨੂੰ ਚਲਿਆ ਗਿਆ। ਯ੍ਯਰੂਸ਼ਲਮ ਵਿੱਚ ਉਸ ਕੋਲ ਹੋਰ ਵਧੇਰੇ ਦਾਸੀਆਂ ਅਤੇ ਪਤਨੀਆਂ ਦੀ ਗਿਣਤੀ ਵਧ ਗਈ ਅਤੇ ਉਨ੍ਹਾਂ ਤੋਂ ਹੋਰ ਵਧੇਰੇ ਔਲਾਦ ਵੀ ਪੈਦਾ ਹੋਈ। ਇਉਂ ਦਾਊਦ ਦਾ ਵੱਡਾ ਪਰਿਵਾਰ ਹੋਇਆ। 14 ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਉਨ੍ਹਾਂ ਦੇ ਨਾਉਂ ਸਨ: ਸ਼ਮੂਆਹ, ਸ਼ੋਬਾਬ, ਨਾਬਾਨ ਅਤੇ ਸੁਲੇਮਾਨ। 15 ਯਿਬਹਾਰ, ਅਲੀਸ਼ੂਆ, ਨਫ਼ਗ ਅਤੇ ਯਾਫ਼ੀਆ, 16 ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।' 17 ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਉਨ੍ਹਾਂ ਦਾਊਦ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤੱਦ ਸਾਰੇ ਫ਼ਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜਾਈ ਕੀਤੀ ਤਾਂ ਜੋ ਉਸਨੂੰ ਜਾਨੋਁ ਮਾਰ ਸੁੱਟਣ ਪਰ ਜਦ ਦਾਊਦ ਨੂੰ ਖਬਰ ਲਗੀ ਤਾਂ ਉਹ ਯਰੂਸ਼ਲਮ ਦੇ ਕਿਲੇ ਵਿੱਚ ਚਲਾ ਗਿਆ। 18 ਅਤੇ ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਡੇਰੇ ਲਾ ਲੇ। 19 ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁਛਿਆ, "ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ 9ਚ ਮੇਰੀ ਮਦਦ ਕਰੇਂਗਾ?'ਯਹੋਵਾਹ ਨੇ ਦਾਊਦ ਨੂੰ ਕਿਹਾ, "ਹਾਂ, ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਜ਼ਰੂਰ ਤੇਰੀ ਮਦਦ ਕਰਾਂਗਾ।' 20 ਤੱਦ ਦਾਊਦ ਬਆਲ ਪਰਾਸੀਮ ਵਿੱਚ ਆਇਆ, ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, "ਯਹੋਵਾਹ ਨੇ ਮੇਰੇ ਵੈਰੀਆਂ ਨੂੰ ਇੰਝ ਨਾਸ ਕੀਤਾ ਹੈ ਜਿਵੇਂ ਬਂਧ ਟੁੱਟਣ ਨਾਲ ਪਾਣੀ ਸਭ ਕੁਝ ਵਹਾਅ ਕੇ ਲੈ ਜਾਂਦਾ ਹੈ।' ਇਸੇ ਲਈ ਦਾਊਦ ਨੇ ਉਸ ਜਗ੍ਹਾ ਦਾ ਨਾਂ "ਬਆਲ ਪਰਾਸੀਮ' ਰੱਖਿਆ। 21 ਫ਼ਲਿਸ੍ਸਤੀਆਂ ਨੇ ਆਪਣੇ ਦੇਵਤਿਆਂ ਦੀਆਂ ਮੂਰਤਾਂ ਨੂੰ ਬਆਲ ਪਰਾਸੀਮ ਵਿੱਚ ਹੀ ਛੱਡਿਆ ਤ੍ਤੇ ਉਥੋਂ ਚਲੇ ਗਏ ਤਾਂ ਦਾਊਦ ਅਤੇ ਉਸਦੇ ਲੋਕਾਂ ਨੇ ਉਨ੍ਹਾਂ ਮੂਰਤਾਂ ਨੂੰ ਉਥੋਂ ਚੁੱਕ ਲਿਆ। 22 ਫ਼ਲਿਸਤੀ ਫ਼ਿਰ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਫ਼ਿਰ ਤੰਬੂ ਲਾਏ। 23 ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਇਸ ਵਾਰ ਯਹੋਵਾਹ ਨੇ ਦਾਊਦ ਨੂੰ ਕਿਹਾ, "ਉੱਥੇ ਇਸ ਵਾਰ ਨਾ ਜਾਵੀਂ। ਪਰ ਪਿੱਛੇ ਹੋਕੇ ਪਿੱਛੋਂ ਦੀ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰਖਾਂ ਦੇ ਸਾਮ੍ਹਣੇ ਹੋਕੇ ਉਨ੍ਹਾਂ ਉੱਤੇ ਹਮਲਾ ਕਰ। 24 ਅਤੇ ਇੰਝ ਹੋਵੇ ਕਿ ਜਿਸ ਵਕਤ ਤੂੰ ਤੂਤਾਂ ਦੇ ਬਿਰਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਁ ਤਾਂ ਸੁਚੇਤ ਹੋ ਕਿਉਂ ਕਿ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰਕੇ ਫ਼ਲਿਸਤੀਆਂ ਦੇ ਦਲ ਨੂੰ ਮਾਰੇਗਾ।' 25 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦਾ ਹੁਕਮ ਹੋਇਆ। ਤਾਂ ਫ਼ਿਰ ਫ਼ਲਿਸਤੀਆਂ ਨੂੰ ਉਸਨੇ ਹਾਰ ਦਿੱਤੀ। ਉਸਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗਬ੍ਬਾਹ ਤੋਂ ਲੈਕੇ ਗਹਰ ਤੱਕ ਪਹੁੰਚਦੇ ਉਨ੍ਹਾਂ ਨੂੰ ਵੱਢ-ਵੱਢ ਕੇ ਮਾਰ ਸੁਟਿਆ।
6:1 ਫ਼ਿਰ ਦਾਊਦ ਨੇ ਇਸਰਾਏਲ ਦੇ ਸਭ ਤੋਂ ਵਧੀਆ ਚੁਣੇ ਹੋਏ 30,000 ਸਿਪਾਹੀ ਇਕੱਠੇ ਕੀਤੇ। 2 ਤੱਦ ਦਾਊਦ ਅਤੇ ਉਸਦੇ ਸਾਰੇ ਆਦਮੀ, ਯਹੂਦਾਹ ਵਿੱਚ ਬਆਲੇ ਗਏ ਅਤੇ ਉਥੋਂ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਯਰੂਸ਼ਲਮ ਨੂੰ ਲੈ ਗਏ। ਲੋਕ ਯਹੋਵਾਹ ਦੀ ਉਪਾਸਨਾ ਕਰਨ ਲਈ ਪਵਿੱਤਰ ਸੰਦੂਕ ਵੱਲ ਆਏ। ਉਹ ਪਵਿੱਤਰ ਸੰਦੂਕ ਯਹੋਵਾਹ ਦੇ ਸਿੰਘਾਸਣ ਦੇ ਬਰਾਬਰ ਹੈ। ਉਸੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਉਕਰੀਆਂ ਹੋਈਆਂ ਹਨ ਅਤੇ ਯਹੋਵਾਹ ਸਰਬ ਸ਼ਕਤੀਮਾਨ ਇਨ੍ਹਾਂ ਦੂਤਾਂ ਉੱਤੇ, ਪਾਤਸ਼ਾਹ ਬਣਕੇ ਬੈਠਾ ਹੈ। 3 ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚਲਾ ਰਹੇ ਸਨ। 4 ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ। 5 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭ ਤਰ੍ਹਾਂ ਦੇ ਸਾਜ਼ ਜਿਵੇਂ ਕਿ ਬੀਨ, ਮੱਧਮ, ਖਂਜਰੀਆਂ, ਚਿਮਟਾ ਅਤੇ ਛੈਣੇ ਲੈਕੇ ਯਹੋਵਾਹ ਦੇ ਅੱਗੇ-ਅੱਗੇ ਵਜਾਉਂਦੇ ਹੋਏ ਤੁਰੇ। 6 ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ। 7 ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸਨੂੰ ਮਾਰ ਸੁਟਿਆ। ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸਂਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ। 8 ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁਟਿਆ ਸੀ। ਉਸ ਨੇ ਉਸ ਥਾਂ ਦਾ ਨਾਂ "ਪਰਸ-ਊਜ਼ਾਹ' ਰੱਖਿਆ। 9 ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, "ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸਕਦਾ ਹਾਂ?' 10 ਸੋ ਦਾਊਦ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈਜਾਕੇ ਆਪਣੇ ਕੋਲ ਨਾ ਰੱਖ ਸਕਿਆ ਤਾਂ ਦਾਊਦ ਪਵਿੱਤਰ ਸੰਦੂਕ ਨੂੰ ਇੱਕ ਪਾਸੇ ਓਥੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ। 11 ਯਹੋਵਾਹ ਦਾ ਸੰਦੂਕ ਓਥੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਥੇਦ-ਅਦੋਮ ਨੂੰ ਅਤੇ ਉਸਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ। 12 ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, "ਓਥੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।' ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਥੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜਾ ਲਿਆਇਆ। 13 ਜਦੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਚੁੱਕਣ ਵਾਲੇ ਛੇ ਕਦਮ ਹੀ ਤੁਰੇ ਤਾਂ ਉਸਨੇ ਬਲਦ ਅਤੇ ਇੱਕ ਮੋਟੇ ਵੱਛੇ ਦੀ ਬਲੀ ਦਿੱਤੀ। 14 ਯਹੋਵਾਹ ਦੇ ਅੱਗੇ ਫ਼ਿਰ ਦਾਊਦ ਆਪਣੇ ਸਾਰੇ ਜ਼ੋਰ ਨਾਲ ਨੱਚ ਰਿਹਾ ਸੀ ਅਤੇ ਦਾਊਦ ਨੇ ਲਿਨਨ ਦਾ ਏਫ਼ੋਦ ਪਾਇਆ ਹੋਇਆ ਸੀ। 15 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਜ਼ੈਕਾਰਾ ਬੁਲਾਉਂਦੇ ਅਤੇ ਤੂਰੀਆਂ ਵਜਾਉਂਦੇ ਚੁੱਕ ਕੇ ਲੈ ਆਏ। ਜਦੋਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਸ਼ਹਿਰ ਵਿੱਚ ਲੈ ਆਏ। 16 ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟਪ੍ਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ। 17 ਦਾਊਦ ਨੇ ਪਵਿੱਤਰ ਸੰਦੂਕ ਲਈ ਤੰਬੂ ਲਾਇਆ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਤੰਬੂ ਦੇ ਹੇਠਾਂ ਜਾ ਟਿਕਾਇਆ। ਉਪਰੰਤ ਦਾਊਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜਾਈਆਂ। 18 ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜਾਉਣ ਤੋਂ ਬਾਅਦ ਦਾਊਦ ਨੇ ਸਰਬ ਸ਼ਕਤੀਮਾਨ ਯਹੋਵਾਹ ਦੇ ਨਾਉਂ ਤੇ ਲੋਕਾਂ ਨੂੰ ਅਸੀਸ ਦਿੱਤੀ। 19 ਦਾਊਦ ਨੇ ਲੋਕਾਂ ਨੂੰ ਪ੍ਰਸਾਦ ਵਜੋਂ ਭਾਵੇਂ ਉਹ ਮਰਦ ਸਨ ਭਾਵੇਂ ਔਰਤਾਂ ਸਭਨਾਂ ਨੂੰ ਰੋਟੀ, ਸੌਗੀ ਵਾਲਾ ਕੇਕ ਅਤੇ ਖਜੂਰੀ ਰੋਟੀ ਦਿੱਤੀ। ਉਪਰੰਤ ਸਭ ਇਸਰਾਏਲੀ ਘਰਾਂ ਨੂੰ ਪਰਤ ਗਏ। 20 ਤੱਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, "ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਮ੍ਹਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਮ੍ਹਣੇ ਨੰਗਾ ਕਰਦਾ ਹੈ।' 21 ਤੱਦ ਦਾਊਦ ਨੇ ਮੀਕਲ ਨੂੰ ਕਿਹਾ, "ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ। 22 ਸਗੋਁ ਮੈਂ ਤਾਂ ਇਸ ਨਾਲੋਂ ਵੀ ਵਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।' 23 ਸ਼ਾਊਲ ਦੀ ਧੀ ਮੀਕਲ ਨੂੰ ਕਦੇ ਵੀ ਕੋਈ ਬੱਚਾ ਨਾ ਹੋਇਆ, ਉਹ ਬੇਔਲਾਦ ਹੀ ਮਰ ਗਈ।
7:1 ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ। 2 ਪਾਤਸ਼ਾਹ ਦਾਊਦ ਨੇ ਨਾਬਾਨ ਨਬੀ ਨੂੰ ਆਖਿਆ, "ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।' 3 ਨਾਬਾਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਕਰ ਸਕਦਾ ਹੈ ਕਿਉਂ ਕਿ ਯਹੋਵਾਹ ਤੇਰੇ ਨਾਲ ਹੈ।' 4 ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਬਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ, " 5 ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, 9ਯਹੋਵਾਹ ਇੰਝ ਆਖਦਾ ਹੈ9, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ? 6 ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤੱਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂਁ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ। 7 ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।9 8 "ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ। 9 ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿਧ੍ਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ। 10 ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ।' 11 12 "ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤੱਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਬਾਪਿਤ ਕਰਾਂਗਾ। 13 ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸਦੇ ਰਾਜ ਨੂੰ ਪੱਕਾ ਕਰਾਂਗਾ। 14 ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ। 15 ਪਰ ਮੈਂ ਉਸਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ। 16 ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਬਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।' 17 ਸੋ ਨਾਬਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ। 18 ਤੱਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਮ੍ਹਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ, "ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ? 19 ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾੇ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ। 20 ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ। 21 ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਨਾਉਣ ਲਈ ਤੁਸੀਂ ਕੀਤੇ। 22 ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ।ਅਸੀਂ ਇਹ ਇਸ ਲਈ ਜਬੰਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣੀਆਂ, ਜੋ ਤੂੰ ਕਿਹਾ ਹੈ। 23 "ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਮ੍ਹਣੇ ਭੈ-ਦਾਇਕ ਗੱਲਾਂ ਕੀਤੀਆਂ। 24 ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ। 25 "ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟਲ੍ਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤੀਵੇਂ ਹੀ ਕਰ। 26 ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਮ੍ਹਣੇ ਅਟਲ੍ਲ ਰਹੇ। 27 "ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, 'ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।' ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ। 28 ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ। 29 ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟਲ੍ਲ ਰਹੇ, ਕਿਉਂ ਕਿ ਤੂੰ ਹੀ ਹੇ ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।'
8:1 ਬਾਅਦ ਵਿੱਚ, ਪਿੱਛੋਂ ਦਾਊਦ ਨੇ ਫ਼ਲਿਸਤੀਆਂ ਨੂੰ ਹਰਾਇਆ ਉਸਨੇ ਮੇਬੇਗ-ਹਾ 'ਅਮ੍ਮਾਹ ਤੇ ਕਬਜ਼ਾ ਕਰ ਲਿਆ। 2 ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪਂਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪਂਗਤਾਂ ਮਾਰੀਆਂ ਗਈਆਂ ਸਨ ਪਰ ਉਸਨੇ ਲੋਕਾਂ ਦੀ ਤੀਜੀ ਪਂਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। 3 ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸਨੇ ਹਦਦਅਜ਼ਰ ਨੂੰ ਵੀ ਹਰਾਇਆ। 4 ਅਤੇ ਦਾਊਦ ਨੇ ਉਸ ਦੇ 1700 ਘੁੜ ਸਵਾਰ ਸਿਪਾਹੀ ਅਤੇ 20000 ਪੈਦਲ ਸਿਪਾਹੀਆਂ ਨੂੰ ਵੀ ਆਪਣੇ ਕਬਜ਼ੇ 'ਚ ਕਰ ਲਇਆਂ। ਦਾਊਦ ਨੇ ਰੱਥਾਂ ਦੇ ਸਭਨਾਂ ਘੋੜਿਆਂ ਦੀਆਂ ਸਢ਼ਾ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ 100 ਰੱਥਾਂ ਲਈ ਘੋੜੇ ਰੱਖ ਲੇ। 5 ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇੇ 22000 ਆਦਮੀਆਂ ਦੀ ਇਸ ਸੈਨਾ ਨੂੰ ਹਰਾ ਦਿੱਤਾ। 6 ਤਾਂ ਦਾਊਦ ਨੇ ਅਰਾਮ ਦੇ ਦੰਮਿਸਕ ਵਿਚਕਾਰ ਚੌਕੀਆਂ ਬਿਠਾ ਦਿੱਤੀਆਂ ਅਰਾਮੀ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਜਿੱਥੇ ਕਿਤੇ ਵੀ ਦਾਊਦ ਜਾਂਦਾ ਸੀ ਯਹੋਵਾਹ ਉਸਨੂੰ ਫ਼ਤਹਿ ਬਖਸ਼ਦਾ ਸੀ। 7 ਦਾਊਦ ਨੇ ਹਦਦਅਜ਼ਰ ਦੇ ਸਿਪਾਹੀਆਂ ਦੀਆਂ ਸੋਨੇ ਦੀਆਂ ਢਾਲਾਂ ਵੀ ਖੋਹ ਲਈਆਂ ਅਤੇ ਉਨ੍ਹਾਂ ਢਾਲਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ। 8 ਦਾਊਦ ਨੇ ਹੋਰ ਵੀ ਬਹੁਤ ਸਾਰੀਆਂ ਵਸਤਾਂ ਬਟਹ ਅਤੇ ਬੇਰੋਤਈ ਸ਼ਹਿਰਾਂ ਵਿੱਚੋਂ ਲੈ ਆਇਆ ਜੋ ਕਿ ਪਿੱਤਲ ਦੀਆਂ ਬਣੀਆਂ ਹੋਈਆਂ ਸਨ। 9 ਜਦੋਂ ਹਮਾਬ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ। 10 ਤਾਂ ਤੋਂਈ ਨੇ ਆਪਣੇ ਪੁੱਤਰ ਯੋਰਾਮ ਨੂੰ ਪਾਤਸ਼ਾਹ ਦਾਊਦ ਕੋਲ ਭੇਜਿਆ, ਤਾਂ ਜੋ ਉਹ ਦਾਊਦ ਦੀ ਸੁੱਖ-ਸਾਂਦ ਪੁੱਛੇ ਅਤੇ ਉਸਨੂੰ ਵਧਾਈ ਦੇਵੇ, ਕਿਉਂ ਕਿ ਉਸਨੇ ਹਦਦਅਜ਼ਰ ਨਾਲ ਲੜਾਈ ਕਰਕੇ ਉਸ ਨੂੰ ਮਾਰ ਲਿਆ ਅਤੇ ਇਸ ਕਾਰਣ ਵੀ (ਕਿਉਂ ਕਿ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ।) ਯੋਰਾਮ ਦਾਊਦ ਲਈ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਬਣੀਆਂ ਵਸਤਾਂ ਆਪਣੇ ਨਾਲ ਲੈਕੇ ਆਇਆ। 11 ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ। 12 ਦਾਊਦ ਨੇ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਹਾਰ ਦਿੱਤੀ ਸੀ। 13 ਦਾਊਦ 18000 ਅਰਾਮੀਆਂ ਨੂੰ ਲੂਣ ਦੀ ਵਾਦੀ ਵਿੱਚ ਹਰਾਊਣ ਤੋਂ ਬਾਅਦ, ਜਦ ਵਾਪਸ ਘਰ ਨੂੰ ਮੁੜਿਆ ਤਾਂ ਉਹ ਬਹੁਤ ਪਾਸਿਧ੍ਧ ਹੋ ਗਿਆ। 14 ਦਾਊਦ ਨੇ ਅਦੋਮ ਦੀ ਸਾਰੀ ਜਗ੍ਹਾ ਵਿੱਚ ਸਿਪਾਹੀਆਂ ਦੀਆਂ ਚੌਁਕੀਆਂ ਬਿਠਾਈਆਂ। ਅਤੇ ਅਦੋਮ ਦੇ ਸਾਰੇ ਲੋਕ ਦਾਊਦ ਦੇ ਦਾਸ ਹੋ ਗਏ। ਦਾਊਦ ਜਿੱਥੇ ਕਿਤੇ ਵੀ ਜਾਂਦਾ ਰਿਹਾ, ਯਹੋਵਾਹ ਹਰ ਜਗ੍ਹਾ ਉਸ ਦੀ ਜ਼ਿਤ੍ਤ ਕਰਵਾਉਂਦਾ ਰਿਹਾ। 15 ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ। 16 ਸਰੂਯਾਹ ਦਾ ਪੁੱਤਰ ਯੋਆਬ ਉਸਦੀ ਸੈਨਾ ਦਾ ਕਪਤਾਨ ਬਣਿਆ। ਅਤੇ ਅਹੀਲੂਦ ਦਾ ਪੁੱਤਰ ਯਹੋਸਾਫ਼ਾਟ ਇਤਿਹਾਸਕਾਰ ਸੀ। 17 ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਬਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ। 18 ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀਆਂ ਅਤੇ ਫ਼ਲੇਤੀਆਂ ਦਾ ਅਧਿਕਾਰੀ ਸੀ ਅਤੇ ਦਾਊਦ ਦੇ ਪੁੱਤਰ ਜਾਜਕ ਸਨ।
9:1 ਫ਼ਿਰ ਦਾਊਦ ਨੇ ਪੁਛਿਆ, "ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਬਚਿਆ ਹੈ? ਜੇ ਕੋਈ ਬਚਿਆ ਰਹਿ ਗਿਆ ਹੈ ਤਾਂ ਮੈਂ ਯੋਨਾਬਾਨ ਦੇ ਕਾਰਣ ਉਸ ਉੱਪਰ ਆਪਣੀ ਦਯਾ ਦਰਸ਼ਾਵਾਂਗਾ।' 2 ਸ਼ਾਊਲ ਦੇ ਪਰਿਵਾਰ ਵਿੱਚ ਇੱਕ ਸੀਬਾ ਨਾਉਂ ਦਾ ਸੇਵਕ ਸੀ ਤਾਂ ਦਾਊਦ ਦੇ ਸੇਵਕਾਂ ਨੇ ਸੀਬਾ ਨੂੰ ਦਾਊਦ ਕੋਲ ਸਦਿਆ ਤਾਂ ਦਾਊਦ ਪਾਤਸ਼ਾਹ ਨੇ ਸੀਬਾ ਨੂੰ ਪੁਛਿਆ, "ਕੀ ਤੂੰ ਸੀਬਾ ਹੈਂ?'ਸੀਬਾ ਨੇ ਕਿਹਾ, "ਹਾਂ ਜੀ, ਮੈਂ ਤੁਹਾਡਾ ਸੇਵਕ ਸੀਬਾ ਹਾਂ।' 3 ਪਾਤਸ਼ਾਹ ਨੇ ਕਿਹਾ, "ਕੀ ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਜੀਅ ਅਜੇ ਬਚਿਆ ਰਹਿ ਗਿਆ ਹੈ? ਮੈਂ ਉਸ ਮਨੁੱਖ ਉੱਪਰ ਪਰਮੇਸ਼ੁਰ ਦੀ ਦਿਯਾਲਤਾ ਦਰਸਾਉਣਾ ਚਾਹੁੰਦਾ ਹਾਂ।'ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਯੋਨਾਬਾਨ ਦਾ ਇੱਕ ਪੁੱਤਰ ਅਜੇ ਜਿਉਂਦਾ ਹੈ ਜੋ ਦੋਨੋ ਪੈਰੋ ਲਂਗੜਾ ਹੈ।' 4 ਪਾਤਸ਼ਾਹ ਨੇ ਸੀਬਾ ਨੂੰ ਆਖਿਆ, "ਇਹ ਪੁੱਤਰ ਕਿੱਥੋ ਹੈ?'ਸੀਬਾ ਨੇ ਆਖਿਆ, "ਉਹ ਇਸ ਵਕਤ ਅੰਮੀੇਲ ਦੇ ਪੁੱਤਰ ਮਾਕੀਰ ਦੇ ਘਰ ਲੋ-ਦਬਾਰ ਵਿੱਚ ਹੈ।' 5 ਤਾਂ ਦਾਊਦ ਪਾਤਸ਼ਾਹ ਨੇ ਕੁਝ ਆਦਮੀ ਲੋਦਬਾਰ ਭੇਜਕੇ ਅੰਮੀੇਲ ਦੇ ਪੁੱਤਰ ਮਾਕੀਰ ਦੇ ਘਰੋ ਯੋਨਾਬਾਨ ਦੇ ਲਂਗੜੇ ਪੁੱਤਰ ਨੂੰ ਮਂਗਵਾ ਲਿਆ। 6 ਤੱਦ ਯੋਨਾਬਾਨ ਦਾ ਪੁੱਤਰ ਮਫ਼ੀਬੋਸ਼ਬ ਦਾਊਦ ਕੋਲ ਆਇਆ ਅਤੇ ਮੂੰਹ ਪਰਨੇ ਡਿੱਗ ਕੇ ਉਸ ਨੇ ਦਾਊਦ ਨੂੰ ਮੱਥਾ ਟੇਕਿਆ।ਤੱਦ ਦਾਊਦ ਨੇ ਕਿਹਾ, "ਮਫ਼ੀਬੋਸ਼ਬ!'ਮਫ਼ੀਬੋਸ਼ਬ ਨੇ ਆਖਿਆ, "ਹਾਂ ਮਾਲਿਕ! ਮੈਂ ਹੀ, ਮਫ਼ੀਬੋਸ਼ਬ, ਤੁਹਾਡਾ ਦਾਸ ਹਾਂ।' 7 ਦਾਊਦ ਨੇ ਉਸਨੂੰ ਆਖਿਆ, "ਮੇਰੇ ਤੋਂ ਨਾ ਡਰ। ਮੈਂ ਤੇਰੇ ਤੇ ਕਿਰਪਾ ਕਰਾਂਗਾ। ਇਹ ਭਲਿਆਈ ਮੈਂ ਤੇਰੇ ਉੱਪਰ ਤੇਰੇ ਪਿਤਾ ਯੋਨਾਬਾਨ ਦੇ ਕਾਰਣ ਕਰਾਂਗਾ। ਮੈਂ ਤੇਰੇ ਦਾਦੇ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਵਾਪਸ ਕਰ ਦੇਵਾਂਗਾ ਅਤੇ ਤੂੰ ਸਦਾ ਮੇਰੇ ਮੇਜ਼ ਉੱਪਰ ਦੇ ਭੋਜਨ ਵਿੱਚੋਂ ਖਾ ਸਕਦਾ ਹੈਂ।' 8 ਮਫ਼ੀਬੋਸ਼ਬ ਨੇ ਫ਼ੇਰ ਦਾਊਦ ਨੂੰ ਮੱਥਾ ਟੇਕਿਆ ਅਤੇ ਆਖਿਆ, "ਮੈਂ ਤਾਂ ਮੋੇ ਹੋਏ ਕੁੱਤੇ ਤੋਂ ਵਧ ਕੁਝ ਨਹੀਂ ਹਾਂ ਪਰ ਇਹ ਤੁਸੀਂ ਹੋ ਜਿਨ੍ਹਾਂ ਨੇ ਆਪਣੇ ਸੇਵਕ ਨੂੰ ਆਪਣੀ ਮਿਹਰ, ਕਿਰਪਾ ਨਾਲ ਨਿਵਾਜਿਆ ਹੈ।' 9 ਫ਼ਿਰ ਦਾਊਦ ਪਾਤਸ਼ਾਹ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸਦਿਆ ਅਤੇ ਉਸਨੂੰ ਕਿਹਾ, "ਮੈਂ ਸਭ ਕੁਝ, ਜੋ ਸ਼ਾਊਲ ਅਤੇ ਉਸਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੋਤਰੇ (ਮਫ਼ੀਬੋਸ਼ਬ) ਨੂੰ ਸੌਂਪ ਦਿੱਤਾ ਹੈ। 10 ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਸਦੇ ਲਈ ਜ਼ਮੀਨ ਵਾਹ ਅਤੇ ਉਸਦੀ ਪੈਦਾਵਾਰ ਲਿਆਇਆ ਕਰ ਫ਼ਿਰ ਤੇਰੇ ਮਾਲਕ ਦੇ ਪੋਤਰੇ ਮਫ਼ੀਬੋਸ਼ਬ ਦੇ ਖਾਣ ਲਈ ਢੇਰ ਸਾਰਾ ਅੰਨ ਹੋਵੇ ਪਰ ਮਫ਼ੀਬੋਸ਼ਬ ਸਦਾ ਮੇਰੀ ਮੇਜ਼ ਤੇ ਲਂਗੜੇ ਚੋ ਰੋਟੀ ਖਾਵੇਗਾ।'ਸੀਬਾ ਕੋਲ 15 ਪੁੁਤ੍ਤਰ ਅਤੇ 20 ਸੇਵਕ ਸਨ। 11 ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਮੈਂ ਤੁਹਾਡਾ ਦਾਸ ਹਾਂ ਅਤੇ ਮੈਂ ਉਹੀ ਕੁਝ ਕਰਾਂਗਾ ਜੋ ਮੇਰਾ ਮਹਾਰਾਜ ਪਾਤਸ਼ਾਹ ਮੈਨੂੰ ਹੁਕਮ ਕਰੇਗਾ। ਮੈਂ ਤਾਂ ਤੁਹਾਡੇ ਹੁਕਮ ਦਾ ਗੁਲਾਮ ਹਾਂ।'ਇਉਂ ਮਫ਼ੀਬੋਸ਼ਬ ਪਾਤਸ਼ਾਹ ਦੇ ਪੁੱਤਰ ਵਾਂਗ ਹੀ ਮੇਜ਼ ਤੇ ਹੀ ਭੋਜਨ ਛਕਦਾ ਸੀ। 12 ਮਫ਼ੀਬੋਸ਼ਬ ਦਾ ਮੀਕਾ ਨਾਂ ਦਾ ਇੱਕ ਛੋਟਾ ਜਿਹਾ ਪੁੱਤਰ ਵੀ ਸੀ ਅਤੇ ਹੋਰ ਜਿੰਨੇ ਵੀ ਬੰਦੇ ਸੀਬਾ ਦੇ ਪਰਿਵਾਰ ਵਿੱਚ ਰਹਿੰਦੇ ਸਨ , ਉਹ ਸਭ ਮਫ਼ੀਬੋਸ਼ਬ ਦੇ ਸੇਵਕ ਸਨ। 13 ਮਫ਼ੀਬੋਸ਼ਬ ਦੋਨਾਂ ਪੈਰਾਂ ਤੋਂ ਲਂਗੜਾ ਸੀ ਅਤੇ ਉਹ ਯਰੂਸ਼ਲਮ ਵਿੱਚ ਰਹਿੰਦਾ ਅਤੇ ਹਰ ਰੋਜ਼ ਮਫ਼ੀਬੋਸ਼ਬ ਪਾਤਸ਼ਾਹ ਦੇ ਮੇਜ ਤੋਂ ਭੋਜਨ ਕਰਦਾ ਸੀ। 10:1 ਉਪਰੰਤ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਤੇ ਉਸ ਤੋਂ ਬਾਅਦ ਉਸ ਦਾ ਪੁੱਤਰ ਹਾਨੂਨ ਨਵਾਂ ਪਾਤਸ਼ਾਹ ਬਣਿਆ। 2 ਦਾਊਦ ਨੇ ਕਿਹਾ, "ਨਾਹਾਸ਼ ਨੇ ਮੇਰੇ ਨਾਲ ਭਲਾਈ ਕੀਤੀ ਸੀ ਸੋ ਮੈਂ ਉਸਦੇ ਪੁੱਤਰ ਹਾਨੂਨ ਦੇ ਨਾਲ ਭਲਾਈ ਕਰਾਂਗਾ।' ਇਸੇ ਲਈ ਦਾਊਦ ਨੇ ਆਪਣੇ ਆਦਮੀਆਂ ਨੂੰ ਹਾਨੂਨ ਨੂੰ ਉਸਦੇ ਪਿਤਾ ਦੀ ਮੌਤ ਤੇ ਦਿਲਾਸਾ ਦੇਣ ਲਈ ਭੇਜਿਆ।ਇਉਂ ਦਾਊਦ ਦੇ ਆਦਮੀ ਅੰਮੋਨੀਆਂ ਦੀ ਧਰਤੀ ਤੇ ਗਏ। 3 ਪਰ ਅੰਮੋਨੀਆਂ ਦੇ ਆਗੂਆਂ ਨੇ ਹਾਨੂਨ ਨੂੰ ਆਪਣੇ ਮਾਲਕ ਨੂੰ ਆਖਿਆ, "ਤੁਸੀਂ ਕੀ ਸੋਚਦੇ ਹੋ ਭਲਾ ਦਾਊਦ ਨੇ ਤੁਹਾਡੇ ਪਿਤਾ ਦੀ ਮੌਤ ਦੇ ਸੋਗ ਵਜੋਂ ਮੁਕਾਣੇ ਵਿੱਚ ਆਪਣੇ ਸੇਵਕ ਭੇਜੇ ਹਨ? ਨਹੀਂ! ਸਗੋਂ ਦਾਊਦ ਨੇ ਆਪਣੇ ਨੁਮਾਇਂਦੇ ਇਸ ਦੇਸ਼ ਦਾ ਹਾਲ ਜਾਣ ਕੇ ਭੇਤ ਲੈਣ ਲਈ ਭੇਜੇ ਹਨ ਤਾਂ ਜੋ ਉਸ ਨੂੰ ਇਸ ਬਾਰੇ ਪੂਰਾ ਪਤਾ ਲੱਗ ਜਾੇ। ਉਹ ਤੇਰੇ ਵਿਰੁੱਧ ਲੜਾਈ ਕਰਨਾ ਚਾਹੁੰਦੇ ਹਨ।' 4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫ਼ੜ ਲਿਆ ਅਤੇ ਸਭਨਾਂ ਦੀ ਅੱਧੀ-ਅੱਧੀ ਦਾੜੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਕੱਪੜੇ ਅਧ੍ਧ ਵਿਚਕਾਰੋ ਲੈਕੇ ਲੱਕ ਤੀਕ ਕਤਰ ਸੁੱਟੇ ਅਤੇ ਫ਼ਿਰ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। 5 ਜਦੋਂ ਲੋਕਾਂ ਨੇ ਦਾਊਦ ਨੂੰ ਇਸ ਬਾਰੇ ਦੱਸਿਆ ਤਾਂ ਉਸਨੇ ਆਪਣੇ ਸੇਵਕਾਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂ ਕਿ ਉਹ ਮਨੁੱਖ ਇਸ ਸਭ ਤੋਂ ਬਹੁਤ ਸ਼ਰਮਿਂਦੇ ਸਨ ਸੋ ਪਾਤਸ਼ਾਹ ਨੇ ਆਖਿਆ, "ਜਦੋਂ ਤੱਕ ਤੁਹਾਡੀਆਂ ਦਾੜੀਆਂ ਨਾ ਵਧ ਜਾਣ ਤੁਸੀਂ ਯਰੀਹੋ ਵਿੱਚ ਰਹੋ। ਫ਼ਿਰ ਤੁਸੀਂ ਯਰੂਸ਼ਲਮ ਵਿੱਚ ਆ ਜਾਣਾ।' 6 ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ। 7 ਜਦੋਂ ਦਾਊਦ ਨੇ ਇਹ ਖਬਰ ਸੁਣੀ ਤਾਂ ਉਸਨੇ ਯੋਆਬ ਦੇ ਸਾਰੇ ਸੂਰਮੇ ਉੱਥੇ ਭੇਜੇ। 8 ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ। 9 ਜਦੋਂ ਯੋਆਬ ਨੇ ਨਜ਼ਰ ਮਾਰੀ ਤਾਂ ਵੇਖਿਆ ਕਿ ਲੜਾਈ 'ਚ ਦੁਸ਼ਮਣ ਦਾ ਸਾਮ੍ਹਣਾ ਦੋਵੋਁ ਪਾਸੀਁ ਅੱਗੋਂ ਅਤੇ ਪਿੱਛੋਂ ਦੀ ਵੀ ਹੈ ਤਾਂ ਯੋਆਬ ਨੇ ਇਸਰਾਏਲ ਵਿੱਚੋਂ ਚੰਗੇ ਸੂਰਮੇ ਚੁਣ ਲੇ ਉਨ੍ਹਾਂ ਦੀ ਅਰਾਮੀਆਂ ਦੇ ਸਾਮ੍ਹਣੇ ਪਾਲ ਬੰਨ੍ਹੀ। 10 ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਮ੍ਹਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ। 11 ਯੋਆਬ ਨੇ ਆਖਿਆ, "ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ। 12 ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।' 13 ਤੱਦ ਯੋਆਬ ਅਤੇ ਉਹ ਲੋਕ ਜੋ ਉਸਦੇ ਨਾਲ ਸਨ, ਅਰਾਮੀਆਂ ਦੇ ਉੱਪਰ ਹਮਲਾ ਕਰਨ ਅੱਗੇ ਵਧੇ ਤਾਂ ਅਰਾਮੀ ਯੋਆਬ ਅਤੇ ਉਸਦੇ ਆਦਮੀਆਂ ਦੇ ਅੱਗੋਂ ਦੀ ਨੱਸ ਗਏ। 14 ਜਦੋਂ ਅੰਮੋਨੀਆਂ ਨੇ ਵੇਖਿਆ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਨੱਸ ਗਏ ਅਤੇ ਆਪਣੇ ਸ਼ਹਿਰ ਵਾਪਸ ਮੁੜ ਗਏ। ਤੱਦ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਬਾਅਦ ਮੁੜਕੇ ਯਰੂਸ਼ਲਮ ਵਿੱਚ ਆਇਆ। 15 ਜਦੋਂ ਅਰਾਮੀਆਂ ਨੇ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਹਨ, ਤਾਂ ਉਨ੍ਹਾਂ ਨੇ ਆਪਣੇ-ਆਪ ਨੂੰ ਇਕੱਠਾ ਕੀਤਾ ਤੇ ਇੱਕ ਵੱਡੀ ਫ਼ੌਜ ਤਿਆਰ ਕੀਤੀ। 16 ਹਦਦਅਜ਼ਰ ਨੇ ਲੋਕ ਭੇਜੇ ਅਤੇ ਜੋ ਅਰਾਮੀ ਦਰਿਆਓ ਪਾਰ ਸਨ ਉਨ੍ਹਾਂ ਨੂੰ ਲੈ ਆਇਆ ਅਤੇ ਉਹ ਸਾਰੇ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫ਼ੌਜ ਦਾ ਸਰਦਾਰ ਸੀ, ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ। 17 ਦਾਊਦ ਨੇ ਜਦੋਂ ਇਹ ਖਬਰ ਸੁਣੀ ਤਾਂ ਉਸਨੇ ਸਾਰੇ ਇਸਰਾਏਲੀਆਂ ਨੂੰ ਇਕੱਠਾ ਕੀਤਾ ਅਤੇ ਯਰਦਨ ਦਰਿਆ ਨੂੰ ਪਾਰ ਲੰਘ ਕੇ ਹੇਲਾਮ ਤੀਕ ਆਇਆ।ਉੱਥੇ ਅਰਾਮੀਆਂ ਨੇ ਦਾਊਦ ਦੇ ਸਾਮ੍ਹਣੇ ਪਾਲ ਬੰਨ੍ਹੀ ਅਤੇ ਉਸ ਨਾਲ ਲੜੇ। 18 ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁਟਿਆ। ਦ੍ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ। 19 ਜਦੋਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਹਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਸਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸ਼ਾਂਤੀ ਕਰ ਲਈ ਅਤੇ ਉਨ੍ਹਾਂ ਦੀ ਟਹਿਲ ਸੇਵਾ ਕੀਤੀ। ਹੁਣ ਅਰਾਮੀ ਅੰਮੋਨੀਆਂ ਦੀ ਮੁੜ ਮਦਦ ਕਰਨ ਤੋਂ ਡਰਦੇ ਸਨ।
11:1 ਬਸਂਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚਢ਼ਦੇ ਹਨ, ਦਾਊਦ ਨੇ ਯੋਆਬ ਅਤੇ ਉਸਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁਟਿਆ ਅਤੇ ਰਬ੍ਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। 2 ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉਥੋਂ ਉਸਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ। 3 ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, "ਉਸ ਔਰਤ ਦਾ ਨਾਉਂ ਬਬ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿਯ੍ਯਾਹ ਦੀ ਪਤਨੀ ਹੈ।' 4 ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸਨੇ ਆਪਣੀ ਅਸ਼ੁਧ੍ਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ। 5 ਪਰ ਬਬ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ। 6 ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ, "ਹਿੱਤੀ ਊਰਿਯ੍ਯਾਹ ਨੂੰ ਮੇਰੇ ਕੋਲ ਭੇਜ।'ਤਾਂ ਯੋਆਬ ਨੇ ਊਰਿਯ੍ਯਾਹ ਨੂੰ ਦਾਊਦ ਕੋਲ ਭੇਜਿਆ। 7 ਊਰਿਯ੍ਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁਛਿਆ। 8 ਫ਼ਿਰ੍ਰ ਦਾਊਦ ਨੇ ਊਰਿਯ੍ਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ।ਊਰਿਯ੍ਯਾਹ ਨੇ, ਰਾਜੇ ਵੱਲੋਂ ਊਰਿਯ੍ਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ। 9 ਪਰ ਊਰਿਯ੍ਯਾਹ ਘਰ ਨਾ ਗਿਆ ਉਹ ਪਾਤਸ਼ਾਹ ਦੇ ਘਰ ਦੇ ਦਰਵਾਜ਼ੇ ਬਾਹਰ ਹੀ ਸੌਂ ਗਿਆ। ਉਹ ਪਾਤਸ਼ਾਹ ਦੇ ਬਾਕੀ ਸੇਵਕਾਂ ਵਾਂਗ ਹੀ ਉੱਥੇ ਸੌਂ ਗਿਆ। 10 ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, "ਊਰਿਯ੍ਯਾਹ ਰਾਤ ਘਰ ਨਹੀਂ ਗਿਆ।'ਤੱਦ ਦਾਊਦ ਨੇ ਊਰਿਯ੍ਯਾਹ ਨੂੰ ਕਿਹਾ, "ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?' 11 ਊਰਿਯ੍ਯਾਹ ਨੇ ਦਾਊਦ ਨੂੰ ਕਿਹਾ, "ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁਲ੍ਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸਕਦਾ ਹਾਂ? 12 ਤਾਂ ਦਾਊਦ ਨੇ ਊਰਿਯ੍ਯਾਹ ਨੂੰ ਕਿਹਾ, "ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।'ਊਰਿਯ੍ਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤੱਦ 13 ਦਾਊਦ ਨੇ ਉਸਨੂੰ ਆਕੇ ਮਿਲਣ ਲਈ ਆਖਿਆ। ਤੱਦ ਊਰਿਯ੍ਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿਯ੍ਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤੱਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿਯ੍ਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ। 14 ਅਗਲੀ ਸਵੇਰ, ਦਾਊਦ ਨੇ ਯੋਆਬ ਨੂੰ ਇੱਕ ਖਤ ਲਿਖਿਆ। ਦਾਊਦ ਨੇ ਉਹ ਖਤ ਊਰਿਯ੍ਯਾਹ ਨੂੰ ਲੈਜਾਣ ਲਈ ਆਖਿਆ। 15 ਖਤ੍ਤ ਵਿੱਚ ਦਾਊਦ ਨੇ ਲਿਖਿਆ, "ਊਰਿਯ੍ਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸਨੂੰ ਇਕੱਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵਢਿਆ ਜਾਵੇ ਅਤੇ ਮਰ ਜਾਵੇ।' 16 ਤਾਂ ਯੋਆਬ ਉਸ ਸ਼ਹਿਰ ਦਾ ਮੁਆਇਣਾ ਕਰਨ ਲਈ ਗਿਆ ਕਿ ਸਭ ਤੋਂ ਬਹਾਦੁਰ ਅੰਮੋਨੀ ਕਿੱਥੋ ਹਨ? ਉਸਨੇ ਊਰਿਯ੍ਯਾਹ ਲਈ ਉਹ ਥਾਂ ਚੁਣੀ। 17 ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿਯ੍ਯਾਹ ਵੀ ਉੱਥੇ ਮਾਰਿਆ ਗਿਆ। 18 ਤੱਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ। 19 ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦ੍ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ। 20 ਹੋ ਸਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸਕਦੈ ਪਾਤਸ਼ਾਹ ਇਹ ਆਖੇ, "ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉਥੋਂ ਤੀਰ ਚਲਾਉਣਗੇ? 21 ਯਰੂਬਸ਼ਬ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?' ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ਤੇਰਾ ਅਫ਼ਸਰ ਹਿੱਤੀ ਊਰਿਯ੍ਯਾਹ ਵੀ ਮਾਰਿਆ ਗਿਆ ਹੈ।" 22 ਸੋ ਸੰਦੇਸ਼ਵਾਹਕ ਉਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ। 23 ਸ੍ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, "ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ। 24 ਤੱਦ ਕੰਧ ਉੱਪਰ ਚਢ਼ੇ ਲੋਕਾਂ ਨੇ ਤੁਹਾਡੇ ਅਫ਼ਸਰਾਂ ਉੱਪਰ ਤੀਰ ਚਲਾਏ ਜਿਸ ਕਾਰਣ ਕੁਝ ਸੇਵਕ ਉਨ੍ਹਾਂ ਵਿੱਚੋਂ ਮਾਰੇ ਗਏ ਅਤੇ ਉਨ੍ਹਾਂ ਵਿੱਚ ਤੁਹਾਡਾ ਸੇਵਕ ਹਿੱਤੀ ਊਰਿਯ੍ਯਾਹ ਵੀ ਵਢਿਆ ਗਿਆ।' 25 ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, "ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵਢ੍ਢਦੀ ਹੈ ਤਿਵੇਂ ਦੂਜੇ ਨੂੰ ਵਢ੍ਢਦੀ ਹੈ। ਤੂੰ ਸ਼ਹਿਰ ਦੇ ਸਾਮ੍ਹਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।' 26 ਜਦੋਂ ਬਬ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿਯ੍ਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ। 27ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤੱਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ। 27
12:1 ਯਹੋਵਾਹ ਨੇ ਨਾਬਾਨ ਨੂੰ ਦਾਊਦ ਦੇ ਕੋਲ ਭੇਜਿਆ। ਨਾਬਾਨ ਨੇ ਦਾਊਦ ਕੋਲ ਆਕੇ ਉਸਨੂੰ ਕਿਹਾ, "ਸ਼ਹਿਰ ਵਿੱਚ ਦੋ ਮਨੁੱਖ ਸਨ, ਉਨ੍ਹਾਂ ਵਿੱਚੋਂ ਇੱਕ ਅਮੀਰ ਸੀ ਅਤੇ ਦੂਜਾ ਗਰੀਬ। 2 ਅਮੀਰ ਮਨੁੱਖ ਕੋਲ ਢੇਰ ਸਾਰੇ ਇੱਜੜ ਅਤੇ ਵਗ੍ਗ ਸਨ। 3 ਪਰ ਗਰੀਬ ਮਨੁੱਖ ਕੋਲ ਕੁਝ ਵੀ ਨਹੀਂ ਸੀ ਸਿਵਾੇ ਇੱਕ ਭੇਡਾਂ ਦੀ ਲੇਲੀ ਦੇ। ਗਰੀਬ ਮਨੁੱਖ ਨੇ ਇੱਕ ਲੇਲੀ ਦੀ ਜੋ ਉਸਨੇ ਖਰੀਦੀ ਸੀ ਆਪਣੇ ਬੱਚਿਆਂ ਦੇ ਨਾਲ ਉਸਦੀ ਦੇਖਭਾਲ ਕੀਤੀ ਅਤੇ ਉਹ ਵੀ ਉਸਦੇ ਬੱਚਿਆਂ ਦੇ ਨਾਲ ਵੱਡੀ ਹੋਈ। ਉਹ ਗਰੀਬ ਮਨੁੱਖ ਦੀ ਰੋਟੀ ਵਿੱਚੋਂ ਹੀ ਖਾਂਦੀ ਅਤੇ ਉਸੇ ਕਟੋਰੇ ਵਿੱਚੋਂ ਪਾਣੀ ਪੀਁਦੀ ਅਤੇ ਗਰੀਬ ਮਨੁੱਖ ਦੀ ਛਾਤੀ ਉੱਪਰ ਸੌਂ ਜਾਂਦੀ। ਉਹ ਲੇਲੀ ਉਸ ਗਰੀਬ ਮਨੁੱਖ ਦੀ ਧੀਆਂ ਵਾਂਗ ਪਲੀ। 4 "ਫ਼ਿਰ ਇੱਕ ਮੁਸਾਫ਼ਿਰ ਉਸ ਅਮੀਰ ਆਦਮੀ ਕੋਲ ਆਇਆ। ਉਹ ਧਨਾਢ ਮੁਸਾਫ਼ਿਰ ਨੂੰ ਭੋਜਨ ਖੁਆਉਣਾ ਚਾਹੁੰਦਾ ਸੀ ਪਰ ਉਹ ਧਨਾਢ ਆਪਣੇ ਇੱਜੜ ਅਤੇ ਵਗ੍ਗ ਵਿੱਚੋਂ ਕੁਝ ਵੀ ਨਹੀਂ ਸੀ ਖੁਆਉਣਾ ਚਾਹੁੰਦਾ ਇਸ ਲਈ ਉਸਨੇ ਉਸ ਗਰੀਬ ਆਦਮੀ ਦੀ ਲੇਲੀ ਖੋਹ ਲਈ ਅਤੇ ਉਸਨੂੰ ਵੱਢ ਕੇ ਉਸ ਮੁਸਾਫ਼ਿਰ ਲਈ ਭੋਜਨ ਤਿਆਰ ਕਰਵਾਇਆ।' 5 ਦਾਊਦ ਨੂੰ ਉਸ ਧਨਾਢ ਤੇ ਬੜਾ ਕਰੋਧ ਆਇਆ ਤਾਂ ਉਸ ਨੇ ਨਾਬਾਨ ਨੂੰ ਆਖਿਆ, "ਜਿਉਂਦੇ ਯਹੋਵਾਹ ਦੀ ਸੌਂਹ, ਜਿਸ ਮਨੁੱਖ ਨੇ ਇਹ ਕੰਮ ਕੀਤਾ ਸੋ ਵਢ੍ਢਣਯੋਗ ਹੈ। 6 ਸੋ ਉਹ ਮਨੁੱਖ ਹੁਣ ਉਸ ਲੇਲੀ ਤੋਂ ਚੌਗੁਣੀ ਕੀਮਤ ਦੇਵੇ ਕਿਉਂ ਕਿ ਉਸਨੇ ਅਜਿਹਾ ਭਿਅੰਕਰ ਕੰਮ ਕੀਤਾ ਅਤੇ ਉਸ ਉੱਤੇ ਦਯਾ ਨਾ ਕੀਤੀ।' 7 ਤੱਦ ਨਾਬਾਨ ਨੇ ਦਾਊਦ ਨੂੰ ਕਿਹਾ, "ਉਹ ਧਨਾਢ ਤੂੰ ਹੀ ਤਾਂ ਹੈਂ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ ਹੈ, "ਮੈਂ ਤੈਨੂੰ ਮਸਹ ਕੀਤਾ ਤਾਂ ਜੋ ਤੂੰ ਇਸਰਾਏਲ ਉੱਪਰ ਰਾਜ ਕਰੇਁ। ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ। 8 ਮੈਂ ਤੈਨੂੰ ਉਸ ਦਾ ਪਰਿਵਾਰ ਅਤੇ ਉਸ ਦੀਆਂ ਪਤਨੀਆਂ ਵੀ ਲੈਣ ਦਿੱਤੀਆ ਅਤੇ ਮੈਂ ਤੈਨੂੰ ਇਸਰਾਏਲ ਅਤੇ ਯਹੂਦਾਹ ਦਾ ਪਾਤਸ਼ਾਹ ਬਣਾਇਆ। ਅਤੇ ਜੇਕਰ ਇਹ ਕਾਫ਼ੀ ਨਾ ਹੁੰਦਾ ਮੈਂ ਤੈਨੂੰ ਹੋਰ ਵੀ ਵਧੇਰੇ ਦਿੰਦਾ। 9 ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸਨੂੰ ਉਸਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿਯ੍ਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿਯ੍ਯਾਹ ਨੂੰ ਤਲਵਾਰ ਨਾਲ ਮਰਵਾਇਆ। 10 ਇਸ ਲਈ, ਹਿਂਸਕ ਮੌਤ ਬਾਰ-ਬਾਰ ਤੇਰੇ ਪਰਿਵਾਰ ਨੂੰ ਮਾਰੇਗੀ। ਤੂੰ ਊਰਿਯ੍ਯਾਹ ਹਿੱਤੀ ਦੀ ਪਤਨੀ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਆਇਆ ਅਤੇ ਅਜਿਹਾ ਕਰਕੇ ਤੂੰ ਸਾਬਿਤ ਕਰ ਦਿੱਤਾ ਕਿ ਤੂੰ ਮੈਨੂੰ ਤਿਰਸਕਾਰਦਾ ਹੈਂ।' 11 "ਯਹੋਵਾਹ ਇਹ ਆਖਦਾ ਹੈ ਕਿ, ਮੈਂ ਇੱਕ ਬਦੀ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਪਰ ਪਾਵਾਂਗਾ ਅਤੇ ਮੈਂ ਤੇਰੀਆਂ ਬੀਵੀਆਂ ਨੂੰ ਲੈਕੇ ਤੇਰੀਆਂ ਅੱਖਾਂ ਦੇ ਸਾਮ੍ਹਣੇ ਤੇਰੇ ਗੁਆਂਢੀ ਨੂੰ ਦੇਵਾਂਗਾ ਅਤੇ ਉਹ ਉਨ੍ਹਾਂ ਨਾਲ ਸੰਭੋਗ ਕਰੇਗਾ ਅਤੇ ਦਿਨ ਦੇ ਚਾਨਣ ਵਾਂਗ ਇਹ ਗੱਲ ਹਰ ਇੱਕ ਨੂੰ ਪਤਾ ਹੋਵੇਗੀ। 12 ਤੂੰ ਬਬ-ਸ਼ਬਾ ਨਾਲ ਚੋਰੀ ਸੰਭੋਗ ਕੀਤਾ ਪਰ ਮੈਂ ਤੈਨੂੰ ਇਸ ਲਈ ਦੰਡ ਦੇਵਾਂਗਾ ਤਾਂ ਜੋ ਸਾਰੇ ਇਸਰਾਏਲੀ ਜਾਣ ਲੈਣ।" 13 ਤੱਦ ਦਾਊਦ ਨੇ ਨਾਬਾਨ ਨੂੰ ਕਿਹਾ, "ਮੇਰੇ ਕੋਲੋਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।'ਨਾਬਾਨ ਨੇ ਦਾਊਦ ਨੂੰ ਕਿਹਾ, "ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ। 14 ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।' 15 ਤੱਦ ਨਾਬਾਨ ਵਾਪਸ ਘਰ ਆ ਗਿਆ। ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿਯ੍ਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਕਿ ਉਹ ਬਹੁਤ ਬਿਮਾਰ ਹੋ ਗਿਆ। 16 ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈਕੇ ਕੱਟੀ। 17 ਦਾਊਦ ਪਰਿਵਾਰ ਦੇ ਬਜ਼ੁਰਗ ਆਏ ਅਤੇ ਉਸ ਨੂੰ ਭੁਂਜਿਓਁ ਉੱਠਣ ਦੀ ਬੇਨਤੀ ਕੀਤੀ ਪਰ ਦਾਊਦ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ। ਉਸਨੇ ਉਨ੍ਹਾਂ ਨਾਲ ਭੋਜਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ। 18 ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਸੇਵਕ ਉਸਨੂੰ ਇਹ ਖਬਰ ਦੇਣ ਤੋਂ ਘਬਰਾਅ ਰਹੇ ਸਨ ਤਾਂ ਉਨ੍ਹਾਂ ਆਖਿਆ, "ਵੇਖ! ਜਦੋਂ ਉਹ ਮੁੰਡਾ ਅਜੇ ਜਿਉਂਦਾ ਸੀ ਤਾਂ ਅਸੀਂ ਉਸਨੂੰ ਕਿਹਾ ਅਤੇ ਉਸਨੇ ਸਾਡੀ ਗੱਲ ਨਾ ਮੰਨੀ ਅਤੇ ਜੇਕਰ ਹੁਣ ਅਸੀਂ ਉਸਨੂੰ ਇਹ ਦਸੀੇ ਕਿ ਮੁੰਡਾ ਮਰ ਗਿਆ ਹੈ ਤਾਂ ਹੋ ਸਕਦਾ ਹੈ ਕਿ ਉਹ ਆਪਣੀ ਜਾਨ ਨੂੰ ਕਸ਼ਟ ਦੇਵੇ।' 19 ਪਰ ਦਾਊਦ ਨੇ ਆਪਣੇ ਸੇਵਕਾਂ ਨੂੰ ਖੁਸਰ-ਫ਼ੁਸਰ ਕਰਦਿਆਂ ਵੇਖਿਆ ਤਾਂ ਦਾਊਦ ਸਮਝ ਗਿਆ ਕਿ ਮਂਡਾ ਮਰ ਗਿਆ ਹੈ, ਤਾਂ ਉਸਨੇ ਆਪਣੇ ਸੇਵਕਾਂ ਨੂੰ ਆਖਿਆ, "ਕੀ ਮੁੰਡਾ ਮਰ ਗਿਆ ਹੈ?' ਸੇਵਕਾਂ ਨੇ ਕਿਹਾ, "ਹਾਂ, ਉਹ ਮਰ ਗਿਆ ਹੈ।' 20 ਤੱਦ ਦਾਊਦ ਭੁਂਜਿਓਁ ਉਠਿਆ ਅਤੇ ਉਸਨੇ ਨਹਾ ਕੇ ਆਪਣਾ-ਆਪ ਪਵਿੱਤਰ ਕੀਤਾ, ਆਪਣੇ ਕੱਪੜੇ ਬਦਲੇ ਅਤੇ ਤਿਆਰ ਹੋਇਆ। ਫ਼ਿਰ ਉਹ ਉਪਾਸਨਾ ਕਰਨ ਲਈ ਯਹੋਵਾਹ ਦੇ ਘਰ ਆਇਆ। ਫ਼ਿਰ ਉਹ ਜਦੋਂ ਘਰ ਵਾਪਸ ਮੁੜਿਆ ਤਾਂ ਕੁਝ ਖਾਣ ਲਈ ਮੰਗਿਆ। ਉਸਦੇ ਸੇਵਕਾਂ ਨੇ ਉਸਨੂੰ ਕੁਝ ਭੋਜਨ ਦਿੱਤਾ ਅਤੇ ਉਸਨੇ ਭੋਜਨ ਛਕਿਆ। 21 ਦਾਊਦ ਦੇ ਸੇਵਕਾਂ ਨੇ ਉਸਨੂੰ ਕਿਹਾ, "ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? ਜਦੋਂ ਬੱਚਾ ਅਜੇ ਜਿਉਂਦਾ ਸੀ, ਤੁਸੀਂ ਤੱਦ ਹੀ ਖਾਣ ਤੋਂ ਇਨਕਾਰ ਕੀਤਾ? ਤੁਸੀਂ ਰੋਦੇ ਵੀ ਰਹੇ। ਪਰ ਜਦੋਂ ਹੁਣ ਬੱਚਾ ਮਰ ਗਿਆ ਹੈ, ਤਾਂ ਤੁਸੀਂ ਜ਼ਮੀਨ ਤੋਂ ਉੱਠ ਵੀ ਖਲੋਤੇ ਹੋ ਤੇ ਖਾਣਾ ਵੀ ਖਾ ਲਿਆ ਹੈ?' 22 ਦਾਊਦ ਨੇ ਕਿਹਾ, "ਜਦ ਤੱਕ ਉਹ ਮੁੰਡਾ ਜਿਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਦਾ ਰਿਹਾ ਕਿਉਂ ਕਿ ਮੈਂ ਸੋਚਿਆ ਸੀ ਕਿ ਕੀ ਪਤਾ ਯਹੋਵਾਹ ਨੂੰ ਦਯਾ ਆ ਜਾਵੇ ਤੇ ਉਹ ਉਸ ਬੱਚੇ ਨੂੰ ਜੀਵਨ ਦੇਵੇ। 23 ਪਰ ਹੁਣ ਮੁੰਡਾ ਮਰ ਚੁੱਕਾ ਹੈ, ਇਸ ਲਈ ਹੁਣ ਮੈਂ ਖਾਣ ਤੋਂ ਇਨਕਾਰ ਕਿਉਂ ਕਰਾਂ? ਕੀ ਭਲਾ ਮੈਂ ਬੱਚੇ ਨੂੰ ਮੁੜ ਜੀਵਨ ਪ੍ਰਾਣ ਦੇ ਸਕਦਾ ਹਾਂ? ਨਹੀਂ! ਕਿਸੇ ਦਿਨ ਮੈਂ ਉਸ ਕੋਲ ਚਲਾ ਜਾਵਾਂਗਾ, ਪਰ ਜਿੱਥੇ ਉਹ ਗਿਆ ਹੈ ਉਥੋਂ ਉਹ ਵਾਪਸ ਨਹੀਂ ਆ ਸਕਦਾ।' 24 ਤੱਦ ਦਾਊਦ ਨੇ ਆਪਣੀ ਪਤਨੀ ਬਬ-ਸ਼ਬਾ ਨੂੰ ਹੌਂਸਲਾ ਦਿੱਤਾ। ਉਹ ਉਸ ਨਾਲ ਸੁੱਤਾ ਅਤੇ ਉਸ ਨਾਲ ਫ਼ਿਰ ਸੰਭੋਗ ਕੀਤਾ ਅਤੇ ਉਹ ਫ਼ਿਰ ਤੋਂ ਗਰਭਵਤੀ ਹੋ ਗਈ। ਉਸਦੇ ਘਰ ਮੁੜ ਤੋਂ ਇੱਕ ਲੜਕੇ ਨੇ ਜਨਮ ਲਿਆ। ਦਾਊਦ ਨੇ ਉਸ ਦਾ ਨਾਂ ਸੁਲੇਮਾਨ ਰੱਖਿਆ। ਉਹ ਯਹੋਵਾਹ ਨੂੰ ਬਹੁਤ ਪਿਆਰਾ ਸੀ। 25 ਯਹੋਵਾਹ ਨੇ ਨਾਬਾਨ ਨਬੀ ਦੇ ਹੱਥ ਸੁਨਿਹਾ ਭੇਜਿਆ ਅਤੇ ਨਾਬਾਨ ਨੇ ਉਸਦਾ ਨਾਉਂ ਯਦੀਦਯਾਹ ਰੱਖਿਆ ਇਉਂ ਨ੍ਨਾਬਾਨ ਨੇ ਪਾਤਸ਼ਾਹ ਯਹੋਵਾਹ ਲਈ ਕੀਤਾ। 26 ਰਬ੍ਬਾਹ ਅੰਮੋਨੀਆਂ ਦੀ ਰਾਜਧਾਨੀ ਸੀ। ਯੋਆਬ ਰਬ੍ਬਾਹ ਦੇ ਵਿਰੁੱਧ ਲੜਿਆ ਅਤੇ ਉਸਤੇ ਕਬਜ਼ਾ ਕਰ ਲਿਆ। 27 ਫ਼ਿਰ ਯੋਆਬ ਨੇ ਸੰਦੇਸ਼ਵਾਹਕਾਂ ਰਾਹੀਂ ਦਾਊਦ ਨੂੰ ਸੁਨੇਹਾ ਭੇਜਿਆ, "ਮੈਂ ਰਬ੍ਬਾਹ ਦੇ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਉੱਪਰ ਕਬਜ਼ਾ ਕਰ ਲਿਆ ਹੈ। 28 ਸੋ ਹੁਣ ਤੁਸੀਂ ਰਹਿੰਦੇ ਬਾਕੀ ਲੋਕਾਂ ਨੂੰ ਇਕੱਠਾ ਕਰਕੇ ਉਸ ਸ਼ਹਿਰ ਉੱਪਰ ਹਮਲਾ ਕਰੋ ਅਤੇ ਉਸਨੂੰ ਜਿੱਤ ਲਓ, ਅਜਿਹਾ ਨਾ ਹੋਵੇ ਕਿ ਮੈਂ ਪਹਿਲਾਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਉਂ ਤੋਂ ਸਦਿਆ ਜਾਵੇ ਇਸ ਲਈ ਮੇਰੇ ਜਿੱਤਣ ਤੋਂ ਪਹਿਲਾਂ ਤੁਸੀਂ ਰਬ੍ਬਾਹ ਸ਼ਹਿਰ ਜਿੱਤ ਲਵੋ।' 29 ਤੱਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਰਬ੍ਬਾਹ ਵੱਲ ਨੂੰ ਚਲਾ ਗਿਆ। ਉਸਨੇ ਰਬ੍ਬਾਹ ਦੇ ਵਿਰੁੱਧ ਲੜਾਈ ਲੜੀ ਅਤੇ ਉਸਤੇ ਕਬਜ਼ਾ ਕਰ ਲਿਆ। 30 ਉਸਨੇ ਉਨ੍ਹਾਂ ਦੇ ਰਾਜੇ ਦੇ ਸਿਰ ਦਾ ਮੁਕਟ ਉਸਦੇ ਸਿਰ ਤੋਂ ਲੈ ਲਿਆ। ਉਹ ਮੁਕਟ ਸੋਨੇ ਦਾ ਬਣਿਆ ਸੀ ਜਿਸਦਾ ਵਜ਼ਨ 75 ਪੌਂਡ ਸੀ ਅਤੇ ਉੱਪਰ ਕੀਮਤੀ ਰਤਨ ਜੜੇ ਹੋਏ ਸਨ। ਉਨ੍ਹਾਂ ਨੇ ਉਹ ਮੁਕਟ ਦਾਊਦ ਦੇ ਸਿਰ ਤੇ ਸਜਾ ਦਿੱਤਾ। ਦਾਊਦ ਨੇ ਉਸ ਸ਼ਹਿਰ ਵਿੱਚੋਂ ਬੜਾ ਕੀਮਤੀ ਸਮਾਨ ਲੁਟਿਆ। 31 ਦਾਊਦ ਨੇ ਉਨ੍ਹਾਂ ਲੋਕਾਂ ਨੂੰ ਜੋ ਰਬ੍ਬਾਹ ਸ਼ਹਿਰ ਵਿੱਚ ਸਨ ਬਾਹਰ ਕੱਢਕੇ ਆਰਿਆਂ, ਲੋਹੇ ਦੇ ਸੁਹਾਗਿਆਂ ਅਤੇ ਲੋਹੇ ਦੇ ਕੁਲਹਾੜਿਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਨਾਲ ਈਮਾਰਤਾਂ ਬਨਾਉਣ ਮਜਦੂਰੀ ਕਰਨ ਤੇ ਮਜ਼ਬੂਰ ਕੀਤਾ। ਦਾਊਦ ਨੇ ਇਹੀ ਸਭ ਕੁਝ ਅੰਮੋਨੀ ਸ਼ਹਿਰ ਦੇ ਲੋਕਾਂ ਨਾਲ ਵੀ ਕੀਤਾ। ਉਸ ਉਪਰੰਤ ਦਾਊਦ ਅਤੇ ਉਸਦੀ ਸਾਰੀ ਸੈਨਾ ਯਰੂਸ਼ਲਮ ਵਾਪਸ ਮੁੜ ਗਈ।
13:1 ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ। 2 ਅਮਨੋਨ ਆਪਣੀ ਭੈਣ ਤਾਮਾਰ ਨੂੰ ਪਿਆਰ ਕਰਦਾ ਸੀ ਅਤੇ ਉਸਦੀ ਲਾਲਸਾ ਕਰਕੇ ਬਹੁਤ ਨਿਰਾਸ਼ ਹੋ ਗਿਆ। ਉਹ ਵਿਆਹੀ ਹੋਈ ਨਹੀਂ ਸੀ ਜਾਂ ਉਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਹੀਂ ਬਣਾਏ ਸਨ। ਉਹ ਤਾਮਾਰ ਬਾਰੇ ਇੰਨਾ ਜ਼ਿਆਦਾ ਸੋਚਦਾ ਸੀ, ਕਿ ਉਸਨੇ ਬਿਮਾਰ ਹੋਣ ਦਾ ਢੋਁਗ ਕਰਨ ਦੀ ਵਿਉਂਤ ਬਣਾਈ। 3 ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ। 4 ਯੋਨਾਦਾਬ ਨੇ ਅਮਨੋਨ ਨੂੰ ਕਿਹਾ, "ਤੂੰ ਪਾਤਸ਼ਾਹ ਦਾ ਪੁੱਤਰ ਹੈਂ, ਪਰ ਕੀ ਗੱਲ ਹੈ ਕਿ ਤੂੰ ਦਿਨ ਬਰ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਤੁਹਾਡੇ ਘਰ ਖਾਣ-ਪੀਣ ਦੀ ਕੋਈ ਘਾਟ ਨਹੀਂ ਫ਼ਿਰ ਤੂੰ ਕਿਉਂ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਮੈਨੂੰ ਇਸਦੀ ਵਜਾਹ ਦੱਸ।'ਅਮਨੋਨ ਨੇ ਯੋਨਾਦਾਬ ਨੂੰ ਆਖਿਆ, "ਮੈਂ ਤਾਮਾਰ ਨੂੰ ਪਿਆਰ ਕਰਦਾ ਹਾਂ ਪਰ ਉਹ ਮੇਰੇ ਸੋਤੇਲੇ ਭਰਾ ਅਬਸ਼ਾਲੋਮ ਦੀ ਸਕੀ ਭੈਣ ਹੈ।' 5 ਯੋਨਾਦਾਬ ਨੇ ਅਮਨੋਨ ਨੂੰ ਕਿਹਾ, "ਤੂੰ ਮੰਜੇ ਤੇ ਜਾਕੇ ਲੰਮਾ ਪੈ ਕੇ ਇੰਝ ਵਿਖਾਵਾ ਕਰ ਕਿ ਜਿਵੇਂ ਤੂੰ ਬੜਾ ਬਿਮਾਰ ਹੈਂ। ਫ਼ਿਰ ਤੇਰਾ ਪਿਤਾ ਤੇਰੀ ਖਬਰ ਲੈਣ ਆਵੇਗਾ ਤਾਂ ਤੂੰ ਉਸਨੂੰ ਕਹਿ ਦੇਵੀਂ, 'ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦੇਵੋ ਕਿ ਉਹ ਆਵੇ ਅਤੇ ਆਕੇ ਮੈਨੂੰ ਰੋਟੀ ਖੁਆਵੇ ਅਤੇ ਉਹ ਮੇਰੇ ਸਾਮ੍ਹਣੇ ਭੋਜਨ ਤਿਆਰ ਕਰੇ, ਜੋ ਮੈਂ ਵੇਖਾਂ ਅਤੇ ਉਸਦੇ ਹੀ ਹੱਥੋਂ ਖਾਵਾਂ।" 6 ਤੱਦ ਅਮਨੋਨ ਮੰਜੇ ਤੇ ਲੰਮਾ ਪੈਕੇ ਬਿਮਾਰ ਹੋਣ ਦਾ ਢੋਁਗ ਕਰਨ ਲੱਗਾ। ਦਾਊਦ ਪਾਤਸ਼ਾਹ ਅਮਨੋਨ ਦੀ ਖਬਰ ਲੈਣ ਲਈ ਉਸ ਕੋਲ ਆਇਆ ਤਾਂ ਅਮਨੋਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਅੰਦਰ ਆਉਣ ਦੇਵੋ ਅਤੇ ਉਸਨੂੰ ਮੇਰੇ ਸਾਮ੍ਹਣੇ ਮੇਰੇ ਲਈ ਦੋ ਰੋਟੀਆਂ ਬਨਾਉਣ ਦੇਵੋ। ਤੱਦ ਮੈਂ ਉਸਨੂੰ ਬਣਾਉਂਦਿਆਂ ਵੇਖਾਂਗਾ, ਖਾਵਾਂਗਾ ਅਤੇ ਰਾਜ਼ੀ ਹੋ ਜਾਵਾਂਗਾ। 7 ਦਾਊਦ ਨੇ ਤਾਮਾਰ ਦੇ ਘਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਤਾਮਾਰ ਨੂੰ ਕਿਹਾ, "ਜਾਓ ਆਪਣੇ ਭਰਾ ਅਮਨੋਨ ਦੇ ਘਰ ਜਾਕੇ ਉਸ ਲਈ ਭੋਜਨ ਤਿਆਰ ਕਰੋ।' 8 ਤਾਂ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਗਈ। ਅਮਨੋਨ ਬਿਸਤਰ ਤੇ ਪਿਆ ਸੀ। ਤਾਮਾਰ ਨੇ ਕੁਝ ਆਟਾ ਲਿੱਤਾ, ਉਸਦੇ ਪੇੜੇ ਬਣਾਏ ਅਤੇ ਫ਼ਿਰ ਉਸਦੀ ਰੋਟੀ ਬਣਾਈ, ਇਹ ਸਭ ਕੁਝ ਉਸਨੇ ਅਮਨੋਨ ਦੇ ਸਾਮ੍ਹਣੇ ਕੀਤਾ। 9 ਫ਼ਿਰ ਉਸਨੇ ਤਵੇ ਤੋਂ ਰੋਟੀ ਲਾਕ੍ਹੇ ਉਸਨੂੰ ਪਲੇਟ ਵਿੱਚ ਪਾਕੇ ਅਮਨੋਨ ਅੱਗੇ ਲਿਆਈ ਪਰ ਅਮਨੋਨ ਨੇ ਖਾਣ ਤੋਂ ਇਨਕਾਰ ਕੀਤਾ। ਅਮਨੋਨ ਨੇ ਆਪਣੇ ਨੌਕਰਾਂ ਨੂੰ ਬਾਹਰ ਜਾਣ ਦਾ ਹੁਕਮ ਦਿੱਤਾ ਅਤੇ ਕਿਹਾ, "ਇਥੋਂ ਬਾਹਰ ਚਲੇ ਜਾਵੋ ਅਤੇ ਮੈਨੂੰ ਇਕਲਿਆਂ ਰ੍ਰਹਿਣ ਦੇਵੋ।' ਤਾਂ ਉਸਦੇ ਸਾਰੇ ਸੇਵਕ ਕਮਰੇ ਵਿੱਚੋਂ ਬਾਹਰ ਹੋ ਗਏ। 10 ਤੱਦ ਅਮਨੋਨ ਨੇ ਤਾਮਾਰ ਨੂੰ ਕਿਹਾ, "ਤੂੰ ਭੋਜਨ ਮੇਰੇ ਸੌਣ ਵਾਲੇ ਕਮਰੇ ਵਿੱਚ ਲਿਆਕੇ ਮੈਨੂੰ ਉੱਥੇ ਆਕੇ ਖੁਆ।' ਤਾਂ ਤਾਮਾਰ ਨੇ ਜਿਹੜਾ ਭੋਜਨ ਭਰਾ ਲਈ ਤਿਆਰ ਕੀਤਾ ਸੀ, ਉਹ ਆਪਣੇ ਭਰਾ ਦੇ ਸੌਣ ਕਮਰੇ ਵਿੱਚ ਲੈ ਗਈ। 11 ਉਸਨੇ ਆਪਣੇ ਹੱਥੀਂ ਅਮਨੋਨ ਨੂੰ ਖੁਆਣਾ ਸ਼ੁਰੂ ਕੀਤਾ ਪਰ ਉਸਨੇ ਉਸਦਾ ਹੱਥ ਪਕੜ ਲਿਆ ਅਤੇ ਉਸਨੂੰ ਆਖਿਆ, "ਭੈਣ! ਇੱਥੇ ਆਕੇ ਤੂੰ ਮੇਰੇ ਨਾਲ ਸੌਂ।' 12 ਤਾਮਾਰ ਨੇ ਅਮਨੋਨ ਨੂੰ ਕਿਹਾ, "ਨਹੀਂ ਮੇਰੇ ਭਰਾ! ਮੈਨੂੰ ਅਜਿਹਾ ਕਰਨ ਲਈ ਮਜ਼ਬੂਰ ਨਾ ਕਰ। ਨਹੀਂ ਮੇਰੇ ਭਾਈ, ਤੂੰ ਮੇਰੇ ਨਾਲ ਜ਼ਬਰਦਸਤੀ ਇਹ ਗੁਨਾਹ ਨਾ ਕਰ। ਅਜਿਹਾ ਸ਼ਰਮਨਾਕ ਕੰਮ ਇਸਰਾਏਲ ਵਿੱਚ ਕਦੇ ਨਹੀਂ ਹੋਇਆ। 13 ਇਉਂ ਮੈਂ ਆਪਣਾ ਅਜਿਹਾ ਕਲਂਕ ਕਿੱਥੋ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਪਾਪੀਆਂ ਵਿੱਚੋਂ ਇੱਕ ਹੋਵੇਂਗਾ। ਕਿਰਪਾ ਕਰਕੇ ਤੂੰ ਪਾਤਸ਼ਾਹ ਨੂੰ ਆਖ ਕਿ ਉਹ ਤੇਰੇ ਨਾਲ ਮੇਰਾ ਵਿਆਹ ਕਰ ਦੇਵੇ।' 14 ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵਧ ਤਾਕਤਵਰ ਸੀ ਉਸਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ। 15 ਉਸ ਉਪਰੰਤ ਉਸਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵਧ ਉਸਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, "ਇਥੋਂ ਉੱਠ ਅਤੇ ਇਥੋਂ ਚਲੀ ਜਾ।' 16 ਤਾਮਾਰ ਨੇ ਅਮਨੋਨ ਨੂੰ ਕਿਹਾ, "ਨਹੀਂ! ਹੁਣ ਮੈਨੂੰ ਇੰਝ ਨਾ ਠੁਕਰਾਅ। ਇੰਝ ਤਾਂ ਜੋ ਕੁਝ ਤੂੰ ਮੇਰੇ ਨਾਲ ਪਹਿਲਾਂ ਕੀਤਾ ਹੈ ਇਹ ਉਸਤੋਂ ਵੀ ਵਧ ਬੁਰਾ ਹੋਵੇਗਾ।' ਪਰ ਅਮਨੋਨ ਨੇ ਉਸਦੀ ਇੱਕ ਨਾ ਸੁਣੀ। 17 ਅਮਨੋਨ ਨੇ ਆਪਣੇ ਸੇਵਕ ਨੂੰ ਬੁਲਾਇਆ ਅਤੇ ਕਿਹਾ, "ਇਸ ਕੁੜੀ ਨੂੰ ਹੁਣੇ ਇਸ ਕਮਰੇ ਵਿੱਚੋਂ ਬਾਹਰ ਕੱਢ ਅਤੇ ਇਸਨੂੰ ਬਾਹਰ ਕੱਢਕੇ ਦਰਵਾਜ਼ੇ ਨੂੰ ਤਾਲਾ ਮਾਰਦੇ।' 18 ਸੋ ਅਮਨੋਨ ਦੇ ਨੌਕਰ ਨੇ ਤਾਮਾਰ ਨੂੰ ਬਾਹਰ ਕੱਢਕੇ ਦਰਵਾਜ਼ੇ ਨੂੰ ਜਂਦਰਾ ਲਾ ਦਿੱਤਾ।ਤਾਮਾਰ ਨੇ ਲੰਬਾ ਰੰਗ ਬਿਰਂਗਾ ਧਾਰੀਦਾਰ ਚੋਲਾ ਪਾਇਆ ਹੋਇਆ ਸੀ। ਪਾਤਸ਼ਾਹ ਦੀਆਂ ਕੁਆਰੀਆਂ ਕੁੜੀਆਂ ਅਜਿਹਾ ਲਿਬਾਸ ਹੀ ਪਾਉਂਦੀਆਂ ਸਨ। 19 ਤਾਮਾਰ ਨੇ ਉਹ ਆਪਣਾ ਰਂਗੀਨ ਪਹਿਰਾਵਾ ਫ਼ਾੜ ਕੇ ਆਪਣੇ ਸਿਰ ਤੇ ਸੁਆਹ ਪਾ ਲਈ ਫ਼ਿਰ ਆਪਣੇ ਹੱਥਾਂ ਵਿੱਚ ਆਪਣੇ ਸਿਰ ਨੂੰ ਘੁੱਟ ਕੇ ਪਿੱਟਣ ਲੱਗ ਪਈ। 20 ਤੱਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸਨੂੰ ਆਖਿਆ, "ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।' ਤੱਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ। 21 ਜਦੋਂ ਦਾਊਦ ਪਾਤਸ਼ਾਹ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਸਦਾ ਕਰੋਧ ਬੜਾ ਜਾਗਿਆ। 22 ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ। 23 ਦੋ ਸਾਲ ਬਾਅਦ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਬਆਲ-ਹਸੋਰ ਵਿੱਚੋਂ ਜੋ ਇਫ਼ਰਾਈਮ ਦੇ ਕੋਲ ਹੈ, ਉੱਥੇ ਸਨ। ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤਰਾਂ ਨੂੰ ਉੱਥੇ ਬੁਲਾਇਆ ਅਤੇ ਆਖਿਆ ਕਿ ਉਹ ਸਭ ਇਹ ਵਾਚਣ। 24 ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਕਿਹਾ, "ਵੇਖ! ਤੇਰੇ ਸੇਵਕ ਭੇਡਾਂ ਦੀ ਉੱਨ ਕਤਰਨ ਵਾਲੇ ਹਨ, ਸੋ ਹੁਣ ਮੈਂ ਬੇਨਤੀ ਕਰਦਾ ਹਾਂ ਜੋ ਪਾਤਸ਼ਾਹ ਅਤੇ ਉਸਦੇ ਸੇਵਕ ਉੱਥੇ ਚੱਲਣ।' 25 ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, "ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ੇਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।'ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ। 26 ਅਬਸ਼ਾਲੋਮ ਨੇ ਦਾਊਦ ਨੂੰ ਆਖਿਆ, "ਜੇਕਰ ਤੁਸੀਂ ਨਹੀਂ ਜਾਣਾ ਚਾਹੁੰਦੇ ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਮੇਰੇ ਨਾਲ ਭੇਜ ਦੇਵੋ।' 27 ਤਾਂ ਪਾਤਸ਼ਾਹ ਦਾਊਦ ਨੇ ਆਖਿਆ, "ਭਲਾ, ਉਹ ਤੇਰੇ ਨਾਲ ਕਿਉਂ ਜਾਵੇ?'ਅਬਸ਼ਾਲੋਮ ਦਾਊਦ ਦੀਆਂ ਮਿਂਨਤਾਂ ਕਰਦਾ ਰਿਹਾ ਤਾਂ ਅਖੀਰ ਵਿੱਚ ਦਾਊਦ ਨੇ ਆਪਣੇ ਹੋਰ ਵੀ ਬਾਕੀ ਦੇ ਪੁੱਤਰਾਂ ਨੂੰ ਅਬਸ਼ਾਲੋਮ ਦੇ ਨਾਲ ਜਾਣ ਦਿੱਤਾ। 28 ਤੱਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, "ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸਨੂੰ ਸ਼ਰਾਬ ਦਾ ਨਸ਼ਾ ਚੜ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।' 29 ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖਚ੍ਚਰਾਂ ਉੱਤੇ ਚੜ ਕੇ ਭੱਜ ਗਏ। 30 ਪਾਤਸ਼ਾਹ ਦੇ ਪੁੱਤਰ ਅਜੇ ਰਾਹ ਵਿੱਚ ਹੀ ਸਨ ਪਰ ਦਾਊਦ ਪਾਤਸ਼ਾਹ ਨੂੰ ਪਹਿਲਾਂ ਹੀ ਇਹ ਖਬਰ ਮਿਲੀ, "ਅਬਸ਼ਾਲੋਮ ਨੇ ਸਾਰੇ ਰਾਜ ਪੁੱਤਰਾਂ ਨੂੰ ਵੱਢ ਦਿੱਤਾ ਹੈ ਅਤੇ ਉਸਦਾ ਕੋਈ ਵੀ ਪੁੱਤਰ ਬਾਕੀ ਜਿਉਂਦਾ ਨਹੀਂ ਬਚਿਆ।' 31 ਦਾਊਦ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜ ਸੁੱਟੇ ਅਤੇ ਭੋਁ ਉੱਤੇ ਲੰਮਾ ਪੈ ਗਿਆ ਤਾਂ ਉਸਦੇ ਸਾਰੇ ਸੇਵਕ ਵੀ ਆਪੋ-ਆਪਣੇ ਵਸਤਰ ਪਾੜ ਕੇ ਉਸਦੇ ਅੱਗੇ ਖਲੋ ਗਏ। 32 ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, "ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ। 33 ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜ-ਪੁੱਤਰ ਮਾਰੇ ਗਏ ਹਨ, ਕਿਉਂ ਕਿ ਸਿਰਫ਼ ਅਮਨੋਨ ਹੀ ਮਾਰਿਆ ਗਿਆ ਹੈ।' 34 ਅਬਸ਼ਾਲੋਮ ਨਠ੍ਠ ਗਿਆ। ਸ਼ਹਿਰ ਦੀ ਦੀਵਾਰ ਉੱਪਰ ਰਖਿਅਕ੍ਕ ਖੜਾ ਸੀ ਉਸਨੇ ਬਹੁਤ ਸਾਰੇ ਲੋਕਾਂ ਨੂੰ ਪਹਾੜ ਦੀ ਪਰਲੀ ਤਰਫ਼ੋਁ ਆਉਂਦਿਆਂ ਵੇਖਿਆ। 35 ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।' 36 ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿਟ੍ਟੇ। 37 ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਦਾ।ਅਬਸ਼ਾਲੋਮ ਗਸੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ। 38 ਜਦੋਂ ਅਬਸ਼ਾਲੋਮ ਗਸੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ। 39 ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸਨੇ ਉਸਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।
14:1 ਸਰੂਯਾਹ ਦੇ ਪੁੱਤਰ ਯੋਆਬ ਨੂੰ ਜਦੋਂ ਪਤਾ ਲੱਗਾ ਕਿ ਦਾਊਦ ਪਾਤਸ਼ਾਹ ਆਪਣੇ ਪੁੱਤਰ ਅਬਸ਼ਾਲੋਮ ਨੂੰ ਬਹੁਤ ਯਾਦ ਕਰਦਾ ਹੈ ਤਾਂ 2 ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, "ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਦੀ-ਪਿਟ੍ਟਦੀ ਹੈ। 3 ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।' ਤੱਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ। 4 ਤੱਦ ਤਕੋਆਹ ਦੀ ਉਹ ਔਰਤ ਨੇ ਜਾਕੇ ਪਾਤਸ਼ਾਹ ਨਾਲ ਗੱਲ ਕੀਤੀ। ਉਸਨੇ ਜਾਕੇ ਆਪਣਾ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਆਖਣ ਲਗੀ, "ਹੇ ਪਾਤਸ਼ਾਹ! ਮੇਰੀ ਮਦਦ ਕਰ!' 5 ਦਾਊਦ ਪਾਤਸ਼ਾਹ ਨੇ ਉਸਨੂੰ ਆਖਿਆ, "ਤੈਨੂੰ ਕੀ ਦੁੱਖ ਹੈ?'ਉਸ ਔਰਤ ਨੇ ਕਿਹਾ, "ਮੈਂ ਵਿਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ। 6 ਮੇਰੇ ਦੋ ਪੁੱਤਰ ਸਨ, ਉਹ ਦੋਨੋ ਖੇਤ ਵਿੱਚ ਆਪਸ ਵਿੱਚ ਲੜ ਪਏ ਅਤੇ ਉੱਥੇ ਉਨ੍ਹਾਂ ਨੂੰ ਛੁਡਾਉਣ ਵਾਲਾ ਕੋਈ ਨਹੀਂ ਸੀ ਤਾਂ ਇੱਕ ਪੁੱਤਰ ਨੇ ਦੂਜੇ ਨੂੰ ਮਾਰ ਦਿੱਤਾ। 7 ਹੁਣ ਸਾਰਾ ਪਰਿਵਾਰ ਮੇਰੇ ਵਿਰੁੱਧ ਹੋ ਗਿਆ ਹੈ। ਉਨ੍ਹਾਂ ਮੈਨੂੰ ਆਖਿਆ, "ਜਿਸਨੇ ਆਪਣੇ ਭਰਾ ਨੂੰ ਵੱਢ ਸੁਟਿਆ ਹੈ ਉਸਨੂੰ ਸਾਡੇ ਹੱਥ ਸੌਂਪ ਦੇ ਜੋ ਅਸੀਂ ਉਸਦੇ ਮਾਰੇ ਹੋਏ ਭਰਾ ਦੇ ਬਦਲੇ ਉਸਨੂੰ ਵੱਢ ਸੁੱਟੀੇ ਕਿਉਂ ਕਿ ਉਸਨੇ ਆਪਣੇ ਭਰਾ ਨੂੰ ਮਾਰਿਆ ਹੈ।' ਮੇਰਾ ਉਹ ਬਚਿਆ ਹੋਇਆ ਪੁੱਤਰ ਅੱਗ ਦੀ ਅਖੀਰੀ ਚਿਂਗਾਰੀ ਵਰਗਾ ਹੈ, ਜੇਕਰ ਉਹ ਉਸਨੂੰ ਮਾਰ ਦੇਣਗੇ ਤਾਂ ਉਹ ਅੱਗ ਵੀ ਬਲਦੀ ਬੁਝ ਜਾਵੇਗੀ। ਸਿਰਫ਼ ਉਹੀ ਪੁੱਤਰ ਬਚਿਆ ਹੈ ਜੋ ਆਪਣੇ ਪਿਤਾ ਦੀ ਜਾਇਦਾਦ ਦਾ ਹਕ੍ਕਦਾਰ ਹੈ। ਤਾਂ ਫ਼ਿਰ ਮੇਰੇ ਮਰੇ ਹੋਏ ਪਤੀ ਦੀ ਜਾਇਦਾਦ ਕਿਸੇ ਹੋਰ ਦੇ ਨਾਂ ਹੋ ਜਾਵੇਗੀ ਅਤੇ ਉਸਦਾ ਨਾਂ ਹੀ ਧਰਤੀ ਤੋਂ ਖਤਮ ਹੋ ਜਾਵੇਗਾ।' 8 ਤਾਂ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, "ਤੂੰ ਆਪਣੇ ਘਰ ਜਾ ਮੈਂ ਤੇਰੇ ਲਈ ਆਗਿਆ ਦੇਵਾਂਗਾ।' 9 ਤਾਂ ਉਸ ਤਕੋਆਹ ਦੀ ਔਰਤ ਨੇ ਪਾਤਸ਼ਾਹ ਨੂੰ ਕਿਹਾ, "ਹੇ ਮੇਰੇ ਮਹਾਰਾਜ, ਪਾਤਸ਼ਾਹ! ਤੁਸੀਂ ਇਹ ਸਾਰਾ ਦੋਸ਼ ਮੇਰੇ ਉੱਪਰ ਰਹਿਣ ਦੇਵੋ। ਤੁਸੀਂ ਤੇ ਤੁਹਾਡਾ ਰਾਜ ਬੇਦੋਸ਼ਾ ਹੋਵੇ।' 10 ਦਾਊਦ ਪਾਤਸ਼ਾਹ ਨੇ ਆਖਿਆ, "ਜੇਕਰ ਕੋਈ ਮਨੁੱਖ ਤੈਨੂੰ ਕੁਝ ਬੁਰਾ-ਭਲਾ ਕਹੇ, ਉਸਨੂੰ ਮੇਰੇ ਕੋਲ ਲੈ ਆ, ਕੀ ਮਜਾਲ ਉਹ ਤੈਨੂੰ ਦੋਬਾਰਾ ਕੁਝ ਆਖ ਸਕੇ।' 11 ਉਸ ਔਰਤ ਨੇ ਆਖਿਆ, "ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ! ਯਹੋਵਾਹ, ਆਪਣੇ ਪਰਮੇਸ਼ੁਰ ਵੱਲ ਧਿਆਨ ਲਾਕੇ ਕਤਲ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦੇਵੋ। ਉਹ ਮੇਰੇ ਪੁੱਤਰ ਨੂੰ ਆਪਣੇ ਭਰਾ ਦੇ ਕਤਲ ਕਾਰਣ ਸਜ਼ਾ ਦੇਣਾ ਚਾਹੁੰਦੇ ਹਨ। ਵਚਨ ਦਿਓ ਕਿ ਤੁਸੀਂ ਉਨ੍ਹਾਂ ਨੂੰ ਮੇਰੇ ਪੁੱਤਰ ਨੂੰ ਖਤਮ ਨਾ ਕਰਨ ਦੇਵੋਂਗੇ।'ਦਾਊਦ ਨੇ ਕਿਹਾ, "ਯਹੋਵਾਹ ਦੀ ਸਹੁੰ! ਤੇਰੇ ਪੁੱਤਰ ਦਾ ਧਰਤੀ ਤੇ ਇੱਕ ਵਾਲ ਵੀ ਨਾ ਡਿੱਗੇਗਾ।" 12 ਉਸ ਔਰਤ ਨੇ ਕਿਹਾ, "ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਨੂੰ ਕੁਝ ਹੋਰ ਵੀ ਆਖਣ ਦੀ ਇਜਾਜ਼ਤ ਦੇ।"ਪਾਤਸ਼ਾਹ ਨੇ ਕਿਹਾ, "ਬੋਲ!" 13 ਤਾਂ ਉਸ ਔਰਤ ਨੇ ਕਿਹਾ, "ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਇਹੋ ਜਿਹਾ ਕਿਸ ਲਈ ਧਿਆਨ ਕੀਤਾ ਹੈ? ਹਾਂ! ਜਦੋਂ ਤੁਸੀਂ ਅਜਿਹਾ ਆਖਦੇ ਹੋ ਤਾਂ ਇਉਂ ਜਾਪਦੇ ਕਿ ਤੁਸੀਂ ਦੋਸ਼ੀ ਹੋ! ਕਿਉਂ ਕਿ ਜਿਸ ਪੁੱਤਰ ਨੂੰ ਤੁਸੀਂ ਜਬਰਦਸਤੀ ਘਰੋ ਕਢਿਆ ਸੀ ਉਸ ਵਾਪਸ ਨਹੀਂ ਸਦਿਆ। 14 ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰਖਿਆ ਦੀ ਵਿਉਂਤ ਬਣਾਉਂਦਾ ਹੈ -- ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ। 15 ਮੇਰੇ ਮਹਾਰਾਜ ਅਤੇ ਪਾਤਸ਼ਾਹ, ਮੈਂ ਤੁਹਾਨੂੰ ਇਹ ਗੱਲ ਆਖਣ ਇਸ ਲਈ ਆਈ ਹਾਂ ਕਿਉਂ ਕਿ ਲੋਕਾਂ ਨੇ ਮੈਨੂੰ ਡਰਾਇਆ ਤਾਂ ਮੈਂ ਆਪਣੇ-ਆਪ ਨੂੰ ਕਿਹਾ, "ਮੈਂ ਪਾਤਸ਼ਾਹ ਅੱਗੇ ਫ਼ਰਿਆਦ ਕਰਾਂਗੀ, ਹੋ ਸਕਦਾ ਪਾਤਸ਼ਾਹ ਮੇਰੀ ਫ਼ਰਿਆਦ ਸੁਣੇ ਤੇ ਮੇਰੀ ਮਦਦ ਕਰੇ। 16 ਪਾਤਸ਼ਾਹ ਮੇਰੀ ਸੁਣੇਗਾ ਅਤੇ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਮਾਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸਾਡੀ ਸੁਰਖਿਆ ਕਰੇਗਾ। ਜੋ ਮਨੁੱਖ ਸਾਨੂੰ ਪਰਮੇਸ਼ੁਰ ਦੀ ਦਿੱਤੀ ਦਾਤ ਤੋਂ ਵਾਂਝਾ ਰੱਖ ਕੇ ਮਾਰਨਾ ਚਾਹੁੰਦਾ ਹੈ, ਪਾਤਸ਼ਾਹ ਸਾਨੂੰ ਉਸਤੋਂ ਬਚਾਵੇਗਾ। 17 ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।" 18 ਦਾਊਦ ਪਾਤਸ਼ਾਹ ਨੇ ਉਸ ਔਰਤ ਨੂੰ ਆਖਿਆ, "ਤੈਨੂੰ ਮੈਂ ਜੋ ਗੱਲਾਂ ਪੁੱਛਾਂ ਤੂੰ ਸਿਰਫ਼ ਉਸਦਾ ਜਵਾਬ ਦੇਵੀਂ।"ਔਰਤ ਨੇ ਕਿਹਾ, "ਮੇਰੇ ਮਹਾਰਾਜ ਅਤੇ ਪਾਤਸ਼ਾਹ! ਕਿਰਪਾ ਕਰਕੇ ਸਵਾਲ ਪੁੱਛੋ।" 19 ਪਾਤਸ਼ਾਹ ਨੇ ਆਖਿਆ, "ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿਖਾਇਆ?"ਔਰਤ ਨੇ ਜਵਾਬ ਦਿੱਤਾ, "ਤੇਰੀ ਜਾਨ ਦੀ ਸਹੁੰ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ। 20 ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁਧ੍ਧ ਅਨੁਸਾਰ ਬੁਧ੍ਧੀਵਾਨ ਹੈ।" 21 ਪਾਤਸ਼ਾਹ ਨੇ ਯੋਆਬ ਨੂੰ ਆਖਿਆ, "ਵੇਖ! ਜੋ ਮੈਂ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗਾ। ਹੁਣ ਤੂੰ ਮਿਹਰਬਾਨੀ ਕਰਕੇ ਜੁਆਨ ਅਬਸ਼ਲੋਮ ਨੂੰ ਵਾਪਸ ਸੱਦ ਲਿਆ।" 22 ਤੱਦ ਯੋਆਬ ਨੇ ਨਿਮਰਤਾ ਸਹਿਤ ਮੂੰਹ ਪਰਨੇ ਧਰਤੀ ਵੱਲ ਝੁਕ ਕੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਕਿਹਾ। ਤਾਂ ਯੋਆਬ ਬੋਲਿਆ, "ਅੱਜ ਮੈਂ ਜਾਣਦਾ ਹਾਂ ਕਿ ਮੇਰੇ ਪਾਤਸ਼ਾਹ ਦੀ ਮੇਰੇ ਤੇ ਕਿਰਪਾ ਹੈ ਕਿਉਂ ਕਿ ਮੈਂ ਜੋ ਅਰਜ ਕੀਤੀ ਹੈ ਤੁਸੀਂ ਮੇਰੀ ਬੇਨਤੀ ਪਰਵਾਨ ਕੀਤੀ ਹੈ।" 23 ਤੱਦ ਯੋਆਬ ਉਠਿਆ ਅਤੇ ਗਸੂਰ ਵੱਲ ਗਿਆ ਅਤੇ ਉਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ। 24 ਪਰ ਦਾਊਦ ਪਾਤਸ਼ਾਹ ਨੇ ਕਿਹਾ, "ਅਬਸ਼ਲੋਮ ਆਪਣੇ ਘਰ ਵਾਪਸ ਜਾ ਸਕਦਾ ਹੈ, ਪਰ ਉਹ ਇੱਥੇ ਮੇਰੇ ਕੋਲ ਨਹੀਂ ਆ ਸਕਦਾ!" 25 ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹਪ੍ਪਣ ਵਿੱਚ ਉਸਤਤ ਯੋਗ ਨਹੀਂ ਸੀ ਕਿਉਂ ਕਿ ਸਿਰ ਤੋਂ ਲੈਕੇ ਪੈਰਾਂ ਤੀਕ ਉਸਦੇ ਵਿੱਚ ਕੋਈ ਵੀ ਕਾਣ ਨਹੀਂ ਸੀ। 26 ਸਾਲ ਦੇ ਅਖੀਰ ਵਿੱਚ, ਅਬਸ਼ਾਲੋਮ ਆਪਣੇ ਸਿਰ ਦੇ ਵਾਲ ਮੁਂਨਦਾ ਸੀ ਅਤੇ ਉਨ੍ਹਾਂ ਨੂੰ ਤੋਲਦਾ ਸੀ ਤਾਂ ਉਨ੍ਹਾਂ ਮੁੰਨੇ ਵਾਲਾਂ ਦਾ ਭਾਰ ਕੋਈ ਪੰਜ ਪੌਂਡ ਦੇ ਕਰੀਬ ਹੁੰਦਾ ਸੀ। 27 ਅਬਸ਼ਾਲੋਮ ਦੇ ਘਰ ਤਿੰਨ ਪੁੱਤਰ ਅਤੇ ਇੱਕ ਧੀ ਪੈਦਾ ਹੋਈ। ਇਸ ਕੁੜੀ ਦਾ ਨਾਂ ਉਸ ਤਾਮਾਰ ਰੱਖਿਆ ਜੋ ਕਿ ਬੜੀ ਸੋਹਣੀ ਔਰਤ ਸੀ। 28 ਅਬਸ਼ਾਲੋਮ ਯਰੂਸ਼ਲਮ ਵਿੱਚ ਪੂਰੇ ਦੋ ਵਰ੍ਹੇ ਰਿਹਾ ਪਰ ਉਨ੍ਹਾਂ ਦੋ ਵਰ੍ਹਿਆਂ ਵਿੱਚ ਉਸਨੂੰ ਪਾਤਸ਼ਾਹ ਦਾਊਦ ਨੂੰ ਮਿਲਣ ਦੀ ਆਗਿਆ ਨਹੀਂ ਸੀ। 29 ਅਬਸ਼ਾਲੋਮ ਨੇ ਯੋਆਬ ਵੱਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯੋਆਬ ਨੂੰ ਆਖਿਆ, ਕਿ ਅਬਸ਼ਾਲੋਮ ਨੂੰ ਪਾਤਸ਼ਾਹ ਨਾਲ ਮਿਲਾ ਦੇ। ਪਰ ਯੋਆਬ ਅਬਸ਼ਾਲੋਮ ਕੋਲ ਨਾ ਆਇਆ। ਅਬਸ਼ਾਲੋਮ ਨੇ ਦੂਜੀ ਵਾਰ ਫ਼ੇਰ ਉਸਨੂੰ ਸੰਦੇਸ਼ ਭੇਜਿਆ। ਪਰ ਯੋਆਬ ਨੇ ਫ਼ੇਰ ਵੀ ਆਉਣ ਤੇ ਮਿਲਣ ਤੋਂ ਇਨਕਾਰ ਕੀਤਾ। 30 ਤੱਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਕਿਹਾ, "ਵੇਖੋ! ਯੋਆਬ ਦੀ ਪੈਲੀ ਮੇਰੀ ਪੈਲੀ ਦੇ ਨਾਲ ਲੱਗਦੀ ਹੈ। ਉਸ ਦੀ ਪੈਲੀ ਵਿੱਚ ਬਾਜ਼ਰਾ ਉਗਿਆ ਹੋਇਆ ਹੈ, ਤੁਸੀਂ ਜਾਵੋ ਅਤੇ ਉਸਦੀ ਪੈਲੀ 'ਚ ਅੱਗ ਲਾ ਦੇਵੋ।"ਤਾਂ ਅਬਸ਼ਾਲੋਮ ਦੇ ਸੇਵਕਾਂ ਨੇ ਯੋਆਬ ਦੀ ਪੈਲੀ ਨੂੰ ਅੱਗ ਲਾ ਦਿੱਤੀ। 31 ਯੋਆਬ ਉਠਿਆ ਤਾਂ ਅਬਸ਼ਾਲੋਮ ਦੇ ਘਰ ਵੱਲ ਆਇਆ ਅਤੇ ਆਕੇ ਉਸਨੇ ਅਬਸ਼ਾਲੋਮ ਨੂੰ ਕਿਹਾ, "ਤੇਰੇ ਸੇਵਕਾਂ ਨੇ ਮੇਰੀ ਪੈਲੀ ਨੂੰ ਅੱਗ ਕਿਉਂ ਲਗਾਈ?" 32 ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, "ਮੈਂ ਤੇਰੇ ਵੱਲ ਸੁਨਿਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸਦਿਆ ਸੀ। ਜੇਕਰ ਮੈਂ ਉਸਨੂੰ ਵੇਖ ਹੀ ਨਹੀਂ ਸਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।" 33 ਤੱਦ ਯੋਆਬ ਨੇ ਪਾਤਸ਼ਾਹ ਕੋਲ ਜਾਕੇ ਉਸਨੂੰ ਅਬਸ਼ਾਲੋਮ ਦੀ ਕਹੀ ਗੱਲ ਆਖੀ ਤਾਂ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਬੁਲਾਇਆ। ਅਬਸ਼ਾਲੋਮ ਪਾਤਸ਼ਾਹ ਕੋਲ ਆਇਆ। ਅਬਸ਼ਾਲੋਮ ਨੇ ਝੁਕ ਕੇ ਪਾਤਸ਼ਾਹ ਨੂੰ ਮੱਥਾ ਟੇਕਿਆ ਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।
15:1 ਇਸ ਤੋਂ ਬਾਅਦ ਅਬਸ਼ਾਲੋਮ ਨੇ ਆਪਣੇ ਲਈ ਰੱਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਵਾਲੇ 50 ਆਦਮੀ ਤਿਆਰ ਕੀਤੇ। 2 ਅਬਸ਼ਾਲੋਮ ਸਵੇਰ-ਸਾਰ ਉਠਿਆ ਕਰਦਾ ਤੇ ਸ਼ਹਿਰ ਦੇ ਫ਼ਾਟਕ ਦੇ ਕੋਲ ਇਹ ਵੇਖਣ ਲਈ ਜਾਕੇ ਖਲੋ ਜਾਂਦਾ ਕਿ ਜੇਕਰ ਕੋਈ ਪਾਤਸ਼ਾਹ ਦਾਊਦ ਕੋਲ ਕਿਸੇ ਸਮਸਿਆ ਦੇ ਨਿਆਉ ਲਈ ਜਾ ਰਿਹਾ ਹੋਵੇ। ਤਾਂ ਉਹ ਉਸ ਵਿਅਕਤੀ ਨੂੰ ਪੁੱਛ ਸਕੇ, "ਤੂੰ ਕਿਸ ਸ਼ਹਿਰ ਤੋਂ ਅਇਆ ਹੈਂ?" ਉਹ ਮਨੁੱਖ ਅੱਗੋਂ ਆਖਦਾ, "ਮੈਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹਾਂ।" 3 ਤੱਦ ਅਬਸ਼ਾਲੋਮ ਉਸ ਮਨੁੱਖ ਨੂੰ ਆਖਦਾ, "ਵੇਖ, ਜੋ ਤੂੰ ਕਹਿਨਾ ਸਹੀ ਹੈ, ਪਰ ਪਾਤਸ਼ਾਹ ਦਾਊਦ ਦੇ ਨਿਯੁਕਤ ਕੀਤੇ ਨਿਆਂਕਾਰ ਤੇਰੇ ਮੁਕੱਦਮੇ ਦੀ ਸੁਣਾਈ ਨਹੀਂ ਕਰਨਗੇ।" 4 ਅਬਸ਼ਾਲੋਮ ਇਹ ਵੀ ਆਖਦਾ, "ਮੈਂ ਆਸ ਕਰਦਾਂ ਕਿ ਕੋਈ ਇਸ ਦੇਸ ਵਿੱਚ ਮੈਨੂੰ ਨਿਆਂਕਾਰ ਬਣਾਵੇ, ਫ਼ੇਰ ਮੈਂ ਹਰ ਓਸ ਵਿਅਕਤੀ ਦੀ ਮਦਦ ਕਰ ਸਕਾਂਗਾ ਜਿਸਨੂੰ ਕੋਈ ਸਮਸਿਆ ਹੋਵੇ। ਮੈਂ ਉਸਨੂੰ ਉਸਦੀ ਸਮਸਿਆ ਦਾ ਸਹੀ ਉਪਚਾਰ ਲੱਭਣ ਵਿੱਚ ਮਦਦ ਕਰਾਂਗਾ।" 5 ਅਤੇ ਜੇਕਰ ਕੋਈ ਮਨੁੱਖ ਅਬਸ਼ਾਲੋਮ ਕੋਲ ਮੱਥਾ ਟੇਕਣ ਲਈ ਆਉਂਦਾ, ਤਾਂ ਅਬਸ਼ਾਲੋਮ ਉਸਨੂੰ ਸਗੇ ਮਿੱਤਰਾਂ ਵਾਂਗ ਮਿਲਦਾ, ਉਸਨੂੰ ਨੂੰ ਚਾਹ ਕੇ ਮਿਲਦਾ ਅਤੇ ਘੁੱਟਕੇ ਗਲਵਕੜੀ ਪਾਉਂਦਾ ਅਤੇ ਚੁੰਮਦਾ। 6 ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲੀਆਂ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਆਉਂਦੇ ਸਨ, ਇਸੇ ਤਰ੍ਹਾਂ ਹੀ ਕੀਤਾ। ਇਵੇਂ ਅਬਸ਼ਾਲੋਮ ਨੇ ਇਸਰਾਏਲ ਦੇ ਲੋਕਾਂ ਦੇ ਮਨ ਮੋਹ ਲੇ। 7 ਚਾਰ ਵਰ੍ਹਿਆਂ ਬਾਅਦ ਅਬਸ਼ਾਲੋਮ ਨੇ ਦਾਊਦ ਪਾਤਸ਼ਾਹ ਨੂੰ ਆਖਿਆ, "ਕਿਰਪਾ ਕਰਕੇ, ਮੈਨੂੰ ਪਰਵਾਨਗੀ ਦੇਵੋ ਕਿ ਮੈਂ ਜਾਵਾਂ ਅਤੇ ਆਪਣੀ ਸੁੱਖਣਾ ਜੋ ਮੈਂ ਯਹੋਵਾਹ ਦੇ ਅੱਗੇ ਸੁਖੀ ਹੈ ਹਬਰੋਨ ਵਿੱਚ ਪੂਰੀ ਕਰਾਂ। 8 ਇਹ ਸੁੱਖਣਾ ਮੈਂ ਉਦੋਂ ਸੁਖੀ ਸੀ ਜਿਸ ਵੇਲੇ ਮੈਂ ਅਰਾਮੀ ਗਸ਼ੂਰ ਵਿੱਚ ਸੀ। ਤੱਦ ਮੈਂ ਇਹ ਸੁੱਖਣਾ ਸੁਖੀ ਸੀ ਕਿ ਜੇ ਕਦੇ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।" 9 ਦਾਊਦ ਪਾਤਸ਼ਾਹ ਨੇ ਆਖਿਆ, "ਸ਼ਾਂਤੀ ਨਾਲ ਜਾ!"ਅਬਸ਼ਾਲੋਮ ਹਬਰੋਨ ਨੂੰ ਗਿਆ। 10 ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੂਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, "ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।" 11 ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ 200 ਆਦਮੀ ਤੁਰੇ, ਜਿਨ੍ਹਾਂ ਨੂੰ ਉਸਨੇ ਸਦਿਆ ਸੀ, ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਉਸਦਾ ਵਿਚਾਰ ਕੀ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਖਬਰ ਨਹੀਂ ਸੀ। 12 ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜਾ ਰਿਹਾ ਸੀ, ਉਸ ਵਕਤ ਉਸਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਆਵਾਂ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵਧ ਤੋਂ ਵਧ ਲੋਕ ਉਸਦਾ ਸਾਬ ਦੇਣ ਲੱਗ ਪਏ। 13 ਤੱਦ ਇੱਕ ਮਨੁੱਖ ਨੇ ਦਾਊਦ ਨੂੰ ਆਕੇ ਦੱਸਿਆ, "ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਮਗਰ ਲੱਗੇ ਹੋਏ ਹਨ।" 14 ਤੱਦ ਦਾਊਦ ਨੇ ਆਪਣੇ ਸਾਰੇ ਅਫ਼ਸਰਾਂ ਨੂੰ ਆਖਿਆ ਜਿਹੜੇ ਕਿ ਯਰੂਸ਼ਲਮ ਵਿੱਚ ਸਨ, "ਸਾਨੂੰ ਕੁਝ ਬਚਾਅ ਦਾ ਉਪਾਅ ਜ਼ਰੂਰ ਕਰਨਾ ਚਾਹੀਦਾ ਹੈ! ਜੇਕਰ ਅਸੀਂ ਏਸਾ ਨਹੀਂ ਕਰਾਂਗੇ, ਤਾਂ ਅਬਸ਼ਾਲੋਮ ਸਾਨੂੰ ਫ਼ੜ ਲਵੇਗਾ ਤੇ ਅਸੀਂ ਬਚ ਨਹੀਂ ਸਕਾਂਗੇ। ਸਾਨੂੰ ਛੇਤੀ ਇਥੋਂ ਭੱਜਣਾ ਚਾਹੀਦਾ ਹੈ, ਇਹ ਨਾ ਹੋਵੇ ਕਿ ਅਬਸ਼ਾਲੋਮ ਪਹਿਲਾਂ ਹੀ ਸਾਨੂੰ ਪਕੜ ਲਵੇ। ਉਹ ਸਾਨੂੰ ਸਭਨੂੰ ਤਬਾਹ ਕਰ ਦੇਵੇਗਾ ਅਤੇ ਉਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਵੀ ਵੱਢ ਸੁੱਟੇਗਾ।" 15 ਪਾਤਸ਼ਾਹ ਦੇ ਅਫ਼ਸਰਾਂ ਨੇ ਉਸਨੂੰ ਕਿਹਾ, "ਅਸੀਂ ਉਹੀ ਕਰਾਂਗੇ, ਜਿਵੇਂ ਤੁਸੀਂ ਸਾਨੂੰ ਹੁਕਮ ਕਰੋਂਗੇ।" 16 ਤੱਦ ਪਾਤਸ਼ਾਹ ਨਿਕਲਿਆ ਅਤੇ ਉਸਦਾ ਸਾਰਾ ਪਰਿਵਾਰ ਉਸਦੇ ਮਗਰ ਹੋ ਤੁਰਿਆ। ਪਾਤਸ਼ਾਹ ਨੇ ਆਪਣੇ ਪਿੱਛੇ ਆਪਣੀਆਂ ਦਸ ਪਤਨੀਆਂ ਨੂੰ ਘਰ ਦੀ ਰਖਵਾਲੀ ਲਈ ਛੱਡ ਗਿਆ। 17 ਅਤੇ ਉਹ ਬਾਕੀ ਸਾਰੇ ਲੋਕਾਂ ਨੂੰ ਆਪਣੇ ਮਗਰ ਲੈਕੇ ਉਥੋਂ ਤੁਰ ਪਿਆ ਅਤੇ ਉਹ ਸਾਰੇ ਆਖਰੀ ਇੱਕ ਘਰ 9ਚ ਜਾ ਠਹਿਰੇ। 18 ਉਸ ਦੇ ਸਾਰੇ ਅਫ਼ਸਰ ਉਸਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ ਅਤੇ ਫ਼ਲੇਤੀ ਅਤੇ ਸਾਰੇ ਗਿੱਤੀ (600 ਜੁਆਨ ਜੋ ਗਬ ਤੋਂ) ਉਸਦੇ ਨਾਲ ਆਏ ਸਨ, ਪਾਤਸ਼ਾਹ ਦੇ ਅੱਗੇ-ਅੱਗੇ ਪਾਰ ਲੰਘ ਗਏ। 19 ਤੱਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, "ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾ ਅਤੇ ਪਾਤਸ਼ਾਹ ਅਬਸ਼ਾਲੋਮ ਨਾਲ ਜਾ ਕੇ ਰਹਿ। ਤੂੰ ਓਪਰਾ ਬੰਦਾ ਹੈਂ ਅਤੇ ਆਪਣੇ ਦੇਸੋਂ ਕਢਿਆ ਹੋਇਆ ਵੀ। ਇਸ ਲਈ ਤੂੰ ਆਪਣੀ ਥਾਂ ਮੁੜ ਜਾ। 20 ਅਜੇ ਕਲ੍ਹ੍ਹ ਹੀ ਤਾਂ ਤੂੰ ਮੇਰੇ ਕੋਲ ਆਇਆ ਹੈਂ ਅਤੇ ਭਲਾ ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਓਧਰ ਘੁਮਾਵਾਂ? ਨਹੀਂ! ਤੂੰ ਆਪਣੇ ਸਾਥੀਆਂ ਨੂੰ ਆਪਣੇ ਨਾਲ ਲੈਕੇ ਇਥੋਂ ਮੁੜ ਜਾ ਅਤੇ ਦਯਾ ਅਤੇ ਸੱਚਾਈ ਤੇਰੇ ਨਾਲ ਰਹੇ।" 21 ਪਰ ਇੱਤਈ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, "ਜਿਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀ ਸਹੁੰ, ਮੈਂ ਤੇਰੇ ਸੰਗ ਰਹਾਂਗਾ। ਮੈਂ ਜ਼ਿੰਦਗੀ ਜਾਂ ਮੌਤ ਵਿੱਚ ਤੇਰੇ ਸੰਗ ਹੋਵਾਂਗਾ!" 22 ਦਾਊਦ ਨੇ ਇਤਈ ਨੂੰ ਆਖਿਆ, "ਚੱਲ ਫ਼ਿਰ ਇਥੋਂ ਪਾਰ ਲੰਘ।"ਤਾਂ ਇੱਤਈ ਗਿੱਤੀ ਅਤੇ ਉਸਦੇ ਸਾਰੇ ਲੋਕ ਅਤੇ ਸਭ ਬੱਚੇ ਨੀਗਰ ਜੋ ਉਸ ਨਾਲ ਸਨ, ਪਾਰ ਲੰਘ ਗਏ। 23 ਸਾਰੇ ਲੋਕ ਭੁੱਬਾਂ ਮਾਰ-ਮਾਰ ਰੋਏ। ਪਾਤਸ਼ਾਹ ਦਾਊਦ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਬਾਕੀ ਦੇ ਸਾਰੇ ਲੋਕ ਪਾਰ ਲੰਘਕੇ ਉਜਾੜ ਵੱਲ ਨੂੰ ਮੁੜ ਗਏ। 24 ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਬਾਰ ਨੇ ਤੱਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ। 25 ਤੱਦ ਪਾਤਸ਼ਾਹ ਦਾਊਦ ਨੇ ਸਾਦੋਕ ਨੂੰ ਆਖਿਆ, "ਪਰਮੇਸ਼ੁਰ ਦਾ ਪਵਿੱਤਰ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਵੋ। ਜੇਕਰ ਯਹੋਵਾਹ ਵੱਲੋਂ ਮੇਰੇ ਤੇ ਕਿਰਪਾ ਦਿ੍ਰਸ਼ਟੀ ਹੋਈ ਤਾਂ ਉਹ ਮੈਨੂੰ ਯਰੂਸ਼ਲਮ 9ਚ ਮੋੜ ਲਿਆਵੇਗਾ ਅਤੇ ਉਸਦੇ ਅਤੇ ਮੰਦਰ ਦੇ ਦਰਸ਼ਨ ਮੈਨੂੰ ਮੁੜ ਕਰਾਵੇਗਾ। 26 ਪਰ ਜੇਕਰ ਯਹੋਵਾਹ ਨੇ ਕਿਹਾ ਕਿ ਉਹ ਮੇਰੇ ਤੇ ਪ੍ਰਸੰਨ ਨਹੀਂ ਹੈ ਤਾਂ ਉਹ ਜੋ ਚਾਹੇ ਮੇਰੇ ਨਾਲ ਸਲੂਕ ਕਰ ਸਕਦਾ ਹੈ।" 27 ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫ਼ੇਰ ਆਖਿਆ, "ਤੂੰ ਤਾਂ ਪੈਗੰਬਰ ਹੈਂ। ਤੂੰ ਸ਼ਾਂਤੀ ਨਾਲ ਸ਼ਹਿਰ ਵਾਪਿਸ ਮੁੜ। ਅਤੇ ਦੋਵੇਂ ਪੁੱਤਰ ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਬਾਨ ਜੋ ਅਬਯਾਬਾਰ ਦਾ ਪੁੱਤਰ ਹੈ ਉਨ੍ਹਾਂ ਨੂੰ ਵੀ ਲੈ ਜਾ। 28 ਮੈਂ ਉਨ੍ਹਾਂ ਜਗ੍ਹਾਵਾਂ ਦੇ ਕਰੀਬ ਇੰਤਜ਼ਾਰ ਕਰਾਂਗਾ ਜਿੱਥੋਂ ਲੋਕ ਮਾਰੂਬਲ ਅੰਦਰ ਜਾਣ ਲਈ ਦਰਿਆ ਪਾਰ ਕਰਦੇ ਹਨ ਜਦ ਤੀਕ ਮੈਨੂੰ ਤੁਹਾਡੇ ਵੱਲੋਂ ਕੋਈ ਖਬਰ ਨਾ ਮਿਲ ਜਾਵੇ।" 29 ਸੋ ਸਾਦੋਕ ਅਤੇ ਅਬਯਾਬਾਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ। 30 ਦਾਊਦ ਜੈਤੂਨ ਦੇ ਪਹਾੜ ਤੇ ਚੜਿਆ। ਉਹ ਰੋ ਰਿਹਾ ਸੀ। ਉਸਨੇ ਸਿਰ ਢਕਿਆ ਹੋਇਆ ਸੀ ਅਤੇ ਪੈਰੋ ਨੰਗਾ ਸੀ। ਦਾਊਦ ਦੇ ਨਾਲ ਆਏ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢਕ੍ਕ ਲੇ ਅਤੇ ਦਾਊਦ ਦੇ ਨਾਲ ਰੋਦੇ ਹੋਏ ਗਏ। 31 ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, "ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।" ਤੱਦ ਦਾਊਦ ਨੇ ਆਖਿਆ, "ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਨਾਲ ਉਲਟਾਅ ਦੇ।" 32 ਦਾਊਦ ਪਹਾੜ ਦੀ ਚੋਟੀ ਤੇ ਆਇਆ। ਇਹ ਉਹ ਜਗ੍ਹਾ ਸੀ ਜਿੱਥੇ ਉਹ ਅਕਸਰ ਯਹੋਵਾਹ ਦੀ ਉਪਾਸਨਾ ਕਰਨ ਲਈ ਆਉਂਦਾ ਸੀ। ਉਸ ਵਕਤ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਤੇ ਮਿੱਟੀ ਪਾਈ ਹੋਈ ਉਸ ਨੂੰ ਮਿਲਣ ਲਈ ਆਇਆ। 33 ਦਾਊਦ ਨੇ ਹੂਸ਼ਈ ਨੂੰ ਆਖਿਆ, "ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਮੇਰੇ ਸਿਰ ਤੇ ਇੱਕ ਹੋਰ ਮਨੁੱਖ ਦਾ ਭਾਰ ਪਵੇਗਾ। 34 ਪਰ ਜੇ ਤੂੰ ਯਰੂਸ਼ਲਮ ਨੂੰ ਮੁੜ ਜਾਵੇਂ ਤਾਂ ਤੂੰ ਅਹੀਥੋਫ਼ਲ ਦੀ ਸਲਾਹ ਨੂੰ ਫ਼ਿਜ਼ੂਲ ਸਿਧ੍ਧ ਕਰ ਸਕਦਾ ਹੈਂ। ਜੇ ਤੂੰ ਜਾਕੇ ਅਬਸ਼ਾਲੋਮ ਨੂੰ ਆਖੇਁ, 9ਹੇ ਪਾਤਸ਼ਾਹ! ਮੈਂ ਤੇਰਾ ਸੇਵਕ ਹਾਂ। ਪਹਿਲਾਂ ਮੈਂ ਤੇਰੇ, ਪਿਤਾ ਦੀ ਟਹਿਲ ਕੀਤੀ ਹੁਣ ਮੈਂ ਤੇਰੀ ਸੇਵਾ ਕਰਾਂਗਾ।9 35 ਸਾਦੋਕ ਅਤੇ ਅਬਯਾਬਾਰ ਜਾਜਕ ਤੇਰੇ ਨਾਲ ਹਨ। ਸੋ ਅਜਿਹਾ ਹੋਵੇ ਕਿ ਜੋ ਕੁਝ ਵੀ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇ ਸੋ ਸਾਦੋਕ ਅਤੇ ਅਬਯਾਬਾਰ ਜਾਜਕਾਂ ਨੂੰ ਦੱਸ ਦੇਵੀਂ। 36 ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਅਹੀਮਅਸ ਸਾਦੋਕ ਦਾ ਅਤੇ ਯੋਨਾਬਾਨ ਅਬਯਾਬਾਰ ਦਾ ਵੀ ਹਨ। ਫ਼ਿਰ ਜੋ ਕੁਝ ਵੀ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਭੇਜਣਾ।" 37 ਇਉਂ ਹੂਸ਼ਈ ਦਾਊਦ ਦਾ ਦੋਸਤ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਵਿੱਚ ਆਇਆ।
16:1 ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵਧਿਆ ਤਾਂ ਮਫ਼ੀਬੋਸ਼ਬ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕਸ੍ਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁਛ੍ਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ। 2 ਦਾਊਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, "ਇਹ ਸਭ ਵਸਤਾਂ ਕਿਸ ਲਈ ਹਨ?"ਸੀਬਾ ਨੇ ਕਿਹਾ, "ਇਹ ਖੋਤੇ ਪਾਤਸ਼ਾਹ ਦੇ ਪਰਿਵਾਰ ਦੇ ਚਢ਼ਨ ਲਈ ਹਨ ਅਤੇ ਇਹ ਰੋਟੀਆਂ ਅਤੇ ਫ਼ਲ ਉਸਦੇ ਅਫ਼ਸਰਾਂ ਦੇ ਖਾਣ ਲਈ ਅਤੇ ਉਜਾੜ ਵਿੱਚ ਜਾਂਦਿਆਂ ਕੋਈ ਵੀ ਮਨੁੱਖ ਰਾਹ ਵਿੱਚ ਕਮਜ਼ੋਰੀ ਮਹਿਸੂਸ ਕਰੇ ਉਸ ਲਈ ਇਹ ਮੈਅ ਦੀ ਮਸ਼ਕ ਹੈ।" 3 ਪਾਤਸ਼ਾਹ ਨੇ ਪੁਛਿਆ, "ਮ੍ਮਫ਼ੀਬੋਸ਼ਬ ਕਿੱਥੋ ਹੈ?"ਸੀਬਾ ਨੇ ਪਾਤਸ਼ਾਹ ਨੂੰ ਕਿਹਾ, "ਮਫ਼ੀਬੋਸ਼ਬ ਤਾਂ ਯਰੂਸ਼ਲਮ ਵਿੱਚ ਠਹਿਰਿਆ ਹੋਇਆ ਹੈ। ਕਿਉਂ ਜੋ ਉਸਨੇ ਆਖਿਆ ਹੈ ਕਿ ਇਸਰਾਏਲੀ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਣਗੇ।" 4 ਤੱਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, "ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫੀਬੋਸ਼ਬ ਨਾਲ ਸਬਂਧਿਤ ਹੈ।" ਸੀਬਾ ਨੇ ਕਿਹਾ, "ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।" 5 ਦਾਊਦ ਪਾਤਸ਼ਾਹ ਤੱਦ ਬਹੁਰੀਮ ਵਿੱਚ ਆਇਆ। ਉੱਥੇ ਸ਼ਾਊਲ ਦੇ ਘਰਾਣੇ ਦੀ ਕੁੱਲ ਵਿੱਚੋਂ ਗੇਰਾ ਨਾਂ ਦੇ ਮਨੁੱਖ ਦਾ ਪੁੱਤਰ ਸ਼ਿਮਈ ਨਿਕਲਿਆ। ਉਹ ਦਾਊਦ ਨੂੰ ਮੰਦੇ ਬੋਲ ਬੋਲਦਾ ਬਾਹਰ ਨਿਕਲਿਆ ਅਤੇ ਉਹ ਇੰਝ ਬਾਰ-ਬਾਰ ਆਖਦਾ ਗਿਆ। 6 ਸ਼ਿਮਈ ਨੇ ਦਾਊਦ ਅਤੇ ਉਸਦੇ ਟਹਿਲੂਆਂ ਉੱਪਰ ਪਥਰਾਵ ਕਰਨਾ ਸ਼ੁਰੂ ਕਰ ਦਿੱਤਾ। ਪਰ ਉਸ ਵਕਤ ਸੂਰਮੇ ਅਤੇ ਲੋਕ ਦਾਊਦ ਦੇ ਆਲੇ-ਦੁਆਲੇ ਇਕੱਠੇ ਹੋ ਗਏ। 7 ਸ਼ਿਮਈ ਦਾਊਦ ਨੂੰ ਸਰਾਪ ਦਿੰਦਾ ਹੋਇਆ ਆਖਣ ਲੱਗਾ, "ਨਿਕਲ ਆ, ਨਿਕਲ ਆ, ਤੂੰ ਖੂਨੀ ਮਨੁੱਖ! ਹੇ ਸ਼ਤਾਨ ਦੀ ਔਲਾਦ। 8 ਯਹੋਵਾਹ ਤੈਨੂੰ ਸਜ਼ਾ ਦੇ ਰਿਹਾ ਹੈ। ਕਿਉਂ ਕਿ ਤੂੰ ਸ਼ਾਊਲ ਦੇ ਘਰਾਣੇ ਦਾ ਖੂਨ ਕੀਤਾ, ਤੂੰ ਸ਼ਾਊਲ ਦੀ ਥਾਂ ਚੁਰਾਕੇ ਖੁਦ ਪਾਤਸ਼ਾਹ ਬਣ ਬੈਠਾ, ਪਰ ਉਹੀ ਸਭ ਬੁਰਿਆਈਆਂ ਹੁਣ ਤੇਰੇ ਨਾਲ ਵਾਪਰ ਰਹੀਆਂ ਹਨ। ਹੁਣ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਕਿਉਂ ਕਿ ਤੂੰ ਖੂਨੀ ਮਨੁੱਖ ਹੈਂ।" 9 ਤੱਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, "ਇਹ ਮੋਇਆ ਹੋਇਆ ਕੁਤ੍ਤਾ ਭਲਾ ਕਾਹਨੂੰ ਮੇਰੇ ਮਹਾਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਜੇਕਰ ਮੈਨੂੰ ਆਗਿਆ ਦੇਵੋਁ ਤਾਂ ਜਾਕੇ ਉਸਦਾ ਸਿਰ ਉਡਾ ਦੇਵਾਂ।" 10 ਪਰ ਪਾਤਸ਼ਾਹ ਨੇ ਜਵਾਬ ਦਿੱਤਾ, "ਸਰੂਯਾਹ ਦੇ ਪੁੱਤਰੋ ਮੈਂ ਕੀ ਕਰ ਸਕਦਾ ਹਾਂ? ਅਵੱਸ਼ ਹੀ, ਸ਼ਿਮਈ ਮੈਨੂੰ ਸਰਾਪ ਰਿਹਾ ਹੈ। ਪਰ ਯਹੋਵਾਹ ਨੇ ਉਸ ਨੂੰ ਮੈਨੂੰ ਸਰਾਪਣ ਲਈ ਕਿਹਾ ਹੈ।" 11 ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, "ਵੇਖੋ! ਮੇੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸਨੂੰ ਅਜਿਹਾ ਹੁਕਮ ਦਿੱਤਾ ਹੈ।" 12 ਹੋ ਸਕਦਾ ਜੋ ਮੰਦੀਆਂ ਗੱਲਾਂ ਮੇਰੇ ਨਾਲ ਵਾਪਰ ਰਹੀਆਂ ਯਹੋਵਾਹ ਉਨ੍ਹਾਂ ਨੂੰ ਵੇਖੇ। ਫ਼ੇਰ ਹੋ ਸਕਦਾ ਕਿ ਯਹੋਵਾਹ ਮੈੈਨੂੰ ਸ਼ਿਮਈ ਦੁਆਰਾ ਅੱਜ ਆਖੀ ਹਰ ਮੰਦੀ ਗੱਲ ਲਈ ਕੁਝ ਚੰਗਾ ਦੇਵੇ। 13 ਤਾਂ ਦਾਊਦ ਅਤੇ ਉਸਦੇ ਆਦਮੀ ਆਪਣੇ ਰਾਹ ਤੁਰੇ ਜਾਂਦੇ ਸਨ ਪਰ ਸ਼ਿਮਈ ਦਾਊਦ ਦਾ ਪਿੱਛਾ ਕਰਦਾ ਰਿਹਾ। ਸ਼ਿਮਈ ਪਹਾੜੀ ਦੀ ਦੂਜੀ ਤਰਫ਼ ਸੜਕ ਦੇਰ ਦੂਜੇ ਕਿਨਾਰੇ ਤੁਰਦਾ ਰਿਹਾ ਅਤੇ ਰਾਹ ਵਿੱਚ ਦਾਊਦ ਨੂੰ ਮੰਦੇ ਬੋਲ ਬੋਲਦਾ ਰਿਹਾ ਅਤੇ ਉਸ ਉੱਪਰ ਧੂੜ-ਮਿੱਟੀ ਪਾਉਂਦਾ ਅਤੇ ਵੱਟੇ ਮਾਰਦਾ ਰਿਹਾ। 14 ਦਾਊਦ ਪਾਤਸ਼ਾਹ ਅਤੇ ਉਸਦੇ ਸਾਰੇ ਆਦਮੀ ਯਰਦਨ ਦਰਿਆ ਤੇ ਪੁੱਜੇ ਤੇ ਉਸ ਵਕਤ ਉਹ ਬੜੇ ਬਕ੍ਕੇ ਹੋਏ ਸਨ। ਇਸ ਲਈ ਉੱਥੇ ਰੁਕ ਕੇ ਉਨ੍ਹਾਂ ਨੇ ਬੋੜੀ ਦੇਰ ਅਰਾਮ ਕਰਕੇ ਥੋੜਾ ਸਾਹ ਲਿਆ। 15 ਅਬਸ਼ਾਲੋਮ ਅਹੀਥੋਫ਼ਲ ਅਤੇ ਹੋਰ ਸਾਰੇ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ। 16 ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਅਤੇ ਆਖਣ ਲੱਗਾ, "ਪਾਤਸ਼ਾਹ ਜਿਉਂਦਾ ਰਹੇ! ਪਾਤਸ਼ਾਹ ਜਿਉਂਦਾ ਰਹੇ!" 17 ਅਬਸ਼ਾਲੋਮ ਨੇ ਆਖਿਆ, "ਭਲਾ ਤੂੰ ਆਪਣੇ ਮਿੱਤਰ ਦਾਊਦ ਉੱਤੇ ਕਿਰਪਾਲੂ ਕਿਉਂ ਨਹੀਂ? ਭਲਾ ਤੂੰ ਆਪਣੇ ਸਾਰੇ ਮਿੱਤਰਾਂ ਨਾਲ ਯਰੂਸ਼ਲਮ ਛੱਡਕੇ ਕਿਉਂ ਨਹੀਂ ਗਿਆ?" 18 ਹੂਸ਼ਈ ਨੇ ਕਿਹਾ, "ਮੈਂ ਉਸ ਮਨੁੱਖ ਵੱਲ ਹਾਂ ਜਿਸ ਨੂੰ ਯਹੋਵਾਹ ਚੁਣਦਾ ਹੈ। ਇਨ੍ਹਾਂ ਲੋਕਾਂ ਅਤੇ ਇਸਰਾਏਲ ਦੇ ਲੋਕਾਂ ਨੇ ਤੈਨੂੰ ਚੁਣਿਆ, ਇਸ ਲਈ ਮੈਂ ਤੇਰੇ ਨਾਲ ਹੀ ਰਹਾਂਗਾ। 19 ਇਸ ਤੋਂ ਪਹਿਲਾਂ ਮੈਂ ਤੇਰੇ ਪਿਤਾ ਦੀ ਸੇਵਾ ਕੀਤੀ ਇਸ ਲਈ ਮੈਂ ਹੁਣ ਦਾਊਦ ਦੇ ਪੁੱਤਰ ਦੀ ਟਹਿਲ ਕਰਾਂਗਾ, ਤੇਰੀ ਸੇਵਾ ਕਰਾਂਗਾ।" 20 ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਕਿਹਾ, "ਕਿਰਪਾ ਕਰਕੇ ਸਾਨੂੰ ਦੱਸੋ ਕਿ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ?" 21 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, "ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤੱਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।" 22 ਤੱਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ। 23 ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹਤ੍ਤਵਯੋਗ ਸੀ।
17:1 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, "ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠਕੇ ਦਾਊਦ ਦਾ ਪਿੱਛਾ ਕਰਾਂ। 2 ਮੈਂ ਉਸ ਨੂੰ ਉਸ ਵਕਤ ਫ਼ੜਾਂਗਾ ਜਦੋਂ ਕਿ ਉਹ ਬਕਿਆ-ਹ੍ਹਾਰਿਆ ਪਿਆ ਹੋਵੇਗਾ। ਮੈਂ ਉਸਨੂੰ ਡਰਾਵਾਂਗਾ ਅਤੇ ਉਸਦੇ ਸਾਰੇ ਲੋਕ ਭੱਜ ਜਾਣਗੇ। ਪਰ ਮੈਂ ਸਿਰਫ਼ ਦਾਊਦ ਪਾਤਸ਼ਾਹ ਨੂੰ ਹੀ ਮਾਰਾਂਗਾ। 3 ਫ਼ਿਰ ਮੈਂ ਸਾਰੇ ਲੋਕਾਂ ਨੂੰ ਤੇਰੇ ਕੋਲ ਵਾਪਸ ਲੈ ਆਵਾਂਗਾ। ਜੇਕਰ ਦਾਊਦ ਮਰ ਗਿਆ ਤਾਂ ਫ਼ਿਰ ਸਾਰੇ ਲੋਕੀ ਸ਼ਾਂਤੀ 9ਚ ਵਾਪਸ ਮੁੜ ਆਉਣਗੇ।" 4 ਸੋ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਆਗੂਆਂ ਨੂੰ ਚੰਗੀ ਲਗੀ। 5 ਪਰ ਅਬਸ਼ਾਲੋਮ ਨੇ ਆਖਿਆ, "ਹੁਣ ਹੂਸ਼ਈ ਅਰਕੀ ਨੂੰ ਵੀ ਸੱਦ ਲਵੋ! ਮੈਂ ਉਸਦੇ ਮੂੰਹੋਁ ਵੀ ਕੁਝ ਸੁਣਨਾ ਚਾਹੁੰਦਾ ਹਾਂ।" 6 ਹੂਸ਼ਈ ਅਬਸ਼ਾਲੋਮ ਕੋਲ ਆਇਆ ਅਤੇ ਅਬਸ਼ਾਲੋਮ ਨੇ ਹੂਸ਼ਈ ਨੂੰ ਕਿਹਾ, "ਇਹ ਹੈ ਅਹੀਥੋਫ਼ਲ ਦੀ ਸਲਾਹ, ਕੀ ਸਾਨੂੰ ਉਸ ਤੇ ਅਮਲ ਕਰਨਾ ਚਾਹੀਦਾ ਹੈ? ਜੇਕਰ ਨਹੀਂ ਤਾਂ ਸਾਨੂੰ ਦੱਸੋ?" 7 ਹੂਸ਼ਈ ਨੇ ਅਬਸ਼ਾਲੋਮ ਨੂੰ ਕਿਹਾ, "ਅਹੀਥੋਫ਼ਲ ਨੇ ਜੋ ਇਹ ਸਲਾਹ ਇਸ ਵਕਤ ਦਸੀ ਹੈ ਉਹ ਚੰਗੀ ਨਹੀਂ।" 8 ਨਾਲ ਹੀ ਹੂਸ਼ਈ ਨੇ ਇਹ ਵੀ ਕਿਹਾ, "ਤੁਸੀਂ ਆਪਣੇ ਪਿਤਾ ਅਤੇ ਉਸਦੇ ਆਦਮੀਆਂ ਨੂੰ ਵੀ ਜਾਣਦੇ ਹੀ ਹੋ ਕਿ ਉਹ ਕਿੰਨੇ ਸੂਰਮੇ ਹਨ। ਉਹ ਇੰਨੇ ਖਤਰਨਾਕ ਹਨ ਜਿੰਨੇ ਕਿ ਜੰਗਲੀ ਰਿੱਛ ਜਿਵੇਂ ਉਸਦੇ ਬੱਚੇ ਨੂੰ ਉਜਾੜ ਵਿੱਚ ਖੁਸ ਜਾਣ ਤਾਂ ਹੁੰਦਾ ਹੈ। ਤੁਹਾਡੇ ਪਿਤਾ ਇੱਕ ਯੋਧਾ ਵੀਰ ਹਨ ਅਤੇ ਉਹ ਸਾਰੀ ਰਾਤ ਲੋਕਾਂ ਨਾਲ ਨਹੀਂ ਠਹਿਰੇਗਾ। 9 ਹੁਣ ਵੀ ਸ਼ਾਇਦ ਉਹ ਕਿਸੇ ਖੁਡ੍ਡ ਜਾਂ ਗੁਫ਼ਾ ਵਿੱਚ ਲੁਕਿਆ ਹੋਵੇ। ਜੇਕਰ ਤੁਹਾਡਾ ਪਿਤਾ ਪਹਿਲਾਂ ਤੁਹਾਡੇ ਤੋਂ ਤੁਹਾਡੇ ਤੇ ਹਮਲਾ ਬੋਲੇ ਤਾਂ ਲੋਕਾਂ ਵਿੱਚ ਖਬਰ ਫ਼ੈਲ ਜਾਵੇਗੀ ਅਤੇ ਉਹ ਸੋਚਣਗੇ, "ਅਬਸ਼ਾਲੋਮ ਦੇ ਆਦਮੀ ਹਾਰ ਰਹੇ ਹਨ!9 10 ਤਾਂ ਫ਼ਿਰ ਭਾਵੇਂ ਜਿਹੜੇ ਸ਼ੇਰ ਵਰਗੇ ਬਹਾਦੁਰ ਸੂਰਮੇ ਵੀ ਹਨ ਉਹ ਵੀ ਡਰ ਜਾਣਗੇ ਕਿਉਂ ਕਿ ਸਾਰੇ ਇਸਰਾਏਲੀ ਜਾਣਦੇ ਹਨ ਕਿ ਤੁਹਾਡੇ ਪਿਤਾ ਵੱਡੇ ਵੀਰ ਯੋਧਾ ਹਨ ਅਤੇ ਉਸਦੇ ਆਦਮੀ ਵੀ ਬੜੇ ਬਹਾਦੁਰ ਸੂਰਮੇ ਹਨ। 11 "ਮੈਂ ਤਾਂ ਤੁਹਾਨੂੰ ਇਹੀ ਸੁਝਾਅ ਦਿੰਦਾ ਹਾਂ ਕਿ ਤੁਸੀਂ ਦਾਨ ਤੋਂ ਲੈਕੇ ਬੇਰਸ਼ਬਾ ਤੀਕ ਸਾਰੇ ਇਸਰਾਏਲੀਆਂ ਨੂੰ ਇਕਠਿਆਂ ਕਰੋ। ਤੱਦ ਉੱਥੇ ਇੰਨੇ ਲੋਕ ਹੋਣ ਜਿਵੇਂ ਸਮੁੰਦਰ ਕੰਢੇ ਰੇਤ। ਤੱਦ ਤੁਸੀਂ ਲੜਾਈ ਵਿੱਚ ਜ਼ਰੂਰ ਉਤਰੋ। 12 ਅਤੇ ਅਸੀਂ ਦਾਊਦ ਨੂੰ ਜਿੱਥੇ ਉਹ ਲੁਕਿਆ ਹੋਵੇਗਾ, ਫ਼ੜ ਲਵਾਂਗੇ। ਅਸੀਂ ਬਹੁਤ ਸਾਰੇ ਸਿਪਾਹੀਆਂ ਨਾਲ ਦਾਊਦ ਤੇ ਹਮਲਾ ਬੋਲਾਂਗੇ ਅਸੀਂ ਉਸ ਵਕਤ ਘਾਹ ਤੇ ਪਈ ਬਹੁਤ ਸਾਰੀ ਤਰੇਲ ਵਾਂਗ ਹੋਵਾਂਗੇ ਅਤੇ ਅਸੀਂ ਦਾਊਦ ਅਤੇ ਉਸਦੇ ਸਾਰੇ ਆਦਮੀਆਂ ਨੂੰ ਮਾਰ ਮੁਕਾਵਾਂਗੇ। ਉਸਦਾ ਕੋਈ ਵੀ ਮਨੁੱਖ ਜਿਉਂਦਾ ਨਹੀਂ ਬਚੇਗਾ। 13 ਜੇਕਰ ਦਾਊਦ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਉਸ ਸ਼ਹਿਰ ਵਿੱਚ ਰਸੀਆਂ ਲੈਕੇ ਚੜ ਜਾਣਗੇ ਅਤੇ ਅਸੀਂ ਉਸ ਸ਼ਹਿਰ ਦੀਆਂ ਸਾਰੀਆਂ ਦੀਵਾਰਾਂ ਭੰਨ ਸੁੱਟਾਂਗੇ। ਅਸੀਂ ਉਸਨੂੰ ਖੱਡ ਜਾਂ ਵਾਦੀ ਵਿੱਚ ਅਜਿਹਾ ਸੁੱਟਾਂਗੇ ਕਿ ਉਸ ਸ਼ਹਿਰ ਵਿੱਚ ਤੁਹਾਨੂੰ ਇੱਕ ਕਂਕਰ ਵੀ ਨਾ ਲੱਭੇਗਾ।" 14 ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, "ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।" ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿਧ੍ਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ। 15 ਤੱਦ ਹੂਸ਼ਈ ਨੇ ਸਾਦੋਕ ਅਤੇ ਅਬਯਾਬਾਰ ਜਾਜਕਾਂ ਨੂੰ ਆਖਿਆ ਕਿ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਆਗੂਆਂ ਨੂੰ ਇਉਂ ਸਲਾਹ ਦਿੱਤੀ ਹੈ ਅਤੇ ਮੈਂ ਇਉਂ ਇਹ-ਇਹ ਸਲਾਹ ਦਿੱਤੀ ਹੈ। ਤੱਦ ਹੂਸ਼ਈ ਨੇ ਕਿਹਾ, 16 "ਜਲਦੀ ਹੀ ਦਾਊਦ ਨੂੰ ਇਹ ਸੁਨਿਹਾ ਭੇਜੋ। ਉਸਨੂੰ ਆਖੋ ਕਿ ਅੱਜ ਰਾਤ ਉਸ ਜਗ੍ਹਾ ਦੇ ਕਰੀਬ ਨਾ ਰਹੇ ਜਿਬੋਁ ਦੀ ਲੋਕ ਮਾਰੂਬਲ ਅੰਦਰ ਜਾਂਦੇ ਹਨ। ਇਸਦੀ ਬਜਾਇ, ਉਸਨੂੰ ਕਿਸੇ ਵੀ ਕੀਮਤ ਤੇ ਪਾਰ ਲੰਘ ਜਾਣਾ ਚਾਹੀਦਾ ਹੈ ਨਹੀਂ ਤਾਂ ਉਸ ਉੱਤੇ ਅਤੇ ਉਸਦੇ ਸਾਰੇ ਲੋਕਾਂ ਉੱਤੇ ਹਮਲਾ ਹੋਵੇਗਾ ਅਤੇ ਉਹ ਤਬਾਹ ਹੋ ਜਾਣਗੇ।" 17 ਉਸ ਵੇਲੇ ਯੋਨਾਬਾਨ ਅਤੇ ਅਹੀਮਅਸ ੇਨ-ਰੋਗੇਲ ਵਿੱਚ ਜਾਜਕ ਦੇ ਪੁੱਤਰ ਰਹਿੰਦੇ ਸਨ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਜਾਵੇ ਤਾਂ ਇੱਕ ਨੌਕਰਾਨੀ ਨੇ ਉਨ੍ਹਾਂ ਨੂੰ ਜਾਕੇ ਦੱਸਿਆ ਅਤੇ ਸਾਰੀ ਖਬਰ ਦਿੱਤੀ ਤਾਂ ਫ਼ਿਰ ਯੋਨਾਬਾਨ ਅਤੇ ਅਹੀਮਅਸ ਉਥੋਂ ਗਏ ਅਤੇ ਇਹ ਸਾਰੀ ਖਬਰ ਦਾਊਦ ਪਾਤਸ਼ਾਹ ਨੂੰ ਜਾ ਦਸੀ। 18 ਪਰ ਇੱਕ ਮੁੰਡੇ ਨੇ ਯੋਨਾਬਾਨ ਅਤੇ ਅਹੀਮਅਸ ਨੂੰ ਜਾਂਦਿਆਂ ਵੇਖ ਲਿਆ ਅਤੇ ਉਹ ਅਬਸ਼ਾਲੋਮ ਨੂੰ ਖਬਰ ਦੇਣ ਲਈ ਦੌੜਿਆ। ਯੋਨਾਬਾਨ ਅਤੇ ਅਬਸ਼ਾਲੋਮ ਉਥੋਂ ਬੜੀ ਤੇਜ਼ੀ ਨਾਲ ਭੱਜੇ ਅਤੇ ਬਹੁਰੀਮ ਵਿੱਚ ਇੱਕ ਆਦਮੀ ਦੇ ਘਰ ਆਣ ਵੜੇ। ਉਸ ਆਦਮੀ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਵਿੱਚ ਉਤਰ ਗਏ। 19 ਉਸ ਆਦਮੀ ਦੀ ਪਤਨੀ ਨੇ ਖੂਹ ਉੱਪਰ ਇੱਕ ਚਾਦਰ ਵਿਛਾਅ ਦਿੱਤੀ ਅਤੇ ਉਸ ਉੱਪਰ ਅਨਾਜ਼ ਖਲਾਰ ਦਿੱਤਾ। ਇਸ ਨਾਲ ਖੂਹ ਕਣਕ ਦੀ ਖੇਹੀ ਜਿਹੀ ਲੱਗਣ ਲੱਗਾ। ਇਉਂ ਕਿਸੇ ਨੂੰ ਵੀ ਇਹ ਪਤਾ ਨਾ ਲਗਿਆ ਕਿ ਉਹ ਦੋਵੇਂ ਇੱਥੇ ਲੁਕੇ ਹੋਏ ਹਨ। 20 ਅਬਸ਼ਾਲੋਮ ਦੇ ਆਦਮੀ ਨੌਕਰ ਉਸ ਔਰਤ ਦੇ ਘਰ ਆਏ ਅਤੇ ਉਨ੍ਹਾਂ ਪੁਛਿਆ, "ਅਹ੍ਹੀਮਅਸ ਅਤੇ ਯੋਨਾਬਾਨ ਕਿੱਥੋ ਹਨ?:ਉਸ ਔਰਤ ਨੇ ਅਬਸ਼ਾਲੋਮ ਦੇ ਸੇਵਕਾਂ ਨੂੰ ਕਿਹਾ, "ਉਹ ਤਾਂ ਹੁਣ ਤੀਕ ਨਦੀਓ ਵੀ ਪਾਰ ਲੰਘ ਗਏ ਹੋਣਗੇ।"ਤੱਦ ਅਬਸ਼ਾਲੋਮ ਦੇ ਸੇਵਕਾਂ ਨੇ ਉਨ੍ਹਾਂ ਦੋਨਾਂ ਨੂੰ ਇੱਧਰ ਉਧ੍ਧਰ ਲਭਿਆ, ਪਰ ਜਦੋਂ ਉਨ੍ਹਾਂ ਨੂੰ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਵਾਪਸ ਮੁੜ ਗਏ। 21 ਜਦੋਂ ਉਸਦੇ ਨੌਕਰ ਵਾਪਸ ਚਲੇ ਗਏ ਤਾਂ ਯੋਨਾਬਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, "ਜ੍ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।" 22 ਤੱਦ ਦਾਊਦ ਅਤੇ ਉਸਦੇ ਸਾਰੇ ਆਦਮੀ ਯਰਦਨ ਦਰਿਆ ਤੋਂ ਪਾਰ ਲੰਘ ਗਏ। ਸਵੇਰ ਹੋਣ ਤੋਂ ਪਹਿਲਾਂ ਉਹ ਤੇ ਉਸਦੇ ਆਦਮੀ ਦਰਿਆ ਪਾਰ ਕਰ ਚੁੱਕੇ ਸਨ। 23 ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚਢ਼ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸਨੂੰ ਉਸਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ। 24 ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ। 25 ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਸੈਨਾ ਦਾ ਕਪਤਾਨ ਬਣਾਇਆ। ਅਮਾਸਾ ਇੱਕ ਯਿਬਰਾ ਨਾਂ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ। ਉਸਨੇ ਨਾਹਸ਼ ਦੀ ਧੀ, ਯੋਆਬ ਦੀ ਮਾਂ, ਸਰੂਯਾਹ ਦੀ ਭੈਣ ਅਬੀਗੈਲ ਨਾਲ ਸੰਭੋਗ ਕੀਤਾ ਸੀ। 26 ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲੇ। 27 ਤੱਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰਬ੍ਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀੇਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿਲਈ ਗਿਲਆਦੀ ਰੋਗਲੀਮ ਤੋਂ ਸੀ।) 28 ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, "ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਬਕ੍ਕੇ ਹੋਏ ਹਨ।" ਇਸ ਲਈ ਉਹ ਦਾਊਦ ਲਈ ਅਤੇ ਉਸਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਁ, ਆਟਾ, ਭੁਂਨੇ ਹੋਏ ਅਨਾਜ਼, ਰਵਾਂਹ ਦੀਆਂ ਫ਼ਲੀਆਂ, ਮਸਰ, ਭੁਂਨੇ ਹੋਏ ਛੋਲੇ, ਸ਼ਹਿਦ, ਮਖ੍ਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ। 29
18:1 ਦਾਊਦ ਨੇ ਆਪਣੇ ਆਦਮੀ ਗਿਣੇ। ਉਸਨੇ ਹਜ਼ਾਰਾਂ ਲੋਕਾਂ ਉੱਪਰ ਕਪਤਾਨ ਅਤੇ ਸੌਆਂ ਉੱਪਰ ਕਪਤਾਨ ਬਾਪ ਦਿੱਤੇ। 2 ਦਾਊਦ ਨੇ ਲੋਕਾਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ ਅਤੇ ਫ਼ਿਰ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ। ਇੱਕ ਤਿਹਾਈ ਹਿੱਸੇ ਦਾ ਆਗੂ ਯੋਆਬ ਨੂੰ ਬਣਾਇਆ ਅਤੇ ਦੂਜੇ ਇੱਕ ਤਿਹਾਈ ਦਸਤੇ ਦਾ ਆਗੂ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਬਣਾਇਆ ਅਤੇ ਇੱਕ ਤਿਹਾਈ ਦਸਤੇ ਨੂੰ ਗਿੱਤੀ ਇੱਤਈ ਦੇ ਹੱਥ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ।ਪਾਤਸ਼ਾਹ ਦਾਊਦ ਨੇ ਲੋਕਾਂ ਨੂੰ ਆਖਿਆ, "ਮੈਂ ਵੀ ਤੁਹਾਡੇ ਨਾਲ ਚੱਲਾਂਗਾ।" 3 ਪਰ ਲੋਕਾਂ ਨੇ ਕਿਹਾ, "ਨਹੀਂ! ਤੁਹਾਨੂੰ ਸਾਡੇ ਨਾਲ ਨਹੀਂ ਜਾਣਾ ਚਾਹੀਦਾ। ਕਿਉਂ ਕਿ ਜੇਕਰ ਸਾਨੂੰ ਨਸ੍ਸਣਾ ਪਵੇ ਤਾਂ ਅਬਸ਼ਾਲੋਮ ਨੂੰ ਸਾਡੀ ਕੋਈ ਪਰਵਾਹ ਨਹੀਂ ਹੋਵੇਗੀ ਅਤੇ ਜੇਕਰ ਅਸੀਂ ਕਦੇ ਅੱਧੇ ਵੀ ਮਾਰੇ ਜਾਈਏ ਤਾਂ ਵੀ ਅਬਸ਼ਾਲੋਮ ਦੇ ਆਦਮੀ ਪਰਵਾਹ ਨਹੀਂ ਕਰਨਗੇ। ਪਰ ਤਸੀਁ ਸਾਡੇ 10ਣ000 ਵਰਗੇ ਹੋ। ਇਸਤੋਂ ਤਾਂ ਚੰਗਾ ਹੋਵੇਗਾ ਜੇਕਰ ਤੁਸੀਂ ਸ਼ਹਿਰ ਵਿੱਚ ਹੀ ਠਹਿਰੋ। ਤੱਦ ਜੇਕਰ ਸਾਨੂੰ ਮਦਦ ਦੀ ਲੋੜ ਹੋਵੇ ਤਾਂ ਤੁਸੀਂ ਸਾਡੀ ਮਦਦ ਕਰ ਸਕਦੇ ਹੋ।" 4 ਪਾਤਸ਼ਾਹ ਨੇ ਆਪਣੇ ਲੋਕਾਂ ਨੂੰ ਕਿਹਾ, "ਮੈਂ ਉਹੀ ਕਰਾਂਗਾ ਜਿਸ ਕੰਮ ਨੂੰ ਤੁਸੀਂ ਠੀਕ ਸਮਝੋ।"ਤੱਦ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਦਰਵਾਜ਼ੇ ਕੋਲ ਖਲੋਤਾ ਅਤੇ ਸਾਰੀ ਫ਼ੌਜ ਚਲੀ ਗਈ। ਇਹ ਸਾਰੀ ਫ਼ੌਜ 100 ਅਤੇ 1000 ਦੀਆਂ ਟੁਕੜੀਆਂ ਵਿੱਚ ਗਈ। 5 ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, "ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।"ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ। 6 ਦਾਊਦ ਦੀ ਫ਼ੌਜ ਅਬਸ਼ਾਲੋਮ ਦੀ ਇਸਰਾਏਲੀ ਫ਼ੌਜ ਦੇ ਖਿਲਾਫ਼ ਲੜਨ ਲਈ ਰੜੇ ਵਿੱਚ ਉਤਰ ਗਈ ਅਤੇ ਅਫ਼ਰਾਈਮ ਦੇ ਜੰਗਲ ਵਿੱਚ ਲੜਾਈ ਲੜੀ। 7 ਇਸਰਾਏਲ ਦੇ ਲੋਕ ਦਾਊਦ ਦੇ ਆਦਮੀਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ 20000 ਮਨੁੱਖਾਂ ਦਾ ਕਤਲ ਹੋਇਆ 8 ਕਿਉਂ ਕਿ ਉਸ ਦਿਨ ਲੜਾਈ ਸਾਰੇ ਦੇਸ ਵਿੱਚ ਛਿੜ ਗਈ ਪਰ ਉਸ ਦਿਨ ਜਿਹੜੇ ਤਲਵਾਰ ਨਾਲ ਬੰਦੇ ਮਾਰੇ ਗਏ ਉਸਤੋਂ ਵਧ ਬੰਦਿਆਂ ਦੀ ਮੌਤ ਜੰਗਲ ਦੇ ਵਿੱਚ ਹੋਈ। 9 ਉਸ ਵੇਲੇ ਅਬਸ਼ਾਲੋਮ ਦਾਊਦ ਦੇ ਬੰਦਿਆਂ ਨੂੰ ਟਕਰ ਗਿਆ। ਅਬਸ਼ਾਲੋਮ ਬਚਣ ਲਈ ਆਪਣੇ ਖੋਤੇ ਉੱਤੇ ਚੜ ਗਿਆ, ਪਰ ਉਹ ਖੋਤਾ ਇੱਕ ਵੱਡੇ ਬੋਹੜ ਦੇ ਰੁੱਖ ਦੀਆਂ ਟਹਿਣੀਆਂ ਹੇਠੋਁ ਦੀ ਲੰਘਿਆ। ਟਹਿਣੀਆਂ ਬਹੁਤ ਸਂਘਣੀਆਂ ਸਨ ਅਤੇ ਅਬਸ਼ਾਲੋਮ ਦਾ ਸਿਰ ਉਨ੍ਹਾਂ ਵਿੱਚ ਅੜ ਗਿਆ। ਅਬਸ਼ਾਲੋਮ ਦਾ ਖੋਤਾ ਉਸਨੂੰ ਰੁੱਖ ਤੇ ਲਟਕਦਿਆਂ ਛੱਡਕੇ ਉਸਦੇ ਹੇਠੋਁ ਨਿਕਲ ਗਿਆ। 10 ਇੱਕ ਆਦਮੀ ਨੇ ਇਹ ਵੇਖਿਆ ਅਤੇ ਯੋਆਬ ਨੂੰ ਕਿਹਾ, "ਮੈਂ ਅਬਸ਼ਾਲੋਮ ਨੂੰ ਇੱਕ ਵੱਡੇ ਬੋਹੜ ਦੇ ਰੁੱਖ ਨਾਲ ਲਟਕਦੇ ਵੇਖਿਆ ਹੈ।" 11 ਯੋਆਬ ਨੇ ਉਸ ਆਦਮੀ ਨੂੰ ਕਿਹਾ, "ਤੂੰ ਜੋ ਉਸ ਨੂੰ ਵੇਖਿਆ ਤਾਂ ਮਾਰ ਕੇ ਧਰਤੀ ਉੱਪਰ ਕਿਉਂ ਨਾ ਸੁੱਟ ਦਿੱਤਾ? ਜੇ ਤੂੰ ਇੰਝ ਕਰਦਾ ਤਾਂ ਮੈਂ ਤੈਨੂੰ ਦਸ ਚਾਂਦੀ ਦੇ ਟੁਕੜੇ ਤੇ ਇੱਕ ਪੇਟੀ ਬਖਸ਼ ਦਿੰਦਾ।" 12 ਉਸ ਆਦਮੀ ਨੇ ਯੋਆਬ ਨੂੰ ਕਿਹਾ, "ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਦੇ ਮੈਨੂੰ ਦਿੰਦਾ ਤੱਦ ਵੀ ਮੈਂ ਪਾਤਸ਼ਾਹ ਦੇ ਪੁੱਤਰ ਨੂੰ ਨਾ ਮਾਰਦਾ ਕਿਉਂ ਕਿ ਪਾਤਸ਼ਾਹ ਨੇ ਸਾਡੇ ਲੋਕਾਂ ਸਾਮ੍ਹਣੇ ਤੈਨੂੰ ਅਬੀਸ਼ਈ ਅਤੇ ਇੱਤਈ ਨੂੰ ਤਕੀਦ ਨਾਲ ਆਖਿਆ ਸੀ ਕਿ, ਧਿਆਨ ਰੱਖਣਾ ਕਿ ਜੁਆਨ ਅਬਸ਼ਾਲੋਮ ਨੂੰ ਕੋਈ ਨਾ ਛੂਹੇ।9 13 ਜੇਕਰ ਮੈਂ ਇਉਂ ਅਬਸ਼ਾਲੋਮ ਨੂੰ ਮਾਰ ਦਿੰਦਾ ਤਾਂ ਰਾਜੇ ਨੂੰ ਪਤਾ ਲੱਗ ਜਾਣਾ ਸੀ ਅਤੇ ਤੂੰ ਖੁਦ ਮੈਨੂੰ ਬਚਾਉਣ ਦੇ ਉਦੇਸ਼ ਨਾਲ ਇਸ ਮਾਮਲੇ ਵਿੱਚ ਦਖਲ ਨਹੀਂ ਦੇਣਾ ਸੀ।" 14 ਯੋਆਬ ਨੇ ਕਿਹਾ, "ਹੁਣ ਮੈਂ ਇੱਥੇ ਤੇਰੇ ਨਾਲ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ।"ਅਬਸ਼ਾਲੋਮ ਅਜੇ ਵੀ ਜਿਉਂਦਾ ਸੀ ਅਤੇ ਬਲੂਤ ਦੇ ਰੁੱਖ ਨਾਲ ਲਟਕਿਆ ਹੋਇਆ ਸੀ। ਯੋਆਬ ਨੇ ਤਿੰਨ ਤੀਰ ਹੱਥ ਵਿੱਚ ਫ਼ੜੇ ਅਤੇ ਅਬਸ਼ਾਲੋਮ ਉੱਪਰ ਕਸੇ ਜੋ ਕਿ ਉਸਦੇ ਦਿਲ ਨੂੰ ਵਿਂਨ੍ਹ ਗਏ। 15 ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸਨੂੰ ਮਾਰ ਸੁਟਿਆ। 16 ਤੱਦ ਯੋਆਬ ਨੇ ਤੂਰ੍ਹੀ ਵਜਾਈ ਅਤੇ ਲੋਕ ਇਸਰਾਏਲੀਆਂ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਕਿ ਯੋਆਬ ਨੇ ਲੋਕਾਂ ਨੂੰ ਰੋਕ ਦਿੱਤਾ ਸੀ। 17 ਤੱਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁਕਿਆ ਅਤੇ ਉਸਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰ ਨਾਲ ਪੂਰ ਦਿੱਤਾ।ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚਲੇ ਗਏ। 18 ਜਦੋਂ ਅਬਸ਼ਾਲੋਮ ਅਜੇ ਜਿਉਂਦਾ ਸੀ ਤੱਦ ਉਸਨੇ ਧਰਤੀ ਲੈਕੇ, ਆਪਣੇ ਲਈ ਪਾਤਸ਼ਾਹੀ, ਖੱਡ ਵਿੱਚ ਇੱਕ ਥੰਮ ਬਣਾਇਆ ਸੀ ਕਿਉਂ ਜੋ ਉਸਨੇ ਆਖਿਆ ਕਿ, "ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰੇ ਨਾਂ ਦੀ ਯਾਦ ਰਹੇ।" ਇਸ ਲਈ ਉਸਨੇ ਆਪਣਾ ਉਸ ਥੰਮ ਦਾ ਨਾਮ ਆਪਣੇ ਉੱਪਰ ਰੱਖਿਆ ਸੀ। ਅੱਜ ਤੀਕ ਉਹ ਥੰਮ ਵਾਲੀ ਥਾਂ "ਅਬਸ਼ਾਲੋਮ ਦੀ ਮਢ਼ੀ" ਅਖਵਾਉਂਦੀ ਹੈ। 19 ਤੱਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਯੋਆਬ ਨੂੰ ਕਿਹਾ, "ਮੈਨੂੰ ਹੁਣ ਨਸ੍ਸਣ ਦੇ ਤਾਂ ਜੋ ਮੈਂ ਜਾਕੇ ਪਾਤਸ਼ਾਹ ਨੂੰ ਇਹ ਖਬਰ ਦਸ੍ਸਾ ਕਿ ਯਹੋਵਾਹ ਨੇ ਉਸਦੇ ਵੈਰੀਆਂ ਤੋਂ ਉਸਦਾ ਬਦਲਾ ਲਿਆ।" 20 ਯੋਆਬ ਨੇ ਅਹੀਮਅਸ ਨੂੰ ਆਖਿਆ, "ਨਹੀਂ! ਤੂੰ ਅੱਜ ਜਾਕੇ ਉਸਨੂੰ ਇਹ ਖਬਰ ਨਾ ਦੱਸ। ਫ਼ਿਰ ਕਿਸੇ ਦਿਨ ਤੂੰ ਦਾਊਦ ਨੂੰ ਇਹ ਖਬਰ ਦੱਸ ਦੇਵੀਂ, ਪਰ ਅੱਜ ਨਹੀਂ। ਕਿਉਂ ਕਿ ਅੱਜ ਪਾਤਸ਼ਾਹ ਦਾ ਪੁੱਤਰ ਮਰਿਆ ਹੈ।" 21 ਤੱਦ ਯੋਆਬ ਨੇ ਕੂਸ਼ੀ ਨੂੰ ਆਖਿਆ, "ਤੂੰ ਜਾ, ਅਤੇ ਜੋ ਕੁਝ ਤੂੰ ਅੱਖੀ ਡਿਠ੍ਠਾ ਹੈ, ਜਾਕੇ ਪਾਤਸ਼ਾਹ ਨੂੰ ਦੱਸ।"ਤੱਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦਾਊਦ ਵੱਲ ਦੌੜ ਪਿਆ। 22 ਫ਼ਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰ ਯੋਆਬ ਨੂੰ ਆਖਿਆ, "ਜਰਾ ਮੈਨੂੰ ਵੀ ਪਰਵਾਨਗੀ ਦੇ ਕਿ ਮੈਂ ਵੀ ਕੂਸ਼ੀ ਦੇ ਪਿੱਛੇ ਭੱਜ ਜਾਵਾਂ। ਇਸ ਦੀ ਮੈਨੂੰ ਕੋਈ ਪਰਵਾਹ ਨਹੀਂ ਕਿ ਮੇਰੇ ਨਾਲ ਕੀ ਹੋਵੇਗਾ।"ਯੋਆਬ ਨੇ ਆਖਿਆ, "ਪੁੱਤਰ! ਤੈਨੂੰ ਭੱਜ ਕੇ ਖਬਰ ਦੇਣ ਦੀ ਕੀ ਲੋੜ ਪਈ ਹੈ? ਤੈਨੂੰ ਇਹ ਖਬਰ ਦੇਕੇ ਕੋਈ ਇਨਾਮ ਤਾਂ ਨਹੀਂ ਮਿਲਣਾ।" 23 ਅਹੀਮਅਸ ਨੇ ਕਿਹਾ, "ਮੈਨੂੰ ਕੋਈ ਪਰਵਾਹ ਨਹੀਂ ਕਿ ਕੀ ਹੋਵੇਗਾ, ਪਰ ਮੈਂ ਦਾਊਦ ਨੂੰ ਨੱਸ ਕੇ ਦੱਸਣਾ ਚਾਹੁੰਦਾ ਹਾਂ।"ਯੋਆਬ ਨੇ ਅਹੀਮਅਸ ਨੂੰ ਆਖਿਆ, "ਤਾਂ ਠੀਕ ਹੈ! ਫ਼ਿਰ ਤੂੰ ਦਾਊਦ ਵੱਲ ਭੱਜ ਜਾ।" ਤੱਦ ਅਹੀਮਅਸ ਯਰਦਨ ਵਾਦੀ ਦੇ ਰਾਹ ਵੱਲੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਪਹੁੰਚ ਗਿਆ। 24 ਦਾਊਦ ਸ਼ਹਿਰ ਦੇ ਦੋ ਦਰਵਾਜ਼ਿਆਂ ਵਿਚਕਾਰ ਬੈਠਾ ਹੋਇਆ ਸੀ ਅਤੇ ਦਰਬਾਨ ਦਰਵਾਜ਼ਿਆਂ ਦੀ ਛੱਤ ਦੇ ਬਂਨੇ ਉੱਪਰ ਚੜਿਆ ਹੋਇਆ ਸੀ। ਉਸਨੇ ਵੇਖਿਆ ਕਿ ਇੱਕ ਆਦਮੀ ਇਕੱਲਾ ਨਸ੍ਸਦਾ ਹੋਇਆ ਆ ਰਿਹਾ ਹੈ। 25 ਉਹ ਦਰਬਾਨ ਦਾਊਦ ਪਾਤਸ਼ਾਹ ਨੂੰ ਇਹ ਖਬਰ ਦੇਣ ਲਈ ਉੱਚੀ ਆਵਾਜ਼ ਵਿੱਚ ਚੀਕਿਆ।ਦਾਊਦ ਪਾਤਸ਼ਾਹ ਨੇ ਆਖਿਆ, "ਜੇਕਰ ਉਹ ਆਦਮੀ ਇਕੱਲਾ ਹੈ ਤਾਂ ਇਸਦਾ ਮਤਲਬ ਉਹ ਕੋਈ ਖਬਰ ਲਿਆ ਰਿਹਾ ਹੈ।"ਉਹ ਆਦਮੀ ਸ਼ਹਿਰ ਦੇ ਹੋਰ ਨਜ਼ਦੀਕ ਪਹੁੰਚਦਾ ਗਿਆ। 26 ਦਰਬਾਨ ਨੇ ਇੱਕ ਹੋਰ ਭੱਜਦੇ ਆਉਂਦੇ ਮਨੁੱਖ ਨੂੰ ਵੇਖਿਆ ਤਾਂ ਦਰਬਾਨ ਨੇ ਦਰਵਾਜ਼ੇ ਦੇ ਚੌਕੀਦਾਰ ਨੂੰ ਕਿਹਾ, "ਵੇਖ! ਇੱਕ ਹੋਰ ਇਕੱਲਾ ਮਨੁੱਖ ਦੌੜਦਾ ਆ ਰਿਹਾ ਹੈ।"ਤਾਂ ਪਾਤਸ਼ਾਹ ਨੇ ਕਿਹਾ, "ਉਹ ਵੀ ਖਬਰ ਲੈਕੇ ਹੀ ਆ ਰਿਹਾ ਹੈ।" 27 ਤਾਂ ਦਰਬਾਨ ਨੇ ਕਿਹਾ, "ਮੇਰੇ ਖਿਆਲ ਵਿੱਚ ਜਿਹੜਾ ਪਹਿਲਾ ਆਦਮੀ ਨਸ੍ਸਦਾ ਆ ਰਿਹਾ ਹੈ ਉਹ ਸਾਦੋਕ ਦੇ ਪੁੱਤਰ ਅਹੀਮਅਸ ਵਰਗਾ ਜਾਪਦਾ ਹੈ।"ਪਾਤਸ਼ਾਹ ਨੇ ਕਿਹਾ, "ਅਹੀਮਅਸ ਇੱਕ ਚੰਗਾ ਮਨੁੱਖ ਹੈ, ਉਹ ਜ਼ਰੂਰ ਕੋਈ ਚੰਗੀ ਹੀ ਖਬਰ ਲਿਆ ਰਿਹਾ ਹੋਣਾ ਹੈ।" 28 ਅਹੀਮਅਸ ਨੇ ਪੁਕਾਰ ਕੇ ਹਾਕ ਮਾਰਕੇ ਪਾਤਸ਼ਾਹ ਨੂੰ ਆਖਿਆ, "ਸਭ ਠੀਕ-ਠਾਕ ਹੈ।" ਅਹੀਮਅਸ ਨੇ ਆਕੇ ਪਾਤਸ਼ਾਹ ਨੂੰ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਕਿਹਾ, "ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਯਹੋਵਾਹ ਨੇ ਤੁਹਾਡੇ ਦੁਸ਼ਮਣਾਂ ਨੂੰ ਹਾਰ ਦਿੱਤੀ ਹੈ। ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੁਹਾਡੀ ਜਿੱਤ ਹੋਈ ਹੈ।" 29 ਪਾਤਸ਼ਾਹ ਨੇ ਪੁਛਿਆ, "ਕੀ ਜਵਾਨ ਅਬਸ਼ਾਲੋਮ ਠੀਕ-ਠਾਕ ਹੈ।" ਅਹੀਮਅਸ ਨੇ ਜਵਾਬ ਦਿੱਤਾ, "ਜਦੋਂ ਯੋਆਬ ਨੇ ਮੈਨੂੰ ਭੇਜਿਆ ਸੀ ਉਸ ਵੇਲੇ ਮੈਂ ਇੱਕ ਅਸ਼ਬ ਭੀੜ ਵੇਖੀ ਪਰ ਮੈਨੂੰ ਖਬਰ ਨਹੀਂ ਸੀ ਕਿ ਕੀ ਹੋਇਆ।" 30 ਤੱਦ ਪਾਤਸ਼ਾਹ ਨੇ ਕਿਹਾ, "ਤੂੰ ਇੱਥੇ ਅੰਦਰ ਜਾਕੇ ਜ਼ਰਾ ਕੁ ਰੁਕ ਅਤੇ ਇਂਤਹਾਰ ਕਰ।" ਤਾਂ ਅਹੀਮਅਸ ਉੱਥੇ ਜਾਕੇ ਰੁਕਿਆ ਅਤੇ ਉਡੀਕਣ ਲੱਗਾ। 31 ਤੱਦ ਕੂਸ਼ੀ ਉੱਥੇ ਪੁਜਿਆ। ਉਸਨੇ ਕਿਹਾ, "ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਂ ਚੰਗੀ ਖਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਲਈ ਉੱਠੇ ਸਨ ਤੁਹਾਡਾ ਬਦਲਾ ਲਿਆ ਹੈ।" 32 ਪਾਤਸ਼ਾਹ ਨੇ ਕੂਸ਼ੀ ਨੂੰ ਪੁਛਿਆ ਕਿ ਅਬ੍ਬਸ਼ਾਲੋਮ ਜਵਾਨ ਕੀ ਸੁੱਖ ਨਾਲ ਹੈ? ਤਾਂ ਕੂਸ਼ੀ ਨੇ ਜਵਾਬ ਵਿੱਚ ਇਹ ਕਿਹਾ, "ਮੇਰੇ ਮਹਾਰਾਜ ਪਾਤਸ਼ਾਹ ਦੇ ਦੁਸ਼ਮਣ ਅਤੇ ਉਹ ਸਭ ਲੋਕ ਜੋ ਪਾਤਸ਼ਾਹ ਦੇ ਵਿਰੋਧ ਵਿੱਚ ਹਨ, ਉਹ ਸਭ ਉਸੇ ਜਵਾਨ (ਅਬਸ਼ਾਲੋਮ) ਵਰਗੇ ਹੋ ਜਾਣ।" 33 ਤੱਦ ਪਾਤਸ਼ਾਹ ਜਾਣ ਗਿਆ ਕਿ ਅਬਸ਼ਾਲੋਮ ਮਰ ਗਿਆ ਹੈ। ਤਾਂ ਪਾਤਸ਼ਾਹ ਬੜਾ ਬੇਚੈਨ ਹੋਇਆ, ਉਜ ਕੰਬ ਉਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜੀ ਦੇ ਉੱਪਰ ਸੀ ਉਸ ਉੱਪਰ ਚੜ ਗਿਆ ਅਤੇ ਕੁਰਲਾਉਂਦਾ ਹੋਇਆ ਇਹ ਆਖ ਰਿਹਾ ਸੀ, "ਹਾਏ, ਮੇਰੇ ਪੁੱਤਰ ਅਬਸ਼ਾਲੋਮ! ਓ ਮੇਰੇ ਅਬਸ਼ਾਲੋਮ! ਕਾਸ਼ ਤੇਰੀ ਜਗ੍ਹਾ ਮੈਂ ਹੀ ਮਰ ਜਾਂਦਾ, ਮੈਨੂੰ ਮੌਤ ਆ ਜਾਂਦੀ ਮੇਰੇ ਪੁੱਤਰ! ਅਬਸ਼ਾਲੋਮ! ਹਾਏ ਮੇਰੇ ਪੁੱਤਰ!"
19:1 ਲੋਕਾਂ ਨੇ ਇਹ ਖਬਰ ਯੋਆਬ ਨੂੰ ਸੁਣਾਈ। ਉਨ੍ਹਾਂ ਆਖਿਆ, "ਵੇਖ, ਪਾਤਸ਼ਾਹ ਅਬਸ਼ਾਲੋਮ ਲਈ ਕੁਰਲਾਅ ਰਿਹਾ ਹੈ ਅਤੇ ਬੜਾ ਉਦਾਸ ਹੈ।" 2 ਉਸ ਦਿਨ ਦਾਊਦ ਦੀ ਫ਼ੌਜ ਦੀ ਜਿੱਤ ਹੋਈ, ਪਰ ਉਸ ਦਿਨ ਦੀ ਇਹ ਖਬਰ ਸਭਨਾਂ ਲੋਕਾਂ ਲਈ ਦੁੱਖ ਦਾ ਦਿਹਾੜਾ ਬਣੀ। ਇਹ ਸਭਨਾਂ ਲਈ ਸ਼ੋਕ ਦਾ ਦਿਹਾੜਾ ਸੀ ਕਿਉਂ ਕਿ ਲੋਕਾਂ ਨੇ ਸੁਣਿਆ ਕਿ, "ਪਾਤਸ਼ਾਹ ਆਪਣੇ ਪੁੱਤਰ ਲਈ ਬੜਾ ਦੁੱਖੀ ਹੈ।" 3 ਲੋਕ ਚੁੱਪ-ਚੁਪੀਤਾ ਸ਼ਹਿਰ ਵਿੱਚ ਆ ਵੜੇ। ਉਹ ਇੰਝ ਪ੍ਰਵੇਸ਼ ਕੀਤੇ ਜਿਵੇਂ ਲੋਕ ਲੜਾਈ ਵਿੱਚੋਂ ਹਾਰ ਖਾਕੇ ਸ਼ਰਮ ਦੇ ਮਾਰੇ ਆਉਂਦੇ ਹਨ। 4 ਪਾਤਸ਼ਾਹ ਨੇ ਆਪਣਾ ਮੂੰਹ ਢਕਿਆ ਹੋਇਆ ਸੀ ਤੇ ਉੱਚੀ-ਉੱਚੀ ਕੁਰਲਾਅ ਰਿਹਾ ਸੀ, "ਹਾਏ ਮੇਰੇ ਪੁੱਤਰ ਅਬਸ਼ਾਲੋਮ, ਹਾਏ ਅਬਸ਼ਾਲੋਮ, ਮੇਰੇ ਪੁੱਤਰ, ਗਏ ਮੇਰੇ ਪੁੱਤਰ।" 5 ਯੋਆਬ ਦਾਊਦ ਪਾਤਸ਼ਾਹ ਦੇ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, "ਅੱਜ ਦੇ ਦਿਨ ਤੁਸੀਂ ਆਪਣੇ ਸਾਰੇ ਅਫ਼ਸਰਾਂ ਨੂੰ ਸ਼ਰਮਿੰਦਾ ਕਰ ਰਹੇ ਹੋ! ਵੇਖੋ, ਉਨ੍ਹਾਂ ਅਫ਼ਸਰਾਂ ਨੇ ਅੱਜ ਤੁਹਾਡੀ ਜਾਨ ਬਚਾਈ ਹੈ ਅਤੇ ਉਨ੍ਹਾਂ ਨੇ ਤੁਹਾਡੇ ਇਲਾਵਾ ਤੁਹਾਡੇ ਪੁੱਤਰਾਂ, ਧੀਆਂ ਅਤੇ ਤੁਹਾਡੀਆਂ ਪਤਨੀਆਂ ਅਤੇ ਦਾਸੀਆਂ ਦੀਆਂ ਜਾਨਾਂ ਨੂੰ ਵੀ ਬਚਾਇਆ ਹੈ। 6 ਪਰ ਤੁਸੀਂ ਤਾਂ ਸਗੋਂ ਆਪਣੇ ਦੁਸ਼ਮਣਾਂ ਨਾਲ ਪ੍ਰੀਤ ਕਰ ਰਹੇ ਹੋ ਅਤੇ ਜੋ ਤੁਹਾਨੂੰ ਪ੍ਰੀਤ ਕਰਦੇ ਹਨ ਉਨ੍ਹਾਂ ਨਾਲ ਘਿਰਣਾ ਕਰ ਰਹੇ ਹੋ। ਅੱਜ ਤੁਸੀਂ ਇਹ ਸਿਧ੍ਧ ਕਰ ਦਿੱਤਾ ਹੈ ਕਿ ਤੁਹਾਡੇ ਲਈ ਤੁਹਾਡੇ ਅਫ਼ਸਰਾਂ ਅਤੇ ਲੋਕਾਂ ਦਾ ਕੋਈ ਮੁੱਲ ਨਹੀਂ। ਇਹ ਮੈਨੂੰ ਸਾਫ਼ ਨਜ਼ਰ ਆ ਰਿਹਾ ਹੈ ਕਿ ਜੇਕਰ ਅਬਸ਼ਾਲੋਮ ਜਿਉਂਦਾ ਰਹਿੰਦਾ ਅਤੇ ਉਸਦੀ ਜਗ੍ਹਾ ਅੱਜ ਅਸੀਂ ਮਾਰੇ ਗਏ ਹੁੰਦੇ ਤਾਂ ਤੁਸੀਂ ਪੂਰੇ ਖੁਸ਼ ਹੋਣਾ ਸੀ। 7 ਸੋ ਹੁਣ ਉੱਠੋ ਅਤੇ ਉੱਠਕੇ ਆਪਣੇ ਅਫ਼ਸਰਾਂ ਨੂੰ ਧੀਰਜ ਦੇਵੋ ਕਿਉਂ ਕਿ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਤੁਸੀਂ ਬਾਹਰ ਨਹੀਂ ਨਿਕਲੋਂਗੇ ਤਾਂ ਰਾਤ ਤੀਕ ਤੁਹਾਡੇ ਨਾਲ ਇੱਕ ਵੀ ਬੰਦਾ ਨਹੀਂ ਰਹੇਗਾ ਅਤੇ ਇਹ ਤੁਹਾਡੇ ਲਈ ਉਨ੍ਹਾਂ ਸਾਰੀਆਂ ਬੁਰਿਆਈਆਂ ਨਾਲੋਂ ਜੋ ਜੁਆਨੀ ਦੀ ਉਮਰ ਦੇ ਮੁਢ੍ਢ ਤੋਂ ਲੈਕੇ ਅੱਜ ਤੀਕ ਤੁਹਾਡੇ ਉੱਪਰ ਆਈਆਂ, ਤੋਂ ਵਧੀਕ ਬੁਰੀ ਹੋਵੇਗੀ।" 8 ਤੱਦ ਪਾਤਸ਼ਾਹ ਸ਼ਹਿਰ ਦੇ ਦੁਆਰ ਤੀਕ ਗਿਆ ਤੇ ਇਹ ਖਬਰ ਝਟ੍ਟ ਫ਼ੈਲ ਗਈ ਕਿ ਪਾਤਸ਼ਾਹ ਦੁਆਰ ਤੇ ਖੜਾ ਹੈ ਤਾਂ ਸਾਰੇ ਲੋਕ ਪਾਤਸ਼ਾਹ ਨੂੰ ਮਿਲਣ ਲਈ ਆਏ।ਕਿਉਂ ਕਿ ਸਾਰੇ ਇਸਰਾਏਲੀ ਜਿਨ੍ਹਾਂ ਅਬਸ਼ਾਲੋਮ ਨੂੰ ਚੁਣਿਆ ਸੀ ਆਪਣੇ ਘਰੋ-ਘਰੀਁ ਭੱਜ ਗਏ ਸਨ। 9 ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਸਭ ਲੋਕ ਆਪਸ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਕਿ, "ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫ਼ਲਿਸਤੀਆਂ ਤੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਹੱਥੋਂ ਦੇਸੋਂ ਭੱਜ ਗਿਆ ਹੈ। 10 ਇਸ ਲਈ ਅਸੀਂ ਅਬਸ਼ਾਲੋਮ ਨੂੰ ਰਾਜ ਕਰਨ ਲਈ ਚੁਣਿਆ। ਪਰ ਹੁਣ ਅਬਸ਼ਾਲੋਮ ਵੀ ਮਰ ਗਿਆ ਹੈ। ਉਹ ਲੜਾਈ ਵਿੱਚ ਮਾਰਿਆ ਗਿਆ ਇਸ ਲਈ ਅਸੀਂ ਦਾਊਦ ਨੂੰ ਮੁੜ ਪਾਤਸ਼ਾਹ ਬਾਪਦੇ ਹਾਂ।" 11 ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਬਾਰ ਜਾਜਕਾਂ ਨੂੰ ਸੁਨਿਹਾ ਭੇਜਿਆ ਅਤੇ ਕਿਹਾ, "ਯਹੂਦਾਹ ਦੇ ਬਜ਼ੁਰਗਾਂ ਨਾਲ ਗੱਲ ਕਰੋ। ਆਖੋ, ਤੁਸੀਂ ਦਾਊਦ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਪਿੱਛੇ ਰਹਿ ਗਏ ਹੋਂ?" 12 ਤੁਸੀਂ ਮੇਰੇ ਭਰਾ ਭਾਈ ਅਤੇ ਮੇਰਾ ਪਰਿਵਾਰ ਹੋ ਤਾਂ ਫ਼ਿਰ ਤੁਸੀਂ ਪਾਤਸ਼ਾਹ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ। 13 ਅਮਾਸਾ ਨੂੰ ਆਖੋ, "ਤੂੰ ਮੇਰੇ ਹੀ ਪਰਿਵਾਰ ਦਾ ਅੰਗ ਹੈਂ। ਸੋ ਜੇਕਰ ਮੈਂ ਤੈਨੂੰ ਯੋਆਬ ਦੀ ਜਗ੍ਹਾ ਆਪਣੇ ਅੱਗੇ ਸੇਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ, ਸਗੋਂ ਇਸ ਤੋਂ ਵੀ ਵਧੀਕ ਕਰੇ।" 14 ਦਾਊਦ ਨੇ ਯਹੂਦਾਹ ਦੇ ਸਾਰੇ ਲੋਕਾਂ ਦੇ ਦਿਲਾਂ 9ਚ ਘਰ ਕਰ ਲਿਆ ਇਸ ਲਈ ਉਹ ਸਾਰੇ ਇੱਕ ਰਾਇ ਹੋ ਗਏ। ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਸੁਨਿਹਾ ਭੇਜਿਆ ਕਿ, "ਆਪਣੇ ਸਾਰੇ ਅਫ਼ਸਰਾਂ ਸਮੇਤ ਤੁਸੀਂ ਮੁੜ ਆਵੋ।" 15 ਤੱਦ ਦਾਊਦ ਪਾਤਸ਼ਾਹ ਯਰਦਨ ਨਦੀ ਦੇ ਕੰਢੇ ਆਇਆ। ਯਹੂਦਾਹ ਦੇ ਲੋਕ ਉਸਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੀਕ ਆਏ। 16 ਗੇਰਾ ਦਾ ਪੁੱਤਰ ਸ਼ਿਮਈ ਬਿਨਯਾਮੀਨੀ ਬਹੁਰੀਮ ਤੋਂ ਕਾਹਲੀ ਨਾਲ ਤੁਰਿਆ ਅਤੇ ਯਹੂਦਾਹ ਦੇ ਲੋਕਾਂ ਨਾਲ ਰਲ ਕੇ ਦਾਊਦ ਪਾਤਸ਼ਾਹ ਨੂੰ ਮਿਲਣ ਲਈ ਆਇਆ। 17 ਤਕਰੀਬਨ 1,000 ਦੇ ਕਰੀਬ ਲੋਕ ਬਿਨਯਾਮੀਨ ਤੋਂ ਸ਼ਿਮਈ ਦੇ ਨਾਲ ਤੁਰੇ। ਦਾਊਦ ਦੇ ਪਰਿਵਾਰ-ਸਮੂਹ ਵਿੱਚੋਂ ਸੀਬਾ ਨਾਂ ਦਾ ਸੇਵਕ ਵੀ ਆਇਆ ਅਤੇ ਉਹ ਆਪਣੇ ਨਾਲ ਆਪਣੇ 15 ਪੁੱਤਰ ਅਤੇ 20 ਨੌਕਰ ਵੀ ਲੈਕੇ ਆਇਆ। ਫ਼ਿਰ ਸਾਰੇ ਲੋਕ ਬੜੀ ਕਾਹਲੀ ਨਾਲ ਯਰਦਨ ਦਰਿਆ ਕੋਲ ਦਾਊਦ ਪਾਤਸ਼ਾਹ ਦੇ ਮਿਲਣ ਲਈ ਆਏ। 18 ਪਾਤਸ਼ਾਹ ਦੇ ਪਰਿਵਾਰ ਨੂੰ ਵਾਪਸ ਲਿਆਉਣ ਲਈ ਲੋਕਾਂ ਨੇ ਯਰਦਨ ਦਰਿਆ ਪਾਰ ਕੀਤਾ। ਲੋਕਾਂ ਨੇ ਉਹੀ ਕੀਤਾ ਜੋ ਰਾਜਾ ਚਾਹੁੰਦਾ ਸੀ, ਜਦੋਂ ਰਾਜਾ ਦਰਿਆ ਪਾਰ ਕਰ ਰਿਹਾ ਸੀ ਗੇਰਾ ਦਾ ਪੁੱਤਰ ਸ਼ਿਮਈ ਉਸਨੂੰ ਵੇਖਣ ਲਈ ਆਇਆ। ਸ਼ਿਮਈ ਦਾ ਅਭਿਵਾਦਨ ਕਰਨ ਲਈ ਧਰਤੀ ਤੇ ਝੁਕ ਗਿਆ।। 19 ਸ਼ਿਮਈ ਨੇ ਪਾਤਸ਼ਾਹ ਨੂੰ ਕਿਹਾ, "ਮੇਰੇ ਮਹਾਰਾਜ, ਮੇਰੀਆਂ ਗ਼ਲਤ ਕਰਨੀਆਂ ਨੂੰ ਚੇਤੇ ਨਾ ਕਰੋ! ਮੇਰੇ ਮਹਾਰਾਜ, ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਜਾ ਜੋ ਮੈਂ ਉਦੋਂ ਕੀਤੀਆਂ ਸਨ ਜਦੋਂ ਤੂੰ ਯਰੂਸ਼ਲਮ ਛੱਡਿਆ ਸੀ। 20 ਤੁਸੀਂ ਜਾਣਦੇ ਹੋ ਕਿ ਮੈਂ ਪਾਪ ਕੀਤਾ ਹੈ ਇਸੇ ਲਈ ਵੇਖੋ! ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਪਾਤਸ਼ਾਹ ਨੂੰ ਮਿਲਣ ਲਈ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿਕਲਿਆ ਹਾਂ।" 21 ਫ਼ਿਰ ਲੇਕਿਨ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਕਿਹਾ, "ਸ਼ਿਮਈ ਨੂੰ ਜ਼ਰੂਰ ਮੌਤ ਮਿਲਣੀ ਚਾਹੀਦੀ ਹੈ ਜਿਸਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ।" 22 ਦਾਊਦ ਨੇ ਆਖਿਆ, "ਹੇ ਸਰੂਯਾਹ ਦੇ ਪੁੱਤਰੋ! ਭਲਾ ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਵੋਁ? ਇਸਰਾਏਲ ਦੇ ਵਿੱਚ ਕੋਈ ਵੀ ਮਨੁੱਖ ਅੱਜ ਦੇ ਦਿਨ ਵਢਿਆ ਨ੍ਨਹੀਁ ਜਾਵੇਗਾ! ਭਲਾ ਮੈਂ ਇਹ ਨਹੀਂ ਜਾਣਦਾ ਕਿ ਅੱਜ ਦੇ ਦਿਨ ਮੈਂ ਇਸਰਾਏਲ ਦਾ ਪਾਤਸ਼ਾਹ ਬਣਿਆ ਹਾਂ?" 23 ਤੱਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, "ਤੂੰ ਨਹੀਂ ਮਾਰਿਆ ਜਾਵੇਂਗਾ!" ਅਤੇ ਇਕਰਾਰ ਕੀਤਾ ਕਿ ਉਹ ਆਪਣੀ ਜ਼ਿੰਦਗੀ ਨਹੀਂ ਗੁਆਵੇਗਾ। 24 ਸ਼ਾਊਲ ਦਾ ਪੁੱਤਰ ਮਫ਼ੀਬੋਸ਼ਬ ਪਾਤਸ਼ਾਹ ਨੂੰ ਮਿਲਣ ਲਈ ਗਿਆ। ਜਿਸ ਦਿਨ ਦਾ ਪਾਤਸ਼ਾਹ ਨਿਕਲਿਆ ਸੀ ਉਸਨੇ ਉਸ ਦਿਨ ਤੀਕ ਜਦ ਤੀਕ ਕਿ ਉਹ ਸੁੱਖ ਨਾਲ ਵਾਪਸ ਨਹੀਂ ਮੁੜ ਆਇਆ ਨਾ ਹੀ ਆਪਣੇ ਪੈਰ ਧੋਤੇ ਸਨ ਤੇ ਨਾ ਹੀ ਆਪਣੀ ਦਾਹੜੀ ਸੁਆਰੀ ਸੀ ਅਤੇ ਨਾ ਹੀ ਆਪਣੇ ਵਸਤਰ ਧੁਆੇ ਸਨ। 25 ਅਤੇ ਅਜਿਹਾ ਹੋਇਆ ਕਿ ਜਦੋਂ ਉਹ ਪਾਤਸ਼ਾਹ ਨੂੰ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਪਾਤਸ਼ਾਹ ਨੇ ਆਖਿਆ, "ਮਫ਼ੀਬੋਸ਼ਬ, ਜਦੋਂ ਮੈਂ ਯਰੂਸ਼ਲਮ ਤੋਂ ਭਜਿਆ ਸੀ ਤੂੰ ਮੇਰੇ ਨਾਲ ਕਿਉਂ ਨਾ ਭਜਿਆ?" 26 ਮਫ਼ੀਬੋਸ਼ਬ ਨੇ ਆਖਿਆ, "ਮੇਰੇ ਮਹਾਰਾਜ ਪਾਤਸ਼ਾਹ! ਮੇਰੇ ਨੌਕਰ ਨੇ ਮੇਰੇ ਨਾਲ ਚਾਲ ਖੇਡੀ। ਜਿਵੇਂ ਤੁਸੀਂ ਜਾਣਦੇ ਹੋ ਕਿ ਮੈਂ ਲਂਗਾ ਹਾਂ ਸੋ ਮੈਂ ਆਪਣੇ ਸੇਵਕ ਸੀਬਾ ਨੂੰ ਕਿਹਾ ਕਿ 9ਜਾ ਤੇ ਖੋਤੇ ਤੇ ਕਾਠੀ ਚੜਾ ਤਾਂ ਜੋ ਮੈਂ ਇਸ ਤੇ ਸਵਾਰ ਹੋਕੇ ਪਾਤਸ਼ਾਹ ਨਾਲ ਜਾਵਾਂ।9 27 ਪਰ ਮੇਰੇ ਨੌਕਰ ਨੇ ਮੇਰੇ ਨਾਲ ਛਲ ਕੀਤਾ। ਉਹ ਸਿਰਫ਼ ਤੁਹਾਡੇ ਕੋਲ ਆਇਆ ਅਤੇ ਮੇਰੇ ਖਿਲਾਫ਼ ਤੁਹਾਡੇ ਕੰਨ ਭਰ ਦਿੱਤੇ। ਪਰ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੂੰ ਤਾਂ ਯਹੋਵਾਹ ਵੱਲੋਂ ਭੇਜੇ ਦੂਤ ਜਿਹਾ ਹੈਂ। ਸੋ ਤੁਹਾਨੂੰ ਜਿਵੇਂ ਮੁਨਾਸਿਬ ਲੱਗੇ ਉਹੀ ਕਰੋ। 28 ਕਿਉਂ ਜੋ ਮੇਰੇ ਪਿਤਾ ਦਾ ਸਾਰਾ ਪਰਿਵਾਰ ਮੇਰੇ ਮਹਾਰਾਜ ਦੇ ਅੱਗੇ ਮੁਰਦਿਆਂ ਵਰਗਾ ਸੀ, ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ, ਜੋ ਤੁਹਾਡੇ ਲਂਗਰ ਵਿੱਚ ਰੋਟੀ ਖਾਂਦੇ ਸਨ। ਤਾਂ ਫ਼ਿਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਭਲਾ ਮੇਰਾ ਕੀ ਅਧਿਕਾਰ ਹੈ?" 29 ਪਾਤਸ਼ਾਹ ਨੇ ਮਫ਼ੀਬੋਸ਼ਬ ਨੂੰ ਆਖਿਆ, "ਤੂੰ ਆਪਣੀਆਂ ਔਕੜਾਂ ਬਾਰੇ ਬਹੁਤਾਂ ਨਾ ਆਖੀ ਜਾ। ਮੈਂ ਤਾਂ ਫ਼ੈਸਲਾ ਕਰ ਚੁਕਿਆ ਹ੍ਹਾਂ ਕਿ ਤੂੰ ਅਤੇ ਸੀਬਾ ਇਸ ਪੈਲੀ ਨੂੰ ਵੰਡ ਲਵੋ।" 30 ਮਫ਼ੀਬੋਸ਼ਬ ਨੇ ਪਾਤਸ਼ਾਹ ਨੂੰ ਕਿਹਾ, "ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ। ਸਾਡੇ ਲਈ ਇਹੀ ਕਾਫ਼ੀ ਹੈ ਕਿ ਤੁਸੀਂ ਘਰ ਸ਼ਾਂਤੀ ਨਾਲ ਵਾਪਸ ਆਏ ਹੋ ਸਗੋਂ ਉਹ ਪੈਲੀ ਭਾਵੇਂ ਸਾਰੀ ਸੀਬਾ ਨੂੰ ਹੀ ਦੇ ਦੇਵੋ।" 31 ਬਰਜ਼ਿਲਈ ਗਿਲਆਦੀ ਰੋਗਲੀਮ ਤੋਂ ਆਕੇ ਉਸਨੂੰ ਯਰਦਨੋਁ ਪਾਰ ਪਹੁੰਚਾਉਣ ਲਈ ਪਾਤਸ਼ਾਹ ਦੇ ਨਾਲ ਯਰਦਨੋਁ ਪਾਰ ਗਿਆ। 32 ਬਰਜ਼ਿਲਈ ਬੜਾ ਬੁਢ੍ਢਾ, 80 ਵਰ੍ਹਿਆਂ ਦਾ ਬਜ਼ੁਰਗ ਸੀ। ਉਸਨੇ ਪਾਤਸ਼ਾਹ ਨੂੰ ਜਦੋਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ-ਪਾਣੀ ਪਹੁੰਚਾਇਆ ਸੀ ਕਿਉਂ ਕਿ ਉਹ ਬੜਾ ਅਮੀਰ ਆਦਮੀ ਸੀ। 33 ਦਾਊਦ ਨੇ ਬਰਜ਼ਿਲਈ ਨੂੰ ਕਿਹਾ, "ਚੱਲ, ਮੇਰੇ ਨਾਲ ਯਰਦਨ ਦੇ ਪਾਰ ਚੱਲ। ਉੱਥੇ ਆਪਣੇ ਨਾਲ ਮੈਂ ਤੇਰਾ ਖਿਆਲ ਰੱਖਾਂਗਾ ਜੇਕਰ ਤੂੰ ਉੱਥੇ ਯਰੂਸ਼ਲਮ ਵਿੱਚ ਮੇਰੇ ਨਾਲ ਰਹੇਁਗਾ।" 34 ਪਰ ਬਰਜ਼ਿਲਈ ਨੇ ਪਾਤਸ਼ਾਹ ਨੂੰ ਆਖਿਆ, "ਤੂੰ ਜਾਣਦਾ ਹੈਂ ਕਿ ਇਸ ਵਕਤ ਮੇਰੀ ਉਮਰ ਕਿੰਨੀ ਹੈ? ਤੂੰ ਕੀ ਸੋਚਦਾ ਹੈਂ ਕਿ ਮੈਂ ਇਸ ਉਮਰੇ ਤੇਰੇ ਨਾਲ ਯਰੂਸ਼ਲਮ ਜਾ ਸਕਦਾ ਹਾਂ? 35 ਮੈਂ 80 ਸਾਲਾਂ ਦਾ ਹੋ ਗਿਆ ਹਾਂ। ਮੈਂ ਇੰਨਾ ਬੁਢ੍ਢਾ ਹਾਂ ਕਿ ਇਹ ਵੀ ਨਹੀਂ ਦੱਸ ਸਕਦਾ ਕਿ ਕਿਹੜਾ ਚੰਗਾ ਹੈ ਅਤੇ ਕਿਹੜਾ ਮਾੜਾ। ਮੈਂ ਇੰਨਾ ਬੁਢ੍ਢਾ ਹੋ ਗਿਆ ਹਾਂ ਕਿ ਮੈਂ ਸਵਾਦ ਵੀ ਨਹੀਂ ਵੇਖ ਸਕਦਾ ਕਿ ਮੈਂ ਕੀ ਖਾਂਦਾ ਹਾਂ ਜਾਂ ਕੀ ਪੀਂਦਾ ਹਾਂ। ਮੈਂ ਇੰਨਾ ਬੁਢ੍ਢਾ ਹੋ ਗਿਆ ਹਾਂ ਕਿ ਔਰਤਾਂ ਦੇ ਗਾਉਣ ਵਿੱਚ ਅਤੇ ਆਦਮੀਆਂ ਦੇ ਗਾਉਣ ਵਿੱਚ ਵੀ ਫ਼ਰਕ ਨਹੀਂ ਕਰ ਸਕਦਾ। ਤਾਂ ਫਿਰ ਤੈਨੂੰ ਮੇਰੇ ਬਾਰੇ ਫ਼ਿਕਰ ਕਰਨ ਦੀ ਕੀ ਲੋੜ ਹੈ? 36 ਜੋ ਕੁਝ ਤੂੰ ਮੈਨੂੰ ਬਖਸ਼ਣਾ ਚਾਹੁੰਦਾ ਹੈਂ ਦਰਅਸਲ ਮੈਨੂੰ ਕੁਝ ਵੀ ਨਹੀਂ ਚਾਹੀਦਾ ਇਸ ਲਈ ਮੈਂ ਯਰਦਨ ਪਾਰ ਤੱਕ ਤੇਰੇ ਨਾਲ ਜਾਵਾਂਗਾ। 37 ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤੱਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।" 38 ਪਾਤਸ਼ਾਹ ਨੇ ਜਵਾਬ ਦਿੱਤਾ, "ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਮੈਂ ਉਹੀ ਉਸ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੇਰੇ ਕੋਲੋਂ ਮੰਗੇ ਮੈਂ ਉਹੀ ਤੈਨੂੰ ਦੇਵਾਂਗਾ।" 39 ਪਾਤਸ਼ਾਹ ਨੇ ਫ਼ੇਰ ਬਰਜ਼ਿਲਈ ਨੂੰ ਚੁੰਮਿਆ ਅਤੇ ਅਸੀਸ ਦਿੱਤੀ ਅਤੇ ਬਰਜ਼ਿਲਈ ਘਰ ਨੂੰ ਮੁੜ ਆਇਆ ਅਤੇ ਪਾਤਸ਼ਾਹ ਅਤੇ ਹੋਰ ਸਾਰੇ ਲੋਕ ਦਰਿਆ ਪਾਰ ਕਰ ਗਏ। 40 ਤੱਦ ਪਾਤਸ਼ਾਹ ਗਿਲਗਾਲ ਵੱਲ ਤੁਰਿਆ ਅਤੇ ਕਿਮਹਾਮ ਵੀ ਉਸਦੇ ਨਾਲ ਗਿਆ। ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਅੱਧੇ ਲੋਕ ਪਾਤਸ਼ਾਹ ਦੇ ਨਾਲ ਗਏ। 41 ਸਾਰੇ ਇਸਰਾਏਲੀ ਇਕੱਠੇ ਹੋੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋਁ ਪਾਰ ਲੈ ਆਏ?" 42 ਤੱਦ ਯਹੂਦਾਹ ਸਾਰੇ ਲੋਕਾਂ ਨੇ ਇਸਰਾਏਲੀਆਂ ਨੂੰ ਉੱਤਰ ਦਿੱਤਾ, "ਇਸ ਲਈ ਕਿਉਂ ਕਿ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ, ਤਾਂ ਇਸ ਗੱਲ ਲਈ ਤੁਸੀਂ ਕਾਹਨੂੰ ਔਖੇ ਹੁੰਦੇ ਹੋ? ਕੀ ਭਲਾ ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਜਾਂ ਉਸਨੇ ਸਾਨੂੰ ਕੋਈ ਤੋਹਫ਼ੇ ਦੇ ਦਿੱਤੇ ਹਨ?" 43 ਇਸਰਾਏਲੀਆਂ ਨੇ ਉੱਤਰ ਦਿੱਤਾ, "ਪਾਤਸ਼ਾਹ ਵਿੱਚ ਸਾਡੀਆਂ ਦਸ ਵੰਡਾਂ ਹਨ ਇਸ ਲਈ ਤੁਹਾਡੇ ਨਾਲੋਂ ਦਾਊਦ ਉੱਪਰ ਸਾਡਾ ਹੱਕ ਵਧੇਰੇ ਹੈ। ਫ਼ਿਰ ਤੁਸੀਂ ਸਾਨੂੰ ਕਿਉਂ ਤੁਛ੍ਛ ਸਮਝਦੇ ਹੋ? ਅਸੀਂ ਹੀ ਸਗੋਂ ਪਾਤਸ਼ਾਹ ਨੂੰ ਘਰ ਵਾਪਸ ਮੋੜ ਲਿਆਉਣ ਦੀ ਸਲਾਹ ਪਹਿਲਾਂ ਦਿੱਤੀ ਸੀ।"ਪਰ ਯਹੂਦਾਹ ਦੇ ਲੋਕਾਂ ਨੇ ਇਸਰਾਏਲੀਆਂ ਨੂੰ ਬੜਾ ਮਾੜਾ ਜਵਾਬ ਦਿੱਤਾ। ਯਹੂਦਾਹ ਦੇ ਲੋਕਾਂ ਦਾ ਜਵਾਬ ਇਸਰਾਏਲੀਆਂ ਨਾਲੋਂ ਬਹੁਤ ਤਤ੍ਤਾ ਅਤੇ ਮੰਦਾ ਸੀ।
20:1 ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੂਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ,"ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀੇ!" 2 ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ। 3 ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰਂਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ। 4 ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, "ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।" 5 ਤੱਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵਧ ਸਮਾਂ ਲੱਗ ਗਿਆ। 6 ਦਾਊਦ ਨੇ ਅਬੀਸ਼ਈ ਨੂੰ ਆਖਿਆ, "ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ੇਸਾ ਨਾ ਹੋਵੇ ਕਿ ਉਹ ਗਢ਼ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।" 7 ਇਸ ਲਈ ਉਸਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ। 8 ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸਨੂੰ ਭੁਂਜਿਓਁ ਚੁਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤ੍ਤੀ। 9 ਯੋਆਬ ਨੇ ਅਮਾਸਾ ਨੂੰ ਕਿਹਾ, "ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?"ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸਨੂੰ ਚੁੰਮ ਕੇ ਵੇਖੋ ਆਖ ਸਕੇ। 10 ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸਨੂੰ ਤਲਵਾਰ ਨਾਲ ਉਸਦੀ ਪੰਜਵੀਁ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ।ਤੱਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ। 11 ਤੱਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿਹਾ। ਉਸ ਜੁਆਨ ਨੇ ਕਿਹਾ, "ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।" 12 ਅਮਾਸਾ ਸੜਕ ਦੇ ਵਿਚਕਾਰ ਖੂਨ ਦਾ ਲਬ੍ਬਪਬ੍ਬ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਬ ਨੂੰ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸਨੇ ਉਸ ਲੋਬ ਨੂੰ ਸੜਕ ਤੋਂ ਰੇਢ਼ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਬ ਨੂੰ ਇੱਕ ਕੱਪੜੇ ਨਾਲ ਢਕ ਦਿੱਤਾ। 13 ਜਦੋਂ ਅਮਾਸਾ ਦੀ ਲੋਬ ਉਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ। 14 ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸਦੇ ਪਿੱਛੇ ਤੁਰ ਪਏ। 15 ਯੋਆਬ ਅਤੇ ਉਸਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਮ੍ਹਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ। 16 ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਚੀਕਣਾ ਸ਼ੁਰੂ ਕੀਤਾ ਅਤੇ ਕਹਿਣ ਲਗੀ, "ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।" 17 ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸਨੂੰ ਪੁਛਿਆ, "ਕੀ ਤੂੰ ਯੋਆਬ ਹੈਂ?"ਯੋਆਬ ਨੇ ਕਿਹਾ, "ਹਾਂ, ਮੈਂ ਯੋਆਬ ਹਾਂ।"ਤਾਂ ਉਸ ਔਰਤ ਨੇ ਆਖਿਆ, "ਮੇਰੀ ਗੱਲ ਸੁਣ।"ਯੋਆਬ ਨੇ ਕਿਹਾ, "ਮੈਂ ਸੁਣ ਰਿਹਾ ਹਾਂ।" 18 ਤਾਂ ਉਸ ਔਰਤ ਨੇ ਕਿਹਾ, "ਪਿਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, 9ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।9 19 ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?" 20 ਯੋਆਬ ਨੇ ਜਵਾਬ 9ਚ ਕਿਹਾ, "ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਹੁਂਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਹੁਂਦਾ ਹਾਂ। 21 ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।"ਉਸ ਔਰਤ ਨੇ ਯੋਆਬ ਨੂੰ ਕਿਹਾ, "ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁਟਿਆ ਜਾਵੇਗਾ।" 22 ਤੱਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵਢ੍ਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤੱਦ ਯੋਆਬ ਨੇ ਤੂਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ। 23 ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ। 24 ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸਕਾਰ ਸੀ। 25 ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਬਾਰ ਜਾਜਕ ਠਹਿਰਾਏ ਗਏ। 26 ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।
21:1 ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, "ਸ਼ਾਊਲ ਅਤੇ ਉਸਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸਨੇ ਗਿਬਓਨੀਆਂ ਨੂੰ ਵੱਢ ਸੁਟਿਆ।" 2 ਇਹ੍ਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ।ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ। 3 ਅਤੇ ਉਨ੍ਹਾਂ ਨੂੰ ਆਖਿਆ, "ਮੈਂ ਤੁਹਾਡੇ ਲਈ ਕੀ ਕਰ ਸਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।" 4 ਗਿਬਓਨੀਆਂ ਨੇ ਦਾਊਦ ਨੂੰ ਕਿਹਾ, "ਸਾਨੂੰ ਸ਼ਾਊਲ ਅਤੇ ਉਸਦੇ ਘਰਾਣੇ ਤੋਂ ਬਦਲੇ 9ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ -- ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।" ਦਾਊਦ ਨੇ ਆਖਿਆ, "ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?" 5 ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ। 6 ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।"ਦਾਊਦ ਪਾਤਸ਼ਾਹ ਨੇ ਆਖਿਆ, ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।" 7 ਪਰ ਪਾਤਸ਼ਾਹ ਨੇ ਯੋਨਾਬਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਬ ਸੀ। ਯੋਨਾਬਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਬਾਨ ਅੱਗੇ ਯਹੋਵਾਹ ਦਾ ਨਾਂ ਲੈਕੇ ਸਹੁੰ ਖਾਧੀ ਸੀ, ਇਸ ਲਈ ਪਾਤਸ਼ਾਹ ਉਸਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ। 8 ਪਾਤਸ਼ਾਹ ਨੇ ਅਯ੍ਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਬ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿਲਈ ਮਹੋਲਾਬੀ ਦੇ ਪੁੱਤਰ ਅੰਦਰੀੇਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀੇਲ ਦੇ ਵੀ ਪੰਜ ਪੁੱਤਰ ਲੈ ਲੇ। 9 ਦਾਊਦ ਨੇ ਇਉਂ ਇਹ ਸੱਤ ਪੁੱਤਰ ਗਿਬਓਨੀਆਂ ਦੇ ਹੱਥ ਸੌਂਪ ਦਿੱਤੇ ਅਤੇ ਗਿਬਓਨੀਆਂ ਨੇ ਇਨ੍ਹਾਂ ਸੱਤਾਂ ਪੁੱਤਰਾਂ ਨੂੰ ਗਿਬਆਹ ਦੇ ਟਿਬ੍ਬੇ ਉੱਤੇ ਯਹੋਵਾਹ ਦੇ ਸਾਹਵੇਂ ਫ਼ਾਹਾ ਦੇ ਦਿੱਤਾ। ਉਹ ਸੱਤੋਂ ਪੁੱਤਰ ਇਕੱਠੇ ਹੀ ਦਮ ਤੋੜ ਗਏ। ਇਨ੍ਹਾਂ ਨੂੰ ਵਾਢੀ ਦੇ ਪਹਿਲੇ ਦਿਨਾਂ ਵਿੱਚ ਮੌਤ ਦੇ ਘਾਟ ਉਤਾਰਿਆ ਗਿਆ। ਇਹ ਮੌਸਮ ਜੌਁ ਦੀ ਵਾਢੀ ਦੇ ਦਿਨਾਂ, ਬਸੰਤ ਦੇ ਦਿਨਾਂ ਦੇ ਸ਼ੁਰੂ ਦਾ, ਸੀ ਵਿੱਚ ਉਨ੍ਹਾਂ ਸੱਤਾਂ ਪੁੱਤਰਾਂ ਦੀ ਮੌਤ ਹੋਈ। 10 ਤੱਦ ਅਯ੍ਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤਪ੍ਪੜ ਲੈਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤਪ੍ਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਬਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿਂਦਾ ਉਨ੍ਹਾਂ ਦੀ ਲੋਬ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿਂਦਾ ਉਨ੍ਹਾਂ ਦੀ ਲੋਬ ਨੂੰ ਚੁੱਕ ਲੈ ਜਾਵੇ। 11 ਲੋਕਾਂ ਨੇ ਜਾਕੇ ਦਾਊਦ ਨੂੰ ਦੱਸਿਆ ਕਿ ਸ਼੍ਸ਼ਾਊਲ ਦੀ ਦਾਸੀ ਅਯ੍ਯਾਹ ਦੀ ਧੀ ਰਿਸਫ਼ਾਹ ਉੱਥੇ ਕੀ ਕਰ ਰਹੀ ਹੈ। 12 ਤੱਦ ਦਾਊਦ ਨੇ ਸ਼ਾਊਲ ਅਤੇ ਯੋਨਾਬਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ। 13 ਸੋ ਦਾਊਦ ਨੇ ਸ਼ਾਊਲ ਦੀਆਂ ਹੱਡੀਆਂ ਅਤੇ ਉਸਦੇ ਪੁੱਤਰ ਯੋਨਾਬਾਨ ਦੀਆਂ ਹੱਡੀਆਂ ਨੂੰ ਉਥੋਂ ਲੈ ਆਂਦਾ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟਂਗੇ ਗਏ ਸਨ ਇੱਕ ਬਾਵੇਂ ਇਕੱਠਾ ਕੀਤਾ। 14 ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਬਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ। 15 ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਪਕਿਆਂ ਹ੍ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ। 16 ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ। 17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤੱਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸਨੂੰ ਆਖਿਆ, "ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।" 18 ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ। 19 ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ। 20 ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ। 21 ਇਸ ਆਦਮੀ ਨੇ ਇਸਰਾਏਲ ਨੂੰ ਵਂਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਬਾਨ ਨੇ ਇਸ ਆਦਮੀ ਨੂੰ ਵੱਢ ਸੁਟਿਆ। (ਇਹ ਯੋਨਾਬਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।) 22 ਇਹ ਚਾਰੇ ਆਦਮੀ ਗਬ ਵਿੱਚ ਦੈਁਤਾਂ ਦੀ ਵੰਸ਼ ਵਿੱਚੋਂ ਸਨ ਅਤੇ ਦੈਁਤ ਹੀ ਸਨ ਜੋ ਕਿ ਦਾਊਦ ਅਤੇ ਉਸ ਦੇ ਆਦਮੀਆਂ ਵੱਲੋਂ ਮਾਰ ਦਿੱਤੇ ਗਏ।
22:1 ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਅਤੇ ਉਸਦੇ ਹੋਰ ਦੁਸ਼ਮਣਾਂ ਤੋਂ ਬਚਾਇਆ ਉਸਨੇ ਇਹ ਗੀਤ ਲਿਖਿਆ: 2 ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰਖਿਆ ਦਾ ਸਬਾਨ ਹੈ। 3 ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿਲ੍ਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗਢ਼, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ। 4 ਉਹ ਮੇਰਾ ਮਖੌਲ ਉਡਾਉਂਦੇ ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ। 5 ਮੇਰੇ ਵੈਰੀਆਂ, ਮੈਨੂੰ ਵਢ੍ਢਣ ਦੀ ਕੋਸ਼ਿਸ਼ ਕੀਤੀ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ ਬੇਧਰਮੀ ਹੜਾਂ 9ਚ ਮੈਂ ਘਿਰਿਆ ਜਿਨ੍ਹਾਂ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹਿਆ। 6 ਪਾਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫ਼ਂਧੇ ਮੇਰੇ ਸਾਮ੍ਹਣੇ ਸੀ, 7 ਉਨ੍ਹਾਂ 9ਚ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ, ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਪਰਮੇਸ਼ੁਰ, ਆਪਣੇ ਮੰਦਰ 9ਚ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ ਉਸਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ। 8 ਤੱਦ ਧਰਤੀ ਕੰਬੀ ਤੇ ਬਰਬਰਾਈ ਅਕਾਸ਼ ਦੀਆਂ ਨੀਹਾਂ ਹਿਲ੍ਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜਿਆ। 9 ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿਂਗਾੜੇ ਉੱਡੇ। 10 ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ 9ਚ ਖੜੋਤਾ। 11 ਉਹ ਉੱਡ ਰਿਹਾ ਸੀ ਯਹੋਵਾਹ ਕਰੂਬੀ ਫ਼ਰਿਸ਼ਤਿਆਂ ਉੱਪਰ ਚੜ ਕੇ ਉਡਿਆ ਉਸ੍ਸਨੂੰ ਪੌਣ ਦੇ ਖੰਭਾਂ ਤੇ ਸਵਾਰ ਵੇਖਿਆ ਗਿਆ। 12 ਯਹੋਵਾਹ ਨੇ ਕਾਲੇ ਬੱਦਲਾਂ ਨੂੰ ਤੰਬੂ ਵਾਂਗ ਆਪਣੇ ਦੁਆਲੇ ਲਪੇਟ ਲਿਆ। ਉਸਨੇ ਪਾਣੀ ਨੂੰ, ਭਾਰੇ ਘਟੇ ਬੱਦਲ ਦਾ ਰੂਪ ਦੇਣ ਲਈ ਇੱਕਠਾ ਕੀਤਾ। 13 ਉਸਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ੍ਗ-ਦਗ੍ਗ ਕਰਨ ਲੱਗੇ। 14 ਯਹੋਵਾਹ ਅਕਾਸ਼ ਤੋਂ ਗਰਜਿਆ ਅੱਤ ਉੱਚ ਪਰਮੇਸ਼ੁਰ ਨੇ ਆਪਣੀ ਵਾਣੀ ਸੁਣਾਈ। 15 ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿਂਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ। 16 ਯਹੋਵਾਹ ਦੇ ਘੁਰਕਣੇ ਕਾਰਣ ਉਸ ਦੀਆਂ ਨਾਸਾਂ ਦੇ ਸਾਹ ਦੇ ਝੋਕੇ ਕਾਰਣ ਸਮੁੰਦਰ ਦੀਆਂ ਨਿਚਲੀਆਂ ਦਿਸ ਪਈਆਂ ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ। 17 ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕ੍ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ। 18 ਮੇਰੇ ਵੈਰੀ ਮੈਥੋਂ ਵਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ। 19 ਮੇਰੀ ਬਿਪਤਾ ਵਿੱਚ ਮੇਰੇ ਵੈਰੀਆਂ ਨੇ ਮੇਰੇ ਤੇ ਹਮਲਾ ਕੀਤਾ ਪਰ ਯਹੋਵਾਹ ਮੇਰੀ ਟੇਕ ਸੀ। 20 ਮੈਂ ਯਹੋਵਾਹ ਦਾ ਪਿਆਰਾ ਸੀ ਸੋ ਉਸ ਮੈਨੂੰ ਬਚਾਇਆ ਤੇ ਮੈਨੂੰ ਖੁਲ੍ਹੇ ਅਸਮਾਨੀ ਕੱਢ ਲਿਆਇਆ। 21 ਯਹੋਵਾਹ ਨੇ ਮੇਰੇ ਧਰਮ ਅਨੁਸਾਰ ਮੈਨੂੰ ਇਨਾਮ ਦਿੱਤਾ ਮੇਰੇ ਹੱਥਾਂ ਦੀ ਸੁਚ੍ਚਤਾ ਅਨੁਸਾਰ ਮੈਨੂੰ ਮਿਲਾਅ ਦਿੱਤਾ। 22 ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ। 23 ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ। 24 ਉਸਦੇ ਸਾਹਵੇਂ ਮੈਂ ਖੁਦ ਨੂੰ ਪਾਕ ਤੇ ਮਾਸੂਸ ਰੱਖਿਆ। 25 ਸੋ ਯਹੋਵਾਹ ਨੇ ਨਿਗਾਹ ਕਰਕੇ ਮੇਰੇ ਧਰਮ ਅਨੁਸਾਰ ਤੇ ਸੁਚ੍ਚਮਤਾ ਕਾਰਨ ਮੈਨੂੰ ਨਜ਼ਰਾਨਾ ਦਿੱਤਾ। 26 ਪਿਆਰੇ ਲਈ ਤੂੰ ਆਪਣਾ ਪਿਆਰ ਦਰਸਾਉਂਦਾ ਹੈਂ ਸੱਚੇ ਮਨੁੱਖ ਲਈ ਆਪਣਾ ਸੱਚ ਪ੍ਰਗਟਾਉਂਦਾ ਹੈਂ। 27 ਸ਼ੁਧ੍ਧ ਲਈ ਤੂੰ ਆਪੇ ਨੂੰ ਸ਼ੁਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ। 28 ਤੂੰ ਦੁੱਖੀ ਲੋਕਾਂ ਲਈ ਮਿਹਰ ਹੈਂ ਹਂਕਾਰੀਆਂ ਲਈ ਕਹਿਰ ਹੈਂ। 29 ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ। 30 ਤੇਰੀ ਮਿਹਰ ਸਦਕਾ ਯਹੋਵਾਹ ਮੈਂ ਸੂਰਮਿਆਂ ਨਾਲ ਭਜਿਆ ਤ੍ਤੇ ਤੇਰੀ ਕਿਰਪਾ ਨਾਲ ਮੈਂ ਵੈਰੀਆਂ ਦੀਆਂ ਦੀਵਾਰਾਂ ਟਪ੍ਪੀਆਂ। 31 ਪਰਮੇਸ਼ੁਰ ਦਾ ਰਾਹ ਪੂਰਾ ਹੈ ਯਹੋਵਾਹ ਦਾ ਬਚਨ ਪਰਤਾਇਆ ਹੋਇਆ ਹੈ ਉਹ ਆਪਣੇ ਸ਼ਰਧਾਲੂਆਂ ਦਾ ਰਖਵਾਲਾ ਹੈ। 32 ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ? 33 ਪਰਮੇਸ਼ੁਰ ਮੇਰਾ ਪੱਕਾ ਗਢ਼ ਹੈ ਉਹ ਨਿਰਦੋਸ਼ ਲੋਕਾਂ ਨੂੰ ਆਪਣੇ ਰਾਹ ਤੇ ਲਾਉਂਦਾ ਹੈ। 34 ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁਂਗੀਆਂ ਭਰਦਾਂ ਤੇ ਮੈਨੂੰ ਮੇਰੇ ਉਚਿਆਂ ਬ੍ਥਾਵਾਂ ਤੇ ਉਹ ਖੜਾ ਕਰਦਾ ਹੈ। 35 ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁਖ੍ਖ ਵੀ ਝੁਕਾਅ ਸਕਦੀਆਂ ਹਨ। 36 ਪਰਮੇਸ਼ੁਰ, ਤੂੰ ਆਪਣੀ ਸੁਰਖਿਆ ਦੀ ਢਾਲ ਮੈਨੂੰ ਬਖਸ਼ੀ ਹੈ ਅਤੇ ਜਿੱਤਣ ਲਈ ਸਹਾਇਤਾ ਕੀਤੀ ਹੈ। ਹਾਂ ਤੂੰ ਮੇਰੀ ਸਹਾਇਤਾ ਕੀਤੀ ਹੈ ਦੁਸ਼ਮਣਾਂ ਤੋਂ ਜਿੱਤਣ ਵਿੱਚ। 37 ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵਧਾਇਆ ਹੈ ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਬਿੜਕੇ। 38 ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤੱਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ। 39 ਮੈਂ ਵੈਰੀਆਂ ਦਾ ਨਾਸ ਕੀਤਾ ਮੈਂ ਉਨ੍ਹਾਂ ਨੂੰ ਹਰਾਇਆਂ ਉਹ ਮੇਰੇ ਪੈਰੀ ਪਏ ਮੁੜੇ ਅਤੇ ਕਦੇ ਨਾ ਉੱਠ ਸਕੇ। 40 ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕਸੀ ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ। 41 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ। 42 ਉਨ੍ਹਾਂ ਨੇ ਵੇਖਿਆ ਕੋਈ ਬਚਾਉਣ ਵਾਲਾ ਨਾ ਵਿਖਾਈ ਦਿੱਤਾ ਵੇਖਿਆ ਉਨ੍ਹਾਂ ਵੱਲ ਯਹੋਵਾਹ ਦੇ ਵੀ ਪਰ ਉਸਨੇ ਵੀ ਕੋਈ ਨਾ ਜਵਾਬ ਦਿੱਤਾ। 43 ਫ਼ਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂਲ ਵਾਂਗ ਉਨ੍ਹਾਂ ਦਾ ਸੁਰਮਾ ਕੀਤਾ ਰਸਤੇ ਦੇ ਚਿਕ੍ਕੜ ਵਾਂਗ ਉਨ੍ਹਾਂ ਨੂੰ ਮਿਧਿਆ ਤ੍ਤੇ ਉਨ੍ਹਾਂ ਨੂੰ ਖਲਾਰ ਦਿੱਤਾ। 44 ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾ ਦਾ ਮੁਖੀਆ ਬਣਾਇਆ, ਜਿਨ੍ਹਾਂ ਲੋਕਾਂ ਨੂੰ ਮੈਂ ਜਾਣਦਾ ਵੀ ਨਹੀਂ ਉਨ੍ਹਾਂ ਵੀ ਆਨ ਮੇਰੀ ਸੇਵਾ ਕੀਤੀ। 45 ਪਰਦੇਸੀਆਂ ਮੇਰਾ ਹੁਕਮ ਮੰਨਿਆ, ਜਦ ਵੀ ਕਦੇ ਮੈਂ ਫ਼ੁਰਮਾਨ ਕੀਤਾ ਉਨ੍ਹਾਂ ਝਟ੍ਟ ਹੁਕਮ ਪਰਵਾਨ ਕੀਤਾ। ਪਰਦੇਸੀ ਹਮੇਸ਼ਾ ਮੈਥੋਂ ਘਬਰਾੇ। 46 ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁਡ੍ਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ। 47 ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ। 48 ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ। 49 ਪਰਮੇਸ਼ੁਰ ਨੇ ਮੈਨੂੰ ਵੈਰੀਆਂ ਤੋਂ ਬਚਾਇਆ, ਹਾਂ ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਮੈਨੂੰ ਉੱਚਾ ਕੀਤਾ ਮੈਨੂੰ ਜ਼ਾਲਮਾਂ ਤੋਂ ਬਚਾਇਆ। 50 ਸੇ ਕਾਰਣ ਹੇ ਯੋਹਵਾਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ ਅਤੇ ਤੇ ਤੇਰੇ ਨਾਂ ਦਾ ਜਸ੍ਸ ਗਾਵਾਂਗਾ। 51 ਯਹੋਵਾਹ ਆਪਣੇ ਪਾਤਸ਼ਾਹ ਲਈ ਸੁਰਖਿਆ ਦਾ ਬੁਰਜ ਹੈ ਅਤੇ ਆਪਣੇ ਮਸਹ ਕੀਤੇ ਹੋਏ ਉੱਪਰ ਭਾਵ ਦਾਊਦ ਅਤੇ ਉਸ ਦੇ ਉਤਰਾਧਿਕਾਰੀਆਂ ਉੱਪਰ ਹਮੇਸ਼ਾ ਦਯਾ ਕਰਦਾ ਹੈ।
23:1 ਦਾਊਦ ਦੇ ਅੰਤਿਮ ਸ਼ਬਦ: ਇਹ ਗੀਤ ਯਸੀ ਦੇ ਪੁੱਤਰ ਦਾਊਦ ਦਾ ਸੀ। ਇਹ ਗੀਤ ਉਸ ਮਨੁੱਖ ਦਾ ਹੈ ਜੋ ਉੱਚਾ ਚੁਕਿਆ ਗਿਆ ਸੀ ਅਤੇ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਸੀ। ਉਹ ਇਸਰਾਏਲ ਦੇ ਰਖਿਅਕ੍ਕ ਦਾ ਮਨਪਸੰਦ ਸੀ। 2 ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ ਅਤੇ ਉਸਦਾ ਬਚਨ ਮੇਰੀ ਜ਼ਬਾਨ ਉੱਤੇ ਸੀ। 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, "ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ। 4 ਉਹ ਮਨੁੱਖ ਸਵੇਰ ਦੇ ਚਾਨਣ ਵਾਂਗ ਹੋਵੇਗਾ ਜਦੋਂ ਸੂਰਜ ਨਿਕਲਦਾ ਹੀ ਹੈ, ਅਜਿਹੀ ਸਵੇਰ ਜਿਸ ਵਿੱਚ ਬੱਦਲ ਨਾ ਹੋਣ ਅਤੇ ਬਰਖਾ ਬਾਅਦ ਉਸ ਚਮਕਦੀ ਧੁੱਪ ਵਰਗਾ ਤੇ ਉਸ ਘਾਹ ਵਰਗਾ, ਜੋ ਮੀਂਹ ਤੋਂ ਪਿੱਛੋਂ ਧੁੱਪ ਦੇ ਕਾਰਣ ਧਰਤੀ ਉੱਪਰ ਉੱਗਦਾ ਹੈ।" 5 ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰਖਿਅਤ ਕੀਤਾ ਉਸਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇਛ੍ਛਾਵਾਂ ਪੂਰੀਆਂ ਕਰੇਗਾ! 6 ਪਰ ਬੇਧਰਮੀ ਸਾਰੇ ਕੰਡਿਆਂ ਵਾਂਗ ਲਾਂਭੇ ਸੁੱਟੇ ਜਾਣਗੇ ਕਿਉਂ ਜੁ ਉਹ ਹੱਥਾਂ ਨਾਲ ਫ਼ੜੇ ਨਹੀਂ ਜਾਂਦੇ। 7 ਜੇਕਰ ਕੋਈ ਮਨੁੱਖ ਉਨ੍ਹਾਂ ਨੂੰ ਛੂਹ ਲਵੇ ਤਾਂ ਉਹ ਛਿਲਤਰ ਜਾਂ ਸੂਈ ਵਾਂਗ ਕਿੱਲ ਵਾਂਗ ਚੁਭਦੇ ਹਨ। ਹਾਂ ਉਹ ਲੋਕ ਕੰਡਿਆਂ ਵਰਗੇ ਹਨ ਉਹ ਅੱਗ ਵਿੱਚ ਝੋਁਕੇ ਜਾਣਗੇ ਅਤੇ ਪੂਰੀ ਤਰ੍ਹਾਂ ਸਾੜੇ ਜਾਣਗੇ। 8 ਦਾਊਦ ਦੇ ਸੂਰਮੇ ਇਹ ਹਨ: ਤਾਹਕਮੋਨੀ ਯੋਸ਼ੇਬ-ਬਸ਼੍ਸ਼ਬਬ ਉਹ ਤਿੰਨਾਂ ਨਾਇਕਾਂ ਉੱਤੇ ਕਪਤਾਨ ਸੀ। ਉਸਨੇ ਇਂਕੋ ਵਾਰ ਵਿੱਚ ਆਪਣੇ ਬਰਛੇ ਨਾਲ 800 ਆਦਮੀਆਂ ਨੂੰ ਮਾਰ ਦਿੱਤਾ ਸੀ। 9 ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵਂਗਾਰ ਵੇਲੇ ਨਾਲ ਚਢ਼ੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ। 10 ਅਲਆਜ਼ਾਰ ਫ਼ਲਿਸਤੀਆਂ ਨਾਲ ਉਸ ਵਕਤ ਤੱਕ ਲੜਦਾ ਰਿਹਾ ਜਦ ਤੀਕ ਉਹ ਬਕ੍ਕ ਨਾ ਗਿਆ। ਪਰ ਉਹ ਤੱਦ ਵੀ ਤਲਵਾਰ ਨੂੰ ਕਸ੍ਸ ਕੇ ਫ਼ੜੀ ਲਗਾਤਾਰ ਲੜਦਾ ਰਿਹਾ। ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਭਾਰੀ ਜਿੱਤ ਲੈ ਦਿੱਤੀ। ਜਦੋਂ ਅਲਆਜ਼ਾਰ ਜਿੱਤ ਗਿਆ ਤਾਂ ਲੋਕ ਘਰਾਂ ਵਿੱਚ ਵਾਪਸ ਆ ਗਏ ਪਰ ਲੋਕ ਉਸਦੇ ਪਿੱਛੇ ਸਿਰਫ਼ ਲੁੱਟ ਮਾਰ ਕਰਨ ਲਈ ਮੁੜ ਆਏ। 11 ਉਸ ਤੋਂ ਪਿੱਛੋਂ ਹਰਾਰੀ ਅਗੀ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਲੜਨ ਲਈ ਇਕੱਠੇ ਹੋਕੇ ਇੱਕ ਮਸਤਾਂ ਦੇ ਖੇਤ ਵਿੱਚ ਆਏ ਤਾਂ ਸਭ ਲੋਕ ਉਨ੍ਹਾਂ ਅੱਗੇ ਭੱਜ ਗਏ। 12 ਪਰ ਸ਼ੰਮਾਹ ਉਸ ਪੈਲੀ ਦੇ ਵਿਚਕਾਰ ਖਲੋਤਾ ਰਿਹਾ ਅਤੇ ਉਸਨੂੰ ਬਚਾਇਆ। ਉਸਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਦਿਨ ਵੀ ਯਹੋਵਾਹ ਨੇ ਇਸਰਾਏਲੀ ਨੂੰ ਵੱਡੀ ਜਿੱਤ ਦਿੱਤੀ। 13 ਇੱਕ ਵਾਰ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿਕਲ ਗਏ ਅਤੇ ਅਦੁਲਾਮ ਦੀ ਗੁਫ਼ਾ ਨੂੰ ਵਾਢੀਆਂ ਦੇ ਵਕਤ ਦਾਊਦ ਕੋਲ ਆਏ, ਅਤੇ ਫ਼ਲਿਸਤੀਆਂ ਦੇ ਦਲ ਨੇ ਰਫ਼ਾਈਮ ਦੀ ਵਾਦੀ ਵਿੱਚ ਤੰਬੂ ਲਾਏ ਹੋਏ ਸਨ। 14 ਇੰਝ ਹੀ ਇੱਕ ਵਾਰ, ਦਾਊਦ ਇੱਕ ਗਢ਼ੀ ਵਿੱਚ ਸੀ ਅਤੇ ਕੁਝ ਫ਼ਲਿਸਤੀ ਸਿਪਾਹੀ ਬੈਤਲਹਮ ਵਿੱਚ ਸਨ। 15 ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸਨੇ ਆਖਿਆ, "ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ।" 16 ਪਰ ਉਨ੍ਹਾਂ ਤਿੰਨਾਂ ਨਾਇਕਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ, ਜਿਹੜਾ ਕਿ ਉਸੇ ਫ਼ਾਟਕ ਉੱਪਰ ਸੀ ਅਤੇ ਪਾਣੀ ਭਰਕੇ ਦਾਊਦ ਨੂੰ ਲਿਆਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਨਾ ਪੀਤਾ ਸਗੋਂ ਉਸਨੂੰ ਭੇਟ ਵਜੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ। 17 ਦਾਊਦ ਨੇ ਆਖਿਆ, "ਹੇ ਯਹੋਵਾਹ! ਮੈਂ ਇਹ ਪਾਣੀ ਨਹੀਂ ਪੀ ਸਕਦਾ, ਇਹ ਪਾਣੀ ਪੀਣਾ ਉਨ੍ਹਾਂ ਵੀਰ ਸੂਰਮਿਆਂ ਦਾ ਖੂਨ ਪੀਣ ਦੇ ਬਰਾਬਰ ਹੋਵੇਗਾ, ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਮੇਰੇ ਲਈ ਇਹ ਪਾਣੀ ਲਿਆਂਦਾ ਹੈ।" ਇਸੇ ਕਾਰਣ ਦਾਊਦ ਨੇ ਪਾਣੀ ਪੀਣ ਤੋਂ ਇਨਕਾਰ ਕੀਤਾ। ਇੰਝ ਇਨ੍ਹਾਂ ਤਿੰਨਾਂ ਨਾਇਕਾਂ ਨੇ ਅਜਿਹੇ ਬੜੇ ਸੂਰਮਗਤੀ ਦੇ ਕਾਰਜ ਕੀਤੇ। 18 ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆਂ ਸੀ। ਅਬੀਸ਼ਈ ਨੇ ਇੱਕੋ ਵੇਲੇ 300 ਮਨੁੱਖਾਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁਟਿਆ ਅਤੇ ਉਹ ਵੀ ਤਿੰਨਾਂ ਵਾਂਗ ਬੜਾ ਨਾਮੀ ਬਣਿਆ। 19 ਅਬੀਸ਼ਈ ਦੀ ਪ੍ਰਸਿਧ੍ਧੀ ਵੀ ਉਨ੍ਹਾਂ ਤਿੰਨਾਂ ਨਾਇਕਾਂ ਵਾਂਗ ਹੋਈ ਅਤੇ ਉਹ ਉਨ੍ਹਾਂ ਦਾ ਆਗੂ ਬਣਿਆ ਭਾਵੇਂ ਉਹ ਉਨ੍ਹਾਂ ਵਿੱਚੋਂ ਇੱਕ ਨਹੀਂ ਸੀ ਤੇ ਨਾ ਹੀ ਉਨ੍ਹਾਂ ਵਰਗਾ ਸੀ ਫ਼ਿਰ ਵੀ ਉਨ੍ਹਾਂ ਦਾ ਸਰਦਾਰ ਬਣਿਆ। 20 ਫ਼ੇਰ ਯਹੋਯਾਦਾ ਦਾ ਪੁੱਤਰ ਬਨਾਯਾਹ, ਕਬਸੇਲ ਤੋਂ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ, ਜਿਸ ਨੇ ਕਈ ਵੱਡੇ ਕੰਮ ਕੀਤੇ ਸਨ। ਉਸ ਨੇ ਮੋਆਬ ਦੇ ਦੋ ਜੁਆਨਾਂ ਨੂੰ ਮਾਰ ਸੁਟਿਆ ਅਤੇ ਬਰਫ਼ ਦੇ ਦਿਨਾਂ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਮਾਰ ਸੁਟਿਆ। ਬ੍ਬਨਾਯਾਹ ਨੇ ਬੜੀ ਬਹਾਦੁਰੀ ਦੇ ਕੰਮ ਕੀਤੇ। 21 ਇਉਂ ਹੀ ਇੱਕ ਵਾਰ ਉਸਨੇ ਇੱਕ ਮਿਸਰੀ ਸਿਪਾਹੀ ਨੂੰ ਵੱਢ ਸੁਟਿਆ। ਉਸ ਮਿਸਰ ਦੇ ਸਿਪਾਹੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਸੋਟੀ ਲੈਕੇ ਉਸ ਉੱਪਰ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਉਸਨੇ ਬਰਛੀ ਖੋਹ ਲਈ ਅਤੇ ਉਸਦੀ ਹੀ ਬਰਛੀ ਨਾਲ ਉਸਨੂੰ ਮਾਰ ਸੁਟਿਆ। 22 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇੰਝ ਦੇ ਹੋਰ ਵੀ ਬਹਾਦੁਰੀ ਦੇ ਕਈ ਕੰਮ ਕੀਤੇ। ਬਨਾਯਾਹ ਵੀ ਤਿੰਨਾਂ ਨਾਇਕਾਂ ਵਾਂਗ ਬੜਾ ਮਸ਼ਹੂਰ ਹੋਇਆ। 23 ਬਨਾਯਾਹ ਸਗੋਂ 30 ਸੂਰਮਿਆਂ ਤੋਂ ਵੀ ਵਧ ਪ੍ਰਸਿਧ੍ਧ ਹੋਇਆ। ਪਰ ਉਹ ਤਿੰਨ ਨਾਇਕਾਂ ਦੇ ਸੰਗ ਦਾ ਸਦੱਸ ਨਾ ਬਣਿਆ ਸਗੋਂ ਦਾਊਦ ਨੇ ਉਸਨੂੰ ਆਪਣੇ ਅੰਗ ਰਖਿਅਕ੍ਕਾਂ ਦਾ ਆਗੂ ਠਹਿਰਾਇਆ। 24 ਅਸਾਹੇਲ ਜੋ ਯੋਆਬ ਦਾ ਭਰਾ ਸੀ, ਉਨ੍ਹਾਂ 30 ਵਿੱਚੋਂ ਸੀ। 30 ਸੂਰਮਿਆਂ ਦੇ ਸੰਗ ਵਿੱਚ ਹੋਰ ਬਾਕੀ ਦੇ ਸੂਰਮੇ ਸਨ। ਜਿਨ੍ਹਾਂ ਵਿੱਚ ਇੱਕ ਅਲਹਾਨਾਨ ਸੀ ਜੋ ਕਿ ਬੈਤਲਹਮ ਤੋਂ ਦੋਦੋ ਦਾ ਪੁੱਤਰ ਸੀ। 25 ਸ਼ਂਮਾਹ ਹਰੋਦੀ ਅਤੇ ਅਲੀਕਾ ਹਰੋਦੀ ਸੀ। 26 ਹਲਸ ਪਲਟੀ ਅਤੇ ਇੱਕ ਇੱਕੇਸ਼ ਤਕੋਈ ਦਾ ਪੁੱਤਰ ਈਰਾ ਸੀ। 27 ਅਬੀਅਜ਼ਰ ਅਨਂਬੋਬੀ ਮਬੁਂਨਈ ਹੁਸ਼ਾਬੀ। 28 ਸਲਮੋਨ ਅਹੋਹੀ ਅਤੇ ਮਹਰਈ ਨਟੋਫ਼ਾਬੀ। 29 ਬਆਨਾਹ ਦਾ ਪੁੱਤਰ ਹੇਲਬ, ਇੱਕ ਨਟੋਫ਼ਾਬੀ ਅਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ। 30 ਬਨਾਯਾਹ ਪਿਰਾਬੋਨੀ ਅਤੇ ਗਆਸ਼ ਦੇ ਦਰਿਆਵਾਂ ਤੋਂ ਹਿਦ੍ਦਈ। 31 ਅਬੀ-ਅਲਬੋਨ ਅਰਬਾਬੀ, ਅਜ਼ਮਾਵਬ ਬਰਹੁਮੀ। 32 ਅਲਯਹਬਾ ਸ਼ਅਲਬੋਨੀ ਅਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਬਾਨ। 33 ਸ਼ਂਮਾਹ ਹਰਾਰੀ ਅਤੇ ਸ਼ਾਗਰ ਅਰਾਰੀ ਦਾ ਪੁੱਤਰ ਅਹੀਆਮ। 34 ਉਸ ਮਆਕਾਬੀ ਤਾਂ ਅਹਸਬਈ ਮਆਕਾਬੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ। 35 ਹਸਰਈ ਕਰਮਲੀ ਅਤੇ ਪਅਰਈ ਅਰਬੀ। 36 ਸੋਬਾਹ ਤੋਂ ਨਾਬਾਨ ਦਾ ਪੁੱਤਰ ਯਿਗਾਲ ਅਤੇ ਬਾਨੀ ਗਾਦੀ। 37 ਸਲਕ ਅੰਮੋਨੀ ਅਤੇ ਨਹਰਈ ਬਏਰੋਬੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ। 38 ਈਰਾ ਯਿਬਰੀ ਅਤੇ ਗਾਰੇਬ ਯਿਬਰੀ। 39ਊਰਿਯ੍ਯਾਹ ਹਿੱਤੀ ਇਹ ਸਾਰੇ ਕੁੱਲ ਮਿਲਾਕੇ 37 ਸਨ। 39
24:1 ਇੱਕ ਵਾਰ ਫੇਰ ਯਹੋਵਾਹ ਇਸਰਾਏਲ ਉੱਪਰ ਬਹੁਤ ਕ੍ਰੋਧਿਤ ਸੀ ਅਤੇ ਦਾਊਦ ਨੂੰ ਇਸਰਾਏਲ ਦੇ ਖਿਲਾਫ਼ ਮੋੜ ਦਿੱਤਾ, "ਯਹੋਵਾਹ ਨੇ ਆਖਿਆ, ਜਾ ਅਤੇ ਜਾਕੇ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੀ ਗਿਣਤੀ ਕਰ।" 2 ਦਾਊਦ ਪਾਤਸ਼ਾਹ ਨੇ ਯੋਆਬ ਨੂੰ ਜੋ ਕਿ ਸੈਨਾਪਤੀ ਸੀ ਉਸ ਨੂੰ ਜੋ ਉਸ ਦੇ ਨਾਲ ਸੀ ਕਿਹਾ, "ਇਸਰਾਏਲ ਦੇ ਸਾਰੇ ਪਰਿਵਾਰ ਸਮੂਹਾਂ ਵਿੱਚ ਦਾਨ ਤੋਂ ਲੈਕੇ ਬੇਰਸ਼ਬਾ ਤੀਕ ਲੰਘ ਜਾ ਅਤੇ ਜਾਕੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਮੈਨੂੰ ਪਤਾ ਚੱਲੇ ਕਿ ਲੋਕਾਂ ਦੀ ਗਿਣਤੀ ਕਿੰਨੀ ਹੈ?" 3 ਪਰ ਯੋਆਬ ਨੇ ਪਾਤਸ਼ਾਹ ਨੂੰ ਕਿਹਾ, "ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਉਹ ਹਨ ਜੇਕਰ ਸੌ ਗੁਣਾ ਵੀ ਵਧ ਕਰ ਦੇਵੇ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀਆਂ ਅੱਖਾਂ ਵੀ ਇਹ ਗੱਲ ਵੇਖਣ, ਪਰ ਇਸ ਗੱਲ ਦੇ ਕਾਰਣ ਮੇਰੇ ਮਹਾਰਾਜ ਪਾਤਸ਼ਾਹ ਦਾ ਮਨ ਕਿਸ ਲਈ ਖੁਸ਼ ਹੁੰਦਾ ਹੈ ਅਤੇ ਤੁਸੀਂ ਇੰਝ ਕਿਉਂ ਕਰਨਾ ਚਾਹੁੰਦੇ ਹੋ?" 4 ਦਾਊਦ ਪਾਤਸ਼ਾਹ ਨੇ ਬੜੀ ਸਖਤੀ ਨਾਲ ਯੋਆਬ ਅਤੇ ਸੈਨਾ ਦੇ ਹੋਰ ਕਪਤਾਨਾਂ ਨੂੰ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਤਾਂ ਫਿਰ ਯੋਆਬ ਅਤੇ ਸੈਨਾ ਦੇ ਹੋਰ ਕਪਤਾਨ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨਿਕਲ ਪਏ। 5 ਜਦੋਂ ਉਹ ਯਰਦਨੋਁ ਪਾਰ ਲੰਘੇ ਤਾਂ ਉਨ੍ਹਾਂ ਨੇ ਯਾਜ਼ੇਰ ਵਿੱਚ ਆਪਣੇ ਤੰਬੂ ਲਾਏ। ਉਨ੍ਹਾਂ ਦਾ ਡੇਰਾ ਸ਼ਹਿਰ ਦੇ ਸੱਜੇ ਪਾਸੇ ਵੱਲ ਸੀ ਅਤੇ ਸ਼ਹਿਰ ਗਾਦ ਵਾਦੀ ਦੇ ਮਧ੍ਧ ਵਿੱਚ ਸਬਾਪਤ ਸੀ ਜੋ ਕਿ ਯਾਜ਼ੇਰ ਵੱਲ ਸੀ। 6 ਉਬ੍ਬੋਁ ਉਹ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਅਤੇ ਫ਼ੇਰ ਦਾਨ ਯਾਨ ਵੱਲ ਨੂੰ ਆਏ ਅਤੇ ਭੌਁ ਕੇ ਸੀਦੋਨ ਤੀਕ ਪੁੱਜੇ। 7 ਉਬ੍ਬੋਁ ਫ਼ਿਰ ਸੋਰ ਦੇ ਗਢ਼ ਤੀਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰੇ ਸ਼ਹਿਰਾਂ ਤੀਕ ਅਤੇ ਯਹੂਦਾਹ ਦੇ ਦੱਖਣ ਨੂੰ ਬੇਰਸਬਾ ਤੀਕ ਨਿਕਲ ਗਏ। 8 ਇਉਂ ਸਾਰੇ ਦੇਸ਼ ਵਿੱਚੋਂ ਲੰਘਕੇ ਨੌ ਮਹੀਨੇ ਅਤੇ ਵੀਹਾਂ ਦਿਨਾਂ ਪਿੱਛੋਂ ਯਰੂਸ਼ਲਮ ਨੂੰ ਵਾਪਸ ਮੁੜ ਆਏ। 9 ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ। 10 ਲੋਕਾਂ ਦੀ ਗਿਣਤੀ ਗਿਣਨ ਤੋਂ ਬਾਅਦ ਦਾਊਦ ਨੂੰ ਸ਼ਰਮਿਂਦਗੀ ਦਾ ਅਹਿਸਾਸ ਹੋਇਆ। ਦਾਊਦ ਨੇ ਯਹੋਵਾਹ ਨੂੰ ਕਿਹਾ, "ਇਹ ਕੰਮ ਜੋ ਮੈਂ ਕੀਤਾ ਹੈ, ਮੇਰੇ ਤੋਂ ਵੱਡਾ ਪਾਪ ਹੋਇਆ ਹੈ। ਸੋ ਹੁਣ ਹੇ ਯਹੋਵਾਹ, ਕਿਰਪਾ ਕਰਕੇ ਆਪਣੇ ਦਾਸ ਦੇ ਪਾਪ ਨੂੰ ਦੂਰ ਕਰ ਦੇਵੋ, ਮੈਂ ਵੱਡੀ ਮੂਰਖਤਾਈ ਕਰ ਬੈਠਾ ਹਾਂ।" 11 ਜਦੋਂ ਦਾਊਦ ਸਵੇਰੇ ਉਠਿਆ, ਉਸ ਦੇ ਨਬੀ ਗਾਦ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। 12 ਯਹੋਵਾਹ ਨੇ ਗਾਦ ਨੂੰ ਆਖਿਆ, "ਜਾ, ਅਤੇ ਜਾਕੇ ਦਾਊਦ ਨੂੰ ਆਖ ਕਿ ਯਹੋਵਾਹ ਨੇ ਇਉਂ ਆਖਿਆ ਹੈ: ਮੈਂ ਤੇਰੇ ਅੱਗੇ ਤਿੰਨ ਵਸਤਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਪਰ ਪਾਵਾਂ।" 13 ਗਾਦ ਦਾਊਦ ਕੋਲ ਗਿਆ ਅਤੇ ਜਾਕੇ ਉਸਨੂੰ ਕਿਹਾ, "ਇਨ੍ਹਾਂ ਤਿੰਨਾਂ ਵਸਤਾਂ ਵਿੱਚੋਂ ਇੱਕ ਨੂੰ ਚੁਣ ਲੈ:(1) ਇੱਕ ਤਾਂ ਕੀ ਤੂੰ ਚਾਹੁੰਦਾ ਹੈਂ ਕਿ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਅੰਣ ਦਾ ਕਾਲ ਪਵੇ।(2) ਜਾਂ ਤਿੰਨਾਂ ਮਹੀਨਿਆਂ ਤੀਕ ਤੂੰ ਆਪਣੇ ਵੈਰੀਆਂ ਤੋਂ ਭੱਜਦਾ ਫ਼ਿਰੇਁ ਤੇ ਉਹ ਤੇਰੇ ਮਗਰ ਪਏ ਰਹਿਣ।(3) ਜਾਂ ਤੇਰੇ ਦੇਸ਼ ਵਿੱਚ ਤਿੰਨਾਂ ਦਿਨਾਂ ਲਈ ਮਹਾਮਾਰੀ ਪਵੇ।ਹੁਣ ਇਸ ਬਾਰੇ ਸੋਚ ਅਤੇ ਇਨ੍ਹਾਂ ਤਿੰਨਾਂ ਵਿੱਚੋਂ ਇੱਕ ਨੂੰ ਚੁਣ ਲੈ ਅਤੇ ਮੈਂ ਯਹੋਵਾਹ ਨੂੰ ਜਾਕੇ ਤੇਰੀ ਮਰਜ਼ੀ ਬਾਰੇ ਦੱਸ ਦੇਵਾਂਗਾ। ਯਹੋਵਾਹ ਨੇ ਇਸੇ ਵਾਸਤੇ ਮੈਨੂੰ ਤੇਰੇ ਕੋਲ ਭੇਜਿਆ ਹੈ।" 14 ਦਾਊਦ ਨੇ ਗਾਦ ਨੂੰ ਕਿਹਾ, "ਮੈਂ ਸੱਚਮੁੱਚ ਵੱਡੀ ਮੁਸੀਬਤ ਵਿੱਚ ਫ਼ਸਿਆ ਹੋਇਆ ਹਾਂ ਪਰ ਯੋਹਵਾਹ ਬੜਾ ਦਿਆਲੂ ਹੈ। ਇਸ ਲਈ ਯਹੋਵਾਹ ਨੂੰ ਹੀ ਮੈਨੂੰ ਦੰਡ ਦੇਣ ਦੇ ਇਹ ਨਾ ਹੋਵੇ ਕਿ ਮੈਨੂੰ ਲੋਕਾਂ ਵੱਲੋਂ ਦੰਡਿਤ ਹੋਣਾ ਪਵੇ ਸੋ ਚੰਗਾ ਹੈ ਕਿ ਇਸ ਕੋਲੋਂ ਮੈਂ ਯਹੋਵਾਹ ਦੇ ਹੱਥੋਂ ਹੀ ਦੰਡਿਤ ਹੋਵਾਂ।" 15 ਤਾਂ ਫ਼ਿਰ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਹਾਮਾਰੀ ਭੇਜੀ ਜੋ ਉਸ ਸਵੇਰ ਤੋਂ ਲੈਕੇ ਠਹਿਰਾਏ ਹੋਏ ਵਕਤ ਤੱਕ ਪਈ ਰਹੀ ਅਤੇ ਦਾਨ ਤੋਂ ਲੈਕੇ ਬੇਰਸ਼ਬਾ ਤੀਕ ਲੋਕਾਂ ਵਿੱਚੋਂ 70,000 ਮਨੁੱਖ ਮਰ ਗਏ। 16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸਨੂੰ ਯਹੋਵਾਹ ਨੇ ਆਖਿਆ, "ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।" ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ। 17 ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, "ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।" 18 ਉਸ ਦਿਨ ਗਾਦ ਦਾਉਦ ਕੋਲ ਆਇਆ ਅਤੇ ਆਕੇ ਉਸਨੂੰ ਕਿਹਾ, "ਜਾ ਅਤੇ ਜਾਕੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਉਸਾਰ।" 19 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਗਾਦ ਨੇ ਕਿਹਾ ਅਤੇ ਦਾਊਦ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਚਾਹੁੰਦਾ ਸੀ। ਦਾਊਦ ਅਰਵਨਾਹ ਨੂੰ ਵੇਖਣ ਗਿਆ। 20 ਅਰਵਨਾਹ ਨੇ ਵੇਖਿਆ ਅਤੇ ਪਾਤਸ਼ਾਹ ਅਤੇ ਉਸਦੇ ਅਫ਼ਸਰ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਤਾਂ ਅਰਵਨਾਹ ਬਾਹਰ ਨਿਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਪਰ ਮੂੰਹ ਪਰਨੇ ਮੱਥਾ ਟੇਕਿਆ। 21 ਅਰਵਨਾਹ ਨੇ ਆਖਿਆ, "ਕੀ ਗੱਲ ਮੇਰੇ ਮਾਹਾਰਾਜ ਅਤੇ ਪਾਤਸ਼ਾਹ ਅੱਜ ਮੇਰੇ ਵੱਲ ਤਸ਼ਰੀਫ਼ ਲਿਆਏ ਹਨ?"ਦਾਊਦ ਨੇ ਆਖਿਆ, "ਮੈਂ ਤੇਰੇ ਕੋਲੋਂ ਇਹ ਪਿੜ ਖਰੀਦਣ ਆਇਆ ਹਾਂ ਤਾਂ ਜੋ ਇੱਥੇ ਮੈਂ ਯਹੋਵਾਹ ਲਈ ਜਗਵੇਦੀ ਬਣਾ ਸਕਾਂ। ਤੱਦ ਇਸ ਦੇਸ਼ ਵਿੱਚੋਂ ਮਹਾਮਾਰੀ ਖਤਮ ਹੋ ਜਾਵੇਗੀ।" 22 ਅਰਵਨਾਹ ਨੇ ਦਾਊਦ ਨੂੰ ਕਿਹਾ, "ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ ਬਲੀ ਚੜਾਉਣ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤੁਸੀਂ ਲੈਜਾ ਸਕਦੇ ਹੋ। ਵੇਖੋ! ਇੱਥੇ ਹੋਮ ਦੀ ਭੇਟ ਲਈ ਕੁਝ ਗਊਆਂ ਵੀ ਹਨ, ਬਲਦਾਂ ਦੇ ਵਲੇਵੇ ਸਣੇ ਇਹ ਸਭ ਲੱਕੜ ਦੇ ਲਈ ਹੈ। 23 ਹੇ ਪਾਤਸ਼ਾਹ! ਮੈਂ ਇਹ ਸਭ ਕੁਝ ਤੁਹਾਨੂੰ ਭੇਟ ਕਰਦਾ ਹਾਂ!" ਅਰਵਨਾਹ ਨੇ ਇਹ ਵੀ ਕਿਹਾ, "ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਉੱਤੇ ਪ੍ਰਸੰਨ ਹੋਵੇ।" 24 ਪਰ ਪਾਤਸ਼ਾਹ ਨੇ ਅਰਵਨਾਹ ਨੂੰ ਕਿਹਾ, "ਨਹੀਂ! ਮੈਂ ਤੈਨੂੰ ਸੱਚ ਆਖਦਾ ਹਾਂ ਕਿ ਮੈਂ ਤੈਨੂੰ ਇਸ ਜ਼ਮੀਨ ਦਾ ਮੁੱਲ ਚੁਕਾਵਾਂਗਾ ਕਿਉਂ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਹੋਮ ਦੀ ਭੇਟ ਨਹੀਂ ਚੜਾਵਾਂਗਾ ਜਿਸਦੇ ਉੱਪਰ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ।"ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲਦ ਚਾਂਦੀ ਦੇ 50 ਸ਼ੈਕਲ ਦੇਕੇ ਮੁੱਲ ਲੈ ਲਿਆ। 25 ਤੱਦ ਦਾਊਦ ਨੇ ਉੱਥੇ ਯਹੋਵਾਹ ਵਾਸਤੇ ਜਗਵੇਦੀ ਬਣਾਈ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜਾਈਆਂ। ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਿਮਾਰੀ ਹਟ ਗਈ।