Lamentations

1:1 ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ। ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ! ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ। ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ। ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ। ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ। 2 ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ। ਇਸ ਦੀਆਂ ਗਲ੍ਹ੍ਹਾਂ ਉੱਤੇ ਹੰਝੂ ਹਨ। ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ। ਪਰ ਹੁਣ ਕੋਈ ਵੀ ਇਸ ਨੂੰ ਸਕੂਨ ਨਹੀਂ ਦਿੰਦੀ। ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ। ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ। 3 ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ। 4 ਸੀਯੋਨ ਦੇ ਰਸਤੇ ਬਹੁਤ ਉਦਾਸ ਨੇ। ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ। ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ। ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ। ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ। ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ। 5 ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ। ਉਸਦੇ ਦੁਸ਼ਮਣ ਸਫ਼ਲ ਹੋ ਗਏ ਨੇ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ। ਉਸਨੇ ਯਰੂਸ਼ਲਮ ਨੂੰ ਉਸਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ। ਉਸਦੇ ਬੱਚੇ ਦੂਰ ਚਲੇ ਗਏ ਹਨ। ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ। 6 ਸੀਯੋਨ ਦੀ ਧੀ ਦੀ ਖੂਬਸੂਰਤੀ ਚਲੀ ਗਈ ਹੈ। ਉਸਦੇ ਸ਼ਹਿਜ਼ਾਦੇ ਹਿਰਨਾਂ ਵਰਗੇ ਬਣ ਗਏ ਨੇ। ਉਹ ਅਜਿਹੇ ਹਿਰਨਾਂ ਵਰਗੇ ਸਨ ਜਿਹੜੇ ਚਰਨ ਲਈ ਕਿਆਰੀ ਨਹੀਂ ਲੱਭ ਸਕਦੇ। ਉਹ ਨਿਤਾਣੇ ਹੋਕੇ ਭੱਜ ਗਏ ਸਨ। ਉਹ ਉਨ੍ਹਾਂ ਲੋਕਾਂ ਕੋਲੋਂ ਭੱਜ ਗਏ ਸਨ ਜਿਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ। 7 ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ। ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ। ਉਹ ਯਾਦ ਕਰਦੀ ਹੈ ਜਦੋਂ ਉਸਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ। ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ। ਜਦੋਂ ਉਸਦੇ ਦੁਸ਼ਮਣਾਂ ਉਸਨੂੰ ਦੇਖਿਆ ਸੀ, ਉਹ ਹਸ੍ਸੇ ਸਨ। ਉਹ ਇਸ ਲਈ ਹਸ੍ਸੇ ਸਨ ਕਿ ਉਹ ਬਰਬਾਦ ਹੋ ਗਈ ਸੀ। 8 ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ। 9 ਯਰੂਸ਼ਲਮ ਦੀਆਂ ਘਗ੍ਗਰੀਆਂ ਨਾਪਾਕ ਹੋ ਗਈਆਂ ਹਨ। ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ। ਉਸ ਦਾ ਪਤਨ ਹੈਰਾਨੀ ਭਰਿਆ ਸੀ। ਉਸਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ। ਉਹ ਆਖਦੀ ਹੈ, "ਯਹੋਵਾਹ, ਮੇਰੀ ਬਿਪਤਾ ਵੱਲ ਦੇਖ। ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!" 10 ਦੁਸ਼ਮਣ ਨੇ ਆਪਣਾ ਹੱਥ ਫ਼ੈਲਾਇਆ। ਉਸਨੇ ਉਸ ਦੀਆਂ ਸਾਰੀਆਂ ਚੰਗੀਆਂ ਚੀਜ਼ਾਂ ਖੋਹ ਲਈਆਂ। ਦਰਅਸਲ, ਉਸਨੇ ਵਿਦੇਸ਼ੀ ਕੌਮਾਂ ਆਪਣੇ ਮੰਦਰ ਅੰਦਰ ਜਾਂਦੀਆਂ ਦੇਖੀਆਂ। ਅਤੇ ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਉਹ ਲੋਕ ਸਾਡੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸਕਦੇ! 11 ਯਰੂਸ਼ਲਮ ਦੇ ਸਾਰੇ ਹੀ ਲੋਕ ਆਹਾਂ ਭਰ ਰਹੇ ਹਨ। ਉਸ ਦੇ ਸਾਰੇ ਹੀ ਲੋਕ ਭੋਜਨ ਦੀ ਤਲਾਸ਼ ਕਰ ਰਹੇ ਹਨ। ਭੋਜਨ ਲਈ ਉਹ ਆਪਣੀਆਂ ਸਾਰੀਆਂ ਕੀਮਤੀ ਚੀਜ਼ਾਂ ਦੇ ਰਹੇ ਹਨ। ਅਜਿਹਾ ਉਹ ਜਿਉਂਦੇ ਰਹਿਣ ਲਈ ਕਰ ਰਹੇ ਨੇ। ਯਰੂਸ਼ਲਮ ਦੀ ਨਗਰੀ ਆਖਦੀ ਹੈ, "ਦੇਖੋ, ਯਹੋਵਾਹ ਜੀ! ਮੇਰੇ ਵੱਲ ਦੇਖੋ! ਦੇਖੋ, ਲੋਕ ਮੈਨੂੰ ਕਿੰਨੀ ਨਫ਼ਰਤ ਕਰਦੇ ਨੇ। 12 ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ। 13 ਯਹੋਵਾਹ ਨੇ ਉੱਪਰੋਂ ਅੱਗ ਭੇਜੀ। ਉਹ ਅੱਗ ਮੇਰੇ ਹਡ੍ਡਾਂ ਅੰਦਰ ਵੜ ਗਈ। ਉਸਨੇ ਮੈਨੂੰ ਫ਼ਸਾਉਣ ਲਈ ਜਾਲ ਵਿਛਾਇਆ ਉਸਨੇ ਮੈਨੂੰ ਪਿੱਛੇ ਭੁਆ ਦਿੱਤਾ। ਉਸਨੇ ਮੈਨੂੰ ਬੇਕਾਰ ਜ਼ਮੀਨ ਵਿੱਚ ਬਦਲ ਦਿੱਤਾ। ਦਿਨ ਭਰ ਰਹਿੰਦੀ ਹਾਂ ਬਿਮਾਰ ਮੈਂ। 14 ਮੇਰੇ ਪਾਪ ਜੂਲੇ ਵਾਂਗ ਬਝ੍ਝ ਗਏ ਸਨ। ਮੇਰੇ ਪਾਪ ਯਹੋਵਾਹ ਦੇ ਹੱਥਾਂ ਨਾਲ ਬਝ੍ਝੇ ਹੋਏ ਸਨ। ਯਹੋਵਾਹ ਦਾ ਜੂਲਾ ਮੇਰੀ ਗਰਦਨ ਉੱਤੇ ਹੈ। ਯਹੋਵਾਹ ਨੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਸੌਂਪ ਦਿੱਤਾ ਜਿਨ੍ਹਾਂ ਦੇ ਖਿਲਾਫ਼ ਮੈਂ ਖਲੋ ਨਹੀਂ ਸਕਦਾ। 15 ਯਹੋਵਾਹ ਨੇ ਮੇਰੇ ਸਾਰੇ ਮਜ਼ਬੂਤ ਸਿਪਾਹੀਆਂ ਨੂੰ ਤਿਆਗ ਦਿੱਤਾ। ਇਹ ਸਿਪਾਹੀ ਸ਼ਹਿਰ ਦੇ ਅੰਦਰ ਸਨ। ਯਹੋਵਾਹ ਨੇ ਲੋਕਾਂ ਦੇ ਇੱਕ ਸਮੂਹ ਨੂੰ ਫ਼ੇਰ ਮੇਰੇ ਵਿਰੁੱਧ ਲੈ ਆਂਦਾ। ਉਸਨੇ ਉਨ੍ਹਾਂ ਲੋਕਾਂ ਨੂੰ ਮੇਰੇ ਜਵਾਨ ਸਿਪਾਹੀਆਂ ਨੂੰ ਮਾਰਨ ਲਈ ਲਿਆਂਦਾ। ਯਹੋਵਾਹ ਨੇ ਅੰਗੂਰਾਂ ਨੂੰ ਮੈਅ ਦੀ ਕੁਲਹਾੜੀ ਅੰਦਰ ਕੁਚਲਿਆ ਹੈ। ਪਾਪ ਦੀ ਕੁਲਹਾੜੀ ਯਰੂਸ਼ਲਮ ਦੀ ਕੁਆਰੀ ਧੀ ਦੀ ਹੈ। 16 "ਮੈਂ ਇਨ੍ਹਾਂ ਸਾਰੀਆਂ ਗੱਲਾਂ ਲਈ ਰੋਦੀ ਹਾਂ। ਮੇਰੀਆਂ ਅੱਖਾਂ ਹੰਝੂਆਂ ਨਾਲ ਭਰੀਆਂ ਹੋਈਆਂ ਹਨ। ਇੱਥੇ ਮੇਰੇ ਨਜ਼ਦੀਕ ਕੋਈ ਅਜਿਹਾ ਵਿਅਕਤੀ ਨਹੀਂ ਜੋ ਮੈਨੂੰ ਸੁੱਖ ਅਤੇ ਹੌਂਸਲਾ ਦੇ ਸਕੇ। ਮੇਰੇ ਬੱਚੇ ਬਂਜਰ ਧਰਤੀ ਵਾਂਗਰਾਂ ਨੇ। ਉਹ ਇਸ ਤਰ੍ਹਾਂ ਨੇ ਕਿਉਂ ਕਿ ਦੁਸ਼ਮਣ ਜਿੱਤ ਗਿਆ ਹੈ।" 17 ਸੀਯੋਨ ਨੇ ਆਪਣੇ ਹੱਥ ਫ਼ੈਲਾਏ। ਉਬੇ ਉਸਨੂੰ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਹੁਕਮ ਦਿੱਤਾ ਸੀ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਸ਼ਹਿਰ ਨੂੰ ਘੇਰਾ ਪਾਉਣ ਦੇ ਆਦੇਸ਼ ਦਿੱਤੇ ਸਨ। ਯਰੂਸ਼ਲਮ ਉਨ੍ਹਾਂ ਦੁਸ਼ਮਣਾਂ ਦਰਮਿਆਨ ਇੱਕ ਨਾਪਾਕ ਔਰਤ ਵਾਂਗ ਬਣ ਗਈ ਹੈ। 18 ਹੁਣ ਯਰੂਸ਼ਲਮ ਨਗਰੀ ਆਖਦੀ ਹੈ, "ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ। ਇਸ ਲਈ ਤੁਸੀਂ ਸਮੂਹ ਲੋਕੋ ਸੁਣੋ, ਮੇਰੇ ਦਰਦ ਵੱਲ ਦੇਖੋ! ਮੇਰੇ ਜਵਾਨ ਮਰਦ ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ। 19 ਮੈਂ ਆਪਣੇ ਪ੍ਰੇਮੀਆਂ ਨੂੰ ਆਵਾਜ਼ ਦਿੱਤੀ ਪਰ ਉਨ੍ਹਾਂ ਨੇ ਮੇਰੇ ਨਾਲ ਚਾਲਾਕੀ ਕੀਤੀ। ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਸ਼ਹਿਰ ਅੰਦਰ ਮਰ ਗਏ ਨੇ। ਉਹ ਆਪਣੇ ਲਈ ਭੋਜਨ ਤਲਾਸ਼ ਕਰ ਰਹੇ ਸਨ। ਉਹ ਆਪਣੇ-ਆਪ ਨੂੰ ਜਿਉਂਦਾ ਰੱਖਣਾ ਚਾਹੁੰਦੇ ਸਨ। 20 "ਮੇਰੇ ਵੱਲ ਦੇਖੋ, ਯਹੋਵਾਹ ਮੈਂ ਮੁਸ਼ਕਿਲ ਵਿੱਚ ਹਾਂ ਮੇਰਾ ਢਿੱਡ ਕੜ-ਕੜ ਕਰ ਰਿਹਾ ਹੈ। ਮੇਰਾ ਦਿਲ ਮੇਰੇ ਅੰਦਰ ਪੁਠ੍ਠਾ ਹੋਇਆ-ਹੋਇਆ ਮਹਿਸੂਸ ਕਰਦਾ ਹੈ। ਮੇਰ ਦਿਲ ਇੰਝ ਮਹਿਸੂਸ ਕਰਦਾ ਹੈ ਕਿਉਂ ਕਿ ਮੈਂ ਬਹੁਤ ਵਿਦ੍ਰੋਹੀ ਰਹਿ ਚੁਕਿਆ ਹ੍ਹਾਂ। ਬਾਹਰ ਮੇਰੇ ਬੱਚੇ ਤਲਵਾਰ ਨਾਲ ਕੱਟੇ ਗਏ ਸਨ। ਘਰ ਦੇ ਅੰਦਰ ਵੀ ਮੌਤ ਹੀ ਹੈ। 21 "ਮੇਰੀ ਗੱਲ ਸੁਣੋ, ਕਿਉਂ ਕਿ ਮੈਂ ਆਹਾਂ ਭਰ ਰਿਹਾ ਹਾਂ! ਮੇਰੇ ਕੋਲ, ਮੈਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਦੁਸ਼ਮਣਾਂ ਨੇ ਮੇਰੀ ਮੁਸੀਬਤ ਬਾਰੇ ਸੁਣ ਲਿਆ ਹੈ। ਉਹ ਖੁਸ਼ ਨੇ। ਉਹ ਖੁਸ਼ ਨੇ ਕਿ ਤੁਸੀਂ ਮੇਰੇ ਨਾਲ ਅਜਿਹਾ ਕੀਤਾ। ਤੁਸੀਂ ਆਖਿਆ ਸੀ ਕਿ ਸਜ਼ਾ ਦਾ ਵਕਤ ਆਵੇਗਾ। ਤੁਸੀਂ ਆਖਿਆ ਸੀ ਕਿ ਤੁਸੀਂ ਮੇਰੇ ਦੁਸ਼ਮਣਾਂ ਨੂੰ ਸਜ਼ਾ ਦੇਵੋਂਗੇ। ਹੁਣ ਉਹੀ ਕਰੋ ਜੋ ਤੁਸੀਂ ਆਖਿਆ ਸੀ। ਹੁਣ ਮੇਰੇ ਦੁਸ਼ਮਣਾਂ ਨੂੰ ਵੀ ਮੇਰੇ ਜਿਹਾ ਹੀ ਬਣ ਜਾਣ ਦਿਓ। 22 "ਵੇਖ ਮੇਰੇ ਦੁਸ਼ਮਣ ਕਿੰਨੇ ਦੁਸ਼ਟ ਹਨ। ਫ਼ੇਰ ਤੁਸੀਂ ਸਲੂਕ ਕਰੋਗੇ ਉਨ੍ਹਾਂ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਸੀ ਜੋ ਤੁਸਾਂ ਮੇਰੇ ਪਾਪ ਕਾਰਣ ਮੇਰੇ ਨਾਲ। ਅਜਿਹਾ ਹੀ ਕਰੋ ਕਿਉਂ ਕਿ ਭਰ ਰਿਹਾ ਹਾਂ ਮੈਂ ਆਹਾਂ ਬਾਰ-ਬਾਰ। ਅਜਿਹਾ ਹੀ ਕਰੋ ਕਿਉਂ ਕਿ ਦਿਲ ਮੇਰਾ ਬਿਮਾਰ ਹੈ।"

2:1 ਵੇਖੋ ਕਿਵੇਂ ਯਹੋਵਾਹ ਨੇ ਆਪਣੇ ਕੋ੍ਰਧ ਵਿੱਚ ਸੀਯੋਨ ਦੀ ਧੀ ਨਾਲ, ਇੱਕ ਘ੍ਰਿਨਾਯੋਗ ਚੀਜ਼ ਵਾਂਗ ਵਿਹਾਰ ਕੀਤਾ ਹੈ। ਉਸਨੇ ਇਸਰਾਏਲ ਦੇ ਪਰਤਾਪ ਨੂੰ ਅਕਾਸ਼ ਤੋਂ ਧਰਤੀ ਤੇ ਸੁੱਟ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਦਿਨ ਚੇਤੇ ਵਿੱਚ ਨਹੀਂ ਲਿਆਂਦਾ ਕਿ ਇਸਰਾਏਲ ਉਸਦੇ ਚਰਨਾਂ ਦਾ ਟਿਕਾਣਾ ਸੀ। 2 ਯਹੋਵਾਹ ਨੇ ਯਾਕੂਬ ਦੇ ਘਰ ਤਬਾਹ ਕਰ ਦਿੱਤੇ। ਉਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਤਬਾਹ ਕਰ ਦਿੱਤਾ। ਉਸਨੇ ਆਪਣੇ ਕਹਿਰ ਵਿੱਚ, ਯਹੂਦਾਹ ਦੀ ਧੀ ਦਾ ਕਿਲਾ ਤਬਾਹ ਕਰ ਦਿੱਤਾ। ਯਹੋਵਾਹ ਨੇ ਯਹੂਦਾਹ ਦੇ ਰਾਜ ਨੂੰ ਅਤੇ ਉਸਦੇ ਹਾਕਮਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਸਨੇ ਯਹੂਦਾਹ ਦਾ ਰਾਜ ਤਬਾਹ ਕਰ ਦਿੱਤਾ। 3 ਯਹੋਵਾਹ ਕਹਿਰਵਾਨ ਸੀ ਅਤੇ ਉਸਨੇ ਇਸਰਾਏਲ ਦੀ ਸਾਰੀ ਤਾਕਤ ਨੂੰ ਤਬਾਹ ਕਰ ਦਿੱਤਾ। ਉਸਨੇ ਇਸਰਾਏਲ ਤੋਂ ਆਪਣਾ ਸੱਜਾ ਹੱਥ ਖਿੱਚ ਲਿਆ। ਉਸਨੇ ਅਜਿਹਾ ਕੀਤਾ ਜਦੋਂ ਦੁਸ਼ਮਣ ਆਇਆ। ਉਹ ਯਾਕੂਬ ਵਿੱਚ ਅੱਗ ਦੇ ਭਾਂਬੜ ਵਾਂਗ ਮੱਚ ਪਿਆ। ਉਹ ਉਸ ਅੱਗ ਵਰਗਾ ਸੀ ਜੋ ਹਰ ਸ਼ੈਅ ਨੂੰ ਸਾੜ ਦਿੰਦੀ ਹੈ। 4 ਯਹੋਵਾਹ ਨੇ ਇੱਕ ਦੁਸ਼ਮਣ ਵਾਂਗ ਆਪਣੀ ਕਮਾਨ ਨੂੰ ਖਿੱਚ ਲਿਆ। ਅਤੇ ਉਸਨੇ ਆਪਣੇ ਸੱਜੇ ਹੱਥ ਵਿੱਚ ਤਲਵਾਰ ਫ਼ੜ ਲਈ। ਉਸਨੇ ਯਹੂਦਾਹ ਦੇ ਸਾਰੇ ਵਧੀਆਂ ਦਿਖਣ ਵਾਲੇ ਆਦਮੀਆਂ ਨੂੰ ਮਾਰ ਦਿੱਤਾ। ਯਹੋਵਾਹ ਨੇ ਆਪਣਾ ਕਹਿਰ ਸੀਯੋਨ ਦੇ ਤੰਬੂਆਂ ਉੱਪਰ ਅੱਗ ਵਾਂਗ ਡੋਲ੍ਹ ਦਿੱਤਾ। 5 ਯਹੋਵਾਹ ਦੁਸ਼ਮਣ ਵਾਂਗ ਬਣ ਗਿਆ ਹੈ। ਉਸ ਨੇ ਇਸਰਾਏਲ ਨੂੰ ਨਿਗਲ ਲਿਆ ਹੈ। ਉਸਨੇ ਉਸਦੇ ਸਾਰੇ ਮਹਿਲ ਨਿਗਲ ਲੇ ਹਨ। ਉਸਨੇ ਉਸਦੇ ਸਾਰੇ ਕਿਲੇ ਨਿਗਲ ਲੇ ਹਨ। ਉਸਨੇ ਯਹੂਦਾਹ ਦੀ ਧੀ ਨੂੰ ਬਹੁਤ ਗ਼ਮਗੀਨ ਅਤੇ ਆਪਣੇ ਮੁਰਦਿਆਂ ਲਈ ਰੋਣ ਵਾਲੀ ਬਣਾ ਦਿੱਤਾ ਹੈ। 6 ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ। 7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸਨੇ ਆਪਣੀ ਉਪਾਸਨਾ ਦੇ ਪਵਿੱਤਰ ਸਬਾਨ ਨੂੰ ਤਿਆਗ ਦਿੱਤਾ। ਉਸਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ। 8 ਯਹੋਵਾਹ ਨੇ ਸੀਯੋਨ ਦੀ ਧੀ ਦੀ ਕੰਧ ਢਾਹੁਣ ਦੀ ਵਿਉਂਤ ਬਣਾਈ। ਉਸਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ। ਫ਼ੇਰ ਉਹ ਅਗਾਂਹ ਵਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ। ਇਸ ਲਈ ਉਸਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ। ਉਹ ਇੱਕਠੀਆਂ ਹੀ ਬਰਬਾਦ ਹੋਈਆ ਸਨ। 9 ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ। ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ। ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ। ਓਥੇ ਹੋਰ ਕੋਈ ਸਿਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ। 10 ਸੀਯੋਨ ਦੇ ਬਜ਼ੁਰਗ ਧਰਤੀ ਤੇ ਬੈਠੇ ਨੇ। ਉਹ ਧਰਤੀ ਉੱਤੇ ਬੈਠੇ ਨੇ ਅਤੇ ਉਹ ਖਾਮੋਸ਼ ਨੇ। ਉਹ ਆਪਣੇ ਸਿਰਾਂ ਉੱਤੇ ਘਟ੍ਟਾ ਪਾਉਂਦੇ ਨੇ। ਉਹ ਸੋਗੀ ਬਸਤਰ ਪਾਉਂਦੇ ਨੇ। ਯਰੂਸ਼ਲਮ ਦੀਆਂ ਮੁਟਿਆਰਾਂ ਅਫ਼ਸੋਸ ਨਾਲ ਧਰਤੀ ਵੱਲ ਆਪਣੇ ਸਿਰ ਝੁਕਾਉਂਦੀਆਂ ਨੇ। 11 ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁਲ੍ਹ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ। 12 ਉਹ ਬੱਚੇ ਆਪਣੀਆਂ ਮਾਵਾਂ ਨੂੰ ਆਖਦੇ ਨੇ, "ਰੋਟੀ ਅਤੇ ਮੈਅ ਕਿੱਥੋ ਹੈ?" ਉਹ, ਮਰਦੇ ਹੋਏ ਇਹੀ ਸਵਾਲ ਪੁੱਛਦੇ ਨੇ। ਉਹ ਆਪਣੀਆਂ ਮਾਵਾਂ ਦੀਆਂ ਗੋਦੀਆਂ ਅੰਦਰ ਮਰ ਜਾਂਦੇ ਨੇ। 13 ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ? ਸੀਯੋਨ ਦੀਏ ਕੁਆਰੀੇ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ? ਮੈਂ ਤੈਨੂੰ ਕਿਵੇਂ ਸੁਖ ਦੇਵਾਂ? ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ। ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸਕਦਾ ਹੈ। 14 ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ। 15 ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, "ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ" ਅਤੇ "ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?" 16 ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, "ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।" 17 ਯਹੋਵਾਹ ਨੇ ਉਹ ਕੀਤਾ, ਜਿਸਦੀ ਉਸਨੇ ਵਿਉਂਤ ਬਣਾਈ ਸੀ। ਉਸਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸਨੇ ਉਹੀ ਕੀਤਾ ਹੈ, ਜਿਸਦਾ ਉਸਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ। 18 ਯਹੋਵਾਹ ਦੇ ਸਾਮ੍ਹਣੇ, ਪੂਰੇ ਦਿਲ ਨਾਲ ਰੋ ਲੈ! ਸੀਯੋਨ ਦੀ ਧੀ ਦੀਏ ਕਂਧੇ, ਆਪਣੇ ਅਬ੍ਬਰੂ ਨਦੀ ਵਾਂਗ ਵਗਣ ਦੇ, ਆਪਣੇ ਅਬ੍ਬਰੂ ਦਿਨ-ਰਾਤ ਵਗਣ ਦੇ। ਰੁਕ ਨਾ! ਆਪਣੀਆਂ ਅੱਖਾਂ ਨੂੰ ਸ਼ਾਂਤ ਨਾ ਹੋਣ ਦੇ। 19 ਉੱਠੋ! ਵੈਣ ਪਾ ਲੈ ਰਾਤ ਵੇਲੇ! ਰਾਤ ਦੇ ਹਰ ਪਹਿਰ ਦੇ ਸ਼ੁਰੂ ਵਿੱਚ ਵੈਣ ਪਾ ਲੈ! ਆਪਣੇ ਦਿਲ ਨੂੰ ਪਾਣੀ ਵਾਂਗਰਾਂ ਉਲਦ੍ਦ ਦੇ! ਆਪਣੇ ਦਿਲ ਨੂੰ ਯਹੋਵਾਹ ਦੇ ਸਾਮ੍ਹਣੇ ਉਲਟ ਦੇ! ਯਹੋਵਾਹ ਅੱਗੇ ਪ੍ਰਾਰਥਨਾ ਲਈ ਆਪਣੇ ਹੱਥ ਚੁੱਕ। ਉਸਨੂੰ ਆਖ ਕਿ ਉਹ ਤੇਰੇ ਬੱਚਿਆਂ ਨੂੰ ਬਚਾ ਲਵੇ। ਉਸ ਨੂੰ ਆਖ ਕਿ ਤੇਰੇ ਬੱਚਿਆਂ ਨੂੰ ਬਚਾ ਲਵੇ ਜਿਹੜੇ, ਸ਼ਹਿਰ ਦੀਆਂ ਸਾਰੀਆਂ ਗਲੀਆਂ ਅੰਦਰ ਭੁੱਖ ਕਾਰਣ ਬੇਹੋਸ਼ ਹੋ ਰਹੇ ਨੇ। 20 ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ? 21 ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗਭ੍ਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ! 22 ਤੁਸੀਂ ਮੇਰੇ ਲਈ ਆਤਂਕ ਨੂੰ ਚਾਰ-ਚੁਫ਼ੇਰਿਓਁ ਸੱਦਾ ਦਿੱਤਾ ਸੀ। ਤੁਸੀਂ ਆਤਂਕ ਨੂੰ ਸੱਦਾ ਦਿੱਤਾ ਸੀ ਜਿਵੇਂ ਤੁਸੀਂ ਇਸ ਨੂੰ ਛੁੱਟੀ ਮਨਾਉਣ ਲਈ ਸੱਦ ਰਹੇ ਹੋਵੋ। ਯਹੋਵਾਹ ਦੇ ਕਹਿਰ ਵਾਲੇ ਦਿਨ ਕੋਈ ਵੀ ਬੰਦਾ ਨਹੀਂ ਬਚਿਆ! ਮੇਰੇ ਦੁਸ਼ਮਣ ਨੇ ਉਨ੍ਹਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਪਾਲ ਕੇ ਵੱਡਾ ਕੀਤਾ ਸੀ।

3:1 ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ! 2 ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ। 3 ਯਹੋਵਾਹ ਨੇ ਆਪਣਾ ਹੱਥ ਮੇਰੇ ਵਿਰੁਦ੍ਦ ਮੋੜ ਲਿਆ ਹੈ। ਉਸਨੇ ਇਹੀ ਬਾਰ-ਬਾਰ ਸਾਰਾ ਦਿਨ ਕੀਤਾ। 4 ਉਸਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ। 5 ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ। 6 ਉਸਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਁ ਮਰ ਚੁਕਿਆ ਹੋਵੇ। 7 ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸਲਈ ਮੈਂ ਬਾਹਰ ਨਹੀਂ ਆ ਸਕਦਾ ਸੀ। ਉਸਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ। 8 ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ। 9 ਉਸਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿਂਗ-ਤਲਿਂਗਾ ਬਣਾ ਦਿੱਤਾ ਹੈ। 10 ਯਹੋਵਾਹ, ਮੇਰੇ ਉੱਤੇ ਹਮਲੇ ਲਈ ਤਿਆਰ ਇੱਕ ਰਿੱਛ ਵਾਂਗ ਹੈ। ਉਹ ਕਿਸੇ ਛੁਪੀ ਹੋਈ ਥਾਂ ਉੱਤੇ ਖਲੋਤੇ ਸ਼ੇਰ ਵਾਂਗ ਹੈ। 11 ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ। 12 ਉਸਨੇ ਆਪਣੀ ਕਮਾਨ ਤਿਆਰ ਕਰ ਲਈ। ਉਸਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ। 13 ਉਸਨੇ ਮੇਰੇ ਪੇਟ ਅੰਦਰ ਤੀਰ ਮਾਰਿਆ। ਉਸਨੇ ਮੈਨੂੰ ਆਪਣੇ ਤੀਰਾਂ ਨਾਲ ਵਿਂਨ੍ਹਿਆ। 14 ਮੈਂ ਆਪਣੇ ਸਾਰੇ ਲੋਕਾਂ ਲਈ ਇੱਕ ਮਜ਼ਾਕ ਬਣ ਗਿਆ ਹਾਂ। ਉਹ, ਮੇਰਾ ਮਜ਼ਾਕ ਉਡਾਉਣ ਲਈ ਸਾਰਾ ਦਿਨ ਮੇਰੇ ਬਾਰੇ ਗੀਤ ਗਾਉਂਦੇ ਰਹਿੰਦੇ ਨੇ। 15 ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ। 16 ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾੇ। ਉਸਨੇ ਮੈਨੂੰ ਧੂੜ ਅੰਦਰ ਮਿਧ੍ਧ ਦਿੱਤਾ। 17 ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ। 18 ਮੈਂ ਆਪਣੇ-ਆਪ ਨੂੰ ਆਖਿਆ, "ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।" 19 ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ। 20 ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ। 21 ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ: 22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ। 23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ। 24 ਮੈਂ ਆਪਣੇ-ਆਪ ਨੂੰ ਆਖਦਾ ਹਾਂ, "ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।" 25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ। 26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸਨੂੰ ਬਚਾਉਣ ਦਾ, ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ। 27 ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ। ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ। 28 ਉਸ ਬੰਦੇ ਨੂੰ ਇਕੱਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ। 29 ਉਸ ਬੰਦੇ ਨੂੰ ਆਪਣਾ ਚਿਹਰ ਧਰਤ ਵੱਲ ਰੱਖਦੇ ਹੋਏ ਯਹੋਵਾਹ ਅੱਗੇ ਝੁਕਣਾ ਚਾਹੀਦਾ ਹੈ। ਸ਼ਾਇਦ ਫ਼ੇਰ ਵੀ ਕੋਈ ਉਮੀਦ ਹੋਵੇ। 30 ਉਸਨੂੰ ਆਪਣੀ ਦੂਸਰੀ ਗਲ੍ਹ੍ਹ ਵੀ, ਬਪ੍ਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ। 31 ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ। 32 ਯਹੋਵਾਹ ਸਜ਼ਾ ਦਿੰਦਾ ਹੈ, ਜਦੋਂ ਉਸਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ। 33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ। 34 ਯਹੋਵਾਹ ਇਨ੍ਹਾਂ ਗੱਲਾਂ ਨੂੰ ਪਸੰਦ ਨਹੀਂ ਕਰਦਾ: ਉਹ ਪਸੰਦ ਨਹੀਂ ਕਰਦਾ ਕਿ ਕੋਈ ਜਣਾ ਧਰਤੀ ਦੇ ਸਾਰੇ ਬੰਦੀਵਾਨਾਂ ਨੂੰ ਆਪਣੇ ਪੈਰਾਂ ਹੇਠਾਂ ਕੁਚਲ ਦੇਵੇ। 35 ਉਹ ਨਿਆਂ ਨੂੰ ਭ੍ਰਸ਼ਟ ਹੁੰਦਿਆਂ ਪਸੰਦ ਨਹੀਂ ਕਰਦਾ। ਪਰ ਕੁਝ ਲੋਕ ਸਰਬ ਉੱਚ ਪਰਮੇਸ਼ੁਰ ਦੇ ਸਾਮ੍ਹਣੇ ਇਹ ਬਦ ਗੱਲਾਂ ਕਰਦੇ ਹਨ। 36 ਯਹੋਵਾਹ ਕਿਸੇ ਬੰਦੇ ਨੂੰ ਪਸੰਦ ਨਹੀਂ ਕਰਦਾ ਕਿ ਉਹ ਕਿਸੇ ਦੂਸਰੇ ਬੰਦੇ ਨੂੰ ਧੋਖਾ ਦੇਵੇ। ਯਹੋਵਾਹ ਕਿਸੇ ਵੀ ਅਜਿਹੀ ਗੱਲ ਨੂੰ ਪਸੰਦ ਨਹੀਂ ਕਰਦਾ। 37 ਕੋਈ ਵੀ ਕੁਝ ਅਜਿਹਾ ਨਹੀਂ ਆਖ ਸਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ। 38 ਸਰਬ-ਉੱਚ ਪਰਮੇਸ਼ੁਰ ਚੰਗੀਆਂ ਅਤੇ ਮਾੜੀਆਂ ਦੋਹਾਂ ਗੱਲਾਂ ਦੇ ਵਾਪਰਨ ਦਾ ਹੁਕਮ ਦਿੰਦਾ ਹੈ। 39 ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸਕਦਾ, ਜਦੋਂ ਯਹੋਵਾਹ ਉਸਦੇ ਪਾਪਾਂ ਲਈ ਸਜ਼ਾ ਦਿੰਦਾ ਹੈ। 40 ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ। 41 ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁਕ੍ਕੀੇ। 42 ਆਓ ਅਸੀਂ ਉਸ ਨੂੰ ਆਖੀਏ, "ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ। ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ। 43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ! 44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸਕੇ। 45 ਤੁਸੀਂ ਸਾਨੂੰ ਹੋਰਨਾਂ ਕੌਮਾਂ ਲਈ ਕੂੜੇ ਕਰਕਟ ਵਾਂਗ ਬਣਾ ਦਿੱਤਾ। 46 ਸਾਡੇ ਸਾਰੇ ਹੀ ਦੁਸ਼ਮਣ ਸਾਡੇ ਨਾਲ ਗੁੱਸੇ ਵਿੱਚ ਭਰੇ ਹੋਏ ਗੱਲ ਕਰਦੇ ਨੇ। 47 ਅਸੀਂ ਭੈਭੀਤ ਹੋ ਗਏ ਹਾਂ। ਅਸੀਂ ਟੋਏ ਅੰਦਰ ਡਿੱਗ ਪਏ ਹਾਂ। ਅਸੀਂ ਬੁਰੀ ਤਰ੍ਹਾਂ ਸੱਟ ਖਾਧੀ ਹੈ! ਅਸੀਂ ਟੁੱਟ ਗਏ ਹਾਂ!" 48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ! 49 ਮੇਰੀਆਂ ਅੱਖਾਂ ਬਿਨਾ ਰੁਕੇ ਵਗਣਗੀਆਂ! ਮੈਂ ਵਿਰਲਾਪ ਕਰਦਾ ਰਹਾਂਗਾ! 50 ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ। ਮੈਂ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ! 51 ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ, ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ। 52 ਉਹ ਲੋਕ ਬਿਨਾ ਕਾਰਣ ਹੀ ਮੇਰੇ ਦੁਸ਼ਮਣ ਸਨ ਪਰ ਉਨ੍ਹਾਂ ਇੱਕ ਪੰਛੀ ਵਾਂਗ ਮੇਰਾ ਸ਼ਿਕਾਰ ਕੀਤਾ। 53 ਉਨ੍ਹਾਂ ਮੈਨੂੰ ਇੱਕ ਟੋਏ ਅੰਦਰ ਸੁੱਟ ਦਿੱਤਾ, ਜਦੋਂ ਕਿ ਹਾਲੇ ਮੈਂ ਜਿਉਂਦਾ ਹੀ ਸਾਂ। ਉਨ੍ਹਾਂ ਮੇਰੇ ਉੱਤੇ ਪੱਥਰ ਸੁੱਟੇ। 54 ਪਾਣੀ ਮੇਰੇ ਸਿਰ ਤੀਕ ਆ ਗਿਆ। ਮੈਂ ਆਪਣੇ-ਆਪ ਨੂੰ ਆਖਿਆ, "ਮੈਂ ਮੁੱਕ ਗਿਆ ਹਾਂ।" 55 ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ, ਤੁਹਾਡਾ ਨਾਮ ਪੁਕਾਰਿਆ। 56 ਮੇਰੀ ਆਵਾਜ਼ ਸੁਣ, ਆਪਣੇ ਕੰਨ ਨਾ ਬੰਦ ਕਰ ਅਤੇ ਮੈਨੂੰ ਬਚਾਉਣ ਤੋਂ ਇਨਕਾਰ ਨਾ ਕਰ। 57 ਉਸ ਦਿਨ, ਤੁਸੀਂ ਮੇਰੇ ਕੋਲ ਆਏ ਜਦੋਂ ਮੈਂ ਤੁਹਾਨੂੰ ਪੁਕਾਰਿਆ। ਤੁਸੀਂ ਮੈਨੂੰ ਆਖਿਆ, "ਭੈਭੀਤ ਨਾ ਹੋ।" 58 ਯਹੋਵਾਹ, ਮੇਰਾ ਬਚਾਓ ਕਰ ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ। 59 ਯਹੋਵਾਹ, ਮੇਰੀਆਂ ਸਮਸਿਆਵਾਂ ਵੱਲ ਵੇਖ ਅਤੇ ਹੁਣ ਮੇਰੇ ਮਾਮਲੇ ਦਾ ਨਿਰਣਾ ਕਰ। 60 ਵੇਖ ਕਿਵੇਂ ਮੇਰੇ ਦੁਸ਼ਮਣ ਨੇ ਮੈਨੂੰ ਦੁੱਖ ਦਿੱਤਾ। ਉਨ੍ਹਾਂ ਸਭ ਬਦ ਵਿਉਂਤਾਂ ਨੂੰ ਸੁਣ, ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ। 61 ਤੁਸੀਂ ਉਨ੍ਹਾਂ ਨੂੰ ਮੇਰੀ ਬੇਇੱਜ਼ਤੀ ਕਰਦਿਆਂ ਸੁਣਿਆ ਸੀ, ਯਹੋਵਾਹ ਜੀ ਤੁਸੀਂ ਉਹ ਸਾਰੀਆਂ ਮੰਦੀਆਂ ਵਿਉਂਤਾਂ ਸੁਣੀਆਂ ਨੇ ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ ਨੇ। 62 ਮੇਰੇ ਦੁਸ਼ਮਣ ਦੇ ਸ਼ਬਦ ਅਤੇ ਸੋਚਾਂ ਹਮੇਸ਼ਾ ਮੇਰੇ ਵਿਰੁੱਧ ਹਨ। 63 ਯਹੋਵਾਹ, ਵੇਖ ਉਠਦੇ-ਬੈਠਦੇ ਉਹ ਕਿਵੇਂ ਮੇਰਾ ਮਜ਼ਾਕ ਉਡਾਉਂਦੇ ਹਨ। 64 ਯਹੋਵਾਹ, ਉਨ੍ਹਾਂ ਨੂੰ ਉਹ ਕੁਝ ਦੇਵੋ ਜਿਸਦੇ ਉਹ ਅਧਿਕਾਰੀ ਨੇ! ਉਨ੍ਹਾਂ ਤੋਂ ਉਨ੍ਹਾਂ ਦੇ ਕੀਤੇ ਦਾ ਬਦਲਾ ਲੈ! 65 ਉਨ੍ਹਾਂ ਦੇ ਦਿਲਾਂ ਨੂੰ ਜ਼ਿੱਦੀ ਬਣਾ ਦਿਓ ਅਤੇ ਫ਼ੇਰ ਉਨ੍ਹਾਂ ਨੂੰ ਸਰਾਪ ਦਿਓ। 66 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਭਜਾ! ਯਹੋਵਾਹ, ਉਨ੍ਹਾਂ ਨੂੰ ਅਕਾਸ਼ ਹੇਠਾਂ ਤਬਾਹ ਕਰ ਦੇ!

4:1 ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ। 2 ਸੀਯੋਨ ਦੇ ਲੋਕ ਬਹੁਤ ਮੁੱਲਵਾਨ ਸਨ। ਉਹ ਆਪਣੇ ਭਾਰ ਬਰਾਬਰ ਸੋਨੇ ਦੇ ਮੁੱਲਵਾਨ ਸਨ। ਪਰ ਹੁਣ ਦੁਸ਼ਮਣ ਉਨ੍ਹਾਂ ਨਾਲ ਮਿੱਟੀ ਦੇ ਪੁਰਾਣੇ ਬਰਤਨਾਂ ਵਾਂਗ ਸਲੂਕ ਕਰਦਾ ਹੈ। ਦੁਸ਼ਮਣ ਉਨ੍ਹਾਂ ਨਾਲ ਘੁਮਿਆਰ ਦੇ ਬਣਾਏ ਹੋਏ ਭਾਂਡਿਆਂ ਵਰਗਾ ਸਲੂਕ ਕਰਦਾ ਹੈ। 3 ਅਵਾਰਾ ਕੁਤ੍ਤੀ ਵੀ ਆਪਣੇ ਬੱਚਿਆਂ ਨੂੰ ਦੁੱਧ ਦਿੰਦੀ ਹੈ। ਗਿਦੜੀ ਵੀ ਆਪਣੇ ਬੱਚਿਆਂ ਨੂੰ ਆਪਣੀਆਂ ਛਾਤੀਆਂ ਦਾ ਦੁੱਧ ਚੁਘਾਉਂਦੀ ਹੈ। ਪਰ ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਜ਼ਾਲਮ ਹੈ। ਉਹ ਸ਼ਤਰ ਮੁਰਗੀ ਵਰਗੀ ਹੈ, ਜੋ ਮਾਰੂਬਲ ਅੰਦਰ ਰਹਿੰਦੀ ਹੈ। 4 ਨਿਆਣੇ ਦੀ ਜੀਭ ਪਿਆਸ ਨਾਲ ਤਾਲੂ ਨਾਲ ਲੱਗ ਗਈ ਹੈ, ਛੋਟੇ ਬੱਚੇ ਰੋਟੀ ਮੰਗ ਰਹੇ ਹਨ। ਪਰ ਕੋਈ ਉਨ੍ਹਾਂ ਨੂੰ ਨਹੀਂ ਦਿੰਦਾ। 5 ਉਹ ਲੋਕ ਜਿਹੜੇ ਸਵਾਦਿਸ਼ਟ ਭੋਜਨ ਖਾਂਦੇ ਸਨ, ਹੁਣ ਸੜਕਾਂ ਉੱਤੇ ਮਰ ਰਹੇ ਹਨ। ਉਹ ਜਿਹੜੇ ਸੁੰਦਰ ਲਾਲ ਵਸਤਰ ਪਹਿਨਦੇ ਸਨ ਹੁਣ ਕਚਰੇ ਦੇ ਢੇਰਾਂ ਦੇ ਆਸੀਁ-ਪਾਸੀਁ ਰੁਲਦੇ ਫਿਰਦੇ ਹਨ। 6 ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਦਾ ਪਾਪ ਬਹੁਤ ਵੱਡਾ ਸੀ! ਉਨ੍ਹਾਂ ਦਾ ਪਾਪ ਸਦੂਮ ਅਤੇ ਅਮੂਰਾਹ ਦੇ ਪਾਪਾਂ ਨਾਲੋਂ ਵੀ ਵੱਡੇਰਾ ਸੀ। ਸਦੂਮ ਅਤੇ ਅਮੂਰਾਹ ਅਚਾਨਕ ਹੀ ਤਬਾਹ ਹੋ ਗਏ ਸਨ। ਉਹ ਤਬਾਹੀ ਕਿਸੇ ਇਨਸਾਨੀ ਹੱਥ ਨੇ ਨਹੀਂ ਲਿਆਂਦੀ ਸੀ। 7 ਯਹੂਦਾਹ ਦੇ ਆਦਮੀ ਪਰਮੇਸ਼ੁਰ ਨੂੰ ਖਾਸ ਤਰ੍ਹਾਂ ਨਾਲ ਸਮਰਪਿਤ ਹੋਏ ਸਨ ਉਹ ਆਦਮੀ ਬਹੁਤ ਸ਼ੁਧ ਸਨ। ਉਹ ਬਰਫ਼ ਨਾਲੋਂ ਵੀ ਚਿੱਟੇ ਸਨ। ਉਹ ਦੁੱਧ ਨਾਲੋਂ ਵੀ ਚਿੱਟੇ ਸਨ। ਉਨ੍ਹਾਂ ਦੇ ਬਦਲ ਮੂਂਗਿਆਂ ਵਰਗੇ ਸੂਹੇ ਸਨ, ਉਨ੍ਹਾਂ ਦੀਆਂ ਦਾਢ਼ੀਆਂ ਨੀਲਮ ਵਰਗੀਆਂ ਸਨ। 8 ਪਰ ਹੁਣ ਉਨ੍ਹਾਂ ਦੇ ਚਿਹਰੇ ਕਾਲਖ ਨਾਲੋਂ ਵੀ ਵਧ ਕਾਲੇ ਹਨ। ਉਨ੍ਹਾਂ ਨੂੰ ਗਲੀਆਂ ਅੰਦਰ ਤੱਕ ਕੋਈ ਨਹੀਂ ਪਛਾਣਦਾ। ਉਨ੍ਹਾਂ ਦੀਆਂ ਹੱਡੀਆਂ ਦੀ ਚਮੜੀ ਢਲਕ ਗਈ ਹੈ ਅਤੇ ਉਨ੍ਹਾਂ ਦੀ ਚਮੜੀ ਹੁਣ ਲੱਕੜ ਵਾਂਗ ਸੁੱਕੀ ਹੋਈ ਹੈ। 9 ਉਨ੍ਹਾਂ ਲੋਕਾਂ ਕੋਲ ਜੋ ਤਲਵਾਰ ਨਾਲ ਮਾਰੇ ਗਏ ਸਨ ਉਨ੍ਹਾਂ ਲੋਕਾਂ ਨਾਲੋਂ ਵਧੀਆ ਸੀ ਜਿਹੜੇ ਅਕਾਲ ਕਾਰਣ ਮਾਰੇ ਗਏ ਸਨ। ਉਨ੍ਹਾਂ ਦੇ ਪ੍ਰਾਣ ਨਿਕਲ ਗਏ ਉਨ੍ਹਾਂ ਵਿੱਚੋਂ ਕਿਉਂ ਕਿ ਉਨ੍ਹਾਂ ਨੂੰ ਖੇਤ ਵਿੱਚੋਂ ਭੋਜਨ ਨਹੀਂ ਮਿਲਿਆ। 10 ਉਸ ਸਮੇਂ ਬਹੁਤ ਚੰਗੀਆਂ ਸੁਆਣੀਆਂ ਨੇ ਵੀ ਆਪਣੇ ਬੱਚਿਆਂ ਦਾ ਮਾਸ ਰਿੰਨ੍ਹਿਆ। ਉਹ ਬੱਚੇ ਆਪਣੀਆਂ ਮਾਵਾਂ ਲਈ ਭੋਜਨ ਬਣ ਗਏ। ਇਹ ਉਦੋਂ ਵਾਪਰਿਆ ਜਦੋਂ ਮੇਰੇ ਲੋਕ ਤਬਾਹ ਹੋਏ ਸਨ। 11 ਯਹੋਵਾਹ ਨੇ ਆਪਣਾ ਸਾਰਾ ਕਹਿਰ ਵਰਤਿਆ। ਉਸਨੇ ਆਪਣਾ ਸਾਰਾ ਕਹਿਰ ਉਲਦ੍ਦ ਦਿੱਤਾ। ਉਸਨੇ ਸੀਯੋਨ ਅੰਦਰ ਅੱਗ ਬਾਲੀ। ਉਸ ਅੱਗ ਨੇ ਸੀਯੋਨ ਨੂੰ ਨੀਹਾਂ ਤੱਕ ਸਾੜ ਦਿੱਤਾ। 12 ਧਰਤੀ ਦੇ ਰਾਜੇ ਅਤੇ ਦੁਨੀਆਂ ਦੇ ਲੋਕ ਵਿਸ਼ਵਾਸ ਨਾ ਕਰ ਸਕੇ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਵਿਸ਼ਵਾਸ ਨਾ ਕੀਤਾ ਕਿ ਯਰੂਸ਼ਲਮ ਦੇ ਦੁਸ਼ਮਣ ਸ਼ਹਿਰ ਦੇ ਫ਼ਾਟਕਾਂ ਰਾਹੀਂ ਆ ਸਕਦੇ ਸਨ। 13 ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਨਬੀਆਂ ਨੇ ਪਾਪ ਕੀਤਾ। ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਜ਼ਾਜਕਾਂ ਨੇ ਦੁਸ਼ਟ ਗੱਲਾਂ ਕੀਤੀਆਂ। ਉਹ ਲੋਕ ਯਰੂਸ਼ਲਮ ਅੰਦਰ ਧਰਮੀ ਲੋਕਾਂ ਦਾ ਖੂਨ ਵਗਾ ਰਹੇ ਸਨ। 14 ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ। ਉਹ ਖੂਨ ਨਾਲ ਕਲੰਕਤ ਹੋ ਗਏ ਸਨ, ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸਕਣ। 15 ਲੋਕਾਂ ਨੇ ਸ਼ੋਰ ਮਚਾਇਆ, "ਚਲੇ ਜਾਓ! ਚਲੇ ਜਾਓ! ਸਾਨੂੰ ਹੱਥ ਨਾ ਲਾਓ, ਅਸੀਂ ਨਾਪਾਕ ਹਾਂ!" ਉਹ ਲੋਕ ਬੇਘਰ ਹੋਕੇ ਇੱਧਰ-ਓਧਰ ਭਟਕ ਰਹੇ ਸਨ। ਹੋਰਨਾਂ ਕੌਮਾਂ ਦੇ ਲੋਕਾਂ ਨੇ ਆਖਿਆ, "ਅਸੀਂ ਨਹੀਂ ਚਾਹੁੰਦੇ ਕਿ ਉਹ ਸਾਡੇ ਨਾਲ ਰਹਿਣ।" 16 ਯਹੋਵਾਹ ਨੇ ਖੁਦ ਹੀ ਉਨ੍ਹਾਂ ਲੋਕਾਂ ਨੂੰ ਤਬਾਹ ਕੀਤਾ। ਜ਼ਾਜਕਾਂ ਨੂੰ ਕੋਈ ਆਦਰ ਨਹੀਂ ਦਰਸਾਇਆ ਗਿਆ ਅਤੇ ਬਜ਼ੁਰਗਾਂ ਨੂੰ ਕੋਈ ਦਇਆ ਨਹੀਂ ਦਰਸਾਈ ਗਈ ਸੀ। 17 ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ। 18 ਸਾਡੇ ਦੁਸ਼ਮਣ ਸਾਨੂੰ ਹਰ ਸਮੇਂ ਤਲਾਸ਼ਦੇ ਰਹੇ। ਅਸੀਂ ਗਲੀਆਂ ਵਿੱਚ ਵੀ ਨਹੀਂ ਨਿਕਲ ਸਕਦੇ ਸਾਂ। ਸਾਡਾ ਅੰਤ ਨੇੜੇ ਆ ਗਿਆ। ਸਾਡਾ ਸਮਾਂ ਮੁੱਕ ਗਿਆ ਸੀ। ਸਾਡਾ ਅੰਤ ਆ ਗਿਆ! 19 ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ। 20 ਰਾਜਾ ਸਾਡੇ ਲਈ ਬਹੁਤ ਮਹੱਤਵਪੂਰਣ ਸੀ। ਉਹ ਸਾਡੇ ਲਈ ਸਾਹ ਵਾਂਗ ਸੀ ਜੋ ਅਸੀਂ ਜਿਉਣ ਲਈ ਲੈਂਦੇ ਹਾਂ। ਪਰ ਉਨ੍ਹਾਂ ਵੱਲੋਂ ਰਾਜੇ ਨੂੰ ਜਾਲ ਵਿੱਚ ਫ਼ਸਾ ਲਿਆ ਗਿਆ। ਯਹੋਵਾਹ ਨੇ ਖੁਦ ਰਾਜੇ ਦੀ ਚੋਣ ਕੀਤੀ ਸੀ। ਅਸੀਂ ਰਾਜੇ ਲਈ ਆਖਿਆ ਸੀ, "ਅਸੀਂ ਉਸਦੇ ਪ੍ਰਛਾਵੇਂ ਅੰਦਰ ਰਹਾਂਗੇ। ਉਹ ਸਾਨੂੰ ਕੌਮਾਂ ਕੋਲੋਂ ਬਚਾਉਂਦਾ ਹੈ।" 21 ਖੁਸ਼ ਹੋਵੋ, ਅਦੋਨ ਦੇ ਲੋਕੋ। ਊਜ਼ ਦੀ ਧਰਤੀ ਤੇ ਰਹਿਣ ਵਾਲੇ ਤੁਸੀਂ ਲੋਕੋ, ਖੁਸ਼ ਹੋਵੋ। ਪਰ ਚੇਤੇ ਰੱਖੋ, ਯਹੋਵਾਹ ਦੇ ਕਹਿਰ ਦਾ ਪਿਆਲਾ ਛੇਤੀ ਹੀ ਤੁਹਾਡੇ ਲਈ ਵੀ ਆਵੇਗਾ। ਜਦੋਂ ਤੁਸੀਂ ਸਜ਼ਾ ਦਾ ਉਹ ਪਿਆਲਾ ਪੀਵੋਂਗੇ, ਤੁਸੀਂ ਸ਼ਰਾਬੀ ਹੋ ਜਾਵੋਂਗੇ ਅਤੇ ਆਪਣੇ-ਆਪ ਨੂੰ ਨਿਰ-ਬਸਤਰ ਕਰ ਲਵੋਂਗੇ 22 ਸੀਯੋਨ, ਤੇਰੀ ਸਜ਼ਾ ਪੂਰੀ ਹੋ ਗਈ ਹੈ। ਉਹ ਫ਼ੇਰ ਤੋਂ ਤੈਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ। ਪਰ ਅਦੋਨ ਦੇ ਲੋਕੋ, ਯਹੋਵਾਹ ਤੁਹਾਡੇ ਪਾਪਾਂ ਦੀ ਸਜ਼ਾ ਦੇਵੇਗਾ। ਉਹ ਤੁਹਾਡੇ ਪਾਪ ਨੰਗੇ ਕਰ ਦੇਵੇਗਾ।

5:1 ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ। 2 ਸਾਡੀ ਧਰਤੀ ਅਜਨਬੀਆਂ ਨੂੰ ਸੌਂਪ ਦਿੱਤੀ ਗਈ ਹੈ। ਸਾਡੇ ਘਰ ਵਿਦੇਸ਼ੀਆਂ ਦੇ ਹਵਾਲੇ ਕਰ ਦਿੱਤੇ ਗਏ ਨੇ। 3 ਅਸੀਂ ਯਤੀਮ ਬਣ ਗਏ ਹਾਂ, ਸਾਡਾ ਪਿਤਾ ਨਹੀਂ ਰਿਹਾ! ਸਾਡੀਆਂ ਮਾਵਾਂ ਵਿਧਵਾ ਵਰਗੀਆਂ ਬਣ ਗਈਆਂ ਨੇ। 4 ਪੀਣ ਲਈ ਪਾਣੀ ਵੀ ਸਾਨੂੰ ਮੁੱਲ ਲੈਣਾ ਪੈ ਰਿਹਾ। ਬਾਲਣ ਲਈ ਲੱਕੜ ਵੀ ਸਾਨੂੰ ਖਰੀਦਣੀ ਪੈ ਰਹੀ। 5 ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕ੍ਕ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ। 6 ਅਸੀਂ ਮਿਸਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ। ਅਸੀਂ ਕਾਫੀ ਰੋਟੀ ਪ੍ਰਾਪਤ ਕਰਨ ਲਈ, ਅਸੀਂਰੀਆਂ ਨਾਲ ਵੀ ਇੱਕ ਇਕਰਾਰਨਾਮਾ ਕੀਤਾ ਸੀ। 7 ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ। 8 ਗੁਲਾਮ ਸਾਡੇ ਸ਼ਾਸ਼ਕ ਬਣ ਗਏ ਹਨ। ਸਾਨੂੰ ਉਨ੍ਹਾਂ ਕੋਲੋਂ ਕੋਈ ਨਹੀਂ ਬਚਾ ਸਕਦਾ। 9 ਭੋਜਨ ਲਈ ਅਸੀਂ ਆਪਣੇ ਜੀਵਨ ਖਤਰੇ ਵਿੱਚ ਪਾਉਂਦੇ ਹਾਂ। ਇੱਥੇ, ਮਾਰੂਬਲ ਅੰਦਰ ਤਲਵਾਰਧਾਰੀ ਲੋਕ ਨੇ। 10 ਸਾਡੀ ਚਮੜੀ ਭਠ੍ਠੀ ਵਾਂਗ ਭਖਦੀ ਹੈ। ਭੁੱਖ ਕਾਰਣ, ਸਾਨੂੰ ਤੇਜ਼ ਬੁਖਾਰ ਹੈ। 11 ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ। 12 ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ। 13 ਦੁਸ਼ਮਣ ਨੇ ਸਾਡੇ ਜਵਾਨਾਂ ਤੋਂ ਚੱਕੀ ਤੇ ਆਟਾ ਪਿਸਵਾਇਆ। ਸਾਡੇ ਜਵਾਨ ਲੱਕੜਾਂ ਦੇ ਭਾਰ ਹੇਠਾਂ ਡਗਮਗਾਂ ਗਏ। 14 ਸਾਡੇ ਜ਼ਾਜਕਾਂ ਹੋਰ ਵਧੇਰੇ ਸ਼ਹਿਰ ਦੇ ਦਰਵਾਜ਼ਿਆਂ ਤੇ ਨਹੀਂ ਬੈਠਦੇ। ਨੌਜਵਾਨ ਹੋਰ ਵਧੇਰੇ ਸੰਗੀਤ ਨਹੀਂ ਬਣਾਉਂਦੇ। 15 ਸਾਡੇ ਦਿਲਾਂ ਵਿੱਚ ਹੁਣ ਖੁਸ਼ੀ ਨਹੀਂ ਹੈ ਸਾਡਾ ਨਾਚ ਮਰਿਆ ਓਧਰ ਰੋਣ ਵਿੱਚ ਬਦਲ ਗਿਆ। 16 ਸਾਡੇ ਸਿਰ ਤੋਂ ਤਾਜ ਉਤਰ ਗਿਆ ਹੈ ਸਾਡੇ ਵਾਸਤੇ ਬੁਰੀ ਗੱਲਾਂ ਹੋਇਆਂ ਹੈ ਕਿਉਂ ਕਿ ਅਸੀਂ ਪਾਪ ਕੀਤੇ ਸੀ। 17 ਇਨ੍ਹਾਂ ਗੱਲਾਂ ਕਰਕੇ ਸਾਡੇ ਦਿਲ ਬਿਮਾਰ ਹੋ ਗਏ ਹਨ ਸਾਡੀ ਅੱਖੀਆਂ ਨੂੰ ਠੀਕ ਤਰ੍ਹਾਂ ਨਾਲ ਦਿਖਦਾ ਨਹੀਂ। 18 ਸੀਯੋਨ ਦਾ ਪਹਾੜ ਇੱਕ ਉਜਾੜ ਬਣ ਗਿਆ ਹੈ ਲੂੰਬੜੀਆਂ ਸੀਯੋਨ ਦੇ ਪਹਾੜ ਉੱਤੇ ਨਸ੍ਸਦੀਆਂ ਹਨ। 19 ਪਰ ਤੁਸੀਂ, ਯਹੋਵਾਹ ਜੀ ਹਮੇਸ਼ਾ ਲਈ ਰਾਜ ਕਰੋ ਤੁਹਾਡੀ ਰਾਜਿਆਂ ਵਾਲੀ ਕੁਰਸੀ ਹਮੇਸ਼ਾ ਲਈ ਰਹੇਗੀ। 20 ਯਹੋਵਾਹ ਜੀ, ਤੁਸੀਂ ਸਾਨੂੰ ਹਮੇਸ਼ਾ ਲਈ ਭੁੱਲ ਗਏ ਹੋ ਤੁਸੀਂ ਸਾਨੂੰ ਬਹੁਤ ਦੇਰ ਤੋਂ ਇਕਲਿਆਂ ਛ੍ਛੱਡ ਦਿੱਤਾ ਹੈ। 21 ਯਹੋਵਾਹ ਜੀ, ਸਾਨੂੰ ਆਪਣੇ ਪਾਸ ਵਾਪਸ ਲੈਕੇ ਆਵੋ ਅਸੀਂ ਖੁਸ਼ੀ ਨਾਲ ਤੁਹਾਡੇ ਕੋਲ ਵਾਪਸ ਆ ਜਾਵਾਂਗੇ ਸਾਡੀ ਜ਼ਿੰਦਗੀ ਪਹਿਲਾਂ ਵਰਗੀ ਹੀ ਬਣਾ ਦਿਓ। 22 ਤੂੰਁ ਸਾਡੇ ਉੱਤੇ ਬਹੁਤ ਗੁੱਸੇ ਸੀ। ਕੀ ਤੂੰ ਸਾਨੂੰ ਪੂਰੀ ਤਰ੍ਹਾਂ ਨਾਮਂਜ਼ੂਰ ਕਰ ਦਿੱਤਾ ਹੈ।