Judges

1:1 ਯਹੂਦਾਹ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਪੁਛਿਆ, “ਸਾਡੇ ਕਿਹੜੇ ਪਰਿਵਾਰ-ਸਮੂਹ ਪਹਿਲਾਂ ਜਾਣਗੇ ਅਤੇ ਕਨਾਨੀਆਂ ਨੇ ਖਿਲਾਫ਼ ਸਾਡੇ ਲਈ ਲੜਨਗੇ?” 2 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸਨੂੰ ਧਰਤੀ ਜਿੱਤਣ ਦੇਵਾਂਗਾ।” 3 ਯਹੂਦਾਹ ਦੇ ਆਦਮੀਆਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਪਣੇ ਭਰਾਵਾਂ ਪਾਸੋਂ ਮਦਦ ਮਂਗੀ। ਯਹੂਦਾਹ ਦੇ ਬੰਦਿਆਂ ਨੇ ਆਖਿਆ, “ਭਰਾਵੋ, ਯਹੋਵਾਹ ਨੇ ਸਾਨੂੰ ਸਾਰਿਆਂ ਨੂੰ ਕੁਝ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਜੇ ਤੁਸੀਂ ਸਾਡੀ ਧਰਤੀ ਲਈ ਸਾਡੇ ਨਾਲ ਆਕੇ ਲੜਨ ਵਿੱਚ ਮਦਦ ਕਰੋਂਗੇ ਤਾਂ ਅਸੀਂ ਤੁਹਾਡੀ ਧਰਤੀ ਲਈ ਤੁਹਾਡੇ ਨਾਲ ਜਾਕੇ ਲੜਨ ਵਿੱਚ ਮਦਦ ਕਰਾਂਗੇ।” ਤਾਂ ਸ਼ਿਮਓਨ ਦੇ ਬੰਦੇ ਯਹੂਦਾਹ ਦੇ ਆਪਣੇ ਭਰਾਵਾਂ ਦੀ ਲੜਾਈ ਵਿੱਚ ਮਦਦ ਕਰਨ ਲਈ ਮੰਨ ਗਏ। 4 ਯਹੋਵਾਹ ਨੇ ਯਹੂਦਾਹ ਦੇ ਬੰਦਿਆਂ ਦੀ ਕਨਾਨੀਆਂ ਅਤੇ ਫ਼ਰਿਜ਼ੀਆਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਯਹੂਦਾਹ ਦੇ ਬੰਦਿਆਂ ਨੇ 10,000 ਆਦਮੀਆਂ ਬਜ਼ਕ ਸ਼ਹਿਰ ਵਿਖੇ ਮਾਰ ਦਿੱਤੇ। 5 ਬਜ਼ਕ ਸ਼ਹਿਰ ਵਿੱਚ ਯਹੂਦਾਹ ਦੇ ਬੰਦਿਆਂ ਨੇ ਬਜ਼ਕ ਦੇ ਹਾਕਮ ਨੂੰ ਲਭ ਲਿਆ ਅਤੇ ਉਸ ਨਾਲ ਲੜਾਈ ਕੀਤੀ। ਯਹੂਦਾਹ ਦੇ ਬੰਦਿਆਂ ਨੇ ਕਨਾਨੀਆਂ ਅਤੇ ਫ਼ਰਿਜ਼ੀਆਂ ਨੂੰ ਹਰਾ ਦਿੱਤਾ। 6 ਬਜ਼ਕ ਦੇ ਹਾਕਮ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਯਹੂਦਾਹ ਦੇ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉਸਨੂੰ ਫ਼ੜ ਲਿਆ। ਉਨ੍ਹਾਂ ਨੇ ਉਸਦੇ ਹੱਥਾਂ ਦੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ। 7 ਤਾਂ ਬਜ਼ਕ ਦੇ ਹਾਕਮ ਨੇ ਆਖਿਆ, “ਮੈਂ 70 ਰਾਜਿਆਂ ਦੇ ਹੱਥਾਂ ਦੇ ਅੰਗੂਠੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ ਸਨ। ਅਤੇ ਉਨ੍ਹਾਂ ਰਾਜਿਆਂ ਨੂੰ ਮੇਰੇ ਖਾਣੇ ਦੀ ਮੇਜ਼ ਤੋਂ ਡਿੱਗੇ ਹੋਏ ਭੋਜਨ ਦੇ ਟੁਕੜੇ ਖਾਣੇ ਪੈਂਦੇ ਸਨ। ਹੁਣ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਰਾਜਿਆਂ ਨਾਲ ਕੀਤੇ ਸਲੂਕ ਦੀ ਸਜ਼ਾ ਦਿੱਤੀ ਹੈ।” ਉਹ ਬਜ਼ਕ ਦੇ ਹਾਕਮ ਨੂੰ ਯਰੂਸ਼ਲਮ ਲੈ ਗਏ ਅਤੇ ਉਹ ਉਥੇ ਮਰ ਗਿਆ। 8 ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਵਿਰੁੱਧ ਲੜਾਈ ਕੀਤੀ ਅਤੇ ਉਸ ਉੱਤੇ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ। 9 ਫ਼ੇਰ ਯਹੂਦਾਹ ਦੇ ਲੋਕ ਕਨਾਨੀਆਂ ਦੇ ਖਿਲਾਫ਼ ਲੜਨ ਲਈ ਹੇਠਾਂ ਵੱਲ ਨੂੰ ਗਏ ਜਿਹੜੇ ਨੇਜੇਵ ਵਿੱਚ, ਪਹਾੜੀ ਪ੍ਰਦੇਸ਼ ਵਿੱਚ ਅਤੇ ਸਮੁੰਦਰੀ ਤਟ੍ਟ ਦੇ ਇਲਾਕੇ ਵਿੱਚ ਰਹਿੰਦੇ ਸਨ। 10 ਯਹੂਦਾਹ ਦੇ ਬੰਦੇ ਉਨ੍ਹਾਂ ਕਨਾਨੀ ਲੋਕਾਂ ਨਾਲ ਲੜਨ ਲਈ ਗਏ ਜਿਹੜੇ ਹਬਰੋਨ ਸ਼ਹਿਰ ਵਿੱਚ ਰਹਿੰਦੇ ਸਨ। (ਹਬਰੋਨ ਦਾ ਨਾਮ ਕਿਰਯਥ ਅਰਬਾ ਸੀ।) ਯਹੂਦਾਹ ਦੇ ਬੰਦਿਆਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨਾਮ ਦੇ ਬੰਦਿਆਂ ਨੂੰ ਹਰਾਇਆ। 11 ਯਹੂਦਾਹ ਦੇ ਲੋਕ ਉਥੋਂ ਤੁਰਕੇ ਦਬੀਰ ਦੇ ਸ਼ਹਿਰ ਨੂੰ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਨ ਲਈ ਚਲੇ ਗਏ। ਪਿਛਲੇ ਸਮੇਂ ਵਿੱਚ ਦਬੀਰ ਕਿਰਯਥ ਸੇਫ਼ਰ ਕਹਾਉਂਦਾ ਸੀ। 12 ਇਸਤੋਂ ਪਹਿਲਾਂ ਕਿ ਯਹੂਦਾਹ ਦੇ ਬੰਦੇ ਲੜਾਈ ਸ਼ੁਰੂ ਕਰਦੇ, ਕਾਲੇਬ ਨੇ ਆਦਮੀਆਂ ਨਾਲ ਇੱਕ ਇਕਰਾਰ ਕੀਤਾ। ਕਾਲੇਬ ਨੇ ਆਖਿਆ, “ਮੈਂ ਕਿਰਯਥ ਸੇਫ਼ਰ ਉੱਤੇ ਹਮਲਾ ਕਰਨਾ ਚਾਹੁੰਦਾ ਹਾਂ। ਮੈਂ ਆਪਣੀ ਧੀ ਅਕਸਾਹ ਦਾ ਸਾਕ ਉਸ ਆਦਮੀ ਨੂੰ ਦੇ ਦਿਆਂਗਾ ਜਿਹੜਾ ਉਸ ਸ਼ਹਿਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਵੇਗਾ। ਮੈਂ ਉਸ ਆਦਮੀ ਨਾਲ ਆਪਣੀ ਧੀ ਨੂੰ ਵਿਆਹ ਦਿਆਂਗਾ।” 13 ਕਾਲੇਬ ਦਾ ਇੱਕ ਛੋਟਾ ਭਰਾ ਕਨਜ਼ ਸੀ। ਕਨਜ਼ ਦਾ ਇੱਕ ਲੜਕਾ ਸੀ ਅਥਨੀਏਲ। ਅਥਨੀਏਲ ਨੇ ਕਿਰਯਥ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸ ਲਈ ਕਾਲੇਬ ਨੇ ਅਥਨੀਏਲ ਨਾਲ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿੱਤਾ। 14 ਅਕਸਾਹ ਅਥਨੀਏਲ ਦੇ ਨਾਲ ਰਹਿਣ ਲਈ ਚਲੀ ਗਈ। ਉਸ ਨੇ ਅਥਨੀਏਲ ਨੂੰ ਆਪਣੇ ਪਿਤਾ ਪਾਸੋਂ ਕੁਝ ਜ਼ਮੀਨ ਮੰਗਣ ਲਈ ਕਿਹਾ। ਅਕਸਾਹ ਆਪਣੇ ਪਿਤਾ ਨੂੰ ਮਿਲਣ ਗਈ ਜਦੋਂ ਉਹ ਆਪਣੇ ਖੋਤੇ ਤੋਂ ਉੱਤਰੀ, ਤਾਂ ਕਾਲੇਬ ਨੇ ਪੁਛਿਆ, “ਕੀ ਹੋਇਆ?” 15 ਅਕਸਾਹ ਨੇ ਕਾਲੇਬ ਨੂੰ ਜਵਾਬ ਦਿੱਤਾ, “ਮੈਨੂੰ ਅਸੀਸ ਦੇ। ਤੂੰ ਮੈਨੂੰ ਨੇਜ਼ੇਵ ਵਿੱਚ ਮਾਰੂ ਜ਼ਮੀਨ ਦਿੱਤੀ ਹੈ। ਕਿਰਪਾ ਕਰਕੇ ਮੈਨੂੰ ਕੁਝ ਜ਼ਮੀਨ ਦੇ ਜਿਸ ਵਿੱਚ ਪਾਣੀ ਹੋਵੇ।” ਇਸ ਲਈ ਕਾਲੇਬ ਨੇ ਉਸਨੂੰ ਜ਼ਮੀਨ ਵਿੱਚ ਪਾਣੀ ਦੇ ਉੱਪਰ ਅਤੇ ਹੇਠਲੇ ਤਲਾਅ ਦੇ ਦਿਤਾ। 16 ਕੇਨੀ ਲੋਕਾਂ ਨੇ ਖਜ਼ੂਰਾਂ ਦਾ ਸ਼ਹਿਰ (ਯਰੀਹੋ) ਛੱਡ ਦਿੱਤਾ ਅਤੇ ਯਹੂਦਾਹ ਦੇ ਲੋਕਾਂ ਨਾਲ ਚਲੇ ਗਏ। ਉਹ ਲੋਕ ਯਹੂਦਾਹ ਦੇ ਮਾਰੂਥਲ ਅੰਦਰ ਉਥੋਂ ਦੇ ਲੋਕਾਂ ਨਾਲ ਰਹਿਣ ਲਈ ਚਲੇ ਗਏ। ਇਹ ਨੇਜ਼ੇਵ ਅੰਦਰ ਅਰਾਦ ਸ਼ਹਿਰ ਦੇ ਨੇੜੇ ਸੀ। (ਕੇਨੀ ਲੋਕ ਮੂਸਾ ਦੇ ਸਹੁਰੇ ਪਰਿਵਾਰ ਵਿੱਚੋਂ ਸਨ।) 17 ਕੁਝ ਕਨਾਨੀ ਲੋਕ ਸਫ਼ਾਥ ਸ਼ਹਿਰ ਦੇ ਵਿੱਚ ਰਹਿੰਦੇ ਸਨ। ਇਸ ਲਈ ਯਹੂਦਾਹ ਦੇ ਆਦਮੀਆਂ ਅਤੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਇਨ੍ਹਾਂ ਕਨਾਨੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਸ਼ਹਿਰ ਦਾ ਨਾਮ ਹਾਰਮਾਹ ਰੱਖ ਦਿੱਤਾ। 18 ਯਹੂਦਾਹ ਦੇ ਆਦਮੀਆਂ ਨੇ ਅਜ਼ਾਹ੍ਹ ਦਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਅਸਕਲੋਨ ਅਤੇ ਅਕਰੋਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। 19 ਜਦੋਂ ਯਹੂਦਾਹ ਦੇ ਆਦਮੀ ਲੜੇ ਸਨ ਤਾਂ ਯਹੋਵਾਹ ਉਨ੍ਹਾਂ ਵੱਲ ਸੀ। ਉਨ੍ਹਾਂ ਨੇ ਪਹਾੜੀ ਪ੍ਰਦੇਸ਼ ਦੀ ਧਰਤੀ ਹਾਸਿਲ ਕਰ ਲਈ। ਪਰ ਯਹੂਦਾਹ ਦੇ ਆਦਮੀ ਵਾਦੀਆਂ ਵਿਚਲੀ ਧਰਤੀ ਹਾਸਿਲ ਕਰਨ ਵਿੱਚ ਅਸਫ਼ਲ ਰਹੇ, ਕਿਉਂਕਿ ਉਥੋਂ ਦੇ ਰਹਿਣ ਵਾਲੇ ਲੋਕਾਂ ਕੋਲ ਲੋਹੇ ਦੇ ਰਥ ਸਨ। 20 ਮੂਸਾ ਨੇ ਹਬਰੋਨ ਦੇ ਨੇੜੇ ਦੀ ਧਰਤੀ ਕਾਲੇਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਉਹ ਧਰਤੀ ਕਾਲੇਬ ਦੇ ਪਰਿਵਾਰ ਨੂੰ ਦਿੱਤੀ ਗਈ। ਕਾਲੇਬ ਦੇ ਬੰਦਿਆਂ ਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦਿੱਤਾ। 21 ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ। 22 ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦੇ ਬੈਤੇਲ ਦੇ ਸ਼ਹਿਰ ਦੇ ਖਿਲਾਫ਼ ਲੜਨ ਲਈ ਗਏ। ਪਿਛਲੇ ਸਮੇਂ ਵਿੱਚ ਬੈਤੇਲ ਦਾ ਨਾਮ ਲੂਜ਼ ਸੀ। ਯਹੋਵਾਹ ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਵੱਲ ਸੀ। ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਬੈਤੇਲ ਦੇ ਸ਼ਹਿਰ ਅੰਦਰ ਕੁਝ ਜਾਸੁਸਾਂ ਨੂੰ ਭੇਜਿਆ। ਇਹ ਲੋਕ ਬੈਤੇਲ ਸ਼ਹਿਰ ਨੂੰ ਹਰਾਉਣ ਦੇ ਢੰਗ ਲਭਣ ਲੱਗੇ। 23 24 ਜਦੋਂ ਜਾਸੂਸ ਬੈਤੇਲ ਦੇ ਸ਼ਹਿਰ ਨੂੰ ਦੇਕ ਰਹੇ ਸਨ, ਉਨ੍ਹਾਂ ਨੇ ਸ਼ਹਿਰ ਵਿੱਚੋਂ ਬਾਹਰ ਆਉਂਦੇ ਇੱਕ ਆਦਮੀ ਨੂੰ ਦੇਖਿਆ। ਜਾਸੂਸਾਂ ਨੇ ਉਸ ਆਦਮੀ ਨੂੰ ਆਖਿਆ, “ਸਾਨੂੰ ਸ਼ਹਿਰ ਵਿੱਚ ਦਾਖਲ ਹੋਣ ਦਾ ਗੁਪਤ ਰਸਤਾ ਦਿਖਾਓ। ਅਸੀਂ ਸ਼ਹਿਰ ਉੱਤੇ ਹਮਲਾ ਕਰਾਂਗੇ। ਪਰ ਜੇ ਤੂੰ ਸਾਡੀ ਸਹਾਇਤਾ ਕਰੇਂਗਾ ਤਾਂ ਅਸੀਂ ਤੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਵਾਂਗੇ।” 25 ਉਸ ਆਦਮੀ ਨੇ ਜਾਸੂਸਾਂ ਨੂੰ ਸ਼ਹਿਰ ਵਿੱਚ ਜਾਣ ਵਾਲਾ ਗੁਪਤ ਰਸਤਾ ਦਿਖਾ ਦਿੱਤਾ। ਯੂਸੁਫ਼ ਦੇ ਆਦਮੀਆਂ ਨੇ ਬੈਤੇਲ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਪਰ ਉਨ੍ਹਾਂ ਨੇ ਉਸ ਬੰਦੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਿਸਨੇ ਉਨ੍ਹਾਂ ਦੀ ਮਦਦ ਕੀਤੀ ਸੀ। ਅਤੇ ਉਨ੍ਹਾਂ ਨੇ ਉਸਦੇ ਪਰਿਵਾਰ ਦੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਉਸ ਆਦਮੀ ਅਤੇ ਉਸਦੇ ਪਰਿਵਾਰ ਨੂੰ ਆਜ਼ਾਦੀ ਨਾਲ ਜਾਣ ਦੀ ਇਜਾਜ਼ਤ ਦਿੱਤੀ ਗਈ। 26 ਉਹ ਆਦਮੀ ਉਸ ਧਰਤੀ ਉੱਤੇ ਚਲਿਆ ਗਿਆ ਜਿਥੇ ਹਿੱਤੀ ਲੋਕ ਰਹਿੰਦੇ ਸਨ ਅਤੇ ਉਸਨੇ ਇੱਕ ਸ਼ਹਿਰ ਉਸਾਰਿਆ। ਉਸਨੇ ਸ਼ਹਿਰ ਦਾ ਨਾਮ ਲੂਜ਼ ਰੱਖਿਆ। ਅਤੇ ਉਸ ਸ਼ਹਿਰ ਦਾ ਨਾਮ ਅੱਜ ਵੀ ਲੂਜ਼ ਹੀ ਹੈ। 27 ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸਕੇ। ਇਸ ਲਈ ਕਨਾਨੀ ਲੋਕ ਉਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ। 28 ਬਾਦ ਵਿੱਚ ਇਸਰਾਏਲੀ ਵਧੇਰੇ ਤਕਤਵਰ ਬਣ ਗਏ ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਆਪਣੇ ਲਈ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਉਹ ਉਨ੍ਹਾਂ ਨੂੰ ਉਹ ਧਰਤੀ ਛੱਡਕੇ ਜਾਣ ਲਈ ਮਜ਼ਬੂਰ ਨਾ ਕਰ ਸਕੇ। 29 ਇਫ਼ਰਾਈਂਮ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਇਹੋ ਗੱਲ ਵਾਪਰੀ। ਗਜ਼ਰ ਵਿੱਚ ਕਨਾਨੀ ਲੋਕ ਰਹਿੰਦੇ ਸਨ। ਅਤੇ ਇਫ਼ਰਾਈਮ ਦੇ ਲੋਕਾਂ ਨੇ ਉਨ੍ਹਾਂ ਸਾਰੇ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਕੇ ਚਲੇ ਜਾਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਲੋਕ ਗਜ਼ਰ ਅੰਦਰ ਇਫ਼ਰਾਈਮ ਦੇ ਲੋਕਾਂ ਨਾਲ ਰਹਿੰਦੇ ਰਹੇ। 30 ਇਹੀ ਗੱਲ ਜ਼ਬੂਲੁਨ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਕੁਝ ਕਨਾਨੀ ਕਟਰੋਨ ਅਤੇ ਨਹਲੋਲ ਸ਼ਹਿਰਾਂ ਅੰਦਰ ਰਹਿੰਦੇ ਸਨ। ਜ਼ਬੂਲੁਨ ਦੇ ਲੋਕਾਂ ਨੇ ਇਨ੍ਹਾਂ ਕਨਾਨੀਆਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਉਥੇ ਜ਼ਬੂਲੁਨ ਦੇ ਲੋਕਾਂ ਨਾਲ ਰਹਿੰਦੇ ਰਹੇ। ਪਰ ਜ਼ਬੂਲੁਨ ਦੇ ਲੋਕਾਂ ਨੇ ਉਨ੍ਹਾਂ ਤੋਂ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਵਾਇਆ। 31 ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅਕ੍ਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। 32 ਆਸ਼ੇਰ ਦੇ ਲੋਕਾਂ ਨੇ ਉਨ੍ਹਾਂ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ ਇਸ ਲਈ ਕਨਾਨੀ ਲੋਕ ਆਸ਼ੇਰ ਦੇ ਲੋਕਾਂ ਨਾਲ ਹੀ ਰਹਿੰਦੇ ਰਹੇ। 33 ਇਹੀ ਗੱਲ ਨਫ਼ਤਾਲੀ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਨਫ਼ਤਾਲੀ ਦੇ ਲੋਕਾਂ ਨੇ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਆਪਣੇ ਸ਼ਹਿਰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਨਫ਼ਤਾਲੀ ਦਾ ਪਰਿਵਾਰ-ਸਮੂਹ ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਰਹਿੰਦਾ ਰਿਹਾ। ਅਤੇ ਕਨਾਨੀ ਉਨ੍ਹਾਂ ਲਈ ਜਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ। 34 ਅਮੋਰੀ ਲੋਕਾਂ ਨੇ ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੂੰ ਪਹਾੜਾ ਵਿੱਚ ਰਹਿਣਾ ਪਿਆ ਕਿਉਂਕਿ ਅਮੋਰੀ ਲੋਕ ਉਨ੍ਹਾਂ ਨੂੰ ਹੇਠਾ ਆਕੇ ਵਾਦੀਆਂ ਵਿੱਚ ਨਹੀਂ ਰਹਿਣ ਦਿੰਦੇ ਸਨ। 35 ਅਮੋਰੀਆਂ ਨੇ ਹਰਸ ਪਹਾੜ, ਅਯ੍ਯਾਲੋਨ ਅਤੇ ਸ਼ਾਲਬੀਮ ਪਰਬਤ ਉੱਤੇ ਰਹਿਣ ਦਾ ਨਿਰਣਾ ਕੀਤਾ। ਬਾਦ ਵਿੱਚ ਯੂਸੁਫ਼ ਦਾ ਪਰਿਵਾਰ-ਸਮੂਹ ਵਧੇਰੇ ਤਾਕਤਵਰ ਹੋ ਗਿਆ ਅਤੇ ਅਮੋਰੀਆਂ ਨੂੰ ਆਪਣਾ ਜ਼ਬਰਦਸਤੀ ਮਜ਼ਦੂਰ ਬਣਾ ਲਿਆ। 36 ਅਮੋਰੀਆਂ ਦੀ ਸਰਹੱਦ ਬਿਛੂ ਪਾਸ ਤੋਂ ਲੈਕੇ ਸੇਲਾ ਤੱਕ ਅਤੇ ਸੇਲਾਂ ਤੋਂ ਅਗਾਂਹ ਪਹਾੜੀ ਪ੍ਰਦੇਸ਼ ਤੀਕ ਸੀ।

2:1 ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਿਖਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ। 2 ਪਰ ਇਸਦੇ ਬਦਲੇ, ਤੁਹਾਨੂੰ ਇਸ ਧਰਤੀ ਉੱਤੇ ਰਹਿੰਦੇ ਲੋਕਾਂ ਨਾਲ ਕੋਈ ਇਕਰਾਰਨਾਮਾ ਨਹੀਂ ਬਨਾਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਮੈਂ ਤੁਹਾਨੂੰ ਇਹ ਕਰਨ ਲਈ ਆਖਿਆ ਸੀ, ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ! 3 “ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮਸਿਆ ਬ੍ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।” 4 ਜਦੋਂ ਦੂਤ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਇਹ ਸੰਦੇਸ਼ ਦੇ ਹਟਿਆ ਤਾਂ ਲੋਕ ਉੱਚੀ-ਉੱਚੀ ਰੋਣ ਲੱਗੇ। 5 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਸ ਥਾ ਦਾ ਨਾਮ, ਜਿਥੇ ਉਹ ਰੋਏ ਸਨ ਬੋਕੀਮ ਰੱਖ ਦਿੱਤਾ। ਬੋਕੀਮ ਵਿਖੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਬਲੀਆਂ ਚੜਾਈਆਂ। 6 ਜਦੋਂ ਯਹੋਸ਼ੁਆ ਨੇ ਲੋਕਾਂ ਨੂੰ ਜਾਣ ਦਿੱਤਾ ਹਰ ਪਰਿਵਾਰ-ਸਮੂਹ ਜ਼ਮੀਨ ਹਾਸਿਲ ਕਰਨ ਲਈ ਅਤੇ ਆਪਣੇ ਵਿਰਸੇ ‘ਚ ਮਿਲੇ ਨਿਵਾਸ ਸਥਾਨਾਂ ਵਿੱਚ ਰਹਿਣ ਲਈ ਚਲਾ ਗਿਆ। 7 ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਸੇਵਾ ਓਨਾ ਚਿਰ ਕੀਤੀ ਜਦੋਂ ਤੱਕ ਯਹੋਸ਼ੁਆ ਜੀਵਿਤ ਸੀ। ਉਹ ਯਹੋਵਾਹ ਦੀ ਸੇਵਾ ਉਨ੍ਹਾਂ ਬਜ਼ੁਰਗਾਂ ਦੇ ਜੀਵਨ ਕਾਲ ਦੌਰਾਨ ਕਰਦੇ ਰਹੇ ਜਿਹੜੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ ਜਿਉਂਦੇ ਰਹੇ। ਇਨ੍ਹਾਂ ਬਜ਼ੁਰਗ ਬੰਦਿਆਂ ਨੇ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਦੇਖਿਆ ਸੀ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀਆਂ ਸਨ। 8 ਨੂਨ ਦਾ ਪੁੱਤਰ ਯਹੋਸ਼ੁਆ, ਯਹੋਵਾਹ ਦਾ ਸੇਵਕ, 110 ਵਰ੍ਹਿਆਂ ਦੀ ਉਮਰ ਵਿੱਚ ਸੁਰਗਵਾਸ ਹੋਇਆ। 9 ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਦਫ਼ਨ ਕਰ ਦਿੱਤਾ। ਉਨ੍ਹਾਂ ਨੇ ਯਹੋਸ਼ੁਆ ਨੂੰ ਉਸੇ ਧਰਤੀ ਉੱਤੇ ਦਫ਼ਨ ਕੀਤਾ ਜਿਹੜੀ ਉਸਨੂੰ ਦਿੱਤੀ ਗਈ ਸੀ। ਇਹ ਗਾਸ਼ ਪਰਬਤ ਦੇ ਉੱਤਰ ਵੱਲ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥ ਹਰਸ ਵਿਖੇ ਸੀ। 10 ਉਸ ਪੂਰੀ ਪੀੜੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ। 11 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ। 12 ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਿਖਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ। 13 ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਮੰਨਣਾ ਛੱਡ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਉਪਾਸਨਾ ਕਰਨ ਲੱਗੇ ਪਏ। 14 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸਕੇ। 15 ਜਦੋਂ ਵੀ ਇਸਰਾਏਲ ਦੇ ਲੋਕ ਲੜਾਈ ਲਈ ਗਏ, ਉਹ ਹਮੇਸ਼ਾ ਹਾਰੇ। ਉਹ ਇਸ ਲਈ ਹਾਰੇ ਕਿਉਂਕਿ ਯਹੋਵਾਹ ਉਨ੍ਹਾਂ ਵੱਲ ਨਹੀਂ ਸੀ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰਨਗੇ ਤਾਂ ਹਾਰ ਜਾਣਗੇ। ਇਸਰਾਏਲ ਦੇ ਲੋਕਾਂ ਨੇ ਬਹੁਤ ਦੁੱਖ ਭੋਗਿਆ। 16 ਫ਼ੇਰ ਯਹੋਵਾਹ ਨੇ ਉਨ੍ਹਾਂ ਆਗੂਆਂ ਨੂੰ ਚੁਣਿਆ ਜਿਨ੍ਹਾਂ ਨੂੰ ਨਿਆਂਕਾਰ ਆਖਿਆ ਜਾਂਦਾ ਸੀ। ਇਨ੍ਹਾਂ ਆਗੂਆਂ ਨੇ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੁਸ਼ਮਣਾ ਕੋਲੋਂ ਬਚਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲਿਆ ਸੀ। 17 ਇਸਰਾਏਲੀਆਂ ਨੇ ਆਪਣੇ ਨਿਆਂਕਾਰਾ ਦੀ ਗੱਲ ਨਹੀਂ ਸੁਣੀ। ਉਹ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਹ ਹੋਰਨਾਂ ਦੇਵਤਿਆਂ ਦੇ ਪਿਛੇ ਲੱਗੇ। ਅਤੀਤ ਵਿੱਚ, ਇਸਰਾਏਲੀਆਂ ਦੇ ਪੁਰਖਿਆਂ ਨੇ ਯਹੋਵਾਹ ਦੇ ਹੁਕਮ ਮਂਨੇ ਸਨ। ਪਰ ਹੁਣ ਇਸਰਾਏਲੀ ਬਦਲ ਗਏ ਸਨ ਅਤੇ ਯਹੋਵਾਹ ਦਾ ਕਹਿਣਾ ਮਂਨਣੋ ਹਟ ਗਏ ਸਨ। 18 ਅਨੇਕਾਂ ਵਾਰੀ ਇਸਰਾਏਲ ਦੇ ਦੁਸ਼ਮਣਾਂ ਨੇ ਲੋਕਾਂ ਨਾਲ ਬੁਰਾ ਸਲੂਕ ਕੀਤਾ। ਇਸ ਲਈ ਇਸਰਾਏਲ ਦੇ ਲੋਕ ਸਹਾਇਤਾ ਲਈ ਪੁਕਾਰਦੇ। ਅਤੇ ਹਰ ਵਾਰੀ, ਯਹੋਵਾਹ ਨੇ ਲੋਕਾਂ ਲਈ ਦੁੱਖ ਮਹਿਸੂਸ ਕੀਤਾ। ਹਰ ਵਾਰੀ ਉਸਨੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣ ਤੋਂ ਬਚਾਉਣ ਲਈ ਕਿਸੇ ਨਿਆਂਕਾਰ ਨੂੰ ਭੇਜਿਆ। ਯਹੋਵਾਹ ਹਮੇਸ਼ਾ ਉਨ੍ਹਾਂ ਨਿਆਂਕਾਰਾਂ ਦੇ ਨਾਲ ਸੀ। ਇਸ ਲਈ ਹਰ ਵਾਰੀ ਇਸਰਾਏਲ ਦੇ ਲੋਕ ਆਪਣੇ ਦੁਸ਼ਮਣਾ ਕੋਲੋਂ ਬਚ ਗਏ। 19 ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ - ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵਧੇਰੇ ਦੁਸ਼ਟ ਸਨ। 20 ਇਸ ਲਈ ਯਹੋਵਾਹ ਇਸਰਾਏਲੀਆਂ ਉੱਤੇ ਕਹਿਰਵਾਨ ਹੋ ਗਿਆ ਅਤੇ ਆਖਿਆ, “ਇਸ ਕੌਮ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। 21 ਇਸ ਲਈ ਮੈਂ ਹੁਣ ਫ਼ੇਰ ਕੌਮਾਂ ਨੂੰ ਨਹੀਂ ਹਰਾਵਾਂਗਾ ਅਤੇ ਇਸਰਾਏਲ ਦੇ ਲੋਕਾਂ ਲਈ ਰਾਹ ਪਧਰਾ ਨਹੀਂ ਕਰਾਂਗ। ਉਹ ਕੌਮਾਂ ਹਾਲੇ ਵੀ ਇਸ ਧਰਤੀ ਉੱਤੇ ਸਨ ਜਦੋਂ ਯਹੋਸ਼ੁਆ ਦਾ ਦੇਹਾਂਤ ਹੋਇਆ ਸੀ। ਅਤੇ ਮੈਂ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਟਿਕੇ ਰਹਿਣ ਦਿਆਂਗਾ। 22 ਮੈਂ ਉਨ੍ਹਾਂ ਕੌਮਾਂ ਦੀ ਵਰਤੋਂ ਇਸਰਾਏਲ ਦੇ ਲੋਕਾਂ ਦੀ ਪਰਖ ਕਰਨ ਲਈ ਕਰਾਂਗਾ। ਮੈਂ ਦੇਖਾਂਗਾ ਕਿ ਕੀ ਇਸਰਾਏਲ ਦੇ ਲੋਕ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਆਦੇਸ਼ਾਂ ਦਾ ਪਾਲਣ ਕਰ ਸਕਦੇ ਹਨ।” 23 ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਧਰਤੀ ਉੱਤੇ ਰਹਿਣ ਦਿੱਤਾ। ਉਸਨੇ ਇਨ੍ਹਾਂ ਕੌਮਾਂ ਨੂੰ ਛੇਤੀ-ਛੇਤੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ ਅਤੇ ਯਹੋਸ਼ੁਆ ਦੀ ਫ਼ੌਜ ਦੀ ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਨਹੀਂ ਕੀਤੀ।

3:1 ਯਹੋਵਾਹ ਨੇ ਉਨ੍ਹਾਂ ਹੋਰਨਾ ਕੌਮਾਂ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ। ਯਹੋਵਾਹ ਇਸਰਾਏਲ ਦੇ ਲੋਕਾਂ ਦੀ ਪਰਖ ਕਰਨਾ ਚਾਹੁੰਦਾ ਸੀ। ਇਸਰਾਏਲ ਵਿੱਚ ਇਸ ਸਮੇਂ ਰਹਿਣ ਵਾਲੇ ਲੋਕਾਂ ਵਿੱਚੋਂ ਕਿਸੇ ਨੇ ਵੀ ਕਨਾਨ ਦੀ ਧਰਤੀ ਉੱਤੇ ਕਬਜ਼ਾ ਕਰਨ ਵਾਲੀ ਲੜਾਈ ਵਿੱਚ ਹਿੱਸਾ ਨਹੀਂ ਸੀ ਲਿਆ। ਇਸ ਲਈ ਯਹੋਵਾਹ ਨੇ ਉਨ੍ਹਾਂ ਹੋਰਨਾਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਰਹਿਣ ਦਿੱਤਾ। (ਯਹੋਵਾਹ ਨੇ ਅਜਿਹਾ ਇਸਰਾਏਲ ਦੇ ਲੋਕਾਂ ਨੂੰ ਇਹ ਸਿਖਿਆ ਦੇਣ ਲਈ ਕੀਤਾ ਸੀ ਕਿ ਉਨ੍ਹਾਂ ਨੇ ਉਹ ਲੜਾਈਆਂ ਨਹੀਂ ਲੜੀਆਂ ਸਨ।) ਯਹੋਵਾਹ ਵੱਲੋਂ ਇਸ ਧਰਤੀ ਉੱਤੇ ਰਹਿਣ ਦਿੱਤੀਆਂ ਕੌਮਾਂ ਦੇ ਨਾਮ ਇਹ ਹਨ: 2 3 ਫ਼ਲਿਸਤੀ ਲੋਕਾਂ ਦੇ ਪੰਜ ਹਾਕਮ, ਸਾਰੇ ਹੀ ਕਨਾਨੀ ਲੋਕ, ਸੀਦੋਨ ਦੇ ਲੋਕ ਅਤੇ ਉਹ ਹਿੱਵੀ ਲੋਕ ਜਿਹੜੇ ਪਰਬਤ ਬਆਲ ਹਰਮੋਨ ਤੋਂ ਲੈਕੇ ਹਮਾਥ ਤੱਕ ਲਬਾਨੋਨ ਦੀਆਂ ਪਹਾੜੀਆਂ ਵਿੱਚ ਰਹਿੰਦੇ ਸਨ। 4 ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਇਸਰਾਏਲ ਦੇ ਲੋਕਾਂ ਦੀ ਪਰਖ ਲਈ ਰਹਿਣ ਦਿੱਤਾ। ਉਹ ਦੇਖਣਾ ਚਾਹੁੰਦਾ ਸੀ ਕਿ ਕੀ ਇਸਰਾਏਲ ਦੇ ਲੋਕ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਗਏ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਦੇ ਹਨ ਜਾਂ ਨਹੀਂ। 5 ਇਸਰਾਏਲ ਦੇ ਲੋਕਾਂ ਨੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਲੋਕਾਂ ਦਰਮਿਆਨ ਰਹਿਣਾ ਜਾਰੀ ਰੱਖਿਆ। 6 ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਧੀਆਂ ਨਾਲ ਸ਼ਾਦੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸਰਾਏਲ ਦੇ ਲੋਕਾਂ ਨੇ ਆਪਣੀਆਂ ਧੀਆਂ ਨੂੰ ਵੀ ਉਨ੍ਹਾਂ ਲੋਕਾਂ ਦੇ ਪੁੱਤਰਾਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਦਿੱਤੀ। ਅਤੇ ਇਸਰਾਏਲ ਦੇ ਲੋਕ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ। 7 ਯਹੋਵਾਹ ਨੇ ਦੇਖਿਆ ਕਿ ਇਸਰਾਏਲ ਦੇ ਲੋਕ ਬਦੀ ਕਰਦੇ ਸਨ। ਇਸਰਾਏਲ ਦੇ ਲੋਕ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਵਰਗੇ ਝੂਠੇ ਦੇਵਤਿਆਂ ਦੀ ਸੇਵਾ ਕਰਨ ਲੱਗੇ। 8 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਯਹੋਵਾਹ ਨੇ ਮੇਸੋਪੋਤਾਮੀਆਂ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਇਜਾਜ਼ਤ ਦੇ ਦਿੱਤੀ ਕਿ ਇਸਰਾਏਲ ਦੇ ਲੋਕਾਂ ਨੂੰ ਹਰਾ ਦੇਵੇ ਅਤੇ ਉਨ੍ਹਾਂ ਉੱਤੇ ਹਕੂਮਤ ਕਰੇ। ਇਸਰਾਏਲ ਦੇ ਲੋਕ ਉਸ ਰਾਜੇ ਦੀ ਹਕੂਮਤ ਵਿੱਚ ਅਠ ਸਾਲ ਰਹੇ। 9 ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। ਯਹੋਵਾਹ ਨੇ ਉਨ੍ਹਾਂ ਦੀ ਮਦਦ ਕਰਨ ਲਈ ਇੱਕ ਬੰਦਾ ਭੇਜਿਆ। ਉਸ ਬੰਦੇ ਦਾ ਨਾਮ ਅਥਨੀਏਲ ਸੀ। ਉਹ ਕਨਜ਼, ਕਾਲੇਬ ਦੇ ਛੋਟੇ ਭਰਾ ਦਾ ਪੁੱਤਰ ਸੀ। ਅਥਨੀਏਲ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ। 10 ਯਹੋਵਾਹ ਦਾ ਆਤਮਾ ਅਥਨੀਏਲ ਕੋਲ ਆਇਆ ਅਤੇ ਉਹ ਇਸਰਾਏਲ ਦੇ ਲੋਕਾਂ ਲਈ ਨਿਆਂਕਾਰ ਬਣ ਗਿਆ। ਅਥਨੀਏਲ ਨੇ ਇਸਰਾਏਲ ਦੀ ਲੜਾਈ ਵਿੱਚ ਅਗਵਾਈ ਕੀਤੀ। ਯਹੋਵਾਹ ਨੇ ਅਰਾਮ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਹਰਾਉਣ ਵਿੱਚ ਅਥਨੀਏਲ ਦੀ ਮਦਦ ਕੀਤੀ। 11 ਇਸ ਲਈ ਕਨਜ਼ ਦੇ ਪੁੱਤਰ ਅਥਨੀਏਲ ਦੇ ਦੇਹਾਂਤ ਤੱਕ, 40 ਵਰ੍ਹਿਆਂ ਤੀਕ ਧਰਤੀ ਉੱਤੇ ਅਮਨ ਰਿਹਾ। 12 ਇੱਕ ਵਾਰੀ ਫ਼ੇਰ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਦੀ ਕਰਦਿਆਂ ਵੇਖਿਆ। ਇਸ ਲਈ ਯਹੋਵਾਹ ਨੇ ਮੋਆਬ ਦੇ ਰਾਜੇ ਅਗਲੋਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਤਾਕਤ ਦਿੱਤੀ। 13 ਅਗਲੋਨ ਨੇ ਅੰਮੋਨੀ ਲੋਕਾਂ ਅਤੇ ਅਮਾਲੇਕੀ ਲੋਕਾਂ ਕੋਲੋਂ ਮਦਦ ਲਈ। ਉਹ ਉਸਦੇ ਨਾਲ ਮਿਲ ਗਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਗਲੋਨ ਅਤੇ ਉਸਦੀ ਫ਼ੌਜ ਨੇ ਇਸਰਏਲ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਖਜ਼ੂਰਾਂ ਦੇ ਸ਼ਹਿਰ (ਯਰੀਹੋ) ਤੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। 14 ਮੋਆਬ ਦੇ ਰਾਜੇ ਅਗਲੋਨ ਨੇ ਇਸਰਾਏਲ ਦੇ ਲੋਕਾਂ ਉੱਤੇ 18 ਵਰ੍ਹੇ ਤੱਕ ਰਾਜ ਕੀਤਾ। 15 ਲੋਕਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ ਤਾਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਇੱਕ ਬੰਦਾ ਭੇਜਿਆ। ਇਸ ਬੰਦੇ ਦਾ ਨਾਮ ਏਹੂਦ ਸੀ। ਉਹ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗੇਰਾ ਦਾ ਪੁੱਤਰ ਸੀ। ਉਸ ਨੂੰ ਆਪਣੇ ਖੱਬੇ ਹੱਥ ਨਾਲ ਲੜਨ ਦੀ ਸਿਖਲਾਈ ਦਿੱਤੀ ਗਈ ਸੀ। ਇਸਰਾਏਲ ਦੇ ਲੋਕਾਂ ਨੇ ਏਹੂਦ ਨੂੰ ਇੱਕ ਸੁਗਾਤ ਦੇਕੇ ਮੋਆਬ ਦੇ ਰਾਜੇ ਅਗਲੋਨ ਦੇ ਕੋਲ ਭੇਜਿਆ। 16 ਏਹੂਦ ਨੇ ਆਪਣੇ ਲਈ ਇੱਕ ਤਲਵਾਰ ਬਣਾਈ। ਉਸ ਤਲਵਾਰ ਦੀਆਂ ਦੋ ਤਿਖੀਆਂ ਧਾਰਾਂ ਸਨ ਅਤੇ ਇਹ ਤਕਰੀਬਨ 18 ਇੰਚ ਲੰਮੀ ਸੀ। ਏਹੂਦ ਨੇ ਇਹ ਤਲਵਾਰ ਆਪਣੇ ਸੱਜੇ ਪੱਟ ਨਾਲ ਬੰਨ੍ਹ ਲਈ ਅਤੇ ਇਸਨੂੰ ਆਪਣੀ ਵਰਦੀ ਹੇਠਾਂ ਛੁਪਾ ਲਿਆ। 17 ਇਸ ਤਰ੍ਹਾਂ ਏਹੂਦ ਮੋਆਬ ਦੇ ਰਾਜੇ ਅਗਲੋਨ ਲਈ ਸੁਗਾਤ ਲੈਕੇ ਆਇਆ। ਅਗਲੋਨ ਬਹੁਤ ਮੋਟਾ ਬੰਦਾ ਸੀ। 18 ਸੁਗਾਤ ਭੇਟ ਕਰਨ ਤੋਂ ਬਾਦ ਉਸਨੇ ਉਨ੍ਹਾਂ ਬੰਦਿਆਂ ਨੂੰ ਭੇਜ ਦਿੱਤਾ ਜਿਹੜੇ ਰਾਜੇ ਅਗਲੋਨ ਲਈ ਸੁਗਾਤ ਲੈਕੇ ਆਏ ਸਨ। ਉਹ ਰਾਜੇ ਦੇ ਮਹਿਲ ਵਿੱਚੋਂ ਚਲੇ ਗਏ। 19 ਜਦੋਂ ਏਹੂਦ ਗਿਲਗਾਲ ਨੇੜੇ ਮੂਰਤੀਆਂ ਕੋਲ ਅੱਪੜਿਆ, ਉਹ ਰਾਜੇ ਨੂੰ ਮਿਲਣ ਲਈ ਵਾਪਸ ਮੁੜ ਪਿਆ। ਏਹੂਦ ਨੇ ਰਾਜੇ ਅਗਲੋਨ ਨੂੰ ਆਖਿਆ, “ਪਾਤਸ਼ਾਹ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।”ਰਾਜੇ ਨੇ ਉਸਨੂੰ ਖਾਮੋਸ਼ ਹੋ ਜਾਣ ਲਈ ਆਖਿਆ ਅਤੇ ਫ਼ੇਰ ਸਾਰੇ ਨੌਕਰਾਂ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ। 20 ਏਹੂਦ ਰਾਜੇ ਅਗਲੋਨ ਕੋਲ ਗਿਆ। ਰਾਜਾ ਆਪਣੇ ਮਹਿਲ ਦੇ ਉੱਪਰ ਕਮਰੇ ਵਿੱਚ ਬਿਲਕੁਲ ਇਕੱਲਾ ਬੈਠਾ ਹੋਇਆ ਸੀ।ਫ਼ੇਰ ਏਹੂਦ ਨੇ ਆਖਿਆ, “ਮੇਰੇ ਕੋਲ ਪਰਮੇਸ਼ੁਰ ਵੱਲੋਂ ਤੁਹਾਡੇ ਲਈ ਸੰਦੇਸ਼ ਹੈ।” ਰਾਜਾ ਆਪਣੇ ਤਖਤ ਤੋਂ ਉਠ ਖੜਾ ਹੋਇਆ। ਉਹ ਏਹੂਦ ਦੇ ਬਹੁਤ ਨੇੜੇ ਸੀ। 21 ਜਿਵੇਂ ਹੀ ਰਾਜਾ ਆਪਣੇ ਤਖਤ ਤੋਂ ਉਠ ਰਿਹਾ ਸੀ, ਏਹੂਦ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਪੱਟ ਨਾਲ ਬੰਨ੍ਹੀ ਹੋਈ ਤਲਵਾਰ ਬਾਹਰ ਕਢ ਲਈ। ਫ਼ੇਰ ਏਹੂਦ ਨੇ ਤਲਵਾਰ ਰਾਜੇ ਦੇ ਪੇਟ ਵਿੱਚ ਖੋਭ ਦਿੱਤੀ। 22 ਤਲਵਾਰ ਰਾਜੇ ਦੇ ਪੇਟ ਵਿੱਚ ਇੰਨੀ ਦੂਂਘੀ ਚਲੀ ਗਈ ਕਿ ਉਸਦਾ ਹੱਥਾਂ ਵੀ ਅੰਦਰ ਧਸ ਗਿਆ ਅਤੇ ਚਰਬੀ ਨਾਲ ਢਕਿਆ ਗਿਆ ਅਤੇ ਉਸ ਦੀਆਂ ਅੰਤੜੀਆਂ ਅਤੇ ਟੱਟੀ ਬਾਹਰ ਆ ਗਈ। ਏਹੂਦ ਨੇ ਤਲਵਾਰ ਅਗਲੋਨ ਦੇ ਸ਼ਰੀਰ ਅੰਦਰ ਹੀ ਰਹਿਣ ਦਿੱਤੀ। 23 ਏਹੂਦ ਉਸ ਨਿਜੀ ਕਮਰੇ ਤੋਂ ਬਾਹਰ ਆ ਗਿਆ ਉਸਨੇ ਉੱਪਰ ਕਮਰੇ ਨੂੰ ਤਾਲਾ ਲਾ ਦਿੱਤਾ ਅਤੇ ਰਾਜੇ ਨੂੰ ਅੰਦਰ ਬੰਦ ਕਰ ਦਿੱਤਾ। 24 ਫ਼ੇਰ ਏਹੂਦ ਮੁਖ ਕਮਰੇ ਵਿੱਚੋਂ ਚਲਾ ਗਿਆ ਅਤੇ ਨੌਕਰ ਵਾਪਸ ਅੰਦਰ ਚਲੇ ਗਏ। ਉਨ੍ਹਾਂ ਨੇ ਉੱਪਰ ਕਮਰੇ ਨੂੰ ਤਾਲਾ ਲਗਿਆ ਦੇਖਿਆ। ਇਸ ਲਈ ਉਨ੍ਹਾਂ ਆਖਿਆ, “ਰਾਜਾ ਜ਼ਰੂਰ ਆਪਣੀ ਆਰਾਮਗਾਹ ਵਿੱਚ ਖੁਦ ਨੂੰ ਆਰਾਮ ਦੇ ਰਿਹਾ ਹੋਵੇਗਾ।” 25 ਇਸ ਲਈ ਨੌਕਰਾਂ ਨੇ ਕਾਫ਼ੀ ਦੇਰ ਤੱਕ ਇੰਤਜ਼ਾਰ ਕੀਤ। ਰਾਜੇ ਨੇ ਉੱਪਰ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਆਖਿਰਕਾਰ ਨੌਕਰ ਫ਼ਿਕਰਮੰਦ ਹੋ ਗਏ। ਉਨ੍ਹਾਂ ਨੇ ਚਾਬੀ ਲਿਆਂਦੀ ਅਤੇ ਦਰਵਾਜ਼ਿਆਂ ਨੂੰ ਖੋਲ੍ਹਿਆ। ਜਦੋਂ ਨੌਕਰ ਅੰਦਰ ਦਾਖਲ ਹੋਏ ਉਨ੍ਹਾਂ ਨੇ ਆਪਣੇ ਰਾਜੇ ਨੂੰ ਫ਼ਰਸ਼ ਉੱਤੇ ਮੁਰਦਾ ਪਿਆ ਹੋਇਆ ਵੇਖਿਆ। 26 ਜਦੋਂ ਨੌਕਰ ਰਾਜੇ ਦਾ ਇੰਤਜ਼ਾਰ ਕਰ ਰਹੇ ਸਨ, ਏਹੂਦ ਕੋਲ ਬਚਕੇ ਨਿਕਲ ਜਾਣ ਦਾ ਸਮਾਂ ਸੀ। ਏਹੂਦ ਬੁੱਤਾਂ ਕੋਲੋਂ ਲੰਘਿਆ ਅਤੇ ਸਈਰਾਹ ਨਾਮ ਦੇ ਸਥਾਨ ਵੱਲ ਚਲਾ ਗਿਆ। 27 ਜਦੋਂ ਏਹੂਦ ਸਈਰਾਹ ਵਿਖੇ ਪਹੁੰਚਿਆ, ਉਸਨੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤੂਰ੍ਹੀ ਵਜਾ ਦਿੱਤੀ। ਇਸਰਾਏਲ ਦੇ ਲੋਕਾਂ ਨੇ ਤੂਰ੍ਹੀ ਦੀ ਆਵਾਜ਼ ਸੁਣੀ ਅਤੇ ਉਹ ਏਹੂਦ ਦੀ ਅਗਵਾਈ ਵਿੱਚ, ਪਹਾੜੀਆਂ ਤੋਂ ਹੇਠਾਂ ਆ ਗਏ। 28 ਏਹੂਦ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਪਿਛੇ ਆਓ! ਯਹੋਵਾਹ ਨੇ ਸਾਡੇ ਦੁਸ਼ਮਣ, ਮੋਆਬ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।”ਇਸ ਲਈ ਇਸਰਾਏਲ ਦੇ ਲੋਕ ਏਹੂਦ ਦੇ ਪਿਛੇ ਤੁਰ ਪਏ। ਉਹ ਏਹੂਦ ਦੇ ਨਾਲ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰਨ ਲਈ ਹੇਠਾਂ ਚਲੇ ਗਏ ਜਿਥੋਂ ਲੋਕ ਆਸਾਨੀ ਨਾਲ ਯਰਦਨ ਦਰਿਆ ਪਾਰ ਕਰਕੇ ਮੋਆਬ ਦੀ ਧਰਤੀ ਵਿੱਚ ਜਾ ਸਕਦੇ ਸਨ। ਉਨ੍ਹਾਂ ਨੇ ਕਿਸੇ ਨੂੰ ਵੀ ਯਰਦਨ ਦਰਿਆ ਦੇ ਪਾਰ ਨਹੀਂ ਕਰਨ ਦਿੱਤਾ। 29 ਇਸਰਾਏਲ ਦੇ ਲੋਕਾਂ ਨੇ ਮੋਆਬ ਦੇ ਤਕਰੀਬਨ 10,000 ਤਾਕਤਵਰ ਅਤੇ ਬਹਾਦੁਰ ਆਦਮੀਆਂ ਨੂੰ ਮਾਰ ਦਿੱਤਾ। ਕੋਈ ਇੱਕ ਮੋਆਬੀ ਬੰਦਾ ਵੀ ਬਚਕੇ ਨਹੀਂ ਨਿਕਲ ਸਕਿਆ। 30 ਇਸ ਲਈ ਉਸ ਦਿਨ ਤੋਂ, ਇਸਰਾਏਲ ਦੇ ਲੋਕ ਮੋਆਬੀਆਂ ਉੱਤੇ ਰਾਜ ਕਰਨ ਲੱਗੇ ਉਥੇ (ਇਸਰਾਏਲ ਦੀ) ਧਰਤੀ ਉੱਤੇ 80 ਵਰ੍ਹਿਆਂ ਤੀਕ ਸ਼ਾਂਤੀ ਰਹੀ। 31 ਏਹੂਦ ਦੇ ਇਸਰਾਏਲੀ ਲੋਕਾਂ ਨੂੰ ਬਚਾਉਣ ਤੋਂ ਮਗਰੋਂ, ਇੱਕ ਹੋਰ ਬੰਦੇ ਨੇ ਇਸਰਾਏਲ ਨੂੰ ਬਚਾਇਆ। ਉਸ ਆਦਮੀ ਦਾ ਨਾਮ ਸ਼ਮਗਰ ਸੀ ਉਹ ਅਨਾਥ ਦਾ ਪੁੱਤਰ ਸੀ। ਸ਼ਮਗਰ ਨੇ 600 ਫ਼ਲਿਸਤੀਆਂ ਨੂੰ ਮਾਰਨ ਲਈ ਆਰ ਤੋਂ ਕੰਮ ਲਿਆ।

4:1 ਏਹੂਦ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਫ਼ੇਰ ਉਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਹੜੀਆਂ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ। 2 ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ। 3 ਸੀਸਰਾ ਕੋਲ 900 ਲੋਹੇ ਦੇ ਰਥ ਸਨ, ਅਤੇ ਉਸਨੇ 20 ਸਾਲਾਂ ਤੱਕ ਇਸਰਾਏਲ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਸਤਾਇਆ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ। 4 ਉਥੇ ਇੱਕ ਔਰਤ ਨਬੀ ਸੀ ਜਿਸਦਾ ਨਾਮ ਦਬੋਰਾਹ ਸੀ। ਉਹ ਲਪ੍ਪੀਦੋਥ ਨਾਮ ਦੇ ਇੱਕ ਆਦਮੀ ਦੀ ਪਤਨੀ ਸੀ। ਉਹ ਉਸ ਵੇਲੇ ਇਸਰਾਏਲ ਦੀ ਨਿਆਂਕਾਰ ਸੀ। 5 ਦਬੋਰਾਹ ਇੱਕ ਰੁਖ ਹੇਠਾਂ ਬੈਠੀ ਹੁੰਦੀ ਸੀ ਜੋ, “ਦਬੋਰਾਹ ਦਾ ਖਜ਼ੂਰ ਦਾ ਰੁਖ” ਕਹਾਉਂਦਾ ਸੀ। ਇਸਰਾਏਲ ਦੇ ਲੋਕ ਉਸ ਕੋਲ ਨਿਆਂ ਲਈ ਆਏ। ਦਬੋਰਾਹ ਦਾ ਖਜ਼ੂਰ ਦਾ ਰੁਖ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਾਮਾਹ ਅਤੇ ਬੈਤੇਲ ਦੇ ਸ਼ਹਿਰਾਂ ਦੇ ਵਿਚਕਾਰ ਸੀ। 6 ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸਨੇ, ਉਸਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕਠੇ ਕਰ। ਉਨ੍ਹਾਂ ਆਦਿਮਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ। 7 ਮੈਂ ਰਜੇ ਯਬੀਨ ਦੀ ਫ਼ੌਜ ਦੇ ਕਮਾਂਡਰ ਸੀਸਰਾਂ ਨੂੰ ਤੇਰੇ ਕੋਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਸੀਸਰਾ, ਉਸਦੇ ਰਥਾਂ ਅਤੇ ਉਸਦੀ ਫ਼ੌਜ ਨੂੰ ਕੀਸ਼ੋਨ ਨਦੀ ਵੱਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਥੇ ਸੀਸਰਾ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।’” 8 ਤਾਂ ਬਾਰਾਕ ਨੇ ਦਬੋਰਾਹ ਨੂੰ ਆਖਿਆ, “ਮੈਂ ਜਾਵਾਂਗਾ ਅਤੇ ਇਹੋ ਕੁਝ ਕਰਾਂਗਾ ਪਰ ਜੇ ਤੂੰ ਵੀ ਮੇਰੇ ਨਾਲ ਚੱਲੇਂ। ਪਰ ਜੇ ਤੂੰ ਮੇਰੇ ਨਾਲ ਨਹੀਂ ਚੱਲੇਂਗੀ ਤਾਂ ਮੈਂ ਨਹੀਂ ਜਾਵਾਂਗਾ।” 9 “ਬੇਸ਼ਕ ਮੈਂ ਤੇਰੇ ਨਾਲ ਚੱਲਾਂਗੀ” ਦਬੋਰਾਹ ਨੇ ਜਵਾਬ ਦਿੱਤਾ। “ਪਰ ਆਪਣੇ ਵਤੀਰੇ ਕਾਰਣ ਜਦੋਂ ਸੀਸਰਾ ਹਾਰ ਗਿਆ ਤਾਂ ਤੇਰਾ ਆਦਰ ਨਹੀਂ ਹੋਵੇਗਾ। ਯਹੋਵਾਹ ਇੱਕ ਔਰਤ ਨੂੰ ਸੀਸਰਾ ਨੂੰ ਹਰਾਉਣ ਦੀ ਇਜਾਜ਼ਤ ਦੇਵੇਗਾ।”ਇਸ ਲਈ ਦਬੋਰਾਹ ਬਾਰਾਕ ਦੇ ਨਾਲ ਕੇਦਸ਼ ਸ਼ਹਿਰ ਵੱਲ ਗਈ। 10 ਕੇਦਸ਼ ਸ਼ਹਿਰ ਵਿਖੇ, ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਨੂੰ ਇਕਠਿਆਂ ਕੀਤਾ। ਬਾਰਾਕ ਨੇ ਉਨ੍ਹਾਂ ਪਰਿਵਾਰ-ਸਮੂਹਾਂ ਦੇ 10,000 ਆਦਮੀਆਂ ਨੂੰ ਆਪਣੇ ਪਿਛੇ ਆਉਣ ਲਈ ਇਕਠਿਆਂ ਕੀਤਾ। ਦਬੋਰਾਹ ਵੀ ਬਾਰਾਕ ਦੇ ਨਾਲ ਗਈ। 11 ਉਥੇ ਕੇਨੀ ਲੋਕਾਂ ਵਿੱਚੋਂ ਹਬਰ ਨਾਮ ਦਾ ਇੱਕ ਬੰਦਾ ਸੀ। ਹਬਰ ਨੇ ਹੋਰਨਾਂ ਲੋਕਾਂ ਨੂੰ ਛੱਡ ਦਿੱਤਾ ਸੀ। ਕੇਨੀ ਲੋਕ ਹੋਬਾਬ ਪਰਿਵਾਰ ਦੇ ਉੱਤਰਾਧਿਕਾਰੀ ਸਨ। ਹੋਬਾਬ ਮੂਸਾ ਦਾ ਸਹੁਰਾ ਸੀ। ਹਬਰ ਨੇ ਸਅਨਈਮ ਵਿਖੇ ਇੱਕ ਬੋਹੜ ਦੇ ਰੁਖ ਦੇ ਲਾਗੇ ਆਪਣਾ ਘਰ ਬਣਾਇਆ ਹੋਇਆ ਸੀ, ਕੇਦਸ਼ ਦੇ ਸ਼ਹਿਰ ਦੇ ਨਜ਼ਦੀਕ ਇੱਕ ਸ਼ਹਿਰ। 12 ਕਿਸੇ ਨੇ ਸੀਸਰਾ ਨੂੰ ਜਾ ਦੱਸਿਆ ਕਿ ਅਬ੍ਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਪਰਬਤ ਵਿਖੇ ਸੀ। 13 ਇਸ ਲਈ ਸੀਸਰਾ ਨੇ ਆਪਣੇ 900 ਲੋਹੇ ਦੇ ਰਥ ਇਕਠੇ ਕਰ ਲਈ। ਸੀਸਰਾ ਨੇ ਆਪਣੇ ਸਾਰੇ ਬੰਦੇ ਵੀ ਇਕਠੇ ਕਰ ਲਈ। ਉਨ੍ਹਾਂ ਨੇ ਹਾਰੋਸਥ ਹਾਗੋਯਿਮ ਸ਼ਹਿਰ ਤੋਂ ਕੀਸ਼ੋਨ ਨਦੀ ਵੱਲ ਕੂਚ ਕਰ ਦਿੱਤਾ। 14 ਤਾਂ ਦਬੋਰਾਹ ਨੇ ਬਾਰਾਕ ਨੂੰ ਆਖਿਆ, “ਅੱਜ ਯਹੋਵਾਹ ਤੇਰੀ ਸੀਸਰਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਅਵੱਸ਼ ਹੀ ਤੂੰ ਜਾਣਦਾ ਹੈਂ ਕਿ ਯਹੋਵਾਹ ਨੇ ਪਹਿਲਾਂ ਹੀ ਤੇਰੇ ਲਈ ਰਸਤਾ ਸਾਫ਼ ਕਰ ਦਿੱਤਾ ਹੈ।” ਇਸ ਲਈ ਬਾਰਾਕ ਨੇ 10,000 ਬੰਦਿਆਂ ਦੀ ਤਾਬੋਰ ਪਰਬਤ ਤੋਂ ਅਗਵਾਈ ਕੀਤੀ। 15 ਬਾਰਾਕ ਅਤੇ ਉਸਦੇ ਬੰਦਿਆਂ ਨੇ ਸੀਸਰਾ ਉੱਤੇ ਹਮਲਾ ਕਰ ਦਿੱਤਾ। ਲੜਾਈ ਦੇ ਦੌਰਾਨ, ਯਹੋਵਾਹ ਨੇ ਸੀਸਰਾ ਅਤੇ ਫ਼ੌਜ ਅਤੇ ਰਥਾਂ ਨੂੰ ਭਂਭਲ-ਭੂਸੇ ਵਿੱਚ ਪਾ ਦਿੱਤਾ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੀ ਕੀਤਾ ਜਾਵੇ। ਇਸ ਲਈ ਬਾਰਾਕ ਅਤੇ ਉਸਦੇ ਬੰਦਿਆਂ ਨੇ ਸੀਸਰਾ ਦੀ ਫ਼ੌਜ ਨੂੰ ਹਰਾ ਦਿੱਤਾ। ਪਰ ਸੀਸਰਾ ਆਪਣਾ ਰਥ ਛੱਡਕੇ ਪੈਦਲ ਦੌੜ ਗਿਆ। 16 ਬਾਰਾਕ ਨੇ ਸੀਸਰਾ ਦੀ ਫ਼ੌਜ ਨਾਲ ਲੜਾਈ ਜਾਰੀ ਰਖੀ। ਬਾਰਾਕ ਅਤੇ ਉਸਦੇ ਬੰਦਿਆਂ ਨੇ ਸੀਸਰਾ ਦੇ ਰਥਾਂ ਅਤੇ ਉਸਦੀ ਫ਼ੌਜ ਦਾ ਹਾਰੋਸ਼ਥ ਹਾਗੋਯਿਮ ਤੱਕ ਪਿੱਛਾ ਕੀਤਾ। ਬਾਰਾਕ ਅਤੇ ਉਸਦੇ ਬੰਦਿਆਂ ਨੇ ਆਪਣੀਆਂ ਤਲਵਾਰਾਂ ਨਾਲ ਸੀਸਰਾ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਸੀਸਰਾ ਦਾ ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ। 17 ਪਰ ਸੀਸਰਾ ਭੱਜ ਗਿਆ। ਉਹ ਇੱਕ ਤੰਬੂ ਕੋਲ ਆਇਆ ਜਿਥੇ ਯਾਏਲ ਨਾਮ ਦੀ ਇੱਕ ਔਰਤ ਰਹਿੰਦੀ ਸੀ। ਯਾਏਲ ਹਬਰ ਨਾਮ ਦੇ ਬੰਦੀ ਦੀ ਪਤਨੀ ਸੀ। ਉਹ ਕੇਨੀ ਲੋਕਾਂ ਵਿੱਚੋਂ ਸੀ। ਹਬਰ ਦੇ ਪਰਿਵਾਰ ਦਾ ਹਸੋਰ ਦੇ ਰਾਜੇ ਯਾਬੀਨ ਨਾਲ ਸ਼ਾਂਤੀ ਦਾ ਸਮਝੌਤਾ ਸੀ। ਇਸ ਲਈ ਸੀਸਰਾ ਯਾਏਲ ਦੇ ਤੰਬੂ ਵੱਲ ਭਜਿਆ। 18 ਯ੍ਯਾਏਲ ਨੇ ਸੀਸਰਾ ਨੂੰ ਆਉਂਦਿਆਂ ਦੇਖਿਆ, ਇਸ ਲਈ ਉਹ ਬਾਹਰ ਆਕੇ ਉਸਨੂੰ ਮਿਲਣ ਆਈ। ਯਾਏਲ ਨੇ ਸੀਸਰਾ ਨੂੰ ਆਖਿਆ, “ਸ਼੍ਰੀ ਮਾਨ ਜੀ, ਮੇਰੇ ਤੰਬੂ ਵਿੱਚ ਆ ਜਾਉ। ਆ ਜਾਓ ਡਰੋ ਨਾ।” ਇਸ ਲਈ ਸੀਸਰਾ ਯਾਏਲ ਦੇ ਤੰਬੂ ਵਿੱਚ ਚਲਾ ਗਿਆ ਅਤੇ ਉਸਨੇ ਉਸਨੂੰ ਇੱਕ ਦਰੀ ਨਾਲ ਢਕ ਦਿੱਤਾ।” 19 ਸੀਸਰਾ ਨੇ ਯਾਏਲ ਨੂੰ ਆਖਿਆ, “ਮੈਨੂੰ ਪਿਆਸ ਲਗੀ ਹੈ ਕਿਰਪਾ ਕਰਕੇ ਮੈਨੂੰ ਪੀਣ ਲਈ ਥੋੜਾ ਪਾਣੀ ਦੇ।” ਯਾਏਲ ਕੋਲ ਪਾਣੀ ਦੀ ਇੱਕ ਮਸ਼ਕ ਸੀ ਜਿਸ ਵਿੱਚ ਉਸਨੇ ਦੁਧ ਰੱਖਿਆ ਹੋਇਆ ਸੀ। ਉਸਨੇ ਸੀਸਰਾ ਨੂੰ ਪੀਣ ਲਈ ਉਸ ਵਿੱਚੋਂ ਥੋੜਾ ਜਿਹਾ ਦੁਧ ਦਿੱਤਾ। ਫ਼ੇਰ ਉਸਨੇ ਸੀਸਰਾ ਨੂੰ ਢਕ ਦਿੱਤਾ। 20 ਤਾਂ ਸੀਸਰਾ ਨੇ ਯਾਏਲ ਨੂੰ ਆਖਿਆ, “ਜਾ ਜਾਕੇ ਤੰਬੂ ਦੇ ਪ੍ਰਵੇਸ਼ ਉੱਤੇ ਖੜੀ ਹੋ ਜਾ। ਜੇ ਕੋਈ ਆਵੇ ਅਤੇ ਮੈਨੂੰ ਪੁਛੇ, ‘ਅੰਦਰ ਕੋਈ ਹੈ?’ ਤਾਂ ਉਸਨੂੰ ਆਖੀਂ, ‘ਨਹੀਂ ਕੋਈ ਨਹੀਂ।’” 21 ਪਰ ਯਾਏਲ ਨੇ ਤੰਬੂ ਦੀ ਕਿਲ੍ਲੀ ਅਤੇ ਹਥੌੜਾ ਲਿਆ। ਅਤੇ ਚੁਪ੍ਪਚਾਪ ਸੀਸਰਾ ਕੋਲ ਗਈ। ਸੀਸਰਾ ਬਹੁਤ ਥਕਿਆ ਹੋਇਆ ਸੀ, ਇਸ ਲਈ ਉਹ ਸੌਂ ਗਿਆ ਸੀ ਯਾਏਲ ਨੇ ਸੀਸਰਾ ਦੇ ਸਿਰ ਦੇ ਇੱਕ ਪਾਸੇ ਤੰਬੂ ਦੀ ਕਿਲ੍ਲੀ ਰਖੀ ਅਤੇ ਹਥੌੜੇ ਨਾਲ ਠੋਕ ਦਿੱਤੀ। ਕਿਲ੍ਲੀ ਉਸਦੇ ਸਿਰ ਵਿੱਚੋਂ ਪਾਰ ਹੁੰਦੀ ਹੋਈ ਧਰਤੀ ਵਿੱਚ ਚਲੀ ਗਈ ਅਤੇ ਸੀਸਰਾ ਮਰ ਗਿਆ। 22 ਉਸੇ ਵੇਲੇ ਬਾਰਾਕ ਸੀਸਰਾ ਨੂੰ ਲਭਦਾ ਹੋਇਆ ਯਾਏਲ ਦੇ ਤੰਬੂ ਕੋਲ ਆਇਆ। ਯਾਏਲ ਬਾਰਾਕ ਨੂੰ ਮਿਲਣ ਬਾਹਰ ਆਈ ਅਤੇ ਉਸਨੇ ਆਖਿਆ, “ਅੰਦਰ ਲੰਘ ਆਓ, ਅਤੇ ਮੈਂ ਤੁਹਾਨੂੰ ਉਹ ਬੰਦਾ ਵਿਖਾਵਾਂਗੀ ਜਿਸਨੂੰ ਤੁਸੀਂ ਲਭ ਰਹੇ ਹੋ।” ਇਸ ਲਈ ਬਾਰਾਕ ਯਾਏਲ ਦੇ ਨਾਲ ਤੰਬੂ ਵਿੱਚ ਦਾਖਲ ਹੋ ਗਿਆ। ਉਥੇ ਬਾਰਾਕ ਨੇ ਸੀਸਰਾ ਨੂੰ ਧਰਤੀ ਉੱਤੇ ਮਰਿਆ ਪਿਆ ਦੇਖਿਆ, ਜਿਸੇਦੇ ਸਿਰ ਦੇ ਪਾਸੇ ਤੰਬੂ ਵਾਲੀ ਕਿਲ੍ਲੀ ਧਸੀ ਹੋਈ ਸੀ। 23 ਉਸ ਦਿਨ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਕਨਾਨ ਦੇ ਰਾਜੇ ਯਾਬੀਨ ਨੂੰ ਹਾਰ ਦਿੱਤੀ। 24ਇਸ ਤਰ੍ਹਾਂ ਇਸਰਾਏਲ ਦੇ ਲੋਕ ਉਦੋਂ ਤੱਕ ਹੋਰ-ਹੋਰ ਤਾਕਤਵਰ ਹੁੰਦੇ ਗਏ ਜਦੋਂ ਤੀਕ ਕਿ ਉਨ੍ਹਾਂ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਹਰਾ ਨਹੀਂ ਦਿੱਤੀ। ਇਸਰਾਏਲ ਦੇ ਲੋਕਾਂ ਨੇ ਆਖਿਰਕਾਰ ਕਨਾਨ ਦੇ ਰਾਜੇ ਯਾਬੀਨ ਨੂੰ ਤਬਾਹ ਕਰ ਦਿੱਤਾ। 24

5:1 ਉਸ ਦਿਨ, ਜਦੋਂ ਇਸਰਾਏਲ ਦੇ ਲੋਕਾਂ ਨੇ ਸੀਸਰਾ ਨੂੰ ਹਰਾਇਆ, ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ: 2 “ਇਸਰਾਏਲ ਦੇ ਲੋਕ ਯੁਧ ਲਈ ਤਿਆਰ ਹੋ ਗਏ।ਉਨ੍ਹਾਂ ਨੇ ਆਪਣੀ ਇਛਾ ਅਨੁਸਾਰ ਆਪਣੇ-ਆਪ ਨੂੰ ਯੁਧ ਲਈ ਸਮਰਪਿਤ ਕਰ ਦਿੱਤਾ,ਯਹੋਵਾਹ ਦੀ ਉਸਤਤਿ ਕਰੋ! 3 “ਰਾਜਿਓ ਸੁਣੋ।ਹਾਕਮੋ ਧਿਆਨ ਦੇਵੋ,ਮੈਂ ਗਾਵਾਂਗੀ।ਮੈਂ ਖੁਦ ਯਹੋਵਾਹ ਲਈ ਗੀਤ ਗਾਵਾਂਗੀ।ਮੈਂ ਯਹੋਵਾਹ ਲਈ, ਇਸਰਾਏਲ ਦੇ ਲੋਕਾਂਦੇ ਪਰਮੇਸ਼ੁਰ ਲਈ, ਸੰਗੀਤ ਛੇੜਾਂਗੀ। 4 “ਹੇ ਯਹੋਵਾਹ, ਜਦੋਂ ਤੂੰ ਸੇਈਰ ਤੋਂ ਆਵੇਂ,ਜਦੋਂ ਤੂੰ ਅਦੋਮ ਧਰਤੀ ਤੋਂਕੂਚ ਕੀਤਾ ਧਰਤੀ ਹਿੱਲ ਗਈ।ਅਕਾਸ਼ ਵਰਿਆ ਅਤੇ,ਬੱਦਲਾਂ ਨੇ ਪਾਣੀ ਸੁਟਿਆ। 5 ਯਹੋਵਾਹ ਸੀਨਈ ਪਰਬਤ ਦੇ ਪਰਮੇਸ਼ੁਰ ਦੇ ਸਾਮ੍ਹਣੇ ਪਰਬਤ ਹਿੱਲੇ,ਇਸਰਾਏਲ ਦੇ ਪਰਮੇਸ਼ੁਰ ਦੇ ਸਾਮ੍ਹਣੇ। 6 “ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ,ਅਤੇ ਯਾਏਲ ਦੇ ਦਿਨਾਂ ਅੰਦਰ, ਮੁਖ ਸੜਕਾਂ ਸਨ ਸਖਣੀਆਂ।ਕਾਰਵਾਨ ਅਤੇ ਮੁਸਾਫ਼ਰ ਸਫ਼ਰ ਕਰਦੇ ਸਨ ਪਿਛਲੀਆਂ ਸੜਕਾਂ ਉੱਤੇ। 7 “ਉਥੇ ਕੋਈ ਯੋਧੇ ਨਹੀਂ ਸਨ। ਦਬੋਰਾਹ ਤੇਰੇ ਆਉਣ ਤੀਕ,ਇਸਰਾਏਲ ਵਿੱਚ ਕੋਈ ਸਿਪਾਹੀ ਨਹੀਂ ਸਨ।ਜਦੋਂ ਤੀਕ ਤੂੰ ਇਸਰਾਏਲ ਦੀ ਮਾਂ ਬਣਕੇ ਨਹੀਂ ਖਲੋਤੀ ਸੀ। 8 “ਚੁਣੇ ਪਰਮੇਸ਼ੁਰ ਨੇ ਨਵੇਂ ਆਗੂ ਲੜਨ ਲਈਸ਼ਹਿਰ ਦੇ ਦਰਵਾਜ਼ਿਆਂ ਉੱਤੇ।ਮਿਲਦਾ ਨਹੀਂ ਸੀ ਕਿਸੇ ਨੂੰ ਢਾਲ ਜਾਂ ਨੇਜਾਕੋਈ ਇਸਰਾਏਲ ਦੇ 40,000 ਸਿਪਾਹੀਆਂ ਵਿੱਚ। 9 “ਮੇਰਾ ਦਿਲ ਇਸਰਾਏਲ ਦੇ ਉਨ੍ਹਾਂ ਕਮਾਂਡਰਾਂ ਨਾਲ ਹੈਜਿਹੜੇ ਆਪਣੀ ਰਜ਼ਾ ਨਾਲ ਜੰਗ ਨੂੰ ਗਏ ਸਨ!ਯਹੋਵਾਹ ਨੂੰ ਅਸੀਸ ਦੇਵੋ! 10 “ਤੁਸੀਂ ਲੋਕੋਜੋ ਚਿੱਟੇ ਖੋਤਿਆਂ ਉੱਤੇ ਸਵਾਰੀ ਕਰਦਿਆਂਕਾਠੀਆਂ ਉੱਤੇ ਬੈਠੇ ਹੋਏ,ਅਤੇ ਸੜਕ ਉੱਤੇ ਤੁਰੇ ਜਾਂਦਿਆਂ ਇਸ ਬਾਰੇ ਗੱਲ ਕਰੋ! 11 ਪਾਣੀ ਦੀਆਂ ਥਾਵਾਂ ਉੱਤੇਅਸੀਂ ਖੜਤਾਲਾਂ ਦੀ ਅਵਾਜ਼ ਸੁਣਦੇ ਹਾਂ।ਲੋਕ ਯਹੋਵਾਹ ਦੀਆਂ ਜਿਤ੍ਤਾਂ ਬਾਰੇਅਤੇ ਉਸਦੇ ਇਸਰਾਏਲ ਦੇ ਸਿਪਾਹੀਆਂ ਦੀਆਂ ਜਿਤ੍ਤਾਂ ਬਾਰੇ ਗਾਉਂਦੇ ਹਨਜਦੋਂ ਯਹੋਵਾਹ ਦੇ ਲੋਕ ਸ਼ਹਿਰ ਦਿਆਂ ਦਰਵਾਜ਼ਿਆਂ ਉੱਤੇ ਲੜੇ ਸਨ ਅਤੇ ਜਿੱਤ ਗਏ ਸਨ। 12 “ਉਠ, ਉਠ ਦਬੋਰਾਹ!ਉਠ, ਉਠ ਅਤੇ ਗੀਤ ਗਾ!ਉਠ ਬਾਰਾਕ! ਜਾਕੇ ਆਪਣੇ ਦੁਸ਼ਮਣਾਨੂੰ ਫ਼ੜ ਲੈ ਅਬੀਨੋਅਮ ਦੇ ਪੁੱਤਰ! 13 “ਫ਼ੇਰ ਬਚੇ ਹੋਏ ਤਕੜਿਆਂ ਨਾਲ ਲੜਨ ਲਈ ਹੇਠਾਂ ਚਲੇ ਗਏ।ਯਹੋਵਾਹ ਦੇ ਲੋਕ ਮੇਰੇ ਲਈ ਯੋਧਿਆਂ ਦੇ ਖਿਲਾਫ਼ ਲੜਨ ਲਈ ਹੇਠਾਂ ਗਏ। 14 “ਇਫ਼ਰਾਈਮ ਦੇ ਲੋਕਅਮਾਲੇਕ ਦੇ ਪਹਾੜੀ ਪ੍ਰਦੇਸ਼ ਵਿੱਚੋਂ ਆਏ।ਹੇ ਬਿਨਯਾਮੀਨ, ਪਿੱਛਾ ਕੀਤਾ ਉਨ੍ਹਾਂ ਨੇ ਤੇਰਾਅਤੇ ਤੇਰੇ ਲੋਕਾਂ ਦਾ।ਅਤੇ ਕਮਾਂਡਰ ਸਨ ਉਥੇ ਮਾਕੀਰਦੇ ਪਰਿਵਾਰ ਵਿੱਚੋਂ।ਜ਼ਬੂਲੁਨ ਦੇ ਪਰਿਵਾਰ-ਸਮੂਹਦੇ ਸਰਦਾਰ ਆਪਣੀਆਂ ਡਾਂਗਾ ਨਾਲ ਆਏ। 15 ਯਿੱਸਾਕਾਰ ਦੇ ਆਗੂ ਦਬੋਰਾਹ ਦੇ ਨਾਲ ਸਨ।ਯਿੱਸਾਕਾਰ ਦਾ ਪਰਿਵਾਰ ਬਾਰਾਕ ਨਾਲ ਵਫ਼ਾਦਾਰ ਸੀ।ਉਹ ਉਸਦੀ ਕਮਾਨ ਥੱਲੇ ਵਾਦੀ ਅੰਦਰ ਭੇਜੇ ਗਏ ਸਨ।“ਰਊਬੇਨ ਨੇ ਫ਼ੌਜੀ ਸਮੂਹਾਂ ਦਰਮਿਆਨ, ਮਹਾਨ ਹਸਤੀਆਂ ਵਾਦ-ਵਿਵਾਦ ਕਰ ਰਹੀਆਂ ਸਨ ਕਿ ਕੀ ਕਰੀਏ। 16 ਇਸ ਲਈ ਤੂੰ ਕਿਉਂ ਉਥੇ ਆਪਣੀਆਂ ਭੇਡਾਂ ਦੇ ਵਾੜੇ ਦੀਆਂ ਕੰਧਾਂ ਕੋਲ ਬੈਠਾ ਸੀ।ਰਊਬੇਨ ਦਿਆਂ ਬਹਾਦੁਰ ਸਿਪਾਹੀਆਂ ਨੇ ਜੰਗ ਬਾਰੇ ਬਹੁਤ ਸੋਚਿਆ।ਪਰ ਉਹ, ਆਪਣੀ ਭੇਡਾਂ ਲਈ ਵਜਾਏ ਸੰਗੀਤ ਨੂੰ ਸੁਣਦਿਆਂ, ਘਰਾਂ ਅੰਦਰ ਰੁਕੇ ਰਹੇ। 17 ਗਿਲਆਦ ਦੇ ਲੋਕ ਆਪਣਿਆਂ ਡੇਰਿਆਂਅਤੇ ਯਰਦਨ ਨਦੀ ਦੇ ਪਰਲੇ ਪਾਸੇ ਰੁਕੇ ਰਹੇ ਸਨ।ਤੁਸੀਂ, ਦਾਨ ਦੇ ਲੋਕੋ, ਕਿਉਂ ਤੁਸੀਂ ਆਪਣੇ ਜਹਾਜ਼ਾਂ ਕੋਲ ਰੁਕੇ ਰਹੋ?ਆਸ਼ੇਰ ਦੇ ਲੋਕ ਸਮੁੰਦਰ ਲਾਗੇ ਆਪਣਿਆਂਸੁਰਖਿਅਤ ਬੰਦਰਗਾਹਾਂ ਉੱਤੇ ਡੇਰਾ ਲਾਈ ਰੁਕੇ ਰਹੇ। 18 ਪਰ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ, ਉਨ੍ਹਾਂ ਪਹਾੜੀਆਂ ਉੱਤੇ ਜੰਗ ਕਰਦਿਆਂ ਆਪਣੀਆਂ ਜਿਂਦਾਂ ਖਤਰੇ ‘ਚ ਪਾਈਆਂ। 19 ਕਨਾਨ ਦੇ ਰਾਜੇ ਲੜਨ ਲਈ ਆਏ,ਪਰ ਉਹ ਕੋਈ ਖਜ਼ਾਨੇ ਲੈਕੇ ਨਹੀਂ ਗਏ!ਉਹ ਮਗਿੱਦੋ ਦੇ ਝਰਨਿਆਂ ਨੇੜੇ ਤਆਨਾਕ ਸ਼ਹਿਰ ਵਿਖੇ ਲੜੇ। 20 ਅਕਾਸ਼ ਦੇ ਤਾਰੇ ਉਨ੍ਹਾਂ ਨਾਲ ਲੜੇ,ਉਹ ਅਕਾਸ਼ ਤੋਂ ਪਾਰ ਆਪਣੀਆਂ ਦਿਸ਼ਾਵਾਂ ਤੋਂ ਸੀਸਰਾ ਦੇ ਖਿਲਾਫ਼ ਲੜੇ। 21 ਕੀਸ਼ੋਨ ਨਦੀ, ਉਹ ਬੁਢੀ ਨਦੀ,ਸੀਸਰਾ ਦੇ ਬੰਦਿਆਂ ਨੂੰ ਰੋਢ਼ਕੇ ਲੈ ਗਈ। ਹੇ ਮੇਰੀ ਜਾਨ,ਤਾਕਤ ਨਾਲ ਅਗਾਂਹ ਵਧ! 22 ਘੋੜਿਆਂ ਦੇ ਸੁਂਮ ਧਰਤ ਉੱਤੇ ਵਜ੍ਜੇ ਸੀਸਰਾਦੇ ਸ਼ਕਤੀਸ਼ਾਲੀ ਘੋੜੇ ਦੌੜਦੇ ਗਏ ਦੌੜਦੇ ਗਏ। 23 “ਯਹੋਵਾਹ ਦੇ ਦੂਤ ਨੇ ਆਖਿਆ,‘ਮੇਰੋਜ਼ ਦੇ ਸ਼ਹਿਰ ਨੂੰ ਸਰਾਪ ਦੇਵੋ।ਉਥੋਂ ਦੇ ਲੋਕਾਂ ਨੂੰ ਸਰਾਪ ਦੇਵੋ!ਉਹ ਤਾਕਤਵਰਾਂ ਦੇ ਖਿਲਾਫ਼ ਯਹੋਵਾਹ ਦੀਮਦਦ ਕਰਨ ਲਈ ਨਹੀਂ ਆਏ।” 24 ਯਾਏਲ ਕੇਨੀ ਹਬਰ ਦੀ ਪਤਨੀ ਸੀ।ਉਹ ਸਾਰੀਆਂ ਔਰਤਾਂ ਨਾਲੋਂ ਵਧੇਰੇ ਧੰਨ ਹੋਵੇਗੀ। 25 ਸੀਸਰਾ ਨੇ ਪਾਣੀ ਮੰਗਿਆ ਯਾਏਲ ਨੇ ਉਸਨੂੰ ਦੁਧ ਦਿੱਤਾ।ਉਹ ਰਾਜੇ ਦੇ ਯੋਗ ਪਿਆਲੇ ਅੰਦਰ ਕਰੀਮ ਲੈ ਆਈ ਸੀ। 26 ਫ਼ੇਰ ਯਾਏਲ ਨੇ ਹੱਥ ਵਧਾਇਆ ਅਤੇ ਤੰਬੂ ਦੀ ਕਿਲ੍ਲੀ ਫ਼ੜ ਲਈ।ਉਸਦਾ ਸੱਜਾ ਹੱਥ ਹਥੌੜੇ ਤੀਕ ਜਾ ਪਹੁੰਚਿਆ ਜਿਸਨੂੰ ਕਾਮੇ ਵਰਤਦੇ ਨੇ।ਫ਼ੇਰ ਉਸਨੇ ਹਥੌੜਾ ਸੀਸਰਾ ਉੱਤੇ ਵਰਤਿਆ! ਉਸਨੇ ਉਸਦੇ ਸਿਰ ਉੱਤੇ ਸੱਟ ਮਾਰੀਅਤੇ ਉਸਦੀ ਪੁੜਪੁੜੀ ਅੰਦਰ ਸੁਰਾਖ ਕਰ ਦਿੱਤਾ। 27 ਉਹ ਯਾਏਲ ਦੇ ਪੈਰਾਂ ਵਿਚਕਾਰ ਡਿੱਗ ਪਿਆ।ਉਹ ਡਿਗਿਆ। ਉਹ ਉਥੇ ਹੀ ਪਿਆ ਰਿਹਾ।ਉਹ ਉਸਦੇ ਪੈਰਾਂ ਵਿਚਕਾਰ ਡਿੱਗ ਪਿਆਜਿਥੇ ਸੀਸਰਾ ਡੁਬਿਆ,ਉਹ ਉਥੇ ਡਿਗਿਆ,ਤ੍ਤਬਾਹ ਹੋ ਗਿਆ। 28 “ਦੇਖੋ, ਉਹ ਸੀਸਰਾ ਦੀ ਮਾਂ ਖੜੀ, ਬਾਰੀ ਵਿੱਚੋਂ ਦੇਖ ਰਹੀ ਹੈ,ਪਰਦਿਆਂ ਵਿੱਚੋਂ ਦੇਖ ਰਹੀ ਅਤੇ ਰੋ ਰਹੀ ਹੈ।‘ਸੀਸਰਾ ਦੇ ਰਥ ਨੇ ਇੰਨੀ ਦੇਰ ਕਿਉਂ ਲਾ ਦਿੱਤੀ ਹੈ?ਮੈਨੂੰ ਉਸਦੇ ਰਥਾਂ ਦੀ ਆਵਾਜ਼ ਕਿਉਂ ਸੁਣਦੀ ਨਹੀਂ?” 29 ਸਭ ਤੋਂ ਸੂਝਵਾਨ ਔਰਤ ਉਸਨੂੰ ਜਵਾਬ ਦਿੰਦੀ ਹੈ,ਹਾਂ ਉਹ ਜਵਾਬ ਦਿੰਦੀ ਹੈ। 30 “ਮੈਨੂੰ ਯਕੀਨ ਹੈ ਕਿ ਉਹ ਜੰਗ ਜਿੱਤ ਗਏ ਹਨਅਤੇ ਹਰਾਏ ਹੋਏ ਲੋਕਾਂ ਤੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਰਹੇ ਹਨ।ਉਹ ਆਪਸ ਵਿੱਚ ਲੁੱਟ ਦਾ ਮਾਲ ਵੰਡ ਰਹੇ ਹਨ।ਹਰ ਸਿਪਾਹੀ ਇੱਕ ਜਾਂ ਦੋ ਕੁੜੀਆਂ ਲਿਜਾ ਰਿਹਾ ਹੈ।ਸੀਸਰਾ ਨੂੰ ਰਂਗਦਾਰ ਕੱਪੜੇ ਲਭ ਗਏ ਹੋਣਗੇ। ਹਾਂ,ਸੀਸਰਾ ਨੂੰ ਰਂਗਦਾਰ ਜੇਤੂ ਦੀ ਗਰਦਨ ਲਈ ਕਢਾਈ ਕੀਤੇ ਹੋਏ ਇੱਕ ਜਾਂ ਦੋ ਰਂਗਦਾਰ ਸਕਾਫ਼ ਲਭ ਗਏ - ਜਾਂ ਸ਼ਾਇਦ ਦੋ - ਵਿਜੇਈ ਸੀਸਰਾ ਦੇ ਪਹਿਨਣ ਵਾਸਤੇ।” 31 “ਰਥ ਕਰੇ ਇਵੇਂ ਹੀ ਮਰਨ ਦੁਸ਼ਮਣ ਤੁਹਾਡੇ, ਯਹੋਵਾਹ ਜੀ!ਅਤੇ ਕਾਸ਼ ਉਹ ਲੋਕ ਸਾਰੇ ਜਿਹੜੇ ਪਿਆਰ ਕਰਨ ਤੁਹਾਨੂੰ ਹੋ ਜਾਵਣ ਤਕੜੇ ਚਢ਼ਦੇ ਸੂਰਜ ਵਾਗਰਾਂ!”ਇਸ ਤਰ੍ਹਾਂ ਉਥੇ 40 ਸਾਲਾਂ ਤੀਕ ਸ਼ਾਂਤੀ ਰਹੀ।

6:1 ਇੱਕ ਵਾਰ ਫ਼ੇਰ ਇਸਰਾਏਲ ਦੇ ਲੋਕ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਇਸ ਲਈ ਸੱਤਾਂ ਸਾਲਾਂ ਤੱਕ ਯਹੋਵਾਹ ਨੇ ਮਿਦਯਾਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। 2 ਮਿਦਯਾਨ ਦੇ ਲੋਕ ਬਹੁਤ ਤਾਕਤਵਰ ਅਤੇ ਇਸਰਾਏਲ ਦੇ ਲੋਕਾਂ ਵਾਸਤੇ ਬਹੁਤ ਜ਼ਾਲਮ ਸਨ। ਇਸ ਲਈ ਇਸਰਾਏਲ ਦੇ ਲੋਕਾਂ ਨੇ ਪਹਾੜਾਂ ਦੀਆਂ ਤਰੇੜਾਂ, ਗੁਫ਼ਾਵਾਂ ਵਿੱਚ ਬਹੁਤ ਸਾਰੀਆਂ ਛੁਪਣਗਾਹਾਂ ਅਤੇ ਗਢ਼ੀਆਂ ਬਣਾ ਲਈਆਂ, ਅਤੇ ਉਹ ਉਥੇ ਲੁਕ ਗਏ। 3 ਉਹ ਅਜਿਹਾ ਇਸ ਲਈ ਕਰਦੇ ਸਨ ਕਿਉਂਕਿ ਮਿਦਯਾਨੀ, ਅਮਾਲੇਕੀ ਅਤੇ ਪੂਰਬ ਵੱਲੋਂ ਹੋਰ ਲੋਕ ਆਕੇ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ। 4 ਉਹ ਲੋਕ ਧਰਤੀ ਉੱਤੇ ਡੇਰੇ ਲਾ ਲੈਂਦੇ ਸਨ ਅਤੇ ਇਸਰਾਏਲ ਦੇ ਲੋਕਾਂ ਦੀਆਂ ਬੀਜੀਆਂ ਹੋਈਆਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਗਾਜ਼ਾ ਜਿੰਨੀ ਦੂਰ ਤਾਈਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਇਸਰਾਏਲ ਦੇ ਲੋਕਾਂ ਲਈ ਖਾਣ ਵਾਸਤੇ ਕੁਝ ਵੀ ਅਨਾਜ਼ ਨਹੀਂ ਛੱਡਦੇ ਸਨ। ਉਹ ਉਨ੍ਹਾਂ ਲਈ ਭੇਡਾਂ, ਬਲਦ ਜਾਂ ਖੋਤੇ ਵੀ ਨਹੀਂ ਛੱਡਦੇ ਸਨ। 5 ਮਿਦਯਾਨ ਦੇ ਲੋਕ ਆਉਂਦੇ ਅਤੇ ਧਰਤੀ ਉੱਤੇ ਡੇਰਾ ਲਾਉਂਦੇ ਉਹ ਆਪਣੇ ਪਰਿਵਾਰਾਂ ਅਤੇ ਜਾਨਵਰਾਂ ਨੂੰ ਵੀ ਨਾਲ ਲਿਆਉਂਦੇ। ਉਹ ਟਿੱਡੀ ਦਲ ਵਾਂਗ ਹੁੰਦੇ। ਉਨ੍ਹਾਂ ਦੇ ਬੰਦੇ ਅਤੇ ਊਠ ਇੰਨੇ ਜ਼ਿਆਦਾ ਹੁੰਦੇ ਕਿ ਗਿਣਨੇ ਵੀ ਮੁਸ਼ਕਿਲ ਹੁੰਦੇ। ਇਹ ਸਾਰੇ ਲੋਕ ਇਸ ਧਰਤੀ ਉੱਤੇ ਆਉਂਦੇ ਅਤੇ ਇਸਨੂੰ ਤਬਾਹ ਕਰ ਦਿੰਦੇ। 6 ਇਨ੍ਹਾਂ ਮਿਦਯਾਨ ਲੋਕਾਂ ਕਾਰਣ ਇਸਰਾਏਲ ਦੇ ਲੋਕ ਬਹੁਤ ਗਰੀਬ ਹੋ ਗਏ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। 7 ਮਿਦਯਾਨ ਦੇ ਲੋਕਾਂ ਨੇ ਇਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। 8 ਇਸ ਲਈ ਯਹੋਵਾਹ ਨੇ ਉਨ੍ਹਾਂ ਵੱਲ ਇੱਕ ਨਬੀ ਭੇਜਿਆ। ਨਬੀ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਤੁਸੀਂ ਮਿਸਰ ਦੀ ਧਰਤੀ ਉੱਤੇ ਗੁਲਾਮ ਸੀ। ਮੈਂ ਤੁਹਾਨੂੰ ਆਜ਼ਾਦ ਕਰਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲੈ ਆਇਆ। 9 ਮੈਂ ਤੁਹਾਨੂੰ ਮਿਸਰ ਦੇ ਤਾਕਤਵਰ ਲੋਕਾਂ ਤੋਂ ਬਚਾਇਆ। ਫ਼ੇਰ ਕਨਾਨ ਦੀ ਧਰਤੀ ਦੇ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ। ਇਸ ਲਈ ਮੈਂ ਤੁਹਾਨੂੰ ਫ਼ੇਰ ਬਚਾਇਆ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਅਤੇ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਦਿੱਤੀ।’ 10 ਫ਼ੇਰ ਮੈਂ ਤੁਹਾਨੂੰ ਆਖਿਆ, ‘ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਅਮੋਰੀ ਲੋਕਾਂ ਦੀ ਧਰਤੀ ਉੱਤੇ ਰਹੋਂਗੇ, ਪਰ ਤੁਹਾਨੂੰ ਉਨ੍ਹਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ ਪਰ ਤੁਸੀਂ ਮੇਰੀ ਗੱਲ ਨਹੀਂ ਮੰਨੀ।” 11 ਉਸ ਸਮੇਂ, ਗਿਦਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁਖ ਹੇਠਾਂ ਬੈਠ ਗਿਆ। ਇਹ ਰੁਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਊਨ ਦਾ ਪਿਤਾ ਸੀ। ਗਿਦਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ। 12 ਯਹੋਵਾਹ ਦਾ ਦੂਤ ਗਿਦਊਨ ਦੇ ਸਾਮ੍ਹਣੇ ਪ੍ਰਗਟ ਹੋ ਗਿਆ ਅਤੇ ਉਸਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!” 13 ਫ਼ੇਰ ਗਿਦਊਨ ਨੇ ਆਖਿਆ, “ਸ਼੍ਰੀ ਮਾਨ ਜੀ, ਮੈਂ ਸਹੁੰ ਖਾਂਦਾ ਹਾਂ ਕਿ ਜੇ ਯਹੋਵਾਹ ਸਾਡੇ ਨਾਲ ਹੈ, ਤਾਂ ਅਸੀਂ ਇੰਨੀਆਂ ਮੁਸੀਬਤਾਂ ਵਿੱਚ ਕਿਉਂ ਪਏ ਹੋਏ ਹਾਂ? ਅਸੀਂ ਸੁਣਿਆ ਕਿ ਉਸਨੇ ਸਾਡੇ ਪੁਰਖਿਆਂ ਵਾਸਤੇ ਅਦਭੁਤ ਕਰਿਸ਼ਮੇ ਕੀਤੇ ਸਨ। ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਕਿ ਯਹੋਵਾਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ ਸੀ। ਪਰ ਯਹੋਵਾਹ ਸਾਨੂੰ ਛੱਡ ਗਿਆ। ਉਸਨੇ ਮਿਦਯਾਨੀਆਂ ਨੂੰ ਸਾਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।” 14 ਯਹੋਵਾਹ ਗਿਦਊਨ ਵੱਲ ਮੁੜਿਆ ਅਤੇ ਆਖਿਆ, “ਆਪਣੀ ਤਾਕਤ ਦੀ ਵਰਤੋਂ ਕਰੋ। ਜਾਓ ਇਸਰਾਏਲ ਦੇ ਲੋਕਾਂ ਨੂੰ ਮਿਦਯਾਨ ਦੇ ਲੋਕਾਂ ਤੋਂ ਬਚਾਓ। ਮੈਂ ਤੁਹਾਨੂੰ ਉਨ੍ਹਾਂ ਨੂੰ ਬਚਾਉਣ ਲਈ ਭੇਜ ਰਿਹਾ ਹਾਂ!” 15 ਪਰ ਗਿਦਊਨ ਨੇ ਜਵਾਬ ਦਿੱਤਾ ਅਤੇ ਆਖਿਆ, “ਮੈਨੂੰ ਮਾਫ਼ ਕਰਨਾ ਸ਼੍ਰੀ ਮਾਨ ਜੀ, ਮੈਂ ਇਸਰਾਏਲ ਨੂੰ ਕਿਵੇਂ ਬਚਾ ਸਕਦਾ ਹਾਂ? ਮੇਰਾ ਪਰਿਵਾਰ ਤਾਂ ਮਨਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਭ ਤੋਂ ਕਮਜ਼ੋਰ ਹੈ। ਅਤੇ ਮੈਂ ਆਪਣੇ ਪਰਿਵਾਰ ਵਿੱਚੋਂ ਸਭ ਤੋਂ ਛੋਟਾ ਹਾਂ।” 16 ਯਹੋਵਾਹ ਨੇ ਗਿਦਊਨ ਨੂੰ ਜਵਾਬ ਦਿੱਤਾ ਅਤੇ ਆਖਿਆ, “ਮੈਂ ਤੇਰੇ ਨਾਲ ਹਾਂ! ਇਸ ਲਈ ਤੂੰ ਮਿਦਯਾਨ ਦੇ ਲੋਕਾਂ ਨੂੰ ਹਰਾ ਸਕਦਾ ਹੈਂ। ਇਉਂ ਲੱਗੇਗਾ ਜਿਵੇਂ ਤੂੰ ਸਿਰਫ਼ ਇੱਕ ਬੰਦੇ ਨਾਲ ਲੜ ਰਿਹਾ ਹੋਵੇਂ।” 17 ਤਾਂ ਗਿਦਊਨ ਨੇ ਯਹੋਵਾਹ ਨੂੰ ਆਖਿਆ, “ਜੇ ਤੂੰ ਮੇਰੇ ਉੱਤੇ ਪ੍ਰਸੰਨ ਹੈਂ, ਤਾਂ ਇਹ ਸਾਬਤ ਕਰਨ ਲਈ ਕਿ ਮੇਰੇ ਨਾਲ ਗੱਲ ਕਰਨ ਵਾਲਾ ਇਹ ਤੂੰ ਹੀ ਹੈ ਮੈਨੂੰ ਕੋਈ ਸਬੂਤ ਦੇ। 18 ਕਿਰਪਾ ਕਰਕੇ ਇੱਥੇ ਇੰਤਜ਼ਾਰ ਕਰਨਾ। ਓਨਾ ਚਿਰ ਜਾਣਾ ਨਹੀਂ ਜਦੋਂ ਤੱਕ ਕਿ ਮੈਂ ਤੇਰੇ ਕੋਲ ਮੁੜਕੇ ਨਾ ਆ ਜਾਵਾ। ਮੈਨੂੰ ਆਪਣੀ ਭੇਟ ਲਿਆਉਣ ਦੇ ਅਤੇ ਤੇਰੇ ਅੱਗੇ ਭੇਟਾ ਕਰਨ ਦੇ।”ਅਤੇ ਯਹੋਵਾਹ ਨੇ ਆਖਿਆ, “ਮੈਂ ਤੇਰੇ ਆਉਣ ਤੱਕ ਇੰਤਜ਼ਾਰ ਕਰਾਂਗਾ।” 19 ਇਸ ਲਈ ਗਿਦਊਨ ਅੰਦਰ ਗਿਆ ਅਤੇ ਉਬ੍ਬਲਦੇ ਪਾਣੀ ਵਿੱਚ ਇੱਕ ਬੱਕਰੀ ਤਿਆਰ ਕੀਤੀ। ਉਸਨੇ ਤਕਰੀਬਨ 20 ਪਾਉਂਡ ਆਟਾ ਵੀ ਲਿਆ ਅਤੇ ਇੱਕ ਬੇਖਮੀਰੀ ਰੋਟੀ ਬਣਾਈ। ਫ਼ੇਰ ਉਸਨੇ ਮਾਸ ਨੂੰ ਇੱਕ ਟੋਕਰੀ ਵਿੱਚ ਰੱਖਿਆ ਅਤੇ ਉਬ੍ਬਲੇ ਹੋਏ ਮਾਸ ਦੇ ਪਾਣੀ ਨੂੰ ਇੱਕ ਭਾਂਡੇ ਵਿੱਚ ਪਾਇਆ। ਉਹ ਮਾਸ, ਪਾਣੀ ਅਤੇ ਬੇਖਮੀਰੀ ਰੋਟੀ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਓਕ ਦੇ ਰੁਖ ਥੱਲੇ ਯਹੋਵਾਹ ਨੂੰ ਭੇਟ ਕਰ ਦਿੱਤਾ। 20 ਪਰਮੇਸ਼ੁਰ ਦੇ ਦੂਤ ਨੇ ਗਿਦਊਨ ਨੂੰ ਆਖਿਆ, “ਮਾਸ ਨੂੰ ਅਤੇ ਪਤੀਰੀ ਰੋਟੀ ਨੂੰ ਉਸ ਚੱਟਾਨ ਉੱਤੇ ਰੱਖ ਦੇ। ਫ਼ੇਰ ਤਰੀ ਡੋਲ੍ਹ।” ਗਿਦਊਨ ਨੇ ਇਵੇਂ ਹੀ ਕੀਤਾ। 21 ਯਹੋਵਾਹ ਦੇ ਦੂਤ ਕੋਲ ਹੱਥ ਵਿੱਚ ਤੁਰਨ ਵਾਲੀ ਇੱਕ ਸੋਟੀ ਸੀ। ਯਹੋਵਾਹ ਦੇ ਦੂਤ ਨੇ ਮਾਸ ਨੂੰ ਅਤੇ ਰੋਟੀ ਨੂੰ ਸੋਟੀ ਦੀ ਨੋਕ ਨਾਲ ਛੂਹਿਆ। ਤਾਂ ਚੱਟਾਨ ਵਿੱਚ ਅੱਗ ਦਾ ਭਬੂਕਾ ਨਿਕਲਿਆ! ਮਾਸ ਅਤੇ ਰੋਟੀ ਪੂਰੀ ਤਰ੍ਹਾਂ ਸੜ ਗਏ! ਫ਼ੇਰ ਯਹੋਵਾਹ ਦਾ ਦੂਤ ਗਾਇਬ ਹੋ ਗਿਆ। 22 ਤਾਂ ਗਿਦਊਨ ਸਮਝ ਗਿਆ ਕਿ ਉਹ ਯਹੋਵਾਹ ਦੇ ਦੂਤ ਨਾਲ ਹੀ ਗੱਲਾਂ ਕਰ ਰਿਹਾ ਸੀ। ਇਸ ਲਈ ਉਸਨੇ ਪੁਕਾਰ ਕੇ ਆਖਿਆ, “ਮੇਰੇ ਉੱਤੇ ਹਾਏ, ਯਹੋਵਾਹ ਸਰਬ-ਸ਼ਕਤੀਮਾਨ! ਮੈਂ ਯਹੋਵਾਹ ਦੇ ਦੂਤ ਨੂੰ ਆਮ੍ਹਣੇ-ਸਾਮ੍ਹਣੇ ਵੇਖਿਆ ਹੈ।” 23 ਪਰ ਯਹੋਵਾਹ ਨੇ ਗਿਦਊਨ ਨੂੰ ਆਖਿਆ, “ਸ਼ਾਂਤ ਹੋ ਜਾ!” ਭੈਭੀਤ ਨਾ ਹੋ! ਤੂੰ ਮਰੇਂਗਾ ਨਹੀਂ!” 24 ਇਸ ਲਈ ਗਿਦਊਨ ਨੇ ਉਸ ਥਾਂ ਉੱਤੇ ਯਹੋਵਾਹ ਦੀ ਉਪਾਸਨਾ ਕਰਨ ਲਈ ਇੱਕ ਜਗਵੇਦੀ ਉਸਾਰੀ। ਗਿਦਊਨ ਨੇ ਉਸ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਸ਼ਾਂਤੀ ਹੈ।” ਉਹ ਜਗਵੇਦੀ ਹਾਲੇ ਵੀ ਆਫ਼ਰਾਹ ਸ਼ਹਿਰ ਵਿਖੇ ਹੈ। ਆਫ਼ਰਾਹ ਉਥੇ ਹੈ ਜਿਥੇ ਅਜ਼ਰ ਦਾ ਪਰਿਵਾਰ ਰਹਿੰਦਾ ਹੈ। 25 ਉਸੇ ਰਾਤ ਯਹੋਵਾਹ ਨੇ ਗਿਦਊਨ ਨਾਲ ਗੱਲ ਕੀਤੀ ਅਤੇ ਆਖਿਆ, “ਆਪਣੇ ਪਿਤਾ ਦਾ ਇੱਕ ਪੂਰਾ ਪਲਿਆ ਹੋਇਆ ਵਹਿੜਕਾ ਅਤੇ ਦੂਜਾ ਜੋ ਸੱਤ ਸਾਲ ਦਾ ਹੈ ਲੈ। ਤੇਰੇ ਪਿਤਾ ਕੋਲ ਝੂਠੇ ਦੇਵਤੇ, ਬਆਲ ਦੀ ਜਗਵੇਦੀ ਹੈ ਅਤੇ ਜਗਵੇਦੀ ਦੇ ਨੇੜੇ ਦੇਵੀ ਅਸ਼ੇਰਾਹ ਦੀ ਉਪਾਸਨਾ ਕਰਨ ਲਈ ਲੱਕੜ ਦਾ ਇੱਕ ਥਂਮ ਵੀ ਹੈ। ਵਹਿੜਕੇ ਦੀ ਸਹਾਇਤਾ ਨਾਲ ਬਆਲ ਦੀ ਜਗਵੇਦੀ ਨੂੰ ਢਾਹ ਦੇ ਅਤੇ ਅਸ਼ੇਰਾਹ ਦੇ ਥਂਮ ਨੂੰ ਚੀਰ ਦੇ। 26 ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਸਹੀ ਢੰਗ ਦੀ ਜਗਵੇਦੀ ਉਸਾਰ। ਇਸ ਜਗਵੇਦੀ ਨੂੰ ਇਸ ਉੱਚੀ ਥਾਂ ਉੱਤੇ ਉਸਾਰ। ਫ਼ੇਰ ਉਸ ਵਹਿੜਕੇ ਨੂੰ ਬਲੀ ਚੜਾਕੇ ਜਗਵੇਦੀ ਉੱਤੇ ਹੋਮ ਕਰ। ਅਸ਼ੇਰਾਹ ਦੇ ਥਂਮ ਦੀ ਲੱਕੜ ਕੋਲੋਂ ਆਪਣੇ ਚੜਾਵੇ ਨੂੰ ਹੋਮ ਕਰਨ ਦਾ ਕੰਮ ਲੈ।” 27 ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕ ਲਈ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸਨੂੰ ਕਿਹਾ ਸੀ। ਪਰ ਉਹ ਆਪਣੇ ਪਿਉ ਦੇ ਘਰ ਦੇ ਅਤੇ ਨਗਰ ਦੇ ਲੋਕਾਂ ਤੋਂ ਡਰਦਾ ਸੀ, ਇਸ ਲਈ ਉਸਨੇ ਅਜਿਹਾ ਦਿਨ ਵੇਲੇ ਨਹੀਂ ਸਗੋਂ ਰਾਤ ਵੇਲੇ ਕੀਤਾ। 28 ਸ਼ਹਿਰ ਦੇ ਲੋਕ ਅਗਲੀ ਸਵੇਰ ਜਾਗੇ। ਅਤੇ ਉਨ੍ਹਾਂ ਨੇ ਦੇਖਿਆ ਕਿ ਬਆਲ ਦੀ ਜਗਵੇਦੀ ਤਬਾਹ ਹੋਈ ਪਈ ਹੈ! ਉਨ੍ਹਾਂ ਨੇ ਇਹ ਵੀ ਦੇਖਿਆ ਕਿ ਅਸ਼ੇਰਾਹ ਦਾ ਥਂਮ ਵੀ ਚੀਰਿਆ ਪਿਆ ਹੈ। ਅਸ਼ੇਰਾਹ ਦਾ ਥਂਮ ਜਗਵੇਦੀ ਦੇ ਨਾਲ ਲੱਗਦਾ ਸੀ। ਉਨ੍ਹਾਂ ਬੰਦਿਆਂ ਨੇ ਉਹ ਜਗਵੇਦੀ ਵੀ ਦੇਖੀ ਜਿਹੜੀ ਗਿਦਊਨ ਨੇ ਉਸਾਰੀ ਸੀ ਅਤੇ ਉਨ੍ਹਾਂ ਨੇ ਉਸ ਜਗਵੇਦੀ ਉੱਤੇ ਬਲੀ ਚੜਾਇਆ ਗਿਆ ਵਹਿੜਕਾ ਵੀ ਵੇਖਿਆ। 29 ਸ਼ਹਿਰ ਦੇ ਲੋਕਾਂ ਨੇ ਇੱਕ ਦੂਸਰੇ ਵੱਲ ਦੇਖਿਆ ਅਤੇ ਪੁਛਿਆ, “ਇਹ ਸਭ ਕਿਸਨੇ ਕੀਤਾ?” ਫ਼ੇਰ ਉਨ੍ਹਾਂ ਨੇ ਪੁਛ-ਤਾਛ ਕੀਤੀ ਤਾਂ ਪਤਾ ਲਗਿਆ,“ਯ੍ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਸਭ ਕੀਤਾ ਹੈ।” 30 ਇਸ ਲਈ ਸ਼ਹਿਰ ਦੇ ਲੋਕ ਯੋਆਸ਼ ਦੇ ਕੋਲ ਆਏ। ਉਨ੍ਹਾਂ ਨੇ ਯੋਆਸ਼ ਨੂੰ ਆਖਿਆ, “ਆਪਣੇ ਪੁੱਤਰ ਨੂੰ ਬਾਹਰ ਕਢੋ ਉਸਨੇ ਬਆਲ ਦੀ ਜਗਵੇਦੀ ਤੋੜ ਦਿੱਤੀ ਹੈ। ਅਤੇ ਉਸਨੇ ਅਸ਼ੇਰਾਹ ਦਾ ਥਂਮ, ਜਿਹੜਾ ਜਗਵੇਦੀ ਦੇ ਕੋਲ ਸੀ, ਕੱਟ ਦਿੱਤਾ ਹੈ। ਇਸ ਲਈ ਤੇਰੇ ਪੁੱਤਰ ਨੂੰ ਮਰਨਾ ਪਵੇਗਾ।” 31 ਤਾਂ ਯੋਆਸ਼ ਨੇ ਆਪਣੇ ਆਲੇ-ਦੁਆਲੇ ਜੁੜੀ ਲੋਕਾਂ ਦੀ ਭੀੜ ਨਾਲ ਗੱਲ ਕੀਤੀ। ਉਸਨੇ ਆਖਿਆ, “ਕੀ ਤੁਸੀਂ ਬਆਲ ਦਾ ਪਖ ਪੂਰਨ ਜਾ ਰਹੇ ਹੋ? ਕੀ ਤੁਸੀਂ ਬਆਲ ਨੂੰ ਬਚਾਉਣ ਜਾ ਰਹੇ ਹੋ? ਜੇ ਕੋਈ ਬਆਲ ਦਾ ਪਖ ਲੈਂਦਾ ਹੈ ਤਾਂ ਉਸਨੂੰ ਸਵੇਰ ਹੋਣ ਤੱਕ ਮਾਰ ਦਿੱਤਾ ਜਾਵੇ। ਜੇ ਬਆਲ ਸੱਚਮੁੱਚ ਦੇਵਤਾ ਹੈ ਤਾਂ ਫ਼ੇਰ ਜਦੋਂ ਕੋਈ ਉਸਦੀ ਜਗਵੇਦੀ ਨੂੰ ਢਾਹੁਂਦਾ ਹੈ ਤਾਂ ਉਸਨੂੰ ਆਪਣੀ ਰੱਖਿਆ ਖੁਦ ਕਰਨ ਦਿਉ।” 32 ਯੋਆਸ਼ ਨੇ ਆਖਿਆ, “ਜੇ ਗਿਦਊਨ ਨੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ ਤਾਂ ਬਆਲ ਨੂੰ ਉਸ ਨਾਲ ਬਹਿਸ ਕਰਨ ਦਿਉ।” ਇਸ ਲਈ ਉਸ ਦਿਨ ਯੋਆਸ਼ ਨੇ ਗਿਦਊਨ ਨੂੰ ਨਵਾਂ ਨਾਮ ਦਿੱਤਾ। ਉਸਨੇ ਉਸਨੂੰ ਯਰਬ੍ਬਆਲ ਆਖਿਆ। 33 ਮਿਦਯਾਨ, ਅਮਾਲੇਕ ਅਤੇ ਪੂਰਬ ਦੇ ਹੋਰ ਲੋਕ ਇਸਰਾਏਲ ਦੇ ਲੋਕਾਂ ਨਾਲ ਲੜਨ ਲਈ ਇਕਠੇ ਹੋ ਗਏ ਇਨ੍ਹਾਂ ਲੋਕਾਂ ਨੇ ਨਦੀ ਪਾਰ ਕਰਕੇ ਯਜ਼ਰਏਲ ਵਾਦੀ ਅੰਦਰ ਡੇਰਾ ਲਾ ਲਿਆ। 34 ਗਿਦਾਊਨ ਕੋਲ ਯਹੋਵਾਹ ਦਾ ਆਤਮਾ ਆਇਆ ਅਤੇ ਉਸਨੂੰ ਵੱਡੀ ਸ਼ਕਤੀ ਦਿੱਤੀ। ਉਸਨੇ ਅਬੀਅਜ਼ਰ ਪਰਿਵਾਰ ਨੂੰ ਆਪਣੇ ਪਿਛੇ ਆਉਣ ਲਈ ਤੂਰ੍ਹੀ ਵਜਾਈ। 35 ਗਿਦਾਊਨ ਨੇ ਮਨਸ਼ਹ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਵੱਲ ਸੰਦੇਸ਼ਵਾਹਕ ਭੇਜੇ ਕਿ ਉਹ ਆਪਣੇ ਸਾਰੇ ਹਥਿਆਰ ਲੈਕੇ ਲੜਾਈ ਲਈ ਤਿਆਰ ਹੋ ਜਾਣ। ਗਿਦਾਊਨ ਨੇ ਆਸ਼ੇਰ, ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਵੱਲ ਸੰਦੇਸ਼ਵਾਹਕਾਂ ਰਾਹੀਂ ਵੀ ਇਹ ਸੰਦੇਸ਼ ਭੇਜਿਆ। ਇਸ ਲਈ ਉਹ ਪਰਿਵਾਰ-ਸਮੂਹ ਵੀ ਗਿਦਾਊਨ ਅਤੇ ਉਸਦੀ ਫ਼ੌਜ ਨੂੰ ਮਿਲਣ ਲਈ ਗਏ। 36 ਤਾਂ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਖਿਆ ਸੀ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ। ਮੈਨੂੰ ਪ੍ਰਮਾਣ ਦੇਵੋ! 37 ਮੈਂ ਅਨਾਜ਼ ਛਟ੍ਟਣ ਵਾਲੇ ਫ਼ਰਸ਼ ਉੱਤੇ ਭੇਡ ਦੀ ਖੱਲ ਰਖਾਂਗਾ। ਜੇ ਸਿਰਫ਼ ਖੱਲ ਉੱਤੇ ਹੀ ਤ੍ਰੇਲ ਹੋਵੇਗੀ ਜਦੋਂ ਕਿ ਹੋਰ ਸਾਰੀ ਥਾਂ ਸੁੱਕੀ ਹੋਵੇਗੀ, ਤਾਂ ਮੈਂ ਜਾਣ ਲਵਾਂਗਾ ਕਿ ਜਿਵੇਂ ਤੁਸੀਂ ਆਖਿਆ ਸੀ, ਤੁਸੀਂ ਇਸਰਾਏਲ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ।” 38 ਅਤੇ ਬਿਲਕੁਲ ਇਵੇਂ ਹੀ ਹੋਇਆ। ਗਿਦਾਊਨ ਅਗਲੀ ਸਵੇਰੇ ਜਲਦੀ ਉਠਿਆ ਅਤੇ ਖੱਲ ਨੂੰ ਨਚੋੜਿਆ। ਉਸਨੇ ਭੇਡ ਦੀ ਖੱਲ ਵਿੱਚੋਂ ਇੱਕ ਪਿਆਲਾ ਭਰ ਪਾਣੀ ਨਿਚੋੜ ਦਿੱਤਾ। 39 ਫ਼ੇਰ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਸਿਰਫ਼ ਇੱਕ ਗੱਲ ਹੋਰ ਪੁਛਣ ਦਿਉ। ਮੈਨੂੰ ਬਸ ਇੱਕ ਵਾਰੀ ਹੋਰ ਭੇਡ ਦੀ ਖੱਲ ਨਾਲ ਤੁਹਾਡੀ ਪਰਖ ਕਰਨ ਦਿਉ। ਇਸ ਵਾਰੀ ਇਹ ਖੱਲ ਸੁੱਕੀ ਰਹੇ ਜਦ ਕਿ ਇਸਦੇ ਆਲੇ-ਦੁਆਲੇ ਦੀ ਥਾਂ ਤ੍ਰੇਲ ਨਾਲ ਭਿੱਜੀ ਹੋਵੇ।” 40 ਉਸ ਰਾਤ ਪਰਮੇਸ਼ੁਰ ਨੇ ਇਹੋ ਹੀ ਕੀਤਾ। ਬਸ ਭੇਡ ਦੀ ਖੱਲ ਸੁੱਕੀ ਸੀ ਜਦ ਕਿ ਇਸਦੇ ਆਲੇ-ਦੁਆਲੇ ਦੀ ਸਾਰੇ ਥਾਂ ਤ੍ਰੇਲ ਨਾਲ ਗਿਲ੍ਲੀ ਸੀ।

7:1 ਅਗਲੀ ਸਵੇਰ ਸੁਵਖਤੇ, ਯਰੁਬ੍ਬਆਲ ਅਤੇ ਉਸਦੇ ਸਾਰੇ ਸਾਥੀਆਂ ਨੇ ਹਰੋਦ ਦੇ ਝਰਨੇ ਲਾਗੇ ਡੇਰਾ ਲਾ ਲਿਆ। ਮਿਦਯਾਨੀਆਂ ਨੇ ਹੇਠਾਂ ਵਾਲੀ ਵਾਦੀ ਵਿੱਚ ਮੋਰੀਹ ਨਾਮ ਦੀ ਪਹਾੜੀ ਕੋਲ ਗਿਦਾਊਨ ਅਤੇ ਉਸਦੇ ਡੇਰੇ ਦੇ ਉੱਤਰ ਵੱਲ ਡੇਰਾ ਲਾਇਆ ਹੋਇਆ ਸੀ। 2 ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਮਿਦਯਾਨ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੇ ਆਦਮੀਆਂ ਦੀ ਮਦਦ ਕਰਨ ਜਾ ਰਿਹਾ ਹਾਂ। ਪਰ ਇਸ ਕੰਮ ਲਈ ਤੁਹਾਡੇ ਕੋਲ ਬਹੁਤ ਜ਼ਿਆਦਾ ਆਦਮੀ ਹਨ। ਮੈਂ ਨਹੀਂ ਚਾਹੁੰਦਾ ਕਿ ਇਸਰਾਏਲ ਦੇ ਲੋਕ ਮੈਨੂੰ ਭੁੱਲ ਜਾਣ ਅਤੇ ਇਸ ਗੱਲ ਦੀ ਫ਼ਢ਼ ਮਾਰਨ ਕਿ ਉਨ੍ਹਾਂ ਨੇ ਆਪਣੇ-ਆਪ ਨੂੰ ਖੁਦ ਬਚਾਇਆ ਹੈ। 3 ਇਸ ਲਈ ਹੁਣ, ਆਪਣੇ ਬੰਦਿਆਂ ਸਾਮ੍ਹਣੇ ਇੱਕ ਐਲਾਨ ਕਰ। ਉਨ੍ਹਾਂ ਨੂੰ ਆਖ, ‘ਜਿਹੜਾ ਵੀ ਭੈਭੀਤ ਹੈ ਉਹ ਗਿਲਆਦ ਪਰਬਤ ਨੂੰ ਛੱਡਕੇ ਜਾ ਸਕਦਾ ਹੈ। ਉਹ ਬੇਸ਼ਕ ਘਰ ਚਲਾ ਜਾਵੇ।”ਉਸੇ ਸਮੇਂ 22,000 ਬੰਦੇ ਗਿਦਾਊਨ ਨੂੰ ਛੱਡ ਗਏ ਅਤੇ ਘਰਾਂ ਨੂੰ ਚਲੇ ਗਏ। ਪਰ 10,000 ਹਾਲੇ ਵੀ ਉਥੇ ਰੁਕੇ ਰਹੇ। 4 ਫ਼ੇਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਹਾਲੇ ਵੀ ਬਹੁਤ ਜ਼ਿਆਦਾ ਆਦਮੀ ਹਨ। ਬੰਦਿਆਂ ਨੂੰ ਪਾਣੀ ਕੋਲ ਲੈ ਜਾ, ਅਤੇ ਮੈਂ ਉਥੇ ਇਨ੍ਹਾਂ ਦੀ ਤੇਰੇ ਲਈ ਪਰਖ ਕਰਾਂਗਾ। ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਜਾਵੇਗਾ’, ਉਹ ਜਾਵੇਗਾ। ਪਰ ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਨਹੀਂ ਜਾਵੇਗਾ’, ਤਾਂ ਉਹ ਨਹੀਂ ਜਾਵੇਗਾ।” 5 ਇਸ ਲਈ ਗਿਦਾਊਨ ਆਪਣੇ ਸਾਰੇ ਆਦਮੀਆਂ ਨੂੰ ਪਾਣੀ ਵੱਲ ਲੈ ਗਿਆ। ਪਾਣੀ ਕੋਲ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਜਿਹੜੇ ਬੰਦੇ ਕੁੱਤੇ ਵਾਂਗ ਆਪਣੀ ਜੀਭ ਦੀ ਵਰਤੋਂ ਕਰਕੇ ਪਾਣੀ ਪੀਣ ਉਨ੍ਹਾਂ ਨੂੰ ਇੱਕ ਟੋਲੇ ਵਿੱਚ ਪਾਵੀਂ। ਜਿਹੜੇ ਬੰਦੇ ਗੋਡਿਆਂ ਭਾਰ ਝੁਕਕੇ ਪਾਣੀ ਪੀਣ ਉਨ੍ਹਾਂ ਨੂੰ ਦੂਸਰੇ ਟੋਲੇ ਵਿੱਚ ਪਾ ਦੇਵੀਂ।” 6 ਉਥੇ 300 ਬੰਦੇ ਅਜਿਹੇ ਸਨ ਜਿਨ੍ਹਾਂ ਨੇ ਹੱਥਾਂ ਵਿੱਚ ਪਾਣੀ ਭਰਕੇ ਜੀਭ ਨਾਲ ਪੀਤਾ। ਅਤੇ ਬਾਕੀਆਂ ਨੇ ਗੋਡਿਆਂ ਭਾਰ ਝੁਕਕੇ ਪਾਣੀ ਪੀਤਾ। 7 ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਉਨ੍ਹਾਂ 300 ਬੰਦਿਆਂ ਦੀ ਵਰਤੋਂ ਕਰਾਂਗਾ ਜਿਨ੍ਹਾਂ ਨੇ ਕੁੱਤੇ ਵਾਂਗ ਜੀਭ ਨਾਲ ਪਾਣੀ ਪੀਤਾ। ਮੈਂ ਉਨ੍ਹਾਂ ਬੰਦਿਆਂ ਦੀ ਵਰਤੋਂ ਤੁਹਾਨੂੰ ਬਚਾਉਣ ਲਈ ਕਰਾਂਗਾ, ਅਤੇ ਮੈਂ ਤੁਹਾਨੂੰ ਇਜਾਜ਼ਤ ਦਿਆਂਗਾ ਕਿ ਤੁਸੀਂ ਮਿਦਯਾਨ ਦੇ ਲੋਕਾਂ ਨੂੰ ਹਰਾ ਸਕੋ। ਬਾਕੀ ਬੰਦਿਆਂ ਨੂੰ ਘਰੋ ਘਰੀ ਜਾਣ ਦਿਉ।” 8 ਇਸ ਲਈ ਗਿਦਾਊਨ ਨੇ ਇਸਰਾਏਲ ਦੇ ਬਾਕੀ ਲੋਕਾਂ ਨੂੰ ਭੇਜ ਦਿੱਤਾ। ਗਿਦਾਊਨ ਨੇ ਆਪਣੇ ਨਾਲ 300 ਬੰਦਿਆਂ ਨੂੰ ਰੱਖਿਆ। ਇਨ੍ਹਾਂ ਬੰਦਿਆਂ ਨੇ ਘਰ ਚਲੇ ਜਾਣ ਵਾਲੇ ਬੰਦਿਆਂ ਦਾ ਰਾਸ਼ਨ ਅਤੇ ਉਨ੍ਹਾਂ ਦੀਆਂ ਤੂਰ੍ਹੀਆਂ ਰੱਖ ਲਈਆਂ।ਮਿਦਯਾਨ ਲੋਕ ਗਿਦਾਊਨ ਦੇ ਡੇਰੇ ਦੇ ਹੇਠਾਂ ਵਾਦੀ ਵਿੱਚ ਡੇਰਾ ਲਾਈ ਬੈਠੇ ਸਨ। 9 ਰਾਤ ਵੇਲੇ ਯਹੋਵਾਹ ਨੇ ਗਿਦਾਊਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸਨੂੰ ਆਖਿਆ, “ਉਠ ਖਲੋ! ਮੈਂ ਤੈਨੂੰ ਮਿਦਯਾਨ ਦੀ ਫ਼ੌਜ ਨੂੰ ਹਰਾਉਣ ਦਿਆਂਗਾ। ਉਨ੍ਹਾਂ ਦੇ ਡੇਰੇ ਵਿੱਚ ਚਲਾ ਜਾ। 10 ਜੇ ਤੂੰ ਇਕਲਿਆਂ ਜ੍ਜਾਣ ਤੋਂ ਡਰਦਾ ਹੈ ਤਾਂ ਆਪਣੇ ਸੇਵਕ ਫ਼ੂਰਾਹ ਨੂੰ ਲੈਜਾ। 11 ਮਿਦਯਾਨ ਲੋਕਾਂ ਦੇ ਡੇਰੇ ਵਿੱਚ ਜਾ। ਉਹ ਗੱਲਾਂ ਸੁਣ ਜਿਹੜੀਆਂ ਉਹ ਕਰ ਰਹੇ ਹਨ। ਉਸਤੋਂ ਮਗਰੋਂ, ਤੂੰ ਉਨ੍ਹਾਂ ਉੱਤੇ ਹਮਲਾ ਕਰਨ ਤੋਂ ਨਹੀਂ ਡਰੇਗਾ।”ਇਸ ਲਈ ਗਿਦਾਊਨ ਅਤੇ ਉਸਦਾ ਸੇਵਕ ਫ਼ੂਰਾਹ ਹੇਠਾਂ ਦੁਸ਼ਮਣ ਦੇ ਡੇਰੇ ਦੇ ਕਿਨਾਰੇ ਤੱਕ ਚਲੇ ਗਏ। 12 ਮਿਦਯਾਕ ਲੋਕ, ਅਮਾਲੇਕ ਲੋਕ ਅਤੇ ਪੂਰਬ ਦੇ ਹੋਰ ਸਾਰੇ ਲੋਕ ਉਸ ਵਾਦੀ ਵਿੱਚ ਡੇਰਾ ਲਾਈ ਬੈਠੇ ਸਨ। ਉਥੇ ਇੰਨੇ ਜ਼ਿਆਦਾ ਬੰਦੇ ਸਨ ਕਿ ਉਹ ਟਿੱਡੀਆਂ ਦੇ ਦਲ ਵਾਂਗ ਜਾਪਦੇ ਸਨ। ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਬੰਦਿਆਂ ਕੋਲ ਇੰਨੇ ਊਠ ਹਨ ਜਿੰਨੇ ਸਮੁੰਦਰ ਕੰਢੇ ਰੇਤ ਦੇ ਕਣ ਹੁੰਦੇ ਹਨ। 13 ਗਿਦਾਊਨ ਦੁਸ਼ਮਣ ਦੇ ਡੇਰੇ ਕੋਲ ਆਇਆ, ਅਤੇ ਉਸਨੇ ਇੱਕ ਬੰਦੇ ਨੂੰ ਗੱਲ ਕਰਦਿਆਂ ਸੁਣਿਆ। ਉਹ ਬੰਦਾ ਆਪਣੇ ਦੋਸਤ ਨੂੰ ਆਪਣੇ ਕਿਸੇ ਸੁਪਨੇ ਬਾਰੇ ਦੱਸ ਰਿਹਾ ਸੀ। ਉਹ ਬੰਦਾ ਆਖ ਰਿਹਾ ਸੀ, “ਮੈਨੂੰ ਸੁਪਨਾ ਆਇਆ ਕਿ ਗੋਲ ਰੋਟੀ ਦਾ ਇੱਕ ਟੁਕੜਾ ਮਿਦਯਾਨ ਦੇ ਡੇਰੇ ਵੱਲ ਰੁਢ਼ਦਾ ਹੋਇਆ ਆਇਆ। ਉਹ ਰੋਟੀ ਦਾ ਟੁਕੜਾ ਤੰਬੂ ਨਾਲ ਇੰਨੀ ਜ਼ੋਰ ਦੀ ਵਜਿਆ ਕਿ ਤ੍ਤੰਬੂ ਟੇਢਾ ਹੋ ਗਿਆ ਅਤੇ ਚੌਫ਼ਾਲ ਢਹਿ ਪਿਆ।” 14 ਉਸ ਬੰਦੇ ਦਾ ਦੋਸਤ ਸੁਪਨੇ ਦਾ ਅਰਥ ਜਾਣਦਾ ਸੀ। ਉਸਨੇ ਆਖਿਆ, “ਤੇਰੇ ਸੁਪਨੇ ਦਾ ਸਿਰਫ਼ ਇੱਕੋ ਹੀ ਅਰਥ ਹੋ ਸਕਦਾ ਹੈ। ਤੇਰਾ ਸੁਪਨਾ ਇਸਰਾਏਲ ਦੇ ਉਸ ਬੰਦੇ ਬਾਰੇ ਹੈ। ਇਹ ਯੋਆਸ਼ ਦੇ ਪੁੱਤਰ ਗਿਦਾਊਨ ਬਾਰੇ ਹੈ। ਇਸਦਾ ਅਰਥ ਇਹ ਹੈ ਪਰਮੇਸ਼ੁਰ ਗਿਦਾਊਨ ਕੋਲੋਂ ਮਿਦਯਾਨ ਦੀ ਸਾਰੀ ਫ਼ੌਜ ਹਰਾਵੇਗਾ।” 15 ਜਦੋਂ ਉਸਨੇ ਲੋਕਾਂ ਨੂੰ ਸੁਪਨੇ ਬਾਰੇ ਅਤੇ ਉਸਦੇ ਅਰਥ ਬਾਰੇ ਗੱਲਾਂ ਕਰਦਿਆਂ ਸੁਣਿਆ, ਗਿਦਾਊਨ ਨੇ ਪਰਮੇਸ਼ੁਰ ਅੱਗੇ ਝੁਕਕੇ ਸਿਜਦਾ ਕੀਤਾ। ਫ਼ੇਰ ਗਿਦਾਊਨ ਇਸਰਾਏਲ ਦੇ ਲੋਕਾਂ ਦੇ ਡੇਰੇ ਵਾਪਸ ਚਲਾ ਗਿਆ। ਗਿਦਾਊਨ ਨੇ ਲੋਕਾਂ ਨੂੰ ਆਵਾਜ਼ ਦਿੱਤੀ, “ਉਠੋ, ਯਹੋਵਾਹ ਮਿਦਯਾਨ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇਗਾ।” 16 ਫ਼ੇਰ ਗਿਦਾਊਨ ਨੇ 300 ਬੰਦਿਆਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ। ਗਿਦਾਊਨ ਨੇ ਹਰੇਕ ਆਦਮੀ ਨੂੰ ਇੱਕ ਤੂਰ੍ਹੀ ਅਤੇ ਇੱਕ ਖਾਲੀ ਜੱਗ ਦਿੱਤਾ। ਹਰੇਕ ਜੱਗ ਵਿੱਚ ਇੱਕ ਜਗਦੀ ਹੋਈ ਮਸ਼ਾਲ ਸੀ। 17 ਫ਼ੇਰ ਗਿਦਾਊਨ ਨੇ ਆਪਣੇ ਬੰਦਿਆਂ ਨੂੰ ਆਖਿਆ, “ਮੇਰੇ ਵੱਲ ਵੇਖਣਾ ਅਤੇ ਉਹੀ ਕਰਨਾ ਜੋ ਮੈਂ ਕਰਾਂ। ਮੇਰੇ ਪਿਛੇ-ਪਿਛੇ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੱਕ ਆ ਜਾਓ। ਜਦੋਂ ਮੈਂ ਛਾਉਣੀ ਦੇ ਕੰਢੇ ਪਹੁੰਚ ਜਾਵਾਂ ਤਾਂ ਠੀਕ ਉਹੀ ਕਰਨਾ ਜੋ ਮੈਂ ਕਰਾਂ। 18 ਤੁਸੀਂ ਆਦਮੀ ਦੁਸ਼ਮਣ ਦੀ ਛਾਉਣੀ ਨੂੰ ਘੇਰਾ ਪਾ ਲਵੋ। ਮੈਂ ਅਤੇ ਮੇਰੇ ਨਾਲ ਦੇ ਸਾਰੇ ਆਦਮੀ ਤੂਰ੍ਹੀਆਂ ਵਜਾਵਾਂਗੇ। ਜਦੋਂ ਅਸੀਂ ਆਪਣੀਆਂ ਤੂਰ੍ਹੀਆਂ ਵਜਾਈਏ ਤੁਸੀਂ ਵੀ ਆਪਣੀਆਂ ਤੂਰ੍ਹੀਆਂ ਵਜਾਉਣੀਆਂ। ਫ਼ੇਰ ਇਨ੍ਹਾਂ ਸ਼ਬਦਾਂ ਦਾ ਨਾਅਰਾ ਲਾਉਣਾ: ‘ਯਹੋਵਾਹ ਲਈ ਅਤੇ ਗਿਦਾਊਨ ਲਈ!’” 19 ਇਸ ਤਰ੍ਹਾਂ ਗਿਦਾਊਨ ਅਤੇ ਉਸਦੇ ਨਾਲ ਦੇ 100 ਆਦਮੀ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੀਕ ਗਏ। ਉਹ ਉਥੇ ਉਦੋਂ ਆਏ ਜਦੋਂ ਦੁਸ਼ਮਣ ਨੇ ਹਾਲੇ ਪਹਿਰਾ ਬਦਲਿਆ ਹੀ ਸੀ। ਇਹ ਅਧੀ ਰਾਤ ਦਾ ਪਹਿਰ ਸੀ। ਗਿਦਾਊਨ ਅਤੇ ਉਸਦੇ ਬੰਦਿਆਂ ਨੇ ਆਪਣੀਆਂ ਤੂਰ੍ਹੀਆਂ ਵਜਾਈਆਂ ਅਤੇ ਆਪਣੇ ਜੱਗ ਭੰਨ ਦਿੱਤੇ। 20 ਫ਼ੇਰ ਗਿਦਾਊਨ ਦੇ ਬੰਦਿਆਂ ਦੇ ਤਿੰਨਾਂ ਹੀ ਸਮੂਹਾਂ ਨੇ ਆਪਣੀਆਂ ਮਸ਼ਾਲਾਂ ਆਪਣੇ ਖੱਬੇ ਹੱਥ ਵਿੱਚ ਫ਼ੜੀਆਂ ਸਨ ਅਤੇ ਬਿਗਲ ਆਪਣੇ ਸੱਜੇ ਹੱਥਾਂ ਵਿੱਚ। ਜਿਵੇਂ ਹੀ ਉਨ੍ਹਾਂ ਆਦਮੀਆਂ ਨੇ ਤੂਰ੍ਹੀਆਂ ਵਜਾਈਆਂ ਉਨ੍ਹਾਂ ਨੇ ਨਾਅਰਾ ਲਾਇਆ, “ਯਹੋਵਾਹ ਲਈ ਇੱਕ ਤਲਵਾਰ ਅਤੇ ਗਿਦਾਊਨ ਲਈ ਇੱਕ ਤਲਵਾਰ!” 21 ਗਿਦਾਊਨ ਦੇ ਬੰਦੇ ਉਥੇ ਹੀ ਠਹਿਰ ਗਏ ਜਿਥੇ ਉਹ ਸਨ। ਪਰ ਡੇਰੇ ਦੇ ਅੰਦਰ, ਮਿਦਯਾਨੀ ਸ਼ੋਰ ਮਚਾਉਣ ਅਤੇ ਅਤੇ ਭੱਜਣ ਲੱਗੇ। 22 ਜਦੋਂ ਗਿਦਾਊਨ ਅਤੇ ਉਸਦੇ 300 ਬੰਦਿਆਂ ਨੇ ਆਪਣੀਆਂ ਤੂਰ੍ਹੀਆਂ ਵਜਾਈਆਂ, ਤਾਂ ਯਹੋਵਾਹ ਨੇ ਮਿਦਯਾਨੀਆਂ ਨੂੰ ਇਕ ਦੂਸਰੇ ਨੂੰ ਆਪਣੀਆਂ ਹੀ ਤਲਵਾਰਾਂ ਨਾਲ ਮਾਰਨ ਦਿੱਤਾ। ਦੁਸ਼ਮਣ ਫ਼ੌਜ ਬੈਤ ਸ਼ਿੱਟਾਹ ਵੱਲ ਭੱਜ ਗਈ ਜਿਹੜਾ ਸ਼ਰੇਰਹ ਵੱਲ ਸੀ। ਉਹ ਅਬੇਲ ਮਹੋਲਾਹ ਸ਼ਹਿਰ ਦੀ ਸਰਹੱਦ, ਟੱਬਾਥ ਸ਼ਹਿਰ ਦੇ ਨਜ਼ਦੀਕ ਤੱਕ ਭੱਜਦੇ ਗਏ। 23 ਫ਼ੇਰ ਸਾਰੇ ਨਫ਼ਤਾਲੀ, ਆਸੇਰ ਤੋਂ ਇਸਰਾਏਲ ਦੇ ਆਦਮੀ ਅਤੇ ਮਨਸ਼ਹ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਮਿਦਯਾਨੀਆਂ ਦਾ ਪਿੱਛਾ ਕਰਨ ਲਈ ਸਦਿਆ ਗਿਆ। 24 ਗਿਦ੍ਦਾਊਨ ਨੇ ਇਫ਼ਰਾਈਮ ਦੇ ਸਮੁੱਚੇ ਪਹਾੜੀ ਪ੍ਰਦੇਸ਼ ਵਿੱਚ ਇਹ ਕਹਿਂਦਿਆਂ ਹੋਇਆਂ ਸੰਦੇਸ਼ਵਾਹਕ ਭੇਜ ਦਿੱਤੇ। “ਹੇਠਾਂ ਆਕੇ ਮਿਦਯਾਨੀਆਂ ਉੱਤੇ ਹਮਲਾ ਕਰ ਦਿਉ। ਬੈਤ ਬਾਰਾਹ ਦਰਿਆ ਤੋਂ ਯਰਦਨ ਦਰਿਆ ਤੱਕ ਪਾਣੀ ਦੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਵੋ। ਮਿਦਯਾਨੀਆਂ ਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਅਜਿਹਾ ਕਰ ਲਵੋ।”ਇਸ ਲਈ ਉਨ੍ਹਾਂ ਨੇ ਇਫ਼ਰਾਈਮ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਨੂੰ ਬੁਲਾਇਆ। ਅਤੇ ਯਰਦਨ ਦਰਿਆ ਅਤੇ ਬੈਤ ਬਾਰਾਹ ਦਰਿਆ ਤੀਕ ਪਾਣੀ ਦੇ ਸਾਰੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਿਆ। 25 ਇਫ਼ਰਾਈਮ ਦੇ ਲੋਕਾਂ ਨੇ ਓਰੇਬ ਅਤੇ ਜ਼ਏਬ ਨਾਮੀ ਦੋ ਮਿਦਯਾਨੀ ਆਗੂਆਂ ਨੂੰ ਫ਼ੜ ਲਿਆ। ਇਫ਼ਰਾਈਮ ਦੇ ਲੋਕਾਂ ਨੇ ਓਰੇਬ ਨੂੰ ਓਰੇਬ ਚੱਟਾਨ ਨਾਮੀ ਥਾਂ ਉੱਤੇ ਅਤੇ ਜ਼ਏਬ ਨੂੰ ਮੈਅ ਦੀ ਕੋਲਹੋ ਕਹਿਲਾਉਂਦੇ ਥਾਂ ਉੱਤੇ ਮਾਰ ਦਿੱਤਾ। ਇਫ਼ਰਾਈਮ ਦੇ ਲੋਕ ਮਿਦਯਾਨੀਆਂ ਦਾ ਪਿੱਛਾ ਕਰਦੇ ਰਹੇ। ਅਤੇ ਉਹ ਓਰੇਬ ਅਤੇ ਜ਼ਏਬ ਦੇ ਸਿਰ ਕੱਟਕੇ ਇਨ੍ਹਾਂ ਨੂੰ ਗਿਦਾਊਨ ਦੇ ਕੋਲ ਲੈ ਆਏ, ਜੋ ਕਿ ਯਰਦਨ ਦਰਿਆ ਦੇ ਦੂਸਰੇ ਪਾਰ ਸੀ।

8:1 ਇਫ਼ਰਾਈਮ ਦੇ ਲੋਕ ਗਿਦਾਊਨ ਨਾਲ ਗੁੱਸੇ ਸਨ। ਜਦੋਂ ਉਹ ਗਿਦਾਊਨ ਨੂੰ ਮਿਲੇ, ਉਨ੍ਹਾਂ ਨੇ ਉਸ ਨਾਲ ਗੁੱਸੇ ਵਿੱਚ ਬਹਿਸ ਕੀਤੀ, ਅਤੇ ਆਖਿਆ, “ਤੂੰ ਸਾਡੇ ਨਾਲ ਇਹ ਸਲੂਕ ਕਿਉਂ ਕੀਤਾ? ਤੂੰ ਸਾਨੂੰ ਉਦੋਂ ਕਿਉਂ ਨਹੀਂ ਸਦਿਆ ਜਦੋਂ ਤੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਗਿਆ ਸੀ?” 2 ਪਰ ਗਿਦਾਊਨ ਨੇ ਇਫ਼ਰਾਈਮ ਦੇ ਲੋਕਾਂ ਨੂੰ ਜਵਾਬ ਦਿੱਤਾ, “ਮੇਰੇ ਪਰਿਵਾਰ ਨੇ ਤੁਹਾਡੇ ਪਰਿਵਾਰ ਦੇ ਮੁਕਾਬਲੇ ਬਹੁਤ ਹੀ ਥੋੜਾ ਕੁਝ ਕੀਤਾ ਹੈ। ਤੁਸੀਂ ਇਫ਼ਰਾਈਮ ਦੇ ਲੋਕਾਂ ਨੇ ਮੇਰੇ ਪਰਿਵਾਰ ਵਾਲਿਆਂ, ਅਬੀਅਜਰੀਆਂ ਨਾਲੋਂ ਬਿਹਤਰ ਫ਼ਸਲ ਪ੍ਰਾਪਤ ਕੀਤੀ ਸੀ। ਜਦੋਂ ਵਾਢੀ ਆਉਂਦੀ ਹੈ, ਤੁਸੀਂ ਵੇਲਾਂ ਉੱਤੇ ਵਧੇਰੇ ਅੰਗੂਰ ਛੱਡ ਦਿੰਦੇ ਹੋ ਜਿੰਨੇ ਕਿ ਸਾਰੀ ਵਾਢੀ ਦੌਰਾਨ ਮੇਰਾ ਪਰਿਵਾਰ ਇਕਤ੍ਰ ਕਰਦਾ ਹੈ। ਕੀ ਇਹ ਸੱਚ ਨਹੀਂ ਹੈ? 3 ਇਸੇ ਤਰ੍ਹਾਂ, ਤੁਹਾਡੀ ਫ਼ਸਲ ਹੁਣ ਬਿਹਤਰ ਹੈ। ਪਰਮੇਸ਼ੁਰ ਨੇ ਤੁਹਾਨੂੰ ਮਿਦਯਾਨ ਦੇ ਆਗੂਆਂ, ਓਰੇਬ ਅਤੇ ਜ਼ਏਬ ਨੂੰ ਫ਼ੜਨ ਦੀ ਇਜਾਜ਼ਤ ਦਿੱਤੀ। ਮੈਂ ਆਪਣੀ ਕਾਮਯਾਬੀ ਦੀ ਤੁਲਨਾ ਉਸ ਨਾਲ, ਜੋ ਕੁਝ ਤੁਸੀਂ ਕੀਤਾ ਹੈ, ਕਿਵੇਂ ਕਰ ਸਕਦਾ ਹਾਂ?” ਜਦੋਂ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਦਾ ਉੱਤਰ ਸੁਣਿਆ ਤਾਂ ਉਹ ਪਹਿਲਾਂ ਜਿੰਨੇ ਨਾਰਾਜ਼ ਨਹੀਂ ਰਹੇ। 4 ਫ਼ੇਰ ਗਿਦਾਊਨ ਅਤੇ ਉਸਦੇ 300 ਆਦਮੀ ਯਰਦਨ ਦਰਿਆ ਕੰਢੇ ਆਏ ਅਤੇ ਦੂਸਰੇ ਪਾਸੇ ਚਲੇ ਗਏ। ਪਰ ਉਹ ਥੱਕੇ ਹੋਏ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਆਪਣੇ ਦੁਸ਼ਮਣਾਂ ਦਾ ਪਿੱਛਾ ਕਰਨਾ ਜਾਰੀ ਰੱਖਿਆ। 5 ਗਿਦਾਊਨ ਨੇ ਸੁਕੋਥ ਦੇ ਲੋਕਾਂ ਨੂੰ ਆਖਿਆ, “ਮੇਰੇ ਸਿਪਾਹੀਆਂ ਨੂੰ ਖਾਣ ਲਈ ਕੁਝ ਦਿਉ, ਉਹ ਬਹੁਤ ਥੱਕੇ ਹੋਏ ਹਨ। ਅਸੀਂ ਹਾਲੇ ਵੀ ਮਿਦਯਾਨ ਦੇ ਰਾਜਿਆਂ ਜ਼ਬਾਹ ਅਤੇ ਸਾਲਮੁਂਨਾ ਦਾ ਪਿੱਛਾ ਕਰ ਰਹੇ ਹਾਂ।” 6 ਪਰ ਸੁਕੋਥ ਸ਼ਹਿਰ ਦੇ ਆਗੂਆਂ ਨੇ ਗਿਦਾਊਨ ਨੂੰ ਆਖਿਆ, “ਅਸੀਂ ਤੁਹਾਡੇ ਸਿਪਾਹੀਆਂ ਨੂੰ ਖਾਣ ਲਈ ਕੁਝ ਕਿਉਂ ਦੇਈਏ? ਤੁਸੀਂ ਹਾਲੇ ਤੀਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ ਹੈ।” 7 ਤਾਂ ਗਿਦਾਊਨ ਨੇ ਆਖਿਆ, “ਤੁਸੀਂ ਸਾਨੂੰ ਭੋਜਨ ਨਹੀਂ ਦਿੰਦੇ। ਯਹੋਵਾਹ ਮੇਰੀ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਨ ਵਿੱਚ ਸਹਾਇਤਾ ਕਰੇਗਾ। ਉਸਤੋਂ ਮਗਰੋਂ, ਮੈਂ ਇੱਥੇ ਵਾਪਸ ਆਵਾਂਗਾ। ਅਤੇ ਮੈਂ ਤੁਹਾਡੀ ਚਮੜੀ ਮਾਰੂਥਲ ਦੀਆਂ ਕੰਢਿਆਲੀਆਂ ਝਾੜੀਆਂ ਨਾਲ ਉਧੇੜਾਂਗਾ।” 8 ਗਿਦਾਊਨ ਨੇ ਸੁਕੋਥ ਸ਼ਹਿਰ ਛੱਡ ਦਿੱਤਾ ਅਤੇ ਪਨੂਏਲ ਸ਼ਹਿਰ ਚਲਾ ਗਿਆ। ਗਿਦਾਊਨ ਨੇ ਪਨੂਏਲ ਦੇ ਲੋਕਾਂ ਕੋਲੋਂ ਭੋਜਨ ਮੰਗਿਆ, ਜਿਵੇਂ ਕਿ ਉਸਨੇ ਸੁਕੋਥ ਦੇ ਬੰਦਿਆਂ ਕੋਲੋਂ ਮੰਗਿਆ ਸੀ। ਪਰ ਪਨੂਏਲ ਦੇ ਲੋਕਾਂ ਨੇ ਵੀ ਗਿਦਾਊਨ ਨੂੰ ਉਹੀ ਜਵਾਬ ਦਿੱਤਾ ਜਿਹੜਾ ਸੁਕੋਥ ਦੇ ਲੋਕਾਂ ਨੇ ਦਿੱਤਾ ਸੀ। 9 ਇਸ ਲਈ ਗਿਦਾਊਨ ਨੇ ਪਨੂਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਜਿੱਤ ਹਾਸਿਲ ਕਰਨ ਤੋਂ ਬਾਦ, ਮੈਂ ਇੱਥੇ ਵਾਪਸ ਆਵਾਂਗਾ ਅਤੇ ਫ਼ੇਰ ਇਸ ਮੁਨਾਰੇ ਨੂੰ ਢਾਹ ਦਿਆਂਗਾ।” 10 ਜਬਾਹ ਅਤੇ ਸਲਮੁੰਨਾ ਅਤੇ ਕਰੀਬਨ 15,000 ਆਦਮੀਆਂ ਦੀ ਉਨ੍ਹਾਂ ਦੀ ਫ਼ੌਜ ਕਰਕੋਰ ਸ਼ਹਿਰ ਵਿਖੇ ਸਨ। ਪੂਰਬੀ ਲੋਕਾਂ ਦੀ ਫ਼ੌਜ ਦੇ ਵੀ ਇੰਨੇ ਹੀ ਸਿਪਾਹੀ ਬਚੇ ਸਨ, ਕਿਉਂਕਿ ਉਨ੍ਹਾਂ ਦੀ ਫ਼ੌਜ ਦੇ 1,20,000 ਤਾਕਤਵਰ ਸਿਪਾਹੀ ਪਹਿਲਾਂ ਹੀ ਮਰ ਚੁੱਕੇ ਸਨ। 11 ਗਿਦਾਊਨ ਅਤੇ ਉਸਦੀ ਫ਼ੌਜ ਨੇ ਨਬੋਹ ਅਤੇ ਯਾਗਬਹਾਰ ਦੇ ਸ਼ਹਿਰਾਂ ਦੇ ਪੂਰਬ ਵੱਲ ਤੰਬੂਆਂ ਵਿੱਚ ਰਹਿਣ ਵਾਲਿਆਂ ਦੀ ਸੜਕ ਦੀ ਵਰਤੋਂ ਕੀਤੀ। ਗਿਦਾਊਨ ਕਰਕੋਰ ਸ਼ਹਿਰ ਵਿਖੇ ਆਕੇ ਦੁਸ਼ਮਣ ਉੱਤੇ ਹਮਲਾ ਕਰ ਦਿੱਤਾ ਜਦ ਕਿ ਉਹ ਹਮਲਾ ਹੋਣ ਦੀ ਤਾਕ ਵਿੱਚ ਹੀ ਨਹੀਂ ਸਨ। 12 ਮਿਦਯਾਨੀ ਰਾਜੇ, ਜ਼ਬਾਹ ਅਤੇ ਸਲਮੁੰਨਾ ਨੱਸ ਗਏ। ਪਰ ਗਿਦਾਊਨ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫ਼ੜ ਲਿਆ। ਫ਼ਿਰ ਉਹ ਅਤੇ ਉਸਦੇ ਆਦਮੀਆਂ ਨੇ ਉਨ੍ਹਾਂ ਦੀ ਫ਼ੌਜ ਵਿੱਚ ਦਹਿਸ਼ਤ ਲਿਆਂਦੀ। 13 ਫ਼ੇਰ ਯੋਆਸ਼ ਦਾ ਪੁੱਤਰ ਗਿਦਾਊਨ ਜੰਗ ਤੋਂ ਵਾਪਸ ਆਇਆ। ਗਿਦਾਊਨ ਅਤੇ ਉਸਦੇ ਬੰਦੇ ਇੱਕ ਪਹਾੜੀ ਦਰ੍ਰੇ, ਜਿਸਦਾ ਨਾਮ ਹਰਸ਼ ਦਰ੍ਰਾ ਸੀ, ਰਾਹੀਂ ਵਾਪਸ ਮੁੜੇ। 14 ਗਿਦਾਊਨ ਨੇ ਸੁਕੋਥ ਸ਼ਹਿਰ ਦੇ ਇੱਕ ਨੌਜਵਾਨ ਆਦਮੀ ਨੂੰ ਫ਼ੜ ਲਿਆ। ਗਿਦਾਊਨ ਨੇ ਉਸ ਨੌਜਵਾਨ ਨੂੰ ਕੁਝ ਸਵਾਲ ਪੁਛੇ। ਨੌਜਵਾਨ ਨੇ ਗਿਦਾਊਨ ਲਈ ਕੁਝ ਨਾਮ ਲਿਖੇ। ਨੌਜਵਾਨ ਦਾ ਸੁਕੋਧ ਸ਼ਹਿਰ ਦੇ ਆਗੂਆਂ ਅਤੇ ਬਜ਼ੁਰਗਾਂ ਨੇ ਨਾਮ ਲਿਖੇ ਨੌਜਵਾਨ ਦਾ ਸੁਕੋਥ ਸ਼ਹਿਰ ਦੇ ਆਗੂਆਂ ਅਤੇ ਬਜ਼ੁਰਗਾਂ ਦੇ ਨਾਮ ਲਿਖੇ। ਉਸਨੇ 77 ਆਦਮੀਆਂ ਦੇ ਨਾਮ ਦੇ ਦਿੱਤੇ।’” 15 ਫ਼ੇਰ ਗਿਦਾਊਨ ਸੁੱਕੋਥ ਸ਼ਹਿਰ ਵਿਖੇ ਆ ਗਿਆ। ਉਸਨੇ ਉਸ ਸ਼ਹਿਰ ਦੇ ਬੰਦਿਆਂ ਨੂੰ ਆਖਿਆ, “ਇਹ ਹਨ ਜ਼ਬਾਹ ਅਤੇ ਸਲਮੁੰਨਾ। ਤੁਸੀਂ ਇਹ ਕਹਿਕੇ ਮੇਰਾ ਮਜ਼ਾਕ ਉਡਾਇਆ ਸੀ, ‘ਅਸੀਂ ਤੈਨੂੰ, ‘ਤੇਰੇ ਥੱਕੇ ਹੋਏ ਸਿਪਾਹੀਆਂ ਲਈ ਭੋਜਨ ਕਿਉਂ ਦੇਈਏ? ਤੂੰ ਹਾਲੇ ਤੱਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ।” 16 ਗਿਦਾਊਨ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਫ਼ੜ ਲਿਆ, ਅਤੇ ਉਨ੍ਹਾਂ ਨੂੰ ਸਜ਼ਾ ਦੇਣ ਲਈ ਮਾਰੂਥਲ ਦੀਆਂ ਕਂਧੇਦਾਰ ਝਾੜੀਆਂ ਨਾਲ ਕੁਟਿਆ। 17 ਗਿਦ੍ਦਾਊਨ ਨੇ ਪਨੂਏਲ ਸ਼ਹਿਰ ਦਾ ਮੁਨਾਰਾ ਵੀ ਢਾਹ ਦਿੱਤਾ। ਫ਼ੇਰ ਉਸਨੇ ਉਥੇ ਰਹਿਣ ਵਾਲੇ ਲੋਕਾਂ ਨੂੰ ਵੀ ਮਾਰ ਦਿੱਤਾ। 18 ਫ਼ੇਰ ਗਿਦਾਊਨ ਨੇ ਜ਼ਬਾਹ ਸਲਮੁੰਨਾ ਨੂੰ ਆਖਿਆ, “ਤੁਸੀਂ ਤਬੋਰ ਪਰਬਤ ਉੱਤੇ ਕੁਝ ਬੰਦਿਆਂ ਨੂੰ ਮਾਰ ਦਿੱਤਾ ਸੀ। ਉਹ ਬੰਦੇ ਕਿਹੋ ਜਿਹੇ ਸਨ?”ਜ਼ਬਾਹ ਅਤੇ ਸਲਮੁੰਨਾ ਨੇ ਜਵਾਬ ਦਿੱਤਾ, “ਉਹ ਤੁਹਾਡੇ ਵਰਗੇ ਹੀ ਸਨ। ਉਨ੍ਹਾਂ ਵਿੱਚੋਂ ਹਰ ਕੋਈ ਰਾਜਕੁਮਾਰ ਜਾਪਦਾ ਸੀ।” 19 ਗਿਦਾਉਨ ਨੇ ਆਖਿਆ, “ਉਹ ਬੰਦੇ ਮੇਰੇ ਭਰਾ ਸਨ! ਮੇਰੀ ਮਾਂ ਦੇ ਪੁੱਤਰ! ਯਹੋਵਾਹ ਸਾਖੀ ਹੈ, ਜੇ ਤੁਸੀਂ ਉਨ੍ਹਾਂ ਨੂੰ ਨਾ ਮਾਰਿਆ ਹੁੰਦਾ ਮੈਂ ਹੁਣ ਤੁਹਾਨੂੰ ਨਹੀਂ ਸੀ ਮਾਰਨਾ।” 20 ਫ਼ੇਰ ਗਿਦਾਊਨ ਯਥਰ ਵੱਲ ਮੁੜਿਆ। ਯਥਰ ਗਿਦਾਊਨ ਦਾ ਪਲੇਠਾ ਪੁੱਤਰ ਸੀ। ਗਿਦਾਊਨ ਨੇ ਉਸਨੂੰ ਆਖਿਆ। “ਇਨ੍ਹਾਂ ਰਾਜਿਆਂ ਨੂੰ ਕਤਲ ਕਰ ਦੇ।” ਪਰ ਯਥਰ ਹਾਲੇ ਬੱਚਾ ਹੀ ਸੀ ਅਤੇ ਡਰਦਾ ਸੀ। ਇਸ ਲਈ ਉਹ ਆਪਣੀ ਤਲਵਾਰ ਨਹੀਂ ਸੀ ਕਢਦਾ। 21 ਫ਼ੇਰ ਜ਼ਬਾਹ ਅਤੇ ਸਲਮੁੰਨਾ ਨੇ ਗਿਦਾਊਨ ਨੂੰ ਆਖਿਆ, “ਆ, ਸਾਨੂੰ ਖੁਦ ਮਾਰ ਦੇ। ਤੂੰ ਆਦਮੀ ਹੈ ਅਤੇ ਇਹ ਕੰਮ ਕਰਨ ਲਈ ਕਾਫ਼ੀ ਤਾਕਤ ਰਖਦਾ ਹੈ।” ਇਸ ਲਈ ਗਿਦਾਊਨ ਉਠਿਆ ਅਤੇ ਜ਼ਬਾਹ ਅਤੇ ਸਲਮੁੰਨਾ ਨੂੰ ਮਾਰ ਦਿੱਤਾ। ਫ਼ੇਰ ਉਸਨੇ ਉਨ੍ਹਾਂ ਦੇ ਊਠਾਂ ਦੀਆਂ ਗਰਦਨਾਂ ਵਿੱਚੋਂ ਚੰਨ ਦੇ ਆਕਾਰ ਦੀਆਂ ਸਜਾਵਟਾਂ ਲਾਹ ਲਈਆਂ। 22 ਇਸਰਾਏਲ ਦੇ ਲੋਕਾਂ ਨੇ ਗਿਦਾਊਨ ਨੂੰ ਆਖਿਆ, “ਤੁਸੀਂ ਸਾਨੂੰ ਮਿਦਯਾਨ ਲੋਕਾਂ ਪਾਸੋਂ ਬਚਾਇਆ। ਇਸ ਲਈ ਹੁਣ ਸਾਡੇ ਉੱਪਰ ਹਕੂਮਤ ਕਰੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ, ਤੁਹਾਡਾ ਪੁੱਤਰ ਅਤੇ ਤੁਹਾਡਾ ਪੋਤਰਾ ਸਾਡੇ ਉੱਪਰ ਰਾਜ ਕਰਨ।” 23 ਪਰ ਗਿਦਾਊਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੋਵਾਹ ਤੁਹਾਡਾ ਹਾਕਮ ਹੋਵੇਗਾ। ਮੈਂ ਤੁਹਾਡੇ ਉੱਪਰ ਹਕੂਮਤ ਨਹੀਂ ਕਰਾਂਗਾ। ਅਤੇ ਮੇਰਾ ਪੁੱਤਰ ਤੁਹਾਡੇ ਉੱਪਰ ਹਕੂਮਤ ਨਹੀਂ ਕਰੇਗਾ।” 24 ਕੁਝ ਉਹ ਲੋਕ ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ ਹਰਾਇਆ ਸੀ, ਇਸ਼ਮਾਏਲੀ ਸਨ। ਅਤੇ ਇਸ਼ਮਾਏਲੀ ਬੰਦੇ ਸੋਨੇ ਦੀ ਵਾਲੀ ਪਾਉਂਦੇ ਸਨ। ਇਸ ਲਈ ਗਿਦਾਊਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਲਈ ਬਸ ਇਹ ਇੱਕ ਗੱਲ ਕਰੋ। ਮੈਂ ਚਾਹੁੰਦਾ ਹਾਂ ਕਿ ਤੁਹਾਡੇ ਵਿੱਚੋਂ ਹਰੇਕ ਜਾਣਾ, ਆਪਣੀਆਂ ਜੰਗ ਵਿੱਚ ਹਾਸਿਲ ਕੀਤੀਆਂ ਹੋਈਆਂ ਚੀਜ਼ਾਂ ਵਿੱਚੋਂ ਇੱਕ-ਇੱਕ ਸੋਨੇ ਦੀ ਵਾਲੇ ਦੇਵੋ।” 25 ਇਸ ਲਈ ਇਸਰਾਏਲ ਦੇ ਲੋਕਾਂ ਨੇ ਗਿਦਾਊਨ ਨੂੰ ਆਖਿਆ, “ਜੋ ਵੀ ਤੂੰ ਚਾਹੁੰਦਾ ਹੈਂ ਅਸੀਂ ਖੁਸ਼ੀ ਨਾਲ ਦੇਵਾਂਗੇ।” ਇਸ ਲਈ ਉਨ੍ਹਾਂ ਨੇ ਜ਼ਮੀਨ ਉੱਤੇ ਇੱਕ ਕੋਟ ਵਿਛਾ ਦਿੱਤਾ। ਹਰੇਕ ਬੰਦੇ ਨੇ ਕੰਨ ਦੀ ਇੱਕ ਵਾਲੀ ਕੋਟ ਉੱਤੇ ਸੁੱਟ ਦਿੱਤੀ। 26 ਜਦੋਂ ਇਹ ਕੰਨਾਂ ਦੀਆਂ ਵਾਲੀਆਂ ਇਕਠੀਆਂ ਕੀਤੀਆਂ ਗਈਆਂ, ਇਨ੍ਹਾਂ ਦਾ ਵਜ਼ਨ 43 ਪੌਂਡ ਸੀ। ਇਨ੍ਹਾਂ ਵਿੱਚ ਉਹ ਹੋਰ ਸੁਗਾਤਾਂ ਸ਼ਾਮਿਲ ਨਹੀਂ ਸਨ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਗਿਦਾਊਨ ਨੂੰ ਦਿੱਤੀਆਂ। ਉਨਹਆਂ ਨੇ ਉਸਨੂੰ ਚੰਨ ਦੀ ਸ਼ਕਲ ਵਾਲੇ ਗਹਿਣੇ ਵੀ ਦਿੱਤੇ ਅਤੇ ਅਖ ਦੇ ਹੰਝੂਆਂ ਵਰਗੇ ਗਹਿਣੇ ਵੀ। ਅਤੇ ਉਨ੍ਹਾਂ ਨੇ ਉਸਨੂੰ ਬੈਂਗਣੀ ਚੋਗੇ ਵੀ ਦਿੱਤੇ। ਇਹ ਉਹ ਚੀਜ਼ਾਂ ਸਨ ਜਿਹੜੀਆਂ ਮਿਦਯਾਨ ਦੇ ਲੋਕਾਂ ਦੇ ਰਾਜਿਆਂ ਨੇ ਪਹਿਨੀਆਂ ਸਨ। ਉਨ੍ਹਾਂ ਨੇ ਉਸਨੂੰ ਮਿਦਯਾਨ ਰਾਜਿਆਂ ਦੇ ਊਠਾਂ ਦੀਆਂ ਜੰਜ਼ੀਰੀਆਂ ਵੀ ਦਿੱਤੀਆਂ। 27 ਗਿਦਾਊਨ ਨੇ ਸੋਨੇ ਦਾ ਇੱਕ ਏਫ਼ੋਦ ਬਣਾਇਆ ਅਤੇ ਇਸਨੂੰ ਆਪਣੇ ਜਦੀ ਨਗਰ, ਆਫ਼ਰਾਹ ਵਿੱਚ ਰੱਖ ਦਿੱਤਾ। ਇਸਰਾਏਲ ਦੇ ਸਾਰੇ ਲੋਕਾਂ ਨੂੰ ਇਸਦੀ ਉਪਾਸਨਾ ਕੀਤੀ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਨ੍ਹਾ ਨੇ ਏਫ਼ੋਦ ਦੀ ਉਪਾਸਨਾ ਕੀਤੀ। ਏਫ਼ੋਦ ਇੱਕ ਸ਼ਿਕੰਜਾ ਬਣ ਗਿਆ ਜਿਸਨੇ ਗਿਦਾਊਨ ਅਤੇ ਉਸਦੇ ਪਰਿਵਾਰ ਨੂੰ ਪਾਪ ਵਾਲੇ ਪਾਸੇ ਲਾ ਦਿੱਤਾ। 28 ਮਿਦਯਾਨੀਆਂ ਨੂੰ ਇਸਰਾਏਲੀਆਂ ਦੀ ਹਕੂਮਤ ਹੇਠਾਂ ਰਹਿਣ ਲਈ ਮਜ਼ਬੂਰ ਕੀਤਾ ਗਿਆ। ਮਿਦਯਾਨੀਆਂ ਨੇ ਹੋਰ ਕੋਈ ਮੁਸ਼ਕਿਲ ਪੇਸ਼ ਨਹੀਂ ਕੀਤੀ। ਇਸ ਲਈ ਜਦੋਂ ਤੱਕ ਗਿਦਾਊਨ ਜਿਉਂਦਾ ਰਿਹਾ, ਉਥੇ ਉਸ ਧਰਤੀ ਉੱਤੇ 40 ਸਾਲਾਂ ਤੀਕ ਸ਼ਾਂਤੀ ਰਹੀ। 29 ਯੋਆਸ਼ ਦਾ ਪੁੱਤਰ ਯਰੁਬ੍ਬਾਲ (ਗਿਦਾਊਨ) ਘਰ ਚਲਾ ਗਿਆ। 30 ਗਿਦਾਊਨ ਦੇ ਆਪਣੇ 70 ਪੁੱਤਰ ਸਨ। ਉਸਦੇ ਇੰਨੇ ਜ਼ਿਆਦਾ ਪੁੱਤਰ ਇਸ ਲਈ ਸਨ ਕਿਉਂਕਿ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ। 31 ਗਿਦਾਊਨ ਦੀ ਇੱਕ ਘਰ ਵਾਲੀ ਸੀ ਜੋ ਕਿ ਸ਼ਕਮ ਸ਼ਹਿਰ ਵਿੱਚ ਰਹਿੰਦੀ ਸੀ। ਉਸ ਪਤਨੀ ਤੋਂ ਉਸਦਾ ਇੱਕ ਪੁੱਤਰ ਸੀ ਅਤੇ ਉਸਦਾ ਨਾਮ ਅਬੀਮਲਕ ਸੀ। 32 ਇਸ ਤਰ੍ਹਾਂ ਯੋਆਸ਼ ਦਾ ਪੁੱਤਰ ਗਿਦਾਊਨ ਬੁਢਾਪੇ ਦੀ ਚੰਗੀ ਪਕੇਰੀ ਉਮਰ ਵਿੱਚ ਮਰਿਆ। ਗਿਦਾਊਨ ਨੂੰ ਉਸ ਮਕਬਰੇ ਵਿੱਚ ਦਫ਼ਨਾਇਆ ਗਿਆ ਜਿਹੜਾ ਉਸਦੇ ਪਿਤਾ, ਯੋਆਸ਼ ਦਾ ਸੀ। ਉਹ ਮਕਬਰਾ ਆਫ਼ਰਾਹ ਸ਼ਹਿਰ ਵਿਖੇ ਹੈ ਜਿਥੇ ਅਬੀਅਜ਼ਰ ਪਰਿਵਾਰ ਰਹਿੰਦਾ ਹੈ। 33 ਜਿਵੇਂ ਹੀ ਗਿਦਾਊਨ ਮਰਿਆ, ਇਸਰਾਏਲ ਦੇ ਲੋਕ ਇੱਕ ਵਾਰੀ ਫ਼ੇਰ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਰਹੇ - ਉਹ ਬਆਲ ਦੇ ਪਿਛੇ ਲੱਗ ਪਏ। ਉਨ੍ਹਾਂ ਨੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ। 34 ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਚੇਤੇ ਨਹੀਂ ਰਿਹਾ, ਹਾਲਾਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਉਨ੍ਹਾਂ ਸਮੂਹ ਦੁਸ਼ਮਣਾ ਤੋਂ ਬਚਾਇਆ ਸੀ ਜਿਹੜੇ ਇਸਰਾਏਲ ਦੇ ਲੋਕਾਂ ਦੇ ਆਲੇ-ਦੁਆਲੇ ਰਹਿੰਦੇ ਸਨ। 35ਇਸਰਾਏਲ ਦੇ ਲੋਕ ਯਰੁਬ੍ਬਆਲ (ਗਿਦਾਊਨ) ਦੇ ਪਰਿਵਾਰ ਦੇ ਵੀ ਵਫ਼ਾਦਾਰ ਨਹੀਂ ਰਹੇ, ਭਾਵੇਂ ਉਸਨੇ ਉਨ੍ਹਾਂ ਲਈ ਅਨੇਕਾਂ ਚੰਗੀਆਂ ਗੱਲਾਂ ਕੀਤੀਆਂ ਸਨ। 35

9:1 ਅਬੀਮਲਕ ਯਰ੍ਰੁਬਆਲ (ਗਿਦਾਊਨ) ਦਾ ਪੁੱਤਰ ਸੀ। ਅਬੀਮਲਕ ਆਪਣੇ ਉਨ੍ਹਾਂ ਚਾਚਿਆਂ ਕੋਲ ਗਿਆ ਜਿਹੜੇ ਸ਼ਕਮ ਸ਼ਹਿਰ ਵਿੱਚ ਰਹਿੰਦੇ ਸਨ। ਉਸਨੇ ਆਪਣੇ ਚਾਚਿਆਂ ਅਤੇ ਮਾਤਾ ਦੇ ਸਾਰੇ ਪਰਿਵਾਰ ਨੂੰ ਆਖਿਆ, 2 “ਸ਼ਕਮ ਸ਼ਹਿਰ ਦੇ ਆਗੁਆਂ ਨੂੰ ਇਹ ਸਵਾਲ ਪੁਛੋ; ‘ਕੀ ਤੁਹਾਡੇ ਲਈ ਯਰੁਬ੍ਬਆਲ ਦੇ 70 ਪੁੱਤਰਾਂ ਦੀ ਹਕੂਮਤ ਬਿਹਤਰ ਹੈ ਜਾਂ ਸਿਰਫ਼ ਇੱਕ ਆਦਮੀ ਦੀ ਹਕੂਮਤ? ਚੇਤੇ ਰਖੋ, ਮੈਂ ਤੁਹਾਡਾ ਰਿਸ਼ਤੇਦਾਰ ਹਾਂ।’” 3 ਅਬੀਮਲਕ ਦੇ ਚਾਚਿਆਂ ਨੇ ਸ਼ਕਮ ਦੇ ਆਗੂਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਹ ਸਵਾਲ ਪੁਛਿਆ। ਸ਼ਕਮ ਦੇ ਅਗੂਆਂ ਨੇ ਅਬੀਮਲਕ ਦੇ ਪਿਛੇ ਲੱਗਣ ਡਾ ਨਿਰਣਾ ਕੀਤਾ ਅਤੇ ਆਖਿਆ, “ਆਖਰਕਾਰ ਉਹ ਸਾਡਾ ਭਰਾ ਹੈ।” 4 ਇਸ ਲਈ ਸ਼ਕਮ ਦੇ ਆਗੂਆਂ ਨੇ ਅਬੀਮਲਕ ਨੂੰ ਚਾਂਦੇ ਦੇ 70 ਸਿੱਕੇ ਦਿੱਤੇ। ਇਹ ਚਾਂਦੀ ਬਆਲ ਬਰੀਥ ਦੇਵਤੇ ਦੇ ਮੰਦਰ ਦੀ ਸੀ। ਅਬੀਮਲਕ ਨੇ ਉਸ ਚਾਂਦੀ ਨੂੰ ਗੁਲਾਮ ਖਰੀਦਣ ਲਈ ਵਰਤਿਆ। ਇਹ ਆਦਮੀ ਬੇਕਾਰ ਅਤੇ ਲਾਪਰਵਾਹ ਸਨ ਅਤੇ ਜਿਥੇ ਵੀ ਅਬੀਮਲਕ ਜਾਂਦਾ ਉਹ ਉਸਦੇ ਨਾਲ ਜਾਂਦੇ। 5 ਅਬੀਮਲਕ ਆਫ਼ਰਾਹ ਵਿਖੇ ਆਪਣੇ ਪਿਤਾ ਦੇ ਘਰ ਗਿਆ। ਉਸ ਨੇ ਆਪਣੇ ਭਰਾਵਾਂ, ਆਪਣੇ ਪਿਤਾ ਯਰੁਬ੍ਬਆਲ ਗਿਦਾਊਨ ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਕਤਲ ਕਰ ਦਿੱਤਾ। ਪਰ ਯਰੁਬ੍ਬਆਲ ਦਾ ਸਭ ਤੋਂ ਛੋਟਾ ਪੁੱਤਰ ਯੋਥਾਮ ਅਬੀਮਲਕ ਤੋਂ ਛੁਪ ਗਿਆ ਅਤੇ ਬਚ ਨਿਕਲਿਆ। 6 ਫ਼ੇਰ ਸ਼ਕਮ ਅਤੇ ਮਿਲ੍ਲੋ ਦੇ ਘਰ ਦੇ ਸਾਰੇ ਆਗੂ ਇਕਠੇ ਹੋਕੇ ਆਏ। ਉਹ ਸਾਰੇ ਲੋਕ ਸ਼ਕਮ ਵਿੱਚ ਵੱਡੇ ਰੁਖ ਵਾਲੇ ਥਮ ਲਾਗੇ ਇਕਠੇ ਹੋਏ ਅਤੇ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ। 7 ਯੋਥਾਮ ਨੇ ਸੁਣਿਆ ਕਿ ਸ਼ਕਮ ਦੇ ਆਗੁਆਂ ਨੇ ਅਬੀਮਲਕ ਨੂੰ ਰਾਜਾ ਬਣਾ ਦਿੱਤਾ ਹੈ। ਜਦੋਂ ਉਸਨੇ ਇਹ ਗੱਲ ਸੁਣੀ ਤਾਂ ਉਹ ਜਾਕੇ ਗਰਿਜ਼ੀਮ ਪਹਾੜੀ ਦੀ ਚੋਟੀ ਉੱਤੇ ਖੜਾ ਹੋ ਗਿਆ। ਯੋਥਾਮ ਨੇ ਲੋਕਾਂ ਨੂੰ ਇਹ ਕਹਾਣੀ ਉੱਚੀ ਆਵਾਜ਼ ਵਿੱਚ ਸੁਣਾਈ:“ਸ਼ਕਮ ਸ਼ਹਿਰ ਦੇ ਆਗੂਓ ਮੇਰੀ ਗੱਲ ਸੁਣੋ ਫ਼ੇਰ ਪਰਮੇਸ਼ੁਰ ਨੂੰ ਤੁਹਾਡੀ ਗੱਲ ਸੁਨਣ ਦਿਉ। 8 “ਇੱਕ ਦਿਨ ਰੁਖਾਂ ਨੇ ਆਪਣੇ ਉੱਪਰ ਰਾਜ ਕਰਨ ਲਈ ਇੱਕ ਰਾਜਾ ਚੁਣਿਆ ਰੁਖਾਂ ਨੇ ਜੈਤੂਨ ਨੂੰ ਆਖਿਆ, ‘ਤੂੰ ਸਾਡਾ ਰਾਜਾ ਬਣ ਜਾ।’ 9 “ਪਰ ਜੈਤੂਨ ਦੇ ਰੁਖ ਨੇ ਆਖਿਆ, ‘ਆਦਮੀ ਅਤੇ ਦੇਵਤੇ ਮੇਰੇ ਤੇਲ ਲਈ ਮੇਰੀ ਉਸਤਤਿ ਕਰਦੇ ਹਨ। ਕੀ ਮੈਨੂੰ ਆਪਣਾ ਤੇਲ ਬਨਾਉਣੋ ਹਟ ਜਾਣਾ ਚਾਹੀਦਾ ਤਾਂ ਜੋ ਮੈਂ ਹੋਰਨਾਂ ਰੁਖਾਂ ਉੱਪਰ ਹਕੂਮਤ ਕਰ ਸਕਾਂ!’ 10 “ਤਾਂ ਰੁਖਾਂ ਨੇ ਅੰਜੀਰ ਦੇ ਰੁਖ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’ 11 “ਪਰ ਅੰਜੀਰ ਦੇ ਰੁਖ ਨੇ ਆਖਿਆ, ‘ਕੀ ਮੈਨੂੰ ਆਪਣਾ ਚੰਗਾ ਅਤੇ ਮਿਠਾ ਫ਼ਲ ਪੈਦਾ ਕਰਨੋ ਛੱਡ ਦੇਣਾ ਚਾਹੀਦਾ ਹੈ ਤਾਂ ਜੋ ਮੈਂ ਹੋਰਨਾਂ ਰੁਖਾਂ ਉੱਤੇ ਹਕੂਮਤ ਕਰ ਸਕਾਂ।’ 12 “ਫ਼ੇਰ ਰੁਖਾਂ ਨੇ ਅੰਗੂਰ ਦੀ ਵੇਲ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’ 13 “ਪਰ ਅੰਗ਼ੂਰੀ ਵੇਲ ਨੇ ਆਖਿਆ, ‘ਮੇਰੀ ਮੈਅ ਆਦਮੀਆਂ ਅਤੇ ਰਾਜਿਆਂ ਨੂੰ ਖੁਸ਼ ਕਰਦੀ ਹੈ। ਕੀ ਮੈਂ ਸਿਰਫ਼ ਹੋਰਨਾਂ ਰੁਖਾਂ ਉੱਤੇ ਰਾਜ ਕਰਨ ਲਈ ਆਪਣੀ ਮੈਅ ਬਨਾਉਣੀ ਛੱਡ ਦੇਣੀ ਚਾਹੀਦੀ ਹੈ।’ 14 “ਅਖੀਰ ਵਿੱਚ ਸਾਰੇ ਰੁਖਾਂ ਨੇ ਕੰਡਿਆਲੀ ਝਾੜੀ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’ 15 “ਪਰ ਕੰਡਿਆਲੀ ਝਾੜੀ ਨੇ ਆਖਿਆ, ‘ਜੇ ਤੁਸੀਂ ਸੱਚਮੁੱਚ ਮੈਨੂੰ ਆਪਣਾ ਰਾਜਾ ਬਨਾਉਣਾ ਚਾਹੁੰਦੇ ਹੋ ਤਾਂ ਆਓ ਮੇਰੀ ਛਾਂ ਹੇਠਾਂ ਟਿਕਾਣਾ ਬਣਾ ਲਵੋ। ਪਰ ਜੇ ਤੁਸੀਂ ਇਹ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਕੰਡਿਆਲੀ ਝਾੜੀ ਵਿੱਚੋਂ ਅੱਗ ਨਿਕਲਣ ਦਿਉ। ਉਸ ਅੱਗ ਵਿੱਚ ਲਬਾਨੋਨ ਦੇ ਦਿਆਰ ਦੇ ਰੁਖਾਂ ਨੂੰ ਵੀ ਸੜਨ ਦਿਉ।’ 16 “ਇਸ ਲਈ ਹੁਣ, ਜੇਕਰ ਤੁਸੀਂ ਪੂਰੀ ਇਮਾਨਦਾਰੀ ਦਾ ਵਿਖਾਵਾ ਕੀਤਾ ਹੁੰਦਾ ਜਦੋਂ ਤੁਸੀਂ ਅਬੀਮਲਕ ਨੂੰ ਆਪਣੇ ਰਾਜੇ ਵਜੋਂ ਚੁਣਿਆ ਸੀ, ਤਾਂ ਮੇਰੀ ਇਛਾ ਹੈ ਕਿ ਤੁਸੀਂ ਉਸ ਨਾਲ ਪ੍ਰਸੰਨ ਰਹੋ। ਜੇ ਤੁਸੀਂ ਯਰੁਬ੍ਬਆਲ ਅਤੇ ਉਸਦੇ ਪਰਿਵਾਰ ਨਾਲ ਬੇਲਾਗ ਰਹੇ ਹੋਂ ਅਤੇ ਜੇਕਰ ਤੁਸੀਂ ਯਰੁਬ੍ਬਆਲ ਨਾਲ ਉਸਦੀ ਇਛਾ ਮੁਤਾਬਕ ਵਿਹਾਰ ਕੀਤਾ ਹੈ ਤਾਂ ਇਹ ਸਭ ਕੁਝ ਸਹੀ ਹੈ। 17 ਪਰ ਸੋਚੋ ਮੇਰੇ ਪਿਤਾ ਨੇ ਤੁਹਾਡੇ ਲਈ ਕੀ ਕੀਤਾ ਸੀ। ਮੇਰਾ ਪਿਤਾ ਤੁਹਾਡੇ ਲਈ ਲੜਿਆ ਉਸਨੇ ਆਪਣੀ ਜਾਨ ਖਤਰੇ ਵਿੱਚ ਪਾਈ ਜਦੋਂ ਉਸਨੇ ਤੁਹਾਨੂੰ ਮਿਦਯਾਨ ਲੋਕਾਂ ਤੋਂ ਬਚਾਇਆ ਸੀ। 18 ਪਰ ਹੁਣ ਤੁਸੀਂ ਮੇਰੇ ਪਿਤਾ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਹੋ ਤੁਸੀਂ ਮੇਰੇ ਪਿਤਾ ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਮਾਰ ਦਿੱਤਾ। ਤੁਸੀਂ ਅਬੀਮਲਕ, ਮੇਰੇ ਪਿਤਾ ਦੀ ਦਾਸੀ ਦੇ ਪੁੱਤਰ ਨੂੰ ਸ਼ਕਮ ਸ਼ਹਿਰ ਦਾ ਨਵਾਂ ਰਾਜਾ ਬਣ ਦਿੱਤਾ, ਕਿਉਂਕਿ ਉਹ ਤੁਹਾਡਾ ਰਿਸ਼ਤੇਦਾਰ ਹੈ। 19 ਇਸ ਲਈ ਜੇ ਤੁਸੀਂ ਅੱਜ ਯਰੁਬ੍ਬਆਲ ਅਤੇ ਉਸਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਵਫ਼ਾਦਾਰ ਰਹੇ ਹੋ, ਤਾਂ ਮੈਨੂੰ ਉਮੀਦ ਹੈ ਕਿ ਤੁਸੀਂ ਅਬੀਮਲਕ ਨਾਲ ਵੀ ਆਪਣੇ ਰਾਜੇ ਵਜੋਂ ਖੁਸ਼ ਹੋ। ਅਤੇ ਮੈਨੂੰ ਉਮੀਦ ਹੈ ਕਿ ਉਹ ਵੀ ਤੁਹਾਡੇ ਨਾਲ ਪ੍ਰਸੰਨ ਹੋਵੇਗਾ। 20 ਪਰ ਸ਼ਕਮ ਅਤੇ ਮਿੱਲੋ ਪਰਿਵਾਰ ਦੇ ਆਗੂਓ, ਜੇ ਤੁਸੀਂ ਠੀਕ ਵਿਹਾਰ ਨਾ ਕੀਤਾ ਹੋਵੇ ਤਾਂ ਅਬੀਮਲਕ ਤੁਹਾਨੂੰ ਤਬਾਹ ਕਰ ਦੇਵੇ ਅਤੇ ਤੁਸੀਂ ਵੀ ਅਬੀਮਲਕ ਨੂੰ ਤਬਾਹ ਕਰ ਦੇਵੋਂਗੇ।” 21 ਇਹ ਸਾਰਾ ਕੁਝ ਕਹਿਣ ਤੋਂ ਬਾਦ ਯੋਥਾਮ ਦੌੜ ਗਿਆ। ਉਹ ਬਏਰ ਨਾਮ ਦੇ ਸ਼ਹਿਰ ਵਿੱਚ ਭੱਜਕੇ ਜਾ ਵੜਿਆ। ਉਹ ਉਸੇ ਸ਼ਹਿਰ ਵਿੱਚ ਰਿਹਾ ਕਿਉਂਕਿ ਉਹ ਆਪਣੇ ਭਰਾ ਅਬੀਮਲਕ ਤੋਂ ਡਰਦਾ ਸੀ। 22 ਅਬੀਮਲਕ ਨੇ ਇਸਰਾਏਲ ਦੇ ਲੋਕਾਂ ਉੱਤੇ ਤਿੰਨ ਸਾਲ ਰਾਜ ਕੀਤਾ। 23 ਅਬੀਮਲਕ ਨੇ ਯਰੁਬ੍ਬਆਲ ਦੇ 70 ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਹ ਅਬੀਮਲਕ ਦੇ ਆਪਣੇ ਭਰਾ ਸਨ! ਸ਼ਕਮ ਦੇ ਆਗੂਆਂ ਨੇ ਉਸਨੂੰ ਅਜਿਹਾ ਕਰਨ ਵਿੱਚ ਮਦਦ ਕੀਤੀ ਸੀ। ਇਸ ਲਈ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਆਗੂਆਂ ਵਿਚਕਾਰ ਇੱਕ ਦੁਸ਼ਟ ਆਤਮਾ ਨੂੰ ਭੇਜ ਦਿੱਤਾ, ਅਤੇ ਉਨ੍ਹਾਂ ਨੇ ਅਬੀਮਲਕ ਦੇ ਵਿਰੁੱਧ ਵਿਦ੍ਰੋਹ ਕਰ ਦਿੱਤਾ। 24 25 ਸ਼ਕਮ ਦੇ ਆਗੂ ਹੁਣ ਹੋਰ ਵਧੇਰੇ ਅਬੀਮਲਕ ਨੂੰ ਪਸੰਦ ਨਹੀਂ ਕਰਦੇ ਸਨ। ਉਨ੍ਹਾਂ ਨੇ ਆਦਮੀਆਂ ਨੂੰ ਪਹਾੜੀਆਂ ਦੀਆਂ ਚੋਟੀਆਂ ਉੱਤੇ ਘਾਤ ਲਾਕੇ ਬਿਠਾ ਦਿੱਤਾ ਤਾਂ ਜੋ ਉਹ ਸਾਰੇ ਯਾਤਰੀਆਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਲੁੱਟ ਸਕਣ। ਅਬੀਮਲਕ ਨੂੰ ਇਨ੍ਹਾਂ ਹਮਲਿਆਂ ਦਾ ਪਤਾ ਲੱਗ ਗਿਆ। 26 ਇੱਕ ਬੰਦਾ ਜਿਸਦਾ ਨਾਮ ਗਆਲ ਸੀ ਅਤੇ ਜੋ ਅਬਦ ਦਾ ਪੁੱਤਰ ਸੀ, ਆਪਣੇ ਭਰਾਵਾਂ ਸਮੇਤ ਸ਼ਕਮ ਸ਼ਹਿਰ ਵਿੱਚ ਆ ਵਸਿਆ। ਸ਼ਕਮ ਸ਼ਹਿਰ ਦੇ ਆਗੂਆਂ ਨੇ ਗਆਲ ਉੱਤੇ ਭਰੋਸਾ ਕਰਨ ਅਤੇ ਉਸਦੇ ਪਿਛੇ ਲੱਗਣ ਦਾ ਨਿਰਣਾ ਕਰ ਲਿਆ। 27 ਇੱਕ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਅੰਗੂਰ ਤੋੜਨ ਗਏ। ਲੋਕਾਂ ਨੇ ਅੰਗੂਰਾਂ ਨੂੰ ਮੈਅ ਬਨਾਉਣ ਲਈ ਨਿਚੋੜਿਆ। ਅਤੇ ਫ਼ੇਰ ਉਨ੍ਹਾਂ ਨੇ ਆਪਣੇ ਦੇਵਤੇ ਦੇ ਮੰਦਰ ਵਿਖੇ ਦਾਵਤ ਕੀਤੀ। ਲੋਕਾਂ ਨੇ ਖਾਧਾ-ਪੀਤਾ ਅਤੇ ਅਬੀਮਲਕ ਨੂੰ ਬੁਰਾ ਭਲਾ ਆਖਿਆ। 28 ਫ਼ੇਰ ਅਬਦ ਦੇ ਪੁੱਤਰ ਗਆਲ ਨੇ ਆਖਿਆ, “ਅਸੀਂ ਸ਼ਕਮ ਦੇ ਬੰਦੇ ਹਾਂ। ਅਸੀਂ ਅਬੀਮਲਕ ਦਾ ਹੁਕਮ ਕਿਉਂ ਮੰਨੀਏ? ਉਹ ਕੀ ਸੋਚਦਾ ਹੈ ਕਿ ਉਹ ਕੌਣ ਹੈ? ਅਬੀਮਲਕ ਯਰੁਬ੍ਬਆਲ ਦੇ ਪੁੱਤਰਾਂ ਵਿੱਚੋਂ ਇੱਕ ਹੈ, ਠੀਕ? ਅਤੇ ਅਬੀਮਲਕ ਨੇ ਜ਼ਬੂਲ ਨੂੰ ਆਪਣਾ ਅਧਿਕਾਰੀ ਬਣਾਇਆ, ਠੀਕ? ਸਾਨੂੰ ਅਬਮੀਲਕ ਦਾ ਹੁਕਮ ਨਹੀਂ ਮੰਨਣਾ ਚਾਹੀਦਾ! ਸਾਨੂੰ ਆਪਣੇ ਲੋਕਾਂ ਦੇ ਪਿਛੇ ਲੱਗਣਾ ਚਾਹੀਦਾ ਹੈ, ਹਮੋਰ ਦੇ ਲੋਕਾਂ ਦੇ। (ਹਮੋਰ ਸ਼ਕਮ ਦਾ ਪਿਤਾ ਸੀ।) 29 ਜੇ ਤੁਸੀਂ ਮੈਨੂੰ ਇਨ੍ਹਾਂ ਲੋਕਾਂ ਦਾ ਕਮਾਂਡਰ ਬਣਾ ਦਿਉ ਤਾਂ ਮੈਂ ਅਬੀਮਲਕ ਨੂੰ ਤਬਾਹ ਕਰ ਦਿਆਂਗਾ। ਮੈਂ ਉਸਨੂੰ ਆਖਾਂਗਾ, ‘ਆਪਣੀ ਫ਼ੌਜ ਤਿਆਰ ਕਰ ਅਤੇ ਜੰਗ ਕਰਨ ਲਈ ਬਾਹਰ ਆ।’” 30 ਜ਼ਬੂਲ ਸ਼ਕਮ ਸ਼ਹਿਰ ਦਾ ਗਵਰਨਰ ਸੀ। ਜ਼ਬੂਲ ਨੇ ਉਹ ਗੱਲ ਸੁਣ ਲਈ ਜਿਹੜੀ ਅਬਦ ਦੇ ਪੁੱਤਰ ਗਆਲ ਨੇ ਆਖੀ ਸੀ, ਅਤੇ ਜ਼ਬੂਤ ਬਹੁਤ ਗੁਸੇ ਵਿੱਚ ਆ ਗਿਆ। 31 ਜ਼ਬੂਲ ਨੇ ਅਰੁਮਾਹ ਸ਼ਹਿਰ ਵਿੱਚ ਅਬੀਮਲਕ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ ਇਹ ਹੈ:“ਅਬਦ ਦੇ ਪੁੱਤਰ ਗਆਲ ਅਤੇ ਗਆਲ ਦੇ ਭਰਾ ਸ਼ਕਮ ਸ਼ਹਿਰ ਵਿੱਚ ਆ ਗਏ ਹਨ। ਉਹ ਤੇਰੇ ਲਈ ਮੁਸੀਬਤਾਂ ਪੈਦਾ ਕਰ ਰਹੇ ਹਨ। ਗਆਲ ਸਾਰੇ ਸ਼ਹਿਰ ਨੂੰ ਤੇਰੇ ਵਿਰੁੱਧ ਭੜਕਾ ਰਿਹਾ ਹੈ। 32 ਇਸ ਲਈ ਹੁਣ ਤੈਨੂੰ ਅਤੇ ਤੇਰੇ ਬੰਦਿਆਂ ਨੂੰ ਅੱਜ ਰਾਤ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਤੋਂ ਬਾਹਰ ਖੇਤਾਂ ਅੰਦਰ ਛੁਪ ਜਾਣਾ ਚਾਹੀਦਾ ਹੈ। 33 ਫ਼ੇਰ, ਜਦੋਂ ਸਵੇਰੇ ਸੂਰਜ ਚਢ਼ੇ, ਸ਼ਹਿਰ ਉੱਤੇ ਹਮਲਾ ਕਰ ਦੇਣਾ। ਗਆਲ ਅਤੇ ਉਸਦੇ ਬੰਦੇ ਸ਼ਹਿਰ ਤੋਂ ਬਾਹਰ ਤੇਰੇ ਨਾਲ ਲੜਨ ਲਈ ਆਉਣਗੇ। ਜਦੋਂ ਉਹ ਆਦਮੀ ਲੜਨ ਲਈ ਬਹਰ ਆਉਣ ਤਾਂ ਜੋ ਕੁਝ ਤੂੰ ਉਨ੍ਹਾਂ ਨਾਲ ਕਰ ਸਕਦਾ ਹੈਂ ਉਨ੍ਹਾਂ ਨਾਲ ਕਰਨਾ।” 34 ਇਸ ਲਈ ਅਬੀਮਲਕ ਅਤੇ ਉਸਦੇ ਸਾਰੇ ਸਿਪਾਹੀ ਰਾਤ ਵੇਲੇ ਉਠ ਖਲੋਤੇ ਅਤੇ ਸ਼ਹਿਰ ਵੱਲ ਗਏ। ਉਹ ਸਿਪਾਹੀ ਚਾਰ ਭਾਗਾਂ ਵਿੱਚ ਵੰਡੇ ਗਏ। ਉਹ ਸ਼ਕਮ ਸ਼ਹਿਰ ਦੇ ਨੇੜੇ ਛੁਪ ਗਏ। 35 ਅਬਦ ਦਾ ਪੁੱਤਰ ਗਆਲ ਬਾਹਰ ਨਿਕਲਿਆ ਅਤੇ ਸ਼ਕਮ ਸ਼ਹਿਰ ਦੇ ਦਰਵਾਜ਼ੇ ਉੱਤੇ ਖਲੋਤਾ ਸੀ। ਜਦੋਂ ਗਆਲ ਉਥੇ ਖਲੋਤਾ ਹੋਇਆ ਸੀ, ਅਬੀਮਲਕ ਅਤੇ ਉਸਦੇ ਸਿਪਾਹੀ ਆਪਣੀਆਂ ਛੁਪਣਗਾਹਾਂ ਵਿੱਚੋਂ ਬਾਹਰ ਨਿਕਲ ਆਏ। 36 ਗਆਲ ਨੇ ਸਿਪਾਹੀਆਂ ਨੂੰ ਦੇਖਿਆ। ਗਆਲ ਨੇ ਜ਼ਬੂਲ ਨੂੰ ਆਖਿਆ, “ਦੇਖ ਇੱਥੇ ਲੋਕ ਪਹਾੜਾ ਵਿੱਚੋਂ ਹੇਠਾਂ ਆ ਰਹੇ ਹਨ।”ਪਰ ਜ਼ਬੂਲ ਨੇ ਆਖਿਆ, “ਤੂੰ ਸਿਰਫ਼ ਪਹਾੜਾਂ ਦੇ ਪਰਛਾਵੇਂ ਦੇਖ ਰਿਹਾ ਹੈਂ। ਬਸ ਪਰਛਾਵੇਂ ਲੋਕਾਂ ਵਰਗੇ ਜਾਪਦੇ ਹਨ।” 37 ਪਰ ਇੱਕ ਵਾਰ ਫ਼ੇਰ ਗਆਲ ਨੇ ਆਖਿਆ, “ਲੋਕ ਧਰਤੀ ਦੀ ਉੱਚੀ ਥਾਂ ਤੋਂ ਹੇਠਾਂ ਆ ਰਹੇ ਹਨ। ਅਤੇ ਉਥੇ! ਮੈਂ ਇੱਕ ਟੋਲੇ ਨੂੰ ਭਵਿਖਵਕਤਾ ਦੇ ਦ੍ਰਖਤ ਦੇ ਨੇੜੇ ਵੇਖਿਆ ਹੈ।” 38 ਜ਼ਬੂਲ ਨੇ ਗਆਲ ਨੂੰ ਆਖਿਆ, “ਤੂੰ ਹੁਣ ਫ਼ੜਾਂ ਕਿਉਂ ਨਹੀਂ ਮਾਰ ਰਿਹਾ? ਤੂੰ ਆਖਿਆ ਸੀ, ‘ਅਬੀਮਲਕ ਕੌਣ ਹੈ? ਅਸੀਂ ਉਸਦਾ ਹੁਕਮ ਕਿਉਂ ਮੰਨੀਏ?’ ਤੂੰ ਉਨ੍ਹਾਂ ਲੋਕਾਂ ਨੂੰ ਤ੍ਰਿਸਕਾਰਿਆ ਸੀ। ਹੁਣ ਬਾਹਰ ਜਾਕੇ ਉਨ੍ਹਾਂ ਨਾਲ ਲੜ।” 39 ਇਸ ਲਈ ਗਆਲ ਨੇ ਸ਼ਕਮ ਦੇ ਆਗੂਆਂ ਦੀ ਅਬੀਮਲਕ ਨਾਲ ਲੜਨ ਵਿੱਚ ਅਗਵਾਈ ਕੀਤੀ। 40 ਅਬੀਮਲਕ ਅਤੇ ਉਸਦੇ ਬੰਦਿਆਂ ਨੇ ਗਆਲ ਅਤੇ ਉਸਦੇ ਬੰਦਿਆਂ ਦਾ ਪਿੱਛਾ ਕੀਤਾ। ਗਆਲ ਦੇ ਬੰਦੇ ਸ਼ਕਮ ਸ਼ਹਿਰ ਦੇ ਦਰਵਾਜ਼ੇ ਵੱਲ ਵਾਪਸ ਭੱਜੇ। ਬਹੁਤ ਸਾਰੇ ਗਆਲ ਦੇ ਬੰਦੇ, ਇਸਤੋਂ ਪਹਿਲਾਂ ਕਿ ਉਹ ਦਰਵਾਜ਼ੇ ਤੱਕ ਵਾਪਸ ਜਾ ਸਕਣ, ਮਾਰੇ ਗਏ। 41 ਫ਼ੇਰ ਅਬੀਮਲਕ ਅਰੂਮਾਹ ਸ਼ਹਿਰ ਨੂੰ ਵਾਪਸ ਚਲਾ ਗਿਆ। ਅਤੇ ਜ਼ਬੂਲ ਨੇ ਗਆਲ ਅਤੇ ਉਸਦੇ ਭਰਾਵਾਂ ਨੂੰ ਸ਼ਕਮ ਸ਼ਹਿਰ ਛੱਡ ਜਾਣ ਲਾਈ ਮਜ਼ਬੂਰ ਕਰ ਦਿੱਤਾ। 42 ਅਗਲੇ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਕੰਮ ਕਰਨ ਲਈ ਗਏ। ਅਬੀਮਲਕ ਨੂੰ ਇਸਦਾ ਪਤਾ ਲੱਗ ਗਿਆ। 43 ਇਸ ਲਈ ਅਬੀਮਲਕ ਨੇ ਆਪਣੇ ਆਦਮੀਆਂ ਨੂੰ ਤਿੰਨ ਹਿਸਿਆਂ ਵਿੱਚ ਵੰਡ ਦਿੱਤਾ। ਉਹ ਸ਼ਕਮ ਦੇ ਲੋਕਾਂ ਉੱਤੇ ਅਚਾਨਕ ਹਮਲਾ ਕਰਨਾ ਚਾਹੁੰਦਾ ਸੀ। ਇਸ ਲਈ ਉਸਨੇ ਆਪਣੇ ਆਦਮੀਆਂ ਨੂੰ ਖੇਤਾਂ ਅੰਦਰ ਛੁਪਾ ਦਿੱਤਾ। ਜਦੋਂ ਉਸਨੇ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਆਉਂਦਿਆਂ ਵੇਖਿਆ, ਤਾਂ ਉਛਲ ਪਿਆ ਅਤੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। 44 ਅਬੀਮਲਕ ਅਤੇ ਉਸਦਾ ਟੋਲਾ ਸ਼ਕਮ ਵੱਲ ਜਾਂਦੇ ਦਰਵਾਜ਼ੇ ਦੇ ਨੇੜੇ ਦੇ ਸਥਾਨ ਉੱਤੇ ਭੱਜਕੇ ਗਿਆ। ਦੂਸਰੇ ਦੋ ਟੋਲੇ ਬਾਹਰ ਖੇਤਾਂ ਵਿਚਲੇ ਲੋਕਾਂ ਵੱਲ ਭੱਜੇ ਅਤੇ ਉਨ੍ਹਾਂ ਨੂੰ ਮਾਰ ਦਿੱਤਾ। 45 ਫ਼ੇਰ ਅਬੀਮਲਕ ਅਤੇ ਉਸਦੇ ਆਦਮੀ ਉਹ ਸਾਰਾ ਦਿਨ ਸ਼ਕਮ ਸ਼ਹਿਰ ਦੇ ਵਿਰੁੱਧ ਲੜਦੇ ਰਹੇ ਅਬੀਮਲਕ ਅਤੇ ਉਸਦੇ ਆਦਮੀਆਂ ਨੇ ਸ਼ਕਮ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਉਸ ਸ਼ਹਿਰ ਦੇ ਲੋਕਾਂ ਨੂੰ ਮਾਰ ਦਿੱਤਾ ਫ਼ੇਰ ਅਬੀਮਲਕ ਨੇ ਸ਼ਹਿਰ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਖੰਡਰਾਂ ਉੱਤੇ ਨਮਕ ਛਿੜਕ ਦਿੱਤਾ। 46 ਉਥੇ ਸ਼ਕਮ ਵਿਚਲੇ ਮੁਨਾਰੇ ਵਿੱਚ ਕੁਝ ਲੋਕ ਰਹਿੰਦੇ ਸਨ। ਜਦੋਂ ਉਨ੍ਹਾਂ ਨੇ ਸੁਣਿਆ ਕਿ ਸ਼ਕਮ ਦੇ ਲੋਕਾਂ ਨਾਲ ਕੀ ਵਾਪਰਿਆ ਸੀ, ਉਹ ਜਾਕੇ ਆਪਣੇ ਦੇਵਤੇ ਏਲ ਬੇਰੀਥ, ਦੇ ਮੰਦਰ ਦੇ ਸਭ ਤੋਂ ਸੁਰਖਿਅਤ ਕਮਰੇ ਵਿੱਚ ਲੁਕ ਗਏ। 47 ਅਬੀਮਲਕ ਨੇ ਸੁਣਿਆ ਕਿ ਸ਼ਕਮ ਮੁਨਾਰੇ ਦੇ ਸਾਰੇ ਆਗੂ ਇਕਠੇ ਹੋਏ ਸਨ। 48 ਇਸ ਲਈ ਅਬੀਮਲਕ ਅਤੇ ਉਸਦੇ ਸਾਰੇ ਆਦਮੀ ਸਲਮੋਨ ਪਰਬਤ ਉੱਪਰ ਗਏ। ਅਬੀਮਲਕ ਨੇ ਇੱਕ ਕੁਹਾੜਾ ਚੁਕਿਆ ਅਤੇ ਕੁਝ ਟਹਿਣੀਆਂ ਕੱਟ ਦਿੱਤੀਆਂ। ਉਸਨੇ ਉਨ੍ਹਾਂ ਟਹਿਣੀਆਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲਿਆ। ਫ਼ੇਰ ਅਬੀਮਲਕ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਆਖਿਆ, “ਛੇਤੀ ਕਰੋ! ਜਿਵੇਂ ਮੈਂ ਕੀਤਾ ਹੈ ਤੁਸੀਂ ਵੀ ਉਵੇਂ ਹੀ ਕਰੋ।” 49 ਇਸ ਲਈ ਸਾਰੇ ਆਦਮੀਆਂ ਨੇ ਟਹਿਣੀਆਂ ਕੱਟ ਲਈਆਂ ਅਤੇ ਅਬੀਮਲਕ ਦੇ ਪਿਛੇ ਹੋ ਤੁਰੇ। ਉਨ੍ਹਾਂ ਨੇ ਉਹ ਟਹਿਣੀਆਂ ਦੇਵਤੇ ਏਲ ਬਰੀਥ ਦੇ ਸਭ ਤੋਂ ਸੁਰਖਿਅਤ ਕਮਰੇ ਦੇ ਨਾਲ ਢੇਰੀ ਲਾਕੇ ਰੱਖ ਦਿੱਤੀਆਂ। ਫ਼ੇਰ ਉਨ੍ਹਾਂ ਨੇ ਕਮਰੇ ਨੂੰ ਅੱਗ ਲਾ ਦਿੱਤੀ। ਇੰਝ ਸ਼ਕਮ ਦੇ ਮੁਨਾਰੇ ਵਿੱਚ ਰਹਿਣ ਵਾਲੇ ਤਕਰੀਬਨ 1,000 ਔਰਤਾਂ ਅਤੇ ਮਰਦ ਮਾਰੇ ਗਏ। 50 ਫ਼ੇਰ ਅਬੀਮਲਕ ਅਤੇ ਉਸਦੇ ਆਦਮੀ ਤੇਬੇਸ਼ ਸ਼ਹਿਰ ਨੂੰ ਗਏ। ਅਬੀਮਲਕ ਅਤੇ ਉਸਦੇ ਬੰਦਿਆਂ ਨੇ ਉਸ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਪਰ ਉਸ ਸ਼ਹਿਰ ਅੰਦਰ ਇੱਕ ਮਜ਼ਬੂਤ ਮੁਨਾਰਾ ਸੀ। 51 ਸਾਰੇ ਆਗੂ, ਮਰਦ ਅਤੇ ਔਰਤਾਂ ਮੁਨਾਰੇ ਵੱਲ ਭੱਜੇ। ਜਦੋਂ ਉਹ ਮੁਨਾਰੇ ਅੰਦਰ ਚਲੇ ਗਏ, ਉਨ੍ਹਾਂ ਨੇ ਆਪਣੇ-ਆਪ ਨੂੰ ਅੰਦਰ ਬੰਦ ਕਰ ਲਿਆ ਅਤੇ ਛੱਤ ਉੱਤੇ ਚੜ ਗਏ। 52 ਅਬੀਮਲਕ ਅਤੇ ਉਸਦੇ ਆਦਮੀ ਮੁਨਾਰੇ ਕੋਲ ਉਸ ਉੱਤੇ ਹਮਲਾ ਕਰਨ ਲਈ ਆਏ। ਉਹ ਅੱਗ ਲਾਉਣ ਲਈ ਮੁਨਾਰੇ ਦੇ ਦਰਵਾਜ਼ੇ ਤੱਕ ਗਏ। 53 ਪਰ ਜਦੋਂ ਉਹ ਮੁਨਾਰੇ ਦੇ ਦਰਵਾਜ਼ੇ ਉਤੇ ਖਲੋਤਾ ਸੀ, ਇੱਕ ਔਰਤ ਨੇ ਛੱਤ ਉੱਤੋਂ ਚੱਕੀ ਦਾ ਪੁੜ ਉਸਦੇ ਸਿਰ ਉੱਤੇ ਸੁੱਟ ਦਿੱਤਾ। ਜਿਸਨੇ ਉਸਦੇ ਸਿਰ ਦੇ ਟੋਟੇ-ਟੋਟੇ ਕਰ ਦਿੱਤੇ। 54 ਅਬੀਮਲਕ ਨੇ ਛੇਤੀ ਨਾਲ ਉਸ ਨੌਕਰ ਨੂੰ, ਜਿਹੜਾ ਉਸਦੇ ਹਥਿਆਰ ਚੁੱਕੀ ਖਲੋਤਾ ਸੀ, ਆਖਿਆ, “ਆਪਣੀ ਤਲਵਾਰ ਸੂਤ ਲੈ ਅਤੇ ਮੈਨੂੰ ਮਾਰਦੇ। ਮੈਂ ਚਾਹੁੰਦਾ ਹਾਂ ਕਿ ਮੈਨੂੰ ਮਾਰ ਦੇਵੇਂ ਤਾਂ ਜੋ ਲੋਕ ਮੈਨੂੰ ਇਹ ਨਾ ਆਖਣ, ‘ਇੱਕ ਔਰਤ ਨੇ ਅਬੀਮਲਕ ਨੂੰ ਮਾਰ ਦਿੱਤਾ।’” ਇਸ ਲਈ ਨੌਕਰ ਨੇ ਅਬੀਮਲਕ ਉੱਪਰ ਤਲਵਾਰ ਦਾ ਵਾਰ ਕੀਤਾ ਅਤੇ ਅਬੀਮਲਕ ਮਰ ਗਿਆ। 55 ਇਸਰਾਏਲ ਦੇ ਲੋਕਾਂ ਨੇ ਦੇਖਿਆ ਕਿ ਅਬੀਮਲਕ ਮਾਰਿਆ ਗਿਆ ਹੈ। ਇਸ ਲਈ ਉਹ ਸਾਰੇ ਘਰ ਚਏ ਗਏ। 56 ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਉਸਦੇ ਮੰਦੇ ਕਂਮਾ ਦੀ ਸਜ਼ਾ ਦਿੱਤੀ। ਅਬੀਮਲਕ ਨੇ ਆਪਣੇ 70 ਭਰਾਵਾਂ ਨੂੰ ਮਾਰਕੇ ਆਪਣੇ ਹੀ ਪਿਤਾ ਦੇ ਖਿਲਾਫ਼ ਪਾਪ ਕੀਤਾ ਸੀ। 57 ਪਰਮੇਸ਼ੁਰ ਨੇ ਸ਼ਕਮ ਦੇ ਸ਼ਹਿਰ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿੱਤੀ। ਇਸ ਲਈ ਜਿਹੜੀਆਂ ਗੱਲਾਂ ਯੋਥਾਮ ਨੇ ਆਖੀਆਂ ਸਨ ਉਹ ਸੱਚ ਸਿਧ ਹੋਈਆਂ। (ਯੋਥਾਮ ਯਰੁਬ੍ਬਆਲ ਦਾ ਸਭ ਤੋਂ ਛੋਟਾ ਪੁੱਤਰ ਸੀ। ਯਰੁਬ੍ਬਆਲ ਗਿਦਾਊਨ ਸੀ।) 10:1 ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਂਬਾ ਸੀ। ਤੋਂਬਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਂਬਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਂਬਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ। 2 ਤੋਂਬਾ ਇਸਰਾਏਲ ਦੇ ਲੋਕਾਂ ਲਈ 23 ਵਰ੍ਹੇ ਤੱਕ ਨਿਆਂਕਾਰ ਰਿਹਾ। ਫ਼ੇਰ ਤੋਂਬਾ ਮਰ ਗਿਆ ਅਤੇ ਉਸਨੂੰ ਸ਼ਾਮੀਰ ਸ਼ਹਿਰ ਵਿੱਚ ਦਫ਼ਨਾਇਆ ਗਿਆ। 3 ਜਦੋਂ ਤੋਂਬਾ ਮਰਿਆ ਤਾਂ ਪਰਮੇਸ਼ੁਰ ਵੱਲੋਂ ਇੱਕ ਹੋਰ ਨਿਆਂਕਾਰ ਭੇਜਿਆ ਗਿਆ। ਉਸ ਆਦਮੀ ਦਾ ਨਾਮ ਯਾਈਰ ਸੀ। ਯਾਈਰ ਗਿਲਆਦ ਦੇ ਇਲਾਕੇ ਵਿੱਚ ਰਹਿੰਦਾ ਸੀ। ਯਾਈਰ 22 ਵਰ੍ਹਿਆਂ ਤੱਕ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। 4 ਯਾਈਰ ਦੇ 30 ਪੁੱਤਰ ਸਨ। ਜੋ ਕਿ 30 ਖੋਤਿਆਂ ਦੀ ਸਵਾਰੀ ਕਰਦੇ ਸਨ। ਇਨ੍ਹਾਂ 30 ਪੁੱਤਰਾਂ ਦਾ ਗਿਲਆਦ ਵਿਚਲੇ 30 ਨਗਰਾਂ ਉੱਤੇ ਕਾਬੂ ਸੀ। ਇਹ ਸ਼ਹਿਰ ਅੱਜ ਤੱਕ ਵੀ ਯਾਈਰ ਦੇ ਨਗਰ ਅਖਵਾਉਂਦੇ ਹਨ। 5 ਯਾਈਰ ਮਰ ਗਿਆ ਅਤੇ ਕਾਮੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ। 6 ਇਸਰਾਏਲ ਦੇ ਲੋਕ ਫ਼ੇਰ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਉਹ ਝੂਠੇ ਦੇਵਤਿਆਂ ਬਆਲ ਅਤੇ ਅਸ਼ਤਾਰੋਥ ਦੀ ਉਪਾਸਨਾ ਕਰਨ ਲੱਗ ਪਏ। ਉਹ ਅਰਾਮ ਦੇ ਲੋਕਾਂ ਦੇ ਦੇਵਤਿਆਂ, ਸੀਦੋਨ ਦੇ ਲੋਕਾਂ ਦੇ ਦੇਵਤਿਆਂ, ਮੋਆਬ ਦੇ ਲੋਕਾਂ ਦੇ ਦੇਵਤਿਆਂ, ਅੰਮੋਨ ਦੇ ਲੋਕਾਂ ਦੇ ਦੇਵਤਿਆਂ, ਫ਼ਲਿਸਤੀ ਦੇ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ। ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸਦੀ ਸੇਵਾ ਕਰਨ ਤੋਂ ਹਟ ਗਏ। 7 ਇਸ ਲਈ ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਫ਼ਲਿਸਤੀ ਲੋਕਾਂ ਅਤੇ ਅੰਮੋਨੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦੇਣ। 8 ਉਸੇ ਸਾਲ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਗਿਲਆਦ ਦੇ ਇਲਾਕੇ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਰਹਿੰਦੇ ਸਨ। ਇਹ ਉਹੀ ਧਰਤੀ ਸੀ ਜਿਥੇ ਅਮੋਰੀ ਲੋਕ ਰਹਿ ਚੁੱਕੇ ਸਨ। ਇਸਰਾਏਲ ਦੇ ਉਨ੍ਹਾਂ ਲੋਕਾਂ ਨੇ 18 ਵਰ੍ਹੇ ਤੱਕ ਦੁੱਖ ਭੋਗਿਆ। 9 ਫ਼ੇਰ ਅੰਮੋਨੀ ਲੋਕ ਯਰਦਨ ਨਦੀ ਦੇ ਪਾਰ ਚਲੇ ਗਏ। ਉਹ ਯਹੂਦਾਹ ਬਿਨਯਾਮੀਨ ਅਤੇ ਇਫ਼ਰਾਈਮ ਦੇ ਲੋਕਾਂ ਨਾਲ ਲੜਨ ਲਈ ਗਏ। ਅੰਮੋਨੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ। 10 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਉਨ੍ਹਾਂ ਆਖਿਆ, “ਹੇ ਪਰਮੇਸ਼ੁਰ, ਅਸੀਂ ਤੇਰੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਆਪਣੇ ਪਰਮੇਸ਼ੁਰ ਨੂੰ ਛੱਡਕੇ ਝੂਠੇ ਦੇਵਤੇ ਬਆਲ ਦੀ ਉਪਾਸਨਾ ਕੀਤੀ।” 11 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਜਵਾਬ ਦਿੱਤਾ, “ਤੁਸੀਂ ਮੇਰੇ ਅੱਗੇ ਉਦੋਂ ਪੁਕਾਰ ਕੀਤੀ ਸੀ ਜਦੋਂ ਮਿਸਰ ਦੇ ਲੋਕਾਂ, ਅੰਮੋਰੀ ਲੋਕਾਂ, ਅੰਮੋਨੀ ਲੋਕਾਂ ਅਤੇ ਫ਼ਲਿਸਤੀਨੀ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ ਸੀ। ਮੈਂ ਤੁਹਾਨੂੰ ਇਨ੍ਹਾਂ ਲੋਕਾਂ ਤੋਂ ਬਚਾਇਆ ਸੀ। 12 ਤੁਸੀਂ ਉਦੋਂ ਮੇਰੇ ਅੱਗੇ ਪੁਕਾਰ ਕੀਤੀ ਜਦੋਂ ਸੀਦੋਨ ਦੇ ਲੋਕਾਂ, ਅਮਾਲੇਕੀ ਲੋਕਾਂ ਅਤੇ ਮਿਦਯਾਨੀ ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਵੀ ਬਚਾਇਆ। 13 ਪਰ ਤੁਸੀਂ ਮੈਨੂੰ ਛੱਡਕੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਹੁਣ ਮੈਂ ਦੁਬਾਰਾ ਤੁਹਾਨੂੰ ਨਹੀਂ ਬਚਾਵਾਂਗਾ। 14 ਤੁਸੀਂ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਨੀ ਪਸੰਦ ਕਰਦੇ ਹੋ, ਇਸ ਲਈ ਜਾਓ ਉਨ੍ਹਾਂ ਦੇਵਤਿਆਂ ਨੂੰ ਸਹਾਇਤਾ ਲਈ ਪੁਕਾਰੋ। ਜਦੋਂ ਤੁਸੀਂ ਮੁਸੀਬਤ ਵਿੱਚ ਹੋ ਤਾਂ ਉਨ੍ਹਾਂ ਦੇਵਤਿਆਂ ਨੂੰ ਤੁਹਾਨੂੰ ਬਚਾਉਣ ਦਿਉ।” 15 ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ। ਤੁਸੀਂ ਜੋ ਚਾਹੋ ਸਾਡੇ ਨਾਲ ਕਰੋ। ਪਰ ਅੱਜ ਸਾਨੂੰ ਬਚਾਉ।” 16 ਫ਼ੇਰ ਇਸਰਾਏਲ ਦੇ ਲੋਕਾਂ ਨੇ ਵਿਦੇਸ਼ੀ ਦੇਵਤਿਆਂ ਨੂੰ ਪਰ੍ਹਾਂ ਸੁੱਟ ਦਿੱਤਾ ਅਤੇ ਇੱਕ ਵਾਰੇ ਫ਼ੇਰ ਯਹੋਵਾਹ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਹੋਰ ਵਧੇਰੇ ਇਸਰਾਏਲ ਦੇ ਦੁੱਖਾਂ ਨੂੰ ਵੇਖਕੇ ਨਾ ਸਹਾਰ ਸਕਿਆ। 17 ਅੰਮੋਨੀ ਲੋਕ ਜੰਗ ਲਈ ਇਕਠੇ ਹੋ ਗਏ। ਉਨ੍ਹਾਂ ਦਾ ਡੇਰਾ ਗਿਲਆਦ ਦੇ ਇਲਾਕੇ ਵਿੱਚ ਸੀ। ਇਸਰਾਏਲ ਦੇ ਲੋਕ ਇਕਠੇ ਹੋ ਗਏ। ਉਨ੍ਹਾਂ ਦਾ ਡੇਰਾ ਮਿਸਫ਼ਾਹ ਸ਼ਹਿਰ ਵਿਖੇ ਸੀ। 18 ਗਿਲਆਦ ਦੇ ਇਲਾਕੇ ਵਿੱਚ ਰਹਿੰਦੇ ਲੋਕਾਂ ਦੇ ਆਗੂਆਂ ਨੇ ਆਖਿਆ, “ਜਿਹੜਾ ਵੀ ਅੰਮੋਨ ਦੇ ਲੋਕਾਂ ਦੇ ਵਿਰੁੱਧ ਹਮਲਾ ਕਰਨ ਵਿੱਚ ਸਾਡੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿੰਦੇ ਸਾਰੇ ਲੋਕਾਂ ਦਾ ਮੁਖੀ ਬਣ ਜਾਵੇਗਾ।”

11:1 ਯਿਫ਼ਤਾਹ ਗਿਲਆਦ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਤਾਕਤਵਰ ਸਿਪਾਹੀ ਸੀ। ਪਰ ਯਿਫ਼ਤਾਹ ਵਿੱਚ ਵੇਸਵਾ ਦਾ ਪੁੱਤਰ ਸੀ। ਉਸਦਾ ਪਿਤਾ ਗਿਲਆਦ ਨਾਮ ਦਾ ਇੱਕ ਆਦਮੀ ਸੀ। 2 ਗਿਲਆਦ ਦੀ ਪਤਨੀ ਦੇ ਕਈ ਪੁੱਤਰ ਸਨ। ਜਦੋਂ ਉਹ ਪੁੱਤਰ ਵੱਡੇ ਹੋਏ ਤਾਂ ਉਹ ਯਿਫ਼ਤਾਹ ਨੂੰ ਪਸੰਦ ਨਹੀਂ ਸੀ ਕਰਦੇ। ਉਨ੍ਹਾਂ ਪੁੱਤਰਾਂ ਨੇ ਯਿਫ਼ਤਾਹ ਨੂੰ ਆਪਣਾ ਕਸਬਾ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਉਸਨੂੰ ਆਖਿਆ, “ਤੈਨੂੰ ਸਾਡੇ ਪਿਤਾ ਦੀ ਜਾਇਦਾਦ ਵਿੱਚੋਂ ਕੁਝ ਵੀ ਨਹੀਂ ਮਿਲੇਗਾ।” ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈਂ। 3 ਇਸ ਲਈ ਯਿਫ਼ਤਾਹ ਆਪਣੇ ਭਰਾਵਾਂ ਕਾਰਣ ਦੂਰ ਚਲਾ ਗਿਆ ਅਤੇ ਤੋਂਬ ਵਿੱਚ ਰਹਿਣ ਲੱਗਾ। ਕੁਝ ਆਦਮੀਆਂ ਦੇ ਟੋਲਿਆਂ ਨੇ ਯਿਫ਼ਤਾਹ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਅਤੇ ਉਹ ਉਸਦੇ ਨਾਲ ਛਾਪੇ ਮਾਰਨ ਲਈ ਗਏ। 4 ਕੁਝ ਸਮੇਂ ਬਾਦ ਅੰਮੋਨੀ ਲੋਕ ਇਸਰਾਏਲ ਦੇ ਲੋਕਾਂ ਨਾਲ ਲੜ ਪਏ। 5 ਅੰਮੋਨੀ ਲੋਕ ਇਸਰਾਏਲ ਦੇ ਖਿਲਾਫ਼ ਦੇ ਲੜ ਰਹੇ ਸਨ, ਇਸ ਲਈ ਗਿਲਆਦ ਦੇ ਬਜ਼ੁਰਗ ਯਿਫ਼ਤਾਹ ਕੋਲ ਗਏ। ਉਹ ਚਾਹੁੰਦੇ ਸੀ ਕਿ ਯਿਫ਼ਤਾਹ ਤੋਂਬ ਦੀ ਧਰਤੀ ਛੱਡਕੇ ਵਾਪਸ ਗਿਲਆਦ ਆ ਜਾਵੇ।” 6 ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਆ ਅਤੇ ਸਾਡਾ ਆਗੂ ਬਣ ਜਾ ਤਾਂ ਜੋ ਅਸੀਂ ਅੰਮੋਨੀ ਲੋਕਾਂ ਨਾਲ ਜੰਗ ਕਰ ਸਕੀਏ।” 7 ਪਰ ਯਿਫ਼ਤਾਹ ਨੇ ਗਿਲਆਦ ਦੀ ਧਰਤੀ ਦੇ ਬਜ਼ੁਰਗਾਂ ਨੂੰ ਆਖਿਆ, “ਤੁਸੀਂ ਮੈਨੂੰ ਮੇਰੇ ਪਿਤਾ ਦੇ ਘਰੋਂ ਕਢਿਆ ਸੀ। ਤੁਸੀਂ ਮੈਨੂੰ ਨਫ਼ਰਤ ਕਰਦੇ ਹੋ! ਇਸ ਲਈ ਹੁਣ ਮੇਰੇ ਕੋਲ ਕਿਉਂ ਆ ਰਹੇ ਹੋ ਜਦੋਂ ਕਿ ਤੁਸੀਂ ਮੁਸੀਬਤ ਵਿੱਚ ਹੋ?” 8 ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਇਹੀ ਕਾਰਣ ਹੈ ਕਿ ਅਸੀਂ ਹੁਣ ਤੇਰੇ ਕੋਲ ਆਏ ਹਾਂ। ਮਿਹਰਬਾਨੀ ਕਰਕੇ ਸਾਡੇ ਨਾਲ ਆ ਅਤੇ ਅੰਮੋਨੀ ਲੋਕਾਂ ਨਾਲ ਲੜ। ਤੂੰ ਗਿਲਆਦ ਦੇ ਰਹਿਣ ਵਾਲੇ ਸਾਰੇ ਲੋਕਾਂ ਦਾ ਕਮਾਂਡਰ ਹੋਵੇਂਗਾ।” 9 ਤਾਂ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ, “ਜੇ ਤੁਸੀਂ ਚਾਹੁੰਦੇ ਹੋ ਕਿ ਮੈਂ ਵਾਪਸ ਗਿਲਆਦ ਵਿੱਚ ਆਵਾਂ ਅਤੇ ਅੰਮੋਨੀ ਲੋਕਾਂ ਨਾਲ ਜੰਗ ਕਰਾਂ, ਤਾਂ ਠੀਕ ਹੈ। ਪਰ ਜੇ ਯਹੋਵਾਹ ਨੇ ਮੇਰੀ ਜਿੱਤਣ ਵਿੱਚ ਸਹਾਇਤਾ ਕੀਤੀ ਤਾਂ ਮੈਂ ਤੁਹਾਡਾ ਨਵਾਂ ਆਗੂ ਹੋਵਾਂਗਾ।” 10 ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਅਸੀਂ ਜੋ ਵੀ ਆਖ ਰਹੇ ਹਾਂ, ਯਹੋਵਾਹ ਹਰ ਗੱਲ ਸੁਣ ਰਿਹਾ ਹੈ। ਅਤੇ ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜੋ ਤੂੰ ਸਾਨੂੰ ਕਰਨ ਲਈ ਆਖੇਂਗਾ। 11 ਇਸ ਲਈ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ (ਆਗੂਆਂ) ਨਾਲ ਚਲਾ ਗਿਆ। ਉਨ੍ਹਾਂ ਲੋਕਾਂ ਨੇ ਯਿਫ਼ਤਾਹ ਨੂੰ ਆਪਣਾ ਆਗੂ ਅਤੇ ਕਮਾਂਡਰ ਬਣਾ ਲਿਆ। ਯਿਫ਼ਤਾਹ ਨੇ ਮਿਸਫ਼ਾਹ ਸ਼ਹਿਰ ਵਿੱਚ ਯਹੋਵਾਹ ਦੇ ਸਾਮ੍ਹਣੇ ਆਪਣੇ ਸਾਰੇ ਸ਼ਬਦ ਦੁਹਰਾਏ। 12 ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਰਾਜੇ ਨੂੰ ਇਹ ਸੰਦੇਸ਼ ਦਿੱਤਾ: “ਅੰਮੋਨੀਆਂ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਕੀ ਝਗੜਾ ਹੈ? ਤੂੰ ਸਾਡੇ ਉੱਤੇ ਲੜਨ ਲਈ ਕਿਉਂ ਆਇਆ ਹੈ?” 13 ਅੰਮੋਨੀਆਂ ਦੇ ਰਾਜੇ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਆਖਿਆ, “ਅਸੀਂ ਇਸਰਾਏਲ ਦੇ ਨਾਲ ਵਿਰੋਧ ਵਿੱਚ ਲੜ ਰਹੇ ਹਾਂ ਕਿਉਂਕਿ ਉਨ੍ਹਾਂ ਨੇ ਮਿਸਰ ਤੋਂ ਵਾਪਸ ਆਉਣ ਤੋਂ ਬਾਦ ਸਾਡੀ ਧਰਤੀ ਖੋਹ ਲਈ। ਉਨ੍ਹਾਂ ਨੇ ਅਰਨੋਨ ਨਦੀ ਤੋਂ ਯਬੋਕ ਨਦੀ ਤੱਕ ਉਥੋਂ ਯਰਦਨ ਨਦੀ ਤੱਕ ਦੀ ਸਾਡੀ ਧਰਤੀ ਮਲ੍ਲ ਲਈ ਸੀ। ਹੁਣ ਸਾਨੂੰ ਸਾਡੀ ਧਰਤੀ, ਸ਼ਾਂਤੀ ਨਾਲ ਵਾਪਸ ਦੇ ਦੇਵੋ।” 14 ਇਸ ਲਈ ਯਿਫ਼ਤਾਹ ਦੇ ਸੰਦੇਸ਼ਵਾਹਕ ਇਹ ਸੰਦੇਸ਼ ਯਿਫ਼ਤਾਹ ਵੱਲ ਵਾਪਸ ਲੈਕੇ ਆਏ। ਫ਼ੇਰ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਵੱਲ ਸੰਦੇਸ਼ਵਾਹਕ ਦੁਬਾਰਾ ਭੇਜੇ। 15 ਉਹ ਇਹ ਸੰਦੇਸ਼ ਲੈਕੇ ਗਏ:“ਇਹੀ ਹੈ ਜੋ ਯਿਫ਼ਤਾਹ ਆਖਦਾ ਹੈ: ਇਸਰਾਏਲ ਦੇ ਮੋਆਬ ਦੇ ਲੋਕਾਂ ਦੀ ਧਰਤੀ ਜਾਂ ਅੰਮੋਨ ਦੇ ਲੋਕਾਂ ਦੀ ਧਰਤੀ ਨਹੀਂ ਮਲ੍ਲੀ। 16 ਜਦੋਂ ਇਸਰਾਏਲ ਦੇ ਲੋਕ ਮਿਸਰ ਦੀ ਧਰਤੀ ਤੋਂ ਬਾਹਰ ਆਏ, ਤਾਂ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਚਲੇ ਗਏ। ਇਸਰਾਏਲ ਦੇ ਲੋਕ ਲਾਲ ਸਾਗਰ ਵਿੱਚ ਚਲੇ ਗਏ। ਫ਼ੇਰ ਉਹ ਕਾਦੇਸ਼ ਨੂੰ ਚਲੇ ਗਏ। 17 ਇਸਰਾਏਲ ਦੇ ਲੋਕਾਂ ਨੇ ਰਾਜੇ ਅਦੋਮ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਇੱਕ ਰਿਆਇਤ ਮਂਗੀ। ਉਨ੍ਹਾਂ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ।” ਪਰ ਅਦੋਮ ਦੇ ਰਾਜੇ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਨਹੀਂ ਲੰਘਣ ਦਿੱਤਾ। ਅਸੀਂ ਇਹੋ ਸੰਦੇਸ਼ ਮੋਆਬ ਦੇ ਰਾਜੇ ਨੂੰ ਭੇਜਿਆ। ਪਰ ਮੋਆਬ ਦੇ ਰਾਜੇ ਨੇ ਵੀ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਲਈ ਇਸਰਾਏਲ ਦੇ ਲੋਕ ਕਾਦੇਸ਼ ਵਿਖੇ ਠਹਿਰ ਗਏ। 18 “ਫ਼ੇਰ ਇਸਰਾਏਲ ਦੇ ਲੋਕ ਮਾਰੂਥਲ ਵਿੱਚੋਂ ਹੋਕੇ ਅਤ ਅਦੋਮ ਦੀ ਧਰਤੀ ਅਤੇ ਮੋਆਬ ਦੀ ਧਰਤੀ ਦੇ ਕਿਨਾਰਿਆਂ ਦੁਆਲਿਉਂ ਦੀ ਲੰਘੇ। ਉਨ੍ਹਾਂ ਨੇ ਮੋਆਬ ਦੀ ਧਰਤੀ ਦੇ ਪੂਰਬ ਵੱਲ ਸਫ਼ਰ ਕੀਤਾ। ਉਨ੍ਹਾਂ ਨੇ ਅਰਨੋਨ ਨਦੀ ਦੇ ਦੂਸਰੇ ਪਾਸੇ ਮੋਆਬ ਦੀ ਧਰਤੀ ਦੀ ਸਰਹੱਦ ਉੱਤੇ ਆਪਣਾ ਡੇਰਾ ਲਾ ਲਿਆ। ਉਨ੍ਹਾਂ ਨੇ ਮੋਆਬ ਦੀ ਧਰਤੀ ਦੀ ਸਰਹੱਦ ਪਾਰ ਨਹੀਂ ਕੀਤੀ ਸੀ। 19 “ਫ਼ੇਰ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਦੇ ਰਾਜੇ, ਸੀਹੋਨ ਵੱਲ ਸੰਦੇਸ਼ਵਾਹਕ ਭੇਜੇ। ਸੀਹੋਨ ਹਸ਼ਬੋਨ ਸ਼ਹਿਰ ਦਾ ਰਾਜਾ ਸੀ। ਸੰਦੇਸ਼ਵਾਹਕਾਂ ਨੇ ਪੁਛਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ। ਅਸੀਂ ਆਪਣੀ ਧਰਤੀ ਉੱਤੇ ਜਾਣਾ ਚਾਹੁੰਦੇ ਹਾਂ।” 20 ਪਰ ਅਮੋਰੀ ਲੋਕਾਂ ਦੇ ਰਾਜੇ ਸੀਹੋਨ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੀ ਸਰਹੱਦਾਂ ਪਾਰ ਨਹੀਂ ਕਰਨ ਦਿੱਤੀਆਂ। ਸੀਹੋਨ ਨੇ ਆਪਣੇ ਸਾਰੇ ਬੰਦੇ ਇਕਠੇ ਕਰਕੇ ਯਹਾਸ ਵਿਖੇ ਡੇਰਾ ਲਾ ਲਿਆ। ਤਾਂ ਅੰਮੋਰੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਜੰਗ ਕੀਤੀ। 21 ਪਰ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀ ਸੀਹੋਨ, ਅਤੇ ਉਸਦੀ ਫ਼ੌਜ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਇਸ ਲਈ ਅੰਮੋਰੀ ਲੋਕਾਂ ਦੀ ਧਰਤੀ ਇਸਰਾਏਲ ਦੇ ਲੋਕਾਂ ਦੀ ਜੈਦਾਦ ਬਣ ਗਈ। 22 ਇਸ ਤਰ੍ਹਾਂ, ਇਸਰਾਏਲੀਆਂ ਨੇ ਅਮੋਰੀਆਂ ਦੀ ਸਾਰੀ ਜ਼ਮੀਨ ਦਾ ਕਬਜ਼ਾ ਲੈ ਲਿਆ। ਉਹ ਧਰਤੀ ਅਰਨੋਨ ਨਦੀ ਤੋਂ ਲੈਕੇ ਯਬੋਕ ਨਦੀ ਤੱਕ ਅਤੇ ਮਾਰੂਥਲ ਤੋਂ ਯਰਦਨ ਨਦੀ ਤੱਕ ਜਾਂਦੀ ਸੀ। 23 “ਇਹ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੀ ਸੀ ਜਿਸਨੇ ਅਮੋਰੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕੀਤਾ। ਅਤੇ ਯਹੋਵਾਹ ਨੇ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦੇ ਦਿੱਤੀ। ਕੀ ਤੁਸੀਂ ਸੋਚਦੇ ਹੋ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਸਕਦੇ ਹੋ? 24 ਅਵਸ਼ ਹੀ ਤੁਸੀਂ ਉਸ ਧਰਤੀ ਉੱਤੇ ਰਹਿ ਸਕਦੇ ਹੋ ਜਿਹੜੀ ਤੁਹਾਨੂੰ ਤੁਹਾਡੇ ਦੇਵਤੇ ਸ਼ਕਮ ਨੇ ਦਿੱਤੀ ਹੈ। ਇਸ ਲਈ ਅਸੀਂ ਉਸ ਧਰਤੀ ਉੱਤੇ ਰਹਾਂਗੇ ਜਿਹੜੀ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਦਿੱਤੀ ਹੈ! 25 ਕੀ ਤੁਸੀਂ ਕਿਸੇ ਤਰ੍ਹਾਂ ਵੀ ਸਿਪ੍ਪੋਰ ਦੇ ਪੁੱਤਰ ਬਾਲਾਕ ਨਾਲੋਂ ਬਿਹਤਰ ਹੋਂ? ਉਹ ਮੋਆਬ ਦੀ ਧਰਤੀ ਦਾ ਰਾਜਾ ਸੀ। ਕੀ ਉਸਨੇ ਇਸਰਾਏਲ ਦੇ ਲੋਕਾਂ ਨਾਲ ਝਗੜਾ ਕੀਤਾ ਸੀ? ਕੀ ਉਹ ਸੱਚਮੁੱਚ ਇਸਰਾਏਲ ਦੇ ਲੋਕਾਂ ਨਾਲ ਲੜਿਆ ਸੀ? 26 ਇਸਰਾਏਲ ਦੇ ਲੋਕ ਹਸ਼ਬੋਨ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਇਸਰਾਏਲ ਦੇ ਲੋਕ ਅਰੋਏਰ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ ਇਸਰਾਏਲ ਦੇ ਲੋਕ ਨਦੀ ਦੇ ਨਾਲ-ਨਾਲ ਲੱਗਦੇ ਸਾਰੇ ਸ਼ਹਿਰਾਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਤੁਸੀਂ ਇਨ੍ਹਾਂ ਸਾਰੇ ਸ਼ਹਿਰਾਂ ਨੂੰ ਇਸ ਸਮੇਂ ਦੌਰਾਨ ਖੋਹਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ? 27 ਇਸਰਾਏਲ ਦੇ ਲੋਕਾਂ ਨੇ ਤੁਹਾਡੇ ਵਿਰੁੱਧ ਕੋਈ ਪਾਪ ਨਹੀਂ ਕੀਤਾ। ਪਰ ਤੁਸੀਂ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਬਹੁਤ ਮਾੜੀ ਗੱਲ ਕਰ ਰਹੇ ਹੋ। ਸਾਡਾ ਯਹੋਵਾਹ, ਸੱਚਾ ਨਿਆਂਕਾਰ, ਨਿਰਣਾ ਕਰੇ ਕਿ ਕੀ ਅਸੀਂ ਇਸਰਾਏਲ ਦੇ ਲੋਕ, ਸਹੀ ਹਾਂ ਜਾਂ ਅੰਮੋਨੀ ਲੋਕ!” 28 ਅੰਮੋਨੀ ਲੋਕਾਂ ਦੇ ਰਾਜੇ ਨੇ ਯਿਫ਼ਤਾਹ ਦੇ ਇਸ ਸੰਦੇਸ਼ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। 29 ਫ਼ੇਰ ਯਹੋਵਾਹ ਦਾ ਆਤਮਾ ਯਿਫ਼ਤਾਹ ਵਿੱਚ ਆ ਗਿਆ। ਯਿਫ਼ਤਾਹ ਗਿਲਆਦ ਅਤੇ ਮਨਸ਼ਹ ਦੇ ਇਲਾਕੇ ਵਿੱਚੋਂ ਲੰਘਿਆ। ਉਹ ਗਿਲਆਦ ਦੇ ਮਿਸਫ਼ਾਹ ਸ਼ਹਿਰ ਵਿੱਚ ਗਿਆ। ਗਿਲਆਦ ਦੇ ਸ਼ਹਿਰ ਮਿਸਫ਼ਾਹ ਤੋਂ, ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵਿੱਚੋਂ ਹੋਕੇ ਲੰਘਿਆ। 30 ਯਿਫ਼ਤਾਹ ਨੇ ਯਹੋਵਾਹ ਨਾਲ ਇੱਕ ਇਕਰਾਰ ਕੀਤਾ। ਉਸਨੇ ਆਖਿਆ, “ਜੇ ਤੁਸੀਂ ਮੈਨੂੰ ਅੰਮੋਨੀ ਲੋਕਾਂ ਨੂੰ ਹਰਾਉਣ ਦੇਵੋਂ, 31 ਤਾਂ ਮੈਂ ਉਹ ਪਹਿਲੀ ਚੀਜ਼ ਭੇਟ ਕਰਾਂਗਾ ਜਿਹੜੀ ਉਦੋਂ ਮੇਰੇ ਘਰ ਤੋਂ ਬਾਹਰ ਆਵੇਗੀ ਜਦੋਂ ਮੈਂ ਜਿੱਤ ਹਾਸਿਲ ਕਰਕੇ ਵਾਪਿਸ ਆਵਾਂਗਾ। ਮੈਂ ਇਸਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਚੜਾਵਾਂਗਾ।” 32 ਫ਼ੇਰ ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵੱਲ ਚਲਾ ਗਿਆ। ਯਿਫ਼ਤਾਹ ਨੇ ਅੰਮੋਨੀ ਲੋਕਾਂ ਨਾਲ ਜੰਗ ਕੀਤੀ। ਯਹੋਵਾਹ ਨੇ ਉਸਦੀ ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। 33 ਉਸਨੇ ਉਨ੍ਹਾਂ ਨੂੰ ਅਰੋਏਰ ਤੋਂ ਲੈਕੇ ਮਿਂਨੀਥ ਸ਼ਹਿਰ ਤੀਕ ਹਰਾ ਦਿੱਤਾ। ਯਿਫ਼ਤਾਹ ਨੇ 20 ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਫ਼ੇਰ ਉਹ ਅੰਮੋਨੀ ਲੋਕਾਂ ਨਾਲ ਅਬੇਲ ਕੇਰਾਮਿਮ ਸ਼ਹਿਰ ਤੱਕ ਲੜਿਆ। ਇਸਰਾਏਲ ਦੇ ਲੋਕਾਂ ਨੇ ਅੰਮੋਨੀ ਲੋਕਾਂ ਨੂੰ ਹਰਾ ਦਿੱਤਾ ਇਹ ਅੰਮੋਨੀ ਲੋਕਾਂ ਲਈ ਕਰਾਰੀ ਹਾਰ ਸੀ। 34 ਯਿਫ਼ਤਾਹ ਮਿਸਫ਼ਾਹ ਵਾਪਸ ਚਲਾ ਗਿਆ। ਯਿਫ਼ਤਾਹ ਆਪਣੇ ਘਰ ਗਿਆ ਅਤੇ ਉਸਦੀ ਧੀ ਨੂੰ ਮਿਲਣ ਲਈ ਘਰ ਤੋਂ ਬਾਹਰ ਆਈ। ਉਹ ਤੰਬੂਰਿਨ ਵਜਾ ਰਹੀ ਸੀ ਅਤੇ ਨੱਚ ਰਹੀ ਸੀ। ਉਹ ਉਸਦੀ ਇੱਕਲੌਤੀ ਧੀ ਸੀ। ਯਿਫ਼ਤਾਹ ਉਸਨੂੰ ਬਹੁਤ ਪਿਆਰ ਕਰਦਾ ਸੀ। ਯਿਫ਼ਤਾਹ ਦੇ ਹੋਰ ਕੋਈ ਧੀਆਂ ਪੁੱਤਰ ਨਹੀਂ ਸਨ। 35 ਜਦੋਂ ਯਿਫ਼ਤਾਹ ਨੇ ਦੇਖਿਆ ਕਿ ਉਸਦੀ ਧੀ ਉਸਨੂੰ ਸ਼ੁਭਕਾਮਨਵਾਂ ਦੇਣ ਵਾਸਤੇ ਉਸਦੇ ਘਰ ਤੋਂ ਬਾਹਰ ਆਉਣ ਵਾਲੀ ਸਭ ਤੋਂ ਪਹਿਲੀ ਚੀਜ਼ ਸੀ, ਉਸਨੇ ਆਪਣਾ ਗਮ ਪ੍ਰਗਟ ਕਰਨ ਲਈ ਆਪਣੇ ਕੱਪੜੇ ਪਾੜ ਲਈ। ਅਤੇ ਆਖਿਆ, “ਓਹੋ। ਮੇਰੀਏ ਧੀਏ! ਤੂੰ ਮੈਨੂੰ ਬਰਬਾਦ ਕਰ ਦਿੱਤਾ ਹੈ! ਤੂੰ ਮੈਨੂੰ ਬਹੁਤ-ਬਹੁਤ ਉਦਾਸ ਕਰ ਦਿੱਤਾ ਹੈ। ਮੈਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਸੀ, ਅਤੇ ਮੈਂ ਉਸਨੂੰ ਬਦਲ ਨਹੀਂ ਸਕਦਾ!” 36 ਤਾਂ ਉਸਦੀ ਧੀ ਨੇ ਯਿਫ਼ਤਾਹ ਨੂੰ ਆਖਿਆ, “ਪਿਤਾ ਜੀ, ਤੁਸੀਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਹੈ। ਇਸ ਲਈ ਇਕਰਾਰ ਪੂਰਾ ਕਰੋ। ਉਹੀ ਕਰੋ ਜੋ ਤੁਸੀਂ ਕਰਨ ਲਈ ਆਖਿਆ ਸੀ। ਆਖਿਰਕਾਰ ਯਹੋਵਾਹ ਨੇ ਤੁਹਾਡੇ ਦੁਸ਼ਮਣਾ, ਅੰਮੋਨੀ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕੀਤੀ ਹੈ।” 37 ਤਾਂ ਉਸਦੀ ਧੀ ਨੇ ਆਪਣੇ ਪਿਤਾ ਨੂੰ ਆਖਿਆ, “ਪਰ ਮੇਰੇ ਲਈ ਇਹ ਇੱਕ ਗੱਲ ਪਹਿਲਾਂ ਕਰੋ। ਮੈਨੂੰ ਦੋ ਮਹੀਨੇ ਲਈ ਇਕਲਿਆਂ ਛ੍ਛੱਡ ਦਿਉ। ਮੈਨੂੰ ਪਹਾੜਾ ਵਿੱਚ ਜਾਣ ਦਿਉ। ਮੈਂ ਵਿਆਹ ਨਹੀਂ ਕਰਾਵਾਂਗੀ ਅਤੇ ਬੱਚੇ ਪੈਦਾ ਨਹੀਂ ਕਰਾਂਗੀ, ਇਸ ਲਈ ਮੈਨੂੰ ਅਤੇ ਮੇਰੀਆਂ ਸਹੇਲੀਆਂ ਨੂੰ ਰਲਕੇ ਰੋਣ ਦਿਉ।” 38 ਯਿਫ਼ਤਾਹ ਨੇ ਆਖਿਆ, “ਜਾਓ, ਇਹੀ ਕਰੋ।” ਯਿਫ਼ਤਾਹ ਨੇ ਉਸਨੂੰ ਦੋ ਮਹੀਨਿਆਂ ਲਈ ਦੂਰ ਭੇਜ ਦਿੱਤਾ। ਯਿਫ਼ਤਾਹ ਦੀ ਧੀ ਅਤੇ ਉਸ ਦੀਆਂ ਸਹੇਲੀਆਂ ਪਹਾੜਾਂ ਵਿੱਚ ਰਹੀਆਂ। ਉਹ ਉਸਦੇ ਲਈ ਰੋਈਆਂ ਕਿਉਂਕਿ ਉਸਨੇ ਨਾ ਵਿਆਹ ਕਰਵਾਉਣਾ ਸੀ ਅਤੇ ਨਾ ਬੱਚੇ ਪੈਦਾ ਕਰਨੇ ਸਨ। 39 ਦੋ ਮਹੀਨਿਆਂ ਦੇ ਅੰਤ ਉੱਤੇ, ਯਿਫ਼ਤਾਹ ਦੀ ਧੀ ਆਪਣੇ ਪਿਤਾ ਕੋਲ ਵਾਪਸ ਪਰਤ ਆਈ। ਯਿਫ਼ਤਾਹ ਨੇ ਉਹੀ ਕੀਤਾ ਜੋ ਉਸਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਯਿਫ਼ਤਾਹ ਦੀ ਧੀ ਨੇ ਕਦੇ ਵੀ ਕਿਸੇ ਨਾਲ ਜਿਨਸੀ ਸੰਬੰਧ ਨਹੀਂ ਰਖੇ ਸਨ। ਇਸ ਲਈ ਇਸਰਾਏਲ ਵਿੱਚ ਇਹ ਇੱਕ ਰਿਵਾਜ਼ ਬਣ ਗਿਆ। 40 ਹਰ ਸਾਲ ਇਸਰਾਏਲ ਦੀਆਂ ਔਰਤਾਂ ਗਿਲਆਦ ਦੇ ਯਿਫ਼ਤਾਹ ਦੀ ਧੀ ਨੂੰ ਯਾਦ ਕਰਦੀਆਂ। ਇਸਰਾਏਲ ਦੀਆਂ ਔੜਤਾਂ ਹਰ ਸਾਲ ਚਾਰ ਦਿਨਾਂ ਲਈ ਯਿਫ਼ਤਾਹ ਦੀ ਧੀ ਲਈ ਰੋਂਦੀਆਂ।

12:1 ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਜ਼ਾਫ਼ੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?” 2 ਯਿਫ਼ਤਾਹ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਗੰਭੀਰ ਮਤਭੇਦ ਸੀ। ਇਸ ਲਈ ਅਸੀਂ ਉਨ੍ਹਾਂ ਦੇ ਵਿਰੁੱਧ ਲੜਾਈ ਕੀਤੀ। ਮੈਂ ਤੁਹਾਨੂੰ ਬੁਲਾਇਆ ਸੀ ਪਰ ਤੁਸੀਂ ਸਾਡੀ ਸਹਾਇਤਾ ਕਰਨ ਲਈ ਨਹੀਂ ਆਏ। 3 ਮੈਂ ਦੇਖ ਲਿਆ ਕਿ ਤੁਸੀਂ ਸਾਡੀ ਸਹਾਇਤਾ ਨਹੀਂ ਕਰੋਂਗੇ। ਇਸ ਲਈ ਮੈਂ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਇਆ। ਮੈਂ ਨਦੀ ਪਾਰ ਕਰਕੇ ਅੰਮੋਨੀ ਲੋਕਾਂ ਨਾਲ ਲੜਨ ਲਈ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ। ਹੁਣ ਤੁਸੀਂ ਅੱਜ ਮੇਰੇ ਖਿਲਾਫ਼ ਲੜਨ ਲਈ ਕਿਉਂ ਆਏ ਹੋ?” 4 ਫ਼ੇਰ ਯਿਫ਼ਾਤਾਹ ਨੇ ਗਿਲਆਦ ਦੇ ਸਾਰੇ ਲੋਕਾਂ ਨੂੰ ਇਕਠਿਆਂ ਕੀਤਾ। ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਨਾਲ ਲੜੇ ਕਿਉਂਕਿ ਉਨ੍ਹਾਂ ਨੇ ਗਿਲਆਦ ਦੇ ਬੰਦਿਆਂ ਦੀ ਬੇਇੱਜ਼ਤੀ ਕੀਤੀ ਸੀ। ਅਤੇ ਆਖਿਆ ਸੀ, “ਤੁਸੀਂ ਗਿਲਆਦ, ਇਫ਼ਰਾਈਮ ਅਤੇ ਮਨਸ਼ਹ ਦੇ ਵਿਚਕਾਰ ਦੀ ਧਰਤੀ ਉੱਤੇ ਇਫ਼ਰਾਈਮ ਦੇ ਭਗੌੜੇ ਹੋ।” ਗਿਲਆਦ ਦੇ ਲੋਕਾਂ ਨੇ ਇਫ਼ਰਾਈਮ ਦੇ ਲੋਕਾਂ ਨੂੰ ਹਰਾ ਦਿੱਤਾ। 5 ਗਿਲਆਦ ਦੇ ਬੰਦਿਆਂ ਨੇ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰ ਲਿਆ ਜਿਥੋਂ ਲੋਕ ਯਰਦਨ ਨਦੀ ਪਾਰ ਕਰਦੇ ਸਨ। ਉਹ ਥਾਵਾਂ ਇਫ਼ਰਾਈਮ ਦੇ ਦੇਸ਼ ਵੱਲ ਪੈਂਦੀਆਂ ਸਨ। ਜਦੋਂ ਵੀ ਕਦੇ ਇਫ਼ਰਾਈਮ ਦਾ, ਬਚਕੇ ਨਿਕਲਿਆ ਬੰਦਾ ਨਦੀ ਕੋਲ ਆਉਂਦਾ ਅਤੇ ਆਖਦਾ, “ਮੈਨੂੰ ਪਾਰ ਜਾਣ ਦਿਉ”, “ਗਿਲਆਦ ਦੇ ਬੰਦੇ ਉਸਨੂੰ ਪੁਛਦੇ, “ਕੀ ਤੂੰ ਇਫ਼ਰਾਈਮ ਤੋਂ ਹੈ?” ਜੇ ਉਹ ਆਖਦਾ, “ਨਹੀਂ,” 6 ਫ਼ੇਰ ਉਹ ਆਖਦੇ, “ਸ਼ਿਬ੍ਬੋਲਥ” ਸ਼ਬਦ ਬੋਲ।” ਇਫ਼ਰਾਈਮ ਦੇ ਲੋਕ ਉਸ ਸ਼ਬਦ ਨੂੰ ਸਹੀ ਢੰਗ ਨਾਲ ਨਹੀਂ ਉੱਚਾਰ ਸਕਦੇ ਸਨ। ਉਹ “ਸਿਬ੍ਬੋਲਥ” ਬੋਲਦੇ ਸਨ। ਇਸ ਲਈ ਜੇ ਕੋਈ ਬੰਦਾ ਆਖਦਾ, “ਸਿਬ੍ਬੋਲਥ” ਤਾਂ ਗਿਲਆਦ ਦੇ ਬੰਦਿਆਂ ਨੂੰ ਪਤਾ ਲੱਗ ਜਾਂਦਾ ਕਿ ਉਹ ਇਫ਼ਰਾਈਮ ਤੋਂ ਸੀ। ਤਾਂ ਉਹ ਉਸਨੂੰ ਯਰਦਨ ਨਦੀ ਦੇ ਪਾਰ ਲੰਘਣ ਵਾਲੇ ਸਥਾਨ ਤੇ ਲੈ ਜਾਂਦੇ ਅਤੇ ਮਾਰ ਦਿੰਦੇ। ਉਨ੍ਹਾਂ ਨੇ ਇਫ਼ਰਾਈਮ ਦੇ 42,000 ਲੋਕ ਮਾਰ ਦਿੱਤੇ। 7 ਯਿਫ਼ਤਾਹ ਇਸਰਾਏਲ ਦੇ ਲੋਕਾਂ ਲਈ ਛੇ ਸਾਲ ਤੱਕ ਨਿਆਂਕਾਰ ਰਿਹਾ। ਫ਼ੇਰ ਗਿਲਆਦ ਦੇ ਯਿਫ਼ਤਾਹ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉਸਨੂੰ ਉਸਦੇ ਆਪਣੇ ਕਸਬੇ ਗਿਲਆਦ ਵਿੱਚ ਹੀ ਦਫ਼ਨਾ ਦਿੱਤਾ। 8 ਯਿਫ਼ਤਾਨ ਤੋਂ ਮਗਰੋਂ ਇਬਸਾਨ ਨਾਮ ਦਾ ਬੰਦਾ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਸੀ। ਇਬਸਾਨ ਬੈਤਲਹਮ ਸ਼ਹਿਰ ਦਾ ਸੀ। 9 ਇਬਸਾਨ ਦੇ 30 ਪੁੱਤਰ ਅਤੇ 30 ਧੀਆਂ ਸਨ। ਉਸਨੇ ਆਪਣੀਆਂ 30 ਧੀਆਂ ਨੂੰ ਉਨ੍ਹਾਂ ਆਦਮੀਆਂ ਨਾਲ ਸ਼ਾਦੀ ਕਰਨ ਲਈ ਆਖਿਆ ਜੋ ਉਸਦੇ ਰਿਸ਼ਤੇਦਾਰ ਨਹੀਂ ਸਨ। ਅਤੇ ਉਸਨੇ 30 ਕੁੜੀਆਂ ਲਭੀਆਂ ਜਿਹੜੀਆਂ ਉਸਦੀਆਂ ਇਰਸ਼ਤੇਦਾਰ ਨਹੀਂ ਸਨ, ਅਤੇ ਆਪਣੇ 30 ਪੁੱਤਰਾਂ ਦੀ ਸ਼ਾਦੀ ਉਨ੍ਹਾਂ ਨਾਲ ਕਰ ਦਿੱਤੀ। ਇਬਸਾਨ ਇਸਰਾਏਲ ਦੇ ਲੋਕਾਂ ਦਾ ਸੱਤ ਸਾਲ ਨਿਆਂਕਾਰ ਰਿਹਾ। 10 ਫ਼ੇਰ ਇਬਸਾਨ ਦਾ ਦੇਹਾਂਤ ਹੋ ਗਿਆ। ਉਸਨੂੰ ਬੈਤਲਹਮ ਸ਼ਹਿਰ ਵਿੱਚ ਦਫ਼ਨਾਇਆ ਗਿਆ। 11 ਇਬਸਾਨ ਤੋਂ ਮਗਰੋਂ ਏਲੋਨ ਨਾਮ ਦਾ ਆਦਮੀ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਏਲੋਨ ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਇਸਰਾਏਲ ਦੇ ਲੋਕਾਂ ਦਾ ਦਸ ਸਾਲ ਤੱਕ ਨਿਆਂਕਾਰ ਰਿਹਾ। 12 ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦਾ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇ ਅਯ੍ਯਾਲੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ। 13 ਜਦੋਂ ਏਲੋਨ ਮਰਿਆ ਤਾਂ ਅਬਦੋਨ ਨਾਮ ਦਾ ਬੰਦਾ ਜਿਹੜਾ ਹਿਲ੍ਲੇਲ ਦਾ ਪੁੱਤਰ ਸੀ, ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਅਬਦੋਨ ਫ਼ਿਰਾਤੋਂਨ ਸ਼ਹਿਰ ਦਾ ਸੀ। 14 ਅਬਦੋਨ ਦੇ 40 ਪੁੱਤਰ ਅਤੇ 30 ਪੋਤਰੇ ਸਨ। ਉਹ 70 ਖੋਤਿਆਂ ਦੀ ਸਵਾਰੀ ਕਰਦੇ ਸਨ। ਅਬਦੋਨ ਇਸਰਾਏਲ ਦੇ ਲੋਕਾਂ ਦਾ ਅਠ ਸਾਲ ਨਿਆਂਕਾਰ ਰਿਹਾ। 15 ਫ਼ੇਰ ਹਿਲ੍ਲੇਲ ਦਾ ਪੁੱਤਰ ਅਬਦੋਨ ਮਰ ਗਿਆ। ਉਸਨੂੰ ਫ਼ਿਰਾਤੋਂਨ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰਾਤੋਂਨ ਇਫ਼ਰਾਈਮ ਦੀ ਧਰਤੀ ਉੱਤੇ ਹੈ। ਇਹ ਉਸ ਪਹਾੜੀ ਪ੍ਰਦੇਸ਼ ਵਿੱਚ ਹੈ ਜਿਥੇ ਅਮਾਲੇਕੀ ਲੋਕ ਰਹਿੰਦੇ ਸਨ।

13:1 ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ 40 ਵਰ੍ਹਿਆਂ ਲਈ ਉਨ੍ਹਾਂ ਨੂੰ ਫ਼ਲਸਤੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ। 2 ਉਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸਦੇ ਕੋਈ ਔਲਾਦ ਨਹੀਂ ਸੀ। 3 ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਮ੍ਹਣੇ ਪ੍ਰਗਟ ਹੋਇਆ। ਉਸਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ। 4 ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ। 5 ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।” 6 ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸਨੂੰ ਦੱਸ ਦਿੱਤਾ। ਉਸਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸਨੂੰ ਇਹ ਨਹੀਂ ਪੁਛਿਆ ਕਿ ਉਹ ਕਿਥੋਂ ਦਾ ਸੀ। ਉਸਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ। 7 ਪਰ ਉਸਨੇ ਮੈਨੂੰ ਆਖਿਆ, “ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂ? ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’” 8 ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।” 9 ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸਦੇ ਕੋਲ ਨਹੀਂ ਸੀ। 10 ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!” 11 ਮਾਨੋਆਹ ਉਠ ਪਿਆ ਅਤੇ ਆਪਣੀ ਪਤਨੀ ਦੇ ਪਿਛੇ-ਪਿਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?”ਦੂਤ ਨੇ ਆਖਿਆ, “ਮੈਂ ਹੀ ਹਾਂ।” 12 ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?” 13 ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ। 14 ਉਸਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸਨੂੰ ਮੈਅ ਜਾਂ ਕੋਈ ਹੋਰ ਤੇਜ ਚੀਜ਼ ਨਹੀਂ ਪੀਣੀ ਚਾਹੀਦੀ। ਉਸਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।” 15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬਕਰਾ ਰਿਂਨਣਾ ਚਾਹੁੰਦੇ ਹਾਂ।” 16 ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।) 17 ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸਕੀਏ!” 18 ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।” 19 ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ਼ ਦੀ ਭੇਟ ਚੜਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ। 20 ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚਲਿਆ ਗਿਆ!ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ। 21 ਆਖਰਕਾਰ ਮਾਨੋਆਹ ਨੂੰ ਸਮਝ ਆ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਮ੍ਹਣੇ ਪ੍ਰਗਟ ਨਹੀਂ ਹੋਇਆ। 22 ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!” 23 ਪਰ ਉਸਦੀ ਪਤਨੀ ਨੇ ਉਸਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ਼ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸਨੇ ਸਾਨੂੰ ਇਹ ਗੱਲਾਂ ਨਹੀਂ ਦਸ੍ਸਣੀਆਂ ਸਨ।” 24 ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸਨੂੰ ਅਸੀਸ ਦਿੱਤੀ। 25 ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿਚਕਾਰ ਮਹਨੇਹ ਦਾਨ ਵਿੱਚ ਸੀ।

14:1 ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉਥੇ ਉਸਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ। 2 ਜਦੋਂ ਉਹ ਘਰ ਵਾਪਸ ਆਇਆ ਤਾਂ ਉਸਨੇ ਆਪਣੇ ਮਾਤਾ-ਪਿਤਾ ਨੂੰ ਆਖਿਆ, “ਮੈਂ ਤਿਮਨਾਯ ਵਿਖੇ ਇੱਕ ਫ਼ਲਿਸਤੀ ਔਰਤ ਵੇਖੀ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸਨੂੰ ਮੇਰੇ ਲਈ ਲੈ ਆਓ। ਮੈਂ ਉਸ ਨਾਲ ਸ਼ਾਦੀ ਕਰਨਾ ਚਾਹੁੰਦਾ ਹਾਂ।” 3 ਉਸਦੇ ਮਾਤਾ ਪਿਤਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕਾਂ ਵਿੱਚ ਵੀ ਤਾਂ ਕੋਈ ਅਜਿਹੀ ਕੁੜੀ ਜ਼ਰੂਰ ਹੈ ਜਿਸ ਨਾਲ ਤੂੰ ਵਿਆਹ ਕਰ ਸਕਦਾ ਹੈਂ। ਕੀ ਤੇਰੇ ਲਈ ਫ਼ਲਿਸਤੀ ਕੁੜੀ ਨਾਲ ਸ਼ਾਦੀ ਕਰਨੀ ਜ਼ਰੂਰੀ ਹੈ? ਉਨ੍ਹਾਂ ਲੋਕਾਂ ਦੀ ਸੁੰਨਤ ਵੀ ਨਹੀਂ ਹੋਈ ਹੁੰਦੀ।”ਪਰ ਸਮਸੂਨ ਨੇ ਆਖਿਆ, “ਉਸ ਕੁੜੀ ਨੂੰ ਮੇਰੇ ਲਈ ਲਿਆਓ! ਉਹ ਮੈਨੂੰ ਪ੍ਰਸੰਨ ਕਰਦੀ ਹੈ!” 4 (ਸਮਸੂਨ ਦੇ ਮਾਪੇ ਇਹ ਨਹੀਂ ਜਾਣਦੇ ਸਨ ਕਿ ਯਹੋਵਾਹ ਚਾਹੁੰਦਾ ਸੀ ਕਿ ਅਜਿਹਾ ਵਾਪਰੇ। ਯਹੋਵਾਹ ਫ਼ਲਿਸਤੀ ਲੋਕਾਂ ਦੇ ਵਿਰੁੱਧ ਕੁਝ ਕਰਨ ਦੀ ਤਲਾਸ਼ ਵਿੱਚ ਸੀ। ਫ਼ਲਿਸਤੀ ਲੋਕ ਉਸ ਵੇਲੇ ਇਸਰਾਏਲ ਦੇ ਲੋਕਾਂ ਉੱਤੇ ਹਕੂਮਤ ਕਰ ਰਹੇ ਸਨ।) 5 ਸਮਸੂਨ ਆਪਣੇ ਮਾਤਾ ਪਿਤਾ ਨਾਲ ਤਿਮਨਾਯ ਸ਼ਹਿਰ ਨੂੰ ਗਿਆ। ਉਹ ਉਥੋਂ ਤੀਕ ਗਏ ਜਿਥੇ ਸ਼ਹਿਰ ਦੇ ਨੇੜੇ ਅੰਗੂਰਾਂ ਦੇ ਖੇਤ ਸਨ। ਉਸੇ ਥਾਂ ਉੱਤੇ ਇੱਕ ਜਵਾਨ ਸ਼ੇਰ ਅਚਾਨਕ ਦਹਾੜਿਆ ਅਤੇ ਸਮਸੂਨ ਉੱਤੇ ਕੁਦ੍ਦ ਪਿਆ! 6 ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁਟਿਆ। ਇਹ ਉਸਨੂੰ ਬਹੁਤ ਆਸਾਨ ਲਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸਨੇ ਕੀ ਕੀਤਾ ਸੀ। 7 ਇਸ ਲਈ ਸਮਸੂਨ ਸ਼ਹਿਰ ਵਿੱਚ ਗਿਆ ਅਤੇ ਫ਼ਲਿਸਤੀ ਕੁੜੀ ਨਾਲ ਗੱਲ ਕੀਤੀ ਅਤੇ ਉਹ ਉਸ ਨਾਲ ਪ੍ਰਸੰਨ ਸੀ। 8 ਕਈ ਦਿਨਾਂ ਮਗਰੋਂ ਸਮਸੂਨ ਫ਼ਲਿਸਤੀ ਔਰਤ ਨਾਲ ਸ਼ਾਦੀ ਕਰਨ ਲਈ ਵਾਪਸ ਆ ਗਿਆ। ਆਉਂਦਿਆਂ ਹੋਇਆਂ ਰਸਤੇ ਵਿੱਚ ਉਹ ਮਰੇ ਹੋਏ ਸ਼ੇਰ ਨੂੰ ਵੇਖਣ ਲਈ ਗਿਆ। ਉਸਨੇ ਸ਼ੇਰ ਦੀ ਲਾਸ਼ ਵਿੱਚ ਮਧੂ ਮਖੀਆਂ ਦਾ ਝੁਂਡ ਦੇਖਿਆ। ਉਨ੍ਹਾਂ ਨੇ ਕੁਝ ਸ਼ਹਿਦ ਬਣਾ ਲਿਆ ਸੀ। 9 ਸਮਸੂਨ ਨੇ ਕੁਝ ਸ਼ਹਿਦ ਹੱਥਾਂ ਨਾਲ ਕਢ ਲਿਆ। ਉਹ ਸ਼ਹਿਦ ਖਾਂਦੇ ਹੋਏ ਤੁਰਨ ਲੱਗਾ। ਜਦੋਂ ਉਹ ਆਪਣੇ ਮਾਪਿਆਂ ਕੋਲ ਆਇਆ ਤਾਂ ਉਨ੍ਹਾਂ ਨੂੰ ਕੁਝ ਸ਼ਹਿਦ ਦਿੱਤਾ। ਉਨ੍ਹਾਂ ਨੇ ਵੀ ਉਹ ਖਾ ਲਿਆ। ਪਰ ਸਮਸੂਨ ਨੇ ਆਪਣੇ ਮਾਪਿਆਂ ਨੂੰ ਇਹ ਨਹੀਂ ਦੱਸਿਆ ਕਿ ਉਸਨੇ ਸ਼ਹਿਦ ਮੁਰਦਾ ਸ਼ੇਰ ਦੀ ਲਾਸ਼ ਤੋਂ ਲਿਆਂਦਾ ਸੀ। 10 ਸਮਸੂਨ ਦਾ ਪਿਤਾ ਫ਼ਲਿਸਤੀ ਕੁੜੀ ਨੂੰ ਦੇਖਣ ਲਈ ਗਿਆ। ਰਿਵਾਜ਼ ਇਹ ਸੀ ਕਿ ਦੂਲ੍ਹਾ ਦਾਵਤ ਦੇਵੇ। ਇਸ ਲਈ ਸਮਸੂਨ ਨੇ ਦਾਵਤ ਦਿੱਤੀ। 11 ਜਦੋਂ ਫ਼ਲਿਸਤੀ ਲੋਕਾਂ ਨੇ ਦੇਖਿਆ ਕਿ ਉਹ ਦਾਵਤ ਦੇ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਵਿੱਚ ਸ਼ਾਮਿਲ ਹੋਣ ਲਈ 30 ਆਦਮੀ ਭੇਜੇ। 12 ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਕਹਾਣੀ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁਝ ਲਈ ਤਾਂ ਮੈਂ ਤੁਹਾਨੂੰ 30 ਮਹਈਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ। 13 ਪਰ ਜੇ ਤੁਸੀਂ ਬੁਝਾਰਤ ਨਾ ਬੁਝ ਸਕੇ ਤਾਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਮੈਨੂੰ ਦੇਣੇ ਪੈਣਗੇ।” ਇਸ ਲਈ 30 ਆਦਮੀਆਂ ਨੇ ਆਖਿਆ, “ਆਪਣੀ ਬੁਝਾਰਤ ਦੱਸੋ ਅਸੀਂ ਸੁਣਨਾ ਚਾਹੁੰਦੇ ਹਾਂ।” 14 ਸਮਸੂਨ ਨੇ ਉਨ੍ਹਾਂ ਨੂੰ ਇਹ ਬੁਝਾਰਤ ਪਾਈ:“ਖਾਣ ਵਾਲੇ ਵਿੱਚੋਂ ਕੁਝ ਚੀਜ਼ ਖਾਣ ਵਾਲੀ ਆਈ।ਤਾਕਤਵਰ ਵਿੱਚ ਆਈ ਮਿਠੀ ਜਿਹੀ ਚੀਜ਼।30 ਆਦਮੀਆਂ ਨੇ ਤਿੰਨ ਦਿਨ ਤੱਕ ਜਵਾਬ ਲਭਣ ਦੀ ਕੋਸ਼ਿਸ਼ ਕੀਤੀ ਪਰ ਉਹ ਲਭ ਨਹੀਂ ਸਕੇ। 15 ਚੌਥੇ ਦਿਨ, ਆਦਮੀ ਸਮਸੂਨ ਦੀ ਪਤਨੀ ਕੋਲ ਆਏ। ਉਨ੍ਹਾਂ ਆਖਿਆ, “ਕੀ ਤੂੰ ਸਾਨੂੰ ਸਿਰਫ਼ ਗਰੀਬ ਬਨਾਉਣਾ ਲਈ ਸੱਦਾ ਭੇਜਿਆ ਸੀ? ਤੈਨੂੰ ਇਸ ਬੁਝਾਰਤ ਦਾ ਜਵਾਬ ਕਰਨ ਲਈ ਆਪਨੇ ਪਤੀ ਨਾਲ ਛਲ ਕਰਨਾ ਚਾਹੀਦਾ। ਜੇ ਤੂੰ ਸਾਡੇ ਲਈ ਇਸ ਬੁਝਾਰਤ ਦਾ ਜਵਾਬ ਨਹੀਂ ਕਢਾਵੇਂਗੀ ਤਾਂ ਅਸੀਂ ਤੈਨੂੰ ਅਤੇ ਤੇਰੇ ਸਾਰੇ ਪਰਿਵਾਰ ਨੂੰ ਸਾੜਕੇ ਮਾਰ ਦਿਆਂਗੇ।” 16 ਇਸ ਲਈ ਸਮਸੂਨ ਦੀ ਪਤਨੀ ਉਸ ਕੋਲ ਗਈ ਅਤੇ ਰੋਣ ਲੱਗ ਪਈ। ਉਸਨੇ ਆਖਿਆ, “ਤੂੰ ਮੈਨੂੰ ਨਫ਼ਰਤ ਕਰਦਾ ਹੈਂ, ਤੂੰ ਸੱਚਮੁੱਚ ਮੈਨੂੰ ਪਿਆਰ ਨਹੀਂ ਕਰਦਾ! ਤੂੰ ਮੇਰੇ ਲੋਕਾਂ ਨੂੰ ਇੱਕ ਬੁਝਾਰਤ ਪਾਈ ਹੈ ਅਤੇ ਤੂੰ ਮੈਨੂੰ ਇਸਦਾ ਜਵਾਬ ਵੀ ਨਹੀਂ ਦੱਸਦਾ।”ਉਸਨੇ ਉਸਨੂੰ ਜਵਾਬ ਦਿੱਤਾ, “ਵੇਖ, ਮੈਂ ਆਪਣੇ ਪਿਉ ਅਤੇ ਮਾਂ ਨੂੰ ਵੀ ਨਹੀਂ ਦੱਸਿਆ ਫ਼ੇਰ ਮੈਂ ਤੈਨੂੰ ਕਿਉਂ ਦੱਸਾਂ?” 17 ਸਮਸੂਨ ਦੀ ਪਤਨੀ ਦਾਵਤ ਦੇ ਰਹਿੰਦੇ ਸੱਤ ਦਿਨਾਂ ਤੱਕ ਰੋਂਦੀ ਰਹੀ। ਇਸ ਲਈ ਆਖਰਕਾਰ ਉਸਨੇ ਸੱਤਵੇਂ ਦਿਨ ਬੁਝਰਤ ਦਾ ਉੱਤਰ ਦੇ ਦਿੱਤਾ। ਉਸਨੇ ਉਸਨੂੰ ਇਸ ਲਈ ਦੱਸ ਦਿੱਤਾ ਕਿਉਂਕਿ ਉਹ ਉਸਨੂੰ ਪਰੇਸ਼ਾਨ ਕਰਦੀ ਰਹੀ ਸੀ। ਫ਼ੇਰ ਉਹ ਆਪਣੇ ਲੋਕਾਂ ਕੋਲ ਗਈ ਅਤੇ ਉਨ੍ਹਾਂ ਨੂੰ ਬੁਝਾਰਤ ਦਾ ਜਵਾਬ ਦੱਸ ਦਿੱਤਾ। 18 ਇਸ ਲਈ ਸੱਤਵੇਂ ਦਿਨ ਸੂਰਜ ਛਿਪਣ ਤੋਂ ਪਹਿਲਾਂ-ਪਹਿਲਾਂ ਫ਼ਲਿਸਤੀ ਆਦਮੀਆਂ ਕੋਲ ਉੱਤਰ ਸੀ। ਉਹ ਸਮਸੂਨ ਕੋਲ ਆਏ ਅਤੇ ਆਖਿਆ,“ਸ਼ਹਿਦ ਨਾਲੋਂ ਮਿਠਾ ਕੀ ਹੈ?ਸ਼ੇਰ ਨਾਲੋ ਤਕੜਾ ਕੌਣ ਹੈ?”ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ,“ਜੇ ਤੁਸੀਂ ਮੇਰੀ ਗਾਂ ਨਾਲ ਹਲ ਨਾ ਵਾਹਿਆਹੁੰਦਾ ਤੁਸੀਂ ਮੇਰੀ ਬੁਝਾਰਤ ਨਹੀਂ ਸੀ ਬੁਝ ਸਕਦੇ!” 19 ਫ਼ੇਰ ਯਹੋਵਾਹ ਆਤਮਾ ਸਮਸੂਨ ਵਿੱਚ ਬੜੀ ਤਾਕਤ ਨਾਲ ਆਇਆ ਅਤੇ ਉਹ ਅਸ਼ਕਲੋਨ ਨਗਰ ਵਿੱਚ ਚਲਾ ਗਿਆ ਅਤੇ ਜਾਕੇ 30ਫ਼ਲਿਸਤੀਆਂ ਨੂੰ ਮਾਰ ਦਿੱਤਾ। ਫ਼ੇਰ ਉਸਨੇ ਲਾਸ਼ਾਂ ਤੋਂ ਕੱਪੜੇ ਅਤੇ ਹੋਰ ਸਾਮਾਨ ਉਤਾਰ ਲਿਆ। ਅਤੇ ਇਨ੍ਹਾਂ ਨੂੰ ਵਾਪਸ ਲਿਆਕੇ ਉਨ੍ਹਾਂ ਲੋਕਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਬੁਝਾਰਤ ਬੁਝੀ ਸੀ। ਉਹ ਬਹੁਤ ਨਾਰਾਜ਼ ਸੀ ਇਸ ਲਈ ਉਹ ਆਪਨੇ ਪਿਤਾ ਦੇ ਘਰ ਗਿਆ। 20 ਤਾਂ ਸਮਸੂਨ ਦੀ ਪਤਨੀ ਉਸਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸਦਾ ਸਭ ਤੋਂ ਚੰਗਾ ਆਦਮੀ ਸੀ।

15:1 ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸਨੇ ਇੱਕ ਜਵਾਨ ਬਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।”ਪਰ ਉਸਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ। 2 ਉਸਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸਦੀ ਛੋਟੀ ਭੈਣ ਉਸ ਨਾਲੋਂ ਵੀ ਵਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸਕਦਾ ਹੈਂ।” 3 ਪਰ ਸਮਸੂਨ ਨੇ ਉਸਨੂੰ ਆਖਿਆ, “ਹੂਣ ਮੇਰੇ ਕੋਲ ਤੁਹਾਨੂੰ ਫ਼ਲਿਸਤੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਚੰਗਾ ਕਾਰਣ ਹੈ। ਹੁਣ ਕੋਈ ਵੀ ਮੈਨੂੰ ਕਸੂਰਵਾਰ ਨਹੀਂ ਠਹਿਰਾਵੇਗਾ।” 4 ਇਸ ਲਈ ਸਮਸੂਨ ਬਾਹਰ ਗਿਆ ਅਤੇ 300 ਲੂਮੜੀਆਂ ਫ਼ੜ ਲਿਆਇਆ? ਉਸਨੇ ਦੋ-ਦੋ ਲੂਮੜੀਆਂ ਲਈਆਂ ਅਤੇ ਉਨ੍ਹਾਂ ਦੀਆਂ ਪੂਛਾਂ ਬੰਨ੍ਹਕੇ ਜੋੜੇ ਬਣਾ ਦਿੱਤੇ। ਫ਼ੇਰ ਉਸਨੇ ਲੂਮੜੀਆਂ ਦੇ ਹਰ ਜੋੜੇ ਦੀਆਂ ਪੂਛਾਂ ਦੇ ਇਵਚਕਾਰ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ। 5 ਸਮਸੂਨ ਨੇ ਉਹ ਮਸ਼ਾਲਾਂ ਬਾਲ ਦਿੱਤੀਆਂ ਜਿਹੜੀਆਂ ਉਸਨੇ ਲੂਮੜੀਆਂ ਦੀਆਂ ਪੂਛਾਂ ਵਿਚਕਾਰ ਬਂਨ੍ਹੀਆਂ ਸਨ। ਫ਼ੇਰ ਉਸਨੇ ਲੂਮੜੀਆਂ ਨੂੰ ਫ਼ਲਿਸਤੀਆਂ ਦੇ ਕਣਕ ਦੇ ਖੇਤਾਂ ਵਿੱਚ ਭੱਜਣ ਲਈ ਛੱਡ ਦਿੱਤਾ। ਇੰਝ ਉਸਨੇ ਉਨ੍ਹਾਂ ਦੇ ਖੇਤਾਂ ਵਿੱਚ ਉਗ੍ਗੇ ਬੂਟਿਆਂ, ਅਤੇ ਕੱਟੇ ਹੋਏ ਅਨਾਜ਼ ਦੀਆਂ ਢੇਰੀਆਂ, ਉਨ੍ਹਾਂ ਦੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਗੀਚਿਆਂ ਨੂੰ ਨਾਸ਼ ਕਰ ਦਿੱਤਾ। 6 ਫ਼ਲਿਸਤੀ ਲੋਕਾਂ ਨੇ ਪੁਛਿਆ, “ਇਹ ਕਿਸਨੇ ਕੀਤਾ ਹੈ?”ਕਿਸਨੇ ਉਨ੍ਹਾਂ ਨੂੰ ਦੱਸਿਆ, “ਤਿਮ੍ਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸਦੇ ਸਹੁਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।” ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ। 7 ਫ਼ੇਰ ਸਮਸੂਨ ਨੇ ਫ਼ਲਿਸਤੀ ਲੋਕਾਂ ਨੂੰ ਆਖਿਆ, “ਤੁਸੀਂ ਮੇਰੇ ਨਾਲ ਇਹ ਬੁਰਾ ਸਲੂਕ ਕੀਤਾ ਹੈ। ਇਸ ਲਈ ਹੁਣ ਮੈਂ ਵੀ ਤੁਹਾਡੇ ਨਾਲ ਬੁਰਾ ਸਲੂਕ ਕਰਾਂਗਾ। ਤਾਂ ਮੇਰਾ ਤੁਹਾਡੇ ਨਾਲ ਹਿਸਾਬ ਬਰਾਬਰ ਹੋਵੇਗਾ।” 8 ਤਾਂ ਸਮਸੂਨ ਨੇ ਫ਼ਲਿਸਤੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੇ ਮਾਰ ਦਿੱਤੇ। ਫ਼ੇਰ ਉਹ ਚਲਿਆ ਗਿਆ ਅਤੇ ਇੱਕ ਗੁਫ਼ਾ ਵਿਚ ਰਹਿਣ ਲੱਗਾ। ਉਹ ਗੁਫ਼ਾ ਏਟਾਮ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਸੀ। 9 ਫ਼ੇਰ ਫ਼ਲਿਸਤੀ ਲੋਕ ਯਹੂਦਾਹ ਦੀ ਧਰਤੀ ਉੱਤੇ ਗਏ। ਉਹ ਲੇਹੀ ਨਾਮ ਦੇ ਇੱਕ ਸਥਾਨ ਉੱਤੇ ਰੁਕ ਗਏ। ਉਨ੍ਹਾਂ ਦੀ ਫ਼ੌਜ ਨੇ ਉਥੇ ਡੇਰਾ ਲਾ ਲਿਆ (ਅਤੇ ਜੰਗ ਦੀ ਤਿਆਰੀ ਕਰਨ ਲਗੀ।) 10 ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਉਨ੍ਹਾਂ ਨੂੰ ਪੁਛਿਆ, “ਤੁਸੀਂ ਫ਼ਲਿਸਤੀ ਲੋਕ ਇੱਥੇ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?”ਉਸਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਫ਼ੜਨ ਆਏ ਹਾਂ। ਅਸੀਂ ਉਸਨੂੰ ਆਪਣਾ ਕੈਦੀ ਬਨਾਉਣਾ ਚਾਹੁੰਦੇ ਹਾਂ। ਅਸੀਂ ਉਸਨੂੰ ਉਨ੍ਹਾਂ ਗੱਲਾਂ ਦੀ ਸਜ਼ਾ ਦੇਣੀ ਚਾਹੁੰਦੇ ਹਾਂ ਜਿਹੜੀਆਂ ਉਸਨੇ ਸਾਡੇ ਲੋਕਾਂ ਨਾਲ ਕੀਤੀਆਂ ਹਨ।” 11 ਫ਼ੇਰ ਯਹੂਦਾਹ ਦੇ ਪਰਿਵਾਰ-ਸਮੂਹ ਦੇ 3,000 ਆਦਮੀ ਸਮਸੂਨ ਕੋਲ ਗਏ। ਉਹ ਏਟਾਮ ਦੀ ਚੱਟਾਨ ਨੇੜੇ ਦੀ ਗੁਫ਼ਾ ਕੋਲ ਗਏ। ਉਨ੍ਹਾਂ ਨੇ ਉਸਨੂੰ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਕੀ ਤੈਨੂੰ ਨਹੀਂ ਪਤਾ ਕਿ ਫ਼ਲਿਸਤੀ ਲੋਕ ਸਾਡੇ ਉੱਤੇ ਹਕੂਮਤ ਕਰਦੇ ਹਨ?”ਸਮਸੂਨ ਨੇ ਜਵਾਬ ਦਿੱਤਾ, “ਮੈਂ ਸਿਰਫ਼ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਹੈ ਜਿਹੜੇ ਉਨ੍ਹਾਂ ਨੇ ਮੇਰੇ ਨਾਲ ਕੀਤੇ ਹਨ।” 12 ਫ਼ੇਰ ਉਨ੍ਹਾਂ ਨੇ ਸਮਸੂਨ ਨੂੰ ਆਖਿਆ, “ਅਸੀਂ ਤੈਨੂੰ ਬੰਨ੍ਹਣ ਲਈ ਆਏ ਹਾਂ। ਅਸੀਂ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ।”ਸਮਸੂਨ ਨੇ ਯਹੂਦਾਹ ਦੇ ਬੰਦਿਆਂ ਨੂੰ ਆਖਿਆ, “ਇਕਰਾਰ ਕਰੋ ਕਿ ਤੁਸੀਂ ਖੁਦ ਮੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਗੇ।” 13 ਫ਼ੇਰ ਯਹੂਦਾਹ ਦੇ ਬੰਦਿਆਂ ਨੇ ਆਖਿਆ, “ਸਾਨੂੰ ਮਨਜ਼ੂਰ ਹੈ। ਅਸੀਂ ਬਸ ਤੈਨੂੰ ਬਂਨ੍ਹਾਂਗੇ ਅਤੇ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ। ਅਸੀਂ ਇਕਰਾਰ ਕਰਦੇ ਹਾਂ ਕਿ ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹ ਦਿੱਤਾ। ਉਹ ਉਸਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। 14 ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ। 15 ਸਮਸੂਨ ਨੂੰ ਇੱਕ ਮਰੇ ਹੋਏ ਖੋਤੇ ਦਾ ਜਬੜਾ ਮਿਲ ਗਿਆ। ਉਸਨੇ ਜਬਾੜੇ ਦੀ ਹੱਡੀ ਫ਼ੜੀ ਅਤੇ 1,000 ਫ਼ਲਿਸਤੀ ਲੋਕਾਂ ਨੂੰ ਇਸਦੇ ਨਾਲ ਮਾਰ ਦਿੱਤਾ। 16 ਫ਼ੇਰ ਸਮਸੂਨ ਨੇ ਆਖਿਆ,“ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲਮੈਂ 1,000 ਬੰਦਿਆਂ ਨੂੰ ਮਾਰ ਦਿੱਤਾ,ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲਮੈਂ ਉਨ੍ਹਾਂ ਦੀ ਇੱਕ ਵੱਡੀ ਢੇਰੀ ਲਾ ਦਿੱਤੀ ਹੈ।” 17 ਜਦੋਂ ਸਮਸੂਨ ਬੋਲ ਹਟਿਆ, ਉਸਨੇ ਜਬਾੜੇ ਦੀ ਹੱਡੀ ਹੇਠਾਂ ਸੁੱਟ ਦਿੱਤੀ। ਇਸ ਲਈ ਉਸਦਾ ਨਾਮ ਰਾਮਥ ਲਹੀ ਰੱਖਿਆ ਗਿਆ। 18 ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!” 19 ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹਕ੍ਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ। 20 ਇਸ ਲਈ ਸਮਸੂਨ ਇਸਰਾਏਲ ਦੇ ਲੋਕਾਂ ਦਾ 20 ਸਾਲ ਤੱਕ ਨਿਆਂਕਾਰ ਰਿਹਾ। ਇਹ ਗੱਲ ਫ਼ਲਿਸਤੀਨ ਲੋਕਾਂ ਦੇ ਵੇਲੇ ਦੀ ਹੈ।

16:1 ਇੱਕ ਦਿਨ ਸਮਸੂਨ ਅਜ਼ਾਹ੍ਹ ਸ਼ਹਿਰ ਵਿੱਚ ਗਿਆ। ਉਸਨੇ ਉਥੇ ਇੱਕ ਵੇਸਵਾ ਦੇਖੀ। ਉਹ ਰਾਤ ਉਸ ਕੋਲ ਠਹਿਰਨ ਲਈ ਚਲਾ ਗਿਆ। 2 ਕੁਝ ਲੋਕਾਂ ਨੇ ਅਜ਼ਾਹ੍ਹ ਦੇ ਲੋਕਾਂ ਨੂੰ ਦੱਸਿਆ, “ਸ੍ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।” 3 ਪਰ ਸਮਸੂਨ ਸਿਰਫ਼ ਅਧੀ ਰਾਤ ਤੱਕ ਹੀ ਵੇਸਵਾ ਕੋਲ ਠਹਿਰਿਆ। ਸਮਸੂਨ ਨੇ ਅਧੀ ਰਾਤ ਨੂੰ ਉਠਕੇ ਸ਼ਹਿਰ ਦੇ ਦਰਵਾਜ਼ਿਆਂ ਨੂੰ ਹੱਥਾਂ ਵਿੱਚ ਫ਼ੜਿਆ ਅਤੇ ਉਨ੍ਹਾਂ ਨੂੰ ਦਰਵਾਜ਼ੇ ਦੇ ਢਾਂਚੇ, ਦਰਵਾਜ਼ੇ ਉੱਤੇ ਤਾਲਾ ਲਾਉਣ ਵਾਲੀ ਛੜ ਸਮੇਤ ਕਧਾਂ ਵਿੱਚੋਂ ਬਾਹਰ ਖਿੱਚ ਲਿਆ। ਸਮਸੂਨ ਉਨ੍ਹਾਂ ਚੀਜ਼ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਹਬਰੋਨ ਸ਼ਹਿਰ ਦੇ ਨੇੜੇ ਦੀ ਪਹਾੜੀ ਦੀ ਚੋਟੀ ਉੱਤੇ ਲੈ ਗਿਆ। 4 ਬਾਦ ਵਿੱਚ ਸਮਸੂਨ ਇੱਕ ਦਲੀਲਾਹ ਨਾਮ ਦੀ ਔਰਤ ਨੂੰ ਪਿਆਰ ਕਰਨ ਲੱਗ ਪਿਆ। ਉਹ ਸੋਰੇਕ ਦੀ ਵਾਦੀ ਤੋਂ ਸੀ। 5 ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿਥੋਂ ਮਿਲਦੀ ਹੈ। ਉਸਨੂੰ ਫ਼ਸਾ ਅਤੇ ਉਸਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸਕਦੇ ਹਾਂ ਤਾਂ ਜੋ ਅਸੀਂ ਉਸਨੂੰ ਫ਼ੜਕੇ ਬੰਨ੍ਹ ਸਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ 28 ਪੌਂਡ ਚਾਂਦੀ ਦੇਵੇਗਾ।” 6 ਇਸ ਲਈ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਮੈਨੂੰ ਇਹ ਦੱਸ ਕਿ ਤੂੰ ਇਤਨਾ ਤਾਕਤਵਰ ਕਿਉਂ ਹੈਂ। ਕੋਈ ਤੈਨੂੰ ਕਿਵੇਂ ਬੰਨ੍ਹ ਸਕਦਾ ਹੈ ਅਤੇ ਮਜ਼ਬੂਰ ਕਰਦਾ ਹੈਂ?” 7 ਸਮਸੂਨ ਨੇ ਜਵਾਬ ਦਿੱਤਾ, “ਕਿਸੇ ਬੰਦੇ ਨੂੰ ਮੈਨੂੰ ਸੱਤ ਤਾਜ਼ੇ, ਨਵੇਂ ਕਮਾਣ ਦੇ ਧਾਗਿਆਂ ਨਾਲ ਬਂਨ੍ਹਣਾ ਪਵੇਗਾ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹਰ ਕਿਸੇ ਵਾਂਗ ਕਮਜ਼ੋਰ ਹੋਵਾਂਗਾ।” 8 ਫ਼ੇਰ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੇ ਸੱਤ ਤਾਜੇ ਨਵੇਂ ਕਮਾਣ ਦੇ ਧਾਗੇ ਲਿਆਕੇ ਦਲੀਲਾਹ ਨੂੰ ਦਿੱਤੇ। ਦਲੀਲਾਹ ਨੇ ਸਮਸੂਨ ਨੂੰ ਕਮਾਣ ਦੇ ਧਾਗਿਆਂ ਨਾਲ ਬੰਨ੍ਹ ਦਿੱਤਾ। 9 ਕੁਝ ਲੋਕ ਦੂਸਰੇ ਕਮਰੇ ਵਿੱਚ ਛੁਪੇ ਹੋਏ ਸਨ। ਦਲੀਲਾਹ ਨੇ ਸਮਸੂਨ ਨੂੰ ਆਖਿਆ, “ਸਮਸੂਨ ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਸਮਸੂਨ ਨੇ ਆਸਾਨੀ ਨਾਲ ਧਾਗਿਆਂ ਨੂੰ ਤੋੜ ਦਿੱਤਾ। ਉਹ ਉਸ ਧਾਗੇ ਵਾਂਗ ਟੁੱਟ ਗਏ ਜਿਹੜਾ ਲਾਟ ਦੇ ਬਹੁਤ ਨੇੜੇ ਆ ਜਾਂਦਾ ਹੈ। ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਤਾਕਤ ਦਾ ਭੇਤ ਨਹੀਂ ਪਾਇਆ। 10 ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਮਿਹਰਬਾਨੀ ਕਰਕੇ ਮੈਨੂੰ ਸੱਚ ਦੱਸ ਕਿ ਤੈਨੂੰ ਕੋਈ ਜਣਾ ਕਿਵੇਂ ਬੰਨ੍ਹ ਸਕਦਾ ਹੈ?” 11 ਸਮਸੂਨ ਨੇ ਆਖਿਆ, “ਕਿਸੇ ਨੂੰ ਮੈਨੂੰ ਨਵੇਂ ਰੱਸਿਆਂ ਨਾਲ ਬਂਨ੍ਹਣਾ ਪਵੇਗਾ। ਉਨ੍ਹਾਂ ਨੂੰ ਮੈਨੂੰ ਉਨ੍ਹਾਂ ਰਸਿਆ ਨਾਲ ਬਂਨ੍ਹਣਾ ਪਵੇਗਾ ਜਿਨ੍ਹਾਂ ਨੂੰ ਪਹਿਲਾਂ ਕਦੇ ਨਾ ਵਰਤਿਆ ਗਿਆ ਹੋਵੇ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹੋਰ ਕਿਸੇ ਵੀ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।” 12 ਇਸ ਲਈ ਦਲੀਲਾਹ ਨੇ ਕੁਝ ਨਵੇਂ ਰੱਸੇ ਲਈ ਅਤੇ ਸਮਸੂਨ ਨੂੰ ਬੰਨ੍ਹ ਦਿੱਤਾ। ਕੁਝ ਲੋਕ ਦੂਸਰੇ ਕਮਰੇ ਵਿੱਚ ਛੁਪੇ ਹੋਏ ਸਨ। ਤਾਂ ਦਲੀਲਾਹ ਨੇ ਉਸਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਉਸਨੇ ਆਸਾਨੀ ਨਾਲ ਰੱਸਿਆਂ ਨੂੰ ਤੋੜ ਦਿੱਤਾ। ਉਸਨੇ ਉਨ੍ਹਾਂ ਨੂੰ ਧਾਗਿਆਂ ਵਾਂਗ ਤੋੜ ਦਿੱਤਾ। 13 ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਫ਼ੇਰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਹੁਣ, ਮੈਨੂੰ ਦੱਸ ਕਿ ਕੋਈ ਤੈਨੂੰ ਕਿਵੇਂ ਬੰਨ੍ਹ ਸਕਦਾ ਹੈ?”ਸਮਸੂਨ ਨੇ ਆਖਿਆ, “ਜੇ ਤੂੰ ਖੱਡੀ ਉੱਤੇ ਕੱਪੜੇ ਨਾਲ ਮੇਰੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣੇ ਅਤੇ ਉਨ੍ਹਾਂ ਨੂੰ ਸੂਈ ਨਾਲ ਬੰਨ੍ਹ ਦੇਵੋ ਤਾਂ ਮੈਂ ਕਿਸੇ ਵੀ ਦੂਸਰੇ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।” 14 ਬਾਦ ਵਿੱਚ ਸਮਸੂਨ ਸੌਂ ਗਿਆ। ਇਸ ਲਈ ਦਲੀਲਾਹ ਨੇ ਉਸਦੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣਿਆ। ਫ਼ੇਰ ਦਲੀਲਾਹ ਨੇ ਤੰਬੂ ਦੇ ਕਿਲ੍ਲੇ ਨੂੰ ਧਰਤੀ ਵਿੱਚ ਗਡ੍ਡ ਦਿੱਤਾ ਅਤੇ ਉਸ ਨਾਲ ਉਸਦੇ ਵਾਲ ਬੰਨ੍ਹ ਦਿੱਤੇ। ਇੱਕ ਵਾਰੀ ਫ਼ੇਰ ਉਸਨੇ ਉਸਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ!” ਸਮਸੂਨ ਆਪਣੀ ਨੀਂਦ ਵਿੱਚੋਂ ਜਾਗਿਆ ਅਤੇ ਧਰਤੀ ਵਿੱਚੋਂ ਕਿਲ੍ਲੇ ਨੂੰ ਖੱਡੀ ਅਤੇ ਫ਼ਿਰਕੀ ਸਮੇਤ ਪੁੱਟ ਲਿਆ। 15 ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਇਹ ਕਿਵੇਂ ਆਖ ਸਕਦਾ ਹੈਂ, ‘ਮੈਂ ਤੈਨੂੰ ਪਿਆਰ ਕਰਦਾ ਹਾਂ।’ ਜਦੋਂ ਕਿ ਤੂੰ ਮੇਰੇ ਉੱਤੇ ਵੀ ਭਰੋਸਾ ਨਹੀਂ ਕਰਦਾ? ਤੂੰ ਮੈਨੂੰ ਆਪਣਾ ਭੇਤ ਦੱਸਣ ਤੋਂ ਇਨਕਾਰ ਕਰਦਾ ਹੈ। ਇਹ ਤੀਜੀ ਵਾਰੀ ਹੈ ਕਿ ਤੂੰ ਮੈਨੂੰ ਮੂਰਖ ਬਣਾਇਆ ਹੈ। ਤੂੰ ਮੈਨੂੰ ਆਪਣੀ ਮਹਾਨ ਸ਼ਕਤੀ ਦਾ ਭੇਤ ਨਹੀਂ ਦੱਸਿਆ।” 16 ਉਹ੍ਹ ਸਮਸੂਨ ਨੂੰ ਹਰ ਰੋਜ਼ ਤੰਗ ਕਰਦੀ ਰਹੀ। ਉਹ ਆਪਣੇ ਭੇਤ ਬਾਰੇ ਉਸਦੇ ਪੁਛਣ ਤੋਂ ਇੰਨਾ ਥੱਕ ਗਿਆ ਕਿ ਉਸਨੂੰ ਮਹਿਸੂਸ ਹੋਣ ਲੱਗਾ ਜਿਵੇਂ ਉਹ ਮਰਨ ਵਾਲਾ ਹੈ। 17 ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁਂਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।” 18 ਦਲੀਲਾਹ ਨੇ ਦੇਖਿਆ ਕਿ ਸਮਸੂਨ ਨੇ ਉਸਨੂੰ ਆਪਣਾ ਭੇਤ ਦੱਸ ਦਿੱਤਾ ਹੈ। ਉਸਨੇ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੂੰ ਸੰਦੇਸ਼ ਭੇਜ ਦਿੱਤਾ। ਉਸਨੇ ਆਖਿਆ, “ਇੱਕ ਵਾਰੀ ਫ਼ੇਰ ਵਾਪਸ ਆ ਜਾਓ। ਸਮਸੂਨ ਨੇ ਮੈਨੂੰ ਸਭ ਕੁਝ ਦੱਸ ਦਿੱਤਾ ਹੈ।” ਇਸ ਲਈ ਫ਼ਲਿਸਤੀ ਲੋਕਾਂ ਦੇ ਹਾਕਮ ਦਲੀਲਾਹ ਕੋਲ ਵਾਪਸ ਆ ਗਏ। ਉਹ ਆਪਣੇ ਨਾਲ ਉਹ ਪੈਸਾ ਵੀ ਲੈ ਆਏ ਜਿਸਦਾ ਉਨ੍ਹਾਂ ਨੇ ਉਸਨੂੰ ਦੇਣ ਲਈ ਇਕਰਾਰ ਕੀਤਾ ਸੀ। 19 ਦਲੀਲਾਹ ਨੇ ਸਮਸੂਨ ਨੂੰ, ਜਦੋਂ ਉਹ ਉਸਦੀ ਗੋਦੀ ਵਿੱਚ ਲੇਟਿਆ ਸੀ, ਸੁਲਾ ਦਿੱਤਾ। ਫ਼ੇਰ ਉਸਨੇ ਇੱਕ ਬੰਦੇ ਨੂੰ ਸਮਸੂਨ ਦੇ ਵਾਲਾਂ ਦੀਆਂ ਸੱਤ ਲਿਟਾਂ ਮੁਂਨਣ ਲਈ ਸਦਿਆ। ਇਸ੍ਸ ਤਰ੍ਹਾਂ ਉਸਨੇ ਸਮਸੂਨ ਨੂੰ ਕਮਜ਼ੋਰ ਬਣਾ ਦਿੱਤਾ। ਸਮਸੂਨ ਦੀ ਤਾਕਤ ਉਸ ਪਾਸੋਂ ਚਲੀ ਗਈ। 20 ਫ਼ੇਰ ਦਲੀਲਾਹ ਨੇ ਉਸਨੂੰ ਪੁਕਾਰਿਆ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ।” ਉਹ ਜਾਗ ਪਿਆ ਅਤੇ ਉਸਨੇ ਸੋਚਿਆ, “ਮੈਂ ਪਹਿਲਾਂ ਵਾਂਗ ਹੀ ਆਪਣੇ-ਆਪ ਨੂੰ ਛੁਡਾ ਲਵਾਂਗਾ।” ਪਰ ਸਮਸੂਨ ਨੂੰ ਨਹੀਂ ਸੀ ਪਤਾ ਕਿ ਯਹੋਵਾਹ ਨੇ ਉਸਨੂੰ ਛੱਡ ਦਿੱਤਾ ਸੀ। 21 ਫ਼ਲਿਸਤੀ ਆਦਮੀਆਂ ਨੇ ਸਮਸੂਨ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੀਆਂ ਅਖਾਂ ਕਢ ਦਿੱਤੀਆਂ ਅਤੇ ਉਸਨੂੰ ਅਜ਼ਾਹ੍ਹ ਸ਼ਹਿਰ ਵਿੱਚ ਲੈ ਗਏ। ਫ਼ੇਰ ਉਨ੍ਹਾਂ ਨੇ ਉਸਨੂੰ ਜਂਜ਼ੀਰਾਂ ਨਾਲ ਬੰਨ੍ਹ ਦਿੱਤਾ ਤਾਂ ਜੋ ਭੱਜ ਨਾ ਸਕੇ। ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚ ਡਕ੍ਕ ਦਿੱਤਾ ਅਤੇ ਉਸਨੂੰ ਅਨਾਜ਼ ਪੀਸਣ ਦਾ ਕੰਮ ਦੇ ਦਿੱਤਾ। 22 ਪਰ ਸਮਸੂਨ ਦੇ ਵਾਲ ਫ਼ੇਰ ਉਗ੍ਗਣੇ ਸ਼ੁਰੂ ਹੋ ਗਏ। 23 ਫ਼ਲਿਸਤੀ ਲੋਕਾਂ ਦੇ ਹਾਕਮ ਜਸ਼ਨ ਮਨਾਉਣ ਲਈ ਇਕਠੇ ਹੋਕੇ ਆ ਗਏ। ਉਹ ਆਪਣੇ ਦੇਵਤੇ ਦਾਗੋਨ ਅੱਗੇ ਇੱਕ ਵੱਡੀ ਬਲੀ ਚੜਾਉਣ ਜਾ ਰਹੇ ਸਨ। ਉਨ੍ਹਾਂ ਨੇ ਆਖਿਆ, “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।” 24 ਜਦੋਂ ਫ਼ਲਿਸਤੀ ਲੋਕਾਂ ਨੇ ਸਮਸੂਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ,“ਇਸ ਆਦਮੀ ਨੇ ਸਾਡੇ ਲੋਕਾਂ ਨੂੰ ਤਬਾਹ ਕੀਤਾ ਸੀਇਸ ਆਦਮੀ ਨੇ ਸਾਡੇ ਬਹੁਤ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਸੀਪਰ ਸਾਡੇ ਦੇਵਤੇ ਨੇ ਆਪਨੇ ਦੁਸ਼ਮਣਾਂ ਨੂੰ ਫ਼ੜਨ ਵਿੱਚ ਮਦਦ ਕੀਤੀ!” 25 ਲੋਕ ਜਸ਼ਨ ਵੇਲੇ ਮੌਜ ਮਸਤੀ ਕਰ ਰਹੇ ਸਨ। ਇਸ ਲਈ ਉਨ੍ਹਾਂ ਨੇ ਆਖਿਆ, “ਸਮਸੂਨ ਨੂੰ ਬਾਹਰ ਲਿਆਓ। ਅਸੀਂ ਉਸਦਾ ਮਜ਼ਾਕ ਉਡਾਉਣਾ ਚਾਹੁੰਦੇ ਹਾਂ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚੋਂ ਬਾਹਰ ਲੈ ਆਂਦਾ ਅਤੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਸਮਸੂਨ ਨੂੰ ਦਾਗੋਨ ਦੇਵਤੇ ਦੇ ਮੰਦਰ ਦੇ ਥਂਮਾਂ ਦੇ ਵਿਚਕਾਰ ਖੜਾ ਹੋਣ ਲਈ ਮਜ਼ਬੂਰ ਕੀਤਾ। 26 ਇੱਕ ਨੌਕਰ ਨੇ ਸਮਸੂਨ ਦਾ ਹੱਥ ਫ਼ੜਿਆ ਹੋਇਆ ਸੀ। ਸਮਸੂਨ ਨੇ ਉਸਨੂੰ ਆਖਿਆ, “ਮੈਨੂੰ ਉਸ ਥਾਂ ਉੱਤੇ ਖੜਾ ਕਰਦੇ ਜਿਥੇ ਮੈਂ ਉਨ੍ਹਾਂ ਥਂਮਾਂ ਨੂੰ ਮਹਿਸੂਸ ਕਰ ਸਕਾਂ ਜਿਨ੍ਹਾਂ ਨੇ ਇਸ ਮੰਦਰ ਨੂੰ ਚੁਕਿਆ ਹੋਇਆ ਹੈ। ਮੈਂ ਉਨ੍ਹਾਂ ਉੱਤੇ ਝੁਕਣਾ ਚਾਹੁੰਦਾ ਹਾਂ।” 27 ਮੰਦਰ ਵਿੱਚ ਆਦਮੀਆਂ ਅਤੇ ਔਰਤਾਂ ਦੀ ਭੀੜ ਜੁੜੀ ਸੀ। ਫ਼ਲਿਸਤੀ ਲੋਕਾਂ ਦੇ ਸਾਰੇ ਹਾਕਮ ਉਥੇ ਹੀ ਸਨ। ਤਕਰੀਬਨ 3,000 ਆਦਮੀ ਅਤੇ ਔਰਤਾਂ ਮੰਦਰ ਦੀ ਛੱਤ ਉੱਤੇ ਸਨ। ਉਹ ਹਸ੍ਸ ਰਹੇ ਸਨ ਅਤੇ ਸਮਸੂਨ ਦਾ ਮਜ਼ਾਕ ਉਡਾ ਰਹੇ ਸਨ। 28 ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅਖਾਂ ਕਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!” 29 ਫ਼ੇਰ ਸਮਸੂਨ ਨੇ ਮੰਦਰ ਦੇ ਵਿਚਕਾਰਲੇ ਦੋ ਥਂਮਾਂ ਨੂੰ ਫ਼ੜ ਲਿਆ। ਇਨ੍ਹਾਂ ਦੋਹਾਂ ਥਂਮਾਂ ਨੇ ਸਾਰੇ ਮੰਦਰ ਨੂੰ ਟਿਕਾਇਆ ਹੋਇਆ ਸੀ। ਉਸਨੇ ਆਪਣੇ-ਆਪ ਨੂੰ ਦੋਹਾਂ ਥਂਮਾਂ ਦੇ ਵਿਚਕਾਰ ਕਸ ਲਿਆ। ਇੱਕ ਥਂਮ ਉਸਦੇ ਸੱਜੇ ਪਾਸੇ ਸੀ ਅਤੇ ਇੱਕ ਉਸਦੇ ਖੱਬੇ ਪਾਸੇ। 30 ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ। 31 ਸਮਸੂਨ ਦੇ ਭਰਾ ਅਤੇ ਉਸਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸਦੀ ਲਾਸ਼ ਲੈਣ ਲਈ ਗਏ। ਉਨ੍ਹਾਂ ਨੇ ਉਸਨੂੰ ਵਾਪਸ ਲਿਆਂਦਾ ਅਤੇ ਉਸਦੇ ਪਿਤਾ ਦੇ ਮਕਬਰੇ ਵਿੱਚ ਉਸਨੂੰ ਦਫ਼ਨ ਕਰ ਦਿੱਤਾ। ਇਹ ਮਕਬਰਾ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਵਿਚਕਾਰ ਹੈ। ਸਮਸੂਨ ਇਸਰਾਏਲ ਦੇ ਲੋਕਾਂ ਲਈ 20 ਸਾਲ ਤੱਕ ਨਿਆਂਕਾਰ ਰਿਹਾ।

17:1 ਇੱਕ ਆਦਮੀ ਸੀ ਜਿਸਦਾ ਨਾਮ ਸੀ ਮੀਕਾਹ ਜਿਹੜਾ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ। 2 ਮੀਕਾਹ ਨੇ ਆਪਣੀ ਮਾਂ ਨੂੰ ਆਖਿਆ, “ਕੀ ਤੈਨੂੰ ਚੇਤੇ ਹੈ ਕਿ ਕਿਸੇ ਨੇ ਤੇਰੀ 28 ਪੌਂਡ ਚਾਂਦੀ ਚੁਰਾ ਲਈ ਸੀ। ਮੈਂ ਉਸ ਬਾਰੇ ਤੈਨੂੰ ਇੱਕ ਸਰਾਪ ਦਿੰਦਿਆਂ ਸੁਣਿਆ ਸੀ। ਅਛਾ, ਮੇਰੇ ਕੋਲ ਉਹ ਚਾਂਦੀ ਹੈ। ਇਹ ਮੈਂ ਚੁਰਾਈ ਸੀ।”ਉਸਦੀ ਮਾਂ ਨੇ ਆਖਿਆ, “ਯਹੋਵਾਹ ਤੇਰਾ ਭਲਾ ਕਰੇ, ਮੇਰੇ ਪੁੱਤਰ।” 3 ਮੀਕਾਹ ਨੇ ਆਪਣੀ ਮਾਂ ਨੂੰ ਉਹ 28 ਪੌਂਡ ਚਾਂਦੀ ਵਾਪਸ ਕਰ ਦਿੱਤੀ। ਫ਼ੇਰ ਉਸਨੇ ਆਖਿਆ, “ਮੈਂ ਇਹ ਚਾਂਦੀ ਯਹੋਵਾਹ ਨੂੰ ਖਾਸ ਸੁਗਾਤ ਵਜੋਂ ਭੇਟ ਕਰਾਂਗੀ। ਮੈਂ ਇਹ ਆਪਨੇ ਪੁੱਤਰ ਨੂੰ ਦੇ ਦਿਆਮਗੀ ਤਾਂ ਜੋ ਉਹ ਇੱਕ ਬੁੱਤ ਬਣਾ ਸਕੇ ਅਤੇ ਇਸ ਚਾਂਦੀ ਨਾਲ ਉਸਨੂੰ ਢਕ ਸਕੇ। ਇਸ ਲਈ ਪੁੱਤਰ, ਹੁਣ ਮੈਂ ਇਹ ਚਾਂਦੀ ਤੈਨੂੰ ਵਾਪਸ ਦਿੰਦੀ ਹਾਂ।” 4 ਪਰ ਮੀਕਾਹ ਨੇ ਉਹ ਚਾਂਦੀ ਆਪਣੀ ਮਾਂ ਨੂੰ ਵਾਪਸ ਕਰ ਦਿੱਤੀ। ਇਸ ਲਈ ਉਸਨੇ ਤਕਰੀਬਨ 5 ਪੌਂਡ ਚਾਂਦੀ ਲੈਕੇ ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲੇ ਨੂੰ ਦੇ ਦਿੱਤੀ। ਚਾਂਦੀ ਦੇ ਗਹਿਣੇ ਬਨਾਉਣ ਵਾਲੇ ਨੇ ਇੱਕ ਮੂਰਤੀ ਬਣਾਕੇ ਇਸਨੂੰ ਚਾਂਦੀ ਨਾਲ ਢਕ ਦਿੱਤਾ। ਫ਼ੇਰ ਮੀਕਾਹ ਦੀ ਮਾਂ ਨੇ ਇਸਨੂੰ ਮੀਕਾਹ ਦੇ ਘਰ ਰੱਖ ਦਿੱਤਾ ਗਿਆ। 5 ਮੀਕਆਹ ਦੇ ਘਰ ਬੁੱਤਾਂ ਦੀ ਉਪਾਸਨਾ ਕਰਨ ਵਾਲਾ ਇੱਕ ਮੰਦਰ ਸੀ। ਉਸਨੇ ਇੱਕ ਏਫ਼ੋਦ ਅਤੇ ਕੁਝ ਘਰੋਗੀ ਬੁੱਤ ਬਣਾਏ। ਫ਼ੇਰ ਮੀਕਾਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਜਾਜਕ ਬਣਾਇਆ। 6 (ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਇਸ ਲਈ ਹਰ ਬੰਦਾ ਉਹੀ ਕਰਦਾ ਸੀ ਜਿਸਨੂੰ ਉਹ ਠੀਕ ਸਮਝਦਾ ਸੀ।) 7 ਇੱਕ ਜਵਾਨ ਆਦਮੀ ਸੀ ਜਿਹੜਾ ਕਿ ਲੇਵੀ ਸੀ। ਉਹ ਯਹੂਦਾਹ ਦੇ ਬੈਤਲਹਮ ਸ਼ਹਿਰ ਦਾ ਵਾਸੀ ਸੀ। ਉਹ ਯਹੂਦਾਹ ਦੇ ਪਰਿਵਾਰ-ਸਮੂਹ ਦਰਮਿਆਨ ਰਹਿੰਦਾ ਰਿਹਾ ਸੀ। 8 ਉਸ ਜਵਾਨ ਆਦਮੀ ਨੇ ਬੈਤਲਹਮ, ਯਹੂਦਾਹ ਛੱਡ ਦਿੱਤਾ। ਉਹ ਰਹਿਣ ਲਈ ਕਿਸੇ ਹੋਰ ਸਥਾਨ ਦੀ ਤਲਾਸ ਵਿੱਚ ਸੀ। ਜਦੋਂ ਉਹ ਸਫ਼ਰ ਕਰ ਰਿਹਾ ਸੀ ਤਾਂ ਉਹ ਮੀਕਾਹ ਦੇ ਘਰ ਆਇਆ। ਮੀਕਾਹ ਦਾ ਘਰ ਇਫ਼ਰਾਈਮ ਦੀ ਧਰਤੀ ਉੱਤੇ ਪਹਾੜੀ ਪ੍ਰਦੇਸ਼ ਵਿੱਚ ਸੀ। 9 ਮੀਕਾਹ ਨੇ ਉਸਨੂੰ ਪੁਛਿਆ, “ਤੂੰ ਕਿਥੋਂ ਆਇਆ ਹੈਂ?”ਜਵਾਨ ਆਦਮੀ ਨੇ ਜਵਾਬ ਦਿੱਤਾ, “ਮੈਂ ਲੇਵੀ ਹਾਂ ਅਤੇ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਹਾਂ। ਮੈਂ ਰਹਿਣ ਵਾਸਤੇ ਕੋਈ ਥਾਂ ਲਭ ਰਿਹਾ ਹਾਂ।” 10 ਫ਼ੇਰ ਮੀਕਾਹ ਨੇ ਉਸਨੂੰ ਆਖਿਆ, “ਮੇਰੇ ਨਾਲ ਰਹਿ ਲੈ। ਮੇਰਾ ਪਿਤਾ ਅਤੇ ਮੇਰਾ ਜਾਜਕ ਬਣ ਜਾ। ਮੈਂ ਤੈਨੂੰ ਹਰ ਸਾਲ 4 ਔਂਸ ਚਾਂਦੀ ਦਿਆਂ ਕਰਾਂਗਾ। ਮੈਂ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।”ਲੇਵੀ ਨੇ ਉਹੀ ਕੀਤਾ ਜੋ ਮੀਕਾਹ ਨੇ ਆਖਿਆ ਸੀ। 11 ਉਹ ਜਵਾਨ ਲੇਵੀ ਮੀਕਾਹ ਦੇ ਨਾਲ ਰਹਿਣ ਲਈ ਮੰਨ ਗਿਆ। ਉਹ ਜਵਾਨ ਆਦਮੀ ਮੀਕਾਹ ਦੇ ਆਪਣੇ ਪੁੱਤਰਾਂ ਵਰਗਾ ਬਣ ਗਿਆ। 12 ਮੀਕਾਹ ਨੇ ਉਸਨੂੰ ਆਪਣਾ ਜਾਜਕ ਬਣਾ ਲਿਆ। ਇਸ ਲਈ ਉਹ ਜਵਾਨ ਆਦਮੀ ਜਾਜਕ ਬਣ ਗਿਆ ਅਤੇ ਮੀਕਾਹ ਦੇ ਘਰ ਰਹਿਣ ਲੱਗਾ। 13 ਅਤੇ ਮੀਕਾਹ ਨੇ ਆਖਿਆ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰੇ ਉੱਤੇ ਮਿਹਰ ਕਰੇਗਾ। ਮੈਂ ਇਹ ਗੱਲ ਜਾਣਦਾ ਹਾਂ ਕਿਉਂਕਿ ਮੇਰੇ ਕੋਲ ਲੇਵੀ ਪਰਿਵਾਰ-ਸਮੂਹ ਦਾ ਇੱਕ ਬੰਦਾ ਮੇਰਾ ਜਾਜਕ ਬਣਿਆ ਹੋਇਆ ਹੈ।”

18:1 ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਅਤੇ ਉਸੇ ਵੇਲੇ ਦਾਨ ਦਾ ਪਰਿਵਾਰ-ਸਮੂਹ ਹਾਲੇ ਤੱਕ ਰਹਿਣ ਦੀ ਥਾਂ ਲਭ ਰਿਹਾ ਸੀ। ਉਨ੍ਹਾਂ ਕੋਲ ਹਾਲੇ ਆਪਣੀ ਧਰਤੀ ਨਹੀਂ ਸੀ। ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਕੋਲ ਪਹਿਲਾਂ ਹੀ ਆਪੋ-ਆਪਣੀ ਧਰਤੀ ਸੀ। ਪਰ ਦਾਨ ਦੇ ਪਰਿਵਾਰ-ਸਮੂਹ ਨੇ ਆਪਣੀ ਧਰਤੀ ਹਾਸਿਲ ਨਹੀਂ ਸੀ ਕੀਤੀ। 2 ਇਸ ਲਈ ਦਾਨ ਦੇ ਪਰਿਵਾਰ-ਸਮੂਹ ਨੇ ਪੰਜ ਸਿਪਾਹੀਆਂ ਨੂੰ ਕੁਝ ਧਰਤੀ ਲਭਣ ਲਈ ਭੇਜਿਆ। ਉਹ ਰਹਿਣ ਵਾਲੀ ਕਿਸੇ ਚੰਗੀ ਥਾਂ ਦੀ ਤਲਾਸ਼ ਕਰਨ ਨਿਕਲੇ। ਉਹ ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਸਨ। ਉਨ੍ਹਾਂ ਨੂੰ ਇਸ ਲਈ ਚੁਣਿਆ ਗਿਆ ਸੀ ਕਿਉਂਕਿ ਦਾਨ ਦੇ ਸਾਰੇ ਪਰਿਵਾਰਾਂ ਵਿੱਚੋਂ ਸਨ। ਉਨ੍ਹਾਂ ਨੂੰ ਆਖਿਆ ਗਿਆ ਸੀ, “ਜਾਓ ਕੁਝ ਧਰਤੀ ਤਲਾਸ਼ ਕਰੋ।”ਪੰਜੇ ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਆ ਗਏ। ਉਹ ਮੀਕਾਹ ਦੇ ਘਰ ਆਏ ਅਤੇ ਉਥੇ ਰਾਤ ਕੱਟੀ। 3 ਜਦੋਂ ਉਹ ਪੰਜ ਆਦਮੀ ਮੀਕਾਹ ਦੇ ਘਰ ਦੇ ਨੇੜੇ ਪੁੱਜੇ ਉਨ੍ਹਾਂ ਨੇ ਜਵਾਨ ਲੇਵੀ ਬੰਦੇ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਉਸਦੀ ਆਵਾਜ਼ ਪਛਾਣ ਲਈ, ਇਸ ਲਈ ਉਹ ਮੀਕਾਹ ਦੇ ਘਰ ਕੋਲ ਆਕੇ ਰੁਕ ਗਏ। ਉਨ੍ਹਾਂ ਨੇ ਜਵਾਨ ਆਦਮੀ ਨੂੰ ਪੁਛਿਆ, “ਤੈਨੂੰ ਇਸ ਥਾਂ ਕੌਣ ਲੈਕੇ ਆਇਆ?” ਤੂੰ ਇੱਥੇ ਕੀ ਕਰ ਰਿਹਾ ਹੈਂ?” ਇੱਥੇ ਤੇਰਾ ਕੀ ਕੰਮ ਹੈ?” 4 ਉਸ ਜਵਾਨ ਆਦਮੀ ਨੇ ਉਹ ਸਾਰੀਆਂ ਗੱਲਾਂ ਦੱਸ ਦਿੱਤੀਆਂ ਜਿਹੜੀਆਂ ਮੀਕਾਹ ਨੇ ਉਸ ਲਈ ਕੀਤੀਆਂ ਸਨ। “ਮੀਕਾਹ ਨੇ ਮੈਨੂੰ ਕੰਮ ਉੱਤੇ ਰੱਖਿਆ ਹੈ”, ਜਵਾਨ ਆਦਮੀ ਨੇ ਆਖਿਆ, “ਮੈਂ ਉਸਦਾ ਜਾਜਕ ਹਾਂ।” 5 ਇਸ ਲਈ ਉਨ੍ਹਾਂ ਨੇ ਉਸਨੂੰ ਆਖਿਆ, “ਕਿਰਪਾ ਕਰਕੇ ਪਰਮੇਸ਼ੁਰ ਪਾਸੋਂ ਸਾਡੇ ਲਈ ਕੁਝ ਮੰਗ। ਅਸੀਂ ਕੁਝ ਜਾਨਣਾ ਚਾਹੁੰਦੇ ਹਾਂ: ਕੀ ਸਾਡੀ ਰਹਿਣ ਵਾਲੀ ਥਾਂ ਦੀ ਤਲਾਸ਼ ਸਫ਼ਲ ਹੋਵੇਗੀ?” 6 ਜਾਜਕ ਨੇ ਪੰਜਾਂ ਆਦਮੀਆਂ ਨੂੰ ਆਖਿਆ, “ਹਾਂ, ਸ਼ਾਂਤੀ ਨਾਲ ਜਾਓ। ਯਹੋਵਾਹ ਤੁਹਾਡੀ ਅਗਵਾਈ ਕਰੇਗਾ।” 7 ਇਸ ਲਈ ਉਹ ਪੰਜ ਬੰਦੇ ਚਲੇ ਗਏ। ਜਦੋਂ ਉਹ ਲਾਇਸ਼ ਸ਼ਹਿਰ ਨੂੰ ਆਏ ਉਨ੍ਹਾਂ ਨੇ ਦੇਖਿਆ ਕਿ ਉਸ ਸ਼ਹਿਰ ਦੇ ਲੋਕ ਸੁਰਖਿਅਤ ਹੋਕੇ ਰਹਿੰਦੇ ਸਨ। ਉਹ ਸੀਦੋਨ ਦੇ ਲੋਕਾਂ ਦੀ ਸ਼ੈਲੀ ਅਨੁਸਾਰ ਰਹਿ ਰਹੇ ਸੀ। ਹਰ ਗੱਲ ਅਮਨ ਭਰਪੂਰ ਅਤੇ ਸ਼ਾਂਤ ਸੀ ਅਤੇ ਲੋਕਾਂ ਕੋਲ ਕਿਸੇ ਵੀ ਚੀਜ਼ ਦੀ ਕਮੀ ਨਹੀਂ ਸੀ। ਉਨ੍ਹਾਂ ਦੇ ਨੇੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਦੁਸ਼ਮਣ ਨਹੀਂ ਸੀ। ਉਹ ਸੀਦੋਨ ਸ਼ਹਿਰ ਤੋਂ ਕਾਫ਼ੀ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੋਈ ਲੈਣ-ਦੇਣ ਨਹੀਂ ਸੀ। 8 ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਨੂੰ ਵਾਪਸ ਚਲੇ ਗਏ। ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਪੁਛਿਆ, “ਤੁਸੀਂ ਕੀ ਪਤਾ ਕਰਕੇ ਆਏ ਹੋਂ?” 9 ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਕੁਝ ਧਰਤੀ ਲਭੀ ਹੈ, ਅਤੇ ਇਹ ਬਹੁਤ ਚੰਗੀ ਕੀ ਤੂੰ ਕੁਝ ਨਹੀਂ ਕਰੇਂਗਾ। ਸਾਨੂੰ ਉਸ ਧਰਤੀ ਉੱਤੇ ਹਮਲਾ ਕਰ ਇਸ ਉੱਤੇ ਅਧਿਕਾਰ ਕਰ ਲੈਣਾ ਚਾਹੀਦਾ, ਸਾਨੂੰ ਇੰਤਜ਼ਾਰ ਨਹੀਂ ਕਰਨਾ ਚਾਹੀਦਾ! ਆਓ ਚੱਲੀਏ ਅਤੇ ਉਸ ਧਰਤੀ ਨੂੰ ਹਾਸਿਲ ਕਰੀਏ! 10 ਜਦੋਂ ਤੁਸੀਂ ਉਸ ਥਾਂ ਉੱਤੇ ਆਉਂਗੇ ਤਾਂ, ਤੁਸੀਂ ਦੇਖੋਂਗੇ ਕਿ ਉਥੇ ਚੋਖੀ ਜ਼ਮੀਨ ਹੈ। ਉਥੇ ਹਰ ਚੀਜ਼ ਚੋਖੀ ਹੈ। ਤੁਸੀਂ ਇਹ ਵੀ ਵੇਖੋਂਗੇ ਕਿ ਉਹ ਲੋਕ ਕਿਸੇ ਹਮਲੇ ਦੀ ਆਸ ਨਹੀਂ ਰਖਦੇ। ਅਵੱਸ਼ ਹੀ ਪਰਮੇਸ਼ੁਰ ਨੇ ਇਹ ਧਰਤੀ ਸਾਨੂੰ ਦਿੱਤੀ ਹੈ।” 11 ਇਸ ਲਈ ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਵਿੱਚੋਂ ਤੁਰ ਪਏ। ਉਹ ਜੰਗ ਲਈ ਤਿਆਰ ਸਨ। 12 ਲਾਇਸ਼ ਸ਼ਹਿਰ ਵੱਲ ਨੂੰ ਜਾਂਦੇ ਹੋਏ ਰਸਤੇ, ਵਿੱਚ ਉਹ ਯਹੂਦਾਹ ਦੀ ਧਰਤੀ ਉੱਤੇ ਕਿਰਯਥ ਯਾਰੀਮ ਸ਼ਹਿਰ ਦੇ ਨੇੜੇ ਰੁਕ ਗਏ ਅਤੇ ਉਥੇ ਆਪਣੇ ਡੇਰੇ ਲਾ ਲਈ। ਇਹੀ ਕਾਰਣ ਹੈ ਕਿ ਕਿਰਯਥ ਯਾਰੀਮ ਸ਼ਹਿਰ ਤੋਂ ਅੱਗੇ ਦੀ ਸਮੀਨ ਅੱਜ ਤੀਕ ਵੀ ਮਨਸ਼ਹ ਦਾਨ ਅਖਵਾਉਂਦੀ ਹੈ। 13 ਉਸ ਥਾਂ ਤੋਂ 600 ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵੱਲ ਗਏ। ਫ਼ੇਰ ਉਹ ਮੀਕਾਹ ਦੇ ਘਰ ਪਹੁੰਚ ਗਏ। 14 ਇਸ ਲਈ ਉਨ੍ਹਾਂ ਪੰਜਾਂ ਆਦਮੀਆਂ ਨੇ, ਜਿਨ੍ਹਾਂ ਨੇ ਲਾਇਸ਼ ਦੇ ਦੁਆਲੇ ਦੀ ਧਰਤੀ ਦੀ ਖੋਜ ਕੀਤੀ ਸੀ, ਗੱਲ ਕੀਤੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਆਖਿਆ, “ਇਨ੍ਹਾਂ ਵਿੱਚੋਂ ਇੱਕ ਘਰ ਵਿੱਚ ਏਫ਼ੋਦ ਹੈ। ਅਤੇ ਉਥੇ ਅਰੋਗੀ ਦੇਵਤੇ, ਇੱਕ ਘੜੀ ਹੋਈ ਮੂਰਤੀ ਅਤੇ ਚਾਂਦੀ ਦਾ ਬੁੱਤ ਵੀ ਹੈ। ਤੁਸੀਂ ਜਾਣਦੇ ਹੀ ਹੋ ਕਿ ਕੀ ਕਰਨਾ ਹੈ - ਜਾਓ ਉਨ੍ਹਾਂ ਨੂੰ ਲੈ ਆਓ।” 15 ਇਸ ਲਈ ਉਹ ਮੀਕਾਹ ਦੇ ਘਰ ਠਹਿਰ ਗਏ, ਜਿਥੇ ਜਵਾਨ ਲੇਵੀ ਰਹਿੰਦਾ ਸੀ। ਉਨ੍ਹਾਂ ਨੇ ਜਵਾਨ ਆਦਮੀ ਦਾ ਹਾਲ-ਚਲ ਪੁਛਿਆ 16 ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਪ੍ਰਵੇਸ਼ ਦੁਆਰ ਉੱਤੇ ਖਲੋਤੇ ਸਨ। ਉਨ੍ਹਾਂ ਸਾਰਿਆਂ ਕੋਲ ਹਥਿਆਰ ਸਨ ਅਤੇ ਉਹ ਲੜਨ ਲਈ ਤਿਆਰ ਸਨ। 17 ਪੰਜ ਜਾਸੂਸ ਘਰ ਦੇ ਅੰਦਰ ਗਏ। ਪੁਜਾਰੀ ਬਸ ਦਰਵਾਜ਼ੇ ਦੇ ਬਾਹਰ ਉਨ੍ਹਾਂ 600 ਆਦਮੀਆਂ ਨਾਲ ਖਲੋਤਾ ਹੋਇਆ ਸੀ ਜਿਹੜੇ ਲੜਨ ਲਈ ਤਿਆਰ ਸਨ। ਆਦਮੀਆਂ ਨੇ ਘੜਿਆ ਹੋਇਆ ਬੁੱਤ, ਏਫ਼ੋਦ, ਘਰੋਗੀ ਬੁੱਤ ਅਤੇ ਚਾਂਦੀ ਦਾ ਬੁੱਤ ਚੁੱਕ ਲਿਆ। ਜਵਾਨ ਲੇਵੀ ਜਾਜਕ ਨੇ ਆਖਿਆ, “ਤੁਸੀਂ ਕੀ ਕਰ ਰਹੇ ਹੋ?” 18 19 ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਓ! ਇੱਕ ਲਫ਼ਜ਼ ਨਹੀਂ ਬੋਲਣਾ। ਸਾਡੇ ਨਾਲ ਆਓ। ਸਾਡੇ ਪਿਤਾ ਅਤੇ ਜਾਜਕ ਬਣੋ। ਤੁਹਾਨੂੰ ਇਹ ਚੋਣ ਕਰਨੀ ਹੀ ਪਵੇਗੀ। ਕੀ ਤੇਰੇ ਲਈ ਸਿਰਫ਼ ਇੱਕ ਆਦਮੀ ਦਾ ਜਾਜਕ ਬਨਣਾ ਬਿਹਤਰ ਹੈ? ਜਾਂ ਕਿ ਤੇਰੇ ਲਈ ਇਸਰਾਏਲੀ ਲੋਕਾਂ ਦੇ ਪੂਰੇ ਪਰਿਵਾਰ-ਸਮੂਹ ਦਾ ਜਾਜਕ ਬਣਨਾ ਬਿਹਤਰ ਹੈ?” 20 ਇਹ ਸੁਣਕੇ ਲੇਵੀ ਬੰਦਾ ਪ੍ਰਸੰਨ ਹੋ ਗਿਆ। ਇਸ ਲਈ ਉਸਨੇ ਏਫ਼ੋਦ, ਘਰੋਗੀ ਬੁੱਤ ਅਤੇ ਬੁੱਤ ਫ਼ੜ ਲਈ। ਉਹ ਦਾਨ ਦੇ ਪਰਿਵਾਰ-ਸਮੂਹ ਦੇ ਉਨ੍ਹਾਂ ਬੰਦਿਆਂ ਨਾਲ ਤੁਰ ਪਿਆ। 21 ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ 600 ਬੰਦੇ ਲੇਵੀ ਜਾਜਕ ਨਾਲ ਮੁੜ ਪਏ ਅਤੇ ਮੀਕਾਹ ਦੇ ਘਰੋਂ ਤੁਰ ਪਏ। ਉਨ੍ਹਾਂ ਨੇ ਆਪਣੇ ਛੋਟੇ ਬੱਚੇ, ਆਪਣੇ ਜਾਨਵਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਅੱਗੇ ਵੱਲ ਕਰ ਦਿੱਤੀਆਂ। 22 ਦਾਨ ਦੇ ਪਰਿਵਾਰ-ਸਮੂਹ ਦੇ ਬੰਦੇ ਉਸ ਥਾਂ ਤੋਂ ਕਾਫ਼ੀ ਦੂਰ ਚਲੇ ਗਏ। ਪਰ ਮੀਕਾਹ ਦੇ ਨੇੜੇ ਰਹਿਣ ਵਾਲੇ ਲੋਕ ਇਕਠੇ ਹੋ ਗਏ ਫ਼ੇਰ ਉਨ੍ਹਾਂ ਨੇ ਦਾਨ ਦੇ ਲੋਕਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਕੋਲ ਪਹੁੰਚ ਗਏ। 23 ਮੀਕਾਹ ਦੇ ਨਾਲ ਦੇ ਬੰਦੇ ਦਾਨ ਦੇ ਬੰਦਿਆਂ ਉੱਤੇ ਗੁੱਸੇ ਹੋ ਰਹੇ ਸਨ। ਦਾਨ ਦੇ ਆਦਮੀ ਪਿਛੇ ਮੁੜੇ। ਅਤੇ ਮੀਕਾਹ ਨੂੰ ਆਖਿਆ, “ਤੈਨੂੰ ਕੀ ਤਕਲੀਫ਼ ਹੈ? ਤੁਸੀਂ ਜੰਗ ਕਰਨ ਲਈ ਇਕਤ੍ਰ੍ਰ ਕਿਉਂ ਹੋਏ ਹੋ?” 24 ਮੀਕਾਹ ਨੇ ਜਵਾਬ ਦਿੱਤਾ, “ਤੁਸੀਂ, ਦਾਨ ਦੇ ਬੰਦਿਆਂ ਨੇ ਮੇਰੇ ਬੁੱਤ ਚੁੱਕ ਲਈ ਹਨ। ਮੈਂ ਇਹ ਬੁੱਤ ਆਪਣੇ ਲਈ ਬਣਾਏ ਸਨ। ਤੁਸੀਂ ਮੇਰਾ ਜਾਜਕ ਵੀ ਨਾਲ ਲੈ ਲਿਆ ਹੈ। ਹੁਣ ਮੇਰੇ ਕੋਲ ਕੀ ਬਚਿਆ ਹੈ? ਤੁਸੀਂ ਮੈਨੂੰ ਇਹ ਕਿਵੇਂ ਆਖ ਸਕਦੇ ਹੋ, ‘ਤੈਨੂੰ ਕੀ ਤਕਲੀਫ਼ ਹੈ?” 25 ਦਾਨ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਜਵਾਬ ਦਿੱਤਾ, “ਚੰਗਾ ਹੁੰਦਾ ਕਿ ਤੂੰ ਸਾਡੇ ਨਾਲ ਝਗੜਾ ਨਾ ਕਰਦਾ। ਸਾਡੇ ਵਿੱਚੋਂ ਕਈ ਆਦਮੀ ਗਰਮ ਸੁਭਾ ਦੇ ਹਨ। ਜੇ ਤੂੰ ਸਾਡੇ ਉੱਪਰ ਚਿਲ੍ਲਾਏਂਗਾ ਤਾਂ ਉਹ ਆਦਮੀ ਸ਼ਾਇਦ ਤੇਰੇ ਉੱਤੇ ਹਮਲਾ ਕਰ ਦੇਣ। ਹੋ ਸਕਦਾ ਹੈ ਕਿ ਤੁਸੀਂ ਅਤੇ ਤੁਹਾਡੇ ਪਰਿਵਾਰ ਮਾਰੇ ਜਾਣ।” 26 ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ ਆਦਮੀ ਪਿਛੇ ਮੁੜੇ ਅਤੇ ਆਪਨੇ ਰਾਹ ਤੁਰ ਪਏ। ਮੀਕਾਹ ਜਾਣਦਾ ਸੀ ਕਿ ਉਹ ਆਦਮੀ ਉਸ ਨਾਲੋਂ ਵਧੇਰੇ ਤਾਕਤਵਰ ਸਨ। ਇਸ ਲਈ ਉਹ ਵਾਪਸ ਘਰ ਮੁੜ ਆਇਆ। 27 ਇਸ ਤਰ੍ਹਾਂ ਦਾਨ ਦੇ ਲੋਕਾਂ ਨੇ ਉਹ ਬੁੱਤ ਚੁੱਕ ਲਈ ਜਿਹੜੇ ਮੀਕਾਹ ਨੇ ਬਣਾਏ ਸਨ। ਉਨ੍ਹਾਂ ਨੇ ਉਹ ਜਾਜਕ ਵੀ ਫ਼ੜ ਲਿਆ ਜਿਹੜਾ ਮੀਕਾਹ ਦੇ ਨਾਲ ਸੀ। ਫ਼ੇਰ ਉਹ ਲਾਇਸ਼ ਵਿਖੇ ਆ ਗਏ। ਉਨ੍ਹਾਂ ਨੇ ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਸਨ। ਉਨ੍ਹਾਂ ਨੂੰ ਹਮਲੇ ਦੀ ਆਸ ਨਹੀਂ ਸੀ। ਦਾਨ ਦੇ ਲੋਕਾਂ ਨੇ ਉਨ੍ਹਾਂ ਨੂੰ ਤਲਵਾਰਾਂ ਨਾਲ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਅੱਗ ਲਾ ਦਿੱਤੀ। 28 ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ। ਉਹ ਸੈਦੋਨ ਤੋਂ ਇੰਨੀ ਦੂਰ ਸਨ ਕਿ ਉਹ ਲੋਕ ਉਨ੍ਹਾਂ ਦੀ ਮਦਦ ਨਹੀਂ ਕਰ ਸਕਦੇ ਸਨ ਅਤੇ ਲਾਇਸ਼ ਦੇ ਲੋਕਾਂ ਦਾ ਕਿਸੇ ਆਦਮੀ ਨਾਲ ਵੀ ਕੋਈ ਇਕਰਾਰਨਾਮਾ ਨਹੀਂ ਸੀ - ਇਸ ਲਈ ਉਨ੍ਹਾਂ ਦੀ ਮਦਦ ਲਈ ਕੋਈ ਨਹੀਂ ਆ ਸਕਿਆ। ਲਾਇਸ਼ ਦਾ ਸ਼ਹਿਰ ਉਸ ਵਾਦੀ ਵਿੱਚ ਸੀ ਜਿਹੜੀ ਬੈਤਰਹੋਬ ਦੇ ਅਧੀਨ ਸੀ। ਦਾਨ ਦੇ ਲੋਕਾਂ ਨੇ ਇੱਕ ਨਵਾਂ ਸ਼ਹਿਰ ਉਸਾਰਿਆ। ਅਤੇ ਉਥੇ ਰਹਿਣ ਲੱਗ ਪਏ। 29 ਦਾਨ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਇੱਕ ਨਾਮ ਦਿੱਤਾ। ਉਹ ਸ਼ਹਿਰ ਲਾਇਸ਼ ਅਖਵਾਉਂਦਾ ਸੀ ਪਰ ਉਨ੍ਹਾਂ ਨੇ ਨਾਮ ਬਦਲਕੇ ਦਾਨ ਰੱਖ ਦਿੱਤਾ ਉਨ੍ਹਾਂ ਨੇ ਸ਼ਹਿਰ ਦਾ ਨਾਮ ਆਪਣੇ ਪੁਰਖੇ ਦਾਨ ਦੇ ਨਾਮ ਉੱਤੇ ਰੱਖਿਆ ਜਿਹੜਾ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ। 30 ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਬੁੱਤ ਨੂੰ ਸ਼ਹਿਰ ਵਿੱਚ ਪਾ ਦਿੱਤਾ। ਉਨ੍ਹਾਂ ਨੇ ਗੇਰਸ਼ੋਮ ਦੇ ਪੁੱਤਰ ਯੋਨਾਥਾਨ ਨੂੰ ਆਪਣ ਜਾਜਕ ਬਣਾਇਆ। ਗੇਰਸ਼ੋਮ ਮਨਸ਼ਹ ਦਾ ਪੁੱਤਰ ਸੀ। ਯੋਨਾਥਾਨ ਅਤੇ ਉਸਦੇ ਪੁੱਤਰ ਦਾਨ ਦੇ ਪਰਿਵਾਰ-ਸਮੂਹ ਦੇ ਉਦੋਂ ਤੀਕ ਜਾਜਕ ਰਹੇ ਜਦੋਂ ਇਸਰਾਏਲੀ ਲੋਕਾਂ ਨੂੰ ਗੁਲਾਮ ਹੋਣਾ ਪਿਆ। 31 ਦਾਨ ਦੇ ਲੋਕਾਂ ਨੇ ਆਪਣੇ ਲਈ ਉਹੀ ਬੁੱਤ ਸਥਾਪਿਤ ਕੀਤਾ ਜਿਹੜਾ ਮੀਕਾਹ ਨੇ ਬਣਾਇਆ ਸੀ। ਉਹ ਬੁੱਤ ਦਾਨ ਸ਼ਹਿਰ ਵਿੱਚ ਉਸ ਪੂਰੇ ਸਮੇਂ ਦੌਰਾਨ ਉਥੇ ਹੀ ਸੀ ਜਦੋਂ ਪਰਮੇਸ਼ੁਰ ਦਾ ਘਰ ਸ਼ੀਲੋਹ ਵਿਖੇ ਸੀ।

19:1 ਉਸ ਸਮੇਂ ਇਸਰਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ।ਉਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ। 2 ਪਰ ਉਸਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸਨੂੰ ਛੱਡਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉਥੇ ਚਾਰ ਮਹੀਨੇ ਠਹਿਰੀ। 3 ਫ਼ੇਰ ਉਸਦਾ ਪਤੀ ਉਸਦੇ ਪਿਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸਦੇ ਕੋਲ ਵਾਪਸ ਆ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸਦੇ ਪਿਤਾ ਦੇ ਘਰ ਗਿਆ। ਉਸਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ। 4 ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸਹੁਰੇ ਨੇ ਉਸਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸਹੁਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ। 5 ਚੌਥੇ ਦਿਨ ਉਹ ਸੁਵਖਤੇ ਉਠਿਆ। ਲੇਵੀ ਬੰਦਾ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਉਸ ਜਵਾਨ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਕੁਝ ਖਾ ਲਵੋ। ਖਾਣਾ ਖਾਣ ਤੋਂ ਬਾਦ ਹੀ ਤੁਸੀਂ ਜਾ ਸਕਦੇ ਹੋ।” 6 ਇਸ ਲਈ ਲੇਵੀ ਬੰਦਾ ਅਤੇ ਉਸਦਾ ਸਹੁਰਾ ਇਕਠੇ ਖਾਣ ਪੀਣ ਲਈ ਬੈਠ ਗਏ। ਉਸਤੋਂ ਬਾਦ ਜਵਾਨ ਔਰਤ ਦੇ ਪਿਤਾ ਨੇ ਲੇਵੀ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਅੱਜ ਰਾਤ ਠਹਿਰ ਜਾਓ। ਆਰਾਮ ਕਰੋ ਅਤੇ ਆਨੰਦ ਮਾਣੋ। ਅੱਜ ਸ਼ਾਮ ਤੱਕ ਰੁਕਕੇ ਚਲੇ ਜਾਣਾ।” ਇਸ ਲਈ ਦੋਹਾਂ ਨੇ ਰਲਕੇ ਭੋਜਨ ਕੀਤਾ। 7 ਲੇਵੀ ਜਾਣ ਲਈ ਉਠ ਖਲੋਤਾ ਪਰ ਉਸਦੇ ਸਹੁਰੇ ਨੇ ਇੱਕ ਹੋਰ ਰਾਤ ਰੁਕਣ ਲਈ ਉਸ ਉੱਤੇ ਭਾਰ ਪਾਇਆ। 8 ਫ਼ੇਰ ਪੰਜਵੇਂ ਦਿਨ ਲੇਵੀ ਬੰਦਾ ਸਵੇਰੇ ਜਲਦੀ ਉਠ ਪਿਆ। ਉਹ ਜਾਣ ਲਈ ਤਿਆਰ ਸੀ। ਪਰ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਖਾਣਾ ਖਾ ਲਵੋ। ਆਰਾਮ ਕਰੋ ਅਤੇ ਅੱਜ ਸ਼ਾਮ ਤੱਕ ਰੁਕ ਜਾਓ।” ਇਸ ਲਈ ਉਨ੍ਹਾਂ ਦੋਹਾਂ ਨੇ ਫ਼ੇਰ ਰਲਕੇ ਭੋਜਨ ਕੀਤਾ। 9 ਫ਼ੇਰ ਲੇਵੀ ਬੰਦਾ, ਉਸਦੀ ਨੌਕਰਾਣੀ ਅਤੇ ਉਸਦਾ ਨੌਕਰ ਜਾਣ ਲਈ ਉਠੇ। ਪਰ ਜਵਾਨ ਔਰਤ ਦੇ ਪਿਤਾ ਨੇ ਆਖਿਆ, “ਹਨੇਰਾ ਹੋਣ ਵਾਲਾ ਹੈ। ਦਿਨ ਛੁਪ ਚਲਿਆ ਹੈ। ਇਸ ਲਈ ਰਾਤ ਠਹਿਰੋ ਅਤੇ ਆਨੰਦ ਮਾਣੋ। ਕੱਲ ਸਵੇਰੇ-ਸਵੇਰੇ ਉਠਕੇ ਤੁਸੀਂ ਚਲੇ ਜਾਣਾ।” 10 ਪਰ ਲੇਵੀ ਬੰਦਾ ਇੱਕ ਹੋਰ ਰਾਤ ਨਹੀਂ ਰੁਕਣਾ ਚਾਹੁੰਦਾ ਸੀ। ਉਸਨੇ ਆਪਣੇ ਦੋਵੇਂ ਖੋਤਿਆਂ ਉੱਤੇ ਕਾਠੀਆਂ ਪਾਈਆਂ ਅਤੇ ਆਪਣੀ ਨੌਕਰਾਣੀ ਨੂੰ ਨਾਲ ਲਿਆ ਅਤੇ ਯਬੂਸ ਦੇ ਸ਼ਹਿਰ ਤੱਕ ਦਾ ਸਫ਼ਰ ਕੀਤ। ਯਬੂਸ ਯਰੂਸ਼ਲਮ ਦਾ ਦੂਜਾ ਨਾਮ ਹੈ। 11 ਦਿਨ ਤਕਰੀਬਨ ਛੁਪ ਚਲਿਆ ਸੀ। ਉਹ ਯਬੂਸ ਸ਼ਹਿਰ ਦੇ ਨੇੜੇ ਸਨ। ਇਸ ਲਈ ਨੌਕਰ ਨੇ ਆਪਣੇ ਸੁਆਮੀ ਲੇਵੀ ਬੰਦੇ ਨੂੰ ਆਖਿਆ, “ਆਓ ਇਸ ਯਬੂਸੀ ਸ਼ਹਿਰ ਵਿੱਚ ਠਹਿਰ ਜਾਈਏ। ਇੱਥੇ ਰਾਤ ਕੱਟੀਏ।” 12 ਪਰ ਉਸਦੇ ਸੁਆਮੀ, ਲੇਵੀ ਬੰਦੇ ਨੇ ਆਖਿਆ, “ਨਹੀਂ, ਅਸੀਂ ਇਸ ਬਿਗਾਨੇ ਸ਼ਹਿਰ ਅੰਦਰ ਨਹੀਂ ਜਾਵਾਂਗੇ। ਇਹ ਲੋਕ ਇਸਰਾਏਲੀ ਨਹੀਂ ਹਨ। ਅਸੀਂ ਗਿਬਆਹ ਸ਼ਹਿਰ ਵਿੱਚ ਜਾਵਾਂਗੇ।” 13 ਲੇਵੀ ਬੰਦੇ ਨੇ ਆਖਿਆ, “ਚੱਲੋ, ਚੱਲੋ। ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ। ਅਸੀਂ ਉਨ੍ਹਾਂ ਦੋਹਾਂ ਵਿੱਚੋਂ ਕਿਸੇ ਸ਼ਹਿਰ ਵਿੱਚ ਰਾਤ ਕੱਟ ਸਕਦੇ ਹਾਂ।” 14 ਇਸ ਲਈ ਲੇਵੀ ਬੰਦਾ ਅਤੇ ਉਸਦੇ ਨਾਲ ਦੇ ਲੋਕ ਤੁਰਦੇ ਗਏ। ਜਦੋਂ ਉਹ ਗਿਬਆਹ ਸ਼ਹਿਰ ਪੁੱਜੇ ਸੂਰਜ ਛਿਪ ਰਿਹਾ ਸੀ। ਗਿਬਆਹ ਉਹ ਇਲਾਕਾ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ। 15 ਇਸ ਲਈ ਉਹ ਗਿਬਆਹ ਵਿਖੇ ਰੁਕ ਗਏ। ਅਤੇ ਉਥੇ ਹੀ ਰਾਤ ਗੁਜਾਰਨ ਦਾ ਫ਼ੈਸਲਾ ਕੀਤਾ। ਉਹ ਸ਼ਹਿਰ ਦੇ ਚੌਁਕ ਕੋਲ ਆਏ ਅਤੇ ਉਥੇ ਬੈਠ ਗਏ। ਪਰ ਕਿਸੇ ਨੇ ਵੀ ਉਨ੍ਹਾਂ ਨੂੰ ਆਪਣੇ ਘਰ ਰਾਤ ਕੱਟਣ ਲਈ ਸੱਦਾ ਨਹੀਂ ਦਿੱਤਾ। 16 ਉਸੇ ਸ਼ਾਮ ਇੱਕ ਬਜ਼ੁਰਗ ਆਦਮੀ ਖੇਤਾਂ ਵਿੱਚੋਂ ਸ਼ਹਿਰ ਨੂੰ ਆਇਆ। ਉਸਦਾ ਨਗਰ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ। ਪਰ ਹੁਣ ਉਹ ਗਿਬਆਹ ਸ਼ਹਿਰ ਵਿੱਚ ਰਹਿ ਰਿਹਾ ਸੀ। ਗਿਬਆਹ ਦੇ ਬੰਦੇ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ। 17 ਬਜ਼ੁਰਗ ਆਦਮੀ ਨੇ ਲੇਵੀ ਬੰਦੇ ਨੂੰ ਚੌਁਕ ਵਿੱਚ ਬੈਠਿਆਂ ਵੇਖਿਆ ਅਤੇ ਪੁਛਿਆ, “ਤੁਸੀਂ ਕਿਥੇ ਜਾ ਰਹੇ ਹੋ? ਤੁਸੀਂ ਕਿਥੋਂ ਆਏ ਹੋ?” 18 ਲੇਵੀ ਬੰਦੇ ਨੇ ਜਵਾਬ ਦਿੱਤਾ, “ਅਸੀਂ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਆਏ ਹਾਂ। ਅਸੀਂ ਘਰ ਜਾ ਰਹੇ ਹਾਂ। ਮੈਂ ਬਹੁਤ ਦੂਰੋਂ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਤੋਂ ਹਾਂ। ਮੈਂ ਯਹੂਦਾਹ, ਬੈਤਲਹਮ ਗਿਆ ਸੀ। ਅਤੇ ਹੁਣ ਮੈਂ ਆਪਣੇ ਘਰ ਜਾ ਰਿਹਾ ਹਾਂ। 19 ਸਾਡੇ ਕੋਲ ਖੋਤਿਆਂ ਲਈ ਕਖ ਕਂਡਾ ਹੈ। ਮੇਰੇ ਆਪਣੇ ਲਈ, ਜਵਾਨ ਔਰਤ ਲਈ ਅਤੇ ਮੇਰੇ ਨੌਕਰ ਲਈ ਰੋਟੀ ਅਤੇ ਮੈਅ ਹੈ। ਸਾਨੂੰ ਕਿਸੇ ਚੀਜ਼ ਦੀ ਲੋੜ ਨਹੀਂ।” 20 ਬਜ਼ੁਰਗ ਆਦਮੀ ਨੇ ਆਖਿਆ, “ਤੁਸੀਂ ਮੇਰੇ ਘਰ ਆਕੇ ਠਹਿਰ ਸਕਦੇ ਹੋ। ਮੈਂ ਤੁਹਾਨੂੰ ਹਰ ਲੋੜੀਂਦੀ ਚੀਜ਼ ਦੇਵਾਂਗਾ। ਕਿਰਪਾ ਕਰਕੇ, ਸ਼ਹਿਰ ਦੇ ਚੌਁਕ ਵਿੱਚ ਰਾਤ ਨਾ ਗੁਜ਼ਾਰੋ।” 21 ਫ਼ੇਰ ਉਹ ਬਜ਼ੁਰਗ ਆਦਮੀ ਲੇਵੀ ਬੰਦੇ ਅਤੇ ਉਸਦੇ ਸਾਥੀਆਂ ਨੂੰ ਆਪਣੇ ਘਰ ਲੈ ਗਿਆ। ਉਸਨੇ ਉਨ੍ਹਾਂ ਦੇ ਖੋਤਿਆਂ ਨੂੰ ਪਠੇ ਪਾਏ। ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਫ਼ੇਰ ਕੁਝ ਖਾਧਾ-ਪੀਤਾ। 22 ਜਦੋਂ ਲੇਵੀ ਬੰਦਾ ਅਤੇ ਉਸਦੇ ਨਾਲ ਦੇ ਲੋਕ ਆਨੰਦ ਮਾਣ ਰਹੇ ਸਨ, ਸ਼ਹਿਰ ਦੇ ਕੁਝ ਬਹੁਤ ਹੀ ਬੁਰੇ ਲੋਕਾਂ ਨੇ ਘਰ ਨੂੰ ਘੇਰਾ ਪਾ ਲਿਆ। ਉਹ ਬਹੁਤ ਬੁਰੇ ਆਦਮੀ ਸਨ। ਉਨ੍ਹਾਂ ਨੇ ਦਰਵਾਜ਼ਾ ਭਂਨਣਾ ਸ਼ੁਰੂ ਕਰ ਦਿੱਤਾ ਅਤੇ ਬੁਢੇ ਆਦਮੀ, ਘਰ ਦੇ ਮਾਲਕ ਨੂੰ ਦਬਕਾ ਮਾਰਕੇ ਆਖਿਆ, “ਉਸ ਆਦਮੀ ਨੂੰ ਬਾਹਰ ਕਢ ਜਿਹੜਾ ਤੇਰੇ ਘਰ ਆਇਆ ਹੈ। ਅਸੀਂ ਉਸਦੇ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।” 23 ਬਜ਼ੁਰਗ ਆਦਮੀ ਬਾਹਰ ਗਿਆ ਅਤੇ ਉਸਨੇ ਉਨ੍ਹਾਂ ਬਦਮਾਸ਼ਾਂ ਨਾਲ ਗੱਲ ਕੀਤੀ। ਉਸਨੇ ਆਖਿਆ, “ਨਹੀਂ, ਮੇਰੇ ਦੋਸਤੋਂ, ਇਹੋ ਜਿਹੇ ਕੁਕਰਮ ਨਾ ਕਰੋ! ਉਹ ਬੰਦਾ ਮੇਰੇ ਘਰ ਮਹਿਮਾਨ ਹੈ। ਇਹੋ ਜਿਹਾ ਭਿਆਨਕ ਪਾਪ ਨਾ ਕਰਿਓ। 24 ਦੇਖੋ, ਇਹ ਮੇਰੀ ਧੀ ਹੈ। ਇਸਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸਨੂੰ ਅਤੇ ਇਸਦੀ ਰਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।” 25 ਪਰ ਉਨ੍ਹਾਂ ਬਦਮਾਸ਼ਾਂ ਨੇ ਉਸ ਬਜ਼ੁਰਗ ਬੰਦੇ ਦੀ ਗੱਲ ਨਹੀਂ ਸੁਣੀ। ਇਸ ਲਈ ਲੇਵੀ ਬੰਦੇ ਨੇ ਆਪਣੀ ਦਾਸੀ ਨੂੰ ਬਾਹਰ ਲਿਜਾਕੇ ਉਨ੍ਹਾਂ ਬਦਮਾਸ਼ਾਂ ਦੇ ਹਵਾਲੇ ਕਰ ਦਿਤ੍ਤ। ਉਨ੍ਹਾਂ ਬਦਮਾਸ਼ਾਂ ਨੇ ਸਾਰੀ ਰਾਤ ਉਸ ਨਾਲ ਬਲਾਤਕਾਰ ਕੀਤਾ। ਫ਼ੇਰ, ਸਵੇਰੇ ਉਨ੍ਹਾਂ ਨੇ ਉਸਨੂੰ ਛੱਡ ਦਿੱਤਾ। 26 ਸਵੇਰ ਵੇਲੇ ਉਹ ਔਰਤ ਉਸ ਘਰ ਵਿੱਚ ਆਈ ਜਿਥੇ ਉਸਦਾ ਸੁਆਮੀ ਠਹਿਰਿਆ ਹੋਇਆ ਸੀ। ਉਹ ਬਾਹਰਲੇ ਦਰਵਾਜ਼ੇ ਉੱਤੇ ਡਿੱਗ ਪਈ। ਉਹ ਦਿਨ ਚਢ਼ਨ ਤੱਕ ਉਥੇ ਹੀ ਡਿੱਗੀ ਪਈ ਰਹੀ। 27 ਅਗਲੀ ਸਵੇਰੇ ਲੇਵੀ ਬੰਦਾ ਜਲਦੀ ਉਠਿਆ। ਉਹ ਘਰ ਜਾਣਾ ਚਾਹੁੰਦਾ ਸੀ। ਉਸਨੇ ਬਾਹਰ ਜਾਣ ਲਈ ਦਰਵਾਜ਼ਾ ਖੋਲ੍ਹਿਆ ਤਾਂ ਉਸਦੀ ਰਖੈਲ ਉਥੇ ਪਈ ਹੋਈ ਸੀ। ਉਹ ਆਪਣੇ ਹੱਥ ਡਿਉਢੀ ਉੱਤੇ ਰਖਕੇ ਦਰਵਾਜ਼ੇ ਉੱਤੇ ਡਿੱਗੀ ਹੋਈ ਸੀ। 28 ਲੇਵੀ ਬੰਦੇ ਨੇ ਉਸਨੂੰ ਆਖਿਆ, “ਉਠ, ਚੱਲੀਏ!” ਪਰ ਉਸਨੇ ਕੋਈ ਜਵਾਬ ਨਹੀਂ ਦਿੱਤਾ - ਉਹ ਮਰ ਚੁੱਕੀ ਸੀ।ਲੇਵੀ ਬੰਦੇ ਨੇ ਆਪਣੀ ਦਾਸੀ ਦੀ ਲੋਥ ਨੂੰ ਖੋਤੇ ਉੱਤੇ ਲਦਿਆ ਅਤੇ ਘਰ ਚਲਿਆ ਗਿਆ। 29 ਜਦੋਂ ਉਹ ਘਰ ਆਇਆ ਤਾਂ ਉਸਨੇ ਇੱਕ ਛੁਰੀ ਲੈਕੇ ਆਪਣੀ ਦਾਸੀ ਦੀ ਲਾਸ਼ ਦੇ 12 ਟੋਟੇ ਕਰ ਦਿੱਤੇ। ਫ਼ੇਰ ਉਸਨੇ 12 ਟੋਟਿਆਂ ਨੂੰ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਭੇਜ ਦਿੱਤਾ ਜਿਥੇ ਇਸਰਾਏਲੀ ਲੋਕ ਰਹਿੰਦੇ ਸਨ। 30 ਜਿਸ ਕਿਸੇ ਨੇ ਵੀ ਇਸਨੂੰ ਦੇਖਿਆ ਉਸਨੇ ਆਖਿਆ, “ਇਹੋ ਜਿਹਾ ਪਹਿਲਾਂ ਕਦੇ ਵੀ ਇਸਰਾਏਲ ਵਿੱਚ ਨਹੀਂ ਵਾਪਰਿਆ। ਜਦੋਂ ਤੋਂ ਅਸੀਂ ਮਿਸਰ ਵਿੱਚੋਂ ਆਏ ਹਾਂ ਅਸੀਂ ਇਹੋ ਜਿਹੀ ਗੱਲ ਕਦੇ ਨਹੀਂ ਦੇਖੀ। ਇਸ ਬਾਰੇ ਵਿਚਾਰ ਕਰੋ ਅਤੇ ਸਾਨੂੰ ਦੱਸੋ ਕਿ ਕੀ ਕਰਨਾ ਚਾਹੀਦਾ ਹੈ।”

20:1 ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁਖ ਖਲੋ ਗਏ। ਲੋਕ ਦਾਨ ਤੋਂ ਲੈਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉਥੇ ਸਨ। 2 ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਆਂ ਦੇ ਆਗੂ ਉਥੇ ਆਏ। ਉਨ੍ਹਾਂ ਨੇ ਪਰਮੇਸ਼ੁਰ ਦੇ ਲੋਕਾਂ ਦੀ ਆਮ ਸਭਾ ਵਿੱਚੋਂ ਆਪੋ-ਆਪਣੀ ਥਾਂ ਗ੍ਰਹਿਣ ਕਰ ਲਈ। ਉਥੇ 4,00,000 ਤਲਵਾਰਧਾਰੀ ਸਿਪਾਹੀ ਸਨ। 3 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਮਿਸਫ਼ਾਹ ਵਿਖੇ ਇਕਥੇ ਹੋ ਰਹੇ ਹਨ। ਇਸਰਾਏਲ ਦੇ ਲੋਕਾਂ ਨੇ ਆਖਿਆ, “ਸਾਨੂੰ ਇਹ ਦੱਸੋ ਕਿ ਇਹ ਭਿਆਨਕ ਗੱਲ ਵਾਪਰੀ ਕਿਵੇਂ।” 4 ਇਸ ਲਈ ਉਸ ਔਰਤ ਦੇ ਪਤੀ ਨੇ, ਜਿਸਦੀ ਔਰਤ ਨੂੰ ਕਤਲ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਸਾਰੀ ਵਾਰਤਾ ਸੁਣਾਈ। ਉਸਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਬਿਨਯਾਮੀਨ ਇਲਾਕੇ ਦੇ ਗਿਬਆਹ ਸ਼ਹਿਰ ਵਿੱਚ ਆਏ। ਅਸੀਂ ਉਥੇ ਰਾਤ ਕੱਟੀ। 5 ਪਰ ਰਾਤ ਵੇਲੇ ਗਿਬਆਹ ਸ਼ਹਿਰ ਦੇ ਆਗੂ ਉਸ ਘਰ ਵਿੱਚ ਆਏ ਜਿਥੇ ਮੈਂ ਠਹਿਰਿਆ ਹੋਇਆ ਸਾਂ। ਉਨ੍ਹਾਂ ਨੇ ਘਰ ਨੂੰ ਘੇਰਾ ਪਾ ਲਿਆ ਅਤੇ ਉਹ ਮੈਨੂੰ ਮਾਰਨਾ ਚਾਹੁੰਦੇ ਸਨ। ਉਨ੍ਹਾਂ ਨੇ ਮੇਰੀ ਦਾਸੀ ਨਾਲ ਬਲਾਤਕਾਰ ਕੀਤਾ ਅਤੇ ਉਹ ਮਰ ਗਈ। 6 ਇਸ ਲਈ ਮੈਂ ਆਪਣੀ ਦਾਸੀ ਨੂੰ ਲੈ ਆਇਆ ਅਤੇ ਉਸਦੇ ਟੁਕੜੇ ਕੀਤੇ। ਫ਼ੇਰ ਮੈਂ ਇੱਕ-ਇੱਕ ਟੁਕੜਾ ਇਸਰਾਏਲ ਦੇ ਪਰਿਵਾਰ-ਸਮੂਹਾਂ ਨੂੰ ਭੇਜ ਦਿੱਤਾ। ਮੈਂ 12 ਟੁਕੜੇ ਉਨ੍ਹਾਂ ਧਰਤੀਆਂ ਨੂੰ ਭੇਜੇ ਜਿਨ੍ਹਾਂ ਨੂੰ ਅਸੀਂ ਹਾਸਿਲ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਬਿਨਯਾਮੀਨ ਦੇ ਲੋਕਾਂ ਨੇ ਇਸਰਾਏਲ ਵਿੱਚ ਇਹ ਭਿਆਨਕ ਕਾਰਾ ਕੀਤਾ ਹੈ। 7 ਹੁਣ, ਤੁਸੀਂ ਇਸਰਾਏਲ ਦੇ ਸਾਰੇ ਲੋਕੋ, ਗੱਲ ਕਰੋ। ਆਪਣਾ ਨਿਰਣਾ ਦਿਉ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।” 8 ਫ਼ੇਰ ਸਾਰੇ ਲੋਕ ਇੱਕੋ ਵਾਰੀ ਉਠਕੇ ਖੜੇ ਹੋ ਗਏ। ਉਨ੍ਹਾਂ ਨੇ ਮਿਲਕੇ ਆਖਿਆ, “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੇ ਘਰ ਨਹੀਂ ਜਾਵੇਗਾ। ਨਹੀਂ, ਸਾਡੇ ਵਿੱਚੋਂ ਕੋਈ ਵੀ ਆਪਣੇ ਘਰ ਨਹੀਂ ਜਾਵੇਗਾ। 9 ਹੁਣ ਅਸੀਂ ਗਿਬਆਹ ਸ਼ਹਿਰ ਨਾਲ ਇਹ ਸਲੂਕ ਕਰਾਂਗੇ: ਅਸੀਂ ਪਰਚੀਆਂ ਪਾਵਾਂਗੇ ਅਤੇ ਪਰਮੇਸ਼ੁਰ ਉੱਤੇ ਨਿਰਣਾ ਛੱਡ ਦਿਆਂਗੇ ਕਿ ਉਨ੍ਹਾਂ ਲੋਕਾਂ ਨਾਲ ਕੀ ਕਰਨਾ ਹੈ। 10 ਅਸੀਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ 100 ਬੰਦਿਆਂ ਵਿੱਚੋਂ ਹਰੇਕ ਵਿੱਚੋਂ ਦਸ ਆਦਮੀ ਚੁਣਾਂਗੇ। ਅਤੇ ਅਸੀਂ ਹਰੇਕ 1,000 ਬੰਦਿਆਂ ਵਿੱਚੋਂ 100 ਬੰਦੇ ਚੁਣਾਂਗੇ ਅਸੀਂ ਹਰੇਕ 10,000 ਬੰਦਿਆਂ ਵਿੱਚੋਂ 1,000 ਬੰਦੇ ਚੁਣਾਂਗੇ। ਉਹ ਬੰਦੇ ਜਿਨ੍ਹਾਂ ਨੂੰ ਅਸੀਂ ਚੁਣਾਂਗੇ, ਫ਼ੌਜ ਲਈ ਰਸਦ ਲਿਆਉਣਗੇ। ਫ਼ੇਰ ਫ਼ੌਜ ਬਿਨਯਾਮੀਨ ਦੇ ਇਲਾਕੇ ਵਿੱਚ ਗਿਬਆਹ ਸ਼ਹਿਰ ਵਿਖੇ ਜਾਵੇਗੀ। ਫ਼ੌਜ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗੀ। ਜਿਨ੍ਹਾਂ ਨੇ ਇਸਰਏਲ ਦੇ ਲੋਕਾਂ ਨਾਲ ਅਜਿਹਾ ਕੁਕਰਮ ਕੀਤਾ।” 11 ਇਸ ਲਈ ਇਸਰਾਏਲ ਦੇ ਸਾਰੇ ਆਦਮੀ ਗਿਬਆਹ ਸ਼ਹਿਰ ਵਿਖੇ ਇਕਠੇ ਹੋ ਗਏ। ਉਹ ਸਾਰੇ ਇਸ ਗੱਲੋਂ ਸਹਿਮਤ ਸਨ ਕਿ ਉਹ ਕੀ ਕਰਨ ਜਾ ਰਹੇ ਸਨ। 12 ਇਸਰਾਏਲ ਦੇ ਪਰਿਵਾਰ-ਸਮੂਹਾਂ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਕੋਲ ਕੁਝ ਆਦਮੀ ਸੰਦੇਸ਼ ਦੇਣ ਲਈ ਭੇਜੇ। ਸੰਦੇਸ਼ ਸੀ: “ਇਹ ਕਿਹੋਂ ਜਿਹੀ ਬਦੀ ਤੁਹਾਡੇ ਦਰਮਿਆਨ ਹੋਈ ਸੀ? ਗਿਬਆਹ ਦੇ ਉਨ੍ਹਾਂ ਬਦਮਾਸ਼ਾਂ ਨੂੰ ਸਾਡੇ ਹਵਾਲੇ ਕਰ ਦਿਉ। ਤਾਂ ਜੇ ਅਸੀਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇ ਸਕੀਏ। ਅਸੀਂ ਇਸ ਦੁਸ਼ਟਾਤਾ ਨੂੰ ਇਸਰਾਏਲ ਦੇ ਲੋਕਾਂ ਦਰਮਿਆਨੋ ਪੁੱਟ ਸੁੱਟਾਂਗੇ।”ਪਰ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਸੰਦੇਸ਼ਵਾਹਕਾਂ ਦੀ ਗੱਲ ਨਹੀਂ ਸੁਣੀ, ਜੋ ਕਿ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਸੰਬੰਧਿਤ ਸਨ। 13 14 ਬਿਨਯਾਮੀਨ ਦੇ ਪਰਿਵਾਰ-ਸਮੁਹਾਂ ਦੇ ਲੋਕ ਆਪਣੇ ਸ਼ਹਿਰ ਛੱਡਕੇ ਗਿਬਆਹ ਸ਼ਹਿਰ ਚਲੇ ਗਏ। ਉਹ ਗਿਬਆਹ ਵਿਖੇ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਲੜਨ ਲਈ ਗਏ। 15 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ 26,000 ਸਿਪਾਹੀ ਇਕਠੇ ਕਰ ਲਈ। ਉਨ੍ਹਾਂ ਸਾਰੇ ਸਿਪਾਹਿਆਂ ਨੂੰ ਜੰਗ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਕੋਲ ਗਿਬਆਹ ਸ਼ਹਿਰ ਦੇ ਵੀ 700 ਸਿਖਲਾਈ ਪ੍ਰਾਪਤ ਸਿਪਾਹੀ ਸਨ। 16 ਉਨ੍ਹਾਂ ਕੋਲ 700 ਸਿਪਾਹੀ ਅਜਿਹੇ ਵੀ ਸਨ ਜਿਨ੍ਹਾਂ ਨੂੰ ਖੱਬੇ ਹੱਥ ਨਾਲ ਲੜਨ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਵਿੱਚੋਂ ਹਰ ਕੋਈ ਗੁਲੇਲ ਨੂੰ ਬੜੀ ਕੁਸ਼ਲਤਾ ਨਾਲ ਵਰਤ ਸਕਦਾ ਸੀ। ਉਹ ਬਿਨਾ ਚੂਕਿਆਂ ਇੱਕ ਵਾਲ ਉੱਤੇ ਵੀ ਅਚੂਕ ਨਿਸ਼ਾਨਾ ਲਾ ਸਕਦੇ ਸਨ। 17 ਬਿਨਯਾਮੀਨ ਤੋਂ ਬਿਨਾ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੇ ਲੜਨ ਵਾਲੇ 4,00,000 ਆਦਮੀ ਇਕਠੇ ਕਰ ਲਈ। ਉਨ੍ਹਾਂ 4,00,000 ਆਦਮੀਆਂ ਕੋਲ ਤਲਵਾਰਾਂ ਸਨ। ਹਰੇਕ ਬੰਦਾ ਸਿਖਲਾਈ ਪ੍ਰਾਪਤ ਸਿਪਾਹੀ ਸੀ। 18 ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?”ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।” 19 ਅਗਲੀ ਸਵੇਰ ਇਸਰਾਏਲ ਦੇ ਲੋਕ ਉਠੇ। ਉਨ੍ਹਾਂ ਨੇ ਗਿਬਆਹ ਸ਼ਹਿਰ ਦੇ ਨੇੜੇ ਡੇਰਾ ਲਾ ਲਿਆ। 20 ਫ਼ੇਰ ਇਸਰਾਏਲ ਦੀ ਫ਼ੌਜ ਬਿਨਯਾਮੀਨ ਦੀ ਫ਼ੌਜ ਨਾਲ ਲੜਨ ਲਈ ਗਈ। ਇਸਰਾਏਲ ਦੀ ਫ਼ੌਜ ਨੇ ਗਿਬਆਹ ਸ਼ਹਿਰ ਵਿਖੇ ਬਿਨਯਾਮੀਨ ਦੀ ਫ਼ੌਜ ਨਾਲ ਲੜਨ ਦੀ ਤਿਆਰੀ ਕਰ ਲਈ। 21 ਫ਼ੇਰ ਬਿਨਯਾਮੀਨ ਦੀ ਫ਼ੌਜ ਗਿਬਆਹ ਸ਼ਹਿਰ ਵਿੱਚੋਂ ਬਾਹਰ ਆਈ। ਉਸ ਦਿਨ ਦੀ ਲੜਾਈ ਵਿੱਚ ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ 22,000 ਆਦਮੀ ਮਾਰ ਦਿੱਤੇ। 22 ਇਸਰਾਏਲ ਦੇ ਲੋਕ ਯਹੋਵਾਹ ਵੱਲ ਗਏ। ਉਹ ਸ਼ਾਮ ਤੱਕ ਰੋਂਦੇ ਰਹੇ। ਉਨ੍ਹਾਂ ਨੇ ਯਹੋਵਾਹ ਨੂੰ ਪੁਛਿਆ, “ਕੀ ਸਾਨੂੰ ਬਿਨਯਾਮੀਨ ਦੇ ਲੋਕਾਂ ਨਾਲ ਲੜਨ ਲਈ ਫ਼ੇਰ ਜਾਣਾ ਚਾਹੀਦਾ ਹੈ? ਉਹ ਲੋਕ ਸਾਡੇ ਸਕੇ ਸੰਬੰਧੀ ਹਨ।”ਯਹੋਵਾਹ ਨੇ ਜਵਾਬ ਦਿੱਤਾ, “ਜਾਓ ਉਨ੍ਹਾਂ ਨਾਲ ਜਾਕੇ ਜੰਗ ਕਰੋ।” ਇਸਰਾਏਲ ਦੇ ਲੋਕਾਂ ਨੇ ਇੱਕ ਦੂਸਰੇ ਨੂੰ ਹਲ੍ਲਾ ਸ਼ੇਰੀ ਦਿੱਤੀ। ਫ਼ੇਰ ਉਹ ਪਹਿਲੇ ਦਿਨ ਵਾਂਗ ਦੋਬਾਰਾ ਲੜਨ ਲਈ ਗਏ। 23 24 ਫ਼ੇਰ ਇਸਰਾਏਲ ਦੀ ਫ਼ੌਜ ਬਿਨਯਾਮੀਨ ਦੀ ਫ਼ੌਜ ਦੇ ਨੇੜੇ ਪਹੁੰਚ ਗਈ। ਇਹ ਜੰਗ ਦਾ ਦੂਸਰਾ ਦਿਨ ਸੀ। 25 ਬਿਨਯਾਮੀਨ ਦੀ ਫ਼ੌਜ ਦੂਸਰੇ ਦਿਨ ਵੀ ਇਸਰਾਏਲ ਦੀ ਫ਼ੌਜ ਉੱਤੇ ਹਮਲਾ ਕਰਨ ਲਈ ਗਿਬਆਹ ਸ਼ਹਿਰ ਤੋਂ ਬਾਹਰ ਆਈ। ਇਸ ਵਾਰੀ, ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਹੋਰ 18,000 ਬੰਦੇ ਮਾਰ ਦਿੱਤੇ। ਇਸਰਾਏਲ ਦੀ ਫ਼ੌਜ ਦੇ ਇਹ ਸਾਰੇ ਹੀ ਬੰਦੇ ਸਿਖਲਾਈ ਯਾਫ਼ਤਾ ਸਿਪਾਹੀ ਸਨ। 26 ਫ਼ੇਰ ਇਸਰਾਏਲ ਦੇ ਸਾਰੇ ਲੋਕ ਬੈਤੇਲ ਸ਼ਹਿਰ ਗਏ। ਉਸ ਸਥਾਨ ਉੱਤੇ ਉਹ ਬੈਠ ਗਏ ਅਤੇ ਯਹੋਵਾਹ ਦੇ ਸਾਮ੍ਹਣੇ ਰੋਏ। ਉਨ੍ਹਾਂ ਨੇ ਸ਼ਾਮ ਤੱਕ ਕੁਝ ਨਹੀਂ ਖਾਧਾ। ਉਨ੍ਹਾਂ ਨੇ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਈਆਂ। 27 ਇਸਰਾਏਲ ਦੇ ਬੰਦਿਆਂ ਨੇ ਯਹੋਵਾਹ ਨੂੰ ਇੱਕ ਸਵਾਲ ਪੁਛਿਆ, ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਬੈਤੇਲ ਵਿਖੇ ਸੀ। 28 ਫ਼ੀਨਹਾਸ ਉਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?”ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕਲ੍ਹ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।” 29 ਫ਼ੇਰ ਇਸੜਏਲ ਦੀ ਫ਼ੌਜ ਨੇ ਕੁਝ ਆਦਮੀ ਗਿਬਆਹ ਸ਼ਹਿਰ ਦੇ ਦੁਆਲੇ ਛੁਪਾ ਦਿੱਤੇ। 30 ਇਸਰਾਏਲ ਦੀ ਫ਼ੌਜ ਤੀਸਰੇ ਦਿਨ ਗਿਬਆਹ ਸ਼ਹਿਰ ਦੇ ਵਿਰੁੱਧ ਲੜਨ ਲਈ ਗਈ। ਉਨ੍ਹਾਂ ਨੇ ਜੰਗ ਲਈ ਤਿਆਰੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਪਿਛਲੇ ਦਿਨਾਂ ਉੱਤੇ ਕੀਤੀ ਸੀ। 31 ਬਿਨਯਾਮੀਨ ਦੀ ਫ਼ੌਜ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਗਿਬਆਹ ਸ਼ਹਿਰ ਤੋਂ ਬਹਰ ਆਈ। ਇਸਰਾਏਲ ਦੀ ਫ਼ੌਜ ਪਿਛੇ ਹਟ ਗਈ ਅਤੇ ਉਸਨੇ ਬਿਨਯਾਮੀਨ ਦੀ ਫ਼ੌਜ ਨੂੰ ਆਪਣੇ ਪਿਛੇ ਆਉਣ ਦਿੱਤਾ। ਇਸ ਤਰੀਕੇ ਨਾਲ ਬਿਨਯਾਮੀਨ ਦੀ ਫ਼ੌਜ ਨਾਲ ਸ਼ਹਿਰਾਂ ਨੂੰ ਆਪਣੇ ਬਹੁਤ ਪਿਛੇ ਛੱਡਣ ਦੀ ਚਾਲ ਖੇਡੀ ਗਈ।ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਕੁਝ ਬੰਦਿਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਜਿਵੇਂ ਕਿ ਉਨ੍ਹਾਂ ਨੇ ਪਹਿਲਾਂ ਕੀਤਾ ਸੀ। ਉਨ੍ਹਾਂ ਨੇ ਇਸਰਾਏਲ ਦੇ ਤਕਰੀਬਨ 30 ਬੰਦੇ ਮਾਰ ਦਿੱਤੇ। ਉਨ੍ਹਾਂ ਨੇ ਉਨ੍ਹਾਂ ਵਿੱਚੋਂ ਕੁਝ ਬੰਦੇ ਖੇਤਾਂ ਵਿੱਚ ਮਾਰੇ ਅਤੇ ਕੁਝ ਬੰਦੇ ਸੜਕਾਂ ਉੱਤੇ ਮਾਰੇ। ਇੱਕ ਸੜਕ ਬੈਤੇਲ ਸ਼ਹਿਰ ਵੱਲ ਜਾਂਦੀ ਸੀ। ਦੂਸਰੀ ਸੜਕ ਗਿਬਆਹ ਸ਼ਹਿਰ ਨੂੰ ਜਾਂਦੀ ਸੀ। 32 ਬਿਨਯਾਮੀਨ ਦੇ ਬੰਦਿਆਂ ਨੇ ਆਖਿਆ, “ਅਸੀਂ ਪਹਿਲਾਂ ਵਾਂਗ ਹੀ ਜਿੱਤ ਰਹੇ ਹਾਂ!”ਇਸਰਾਏਲ ਦੇ ਬੰਦੇ ਭੱਜ ਰਹੇ ਸਨ, ਪਰ ਇਹ ਚਲਾਕੀ ਸੀ। ਉਹ ਬਿਨਯਾਮੀਨ ਦੇ ਬੰਦਿਆਂ ਨੂੰ ਉਨ੍ਹਾਂ ਦੇ ਸ਼ਹਿਰ ਤੋਂ ਦੂਰ ਸੜਕਾਂ ਉੱਤੇ ਲੈ ਜਾਣਾ ਚਾਹੁੰਦੇ ਸਨ। 33 ਇਸ ਲਈ ਇਸਰਾਏਲ ਦੇ ਸਾਰੇ ਆਦਮੀ ਆਪਣੀਆਂ ਜਗ਼੍ਹਾਵਾਂ ਤੋਂ ਉਠਕੇ ਬਆਲ ਤਾਮਾਰ ਨਾਮ ਦੇ ਸਥਾਨ ਉੱਤੇ ਯੁਧ ਲਈ ਖੜੇ ਹੋ ਗਏ। ਅਤੇ ਇਸਰਾਏਲੀ ਆਦਮੀ ਜੋ ਗੇਬਾ ਦੇ ਮੈਦਾਨਾਂ ਵਿੱਚ ਛੁਪੇ ਹੋਏ ਸਨ ਬਾਹਰ ਆਏ ਅਤੇ ਗਿਬਆਹ ਉੱਤੇ ਹਮਲਾ ਕਰ ਦਿੱਤਾ। 34 ਇਸਰਾਏਲ ਦੇ 10,000 ਸਭ ਤੋਂ ਚੰਗੇ ਸਿਖਲਾਈ ਪ੍ਰਾਪਤ ਸਿਪਾਹੀਆਂ ਨੇ ਗਿਬਆਹ ਉੱਤੇ ਹਮਲਾ ਕਰ ਦਿੱਤਾ। ਲੜਾਈ ਬਹੁਤ ਭਾਰੀ ਸੀ। ਪਰ ਬਿਨਯਾਮੀਨ ਦੀ ਫ਼ੌਜ ਨੂੰ ਪਤਾ ਨਹੀਂ ਸੀ ਕਿ ਕਿੰਨੀ ਭਿਆਨਕ ਗੱਲ ਉਨ੍ਹਾਂ ਨਾਲ ਵਾਪਰਨ ਵਾਲੀ ਸੀ। 35 ਯਹੋਵਾਹ ਨੇ ਇਸਰਾਏਲ ਦੀ ਫ਼ੌਜ ਦੀ ਵਰਤੋਂ ਕੀਤੀ ਅਤੇ ਬਿਨਯਾਮੀਨ ਦੀ ਫ਼ੌਜ ਨੂੰ ਹਰਾ ਦਿੱਤਾ। ਉਸ ਦਿਨ ਇਸਰਾਏਲ ਦੀ ਫ਼ੌਜ ਨੇ ਬਿਨਯਾਮੀਨ ਦੇ 25,100 ਸਿਪਾਹੀ ਮਾਰ ਦਿੱਤੇ। ਉਨ੍ਹਾਂ ਸਾਰੇ ਸਿਪਾਹੀਆਂ ਨੇ ਜੰਗ ਲਈ ਸਿਖਲਾਈ ਪ੍ਰਾਪਤ ਕੀਤੀ ਹੋਈ ਸੀ। 36 ਇਸ ਲਈ ਬਿਨਯਾਮੀਨ ਦੇ ਲੋਕਾਂ ਨੇ ਦੇਖਿਆ ਕਿ ਉਹ ਹਾਰ ਰਹੇ ਸਨ।ਇਸਰਾਏਲੀ ਫ਼ੌਜ ਪਿਛੇ ਹਟੀ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਕੁਝ ਥਾਂ ਦਿੱਤੀ। ਉਹ ਆਪਣੇ ਆਦਮੀਆਂ ਉੱਤੇ ਨਿਰਭਰ ਕਰ ਰਹੇ ਸਨ ਜੋ ਬਿਨਯਾਮੀਨੀਆਂ ਉੱਤੇ ਘਾਤ ਲਾਉਣ ਦਾ ਇੰਤਜ਼ਾਰ ਕਰ ਰਹੇ ਸਨ। 37 ਜਿਹੜੇ ਬੰਦੇ ਛੁਪੇ ਹੋਏ ਸਨ ਉਹ ਗਿਬਆਹ ਸ਼ਹਿਰ ਦੇ ਅੰਦਰ ਭੱਜ ਗਏ। ਉਹ ਫ਼ੈਲ ਗਏ ਅਤੇ ਉਨ੍ਹਾਂ ਨੇ ਆਪਣੀਆਂ ਤਲਵਾਰਾਂ ਨਾਲ ਸ਼ਹਿਰ ਵਿੱਚ ਹਰ ਇੱਕ ਨੂੰ ਮਾਰ ਦਿੱਤਾ। 38 ਹੁਣ ਇਸਰਾਏਲ ਦੇ ਬੰਦਿਆਂ ਨੇ ਉਨ੍ਹਾਂ ਬੰਦਿਆਂ ਨਾਲ, ਜਿਹੜੇ ਛੁਪੇ ਹੋਏ ਸਨ, ਇੱਕ ਵਿਉਂਤ ਬਣਾਈ ਹੋਈ ਸੀ। ਛੁਪੇ ਹੋਏ ਬੰਦਿਆਂ ਵੱਲੋਂ ਖਾਸ ਇਸ਼ਾਰਾ ਭੇਜਿਆ ਜਾਣਾ ਸੀ। ਇਨ੍ਹਾਂ ਬੰਦਿਆਂ ਨੇ ਧੂਂਏ ਦਾ ਇੱਕ ਵੱਡਾ ਬੱਦਲ ਬਨਾਉਣਾ ਸੀ। 39 ਬਿਨਯਾਮੀਨ ਦੀ ਫ਼ੌਜ ਨੇ ਤਕਰੀਬਨ 30 ਇਸਰਾਏਲੀ ਸਿਪਾਹੀ ਮਾਰ ਦਿੱਤੇ ਸਨ, “ਇਸ ਲਈ ਬਿਨਯਾਮੀਨ ਦੇ ਬੰਦੇ ਆਖ ਰਹੇ ਸਨ, “ਅਸੀਂ ਜਿੱਤ ਰਹੇ ਹਾਂ, ਪਹਿਲਾਂ ਵਾਂਗ ਹੀ।” ਪਰ ਫ਼ੇਰ ਸ਼ਹਿਰ ਤੋਂ ਧੂਂਏ ਦਾ ਇੱਕ ਵੱਡਾ ਬੱਦਲ ਉਠਣ ਲਗਿਆ। ਬਿਨ੍ਨਯਮੀਨ ਦੇ ਬੰਦਿਆਂ ਨੇ ਪਿਛੇ ਮੁੜਕੇ ਧੂਂਏ ਵੱਲ ਦੇਖਿਆ। ਸਾਰੇ ਸ਼ਹਿਰਾਂ ਨੂੰ ਅੱਗ ਲਗੀ ਹੋਈ ਸੀ। ਫ਼ੇਰ ਇਸਰਾਏਲ ਦੀ ਫ਼ੌਜ ਭੱਜਣ ਤੋਂ ਹਟ ਗਈ। ਉਹ ਪਿਛੇ ਮੁੜਕੇ ਲੜਨ ਲੱਗ ਪਏ। ਬਿਨਯਾਮੀਨ ਦੇ ਬੰਦੇ ਭੈਭੀਤ ਹੋ ਗਏ। ਹੁਣ ਉਨ੍ਹਾਂ ਨੂੰ ਪਤਾ ਚਲਿਆ ਕਿ ਉਨ੍ਹ੍ਹਾਂ ਨਾਲ ਭਿਆਨਕ ਗੱਲ ਵਾਪਰ ਗਈ ਹੈ। 40 41 42 ਇਸ ਲਈ ਬਿਨਯਾਮੀਨ ਦੀ ਫ਼ੌਜ ਇਸਰਾਏਲ ਦੀ ਫ਼ੌਜ ਤੋਂ ਦੂਰ ਭੱਜ ਗਈ। ਉਹ ਮਾਰੂਥਲ ਵੱਲ ਭੱਜ ਗਈ। ਪਰ ਉਹ ਲੜਾਈ ਤੋਂ ਨਹੀਂ ਬਚ ਸਕੇ। ਅਤੇ ਇਸਰਾਏਲ ਦੇ ਬੰਦੇ ਸ਼ਹਿਰਾਂ ਵਿੱਚੋਂ ਨਿਕਲ ਆਏ ਅਤੇ ਉਨ੍ਹਾਂ ਨੂੰ ਮਾਰ ਮੁਕਾਇਆ। 43 ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅਰਾਮ ਨਹੀਂ ਕਰਨ ਦਿੱਤਾ। ਅਤੇ ਉਨ੍ਹਾਂ ਨੂੰ ਗਿਬਆਹ ਦੇ ਪੂਰਬ ਵਾਲੇ ਪਾਸੇ ਵੱਲ ਹਰਾ ਦਿੱਤਾ। 44 ਇਸ ਤਰ੍ਹਾਂ ਬਿਨਯਾਮੀਨ ਦੀ ਫ਼ੌਜ ਦੇ 18,000 ਬਹਾਦੁਰ ਅਤੇ ਤਾਕਤਵਰ ਲੜਾਕੇ ਮਾਰੇ ਗਏ। 45 ਬਿਯਾਮੀਨ ਦੀ ਫ਼ੌਜ ਪਿਛੇ ਮੁੜ ਪਈ ਅਤੇ ਮਾਰੂਥਲ ਵੱਲ ਭੱਜੀ। ਉਹ ਰਿਮੋਨ ਦੀ ਚੱਟਾਨ ਨਾਮ ਦੇ ਸਥਾਨ ਵੱਲ ਭੱਜੇ। ਪਰ ਇਸਰਾਏਲ ਦੀ ਫ਼ੌਜ ਨੇ ਸੜਕਾਂ ਉੱਤੇ ਬਿਨਯਮੀਨ ਦੇ 5,000 ਸਿਪਾਹੀ ਮਾਰ ਦਿੱਤੇ। ਉਨ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਦਾ ਪਿੱਛਾ ਕਰਨਾ ਜਾਰੀ ਰੱਖਿਆ। ਉਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਦੂਰ ਗਿਦੋਮ ਨਾਮ ਦੇ ਸਥਾਨ ਤੱਕ ਕੀਤਾ। ਇਸਰਾਏਲ ਦੀ ਫ਼ੌਜ ਨੇ ਉਸ ਥਾਂ ਉੱਤੇ ਬਿਨਯਾਮੀਨ ਦੇ ਹੋਰ 2,000 ਬੰਦੇ ਮਾਰ ਦਿੱਤੇ। 46 ਉਸ ਦਿਨ ਬਿਨਯਾਮੀਨ ਦੀ ਫ਼ੌਜ ਦੇ 25,000 ਬੰਦੇ ਮਾਰੇ ਗਏ। ਉਹ ਸਾਰੇ ਹੀ ਬੰਦੇ ਬਹਾਦੁਰੀ ਨਾਲ ਆਪਣੀਆਂ ਤਲਵਾਰਾਂ ਸੰਗ ਲੜੇ। 47 ਪਰ ਬਿਨਯਾਮੀਨ ਦੇ 600 ਬੰਦੇ ਮਾਰੂਥਲ ਵਿੱਚ ਭੱਜ ਗਏ। ਉਹ ਰਿਂਮੋਨ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਗਏ ਅਤੇ ਉਥੇ ਚਾਰ ਮਹੀਨੇ ਠਹਿਰੇ ਰਹੇ। 48 ਇਸਰਾਏਲ ਦੇ ਬੰਦੇ ਬਿਨਯਾਮੀਨ ਦੀ ਧਰਤੀ ਉੱਤੇ ਵਾਪਸ ਚਲੇ ਗਏ। ਉਨ੍ਹਾਂ ਨੇ, ਹਰ ਸ਼ਹਿਰ ਵਿੱਚ ਜਿਥੇ ਵੀ ਉਹ ਗਏ, ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਸਾਰੇ ਜਾਨਵਰ ਵੀ ਮਾਰ ਦਿੱਤੇ। ਜਿਥੇ ਵੀ ਉਹ ਗਏ ਉਨ੍ਹਾਂ ਨੇ ਹਰੇਕ ਸ਼ਹਿਰ ਸਾੜ ਦਿੱਤਾ।

21:1 ਮਿਸਫ਼ਾਹ ਵਿਖੇ ਸਰਾਏਲ ਦੇ ਲੋਕਾਂ ਨੇ ਇੱਕ ਇਕਰਾਰ ਕੀਤਾ। ਉਨ੍ਹਾਂ ਦਾ ਇਕਰਾਰ ਇਹ ਸੀ: “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੀ ਧੀ ਦਾ ਰਿਸ਼ਤਾ ਬਿਨਯਾਮੀਨ ਦੇ ਪਰਿਵਾਰ-ਸਮੂਹ ਨਾਲ ਨਹੀਂ ਕਰੇਗਾ।” 2 ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਵਿੱਚ ਗਏ। ਉਥੇ ਉਹ ਸ਼ਾਮ ਤੱਕ ਪਰਮੇਸ਼ੁਰ ਦੇ ਅੱਗੇ ਬੈਠ ਰਹੇ। ਉਨ੍ਹਾਂ ਨੇ ਉੱਚੀਆਂ ਆਵਾਜ਼ਾਂ ਵਿੱਚ ਪੁਕਾਰ ਕੀਤੀ ਅਤੇ ਜ਼ਾਰੋ-ਜ਼ਾਰ ਰੋਏ। 3 ਉਨ੍ਹਾਂ ਨੇ ਪਰਮੇਸ਼ੁਰ ਨੂੰ ਆਖਿਆ, “ਯਹੋਵਾਹ ਤੂੰ ਇਸਰਾਏਲ ਦਾ ਪਰਮੇਸ਼ੁਰ ਹੈਂ। ਸਾਡੇ ਨਾਲ ਇਹ ਭਿਆਨਕ ਘਟਨਾ ਕਿਉਂ ਵਾਪਰੀ? ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਅਡ੍ਡ ਕਿਉਂ ਹੋਵੇ?” 4 ਦੂਸਰੇ ਦਿਨ ਸੁਵਖਤੇ ਹੀ, ਇਸਰਾਏਲ ਦੇ ਲੋਕਾਂ ਨੇ ਇੱਕ ਜਗਵੇਦੀ ਉਸਾਰੀ। ਉਨ੍ਹਾਂ ਨੇ ਉਸ ਜਗਵੇਦੀ ਉੱਤੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾ ਅਤੇ ਸੁਖ-ਸਾਂਦ ਦੀਆਂ ਭੇਟਾ ਚੜਾਈਆਂ। 5 ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, ‘ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਮ੍ਹਣੇ ਇਕਤ੍ਰ੍ਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸਨੂੰ ਮਾਰ ਦਿੱਤਾ ਜਾਵੇਗਾ। 6 ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ, ਆਪਣੇ ਰਿਸ਼ਤੇਦਾਰਾਂ ਲਈ ਅਫ਼ਸੋਸ ਮਨਾਇਆ। ਅਤੇ ਆਖਿਆ, “ਅੱਜ ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਵੱਖ ਹੋ ਗਿਆ ਹੈ। 7 ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?” 8 ਤਾਂ ਇਸਰਾਏਲ ਦੇ ਲੋਕਾਂ ਨੇ ਪੁਛਿਆ, “ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਕਿਹੜਾ ਪਰਿਵਾਰ ਇੱਥੇ ਮਿਸਫ਼ਾਹ ਵਿਖੇ ਨਹੀਂ ਆਇਆ? ਅਸੀਂ ਸਾਰੇ ਹੀ ਯਹੋਵਾਹ ਅੱਗੇ ਇਕਠੇ ਹੋਕੇ ਆਏ ਹਾਂ। ਅਵੱਸ਼ ਹੀ ਇੱਕ ਪਰਿਵਾਰ ਇੱਥੇ ਨਹੀਂ ਸੀ!” ਫ਼ੇਰ ਉਨ੍ਹਾਂ ਨੂੰ ਪਤਾ ਚਲਿਆ ਕਿ ਯ੍ਯਾਬੇਸ਼ ਗਿਲਆਦ ਦੇ ਸ਼ਹਿਰ ਤੋਂ ਕੋਈ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਦੇ ਇਕਠ ਵਿੱਚ ਆਕੇ ਨਹੀਂ ਰਲਿਆ ਸੀ। 9 ਇਸਰਾਏਲ ਦੇ ਲੋਕਾਂ ਨੇ ਗਿਣਤੀ ਕੀਤੀ ਕਿ ਕਿਹੜਾ ਉਥੇ ਸੀ ਅਤੇ ਕਿਹੜਾ ਨਹੀਂ ਸੀ। ਉਨ੍ਹਾਂ ਨੂੰ ਪਤਾ ਚਲਿਆ ਕਿ ਯ੍ਯਾਬੇਸ਼ ਗਿਲਆਦ ਦਾ ਉਥੇ ਕੋਈ ਵੀ ਬੰਦਾ ਨਹੀਂ ਸੀ। 10 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਾਬੇਸ਼ ਗਿਲਆਦ ਸ਼ਹਿਰ ਵੱਲ 12,000 ਸਿਪਾਹੀ ਭੇਜੇ। ਉਨ੍ਹਾਂ ਨੇ ਉਨ੍ਹਾਂ ਸਿਪਾਹੀਆਂ ਨੂੰ ਆਖਿਆ, “ਯਾਬੇਸ਼ ਗਿਲਆਦ ਨੂੰ ਜਾਓ ਅਤੇ ਆਪਣੀਆਂ ਤਲਵਾਰਾਂ ਨਾਲ ਉਥੇ ਰਹਿਣ ਵਾਲੇ ਹਰ ਬੰਦੇ ਨੂੰ ਮਾਰ ਦਿਉ, ਔਰਤਾਂ ਅਤੇ ਬੱਚਿਆਂ ਨੂੰ ਵੀ। 11 ਤੁਹਾਨੂੰ ਇਹ ਅਵੱਸ਼ ਕਰਨਾ ਚਾਹੀਦਾ ਹੈ! ਤੁਹਾਨੂੰ ਯਾਬੇਸ਼ ਗਿਲਆਦ ਦੇ ਹਰ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਹਰ ਉਸ ਔਰਤ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰਖੇ ਹੋਣ। ਪਰ ਕਿਸੇ ਉਸ ਔਰਤ ਨੂੰ ਨਾ ਮਾਰਨਾ ਜਿਸਨੇ ਕਦੇ ਵੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਾ ਰਖੇ ਹੋਣ।” ਇਸ ਲਈ ਸਿਪਾਹੀਆਂ ਨੇ ਇਵੇਂ ਹੀ ਕੀਤਾ। 12 ਉਨ੍ਹਾਂ 12,000 ਸਿਪਾਹੀਆਂ ਨੂੰ ਯਾਬੇਸ਼ ਗਿਲਆਦ ਨੂੰ ਸ਼ਹਿਰ ਵਿੱਚ 400 ਮੁਟਿਆਰਾਂ ਅਜਿਹੀਆਂ ਮਿਲੀਆਂ ਜਿਨ੍ਹਾਂ ਨੇ ਕਦੇ ਵੀ ਕਿਸੇ ਆਦਮੀ ਨਾਲ ਸੰਭੋਗ ਨਹੀਂ ਸੀ ਕੀਤਾ। ਸਿਪਾਹੀਆਂ ਨੇ ਇਨ੍ਹਾਂ ਔਰਤਾਂ ਨੂੰ ਸ਼ੀਲੋਹ ਦੇ ਡੇਰੇ ਵਿਖੇ ਲਿਆਂਦਾ। ਸ਼ੀਲੋਹ ਕਨਾਨ ਦੀ ਧਰਤੀ ਉੱਤੇ ਹੈ। 13 ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਇੱਕ ਸੁਨੇਹਾ ਘਲਿਆ। ਉਨ੍ਹ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਨਾਲ ਅਮਨ ਦੀ ਪੇਸ਼ਕਸ਼ ਕੀਤੀ। ਬਿਨਯਾਮੀਨ ਦੇ ਆਦਮੀ ਰਿਂਮੋਨ ਦੀ ਚੱਟਾਨ ਦੇ ਸਥਾਨ ਉੱਤੇ ਸਨ। 14 ਇਸ ਲਈ ਬਿਨਯਾਮੀਨ ਦੇ ਆਦਮੀ ਇਸਰਾਏਲ ਵਾਪਸ ਆ ਗਏ। ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦੇ ਦਿੱਤੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਨਹੀਂ ਸੀ। ਪਰ ਬਿਨਯਾਮੀਨ ਦੇ ਸਾਰੇ ਆਦਮੀਆਂ ਲਈ ਇਹ ਔਰਤਾਂ ਕਾਫ਼ੀ ਨਹੀਂ ਸਨ। 15 ਇਸਰਾਏਲ ਦੇ ਲੋਕਾਂ ਨੂੰ ਬਿਨਯਾਮੀਨ ਦੇ ਲੋਕਾਂ ਉੱਤੇ ਅਫ਼ਸੋਸ ਹੋਇਆ। ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦਰਮਿਆਨ ਵਿਥ ਬਣਾ ਦਿੱਤੀ ਸੀ। 16 ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਦੀਆਂ ਔਰਤਾਂ ਮਾਰੀਆਂ ਜਾ ਚੁੱਕੀਆਂ ਹਨ। ਅਸੀਂ ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਲਈ, ਜਿਹੜੇ ਹਾਲੇ ਜਿਉਂਦੇ ਹਨ, ਔਰਤਾਂ ਕਿਥੋਂ ਲਿਆ ਸਕਦੇ ਹਾਂ? 17 ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਨੂੰ ਜਿਹੜੇ ਹਾਲੇ ਜਿਉਂਦੇ ਹਨ, ਆਪਣੇ ਪਰਿਵਾਰਾਂ ਦੀ ਲੀਹ ਤੋਂਰਨ ਲਈ ਬੱਚਿਆਂ ਦੀ ਲੋੜ ਹੈ। ਅਜਿਹਾ ਅਵੱਸ਼ ਹੋਣਾ ਚਾਹੀਦਾ ਹੈ ਤਾਂ ਜੋ ਇਸਰਾਏਲ ਦਾ ਇੱਕ ਪਰਿਵਾਰ-ਸਮੂਹ ਮਰੇ ਨਾ! 18 ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ। 19 ਸਾਨੂੰ ਇੱਕ ਵਿਚਾ ਸੁਝਿਆ ਹੈ! ਸ਼ੀਲੋਹ ਦੇ ਸ਼ਹਿਰ ਵਿਖੇ ਇਹ ਸਮਾਂ ਯਹੋਵਾਹ ਦੇ ਪਰਬ ਦਾ ਹੈ। ਇਹ ਪਰਬ ਉਥੇ ਹਰ ਸਾਲ ਮਨਾਇਆ ਜਾਂਦਾ ਹੈ।” ਸ਼ੀਲੋਹ ਦਾ ਸ਼ਹਿਰ ਬੈਤੇਲ ਸ਼ਹਿਰ ਦੇ ਉੱਤਰ ਵੱਲ ਹੈ, ਅਤੇ ਉਸ ਸੜਕ ਦੇ ਪੂਰਬ ਵੱਲ ਹੈ ਜਿਹੜੀ ਬੈਤੇਲ ਤੋਂ ਸ਼ਕਮ ਨੂੰ ਅਤੇ ਲਬੋਨਾਹ ਦੇ ਦਖਣ ਵੱਲ ਜਾਂਦੀ ਹੈ। 20 ਇਸ ਲਈ ਬਜ਼ੁਰਗਾਂ ਨੇ ਬਿਨਯਾਮੀਨ ਦੇ ਆਦਮੀਆਂ ਨੂੰ ਆਪਣੇ ਵਿਚਾਰ ਬਾਰੇ ਦੱਸਿਆ। ਉਨ੍ਹ੍ਹਾਂ ਨੇ ਆਖਿਆ, “ਜਾਓ ਅਤੇ ਅੰਗੂਰਾਂ ਦੇ ਬਾਗ ਵਿੱਚ ਜਾਕੇ ਛੁਪ ਜਾਵੋ। 21 ਉਸ ਸਮੇਂ ਦਾ ਧਿਆਨ ਰਖੋ ਜਦੋਂ ਉਤਸਵ ਵੇਲੇ ਮੁਟਿਆਰਾਂ ਨਾਚ ਵਿੱਚ ਹਿੱਸਾ ਲੈਣ ਲਈ ਸ਼ੀਲੋਹ ਤੋਂ ਬਾਹਰ ਆਉਂਦੀਆਂ ਹਨ। ਫ਼ੇਰ ਅੰਗੂਰਾਂ ਦੇ ਬਾਗਾਂ ਵਿੱਚੋਂ, ਜਿਥੇ ਤੁਸੀਂ ਛੁਪੇ ਹੋਏ ਹੋ, ਬਾਹਰ ਭੱਜ ਆਓ। ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਸ਼ੀਲੋਹ ਦੇ ਸ਼ਹਿਰ ਦੀ ਇੱਕ ਮੁਟਿਆਰ ਫ਼ੜ ਲੈਣੀ ਚਾਹੀਦੀ ਹੈ। ਉਨ੍ਹਾਂ ਮੁਟਿਆਰਾਂ ਨੂੰ ਬਿਨਯਾਮੀਨ ਦੀ ਧਰਤੀ ਉੱਤੇ ਲੈ ਜਾਇਓ ਅਤੇ ਉਨ੍ਹਾਂ ਨਾਲ ਵਿਆਹ ਕਰ ਲਿਉ। 22 ਉਨ੍ਹਾਂ ਮੁਟਿਆਰਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਲੈਕੇ ਆਉਣਗੇ। ਪਰ ਅਸੀਂ ਆਖਾਂਗੇ, ‘ਬਿਨਯਾਮੀਨ ਦੇ ਆਦਮੀਆਂ ਉੱਤੇ ਮਿਹਰਬਾਨੀ ਕਰੋ। ਉਨ੍ਹਾਂ ਨੂੰ ਉਨ੍ਹਾਂ ਮੁਟਿਆਰਾਂ ਨਾਲ ਸ਼ਾਦੀ ਕਰ ਲੈਣ ਦਿਉ। ਉਨ੍ਹਾਂ ਨੇ ਤੁਹਾਡੀਆਂ ਔਰਤਾਂ ਉਠਾ ਲਈਆਂ ਹਨ ਪਰ ਉਨ੍ਹਾਂ ਨੇ ਤੁਹਾਡੇ ਨਾਲ ਲੜਾਈ ਤਾਂ ਨਹੀਂ ਕੀਤੀ। ਉਨ੍ਹਾਂ ਨੇ ਔਰਤਾਂ ਇਸ ਲਈ ਉਠਾ ਲਈਆਂ ਹਨ ਤਾਂ ਜੋ ਤੁਹਾਡਾ ਪਰਮੇਸ਼ੁਰ ਨਾਲ ਕੀਤਾ ਇਕਰਾਰ ਨਾ ਟੁੱਟੇ। ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਉਨ੍ਹਾਂ ਨੂੰ ਸ਼ਾਦੀ ਕਰਨ ਲਈ ਔਰਤਾਂ ਨਹੀਂ ਦੇਵੋਂਗੇ - ਤੁਸੀਂ ਬਿਨਯਾਮੀਨ ਦੇ ਆਦਮੀਆਂ ਨੂੰ ਔਰਤਾਂ ਦਿੱਤੀਆਂ ਨਹੀਂ ਹਨ, ਉਨ੍ਹਾਂ ਨੇ ਤੁਹਾਡੇ ਕੋਲੋਂ ਔਰਤਾਂ ਖੋਹੀਆਂ ਹਨ! ਇਸ ਲਈ ਤੁਹਾਡਾ ਇਕਰਾਰ ਨਹੀਂ ਟੁਟਿਆ।’” 23 ਇਸ ਲਈ ਇਹੀ ਗੱਲ ਸੀ ਜਿਹੜੀ ਬਿਨਯਾਮੀਨ ਨੇ ਪਰਿਵਾਰ-ਸਮੂਹ ਨੇ ਕੀਤੀ। ਜਦੋਂ ਮੁਟਿਆਰਾਂ ਨੱਚ ਰਹੀਆਂ ਸਨ ਹਰੇਕ ਆਦਮੀ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ। ਉਹ ਉਨ੍ਹਾਂ ਮੁਟਿਆਰਾਂ ਨੂੰ ਲੈ ਗਏ ਅਤੇ ਉਨ੍ਹਾਂ ਨਾਲ ਸ਼ਾਦੀ ਕਰ ਲਈ। ਉਹ ਆਪਣੀ ਧਰਤੀ ਨੂੰ ਵਾਪਸ ਚਲੇ ਗਏ। ਬਿਨਯਾਮੀਨ ਦੇ ਆਦਮੀਆਂ ਨੇ ਉਸ ਧਰਤੀ ਵਿੱਚ ਆਪਣੇ ਸ਼ਹਿਰ ਮੁੜ ਵਸਾਏ, ਅਤੇ ਸ਼ਹਿਰਾਂ ਵਿੱਚ ਰਹਿਣ ਲੱਗੇ। 24 ਫ਼ੇਰ ਇਸਰਾਏਲ ਦੇ ਲੋਕ ਘਰਾਂ ਨੂੰ, ਆਪਣੀ ਖੁਦ ਦੀ ਧਰਤੀ ਅਤੇ ਆਪਣੇ ਖੁਦ ਦੇ ਪਰਿਵਾਰ-ਸਮੂਹ, ਅਤੇ ਆਪਣੇ ਖੁਦ ਦੇ ਨਿਵਾਸ ਨੂੰ ਵਾਪਸ ਚਲੇ ਗਏ। 25 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸਨੂੰ ਉਹ ਠੀਕ ਸਮਝਦਾ ਸੀ।