Jeremiah

1:1 ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ। 2 ਯਹੋਵਾਹ ਨੇ ਯਿਰਮਿਯਾਹ ਨਾਲ ਉਦੋਂ ਗੱਲ ਕਰਨੀ ਸ਼ੁਰੂ ਕੀਤੀ ਜਿਨ੍ਹਾਂ ਦਿਨਾਂ ਵਿੱਚੋਂ ਯੋਸ਼ੀਯਾਹ ਯਹੂਦਾਹ ਦੀ ਕੌਮ ਦਾ ਰਾਜਾ ਸੀ। ਯੋਸ਼ੀਯਾਹ ਆਮੋਨ ਨਾਂ ਦੇ ਵਿਅਕਤੀ ਦਾ ਪੁੱਤਰ ਸੀ। ਯਹੋਵਾਹ ਨੇ ਯਿਰਮਿਯਾਹ ਨਾਲ ਰਾਜੇ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਵਰ੍ਹੇ ਵਿੱਚ ਗੱਲ ਕਰਨੀ ਸ਼ੁਰੂ ਕੀਤੀ। 3 ਯਹੋਵਾਹ ਨੇ ਯਿਰਮਿਯਾਹ ਨਾਲ ਯਹੋਯਾਕੀਮ ਦੇ ਸ਼ਾਸਨਕਾਲ ਰਾਹੀਂ ਗੱਲ ਕਰਨੀ ਜਾਰੀ ਰੱਖੀ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਨੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਸ਼ਾਸਨਕਾਲ ਦੇ ਗਿਆਰਵੇਂ ਵਰ੍ਹੇ ਦੇ ਅੰਤ ਤੱਕ ਯਿਰਮਿਯਾਹ ਨਾਲ ਗੱਲ ਕਰਨੀ ਜਾਰੀ ਰੱਖੀ, ਜਦੋਂ ਤੱਕ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। 4 ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ: 5 "ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।" 6 ਫ਼ੇਰ ਯਿਰਮਿਯਾਹ ਨੇ ਆਖਿਆ, "ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।" 7 ਪਰ ਯਹੋਵਾਹ ਨੇ ਮੈਨੂੰ ਆਖਿਆ, "ਇਹ ਨਾ ਆਖ, 'ਮੈਂ ਇੱਕ ਮੁੰਡਾ ਹੀ ਹਾਂ।' ਤੈਨੂੰ ਓਥੇ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਮੈਂ ਭੇਜਾਂ। ਤੈਨੂੰ ਹਰ ਉਹ ਗੱਲ ਆਖਣੀ ਚਾਹੀਦੀ ਹੈ ਜੋ ਮੈਂ ਤੈਨੂੰ ਕਹਿਣ ਲਈ ਆਖਦਾ ਹਾਂ। 8 ਕਿਸੇ ਕੋਲੋਂ ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ, ਮੈਂ ਤੇਰੀ ਅਤੇ ਰਾਖੀ ਕਰਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 9 ਫ਼ੇਰ ਯਹੋਵਾਹ ਨੇ ਆਪਣਾ ਹੱਥ ਵਧਾਇਆ ਅਤੇ ਮੇਰੇ ਮੂਂਂਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, "ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ। 10 ਅੱਜ, ਮੈਂ ਤੈਨੂੰ ਕੌਮਾਂ ਅਤੇ ਰਾਜਾਂ ਉੱਪਰ ਨਿਯੁਕਤ ਕੀਤਾ ਹੈ। ਤੂੰ ਉਖਾੜ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ। ਤੂੰ ਉਸਾਰੇਁਗਾ ਅਤੇ ਉਗਾਵੇਂਗਾ।" 11 ਯਹੋਵਾਹ ਦਾ ਸੰਦੇਸ਼ ਮੈਨੂੰ ਪ੍ਰਾਪਤ ਹੋਇਆ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ: "ਯਿਰਮਿਯਾਹ ਤੂੰ ਕੀ ਦੇਖਦਾ ਹੈਂ?"ਮੈਂ ਯਹੋਵਾਹ ਨੂੰ ਉੱਤਰ ਦਿੱਤਾ, "ਮੈਂ ਬਾਦਾਮ ਦੇ ਰੁੱਖ ਤੋਂ ਇੱਕ ਟਾਹਣੀ ਦੇਖ ਸਕਦਾ ਹਾਂ।" 12 ਯਹੋਵਾਹ ਨੇ ਮੈਨੂੰ ਆਖਿਆ, "ਤੂੰ ਬਹੁਤ ਠੀਕ-ਠੀਕ ਦੇਖਿਆ ਹੈ। ਮੈਂ ਇਹ ਵੇਖਣ ਲਈ ਤੱਕ ਰਿਹਾ ਹਾਂ ਕਿ ਜੋ ਮੈਂ ਐਲਾਨਿਆ ਸੀ ਵਾਪਰੇਗਾ।" 13 ਯਹੋਵਾਹ ਦਾ ਸੰਦੇਸ਼ ਮੇਰੇ ਕੋਲ ਫ਼ੇਰ ਆਇਆ। ਯਹੋਵਾਹ ਦਾ ਸੰਦੇਸ਼ ਇਹ ਸੀ: "ਯਿਰਮਿਯਾਹ ਤੂੰ ਕੀ ਦੇਖਦਾ ਹੈਂ?"ਮੈਂ ਯਹੋਵਾਹ ਨੂੰ ਉੱਤਰ ਦਿੱਤਾ ਤੇ ਆਖਿਆ, "ਮੈਂ ਉਬਲਦੇ ਹੋਏ ਪਾਣੀ ਦਾ ਇੱਕ ਬਰਤਨ ਦੇਖ ਰਿਹਾ ਹਾਂ। ਇਹ ਬਰਤਨ ਉੱਤਰ ਵਾਲੇ ਪਾਸੇ ਤੋਂ ਟੇਢਾ ਹੈ।" 14 ਯਹੋਵਾਹ ਨੇ ਮੈਨੂੰ ਆਖਿਆ, "ਉੱਤਰ ਵੱਲੋਂ ਇੱਕ ਭਿਆਨਕ ਆਫ਼ਤ ਆਵੇਗੀ। ਇਹ ਸਮੂਹ ਲੋਕਾਂ ਨਾਲ ਵਾਪਰੇਗੀ ਜਿਹੜੇ ਇਸ ਦੇਸ਼ ਅੰਦਰ ਰਹਿੰਦੇ ਨੇ। 15 ਬੋੜੇ ਸਮੇਂ ਬਾਦ ਹੀ, ਮੈਂ ਉੱਤਰ ਦੇ ਰਾਜਾਂ ਦੇ ਸਮੂਹ ਲੋਕਾਂ ਨੂੰ ਸਦ੍ਦਾਂਗਾ। ਯਹੋਵਾਹ ਨੇ ਇਹ ਗੱਲਾਂ ਆਖੀਆਂ। ਉਨ੍ਹਾਂ ਮੁਲਕਾਂ ਦੇ ਰਾਜੇ ਆਵਣਗੇ ਅਤੇ ਯਰੂਸ਼ਲਮ ਦੇ ਦਰਾਂ ਦੇ ਨੇੜੇ ਆਪਣੇ ਤਖਤ ਸਬਾਪਤ ਕਰਨਗੇ। ਉਹ ਯਰੂਸ਼ਲਮ ਦੀਆਂ ਕੰਧਾਂ ਉੱਤੇ ਹਮਲਾ ਕਰਨਗੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਹਮਲਾ ਕਰਨਗੇ। 16 ਅਤੇ ਮੈਂ ਆਪਣੇ ਲੋਕਾਂ ਵਿਰੁੱਧ ਆਪਣੇ ਨਿਰਣੇ ਦਾ ਐਲਾਨ ਕਰਾਂਗਾ, ਇਹ ਗੱਲ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਲੋਕ ਹਨ ਅਤੇ ਉਹ ਮੇਰੇ ਵਿਰੁੱਧ ਹੋ ਗਏ ਨੇ। ਮੇਰੇ ਲੋਕਾਂ ਨੇ ਮੈਨੂੰ ਛੱਡ ਦਿੱਤਾ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜਾਈਆਂ। ਉਨ੍ਹਾਂ ਨੇ ਉਨ੍ਹ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਹੱਥੀਂ ਘੜਿਆ ਸੀ। 17 "ਜਿੱਥੋਂ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ। 18 ਜਿੱਥੋਂ ਤੀਕ ਮੇਰਾ ਸਂਬਧ ਹੈ, ਮੈਂ ਅੱਜ ਤੈਨੂੰ ਇੱਕ ਮਜ਼ਬੂਤ ਸ਼ਹਿਰ ਵਾਂਗ ਬਣਾ ਦਿਆਂਗਾ, ਇੱਕ ਲੋਹੇ ਦੀ ਲਠ੍ਠ ਵਾਂਗ, ਇੱਕ ਤਾਂਬੇ ਦੀ ਕੰਧ ਵਾਂਗ। ਤੂੰ ਯਹੂਦਾਹ ਦੇ ਦੇਸ਼ ਦੇ ਰਾਜਿਆਂ, ਆਗੂਆਂ, ਜਾਜਕਾਂ ਅਤੇ ਸਾਧਾਰਣ ਲੋਕ ਦੇ ਹਰ ਇੱਕ ਦੇ ਖਿਲਾਫ਼ ਖਲੋ ਸਕਣ ਦੇ ਯੋਗ ਹੋਵੇਂਗਾ। 19 ਉਹ ਸਾਰੇ ਲੋਕ, ਤੇਰੇ ਵਿਰੁੱਧ ਲੜਨਗੇ ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ? ਕਿਉਂ ਕਿ ਮੈਂ ਤੇਰੇ ਸੰਗ ਹਾਂ, ਅਤੇ ਮੈਂ ਤੈਨੂੰ ਬਚਾਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

2:1 ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ: 2 ਯਿਰਮਿਯਾਹ ਯਰੂਸ਼ਲਮ ਦੇ ਲੋਕਾਂ ਵੱਲ ਜਾਹ ਅਤੇ ਉਨ੍ਹਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ:"ਉਸ ਸਮੇਂ ਜਦੋਂ ਤੂੰ ਇੱਕ ਨੌਜਵਾਨ ਕੌਮ ਸੀ, ਤੂੰ ਮੇਰੇ ਵੱਲ ਵਫ਼ਾਦਾਰ ਸੀ। ਤੂੰ ਇੱਕ ਮੁਟਿਆਰ ਵਹੁਟੀ ਵਾਂਗ ਮੇਰੇ ਪਿੱਛੇ ਲਗਿਆ। ਤੂੰ ਮਾਰੂਬਲ ਅੰਦਰ ਉਸ ਧਰਤੀ ਉੱਤੇ ਮੇਰੇ ਪਿੱਛੇ-ਪਿੱਛੇ ਸੀ ਜਿਸਨੂੰ ਕਦੇ ਵੀ ਨਹੀਂ ਵਾਹਿਆ ਗਿਆ ਸੀ। 3 ਇਸਰਾਏਲ ਦੇ ਲੋਕ ਯਹੋਵਾਹ ਲਈ ਇੱਕ ਪਵਿੱਤਰ ਸੁਗਾਤ ਵਾਂਗ ਸਨ। ਉਹ ਉਸ ਪਹਿਲੇ ਫ਼ਲ ਵਰਗੇ ਸਨ ਜੋ ਯਹੋਵਾਹ ਵੱਲੋਂ ਤੋੜਿਆ ਗਿਆ ਸੀ। ਅਤੇ ਉਹ ਲੋਕ, ਜਿਨ੍ਹਾਂ ਨੇ ਉਨ੍ਹਾਂ ਨੂੰ ਦੁੱਖ ਦੇਣ ਦੀ ਕੋਸ਼ਿਸ਼ ਕੀਤੀ ਸੀ ਦੋਸ਼ੀ ਠਹਿਰਾਏ ਗਏ ਸਨ। ਉਨ੍ਹਾਂ ਮੰਦੇ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰੀਆਂ ਸਨ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 4 ਹੇ ਯਾਕੂਬ ਦੇ ਪਰਿਵਾਰ, ਯਹੋਵਾਹ ਦਾ ਸੰਦੇਸ਼ ਸੁਣ। ਇਸਰਾਏਲ ਦੇ ਪਰਿਵਾਰ-ਸਮੂਹੋ, ਸੰਦੇਸ਼ ਨੂੰ ਸੁਣੋ। 5 ਇਹ ਹੈ ਜੋ ਯਹੋਵਾਹ ਆਖਦਾ ਹੈ:"ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ। ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ ਅਤੇ ਉਹ ਖੁਦ ਵੀ ਨਿਕੰਮੇ ਬਣ ਗਏ। 6 ਤੁਹਾਡੇ ਪੁਰਖਿਆਂ ਇਹ ਨਹੀਂ ਆਖਿਆ, 'ਯਹੋਵਾਹ ਨੇ ਸਾਨੂੰ ਮਿਸਰ ਵਿੱਚੋਂ ਲਿਆਂਦਾ।' ਯਹੋਵਾਹ ਨੇ ਮਾਰੂਬਲ ਅੰਦਰ ਸਾਡੀ ਅਗਵਾਈ ਕੀਤੀ। ਯਹੋਵਾਹ ਨੇ ਖੁਸ਼ਕ ਪਬਰੀਲੀ ਧਰਤੀ ਅੰਦਰ ਸਾਡੀ ਅਗਵਾਈ ਕੀਤੀ। ਯਹੋਵਾਹ ਨੇ ਹਨੇਰੀ ਅਤੇ ਖਤਰਨਾਕ ਧਰਤੀ ਵਿੱਚੋਂ ਸਾਡੀ ਅਗਵਾਈ ਕੀਤੀ। ਉੱਥੇ ਕੋਈ ਵੀ ਲੋਕ ਨਹੀਂ ਰਹਿੰਦੇ। ਲੋਕ ਉਸ ਧਰਤੀ ਵਿੱਚੋਂ ਸਫ਼ਰ ਵੀ ਨਹੀਂ ਕਰਦੇ। ਪਰ ਯਹੋਵਾਹ ਨੇ ਉਸ ਧਰਤੀ ਅੰਦਰ ਸਾਡੀ ਅਗਵਾਈ ਕੀਤੀ, ਇਸ ਲਈ ਹੁਣ ਯਹੋਵਾਹ ਕਿੱਥੋ ਹੈ?"' 7 ਯਹੋਵਾਹ ਆਖਦਾ ਹੈ, "ਮੈਂ ਤੁਹਾਨੂੰ ਚੰਗੀ ਫ਼ਸਲ ਵਾਲੀ ਜ਼ਮੀਨ ਤੇ ਲਿਆਂਦਾ ਅਤੇ ਉਸ ਜ਼ਮੀਨ ਵਿੱਚ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਅਜਿਹਾ ਮੈਂ ਇਸ ਵਾਸਤੇ ਕੀਤਾ, ਤਾਂ ਜੋ ਤੁਸੀਂ ਉਹ ਫ਼ਲ ਅਤੇ ਫ਼ਸਲਾਂ ਖਾ ਸਕੋ ਜਿਹੜੀਆਂ ਓਥੇ ਉਗਦੀਆਂ ਹਨ। ਪਰ ਤੁਸੀਂ ਮੇਰੀ ਜ਼ਮੀਨ ਨੂੰ 'ਨਾਪਾਕ' ਹੀ ਕੀਤਾ ਸੀ। ਮੈਂ ਤੈਨੂੰ ਇੱਕ ਚੰਗੀ ਜ਼ਮੀਨ ਦਿੱਤੀ ਪਰ ਤੂੰ ਇਸ ਨੂੰ ਮੰਦੀ ਜਗ੍ਹਾ ਬਣਾ ਦਿੱਤਾ। 8 "ਜਾਜਕਾਂ ਨੇ ਨਹੀਂ ਪੁਛਿਆ, 'ਯਹੋਵਾਹ ਕਿੱਥੋ ਹੈ?' ਜਿਹੜੇ ਲੋਕ ਬਿਵਸਬਾ ਨੂੰ ਜਾਣਦੇ ਸਨ ਉਹ ਮੈਨੂੰ ਜਾਨਣਾ ਨਹੀਂ ਚਾਹੁੰਦੇ ਸਨ। ਇਸਰਾਏਲ ਦੇ ਲੋਕਾਂ ਦੇ ਆਗੂ ਮੇਰੇ ਖਿਲਾਫ਼ ਹੋ ਗਏ। ਨਬੀ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀ ਕਰਦੇ ਸਨ। ਉਹ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ।" 9 ਯਹੋਵਾਹ ਆਖਦਾ ਹੈ, "ਇਸ ਲਈ ਹੁਣ ਮੈਂ ਤੁਹਾਨੂੰ ਫ਼ੇਰ ਦੋਸ਼ ਦੇਵਾਂਗਾ, ਅਤੇ ਮੈਂ ਤੁਹਾਡੇ ਪੋਤਿਆਂ ਨੂੰ ਵੀ ਦੋਸ਼ ਦਿਆਂਗਾ। 10 ਸਮੁੰਦਰ ਪਾਰ ਕਰਕੇ ਕਿਤ੍ਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ। 11 ਕੀ ਕਿਸੇ ਕੌਮ ਨੇ ਕਦੇ ਵੀ ਆਪਣੇ ਪੁਰਾਣੇ ਦੇਵਤਿਆਂ ਦੀ ਉਪਾਸਨਾ ਛੱਡੀ ਹੈ, ਤਾਂ ਜੋ ਉਹ ਨਵੇਂ ਦੇਵਤਿਆਂ ਦੀ ਉਪਾਸਨਾ ਕਰ ਸਕਣ, ਜਿਹੜੇ ਅਸਲੀ ਨਹੀਂ ਹਨ? ਮੇਰੇ ਲੋਕਾਂ ਨੇ ਆਪਣੇ ਪਰਤਾਪਮਈ ਪਰਮੇਸ਼ੁਰ ਦੀ ਉਪਾਸਨਾ ਛੱਡ ਦਿੱਤੀ ਅਤੇ ਬੁੱਤਾਂ ਦੀ ਉਪਾਸਨਾ ਕਰਨ ਲੱਗ ਪਏ ਜਿਹੜੇ ਬਿਲਕੁਲ ਨਿਕੰਮੇ ਹਨ। 12 "ਅਕਾਸ਼ੋ, ਉਨ੍ਹਾਂ ਗੱਲਾਂ ਉੱਤੇ ਸਦਮਾ ਮਹਿਸੂਸ ਕਰੋ, ਜਿਹੜੀਆਂ ਵਾਪਰੀਆਂ ਹਨ। ਮਹਾਂ ਭੈ ਨਾਲ ਕੰਬ ਜਾਵੋ!" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 13 "ਮੇਰੇ ਲੋਕਾਂ ਨੇ ਦੋ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਮੇਰੇ ਵੱਲੋਂ ਮੂੰਹ ਮੋੜ ਲਿਆ ਹੈ, ਮੈਂ ਸਜੀਵ ਪਾਣੀ ਦਾ ਚਸ਼ਮਾ ਹਾਂ, ਅਤੇ ਉਨ੍ਹਾਂ ਨੇ ਆਪਣੇ ਪਾਣੀ ਦੇ ਹੌਦ ਖੋਦ ਲੇ ਨੇ। ਉਹ ਹੋਰਨਾਂ ਦੇਵਤਿਆਂ ਵੱਲ ਚਲੇ ਗਏ ਨੇ, ਪਰ ਉਨ੍ਹਾਂ ਦੇ ਪਾਣੀ ਦੇ ਹੌਦ ਟੁੱਟੇ ਹੋਏ ਨੇ। ਉਨ੍ਹਾਂ ਹੌਦਾਂ ਵਿੱਚ ਪਾਣੀ ਨਹੀਂ ਰੁਕ ਸਕਦਾ। 14 "ਕੀ ਇਸਰਾਏਲ ਦੇ ਲੋਕ ਗੁਲਾਮ ਬਣ ਗਏ ਨੇ? ਕੀ ਉਹ ਉਸ ਬੁਰੇ ਬੰਦੇ ਵਰਗੇ ਬਣ ਗਏ ਨੇ, ਜਿਹੜਾ ਗੁਲਾਮ ਜੰਮਿਆ ਸੀ? ਲੋਕਾਂ ਨੇ ਇਸਰਾਏਲ ਦੇ ਲੋਕਾਂ ਦੀ ਦੌਲਤ ਕਿਉਂ ਲੁੱਟੀ? 15 ਜਵਾਨ ਸ਼ੇਰ (ਦੁਸ਼ਮਣ) ਇਸਰਾਏਲ ਉੱਤੇ ਦਹਾੜਦੇ ਨੇ। ਸ਼ੇਰ ਗੁਰਾਂਦੇ ਨੇ। ਸ਼ੇਰਾ ਨੇ ਇਸਰਾਏਲ ਦੀ ਧਰਤੀ ਤਬਾਹ ਕਰ ਦਿੱਤੀ ਹੈ। ਇਸਰਾਏਲ ਦੇ ਸ਼ਹਿਰ ਸਾੜ ਦਿੱਤੇ ਗਏ ਨੇ। ਉੱਥੇ ਕੋਈ ਵੀ ਬੰਦਾ ਨਹੀਂ ਬਚਿਆ। 16 ਮੇਫ਼ੀਸ ਅਤੇ ਤਹਪਨੇਸ ਦੇ ਲੋਕਾਂ ਨੇ ਤੁਹਾਡੀ ਖੋਪੜੀ ਭੰਨ ਦਿੱਤੀ ਹੈ। 17 ਇਸ ਮੁਸ਼ਕਿਲ ਲਈ ਤੁਸੀਂ ਹੀ ਕਸੂਰਵਾਰ ਹੋ! ਯਹੋਵਾਹ ਤੁਹਾਡਾ ਪਰਮੇਸ਼ੁਰ ਸਹੀ ਮਾਰਗ ਉੱਤੇ ਤੁਹਾਡੀ ਅਗਵਾਈ ਕਰ ਰਿਹਾ ਸੀ ਪਰ ਤੁਸੀਂ ਉਸ ਕੋਲੋਂ ਦੂਰ ਹੋ ਗਏ। 18 ਯਹੂਦਾਹ ਦੇ ਲੋਕੋ, ਇਸ ਬਾਰੇ ਸੋਚੋ, ਕੀ ਮਿਸਰ ਜਾਣ ਨਾਲ ਕੋਈ ਸਹਾਇਤਾ ਮਿਲੀ? ਕੀ ਨੀਲ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ! ਕੀ ਅੱਸ਼ੂਰ ਜਾਣ ਨਾਲ ਸਹਾਇਤਾ ਮਿਲੀ? ਕੀ ਫ਼ਰਾਤ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ! 19 ਤੁਸੀਂ ਮੰਦੀਆਂ ਗੱਲਾਂ ਕੀਤੀਆਂ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤੁਹਾਨੂੰ ਸਿਰਫ਼ ਸਜ਼ਾ ਹੀ ਮਿਲੇਗੀ। ਤੁਹਾਡੇ ਉੱਤੇ ਮੁਸੀਬਤ ਆਵੇਗੀ। ਅਤੇ ਉਹ ਮੁਸੀਬਤ ਤੁਹਾਨੂੰ ਸਬਕ ਸਿਖਾਵੇਗੀ। ਇਸ ਬਾਰੇ ਸੋਚੋ! ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਆਪਣੇ ਪਰਮੇਸ਼ੁਰ ਕੋਲ ਮੁਖ ਮੋੜਨਾ ਕਿੰਨਾ ਮੰਦਾ ਹੈ। ਭੈਭੀਤ ਨਾ ਹੋਣਾ ਅਤੇ ਮੇਰਾ ਆਦਰ ਨਾ ਕਰਨਾ ਗ਼ਲਤ ਹੈ। "ਇਹ ਸੰਦੇਸ਼ ਪ੍ਰਭੂ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਸੀ। 20 "ਯਹੂਦਾਹ, ਬਹੁਤ ਚਿਰ ਪਹਿਲਾਂ ਤੂੰ ਆਪਣਾ ਗੁਲਾਮੀ ਦਾ ਜੂਲਾ ਲਾਹ ਸੁਟਿਆ ਸੀ। ਤੂੰ ਰੱਸੇ ਤੋੜ ਦਿੱਤੇ ਸਨ, ਜਿਨ੍ਹਾਂ ਰਾਹੀਂ ਮੈਂ ਤੈਨੂੰ ਕਾਬੂ ਕਰਦਾ ਸੀ। ਤੂੰ ਮੈਨੂੰ ਆਖਿਆ ਸੀ, 'ਮੈਂ ਤੁਹਾਡੀ ਸੇਵਾ ਨਹੀਂ ਕਰਾਂਗਾ!' ਤੂੰ ਉਸ ਵੇਸਵਾ ਸੀ ਜਿਹੜੀ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਹੇਠਾਂ ਖੜੀ ਹੁੰਦੀ ਹੈ। 21 ਯਹੂਦਾਹ, ਮੈਂ ਤੈਨੂੰ ਖਾਸ ਅੰਗੂਰੀ ਵੇਲ ਵਾਂਗ ਬੀਜਿਆ ਸੀ। ਤੁਸੀਂ ਸਾਰੇ ਹੀ ਚੰਗੇ ਬੀਜ ਵਰਗੇ ਸੀ। ਤੁਸੀਂ ਵੱਖਰੀ ਵੇਲ ਕਿਵੇਂ ਬਣ ਗਏ ਜਿਹੜੀ ਮੰਦੇ ਫ਼ਲ ਉਗਾਉਂਦੀ ਹੈ? 22 ਜੇ ਤੁਸੀਂ ਆਪਣੇ-ਆਪ ਨੂੰ ਸੱਜੀ ਨਾਲ ਧੋ ਲਵੋਁ, ਤੁਸੀਂ ਭਾਵੇਂ ਕਿੰਨਾ ਵੀ ਸਾਬਣ ਵਰਤ ਲਵੋਁ, ਫ਼ੇਰ ਵੀ ਮੈਂ ਤੁਹਾਡਾ ਦੋਸ਼ ਦੇਖ ਲਵਾਂਗਾ।" ਇਹ ਸੰਦੇਸ਼ ਯਹੋਵਾਹ ਪਰਮੇਸ਼ੁਰ ਵੱਲੋਂ ਸੀ। 23 "ਯਹੂਦਾਹ, ਤੂੰ ਮੈਨੂੰ ਕਿਵੇਂ ਆਖ ਸਕਦਾ ਹੈਂ, 'ਮੈਂ ਗੁਨਾਹਗਾਰ ਨਹੀਂ ਹਾਂ, ਮੈਂ ਬਆਲ ਦੇ ਬੁੱਤਾਂ ਦੀ ਉਪਾਸਨਾ ਨਹੀਂ ਕੀਤੀ?' ਉਨ੍ਹਾਂ ਗੱਲਾਂ ਬਾਰੇ ਸੋਚ ਜੋ ਤੂੰ ਵਾਦੀ ਅੰਦਰ ਕੀਤੀਆਂ ਸਨ। ਉਸ ਬਾਰੇ ਸੋਚ ਜੋ ਤੂੰ ਕੀਤਾ ਹੈ। ਤੂੰ ਇੱਕ ਤੇਜ਼ ਤਰਾਰ ਊਠਣੀ ਵਰਗਾ ਹੈਂ ਜਿਹੜੀ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀ ਹੈ। 24 ਤੂੰ ਉਸ ਅਵਾਰਾ ਗਧੇ ਵਰਗਾ ਹੈਂ ਜਿਹੜਾ ਮਾਰੂਬਲ ਅੰਦਰ ਰਹਿੰਦਾ ਹੈ। ਮੇਲ ਸਮੇਂ, ਉਹ ਹਵਾ ਨੂੰ ਸੁੰਘਦੀ ਹੈ। ਉਸ ਨੂੰ ਕੋਈ ਵੀ ਬੰਦਾ ਵਾਪਸ ਨਹੀਂ ਲਿਆ ਸਕਦਾ ਜਦੋਂ ਉਹ ਕਾਮ ਚੇਸ਼ਟਾ ਅੰਦਰ ਹੁੰਦੀ ਹੈ। ਕਾਮ ਚੇਸ਼ਟਾ ਵੇਲੇ ਹਰ ਕੋਈ ਗਧਾ, ਜਿਹੜਾ ਚਾਹੇ ਉਸ ਨਾਲ ਮਿਲਾਪ ਕਰ ਲੈਂਦਾ ਹੈ। ਉਸਨੂੰ ਲੱਭਣਾ ਅਸਾਨ ਹੁੰਦਾ ਹੈ। 25 ਯਹੂਦਾਹ, ਬੁੱਤਾਂ ਦੇ ਪਿੱਛੇ ਭੱਜਣਾ ਛੱਡ ਦੇ! ਹੋਰਨਾਂ ਦੇਵਤਿਆਂ ਦੀ ਪਿਆਸ ਨੂੰ ਛੱਡ ਦੇ, ਪਰ ਤੂੰ ਆਖਦਾ ਹੈਂ, 'ਇਸਦਾ ਕੋਈ ਫਾਇਦਾ ਨਹੀਂ, ਮੈਂ ਨਹੀਂ ਛੱਡ ਸਕਦਾ! ਮੈਂ ਉਨ੍ਹਾਂ ਹੋਰਨਾਂ ਦੇਵਤਿਆਂ ਨੂੰ ਪਿਆਰ ਕਰਦਾ ਹਾਂ। ਮੈਂ ਉਨ੍ਹਾਂ ਦੀ ਉਪਾਸਨਾ ਕਰਨੀ ਚਾਹੁੰਦਾ ਹਾਂ।' 26 ਚੋਰ ਸ਼ਰਮਸਾਰ ਹੁੰਦਾ ਹੈ ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ। ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ। 27 ਉਹ ਲੱਕੜ ਦੇ ਟੁਕੜਿਆਂ ਨਾਲ ਗੱਲਾਂ ਕਰਦੇ ਨੇ! ਉਹ ਆਖਦੇ ਨੇ, 'ਤੂੰ ਮੇਰਾ ਪਿਤਾ ਹੈਂ।' ਉਹ ਪੱਥਰ ਦੇ ਟੁਕੜੇ ਨਾਲ ਗੱਲਾਂ ਕਰਦੇ ਨੇ। ਉਹ ਆਖਦੇ ਨੇ, 'ਤੂੰ ਮੈਨੂੰ ਜਨਮ ਦਿੱਤਾ ਸੀ।' ਉਹ ਸਾਰੇ ਹੀ ਲੋਕ ਸ਼ਰਮਸਾਰ ਹੋਣਗੇ। ਉਹ ਲੋਕ ਮੇਰੇ ਵੱਲ ਨਹੀਂ ਦੇਖਦੇ। ਉਨ੍ਹਾਂ ਨੇ ਮੇਰੇ ਵੱਲ ਪਿਠ੍ਠਾ ਕਰ ਲਈਆਂ ਨੇ। ਪਰ ਜਦੋਂ ਯਹੂਦਾਹ ਦੇ ਲੋਕ ਮੁਸੀਬਤ ਵਿੱਚ ਹੁੰਦੇ ਨੇ, ਉਹ ਮੈਨੂੰ ਆਖਦੇ ਨੇ, 'ਆਓ! ਸਾਨੂੰ ਬਚਾਓ!' 28 ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ। ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ? ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ। ਯਹੂਦਾਹ, ਤੇਰੇ ਕੋਲ ਬਹੁਤ ਸਾਰੇ ਸ਼ਹਿਰਾਂ ਜਿੰਨੇ ਹੀ ਬੁੱਤ ਨੇ! 29 "ਤੁਸੀਂ ਮੇਰੇ ਲਈ ਬਹਿਸ ਕਿਉਂ ਕਰਦੇ ਹੋ? ਤੁਸੀਂ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਹੋ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 30 "ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।" 31 ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! "ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, 'ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!' ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ? 32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ। 33 "ਯਹੂਦਾਹ, ਤੂੰ ਸੱਚਮੁਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ, ਤੂੰ ਸੱਚਮੁਚ ਮੰਦੀਆਂ ਗੱਲਾਂ ਸਿਖ੍ਖ ਲਈਆਂ ਹਨ। 34 ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ! 35 ਪਰ ਹਾਲੇ ਵੀ ਤੂੰ ਆਖਦਾ ਹੈਂ, 'ਮੈਂ ਨਿਰਦੋਸ਼ ਹਾਂ। ਪਰਮੇਸ਼ੁਰ ਮੇਰੇ ਨਾਲ ਨਾਰਾਜ਼ ਨਹੀਂ।' ਇਸ ਲਈ ਮੈਂ ਤੇਰੇ ਦੋਸ਼ੀ ਹੋਣ ਬਾਰੇ ਵੀ ਨਿਰਣਾ ਕਰਾਂਗਾ। ਕਿਉਂ ਕਿ ਤੁਸੀਂ ਆਖਦੇ ਹੋ, 'ਮੈਂ ਕੋਈ ਗ਼ਲਤੀ ਨਹੀਂ ਕੀਤੀ।' 36 ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, 'ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ। 37 ਇਸ ਲਈ ਆਖਰਕਾਰ ਤੁਸੀਂ ਮਿਸਰ ਨੂੰ ਵੀ ਛੱਡ ਦੇਵੋਂਗੇ। ਅਤੇ ਤੁਸੀਂ ਸ਼ਰਮ ਨਾਲ ਆਪਣਾ ਚਿਹਰਾ ਛੁਪਾ ਲਵੋਂਗੇ। ਤੁਸੀਂ ਉਨ੍ਹਾਂ ਮਾਲਕਾਂ ਉੱਤੇ ਵਿਸ਼ਵਾਸ ਕੀਤਾ। ਪਰ ਯਹੋਵਾਹ ਨੇ ਉਨ੍ਹਾਂ ਦੇਸ਼ਾਂ ਨੂੰ ਰਦ੍ਦ ਕਰ ਦਿੱਤਾ ਹੈ, ਇਸ ਲਈ ਜਿੱਤ ਲਈ ਉਹ ਤੁਹਾਡੀ ਸਹਾਈਤਾ ਨਹੀਂ ਕਰ ਸਕਦੇ।

3:1 "ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਁਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 2 ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ। 3 ਤੂੰ ਪਾਪ ਕੀਤਾ, ਇਸ ਲਈ ਬਰਖਾ ਨਹੀਂ ਹੋਈ। ਬਰਖਾ ਰੁੱਤ ਵਿੱਚ ਕੋਈ ਬਹਾਰ ਦਾ ਮੌਸਮ ਨਹੀਂ ਸੀ। ਪਰ ਫ਼ੇਰ ਵੀ ਤੈਨੂੰ ਸ਼ਰਮਿਂਦਗੀ ਤੋਂ ਇਨਕਾਰ ਹੈ। ਤੇਰੇ ਚਿਹਰੇ ਦੀ ਤੱਕਣੀ ਕਿਸੇ ਵੇਸਵਾ ਦੀ ਤੱਕਣੀ ਵਰਗੀ ਹੈ। ਉਦੋਂ ਜਦੋਂ ਉਹ ਸ਼ਰਮਿਂਦਗੀ ਤੋਂ ਇਨਕਾਰ ਕਰਦੀ ਹੈ। ਤੈਨੂੰ ਆਪਣੇ ਕੀਤੇ ਉੱਤੇ ਸ਼ਰਮਸਾਰ ਹੋਣ ਤੋਂ ਇਨਕਾਰ ਹੈ। 4 ਪਰ ਹੁਣ ਤੂੰ 'ਬਾਪੂ' ਬੁਲਾ ਰਿਹਾ ਹੈਂ, ਤੂੰ ਆਖਿਆ ਸੀ, 'ਮੇਰੇ ਬਚਪਨ ਤੋਂ ਹੀ ਤੁਸੀਂ ਮੇਰੇ ਮਿੱਤਰ ਸੀ।' 5 ਤੂੰ ਇਹ ਵੀ ਆਖਿਆ, 'ਪਰਮੇਸ਼ੁਰ ਹਮੇਸ਼ਾ ਤੇਰੇ ਨਾਲ ਨਰਾਜ਼ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕਹਿਰ ਸਦਾ ਲਈ ਨਹੀਂ ਰਹੇਗਾ।' "ਯਹੂਦਾਹ, ਤੂੰ ਇਹ ਗੱਲਾਂ ਆਖਦਾ ਹੈਂ, ਪਰ ਤੂੰ ਬਦੀ ਕਰਦਾ ਹੈਂ, ਜਿੰਨੀ ਤੂੰ ਕਰ ਸਕਦਾ ਹੈਂ।" 6 ਯਹੋਵਾਹ ਨੇ ਰਾਜੇ ਯੋਸ਼ੀਯਾਹ ਦੇ ਸ਼ਾਸਨਕਾਲ ਦੇ ਸਮੇਂ ਦੌਰਾਨ ਮੈਨੂੰ ਆਖਿਆ, "ਯਿਰਮਿਯਾਹ ਕੀ ਤੂੰ ਦੇਖੀਆਂ ਨੇ ਉਹ ਮੰਦੀਆਂ ਗੱਲਾਂ ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ? ਤੂੰ ਦੇਖਿਆ ਹੀ ਹੈ ਕਿਵੇਂ ਉਸਨੇ ਮੇਰੇ ਨਾਲ ਬੇਵਫ਼ਾਈ ਕੀਤੀ ਹੈ। ਉਸਨੇ ਹਰ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਦੀ ਛਾਂ ਹੇਠਾਂ ਵਿਭਚਾਰ ਕੀਤਾ ਹੈ। 7 ਮੈਂ ਆਪਣੇ-ਆਪ ਨੂੰ ਆਖਿਆ, 'ਇਸਰਾਏਲ ਇਹ ਮੰਦੀਆਂ ਗੱਲਾਂ ਕਰਨ ਤੋਂ ਮਗਰੋਂ ਮੇਰੇ ਵੱਲ ਪਰਤ ਆਵੇਗਾ।' ਪਰ ਨਹੀਂ ਪਰਤਿਆ ਉਹ ਮੇਰੇ ਕੋਲ। ਅਤੇ ਇਸਰਾਏਲ ਦੀ ਬੇਵਫ਼ਾ ਭੈਣ, ਯਹੂਦਾਹ ਨੇ ਉਸਦੇ ਅਮਲਾਂ ਨੂੰ ਦੇਖਿਆ। 8 ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ। 9 ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸਨੇ ਆਪਣੇ ਦੇਸ ਨੂੰ 'ਨਾਪਾਕ' ਕਰ ਦਿੱਤਾ। ਉਸਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ। 10 ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 11 ਯਹੋਵਾਹ ਨੇ ਮੈਨੂੰ ਆਖਿਆ, "ਇਸਰਾਏਲ ਨੇ ਮੇਰੇ ਨਾਲ ਵਫ਼ਾ ਨਹੀਂ ਕੀਤੀ। ਪਰ ਉਸਦੇ ਕੋਲ ਬੇਵਫ਼ਾ ਯਹੂਦਾਹ ਨਾਲੋਂ ਬਿਹਤਰ ਬਹਾਨਾ ਸੀ। 12 ਯਿਰਮਿਯਾਹ, ਉੱਤਰ ਵੱਲ ਦੇਖ ਅਤੇ ਇਹ ਸੰਦੇਸ਼ ਸੁਣਾ:'ਇਸਰਾਏਲ ਦੇ ਬੇਵਫ਼ਾ ਲੋਕੋ, ਤੁਸੀਂ ਵਾਪਸ ਪਰਤ ਆਓ।' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 'ਮੈਂ ਤੁਹਾਡੇ ਨਾਲ ਨਰਾਜ਼ ਹੋਣਾ ਛੱਡ ਦਿਆਂਗਾ। ਮੈਂ ਰਹਿਮ ਨਾਲ ਭਰਪੂਰ ਹਾਂ।' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਮੈਂ ਹਮੇਸ਼ਾ ਲਈ ਤੁਹਾਡੇ ਨਾਲ ਨਰਾਜ਼ ਨਹੀਂ ਹੋਵਾਂਗਾ। 13 ਪਰ ਤੁਹਾਨੂੰ ਆਪਣੇ-ਆਪ ਨੂੰ ਪਛਾਣ ਲੈਣਾ ਚਾਹੀਦਾ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸੀ। ਇਹ ਤੁਹਾਡਾ ਪਾਪ ਹੈ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਦੇ ਬੁੱਤਾਂ ਦੀ ਉਪਾਸਨਾ ਕੀਤੀ ਸੀ। ਹਰੇਕ ਹਰੇ ਰੁੱਖ ਹੇਠਾਂ ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਸੀ। ਤੁਸੀਂ ਮੇਰਾ ਹੁਕਮ ਨਹੀਂ ਮੰਨਿਆ ਸੀ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 14 "ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ। 15 ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ। 16 ਉਨ੍ਹਾਂ ਦਿਨਾਂ ਅੰਦਰ, ਦੇਸ਼ ਵਿੱਚ ਤੁਸੀਂ ਬਹੁਤ ਗਿਣਤੀ ਵਿੱਚ ਹੋਵੋਂਗੇ।" ਇਹ ਯਹੋਵਾਹ ਵੱਲੋਂ ਸੰਦੇਸ਼ ਸੀ।"ਉਸ ਸਮੇਂ ਲੋਕ ਇਹ ਕਦੇ ਨਹੀਂ ਆਖਣਗੇ, 'ਮੈਨੂੰ ਉਹ ਦਿਨ ਯਾਦ ਹਨ ਜਦੋਂ ਸਾਡੇ ਕੋਲ ਯਹੋਵਾਹ ਦੇ ਨੇਮ ਦਾ ਸੰਦੂਕ ਸੀ।' ਉਹ ਪਵਿੱਤਰ ਸੰਦੂਕ ਬਾਰੇ ਮੁੜਕੇ ਸੋਚਣਗੇ ਵੀ ਨਹੀਂ। ਉਹ ਉਸਨੂੰ ਚੇਤੇ ਵੀ ਨਹੀਂ ਕਰਨਗੇ ਅਤੇ ਨਾ ਉਸਦਾ ਵਿਗੋਚਾ ਮਹਿਸੂਸ ਕਰਨਗੇ। ਉਹ ਫ਼ੇਰ ਕਦੇ ਪਵਿੱਤਰ ਸੰਦੂਕ ਨਹੀਂ ਬਨਾਉਣਗੇ। 17 ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ 'ਯਹੋਵਾਹ ਦਾ ਸਿੰਘਾਸਣ' ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ। 18 ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। 19 "ਮੈਂ, ਯਹੋਵਾਹ ਨੇ, ਆਪਣੇ-ਆਪ ਨੂੰ ਆਖਿਆ, 'ਮੈਂ ਤੁਹਾਡੇ ਨਾਲ ਆਪਣੇ ਬੱਚਿਆਂ ਵਰਗਾ ਸਲੂਕ ਕਰਨਾ ਚਾਹੁਂਂਦਾ ਹਾਂ। ਮੈਂ ਤੁਹਾਨੂੰ ਇੱਕ ਪ੍ਰਸੰਨ ਧਰਤੀ ਦੇਣਾ ਚਾਹੁੰਦਾ ਹਾਂ, ਅਜਿਹੀ ਧਰਤੀ ਜਿਹੜੀ ਕਿਸੇ ਵੀ ਹੋਰ ਕੌਮ ਨਾਲੋਂ ਵਧੇਰੇ ਖੂਬਸੂਰਤ ਹੋਵੇਗੀ।' ਮੈਂ ਸੋਚਿਆ ਸੀ ਕਿ ਤੁਸੀਂ ਮੈਨੂੰ 'ਪਿਤਾ' ਆਖਕੇ ਸਦ੍ਦੋਁਗੇ। ਮੈਂ ਸੋਚਿਆ ਸੀ ਕਿ ਤੁਸੀਂ ਹਮੇਸ਼ਾ ਮੇਰੇ ਅਨੁਯਾਈ ਹੋਵੋਂਗੇ। 20 ਪਰ ਤੁਸੀਂ ਉਸ ਔਰਤ ਵਰਗੇ ਰਹੇ ਹੋ ਜਿਹੜੀ ਆਪਣੇ ਪਤੀ ਨਾਲ ਬੇਵਫ਼ਾਈ ਕਰਦੀ ਹੈ। ਇਸਰਾਏਲ ਦੇ ਪਰਿਵਾਰ, ਤੂੰ ਮੇਰੇ ਨਾਲ ਬੇਵਫ਼ਾਈ ਕੀਤੀ ਹੈ!" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 21 ਤੁਸੀਂ ਨੰਗੀਆਂ ਪਹਾੜੀਆਂ ਉੱਤੇ ਰੋਣਾ-ਧੋਣਾ ਸੁਣ ਸਕਦੇ ਹੋ। ਇਸਰਾਏਲ ਦੇ ਲੋਕ ਰੋ ਰਹੇ ਨੇ ਅਤੇ ਰਹਿਮ ਲਈ ਪ੍ਰਾਰਥਨਾ ਕਰ ਰਹੇ ਨੇ। ਉਹ ਬਹੁਤ ਮੰਦੇ ਬਣ ਗਏ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਗਏ ਸਨ। 22 ਯਹੋਵਾਹ ਨੇ ਇਹ ਵੀ ਆਖਿਆ, "ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ। ਪਰ ਮੇਰੇ ਵੱਲ ਪਰਤ ਕੇ ਆ ਜਾਓ! ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।" ਲੋਕਾਂ ਨੂੰ ਆਖਣਾ ਚਾਹੀਦਾ ਹੈ, "ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ। ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ। 23 ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ। 24 ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।" ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ। 25 ਆਓ ਆਪਾਂ ਸ਼ਰਮਿਂਦਗੀ ਨਾਲ ਲੇਟ ਜਾਈਏ, ਸ਼ਰਮਿਂਦਗੀ ਸਾਨੂੰ ਰਜਾਈ ਵਾਂਗ ਢਕ ਲਵੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਅਤੇ ਸਾਡੇ ਪੁਰਖਿਆਂ ਨੇ ਪਾਪ ਕੀਤਾ ਹੈ। ਅਸੀਂ ਆਪਣੇ ਬਚਪਨ ਦੇ ਸਮੇਂ ਤੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ।"

4:1 ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ। 2 ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, 'ਯਹੋਵਾਹ ਦੀ ਜ਼ਿੰਦਗੀ ਦੁਆਰਾ,' ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।" 3 ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: "ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿਚਕਾਰ ਬੀਜ ਨਾ ਬੀਜੋ। 4 ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।" 5 "ਇਸ ਸੰਦੇਸ਼ ਯਹੂਦਾਹ ਦੇ ਲੋਕਾਂ ਨੂੰ ਦੇਵੋ ਯਰੂਸ਼ਲਮ ਸ਼ਹਿਰ ਦੇ ਹਰ ਬੰਦੇ ਨੂੰ ਦੱਸ ਦਿਓ, 'ਸਾਰੇ ਦੇਸ਼ ਅੰਦਰ ਤੂਰ੍ਹੀ ਵਜਾ ਦਿਓ।' ਉੱਚੀ-ਉੱਚੀ ਪੁਕਾਰੋ ਤੇ ਆਖੋ, 'ਇਕੱਠੇ ਹੋਕੇ ਆਓ! ਆਓ ਸੁਰਖਿਆ ਲਈ ਮਜ਼ਬੂਤ ਸ਼ਹਿਰ ਵੱਲ ਬਚ ਨਿਕਲੀੇ।' 6 ਸੀਯੋਨ ਵੱਲ ਸੰਕੇਤ ਦਾ ਝੰਡਾ ਉੱਚਾ ਕਰੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੰਤਜ਼ਾਰ ਨਾ ਕਰੋ! ਇਹੀ ਕਰੋ ਕਿਉਂ ਕਿ ਮੈਂ ਉੱਤਰ ਵੱਲੋਂ ਤਬਾਹੀ ਲਿਆ ਰਿਹਾ ਹਾਂ। ਮੈਂ ਭਿਆਨਕ ਤਬਾਹੀ ਲਿਆ ਰਿਹਾ ਹਾਂ।" 7 ਸ਼ੇਰ ਆਪਣੀ ਗੁਫ਼ਾ ਵਿੱਚੋਂ ਬਾਹਰ ਆ ਰਿਹਾ ਹੈ। ਕੌਮਾਂ ਦੀ ਤਬਾਹੀ ਕਰਨ ਵਾਲੇ ਨੇ ਕੂਚ ਕਰ ਦਿੱਤਾ ਹੈ। ਉਹ ਤੁਹਾਡੇ ਦੇਸ਼ ਨੂੰ ਤਬਾਹ ਕਰਨ ਲਈ ਆਪਣੇ ਘਰੋ ਚੱਲ ਪਿਆ ਹੈ। ਤੁਹਾਡੇ ਕਸਬੇ ਤਬਾਹ ਹੋ ਜਾਣਗੇ। ਉਨ੍ਹਾਂ ਵਿੱਚ ਰਹਿਣ ਵਾਲੇ ਲੋਕ ਨਹੀਂ ਬਚਣਗੇ। 8 ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ।" 9 ਯਹੋਵਾਹ ਆਖਦਾ ਹੈ, "ਉਸ ਸਮੇਂ, ਜਦੋਂ ਇਹ ਵਾਪਰੇਗਾ, ਰਾਜਾ ਅਤੇ ਉਸਦੇ ਅਧਿਕਾਰੀ ਆਪਣਾ ਹੌਸਲਾ ਛੱਡ ਜਾਣਗੇ, ਜਾਜਕ ਭੈਭੀਤ ਹੋ ਜਾਣਗੇ, ਨਬੀ ਤ੍ਰੈਹ ਜਾਣਗੇ।" 10 ਫ਼ੇਰ ਮੈਂ, ਯਿਰਮਿਯਾਹ ਨੇ ਆਖਿਆ, "ਪ੍ਰਭੂ ਮੇਰੇ ਯਹੋਵਾਹ, ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਸੱਚਮੁੱਚ ਧੋਖਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਆਖਿਆ ਸੀ, 'ਤੁਹਾਨੂੰ ਸ਼ਾਂਤੀ ਮਿਲੇਗੀ।' ਪਰ ਹੁਣ ਉਨ੍ਹਾਂ ਦੇ ਸਿਰਾਂ ਉੱਤੇ ਤਲਵਾਰ ਲਟਕ ਰਹੀ ਹੈ।" 11 ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, "ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ। 12 ਇਹ ਇੱਕ ਤਕੜੀ ਹਵਾ ਹੈ ਜੋ ਮੈਥੋਂ ਆਉਂਦੀ ਹੈ। ਹੁਣ ਮੈਂ ਯਹੂਦਾਹ ਦੇ ਖਿਲਾਫ਼ ਆਪਣਾ ਨਿਆਂ ਘੋਸ਼ਿਤ ਕਰਾਂਗਾ।" 13 ਦੇਖੋ! ਦੁਸ਼ਮਣ ਬੱਦਲ ਵਾਂਗ ਉੱਠ ਰਿਹਾ ਹੈ। ਉਸਦੇ ਰੱਥ ਵਾਵਰੋਲੇ ਵਾਂਗ ਆਉਂਦੇ ਨੇ। ਉਸਦੇ ਘੋੜੇ ਬਾਜ਼ਾਂ ਨਾਲੋਂ ਵੀ ਤੇਜ਼ ਤਰਾਰ ਨੇ। ਸਾਡੇ ਲਈ ਇਹ ਬਹੁਤ ਬੁਰਾ ਹੋਵੇਗਾ! ਅਸੀਂ ਬਰਬਾਦ ਹੋ ਗਏ ਹਾਂ! 14 ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ। 15 ਸੰਦੇਸ਼ਵਾਹਕ ਦੀ ਅਵਾਜ਼ ਨੂੰ ਸੁਣੋ ਜਿਹੜੀ ਦਾਨ ਦੇ ਦੇਸ ਅੰਦਰੋਂ ਆ ਰਹੀ ਹੈ। ਇੱਕ ਬੰਦਾ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਮੰਦੀ ਖਬਰ ਲਿਆ ਰਿਹਾ ਹੈ। 16 "ਇਸਦੀ ਸੂਚਨਾ ਇਸ ਕੌਮ ਨੂੰ ਦੇਵੋ। ਇਹ ਖਬਰ ਯਰੂਸ਼ਲਮ ਦੇ ਲੋਕਾਂ ਅੰਦਰ ਫ਼ੈਲਾ ਦਿਓ। ਇੱਕ ਦੂਰ-ਦੁਰਾਡੇ ਦੇਸ਼ ਵਿੱਚੋਂ ਦੁਸ਼ਮਣ ਆ ਰਹੇ ਨੇ। ਉਹ ਦੁਸ਼ਮਣ ਯਹੂਦਾਹ ਦੇ ਸ਼ਹਿਰਾਂ ਦੇ ਖਿਲਾਫ਼ ਜੰਗ ਦੇ ਨਾਰੇ ਮਾਰ ਰਹੇ ਨੇ। 17 ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 18 "ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।" 19 ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੂਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੂਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ! 20 ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ! 21 ਯਹੋਵਾਹ, ਹੋਰ ਕਿੰਨਾ ਕੁ ਚਿਰ ਮੈਂ ਜੰਗ ਦੇ ਝਂਡਿਆਂ ਨੂੰ ਦੇਖਾਂਗਾ? ਹੋਰ ਕਿੰਨਾ ਕੁ ਚਿਰ ਮੈਨੂੰ ਜੰਗ ਦੀਆਂ ਤੂਰ੍ਹੀਆਂ ਨੂੰ ਸੁਣਨਾ ਪਵੇਗਾ? 22 ਪਰਮੇਸ਼ੁਰ ਨੇ ਆਖਿਆ, "ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।" 23 ਮੈਂ ਧਰਤੀ ਵੱਲ ਦੇਖਿਆ। ਧਰਤੀ ਖਾਲੀ ਸੀ, ਧਰਤੀ ਉੱਤੇ ਕੁਝ ਵੀ ਨਹੀਂ ਸੀ। ਮੈਂ ਅਕਾਸ਼ ਵੱਲ ਦੇਖਿਆ। ਅਤੇ ਇਸਦੀ ਰੌਸ਼ਨੀ ਚਲੀ ਗਈ ਸੀ। 24 ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ। 25 ਮੈਂ ਦੇਖਿਆ, ਪਰ ਓਥੇ ਕੋਈ ਲੋਕ ਨਹੀਂ ਸਨ। ਅਕਾਸ਼ ਦੇ ਸਾਰੇ ਪੰਛੀ ਉੱਡ ਗਏ ਸਨ। 26 ਮੈਂ ਦੇਖਿਆ, ਅਤੇ ਚੰਗੀ ਧਰਤੀ ਮਾਰੂਬਲ ਹੋ ਗਈ ਸੀ। ਉਸ ਦੇਸ਼ ਦੇ ਸਾਰੇ ਹੀ ਸ਼ਹਿਰ ਤਬਾਹ ਹੋ ਗਏ ਸਨ। ਇਹ ਯਹੋਵਾਹ ਨੇ ਕੀਤਾ ਸੀ। ਯਹੋਵਾਹ ਨੇ, ਉਸਦੇ ਕਹਿਰ ਨੇ ਇਹ ਕੀਤਾ ਸੀ। 27 ਯਹੋਵਾਹ ਇਹ ਗੱਲਾਂ ਆਖਦਾ ਹੈ: "ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। 28 ਇਸ ਦੇ ਕਾਰਣ, ਧਰਤੀ ਪਿਟ੍ਟੇਗੀ ਅਤੇ ਹੇਨਰਾ ਅਕਾਸ਼ ਉੱਤੇ ਛਾ ਜਾਵੇਗਾ। ਮੈਂ ਬੋਲ ਦਿੱਤਾ ਹੈ ਅਤੇ ਇਹ ਬਦਲੇਗਾ ਨਹੀਂ। ਮੈਂ ਇੱਕ ਨਿਰਣਾ ਕਰ ਦਿੱਤਾ ਹੈ ਅਤੇ ਮੈਂ ਆਪਣੇ ਇਰਾਦੇ ਨੂੰ ਨਹੀਂ ਬਦਲਾਂਗਾ।" 29 ਯਹੂਦਾਹ ਦੇ ਲੋਕ ਘੋੜਸਵਾਰਾਂ ਅਤੇ ਤੀਰਅੰਦਾਜ਼ਾਂ ਦੀ ਅਵਾਜ਼ ਸੁਣਨਗੇ ਅਤੇ ਲੋਕ ਭੱਜ ਜਾਣਗੇ! ਕੁਝ ਲੋਕ ਗੁਫ਼ਾਵਾਂ ਅੰਦਰ ਛੁਪ ਜਾਣਗੇ, ਕੁਝ ਲੋਕ ਝਾੜੀਆਂ ਅੰਦਰ ਛੁਪ ਜਾਣਗੇ, ਕੁਝ ਲੋਕ ਚੱਟਾਨਾਂ ਉੱਤੇ ਚੜ ਜਾਣਗੇ। ਯਹੂਦਾਹ ਦੇ ਸਾਰੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਵੀ ਬੰਦਾ ਨਹੀਂ ਰਹੇਗਾ। 30 ਯਹੂਦਾਹ, ਤੂੰ ਤਬਾਹ ਕੀਤਾ ਗਿਆ ਹੈਂ। ਇਸ ਲਈ ਹੁਣ ਤੂੰ ਕੀ ਕਰ ਰਿਹਾ ਹੈਂ? ਤੂੰ ਆਪਣੀ ਸਭ ਤੋਂ ਸੋਹਣੀ ਲਾਲ ਪੋਸ਼ਾਕ ਕਿਉਂ ਪਾਈ ਹੋਈ ਹੈ? ਤੂੰ ਸੋਨੇ ਦੇ ਗਹਿਣੇ ਕਿਉਂ ਪਹਿਨੇ ਹੋਏ ਨੇ? ਤੂੰ ਆਪਣੀਆਂ ਅੱਖਾਂ ਕਿਉਂ ਸਿਂਗਾਰੀਆਂ ਨੇ? ਤੂੰ ਆਪਣੇ-ਆਪ ਨੂੰ ਸੁੰਦਰ ਬਣਾਇਆ ਪਰ ਇਹ ਸਿਰਫ਼ ਵਕਤ ਦੀ ਬਰਬਾਦੀ ਹੈ। ਤੈਨੂੰ ਤੇਰੇ ਪ੍ਰੇਮੀ ਨਫ਼ਰਤ ਕਰਦੇ ਨੇ। ਉਹ ਤੈਨੂੰ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਨੇ। 31 ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਲੇਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, "ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!"

5:1 ਯਹੋਵਾਹ ਆਖਦਾ ਹੈ, "ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ! 2 ਲੋਕੀ ਇਕਰਾਰ ਕਰਦੇ ਨੇ ਤੇ ਆਖਦੇ ਨੇ, 'ਜਿਵੇਂ ਕਿ ਯਹੋਵਾਹ ਹਾਜ਼ਰ ਨਾਜ਼ਰ ਹੈ।' ਪਰ ਅਸਲ ਵਿੱਚ ਉਨ੍ਹਾਂ ਦਾ ਭਾਵ ਅਜਿਹਾ ਨਹੀਂ ਹੁੰਦਾ।" 3 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿਖ੍ਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ। 4 ਪਰ ਮੈਂ ਆਪਣੇ ਦਿਲ ਵਿੱਚ ਆਖਿਆ, "ਅਵੱਸ਼ ਹੀ ਸਿਰਫ਼ ਗਰੀਬ ਲੋਕ ਅਜਿਹੇ ਹੋਣਗੇ ਜਿਹੜੇ ਇੰਨੇ ਮੂਰਖ ਹਨ। ਗਰੀਬ ਲੋਕਾਂ ਨੇ ਯਹੋਵਾਹ ਦੇ ਮਾਰਗ ਦੀ ਸਿਖਿਆ ਨ੍ਨਹੀਁ ਲਈ। ਗਰੀਬ ਲੋਕ ਆਪਣੇ ਪਰਮੇਸ਼ੁਰ ਦੀ ਬਿਵਸਬਾ ਨਹੀਂ ਜਾਣਦੇ।" 5 ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।" ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ। 6 ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ। 7 ਪਰਮੇਸ਼ੁਰ ਨੇ ਆਖਿਆ, "ਯਹੂਦਾਹ, ਮੈਨੂੰ ਇੱਕ ਵਾਰੀ ਵੀ ਚੰਗਾ ਜਿਹਾ ਕਾਰਣ ਦੱਸ ਕਿ ਮੈਨੂੰ ਤੈਨੂੰ ਮਾਫ਼ ਕਿਉਂ ਕਰ ਦੇਣਾ ਚਾਹੀਦਾ ਸੀ। ਤੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਬੁੱਤਾਂ ਨਾਲ ਇਕਰਾਰ ਕੀਤੇ ਹਨ ਅਤੇ ਉਹ ਬੁੱਤ ਸੱਚਮੁੱਚ ਦੇਵਤੇ ਨਹੀਂ ਹਨ! ਮੈਂ ਤੇਰੇ ਬੱਚਿਆਂ ਨੂੰ ਹਰ ਚੀਜ਼ ਦਿੱਤੀ ਜਿਸਦੀ ਉਨ੍ਹਾਂ ਨੂੰ ਲੋੜ ਸੀ। ਪਰ ਫ਼ੇਰ ਵੀ ਉਹ ਮੇਰੇ ਨਾਲ ਬੇਵਫ਼ਾ ਰਹੇ! ਉਨ੍ਹਾਂ ਵਧੇਰੇ ਸਮਾਂ ਵੇਸਵਾਵਾਂ ਨਾਲ ਗੁਜ਼ਾਰਿਆ। 8 ਉਹ ਅਜਿਹੇ ਘੋੜਿਆਂ ਵਰਗੇ ਹਨ ਜਿਨ੍ਹਾਂ ਕੋਲ ਖਾਣ ਲਈ ਬਹੁਤ ਕੁਝ ਸੀ ਅਤੇ ਉਹ ਜਿਨਸੀ ਮਿਲਾਪ ਲਈ ਤਿਆਰ ਹਨ। ਉਹ ਉਸ ਘੋੜੇ ਵਰਗੇ ਹਨ ਜਿਹੜਾ ਆਪਣੇ ਗੁਆਂਢੀ ਦੀ ਪਤਨੀ ਨੂੰ ਸੱਦ ਰਿਹਾ ਹੈ। 9 ਕੀ ਮੈਨੂੰ ਯਹੂਦਾਹ ਦੇ ਲੋਕਾਂ ਨੂੰ ਅਜਿਹੀਆਂ ਗੱਲਾਂ ਕਰਨ ਲਈ 10 "ਯਹੂਦਾਹ ਦੀਆਂ ਅੰਗੂਰੀ ਵੇਲਾਂ ਦੀਆਂ ਕਿਆਰੀਆਂ ਦੇ ਨਾਲ-ਨਾਲ ਜਾਵੋ। ਵੇਲਾਂ ਨੂੰ ਕੱਟ ਸੁੱਟੋ। (ਪਰ ਪੂਰੀ ਤਰ੍ਹਾਂ ਬਰਬਾਦ ਨਾ ਕਰੋ ਉਨ੍ਹਾਂ ਨੂੰ।) ਕੱਟ ਦੇਵੋ ਉਨ੍ਹਾਂ ਦੀਆਂ ਸਾਰੀਆਂ ਟਾਹਣੀਆਂ। ਕਿਉਂ ਕਿ ਇਹ ਟਾਹਣੀਆਂ ਯਹੋਵਾਹ ਦੀ ਮਲਕੀਅਤ ਨਹੀਂ ਹਨ। 11 ਇਸਰਾਏਲ ਦਾ ਪਰਿਵਾਰ ਅਤੇ ਯਹੂਦਾਹ ਦਾ ਪਰਿਵਾਰ ਰਿਹਾ ਹੈ ਬੇਵਫ਼ਾ ਮੇਰੇ ਨਾਲ ਹਰ ਤਰ੍ਹਾਂ।" ਸੰਦੇਸ਼ ਹੈ ਇਹ ਯਹੋਵਾਹ ਵੱਲੋਂ। 12 "ਉਨ੍ਹਾਂ ਲੋਕਾਂ ਯਹੋਵਾਹ ਬਾਰੇ ਝੂਠ ਬੋਲਿਆ ਹੈ। ਉਨ੍ਹਾਂ ਆਖਿਆ ਹੈ, 'ਯਹੋਵਾਹ ਸਾਡੇ ਨਾਲ ਕੁਝ ਨਹੀਂ ਕਰੇਗਾ। ਸਾਡੇ ਨਾਲ ਕੁਝ ਵੀ ਨਹੀਂ ਵਾਪਰੇਗਾ। ਅਸੀਂ ਕਿਸੇ ਦੁਸ਼ਮਣ ਨੂੰ ਸਾਡੇ ਉੱਤੇ ਹਮਲਾ ਕਰਦਿਆਂ ਨਹੀਂ ਦੇਖਾਂਗੇ। ਅਸੀਂ ਕਦੇ ਵੀ ਭੁੱਖੇ ਨਹੀਂ ਮਰਾਂਗੇ।' 13 ਇਹ ਝੂਠੇ ਨਬੀ ਸਿਰਫ਼ ਫ਼ੋਕੀ ਹਵਾ ਹਨ। ਪਰਮੇਸ਼ੁਰ ਦਾ ਬਚਨ ਉਨ੍ਹਾਂ ਅੰਦਰ ਨਹੀਂ। ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ।" 14 ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਗੱਲਾਂ ਆਖੀਆਂ: "ਉਨ੍ਹਾਂ ਲੋਕਾਂ ਆਖਿਆ ਸੀ ਕਿ ਮੈਂ ਉਨ੍ਹਾਂ ਨੂੰ ਸਜ਼ਾ ਨਹੀਂ ਦਿਆਂਗਾ। ਇਸ ਲਈ ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਦਿੰਦਾ ਹਾਂ ਉਹ ਅੱਗ ਵਰਗੇ ਹੋਣਗੇ, ਅਤੇ ਉਹ ਲੋਕ ਲੱਕੜ ਵਰਗੇ ਹੋਣਗੇ। ਉਹ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸ਼ਾੜ ਦੇਵੇਗੀ!" 15 ਇਸਰਾਏਲ ਦੇ ਪਰਿਵਾਰ, ਇਹ ਸੰਦੇਸ਼ ਹੈ ਯਹੋਵਾਹ ਵੱਲੋਂ, "ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਇੱਕ ਕੌਮ ਨੂੰ ਦੂਰ-ਦੁਰਾਡਿਓ ਲਿਆਵਾਂਗਾ। ਇਹ ਪੁਰਾਣੀ ਕੌਮ ਹੈ, ਇਹ ਪੁਰਾਤਨ ਕੌਮ ਹੈ। ਉਸ ਕੌਮ ਦੇ ਲੋਕ ਅਜਿਹੀ ਭਾਸ਼ਾ ਬੋਲਦੇ ਹਨ ਜਿਸ ਨੂੰ ਤੁਸੀਂ ਨਹੀਂ ਜਾਣਦੇ। ਤੁਸੀਂ ਨਹੀਂ ਸਮਝਦੇ, ਉਹ ਕੀ ਆਖਦੇ ਨੇ। 16 ਉਨ੍ਹਾਂ ਦੇ ਤੀਰਾਂ ਦੇ ਭਬ੍ਬੇ ਖੁਲ੍ਹ੍ਹੀਆਂ ਕਬਰਾਂ ਵਰਗੇ ਨੇ। ਉਨ੍ਹਾਂ ਦੇ ਸਾਰੇ ਹੀ ਆਦਮੀ ਮਜ਼ਬੂਤ ਸਿਪਾਹੀ ਨੇ। 17 ਉਹ ਸਿਪਾਹੀ ਉਨ੍ਹਾਂ ਸਮੂਹ ਫ਼ਸਲਾਂ ਨੂੰ ਖਾ ਜਾਣਗੇ, ਜਿਨ੍ਹਾਂ ਦੀ ਤੁਸੀਂ ਵਾਢੀ ਕੀਤੀ ਹੈ। ਉਹ ਤੁਹਾਡਾ ਸਾਰਾ ਭੋਜਨ ਖਾ ਜਾਣਗੇ। ਉਹ ਤੁਹਾਡੇ ਧੀਆਂ ਪੁੱਤਰਾਂ ਨੂੰ ਖਾ ਜਾਣਗੇ। ਉਹ ਤੁਹਾਡੇ ਵੱਗਾਂ ਅਤੇ ਇੱਜੜਾਂ ਨੂੰ ਖਾ ਜਾਣਗੇ, ਉਹ ਤੁਹਾਡੇ ਅੰਗੂਰਾਂ ਅਤੇ ਤੁਹਾਡੇ ਅੰਜੀਰਾਂ ਨੂੰ ਖਾ ਜਾਣਗੇ।" 18 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਪਰ ਯਹੂਦਾਹ, ਜਦੋਂ ਇਹ ਭਿਆਨਕ ਦਿਨ ਆਉਣਗੇ, ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। 19 ਯਹੂਦਾਹ ਦੇ ਲੋਕ ਤੈਨੂੰ ਪੁੱਛਣਗੇ, 'ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਮੰਦੀ ਗੱਲ ਕਿਉਂ ਕੀਤੀ ਹੈ?' ਉਨ੍ਹਾਂ ਨੂੰ ਇਹ ਜਵਾਬ ਦੇਣਾ: 'ਯਹੂਦਾਹ ਦੇ ਲੋਕੋ, ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਅਤੇ ਤੁਸੀਂ ਆਪਣੀ ਹੀ ਧਰਤੀ ਉੱਤੇ ਵਿਦੇਸ਼ੀ ਬੁੱਤਾਂ ਦੀ ਸੇਵਾ ਕੀਤੀ ਹੈ। ਤੁਸੀਂ ਇਹ ਗੱਲਾਂ ਕੀਤੀਆਂ ਨੇ, ਇਸ ਲਈ ਹੁਣ ਤੁਸੀਂ ਉਸ ਧਰਤੀ ਵਿੱਚ ਵਿਦੇਸ਼ੀਆਂ ਦੀ ਸੇਵਾ ਕਰੋਂਗੇ, ਜਿਹੜੀ ਤੁਹਾਡੀ ਨਹੀਂ ਹੈ।"' 20 ਯਹੋਵਾਹ ਨੇ ਆਖਿਆ, "ਯਾਕੂਬ ਦੇ ਪਰਿਵਾਰ ਨੂੰ ਇਹ ਸੰਦੇਸ਼ ਦੇਵੋ। ਇਹ ਸੰਦੇਸ਼ ਯਹੂਦਾਹ ਦੀ ਕੌਮ ਅੰਦਰ ਦੇਵੋ, 21 ਇਹ ਸੰਦੇਸ਼ ਸੁਣੋ: 'ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ, ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸਕਦੇ! ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ! 22 ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਤੁਹਾਨੂੰ ਮੇਰੇ ਸਾਮ੍ਹਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹਦ੍ਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸਕਦੀਆਂ। 23 ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ। 24 ਯਹੂਦਾਹ ਦੇ ਲੋਕ ਕਦੇ ਵੀ ਆਪਣੇ-ਆਪ ਨੂੰ ਨਹੀਂ ਆਖਦੇ, 'ਆਓ ਡਰੀੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਆਦਰ ਕਰੀਏ। ਉਹ ਬਿਲਕੁਲ ਸਹੀ ਸਮੇਂ ਉੱਤੇ ਖਿਜ਼ਾ ਅਤੇ ਬਹਾਰ ਦੀ ਬਰਖਾ ਦਿੰਦਾ ਹੈ। ਉਹ ਪੱਕ ਕਰਦਾ ਹੈ ਕਿ ਸਾਡੀ ਫ਼ਸਲ ਸਹੀ ਸਮੇਂ ਸਿਰ ਹੋਵੇ।' 25 ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ। 26 ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ। 27 ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ। 28 ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਰਣਾ ਨਹੀਂ ਕਰਦੇ। 29 ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।" 30 ਯਹੋਵਾਹ ਆਖਦਾ ਹੈ, "ਯਹੂਦਾਹ ਦੇ ਦੇਸ ਅੰਦਰ ਇੱਕ ਭਿਆਨਕ ਅਤੇ ਭੈਭੀਤ ਕਰਨ ਵਾਲੀ ਗੱਲ ਵਾਪਰ ਗਈ ਹੈ। 31 ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?"

6:1 ਬਿਨਯਾਮੀਨ ਦੇ ਲੋਕੋ, ਜਾਨ ਬਚਾਉਣ ਲਈ ਭੱਜ ਜਾਓ, ਯਰੂਸ਼ਲਮ ਸ਼ਹਿਰ ਤੋਂ ਭੱਜ ਜਾਓ! ਤਿਕਊ ਸ਼ਹਿਰ ਵਿੱਚ ਜੰਗ ਦੀ ਤੂਰ੍ਹੀ ਵਜਾ ਦਿਓ। ਬੈਤ-ਹਕਰਮ ਦੇ ਸ਼ਹਿਰ ਵਿੱਚ ਚਿਤਾਵਨੀ ਦਾ ਝੰਡਾ ਉੱਚਾ ਕਰ ਦਿਓ! ਇਹੀ ਗੱਲਾਂ ਕਰੋ ਕਿਉਂ ਕਿ ਉੱਤਰ ਵੱਲੋਂ ਤਬਾਹੀ ਆਉਣ ਵਾਲੀ ਹੈ। ਤੁਹਾਡੇ ਲਈ ਭਿਆਨਕ ਤਬਾਹੀ ਆ ਰਹੀ ਹੈ। 2 ਸੀਯੋਨ ਦੀਏ ਧੀਏ, ਤੂੰ ਇੱਕ ਖੂਬਸੂਰਤ ਚਰਾਂਦ ਵਰਗੀ ਹੈਂ। 3 ਅਯਾਲੀ ਯਰੂਸ਼ਲਮ ਵਿੱਚ ਆਉਂਦੇ ਨੇ ਅਤੇ ਆਪਣੇ ਇੱਜੜਾਂ ਨੂੰ ਲਿਆਉਂਦੇ ਨੇ। ਉਹ ਉਸਦੇ ਆਲੇ-ਦੁਆਲੇ ਡੇਰਾ ਲਾ ਦਿੰਦੇ ਨੇ। ਹਰ ਅਯਾਲੀ ਆਪਣੇ ਇੱਜੜ ਦੀ ਦੇਖ-ਭਾਲ ਕਰਦਾ ਹੈ। 4 "ਯਰੂਸ਼ਲਮ ਨਾਲ ਲੜਨ ਲਈ ਤਿਆਰ ਹੋ ਜਾਓ। ਉੱਠੋ! ਅਸੀਂ ਦੁਪਿਹਰ ਵੇਲੇ ਸ਼ਹਿਰ ਉੱਤੇ ਹਮਲਾ ਕਰਾਂਗੇ। "ਨਹੀਂ! ਪਰ ਪਹਿਲਾਂ ਹੀ ਦੇ ਹੋ ਚੁੱਕੀ ਹੈ, ਅਤੇ ਤਿ੍ਰਕਾਲਾਂ ਦੀਆਂ ਛਾਵਾਂ ਲੰਮੀਆਂ ਹੋ ਰਹੀਆਂ ਨੇ। 5 ਇਸਲਈ ਉੱਠ ਖਲੋਵੋ! ਅਸੀਂ ਸ਼ਹਿਰ ਉੱਤੇ ਰਾਤ ਵੇਲੇ ਹਮਲਾ ਕਰਾਂਗੇ! ਆਓ ਮਜ਼ਬੂਤ ਕੰਧਾਂ ਨੂੰ ਮਜ਼ਬੂਤ ਕਰ ਦੇਈਏ, ਜਿਹੜੀਆਂ ਯਰੂਸ਼ਲਮ ਦੇ ਚਾਰ-ਚੁਫ਼ੇਰੇ ਹਨ।" 6 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਯਰੂਸ਼ਲਮ ਦੁਆਲੇ ਦੇ ਰੁੱਖਾਂ ਨੂੰ ਮਿਣ ਲਵੋ। ਇਸਦੇ ਸਾਮ੍ਹਣੇ ਮਿੱਟੀ ਦਾ ਬੰਨ੍ਹ ਉਸਾਰ ਦਿਓ। ਇਸ ਸ਼ਹਿਰ ਅੰਦਰ ਦਮਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ, ਅਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ! 7 ਖੂਹ ਦਾ ਪਾਣੀ ਤਾਜ਼ਾ ਰਹਿੰਦਾ ਹੈ। ਇਸੇ ਤਰ੍ਹਾਂ ਹੀ, ਯਰੂਸ਼ਲਮ ਆਪਣੇ ਪਾਪ ਨੂੰ ਤਾਜ਼ਾ ਰੱਖਦਾ ਹੈ। ਮੈਂ ਹਰ ਵੇਲੇ ਇਸ ਸ਼ਹਿਰ ਵਿੱਚ ਲੁੱਟ-ਮਾਰ ਅਤੇ ਹਿੰਸਾ ਬਾਰੇ ਸੁਣਦਾ ਹਾਂ। ਅਤੇ ਯਰੂਸ਼ਲਮ ਵਿੱਚ ਹਮੇਸ਼ਾ ਬਿਮਾਰੀ ਅਤੇ ਜ਼ਖਮ ਵੇਖਦਾ ਹਾਂ। 8 ਯਰੂੂੁਸ਼ਲਮ, ਇਸ ਚਿਤਾਵਨੀ ਨੂੰ ਪ੍ਰਵਾਨ ਕਰ। ਜੇ ਤੂੰ ਇਸ ਨੂੰ ਨਾ ਸੁਣਿਆ ਤਾਂ ਮੈਂ ਤੇਰੇ ਕੋਲੋਂ ਮੂੰਹ ਮੋੜ ਲਵਾਂਗਾ। ਮੈਂ ਤੇਰੀ ਧਰਤੀ ਨੂੰ ਮਾਰੂਬਲ ਬਣਾ ਦਿਆਂਗਾ। ਓਥੇ ਕੋਈ ਵੀ ਬੰਦਾ ਨਹੀਂ ਰਹਿ ਸਕੇਗਾ।" 9 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਇਸਰਾਏਲ ਦੇ ਲੋਕਾਂ ਨੂੰ ਇਕਠਿਆਂ ਕਰੋ, ਜਿਹੜੇ ਆਪਣੀ ਧਰਤੀ ਉੱਤੇ ਬਚ ਗਏ ਸਨ। ਉਨ੍ਹਾਂ ਨੂੰ ਓਸੇ ਤਰ੍ਹਾਂ ਇਕਠਿਆਂ ਕਰੋ ਜਿਵੇਂ ਤੁਸੀਂ ਅੰਗੂਰੀ ਵੇਲ ਤੋਂ ਬਚੇ-ਖੁਚੇ ਅੰਗੂਰ ਤੋਂੜਦੇ ਹੋ। ਹਰ ਵੇਲ ਦੀ ਜਾਂਚ ਕਰੋ ਜਿਵੇਂ ਕਾਮਾ ਹਰ ਵੇਲ ਦੀ ਜਾਂਚ ਕਰਦਾ ਹੈ, ਜਦੋਂ ਉਹ ਅੰਗੂਰ ਤੋੜਦਾ ਹੈ।" 10 ਮੈਂ ਕਿਸ ਨਾਲ ਗੱਲ ਕਰ ਸਕਦਾ ਹਾਂ? ਮੈਂ ਕਿਸ ਨੂੰ ਚਿਤਾਵਨੀ ਦੇ ਸਕਦਾ ਹਾਂ? ਮੇਰੀ ਗੱਲ ਕੌਣ ਸੁਣੇਗਾ? ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ, ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ। ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ। ਉਹ ਉਸਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ। 11 ਪਰ ਮੈਂ ਯਹੋਵਾਹ ਦੇ ਕਹਿਰ ਨਾਲ ਭਰਿਆ ਹੋਇਆ ਹਾਂ! ਮੈਂ ਇਸ ਨੂੰ ਅੰਦਰ ਸਾਂਭ ਕੇ ਬਕ੍ਕ ਗਿਆ ਹਾਂ! "ਯਹੋਵਾਹ ਦਾ ਕਹਿਰ ਉਨ੍ਹਾਂ ਬੱਚਿਆਂ ਉੱਤੇ ਡੋਲ੍ਹ ਦੇਵੋ, ਜੋ ਗਲੀਆਂ ਅੰਦਰ ਖੇਡਦੇ ਨੇ। ਯਹੋਵਾਹ ਦੇ ਕਹਿਰ ਨੂੰ ਇਕੱਠੇ ਹੋਕੇ ਮਿਲ ਬੈਠੇ ਨੌਜਵਾਨਾਂ ਉੱਤੇ ਡੋਲ੍ਹ ਦੇਵੋ। ਪਤੀ ਅਤੇ ਪਤਨੀ ਦੋਹਾਂ ਨੂੰ ਹੀ ਫ਼ੜ ਲਿਆ ਜਾਵੇਗਾ। ਸਾਰੇ ਬਿਰਧ ਲੋਕਾਂ ਨੂੰ ਵੀ ਫ਼ੜ ਲਿਆ ਜਾਵੇਗਾ। 12 ਉਨ੍ਹਾਂ ਦੇ ਘਰ ਹੋਰਨਾਂ ਲੋਕਾਂ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੀਆਂ ਪਤਨੀਆਂ ਹੋਰਨਾਂ ਲੋਕਾਂ ਨੂੰ ਦੇ ਦਿੱਤੀਆਂ ਜਾਣਗੀਆਂ। ਮੈਂ ਆਪਣੇ ਹੱਥ ਚੁਕ੍ਕਾਂਗਾ ਅਤੇ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 13 "ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈਕੇ ਜਾਜਕਾਂ ਤੀਕ, ਬੋਲਦੇ ਨੇ ਝੂਠ। 14 ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, 'ਇਹ ਸਭ ਠੀਕ ਹੈ, ਹਰ ਚੀਜ਼ ਵਧੀਆ ਹੈ!' ਪਰ ਠੀਕ ਨਹੀਂ ਹੈ ਸਭ ਕੁਝ! 15 ਜਾਜਕਾਂ ਅਤੇ ਨਬੀਆਂ ਨੂੰ ਆਪਣੇ ਮੰਦੇ ਅਮਲਾਂ ਕਾਰਣ ਸ਼ਰਮਸਾਰ ਹੋਣਾ ਚਾਹੀਦਾ ਹੈ। ਪਰ ਉਹ ਬਿਲਕੁਲ ਹੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਕਾਰਣ ਸ਼ਰਮ ਮਹਿਸੂਸ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਹੀ ਸਜ਼ਾ ਮਿਲੇਗੀ। ਉਹ ਜ਼ਮੀਨ ਉੱਤੇ ਸੁੱਟ ਦਿੱਤੇ ਜਾਣਗੇ, ਜਦੋਂ ਮੈਂ ਲੋਕਾਂ ਨੂੰ ਸਜ਼ਾ ਦੇਵਾਂਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 16 ਯਹੋਵਾਹ ਇਹ ਗੱਲਾਂ ਆਖਦਾ ਹੈ: "ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ। ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ। ਪੁੱਛੋ ਕਿ ਚੰਗੀ ਰਾਹ ਕਿਹੜੀ ਹੈ ਅਤੇ ਓਸੇ ਰਾਹ ਉੱਤੇ ਤੁਰੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ। ਪਰ ਤੁਸੀਂ ਲੋਕਾਂ ਨੇ ਆਖਿਆ ਹੈ, 'ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!' 17 ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, 'ਜੰਗੀ ਤੂਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।' ਪਰ ਉਨ੍ਹਾਂ ਨੇ ਆਖਿਆ, 'ਅਸੀਂ ਨਹੀਂ ਸੁਣਾਂਗੇ!' 18 ਇਸ ਲਈ, ਤੁਸੀਂ ਸਮੂਹ ਕੌਮਾਂ ਦੇ ਲੋਕੋ ਸੁਣੋ! ਉਨ੍ਹਾਂ ਦੇਸ਼ਾਂ ਦੇ ਤੁਸੀਂ ਲੋਕੋ, ਧਿਆਨ ਦੇਵੋ! 19 ਧਰਤੀ ਦੇ ਲੋਕੋ, ਇਸਨੂੰ ਸੁਣੋ। ਮੈਂ ਯਹੂਦਾਹ ਦੇ ਲੋਕਾਂ ਲਈ ਤਬਾਹੀ ਲਿਆਉਣ ਜਾ ਰਿਹਾ ਹਾਂ। ਉਨ੍ਹਾਂ ਸਾਰੀਆਂ ਮੰਦੀਆਂ ਯੋਜਨਾਵਾਂ ਕਾਰਣ ਜਿਹੜੀਆਂ ਉਨ੍ਹਾਂ ਨੇ ਬਣਾਈਆਂ ਸਨ। ਅਤੇ ਇਸ ਲਈ ਕਿ ਉਨ੍ਹਾਂ ਨੇ ਮੇਰੇ ਸੰਦੇਸ਼ਾਂ ਨੂੰ ਅਣਸੁਣਿਆਂ ਕਰ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਮੇਰੀ ਬਿਵਸਬਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।" 20 ਯਹੋਵਾਹ ਆਖਦਾ ਹੈ, "ਤੁਸੀਂ ਸ਼ਬਾ ਦੇ ਦੇਸ਼ ਤੋਂ ਮੇਰੇ ਲਈ ਧੂਫ਼ ਕਿਉਂ ਲੈਕੇ ਆਉਂਦੇ ਹੋ? ਤੁਸੀਂ ਦੂਰ-ਦੁਰਾਡੇ ਦੇਸ਼ਾਂ ਤੋਂ ਮੇਰੇ ਲਈ ਗੰਨੇ ਕਿਉਂ ਲੈਕੇ ਆਉਂਦੇ ਹੋ? ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਖੁਸ਼ੀ ਨਹੀਂ ਦਿੰਦੀਆਂ। ਤੁਹਾਡੀਆਂ ਬਲੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।" 21 ਇਸ ਲਈ ਇਹੀ ਹੈ ਜੋ ਯਹੋਵਾਹ ਆਖਦਾ ਹੈ, "ਮੈਂ ਯਹੂਦਾਹ ਦੇ ਲੋਕਾਂ ਨੂੰ ਮੁਸ਼ਕਲਾਂ ਦੇਵਾਂਗਾ, ਉਹ ਉਨ੍ਹਾਂ ਪੱਥਰ ਵਰਗੇ ਹੋਣਗੇ, ਜਿਨ੍ਹਾਂ ਤੋਂ ਲੋਕ ਠੋਕਰ ਖਾਕੇ ਡਿੱਗਦੇ ਨੇ। ਪਿਤਾ ਅਤੇ ਪੁੱਤਰ ਉਨ੍ਹਾਂ ਤੋਂ ਠੋਕਰ ਖਾਣਗੇ। ਮਿੱਤਰ ਅਤੇ ਗੁਆਂਢੀ ਮਾਰੇ ਜਾਣਗੇ।" 22 ਇਹੀ ਹੈ ਜੋ ਯਹੋਵਾਹ ਆਖਦਾ ਹੈ: "ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ। ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ। 23 ਸਿਪਾਹੀਆਂ ਨੇ ਤੀਰ-ਕਮਾਨ ਅਤੇ ਬਰਛੇ ਚੁੱਕੇ ਹਨ, ਉਹ ਜ਼ਾਲਮ ਹਨ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਉਹ ਇੰਨੇ ਤਾਕਤਵਰ ਨੇ। ਉਹ ਸਮੁੰਦਰ ਵਰਗੀ ਗਰਜ ਪੈਦਾ ਕਰਦੇ ਨੇ, ਜਦੋਂ ਵੀ ਉਹ ਘੋੜਸਵਾਰੀ ਕਰਦੇ ਨੇ। ਉਹ ਫ਼ੌਜ ਲੜਾਈ ਲਈ ਤਿਆਰ ਹੋਕੇ ਆ ਰਹੀ ਹੈ। ਉਹ ਫ਼ੌਜ ਤੇਰੇ ਉੱਤੇ, ਸੀਯੋਨ ਦੀਏ ਧੀਏ, ਹਮਲਾ ਕਰਨ ਲਈ ਆ ਰਹੀ ਹੈ।" 24 ਅਸਾਂ ਉਸ ਫ਼ੌਜ ਦੀ ਖਬਰ ਸੁਣੀ ਹੈ। ਅਸੀਂ ਆਪਣੀਆਂ ਮੁਸੀਬਤਾਂ ਅੰਦਰ ਘਿਰੇ ਹੋਏ ਮਹਿਸੂਸ ਕਰਦੇ ਹਾਂ। ਅਸੀਂ ਡਰ ਕਾਰਣ ਬੇਸਹਾਰਾ ਹਾਂ। ਅਸੀਂ ਉਸ ਔਰਤ ਵਰਗੇ ਹਾਂ, ਜਿਹੜੀ ਬਾਲਕ ਨੂੰ ਜੰਮ ਰਹੀ ਹੈ। 25 ਖੇਤਾਂ ਅੰਦਰ ਨਾ ਜਾਵੋ। ਸੜਕਾਂ ਉੱਤੇ ਨਾ ਜਾਓ। ਕਿਉਂ ਕਿ ਦੁਸ਼ਮਣ ਕੋਲ ਤਲਵਾਰਾਂ ਨੇ ਅਤੇ ਹਰ ਥਾਂ ਖਤਰਾ ਮਂਡਲਾ ਰਿਹਾ ਹੈ। 26 ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ। 27 "ਯਿਰਮਿਯਾਹ, ਮੈਂ, ਯਹੋਵਾਹ ਨੇ ਤੈਨੂੰ ਉਸ ਕਾਰੀਗਰ ਵਾਂਗੂ ਸਾਜਿਆ ਸੀ ਜਿਹੜਾ ਧਾਤਾਂ ਨੂੰ ਪਰਖਦਾ ਹੈ। ਤੂੰ ਮੇਰੇ ਲੋਕਾਂ ਦੀ ਪਰਖ ਕਰੇਂਗਾ ਅਤੇ ਉਨ੍ਹਾਂ ਦੇ ਜੀਵਨ ਢੰਗ ਦੀ ਨਿਗਰਾਨੀ ਕਰੇਂਗਾ। 28 ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ। ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ। ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ। ਜਿਨ੍ਹਾਂ ਉੱਤੇ ਜੰਗ ਲਗਿਆ ਹੁੰਦਾ ਹੈ। 29 ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁਧ ਕਰਨ ਦੀ ਕੋਸ਼ਿਸ਼ ਕੀਤੀ ਸੀ। ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿਖੇਰੀ ਹੋ ਗਈ, ਪਰ ਅੱਗ ਵਿੱਚੋਂ ਸਿਰਫ਼ ਸਿਕ੍ਕਾ ਹੀ ਨਿਕਲਿਆ! ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁਧ ਕਰਨ ਦੀ ਕੋਸ਼ਿਸ਼ ਵਿੱਚ ਆਪਣਾ ਵਕਤ ਜ਼ਾਇਆ ਕੀਤਾ। ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸਕਦੀ। 30 ਮੇਰੇ ਬੰਦਿਆਂ ਨੂੰ ਸਦਿਆ ਜਾਵੇਗਾ, 'ਰਦ੍ਦ ਕੀਤੀ ਗਈ ਚਾਂਦੀ' ਉਨ੍ਹਾਂ ਨੂੰ ਇਹ ਨਾਮ ਦਿੱਤਾ ਜਾਵੇਗਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਪ੍ਰਵਾਨ ਨਹੀਂ ਕੀਤਾ ਸੀ।"

7:1 ਯਿਰਮਿਯਾਹ ਲਈ ਯਹੋਵਾਹ ਦਾ ਇਹ ਸੰਦੇਸ਼ ਹੈ: 2 ਯਿਰਮਿਯਾਹ, ਯਹੋਵਾਹ ਦੇ ਘਰ ਦੇ ਦਰਵਾਜ਼ੇ ਦੇ ਸਾਮ੍ਹਣੇ ਖਲੋ ਜਾ, ਦਰਵਾਜ਼ੇ ਉੱਤੇ ਇਸ ਸੰਦੇਸ਼ ਦੀ ਸਿਖਿਆ ਦੇ:"ਯਹੂਦਾਹ ਦੀ ਕੌਮ ਦੇ ਸਮੂਹ ਲੋਕੋ, ਯਹੋਵਾਹ ਵੱਲੋਂ ਸੰਦੇਸ਼ ਨੂੰ ਸੁਣੋ। ਤੁਸੀਂ ਸਾਰੇ ਉਹ ਲੋਕ ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਯਹੋਵਾਹ ਦੀ ਉਪਾਸਨਾ ਕਰਨ ਲਈ ਆਏ ਹੋ, ਇਹ ਸੰਦੇਸ਼ ਸੁਣੋ। 3 ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: 'ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ। 4 ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, "ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!" 5 ਜੇ ਤੁਸੀਂ ਆਪਣੀ ਜ਼ਿੰਦਗੀ ਨੂੰ ਬਦਲ ਦਿਓਗੇ ਅਤੇ ਨੇਕੀ ਕਰੋਗੇ ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਤੁਹਾਨੂੰ ਉਹੀ ਕਰਨਾ ਚਾਹੀਦਾ ਜੋ ਇੱਕ ਦੂਸਰੇ ਲਈ ਸਹੀ ਹੋਵੇ। 6 ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿਂਦਗੀਆਂ ਤਬਾਹ ਕਰ ਦੇਣਗੇ। 7 ਜੇ ਤੁਸੀਂ ਮੇਰੀ ਗੱਲ ਮੰਨੋਗੇ, ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਮੈਂ ਇਹ ਥਾਂ ਤੁਹਾਡੇ ਪੁਰਖਿਆ ਨੂੰ ਦਿੱਤੀ ਸੀ, ਹਮੇਸ਼ਾ ਵਾਸਤੇ ਰੱਖਣ ਲਈ। 8 "ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ। 9 ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ? 10 ਜੇ ਤੁਸੀਂ ਇਹ ਪਾਪ ਕਰੋਗੇ, ਤਾਂ ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਨਾਮ ਨਾਲ ਜਾਣੇ ਜਾਣ ਵਾਲੇ ਇਸ ਘਰ ਵਿੱਚ ਮੇਰੇ ਸਾਮ੍ਹਣੇ ਖਲੋ ਸਕੋਗੇ? ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਸਾਮ੍ਹਣੇ ਖਲੋ ਸਕਦੇ ਹੋ ਅਤੇ ਇਹ ਆਖ ਸਕਦੇ ਹੋ, "ਅਸੀਂ ਸੁਰਖਿਅਤ ਹਾਂ।" ਸਿਰਫ਼ ਇਸ ਲਈ ਕਿ ਤੁਸੀਂ ਉਹ ਸਾਰੀਆਂ ਭਿਆਨਕ ਗੱਲਾਂ ਕਰ ਸਕੋ? 11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 12 "ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ। 13 ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ - ਇਹ ਸੰਦੇਸ਼ ਯਹੋਵਾਹ ਵੱਲੋਂ ਹੈ।" ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ। 14 ਇਸ ਲਈ ਮੈਂ ਉਸ ਘਰ ਨੂੰ ਤਬਾਹ ਕਰ ਦਿਆਂਗਾ ਜਿਹੜਾ ਯਰੂਸ਼ਲਮ ਵਿੱਚ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ। ਮੈਂ ਉਸ ਮੰਦਰ ਨੂੰ ਉਸੇ ਤਰ੍ਹਾਂ ਤਬਾਹ ਕਰ ਦਿਆਂਗਾ ਜਿਵੇਂ ਮੈਂ ਸ਼ੀਲੋਹ ਨੂੰ ਤਬਾਹ ਕੀਤਾ ਸੀ। ਅਤੇ ਯਰੂਸ਼ਲਮ ਦਾ ਉਹ ਘਰ ਜਿਹੜਾ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ ਉਹੀ ਮੰਦਰ ਹੈ ਜਿਸ ਵਿੱਚ ਤੁਸੀਂ ਭਰੋਸਾ ਕਰਦੇ ਹੋ। ਇਹ ਥਾਂ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦੇ ਦਿੱਤੀ ਸੀ। 15 ਮੈਂ ਤੁਹਾਨੂੰ ਆਪਣੇ ਘਰ ਤੋਂ ਦੂਰ ਸੁੱਟ ਦਿਆਂਗਾ ਜਿਵੇਂ ਮੈਂ ਇਫ਼ਰਾਈਮ ਦੇ ਤੁਹਾਡੇ ਸਾਰੇ ਭਰਾਵਾਂ ਨੂੰ ਦੂਰ ਸੁੱਟ ਦਿੱਤਾ ਸੀ।' 16 "ਜਿੱਥੋਂ ਤੱਕ ਤੇਰਾ ਸਵਾਲ ਹੈ, ਯਿਰਮਿਯਾਹ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰ। ਉਨ੍ਹਾਂ ਲਈ ਕੁਝ ਨਾ ਮਂਗੀਁ ਅਤੇ ਨਾ ਹੀ ਪ੍ਰਾਰਥਨਾ ਕਰੀਂ ਉਨ੍ਹਾਂ ਲਈ। ਮੇਰੇ ਕੋਲੋਂ ਉਨ੍ਹਾਂ ਲਈ ਸਹਾਇਤਾ ਨਾ ਮਂਗੀਁ। ਮੈਂ ਉਨ੍ਹਾਂ ਲਈ ਕੀਤੀ ਗਈ ਤੇਰੀ ਪ੍ਰਾਰਥਨਾ ਨੂੰ ਨਹੀਂ ਸੁਣਾਂਗਾ। 17 ਮੈਂ ਜਾਣਦਾ ਹਾਂ ਕਿ ਤੂੰ ਦੇਖਦਾ ਹੈਂ ਕਿ ਉਹ ਲੋਕ ਯਹੂਦਾਹ ਦੇ ਕਸਬਿਆਂ ਕੀ ਕਰ ਰਹੇ ਹਨ। ਤੂੰ ਦੇਖ ਸਕਦਾ ਹੈ ਕਿ ਉਹ ਯਰੂਸ਼ਲਮ ਸ਼ਹਿਰ ਦੇ ਗਲੀਆਂ ਬਾਜ਼ਾਰਾਂ ਵਿੱਚ ਕੀ ਕਰ ਰਹੇ ਹਨ। 18 ਇਹ ਹੈ ਜੋ ਯਹੂਦਾਹ ਦੇ ਲੋਕ ਕਰ ਰਹੇ ਹਨ: ਬੱਚੇ ਲਕੜਾਂ ਇਕੱਠੀਆਂ ਕਰਦੇ ਹਨ। ਪਿਤਾ ਲਕੜੀ ਨੂੰ ਅੱਗ ਬਾਲਣ ਲਈ ਇਸਤੇਮਾਲ ਕਰਦੇ ਹਨ। ਔਰਤਾਂ ਆਟਾ ਗੁਨ੍ਹ ਕੇ ਤੌਣ ਬਣਾਉਦੀਆਂ ਹਨ ਅਤੇ ਰੋਟੀਆਂ ਬਣਾਕੇ ਅਕਾਸ਼ ਦੀ ਰਾਣੀ (ਝੂਠੀ ਦੇਵੀ) ਨੂੰ ਚੜਾਉਂਦੀਆਂ ਹਨ। ਯਹੂਦਾਹ ਦੇ ਉਹ ਲੋਕ ਹੋਰਨਾਂ ਦੇਵਤਿਆਂ ਦੀ ਪੀਣ ਦੀ ਭੇਟ ਚੜਾ ਕੇ ਉਪਾਸਨਾ ਕਰਦੇ ਹਨ। ਉਹ ਇਹ ਗੱਲਾਂ ਕਰਕੇ ਮੈਨੂੰ ਗੁੱਸਾ ਦਿਵਾਉਂਦੇ ਹਨ। 19 ਪਰ ਯਹੂਦਾਹ ਦੇ ਲੋਕ ਜਿਸਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ - ਯਹੋਵਾਹ ਵੱਲੋਂ ਇਹ ਸੰਦੇਸ਼ ਹੈ - "ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।" 20 ਇਸ ਲਈ ਯਹੋਵਾਹ ਇਹ ਆਖਦਾ ਹੈ: "ਮੈਂ ਇਸ ਥਾਂ ਦੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। ਮੈਂ ਲੋਕਾਂ ਅਤੇ ਪਸ਼ੂਆਂ ਨੂੰ ਸਜ਼ਾ ਦੇਵਾਂਗਾ। ਮੈਂ ਖੇਤਾਂ ਦੇ ਰੁੱਖਾਂ ਨੂੰ ਸਜ਼ਾ ਦਿਆਂਗਾ ਅਤੇ ਜ਼ਮੀਨ ਉੱਤੇ ਉੱਗਣ ਵਾਲੀਆਂ ਫ਼ਸਲਾਂ ਨੂੰ ਸਜ਼ਾ ਦਿਆਂਗਾ। ਮੇਰਾ ਗੁੱਸਾ ਤੇਜ਼ ਅੱਗ ਵਰਗਾ ਹੋਵੇਗਾ - ਅਤੇ ਕੋਈ ਵੀ ਬੰਦਾ ਉਸ ਨੂੰ ਰੋਕ ਨਹੀਂ ਸਕੇਗਾ।" 21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, "ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ। 22 "ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ। 23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: "ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।" 24 "ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ - ਉਹ ਪਿਛਾਂਹ ਮੁੜ ਗਏ, ਅਗਾਂਹ ਨਹੀਂ ਵਧੇ। 25 ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ। 26 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ। 27 "ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦਸ੍ਸੇਁਗਾ। ਪਰ ਉਹ ਤੇਰੀ ਗੱਲ ਨਹੀਂ ਸੁਣਨ ਲੱਗੇ। ਤੂੰ ਉਨ੍ਹਾਂ ਨੂੰ ਬੁਲਾਵੇਂਗਾ ਪਰ ਉਹ ਤੈਨੂੰ ਜਵਾਬ ਨਹੀਂ ਦੇਣਗੇ। 28 ਇਸ ਲਈ ਤੈਨੂੰ ਇਹ ਗੱਲਾਂ ਉਨ੍ਹਾਂ ਨੂੰ ਜ਼ਰੂਰ ਦਸ੍ਸਣੀਆਂ ਚਾਹੀਦੀਆਂ ਹਨ: ਇਹੀ ਉਹ ਕੌਮ ਹੈ ਜਿਸਨੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਬਿਵਸਬਾ ਨੂੰ ਨਹੀਂ ਸੁਣਿਆ। ਇਹ ਲੋਕ ਸੱਚੀ ਬਿਵਸਬਾ ਨੂੰ ਜਾਣਦੇ ਹੀ ਨਹੀਂ।ਕਤਲ ਦੀ ਵਾਦੀ 29 "ਯਿਰਮਿਯਾਹ, ਆਪਣੇ ਵਾਲਾਂ ਨੂੰ ਕੱਟ ਕੇ ਪਰ੍ਹਾਂ ਸੁੱਟ ਦੇਹ। ਬਂਜਰ ਪਹਾੜੀ ਦੀ ਚੋਟੀ ਉੱਤੇ ਜਾਹ ਅਤੇ ਵਿਰਲਾਪ ਕਰ, ਕਿਉਂ ਕਿ ਯਹੋਵਾਹ ਨੇ ਇਸ ਪੀੜੀ ਦੇ ਲੋਕਾਂ ਨੂੰ ਨਾਮਂਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ ਹੈ। ਉਹ ਆਪਣੇ ਗੁੱਸੇ ਵਿੱਚ ਉਨ੍ਹਾਂ ਨੂੰ ਸਜ਼ਾ ਦੇਵੇਗਾ। 30 ਅਜਿਹਾ ਹੀ ਕਰ ਕਿਉਂ ਕਿ ਮੈਂ ਯਹੂਦਾਹ ਦੇ ਲੋਕਾਂ ਨੂੰ ਇਹ ਮੰਦੇ ਕੰਮ ਕਰਦਿਆਂ ਦੇਖ ਲਿਆ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - ਉਨ੍ਹਾਂ ਨੇ ਆਪਣੇ ਬੁੱਤ ਸਬਾਪਿਤ ਕਰ ਲੇ ਹਨ! ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਨੇ ਮੇਰੇ ਨਾਮ ਨਾਲ ਸਦ੍ਦੇ ਜਾਂਦੇ ਮੰਦਰ ਵਿੱਚ ਬੁੱਤ ਸਬਾਪਿਤ ਕਰ ਲੇ ਹਨ। ਉਨ੍ਹਾਂ ਨੇ ਮੇਰੇ ਘਰ ਨੂੰ 'ਨਾਪਾਕ' ਕਰ ਦਿੱਤਾ ਹੈ! 31 ਯਹੂਦਾਹ ਦੇ ਲੋਕਾਂ ਨੇ ਬਨ-ਹਿਂਨੋਮ ਦੀ ਵਾਦੀ ਅੰਦਰ ਤੋਂਫਬ ਦੀਆਂ ਉੱਚੀਆਂ ਥਾਵਾਂ ਉਸਾਰ ਲਈਆਂ ਹਨ। ਉਨ੍ਹਾਂ ਥਾਵਾਂ ਉੱਤੇ ਲੋਕਾਂ ਨੇ ਆਪਣੇ ਹੀ ਧੀਆਂ ਪੁੱਤਰਾਂ ਨੂੰ ਕਤਲ ਕਰ ਦਿੱਤਾ ਹੈ - ਉਨ੍ਹਾਂ ਨੇ ਉਨ੍ਹਾਂ ਨੂੰ ਬਲੀਆਂ ਵਜੋਂ ਚੜਾ ਦਿੱਤਾ ਹੈ। ਇਹ ਉਹ ਗੱਲ ਹੈ ਜਿਸਦਾ ਮੈਂ ਕਦੇ ਆਦੇਸ਼ ਨਹੀਂ ਦਿੱਤਾ ਸੀ। ਇਹੋ ਜਿਹੀ ਗੱਲ ਤਾਂ ਮੇਰੇ ਮਨ ਵਿੱਚ ਵੀ ਕਦੇ ਨਹੀਂ ਸੀ ਆਈ! 32 "ਇਸ ਲਈ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ। ਉਹ ਦਿਨ ਆ ਰਹੇ ਹਨ, "ਇਹ ਸੰਦੇਸ਼ ਯਹੋਵਾਹ ਵੱਲੋਂ ਹੈ, 'ਜਦੋਂ ਲੋਕ ਇਸ ਥਾਂ ਨੂੰ ਫ਼ੇਰ ਕਦੇ ਵੀ ਤੋਂਫਬ ਜਾਂ ਬਨ-ਹਿਂਨੋਮ ਦੀ ਵਾਦੀ ਨਹੀਂ ਸਦ੍ਦਣਗੇ। ਨਹੀਂ, ਉਹ ਇਸਨੂੰ ਕਤਲ ਦੀ ਵਾਦੀ ਸਦ੍ਦਣਗੇ। ਉਹ ਇਸਨੂੰ ਅਜਿਹਾ ਨਾਮ ਇਸ ਲਈ ਦੇਣਗੇ ਕਿਉਂ ਕਿ ਉਹ ਤੋਂਫਬ ਵਿੱਚ ਉਦੋਂ ਤੱਕ ਮੁਰਦਿਆਂ ਨੂੰ ਦਫ਼ਨ ਕਰਦੇ ਰਹਿਣਗੇ ਜਦੋਂ ਹੋਰ ਕਿਸੇ ਨੂੰ ਦਫ਼ਨ ਕਰਨ ਦੀ ਥਾਂ ਹੀ ਨਹੀਂ ਬਚੇਗੀ। 33 ਫ਼ੇਰ ਮੁਰਦਿਆਂ ਦੀਆਂ ਲਾਸ਼ਾਂ (ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ। 34 ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸਂਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।"

8:1 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: "ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ। 2 ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ - ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮਂਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕਠਿਆਂ ਨ੍ਨਹੀਁ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ। 3 "ਮੈਂ ਯਹੂਦਾਹ ਦੇ ਲੋਕਾਂ ਨੂੰ ਆਪਣੇ ਘਰ ਅਤੇ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਲੋਕਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਲੈ ਜਾਇਆ ਜਾਵੇਗਾ। ਯਹੂਦਾਹ ਦੇ ਉਹ ਕੁਝ ਲੋਕ ਜਿਹੜੇ ਜੰਗ ਵਿੱਚ ਨਹੀਂ ਮਾਰੇ ਗਏ ਸਨ ਇਹ ਇੱਛਾ ਕਰਨਗੇ ਕਿ ਉਹ ਮਰ ਜਾਂਦੇ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 4 ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ਯਹੋਵਾਹ ਇਹ ਗੱਲਾਂ ਆਖਦਾ ਹੈ: "ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ ਤਾਂ ਉਹ ਫ਼ੇਰ ਉੱਠ ਖਲੋਁਦਾ ਹੈ। ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ, ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ। 5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ। ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ? ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ। ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ। 6 ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ। ਪਰ ਉਹ, ਜੋ ਸਹੀ ਹੈ ਨਹੀਂ ਆਖਦੇ। ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ, ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ। ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ। ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ। 7 ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ। 8 "ਤੁਸੀਂ ਆਖੀ ਜਾ ਰਹੇ ਹੋ, ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!' ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ। 9 ਇਹ 'ਸਿਆਣੇ ਲੋਕ' ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ 'ਸਿਆਣੇ ਲੋਕਾਂ' ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ। 10 ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈਕੇ ਸਭ ਤੋਂ ਵਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈਕੇ ਜਾਜਕਾਂ ਤੀਕ ਝੂਠ ਬੋਲਦੇ ਨੇ। 11 ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮਲ੍ਹ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, 'ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!' ਪਰ ਅਸਲ ਵਿੱਚ ਇਹ ਠੀਕ ਨਹੀਂ ਹੈ! 12 ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 13 ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ। ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ। ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ। ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ। 14 ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀੇ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓਥੇ ਹੀ ਮਰੀੇ। ਅਸੀਂ ਯਹੋਵਾਹ ਦੇ ਵਿਰੁਦ੍ਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ। 15 ਅਸੀਂ ਸ਼ਾਂਤੀ ਦੀ ਆਸ ਕੀਤੀ ਸੀ, ਪਰ ਅਜੇ ਤੀਕ ਕੁਝ ਵੀ ਚੰਗਾ ਨਹੀਂ ਵਾਪਰਿਆ। ਸਾਨੂੰ ਉਮੀਦ ਸੀ ਕਿ ਉਹ ਮਾਫ਼ ਕਰ ਦੇਵੇਗਾ, ਪਰ ਸਿਰਫ਼ ਤਬਾਹੀ ਹੀ ਆਈ। 16 ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓਥੇ ਰਹਿੰਦੇ ਨੇ। 17 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਜ਼ਹਿਰੀਲੇ ਸੱਪ ਭੇਜ ਰਿਹਾ ਹਾਂ। ਉਨ੍ਹਾਂ ਸੱਪਾਂ ਨੂੰ ਕਾਬੂ ਵਿੱਚ ਨਹੀਂ ਕੀਤਾ ਜਾ ਸਕਦਾ, ਉਹ ਸੱਪ ਤੁਹਾਨੂੰ ਡਂਗ ਮਾਰਨਗੇ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 18 ਹੇ ਪਰਮੇਸ਼ੁਰ, ਮੈਂ ਉਦਾਸੀ ਨਾਲ ਦਬਿਆ ਗਿਆ ਹ੍ਹਾਂ, ਮੇਰਾ ਦਿਲ ਬਿਮਾਰ ਹੈ, ਪਰ ਮੈਨੂੰ ਕੋਈ ਸੁਖ ਨਹੀਂ ਮਿਲਦਾ। 19 ਮੇਰੇ ਲੋਕਾਂ ਨੂੰ ਸੁਣੋ। ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ। ਉਹ ਆਖਦੇ ਨੇ, 'ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ? ਕੀ ਸੀਯੋਨ ਦਾ ਰਾਜਾ ਹਾਲੇ ਵੀ ਓਥੇ ਹੈ?' ਪਰ ਪਰਮੇਸ਼ੁਰ ਆਖਦਾ ਹੈ, "ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ। ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ! ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?" 20 ਅਤੇ ਲੋਕ ਆਖਦੇ ਨੇ, ਵਾਢੀ ਦਾ ਸਮਾਂ ਬੀਤ ਗਿਆ ਹੈ। ਗਰਮੀ ਚਲੀ ਗਈ ਹੈ। ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।" 21 ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ। 22 ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ?

9:1 ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ। 2 ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸਦੇ ਖਿਲਾਫ਼ ਹੋ ਗਏ ਨੇ। 3 ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।" ਇਹ ਗੱਲਾਂ ਯਹੋਵਾਹ ਨੇ ਆਖੀਆਂ। 4 "ਆਪਣੇ ਗੁਆਂਢੀ ਦੀ ਨਿਗਰਾਨੀ ਕਰੋ! ਆਪਣੇ ਭਰਾਵਾਂ ਉੱਤੇ ਵੀ ਭਰੋਸਾ ਨਾ ਕਰੋ! ਕਿਉਂ ਕਿ ਹਰ ਭਰਾ ਧੋਖੇਬਾਜ਼ ਹੁੰਦਾ ਹੈ। ਹਰ ਗੁਆਂਢੀ ਤੁਹਾਡੀ ਪਿੱਠ ਪਿੱਛੇ ਚੁਗਲੀਆਂ ਕਰਦਾ ਹੈ। 5 ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕ੍ਕ ਗਏ ਕਿ ਉਹ ਵਾਪਸ ਨਾ ਪਰਤ ਸਕਣ। 6 ਇੱਕ ਬੁਰੀ ਗੱਲ ਦੂਸਰੀ ਦੇ ਪਿੱਛੇ ਤੁਰੀ। ਅਤੇ ਝੂਠਾਂ ਦੇ ਪਿੱਛੇ ਝੂਠ ਤੁਰੇ। ਲੋਕਾਂ ਨੇ ਮੈਨੂੰ ਜਾਨਣ ਤੋਂ ਇਨਕਾਰ ਕੀਤਾ।" ਇਹ ਗੱਲਾਂ ਯਹੋਵਾਹ ਨੇ ਆਖੀਆਂ। 7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਕਾਰੀਗਰ ਧਾਤ ਨੂੰ, ਇਸਦੀ ਸ਼ੁਧਤਾ ਨੂੰ ਪਰਖਣ ਲਈ ਅੱਗ ਵਿੱਚ ਗਰਮ ਕਰਦਾ ਹੈ। ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰਖਾਂਗਾ। ਮੇਰੇ ਕੋਲ ਹੋਰ ਕੋਈ ਚੋਣ ਨਹੀਂ। ਮੇਰੇ ਲੋਕਾਂ ਨੇ ਪਾਪ ਕੀਤਾ ਹੈ। 8 ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ। 9 ਮੈਨੂੰ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।" ਇਸ ਸੰਦੇਸ਼ ਯਹੋਵਾਹ ਵੱਲੋਂ ਹੈ, "ਤੁਸੀਂ ਜਾਣਦੇ ਹੋ ਕਿ ਮੈਨੂੰ ਉਸ ਕਿਸਮ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਨੂੰ ਓਹੀ ਸਜ਼ਾ ਦੇਵਾਂ, ਜਿਸਦੇ ਉਹ ਅਧਿਕਾਰੀ ਹਨ।" 10 ਮੈਂ ਪਹਾੜਾਂ ਲਈ ਧਾਹਾਂ ਮਾਰਕੇ ਰੋਵਾਂਗਾ। ਮੈਂ ਸੱਖਣੇ ਖੇਤਾਂ ਲਈ ਵੈਣ ਪਾਵਾਂਗਾ। ਕਿਉਂ ਕਿ ਜਿਉਂਦੀਆਂ ਚੀਜ਼ਾਂ ਮੁਕਾ ਦਿੱਤੀਆਂ ਗਈਆਂ ਸਨ। ਹੁਣ ਕੋਈ ਵੀ ਓਥੇ ਸਫ਼ਰ ਨਹੀਂ ਕਰਦਾ। ਓਥੇ ਪਸ਼ੂਆਂ ਦੀਆਂ ਅਵਾਜ਼ਾਂ ਨਹੀਂ ਸੁਣੀਁਦੀਆਂ। ਪੰਛੀ ਕਿਤੇ ਦੂਰ ਉੱਡ ਗਏ ਨੇ ਅਤੇ ਜਾਨਵਰ ਚਲੇ ਗਏ ਹਨ। 11 "ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓਥੇ ਕੋਈ ਵੀ ਨਹੀਂ ਰਹੇਗਾ।" 12 ਕੀ ਇੱਥੇ ਕੋਈ ਅਜਿਹਾ ਸਿਆਣਾ ਬੰਦਾ ਹੈ ਜੋ ਇਨ੍ਹਾਂ ਗੱਲਾਂ ਨੂੰ ਸਮਝ ਸਕੇ? ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੂੰ ਯਹੋਵਾਹ ਪਾਸੋਂ ਸਿਖਿਆ ਮਿਲੀ ਹੋਵੇ? ਕੀ ਕੋਈ ਯਹੋਵਾਹ ਦੇ ਸੰਦੇਸ਼ ਨੂੰ ਸਮਝਾ ਸਕਦਾ ਹੈ? ਧਰਤੀ ਤਬਾਹ ਕਿਉਂ ਹੋਈ? ਸੱਖਣੇ ਮਾਰੂਬਲ ਵਰਗੀ ਕਿਉਂ ਬਣਾ ਦਿੱਤੀ ਗਈ, ਜਿੱਥੇ ਕੋਈ ਵੀ ਨਹੀਂ ਜਾਂਦਾ? 13 ਯਹੋਵਾਹ ਨੇ ਇਨ੍ਹਾਂ ਸਵਾਲਾਂ ਦਾ ਜਬਾਵ ਦਿੱਤਾ ਉਸਨੇ ਆਖਿਆ, "ਇਹ ਇਸ ਲਈ ਹੈ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੀ ਬਿਵਸਬਾ ਉੱਤੇ ਚੱਲਣਾ ਛੱਡ ਦਿੱਤਾ ਹੈ। ਮੈਂ ਉਨ੍ਹਾਂ ਨੂੰ ਆਪਣੀ ਬਿਵਸਬਾ ਦਿੱਤੀ ਸੀ, ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਉਹ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ, 14 ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿਖਾਇਆ ਸੀ।" 15 ਇਸ ਲਈ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, "ਮੈਂ ਉਨ੍ਹਾਂ ਨੂੰ ਕੌੜਾ ਭੋਜਨ ਖੁਆਵਾਂਗਾ ਅਤੇ ਜ਼ਹਿਰ ਪਿਲਾਵਾਂਗਾ। 16 ਮੈਂ ਯਹੂਦਾਹ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਵਿਚਕਾਰ ਖਿੰਡਾ ਦਿਆਂਗਾ। ਉਹ ਅਜੀਬ ਕੌਮਾਂ ਦਰਮਿਆਨ ਰਹਿਣਗੇ। ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਦੇ ਵੀ ਇਨ੍ਹਾਂ ਦੇਸਾਂ ਬਾਰੇ ਨਹੀਂ ਜਾਣਿਆ ਸੀ। ਮੈਂ ਤਲਵਾਰਧਾਰੀ ਲੋਕਾਂ ਨੂੰ ਭੇਜਾਂਗਾ। ਉਹ ਲੋਕ ਯਹੂਦਾਹ ਦੇ ਲੋਕਾਂ ਨੂੰ ਮਾਰ ਦੇਣਗੇ। ਉਹ ਉਨ੍ਹਾਂ ਨੂੰ ਉਦੋਂ ਤੀਕ ਮਾਰਨਗੇ, ਜਦੋਂ ਤੀਕ ਲੋਕ ਖਤਮ ਨਹੀਂ ਹੋ ਜਾਂਦੇ।" 17 ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ: "ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ! ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ। ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ। 18 ਲੋਕੀ ਆਖਦੇ ਨੇ, ਇਨ੍ਹਾਂ ਔਰਤਾਂ ਨੂੰ ਛੇਤੀ ਸਾਡੇ ਲਈ ਵੈਣ ਪਾਉਣ ਲਈ ਆਉਣ ਦਿਓ। ਫ਼ੇਰ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਜਾਣਗੀਆਂ ਅਤੇ ਸਾਡੀਆਂ ਅੱਖਾਂ ਵਿੱਚੋਂ ਹੰਝੂਆਂ ਦੀਆਂ ਧਾਰਾਂ ਵਗ ਪੈਣਗੀਆਂ।" 19 ਸੀਯੋਨ ਤੋਂ ਰੋਣ ਦੀਆਂ ਉੱਚੀਆਂ ਅਵਾਜ਼ਾਂ ਆ ਰਹੀਆਂ ਨੇ। 'ਅਸੀਂ ਸੱਚਮੁੱਚ ਤਬਾਹ ਹੋ ਰਹੇ ਹਾਂ! ਅਸੀਂ ਸੱਚਮੁੱਚ ਸ਼ਰਮਸਾਰ ਹਾਂ! ਸਾਨੂੰ ਆਪਣੀ ਧਰਤੀ ਛੱਡਣੀ ਪੈਣੀ ਹੈ ਕਿਉਂ ਕਿ ਸਾਡੇ ਘਰ ਤਬਾਹ ਹੋ ਗਏ ਹਨ। ਸਾਡੇ ਘਰ ਮਲਵੇ ਦੇ ਢੇਰ ਹਨ। 20 ਯਹੂਦਾਹ ਦੀਓ ਔਰਤੋਂ, ਹੁਣ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਯਹੋਵਾਹ ਦੇ ਮੂੰਹ ਤੋਂ ਨਿਕਲਦੇ ਸ਼ਬਦਾਂ ਨੂੰ ਸੁਣ ਲਵੋ! ਯਹੋਵਾਹ ਆਖਦਾ ਹੈ, "ਆਪਣੀਆਂ ਧੀਆਂ ਨੂੰ ਸਿਖਾਉ ਕਿ ਉੱਚੀ ਰੋਣਾ ਹੈ ਜਿਵੇਂ ਹਰ ਔਰਤ ਨੂੰ ਇਹ ਅਲਾਹੁਣੀ ਸਿਖ੍ਖਣੀ ਚਾਹੀਦੀ ਹੈ। 21 'ਮੌਤ ਆ ਗਈ ਹੈ। ਮੌਤ ਸਾਡੀਆਂ ਖਿੜਕੀਆਂ ਬਾਣੀਁ ਚੜ ਗਈ ਹੈ। ਮੌਤ ਸਾਡੇ ਮਹਿਲਾਂ ਅੰਦਰ ਆਈ। ਮੌਤ ਗਲੀ ਵਿੱਚ ਖੇਡਦਿਆਂ ਸਾਡੇ ਬੱਚਿਆਂ ਨੂੰ ਆਈ ਹੈ। ਮੌਤ ਸਾਡੇ ਗਭ੍ਭਰੂਆਂ ਨੂੰ ਆਈ ਹੈ ਜਿਹੜੇ ਪਰ੍ਹਿਆਂ ਅੰਦਰ ਮਿਲਦੇ ਨੇ। 22 "ਯਹੋਵਾਹ ਆਖਦਾ ਹੈ, "ਮੁਰਦਾ ਲਾਸ਼ਾਂ ਖੇਤਾਂ ਅੰਦਰ ਗੋਹੇ ਵਾਂਗਰਾਂ, ਕਿਸਾਨਾਂ ਦੁਆਰਾ ਮੈਦਾਨਾਂ ਉੱਤੇ ਵੱਢੇ ਹੋਏ ਛੱਡੇ ਗਏ ਅਨਾਜ਼ ਵਾਂਗ ਪਈਆਂ ਹੋਣਗੀਆਂ। ਪਰ ਓਥੇ ਉਨ੍ਹਾਂ ਨੂੰ ਕੋਈ ਸਮੇਟਣ ਵਾਲਾ ਨਹੀਂ ਹੋਵੇਗਾ।"' 23 ਯਹੋਵਾਹ ਆਖਦਾ ਹੈ: "ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। 24 ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ: ਉਸਨੂੰ ਫ਼ਢ਼ਾਂ ਮਾਰਨ ਦਿਓ ਕਿ ਉਸਨੇ ਮੈਨੂੰ ਜਾਨਣਾ ਸਿਖਿਆ। ਉਸ੍ਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ, ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ, ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 25 ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ। 26 ਮੈਂ ਮਿਸਰ, ਯਹੂਦਾਹ, ਅਦੋਮ, ਅੰਮੋਨ, ਮੋਆਬ ਕੌਮਾਂ ਦੇ ਲੋਕਾਂ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲਾਂ ਕਰ ਰਿਹਾ ਹਾਂ ਜਿਹੜੇ ਮਾਰੂਬਲ ਅੰਦਰ ਰਹਿੰਦੇ ਹਨ। ਉਨ੍ਹਾਂ ਮੁਲਕਾਂ ਦੇ ਲੋਕਾਂ ਦੀ ਸੱਚਮੁੱਚ ਸਰੀਰਕ ਤੌਰ ਤੇ ਸੁੰਨਤ ਕੀਤੀ ਗਈ ਸੀ। ਪਰ ਇਸਰਾਏਲ ਦੇ ਪਰਿਵਾਰ ਦੇ ਲੋਕਾਂ ਦੀ ਦਿਲਾਂ ਅੰਦਰ ਸੁੰਨਤ ਨਹੀਂ ਸੀ ਕੀਤੀ ਗਈ।" 10:1 ਇਸਰਾਏਲ ਦੇ ਪਰਿਵਾਰ, ਯਹੋਵਾਹ ਦੀ ਗੱਲ ਸੁਣ! 2 ਇਹ ਹੈ ਜੋ ਯਹੋਵਾਹ ਆਖਦਾ ਹੈ:"ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ। 3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕਂਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ। 4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿਲ੍ਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ। 5 ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸਕਦੇ।" 6 ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ! 7 ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ। 8 ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕਂਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ। 9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ। 10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿਲ੍ਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸਦੇ ਕਹਿਰ ਨੂੰ ਨਹੀਂ ਰੋਕ ਸਕਦੇ। 11 ਯਹੋਵਾਹ ਆਖਦਾ ਹੈ, ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: 'ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ। 12 ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ। ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ। 13 ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ। 14 ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ। 15 ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ। 16 ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ "ਸਰਬ-ਸ਼ਕਤੀਮਾਨ ਯਹੋਵਾਹ" ਹੈ।" 17 ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘਤ੍ਤ ਲਿਆ ਹੈ। 18 ਯਹੋਵਾਹ ਆਖਦਾ ਹੈ: "ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿਖ੍ਖ ਸਕਣ।" 19 ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, "ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।" 20 ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚਲੇ ਗਏ ਨੇ। ਮੇਰੇ ਤੰਬੂ ਨੂੰ ਖੜਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ। 21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵਧੇ ਫ਼ੁੱਲੇ ਨਹੀਂ। 22 ਸੁਣੋ! ਉੱਚਾ ਸ਼ੋਰ ਉਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ। 23 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ। 24 ਹੇ ਯਹੋਵਾਹ, ਸਾਨੂੰ ਅਨੁਸ਼ਾਸਤ ਕਰੋ, ਪਰ ਬੇਲਾਗ ਹੋਵੋ! ਸਾਨੂੰ ਗੁੱਸੇ ਅੰਦਰ ਸਜ਼ਾ ਨਾ ਦੇਵੋ, ਨਹੀਂ ਤਾਂ ਅਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵਾਂਗੇ! 25 ਜੇ ਤੂੰ ਕਹਿਰਵਾਨ ਹੈਂ, ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।

11:1 ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਵੱਲੋਂ ਆਇਆ ਸੀ। ਇਹ ਸੰਦੇਸ਼ ਯਹੋਵਾਹ ਵੱਲੋਂ ਆਇਆ ਸੀ: 2 "ਯਿਰਮਿਯਾਹ, ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣ। ਯਹੂਦਾਹ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਦੱਸ। ਇਨ੍ਹਾਂ ਗੱਲਾਂ ਬਾਰੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸ। 3 ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, 'ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜਿਹੜਾ ਏਸ ਇਕਰਾਰਨਾਮੇ ਨੂੰ ਨਹੀਂ ਮੰਨਦਾ।' 4 ਮੈਂ ਉਸ ਇਕਰਾਰਨਾਮੇ ਬਾਰੇ ਗੱਲ ਕਰ ਰਿਹਾ ਹਾਂ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਉਸ ਵੇਲੇ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਮਿਸਰ, ਮੁਸੀਬਤਾਂ ਦੀ ਧਰਤੀ ਤੋਂ ਬਾਹਰ ਲਿਆਇਆ ਸੀ। ਇਹ ਲੋਹੇ ਨੂੰ ਵੀ ਪਿਘਲਾ ਦੇਣ ਵਾਲੀ ਭਠ੍ਠੀ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਆਖਿਆ ਸੀ: ਮੇਰੇ ਆਦੇਸ਼ ਮੰਨੋ ਅਤੇ ਹਰ ਉਹ ਗੱਲ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਫ਼ੇਰ ਤੁਸੀਂ ਮੇਰੇ ਲੋਕ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। 5 "ਅਜਿਹਾ ਮੈਂ ਉਸ ਇਕਰਾਰ ਨੂੰ ਪੂਰਾ ਕਰਨ ਲਈ ਕੀਤਾ ਸੀ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ। ਮੈਂ ਉਨ੍ਹਾਂ ਨਾਲ ਇੱਕ ਬਹੁਤ ਹੀ ਉਪਜਾਉ ਭੋਇ ਦੇਣ ਦਾ ਇਕਰਾਰ ਕੀਤਾ ਸੀ, ਅਜਿਹੀ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਹਿਰਾਂ ਵਗ ਰਹੀਆਂ ਹੋਣਗੀਆਂ। ਅਤੇ ਤੂੰ ਅੱਜ ਓਸ ਦੇਸ ਅੰਦਰ ਰਹਿ ਰਿਹਾ ਹੈਂ।"ਮੈਂ ਜਵਾਬ ਦਿੱਤਾ, "ਆਮੀਨ, ਯਹੋਵਾਹ।" 6 ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ ਇਸ ਸੰਦੇਸ਼ ਦਾ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਪ੍ਰਚਾਰ ਕਰ। ਸੰਦੇਸ਼ ਇਹ ਹੈ: ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣੋ। ਅਤੇ ਫ਼ੇਰ ਉਨ੍ਹਾਂ ਨੇਮਾਂ ਦੀ ਪਾਲਣਾ ਕਰੋ। 7 ਜਿਸ ਦਿਨ ਤੋਂ ਮੈਂ ਤੇਰੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤਾਈਂ ਮੈਂ ਉਨ੍ਹਾਂ ਨੂੰ ਬਾਰ-ਬਾਰ ਮੇਰੇ ਆਦੇਸ਼ਾਂ ਨੂੰ ਮੰਨਣ ਦੀ ਚਿਤਾਵਨੀ ਦਿੱਤੀ ਸੀ। 8 ਪਰ ਤੇਰੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਹ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਓਹੀ ਕੀਤਾ ਜੋ ਉਨ੍ਹਾਂ ਦੇ ਮੰਦੇ ਦਿਲ ਲੋਚਦੇ ਸਨ। ਇਕਰਾਰਨਾਮਾ ਆਖਦਾ ਹੈ ਕਿ ਜੇ ਉਨ੍ਹਾਂ ਨੇ ਹੁਕਮ ਨਹੀਂ ਮੰਨਿਆ ਤਾਂ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਮੈਂ ਉਨ੍ਹਾਂ ਉਪਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿੱਤੀਆਂ ਹਨ! ਮੈਂ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਕਿ ਇਕਰਾਰਨਾਮੇ ਨੂੰ ਮੰਨਣ ਪਰ ਉਨ੍ਹਾਂ ਨੇ ਨਹੀਂ ਮੰਨਿਆ।" 9 ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੇ ਗੁਪਤ ਯੋਜਨਾਵਾਂ ਬਣਾਈਆਂ ਹਨ। 10 ਉਹ ਲੋਕ ਉਹੋ ਹੀ ਪਾਪ ਕਰ ਰਹੇ ਸਨ ਜਿਹੜੇ ਉਨ੍ਹਾਂ ਦੇ ਪਰੁਖਿਆਂ ਨੇ ਕੀਤੇ ਸਨ। ਉਨ੍ਹਾਂ ਦੇ ਪੁਰਖਿਆਂ ਨੇ ਮੇਰਾ ਸੰਦੇਸ਼ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।" 11 ਇਸ ਲਈ ਯਹੋਵਾਹ ਆਖਦਾ ਹੈ, "ਛੇਤੀ ਮੈਂ ਯਹੂਦਾਹ ਦੇ ਲੋਕਾਂ ਉੱਤੇ ਇੱਕ ਭਿਆਨਕ ਘਟਨਾ ਦਿਆਂਗਾ। ਉਹ ਬਚ ਨਹੀਂ ਸਕਣਗੇ! ਉਹ ਅਫ਼ਸੋਸ ਕਰਨਗੇ। ਅਤੇ ਉਹ ਮੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਉਨ੍ਹਾਂ ਦੀ ਗੱਲ ਨਹੀਂ ਸੁਣਾਂਗਾ। 12 ਯਹੂਦਾਹ ਦੇ ਕਸਬਿਆਂ ਦੇ ਲੋਕ ਅਤੇ ਇਸਰਾਏਲ ਸ਼ਹਿਰ ਦੇ ਲੋਕ ਜਾਕੇ ਆਪਣੇ ਬੁੱਤਾਂ ਪਾਸ ਸਹਾਇਤਾ ਲਈ ਪ੍ਰਾਰਥਨਾ ਕਰਨਗੇ। ਉਹ ਲੋਕ ਉਨ੍ਹਾਂ ਬੁੱਤਾਂ ਅੱਗੇ ਧੂਪ ਧੁਖਾਉਣਗੇ। ਪਰ ਜਦੋਂ ਭਿਆਨਕ ਸਮਾਂ ਆਵੇਗਾ ਤਾਂ ਉਹ ਬੁੱਤ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਸਹਾਇਤਾ ਨਹੀਂ ਕਰ ਸਕਣਗੇ। 13 "ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ - ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ - ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ। 14 "ਯਿਰਮਿਯਾਹ, ਜਿੱਥੋਂ ਤੀਕ ਮੇਰਾ ਸੰਬੰਧ ਹੈ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੀਂ। ਉਨ੍ਹਾਂ ਲਈ ਭਿਖਿਆ ਨਾ ਮਂਗੀ। ਉਨ੍ਹਾਂ ਲਈ ਪ੍ਰਾਰਬਨਾਾਂ ਨਾ ਕਰੀਂ। ਮੈਂ ਨਹੀਂ ਸੁਣਾਂਗਾ। ਉਹ ਲੋਕ ਦੁੱਖ ਭੋਗਣ ਲਗਣਗੇ। ਅਤੇ ਫ਼ੇਰ ਉਹ ਮੇਰੇ ਕੋਲ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਨਹੀਂ ਸੁਣਾਂਗਾ। 15 "ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜਾਕੇ ਸਜ਼ਾ ਤੋਂ ਬਚ ਸਕਦੀ ਹੈਂ?" 16 ਯਹੋਵਾਹ ਨੇ ਤੈਨੂੰ ਇੱਕ ਨਾਮ ਦਿੱਤਾ ਸੀ। ਉਸਨੇ ਤੈਨੂੰ ਸਦਿਆ ਸੀ, ਇੱਕ ਹਰਾ ਜ਼ੈਤੂਨ ਦਾ ਰੁੱਖ, ਜਿਹੜਾ ਦੇਖਣ ਨੂੰ ਖੂਬਸੂਰਤ ਹੈ।' ਪਰ ਇੱਕ ਤੇਜ਼ ਤੂਫ਼ਾਨ ਨਾਲ, ਯਹੋਵਾਹ ਉਸ ਰੁੱਖ ਨੂੰ ਅੱਗ ਲਾ ਦੇਵੇਗਾ ਅਤੇ ਇਸ ਦੀਆਂ ਟਹਿਣੀਆਂ ਸੜ ਜਾਣਗੀਆਂ। 17 ਸਰਬ-ਸ਼ਕਤੀਮਾਨ ਯਹੋਵਾਹ ਨੇ ਤੈਨੂੰ ਬੀਜਿਆ ਸੀ। ਅਤੇ ਉਸਨੇ ਆਖਿਆ ਸੀ ਤੇਰੇ ਲਈ ਇੱਕ ਤਬਾਹੀ ਆਵੇਗੀ। ਕਿਉਂ? ਕਿਉਂ ਕਿ ਯਹੂਦਾਹ ਦੇ ਪਰਿਵਾਰ ਅਤੇ ਇਸਰਾਏਲ ਦੇ ਪਰਿਵਾਰ ਨੇ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਨੇ ਬਆਲ ਅੱਗੇ ਬਲੀਆਂ ਚੜਾਈਆਂ ਨੇ।" ਅਤੇ ਇਸਨੇ ਮੈਨੂੰ ਕਹਿਰਵਾਨ ਕੀਤਾ ਸੀ। 18 ਯਹੋਵਾਹ ਨੇ ਮੈਨੂੰ ਦਰਸਾਇਆ ਕਿ ਲੋਕ ਮੇਰੇ ਵਿਰੁੱਧ ਮੰਦੀਆਂ ਯੋਜਨਾਵਾਂ ਬਣਾ ਰਹੇ ਸਨ। ਯਹੋਵਾਹ ਨੇ ਮੈਨੂੰ ਉਹ ਚੀਜ਼ਾਂ ਦਰਸਾਈਆਂ ਜਿਹੜੀਆਂ ਉਹ ਕਰ ਰਹੇ ਸਨ ਇਸ ਲਈ ਮੈਨੂੰ ਪਤਾ ਲੱਗ ਗਿਆ ਕਿ ਉਹ ਮੇਰੇ ਵਿਰੁੱਧ ਸਨ। 19 ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: ਆਓ ਅਸੀਂ ਰੁੱਖ ਨੂੰ ਅਤੇ ਉਸਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸਨੂੰ ਮਾਰ ਦੇਈਏ! ਫ਼ੇਰ ਲੋਕੀ ਉਸਨੂੰ ਭੁੱਲ ਜਾਣਗੇ।" 20 ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ। 21 ਅਨਾਬੋਬ ਦੇ ਲੋਕ ਯਿਰਮਿਯਾਹ ਨੂੰ ਮਾਰਨ ਦੀਆਂ ਵਿਉਂਤਾ ਬਣਾ ਰਹੇ ਸਨ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, "ਯਹੋਵਾਹ ਦੇ ਨਾਮ ਉੱਤੇ ਭਵਿੱਖਬਾਣੀ ਨਾ ਕਰ ਨਹੀਂ ਤਾਂ ਅਸੀਂ ਤੈਨੂੰ ਕਤਲ ਕਰ ਦਿਆਂਗੇ।" ਫ਼ੇਰ ਯਹੋਵਾਹ ਨੇ ਅਨਾਬੋਬ ਦੇ ਉਨ੍ਹਾਂ ਲੋਕਾਂ ਬਾਰੇ ਇੱਕ ਫ਼ੈਸਲਾ ਕੀਤਾ। 22 ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, "ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ। 23ਅਨਾਬੋਬ ਸ਼ਹਿਰ ਦਾ ਕੋਈ ਵੀ ਬੰਦਾ ਬਾਕੀ ਨਹੀਂ ਰਹੇਗਾ। ਕੋਈ ਵੀ ਨਹੀਂ ਬਚੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਵੱਲ ਕੋਈ ਬਲਾ ਭੇਜਾਂਗਾ।" 23

12:1 ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸਕਦੇ? 2 ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ। 3 ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ। 4 ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, "ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।" 5 "ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕ੍ਕ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿਤ੍ਤੇਁਗਾ? ਜੇ ਤੂੰ ਸੁਰਖਿਅਤ ਥਾਂ ਉੱਤੇ ਬਕ੍ਕ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ? 6 ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।" 7 "ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ। 8 ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ। 9 ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸਦੇ ਇਰਦ-ਗਿਰਦ ਮਂਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ। 10 ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ। 11 ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ। 12 ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬਂਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰਖਿਅਤ ਨਹੀਂ ਸੀ। 13 ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹਡ੍ਡ ਭਂਨਵੀਁ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।" 14 ਇਹੀ ਹੈ ਜੋ ਯਹੋਵਾਹ ਆਖਦਾ ਹੈ: "ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿਚਕਾਰੋ ਉਖਾੜ ਦਿਆਂਗਾ। 15 ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ। 16 ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, 'ਜਿਵੇਂ ਕਿ ਯਹੋਵਾਹ ਸਾਖੀ ਹੈ ...' ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ। 17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।" ਇਹ ਯਹੋਵਾਹ ਵੱਲੋਂ ਸੰਦੇਸ਼ ਸੀ।

13:1 ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, "ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲਂਗੋਟੀ ਖਰੀਦ। ਫ਼ੇਰ ਇਸਨੂੰ ਆਪਣੇ ਲੱਕ ਦੁਆਲੇ ਲਪੇਟ। ਲਂਗੋਟੀ ਨੂੰ ਭਿੱਜਣ ਨਾ ਦੇਵੀਂ।" 2 ਇਸ ਲਈ ਮੈਂ ਕਪੜੇ ਦੀ ਲਂਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ। 3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ। 4 ਸੰਦੇਸ਼ ਇਹ ਸੀ: "ਯਿਰਮਿਯਾਹ ਉਹ ਲਂਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲਂਗੋਟੀ ਨੂੰ ਛੁਪਾ ਦੇਵੀਂ।" 5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲਂਗੋਟੀ ਛੁਪਾ ਦਿੱਤੀ। 6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, "ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲਂਗੋਟੀ ਨੂੰ ਲੈਕੇ ਆ ਜਿਹੜੀ ਮੈਂ ਤੈਨੂੰ ਓਥੇ ਛੁਪਾਉਣ ਲਈ ਆਖਿਆ ਸੀ।" 7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲਂਗੋਟੀ ਕੱਢ ਲਈ। ਮੈਂ ਇਸਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉਥੋਂ ਕੱਢ ਲਿਆ। ਪਰ ਹੁਣ ਮੈਂ ਲਂਗੋਟੀ ਨੂੰ ਪਹਿਨ ਨਹੀਂ ਸਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ। 8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। 9 ਯਹੋਵਾਹ ਨੇ ਇਹ ਆਖਿਆ, "ਜਿਵੇਂ ਕਿ ਲਂਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮਂਡ ਬਰਬਾਦ ਕਰ ਦਿਆਂਗਾ। 10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲਂਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ। 11 ਬੰਦਾ ਲਂਗੋਟੀ ਨੂੰ ਆਪਣੇ ਲੱਕ ਨਾਲ ਕਸਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿਧ੍ਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।" 12 "ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: 'ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।' ਉਹ ਬੰਦੇ ਹਸ੍ਸਣਗੇ ਅਤੇ ਤੈਨੂੰ ਆਖਣਗੇ, ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ" 13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, 'ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ। 14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ "'ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।"' 15 ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ। 16 ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ। 17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ। 18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, "ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।" 19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ। 20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ। 21 ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ। 22 ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਁ, "ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?" ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘਗ੍ਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ। 23 ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸਕਦਾ ਅਤੇ ਨੇਕੀ ਨਹੀਂ ਕਰ ਸਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿਖਾਈਆਂ ਗਈਆਂ ਹਨ। 24 "ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਁਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾੇ ਤਿਨਕਿਆਂ ਵਾਂਗ ਹੋਵੇਂਗਾ। 25 ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ। 26 ਯਰੂਸ਼ਲਮ, ਮੈਂ ਤੇਰੀ ਘਗ੍ਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ। 27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹਸ੍ਸਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।"

14:1 ਇਹ ਸੰਦੇਸ਼ ਯਿਰਮਿਯਾਹ ਨੂੰ ਯਹੋਵਾਹ ਵੱਲੋਂ, ਅਕਾਲ ਬਾਰੇ ਹੈ: 2 "ਯਹੂਦਾਹ ਦੀ ਕੌਮ ਉਨ੍ਹਾਂ ਲੋਕਾਂ ਲਈ ਰੋਦੀ ਹੈ, ਜੋ ਮਰ ਗਏ ਨੇ। ਯਹੂਦਾਹ ਦੇ ਸ਼ਹਿਰਾਂ ਦੇ ਲੋਕ ਕਮਜ਼ੋਰ ਤੋਂ ਕਮਜ਼ੋਰ ਹੋਈ ਜਾਂਦੇ ਨੇ। ਉਹ ਲੋਕ ਧਰਤੀ ਉੱਤੇ ਲੇਟ ਜਾਂਦੇ ਨੇ। ਯਰੂਸ਼ਲਮ ਦੇ ਲੋਕ ਪਰਮੇਸ਼ੁਰ ਅੱਗੇ ਸਹਾਇਤਾ ਲਈ ਪੁਕਾਰ ਕਰਦੇ ਨੇ। 3 ਲੋਕਾਂ ਦੇ ਆਗੂ ਆਪਣੇ ਸੇਵਕਾਂ ਨੂੰ ਪਾਣੀ ਲਿਆਉਣ ਲਈ ਭੇਜਦੇ ਨੇ। ਸੇਵਕ ਪਾਣੀ ਦੇ ਭਂਡਾਰਾਂ ਵੱਲ ਜਾਂਦੇ ਨੇ, ਪਰ ਉਨ੍ਹਾਂ ਨੂੰ ਪਾਣੀ ਨਹੀਂ ਮਿਲਦਾ। ਉਹ ਖਾਲੀ ਘੜਿਆਂ ਨਾਲ ਵਾਪਸ ਆ ਜਾਂਦੇ ਹਨ। ਉਹ ਇਸੇ ਲਈ ਸ਼ਰਮਿਂਦੇ ਅਤੇ ਸਂਕੇਚੋ ਹੋਏ ਨੇ। ਉਹ ਸ਼ਰਮ ਨਾਲ ਆਪਣੇ ਸਿਰ ਢਕ ਲੈਂਦੇ ਨੇ। 4 ਕੋਈ ਵੀ ਬੰਦਾ ਧਰਤੀ ਨੂੰ ਫ਼ਸਲਾਂ ਲਈ ਤਿਆਰ ਨਹੀਂ ਕਰਦਾ ਧਰਤੀ ਉੱਤੇ ਵਰਖਾ ਨਹੀਂ ਪੈਂਦੀ। ਕਿਸਾਨ ਨਿਰਾਸ਼ ਹਨ। ਇਸੇ ਲਈ ਉਹ ਸ਼ਰਮ ਨਾਲ ਆਪਣੇ ਸਿਰ ਢਕਦੇ ਨੇ। 5 ਖੇਤਾਂ ਦੀ ਹਿਰਨੀ ਵੀ ਆਪਣੇ ਨਵ-ਜਨਮੇ ਬੱਚੇ ਨੂੰ ਇਕਲਿਆਂ ਛ੍ਛੱਡ ਦਿੰਦੀ ਹੈ। ਉਹ ਅਜਿਹਾ ਇਸ ਲਈ ਕਰਦੀ ਹੈ ਕਿ ਓਥੇ ਘਾਹ ਨਹੀਂ ਹੈ। 6 ਅਵਾਰਾ ਖੋਤੇ ਨੰਗੀਆਂ ਪਹਾੜੀਆਂ ਉੱਤੇ ਖਲੋਤੇ ਨੇ। ਉਹ ਹਵਾ ਨੂੰ ਗਿਦ੍ਦੜਾਂ ਵਾਂਗ ਸੁੰਘਦੇ ਨੇ। ਪਰ ਉਨ੍ਹਾਂ ਦੀਆਂ ਅੱਖਾਂ ਕੋਈ ਭੋਜਨ ਨਹੀਂ ਲੱਭ ਸਕਦੀਆਂ, ਕਿਉਂ ਕਿ ਓਥੇ ਖਾਣ ਵਾਸਤੇ ਕੋਈ ਪੌਦੇ ਨਹੀਂ ਹਨ।" 7 "ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ। ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ। ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ। ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ। ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ। 8 ਹੇ ਪਰਮੇਸ਼ੁਰ, ਤੁਸੀਂ ਇਸਰਾਏਲ ਲਈ ਉਮੀਦ ਹੋ! ਤੁਸੀਂ ਇਸਰਾਏਲ ਨੂੰ ਮੁਸੀਬਤਾਂ ਵੇਲੇ ਬਚਾਉਂਦੇ ਹੋ। ਪਰ ਹੁਣ ਇਉਂ ਲੱਗਦਾ ਹੈ ਜਿਵੇਂ ਤੁਸੀਂ ਇਸ ਧਰਤੀ ਲਈ ਅਜਨਬੀ ਹੋ। ਇੰਝ ਜਾਪਦਾ ਹੈ ਜਿਵੇਂ ਤੁਸੀਂ ਰਾਤ ਕੱਟਣ ਵਾਲੇ ਇੱਕ ਮੁਸਾਫ਼ਿਰ ਹੋਵੋਁ। 9 ਤੁਸੀਂ ਉਸ ਆਦਮੀ ਵਰਗੇ ਲੱਗਦੇ ਹੋ, ਜਿਸ ਉੱਤੇ ਘਾਤ ਲਾਕੇ ਹਮਲਾ ਕੀਤਾ ਗਿਆ ਹੋਵੇ। ਤੁਸੀਂ ਉਸ ਫ਼ੌਜੀ ਵਰਗੇ ਜਾਪਦੇ ਹੋ ਜਿਸ ਕੋਲ ਕਿਸੇ ਨੂੰ ਬਚਾਉਣ ਦੀ ਸ਼ਕਤੀ ਨਹੀਂ। ਪਰ ਯਹੋਵਾਹ ਜੀ ਤੁਸੀਂ ਸਾਡੇ ਸੰਗ ਹੋ। ਅਸੀਂ ਤੁਹਾਡੇ ਨਾਮ ਨਾਲ ਸਦ੍ਦੇ ਜਾਂਦੇ ਹਾਂ, ਇਸ ਲਈ ਸਾਨੂੰ ਬੇਸਹਾਰਾ ਨਾ ਛੱਡੋ!" 10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, "ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।" 11 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ। 12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ਼ ਦੀਆਂ ਭੇਟਾਂ ਚੜਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।" 13 ਪਰ ਮੈਂ ਯਹੋਵਾਹ ਨੂੰ ਆਖਿਆ, "ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, 'ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।"' 14 ਤਾਂ ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਉਹ ਨਬੀ ਮੇਰੇ ਨਾਂ ਉੱਤੇ ਝੂਠ ਦਾ ਪ੍ਰਚਾਰ ਕਰ ਰਹੇ ਹਨ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਮੈਂ ਉਨ੍ਹਾਂ ਨੂੰ ਨਾ ਕੋਈ ਆਦੇਸ਼ ਦਿੱਤਾ ਸੀ ਅਤੇ ਨਾ ਉਨ੍ਹਾਂ ਨਾਲ ਗੱਲ ਕੀਤੀ ਸੀ। ਉਹ ਨਬੀ ਝੂਠੇ ਦਰਸ਼ਨਾਂ, ਨਿਕੰਮੇ ਜਾਦੂ ਅਤੇ ਆਪਣੀਆਂ ਖੁਸ਼ਫ਼ਹਿਮੀਆਂ ਦਾ ਪ੍ਰਚਾਰ ਕਰਦੇ ਰਹੇ ਹਨ। 15 ਇਸ ਲਈ ਉਨ੍ਹਾਂ ਨਬੀਆਂ ਬਾਰੇ ਜਿਹੜੇ ਮੇਰੇ ਨਾਂ ਉੱਤੇ ਪ੍ਰਚਾਰ ਕਰ ਰਹੇ ਹਨ, ਮੈਂ ਇਹ ਆਖਦਾ ਹਾਂ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ। ਉਨ੍ਹਾਂ ਨਬੀਆਂ ਆਖਿਆ ਸੀ, 'ਕੋਈ ਦੁਸ਼ਮਣ ਕਦੇ ਇਸ ਦੇਸ਼ ਉੱਤੇ ਤਲਵਾਰ ਨਾਲ ਹਮਲਾ ਨਹੀਂ ਕਰੇਗਾ।' ਉਹ ਨਬੀ ਭੁੱਖੇ ਮਰ ਜਾਣਗੇ ਅਤੇ ਦੁਸ਼ਮਣ ਦੀ ਤਲਵਾਰ ਉਨ੍ਹਾਂ ਨੂੰ ਕਤਲ ਕਰ ਦੇਵੇਗੀ। 16 ਅਤੇ ਉਹ ਲੋਕ ਜਿਨ੍ਹਾਂ ਨਾਲ ਉਨ੍ਹਾਂ ਨੇ ਗੱਲ ਕੀਤੀ ਸੀ, ਗਲੀਆਂ ਵਿੱਚ ਸੁੱਟੇ ਜਾਣਗੇ। ਉਹ ਲੋਕ ਭੁੱਖ ਨਾਲ ਮਰਨਗੇ ਅਤੇ ਦੁਸ਼ਮਣ ਦੀ ਤਲਵਾਰ ਨਾਲ ਮਰਨਗੇ। ਉਨ੍ਹਾਂ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਪੁੱਤਰਾਂ ਧੀਆਂ ਦੀਆਂ ਲਾਸ਼ਾਂ ਨੂੰ ਦਫ਼ਨਾਉਣ ਵਾਲਾ ਵੀ ਕੋਈ ਨਹੀਂ ਹੋਵੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। 17 "ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ: 'ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ। ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ। ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ। ਮੈਂ ਆਪਣੇ ਲੋਕਾਂ ਲਈ ਰੋਵਾਂਗਾ। ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ। 18 ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।"' 19 ਲੋਕ ਆਖਦੇ ਨੇ, "ਯਹੋਵਾਹ ਜੀ, ਕੀ ਤੁਸੀਂ ਪੂਰੀ ਤਰ੍ਹਾਂ ਯਹੂਦਾਹ ਦੀ ਕੌਮ ਨੂੰ ਰਦ੍ਦ ਕਰ ਦਿੱਤਾ ਹੈ? ਯਹੋਵਾਹ ਜੀ, ਕੀ ਤੁਸੀਂ ਸੀਯੋਨ ਨੂੰ ਨਫ਼ਰਤ ਕਰਦੇ ਹੋ? ਤੁਸੀਂ ਸਾਨੂੰ ਬੁਰੀ ਤਰ੍ਹਾਂ ਮਾਰਿਆ ਹੈ ਕਿ ਅਸੀਂ ਫ਼ੇਰ ਤੋਂ ਰਾਜ਼ੀ ਨਹੀਂ ਹੋ ਸਕਦੇ। ਤੁਸੀਂ ਇਸ ਤਰ੍ਹਾਂ ਕਿਉਂ ਕੀਤਾ? ਅਸੀਂ ਸ਼ਾਂਤੀ ਦੀ ਉਮੀਦ ਕਰ ਰਹੇ ਸਾਂ, ਪਰ ਕੁਝ ਵੀ ਚੰਗਾ ਨਹੀਂ ਵਾਪਰਿਆ। ਅਸੀਂ ਸ਼ਫ਼ਾ ਦੇ ਵਕਤ ਦੀ ਉਮੀਦ ਕਰ ਰਹੇ ਸਾਂ, ਪਰ ਸਾਨੂੰ ਆਤਂਕ ਹੀ ਮਿਲਿਆ। 20 ਯਹੋਵਾਹ ਜੀ, ਅਸੀਂ ਜਾਣਦੇ ਹਾਂ ਕਿ ਅਸੀਂ ਬੁਰੇ ਲੋਕ ਹਾਂ, ਅਸੀਂ ਜਾਣਦੇ ਹਾਂ ਕਿ ਸਾਡੇ ਪੁਰਖਿਆਂ ਨੇ ਮੰਦਾ ਕੀਤਾ ਸੀ। ਹਾਂ, ਅਸਾਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। 21 ਯਹੋਵਾਹ ਜੀ, ਆਪਣੀ ਨੇਕ-ਨਾਮੀ ਲਈ ਸਾਨੂੰ ਦੂਰ ਨਾ ਧੱਕੋ। ਆਪਣੇ ਪਰਤਾਪਵਾਨ ਸਿੰਘਾਸਣ ਦੀ ਇੱਜ਼ਤ ਨਾ ਖੋਹਵੋ। ਸਾਡੇ ਨਾਲ ਕੀਤੇ ਆਪਣੇ ਇਕਰਾਰ ਨੂੰ ਚੇਤੇ ਕਰੋ। ਉਸ ਇਕਰਾਰ ਨੂੰ ਨਾ ਤੋੜੋ। 22 ਵਿਦੇਸ਼ੀ ਬੁੱਤਾਂ ਕੋਲ ਵਰਖਾ ਲਿਆਉਣ ਦੀ ਸ਼ਕਤੀ ਨਹੀਂ। ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ। ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ। ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।"

15:1 ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚਲੇ ਜਾਣ ਲਈ ਆਖਦੇ। 2 ਭਾਵੇਂ ਉਹ ਲੋਕ ਤੈਨੂੰ ਪੁੱਛਣ, "ਅਸੀਂ ਕਿੱਧਰ ਜਾਵਾਂਗੇ?" ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ,'ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ। 3 ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ -- 'ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ। 4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨਸ਼੍ਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨਸ਼੍ਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨਸ਼੍ਸ਼ਹ ਯਹੂਦਾਹ ਦਾ ਪਾਤਸ਼ਾਹ ਸੀ।' 5 ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ! 6 ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ! ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ। ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕ੍ਕ ਗਿਆ ਹਾਂ! 7 ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤਂਗਲੀ ਨਾਲ ਅਨਾਜ਼ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ। 8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿਚਲੀ ਰੇਤ ਨਾਲੋਂ ਵੀ ਵਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ। 9 ਦੁਸ਼ਮਣ ਤਲਵਾਰਾਂ ਨਾਲ ਹਮਲਾ ਕਰੇਗਾ, ਤੇ ਲੋਕਾਂ ਨੂੰ ਮਾਰੇਗਾ। ਉਹ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਾਰ ਦੇਣਗੇ। ਭਾਵੇਂ ਕਿਸੇ ਔਰਤ ਦੇ ਸੱਤ ਪੁੱਤਰ ਵੀ ਹੋਣ, ਪਰ ਉਹ ਸਾਰੇ ਹੀ ਮਰ ਜਾਣਗੇ। ਉਹ ਜ਼ਾਰ-ਜ਼ਾਰ ਰੋਵੇਗੀ ਜਦੋਂ ਤੀਕ ਉਹ ਸਾਹ ਲੈਣ ਤੋਂ ਵੀ ਨਿਤਾਣੀ ਨਹੀਂ ਹੋ ਜਾਂਦੀ। ਉਹ ਬਹੁਤ ਉਪਰਾਮ ਤੇ ਉਲਝੀ ਹੋਈ ਹੋਵੇਗੀ। ਉਸਦਾ ਚਮਕੀਲਾ ਦਿਨ ਉਦਾਸੀ ਨਾਲ, ਹਨੇਰਾ ਹੋ ਜਾਵੇਗਾ।" 10 ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ। 11 ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ। 12 "ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸਕਦਾ। 13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ। ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ। ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ। ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ। ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ। ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ। 14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।" 15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ। ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ। ਲੋਕ ਮੈਨੂੰ ਦੁੱਖੀ ਕਰ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ। ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ। ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ। ਮੇਰੇ ਬਾਰੇ ਸੋਚੋ। ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ। 16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸਦ੍ਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। 17 ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇਕੱਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ। 18 ਮੈਂ ਸਮਝ ਨਹੀਂ ਸਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ। 19 ਫ਼ੇਰ ਯਹੋਵਾਹ ਨੇ ਆਖਿਆ, "ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ। 20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 21 "ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ। ਉਹ ਲੋਕ ਤੈਨੂੰ ਭੈਭੀਤ ਕਰਦੇ ਨੇ। ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।

16:1 ਮੇਰੇ ਵੱਲ ਯਹੋਵਾਹ ਦਾ ਸੰਦੇਸ਼ ਆਇਆ: 2 "ਯਿਰਮਿਯਾਹ ਤੈਨੂੰ ਵਿਆਹ ਨਹੀਂ ਕਰਾਉਣਾ ਚਾਹੀਦਾ। ਇਸ ਥਾਂ ਤੇਰੇ ਧੀਆਂ ਪੁੱਤਰ ਨਹੀਂ ਹੋਣੇ ਚਾਹੀਦੇ।" 3 ਯਹੋਵਾਹ ਇਹ ਗੱਲਾਂ ਉਨ੍ਹਾਂ ਧੀਆਂ ਪੁੱਤਰਾਂ ਬਾਰੇ ਆਖਦਾ ਹੈ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਜੰਮਦੇ ਹਨ। ਅਤੇ ਯਹੋਵਾਹ ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਬਾਰੇ ਇਹ ਆਖਦਾ ਹੈ: 4 "ਉਹ ਲੋਕ ਭਿਆਨਕ ਮੌਤ ਮਰਨਗੇ। ਕੋਈ ਬੰਦਾ ਉਨ੍ਹਾਂ ਲਈ ਰੋਣ ਵਾਲਾ ਨਹੀਂ ਹੋਵੇਗਾ। ਕੋਈ ਵੀ ਉਨ੍ਹਾਂ ਨੂੰ ਦਫ਼ਨ ਨਹੀਂ ਕਰੇਗਾ। ਉਨ੍ਹਾਂ ਦੇ ਮੁਰਦਾ ਸਰੀਰ ਧਰਤੀ ਉੱਤੇ ਗੋਹੇ ਵਾਂਗ ਪਏ ਹੋਣਗੇ। ਉਹ ਲੋਕ ਦੁਸਮਣ ਦੀ ਤਲਵਾਰ ਨਾਲ ਮਾਰੇ ਜਾਣਗੇ, ਜਾਂ ਉਹ ਭੁੱਖ ਨਾਲ ਮਰ ਜਾਣਗੇ। ਉਨ੍ਹਾਂ ਦੇ ਮੁਰਦਾ ਸਰੀਰ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦਾ ਭੋਜਨ ਬਣਨਗੇ।" 5 ਇਸ ਲਈ ਯਹੋਵਾਹ ਆਖਦਾ ਹੈ: "ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 6 "ਉਘ੍ਘੇ ਬੰਦੇ ਅਤੇ ਸਾਧਾਰਣ ਬੰਦੇ ਯਹੂਦਾਹ ਦੀ ਧਰਤੀ ਵਿੱਚ ਮਰ ਜਾਣਗੇ। ਕੋਈ ਵੀ ਬੰਦਾ ਇਨ੍ਹਾਂ ਲੋਕਾਂ ਨੂੰ ਦਫ਼ਨ ਨਹੀਂ ਕਰੇਗਾ ਅਤੇ ਨਾ ਹੀ ਉਨ੍ਹਾਂ ਲਈ ਰੋਵੇਗਾ। ਕੋਈ ਵੀ ਬੰਦਾ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਸੋਗ ਮਨਾਉਣ ਲਈ ਨਾ ਤਾਂ ਆਪਣੇ ਆਪ ਨੂੰ ਜ਼ਖਮੀ ਕਰੇਗਾ ਅਤੇ ਨਾ ਸਿਰ ਮੁਨਾਵੇਗਾ। 7 ਕੋਈ ਵੀ ਬੰਦਾ ਮੁਰਦਿਆਂ ਲਈ ਰੋਣ ਵਾਲੇ ਬੰਦਿਆਂ ਲਈ ਭੋਜਨ ਨਹੀਂ ਲਿਆਵੇਗਾ। ਕੋਈ ਵੀ ਬੰਦਾ ਉਨ੍ਹਾਂ ਲੋਕਾਂ ਨੂੰ ਧੀਰਜ ਨਹੀਂ ਧਰਾੇਗਾ ਜਿਸਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ। ਕੋਈ ਵੀ ਬੰਦਾ ਮੋਇਆਂ ਲਈ ਰੋਣ ਵਾਲਿਆਂ ਵਾਸਤੇ ਪਾਣੀ ਨਹੀਂ ਲਿਆਵੇਗਾ। 8 "ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਦਾਵਤ ਕਰ ਰਹੇ ਹੋਣ। ਉਸ ਘਰ ਵਿੱਚ ਜਾਕੇ ਖਾਣ ਪੀਣ ਲਈ ਨਾ ਬੈਠ ਜਾਵੀਂ। 9 ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ: 'ਮੈਂ ਜਸ਼ਨ ਮਨਾਉਣ ਵਾਲੇ ਬੰਦਿਆਂ ਦਾ ਸ਼ੋਰ ਬੰਦ ਕਰ ਦਿਆਂਗਾ। ਮੈਂ ਵਿਆਹ ਦੀ ਦਾਵਤ ਵਿੱਚ ਇਕੱਠੇ ਹੋਏ ਲੋਕਾਂ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਬੰਦ ਕਰ ਦਿਆਂਗਾ। ਇਹ ਗੱਲ ਤੇਰੇ ਜੀਵਨ ਕਾਲ ਵਿੱਚ ਹੀ ਵਾਪਰੇਗੀ। ਮੈਂ ਇਹ ਗੱਲਾਂ ਛੇਤੀ ਕਰਾਂਗਾ।' 10 "ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦਸ੍ਸੇਁਗਾ। ਅਤੇ ਲੋਕ ਤੈਨੂੰ ਪੁੱਛਣਗੇ, 'ਯਹੋਵਾਹ ਨੇ ਸਾਡੇ ਬਾਰੇ ਇਹ ਭਿਆਨਕ ਗੱਲਾਂ ਕਿਉਂ ਆਖੀਆਂ ਹਨ? ਅਸੀਂ ਕੀ ਕਸੂਰ ਕੀਤਾ ਹੈ? ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਿਹੜਾ ਪਾਪ ਕੀਤਾ ਹੈ? 11 ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖੀ, ਤੁਹਾਡੇ ਨਾਲ ਭਿਆਨਕ ਗੱਲਾਂ ਇਸ ਲਈ ਵਾਪਰਨਗੀਆਂ ਕਿਉਂ ਕਿ ਤੁਹਾਡੇ ਪੁਰਖਿਆਂ ਨੇ ਮੇਰੇ ਮਾਰਗ ਉੱਤੇ ਚਲਣਾ ਛੱਡ ਦਿੱਤਾ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - 'ਉਨ੍ਹਾਂ ਨੇ ਮੇਰੇ ਅਨੁਸਾਰ ਚੱਲਣਾ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗ ਗਏ ਸਨ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੇ ਸਨ। ਉਹ ਉਨ੍ਹਾਂ ਹੋਰ ਦੇਵਤਿਆਂ ਦੀ ਉਪਾਸਨਾ ਕਰਦੇ ਸਨ। ਤੁਹਾਡੇ ਪੁਰਖਿਆਂ ਨੇ ਮੈਨੂੰ ਛੱਡ ਦਿੱਤਾ ਅਤੇ ਮੇਰੇ ਨੇਮ ਦੀ ਪਾਲਨਾ ਛੱਡ ਦਿੱਤੀ। 12 ਪਰ ਤੁਸੀਂ ਲੋਕਾਂ ਨੇ ਤਾਂ ਆਪਣੇ ਪੁਰਖਿਆਂ ਨਾਲੋਂ ਵੀ ਵਧੇਰੇ ਪਾਪ ਕੀਤਾ ਹੈ। ਤੁਸੀਂ ਬਹੁਤ ਜ਼ਿੱਦੀ ਹੋ। ਅਤੇ ਤੁਸੀਂ ਸਿਰਫ਼ ਓਹੀ ਗੱਲਾਂ ਕਰ ਰਹੇ ਹੋ ਜੋ ਤੁਹਾਡੇ ਮਨ ਨੂੰ ਭਾਉਂਦੀਆਂ ਹਨ। ਤੁਸੀਂ ਮੇਰਾ ਹੁਕਮ ਨਹੀਂ ਮੰਨ ਰਹੇ। ਤੁਸੀਂ ਸਿਰਫ਼ ਓਹੀ ਕਰਦੇ ਹੋ ਜੋ ਕਰਨਾ ਚਾਹੁੰਦੇ ਹੋ। 13 ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਬਾਹਰ ਸੁੱਟ ਦਿਆਂਗਾ! ਮੈਂ ਤੁਹਾਨੂੰ ਕਿਸੇ ਬਗਾਨੇ ਦੇਸ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੁਸੀਂ ਉਸ ਦੇਸ਼ ਵਿੱਚ ਜਾਵੋਂਗੇ ਜਿਸ ਨੂੰ ਤੁਸੀਂ ਅਤੇ ਤੁਹਾਡੇ ਪਰੁਖਿਆਂ ਨੂੰ ਕਦੇ ਵੀ ਨਹੀਂ ਜਾਣਦੇ ਸੀ। ਉਸ ਦੇਸ ਵਿੱਚ ਤੁਸੀਂ ਉਨ੍ਹਾਂ ਸਾਰੇ ਝੂਠੇ ਦੇਵਤਿਆਂ ਦੀ ਸੇਵਾ ਕਰ ਸਕਦੇ ਹੋ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀ ਕੋਈ ਸਹਾਇਤਾ ਨਹੀਂ ਕਰਾਂਗਾ ਅਤੇ ਨਾ ਕੋਈ ਰਿਆਇਤ ਕਰਾਂਗਾ।' 14 "ਲੋਕੀ ਇਕਰਾਰ ਕਰਦੇ ਹਨ ਅਤੇ ਆਖਦੇ ਹਨ, 'ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।' ਪਰ ਸਮਾਂ ਆ ਰਿਹਾ ਹੈ, "ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ਜਦੋਂ ਲੋਕ ਇਹ ਗੱਲਾਂ ਨਹੀਂ ਆਖਣਗੇ। 15 ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, 'ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰੀ ਦੇਸ਼ ਵਿੱਚੋਂ ਬਾਹਰ ਲਿਆਂਦਾ। ਉਸਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਬਾਹਰ ਲਿਆਂਦਾ ਜਿੱਥੇ-ਜਿੱਥੇ ਉਸਨੇ ਉਨ੍ਹਾਂ ਨੂੰ ਭੇਜਿਆ ਸੀ।' ਲੋਕ ਇਹ ਗੱਲਾਂ ਕਿਉਂ ਆਖਣਗੇ? ਕਿਉਂ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਵਾਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। 16 "ਮੈਂ ਛੇਤੀ ਹੀ ਬਹੁਤ ਸਾਰੇ ਮਛੇਰਿਆਂ ਨੂੰ ਇਸ ਧਰਤੀ ਤੇ ਬੁਲਾਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਉਹ ਮਛੇਰੇ ਯਹੂਦਾਹ ਦੇ ਲੋਕਾਂ ਨੂੰ ਫ਼ੜ ਲੈਣਗੇ। ਇਸ ਗੱਲ ਦੇ ਵਾਪਰਨ ਤੋਂ ਮਗਰੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਇਸ ਦੇਸ਼ ਵਿੱਚ ਦੱਸਾਂਗਾ। ਉਹ ਸ਼ਿਕਾਰੀ ਯਹੂਦਾਹ ਦੇ ਲੋਕਾਂ ਦਾ ਹਰ ਪਰਬਤ ਅਤੇ ਪਹਾੜੀ ਉੱਤੇ ਅਤੇ ਚੱਟਾਨਾਂ ਦੀਆਂ ਝੀਬਾਂ ਵਿੱਚ ਸ਼ਿਕਾਰ ਕਰਨਗੇ। 17 ਮੈਂ ਹਰ ਉਹ ਗੱਲ ਦੇਖਦਾ ਹਾਂ ਜੋ ਉਹ ਕਰਦੇ ਹਨ। ਯਹੂਦਾਹ ਦੇ ਲੋਕ ਮੇਰੇ ਕੋਲੋਂ ਛੁਪ ਨਹੀਂ ਸਕਦੇ ਅਤੇ ਉਨ੍ਹਾਂ ਦੇ ਕੰਮ ਵੀ ਮੇਰੇ ਕੋਲੋਂ ਨਹੀਂ ਛੁਪ ਸਕਦੇ। ਉਨ੍ਹਾਂ ਦਾ ਪਾਪ ਮੇਰੇ ਕੋਲੋਂ ਲੁਕਿਆ ਹੋਇਆ ਨਹੀਂ ਹੈ। 18 ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਸਿਲਾ ਦਿਆਂਗਾ - ਮੈਂ ਉਨ੍ਹਾਂ ਦੇ ਹਰ ਪਾਪ ਦੀ ਦੋ ਵਾਰ ਸਜ਼ਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ 'ਨਾਪਾਕ' ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨਾਲ ਮੇਰੇ ਦੇਸ਼ ਨੂੰ ਨਾਪਾਕ ਬਣਾਇਆ ਹੈ। ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਪਰ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਬੁੱਤਾਂ ਨਾਲ ਭਰ ਦਿੱਤਾ ਹੈ।" 19 ਯਹੋਵਾਹ ਜੀ, ਤੁਸੀਂ ਹੀ ਮੇਰੀ ਸ਼ਕਤੀ ਅਤੇ ਮੇਰੀ ਸੁਰਖਿਆ ਵੀ ਹੋ। ਮੁਸੀਬਤ ਦੇ ਸਮੇਂ ਤੁਸੀਂ ਸੁਰਖਿਅਤ ਸਬਾਨ ਹੋ। ਦੁਨੀਆਂ ਦੇ ਕੋਨੇ-ਕੋਨੇ ਤੋਂ ਕੌਮਾਂ ਤੁਹਾਡੇ ਕੋਲ ਆਉਣਗੀਆਂ। ਉਹ ਆਖਣਗੀਆਂ, "ਸਾਡੇ ਪੁਰਖਿਆਂ ਦੇ ਦੇਵਤੇ ਝੂਠੇ ਸਨ। ਉਹ ਉਨ੍ਹਾਂ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ, ਪਰ ਬੁੱਤ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਦੇ ਸਨ।" 20 ਕੀ ਲੋਕ ਆਪਣੇ ਲਈ ਸੱਚਮੁੱਚ ਦੇ ਦੇਵਤੇ ਬਣਾ ਸਕਦੇ ਹਨ? ਨਹੀਂ! ਉਹ ਸਿਰਫ਼ ਬੁੱਤ ਹੀ ਬਣਾ ਸਕਦੇ ਹਨ, ਪਰ ਬੁੱਤ ਸੱਚਮੁੱਚ ਦੇ ਦੇਵਤੇ ਨਹੀਂ ਹਨ। 21 ਯਹੋਵਾਹ ਆਖਦਾ ਹੈ, "ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਸਿਖਿਆ ਦੇਵਾਂਗਾ ਜਿਹੜੇ ਬੁੱਤ ਬਣਾਉਂਦੇ ਹਨ। ਹਾਲੇ ਤਾਂ ਮੈਂ ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਤਾਕਤ ਬਾਰੇ ਸਿਖਿਆ ਦੇਵਾਂਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਪਰਮੇਸ਼ੁਰ ਹਾਂ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।"

17:1 "ਯਹੂਦਾਹ ਦੇ ਲੋਕਾਂ ਦੇ ਪਾਪ ਲੋਹੇ ਦੀਆਂ ਕਲਮਾਂ ਨਾਲ ਪੱਥਰ ਉੱਤੇ ਲਿਖੇ ਗਏ ਸਨ। ਉਨ੍ਹਾਂ ਦੇ ਪਾਪ ਨੂੰ ਲਿਖਿਆ ਗਿਆ ਸੀ ਪੱਥਰ ਉੱਤੇ ਹੀਰੇ ਦੀ ਨੋਕ ਵਾਲੀ ਕਲਮ ਨਾਲ। ਅਤੇ ਉਹ ਪੱਥਰ ਉਨ੍ਹਾਂ ਦਾ ਦਿਲ ਹੈ। ਉਹ ਪਾਪ ਉਨ੍ਹਾਂ ਦੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉਕਰੇ ਗਏ ਸਨ। 2 ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ। 3 ਉਹ ਇਹ ਗੱਲਾਂ ਖੁਲ੍ਹੇ ਦੇਸ਼ ਅੰਦਰ ਪਹਾੜਾਂ ਉੱਤੇ ਯਾਦ ਕਰਦੇ ਨੇ। ਯਹੂਦਾਹ ਦੇ ਲੋਕਾਂ ਕੋਲ ਬਹੁਤ ਖਜ਼ਾਨੇ ਨੇ। ਇਹ ਚੀਜ਼ਾਂ ਮੈਂ ਹੋਰਨਾਂ ਲੋਕਾਂ ਨੂੰ ਦੇ ਦੇਵਾਂਗਾ। ਲੋਕ ਤੁਹਾਡੇ ਦੇਸ਼ ਦੀਆਂ ਸਾਰੀਆਂ ਉੱਚੀਆਂ ਥਾਵਾਂ ਨੂੰ ਤਬਾਹ ਕਰ ਦੇਣਗੇ। ਤੁਸੀਂ ਉਨ੍ਹਾਂ ਥਾਵਾਂ ਉੱਤੇ ਉਪਾਸਨਾ ਕੀਤੀ ਸੀ ਅਤੇ ਇਹ ਪਾਪ ਸੀ। 4 ਤੁਸੀਂ ਉਹ ਧਰਤੀਗਵਾ ਲਵੋਂਗੇ ਜਿਹੜੀ ਮੈਂ ਤੁਹਾਨੂੰ ਤੁਹਾਡੇ ਆਪਣੇ ਹੀ ਅਮਲਾਂ ਕਾਰਣ ਦਿੱਤੀ ਸੀ। ਮੈਂ ਤੁਹਾਨੂੰ ਉਸ ਜ਼ਮੀਨ ਉੱਤੇ ਦੁਸ਼ਮਣਾਂ ਦਾ ਗੁਲਾਮ ਬਣਾ ਦਿਆਂਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਕਿਉਂ ਕਿ ਤੁਹਾਡੇ ਅਮਲਾਂ ਨੇ ਮੈਨੂੰ ਗੁੱਸੇ ਕਰ ਦਿੱਤਾ ਹੈ। ਮੇਰਾ ਕਹਿਰ ਮਘਦੀ ਅੱਗ ਵਾਂਗ ਹੈ ਅਤੇ ਤੁਸੀਂ ਹਮੇਸ਼ਾ ਲਈ ਸੜ ਜਾਵੋਂਗੇ।" 5 ਯਹੋਵਾਹ ਇਹ ਗੱਲਾਂ ਆਖਦਾ ਹੈ, "ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ। 6 ਉਹ ਮੰਦੇ ਲੋਕ ਮਾਰੂਬਲ ਦੀ ਉਸ ਝਾੜੀ ਵਰਗੇ ਹਨ, ਜਿੱਥੇ ਕੋਈ ਬੰਦਾ ਨਹੀਂ ਰਹਿੰਦਾ, ਗਰਮ ਅਤੇ ਖੁਸ਼ਕ ਧਰਤੀ ਉੱਤੇ ਜਿਸਦੀ ਜ਼ਮੀਨ ਮੰਦੀ ਹੈ। ਉਹ ਝਾੜੀ ਉਨ੍ਹਾਂ ਸ਼ੁਭ ਗੱਲਾਂ ਬਾਰੇ ਨਹੀਂ ਜਾਣਦੀ ਜਿਹੜੀਆਂ ਪਰਮੇਸ਼ੁਰ ਦੇ ਸਕਦਾ ਹੈ। 7 ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ। ਕਿਉਂ ਕਿ ਯਹੋਵਾਹ ਉਸਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ। 8 ਉਹ ਬੰਦਾ ਉਸ ਰੁੱਖ ਵਰਗਾ ਤਾਕਤਵਰ ਹੋਵੇਗਾ, ਜਿਹੜਾ ਪਾਣੀ ਦੇ ਨੇੜੇ ਉਗਾਇਆ ਹੁੰਦਾ ਹੈ। ਉਸ ਰੁੱਖ ਦੀਆਂ ਜਢ਼ਾਂ ਵੱਡੀਆਂ ਹੁੰਦੀਆਂ ਹਨ ਜਿਹੜੀਆਂ ਪਾਣੀ ਲੱਭ ਲੈਂਦੀਆਂ ਹਨ। ਉਹ ਰੁੱਖ ਭੈਭੀਤ ਨਹੀਂ ਹੁੰਦਾ ਉਦੋਂ ਜਦੋਂ ਦਿਨ ਗਰਮ ਹੁੰਦੇ ਹਨ। ਇਸ ਦੀਆਂ ਪੱਤੀਆਂ ਸਦਾ ਹਰੀਆਂ ਹੁੰਦੀਆਂ ਨੇ। ਉਸਨੂੰ ਉਸ ਵਰ੍ਹੇ ਦਾ ਫ਼ਿਕਰ ਨਹੀਂ ਹੁੰਦਾ ਜਦੋਂ ਵਰਖਾ ਨਹੀਂ ਹੁੰਦੀ। ਉਹ ਰੁੱਖ ਸਦਾ ਹੀ ਫ਼ਲ ਪੈਦਾ ਕਰਦਾ ਹੈ। 9 "ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ। 10 ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰਖ ਸਕਦਾ ਹਾਂ। ਮੈਂ ਨਿਰਣਾ ਕਰ ਸਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸਦੇ ਕੰਮਾਂ ਬਦਲੇ ਢੁਕਵੀਁ ਅਦਾਇਗੀ ਕਰ ਸਕਦਾ ਹਾਂ। 11 ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।" 12 ਆਦਿ ਤੋਂ ਹੀ, ਸਾਡਾ ਮੰਦਰ ਪਰਮੇਸ਼ੁਰ ਦਾ ਸ਼ਾਨਦਾਰ ਸਿੰਘਾਸਣ ਰਿਹਾ ਹੈ। ਇਹ ਬਹੁਤ ਉਘ੍ਘੀ ਥਾਂ ਹੈ। 13 ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ। 14 ਯਹੋਵਾਹ ਜੀ, ਜੇ ਤੁਸੀਂ ਮੈਨੂੰ ਅਰੋਗ ਕਰਦੇ ਹੋ ਤਾਂ ਮੈਂ ਸੱਚਮੁੱਚ ਅਰੋਗ ਹੋਵਾਂਗਾ। ਜੇ ਤੁਸੀਂ ਮੈਨੂੰ ਬਚਾਵੋਁਗੇ, ਤਾਂ ਮੈਂ ਸੱਚਮੁੱਚ ਬਚ ਜਾਵਾਂਗਾ। ਯਹੋਵਾਹ ਜੀ, ਮੈਂ ਤੁਹਾਡੀ ਉਸਤਤ ਕਰਦਾ ਹਾਂ! 15 ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, "ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?" 16 ਯਹੋਵਾਹ ਜੀ, ਮੈਂ ਤੁਹਾਡੇ ਕੋਲੋਂ ਨਹੀਂ ਭਜਿਆ ਸ੍ਸਾਂ। ਮੈਂ ਤੁਹਾਡੇ ਰਾਹ ਉੱਤੇ ਚਲਿਆ ਸ੍ਸਾਂ। ਮੈਂ ਓਸੇ ਤਰ੍ਹਾਂ ਦਾ ਅਯਾਲੀ ਬਣ ਗਿਆ, ਜਿਹੜਾ ਤੁਸੀਂ ਚਾਹੁੰਦੇ ਸੀ। ਮੈਂ ਨਹੀਂ ਚਾਹੁੰਦਾ ਸਾਂ ਕਿ ਭਿਆਨਕ ਦਿਨ ਆਵੇ। ਯਹੋਵਾਹ ਜੀ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣਦੇ ਹੋ, ਜੋ ਮੈਂ ਆਖੀਆਂ। ਤੁਸੀਂ ਸਭ ਕੁਝ ਦੇਖਦੇ ਹੋ, ਜੋ ਵਾਪਰ ਰਿਹਾ ਹੈ। 17 ਯਹੋਵਾਹ ਜੀ, ਮੈਨੂੰ ਬਰਬਾਦ ਨਾ ਕਰੋ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੁਹਾਡੇ ਉੱਤੇ ਨਿਰਭਰ ਕਰਦਾ ਹਾਂ। 18 ਲੋਕ ਮੈਨੂੰ ਦੁੱਖ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕਰ ਦਿਓ। ਪਰ ਮੈਨੂੰ ਨਿਰਾਸ਼ ਨਾ ਕਰੋ। ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਓ। ਪਰ ਮੈਨੂੰ ਭੈਭੀਤ ਨਾ ਕਰੋ। ਮੇਰੇ ਦੁਸ਼ਮਣਾਂ ਲਈ ਕਿਆਮਤ ਦਾ ਦਿਨ ਲਿਆਵੋ। ਉਨ੍ਹਾਂ ਦੇ ਟੋਟੇ ਕਰ ਦਿਓ, ਉਨ੍ਹਾਂ ਦੇ ਬਾਰ-ਬਾਰ ਟੋਟੇ ਕਰੋ। 19 ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: "ਯਿਰਮਿਯਾਹ, ਜਾਹ ਅਤੇ "ਲੋਕਾਂ ਦੇ ਦਰਵਾਜ਼ੇ" ਉੱਤੇ ਖਲੋ ਜਾ, ਜਿੱਥੋਂ ਯਹੂਦਾਹ ਦੇ ਰਾਜੇ ਆਉਂਦੇ ਜਾਂਦੇ ਹਨ। ਲੋਕਾਂ ਨੂੰ ਮੇਰਾ ਸੰਦੇਸ਼ ਸੁਣਾ, ਅਤੇ ਫ਼ੇਰ ਯਰੂਸ਼ਲਮ ਦੇ ਹੋਰ ਸਾਰੇ ਦਰਵਾਜ਼ਿਆਂ ਤੇ ਜਾਹ ਅਤੇ ਉਹੋ ਗੱਲਾਂ ਕਰ। 20 "ਉਨ੍ਹਾਂ ਲੋਕਾਂ ਨੂੰ ਆਖ, 'ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਸੁਣੋ, ਸੁਣੋ ਯਹੂਦਾਹ ਦੇ ਰਾਜਿਓ। ਸੁਣੋ, ਸੁਣੋ ਯਹੂਦਾਹ ਦੇ ਤੁਸੀਂ ਸਾਰੇ ਲੋਕੋ। ਤੁਸੀਂ ਸਾਰੇ ਲੋਕੋ, ਜਿਹੜੇ ਇਨ੍ਹਾਂ ਦਰਵਾਜ਼ਿਆਂ ਬਾਣੀਁ ਯਰੂਸ਼ਲਮ ਵਿੱਚ ਆਉਂਦੇ ਹੋ, ਸੁਣੋ ਮੇਰੀ ਗੱਲ! 21 ਯਹੋਵਹ ਇਹ ਗੱਲਾਂ ਆਖਦਾ ਹੈ: 'ਧਿਆਨ ਰੱਖੋ ਕਿ ਸਬਤ ਦੇ ਦਿਨ ਤੁਸੀਂ ਕੋਈ ਭਾਰ ਨਾ ਚੁੱਕੋਁ। ਅਤੇ ਸਬਤ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਁ ਕੋਈ ਭਾਰ ਲੈਕੇ ਨਾ ਆਓ। 22 ਸਬਤ ਦੇ ਦਿਨ ਆਪਣੇ ਘਰਾਂ ਤੋਂ ਕੋਈ ਬੋਝ ਲੈਕੇ ਬਾਹਰ ਨਾ ਆਓ। ਉਸ ਦਿਨ ਕੋਈ ਕੰਮ ਨਾ ਕਰੋ। ਤੁਹਾਨੂੰ ਸਬਤ ਦੇ ਦਿਨ ਨੂੰ ਪੂਰੀ ਤਰ੍ਹਾਂ ਛੁੱਟੀ ਦਾ ਦਿਨ ਬਨਾਉਣਾ ਚਾਹੀਦਾ ਹੈ। ਇਹੀ ਆਦੇਸ਼ ਹੈ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ। 23 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਮੰਨੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਤੁਹਾਡੇ ਪੁਰਖੇ ਬਹੁਤ ਜ਼ਿੱਦੀ ਸਨ। ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਪਰ ਇਸ ਨਾਲ ਉਨ੍ਹਾਂ ਕੋਈ ਫ਼ਰਕ ਨਹੀਂ ਪਿਆ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। 24 ਪਰ ਤੁਹਾਨੂੰ ਬਹੁਤ ਹੁਸ਼ਿਆਰ ਰਹਿਣਾ ਚਾਹੀਦਾ ਹੈ ਮੇਰਾ ਹੁਕਮ ਮੰਨਣ ਬਾਰੇ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "'ਤੁਹਾਨੂੰ ਸਬਤ ਦੇ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਰਾਹੀਂ ਕੋਈ ਬੋਝ ਲੈਕੇ ਨਹੀਂ ਆਉਣਾ ਚਾਹੀਦਾ। ਤੁਹਾਨੂੰ ਸਬਤ ਦੇ ਦਿਨ ਨੂੰ ਪਵਿੱਤਰ ਦਿਨ ਬਨਾਉਣਾ ਚਾਹੀਦਾ ਹੈ। ਅਜਿਹਾ ਤੁਸੀਂ ਉਸ ਦਿਨ ਕੋਈ ਕੰਮ ਨਾ ਕਰਕੇ ਬਣਾਓਗੇ। 25 "'ਜੇ ਤੁਸੀਂ ਇਹ ਆਦੇਸ਼ ਮੰਨੋਗੇ, ਤਾਂ ਉਹ ਰਾਜੇ ਜਿਹੜੇ ਦਾਊਦ ਦੇ ਤਖਤ ਉੱਤੇ ਬੈਠਦੇ ਨੇ ਉਹ ਯਰੂਸ਼ਲਮ ਦੇ ਦਰਵਾਜਿਆਂ ਰਾਹੀਂ ਆਉਣਗੇ। ਉਹ ਰਾਜੇ ਰਬਾਂ ਅਤੇ ਘੋੜਿਆਂ ਉੱਤੇ ਸਵਾਰ ਹੋਕੇ ਆਉਣਗੇ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਆਗੂ ਉਨ੍ਹਾਂ ਰਾਜਿਆਂ ਦੇ ਨਾਲ ਹੋਣਗੇ। ਅਤੇ ਯਰੂਸ਼ਲਮ ਹਮੇਸ਼ਾ ਵਸਦਾ ਰਸਦਾ ਰਹੇਗਾ! 26 ਲੋਕ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਆਲੇ-ਦੁਆਲੇ ਦੇ ਛੋਟੇ-ਛੋਟੇ ਪਿੰਡਾਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਉਸ ਧਰਤੀ ਤੋਂ ਆਉਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ ਅਤੇ ਪੱਛਮੀ ਪਹਾੜੀਆਂ ਦੀਆਂ ਵਾਦੀਆਂ ਤੋਂ ਅਤੇ ਪਹਾੜੀ ਪ੍ਰਦੇਸ਼ ਤੋਂ ਆਉਣਗੇ। ਅਤੇ ਲੋਕ ਨਿਜੀਵ ਤੋਂ ਆਉਣਗੇ। ਉਪਾਸਨਾ ਲਈ, ਉਹ ਸਾਰੇ ਲੋਕ ਹੋਮ ਦੀਆਂ ਭੇਟਾਂ, ਬਲੀਆਂ, ਅਨਾਜ਼ ਦੀਆਂ ਭੇਟਾਂ, ਧੂਪ ਅਤੇ ਸ਼ੁਕਰਾਨੇ ਦੇ ਚੜਾਵੇ ਲਿਆਉਣਗੇ। 27 "'ਪਰ ਜੇ ਤੁਸੀਂ ਮੇਰੀ ਗੱਲ ਨਹੀਂ ਸੁਣੋਗੇ ਅਤੇ ਮੇਰਾ ਹੁਕਮ ਨਹੀਂ ਮੰਨੋਗੇ, ਤਾਂ ਮਾੜੀਆਂ ਘਟਨਾਵਾਂ ਵਾਪਰਨਗੀਆਂ। ਜੇ ਤੁਸੀਂ ਸਬਾਤ ਦੇ ਦਿਨ ਯਰੂਸ਼ਲਮ ਵਿੱਚ ਬੋਝਾ ਲੈਕੇ ਜਾਓਗੇ, ਤਾਂ ਤੁਸੀਂ ਉਸਨੂੰ ਪਵਿੱਤਰ ਦਿਨ ਵਜੋਂ ਨਹੀਂ ਮੰਨ ਰਹੇ। ਇਸ ਲਈ ਮੈਂ ਅਜਿਹੀ ਅੱਗ ਲਗਾਵਾਂਗਾ ਜਿਹੜੀ ਬੁਝਾਈ ਨਹੀਂ ਜਾ ਸਕੇਗੀ। ਉਹ ਅੱਗ ਯਰੂਸ਼ਲਮ ਦੇ ਦਰਵਾਜ਼ਿਆਂ ਤੋਂ ਸ਼ੁਰੂ ਹੋਵੇਗੀ ਅਤੇ ਉਦੋਂ ਤੀਕ ਬਲਦੀ ਰਹੇਗੀ ਜਦੋਂ ਤੀਕ ਕਿ ਸਾਰੇ ਮਹਿਲ ਸੜ ਨਹੀਂ ਜਾਂਦੇ।"'

18:1 ਇਹ ਉਹ ਸੰਦੇਸ਼ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਮਿਲਿਆ: 2 "ਯਿਰਮਿਯਾਹ, ਘੁਮਿਆਰ ਦੇ ਘਰ ਤੀਕ ਜਾਹ। ਮੈਂ ਤੈਨੂੰ ਆਪਣਾ ਸੰਦੇਸ਼ ਘੁਮਿਆਰ ਦੇ ਘਰ ਵਿੱਚ ਦੇਵਾਂਗਾ।" 3 ਇਸ ਲਈ ਮੈਂ ਘੁਮਿਆਰ ਦੇ ਘਰ ਗਿਆ। ਮੈਂ ਦੇਖਿਆ ਕਿ ਘੁਮਿਆਰ ਚਕ੍ਕ ਉੱਤੇ ਮਿੱਟੀ ਦਾ ਕੰਮ ਕਰ ਰਿਹਾ ਸੀ। 4 ਉਹ ਮਿੱਟੀ ਤੋਂ ਇੱਕ ਬਰਤਨ ਬਣਾ ਰਿਹਾ ਸੀ। ਪਰ ਬਰਤਨ ਵਿੱਚ ਕੁਝ ਖਰਾਬੀ ਸੀ। ਇਸ ਲਈ ਘੁਮਿਆਰ ਨੇ ਉਸੇ ਮਿੱਟੀ ਨੂੰ ਫ਼ੇਰ ਇਸਤੇਮਾਲ ਕੀਤਾ ਅਤੇ ਦੂਸਰਾ ਬਰਤਨ ਬਣਾਇਆ। ਉਸਨੇ ਆਪਣੇ ਹੱਥਾਂ ਦੀ ਵਰਤੋਂ ਕਰਦਿਆਂ ਆਪਣੀ ਇੱਛਾ ਅਨੁਸਾਰ ਬਰਤਨ ਨੂੰ ਸ਼ਕਲ ਦਿੱਤੀ। 5 ਫ਼ੇਰ ਯਹੋਵਾਹ ਵੱਲੋਂ ਮੈਨੂੰ ਸੰਦੇਸ਼ ਮਿਲਿਆ! 6 "ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ! 7 ਸ਼ਾਇਦ ਇੱਕ ਸਮਾਂ ਆਵੇਗਾ ਜਦੋਂ ਮੈਂ ਇੱਕ ਕੌਮ ਜਾਂ ਇੱਕ ਰਾਜ ਬਾਰੇ ਗੱਲ ਕਰਾਂਗਾ। ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਉਤਾਂਹ ਉਠਾਵਾਂ। ਅਤੇ ਜਾਂ ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਜਾਂ ਉਸ ਰਾਜ ਨੂੰ ਨੀਵਾਂ ਦਿਖਾਵਾਂਗਾ ਅਤੇ ਤਬਾਹ ਕਰ ਦਿਆਂਗਾ। 8 ਪਰ ਉਸ ਕੌਮ ਦੇ ਲੋਕ ਸ਼ਾਇਦ ਆਪਣੇ ਦਿਲਾਂ ਅਤੇ ਜ਼ਿਂਦਗੀਆਂ ਨੂੰ ਬਦਲ ਲੈਣ। ਉਸ ਕੌਮ ਦੇ ਲੋਕ ਸ਼ਾਇਦ ਬਦੀ ਕਰਨ ਤੋਂ ਹਟ ਜਾਣ। ਫ਼ੇਰ ਮੈਂ ਵੀ ਆਪਣਾ ਮਨ ਬਦਲ ਲਵਾਂਗਾ। ਫ਼ੇਰ ਮੈਂ ਉਸ ਕੌਮ ਦੀ ਤਬਾਹੀ ਦੀਆਂ ਯੋਜਨਾਵਾਂ ਉੱਤੇ ਅਮਲ ਨਹੀਂ ਕਰਾਂਗਾ। 9 ਓਥੇ ਸ਼ਾਇਦ ਇੱਕ ਹੋਰ ਸਮਾਂ ਵੀ ਆਵੇ ਜਦੋਂ ਮੈਂ ਇੱਕ ਕੌਮ ਬਾਰੇ ਗੱਲ ਕਰਾਂ। ਮੈਂ ਸ਼ਾਇਦ ਇਹ ਆਖਾਂ ਕਿ ਮੈਂ ਉਸ ਕੌਮ ਦੀ ਉਸਾਰੀ ਕਰਾਂਗਾ ਅਤੇ ਉਸ ਕੌਮ ਦੀ ਨੀਂਹ ਰੱਖਾਂਗਾ। 10 ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ। 11 "ਇਸ ਲਈ ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ, ਅਤੇ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਨੇ, 'ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਡੇ ਬਾਰੇ ਹੁਣੇ ਹੀ ਮੁਸੀਬਤਾਂ ਦੀਆਂ ਤਿਆਰੀਆਂ ਕਰ ਰਿਹਾ ਹਾਂ। ਮੈਂ ਤੁਹਾਡੇ ਵਿਰੁੱਧ ਵਿਉਂਤਾਂ ਬਣਾ ਰਿਹਾ ਹਾਂ। ਇਸ ਲਈ ਬਦੀ ਕਰਨਾ ਛੱਡ ਦਿਓ। ਹਰ ਬੰਦੇ ਨੂੰ ਬਦਲਨਾ ਚਾਹੀਦਾ ਹੈ ਅਤੇ ਨੇਕੀ ਕਰਨੀ ਆਰੰਭ ਕਰਨੀ ਚਾਹੀਦੀ ਹੈ! 12 "ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, 'ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।"' 13 ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ: "ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ, 'ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?' ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ। ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ! 14 ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ। 15 ਪਰ ਮਰਿਆਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ। ਉਹ ਨਿਕੰਮੇ ਬੁੱਤਾਂ ਨੂੰ ਭੇਟਾਂ ਚੜਾਉਂਦੇ ਨੇ। ਲੋਕ ਮੇਰੇ ਆਪਣੇ ਅਮਲਾਂ ਵਿੱਚ ਠੋਕਰਾਂ ਖਾਂਦੇ ਨੇ। ਉਹ ਆਪਣੇ ਪੁਰਖਿਆਂ ਦੇ ਕਦੀਮੀ ਰਾਹਾਂ ਵਿੱਚ ਠੋਕਰਾਂ ਖਾਂਦੇ ਨੇ। ਮੇਰੇ ਲੋਕ ਪਿਛਲੀਆਂ ਗ਼ਲਤੀਆਂ ਅਤੇ ਟੁੱਟੀਆਂ ਸੜਕਾਂ ਉੱਤੇ ਚੱਲਣਾ ਪਸੰਦ ਕਰਦੇ ਨੇ। 16 ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ। ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ। 17 ਮੈਂ ਯਹੂਦਾਹ ਦੇ ਲੋਕਾਂ ਨੂੰ ਖਿੰਡਾ ਦਿਆਂਗਾ। ਉਹ ਆਪਣੇ ਦੁਸ਼ਮਣਾਂ ਕੋਲੋਂ ਭੱਜਣਗੇ। ਮੈਂ ਉਨ੍ਹਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਪੂਰਬੀ ਹਵਾ ਚੀਜ਼ਾਂ ਨੂੰ ਖਿੰਡਾ ਦਿੰਦੀ ਹੈ। ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੈਨੂੰ ਕਦੇ ਵੀ ਉਨ੍ਹਾਂ ਦੀ ਸਹਾਇਤਾ ਲਈ ਬਹੁੜਦਿਆਂ ਨਹੀਂ ਦੇਖਣਗੇ। ਨਹੀਂ! ਉਹ ਮੈਨੂੰ ਛੱਡਕੇ ਜਾਂਦਿਆਂ ਹੋਇਆਂ ਦੇਖਣਗੇ।" 18 ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, "ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।" 19 ਯਹੋਵਾਹ ਜੀ, ਮੇਰੀ ਗੱਲ ਸੁਣੋ! ਮੇਰੀਆਂ ਦਲੀਲਾਂ ਨੂੰ ਸੁਣੋ ਅਤੇ ਨਿਰਣਾ ਕਰੋ, ਕੌਣ ਸਹੀ ਹੈ। 20 ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਮ੍ਹਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ। 21 ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭੁਕ੍ਕ ਅਕਾਲ ਵਿੱਚ ਮਰਨ ਦਿਓ। ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਤਲਵਾਰਾਂ ਨਾਲ ਹਰਾ ਦੇਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਬਾਂਝ ਰਹਿਣ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਵਿਧਵਾਵਾਂ ਬਣਾ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਜਵਾਨ ਬੰਦਿਆਂ ਨੂੰ ਜੰਗ ਵਿੱਚ ਮਾਰੇ ਜਾਣ ਦਿਓ। 22 ਉਨ੍ਹਾਂ ਦੇ ਘਰਾਂ ਅੰਦਰ ਰੋਣਾ-ਪਿਟ੍ਟਣਾ ਪਾ ਦਿਓ। ਉਨ੍ਹਾਂ ਨੂੰ ਰੁਆ ਦਿਓ ਜਦੋਂ ਤੁਸੀਂ ਦੁਸ਼ਮਣ ਨੂੰ ਅਚਾਨਕ ਉਨ੍ਹਾਂ ਦੇ ਖਿਲਾਫ਼ ਲਿਆਵੋ। ਇਹ ਸਾਰਾ ਕੁਝ ਵਾਪਰਨ ਦਿਓ, ਕਿਉਂ ਦੁਸ਼ਮਣਾਂ ਨੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਫ਼ਸਣ ਵਾਸਤੇ ਮੇਰੇ ਲਈ ਜਾਲ ਵਿਛਾ ਕੇ ਰੱਖੇ। 23 ਯਹੋਵਾਹ ਜੀ, ਤੁਸੀਂ ਉਨ੍ਹਾਂ ਦੀਆਂ ਮੈਨੂੰ ਮਾਰਨ ਦੀਆਂ ਸਾਜਿਸ਼ਾਂ ਨੂੰ ਜਾਣਦੇ ਹੋ। ਉਨ੍ਹਾਂ ਦੇ ਜ਼ੁਰਮ ਬਖਸ਼ੋ ਨਾ। ਉਨ੍ਹਾਂ ਦੇ ਪਾਪ ਮਿਟਾਓ ਨਾ। ਮੇਰੇ ਦੁਸ਼ਮਣਾਂ ਨੂੰ ਤਬਾਹ ਕਰ ਦਿਓ! ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜਦੋਂ ਕਿ ਤੁਸੀਂ ਕਹਿਰਵਾਨ ਹੋ।

19:1 ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓਥੇ ਜਾਹ। 2 ਠੀਕਰੀਆਂ ਦੇ ਫ਼ਾਟਕ ਸਾਮ੍ਹਣੇ ਬਨ-ਹਿਂਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ। 3 ਆਪਣੇ ਨਾਲ ਦੇ ਬੰਦਿਆਂ ਨੂੰ ਆਖ, 'ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ। 4 "ਮੈਂ ਇਹ ਗੱਲਾਂ ਇਸ ਲਈ ਕਰਾਂਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੇ ਅਨੁਯਾਈ ਹੋਣਾ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸਨੂੰ ਵਿਦੇਸ਼ੀ ਦੇਵਤਿਆਂ ਦੀ ਥਾਂ ਬਣਾ ਦਿੱਤਾ ਹੈ। ਯਹੂਦਾਹ ਦੇ ਲੋਕਾਂ ਨੇ ਇਸ ਥਾਂ ਉੱਤੇ ਹੋਰਨਾਂ ਦੇਵਤਿਆਂ ਲਈ ਬਲੀਆਂ ਚੜਾਈਆਂ ਹਨ। ਬਹੁਤ ਪਹਿਲਾਂ ਲੋਕ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਉਨ੍ਹਾਂ ਦੇ ਪੁਰਖੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਇਹ ਹੋਰਨਾਂ ਦੇਸ਼ਾਂ ਦੇ ਨਵੇਂ ਦੇਵਤੇ ਹਨ। ਯਹੂਦਾਹ ਦੇ ਰਾਜਿਆਂ ਨੇ ਇਸ ਥਾਂ ਨੂੰ ਮਾਸੂਮ ਬੱਚਿਆਂ ਦੇ ਲਹੂ ਨਾਲ ਪਲੀਤ ਕਰ ਦਿੱਤਾ। 5 ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ। 6 ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿਂਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ। 7 "ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ। 8 ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ। 9 ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।' 10 "ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦਸ੍ਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ। 11 ਉਸ ਸਮੇਂ ਇਹ ਗੱਲਾਂ ਆਖੀ: 'ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਯਹੂਦਾਹ ਦੀ ਕੌਮ ਨੂੰ ਅਤੇ ਯਰੂਸਲਮ ਦੇ ਸ਼ਹਿਰ ਨੂੰ ਉਸੇ ਤਰ੍ਹਾਂ ਭੰਨ ਦਿਆਂਗਾ ਜਿਵੇਂ ਕੋਈ ਮਿੱਟੀ ਦਾ ਘੜਾ ਭਂਨਦਾ ਹੈ! ਇਹ ਘੜਾ ਮੁੜ ਕੇ ਸਾਬਤ ਨਹੀਂ ਹੋ ਸਕਦਾ। ਯਹੂਦਾਹ ਦੀ ਕੌਮ ਨਾਲ ਵੀ ਅਜਿਹਾ ਹੀ ਹੋਵੇਗਾ। ਮੁਰਦਾ ਲੋਕ ਤੋਂਫੇਬ ਵਿੱਚ ਦਬ੍ਬੇ ਜਾਣਗੇ ਜਿੰਨਾ ਚਿਰ ਉੱਥੇ ਲੋਕਾਂ ਨੂੰ ਦਬ੍ਬਣ ਲਈ ਹੋਰ ਕਮਰੇ ਨਾ ਰਹਿ ਜਾਣ। 12 ਅਜਿਹਾ ਮੈਂ ਇਨ੍ਹਾਂ ਲੋਕਾਂ ਅਤੇ ਇਸ ਥਾਂ ਨਾਲ ਕਰਾਂਗਾ। ਮੈਂ ਇਸ ਸ਼ਹਿਰ ਨੂੰ ਤੋਂਫਬ ਵਾਂਗ ਬਣਾ ਦਿਆਂਗਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 13 'ਯਰੂਸ਼ਲਮ ਦੇ ਘਰ ਇਸ ਥਾਂ ਤੋਂਫਬ ਜਿੰਨੇ ਹੀ 'ਨਾਪਾਕ' ਹੋਣਗੇ। ਰਾਜਿਆਂ ਦੇ ਮਹਲ੍ਲ ਇਸ ਥਾਂ, ਤੋਂਫਬ ਵਾਂਗ ਬਰਬਾਦ ਹੋ ਜਾਣਗੇ। ਕਿਉਂ ਕਿ ਲੋਕਾਂ ਨੇ ਝੂਠੇ ਦੇਵਤਿਆਂ ਦੀ ਇਨ੍ਹਾਂ ਘਰਾਂ ਦੀਆਂ ਛੱਤਾਂ ਉੱਤੇ ਉਪਾਸਨਾ ਕੀਤੀ ਸੀ। ਉਨ੍ਹਾਂ ਨੇ ਤਾਰਿਆਂ ਦੀ ਉਪਾਸਨਾ ਕੀਤੀ ਸੀ ਅਤੇ ਉਨ੍ਹਾਂ ਦੀ ਇੱਜ਼ਤ ਲਈ ਬਲੀਆਂ ਚੜਾਈਆਂ ਸਨ। ਉਨ੍ਹਾਂ ਨੇ ਝੂਠੇ ਦੇਵਤਿਆਂ ਨੂੰ ਪੀਣ ਦੀਆਂ ਭੇਟਾਂ ਚੜਾਈਆਂ ਸਨ।"' 14 ਫ਼ੇਰ ਯਿਰਮਿਯਾਹ ਨੇ ਤੋਂਫਬ ਨੂੰ ਛੱਡ ਦਿੱਤਾ ਜਿੱਥੇ ਯਹੋਵਾਹ ਨੇ ਉਸਨੂੰ ਪ੍ਰਚਾਰ ਕਰਨ ਲਈ ਆਖਿਆ ਸੀ। ਯਿਰਮਿਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਮੰਦਰ ਦੇ ਵਰਾਂਡੇ ਵਿੱਚ ਖਲੋ ਗਿਆ। ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਆਖਿਆ: 15 "ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ਮੈਂ ਆਖਿਆ ਸੀ ਕਿ ਮੈਂ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਲਈ ਬਹੁਤ ਬਿਪਤਾਵਾਂ ਲਿਆਵਾਂਗਾ। ਮੈਂ ਇਹ ਗੱਲਾਂ ਛੇਤੀ ਕਰਾਂਗਾ। ਕਿਉਂ? ਕਿਉਂ ਕਿ ਲੋਕ ਬਹੁਤ ਜ਼ਿੱਦੀ ਹਨ - ਉਨ੍ਹਾਂ ਨੇ ਮੈਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।"'

20:1 ਪਸ਼ਹੂਰ ਨਾਂ ਦਾ ਇੱਕ ਜਾਜਕ ਸੀ। ਉਹ ਯਹੋਵਾਹ ਦੇ ਮੰਦਰ ਦਾ ਸਰਬ ਉੱਚ ਅਧਿਕਾਰੀ ਸੀ। ਪਸ਼ਹੂਰ ਇਂਮੇਰ ਨਾਂ ਦੇ ਬੰਦੇ ਦਾ ਪੁੱਤਰ ਸੀ। ਪਸ਼ਹੂਰ ਨੇ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਿਆਂ ਸੁਣਿਆ। 2 ਇਸ ਲਈ ਉਸਨੇ ਨਬੀ ਯਿਰਮਿਯਾਹ ਨੂੰ ਕੁਟਵਾ ਦਿੱਤਾ। ਅਤੇ ਉਸਨੇ ਯਿਰਮਿਯਾਹ ਦੇ ਹੱਥਾਂ ਪੈਰਾਂ ਨੂੰ ਲੱਕੜੀ ਦੇ ਵੱਡੇ ਫ਼ਟਿਆਂ ਵਿਚਕਾਰ ਬਂਨ੍ਹਵਾ ਦਿੱਤਾ। ਇਹ ਘਟਨਾ ਬਿਨਯਾਮੀਨ ਮੰਦਰ ਦੇ ਉੱਪਰ ਵੱਲ ਦੇ ਦਰਵਾਜ਼ੇ ਤੇ ਵਾਪਰੀ। 3 ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, "ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ 'ਚੁਫ਼ੇਰੇ ਦਾ ਆਤਂਕ।' 4 ਇਹੀ ਤੇਰਾ ਨਾਮ ਹੈ, ਕਿਉਂ ਕਿ ਯਹੋਵਾਹ ਆਖਦਾ ਹੈ, 'ਮੈਂ ਛੇਤੀ ਤੈਨੂੰ ਤੇਰੇ ਆਪਣੇ ਲਈ ਆਤਂਕ ਬਣਾ ਦਿਆਂਗਾ। ਛੇਤੀ ਹੀ ਮੈਂ ਤੈਨੂੰ ਤੇਰੇ ਸਾਰੇ ਦੋਸਤਾਂ ਲਈ ਆਤਂਕ ਬਣਾ ਦਿਆਂਗਾ। ਤੂੰ ਦੁਸ਼ਮਣਾਂ ਨੂੰ ਆਪਣੇ ਦੋਸਤਾਂ ਨੂੰ ਤਲਵਾਰ ਨਾਲ ਮਾਰਦਿਆਂ ਦੇਖੇਂਗਾ। ਮੈਂ ਯਹੂਦਾਹ ਦੇ ਸਾਰੇ ਲੋਕਾਂ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਉਹ ਯਹੂਦਾਹ ਦੇ ਲੋਕਾਂ ਨੂੰ ਦੂਰ ਬਾਬਲ ਦੇਸ਼ ਵਿੱਚ ਲੈ ਜਾਵੇਗਾ। ਅਤੇ ਉਸਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਵੇਗੀ। 5 ਯਰੂਸ਼ਲਮ ਦੇ ਲੋਕਾਂ ਨੇ ਸਖਤ ਮਿਹਨਤ ਕਰਕੇ ਚੀਜ਼ਾਂ ਬਣਾਈਆਂ ਸਨ ਅਤੇ ਅਮੀਰ ਹੋ ਗਏ ਸਨ। ਪਰ ਮੈਂ ਉਹ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਯਰੂਸ਼ਲਮ ਦੇ ਰਾਜੇ ਕੋਲ ਬਹੁਤ ਖਜ਼ਾਨੇ ਹਨ। ਪਰ ਮੈਂ ਉਹ ਸਾਰੇ ਖਜ਼ਾਨੇ ਦੁਸ਼ਮਣ ਨੂੰ ਦੇ ਦਿਆਂਗਾ। ਦੁਸ਼ਮਣ ਉਨ੍ਹਾਂ ਚੀਜ਼ਾਂ ਨੂੰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਦੂਰ ਬਾਬਲ ਦੇ ਦੇਸ਼ ਵਿੱਚ ਲੈ ਜਾਵੇਗਾ। 6 ਅਤੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਬੰਦੇ ਫ਼ੜ ਲੇ ਜਾਣਗੇ। ਤੁਹਾਨੂੰ ਬਾਬਲ ਦੇਸ਼ ਵਿੱਚ ਜਾਕੇ ਰਹਿਣ ਲਈ ਮਜ਼ਬੂਰ ਕੀਤਾ ਜਾਵੇਗਾ। ਤੁਸੀਂ ਬਾਬਲ ਵਿੱਚ ਮਰੋਗੇ। ਅਤੇ ਤੁਹਾਨੂੰ ਉਸੇ ਬਾਹਰਲੇ ਦੇਸ਼ ਵਿੱਚ ਦਫ਼ਨਾਇਆ ਜਾਵੇਗਾ। ਤੂੰ ਆਪਣੇ ਦੋਸਤਾਂ ਨੂੰ ਝੂਠ ਦਾ ਪ੍ਰਚਾਰ ਕੀਤਾ। ਤੂੰ ਆਖਿਆ ਸੀ ਕਿ ਇਹ ਗੱਲਾਂ ਨਹੀਂ ਵਾਪਰਨਗੀਆਂ। ਪਰ ਤੇਰੇ ਸਾਰੇ ਦੋਸਤ ਵੀ ਛੇਤੀ ਹੀ ਮਰ ਜਾਣਗੇ ਅਤੇ ਬਾਬਲ ਵਿੱਚ ਦਫ਼ਨਾੇ ਜਾਣਗੇ।"' 7 ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ। ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ। ਮੈਂ ਇੱਕ ਮਜ਼ਾਕ ਬਣ ਗਿਆ ਹਾਂ। ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ। 8 ਹਰ ਵਾਰੀ ਜਦੋਂ ਮੈਂ ਬੋਲਦਾ ਹਾਂ, ਮੈਂ ਕੂਕਦਾ ਹਾਂ। ਮੈਂ ਹਮੇਸ਼ਾ, ਹਿੰਸਾ ਅਤੇ ਤਬਾਹੀ ਬਾਰੇ ਕੂਕਦਾ ਰਹਿੰਦਾ ਹਾਂ। ਮੈਂ ਲੋਕਾਂ ਨੂੰ ਉਸ ਸੰਦੇਸ਼ ਬਾਰੇ ਦੱਸਦਾ ਹਾਂ, ਜਿਹੜਾ ਮੈਨੂੰ ਯਹੋਵਾਹ ਕੋਲੋਂ ਮਿਲਿਆ ਸੀ। ਪਰ ਲੋਕ ਸਿਰਫ਼ ਮੈਨੂੰ ਬੇਇੱਜ਼ਤ ਕਰਦੇ ਨੇ ਅਤੇ ਮੇਰਾ ਮਜ਼ਾਕ ਉਡਾਉਂਦੇ ਨੇ। 9 ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।" ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕ੍ਕ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸਕਦਾ। 10 ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, "ਆਓ ਝੂਠ ਬੋਲੀੇ ਅਤੇ ਆਖੀਏ ਕਿ ਉਸਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।" 11 ਪਰ ਯਹੋਵਾਹ ਮੇਰੇ ਅੰਗ-ਸੰਗ ਹੈ। ਯਹੋਵਾਹ ਮਜ਼ਬੂਤ ਸਿਪਾਹੀ ਵਰਗਾ ਹੈ। ਇਸ ਲਈ ਉਹ ਲੋਕ ਡਿੱਗ ਪੈਣਗੇ ਜਿਹੜੇ ਮੇਰਾ ਪਿੱਛਾ ਕਰ ਰਹੇ ਨੇ। ਉਹ ਲੋਕ ਮੈਨੂੰ ਹਰਾਉਣਗੇ ਨਹੀਂ। ਉਹ ਲੋਕ ਅਸਫ਼ਲ ਹੋ ਜਾਣਗੇ। ਉਹ ਲੋਕ ਨਿਰਾਸ਼ ਹੋਣਗੇ। ਉਹ ਲੋਕ ਸ਼ਰਮਸਾਰ ਹੋ ਜਾਣਗੇ। ਅਤੇ ਲੋਕ ਉਸ ਸ਼ਰਮਿਂਦਗੀ ਨੂੰ ਕਦੇ ਵੀ ਨਹੀਂ ਭੁੱਲਣਗੇ। 12 ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ। ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁਦ੍ਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ। ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ। 13 ਯਹੋਵਾਹ ਲਈ ਗੀਤ ਗਾਓ! ਯਹੋਵਾਹ ਦੀ ਉਸਤਤ ਕਰੋ! ਯਹੋਵਾਹ ਗਰੀਬ ਲੋਕਾਂ ਦੀਆਂ ਜਾਨਾਂ ਬਚਾਉਂਦਾ ਹੈ। ਉਹ ਉਨ੍ਹਾਂ ਨੂੰ ਮੰਦੇ ਲੋਕਾਂ ਕੋਲੋਂ ਬਚਾਉਂਦਾ ਹੈ! 14 ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ। 15 ਉਸ ਬੰਦੇ ਨੂੰ ਸਰਾਪ ਦਿਓ ਜਿਸਨੇ ਮੇਰੇ ਪਿਤਾ ਨੂੰ ਖਬਰ ਦਿੱਤੀ ਕਿ ਮੈਂ ਜੰਮਿਆ ਹਾਂ। "ਤੁਹਾਡੇ ਘਰ ਪੁੱਤਰ ਜੰਮਿਆ ਹੈ", ਉਸਨੇ ਆਖਿਆ ਸੀ। "ਇਹ ਮੁੰਡਾ ਹੈ!" ਉਸਨੇ ਮੇਰੇ ਪਿਤਾ ਨੂੰ ਬਹੁਤ ਖੁਸ਼ ਕੀਤਾ, ਜਦੋਂ ਉਸ ਨੂੰ ਇਹ ਖਬਰ ਦਿੱਤੀ। 16 ਉਸ ਬੰਦੇ ਨੂੰ ਵੀ ਉਨ੍ਹਾਂ ਸ਼ਹਿਰਾਂ ਵਰਗਾ ਹੋਣ ਦਿਓ, ਜਿਨ੍ਹਾਂ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ। ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਉੱਤੇ ਕੋਈ ਰਹਿਮ ਨਹੀਂ ਕੀਤਾ। ਉਸ ਬੰਦੇ ਨੂੰ ਸੁਬਹ-ਸਵੇਰੇ ਜੰਗ ਦਾ ਸ਼ੋਰ ਸੁਣਨ ਦਿਓ। ਅਤੇ ਉਸ ਨੂੰ ਦੁਪਿਹਰ ਨੂੰ ਜੰਗ ਦੇ ਲਲਕਾਰੇ ਸੁਣਨ ਦਿਓ। 17 ਕਿਉਂ? ਕਿਉਂ ਕਿ ਉਸ ਬੰਦੇ ਨੇ ਮੈਨੂੰ ਨਹੀਂ ਮਾਰਿਆ ਜਦੋਂ ਮੈਂ ਆਪਣੀ ਮਾਤਾ ਦੇ ਗਰਭ ਵਿੱਚ ਸਾਂ। ਜੇ ਉਹ ਮੈਨੂੰ ਉਸ ਵੇਲੇ ਮਾਰ ਦਿੰਦਾ, ਮੇਰੀ ਮਾਤਾ ਹੀ ਮੇਰੀ ਕਬਰ ਹੁੰਦੀ ਅਤੇ ਮੈਂ ਕਦੇ ਵੀ ਨਾ ਜੰਮਦਾ। 18 ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ? ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ। ਅਤੇ ਮੇਰੀ ਜ਼ਿੰਦਗੀ ਸ਼ਰਮਿਂਦਗੀ ਨਾਲ ਮੁੱਕ ਜਾਵੇਗੀ।

21:1 ਇਹੀ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਮਿਲਿਆ। ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਪਸ਼ਹੂਰ ਨਾਂ ਦੇ ਬੰਦੇ ਅਤੇ ਜਾਜਕ ਸਫ਼ਨਯਾਹ ਨੂੰ ਯਿਰਮਿਯਾਹ ਕੋਲ ਭੇਜਿਆ। ਪਸ਼ਹੂਰ ਮਲਕੀਯਾਹ ਨਾਂ ਦੇ ਬੰਦੇ ਦਾ ਪੁੱਤਰ ਸੀ ਅਤੇ ਸਫ਼ਨਯਾਹ ਮਅਸੇਯਾਹ ਦਾ ਪੁੱਤਰ ਸੀ। ਪਸ਼ਹੂਰ ਅਤੇ ਸਫ਼ਨਯਾਹ ਯਿਰਮਿਯਾਹ ਕੋਲ ਸੰਦੇਸ਼ ਲੈਕੇ ਆਏ। 2 ਪਸ਼ਹੂਰ ਅਤੇ ਸਫ਼ਨਯਾਹ ਨੇ ਯਿਰਮਿਯਾਹ ਨੂੰ ਆਖਿਆ, "ਸਾਡੇ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਯਹੋਵਾਹ ਨੂੰ ਪੁੱਛੋ ਕਿ ਕੀ ਵਾਪਰੇਗਾ। ਅਸੀਂ ਜਾਣਨਾ ਚਾਹੁੰਦੇ ਹਾਂ ਕਿਉਂ ਕਿ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਪਰ ਹਮਲਾ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਲਈ ਮਹਾਨ ਗੱਲਾਂ ਕਰੇ, ਜਿਵੇਂ ਉਸ ਨੇ ਅਤੀਤ ਵਿੱਚ ਕੀਤੀਆਂ ਸਨ। ਸ਼ਾਇਦ ਯਹੋਵਾਹ ਨਬੂਕਦਨੱਸਰ ਨੂੰ ਸਾਡੇ ਉੱਪਰ ਹਮਲਾ ਕਰਨ ਤੋਂ ਰੋਕ ਦੇਵੇ ਅਤੇ ਵਾਪਸ ਭੇਜ ਦੇਵੇ।" 3 ਤਾਂ ਯਿਰਮਿਯਾਹ ਨੇ ਪਸ਼ਹੂਰ ਅਤੇ ਸਫ਼ਨਯਾਹ ਨੂੰ ਜਵਾਬ ਦਿੱਤਾ। ਉਸਨੇ ਆਖਿਆ, "ਰਾਜੇ ਸਿਦਕੀਯਾਹ ਨੂੰ ਆਖੋ: 4 ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: 'ਤੁਹਾਡੇ ਹੱਥਾਂ ਵਿੱਚ ਲੜਾਈ ਦੇ ਹਬਿਆਰ ਨੇ। ਤੁਸੀਂ ਉਨ੍ਹਾਂ ਹਬਿਆਰਾਂ ਦਾ ਇਸਤੇਮਾਲ ਆਪਣੇ ਆਪ ਨੂੰ ਬਾਬਲ ਦੇ ਰਾਜੇ ਅਤੇ ਬਾਬਲ ਦੇ ਲੋਕਾਂ ਤੋਂ ਰੱਖਿਆ ਕਰਨ ਲਈ ਕਰ ਰਹੇ ਹੋ। ਪਰ ਮੈਂ ਉਨ੍ਹਾਂ ਹਬਿਆਰਾਂ ਨੂੰ ਨਕਾਰਾ ਕਰ ਦਿਆਂਗਾ।"'ਬਾਬਲ ਦੀ ਫ਼ੌਜ ਸ਼ਹਿਰ ਦੀ ਫ਼ਸੀਲ ਦੇ ਬਾਹਰ ਹੈ। ਉਹ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਹੈ। ਛੇਤੀ ਹੀ ਮੈਂ ਉਸ ਫ਼ੌਜ ਨੂੰ ਯਰੂਸ਼ਲਮ ਦੇ ਅੰਦਰ ਲਿਆਵਾਂਗਾ। 5 ਮੈਂ ਖੁਦ ਤੁਹਾਡੇ ਯਹੂਦਾਹ ਦੇ ਲੋਕਾਂ, ਦੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਆਪਣੇ ਤਾਕਤਵਰ ਹੱਥ ਨਾਲ ਲੜਾਂਗਾ। ਮੈਂ ਬਹੁਤ ਕਹਿਰਵਾਨ ਹਾਂ ਤੁਹਾਡੇ ਉੱਤੇ, ਇਸ ਲਈ ਮੈਂ ਆਪਣੇ ਤਾਕਤਵਰ ਹੱਥ ਨਾਲ ਤੁਹਾਡੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਸਖਤੀ ਨਾਲ ਲੜਾਂਗਾ ਅਤੇ ਦਿਖਾ ਦੇਵਾਂਗਾ ਕਿ ਮੈਂ ਕਿਤਨਾ ਕਹਿਰਵਾਨ ਹਾਂ। 6 ਮੈਂ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਰ ਦਿਆਂਗਾ। ਮੈਂ ਬੰਦਿਆਂ ਅਤੇ ਜਾਨਵਰਾਂ ਨੂੰ ਮਾਰ ਦਿਆਂਗਾ। ਉਹ ਭਿਆਨਕ ਪਲੇਗ ਨਾਲ ਮਰਨਗੇ ਜਿਹੜੀ ਸਾਰੇ ਸ਼ਹਿਰ ਵਿੱਚ ਫ਼ੈਲ ਜਾਵੇਗੀ। 7 ਅਜਿਹਾ ਵਾਪਰਨ ਤੋਂ ਮਗਰੋਂ, ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "'ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਸਿਦਕੀਯਾਹ ਦੇ ਅਧਿਕਾਰੀਆਂ ਨੂੰ ਵੀ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਇਸ ਭਿਆਨਕ ਪਲੇਗ ਵਿੱਚ ਯਰੂਸ਼ਲਮ ਦੇ ਕੁਝ ਬੰਦੇ ਨਹੀਂ ਮਰਨਗੇ। ਕੁਝ ਲੋਕ ਤਲਵਾਰਾਂ ਨਾਲ ਨਹੀਂ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਭੁੱਖ ਨਾਲ ਨਹੀਂ ਮਰਨਗੇ। ਪਰ ਮੈਂ ਉਨ੍ਹਾਂ ਲੋਕਾਂ ਨੂੰ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਯਹੂਦਾਹ ਦੇ ਦੁਸ਼ਮਣ ਦੀ ਜਿੱਤ ਕਰਾਵਾਂਗਾ। ਨਬੂਕਦਨੱਸਰ ਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਇਸ ਲਈ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਨਬੂਕਦਨੱਸਰ ਕੋਈ ਰਹਿਮ ਨਹੀਂ ਦਿਖਾੇਗਾ। ਉਹ ਉਨ੍ਹਾਂ ਲੋਕਾਂ ਉੱਪਰ ਅਫ਼ਸੋਸ ਨਹੀਂ ਕਰੇਗਾ।' 8 "ਯਰੂਸ਼ਲਮ ਦੇ ਲੋਕਾਂ ਨੂੰ ਇਹ ਗੱਲਾਂ ਵੀ ਦੱਸੋ। ਯਹੋਵਾਹ ਇਹ ਗੱਲਾਂ ਆਖਦਾ ਹੈ: 'ਸਮਝ ਲਵੋ ਕਿ ਮੈਂ ਤੁਹਾਨੂੰ ਜੀਣ ਅਤੇ ਮਰਨ ਵਿਚਕਾਰ ਚੋਣ ਕਰਨ ਦਿਆਂਗਾ। 9 ਕੋਈ ਵੀ ਬੰਦਾ ਜਿਹੜਾ ਯਰੂਸ਼ਲਮ ਵਿੱਚ ਰਹੇਗਾ, ਮਾਰਿਆ ਜਾਵੇਗਾ। ਉਹ ਬੰਦਾ ਤਲਵਾਰ ਨਾਲ, ਭੁੱਖ ਨਾਲ ਜਾਂ ਕਿਸੇ ਭਿਆਨਕ ਬਿਮਾਰੀ ਨਾਲ ਮਾਰਿਆ ਜਾਵੇਗਾ। ਪਰ ਜਿਹੜਾ ਵੀ ਬੰਦਾ ਯਰੂਸ਼ਲਮ ਤੋਂ ਬਾਹਰ ਨਿਕਲ ਕੇ ਬਾਬਲ ਦੀ ਫ਼ੌਜ ਸਾਮ੍ਹਣੇ ਆਤਮ ਸਮਰਪਨ ਕਰੇਗਾ, ਜਿਉਂਦਾ ਰਹੇਗਾ! ਉਸ ਫ਼ੌਜ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਇਸ ਲਈ ਕੋਈ ਵੀ ਬੰਦਾ ਸ਼ਹਿਰ ਵਿੱਚ ਭੋਜਨ ਲੈਕੇ ਨਹੀਂ ਆ ਸਕਦਾ। ਪਰ ਜਿਹੜਾ ਕੋਈ ਬੰਦਾ ਸ਼ਹਿਰ ਨੂੰ ਛੱਡ ਜਾਂਦਾ ਹੈ, ਆਪਣੀ ਜਾਨ ਬਚਾ ਲਵੇਗਾ। 10 ਮੈਂ ਯਰੂਸ਼ਲਮ ਦੇ ਸ਼ਹਿਰ ਲਈ ਮੁਸੀਬਤ ਪੈਦਾ ਕਰਨ ਦਾ ਨਿਰਣਾ ਕਰ ਲਿਆ ਹੈ। ਮੈਂ ਸ਼ਹਿਰ ਦੀ ਸਹਾਇਤਾ ਨਹੀਂ ਕਰਾਂਗਾ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "'ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਉਹ ਇਸਨੂੰ ਅੱਗ ਨਾਲ ਸਾੜ ਦੇਵੇਗਾ।' 11 "ਇਹ ਗੱਲਾਂ ਯਹੂਦਾਹ ਦੇ ਸ਼ਾਹੀ ਪਰਿਵਾਰ ਨੂੰ ਦੱਸੋ: ਯਹੋਵਾਹ ਦੇ ਸੰਦੇਸ਼ ਨੂੰ ਸੁਣੋ। 12 ਦਾਊਦ ਦੇ ਪਰਿਵਾਰ, ਯਹੋਵਾਹ ਇਹ ਗੱਲਾਂ ਆਖਦਾ ਹੈ: 'ਤੁਹਾਨੂੰ ਚਾਹੀਦਾ ਹੈ ਕਿ ਹਰ ਰੋਜ਼ ਨਿਰਪੱਖਤਾ ਨਾਲ ਲੋਕਾਂ ਬਾਰੇ ਨਿਰਣਾ ਕਰੋ। ਮੁਜਰਿਮਾਂ ਕੋਲੋਂ ਉਨ੍ਹਾਂ ਦੇ ਸ਼ਿਕਾਰ ਬੰਦਿਆਂ ਨੂੰ ਬਚਾਓ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਮੈਂ ਬਹੁਤ ਹੀ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਉਸ ਅੱਗ ਵਰਗਾ ਹੋਵੇਗਾ, ਜਿਸ ਨੂੰ ਕੋਈ ਵੀ ਬੰਦਾ ਨਹੀਂ ਬੁਝਾ ਸਕਦਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ!' 13 ਯਰੂਸ਼ਲਮ, ਮੈਂ ਤੇਰੇ ਵਿਰੁੱਧ ਹਾਂ। ਤੂੰ ਪਰਬਤ ਦੇ ਸਿਖਰ ਉੱਤੇ ਬੈਠਾ ਹੋਇਆ ਹੈਂ ਜਿਵੇਂ ਕੋਈ ਚੱਟਾਨ ਵਾਦੀ ਨੂੰ ਦੇਖਦੀ ਹੋਵੇ। ਤੁਸੀਂ, ਯਰੂਸ਼ਲਮ ਦੇ ਲੋਕ ਆਖਦੇ ਹੋ, 'ਕੋਈ ਵੀ ਬੰਦਾ ਸਾਡੇ ਉੱਤੇ ਹਮਲਾ ਨਹੀਂ ਕਰ ਸਕਦਾ। ਕੋਈ ਵੀ ਬੰਦਾ ਸਾਡੇ ਮਜ਼ਬੂਤ ਸ਼ਹਿਰ ਨੂੰ ਹਰਾ ਨਹੀਂ ਸਕਦਾ।' ਪਰ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ। 14 ਤੁਸੀਂ ਉਹੀ ਸਜ਼ਾ ਪਾਵੋਁਗੇ, ਜਿਸਦੇ ਤੁਸੀਂ ਅਧਿਕਾਰੀ ਹੋ। ਮੈਂ ਤੁਹਾਡੇ ਜੰਗਲਾਂ ਅੰਦਰ ਅੱਗ ਲਾ ਦਿਆਂਗਾ। ਉਹ ਅੱਗ ਤੁਹਾਡੇ ਚਾਰ-ਚੁਫ਼ੇਰੇ ਦੀ ਹਰ ਸ਼ੈਅ ਨੂੰ ਸਾੜ ਦੇਵੇਗੀ।"

22:1 ਯਹੋਵਾਹ ਨੇ ਆਖਿਆ, "ਯਿਰਮਿਯਾਹ, ਰਾਜੇ ਦੇ ਮਹਲ੍ਲ ਵਿੱਚ ਜਾਹ। ਯਹੂਦਾਹ ਦੇ ਰਾਜੇ ਕੋਲ ਜਾਹ ਅਤੇ ਇਸ ਸੰਦੇਸ਼ ਦਾ ਓਥੇ ਪ੍ਰਚਾਰ ਕਰ: 2 'ਯਹੂਦਾਹ ਦੇ ਰਾਜੇ, ਯਹੋਵਾਹ ਦੇ ਸੰਦੇਸ਼ ਨੂੰ ਸੁਣ। ਤੂੰ ਦਾਊਦ ਦੇ ਤਖਤ ਤੋਂ ਰਾਜ ਕਰਦਾ ਹੈਂ, ਇਸ ਲਈ ਸੁਣ। ਹੇ ਰਾਜੇ, ਤੈਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਤੁਸੀਂ ਸਾਰੇ ਲੋਕ ਜਿਹੜੇ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਁ ਲੰਘਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਧਿਆਨ ਨਾਲ ਜ਼ਰੂਰ ਸੁਣਨਾ ਚਾਹੀਦਾ ਹੈ। 3 ਯਹੋਵਾਹ ਆਖਦਾ ਹੈ: ਓਹੀ ਗੱਲਾਂ ਕਰੋ ਜਿਹੜੀਆਂ ਨਿਰਪੱਖ ਅਤੇ ਸਹੀ ਹਨ। ਉਸ ਬੰਦੇ ਨੂੰ ਲੁਟੇਰੇ ਕੋਲੋਂ ਬਚਾਓ ਜਿਹੜਾ ਲੁਟੇਰੇ ਪਾਸੋਂ ਲੁਟਿਆ ਗਿਆ ਹੈ। ਯਤੀਮਾਂ ਅਤੇ ਵਿਧਵਾਵਾਂ ਨੂੰ ਦੁੱਖ ਨਾ ਦਿਓ ਅਤੇ ਨਾ ਕੋਈ ਗ਼ਲਤ ਗੱਲ ਕਰੋ ਉਨ੍ਹਾਂ ਨਾਲ। ਮਾਸੂਮ ਲੋਕਾਂ ਦਾ ਕਤਲ ਨਾ ਕਰੋ। 4 ਜੇ ਤੁਸੀਂ ਇਨ੍ਹਾਂ ਆਦੇਸ਼ਾਂ ਦਾ ਪਾਲਣ ਕਰੋਗੇ ਤਾਂ ਅਜਿਹਾ ਵਾਪਰੇਗਾ: ਦਾਊਦ ਦੇ ਉਤਰਾਧਿਕਾਰੀ ਜਿਹੜੇ ਉਸਦੇ ਤਖਤ ਉੱਤੇ ਬੈਠੇ ਹਨ, ਇਹ ਮਹਿਲ ਦੇ ਦਰਵਾਜ਼ਿਆਂ ਬਾਣੀਁ ਲੰਘਦੇ ਰਹਿਣਗੇ। ਉਹ ਰਾਜੇ ਆਪਣੇ ਅਧਿਕਾਰੀ ਸੰਗ ਦਰਵਾਜ਼ਿਆਂ ਵਿੱਚੋਂ ਆਉਣਗੇ। ਉਹ ਰਾਜੇ, ਉਨ੍ਹਾਂ ਦੇ ਅਧਿਕਾਰੀ, ਅਤੇ ਉਨ੍ਹਾਂ ਦੇ ਬੰਦੇ ਰਬਾਂ ਅਤੇ ਘੋੜਿਆਂ ਤੇ ਸਵਾਰ ਹੋਕੇ ਲੰਘਣਗੇ। 5 ਪਰ ਜੇ ਤੁਸੀਂ ਇਨ੍ਹਾਂ ਆਦੇਸ਼ਾਂ ਨੂੰ ਨਹੀਂ ਮੰਨੋਗੇ, ਤਾਂ ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ, ਯਹੋਵਾਹ ਇਕਰਾਰ ਕਰਦਾ ਹਾਂ ਕਿ ਰਾਜੇ ਦਾ ਇਹ ਮਹਿਲ ਤਬਾਹ ਹੋ ਜਾਵੇਗਾ - ਇਹ ਮਲਵੇ ਦਾ ਢੇਰ ਬਣ ਜਾਵੇਗਾ।"' 6 ਇਹੀ ਹੈ ਜੋ ਯਹੋਵਾਹ ਉਸ ਮਹਲ੍ਲ ਬਾਰੇ ਆਖਦਾ ਹੈ ਜਿੱਥੇ ਯਹੂਦਾਹ ਦਾ ਰਾਜਾ ਰਹਿੰਦਾ ਹੈ:"ਇਹ ਮਹਿਲ ਮੇਰੇ ਵਾਸਤੇ ਗਿਲਆਦ ਦੇ ਜੰਗਲਾਂ ਅਤੇ ਲਬਾਨੋਨ ਦੇ ਪਰਬਤਾਂ ਵਾਂਗ ਇੱਕ ਖੂਬਸੂਰਤ ਖਜ਼ਾਨਾ ਹੈ। ਪਰ ਮੈਂ ਇਸ ਨੂੰ ਮਾਰੂਬਲ ਵਰਗਾ ਬਣਾ ਦਿਆਂਗਾ। ਇਹ ਮਹਿਲ ਉਸ ਸ਼ਹਿਰ ਵਾਂਗ ਸੱਖਣਾ ਹੋਵੇਗਾ, ਜਿੱਥੇ ਕੋਈ ਨਹੀਂ ਰਹਿੰਦਾ। 7 ਮੈਂ ਮਹਿਲ ਨੂੰ ਤਬਾਹ ਕਰਨ ਲਈ ਬੰਦੇ ਭੇਜਾਂਗਾ। ਹਰ ਬੰਦੇ ਲੋਕ ਹਬਿਆਰ ਹੋਣਗੇ ਜਿਨ੍ਹਾਂ ਦਾ ਇਸਤੇਮਾਲ ਉਹ ਉਸ ਘਰ ਨੂੰ ਢਾਹੁਣ ਲਈ ਕਰੇਗਾ। ਉਹ ਲੋਕ ਤੁਹਾਡੇ ਮਜ਼ਬੂਤ ਅਤੇ ਸੁੰਦਰ ਦਿਓਦਾਰ ਦੇ ਸ਼ਤੀਰਾਂ ਨੂੰ ਕੱਟ ਦੇਣਗੇ। ਉਹ ਲੋਕ ਉਨ੍ਹਾਂ ਸ਼ਤੀਰਾਂ ਨੂੰ ਅੱਗ ਅੰਦਰ ਸੁੱਟ ਦੇਣਗੇ। 8 "ਬਹੁਤ ਸਾਰੀਆਂ ਕੌਮਾਂ ਦੇ ਲੋਕ ਉਸ ਸ਼ਹਿਰ ਕੋਲੋਂ ਲੰਘਣਗੇ। ਉਹ ਇੱਕ ਦੂਜੇ ਨੂੰ ਪੁੱਛਣਗੇ; ਯਹੋਵਾਹ ਨੇ ਯਰੂਸ਼ਲਮ ਨਾਲ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਯਰੂਸ਼ਲਮ ਕਿੰਨਾ ਮਹਾਨ ਸ਼ਹਿਰ ਸੀ।' 9 ਉਸ ਪ੍ਰਸ਼ਨ ਦਾ ਉੱਤਰ ਇਹ ਹੋਵੇਗਾ: ਪਰਮੇਸ਼ੁਰ ਨੇ ਯਰੂਸ਼ਲਮ ਨੂੰ ਇਸ ਲਈ ਤਬਾਹ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਇਕਰਾਰਨਾਮੇ ਉੱਪਰ ਅਮਲ ਕਰਨਾ ਛੱਡ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਅਤੇ ਸੇਵਾ ਕੀਤੀ।"' 10 ਮਰੇ ਹੋਏ ਰਾਜੇ ਲਈ ਨਾ ਰੋਵੋ ਉਸ ਲਈ ਸੋਗ ਨਾ ਮਨਾਵੋ। ਪਰ ਉਸ ਰਾਜੇ ਲਈ ਰਜ੍ਜ ਕੇ ਰੋਵੋ ਜਿਸਨੂੰ ਇਹ ਥਾਂ ਛੱਡਣੀ ਪੈਣੀ ਹੈ। ਉਸ ਲਈ ਰੋਵੋ ਕਿਉਂ ਕਿ ਉਹ ਕਦੇ ਪਰਤ ਕੇ ਨਹੀਂ ਆਵੇਗਾ। ਫ਼ੇਰ ਕਦੇ ਵੀ ਉਹ ਆਪਣੀ ਮਾਤਭੂਮੀ ਨਹੀਂ ਦੇਖੇਗਾ। 11 ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਸ਼ਲ੍ਲੁਮ (ਯੇਹੋਆਹਾਜ਼) ਬਾਰੇ ਆਖਦਾ ਹੈ। (ਸ਼ਲ੍ਲੁਮ ਆਪਣੇ ਪਿਤਾ ਯੋਸ਼ੀਯਾਹ ਤੋਂ ਬਾਦ ਯਹੂਦਾਹ ਦਾ ਰਾਜਾ ਬਣਿਆ।) "ਯੋਸ਼ੀਯਾਹ ਯਰੂਸ਼ਲਮ ਤੋਂ ਦੂਰ ਚਲਿਆ ਗਿਆ ਹੈ। ਉਹ ਫ਼ੇਰ ਕਦੇ ਵੀ ਯਰੂਸ਼ਲਮ ਵਿੱਚ ਨਹੀਂ ਆਵੇਗਾ। 12 ਯੇਹੋਆਹਾਜ਼ ਉਸੇ ਥਾਂ ਜਾਕੇ ਮਰੇਗਾ ਜਿੱਥੇ ਮਿਸਰ ਦੇ ਲੋਕ ਉਸਨੂੰ ਲੈਕੇ ਗਏ ਹਨ। ਉਹ ਇਸ ਧਰਤੀ ਨੂੰ ਫ਼ੇਰ ਕਦੇ ਨਹੀਂ ਦੇਖੇਗਾ।" 13 ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮਂਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ। 14 ਯਹੋਯਾਕੀਮ ਆਖਦਾ ਹੈ, "ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।" ਇਸ ਲਈ ਉਸਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ। ਉਸਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ। 15 ਯਹੋਯਾਕੀਮ, ਆਪਣੇ ਘਰ ਵਿੱਚ ਵੱਡੀ ਮਾਤਰਾ ਵਿੱਚ ਦਿਆਰ ਰੱਖਣ ਨਾਲ ਤੂੰ ਮਹਾਨ ਰਾਜਾ ਨਹੀਂ ਬਣਦਾ। ਤੇਰਾ ਪਿਤਾ ਭੋਜਨ ਅਤੇ ਪਾਣੀ ਨਾਲ ਹੀ ਸੰਤੁਸ਼ਟ ਸੀ। ਉਸ ਨੇ ਉਹੀ ਕੀਤਾ ਜੋ ਜਾਇਜ਼ ਅਤੇ ਧਰਮੀ ਸੀ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। 16 ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕਦ੍ਦਮਿਆਂ ਦਾ ਨਿਰਣਾ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ। 17 ਯਹੋਯਾਕੀਮ, ਤੇਰੀਆਂ ਅੱਖਾਂ ਸਿਰਫ ਓਸੇ ਚੀਜ਼ ਵੱਲ ਦੇਖਦੀਆਂ ਨੇ, ਜਿਸਤੋਂ ਤੈਨੂੰ ਲਾਭ ਹੁੰਦਾ ਹੈ। ਤੂੰ ਹਰ ਵੇਲੇ ਆਪਣੇ ਲਈ ਹੋਰ ਵਧੇਰੇ ਪ੍ਰਾਪਤ ਕਰਨ ਲਈ ਸੋਚਦਾ ਹੈਂ। ਤੂੰ ਮਸੂਮਾਂ ਨੂੰ ਕਤਲ ਕਰਨ ਲਈ ਤਿਆਰ ਹੈਂ। ਤੂੰ ਹੋਰਨਾਂ ਲੋਕਾਂ ਦੀਆਂ ਚੀਜ਼ਾਂ ਚੋਰੀ ਕਰਨ ਲਈ ਤਿਆਰ ਹੈਂ। 18 ਇਸ ਲਈ ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਰਾਜੇ ਯਹੋਯਾਕੀਮ ਨੂੰ ਆਖਦਾ ਹੈ: "ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਇੱਕ-ਦੂਜੇ ਨੂੰ ਨਹੀਂ ਆਖਣਗੇ, ਹਾਏ ਮੇਰਿਆ ਭਰਾਵਾ, ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ, ਹਾਏ ਮੇਰੀਏ ਭੈਣੇ ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ! ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਉਸ ਬਾਰੇ ਨਹੀਂ ਆਖਣਗੇ, 'ਹਾਏ ਮਾਲਕ ਮੈਨੂੰ ਬਹੁਤ ਅਫ਼ਸੋਸ ਹੈ, ਹਾਏ ਪਾਤਸ਼ਾਹ ਮੈਨੂੰ ਬਹੁਤ ਅਫ਼ਸੋਸ ਹੈ!' 19 ਯਰੂਸ਼ਲਮ ਦੇ ਲੋਕ ਯਹੋਯਾਕੀਮ ਨੂੰ ਦਫ਼ਨ ਕਰ ਦੇਣਗੇ, ਜਿਵੇਂ ਉਹ ਕਿਸੇ ਖੋਤੇ ਨੂੰ ਦਫ਼ਨ ਕਰਦੇ ਨੇ। ਉਹ ਉਸਦੀ ਲਾਸ਼ ਨੂੰ ਧੂਹ ਕੇ ਲੈ ਜਾਣਗੇ। ਅਤੇ ਉਹ ਉਸਦੀ ਲਾਸ਼ ਨੂੰ ਯਰੂਸ਼ਲਮ ਦੇ ਦਰਾਂ ਤੋਂ ਬਾਹਰ ਸੁੱਟ ਦੇਣਗੇ। 20 "ਯਹੂਦਾਹ, ਲਬਾਨੋਨ ਦੇ ਪਰਬਤਾਂ ਤੇ ਜਾਹ, ਅਤੇ ਰੋ। ਆਪਣੀ ਅਵਾਜ਼ ਨੂੰ ਬਾਸ਼ਾਨ ਦੇ ਪਰਬਤਾਂ ਅੰਦਰ ਸੁਣਨ ਦੇ। ਅਬਾਰੀਮ ਦੇ ਪਰਬਤਾਂ ਵਿੱਚ ਜਾਕੇ ਰੋ। ਕਿਉਂ ਕਿ 'ਪ੍ਰੇਮੀ' ਤੇਰੇ ਸਾਰੇ ਤਬਾਹ ਹੋ ਜਾਣਗੇ। 21 ਯਹੂਦਾਹ, ਤੂੰ ਖੁਦ ਨੂੰ ਸੁਰਖਿਅਤ ਮਹਿਸੂਸ ਕੀਤਾ। ਪਰ ਮੈਂ ਤੈਨੂੰ ਚਿਤਾਵਨੀ ਦਿੱਤੀ ਸੀ! ਮੈਂ ਤੈਨੂੰ ਚਿਤਾਵਨ ਦਿੱਤੀ ਸੀ, ਪਰ ਤੂੰ ਸੁਣਨ ਤੋਂ ਇਨਕਾਰ ਕੀਤਾ ਸੀ। ਆਪਣੀ ਜਵਾਨੀ ਦੇ ਦਿਨਾਂ ਤੋਂ ਹੀ ਤੂੰ ਇਸ ਤਰ੍ਹਾਂ ਰਹੀ ਹੈਂ। ਅਤੇ ਆਪਣੀ ਜਵਾਨੀ ਵੇਲੇ ਤੋਂ ਹੀ ਤੂੰ, ਯਹੂਦਾਹ ਮੇਰਾ ਹੁਕਮ ਨਹੀਂ ਮੰਨਿਆ। 22 ਯਹੂਦਾਹ, ਜੋ ਸਜ਼ਾ ਮੈਂ ਤੈਨੂੰ ਦਿਆਂਗਾ, ਤੂਫ਼ਾਨੀ ਹਵਾ ਵਾਂਗ ਆਵੇਗੀ। ਅਤੇ ਇਹ ਤੇਰੇ ਸਾਰੇ ਅਯਾਲੀਆਂ ਨੂੰ ਉਡਾ ਕੇ ਲੈ ਜਾਵੇਗੀ। ਅਤੇ ਤੇਰੇ ਪ੍ਰੇਮੀ ਅਧੀਨ ਹੋ ਜਾਣਗੇ। ਫ਼ੇਰ ਤੂੰ ਆਪਣੀਆਂ ਕਰਨੀਆਂ ਕਾਰਣ ਸੱਚਮੁੱਚ ਅਪਮਾਨਿਤ ਅਤੇ ਸ਼ਰਮਸਾਰ ਹੋਵੇਂਗੀ। 23 "ਰਾਜੇ, ਤੂੰ ਉੱਚੇ ਪਰਬਤਾਂ ਉੱਤੇ ਦਿਆਰ ਨਾਲ ਬਣੇ ਆਪਣੇ ਘਰਾਂ ਅੰਦਰ ਰਹਿੰਦਾ ਹੈਂ। ਇਹ ਲਗਦਾ ਹੈ ਜਿਵੇਂ ਤੂੰ ਲੱਗਭਗ ਲਬਾਨੋਨ ਵਿੱਚ ਰਹਿੰਦਾ ਹੋਵੇਂ, ਜਿੱਥੋਂ ਉਹ ਲੱਕੜ ਆਈ ਸੀ। ਤੂੰ ਸੋਚਦਾ ਹੈਂ ਕਿ ਤੂੰ ਉੱਚੇ ਪਰਬਤਾਂ ਉੱਤੇ ਆਪਣੇ ਮਕਾਨ ਅੰਦਰ ਸੁਰਖਿਅਤ ਹੈਂ, ਪਰ ਤੂੰ ਸੱਚਮੁੱਚ ਕੁਰਲਾਵੇਂਗਾ ਜਦੋਂ ਤੈਨੂੰ ਸਜ਼ਾ ਮਿਲੇਗੀ। ਤੂੰ ਉਸ ਔਰਤ ਵਾਂਗ ਦੁੱਖੀ ਹੋਵੇਂਗਾ ਜਿਹੜੀ ਬਾਲਕ ਨੂੰ ਜੰਮ ਰਹੀ ਹੁੰਦੀ ਹੈ।" 24 "ਜਿਵੇਂ ਕਿ ਸਾਖੀ ਹਾਂ ਮੈਂ", ਯਹੋਵਾਹ ਵੱਲੋਂ ਇਹ ਸੰਦੇਸ਼ ਹੈ, "ਯੇਹੋਇਆਚਿਨ, ਯਹੂਦਾਹ ਦੇ ਰਾਜੇ ਯੇਹੋਇਆਚਿਨ ਦੇ ਪੁੱਤਰ ਮੈਂ ਤੇਰੇ ਨਾਲ ਇਹ ਕਰਾਂਗਾ: ਭਾਵੇਂ ਤੂੰ ਹੁੰਦਾ ਸ਼ਾਹੀ ਨਿਸ਼ਾਨ ਵਾਲੀ ਅੰਗੂਠੀ ਮੇਰੇ ਸੱਜੇ ਹੱਥ ਦੀ, ਫ਼ੇਰ ਵੀ ਮੈਂ ਤੈਨੂੰ ਸੁੱਟ ਦਿੰਦਾ। 25 ਯਹੋਯਾਕੀਮ, ਸੌਂਪ ਦੇਵਾਂਗਾ ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਬਾਬਲ ਦੇ ਲੋਕਾਂ ਨੂੰ। ਉਹੀ ਲੋਕ ਨੇ ਜਿਨ੍ਹਾਂ ਤੋਂ ਡਰਦਾ ਹੈਂ ਤੂੰ। ਉਹ ਲੋਕ ਤੈਨੂੰ ਮਾਰਨਾ ਚਾਹੁੰਦੇ ਹਨ। 26 ਮੈਂ ਤੈਨੂੰ ਅਤੇ ਤੇਰੀ ਮਾਂ ਨੂੰ ਕਿਸੇ ਅਜਿਹੇ ਦੇਸ਼ ਅੰਦਰ ਸੁੱਟ ਦਿਆਂਗਾ ਜਿੱਥੇ ਤੁਹਾਡੇ ਦੋਹਾਂ ਵਿੱਚੋਂ ਕੋਈ ਵੀ ਜੰਮਿਆ ਨਹੀਂ ਸੀ। ਤੂੰ ਅਤੇ ਤੇਰੀ ਮਾਂ ਉਸੇ ਦੇਸ਼ ਵਿੱਚ ਮਰੋਗੇ। 27 ਯੇਹੋਇਆਚਿਨ, ਤੂੰ ਆਪਣੇ ਦੇਸ਼ ਵਿੱਚ ਆਉਣਾ ਚਾਹੁੰਦਾ ਹੈ - ਪਰ ਤੈਨੂੰ ਵਾਪਸ ਆਉਣ ਦੀ ਕਦੇ ਵੀ ਇਜਾਜ਼ਤ ਨਹੀਂ ਮਿਲੇਗੀ।" 28 ਕਨਾਯਾਹ (ਯੇਹੋਇਆਚਿਨ) ਉਸ ਟੁੱਟੇ ਹੋਏ ਭਾਂਡੇ ਵਰਗਾ ਹੈ ਜਿਸਨੂੰ ਕਿਸੇ ਨੇ ਬਾਹਰ ਸੁੱਟ ਦਿੱਤਾ ਹੈ। ਉਹ ਉਸ ਭਾਂਡੇ ਵਰਗਾ ਹੈ ਜਿਸਨੂੰ ਕੋਈ ਨਹੀਂ ਲੋੜਦਾ, ਯੇਹੋਇਆਚਿਨ ਅਤੇ ਉਸਦੇ ਬੱਚਿਆਂ ਨੂੰ ਬਾਹਰ ਕਿਉਂ ਸੁਟਿਆ ਜਾਵੇਗਾ? ਉਨ੍ਹਾਂ ਨੂੰ ਪਰਦੇਸਾਂ ਅੰਦਰ ਕਿਉਂ ਸੁਟਿਆ ਜਾਵੇਗਾ। 29 ਯਹੂਦਾਹ ਦੀਏ ਧਰਤੀੇ, ਧਰਤੀੇ, ਧਰਤੀੇ! ਯਹੋਵਾਹ ਦੇ ਸੰਦੇਸ਼ ਨੂੰ ਸੁਣ! 30 ਯਹੋਵਾਹ ਆਖਦਾ ਹੈ, "ਯੇਹੋਇਆਚਿਨ ਬਾਰੇ ਇਸ ਨੂੰ ਲਿਖ ਲਵੋ: 'ਉਹ ਅਜਿਹਾ ਬੰਦਾ ਹੈ, ਜਿਸਦੇ ਹੁਣ ਬੱਚੇ ਨਹੀਂ ਹਨ! ਯੇਹੋਇਆਚਿਨ ਆਪਣੇ ਜੀਵਨ ਕਾਲ ਵਿੱਚ ਸਫ਼ਲ ਨਹੀਂ ਹੋਵੇਗਾ। ਅਤੇ ਉਸਦੇ ਬੱਚਿਆਂ ਵਿੱਚੋਂ ਕੋਈ ਵੀ ਦਾਊਦ ਦੇ ਸਿੰਘਾਸਣ ਉੱਤੇ ਨਹੀਂ ਬੈਠੇਗਾ। ਉਸਦੇ ਬੱਚਿਆਂ ਵਿੱਚੋਂ ਕੋਈ ਵੀ ਯਹੂਦਾਹ ਅੰਦਰ ਰਾਜ ਨਹੀਂ ਕਰੇਗਾ।"'

23:1 "ਯਹੂਦਾਹ ਦੇ ਲੋਕਾਂ ਦੇ ਅਯਾਲੀਆਂ (ਆਗੂਆਂ) ਲਈ ਇਹ ਬਹੁਤ ਬੁਰਾ ਹੋਵੇਗਾ। ਉਹ ਅਯਾਲੀ ਭੇਡਾਂ ਨੂੰ ਤਬਾਹ ਕਰ ਰਹੇ ਹਨ। ਉਹ ਭੇਡਾਂ ਨੂੰ ਮੇਰੀ ਚਰਾਗਾਹ ਤੋਂ ਭੱਜ ਕੇ ਸਾਰੀਆਂ ਦਿਸ਼ਾਵਾਂ ਵੱਲ ਜਾਣ ਲਈ ਮਜ਼ਬੂਰ ਕਰ ਰਹੇ ਹਨ।" ਇਹ ਸੰਦੇਸ਼ ਸੀ ਯਹੋਵਾਹ ਵੱਲੋਂ। 2 ਉਹ ਅਯਾਲੀ ਮੇਰੇ ਬੰਦਿਆਂ ਲਈ ਜ਼ਿੰਮੇਵਾਰ ਹਨ। ਅਤੇ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਇਹ ਗੱਲਾਂ ਉਨ੍ਹਾਂ ਅਯਾਲੀਆਂ ਨੂੰ ਆਖਦਾ ਹੈ: "ਅਯਾਲੀਆਂ ਤੁਸੀਂ ਮੇਰੀਆਂ ਭੇਡਾਂ ਨੂੰ ਹਰ ਪਾਸੇ ਖਿੰਡਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦਿੱਤਾ ਹੈ। ਅਤੇ ਤੁਸੀਂ ਉਨ੍ਹਾਂ ਦਾ ਧਿਆਨ ਨਹੀਂ ਰੱਖਿਆ। ਪਰ ਮੈਂ ਤੁਹਾਡਾ ਧਿਆਨ ਰੱਖਾਂਗਾ - ਮੈਂ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 3 "ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਆ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵਧ ਜਾਣਗੀਆਂ। 4 ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 5 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ। 6 ਉਸ ਨੇਕ 'ਅੰਕੁਰ' ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ। 7 "ਇਸ ਲਈ ਸਮਾਂ ਆ ਰਿਹਾ ਹੈ, ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਜਦੋਂ ਲੋਕ ਫ਼ੇਰ ਕਦੇ ਯਹੋਵਾਹ ਦਾ ਪੁਰਾਣਾ ਇਕਰਾਰ ਨਹੀਂ ਦੁਹਰਾਉਣਗੇ। ਪੁਰਾਣਾ ਇਕਰਾਰ ਹੈ: 'ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ।' 8 ਪਰ ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, 'ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰ ਦੀ ਧਰਤੀ ਤੋਂ ਬਾਹਰ ਲਿਆਂਦਾ। ਉਸਨੇ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਤੋਂ ਬਾਹਰ ਲਿਆਂਦਾ ਜਿੱਥੇ ਉਸਨੇ ਉਨ੍ਹਾਂ ਨੂੰ ਭੇਜਿਆ ਸੀ।' ਫ਼ੇਰ ਇਸਰਾਏਲ ਦੇ ਲੋਕ ਆਪਣੀ ਹੀ ਧਰਤੀ ਉੱਤੇ ਰਹਿਣਗੇ।" 9 ਨਬੀਆਂ ਨੂੰ ਇੱਕ ਸੰਦੇਸ਼: ਮੈਂ ਬਹੁਤ ਉਦਾਸ ਹਾਂ - ਮੇਰਾ ਦਿਲ ਟੁੱਟ ਗਿਆ ਹੈ। ਮੇਰੀਆਂ ਸਾਰੀਆਂ ਹੱਡੀਆਂ ਕੰਬ ਰਹੀਆਂ ਹਨ। ਮੈਂ (ਯਿਰਮਿਯਾਹ) ਉਸ ਬੰਦੇ ਵਰਗਾ ਹਾਂ ਜਿਹੜਾ ਸ਼ਰਾਬੀ ਹੋਵੇ। ਕਿਉਂ? ਯਹੋਵਾਹ ਅਤੇ ਉਸਦੇ ਪਵਿੱਤਰ ਸ਼ਬਦਾਂ ਕਾਰਣ। 10 ਯਹੂਦਾਹ ਦਾ ਦੇਸ਼ ਉਨ੍ਹਾਂ ਲੋਕਾਂ ਨਾਲ ਭਰਿਆ ਹੋਇਆ ਹੈ ਜਿਹੜੇ ਕਰਦੇ ਨੇ ਜਿਨਸੀ ਪਾਪ। ਉਹ ਕਈ ਤਰ੍ਹਾਂ ਨਾਲ ਬੇਵਫ਼ਾ ਹਨ। ਯਹੋਵਾਹ ਨੇ ਧਰਤੀ ਨੂੰ ਸਰਾਪ ਦਿੱਤਾ ਸੀ ਅਤੇ ਇਹ ਬਹੁਤ ਖੁਸ਼ਕ ਹੋ ਗਈ ਸੀ। ਚਰਾਂਦਾਂ ਅੰਦਰ, ਸੁੱਕੇ ਹੋਏ ਪੌਦੇ ਮਰ ਰਹੇ ਨੇ। ਖੇਤ ਮਾਰੂਬਲ ਵਾਂਗ ਬਣ ਗਏ ਨੇ। ਨਬੀ ਬੁਰੇ ਨੇ। ਉਹ ਨਬੀ ਆਪਣੇ ਪ੍ਰਭਾਵ ਅਤੇ ਸ਼ਕਤੀ ਨੂੰ ਗ਼ਲਤ ਢੰਗ ਨਾਲ ਇਸਤੇਮਾਲ ਕਰਦੇ ਨੇ। 11 "ਨਬੀ ਅਤੇ ਜਾਜਕ ਵੀ ਮੰਦੇ ਹਨ। ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 12 "ਮੈਂ ਆਪਣੇ ਸੰਦੇਸ਼ ਉਨ੍ਹਾਂ ਨੂੰ ਦੇਵੋ ਰੋਕ ਦਿਆਂਗਾ। ਇਹ ਉਨ੍ਹਾਂ ਲਈ ਹਨੇਰੇ ਵਿੱਚ ਚੱਲਣ ਵਾਂਗ ਹੋਵੇਗਾ। ਇਹ ਹੋਵੇਗਾ ਜਿਵੇਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਲਈ ਤਿਲਕਣ ਵਾਲੀ ਸੜਕ ਹੋਵੇ। ਅਤੇ ਉਹ ਉਸ ਅੰਧਕਾਰ ਵਿੱਚ ਡਿੱਗ ਪੈਣਗੇ। ਮੈਂ ਉਨ੍ਹਾਂ ਲਈ ਬਿਪਤਾ ਲਿਆਵਾਂਗਾ। ਮੈਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਨੂੰ ਸਜ਼ਾ ਦੇਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 13 "ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ। ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ। ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ। 14 ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ। ਉਹ ਨਬੀ ਜਿਨਸੀ ਪਾਪ ਕਰਦੇ ਨੇ। ਉਨ੍ਹਾਂ ਨੇ ਝੂਠ ਨੂੰ ਸੁਣਿਆ -- ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ। ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ। ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ। ਉਹ ਸਦੂਮ ਦੇ ਲੋਕਾਂ ਵਰਗੇ ਹਨ। ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।" 15 ਇਸ ਲਈ ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਨਬੀਆਂ ਵਾਸਤੇ ਆਖਦਾ ਹੈ: "ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਸਜ਼ਾ ਹੋਵੇਗੀ ਜਿਵੇਂ ਜ਼ਹਿਰੀਲਾ ਭੋਜਨ-ਪਾਣੀ ਕਰੀਦਾ ਹੈ। ਨਬੀਆਂ ਨੇ ਆਤਮਕ ਬਿਮਾਰੀ ਸ਼ੁਰੂ ਕੀਤੀ ਸੀ। ਇਹ ਬਿਮਾਰੀ ਸੀ, ਜਿਹੜੀ ਸਾਰੇ ਮੁਲਕ ਅੰਦਰ ਫ਼ੈਲ ਗਈ ਸੀ। ਇਸ ਲਈ ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਬਿਮਾਰੀ ਯਰੂਸ਼ਲਮ ਦੇ ਨਬੀਆਂ ਤੋਂ ਆਈ ਸੀ।" 16 ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ: "ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ। ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ। ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ। ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ। ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ। 17 ਕੁਝ ਲੋਕ ਯਹੋਵਾਹ ਦੇ ਸੱਚੇ ਸੰਦੇਸ਼ ਨੂੰ ਨਫ਼ਰਤ ਕਰਦੇ ਨੇ। ਇਸ ਲਈ ਉਹ ਨਬੀ, ਉਨ੍ਹਾਂ ਲੋਕਾਂ ਨੂੰ ਹੋਰ ਸੰਦੇਸ਼ ਦਿੰਦੇ ਨੇ। ਉਹ ਆਖਦੇ ਨੇ, 'ਤੁਹਾਨੂੰ ਸ਼ਾਂਤੀ ਮਿਲੇਗੀ।' ਕੁਝ ਲੋਕ ਬਹੁਤ ਜ਼ਿੱਦੀ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਨੇ। ਇਸ ਲਈ ਉਹ ਨਬੀ ਆਖਦੇ ਨੇ, 'ਤੁਹਾਡੇ ਨਾਲ ਕੋਈ ਵੀ ਮੰਦੀ ਘਟਨਾ ਨਹੀਂ ਵਾਪਰੇਗੀ!' 18 ਪਰ ਉਨ੍ਹਾਂ ਨਬੀਆਂ ਵਿੱਚੋਂ ਕੋਈ ਵੀ ਯਹੋਵਾਹ ਦੀ ਸੰਗਤ ਵਿੱਚ ਸ਼ਾਮਿਲ ਨਹੀਂ ਹੈ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਨੂੰ ਦੇਖਿਆ ਸੁਣਿਆ ਨਹੀਂ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਹੀਂ ਦਿੱਤਾ ਹੈ। 19 ਹੁਣ ਯਹੋਵਾਹ ਵੱਲੋਂ ਭੇਜੀ ਗਈ ਸਜ਼ਾ, ਤੂਫ਼ਾਨ ਵਾਂਗ ਆਵੇਗੀ, ਯਹੋਵਾਹ ਦਾ ਕਹਿਰ ਵਾਵਰੋਲੇ ਵਰਗਾ ਹੋਵੇਗਾ। ਇਹ ਮੰਦੇ ਲੋਕਾਂ ਦੇ ਸਿਰਾਂ ਉੱਤੇ ਟੁੱਟ ਪਵੇਗਾ। 20 ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋ ਜਾਵੇਗਾ, ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ। 21 ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ। ਮੈਂ ਉਨ੍ਹਾਂ ਨਾਲ ਨਹੀਂ ਬੋਲਿਆ ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ। 22 ਜੇ ਉਹ ਮੇਰੀ ਸੰਗਤ ਵਿੱਚ ਖਲੋਤੇ ਹੁੰਦੇ, ਫ਼ੇਰ ਉਹ ਯਹੂਦਾਹ ਦੇ ਲੋਕਾਂ ਨੂੰ ਮੇਰੇ ਸੰਦੇਸ਼ ਦਸ੍ਸਦੇ। ਉਹ ਲੋਕਾਂ ਨੂੰ ਮੰਦੇ ਅਮਲਾਂ ਤੋਂ ਰੋਕ ਦਿੰਦੇ। ਉਹ ਉਨ੍ਹਾਂ ਨੂੰ ਬਦੀ ਤੋਂ ਰੋਕ ਦਿੰਦੇ। 23 "ਮੈਂ ਪਰਮੇਸ਼ੁਰ ਹਾਂ, ਅਤੇ ਮੈਂ ਸਦਾ ਨੇੜੇ ਹਾਂ!" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "ਮੈਂ ਦੂਰ ਨਹੀਂ ਹਾਂ!" 24 ਬੇਸ਼ਕ ਕੋਈ ਲੁਕਣ ਵਾਲੀ ਥਾਂ ਉੱਤੇ ਮੇਰੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰੇ। ਪਰ ਮੇਰੇ ਲਈ ਉਸ ਨੂੰ ਦੇਖਣਾ ਆਸਾਨ ਹੈ। ਕਿਉਂ? ਕਿਉਂ ਕਿ ਮੈਂ, ਅਕਾਸ਼ ਵਿੱਚ ਅਤੇ ਧਰਤੀ ਉੱਤੇ ਹਰ ਥਾਂ ਹਾਂ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 25 "ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, 'ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!' ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ। 26 ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ। 27 ਇਹ ਨਬੀ ਯਹੂਦਾਹ ਦੇ ਲੋਕਾਂ ਨੂੰ ਮੇਰਾ ਨਾਮ ਭੁਲਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਇੱਕ ਦੂਜੇ ਨੂੰ ਇਹ ਝੂਠੇ ਸੁਪਨੇ ਸੁਣਾਕੇ ਕਰ ਰਹੇ ਹਨ। ਉਹ ਮੇਰੇ ਲੋਕਾਂ ਨੂੰ ਮੇਰੇ ਨਾਲ ਉਸੇ ਤਰ੍ਹਾਂ ਭੁਲਾਣ ਦੀ ਕੋਸ਼ਿਸ਼ ਕਰ ਰਹੇ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ। ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ ਅਤੇ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰਦੇ ਸਨ। 28 ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ। 29 ਮੇਰਾ ਸੰਦੇਸ਼ ਅੱਗ ਵਰਗਾ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ। 30 ਇਸ ਲਈ ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਇਹ ਨਬੀ ਇੱਕ ਦੂਜੇ ਕੋਲੋਂ ਮੇਰੇ ਸ਼ਬਦ ਚੋਰੀ ਕਰਦੇ ਰਹਿੰਦੇ ਹਨ। 31 ਮੈਂ ਝੂਠੇ ਨਬੀਆਂ ਦੇ ਵਿਰੁੱਧ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਉਹ ਆਪਣੇ ਸ਼ਬਦਾਂ ਦਾ ਇਸਤੇਮਾਲ ਕਰਦੇ ਨੇ ਅਤੇ ਬਹਾਨਾ ਕਰਦੇ ਨੇ ਇਹ ਮੇਰੇ ਵੱਲੋਂ ਸੰਦੇਸ਼ ਹੈ। 32 ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਜਿਹੜੇ ਨਕਲੀ ਸੁਪਨਿਆਂ ਦਾ ਪ੍ਰਚਾਰ ਕਰਦੇ ਹਨ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਉਨ੍ਹਾਂ ਨੇ ਮੇਰੇ ਬੰਦਿਆਂ ਨੂੰ ਆਪਣੇ ਝੂਠਾਂ ਅਤੇ ਝੂਠੀਆਂ ਸਿਖਿਆਵਾਂ ਰਾਹੀਂ ਗੁਮਰਾਹ ਕੀਤਾ। ਮੈਂ ਉਨ੍ਹਾਂ ਨਬੀਆਂ ਨੂੰ ਲੋਕਾਂ ਨੂੰ ਸਿਖਿਆ ਦੇਣ ਲਈ ਨਹੀਂ ਸੀ ਭੇਜਿਆ। ਮੈਂ ਉਨ੍ਹਾਂ ਨੂੰ ਕਦੇ ਵੀ ਆਦੇਸ਼ ਨਹੀਂ ਸੀ ਦਿੱਤਾ ਕਿ ਉਹ ਮੇਰੇ ਲਈ ਕੁਝ ਕਰਨ। ਉਹ ਯਹੂਦਾਹ ਦੇ ਲੋਕਾਂ ਦੀ ਬਿਲਕੁਲ ਕੋਈ ਸਹਾਇਤਾ ਨਹੀਂ ਕਰ ਸਕਦੇ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 33 ਯਹੂਦਾਹ ਦੇ ਲੋਕ, ਕੋਈ ਨਬੀ ਜਾਂ ਕੋਈ ਜਾਜਕ ਤੈਨੂੰ ਪੁੱਛ ਸਕਦਾ ਹੈ, "ਯਿਰਮਿਯਾਹ, ਯਹੋਵਾਹ ਦਾ ਬੋਝ ਕੀ ਹੈ? ਤੂੰ ਉਨ੍ਹਾਂ ਨੂੰ ਜਵਾਬ ਦੇਵੇਂਗਾ ਅਤੇ ਆਖੇਂਗਾ, 'ਤੁਸੀਂ ਯਹੋਵਾਹ ਲਈ ਭਾਰੀ ਬੋਝ ਹੋ। ਅਤੇ ਮੈਂ ਇਹ ਬੋਝ ਲਾਹ ਕੇ ਸੁੱਟ ਦੇਵਾਂਗਾ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 34 "ਕੋਈ ਨਬੀ, ਕੋਈ ਜਾਜਕ ਜਾਂ ਹੋ ਸਕਦਾ ਹੈ ਕਿ ਲੋਕਾਂ ਵਿੱਚੋਂ ਕੋਈ ਇਹ ਆਖੇ, ਇਹ ਬੋਝ ਯਹੋਵਾਹ ਵੱਲੋਂ ਹੈ।' ਉਸ ਬੰਦੇ ਨੇ ਝੂਠ ਬੋਲਿਆ ਸੀ, ਇਸ ਲਈ ਮੈਂ ਉਸ ਬੰਦੇ ਨੂੰ ਅਤੇ ਉਸਦੇ ਪੂਰੇ ਪਰਿਵਾਰ ਨੂੰ ਸਜ਼ਾ ਦੇਵਾਂਗਾ। 35 ਤੁਸੀਂ ਇੱਕ ਦੂਸਰੇ ਨੂੰ ਇਹ ਆਖੋਗੇ, 'ਯਹੋਵਾਹ ਨੇ ਕੀ ਜਵਾਬ ਦਿੱਤਾ?' ਜਾਂ 'ਯਹੋਵਾਹ ਨੇ ਕੀ ਆਖਿਆ?' 36 ਪਰ ਤੁਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਆਖੋਗੇ, 'ਯਹੋਵਾਹ ਦਾ ਬੋਝ। ਇਹ ਇਸ ਲਈ ਹੈ ਕਿਉਂ ਕਿ ਯਹੋਵਾਹ ਦਾ ਸੰਦੇਸ਼ ਕਿਸੇ ਲਈ ਬੋਝ ਨਹੀਂ ਹੋਣਾ ਚਾਹੀਦਾ। ਪਰ ਤੁਸੀਂ ਆਪਣੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਬਦਲ ਦਿੱਤਾ। ਉਹ ਜੀਵਿਤ ਪਰਮੇਸ਼ੁਰ ਹੈ, ਸਰਬ ਸ਼ਕਤੀਮਾਨ ਯਹੋਵਾਹ! 37 ਜੇ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਬਾਰੇ ਜਾਣਨਾ ਚਾਹੁੰਦੇ ਹੋ, ਤਾਂ ਕਿਸੇ ਨਬੀ ਨੂੰ ਪੁੱਛੋ, 'ਯਹੋਵਾਹ ਨੇ ਤੈਨੂੰ ਕੀ ਜਵਾਬ ਦਿੱਤਾ?' ਜਾਂ 'ਯਹੋਵਾਹ ਨੇ ਕੀ ਆਖਿਆ?' 38 ਪਰ ਇਹ ਨਾ ਆਖੋ, 'ਯਹੋਵਾਹ ਵੱਲੋਂ ਬੋਝ ਕੀ ਸੀ?' ਜੇ ਤੁਸੀਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰੋਂਗੇ ਤਾਂ ਯਹੋਵਾਹ ਤੁਹਾਨੂੰ ਇਹ ਗੱਲਾਂ ਆਖੇਗਾ: 'ਤੁਹਾਨੂੰ ਮੇਰੇ ਸੰਦੇਸ਼ ਨੂੰ 'ਮੇਰੇ ਵੱਲੋਂ ਬੋਝ' ਨਹੀਂ ਆਖਣਾ ਚਾਹੀਦਾ ਸੀ।' ਮੈਂ ਤੁਹਾਨੂੰ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਨ ਲਈ ਆਖਿਆ ਸੀ। 39 ਪਰ ਤੁਸੀਂ ਮੇਰੇ ਸੰਦੇਸ਼ ਨੂੰ ਬੋਝ ਆਖਿਆ, ਇਸ ਲਈ ਮੈਂ ਤੁਹਾਨੂੰ ਬੋਝ ਵਾਂਗ ਚੁਕ੍ਕਾਂਗਾ ਅਤੇ ਆਪਣੇ ਤੋਂ ਦੂਰ ਸੁੱਟ ਦਿਆਂਗਾ। ਮੈਂ ਯਰੂਸ਼ਲਮ ਦਾ ਸ਼ਹਿਰ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ। ਪਰ ਮੈਂ ਤੁਹਾਨੂੰ ਅਤੇ ਉਸ ਸ਼ਹਿਰ ਨੂੰ ਆਪਣੇ ਕੋਲੋਂ ਦੂਰ ਸੁੱਟ ਦਿਆਂਗਾ। 40 ਅਤੇ ਮੈਂ ਤੁਹਾਨੂੰ ਸਦਾ ਲਈ ਸ਼ਰਮਸਾਰ ਕਰ ਦਿਆਂਗਾ। ਤੁਸੀਂ ਕਦੇ ਵੀ ਆਪਣੀ ਨਮੋਸ਼ੀ ਨੂੰ ਭੁੱਲ ਨਹੀਂ ਸਕੋਗੇ।"'

24:1 ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਅੰਜੀਰਾਂ ਦੇ ਸਜਾੇ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।) 2 ਇੱਕ ਟੋਕਰੀ ਵਿੱਚ ਬਹੁਤ ਚੰਗੇ ਅੰਜੀਰ ਸਨ। ਉਹ ਅੰਜੀਰ ਉਹੋ ਜਿਹੇ ਸਨ ਜਿਹੜੇ ਰੁੱਤ ਵਿੱਚ ਅਗੇਤੇ ਪੱਕ ਜਾਂਦੇ ਹਨ। ਪਰ ਦੂਸਰੇ ਟੋਕਰੇ ਅੰਦਰ ਸੜੇ ਹੋਏ ਅੰਜੀਰ ਪਏ ਸਨ ਉਹ ਇੰਨੇ ਸੜੇ ਹੋਏ ਸਨ ਕਿ ਖਾਣ ਦੇ ਯੋਗ ਨਹੀਂ ਸਨ। 3 ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ ਤੈਨੂੰ ਕੀ ਦਿਖਾਈ ਦਿੰਦਾ ਹੈ?" ਮੈਂ ਜਵਾਬ ਦਿੱਤਾ, "ਮੈਨੂੰ ਅੰਜੀਰ ਦਿਖਾਈ ਦਿੰਦੇ ਹਨ। ਚੰਗੇ ਅੰਜੀਰ ਬਹੁਤ ਚੰਗੇ ਹਨ। ਅਤੇ ਸੜੇ ਹੋਏ ਅੰਜੀਰ ਬਹੁਤ ਸੜੇ ਹੋਏ ਹਨ। ਉਹ ਇੰਨੇ ਸੜੇ ਹੋਏ ਹਨ ਕਿ ਖਾਧੇ ਨਹੀਂ ਜਾ ਸਕਦੇ।" 4 ਫ਼ੇਰ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ। 5 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, "ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਤੋਂ ਬਾਹਰ ਲਿਜਾਇਆ ਗਿਆ। ਉਨ੍ਹਾਂ ਦਾ ਦੁਸ਼ਮਣ ਉਨ੍ਹਾਂ ਨੂੰ ਬਾਬਲ ਲੈ ਗਿਆ। ਉਹ ਲੋਕ ਇਨ੍ਹਾਂ ਚੰਗੇ ਅੰਜੀਰਾਂ ਵਰਗੇ ਹੋਣਗੇ। ਮੈਂ ਉਨ੍ਹਾਂ ਲੋਕਾਂ ਉੱਪਰ ਮਿਹਰ ਕਰਾਂਗਾ। 6 ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ - ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ - ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵਧ ਸਕਣ। 7 ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ। 8 "ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ। 9 "ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ। 10 ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।"

25:1 ਇਹ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੇ ਸਾਰੇ ਲੋਕਾਂ ਨਾਲ ਸੰਬੰਧਿਤ ਮਿਲਿਆ। ਇਹ ਸੰਦੇਸ਼ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਆਇਆ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਉਸਦੇ ਰਾਜ ਦਾ ਚੌਬਾ ਵਰ੍ਹਾ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦਾ ਪਹਿਲਾ ਵਰ੍ਹਾ ਸੀ। 2 ਇਹ ਸੰਦੇਸ਼ ਸੀ ਜਿਹੜਾ ਨਬੀ ਯਿਰਮਿਯਾਹ ਨੇ ਯਹੂਦਾਹ ਦੇ ਸਮੂਹ ਲੋਕਾਂ ਅਤੇ ਯਰੂਸ਼ਲਮ ਦੇ ਸਮੂਹ ਲੋਕਾਂ ਨੂੰ ਸੁਣਾਇਆ। 3 ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ। 4 ਯਹੋਵਾਹ ਨੇ ਤੁਹਾਡੇ ਵੱਲ ਆਪਣੇ ਸੇਵਕ ਨਬੀ ਬਾਰ-ਬਾਰ ਭੇਜੇ ਹਨ। ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਤੁਸੀਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ। 5 ਉਨ੍ਹਾਂ ਨਬੀਆਂ ਨੇ ਆਖਿਆ ਸੀ, "ਬਦਲੋ ਆਪਣੀਆਂ ਜ਼ਿਂਦਗੀਆਂ! ਹਟ ਜਾਓ ਮੰਦੀਆਂ ਗੱਲਾਂ ਕਰਨ ਤੋਂ! ਜੇ ਤੁਸੀਂ ਬਦਲ ਜਾਓਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਾਪਸ ਪਰਤ ਸਕੋਗੇ ਜਿਹੜੀ ਯਹੋਵਾਹ ਨੇ ਬਹੁਤ ਸਮਾਂ ਪਹਿਲਾਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਉਸਨੇ ਇਹ ਧਰਤੀ ਤੁਹਾਨੂੰ ਰਹਿਣ ਵਾਸਤੇ ਸਦਾ ਲਈ ਦਿੱਤੀ ਸੀ। 6 ਹੋਰਨਾਂ ਦੇਵਤਿਆਂ ਦੇ ਅਨੁਯਾਈ ਨਾ ਬਣੋ। ਉਨ੍ਹਾਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਬੁੱਤਾਂ ਦੀ ਉਪਾਸਨਾ ਨਾ ਕਰੋ ਜਿਨ੍ਹਾਂ ਨੂੰ ਕਿਸੇ ਬੰਦੇ ਨੇ ਬਣਾਇਆ ਹੈ। ਇਹ ਗੱਲ ਸਿਰਫ਼ ਮੈਨੂੰ ਤੁਹਾਡੇ ਲਈ ਗੁੱਸਾ ਦਿਵਾਉਂਦੀ ਹੈ। ਇਹ ਗੱਲ ਕਰਕੇ ਤੁਸੀਂ ਸਿਰਫ਼ ਆਪਣੇ ਆਪ ਨੂੰ ਦੁੱਖ ਦਿੰਦੇ ਹੋ।" 7 "ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ" - ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਕਿਸੇ ਨੇ ਬਣਾਇਆ ਸੀ। ਅਤੇ ਇਸ ਨਾਲ ਮੈਨੂੰ ਗੁੱਸਾ ਚੜਿਆ। ਅਤੇ ਇਸਨੇ ਸਿਰਫ਼ ਤੁਹਾਨੂੰ ਦੁੱਖ ਦਿੱਤਾ।" 8 ਇਸ ਲਈ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਤੁਸੀਂ ਮੇਰੇ ਸੰਦੇਸ਼ਾਂ ਨੂੰ ਨਹੀਂ ਸੁਣਿਆ। 9 ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸਦ੍ਦਾਂਗਾ" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸਦ੍ਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ। 10 ਮੈਂ ਉਨ੍ਹਾਂ ਥਾਵਾਂ ਉੱਤੇ ਖੁਸ਼ੀ ਮਨਾਉਣ ਦੀਆਂ ਆਵਾਜ਼ਾਂ ਨੂੰ ਖਤਮ ਕਰ ਦਿਆਂਗਾ। ਉੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਫ਼ੇਰ ਨਹੀਂ ਸੁਣਾਈ ਦੇਣਗੀਆਂ। ਮੈਂ ਲੋਕਾਂ ਦੇ ਆਟਾ ਪੀਹਣ ਦੀਆਂ ਆਵਾਜ਼ਾਂ ਨੂੰ ਦੂਰ ਕਰ ਦਿਆਂਗਾ। ਮੈਂ ਦੀਵੇ ਵਿੱਚੋਂ ਰੌਸ਼ਨੀ ਖੋਹ ਲਵਾਂਗਾ। 11 ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ। 12 "ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।" ਇਹ ਯਹੋਵਾਹ ਵੱਲੋਂ ਸੰਦੇਸ਼ ਹੈ - "ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ। 13 ਮੈਂ ਆਖਿਆ ਹੈ ਕਿ ਬਾਬਲ ਉੱਤੇ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਉਹ ਸਾਰੀਆਂ ਗੱਲਾਂ ਵਾਪਰਨਗੀਆਂ। ਯਿਰਮਿਯਾਹ ਨੇ ਉਨ੍ਹਾਂ ਵਿਦੇਸ਼ੀ ਕੌਮਾਂ ਬਾਰੇ ਪ੍ਰਚਾਰ ਕੀਤਾ ਸੀ। ਅਤੇ ਉਹ ਸਾਰੀਆਂ ਚੇਤਾਵਨੀਆਂ ਇਸ ਪੁਸਤਕ ਅੰਦਰ ਲਿਖੀਆਂ ਹੋਈਆਂ ਹਨ। 14 ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।" 15 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਨੇ ਮੈਨੂੰ ਇਹ ਗੱਲਾਂ ਆਖੀਆਂ, "ਯਿਰਮਿਯਾਹ, ਮੇਰੇ ਹੱਥ ਵਿੱਚੋਂ ਮੇਰੇ ਗੁੱਸੇ ਦੀ ਮੈਅ ਨਾਲ ਭਰਿਆ ਹੋਇਆ ਇਹ ਪਿਆਲਾ ਫ਼ੜ ਲੈ। ਮੈਂ ਇਸ ਨੂੰ ਤੇਰੇ ਕੋਲ ਭੇਜੇ ਗਏ ਦੇਸਾਂ ਨੂੰ ਪਿਲਾਵਾਂਗਾ। 16 ਉਹ ਇਹ ਸ਼ਰਾਬ ਪੀਣਗੇ। ਫ਼ੇਰ ਉਹ ਉਲਟੀਆਂ ਕਰਨਗੇ ਅਤੇ ਪਾਗਲਾਂ ਵਾਲੀਆਂ ਹਰਕਤਾਂ ਕਰਨਗੇ। ਅਜਿਹਾ ਉਹ ਉਸ ਤਲਵਾਰ ਕਾਰਣ ਕਰਨਗੇ ਜਿਹੜੀ ਮੈਂ ਉਨ੍ਹਾਂ ਦੇ ਖਿਲਾਫ਼ ਭੇਜਾਂਗਾ।" 17 ਇਸ ਲਈ ਮੈਂ ਯਹੋਵਾਹ ਦੇ ਹੱਥੋਂ ਸ਼ਰਾਬ ਦਾ ਪਿਆਲਾ ਫ਼ੜ ਲਿਆ। ਮੈਂ ਉਨ੍ਹਾਂ ਕੌਮਾਂ ਵੱਲ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਉਸ ਪਿਆਲੇ ਵਿੱਚੋਂ ਸ਼ਰਾਬ ਪਿਲਾਈ। 18 ਇਹ ਸ਼ਰਾਬ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਲਈ ਪਾਕੇ ਦਿੱਤੀ। ਮੈਂ ਯਹੂਦਾਹ ਦੇ ਰਾਜਿਆਂ ਅਤੇ ਆਗੂਆਂ ਨੂੰ ਇਸ ਪਿਆਲੇ ਦੀ ਸ਼ਰਾਬ ਪਿਲਾਈ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਉਹ ਸੱਖਣਾ ਮਾਰੂਬਲ ਬਣ ਜਾਣ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਇਹ ਥਾਂ ਇੰਨੀ ਬੁਰੀ ਤਰ੍ਹਾਂ ਤਬਾਹ ਹੋ ਜਾਵੇ ਕਿ ਲੋਕ ਇਸਨੂੰ ਦੇਖਕੇ ਸੀਟੀਆਂ ਮਾਰਨ ਅਤੇ ਉਸ ਥਾਂ ਨੂੰ ਸਰਾਪ ਦੇਣ। ਅਤੇ ਅਜਿਹਾ ਹੀ ਵਾਪਰਿਆ - ਯਹੂਦਾਹ ਹੁਣ ਓਸੇ ਵਰਗਾ ਹੀ ਹੈ! 19 ਮੈਂ ਮਿਸਰ ਦੇ ਫਿਰਊਨ ਰਾਜੇ ਨੂੰ ਵੀ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਉਸਦੇ ਅਧਿਕਾਰੀਆਂ, ਮਹੱਤਵਪੂਰਣ ਆਗੂਆਂ ਅਤੇ ਉਸਦੇ ਸਾਰੇ ਬੰਦਿਆਂ ਨੂੰ ਵੀ ਯਹੋਵਾਹ ਦੇ ਕਹਿਰ ਦੇ ਪਿਆਲੇ ਦੀ ਸ਼ਰਾਬ ਪਿਲਾਈ। 20 ਮੈਂ ਉਜ਼ ਦੇ ਸਾਰੇ ਮਿਸ਼ਰਿਤ ਲੋਕਾਂ ਨੂੰ ਅਤੇ ਸਾਰੇ ਰਾਜਿਆਂ ਨੂੰ ਉਸ ਪਿਆਲੇ ਦੀ ਸ਼ਰਾਬ ਪਿਲਾਈ।ਮੈਂ ਫ਼ਿਲਸਤੀਨ ਦੇਸ ਦੇ ਰਾਜਿਆਂ ਨੂੰ ਪਿਆਲੇ ਦੀ ਸ਼ਰਾਬ ਪਿਲਾਈ। ਇਹ ਅਸ਼ਕਲੋਨ, ਅਜ਼ਾਹ੍ਹ, ਅਕਰੋਨ ਅਤੇ ਹੁਣ ਦੇ ਬਚੇ ਖੁਚੇ ਸ਼ਹਿਰ ਅਸ਼ਦੋਦ ਦੇ ਰਾਜੇ ਸਨ। 21 ਫ਼ੇਰ ਮੈਂ ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਨੂੰ ਪਿਆਲਾ ਪਿਲਾਇਆ। 22 ਮੈਂ ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਪਿਆਲਾ ਪਿਲਾਇਆ।ਮੈਂ ਦੂਰ ਦੁਰਾਡੇ ਦੇਸਾਂ ਦੇ ਸਾਰੇ ਰਾਜਿਆਂ ਨੂੰ ਵੀ ਪਿਆਲਾ ਪਿਲਾਇਆ। 23 ਮੈਂ ਦਦਾਨ, ਤੇੇਮਾ ਅਤੇ ਬੂਜ਼ ਦੇ ਲੋਕਾਂ ਨੂੰ ਪਿਆਲਾ ਪਿਲਾਇਆ ਮੈਂ ਉਨ੍ਹਾਂ ਸਾਰਿਆਂ ਨੂੰ ਵੀ ਪਿਆਲਾ ਪਿਲਾਇਆ ਜਿਹੜੇ ਆਪਣੀਆਂ ਪੁੜਪੜੀਆਂ ਦੇ ਵਾਲ ਕਟਦੇ ਨੇ। 24 ਮੈਂ ਅਰਬ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ। ਇਹ ਰਾਜੇ ਮਾਰੂਬਲ ਵਿੱਚ ਰਹਿੰਦੇ ਨੇ। 25 ਮੈਂ ਜ਼ਿਮਰੀ, ਏਲਾਮ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ। 26 ਮੈਂ ਉੱਤਰ ਦੇ ਸਾਰੇ ਰਾਜਿਆਂ, ਜਿਹੜੇ ਦੂਰ ਨੇੜੇ ਸਨ, ਨੂੰ ਪਿਆਲਾ ਪਿਲਾਇਆ। ਮੈਂ ਉਨ੍ਹਾਂ ਨੂੰ ਇੱਕ ਦੂਜੇ ਤੋਂ ਬਾਦ ਪਿਆਲਾ ਪਿਲਾਇਆ। ਮੈਂ ਉਨ੍ਹਾਂ ਸਾਰੇ ਰਾਜਾਂ ਨੂੰ ਯਹੋਵਾਹ ਦੇ ਕਹਿਰ ਦਾ ਪਿਆਲਾ ਪਿਲਾਇਆ ਜਿਹੜੇ ਧਰਤੀ ਉੱਤੇ ਹਨ। ਪਰ "ਸ਼ੇਸ਼ਾਕ" ਦਾ ਰਾਜਾ ਇਹ ਪਿਆਲਾ ਉਦੋਂ ਪੀਵੇਗਾ ਜਦੋਂ ਇਹ ਸਾਰੀਆਂ ਕੌਮਾਂ ਪੀਚੁਕਣਗੀਆਂ। 27 "ਯਿਰਮਿਯਾਹ, ਉਨ੍ਹਾਂ ਕੌਮਾਂ ਨੂੰ ਆਖ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, 'ਮੇਰੇ ਕਹਿਰ ਦੇ ਇਸ ਪਿਆਲੇ ਨੂੰ ਪੀਵੋ। ਇਸਨੂੰ ਪੀਕੇ ਬਦਮਸਤ ਹੋ ਜਾਵੋ ਅਤੇ ਉਲਟੀਆਂ ਕਰੋ! ਢਹਿ ਪਵੋ ਅਤੇ ਫ਼ੇਰ ਉਠੋ ਨਾ। ਉਠੋ ਨਾ ਕਿਉਂ ਕਿ ਮੈਂ ਤੁਹਾਡੇ ਮਾਰਨ ਲਈ ਤਲਵਾਰ ਭੇਜ ਰਿਹਾ ਹਾਂ।' 28 "ਉਹ ਲੋਕ ਤੁਹਾਡੇ ਹੱਥੋਂ ਪਿਆਲਾ ਲੈਣ ਤੋਂ ਇਨਕਾਰ ਕਰ ਦੇਣਗੇ। ਉਹ ਇਸ ਨੂੰ ਪੀਣ ਤੋਂ ਇਨਕਾਰ ਕਰ ਦੇਣਗੇ। ਪਰ ਤੁਸੀਂ ਉਨ੍ਹਾਂ ਨੂੰ ਆਖੋਗੇ, 'ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਅਵੱਸ਼ ਇਸ ਪਿਆਲੇ ਨੂੰ ਪੀਵੋਗੇ! 29 ਮੈਂ ਪਹਿਲਾਂ ਹੀ ਯਰੂਸ਼ਲਮ, ਉੱਤੇ ਇਹ ਮਾੜੀਆਂ ਘਟਨਾਵਾਂ ਦੇ ਵਾਪਰਨ ਦਾ ਹੁਕਮ ਦੇ ਰਿਹਾ ਹਾਂ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਨਾਲ ਸਦਿਆ ਜਾਂਦਾ ਹੈ। ਸ਼ਾਇਦ ਤੁਸੀਂ ਲੋਕ ਸੋਚੋ ਕਿ ਤੁਹਾਨੂੰ ਸਜ਼ਾ ਨਹੀਂ ਮਿਲੇਗੀ। ਪਰ ਤੁਸੀਂ ਗ਼ਲਤ ਹੋ। ਤੁਹਾਨੂੰ ਸਜ਼ਾ ਮਿਲੇਗੀ। ਮੈਂ ਧਰਤੀ ਦੇ ਸਾਰੇ ਲੋਕਾਂ ਉੱਤੇ ਹਮਲਾ ਕਰਨ ਲਈ ਤਲਵਾਰ ਨੂੰ ਸੱਦਾ ਦੇ ਰਿਹਾ ਹਾਂ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 30 ਯਿਰਮਿਯਾਹ, ਤੁਸੀਂ ਉਨ੍ਹਾਂ ਨੂੰ ਇਹ ਸੰਦੇਸ਼ ਦੇਵੋਗੇ: 'ਯਹੋਵਾਹ ਉੱਪਰੋਂ ਕੂਕਦਾ ਹੈ। ਉਹ ਆਪਣੇ ਪਵਿੱਤਰ ਮੰਦਰ ਤੋਂ ਕੂਕਦਾ ਹੈ! ਯਹੋਵਾਹ ਆਪਣੇ ਲੋਕਾਂ ਉੱਤੇ ਕੂਕਦਾ ਹੈ! ਉਸ ਦੀਆਂ ਕੂਕਾਂ ਉਨ੍ਹਾਂ ਲੋਕਾਂ ਦੇ ਗੀਤ ਵਰਗੀਆਂ ਉੱਚੀਆਂ ਨੇ ਜਿਹੜੇ ਮੈਅ ਲਈ, ਅੰਗੂਰਾਂ ਦੀ ਘਾਣੀ ਕਰਦੇ ਨੇ। 31 ਧਰਤੀ ਦੇ ਸਾਰੇ ਲੋਕਾਂ ਤੀਕ ਸ਼ੋਰ ਫ਼ੈਲਦਾ ਹੈ। ਇਹ ਸ਼ੋਰ ਕਿਸ ਬਾਰੇ ਹੈ? ਯਹੋਵਾਹ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ। ਯਹੋਵਾਹ ਸਾਰੇ ਲੋਕਾਂ ਦੇ ਦੇਸ਼ਾਂ ਵਿਰੁੱਧ ਮੁਕਦ੍ਦਮਾਂ ਦਾਖਿਲ ਕਰ ਰਿਹਾ ਹੈ। ਉਸਨੇ ਲੋਕਾਂ ਦਾ ਨਿਰਣਾ ਕੀਤਾ ਹੈ। ਅਤੇ ਉਹ ਦੋਸ਼ੀ ਲੋਕਾਂ ਨੂੰ ਤਲਵਾਰ ਨਾਲ ਮਾਰ ਰਿਹਾ ਹੈ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 32 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਬਿਪਤਾਵਾਂ ਛੇਤੀ ਹੀ ਇੱਕ ਦੇਸ਼ ਤੋਂ ਦੂਸਰੇ ਦੇਸ਼ ਵੱਲ ਫ਼ੈਲਣਗੀਆਂ। ਉਹ ਧਰਤੀ ਦੇ ਸਾਰੇ ਦੂਰ-ਦੁਰਾਡੇ ਬਾਂਵਾਂ ਉੱਤੇ ਤਾਕਤਵਰ ਤੂਫ਼ਾਨ ਵਾਂਗ ਆਉਣਗੀਆਂ!" 33 ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਦੇਸ਼ ਦੇ ਇੱਕ ਕੋਨੇ ਤੋਂ ਲੈਕੇ ਦੂਸਰੇ ਕੋਨੇ ਤੀਕ ਪਹੁੰਚ ਜਾਣਗੀਆਂ। ਕੋਈ ਬੰਦਾ ਵੀ ਉਨ੍ਹਾਂ ਮਰੇ ਹੋਇਆਂ ਲਈ ਨਹੀਂ ਰੋਵੇਗਾ। ਕੋਈ ਵੀ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਹੀਂ ਸਮੇਟੇਗਾ ਅਤੇ ਦਫ਼ਨ ਨਹੀਂ ਕਰੇਗਾ। ਉਹ ਗੋਹੇ ਵਾਂਗ ਧਰਤੀ ਉੱਤੇ ਪਈਆਂ ਰਹਿਣਗੀਆਂ। 34 ਅਯਾਲੀਓ ਤੁਹਾਨੂੰ ਭੇਡਾਂ (ਲੋਕਾਂ) ਦੀ ਅਗਵਾਈ ਕਰਨੀ ਚਾਹੀਦੀ ਹੈ। ਵੱਡੇ ਆਗੂਓ ਰੋਣਾ ਸ਼ੁਰੂ ਕਰ ਦਿਓ! ਤੁਸੀਂ ਭੇਡਾਂ (ਲੋਕਾਂ) ਦੇ ਆਗੂਓ ਦਰਦ ਨਾਲ ਧਰਤੀ ਉੱਤੇ ਲੇਟਣੀਆਂ ਖਾਓ। ਕਿਉਂ? ਕਿਉਂ ਕਿ ਹੁਣ ਤੁਹਾਡੇ ਕਤਲ ਦਾ ਸਮਾਂ ਆ ਗਿਆ ਹੈ। ਯਹੋਵਾਹ ਤੁਹਾਡੀਆਂ ਭੇਡਾਂ ਨੂੰ ਖਿੰਡਾ ਦੇਵੇਗਾ। ਉਹ ਹਰ ਥਾਂ, ਟੁੱਟੇ ਘੜੇ ਦੀਆਂ ਠੀਕਰੀਆਂ ਵਾਂਗ ਖਿਂਡ ਜਾਣਗੇ। 35 ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ। ਉਹ ਆਗੂ ਬਚਕੇ ਨਹੀਂ ਜਾਣਗੇ। 36 ਮੈਂ ਅਯਾਲੀਆਂ (ਆਗੂਆਂ) ਦਾ ਸ਼ੋਰ ਸੁਣਦਾ ਹਾਂ। ਮੈਂ ਭੇਡਾਂ ਦੇ ਆਗੂਆਂ ਨੂੰ ਰੋਦਿਆਂ ਸੁਣਦਾ ਹਾਂ। ਯਹੋਵਾਹ ਉਨ੍ਹਾਂ ਦੀਆਂ ਚਰਾਂਦਾਂ (ਦੇਸ਼) ਨੂੰ ਤਬਾਹ ਕਰ ਰਿਹਾ ਹੈ। 37 ਉਹ ਸ਼ਾਂਤੀ ਭਰੀਆਂ ਚਰਾਂਦਾਂ ਸੱਖਣੇ ਮਾਰੂਬਲ ਵਰਗੀਆਂ ਹਨ। ਇਹ ਇਸ ਲਈ ਵਾਪਰਿਆ ਕਿ ਯਹੋਵਾਹ ਕਹਿਰਵਾਨ ਹੈ। 38 ਯਹੋਵਾਹ ਖਤਰਨਾਕ ਸ਼ੇਰ ਵਰਗਾ ਹੈ, ਆਪਣੇ ਮਾਂਦ ਵਿੱਚੋਂ ਨਿਕਲ ਰਿਹਾ, ਯਹੋਵਾਹ ਕਹਿਰਵਾਨ ਹੈ! ਇਹ ਕਹਿਰ ਉਨ੍ਹਾਂ ਲੋਕਾਂ ਨੂੰ ਜ਼ਖਮੀ ਕਰੇਗਾ। ਉਨ੍ਹਾਂ ਦਾ ਦੇਸ਼ ਸੱਖਣਾ ਮਾਰੂਬਲ ਹੋਵੇਗਾ।

26:1 ਯਹੋਵਾਹ ਵੱਲੋਂ ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਪਹਿਲਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। 2 ਯਹੋਵਾਹ ਨੇ ਆਖਿਆ, "ਯਿਰਮਿਯਾਹ, ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਖਲੋ ਜਾ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਵੀਂ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਉਪਾਸਨਾ ਲਈ ਆ ਰਹੇ ਹਨ। ਉਨ੍ਹਾਂ ਨੂੰ ਉਹ ਹਰ ਗੱਲ ਆਖੀਂ ਜਿਹੜੀ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਸੰਦੇਸ਼ ਦਾ ਕੋਈ ਵੀ ਹਿੱਸਾ ਛੱਡੀ ਨਾ। 3 ਸ਼ਾਇਦ ਉਹ ਲੋਕ ਮੇਰਾ ਸੰਦੇਸ਼ ਸੁਣਨ ਅਤੇ ਇਸਨੂੰ ਮੰਨ ਲੈਣ। ਸ਼ਾਇਦ ਉਹ ਇਹੋ ਜਿਹਾ ਮੰਦਾ ਜੀਵਨ ਜਿਉਣਾ ਛੱਡ ਦੇਣ। ਜੇ ਉਹ ਬਦਲ ਜਾਂਦੇ ਹਨ ਤਾਂ ਸ਼ਾਇਦ ਮੈਂ ਵੀ ਉਨ੍ਹਾਂ ਨੂੰ ਸਜ਼ਾ ਦੇਣ ਦੀਆਂ ਵਿਉਂਤਾ ਬਾਰੇ ਆਪਣਾ ਮਨ ਬਦਲ ਲਵਾਂ। ਮੈਂ ਇਸ ਸਜ਼ਾ ਦੀ ਯੋਜਨਾ ਇਸ ਲਈ ਬਣਾ ਰਿਹਾ ਹਾਂ ਕਿਉਂ ਕਿ ਉਨ੍ਹਾਂ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ। 4 ਤੂੰ ਉਨ੍ਹਾਂ ਨੂੰ ਆਖੀਂ, 'ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ। 5 ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ। 6 ਜੇ ਤੁਸੀਂ ਮੇਰਾ ਹੁਕਮ ਨਹੀਂ ਮੰਨੋਗੇ ਤਾਂ ਮੈਂ ਯਰੂਸ਼ਲਮ ਵਿਚਲੇ ਆਪਣੇ ਮੰਦਰ ਨੂੰ ਸ਼ੀਲੋਹ ਦੇ ਆਪਣੇ ਪਵਿੱਤਰ ਤੰਬੂ ਵਰਗਾ ਬਣਾ ਦਿਆਂਗਾ। ਸਾਰੀ ਦੁਨੀਆਂ ਦੇ ਲੋਕ ਯਰੂਸ਼ਲਮ ਬਾਰੇ ਸੋਚਣਗੇ ਜਦੋਂ ਉਹ ਹੋਰਨਾਂ ਸ਼ਹਿਰਾਂ ਉੱਤੇ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ।"' 7 ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਯਿਰਮਿਯਾਹ ਨੂੰ ਇਹ ਸ਼ਬਦ ਆਖਦਿਆਂ ਸੁਣਿਆ। 8 ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, "ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ! 9 ਤੂੰ ਹੌਸਲਾ ਕਿਵੇਂ ਕੀਤਾ ਯਹੋਵਾਹ ਦੇ ਨਾਮ ਉੱਤੇ ਅਜਿਹਾ ਪ੍ਰਚਾਰ ਕਰਨ ਦਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਇਹ ਮੰਦਰ ਸ਼ੀਲੋਹ ਵਾਲੇ ਮੰਦਰ ਵਾਂਗ ਤਬਾਹ ਹੋ ਜਾਵੇਗਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਯਰੂਸ਼ਲਮ ਮਾਰੂਬਲ ਬਣ ਜਾਵੇਗਾ ਜਿੱਥੇ ਕੋਈ ਵੀ ਨਹੀਂ ਰਹੇਗਾ।" ਯਹੋਵਾਹ ਦੇ ਮੰਦਰ ਵਿੱਚ ਸਾਰੇ ਲੋਕ ਯਿਰਮਿਯਾਹ ਦੇ ਆਲੇ-ਦੁਆਲੇ ਇਕੱਠੇ ਹੋ ਗਏ। 10 ਹੁਣ ਯਹੂਦਾਹ ਦੇ ਹਾਕਮਾਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ ਜੋ ਇੱਥੇ ਵਾਪਰ ਰਹੀਆਂ ਸਨ। ਇਸ ਲਈ ਉਹ ਰਾਜੇ ਦੇ ਮਹਿਲ ਵਿੱਚੋਂ ਬਾਹਰ ਆ ਗਏ। ਉਹ ਯਹੋਵਾਹ ਦੇ ਮੰਦਰ ਵੱਲ ਗਏ। ਉੱਥੇ ਉਨ੍ਹਾਂ ਨੇ ਨਵੇਂ ਦਰਵਾਜ਼ੇ ਕੋਲ ਆਪਣੇ ਸਬਾਨ ਗ੍ਰਹਿਣ ਕਰ ਲੇ। ਨਵਾਂ ਦਰਵਾਜ਼ਾ ਯਹੋਵਾਹ ਦੇ ਮੰਦਰ ਵੱਲ ਜਾਣ ਵਾਲਾ ਦਰਵਾਜ਼ਾ ਹੈ। 11 ਤਾਂ ਜਾਜਕਾਂ ਅਤੇ ਨਬੀਆਂ ਨੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, "ਯਿਰਮਿਯਾਹ ਨੂੰ ਮਾਰ ਦੇਣਾ ਚਾਹੀਦਾ ਹੈ। ਉਸਨੇ ਯਰੂਸ਼ਲਮ ਬਾਰੇ ਮੰਦੀਆਂ ਗੱਲਾਂ ਆਖੀਆਂ ਹਨ। ਤੁਸੀਂ ਉਸ ਨੂੰ ਇਹ ਗੱਲਾਂ ਆਖਦਿਆਂ ਸੁਣਿਆ।" 12 ਤਾਂ ਯਿਰਮਿਯਾਹ ਨੇ ਯਹੂਦਾਹ ਦੇ ਸਾਰੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, "ਯਹੋਵਾਹ ਨੇ ਮੈਨੂੰ ਇਸ ਮੰਦਰ ਅਤੇ ਇਸ ਸ਼ਹਿਰ ਬਾਰੇ ਇਹ ਗੱਲਾਂ ਆਖਣ ਲਈ ਭੇਜਿਆ ਹੈ। ਹਰ ਉਹ ਗੱਲ ਜਿਹੜੀ ਤੁਸੀਂ ਸੁਣੀ ਹੈ ਉਹ ਯਹੋਵਾਹ ਵੱਲੋਂ ਹੈ। 13 ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸਨੇ ਤੁਹਾਨੂੰ ਆਖਿਆ ਹੈ। 14 ਜਿੱਥੋਂ ਤੀਕ ਮੇਰੀ ਗੱਲ ਹੈ, ਮੈਂ ਤੁਹਾਡੇ ਕਬਜ਼ੇ ਵਿੱਚ ਹਾਂ। ਮੇਰੇ ਨਾਲ ਓਹੀ ਸਲੂਕ ਕਰੋ ਜਿਹੜਾ ਤੁਸੀਂ ਚੰਗਾ ਅਤੇ ਠੀਕ ਸਮਝਦੇ ਹੋ। 15 ਪਰ ਜੇ ਤੁਸੀਂ ਮੈਨੂੰ ਮਾਰ ਦਿਓਗੇ, ਤਾਂ ਇੱਕ ਗੱਲ ਬਾਰੇ ਯਕੀਨ ਰਖਣਾ। ਤੁਸੀਂ ਇੱਕ ਬੇਗੁਨਾਹ ਬੰਦੇ ਨੂੰ ਮਾਰਨ ਦੇ ਦੋਸ਼ੀ ਹੋਵੋਗੇ। ਤੁਸੀਂ ਇਸ ਸ਼ਹਿਰ ਨੂੰ ਅਤੇ ਇਸਦੇ ਹਰ ਵਾਸੀ ਨੂੰ ਵੀ ਦੋਸ਼ੀ ਬਣਾ ਦਿਓਗੇ। ਯਹੋਵਾਹ ਨੇ ਸੱਚਮੁੱਚ ਮੈਨੂੰ ਤੁਹਾਡੇ ਵੱਲ ਭੇਜਿਆ ਹੈ। ਜਿਹੜਾ ਸੰਦੇਸ਼ ਤੁਸੀਂ ਸੁਣਿਆ ਹੈ ਓਹ ਯਹੋਵਾਹ ਵੱਲੋਂ ਹੀ ਹੈ।" 16 ਤਾਂ ਹਾਕਮ ਅਤੇ ਹੋਰ ਸਾਰੇ ਲੋਕ ਬੋਲੇ। ਉਨ੍ਹਾਂ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ, "ਯਿਰਮਿਯਾਹ ਨੂੰ ਮਾਰਨਾ ਨਹੀਂ ਚਾਹੀਦਾ। ਜਿਹੜੀਆਂ ਗੱਲਾਂ ਯਿਰਮਿਯਾਹ ਨੇ ਸਾਨੂੰ ਆਖੀਆਂ ਹਨ ਉਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੀ ਹਨ।" 17 ਤਾਂ ਕੁਝ ਬਜ਼ੁਰਗ ਖੜੇ ਹੋ ਗਏ ਅਤੇ ਲੋਕਾਂ ਨੂੰ ਕਹਿਣ ਲੱਗੇ। 18 ਉਨ੍ਹਾਂ ਨੇ ਆਖਿਆ, "ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ:ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ:"ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸਖ੍ਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ। ਮੀਕਾਹ 3:12 19 "ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।" 20 ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ। 21 ਰਾਜੇ ਯਹੋਯਾਕੀਮ ਅਤੇ ਉਸਦੇ ਫ਼ੌਜੀ ਅਫ਼ਸਰਾਂ ਅਤੇ ਯਹੂਦਾਹ ਦੇ ਆਗੂਆਂ ਨੇ ਊਰੀਯਾਹ ਦੇ ਪ੍ਰਚਾਰ ਨੂੰ ਸੁਣਿਆ। ਉਹ ਬਹੁਤ ਗੁੱਸੇ ਹੋਏ। ਰਾਜਾ ਯਹੋਯਾਕੀਮ ਊਰੀਯਾਹ ਨੂੰ ਮਾਰਨਾ ਚਾਹੁੰਦਾ ਸੀ। ਊਰੀਯਾਹ ਭੈਭੀਤ ਸੀ ਇਸ ਲਈ ਉਹ ਬਚਕੇ ਮਿਸਰ ਦੇਸ਼ ਨੂੰ ਭੱਜ ਗਿਆ। 22 ਪਰ ਰਾਜੇ ਯਹੋਯਾਕੀਮ ਨੇ ਇੱਕ ਅਲਨਾਬਾਨ ਨਾਮ ਦੇ ਬੰਦੇ ਅਤੇ ਕੁਝ ਹੋਰ ਲੋਕਾਂ ਨੂੰ ਮਿਸਰ ਭੇਜਿਆ। ਅਲਨਾਬਾਨ ਅਕਬੋਰ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। 23 ਉਨ੍ਹਾਂ ਲੋਕਾਂ ਨੇ ਊਰੀਯਾਹ ਨੂੰ ਮਿਸਰ ਵਿੱਚੋਂ ਲਿਆਂਦਾ। ਫ਼ੇਰ ਉਹ ਲੋਕ ਊਰੀਯਾਹ ਨੂੰ ਰਾਜੇ ਯਹੋਯਾਕੀਮ ਕੋਲ ਲੈ ਗਏ। ਯਹੋਯਾਕੀਮ ਨੇ ਊਰੀਯਾਹ ਨੂੰ ਤਲਵਾਰ ਨਾਲ ਕਤਲ ਕਰਨ ਦਾ ਹੁਕਮ ਦੇ ਦਿੱਤਾ। ਊਰੀਯਾਹ ਦੀ ਲਾਸ਼ ਨੂੰ ਉਸ ਕਬਰਿਸਤਾਨ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਗਰੀਬ ਲੋਕਾਂ ਨੂੰ ਦਫ਼ਨ ਕੀਤਾ ਜਾਂਦਾ ਸੀ। 24 ਉੱਥੇ ਇੱਕ ਮਹੱਤਵਪੂਰਣ ਆਦਮੀ ਸੀ ਜਿਸਦਾ ਨਾਮ ਸੀ ਸ਼ਾਫ਼ਾਨ ਦਾ ਪੁੱਤਰ ਅਹੀਕਾਮ। ਅਹੀਕਾਮ ਨੇ ਯਿਰਮਿਯਾਹ ਦੀ ਸਹਾਇਤਾ ਕੀਤੀ। ਇਸ ਲਈ ਅਹੀਕਾਮ ਨੇ ਯਿਰਮਿਯਾਹ ਨੂੰ ਜਾਜਕਾਂ ਅਤੇ ਨਬੀਆਂ ਹੱਥੋਂ ਕਤਲ ਹੋਣ ਤੋਂ ਬਚਾਇਆ।

27:1 ਯਹੋਵਾਹ ਵੱਲੋਂ ਇਹ ਸੰਦੇਸ਼ ਯਿਰਮਿਯਾਹ ਨੂੰ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਸ਼ੁਰੂਆਤ ਵਿੱਚ ਮਿਲਿਆ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। 2 ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਡਂਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ। 3 ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ। 4 ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, 'ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ 5 ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸਕਦਾ ਹਾਂ। 6 ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ। 7 ਸਾਰੀਆਂ ਕੌਮਾਂ ਨਬੂਕਦਨੱਸਰ ਉਸਦੇ ਪੁੱਤਰ ਅਤੇ ਉਸਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ। 8 "ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "'ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸਦੇ ਖਿਲਾਫ਼ ਲੜਦੀ ਹੈ। 9 ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦਸ੍ਸਦੇ ਹਨ, "ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।" 10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾੇ ਦੇਸ਼ ਵਿੱਚ ਜਾਕੇ ਮਰੋਗੇ। 11 "'ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "'ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ। 12 "'ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, "ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ। 13 ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ। 14 ਪਰ ਝੂਠੇ ਨਬੀ ਆਖ ਰਹੇ ਹਨ: ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।"'ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ। 15 ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "'ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।" 16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, "ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, 'ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।' ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਮ੍ਹਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ। 17 ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ। 18 ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।" 19 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ। 20 ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈਕੇ ਨਹੀਂ ਗਿਆ ਜਦੋਂ ਉਸਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ। 21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ। 22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।"

28:1 ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸਨੇ ਆਖਿਆ, 2 "ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਵਿੱਚ ਪਾਇਆ ਹੈ। 3 ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ। 4 ਮੈਂ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਵੀ ਉਸ ਥਾਂ ਵਾਪਸ ਲਿਆਵਾਂਗਾ। ਯੇਹੋਇਆਚਿਨ ਯਹੋਯਾਕੀਮ ਦਾ ਪੁੱਤਰ ਹੈ। ਅਤੇ ਮੈਂ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਨਬੂਕਦਨੱਸਰ ਨੇ ਆਪਣੇ ਘਰਾਂ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - 'ਇਸ ਲਈ ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਪਾਇਆ ਹੈ!"' 5 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸਕਦੇ ਸਨ। 6 ਯਿਰਮਿਯਾਹ ਨੇ ਹਨਨਯਾਹ ਨੂੰ ਆਖਿਆ, "ਆਮੀਨ! ਮੈਨੂੰ ਉਮੀਦ ਹੈ ਕਿ ਯਹੋਵਾਹ ਸੱਚਮੁੱਚ ਅਜਿਹਾ ਹੀ ਕਰੇਗਾ! ਮੈਨੂੰ ਉਮੀਦ ਹੈ ਕਿ ਤੂੰ ਜਿਸ ਸੰਦੇਸ਼ ਦਾ ਪ੍ਰਚਾਰ ਕਰਦਾ ਹੈਂ ਯਹੋਵਾਹ ਉਸਨੂੰ ਸੱਚ ਕਰ ਦੇਵੇਗਾ! ਮੈਨੂੰ ਉਮੀਦ ਹੈ ਕਿ ਯਹੋਵਾਹ ਬਾਬਲ ਤੋਂ ਯਹੋਵਾਹ ਦੇ ਮੰਦਰ ਦੀਆਂ ਚੀਜ਼ਾਂ ਨੂੰ ਇਸ ਥਾਂ ਵਾਪਸ ਲਿਆਵੇਗਾ। ਅਤੇ ਮੈਨੂੰ ਉਮੀਦ ਹੈ ਕਿ ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਇੱਥੇ ਵਾਪਸ ਲਿਆਵੇਗਾ ਜਿਨ੍ਹਾਂ ਨੂੰ ਮਜ਼ਬੂਰ ਹੋਕੇ ਆਪਣੇ ਘਰ ਛੱਡਣੇ ਪਏ ਸਨ। 7 "ਪਰ ਜੋ ਮੈਂ ਆਖਦਾ ਹਾਂ ਉਸਨੂੰ ਧਿਆਨ ਨਾਲ ਸੁਣੋ, ਹਨਨਯਾਹ। ਜੋ ਮੈਂ ਤੁਹਾਨੂੰ, ਸਾਰੇ ਲੋਕਾਂ ਨੂੰ, ਆਖਦਾ ਹਾਂ ਉਸਨੂੰ ਧਿਆਨ ਨਾਲ ਸੁਣੋ। 8 ਹਨਨਯਾਹ, ਤੇਰੇ ਅਤੇ ਮੇਰੇ ਨਬੀ ਬਣਨ ਤੋਂ ਪਹਿਲਾਂ ਵੀ ਇੱਥੇ ਨਬੀ ਸਨ। ਉਨ੍ਹਾਂ ਨੇ ਪ੍ਰਚਾਰ ਕੀਤਾ ਸੀ ਕਿ ਜੰਗ, ਭੁੱਖਮਰੀ ਅਤੇ ਭਿਆਨਕ ਬੀਮਾਰੀਆਂ ਬਹੁਤ ਸਾਰੇ ਦੇਸ਼ਾਂ ਅਤੇ ਮਹਾਨ ਰਾਜਧਾਨੀਆਂ ਅੰਦਰ ਆਉਣਗੀਆਂ। 9 ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸਕਣਗੇ ਕਿ ਉਸਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।" 10 ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ। 11 ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸਨੂੰ ਸੁਣ ਸਕਣ। ਉਸਨੇ ਆਖਿਆ, "ਯਹੋਵਾਹ ਆਖਦਾ ਹੈ: 'ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।"ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚਲਾ ਗਿਆ। 12 ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ। 13 ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, "ਜਾਓ ਅਤੇ ਹਨਨਯਾਹ ਨੂੰ ਆਖੋ, 'ਯਹੋਵਾਹ ਇਹ ਆਖਦਾ ਹੈ: 'ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ।' 14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, 'ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸਕਣ। ਅਤੇ ਉਹ ਉਸਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।"' 15 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, "ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ। 16 ਇਸ ਲਈ ਯਹੋਵਾਹ ਇਹ ਆਖਦਾ ਹੈ, 'ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿਖਿਆ ਦਿੱਤੀ।"' 17 ਹਨਨਯਾਹ ਉਸੇ ਸਾਲ ਦੇ ਸੱਤਵੇਂ ਮਹੀਨੇ ਵਿੱਚ ਮਰ ਗਿਆ।

29:1 ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ। 2 (ਇਹ ਖਤ ਉਸ ਤੋਂ ਮਗਰੋਂ ਭੇਜਿਆ ਗਿਆ ਜਦੋਂ ਰਾਜਾ ਯਹੋਯਾਕੀਮ, ਰਾਣੀ ਮਾਤਾ, ਅਧਿਕਾਰੀ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਤਰਖਾਣ ਅਤੇ ਧਾਤ ਦੇ ਕਾਮੇ ਯਰੂਸ਼ਲਮ ਵਿੱਚੋਂ ਲਿਆਂਦੇ ਗਏ ਸਨ।) 3 ਸਿਦਕੀਯਾਹ ਨੇ ਅਲਆਸਾਹ ਅਤੇ ਗਮਰਯਾਹ ਨੂੰ ਰਾਜੇ ਨਬੂਕਦਨੱਸਰ ਵੱਲ ਘਲਿਆ। ਸਿਦ੍ਦਕੀਯਾਹ ਯਹੂਦਾਹ ਦਾ ਰਾਜਾ ਸੀ। ਅਲਆਸਾਹ ਸ਼ਾਫ਼ਾਨ ਦਾ ਪੁੱਤਰ ਸੀ। ਅਤੇ ਗਮਰਯਾਹ ਹਿਲਕੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਨ੍ਹਾਂ ਆਮਦੀਆਂ ਨੂੰ ਬਾਬਲ ਲਿਜਾਣ ਲਈ ਖਤ ਦਿੱਤਾ। ਖਤ ਵਿੱਚ ਇਹ ਲਿਖਿਆ ਸੀ: 4 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਆਖਦਾ ਹੈ ਜਿਨ੍ਹਾਂ ਨੂੰ ਉਸਨੇ ਯਰੂਸ਼ਲਮ ਵਿੱਚੋਂ ਬਾਬਲ ਅੰਦਰ ਬੰਦੀ ਬਣਾਕੇ ਭੇਜਿਆ। 5 "ਮਕਾਨ ਬਣਾਓ ਅਤੇ ਉਨ੍ਹਾਂ ਵਿੱਚ ਰਹੋ। ਧਰਤੀ ਉੱਤੇ ਟਿਕ ਜਾਓ। ਬਾਗ਼ ਲਗਾਓ ਅਤੇ ਆਪਣੇ ਉਗਾਏ ਹੋਏ ਭੋਜਨ ਨੂੰ ਖਾਓ। 6 ਵਿਆਹ ਕਰਵਾਓ ਅਤੇ ਪੁੱਤਰਾਂ ਧੀਆਂ ਵਾਲੇ ਬਣੋ। ਆਪਣੇ ਪੁੱਤਰਾਂ ਲਈ ਵਹੁਟੀਆਂ ਤਲਾਸ਼ ਕਰੋ। ਅਤੇ ਆਪਣੀਆਂ ਧੀਆਂ ਦਾ ਵਿਆਹ ਵੀ ਕਰੋ। ਅਜਿਹਾ ਕਰੋ ਤਾਂ ਜੋ ਉਹ ਵੀ ਧੀਆਂ ਪੁੱਤਰਾਂ ਵਾਲੇ ਹੋਣ। ਬਹੁਤ ਔਲਾਦ ਪੈਦਾ ਕਰੋ ਅਤੇ ਬਾਬਲ ਵਿੱਚ ਆਪਣੀ ਗਿਣਤੀ ਵਧਾਓ। ਗਿਣਤੀ ਵਿੱਚ ਬੋੜੇ ਨਾ ਹੋਵੋ। 7 ਅਤੇ ਇਹ ਵੀ ਕਿ ਉਸ ਸ਼ਹਿਰ ਲਈ ਨੇਕ ਕੰਮ ਕਰੋ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ। ਜਿਸ ਸ਼ਹਿਰ ਵਿੱਚ ਤੁਸੀਂ ਰਹਿ ਰਹੇ ਹੋ ਉਸ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਕਿਉਂ? ਕਿਉਂ ਕਿ ਜੇ ਉਸ ਸ਼ਹਿਰ ਵਿੱਚ ਸ਼ਾਂਤੀ ਹੋਵੇਗਾ ਤਾਂ ਤੁਸੀਂ ਵੀ ਸ਼ਾਂਤੀ ਨਾਲ ਰਹੋਗੇ।" 8 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, "ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ। 9 ਉਹ ਝੂਠ ਦਾ ਪ੍ਰਚਾਰ ਕਰ ਰਹੇ ਹਨ। ਅਤੇ ਉਹ ਆਖ ਰਹੇ ਹਨ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। ਪਰ ਮੈਂ ਉਨ੍ਹਾਂ ਨੂੰ ਨਹੀਂ ਭੇਜਿਆ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 10 ਯਹੋਵਾਹ ਇਹ ਆਖਦਾ ਹੈ: ਬਾਬਲ 70 ਵਰ੍ਹਿਆਂ ਤੀਕ ਸ਼ਕਤੀਸ਼ਾਲੀ ਰਹੇਗਾ। ਉਸ ਸਮੇਂ ਤੋਂ ਮਗਰੋਂ ਮੈਂ ਤੁਹਾਡੇ ਲੋਕਾਂ ਕੋਲ ਆਵਾਂਗਾ ਜਿਹੜੇ ਬਾਬਲ ਵਿੱਚ ਰਹਿ ਰਹੇ ਹੋ। ਮੈਂ ਤੁਹਾਨੂੰ ਯਰੂਸ਼ਲਮ ਵਾਪਸ ਲਿਆਉਣ ਦਾ ਆਪਣਾ ਸ਼ੁਭ ਇਕਰਾਰ ਪੂਰਾ ਕਰਾਂਗਾ। 11 ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ। 12 ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਁਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ। 13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ। 14 ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।" 15 ਸ਼ਾਇਦ ਤੁਸੀਂ ਲੋਕ ਆਖੋ, "ਪਰ ਯਹੋਵਾਹ ਨੇ ਤਾਂ ਸਾਨੂੰ ਇੱਥੇ ਬਾਬਲ ਵਿੱਚ ਨਬੀ ਦਿੱਤੇ ਹਨ।" 16 ਪਰ ਯਹੋਵਾਹ ਇਹ ਗੱਲਾਂ ਤੁਹਾਡੇ ਉਨ੍ਹਾਂ ਸੰਬੰਧੀਆਂ ਬਾਰੇ ਆਖਦਾ ਹੈ ਜਿਨ੍ਹਾਂ ਨੂੰ ਬਾਬਲ ਲਿਆਂਦਾ ਗਿਆ ਸੀ। ਮੈਂ ਉਸ ਰਾਜੇ ਦੀ ਗੱਲ ਕਰ ਰਿਹਾ ਹਾਂ ਜਿਹੜਾ ਦਾਊਦ ਦੇ ਤਖਤ ਉੱਤੇ ਹੁਣ ਬੈਠਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਹਾਲੇ ਵੀ ਯਰੂਸ਼ਲਮ ਦੇ ਸ਼ਹਿਰ ਵਿੱਚ ਹਨ। 17 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਛੇਤੀ ਹੀ ਉਨ੍ਹਾਂ ਲੋਕਾਂ ਲਈ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਭੇਜਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਬਣਾ ਦਿਆਂਗਾ ਜਿਵੇਂ ਸੜੇ ਹੋਏ ਅੰਜੀਰ ਹੁੰਦੇ ਹਨ ਜਿਹੜੇ ਖਾਣ ਦੇ ਕਾਬਿਲ ਨਹੀਂ ਹੁੰਦੇ। 18 ਮੈਂ ਉਨ੍ਹਾਂ ਲੋਕਾਂ ਦਾ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀ ਨਾਲ ਪਿੱਛਾ ਕਰਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਇਸਨੂੰ ਇਉਂ ਬਣਾ ਦਿਆਂਗਾ ਕਿ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਇਹ ਦੇਖਕੇ ਭੈਭੀਤ ਹੋ ਜਾਣਗੀਆਂ ਕਿ ਇਨ੍ਹਾਂ ਲੋਕਾਂ ਨਾਲ ਕੀ ਵਾਪਰਿਆ ਹੈ। ਉਹ ਲੋਕ ਤਬਾਹ ਹੋ ਜਾਣਗੇ। ਲੋਕੀ ਹੈਰਾਨੀ ਨਾਲ ਸੀਟੀਆਂ ਵਜਾਉਣਗੇ ਜਦੋਂ ਉਹ ਇਨ੍ਹਾਂ ਵਾਪਰੀਆਂ ਹੋਈਆਂ ਗੱਲਾਂ ਬਾਰੇ ਸੁਣਨਗੇ। ਅਤੇ ਲੋਕ ਉਨ੍ਹਾਂ ਨੂੰ ਮਿਸਾਲ ਦੇਣ ਲਈ ਵਰਤਣਗੇ ਜਦੋਂ ਉਹ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ। ਮੈਂ ਉਨ੍ਹਾਂ ਨੂੰ ਜਿੱਥੇ ਵੀ ਜਾਣ ਲਈ ਮਜ਼ਬੂਰ ਕਰਾਂਗਾ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ। 19 ਮੈਂ ਇਹ ਸਾਰੀਆਂ ਗੱਲਾਂ ਵਾਪਰਨ ਦੇਵਾਂਗਾ ਕਿਉਂ ਕਿ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੇ ਮੇਰੇ ਸੰਦੇਸ਼ ਨੂੰ ਨਹੀਂ ਸੁਣਿਆ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਮੈਂ ਆਪਣਾ ਸੰਦੇਸ਼ ਉਨ੍ਹਾਂ ਨੂੰ ਬਾਰ-ਬਾਰ ਭੇਜਿਆ। ਮੈਂ ਆਪਣੇ ਸੇਵਕਾਂ, ਨਬੀਆਂ, ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਆਪਣੇ ਸੰਦੇਸ਼ ਦੇਣ ਲਈ ਕੀਤੀ। ਪਰ ਲੋਕਾਂ ਨੇ ਨਹੀਂ ਸੁਣਿਆ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 20 ਤੁਸੀਂ ਲੋਕ ਬੰਦੀਵਾਨ ਹੋ। ਮੈਂ ਤੁਹਾਨੂੰ ਯਰੂਸ਼ਲਮ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ। ਇਸ ਲਈ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।" 21 ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਕੋਲਾਯਾਹ ਦੇ ਪੁੱਤਰ ਅਹਾਬ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਆਖਦਾ ਹੈ: "ਇਹ ਦੋਵੇਂ ਬੰਦੇ ਤੁਹਾਨੂੰ ਝੂਠ ਦਾ ਪ੍ਰਚਾਰ ਕਰਦੇ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। (ਪਰ ਉਹ ਝੂਠ ਬੋਲ ਰਹੇ ਸਨ।) ਮੈਂ ਉਨ੍ਹਾਂ ਦੋਹਾਂ ਨਬੀਆਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਅਤੇ ਨਬੂਕਦਨੱਸਰ ਉਨ੍ਹਾਂ ਨਬੀਆਂ ਨੂੰ ਤੁਹਾਡੇ ਲੋਕਾਂ ਦੇ ਸਾਮ੍ਹਣੇ ਮਾਰ ਮੁਕਾਵੇਗਾ ਜਿਹੜੇ ਬਾਬਲ ਵਿੱਚ ਬੰਦੀਵਾਨ ਹੋ। 22 ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ! 23 ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 24 ਸ਼ਮਅਯਾਹ ਨੂੰ ਵੀ ਸੰਦੇਸ਼ ਦੇਵੀਂ। ਸ਼ਮਅਯਾਹ ਨਹਲਾਮ ਪਰਿਵਾਰ ਵਿੱਚੋਂ ਹੈ। 25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਸ਼ਮਅਯਾਹ, ਤੂੰ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਚਿੱਠੀਆਂ ਭੇਜੀਆਂ। ਅਤੇ ਤੂੰ ਮਆਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਚਿੱਠੀਆਂ ਭੇਜੀਆਂ। ਤੂੰ ਸਾਰੇ ਜਾਜਕਾਂ ਨੂੰ ਵੀ ਚਿੱਠੀਆਂ ਪਾਈਆਂ। ਤੂੰ ਇਹ ਚਿੱਠੀਆਂ ਆਪਣੇ ਨਾਂ ਉੱਤੇ ਪਾਇਆਂ ਅਤੇ ਯਹੋਵਾਹ ਦੇ ਅਧਿਕਾਰ ਨਾਲ ਨਹੀਂ। 26 ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, 'ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ। 27 ਹੁਣ ਯਿਰਮਿਯਾਹ ਨਬੀ ਹੋਣ ਦਾ ਦਾਵ੍ਹਾ ਕਰ ਰਿਹਾ ਹੈ। ਇਸ ਲਈ ਤੂੰ ਉਸ ਨੂੰ ਕਿਉਂ ਨਹੀਂ ਝਿੜਕਿਆ? 28 ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: "ਤੁਸੀਂ ਲੋਕ ਬਾਬਲ ਵਿੱਚ ਲਂਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।"' 29 ਜਾਜਕ ਸਫ਼ਨਯਾਹ ਨੇ ਨਬੀ ਯਿਰਮਿਯਾਹ ਨੂੰ ਚਿੱਠੀ ਪਢ਼ ਕੇ ਸੁਣਾਈ। 30 ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਆਇਆ: 31 ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: 'ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ। 32 ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "'ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।"'

30:1 ਇਹ ਉਹ ਸੰਦੇਸ਼ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਮਿਲਿਆ। 2 ਯਹੋਵਾਹ ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ, ਨੇ ਆਖਿਆ ਸੀ, "ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਆਖੇ ਨੇ ਉਨ੍ਹਾਂ ਨੂੰ ਇੱਕ ਕਿਤਾਬ ਵਿੱਚ ਲਿਖ ਲੈ। ਇਹ ਕਿਤਾਬ ਖੁਦ ਆਪਣੇ ਲਈ ਲਿਖ। 3 ਅਜਿਹਾ ਹੀ ਕਰ ਕਿਉਂ ਕਿ ਉਹ ਦਿਨ ਆਉਣਗੇ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਜਦੋਂ ਮੈਂ ਆਪਣੇ ਲੋਕਾਂ ਨੂੰ ਜਲਾਵਤਨੀ ਵਿੱਚੋਂ ਵਾਪਸ ਇਸਰਾਏਲ ਅਤੇ ਯਹੂਦਾਹ ਵਿੱਚ ਲਿਆਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਧਰਤੀ ਉੱਤੇ ਵਸਾ ਦਿਆਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਫ਼ੇਰ ਮੇਰੇ ਬੰਦੇ ਉਸ ਧਰਤੀ ਦੇ ਦੋਬਾਰਾ ਮਾਲਿਕ ਹੋਣਗੇ।" 4 ਯਹੋਵਾਹ ਨੇ ਇਹ ਸੰਦੇਸ਼ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਸੁਣਾਇਆ। 5 ਇਹੀ ਹੈ ਜੋ ਯਹੋਵਾਹ ਨੇ ਆਖਿਆ: "ਅਸੀਂ ਲੋਕਾਂ ਨੂੰ ਡਰ ਨਾਲ ਚੀਕਦਿਆਂ ਸੁਣਦੇ ਹਾਂ! ਲੋਕ ਭੈਭੀਤ ਨੇ! ਇੱਥੇ ਕੋਈ ਸ਼ਾਂਤੀ ਨਹੀਂ! 6 "ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸਕਦਾ ਹੈ? ਬੇਸਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ। 7 ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ। 8 ਉਸ ਸਮੇਂ, ਇਹ ਸੰਦੇਸ਼ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ - "ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੇ ਗਲਾਂ ਵਿੱਚ ਪਾਏ ਹੋਏ ਜੂਲੇ ਨੂੰ ਤੋੜ ਦਿਆਂਗਾ। ਅਤੇ ਮੈਂ ਤੁਹਾਨੂੰ ਬੰਨ੍ਹਣ ਵਾਲੀਆਂ ਰਸੀਆਂ ਨੂੰ ਤੋੜ ਦਿਆਂਗਾ। ਵਿਦੇਸ਼ੀ ਲੋਕ ਫ਼ੇਰ ਕਦੇ ਵੀ ਮੇਰੇ ਲੋਕਾਂ ਨੂੰ ਗੁਲਾਮ ਬਣ ਜਾਣ ਲਈ ਮਜ਼ਬੂਰ ਨਹੀਂ ਕਰਨਗੇ। 9 ਇਸਰਾਏਲ ਅਤੇ ਯਹੂਦਾਹ ਦੇ ਲੋਕ ਵਿਦੇਸ਼ੀ ਲੋਕਾਂ ਦੀ ਸੇਵਾ ਨਹੀਂ ਕਰਨਗੇ। ਨਹੀਂ! ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਆਪਣੇ ਰਾਜੇ ਦਾਊਦ ਦੀ ਸੇਵਾ ਕਰਨਗੇ, ਰਾਜੇ ਨੂੰ ਮੈਂ ਉਨ੍ਹਾਂ ਦੇ ਪਾਸ ਭੇਜ ਦਿਆਂਗਾ। 10 "ਇਸ ਲਈ, ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ!" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "ਹੇ ਇਸਰਾਏਲ ਇਸਦੇ ਕਾਰਣ ਭੈਭੀਤ ਨਾ ਹੋ। ਮੈਂ ਤੈਨੂੰ ਉਨ੍ਹਾਂ ਦੂਰ ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੇਰੇ ਉੱਤਰਾਧਿਕਾਰੀਆਂ ਨੂੰ ਉਸ ਦੂਰ-ਦੁਰਾਡੇ ਦੇਸ ਤੋਂ ਬਚਾਵਾਂਗਾ ਜਿੱਥੇ ਉਹ ਬੰਦੀ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਯਾਕੂਬ ਨੂੰ ਫ਼ੇਰ ਸ਼ਾਂਤੀ ਮਿਲੇਗੀ। ਲੋਕ ਯਾਕੂਬ ਨੂੰ ਤੰਗ ਨਹੀਂ ਕਰਨਗੇ। ਇੱਥੇ, ਮੇਰੇ ਲੋਕਾਂ ਨੂੰ ਭੈਭੀਤ ਕਰਨ ਵਾਲਾ ਕੋਈ ਦੁਸ਼ਮਣ ਨਹੀਂ ਹੋਵੇਗਾ। 11 ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਨਾਲ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। "ਅਤੇ ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਕੋਲ ਭੇਜਿਆ ਸੀ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਇਹ ਠੀਕ ਹੈ, ਮੈਂ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਪਰ ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਤੁਹਾਨੂੰ ਤੁਹਾਡੇ ਮੰਦੇ ਅਮਲਾਂ ਲਈ ਅਵੱਸ਼ ਸਜ਼ਾ ਮਿਲੇਗੀ। ਪਰ ਮੈਂ ਤੁਹਾਨੂੰ ਨਿਰਪੱਖ ਹੋਕੇ ਸਬਕ ਸਿਖਾਵਾਂਗਾ।" 12 ਯਹੋਵਾਹ ਆਖਦਾ ਹੈ: ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਤੁਹਾਨੂੰ ਅਜਿਹਾ ਜ਼ਖਮ ਲਗਿਆ ਹੈ ਜਿਹੜਾ ਠੀਕ ਨਹੀਂ ਹੋ ਸਕਦਾ। ਤੁਹਾਨੂੰ ਨਾ ਠੀਕ ਹੋਣ ਵਾਲੀ ਚੋਟ ਲਗੀ ਹੈ। 13 ਇੱਥੇ ਤੁਹਾਡੇ ਜ਼ਖਮਾਂ ਨੂੰ ਦੇਖਣ ਵਾਲਾ ਕੋਈ ਬੰਦਾ ਨਹੀਂ। ਇਸ ਲਈ ਤੁਸੀਂ ਰਾਜ਼ੀ ਨਹੀਂ ਹੋਵੋਂਗੇ। 14 ਤੁਸੀਂ ਬਹੁਤ ਕੌਮਾਂ ਦੇ ਦੋਸਤ ਬਣ ਗਏ ਸੀ। ਪਰ ਉਹ ਕੌਮਾਂ ਤੁਹਾਡਾ ਧਿਆਨ ਨਹੀਂ ਰੱਖਦੀਆਂ। ਦੋਸਤ ਤੁਹਾਨੂੰ ਭੁੱਲ ਗਏ ਨੇ। ਮੈਂ ਤੁਹਾਨੂੰ ਦੁਸ਼ਮਣ ਵਾਂਗ ਚੋਟ ਪਹੁੰਚਾਈ। ਮੈਂ ਤੁਹਾਨੂੰ ਬਹੁਤ ਸਖਤ ਸਜ਼ਾ ਦਿੱਤੀ। ਅਜਿਹਾ ਮੈਂ ਤੁਹਾਡੇ ਵੱਡੇ ਦੋਸ਼ ਕਰਕੇ ਕੀਤਾ। ਅਜਿਹਾ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤਾ। 15 ਇਸਰਾਏਲ ਤੇ ਯਹੂਦਾਹ, ਤੁਸੀਂ ਆਪਣੇ ਜ਼ਖਮਾਂ ਬਾਰੇ ਚੀਕਾਂ ਕਿਉਂ ਮਾਰ ਰਹੇ ਹੋ? ਤੁਹਾਡਾ ਜ਼ਖਮ ਬਹੁਤ ਕਸ਼ਟਦਾਇਕ ਹੈ, ਅਤੇ ਇਸ ਦਾ ਕੋਈ ਇਲਾਜ਼ ਨਹੀਂ। ਮੈਂ, ਯਹੋਵਾਹ ਨੇ ਤੁਹਾਡੇ ਵੱਡੇ ਦੋਸ਼ ਕਾਰਣ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ। ਇਹ ਗੱਲਾਂ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤੀਆਂ। 16 ਉਨ੍ਹਾਂ ਕੌਮਾਂ ਤੁਹਾਨੂੰ ਤਬਾਹ ਕੀਤਾ ਸੀ ਪਰ ਉਹ ਖੁਦ ਤਬਾਹ ਹੋ ਗਈਆਂ ਨੇ। ਇਸਰਾਏਲ ਤੇ ਯਹੂਦਾਹ, ਤੁਹਾਡੇ ਦੁਸ਼ਮਣ ਬੰਦੀ ਬਣ ਜਾਣਗੇ। ਉਨ੍ਹਾਂ ਲੋਕਾਂ ਤੁਹਾਡੀਆਂ ਚੀਜ਼ਾਂ ਚੁਰਾਈਆਂ ਸਨ। ਪਰ ਹੋਰ ਲੋਕੀਂ ਉਨ੍ਹਾਂ ਦੀ ਚੋਰੀ ਕਰਨਗੇ। ਉਨ੍ਹਾਂ ਲੋਕਾਂ ਜੰਗ ਅੰਦਰ ਤੁਹਾਡੀਆਂ ਚੀਜ਼ਾਂ ਖੋਹੀਆਂ ਸਨ। ਪਰ ਹੁਣ ਦੂਸਰੇ ਲੋਕ ਜੰਗ ਅੰਦਰ ਉਨ੍ਹਾਂ ਦੀਆਂ ਚੀਜ਼ਾਂ ਖੋਹਣਗੇ। 17 ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 'ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, 'ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।"' 18 ਯਹੋਵਾਹ ਆਖਦਾ ਹੈ: ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢਕੀ ਹੋਈ ਸਖ੍ਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ। 19 ਉਨ੍ਹਾਂ ਥਾਵਾਂ ਦੇ ਲੋਕ ਉਸਤਤ ਦੇ ਗੀਤ ਗਾਉਣਗੇ। ਅਤੇ ਉੱਥੇ ਹਾਸਿਆਂ ਦਾ ਸ਼ੋਰ ਉੱਠੇਗਾ। ਮੈਂ ਉਨ੍ਹਾਂ ਨੂੰ ਢੇਰ ਸਾਰੇ ਬੱਚਿਆਂ ਦਾ ਵਰਦਾਨ ਦੇਵਾਂਗਾ। ਇਸਰਾਏਲ ਅਤੇ ਯਹੂਦਾਹ ਛੋਟੇ ਨਹੀਂ ਹੋਣਗੇ। ਮੈਂ ਉਨ੍ਹਾਂ ਨੂੰ ਇੱਜ਼ਤ ਬਖਸ਼ਾਂਗਾ। ਕੋਈ ਉਨ੍ਹਾਂ ਦੀ ਬੇਕਦਰੀ ਨਹੀਂ ਕਰ ਸਕੇਗਾ। 20 "ਯਾਕੂਬ ਦਾ ਪਰਿਵਾਰ ਹੋਵੇਗਾ ਜਿਸ ਤਰ੍ਹਾਂ ਬਹੁਤ ਪਹਿਲੋਁ, ਇਸਰਾਏਲ ਦਾ ਪਰਿਵਾਰ ਹੁੰਦਾ ਸੀ ਮੈਂ ਇਸਰਾਏਲ ਤੇ ਯਹੂਦਾਹ ਨੂੰ ਮਜ਼ਬੂਤ ਬਣਾਵਾਂਗਾ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜਿਨ੍ਹਾਂ ਉਨ੍ਹਾਂ ਨੂੰ ਦੁੱਖ ਦਿੱਤਾ ਸੀ। 21 ਕੋਈ ਆਪਣਾ ਬੰਦਾ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਹਾਕਮ ਮੇਰੇ ਆਪਣੇ ਬੰਦਿਆਂ ਵਿੱਚੋਂ ਆਵੇਗਾ। ਲੋਕ ਮੇਰੇ ਨਜ਼ਦੀਕ ਆ ਸਕਦੇ ਨੇ, ਜੇ ਸਿਰਫ਼ ਮੈਂ ਹੀ ਉਨ੍ਹਾਂ ਨੂੰ ਇਸ ਲਈ ਆਖਾਂ। ਇਸ ਲਈ ਮੈਂ ਉਸ ਆਗੂ ਨੂੰ ਮੇਰੇ ਨਜ਼ਦੀਕ ਆਉਣ ਲਈ ਆਖਾਂਗਾ। ਅਤੇ ਉਹ ਮੇਰੇ ਨਜ਼ਦੀਕ ਆਵੇਗਾ। 22 ਤੁਸੀਂ ਮੇਰੇ ਬੰਦੇ ਹੋਵੋਂਗੇ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।" 23 "ਯਹੋਵਾਹ ਬਹੁਤ ਕਹਿਰਵਾਨ ਸੀ! ਉਸਨੇ ਲੋਕਾਂ ਨੂੰ ਸਜ਼ਾ ਦਿੱਤੀ ਸੀ। ਸਜ਼ਾ ਤੂਫ਼ਾਨ ਵਾਂਗ ਆਈ ਸੀ, ਇਹ ਮੰਦੇ ਲੋਕਾਂ ਦੇ ਵਿਰੁੱਧ ਚਕਰਵਾਤ ਵਾਂਗ ਆਈ ਸੀ। 24 ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ।"

31:1 ਯਹੋਵਾਹ ਨੇ ਇਹ ਗੱਲਾਂ ਆਖੀਆਂ, "ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।" 2 ਯਹੋਵਾਹ ਆਖਦਾ ਹੈ: "ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।" 3 ਦੂਰ ਦੁਰਾਡਿਓ, ਯਹੋਵਾਹ ਆਪਣੇ ਲੋਕਾਂ ਨੂੰ ਦਿਖਾਈ ਦੇਵੇਗਾ। ਯਹੋਵਾਹ ਆਖਦਾ ਹੈ, "ਮੈਂ ਤੁਹਾਨੂੰ ਲੋਕਾਂ ਨੂੰ ਅਜਿਹਾ ਪਿਆਰ ਕਰਦਾ ਹਾਂ ਜੋ ਸਦਾ ਲਈ ਰਹਿੰਦਾ ਹੈ। ਇਸੇ ਲਈ ਮੈਂ ਤੁਹਾਡੇ ਉੱਤੇ ਮਿਹਰ ਦਰਸਾਉਣਾ ਜਾਰੀ ਰੱਖਿਆ। 4 ਇਸਰਾਏਲ, ਮੇਰੀ ਵਹੁਟੀੇ, ਮੈਂ ਤੈਨੂੰ ਫ਼ੇਰ ਉਸਾਰਾਂਗਾ। ਤੂੰ ਫ਼ੇਰ ਤੋਂ ਇੱਕ ਮੁਲਕ ਬਣੇਁਗੀ। ਤੂੰ ਫ਼ੇਰ ਤੋਂ ਆਪਣੀਆਂ ਤੰਬੂਰੀਆਂ ਚੁਕ੍ਕੇਁਗੀ। ਫ਼ੇਰ ਤੂੰ ਉਨ੍ਹਾਂ ਸਾਰੇ ਲੋਕਾਂ ਨਾਲ ਨੱਚੇਁਗੀ, ਜਿਹੜੇ ਖੁਸ਼ੀ ਮਨਾ ਰਹੇ ਨੇ। 5 ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਁਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ। 6 ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀੇ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।" 7 ਯਹੋਵਾਹ ਆਖਦਾ ਹੈ: "ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: 'ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।' 8 ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ ਉਸ ਦੇਸ਼ ਵਿੱਚੋਂ ਲਿਆਵਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ। ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ। ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ। ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ। 9 ਉਹ ਲੋਕ ਰੋਦੇ ਹੋਏ ਆਉਣਗੇ। ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸਕੂਨ ਦੇਵਾਂਗਾ। ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ। ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ। ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ। ਅਤੇ ਅਫ਼ਰਾਈਮ ਮੇਰਾ ਪਲੇਠਾ ਪੁੱਤਰ ਹੈ। 10 ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। 'ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕਠਿਆਂ ਲਿਆਵ੍ਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।' 11 ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ। 12 ਇਸਰਾਏਲ ਦੇ ਲੋਕ ਸੀਯੋਨ ਦੀ ਚੋਟੀ ਉੱਤੇ ਆਉਣਗੇ ਅਤੇ ਉਹ ਖੁਸ਼ੀ ਦੇ ਨਾਹਰੇ ਮਾਰਨਗੇ। ਉਨ੍ਹਾਂ ਦੇ ਚਿਹਰੇ ਉਨ੍ਹਾਂ ਚੰਗੀਆਂ ਚੀਜ਼ਾਂ ਲਈ ਖੁਸ਼ੀ ਨਾਲ ਚਮਕਣਗੇ ਜੋ ਯਹੋਵਾਹ ਉਨ੍ਹਾਂ ਨੂੰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਅਨਾਜ਼, ਨਵੀਂ ਮੈਅ, ਜ਼ੈਤੂਨ ਦਾ ਤੇਲ, ਲੇਲੇ ਅਤੇ ਗਾਵਾਂ ਦੇਵੇਗਾ। ਉਹ ਉਸ ਬਾਗ਼ ਵਰਗੇ ਹੋਣਗੇ, ਜਿੱਥੇ ਪਾਣੀ ਬਹੁਤ ਹੁੰਦਾ ਹੈ। ਅਤੇ ਇਸਰਾਏਲ ਦੇ ਲੋਕ ਹੁਣ ਹੋਰ ਮੁਸ਼ਕਿਲ ਵਿੱਚ ਨਹੀਂ ਪੈਣਗੇ। 13 ਫ਼ੇਰ ਇਸਰਾਏਲ ਦੀਆਂ ਮੁਟਿਆਰਾਂ ਖੁਸ਼ ਹੋਕੇ ਨੱਚਣਗੀਆਂ। ਅਤੇ ਨਾਚ ਵਿੱਚ ਬੁਢ੍ਢੇ ਅਤੇ ਗਭ੍ਭਰੂ ਸ਼ਾਮਿਲ ਹੋਣਗੇ। ਮੈਂ ਉਨ੍ਹਾਂ ਦੀ ਉਦਾਸੀ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਸਕੂਨ ਪਹੁੰਚਾਵਾਂਗਾ। ਮੈਂ ਉਨ੍ਹਾਂ ਦੀ ਉਦਾਸੀ ਖੁਸ਼ੀ ਵਿੱਚ ਬਦਲ ਦਿਆਂਗਾ। 14 ਮੈਂ ਜਾਜਕਾਂ ਨੂੰ ਚੋਖਾ ਭੋਜਨ ਦੇਵਾਂਗਾ। ਅਤੇ ਮੇਰੇ ਲੋਕ ਉਨ੍ਹਾਂ ਚੰਗੀਆਂ ਚੀਜ਼ਾਂ ਨਾਲ ਰਜ੍ਜੇ ਅਤੇ ਸੰਤੁਸ਼ਟ ਹੋਣਗੇ ਜੋ ਮੈਂ ਉਨ੍ਹਾਂ ਨੂੰ ਦੇਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 15 ਯਹੋਵਾਹ ਆਖਦਾ ਹੈ: "ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸਦੇ ਬੱਚੇ ਹਨ ਮਰ ਗਏ ਹੋਏ।" 16 ਪਰ ਯਹੋਵਾਹ ਆਖਦਾ ਹੈ: "ਰੋਣ ਤੋਂ ਰੁਕ ਜਾਓ! ਆਪਣੀਆਂ ਅੱਖੀਆਂ ਵਿੱਚ ਹੰਝੂ ਨਾ ਭਰੋ! ਤੈਨੂੰ ਆਪਣੇ ਕੰਮ ਦਾ ਇਨਾਮ ਮਿਲੇਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਇਸਰਾਏਲ ਦੇ ਲੋਕ ਆਪਣੇ ਦੁਸ਼ਮਣ ਦੀ ਧਰਤੀ ਤੋਂ ਵਾਪਸ ਪਰਤ ਆਉਣਗੇ। 17 ਇਸਰਾਏਲ, ਤੇਰੇ ਲਈ ਅਜੇ ਉਮੀਦ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਤੇਰੇ ਬੱਚੇ ਵਾਪਸ ਆਪਣੀ ਧਰਤੀ ਉੱਤੇ ਆ ਜਾਣਗੇ। 18 ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: 'ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿਖ੍ਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ। 19 ਯਹੋਵਾਹ, ਮੈਂ ਤੁਹਾਡੇ ਕੋਲੋਂ ਦੂਰ ਭਟਕ ਗਿਆ ਸਾਂ। ਪਰ ਮੈਂ ਆਪਣੇ ਕੀਤੇ ਮੰਦੇ ਅਮਲਾਂ ਨੂੰ ਜਾਣ ਗਿਆ। ਇਸ ਲਈ ਮੈਂ ਆਪਣਾ ਦਿਲ ਤੇ ਜੀਵਨ ਬਦਲ ਲਿਆ। ਮੈਂ ਉਨ੍ਹਾਂ ਮੂਰਖਤਾ ਭਰੀਆਂ ਗੱਲਾਂ ਕਾਰਣ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹਾਂ, ਜਿਹੜੀਆਂ ਮੈਂ ਜਵਾਨੀ ਵੇਲੇ ਕੀਤੀਆਂ ਸਨ।"' 20 ਪਰਮੇਸ਼ੁਰ ਆਖਦਾ ਹੈ, "ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿਂਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 21 "ਇਸਰਾਏਲ ਦੇ ਲੋਕੋ, ਸੜਕਾਂ ਦੇ ਨਿਸ਼ਾਨ ਲਗਾ ਦੇਵੋ। ਅਜਿਹੇ ਸੰਕੇਤ ਰੱਖ ਦਿਓ ਜਿਹੜੇ ਘਰ ਦਾ ਰਸਤਾ ਦਰਸਾਉਣ। ਰਸਤੇ ਦੀ ਨਿਗਰਾਨੀ ਕਰੋ। ਉਸ ਰਾਹ ਨੂੰ ਚੇਤੇ ਰੱਖੋ, ਜਿਸ ਉੱਤੇ ਤੁਸੀਂ ਤੁਰਦੇ ਜਾ ਰਹੇ ਹੋ। ਇਸਰਾਏਲ, ਮੇਰੀ ਵਹੁਟੀੇ, ਘਰ ਆ ਜਾ। ਆਪਣੇ ਕਸਬਿਆਂ ਨੂੰ ਵਾਪਸ ਆ ਜਾ। 22 ਬੇਵਫ਼ਾ ਪੁੱਤਰੀੇ, ਤੂੰ ਕਿੰਨਾ ਕੁ ਚਿਰ ਇਧਰ ਓਧਰ ਭਟਕਦੀ ਰਹੇਁਗੀ? ਤੂੰ ਕਦੋਂ ਘਰ ਪਰਤ ਕੇ ਆਵੇਂਗ?" ਜਦੋਂ ਯਹੋਵਾਹ ਧਰਤੀ ਉੱਤੇ ਕੋਈ ਨਵੀਂ ਸਿਰਜਣਾ ਕਰਦਾ ਹੈ: ਆਦਮੀ ਦੁਆਲੇ ਔਰਤ। 23 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਮੈਂ ਯਹੂਦਾਹ ਦੇ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਸੀ। ਉਸ ਸਮੇਂ, ਯਹੂਦਾਹ ਦੀ ਧਰਤੀ ਅਤੇ ਇਸ ਦੇ ਕਸਬਿਆਂ ਦੇ ਲੋਕ ਇੱਕ ਵਾਰੀ ਫ਼ੇਰ ਇਹ ਸ਼ਬਦ ਵਰਤਣਗੇ: ਯਹੋਵਾਹ ਤੁਹਾਨੂੰ ਅਸੀਸ ਦੇਵੇ, ਚੰਗੇ ਘਰ ਅਤੇ ਪਵਿੱਤਰ ਪਰਬਤ!" 24 ਯਹੂਦਾਹ ਦੇ ਸਾਰੇ ਕਸਬਿਆਂ ਦੇ ਲੋਕ ਸ਼ਾਂਤੀ ਨਾਲ ਇਕੱਠੇ ਰਹਿਣਗੇ। ਕਿਸਾਨ ਅਤੇ ਉਹ ਲੋਕ ਜਿਹੜੇ ਆਪਣੇ ਇੱਜੜਾਂ ਦੇ ਨਾਲ ਇਧਰ ਓਧਰ ਤੁਰਦੇ ਫ਼ਿਰਦੇ ਨੇ, ਯਹੂਦਾਹ ਵਿੱਚ ਸ਼ਾਂਤੀ ਨਾਲ ਰਲ ਕੇ ਰਹਿਣਗੇ। 25 ਮੈਂ ਬਕ੍ਕੇ ਹਾਰੇ ਲੋਕਾਂ ਨੂੰ ਆਰਾਮ ਅਤੇ ਤਾਕਤ ਦਿਆਂਗਾ।" 26 ਇਹ ਸੁਣਨ ਤੋਂ ਮਗਰੋਂ, ਮੈਂ ਜਾਗ ਪਿਆ ਅਤੇ ਆਲੇ-ਦੁਆਲੇ ਦੇਖਣ ਲੱਗਾ। ਇਹ ਬਹੁਤ ਚੰਗੀ ਨੀਂਦ ਸੀ। 27 "ਆ ਰਹੇ ਨੇ ਦਿਨ, 'ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ਜਦੋਂ ਮੈਂ ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੂੰ ਵਧਣ ਫ਼ੁਲ੍ਲਣ ਵਿੱਚ ਸਹਾਇਤਾ ਕਰਾਂਗਾ। ਮੈਂ ਉਨ੍ਹਾਂ ਦੇ ਬੱਚਿਆਂ ਅਤੇ ਜਾਨਵਰਾਂ ਦੇ ਵਧਣ ਫ਼ੁਲ੍ਲਣ ਵਿੱਚ ਵੀ ਸਹਾਇਤਾ ਕਰਾਂਗਾ। ਇਹ ਕਿਸੇ ਬੂਟੇ ਨੂੰ ਬੀਜਣ ਅਤੇ ਉਸਦੀ ਨਿਗਰਾਨੀ ਕਰਨ ਵਾਲੀ ਗੱਲ ਹੋਵੇਗੀ। 28 ਅਤੀਤ ਵਿੱਚ, ਮੈਂ ਇਸਰਾਏਲ ਅਤੇ ਯਹੂਦਾਹ ਦੀ ਨਿਗਰਾਨੀ ਕੀਤੀ ਸੀ ਪਰ ਮੈਂ ਉਨ੍ਹਾਂ ਦੀ ਖਿਚਾਈ ਕਰਨ ਦੇ ਸਮੇਂ ਦੀ ਵੀ ਨਿਗਰਾਨੀ ਕੀਤੀ ਸੀ। ਮੈਂ ਉਨ੍ਹਾਂ ਨੂੰ ਹੇਠਾਂ ਲਾਹ ਸੁਟਿਆ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬਹੁਤ ਮੁਸੀਬਤਾਂ ਦਿੱਤੀਆਂ। ਪਰ ਹੁਣ ਮੈਂ ਉਨ੍ਹਾਂ ਦੀ ਨਿਗਰਾਨੀ ਉਨ੍ਹਾਂ ਨੂੰ ਉਸਾਰਨ ਲਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਨਾਉਣ ਲਈ ਕਰ ਰਿਹਾ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 29 ਲੋਕ ਹੋਰ ਵਧੇਰੇ ਇਸ ਕਹਾਉਤ ਦੀ ਵਰਤੋਂ ਨਹੀਂ ਕਰਨਗੇ:ਮਾਪਿਆਂ ਨੇ ਖਾਧੇ ਖਟ੍ਟੇ ਅੰਗੂਰ, ਪਰ ਉਨ੍ਹਾਂ ਦੇ ਬੱਚਿਆਂ ਨੂੰ ਆਇਆ ਸੁਆਦ ਖਟ੍ਟਾ। 30 ਨਹੀਁ, ਹਰ ਬੰਦਾ ਆਪਣੇ ਗੁਨਾਹ ਲਈ ਮਰੇਗਾ। ਜਿਹੜਾ ਬੰਦਾ ਖਟ੍ਟੇ ਅੰਗੂਰ ਖਾਂਦਾ ਹੈ ਓਸੇ ਨੂੰ ਖਟ੍ਟਾ ਸੁਆਦ ਆਵੇਗਾ।" 31 ਯਹੋਵਾਹ ਨੇ ਇਹ ਗੱਲਾਂ ਆਖੀਆਂ, "ਸਮਾਂ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨਾਲ ਇੱਕ ਨਵਾਂ ਇਕਰਾਰਨਾਮਾ ਕਰਾਂਗਾ। 32 ਇਹ ਓਸ ਤਰ੍ਹਾਂ ਦਾ ਇਕਰਾਰਨਾਮਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਹ ਇਕਰਾਰਨਾਮਾ ਮੈਂ ਉਦੋਂ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਹੱਥ ਫ਼ੜ ਕੇ ਮਿਸਰ ਤੋਂ ਬਾਹਰ ਲੈ ਆਇਆ ਸੀ। ਮੈਂ ਉਨ੍ਹਾਂ ਦਾ ਮਾਲਕ ਸੀ ਪਰ ਉਨ੍ਹਾਂ ਨੇ ਉਹ ਇਕਰਾਰਨਾਮਾ ਤੋੜ ਦਿੱਤਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 33 "ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। 34 ਯਹੋਵਾਹ ਨੂੰ ਜਾਣਨ ਲਈ ਲੋਕਾਂ ਨੂੰ ਆਪਣੀ ਗਵਾਂਢੀਆਂ ਅਤੇ ਰਿਸ਼ਤੇਦਾਰਾਂ ਨੂੰ ਸਿਖਿਆ ਨਹੀਂ ਦੇਣੀ ਪਵੇਗੀ। ਕਿਉਂ? ਕਿਉਂ ਕਿ ਛੋਟੇ ਤੋਂ ਛੋਟੇ ਤੋਂ ਲੈਕੇ ਵੱਡੇ ਤੋਂ ਵੱਡੇ ਤੀਕ ਸਾਰੇ ਲੋਕ ਮੈਨੂੰ ਜਾਣ ਲੈਣਗੇ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਮਾਫ਼ੀ ਦੇ ਦਿਆਂਗਾ। ਮੈਂ ਉਨ੍ਹਾਂ ਦੇ ਪਾਪ ਚੇਤੇ ਨਹੀਂ ਰੱਖਾਂਗਾ। 35 ਆਖਦਾ ਹੈ ਯਹੋਵਾਹ: "ਦਿਨ ਵੇਲੇ ਯਹੋਵਾਹ ਸੂਰਜ ਨੂੰ ਚਮਕਾਉਂਦਾ ਹੈ। ਅਤੇ ਯਹੋਵਾਹ ਰਾਤ ਵੇਲੇ ਚੰਨ ਤਾਰਿਆਂ ਨੂੰ ਚਮਕਾਉਂਦਾ ਹੈ। ਯਹੋਵਾਹ ਸਮੁੰਦਰ ਨੂੰ ਇਸ ਤਰ੍ਹਾਂ ਹਿਲਾਉਂਦਾ ਹੈ ਕਿ ਉਸ ਦੀਆਂ ਲਹਿਰਾਂ ਕੰਢਿਆਂ ਨਾਲ ਟਕਰਾਉਂਦੀਆਂ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।" 36 ਯਹੋਵਾਹ ਇਹ ਗੱਲਾਂ ਆਖਦਾ ਹੈ:ਇਸਰਾਏਲ ਦੇ ਉੱਤਰਾਧਿਕਾਰੀ ਕਦੇ ਵੀ ਕੌਮ ਬਣੀ ਰਹਿਣ ਤੋਂ ਕਦੇ ਨਹੀਂ ਹਟਣਗੇ। ਇਹ ਉਦੋਂ ਹੀ ਵਾਪਰੇਗਾ ਜਦੋਂ ਸੂਰਜ, ਚੰਨ, ਤਾਰਿਆਂ ਅਤੇ ਸਮੁੰਦਰ ਉੱਤੋਂ ਮੇਰਾ ਕਾਬੂ ਹਟ ਗਿਆ।" 37 ਯਹੋਵਾਹ ਆਖਦਾ ਹੈ: ਮੈਂ ਕਦੇ ਵੀ ਇਸਰਾਏਲ ਦੇ ਉੱਤਰਾਧਿਕਾਰੀਆਂ ਨੂੰ ਨਹੀਂ ਤਿਆਗਾਂਗਾ। ਉਹ ਉਦੋਂ ਹੀ ਵਾਪਰੇਗਾ, ਜੇ ਲੋਕ ਉੱਪਰ ਅਕਾਸ਼ ਨੂੰ ਮਾਪ ਲੈਣ ਅਤੇ ਹੇਠਾਂ ਧਰਤੀ ਦੇ ਸਾਰੇ ਭੇਤ ਜਾਣ ਲੈਣ। ਸਿਰਫ਼ ਉਦੋਂ ਹੀ ਮੈਂ ਇਸਰਾਏਲ ਦੇ ਉੱਤਰਾਧਿਕਾਰੀਆਂ ਨੂੰ ਤਿਆਗਾਂਗਾ। ਸਿਰਫ਼ ਉਦੋਂ ਹੀ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਖਾਤਰ ਤਿਆਗਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 38 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਉਹ ਦਿਨ ਆ ਰਹੇ ਹਨ ਜਦੋਂ ਯਰੂਸ਼ਲਮ ਦੇ ਸ਼ਹਿਰ ਨੂੰ ਯਹੋਵਾਹ ਲਈ ਫ਼ੇਰ ਉਸਾਰਿਆ ਜਾਵੇਗਾ। ਸਾਰੇ ਸ਼ਹਿਰ ਨੂੰ ਫ਼ੇਰ ਉਸਾਰਿਆ ਜਾਵੇਗਾ - ਹਨਨੇਲ ਦੇ ਮੀਨਾਰ ਤੋਂ ਲੈਕੇ ਨੁਕਰ ਦੇ ਦਰਵਾਜ਼ੇ ਤੀਕ। 39 ਨਾਪਣ ਵਾਲਾ ਫ਼ੀਤਾ ਨੁਕਰੇ ਦੇ ਦਰਵਾਜ਼ੇ ਤੋਂ ਸਿਧ੍ਧਾ ਗਾਰੇਬ ਦੀ ਪਹਾੜੀ ਤੀਕ ਅਤੇ ਫ਼ੇਰ ਮੁੜ ਕੇ ਗੋਆਹ ਨਾਮ ਦੀ ਥਾਂ ਤੱਕ ਫ਼ੈਲਾਇਆ ਜਾਵੇਗਾ। 40 ਉਹ ਸਾਰੀ ਵਾਦੀ ਜਿੱਥੇ ਮੁਰਦਾ ਸਰੀਰ ਅਤੇ ਅਸਬੀਆਂ ਸੁੱਟੀਆਂ ਜਾਂਦੀਆਂ ਹਨ, ਯਹੋਵਾਹ ਲਈ ਪਵਿੱਤਰ ਹੋਵੇਗੀ। ਅਤੇ ਉਸ ਵਿੱਚ ਕਿਦਰੋਨ ਵਾਦੀ ਦੇ ਹੇਠਾਂ ਤਕ ਫ਼ੈਲੇ ਪੌੜੀਦਾਰ ਖੇਤ ਘੋੜ ਦਰਵਾਜ਼ੇ ਦੇ ਕੋਨੇ ਤੀਕ, ਸ਼ਾਮਿਲ ਕੀਤੇ ਜਾਣਗੇ। ਸਾਰਾ ਖੇਤਰ ਯਹੋਵਾਹ ਲਈ ਪਵਿੱਤਰ ਹੋਵੇਗਾ। ਯਰੂਸ਼ਲਮ ਦਾ ਸ਼ਹਿਰ ਫ਼ੇਰ ਕਦੇ ਵੀ ਢਾਹਿਆ ਜਾਂ ਤਬਾਹ ਨਹੀਂ ਕੀਤਾ ਜਾਵੇਗਾ।"

32:1 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਦਸਵਾਂ ਵਰ੍ਹਾ ਸੀ। ਸਿਦਕੀਯਾਹ ਦਾ ਦਸਵਾਂ ਵਰ੍ਹਾ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ। 2 ਉਸ ਸਮੇਂ, ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ। ਅਤੇ ਯਿਰਮਿਯਾਹ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। ਇਹ ਵਰਾਂਡਾ ਯਹੂਦਾਹ ਦੇ ਰਾਜੇ ਦੇ ਮਹਿਲ ਦੇ ਅੰਦਰ ਸੀ। 3 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, "ਯਹੋਵਾਹ ਆਖਦਾ ਹੈ: 'ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ। 4 ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਮ੍ਹਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ। 5 ਬਾਬਲ ਦਾ ਰਾਜਾ ਸਿਦਕੀਯਾਹ ਨੂੰ ਬਾਬਲ ਲੈ ਜਾਵੇਗਾ। ਸਿਦਕੀਯਾਹ ਉਦੋਂ ਤੀਕ ਓਥੇ ਹੀ ਰਹੇਗਾ ਜਦੋਂ ਤੀਕ ਕਿ ਮੈਂ ਉਸਨੂੰ ਸਜ਼ਾ ਨਹੀਂ ਦੇ ਦਿੰਦਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ - 'ਜੇ ਤੂੰ ਬਾਬਲ ਦੀਆਂ ਫ਼ੌਜਾਂ ਨਾਲ ਲੜੇਁਗਾ ਤਾਂ ਤੂੰ ਸਫ਼ਲ ਨਹੀਂ ਹੋਵੇਗਾ।"' 6 ਜਦੋਂ ਯਿਰਮਿਯਾਹ ਹਾਲੇ ਬੰਦੀਵਾਨ ਸੀ, ਉਸਨੇ ਆਖਿਆ, "ਮੈਨੂੰ ਯਹੋਵਾਹ ਵੱਲੋਂ ਸੰਦੇਸ਼ ਆਇਆ ਸੀ। ਸੰਦੇਸ਼ ਇਹ ਸੀ: 7 ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ਲ੍ਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, 'ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।' 8 "ਤਾਂ ਜਿਵੇਂ ਯਹੋਵਾਹ ਨੇ ਆਖਿਆ ਸੀ ਓਵੇਂ ਹੀ ਵਾਪਰਿਆ। ਮੇਰਾ ਚਚੇਰਾ ਭਰਾ ਹਨਮੇਲ ਮੇਰੇ ਕੋਲ ਗਾਰਦ ਦੇ ਵਰਾਂਡੇ ਵਿੱਚ ਆਇਆ। ਹਨਮੇਲ ਨੇ ਮੈਨੂੰ ਆਖਿਆ, 'ਯਿਰਮਿਯਾਹ ਅਨਾਬੋਬ ਕਸਬੇ ਦੇ ਨੇੜੇ ਵਾਲਾ ਮੇਰਾ ਖੇਤ ਖਰੀਦ ਲੈ, ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਧਰਤੀ ਵਿੱਚ ਹੈ। ਉਸ ਧਰਤੀ ਨੂੰ ਆਪਣੇ ਲਈ ਖਰੀਦ ਲੈ ਕਿਉਂ ਕਿ ਇਸਨੂੰ ਖਰੀਦਣਾ ਅਤੇ ਇਸਦਾ ਮਾਲਕ ਹੋਣਾ ਤੇਰਾ ਹੱਕ ਹੈ।""ਇਸ ਲਈ, ਮੈਂ ਜਾਣਦਾ ਸਾਂ ਕਿ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 9 ਮੈਂ ਆਪਣੇ ਚਚੇਰੇ ਭਰਾ ਹਨਮੇਲ ਕੋਲੋਂ ਅਨਾਬੋਬ ਵਾਲਾ ਖੇਤ ਖਰੀਦ ਲਿਆ। ਮੈਂ ਉਸਨੂੰ ਚਾਂਦੀ ਦੇ 17ਸ਼ੈਕਲ ਤੋਂਲਕੇ ਦੇ ਦਿੱਤੇ। 10 ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ। 11 ਫ਼ੇਰ ਮੈਂ ਉਹ ਨਕਲ ਜਿਹੜੀ ਮੁਹਰਬੰਦ ਸੀ ਅਤੇ ਉਹ ਵੀ ਜਿਹੜੀ ਮੁਹਰਬੰਦ ਨਹੀਂ, ਲੈ ਲਈ ਲਈਆਂ। 12 ਅਤੇ ਮੈਂ ਉਹ ਬਾਰੂਕ ਨੂੰ ਦੇ ਦਿੱਤੀਆਂ। ਬਾਰੂਕ ਨੇਰੀਆਹ ਦਾ ਪੁੱਤਰ ਸੀ। ਨੇਰੀਆਹ ਮਹਸੇਯਾਹ ਦਾ ਪੁੱਤਰ ਸੀ। ਮੁਹਰਬੰਦ ਨਕਲ ਉੱਤੇ ਮੇਰੀ ਖਰੀਦ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ। ਮੈਂ ਇਹ ਸੌਦੇ ਦਾ ਕਾਗਜ਼ ਆਪਣੇ ਚਚੇਰੇ ਭਰਾ ਹਨਮੇਲ ਅਤੇ ਹੋਰਨਾਂ ਗਵਾਹਾਂ ਦੇ ਸਾਮ੍ਹਣੇ ਬਾਰੂਕ ਨੂੰ ਦੇ ਦਿੱਤਾ। ਉਨ੍ਹਾਂ ਗਵਾਹਾਂ ਨੇ ਵੀ ਸੌਦੇ ਉੱਤੇ ਹਸਤਾਖਰ ਕੀਤੇ ਸਨ। ਉੱਥੇ ਬਹੁਤ ਸਾਰੇ ਹੋਰ ਲੋਕ ਵੀ ਵਰਾਂਡੇ ਅੰਦਰ ਬੈਠੇ ਹੋਏ ਸਨ ਜਿਨ੍ਹਾਂ ਨੇ ਮੈਨੂੰ ਸੌਦਾ ਬਾਰੂਕ ਨੂੰ ਦਿੰਦਿਆਂ ਦੇਖਿਆ ਸੀ। 13 "ਸਾਰੇ ਲੋਕਾਂ ਦੇ ਦੇਖਦਿਆਂ ਮੈਂ ਬਾਰੂਕ ਨੂੰ ਆਖਿਆ: 14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, 'ਸੌਦੇ ਦੀਆਂ ਦੋਵੇਂ ਨਕਲਾਂ ਲੈ ਲੈ - ਮੁਹਰਬੰਦ ਨਕਲ ਅਤੇ ਉਹ ਨਕਲ ਜਿਹੜੀ ਮੁਹਰਬੰਦ ਨਹੀਂ ਹੈ - ਅਤੇ ਇਨ੍ਹਾਂ ਨੂੰ ਮਿੱਟੀ ਦੇ ਬਰਤਨ ਵਿੱਚ ਰੱਖਦੇ। ਅਜਿਹਾ ਹੀ ਕਰ ਤਾਂ ਜੋ ਇਹ ਨਕਲਾਂ ਦੇਰ ਤੱਕ ਸੁਰਖਿਅਤ ਰਹਿਣ। 15 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਭਵਿੱਖ ਵਿੱਚ ਮੇਰੇ ਲੋਕ ਇੱਕ ਵਾਰੀ ਫ਼ੇਰ ਇਸਰਾਏਲ ਦੀ ਧਰਤੀ ਵਿੱਚ ਮਕਾਨ, ਖੇਤ ਅਤੇ ਬਗੀਚੇ ਖਰੀਦਣਗੇ।"' 16 ਮੈਂ ਸੌਦੇ ਦੀ ਨਕਲ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਦੇ ਦੇਣ ਤੋਂ ਮਗਰੋਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ: 17 "ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ। 18 ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ। 19 ਯਹੋਵਾਹ ਜੀ ਤੁਸੀਂ ਵਿਉਂਤਾਂ ਬਣਾਉਂਦੇ ਹੋ ਅਤੇ ਮਹਾਨ ਗੱਲਾਂ ਕਰਦੇ ਹੋ। ਤੁਸੀਂ ਲੋਕਾਂ ਦੀ ਕੀਤੀ ਹਰ ਗੱਲ ਦੇਖਦੇ ਹੋ। ਤੁਸੀਂ ਨੇਕੀ ਕਰਨ ਵਾਲਿਆਂ ਨੂੰ ਇਨਾਮ ਦਿੰਦੇ ਹੋ ਅਤੇ ਬਦੀ ਕਰਨ ਵਾਲਿਆਂ ਨੂੰ ਸਜ਼ਾ ਦਿੰਦੇ ਹੋ - ਤੁਸੀਂ ਉਨ੍ਹਾਂ ਨੂੰ ਓਹੋ ਕੁਝ ਦਿੰਦੇ ਹੋ ਜਿਸਦੇ ਉਹ ਅਧਿਕਾਰੀ ਹਨ। 20 ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ। 21 ਯਹੋਵਾਹ ਜੀ, ਤੁਸੀਂ ਤਾਕਤਵਰ ਚਮਤਕਾਰਾਂ ਦੀ ਵਰਤੋਂ ਕੀਤੀ ਅਤੇ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਕੱਢ ਕੇ ਇਸਰਾਏਲ ਲਿਆਂਦਾ। ਇਹ ਗੱਲਾਂ ਕਰਨ ਲਈ ਤੁਸੀਂ ਆਪਣੇ ਤਾਕਤਵਰ ਹੱਥ ਦੀ ਵਰਤੋਂ ਕੀਤੀ। ਤੁਹਾਡੀ ਸ਼ਕਤੀ ਹੈਰਾਨੀ ਭਰੀ ਸੀ! 22 "ਯਹੋਵਾਹ ਜੀ, ਤੂੰ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦਿੱਤੀ, ਜਿਸ ਨੂੰ ਦੇਣ ਦਾ ਤੂੰ ਬਹੁਤ ਪਹਿਲਾਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਇਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਜ਼ਮੀਨ ਹੈ। 23 ਇਸਰਾਏਲ ਦੇ ਲੋਕ ਇਸ ਧਰਤੀ ਉੱਤੇ ਆਏ ਅਤੇ ਇਸਨੂੰ ਆਪਣੀ ਧਰਤੀ ਵਾਂਗ ਸਮਝਿਆ। ਪਰ ਉਨ੍ਹਾਂ ਲੋਕਾਂ ਨੇ ਹੁਕਮ ਨਹੀਂ ਮੰਨਿਆ। ਉਹ ਤੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਨ੍ਹਾਂ ਦਾ ਤੁਸੀਂ ਆਦੇਸ਼ ਦਿੱਤਾ ਸੀ। ਇਸ ਲਈ ਤੁਸੀਂ ਇਸਰਾਏਲ ਦੇ ਲੋਕਾਂ ਉੱਤੇ ਇਹ ਭਿਆਨਕ ਘਟਨਾਵਾਂ ਵਾਪਰਨ ਦਿੱਤੀਆਂ। 24 "ਅਤੇ ਹੁਣ, ਦੁਸ਼ਮਣ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਉਹ ਟੀਲੇ ਬਣਾ ਰਹੇ ਹਨ ਤਾਂ ਜੋ ਉਹ ਯਰੂਸ਼ਲਮ ਦੀਆਂ ਦੀਵਾਰਾਂ ਉੱਤੇ ਚੜ ਸਕਣ ਅਤੇ ਇਸ ਉੱਤੇ ਕਬਜ਼ਾ ਕਰ ਸਕਣ। ਬਾਬਲ ਦੀ ਫ਼ੌਜ ਆਪਣੀਆਂ ਤਲਵਾਰਾਂ, ਅਤੇ ਭੁਖਮਰੀ ਅਤੇ ਭਿਆਨਕ ਬਿਮਾਰੀ ਰਾਹੀਂ ਯਰੂਸ਼ਲਮ ਦੇ ਸ਼ਹਿਰ ਨੂੰ ਹਰਾ ਦੇਵੇਗੀ। ਬਾਬਲ ਦੀ ਫ਼ੌਜ ਹੁਣ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਇਉਂ ਵਾਪਰੇਗਾ - ਅਤੇ ਹੁਣ ਤੁਸੀਂ ਇਸ ਨੂੰ ਵਾਪਰਦੇ ਹੋਏ ਦੇਖ ਰਹੇ ਹੋ। 25 "ਯਹੋਵਾਹ ਮੇਰੇ ਪ੍ਰਭੂ, ਉਹ ਸਾਰੀਆਂ ਹੀ ਬੁਰੀਆਂ ਗੱਲਾਂ ਵਾਪਰ ਰਹੀਆਂ ਹਨ। ਪਰ ਹੁਣ ਤੁਸੀਂ ਮੈਨੂੰ ਆਖ ਰਹੇ ਹੋ, 'ਯਿਰਮਿਯਾਹ, ਚਾਂਦੀ ਬਦਲੇ ਖੇਤ ਖਰੀਦ ਲੈ ਅਤੇ ਕੁਝ ਬੰਦਿਆਂ ਨੂੰ ਚੁਣਕੇ ਇਸ ਸੌਦੇ ਦੀ ਗਵਾਹੀ ਪੁਆ ਲੈ।' ਤੁਸੀਂ ਮੈਨੂੰ ਇਹ ਗੱਲ ਉਦੋਂ ਆਖ ਰਹੇ ਹੋ ਜਦੋਂ ਬਾਬਲ ਦੀ ਫ਼ੌਜ ਸ਼ਹਿਰ ਉੱਤੇ ਕਬਜ਼ਾ ਕਰਨ ਲਈ ਤਿਆਰ ਹੈ। 26 ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ, "ਯਿਰਮਿਯਾਹ, 27 ਮੈਂ ਯਹੋਵਾਹ ਹਾਂ। ਮੈਂ ਧਰਤੀ ਉਤਲੇ ਹਰ ਬੰਦੇ ਦਾ ਪਰਮੇਸ਼ੁਰ ਹਾਂ। ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਮੇਰੇ ਲਈ ਕੁਝ ਵੀ ਅਸਂਭਵ ਨਹੀਂ।" 28 ਯਹੋਵਾਹ ਨੇ ਇਹ ਵੀ ਆਖਿਆ, "ਛੇਤੀ ਹੀ ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੀ ਫ਼ੌਜ ਅਤੇ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਉਹ ਫ਼ੌਜ ਸਹਿਰ ਉੱਤੇ ਕਬਜ਼ਾ ਕਰ ਲਵੇਗੀ। 29 ਬਾਬਲ ਦੀ ਫ਼ੌਜ ਪਹਿਲਾਂ ਹੀ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਉਹ ਛੇਤੀ ਹੀ ਸ਼ਹਿਰ ਵਿੱਚ ਦਾਖਲ ਹੋ ਜਾਵੇਗੀ ਅਤੇ ਅਗ੍ਗਾਂ ਲਾ ਦੇਵੇਗੀ। ਉਹ ਲੋਕ ਸ਼ਹਿਰ ਨੂੰ ਸਾੜ ਦੇਣਗੇ। ਇਸ ਸ਼ਹਿਰ ਵਿੱਚ ਅਜਿਹੇ ਘਰ ਹਨ ਜਿੱਥੇ ਯਰੂਸ਼ਲਮ ਦੇ ਲੋਕਾਂ ਨੇ ਘਰਾਂ ਦੀਆਂ ਛੱਤਾਂ ਉੱਤੇ ਝੂਠੇ ਦੇਵਤੇ ਬਾਲ ਨੂੰ ਬਲੀਆਂ ਚੜਾ ਕੇ ਮੈਨੂੰ ਕ੍ਰੋਧ ਚੜਾਇਆ ਸੀ। ਅਤੇ ਲੋਕਾਂ ਨੇ ਹੋਰਨਾਂ ਬੁੱਤ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਡੋਲ੍ਹੀਆਂ। ਬਾਬਲ ਦੀ ਫ਼ੌਜ ਉਨ੍ਹਾਂ ਘਰਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ। 30 ਮੈਂ ਇਸਰਾਏਲ ਦੇ ਲੋਕਾਂ ਨੂੰ ਅਤੇ ਯਹੂਦਾਹ ਦੇ ਲੋਕਾਂ ਨੂੰ ਧਿਆਨ ਨਾਲ ਦੇਖਿਆ ਹੈ। ਜੋ ਕੁਝ ਵੀ ਉਹ ਕਰਦੇ ਨੇ ਉਹ ਬਦੀ ਹੈ। ਉਨ੍ਹਾਂ ਨੇ ਆਪਣੀ ਜਵਾਨੀ ਵੇਲੇ ਤੋਂ ਹੀ ਮੰਦੇ ਕਾਰੇ ਕੀਤੇ ਹਨ ਅਤੇ ਆਪਣੀਆਂ ਕਰਨੀਆਂ ਨਾਲ ਮੈਨੂੰ ਬਹੁਤ ਕ੍ਰੋਧਵਾਨ ਕੀਤਾ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 31 "ਉਸ ਸਮੇਂ ਤੋਂ ਲੈਕੇ, ਜਦੋਂ ਯਰੂਸ਼ਲਮ ਦੀ ਉਸਾਰੀ ਹੋਈ ਸੀ, ਹੁਣ ਤੱਕ, ਇਸ ਸ਼ਹਿਰ ਦੇ ਲੋਕਾਂ ਨੇ ਮੈਨੂੰ ਕਹਿਰਵਾਨ ਕੀਤਾ ਹੈ। ਇਸ ਸ਼ਹਿਰ ਨੇ ਮੈਨੂੰ ਇਤਨਾ ਕਹਿਰਵਾਨ ਕੀਤਾ ਹੈ ਕਿ ਮੈਂ ਅਵੱਸ਼ ਇਸਨੂੰ ਆਪਣੀ ਨਜ਼ਰ ਤੋਂ ਦੂਰ ਕਰ ਦਿਆਂਗਾ। 32 ਮੈਂ ਯਰੂਸ਼ਲਮ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿਆਂਗਾ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਤੇ ਯਹੂਦਾਹ ਦੇ ਲੋਕਾਂ ਨੇ ਕੀਤੀਆਂ ਹਨ। ਲੋਕਾਂ, ਉਨ੍ਹਾਂ ਦੇ ਰਾਜਿਆਂ, ਆਗੂਆਂ, ਉਨ੍ਹਾਂ ਦੇ ਜਾਜਕਾਂ ਅਤੇ ਨਬੀਆਂ, ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਦੇ ਲੋਕਾਂ, ਸਾਰਿਆਂ ਨੇ ਮੈਨੂੰ ਕਹਿਰਵਾਨ ਕੀਤਾ ਹੈ। 33 "ਉਨ੍ਹਾਂ ਲੋਕਾਂ ਨੂੰ ਸਹਾਇਤਾ ਲਈ ਮੇਰੇ ਪਾਸ ਆਉਣਾ ਚਾਹੀਦਾ ਸੀ। ਪਰ ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ। ਮੈਂ ਉਨ੍ਹਾਂ ਲੋਕਾਂ ਨੂੰ ਸਿਖਿਆ ਦੇਣ ਦੀ ਬਾਰ-ਬਾਰ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਮੈਂ ਉਨ੍ਹਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕੀਤੀ ਪਰ ਉਹ ਸੁਣਦੇ ਹੀ ਨਹੀਂ ਸਨ। 34 ਉਨ੍ਹਾਂ ਲੋਕਾਂ ਨੇ ਆਪਣੇ ਬੁੱਤ ਬਣਾਏ ਨੇ - ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਲੋਕਾਂ ਨੇ ਉਹ ਬੁੱਤ ਮੇਰੇ ਨਾਮ ਨਾਲ ਸਦ੍ਦੇ ਜਾਂਦੇ ਮੰਦਰ ਵਿੱਚ ਰਖੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਮੰਦਰ ਨੂੰ 'ਪਲੀਤ' ਕਰ ਦਿੱਤਾ ਹੈ। 35 "ਉਨ੍ਹਾਂ ਲੋਕਾਂ ਨੇ ਬਨ-ਹਿਂਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਬਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ। 36 "ਤੁਸੀਂ ਲੋਕ ਆਖ ਰਹੇ ਹੋ, 'ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।' ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: 37 'ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਸਾਂ। ਪਰ ਮੈਂ ਉਨ੍ਹਾਂ ਨੂੰ ਵਾਪਸ ਇਸ ਥਾਂ ਲਿਆਵਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਥਾਵਾਂ ਉੱਤੋਂ ਇਕਠਿਆਂ ਕਰਾਂਗਾ ਜਿੱਥੇ ਮੈਂ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇਸ ਥਾਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਸ਼ਾਂਤੀ ਨਾਲ ਜਿਉਣ ਦਿਆਂਗਾ। 38 ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 39 ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ - ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ। 40 "'ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ। 41 ਉਹ ਮੈਨੂੰ ਪ੍ਰਸੰਨ ਕਰ ਦੇਣਗੇ। ਮੈਨੂੰ ਉਨ੍ਹਾਂ ਨਾਲ ਨੇਕੀ ਕਰਦਿਆਂ ਖੁਸ਼ੀ ਮਿਲੇਗੀ। ਅਤੇ ਮੈਂ ਉਨ੍ਹਾਂ ਨੂੰ ਅਵੱਸ਼ ਇਸ ਧਰਤੀ ਵਿੱਚ ਬੀਜ ਦਿਆਂਗਾ ਅਤੇ ਉਨ੍ਹਾਂ ਨੂੰ ਵਧਣ ਫ਼ੁਲ੍ਲਣ ਦਾ ਮੌਕਾ ਦਿਆਂਗਾ। ਇਹ ਮੈਂ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਕਰਾਂਗਾ।"' 42 ਇਹੀ ਹੈ ਜੋ ਯਹੋਵਾਹ ਆਖਦਾ ਹੈ, "ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਭਿਆਨਕ ਬਿਪਤਾ ਲੈਕੇ ਆਇਆ ਹਾਂ। ਇਸੇ ਤਰ੍ਹਾਂ ਨਾਲ ਮੈਂ ਉਨ੍ਹਾਂ ਲਈ ਚੰਗੀਆਂ ਚੀਜ਼ਾਂ ਵੀ ਲਿਆਵਾਂਗਾ। ਮੈਂ ਉਨ੍ਹਾਂ ਲਈ ਨੇਕੀ ਕਰਨ ਦਾ ਇਕਰਾਰ ਕਰਦਾ ਹਾਂ। 43 ਤੁਸੀਂ ਲੋਕ ਆਖ ਰਹੇ ਹੋ, 'ਇਹ ਧਰਤੀ ਸਖਣਾ ਮਾਰੂਬਲ ਹੈ। ਇੱਥੇ ਕੋਈ ਬੰਦੇ ਜਾਂ ਪਸ਼ੂ ਨਹੀਂ ਹਨ। ਬਾਬਲ ਦੀ ਫ਼ੌਜ ਨੇ ਇਸ ਦੇਸ਼ ਨੂੰ ਹਰਾ ਦਿੱਤਾ ਸੀ।' ਪਰ ਭਵਿੱਖ ਵਿੱਚ ਲੋਕ ਇੱਕ ਵਾਰ ਫ਼ੇਰ ਇਸ ਧਰਤੀ ਵਿੱਚ ਖੇਤ ਖਰੀਦਣਗੇ। 44 ਲੋਕੀ ਆਪਣੇ ਪੈਸੇ ਨਾਲ ਖੇਤ ਖਰੀਦਣਗੇ। ਉਹ ਆਪਣੇ ਇਕਰਾਰਨਾਮਿਆਂ ਉੱਪਰ ਹਸਤਾਖਰ ਕਰਨਗੇ ਅਤੇ ਉਨ੍ਹਾਂ ਨੂੰ ਮੁਹਰਬੰਦ ਕਰਨਗੇ। ਲੋਕ ਉਨ੍ਹਾਂ ਲੋਕਾਂ ਨੂੰ ਆਪਣੇ ਸੌਦਿਆਂ ਉੱਤੇ ਹਸਤਾਖਰ ਕਰਦਿਆਂ ਦੀ ਗਵਾਹੀ ਦੇਣਗੇ। ਲੋਕ ਫ਼ੇਰ ਉਸ ਧਰਤੀ ਅੰਦਰ ਖੇਤ ਖਰੀਦਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ। ਉਹ ਯਰੂਸ਼ਲਮ ਦੇ ਇਲਾਕੇ ਦੇ ਇਰਦ-ਗਿਰਦ ਖੇਤ ਖਰੀਦਣਗੇ। ਉਹ ਯਹੂਦਾਹ ਦੀ ਧਰਤੀ ਦੇ ਕਸਬਿਆਂ ਵਿੱਚ, ਪਹਾੜੀ ਇਲਾਕੇ ਵਿੱਚ, ਪੱਛਮੀ ਪਹਾੜੀਆਂ ਦੇ ਪੈਰਾਂ ਵਿੱਚ ਅਤੇ ਦੱਖਣੀ ਮਾਰੂਬਲ ਦੇ ਇਲਾਕੇ ਵਿੱਚ ਖੇਤ ਖਰੀਦਣਗੇ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਮੈਂ ਤੁਹਾਡੇ ਲੋਕਾਂ ਨੂੰ ਘਰ ਵਾਪਸ ਲਿਆਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

33:1 ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਦੂਸਰੀ ਵਾਰੀ ਮਿਲਿਆ। ਯਿਰਮਿਯਾਹ ਹਾਲੇ ਤੱਕ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। 2 ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਬਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ, 3 "ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ। 4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਇਹ ਗੱਲਾਂ ਯਰੂਸ਼ਲਮ ਦੇ ਘਰਾਂ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲਾਂ ਬਾਰੇ ਆਖਦਾ ਹੈ। ਦੁਸ਼ਮਣ ਉਨ੍ਹਾਂ ਮਕਾਨਾਂ ਨੂੰ ਢਾਹ ਕੇ ਢੇਰੀ ਕਰ ਦੇਵੇਗਾ। ਦੁਸ਼ਮਣ ਸ਼ਹਿਰ ਦੀਆਂ ਕੰਧਾਂ ਦੇ ਸ਼ਿਖਰ ਤੱਕ ਅਪੜਨ ਵਾਲੇ ਬਢ਼ੇ ਉਸਾਰੇਗਾ। ਦੁਸ਼ਮਣ ਤਲਵਾਰ ਦੀ ਵਰਤੋਂ ਕਰੇਗਾ ਅਤੇ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਲੜੇਗਾ। 5 "ਯਰੂਸ਼ਲਮ ਦੇ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ। ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਹਾਂ। ਇਸ ਲਈ ਮੈਂ ਉਥੋਂ ਦੇ ਬਹੁਤ-ਬਹੁਤ ਸਾਰੇ ਬੰਦਿਆਂ ਨੂੰ ਮਾਰ ਮੁਕਾਵਾਂਗਾ। ਬਾਬਲ ਦੀ ਫ਼ੌਜ ਯਰੂਸ਼ਲਮ ਨਾਲ ਲੜਨ ਲਈ ਆਵੇਗੀ। ਯਰੂਸ਼ਲਮ ਦੇ ਘਰਾਂ ਅੰਦਰ ਬਹੁਤ-ਬਹੁਤ ਸਾਰੀਆਂ ਲਾਸ਼ਾਂ ਹੋਣਗੀਆਂ। 6 "ਪਰ ਫ਼ੇਰ ਮੈਂ ਉਸ ਸ਼ਹਿਰ ਦੇ ਲੋਕਾਂ ਨੂੰ ਬਖਸ਼ ਦਿਆਂਗਾ। ਮੈਂ ਉਨ੍ਹਾਂ ਲੋੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਿਆਂਗਾ। 7 ਮੈਂ ਯਹੂਦਾਹ ਅਤੇ ਇਸਰਾਏਲ ਉੱਤੇ ਚੰਗੀਆਂ ਗੱਲਾਂ ਫ਼ੇਰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਓਸੇ ਤਰ੍ਹਾਂ ਫ਼ੇਰ ਤਾਕਤਵਰ ਬਣਾ ਦਿਆਂਗਾ ਜਿਵੇਂ ਉਹ ਅਤੀਤ ਵਿੱਚ ਸਨ। 8 ਉਨ੍ਹਾਂ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ - ਪਰ ਮੈਂ ਉਸ ਪਾਪ ਨੂੰ ਧੋ ਸੁੱਟਾਂਗਾ। ਉਹ ਮੇਰੇ ਖਿਲਾਫ਼ ਲੜੇ ਸਨ - ਪਰ ਮੈਂ ਉਨ੍ਹਾਂ ਨੂੰ ਮਾਫ਼ ਕਰ ਦਿਆਂਗਾ। 9 ਫ਼ੇਰ ਯਰੂਸ਼ਲਮ ਬੜੀ ਸ਼ਾਨਦਾਰ ਥਾਂ ਹੋਵੇਗੀ। ਲੋਕ ਪ੍ਰਸੰਨ ਹੋਣਗੇ। ਅਤੇ ਹੋਰਨਾਂ ਕੌਮਾਂ ਦੇ ਲੋਕ ਇਸਦੀ ਵਡਿਆਈ ਕਰਨਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਇੱਥੇ ਵਾਪਰਨ ਵਾਲੀਆਂ ਚੰਗੀਆਂ ਗੱਲਾਂ ਬਾਰੇ ਸੁਣਨਗੇ।। ਉਹ ਉਨ੍ਹਾਂ ਚੰਗੀਆਂ ਗੱਲਾਂ ਬਾਰੇ ਸੁਣਨਗੇ ਜਿਹੜੀਆਂ ਮੈਂ ਯਰੂਸ਼ਲਮ ਲਈ ਕਰ ਰਿਹਾ ਹਾਂ। 10 "ਤੁਸੀਂ ਲੋਕ ਆਖ ਰਹੇ ਹੋ, 'ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।' ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ। 11 ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, 'ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!' ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 12 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਇਹ ਥਾਂ ਹੁਣ ਖਾਲੀ ਹੈ। ਇੱਥੇ ਬੰਦੇ ਅਤੇ ਪਸ਼ੂ ਨਹੀਂ ਰਹਿੰਦੇ ਹਨ। ਪਰ ਇੱਥੇ ਯਹੂਦਾਹ ਦੇ ਸਾਰੇ ਕਸਬਿਆਂ ਵਿੱਚ ਲੋਕ ਹੋਣਗੇ। ਇੱਥੇ ਆਜੜੀ ਹੋਣਗੇ, ਅਤੇ ਇੱਥੇ ਉਹ ਚਰਾਂਦਾ ਹੋਣਗੀਆਂ ਜਿੱਥੇ ਉਹ ਆਪਣੇ ਇੱਜੜਾਂ ਨੂੰ ਆਰਾਮ ਕਰਾਉਣਗੇ। 13 ਜਦੋਂ ਭੇਡਾਂ ਸਾਮ੍ਹਣੇ ਚਲਦੀਆਂ ਹਨ ਤਾਂ ਆਜੜੀ ਆਪਣੀਆਂ ਭੇਡਾਂ ਦੀ ਗਿਣਤੀ ਕਰਦੇ ਹਨ। ਲੋਕੀ ਦੇਸ਼ ਵਿੱਚ ਸਭ ਬਾਈਁ ਆਪਣੀਆਂ ਭੇਡਾਂ ਦੀ ਗਿਣਤੀ ਕਰ ਰਹੇ ਹੋਣਗੇ - ਪਹਾੜੀ ਇਲਾਕੇ ਵਿੱਚ, ਪੱਛਮੀ ਤਰਾਈ ਵਿੱਚ, ਨਿਜੀਬ ਵਿੱਚ ਅਤੇ ਯਹੂਦਾਹ ਦੇ ਹੋਰ ਸਾਰੇ ਕਸਬਿਆਂ ਵਿੱਚ ਵੀ।" 14 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਖਾਸ ਇਕਰਾਰ ਕੀਤਾ ਸੀ। ਉਹ ਸਮਾਂ ਆ ਰਿਹਾ ਹੈ ਜਦੋਂ ਮੈਂ ਓਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। 15 ਉਸ ਸਮੇਂ, ਮੈਂ ਦਾਊਦ ਦੇ ਪਰਿਵਾਰ ਵਿੱਚੋਂ ਇੱਕ ਚੰਗੀ 'ਟਹਿਣੀ' ਉਗਾਵਾਂਗਾ। ਉਹ ਚੰਗੀ 'ਟਹਿਣੀ' ਉਹੀ ਗੱਲਾਂ ਕਰੇਗੀ ਜਿਹੜੀਆਂ ਦੇਸ਼ ਲਈ ਚੰਗੀਆਂ ਅਤੇ ਸਹੀ ਹਨ। 16 ਇਸ 'ਟਹਿਣੀ' ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ਸਾਡਾ ਯਹੋਵਾਹ ਨੇਕ ਹੈ।"' 17 ਯਹੋਵਾਹ ਆਖਦਾ ਹੈ, "ਦਾਊਦ ਦੇ ਪਰਿਵਾਰ ਦਾ ਬੰਦਾ ਹੀ ਹਮੇਸ਼ਾ ਤਖਤ ਉੱਤੇ ਬੈਠੇਗਾ ਅਤੇ ਇਸਰਾਏਲ ਦੇ ਪਰਿਵਾਰ ਉੱਤੇ ਹਕੂਮਤ ਕਰੇਗਾ। 18 ਅਤੇ ਇੱਥੇ ਹਮੇਸ਼ਾ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਹੋਣਗੇ। ਉਹ ਜਾਜਕ ਹਮੇਸ਼ਾ ਮੇਰੇ ਸਨਮੁਖ ਖਲੋਣਗੇ ਅਤੇ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ਼ ਦੀਆਂ ਭੇਟਾਂ ਦੀ ਬਲੀ ਅਤੇ ਬਲੀਆਂ ਚੜਾਉਣਗੇ।" 19 ਯਹੋਵਾਹ ਦਾ ਇਹ ਸੰਦੇਸ਼ ਯਿਰਮਿਯਾਹ ਨੂੰ ਮਿਲਿਆ। 20 ਯਹੋਵਾਹ ਆਖਦਾ ਹੈ, "ਮੇਰਾ ਦਿਨ ਅਤੇ ਰਾਤ ਨਾਲ ਇਕਰਾਰਨਾਮਾ ਹੈ। ਮੈਂ ਪ੍ਰਵਾਨ ਕੀਤਾ ਸੀ ਕਿ ਉਹ ਹਮੇਸ਼ਾ ਰਹਿਣਗੇ। ਤੁਸੀਂ ਇਸ ਇਕਰਾਰਨਾਮੇ ਨੂੰ ਨਹੀਂ ਬਦਲ ਸਕਦੇ। ਦਿਨ ਅਤੇ ਰਾਤ ਹਮੇਸ਼ਾ ਠੀਕ ਸਮੇਂ ਸਿਰ ਆਉਣਗੇ। ਜੇ ਕਿਤੇ ਤੁਸੀਂ ਇਸ ਇਕਰਾਰ ਨੂੰ ਬਦਲ ਸਕਦੇ 21 ਤਾਂ ਤੁਸੀਂ ਮੇਰੇ ਦਾਊਦ ਅਤੇ ਲੇਵੀ ਨਾਲ ਇਕਰਾਰਨਾਮੇ ਨੂੰ ਵੀ ਬਦਲ ਸਕਦੇ। ਫ਼ੇਰ ਦਾਊਦ ਦੇ ਉਤਰਾਧਿਕਾਰੀਆਂ ਵਿੱਚੋਂ ਰਾਜੇ ਨਹੀਂ ਸੀ ਹੋਣੇ ਅਤੇ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਨਹੀਂ ਸੀ ਹੋਣੇ। 22 ਪਰ ਮੈਂ ਆਪਣੇ ਸੇਵਕ ਦਾਊਦ ਨੂੰ ਅਤੇ ਲੇਵੀ ਦੇ ਪਰਿਵਾਰ-ਸਮੂਹ ਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਉਹ ਉਤਨੇ ਹੀ ਹੋਣਗੇ ਜਿਤਨੇ ਆਕਾਸ਼ ਵਿੱਚ ਤਾਰੇ ਹਨ - ਕੋਈ ਵੀ ਬੰਦਾ ਉਨ੍ਹਾਂ ਸਾਰੇ ਤਾਰਿਆਂ ਦੀ ਗਿਣਤੀ ਨਹੀਂ ਕਰ ਸਕਦਾ। ਅਤੇ ਉਹ ਉਤਨੇ ਹੀ ਹੋਣਗੇ ਜਿਤਨੇ ਸਮੁੰਦਰ ਕੰਢੇ ਰੇਤ ਦੇ ਕਣ ਹੁੰਦੇ ਨੇ - ਕੋਈ ਵੀ ਬੰਦਾ ਰੇਤ ਦੇ ਉਨ੍ਹਾਂ ਕਣਾਂ ਨੂੰ ਗਿਣ ਨਹੀਂ ਸਕਦਾ।" 23 ਯਿਰਮਿਯਾਹ ਨੂੰ ਇਹ ਸੰਦੇਸ਼ ਯਹੋਵਾਹ ਪਾਸੋਂ ਮਿਲਿਆ: 24 "ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, 'ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।' ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।" 25 ਯਹੋਵਾਹ ਆਖਦਾ ਹੈ, "ਜੇ ਮੇਰਾ ਦਿਨ ਤੇ ਰਾਤ ਨਾਲ ਇਕਰਾਰ ਜਾਰੀ ਨਹੀਂ ਰਹਿੰਦਾ, ਅਤੇ ਜੇ ਮੈਂ ਆਕਾਸ਼ ਅਤੇ ਧਰਤੀ ਲਈ ਕਨੂੰਨ ਨਹੀਂ ਬਣਾਏ, ਤਾਂ ਹੋ ਸਕਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਦਾ ਤਿਆਗ ਕਰ ਦਿਆਂ। 26 ਫ਼ੇਰ ਹੋ ਸਕਦਾ ਹੈ ਕਿ ਮੈਂ ਯਾਕੂਬ ਦੇ ਉਤਰਾਧਿਕਾਰੀਆਂ ਕੋਲੋਂ ਮੁਖ ਮੋੜ ਲਵਾਂ। ਅਤੇ ਫ਼ੇਰ ਹੋ ਸਕਦਾ ਹੈ ਕਿ ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਉਤਰਾਧਿਕਾਰੀਆਂ ਉੱਤੇ ਰਾਜ ਨਾ ਕਰਨ ਦਿਆਂ। ਪਰ ਦਾਊਦ ਮੇਰਾ ਸੇਵਕ ਹੈ। ਅਤੇ ਮੈਂ ਉਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ।"

34:1 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਸਾਰੇ ਕਸਬਿਆਂ ਵਿਰੁੱਧ ਜੰਗ ਕਰ ਰਿਹਾ ਸੀ। ਨਬੂਕਦਨੱਸਰ ਕੋਲ ਆਪਣੀ ਫ਼ੌਜ ਵੀ ਸੀ ਅਤੇ ਉਨ੍ਹਾਂ ਰਾਜਾਂ ਦੀ ਫ਼ੌਜ ਵੀ ਸੀ ਜਿੱਥੇ ਉਹ ਰਾਜ ਕਰਦਾ ਸੀ। 2 ਸੰਦੇਸ਼ ਇਹ ਸੀ: "ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸਨੂੰ ਇਹ ਸੰਦੇਸ਼ ਦੇ। 'ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸਨੂੰ ਸਾੜ ਦੇਵੇਗਾ। 3 ਸਿਦਕੀਯਾਹ, ਤੂੰ ਬਾਬਲ ਦੇ ਰਾਜੇ ਕੋਲੋਂ ਨਹੀਂ ਬਚ ਸਕੇਂਗਾ। ਤੂੰ ਅਵੱਸ਼ ਫ਼ੜ ਲਿਆ ਜਾਵੇਂਗਾ ਅਤੇ ਉਸਦੇ ਹਵਾਲੇ ਕਰ ਦਿੱਤਾ ਜਾਵੇਂਗਾ। ਤੂੰ ਬਾਬਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ। ਉਹ ਤੇਰੇ ਨਾਲ ਰੂਬਰੂ ਗੱਲ ਕਰੇਗਾ, ਅਤੇ ਤੂੰ ਬਾਬਲ ਜਾਵੇਂਗਾ। 4 ਪਰ ਯਹੂਦਾਹ ਦੇ ਰਾਜੇ ਸਿਦਕੀਯਾਹ, ਯਹੋਵਾਹ ਦੇ ਇਕਰਾਰ ਨੂੰ ਸੁਣ। ਜੋ ਯਹੋਵਾਹ ਤੇਰੇ ਬਾਰੇ ਆਖਦਾ ਹੈ ਉਹ ਇਹ ਹੈ: ਤੂੰ ਤਲਵਾਰ ਨਾਲ ਨਹੀਂ ਮਾਰਿਆ ਜਾਵੇਂਗਾ। 5 ਤੂੰ ਸ਼ਾਂਤੀ ਨਾਲ ਮਰੇਂਗਾ। ਲੋਕਾਂ ਨੇ ਤੇਰੇ ਪੁਰਖਿਆਂ, ਰਾਜਿਆਂ ਲਈ ਧੂਫ਼ਾਂ ਧੁਖਾਈਆਂ ਜਿਨ੍ਹਾਂ ਨੇ ਤੈਥੋਂ ਪਹਿਲਾਂ ਰਾਜ ਕੀਤਾ ਸੀ। ਇਸ ਲਈ ਉਹ ਤੇਰੇ ਆਦਰ ਵਿੱਚ ਧੂਫ਼ਾਂ ਧੁਖਾਉਣਗੇ। ਉਹ ਤੇਰੇ ਲਈ ਰੋਣਗੇ। ਉਹ ਉਦਾਸੀ ਨਾਲ ਆਖਣਗੇ, "ਹਾਏ ਮਾਲਕ!" ਮੈਂ ਖੁਦ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 6 ਇਸ ਲਈ ਯਿਰਮਿਯਾਹ ਨੇ ਯਰੂਸ਼ਲਮ ਵਿੱਚ ਜਾਕੇ ਸਿਦਕੀਯਾਹ ਨੂੰ ਯਹੋਵਾਹ ਦਾ ਸੰਦੇਸ਼ ਦਿੱਤਾ। 7 ਇਹ ਉਦੋਂ ਦੀ ਗੱਲ ਹੈ ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜ ਰਹੀ ਸੀ। ਬਾਬਲ ਦੀ ਫ਼ੌਜ ਯਹੂਦਾਹ ਦੇ ਉਨ੍ਹਾਂ ਸ਼ਹਿਰਾਂ ਦੇ ਖਿਲਾਫ਼ ਵੀ ਲੜ ਰਹੀ ਸੀ ਜਿਨ੍ਹਾਂ ਉੱਪਰ ਹਾਲੇ ਤੀਕ ਕਬਜ਼ਾ ਨਹੀਂ ਸੀ ਹੋਇਆ। ਉਹ ਸ਼ਹਿਰ ਸਨ ਲਾਕੀਸ਼ ਅਤੇ ਅਜ਼ੇਕਾਹ। ਸਿਰਫ਼ ਇਹੀ ਅਜਿਹੇ ਕਿਲਾਬੰਦ ਸ਼ਹਿਰ ਸਨ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਬਚੇ ਰਹਿ ਗਏ ਸਨ। 8 ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। 9 ਹਰ ਕਿਸੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਸੀ। ਸਾਰੇ ਇਬਰਾਨੀ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕੀਤਾ ਜਾਣਾ ਸੀ। ਕਿਸੇ ਬੰਦੇ ਕੋਲੋਂ ਵੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕਿਸੇ ਬੰਦੇ ਨੂੰ ਗੁਲਾਮ ਬਣਾਕੇ ਰੱਖਣ ਦਾ ਹੱਕ ਨਹੀਂ ਸੀ। 10 ਇਸ ਲਈ ਯਹੂਦਾਹ ਦੇ ਸਾਰੇ ਆਗੂਆਂ ਅਤੇ ਸਾਰੇ ਲੋਕਾਂ ਨੇ ਇਹ ਇਕਰਾਰਨਾਮਾ ਪ੍ਰਵਾਨ ਕਰ ਲਿਆ। ਹਰ ਬੰਦੇ ਨੇ ਆਪਣੇ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕਰ ਦੇਣਾ ਸੀ ਅਤੇ ਉਨ੍ਹਾਂ ਨੂੰ ਗੁਲਾਮ ਬਣਾਈ ਨਹੀਂ ਰੱਖਣਾ ਸੀ। ਹਰ ਬੰਦਾ ਮੰਨ ਗਿਆ ਇਸ ਲਈ ਸਾਰੇ ਗੁਲਾਮ ਆਜ਼ਾਦ ਕਰ ਦਿੱਤੇ ਗਏ। 11 ਪਰ ਉਸਤੋਂ ਮਗਰੋਂ, ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਕੋਲ ਗੁਲਾਮ ਸਨ, ਆਪਣੇ ਇਰਾਦੇ ਬਦਲ ਲੇ। ਇਸ ਲਈ ਉਨ੍ਹਾਂ ਨੇ ਜਿਨ੍ਹਾਂ ਲੋਕਾਂ ਨੂੰ ਆਜ਼ਾਦ ਕੀਤਾ ਸੀ ਉਨ੍ਹਾਂ ਨੂੰ ਫ਼ੜ ਲਿਆ ਅਤੇ ਮੁੜ ਕੇ ਗੁਲਾਮ ਬਣਾ ਲਿਆ। 12 ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ; 13 ਯਿਰਮਿਯਾਹ ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: "ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਉਹ ਗੁਲਾਮ ਸਨ। ਜਦੋਂ ਮੈਂ ਅਜਿਹਾ ਕੀਤਾ ਤਾਂ ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ। 14 ਮੈਂ ਤੁਹਾਡੇ ਪੁਰਖਿਆਂ ਨੂੰ ਆਖਿਆ: ਹਰ ਸੱਤਾਂ ਸਾਲਾਂ ਦੇ ਅਖੀਰ ਉੱਤੇ ਹਰ ਬੰਦੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਜ਼ਰੂਰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਜੇ ਤੁਹਾਡੇ ਪਾਸ ਕੋਈ ਇਬਰਾਨੀ ਸਾਬੀ ਹੈ ਜਿਸਨੇ ਆਪਣੇ ਆਪ ਨੂੰ ਤੁਹਾਡੇ ਹੱਥ ਵੇਚ ਦਿੱਤਾ ਹੈ ਤਾਂ ਤੁਹਾਨੂੰ ਉਸਦੀ ਛੇ ਸਾਲਾਂ ਦੀ ਸੇਵਾ ਤੋਂ ਬਾਦ ਉਸਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।' ਪਰ ਤੁਹਾਡੇ ਪੁਰਿਖਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੇ ਵੱਲ ਧਿਆਨ ਦਿੱਤਾ। 15 ਕੁਝ ਸਮਾਂ ਪਹਿਲਾਂ, ਤੁਸੀਂ ਆਪਣੇ ਇਰਾਦੇ ਬਦਲ ਲੇ ਅਤੇ ਉਹ ਕਰਨਾ ਚਾਹਿਆ ਜੋ ਸਹੀ ਹੈ। ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਉਨ੍ਹਾਂ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਦੇ ਦਿੱਤੀ ਜੋ ਗੁਲਾਮ ਸਨ। ਅਤੇ ਤੁਸੀਂ ਮੇਰੇ ਨਾਲ ਨਾਲ ਸਦ੍ਦੇ ਜਾਂਦੇ ਮੰਦਰ ਵਿੱਚ ਮੇਰੇ ਸਾਮ੍ਹਣੇ ਇੱਕ ਇਕਰਾਰਨਾਮਾ ਕੀਤਾ। 16 ਪਰ ਹੁਣ ਤਸੀਁ ਆਪਣੇ ਮਨ ਬਦਲ ਲੇ ਹਨ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਮੇਰੇ ਨਾਮ ਦਾ ਆਦਰ ਨਹੀਂ ਕਰਦੇ। ਇਹ ਤੁਸੀਂ ਕਿਵੇਂ ਕੀਤਾ? ਤੁਹਾਡੇ ਵਿੱਚੋਂ ਹਰੇਕ ਨੇ ਉਹ ਮਰਦ ਜਾਂ ਔਰਤ ਗੁਲਾਮ ਫ਼ੇਰ ਰੱਖ ਲਿਆ ਜਿਸਨੂੰ ਤੁਸੀਂ ਆਜ਼ਾਦ ਕਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਫ਼ੇਰ ਗੁਲਾਮ ਬਣ ਜਾਣ ਲਈ ਮਜ਼ਬੂਰ ਕਰ ਦਿੱਤਾ। 17 ਇਹੀ ਹੈ ਜੋ ਯਹੋਵਾਹ ਆਖਦਾ ਹੈ: 'ਤੁਸੀਂ ਲੋਕਾਂ ਨੇ ਮੇਰਾ ਹੁਕਮ ਨਹੀਂ ਮੰਨਿਆ। ਤੁਸੀਂ ਆਪਣੇ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਨਹੀਂ ਦਿੱਤੀ। ਕਿਉਂ ਕਿ ਤੁਸੀਂ ਇਕਰਾਰਨਾਮੇ ਦੀ ਪਾਲਨਾ ਨਹੀਂ ਕੀਤੀ, ਮੈਂ "ਆਜ਼ਾਦੀ" ਦੇਵਾਂਗਾ। ਇਹ ਸੰਦੇਸ਼ ਹੈ ਯਹੋਵਾਹ ਵੱਲੋਂ।' (ਮੈਂ "ਆਜ਼ਾਦੀ" ਦਿਆਂਗਾ।) ਤਲਵਾਰ ਨਾਲ, ਭੁੱਖਮਰੀ ਨਾਲ ਅਤੇ ਭਿਆਨਕ ਬਿਮਾਰੀ ਨਾਲ ਮਾਰੇ ਜਾਣ ਦੀ! ਮੈਂ ਤੁਹਾਨੂੰ ਇੱਕ ਅਜਿਹੀ ਸ਼ੈਅ ਬਣਾ ਦਿਆਂਗਾ ਜਿਹੜੀ ਧਰਤੀ ਦੇ ਸਾਰੇ ਰਾਜਾਂ ਨੂੰ ਭੈਭੀਤ ਕਰ ਦੇਵੇਗੀ ਜਦੋਂ ਉਹ ਤੁਹਾਡੇ ਬਾਰੇ ਸੁਣਨਗੇ। 18 ਮੈਂ ਉਨ੍ਹਾਂ ਲੋਕਾਂ ਨੂੰ, ਜਿਨ੍ਹਾਂ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ ਅਤੇ ਮੇਰੇ ਅੱਗੇ ਕੀਤੇ ਹੋਏ ਇਕਰਾਰਾਂ ਦੀ ਪਾਲਨਾ ਨਹੀਂ ਕੀਤੀ, ਫ਼ੜਾ ਦਿਆਂਗਾ। ਮੈਂ ਉਨ੍ਹਾਂ ਨੂੰ ਉਸ ਵੱਛੇ ਵਾਂਗ ਬਣਾ ਦਿਆਂਗਾ ਜਿਸਨੂੰ ਉਹ ਮੇਰੇ ਸਾਮ੍ਹਣੇ ਦੋ ਹਿਸਿਆਂ ਵਿੱਚ ਕੱਟ ਦਿੰਦੇ ਹਨ ਅਤੇ ਦੋਹਾਂ ਟੁਕੜਿਆਂ ਦੇ ਵਿਚਕਾਰੋ ਗੁਜ਼ਰ ਜਾਂਦੇ ਹਨ। 19 ਇਹੀ ਨੇ ਉਹ ਲੋਕ ਜਿਨ੍ਹਾਂ ਨੇ ਵੱਛੇ ਨੂੰ ਦੋ ਹਿਸਿਆਂ ਵਿੱਚ ਕੱਟ ਦਿੱਤਾ ਸੀ ਅਤੇ ਉਨ੍ਹਾਂ ਦੇ ਵਿਚਕਾਰੋ ਲੰਘੇ ਸਨ ਜਦੋਂ ਉਨ੍ਹਾਂ ਨੇ ਮੇਰੇ ਸਾਮ੍ਹਣੇ ਇਕਰਾਰਨਾਮਾ ਕੀਤਾ ਸੀ: ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਰਾਜ ਦਰਬਾਰ ਦੇ ਮਹੱਤਵਪੂਰਣ ਅਧਿਕਾਰੀ, ਜਾਜਕ ਅਤੇ ਧਰਤੀ ਦੇ ਲੋਕ। 20 ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ ਅਤੇ ਹਰ ਓਸ ਬੰਦੇ ਦੇ ਹਵਾਲੇ ਜਿਹੜੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਹੈ। ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੀ ਖੁਰਾਕ ਬਣਨਗੀਆਂ। 21 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸਦੇ ਲੋਕਾਂ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕਰ ਦਿਆਂਗਾ ਭਾਵੇਂ ਉਹ ਫ਼ੌਜ ਯਰੂਸ਼ਲਮ ਨੂੰ ਛੱਡ ਚੁੱਕੀ ਹੋਵੇ। ਪਰ ਮੈਂ ਹੁਕਮ ਦਿਆਂਗਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ਕਿ ਬਾਬਲ ਦੀ ਫ਼ੌਜ ਯਰੂਸ਼ਲਮ ਵਾਪਸ ਲਿਆਂਦੀ ਜਾਵੇ। ਉਹ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜੇਗੀ। ਉਹ ਇਸ ਉੱਤੇ ਕਬਜ਼ਾ ਕਰ ਲਵੇਗੀ ਅਤੇ ਇਸਨੂੰ ਅੱਗ ਲਾਕੇ ਸਾੜ ਦੇਵੇਗੀ। ਅਤੇ ਮੈਂ ਯਹੂਦਾਹ ਦੀ ਧਰਤੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿਆਂਗਾ। ਉਹ ਸ਼ਹਿਰ ਸੱਖਣੇ ਮਾਰੂਬਲ ਹੋ ਜਾਣਗੇ। ਕੋਈ ਬੰਦਾ ਵੀ ਓਥੇ ਨਹੀਂ ਰਹੇਗਾ।"' 22

35:1 ਉਸ ਸਮੇਂ ਜਦੋਂ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ, ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਵੱਲੋਂ ਇਹ ਸੰਦੇਸ਼ ਸੀ: 2 ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨ੍ਹਾਂ ਨੂੰ ਪੀਣ ਲਈ ਸ਼ਰਾਬ ਦੇਵੀਂ।" 3 ਇਸ ਲਈ ਮੈਂ ਯਅਜ਼ਨਯਾਹ ਨੂੰ ਲੈਣ ਲਈ ਗਿਆ। ਯਅਜ਼ਨਯਾਹ ਯਿਰਮਿਯਾਹ ਦਾ ਪੁੱਤਰ ਸੀ। ਯਿਰਮਿਯਾਹ ਹਬਸਿਨ੍ਨਯਾਹ ਦਾ ਪੁੱਤਰ ਸੀ। ਅਤੇ ਮੈਂ ਯਅਜ਼ਨਯਾਹ ਦੇ ਸਾਰੇ ਭਰਾਵਾਂ ਅਤੇ ਪੁੱਤਰਾਂ ਨੂੰ ਇਕੱਠਾ ਕਰ ਲੈ ਲਿਆ। ਮੈਂ ਰੇਕਾਬੀਆਂ ਦੇ ਪੂਰੇ ਪਰਿਵਾਰਾਂ ਨੂੰ ਇਕੱਠਾ ਕਰ ਲਿਆ। 4 ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਏ ਜਿਸਨੂੰ ਹਾਨਾਨ ਦੇ ਪੁੱਤਰ ਦਾ ਕਮਰਾ ਸਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। ਹਾਨਾਨ ਪਰਮੇਸ਼ੁਰ ਦਾ ਬੰਦਾ ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕੁਮਾਰ ਠਹਿਰਦੇ ਹਨ। ਇਹ ਸ਼ਲ੍ਲੁਮ ਦੇ ਪੁੱਤਰ ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ। 5 ਫ਼ੇਰ ਮੈਂ ਸ਼ਰਾਬ ਦੀਆਂ ਕੁਝ ਸੁਰਾਹੀਆਂ ਕੁਝ ਪਿਆਲਿਆਂ ਸਮੇਤ ਰੇਕਾਬੀ ਪਰਿਵਾਰ ਦੇ ਸਾਮ੍ਹਣੇ ਰੱਖ ਦਿੱਤੀਆਂ। ਅਤੇ ਮੈਂ ਉਨ੍ਹਾਂ ਨੂੰ ਆਖਿਆ, "ਬੋੜੀ ਜਿਹੀ ਸ਼ਰਾਬ ਪੀਵੋ।" 6 ਪਰ ਰੇਕਾਬੀ ਦੇ ਪਰਿਵਾਰ ਵਾਲਿਆਂ ਨੇ ਆਖਿਆ, "ਅਸੀਂ ਸ਼ਰਾਬ ਬਿਲਕੁਲ ਨਹੀਂ ਪੀਁਦੇ। ਅਸੀਂ ਇਹ ਕਦੇ ਨਹੀਂ ਪੀਤੀ ਕਿਉਂ ਕਿ ਸਾਡੇ ਪੁਰਖੇ ਯੋਨਾਦਾਬ ਸਪੁੱਤਰ ਰੇਕਾਬ ਨੇ ਸਾਨੂੰ ਇਹ ਆਦੇਸ਼ ਦਿੱਤਾ ਸੀ: ਤੁਹਾਨੂੰ ਅਤੇ ਤੁਹਾਡੇ ਉਤਰਾਧਿਕਾਰੀਆਂ ਨੂੰ ਕਦੇ ਵੀ ਮੈ ਨਹੀਂ ਪੀਣੀ ਚਾਹੀਦੀ। 7 ਅਤੇ ਇਹ ਵੀ ਕਿ ਤੁਹਾਨੂੰ ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤੁਹਾਨੂੰ ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋਁਗੇ ਜਿੱਥੇ ਤੁਸੀਂ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਦੇ ਹੋ।' 8 ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪੁਰਖੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀਁਦੇ। ਅਤੇ ਸਾਡੀਆਂ ਪਤਨੀਆਂ, ਸਾਡੇ ਪੁੱਤਰ, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀਁਦੇ। 9 ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ। 10 "ਅਸੀਂ ਹਮੇਸ਼ਾ ਤੰਬੂਆਂ ਵਿੱਚ ਰਹੇ ਹਾਂ ਅਤੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸ ਬਾਰੇ ਸਾਡੇ ਪੁਰਖੇ ਯੋਨਾਦਾਬ ਨੇ ਸਾਨੂੰ ਆਦੇਸ਼ ਦਿੱਤਾ ਸੀ। 11 ਪਰ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ਼ ਉੱਤੇ ਹਮਲਾ ਕੀਤਾ ਸੀ ਤਾਂ ਅਸੀਂ ਯਰੂਸ਼ਲਮ ਵਿੱਚ ਜ਼ਰੂਰ ਗਏ ਸੀ। ਅਸੀਂ ਇੱਕ ਦੂਜੇ ਨੂੰ ਆਖਿਆ ਸੀ, 'ਆਓ ਅਸੀਂ ਯਰੂਸ਼ਲਮ ਦੇ ਸ਼ਹਿਰ ਵਿੱਚ ਜ਼ਰੂਰ ਦਾਖਲ ਹੋਈੇ ਤਾਂ ਜੋ ਅਸੀਂ ਬਾਬਲ ਦੀ ਫ਼ੌਜ ਅਤੇ ਆਰਾਮੀਆਂ ਦੀ ਫ਼ੌਜ ਕੋਲੋਂ ਬਚ ਸਕੀਏ।' ਇਸ ਲਈ ਅਸੀਂ ਯਰੂਸ਼ਲਮ ਵਿੱਚ ਠਹਿਰ ਗਏ ਸਾਂ।" 12 ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ, 13 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਯਿਰਮਿਯਾਹ, ਜਾਹ ਅਤੇ ਇਹ ਸੰਦੇਸ਼ ਯਹੂਦਾਹ ਦੇ ਬੰਦਿਆਂ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਦੱਸ: ਤੁਹਾਨੂੰ ਲੋਕਾਂ ਨੂੰ ਸਬਕ ਸਿਖਣਾ ਚਾਹੀਦਾ ਹੈ ਅਤੇ ਮੇਰੇ ਸੰਦੇਸ਼ ਨੂੰ ਮੰਨਣਾ ਚਾਹੀਦਾ ਹੈ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 14 "ਰੇਕਾਬ ਦੇ ਪੁੱਤਰ ਯੋਨਾਦਾਬ ਨੇ ਆਪਣੇ ਪੁੱਤਰਾਂ ਨੂੰ ਸ਼ਰਾਬ ਨਾ ਪੀਣ ਦਾ ਹੁਕਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪੁਰਖੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀਁਦੇ। ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤੁਸਾਂ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤੁਸੀਂ ਮੇਰਾ ਹੁਕਮ ਨਹੀਂ ਮੰਨਿਆ। 15 ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾਏਲ ਅਤੇ ਯਹੂਦਾਹ ਦੇ ਤੁਸੀਂ ਲੋਕਾਂ ਕੋਲ ਭੇਜਿਆ। ਮੈਂ ਉਨ੍ਹਾਂ ਨੂੰ ਤੁਹਾਡੇ ਵੱਲ ਬਾਰ-ਬਾਰ ਭੇਜਿਆ। ਉਨ੍ਹਾਂ ਨਬੀਆਂ ਨੇ ਤੁਹਾਨੂੰ ਆਖਿਆ ਸੀ, 'ਤੁਹਾਨੂੰ ਇਸਰਾਏਲ ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤੁਹਾਨੂੰ ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨ੍ਹਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤੁਸੀਂ ਮੇਰਾ ਹੁਕਮ ਮੰਨੋਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੋਈ ਹੈ।' ਪਰ ਤੁਸਾਂ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ। 16 ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਉਨ੍ਹਾਂ ਆਦੇਸ਼ਾਂ ਦਾ ਪਾਲਣ ਕੀਤਾ ਜਿਹੜੇ ਉਨ੍ਹਾਂ ਦੇ ਪੁਰਖੇ ਨੇ ਉਨ੍ਹਾਂ ਨੂੰ ਦਿੱਤੇ। ਪਰ ਯਹੂਦਾਹ ਦੇ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।" 17 ਇਸ ਲਈ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਮੈਂ ਆਖਿਆ ਸੀ ਕਿ ਯਹੂਦਾਹ ਅਤੇ ਯਰੂਸ਼ਲਮ ਨਾਲ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਮੈਂ ਛੇਤੀ ਹੀ ਉਨ੍ਹਾਂ ਸਾਰੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਪਰ ਉਨ੍ਹਾਂ ਸੁਣਨ ਤੋਂ ਇਨਕਾਰ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬੁਲਾਇਆ ਪਰ ਉਨ੍ਹਾਂ ਨੇ ਮੈਨੂੰ ਕੋਈ ਜਵਾਬ ਨਹੀਂ ਦਿੱਤਾ।" 18 ਫ਼ੇਰ ਯਿਰਮਿਯਾਹ ਨੇ ਰੇਕਾਬੀ ਲੋਕਾਂ ਦੇ ਪਰਿਵਾਰ ਨੂੰ ਆਖਿਆ, "ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, 'ਤੁਸੀਂ ਲੋਕਾਂ ਨੇ ਆਪਣੇ ਪੁਰਖੇ ਯੋਨਾਦਾਬ ਦੇ ਆਦੇਸ਼ ਮਂਨੇ ਹਨ। ਤੁਸੀਂ ਯੋਨਾਦਾਬ ਦੀਆਂ ਸਾਰੀਆਂ ਸਿਖਿਆਵਾਂ ਉੱਤੇ ਚੱਲੇ ਹੋ। ਤੁਸੀਂ ਹਰ ਉਹ ਗੱਲ ਕੀਤੀ ਹੈ ਜਿਸਦਾ ਉਸਨੇ ਆਦੇਸ਼ ਦਿੱਤਾ ਸੀ। 19 ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਇੱਥੇ ਰੇਕਾਬ ਦੇ ਪੁੱਤਰ ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।"'

36:1 ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ: 2 "ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ। 3 ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।" 4 ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸਨੂੰ ਉਹ ਸੰਦੇਸ਼ ਸੁਣਾੇ ਜਿਹੜੇ ਉਸਨੂੰ ਯਹੋਵਾਹ ਨੇ ਸੁਣਾੇ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ। 5 ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸਕਦਾ। ਮੈਨੂੰ ਓਥੇ ਜਾਣ ਦੀ ਇਜਾਜ਼ਤ ਨਹੀ। 6 ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪਢ਼ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪਢ਼ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪਢ਼ ਕੇ ਸੁਣਾਈਁ। 7 ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।" 8 ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪਢ਼ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪਢ਼ ਕੇ ਸੁਣਾਇਆ। 9 ਯਹੋਯਾਕੀਮ ਦੇ ਰਾਜਕਾਲ ਦੇ ਪਂਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ। 10 ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪਢ਼ੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪਢ਼ਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪਢ਼ਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪਢ਼ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ। 11 ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪਢ਼ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ। 12 ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸਕੱਤਰ ਦੇ ਕਮਰੇ ਵਿੱਚ ਚਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਬਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓਥੇ ਸਨ। 13 ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸਨੇ ਬਾਰੂਕ ਨੂੰ ਪੱਤਰੀ ਵਿੱਚੋਂ ਪਢ਼ਦੇ ਸੁਣਿਆ ਸੀ। 14 ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, "ਉਹ ਪੱਤਰੀ ਲਿਆ ਜਿਸ ਤੋਂ ਤੂੰ ਪਢ਼ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।"ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ। 15 ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, "ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪਢ਼ ਕੇ ਸੁਣਾ।"ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪਢ਼ ਕੇ ਸੁਣਾਈ। 16 ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, "ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।" 17 ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁਛਿਆ। ਉਨ੍ਹਾਂ ਨੇ ਆਖਿਆ, "ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦਸੀਆਂ ਸਨ?" 18 "ਹਾਂ, ਬਾਰੂਕ ਨੇ ਜਵਾਬ ਦਿੱਤਾ। 'ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।" 19 ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, "ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁਪੇ ਹੋਏ ਹੋ।" 20 ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ। 21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪਢ਼ਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ। 22 ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਮ੍ਹਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ। 23 ਯਹੂਦੀ ਨੇ ਪੱਤਰੀ ਨੂੰ ਪਢ਼ਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸਨੇ ਤਿੰਨ੍ਹ ਜਾਂ ਚਾਰ ਪੈਰੇ ਪਢ਼ੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ। 24 ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ। 25 ਅਲ-ਨਾਬਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। 26 ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀੇਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ। 27 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਗੱਲ ਓਦੋਁ ਵਾਪਰੀ ਜਦੋਂ ਰਾਜੇ ਯਹੋਯਾਕੀਮ ਨੇ ਉਸ ਪੱਤਰੀ ਨੂੰ ਸਾੜ ਦਿੱਤਾ ਸੀ ਜਿਸ ਵਿੱਚ ਯਹੋਵਾਹ ਦੇ ਸਾਰੇ ਸੰਦੇਸ਼ ਸਨ। ਯਿਰਮਿਯਾਹ ਨੇ ਬਾਰੂਕ ਨੂੰ ਲਿਖਵਾਇਆ ਸੀ ਅਤੇ ਬਾਰੂਕ ਨੇ ਉਹ ਸੰਦੇਸ਼ ਪੱਤਰੀ ਉੱਤੇ ਲਿਖੇ ਸਨ। ਯਹੋਵਾਹ ਵੱਲੋਂ ਜੋ ਸੰਦੇਸ਼ ਯਿਰਮਿਯਾਹ ਨੂੰ ਮਿਲਿਆ ਉਹ ਇਹ ਸੀ: 28 "ਯਿਰਮਿਯਾਹ, ਇੱਕ ਹੋਰ ਪੱਤਰੀ ਲਈ। ਇਸ ਉੱਤੇ ਉਹ ਸਾਰੇ ਸੰਦੇਸ਼ ਲਿਖ ਲੈ ਜਿਹੜੇ ਪਹਿਲੀ ਪੱਤਰੀ ਉੱਤੇ ਲਿਖੇ ਸਨ। ਇਹ ਓਹੀ ਪੱਤਰੀ ਸੀ ਜਿਸ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੇ ਸਾੜ ਦਿੱਤਾ ਸੀ। 29 ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, 'ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, "ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?" 30 ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ। 31 ਮੈਂ ਯਹੋਵਾਹ, ਯਹੋਯਾਕੀਮ ਅਤੇ ਉਸਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।"' 32 ਫ਼ੇਰ ਯਿਰਮਿਯਾਹ ਨੇ ਇੱਕ ਹੋਰ ਪੱਤਰੀ ਲਿਆਂਦੀ ਅਤੇ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਫ਼ੜਾ ਦਿੱਤੀ। ਜਿਵੇਂ-ਜਿਵੇਂ ਯਿਰਮਿਯਾਹ ਬੋਲਦਾ ਗਿਆ ਬਾਰੂਕ ਪੱਤਰੀ ਉੱਤੇ ਉਹ ਸਾਰੇ ਸੰਦੇਸ਼ ਲਿਖਦਾ ਗਿਆ ਜਿਹੜੇ ਉਸ ਪੱਤਰੀ ਉੱਤੇ ਸਨ ਜਿਸਨੂੰ ਰਾਜੇ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ। ਅਤੇ ਬਹੁਤ ਸਾਰੇ ਹੋਰ ਸ਼ਬਦ ਵੀ ਉਨ੍ਹਾਂ ਸੰਦੇਸ਼ਾਂ ਵਾਂਗ ਉਸ ਦੂਸਰੀ ਪੱਤਰੀ ਵਿੱਚ ਸ਼ਾਮਿਲ ਕਰ ਦਿੱਤੇ ਗਏ।

37:1 ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਨੇ ਸਿਦਕੀਯਾਹ ਨੂੰ ਯਹੋਯਾਕੀਮ ਦੇ ਪੁੱਤਰ ਯੇਹੋਇਆਚਿਨ ਦੀ ਬਾਵੇਂ ਯਹੂਦਾਹ ਦਾ ਰਾਜਾ ਬਾਪ ਦਿੱਤਾ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। 2 ਪਰ ਸਿਦਕੀਯਾਹ ਨੇ ਉਨ੍ਹਾਂ ਸੰਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੇ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਪ੍ਰਚਾਰ ਕਰਨ ਵਾਸਤੇ ਦਿੱਤੇ ਸਨ। ਅਤੇ ਸਿਦਕੀਯਾਹ ਦੇ ਸੇਵਕਾਂ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਸੰਦੇਸ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ। 3 ਰਾਜੇ ਸਿਦਕੀਯਾਹ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨਾਂ ਦੇ ਇੱਕ ਬੰਦੇ ਅਤੇ ਮਅਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਨਬੀ ਯਿਰਮਿਯਾਹ ਵੱਲ ਇਹ ਸੰਦੇਸ਼ ਦੇਕੇ ਭੇਜਿਆ: "ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰ।" 4 (ਉਸ ਸਮੇਂ, ਯਿਰਮਿਯਾਹ ਨੂੰ ਹਾਲੀ ਕੈਦ ਵਿੱਚ ਨਹੀਂ ਸੀ ਸੁਟਿਆ ਗਿਆ, ਇਸ੍ਸ ਲਈ ਉਹ ਜਿੱਥੇ ਜੀ ਚਾਹੇ ਜਾਣ ਲਈ ਸੁਤੰਤਰ ਸੀ। 5 ਅਤੇ ਓਸੇ ਸਮੇਂ ਹੀ, ਫਿਰਊਨ ਦੀ ਫ਼ੌਜ ਵੀ ਮਿਸਰ ਤੋਂ ਯਹੂਦਾਹ ਵੱਲ ਕੂਚ ਕਰ ਦਿੱਤਾ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਸ਼ਹਿਰ ਨੂੰ ਹਰਾਉਣ ਲਈ ਘੇਰਾ ਪਾ ਲਿਆ ਸੀ। ਫ਼ੇਰ ਉਨ੍ਹਾਂ ਨੇ ਮਿਸਰ ਵੱਲੋਂ ਆ ਰਹੀ ਫ਼ੌਜ ਬਾਰੇ ਸੁਣਿਆ। ਇਸ ਲਈ ਬਾਬਲ ਦੀ ਫ਼ੌਜ ਮਿਸਰ ਦੀ ਫ਼ੌਜ ਨਾਲ ਲੜਨ ਲਈ ਚੱਲ ਚੁੱਕੀ ਸੀ।) 6 ਯਹੋਵਾਹ ਵੱਲੋਂ ਨਬੀ ਯਿਰਮਿਯਾਹ ਨੂੰ ਸੰਦੇਸ਼ ਮਿਲਿਆ: 7 "ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ। 8 ਉਸਤੋਂ ਮਗਰੋਂ, ਬਾਬਲ ਦੀ ਫ਼ੌਜ ਇੱਥੇ ਵਾਪਸ ਆਵੇਗੀ। ਉਹ ਯਰੂਸ਼ਲਮ ਉੱਤੇ ਹਮਲਾ ਕਰੇਗੀ। ਫ਼ੇਰ ਬਾਬਲ ਦੀ ਉਹ ਫ਼ੌਜ ਯਰੂਸ਼ਲਮ ਉੱਤੇ ਕਬਜ਼ਾ ਕਰੇਗੀ ਅਤੇ ਸਾੜ ਦੇਵੇਗੀ।' 9 ਯਹੋਵਾਹ ਇਹ ਆਖਦਾ ਹੈ: 'ਯਰੂਸ਼ਲਮ ਦੇ ਲੋਕੋ, ਆਪਣੇ-ਆਪ ਨੂੰ ਮੂਰਖ ਨਾ ਬਣਾਓ ਆਪਣੇ-ਆਪ ਨੂੰ ਇਹ ਨਾ ਆਖੋ, "ਬਾਬਲ ਦੀ ਫ਼ੌਜ ਸਾਨੂੰ ਅਵੱਸ਼ ਹੀ ਇਕਲਿਆਂ ਛ੍ਛੱਡ ਦੇਵੇਗੀ।" ਉਹ ਨਹੀਂ ਛੱਡੇਗੀ। 10 ਯਰੂਸ਼ਲਮ ਦੇ ਲੋਕੋ, ਭਾਵੇਂ ਤੁਸੀਂ ਬਾਬਲ ਦੀ ਉਸ ਸਾਰੀ ਫ਼ੌਜ ਨੂੰ ਹਰਾਉਣ ਦੇ ਯੋਗ ਸੀ, ਜਿਹੜੀ ਤੁਹਾਡੇ ਉੱਤੇ ਹਮਲਾ ਕਰ ਰਹੀ ਹੈ, ਪਰ ਤਾਂ ਵੀ ਕੁਝ ਜ਼ਖਮੀ ਬੰਦੇ ਉਨ੍ਹਾਂ ਦੇ ਤੰਬੂਆਂ ਵਿੱਚ ਬਚੇ ਰਹਿਣਗੇ। ਉਹ ਕੁਝ ਜ਼ਖਮੀ ਬੰਦੇ ਵੀ ਆਪਣੇ ਤੰਬੂਆਂ ਵਿੱਚੋਂ ਬਾਹਰ ਨਿਕਲ ਆਉਣਗੇ ਅਤੇ ਯਰੂਸ਼ਲਮ ਨੂੰ ਸਾੜ ਸੁੱਟਣਗੇ।' 11 ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਤੋਂ ਮਿਸਰ ਦੇ ਫ਼ਿਰਊਨ ਦੀ ਫ਼ੌਜ ਨਾਲ ਜੰਗ ਕਰਨ ਲਈ ਚੱਲੀ, 12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹਲ੍ਲ ਕਰਨ ਜਾ ਰਿਹਾ ਸੀ। 13 ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, "ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।" 14 ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, "ਇਹ ਸੱਚ ਨਹੀਂ ਹੈ। ਮੈਂ ਇਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।" ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ। 15 ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਬਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਬਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਬਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ। 16 ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਯਹੋਨਾਬਾਨ ਦੇ ਮਕਾਨ ਦੀ ਇੱਕ ਕੋਠੜੀ ਵਿੱਚ ਕੈਦ ਕਰ ਦਿੱਤਾ। ਕੋਠੜੀ ਜ਼ਮੀਨ ਦੇ ਅੰਦਰ ਬਣਿਆ ਇੱਕ ਭੋਰਾ ਸੀ। ਯਿਰਮਿਯਾਹ ਲੰਮੇ ਸਮੇਂ ਤੀਕ ਓਥੇ ਹੀ ਰਿਹਾ। 17 ਫ਼ੇਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਸਦਿਆ ਅਤੇ ਉਸਨੂੰ ਰਾਜ ਮਹਿਲ ਵਿੱਚ ਲਿਆਂਦਾ ਗਿਆ। ਸਿਦਕੀਯਾਹ ਨੇ ਯਿਰਮਿਯਾਹ ਨਾਲ ਇਕਾਂਤ ਵਿੱਚ ਗੱਲ ਕੀਤੀ। ਉਸਨੇ ਯਿਰਮਿਯਾਹ ਨੂੰ ਪੁਛਿਆ, "ਕੀ ਯਹੋਵਾਹ ਵੱਲੋਂ ਕੋਈ ਸੰਦੇਸ਼ ਹੈ?"ਯਿਰਮਿਯਾਹ ਨੇ ਜਵਾਬ ਦਿੱਤਾ, 'ਹਾਂ, ਯਹੋਵਾਹ ਵੱਲੋਂ ਸੰਦੇਸ਼ ਹੈ। ਸਿਦਕੀਯਾਹ ਤੈਨੂੰ ਬਾਬਲ ਦੇ ਰਾਜੇ ਦੇ ਹਵਾਲੇ ਕੀਤਾ ਜਾਵੇਗਾ।" 18 ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, "ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁਟਿਆ ਹੈ? 19 ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, 'ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।' 20 ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਬਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓਥੇ ਮਰ ਜਾਵਾਂਗਾ।" 21 ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।

38:1 ਕੁਝ ਸ਼ਾਹੀ ਅਧਿਕਾਰੀਆਂ ਸੁਣ ਲਿਆ ਕਿ ਯਿਰਮਿਯਾਹ ਕੀ ਪ੍ਰਚਾਰ ਕਰ ਰਿਹਾ ਸੀ। ਉਹ ਸਨ: ਮੱਤਾਨ ਦਾ ਪੁੱਤਰ ਸ਼ਫਟਯਾਹ, ਪਸ਼ਹੂਰ ਦਾ ਪੁੱਤਰ ਗਦਲਯਾਹ, ਸ਼ਲਮਯਾਹ ਦਾ ਪੁੱਤਰ ਯੂਕਲ ਅਤੇ ਮਲਕੀਯਾਹ ਦਾ ਪੁੱਤਰ ਪਸ਼ਹੂਰ। ਯਿਰਮਿਯਾਹ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇ ਰਿਹਾ ਸੀ: 2 "ਯਹੋਵਾਹ ਇਹ ਆਖਦਾ ਹੈ: 'ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।' 3 ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: 'ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।"' 4 ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, "ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।" 5 ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, "ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸਕਦਾ।" 6 ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ। 7 ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ। 8 ਅਬਦ-ਮਲਕ ਨੇ ਆਖਿਆ, "ਮੇਰੇ ਮਾਲਕ ਅਤੇ ਪਾਤਸ਼ਾਹ ਜੀ, ਉਨ੍ਹਾਂ ਅਧਿਕਾਰੀਆਂ ਨੇ ਮੰਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਬੀ ਯਿਰਮਿਯਾਹ ਨਾਲ ਬੁਰਾ ਸਲੂਕ ਕੀਤਾ ਹੈ। ਉਨ੍ਹਾਂ ਨੇ ਉਸ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਨੇ ਉਸਨੂੰ ਓਥੇ ਮਾਰਨ ਲਈ ਛੱਡ ਦਿੱਤਾ ਹੈ।" 9 10 ਫ਼ੇਰ ਰਾਜੇ ਸਿਦਕੀਯਾਹ ਨੇ ਇਬੋਪੀਆ ਵਾਸੀ ਅਬਦ-ਮਲਕ ਨੂੰ ਇੱਕ ਆਦੇਸ਼ ਦਿੱਤਾ। ਆਦੇਸ਼ ਇਹ ਸੀ: "ਅਬਦ-ਮਲਕ, ਰਾਜ ਮਹਿਲ ਵਿੱਚੋਂ ਤਿੰਨ ਆਦਮੀ ਆਪਣੇ ਨਾਲ ਲੈ ਲੈ। ਜਾ ਜਾਕੇ ਯਿਰਮਿਯਾਹ ਨੂੰ ਉਸਦੇ ਮਰਨ ਤੋਂ ਪਹਿਲਾਂ ਟੋਏ ਵਿੱਚੋਂ ਕੱਢ ਲੈ।" 11 ਇਸ ਲਈ ਅਬਦ-ਮਲਕ ਨੇ ਆਪਣੇ ਨਾਲ ਆਦਮੀ ਲੈ ਲੇ। ਪਰ ਪਹਿਲਾਂ ਉਹ ਰਾਜ ਮਹਿਲ ਦੇ ਗੁਦਾਮ ਦੇ ਹੇਠਲੇ ਕਮਰੇ ਵਿੱਚ ਗਿਆ। ਉਸਨੇ ਉਸ ਕਮਰੇ ਵਿੱਚੋਂ ਕੁਝ ਫ਼ਟੇ ਪੁਰਾਣੇ ਕਪੜੇ ਲੇ। ਫ਼ੇਰ ਉਸਨੇ ਉਨ੍ਹਾਂ ਫ਼ਟੇ ਪੁਰਾਣਿਆਂ ਕਪੜਿਆਂ ਨੂੰ ਰੱਸਿਆਂ ਨਾਲ ਟੋਏ ਅੰਦਰ ਯਿਰਮਿਯਾਹ ਦੇ ਕੋਲ ਲਮਕਾਇਆ। 12 ਇਬੋਪੀਆ ਦੇ ਅਬਦ-ਮਲਕ ਨੇ ਯਿਰਮਿਯਾਹ ਨੂੰ ਆਖਿਆ, "ਇਨ੍ਹਾਂ ਫ਼ਟੇ ਪੁਰਾਣੇ ਕਪੜਿਆਂ ਨੂੰ ਆਪਣੀਆਂ ਕਛ੍ਛਾਂ ਵਿੱਚ ਰੱਖ ਲੈ। ਜਦੋਂ ਅਸੀਂ ਤੈਨੂੰ ਬਾਹਰ ਖਿੱਚਾਂਗੇ ਤਾਂ ਇਹ ਚਿਬੜੇ ਤੇਰੀਆਂ ਕਛ੍ਛਾਂ ਲਈ ਪੈਡ ਦਾ ਕੰਮ ਕਰਨਗੇ। ਫ਼ੇਰ ਰੱਸਿਆਂ ਨਾਲ ਤੈਨੂੰ ਤਕਲੀਫ਼ ਨਹੀਂ ਹੋਵੇਗੀ।" ਇਸ ਤਰ੍ਹਾਂ ਯਿਰਮਿਯਾਹ ਨੇ ਓਵੇਂ ਹੀ ਕੀਤਾ ਜਿਵੇਂ ਅਬਦ-ਮਲਕ ਨੇ ਆਖਿਆ ਸੀ। 13 ਉਨ੍ਹਾਂ ਆਦਮੀਆਂ ਨੇ ਯਿਰਮਿਯਾਹ ਨੂੰ ਰੱਸਿਆਂ ਨਾਲ ਉੱਪਰ ਖਿਚਿਆ ਅਤੇ ਟੋਏ ਵਿੱਚੋਂ ਬਾਹਰ ਕਢਿਆ। ਅਤੇ ਯਿਰਮਿਯਾਹ ਮੰਦਰ ਦੀ ਗਾਰਦ ਦੀ ਨਿਗਰਾਨੀ ਵਿੱਚ ਰਿਹਾ। 14 ਫ਼ੇਰ ਰਾਜੇ ਸਿਦਕੀਯਾਹ ਨੇ ਕਿਸੇ ਨੂੰ ਨਬੀ ਯਿਰਮਿਯਾਹ ਨੂੰ ਬੁਲਾਉਣ ਲਈ ਘਲਿਆ। ਉਸਨੇ ਯਿਰਮਿਯਾਹ ਨੂੰ ਯਹੋਵਾਹ ਦੇ ਮੰਦਰ ਦੇ ਤੀਸਰੇ ਪ੍ਰਵੇਸ਼ ਦੁਆਰ ਕੋਲ ਬੁਲਾਇਆ। ਫ਼ੇਰ ਰਾਜੇ ਨੇ ਆਖਿਆ, "ਯਿਰਮਿਯਾਹ ਮੈਂ ਤੈਨੂੰ ਇੱਕ ਸਵਾਲ ਪੁੱਛ ਰਿਹਾ ਹਾਂ। ਮੇਰੇ ਕੋਲੋਂ ਕੁਝ ਵੀ ਨਾ ਛੁਪਾਈਁ ਸਗੋਂ ਹਰ ਗੱਲ ਈਮਾਨਦਾਰੀ ਨਾਲ ਦਸੀਁ।" 15 ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, "ਜੇ ਮੈਂ ਤੈਨੂੰ ਜਵਾਬ ਦੇਵਾਂਗਾ ਤਾਂ ਸ਼ਾਇਦ ਤੂੰ ਮੈਨੂੰ ਮਾਰ ਦੇਵੇਂ। ਅਤੇ ਜੇ ਮੈਂ ਤੈਨੂੰ ਕੋਈ ਸਲਾਹ ਵੀ ਦੇਵਾਂਗਾ ਤਾਂ ਸ਼ਾਇਦ ਤੂੰ ਸੁਣੇਗਾ ਨਹੀਂ।" 16 ਪਰ ਰਾਜੇ ਸਿਦਕੀਯਾਹ ਨੇ ਗੁਪਤ ਰੂਪ ਵਿੱਚ ਸੌਂਹ ਚੁਕ੍ਕਦਿਆਂ ਯਿਰਮਿਯਾਹ ਨੂੰ ਆਖਿਆ ਸਿਦਕੀਯਾਹ ਨੇ ਆਖਿਆ, "ਯਹੋਵਾਹ ਸਾਨੂੰ ਜੀਵਨ ਅਤੇ ਸੁਆਸ ਦਿੰਦਾ ਹੈ। ਜਿਵੇਂ ਕਿ ਯਹੋਵਾਹ ਸਾਖੀ ਹੈ, ਮੈਂ ਤੈਨੂੰ ਨਹੀਂ ਮਾਰਾਂਗਾ, ਯਿਰਮਿਯਾਹ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਉਨ੍ਹਾਂ ਅਧਿਕਾਰੀਆਂ ਦੇ ਹਵਾਲੇ ਨਹੀਂ ਕਰਾਂਗਾ ਜਿਹੜੇ ਤੈਨੂੰ ਮਾਰ ਮੁਕਾਉਣਾ ਚਾਹੁੰਦੇ ਹਨ।" 17 ਫ਼ੇਰ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, "ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਆਖਦਾ ਹੈ, 'ਜੇ ਤੂੰ ਬਾਬਲ ਦੇ ਰਾਜੇ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰੇਂਗਾ, ਤੇਰੀ ਜਾਨ ਬਖਸ਼ ਦਿੱਤੀ ਜਾਵੇਗੀ ਅਤੇ ਯਰੂਸ਼ਲਮ ਨੂੰ ਸਾੜਿਆ ਨਹੀਂ ਜਾਵੇਗਾ। ਅਤੇ ਤੂੰ ਅਤੇ ਤੇਰਾ ਪਰਿਵਾਰ ਜਿਉਂਦਾ ਰਹੇਗਾ। 18 ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸਕੇਂਗਾ।"' 19 ਪਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, "ਪਰ ਮੈਂ ਤਾਂ ਯਹੂਦਾਹ ਦੇ ਉਨ੍ਹਾਂ ਬੰਦਿਆਂ ਕੋਲੋਂ ਭੈਭੀਤ ਹਾਂ ਜਿਹੜੇ ਪਹਿਲਾਂ ਹੀ ਬਾਬਲ ਦੀ ਫ਼ੌਜ ਵੱਲ ਹੋ ਚੁੱਕੇ ਨੇ। ਮੈਨੂੰ ਡਰ ਹੈ ਕਿ ਫ਼ੌਜੀ ਮੈਨੂੰ ਯਹੂਦਾਹ ਦੇ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦੇਣਗੇ ਅਤੇ ਉਹ ਮੇਰੇ ਨਾਲ ਭੈੜਾ ਸਲੂਕ ਕਰਨਗੇ ਅਤੇ ਮੈਨੂੰ ਦੁੱਖ ਪਹੁੰਚਾਣਗੇ।"' 20 ਪਰ ਯਿਰਮਿਯਾਹ ਨੇ ਜਵਾਬ ਦਿੱਤਾ, "ਫ਼ੌਜੀ ਤੈਨੂੰ ਯਹੂਦਾਹ ਦੇ ਉਨ੍ਹਾਂ ਬੰਦਿਆਂ ਦੇ ਹਵਾਲੇ ਨਹੀਂ ਕਰਨਗੇ। ਰਾਜੇ ਸਿਦਕੀਯਾਹ ਉਹ ਗੱਲਾਂ ਕਰਕੇ ਜੋ ਮੈਂ ਤੈਨੂੰ ਆਖ ਰਿਹਾ ਹਾਂ, ਯਹੋਵਾਹ ਦਾ ਹੁਕਮ ਮੰਨ। ਫ਼ੇਰ ਤੇਰੇ ਲਈ ਸਭ ਠੀਕ ਹੋਵੇਗਾ ਅਤੇ ਤੇਰਾ ਜੀਵਨ ਬਚ ਜਾਵੇਗਾ। 21 ਪਰ ਜੇ ਤੂੰ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਹੋਵਾਹ ਨੇ ਤੈਨੂੰ ਦਰਸਾ ਦਿੱਤਾ ਹੈ ਕਿ ਕੀ ਵਾਪਰੇਗਾ। ਇਹੀ ਹੈ ਜੋ ਯਹੋਵਾਹ ਨੇ ਮੈਨੂੰ ਆਖਿਆ ਹੈ। 22 ਉਨ੍ਹਾਂ ਸਾਰੀਆਂ ਔਰਤਾਂ ਨੂੰ ਜਿਹੜੀਆਂ ਯਹੂਦਾਹ ਦੇ ਰਾਜੇ ਦੇ ਮਹਿਲ ਵਿੱਚ ਰਹਿ ਜਾਣਗੀਆਂ, ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੇ ਰਾਜੇ ਦੇ ਮਹੱਤਵਪੂਰਣ ਅਧਿਕਾਰੀਆਂ ਦੇ ਸਾਮ੍ਹਣੇ ਲਿਆਂਦਾ ਜਾਵੇਗਾ। ਤੁਹਾਡੀਆਂ ਔਰਤਾਂ ਇੱਕ ਗੀਤ ਰਾਹੀਂ ਤੁਹਾਡਾ ਮਜ਼ਾਕ ਉਡਾਉਣਗੀਆਂ। ਇਹੀ ਹੈ ਜੋ ਉਹ ਔਰਤਾਂ ਆਖਣਗੀਆਂ:'ਤੁਹਾਡੇ ਸਂਗੀਆਂ ਚੰਗੇ ਮਿੱਤਰਾਂ ਨੇ ਚਲਾਕੀ ਕੀਤੀ ਤੁਹਾਡੇ ਨਾਲ ਅਤੇ ਯਕੀਨ ਦਵਾਇਆ ਤੁਹਾਨੂੰ ਮੰਦਾ ਕਰਨ ਦਾ। ਫ਼ਸ ਗਏ ਪੈਰ ਤੁਹਾਡੇ ਗਾਰੇ ਅੰਦਰ ਅਤੇ ਛੱਡ ਗਏ ਉਹ ਫ਼ੇਰ ਤੁਹਾਨੂੰ ਇਕਲਿਆਂ।' 23 ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।" 24 ਫ਼ੇਰ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿਸੇ ਬੰਦੇ ਨੂੰ ਇਹ ਨਾ ਦੱਸਣਾ ਕਿ ਮੈਂ ਤੁਹਾਡੇ ਨਾਲ ਗੱਲਾਂ ਕੀਤੀਆਂ ਹਨ। ਜੇ ਤੁਸੀਂ ਦੱਸੋਗੇ ਤਾਂ ਸ਼ਾਇਦ ਮਾਰੇ ਜਾਓਗੇ। 25 ਉਹ ਅਧਿਕਾਰੀ ਸ਼ਾਇਦ ਇਹ ਸੂਹ ਕੱਢ ਲੈਣ ਕਿ ਮੈਂ ਤੁਹਾਡੇ ਨਾਲ ਗੱਲ ਕੀਤੀ ਹੈ। ਤਾਂ ਉਹ ਤੁਹਾਡੇ ਕੋਲ ਆਉਣਗੇ ਅਤੇ ਆਖਣਗੇ, "ਯਿਰਮਿਯਾਹ ਦੱਸ ਸਾਨੂੰ ਕੀ ਤੂੰ ਰਾਜੇ ਸਿਦਕੀਯਾਹ ਨੂੰ ਕੀ ਆਖਿਆ। ਅਤੇ ਸਾਨੂੰ ਇਹ ਵੀ ਦੱਸ ਕਿ ਰਾਜੇ ਸਿਦਕੀਯਾਹ ਨੇ ਤੈਨੂੰ ਕੀ ਆਖਿਆ। ਸਾਡੇ ਨਾਲ ਇਮਾਨਦਾਰੀ ਨਾਲ ਹਰ ਗੱਲ ਕਰੀਂ ਨਹੀਂ ਤਾਂ ਅਸੀਂ ਤੈਨੂੰ ਮਾਰ ਦਿਆਂਗੇ।" 26 ਜੇ ਉਹ ਤੈਨੂੰ ਇਹ ਆਖਣ ਤਾਂ ਤੂੰ ਉਨ੍ਹਾਂ ਨੂੰ ਆਖੀਂ, "ਮੈਂ ਰਾਜੇ ਨੂੰ ਬੇਨਤੀ ਕਰ ਰਿਹਾ ਸੀ ਕਿ ਮੈਨੂੰ ਯਹੋਨਾਬਾਨ ਦੇ ਘਰ ਦੀ ਉਸ ਕਾਲ ਕੋਠੜੀ ਵਿੱਚ ਵਾਪਸ ਨਾ ਭੇਜਣਾ। ਜੇ ਮੈਨੂੰ ਓਥੇ ਜਾਣਾ ਪਿਆ ਤਾਂ ਮੈਂ ਮਰ ਜਾਵਾਂਗਾ।"' 27 ਵਾਪਰਿਆ ਇਹ ਕਿ ਰਾਜੇ ਦੇ ਉਹ ਸ਼ਾਹੀ ਅਧਿਕਾਰੀ ਯਿਰਮਿਯਾਹ ਨੂੰ ਸਵਾਲ ਪੁੱਛਣ ਜ਼ਰੂਰ ਆਏ। ਇਸ ਲਈ ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਸਦਾ ਰਾਜੇ ਨੇ ਆਦੇਸ਼ ਦਿੱਤਾ ਸੀ। ਤਾਂ ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਇਕਲਿਆਂ ਛ੍ਛੱਡ ਦਿੱਤਾ। ਕਿਸੇ ਬੰਦੇ ਨੇ ਵੀ ਨਹੀਂ ਸੀ ਸੁਣਿਆ ਕਿ ਯਿਰਮਿਯਾਹ ਅਤੇ ਰਾਜੇ ਦੀ ਕੀ ਗੱਲ ਬਾਤ ਹੋਈ ਸੀ। 28 ਇਸ ਯਿਰਮਿਯਾਹ ਮੰਦਰ ਵਿੱਚ ਉਦੋਂ ਤੀਕ ਨਜ਼ਰਬੰਦ ਰਿਹਾ ਜਿੰਨਾ ਚਿਰ ਤੀਕ ਕਿ ਯਰੂਸ਼ਲਮ ਉੱਤੇ ਕਬਜ਼ਾ ਨਹੀਂ ਹੋ ਗਿਆ।

39:1 ਯਰੂਸ਼ਲਮ ਉੱਤੇ ਇਸ ਤਰ੍ਹਾਂ ਕਬਜ਼ਾ ਹੋਇਆ: ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜਕਾਲ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦੌਰਾਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਆਪਣੀ ਪੂਰੀ ਫ਼ੌਜ ਲੈਕੇ ਚੜਾਈ ਕਰ ਦਿੱਤੀ। ਉਸਨੇ ਸ਼ਹਿਰ ਨੂੰ ਹਰਾਉਣ ਲਈ ਇਸਦੇ ਦੁਆਲੇ ਘੇਰਾ ਪਾ ਲਿਆ। 2 ਅਤੇ ਸਿਦਕੀਯਾਹ ਦੇ ਰਾਜ ਕਾਲ ਦੇ 11ਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਯਰੂਸ਼ਲਮ ਦੀ ਦੀਵਾਰ ਵਿੱਚ ਪਾੜ ਲਿਆ ਗਿਆ। 3 ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓਥੇ ਸਨ। 4 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਬਾਬਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਦੇਖਿਆ, ਇਸ ਲਈ ਉਹ ਆਪਣੇ ਸਿਪਾਹੀਆਂ ਨਾਲ ਦੂਰ ਭੱਜ ਗਿਆ। ਉਨ੍ਹਾਂ ਨੇ ਰਾਤ ਵੇਲੇ ਯਰੂਸ਼ਲਮ ਨੂੰ ਛੱਡਿਆ। ਉਹ ਰਾਜੇ ਦੇ ਬਾਗ਼ ਵਿੱਚੋਂ ਹੁੰਦੇ ਹੋਏ ਅਤੇ ਉਸ ਦਰਵਾਜ਼ੇ ਵਿੱਚੋਂ ਹੁੰਦੇ ਹੋਏ ਬਾਹਰ ਚਲੇ ਗਏ ਜਿਹੜਾ ਦੋ ਦੀਵਾਰਾਂ ਦੇ ਵਿਚਕਾਰ ਸੀ। ਫ਼ੇਰ ਉਹ ਮਾਰੂਬਲ ਵੱਲ ਚਲੇ ਗਏ। 5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਬਾਨ ਉੱਤੇ ਨਬੂਕਦਨੱਸਰ ਨੇ ਇਹ ਨਿਰਣਾ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ। 6 ਓਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਮ੍ਹਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਮ੍ਹਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ। 7 ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸਨੂੰ ਬਾਬਲ ਲੈ ਗਿਆ। 8 ਬਾਬਲ ਦੀ ਫ਼ੌਜ ਨੇ ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਲੋਕਾਂ ਦੇ ਮਕਾਨਾਂ ਨੂੰ ਅਗ੍ਗਾਂ ਲਾ ਦਿੱਤੀਆਂ। ਅਤੇ ਉਨ੍ਹਾਂ ਨੇ ਯਰੂਸ਼ਲਮ ਦੀਆਂ ਦੀਵਾਰਾਂ ਢਾਹ ਦਿੱਤੀਆਂ। 9 ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰਖਿਆ ਸੈਨਕਾਂ ਦਾ ਕਮਾਂਡਰ ਸੀ। ਉਸਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ। 10 ਪਰ ਖਾਸ ਸੁਰਖਿਆ ਸੈਨਿਕਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਹੂਦਾਹ ਦੇ ਕੁਝ ਲੋੋਕਾਂ ਨੂੰ ਪਿੱਛੇ ਛੱਡ ਦਿੱਤਾ। ਇਹ ਉਹ ਲੋਕ ਸਨ ਜਿਨ੍ਹਾਂ ਕੋਲ ਕੁਝ ਵੀ ਨਹੀਂ ਸੀ। ਇਸ ਲਈ ਉਸ ਦਿਨ ਨਬੂਜ਼ਰਦਾਨ ਨੇ ਯਹੂਦਾਹ ਦੇ ਉਨ੍ਹਾਂ ਗਰੀਬ ਲੋਕਾਂ ਨੂੰ ਅੰਗੂਰਾਂ ਦੇ ਬਗੀਚੇ ਅਤੇ ਖੇਤ ਦੇ ਦਿੱਤੇ। 11 ਪਰ ਨਬੂਕਦਨੱਸਰ ਨੇ ਨਬੂਜ਼ਰਦਾਨ ਨੂੰ ਯਿਰਮਿਯਾਹ ਬਾਰੇ ਵੀ ਕੁਝ ਆਦੇਸ਼ ਦਿੱਤੇ। ਨਬੂਜ਼ਰਦਾਨ ਨਬੂਕਦਨੱਸਰ ਦੇ ਖਾਸ ਦਸਤੇ ਦਾ ਕਮਾਂਡਰ ਸੀ। ਹੁਕਮ ਇਹ ਸਨ: 12 "ਯਿਰਮਿਯਾਹ ਨੂੰ ਲੱਭੋ ਅਤੇ ਅਤੇ ਉਸਦੀ ਦੇਖ ਭਾਲ ਕਰੋ। ਉਸਨੂੰ ਕੋਈ ਨੁਕਸਾਨ ਨਾ ਪਹੁੰਚੇ। ਉਸਨੂੰ ਜੋ ਵੀ ਉਹ ਮਂਗਦਾ ਹੈ, ਦੇ ਦਿਓ।" 13 ਇਸ ਲਈ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨਬੂਜ਼ਰਦਾਨ, ਬਾਬਲ ਦੀ ਫ਼ੌਜ ਦੇ ਇੱਕ ਮੁੱਖ ਅਧਿਕਾਰੀ ਨਬੂਸ਼ਜ਼ਬਾਜ਼, ਇੱਕ ਉੱਚ ਅਧਿਕਾਰੀ, ਨੇਰਗਲ-ਸ਼ਰਾਸਰ ਅਤੇ ਬਾਬਲ ਦੀ ਫ਼ੌਜ ਦੇ ਹੋਰ ਸਾਰੇ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਸੱਦ ਭੇਜਿਆ। 14 ਉਨ੍ਹਾਂ ਬੰਦਿਆਂ ਨੇ ਯਿਰਮਿਯਾਹ ਨੂੰ ਮੰਦਰ ਦੇ ਉਸ ਵਰਾਂਡੇ ਵਿੱਚੋਂ ਬਾਹਰ ਲਿਆਂਦਾ ਜਿੱਥੇ ਯਹੂਦਾਹ ਦੀ ਗਾਰਦ ਦੀ ਨਿਗਰਾਨੀ ਹੇਠਾਂ ਸੀ। ਬਾਬਲ ਦੀ ਫ਼ੌਜ ਦੇ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਗਦਲਯਾਹ ਦੇ ਹਵਾਲੇ ਕਰ ਦਿੱਤਾ। ਗਦਲਯਾਹ ਅਹੀਕਾਮ ਦਾ ਪੁੱਤਰ ਸੀ। ਅਹੀਕਾਮ ਸ਼ਾਫ਼ਾਨ ਦਾ ਪੁੱਤਰ ਸੀ। ਗਦਲਯਾਹ ਨੂੰ ਆਦੇਸ਼ ਸੀ ਕਿ ਉਹ ਯਿਰਮਿਯਾਹ ਨੂੰ ਵਾਪਸ ਘਰ ਲੈ ਜਾਵੇ। ਇਸ ਲਈ ਯਿਰਮਿਯਾਹ ਨੂੰ ਘਰ ਵਾਪਸ ਲਿਆਂਦਾ ਗਿਆ ਅਤੇ ਉਹ ਆਪਣੇ ਲੋਕਾਂ ਵਿਚਕਾਰ ਰਿਹਾ। 15 ਜਦੋਂ ਗਾਰਦ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਦੇਖ ਰਹੇ ਸਨ, ਉਸਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਆਇਆ। ਸੰਦੇਸ਼ ਇਹ ਸੀ: 16 "ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: 'ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿਧ੍ਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ। 17 ਪਰ ਮੈਂ ਤੁਹਾਨੂੰ ਉਸ ਦਿਨ ਬਚਾ ਲਵਾਂਗਾ ਅਬਦ-ਮਲਕ।' ਯਹੋਵਾਹ ਦਾ ਸੰਦੇਸ਼ ਹੈ ਇਹ। 'ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਕੋਲੋਂ ਤੂੰ ਭੈਭੀਤ ਹੈਂ। 18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

40:1 ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਉਹ ਰਾਮਾਹ ਸ਼ਹਿਰ ਵਿੱਚ ਆਜ਼ਾਦ ਕਰ ਦਿੱਤਾ ਗਿਆ ਸੀ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਰਾਮਾਹ ਵਿੱਚ ਲੱਭ ਲਿਆ। ਯਿਰਮਿਯਾਹ ਜ਼ੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ। ਉਹ ਯਰੂਸ਼ਲਮ ਅਤੇ ਯਹੂਦਾਹ ਦੇ ਕੈਦੀਆਂ ਦੇ ਨਾਲ ਸੀ। ਉਨ੍ਹਾਂ ਕੈਦੀਆਂ ਨੂੰ ਬਾਬਲ ਵਿੱਚ ਕੈਦ ਕਰਨ ਲਈ ਲਿਜਾਇਆ ਜਾ ਰਿਹਾ ਸੀ। 2 ਜਦੋਂ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਲਭਿਆ ਤਾਂ ਉਸਨੇ ਉਸਦੇ ਨਾਲ ਗੱਲ ਕੀਤੀ। ਉਸਨੇ ਆਖਿਆ, "ਯਿਰਮਿਯਾਹ, ਯਹੋਵਾਹ ਤੇਰੇ ਪਰਮੇਸ਼ੁਰ ਨੇ ਐਲਾਨ ਕੀਤਾ ਸੀ ਕਿ ਇਸ ਜਗ੍ਹਾ ਇਹ ਬਿਪਤਾ ਆਵੇਗੀ। 3 ਅਤੇ ਹੁਣ ਯਹੋਵਾਹ ਨੇ ਬਿਲਕੁਲ ਉਵੇਂ ਹੀ ਕੀਤਾ ਹੈ ਜਿਵੇਂ ਉਸਨੇ ਆਖਿਆ ਸੀ ਕਿ ਉਹ ਕਰੇਗਾ। ਇਹ ਬਿਪਤਾ ਇਸ ਲਈ ਆਈ ਕਿਉਂ ਕਿ ਤੁਸੀਂ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ ਸਨ। ਤੁਸੀਂ ਲੋਕਾਂ ਨੇ ਯਹੋਵਾਹ ਦਾ ਹੁਕਮ ਨਹੀਂ ਮੰਨਿਆ। 4 ਪਰ ਹੁਣ, ਯਿਰਮਿਯਾਹ, ਮੈਂ ਤੈਨੂੰ ਆਜ਼ਾਦ ਕਰ ਦਿਆਂਗਾ। ਮੈਂ ਤੇਰੀਆਂ ਹੱਥ ਕੜੀਆਂ ਖੋਲ੍ਹ ਰਿਹਾ ਹਾਂ। ਜੇ ਤੂੰ ਚਾਹੇਁ ਤਾਂ ਮੇਰੇ ਨਾਲ ਬਾਬਲ ਆ ਜਾਹ, ਮੈਂ ਤੇਰੀ ਚੰਗੀ ਸੇਵਾ ਕਰਾਂਗਾ। ਪਰ ਜੇ ਤੂੰ ਮੇਰੇ ਨਾਲ ਨਹੀਂ ਆਉਣਾ ਚਾਹੁੰਦਾ ਤਾਂ ਨਾ ਆ। ਦੇਖ, ਸਾਰਾ ਦੇਸ਼ ਤੇਰੇ ਲਈ ਖੁਲ੍ਹਾ ਪਿਆ ਹੈ। ਜਿੱਥੇ ਜੀ ਚਾਹੇ ਜਾਹ। 5 ਜਾਂ ਫ਼ੇਰ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਕੋਲ ਵਾਪਸ ਚਲਾ ਜਾ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਕਸਬਿਆਂ ਦਾ ਗਵਰਨਰ ਬਾਪਿਆ ਹੈ। ਜਾਹ ਅਤੇ ਗਦਲਯਾਹ ਨਾਲ ਲੋਕਾਂ ਦੇ ਵਿਚਕਾਰ ਰਹਿ। ਜਾਂ ਫ਼ੇਰ ਤੂੰ ਜਿੱਥੇ ਵੀ ਜੀ ਚਾਹੇ ਜਾ ਸਕਦਾ ਹੈਂ।"ਫ਼ੇਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਕੁਝ ਭੋਜਨ ਅਤੇ ਇੱਕ ਤੋਹਫ਼ਾ ਦਿੱਤਾ ਅਤੇ ਜਾਣ ਦਿੱਤਾ। 6 ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ। 7 ਜਦੋਂ ਯਰੂਸ਼ਲਮ ਨੂੰ ਤਬਾਹ ਕੀਤਾ ਗਿਆ ਸੀ ਤਾਂ ਓਥੇ ਯਹੂਦਾਹ ਦੀ ਫ਼ੌਜ ਦੇ ਕੁਝ ਸਿਪਾਹੀ, ਅਧਿਕਾਰੀ ਅਤੇ ਉਨ੍ਹਾਂ ਦੇ ਬੰਦੇ ਖੁਲ੍ਹੇ ਇਲਾਕੇ ਵਿੱਚ ਹਾਲੇ ਵੀ ਬਾਹਰ ਸਨ। ਉਨ੍ਹਾਂ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਦੇਸ਼ ਦੇ ਬਚੇ ਹੋਏ ਲੋਕਾਂ ਉੱਤੇ ਰਾਜ ਕਰਨ ਲਈ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮੁਖੀ ਬਣਾ ਦਿੱਤਾ ਸੀ। ਜਿਹੜੇ ਲੋਕ ਰਹਿ ਗਏ ਸਨ ਉਹ ਅਜਿਹੇ ਆਦਮੀ ਔਰਤਾਂ ਅਤੇ ਬੱਚੇ ਸਨ ਜਿਹੜੇ ਬਹੁਤ ਗਰੀਬ ਸਨ ਅਤੇ ਜਿਨ੍ਹਾਂ ਨੂੰ ਬਾਬਲ ਵਿੱਚ ਬੰਦੀ ਬਣਾ ਕੇ ਨਹੀਂ ਲਿਜਾਇਆ ਗਿਆ ਸੀ। 8 ਇਸ ਲਈ ਉਹ ਸਿਪਾਹੀ ਗਦਲਯਾਹ ਕੋਲ ਮਿਸਪਾਹ ਆ ਗਏ। ਉਹ ਸਨ: ਨਬਨਯਾਹ ਦਾ ਪੁੱਤਰ ਇਸ਼ਮਾਏਲ, ਕਰੇਅਹ ਦੇ ਪੁੱਤਰ ਯੋਹਾਨਾਨ ਅਤੇ ਯਹੋਨਾਬਾਨ, ਤਨਹੁਮਬ ਦਾ ਪੁੱਤਰ ਸਰਾਯਾਹ ਨਟੋਫ਼ਾਬ ਦੇ ਏਫ਼ਈ ਦੇ ਪੁੱਤਰ ਅਤੇ ਮਆਕਾਬੀ ਦਾ ਪੁੱਤਰ ਯਜ਼ਨਯਾਹ ਅਤੇ ਉਸਦੇ ਨਾਲ ਦੇ ਆਦਮੀ। 9 ਗਦਲਯਾਹ ਵਲਦ ਅਹੀਕਾਮ ਵਲਦ ਸ਼ਾਫ਼ਾਨ ਨੇ ਸੌਂਹ ਖਾਧੀ ਕਿ ਉਹ ਉਨ੍ਹਾਂ ਸਿਪਾਹੀਆਂ ਅਤੇ ਉਨ੍ਹਾਂ ਦੇ ਬੰਦਿਆਂ ਦੇ ਜੀਵਨ ਨੂੰ ਹੋਰ ਸੁਖ ਭਰਪੂਰ ਬਣਾਵੇਗਾ। ਗਲਦਯਾਹ ਨੇ ਇਹ ਆਖਿਆ ਸੀ: "ਤੁਸੀਂ ਸਿਪਾਹੀਓ, ਬਾਬਲ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਾ ਡਰੋ। ਧਰਤੀ ਉੱਤੇ ਟਿਕ ਜਾਓ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਹਾਡੇ ਚੰਗਾ ਵਾਪਰੇਗਾ। 10 ਮੈਂ ਖੁਦ ਮਿਸਪਾਹ ਵਿੱਚ ਰਹਾਂਗਾ। ਮੈਂ ਕਸਦੀ ਲੋਕਾਂ ਨਾਲ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਜਦੋਂ ਉਹ ਇੱਥੇ ਆਉਣਗੇ। ਤੁਹਾਨੂੰ ਲੋਕਾਂ ਨੂੰ ਇਹ ਕੰਮ ਮੇਰੇ ਲਈ ਛੱਡ ਦੇਣਾ ਚਾਹੀਦਾ ਹੈ। ਤੁਹਾਨੂੰ ਸ਼ਰਾਬ, ਗਰਮੀਆਂ ਦੇ ਫ਼ਲਾਂ ਅਤੇ ਤੇਲ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਜੋ ਵੀ ਤੁਸੀਂ ਉਪਜ ਪੈਦਾ ਕਰੋ ਉਸਨੂੰ ਆਪਣੇ ਜਮ੍ਹਾਂ ਕਰਨ ਵਾਲੇ ਘੜਿਆਂ ਵਿੱਚ ਰੱਖ ਦਿਓ। ਉਨ੍ਹਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਨੂੰ ਤੁਸੀਂ ਆਪਣੇ ਅਧਿਕਾਰ ਹੇਠਾਂ ਲੈ ਚੁੱਕੇ ਹੋ।" 11 ਯਹੂਦਾਹ ਦੇ ਉਹ ਸਾਰੇ ਲੋਕਾਂ ਨੇ ਜਿਹੜੇ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਵਿੱਚ ਰਹਿੰਦੇ ਸਨ, ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਉਸ ਧਰਤੀ ਤੇ ਛੱਡ ਦਿੱਤਾ ਸੀ। ਅਤੇ ਉਨ੍ਹਾਂ ਨੇ ਇਹ ਵੀ ਸੁਣਿਆ ਕਿ ਬਾਬਲ ਦੇ ਰਾਜੇ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਲਦਯਾਹ ਨੂੰ ਉਨ੍ਹਾਂ ਉੱਪਰ ਹਕੂਮਤ ਕਰਨ ਲਈ ਚੁਣਿਆ ਸੀ। 12 ਜਦੋਂ ਯਹੂਦਾਹ ਦੇ ਉਨ੍ਹਾਂ ਲੋਕਾਂ ਨੇ ਇਹ ਖਬਰ ਸੁਣੀ, ਉਹ ਯਹੂਦਾਹ ਦੀ ਧਰਤੀ ਉੱਤੇ ਵਾਪਸ ਪਰਤ ਆਏ। ਉਹ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਗਦਲਯਾਹ ਕੋਲ ਮਿਸਪਾਹ ਵਾਪਸ ਆ ਗਏ ਜਿੱਥੇ ਕਿਤੇ ਵੀ ਉਹ ਖਿਲਰ ਗਏ ਸਨ। ਇਸ ਲਈ ਉਹ ਵਾਪਸ ਆ ਗਏ ਅਤੇ ਉਨ੍ਹਾਂ ਨੇ ਸ਼ਰਾਬ ਅਤੇ ਗਰਮੀਆਂ ਦੇ ਫ਼ਲਾਂ ਦੀ ਵੱਡੀ ਫ਼ਸਲ ਇਕੱਤ੍ਰ ਕੀਤੀ। 13 ਯੋਹਾਨਾਨ, ਵਲਦ ਕਾਰੇਆਹ, ਅਤੇ ਯਹੂਦਾਹ ਦੀ ਫੌਜ ਦੇ ਹੋਰ ਸਾਰੇ ਅਧਿਕਾਰੀ ਜਿਹੜੇ ਹਾਲੇ ਵੀ ਖੇਤਾਂ ਵਿੱਚ ਸਨ, ਗਦਲਯਾਹ ਕੋਲ ਆ ਗਏ। ਗਦਲਯਾਹ ਮਿਸਪਾਹ ਕਸਬੇ ਵਿੱਚ ਸੀ। 14 ਯੋਹਾਨਾਨ ਅਤੇ ਉਸਦੇ ਨਾਲ ਦੇ ਹੋਰਨਾਂ ਅਧਿਕਾਰੀਆਂ ਨੇ ਗਦਲਯਾਹ ਨੂੰ ਆਖਿਆ, "ਕੀ ਤੁਸੀਂ ਜਾਣਦੇ ਹੋ ਕਿ ਅੰਮੋਨੀ ਲੋਕਾਂ ਦਾ ਰਾਜਾ ਬਅਲੀਸ ਤੁਹਾਨੂੰ ਮਾਰਨਾ ਚਾਹੁੰਦਾ ਹੈ? ਉਸਨੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਲਈ ਘਲਿਆ ਹੈ।" ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਉੱਤੇ ਇਤਬਾਰ ਨਹੀਂ ਕੀਤਾ। 15 ਫ਼ੇਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਮਿਸਪਾਹ ਵਿੱਚ ਗਦਲਯਾਹ ਨਾਲ ਗੁਪਤ ਰੂਪ ਵਿੱਚ ਗੱਲ ਕੀਤੀ। ਯੋਹਾਨਾਨ ਨੇ ਗਦਲਯਾਹ ਨੂੰ ਆਖਿਆ, "ਮੈਨੂੰ ਜਾਣ ਦਿਓ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਕਤਲ ਕਰ ਲੈਣ ਦਿਓ। ਕੋਈ ਵੀ ਬੰਦਾ ਇਸ ਬਾਰੇ ਨਹੀਂ ਜਾਣ ਸਕੇਗਾ। ਸਾਨੂੰ ਚਾਹੀਦਾ ਹੈ ਕਿ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਨਾ ਦੇਈਏ। ਇਸ ਤਰ੍ਹਾਂ ਨਾਲ ਤਾਂ ਯਹੂਦਾਹ ਦੇ ਉਹ ਸਾਰੇ ਲੋਕ ਜਿਹੜੇ ਤੁਹਾਡੇ ਆਲੇ-ਦੁਆਲੇ ਇਕੱਠੇ ਹੋਏ ਨੇ ਫ਼ੇਰ ਇੱਕ ਵਾਰ ਵੱਖ-ਵੱਖ ਦੇਸ਼ਾਂ ਵਿੱਚ ਖਿਲ੍ਲਰ ਜਾਣਗੇ। ਅਤੇ ਇਸਦਾ ਅਰਬ ਇਹ ਹੋਵੇਗਾ ਕਿ ਯਹੂਦਾਹ ਦੇ ਬੋੜੇ ਜਿੰਨੇ ਬਚੇ ਹੋਏ ਲੋਕ ਵੀ ਖਤਮ ਹੋ ਜਾਣਗੇ।" 16 ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ, "ਇਸ਼ਮਾਏਲ ਨਹੀਂ ਮਾਰਨਾ। ਜਿਹੜੀਆਂ ਗੱਲਾਂ ਤੁਸੀਂ ਇਸ਼ਮਾਏਲ ਬਾਰੇ ਆਖ ਰਹੇ ਹੋ ਉਹ ਠੀਕ ਨਹੀਂ ਹਨ।"

41:1 ਸੱਤਵੇਂ ਮਹੀਨੇ ਵਿੱਚ ਨਬਨਯਾਹ ਦਾ ਪੁੱਤਰ ਇਸ਼ਮਾਏਲ (ਜੋ ਕਿ ਅਲੀਸ਼ਾਮਾ ਦਾ ਪੋਤਰਾ ਸੀ) ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ। ਇਸ਼ਮਾਏਲ ਆਪਣੇ ਦਸ ਬੰਦਿਆਂ ਨਾਲ ਆਇਆ। ਉਹ ਬੰਦੇ ਮਿਸਪਾਹ ਕਸਬੇ ਅੰਦਰ ਆਏ। ਇਸ਼ਮਾਏਲ ਰਾਜੇ ਦੇ ਪਰਿਵਾਰ ਦਾ ਮੈਂਬਰ ਸੀ। ਉਹ ਯਹੂਦਾਹ ਦੇ ਰਾਜੇ ਦਾ ਇੱਕ ਅਧਿਕਾਰੀ ਰਹਿ ਚੁਕਿਆ ਸੀ। ਇਸ਼ਮਾਏਲ ਅਤੇ ਉਸਦੇ ਆਦਮੀਆਂ ਨੇ ਗਦਲਯਾਹ ਨਾਲ ਭੋਜਨ ਕੀਤਾ। 2 ਜਦੋਂ ਉਹ ਇਕੱਠੇ ਭੋਜਨ ਕਰ ਰਹੇ ਸਨ, ਇਸ਼ਮਾਏਲ ਅਤੇ ਉਸਦੇ ਦਸ ਬੰਦੇ ਉੱਠੇ ਅਤੇ ਉਨ੍ਹਾਂ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਗਦਲਯਾਹ ਹੀ ਉਹ ਬੰਦਾ ਸੀ ਜਿਸਦੀ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਗਵਰਨਰ ਵਜੋਂ ਚੋਣ ਕੀਤੀ ਸੀ। 3 ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ। 4 ਉਸ ਦਿਨ ਤੋਂ ਮਗਰੋਂ ਜਦੋਂ ਕਿ ਗਦਲਯਾਹ ਕਤਲ ਕੀਤਾ ਗਿਆ ਸੀ, ਅਸੀਂ ਬੰਦੇ ਮਿਸਪਾਹ ਵਿੱਚ ਆਏ। ਉਹ ਯਹੋਵਾਹ ਦੇ ਮੰਦਰ ਲਈ ਅਨਾਜ਼ ਦੀਆਂ ਭੇਟਾਂ ਅਤੇ ਧੂਪ ਲਿਆ ਰਹੇ ਸਨ ਉਨ੍ਹਾਂ ਅਸੀਂ ਬੰਦਿਆਂ ਨੇ ਆਪਣੀਆਂ ਦਾਢ਼ੀਆਂ ਮੁਨਾਈਆਂ ਹੋਈਆਂ ਸਨ, ਆਪਣੇ ਕਪੜੇ ਪਾੜੇ ਹੋਏ ਸਨ ਅਤੇ ਆਪਣੇ ਉੱਤੇ ਜ਼ਖਮ ਕੀਤੇ ਹੋਏ ਸਨ। ਉਹ ਸ਼ਕਮ, ਸ਼ੀਲੋਹ ਅਤੇ ਸਮਾਰਿਯਾ ਤੋਂ ਆਏ ਸਨ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਲਮ ਨਹੀਂ ਸੀ ਕਿ ਗਦਲਯਾਹ ਮਾਰਿਆ ਜਾ ਚੁਕਿਆ ਹੈ। 5 6 ਇਸ਼ਮਾਏਲ ਮਿਸਪਾਹ ਨੂੰ ਛੱਡ ਕੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਣ ਲਈ ਗਿਆ। ਜਦੋਂ ਉਹ ਉਨ੍ਹਾਂ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਰੋਣ ਲੱਗ ਪਿਆ। ਇਸ਼ਮਾਏਲ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਿਆ ਅਤੇ ਆਖਣ ਲੱਗਾ, "ਆਓ ਮੇਰੇ ਨਾਲ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਿਲੋ।" 7 ਜਦੋਂ ਹੀ ਸ਼ਹਿਰ ਪਹੁੰਚੇ, ਇਸ਼ਮਾਏਲ ਅਤੇ ਉਸਦੇ ਨਾਲ ਦੇ ਬੰਦਿਆਂ ਨੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਾਰਨਾ ਅਤੇ ਡੂੰਘੇ ਹੌਜ਼ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ! ਪਰ ਉਨ੍ਹਾਂ ਬੰਦਿਆਂ ਵਿੱਚ ਦਸ ਜਾਣਿਆਂ ਨੇ ਇਸ਼ਮਾਏਲ ਨੂੰ ਆਖਿਆ ਸਾਨੂੰ ਨਾ ਮਾਰੋ! ਅਸੀਂ ਕੁਝ ਚੀਜ਼ਾਂ ਇੱਕ ਖੇਤ ਅੰਦਰ ਛੁਪਾਕੇ ਰੱਖੀਆਂ ਹੋਈਆਂ ਹਨ। ਸਾਡੇ ਕੋਲ ਕਣਕ, ਜੌਂ, ਅਤੇ ਤੇਲ ਅਤੇ ਸ਼ਹਿਦ ਹੈ। ਅਸੀਂ ਉਹ ਚੀਜ਼ਾਂ ਤੈਨੂੰ ਦੇ ਦੇਵਾਂਗੇ! ਇਸ ਲਈ ਇਸ਼ਮਾਏਲ ਰੁਕ ਗਿਆ ਅਤੇ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਕਤਲ ਨਹੀਂ ਕੀਤਾ। 8 9 (ਇਸ਼ਮਾਏਲ ਨੇ ਮੁਰਦਾ ਲਾਸ਼ਾਂ ਨਾਲ ਹੌਜ਼ ਭਰ ਦਿੱਤਾ - ਅਤੇ ਉਹ ਹੌਜ਼ ਬਹੁਤ ਵੱਡਾ ਸੀ। ਇਸਨੂੰ ਆਸਾ ਨਾਂ ਦੇ ਯਹੂਦਾਹ ਦੇ ਰਾਜੇ ਨੇ ਬਣਾਇਆ ਸੀ। ਰਾਜੇ ਨੇ ਇਹ ਹੌਜ਼ ਇਸ ਲਈ ਬਣਵਾਇਆ ਸੀ ਤਾਂ ਜੋ ਲੜਾਈ ਦੇ ਦਿਨਾਂ ਵਿੱਚ ਸ਼ਹਿਰ ਲਈ ਪਾਣੀ ਮਿਲ ਸਕੇ। ਆਸਾ ਨੇ ਅਜਿਹਾ ਆਪਣੇ ਸ਼ਹਿਰ ਨੂੰ ਇਸਰਾਏਲ ਦੇ ਰਾਜੇ ਬਆਸ਼ਾ ਤੋਂ ਬਚਾਉਣ ਲਈ ਕੀਤਾ ਸੀ।) 10 ਇਸ਼ਮਾਏਲ ਨੇ ਮਿਸਪਾਹ ਕਸਬੇ ਦੇ ਹੋਰ ਸਾਰੇ ਬੰਦਿਆਂ ਨੂੰ ਵੀ ਫ਼ੜ ਲਿਆ ਅਤੇ ਅੰਮੋਨੀ ਲੋਕਾਂ ਦੇ ਦੇਸ਼ ਅੰਦਰ ਜਾਣ ਦੀ ਤਿਆਰੀ ਕਰਨ ਲੱਗਾ। (ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ, ਅਤੇ ਉਹ ਸਾਰੇ ਲੋਕ ਸਨ ਜਿਹੜੇ ਓਥੇ ਪਿੱਛੇ ਰਹਿ ਚੁੱਕੇ ਸਨ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦੀ ਨਿਗਰਾਨੀ ਲਈ ਚੁਣਿਆ ਸੀ।) 11 ਯੋਹਾਨਾਨ, ਵਲਦ ਕਾਰੇਆਹ ਅਤੇ ਉਨ੍ਹਾਂ ਹੋਰ ਸਾਰੇ ਫ਼ੌਜੀ ਅਧਿਕਾਰੀਆਂ, ਜਿਹੜੇ ਉਸਦੇ ਨਾਲ ਸਨ, ਨੇ ਇਸ਼ਮਾਏਲ ਦੇ ਮੰਦੇ ਕਾਰਿਆਂ ਬਾਰੇ ਸੁਣਿਆ। 12 ਇਸ ਲਈ ਯੋਹਾਨਾਨ ਅਤੇ ਉਸਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਬੰਦੇ ਨਾਲ ਲੇ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨਾਲ ਲੜਨ ਲਈ ਚੱਲ ਪਏ। ਉਨ੍ਹਾਂ ਨੇ ਇਸ਼ਮਾਏਲ ਨੂੰ ਪਾਣੀ ਦੇ ਉਸ ਵੱਡੇ ਤਲਾਅ ਨੇੜੇ ਫ਼ੜ ਲਿਆ ਜਿਹੜਾ ਗਿਬਓਨ ਦੇ ਕਸਬੇ ਵਿੱਚ ਹੈ। 13 ਉਨ੍ਹਾਂ ਕੈਦੀਆਂ ਨੇ, ਜਿਨ੍ਹਾਂ ਨੂੰ ਇਸ਼ਮਾਏਲ ਨੂੰ ਬੰਦੀ ਬਣਾਇਆ ਸੀ, ਯੋਹਾਨਾਨ ਅਤੇ ਉਸਦੇ ਫ਼ੌਜੀ ਅਧਿਕਾਰੀਆਂ ਨੂੰ ਦੇਖਿਆ। ਉਹ ਲੋਕ ਬਹੁਤ ਖੁਸ਼ ਹੋਏ। 14 ਤਾਂ ਉਹ ਸਾਰੇ ਲੋਕ, ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਵਿਖੇ ਬੰਦੀ ਬਣਾਇਆ ਸੀ, ਕਾਰੇਆਹ ਦੇ ਪੁੱਤਰ ਯੋਹਾਨਾਨ ਵੱਲ ਦੌੜੇ। 15 ਪਰ ਇਸ਼ਮਾਏਲ ਅਤੇ ਉਸਦੇ ਅੱਠ ਸਾਬੀ ਯੋਹਾਨਾਨ ਕੋਲੋਂ ਬਚ ਕੇ ਅੰਮੋਨੀਆਂ ਕੋਲ ਨਠ੍ਠ ਗਏ। 16 ਇਸ ਤਰ੍ਹਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸਦੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਬੰਦੀਵਾਨਾਂ ਨੂੰ ਛੁਡਾਇਆ। ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ ਅਤੇ ਫ਼ੇਰ ਉਸਨੇ ਮਿਸਪਾਹ ਦੇ ਉਨ੍ਹਾਂ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਬਚੇ ਹੋਇਆਂ ਵਿੱਚ ਸਨ, ਸਿਪਾਹੀ, ਔਰਤਾਂ, ਬੱਚੇ ਅਤੇ ਸ਼ਾਹੀ ਅਧਿਕਾਰੀ। ਯੋਹਾਨਾਨ ਉਨ੍ਹਾਂ ਨੂੰ ਗਿਬਓਨ ਸ਼ਹਿਰ ਤੋਂ ਵਾਪਸ ਲੈ ਆਇਆ। 17 ਯੋਹਾਨਾਨ ਅਤੇ ਹੋਰ ਫ਼ੌਜੀ ਅਧਿਕਾਰੀ ਕਸਦੀਆਂ ਤੋਂ ਭੈਭੀਤ ਸਨ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਗਵਰਨਰ ਵਜੋਂ ਚੁਣਿਆ ਸੀ। ਪਰ ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ, ਅਤੇ ਯੋਹਾਨਾਨ ਭੈਭੀਤ ਸੀ ਕਿ ਕਸਦੀ ਗੁੱਸੇ ਹੋਣਗੇ। ਇਸ ਲਈ ਉਨ੍ਹਾਂ ਨੇ ਮਿਸਰ ਭੱਜ ਜਾਣ ਦਾ ਫ਼ੈਸਲਾ ਕੀਤਾ। ਮਿਸਰ ਜਾਂਦਿਆਂ ਹੋਇਆਂ ਉਹ ਰਸਤੇ ਵਿੱਚ ਗੇਰੂਬ ਕਿਮਹਾਮ ਰੁਕੇ। ਗੇਰੂਬ ਕਿਮਹਾਮ ਬੈਤਲਹਮ ਦੇ ਨੇੜੇ ਹੈ। 18

42:1 ਹਾਲੇ ਜਦੋਂ ਉਹ ਗੇਰੁਬ ਕਿਮਹਾਮ ਵਿੱਚ ਹੀ ਸਨ ਤਾਂ ਯੋਹਾਨਾਨ ਅਤੇ ਹੋਸ਼ਅਯਾਹ ਦਾ ਇੱਕ ਪੁੱਤਰ ਜਿਸਦਾ ਨਾਂ ਯਜ਼ਨਯਾਹ ਸੀ, ਨਬੀ ਯਿਰਮਿਯਾਹ ਵੱਲ ਗਏ। ਸਾਰੇ ਫ਼ੌਜੀ ਅਧਿਕਾਰੀ ਯੋਹਾਨਾਨ ਅਤੇ ਯਜ਼ਨਯਾਹ ਦੇ ਨਾਲ ਗਏ। ਸਾਰੇ ਬੰਦੇ ਛੋਟੇ ਤੋਂ ਲੈਕੇ ਵੱਡੇ ਤੱਕ, ਯਿਰਮਿਯਾਹ ਵੱਲ ਗਏ। 2 ਉਨ੍ਹਾਂ ਸਾਰੇ ਲੋਕਾਂ ਨੇ ਉਸਨੂੰ ਆਖਿਆ, "ਯਿਰਮਿਯਾਹ ਮਿਹਰਬਾਨੀ ਕਰਕੇ ਜੋ ਅਸੀਂ ਆਖਦੇ ਹਾਂ ਉਸਨੂੰ ਧਿਆਨ ਨਾਲ ਸੁਣੋ। ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਉਨ੍ਹਾਂ ਸਾਰੇ ਲੋਕਾਂ ਲਈ, ਜਿਹੜੇ ਯਹੂਦਾਹ ਦੇ ਪਰਿਵਾਰ ਵਿੱਚੋਂ ਬਚੇ ਰਹਿ ਗਏ ਹਨ, ਪ੍ਰਾਰਥਨਾ ਕਰੋ। ਯਿਰਮਿਯਾਹ, ਇਹ ਤਾਂ ਤੁਸੀਂ ਦੇਖਦੇ ਹੀ ਹੋ ਕਿ ਸਾਡੇ ਵਿੱਚੋਂ ਬਹੁਤੇ ਲੋਕ ਨਹੀਂ ਬਚੇ ਹੋਏ। ਇੱਕ ਵੇਲੇ ਅਸੀਂ ਬਹੁਤ ਸਾਂ। 3 ਯਿਰਮਿਯਾਹ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਕਿ ਉਹ ਸਾਨੂੰ ਦੱਸੇ ਕਿ ਅਸੀਂ ਕਿੱਧਰ ਜਾਈਏ ਅਤੇ ਕੀ ਕਰੀਏ।" 4 ਤਦੋ ਨਬੀ ਯਿਰਮਿਯਾਹ ਨੇ ਜਵਾਬ ਦਿੱਤਾ, "ਮੈਂ ਉਨ੍ਹਾਂ ਗੱਲਾਂ ਨੂੰ ਸਮਝਦਾ ਹਾਂ ਜੋ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ। ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਾਂਗਾ ਜਿਹੀ ਕਿ ਤੁਸੀਂ ਮੈਂ ਕਰਨ ਲਈ ਆਖਿਆ ਹੈ। ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿਆਂਗਾ ਜੋ ਯਹੋਵਾਹ ਆਖੇਗਾ। ਮੈਂ ਤੁਹਾਡੇ ਪਾਸੋਂ ਕੁਝ ਵੀ ਨਹੀਂ ਛੁਪਾਵਾਂਗਾ।" 5 ਫ਼ੇਰ ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, "ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਹੋਵਾਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ। 6 ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਅਸੀਂ ਸੰਦੇਸ਼ ਨੂੰ ਪਸੰਦ ਕਰਦੇ ਹਾਂ ਜਾਂ ਨਹੀਂ ਕਰਦੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨਾਂਗੇ। ਅਸੀਂ ਤੁਹਾਨੂੰ ਯਹੋਵਾਹ ਵੱਲ ਉਸਦੇ ਸੰਦੇਸ਼ ਲਈ ਭੇਜ ਰਹੇ ਹਾਂ। ਜੋ ਵੀ ਉਹ ਆਖੇਗਾ ਅਸੀਂ ਮੰਨਾਂਗੇ। ਫ਼ੇਰ ਸਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਾਂਗੇ।" 7 ਦਸਾਂ ਦਿਨਾਂ ਦੇ ਅੰਤ ਉੱਤੇ, ਯਿਰਮਿਯਾਹ ਨੂੰ 8 ਯਹੋਵਾਹ ਦਾ ਸੰਦੇਸ਼ ਮਿਲਿਆ। ਫ਼ੇਰ ਯਿਰਮਿਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੂੰ ਇਕਠਿਆਂ ਬ੍ਬੁਲਾਇਆ। ਯਿਰਮਿਯਾਹ ਨੇ ਛੋਟੇ ਤੋਂ ਲੈਕੇ ਵੱਡੇ ਤੀਕ ਹੋਰਨਾਂ ਸਭ ਲੋਕਾਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। 9 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਨੂੰ ਆਖਿਆ, "ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਆਖਦਾ ਹੈ। ਤੁਸੀਂ ਮੈਨੂੰ ਉਸਦੇ ਕੋਲ ਭੇਜਿਆ। ਮੈਂ ਯਹੋਵਾਹ ਓਹ ਗੱਲ ਪੁੱਛੀ ਜੋ ਤੁਸੀਂ ਮੈਨੂੰ ਪੁੱਛਣ ਲਈ ਆਖਿਆ ਸੀ। ਇਹੀ ਹੈ ਜੋ ਯਹੋਵਾਹ ਆਖਦਾ ਹੈ: 10 'ਜੇ ਤੁਸੀਂ ਲੋਕ ਯਹੂਦਾਹ ਵਿੱਚ ਠਹਿਰੋਗੇ ਤਾਂ ਮੈਂ ਤੁਹਾਨੂੰ ਤਾਕਤਵਰ ਬਣਾਵਾਂਗਾ - ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਮੈਂ ਤੁਹਾਨੂੰ ਬੀਜਾਂਗਾ, ਪੁਟ੍ਟਾਂਗਾ ਨਹੀਂ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਮੈਂ ਉਨ੍ਹਾਂ ਭਿਆਨਕ ਗੱਲਾਂ ਕਰਕੇ ਬਹੁਤ ਉਦਾਸ ਹਾਂ ਜਿਹੜੀਆਂ ਮੈਂ ਤੁਹਾਡੇ ਉੱਤੇ ਵਾਪਰਨ ਦਿੱਤੀਆਂ। 11 ਹੁਣ ਤੁਸੀਂ ਬਾਬਲ ਦੇ ਰਾਜੇ ਤੋਂ ਭੈਭੀਤ ਹੋ। ਪਰ ਉਸਤੋਂ ਭੈਭੀਤ ਨਾ ਹੋਵੋ। ਬਾਬਲ ਦੇ ਰਾਜੇ ਤੋਂ ਡਰੋ ਨਾ', ਯਹੋਵਾਹ ਦਾ ਇਹ ਸੰਦੇਸ਼ ਹੈ, 'ਕਿਉਂ ਕਿ ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਮੁਸ਼ਕਿਲ ਵਿੱਚੋਂ ਕੱਢਾਂਗਾ। ਉਹ ਤੁਹਾਡੇ ਉੱਪਰ ਹੱਥ ਨਹੀਂ ਪਾ ਸਕੇਗਾ। 12 ਮੈਂ ਤੁਹਾਡੇ ਉੱਪਰ ਮਿਹਰਬਾਨ ਹੋਵਾਂਗਾ। ਅਤੇ ਬਾਬਲ ਦਾ ਰਾਜਾ ਵੀ ਤੁਹਾਡੇ ਉੱਤੇ ਰਹਿਮ ਕਰੇਗਾ। ਅਤੇ ਉਹ ਤੁਹਾਨੂੰ ਤੁਹਾਡੀ ਧਰਤੀ ਉੱਤੇ ਵਾਪਸ ਲਿਆਵੇਗਾ।' 13 ਪਰ ਤੁਸੀਂ ਸ਼ਾਇਦ ਇਹ ਆਖੋ, 'ਅਸੀਂ ਯਹੂਦਾਹ ਵਿੱਚ ਨਹੀਂ ਠਹਿਰਾਂਗੇ।' ਜੇ ਤੁਸੀਂ ਇਹ ਆਖੋਗੇ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਹੁਕਮ ਅਦੂਲੀ ਕਰੋਗੇ। 14 ਅਤੇ ਸ਼ਾਇਦ ਤੁਸੀਂ ਇਹ ਆਖੋ, 'ਨਹੀਂ, ਅਸੀਂ ਮਿਸਰ ਵਿੱਚ ਜਾਕੇ ਰਹਾਂਗੇ। ਸਾਨੂੰ ਉਸ ਥਾਂ ਉੱਤੇ ਲੜਾਈ ਦੀ ਚਿੰਤਾ ਨਹੀਂ ਹੋਵੇਗੀ। ਸਾਨੂੰ ਓਥੇ ਜੰਗ ਦੀਆਂ ਤੂਰ੍ਹੀਆਂ ਨਹੀਂ ਸੁਣਾਈ ਦੇਣਗੀਆਂ। ਅਤੇ ਮਿਸਰ ਵਿੱਚ ਅਸੀਂ ਭੁੱਖੇ ਵੀ ਨਹੀਂ ਮਰਾਂਗੇ।' 15 ਜੇ ਤੁਸੀਂ ਇਹ ਗੱਲਾਂ ਆਖੋਗੇ, ਤਾਂ ਯਹੂਦਾਹ ਦੇ ਬਾਕੀ ਬਚੇ ਲੋਕੋ, ਤੁਸੀਂ ਯਹੋਵਾਹ ਦਾ ਸੰਦੇਸ਼ ਸੁਣ ਲਵੋ। ਇਹੀ ਹੈ ਜੋ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: 'ਜੇ ਤੁਸੀਂ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦੇ ਹੋ ਤਾਂ ਇਹ ਗੱਲਾਂ ਵਾਪਰਨਗੀਆਂ। 16 ਤੁਸੀਂ ਜੰਗ ਦੀ ਤਲਵਾਰ ਤੋਂ ਭੈਭੀਤ ਹੋ ਪਰ ਇਹ ਤੁਹਾਨੂੰ ਓਥੇ ਹਰਾਵੇਗੀ। ਅਤੇ ਤੁਸੀਂ ਭੁੱਖ ਦੀ ਚਿੰਤਾ ਕਰ ਰਹੇ ਹੋ ਪਰ ਮਿਸਰ ਵਿੱਚ ਤੁਸੀਂ ਭੁੱਖੇ ਰਹੋਗੇ। ਤੁਸੀਂ ਓਥੇ ਮਰੋਗੇ। 17 ਹਰ ਉਹ ਬੰਦਾ ਜਿਹੜਾ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ ਨਾਲ, ਜਾਂ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਕੋਈ ਵੀ ਬੰਦਾ ਜਿਹੜਾ ਮਿਸਰ ਜਾਵੇਗਾ, ਬਚੇਗਾ ਨਹੀਂ। ਉਨ੍ਹਾਂ ਵਿੱਚੋਂ ਇੱਕ ਵੀ ਬੰਦਾ ਉਨ੍ਹਾਂ ਭਿਆਨਕ ਆਫ਼ਤਾਂ ਤੋਂ ਨਹੀਂ ਬਚ ਸਕੇਗਾ ਜਿਹੜੀਆਂ ਮੈਂ ਉਨ੍ਹਾਂ ਲਈ ਲੈਕੇ ਆਵਾਂਗਾ।' 18 "ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: 'ਮੈਂ ਯਰੂਸ਼ਲਮ ਦੇ ਖਿਲਾਫ਼ ਆਪਣਾ ਗੁੱਸਾ ਦਿਖਾਇਆ। ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ। ਇਸੇ ਤਰ੍ਹਾਂ, ਮੈਂ ਹਰ ਓਸ ਬੰਦੇ ਦੇ ਖਿਲਾਫ਼ ਆਪਣਾ ਗੁੱਸਾ ਦਿਖਾਵਾਂਗਾ ਜਿਹੜਾ ਮਿਸਰ ਜਾਵੇਗਾ। ਹੋਰਨਾਂ ਲੋਕਾਂ ਨੂੰ ਸਰਾਪ ਦੇਣ ਲਗਿਆ ਲੋਕ ਤੁਹਾਡੀ ਵਰਤੋਂ ਮਿਸਾਲ ਦੇਣ ਲਈ ਕਰਨਗੇ। ਤੁਸੀਂ ਸਰਾਪ ਦੇ ਸ਼ਬਦ ਵਰਗੇ ਬਣ ਜਾਵੋਗੇ। ਲੋਕ ਤੁਹਾਡੇ ਕੋਲੋਂ ਸ਼ਰਮਸਾਰ ਹੋਣਗੇ। ਲੋਕ ਤੁਹਾਡੀ ਬੇਇੱਜ਼ਤੀ ਕਰਨਗੇ। ਅਤੇ ਤੁਸੀਂ ਫ਼ੇਰ ਕਦੇ ਵੀ ਯਹੂਦਾਹ ਨਹੀਂ ਦੇਖ ਸਕੋਗੇ।' 19 "ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਨੇ ਤੁਹਾਨੂੰ ਆਖਿਆ ਸੀ: 'ਮਿਸਰ ਨੂੰ ਨਾ ਜਾਓ।' ਮੈਂ ਤੁਹਾਨੂੰ ਹੁਣ, ਇਸੇ ਵੇਲੇ, ਚੇਤਾਵਨੀ ਦਿੰਦਾ ਹਾਂ, 20 ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, 'ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।' 21 ਇਸ ਲਈ ਅੱਜ, ਮੈਂ ਤੁਹਾਨੂੰ ਯਹੋਵਾਹ ਦਾ ਸੰਦੇਸ਼ ਦੇ ਦਿੱਤਾ ਹੈ। ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਹ ਸਾਰੀਆਂ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਉਸਨੇ ਮੇਰੇ ਰਾਹੀਂ ਤੁਹਾਨੂੰ ਕਰਨ ਲਈ ਆਖੀਆਂ ਸਨ। 22 ਇਸ ਲਈ ਹੁਣ, ਪੱਕਾ ਕਰੋ ਕਿ ਤੁਸੀਂ ਇਹ ਗੱਲ ਸਮਝਦੇ ਹੋ: ਤੁਸੀਂ ਲੋਕ ਮਿਸਰ ਵਿੱਚ ਜਾਕੇ ਰਹਿਣਾ ਚਾਹੁੰਦੇ ਹੋ। ਪਰ ਮਿਸਰ ਵਿੱਚ ਤੁਹਾਡੇ ਨਾਲ ਇਹ ਗੱਲਾਂ ਵਾਪਰਨਗੀਆਂ। ਤੁਸੀਂ ਤਲਵਾਰ ਨਾਲ, ਜਾਂ ਭੁੱਖ ਨਾਲ, ਜਾਂ ਭਿਆਨਕ ਬੀਮਾਰੀ ਨਾਲ ਮਰੋਗੇ।"

43:1 ਇਸ ਤਰ੍ਹਾਂ ਯਿਰਮਿਯਾਹ ਨੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦਾ ਸੰਦੇਸ਼ ਦੱਸ ਕੇ ਗੱਲ ਮੁਕਾਈ। ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਲੋਕਾਂ ਨੂੰ ਦੱਸਣ ਲਈ ਉਸਨੂੰ ਭੇਜਿਆ ਸੀ। 2 ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, "ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, 'ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।' 3 ਯਿਰਮਿਯਾਹ ਸਾਡਾ ਖਿਆਲ ਹੈ ਕਿ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਖਿਲਾਫ਼ ਭੜਕਾ ਰਿਹਾ ਹੈ। ਉਹ ਚਾਹੁੰਦਾ ਹੈ ਕਿ ਤੂੰ ਸਾਨੂੰ ਬਾਬਲ ਦੇ ਲੋਕਾਂ ਦੇ ਹਵਾਲੇ ਕਰ ਦੇਵੇ। ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਮਾਰ ਸਕਣ। ਜਾਂ ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਬੰਦੀ ਬਣਾ ਸਕਣ ਅਤੇ ਸਾਨੂੰ ਬਾਬਲ ਲੈ ਜਾਣ।" 4 ਇਸ ਤਰ੍ਹਾਂ ਯੋਹਾਨਾਨ, ਫ਼ੌਜੀ ਅਧਿਕਾਰੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਆਦੇਸ਼ ਨੂੰ ਅਪ੍ਰਵਾਨ ਕਰ ਦਿੱਤਾ। ਯਹੋਵਾਹ ਨੇ ਉਨ੍ਹਾਂ ਨੂੰ ਯਹੂਦਾਹ ਵਿੱਚ ਠਹਿਰਨ ਦਾ ਆਦੇਸ਼ ਦਿੱਤਾ ਸੀ। 5 ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ। 6 ਹੁਣ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਸਾਰੇ ਆਦਮੀਆਂ, ਔਰਤਾਂ ਅਤੇ ਬੱਚਿਆਂ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਮਿਸਰ ਲੈ ਗਏ। ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ ਵੀ ਸਨ। (ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦਾ ਨਿਗਰਾਨ ਬਾਪਿਆ ਸੀ। ਨਬੂਜ਼ਰਦਾਨ ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।) ਯੋਹਾਨਾਨ ਨੇ ਯਿਰਮਿਯਾਹ, ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਵੀ ਨਾਲ ਲਿਆ। 7 ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ। 8 ਤਹਪਨਹੇਸ ਦੇ ਕਸਬੇ ਵਿੱਚ, ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: 9 "ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਮ੍ਹਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ। 10 ਫ਼ੇਰ ਉਨ੍ਹਾਂ ਯਹੂਦਾਹ ਦੇ ਲੋਕਾਂ ਨੂੰ, ਜਿਹੜੇ ਤੇਰੇ ਵੱਲ ਦੇਖ ਰਹੇ ਹੋਣ, ਆਖੀਂ: 'ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਇੱਥੇ ਬੁਲਾਵਾਂਗਾ। ਉਹ ਮੇਰਾ ਸੇਵਕ ਹੈ। ਅਤੇ ਮੈਂ ਉਸਦਾ ਤਖਤ ਇਨ੍ਹਾਂ ਪੱਥਰ ਉੱਪਰ ਸਬਾਪਿਤ ਕਰਾਂਗਾ ਜਿਨ੍ਹਾਂ ਨੂੰ ਮੈਂ ਇੱਥੇ ਦਬਿਆ ਹੈ। ਨਬੂਕਦਨੱਸਰ ਇਨ੍ਹਾਂ ਪੱਥਰ ਉੱਪਰ ਆਪਣੀ ਛਤਰੀ ਤਾਣੇਗਾ। 11 ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ। 12 ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰਖਿਅਤ ਛੱਡ ਜਾਵੇਗਾ। 13 ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।"'

44:1 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ: 2 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ। 3 ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜਾਈਆਂ - ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ। 4 ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, 'ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।' 5 ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜਾਉਣੋ ਨਾ ਹਟੇ। 6 ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।" 7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: "ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ। 8 ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿਂਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ। 9 ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ? 10 ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।" 11 ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: "ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਰਣਾ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ। 12 ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ। 13 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ। 14 ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸਕਣ।" 15 ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜਾਉਂਦੇ ਸਨ, ਯਿਰਮਿਯਾਹ ਨੂੰ ਆਖਿਆ, 16 ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸਨੂੰ ਨਹੀਂ ਸੁਣਾਂਗੇ। 17 "ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ। 18 ਪਰ ਫ਼ੇਰ ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜਾਉਣੀਆਂ ਬੰਦ ਕਰ ਦਿੱਤੀਆਂ। ਅਤੇ ਅਸੀਂ ਉਸ ਨੂੰ ਪੀਣ ਦੀ ਭੇਟ ਚੜਾਉਣੀ ਬੰਦ ਕਰ ਦਿੱਤੀ। ਜਦੋਂ ਤੋਂ ਅਸੀਂ ਉਸਦੀ ਉਪਾਸਨਾ ਲਈ ਇਹ ਗੱਲਾਂ ਕਰਨੀਆਂ ਛੱਡ ਦਿੱਤੀਆਂ ਹਨ ਤਾਂ ਅਸੀਂ ਸਮਸਿਆਵਾਂ ਵਿੱਚ ਘਿਰ ਗਏ ਹਾਂ। ਸਾਡੇ ਲੋਕ ਤਲਵਾਰ ਅਤੇ ਭੁੱਖ ਨਾਲ ਮਰੇ ਹਨ।" 19 ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, "ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸਨੂੰ ਪੀਣ ਦੀ ਭੇਟ ਚੜਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।" 20 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ। 21 ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, "ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ। 22 ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿਂਦਿਆ ਕਰਦੇ ਨੇ। 23 ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।" 24 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, "ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ: 25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਤੁਸਾਂ ਔਰਤਾਂ ਨੇ ਉਹੀ ਕੀਤਾ ਜੋ ਤੁਸੀਂ ਆਖਿਆ ਸੀ ਕਿ ਅਸੀਂ ਕਰਾਂਗੀਆਂ। ਤੁਸੀਂ ਆਖਿਆ ਸੀ, "ਅਸੀਂ ਆਪਣੇ ਕੀਤੇ ਹੋਏ ਇਕਰਾਰਾਂ ਨੂੰ ਨਿਭਾਵਾਂਗੀਆਂ। ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜਾਉਣ ਦਾ ਇਕਰਾਰ ਕੀਤਾ ਸੀ।" ਇਸ ਲਈ ਅੱਗੇ ਵਧੋ। ਓਹੀ ਗੱਲਾਂ ਕਰੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਕਰੋਗੀਆਂ। ਆਪਣੇ ਇਕਰਾਰ ਨਿਭਾਓ। 26 ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ "ਜਿਵੇਂ ਕਿ ਯਹੋਵਾਹ ਸਾਖੀ ਹੈ, ..." 27 "'ਮੈਂ ਯਹੂਦਾਹ ਦੇ ਉਨ੍ਹਾਂ ਲੋਕਾਂ ਉੱਤੇ ਨਜ਼ਰ ਰੱਖ ਰਿਹਾ ਹਾਂ। ਪਰ ਮੈਂ ਉਨ੍ਹਾਂ ਉੱਤੇ ਇਸ ਲਈ ਨਜ਼ਰ ਨਹੀਂ ਰੱਖ ਰਿਹਾ ਕਿ ਉਨ੍ਹਾਂ ਦਾ ਧਿਆਨ ਰੱਖਾਂ। ਮਿਸਰ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕ ਭੁੱਖ ਨਾਲ ਮਰਨਗੇ ਅਤੇ ਤਲਵਾਰਾਂ ਨਾਲ ਮਰਨਗੇ। ਉਹ ਉਨਾਂ ਚਿਰ ਤੱਕ ਮਰਦੇ ਰਹਿਣਗੇ ਜਿੰਨਾ ਚਿਰ ਤੀਕ ਕਿ ਸਾਰੇ ਖਤਮ ਨਹੀਂ ਹੋ ਜਾਂਦੇ। 28 ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ। 29 ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ - ਇਹ ਸੰਦੇਸ਼ ਯਹੋਵਾਹ ਵੱਲੋਂ ਹੈ - 'ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ। 30 ਇਹ ਤੁਹਾਡੇ ਲਈ ਸਬੂਤ ਹੋਵੇਗਾ ਕਿ ਮੈਂ ਜੋ ਕਹਿੰਦਾ ਹਾਂ ਓਹੋ ਕਰਾਂਗਾ।' ਇਹੀ ਹੈ ਜੋ ਯਹੋਵਾਹ ਆਖਦਾ ਹੈ: ਫਿਰਊਨ ਹਾਫ਼ਰਾ ਮਿਸਰ ਦਾ ਰਾਜਾ ਹੈ। ਉਸਦੇ ਦੁਸ਼ਮਣ ਉਸਨੂੰ ਮਾਰਨਾ ਚਾਹੁੰਦੇ ਹਨ। ਮੈਂ ਫ਼ਿਰਊਨ ਹਾਫ਼ਰਾ ਨੂੰ ਉਸਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਨਬੂਕਦਨੱਸਰ ਸਿਦਕੀਯਾਹ ਦਾ ਦੁਸ਼ਮਣ ਸੀ। ਅਤੇ ਮੈਂ ਸਿਦਕੀਯਾਹ ਨੂੰ ਉਸਦੇ ਦੁਸ਼ਮਣ ਦੇ ਹਵਾਲੇ ਕੀਤਾ। ਇਸੇ ਤਰ੍ਹਾਂ, ਮੈਂ ਫ਼ਿਰਊਨ ਹਾਫ਼ਰਾ ਨੂੰ ਉਸਦੇ ਦੁਸ਼ਮਣ ਦੇ ਹਵਾਲੇ ਕਰ ਦਿਆਂਗਾ।"'

45:1 ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ: 2 "ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ: 3 'ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।"' 4 ਯਹੋਵਾਹ ਨੇ ਆਖਿਆ, "ਯਿਰਮਿਯਾਹ, ਬਾਰੂਕ ਨੂੰ ਇਹ ਆਖ: 'ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ। 5 ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।' ਯਹੋਵਾਹ ਨੇ ਇਹ ਗੱਲਾਂ ਆਖੀਆਂ 'ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।"'

46:1 ਇਹ ਸੰਦੇਸ਼ ਨਬੀ ਯਿਰਮਿਯਾਹ ਨੂੰ ਮਿਲੇ। ਇਹ ਸੰਦੇਸ਼ ਵੱਖ-ਵੱਖ ਕੌਮਾਂ ਬਾਰੇ ਹਨ। 2 ਇਹ ਸੰਦੇਸ਼ ਮਿਸਰ ਦੀ ਕੌਮ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਨਕੋ ਦੀ ਫ਼ੌਜ ਬਾਰੇ ਹੈ। ਨਕੋ ਮਿਸਰ ਦਾ ਰਾਜਾ ਸੀ। ਉਸਦੀ ਫ਼ੌਜ ਕਰਕਮਿਸ਼ ਦੇ ਕਸਬੇ ਵਿੱਚ ਹਾਰ ਗਈ ਸੀ। ਕਰਕਮਿਸ਼ ਫ਼ਰਾਤ ਦਰਿਆ ਦੇ ਕੰਢੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਕਰਕਮਿਸ਼ ਵਿੱਚ ਫ਼ਿਰਊਨ ਨਕੋ ਦੀ ਫ਼ੌਜ ਨੂੰ ਉਦੋਂ ਹਰਾਇਆ ਸੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਇਹ ਯਹੋਵਾਹ ਦਾ ਸੰਦੇਸ਼ ਮਿਸਰ ਨੂੰ ਹੈ: 3 "ਆਪਣੀਆਂ ਨਿਕ੍ਕੀਆਂ ਤੇ ਵੱਡੀਆਂ ਢਾਲਾਂ ਤਿਆਰ ਕਰ ਲਓ ਜੰਗ ਵੱਲ ਨੂੰ ਕੂਚ ਕਰੋ। 4 ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ। ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ। ਮੈਦਾਨੇ ਜੰਗ ਵੱਲ ਨੂੰ ਤੁਰ ਪਵੋ। ਆਪਣੇ ਟੋਪ ਪਹਿਨ ਲਵੋ। ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ। ਆਪਣੇ ਉੱਤੇ ਜ਼ਰਾਬਕ੍ਕਤ ਪਾ ਲਵੋ। 5 ਮੈਂ ਕੀ ਦੇਖਦਾ ਹਾਂ? ਇਹ ਫ਼ੌਜ ਡਰੀ ਹੋਈ ਹੈ। ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ। ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ। ਉਹ ਕਾਹਲ ਵਿੱਚ ਭੱਜ ਰਹੇ ਨੇ। ਉਹ ਪਿਛਾਂਹ ਮੁੜਕੇ ਨਹੀਂ ਦੇਖਦੇ। ਹਰ ਥਾਂ ਖਤਰਾ ਮਂਡਲਾਉਂਦਾ ਹੈ।" ਇਹ ਗੱਲਾਂ ਯਹੋਵਾਹ ਨੇ ਆਖੀਆਂ। 6 ਤੇਜ਼ ਆਦਮੀ ਨਹੀਂ ਦੌੜ ਸਕਦੇ। ਮਜ਼ਬੂਤ ਸਿਪਾਹੀ ਬਚਕੇ ਨਹੀਂ ਨਿਕਲ ਸਕਦੇ। ਉਹ ਠੇਢੇ ਖਾਣਗੇ ਤੇ ਸਾਰੇ ਹੀ ਡਿੱਗਣਗੇ। ਇਹ ਉੱਤਰ ਵਿੱਚ ਫ਼ਰਾਤ ਨਦੀ ਕੰਢੇ ਵਾਪਰੇਗਾ। 7 ਕੌਣ ਨੀਲ ਨਦੀ ਵਾਂਗ ਆ ਰਿਹਾ ਹੈ? ਕੌਣ ਨਦੀ ਦੇ ਹੜ ਵਾਂਗ ਆ ਰਿਹਾ ਹੈ? 8 ਇਹ ਮਿਸਰ ਹੈ, ਜਿਹੜੀ ਚਢ਼ਦੀ ਹੋਈ ਨੀਲ ਨਦੀ ਵਾਂਗ ਆ ਰਿਹਾ ਹੈ। ਇਹ ਮਿਸਰ ਹੈ, ਜੋ ਨਦੀ ਦੇ ਤੇਜ਼ ਵੇਗ ਵਾਂਗ ਆ ਰਿਹਾ ਹੈ। ਮਿਸਰ ਆਖਦਾ ਹੈ, ਮੈਂ ਆਵਾਂਗਾ ਤੇ ਧਰਤੀ ਨੂੰ ਕੱਜ ਲਵਾਂਗਾ। ਮੈਂ ਸ਼ਹਿਰਾਂ ਨੂੰ ਅਤੇ ਉਨ੍ਹਾਂ ਦੇ ਵਸਨੀਕਾਂ ਨੂੰ ਤਬਾਹ ਕਰ ਦਿਆਂਗਾ।' 9 ਘੋੜ ਸਵਾਰ ਸਿਪਾਹੀਓ ਜੰਗ ਵਿੱਚ ਹਮਲਾ-ਹਮਲਾ। ਰਬ੍ਬਵਾਨੋ, ਤੇਜ਼ੀ ਨਾਲ ਅੱਗੇ ਵਧੋ। ਬਹਾਦਰ ਯੋਧਿਓ, ਅੱਗੇ ਵਧੋ। ਕੂਸ਼ ਅਤੇ ਫ਼ੂਟ ਦੇ ਸਿਪਾਹੀਓ, ਆਪਣੀਆਂ ਢਾਲਾਂ ਚੁੱਕ ਲਵੋ। ਲੂਦੀ ਦੇ ਸਿਪਾਹੀਓ, ਆਪਣੀਆਂ ਕਮਾਨਾਂ ਨੂੰ ਵਰਤੋਂ। 10 ਪਰ ਓਸ ਸਮੇਂ, ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਹੀ ਜਿਤ੍ਤੇਗਾ। ਓਸ ਸਮੇਂ, ਉਹ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ। ਯਹੋਵਾਹ ਦੇ ਦੁਸ਼ਮਣ ਸਜ਼ਾ ਪਾਉਣਗੇ ਜਿਸਦੇ ਉਹ ਅਧਿਕਾਰੀ ਨੇ। ਉਸਦੇ ਖਤਮ ਹੋਣ ਤੀਕ ਤਲਵਾਰ ਮਾਰੇਗੀ। ਤਲਵਾਰ ਆਪਣੀ ਖੂਨ ਦੀ ਪਿਆਸ ਬੁਝਾਉਣ ਲਈ ਮਾਰੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਬਲੀ ਸਾਡੇ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਲਈ ਹੈ। ਉਹ ਬਲੀ ਮਿਸਰ ਫ਼ੌਜ ਦੀ, ਉੱਤਰ ਦੀ ਧਰਤੀ ਉੱਤੇ ਫ਼ਰਾਤ ਨਦੀ ਕੰਢੇ ਹੈ। 11 ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ। ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ। ਤੇਰਾ ਇਲਾਜ਼ ਨਹੀਂ ਹੋਵੇਗਾ। 12 ਕੌਮਾਂ ਤੇਰੀਆਂ ਚੀਕਾਂ ਸੁਣਨਗੀਆਂ। ਤੇਰੀਆਂ ਚੀਕਾਂ ਸਾਰੀ ਧਰਤੀ ਉੱਤੇ ਸੁਣਨਗੀਆਂ। ਇਹ 'ਬਹਾਦਰ ਯੋਧਾ' ਦੂਸਰੇ 'ਬਹਾਦਰ ਯੋਧੇ' ਨਾਲ ਭਿੜੇਗਾ। ਅਤੇ ਉਹ ਇਕੱਠੇ ਹੀ ਡਿੱਗ ਪੈਣਗੇ।" 13 ਇਹ ਸੰਦੇਸ਼ ਹੈ ਜਿਹੜਾ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਸੁਣਾਇਆ। ਇਹ ਸੰਦੇਸ਼ ਮਿਸਰ ਉੱਤੇ ਹਮਲਾ ਕਰਨ ਆ ਰਹੇ ਨਬੂਕਦਨੱਸਰ ਬਾਰੇ ਹੈ। 14 "ਇਸ ਸੰਦੇਸ਼ ਦਾ ਮਿਸਰ ਅੰਦਰ ਐਲਾਨ ਕਰ ਦਿਓ। ਇਸ ਬਾਰੇ ਮਿਗਦੋਲ ਦੇਸ਼ ਅੰਦਰ ਦੱਸੋ। ਇਸ ਬਾਰੇ ਨੋਫ਼ ਅਤੇ ਤਹਪਨਹੇਸ ਵਿੱਚ ਦੱਸੋ। 'ਜੰਗ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਤੁਹਾਡੇ ਆਲੇ-ਦੁਆਲੇ ਤਲਵਾਰਾਂ ਨਾਲ ਲੋਕ ਮਰ ਰਹੇ ਹਨ।' 15 ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ। ਉਹ ਖਲੋਤੇ ਨਹੀਂ ਰਹਿ ਸਕਣਗੇ ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ। 16 ਉਹ ਸਿਪਾਹੀ ਬਾਰ-ਬਾਰ ਠੋਕਰ ਖਾਣਗੇ। ਉਹ ਇੱਕ ਦੂਸਰੇ ਉੱਤੇ ਡਿੱਗਣਗੇ। ਉਹ ਆਖਣਗੇ, 'ਉੱਠੋ, ਆਓ ਆਪਣੇ ਲੋਕਾਂ ਕੋਲ ਵਾਪਸ ਚੱਲੀੇ। ਆਓ ਆਪਣੀ ਮਾਤਭੂਮੀ ਨੂੰ ਚੱਲੀੇ। ਸਾਨੂੰ ਸਾਡਾ ਦੁਸ਼ਮਣ ਹਰਾ ਰਿਹਾ ਹੈ। ਸਾਨੂੰ ਅਵੱਸ਼ ਹੀ ਨਿਕਲ ਜਾਣਾ ਚਾਹੀਦਾ ਹੈ।' 17 ਉਹ ਸਿਪਾਹੀ ਆਪਣੀਆਂ ਮਾਤਭੂਮੀਆਂ ਵਿੱਚ ਆਖਣਗੇ, 'ਮਿਸਰ ਦਾ ਰਾਜਾ, ਫ਼ਿਰਊਨ ਸਿਰਫ਼ ਸ਼ੋਰ-ਸ਼ਰਾਬਾ ਹੀ ਹੈ। ਉਸਦਾ ਪਰਤਾਪ ਮੁੱਕ ਗਿਆ ਹੈ।"' 18 ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ। ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ। "ਮੈਂ ਆਪਣੇ ਜੀਵਨ ਦੀ ਸਹੁੰ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ। ਇਹ ਇੰਨੀ ਪ੍ਰਪਕ੍ਕਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ। 19 ਮਿਸਰ ਦੇ ਲੋਕੋ, ਆਪਣਾ ਸਮਾਨ ਬੰਨ੍ਹ ਲਵੋ। ਬੰਦੀਵਾਨ ਹੋਣ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਨੋਫ਼ ਇੱਕ ਬਰਬਾਦ ਹੋਇਆ ਸੱਖਣਾ ਸਬਾਨ ਹੋਵੇਗਾ। ਉਹ ਸ਼ਹਿਰ ਤਬਾਹ ਹੋ ਜਾਣਗੇ, ਓਥੇ ਰਹਿਣ ਵਾਲਾ ਕੋਈ ਨਹੀਂ ਹੋਵੇਗਾ। 20 ਮਿਸਰ ਇੱਕ ਸੁੰਦਰ ਗਾਂ ਵਰਗਾ ਹੈ। ਪਰ ਉੱਤਰ ਵੱਲੋਂ, ਉਸਨੂੰ ਸਤਾਉਣ ਲਈ ਮਖ੍ਖ ਉਸਦੇ ਪਿੱਛੇ ਆ ਰਿਹਾ ਹੈ। 21 ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵਛਿਆਂ ਵ੍ਵਰਗੇ ਹਨ। ਉਹ ਮੁੜਕੇ ਪਿਛਾਂਹ ਭੱਜ ਜਾਣਗੇ। ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸਕਣਗੇ। ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ। ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ। 22 ਮਿਸਰ ਇੱਕ ਫ਼ੁਂਕਾਰੇ ਮਾਰਦੇ ਸੱਪ ਵਰਗਾ, ਬਚ ਨਿਕਲਣ ਦੀ ਕੋਸ਼ਿਸ਼ ਵਿੱਚ ਹੈ। ਦੁਸ਼ਮਣ ਨੇੜੇ-ਨੇੜੇ ਆ ਰਿਹਾ ਹੈ ਅਤੇ ਮਿਸਰ ਦੀ ਫ਼ੌਜ ਬਚ ਨਿਕਲਣ ਲਈ ਬੇਤਾਬ ਹੈ। ਦੁਸ਼ਮਣ ਮਿਸਰ ਉੱਤੇ ਕੁਹਾੜੀਆਂ ਨਾਲ ਹਮਲਾ ਕਰੇਗਾ। ਉਹ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਰੁੱਖਾਂ ਨੂੰ ਕੱਟ ਦਿੰਦੇ ਹਨ।" 23 ਯਹੋਵਾਹ ਇਹ ਗੱਲਾਂ ਆਖਦਾ ਹੈ। ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ। ਓਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ, ਪਰ ਉਹ ਸਾਰੇ ਹੀ ਵੱਢੇ ਜਾਣਗੇ। ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ। ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸਕਦਾ। 24 ਮਿਸਰ ਸ਼ਰਮਸਾਰ ਹੋਵੇਗਾ। ਉੱਤਰ ਦੀ ਫ਼ੌਜ ਉਸ ਨੂੰ ਹਰਾ ਦੇਵੇਗੀ।" 25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: "ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ। 26 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਹਰਾਵਾਂਗਾ - ਅਤੇ ਉਹ ਦੁਸ਼ਮਣ ਨੂੰ ਉਨ੍ਹਾਂ ਨੂੰ ਮਾਰਨਾ ਲੋਚਣਗੇ। ਮੈਂ ਉਨ੍ਹਾਂ ਲੋਕਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਉਸਦੇ ਸੇਵਕਾਂ ਦੇ ਹਵਾਲੇ ਕਰ ਦਿਆਂਗਾ।""ਬਹੁਤ ਪਹਿਲਾਂ, ਮਿਸਰ ਸ਼ਾਂਤੀ ਨਾਲ ਰਹਿੰਦਾ ਸੀ। ਅਤੇ ਇਨ੍ਹਾਂ ਸਾਰੀਆਂ ਮੁਸੀਬਤਾਂ ਮਗਰੋਂ ਮਿਸਰ ਫ਼ੇਰ ਇੱਕ ਵਾਰ ਸ਼ਾਂਤੀ ਨਾਲ ਰਹੇਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 27 "ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਇਸਰਾਏਲ ਡਰ ਨਾ। ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ। ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰਖਿਆ ਮਿਲੇਗੀ। ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸਕੇਗਾ।" 28 ਯਹੋਵਾਹ ਇਹ ਗੱਲਾਂ ਆਖਦਾ ਹੈ। "ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ। ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ। ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ। ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ। ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।"

47:1 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅਜ਼ਾਹ੍ਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ। 2 ਯਹੋਵਾਹ ਆਖਦਾ ਹੈ: "ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ। ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ। ਉਹ ਸਾਰੀ ਧਰਤੀ ਨੂੰ ਹੜ ਵਾਂਗ ਢਕ ਲੈਣਗੇ। ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵਸਦੇ ਲੋਕਾਂ ਉੱਪਰ ਫ਼ੈਲ ਜਾਣਗੇ। ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ ਸਹਾਇਤਾ ਲਈ ਰੋਵੇਗਾ। 3 "ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ। ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ। ਉਹ ਧੜਕਦੇ ਪਹੀਆਂ ਨੂੰ ਸੁਣਨਗੇ। ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸਕਣਗੇ। ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ। 4 "ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ, ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ। 5 ਅਜ਼ਾਹ੍ਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ। ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ। ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕ੍ਕੋਁਗੇ? 6 ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਁਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ! 7 ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸਕਦੀ ਹੈ? ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ। ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।"

48:1 ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ:"ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ। 2 ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, 'ਆਓ ਉਸ ਕੌਮ ਦਾ ਖਾਤਮਾ ਕਰੀਏ।' ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ। 3 ਹੋਰੋਨਾਇਮ ਦੀਆਂ ਚੀਕਾਂ ਨੂੰ ਸੁਣੋ। ਇਹ ਚੀਕਾਂ ਬਹੁਤ ਘਬਰਾਹਟ ਅਤੇ ਤਬਾਹੀ ਦੀਆਂ ਨੇ। 4 ਮੋਆਬ ਤਬਾਹ ਹੋ ਜਾਵੇਗਾ। ਉਸਦੇ ਨਿੱਕੇ, ਸਿਆਣੇ ਸਹਾਇਤਾ ਲਈ ਰੋਣਗੇ। 5 ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ। 6 ਦੌੜੋ! ਜਾਨ ਬਚਾਉਣ ਲਈ ਦੌੜੋ! ਦੌੜੋ, ਫ਼ੂਸ ਦੇ ਤਿਣਕਿਆਂ ਵਾਂਗ ਜੋ ਮਾਰੂਬਲ ਅੰਦਰ ਉਡਦੇ ਨੇ। 7 ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸਦੇ ਨਾਲ ਉਸਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ। 8 ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ। 9 ਮੋਆਬ ਨੂੰ ਖੰਭ ਦੇ ਕਿਉਂ ਕਿ ਉਸ ਨੂੰ ਆਪਣਾ ਦੇਸ਼ ਛੱਡਣਾ ਚਾਹੀਦਾ ਹੈ। ਸਾਰਾ ਦੇਸ਼ ਸੱਖਣਾ ਮਾਰੂਬਲ ਬਣ ਜਾਵੇਗਾ। ਮੋਆਬ ਦੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਨਹੀਂ ਰਹੇਗਾ। 10 ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ, ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। 11 "ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।" 12 ਯਹੋਵਾਹ ਇਹ ਗੱਲਾਂ ਆਖਦਾ ਹੈ। "ਪਰ ਮੈਂ ਛੇਤੀ ਹੀ ਤੇਰੀਆਂ ਸੁਰਾਹੀਆਂ ਨੂੰ ਉਲਟਣ ਵਾਲੇ ਬੰਦੇ ਭੇਜਾਂਗਾ। ਫ਼ੇਰ ਉਹ ਸੁਰਾਹੀਆਂ ਖਾਲੀ ਕਰ ਦੇਣਗੇ ਅਤੇ ਫ਼ੇਰ ਉਨ੍ਹਾਂ ਦੇ ਟੁਕੜੇ-ਟੁਕੜੇ ਕਰ ਦੇਣਗੇ। 13 ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ। 14 "ਤੁਸੀਂ ਨਹੀਂ ਆਖ ਸਕਦੇ, 'ਅਸੀਂ ਚੰਗੇ ਸਿਪਾਹੀ ਹਾਂ। ਅਸੀਂ ਜੰਗ ਦੇ ਬਹਾਦਰ ਯੋਧੇ ਹਾਂ।' 15 ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸਦੇ ਸਭ ਤੋਂ ਚੰਗੇ ਗਭ੍ਭਰੂ ਕਤਲੇਆਮ ਅੰਦਰ ਮਾਰੇ ਜਾਣਗੇ।" ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ। 16 ਮੋਆਬ ਦਾ ਖਾਤਮਾ ਨੇੜੇ ਹੀ ਹੈ। ਮੋਆਬ ਛੇਤੀ ਹੀ ਤਬਾਹ ਹੋ ਜਾਵੇਗਾ। 17 ਮੋਆਬ ਦੇ ਆਲੇ-ਦੁਆਲੇ ਰਹਿਣ ਵਾਲੇ ਤੁਹਾਨੂੰ ਲੋਕਾਂ ਨੂੰ ਉਸ ਦੇਸ਼ ਲਈ ਰੋਣਾ ਚਾਹੀਦਾ ਹੈ। ਤੁਸੀਂ ਲੋਕੀ ਜਾਣਦੇ ਹੋ ਕਿ ਮੋਆਬ ਕਿੰਨਾ ਪ੍ਰਸਿਧ੍ਧ ਹੈ। ਇਸ ਲਈ ਉਸ ਵਾਸਤੇ ਰੋਵੋ। ਉਸਦੇ ਲਈ ਇਹ ਸੋਗੀ ਗੀਤ ਗਾਵੋ: ਹਾਕਮ ਦੀ ਸ਼ਕਤੀ ਟੁੱਟ ਗਈ ਹੈ। ਮੋਆਬ ਦੀ ਤਾਕਤ ਅਤੇ ਪਰਤਾਪ ਚਲਿਆ ਗਿਆ ਹੈ। 18 ਦੀਬੋਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਆਪਣੀ ਸਨਮਾਨ ਵਾਲੀ ਥਾਂ ਉੱਤੋਂ ਹੇਠਾਂ ਆਓ। ਧਰਤੀ ਉੱਤੇ ਮਿੱਟੀ ਵਿੱਚ ਬੈਠ ਜਾਓ। ਕਿਉਂ? ਕਿਉਂ ਕਿ ਤਬਾਹ ਕਰਨ ਵਾਲਾ ਆ ਰਿਹਾ ਹੈ। ਅਤੇ ਉਹ ਤੁਹਾਡੇ ਮਜ਼ਬੂਤ ਸ਼ਹਿਰਾਂ ਨੂੰ ਤਬਾਹ ਕਰ ਦੇਵੇਗਾ। 19 ਅਰੋਏਰ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਸੜਕ ਕੰਢੇ ਖਲੋ ਜਾਵੋ ਅਤੇ ਦੇਖੋ। ਦੂਰ ਭੱਜ ਰਹੇ ਬੰਦੇ ਨੂੰ ਦੇਖੋ। ਦੂਰ ਭੱਜ ਰਹੀ ਔਰਤ ਨੂੰ ਦੇਖੋ। ਉਨ੍ਹਾਂ ਨੂੰ ਪੁੱਛੋ ਕਿ ਕੀ ਵਾਪਰਿਆ ਹੈ। 20 ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ। 21 ਉੱਚੇ ਮੈਦਾਨਾਂ ਦੇ ਲੋਕਾਂ ਨੂੰ ਸਜ਼ਾ ਮਿਲੀ ਹੈ, ਹੋਲੋਨ, ਯਹਸਾਹ ਅਤੇ ਮੇਫ਼ਾਅਬ ਦੇ ਕਸਬਿਆਂ ਲਈ ਹਸਰ ਦਿਹਾੜਾ ਆ ਗਿਆ ਹੈ। 22 "ਦੀਬੋਨ, ਨਬੋ ਅਤੇ ਬੈਤ-ਦਿਬਲਾਤਇਮ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। 23 ਕਿਰਿਯਾਤਾਇਮ, ਬੈਤ-ਗਾਮੂਲ ਅਤੇ ਬੈਤ-ਮਾਓਨ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। 24 ਕਰੀਯੋਬ ਅਤੇ ਬਾਸਰਾਹ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। ਮੋਆਬ ਦੇ ਦੂਰ ਨੇੜੇ ਦੇ ਸਾਰੇ ਕਸਬਿਆਂ ਲਈ, ਹਸ਼ਰ ਦਿਹਾੜਾ ਆ ਗਿਆ ਹੈ। 25 ਮੋਆਬ ਦੀ ਤਾਕਤ ਤੋੜ ਦਿੱਤੀ ਗਈ ਹੈ। ਮੋਆਬ ਦਾ ਬਾਜ਼ੂ ਟੁੱਟ ਗਿਆ ਹੈ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 26 "ਮੋਆਬ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵਧੇਰੇ ਮਹੱਤਵਪੂਰਣ ਹੈ। ਇਸ ਲਈ ਮੋਆਬ ਨੂੰ ਸਜ਼ਾ ਦੇਵੋ ਜਦੋਂ ਤੀਕ ਉਹ ਇੱਕ ਸ਼ਰਾਬੀ ਬੰਦੇ ਵਾਂਗ ਨਹੀਂ ਲੜਖੜਾਂਦਾ। ਉਹ ਡਿੱਗ ਪਵੇਗਾ ਅਤੇ ਮੋਆਬ ਆਪਣੀ ਹੀ ਉਲਟੀ ਵਿੱਚ ਲਿਟੇਗਾ। ਲੋਕ ਮੋਆਬ ਦਾ ਮਜ਼ਾਕ ਉਡਾਉਣਗੇ। 27 "ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾੇ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ। 28 ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।" 29 ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।" 30 ਯਹੋਵਾਹ ਆਖਦਾ ਹੈ, "ਮੈਂ ਜਾਣਦਾ ਹਾਂ ਕਿ ਮੋਆਬ ਕਿੰਨਾ ਗੁਸ੍ਸੈਲਾ ਹੋ ਸਕਦਾ ਹੈ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰਦਾ ਹੈ। ਪਰ ਉਸ ਦੀਆਂ ਗੁਮਾਨੀ ਗੱਲਾਂ ਝੂਠੀਆਂ ਹਨ। ਉਹ ਨਹੀਂ ਕਰ ਸਕਦਾ ਜੋ ਉਹ ਆਖਦਾ ਹੈ। 31 ਇਸ ਲਈ, ਮੋਆਬ ਲਈ ਰੋਵੋ। ਮੈਂ ਮੋਆਬ ਦੇ ਹਰ ਵਾਸੀ ਲਈ ਰੋਦਾ ਹਾਂ। ਮੈਂ ਕੀਰ- ਹਰਸ ਦੇ ਲੋਕਾਂ ਲਈ ਰੋਦਾ ਹਾਂ। 32 ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ। 33 ਮੋਆਬ ਦੀਆਂ ਵੱਡੀਆਂ ਅੰਗੂਰੀ ਵੇਲਾਂ ਤੋਂ ਖੁਸ਼ੀ ਅਤੇ ਆਨੰਦ ਮੁੱਕ ਗਏ ਹਨ। ਮੈਂ ਮੈਅ ਦੇ ਕੋਲੂ ਤੋਂ ਵਗਦੀ ਹੋਈ ਮੈਅ ਰੋਕ ਦਿੱਤੀ ਹੈ। ਇੱਥੇ ਮੈਅ ਬਨਾਉਣ ਲਈ ਅੰਗੂਰਾਂ ਨੂੰ ਕੁਚਲਣ ਵਾਲੇ ਲੋਕਾਂ ਦਾ ਗਾਉਣਾ ਅਤੇ ਨੱਚਣਾ ਨਹੀਂ ਹੈ। ਇੱਥੇ ਖੁਸ਼ੀ ਦੇ ਨਾਹਰੇ ਨਹੀਂ ਹਨ। 34 "ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ। 35 ਰੋਕ ਦਿਆਂਗਾ ਮੈਂ ਮੋਆਬ ਨੂੰ ਉੱਚੀਆਂ ਥਾਵਾਂ ਉੱਤੇ ਹੋਮ ਬਲੀਆਂ ਚੜਾਉਣ ਤੋਂ। ਮੈਂ ਉਨ੍ਹਾਂ ਨੂੰ ਆਪਣੇ ਦੇਵਤਿਆਂ ਨੂੰ ਬਲੀਆਂ ਚੜਾਉਣ ਤੋਂ ਰੋਕ ਦਿਆਂਗਾ।।" ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ। 36 "ਮੋਆਬ ਲਈ ਮੈਂ ਬਹੁਤ ਉਦਾਸ ਹਾਂ। ਮੇਰਾ ਦਿਲ ਮੌਤ ਦੇ ਗੀਤ ਦੀ ਧੁਨ ਛੇੜਦੀ ਬੰਸਰੀ ਦੀ ਤਰ੍ਹਾਂ ਰੋਦਾ ਹੈ। ਮੈਂ ਕੀਰ-ਹਰਸ ਦੇ ਲੋਕਾਂ ਲਈ ਉਦਾਸ ਹਾਂ। ਉਨ੍ਹਾਂ ਦਾ ਪੈਸਾ ਅਤੇ ਦੌਲਤ ਸਾਰੇ ਹੀ ਖੋਹ ਲੇ ਗਏ ਹਨ। 37 ਹਰ ਕਿਸੇ ਨੇ ਆਪਣਾ ਸਿਰ ਮੁਨਾਇਆ ਹੋਇਆ ਹੈ। ਹਰ ਕਿਸੇ ਦੀ ਦਾਹੜੀ ਕੱਟੀ ਹੋਈ ਹੈ। ਹਰ ਕਿਸੇ ਦੇ ਹੱਥ ਕੱਟੇ ਹੋਏ ਹਨ ਅਤੇ ਖੂਨ ਨਾਲ ਭਰੇ ਹੋਏ ਨੇ। ਹਰ ਕਿਸੇ ਨੇ ਲੱਕ ਦੁਆਲੇ ਸੋਗੀ ਵਸਤਰ ਪਹਿਨੇ ਹੋਏ ਨੇ। 38 ਲੋਕ ਹਰ ਥਾਂ ਮੋਆਬ ਵਿੱਚ ਮਰੇ ਹੋਇਆਂ ਲਈ ਰੋ ਰਹੇ ਨੇ - ਹਰ ਛੱਤ ਉੱਤੇ ਅਤੇ ਹਰ ਚੌਰਾਹੇ ਉੱਤੇ। ਇੱਥੇ ਉਦਾਸੀ ਫ਼ੈਲੀ ਹੋਈ ਹੈ ਕਿਉਂ ਕਿ ਮੈਂ ਮੋਆਬ ਨੂੰ ਖਾਲੀ ਭਾਂਡੇ ਵਾਂਗ ਤੋੜ ਸੁਟਿਆ ਹੈ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 39 ਟੁੱਟ ਭੱਜ ਚੁਕਿਆ ਹੈ ਮੋਆਬ। ਉਸ ਲਈ ਰੋਵੋ। ਆਤਮ-ਸਮਰਪਣ ਕਰ ਦਿੱਤਾ ਸੀ ਮੋਆਬ ਨੇ। ਹੁਣ ਮੋਆਬ ਸ਼ਰਮਸਾਰ ਹੈ। ਲੋਕ ਮੋਆਬ ਦਾ ਮਜ਼ਾਕ ਉਡਾਉਂਦੇ ਹਨ - ਪਰ ਜਿਹੜੀਆਂ ਗੱਲਾਂ ਵਾਪਰ ਚੁੱਕੀਆਂ ਹਨ ਉਹ ਉਨ੍ਹਾਂ ਨੂੰ ਭੈਭੀਤ ਕਰਦੀਆਂ ਹਨ। 40 ਯਹੋਵਾਹ ਆਖਦਾ ਹੈ, "ਦੇਖੋ! ਬਾਜ਼ ਅਕਾਸ਼ ਉੱਤੋਂ ਝਪਟ ਰਿਹਾ ਹੈ। ਇਹ ਮੋਆਬ ਉੱਤੇ ਆਪਣੇ ਖੰਭ ਫ਼ੈਲਾ ਰਿਹਾ ਹੈ। 41 ਕਿਰਿਓਬ ਉੱਤੇ ਕਬਜ਼ਾ ਹੋ ਜਾਵੇਗਾ। ਮਜ਼ਬੂਤ ਛੁਪਣਗਾਹਾਂ ਉੱਤੇ ਵੀ ਕਬਜ਼ਾ ਕਰ ਲਿਆ ਜਾਵੇਗਾ। ਉਸ ਸਮੇਂ, ਮੋਆਬ ਦੇ ਫ਼ੌਜੀ ਉਸ ਔਰਤ ਵਾਂਗ ਡਰੇ ਹੋਏ ਹੋਣਗੇ ਜਿਹੜੀ ਬੱਚਾ ਜਣ ਰਹੀ ਹੁੰਦੀ ਹੈ। 42 ਮੋਆਬ ਦੀ ਕੌਮ ਤਬਾਹ ਹੋ ਜਾਵੇਗੀ। ਕਿਉਂ? ਕਿਉਂ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵਧੇਰੇ ਮਹੱਤਵਪੂਰਣ ਹਨ।" 43 ਯਹੋਵਾਹ ਇਹ ਗੱਲਾਂ ਆਖਦਾ ਹੈ: "ਮੋਆਬ ਦੇ ਲੋਕੋ, ਤੁਹਾਡੇ ਲਈ ਇੱਥੇ ਡਰ, ਡੂੰਘੀਆਂ ਖੱਡਾਂ ਅਤੇ ਜਾਲ ਹਨ। 44 ਲੋਕ ਭੈਭੀਤ ਹੋਣਗੇ ਅਤੇ ਦੂਰ ਭੱਜ ਜਾਣਗੇ ਅਤੇ ਉਹ ਡੂੰਘਿਆਂ ਟੋਇਆਂ ਅੰਦਰ ਡਿੱਗ ਪੈਣਗੇ। ਜਿਹੜਾ ਡੂੰਘਿਆਂ ਟੋਇਆਂ ਵਿੱਚੋਂ ਬਾਹਰ ਆਵੇਗਾ, ਉਹ ਜਾਲਾਂ ਅੰਦਰ ਫ਼ੜਿਆ ਜਾਵੇਗਾ। ਮੈਂ ਮੋਆਬ ਲਈ ਸਜ਼ਾ ਦਾ ਸਾਲ ਲਿਆਵਾਂਗਾ। ਯਹੋਵਾਹ ਨੇ ਇਹ ਗੱਲਾਂ ਆਖੀਆਂ। 45 ਲੋਕੀਂ ਤਾਕਤਵਰ ਦੁਸ਼ਮਣ ਕੋਲੋਂ ਦੂਰ ਭੱਜ ਗਏ ਨੇ। ਉਹ ਸੁਰਖਿਆ ਲਈ ਹਸ਼ਬੋਨ ਇਲਾਕੇ ਵਿੱਚ ਭੱਜ ਗਏ ਨੇ। ਪਰ ਓਥੇ ਕੋਈ ਸੁਰਖਿਆ ਨਹੀਂ ਸੀ। ਹਸ਼ਬੋਨ ਅੰਦਰ ਅੱਗ ਲਗੀ। ਉਹ ਅੱਗ ਸੀਹੋਨ ਦੇ ਕਸਬੇ ਅੰਦਰ ਲਗੀ। ਅਤੇ ਇਹ ਮੋਆਬ ਦੇ ਆਗੂਆਂ ਨੂੰ ਤਬਾਹ ਕਰ ਰਹੀ ਹੈ। ਇਹ ਉਨ੍ਹਾਂ ਗੁਮਾਨੀ ਲੋਕਾਂ ਨੂੰ ਤਬਾਹ ਕਰ ਰਹੀ ਹੈ। 46 ਮੋਆਬ, ਤੇਰੇ ਲਈ ਬੁਰਾ ਹੋਵੇਗਾ। ਕਮੋਸ਼ ਦੇ ਲੋਕ ਤਬਾਹ ਹੋ ਗਏ ਨੇ। ਤੇਰੇ ਧੀਆਂ-ਪੁੱਤਰ ਬੰਦੀ ਬਣਾ ਕੇ ਦੂਰ ਲਿਜਾਏ ਜਾਣਗੇ। 47 "ਮੋਆਬ ਦੇ ਲੋਕ ਬੰਦੀ ਬਣਾ ਕੇ ਲਿਜਾਏ ਜਾਣਗੇ। ਪਰ ਆਉਣ ਵਾਲੇ ਦਿਨਾਂ ਵਿੱਚ, ਮੈਂ ਮੋਆਬ ਦੇ ਬੰਦਿਆਂ ਨੂੰ ਵਾਪਸ ਲਿਆਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਇਸ ਨਾਲ ਮੋਆਬ ਬਾਰੇ ਨਿਰਣਾ ਖਤਮ ਹੁੰਦਾ ਹੈ।

49:1 ਇਹ ਸੰਦੇਸ਼ ਅੰਮੋਨੀ ਲੋਕਾਂ ਬਾਰੇ ਹੈ। ਯਹੋਵਾਹ ਆਖਦਾ ਹੈ: "ਅੰਮੋਨੀ ਲੋਕੋ, ਕੀ ਤੁਸੀਂ ਸੋਚਦੇ ਹੋ ਕਿ ਇਸਰਾਏਲ ਦੇ ਲੋਕਾਂ ਦੇ ਬੱਚੇ ਨਹੀਂ ਹਨ? ਕੀ ਸੋਚਦੇ ਹੋ ਤੁਸੀਂ ਕਿ ਇੱਥੇ ਬੱਚੇ ਨਹੀਂ ਹਨ ਆਪਣੇ ਮਾਪਿਆਂ ਦੀ ਮੌਤ ਮਗਰੋਂ ਧਰਤੀ ਸਾਂਭਣ ਵਾਲੇ? ਫ਼ੇਰ ਕਾਤੋਂ ਮਲਕਾਮ ਦੇ ਲੋਕਾਂ ਨੇ ਗਾਦ ਦੀ ਧਰਤੀ ਲਈ ਅਤੇ ਇਸ ਦੇ ਨਗਰਾਂ ਵਿੱਚ ਵਸ ਗਏ?" 2 ਯਹੋਵਾਹ ਆਖਦਾ ਹੈ, "ਅੰਮੋਨ ਦੇ ਰਬ੍ਬਾਹ ਅੰਦਰ ਸਮਾਂ ਆਵੇਗਾ ਜਦੋਂ ਲੋਕੀਂ ਜੰਗ ਦੀਆਂ ਅਵਾਜ਼ਾਂ ਸੁਣਨਗੇ। ਅੰਮੋਨ ਦਾ ਰਬ੍ਬਾਹ ਤਬਾਹ ਹੋ ਜਾਵੇਗਾ। ਸਿਰਫ਼ ਤਬਾਹ ਹੋਏ ਮਕਾਨਾਂ ਨਾਲ ਢਕੀਆਂ ਹੋਈਆਂ ਨੰਗੀਆਂ ਪਹਾੜੀਆਂ ਹੀ ਬਚਣਗੀਆਂ। ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਕਸਬੇ ਸਾੜ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡ ਜਾਣ ਲਈ ਮਜ਼ਬੂਰ ਕੀਤਾ ਸੀ। ਪਰ ਬਾਦ ਵਿੱਚ ਇਸਰਾਏਲ ਉਨ੍ਹਾਂ ਨੂੰ ਛੱਡ ਜਾਣ ਲਈ ਮਜ਼ਬੂਰ ਕਰ ਦੇਵੇਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 3 "ਹਸ਼ਬੋਨ ਦੇ ਲੋਕੋ ਰੋਵੋ, ਕਿਉਂ ਕਿ ਅਈ ਦਾ ਸ਼ਹਿਰ ਤਬਾਹ ਹੋ ਗਿਆ ਹੈ। ਅੰਮੋਨ ਦੇ ਰਬ੍ਬਾਹ ਦੀਓ ਔਰਤੋਂ, ਰੋਵੋ! ਆਪਣੇ ਸੋਗ ਦੇ ਬਸਤਰ ਪਹਿਨ ਲਵੋ ਅਤੇ ਰੋਵੋ। ਸੁਰਖਿਆ ਲਈ ਸ਼ਹਿਰ ਵੱਲ ਭੱਜੋ। ਕਿਉਂ ਕਿ ਦੁਸ਼ਮਣ ਆ ਰਿਹਾ ਹੈ। ਉਹ ਮਲਕਾਮ ਨੂੰ ਉਸਦੇ ਜਾਜਕਾਂ ਅਤੇ ਅਧਿਕਾਰੀਆਂ ਸਮੇਤ ਲੈ ਜਾਣਗੇ। 4 ਤੁਸੀਂ ਆਪਣੀ ਤਾਕਤ ਦੀਆਂ ਫ਼ਢ਼ਾਂ ਮਾਰਦੇ ਹੋ। ਪਰ ਤੁਹਾਡੇ ਕੋਲੋਂ, ਤੁਹਾਡੀ ਤਾਕਤ ਖੁਸ੍ਸ ਰਹੀ ਹੈ। ਤੁਸੀਂ ਆਪਣੀ ਦੌਲਤ ਵਿੱਚ ਭਰੋਸਾ ਕਰਦੇ ਹੋ ਕਿ ਉਹ ਤੁਹਾਨੂੰ ਬਚਾ ਲਵੇਗੀ। ਤੁਸੀਂ ਸੋਚਦੇ ਹੋ ਕਿ ਕੋਈ ਤੁਹਾਡੇ ਉੱਤੇ ਹਮਲਾ ਕਰਨ ਦੀ ਗੱਲ ਵੀ ਨਹੀਂ ਸੋਚੇਗਾ।" 5 ਪਰ ਸਰਬ-ਸ਼ਕਤੀਮਾਨ ਯਹੋਵਾਹ ਇਹ ਆਖਦਾ ਹੈ: "ਮੈਂ ਤੁਹਾਡੇ ਲਈ ਹਰ ਪਾਸਿਓ ਮੁਸੀਬਤਾਂ ਲਿਆਵਾਂਗਾ। ਤੁਸੀਂ ਸਾਰੇ ਹੀ ਭੱਜ ਜਾਓਗੇ। ਅਤੇ ਕੋਈ ਫ਼ੇਰ ਕਦੇ ਤੁਹਾਨੂੰ ਇਕਠਿਆਂ ਨ੍ਨਹੀਁ ਕਰ ਸਕੇਗਾ।" 6 ਅੰਮੋਨੀ ਲੋਕਾਂ ਨੂੰ ਬੰਦੀ ਬਣਾ ਕੇ ਲੈ ਜਾਇਆ ਜਾਵੇਗਾ। ਪਰ ਸਮਾਂ ਆਵੇਗਾ ਜਦੋਂ ਮੈਂ ਅੰਮੋਨੀ ਲੋਕਾਂ ਨੂੰ ਵਾਪਸ ਲਿਆਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 7 ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:"ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ? ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ? ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ? 8 ਦਦਾਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਭੱਜ ਜਾਵੋ! ਛੁਪ ਜਾਵੋ! ਕਿਉਂ? ਕਿਉਂ ਕਿ ਮੈਂ ਏਸਾਓ ਨੂੰ ਉਸਦੇ ਮਂਦਿਆਂ ਕਾਰਿਆਂ ਲਈ ਸਜ਼ਾ ਦੇਵਾਂਗਾ। 9 ਕਾਮੇ ਵੇਲਾਂ ਤੋਂ ਅੰਗੂਰ ਤੋਂੜਦੇ ਨੇ ਪਰ ਉਹ ਕੁਝ ਅੰਗੂਰ ਪੌਦਿਆਂ ਉੱਤੇ ਰਹਿਣ ਦਿੰਦੇ ਨੇ। ਜੇ ਰਾਤ ਵੇਲੇ ਚੋਰ ਪੈ ਜਾਣ, ਤਾਂ ਉਹ ਸਭ ਕੁਝ ਨਹੀਂ ਲਿਜਾ ਸਕਦੇ। 10 ਪਰ ਮੈਂ ਏਸਾਓ ਕੋਲੋਂ ਸਭ ਕੁਝ ਲੈ ਜਾਵਾਂਗਾ। ਮੈਂ ਉਸਦੇ ਛੁਪਣ ਦੀਆਂ ਸਾਰੀਆਂ ਥਾਵਾਂ ਲੱਭ ਲਵਾਂਗਾ। ਉਹ ਮੇਰੇ ਪਾਸੋਂ ਛੁਪ ਨਹੀਂ ਸਕੇਗਾ। ਉਸਦੇ ਬੱਚੇ, ਰਿਸ਼ਤੇਦਾਰ ਅਤੇ ਗੁਆਂਢੀ ਸਾਰੇ ਹੀ ਮਾਰੇ ਜਾਣਗੇ। 11 ਮੇਰੇ ਲੋਕੋ, ਆਪਣੇ ਯਤੀਮਾਂ ਦੀ ਚਿੰਤਾ ਨਾ ਕਰੋ। ਮੈਂ ਉਨ੍ਹਾਂ ਨੂੰ ਜੀਵਤ ਰੱਖਾਂਗਾ। ਤੁਹਾਡੀਆਂ ਪਤਨੀਆਂ ਮੇਰੇ ਉੱਤੇ ਭਰੋਸਾ ਕਰ ਸਕਦੀਆਂ ਨੇ!" 12 ਇਹੀ ਹੈ ਜੋ ਯਹੋਵਾਹ ਆਖਦਾ ਹੈ, "ਕੁਝ ਲੋਕ ਸਜ਼ਾ ਦੇ ਅਧਿਕਾਰੀ ਨਹੀਂ ਹੁੰਦੇ - ਪਰ ਉਹ ਦੁੱਖ ਭੋਗਦੇ ਨੇ। ਪਰ ਅਦੋਮ ਤੂੰ ਸਜ਼ਾ ਦਾ ਅਧਿਕਾਰੀ ਹੈਂ - ਇਸ ਲਈ ਤੈਨੂੰ ਸੱਚਮੁੱਚ ਸਜ਼ਾ ਮਿਲੇਗੀ। ਤੂੰ ਉਸ ਸਜ਼ਾ ਤੋਂ ਨਹੀਂ ਬਚ ਸਕੇਂਗਾ ਜਿਸਦਾ ਤੂੰ ਅਧਿਕਾਰੀ ਹੈਂ। ਤੈਨੂੰ ਸਜ਼ਾ ਮਿਲੇਗੀ।" 13 ਯਹੋਵਾਹ ਆਖਦਾ ਹੈ, "ਮੈਂ ਆਪਣੀ ਸ਼ਕਤੀ ਨਾਲ ਮੈਂ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਬਾਸਰਾਹ ਦਾ ਸ਼ਹਿਰ ਤਬਾਹ ਕਰ ਦਿੱਤਾ ਜਾਵੇਗਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਜਾਵੇਗਾ। ਲੋਕੀ ਹੋਰਨਾਂ ਸ਼ਹਿਰਾਂ ਨੂੰ ਬਦ-ਦੁਆ ਦੇਣ ਵੇਲੇ ਉਸਦੀ ਮਿਸਾਲ ਦੇ ਤੌਰ ਤੇ ਵਰਤੋਂ ਕਰਨਗੇ। ਲੋਕ ਉਸ ਸ਼ਹਿਰ ਦੀ ਬੇਇੱਜ਼ਤੀ ਕਰਨਗੇ। ਅਤੇ ਬਾਸਰਾਹ ਦੇ ਆਲੇ-ਦੁਆਲੇ ਦੇ ਸਾਰੇ ਕਸਬੇ ਹਮੇਸ਼ਾ ਲਈ ਬਰਬਾਦ ਹੋ ਜਾਣਗੇ।" 14 ਮੈਂ ਇਹ ਸੰਦੇਸ਼ ਯਹੋਵਾਹ ਪਾਸੋਂ ਸੁਣਿਆ ਸੀ। ਅਤੇ ਉਸਨੇ ਇੱਕ ਸੰਦੇਸ਼ਵਾਹਕ ਨੂੰ ਕੌਮਾਂ ਵੱਲ ਇਹ ਸੰਦੇਸ਼ ਦੇਕੇ ਘਲਿਆ: "ਆਪ੍ਪਣੀਆਂ ਫ਼ੋਜਾਂ ਇਕੱਠੀਆਂ ਕਰ ਲਵੋ! ਜੰਗ ਲਈ ਤਿਆਰ ਹੋ ਜਾਵੋ! ਅਦੋਮ ਦੀ ਕੌਮ ਉੱਤੇ ਧਾਵਾ ਬੋਲ ਦਿਓ! 15 ਅਦੋਮ, ਮੈਂ ਤੈਨੂੰ ਗ਼ੈਰ ਜ਼ਰੂਰੀ ਬਣਾ ਦਿਆਂਗਾ, ਹਰ ਬੰਦਾ ਤੇਰੇ ਨਾਲ ਨਫ਼ਰਤ ਕਰੇਗਾ। 16 ਅਦੋਮ, ਤੂੰ ਹੋਰਨਾਂ ਕੌਮਾਂ ਨੂੰ ਡਰਾ ਦਿੱਤਾ ਸੀ। ਇਸ ਲਈ ਤੂੰ ਸੋਚਿਆ ਸੀ ਕਿ ਤੂੰ ਮਹੱਤਵਪੂਰਣ ਹੈਂ। ਪਰ ਤੂੰ ਮੂਰਖ ਬਣਾ ਗਿਆ ਸੈਂ। ਅਦੋਮ, ਤੈਨੂੰ ਤੇਰੇ ਗੁਮਾਨ ਨੇ ਧੋਖਾ ਦਿੱਤਾ ਹੈ, ਤੂੰ ਉਚਿਆਂ ਪ੍ਪਹਾੜਾਂ ਉੱਤੇ ਰਹਿੰਦਾ ਹੈਂ, ਜਿਹੜੇ ਵੱਡੀਆਂ ਚੱਟਾਨਾਂ ਅਤੇ ਪਹਾੜੀਆਂ ਨਾਲ ਸੁਰਖਿਅਤ ਹੈ। ਪਰ ਜੇ ਤੂੰ ਆਪਣਾ ਮਕਾਨ ਬਾਜ਼ ਦੇ ਆਲ੍ਹਣੇ ਜਿੰਨਾ ਉੱਚਾ ਵੀ ਬਣਾ ਲਵੇਂ, ਮੈਂ ਤੈਨੂੰ ਫ਼ੜ ਲਵਾਂਗਾ ਅਤੇ ਮੈਂ ਤੈਨੂੰ ਓਬੋਁ ਧੂਹ ਲਿਆਵਾਂਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 17 "ਅਦੋਮ ਤਬਾਹ ਹੋ ਜਾਵੇਗਾ। ਲੋਕਾਂ ਨੂੰ, ਉਜ੍ਜੜੇ ਸ਼ਹਿਰਾਂ ਨੂੰ ਦੇਖਕੇ ਧੱਕਾ ਲੱਗੇਗਾ। ਲੋਕ ਉਜ੍ਜੜੇ ਹੋਏ ਸ਼ਹਿਰ ਲਈ, ਹੈਰਾਨ ਹੋਕੇ ਸੀਟੀਆਂ ਮਾਰਨਗੇ। 18 ਅਦੋਮ, ਸਦੂਮ ਅਤੇ ਅਮੂਰਾਹ ਵਾਂਗ ਅਤੇ ਉਨ੍ਹਾਂ ਦੇ ਆਲੇ-ਦੁਆਲੇ ਕਸਬਿਆਂ ਵਾਂਗ ਤਬਾਹ ਹੋ ਜਾਵੇਗਾ। ਓਥੇ ਕੋਈ ਵੀ ਬੰਦਾ ਨਹੀਂ ਰਹਿੰਦਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 19 ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਨੇੜੇ ਦੀਆਂ ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ। ਅਤੇ ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਚਲਾ ਜਾਵੇਗਾ ਜਿੱਥੇ ਲੋਕ ਆਪਣੇ ਪਾਸ਼ੂਆਂ ਅਤੇ ਭੇਡਾਂ ਨੂੰ ਰੱਖਦੇ ਨੇ। ਮੈਂ ਉਸ ਸ਼ੇਰ ਵਰਗਾ ਹਾਂ। ਮੈਂ ਅਦੋਮ ਨੂੰ ਜਾਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਭਜਾ ਦਿਆਂਗਾ। ਉਨ੍ਹਾਂ ਗਭ੍ਭਰੂਆਂ ਵਿੱਚੋਂ ਕੋਈ ਵੀ ਮੈਨੂੰ ਰੋਕ ਨਹੀਂ ਸਕੇਗਾ ਕੋਈ ਵੀ ਮੇਰੇ ਜਿਹਾ ਨਹੀਂ ਹੈ। ਕੋਈ ਵੀ ਮੈਨੂੰ ਨਹੀਂ ਵਂਗਾਰ ਸਕੇਗਾ। ਉਨ੍ਹਾਂ ਦੇ ਆਜੜੀਆਂ ਵਿੱਚੋਂ ਕੋਈ ਵੀ ਮੇਰੇ ਸਾਮ੍ਹਣੇ ਨਹੀਂ ਖਲੋ ਸਕੇਗਾ।" 20 ਉਸ ਬਾਰੇ ਸੁਣੋ, ਜਿਸਦੀ ਵਿਉਂਤ ਯਹੋਵਾਹ ਨੇ ਅਦੋਮ ਦੇ ਲੋਕਾਂ ਨਾਲ ਕਰਨ ਲਈ ਬਣਾਈ ਹੈ। ਸੁਣੋ ਕਿ ਯਹੋਵਾਹ ਨੇ ਤੇਮਾਨ ਦੇ ਲੋਕਾਂ ਨਾਲ ਕਰਨ ਵਾਸਤੇ ਕੀ ਨਿਰਣਾ ਕੀਤਾ ਹੈ। ਦੁਸ਼ਮਣ ਅਦੋਮ ਦੇ ਇੱਜੜ (ਲੋਕਾਂ) ਦੇ ਛੋਟੇ ਬੱਚਿਆਂ ਨੂੰ ਘਸੀਟੇਗਾ, ਅਦੋਮ ਦੀਆਂ ਚਰਾਂਦਾਂ ਉਨ੍ਹਾਂ ਦੇ ਕੀਤੇ ਕਾਰਿਆਂ ਕਾਰਣ ਸਖ੍ਖਣੀਆਂ ਹੋਣਗੀਆਂ। 21 ਅਦਮੋ ਦੇ ਡਿੱਗਣ ਦੀ ਅਵਾਜ਼ ਉੱਤੇ ਧਰਤੀ ਕੰਬ ਜਾਵੇਗੀ। ਲਾਲ ਸਾਗਰ ਤੀਕ ਉਨ੍ਹਾਂ ਦੀਆਂ ਚੀਕਾਂ ਸੁਣੀਆਂ ਜਾਣਗੀਆਂ। 22 ਯਹੋਵਾਹ ਇੱਕ ਬਾਜ਼ ਵਾਂਗ ਹੋਵੇਗਾ, ਜੋ ਉਸ ਜਾਨਵਰ ਉੱਤੇ ਉਡਦਾ ਹੈ, ਜਿਸ ਉੱਤੇ ਉਹ ਹਮਲਾ ਕਰਦਾ ਹੈ। ਯਹੋਵਾਹ, ਬਾਸਰਾਹ ਉੱਤੇ ਆਪਣੇ ਖੰਭ ਫ਼ੈਲਾਏ ਹੋਏ, ਬਾਜ਼ ਵਾਂਗ ਹੋਵੇਗਾ। ਉਸ ਸਮੇਂ, ਅਦੋਮ ਦੇ ਬਹੁਤ ਹੀ ਫ਼ੌਜੀ ਭੈਭੀਤ ਹੋ ਜਾਣਗੇ। ਉਹ ਡਰ ਨਾਲ ਬੱਚਾ ਜਣਨ ਵਾਲੀ ਔਰਤ ਵਾਂਗਰਾਂ ਹੋਣਗੇ। 23 ਇਹ ਸੰਦੇਸ਼ ਦਂਮਿਸ਼ਕ ਦੇ ਸ਼ਹਿਰ ਬਾਰੇ ਹੈ:"ਹਮਾਬ ਅਤੇ ਅਰਪਾਦ ਦੇ ਕਸਬੇ ਸ਼ਰਮਸਾਰ ਨੇ। ਉਹ ਇਸ ਲਈ ਭੈਭੀਤ ਨੇ ਕਿ ਉਨ੍ਹਾਂ ਬੁਰੀ ਖਬਰ ਸੁਣੀ ਹੈ। ਉਹ ਨਿਰ-ਉਤਸਾਹੇ ਨੇ ਅਤੇ ਸਮੁੰਦਰ ਦੀ ਤਰ੍ਹਾਂ ਡਰ ਨਾਲ ਹਿਲਦੇ ਨੇ ਜਿਹੜਾ ਅਰਾਮ ਨਹੀਂ ਕਰ ਸਕਦਾ। 24 ਦਂਮਿਸ਼ਕ ਦਾ ਸ਼ਹਿਰ ਕਮਜ਼ੋਰ ਹੋ ਗਿਆ ਹੈ। ਲੋਕ ਉਥੋਂ ਭੱਜ ਜਾਣਾ ਲੋਚਦੇ ਨੇ। ਲੋਕ ਆਤਂਕਿਤ ਹੋਣ ਲਈ ਤਿਆਰ ਨੇ। ਲੋਕ ਬੱਚਾ ਜਣਨ ਵਾਲੀ ਔਰਤ ਵਾਂਗ ਦੁੱਖ ਅਤੇ ਦਰਦ ਮਹਿਸੂਸ ਕਰਦੇ ਨੇ। 25 ਦਂਮਿਸ਼ਕ ਇੱਕ ਪ੍ਰਸੰਨ ਸ਼ਹਿਰ ਹੈ। ਲੋਕ ਹਾਲੇ ਉਸ ਰਂਗੀਨ ਸ਼ਹਿਰ ਨੂੰ ਛੱਡ ਕੇ ਨਹੀਂ ਗਏ। 26 ਇਸ ਲਈ ਉਸ ਸ਼ਹਿਰ ਦੇ ਗਭ੍ਭਰੂ ਆਮ ਚੌਕਾਂ ਅੰਦਰ ਮਰਨਗੇ। ਉਸ ਸਮੇਂ, ਉਸਦੇ ਸਾਰੇ ਸਿਪਾਹੀ ਮਾਰੇ ਜਾਣਗੇ।" ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ। 27 ਮੈਂ ਦਂਮਿਸ਼ਕ ਦੀਆਂ ਕੰਧਾਂ ਨੂੰ ਅੱਗ ਦਿਖਾ ਦੇਵਾਂਗਾ। ਉਹ ਅੱਗ ਬਨ-ਹਦਦ ਦੇ ਮਜ਼ਬੂਤ ਕਿਲ੍ਹਿਆਂ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।" 28 ਇਹ ਸੰਦੇਸ਼ ਕੇਦਾਰ ਦੇ ਕਬੀਲੇ ਅਤੇ ਹਾਸੋਰ ਦੇ ਹਾਕਮਾਂ ਬਾਰੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਉਨ੍ਹਾਂ ਨੂੰ ਹਰਾਇਆ ਸੀ।ਯਹੋਵਾਹ ਆਖਦਾ ਹੈ:"ਜਾਓ ਅਤੇ ਕੇਦਾਰ ਦੇ ਪਰਿਵਾਰ-ਸਮੂਹ ਉੱਤੇ ਹਮਲਾ ਕਰੋ।ਪੂਰਬ ਦੇ ਲੋਕਾਂ ਨੂੰ ਤਬਾਹ ਕਰ ਦਿਓ। 29 ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ। ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ। ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ। ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ: 'ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।' 30 ਛੇਤੀ ਭੱਜੋ! ਹਾਸੋਰ ਦੇ ਲੋਕੋ, ਛੁਪਣ ਦੀ ਕੋਈ ਚੰਗੀ ਥਾਂ ਲੱਭ ਲਵੋ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਨਬੂਕਦਨੱਸਰ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ। ਉਸਨੇ ਤੁਹਾਨੂੰ ਹਰਾਉਣ ਦੀਆਂ ਚਲਾਕ ਯੋਜਨਾਵਾਂ ਸੋਚੀਆਂ। 31 ਇੱਥੇ ਇੱਕ ਕੌਮ ਹੈ ਜਿਹੜੀ ਸੁਰਖਿਅਤ ਸਮਝਦੀ ਹੈ। ਉਹ ਕੌਮ ਆਪਣੇ-ਆਪ ਨੂੰ ਸੁਰਖਿਅਤ ਸਮਝਦੀ ਹੈ। ਉਸ ਕੋਲ, ਆਪਣੀ ਰਾਖੀ ਲਈ ਦਰਵਾਜ਼ੇ ਜਾਂ ਤਾਲੇ ਲੱਗੇ ਫ਼ਾਟਕ ਨਹੀਂ ਹਨ। ਉਨ੍ਹਾਂ ਦਾ ਕੋਈ ਗੁਆਂਢੀ ਨਹੀਂ ਹੈ। ਯਹੋਵਾਹ ਆਖਦਾ ਹੈ, "ਉਸ ਕੌਮ ਉੱਤੇ ਹਮਲਾ ਕਰੋ!" 32 ਦੁਸ਼ਮਣ ਉਨ੍ਹਾਂ ਦੇ ਊਠ ਚੋਰੀ ਕਰ ਲਵੇਗਾ ਅਤੇ ਉਨ੍ਹਾਂ ਦੇ ਵੱਡੇ ਵਗ੍ਗ ਚੁੱਕ ਕੇ ਲੈ ਜਾਵੇਗਾ। ਉਹ ਲੋਕ ਆਪਣੀਆਂ ਦਾਢ਼ੀਆਂ ਦੇ ਕੋਨੇ ਕਤਰਦੇ ਨੇ। ਹਾਂ, ਮੈਂ ਉਨ੍ਹਾਂ ਨੂੰ ਧਰਤੀ ਦੀਆਂ ਚਾਰਾਂ ਦਿਸ਼ਾਵਾਂ ਵਿੱਚ ਭਜਾ ਦਿਆਂਗਾ। ਮੈਂ ਉਨ੍ਹਾਂ ਲਈ ਹਰ ਪਾਸਿਓ ਭਿਆਨਕ ਮੁਸੀਬਤਾਂ ਲਿਆਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 33 ਹਸੋਰ ਦੀ ਧਰਤੀ ਅਜਿਹੀ ਥਾਂ ਬਣ ਜਾਵੇਗੀ, ਜਿੱਥੇ ਅਵਾਰਾ ਕੁੱਤੇ ਹੀ ਰਹਿਣਗੇ। ਓਥੇ ਕੋਈ ਵੀ ਬੰਦਾ ਨਹੀਂ ਰਹੇਗਾ। ਓਸ ਥਾਂ ਕੋਈ ਵੀ ਬੰਦਾ ਨਹੀਂ ਰਹੇਗਾ। ਇਹ ਸਦਾ ਲਈ ਉਜਾੜ ਮਾਰੂਬਲ ਬਣ ਜਾਵੇਗਾ।" 34 ਜਦੋਂ ਸਿਦਕੀਯਾਹ ਯਹੂਦਾਹ ਦਾ ਰਾਜਾ ਸੀ ਉਸਦੇ ਸ਼ੁਰੂ ਦੇ ਸਮੇਂ ਵਿੱਚ, ਨਬੀ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਮਿਲਿਆ। ਇਹ ਸੰਦੇਸ਼ ਏਲਾਮ ਦੀ ਕੌਮ ਬਾਰੇ ਹੈ। 35 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਬਹੁਤ ਛੇਤੀ ਹੀ ਮੈਂ ਏਲਾਮ ਦੀ ਕਮਾਨ ਤੋੜ ਸੁੱਟਾਂਗਾ। ਕਮਾਨ ਹੀ ਏਲਾਮ ਦਾ ਸਭ ਤੋਂ ਤਾਕਤਵਰ ਹਬਿਆਰ ਹੈ। 36 ਮੈਂ ਚਹੁਂਆਂ ਹਵਾਵਾਂ ਨੂੰ ਏਲਾਮ ਦੇ ਵਿਰੁੱਧ ਲਿਆਵਾਂਗਾ। ਮੈਂ ਊਨ੍ਹਾਂ ਨੂੰ ਅਕਾਸ਼ ਦੇ ਚਹੁਂਆਂ ਕੋਨਿਆਂ ਤੋਂ ਲਿਆਵਾਂਗਾ। ਮੈਂ ਏਲਾਮ ਦੇ ਲੋਕਾਂ ਨੂੰ ਧਰਤੀ ਦੇ ਹਰ ਓਸ ਪਾਸੇ ਭੇਜ ਦਿਆਂਗਾ ਜਿੱਥੇ ਕਿ ਚਾਰੇ ਹਵਾਵਾਂ ਵਗਦੀਆਂ ਨੇ। ਏਲਾਮ ਦੇ ਬੰਦੀ ਵੀ ਹਰ ਕੌਮ ਵੱਲ ਲਿਜਾਏ ਜਾਣਗੇ। 37 ਮੈਂ ਏਲਾਮ ਦੇ ਟੋਟੇ ਕਰ ਦਿਆਂਗਾ, ਜਦੋਂ ਉਨ੍ਹਾਂ ਦੇ ਦੁਸ਼ਮਣ ਦੇਖ ਰਹੇ ਹੋਣਗੇ। ਮੈਂ ਏਲਾਮ ਨੂੰ ਉਨ੍ਹਾਂ ਲੋਕਾਂ ਸਾਮ੍ਹਣੇ ਤੋੜ ਦਿਆਂਗਾ, ਜਿਹੜੇ ਉਸਨੂੰ ਕਤਲ ਕਰਨਾ ਲੋਚਦੇ ਨੇ। ਮੈਂ ਉਨ੍ਹਾਂ ਲਈ ਭਿਆਨਕ ਮੁਸੀਬਤਾਂ ਲਿਆਵਾਂਗਾ। ਮੈਂ ਉਨ੍ਹਾਂ ਨੂੰ ਦਿਖਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਏਲਾਮ ਦਾ ਪਿੱਛਾ ਕਰਨ ਲਈ ਮੈਂ ਇੱਕ ਤਲਵਾਰ ਭੇਜਾਂਗਾ। ਇਹ ਤਲਵਾਰ ਉਨ੍ਹਾਂ ਨੂੰ ਭਜਾੇਗੀ ਜਦੋਂ ਤੀਕ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਮਾਰ ਨਹੀਂ ਮੁਕਾਉਂਦਾ। 38 ਮੈਂ ਏਲਾਮ ਨੂੰ ਦਿਖਾ ਦਿਆਂਗਾ ਕਿ ਮੇਰਾ ਕਾਬੂ ਹੈ। ਅਤੇ ਮੈਂ ਉਸਦੇ ਰਾਜਿਆਂ ਅਤੇ ਅਧਿਕਾਰੀਆਂ ਨੂੰ ਤਬਾਹ ਕਰ ਦਿਆਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ। 39 ਪਰ ਭਵਿੱਖ ਵਿੱਚ, ਮੈਂ ਏਲਾਮ ਲਈ ਚੰਗੀਆਂ ਘਟਨਾਵਾਂ ਵਾਪਰਨ ਦਿਆਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

50:1 ਇਹ ਸੰਦੇਸ਼ ਉਹ ਹੈ ਜਿਹੜਾ ਯਹੋਵਾਹ ਨੇ ਬਾਬਲ ਅਤੇ ਕਸਦੀਆਂ ਦੇ ਦੇਸ ਦੇ ਵਿਰੁੱਧ ਯਿਰਮਿਯਾਹ ਦੇ ਰਾਹੀਂ ਦਿੱਤਾ। 2 "ਸਾਰੀਆਂ ਕੌਮਾਂ ਨੂੰ ਇਹ ਐਲਾਨ ਕਰ ਦਿਓ! ਝੰਡਾ ਚੁੱਕੋ ਅਤੇ ਸੰਦੇਸ਼ ਦਾ ਐਲਾਨ ਕਰੋ! ਸਾਰਾ ਸੰਦੇਸ਼ ਬੋਲੋ ਅਤੇ ਆਖੋ, 'ਬਾਬਲ ਦੀ ਕੌਮ ਉੱਤੇ ਕਬਜ਼ਾ ਹੋ ਜਾਵੇਗਾ। ਬੇਲ ਦੇਵਤੇ ਨੂੰ ਸ਼ਰਮਸਾਰ ਕੀਤਾ ਜਾਵੇਗਾ। ਮਰੋਦਾਕ ਦੇਵਤਾ ਬਹੁਤ ਭੈਭੀਤ ਹੋਵੇਗਾ। ਬਾਬਲ ਦੇ ਬੁੱਤ ਸ਼ਰਮਸਾਰ ਕੀਤੇ ਜਾਣਗੇ। ਉਨ੍ਹਾਂ ਦੇ ਦੇਵਤਿਆਂ ਦੇ ਬੁੱਤ ਭੈਭੀਤ ਹੋ ਜਾਣਗੇ।' 3 ਉੱਤਰ ਵੱਲੋਂ ਇੱਕ ਕੌਮ ਬਾਬਲ ਉੱਤੇ ਹਮਲਾ ਕਰੇਗੀ। ਉਹ ਕੌਮ ਬਾਬਲ ਨੂੰ ਉਜਾੜ ਮਾਰੂਬਲ ਵਾਂਗ ਬਣਾ ਦੇਵੇਗੀ। ਓਥੇ ਕੋਈ ਨਹੀਂ ਰਹੇਗਾ। ਓਬੋਁ ਸਾਰੇ ਆਦਮੀ ਅਤੇ ਜਾਨਵਰ ਭੱਜ ਖਲੋਣਗੇ।" 4 ਯਹੋਵਾਹ ਆਖਦਾ ਹੈ, "ਉਸ ਸਮੇਂ, ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ। ਉਹ ਰਲਕੇ ਇਕੱਠੇ ਰੋਣਗੇ, ਰੋਣਗੇ। ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ। 5 ਉਹ ਲੋਕ ਪੁੱਛਣਗੇ ਕਿ ਸੀਯੋਨ ਨੂੰ ਕਿਵੇਂ ਜਾਈ ਦਾ ਹੈ। ਉਹ ਉਸ ਤਰਫ਼ ਨੂੰ ਜਾਣਾ ਸ਼ੁਰੂ ਕਰਨਗੇ। ਲੋਕ ਆਖਣਗੇ, 'ਆਓ ਆਪਾਂ ਯਹੋਵਾਹ ਨਾਲ ਰਲ ਜਾਈਏ। ਆਓ ਇੱਕ ਇਕਰਾਰ ਕਰੀਏ ਜਿਹੜਾ ਸਦਾ ਲਈ ਰਹੇਗਾ। ਆਓ ਇੱਕ ਇਕਰਾਰ ਕਰੀਏ ਜਿਹੜਾ ਕਦੇ ਨਾ ਭੁੱਲੀੇ।' 6 ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ। ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ। ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ। ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ। 7 ਜਿਸ ਨੇ ਵੀ ਮੇਰੇ ਬੰਦਿਆਂ ਨੂੰ ਲਭਿਆ, ਉਨ੍ਹ੍ਹਾਂ ਨੂੰ ਜ਼ਖਮੀ ਕੀਤਾ। ਅਤੇ ਉਨ੍ਹਾਂ ਦੁਸ਼ਮਣਾਂ ਨੇ ਆਖਿਆ, 'ਅਸੀਂ ਕੁਝ ਵੀ ਗ਼ਲਤ ਨਹੀਂ ਕੀਤਾ। ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਯਹੋਵਾਹ ਹੀ ਉਨ੍ਹਾਂ ਦਾ ਸੱਚਾ ਟਿਕਾਣਾ ਸੀ। ਯਹੋਵਾਹ ਹੀ ਉਹ ਪਰਮੇਸ਼ੁਰ ਸੀ ਜਿਸ ਵਿੱਚ ਉਨ੍ਹਾਂ ਦੇ ਪੁਰਖਿਆਂ ਨੇ ਭਰੋਸਾ ਕੀਤਾ ਸੀ। 8 ਬਾਬਲ ਤੋਂ ਭੱਜ ਜਾਓ। ਬਾਬਲ ਵਾਲਿਆਂ ਦਾ ਦੇਸ਼ ਛੱਡ ਦਿਓ। ਉਨ੍ਹਾਂ ਬੱਕਰੀਆਂ ਵਰਗੇ ਬਣੋ ਜੋ ਇੱਜੜ ਦੀ ਅਗਵਾਈ ਕਰਦੀਆਂ ਨੇ। 9 ਮੈਂ ਉੱਤਰ ਵਿੱਚ ਬਹੁਤ ਕੌਮਾਂ ਨੂੰ ਇਕਠਿਆਂ ਕਰਾਂਗਾ। ਇਨ੍ਹਾਂ ਕੌਮਾਂ ਦਾ ਸਮੂਹ ਬਾਬਲ ਦੇ ਖਿਲਾਫ਼ ਲੜਨ ਲਈ ਤਿਆਰ ਹੋ ਜਾਵੇਗਾ। ਉੱਤਰ ਦੇ ਲੋਕਾਂ ਵੱਲੋਂ ਬਾਬਲ ਉੱਤੇ ਕਬਜ਼ਾ ਕੀਤਾ ਜਾਵੇਗਾ। ਉਹ ਕੌਮਾਂ ਬਾਬਲ ਉੱਤੇ ਬਹੁਤ ਤੀਰ ਛੱਡਣਗੀਆਂ ਉਹ ਤੀਰ ਉਨ੍ਹਾਂ ਫ਼ੌਜੀਆਂ ਵਰਗੇ ਹੋਣਗੇ, ਜਿਹੜੇ ਜੰਗ ਤੋਂ ਖਾਲੀ ਹਬੀਁ ਵਾਪਸ ਨਹੀਂ ਆਉਂਦੇ। 10 ਦੁਸ਼ਮਣ ਕਸਦੀ ਦੇ ਲੋਕਾਂ ਕੋਲੋਂ ਸਾਰੀ ਦੌਲਤ ਖੋਹ ਲਵੇਗਾ। ਉਹ ਫ਼ੌਜੀ ਜੋ ਵੀ ਚਾਹੁਣਗੇ, ਖੋਹ ਲੈਣਗੇ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 11 ਬਾਬਲ, ਤੂੰ ਉਤੇਜਿਤ ਅਤੇ ਪ੍ਰਸੰਨ ਹੈਂ। ਤੂੰ ਮੇਰੀ ਧਰਤੀ ਖੋਹ ਲਈ ਸੀ। ਤੂੰ ਅਨਾਜ਼ ਵਿੱਚ ਵੜੀ ਵਛ੍ਛੀ ਵਾਂਗ ਨੱਚਦੀ ਫ਼ਿਰੇਁ ਤੇਰਾ ਹਾਸਾ ਉਨ੍ਹਾਂ ਸਖ੍ਖਣੀਆਂ ਅਵਾਜ਼ਾਂ ਵਰਗਾ ਹੈ, ਜਿਹੜੀਆਂ ਘੋੜੇ ਕੱਢਦੇ ਨੇ। 12 ਪਰ ਤੇਰੀ ਮਾਂ ਬਹੁਤ ਸ਼ਰਮਸਾਰ ਹੋਵੇਗੀ। ਜਿਸ ਔਰਤ ਨੇ ਤੈਨੂੰ ਜਨਮ ਦਿੱਤਾ ਸੀ, ਉਹ ਨਮੋਸ਼ੀ ਨਾਲ ਭਰ ਜਾਵੇਗੀ। ਬਾਬਲ ਸਾਰੀਆਂ ਕੌਮਾਂ ਵਿੱਚੋਂ ਸਭ ਤੋਂ ਵਧ ਮਹਤ੍ਤਵਹੀਣ ਹੋ ਜਾਵੇਗਾ। ਇਹ ਸੁੱਕਾ ਉਜਾੜ ਮਾਰੂਬਲ ਹੋਵੇਗਾ। 13 ਯਹੋਵਾਹ ਆਪਣਾ ਕਹਿਰ ਦਿਖਾਵੇਗਾ, ਇਸ ਲਈ ਓਥੇ ਕੋਈ ਬੰਦਾ ਨਹੀਂ ਰਹੇਗਾ। ਬਾਬਲ ਪੂਰੀ ਤਰ੍ਹਾਂ ਸੱਖਣਾ ਹੋਵੇਗਾ। "ਹਰ ਕੋਈ ਜਿਹੜਾ ਬਾਬਲ ਕੋਲੋਂ ਦੀ ਲੰਘੇਗਾ, ਉਹ ਭੈਭੀਤ ਹੋਵੇਗਾ। ਉਹ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਦੇਖਣਗੇ ਕਿ ਇਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋਇਆ ਹੈ। 14 ਬਾਬਲ ਦੇ ਖਿਲਾਫ਼ ਜੰਗ ਦੀ ਤਿਆਰੀ ਕਰੋ। ਤੁਸੀਂ ਸਾਰੇ ਕਮਾਨਧਾਰੀ ਫ਼ੌਜੀਓ, ਬਾਬਲ ਉੱਤੇ ਆਪਣੇ ਤੀਰ ਚਲਾਓ। ਆਪਣਾ ਕੋਈ ਵੀ ਤੀਰ ਬਚਾ ਕੇ ਨਾ ਰੱਖੋ। ਬਾਬਲ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। 15 ਬਾਬਲ ਦੇ ਆਲੇ-ਦੁਆਲੇ ਸਿਪਾਹੀ ਜਿੱਤ ਦਾ ਸ਼ੋਰ ਮਚਾਉਂਦੇ ਨੇ! ਬਾਬਲ ਨੇ ਆਤਮ-ਸਮਰਪਣ ਕਰ ਦਿੱਤਾ ਹੈ! ਉਸ ਦੀਆਂ ਕੰਧਾਂ ਅਤੇ ਮੁਨਾਰੇ ਢਹਿ ਗਏ ਹਨ! ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ। ਕੌਮੋ, ਤੁਹਾਨੂੰ ਬਾਬਲ ਨੂੰ ਸਜ਼ਾ ਦੇਣੀ ਚਾਹੀਦੀ ਹੈ, ਜਿਸਦਾ ਉਹ ਅਧਿਕਾਰੀ ਹੈ। ਉਸਦੇ ਨਾਲ ਓਹੀ ਸਲੂਕ ਕਰੋ ਜੋ ਉਸਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ। 16 ਬਾਬਲ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਨਾ ਬੀਜਣ ਦਿਓ। ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਇਕੱਠੀਆਂ ਨਾ ਕਰਨ ਦਿਓ! ਬਾਬਲ ਦੇ ਫ਼ੌਜੀਆਂ ਨੇ ਬਹੁਤ ਸਾਰੇ ਕੈਦੀਆਂ ਨੂੰ ਆਪਣੇ ਸ਼ਹਿਰ ਵਿੱਚ ਲਿਆਂਦਾ ਸੀ। ਹੁਣ ਦੁਸ਼ਮਣ ਦੇ ਫ਼ੌਜੀ ਆ ਗਏ ਨੇ, ਇਸੇ ਲਈ ਕੈਦੀ ਪਰਤ ਕੇ ਆਪਣੇ ਘਰਾਂ ਨੂੰ ਜਾ ਰਹੇ ਨੇ। ਉਹ ਕੈਦੀ ਨਸ੍ਸਦੇ ਹੋਏ ਆਪਣਿਆਂ ਸ਼ਹਿਰਾਂ ਨੂੰ ਜਾ ਰਹੇ ਨੇ। 17 ਇਸਰਾਏਲ ਭੇਡਾਂ ਦੇ ਓਸ ਇੱਜੜ ਵਰਗਾ ਹੈ ਜਿਹੜਾ ਸਾਰੇ ਦੇਸ਼ ਅੰਦਰ ਖਿਂਡ ਗਿਆ ਹੈ। ਇਸਰਾਏਲ ਉਨ੍ਹਾਂ ਭੇਡਾਂ ਵਰਗਾ ਹੈ, ਜਿਸ ਨੂੰ ਸ਼ੇਰਾਂ ਨੇ ਭਜਾ ਦਿੱਤਾ ਹੈ। ਪਹਿਲਾ ਸ਼ੇਰ ਜਿਸਨੇ ਹਮਲਾ ਕੀਤਾ ਸੀ ਉਹ ਅੱਸ਼ੂਰ ਦਾ ਰਾਜਾ ਸੀ। ਉਸ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰਨ ਵਾਲਾ ਆਖੀਰੀ ਸ਼ੇਰ ਬਾਬਲ ਦਾ ਰਾਜਾ, ਨਬੂਕਦਨੱਸਰ ਸੀ।" 18 ਇਸ ਲਈ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: "ਛੇਤੀ ਹੀ ਮੈਂ ਬਾਬਲ ਦੇ ਰਾਜੇ ਨੂੰ ਅਤੇ ਉਸਦੇ ਦੇਸ਼ ਨੂੰ ਸਜ਼ਾ ਦੇਵਾਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜੇ ਨੂੰ ਸਜ਼ਾ ਦਿੱਤੀ ਸੀ। 19 ਮੈਂ ਇਸਰਾਏਲ ਨੂੰ ਵਾਪਸ ਆਪਣੇ ਖੇਤਾਂ ਵਿੱਚ ਲਿਆਵਾਂਗਾ। ਉਹ ਭੋਜਨ ਖਾਵੇਗਾ ਜੋ ਕਰਮਲ ਪਰਬਤ ਉੱਤੇ ਅਤੇ ਬਾਸ਼ਾਨ ਦੀ ਧਰਤੀ ਉੱਤੇ ਉੱਗਦਾ ਹੈ। ਉਹ ਰਜ੍ਜ ਕੇ ਖਾਵੇਗਾ। ਉਹ ਪਹਾੜੀਆਂ ਉੱਤੇ, ਅਫ਼ਰਾਈਮ ਅਤੇ ਗਿਲਆਦ ਦੀ ਜ਼ਮੀਨ ਉੱਤੇ ਖਾਵੇਗਾ।" 20 ਯਹੋਵਾਹ ਆਖਦਾ ਹੈ, ਓਸ ਵੇਲੇ ਬਹੁਤ ਲੋਕ ਇਸਰਾਏਲ ਦਾ ਗੁਨਾਹ ਲੱਭਣ ਲਈ ਕੋਸ਼ਿਸ਼ ਕਰਨਗੇ। ਪਰ ਓਥੇ ਕੋਈ ਪਾਪ ਨਹੀਂ ਹੋਵੇਗਾ। ਲੋਕ ਯਹੂਦਾਹ ਦੇ ਪਾਪ ਲੱਭਣ ਦੀ ਕੋਸ਼ਿਸ਼ ਕਰਨਗੇ ਪਰ ਉਨ੍ਹਾਂ ਨੂੰ ਕੋਈ ਵੀ ਨਹੀਂ ਮਿਲ ਸਕੇਗਾ। ਕਿਉਂ ਕਿ ਮੈਂ ਇਸਰਾਏਲ ਅਤੇ ਯਹੂਦਾਹ ਦੇ ਕੁਝ ਬਚੇ ਹੋਏ ਲੋਕਾਂ ਨੂੰ ਬਚਾ ਰਿਹਾ ਹਾਂ। ਅਤੇ ਮੈਂ ਉਨ੍ਹਾਂ ਦੇ ਸਾਰੇ ਪਾਪ ਬਖਸ਼ ਰਿਹਾ ਹਾਂ।" 21 ਯਹੋਵਾਹ ਆਖਦਾ ਹੈ, "ਮਰਾਬਇਮ ਦੇ ਦੇਸ਼ ਉੱਤੇ ਹਮਲਾ ਕਰੋ! ਪਕੋਦ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰੋ! ਉਨ੍ਹਾਂ ਉੱਤੇ ਹਮਲਾ ਕਰੋ! ਮਾਰ ਦਿਓ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ! ਹਰ ਉਹ ਗੱਲ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ! 22 ਜੰਗ ਦਾ ਸ਼ੋਰ ਸਾਰੇ ਦੇਸ਼ ਅੰਦਰ ਸੁਣਿਆ ਜਾ ਸਕਦਾ ਹੈ। ਇਹ ਬਹੁਤ ਤਬਾਹੀ ਦਾ ਸ਼ੋਰ ਹੈ। 23 ਬਾਬਲ ਨੂੰ 'ਸਾਰੀ ਦੁਨੀਆਂ ਦਾ ਹਬੌੜਾ' ਸਦਿਆ ਜਾਂਦਾ ਸੀ। ਪਰ ਹਬੌੜਾ ਹੁਣ ਚੂਰ-ਚੂਰ ਹੋ ਗਿਆ ਹੈ। ਬਾਬਲ ਸਭ ਕੌਮਾਂ ਤੋਂ ਵਧ ਬਰਬਾਦ ਹੈ। 24 ਬਾਬਲ, ਮੈਂ ਤੇਰੇ ਲਈ ਜਾਲ ਸੁਟਿਆ ਸੀ, ਅਤੇ ਤੂੰ ਇਸ ਨੂੰ ਜਾਣ ਸਕਣ ਤੋਂ ਪਹਿਲਾਂ ਹੀ ਫ਼ਸ ਗਿਆ ਹੈਂ। ਤੂੰ ਯਹੋਵਾਹ ਦੇ ਖਿਲਾਫ਼ ਲੜਿਆ ਸੀ, ਇਸ ਲਈ ਤੈਨੂੰ ਲਭਿਆ ਗਿਆ ਅਤੇ ਫੜ ਲਿਆ ਗਿਆ। 25 ਯਹੋਵਾਹ ਨੇ ਆਪਣਾ ਮਾਲ-ਖਾਨਾ ਖੋਲ੍ਹ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਹਬਿਆਰ ਕੱਢ ਲੇ ਨੇ। ਸਰਬ-ਸ਼ਕਤੀਮਾਨ ਯਹੋਵਾਹ ਨੇ ਉਹ ਹਬਿਆਰ ਕੱਢੇ ਨੇ ਕਿਉਂ ਕਿ ਉਸਦੇ ਕੋਲ ਕਰਨ ਵਾਲਾ ਕੰਮ ਹੈ। ਉਸਦੇ ਕੋਲ ਕਸਦੀ ਲੋਕਾਂ ਦੇ ਦੇਸ਼ ਅੰਦਰ ਕਰਨ ਵਾਲਾ ਕੰਮ ਹੈ। 26 ਦੂਰ-ਦੂਰ ਤੋਂ ਬਾਬਲ ਦੇ ਖਿਲਾਫ਼ ਆਓ। ਮਾਲ-ਖਾਨੇ ਤੋੜ ਦਿਓ, ਜਿੱਥੇ ਉਸਨੇ ਅਨਾਜ਼ ਰੱਖੇ ਨੇ। ਬਾਬਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਓ। ਕਿਸੇ ਨੂੰ ਵੀ ਜਿਉਂਦਿਆਂ ਨਾ ਛੱਡੋ। ਅਨਾਜ਼ ਦੀਆਂ ਵੱਡੀਆਂ ਬੋਰੀਆਂ ਦੇ ਵੱਡੇ ਢੇਰਾਂ ਵਾਂਗਰ ਲਾਸ਼ਾਂ ਦੀ ਢੇਰੀ ਲਾ ਦਿਓ। 27 ਬਾਬਲ ਅੰਦਰ ਸਭ ਜਵਾਨ ਬਲਦਾਂ (ਆਦਮੀਆਂ) ਨੂੰ ਮਾਰ ਦਿਓ। ਉਨ੍ਹਾਂ ਦਾ ਕਤਲੇਆਮ ਕਰ ਦਿਓ। ਉਨ੍ਹਾਂ ਦੇ ਹਾਰ ਜਾਣ ਦਾ ਸਮਾਂ ਆ ਗਿਆ ਹੈ, ਇਸ ਲਈ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਲਈ ਸਜ਼ਾ ਦਿੱਤੇ ਜਾਣ ਦਾ ਸਮਾਂ ਹੈ। 28 ਲੋਕ ਬਾਬਲ ਤੋਂ ਬਾਹਰ ਭੱਜ ਰਹੇ ਨੇ। ਉਹ ਉਸ ਦੇਸ਼ ਵਿੱਚੋਂ ਬਚ ਰਹੇ ਨੇ। ਉਹ ਲੋਕ ਸੀਯੋਨ ਨੂੰ ਆ ਰਹੇ ਨੇ। ਅਤੇ ਉਹ ਲੋਕ ਹਰ ਕਿਸੇ ਨੂੰ ਉਨ੍ਹਾਂ ਗੱਲਾਂ ਬਾਰੇ ਦੱਸ ਰਹੇ ਨੇ ਜੋ ਯਹੋਵਾਹ ਕਰ ਰਿਹਾ ਹੈ। ਉਹ ਲੋਕਾਂ ਨੂੰ ਦੱਸ ਰਹੇ ਨੇ ਕਿ ਯਹੋਵਾਹ ਬਾਬਲ ਨੂੰ ਸਜ਼ਾ ਦੇ ਰਿਹਾ ਹੈ, ਜਿਸਦਾ ਉਹ ਅਧਿਕਾਰੀ ਹੈ। ਬਾਬਲ ਨੇ ਯਹੋਵਾਹ ਦਾ ਮੰਦਰ ਢਾਹਿਆ ਸੀ, ਇਸ ਲਈ ਹੁਣ ਯਹੋਵਾਹ ਬਾਬਲ ਨੂੰ ਤਬਾਹ ਕਰ ਰਿਹਾ ਹੈ। 29 ਉਨ੍ਹਾਂ ਬੰਦਿਆਂ ਨੂੰ ਬੁਲਾ ਲਵੋ, ਜੋ ਤੀਰ ਚਲਾਉਂਦੇ ਨੇ। ਉਨ੍ਹਾਂ ਨੂੰ ਬਾਬਲ ਉੱਤੇ ਹਮਲਾ ਕਰਨ ਲਈ ਆਖੋ। ਉਨ੍ਹਾਂ ਲੋਕਾਂ ਨੂੰ ਸ਼ਹਿਰ ਦੁਆਲੇ ਘੇਰਾ ਪਾਉਣ ਲਈ ਆਖੋ। ਕਿਸੇ ਨੂੰ ਵੀ ਬਚਕੇ ਨਾ ਜਾਣ ਦਿਓ। ਉਸ ਨੂੰ ਉਸਦੇ ਮੰਦੇ ਕਾਰਿਆਂ ਦਾ ਬਦਲਾ ਦਿਓ। ਉਸ ਨਾਲ ਓਹੀ ਕਰੋ ਜੋ ਉਸਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ। ਬਾਬਲ ਨੇ ਯਹੋਵਾਹ ਦਾ ਆਦਰ ਨਹੀਂ ਕੀਤਾ ਸੀ। ਬਾਬਲ ਦਾ ਇਸਰਾਏਲ ਦੇ ਪਵਿੱਤਰ ਪੁਰਖ ਬਾਰੇ ਬੜਾ ਰੁਖ੍ਖਾ ਵਿਹਾਰ ਸੀ। ਇਸ ਲਈ ਬਾਬਲ ਨੂੰ ਸਜ਼ਾ ਦਿਓ। 30 ਬਾਬਲ ਦੇ ਗਭ੍ਭਰੂ ਗਲੀਆਂ ਅੰਦਰ ਮਾਰੇ ਜਾਣਗੇ। ਓਸ ਦਿਨ ਉਸਦੇ ਸਾਰੇ ਫ਼ੌਜੀ ਮਾਰੇ ਜਾਣਗੇ।" ਯਹੋਵਾਹ ਇਹ ਗੱਲਾਂ ਆਖਦਾ ਹੈ। 31 "ਬਾਬਲ, ਤੂੰ ਬਹੁਤ ਗੁਮਾਨੀ ਹੈਂ। ਅਤੇ ਮੈਂ ਤੇਰੇ ਖਿਲਾਫ਼ ਹਾਂ।" ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ। "ਮੈਂ ਤੇਰੇ ਖਿਲਾਫ਼ ਹਾਂ, ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ। 32 ਗੁਮਾਨੀ ਬਾਬਲ ਚਕਰ ਖਾਵੇਗਾ ਤੇ ਡਿੱਗੇਗਾ ਅਤੇ ਕੋਈ ਵੀ ਬੰਦਾ ਉੱਠਣ ਵਿੱਚ ਉਸਦੀ ਸਹਾਇਤਾ ਨਹੀਂ ਕਰੇਗਾ। ਮੈਂ ਉਸਦੇ ਕਸਬਿਆਂ ਵਿੱਚ ਅੱਗ ਲਾ ਦਿਆਂਗਾ। ਉਹ ਉਸਦੇ ਚੁਫ਼ੇਰੇ ਹਰ ਕਿਸੇ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।" 33 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਇਸਰਾਏਲ ਅਤੇ ਯਹੂਦਾਹ ਦੇ ਲੋਕ ਸਤਾਏ ਜਾਂਦੇ ਹਨ।" ਦੁਸ਼ਮਣ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਜਾਣ ਨਹੀਂ ਦੇਵੇਗਾ। 34 ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ। ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸਕੇ। ਪਰ ਓਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।" 35 ਯਹੋਵਾਹ ਆਖਦਾ ਹੈ, "ਹੇ ਤਲਵਾਰ, ਬਾਬਲ ਵਿੱਚ ਰਹਿੰਦੇ ਲੋਕਾਂ ਨੂੰ ਮਾਰ ਸੁੱਟ। ਹੇ ਤਲਵਾਰ, ਰਾਜੇ ਦੇ ਅਧਿਕਾਰੀਆਂ ਨੂੰ ਅਤੇ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰ ਸੁੱਟ। 36 ਹੇ ਤਲਵਾਰ, ਬਾਬਲ ਦੇ ਜਾਜਕਾਂ ਨੂੰ ਮਾਰ ਸੁੱਟ। ਉਹ ਜਾਜਕ ਮੂਰਖ ਬੰਦਿਆਂ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਫੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰ ਨਾਲ ਭਰੇ ਹੋਏ ਹੋਣਗੇ। 37 ਹੇ ਤਲਵਾਰ, ਬਾਬਲ ਦੇ ਘੋੜਿਆਂ ਅਤੇ ਰੱਥਾਂ ਨੂੰ ਮਾਰ ਸੁੱਟ। ਹੇ ਤਲਵਾਰ, ਹੋਰਨਾਂ ਦੇਸ਼ਾਂ ਤੋਂ ਭਾੜੇ ਲੇ ਗਏ ਸਾਰੇ ਫ਼ੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰੀ ਹੋਈ ਔਰਤ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਖਜ਼ਾਨਿਆਂ ਨੂੰ ਤਬਾਹ ਕਰ ਦੇ, ਉਹ ਖਜ਼ਾਨੇ ਲੁੱਟ ਲੇ ਜਾਣਗੇ। 38 ਹੇ ਤਲਵਾਰ, ਬਾਬਲ ਦੇ ਪਾਣੀਆਂ ਉੱਤੇ ਸੱਟ ਮਾਰ, ਉਹ ਪਾਣੀ ਸੁੱਕ ਜਾਣਗੇ। ਬਾਬਲ ਕੋਲ ਬੜੇ ਬੁੱਤ ਨੇ। ਉਹ ਬੁੱਤ ਦਰਸਾਉਂਦੇ ਨੇ ਕਿ ਬਾਬਲ ਦੇ ਲੋਕੀ ਕਿੰਨੇ ਮੂਰਖ ਨੇ। ਇਸ ਲਈ ਉਨ੍ਹਾਂ ਲੋਕਾਂ ਨਾਲ ਮੰਦੀਆਂ ਘਟਨਾਵਾਂ ਵਾਪਰਨਗੀਆਂ। 39 ਬਾਬਲ ਕਦੇ ਵੀ ਲੋਕਾਂ ਨਾਲ ਭਰਿਆ ਨਹੀਂ ਹੋਵੇਗਾ। ਅਵਾਰਾ ਕੁੱਤੇ, ਸ਼ਤਰਮੁਰਗ ਅਤੇ ਮਾਰੂਬਲ ਦੇ ਹੋਰ ਜਾਨਵਰ ਓਥੇ ਰਹਿਣਗੇ। ਪਰ ਓਥੇ ਕਦੇ ਕੋਈ ਵੀ ਬੰਦਾ ਨਹੀਂ ਰਹੇਗਾ। 40 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਅਤੇ ਉਨ੍ਹਾਂ ਦੇ ਦੁਆਲੇ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਅਤੇ ਹੁਣ ਉਨ੍ਹਾਂ ਕਸਬਿਆਂ ਅੰਦਰ ਕੋਈ ਵੀ ਬੰਦਾ ਨਹੀਂ ਰਹਿੰਦਾ। ਓਸੇ ਤਰ੍ਹਾਂ, ਕੋਈ ਵੀ ਬੰਦਾ ਬਾਬਲ ਅੰਦਰ ਨਹੀਂ ਰਹੇਗਾ। ਅਤੇ ਕੋਈ ਵੀ ਬੰਦਾ ਓਥੇ ਰਹਿਣ ਲਈ ਨਹੀਂ ਜਾਵੇਗਾ। 41 ਦੇਖੋ! ਉੱਤਰ ਵੱਲੋਂ ਲੋਕੀਂ ਇੱਥੇ ਆ ਰਹੇ ਨੇ। ਉਹ ਇੱਕ ਮਜ਼ਬੂਤ ਕੌਮ ਵੱਲੋਂ ਆ ਰਹੇ ਨੇ। ਸਾਰੀ ਦੁਨੀਆਂ ਦੇ ਬਹੁਤ ਸਾਰੇ ਰਾਜੇ, ਇਕੱਠੇ ਹੀ ਆ ਰਹੇ ਨੇ। 42 ਉਨ੍ਹਾਂ ਦੀਆਂ ਫ਼ੌਜਾਂ ਕੋਲ ਕਮਾਨਾਂ ਅਤੇ ਬਰਛੀਆਂ ਨੇ। ਫ਼ੌਜੀ ਬਹੁਤ ਜ਼ਾਲਮ ਨੇ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਫ਼ੌਜੀ ਆਪਣੇ ਘੋੜਿਆਂ ਤੇ ਸਵਾਰ ਹੋਕੇ ਆ ਰਹੇ ਨੇ, ਅਤੇ ਉਨ੍ਹਾਂ ਦੀ ਅਵਾਜ਼ ਗਰਜਦੇ ਹੋਏ ਸਮੁੰਦਰ ਵਰਗੀ ਹੈ। ਉਹ ਆਪਣੀਆਂ ਥਾਵਾਂ ਉੱਤੇ, ਜੰਗ ਲਈ ਤਿਆਰ ਖਲੋਤੇ ਨੇ। ਬਾਬਲ ਦੇ ਸ਼ਹਿਰ, ਉਹ ਤੇਰੇ ਉੱਤੇ ਹਮਲਾ ਕਰਨ ਲਈ ਤਿਆਰ ਨੇ। 43 ਬਾਬਲ ਦੇ ਰਾਜੇ ਨੇ ਇਨ੍ਹਾਂ ਫ਼ੌਜਾਂ ਬਾਰੇ ਸੁਣਿਆ। ਅਤੇ ਉਹ ਬਹੁਤ ਭੈਭੀਤ ਹੋ ਗਿਆ। ਉਹ ਇੰਨਾ ਡਰਿਆ ਹੋਇਆ ਹੈ ਕਿ ਉਸਦੇ ਹੱਥ ਨਹੀਂ ਹਿਲ੍ਲਦੇ। ਡਰ ਨਾਲ ਉਸਦਾ ਪੇਟ ਦੁੱਖਦਾ ਹੈ ਜਿਵੇਂ ਕੋਈ ਔਰਤ ਬੱਚਾ ਜਣਨ ਵਾਲੀ ਹੋਵੇ।" 44 ਯਹੋਵਾਹ ਆਖਦਾ ਹੈ, "ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਕੰਢੇ ਦੀਆਂ ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ। ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਘੁੰਮੇਗਾ ਜਿੱਥੇ ਲੋਕ ਆਪਣੇ ਪਸ਼ੂਆਂ ਨੂੰ ਰੱਖਦੇ ਨੇ, ਅਤੇ ਉਹ ਸਾਰੇ ਹੀ ਪਸ਼ੂ ਨੱਸ ਜਾਣਗੇ। ਮੈਂ ਉਸ ਸ਼ੇਰ ਵਰਗਾ ਹੋਵਾਂਗਾ, ਮੈਂ ਬਾਬਲ ਨੂੰ ਉਸਦੀ ਧਰਤੀ ਉੱਤੋਂ ਭਜਾ ਦਿਆਂਗਾ। ਅਜਿਹਾ ਕਰਨ ਲਈ ਮੈਂ ਕਿਸ ਨੂੰ ਚੁਣਾਂ? ਇੱਥੇ ਮੇਰੇ ਜਿਹਾ ਕੋਈ ਨਹੀਂ। ਇੱਥੇ ਅਜਿਹਾ ਕੋਈ ਬੰਦਾ ਨਹੀਂ ਜੋ ਮੈਨੂੰ ਵਂਗਾਰ ਸਕੇ। ਇਸ ਲਈ ਮੈਂ ਅਜਿਹਾ ਹੀ ਕਰਾਂਗਾ। ਕੋਈ ਵੀ ਅਯਾਲੀ ਮੈਨੂੰ ਭਜਾਉਣ ਲਈ ਨਹੀਂ ਆਵੇਗਾ, ਮੈਂ ਬਾਬਲ ਦੇ ਲੋਕਾਂ ਨੂੰ ਦੂਰ ਭਜਾ ਦਿਆਂਗਾ।" 45 ਉਸ ਬਾਰੇ ਸੁਣੋ ਜੋ ਵਿਉਂਤ ਯਹੋਵਾਹ ਨੇ ਬਾਬਲ ਨਾਲ ਕਰਨ ਲਈ ਬਣਾਈ ਹੈ। ਉਸ ਬਾਰੇ ਸੁਣੋ ਜਿਸਦਾ ਨਿਰਣਾ ਯਹੋਵਾਹ ਨੇ ਬਾਬਲ ਦੇ ਲੋਕਾਂ ਨਾਲ ਕਰਨ ਲਈ ਕੀਤਾ ਹੈ। ਦੁਸ਼ਮਣ ਬਾਬਲ ਦੇ ਇੱਜੜ (ਲੋਕਾਂ) ਦੇ ਲੇਲਿਆਂ ਨੂੰ ਧੂਹ ਕੇ ਲੈ ਜਾਵੇਗਾ। ਬਾਬਲ ਦੀਆਂ ਚਰਾਂਦਾਂ ਉਨ੍ਹਾਂ ਦੇ ਅਮਲਾਂ ਕਰਕੇ ਉਜਾੜ ਹੋ ਜਾਣਗੀਆਂ। 46 ਬਾਬਲ ਢਹਿ ਪਵੇਗਾ ਅਤੇ ਉਸ ਪਤਨ ਨਾਲ ਧਰਤੀ ਹਿਲ੍ਲੇਗੀ। ਸਾਰੀਆਂ ਕੌਮਾਂ ਦੇ ਲੋਕ ਬਾਬਲ ਦੀ ਤਬਾਹੀ ਬਾਰੇ ਸੁਣਨਗੇ।

51:1 ਯਹੋਵਾਹ ਆਖਦਾ ਹੈ, "ਮੈਂ ਇੱਕ ਤਾਕਤਵਰ ਹਵਾ ਨੂੰ ਵਗਣ ਦਾ ਹੁਕਮ ਦੇਵਾਂਗਾ। ਮੈਂ ਇਸ ਨੂੰ ਬਾਬਲ ਦੇ ਖਿਲਾਫ਼ ਅਤੇ ਲੇਬ ਕਾਮਾਈ ਦੇ ਆਗੂਆਂ ਦੇ ਖਿਲਾਫ਼ ਵਗਾਵਾਂਗਾ।" 2 ਮੈਂ ਲੋਕਾਂ ਨੂੰ ਬਾਬਲ ਨੂੰ ਫ਼ੜਨ ਲਈ ਭੇਜਾਂਗਾ। ਉਹ ਬਾਬਲ ਨੂੰ ਫ਼ੜਨਗੇ। ਉਹ ਬਾਬਲ ਦੀ ਹਰ ਸ਼ੈਅ ਖੋਹ ਲੈਣਗੇ। ਫ਼ੌਜਾਂ ਸ਼ਹਿਰ ਦਾ ਘੇਰਾ ਪਾ ਲੈਣਗੀਆਂ ਅਤੇ ਫ਼ੇਰ ਭਿਆਨਕ ਤਬਾਹੀ ਹੋਵੇਗੀ। 3 ਬਾਬਲ ਦੇ ਫ਼ੌਜੀ ਆਪਣੇ ਤੀਰ-ਕਮਾਨਾਂ ਦਾ ਇਸਤੇਮਾਲ ਨਹੀਂ ਕਰਨਗੇ। ਉਹ ਫ਼ੌਜੀ, ਆਪਣਾ ਜ਼ਰਾਬਕਤਰ ਵੀ ਨਹੀਂ ਪਾਉਣਗੇ। ਬਾਬਲ ਦੇ ਗਭ੍ਭਰੂਆਂ ਬਾਰੇ ਗ਼ਮ ਨਾ ਕਰੋ। ਉਸਦੀ ਫ਼ੌਜ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ। 4 ਬਾਬਲ ਦੇ ਫ਼ੌਜੀ ਕਸਦੀਆਂ ਦੀ ਧਰਤੀ ਉੱਤੇ ਮਾਰੇ ਜਾਣਗੇ। ਉਹ ਬਾਬਲ ਦੀਆਂ ਗਲੀਆਂ ਅੰਦਰ ਬੁਰੀ ਤਰ੍ਹਾਂ ਜ਼ਖਮੀ ਹੋਣਗੇ।" 5 ਸਰਬ-ਸ਼ਕਤੀਮਾਨ ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਨੂੰ ਇਕਲਿਆਂ ਨ੍ਨਹੀਁ ਛੱਡਿਆ ਜਿਵੇਂ ਕੋਈ ਵਿਧਵਾ ਔਰਤ ਹੁੰਦੀ ਹੈ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਛੱਡਿਆ। ਨ੍ਨਹੀਁ! ਉਹ ਲੋਕ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਛੱਡਣ ਦੇ ਦੋਸ਼ੀ ਨੇ। ਉਨ੍ਹਾਂ ਉਸ ਨੂੰ ਛੱਡ ਦਿੱਤਾ ਸੀ ਪਰ ਉਸਨੇ ਉਨ੍ਹਾਂ ਨੂੰ ਨਹੀਂ ਛੱਡਿਆ। 6 ਬਾਬਲ ਤੋਂ ਭੱਜ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੱਥੇ ਠਹਿਰ ਕੇ ਬਾਬਲ ਦੇ ਪਾਪਾਂ ਕਾਰਣ ਨਾ ਮਾਰੇ ਜਾਓ! ਯਹੋਵਾਹ ਦਾ ਬਾਬਲ ਦੇ ਲੋਕਾਂ ਨੂੰ, ਉਨ੍ਹਾਂ ਦੇ ਮੰਦੇ ਕੰਮਾਂ ਲਈ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਬਾਬਲ ਨੂੰ ਸਜ਼ਾ ਮਿਲੇਗੀ ਜਿਸਦਾ ਉਹ ਅਧਿਕਾਰੀ ਹੈ। 7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲੇ ਵਾਂਗ ਸੀ ਅਤੇ ਉਸ ਨੇ ਸਾਰੀ ਦੁਨੀਆਂ ਨੂੰ ਸ਼ਰਾਬੀ ਬਣਾਇਆ ਸੀ। ਬਾਬਲ ਦੀ ਕੌਮ ਨੇ ਮੈਅ ਪੀਤੀ। ਇਸ ਲਈ ਉਹ ਬਦਮਸਤ ਹੋ ਗਏ। 8 ਪਰ ਬਾਬਲ ਅਚਾਨਕ ਡਿੱਗ ਪਵੇਗਾ ਅਤੇ ਟੁੱਟ ਜਾਵੇਗਾ। ਉਸ ਲਈ ਰੋਵੋ! ਉਸਦੇ ਦਰਦ ਦੀ ਦਾਰੂ ਕਰੋ! ਸ਼ਾਇਦ ਉਹ ਠੀਕ ਹੋ ਸਕੇ! 9 ਅਸੀਂ ਬਾਬਲ ਨੂੰ ਠੀਕ ਕਰਨਾ ਚਾਹਿਆ, ਪਰ ਉਹ ਠੀਕ ਨਹੀਂ ਹੋਇਆ। ਇਸ ਲਈ ਉਸਨੂੰ ਛੱਡ ਦੇਈਏ, ਅਤੇ ਸਾਡੇ ਵਿੱਚੋਂ ਹਰ ਕੋਈ ਆਪੋ-ਆਪਣੇ ਦੇਸ਼ ਨੂੰ ਜਾਵੇ। ਅਕਾਸ਼ ਦਾ ਪਰਮੇਸ਼ੁਰ ਹੀ ਬਾਬਲ ਦੀ ਸਜ਼ਾ ਬਾਰੇ ਨਿਰਣਾ ਕਰੇਗਾ। ਉਹੀ ਨਿਰਣਾ ਕਰੇਗਾ, ਕਿ ਬਾਬਲ ਨਾਲ ਕੀ ਵਾਪਰੇਗਾ। 10 ਯਹੋਵਾਹ ਨੇ ਆਪਣਾ ਬਦਲਾ ਲੈ ਲਿਆ ਹੈ ਜੋ ਬਾਬਲ ਨੇ ਸਾਡੇ ਨਾਲ ਕੀਤਾ। ਆਓ, ਇਸ ਬਾਰੇ ਸੀਯੋਨ ਨੂੰ ਦਸੀੇ। ਆਓ ਉਨ੍ਹਾਂ ਗੱਲਾਂ ਬਾਰੇ ਦਸੀੇ, ਜਿਹੜੀਆਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਕੀਤੀਆਂ ਨੇ। 11 ਆਪਣੇ ਤੀਰਾਂ ਨੂੰ ਤਿਖ੍ਖੇ ਕਰੋ, ਅਤੇ ਆਪਣੇ ਤਸ਼ਕਰਾਂ ਨੂੰ ਭਰ ਲਵੋ! ਯਹੋਵਾਹ ਨੇ ਮਾਦੀ ਦੇ ਰਾਜਿਆਂ ਨੂੰ ਹਲੂਣਾ ਦੇ ਦਿੱਤਾ ਹੈ। ਉਸਨੇ ਉਨ੍ਹ ਨੂੰ ਹਲੂਣਾ ਦੇ ਦਿੱਤਾ ਹੈ ਕਿਉਂ ਕਿ ਉਹ ਬਾਬਲ ਨੂੰ ਤਬਾਹ ਕਰਨਾ ਲੋਚਦਾ ਹੈ। ਯਹੋਵਾਹ ਬਾਬਲ ਦੇ ਲੋਕਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਅੰਦਰ ਯਹੋਵਾਹ ਦਾ ਮੰਦਰ ਤਬਾਹ ਕੀਤਾ ਸੀ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। 12 ਬਾਬਲ ਦੀਆਂ ਕੰਧਾਂ ਦੇ ਖਿਲਾਫ਼ ਝੰਡਾ ਚੁੱਕੋ। ਹੋਰ ਗਾਰਦ ਲਿਆਵੋ। ਪਹਿਰੇਦਾਰਾਂ ਨੂੰ ਉਨ੍ਹ ਦੀਆਂ ਥਾਵਾਂ ਉੱਤੇ ਤੈਨਾਤ ਕਰ ਦਿਓ। ਗੁਪਤ ਹਮਲੇ ਲਈ ਤਿਆਰ ਹੋ ਜਾਵੋ। ਯਹੋਵਾਹ ਓਹੀ ਕਰੇਗਾ, ਜਿਸ ਦੀ ਉਸਨੇ ਵਿਉਂਤ ਬਣਾਈ ਹੈ। ਉਹ ਉਹੀ ਕਰੇਗਾ, ਜੋ ਉਸਨੇ ਆਖਿਆ ਸੀ ਕਿ ਉਹ ਬਾਬਲ ਦੇ ਲੋਕਾਂ ਵਿਰੁੱਧ ਕਰੇਗਾ। 13 ਬਾਬਲ, ਤੂੰ ਅਬਾਹ ਪਾਣੀ ਨੇੜੇ ਰਹਿੰਦਾ ਹੈਂ। ਤੂੰ ਖਜ਼ਾਨਿਆਂ ਨਾਲ ਅਮੀਰ ਹੈਂ। ਪਰ ਇੱਕ ਕੌਮ ਵਜੋਂ ਤੇਰਾ ਅੰਤ ਆ ਗਿਆ ਹੈ। ਤੇਰੀ ਬਰਬਾਦੀ ਦਾ ਸਮਾਂ ਆ ਗਿਆ ਹੈ। 14 ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਇਕਰਾਰ ਕਰਨ ਲਈ ਆਪਣੇ ਨਾਮ ਦਾ ਇਸਤੇਮਾਲ ਕੀਤਾ: "ਬਾਬਲ, ਮੈਂ ਤੈਨੂੰ ਬਹੁਤ ਸਾਰੇ ਦੁਸ਼ਮਣ ਫ਼ੌਜੀਆਂ ਨਾਲ ਭਰ ਦਿਆਂਗਾ। ਉਹ ਟਿਡ੍ਡੀਦਲ ਵਾਂਗ ਹੋਣਗੇ। ਉਹ ਤੇਰੇ ਵਿਰੁੱਧ ਜੰਗ ਜਿੱਤ ਜਾਣਗੇ। ਅਤੇ ਉਹ ਜਿੱਤ ਦੇ ਨਾਹਰੇ ਲਾਉਂਦੇ ਹੋਏ, ਤੇਰੇ ਉੱਪਰ ਖਲੋ ਜਾਣਗੇ।" 15 ਯਹੋਵਾਹ ਨੇ ਆਪਣੀ ਮਹਾ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਧਰਤੀ ਨੂੰ ਸਾਜਿਆ ਸੀ। ਉਸਨੇ ਦੁਨੀਆਂ ਸਾਜਣ ਲਈ ਆਪਣੀ ਸਿਆਣਪ ਦਾ ਇਸਤੇਮਾਲ ਕੀਤਾ ਸੀ। ਉਸਨੇ ਅਕਾਸ਼ ਨੂੰ ਫ਼ੈਲਾਉਣ ਲਈ ਆਪਣੀ ਸਮਝ ਦਾ ਇਸਤੇਮਾਲ ਕੀਤਾ ਸੀ। 16 ਜਦੋਂ ਉਹ ਅਕਾਸ਼ਾਂ ਵਿੱਚ ਗਜ੍ਜਦਾ ਹੈ, ਪਾਣੀ ਗੜਗੜਾਉਂਦਾ ਹੈ। ਉਹ ਬੱਦਲਾਂ ਨੂੰ ਸਾਰੀ ਧਰਤੀ ਉੱਤੇ ਭੇਜਦਾ ਹੈ, ਉਹ ਬਿਜਲੀ ਨੂੰ ਮੀਂਹ ਦੇ ਨਾਲ ਭੇਜਦਾ ਹੈ। ਉਹ ਹਵਾ ਨੂੰ ਆਪਣੇ ਮਾਲ-ਖਾਨਿਆਂ ਵਿੱਚੋਂ ਲਿਆਉਂਦਾ ਹੈ। 17 ਪਰ ਆਦਮੀ ਜਾਨਣ ਲਈ ਬਹੁਤ ਬੇਵਕੂਫ਼ ਹੈ। ਮਾਹਰ ਕਾਰੀਗਰ ਉਨ੍ਹਾਂ ਦੁਆਰਾ ਬਣਾਈਆਂ ਗਈਆਂ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਕਾਰਣ ਸ਼ਰਮਸਾਰ ਕੀਤੇ ਗਏ ਹਨ। ਇਹ ਬੁੱਤ ਝੂਠ ਹਨ। ਇਨ੍ਹਾਂ ਵਿੱਚ ਕੋਈ ਜੀਵਨ ਨਹੀਂ। 18 ਉਹ ਬੁੱਤ ਨਿਕੰਮੇ ਨੇ ਲੋਕਾਂ ਨੇ ਉਨ੍ਹਾਂ ਬੁੱਤਾਂ ਨੂੰ ਬਣਾਇਆ, ਅਤੇ ਉਹ ਮਖੌਲ ਤੋਂ ਬਿਨਾ ਕੁਝ ਵੀ ਨਹੀਂ ਹਨ। ਉਨ੍ਹਾਂ ਦੇ ਨਿਰਣੇ ਦਾ ਸਮਾਂ ਆਵੇਗਾ, ਅਤੇ ਉਹ ਬੁੱਤ ਤਬਾਹ ਹੋ ਜਾਣਗੇ। 19 ਪਰ ਯਾਕੂਬ ਦਾ ਉਹ ਹਿੱਸਾ (ਪਰਮੇਸ਼ੁਰ) ਉਨ੍ਹਾਂ ਨਿਕੰਮੇ ਬੁੱਤਾਂ ਵਾਂਗ ਨਹੀਂ ਹੈ, ਲੋਕਾਂ ਨੇ ਪਰਮੇਸ਼ੁਰ ਨੂੰ ਨਹੀਂ ਬਣਾਇਆ, ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਬਣਾਇਆ, ਪਰਮੇਸ਼ੁਰ ਨੇ ਹਰ ਸ਼ੈਅ ਸਾਜੀ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। 20 ਯਹੋਵਾਹ ਆਖਦਾ ਹੈ, "ਬਾਬਲ, ਤੂੰ ਮੇਰੀ ਗਰਜ਼ ਹੈਂ, ਮੈਂ ਤੇਰਾ ਇਸਤੇਮਾਲ ਕੌਮਾਂ ਨੂੰ ਭਂਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਕੌਮਾਂ ਨੂੰ ਤਬਾਹ ਕਰਨ ਲਈ ਕੀਤਾ ਹੈ। 21 ਮੈਂ ਤੇਰਾ ਇਸਤੇਮਾਲ ਘੋੜੇ ਅਤੇ ਘੋੜਸਵਾਰ ਨੂੰ ਭਂਨਣ ਲਈ ਕੀਤਾ ਹੈ, ਮੈਂ ਤੇਰਾ ਇਸਤੇਮਾਲ ਰੱਥ ਅਤੇ ਰਬ੍ਬਵਾਨ ਨੂੰ ਭਂਨਣ ਲਈ ਕੀਤਾ ਹੈ। 22 ਮੈਂ ਤੇਰਾ ਇਸਤੇਮਾਲ ਆਦਮੀ ਅਤੇ ਔਰਤ ਨੂੰ ਭਂਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਬੁਢ੍ਢੇ ਅਤੇ ਜਵਾਨ ਲੋਕਾਂ ਨੂੰ ਭਂਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਗਭ੍ਭਰੂਆਂ ਅਤੇ ਮੁਟਿਆਰਾਂ ਨੂੰ ਭਂਨਣ ਲਈ ਕੀਤਾ ਹੈ। 23 ਮੈਂ ਤੇਰਾ ਇਸਤੇਮਾਨ ਅਯਾਲੀਆਂ ਅਤੇ ਇੱਜੜ ਨੂੰ ਭਂਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਕਿਸਾਨਾਂ ਅਤੇ ਗਾਵਾਂ ਨੂੰ ਭਂਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਹਾਕਮਾਂ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਭਂਨਣ ਲਈ ਕੀਤਾ ਹੈ। 24 ਪਰ ਮੈਂ ਬਾਬਲ ਨੂੰ ਕੀਮਤ ਅਦਾ ਕਰਾਂਗਾ, ਮੈਂ ਬਾਬਲ ਵਾਲਿਆਂ ਨੂੰ ਉਨ੍ਹਾਂ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ ਜਿਹੜੇ ਉਨ੍ਹਾਂ ਸੀਯੋਨ ਨਾਲ ਕੀਤੇ ਸਨ। ਯਹੂਦਾਹ, ਮੈਂ ਉਨ੍ਹਾਂ ਨੂੰ ਤੇਰੇ ਸਾਮ੍ਹਣੇ ਸਜ਼ਾ ਦੇਵਾਂਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 25 ਯਹੋਵਾਹ ਆਖਦਾ ਹੈ, "ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ, ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ। ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ। 26 ਲੋਕ ਕਿਸੇ ਇਮਾਰਤ ਦੀ ਨੀਂਹ ਰੱਖਣ ਲਈ ਬਾਬਲ ਤੋਂ ਪੱਥਰ ਨਹੀਂ ਲਿਜਾਣਗੇ। ਲੋਕਾਂ ਨੂੰ ਇਡ੍ਡੇ ਵੱਡੇ ਪੱਥਰ ਨਹੀਂ ਮਿਲਣਗੇ ਜੋ ਕਿਨਾਰਿਆਂ ਲਈ ਵਰਤੇ ਜਾਣ। ਕਿਉਂ? ਕਿਉਂ ਕਿ ਤੁਹਾਡਾ ਸ਼ਹਿਰ ਸਦਾ ਲਈ ਟੁੱਟੀਆਂ ਚੱਟਾਨਾਂ ਦਾ ਇੱਕ ਢੇਰ ਹੋਵੇਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 27 "ਦੇਸ਼ ਅੰਦਰ ਜੰਗ ਦਾ ਝੰਡਾ ਉੱਚਾ ਚੁੱਕੋ! ਸਾਰੀਆਂ ਕੌਮਾਂ ਅੰਦਰ ਤੂਰ੍ਹੀ ਵਜਾ ਦਿਓ! ਕੌਮਾਂ ਨੂੰ ਬਾਬਲ ਦੇ ਵਿਰੁਦ੍ਦ ਜੰਗ ਲਈ ਤਿਆਰ ਕਰੋ! ਅਰਾਰਤ, ਮਿਂਨੀ, ਅਸ਼ਕਨਜ਼ ਦੇ ਰਾਜਾਂ ਨੂੰ ਸੱਦਾ ਦਿਓ ਕਿ ਉਹ ਆਉਣ ਅਤੇ ਬਾਬਲ ਦੇ ਵਿਰੁਦ੍ਦ ਲੜਨ। ਉਸਦੇ ਵਿਰੁੱਧ ਫ਼ੌਜ ਦੀ ਅਗਵਾਈ ਕਰਨ ਲਈ ਕੋਈ ਕਮਾਂਡਰ ਚੁਣ ਲਵੋ। ਇੰਨੇ ਘੋੜੇ ਭੇਜੋ ਕਿ ਉਹ ਜਾਪਣ ਜਿਵੇਂ ਕੋਈ ਟਿਡ੍ਡੀਦਲ ਹੋਵੇ। 28 ਕੌਮਾਂ ਨੂੰ ਉਸਦੇ ਖਿਲਾਫ਼ ਲੜਨ ਲਈ ਤਿਆਰ ਕਰੋ, ਮਾਦੀ ਦੇ ਰਾਜਿਆਂ ਨੂੰ ਤਿਆਰ ਕਰੋ, ਉਨ੍ਹਾਂ ਦੇ ਸਾਰੇ ਹਾਕਮਾਂ ਨੂੰ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਤਿਆਰ ਕਰੋ। ਉਨ੍ਹਾਂ ਸਾਰੇ ਦੇਸ਼ਾਂ ਨੂੰ ਤਿਆਰ ਕਰੋ ਜਿੱਥੇ ਉਹ ਰਾਜ ਕਰਦੇ ਨੇ, ਬਾਬਲ ਦੇ ਵਿਰੁੱਧ ਲੜਨ ਲਈ। 29 ਧਰਤੀ ਕੰਬੇਗੀ ਜਿਵੇਂ ਇਹ ਬਹੁਤ ਤਕਲੀਫ਼ ਵਿੱਚ ਹੋਵੇ, ਇਹ ਉਦੋਂ ਹਿਲ੍ਲੇਗੀ ਜਦੋਂ ਯਹੋਵਾਹ, ਜੋ ਕੁਝ ਵੀ ਉਸਨੇ ਬਾਬਲ ਲਈ ਵਿਉਂਤਿਆ ਕਰੇਗਾ। ਯਹੋਵਾਹ ਦੀ ਵਿਉਂਤ ਬਾਬਲ ਨੂੰ ਇੱਕ ਉਜਾੜ ਮਾਰੂਬਲ ਵਿੱਚ ਬਦਲ ਦੇਣ ਦੀ ਵਿਉਂਤ ਹੈ, ਓਥੇ ਕੋਈ ਵੀ ਬੰਦਾ ਨਹੀਂ ਰਹੇਗਾ। 30 ਬਾਬਲ ਦੇ ਫ਼ੌਜੀ ਲੜਨ ਤੋਂ ਰੁਕ ਗਏ ਨੇ ਉਹ ਆਪਣੇ ਕਿਲਿਆਂ ਅੰਦਰ ਠਹਿਰੇ ਹੋਏ ਨੇ, ਉਨ੍ਹਾਂ ਦੀ ਤਾਕਤ ਚਲੀ ਗਈ ਹੈ ਉਹ ਡਰੀਆਂ ਹੋਈਆਂ ਔਰਤਾਂ ਵਾਂਗ ਬਣ ਗਏ ਨੇ। ਬਾਬਲ ਦੇ ਘਰ ਸੜ ਰਹੇ ਹਨ। ਉਸਦੇ ਦਰਵਾਜ਼ਿਆਂ ਦੀਆਂ ਸਲਾਖਾਂ ਟੁੱਟੀਆਂ ਹੋਈਆਂ ਹਨ। 31 ਇੱਕ ਸੰਦੇਸ਼ਵਾਹਕ ਦੇ ਪਿੱਛੇ ਦੂਸਰਾ ਸੰਦੇਸ਼ਵਾਹਕ, ਸੰਦੇਸ਼ਵਾਹਕ ਦੇ ਪਿੱਛੇ ਸੰਦੇਸ਼ਵਾਹਕ ਆਉਂਦਾ ਹੈ। ਉਹ ਬਾਬਲ ਦੇ ਰਾਜੇ ਨੂੰ, ਖਬਰ ਦਿੰਦੇ ਨੇ ਕਿ ਉਸਦੇ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ। 32 ਜਿਹੜੀਆਂ ਥਾਵਾਂ ਤੋਂ ਦੀ ਲੋਕ ਨਦੀਆਂ ਪਾਰ ਲੰਘਦੇ ਨੇ, ਉਨ੍ਹਾਂ ਉੱਤੇ ਕਬਜ਼ਾ ਕਰ ਲਿਆ ਗਿਆ ਹੈ। ਸਾਰੀਆਂ ਦਲਦਲਾਂ ਸੜ ਰਹੀਆਂ ਨੇ, ਬਾਬਲ ਦੇ ਸਾਰੇ ਫ਼ੌਜੀ ਭੈਭੀਤ ਨੇ। 33 ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸੁਰ ਆਖਦਾ ਹੈ: "ਬਾਬਲ ਇੱਕ ਛੜਨ ਵਾਲਾ ਮੈਦਾਨ ਹੈ, ਫ਼ਸਲ ਵੇਲੇ ਲੋਕ ਦਾਣਿਆਂ ਤੋਂ ਤੂੜੀ ਨੂੰ ਵੱਖ ਕਰਨ ਲਈ ਅਨਾਜ਼ ਨੂੰ ਕੁੱਟਦੇ ਨੇ ਅਤੇ ਬਾਬਲ ਨੂੰ ਕੁਟ੍ਟਣ ਦਾ ਸਮਾਂ ਵੀ ਛੇਤੀ ਆ ਰਿਹਾ ਹੈ। 34 ਸੀਯੋਨ ਦੇ ਲੋਕ ਆਖਣਗੇ, "ਬਾਬਲ ਦੇ ਰਾਜੇ ਨਬੂਕਦਨੱਸਰ ਨੇ ਅਤੀਤ ਵਿੱਚ ਸਾਨੂੰ ਤਬਾਹ ਕੀਤਾ, ਅਤੀਤ ਵਿੱਚ ਨਬੂਕਦਨੱਸਰ ਨੇ ਸਾਨੂੰ ਦੁੱਖ ਦਿੱਤਾ, ਅਤੀਤ ਵਿੱਚ ਉਹ ਸਾਡੇ ਲੋਕਾਂ ਨੂੰ ਫ਼ਢ਼ ਕੇ ਦੂਰ ਲੈ ਗਿਆ ਅਤੇ ਅਸੀਂ ਸੱਖਣੇ ਘੜੇ ਵਾਂਗ ਬਣ ਗਏ। ਉਹ, ਜੋ ਸਾਡੇ ਕੋਲ ਸਭ ਤੋਂ ਚੰਗਾ ਸੀ ਲੈ ਗਿਆ ਅਤੇ ਉਹ ਇੱਕ ਵੱਡੇ ਅਜਗਰ ਵਰਗਾ ਸੀ। ਜੋ ਓਨੀ ਦੇਰ ਤੱਕ ਖਾਂਦਾ ਰਿਹਾ ਜਦੋਂ ਤੀਕ ਉਹ ਰਜ੍ਜ ਨਹੀਂ ਗਿਆ। ਉਸਨੇ, ਜੋ ਕੁਝ ਸਾਡੇ ਕੋਲ ਸਭ ਤੋਂ ਚੰਗਾ ਸੀ ਲੈ ਲਿਆ ਅਤੇ ਸਾਨੂੰ ਪਰ੍ਹਾਂ ਸੁੱਟ ਦਿੱਤਾ। 35 ਬਾਬਲ ਨੇ ਸਾਨੂੰ ਦੁੱਖ ਦੇਣ ਲਈ ਭਿਆਨਕ ਗੱਲਾਂ ਕੀਤੀਆਂ। ਹੁਣ ਮੈਂ ਚਾਹੁੰਦਾ ਹਾਂ ਕਿ ਬਾਬਲ ਨਾਲ ਉਹੀ ਗੱਲਾਂ ਵਾਪਰਨ।" ਸੀਯੋਨ ਦੇ ਲੋਕ ਇਹ ਗੱਲਾਂ ਆਖਣਗੇ: "ਬਾਬਲ ਦੇ ਲੋਕ ਸਾਡੇ ਲੋਕਾਂ ਨੂੰ ਮਾਰਨ ਦੇ ਦੋਸ਼ੀ ਨੇ। ਉਨ੍ਹਾਂ ਨੂੰ ਹੁਣ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਮਿਲ ਰਹੀ ਹੈ।" ਯਰੂਸ਼ਲਮ ਦੇ ਲੋਕ ਇਹ ਗੱਲਾਂ ਆਖਣਗੇ। 36 ਇਸ ਲਈ ਯਹੋਵਾਹ ਆਖਦਾ ਹੈ: ਯਹੂਦਾਹ, ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਇਸ ਗੱਲ ਨੂੰ ਪੱਕ ਕਰਾਂਗਾ ਕਿ ਬਾਬਲ ਨੂੰ ਸਜ਼ਾ ਮਿਲੇ। ਮੈਂ ਬਾਬਲ ਦਾ ਸਮੁੰਦਰ ਸੁਕਾ ਦਿਆਂਗਾ ਅਤੇ ਮੈਂ ਉਸਦੇ ਪਾਣੀ ਦੇਸ਼ਮਿਆਂ ਨੂੰ ਰੋਕ ਦਿਆਂਗਾ। 37 ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ। 38 ਬਾਬਲ ਦੇ ਲੋਕ ਗਜਦੇ ਹੋਏ ਜਵਾਨ ਸ਼ੇਰਾਂ ਵਰਗੇ ਨੇ। ਉਹ ਸ਼ੇਰ ਦੇ ਬੱਚਿਆਂ ਵਾਂਗਰ ਗੁਰਾਂਦੇ ਨੇ। 39 ਜਦੋਂ ਉਹ ਉਤੇਜਿਤ ਹੋ ਜਾਂਦੇ ਨੇ, ਮੈਂ ਉਨ੍ਹਾਂ ਨੂੰ ਦਾਅਵਤ ਦਿਆਂਗਾ ਅਤੇ ਮੈਂ ਉਨ੍ਹਾਂ ਨੂੰ ਸ਼ਰਾਬੀ ਬਣਾ ਦਿਆਂਗਾ। ਉਹ ਹਸ੍ਸਣਗੇ ਅਤੇ ਮੌਜ ਮਨਾਉਣਗੇ। ਅਤੇ ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 40 "ਬਾਬਲ ਉਨ੍ਹਾਂ ਭੇਡਾਂ, ਦੁਂਬਿਆਂ ਅਤੇ ਬਕਰਿਆਂ ਵਰਗਾ ਹੋਵੇਗਾ, ਜੋ ਮਾਰੇ ਜਾਣ ਦਾ ਇੰਤਜ਼ਾਰ ਕਰਦੇ ਨੇ। ਮੈਂ ਉਨ੍ਹਾਂ ਦੀ ਅਗਵਾਈ ਕਤਲਗਾਹ ਵੱਲ ਨੂੰ ਕਰਾਂਗਾ। 41 ਸ਼ੇਸ਼ਾਕ ਹਾਰ ਜਾਵੇਗਾ। ਸਾਰੀ ਧਰਤੀ ਦਾ ਸਭ ਤੋਂ ਉੱਤਮ ਅਤੇ ਗੁਮਾਨੀ ਦੇਸ਼ ਬੰਦੀਵਾਨ ਬਣਾ ਦਿੱਤਾ ਜਾਵੇਗਾ। ਹੋਰਨਾਂ ਕੌਮਾਂ ਦੇ ਲੋਕ ਬਾਬਲ ਨੂੰ ਦੇਖਣਗੇ ਅਤੇ ਜਿਹੜੀਆਂ ਗੱਲਾਂ ਉਹ ਦੇਖਣਗੇ, ਉਨ੍ਹਾਂ ਨੂੰ ਭੈਭੀਤ ਕਰ ਦੇਣਗੀਆਂ। 42 ਸਮੁੰਦਰ ਬਾਬਲ ਉੱਤੇ ਚੜ ਜਾਵੇਗਾ। ਉਸਦੇ ਗਜ੍ਜਦੇ ਹੋਏ ਪਾਣੀ ਉਸ ਨੂੰ ਢਕ ਲੈਣਗੇ। 43 ਬਾਬਲ ਦੇ ਕਸਬੇ ਬਰਬਾਦ ਅਤੇ ਸੱਖਣੇ ਹੋਣਗੇ। ਬਾਬਲ ਇੱਕ ਸੁੱਕਾ ਮਾਰੂਬਲ ਬਣ ਜਾਵੇਗਾ। ਇਹ ਅਜਿਹੀ ਧਰਤੀ ਬਣ ਜਾਵੇਗਾ, ਜਿੱਥੇ ਕੋਈ ਲੋਕ ਨਹੀਂ ਰਹਿਣਗੇ। ਲੋਕ ਬਾਬਲ ਵਿੱਚੋਂ ਲੰਘਣਗੇ ਵੀ ਨਹੀਂ। 44 ਮੈਂ ਬਾਬਲ ਦੇ ਝੂਠੇ ਦੇਵਤੇ ਬਆਲ ਨੂੰ ਸਜ਼ਾ ਦੇਵਾਂਗਾ। ਮੈਂ ਉਸ ਨੂੰ ਉਨ੍ਹਾਂ ਲੋਕਾਂ ਨੂੰ ਉਗਲ ਦੇਣ ਦਾ ਹੁਕਮ ਦੇਵਾਂਗਾ, ਜਿਨ੍ਹਾਂ ਨੂੰ ਉਸਨੇ ਨਿਗਲਿਆ ਸੀ। ਬਾਬਲ ਦੀ ਕੰਧ ਢਹਿ ਢੇਰੀ ਹੋ ਜਾਵੇਗੀ। ਅਤੇ ਕੌਮਾਂ ਬਾਬਲ ਨੂੰ ਆਉਣੋ ਰੁਕ ਜਾਣਗੀਆਂ। 45 ਮੇਰੇ ਲੋਕੋ, ਬਾਬਲ ਸ਼ਹਿਰ ਵਿੱਚੋਂ ਨਿਕਲ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜ ਜਾਵੋ। ਯਹੋਵਾਹ ਦੇ ਮਹਾ ਕਹਿਰ ਤੋਂ ਭੱਜ ਜਾਵੋ। 46 "ਮੇਰੇ ਬੰਦਿਓ, ਗ਼ਮਗੀਨ ਨਾ ਹੋਵੋ। ਅਫ਼ਵਾਹਾਂ ਫ਼ੈਲਣਗੀਆਂ, ਪਰ ਭੈਭੀਤ ਨਾ ਹੋਵੋ। ਇਸ ਸਾਲ ਇੱਕ ਅਫ਼ਵਾਹ ਆਵੇਗੀ। ਇੱਕ ਹੋਰ ਅਫ਼ਵਾਹ ਅਗਲੇ ਸਾਲ ਆਵੇਗੀ। ਅਤੇ ਇੱਥੇ ਦੇਸ਼ ਅੰਦਰ ਜੰਗ ਦੀਆਂ ਭਿਆਨਕ ਅਫ਼ਵਾਹਾਂ ਆਉਣਗੀਆਂ। ਇੱਥੇ ਹਾਕਮਾਂ ਦੇ ਇੱਕ ਦੂਜੇ ਨਾਲ ਲੜਨ ਦੀਆਂ ਅਫ਼ਵਾਹਾਂ ਹੋਣਗੀਆਂ। 47 ਇਹ ਸਮਾਂ ਅਵੱਸ਼ ਆਵੇਗਾ -- ਜਦੋਂ ਮੈਂ ਬਾਬਲ ਦੇ ਝੂਠੇ ਦੇਵਤਿਆਂ ਨੂੰ ਸਜ਼ਾ ਦੇਵਾਂਗਾ। ਅਤੇ ਬਾਬਲ ਦੀ ਸਾਰੀ ਧਰਤੀ ਸ਼ਰਮਸਾਰ ਕਰ ਦਿੱਤੀ ਜਾਵੇਗੀ। ਓਥੇ, ਉਸ ਸ਼ਹਿਰ ਦੀਆਂ ਗਲੀਆਂ ਅੰਦਰ ਬਹੁਤ ਸਾਰੇ ਮੁਰਦਾ ਲੋਕ ਪਏ ਹੋਣਗੇ। 48 ਫ਼ੇਰ ਅਕਾਸ਼ ਅਤੇ ਧਰਤੀ ਅਤੇ ਹਰ ਉਹ ਸ਼ੈਅ ਜਿਹੜੀ ਹੈ, ਬਾਬਲ ਬਾਰੇ ਉਨ੍ਹਾਂ ਅੰਦਰ ਖੁਸ਼ੀ ਦੀਆਂ ਕਿਲਕਾਰੀਆਂ ਮਾਰੇਗੀ। ਉਹ ਸ਼ੋਰ ਮਚਾਉਣਗੇ ਕਿਉਂ ਕਿ ਉੱਤਰ ਵੱਲੋਂ ਇੱਕ ਫ਼ੌਜ ਆਈ ਸੀ ਅਤੇ ਬਾਬਲ ਦੇ ਖਿਲਾਫ਼ ਲੜੀ ਸੀ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 49 ਬਾਬਲ ਨੇ ਇਸਰਾਏਲ ਦੇ ਲੋਕਾਂ ਨੂੰ ਮਾਰ ਮੁਕਾਇਆ। ਬਾਬਲ ਨੇ ਧਰਤੀ ਦੀ ਹਰ ਥਾਂ ਬੰਦਿਆਂ ਨੂੰ ਮਾਰਿਆ। ਇਸ ਲਈ ਅਵੱਸ਼ ਬਾਬਲ ਦਾ ਪਤਨ ਹੋਵੇਗਾ! 50 ਤੁਸੀਂ ਲੋਕੀਂ ਤਲਵਾਰ ਕੋਲੋਂ ਬਚ ਗਏ ਸੀ। ਤੁਹਾਨੂੰ ਬਾਬਲ ਨੂੰ ਛੱਡਣ ਦੀ ਛੇਤੀ ਕਰਨੀ ਚਾਹੀਦੀ ਹੈ। ਹੁਣ ਇੰਤਜ਼ਾਰ ਨਾ ਕਰੋ! ਤੁਸੀਂ ਦੂਰ-ਦੁਰਾਡੇ ਦੇਸ਼ ਅੰਦਰ ਹੋ। ਪਰ ਜਿੱਥੇ ਵੀ ਤੁਸੀਂ ਹੋ, ਯਹੋਵਾਹ ਨੂੰ ਚੇਤੇ ਕਰੋ। ਅਤੇ ਯਰੂਸ਼ਲਮ ਨੂੰ ਚੇਤੇ ਰੱਖੋ। 51 "ਅਸੀਂ, ਯਹੂਦਾਹ ਦੇ ਲੋਕ ਸ਼ਰਮਸਾਰ ਹਾਂ। ਅਸੀਂ ਬੇਇੱਜ਼ਤ ਹੋਏ ਹਾਂ। ਕਿਉਂ? ਕਿਉਂ ਕਿ ਅਜਨਬੀ ਯਹੋਵਾਹ ਦੇ ਮੰਦਰ ਦੇ ਪਵਿੱਤਰ ਸਬਾਨਾਂ ਉੱਤੇ ਚਲੇ ਗਏ ਨੇ।" 52 ਯਹੋਵਾਹ ਆਖਦਾ ਹੈ, "ਸਮਾਂ ਆ ਰਿਹਾ ਹੈ, ਜਦੋਂ ਮੈਂ ਬਾਬਲ ਦੇ ਬੁੱਤਾਂ ਨੂੰ ਸਜ਼ਾ ਦੇਵਾਂਗਾ। ਓਸ ਸਮੇਂ, ਉਸ ਮੁਲਕ ਅੰਦਰ ਜ਼ਖਮੀ ਲੋਕ ਦਰਦ ਦੇ ਨਾਲ ਰੋਣਗੇ। 53 ਭਾਵੇਂ ਬਾਬਲ ਇੰਨਾ ਪ੍ਰਫ਼ੁਲ੍ਲਤ ਹੋ ਜਾਵੇ ਕਿ ਉਹ ਅਕਾਸ਼ ਨੂੰ ਛੂਹ ਲਵੇ। ਭਾਵੇਂ ਬਾਬਲ ਆਪਣੇ ਕਿਲ੍ਹਿਆਂ ਨੂੰ ਮਜ਼ਬੂਤ ਕਰ ਲਵੇ। ਪਰ ਮੈਂ ਉਸ ਸ਼ਹਿਰ ਦੇ ਵਿਰੁੱਧ ਲੜਨ ਲਈ ਲੋਕਾਂ ਨੂੰ ਭੇਜਾਂਗਾ। ਅਤੇ ਉਹ ਲੋਕ ਉਸ ਨੂੰ ਤਬਾਹ ਕਰ ਦੇਣਗੇ।" ਯਹੋਵਾਹ ਨੇ ਇਹ ਗੱਲਾਂ ਆਖੀਆਂ। 54 ਅਸੀਂ ਬਾਬਲ ਵਿੱਚ ਲੋਕਾਂ ਨੂੰ ਰੋਦਿਆਂ ਸੁਣ ਸਕਦੇ ਹਾਂ ਅਤੇ ਕਸਦੀਆਂ ਦੀ ਧਰਤੀ ਤੇ ਲੋਕਾਂ ਦੇ ਚੀਜ਼ਾਂ ਤਬਾਹ ਕਰਨ ਦੀਆਂ ਆਵਾਜ਼ਾਂ ਨੂੰ ਸੁਣ ਸਕਦੇ ਹਾਂ। 55 ਯਹੋਵਾਹ ਛੇਤੀ ਹੀ ਬਾਬਲ ਨੂੰ ਤਬਾਹ ਕਰੇਗਾ। ਉਹ ਉਸ ਸ਼ਹਿਰ ਦਾ ਉੱਚਾ ਸ਼ੋਰ ਬੰਦ ਕਰ ਦੇਵੇਗਾ। ਦੁਸ਼ਮਣ ਸਮੁੰਦਰ ਦੀਆਂ ਲਹਿਰਾਂ ਵਾਂਗ ਗਰਜਦੇ ਹੋਏ ਆਉਣਗੇ। ਪਰ ਪਾਸੇ ਦੇ ਲੋਕ ਉਸ ਗਰਜ ਨੂੰ ਸੁਣਨਗੇ। 56 ਇੱਕ ਫ਼ੌਜ ਆਵੇਗੀ ਅਤੇ ਬਾਬਲ ਨੂੰ ਤਬਾਹ ਕਰ ਦੇਵੇਗੀ। ਬਾਬਲ ਦੇ ਫ਼ੌਜੀ ਫ਼ੜੇ ਜਾਣਗੇ। ਉਨ੍ਹਾਂ ਦੀਆਂ ਕਮਾਨਾਂ ਟੁੱਟ ਜਾਣਗੀਆਂ। ਕਿਉਂ ਯਹੋਵਾਹ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਦਿੰਦਾ ਹੈ। ਯਹੋਵਾਹ ਉਨ੍ਹਾਂ ਨੂੰ ਪੂਰੀ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ। 57 ਮੈਂ ਬਾਬਲ ਦੇ ਸਿਆਣੇ ਬੰਦਿਆਂ ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ। ਮੈਂ ਰਾਜਪਾਲਾਂ, ਅਧਿਕਾਰੀਆਂ, ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ, ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।" ਰਾਜੇ ਨੇ ਇਹ ਗੱਲਾਂ ਆਖੀਆਂ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। 58 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ । ਉਸਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ। ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ, ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ। ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕ੍ਕ ਜਾਣਗੇ। ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।" 59 ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੇ ਅਧਿਕਾਰੀ ਸਰਾਯਾਹ ਨੂੰ ਦਿੱਤਾ। ਸਰਾਯਾਹ ਨੇਰੀਯਾਹ ਦਾ ਪੁੱਤਰ ਸੀ। ਨੇਰੀਯਾਹ ਮਹਸੇਯਾਹ ਦਾ ਪੁੱਤਰ ਸੀ। ਸਰਾਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਨਾਲ ਬਾਬਲ ਨੂੰ ਗਿਆ ਸੀ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਚੌਬਾ ਵਰ੍ਹਾ ਸੀ। ਉਸ ਸਮੇਂ ਯਿਰਮਿਯਾਹ ਨੇ ਇਹ ਸੰਦੇਸ਼ ਇੱਕ ਅਧਿਕਾਰੀ ਸਰਾਯਾਹ ਨੂੰ ਦਿੱਤਾ। 60 ਯਿਰਮਿਯਾਹ ਨੇ ਇੱਕ ਪੱਤਰੀ ਉੱਤੇ ਉਹ ਸਾਰੀਆਂ ਭਿਆਨਕ ਗੱਲਾਂ ਲਿਖੀਆਂ ਹੋਈਆਂ ਸਨ ਜੋ ਬਾਬਲ ਨਾਲ ਵਾਪਰਨਗੀਆਂ। ਉਸਨੇ ਬਾਬਲ ਬਾਰੇ ਇਹ ਸਾਰੀਆਂ ਗੱਲਾਂ ਲਿਖੀਆਂ ਸਨ। 61 ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, "ਸਰਾਯਾਹ ਬਾਬਲ ਨੂੰ ਜਾਹ। ਚੇਤੇ ਰਹੇ ਕਿ ਸਾਰੇ ਲੋਕ ਇਹ ਸੰਦੇਸ਼ ਸੁਣ ਸਕਦੇ ਹਨ। 62 ਫ਼ਿਰ ਆਖੀਂ, "ਯਹੋਵਾਹ ਨੂੰ ਆਖਿਆ ਹੈ ਕਿ ਤੂੰ ਇਸ ਸਬਾਨ, ਬਾਬਲ ਨੂੰ ਤਬਾਹ ਕਰ ਦੇਵੇਂਗਾ। ਤੂੰ ਇਸਨੂੰ ਇਸ ਤਰ੍ਹਾਂ ਤਬਾਹ ਕਰੇਂਗਾ ਕਿ ਕੋਈ ਵੀ ਆਦਮੀ ਜਾਂ ਜਾਨਵਰ ਇੱਥੇ ਨਹੀਂ ਰਹੇਗਾ। ਇਹ ਥਾਂ ਹਮੇਸ਼ਾ ਸਖ੍ਖਣੀ ਤੇ ਉਜਾੜ ਰਹੇਗਾ। 63 ਜਦੋਂ ਤੂੰ ਇਹ ਪੱਤਰੀ ਪਢ਼ ਚੁੱਕੋਁ ਤਾਂ ਇਸਨੂੰ ਇੱਕ ਪੱਥਰ ਨਾਲ ਬੰਨ੍ਹ ਦੇਵੀਂ। ਤੇ ਫ਼ਿਰ ਇਸ ਪੱਤਰੀ ਨੂੰ ਫ਼ਰਾਤ ਨਦੀ ਵਿੱਚ ਸੁੱਟ ਦੇਵੀਂ। ਫ਼ਿਰ ਆਖੀਂ, 'ਇਸੇ ਤਰ੍ਹਾਂ ਹੀ ਬਾਬਲ ਵੀ ਡੁੱਬ ਜਾਵੇਗਾ। ਬਾਬਲ ਫ਼ੇਰ ਕਦੇ ਨਹੀਂ ਉਭ੍ਭਰੇਗਾ। ਬਾਬਲ ਉਨ੍ਹਾਂ ਭਿਆਨਕ ਗੱਲਾਂ ਕਾਰਣ ਡੁਬ੍ਬੇਗਾ ਜਿਹੜੀਆਂ ਮੇਰੇ ਕਾਰਣ ਉੱਥੇ ਵਾਪਰਨਗੀਆਂ।" ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ। 64

52:1 ਸਿਦਕੀਯਾਹ ਉਦੋਂ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ। ਸਿਦਕੀਯਾਹ ਨੇ ਯਰੂਸ਼ਲਮ ਵਿੱਚ 11ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਮੂਟਲ ਸੀ ਜਿਹੜੀ ਕਿ ਯਿਰਮਿਯਾਹ ਦੀ ਧੀ ਸੀ। ਹਮੂਤਲ ਦਾ ਪਰਿਵਾਰ ਲਿਬਨਾਹ ਕਸਬੇ ਦਾ ਸੀ। 2 ਸਿਦਕੀਯਾਹ ਨੇ ਮੰਦੇ ਕੰਮ ਕੀਤੇ ਜਿਵੇਂ ਕਿ ਯਹੋਯਾਕੀਮ ਨੇ ਕੀਤੇ ਸੀ। ਯਹੋਵਾਹ ਨੇ ਸਿਦਕੀਯਾਹ ਨੂੰ ਇਹ ਮੰਦੇ ਕੰਮ ਕਰਦਿਆਂ ਪਸੰਦ ਨਹੀਂ ਕੀਤਾ। 3 ਯਰੂਸ਼ਲਮ ਅਤੇ ਯਹੂਦਾਹ ਨਾਲ ਭਿਆਨਕ ਗੱਲਾਂਵਾਪਰੀਆਂ ਕਿਉਂ ਕਿ ਯਹੋਵਾਹ ਉਨ੍ਹਾਂ ਨਾਲ ਨਾਰਾਜ਼ ਸੀ। ਅੰਤ ਵਿੱਚ ਯਹੋਵਾਹ ਨੇ ਯਰੂਸ਼ਲਮ ਤੇ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ।ਸਿਦਕੀਯਾਹ ਨੇ ਬਾਬਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ। 4 ਇਸ ਲਈ ਸਿਦਕੀਯਾਹ ਦੀ ਹਕੂਮਤ ਦੇ ਨੌਵੇਂ ਵਰ੍ਹੇ ਵਿੱਚ ਦਸਵੇਂ ਮਹੀਨੇ ਦੇ 10 ਵੇਂ ਦਿਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜਾਈ ਕਰ ਦਿੱਤੀ ਨਬੂਕਦਨੱਸਰ ਦੇ ਨਾਲ ਉਸਦੀ ਸਾਰੀ ਫ਼ੌਜ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਬਾਹਰ ਡੇਰਾ ਲਾ ਲਿਆ। ਫ਼ਿਰ ਉਨ੍ਹਾਂ ਨੇ ਸ਼ਹਿਰ ਦੀਆਂ ਦੀਵਾਰਾਂ ਦੁਆਲੇ ਢਾਲਾਂ ਬਣਾ ਲਈਆਂ ਤਾਂ ਜੋ ਉਹ ਕੰਧਾਂ ਉੱਤੇ ਚੜ ਸਕਣ। 5 ਯਰੂਸ਼ਲਮ ਦਾ ਸ਼ਹਿਰ ਬਾਬਲ ਦੀ ਫ਼ੌਜ ਵੱਲੋਂ ਓਨਾ ਚਿਰ ਘੇਰੀ ਰੱਖਿਆ ਗਿਆ ਜਦੋਂ ਤੱਕ ਕਿ ਰਾਜੇ ਸਿਦਕੀਯਾਹ ਦੇ ਰਾਜ ਦਾ ਗਿਆਰ੍ਹਵਾਂ ਵਰ੍ਹਾ ਸੀ। 6 ਉਸ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਤੱਕ ਸ਼ਹਿਰ ਵਿੱਚ ਭੁੱਖ ਦੀ ਬਹੁਤ ਬੁਰੀ ਹਾਲਤ ਸੀ। ਸ਼ਹਿਰ ਦੇ ਲੋਕਾਂ ਕੋਲ ਖਾਣ ਲਈ ਕੁਝ ਨਹੀਂ ਸੀ ਬਚਿਆ। 7 ਉਸ ਦਿਨ ਬਾਬਲ ਦੀ ਫ਼ੌਜ ਨੇ ਯਰੂਸ਼ਲਮ ਉੱਤੇ ਧਾਵਾ ਬੋਲ ਦਿੱਤਾ। ਯਰੂਸ਼ਲਮ ਦੇ ਫ਼ੌਜੀ ਭੱਜ ਗਏ। ਉਹ ਰਾਤ ਵੇਲੇ ਸ਼ਹਿਰ 'ਚੋਁ ਨਿਕਲ ਗਏ। ਉਹ ਦੋ ਕੰਧਾਂ ਵਿਚਕਾਰਲੇ ਦਰਵਾਜ਼ੇ ਰਾਹੀਂ ਬਾਹਰ ਨਿਕਲ ਗਏ। ਦਰਵਾਜ਼ਾ ਰਾਜੇ ਦੇ ਬਾਗ਼ ਨੇੜੇ ਸੀ। ਭਾਵੇਂ ਬਾਬਲ ਦੀ ਫ਼ੌਜ ਨੇ ਸ਼ਹਿਰ ਦੁਆਲੇ ਘੇਰਾ ਪਾਇਆ ਹੋਇਆ ਸੀ ਪਰ ਯਰੂਸ਼ਲਮ ਦੇ ਫ਼ੌਜੀ ਤਾਂ ਵੀ ਭੱਜ ਗਏ। ਉਹ ਮਾਰੂਬਲ ਵੱਲ ਦੌੜ ਗਏ। 8 ਪਰ ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਉਸਨੂੰ ਯਰੀਹੋ ਦੇ ਮੈਦਾਨਾਂ ਵਿੱਚ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਫ਼ੌਜੀ ਨੱਸ ਗਏ। 9 ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਨੂੰ ਫ਼ੜ ਲਿਆ ਉਹ ਉਸਨੂੰ ਬਾਬਲ ਦੇ ਰਾਜੇ ਕੋਲ ਰਿਬਲਾਹ ਸ਼ਹਿਰ ਲੈ ਗਏ। ਰਿਬਲਾਹ ਹਮਾਬ ਦੀ ਧਰਤੀ ਉੱਤੇ ਹੈ। ਰਿਬਲਾਹ ਵਿਖੇ ਬਾਬਲ ਦੇ ਰਾਜੇ ਨੇ ਰਾਜੇ ਸਿਦਕੀਯਾਹ ਬਾਰੇ ਆਪਣਾ ਨਿਰਣਾ ਸੁਣਾਇਆ। 10 ਉੱਥੇ ਰਿਬਲਾਹ ਸ਼ਹਿਰ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਕਤਲ ਕਰ ਦਿੱਤਾ। ਸਿਦਕੀਯਾਹ ਨੂੰ ਆਪਣੇ ਪੁੱਤਰ ਕਤਲ ਹੁੰਦੇ ਦੇਖਣ ਲਈ ਮਜ਼ਬੂਰ ਕੀਤਾ ਗਿਆ। ਬਾਬਲ ਦੇ ਰਾਜੇ ਨੇ ਯਹੂਦਾਹ ਦੇ ਸਾਰੇ ਰਾਜ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ। 11 ਫ਼ਿਰ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸਨੇ ਉਸਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ। ਫ਼ਿਰ ਉਹ ਸਿਦਕੀਯਾਹ ਨੂੰ ਬਾਬਲ ਲੈ ਗਿਆ। ਬਾਬਲ ਵਿੱਚ ਉਸਨੇ ਸਿਦਕੀਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਸਿਦਕੀਯਾਹ ਉਸ ਕੈਦ ਵਿੱਚ ਆਪਣੇ ਮਰਨ ਤੀਕ ਰਿਹਾ। 12 ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਨਬੂਜ਼ਰਦਾਨ ਯਰੂਸ਼ਲਮ ਵਿੱਚ ਆਇਆ। ਇਹ ਗੱਲ ਰਾਜੇ ਨਬੂਕਦਨੱਸਰ ਦੇ ਰਾਜ ਦੇ ਉਨ੍ਨੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਦੀ ਹੈ। ਨਬੂਜ਼ਰਦਾਨ ਬਾਬਲ ਦਾ ਮਹੱਤਵਪੂਰਣ ਆਗੂ ਸੀ। 13 ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸਨੂੰ ਰਾਜੇ ਦਾ ਮਹਲ੍ਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ। 14 ਬਾਬਲ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਤੋੜ ਦਿੱਤੀਆਂ। ਉਹ ਫ਼ੌਜ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਅਧੀਨ ਸੀ। 15 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਬਾਕੀ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਹ ਉਨ੍ਹਾਂ ਨੂੰ ਵੀ ਨਾਲ ਲੈ ਗਿਆ ਜਿਂਨ੍ਹਾਂ ਨੇ ਪਹਿਲਾਂ ਬਾਬਲ ਦੇ ਰਾਜੇ ਦੇ ਨਾਲ ਆਤਮ ਸਮਰਪਣ ਕੀਤਾ ਸੀ। ਉਹ ਯਰੂਸ਼ਲਮ ਵਿੱਚ ਰਹਿ ਗਏ ਮਾਹਰ ਕਾਰੀਗਰਾਂ ਨੂੰ ਵੀ ਲੈ ਗਿਆ। 16 ਪਰ ਨਬੂਜ਼ਰਦਾਨ ਨੇ ਸਭ ਤੋਂ ਗ਼ਰੀਬ ਲੋਕਾਂ ਵਿੱਚੋਂ ਕੁਝ ਨੂੰ ਉਸ ਧਰਤੀ ਉੱਤੇ ਪਿੱਛੇ ਛੱਡ ਦਿੱਤਾ। ਉਸਨੇ ਉਨ੍ਹਾਂ ਲੋਕਾਂ ਨੂੰ ਅੰਗੂਰਾਂ ਦੇ ਬਗ਼ੀਚਿਆਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਛੱਡ ਦਿੱਤਾ। 17 ਬਾਬਲ ਦੀ ਫ਼ੌਜ ਨੇ ਮੰਦਰ ਦੇ ਕਾਂਸੀ ਦੇ ਬਮਲਿਆਂ ਨੂੰ ਤੋੜ ਦਿੱਤਾ। ਉਨ੍ਹਾਂ ਨੇ ਉਨ੍ਹਾਂ ਕੁਰਸੀਆਂ ਅਤੇ ਕਾਂਸੀ ਦੇ ਹੌਦ ਨੂੰ ਵੀ ਤੋੜ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਉਹ ਸਾਰੀ ਕਾਂਸੀ ਬਾਬਲ ਲੈ ਗਏ। 18 ਬਾਬਲ ਦੀ ਫ਼ੌਜ ਮੰਦਰ ਵਿੱਚੋਂ ਇਹ ਚੀਜ਼ਾਂ ਵੀ ਲੈ ਗਈ: ਬਾਟੇ, ਕੜਛੇ, ਗੁਲਤਰਾਸ਼, ਕੌਲੀਆਂ ਅਤੇ ਕਾਂਸੀ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਮੰਦਰ ਵਿੱਚ ਸੇਵਾ ਕੀਤੀ ਜਾਂਦੀ ਸੀ। 19 ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਇਨ੍ਹਾਂ ਚੀਜ਼ਾਂ ਨੂੰ ਵੀ ਲੈ ਗਿਆ: ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ ਅਤੇ ਕਟੋਰਦਾਨ ਜਿਨ੍ਹਾਂ ਦੀ ਵਰਤੋਂ ਪੀਣ ਦੀ ਭੇਟ ਚੜਾਉਣ ਲਈ ਕੀਤੀ ਜਾਂਦੀ ਸੀ। ਉਹ ਸੋਨੇ ਅਤੇ ਚਾਂਦੀ ਦੀ ਬਣੀ ਹੋਈ ਹਰ ਚੀਜ਼ ਲੈ ਗਏ। 20 ਦੋ ਥੰਮ, ਵੱਡਾ ਹੌਦ ਉਨ੍ਹਾਂ ਦੇ ਹੇਠਾਂ ਦੇ ਬਾਰਾਂ ਚੋ ਕਾਂਸੀ ਦੇ ਝੋਟੇ ਅਤੇ ਬਹੁਤ ਭਾਰੀ ਕੁਰਸੀਆਂ। ਰਾਜੇ ਸੁਲੇਮਾਨ ਨੇ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੇ ਮੰਦਰ ਲਈ ਬਣਾਇਆ ਸੀ। ਉਹ ਕਾਂਸੀ ਜਿਨ੍ਹਾਂ ਦੀਆਂ ਇਹ ਚੀਜ਼ਾਂ ਬਣੀਆਂ ਹੋਈਆਂ ਸਨ ਇੰਨੀ ਭਾਰੀ ਸੀ ਕਿ ਤੋਂਲੀ ਨਹੀਂ ਸੀ ਜਾ ਸਕਦੀ। 21 ਕਾਂਸੀ ਦਾ ਹਰ ਥੰਮ ਇਕਤ੍ਤੀ ਫੁੱਟ ਉੱਚਾ ਸੀ। ਹਰ ਥੰਮ ਇੱਕੀ ਫੁੱਟ ਘੇਰੇ ਵਾਲਾ ਸੀ। ਹਰ ਥੰਮ ਅੰਦਰੋਂ ਖੋਖਲਾ ਸੀ। ਹਰ ਥੰਮ ਦੀਆਂ ਕੰਧਾਂ ਤਿੰਨ ਇੰਚ ਮੋਟੀਆਂ ਸਨ। 22 ਹਰ ਬਮਲੇ ਉੱਤੇ ਬਣਿਆ ਕਾਂਸੀ ਦਾ ਕਲਸ 8ਫ਼ੁਟ੍ਟ ਲੰਮਾ ਸੀ। ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਅਤੇ ਅਨਾਰ ਸਭ ਕਾਂਸੀ ਦੇ ਬਣੇ ਹੋਏ ਸਨ। ਦੂਸਰੇ ਥੰਮ ਉੱਤੇ ਵੀ ਅਨਾਰ ਬਣੇ ਹੋਏ ਸਨ ਉਹ ਵੀ ਪਹਿਲੇ ਥੰਮ ਵਰਗਾ ਸੀ। 23 ਥੰਮਲਿਆਂ ਦੁਆਲੇ ਛਿਆਨਵੇ ਅਨਾਰ ਸਨ। ਕੁਲ ਮਿਲਾਕੇ ਸੌ ਅਨਾਰ ਜਾਲੀਦਾਰ ਬਣੇ ਹੋਏ ਸਨ ਜਿਹੜੇ ਕਿ ਬਮਲੇ ਦੇ ਆਲੇ-ਦੁਆਲੇ ਕੀਤੀ ਗਈ ਜਾਲੀਦਾਰ ਨਕਾਸ਼ੀ ਉੱਤੇ ਬਣੇ ਹੋਏ ਸਨ। 24 ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਸਰਾਯਾਹ ਅਤੇ ਸਫ਼ਨਯਾਹ ਨੂੰ ਬੰਦੀ ਬਣਾ ਲਿਆ। ਸਰਾਯਾਹ ਵੱਡਾ ਜਾਜਕ ਸੀ। ਅਤੇ ਸਫ਼ਨਯਾਹ ਉਸਤੋਂ ਅਗਲਾ ਛੋਟਾ ਜਾਜਕ। ਉਸ ਨੇ ਮੰਦਰ ਦੇ ਦਰਵਾਜ਼ਿਆਂ ਦੇ ਤਿੰਨ ਦਰਬਾਨਾਂ ਨੂੰ ਵੀ ਨਾਲ ਲੈ ਲਿਆ। 25 ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਲੜਾਕੂਆਂ ਦੇ ਅਧਿਕਾਰੀ ਨੂੰ ਵੀ ਫ਼ੜ ਲਿਆ। ਉਸ ਨੇ ਰਾਜੇ ਦੇ ਸੱਤ ਸਲਾਹਕਾਰਾਂ ਨੂੰ ਵੀ ਬੰਦੀ ਬਣਾ ਲਿਆ। ਉਹ ਲੋਕ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਸਨੇ ਉਸ ਮੁਣਸ਼ੀ ਨੂੰ ਵੀ ਫ਼ੜ ਲਿਆ ਜਿਹੜਾ ਕਿ ਲੋਕਾਂ ਨੂੰ ਫ਼ੌਜ ਵਿੱਚ ਭਰਤੀ ਕਰਨ ਦਾ ਅਧਿਕਾਰੀ ਸੀ। ਅਤੇ ਉਸਨੇ ਸ਼ਹਿਰ ਦੇ ਸੱਠ ਆਮ ਬੰਦਿਆਂ ਨੂੰ ਵੀ ਫ਼ੜ ਲਿਆ। 26 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਫ਼ੜ ਲਿਆ। ਉਹ ਉਨ੍ਹਾਂ ਨੂੰ ਬਾਬਲ ਦੇ ਰਾਜੇ ਕੋਲ ਲੈ ਗਿਆ। ਬਾਬਲ ਦਾ ਰਾਜਾ ਰਿਬਲਾਹ ਸ਼ਹਿਰ ਵਿੱਚ ਸੀ। ਰਿਬਲਾਹ ਹਮਾਬ ਦੇ ਦੇਸ਼ ਵਿੱਚ ਹੈ। ਓਥੇ ਰਿਬਲਾਹ ਸ਼ਹਿਰ ਵਿੱਚ ਰਾਜੇ ਨੇ ਸਾਰੇ ਅਧਿਕਾਰੀਆਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਇਸ ਲਈ ਯਹੂਦਾਹ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਲਿਜਾਇਆ ਗਿਆ। 27 28 ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ:ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ। 29 ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦੇ ਅਠਾਰ੍ਹਵੇਂ ਵਰ੍ਹੇ ਵਿੱਚ ਯਰੂਸ਼ਲਮ ਵਿੱਚੋਂ 832 ਬੰਦੇ ਫ਼ੜੇ ਗਏ। 30 ਨਬੂਕਦਨੱਸਰ ਦੇ ਰਾਜ ਦੇ ਤੇਈਵੇਂ ਵਰ੍ਹੇ ਵਿੱਚ ਨਬੂਜ਼ਰਦਾਨ ਨੇ ਯਹੂਦਾਹ ਦੇ 745 ਬੰਦਿਆਂ ਨੂੰ ਬੰਦੀ ਬਣਾਇਆ। ਨਬੂਜ਼ਰਦਾਨ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।ਕੁਲ ਮਿਲਾਕੇ 4,600 ਬੰਦੇ ਬੰਦੀ ਬਣਾਏ ਗਏ। 31 ਯਹੂਦਾਹ ਦਾ ਰਾਜਾ ਯੇਹੋਇਚਿਨ ਬਾਬਲ ਵਿੱਚ ਸੈਂਤੀ ਵਰ੍ਹੇ ਕੈਦ ਰਿਹਾ। ਉਸਦੀ ਕੈਦ ਦੇ 37 ਵੇਂ ਵਰ੍ਹੇ ਵਿੱਚ ਬਾਬਲ ਦਾ ਰਾਜਾ ਅਵੀਲ-ਮਰੋਦਕ ਯੇਹੋਇਚਿਨ ਉੱਤੇ ਬਹੁਤ ਮਿਹਰਬਾਨ ਸੀ। ਉਸਨੇ ਯੇਹੋਇਚਿਨ ਨੂੰ ਉਸੇ ਸਾਲ ਰਿਹਾਅ ਕਰ ਦਿੱਤਾ। ਇਹ ਉਸੇ ਸਾਲ ਦੀ ਗੱਲ ਹੈ ਜਦੋਂ ਅਵੀਲ-ਮਰੋਦਕ ਬਾਬਲ ਦਾ ਰਾਜਾ ਬਣਿਆ ਸੀ। ਅਵੀਲ-ਮਰੋਦਕ ਨੇ ਯੇਹੋਇਚਿਨ ਨੂੰ ਬਾਰ੍ਹਵੇਂ ਮਹੀਨੇ ਦੇ ਪਚ੍ਚੀਵੇਂ ਦਿਨ ਕੈਦ ਤੋਂ ਰਿਹਾਅ ਕੀਤਾ। 32 ਅਵੀਲ-ਮਰੋਦਕ ਨੇ ਯੇਹੋਇਚਿਨ ਨਾਲ ਖਾਸ ਮਿਹਰਬਾਨੀ ਨਾਲ ਗੱਲ ਕੀਤੀ। ਉਸਨੇ ਯੇਹੋਇਚਿਨ ਨੂੰ ਉਨ੍ਹਾਂ ਹੋਰਨਾਂ ਰਾਜਿਆਂ ਨਾਲੋਂ ਵਧੇਰੇ ਇੱਜ਼ਤ ਦਾ ਰੁਤਬਾ ਦਿੱਤਾ ਜਿਹੜੇ ਉਸ ਵੇਲੇ ਉਸ ਨਾਲ ਬਾਬਲ ਵਿੱਚ ਸਨ। 33 ਇਸ ਲਈ ਯੇਹੋਇਚਿਨ ਨੇ ਆਪਣੇ ਕੈਦ ਵਾਲੇ ਵਸਤਰ ਉਤਾਰ ਦਿੱਤੇ। ਆਪਣੀ ਬਾਕੀ ਦੀ ਉਮਰ ਵਿੱਚ ਉਸਨੇ ਰਾਜੇ ਨਾਲ ਮਿਲਕੇ ਭੋਜਨ ਕੀਤਾ। 34 ਬਾਬਲ ਦੇ ਰਾਜੇ ਨੇ ਯੇਹੋਇਚਿਨ ਨੂੰ ਰੋਜ਼ਾਨਾ ਭਤ੍ਤਾ ਦਿੱਤਾ। ਇਹ ਯੇਹੋਇਚਿਨ ਦੇ ਮਰਨ ਤੀਕ ਜਾਰੀ ਰਿਹਾ।