Mark

1:1 ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼-ਖਬਰੀ ਦਾ ਆਰੰਭ: 2 ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:“ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ।ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” 3 “ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ:‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ,ਉਸਦੇ ਰਾਹਾਂ ਨੂੰ ਸਿਧੇ ਕਰੋ।’” 4 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ। 5 ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। 6 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ। 7 ਅਤੇ ਉਸਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵਧ ਮਹਾਨ ਹੈ ਅਤੇ ਮੈਂ ਇਸ ਲਾਇਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ। 8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।” 9 ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। 10 ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ। 11 ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।” 12 ਤਦ ਆਤਮਾ ਯਿਸੂ ਨੂੰ ਇਕਲਿਆਂ ਉਜ੍ਜਾੜ ਵਿੱਚ ਲੈ ਗਿਆ। 13 ਉਹ ਉਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਿਆਇਆ ਗਿਆ। ਜਦੋਂ ਉਹ ਉਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ। 14 ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼-ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹ, 15 “ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼-ਖਬਰੀ ਉੱਤੇ ਇਤਬਾਰ ਕਰੋ।” 16 ਗਲੀਲ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮਛੀਆਂ ਫ਼ੜਲ ਲਈ ਜਾਲ ਪਾਉਂਦਿਆਂ ਵੇਖਿਆ। 17 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕਠੇ ਕਰਨ ਵਾਲੇ ਬਨਾਵਾਂਗਾ।” 18 ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲ ਨੂੰ ਉਥੇ ਹੀ ਛੱਡਕੇ ਉਸਦੇ ਮਗਰ ਹੋ ਤੁਰੇ। 19 ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ੜ ਸਕਣ। 20 ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡਕੇ ਯਿਸੂ ਦੇ ਪਿਛੇ ਹੋ ਤੁਰੇ। 21 ਯਿਸੂ ਅਤੇ ਉਸਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ। 22 ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ। 23 ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉਥੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ, 24 “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।” 25 ਯਿਸੂ ਨੇ ਬੜੇ ਰੋਅਬ ਨਾਲ ਉਸਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!” 26 ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ। 27 ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।” 28 ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜਰੀ ਤੇਜ਼ੀ ਨਾਲ ਫ਼ੈਲੀ ਗਈ। 29 ਯਿਸੂ ਅਤੇ ਉਸਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। 30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤਪ ਰਹੀ ਸੀ। ਉਥੇ ਲੋਕਾਂ ਨੇ ਯਿਸੂ ਨੂੰ ਉਸਦੇ ਬਾਰੇ ਦਸਿਆ। 31 ਤਾਂ ਯਿਸੂ ਉਸਦੇ ਮੰਜੇ ਕੋਲ ਗਿਆ। ਉਸਨੇ ਉਸਦਾ ਹੱਥ ਫ਼ੜਕੇ ਉਸਨੂੰ ਉਠਾਇਆ, ਅਤੇ ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸਨੇ ਯਿਸੂ ਦੀ ਸੇਵਾ ਕੀਤੀ। 32 ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ। 33 ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ। 34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵਖ-ਵਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕਢੇ। ਪਰ ਉਸਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸਨੂੰ ਜਾਣਦੇ ਸਨ। 35 ਅਗਲੀ ਸਵੇਰ, ਯਿਸੂ ਬੜੀ ਸਵਖਤੇ ਉਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇਕਾਂਤ ਵਿੱਚ ਜਾਕੇ ਉਸਨੇ ਪ੍ਰਾਰਥਨਾ ਕੀਤੀ। 36 ਬਾਦ ਵਿੱਚ ਸ਼ਮਊਨ ਅਤੇ ਉਸਦੇ ਸਾਥੀ ਉਸਨੂੰ ਲਭਣ ਗਏ। 37 ਜਦੋਂ ਉਨ੍ਹਾਂ ਨੇ ਯਿਸੂ ਨੂੰ ਲਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।” 38 ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸਕਾਂ ਜਿਸ ਲਈ ਮੈਂ ਆਇਆ ਹਾਂ।” 39 ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸਨੇ ਲੋਕਾਂ ਵਿੱਚੋਂ ਭੂਤ ਕਢੇ। 40 ਇੱਕ ਆਦਮਈ ਜਿਸਨੂੰ ਕੋਢ਼ ਹੋਇਆ ਸੀ, ਉਸਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸਕਦਾ ਹੈ।” 41 ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।” 42 ਫ਼ਿਰ ਕੋਢ਼ ਨੇ ਉਸਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ। 43 ਯਿਸੂ ਨੇ ਉਸ ਆਦਮੀ ਨੂੰ ਬੜੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ, 44 ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।” 45 ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸਕਿਆ। ਤਾਂ ਉਸਨੇ ਇਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।

2:1 ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਆ ਗਿਆ ਹੈ। 2 ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕਠੇ ਹੋਏ। ਇਸ ਲਈ ਜਿਥੇ ਉਹ ਸੀ ਓਥੇ ਘਰ ਦੇ ਬੂਹੇ ਤੇ ਖਢ਼ਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ। 3 ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕਏ ਯਿਸੂ ਕੋਲ ਲੈ ਆਏ। 4 ਪਰ ਉਹ ਯਿਸੂ ਤੱਕ ਉਸਦੇ ਘਰ ਅੰਦਰ ਨਾ ਪਹੁੰਚ ਸਕੇ ਕਿਉਂਕਿ ਘਰ ਭੀੜ ਨਾਲ ਖਚਾ-ਖਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚਲੇ ਗਏ ਅਤੇ ਜਿਥੇ ਯਿਸੂ ਖਲੋਟਾ ਸੀ ਛਟ੍ਟ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ। 5 ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।” 6 ਕੁਝ ਨੇਮ ਦੇ ਉਪਦੇਸ਼ਕ ਉਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ, 7 “ਇਹ ਮਨੁੱਖ ਇਉਂ ਕਿਵੇ ਬੋਲਦਾ ਹੈ? ਇਹ ਪ੍ਰਭੂ ਦੇ ਖਿਲਾਫ਼ ਬੋਲ ਰਿਹਾ ਹੈ। ਇੱਕ ਪ੍ਰਭੂ ਤੋਂ ਬਿਨਾ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸਕਦਾ।” 8 ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿਚਾਰ ਪਏ ਕਰਦੇ ਹੋ? 9 ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜਾ ਹੋ, ਆਪਣਾ ਬਿਸਤਰਾ ਲੈ ਤੇ ਜਾ?’ 10 ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਉਸਨੇ ਅਧਰੰਗੀ ਨੂੰ ਆਖਿਆ, 11 “ਮੈਂ ਤੁਹਾਨੂੰ ਆਖਦਾ ਹਾਂ, ਉਠ ਖੜਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚਲਿਆ ਜਾ।” 12 ਉਹ ਅਧਰੰਗੀ ਉਠਿਆ, ਉਸਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪ੍ਰਭੂ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।” 13 ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸਦੇ ਪਿਛੇ ਆਏ ਤਾਂ ਉਸਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। 14 ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸਨੂੰ ਕਿਹਾ, “ਮੇਰੇ ਪਿਛੇ ਹੋ ਤੁਰ।” ਤਾਂ ਲੇਵੀ ਉਠਿਆ ਅਤੇ ਉਸਦੇ ਪਿਛੇ ਹੋ ਤੁਰਿਆ। 15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿਛਾ ਕੀਤਾ ਸੀ। 16 ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸਊਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?” 17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।” 18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰਖ ਸਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰਖਦੇ?” 19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸਕਦੇ ਹਨ ਜਾਂ ਉਹ ਵਰਤ ਰਖ ਸਕਦੇ ਹਨ? ਜਿੰਨਾ ਚਿਰ ਲਾੜਾ ਉਸਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰਖ ਸਕਦੇ। 20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ। 21 “ਕੋਈ ਵੀ ਮਨੁੱਖ ਅਨਸੁੰਗੜੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵਡਿਆਂ ਕ੍ਕਰ ਦੇਵੇਗੀ। 22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰਖਦੇ ਹਨ।” 23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸਦੇ ਚੇਲੇ ਉਸਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲਿਆਂ ਨੇ ਕੁਝ ਅਨਾਜ ਦੇ ਦਾਣੇ ਚੁੱਕੇ ਤੇ ਖਾ ਲਏ। 24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।” 25 ਉਸਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਅਤੇ ਉਸਦੇ ਚੇਲੇ ਭੁਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ। 26 ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਚਢ਼ਾਵੇ ਵਾਲੀਆਂ ਰੋਟੀਆਂ ਖਾ ਲਾਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸਦੇ ਨਾਲ ਸਨ।” 27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ। 28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।”

3:1 ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁਂਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। 2 ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁਂਡੇ ਨੂੰ ਠੀਕ ਕਰੇਗਾ ਕਿ ਨਹੀਂ। 3 ਯਿਸੂ ਨੇ ਉਸ ਟੁਂਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇਥੇ ਵਿਚਾਲੇ ਖਢ਼ਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ। 4 ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ। 5 ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ। 6 ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ। 7 ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿਚ ਉਸਦੇ ਮਗਰ ਹੋ ਤੁਰੇ। 8 ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ। 9 ਜਦੋਂ ਉਸਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸਨੂੰ ਦਬਾ ਨਾ ਲਵੇ। 10 ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁਂਡ ਬਣਾ ਲਿਆ। 11 ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।” 12 ਪਰ ਉਸਨੇ ਭਰਿਸ਼ਟ ਆਤਮਿਆਂ ਨੂੰ ਦ੍ਰਿਢ਼ਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ। 13 ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸਦਿਆ ਅਤੇ ਉਹ ਉਸਦੇ ਕੋਲ ਆਏ। 14 ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ। 15 ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ। 16 ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: 17 ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ” 18 ਅਤੇ ਅੰਦ੍ਰਿਯਾਸ, 19 ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ। 20 ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕਠੀ ਹੋ ਗਈ ਕਿ ਯਿਸੂ ਅਤੇ ਉਸਦੇ ਚੇਲੇ ਰੋਟੀ ਵੀ ਨਾ ਖਾ ਸਕੇ। 21 ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ। 22 ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।” 23 ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ। 24 ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸਕਦਾ। 25 ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸਕਦਾ। 26 ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸਕਦਾ ਅਤੇ ਉਸਦਾ ਅੰਤ ਹੋ ਜਾਵੇਗਾ। 27 “ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ। 28 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ, 29 ਪਰ ਜੇਕਰ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।” 30 ਯਿਸੂ ਨੇ ਇਹ ਇਸਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵਸ੍ਸ ਹੈ। 31 ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ। 32 ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁਛ-ਗਿਛ ਕਰ ਰਹੇ ਹਨ।” 33 ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?” 34 ਤਦ ਉਸਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ। 35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

4:1 ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚਢ਼ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜੇ ਰਹੇ। 2 ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਤਾਂ ਰਾਹੀਂ ਸਮਝਾਈਆਂ। ਉਸਨੇ ਕਿਹਾ, 3 “ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।” 4 ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ। 5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ। 6 ਪਰ ਜਦੋਂ ਹੀ ਸੂਰਜ ਚਢ਼ਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜਢ਼ ਬਹੁਤੀ ਡੂੰਘੀ ਨਹੀਂ ਸੀ। 7 ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿਚਕਾਰ ਡਿੱਗੇ, ਪਰ ਉਥੇ ਕੰਡਿਆਲੀਆਂ ਝਾੜੀਆਂ ਵਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ। 8 ਕੁਝ ਹੋਰ ਬੀਜ ਵਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸਠ ਗੁਣਾ ਅਤੇ ਕੁਝ ਨੇ ਸੌ ਗੁਣਾ ਵਧ ਝਾੜ ਦਿੱਤਾ। 9 ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।” 10 ਬਾਦ ਵਿੱਚ ਜਦੋਂ ਯਿਸੂ ਇਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ। 11 ਉਸਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ। 12 ਮੈਂ ਇਉਂ ਕਰਦਾ ਹਾਂ ਤਾਂ ਜੋ:‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ।ਉਹ ਸੁਨਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ।ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸਕਦੇ।’” 13 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ? 14 ਬੀਜਨ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ। 15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ। 16 “ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ। 17 ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ। 18 “ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ, 19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ। 20 “ਬਾਕੀ ਲੋਕ ਵਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸਠ ਗੁਣਾ ਅਤੇ ਕੋਈ ਸੌ ਗੁਣਾ।” 21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮ੍ਹਾਦਾਨ ਤੇ ਰਖਦੇ ਹੋ। 22 ਹਰ ਲੁਕੀ ਚੀਜ਼ ਦਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ। 23 ਤੁਸੀਂ ਲੋਕ ਜੋ ਸੁਣ ਸਕਦੇ ਹੋ, ਸੁਣੋ! 24 “ਉਸਨੇ ਉਨ੍ਹਾਂ ਨੂੰ ਇਹ ਵੀ ਆਖਿਆ, “ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ। 25 ਜਿਸ ਮਨੁੱਖ ਕੋਲ ਕੁਝ ਹੈ ਉਸਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।” 26 ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ। 27 ਬੀਜ ਵਧਣ ਲੱਗਦਾ ਹੈ। ਉਹ ਦਿਨ-ਰਾਤ ਵਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵਧ ਰਿਹਾ ਹੈ। 28 ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵਧਦੀ ਹੈ, ਫ਼ੇਰ ਸਿਟ੍ਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ। 29 ਜਦੋਂ ਤੀਕਰ ਦਾਣੇ ਪਕ੍ਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸਨੂੰ ਵਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾ ਆ ਜਾਂਦਾ ਹੈ।” 30 ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ‘ਚ ਲਿਆਵਾਂ 31 ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ। 32 ਪਰ ਜਦੋਂ ਇਹ ਬੀਜਿਆ ਜਾਂਦਾਹੈ, ਇਹ ਵਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁਪ੍ਪ ਤੋਂ ਬਚਾਉਂਦੇ ਹਨ।” 33 ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵਧ ਤੋਂ ਵਧ ਉਹ ਸਮਝਣ ਯੋਗ ਸਨ। 34 ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇਕੱਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ। 35 ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।” 36 ਯਿਸੂ ਤੇ ਉਸਦੇ ਚੇਲੇ ਬਾਕੀ ਲੋਕਾਂ ਨੂੰ ਉਥੇ ਹੀ ਛੱਡਕੇ, ਉਸ ਬੇੜੀ ਵਿੱਚ ਬੈਠਕੇ ਚਲੇ ਗਏ ਜਿਸ ਬੇੜੀ ‘ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸਦੇ ਨਾਲ ਸਨ। 37 ਤਦ ਝੀਲ ਤੇ ਭਿਆਨਕ ਹਨੇਰੀ ਵਗ੍ਹੀ। ਲਹਿਰਾਂ ਬੇੜੀ ਦੇ ਨਾਲ ਵਜ੍ਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ। 38 ਯਿਸੂ ਉਸ ਵਕਤ ਬੇੜੀ ਦੇ ਪਿਛਲੇ ਪਾਸੇ ਇੱਕ ਸਿਰਹਾਣਾ ਰਖਕੇ ਸੁੱਤਾ ਹੋਇਆ ਸੀ। ਉਸਦੇ ਚੇਲਿਆਂ ਨੇ ਉਸਨੂੰ ਉਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।” 39 ਯਿਸੂ ਉਠਿਆ ਅਤੇ ਉਸਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ। 40 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?” 41 ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”

5:1 ਯਿਸੂ ਅਤੇ ਉਸਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ। 2 ਜਦੋਂ ਯਿਸੂ ਬੇੜੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਸ ਕੋਲ ਆਇਆ। 3 ਇਹ ਮਨੁੱਖ ਕਬਰਾਂ ਵਿਚਕਾਰ ਰਹਿੰਦਾ ਸੀ। ਕੋਈ ਉਸਨੂੰ ਜੰਜ਼ੀਰਾਂ ਨਾਲ ਵੀ ਨਹੀਂ ਬੰਨ੍ਹ ਸਕਦਾ ਸੀ। 4 ਕਈ ਵਾਰ ਉਸਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋੜ ਸੁੱਟਾਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸਨੂੰ ਕਾਬੂ ਕਰ ਸਕਦਾ। 5 ਦਿਨ-ਰਾਤ ਇਹ ਆਦਮੀ ਕਬਰਾਂ ਵਿਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ। 6 ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ। 7 ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।” 8 ਉਸਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।” 9 ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?”ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।” 10 ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕਾਢੇ। 11 ਉਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ। 12 ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।” 13 ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ। 14 ਜਿਹੜੇ ਆਦਮੀ ਉਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰਖਵਾਲੀ ਕਰ ਰਹੇ ਸਨ ਨਸ੍ਸ ਗਏ ਅਤੇ ਨਸ੍ਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ। 15 ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ। 16 ਕੁਝ ਲੋਕ ਉਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ। 17 ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡਕੇ ਚਲੇ ਜਾਣ ਲਈ ਮਿੰਨਤ ਕੀਤੀ। 18 ਜਿਉਂ ਹੀ ਯਿਸੂ ਬੇੜੀ ਵਿੱਚ ਚਢ਼ਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ। 19 ਪਰ ਯਿਸੂ ਨੇ ਉਸਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।” 20 ਉਹ ਆਦਮੀ ਚਲਿਆ ਗਿਆ। ਉਸਨੇ ਦਿਕਾਪੁਲਿਸ ਦੇ ਲੋਕਾਂ ਨੂੰ ਦਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ। 21 ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇੜੇ ਉਸ ਕੋਲ ਇੱਕ ਵੱਡੀ ਭੀੜ ਇਕਠੀ ਹੋ ਗਈ। 22 ਉਥੇ ਪ੍ਰਾਰਥਨਾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰੁਸ ਸੀ। ਜਦੋਂ ਉਸਨੇ ਯਿਸੂ ਨੂੰ ਲਭ ਲਿਆ, ਤਾਂ ਉਹ ਉਸਦੇ ਪੈਰੀਂ ਪੈ ਗਿਆ। 23 ਅਤੇ ਉਹ ਉਸਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।” 24 ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿਛਾ ਕਰ ਰਹੇ ਸਨ ਅਤੇ ਉਹ ਉਸਨੂੰ ਦਬਾਈ ਜਾ ਰਹੇ ਸਨ। 25 ਉਥੇ ਇੱਕ ਔਰਤ ਸੀ, ਜਿਸਨੂੰ ਪਿਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ। 26 ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ। 27 ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀੜ ਵਿਚਕਾਰ ਉਸਦੇ ਪਿਛੇ ਆ ਗਈ ਅਤੇ ਉਸਦੇ ਕੱਪੜੇ ਨੂੰ ਛੂਹਿਆ। 28 ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।” 29 ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸਨੇ ਆਪਣੇ ਸ਼ਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ। 30 ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?” 31 ਉਸਦੇ ਚੇਲਿਆਂ ਨੇ ਉਸਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?” 32 ਪਰ ਯਿਸੂ ਉਸ ਵਿਅਕਤੀ ਨੂੰ ਲਭਣ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ। 33 ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ। 34 ਤਾਂ ਉਸਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।” 35 ਜਦੋਂ ਯਿਸੂ ਅਜੇੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋ ਆਏ ਅਤੇ ਉਸਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?” 36 ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰਖ।” 37 ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚਲਾ ਗਿਆ। 38 ਜਦੋਂ ਉਹ ਉਥੇ ਪਹੁੰਚੇ, ਯਿਸੂ ਨੇ ਉਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉਥੇ ਬੜੀ ਭਾਜੜ ਪਈ ਹੋਈ ਸੀ। 39 ਯਿਸੂ ਉਸ ਘਰ ਦੇ ਅੰਦਰ ਵੜਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬਚ੍ਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।” 40 ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ।ਉਸਨੇ ਸਭ ਨੂੰ ਘਰੋਂ ਚਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿਥੇ ਬਚ੍ਚੀ ਸੀ। ਉਸਨੇ ਆਪਣੇ ਨਾਲ ਉਸ ਕਮਰੇ ਵਿੱਚ ਬਚ੍ਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ। 41 ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸਨੂੰ ਕਿਹਾ, ਜਿਸਦਾ ਅਰਥ ਹੈ ਕਿ ਹੇ ਕੰਨਿਆ, “ਮੈਂ ਤੈਨੂੰ ਆਖਦਾ ਹਾਂ, ਉਠ! 42 ਕੁੜੀ ਝੱਟ ਉਠ ਖਢ਼ੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ। 43 ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸਨੇ ਉਨ੍ਹਾਂ ਨੂੰ ਉਸ ਕੁੜੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ।

6:1 ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸਦੇ ਚੇਲੇ ਉਸਦੇ ਨਾਲ ਸਨ। 2 ਉਸਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿਥੋਂ ਸਿਖਿਆ ਅਤੇ ਉਸਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿਥੋਂ ਹਾਸਿਲ ਕੀਤੀ ਹੈ? 3 ਉਹ ਤਾਂ ਕੇਵਲ ਤਰਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇਥੇ ਸਾਡੇ ਵਿਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸਨੂੰ ਸਵੀਕਾਰ ਨਾ ਕੀਤਾ। 4 ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸੇਦੇ ਆਪਣੇ ਰਿਸ਼ਤੇਦਾਰ ਅਤੇ ਆਪਣ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।” 5 ਯਿਸੂ ਉਥੇ ਕੋਈ ਕਰਿਸ਼ਮਾ ਨਾ ਕਰ ਸਕਿਆ ਉਸਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ। 6 ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ। 7 ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕਢਣ ਦੀ ਸ਼ਕਤੀ ਵੀ ਦਿੱਤੀ। 8 ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈਕੇ ਜਾਣਾ। 9 ਜੁੱਤੀ ਪਾਓ ਅਤੇ ਜਿਹੜੇ ਕੱਪੜੇ ਤੁਸੀਂ ਪਾਉਂਦੇ ਹੋ ਸਿਰਫ਼ ਉਹੀ ਲਓ। 10 ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾ ਚਿਰ ਉਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ। 11 ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਨ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।” 12 ਤਾਂ ਚੇਲੇ ਉਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ। 13 ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ। 14 ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।” 15 ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।”ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।” 16 ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵਢਿਆ ਸੀ ਹੁਣ ਫ਼ੇਰ ਜੀ ਉਠਿਆ ਹੈ।” 17 ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ। 18 ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।” 19 ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵਸ੍ਸ ਨਹੀਂ ਸੀ ਚੱਲਦਾ। 20 ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰਖ ਸੀ, ਇਸ ਲਈ ਉਸਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ। 21 ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ। 22 ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨਚ੍ਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸਦੇ ਨਾਚ ਦਾ ਅਨੰਦ ਮਾਣਿਆ।ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।” 23 ਉਸਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅਧਾ ਰਾਜ ਹੀ ਕਿਉਂ ਨਾ ਹੋਵੇ।” 24 ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?”ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।” 25 ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।” 26 ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸਨੂੰ ਇਨਕਾਰ ਨਹੀਂ ਸੀ ਕਰ ਸਕਦਾ। 27 ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵਢ ਦਿੱਤਾ। 28 ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸਨੇ ਕੁੜੀ ਅੱਗੇ ਪੇਸ਼ ਕੀਤਾ ਅਤੇ ਉਸ ਕੁੜੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ। 29 ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸ਼ਰੀਰ ਲੈ ਜਾਕੇ ਕਬਰ ਵਿੱਚ ਰਖ ਦਿੱਤਾ। 30 ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ। 31 ਬ੍ਬਹੁਤ ਸਾਰੇ ਲੋਕ ਉਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇਕੱਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸਕੀਏ।” 32 ਤਾਂ ਯਿਸੂ ਅਤੇ ਉਸਦੇ ਚੇਲੇ ਇਕੱਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। 33 ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉਥੇ ਪਹੁੰਚੇ ਜਿਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਉਥੇ ਮੌਜੂਦ ਸਨ। 34 ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ। 35 ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ। 36 ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸਕਣ।” 37 ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।”ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।” 38 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।” 39 ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।” 40 ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ। 41 ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ। 42 ਸਭ ਲੋਕਾਂ ਨੇ ਆਪਣੀ ਭੁਖ ਮੁਤਾਬਕ ਖਾਧਾ। 43 ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। 44 ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ। 45 ਫ਼ਿਰ ਉਸਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚਢ਼ਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉਥੇ ਹੀ ਰਹਿ ਪਿਆ। ਯਿਸੂ ਆਪ ਉਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸਨੂੰ ਆਉਣ ਵਿੱਚ ਦੇਰੀ ਹੋ ਸਕਦੀ ਹੈ। ਅਤੇ ਉਸਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ। 46 ਜਦੋਂ ਉਸਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾੜੀ ਉੱਤੇ ਪ੍ਰਾਰਥਨਾ ਲਈ ਚਲਾ ਗਿਆ। 47 ਆਥਣ ਤੱਕ, ਬੇੜੀ ਝੀਲ ਦੇ ਵਿਚਕਾਰ ਸੀ ਪਰ ਇਕੱਲਾ ਯਿਸੂ ਹਾਲੇ ਵੀ ਕੰਢੇ ਉੱਤੇ ਖਢ਼ਾ ਸੀ। 48 ਉਸਨੇ ਵੇਖਿਆ ਕਿ ਦੂਰ ਬੇੜੀ ਅਜੇ ਝੀਲ ਵਿਚਕਾਰ ਹੈ ਅਤੇ ਚਪ੍ਪੂ ਚਲਾਉਣ ਲਈ ਚੇਲੇ ਬੜਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇੜੀ ਵੱਲ ਆਇਆ, ਅਤੇ ਉਹ ਬੇੜੀ ਤੋਂ ਥੋੜਾ ਅਗਾਂਹ ਤੁਰਿਆ। 49 ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ। 50 ਸਾਰੇ ਚੇਲੇ ਉਸਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!” 51 ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚਢ਼ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ। 52 ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸਕੇ ਕਿਉਂਕਿ ਉਹ ਪੱਥਰ ਦਿਲ ਸਨ। 53 ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ। 54 ਜਦੋਂ ਉਹ ਬੇੜੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ। 55 ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌੜੇ, ਇਹ ਦੱਸਣ ਲਈ ਕਿ ਯਿਸੂ ਉਥੇ ਸੀ। ਜੋਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ। 56 ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸਨੂੰ ਛੋਹਿਆ ਚੰਗੇ ਹੋ ਗਏ।

7:1 ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ। 2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ। 3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ। 4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ। 5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?” 6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ,‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। 7 ਉਨ੍ਹਾਂ ਦਾ ਮਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ।ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ 8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।” 9 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ! 10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।” 11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’ 12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ। 13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।” 14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ। 15 ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।” 16 17 ਜਦੋਂ ਯਿਸੂ ਲੋਕਾਂ ਨੂੰ ਛੱਡਕੇ ਘਰ ਵਿੱਚ ਵੜਿਆ, ਉਸਦੇ ਚੇਲਿਆਂ ਨੇ ਉਸਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ। 18 ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ। 19 ਕਿਉਂਕਿ ਇਹ ਚੀਜ਼ਾਂ ਢਿਡ੍ਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸ਼ਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹਾੜਾ ਮਨੁੱਖ ਲਈ ਅਸ਼ੁਧ ਹੈ। 20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸਨੂੰ ਅਸ਼ੁਧ ਬਨਾਉਂਦਾ ਹੈ। 21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿਚਾਰ, ਜਿਨਸੀ ਪਾਪ, ਚੋਰੀਆਂ, ਕਤਲ। 22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ। 23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁਧ ਬਣਾਉਂਦੀਆਂ ਹਨ।” 24 ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ। 25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ। 26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ। 27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬਚਿਆਂ ਦੀ ਰੋਟੀ ਲੈਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।” 28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।” 29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।” 30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸਨੂੰ ਛੱਡ ਦਿੱਤਾ ਸੀ। 31 ਉਸਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ। 32 ਜਦੋਂ ਉਹ ਉਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰਖਕੇ ਉਸਨੂੰ ਚੰਗਾ ਕਰ ਦੇਵੇ। 33 ਯਿਸੂ ਉਸ ਬੰਦੇ ਨੂੰ ਭੀੜ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੂਹਿਆ। 34 ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ‘ਚ ਹਉਂਕਾ ਭਰਿਆ ਅਤੇ ਉਸਨੂੰ ਆਖਿਆ, (ਇਸਦਾ ਭਾਵ, “ਖੁਲ੍ਹ ਜਾ!”) 35 ਜਦੋਂ ਉਸਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰਥ ਸੀ। 36 ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ। 37 ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”

8:1 ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, 2 “ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ। 3 ਜੇਕਰ ਮੈਂ ਇਨ੍ਹਾਂ ਨੂੰ ਭੁਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇਥੋਂ ਕਾਫ਼ੀ ਦੂਰ ਰਹਿੰਦੇ ਹਨ।” 4 ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿਥੋਂ ਕਰ ਸਕਦੇ ਹਾਂ?” 5 ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।” 6 ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸਨੇ ਸੱਤ ਰੋਟੀਆਂ ਲੈਕੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸਨੇ ਆਖਿਆ ਸੀ। 7 ਚੇਲਿਆਂ ਕੋਲ ਕੁਝ ਛੋਟੀਆਂ ਮਛੀਆਂ ਵੀ ਸਨ ਅਤੇ ਉਸਨੇ ਮਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸਨੇ ਉਨ੍ਹਾਂ ਨੂੰ ਮਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ। 8 ਸਭ ਲੋਕਾਂ ਨੇ ਢਿਡ੍ਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ। 9 ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ। 10 ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚਢ਼ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ। 11 ਫ਼ਰੀਸੀ ਯਿਸੂ ਕੋਲ ਆਏ ਅਤੇ ਉਸਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸਨੂੰ ਕਿਹਾ, ‘ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।’ 12 ਯਿਸੂ ਨੇ ਆਪਣੇ ਆਤਮੇ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।” 13 ਫ਼ੇਰ ਉਹ ਫ਼ਰੀਸੀਆਂ ਨੂੰ ਛੱਡਕੇ, ਬੇੜੀ ਵਿੱਚ ਚਢ਼ਿਆ ਅਤੇ ਝੀਲ ਪਾਰ ਕਰ ਗਿਆ। 14 ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ। 15 ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!” 16 ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।” 17 ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰਥ ਨਹੀਂ? 18 ਕੀ ਤੁਸੀਂ ਆਪਣੀਆਂ ਅਖਾਂ ਨਾਲ ਨਹੀਂ ਵੇਖ ਸਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ। 19 ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।” 20 “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।” 21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, “ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?” 22 ਯਿਸੂ ਅਤੇ ਉਸਦੇ ਚੇਲੇ ਬੈਤਸੈਦਾ ਨੂੰ ਆਏ। ਉਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸਨੂੰ ਛੋਹੇ। 23 ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅਖਾਂ ਤੇ ਥੁਕਿਆ ਅਤੇ ਆਪਣੇ ਹੱਥ ਉਸ ਉੱਤੇ ਰਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸਕਦਾ ਹੈ?” 24 ਅੰਨ੍ਹੇ ਆਦਮੀ ਨੇ ਨਜ਼ਰ ਪਟ੍ਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁਖਾਂ ਵਾਂਗ ਦਿਸਦੇ ਹਨ।” 25 ਤਦ ਯਿਸੂ ਨੇ ਫ਼ੇਰ ਉਸਦੀਆਂ ਅਖਾਂ ਉੱਤੇ ਹੱਥ ਰਖੇ ਤਾਂ ਉਸ ਆਦਮੀ ਨੇ ਅਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰਥ ਸੀ। 26 ਯਿਸੂ ਨੇ ਉਸ ਆਦਮੀ ਨੂੰ ਘਰ ਵਾਪਸ ਜਾਣ ਲਈ ਆਖਿਆ ਅਤੇ ਚਿਤਾਵਨੀ ਦਿੱਤੀ, “ਸ਼ਹਿਰ ਵਿੱਚ ਨਾ ਜਾਵੀਂ।” 27 ਯਿਸੂ ਅਤੇ ਉਸਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, ਲੋਕ ਕੀ ਕਹਿੰਦੇ ਹਨ “ਮੈਂ ਕੌਣ ਹਾਂ?” 28 ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।” 29 ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?”ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।” 30 ਫ਼ਿਰ ਉਸਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।” 31 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ। 32 ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ।ਉਸਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸਨੂੰ ਇੱਕ ਪਾਸੇ ਲੈਜਾਕਿ ਉਸਦੀਆਂ ਕਹੀਆਂ ਗੱਲਾਂ ਕਾਰਣ ਉਸਨੂੰ ਝਿੜਕਣ ਲੱਗਾ। 33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤਕਿਆ। ਤਦ ਉਸਨੇ ਪਤਰਸ ਨੂੰ ਨਿੰਦਿਆ ਅਤੇ ਉਸਨੂੰ ਕਿਹਾ, “ਮੇਰੇ ਤੋਂ ਦੂਰ ਚਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।” 34 ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਸਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਉਸਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲੇ। 35 ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼-ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸਨੂੰ ਬਚਾ ਲਵੇਗਾ। 36 ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ? 37 ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸਕਦਾ ਹੈ?” 38 ਕਿਉਂਕਿ ਜੋ ਮਨੁੱਖ ਇਸ ਪੀਢ਼ੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਵਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”

9:1 ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹੜੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।” 2 ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ। 3 ਉਸਦੇ ਕੱਪੜੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ। 4 ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ। 5 ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇਥੇ ਹੋਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।” 6 ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ। 7 ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।” 8 ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ। 9 ਯਿਸੂ ਅਤੇ ਚੇਲੇ ਜਦੋਂ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ, “ਤੁਸੀਂ ਜੋ ਕੁਝ ਵੇਖਿਆ ਹੈ, ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕਰਨੀ। ਓਨੀ ਦੇਰ ਇੰਤਜ਼ਾਰ ਕਰੋ ਜਦ ਤੱਕ ਕਿ ਮਨੁੱਖ ਦਾ ਪੁੱਤਰ ਮੌਤ ਤੋਂ ਨਹੀਂ ਉਭਾਰਿਆ ਜਾਂਦਾ।” 10 ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿਚਕਾਰ ਹੀ ਰਖੀਆਂ, ਅਤੇ ਉਹ ਆਪਸ ਵਿੱਚ ਵਿਚਾਰ ਕਰ ਰਹੇ ਸਨ ਕਿ ‘ਮੌਤ ਤੋਂ ਉਭਰਨ’ ਦਾ ਅਰਥ ਕੀ ਹੋਇਆ? 11 ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?” 12 ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ? 13 ਮੈਂ ਤੁਹਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।” 14 ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ। 15 ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ। 16 ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?” 17 ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ। 18 ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।” 19 ਯਿਸੂ ਨੇ ਆਖਿਆ, “ਹੇ ਅਨਾਸਥਾਵਾਨ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!” 20 ਤਾਂ ਚੇਲੇ ਉਸ ਲੜਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ। 21 ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?”ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ। 22 ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।” 23 ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।” 24 ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।” 25 ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।” 26 ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬੜੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।” 27 ਪਰ ਯਿਸੂ ਨੇ ਬੱਚੇ ਦਾ ਹੱਥ ਫ਼ੜਿਆ ਤੇ ਉਹ ਉਠਕੇ ਖਲੋ ਗਿਆ। 28 ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕਢ ਸਕੇ?” 29 ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕਢਿਆ ਜਾ ਸਕਦਾ ਹੈ।” 30 ਤਦ ਯਿਸੂ ਤੇ ਉਸਦੇ ਚੇਲੇ ਉਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿਥੇ ਹਨ। 31 ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।” 32 ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸਕੇ ਪਰ ਉਹ ਉਸਤੋਂ ਇਸਦਾ ਮਤਲਬ ਪੁਛਣ ਤੋਂ ਵੀ ਡਰਦੇ ਰਹੇ। 33 ਯਿਸੂ ਅਤੇ ਉਸਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?” 34 ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ? 35 ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।” 36 ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖੜਾ ਕੀਤਾ। ਫ਼ੇਰ ਉਸਨੂੰ ਕੁਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ, 37 “ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ। 38 ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧੜੇ ਵਿੱਚੋਂ ਨਹੀਂ ਸੀ। 39 ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ। 40 ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ। 41 ਮੈਂ ਤੁਹਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ। 42 “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬਚਿਆਂ ਤ੍ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰਖਦੇ ਹਨ, ਪਾਪ ਕਰਵਾਏ ਤਾਂ ਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗਲ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹੇ ਅਤੇ ਸਮੁੰਦਰ ਵਿੱਚ ਕੁਦ੍ਦ ਜਾਵੇ। 43 ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁਂਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ। 44 45 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ। 46 47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ। 48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸਕਦੀ। 49 “ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ। 50 “ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।” 10:1 ਫ਼ੇਰ ਯਿਸੂ ਉਥੋਂ ਉਠਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉਥੇ ਫ਼ਿਰ ਲੋਕ ਇਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ। 2 ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?” 3 ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?” 4 ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।” 5 ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ। 6 ਜਦੋਂ ਪਰਮੇਸ਼ੁਰ ਨੇ ਇਹ ਦਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਮਾਦਾ ਬਣਾਇਆ।’ 7 ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ। 8 ਅਤੇ ਉਹ ਇੱਕ ਹੋ ਜਾਵਣਗੇ। ‘ਇਸ ਲਈ ਉਹ ਦੋ ਲੋਕ ਨਹੀਂ ਸਗੋਂ ਇੱਕ ਹੋਣਗੇ।’ 9 ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵਖਰਾ ਨਹੀਂ ਕਰਨਾ ਚਾਹੀਦਾ। 10 ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸਨੂੰ ਤਲਾਕ ਬਾਰੇ ਪੁੱਛਿਆ ਤਾਂ 11 ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ। 12 ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।” 13 ਲੋਕੀ ਆਪਣੇ ਛੋਟੇ ਬਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ। 14 ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾੜਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬਚਿਆਂ ਵਰਗੇ ਹਨ। 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।” 16 ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। 17 ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?” 18 ਉਸਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪ੍ਰਭੂ ਹੀ ਸਤਿ ਹੈ। 19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” 20 ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਵੇਖਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।” 21 ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।” 22 ਪਰ ਉਹ ਆਦਮੀ ਬਹੁਤ ਨਿਰਾਸ਼ ਅਤੇ ਉਦਾਸੀ ਨਾਲ ਉਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ। 23 ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।” 24 ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ! 25 ਸੂਈ ਦੇ ਨਕ੍ਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!” 26 ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਾਣ ਲੱਗੇ, “ਤਾਂ ਫ਼ੇਰ ਕੌਣ ਬਚ ਸਕਦਾ ਹੈ?” 27 ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।” 28 ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।” 29 ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵਧ ਪ੍ਰਾਪਤ ਕਰੇਗਾ। 30 ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ। 31 ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।” 32 ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ। 33 ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ। 34 ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋੜੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।” 35 ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸਦੇ ਕੋਲ ਆਕੇ ਉਸਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।” 36 ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?” 37 ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!” 38 ਉਸਨੇ ਕਿਹਾ, “ਤੁਹਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸਕਦੇ ਹੋ?” 39 ਉਨ੍ਹਾਂ ਉਸਨੂੰ ਆਖਿਆ, “ਹਾਂ ਹੋ ਸਕਦਾ ਹੈ!”ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ। 40 ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।” 41 ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ 42 ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ। 43 ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ। 44 ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। 45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।” 46 ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ। 47 ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।” 48 ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।” 49 ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!”ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।” 50 ਅੰਨ੍ਹਾ ਆਦਮੀ ਫ਼ਟਾ-ਫ਼ਟ ਖੜਾ ਹੋਇਆ, ਉਸਨੇ ਆਪਣਾ ਕੱਪੜਾ ਉਥੇ ਹੀ ਛਡਿਆ ਤ੍ਤੇ ਉਸ ਕੋਲ ਆ ਗਿਆ। 51 ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?”ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।” 52 ਉਸਨੇ ਕਿਹਾ, “ਜਾ, ਤੇਰੀ ਆਸਥਾ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।

11:1 ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇੜੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉਥੇ ਉਸਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ। 2 ਉਸਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹੜਾ ਤੁਹਾਡੇ ਸਾਮ੍ਹਣੇ ਹੈ ਉਥੇ ਜਾਓ, ਜਦੋਂ ਤੁਸੀਂ ਉਥੇ ਦਾਖਲ ਹੋਵੋਂਗੇ ਤਾਂ ਉਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸਨੂੰ ਉਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ। 3 ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸਨੂੰ ਕਿਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋੜ ਹੈ। ਉਹ ਜਲਦੀ ਹੀ ਇਸਨੂੰ ਵਾਪਸ ਭੇਜ ਦੇਵੇਗਾ।’ 4 ਚੇਲੇ ਪਿੰਡ ਨੂੰ ਚਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿਚ ਘਰ ਦੇ ਦਰਵਾਜ਼ੇ ਕੋਲ ਬਝਾ ਹੋਇਆ ਵੇਖਿਆ। ਚੇਲਿਆਂ ਨੇ ਉਸਨੂੰ ਖੋਲ੍ਹਿਆ। 5 ਕੁਝ ਲੋਕ ਉਥੇ ਖੜੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?” 6 ਚੇਲਿਆਂ ਨੇ ਉਨ੍ਹਾਂ ਨੂੰ ਉਹੀ ਉੱਤਰ ਦਿੱਤਾ ਜੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਲੋਕਾਂ ਨੇ ਉਨ੍ਹਾਂ ਨੂੰ ਉਸ ਗਧੀ ਦੇ ਬੱਚੇ ਨੂੰ ਲੈ ਜਾਣ ਦਿੱਤਾ। 7 ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪੜੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ। 8 ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹੜੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ। 9 ਉਹ ਲੋਕ ਜਿਹੜੇ ਉਸਦੇ ਅੱਗੇ ਅਤੇ ਪਿਛੇ ਚਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ,“‘ਉਸਦੀ ਉਸਤਤਿ ਕਰੋ!’‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’ 10 ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ,ਉਸ ਉੱਤੇ ਪ੍ਰਭੂ ਦੀ ਕਿਰਪਾ ਰਹੇ!ਸਵਰਗ ‘ਚ ਪ੍ਰਭੂ ਦੀ ਉਸਤਤਿ ਹੋਵੇ!” 11 ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ। 12 ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁਖ ਲੱਗੀ ਸੀ। 13 ਉਸਨੇ ਥੋੜੀ ਵਿਥ ਤੇ ਇੱਕ ਪਤਿਆਂ ਵਾਲਾ ਅੰਜੀਰ ਦਾ ਦ੍ਰਖਤ ਵੇਖਿਆ। ਉਹ ਦ੍ਰਖਤ ਦੇ ਕੋਲ ਗਿਆ, ਇਹ ਵੇਖਾਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪਤ੍ਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ। 14 ਤਾਂ ਉਸਨੇ ਦ੍ਰਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ। 15 ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ। 16 ਯਿਸੂ ਨੇ ਕਿਸੇ ਨੂੰ ਵੀ ਮੰਦਰ ਰਾਹੀਂ ਕੁਝ ਲੈ ਜਾਣ ਦੀ ਆਗਿਆ ਨਾ ਦਿੱਤੀ। 17 ਫ਼ੇਰ ਉਸਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਾਣਾ ਦਿੱਤਾ ਹੈ।’” 18 ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸਦੇ ਉਪਦੇਸ਼ ਤੇ ਹੈਰਾਨ ਸਨ। 19 ਉਸ ਰਾਤ ਯਿਸੂ ਅਤੇ ਉਸਦੇ ਚੇਲਿਆਂ ਨੇ ਉਹ ਸ਼ਹਿਰ ਛੱਡ ਦਿੱਤਾ। 20 ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸਨੂੰ ਯਿਸੂ ਨੇ ਪਿਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜਢ਼ਾ ਵੀ ਸੜ ਗਈਆਂ ਸਨ। 21 ਤਦ ਪਤਰਸ ਨੇ ਚੇਤੇ ਕਰਕੇ ਉਸਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।” 22 ਯਿਸੂ ਨੇ ਆਖਿਆ, “ਪ੍ਰਭੂ ਤੇ ਆਸਥਾ ਰਖੋ। 23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ਖੜਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ। ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਆਸਥਾ ਰਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ। 24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪ੍ਰਭੂ ਤੇ ਭਰੋਸਾ ਰਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ। 25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।” 26 27 ਯਿਸੂ ਅਤੇ ਉਸਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ। 28 ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?” 29 ਉਸਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ। 30 ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?” 31 ਇਨ੍ਹਾਂ ਯਹੂਦੀ ਆਗੂਆਂ ਨੇ ਉਸਦੇ ਸਵਾਲ ਬਾਰੇ ਆਪਸ ਵਿੱਚ ਵਿਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ‘ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?’ 32 ਪਰ ਜੇਕਰ ਅਸੀਂ ਕਹਿੰਦੇ ਹਾਂ, ‘ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ’ ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ। 33 ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।”ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”

12:1 ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸਨੇ ਬਾਗ ਦੇ ਆਲੇ-ਦੁਆਲੇ ਬਾੜ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚਲਾ ਗਿਆ। 2 “ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ। 3 ਪਰ ਉਨ੍ਹਾਂ ਨੇ ਉਸਨੂੰ ਫ਼ੜਕੇ ਕੁਟਿਆ ਅਤੇ ਬਿਨਾ ਕੁਝ ਦਿੱਤੇ ਵਾਪਸ ਭੇਜ ਦਿੱਤਾ। 4 ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ। 5 ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ। 6 “ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਮਾਲੀ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’ 7 “ਪਰ ਕਿਸਾਨਾਂ ਨੇ ਆਪਸ ‘ਚ ਵਿਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’ 8 ਤਾਂ ਉਨ੍ਹਾਂ ਨੇ ਉਸਦੇ ਪੁੱਤਰ ਨੂੰ ਵੀ ਫੜਿਆ ਅਤੇ ਜਾਨੋ ਮਾਰਕੇ ਖੇਤੋਂ ਪਾਰ ਸੁੱਟ ਦਿੱਤਾ। 9 “ਸੋ ਹੁਣ ਬਾਗ ਦਾ ਮਾਲਕ ਕੀ ਕਰੇਗਾ? ਹੁਣ ਉਹ ਬਾਗ ਵਿੱਚ ਆਵੇਗਾ ਅਤੇ ਸਾਰੇ ਕਿਸਾਨਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਨਾਂ ਨੂੰ ਸੌਂਪੇਗਾ। 10 ਤੁਸੀਂ ਇਹ ਅਵਸ਼ ਪੋਥੀ ਵਿੱਚ ਪਢ਼ਿਆ ਹੋਵੇਗਾ:‘ਜਿਸ ਪੱਥਰ ਨੂੰ ਉਸਾਰੀਏ ਨੇ ਰੱਦ ਕਿਤਾ ਸੋ ਖੂਂਜੇ ਦਾ ਸਿਰਾ ਹੋ ਗਿਆ। 11 ਪ੍ਰਭੂ ਨੇ ਇਹ ਸਾਰਾ ਭਾਣਾ ਵਰਤਾਇਆ ਤੇ ਸਾਡੀ ਨਜ਼ਰ ਵਿੱਚ ਇਹ ਅਚਰਜ ਹੈ।’” 12 ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸਨੂੰ ਉਥੇ ਹੀ ਛੱਡਕੇ ਚਲੇ ਗਏ। 13 ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸਦੇ ਬਚਨਾਂ ਵਿੱਚ ਕੁਝ ਦੋਸ਼ ਲਭ ਸਕਣ। 14 ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?” 15 ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।” 16 ਉਨ੍ਹਾਂ ਉਸਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।” 17 ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸਨੂੰ ਦੇਵੋ ਅਤੇ ਜੋ ਪ੍ਰਭੂ ਦੀਆਂ ਹਨ ਉਹ ਪ੍ਰਭੂ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ। 18 ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁੜ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ, 19 “ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰਖ ਬੇ-ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸਕਣ। 20 ਇੱਕ ਵਾਰੀ ਸੱਤ ਭਰਾ ਸਨ। ਪਹਿਲੇ ਦਾ ਵਿਆਹ ਹੋਇਆ ਅਤੇ ਉਹ ਮਰ ਗਿਆ, ਉਸਦੇ ਕੋਈ ਔਲਾਦ ਨਹੀਂ ਸੀ, 21 ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ। 22 ਇੰਝ ਵਾਰੀ-ਵਾਰੀ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ ਪਰ ਸਭ ਹੀ ਬੇ-ਔਲਾਦੇ ਵਾਰੀ-ਵਾਰੀ ਮਰ ਗਏ। ਕਿਸੇ ਭਰਾ ਨੂੰ ਉਸ ਔਰਤ ਨਾਲ ਸੰਤਾਨ ਨਾ ਮਿਲੀ। ਆਖਿਰਕਾਰ, ਉਹ ਔਰਤ ਵੀ ਮਰ ਗਈ। 23 ਕਿਉਂ ਜੁ ਸਾਰੇ ਸੱਤਾਂ ਭਰਾਵਾਂ ਨੇ ਉਸਨੂੰ ਆਪਣੀ ਪਤਨੀ ਬਣਾਇਆ, ਪੁਨਰ ਉਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?” 24 ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ?” ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ! 25 ਜਦ ਲੋਕ ਮੌਤ ਤੋਂ ਉਭਰਨਗੇ, ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ। 26 ਪਰ ਮੁਰਦਿਆਂ ਦੇ ਉਭਰਨ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ‘ਮੱਚਦੀ ਹੋਈ ਝਾੜੀ’ ਬਾਰੇ ਨਹੀਂ ਪਢ਼ਿਆ। ਉਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’ 27 ਜੇਕਰ ਪ੍ਰਭੂ ਆਖਦਾ ਹੈ ਕਿ ਉਹ ਇਨ੍ਹਾਂ ਦਾ ਪ੍ਰਭੂ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।” 28 ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬੜੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹੜਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?” 29 ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ। 30 ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’ 31 ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵਧ ਮਹੱਤਵਪੂਰਣ ਹਨ।” 32 ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ। 33 ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।” 34 ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇੜੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ। 35 ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ? 36 ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ:‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ,ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ।’ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂ 37 ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਅਤੇ ਵੱਡੀ ਭੀੜ ਖੁਸ਼ੀ ਨਾਲ ਉਸਦੇ ਉਪਦੇਸ਼ ਸੁਣ ਰਹੀ ਸੀ। 38 ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ। 39 ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ। 40 ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪ੍ਰਭੂ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।” 41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ। 42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁਲ੍ਲ ਵੀ ਨਹੀਂ ਸਨ। 43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵਧੇਰੇ ਹਨ। 44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”

13:1 ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!” 2 ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜਾ ਨਹੀਂ ਰਹੇਗਾ।” 3 ਬਾਦ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ। 4 “ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?” 5 ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ। 6 ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ। 7 ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹੜੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ। 8 ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ। 9 “ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ। 10 ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ। 11 ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ। 12 “ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ। 13 ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ। 14 “ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸਨੂੰ ਉਸ ਜਗ੍ਹਾ ਵੇਖੋਂਗੇ ਜਿਥੇ ਇਸਨੂੰ ਨਹੀਂ ਆਉਣਾ ਚਾਹੀਦਾ ਹੈ।’” (ਤੁਸੀਂ ਜਿਹੜਾ ਇਸਨੂੰ ਪਢ਼ਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) ਉਸ ਸਮੇਂ, ਯਹੂਦਿਯਾ ਵਿਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।” 15 ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ। 16 ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸਨੂੰ ਆਪਣਾ ਕੁੜਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ। 17 “ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾੜਾ ਹੋਵੇਗਾ ਜਿਹੜੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ। 18 ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ। 19 ਭਲਾ ਕਿਉਂ? ਓਨ੍ਹੀ ਦਿਨੀ, ਜਿਹੜੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ। 20 ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। 21 “ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ। 22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ। 23 ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ। 24 “ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ,‘ਸੂਰਜ ਹਨੇਰਾ ਹੋ ਜਾਵੇਗਾਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ। 25 ਤਾਰੇ ਅਕਾਸ਼ ਤੋਂ ਡਿੱਗ ਪੈਣਗੇਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ 26 “ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ। 27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ। 28 “ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ। 29 ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇੜੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ। 30 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀਢ਼ੀ ਦੇ ਜਿਉਂਦੇ ਜੀ ਵਾਪਰਨਗੀਆਂ। 31 ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ। 32 “ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ। 33 ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ। 34 “ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ। 35 ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ। 36 ਉਹ ਝੱਟ ਹੀ ਵਾਪਸ ਆ ਸਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁਤ੍ਤੇ ਨਾ ਹੋਵੋ। 37 ਮੈਂ ਇਹ ਤੁਹਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ਜਾਗਦੇ ਰਹੋ।”

14:1 ਦੋ ਦਿਨਾਂ ਪਿਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿਛੇ ਲੱਗੇ ਹੋਏ ਸਨ ਕਿ ਉਸਨੂੰ ਕਿਵੇ ਛਲ ਨਾਲ ਫ਼ੜ ਸਕਣ ਤੇ ਜਾਨੋਂ ਮਾਰ ਸੁੱਟਣ? 2 ਉਨ੍ਹਾਂ ਆਖਿਆ, “ਪਰ ਅਸੀਂ ਤਿਉਹਾਰ ਦੇ ਸਮੇਂ ਉਸਨੂੰ ਨਹੀਂ ਮਾਰ ਸਕਦੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਲੋਕ ਕ੍ਰੋਧ ਵਿੱਚ ਆਕੇ ਕੋਈ ਹੰਗਾਮਾ ਕਰਨ।” 3 ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ। 4 ਉਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ। 5 ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ। 6 ਯਿਸੂ ਨੇ ਆਖਿਆ, “ਤੁਸੀਂ ਉਸਨੂੰ ਇਕੱਲਾ ਛੱਡ ਦਿਉ। ਤੁਸੀਂ ਉਸਨੂੰ ਪਰੇਸ਼ਾਨ ਨਾ ਕਰੋ? ਉਸਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ। 7 ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ। 8 ਉਸਨੇ ਉਹੀ ਕੀਤਾ ਜੋ ਉਹ ਕਰ ਸਕਦੀ ਸੀ। ਉਸਨੇ ਮੇਰੇ ਸ਼ਰੀਰ ਤੇ ਅਤਰ ਡੋਲ੍ਹਿਆ। ਉਸਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸ਼ਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ। 9 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿਥੇ ਕਿਤੇ ਖੁਸ਼-ਖਬਰੀ ਦਾ ਪ੍ਰਚਾਰ ਹੋਵੇਗਾ, ਉਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸਨੂੰ ਯਾਦ ਰੱਖਣਗੇ।” 10 ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸਕਰਿਯੋਤੀ ਅਤੇ ਇਹ ਯਿਸੂ ਨੂੰ ਉਸਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ। 11 ਪ੍ਰਧਾਨ ਜਾਜਕ ਇਹ ਸੁਣਾਕੇ ਬੜਾ ਖੁਸ਼ ਹੋਏ ਅਤੇ ਇਸ ਬਦਲੇ ਉਸਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸਨੂੰ ਫ਼ੜਵਾਉਣ ਦਾ ਮੌਕਾ ਵੇਖ ਰਿਹਾ ਸੀ। 12 ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿਥੇ ਤਿਆਰ ਕਰਾਉਣਾ ਚਾਹੁੰਨਾ ਹੈਂ?” 13 ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘੜਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸਦੇ ਪਿਛੇ ਹੋ ਤੁਰਨਾ। 14 ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸਦੇ ਮਾਲਕ ਨੂੰ ਆਖਣਾ, ‘ਗੁਰੂ ਪੁਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿਥੇ ਉਹ ਅਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾ ਸਕਣ।’ 15 ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।” 16 ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ। 17 ਸ਼ਾਮ ਦੇ ਵੇਲੇ, ਯਿਸੂ ਬਾਰ੍ਹਾਂ ਰਸੂਲਾਂ ਨਾਲ ਆਇਆ। 18 ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ੜਾਵਾਏਗਾ।” 19 ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਅਤੇ ਹਰ ਇੱਕ ਨੇ ਉਸਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ? 20 ਉਸਨੇ ਆਖਿਆ, “ਜੋ ਆਦਮੀ ਮੈਨੂੰ ਫ਼ੜਵਾਏਗਾ ਉਹ ਤੁਹਾਡੇ ਬਾਰ੍ਹਾਂ ਵਿੱਚੋਂ ਹੀ ਹੈ ਅਤੇ ਇਹ ਉਹ ਹੈ ਜੋ ਮੇਰੇ ਭੋਜਨ ਵਾਲੇ ਕਟੋਰੇ ਵਿੱਚ ਮੇਰੇ ਨਾਲ ਹੀ ਹੱਥ ਪਾਉਂਦਾ ਹੈ। 21 ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸਨੂੰ ਫ਼ੜਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।” 22 ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸ਼ਰੀਰ ਹੈ।” 23 ਤਾਂ ਉਸਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ। 24 ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ 25 ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।” 26 ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾੜ ਨੂੰ ਚਲੇ ਗਏ। 27 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ:‘ਮੈਂ ਆਜੜੀ ਨੂੰ ਮਾਰਾਂਗਾਅਤੇ ਭੇਡਾਂ ਖਿਲ੍ਲਰ ਜਾਣਗੀਆਂ।’ 28 ਪਰ ਮੈਂ ਮਰਨ ਉਪਰੰਤ ਮੁੜ ਜਿਉਣ ਦੇ ਬਾਦ ਗਲੀਲ ਨੂੰ ਜਾਵਾਂਗਾ। ਤੁਹਾਡੇ ਉਥੇ ਪਹੁੰਚਣ ਤੋਂ ਪਹਿਲਾਂ ਮੈਂ ਉਥੇ ਹੋਵਾਂਗਾ।” 29 ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਆਸਥਾ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।” 30 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?” 31 ਪਰ ਪਤਰਸ ਨੇ ਬੜੀ ਦ੍ਰਿਢ਼ਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸਨੂੰ ਇੰਝ ਹੀ ਆਖਿਆ। 32 ਫ਼ੇਰ ਯਿਸੂ ਆਤੇ ਉਸਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇਥੇ ਬੈਠੋ।” 33 ਉਸਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁਖੀ ਅਤੇ ਦਿਲਗੀਰ ਸੀ। 34 ਉਸਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇਥੇ ਠਹਿਰੋ ਅਤੇ ਜਾਗਦੇ ਰਹੋ।” 35 ਯਿਸੂ ਉਨ੍ਹਾਂ ਤੋਂ ਥੋੜੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ। 36 ਉਸਨੇ ਪ੍ਰਾਰਥਨਾ ਕੀਤੀ, “ਅਬ੍ਬਾ, ਹੇ ਪਿਤਾ, ਤੂੰ ਸਭ ਕੁਝ ਕਰ ਸਕਦਾ ਹੈਂ। ਇਹ ਦੁਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਹੇ ਪ੍ਰਭੂ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।” 37 ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਸਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੰਟੇ ਵਾਸਤੇ ਨਹੀਂ ਜਾਗ ਸਕਦਾ? 38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਿਆਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ” 39 ਯਿਸੂ ਫ਼ਿਰ ਉਥੇ ਗਿਆ ਅਤੇ ਉਹੋਂ ਗੱਲਾਂ ਆਖਕੇ ਪ੍ਰਾਰਥਨਾ ਕੀਤੀ। 40 ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸਨੇ ਫ਼ਿਰ ਉਨ੍ਹਾਂ ਨੂੰ ਸੁਤਿਆਂ ਪਾਇਆ। ਉਨ੍ਹਾਂ ਦੀਆਂ ਅਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸਨੂੰ ਕੀ ਜਵਾਬ ਦੇਣ। 41 ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ। 42 ਉਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ੜਵਾਉਣਾ ਵਾਲਾ ਨੇੜੇ ਆ ਗਿਆ ਹੈ!” 43 ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ। 44 ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸਨੂੰ ਨਿਗਰਾਨੀ ਨਾਲ ਲੈ ਜਾਣਾ।” 45 ਤਾਂ ਯਹੂਦਾ ਸਿਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸਨੇ ਯਿਸੂ ਨੂੰ ਚੁੰਮਿਆ। 46 ਤਦ ਲੋਕਾਂ ਨੇ ਉਸਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾੜ ਕਰ ਲਿਆ। 47 ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖੜੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵਢ ਦਿੱਤਾ। 48 ਤਦ ਯਿਸੂ ਨੇ ਕਿਹਾ, “ਕੀ ਤੁਸੀਂ ਮੈਨੂੰ ਮੁਜਰਮ ਕਰਾਰ ਦਿੰਦੇ ਹੋ ਅਤੇ ਮੈਨੂੰ ਤਲਵਾਰਾਂ ਅਤੇ ਡਾਂਗਾ ਨਾਲ ਗਿਰਫ਼ਤਾਰ ਕਰਨ ਆਏ ਹੋ? 49 ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।” 50 ਫ਼ਿਰ ਉਸਦੇ ਸਾਰੇ ਚੇਲਿਆਂ ਨੇ ਉਸਨੂੰ ਛੱਡ ਦਿੱਤਾ ਅਤੇ ਨਸ੍ਸ ਗਏ। 51 ਇੱਕ ਜਵਾਨ ਆਦਮੀ ਯਿਸੂ ਦਾ ਪਿਛਾ ਕਰ ਰਿਹਾ ਸੀ ਉਸਨੇ ਸਿਰਫ਼ ਇੱਕ ਪਤਲਾ ਕੱਪੜਾ ਲਿਆ ਹੋਇਆ ਸੀ। ਲੋਕਾਂ ਨੇ ਉਸਨੂੰ ਵੀ ਫ਼ੜਨ ਦੀ ਕੋਸ਼ਿਸ਼ ਕੀਤੀ। 52 ਪਰ ਉਸਨੇ ਆਪਣਾ ਪਤਲਾ ਕੱਪੜਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉਥੋਂ ਭੱਜ ਗਿਆ। 53 ਜਿਨ੍ਹਾਂ ਲੋਕਾਂ ਨੇ ਉਸਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕਠੇ ਹੋਏ ਸਨ। 54 ਪਤਰਸ ਕੁਝ ਵਿਥ ਤੇ ਉਸਦੇ ਪਿਛੇ-ਪਿਛੇ ਰਿਹਾ ਪਰ ਉਸਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ। 55 ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸਨੂੰ ਮਾਰ ਸਕਣ, ਪਰ ਉਹ ਅਜਿਹਾ ਨਾ ਕਰ ਸਕੇ। 56 ਬੜੇ ਲੋਕ ਉਸਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ। 57 ਫ਼ਿਰ ਕਈ ਲੋਕਾਂ ਨੇ ਉਠਕੇ ਉਸਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ, 58 “ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖਢ਼ਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਾਣਾਇਆ ਹੋਵੇਗਾ।’” 59 ਹਾਲੇ ਵੀ ਇਨ੍ਹਾਂ ਲੋਕਾਂ ਦੀ ਗਵਾਹੀ ਇੱਕ ਦੂਜੇ ਨਾਲ ਨਹੀਂ ਮਿਲੀ। 60 ਸਰਦਾਰ ਜਾਜਕ ਲੋਕਾਂ ਦੇ ਸਾਮ੍ਹਣੇ ਖਢ਼ਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?” 61 ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ।ਫ਼ੇਰ ਸਰਦਾਰ ਜਾਜਕ ਨੇ ਉਸਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮਧਨ ਪਰਮੇਸ਼ੁਰ ਦਾ ਪੁੱਤਰ ਹੈਂ?” 62 ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸ਼ਕਤੀਸ਼ਾਲੀ ਪ੍ਰਭੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।” 63 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ। 64 ਜੋ ਸਾਰੀਆਂ ਗੱਲਾਂ ਉਸਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?”ਸਭ ਲੋਕਾਂ ਨੇ ਯਿਸੂ ਨੂੰ ਦੋਸ਼ੀ ਅਤੇ ਮੌਤ ਦਾ ਅਧਿਕਾਰੀ ਕਰਾਰ ਦਿੱਤਾ। 65 ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸਦੇ ਚਿਹਰੇ ਨੂੰ ਢਕਕੇ ਉਸਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸਨੂੰ ਦੂਰ ਲੈ ਗਏ ਅਤੇ ਉਸਨੂੰ ਕੁਟਿਆ। 66 ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਨੋਕਰ ਕੁੜੀ ਆਈ ਅਤੇ ਉਸਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ। 67 ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।” 68 ਪਰ ਪਤਰਸ ਨੇ ਕਿਹਾ ਕਿ ਉਹ ਤਾਂ ਉਸ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉਥੋਂ ਉਠਕੇ ਡਿਓਢੀ ਵੱਲ ਨੂੰ ਚਲਾ ਗਿਆ। 69 ਜਦੋਂ ਨੋਕਰਾਣੀ ਨੇ ਉਸਨੂੰ ਉਥੇ ਖੜਾ ਵੇਖਿਆ, ਉਸਨੇ ਉਥੇ ਖੜੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।” 70 ਪਤਰਸ ਫ਼ਿਰ ਉਸਦੇ ਕਹਿਣੇ ਤੋਂ ਮੁਕ੍ਕਰ ਗਿਆ।ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।” 71 ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸਨੂੰ ਨਹੀਂ ਜਾਣਦਾ।” 72 ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੁਕਰੇਂਗਾ ਇਹ ਕਹਿਕੇ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁਖੀ ਹੋਇਆ ਅਤੇ ਰੋਣ ਲੱਗ ਪਿਆ।

15:1 ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਗਵਰਨਰ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ। 2 ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?”ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ। 3 ਪ੍ਰਧਾਨ ਜਾਜਕ ਬਿਨਾ ਸਬੂਤ ਉਸਦੇ ਵਿਰੁੱਧ ਬਹੁਤ ਸਾਰੇ ਗਵਾਹ ਲਿਆਏ। 4 ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ? 5 ਪਰ ਅਜੇ ਵੀ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਉਸਨੂੰ ਵੇਖਕੇ ਹੈਰਾਨ ਸੀ। 6 ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸਨੂੰ ਮੁਕਤ ਕਰਦਾ ਸੀ। 7 ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ। 8 ਲੋਕ ਪਿਲਾਤੁਸ ਕੋਲ ਇੱਕ ਕੈਦੀ ਨੂੰ ਮੁਕਤ ਕਰਵਾਉਣ ਲਈ ਆਏ। 9 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?” 10 ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਦੁਸ਼ਮਨੀ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ। 11 ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਅਜ਼ਾਦ ਕਰਵਾਉਣ ਲਈ ਜੋਰ ਪਾਉਣ। 12 ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?” 13 ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ।” 14 ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?”ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸਨੂੰ ਸਲੀਬ ਤੇ ਚਢ਼ਾ ਦੇਵੋ। 15 ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ। 16 ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ। 17 ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪੜਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸਦੇ ਸਿਰ ਤੇ ਪਾਇਆ। 18 ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!” 19 ਸਿਪਾਹੀਆਂ ਨੇ ਵਾਰ-ਵਾਰ ਉਸਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸਨੂੰ ਮਖੌਲ ਕਰਨ ਲੱਗੇ। 20 ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪੜਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪੜੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ। 21 ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ। 22 ਉਹ ਉਸਨੂੰ ਗਲਗਥਾ ਨਾਉਂ ਦੀ ਜਗ੍ਹਾ ਤੇ ਲੈ ਗਏ ਗਲਗਥਾ ਜਿਸਦਾ ਅਰਥ ਹੈ “ਖੋਪਰਈ ਦਾ ਥਾਂ” 23 ਉਥੇ ਜਾਕੇ ਸਿਪਾਹੀਆਂ ਨੇ ਮੈਅ ਵਿੱਚ ਗੰਧਰਸ ਮਿਲਾਕੇ ਉਸਨੂੰ ਪੀਣ ਲਈ ਦਿੱਤੀ, ਪਰ ਉਸਨੇ ਨਹੀਂ ਪੀਤੀ। 24 ਸਿਪਾਹੀਆਂ ਨੇ ਉਸਨੂੰ ਸਲੀਬ ਤੇ ਕਿੱਲਾਂ ਨਾਲ ਠੋਕਿਆ ਅਤੇ ਉਸਦੇ ਕੱਪੜੇ ਆਪਸ ਵਿੱਚ ਵੰਡ ਲਏ। ਇਹ ਕੱਪੜੇ ਉਨ੍ਹਾਂ ਨੇ ਗੁਣੇ ਪਾਕੇ ਆਪਸ ਵਿੱਚ ਵੰਡੇ ਕਿ ਕਿਹੜਾ ਕਿਹੜੇ ਕੱਪੜੇ ਲਵੇਗਾ। 25 ਸਵੇਰ ਦੇ ਨੌ ਵਜੇ ਸਨ ਜਦੋਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ। 26 ਅਤੇ ਉਥੇ ਇੱਕ ਪੱਤਰੀ ਸੀ ਜਿਸ ਉੱਤੇ ਉਸਦੇ ਵਿਰੁੱਧ ਦੋਸ਼ ਲਿਖੇ ਹੋਏ ਸਨ, “।” 27 ਉਨ੍ਹਾਂ ਨੇ ਉਸਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚਢ਼ਾਇਆ। ਇੱਕ ਨੂੰ ਉਸਦੇ ਸੱਜੇ ਅਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ। 28 29 ਅਤੇ ਜੋ ਲੋਕ ਉਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। “ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, ਬਲ੍ਲੇ! ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸਕਦਾ ਹੈ। 30 ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?” 31 ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖੜੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸਕਿਆ। 32 ਜੇਕਰ ਉਹ ਸੱਚੀ ਇਸਰਾਏਲ ਦਾ ਰਾਜਾ ਮਸੀਹ ਹੈ, ਤਾਂ ਹੁਣੇ ਉਹ ਸਲੀਬੋਂ ਉਤਰ ਆਵੇ ਅਤੇ ਆਪਣੇ-ਆਪ ਨੂੰ ਬਚਾਵੇ, ਤਦ ਅਸੀਂ ਉਸਤੇ ਫ਼ਿਰ ਪਰਤੀਤ ਕਰਾਂਗੇ।” ਜਿਹੜੇ ਚੋਰ ਉਸਦੇ ਖੱਬੇ ਪਾਸੇ ਅਤੇ ਸੱਜੇ ਪਾਸੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। 33 ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ। 34 ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇਕੱਲਾ ਕਿਉਂ ਛੱਡ ਦਿੱਤਾ ਹੈ?” 35 ਉਥ ਖਢ਼ੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।” 36 ਉਥੇ ਇੱਕ ਆਦਮੀ, ਭਜਿਆ ਅਤੇ ਸਪੰਜ ਲਿਆਇਆ ਅਤੇ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਇੱਕ ਸੋਟੀ ਨਾਲ ਬੰਨ੍ਹਿਆ ਅਤੇ ਇਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। ਉਸ ਆਦਮੀ ਨੇ ਕਿਹਾ, “ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਵੇਖਣਾ ਚਾਹੀਦਾ ਹੈ ਕਿ ਭਲਾ ਏਲੀਯਾਹ ਇਸਨੂੰ ਸਲੀਬ ਤੋਂ ਉਤਾਰਨ ਆਉਂਦਾ ਹੈ ਕਿ ਨਹੀਂ।” 37 ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ। 38 ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈਕੇ ਥੱਲੇ ਤੱਕ ਦੋਫ਼ਾੜ ਹੋ ਗਿਆ। 39 ਤਾਂ ਉਹ ਸੂਬੇਦਾਰ ਜਿਹੜਾ ਸਾਮ੍ਹਣੇ ਖੜਾ ਸਭ ਵੇਖ ਰਿਹਾ ਸੀ, ਜਦ ਉਸਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।” 40 ਕੁਝ ਔਰਤਾਂ ਥੋੜੀ ਦੂਰੀ ਤੇ ਖਢ਼ੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ। 41 ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ। 42 ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ। 43 ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬੜੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸ਼ਰੀਰ ਦੀ ਮੰਗ ਕੀਤੀ। 44 ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸਦਿਆ ਅਤੇ ਉਸਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁਕਿਆ ਸੀ। 45 ਸੂਬੇਦਾਰ ਨੇ ਪਿਲਾਤੁਸ ਨੂੰ ਦਸਿਆ ਕਿ ਯਿਸੂ ਮਰ ਗਿਆ ਹੈ। ਜਦੋਂ ਉਸਨੇ ਇਹ ਸੁਣਿਆ ਤਾਂ ਪਿਲਾਤੁਸ ਨੇ ਲੋਥ ਯੂਸੁਫ਼ ਨੂੰ ਦੇ ਦਿੱਤੀ। 46 ਤਾਂ ਯੂਸੁਫ਼ ਨੇ ਇੱਕ ਮਹੀਨ ਕੱਪੜਾ ਖਰੀਦਿਆ ਅਤੇ ਲੋਥ ਨੂੰ ਸਲੀਬ ਤੋਂ ਉਤਾਰ ਕੇ ਉਸ ਕੱਪੜੇ ਵਿੱਚ ਲਪੇਟਿਆ। ਫ਼ਿਰ ਯੂਸੁਫ਼ ਨੇ ਲੋਥ ਨੂੰ ਉਸ ਕਬਰ ਵਿੱਚ ਪਾਇਆ ਜਿਹੜੀ ਚੱਟਾਨ ਵਿੱਚ ਵਢੀ ਹੋਈ ਸੀ ਅਤੇ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਣ ਲਈ ਇੱਕ ਵੱਡਾ ਪੱਥਰ ਰੇਢ਼ ਦਿੱਤਾ। 47 ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।

16:1 ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸਦੇ ਸ਼ਰੀਰ ਤੇ ਪਾਉਣਾ ਚਾਹੁੰਦੀਆਂ ਸਨ। 2 ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚਢ਼ਨ ਤੋਂ ਬਾਦ ਉਹ ਕਬਰ ਤੇ ਆਈਆਂ। 3 ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਿਆ ਹੋਇਆ ਸੀ। ਸਾਡੇ ਲਈ ਇਸਨੂੰ ਇੱਕ ਪਾਸੇ ਕੌਣ ਰੇਢ਼ੇਗਾ?” 4 ਪਰ ਜਦੋਂ ਉਨ੍ਹਾਂ ਨੇ ਆਕੇ ਤਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ। 5 ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ। 6 ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲਭਦੀਆਂ ਹੋ, ਜੋ ਸਲੀਬ ਉੱਤੇ ਚਢ਼ਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉਠਿਆ ਹੈ। ਉਹ ਇਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿਥੇ ਉਸਨੂੰ ਮਰਨ ਤੋਂ ਬਾਦ ਰੱਖਿਆ ਸੀ। 7 ਹੁਣ ਜਾਵੋ ਅਤੇ ਉਸਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸਨੂੰ ਉਥੇ ਵੇਖੋਂਗੇ ਜਿਵੇਂ ਕਿ ਉਸਨੇ ਖੁਦ ਤੁਹਾਨੂੰ ਦਸਿਆ ਸੀ।’” 8 ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ।(ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇਥੇ ਹੀ ਖਤਮ ਕਰਦੀਆਂ ਹਨ।) 9 ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸਨੇ ਸੱਤ ਭੂਤਾਂ ਨੂੰ ਕਢਿਆ ਸੀ। 10 ਜਦੋਂ ਉਸਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿਟ੍ਟ ਰਹੇ ਸਨ। 11 ਪਰ ਜਦੋਂ ਉਸਨੇ ਇਹ ਦਸਿਆ ਕਿ ਉਹ ਜੀ ਉਠਿਆ ਹੈ ਅਤੇ ਉਸਨੇ ਖੁਦ ਆਪਣੀ ਅਖੀਂ ਉਸਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ। 12 ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ। 13 ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ। 14 ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਮੌਤ ਤੋਂ ਉਭਰਨ ਤੋਂ ਬਾਦ ਵੇਖਿਆ ਸੀ। 15 ਉਸਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼-ਖਬਰੀ ਦਾ ਪ੍ਰਚਾਰ ਕਰੋ। 16 ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸਨੂੰ ਦੰਡ ਦਿੱਤਾ ਜਾਵੇਗਾ। 17 ਅਤੇ ਜੋ ਕੋਈ ਵੀ ਆਸਥਾ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕਾਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿਖੀਆਂ। 18 ਉਹ ਸਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।” 19 ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ। 20 ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।