Acts

1:1 ਪਿਆਰੇ ਥਿਉਫ਼ਿਲੁਸ,ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿਖਾਇਆ ਸੀ, ਉਸ ਬਾਰੇ ਲਿਖੀ ਸੀ। 2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸਨੇ ਚੁਣਿਆ ਸੀ। 3 ਉਸ ਉਪਰੰਤ ਉਸਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸਨੂੰ ਬਹੁਤ ਵਾਰੀ ਵੇਖਿਆ। 4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਜਾਣ ਨੂੰ ਵੀ ਆਖਿਆ। ਉਸਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁਕਿਆ ਹਾਂ। ਤੁਸੀ ਇਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। 5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।” 6 ਜਦੋਂ ਸਾਰੇ ਰਸੂਲ ਇਕਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਦੇ ਰਾਜ ਨੂੰ ਵਾਪਸ ਆਉਣ ਵਾਲਾ ਹੈਂ?” 7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸਕਦੇ। 8 ਪਰ ਪਵਿੱਤਰ ਆਤਮਾ ਤੁਹਾਡੇ ਕੋਲ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।” 9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅਖਾਂ ਤੋਂ ਓਹਲੇ ਹੋ ਗਿਆ। 10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। 11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।” 12 ਤੱਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ (ਇਹ ਪਹਾੜ ਯਰੂਸ਼ਲਮ ਤੋਂ ਇੱਕ-ਅਧ ਮੀਲ ਦੀ ਵਾਟ ਤੇ ਹੈ) 13 ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌੜੀਆਂ ਚੜ੍ਹਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ। 14 ਸਾਰੇ ਰਸੂਲ ਇਕਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸਦੇ ਭਰਾ ਵੀ ਉਥੇ ਰਸੂਲਾਂ ਨਾਲ ਸਨ। 15 ਕੁਝ ਦਿਨਾਂ ਬਾਦ ਜਦੋਂ ਉਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉਠਿਆ ਤੇ ਉਸਨੇ ਆਖਿਆ, 16 “ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।” 17 18 ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿਤਾ ਗਿਆ ਸੀ, ਅਤੇ ਉਸਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿਗਿਆ ਉਸਦਾ ਸ਼ਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ। 19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ ‘ਅਕਲਦਮਾ’ ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ ‘ਲਹੂ ਦਾ ਖੇਤ।” 20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ‘ਕਾਸ਼ ਉਸਦਾ ਘਰ ਉਜੜ ਜਾਵੇ।’ਉਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ। ਅਤੇ ਇਹ ਵੀ ਲਿਖਿਆ ਹੈ ਕਿ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’ 21 ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਮੁੜ ਜੀਅ ਉਠਣ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।” 22 23 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸਬਾਮ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ। 24 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚਲਿਆ ਗਿਆ ਜਿਥੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।” 25 26 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ। 27 28 29 30 31 32

2:1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇਕੱਤਰ ਸਨ। 2 ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿਥੇ ਉਹ ਬੈਠੇ ਸਨ। 3 ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵਖਰੀਆਂ-ਵਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ। 4 ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵਖ-ਵਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ। 5 ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇਥੇ ਆਏ ਹੋਏ ਸਨ। 6 ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਟੋਲਾ ਇਕਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਉਨ੍ਹਾਂ ਨੇ ਹਰ ਇੱਕ ਆਸਥਾਵਾਨ ਨੂੰ ਆਪਣੀ ਖੁਦ ਦੀ ਜ਼ਬਾਨ ਵਿੱਚ ਬੋਲਦਿਆਂ ਸੁਣਿਆ। 7 ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ? 8 ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ। 9 ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ। 10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ। 11 ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।” 12 ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ” 13 ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਮੈਅ ਪੀਤੀ ਹੋਈ ਹੈ।” 14 ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ। 15 ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵਜੇ ਹਨ। 16 ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ 17 ‘ਪਰਮੇਸ਼ੁਰ ਆਖਦਾ ਹੈਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ।ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ। 18 ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾਅਤੇ ਉਹ ਵੀ ਅਗੰਮੀ ਵਾਕ ਕਹਿਣਗੇ। 19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ। 20 ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ,ਲਹੂ ਵਰਗਾ ਲਾਲ ਹੋ ਜਾਵੇਗਾ।ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ। 21 ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।’ 22 “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ। 23 ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ। 24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸਨੂੰ ਕਸ ਨਹੀਂ ਸਕੀ। 25 ਦਾਊਦ ਨੇ ਉਸ ਬਾਰੇ ਆਖਿਆ,‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁਖ ਵੇਖਿਆ ਹੈ;ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸਕਦਾ।” 26 ਇਸ ਲਈ ਮੇਰਾ ਦਿਲ ਖੁਸ਼ ਹੈਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ।ਮੇਰਾ ਸ਼ਰੀਰ ਵੀ ਉਮੀਦ ਵਿੱਚ ਜੀਵੇਗਾ। 27 ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ।ਤੂੰ ਕਦੇ ਵੀ ਆਪਣੇ ਪਵਿੱਤਰ ਪੁਰਖ ਦੇ ਸ਼ਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ। 28 ਤੂੰ ਮੈਨੂੰ ਸਿਖਾਇਆ ਕਿ ਕਿਵੇਂ ਜਿਉਣਾ ਹੈ।ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ। 29 “ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇਥੇ ਅੱਜ ਦਿਨ ਤੱਕ, ਸਾਡੇ ਨਾਲ ਹੈ। 30 ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ। 31 ਦਾਊਦ ਜਾਣਦਾ ਸੀ ਕਿ ਭਵਿਖ ਵਿੱਚ ਕੀ ਵਾਪਰ ਸਕਦਾ ਹੈ ਇਸ ਲਈ ਉਹ ਮਸੀਹ ਦੇ ਪੁਨਰ ਉਥਾਨ ਬਾਰੇ ਬੋਲਿਆ;‘ਉਹ ਮੌਤ ਦੀ ਜਗ਼੍ਹਾ ਨਹੀਂ ਛਡਿਆ ਗਿਆ ਸੀ,ਅਤੇ ਉਸਦਾ ਸ਼ਰੀਰ ਨਹੀਂ ਸੜਿਆ।’ 32 ਸੋ ਇਹ ਯਿਸੂ ਹੀ ਹੈ ਜਿਸਦਾ ਪਰਮੇਸ਼ੁਰ ਨੇ ਪੁਨਰ ਉਥਾਨ ਕੀਤਾ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ। 33 ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ। 34 ਦਾਊਦ ਹੀ ਇਕੱਲਾ ਨਹੀਂ ਸੀ ਜੋ ਸਵਰਗਾਂ ਨੂੰ ਉਤਾਹਾਂ ਚੁਕਿਆ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ;‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆਤੂੰ ਮੇਰੇ ਸੱਜੇ ਪਾਸੇ ਬੈਠ, 35 ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’ 36 “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਣਾਇਆ ਹੈ, ਜਿਸ ਨੂੰ ਪ੍ਰਭੂ ਅਤੇ ਮਸੀਹ ਵਾਂਗ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।” 37 ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਚੀਰੇ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?” 38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ। 39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ, ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।” 40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।” 41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ। 42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਨ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕਠੇ ਖਾਂਦੇ ਅਤੇ ਇਕਠੇ ਹੀ ਪ੍ਰਾਰਥਨਾ ਕਰਦੇ। 43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪ੍ਰਭੂ ਲਈ ਡਰ ਸੀ। 44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ। 45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ। 46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। 47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।

3:1 ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ। 2 ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸਦੇ ਕੁਝ ਮਿੱਤਰਾਂ ਨੇ ਉਸ ਨੂੰ ਚੁਕਿਆ ਹੋਇਆ ਸੀ। ਹਰ ਰੋਜ਼ ਉਸਦੇ ਮਿੱਤਰ ਉਸਨੂੰ ਲਿਆਉਂਦੇ ਅਤੇ ਉਸਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ। 3 ਉਸ ਦਿਨ, ਉਸਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹੜੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ। 4 ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।” 5 ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸਨੂੰ ਭੀਖ ਦੇਣਗੇ। 6 ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉਠਕੇ ਖੜ੍ਹਾ ਹੋ ਅਤੇ ਚੱਲ।” 7 ਤਦ ਪਤਰਸ ਨੇ ਉਸ ਲੰਗੜੇ ਦਾ ਸਜਾ ਹੱਥ ਫ਼ੜਿਆ ਅਤੇ ਉਸਨੂੰ ਉਠਾਇਆ, ਤੁਰੰਤ ਹੀ, ਉਸ ਲੰਗੜੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ। 8 ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ। 9 ਸਾਰੇ ਲੋਕ ਜਿਨ੍ਹਾਂ ਨੇ ਉਸਨੂੰ ਵੇਖਿਆ, ਉਸਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲਕੇ ਮੰਦਰ ਵੱਲ ਆਉਂਦੇ ਪ੍ਰਭੂ ਦੀ ਉਸਤਤਿ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ? 10 11 ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ। 12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ? 13 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ। 14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ। 15 ਇਸ ਤਰ੍ਹਾਂ ਤੁਸੀਂ ਉਸਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ। 16 “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ। 17 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ। 18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ। 19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸਕੇ। 20 ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸਨੂੰ ਉਸਨੇ ਮਸੀਹ ਹੋਣ ਲਈ ਚੁਣਿਆ ਹੈ। 21 “ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ। 22 ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸਨੂੰ ਸੁਣੋ। 23 ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕਢ ਦਿੱਤਾ ਜਾਵੇਗਾ।’ 24 “ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ। 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਪਰਿਵਾਰ ਤੇਰੀਆਂ ਔਲਾਦਾਂ ਰਾਹੀਂ ਧੰਨ ਹੋਣਗੇ।’ 26 ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ। 27 28 29 30 31

4:1 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ। 2 ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਪੁਨਰਉਥਾਨ ਦੇਵੇਗਾ। 3 ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ। 4 ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ। 5 ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕਠੇ ਹੋਏ। 6 ਅੰਨਾਸ ਸਰਦਾਰ ਜਾਜਕ, ਕਯਾਫ਼ਾ ਅਤੇ ਯੂਹੰਨਾ, ਸਿਕੰਦਰ ਅਤੇ ਜਿੰਨੇ ਵੀ ਹੋਰ ਸਰਦਾਰ ਜਾਜਕਾਂ ਦੇ ਪਰਿਵਾਰ ਵਿਚੋਂ ਸਨ, ਉਹ ਸਭ ਉਥੇ ਇਕੱਤਰ ਸੀ। 7 ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਨਾ ਨੂੰ ਸਾਰਿਆਂ ਲੋਕਾਂ ਸਾਮ੍ਹਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ” 8 ਤਦ ਪਤਰਸ, ਇਕਦਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ। 9 ਕੀ ਤੁਸੀਂ ਸਾਨੂੰ ਇਸ ਲੰਗੜੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸਨੂੰ ਕਿਸ ਨੇ ਚੰਗਾ ਕੀਤਾ? 10 ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸਨੂੰ ਤੁਸੀਂ ਸੂਲੀ ਚਾੜਿਆ ਸੀ। ਪ੍ਰਭੂ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਮ੍ਹਣੇ ਖੜਾ ਹੋਣ ਦੇ ਯੋਗ ਹੈ। 11 ਯਿਸੂ, ਉਹੀ‘ਪੱਥਰ ਹੈ ਜਿਹੜਾ ਤੁਹਾਡੇ, ਉਸਾਰੀਆਂ ਦੁਆਰਾ ਰੱਦ ਕੀਤਾ ਗਿਆ ਸੀਪਰ ਉਹੀ ਪੱਥਰ ਹੁਣ ਖੂਂਜੇ ਦਾ ਪੱਥਰ ਹੋ ਗਿਆ ਹੈ।’ 12 ਯਿਸੂ ਹੀ ਅਜਿਹਾ ਹੈ ਜੋ ਲੋਕਾਂ ਦੀ ਰੱਖਿਆ ਕਰ ਸਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇਕੱਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸਕਦੀ ਹੈ। ਸਾਨੂੰ ਉਸਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।” 13 ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ। 14 ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸਕੇ। ਉਹ ਉਥੇ ਰਸੂਲਾਂ ਦੇ ਨਾਲ ਖੜਾ ਸੀ। 15 ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿਚਾਰ ਕਰਨ ਲੱਗੇ। 16 ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸਨੂੰ ਅਸੀਂ ਝੁਠਲਾ ਨਹੀਂ ਸਕਦੇ। 17 ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ। 18 ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ। 19 ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ? 20 ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।” 21 ਯਹੂਦੀ ਆਗੂਆਂ ਨੂੰ ਰਸੂਲਾਂ ਨੂੰ ਸਜ਼ਾ ਦੇਣ ਦਾ ਕੋਈ ਰਾਹ ਨਾ ਲਭਿਆ, ਕਿਉਂਕਿ ਜੋ ਕੁਝ ਵਾਪਰਿਆ ਸੀ ਉਸ ਲਈ ਸਭ ਲੋਕ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਸਨ। ਇਹ ਕਰਿਸ਼ਮਾ ਪਰਮੇਸ਼ੁਰ ਵੱਲੋਂ ਇੱਕ ਸਬੂਤ ਵਜੋਂ ਦਿੱਤਾ ਗਿਆ ਸੀ। ਜਿਹੜਾ ਲੰਗੜਾ ਮਨੁੱਖ ਚੰਗਾ ਕੀਤਾ ਗਿਆ ਸੀ ਉਸਦੀ ਉਮਰ ਚਾਲੀ ਸਾਲਾਂ ਤੋਂ ਵਧ ਸੀ। ਇਸ ਲਈ ਯਹੂਦੀ ਆਗੂਆਂ ਨੇ ਰਸੂਲਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਜਾਣ ਦਿੱਤਾ। 22 23 ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡਕੇ ਮੁੜ ਆਪਣੇ ਟੋਲੇ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ, 24 ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲਾ ਸਭ ਕੁਝ ਬਣਾਇਆ ਹੈ। 25 ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ;‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ?ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਵਿਉਂਤਾਂ ਕਿਉਂ ਕਰ ਰਹੇ ਹਨ? ਇਹ ਸਭ ਫ਼ਿਜ਼ੂਲ ਹੈ। 26 ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀਅਤੇ ਸਾਰੇ ਹਾਕਮ ਪ੍ਰਭੂ ਅਤੇ ਉਸਦੇ ਮਸੀਹ ਦੇ ਵਿਰੁੱਧ ਇਕਠੇ ਹੋਕੇ 27 ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿਚ ਇਕਠੇ ਹੋਏ ਸਨ। 28 ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇਕੱਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ। 29 ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ। 30 ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।” 31 ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ। 32 ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਸਾਂਝਾ ਆਤਮਾ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ। 33 ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪ੍ਰਭੂ ਦੀ ਵੱਡੀ ਅਸੀਸ ਸੀ। 34 ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ। 35 ਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ। 36 ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹੜਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ। 37 ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸਨੂੰ ਉਸਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।

5:1 ਉਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਬੀਵੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸਨੇ ਵੇਚ ਦਿੱਤਾ। 2 ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸਦੇ ਨਾਲ ਰਲ ਗਈ। 3 ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲ ਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ? 4 ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।” 5 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ। 6 7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸਨੂੰ ਨਹੀਂ ਪਤਾ ਸੀ ਕਿ ਉਸਦੇ ਪਤੀ ਨਾਲ ਕੀ ਵਾਪਰੀ ਹੈ। 8 ਪਤਰਸ ਨੇ ਉਸਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ।” ਕੀ ਤੈਨੂੰ ਇੰਨਾ ਧਨ ਮਿਲਿਆ ਹੈ।”ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।” 9 ਪਤਰਸ ਨੇ ਉਸਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮੇ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।” 10 ਉਸੇ ਘੜੀ ਸਫ਼ੀਰਾ ਉਸਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ। 11 ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ। 12 ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕਠੇ ਹੋਏ ਸਨ। 13 ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ। 14 ਵਧ ਤੋਂ ਵਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਣ ਲੱਗੇ। 15 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ। 16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਠੀਕ ਹੋ ਗਏ। 17 ਸਰਦਾਰ ਜਾਜਕ ਅਤੇ ਉਸਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ। 18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ। 19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ, 20 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।” 21 ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ।ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ। 22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦਸੀ। 23 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸਨੂੰ ਜਿੰਦਰਾ ਵੀ ਲਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।” 24 ਜਦੋਂ ਮੰਦਰ ਦੇ ਪੈਹਰੇਦਾਰਾਂ, ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਤੇ ਉਹ ਹੈਰਾਨ ਸਨ ਕਿ, “ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ” 25 ਤਦ ਇੱਕ ਹੋਰ ਆਦਮੀ ਆਇਆ ਅਤੇ ਉਸਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ‘ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।” 26 ਤੱਦ ਕਪਤਾਨ ਅਤੇ ਉਸਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ। 27 ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਮ੍ਹਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ। 28 ਉਸਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।” 29 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵਧੇਰੇ ਕਰਨੀ ਚਾਹੀਦੀ ਹੈ। 30 ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ। 31 ਉਸਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸਕਣ। 32 ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।” 33 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ। 34 ਸਭਾ ਵਿੱਚੋਂ ਇੱਕ ਫ਼ਰੀਸੀ ਉਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ। 35 ਤੱਦ ਉਸਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਲੋਕੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ ਕਰਨ ਦੀ ਵਿਉਂਤ ਬਣਾ ਰਹੇ ਹੋ ਉਸ ਬਾਰੇ ਸਾਵਧਾਨ ਰਹੋ। 36 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸਦੇ ਸਾਰੇ ਚੇਲੇ ਖਿਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ। 37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸਨੂੰ ਮੰਨਦੇ ਸਨ ਸਭ ਇਧਰ-ਉਧਰ ਖਿਲ੍ਲਰ ਗਏ। 38 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਇਹ ਅਸਫ਼ਲ ਹੋ ਜਾਣਗੀਆਂ। 39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ। 40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ। 41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ। 42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।

6:1 ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ। 2 ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇੱਕਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ। 3 ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ। 4 ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸਕਾਂਗੇ।” 5 ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ। 6 ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਮ੍ਹਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰਖੇ। 7 ਪਰਮੇਸ਼ੁਰ ਦਾ ਬਚਨ ਵਧ ਤੋਂ ਵਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮਤ ਦੇ ਮੰਨਣ ਵਾਲੇ ਹੋ ਗਏ। 8 ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ। 9 ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ। 10 ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸਕਿਆ। 11 ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।” 12 ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ। 13 ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ। 14 ਅਸੀਂ ਇਸਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।” 15 ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ। 16 17 18 19 20 21 22 23

7:1 ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?” 2 ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ। 3 ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛਡ ਕੇ ਉਸ ਦੇਸ਼ ਨੂੰ ਚਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’ 4 “ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਨੇਸ਼ੁਰ ਨੇ ਉਸਨੂੰ ਇਸ ਜਗ਼੍ਹਾ ਭੇਜਿਆ ਜਿਥੇ ਹੁਣ ਤੁਸੀਂ ਰਹਿੰਦੇ ਹੋ। 5 ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪਿਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ। 6 “ਪਰਮੇਸ਼ੁਰ ਨੇ ਉਸਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ। 7 ਪਰ ਪਰਮੇਸ਼ੁਰ ਨੇ ਕਿਹਾ, ‘ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ। 8 “ਅਤੇ ਪਰਮੇਸ਼ੁਰ ਨੇ ਉਸਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅਠਵੇਂ ਦਿਨ ਹੀ ਉਸਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪਿਉ ਬਣੇ। 9 “ਪਰ ਇਨ੍ਹਾਂ ਪਿਉਵਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਨੂੰ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ। 10 ਯੂਸੁਫ਼ ਨੂੰ ਉਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ। 11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ। 12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸਲਈ ਉਸਨੇ ਸਾਡੇ ਪਿਉ ਦਾਦਿਆਂ ਨੂੰ ਉਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ। 13 ਤੱਦ ਫ਼ਿਰ ਉਹ ਉਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ। 14 ਤੱਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁਲ ਪਝਤਰ ਜੀਅ ਸਨ। 15 ਤੱਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉਥੇ ਹੀ ਰਹੇ। 16 ਬਾਅਦ ਵਿੱਚ, ਉਨ੍ਹਾਂ ਦੇ ਸ਼ਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ। 17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵਧ ਗਏ। 18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ। 19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪਿਉਵਾਂ ਤੇ ਜ਼ੁਲਮ ਕੀਤੇ। ਉਸਨੇ ਉਨ੍ਹਾਂ ਦੇ ਬਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ। 20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ। 21 ਜਦੋਂ ਉਸਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸਨੂੰ ਗੋਦ ਲਿਆ ਅਤੇ ਉਸਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ। 22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ। 23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। 24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸਨੇ ਯਹੂਦੀ ਦਾ ਪਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। 25 ਮੂਸਾ ਨੇ ਸੋਚਿਆ ਕਿ ਉਸਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ। 26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ 27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸਨੇ ਮੂਸਾ ਨੂੰ ਧਕਾ ਦੇਕੇ ਆਖਿਆ, ‘ਕੀ ਤੈਨੂੰ ਕਿਸੇ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? 28 ਨਹੀਂ। ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰ ਦੇ ਮਨੁੱਖ ਨੂੰ ਮਾਰਿਆ ਸੀ?’ 29 ਜਦੋਂ ਮੂਸਾ ਨੇ ਉਸਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡਕੇ ਮਿਦਯਾਨ ਦੇਸ਼ ਵਿੱਚ ਚਲਾ ਗਿਆ। ਉਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸਦੇ ਘਰ ਦੋ ਪੁੱਤਰ ਪੈਦਾ ਹੋਏ। 30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉਥੇ ਉਸਨੂੰ ਇੱਕ ਦੂਤ ਅੱਗ ਦੀ ਲਾਟ ਵਿਚਕਾਰ ਬਲਦੀ ਝਾੜੀ ਵਿੱਚ ਪ੍ਰਗਟ ਹੋਇਆ। 31 ਜਦੋਂ ਉਸਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। 32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸਕਿਆ। 33 “ਪ੍ਰਭੂ ਨੇ ਉਸਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁਤੇ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ। 34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’ 35 “ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕਢਿਆ ਸੀ। ਉਸਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ। 37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜਾ ਕਰੇਗਾ।’ 38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹੜੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ। 39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। 40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਰੱਬ ਬਣਾ ਜੋ ਸਾਡੇ ਅੱਗੇ-ਅੱਗੇ ਚੱਲਕੇ ਸਾਨੂੰ ਰਾਹ ਦੱਸਣ।’ 41 ਤੱਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ। 42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ। 43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇਸਿਤਾਰੇ ਦੇ ਬਿਬ ਨੂੰ ਚੁਕਿਆ ਸੀ।ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,ਇਸ ਲਈ ਮੈਂ ਤੁਹਾਨੂੰ ਬਾਬੁਲ ਤੋਂ ਪਰ੍ਹੇ ਭੇਜ ਦੇਵਾਂਗਾ।’ 44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸਨੇ ਇਸਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸਨੂੰ ਵਿਖਾਇਆ ਸੀ। 45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। 46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ। 47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ। 48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ: ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ।’ 49 ਧਰਤੀ ਮੇਰੇ ਪੈਰਰੱਖਣ ਦੀ ਚੌਂਕੀ ਹੈ।ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ?ਮੈਂ ਆਰਾਮ ਕਿਥੇ ਕਰ ਸਕਦਾ ਹਾਂ? 50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’” 51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। 52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ। 53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸਕੇ।” 54 ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਰੀਚਣ ਲੱਗ ਪਏ। 55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ‘ਚ ਪਰਮੇਸ਼ੁਰ ਦੀ ਮਹਿਮਾ ਤੇ ਲੀਲਾ ਵੱਲ ਵੇਖਿਆ। ਉਸਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜਾ ਵੇਖਿਆ। 56 ਉਸਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜਾ ਵੇਖ ਰਿਹਾ ਹਾਂ।” 57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। 58 ਉਨ੍ਹਾਂ ਨੇ ਉਸਨੂੰ ਸ਼ਹਿਰੋਂ ਬਾਹਰ ਕਢ ਦਿੱਤਾ ਅਤੇ ਉਸਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰਖ ਦਿੱਤੇ। 59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮੇ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਕੂਕ ਰਿਹਾ ਸੀ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁਂਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।

8:1 ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। 2 ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਟੋਲਿਆਂ ਨੂੰ ਦੰਡ ਦੇਣੇ ਸ਼ੁਰੂ ਕਰ ਦਿੱਤੇ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਝੱਲਣ ਦਿੱਤੇ। ਸੌਲੁਸ ਵੀ ਇਸ ਟੋਲੇ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕਢ ਕੇ ਜੇਲ੍ਹ ਵਿੱਚ ਸੁਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉਥੇ ਰਹੇ ਅਤੇ ਨਿਹਚੀ ਮਨੁੱਖ ਸਾਮਰਿਯਾ ਵਿੱਚ ਵਖੋ-ਵਖ ਥਾਵਾਂ ਤੇ ਜਾ ਟਿਕੇ। 3 4 ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿਥੇ ਜਿਥੇ ਵੀ ਗਏ, ਉਨ੍ਹਾਂ ਨੇ ਉਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ। 5 ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ। 6 ਉਥੋਂ ਦੇ ਲੋਕਾਂ ਨੇ ਉਸਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ। 7 ਉਨ੍ਹਾਂ ਵਿੱਚੋਂ ਬੜੇ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉਥੇ ਬੜੇ ਸਾਰੇ ਕਮਜ਼ੋਰ ਅਤੇ ਲੰਗੜੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ। 8 ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ। 9 ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰਖ ਹਾਂ। 10 ਉਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸਨੂੰ ਮਹਾਂ ਸ਼ਕਤੀ ਆਖਦੇ ਹਨ।” 11 ਕਿਉਂਕਿ ਲੋਕ ਉਸਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ। 12 ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। 13 ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ। 14 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। 15 ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। 16 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ। 17 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ। 18 ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤੱਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰਖੇ। 19 ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰਖਾਂ ਉਸਨੂੰ ਪਵਿੱਤਰ ਆਤਮਾ ਮਿਲ ਜਾਵੇ।” 20 ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ। 21 ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ। 22 ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ। 23 ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।” 24 ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।” 25 ਤੱਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਗਏ। 26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉਠ ਅਤੇ ਦਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।” 27 ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਰਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ। 28 ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰਥ ਤੇ ਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ। 29 ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰਥ ਕੋਲ ਜਾ ਅਤੇ ਉਸਦੇ ਨਜ਼ਦੀਕ ਰਹਿ।” 30 ਫ਼ੇਰ ਫ਼ਿਲਿਪੁੱਸ ਰਥ ਦੇ ਨਜ਼ਦੀਕ ਨਸਿਆ ਅਤੇ ਉਥੇ ਉਸਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹੈਂ ਉਸਨੂੰ ਸਮਝ ਰਿਹੈਂ?” 31 ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤੱਦ ਉਸਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰਥ ‘ਚ ਚੜ੍ਹ ਆਵੇ ਤੇ ਉਸਦੇ ਨਾਲ ਆਕੇ ਬੈਠੇ। 32 ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ:“ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ।ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ।ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ। 33 ਉਹ ਸ਼ਰਮਸਾਰ ਸੀ, ਉਸਦੇ ਸਾਰੇ ਅਧਿਕਾਰ ਖੋਹ ਲਿਤੇ ਗਏ ਸਨ।ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ।ਉਸਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉਥੇ ਕੋਈ ਨਹੀਂ ਹੋਵੇਗਾ। 34 ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?” 35 ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸਨੂੰ ਯਿਸੂ ਦੀ ਖੁਸ਼-ਖਬਰੀ ਕਹੀ। 36 ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?” 37 38 ਤੱਦ ਅਫ਼ਸਰ ਨੇ ਰਥ ਨੂੰ ਰੋਕਣ ਦਾ ਹੁਕਮ ਦਿੱਤਾ, ਤੱਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸਨੂੰ ਬਪਤਿਸਮਾ ਦਿੱਤਾ। 39 ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਇਫ਼੍ਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸਕਿਆ ਤੇ ਉਹ ਫ਼ਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ। 40 ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈਕੇ ਕੈਸਰੀਆ ਤੱਕ ਕੀਤਾ।

9:1 ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ। 2 ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ। 3 ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸਦੇ ਇਰਦ-ਗਿਰਦ ਚਮਕੀ। 4 ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ” 5 ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ”ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ। 6 ਉਠ ਅਤੇ ਉਠਕੇ ਹੁਣ ਸ਼ਹਿਰ ਨੂੰ ਜਾ ਉਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।” 7 ਜਿਹੜੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ। 8 ਸੌਲੁਸ ਜਦੋਂ ਜ਼ਮੀਨ ਤੋਂ ਉਠਿਆ ਤਾਂ ਉਸਨੇ ਆਪਣੀਆਂ ਅਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ। 9 ਤਿੰਨ ਦਿਨ ਤੱਕ ਉਹ ਨਾ ਵੇਖ ਸਕਿਆ ਅਤੇ ਨਾ ਹੀ ਉਸਨੇ ਕੁਝ ਖਾਧਾ ਪੀਤਾ। 10 ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।”ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹਾਂ।” 11 ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉਠ ਖੜ੍ਹਾ ਹੋ ਅਤੇ ਸਿਧੇ ਸੱਦੀਂਦੇ ਰਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ। 12 ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।” 13 ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ। 14 ਹੁਣ ਉਹ ਇਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰਖਦੇ ਹਨ।” 15 ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ। 16 ਮੈਂ ਉਸਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ। 17 ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁੜ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।” 18 ਉਸੇ ਵੇਲੇ ਅਚਾਨਕ ਉਸ ਦੀਆਂ ਅਖਾਂ ਤੋਂ ਛਿਲਕੇ ਜਿਹਿਆ ਕੁਝ ਡਿਗਿਆ ਅਤੇ ਉਸਨੂੰ ਮੁੜ ਦਿਖਣ ਲੱਗ ਪਿਆ। ਸੌਲੁਸ ਉਠਿਆ ਅਤੇ ਉਸਨੂੰ ਬਪਤਿਸਮਾ ਦਿੱਤਾ ਗਿਆ। 19 ਫ਼ਿਰ ਉਸਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ।ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ। 20 ਜਲਦੀ ਹੀ ਉਸਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਪ੍ਰਭੂ ਦਾ ਪੁੱਤਰ ਹੈ।” 21 ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।” 22 ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ। 23 ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। 24 ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ। 25 ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ। 26 ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ। 27 ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ। 28 ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ। 29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ। 30 ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉਥੋਂ ਉਸਨੂੰ, ਤਰਸੁਸ ਨੂੰ ਭੇਜ ਦਿੱਤਾ। 31 ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ। 32 ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ। 33 ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿਛਲੇ ਅਠ ਸਾਲਾਂ ਤੋਂ ਮੰਜੇ ਤੋਂ ਉਠ ਨਹੀਂ ਸੀ ਸਕਿਆ। 34 ਪਤਰਸ ਨੇ ਉਸਨੂੰ ਕਿਹਾ, “ਐਨਿਯਾਸ। ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿਛਾ। ਉਹ ਤੁਰੰਤ ਖੜ੍ਹਾ ਹੋ ਗਿਆ।” 35 ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ। 36 ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ। 37 ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸ਼ਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ। 38 ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। “ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।” 39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ। 40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ। 41 ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ। 42 ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ। 43 ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਚਮਾਰ ਦੇ ਘਰ ਰਿਹਾ। 10:1 ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ ‘ਇਤਾਲਿਯਾਨੀ’ ਵਿੱਚ ਇੱਕ ਅਧਿਕਾਰੀ ਸੀ। 2 ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪ੍ਰਭੂ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਸੀ। 3 ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪ੍ਰਭੂ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।” 4 ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ। ਤੁਸੀਂ ਕੀ ਚਾਹੁੰਦੇ ਹੋ?”ਦੂਤ ਨੇ ਉਸਨੂੰ ਕਿਹਾ, “ਪ੍ਰਭੂ ਨੇ ਤੇਰੀਆਂ ਪ੍ਰਾਰਥਨਾਵਾਂ ਸੁਣ ਲਈਆਂ ਹਨ। ਉਸਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ। 5 ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ। 6 ਸ਼ਮਊਨ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ।” 7 ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ। 8 ਇਹ ਸਿਪਾਹੀ ਉਸਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ। 9 ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ। 10 ਪਤਰਸ ਨੂੰ ਭੁਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸਨੇ ਇੱਕ ਦਰਸ਼ਨ ਵੇਖਿਆ। 11 ਉਸਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ। 12 ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ‘ਚ ਉੱਡਦੇ ਹਨ। 13 ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ। ਉਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।” 14 ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁਧ ਚੀਜ਼ ਨਹੀਂ ਖਾਧੀ।” 15 ਪਰ ਉਸ ਅਵਾਜ਼ ਨੇ ਦੋਬਾਰਾ ਉਸਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।” 16 ਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ। 17 ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ।ਇਸ ਵਿਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ। 18 ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇਥੇ ਰਹਿੰਦਾ ਹੈ।” 19 ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲਭ ਰਹੇ ਹਨ। 20 ਉਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।” 21 ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸਨੂੰ ਤੁਸੀਂ ਲਭਣ ਆਏ ਹੋ। ਤੁਸੀਂ ਇਥੇ ਕਿਸ ਵਾਸਤੇ ਆਏ ਹੋ?” 22 ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪ੍ਰਭੂ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।” 23 ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ।ਅਗਲੀ ਸਵੇਰ ਪਤਰਸ ਉਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚਲਾ ਗਿਆ। ਯੱਪਾ ਚੋਂ ਕੁਝ ਭਰਾ ਪਤਰਸ ਨਾਲ ਗਏ। 24 ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ। 25 ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸਦੇ ਪੈਰਾਂ ਤੇ ਮਥਾ ਟੇਕਿਆ। 26 ਪਰ ਪਤਰਸ ਨੇ ਉਸਨੂੰ ਉਠਾਇਆ ਅਤੇ ਆਖਿਆ, “ਉਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।” 27 ਉਸਦੇ ਨਾਲ ਗੱਲਾਂ ਕਰਦਿਆਂ, ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉਥੇ ਉਸਨੇ ਬਹੁਤ ਸਰਿਆਂ ਨੂੰ ਇਕਠੇ ਹੋਏ ਵੇਖਿਆ। 28 ਤਾਂ ਉਸਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁਧ’ ਨਾ ਸਮਝਾ। 29 ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇਥੇ ਕਾਹਦੇ ਲਈ ਬੁਲਾਇਆ ਹੈ?” 30 ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ। 31 ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ। 32 ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’ 33 ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇਥੇ ਆਇਆ ਹੈਂ। ਹੁਣ ਅਸੀਂ ਸਭ ਇਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਾਜਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।” 34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ। 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ। 36 ਇਹ ਉਹ ਸੁਨੇਹਾ ਹੈ ਜੋ ਉਸਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪ੍ਰਭੂ ਨੇ ਉਨ੍ਹਾਂ ਨੂੰ ਖੁਸ਼ ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ। 37 “ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ। 38 ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ। 39 “ਅਸੀਂ ਉਨ੍ਹਾਂ ਸਬਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਸਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸਨੂੰ ਲਕੜੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ। 40 ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸਦਾ ਪੁਨਰ ਉਥਾਨ ਕੀਤਾ ਅਤੇ ਉਸਨੂੰ ਲੋਕਾਂ ਨੂੰ ਪ੍ਰਗਟਾਇਆ। 41 ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪ੍ਰਭੂ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸਨੂੰ ਵੇਖਣ ਦੇ ਸਮਰਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜੀਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ। 42 “ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ। 43 ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰਖਦਾ ਹੈ ਉਸਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।” 44 ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ। 45 ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਗਾਇਆ ਗਿਆ ਸੀ। 46 ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤੱਦ ਪਤਰਸ ਨੇ ਆਖਿਆ, 47 “ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।” 48 ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸਦੇ ਸਾਕ-ਸੰਬੰਧੀਆਂ ਨੂੰ ਉਸਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉਥੋਂ ਦੇ ਲੋਕਾਂ ਨੇ ਪਤਰਸ ਨੂੰ ਉਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।

11:1 ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ। 2 ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ, 3 “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।” 4 ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ, 5 “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ। 6 ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ। 7 ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’ 8 “ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’ 9 “ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’ 10 “ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ। 11 ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ। 12 ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ। 13 ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ। 14 ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’ 15 ਜਦੋਂ ਮੈਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ। 16 ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’ 17 ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?” 18 ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।” 19 ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ। 20 ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ। 21 ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ। 22 ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ। 23 ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ।” ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ। 24 25 ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ। 26 ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ। 27 ਉਨ੍ਹੀਂ ਦਿਨੀ ਕਾਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ। 28 ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ। 29 ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ। 30 ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ। 31 32 33 34 35 36

12:1 ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ। 2 ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵਢ ਦੇਣ ਦਾ ਹੁਕਮ ਦਿੱਤਾ। 3 ਜਦੋਂ ਉਸਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲਗਿਆ ਹੈ, ਤੰ ਉਸਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ। 4 ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ। 5 ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪ੍ਰਭੂ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ। 6 ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ। 7 ਅਚਾਨਕ ਉਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸਨੂੰ ਪਾਸੇ ਤੋਂ ਛੋਹਿਆ ਅਤੇ ਉਸਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁਟ ਗਈਆਂ। 8 ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿਛੇ ਆਜਾ” 9 ਇਉਂ ਦੂਤ ਚਲਾ ਗਿਆ ਅਤੇ ਪਤਰਸ ਉਸਦੇ ਪਿਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ। 10 ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ। 11 ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।” 12 ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉਥੇ ਬਹੁਤ ਸਾਰੇ ਲੋਕ ਇਕਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ। 13 ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ। 14 ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬੜੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖੜ੍ਹਾ ਹੈ।” 15 ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਇਸਨੂੰ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।” 16 ਪਤਰਸ ਲਗਾਤਾਰ ਬੂਹਾ ਖੜਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ। 17 ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ। 18 ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ? 19 ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸਨੂੰ ਕਿਤੇ ਨਾ ਮਿਲਿਆ। ਇਸ ਲਈ ਉਸਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ।ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉਥੇ ਕੁਝ ਸਮੇਂ ਲਈ ਜਾ ਠਹਿਰਿਆ। 20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ। 21 ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ। 22 ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।” 23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ। 24 ਪ੍ਰਭੂ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵਧਦਾ ਜਾ ਰਿਹਾ ਸੀ। 25 ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈਕੇ ਅੰਤਾਕਿਯਾ ਨੂੰ ਮੁੜੇ।

13:1 ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। 2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। 3 ਤਦ ਉਨ੍ਹਾਂ ਨੇ ਵਰਤ ਰਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ। 4 ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉਥੋਂ ਜਹਾਜ ਰਾਹੀਂ ਕੁਪਰੁਸ ਦੇ ਜ਼ਜ਼ੀਰੇ ਤੇ। 5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ। 6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। 7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪ੍ਰਭੂ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। 8 ਪਰ ਇਲਮਾਸ ਜਾਦੂਗਰ, (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਉਸਦੀ ਆਸਥਾ ਕਬੂਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। 9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, 10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ। 11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸਕੇਂਗਾ, ਇਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।”ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ। 12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ। 13 ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿਚ ਚੜ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ। 14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉਥੇ ਜਾਕੇ ਬੈਠ ਗਏ। 15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।” 16 ਤੱਦ ਪੌਲੁਸ ਉਠ ਖੜ੍ਹਾ ਹੋਇਆ, ਉਸਨੇ ਆਪਣਾ ਹੱਥ ਉੱਪਰ ਚੁਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ। 17 ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ। 18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪ੍ਰਭੂ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ। 19 ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ 20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ।“ਇਸਤੋਂ ਬਾਅਦ ਉਸਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ। 21 ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪ੍ਰਭੂ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਨ ਦਿੱਤਾ। ਸੌਲੁਸ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ। 22 ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’ 23 ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ। 24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ। 25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’ 26 “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ। 27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ। 28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕੂਲ ਦੇ ਲਾਇਕ ਕੋਈ ਦੋਸ਼ ਨਹੀਂ ਸੀ, ਲਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸਨੂੰ ਜਾਨੋ ਮਾਰ ਦਿੱਤਾ ਜਾਵੇ। 29 “ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਭੈੜ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸਨੂੰ ਕਬਰ ਵਿੱਚ ਦਫ਼ਨਾ ਦਿੱਤਾ। 30 ਪਰ ਪ੍ਰਭੂ ਨੇ ਫ਼ਿਰ ਉਸਨੂੰ ਮੁਰਦੇ ਤੋਂ ਜਿਵਾਲਿਆ। 31 ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਪਰਤਾਵਾ ਦੇ ਰਹੇ ਹਨ। 32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ। 33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ;‘ਤੂੰ ਮੇਰਾ ਪੁੱਤਰ ਹੈਂਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’ 34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਕਖ ਹੋਣ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪ੍ਰਭੂ ਨੇ ਕਿਹਾ;‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’⊸ 35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ;‘ਤੂੰ ਆਪਣੇ ਪਵਿੱਤਰ ਪੁਰਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’ 36 ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸ਼ਰੀਰ ਕਬਰ ਵਿੱਚ ਸੜ ਗਿਆ। 37 ਪਰ ਉਹ ਇੱਕ, ਜਿਸਨੂੰ ਪਰਮੇਸ਼ੁਰ ਨੇ ਜੀਵਨ ਵੱਲ ਉਠਾਇਆ, ਕਬਰ ਵਿੱਚ ਨਹੀਂ ਸੜਿਆ। 38 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸਕਦੀ। 39 40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ। 41 ‘ਨਿੰਦਕੋ ਸੁਣੋ। ਅਚਰਜ ਮੰਨੋ ਅਤੇ ਦਫ਼ਾ ਹੋ ਜਾਓ।ਕਿਉਂਕਿ ਤੁਹਾਡੇ ਸਮੇਂ ਵਿੱਚਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀਵਿਸ਼ਵਾਸ ਨਹੀਂ ਕਰੋਂਗੇ,ਭਾਵੇਂ ਕੋਈ ਤੁਹਾਨੂੰ ਇਹ ਦੱਸੇ।’” 42 ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ। 43 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ। 44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕਠੇ ਹੋਏ। 45 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ। 46 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ। 47 ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ;‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਰਸਾ ਸਕੋ।’” 48 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਵੀ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ। 49 ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ। 50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ। 51 ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇਕੋਨਿਯੁਮ ਵਿੱਚ ਪਰਤ ਆਏ। 52 ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।

14:1 ਪੌਲੁਸ ਅਤੇ ਬਰਨਬਾਸ ਤਦ ਇਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ। 2 ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ। 3 ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨ ਲਈ ਇਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪ੍ਰਭੂ ਦੀ ਕਿਰਪਾ ਬਾਰੇ ਪ੍ਰਚਾਰ ਦਿੱਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ। 4 ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ। 5 ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ। 6 ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਨੂੰ ਚਲੇ ਗਏ। 7 ਉਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ। 8 ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸਨੇ ਕਦੇ ਚੱਲਕੇ ਨਹੀਂ ਸੀ ਵੇਖਿਆ। 9 ਇਹ ਆਦਮੀ ਉਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪ੍ਰਭੂ ਉਸਨੂੰ ਰਾਜ਼ੀ ਕਰ ਸਕਦਾ ਹੈ 10 ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉਥੋਂ ਕੁਦਿਆ ਅਤੇ ਉਸਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ। 11 ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲ੍ਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।” 12 ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ। 13 ਦਿਓਸ ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ। 14 ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ, 15 “ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ। 16 “ਪਹਿਲਾਂ ਪ੍ਰਭੂ ਨੇ ਜਿਸ ਰਾਜ ਨੇ ਜੋ ਵੀ ਕੀਤਾ ਉਸਨੂੰ ਕਰ ਦਿੱਤਾ। 17 ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸਨੇ ਅਕਾਸ਼ ਤੋਂ ਤੁਹਾਡੇ ਲਈ ਬਰਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ਼ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰਖਦਾ ਹੈ।” 18 ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸਕੇ। 19 ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ। 20 ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇਕੱਤਰ ਹੋਏ, ਉਹ ਉਠਿਆ ਅਤੇ ਨਗਰ ਵਿੱਚ ਵਾਪਸ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚਲੇ ਗਏ। 21 ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ। 22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ।” 23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ। 24 ਤੱਦ ਉਹ ਦੋਨੋਂ ਪਿਸਿਦਿਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ। 25 ਫ਼ਿਰ ਉਨ੍ਹਾਂ ਨੇ ਪ੍ਰਭੂ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ। 26 ਉਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ। 27 ਜਦੋਂ ਉਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕਤ੍ਰ੍ਰ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸਕਣ।” 28 ਉਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।

15:1 ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸਕੋਂਗੇ।” 2 ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿਢ਼ਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ। 3 ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪ੍ਰਭੂ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ। 4 ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪ੍ਰਭੂ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। 5 ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਰੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।” 6 ਉਸਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮਸਿਆ ਬ੍ਬਾਰੇ ਸੋਚਣ ਲਈ ਇਕੱਤਰ ਹੋਏ। 7 ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ ਖਬਰੀ ਨੂੰ ਸੁਣ ਸਕਣ ਅਤੇ ਨਿਹਚਾ ਕਰਨ। 8 ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ। 9 ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁਧ ਕਰ ਦਿੱਤੇ। 10 ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸਕਦੇ। 11 ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।” 12 ਤਦ ਸਾਰਾ ਟੋਲਾ ਚੁੱਪ ਹੋ ਗਿਆ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ। 13 ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ। 14 ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ। 15 ਨਬੀਆਂ ਦੇ ਬਚਨ ਵੀ ਇਸ ਗੱਲ ਨੂੰ ਮੰਨਦੇ ਹਨ ਕਿ; 16 “ਇਸਤੋਂ ਬਾਅਦ ਮੈਂ ਮੁੜ ਆਵਾਂਗਾਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇਘਰ ਨੂੰ ਉਸਾਰਾਂਗਾ।ਮੈਂ ਉਸਦੇ ਘਰ ਦੇ ਮਲ੍ਹਬੇ ਨੂੰ ਮੁੜ ਤੋਂ ਉਸਾਰਾਂਗਾ।ਮੈਂ ਮੁੜ ਉਸਦਾ ਘਰ ਨਵਾਂ ਬਣਾਵਾਂਗਾ। 17 ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਵੱਲ ਵੇਖਣਗੇ।ਹੋਰਣਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ।ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ,ਇਹ ਆਖਦਾ ਹੈ। 18 ਇਹ ਸਭ ਗੱਲਾਂ ਮੁਢ ਤੋਂ ਹੀ ਜਾਣੀਆਂ ਹੋਈਆਂ ਹਨ।’ 19 “ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪ੍ਰਭੂ ਵੱਲ ਮੁੜ ਪਏ ਹਨ। 20 ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: 21 ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹੜੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪੜ੍ਹੀ ਜਾਂਦੀ ਹੈ।” 22 ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੇ ਟੋਲੇ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ। 23 ਇਸ ਟੋਲੇ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ:ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ।ਪਿਆਰੇ ਭਰਾਵੋ, 24 ਪਿਆਰੇ ਭਰਾਵੋ, ਸਾਨੂੰ ਪਤਾ ਲਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ। 25 ਅਸੀਂ ਸਾਰੇ ਇੱਕ ਸਾਥ ਇਕਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ। 26 ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ। 27 ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ। 28 ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋੜ ਹੈ: 29 ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ।ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ। 30 ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡਕੇ ਅੰਤਾਕਿਯਾ ਵੱਲ ਨੂੰ ਚਲੇ ਗਏ। ਉਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕਠ ਕਰਕੇ, ਉਨ੍ਹਾਂ ਨੂੰ ਇਹ ਚਿਠੀ ਦਿੱਤੀ। 31 ਜਦੋਂ ਉਨ੍ਹਾਂ ਨੇ ਇਹ ਚਿਠੀ ਪੜ੍ਹੀ, ਤਾਂ ਉਹ ਇਸਦੇ ਸੁਖੀ ਸੰਦੇਸ਼ ਲਈ ਬਹੁਤ ਖੁਸ਼ ਸਨ। 32 ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕੜੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ। 33 ਕੁਝ ਦੇਰ ਯਹੂਦਾ ਅਤੇ ਸੀਲਾਮ ਉਥੇ ਰਹੇ ਅਤੇ ਉਥੋਂ ਭਾਈਆਂ ਕੋਲੋਂ ਸੁਖ-ਸ਼ਾਂਤੀ ਦੀ ਆਸੀਸ ਲੈਕੇ ਫ਼ਿਰ ਉਥੋਂ ਚਲੇ ਗਏ। ਉਹ ਮੁੜ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਪਰਤ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ। 34 35 ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ ਖਬਰੀ ਬਾਰੇ ਸਿਖਾਇਆ ਅਤੇ ਪਰਚਾਰ ਕੀਤਾ। 36 ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ। 37 ਬਰਨਬਾਸ ਉਨ੍ਹਾਂ ਨਾਲ ਯੂਹੰਨਾ ਅਤੇ ਮਰਕੁਸ ਨੂੰ ਵੀ ਲੈਣਾ ਚਾਹੁੰਦਾ ਸੀ। 38 ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ। 39 ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਿਰਕਾਰ ਉਹ ਅਡ ਹੋਕੇ ਵਖ-ਵਖ ਰਾਹਵਾਂ ਨੂੰ ਚਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈਕੇ ਜਹਾਜ਼ ਤੇ ਚੜ੍ਹਕੇ ਕੁਪਰੁਸ ਨੂੰ ਚਲਾ ਗਿਆ। 40 ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ। 41 ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫ਼ਿਰਦਿਆਂ ਹੋਇਆਂ, ਗਿਰਜਿਆਂ ਨੂੰ ਤਕੜੇ ਕਰਦੇ ਰਹੇ।

16:1 ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਯਿਸੂ ਦਾ ਇੱਕ ਚੇਲਾ ਜਿਸ ਦਾ ਨਾਂ ਤਿਮੋਥਿਉਸ ਸੀ, ਉਥੇ ਸੀ, ਜਿਸਦੀ ਮਾਂ ਨਿਹਚਾਵਾਨ ਯਹੂਦਣ ਸੀ, ਪਰ ਉਸਦਾ ਪਿਉ ਯੂਨਾਨੀ ਸੀ। 2 ਲੁਸਤ੍ਰਾ ਅਤੇ ਇਕੋਨਿਯੁਮ ਦੇ ਸ਼ਹਿਰਾਂ ਵਿੱਚ ਨਿਹਚਾਵਾਨਾਂ ਦੀ ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ। 3 ਉਹ ਉਸ ਬਾਰੇ ਬੜੇ ਨੇਕ ਖਿਆਲ ਰਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ। 4 ਫ਼ਿਰ ਪੌਲੁਸ ਅਤੇ ਉਸਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੂੰ ਪਹੁੰਚਾਇਆ। 5 ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵਧ ਰਹੀਆਂ ਸਨ। 6 ਪੌਲੁਸ ਅਤੇ ਉਸਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ। 7 ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਕਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉਥੇ ਨਾ ਜਾਣ ਦਿੱਤਾ। 8 ਤਾਂ ਉਹ ਮੁਸਿਯਾ ਦੇ ਕੋਲੋਂ ਲੰਘ ਕੇ ਤ੍ਰੇਆਸ ਸ਼ਹਿਰ ਵਿੱਚ ਪਹੁੰਚੇ। 9 ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।” 10 ਪੌਲੁਸ ਦੇ ਇਹ ਦਰਸ਼ਨ ਦੇਖਣ ਤੋਂ ਬਾਅਦ, ਅਸਾਂ ਤੁਰੰਤ ਮਕਦੂਨਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। ਸਾਨੂੰ ਯਕੀਨ ਸੀ ਕਿ ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ ਖਬਰੀ ਦੇਣ ਲਈ ਸਦਿਆ ਸੀ। 11 ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ। 12 ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ। 13 ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲਭਣਾ ਚਾਹੁੰਦੇ ਸਾਂ ਜਿਥੇ ਯਹੂਦੀ ਇਕਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ। 14 ਉਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ। 15 ਉਹ ਅਤੇ ਸਾਰੇ ਲੋਕਾਂ ਨੇ ਜੋ ਉਸਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, “ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ। ਉਸਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।” 16 ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿਖ ਬਾਰੇ ਦੱਸ ਸਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ। 17 ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।” 18 ਉਸਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕਲ ਆ।” ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ। 19 ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉਥੇ ਸਨ। 20 ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਭਾਜੜ ਪਾ ਰਹੇ ਹਨ। 21 ਇਹ ਲੋਕਾਂ ਨੂੰ ਉਹ ਰਿਵਾਜ਼ ਸਿਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸਕਦੇ ਹਾਂ।” 22 ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤੱਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ। 23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।” 24 ਉਸਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ। 25 ਅਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪ੍ਰਭੂ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ। 26 ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁਲ੍ਹ ਗਈਆਂ। 27 ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹੇ ਵੇਖੇ। ਉਸਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸਨੇ ਆਪਣੀ ਤਲਵਾਰ ਕਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ। 28 ਪਰ ਪੌਲੁਸ ਚੀਖਿਆ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇਥੇ ਹੀ ਹਾਂ।” 29 ਤੱਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌੜਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ। 30 ਤੱਦ ਉਸਨੇ ਉਨ੍ਹਾਂ ਨੂੰ ਬਾਹਰ ਕਢਿਆ ਅਤੇ ਕਿਹਾ, “ਹੇ ਮਹਾ ਪੁਰਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?” 31 ਉਨ੍ਹਾਂ ਉਸਨੂੰ ਕਿਹਾ, “ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।” 32 ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ। 33 ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ। 34 ਉਸਤੋਂ ਬਾਅਦ, ਉਸਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪ੍ਰਭੂ ਵਿੱਚ ਆਸਥਾ ਰਖਦੇ ਸਨ। 35 ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।” 36 ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇਥੋਂ ਜਾ ਸਕਦੇ ਹੋ।” 37 ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਮ੍ਹਣੇ ਕੋੜੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕਢ ਕੇ ਲੈ ਚੱਲਣ।” 38 ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ। 39 ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ। 40 ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਕਿਯਾ ਦੇ ਘਰ ਨੂੰ ਗਏ ਅਤੇ ਉਥੇ ਕੁਝ ਨਿਹਚੀਆਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡਕੇ ਅੱਗੇ ਨੂੰ ਵਧੇ।

17:1 ਤੱਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ। 2 ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ। 3 ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।” 4 ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸੰਗ ਕਰਨ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਨੇ ਪੌਲੁਸ ਅਤੇ ਸੀਲਾਸ ਸੰਗ ਕੀਤਾ। 5 ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਮ੍ਹਣੇ ਖੜ੍ਹਾ ਕਰ ਸਕਣ। 6 ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿਚਕੇ ਸ਼ਹਿਰ ਦੇ ਆਗੂਆਂ ਸਾਮ੍ਹਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇਥੇ ਵੀ ਆ ਪਹੁੰਚੇ ਹਨ। 7 ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ। 8 ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ। 9 ਉਨ੍ਹਾਂ ਨੇ ਯਾਸੋਨ ਅਤੇ ਹੋਰ ਨਿਹਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫ਼ਿਰ ਉਨ੍ਹਾਂ ਨੂੰ ਜਾਣ ਦਿੱਤਾ। 10 ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉਥੇ ਪਹੁੰਚੇ ਤਾਂ ਉਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ। 11 ਏਥੋਂ ਦੇ ਯਹੂਦੀ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ। 12 ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਹਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਹਚਾਵਾਨ ਬਣ ਗਏ। 13 ਪਰ ਜਦੋਂ ਥਸ੍ਸਲੂਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ। 14 ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉਥੇ ਹੀ ਰਹੇ। 15 ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈਕੇ ਗਏ, “ਜਿੰਨੀ ਛੇਤੀ ਹੋ ਸਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।” 16 ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ। 17 ਪ੍ਰਾਰਥਨਾ ਸਥਾਨ ਵਿੱਚ, ਉਸਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ। 18 ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ।ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ। 19 ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ। 20 ਅਸੀਂ ਅਜਿਹੀਆਂ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ, ਜਿਹੜੀਆਂ ਤੂੰ ਸਾਨੂੰ ਹੁਣ ਦੱਸ ਰਿਹਾ ਹੈਂ। ਅਸੀਂ ਜਾਨਣਾ ਚਾਹੁੰਦੇ ਹਾਂ ਕਿ ਇਨ੍ਹਾਂ ਉਪਦੇਸ਼ਾਂ ਦਾ ਕੀ ਅਰਥ ਹੈ।” 21 ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ। 22 ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਮ੍ਹਣੇ ਖੜਾ ਹੋਇਆ ਅਤੇ ਉਸਨੇ ਆਖਿਆ, “ਹੇ ਅਥੈਨੇ ਦੇ ਪੁਰਖੋ। ਮੈਂ ਵੇਖ ਸਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ। 23 ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, “।” ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ। 24 “ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ। 25 ਇਹ ਉਹ ਪ੍ਰਭੂ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸਨੂੰ ਜ਼ਰੂਰਤ ਹੈ। 26 ਪ੍ਰਭੂ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ। 27 “ਪ੍ਰਭੂ ਚਾਹੁੰਦਾ ਸੀ ਕਿ ਲੋਕ ਉਸਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ। 28 ਅਸੀਂ ਉਸ ਨਾਲ ਰਹਿੰਦੇ ਹਾਂ, ਉਸਦੇ ਨਾਲ ਤੁਰਦੇ ਹਾਂ, ਅਸੀਂ ਉਸਦੇ ਨਾਲ ਮੌਜੂਦ ਹਾਂ।’ ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, “ਅਸੀਂ ਉਸਦੇ ਬੱਚੇ ਹਾਂ।” 29 “ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ। 30 ਪਹਿਲੇ ਸਮਿਆਂ ਵਿੱਚ ਲੋਕ ਪ੍ਰਭੂ ਨੂੰ ਨਹੀਂ ਸਮਝ ਸਕੇ ਤੇ ਪ੍ਰਭੂ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪ੍ਰਭੂ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ। 31 ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸਨੇ ਇਉਂ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।” 32 ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ਚੋਂ ਜੀਵਾਲਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਖੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।” 33 ਇਸ ਲਈ ਪੌਲੁਸ ਉਥੋਂ ਦੂਰ ਚਲਿਆ ਗਿਆ। 34 ਪਰ ਕੁਝ ਲੋਕ ਉਸਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਧਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।

18:1 ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡਕੇ ਕੁਰਿੰਥੁਸ ਸ਼ਹਿਰ ਵਿੱਚ ਚਲਾ ਗਿਆ। 2 ਉਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸਕਿਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਮਿਲਣ ਲਈ ਗਿਆ। 3 ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ। 4 ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ। 5 ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੁਮ ਵਿੱਚ ਆ ਗਏ। ਇਸ ਤੋਂ ਬਾਅਦ ਉਸਨੇ ਖੁਸ਼ ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ। 6 ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।” 7 ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡਕੇ ਤੀਤੁਸ ਯੂਸਤੁਸ ਦੇ ਘਰ ਨੂੰ ਚਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ। 8 ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੁਸ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ। 9 ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ। 10 ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।” 11 ਪੌਲੁਸ ਉਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪ੍ਰਭੂ ਦੇ ਉਪਦੇਸ਼ ਸੁਨਾਉਂਦਾ ਰਿਹਾ। 12 ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕਠੇ ਹੋਏ ਅਤੇ ਉਸਨੂੰ ਅਦਾਲਤ ਵਿੱਚ ਲੈ ਗਏ, 13 ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ। 14 ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ। 15 ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।” 16 ਤੱਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ। 17 ਤੱਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ੜ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਅਦਾਲਤ ਦੇ ਅੱਗੇ ਸੋਸਨਥੇਜ਼ ਨੂੰ ਲਿਆਕੇ ਮਾਰਿਆ ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ। 18 ਪੌਲੁਸ ਉਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸਕਿੱਲਾ ਅਤੇ ਅਕੂਲਾ ਵੀ ਉਸਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸਨੇ ਇਸ ਦੀ ਕਸਮ ਖਾਧੀ ਹੋਈ ਸੀ। 19 ਤੱਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇਥੇ ਹੀ ਉਸਨੇ ਅਭੂਲਾ ਅਤੇ ਪ੍ਰਿਸਕਿੱਲਾ ਨੂੰ ਛਡਿਆ। ਅਫ਼ਸ੍ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ। 20 ਯਹੂਦੀਆਂ ਨੇ ਪੌਲੁਸ ਨੂੰ ਉਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ। 21 ਪੌਲੁਸ ਨੇ ਉਨ੍ਹਾਂ ਨੂੰ ਛਡਿਆ ਅਤੇ ਕਿਹਾ, “ਜੇ ਪ੍ਰਭੂ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ। 22 ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ, 23 ਅਤੇ ਉਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕੜਿਆਂ ਕਰਦਾ ਰਿਹਾ। 24 ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪੜ੍ਹਿਆ-ਲਿਖਿਆ ਆਦਮੀ ਸੀ। ਉਸਨੂੰ ਪੋਥੀਆਂ ਬਾਰੇ ਬੜੀ ਜਾਣਕਾਰੀ ਸੀ। 25 ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ। 26 ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸਲਿਕਾ ਅਤੇ ਅਕੂਲਾ ਨੇ ਵੀ ਉਸਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸਨੂੰ ਆਪਣੇ ਘਰ ਲੈ ਗਿਆ ਅਤੇ ਉਸਨੂੰ ਪ੍ਰਭੂ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ। 27 ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸਨੇ ਅਪੁੱਲੋਸ ਨੂੰ ਉਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ। 28 ਉਸਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਮ੍ਹਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।

19:1 ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾੜੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ। 2 ਉਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।” 3 ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਵੇਂ ਦਾ ਬਪਤਿਸਮਾ ਲਿਤਾ ਸੀ?”ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।” 4 ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।” 5 ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ। 6 ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵਖ-ਵਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿਖ ਬਾਣੀਆਂ ਕਰਨ ਲੱਗੇ। 7 ਇਸ ਧੜੇ ਵਿੱਚ ਕੋਈ ਬਾਰ੍ਹਾਂ ਕੁ ਮਨੁੱਖ ਸਨ। 8 ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ। 9 ਪਰ ਕੁਝ ਯਹੂਦੀ ਬੜੇ ਕਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ। 10 ਪੌਲੁਸ ਅਜਿਹਾ ਦੋ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ। 11 ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ। 12 ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ। 13 ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕਢਦੇ ਹੁੰਦੇ ਸਨ। ਸਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।” 14 15 ਪਰ ਭਰਿਸ਼ਟ ਆਤਮਿਆਂ ਨੇ ਉਨ੍ਹਾਂ ਨੂੰ ਉੱਤਰ ਦਿੱਤਾ “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?” 16 ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ। 17 ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ। 18 ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਮ੍ਹਣੇ, ਜਿਹੜੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ। 19 ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਏ ਅਤੇ ਲੋਕਾਂ ਸਾਮ੍ਹਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ ਸਨ। 20 ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵਧ ਤੋਂ ਵਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ। 21 ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।” 22 ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ। 23 ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ। 24 ਇਹ ਸਭ ਇਵੇਂ ਵਾਪਰਿਆ; ਉਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ। 25 ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ। 26 ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ। 27 ਜਿਹੜੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।” 28 ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।” 29 ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ। 30 ਪੌਲੁਸ ਅੰਦਰ ਜਾਕੇ ਭੀੜ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸਨੂੰ ਅੰਦਰ ਨਾ ਜਾਣ ਦਿੱਤਾ। 31 ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ। 32 ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉਥੇ ਲੋਕਾਂ ਵਿੱਚ ਇਹ ਗੱਲਾਂ ਲੈਕੇ ਕਿ, ਉਹ ਇਕਠੇ ਕਿਉਂ ਹੋਏ ਹਨ, ਹਫ਼ੜਾ-ਦਫ਼ੜੀ ਮੱਚੀ ਹੋਈ ਸੀ। 33 ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਮ੍ਹਣੇ ਖੜ੍ਹਾ ਕੀਤਾ। ਲੋਕਾਂ ਨੇ ਉਸਨੂੰ ਕਿਹਾ ਕਿ ਕੀ ਕਰੀਏ? ਉਸਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ। 34 ਪਰ ਜਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।” 35 ਫ਼ੇਰ ਸ਼ਹਿਰ ਦੇ ਮੁਹਰਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?” 36 ਕੋਈ ਵੀ ਨਹੀਂ ਆਖ ਸਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿਚਾਰ ਕਰ ਲੈਣਾ ਚਾਹੀਦਾ ਹੈ। 37 “ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ। 38 ਸਾਡੇ ਕੋਲ ਅਦਾਲਤਾਂ ਹਨ ਅਤੇ ਉਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸਕਦੇ ਹਨ। 39 “ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹੜੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇੜਾ ਉਥੇ ਹੋਵੇਗਾ। 40 ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।” 41 ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਫ਼ੇਰ ਉਸਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀ ਚਲੇ ਗਏ।

20:1 ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸਦਿਆ। ਉਸਨੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ। 2 ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ। 3 ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚੜ੍ਹ ਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸਦੇ ਵਿਰੁੱਧ ਕੁਝ ਘਾੜਤ ਘੜ ਰਹੇ ਸਨ।ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। 4 ਉਥੇ ਉਸਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁਰਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥਸ੍ਸਲੁਨੀਕੀਆਂ ਤੋਂ, ਅਰਿਸਤਰਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ। 5 ਇਹ ਆਦਮੀ ਜਲਦੀ ਹੀ ਚਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ। 6 ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉਥੇ ਰਹੇ। 7 ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਦਾ ਭੋਜਨ ਖਾਣ ਲਈ ਇਕਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸਨੇ ਅਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ। 8 ਅਸੀਂ ਸਾਰੇ ਪੌੜੀਆਂ ਚੜ੍ਹਕੇ ਉੱਪਰਲੇ ਕਮਰੇ ਵਿੱਚ ਇਕੱਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ। 9 ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸਨੂੰ ਚੁਕਿਆ ਤਾਂ ਉਹ ਮਰਿਆ ਪਿਆ ਸੀ। 10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।” 11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸਨੇ ਰੋਟੀ ਤੋੜੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉਥੋਂ ਚਲਾ ਗਿਆ। 12 ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬੜੇ ਖੁਸ਼ ਸਨ। 13 ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚੜ੍ਹੇ। ਅਤੇ ਅੱਸੁਸ ਵੱਲ ਚੱਲ ਪਏ ਜਿਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚੜ੍ਹਣਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸਨੇ ਅਸੂਸ ਨੂੰ ਸੜਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ। 14 ਬਾਅਦ ਵਿੱਚ ਅਸੀਂ ਪੌਲੁਸ ਨੂੰ ਅਸੁਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ। 15 ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ। 16 ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ। 17 ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸਨੂੰ ਆਕੇ ਮਿਲਣ। 18 ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ? 19 ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ। 20 ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਮ੍ਹਣੇ ਯਿਸੂ ਬਾਰੇ ਖੁਸ਼ ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿਖਾਇਆ। 21 ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ। 22 “ਪਰ ਹੁਣ ਮੈਨੂੰ ਆਤਮਾ ਦੇ ਬਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ। 23 ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ। 24 “ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ। 25 “ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ। 26 ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ। 27 ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦਸਾਉਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ। 28 ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ। 29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ। 30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ। 31 ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ। 32 “ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ। 33 ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ। 34 ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ। 35 ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।’” 36 ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ। 37 ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ। 38

21:1 ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚਲੇ ਗਏ। ਅਸੀਂ ਸਿਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ। 2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ। 3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉਥੇ ਰੁਕੇ ਨਹੀਂ। ਅਸੀਂ ਉਥੋਂ ਸੁਰਿਯਾ ਵੱਲ ਨੂੰ ਚਲੇ ਗਏ। ਅਸੀਂ ਉਥੇ ਸੂਰ ਵਿੱਚ ਜਾ ਉੱਤਰ ਕਿਉਂਕਿ ਉਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ। 4 ਉਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ। 5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। 6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ। 7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰਖੀ ਅਤੇ ਤੁਮਾਈਸ ਪਹੁੰਚੇ। ਅਸੀਂ ਉਥੇ ਭਰਾਵਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ। 8 ਅਗਲੇ ਦਿਨ ਤੁਸੀਂ ਤੁਲਸਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ। 9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ। 10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉਥੇ ਸੀ ਤਾਂ ਉਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ। 11 ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’” 12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ। 13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।” 14 ਅਸੀਂ ਉਸਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।” 15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ। 16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸਦੇ ਨਾਲ ਠਹਿਰ ਸਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ। 17 ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ। 18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉਥੇ ਹੀ ਸਨ। 19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ। 20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ। 21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ। 22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ। 23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ। 24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ। 25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; 26 ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ। 27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿਤਾ। 28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।” 29 ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ। 30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸਨੂੰ ਮੰਦਰ ਵਿੱਚੋਂ ਧਕ੍ਕ ਕੇ ਬਾਹਰ ਕਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ। 31 ਲੋਕ ਉਸਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ। 32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟਣਾ ਬੰਦ ਕਰ ਦਿੱਤਾ। 33 ਤਦ ਉਸਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?” 34 ਭੀੜ ਵਿੱਚੋਂ, ਵਖ-ਵਖ ਲੋਕ ਉੱਚੀ-ਉੱਚੀ ਅਦੋ-ਅਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸਕੀ। ਇਸ ਲਈ ਉਸਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ। 35 ਸਾਰੀ ਭੀੜ ਉਸਦਾ ਪਿਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸਨੂੰ ਮਾਰਨ ਲਈ ਤਿਆਰ ਸੀ। 36 ਉਹ ਉਨ੍ਹਾਂ ਦਾ ਪਿਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸਨੂੰ ਜਾਨੋ ਮਾਰ ਦਿਓ।” 37 ਸਿਪਾਹੀ ਉਸਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸਕਦਾ ਹਾਂ?”ਉਸਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ? 38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।” 39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।” 40 ਉਸਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।

22:1 ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।” 2 ਜਦੋਂ ਉਨ੍ਹਾਂ ਨੇ ਉਸਨੂੰ ਇਬਰਾਨੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਉਹ ਹੋਰ ਵੀ ਵਧ ਸ਼ਾਂਤ ਹੋ ਗਏ। 3 ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁਸ ਵਿੱਚ ਪੈਦਾ ਹੋਇਆ ਸੀ। ਮੈਂ ਇਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ। 4 ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ। 5 “ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿਠੀਆਂ ਦਿੱਤੀਆਂ। ਇਹ ਚਿਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ। 6 “ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ। 7 ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’ 8 “ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸਨੂੰ ਤੂੰ ਕਸ਼ਟ ਦੇ ਰਿਹਾ ਹੈਂ।’ 9 ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ, ਪਰ ਜੋ ਮੇਰੇ ਨਾਲ ਬੋਲਦਾ ਸੀ ਉਸਦੀ ਅਵਾਜ਼ ਨਾ ਸੁਣੀ 10 “ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉਠ ਅਤੇ ਦੰਮਿਸਕ ਵਿੱਚ ਜਾ। ਉਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’ 11 ਮੈਂ ਕੁਝ ਵੇਖ ਨਾ ਸਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ੜਕੇ ਮੈਨੂੰ ਦੰਮਿਸਕ ਵਿੱਚ ਲੈ ਗਏ। 12 “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ। 13 ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸਨੂੰ ਵੇਖਿਆ। 14 “ਅਤੇ ਉਸਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ। 15 ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ। 16 ਹੁਣ ਹੋਰ ਦੇਰ ਨਾ ਕਰ। ਉਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰਖਕੇ ਇਹ ਕਰ।’ 17 “ਉਸ ਤੋਂ ਬਾਅਦ, ਮੈਂ ਯਰੂਸ਼ਲਮ ਨੂੰ ਪਰਤਿਆ। ਮੈਂ ਮੰਦਰ ਦੇ ਦਲਾਨ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਦਰਸ਼ਨ ਡਿਠਾ। 18 ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’ 19 “ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨਾ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁਟਿਆ। ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ। 20 ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉਥੇ ਹੀ ਖੜਾ ਸੀ ਅਤੇ ਉਸਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸਨੂੰ ਮਾਰ ਰਹੇ ਸਨ।’ 21 “ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇਥੋਂ ਚਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’” 22 ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ‘ਪਰਾਈਆਂ ਕੌਮਾਂ ਵਿੱਚ ਜਾ’ ਕਿਹਾ ਤਾਂ ਲੋਕਾਂ ਨੇ ਉਸਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸਨੂੰ ਮਾਰ ਸੁੱਟੋ। ਇਸਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।” 23 ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪੜੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ। 24 ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ। 25 ਇਸ ਲਈ ਸਿਪਾਹੀਆਂ ਉਸਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉਥੇ ਖੜੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋੜੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਿਤ ਨਾ ਹੋਇਆ ਹੋਵੇ? 26 ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।” 27 ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?”ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ। 28 ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।”ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।” 29 ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸਨੂੰ ਜੰਜ਼ੀਰਾਂ ਪਾ ਚੁੱਕਾ ਸੀ। 30 ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਮ੍ਹਣੇ ਖੜ੍ਹਾ ਕੀਤਾ।

23:1 ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।” 2 ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ, ਜਦੋਂ ਉਸਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ। 3 ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਰਣਾ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।” 4 ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।” 5 ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’” 6 ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।” 7 ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ। 8 ਸਦੂਕੀ ਵਿਸ਼ਵਾਸ ਕਰਦੇ ਸਨ ਕਿ ਉਥੇ ਪੁਨਰ ਉਥਾਨ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇਥੇ ਦੂਤ ਜਾਂ ਆਤਮੇ ਨਹੀਂ ਸਨ। 9 ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।” 10 ਬਹਿਸ ਝਗੜੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ। 11 ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।” 12 ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ। 13 ਚਾਲ੍ਹੀਆਂ ਤੋਂ ਵਧ ਯਹੂਦੀਆਂ ਨੇ ਇਹ ਸਾਜਿਸ਼ ਰਚੀ। 14 ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ। 15 ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁਛ-ਗਿਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।” 16 ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ। 17 ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।” 18 ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।” 19 ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ੜਿਆ ਅਤੇ ਉਸਨੂੰ ਇੱਕ ਇਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?” 20 ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁਛਣਾ ਚਾਹੁੰਦੇ ਹਨ। 21 ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।” 22 ਸਰਦਾਰ ਨੇ ਉਸਨੂੰ ਕਿਹਾ, “ਕਿਸੇ ਨੂੰ ਨਾ ਦਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸਨੇ ਉਸਨੂੰ ਭੇਜ ਦਿੱਤਾ।” 23 ਤਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰਖੋ, ਸੱਤਰ ਸਿਪਾਹੀ ਘੋੜਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰਖਣਾ। 24 ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋੜਿਆਂ ਦਾ ਇੰਤਜ਼ਾਮ ਕਰੋ। ਉਸਨੂੰ ਪੂਰੀ ਸੁਰਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।” 25 ਸੈਨਾ ਅਧਿਕਾਰੀ ਨੇ ਇੱਕ ਚਿਠੀ ਲਿਖੀ ਜੋ ਇਸ ਤਰ੍ਹਾਂ ਸੀ; 26 ਕਲੌਦਿਯੁਸ ਲੁਸਿਯਸ ਦੇਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ। 27 ਯਹੂਦੀਆਂ ਨੇ ਉਸਨੂੰ ਗਿਰਫ਼ਤਾਰ ਕਰ ਲਿਆ ਅਤੇ ਇਸਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸਨੂੰ ਬਚਾਇਆ। 28 ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ। 29 ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ। 30 ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ। 31 ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ। 32 ਅਗਲੇ ਦਿਨ ਘੁੜ ਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁੜ ਗਏ। 33 ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ। 34 ਹਾਕਮ ਨੇ ਚਿਠੀ ਪੜ੍ਹਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ। 35 ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।

24:1 ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ। 2 ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ।ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ। 3 ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ। 4 ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ। 5 ਇਹ ਆਦਮੀ ਮੁਸੀਬਤਾਂ ਖੜੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ। 6 ਇਹ ਮੰਦਰ ਨੂੰ ਵੀ ਅਪਵਿੱਤਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਅਸੀਂ ਇਸਨੂੰ ਗਿਰਫ਼ਤਾਰ ਕਰ ਲਿਆ। ਪੂਰੀ ਤਰ੍ਹਾਂ ਉਸਦੀ ਜਾਂਚ ਕਰਨ ਤੋਂ ਬਾਅਦ ਤੁਸੀਂ ਖੁਦ ਹੀ ਨਿਸ਼ਚਾ ਕਰ ਸਕਦੇ ਹੋ ਕੀ ਸਾਡੇ ਇਲਜ਼ਾਮ ਸੱਚ ਹਨ।” 7 8 9 ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।” 10 ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ। 11 ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸਕਦੇ ਹੋ ਕਿ ਇਹ ਗੱਲ ਸੱਚ ਹੈ। 12 ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖਢ਼ੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ। 13 ਇਹ ਜੋ ਹੁਣ ਮੇਰੇ ਸਿਰ ਦੋਸ਼ ਮਢ਼ ਰਹੇ ਹਨ, ਇਹ ਸਾਬਿਤ ਨਹੀਂ ਕਰ ਸਕਦੇ। 14 “ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ। 15 ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰਖਦਾ ਹਾਂ ਜਿਸਦੀ ਇਹ ਖੁਦ ਰਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉਠਣਾ ਹੋਵੇਗਾ। 16 ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਮ੍ਹਣੇ ਸਹੀ ਹੈ। 17 “ਬਹੁਤ ਸਾਲ ਮੈਂ ਇਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ। 18 ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕਠੀ ਹੋਈ ਸੀ। 19 ਪਰ ਉਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉਥੇ ਮੌਜ਼ੂਦ ਸਨ। 20 ਇਨ੍ਹਾਂ ਯਹੂਦੀਆਂ ਨੂੰ ਇਥੇ ਪੁਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ? 21 ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਰਣਾ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਪੁਨਰ ਉਥਾਨ ਹੋਵੇਗਾ।’” 22 ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲਿਸਿਯਾਸ ਇਥੇ ਆਵੇਗਾ।” 23 ਫ਼ਿਰ ਉਸਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸਨੂੰ ਥੋੜੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ। 24 ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ। 25 ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।” 26 ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ। 27 ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।

25:1 ਫ਼ੇਸਤੁਸ ਰਾਜਪਲ ਬਣ ਗਿਆ, ਤਿੰਨਾਂ ਦਿਨਾਂ ਬਾਅਦ ਉਹ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ। 2 ਪਰਧਾਨ ਜਾਜਕਾਂ ਅਤੇ ਖਾਸ ਯਹੂਦੀ ਆਗੂਆਂ ਨੇ ਫ਼ੇਸਤੁਸ ਦੇ ਅੱਗੇ ਪੌਲੁਸ ਦੇ ਖਿਲਾਫ਼ ਦੋਸ਼ ਲਗਾਏ। 3 ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ। 4 ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ, ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਗਾ। 5 ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸਕਦੇ ਹਨ।” 6 ਫ਼ੇਸਤੁਸ ਅਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸਦੇ ਸਾਮ੍ਹਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ। 7 ਪੌਲੁਸ ਉਸ ਕਮਰੇ ਵਿੱਚ ਆਇਆ। ਜਿਹੜੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸਦੇ ਆਸ-ਪਾਸ ਖੜ੍ਹੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕੜੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸਕੇ। 8 ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।” 9 ਪਰ ਫ਼ੇਸਤੁਸ ਯਹੂਦੀਆਂ ਨੂੰ ਕੁਸ਼ ਕਰਨਾ ਚਾਹੁੰਦਾ ਸੀ ਤਾਂ ਉਸਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਰਣਾ ਕਰਾਂ?” 10 ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ। 11 ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ੜਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।” 12 ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।” 13 ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ। 14 ਉਹ ਉਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸਨੂੰ ਫ਼ੇਲਿਕੁਸ ਨੇ ਕੈਦ ਵਿੱਚ ਰਖ ਛਡਿਆ ਹੈ। 15 ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸਨੂੰ ਮਾਰ ਦੇਵਾਂ। 16 ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’ 17 ਇਸ ਲਈ ਇਹ ਯਹੂਦੀ ਇਥੇ ਇਕਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਮ੍ਹਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ। 18 ਯਹੂਦੀ ਖੜ੍ਹੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਅਪਰਾਧ ਨਹੀਂ ਲਾਏ ਜੋ ਮੈਂ ਸੋਚੇ ਸਨ। 19 ਇਸਦੀ ਜਗ਼੍ਹਾ, ਇਹ ਸਭ ਉਨ੍ਹਾਂ ਦੇ ਧਰਮ ਦੇ ਮਾਮਲੇ ਅਤੇ ਯਿਸੂ ਨਾਂ ਦੇ ਆਦਮੀ ਬਾਰੇ ਸਨ। ਯਿਸੂ ਮਰ ਚੁਕਿਆ ਹੈ, ਪਰ ਪੌਲੁਸ ਨੇ ਆਖਿਆ ਕਿ ਉਹ ਹਾਲੇ ਵੀ ਜਿਉਂਦਾ ਹੈ। 20 ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾਕੇ ਉਥੇ ਨਿਆਂ ਪਾਉਣਾ ਚਾਹੁੰਦਾ ਹੈ?’ 21 ਪਰ ਪੌਲੁਸ ਨੇ ਚਾਹਿਆ ਕਿ ਉਸਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰਖੋ ਜਦੋਂ ਤੱਕ ਮੈਂ ਉਸਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।” 22 ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਮੈਂ ਵੀ ਇਸ ਮਨੁੱਖ ਨੂੰ ਸੁਨਣਾ ਚਾਹੁੰਦਾ ਹਾਂ।” ਫ਼ੇਸਤੁਸ ਨੇ ਕਿਹਾ, “ਕੱਲ ਤੂੰ ਉਸਨੂੰ ਸੁਣ ਸਕਦਾ ਹੈਂ।” 23 ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵੜੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ। 24 ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇਥੇ ਸਾਡੇ ਨਾਲ ਇਕਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸਨੂੰ ਹੋਰ ਵਧੇਰੇ ਨਹੀਂ ਜਿਉਣਾ ਚਾਹੀਦਾ। 25 ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। 26 ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸਨੂੰ ਤੁਹਾਡੇ ਸਭ ਦੇ ਸਾਮ੍ਹਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਾਮ੍ਹਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸਕਾਂ। 27 ਮੈਂ ਸੋਚਦਾ ਹਾਂ ਕਿ ਇੱਕ ਕੈਦੀ ਤੇ ਦੋਸ਼ ਲਾਏ ਬਿਨਾ ਉਸਨੂੰ ਰੋਮ ਭੇਜਣਾ ਮੂਰਖਤਾ ਹੋਵੇਗੀ।”

26:1 ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ। 2 “ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ। 3 ਮੈਂ ਵਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ। 4 “ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ। 5 ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸਕ੍ਕਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵਧੇਰੇ ਧਿਆਨ ਨਾਲ ਕਰਦੇ ਹਨ। 6 ਹੁਣ ਮੈਂ ਉਸ ਆਸਥਾ ਕਾਰਣ ਕਚਿਹਰੀ ਦੇ ਸਾਮ੍ਹਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ। 7 ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ। 8 ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ? 9 “ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਹੀਦੀਆਂ ਹਨ। 10 ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ। 11 ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ। 12 “ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। 13 ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ। 14 ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’ 15 “ਮੈਂ ਕਿਹਾ, ‘ਪ੍ਰਭੂ। ਤੂੰ ਕੌਣ ਹੈਂ’“ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸਨੂੰ ਤੂੰ ਕਸ਼ਟ ਦੇ ਰਿਹਾ ਹੈਂ। 16 ਉਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ। 17 ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ। 18 ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਅਕੇ ਉਜਾਲੇ ਦੇ ਰਾਹ ਵੱਲ ਮੁੜਣਗ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’” 19 ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸਨੂੰ ਮੰਨਣ ਤੋਂ ਇਨਕਾਰ ਨਾ ਕੀਤਾ। 20 ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਈਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ। 21 “ਇਸੇ ਕਰਕੇ ਯਹੂਦੀ ਮੈਨੂੰ ਫ਼ੜਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ। 22 ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ। 23 ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰਕੇ ਜਿਉਂ ਉਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈਕੇ ਆਵੇਗਾ।” 24 ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।” 25 ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ। 26 ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ। 27 ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰਖਦਾ ਹੈਂ।” 28 ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?” 29 ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਅਰਦਾਸ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।” 30 ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉਠ ਕੇ ਚਲੇ ਗਏ। 31 ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚ ਮੁਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।” 32 ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸਨੂੰ ਅਜ਼ਾਦ ਕੀਤਾ ਜਾ ਸਕਦਾ ਸੀ।”

27:1 ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ। 2 ਅਸੀਂ ਜਹਾਜ਼ ਵਿੱਚ ਚੜ੍ਹ ਗਏ। ਇਹ ਜਹਾਜ਼ ਅਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰਖੁਸ ਜੋ ਕਿ ਥਸਲੁਨੀਕੇ ਮਕੂਦਨ ਦੇ ਸ਼ਹਿਰ ਦਾ ਸੀ ਸਾਡੇ ਨਾਲ ਸੀ। 3 ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸਨੂੰ ਉਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ। 4 ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ। 5 ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ। 6 ਉਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜਾ ਦਿੱਤਾ। 7 ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਮ੍ਹਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦਖਣੀ ਪਾਸੇ ਸਲਮੋਨੋ ਦੇ ਨੇੜੇ ਨੂੰ ਸਫ਼ਰ ਕੀਤਾ। 8 ਬੜੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, ‘ਸੁਰਖਿਅਤ ਬੰਦਰਗਾਹ’ ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉਥੋਂ ਲਸਾਯਾ ਨਗਰ ਨੇੜੇ ਹੀ ਸੀ। 9 ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ, 10 “ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।” 11 ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ। 12 ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉਥੋਂ ਚਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉਥੇ ਖੜ੍ਹਾ ਕੀਤਾ ਜਾ ਸਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦਖਣ-ਪਛਮ ਅਤੇ ਉੱਤਰ-ਪਛਮ ਦੇ ਪਾਸੇ ਵੱਲ ਹੈ। 13 ਜਦੋਂ ਦਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ। 14 ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ। 15 ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ। 16 ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸਕੇ। 17 ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥਲਿਉਂ ਜਹਾਜ਼ ਨੂੰ ਰਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜ੍ਹਨ ਦਿੱਤਾ। 18 ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਰ੍ਹ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ। 19 ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕਢ ਕੇ ਸੁੱਟ ਦਿੱਤਾ। 20 ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ। 21 ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤੱਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਮਨੁੱਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉਠਾਉਣਾ ਪੈਂਦਾ। 22 ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ। 23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ। 24 ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’ 25 ਸੋ, ਹੇ ਪੁਰਖੋ। ਹੌਸਲਾ ਰਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ। 26 ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।” 27 ਚੌਦਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇਧਰ-ਉਧਰ ਰੁੜ੍ਹ ਰਹੇ ਸਾਂ। ਤਾਂ ਅਧੀ ਰਾਤ ਦੇ ਕਰੀਬ ਜਹਾਜ਼ਰਾਨਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ। 28 ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁਟਿਆ। ਉਹ ਜਾਣ ਗਏ ਕਿ ਉਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁਟਿਆ। ਉੱਥੇ ਪਾਣੀ ਨਬੇ ਫ਼ੁੱਟ ਡੂੰਘਾ ਸੀ। 29 ਜਹਾਜ਼ਰਾਨਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਜਹਾਜ਼ਰਾਨ ਤਾਂ ਜਹਾਜ਼ ਹੀ ਛੱਡਕੇ ਜਾਣ ਨੂੰ ਤਿਆਰ ਸਨ। 30 ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ। 31 ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸਕਦੀਆਂ।” 32 ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ। 33 ਦਿਨ ਚੜ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ। 34 ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।” 35 ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਮ੍ਹਣੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਉਸਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ। 36 ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ। 37 ਅਸੀਂ ਸਾਰੇ ਇਕਠੇ, ਜਹਾਜ਼ ਤੇ 276 ਆਦਮੀ ਸਾਂ। 38 ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ। 39 ਜਦੋਂ ਦਿਨ ਚੜ੍ਹਿਆ ਤਾਂ ਜਹਾਜ਼ਰਾਨਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ। 40 ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਨ੍ਹਾਂ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ। 41 ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤੇ ਵਿੱਚ ਖੁਭ ਗਿਆ ਅਤੇ ਉਥੋਂ ਹਿੱਲ ਨਾ ਸਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ। 42 ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸਕੇ। 43 ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ। 44 ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰਖਿਅਤ ਜ਼ਮੀਨ ਤੇ ਪਹੁੰਚ ਗਏ।

28:1 ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ। 2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ। 3 ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਡਿਆ ਅਤੇ ਉਸਦੇ ਹੱਥ ਨਾਲ ਚਿੰਬੜ ਗਿਆ। 4 ਜਦੋਂ ਉਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸਨੂੰ ਜਿਉਂਦਾ ਨਹੀਂ ਛਡਿਆ।” 5 ਪਰ ਪੌਲੁਸ ਨੇ ਸਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸਨੂੰ ਕੋਈ ਵੀ ਸੱਟ ਨਹੀਂ ਲੱਗੀ। 6 ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।” 7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ। 8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰਖੇ ਤੇ ਉਸਨੂੰ ਚੰਗਾ ਕੀਤਾ। 9 ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ। 10 ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉਥੋਂ ਜਾਣ ਦੀ ਤਿਆਰੀ ਕੀਤੀ ਤਾਂ ਉਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ।ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ। 11 12 ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ। 13 ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ। 14 ਉਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ। 15 ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ। 16 ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ। 17 ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ। 18 ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ। 19 ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ। 20 ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।” 21 ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ। 22 ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।” 23 ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ। 24 ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ। 25 ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ: 26 “ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂਨੂੰ ਦੱਸੋ; ਤੁਸੀਂ ਸੁਣੋਂਗੇ।ਪਰ ਸਮਝੋਂਗੇਨਹੀਂ ਤੁਸੀਂ ਵੇਖੋਂਗੇਪਰ ਜੋ ਵੇਖਿਆ ਉਸਨੂੰ ਸਮਝੋਂਗੇ ਨਹੀਂ। 27 ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ।ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ।ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ।ਇਹ ਇਸ ਲਈ ਵਾਪਰਿਆ ਹੈ ਤਾਂ ਜੋਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ।ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’ 28 ‘ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹੁਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।” 29 30 ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ। 31 ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।