Deuteronomy

1:1 ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਂਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਸੀ। 2 ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ। 3 ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸਨੂੰ ਆਖਣ ਦਾ ਹੁਕਮ ਦਿੱਤਾ ਸੀ। 4 ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅੰਦਰਈ ਵਿੱਚ ਹਕੂਮਤ ਕਰਦਾ ਸੀ।) 5 ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ: 6 “ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋਂ। 7 ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿਥੇ ਅਮੋਰੀ ਲੋਕ ਰਹਿੰਦੇ ਹਨ। ਉਸਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪਛਮੀ ਢਲਾਵਾਂ, ਨੇਜੇਵ ਅਤੇ ਸਮੁੰਦਰੀ ਤਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਨਦੀ ਫ਼ਰਾਤ ਤੀਕ ਜਾਓ। 8 ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸਨੂੰ ਹਾਸਿਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆ - ਅਬਰਾਹਾਮ, ਇਸਹਾਕ ਅਤੇ ਯਾਕੂਬ - ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।’” 9 “ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸਕਿਆ ਸਾਂ। 10 ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਲੋਕਾਂ ਨੂੰ ਬਹੁਤ ਵਧਾ ਦਿੱਤਾ ਹੈ, ਇਸ ਲਈ ਹੁਣ ਤੁਸੀਂ ਗਿਣਤੀ ਵਿੱਚ ਇੰਨੇ ਹੋ ਜਿੰਨੇ ਕਿ ਅਕਾਸ਼ ਵਿੱਚ ਤਾਰੇ ਹਨ। 11 ਯਹੋਵਾਹ, ਤੁਹਾਡੇ ਪੁਰਖਿਆ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ 1,000 ਗੁਣਾ ਹੋਰ ਵਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ! 12 ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸਕਦਾ ਸਾਂ। 13 ਇਸ ਲਈ ਮੈਂ ਤੁਹਾਨੂੰ ਆਖਿਆ ਸੀ: ‘ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’ 14 “ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’ 15 “ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਪਰਿਵਾਰ-ਸਮੂਹ ਲਈ ਅਧਿਕਾਰੀ ਦਿੱਤੇ। 16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਰਣਾ ਕਰਨ ਵੇਲੇ ਨਿਰਪਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। 17 ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵਧੇਰੇ ਮਹੱਤਵਪੂਰਣ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸ਼ੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸਦਾ ਇਨਸਾਫ਼ ਕਰਾਂਗਾ।’ 18 ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ। 19 “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੇਰੋਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ। 20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ। 21 ਵੇਖੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਿਲ ਕਰ ਲਵੋ! ਯਹੋਵਾਹ, ਤੁਹਾਡੇ ਪੁਰਖਿਆ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।’ 22 “ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਪਸ ਆਕੇ ਸਾਨੂੰ ਦੱਸ ਸਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿਥੇ ਆਪਾਂ ਜਾਣਾ ਹੈ।’ 23 “ਮੈਂ ਸੋਚਿਆ ਕਿ ਇਹ ਚੰਗਾ ਵਿਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ। 24 ਫ਼ੇਰ ਉਹ ਬੰਦੇ ਚਲੇ ਗਏ ਅਤੇ ਪਹਾੜੀ ਦੇਸ਼ ਨੂੰ ਗਏ। ਉਹ ਅਸ਼ਕੋਲ ਦੀ ਵਾਦੀ ਨੂੰ ਆਏ ਅਤੇ ਇਸਦੀ ਛਾਣ-ਬੀਨ ਕੀਤੀ। 25 ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉਨ੍ਹ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’ 26 “ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ। 27 ਤੁਸੀਂ ਆਪਣੇ ਤੰਬੂਆਂ ਅੰਦਰ ਚਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸਕਣ! 28 ਹੁਣ ਅਸੀਂ ਕਿਥੇ ਜਾ ਸਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: ‘ਓਥੋਂ ਦੇ ਲੋਕ ਸਾਡੇ ਨਾਲੋਂ ਵਡੇਰੇ ਅਤੇ ਲਂਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉਥੇ ਦੈਂਤ ਵੀ ਦੇਖੇ ਹਨ।’ 29 “ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ! 30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅਖਾਂ ਸਾਮ੍ਹਣੇ ਕੀਤੀਆਂ ਸਨ। 31 ‘ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ। 32 “ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ! 33 ਜਿਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ। 34 “ਜੋ ਤੁਸੀਂ ਆਖਿਆ, ਉਸਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸਨੇ ਕਰੜੀ ਸਹੁੰ ਚੁੱਕੀ। ਉਸਨੇ ਆਖਿਆ, 35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸਨੂੰ ਕਰਨ ਲਈ ਕਿਹਾ ਸੀ।’ 37 “ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸਕਦਾ। 38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ। 39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੁ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ। 40 ਪਰ ਤੁਸੀਂ, ਤੁਹਾਨੂੰ ਵਾਪਸ ਪਰਤਨਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’ 41 “ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’“ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਈ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸਨੂੰ ਹਾਸਿਲ ਕਰਨਾ ਸੌਖਾ ਹੋਵੇਗਾ। 42 ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ! 43 “ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚਲੇ ਗਏ। 44 ਪਰ ਉਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ। 45 ਫ਼ੇਰ ਤੁਸੀਂ ਅਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। 46 ਇਸ ਲਈ ਤੁਸੀਂ ਲੰਮਾ ਸਮਾਂ ਕਾਦੇਸ਼ ਵਿਖੇ ਟਿਕੇ ਰਹੇ।

2:1 “ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ। 2 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, 3 ‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ। 4 ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ। 5 ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ - ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸਦੇ ਵਾਸਤੇ ਦਿੱਤਾ ਸੀ। 6 ਤੁਹਾਨੂੰ ਏਸਾਓ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਭੋਜਨ ਅਤੇ ਪਾਣੀ ਲਈ, ਪੈਸੇ ਦੇਣੇ ਪੈਣਗੇ। 7 ਚੇਤੇ ਰਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’ 8 “ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ। 9 “ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’” 10 (ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਕਤਵਰ ਲੋਕ ਸਨ ਅਤੇ ਬਹੁਤ ਗਿਣਤੀ ਵਿੱਚ ਸਨ। ਉਹ ਅਨਾਕੀ ਲੋਕਾਂ ਵਾਂਗ ਕਦਾਵਰ ਸਨ। 11 ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਉਂਦੇ ਸਨ। 12 ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਨਾਉਣ ਲਈ ਦਿੱਤੀ ਸੀ।) 13 “ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ। 14 ਇਹ ਗੱਲ ਉਸ ਸਮੇਂ ਤੋਂ 30 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸਹੁੰ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ। 15 ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚਲੇ ਗਏ। 16 “ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ, 17 ਯਹੋਵਾਹ ਨੇ ਮੈਨੂੰ ਆਖਿਆ, 18 ‘ਅੱਜ ਤੈਨੂੰ ਆਰ ਛੱਡਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ। 19 ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’” 20 “ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿਛਲੇ ਸਮੇਂ ਵਿੱਚ ਰਫ਼ਾਈ ਲੋਕ ਓਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁਂਮੀ ਆਖਦੇ ਸਨ। 21 ਓਥੇ ਬਹੁਤ ਸਾਰੇ ਜ਼ਮਜ਼ੁਂਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁਂਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉਥੇ ਰਹਿੰਦੇ ਹਨ। 22 ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓਥੇ ਰਹਿੰਦੇ ਹਨ। 23 ਪਰਮੇਸ਼ੁਰ ਨੇ ਅਵਾਤੀਆਂ ਨਾਲ ਵੀ ਇੰਝ ਹੀ ਕੀਤਾ। ਉਹ ਅਜ਼ਾਹ੍ਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਵੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉਥੇ ਰਹਿੰਦੇ ਹਨ।) 24 “‘ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੋਨ ਅਮੋਰੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸਨੂੰ ਲੈ ਲਵੋ। ਉਸਨੂੰ ਜੰਗ ਵਿੱਚ ਰੁਝਾ ਦੇਵੋ। 25 ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈਭੀ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਨਣਗੇ ਅਤੇ ਉਹ ਭੈਭੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’ 26 “ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ, 27 ‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ। 28 ਜੋ ਵੀ ਕੁਝ ਅਸੀਂ ਖਾਵਾਂਗੇ ਜਾਂ ਪੀਵਾਂਗੇ ਉਸਦੀ ਕੀਮਤ ਤੁਹਾਨੂੰ ਚਾਂਦੀ ਦੇ ਸਿਕਿਆਂ ਵਿੱਚ ਅਦਾ ਕਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ। 29 ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ - ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’ 30 “ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸਨੂੰ ਹਰਾ ਸਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ। 31 “ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸਦੇ ਦੇਸ਼ ਉੱਤੇ ਕਬਜ਼ਾ ਕਰ ਲਵੋ! 32 “ਫ਼ੇਰ ਰਾਜਾ ਸੀਹੋਨ, ਅਤੇ ਉਸਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ। 33 ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸਦੇ ਪੁੱਤਰਾਂ ਅਤੇ ਉਸਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ। 34 ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿਚਲੇ - ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ! 35 ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ। 36 ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ। 37 ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।

3:1 “ਅਸੀਂ ਵਾਪਸ ਮੁੜ ਪਏ ਅਤੇ ਬਾਸ਼ਾਨ ਦੇ ਰਸਤੇ ਉੱਤੇ ਪੈ ਗਏ। ਬਾਸ਼ਾਨ ਦਾ ਰਾਜਾ, ਓਗ ਅਤੇ ਉਸਦੇ ਸਾਰੇ ਬੰਦੇ ਅੰਦਰਈ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਬਾਹਰ ਆ ਗਏ। 2 ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’ 3 “ਇਸੇ ਲਈ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਬਾਸ਼ਾਨ ਦੇ ਰਾਜੇ ਓਗ ਨੂੰ ਸਾਨੂੰ ਸੌਂਪ ਦਿੱਤਾ। ਅਸੀਂ ਉਸਨੂੰ ਅਤੇ ਉਸਦੇ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ। 4 ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਈ। 5 ਇਹ ਸਾਰੇ ਸ਼ਹਿਰ ਬਹੁਤ ਮਜ਼ਬੂਤ ਸਨ। ਉਨ੍ਹਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਉਨ੍ਹਾਂ ਦੇ ਸ਼ਹਿਰ ਉੱਤੇ ਮਜ਼ਬੂਤ ਸਰੀਆਂ ਵਾਲੇ ਫ਼ਾਟਕ ਸਨ, ਓਥੇ ਬਹੁਤ ਸਾਰੇ ਸ਼ਹਿਰ ਅਜਿਹੇ ਵੀ ਸਨ ਜਿਨ੍ਹਾਂ ਦੇ ਦੁਆਲੇ ਕੰਧਾਂ ਨਹੀਂ ਸਨ। 6 ਅਸੀਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਬਾਹ ਕਰ ਦਿੱਤਾ ਜਿਵੇਂ ਹਸ਼ਬੋਨ ਦੇ ਰਾਜੇ ਸੀਹੋਨ ਦੇ ਸ਼ਹਿਰਾਂ ਨੂੰ ਕੀਤਾ ਸੀ। ਅਸੀਂ ਹਰ ਸ਼ਹਿਰ ਅਤੇ ਉਸਦੇ ਸਮੂਹ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਔਰਤਾਂ ਅਤੇ ਬੱਚਿਆਂ ਨੂੰ ਵੀ। 7 ਪਰ ਅਸੀਂ ਉਨ੍ਹਾਂ ਸ਼ਹਿਰਾਂ ਦੀਆਂ ਗਾਵਾਂ ਅਤੇ ਕੀਮਤੀ ਚੀਜ਼ਾਂ ਨੂੰ ਆਪਣੇ ਲਈ ਰੱਖ ਲਿਆ। 8 “ਇਸ ਤਰ੍ਹਾਂ, ਅਸੀਂ ਦੋਹਾਂ ਅਮੋਰੀ ਰਾਜਿਆਂ ਦੀ ਧਰਤੀ ਖੋਹ ਲਈ। ਅਸੀਂ ਉਹ ਸਾਰੀ ਧਰਤੀ, ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਅਰਨੋਨ ਵਾਦੀ ਤੋਂ ਹਰਮੋਨ ਪਰਬਤ ਤੱਕ ਖੋਹ ਲਈ। 9 (ਸੀਦੋਨ ਦੇ ਲੋਕ ਹਰਮੋਨ ਪਰਬਤ ਨੂੰ ਸਿਰਯੋਨ ਆਖਦੇ ਹਨ। ਪਰ ਅਮੋਰੀ ਇਸ ਨੂੰ ਸਨੀਰ ਆਖਦੇ ਸਨ।) 10 ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅੰਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅੰਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।” 11 (ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰਬ੍ਬਾਹ ਸ਼ਹਿਰ ਵਿੱਚ ਹੈ ਜਿਥੇ ਅੰਮੋਨੀ ਲੋਕ ਰਹਿੰਦੇ ਹਨ।) 12 “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿਚਲੇ ਅਰੋਏਰ ਤੋਂ ਲੈਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅਧਾ ਹਿੱਸਾ ਮਿਲਿਆ। 13 ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।”(ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ। 14 ਮਨਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।) 15 “ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ। 16 ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ। 17 ਮਾਰੂਥਲ ਦੇ ਨੇੜੇ ਯਰਦਨ ਨਦੀਮ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲੀ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ। 18 “ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀਓ ਪਾਰ ਅਗਵਾਈ ਕਰਨ। 19 ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਗਾਵਾਂ ਹਨ। ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੀਆਂ ਗਾਵਾਂ ਉਥੇ ਇਨ੍ਹਾਂ ਸ਼ਹਿਰਾਂ ਵਿੱਚ ਹੀ ਰਹਿਣਗੇ, ਜੋ ਮੈਂ ਤੁਹਾਨੂੰ ਦਿੱਤੇ ਹਨ। 20 ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’ 21 “ਫ਼ੇਰ ਮੈਂ ਯਹੋਸ਼ੁਆ ਨੂੰ ਆਖਿਆ, ‘ਤੂੰ ਉਹ ਸਾਰੀਆਂ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤੀਆਂ ਹਨ। ਯਹੋਵਾਹ ਉਨ੍ਹਾਂ ਸਾਰੇ ਰਾਜਾ ਨਾਲ ਵੀ ਇਹੋ ਗੱਲ ਕਰੇਗਾ ਜਿਨ੍ਹਾਂ ਵਿੱਚ ਤੁਸੀਂ ਦਾਖਲ ਹੋਵੋਂਗੇ। 22 ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’ 23 “ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ, 24 ‘ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਦਰਸਾਇਆ ਹੈ ਜੋ ਤੁਸੀਂ ਕਰੋਂਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸਕਦਾ ਹੈ ਜੋ ਤੁਸੀਂ ਕੀਤੀਆਂ ਹਨ! 25 ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।’ 26 “ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ। 27 ਪਿਸਗਾਹ ਦੀ ਪਹਾੜੀ ਦੀ ਚੋਤੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅਖਾਂ ਨਾਲ ਦੇਖ ਸਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸਕੇਂਗਾ। 28 ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸਨੂੰ ਮਜ਼ਬੂਤ ਬਣਾ! ਕਿਉਂ? ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉਥੇ ਰਹਿਣ ਵਿੱਚ ਸਹਾਇਤਾ ਕਰੇਗਾ।’ 29 “ਇਸ ਲਈ ਅਸੀਂ ਬੈਤ-ਪਓਰ ਤੋਂ ਪਾਰ ਦੀ ਵਾਦੀ ਵਿੱਚ ਰੁਕੇ ਰਹੇ।”

4:1 “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ। 2 ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ। 3 “ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ। 4 ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੇ, ਅੱਜ ਵੀ ਜਿਉਂਦੇ ਹੋ। 5 “ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸਕੋਂ ਜਿਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ। 6 ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’ 7 “ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ! 8 ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ। 9 ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿਖਾਉਣੀਆਂ ਚਾਹੀਦੀਆਂ ਹਨ। 10 ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁਖ ਖੜੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿਖ੍ਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿਖਾਉਣਾਗੇ।’ 11 ਤੁਸੀਂ ਨੇੜੇ ਆਏ ਅਤੇ ਪਰਬਤ ਦੇ ਕਦਮਾਂ ਵਿੱਚ ਖਲੋ ਗਏ। ਪਰਬਤ ਅਕਾਸ਼ ਨੂੰ ਛੂੰਹਦਾ, ਅੱਗ ਨਾਲ ਸੜਨ ਲੱਗਾ। ਓਥੇ ਕਾਲੇ ਬੋਲੇ ਬੱਦਲ ਸਨ ਅਤੇ ਹਨੇਰਾ ਸੀ। 12 ਫ਼ੇਰ ਯਹੋਵਾਹ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ। ਤੁਸੀਂ ਕਿਸੇ ਦੇ ਬੋਲਣ ਦੀ ਅਵਾਜ਼ ਸੁਣੀ, ਪਰ ਤੁਹਾਨੂੰ ਕੋਈ ਆਕਾਰ ਨਜ਼ਰ ਨਹੀਂ ਆਇਆ। ਓਥੇ ਸਿਰਫ਼ ਆਵਾਜ਼ ਹੀ ਸੀ। 13 ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ। 14 ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਾਨੂੰਨਾ ਅਤੇ ਬਿਧੀਆਂ ਦੀ ਸਿਖਿਆ ਵੀ ਦੇਵਾ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਿਲ ਕਰਨ ਜਾ ਰਹੇ ਹੋ। 15 “ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੇਰੋਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸਨੂੰ ਦੇਖਿਆ ਨਹੀਂ ਸੀ - ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ। 16 ਇਸ ਲਈ ਧਿਆਨ ਰੱਖੋ! ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ। 17 ਕੋਈ ਵੀ ਅਜਿਹਾ ਬੁੱਤ ਨਾ ਬਨਾਉਣਾ ਜਿਹੜਾ ਧਰਤੀ ਉਤਲੇ ਕਿਸੇ ਪਸ਼ੂ ਵਰਗਾ ਦਿਸਦਾ ਹੋਵੇ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਵਰਗਾ। 18 ਹੋਰ ਕੋਈ ਅਜਿਹੀ ਮੂਰਤੀ ਨਾ ਬਣਾਓ ਜਿਹੜੀ ਧਰਤੀ ਉੱਤੇ ਰੀਂਗਣ ਵਾਲੇ ਕਿਸੇ ਵੀ ਪ੍ਰਾਣੀ ਵਰਗੀ ਜਾਂ ਸਮੁੰਦਰ ਵਿਚਲੀ ਕਿਸੇ ਮੱਛੀ ਵਰਗੀ ਦਿਸਦੀ ਹੋਵੇ। 19 ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕਕੇ ਸੂਰਜ, ਚੰਨ ਅਤੇ ਤਾਰਿਆਂ ਨੂੰ - ਅਤੇ ਅਕਾਸ਼ ਵਿਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ। 20 ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭਠੀ ਵਿੱਚ ਵੜਕੇ ਤੁਹਾਨੂੰ ਉਸ ਅਗਨੀ ਵਿੱਚੋਂ ਕਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਬੰਦੇ ਹੋ! 21 “ਯਹੋਵਾਹ ਤੁਹਾਡੇ ਕਾਰਣ, ਮੇਰੇ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਸਹੁੰ ਖਾਧੀ ਕਿ ਮੈਂ ਯਰਦਨ ਨਦੀ ਪਾਰ ਕਰਕੇ ਉਸ ਚੰਗੀ ਧਰਤੀ ਉੱਤੇ ਨਹੀਂ ਜਾਵਾਂਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। 22 ਇਸ ਲਈ ਮੈਨੂੰ ਇੱਥੇ ਇਸੇ ਧਰਤੀ ਉੱਤੇ ਹੀ ਮਰਨਾ ਪਵੇਗਾ। ਮੈਂ ਯਰਦਨ ਨਦੀ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਛੇਤੀ ਹੀ ਪਾਰ ਜਾਵੋਂਗੇ ਅਤੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰਕੇ ਉਥੇ ਰਹੋਂਗੇ। 23 ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ। 24 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਲੋਕਾਂ ਦੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ! 25 “ਤੁਸੀਂ ਲੰਮੇ ਸਮੇਂ ਤੀਕ ਉਸ ਦੇਸ਼ ਵਿੱਚ ਰਹੋਂਗੇ ਅਤੇ ਤੁਹਾਡੇ ਪੁੱਤ-ਪੋਤਰੇ ਹੋਣਗੇ ਤੁਸੀਂ ਓਥੇ ਹੀ ਬੁਢੇ ਹੋਵੋਂਗੇ। ਫ਼ੇਰ ਤੁਸੀਂ ਹਰ ਤਰ੍ਹਾਂ ਦੀਆਂ ਮੂਰਤੀਆਂ ਬਣਾਕੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਲਵੋਂਗੇ। ਜਦੋਂ ਤੁਸੀਂ ਅਜਿਹਾ ਕਰੋਂਗੇ, ਤੁਸੀਂ ਪਰਮੇਸ਼ੁਰ ਨੂੰ ਬਹੁਤ ਨਰਾਜ਼ ਕਰ ਲਵੋਂਗੇ। 26 ਇਸ ਲਈ, ਹੁਣ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਖਿਲਾਫ਼ ਗਵਾਹ ਠਹਿਰਾਉਂਦਾ ਹਾਂ। ਜੇ ਤੁਸੀਂ ਇੰਝ ਹੀ ਪਾਪ ਕਰੋਂਗੇ, ਬਹੁਤ ਹੀ ਜਲਦੀ ਤੁਸੀਂ ਤਬਾਹੀ ਦਾ ਸਾਮ੍ਹਣਾ ਕਰੋਂਗੇ। ਤੁਸੀਂ ਹੁਣ ਉਹ ਧਰਤੀ ਹਾਸਿਲ ਕਰਨ ਲਈ ਯਰਦਨ ਨਦੀ ਨੂੰ ਪਾਰ ਕਰ ਰਹੇ ਹੋ, ਪਰ ਜੇ ਤੁਸੀਂ ਕੋਈ ਮੂਰਤੀਆਂ ਬਣਾਈਆਂ, ਤੁਸੀਂ ਲੰਮੇ ਸਮੇਂ ਤੱਕ ਜਿਉਂਦੇ ਨਹੀਂ ਰਹੋਂਗੇ। ਯਕੀਨਨ ਹੀ, ਤੁਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵੋਂਗੇ! 27 ਯਹੋਵਾਹ ਤੁਹਾਨੂੰ ਹੋਰਨਾਂ ਕੌਮਾਂ ਵਿੱਚ ਖਿੰਡਾ ਦੇਵੇਗਾ। ਅਤੇ ਤੁਹਾਡੇ ਵਿੱਚ ਸਿਰਫ਼ ਥੋੜੇ ਜਿਹੇ ਹੀ ਉਨ੍ਹਾਂ ਦੇਸ਼ ਵਿੱਚ ਜਾਣ ਲਈ ਬਚਨਗੇ ਜਿਥੇ ਤੁਹਾਨੂੰ ਯਹੋਵਾਹ ਭੇਜੇਗਾ। 28 ਉਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸਕਦੀਆਂ, ਨਾ ਸੁਣ ਸਕਦੀਆਂ ਨਾ ਖਾ ਸਕਦੀਆਂ ਅਤੇ ਨਾ ਸੁੰਘ ਸਕਦੀਆਂ। 29 ਪਰ ਜੇਕਰ ਉਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ। 30 ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ - ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ - ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸਦਾ ਹੁਕਮ ਮੰਨੋਗੇ। 31 ਯਹੋਵਾਹ, ਤੁਹਾਡਾ ਪਰਮੇਸ਼ੁਰ, ਦਿਆਲੂ ਪਰਮੇਸ਼ੁਰ ਹੈ। ਉਹ ਤੁਹਾਨੂੰ ਉਥੇ ਨਹੀਂ ਛੱਡੇਗਾ। ਉਹ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰੇਗਾ। ਉਹ ਉਸ ਇਕਰਾਰਨਾਮੇ ਨੂੰ ਨਹੀਂ ਭੁੱਲੇਗਾ ਜਿਹੜਾ ਉਸਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ। 32 “ਕੀ ਇਹੋ ਜਿਹੀ ਮਹਾਨ ਗੱਲ ਕਦੇ ਪਹਿਲਾਂ ਵਾਪਰੀ ਹੈ? ਕਦੇ ਨਹੀਂ! ਅਤੀਤ ਵੱਲ ਵੇਖੋ। ਉਨ੍ਹਾਂ ਸਾਰੀਆਂ ਗੱਲਾਂ ਬਾਰੇ ਸੋਚੋ ਜਿਹੜੀਆਂ ਤੁਹਾਡੇ ਜੰਮਣ ਤੋਂ ਪਹਿਲਾਂ ਵਾਪਰੀਆਂ ਸਨ ਉਸ ਸਮੇਂ ਵਿੱਚ ਵਾਪਸ ਜਾਉ ਜਦੋਂ ਪਰਮੇਸ਼ੁਰ ਨੇ ਧਰਤੀ ਉੱਤੇ ਮਨੁੱਖਾਂ ਨੂੰ ਸਾਜਿਆ ਸੀ ਉਨ੍ਹਾਂ ਸਰੀਆਂ ਗੱਲਾਂ ਵੱਲ ਦੇਖੋ ਜਿਹੜੀਆਂ ਧਰਤੀ ਉੱਤੇ ਵਾਪਰੀਆਂ ਹਨ। ਕੀ ਕਿਸੇ ਨੇ ਕਦੇ ਇਹੋ ਜਿਹੀਆਂ ਮਹਾਨ ਗੱਲਾਂ ਬਾਰੇ ਸੁਣਿਆ ਹੈ? ਨਹੀਂ! 33 ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ! 34 ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ। 35 ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋਂ ਕਿ ਉਹ ਪਰਮੇਸ਼ੁਰ ਹੈ। ਉਸਤੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ ਹੈ! 36 ਯਹੋਵਾਹ ਨੇ ਤੁਹਾਨੂੰ ਆਕਾਸ਼ ਵਿੱਚੋਂ ਆਪਣੀ ਅਵਾਜ਼ ਸੁਣਨ ਦਿੱਤੀ ਤਾਂ ਜੋ ਉਹ ਤੁਹਾਨੂੰ ਅਨੁਸ਼ਾਸਿਤ ਕਰ ਸਕੇ। ਉਸਨੇ ਤੁਹਾਨੂੰ ਆਪਣੀ ਮਹਾਨ ਅੱਗ ਧਰਤੀ ਉੱਤੇ ਵੇਖਣ ਦਿੱਤੀ ਅਤੇ ਉਸ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕੀਤੀਆਂ। 37 “ਯਹੋਵਾਹ ਤੁਹਾਡੇ ਪੁਰਖਿਆਂ ਨੂੰ ਪਿਆਰ ਕਰਦਾ ਸੀ! ਇਹੀ ਕਾਰਣ ਹੈ ਕਿ ਉਸਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਚੁਣਿਆ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਤੁਹਾਨੂੰ, ਮਿਸਰ ਵਿੱਚੋਂ, ਬਾਹਰ ਲਿਆਇਆ। ਉਹ ਤੁਹਾਡੇ ਨਾਲ ਸੀ ਅਤੇ ਤੁਹਾਨੂੰ ਆਪਣੀ ਮਹਾਨ ਸ਼ਕਤੀ ਰਾਹੀਂ ਬਾਹਰ ਲੈਕੇ ਆਇਆ। 38 ਜਦੋਂ ਤੁਸੀਂ ਅੱਗੇ ਵਧੇ ਸੀ, ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਬਾਹਰ ਕਢ ਦਿੱਤਾ ਜਿਹੜੀਆਂ ਤੁਹਾਡੇ ਨਾਲੋਂ ਵੱਡੇਰੀਆਂ ਅਤੇ ਤੁਹਾਡੇ ਨਾਲੋਂ ਤਾਕਤਵਰ ਸਨ। ਅਤੇ ਯਹੋਵਾਹ ਨੇ ਉਨ੍ਹਾਂ ਦੀ ਧਰਤੀ ਅੰਦਰ ਤੁਹਾਡੀ ਅਗਵਾਈ ਕੀਤੀ। ਉਸਨੇ ਤੁਹਾਨੂੰ ਰਹਿਣ ਵਾਸਤੇ ਉਨ੍ਹਾਂ ਦੀ ਧਰਤੀ ਦੇ ਦਿੱਤੀ। ਅਤੇ ਉਹ ਅੱਜ ਵੀ ਇਹੋ ਕਰ ਰਿਹਾ ਹੈ। 39 “ਇਸ ਲਈ ਅੱਜ ਤੁਹਾਨੂੰ ਜ਼ਰੂਰ ਚੇਤੇ ਕਰਨਾ ਚਾਹੀਦਾ ਹੈ ਅਤੇ ਮੰਨ ਲੈਣਾ ਚਾਹੀਦਾ ਹੈ ਕਿ ਯਹੋਵਾਹ ਪਰਮੇਸ਼ੁਰ ਹੈ। ਉਹ ਅਕਾਸ਼ ਵਿੱਚ ਉੱਪਰ ਅਤੇ ਧਰਤੀ ਉੱਤੇ ਇੱਥੇ ਹੇਠਾਂ, ਪਰਮੇਸ਼ੁਰ ਹੈ। ਕੋਈ ਹੋਰ ਪਰਮੇਸ਼ੁਰ ਨਹੀਂ! 40 ਅਤੇ ਤੁਹਾਨੂੰ ਉਸਦੇ ਕਾਨੂੰਨਾ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜਿਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ - ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!” 41 ਫ਼ੇਰ ਮੂਸਾ ਨੇ ਯਰਦਨ ਨਦੀ ਦੇ ਪੂਰਬ ਵੱਲ ਤਿੰਨਾ ਸ਼ਹਿਰਾਂ ਦੀ ਚੋਣ ਕੀਤੀ। 42 ਜੋ ਕੋਈ ਬੰਦਾ ਕਿਸੇ ਕੋਲੋਂ ਦੁਰਘਟਨਾ ਵਿੱਚ ਮਾਰਿਆ ਜਾਵੇ ਤਾਂ ਉਹ ਇਨ੍ਹਾਂ ਤਿੰਨਾ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜਕੇ ਜਾ ਸਕਦਾ ਸੀ ਅਤੇ ਮੌਤ ਤੋਂ ਬਚ ਸਕਦਾ ਸੀ। ਪਰ ਉਹ ਤਦੋਂ ਹੀ ਸੁਰਖਿਅਤ ਹੋ ਸਕਦਾ ਸੀ ਜੇ ਉਹ ਦੂਸਰੇ ਬੰਦੇ ਨੂੰ ਨਫ਼ਰਤ ਨਹੀਂ ਕਰਦਾ ਸੀ ਅਤੇ ਉਸਨੂੰ ਮਾਰਨਾ ਨਹੀਂ ਚਾਹੁੰਦਾ ਸੀ। 43 ਉਹ ਤਿੰਨ ਸ਼ਹਿਰ ਜਿਨ੍ਹਾਂ ਨੂੰ ਮੂਸਾ ਨੇ ਚੁਣਿਆ ਇਹ ਸਨ: ਰਊਬੇਨ ਦੇ ਪਰਿਵਾਰ-ਸਮੂਹ ਲਈ ਉੱਚੇ ਮੈਦਾਨਾ ਵਿਚਲੇ ਬਸਰ; ਗਾਦ ਦੇ ਪਰਿਵਾਰ-ਸਮੂਹ ਲਈ ਗਿਲਆਦ ਵਿਚਲਾ ਰਾਮੋਥ; ਅਤੇ ਮਨਸ਼ਹ ਦੇ ਪਰਿਵਾਰ-ਸਮੂਹ ਲਈ ਬਾਸ਼ਾਨ ਵਿਚਲਾ ਗੋਲਾਨ। 44 ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਰਮੇਸ਼ੁਰ ਦਾ ਕਾਨੂੰਨ ਦਿੱਤਾ। 45 ਮੂਸਾ ਨੇ ਇਹ ਬਿਵਸਥਾ, ਕਾਨੂੰਨ ਅਤੇ ਬਿਧੀਆਂ ਲੋਕਾਂ ਨੂੰ ਉਦੋਂ ਦਿੱਤੇ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। 46 ਮੂਸਾ ਨੇ ਇਹ ਕਾਨੂੰਨ ਉਨ੍ਹਾਂ ਨੂੰ ਉਦੋਂ ਦਿੱਤੇ ਜਦੋਂ ਉਹ ਯਰਦਨ ਨਦੀ ਦੇ ਪੂਰਬ ਵੱਲ, ਬੈਤ-ਪਓਰ ਦੇ ਸਾਮ੍ਹਣੇ ਦੀ ਵਾਦੀ ਵਿੱਚ ਸਨ। ਉਹ ਅਮੋਰੀ ਰਾਜੇ, ਸੀਹੋਨ ਦੀ ਧਰਤੀ ਵਿੱਚ ਸਨ, ਜੋ ਕਿ ਹਸ਼ਬੋਨ ਵਿੱਚ ਰਹਿੰਦਾ ਸੀ। (ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਸੀਹੋਨ ਨੂੰ ਉਦੋਂ ਹਰਾਇਆ ਸੀ ਜਦੋਂ ਉਹ ਮਿਸਰ ਵਿੱਚੋਂ ਬਾਹਰ ਆਏ ਸਨ। 47 ਉਨ੍ਹਾਂ ਨੂੰ ਸੀਹੋਨ ਦੀ ਧਰਤੀ ਮਿਲ ਗਈ ਅਤੇ ਉਨ੍ਹਾਂ ਨੇ ਬਾਸ਼ਾਨ ਦੇ ਰਾਜੇ, ਓਗ ਦੀ ਧਰਤੀ ਵੀ ਲੈ ਲਈ। ਇਹ ਦੋਵੇਂ ਰਾਜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। 48 ਇਹ ਧਰਤੀ ਅਰਨੋਨ ਵਾਦੀ ਦੇ ਕੰਢੇ ਅਤੇ ਅਰੋਏਰ ਤੋਂ ਲੈਕੇ ਸੀਹੋਨ ਪਰਬਤ (ਹਰਮੋਨ ਪਰਬਤ) ਤੱਕ ਫ਼ੈਲ ਹੋਈ ਹੈ। 49 ਇਸ ਧਰਤੀ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦੀ ਪੂਰੀ ਯਰਦਨ ਵਾਦੀ ਸ਼ਾਮਿਲ ਸੀ। ਦਖਣ ਵੱਲ ਇਹ ਧਰਤੀ ਮ੍ਰਿਤ ਸਾਗਰ ਤੱਕ ਜਾਂਦੀ ਸੀ। ਪੂਰਬ ਵੱਲ ਇਹ ਪਿਸਗਾਹ ਪਰਬਤ ਦੇ ਪੈਰਾਂ ਤੱਕ ਪਹੁੰਚਦੀ ਸੀ।)

5:1 ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿਢ਼ ਹੋਵੋ। 2 ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਹੇਰੋਬ ਪਰਬਤ ਉੱਤੇ ਇੱਕ ਇਕਰਾਰਨਾਮਾ ਕੀਤਾ ਸੀ। 3 ਯਹੋਵਾਹ ਨੇ ਇਹ ਇਕਰਾਰਨਾਮਾ ਸਾਡੇ ਪੁਰਖਿਆਂ ਨਾਲ ਨਹੀਂ ਸਗੋਂ ਸਾਡੇ ਸਾਰਿਆਂ ਨਾਲ ਕੀਤਾ ਸੀ - ਜਿਹੜੇ ਅੱਜ ਇੱਥੇ ਜਿਉਂਦੇ ਹਾਂ। 4 ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁਖ ਹੋਕੇ ਗੱਲ ਕੀਤੀ। ਉਸਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ। 5 ਪਰ ਤੁਸੀਂ ਅੱਗ ਤੋਂ ਭੈਭੀਤ ਸੀ। ਅਤੇ ਤੁਸੀਂ ਪਰਬਤ ਉੱਤੇ ਨਹੀਂ ਗਏ। ਇਸ ਲਈ ਮੈਂ ਯਹੋਵਾਹ ਅਤੇ ਤੁਹਾਡੇ ਦਰਮਿਆਨ ਖਲੋਤਾ ਸਾਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਕਿ ਯਹੋਵਾਹ ਨੇ ਕੀ ਆਖਿਆ। 6 ‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿਥੇ ਤੁਸੀਂ ਗੁਲਾਮ ਸੀ। 7 ‘ਤੁਹਾਡੇ ਕੋਲ ਮੇਰੇ ਤੋਂ ਇਲਾਵਾ ਹੋਰ ਕੋਈ ਦੇਵਤੇ ਨਹੀਂ ਹੋਣੇ ਚਾਹੀਦੇ। 8 ‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ। 9 ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ। 10 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜੀਆਂ ਤੀਕ ਮਿਹਰਬਾਨ ਹੋਵਾਂਗਾ। 11 ‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ। 12 ‘ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਂਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। 13 ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ। 14 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨ੍ਨ ਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ - ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੀਆਂ ਗਾਵਾਂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ। 15 ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ। 16 ‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ। 17 ‘ਤੁਸੀਂ ਕਿਸੇ ਦਾ ਖੂਨ ਨਹੀਂ ਕਰੋਂਗੇ। 18 ‘ਤੁਸੀਂ ਜਿਨਸੀ ਪਾਪ ਨਹੀਂ ਕਰੋਂਗੇ। 19 ‘ਤੁਸੀਂ ਕੋਈ ਚੋਰੀ ਨਹੀਂ ਕਰੋਂਗੇ। 20 ‘ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ। 21 ‘ਤੁਸੀਂ ਕਿਸੇ ਗੈਰ ਆਦਮੀ ਦੀ ਪਤਨੀ ਦੀ ਕਾਮਨਾ ਨਹੀਂ ਕਰੋਂਗੇ। ਤੁਸੀਂ ਉਸਦੇ ਮਕਾਨਾਂ, ਉਸਦੇ ਖੇਤਾਂ, ਉਸਦੇ ਨੌਕਰ, ਨੌਕਰਾਣੀਆਂ, ਉਸ ਦੀਆਂ ਗਾਵਾਂ ਜਾਂ ਉਸਦੇ ਖੋਤਿਆਂ ਦੀ ਇਛਾ ਨਹੀਂ ਕਰੋਂਗੇ। ਤੁਸੀਂ ਕਿਸੇ ਹੋਰ ਦੀ ਕਿਸੇ ਵੀ ਚੀਜ਼ ਦੀ ਇਛਾ ਨਹੀਂ ਕਰੋਂਗੇ!’” 22 ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ। 23 “ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ। 24 ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸਕਣ ਸੰਭਵ ਹੈ। 25 ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ! 26 ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬਚਿਆ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ। 27 ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਂਗੇ।’ 28 “ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੋ ਕੁਝ ਉਨ੍ਹਾਂ ਆਖਿਆ ਚੰਗਾ ਹੈ। 29 ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ। 30 “‘ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚਲੇ ਜਾਣ। 31 ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’ 32 “ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿਛੇ ਲੱਗਣ ਤੋਂ ਹਟਣਾ ਨਹੀਂ! 33 ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।

6:1 “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ। 2 ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ। 3 ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ - ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ। 4 “ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ! 5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ। 6 ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ। 7 ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ। 8 ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸਕੇ। 9 ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ। 10 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ। 11 ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਟੇ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜੈਤੂਨ ਦੇ ਰੁਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ। 12 “ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ। 13 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ। 14 ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿਛੇ ਨਹੀਂ ਲੱਗਣਾ ਚਾਹੀਦਾ। ਤੁਹਾਨੂੰ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। 15 ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ। 16 “ਤੁਹਾਨੂੰ ਚਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮਸ੍ਸਾਹ ਵਿਖੇ ਕੀਤਾ ਸੀ। 17 ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਦਾ ਦ੍ਰਿਢ਼ਤਾ ਨਾਲ ਪਾਲਣ ਕਰੋ। ਤੁਹਾਨੂੰ ਉਨ੍ਹਾਂ ਸਾਰੀਆਂ ਸਾਖੀਆਂ ਅਤੇ ਬਿਧੀਆਂ ਦਾ ਪਾਲਣਾ ਕਰਨੀ ਚਾਹੀਦੀ ਹੈ ਜਿਹੜੇ ਉਸਨੇ ਤੁਹਾਨੂੰ ਦਿੱਤੇ ਹਨ। 18 ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਠੀਕ ਅਤੇ ਚੰਗੀਆਂ ਹਨ - ਉਹ ਗੱਲਾਂ ਜਿਹੜੀਆਂ ਯਹੋਵਾਹ ਨੂੰ ਪ੍ਰਸੰਨ ਕਰਦੀਆਂ ਹਨ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ, ਅਤੇ ਤੁਸੀਂ ਜਾਕੇ ਉਹ ਚੰਗੀ ਧਰਤੀ ਹਾਸਿਲ ਕਰ ਸਕੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 19 ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਦੁਸ਼ਮਣਾ ਨੂੰ ਬਾਹਰ ਕਢ ਦਿਉ ਜਿਵੇਂ ਯਹੋਵਾਹ ਨੇ ਆਖਿਆ ਸੀ। 20 “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁਛ ਸਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’ 21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ। 22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ। 23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸਕੇ ਜਿਸਦਾ ਉਸਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ। 25 ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਓਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’

7:1 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕਢ ਦੇਵੇਗਾ ਜੋ ਕਿ ਗਿਣਤੀ ਵਿੱਚ ਵਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ। 2 ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ। 3 ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ। 4 ਕਿਉਂ ਜੁ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ। 5 “ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥਂਮਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ! 6 ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸਦੇ ਹਨ। 7 ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ! 8 ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈਕੇ ਆਇਆ। ਉਸਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੁ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੀਦਾ ਸੀ। 9 “ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸਨੂੰ ਪਿਆਰ ਕਰਦੇ ਹਨ ਅਤੇ ਉਸਦੇ ਆਦੇਸ਼ਾ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ। 10 ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿਲ੍ਲ ਨਹੀਂ ਲਾਵੇਗਾ ਜਿਹੜੇ ਉਸਨੂੰ ਨਫ਼ਰਤ ਕਰਦੇ ਹਨ। 11 ਇਸ ਲਈ ਤੁਹਾਨੂੰ ਉਨ੍ਹਾਂ ਆਦੇਸ਼ਾਂ, ਕਾਨੂੰਨਾ ਅਤੇ ਬਿਧੀਆਂ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। 12 “ਜੇ ਤੁਸੀਂ ਇਨ੍ਹਾਂ ਕਾਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 13 ਉਹ ਤੁਹਾਨੂੰ ਪਿਆਰ ਕਰੇਗਾ ਅਤੇ ਅਸੀਸ ਦੇਵੇਗਾ। ਉਹ ਤੁਹਾਡੀ ਕੌਮ ਵਿੱਚ ਵਾਧਾ ਕਰੇਗਾ। ਉਹ ਤੁਹਾਡੇ ਬੱਚਿਆਂ ਨੂੰ ਅਸੀਸ ਦੇਵੇਗਾ। ਉਹ ਤੁਹਾਡੇ ਖੇਤਾਂ ਨੂੰ ਚੰਗੀਆਂ ਫ਼ਸਲਾਂ ਦੀ ਅਸੀਸ ਦੇਵੇਗਾ। ਉਹ ਤੁਹਾਨੂੰ ਅਨਾਜ਼, ਨਵੀਂ ਮੈਅ ਅਤੇ ਤੇਲ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਵਛਿਆਂ ਦੀ ਅਤੇ ਭੇਡਾਂ ਨੂੰ ਲੇਲਿਆਂ ਦੀ ਅਸੀਸ ਦੇਵੇਗਾ। ਤੁਸੀਂ ਇਹ ਸਾਰੀਆਂ ਅਸੀਸਾਂ ਉਸ ਧਰਤੀ ਉੱਤੇ ਪ੍ਰਾਪਤ ਕਰੋਂਗੇ ਜਿਸਨੂੰ ਤੁਹਾਨੂੰ ਦੇਣ ਬਾਰੇ ਉਸਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 14 “ਤੁਹਾਨੂੰ ਸਮੂਹ ਲੋਕਾਂ ਨਾਲੋਂ ਵਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਛੇ ਪੈਦਾ ਕਰਨ ਯੋਗ ਹੋਣਗੀਆਂ। 15 ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ। 16 ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ। 17 “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕਢ ਸਕਦੇ ਹਾਂ?’ 18 ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ। 19 ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ। 20 “ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲਭਣ ਲਈ ਡੇਹਮੂ (ਹਾਰਨੇਟ ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ। 21 ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੁ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ। 22 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ। 23 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ। 24 ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ! 25 “ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ। 26 ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।

8:1 “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮਂਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 2 ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ। 3 ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁਖਿਆ ਰੱਖਿਆ। ਫ਼ੇਰ ਉਸਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ। 4 ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁਜ੍ਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ! 5 ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ। 6 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸਦੇ ਪਿਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। 7 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ - ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿਚ ਪਾਣੀ ਧਰਤੀ ਵਿੱਚੋਂ ਨਿਕਲਕੇ ਵਗਦਾ ਹੈ। 8 ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ। 9 ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸਕਦੇ ਹੋ। 10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ। 11 “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ। 13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵਧਣ ਫ਼ੁਲ੍ਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! 14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ। 15 ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ। 16 ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ - ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਆਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁਖ ਮਿਲੇ। 17 ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’ 18 ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ! 19 “ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ! 20 ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!

9:1 “ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂਹਦੀਆਂ ਹਨ! 2 ਉਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸਕਦਾ।’ 3 ਪਰ ਤੁਸੀਂ ਯਕੀਨ ਕਰ ਸਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਮ੍ਹਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਮ੍ਹਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ। 4 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧਕਿਆ ਕਿਉਂਕਿ ਉਹ ਬੁਰੀਆਂ ਸਨ - ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ। 5 ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸਨੇ ਤੁਹਾਡੇ ਪੁਰਖਿਆਂ - ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ। 6 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ। 7 “ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ। 8 ਤੁਸੀਂ ਯਹੋਵਾਹ ਨੂੰ ਹੇਰੋਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸਕਦਾ ਸੀ। 9 ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ। 10 ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾ ਨਾਲ ਹੁਕਮ ਲਿਖੇ ਜਿਹੜੇ ਉਸਨੇ ਅੱਗ ਵਿੱਚੋਂ ਕਹੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕਠੇ ਹੋਏ ਸਾਂ। 11 “ਇਸ ਲਈ 40 ਦਿਨਾਂ ਅਤੇ 40 ਰਾਤਾਂ ਤੋਂ ਬਾਦ ਮੈਨੂੰ ਯਹੋਵਾਹ ਨੇ ਦੋਵੇਂ ਸ਼ਿਲਾਵਾਂ ਦੇ ਦਿੱਤੀਆਂ - ਇਕਰਾਰਨਾਮੇ ਦੀਆਂ ਸ਼ਿਲਾਵਾਂ। 12 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜਾ ਹੋ ਅਤੇ ਛੇਤੀ ਨਾਲ ਇਥੋਂ ਹੇਠਾਂ ਚਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ। 13 “ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ।’ 14 ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’ 15 “ਫ਼ੇਰ ਮੈਂ ਪਿਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾ ਆ ਗਿਆ। ਪਰਬਤ ਨੂੰ ਅੱਗ ਲਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ। 16 ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਖਿਲਾਫ਼ ਪਾਪ ਕੀਤਾ ਸੀ। ਮੈ ਉਹ ਵਛਾ ਦੇਖਿਆ ਜਿਸਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈਂ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮਨਣਾ ਛੱਡ ਦਿੱਤਾ ਹੈ! 17 ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅਖਾਂ ਦੇ ਸਾਮ੍ਹਣੇ ਉਨ੍ਹਾਂ ਨੂੰ ਟੁਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ। 18 ਫ਼ੇਰ ਮੈਂ 40 ਦਿਨ ਅਤੇ 40 ਰਾਤਾ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸਨੂੰ ਕਰੋਧਵਾਨ ਕਰ ਦਿੱਤਾ। 19 ਮੈਂ ਯਹੋਵਾਹ ਦੇ ਕਰੋਧ ਤੋਂ ਭੈਭੀਤ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ। 20 ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ - ਇੰਨਾ ਕਿ ਉਸਨੂੰ ਤਬਾਹ ਕਰ ਸਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ। 21 ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ - ਅਤੇ ਇਸਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁਢ਼ ਗਈ। 22 “ਤਬਏਰਾਹ, ਮਸ੍ਸਾਹ ਅਤੇ ਕਿਬਰੋਥ-ਹਤ੍ਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ। 23 ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸਦਾ ਹੁਕਮ ਨਹੀਂ ਮੰਨਿਆ। ਉਸਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸਦਾ ਆਦੇਸ਼ ਨਹੀਂ ਸੁਣਿਆ। 24 ਉਹ ਸਾਰਾ ਸਮਾਂ ਜਦੋਂ ਤੋਂ ਮੈਂ ਤੁਹਾਨੂੰ ਜਾਣਦਾ ਹਾਂ, ਤੁਸੀਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ। 25 “ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ। 26 ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ। 27 ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿਦ੍ਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ। 28 ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸਕਿਆ ਜਿਸਦਾ ਉਸਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।” 29 ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’ 10:1 “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ। 2 ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ - ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’ 3 “ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈਕੇ ਪਰਬਤ ਉੱਤੇ ਚਲਿਆ ਗਿਆ। 4 ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ। 5 ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।” 6 (ਇਸਰਾਏਲ ਦੇ ਲੋਕ ਯਆਕਾਨ ਦੇ ਖੂਹਾਂ ਤੋਂ ਮੋਸੇਰਾਹ ਨੂੰ ਚੱਲ ਪਏ। ਓਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ। 7 ਫ਼ੇਰ ਇਸਰਾਏਲ ਦੇ ਲੋਕ ਮੋਸੇਰਾਹ ਤੋਂ ਗੁਦਗੋਦਾਹ ਚਲੇ ਗਏ। ਅਤੇ ਉਹ ਗੁਦਗੋਦਾਹ ਤੋਂ ਨਦੀਆਂ ਦੀ ਧਰਤੀ ਯਾਟਬਾਤਾਹ ਚਲੇ ਗਏ। 8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿਂਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ। 9 ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।) 10 “ਮੈਂ ਪਹਿਲਾਂ ਵਾਂਗ ਪਰਬਤ ਉੱਤੇ 40 ਦਿਨ ਅਤੇ 40 ਰਾਤਾ ਠਹਿਰਿਆ। ਯਹੋਵਾਹ ਨੇ ਵੀ ਉਸ ਵੇਲੇ ਮੇਰੀ ਬੇਨਤੀ ਸੁਣੀ। ਯਹੋਵਾਹ ਨੇ ਤੁਹਾਨੂੰ ਤਬਾਹ ਨਾ ਕਰਨ ਦਾ ਫ਼ੈਸਲਾ ਕਰ ਲਿਆ। 11 ਯਹੋਵਾਹ ਨੇ ਮੈਨੂੰ ਆਖਿਆ, ‘ਜਾ ਅਤੇ ਲੋਕਾਂ ਦੀਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।’ 12 “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸਦੇ ਹੁਕਮਾਂ ਉੱਤੇ ਚੱਲੋ, ਅਤੇ ਉਸਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।” 13 ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ। 14 ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। 15 ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸਦੇ ਚੁਣੇ ਹੋਏ ਬੰਦੇ ਹੋ। 16 “ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ। 17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪਖਪਾਤ ਨਹੀਂ ਕਰਦਾ ਅਤੇ ਉਹ ਵਢੀ ਨਹੀਂ ਲੈਂਦਾ। 18 ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ। 19 ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ ਕਿਉਂ? ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ। 20 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ। 21 ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅਖਾਂ ਨਾਲ ਦੇਖ ਚੁੱਕੇ ਹੋ। 22 ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵਧਾ ਦਿੱਤੀ ਹੈ - ਆਕਾਸ਼ ਵਿਚਲੇ ਤਾਰਿਆਂ ਜਿੰਨੀ ਗਿਣਤੀ।

11:1 “ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸਦੇ ਕਾਨੂੰਨਾ, ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। 2 ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। 3 ਤੁਹਾਡੇ ਬੱਚਿਆਂ ਨੇ ਨਹੀਂ, ਤੁਸਾਂ ਉਸਦੇ ਕਰਿਸ਼ਮੇ ਦੇਖੇ। ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਉਸਨੇ ਮਿਸਰ ਵਿੱਚ, ਮਿਸਰ ਦੇ ਰਾਜੇ ਫ਼ਿਰਊਨ ਨਾਲ ਅਤੇ ਉਸਦੇ ਸਾਰੇ ਦੇਸ਼ ਨਾਲ ਕੀਤੀਆਂ। 4 ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ ਨੇ ਮਿਸਰੀ ਫ਼ੌਜ ਨਾਲ ਕੀਤੀਆਂ - ਉਨ੍ਹਾਂ ਦੇ ਰਥਾਂ ਅਤੇ ਰੱਥਵਾਨਾ ਨਾਲ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ, ਪਰ ਤੁਸੀਂ ਦੇਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਲਾਲ ਸਾਗਰ ਦੇ ਪਾਣੀ ਨਾਲ ਢੱਕ ਦਿੱਤਾ। ਤੁਸੀਂ ਯਹੋਵਾਹ ਨੂੰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਦਿਆਂ ਦੇਖਿਆ। 5 ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਾਸਤੇ ਮਰੂਥਲ ਵਿੱਚ ਇਸ ਥਾਂ ਪਹੁੰਚਣ ਤੱਕ ਕੀਤੀਆਂ। 6 ਤੁਸੀਂ ਦੇਖਿਆ ਕਿ ਰਊਬੇਨ ਪਰਿਵਾਰ-ਸਮੂਹ ਦੇ ਅਲੀਆਬ ਦੇ ਪੁੱਤਰਾਂ, ਦਾਥਾਨ ਅਤੇ ਅਬੀਰਾਮ ਨਾਲ ਯਹੋਵਾਹ ਨੇ ਕੀ ਕੀਤਾ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਸਨ ਜਦੋਂ ਧਰਤੀ ਮੂੰਹ ਵਾਂਗ ਖੁਲ੍ਹ ਗਈ ਅਤੇ ਉਨ੍ਹਾਂ ਨੂੰ ਨਿਗਲ ਗਈ। ਉਸਨੇ ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਤਂਬੁਆਂ ਅਤੇ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਨੌਕਰਾਂ ਨੂੰ ਨਿਗਲ ਲਿਆ। 7 ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੇ ਮਹਾਨ ਕਾਰਨਾਮੇ ਦੇਖੇ ਜਿਹੜੇ ਯਹੋਵਾਹ ਨੇ ਕੀਤੇ। 8 “ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਂਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸਕੋਂਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸਕੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ। 9 ਫ਼ੇਰ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋਂਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ। 10 ਜਿਹੜੀ ਧ੍ਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿਥੋਂ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢਕੇ ਉਨ੍ਹਾਂ ਪੌਦਿਆਂ ਨੂੰ ਸਿਂਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ। 11 ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ। 12 ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈਕੇ ਅਖੀਰ ਤੱਕ। 13 “ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, 14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ਼, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸਕੋਂਗੇ। 15 ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’ 16 ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ। 17 ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ। 18 “ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ। 19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬਹਿੰਦਿਆਂ, ਸੜਕ ਉੱਤੇ ਚਲਿਦਆਂ ਅਤੇ ਲੇਟਦਿਆਂ ਉਠਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ। 20 ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ। 21 ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੋਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉਥੇ ਓਨਾ ਚਿਰ ਰਹੋਂਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।” 22 “ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ। 23 ਫ਼ੇਰ, ਯਹੋਵਾਹ ਉਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਬਾਹਰ ਕੱਢ ਦੇਵੇਗਾ ਅਤੇ ਤੁਸੀਂ ਉਹ ਧਰਤੀ ਉਨ੍ਹਾਂ ਕੌਮਾਂ ਪਾਸੋਂ ਖੋਹ ਲਵੋਂਗੇ ਜਿਹੜੀਆਂ ਤੁਹਾਥੋਂ ਵਿਸ਼ਾਲ ਅਤੇ ਵਧੇਰੇ ਤਾਕਤਵਰ ਹਨ। 24 ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਂਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦਖਣ ਵੱਲ ਮਾਰੂਥਲ ਤੋਂ ਲੈਕੇ ਉੱਤਰ ਵਿੱਚ ਲਿਬਨਾਨ ਤੱਕ ਫ਼ੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈਕੇ ਮਧ ਸਾਗਰ ਤੱਕ ਫ਼ੈਲੀ ਹੋਵੇਗੀ। 25 ਕੋਈ ਬੰਦਾ ਵੀ ਤੁਹਾਡੇ ਸਾਮ੍ਹਣੇ ਟਿਕ ਨਹੀਂ ਸਕੇਗਾ। ਯਹੋਵਾਹ, ਤੁਹਾਡਾ ਪਮੇਸ਼ੁਰ, ਉਸ ਧਰਤੀ ਵਿੱਚ ਜਿਥੇ ਵੀ ਤੁਸੀਂ ਜਾਵੋਂਗੇ, ਲੋਕਾਂ ਨੂੰ ਤੁਹਾਡੇ ਕੋਲੋਂ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ। 26 “ਅੱਜ ਮੈਂ ਤੁਹਾਨੂੰ ਇੱਕ ਚੋਣ ਕਰਨ ਲਈ ਦਿੰਦਾ ਹਾਂ। ਭਾਵੇਂ ਤੁਸੀਂ ਅਸੀਸਾਂ ਚੁਣ ਲਵੋ ਅਤੇ ਭਾਵੇਂ ਸਰਾਪ। 27 ਤੁਹਾਨੂੰ ਅਸੀਸਾਂ ਮਿਲਣਗੀਆਂ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਉਨ੍ਹਾਂ ਆਦੇਸ਼ਾਂ ਨੂੰ ਸੁਣੋਗੇ ਅਤੇ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦੱਸ ਦਿੱਤੇ ਹਨ। 28 ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਂਗੇ, ਤੁਸੀਂ ਸਰਾਪੇ ਜਾਵੋਂਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। 29 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਉਸ ਧਰਤੀ ਵੱਲ ਅਗਵਾਈ ਕਰੇਗਾ। ਤੁਸੀਂ ਛੇਤੀ ਹੀ ਉਥੇ ਜਾਵੋਂਗੇ ਅਤੇ ਉਸ ਧਰਤੀ ਨੂੰ ਹਾਸਿਲ ਕਰ ਲਵੋਂਗੇ। ਉਸ ਸਮੇਂ ਤੁਸੀਂ ਗੋਰਜ਼ੀਮ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉਥੋਂ ਦੇ ਲੋਕਾਂ ਲਈ ਅਸੀਸਾਂ ਨੂੰ ਪਢ਼ਨਾ। ਅਤੇ ਫ਼ੇਰ ਤੁਸੀਂ ਏਬਾਲ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉਥੋਂ ਦੇ ਲੋਕਾਂ ਲਈ ਸਰਾਪਾਂ ਨੂੰ ਪਢ਼ਨਾ। 30 ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਹ ਦੇ ਓਕ ਦੇ ਰੁਖਾਂ ਤੋਂ ਬਹੁਤੀ ਦੂਰ ਨਹੀਂ ਹਨ। 31 ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਇਹ ਧਰਤੀ ਤੁਹਾਡੀ ਹੋਵੇਗੀ। ਜਦੋਂ ਤੁਸੀਂ ਇਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ, 32 ਤੁਹਾਨੂੰ ਉਹ ਸਾਰੇ ਕਾਨੂੰਨ ਅਤ ਬਿਧੀਆਂ ਧਿਆਨ ਨਾਲ ਮਂਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

12:1 “ਇਹ ਉਹ ਕਾਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਾਨੂੰਨਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ। 2 ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਂਗੇ ਜਿਹੜੀਆਂ ਹੁਣ ਉਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁਖਾਂ ਹੇਠਾਂ ਹਨ। 3 ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਅਤੇ ਯਾਦਗਾਰੀ ਪੱਥਰਾਂ ਨੂੰ ਟੁਕੜੇ-ਟੁਕੜੇ ਕਰ ਦੇਣੇ ਚਾਹੀਦੇ ਹਨ। ਤੁਹਾਨੂੰ ਉਨ੍ਹਾਂ ਦੇ ਅਸ਼ੇਰਾਹ ਦੇ ਥਂਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਭੰਨ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਥਾਵਾਂ ਤੋਂ ਉਨ੍ਹਾਂ ਦੇ ਦੇਵਤਿਆਂ ਦੇ ਨਾਮ ਮਿਟਾ ਦੇਣੇ ਚਾਹੀਦੇ ਹਨ। 4 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਉਪਾਸਨਾ ਉਸੇ ਤਰ੍ਹਾਂ ਨਹੀਂ ਕਰਨੀ ਚਾਹੀਦੀ ਜਿਵੇਂ ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। 5 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ। 6 ਉਥੇ ਤੁਹਾਨੂੰ ਆਪਣੇ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ, ਯਹੋਵਾਹ ਲਈ ਇਕਰਾਰ ਕੀਤੀ ਹੋਈ ਕੋਈ ਸੁਗਾਤ, ਕੋਈ ਵੀ ਖਾਸ ਸੁਗਾਤ ਜਿਹੜੀ ਤੁਸੀਂ ਦੇਣੀ ਚਾਹੋਂ, ਅਤੇ ਤੁਹਾਡੇ ਵੱਗਾਂ ਅਤੇ ਇੱਜੜਾਂ ਦੇ ਪਲੇਠੇ ਪਸ਼ੂ ਚੜਾਉਣੇ ਚਾਹੀਦੇ ਹਨ। 7 ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ। 8 “ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ। 9 ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। 10 ਪਰ ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਵਿੱਚ ਰਹੋਂਗੇ। ਯਹੋਵਾਹ ਤੁਹਾਨੂੰ ਉਹ ਧਰਤੀ ਦੇ ਰਿਹਾ ਹੈ। ਅਤੇ ਯਹੋਵਾਹ ਤੁਹਾਡੇ ਦੁਸ਼ਮਣਾ ਤੋਂ ਆਰਾਮ ਦੇਵੇਗਾ। ਤੁਸੀਂ ਸੁਰਖਿਅਤ ਹੋਵੋਂਗੇ। 11 ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ। 12 ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ - ਆਪਣੇ ਬੱਚਿਆਂ, ਆਪ੍ਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ। 13 ਧਿਆਨ ਰਖਿਉ ਕਿ ਤੁਸੀਂ ਕਿਸੇ ਵੀ ਨਜ਼ਰ ਆਉਂਦੇ ਸਥਾਨ ਉੱਤੇ ਆਪਣੇ ਹੋਮ ਦੀਆਂ ਭੇਟਾਂ ਨਹੀਂ ਦੇਣੀਆਂ। 14 ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਤੁਹਾਡੇ ਪਰਿਵਾਰ-ਸਮੂਹਾਂ ਵਿਚਕਾਰ ਕਰੇਗਾ। ਆਪਣੀਆਂ ਹੋਮ ਦੀਆਂ ਭੇਟਾਂ ਉਥੇ ਦੇਣੀਆਂ ਅਤੇ ਦੂਸਰੀਆਂ ਸਾਰੀਆਂ ਗੱਲਾਂ ਵੀ ਉਸੇ ਸਥਾਨ ਉੱਤੇ ਕਰਨੀਆਂ ਜਿਨ੍ਹਾਂ ਬਾਰੇ ਮੈਂ ਤੁਹਾਨੂੰ ਦੱਸਿਆ ਹੈ। 15 “ਜਿੱਥੇ ਕਿਤੇ ਵੀ ਤੁਸੀਂ ਰਹੋ, ਤੁਸੀਂ ਆਪਣੇ ਜਾਨਵਰਾਂ ਵਿੱਚੋਂ ਕਿਸੇ ਨੂੰ ਵੀ ਮਾਰਕੇ ਖਾ ਸਕਦੇ ਹੋ, ਜਿਵੇਂ ਕਿ ਇਹ ਹਿਰਨ ਜਾਂ ਗਜ਼ੇਲ ਹੋਵੇ। ਤੁਸੀਂ ਜਿੰਨਾ ਚਾਹੋ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਦਿੱਤੀ ਹੋਈ ਅਸੀਸ ਅਨੁਸਾਰ ਉਹ ਮਾਸ ਖਾ ਸਕਦੇ ਹੋ, ਸਾਰੇ ਲੋਕ ਜਿਹੜੇ ਪਵਿੱਤਰ ਹਨ ਅਤੇ ਜਿਹੜੀ ਪਲੀਤ ਹਨ ਉਸ ਮਾਸ ਨੂੰ ਖਾ ਸਕਦੇ ਹਨ। 16 ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਰੋਢ਼ ਦੇਣਾ ਚਾਹੀਦਾ ਹੈ। 17 “ਕੁਝ ਹੋਰ ਵੀ ਚੀਜ਼ਾਂ ਹਨ ਜਿਹੜੀਆਂ ਤੁਹਾਨੂੰ ਉਨ੍ਹਾਂ ਥਾਵਾਂ ਉੱਤੇ ਨਹੀਂ ਖਾਣੀਆਂ ਚਾਹੀਦੀਆਂ। ਇਹ ਚੀਜ਼ਾਂ ਹਨ: ਤੁਹਾਡੀ ਫ਼ਸਲ ਦਾ ਹਿੱਸਾ, ਨਵੀਂ ਮੈਅ ਅਤੇ ਤੇਲ, ਤੁਹਾਡੇ ਵਗ੍ਗ ਜਾਂ ਇੱਜੜ ਦਾ ਪਲੇਠਾ ਜੋ ਪਰਮੇਸ਼ੁਰ ਦਾ ਹੈ, ਜੋ ਵੀ ਤੁਸੀਂ ਪਰਮੇਸ਼ੁਰ ਨੂੰ ਦੇਣ ਦੀ ਕਸਮ ਖਾਧੀ ਹੋਵੇ ਤੁਹਾਡੀਆਂ ਪਰਮੇਸ਼ੁਰ ਨੂੰ ਮਨ ਮਰਜ਼ੀ ਦੀਆਂ ਸੁਗਾਤਾਂ ਜਾਂ ਹੋਰ ਕੋਈ ਵੀ ਪਰਮੇਸ਼ੁਰ ਨੂੰ ਖਾਸ ਸੁਗਾਤ। 18 ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉਥੇ ਜਾਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸ਼ਹਿਰ ਦੇ ਲੇਵੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਆਨੰਦ ਮਾਣੋ। ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ। 19 ਪਰ ਧਿਆਨ ਰੱਖਣਾ ਕਿ ਤੁਸੀਂ ਇਹ ਭੋਜਨ ਹਮੇਸ਼ਾ ਲੇਵੀਆਂ ਨਾਲ ਸਾਂਝਾ ਕਰਨਾ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹੋ ਇਹ ਗੱਲ ਜ਼ਰੂਰ ਕਰੋ। 20 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਦੇਸ਼ ਨੂੰ ਵੱਡੇਰਾ ਕਰਨ ਦਾ ਇਕਰਾਰ ਕੀਤਾ ਸੀ। ਜਦੋਂ ਯਹੋਵਾਹ ਅਜਿਹਾ ਕਰੇਗਾ, ਹੋ ਸਕਦਾ ਹੈ ਕਿ ਤੁਸੀਂ ਉਸਦੇ ਖਾਸ ਸਥਾਨ ਤੋਂ ਬਹੁਤ ਦੂਰ ਰਹਿੰਦੇ ਹੋਵੋ। ਜੇ ਉਹ ਥਾਂ ਬਹੁਤ ਦੂਰ ਹੋਵੇ, ਅਤੇ ਤੁਹਾਨੂੰ ਮਾਸ ਦੀ ਭੁਖ ਹੋਵੇ ਫ਼ੇਰ ਤੁਸੀਂ ਕੋਈ ਵੀ ਮਾਸ ਖਾ ਸਕਦੇ ਹੋ ਜਿਹੜਾ ਤੁਹਾਡੇ ਕੋਲ ਹੋਵੇ। ਤੁਸੀਂ ਯਹੋਵਾਹ ਦੇ ਦਿੱਤੇ ਹੋਏ ਇੱਜੜ ਵਿੱਚੋਂ ਕਿਸੇ ਵੀ ਜਾਨਵਰ ਨੂੰ ਮਾਰ ਸਕਦੇ ਹੋ। ਅਜਿਹਾ ਉਸੇ ਤਰ੍ਹਾਂ ਕਰਨਾ ਜਿਵੇਂ ਮੈਂ ਤੁਹਾਨੂੰ ਆਦੇਸ਼ ਦਿੱਤਾ ਹੈ। ਜਿਥੇ ਤੁਸੀਂ ਰਹਿੰਦੇ ਹੋ ਤੁਸੀਂ ਉਥੇ ਜਿਸ ਵੇਲੇ ਚਾਹੋਂ ਇਹ ਮਾਸ ਖਾ ਸਕਦੇ ਹੋ। 21 22 ਇਸ ਮਾਸ ਨੂੰ ਤੁਸੀਂ ਉਸੇ ਤਰ੍ਹਾਂ ਖਾ ਸਕਦੇ ਹੋ ਜਿਵੇਂ ਤੁਸੀਂ ਹਿਰਨ ਜਾਂ ਗਜ਼ੇਲ ਦੇ ਮਾਸ ਨੂੰ ਖਾਂਦੇ ਹੋ। ਸਾਰੇ ਲੋਕ ਜਿਹੜੇ ਪਾਕ ਜਾਂ ਨਾਪਾਕ ਹਨ ਇਸ ਮਾਸ ਨੂੰ ਖਾ ਸਕਦੇ ਹਨ। 23 ਪਰ ਧਿਆਨ ਰੱਖਣਾ ਕਿ ਖੂਨ ਨਹੀਂ ਖਾਣਾ। ਕਿਉਂ? ਕਿਉਂਕਿ ਜੀਵਨ ਖੂਨ ਵਿੱਚ ਹੁੰਦਾ ਹੈ। ਅਤੇ ਤੁਹਾਨੂੰ ਓਨਾ ਚਿਰ ਮਾਸ ਨੂੰ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਇਸ ਵਿੱਚ ਜੀਵਨ ਹੈ। 24 ਖੂਨ ਨਾ ਖਾਉ। ਤੁਹਾਨੂੰ ਚਾਹੀਦਾ ਹੈ ਕਿ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਉ। 25 ਇਸ ਲਈ, ਖੂਨ ਨਾ ਖਾਣਾ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਨੂੰ ਯਹੋਵਾਹ ਠੀਕ ਆਖਦਾ ਹੈ। ਫ਼ੇਰ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। 26 “ਜੇ ਤੁਸੀਂ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਅਰਪਨ ਕਰਨ ਦਾ ਨਿਰਣਾ ਕਰੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸਦੀ ਚੋਣ, ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਅਤੇ ਜੇ ਤੁਸੀਂ ਖਾਸ ਸੁਖਣਾ ਸੁਖੇਂ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਕੇ ਪਰਮੇਸ਼ੁਰ ਨੂੰ ਉਹ ਸੁਗਾਤ ਅਰਪਨ ਕਰਨੀ ਚਾਹੀਦੀ ਹੈ। 27 ਤੁਹਾਨੂੰ ਆਪਣੀਆਂ ਹੋਮ ਦੀਆਂ ਭੇਟਾ ਉਸੇ ਸਥਾਨ ਉੱਤੇ ਅਰਪਨ ਕਰਨੀਆਂ ਚਾਹੀਦੀਆਂ ਹਨ। ਮਾਸ ਅਤੇ ਖੂਨ ਦੀਆਂ ਆਪਣੀਆਂ ਹੋਮ ਦੀਆਂ ਭੇਟਾ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉੱਤੇ ਜਾਕੇ ਚੜਾਉ। ਆਪਣੀਆਂ ਹੋਰਨਾਂ ਬਲੀਆਂ ਲਈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਖੂਨ ਜ਼ਰੂਰ ਛਿੜਕਨਾ ਚਾਹੀਦਾ ਹੈ। ਫ਼ੇਰ ਤੁਸੀਂ ਮਾਸ ਖਾ ਸਕਦੇ ਹੋ। 28 ਜਿਹੜੇ ਵੀ ਆਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਨ੍ਹਾਂ ਸਾਰਿਆਂ ਦੀ ਪਾਲਣਾ ਦਾ ਧਿਆਨ ਰੱਖਣਾ। ਜਦੋਂ ਤੁਸੀਂ ਨੇਕ ਅਤੇ ਸਹੀ ਗੱਲਾਂ ਕਰੋਂਗੇ - ਉਹ ਗੱਲਾਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ - ਤਾਂ ਤੁਹਾਡਾ ਅਤੇ ਤੁਹਾਡੇ ਉੱਤਰਾਧਿਕਾਰੀਆਂ ਦਾ ਹਮੇਸ਼ਾ ਭਲਾ ਹੋਵੇਗਾ। 29 “ਤੁਸੀਂ ਹੋਰਨਾਂ ਲੋਕਾਂ ਕੋਲੋਂ ਧਰਤੀ ਲੈਣ ਲਈ ਜਾ ਰਹੇ ਹੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੁਹਾਡੇ ਵਾਸਤੇ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਲੋਕਾਂ ਨੂੰ ਉਸ ਧਰਤੀ ਵਿੱਚੋਂ ਬਾਹਰ ਧੱਕ ਦਿਉਂਗੇ ਅਤੇ ਤੁਸੀਂ ਉਥੇ ਰਹੋਂਗੇ। 30 ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸ਼ਿਕਂਜੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਵੇਂ ਹੀ ਕਰਾਂਗਾ।’ 31 ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਅਜਿਹਾ ਨਹੀਂ ਕਰਨਾ। ਪਰਮੇਸ਼ੁਰ ਦੀ ਓਸੇ ਢੰਗ ਨਾਲ ਉਪਾਸਨਾ ਨਹੀਂ ਕਰਨੀ! ਕਿਉਂਕਿ ਉਹ ਲੋਕ ਬਹੁਤ ਸਾਰੀਆਂ ਅਜਿਹੀਆਂ ਮੰਦੀਆਂ ਗੱਲਾਂ ਕਰਦੇ ਹਨ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਉਹ ਤਾਂ ਆਪਣੇ ਬੱਚਿਆਂ ਨੂੰ ਵੀ ਸਾੜਕੇ ਆਪਣੇ ਦੇਵਤਿਆਂ ਨੂੰ ਬਲੀ ਚੜਾ ਦਿੰਦੇ ਹਨ। 32 “ਤੁਹਾਨੂਮ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।

13:1 “ਹੋ ਸਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ। 2 ਅਤੇ ਉਹ ਸੰਕੇਤ ਜਾਂ ਚਮਤਕਾਰ, ਜਿਸ ਬਾਰੇ ਉਸਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿਕਲ ਸਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿਛੇ ਲੱਗਣ ਲਈ ਵੀ ਆਖ ਸਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਉਹ ਤੁਹਾਨੂੰ ਇਹ ਆਖ ਸਕਦਾ ਹੈ, ‘ਆਓ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ!’ 3 ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ। 4 ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਪਿਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ ਦੇ ਹੁਕਮਾਂ ਨੂੰ ਮੰਨੋ, ਅਤੇ ਉਹ ਸਭ ਕਰੋ ਜੋ ਉਹ ਤੁਹਾਨੂੰ ਕਰਨ ਲਈ ਕਹਿੰਦਾ ਹੈ। ਯਹੋਵਾਹ ਦੀ ਸੇਵਾ ਕਰੋ, ਅਤੇ ਉਸ ਨਾਲ ਜੁੜੇ ਰਹੋ! 5 ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂ? ਕਿਉਂਕਿ ਉਸਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈਕੇ ਆਇਆ ਸੀ, ਜਿਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ। 6 “ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸਕਦਾ ਹੈ। ਉਹ ਬੰਦਾ ਆਖ ਸਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਿਖਆਂ ਨੂੰ ਵੀ ਨਹੀਂ ਪਤਾ ਸੀ।) 7 ਇਹ ਉਨ੍ਹਾਂ ਲੋਕਾਂ ਦੇ ਦੇਵਤੇ ਨੇ ਜਿਹੜੇ ਤੁਹਾਡੇ ਆਲੇ-ਦੁਆਲੇ ਦੀਆਂ ਹੋਰਨਾਂ ਧਰਤੀਆਂ ਵਿੱਚ ਰਹਿੰਦੇ ਹਨ, ਕੁਝ ਨੇੜੇ, ਕੁਝ ਦੂਰ।) 8 ਤੁਹਾਨੂੰ ਉਸ ਵਿਅਕਤੀ ਨਾਲ ਕਦੇ ਵੀ ਸਹਿਮਤ ਨਹੀਂ ਹੋਣਾ ਚਾਹੀਦਾ। ਉਸਦੀ ਗੱਲ ਨਾ ਸੁਣੋ। ਉਸ ਲਈ ਅਫ਼ਸੋਸ ਨਾ ਕਰੋ। ਉਸਨੂੰ ਆਜ਼ਾਦ ਨਾ ਛੱਡੋ। ਅਤੇ ਉਸਦੀ ਰੱਖਿਆ ਨਾ ਕਰੋ। 9 ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕੇ ਉਸਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈਕੇ ਆਇਆ ਸੀ ਜਿਥੇ ਤੁਸੀਂ ਗੁਲਾਮ ਸੀ। 10 11 ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਨਣਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ। 12 “ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ। 13 ਹੋ ਸਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।) 14 ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਨਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ - ਜੇ ਤੁਸੀਂ ਸਾਬਤ ਕਰ ਸਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ। 15 ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। 16 ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ। 17 ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 18 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ - ਜੇ ਤੁਸੀਂ ਉਸਦੇ ਸਾਰੇ ਆਦੇਸ਼ਾ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।

14:1 “ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ। 2 ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਬੰਦੇ ਹੋ। ਦੁਨੀਆਂ ਦੇ ਸਾਰਿਆਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਬੰਦੇ ਬਨਾਉਣ ਲਈ ਚੁਣਿਆ ਸੀ। 3 “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸਨੂੰ ਯਹੋਵਾਹ ਨਫ਼ਰਤ ਕਰਦਾ ਹੈ। 4 ਤੁਸੀਂ ਇਹ ਜਾਨਵਰ ਖਾ ਸਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ, 5 ਹਿਰਨ, ਗਜ਼ੇਲ, ਬਾਰ੍ਹਾਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਐਂਟੀਲੋਪ ਅਤੇ ਪਹਾੜੀ ਭੇਡਾਂ। 6 ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸਕਦੇ ਹੋ ਜਿਸਦੇ ਪੈਰ ਦੋ ਹਿਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ। 7 ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ। 8 ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਟੇ ਹੁੰਦੇ ਹਨ ਪਰ ਉਹ ਜੁਗਾਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਉ ਅਤੇ ਸੂਰ ਦੀ ਲਾਸ਼ ਨੂੰ ਵੀ ਨਾ ਛੂਹੋ। 9 “ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸਕਦੇ ਹੋ। 10 ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ। 11 “ਤੁਸੀਂ ਕੋਈ ਵੀ ਪਾਕ ਪੰਛੀ ਖਾ ਸਕਦੇ ਹੋ। 12 ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ, 13 ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ, 14 ਕਿਸੇ ਵੀ ਤਰ੍ਹਾਂ ਦਾ ਕਾਂ, 15 ਸਿਂਗਾ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼, 16 ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ, 17 ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੋਰੇਂਟ, 18 ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮ ਢੀਂਗ, ਹੂਪੋ ਜਾਂ ਚਮਗਿੱਦੜ, 19 “ਫ਼ਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ। 20 ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸਕਦੇ ਹੋ। 21 “ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸਦੇ ਖਾਸ ਲੋਕ ਹੋ।“ਕਿਸੇ ਵੀ ਛੋਟੀ ਬੱਕਰੀ ਨੂੰ ਇਸਦੀ ਮਾਂ ਦੇ ਦੁਧ ਵਿੱਚ ਨਾ ਉਬਾਲੋ। 22 “ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕਢਣਾ ਚਾਹੀਦਾ ਹੈ। 23 ਫ਼ੇਰ ਤੁਹਾਨੂੰ ਉਸ ਜਗ਼੍ਹਾ ਉੱਤੇ, ਯਹੋਵਾਹ ਆਪਣੇ ਪਰਮੇਸ਼ੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਹਾਇਸ਼ ਦੀ ਜਗ਼੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਅ, ਤੇਲ ਆਪਣੇ ਇੱਜੜ ਅਤੇ ਵੱਗਾਂ ਦੇ ਪਲੇਠਿਆਂ ਨੂੰ ਖਾ ਸਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਸਿਖ੍ਖ ਜਾਵੋਂਗੇ। 24 ਪਰ ਹੋ ਸਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕੇ ਨਾ ਲੈ ਜਾ ਸਕੋ ਜਿਸਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ 25 ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈਕੇ ਉਸ ਖਾਸ ਸਥਾਨ ਉੱਤੇ ਜਾਉ ਜਿਸਦੀ ਯਹੋਵਾਹ ਨੇ ਚੋਣ ਕੀਤੀ ਹੈ। 26 ਉਸ ਪੈਸੇ ਨਾਲ ਆਪਣੀ ਇਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ - ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ। 27 ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੇਵੀਆਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ। 28 “ਹਰ ਤਿੰਨ ਸਾਲ ਬਾਦ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇਕਤ੍ਰ੍ਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿਥੋਂ ਹੋਰ ਲੋਕ ਇਸਨੂੰ ਵਰਤ ਸਕਦੇ ਹੋਣ। 29 ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।

15:1 “ਹਰ ਸੱਤ ਸਾਲਾਂ ਬਾਦ, ਤੁਹਾਨੂੰ ਕਰਜ਼ੇ ਖਤਮ ਕਰ ਦੇਣੇ ਚਾਹੀਦੇ ਹਨ। 2 ਇਸਦਾ ਢੰਗ ਇਹ ਹੈ: ਹਰ ਇਸਰਾਏਲੀ ਜਿਸਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਖਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀ। 3 ਤੁਹਾਨੂੰ ਕਰਜ਼ਾ ਵਾਪਸ ਲੈਣ ਲਈ ਕਿਸੇ ਵਿਦੇਸ਼ੀ ਦੀ ਲੋੜ ਪੈ ਸਕਦੀ ਹੈ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ। 4 ਤੁਹਾਨੂੰ ਆਪਣੇ ਦੇਸ਼ ਵਿੱਚ ਗਰੀਬ ਲੋਕ ਨਹੀਂ ਹੋਣ ਦੇਣੇ ਚਾਹੀਦੇ। ਕਿਉਂਕਿ ਯਹੋਵਾਹ ਤੁਹਾਨੂੰ ਇਹ ਦੇਸ਼ ਦੇ ਰਿਹਾ ਹੈ ਅਤੇ ਉਹ ਤੁਹਾਨੂੰ ਮਹਾਨ ਅਸੀਸਾਂ ਦੇਵੇਗਾ। 5 ਪਰ ਅਜਿਹਾ ਹੁਣ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨੋਗੇ। ਤੁਹਾਨੂੰ ਹਰ ਉਸ ਹੁਕਮ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਿਆ ਹੈ। 6 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਂਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ। 7 “ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। 8 ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ। 9 “ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਟਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ। 10 “ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸਨੂੰ ਦੇਣ ਲਗਿਆ ਬ੍ਬੁਰਾ ਮਹਿਸੂਸ ਨਾ ਕਰੋ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ। 11 ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ। 12 “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। 13 ਪਰ ਜਦੋਂ ਤੁਸੀਂ ਆਪਣੇ ਗੁਲਾਮ ਨੂੰ ਆਜ਼ਾਦ ਕਰੋ ਤਾਂ ਉਸਨੂੰ ਖਾਲੀ ਹੱਥ ਨਾ ਭੇਜੋ। 14 ਤੁਹਾਨੂੰ ਉਸ ਬੰਦੇ ਨੂੰ ਆਪਣੇ ਕੁਝ ਪਸ਼ੂ, ਅਨਾਜ਼ ਅਤੇ ਮੈਅ ਦੇਣੀ ਚਾਹੀਦੀ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਤੁਹਾਨੂੰ ਚੋਖੀਆਂ ਚੀਜ਼ਾਂ ਦਿੱਤੀਆਂ ਸਨ। ਇਸੇ ਤਰ੍ਹਾਂ ਤੁਹਾਨੂੰ ਵੀ ਕਾਫ਼ੀ ਸਾਰੀਆਂ ਚੰਗੀਆਂ ਚੀਜ਼ਾਂ ਆਪਣੇ ਗੁਲਾਮ ਨੂੰ ਦੇਣੀਆਂ ਚਾਹੀਦੀਆਂ ਹਨ। 15 ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ। 16 “ਤੁਹਾਡੇ ਗੁਲਾਮਾਂ ਵਿੱਚੋਂ ਕੋਈ ਜਣਾ ਤੁਹਾਨੂੰ ਇਹ ਵੀ ਆਖ ਸਕਦਾ ਹੈ, ‘ਮੈਂ ਤੁਹਾਨੂੰ ਛੱਡਕੇ ਨਹੀਂ ਜਾਵਾਂਗਾ।’ ਹੋ ਸਕਦਾ ਹੈ ਕਿ ਉਹ ਇਹ ਗੱਲ ਇਸ ਵਾਸਤੇ ਆਖੇ ਕਿਉਂ ਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਅਤੇ ਕਿਉਂਕਿ ਉਸਨੇ ਤੁਹਾਡੇ ਨਾਲ ਚੰਗਾ ਜੀਵਨ ਬਿਤਾਇਆ ਹੈ। 17 ਉਸ ਨੌਕਰ ਨੂੰ ਆਖੋ ਕਿ ਉਹ ਤੁਹਾਡੇ ਦਰਵਾਜ਼ੇ ਨਾਲ ਆਪਣਾ ਕੰਨ ਲਾਵੇ, ਅਤੇ ਕੋਈ ਤਿਖਾ ਔਜ਼ਾਰ ਲੈਕੇ ਉਸਦਾ ਕੰਨ ਵਿਂਨ੍ਹ ਦਿਉ। ਇਸਤੋਂ ਹੇਮਸ਼ਾ ਇਸਦਾ ਪਤਾ ਲੱਗੇਗਾ ਕਿ ਉਹ ਤੁਹਾਡਾ ਗੁਲਾਮ ਹੈ। ਤੁਹਾਨੂੰ ਇਹ ਗੱਲ ਆਪਣੀਆਂ ਉਨ੍ਹਾਂ ਗੁਲਾਮ ਔਰਤਾਂ ਨਾਲ ਵੀ ਕਰਨੀ ਚਾਹੀਦੀ ਹੈ ਜਿਹੜੀਆਂ ਤੁਹਾਡੇ ਨਾਲ ਰਹਿਣਾ ਚਾਹੁੰਦੀਆਂ ਹੋਣ। 18 “ਆਪਣੇ ਗੁਲਾਮ ਨੂੰ ਆਜ਼ਾਦੀ ਦਿੰਦਿਆਂ ਬੁਰਾ ਮਹਿਸੂਸ ਨਾ ਕਰੋ। ਯਾਦ ਰੱਖੋ! ਉਸਨੇ ਛੇ ਸਾਲ ਤੱਕ ਤੁਹਾਡੀ ਭਾੜੇ ਦੇ ਮਜ਼ਦੂਰ ਨਾਲੋਂ ਅਧੇ ਪੈਸਿਆਂ ਵਿੱਚ ਸੇਵਾ ਕੀਤੀ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਬਰਕਤ ਦੇਵੇਗਾ। 19 “ਤੁਹਾਡੇ ਵਗ੍ਗ ਅਤੇ ਇੱਜੜ ਦੇ ਪਲੇਠੇ ਨਰ ਖਾਸ ਹਨ। ਤੁਹਾਨੂੰ ਇਹ ਜਾਨਵਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਲੱਗ ਕਰ ਲੈਣੇ ਚਾਹੀਦੇ ਹਨ। ਪਲੇਠੇ ਜਨਮੇ ਬਲਦ ਤੋਂ ਕੰਮ ਨਾ ਲਵੋ ਅਤੇ ਪਲੇਠੀ ਜਨਮੀ ਭੇਡ ਦੀ ਉੱਨ ਨਾ ਲਾਹੋ। 20 ਹਰ ਸਾਲ, ਤੁਹਾਨੂੰ ਇਨ੍ਹਾਂ ਜਾਨਵਰਾਂ ਨੂੰ ਉਸ ਥਾਂ ਉੱਤੇ ਲੈਕੇ ਜਾਣਾ ਚਾਹੀਦਾ, ਜਿਸਦੀ ਚੋਣ ਯਹੋਵਾਹ ਕਰੇਗਾ। ਓਥੇ, ਤੁਸੀਂ ਅਤੇ ਤੁਹਾਡਾ ਪਰਿਵਾਰ ਇਨ੍ਹਾਂ ਜਾਨਵਰਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਹਾਜ਼ਰੀ ਵਿੱਚ ਖਾਵੋਂਗੇ। 21 “ਪਰ ਜੇ ਇਨ੍ਹਾਂ ਵਿੱਚੋਂ ਕਿਸੇ ਜਾਨਵਰ ਵਿੱਚ ਕੋਈ ਨੁਕਸ ਹੈ - ਜੇ ਇਹ ਲੰਗੜਾ ਜਾਂ ਅੰਨ੍ਹਾ ਜਾਂ ਇਸ ਵਿੱਚ ਕੋਈ ਹੋਰ ਖਰਾਬੀ ਹੈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਇਸ ਜਾਨਵਰ ਦੀ ਬਲੀ ਨਹੀਂ ਚੜਾਉਣੀ ਚਾਹੀਦੀ। 22 ਤੁਸੀਂ ਆਪਣੇ ਘਰ ਵਿੱਚ ਇਸ ਜਾਨਵਰ ਦਾ ਮਾਸ ਖਾ ਸਕਦੇ ਹੋ। ਕੋਈ ਵੀ ਇਸਨੂੰ ਖਾ ਸਕਦਾ, ਭਾਵੇਂ ਉਹ ਪਾਕ ਹੈ ਜਾਂ ਨਾਪਾਕ। ਇਸ ਮਾਸ ਨੂੰ ਖਾਣ ਦੀਆਂ ਬਿਧੀਆਂ ਵੀ ਉਹੀ ਹਨ ਜਿਹੜੀਆਂ ਹਿਰਨ ਦੇ ਮਾਸ ਅਤੇ ਗਜ਼ੇਲ ਦੇ ਮਾਸ ਲਈ ਹਨ। 23 ਪਰ ਤੁਹਾਨੂੰ ਕਿਸੇ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਉਹ ਖੂਨ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।

16:1 “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ। 2 ਤੁਹਾਨੂੰ ਉਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸਨੂੰ ਯਹੋਵਾਹ ਆਪਣਾ ਨਾਮ ਰੱਖਣ ਲਈ ਚੁਣੇਗਾ। ਉਥੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਸਹ ਦੀ ਬਲੀ ਚੜਾਉਣੀ ਚਾਹੀਦੀ ਹੈ। ਤੁਹਾਨੂੰ ਆਪਣੇ ਵੱਗ ਜਾਂ ਇੱਜੜ ਵਿੱਚੋਂ ਇੱਕ ਜਾਨਵਰ ਨੂੰ ਭੇਟ ਕਰਨਾ ਚਾਹੀਦਾ ਹੈ। 3 ਇਸ ਬਲੀ ਦੇ ਨਾਲ ਉਹ ਰੋਟੀ ਨਾ ਖਾਉ ਜਿਹੜੀ ਖਮੀਰੀ ਰੋਟੀ ਹੋਵੇ। ਤੁਹਾਨੂੰ ਸੱਤ ਦਿਨ ਤੱਕ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਇਸ ਰੋਟੀ ਨੂੰ ‘ਮੁਸੀਬਤ ਦੀ ਰੋਟੀ’ ਆਖਦੇ ਹਨ। ਇਹ ਤੁਹਾਨੂੰ ਉਨ੍ਹਾਂ ਮੁਸੀਬਤਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗੀ। ਜਿਹੜੀਆਂ ਤੁਸੀਂ ਮਿਸਰ ਵਿੱਚ ਝੱਲੀਆਂ ਸਨ। ਯਾਦ ਕਰੋ ਕਿੰਨੀ ਕਾਹਲੀ ਵਿੱਚ ਤੁਹਾਨੂੰ ਉਹ ਦੇਸ਼ ਛੱਡਣ ਪਿਆ ਸੀ। ਜਦੋਂ ਤੱਕ ਤੁਸੀਂ ਜਿਉਂਦੇ ਹੋ ਤੁਹਾਨੂੰ ਉਹ ਦਿਨ ਯਾਦ ਰੱਖਣਾ ਚਾਹੀਦਾ ਹੈ। 4 ਸਾਰੇ ਦੇਸ਼ ਵਿੱਚ ਕਿਸੇ ਵੀ ਘਰ ਅੰਦਰ ਸੱਤ ਦਿਨਾਂ ਤੱਕ ਕੋਈ ਖਮੀਰ ਨਹੀਂ ਹੋਣਾ ਚਾਹੀਦਾ ਅਤੇ ਇਹ ਵੀ ਕਿ ਉਹ ਸਾਰਾ ਮਾਸ ਜਿਹੜਾ ਤੁਸੀਂ ਪਹਿਲੇ ਦਿਨ ਦੀ ਸ਼ਾਮ ਨੂੰ ਬਲੀ ਚੜਾਉਂਦੇ ਹੋ ਸਵੇਰ ਤੋਂ ਪਹਿਲਾਂ ਖਾਧਾ ਜਾਣਾ ਚਾਹੀਦਾ ਹੈ। 5 “ਤੁਹਾਨੂੰ ਚਾਹੀਦਾ ਹੈ ਕਿ ਪਸਹ ਦੇ ਜਾਨਵਰ ਦੀ ਬਲੀ ਕਿਸੇ ਵੀ ਉਸ ਕਸਬੇ ਵਿੱਚ ਨਾ ਦਿਉ ਜਿਸਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦਿੰਦਾ ਹੈ। 6 ਤੁਹਾਨੂੰ ਪਸਹ ਦੇ ਜਾਨਵਰਾਂ ਦੀ ਬਲੀ ਸਿਰਫ਼ ਉਸੇ ਥਾਂ ਉੱਤੇ ਚੜਾਉਣੀ ਚਾਹੀਦੀ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਕਰੇ। ਉਥੇ ਤੁਸੀਂ ਪਸਹ ਦੇ ਜਾਨਵਰ ਦੀ ਬਲੀ ਸੂਰਜ ਛੁਪਣ ਤੋਂ ਪਹਿਲਾਂ ਚੜਾਵੋਂਗੇ। ਇਹ ਪਰਬ ਤੁਹਾਨੂੰ ਉਸ ਦਿਨ ਦੀ ਯਾਦ ਕਰਾਵੇਗਾ ਜਿਸ ਦਿਨ ਪਰਮੇਸ਼ੁਰ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ। 7 ਤੁਹਾਨੂੰ ਪਸਹ ਦਾ ਮਾਸ ਉਸ ਸਥਾਨ ਉੱਤੇ ਰਿਂਨਣਾ ਚਾਹੀਦਾ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਫ਼ੇਰ ਸਵੇਰ ਵੇਲੇ ਤੁਸੀਂ ਵਾਪਸ ਘਰ ਜਾ ਸਕਦੇ ਹੋ। 8 ਤੁਹਾਨੂੰ ਛੇ ਦਿਨ ਤੱਕ ਬਿਨਾ ਖਮੀਰ ਵਾਲੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ। ਸੱਤਵੇ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਸ ਦਿਨ ਲੋਕ ਯਹੋਵਾਹ, ਆਪਣੇ ਪਰਮੇਸ਼ੁਰ ਦੇ ਆਦਰ ਵਿੱਚ ਖਾਸ ਸਭਾ ਵਿੱਚ ਇਕਠੇ ਹੋਣਗੇ। 9 “ਤੁਹਾਨੂੰ ਅਨਾਜ਼ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਨਣੇ ਚਾਹੀਦੇ ਹਨ। 10 ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈਕੇ ਆਉ। ਇਹ ਨਿਰਣਾ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ। 11 ਉਸ ਸਥਾਨ ਉੱਤੇ ਜਾਉ ਜਿਸਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਮ੍ਹਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ। 12 ਯਾਦ ਰੱਖੋ, ਮਿਸਰ ਵਿੱਚ ਤੁਸੀਂ ਗੁਲਾਮ ਸੀ। ਇਸ ਲਈ ਇਨ੍ਹਾਂ ਕਨੂੰਨਾ ਨੂੰ ਜ਼ਰੂਰ ਮੰਨੋ। 13 “ਖਲਵਾੜੇ ਵਿੱਚੋਂ ਅਤੇ ਵਾਈਨ ਪ੍ਰੈਸ ਵਿੱਚੋਂ ਆਪਣੀ ਫ਼ਸਲ ਇਕਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ। 14 ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ - ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ। 15 ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ। 16 “ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈਕੇ ਆਵੇ। 17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਰਣਾ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸਨੂੰ ਕਿੰਨਾ ਕੁਝ ਦਿੱਤਾ ਹੈ। 18 “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪਖ ਹੋਣੇ ਚਾਹੀਦੇ ਹਨ। 19 ਤੁਹਾਨੂੰ ਹਮੇਸ਼ਾ ਨਿਰਪਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵਢੀ ਲੈਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ। 20 ਨੇਕੀ ਅਤੇ ਨਿਰਪਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਂਗੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। 21 “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਲਈ ਜਗਵੇਦੀ ਉਸਾਰੋ, ਇਸਦੇ ਨੇੜੇ ਅਸ਼ੇਰਾਹ ਦੇ ਥਂਮ ਵਜੋਂ ਕੋਈ ਵੀ ਰੁਖ ਨਾ ਲਾਵੋ। 22 ਅਤੇ ਤੁਹਾਨੂੰ ਝੂਠੇ ਦੇਵਤਿਆਂ ਦੀ ਉਪਾਸਨਾ ਲਈ ਖਾਸ ਪੱਥਰ ਵੀ ਨਹੀਂ ਸਥਾਪਿਤ ਕਰਨੇ ਚਾਹੀਦੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।

17:1 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਅੱਗੇ ਕਿਸੇ ਉਸ ਗਾਂ ਜਾਂ ਭੇਡ ਦੀ ਬਲੀ ਨਹੀਂ ਦੇਣੀ ਚਾਹੀਦੀ ਜਿਸ ਵਿੱਚ ਕੋਈ ਨੁਕਸ ਹੈ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਇਸਨੂੰ ਨਫ਼ਰਤ ਕਰਦਾ ਹੈ! 2 “ਹੋ ਸਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕਿਸੇ ਮੰਦੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ - 3 ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ। 4 ਜੇ ਤੁਸੀਂ ਇਸ ਤਰ੍ਹਾਂ ਦੀ ਕੋਈ ਮਾੜੀ ਖਬਰ ਸੁਣੋ, ਤਾਂ ਤੁਹਾਨੂੰ ਇਸਦੀ ਚੰਗੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਤੁਹਾਨੂੰ ਇਸ ਗੱਲ ਬਾਰੇ ਜਾਨਣਾ ਚਾਹੀਦਾ ਹੈ ਕਿ ਕੀ ਇਹ ਸੱਚ ਹੈ ਅਤੇ ਅਜਿਹੀ ਭਿਆਨਕ ਗੱਲ ਸੱਚਮੁੱਚ ਇਸਰਾਏਲ ਵਿੱਚ ਵਾਪਰੀ ਹੈ। ਜੇ ਤੁਸੀਂ ਸਾਬਤ ਕਰ ਦਿਉ ਕਿ ਇਹ ਸੱਚ ਹੈ, 5 ਤਾਂ ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਨੇ ਅਜਿਹੀ ਮੰਦੀ ਗੱਲ ਕੀਤੀ ਹੋਵੇ ਅਤੇ ਤੁਹਾਨੂੰ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਪ੍ਰਵੇਸ਼ ਕੋਲ ਲਿਜਾਕੇ ਉਸਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। 6 ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ। 7 ਗਵਾਹ, ਉਸ ਬੰਦੇ ਉੱਤੇ ਪੱਥਰ ਸੁੱਟਕੇ ਉਸਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਸੁੱਟਕੇ ਉਸਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਸੁੱਟਕੇ ਉਸਨੂੰ ਮਾਰ ਦੇਣਾ ਚਾਹੀਦਾ ਹੈ। ਇੰਝ ਤੁਸੀਂ ਆਪਣੇ ਲੋਕਾਂ ਵਿੱਚੋਂ ਬਦੀ ਨੂੰ ਕਢ ਦਿਉਂਗੇ। 8 “ਹੋ ਸਕਦਾ ਹੈ ਕਿ ਕਿਸੇ ਸਮਸਿਆ ਦਾ ਕਚਿਹਰੀ ਵਿੱਚ ਨਿਰਣਾ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿਚਕਾਰ ਦਲੀਲਬਾਜ਼ੀ ਵੀ ਹੋ ਸਕਦੀ ਹੈ। ਜਦੋਂ ਅਜਿਹੀਆਂ ਸਮਸਿਆਵਾਂ ਤੁਹਾਡੇ ਨਗਰਾਂ ਵਿੱਚ ਉਠਣ, ਤੁਹਾਡੇ ਨਿਆਂਕਾਰ, ਨਿਰਣਾ ਕਰਨ ਵਿੱਚ ਡਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ। 9 ਜਾਜਕ ਲੇਵੀ ਪਰਿਵਾਰ-ਸਮੂਹ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਉਟੀ ਉੱਤੇ ਹੋਵੇ। ਉਹ ਫ਼ੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ। 10 ਉਥੇ, ਯਹੋਵਾਹ ਦੇ ਖਾਸ ਸਥਾਨ ਉੱਤੇ ਉਹ ਆਪਣਾ ਨਿਰਣਾ ਦੱਸਣਗੇ। ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਵੀ ਉਹ ਆਖਣ। ਉਹ ਸਾਰੀਂ ਗੱਲਾਂ ਕਰਨ ਲਈ ਦ੍ਰਿੜ ਹੋਵੋ ਜਿਨ੍ਹਾਂ ਬਾਰੇ ਉਹ ਆਖਦੇ ਹਨ। 11 ਤੁਹਾਨੂੰ ਉਨ੍ਹਾਂ ਦਾ ਫ਼ੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਹਿਦਾਇਤਾਂ ਉੱਤੇ ਪੂਰੀ ਤਰ੍ਹਾਂ ਅਮਲ ਕਰਨਾ ਚਾਹੀਦਾ ਹੈ। ਤੁਹਾਨੂੰ ਬਿਲਕੁਲ ਉਹੀ ਕਰਨਾ ਚਾਹੀਦਾ ਹੈ ਜੋ ਉਹ ਤੁਹਾਨੂੰ ਕਰਨ ਲਈ ਆਖਣ - ਕਿਸੇ ਤਰ੍ਹਾਂ ਦੀ ਵੀ ਤਬਦੀਲੀ ਨਾ ਕਰੋ! 12 “ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਦੀ ਨੂੰ ਕਢ ਦੇਣਾ ਚਾਹੀਦਾ ਹੈ। 13 ਸਾਰੇ ਲੋਕ ਇਸ ਸਜ਼ਾ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਫ਼ੇਰ ਉਹ ਜ਼ਿੱਦੀ ਨਹੀਂ ਰਹਿਣਗੇ। 14 “ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ ਅਤੇ ਉਥੇ ਰਹੋਂਗੇ। ਫ਼ੇਰ ਤੁਸੀਂ ਆਖੋਂਗੇ, ‘ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।’ 15 ਜਦੋਂ ਅਜਿਹਾ ਵਾਪਰੇ, ਤੁਸੀਂ ਉਸ ਰਾਜੇ ਦੀ ਚੋਣ ਕਰਨੀ ਜਿਸਨੂੰ ਯਹੋਵਾਹ ਤੁਹਾਡੇ ਉੱਤੇ ਸ਼ਾਸਨ ਕਰਨ ਲਈ ਚੁਣੇ। ਉਹ ਰਾਜਾ ਤੁਹਾਡੇ ਆਪਣੇ ਲੋਕਾਂ ਵਿੱਚੋਂ ਹੀ ਹੋਣਾ ਚਾਹੀਦਾ ਹੈ। ਤੁਹਾਨੂੰ ਕਿਸੇ ਅਜਨਬੀ ਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੀਦਾ। 16 ਰਾਜੇ ਨੂੰ ਆਪਣੇ ਲਈ ਜ਼ਰੂਰਤ ਤੋਂ ਵਧੇਰੇ ਘੋੜੇ ਨਹੀਂ ਰੱਖਣੇ ਚਾਹੀਦੇ। ਅਤੇ ਉਸਨੂੰ ਲੋਕਾਂ ਨੂੰ ਮਿਸਰ ਵਿੱਚ ਲੋਕਾਂ ਨੂੰ ਹੋਰ ਘੋੜੇ ਲੈਣ ਲਈ ਨਹੀਂ ਭੇਜਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਤੁਹਾਨੂੰ ਦੱਸਿਆ ਹੈ, ‘ਤੁਹਾਨੂੰ ਕਦੇ ਵੀ ਉਸ ਰਾਹ ਵਾਪਸ ਨਹੀਂ ਜਾਣਾ ਚਾਹੀਦਾ।’ 17 ਇਹ ਵੀ ਕਿ, ਰਾਜੇ ਦੀਆਂ ਬਹੁਤ ਸਾਰੀਆਂ ਪਤਨੀਆਂ ਨਹੀਂ ਹੋਣੀਆਂ ਚਾਹੀਦੀਆਂ। ਕਿਉਂ? ਕਿਉਂਕਿ ਇਹ ਗੱਲ ਉਸਨੂੰ ਯਹੋਵਾਹ ਕੋਲੋਂ ਦੂਰ ਭਜਾਵੇਗੀ। ਅਤੇ ਰਾਜੇ ਨੂੰ ਕਦੇ ਵੀ ਆਪਣੇ-ਆਪ ਨੂੰ ਸੋਨੇ ਚਾਂਦੀ ਨਾਲ ਅਮੀਰ ਨਹੀਂ ਬਨਾਉਣਾ ਚਾਹੀਦਾ। 18 “ਜਦੋਂ ਰਾਜਾ ਰਾਜ ਕਰਨ ਲੱਗੇ, ਉਸਨੂੰ ਆਪਣੇ ਲਈ ਬਿਵਸਥਾ ਦੀ ਇੱਕ ਨਕਲ ਲਿਖਣੀ ਚਾਹੀਦੀ ਹੈ ਉਹ ਉਸ ਨਕਲ ਨੂੰ ਉਨ੍ਹਾਂ ਪੋਥੀਆਂ ਵਿਚਂ ਬਣਾਵੇ ਜਿਹੜੀਆਂ ਜਾਜਕ ਅਤੇ ਲੇਵੀ ਆਪਣੇ ਨਾਲ ਰੱਖਦੇ ਹਨ। 19 ਰਾਜੇ ਨੂੰ ਉਹ ਕਿਤਾਬ ਆਪਣੇ ਕੋਲ ਰੱਖਣੀ ਚਾਹੀਦੀ ਹੈ। ਉਸਨੂੰ ਸਾਰੀ ਉਮਰ ਉਸ ਕਿਤਾਬ ਨੂੰ ਪਢ਼ਨਾ ਚਾਹੀਦਾ ਹੈ। ਕਿਉਂਕਿ ਰਾਜੇ ਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਅਵੱਸ਼ ਸਿਖਣਾ ਚਾਹੀਦਾ ਹੈ। ਅਤੇ ਰਾਜੇ ਨੂੰ ਹਰ ਉਸ ਗੱਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਸਿਖਣੀ ਚਾਹੀਦੀ ਹੈ ਜੋ ਕਾਨੂੰਨ ਹੁਕਮ ਕਰਦਾ ਹੈ। 20 ਫ਼ੇਰ ਰਾਜਾ ਇਹ ਨਹੀਂ ਸੋਚੇਗਾ ਕਿ ਉਹ ਆਪਣੇ ਲੋਕਾਂ ਨਾਲੋਂ ਬਿਹਤਰ ਹੈ। ਉਹ ਬਿਧੀ ਤੋਂ ਭੱਜੇਗਾ ਨਹੀਂ, ਸਗੋਂ ਇਸਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ। ਫ਼ੇਰ ਉਹ ਰਾਜਾ ਅਤੇ ਉਸਦੇ ਉੱਤਰਾਧਿਕਾਰੀ ਲੰਮੇ ਸਮੇਂ ਤੀਕ ਇਸਰਾਏਲ ਉੱਤੇ ਰਾਜ ਕਰਨਗੇ।

18:1 “ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅਗਨ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹਾ ਦੇ ਲੋਕਾਂ ਦਾ ਹਿੱਸਾ ਹੈ। 2 ਉਹ ਲੇਵੀ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ। 3 “ਜਦੋਂ ਵੀ ਤੁਸੀਂ ਕਿਸੇ ਗਾਂ ਜਾਂ ਭੇਡ ਦੀ ਬਲੀ ਦਿਉ, ਤੁਹਾਨੂੰ ਜਾਜਕਾਂ ਨੂੰ ਇਹ ਹਿੱਸੇ ਦੇਣੇ ਚਾਹੀਦੇ ਹਨ: ਮੋਢਾ, ਦੋਵੇਂ ਗਲ੍ਹ੍ਹਾਂ, ਅਤੇ ਢਿੱਡ। 4 ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ਼, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ। 5 ਕਿਉਂ? ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ। 6 “ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸਕਦਾ ਹੈ। 7 ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ, ਕਿਉਂ ਜੁ ਉਸਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁਖ ਸੇਵਾ ਉੱਤੇ ਹਨ। 8 ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ। 9 “ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ। 10 ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ। 11 ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ। 12 ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕਢ ਰਿਹਾ ਹੈ। 13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ। 14 “ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ। 15 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ। 16 ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੇਰੋਬ ਪਰਬਤ ਵਿਖੇ ਇਕਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’ 17 “ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ। 18 ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸਨੇ ਤੁਹਾਨੂੰ ਦਸ੍ਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ। 19 ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸਨੂੰ ਮੈਨੂੰ ਜਵਾਬ ਦੇਣ ਪਵੇਗਾ।’ 20 “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸਕਦਾ ਹੈ ਜਿਹੜੀ ਮੈਂ ਉਸਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ। 21 ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’ 22 ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।

19:1 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ, 2 ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰਖਿਆ ਲਈ ਭੱਜ ਜਾਵੇ। 3 4 “ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਚਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸਨੇ ਮਾਰਿਆ ਉਹ ਉਸਨੂੰ ਨਫ਼ਰਤ ਨਾ ਕਰਦਾ ਹੋਵੇ। 5 ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵਜ੍ਜ ਜਾਂਦਾ ਹੈ ਅਤੇ ਉਸਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸਕਦਾ ਹੈ। 6 ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸਕੇਗਾ। ਹੋ ਸਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸਦੇ ਪਿਛੇ ਭੱਜਕੇ ਉਸਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸਨੂੰ ਨਫ਼ਰਤ ਨਹੀਂ ਕਰਦਾ ਸੀ। 7 ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ। 8 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸਦਾ ਉਸਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। 9 ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ - ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋਂਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਂਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ, ਤਾ ਤੁਹਾਨੂੰ ਤਿੰਨ ਹੋਰ ਸੁਰਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨਾ ਸ਼ਹਿਰਾਂ ਵਿੱਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ। 10 ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ। 11 “ਪਰ ਹੋ ਸਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ। 12 ਜੇ ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜਦ੍ਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜਕੇ ਉਸਨੂੰ ਸੁਰਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ। 13 ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। 14 “ਤੁਹਾਨੂੰ ਆਪਣੇ ਗੁਆਂਢੀ ਦੇ ਵਲਗਣ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਸੀਮਾਵਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ। 15 “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ। 16 “ਇੱਕ ਗਵਾਹ ਦੂਸਰੇ ਵਿਅਕਤੀ ਨੂੰ ਝੂਠ ਬੋਲਕੇ ਅਤੇ ਇਹ ਆਖਕੇ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਸਕਦਾ ਹੈ ਕਿ ਇਸ ਵਿਅਕਤੀ ਨੇ ਗਲਤੀ ਕੀਤੀ ਹੈ। 17 ਜੇ ਅਜਿਹਾ ਵਾਪਰੇ, ਇਨ੍ਹਾਂ ਲੋਕਾਂ ਨੂੰ ਯਹੋਵਾਹ ਦੇ ਅੱਗੇ ਖੜੇ ਹੋਕੇ ਉਥੇ ਡਿਉਟੀ ਕਰ ਰਹੇ ਨਿਆਂਕਾਰਾਂ ਅਤੇ ਜਾਜਕਾਂ ਤੋਂ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ। 18 ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ, 19 ਤਾਂ ਤੁਹਾਨੂੰ ਉਸਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਂਗੇ। 20 ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ। 21 “ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲਗਿਆ ਬ੍ਬੁਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।

20:1 “ਜਦੋਂ ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵਧੇਰੇ ਆਦਮੀਆਂ, ਘੋੜਿਆਂ ਅਤੇ ਰਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ - ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈਕੇ ਆਇਆ, ਤੁਹਾਡੇ ਨਾਲ ਹੈ। 2 “ਜੰਗ ਵਿੱਚ ਜਾਣ ਤੋਂ ਪਹਿਲਾਂ, ਜਾਜਕ ਨੂੰ ਸਿਪਾਹੀਆਂ ਕੋਲ ਜਾਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ। 3 ਜਾਜਕ ਆਖੇਗਾ, ‘ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਂਸਲਾ ਨਹੀਂ ਹਾਰਨਾ। ਆਤਂਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ! 4 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’ 5 “ਉਹ ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਨਵਾਂ ਘਰ ਬਣਾਇਆ ਹੋਵੇ ਪਰ ਇਸਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫ਼ੇਰ ਹੋ ਸਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ। 6 ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਅੰਗੂਰਾਂ ਦਾ ਬਾਗ ਲਾਇਆ ਹੋਵੇ ਪਰ ਹਾਲੇ ਤੀਕ ਅੰਗੂਰਾਂ ਦੀ ਫ਼ਸਲ ਨਾ ਲਾਈ ਹੋਵੇ? ਉਸ ਬੰਦੇ ਨੂੰ ਘਰ ਚਲੇ ਜਾਣਾ ਚਾਹੀਦਾ ਹੈ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਜਾਂਦਾ ਹੈ ਤਾਂ ਕੋਈ ਹੋਰ ਬੰਦਾ ਉਸਦੇ ਖੇਤ ਦੇ ਫ਼ਲਾਂ ਦਾ ਆਨੰਦ ਮਾਣੇਗਾ। 7 ਕੀ ਕੋਈ ਅਜਿਹਾ ਬੰਦਾ ਵੀ ਹੈ ਜਿਸਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸਦੀ ਮੰਗ ਨੂੰ ਵਿਆਹ ਲਵੇਗਾ।’ 8 “ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਦਾ ਹੌਂਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸਨੂੰ ਘਰ ਵਾਪਸ ਚਲਿਆ ਜਾਣਾ ਚਾਹੀਦਾ। ਫ਼ੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।’ 9 ਫ਼ੇਰ, ਜਦੋਂ ਅਧਿਕਾਰੀ ਫ਼ੌਜ ਨਾਲ ਗੱਲ ਕਰ ਹਟਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਨਣੇ ਚਾਹੀਦੇ ਹਨ। 10 “ਜਦੋਂ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਹਾਨੂੰ ਸਭ ਤੋਂ ਪਹਿਲਾਂ ਉਥੋਂ ਦੇ ਲੋਕਾਂ ਨੂੰ ਅਮਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। 11 ਜੇ ਉਹ ਤੁਹਾਡੀ ਪੇਸ਼ਕਸ਼ ਨੂੰ ਪ੍ਰਵਾਨ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ ਤਾਂ ਉਸ ਸ਼ਹਿਰ ਦੇ ਸਾਰੇ ਲੋਕ ਤੁਹਾਡੇ ਗੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨ ਲਈ ਮਜ਼ਬੂਰ ਹੋਣਗੇ। 12 ਪਰ ਜੇ ਉਹ ਸ਼ਹਿਰ ਤੁਹਾਡੇ ਨਾਲ ਸ਼ਾਤੀ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਤੁਹਾਡੇ ਖਿਲਾਫ਼ ਲੜਾਈ ਕਰਦਾ ਹੈ ਤਾਂ ਤੁਹਾਨੂੰ ਉਸ ਸ਼ਹਿਰ ਨੂੰ ਘੇਰਾ ਪਾ ਲੈਣਾ ਚਾਹੀਦਾ ਹੈ। 13 ਅਤੇ ਜਦੋਂ ਯਹੋਵਾਹ, ਤੁਹਾਡਾ ਪਮੇਸ਼ੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ। 14 ਪਰ ਤੁਸੀਂ ਔਰਤਾਂ, ਬੱਚਿਆਂ, ਗ੍ਗਾਵਾਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ। 15 ਇਹੀ ਗੱਲ ਹੈ ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ - ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿਥੇ ਤੁਸੀਂ ਰਹੋਗੇ। 16 “ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ। 17 ਤੁਹਾਨੂੰ ਸਾਰੇ ਲੋਕਾਂ - ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ - ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ। 18 ਕਿਉਂ? ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿਖਿਆ ਨਹੀਂ ਦੇ ਸਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ। 19 “ਜਦੋਂ ਤੁਸੀਂ ਕਿਸੇ ਸ਼ਹਿਰ ਦੇ ਖਿਲਾਫ਼ ਜੰਗ ਕਰ ਰਹੇ ਹੋ, ਹੋ ਸਕਦਾ ਹੈ ਤੁਹਾਨੂੰ ਲੰਮੇ ਸਮੇਂ ਤੱਕ ਉਸ ਸ਼ਹਿਰ ਨੂੰ ਘੇਰਾ ਪਾਉਣਾ ਪਵੇ। ਤੁਹਾਨੂੰ ਸ਼ਹਿਰ ਦੇ ਆਲੇ-ਦੁਆਲੇ ਦੇ ਫ਼ਲਦਾਰ ਰੁਖਾਂ ਨੂੰ ਨਹੀਂ ਕੱਟਣਾ ਚਾਹੀਦਾ। ਤੁਸੀਂ ਇਨ੍ਹਾਂ ਰੁਖਾਂ ਦੇ ਫ਼ਲ ਖਾ ਸਕਦੇ ਹੋ ਪਰ ਤੁਹਾਨੂੰ ਇਨ੍ਹਾਂ ਨੂੰ ਕੱਟਣਾ ਨਹੀਂ ਚਾਹੀਦਾ। ਇਹ ਰੁਖ ਦੁਸ਼ਮਣ ਨਹੀਂ ਹਨ, ਇਸ ਲਈ ਇਨ੍ਹਾਂ ਦੇ ਖਿਲਾਫ਼ ਜੰਗ ਨਾ ਕਰੋ! 20 ਪਰ ਤੁਸੀਂ ਉਨ੍ਹਾਂ ਰੁਖਾਂ ਨੂੰ ਕੱਟ ਸਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਹਥਿਆਰ ਬਣਾਕੇ, ਕਰ ਸਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿਤਿਆ ਨਹੀਂ ਜਾਂਦਾ।

21:1 “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸਨੂੰ ਕਿਸਨੇ ਕਤਲ ਕੀਤਾ ਹੈ। 2 ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ। 3 ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵਗ੍ਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ। 4 ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। 5 ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਰਣਾ ਕਰਨਗੇ ਕਿ, ਹਰ ਉਸ ਝਗੜੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।) 6 ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ। 7 ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸਨੂੰ ਵਾਪਰਦਿਆਂ ਨਹੀਂ ਦੇਖਿਆ। 8 ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ। 9 ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ। 10 “ਹੋ ਸਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ। 11 ਹੋ ਸਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸਨੂੰ ਤੁਸੀਂ ਆਪਣੀ ਪਤਨੀ ਬਨਾਉਣਾ ਚਾਹੁੰਦੇ ਹੋਵੋ। 12 ਤਾਂ ਤੁਹਾਨੂੰ ਉਸਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦਾ ਸਿਰ ਮੁੰਨ ਦਿਉ ਅਤੇ ਉਸਦੇ ਨਹੁਂ ਕੱਟ ਦਿਉ। 13 ਉਸਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਮੌਤ ਦਾ ਮਹੀਨੇ ਭਰ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸਕਦੇ ਹੋ ਅਤੇ ਉਸਦੇ ਪਤੀ ਬਣ ਸਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ। 14 ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸਨੂੰ ਤਲਾਕ ਦੇ ਦਿਉ ਅਤੇ ਉਸਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ। 15 “ਹੋ ਸਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸਨੂੰ ਉਹ ਪਿਆਰ ਨਹੀਂ ਕਰਦਾ। 16 ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਲੇਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸਨੂੰ ਉਹ ਪਿਆਰ ਨਹੀਂ ਕਰਦਾ। 17 ਉਸਨੂੰ ਆਪਣੀ ਪਤਨੀ ਦੇ ਪਲੇਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਲੇਠਾ ਹੈ ਅਤੇ ਪਲੇਠੇ ਦੇ ਹੱਕ ਸਿਰਫ਼ ਉਸ ਇਕੱਲੇ ਦੇ ਹਨ। 18 “ਹੋ ਸਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸਨੂੰ ਕਸਬੇ ਦੇ ਆਗੂਆਂ ਸਾਮ੍ਹਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ। 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’ 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ। 22 “ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੋਸ਼ੀ ਹੋ ਸਕਦਾ ਹੈ ਜਿਸਦੀ ਸਜ਼ਾ ਮੌਤ ਹੋਵੇ। ਜਦੋਂ ਉਸਨੂੰ ਮਾਰਿਆ ਜਾਵੇ ਤਾਂ ਲੋਕ ਉਸਦੀ ਲਾਸ਼ ਨੂੰ ਰੁਖ ਉੱਤੇ ਟੰਗ ਸਕਦੇ ਹਨ। 23ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁਖ ਉੱਤੇ ਟਂਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ। 23

22:1 “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸਨੂੰ ਉਸਦੇ ਮਾਲਕ ਕੋਲ ਜ਼ਰੂਰ ਲੈਕੇ ਜਾਵੋ। 2 ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸਕਦੇ ਹੋ ਅਤੇ ਤੁਸੀਂ ਉਸਨੂੰ ਓਨਾ ਚਿਰ ਤੱਕ ਰੱਖ ਸਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸਨੂੰ ਲਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ। 3 ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ। 4 “ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਗਾਂ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸਨੂੰ ਉਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। 5 “ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ। 6 “ਹੋ ਸਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਦਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਦਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ। 7 ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ। 8 “ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ। 9 “ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ਼ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸਕੋਂਗੇ ਅਤੇ ਨਾ ਉਸ ਅਨਾਜ਼ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉਗ੍ਗੇਗਾ। 10 “ਤੁਹਾਨੂੰ ਚਾਹੀਦਾ ਹੈ ਕਿ ਗਾਂ ਅਤੇ ਖੋਤੇ ਨਾਲ ਇਕਠਿਆਂ ਹਲ ਨਾ ਵਾਹੋ। 11 “ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ। 12 “ਧਾਗਿਆਂ ਦੇ ਕੁਝ ਟੁਕੜਿਆਂ ਨੂੰ ਇਕਿਠਆਂ ਬੰਨ੍ਹੋ। ਫ਼ੇਰ ਇਨ੍ਹਾਂ ਫ਼ੁਮ੍ਹਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੌਹਾਂ ਨੁਕਰਾਂ ਉੱਤੇ ਬੰਨ੍ਹੋ। 13 “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸਕਦਾ ਹੈ ਹੋ ਸਕਦਾ ਹੈ ਫ਼ੇਰ ਉਹ ਇਹ ਨਿਰਣਾ ਕਰੇ ਕਿ ਉਹ ਉਸਨੂੰ ਪਸੰਦ ਨਹੀਂ ਕਰਦਾ। 14 ਹੋ ਸਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ। ਉਸਦੇ ਵਿਰੁੱਧ ਇਹ ਆਖਣ ਨਾਲ ਹੋ ਸਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ। 15 ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ। 16 ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸਨੂੰ ਨਹੀਂ ਚਾਹੁੰਦਾ। 17 ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸਨੇ ਆਖਿਆ ਸੀ, ‘ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।’ ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ। 18 ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸਨੂੰ ਸਜ਼ਾ ਦੇਣ। 19 ਉਨ੍ਹਾਂ ਨੂੰ ਉਸ ਉੱਤੇ 40 ਓਸ ਚਾਂਦੀ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸਕੇਗਾ। 20 “ਪਰ ਹੋ ਸਕਦਾ ਹੈ ਕਿ ਪਤੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ, 21 ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸਨੂੰ ਪੱਥਰ ਮਾਰਕੇ ਮਾਰ ਦੇਣ ਕਿਉਂ? ਕਿਉਂਕਿ ਉਸਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ। 22 “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਰਨਾ ਚਾਹੀਦਾ ਹੈ - ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ। 23 “ਹੋ ਸਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮਂਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ, 24 ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸਨੇ ਸ਼ਹਿਰ ਵਿੱਚ ਹੁਂਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ। 25 “ਪਰ ਜੇ ਕੋਈ ਆਦਮੀ ਕਿਸੇ ਮਂਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਸਨੂੰ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਰਨਾ ਚਾਹੀਦਾ ਹੈ। 26 ਤੁਹਾਨੂੰ ਕੁੜੀ ਨੂੰ ਕੁਝ ਨਹੀਂ ਕਰਨਾ ਚਾਹੀਦਾ ਕਿਉਂ ਜੁ ਉਸਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਹ ਮੌਤ ਦੀ ਅਧਿਕਾਰਨ ਹੋਵੇ। ਇਹ ਕਿਸੇ ਬੰਦੇ ਦੇ ਆਪਣੇ ਗੁਆਂਢੀ ਉੱਤੇ ਹਮਲਾ ਕਰਕੇ ਉਸਨੂੰ ਮਾਰਨ ਵਾਂਗ ਹੀ ਹੈ। 27 ਕਿਉਂਕਿ ਆਦਮੀ ਨੇ ਮਂਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸਕਦਾ ਹੈ ਕਿ ਉਸਨੇ ਸਹਾਇਤਾ ਲਈ ਆਵਾਜ਼ਾ ਮਾਰੀਆਂ ਹੋਣ ਪਰ ਉਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। 28 “ਹੋ ਸਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟਕਰੇ ਜਿਹੜੀ ਮਂਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸਨੂੰ ਵਾਪਰਦਿਆਂ ਦੇਖ ਲੈਣ, 29 ਤਾਂ ਉਸਨੂੰ ਕੁੜੀ ਦੇ ਪਿਤਾ ਨੂੰ ਵੀਹ ਓਁਸ ਚਾਂਦੀ ਦੇਣੀ ਚਾਹੀਦੀ ਹੈ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸਨੇ ਉਸਦਾ ਨਿਰਾਦਰ ਕੀਤਾ, ਉਹ ਉਸਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸਕਦਾ। 30 “ਕਿਸੇ ਬੰਦੇ ਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਸਨੀ ਸੰਬੰਧ ਕਾਇਮ ਕਰਕੇ ਆਪਣੇ ਪਿਤਾ ਲਈ ਸ਼ਰਮਸਾਰੀ ਦਾ ਕਾਰਣ ਨਹੀਂ ਬਨਣਾ ਚਾਹੀਦਾ।

23:1 “ਉਹ ਬੰਦਾ ਜਿਸਦਾ ਅੰਡਕੋਸ਼ ਚਿਥਿਆ ਗਿਆ ਹੋਵੇ ਜਾਂ ਉਸਦਾ ਜਿਨਸੀ ਅੰਗ ਕਟ ਗਿਆ ਹੋਵੇ, ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸਕਦਾ। 2 ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦਾ। ਉਸਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦੇ। 3 “ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸਕਦਾ। ਉਨ੍ਹਾਂ ਦੀ 10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦੇ। 4 ਕਿਉਂਕਿ ਅੰਮ੍ਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।) 5 ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਬਿਲਆਮ ਦੀ ਗੱਲ ਨਹੀਂ ਸਣੀ ਅਤੇ ਉਸਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ। 6 ਤੁਹਾਨੂੰ ਚਾਹੀਦਾ ਹੈ ਕਿ ਕਦੇ ਵੀ ਅੰਮੋਨੀ ਅਤੇ ਮੋਆਬੀ ਲੋਕਾਂ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰੋ। ਜਦੋਂ ਤੱਕ ਤੁਸੀਂ ਜਿਉਂਦੇ ਹੋ ਉਨ੍ਹਾਂ ਨਾਲ ਦੋਸਤੀ ਨਾ ਕਰੋ। 7 “ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ। 8 ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸਕਦੇ ਹਨ। 9 “ਜਦੋਂ ਤੁਹਾਡੀ ਫ਼ੌਜ ਤੁਹਾਡੇ ਦੁਸ਼ਮਣਾ ਨਾਲ ਲੜਨ ਜਾਵੇ ਤਾਂ ਹਰ ਉਸ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਹੜੀ ਤੁਹਾਨੂੰ ਅਪਵਿੱਤਰ ਕਰਦੀ ਹੋਵੇ। 10 ਜੇ ਉਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸਨੂੰ ਡੇਰੇ ਤੋਂ ਬਾਹਰ ਜਾਕੇ, ਸ਼ਾਮ ਤੀਕ ਉਥੇ ਰਹਿਣਾ ਚਾਹੀਦਾ ਹੈ। 11 ਤਾਂ, ਸ਼ਾਮ ਹੋਣ ਤੇ, ਉਸ ਬੰਦੇ ਨੂੰ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸਕਦਾ ਹੈ। 12 “ਤੁਹਾਡੇ ਡੇਰੇ ਦੇ ਬਾਹਰ ਅਜਿਹੀ ਥਾਂ ਜ਼ਰੂਰ ਹੋਣੀ ਚਾਹੀਦੀ ਹੈ ਜਿਥੇ ਤੁਸੀਂ ਹਾਜ਼ਤ ਰਫ਼ਾ ਕਰ ਸਕੋ। 13 ਆਪਣੇ ਹਥਿਆਰਾਂ ਨਾਲ ਧਰਤੀ ਖੋਦਣ ਲਈ ਇੱਕ ਡੰਡਾ ਵੀ ਰੱਖੋ। ਫ਼ੇਰ ਹਾਜ਼ਤ ਰਫ਼ਾ ਕਰਨ ਤੋਂ ਬਾਦ ਤੁਸੀਂ ਉਸਨੂੰ ਢਕਣ ਲਈ ਟੋਆ ਪੁੱਟੋ। 14 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਸਹਾਇਤਾ ਕਰਨ ਲਈ ਤੁਹਾਡੇ ਨਾਲ ਤੁਹਾਡੇ ਡੇਰੇ ਵਿੱਚ ਹੈ। ਇਸ ਲਈ ਡੇਰੇ ਨੂੰ ਪਵਿੱਤਰ ਰਹਿਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੂੰ ਕੋਈ ਘਿਰਣਿਤ ਸ਼ੈਅ ਨਜ਼ਰ ਨਹੀਂ ਆਵੇਗੀ ਅਤੇ ਉਹ ਤੁਹਾਨੂੰ ਛੱਡਕੇ ਨਹੀਂ ਜਾਵੇਗਾ। 15 “ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸਦੇ ਸੁਆਮੀ ਨੂੰ ਵਾਪਸ ਨਹੀਂ ਕਰਨਾ ਚਾਹੀਦਾ। 16 ਇਹ ਗੁਲਾਮ ਤੁਹਾਡੇ ਨਾਲ ਜਿਥੇ ਚਾਹੇ ਰਹਿ ਸਕਦਾ ਹੈ। ਉਹ ਆਪਣੇ ਚੁਣੇ ਹੋਏ ਕਿਸੇ ਵੀ ਸ਼ਹਿਰ ਵਿੱਚ ਰਹਿ ਸਕਦਾ ਹੈ। ਤੁਹਾਨੂੰ ਉਸਨੂੰ ਕਸ਼ਟ ਨਹੀਂ ਦੇਣਾ ਚਾਹੀਦਾ। 17 “ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਨਣਾ ਚਾਹੀਦਾ। 18 ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸਕਦਾ ਜਿਹੜੀਆਂ ਉਸਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂ? ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ। 19 “ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸਕਦਾ ਹੋਵੇ, 20 ਤੁਸੀਂ ਕਿਸੇ ਵਿਦੇਸ਼ੀ ਪਾਸੋਂ ਸੂਦ ਲੈ ਸਕਦੇ ਹੋ। ਪਰ ਕਿਸੇ ਦੂਸਰੇ ਇਸਰਾਏਲੀ ਕੋਲੋਂ ਸੂਦ ਵਸੂਲ ਨਹੀਂ ਕਰਨਾ। ਜੇ ਤੁਸੀਂ ਇਨ੍ਹਾਂ ਬਿਧੀਆਂ ਦਾ ਪਾਲਨ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਜਿਥੇ ਤੁਸੀਂ ਰਹਿਣ ਲਈ ਜਾ ਰਹੇ ਹੋ, ਹਰ ਤਰ੍ਹਾਂ ਨਾਲ ਬਰਕਤ ਦੇਵੇਗਾ। 21 “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿਲ੍ਲ ਨਾ ਲਾਉ। ਕਿਉਂ? ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ। 22 ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ। 23 ਪਰ ਤੁਹਾਨੂੰ ਉਹ ਜ਼ਰੂਰ ਕਰਨਾ ਚਾਹੀਦਾ ਜੋ ਤੁਸੀਂ ਆਖਿਆ ਸੀ ਕਿ ਕਰੋਂਗੇ। ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਕੋਈ ਖਾਸ ਕਸਮ ਖਾਧੀ ਹੈ, ਇਹ ਤੁਸੀਂ ਹੀ ਸੀ ਜਿਨ੍ਹਾਂ ਨੇ ਖੁਦ ਆਪਣੀ ਇਛਾ ਕਸਮ ਖਾਧੀ ਸੀ। ਪਰਮੇਸ਼ੁਰ ਨੇ ਤੁਹਾਨੂੰ ਉਹ ਕਸਮ ਖਾਣ ਲਈ ਮਜ਼ਬੂਰ ਨਹੀਂ ਕੀਤਾ ਸੀ, ਇਸ ਲਈ ਤੁਹਾਨੂੰ ਇਸਨੂੰ ਪੂਰਾ ਕਰਨਾ ਚਾਹੀਦਾ ਹੈ। 24 “ਜਦੋਂ ਤੁਸੀਂ ਕਿਸੇ ਹੋਰ ਬੰਦੇ ਦੇ ਅੰਗੂਰਾਂ ਦੇ ਖੇਤ ਵਿੱਚੋਂ ਲੰਘੋ ਤਾਂ ਤੁਸੀਂ ਜਿੰਨੇ ਚਾਹੋ ਅੰਗੂਰ ਖਾ ਸਕਦੇ ਹੋ। ਪਰ ਤੁਸੀਂ ਕੋਈ ਵੀ ਅੰਗੂਰ ਆਪਣੀ ਟੋਕਰੀ ਵਿੱਚ ਪਾਕੇ ਨਹੀਂ ਲਿਜਾ ਸਕਦੇ। 25 ਜੇਕਰ ਤੁਸੀਂ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚੋਂ ਲੰਘੇ ਹੋ, ਤੁਸੀਂ ਆਪਣੇ ਹੱਥਾਂ ਨਾਲ ਅਨਾਜ਼ ਦੀਆਂ ਬੱਲੀਆਂ ਤੋੜਕੇ ਜਿੰਨੀਆਂ ਚਾਹੋ ਖਾ ਸਕਦੇ ਹੋ, ਪਰ ਤੁਸੀਂ ਉਸਦਾ ਅਨਾਜ਼ ਵੱਢਣ ਲਈ ਦਾਤਰੀ ਇਸਤੇਮਾਲ ਨਹੀਂ ਕਰ ਸਕਦੇ।

24:1 “ਹੋ ਸਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸਨੂੰ ਉਸਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ। 2 ਜਦੋਂ ਉਹ ਉਸਦਾ ਘਰ ਛੱਡ ਜਾਵੇ, ਉਹ ਜਾਕੇ ਕਿਸੇ ਹੋਰ ਆਦਮੀ ਦੀ ਪਤਨੀ ਬਣ ਸਕਦੀ ਹੈ। 3 ਪਰ ਫ਼ਰਜ਼ ਕਰੋ, ਅਗਲਾ ਪਤੀ ਵੀ ਉਸਨੂੰ ਪਸੰਦ ਨਹੀਂ ਕਰਦਾ, ਉਸਨੂੰ ਤਲਾਕ ਦੇ ਕਾਗਜ਼ਾਤ ਤਿਆਰ ਕਰਕੇ ਉਸਨੂੰ ਦੇ ਦੇਣੇ ਚਾਹੀਦੇ ਹਨ। ਫ਼ੇਰ ਬੰਦੇ ਨੂੰ ਉਸਨੂੰ ਆਪਣੇ ਘਰੋਂ ਬਾਹਰ ਭੇਜ ਦੇਣਾ ਚਾਹੀਦਾ ਹੈ। 4 ਜੇ ਉਹ ਆਦਮੀ ਉਸਨੂੰ ਤਲਾਕ ਦੇ ਦਿੰਦਾ, ਤਾਂ ਹੋ ਸਕਦਾ ਹੈ ਕਿ ਉਸਦਾ ਪਹਿਲਾ ਪਤੀ ਉਸਨੂੰ ਫ਼ਿਰ ਤੋਂ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਜਾਂ ਜੇ ਨਵਾਂ ਪਤੀ ਮਰ ਜਾਵੇ, ਤਾਂ ਹੋ ਸਕਦਾ ਹੈ ਕਿ ਪਹਿਲਾ ਪਤੀ ਉਸਨੂੰ ਦੋਬਾਰਾ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਉਹ ਪਲੀਤ ਹੋ ਚੁੱਕੀ ਹੈ, ਅਤੇ ਜੇ ਉਸਨੇ ਉਸ ਨਾਲ ਫ਼ੇਰ ਵਿਆਹ ਕੀਤਾ, ਉਹ ਕੁਝ ਅਜਿਹਾ ਕਰ ਰਿਹਾ ਹੋਵੇਗਾ ਜਿਸਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਹਾਨੂੰ ਉਸ ਧਰਤੀ ਨੂੰ ਪਾਪ ਦੀ ਦੋਸ਼ੀ ਨਹੀਂ ਬਨਾਉਣਾ ਚਾਹੀਦਾ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। 5 “ਜਦੋਂ ਕਿਸੇ ਬੰਦੇ ਨੇ ਨਵਾਂ-ਨਵਾਂ ਵਿਆਹ ਕਰਵਾਇਆ ਹੋਵੇ ਤਾਂ ਉਸਨੂੰ ਫ਼ੌਜ ਵਿੱਚ ਨਹੀਂ ਭੇਜਣਾ ਚਾਹੀਦਾ। ਉਸਨੂੰ ਕੋਈ ਹੋਰ ਖਾਸ ਕੰਮ ਨਹੀਂ ਦੇਣਾ ਚਾਹੀਦਾ। ਇੱਕ ਸਾਲ ਤੱਕ ਉਸਨੂੰ ਆਜ਼ਾਦੀ ਨਾਲ ਘਰ ਰਹਿਣ ਦੇਣਾ ਚਾਹੀਦਾ ਹੈ ਅਤੇ ਨਵੀਂ ਵਿਆਹੀ ਪਤਨੀ ਨੂੰ ਪ੍ਰਸੰਨ ਕਰਨ ਦੇਣਾ ਚਾਹੀਦਾ ਹੈ। 6 “ਜਦੋਂ ਤੁਸੀਂ ਕਿਸੇ ਬੰਦੇ ਨੂੰ ਕਰਜ਼ਾ ਦਿਉ, ਤਾਂ ਤੁਹਾਨੂੰ ਉਸਦੀ ਆਟੇ ਦੀ ਚੱਕੀ ਦੇ ਕਿਸੇ ਹਿੱਸੇ ਨੂੰ ਜ਼ਮਾਨਤ ਵਜੋਂ ਨਹੀਂ ਰੱਖਣਾ ਚਾਹੀਦਾ। ਕਿਉਂਕਿ ਇਹ ਗੱਲ ਉਸ ਪਾਸੋਂ ਭੋਜਨ ਖੋਹਣ ਵਰਗੀ ਹੋਵੇਗੀ। 7 “ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ - ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ। 8 “ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ। 9 ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀ ਸਲੂਕ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ ਸੀ। 10 “ਜਦੋਂ ਤੁਸੀਂ ਕਿਸੇ ਬੰਦੇ ਨੂੰ ਕੁਝ ਉਧਾਰ ਦੇਵੋ, ਤੁਹਾਨੂੰ ਜ਼ਮਾਨਤ ਵਜੋਂ ਕੁਝ ਲੈਣ ਲਈ ਉਸਦੇ ਘਰ ਦੇ ਅੰਦਰ ਨਹੀਂ ਜਾਣਾ ਚਾਹੀਦਾ। 11 ਤੁਹਾਨੂੰ ਬਾਹਰ ਖਲੋਣਾ ਚਾਹੀਦਾ ਹੈ। ਫ਼ੇਰ ਉਹ ਬੰਦਾ ਜਿਸਨੂੰ ਤੁਸੀਂ ਕਰਜ਼ਾ ਦਿੱਤਾ ਹੈ ਤੁਹਾਡੇ ਲਈ ਜ਼ਮਾਨਤ ਲੈਕੇ ਬਾਹਰ ਆ ਜਾਵੇਗਾ। 12 ਜੇ ਉਹ ਗਰੀਬ ਆਦਮੀ ਹੈ, ਤਾਂ ਹੋ ਸਕਦਾ ਹੈ ਕਿ ਉਹ ਆਪਣੇ ਕੱਪੜੇ ਹੀ ਦੇ ਦੇਵੇ ਜਿਹੜੇ ਉਸਨੂੰ ਨਿਘ ਦਿੰਦੇ ਹਨ। ਤੁਹਾਨੂੰ ਚਾਹੀਦਾ ਹੈ ਕਿ ਉਸ ਜ਼ਮਾਨਤ ਨੂੰ ਰਾਤ ਵੇਲੇ ਨਹੀਂ ਰੱਖਣਾ। 13 ਤੁਹਾਨੂੰ ਉਹ ਜ਼ਮਾਨਤ, ਸ਼ਾਮ ਵੇਲੇ ਉਸਨੂੰ ਵਾਪਸ ਕਰ ਦੇਣੀ ਚਾਹੀਦੀ ਹੈ। ਫ਼ੇਰ ਉਸ ਕੋਲ ਪਹਿਨਣ ਲਈ ਕੱਪੜੇ ਹੋਣਗੇ। ਉਹ ਤੁਹਾਡਾ ਸ਼ੁਕਰਾਨਾ ਕਰੇਗਾ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਸ ਨੂੰ ਧਰਮੀ ਅਮਲ ਸਮਝੇਗਾ। 14 “ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ। 15 ਉਸਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ। 16 “ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦ੍ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। ਕਿਸੇ ਬੰਦੇ ਨੂੰ ਸਿਰਫ਼ ਉਸਦੀ ਮੰਦੀ ਕਰਨੀ ਕਾਰਣ ਹੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। 17 “ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ। 18 ਯਾਦ ਰੱਖੋ, ਤੁਸੀਂ ਵੀ ਮਿਸਰ ਵਿੱਚ ਗਰੀਬ ਗੁਲਾਮ ਸੀ। ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਸ ਥਾਂ ਤੋਂ ਕਢਕੇ ਆਜ਼ਾਦ ਕੀਤਾ ਸੀ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ। 19 “ਹੋ ਸਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉਥੇ ਕੁਝ ਅਨਾਜ਼ ਛੱਡ ਆਵੋ। ਤੁਹਾਨੂੰ ਇਸਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ਼ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। 20 ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। 21 ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ। 22 ਯਾਦ ਰੱਖੋ, ਤੁਸੀਂ ਮਿਸਰ ਵਿੱਚ ਗੁਲਾਮ ਸੀ। ਇਸੇ ਲਈ, ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।

25:1 “ਜੇਕਰ ਦੋ ਬੰਦਿਆਂ ਵਿੱਚ ਕੋਈ ਦਲੀਲਬਾਜ਼ੀ ਹੋਵੇ, ਉਨ੍ਹਾਂ ਨੂੰ ਕਚਿਹਰੀ ਵਿੱਚ ਜਾਣਾ ਚਾਹੀਦਾ ਹੈ। ਨਿਆਂਕਾਰ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ। 2 ਜੇ ਕੋਈ ਜਜ੍ਜ ਇਹ ਨਿਰਣਾ ਕਰੇ ਕਿ ਕਿਸੇ ਬੰਦੇ ਨੂੰ ਕੋੜਿਆ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਉਸ ਬੰਦੇ ਨੂੰ ਪੁਠਾ ਲਿਟਾ ਦੇਣਾ ਚਾਹੀਦਾ ਹੈ। ਕੋਈ ਜਣਾ ਮੁਜਰਿਮ ਨੂੰ ਜਜ੍ਜ ਦੀਆਂ ਨਜ਼ਰਾ ਸਾਮ੍ਹਣੇ ਸਜ਼ਾ ਦੇਵੇਗਾ। ਉਸਨੂੰ ਕਿੰਨੀ ਵਾਰੀ ਸਜ਼ਾ ਦੇਣੀ ਹੈ ਇਸਦਾ ਨਿਰਣਾ ਉਸਦੇ ਜ਼ੁਰਮ ਉੱਤੇ ਨਿਰਭਰ ਕਰੇਗਾ। 3 ਕਿਸੇ ਨੂੰ ਵੀ ਚਾਲ੍ਹੀਆਂ ਤੋਂ ਵਧ ਕੋੜੇ ਨਹੀਂ ਮਾਰੇ ਜਾਣੇ ਚਾਹੀਦੇ। ਜੇ ਤੁਸੀਂ ਕਿਸੇ ਨੂੰ ਚਾਲ੍ਹੀਆਂ ਤੋਂ ਵਧ ਕੋੜੇ ਮਾਰਦੇ ਹੋ, ਇਸਦਾ ਮਤਲਬ ਹੈ ਕਿ ਤੁਹਾਡੇ ਲਈ, ਤੁਹਾਡੇ ਗੁਆਂਢੀ ਦਾ ਜੀਵਨ ਕੋਈ ਅਰਥ ਨਹੀਂ ਰੱਖਦਾ। 4 “ਜਦੋਂ ਕਿਸੇ ਬਲਦ ਨੂੰ ਅਨਾਜ਼ ਗਹੁਣ ਲਈ ਵਰਤਿਆ ਜਾਂਦਾ, ਉਸਨੂੰ ਅਨਾਜ਼ ਖਾਣ ਤੋਂ ਰੋਕਣ ਲਈ ਉਸਦਾ ਮੂੰਹ ਨਹੀਂ ਬੰਨ੍ਹਿਆ ਜਾਣਾ ਚਾਹੀਦਾ। 5 “ਜੇ ਦੋ ਭਰਾ ਇਕਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਔਲਾਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਨਾਉਣੇ ਚਾਹੀਦੇ ਹਨ। ਉਸਦੀ ਉਸ ਵੱਲ ਇੱਕ ਦਿਉਰ ਦੀ ਜੁਂਮੇਵਾਰੀ ਹੋਣੀ ਚਾਹੀਦੀ ਹੈ। 6 ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉਚੇਰਾ ਕਰੇਗਾ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ। 7 ਜੇ ਕੋਈ ਬੰਦਾ ਆਪਣੇ ਭਰਾ ਦੀ ਵਿਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’ 8 ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੱਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’ 9 ਤਾਂ ਉਸਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਮ੍ਹਣੇ ਉਸਦੇ ਕੋਲ ਆਉਣਾ ਚਾਹੀਦਾ ਹੈ। ਉਸਨੂੰ ਉਸਦੇ ਪੈਰੋਂ ਜੁੱਤੀ ਲਾਹ ਦੇਣੀ ਚਾਹੀਦੀ ਹੈ। ਫ਼ੇਰ ਉਸਨੂੰ ਚਾਹੀਦਾ ਹੈ ਕਿ ਉਸਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’ 10 ਫ਼ੇਰ ਉਸ ਭਰਾ ਦਾ ਪਰਿਵਾਰ ਇਸਰਾਏਲ ਦੇ ਅਜਿਹੇ ਪਰਿਵਾਰ ਵਜੋਂ ਜਾਣਿਆ ਜਾਵੇਗਾ ‘ਜਿਸ ਪਰਿਵਾਰ ਦੇ ਬੰਦੇ ਦੀ ਜੁੱਤੀ ਉਤਰ ਗਈ ਸੀ।’ 11 “ਹੋ ਸਕਦਾ ਹੈ ਕਿ ਦੋ ਬੰਦੇ ਆਪਸ ਵਿੱਚ ਲੜ-ਝਗੜ ਰਹੇ ਹੋਣ। ਸ਼ਾਇਦ ਇੱਕ ਆਦਮੀ ਦੀ ਪਤਨੀ ਆਪਣੇ ਪਤੀ ਦੀ ਸਹਾਇਤਾ ਕਰਨ ਲਈ ਆ ਜਾਵੇ। ਪਰ ਉਸਨੂੰ ਦੂਸਰੇ ਆਦਮੀ ਦੇ ਗੁਪਤ ਅੰਗਾਂ ਨੂੰ ਹੱਥ ਨਹੀਂ ਪਾਉਣਾ ਚਾਹੀਦਾ। 12 ਜੇ ਉਹ ਅਜਿਹਾ ਕਰੇ ਤਾਂ ਉਸਦਾ ਹੱਥ ਕੱਟ ਦੇਣਾ ਚਾਹੀਦਾ ਹੈ। ਉਸ ਲਈ ਅਫ਼ਸੋਸ ਕਰਨ ਦੀ ਲੋੜ ਨਹੀਂ। 13 “ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ। 14 ਆਪਣੇ ਘਰ ਵਿੱਚ ਅਜਿਹੇ ਵੱਟੇ ਵੀ ਨਾ ਰੱਖੋ ਜਿਹੜੇ ਜਾਂ ਤਾਂ ਬਹੁਤ ਵੱਡੇ ਹੋਣ ਜਾਂ ਬਹੁਤ ਛੋਟੇ ਹੋਣ। 15 ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। 16 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਂਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ। 17 “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ। 18 ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ। 19 ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁਲਿਉ।

26:1 “ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉਥੇ ਰਹੋਂਗੇ। 2 ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ। 3 ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਸਾਮ੍ਹਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ!’ 4 “ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਮ੍ਹਣੇ ਰੱਖ ਦੇਵੇਗਾ। 5 ਫ਼ੇਰ ਉਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉਥੇ ਰਹਿ ਪਿਆ। ਜਦੋਂ ਉਹ ਉਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ - ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ 6 ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ਕ੍ਕਤ ਕਰਵਾਈ। 7 ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਅਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ। 8 ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕਢ ਲਿਆਇਆ। ਉਸਨੇ ਵੱਡੇ ਕਰਿਸ਼ਮੇ ਦਿਖਾਏ। ਉਸਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ। 9 ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸਨੇ ਸਾਨੂੰ ਇਹ ਧਰਤੀ ਦੇ ਦਿੱਤੀ - ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ। 10 ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈਕੇ ਆਇਆ ਹਾਂ।’“ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ। 11 ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੇਵੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। 12 “ਹਰ ਤੀਸਰਾ ਵਰ੍ਹਾ ਤਿਥਿਆ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ। 13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕਢ ਲਿਆ ਹੈ। ਮੈਂ ਇਹ ਲੇਵੀਆਂ ਨੂੰ, ਵਿਦੇਸ਼ੀਆਂ ਨੂੰ, ਵਿਧਵਾਵਾ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁਲਿਆ ਨਹੀਂ ਹਾਂ। 14 ਮੈਂ ਇਹ ਭੋਜਨ ਸੋਗ ਸਮੇਂ ਨਹੀਂ ਖਾਧਾ। ਜਦੋਂ ਮੈਂ ਭੋਜਨ ਇਕੱਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ। 15 ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’ 16 “ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਾਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ। 17 ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ। 18 ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 19 ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸ਼ੁਹਰਤ ਅਤੇ ਮਾਹਨਤਾ ਬਖਸ਼ੇਗਾ। ਅਤੇ ਤੁਸੀਂ ਉਸਦੇ ਖਾਸ ਲੋਕ ਹੋਵੋਂਗੇ, ਜਿਵੇਂ ਕਿ ਉਸਨੇ ਇਕਰਾਰ ਕੀਤਾ ਸੀ।”

27:1 ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 2 ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢਕ ਦੇਣਾ ਚਾਹੀਦਾ ਹੈ। 3 ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ। 4 “ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ। 5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ। 6 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਨੇ। ਯਹੋਵਾਹ, ਆਪਣੇ ਪਰਮੇਸ਼ੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜਾਵੋ। 7 ਅਤੇ ਇੱਥੇ ਤੁਹਾਨੂੰ ਬਲੀਆਂ ਚੜਾਉਣੀਆਂ ਚਾਹੀਦੀਆਂ ਹਨ ਅਤੇ ਸੁਖ-ਸਾਂਦ ਦੀਆਂ ਭੇਟਾ ਦਾ ਭੋਜਨ ਕਰਨਾ ਚਾਹੀਦਾ ਹੈ। ਉਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲਕੇ ਆਨੰਦ ਮਾਣੋ। 8 ਇਸ ਸਾਰੀ ਬਿਵਸਥਾ ਨੂੰ ਤੁਹਾਡੇ ਦੁਆਰਾ ਸਥਾਪਿਤ ਕੀਤੇ ਹੋਏ ਪੱਥਰਾਂ ਉੱਤੇ ਸਾਫ਼-ਸਾਫ਼ ਲਿਖੋ।” 9 ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ। 10 ਇਸ ਲਈ ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਖਦਾ ਹੈ। ਤੁਹਾਨੂੰ ਉਸਦੇ ਆਦੇਸ਼ਾ ਅਤੇ ਉਸਦੇ ਕਾਨੂੰਨਾ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਅੱਜ ਤੁਹਾਨੂੰ ਪ੍ਰਦਾਨ ਕਰ ਰਿਹਾ ਹਾਂ।” 11 ਉਸੇ ਦਿਨ ਮੂਸਾ ਨੇ ਲੋਕਾਂ ਨੂੰ ਇਹ ਵੀ ਆਖਿਆ, 12 “ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿਜ਼ੀਮ ਪਰਬਤ ਉੱਤੇ ਖਲੋਕੇ ਲੋਕਾਂ ਨੂੰ ਅਸੀਂਸਾ ਪਢ਼ਕੇ ਸੁਣਾਉਣਗੇ: ਸਿਮਿਓਨ, ਲੇਵੀ, ਯੂਡਾ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ। 13 ਅਤੇ ਇਹ ਪਰਿਵਾਰ-ਸਮੂਹ ਏਬਾਲ ਪਰਬਤ ਉੱਤੇ ਖਲੋਕੇ ਸਰਾਪ ਪਢ਼ਨਗੇ: ਰਊਬੇਨ, ਗਾਦ, ਆਸ਼ੇਰ, ਜ਼ਬੁਲੂਨ, ਦਾਨ ਅਤੇ ਨਫ਼ਤਾਲੀ। 14 “ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣਗੇ: 15 “‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਉਂਦਾ ਹੈ, ਅਤੇ ਉਸਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’“ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 16 17 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੇ ਵਲਗਣ ਦੇ ਪੱਥਰ ਹਟਾਉਂਦਾ ਹੈ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 18 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 19 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾ ਨਾਲ ਇਨਸਾਫ਼ ਨਹੀਂ ਕਰਦਾ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 20 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸਨੇ ਉਹੋ ਕੁਝ ਲਿਆ ਜੋ ਸਿਰਫ਼ ਉਸਦੇ ਪਿਤਾ ਦਾ ਸੀ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 21 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਵੀ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ”ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!”“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 22 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ”ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 23 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 24 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੜਿਆ ਨਾ ਜਾਵੇ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 25 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਪੈਸੇ ਲੈਂਦਾ ਹੈ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’ 26 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਸ ਕਾਨੂੰਨ ਉੱਤੇ ਅਟਲ੍ਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ!’“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’”

28:1 “ਹੁਣ, ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸਦੇ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੌਰ ਬਣਾਵੇਗਾ। 2 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ। 3 “ਤੁਹਾਨੂੰ ਸ਼ਹਿਰ ਵਿੱਚਅਤੇ ਖੇਤ ਵਿੱਚ ਅਸੀਸ ਮਿਲੇਗੀ। 4 ਤੁਹਾਨੂੰ ਅਸੀਸ ਮਿਲੇਗੀਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ।ਤੁਹਾਡੀ ਧਰਤੀ ਅਸੀਸਮਈ ਹੋਵੇਗੀਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ।ਤੁਹਾਡੇ ਪਸ਼ੂ ਵਛਿਆਂ ਨਾਲਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ। 5 ਯਹੋਵਾਹ ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਅਸੀਸ ਦੇਵੇਗਾਅਤੇ ਉਨ੍ਹਾਂ ਨੂੰ ਭੋਜਨ ਨਾਲ ਭਰ ਦੇਵੇਗਾ। 6 ਤੁਸੀਂ ਅਸੀਸਮਈ ਹੋਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਜੇਤੂ ਬਣਕੇ ਵਾਪਸ ਪਰਤੋਂਗੇ। 7 “ਯਹੋਵਾਹ ਉਨ੍ਹਾਂ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ! 8 “ਯਹੋਵਾਹ ਤੁਹਾਨੂੰ ਅਸੀਸ ਦੇਵੇਗਾ ਅਤੇ ਤੁਹਾਡੇ ਭਂਡਾਰੇ ਭਰ ਦੇਵੇਗਾ। ਉਹ ਤੁਹਾਡੇ ਕੀਤੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦੇਵੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਹੜੀ ਉਹ ਤੁਹਾਨੂੰ ਦੇ ਰਿਹਾ ਹੈ। 9 ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਨਾਵੇਗਾ, ਜਿਹਾ ਕਿ ਉਸਨੇ ਇਕਰਾਰ ਕੀਤਾ ਸੀ। ਯਹੋਵਾਹ ਅਜਿਹਾ ਕਰੇਗਾ, ਜੇ ਤੁਸੀਂ ਉਸਦੇ ਹੁਕਮਾਂ ਦਾ ਪਾਲਣ ਕਰੋਗੇ ਅਤੇ ਉਹੀ ਕਰੋ ਜੋ ਉਹ ਕਰਨ ਲਈ ਕਹਿੰਦਾ ਹੈ। 10 ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ। 11 “ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਿਖਆਂ ਨਾਲ ਇਕਰਾਰ ਕੀਤਾ ਸੀ। 12 ਯਹੋਵਾਹ ਆਕਾਸ਼, ਆਪਣੀਆਂ ਅਸੀਸਾਂ ਦੇ ਦਲਾਨ ਨੂੰ ਖੋਲ੍ਹ ਦੇਵੇਗਾ ਅਤੇ ਤੁਹਾਡੀ ਧਰਤੀ ਲਈ ਠੀਕ ਸਮੇਂ ਬਾਰਿਸ਼ ਘੱਲੇਗਾ। ਯਹੋਵਾਹ ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। ਇਸ ਲਈ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ ਦੇਣ ਲਈ ਧੰਨ ਹੋਵੇਗਾ, ਅਤੇ ਤੁਹਾਨੂੰ ਉਨ੍ਹਾਂ ਪਾਸੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। 13 ਯਹੋਵਾਹ ਤੁਹਾਨੂੰ ਸਿਰ ਵਰਗਾ ਬਣਾਵੇਗਾ ਪੂਛ ਵਰਗਾ ਨਹੀਂ। ਤੁਸੀਂ ਸਭ ਦੇ ਉੱਤੇ ਹੋਵੋਂਗੇ, ਥੱਲੇ ਨਹੀਂ। ਇਹ ਤਾਂ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਤੁਹਾਨੂੰ ਇਨ੍ਹਾਂ ਹੁਕਮਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। 14 ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਦਲਨਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। 15 “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ - ਜੇ ਤੁਸੀਂ ਉਸਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ - ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ: 16 “ਤੁਹਾਨੂੰ ਸ਼ਹਿਰ ਵਿੱਚਅਤੇ ਖੇਤਾਂ ਵਿੱਚ ਸਰਾਪ ਮਿਲੇਗਾ। 17 ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਵਿੱਚ ਕੋਈ ਭੋਜਨ ਨਹੀਂ ਹੋਵੇਗਾ। 18 ਤੁਸੀਂ ਸਰਾਪੇ ਜਾਵੋਂਗੇਅਤੇ ਤੁਹਾਦੇ ਬਹੁਤ ਬੱਚੇ ਨਹੀਂ ਹੋਣਗੇ।ਤੁਹਾਡੀ ਧਰਤੀ ਨੂੰ ਸਰਾਪ ਮਿਲੇਗਾਅਤੇ ਤੁਹਾਨੂੰ ਚੰਗੀ ਫ਼ਸਲ ਪ੍ਰਾਪਤ ਨਹੀਂ ਹੋਵੇਗੀ।ਤੁਹਾਡੇ ਪਸ਼ੂਆਂ ਨੂੰ ਸਰਾਪ ਮਿਲੇਗਾਅਤੇ ਉਨ੍ਹਾਂ ਦੇ ਬਹੁਤ ਸਾਰੇ ਬੱਚੇ ਨਹੀਂ ਹੋਣਗੇ।ਤੁਹਾਡੇ ਸਾਰੇ ਵੱਛਿਆਂਅਤੇ ਲੇਲਿਆਂ ਨੂੰ ਸਰਾਪ ਮਿਲੇਗਾ। 19 ਤੁਸੀਂ ਸਰਾਪੇ ਜਾਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਤੁਸੀਂ ਹਾਰੇ ਹੋਏ ਵਾਪਸ ਪਰਤੋਂਗੇ। 20 “ਜੇ ਤੁਸੀਂ ਕੁਝ ਵੀ ਬੁਰਾ ਕਰਦੇ ਹੋ ਅਤੇ ਯਹੋਵਾਹ ਤੋਂ ਮੁਖ ਮੋੜ ਲੈਂਦੇ ਹੋ, ਉਹ ਤੁਹਾਡੇ ਉੱਤੇ ਆਫ਼ਤਾ ਲਿਆਵੇਗਾ। ਤੁਹਾਨੂੰ ਆਪਣੇ ਕੀਤੇ ਹਰ ਕੰਮ ਵਿੱਚ ਨਿਰਾਸ਼ਾ ਅਤੇ ਮੁਸ਼ਿਕਲਾਂ ਦਾ ਸਾਮ੍ਹਣਾ ਕਰੋਂਗੇ। ਉਹ, ਅਜਿਹਾ ਓਨਾ ਚਿਰ ਤੱਕ ਕਰਦਾ ਰਹੇਗਾ ਜਦੋਂ ਤੱਕ ਕਿ ਤੁਸੀਂ ਆਪਣੀਆਂ ਬਦ ਕਰਨੀਆਂ ਕਾਰਣ ਤਬਾਹ ਨਹੀਂ ਹੋ ਜਾਂਦੇ। 21 ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ - ਉਸ ਧਰਤੀ ਉੱਤੋਂ ਤਬਾਹ ਨਹੀਂ ਹੋ ਜਾਂਦੇ ਜਿਸਨੂੰ ਤੁਸੀਂ ਹਾਸਿਲ ਕਰਨ ਜਾ ਰਹੇ ਹੋ। 22 ਯਹੋਵਾਹ ਤੁਹਾਨੂੰ ਬਿਮਾਰੀ, ਬੁਖਾਰ ਅਤੇ ਮਹਾਮਾਰੀ ਨਾਲ ਸਜ਼ਾ ਦੇਵੇਗਾ। ਯਹੋਵਾਹ ਭਿਆਨਕ ਗਰਮੀ ਅਤੇ ਸੋਕਾ ਭੇਜੇਗਾ। ਤੁਹਾਡੀਆਂ ਫ਼ਸਲਾ ਗਰਮੀ ਅਤੇ ਬਿਮਾਰੀ ਕਾਰਣ ਮਰ ਜਾਣਗੀਆਂ। ਇਹ ਸਭ ਕੁਝ ਤੁਹਾਡੇ ਤਬਾਹ ਹੋਣ ਤੀਕ ਵਾਪਰਦਾ ਰਹੇਗਾ। 23 ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ। 24 ਯਹੋਵਾਹ ਬਾਰਿਸ਼ ਨਹੀਂ ਭੇਜੇਗਾ - ਆਕਾਸ਼ ਵਿੱਚੋਂ ਸਿਰਫ਼ ਰੇਤ ਅਤੇ ਮਿੱਟੀ ਹੀ ਕਿਰੇਗੀ। ਇਹ ਓਨਾ ਚਿਰ ਤੁਹਾਡੇ ਉੱਤੇ ਡਿੱਗਦੀ ਰਹੇਗੀ ਜਿੰਨਾ ਚਿਰ ਤੱਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। 25 “ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ। 26 ਤੁਹਾਡੀਆਂ ਲਾਸ਼ਾ ਜੰਗਲੀ ਜਾਨਵਰਾ ਅਤੇ ਪੰਛੀਆਂ ਦਾ ਭੋਜਨ ਬਣਨਗੀਆਂ। ਉਨ੍ਹਾਂ ਨੂੰ ਤੁਹਾਡੀਆਂ ਲਾਸ਼ਾ ਤੋਂ ਹਟਾਉਣ ਵਾਲਾ ਕੋਈ ਨਹੀਂ ਹੋਵੇਗਾ। 27 “ਯਹੋਵਾਹ ਤੁਹਾਨੂੰ ਫ਼ੋੜਿਆ ਨਾਲ ਸਜ਼ਾ ਦੇਵੇਗਾ ਜਿਵੇਂ ਉਸਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੌਲੀਆਂ, ਰਿਸਣ ਵਾਲੇ ਜ਼ਖਮਾ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ। 28 ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨ੍ਹਾ ਅਤੇ ਬੇਸਮਝ ਬਣਾ ਦੇਵੇਗਾ। 29 ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨ੍ਹੇ ਆਦਮੀ ਵਾਂਗ ਰਸਤਾ ਲਭੋਂਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਂਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। 30 “ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਂਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰਖਦਾ ਹੋਵੇਗਾ। ਤੁਸੀਂ ਮਕਾਨ ਬਨਾਵੋਂਗੇ ਪਰ ਤੁਸੀਂ ਉਸ ਵਿੱਚ ਰਹੋਂਗੇ ਨਹੀਂ। ਤੁਸੀਂ ਅੰਗੂਰਾ ਦਾ ਬਾਗ ਲਾਵੋਂਗੇ ਪਰ ਤੁਹਾਨੂੰ ਇਸਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ। 31 ਲੋਕੀ ਤੁਹਾਡੀਆਂ ਗਾਵਾ ਨੂੰ ਤੁਹਾਡੀਆਂ ਅਖਾਂ ਸਾਮ੍ਹਣੇ ਜ਼ਿਬਾਹ ਕਰਨਗੇ। ਪਰ ਤੁਸੀਂ ਕੋਈ ਗੋਸ਼ਤ ਨਹੀਂ ਖਾਵੋਂਗੇ। ਲੋਕ ਤੁਹਾਡੇ ਖੋਤੇ ਲੈ ਜਾਣਗੇ ਅਤੇ ਉਹ ਤੁਹਾਨੂੰ ਵਾਪਸ ਨਹੀਂ ਮੋੜਨਗੇ। ਤੁਹਾਡੇ ਦੁਸ਼ਮਣ ਤੁਹਾਡੀਆਂ ਭੇਡਾਂ ਲੈ ਜਾਣਗੇ ਅਤੇ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। 32 “ਹੋਰਨਾ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਂਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਂਗੇ, ਜਦੋਂ ਤੱਕ ਤੁਹਾਡੀਆਂ ਅਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸਕੋਂਗੇ। 33 “ਉਹ ਕੌਮ ਜਿਸਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜਪ੍ਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾ ਮਿਲਣਗਿਆਂ। 34 ਜਿਹੜੀਆਂ ਚੀਜ਼ਾਂ ਤੁਸੀਂ ਦੇਖੋਂਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ! 35 ਯਹੋਵਾਹ ਤੁਹਾਨੂੰ ਲਾਇਲਾਜ਼ ਰਿਸਦੇ ਫ਼ੋੜਿਆਂ ਨਾਲ ਸਜ਼ਾ ਦੇਵੇਗਾ। ਇਹ ਫ਼ੋੜੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਹੋਣਗੇ। ਇਹ ਫ਼ੋੜੇ ਤੁਹਾਡੇ ਜਿਸਮ ਦੇ ਸਾਰੇ ਹਿਸਿਆਂ ਉੱਤੇ ਹੋਣਗੇ - ਤੁਹਾਡੇ ਪੈਰਾਂ ਦੀਆਂ ਤਲੀਆਂ ਤੋਂ ਲੈਕੇ ਤੁਹਾਡੇ ਸਿਰ ਦੀ ਟਿਸੀ ਤੱਕ। 36 “ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸਨੂੰ ਤੁਸੀਂ ਚੁਣੋ ਕਿਸੇ ਅਜਿਹੇ ਦੇਸ਼ ਵਿੱਚ ਭੇਜ ਦੇਵੇਗਾ ਜਿਸਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਿਖਆਂ ਨੇ ਕਦੇ ਵੀ ਦੇਸ਼ ਨੂੰ ਨਹੀਂ ਵੇਖਿਆ ਸੀ। ਓਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗ਼ੇ। 37 ਉਨ੍ਹਾਂ ਦੇਸ਼ਾਂ ਵਿੱਚ, ਜਿਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹਸ੍ਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ। 38 “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ। 39 ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ। 40 ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗਕੇ ਸੜ ਜਾਣਗੇ। 41 ਤੁਹਾਡੇ ਧੀਆਂ-ਪੁੱਤਰ ਹੋਣਾਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸਕੋਂਗੇ। ਕਿਉਂ? ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ। 42 ਟਿੱਡੇ ਤੁਹਾਡੇ ਖੇਤਾ ਦੀਆਂ ਸਾਰੀਆਂ ਫ਼ਸਲਾ ਅਤੇ ਸਾਰੇ ਰੁਖਾਂ ਨੂੰ ਤਬਾਹ ਕਰ ਦੇਣਗੇ। 43 ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ। 44 45 “ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂ? ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸਨੇ ਤੁਹਾਨੂੰ ਦਿੱਤੇ ਸਨ। 46 ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਰਣਾ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ। 47 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ। 48 ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ। 49 “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ। 50 ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ। 51 ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ਼, ਮੈਅ, ਤੇਲ, ਗਾਵਾ, ਭੇਡਾ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। 52 “ਉਹ ਕੌਮ ਤੁਹਾਡੇ ਸ਼ਹਿਰਾਂ ਦੁਆਲੇ ਘੇਰਾ ਪਾ ਲਵੇਗੀ ਅਤੇ ਹਮਲਾ ਕਰੇਗੀ। ਤੁਸੀਂ ਸੋਚਦੇ ਹੋ ਕਿ ਤੁਹਾਡੇ ਸ਼ਹਿਰਾਂ ਦੁਆਲੇ ਦੀਆਂ ਲੰਮੀਆਂ ਮਜ਼ਬੂਤ ਕੰਧਾ ਤੁਹਾਡੀ ਰੱਖਿਆ ਕਰਨਗੀਆਂ। ਪਰ ਉਹ ਕੰਧਾ ਢਹਿ-ਢੇਰੀ ਹੋ ਜਾਣਗੀਆਂ। ਦੁਸ਼ਮਣ ਉਸ ਧਰਤੀ ਵਿੱਚ ਹਰ ਥਾਂ, ਤੁਹਾਡੇ ਸ਼ਹਿਰਾ ਸਮੇਤ, ਨੂੰ ਘੇਰ ਲਵੇਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। 53 ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ - ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ। 54 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਸਿਆਣਾ ਬੰਦਾ ਵੀ ਜ਼ਾਲਿਮ ਬਣ ਜਾਵੇਗਾ। ਉਹ ਆਪਣੇ ਰਿਸ਼ਤੇਦਾਰਾ, ਆਪਣੀ ਪਤਨੀ ਲਈ ਜਿਸਨੂੰ ਉਹ ਪਿਆਰ ਕਰਦਾ ਅਤੇ ਆਪਣੇ ਬਚਿਆ ਲਈ ਜੋ ਹਾਲੇ ਜਿਉਂਦੇ ਹਨ, ਖੁਦਗਰਜ਼ ਹੋਵੇਗਾ। 55 ਉਥੇ ਉਸਦੇ ਖਾਣ ਲਈ ਕੁਝ ਨਹੀਂ ਬਚੇਗਾ, ਕਿਉਂਕਿ ਤੁਹਾਡਾ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਨਗੇ ਅਤੇ ਤੁਹਾਨੂੰ ਕਸ਼ਟ ਦੇਣ ਲਈ ਆਵੇਗਾ, ਇਸ ਲਈ ਉਹ ਆਪਣੇ ਹੀ ਬੱਚਿਆਂ ਨੂੰ ਖਾਵੇਗਾ ਅਤੇ ਉਹ ਇਸ ਮਾਸ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰੇਗਾ। 56 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸਕਦਾ ਹੈ ਕਿ ਉਹ ਇੰਨੀ ਚੰਗੀ ਅਤੇ ਨਾਜ਼ੁਕ ਹੋਵੇ ਕਿ ਉਸਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸਨੂੰ ਉਹ ਅਤੇ ਉਸਦੇ ਆਪਣੇ ਪੁੱਤ ਅਤੇ ਧੀ ਨਾਲ ਪਿਆਰ ਕਰਦੀ ਹੈ ਭੋਜਨ ਸਾਂਝਾ ਨਹੀਂ ਕਰੇਗੀ। 57 ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਮੰਦੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ। 58 “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂ 59 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ। 60 ਤੁਸੀਂ ਮਿਸਰ ਵਿੱਚ ਬਹੁਤ ਮੁਸੀਬਤਾ ਅਤੇ ਬਿਮਾਰੀਆਂ ਦੇਖੀਆਂ ਸਨ ਅਤੇ ਉਨ੍ਹਾਂ ਨੇ ਤੁਹਾਨੂੰ ਭੈਭੀਤ ਕਰ ਦਿੱਤਾ ਸੀ। ਯਹੋਵਾਹ ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਖਿਲਾਫ਼ ਲਿਆਵੇਗਾ। 61 ਯਹੋਵਾਹ ਤਾਂ ਉਹ ਮੁਸੀਬਤਾ ਅਤੇ ਬਿਮਾਰੀਆਂ ਵੀ ਲਿਆਵੇਗਾ ਜਿਨ੍ਹਾਂ ਦਾ ਬਿਵਸਥਾ ਦੀ ਪੋਥੀ ਵਿੱਚ ਜ਼ਿਕਰ ਵੀ ਨਹੀਂ ਹੈ। ਉਹ ਅਜਿਹਾ ਉਦੋਂ ਤੱਕ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਤੁਸੀਂ ਪੂਰੀ ਤਰ੍ਹਾਂ ਤਬਾਹ ਨਹੀਂ ਹੋ ਜਾਂਦੇ। 62 ਭਾਵੇਂ ਤੁਹਾਡੇ ਲੋਕ ਇੰਨੇ ਹੋਣ ਜਿੰਨੇ ਆਕਾਸ਼ ਵਿੱਚ ਤਾਰੇ ਹਨ। ਪਰ ਤੁਹਾਡੇ ਵਿੱਚੋਂ ਸਿਰਫ਼ ਕੁਝ ਹੀ ਬਚਨਗੇ ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਧਿਆਨ ਨਹੀਂ ਦਿੱਤਾ। 63 “ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕਢ ਦੇਣਗੇ। 64 ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ। 65 “ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅਖਾਂ ਥਕ੍ਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ। 66 ਤੁਸੀਂ ਖਤਰਿਆਂ ਵਿੱਚ ਜੀਵੋਂਗੇ ਅਤੇ ਹਮੇਸ਼ਾ ਭੈਭੀਤ ਰਹੋਂਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਂਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰਖਿਅਤ ਨਹੀਂ ਲੱਗੇਗਾ। 67 ਸਵੇਰ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸ਼ਾਮ ਹੁੰਦੀ।’ ਅਤੇ ਸ਼ਾਮ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸਵੇਰ ਹੁੰਦੀ। ‘ਉਸ ਡਰ ਕਾਰਣ ਜਿਹੜਾ ਤੁਹਾਡੇ ਦਿਲ ਵਿੱਚ ਹੋਵੇਗਾ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਜਿਨ੍ਹਾਂ ਨੂੰ ਤੁਸੀਂ ਦੇਖੋਂਗੇ। 68 ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫ਼ੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉਥੇ ਭੇਜੇਗਾ। ਮਿਸਰ ਵਿੱਚ, ਤੁਸੀਂ ਆਪਣੇ-ਆਪ ਨੂੰ ਦੁਸ਼ਮਣਾ ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਂਗੇ। ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”

29:1 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ। 2 ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸਦੇ ਸਾਰੇ ਦੇਸ਼ ਨਾਲ ਕੀਤਾ। 3 ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਂ ਵੱਡੀਆਂ ਆਫ਼ਤਾ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ। 4 ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ। 5 ਚਾਲੀ ਸਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ। 6 ਤੁਹਾਡੇ ਕੋਲ ਤੁਹਾਡੇ ਨਾਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ। 7 “ਜਦ ਤੁਸੀਂ ਇਸ ਥਾਂ ਉੱਤੇ ਆ ਗਏ, ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ।, ਸਾਡੇ ਖਿਲਾਫ਼ ਲੜਨ ਲਈ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ। 8 ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰ ਲਈ ਅਤੇ ਇਸਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ। 9 ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ। 10 “ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ। 11 ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ - ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ। 12 ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ। 13 ਇਸ ਇਕਰਾਰਨਾਮੇ ਰਾਹੀਂ ਯਹੋਵਾਹ ਤੁਹਾਨੂੰ ਆਪਣੇ ਖਾਸ ਬੰਦੇ ਬਣਾ ਰਿਹਾ ਹੈ। ਅਤੇ ਉਹ ਖੁਦ ਤੁਹਾਡਾ ਪਰਮੇਸ਼ੁਰ ਬਣ ਜਾਵੇਗਾ। ਉਸਨੇ ਇਹ ਤੁਹਾਨੂੰ ਦੱਸਿਆ ਸੀ। ਉਸਨੇ ਇਹ ਇਕਰਾਰ ਤੁਹਾਡੇ ਪੁਰਖਿਆਂ - ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ। 14 ਯਹੋਵਾਹ ਇਹ ਇਕਰਾਰਨਾਮਾ, ਆਪਣੇ ਇਕਰਾਰਾ ਸਮੇਤ, ਸਿਰਫ਼ ਤੁਹਾਡੇ ਲੋਕਾਂ ਨਾਲ ਨਹੀਂ ਕਰ ਰਿਹਾ। 15 ਉਹ ਇਹ ਇਕਰਾਰਨਾਮਾ ਸਾਡੇ ਸਾਰਿਆਂ ਨਾਲ ਕਰ ਰਿਹਾ ਹੈ ਜਿਹੜੇ ਅੱਜ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁਖ ਖੜੇ ਹਾਂ। ਪਰ ਇਹ ਇਕਰਾਰਨਾਮਾ ਸਾਡੇ ਉੱਤਰਾਧਿਕਾਰੀਆਂ ਨਾਲ ਵੀ ਹੈ ਜਿਹੜੇ ਅੱਜ ਇੱਥੇ ਸਾਡੇ ਨਾਲ ਨਹੀਂ ਹਨ। 16 ਤੁਹਾਨੂੰ ਯਾਦ ਹੈ ਕਿ ਅਸੀਂ ਮਿਸਰ ਦੀ ਧਰਤੀ ਉੱਤੇ ਕਿਵੇਂ ਰਹਿੰਦੇ ਸਾਂ। ਅਤੇ ਤੁਹਾਨੂੰ ਇਹ ਵੀ ਯਾਦ ਹੈ ਕਿ ਅਸੀਂ ਕਿਵੇਂ ਉਨ੍ਹਾਂ ਦੇਸ਼ਾਂ ਵਿੱਚੋਂ ਲੰਘਕੇ ਇੱਥੇ ਆਏ ਹਾਂ। 17 ਤੁਸੀਂ ਉਨ੍ਹਾਂ ਦੀਆਂ ਘਿਰਣਾਯੋਗ ਚੀਜ਼ਾਂ ਦੇਖੀਆਂ - ਉਹ ਬੁੱਤ ਜਿਹੜੇ ਉਨ੍ਹਾਂ ਨੇ ਲੱਕੜ, ਪੱਥਰ, ਚਾਂਦੀ ਅਤੇ ਸੋਨੇ ਤੋਂ ਬਣਾਏ ਹੋਏ ਸਨ। 18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਨ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜਢ਼ਾ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ। 19 “ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, “ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ। 20 ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ। 21 22 “ਭਵਿੱਖ ਵਿੱਚ, ਤੁਹਾਡੇ ਉੱਤਰਾਧਿਕਾਰੀ ਅਤੇ ਦੂਰ ਦੁਰਾਡੇ ਦੇ ਦੇਸ਼ਾਂ ਦੇ ਵਿਦੇਸ਼ੀ ਦੇਖਣਗੇ ਕਿ ਇਹ ਧਰਤੀ ਕਿਵੇਂ ਤਬਾਹ ਹੋ ਗਈ ਸੀ। ਉਹ ਉਨ੍ਹਾਂ ਬਿਮਾਰੀਆਂ ਨੂੰ ਦੇਖਣਗੇ ਜਿਹੜੀਆਂ ਯਹੋਵਾਹ ਨੇ ਇੱਥੇ ਭੇਜੀਆਂ ਸਨ। 23 ਸਾਰੀ ਧਰਤੀ ਬੇਕਾਰ ਹੋਵੇਗੀ - ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉਗ੍ਗੇਗਾ - ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ। 24 “ਹੋਰ ਸਾਰੀਆਂ ਕੌਮਾ ਪੁੱਛਣਗੀਆਂ, ‘ਯਹੋਵਾਹ ਨੇ ਇਸ ਧਰਤੀ ਨਾਲ ਅਜਿਹਾ ਕਿਉਂ ਕੀਤਾ? ਉਹ ਇੰਨਾ ਕਹਿਰਵਾਨ ਕਿਉਂ ਸੀ? 25 ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇਕਰਾਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ। 26 ਇਸਰਾਏਲ ਦੇ ਲੋਕਾਂ ਨੇ ਹੋਰਨਾ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ - ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ। 27 ਇਹੀ ਕਾਰਣ ਹੈ ਕਿ ਯਹੋਵਾਹ ਇਸ ਧਰਤੀ ਦੇ ਲੋਕਾਂ ਉੱਤੇ ਬਹੁਤ ਕਹਿਰਵਾਨ ਹੋ ਗਿਆ ਸੀ। ਇਸ ਲਈ ਉਸਨੇ ਉਨ੍ਹਾਂ ਲਈ ਉਹ ਸਾਰੇ ਸਰਾਪ ਲਿਆਂਦੇ ਜਿਹੜੇ ਇਸ ਕਿਤਾਬ ਵਿੱਚ ਲਿਖੇ ਹੋਏ ਹਨ। 28 ਯਹੋਵਾਹ ਬਹੁਤ ਗੁੱਸੇ ਅਤੇ ਪਰੇਸ਼ਾਨ ਹੋ ਗਿਆ ਸੀ। ਇਸ ਲਈ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਬਾਹਰ ਲੈ ਆਇਆ। ਉਸਨੇ ਉਨ੍ਹਾਂ ਨੂੰ ਕਿਸੇ ਹੋਰ ਧਰਤੀ ਉੱਤੇ ਪਾ ਦਿੱਤਾ ਜਿਥੇ ਉਹ ਅੱਜ ਤੀਕ ਹਨ।’ 29 “ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮਂਨਣੇ ਚਾਹੀਦੇ ਹਨ।

30:1 “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ। 2 ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸਦੇ ਉਨ੍ਹਾਂ ਆਦੇਸ਼ਾ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ। 3 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ‘ਚ ਉਸਨੇ ਉਸਨੂੰ ਖਿਡਾਇਆ ਸੀ। 4 ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕਠਿਆ ਕਰੇਗਾ ਅਤੇ ਉਥੋਂ ਵਾਪਸ ਲਿਆਵੇਗਾ। 5 ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਤੁਹਾਡੇ ਪੁਰਖਿਆ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਂਸਾ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਿਖਆ ਨਾਲੋਂ ਵੀ ਵਧ ਹੋਵਗਾ। ਤੁਹਾਡੀ ਕੌਮ ਵਿੱਚ ਪਹਿਲਾ ਨਾਲੋਂ ਕਿਤੇ ਵਧ ਲੋਕ ਹੋਣਗੇ। 6 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ! 7 “ਫ਼ੇਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਰਜ਼ਾ ਨਾਲ ਉਹ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਦੁਸ਼ਮਣਾ ਨਾਲ ਵਾਪਰਨਗੀਆਂ। ਕਿਉਂਕਿ ਉਹ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਤੁਹਾਨੂੰ ਦੁੱਖ ਦਿੰਦੇ ਹਨ। 8 ਤੁਸੀਂ ਇੱਕ ਵਾਰ ਫ਼ੇਰ ਯਹੋਵਾਹ ਦੀ ਆਵਾਜ਼ ਦਾ ਪਾਲਣ ਕਰੋਂਗੇ। ਤੁਸੀਂ ਉਨ੍ਹਾਂ ਸਾਰੇ ਹੁਕਮਾ ਨੂੰ ਮੰਨੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 9 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ - ਉਨ੍ਹਾਂ ਦੇ ਬਹੁਤ ਸਾਰੇ ਵਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ - ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਿਖਆਂ ਦਾ ਭਲਾ ਕਰਕੇ ਹੁੰਦਾ ਸੀ। 10 ਪਰ ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਕਰਨ ਲਈ ਕਹਿੰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦੇ ਆਦੇਸ਼ ਮੰਨੋ ਅਤੇ ਉਨ੍ਹਾਂ ਅਸੂਲਾਂ ਉੱਤੇ ਚੱਲੋ ਜਿਹੜੇ ਸਿਖਿਆਵਾਂ ਦੀ ਇਸ ਪੁਸਤਕ ਵਿੱਚ ਲਿਖੇ ਹੋਏ ਹਨ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਪੂਰੇ ਦਿਲ ਨਾਲ ਅਤੇ ਆਤਮਾ ਨਾਲ ਮੰਨਣਾ ਚਾਹੀਦਾ ਹੈ। ਫ਼ੇਰ ਇਹ ਚੰਗੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ। 11 “ਇਹ ਆਦੇਸ਼ ਜਿਹੜਾ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ ਤੁਹਾਡੇ ਲਈ ਕੋਈ ਬਹੁਤਾ ਔਖਾ ਨਹੀਂ। ਇਹ ਦੂਰ ਦੁਰਾਡਾ ਨਹੀਂ ਹੈ। 12 ਇਹ ਆਦੇਸ਼ ਸਵਰਗ ਵਿੱਚ ਨਹੀਂ ਹੈ ਤਾਂ ਜੋ ਤੁਸੀਂ ਇਹ ਆਖ ਸਕੋ, ‘ਸਾਡੇ ਲਈ ਕਿਹੜਾ ਸਵਰਗ ਵਿੱਚ ਜਾਵੇਗਾ ਅਤੇ ਇਸਨੂੰ ਸਾਡੇ ਕੋਲ ਲੈਕੇ ਆਵੇਗਾ ਤਾਂ ਜੋ ਅਸੀਂ ਇਸਨੂੰ ਸੁਣ ਸਕੀਏ ਅਤੇ ਇਸ ਉੱਤੇ ਅਮਲ ਕਰ ਸਕੀਏ।’ 13 ਇਹ ਆਦੇਸ਼ ਸਮੁੰਦਰ ਦੇ ਪਰਲੇ ਪਾਸੇ ਵੀ ਨਹੀਂ ਤਾਂ ਜੋ ਅਸੀਂ ਆਖ ਸਕੀਏ, ‘ਇਸਨੂੰ ਸਾਡੇ ਤੱਕ ਲਿਆਉਣ ਲਈ ਕਿਹੜਾ ਸਮੁੰਦਰ ਪਾਰ ਜਾਵੇਗਾ ਤਾਂ ਜੋ ਅਸੀਂ ਇਸਨੂੰ ਸੁਣ ਸਕੀਏ ਅਤੇ ਅਮਲ ਕਰ ਸਕੀਏ।’ 14 ਨਹੀਂ, ਇਹ ਹੁਕਮ ਤਾਂ ਤੁਹਾਡੇ ਬਹੁਤ ਨਜ਼ਦੀਕ ਹੈ। ਇਹ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਦਿਲ ਵਿੱਚ ਹੈ। ਇਸ ਲਈ ਤੁਸੀਂ ਇਸਨੂੰ ਮੰਨ ਸਕਦੇ ਹੋ। 15 “ਅੱਜ ਮੈਂ ਤੁਹਾਨੂੰ ਜੀਵਨ ਅਤੇ ਮੌਤ ਵਿਚਕਾਰ ਅਤੇ ਨੇਕੀ ਅਤੇ ਬਦੀ ਵਿਚਕਾਰ ਚੋਣ ਕਰਨ ਦਾ ਮੌਕਾ ਦਿੱਤਾ ਹੈ। 16 ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸਦੇ ਹੁਕਮਾਂ, ਨਿਆਵਾ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ। 17 ਪਰ ਜੇ ਤੁਸੀਂ ਯਹੋਵਾਹ ਤੋਂ ਹਟ ਜਾਵੋਂਗੇ ਅਤੇ ਉਸਦੇ ਬਚਨਾ ਨੂੰ ਸੁਣਨ ਤੋਂ ਇਨਕਾਰ ਕਰੋਗੇ, ਜੇ ਤੁਸੀਂ ਹੋਰਨਾ ਦੇਵਿਤਆਂ ਦੀ ਉਪਾਸਨਾ ਲਈ ਉਤਸਾਹਿਤ ਕੀਤੇ ਜਾਂਦੇ ਹੋ, 18 ਤਾਂ ਤੁਸੀਂ ਤਬਾਹ ਕੀਤੇ ਜਾਵੋਂਗੇ। ਮੈਂ ਤੁਹਾਨੂੰ ਚਿਤਾਵਨੀ ਦੇ ਰਿਹਾ ਹਾਂ, ਜੇ ਤੁਸੀਂ ਯਹੋਵਾਹ ਤੋਂ ਮੁਖ ਮੋੜੋਂਗੇ, ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਵਿੱਚ ਬਹੁਤੀ ਦੇਰ ਜਿਉਂਦੇ ਨਹੀਂ ਰਹੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਲਈ ਜਾ ਰਹੇ ਹੋ। 19 “ਅੱਜ ਮੈਂ ਤੁਹਾਨੂੰ ਦੋ ਰਸਤਿਆਂ ਵਿੱਚ ਇੱਕ ਦੀ ਚੋਣ ਕਰਨ ਦਾ ਮੌਕਾ ਦੇ ਰਿਹਾ ਹਾਂ। ਅਤੇ ਮੈਂ ਧਰਤੀ ਅਤੇ ਆਕਾਸ਼ ਨੂੰ ਤੁਹਾਡੀ ਚੋਣ ਦੇ ਗਵਾਹ ਹੋਣ ਲਈ ਆਖ ਰਿਹਾ ਹਾਂ। ਤੁਸੀਂ ਜਾਂ ਤਾਂ ਜੀਵਨ ਅਤੇ ਜਾਂ ਮੌਤ ਚੁਣ ਸਕਦੇ ਹੋ। ਪਹਿਲੀ ਚੋਣ ਤੁਹਾਡੇ ਲਈ ਅਸੀਸ ਤੇ ਦੂਸਰੀ ਚੋਣ ਸਰਾਪ ਹੋਵੇਗੀ। ਇਸ ਲਈ ਜੀਵਨ ਦੀ ਚੋਣ ਕਰੋ! ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ ਜਿਉਣਗੇ। 20 ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸਦਾ ਹੁਕਮ ਮੰਨੋ। ਉਸਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸਨੇ ਤੁਹਾਡੇ ਪੁਰਿਖਆਂ - ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”

31:1 ਫ਼ੇਰ ਮੂਸਾ ਗਿਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਹ ਸ਼ਬਦ ਆਖੇ। 2 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਹੁਣ 120 ਸਾਲ ਦਾ ਹੋ ਗਿਆ ਹਾਂ। ਮੈਂ ਹੁਣ ਹੋਰ ਤੁਹਾਡੀ ਅਗਵਾਈ ਨਹੀਂ ਕਰ ਸਕਦਾ। ਯਹੋਵਾਹ ਨੇ ਮੈਨੂੰ ਆਖਿਆ ਸੀ: ‘ਤੂੰ ਯਰਦਨ ਨਦੀ ਦੇ ਪਾਰ ਨਹੀ ਜਾਵੇਂਗਾ’ 3 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਸਾਂ ਲੋਕਾਂ ਦੀ ਉਸ ਧਰਤੀ ਵਿੱਚ ਅਗਵਾਈ ਕਰੇਗਾ! ਯਹੋਵਾਹ ਇਨ੍ਹਾਂ ਕੌਮਾਂ ਨੂੰ ਤੁਹਾਡੇ ਲਈ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਦੀ ਧਰਤੀ ਉਨ੍ਹਾਂ ਪਾਸੋਂ ਖੋਹ ਲਵੋਂਗੇ। ਪਰ ਯਹੋਵਾਹ ਨੇ ਆਖਿਆ ਸੀ ਕਿ ਯਹੋਸ਼ੁਆ ਨੂੰ ਤੁਹਾਡੀ ਅਗਵਾਈ ਕਰਨੀ ਚਾਹੀਦੀ ਹੈ। 4 “ਯਹੋਵਾਹ ਨੇ ਸੀਹੋਨ ਅਤੇ ਓਗ ਨੂੰ ਤਬਾਹ ਕੀਤਾ। ਯਹੋਵਾਹ ਨੇ ਉਨ੍ਹਾਂ ਅਮੋਰੀ ਰਾਜਿਆਂ ਨੂੰ ਤਬਾਹ ਕਰ ਦਿੱਤਾ ਅਤੇ ਉਹੀ ਗੱਲ ਇੱਕ ਵਾਰ ਫ਼ੇਰ ਤੁਹਾਡੇ ਲਈ ਕਰੇਗਾ! 5 ਯਹੋਵਾਹ ਤੁਹਾਡੀ ਇਨ੍ਹਾਂ ਕੌਮਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਪਰ ਤੁਹਾਨੂੰ ਉਨ੍ਹਾਂ ਨਾਲ ਹਰ ਉਹੀ ਗੱਲ ਕਰਨੀ ਚਾਹੀਦੀ ਹੈ ਜਿਹੜੀ ਮੈਂ ਤੁਹਾਨੂੰ ਕਰਨ ਲਈ ਆਖੀ ਸੀ। 6 ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡਕੇ ਨਹੀਂ ਜਾਵੇਗਾ।” 7 ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਸਦਿਆ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਹਨ ਜਦੋਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਤਕੜਾ ਅਤੇ ਬਹਾਦਰ ਬਣੀ। ਤੂੰ ਇਨ੍ਹਾਂ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸਦਾ ਯਹੋਵਾਹ ਨੇ ਇਨ੍ਹਾਂ ਦੇ ਪੁਰਖਿਆ ਨੂੰ ਦੇਣ ਦਾ ਇਕਰਾਰ ਕੀਤਾ ਸੀ। ਤੂੰ ਇਨ੍ਹਾਂ ਦੀ ਇਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਮਦਦ ਕਰੇਗਾ। 8 ਯਹੋਵਾਹ ਤੇਰੀ ਅਗਵਾਈ ਕਰੇਗਾ। ਉਹ ਖੁਦ ਤੇਰੇ ਨਾਲ ਹੈ। ਉਹ ਤੈਨੂੰ ਛੱਡਕੇ ਨਹੀਂ ਜਾਵੇਗਾ। ਕੋਈ ਫ਼ਿਕਰ ਨਾ ਕਰੀ। ਭੈਭੀਤ ਨਾ ਹੋਵੀ।” 9 ਫ਼ੇਰ ਮੂਸਾ ਨੇ ਬਿਵਸਥਾ ਨੂੰ ਲਿਖਕੇ ਲੇਵੀ ਪਰਿਵਾਰ-ਸਮੂਹ ਦੇ ਜਾਜਕਾਂ ਨੂੰ ਦੇ ਦਿੱਤੀ। ਉਨ੍ਹਾਂ ਦਾ ਕੰਮ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕਣਾ ਸੀ। ਮੂਸਾ ਨੇ ਇਹ ਬਿਵਸਥਾ ਇਸਰਾਏਲ ਦੇ ਸਾਰੇ ਬਜ਼ੁਰਗਾ ਨੂੰ ਵੀ ਦਿੱਤੀ। 10 ਫ਼ੇਰ ਮੂਸਾ ਨੇ ਆਗੂਆਂ ਨਾਲ ਵੀ ਗੱਲ ਕੀਤੀ। ਉਸਨੇ ਆਖਿਆ, “ਹਰ ਸੱਤ ਸਾਲਾ ਬਾਦ, ਮੁਕਤੀ ਦੇ ਵਰ੍ਹੇ, ਬਿਵਸਥਾ ਨੂੰ ਡੇਰਿਆਂ ਦੇ ਪਰਬ ਉੱਤੇ ਪਢ਼ਿਆ ਜਾਵੇ। 11 ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪਢ਼ਕੇ ਸੁਨਾਉਣੀਆਂ ਚਾਹੀਦੀਆਂ ਹਨ। 12 ਸਮੂਹ ਲੋਕਾਂ ਨੂੰ ਇਕਠਿਆ ਕਰੋ - ਆਦਮੀਆਂ, ਔਰਤਾ, ਛੋਟੇ ਬਚਿਆ ਅਤੇ ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਵਿਦੇਸ਼ੀਆਂ ਨੂੰ। ਉਹ ਬਿਵਸਥਾ ਸੁਨਣਗੇ ਅਤੇ ਉਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਦਾ ਆਦਰ ਕਰਨਾ ਸਿਖਣਗੇ। ਫ਼ੇਰ ਉਹ ਬਿਵਸਥਾ ਵਿੱਚ ਦਿੱਤੀਆਂ ਸਾਰੀਆਂ ਗੱਲਾਂ ਕਰਨ ਦੇ ਯੋਗ ਹੋਣਗੇ। 13 ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।” 14 ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੇਰੇ ਦੇਹਾਂਤ ਦਾ ਸਮਾ ਨੇੜੇ ਹੈ। ਯਹੋਸ਼ੁਆ ਨੂੰ ਲੈਕੇ ਅਤੇ ਮੰਡਲੀ ਵਲੇ ਤੰਬੂ ਕੋਲ ਆਜਾ। ਮੈਂ ਯਹੋਸ਼ੁਆ ਨੂੰ ਦੱਸਾਂਗਾ ਕਿ ਉਸਨੇ ਕੀ ਕਰਨਾ ਹੈ।” ਇਸ ਲਈ ਮੂਸਾ ਅਤੇ ਯਹੋਸ਼ੁਆ ਮੰਡਲੀ ਵਾਲੇ ਤੰਬੂ ਵੱਲ ਚਲੇ ਗਏ। 15 ਯਹੋਵਾਹ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤਿਆ ਹੋਇਆ, ਇੱਕ ਲੰਮੇ ਬੱਦਲ ਦੇ ਰੂਪ ਵਿੱਚ, ਤੰਬੂ ਵਿੱਚ ਪ੍ਰਗਟ ਹੋਇਆ। 16 ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆ ਕੋਲ ਚਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ - ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿਥੇ ਇਹ ਜਾ ਰਹੇ ਹਨ। 17 ਉਸ ਸਮੇਂ ਮੈਂ ਇਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਜਾਵਾਮਗਾ ਅਤੇ ਮੈਂ ਇਨ੍ਹਾਂ ਨੂੰ ਛੱਡ ਦਿਆਂਗਾ। ਮੈਂ ਇਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਾਂਗਾ ਅਤੇ ਇਹ ਤਬਾਹ ਹੋ ਜਾਣਗੇ। ਇਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ ਅਤੇ ਇਨ੍ਹਾਂ ਨੂੰ ਬਹੁਤ ਮੁਸੀਬਤਾ ਪੈਣਗੀਆਂ। ਫ਼ੇਰ ਇਹ ਆਖਣਗੇ, ‘ਮੰਦੀਆਂ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ।’ 18 ਅਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿਆਂਗਾ, ਕਿਉਂਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕੀਤੀਆਂ, ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੈ। 19 “ਇਸ ਲਈ ਇਹ ਗੀਤ ਲਿਖ ਲੈ ਅਤੇ ਇਸਨੂੰ ਇਸਰਾਏਲ ਦੇ ਲੋਕਾਂ ਨੂੰ ਸਿਖਾ। ਇਹ ਗੀਤ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਮੇਰਾ ਗਵਾਹ ਹੋਵੇਗਾ। 20 ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ - ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ। 21 ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸਤੋਂ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉਥੇ ਕੀ ਕੁਝ ਕਰਨ ਦੀਆਂ ਵਿਉਂਤਾ ਬਣਾ ਰਹੇ ਹਨ।” 22 ਇਸ ਲਈ ਉਸ ਦਿਨ, ਮੂਸਾ ਨੇ ਗੀਤ ਲਿਖ ਲਿਆ। ਅਤੇ ਇਹ ਗੀਤ ਇਸਰਾਏਲ ਦੇ ਲੋਕਾਂ ਨੂੰ ਸਿਖਾ ਦਿੱਤਾ। 23 ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।” 24 ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸਨੇ ਕਿਤਾਬ ਮੁਕਾਈ, 25 ਉਸਨੇ ਲੇਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ, 26 “ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ। 27 ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ। 28 ਆਪਣੇ ਪਰਿਵਾਰ-ਸਮੂਹਾਂ ਦੇ ਸਾਰੇ ਅਧਿਕਾਰਿਆਂ ਅਤੇ ਆਗੂਆਂ ਨੂੰ ਇਕਠੇ ਕਰੋ। ਮੈਂ ਉਨ੍ਹਾਂ ਨੂੰ ਇਹ ਗੱਲਾਂ ਦੱਸਾਂਗਾ। ਮੈਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇਣ ਲਈ ਧਰਤੀ ਅਤੇ ਅਕਾਸ਼ ਨੂੰ ਸਦ੍ਦਾਂਗਾ। 29 ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮਂਦਿਆਂ ਘਟਨਾਵਾ ਵਾਪਰਨਗੀਆਂ। ਕਿਉਂ? ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ। 30 ਇਸਰਾਏਲ ਦੇ ਸਮੂਹ ਲੋਕ ਇਕਠੇ ਹੋਏ। ਫ਼ੇਰ ਮੂਸਾ ਨੇ ਉਨ੍ਹਾਂ ਲਈ ਇਹ ਗੀਤ ਸ਼ੁਰੂ ਤੋਂ ਲੈਕੇ ਅਖੀਰ ਤੀਕ ਗਾਇਆ।

32:1 “ਅਕਾਸ਼ੋ, ਸੁਣੋ ਅਤੇ ਮੈਂ ਬੋਲਾਂਗਾ,ਧਰਤੀਏ, ਸੁਣ ਮੇਰੇ ਮੂੰਹ ਦੇ ਬੋਲਾਂ ਨੂੰ। 2 ਮੇਰੀਆਂ ਬਿਵਸਥਾ ਬਰਖਾ ਵਾਂਗ ਉਤਰਨਗੀਆਂ,ਜਿਵੇਂ ਧਰਤੀ ਉੱਤੇ ਧੁੰਦ ਡਿੱਗਦੀ ਹੈ,ਜਿਵੇਂ ਕੋਮਲ ਘਾਹ ਉੱਤੇ ਮੀਂਹ ਪੈਂਦਾ ਹੈ,ਜਿਵੇਂ ਹਰੇ ਪੌਦਿਆਂ ਉੱਤੇ ਮੀਂਹ ਪੈਦਾ ਹੈ। 3 ਪਰਮੇਸ਼ੁਰ ਦੀ ਉਸਤਤਿ ਕਰੋ, ਜਿਵੇਂ ਮੈਂ ਯਹੋਵਾਹ ਦੇ ਨਾਮ ਦਾ ਐਲਾਨ ਕਰਦਾ ਹਾਂ। 4 “ਉਹ ਚੱਟਾਨ ਹੈ -ਉਸਦਾ ਕਾਰਜ ਸਂਪੁਰਨ ਹੈ।ਕਿਉਂਕਿ ਉਸਦੇ ਧਰਤੀ ਦੇ ਸਾਰੇ ਰਾਹ ਧਰਮੀ ਹਨਪਰਮੇਸ਼ੁਰ ਸੱਚਾ ਅਤੇ ਵਫ਼ਾਦਾਰ ਹੈ।ਉਹ ਇਮਾਨਦਾਰ ਅਤੇ ਭਰੋਸੇਯੋਗ ਹੈ। 5 ਉਨ੍ਹਾਂ ਨੇ ਉਸਨੂੰ ਧੋਖਾ ਦੇ ਦਿੱਤਾ।ਉਹ ਆਪਣੇ ਪਾਪਾ ਕਾਰਣ ਹੋਰ ਵਧੇਰੇ ਉਸਦੇ ਬੱਚੇ ਨਹੀਂ ਹਨ।ਉਹ ਧੋਖੇਬਾਜ਼ਾਂ ਅਤੇ ਝੂਠਿਆ ਦੀ ਇੱਕ ਗਠੜੀ ਹਨ। 6 ਕੀ ਯਹੋਵਾਹ ਦਾ ਸਿਲਾ ਦੇਣ ਦਾ ਇਹੀ ਤਰੀਕਾ ਹੈ। ਨਹੀਂ! ਤੁਸੀਂ ਮਂਦ ਬੁਧੀ ਅਤੇ ਬੇਵਕੂਫ਼ ਲੋਕ ਹੋ।ਯਹੋਵਾਹ ਤੁਹਾਡਾ ਪਿਤਾ ਹੈ।ਉਸਨੇ ਤੁਹਾਨੂੰ ਸਾਜਿਆ।ਉਹ ਤੁਹਾਡਾ ਸਿਰਜਣਹਾਰ ਹੈ ਅਤੇ ਉਹ ਤੁਹਾਨੂੰ ਸਹਾਰਾ ਦਿੰਦਾ ਹੈ। 7 “ਚੇਤੇ ਕਰੋ, ਬਹੁਤ ਸਮਾਂ ਪਹਿਲਾਂ ਕੀ ਵਾਪਰਿਆ ਸੀ।ਉਨ੍ਹਾਂ ਗੱਲਾਂ ਬਾਰੇ ਸੋਚੋ, ਜਿਹੜੀਆਂ ਬਹੁਤ ਵਰ੍ਹੇ ਪਹਿਲਾਂ ਵਾਪਰੀਆਂ ਸਨ।ਆਪਣੇ ਪਿਤਾ ਕੋਲੋਂ ਪੁੱਛੋ; ਉਹ ਤੁਹਾਨੂੰ ਦੱਸੇਗਾ।ਆਪਣੇ ਆਗੂਆਂ ਨੂੰ ਪੁੱਛੋ; ਉਹ ਤੁਹਾਨੂੰ ਦੱਸਣਗੇ। 8 ਸਰਬ ਉੱਚ ਪਰਮੇਸ਼ੁਰ ਨੇ ਧਰਤੀ ਦੇ ਲੋਕਾਂ ਨੂੰ ਵੱਖ ਕੀਤਾ ਸੀਅਤੇ ਹਰ ਕੌਮ ਨੂੰ ਉਸਦੀ ਧਰਤੀ ਦਿੱਤੀ ਸੀ।ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਸਰਹੱਦਾਂ ਥਾਪੀਆਂ ਸਨ।ਉਸਨੇ ਓਨੀਆਂ ਹੀ ਕੌਮਾਂ ਸਾਜੀਆਂ ਸਨ ਜਿੰਨੇ ਕਿ ਇੱਥੇ ਦੂਤ ਹਨ। 9 ਯਹੋਵਾਹ ਦਾ ਹਿੱਸਾ ਉਸਦੇ ਲੋਕ ਹਨ;ਯਾਕੂਬ ਯਹੋਵਾਹ ਦਾ ਹੈ। 10 “ਯਹੋਵਾਹ ਨੇ ਯਾਕੂਬ (ਇਸਰਾਏਲ) ਨੂੰ ਇੱਕ ਮਰੂਥਲ ਅੰਦਰ,ਇੱਕ ਸਖਣੀ ਹਵਾਦਾਰ ਧਰਤੀ ਉੱਤੇ ਲਭਿਆ।ਯਹੋਵਾਹ ਨੇ ਯਾਕੂਬ ਦੀ ਰੱਖਿਆ ਕਰਨ ਲਈ ਉਸਨੂੰ ਘੇਰ ਲਿਆ ਉਸਨੇ ਉਸਦੀ ਰੱਖਿਆ ਆਪਣੀ ਅਖ ਦੀ ਪੁਤਲੀ ਵਾਂਗ ਕੀਤੀ ਸੀ। 11 ਯਹੋਵਾਹ ਇਸਰਾਏਲ ਲਈ, ਬਾਜ ਵਾਂਗ ਸੀ। ਬਾਜ ਆਪਣੇ ਬੱਚਿਆਂ ਨੂੰ ਉੱਡਣਾ ਸਿਖਾਉਣ ਲਈ ਆਲ੍ਹਣੇ ਵਿੱਚੋਂ ਧੱਕ ਦਿੰਦਾ ਹੈ।ਉਹ ਆਪਣੇ ਬਚਿਆ ਨਾਲ ਉੱਡਦਾ ਹੈ ਅਤੇ ਉਨ੍ਹਾਂ ਦੀ ਰੱਖਿਆ ਕਰਦਾ ਹੈ।ਉਹ ਉਨ੍ਹਾਂ ਨੂੰ ਫ਼ੜਨ ਲਈ, ਜਦੋਂ ਵੀ ਉਹ ਡਿੱਗਦੇ ਹਨ ਆਪਣੇ ਖੰਭ ਫ਼ੈਲਾਉਂਦਾ ਹੈ।ਉਨ੍ਹਾਂ ਨੂੰ ਇੱਕ ਸੁਰਖਿਅਤ ਥਾਂ ਲੈ ਜਾਣ ਖਾਤਰ ਆਪਣੇ ਖੰਭਾ ਨਾਲ ਚੁੱਕ ਲੈਂਦਾ ਹੈ। ਯਹੋਵਾਹ ਵੀ ਇਸੇ ਤਰ੍ਹਾਂ ਦਾ ਹੈ। 12 ਇਕੱਲੇ ਯਹੋਵਾਹ ਨੇ ਯਾਕੂਬ ਦੀ ਅਗਵਾਈ ਕੀਤੀ।ਕਿਸੇ ਵੀ ਵਿਦੇਸ਼ੀ ਦੇਵਤੇ ਨੇ ਯਾਕੂਬ ਨੂੰ ਨਹੀਂ ਬਚਾਇਆ। 13 ਯਹੋਵਾਹ ਨੇ ਯਾਕੂਬ ਦੀ ਪਹਾੜੀ ਪ੍ਰਦੇਸ਼ ਉੱਤੇ ਕਬਜ਼ਾ ਕਰਨ ਲਈ ਅਗਵਾਈ ਕੀਤੀ।ਉਸਨੇ ਉਸ ਨੂੰ ਖੇਤਾਂ ਦੀਆਂ ਫ਼ਸਲਾਂ ਦਿੱਤੀਆਂ।ਉਸਨੇ ਚੱਟਾਨਾ ਵਿੱਚੋਂ ਸ਼ਹਿਦ,ਸਖਤ ਚੱਟਾਨ ਵਿੱਚੋਂ ਜੈਤੂਨ ਦੇ ਤੇਲ ਨਾਲ ਉਸਦਾ ਪਾਲਣ-ਪੋਸ਼ਣ ਕੀਤਾ। 14 ਵੱਗ ਤੋਂ ਮਖਣ ਨਾਲ, ਇੱਜੜ ਤੋਂ ਦੁੱਧ ਨਾਲ,ਲੇਲਿਆਂ ਅਤੇ ਬੱਕਰੀਆਂ ਤੋਂ ਚਰਬੀ ਨਾਲ,ਬਾਸ਼ਾਨ ਦੇ ਸਭ ਤੋਂ ਵਧੀਆ ਭੇਡੂਆ ਨਾਲ ਅਤੇ ਸਭ ਤੋਂ ਵਧੀਆ ਕਣਕ ਨਾਲ।ਤੁਸੀਂ ਅੰਗੂਰਾਂ ਦੇ ਲਾਲ ਰਸ ਤੋਂ ਮੈਅ ਪੀਤੀ। 15 “ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ।(ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।)ਪਰ ਉਸਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸਨੂੰ ਬਚਾਇਆ ਸੀ। 16 ਹੋਰਨਾ ਦੇਵਿਤਆ ਦੀ ਉਪਾਸਨਾ ਕਰਕੇ ਉਨ੍ਹਾਂ ਨੇ ਉਸਨੂੰ ਈਰਖਾਲੂ ਬਣਾ ਦਿੱਤਾ।ਉਨ੍ਹਾਂ ਨੇ ਉਨ੍ਹਾਂ ਭੈੜੇ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਪਰਮੇਸ਼ੁਰ ਨੂੰ ਬਹੁਤ ਗੁੱਸੇ ਕਰ ਦਿੱਤਾ। 17 ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜਾਈਆਂ ਜੋ ਦੇਵਤੇ ਨਹੀਂ ਸਨ।ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ,ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ। 18 ਤੁਸੀਂ ਉਸ ਚੱਟਾਨ ਨੂੰ ਛੱਡ ਦਿੱਤਾ ਜਿਸਨੇ ਤੁਸਾਂ ਨੂੰ ਜਨਮ ਦਿੱਤਾ ਸੀ;ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਜਿਸਨੇ ਤੁਸਾਂ ਨੂੰ ਜ਼ਿੰਦਗੀ ਦਿੱਤੀ ਸੀ। 19 “ਯਹੋਵਾਹ ਨੇ ਇਹ ਸਭ ਕੁਝ ਦੇਖਿਆ ਅਤੇ ਬਹੁਤ ਗੁੱਸੇ ਹੋ ਗਿਆ।ਉਸਦੇ ਧੀਆਂ ਪੁੱਤਰਾਂ ਨੇ ਉਸਨੂੰ ਕਰੋਧਵਾਨ ਕਰ ਦਿੱਤਾ ਸੀ। 20 ਇਸੇ ਲਈ ਯਹੋਵਾਹ ਨੇ ਆਖਿਆ ਸੀ,‘ਮੈਂ ਉਨ੍ਹਾਂ ਲੋਕਾਂ ਕੋਲੋਂ ਪਰਤ ਜਾਵਾਂਗਾਅਤੇ ਦੇਖਾਂਗਾ ਫ਼ੇਰ ਕੀ ਵਾਪਰਦਾ ਹੈ!ਉਹ ਵਿਦ੍ਰੋਹੀ ਹਨ।ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਨ੍ਹਾਂ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ! 21 ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ।ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ।ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ।ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ। 22 ਮੇਰਾ ਕਹਿਰ ਅੱਗ ਵਾਂਗ ਬਲ ਉਠੇਗਾਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ,ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ! 23 “‘ਮੈਂ ਇਸਰਾਏਲੀਆਂ ਉੱਪਰ ਮੁਸੀਬਤਾ ਲਿਆਵਾਂਗਾ।ਮੈਂ ਆਪਣੇ ਸਾਰੇ ਤੀਰ ਉਨ੍ਹਾਂ ਉੱਪਰ ਚਲਾ ਦਿਆਂਗਾ। 24 ਉਹ ਭੁਖ ਨਾਲ ਕਮਜ਼ੋਰ ਹੋ ਜਾਣਗੇ।ਭਿਆਨਕ ਬਿਮਾਰੀਆਂ ਉਨ੍ਹਾਂ ਨੂੰ ਤਬਾਹ ਕਰ ਦੇਣਗਿਆਂ।ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰ ਭੇਜ ਦਿਆਂਗਾਅਤੇ ਜ਼ਹਿਰੀਲੇ ਸੱਪ ਉਨ੍ਹਾਂ ਨੂੰ ਡੱਸਣਗੇ। 25 ਸੜਕਾਂ ਉੱਤੇ ਸਿਪਾਹੀ ਉਨ੍ਹਾਂ ਨੂੰ ਕਤਲ ਕਰਨਗੇ।ਉਨ੍ਹਾਂ ਦੇ ਘਰਾਂ ਅੰਦਰ ਭਿਆਨਕ ਘਟਨਾਵਾਂ ਵਾਪਰਨਗੀਆਂ।ਸਿਪਾਹੀ ਗੱਬਰੂਆਂ ਅਤੇ ਮੁਟਿਆਰਾਂ ਨੂੰ ਮਾਰ ਦੇਣਗੇ।ਉਹ ਜੁਆਕਾ ਅਤੇ ਬੁਢਿਆਂ ਲੋਕਾਂ ਨੂੰ ਮਾਰ ਦੇਣਗੇ। 26 “‘ਮੈਂ ਇਸਰਾਏਲੀਆਂ ਨੂੰ ਤਬਾਹ ਕਰਨ ਬਾਰੇ ਸੋਚਿਆ ਸੀਤਾਂ ਜੋ ਲੋਕ ਉਨ੍ਹਾਂ ਬਾਰੇ ਪੂਰੀ ਤਰ੍ਹਾਂ ਭੁੱਲ ਜਾਣ! 27 ਪਰ ਮੈਂ ਜਾਣਦਾ ਹਾਂ ਕਿ ਉਨ੍ਹਾਂ ਦੇ ਦੁਸ਼ਮਣ ਕੀ ਆਖਣਗੇ,ਉਹ ਸਮਝਣਗੇ ਨਹੀਂਅਤੇ ਹੈਂਕੜ ਨਾਲ ਆਖਣਗੇ,“ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ!ਅਸੀਂ ਆਪਣੀ ਤਾਕਤ ਨਾਲ ਜਿੱਤ ਗਏ!”’ 28 ਉਹ ਇੱਕ ਮੂਰਖ ਕੌਮ ਹਨ।ਉਹ ਸਮਝਦੇ ਨਹੀਂ। 29 ਜੇ ਉਹ ਸਿਆਣੇ ਹੁੰਦੇ,ਉਹ ਸਮਝ ਜਾਂਦੇ।ਉਹ ਜਾਣ ਜਾਂਦੇ ਕਿ ਉਨ੍ਹਾਂ ਨਾਲ ਕੀ ਵਾਪਰੇਗਾ। 30 ਕੀ ਇਕੱਲਾ ਬੰਦਾ 1,000 ਬੰਦਿਆ ਨੂੰ ਭਜਾ ਸਕਦਾ ਹੈ?ਕੀ ਦੋ ਬੰਦੇ 10,000 ਬੰਦਿਆ ਨੂੰ ਭਜਾ ਸਕਦੇ ਹਨ?ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂਨੂੰ ਉਨ੍ਹਾਂ ਦਿਆਂ ਦੁਸ਼ਮਣਾਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ)ਉਨ੍ਹਾਂ ਨੂੰ ਗੁਲਾਮਾ ਵਾਂਗ ਵੇਚ ਦੇਵੇਗੀ! 31 ਸਾਡੇ ਦੁਸ਼ਮਣਾ ਦੀ ਚੱਟਾਨ ਸਾਡੀ ਚੱਟਾਨ ਵਾਂਗ ਤਕੜੀ ਨਹੀਂ ਹੈ।ਇਹ ਸਾਡੇ ਦੁਸ਼ਮਣ ਵੀ ਜਾਣਦੇ ਹਨ! 32 ਉਨ੍ਹਾਂ ਦੀਆਂ ਵੇਲਾਂ ਅਤੇ ਉਨ੍ਹਾਂ ਦੇ ਖੇਤ, ਸਦੂਮ ਅਤੇ ਅਮੂਰਾਹ ਵਾਂਗ ਤਬਾਹ ਹੋ ਜਾਣਗੇ।ਉਨ੍ਹਾਂ ਦੇ ਅੰਗੂਰ ਜ਼ਹਿਰ ਜਿੰਨੇ ਕੌੜੇ ਹਨ। 33 ਉਨ੍ਹਾਂ ਦੀ ਮੈਅ ਸੱਪ ਦੀ ਜ਼ਹਿਰ ਵਰਗੀ ਹੈ। 34 ‘ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ!ਮੈਂ ਇਸ ਨੂੰ ਆਪਣੇ ਖਜ਼ਾਨੇ ਅੰਦਰ ਬੰਦ ਕਰ ਦਿੱਤਾ ਹੈ। 35 ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਲਈ ਸਜ਼ਾ ਦੇਵੇਗਾ।ਪਰ ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ। ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਮੰਦਾ ਨਹੀਂ ਕਰਦੇ।ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ।ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।’ 36 “ਯਹੋਵਾਹ ਆਪਣੇ ਲੋਕਾਂ ਦਾ ਨਿਰਣਾ ਕਰੇਗਾ, ਉਹ ਉਸਦੇ ਨੌਕਰ ਹਨ;ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ।ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ।ਉਹ ਦੇਖਗਾ ਕਿ ਗੁਲਾਮਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ। 37 ਤਦ ਫ਼ੇਰ ਯਹੋਵਾਹ ਆਖੇਗਾ,‘ਕਿਥੇ ਹਨ ਉਨ੍ਹਾਂ ਦੇ ਦੇਵਤੇ?ਕਿਥੇ ਹੈ ਉਹ ‘ਚੱਟਾਨ’, ਜਿਸ ਵੱਲ ਉਹ ਆਸਰੇ ਲਈ ਪਰਤੇ ਸਨ? 38 ਜਿਨ੍ਹਾਂ ਦੇਵਤਿਆਂ ਨੇ ਉਨ੍ਹਾਂ ਦੀ ਬਲੀ ਦੀ ਚਰਬੀ ਖਾਧੀ,ਅਤੇ ਜਿਨ੍ਹਾਂ ਨੇ ਉਨ੍ਹਾਂ ਦੀਆਂ ਭੇਟਾ ਦੀ ਮੈਅ ਪੀਤੀ।ਉਨ੍ਹਾਂ ਦੇਵਤਿਆਂ ਨੂੰ ਉਠਣ ਦਿਉ ਅਤੇ ਤੁਹਾਡੀ ਮਦਦ ਕਰਨ ਦਿਉ!ਉਨ੍ਹਾਂ ਨੂੰ ਤੁਹਾਡੀ ਰੱਖਿਆ ਕਰਨ ਦਿਉ। 39 “‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ!ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ।ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ।ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸਕਦਾ! 40 ਮੈਂ ਆਪਣਾ ਹੱਥ ਆਕਾਸ਼ ਵੱਲ ਚੁੱਕਦਾ ਹਾਂ ਅਤੇ ਇਹ ਇਕਰਾਰ ਕਰਦਾ ਹਾਂ।ਅਤੇ ਆਪਣੀ ਜ਼ਿੰਦਗੀਦੀ ਸਹੁੰ ਖਾਂਦਾ ਹਾਂ। 41 ਮੈਂ ਆਪਣੀਤਲਵਾਰ ਤੇਜ਼ ਕਰਾਂਗਾਅਤੇ ਮੈਂ ਇਸਨੂੰ ਬਦਲਾ ਲੈਣ ਲਈ ਆਪਣੇ ਦੁਸ਼ਮਣਾ ਖਿਲਾਫ਼ ਵਰਤਾਂਗਾ।ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ, ਜਿਸ ਦੇ ਉਹ ਅਧਿਕਾਰੀ ਹਨ। 42 ਮੇਰੇ ਦੁਸ਼ਮਣ ਮਾਰੇ ਜਾਣਗੇ ਅਤੇ ਉਹ ਕੈਦੀ ਬਣਾ ਲਈ ਜਾਣਗੇ,ਮੇਰੇ ਤੀਰ ਉਨ੍ਹਾਂ ਦੇ ਖੂਨ ਨਾਲ ਢਕੇ ਹੋਣਗੇ।ਮੇਰੀ ਸ਼ਮਸ਼ੀਰ ਉਨ੍ਹਾਂ ਦੇ ਫ਼ੌਜੀਆਂ ਦੇ ਸਿਰ ਕਲਮ ਕਰ ਦੇਵੇਗੀ।’ 43 “ਸਾਰੀ ਦੁਨੀਆਂ ਨੂੰ, ਪਰਮੇਸ਼ੁਰ ਲੋਕਾਂ ਵਾਸਤੇ ਖੁਸ਼ ਹੋਣਾ ਚਾਹੀਦਾ ਹੈ!ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸਦੇ ਸੇਵਕਾਂ ਨੂੰ ਕਤਲ ਕਰਦੇ ਹਨ।ਉਹ ਆਪਣੇ ਦੁਸ਼ਮਣਾ ਨੂੰ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ।ਉਹ ਆਪਣੇ ਲੋਕਾਂ ਲਈ ਅਤੇ ਆਪਣੀ ਧਰਤੀ ਲਈ ਪਰਾਸਚਿਤ ਕਰਦਾ ਹੈ।” 44 ਮੂਸਾ ਅਤੇ ਨੂਨ ਦਾ ਪੁੱਤਰ ਯਹੋਸ਼ੁਆ ਆਏ ਅਤੇ ਇਸਰਾਏਲ ਦੇ ਲੋਕਾਂ ਦੇ ਸੁਣਨ ਲਈ ਉਨ੍ਹਾਂ ਨੇ ਆਪਣੇ ਗੀਤ ਦੇ ਸਾਰੇ ਸ਼ਬਦ ਗਾਏ। 45 ਜਦੋਂ ਮੂਸਾ ਸਾਰੇ ਇਸਰਾਏਲ ਨੂੰ ਇਹ ਬਿਵਸਥਾ ਦੱਸ ਹਟਿਆ, 46 ਉਸਨੇ ਉਨ੍ਹਾਂ ਨੂੰ ਆਖਿਆ, “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਉੱਤੇ ਧਿਆਨ ਦੇਣ ਦਾ ਪੱਕ ਕਰਨਾ ਚਾਹੀਦਾ ਹੈ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ। ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਇਹ ਦੱਸੋ ਕਿ ਉਹ ਇਸ ਕਾਨੂੰਨ ਵਿਚਲੇ ਹੁਕਮਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ। 47 ਇਹ ਨਾ ਸੋਚੋ ਕਿ ਇਹ ਸਿਖਿਆਵਾ ਜ਼ਰੂਰੀ ਨਹੀਂ ਹਨ! ਇਹ ਤੁਹਾਡੀ ਜ਼ਿੰਦਗੀ ਹਨ! ਇਨ੍ਹਾਂ ਸਿਖਿਆਵਾ ਸਦਕਾ ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸਨੂੰ ਤੁਸੀਂ ਲੈਣ ਲਈ ਤਿਆਰ ਹੈ।” 48 ਯਹੋਵਾਹ ਨੇ ਉਸੇ ਦਿਨ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, 49 “ਅਬਰੀਮ ਪਰਬਤ ਵੱਲ ਜਾ। ਯਰੀਹੋ ਸ਼ਹਿਰ ਦੇ ਸਾਮ੍ਹਣੇ ਮੋਆਬ ਦੀ ਧਰਤੀ ਉੱਤੇ ਨਬੋ ਪਹਾੜ ਉੱਤੇ ਜਾ। ਫ਼ੇਰ ਤੂੰ ਕਨਾਨ ਦੀ ਉਹ ਧਰਤੀ ਦੇਖ ਸਕੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਰਹਿਣ ਲਈ ਦੇ ਰਿਹਾ ਹਾਂ। 50 ਤੇਰਾ ਦੇਹਾਂਤ ਉਸ ਪਰਬਤ ਉੱਤੇ ਹੋਵੇਗਾ। ਤੂੰ ਜਾਕੇ ਆਪਣੇ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ, ਜਿਵੇਂ ਤੇਰਾ ਭਰਾ ਹਾਰੂਨ ਹੋਰ ਪਰਬਤ ਉੱਤੇ ਮਰਿਆ ਸੀ। 51 ਕਿਉਂਕਿ ਤੁਸੀਂ ਦੋਹਾ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਕਾਦੇਸ਼ ਨੇੜੇ ਮਰੀਬਾਹ ਦੇ ਪਾਣੀਆਂ ਕੰਢੇ ਸੀ। ਇਹ ਥਾਂ ਸੀਨਈ ਦੇ ਮਾਰੂਥਲ ਅੰਦਰ ਸੀ। ਉਥੇ, ਇਸਰਾਏਲ ਦੇ ਲੋਕਾਂ ਸਾਮ੍ਹਣੇ, ਤੁਸੀਂ ਮੇਰਾ ਆਦਰ ਨਹੀਂ ਕੀਤਾ ਸੀ ਅਤੇ ਇਹ ਨਹੀਂ ਸੀ ਦਰਸਾਇਆ ਕਿ ਮੈਂ ਪਵਿੱਤਰ ਹਾਂ। 52 ਇਸ ਲਈ ਹੁਣ ਜੇ ਤੂੰ ਚਾਹੇ, ਤੂੰ ਉਹ ਧਰਤੀ, ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ, ਕੁਝ ਦੂਰੀ ਤੋਂ ਦੇਖ ਸਕਦਾ ਹੈ। ਪਰ ਤੂੰ ਉਸ ਧਰਤੀ ਅੰਦਰ ਜਾ ਨਹੀਂ ਸਕਦਾ।”

33:1 ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ। 2 ਮੂਸਾ ਨੇ ਆਖਿਆ,“ਯਹੋਵਾਹ ਸੀਨਈ ਪਰਬਤ ਤੋਂ ਆਇਆ,ਜਿਵੇਂ ਸਾਡੇ ਉੱਤੇ ਸੇਈਰ ਤੋਂ ਸਵੇਰ ਦੀਚਮਕਦੀ ਰੌਸ਼ਨੀ ਆਉਂਦੀ ਹੈ।ਉਹ ਪਾਰਾਨ ਪਰਬਤ ਤੋਂ ਆਉਂਦੀ ਰੌਸ਼ਨੀ ਵਾਂਗ ਚਮਕਿਆ।ਉਹ ਆਪਣੇ ਸੱਜੇ ਹੱਥ ਵਿੱਚ ਭਖਦੀ ਹੋਈ ਰੌਸ਼ਨੀ ਨਾਲ ਦਸ ਹਜ਼ਾਰਾ ਪਵਿੱਤਰ ਹਸਤੀਆਂ ਕੋਲੋਂ ਆਇਆ। 3 ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਪਿਆਰ ਕਰਦਾ ਹੈ।ਉਸਦੇ ਸਾਰੇ ਪਵਿੱਤਰ ਆਦਮੀ ਉਸਦੇ ਹੱਥ ਵਿੱਚ ਹਨ।ਯਹੋਵਾਹ ਉਨ੍ਹਾਂ ਨੂੰ ਰਾਹ ਵਿਖਾਉਣ ਵਾਲਾ ਹੈ ਅਤੇ ਉਸ ਦੀਆਂ ਬਿਵਸਥਾ ਸਿਖ੍ਖ ਰਹੇ ਹਨ! 4 ਮੂਸਾ ਨੇ ਬਿਵਸਥਾ ਦਿੱਤੀ।ਉਹ ਸਾਖੀਆਂ ਯਾਕੂਬ ਦੇ ਲੋਕਾਂ ਲਈ ਹਨ। 5 ਇਸ ਸਮੇਂ, ਇਸਰਾਏਲ ਦੇਸਾਰੇ ਪਰਿਵਾਰ-ਸਮੂਹਅੰਦਰ ਦਾ ਰਾਜਾ ਬਣ ਗਿਆ। 6 “ਰਊਬੇਨ ਜੀਵੇ, ਉਹ ਨਾ ਮਰੇ!ਪਰ ਉਸਦੇ ਪਰਿਵਾਰ-ਸਮੂਹ ਅੰਦਰ ਸਿਰਫ਼ ਥੋੜੇ ਜਿਹੇ ਲੋਕ ਹੋਣ!” 7 ਮੂਸਾ ਨੇ ਯਹੂਦਾਹ ਬਾਰੇ ਇਹ ਗੱਲਾਂ ਆਖੀਆਂ,“ਹੇ ਯਹੋਵਾਹ, ਯਹੂਦਾਹ ਦੇ ਆਗੂ ਨੂੰ ਸੁਣ ਜਦੋਂ ਉਹ ਸਹਾਇਤਾ ਲਈ ਪੁਕਾਰ ਕਰਦਾ ਹੈ।ਉਸਨੂੰ ਉਸਦੇ ਆਪਣੇ ਲੋਕਾਂ ਵਿੱਚ ਲੈ ਆ।ਉਸਨੂੰ ਤਕੜਾ ਕਰ ਅਤੇ ਆਪਣਿਆ ਦੁਸ਼ਮਣਾ ਨੂੰ ਹਰਾਉਣ ਵਿੱਚ ਉਸਦੀ ਸਹਾਇਤਾ ਕਰ।” 8 ਮੂਸਾ ਨੇ ਇਹ ਗੱਲਾਂ ਲੇਵੀ ਬਾਰੇ ਆਖੀਆਂ,“ਲੇਵੀ ਤੇਰਾ ਸੱਚਾ ਅਨੁਯਾਈ ਹੈ।ਉਹ ਉਰੀਮ ਅਤੇ ਥੁੰਮੀਮ ਰਖਦਾ ਹੈ।ਮਸ੍ਸਾ ਵਿੱਚ ਤੂੰ ਲੇਵੀ ਦੇ ਲੋਕਾਂ ਨੂੰ ਪਰਖਿਆ ਸੀ।ਮਰੀਬਾਹ ਦੇ ਪਾਣੀਆਂ ਵਿਖੇ ਤੂੰ ਸਾਬਤ ਕੀਤਾ ਸੀ ਕਿ ਉਹ ਤੇਰੇ ਹਨ। 9 ਉਨ੍ਹਾਂ ਨੇ ਤੇਰਾ, ਯਹੋਵਾਹ, ਬਹੁਤ ਚੰਗੀ ਤਰ੍ਹਾਂ ਧਿਆਨ ਰੱਖਿਆ,ਆਪਣੇ ਖੁਦ ਦੇ ਪਰਿਵਾਰਾਂ ਨਾਲੋ ਵੀ ਚੰਗੀ ਤਰ੍ਹਾਂ।ਉਹ ਆਪਣੇ ਮਾਪਿਆ ਨੂੰ ਭੁੱਲ ਗਏ ਅਤੇ ਖੁਦ ਦੇ ਭਰਾਵਾ ਨੂੰ ਨਹੀਂ ਪਛਾਣਿਆ।ਉਨ੍ਹਾਂ ਆਪਣੇ ਬਚਿਆ ਵੱਲ ਧਿਆਨ ਨਹੀਂ ਦਿੱਤਾ।ਪਰ ਉਨ੍ਹਾਂ ਤੇਰੇ ਹੁਕਮਾ ਦੀ ਪਾਲਣਾ ਕੀਤੀਅਤੇ ਉਨ੍ਹਾਂ ਤੇਰੇ ਇਕਰਾਰਨਾਮੇ ਨੂੰ ਰੱਖਿਆ ਸੀ। 10 ਉਹ ਤੁਹਾਡੇ ਯਾਕੂਬ ਨੂੰ ਬਿਧੀਆਂ ਸਿਖਾਉਣਗੇ।ਉਹ ਇਸਰਾਏਲ ਨੂੰ ਤੁਹਾਡੀ ਬਿਧੀ ਸਿਖਾਉਣਗੇ। ਉਹ ਤੁਹਾਡੇ ਸਾਮ੍ਹਣੇ ਧੂਫ਼ ਧੁਖਾਉਣਗੇ।ਉਹ ਤੁਹਾਡੀ ਜਗਵੇਦੀ ਉੱਤੇ ਹੋਮ ਦੀ ਭੇਟ ਚੜਾਉਣਗੇ। 11 “ਮੇਰੇ ਯਹੋਵਾਹ, ਲੇਵੀ ਦੀਆਂ ਚੀਜ਼ਾਂ ਨੂੰ ਅਸੀਸ ਦੇ।ਉਸ ਦੀਆਂ ਕੀਤੀਆਂ ਗੱਲਾਂ ਨੂੰ ਪ੍ਰਵਾਨ ਕਰ।ਉਸ ਉੱਪਰ ਹਮਲਾ ਕਰਨ ਵਾਲੇ ਲੋਕਾਂ ਨੂੰ ਤਬਾਹ ਕਰ ਦੇ!ਉਸਦੇ ਦੁਸ਼ਮਣ ਨੂੰ ਹਰਾ ਦੇ, ਤਾਂ ਜੋ ਉਹ ਦੁਬਾਰਾ ਹਮਲਾ ਨਾ ਕਰਨ।” 12 ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ,“ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ।ਬਿਨਯਾਮੀਨ ਉਸਦੇ ਨੇੜੇ ਹੋਕੇ ਰਹੇਗਾਯਹੋਵਾਹ ਹਰ ਸਮੇਂ ਉਸਦੀ ਰੱਖਿਆ ਕਰਦਾ ਹੈ।ਅਤੇ ਯਹੋਵਾਹ ਉਸਦੀ ਧਰਤੀ ਉੱਤੇ ਰਹੇਗਾ।” 13 ਮੂਸਾ ਨੇ ਯੂਸੁਫ਼ ਬਾਰੇ ਇਹ ਆਖਿਆ,“ਸ਼ਾਲਾ ਯਹੋਵਾਹ ਯੂਸੁਫ਼ ਦੀ ਧਰਤੀ ਨੂੰ ਅਸੀਸ ਦੇਵੇ।ਯਹੋਵਾਹ, ਉੱਪਰੋਂ ਆਕਾਸ਼ ਵਿੱਚੋਂ ਮੀਂਹਅਤੇ ਹੇਠਾ ਧਰਤੀ ਵਿੱਚੋਂ ਪਾਣੀ ਭੇਜੋ। 14 ਸੂਰਜ ਉਨ੍ਹਾਂ ਨੂੰ ਚੰਗਾ ਫ਼ਲ ਦੇਵੇ।ਹਰ ਮਹੀਨਾ ਆਪਣਾ ਉੱਤਮ ਫ਼ਲ ਲਿਆਵੇ। 15 ਪ੍ਰਾਚੀਨ ਪਹਾੜੀਆਂ ਅਤੇ ਪੁਰਾਣੇ ਪਰਬਤ ਆਪਣੇ ਸਭ ਤੋਂਵਧੀਆ ਫ਼ਲ ਪੈਦਾ ਕਰਨ। 16 ਧਰਤੀ ਆਪਣਾ ਸਰਬੋਤਮ ਫ਼ਲ ਯੂਸੁਫ਼ ਨੂੰ ਦੇਵੇਗੀ।ਯੂਸੁਫ਼ ਨੇ ਆਪਣੇ ਭਰਾਵਾਂ ਉੱਤੇ ਸ਼ਾਸਨ ਕੀਤਾ।ਇਸ ਲਈ ਝਾੜੀ ਦਾ ਯਹੋਵਾਹ ਯੂਸੁਫ਼ ਨੂੰ ਸਰਬੋਤਮ ਫ਼ਲ ਦੇਵੇ। 17 ਅਫ਼ਰਾਈਮ ਅਤੇ ਮਨਸ਼ਹ ਪਲੇਠੇਬਲਦ ਵਾਂਗ ਤੇਜਸਵੀ ਹਨ।ਉਹ ਹੋਰਨਾ ਲੋਕਾਂ ਉੱਤੇ ਹਮਲਾ ਕਰਨਗੇਅਤੇ ਉਨ੍ਹਾਂ ਨੂੰ ਧਰਤੀ ਦੇ ਅੰਤ ਤੀਕ ਧੱਕ ਦੇਣਾਗੇ!ਹਾਂ, ਮਨਸ਼ਹ ਕੋਲ ਹਜ਼ਾਰਾ ਲੋਕ ਹਨ,ਅਤੇ ਅਫ਼ਰਾਈਮ ਕੋਲ 10,000 ਹਨ।” 18 ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ,“ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ।ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ। 19 ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸਦ੍ਦਣਗੇ।ਉਹ ਸਹੀ ਬਲੀਆਂ ਭੇਟ ਕਰਨਗੇਅਤੇ ਸਮੁੰਦਰ ਵਿੱਚੋਂ ਅਮੀਰੀਆਂਅਤੇ ਕੰਢਿਆਂ ਤੋਂ ਖਜ਼ਾਨੇ ਕਢਣਗੇ।” 20 ਮੂਸਾ ਨੇ ਗਾਦ ਬਾਰੇ ਇਹ ਆਖਿਆ,“ਉਸਤਤ ਪਰਮੇਸ਼ੁਰ ਦੀ, ਜਿਸਨੇ ਗਾਦ ਨੂੰ ਦਿੱਤੀ ਹੋਰ ਧਰਤੀ!ਬਬ੍ਬਰ ਸ਼ੇਰ ਵਰਗਾ ਹੈ ਗਾਦ। ਲੇਟਿਆ ਰਹਿੰਦਾ ਹੈ ਉਹ ਅਤੇ ਇੰਤਜ਼ਾਰ ਕਰਦਾ ਹੈ।ਫ਼ੇਰ ਹਮਲਾ ਕਰਦਾ ਹੈ ਉਹ ਅਤੇ ਚੀਰ ਦਿੰਦਾ ਹੈ ਜਾਨਵਰ ਨੂੰ ਫ਼ੀਤੀ-ਫ਼ੀਤੀ। 21 ਚੁਣ ਲੈਂਦਾ ਹੈ ਉਹ ਸਰਬੋਤਮ ਹਿੱਸਾ ਆਪਣੇ ਲਈ ਰਖਦਾਹੈ ਉਹ ਕਮਾਂਡਰ ਦਾ ਹਿੱਸਾ।ਲੋਕਾਂ ਦੇ ਆਗੂ ਆਉਂਦੇ ਨੇ ਕੋਲ ਉਸਦੇ।ਕਰਦਾ ਹੈ ਉਹ ਉਹੀ ਜੋ ਨੇਕ ਹੈ ਯਹੋਵਾਹ ਦੀ ਨਿਗਾਹ ਵਿੱਚ।ਕਰਦਾ ਹੈ ਉਹ ਉਹੀ ਜੋ ਠੀਕ ਹੈ ਇਸਰਾਏਲ ਦੇ ਲੋਕਾਂ ਲਈ।” 22 ਮੂਸਾ ਨੇ ਦਾਨ ਬਾਰੇ ਇਹ ਆਖਿਆ:“ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।” 23 ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ:“ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਿਲ ਕਰੇਗਾ।ਯਹੋਵਾਹ ਸੱਚ ਮੁੱਚ ਤੈਨੂੰ ਅਸੀਸ ਦੇਵੇਗਾ।ਤੂੰ ਗਲੀਲੀ ਝੀਲ ਦੇ ਦਖਣੀ ਕੰਢੇ ਤੀਕ ਧਰਤੀ ਹਾਸਿਲ ਕਰੇਂਗਾ।” 24 ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ,“ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ।ਉਹ ਆਪਣੇ ਭਰਾਵਾ ਦਾ ਪਿਆਰ ਹੋਵੇ,ਅਤੇ ਉਹ ਜੈਤੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ। 25 ਤੇਰੇ ਦਰਾ ਉੱਤੇ ਲੋਹੇ ਅਤੇ ਤਾਂਬੇ ਦੇ ਜਿਂਦਰੇ ਹੋਣਗੇ।ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।” 26 “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ!ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈਬਦ੍ਦਲਾ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ। 27 ਸਦੀਵ ਪਰਮੇਸ਼ੁਰਤੇਰੀ ਸੁਰਖਿਆ ਦਾ ਸਥਾਨ ਹੈ।ਉਸ ਦੀ ਸਦੀਵ ਸ਼ਕਤੀਤੇਰਾ ਬਚਾਉ ਕਰਦੀ ਹੈ,ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀਵਿੱਚੋਂ ਕਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’ 28 ਇਸ ਲਈ ਇਸਰਾਏਲ ਸੁਰਖਿਅਤ ਰਹੇਗਾ,ਯੂਸੁਫ਼ ਦਾ ਖੂਹ ਸੁਰਖਿਅਤ ਹੈ।ਉਹ ਧਰਤੀ, ਅਨਾਜ਼ ਅਤੇ ਮੈਅ ਵਾਲੀ ਹਾਸਿਲ ਕਰਨਗੇ।ਅਤੇ ਉਸ ਧਰਤੀ ਉੱਤੇ ਕਾਫ਼ੀ ਬਰਖਾ ਹੋਵੇਗੀ। 29 ਇਸਰਾਏਲ, ਤੂੰ ਸੁਭਾਗਾ ਹੈ।ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ।ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ।ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ।ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ।ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।

34:1 ਮੂਸਾ ਨਬੋ ਪਰਬਤ ਉੱਪਰ ਚੜ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ। 2 ਯਹੋਵਾਹ ਨੂੰ ਉਸਨੂੰ ਨਫ਼ਤਾਲੀ, ਅਫ਼ਰਾਈਮ ਅਤੇ ਮਨਸ਼ਹ ਦੀ ਸਾਰੀ ਧਰਤੀ ਦਿਖਾਈ। ਉਸਨੇ ਉਸਨੂੰ ਭੁਮਧ ਸਾਗਰ ਤੱਕ ਦੀ ਯਹੂਦਾਹ ਦੀ ਸਰੀ ਧਰਤੀ ਦਿਖਾਈ। 3 ਯਹੋਵਾਹ ਨੇ ਮੂਸਾ ਨੂੰ ਨੇਗੇਵ ਅਤੇ ਉਹ ਵਾਦੀ ਦਿਖਾਈ ਜਿਹੜੀ ਸੋਆਰ ਤੋਂ ਯਰੀਹੋ ਨੂੰ, ਪਾਮ ਦੇ ਰੁਖਾਂ ਵਾਲੇ ਸ਼ਹਿਰ ਵੱਲ ਜਾਂਦੀ ਹੈ। 4 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੁਹਾਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉਥੇ ਜਾ ਨਹੀਂ ਸਕਦਾ।” 5 ਫ਼ੇਰ ਮੂਸਾ, ਯਹੋਵਾਹ ਦਾ ਸੇਵਕ, ਉਥੇ ਮੋਆਬ ਦੀ ਧਰਤੀ ਉੱਤੇ ਮਰ ਗਿਆ। ਯਹੋਵਾਹ ਨੇ ਮੂਸਾ ਨੂੰ ਦੱਸਿਆ ਸੀ ਕਿ ਇਹ ਗੱਲ ਵਾਪਰੇਗੀ। 6 ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਮ੍ਹਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ। 7 ਮੂਸਾ ਜਦੋਂ ਮਰਿਆ, ਉਹ 120 ਵਰ੍ਹਿਆ ਦਾ ਸੀ। ਉਹ ਪਹਿਲਾਂ ਵਾਂਗ ਹੀ ਤਕੜਾ ਸੀ ਅਤੇ ਉਸ ਦੀਆਂ ਅਖਾਂ ਦੀ ਦ੍ਰਿਸ਼ਟੀ ਚੰਗੀ ਸੀ। 8 ਇਸਰਾਏਲ ਦੇ ਲੋਕਾਂ ਨੇ 30 ਦਿਨ ਤੱਕ ਮੂਸਾ ਦਾ ਸੋਗ ਮਨਾਇਆ। ਉਹ ਸੋਗ ਦਾ ਸਮਾ ਖਤਮ ਹੋਣ ਤੱਕ ਮੋਆਬ ਵਿੱਚ ਯਰਦਨ ਨਦੀ ਵਿੱਚ ਹੀ ਰਹੇ। 9 ਮੂਸਾ ਨੇ ਆਪਣੇ ਹੱਥ ਯਹੋਸ਼ੁਆ ਉੱਤੇ ਰੱਖ ਦਿੱਤੇ। ਫ਼ੇਰ ਯਹੋਸ਼ੁਆ ਨੂਨ ਦਾ ਪੁੱਤਰ ਸਿਆਣਪ ਨਾਲ ਭਰ ਗਿਆ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। 10 ਇਸਰਾਏਲ, ਦੇ ਨਬੀਆਂ ਵਿੱਚੋਂ, ਹੋਰ ਕੋਈ ਵੀ ਮੂਸਾ ਵਰਗਾ ਨਹੀਂ ਸੀ: ਯਹੋਵਾਹ ਮੂਸਾ ਨੂੰ ਸਨਮੁਖੀ ਜਾਣਦਾ ਸੀ। 11 ਯਹੋਵਾਹ ਨੇ ਮੂਸਾ ਨੂੰ ਮਿਸਰ ਦੀ ਧਰਤੀ ਵਿੱਚ ਸ਼ਕਤੀਸ਼ਾਲੀ ਚਮਤਕਾਰ ਕਰਨ ਲਈ ਭੇਜਿਆ ਸੀ। ਫ਼ਿਰਊਨ, ਉਸਦੇ ਸਾਰੇ ਅਧਿਕਾਰੀਆਂ ਅਤੇ ਮਿਸਰ ਦੇ ਸਮੂਹ ਲੋਕਾਂ ਨੇ ਉਹ ਚਮਤਕਾਰ ਦੇਖੇ। 12 ਕਿਸੇ ਵੀ ਹੋਰ ਨਬੀ ਨੇ ਕਦੇ ਵੀ ਉਹ ਸਾਰੀਆਂ ਮਹਾਨ ਅਤੇ ਹੈਰਾਨਕੁਨ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੂਸਾ ਨੇ ਕੀਤੀਆਂ। ਇਸਰਾਏਲ ਦੇ ਸਮੂਹ ਲੋਕਾਂ ਨੇ ਉਹ ਸਾਰੀਆਂ ਗੱਲਾਂ ਦੇਖੀਆਂ ਜੋ ਮੂਸਾ ਨੇ ਕੀਤੀਆਂ।