Psalms

1:1 ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ। 2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿਚਾਰ ਕਰਦਾ ਹੈ। 3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇਕ ਹੋ ਜਾਂਦਾ ਹੈ। 4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ। 5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਰਣਾ ਕਰਨ ਲਈ ਇਕਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਰਣਾ ਬੇਕਸੂਰਾਂ ਵਾਂਗ ਨਹੀਂ ਹੋਵੇਗਾ। 6 ਕਿਉਂ? ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।

2:1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ? 2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ੍ਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ। 3 ਉਨ੍ਹਾਂ ਆਗੂਆਂ ਨੇ ਆਖਿਆ, "ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬਂਧਨਾਂ ਨੂੰ ਵਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।" 4 ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ। 5 ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦਸਦਾ ਹੈ, "ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ। ਅਤੇ "ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ।" ਸੀਯੋਨ ਮੇਰਾ ਪਵਿੱਤਰ ਪਰਬਤ ਹੈ।" ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ। 6 7 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। "ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ। 8 ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ। 9 ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।" 10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿਖ ਲਉ। 11 ਯਹੋਵਾਹ ਨੂੰ ਸ਼ਰਧਾ ਨਾਲ ਮੰਨੋ। 12 ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।

3:1 "ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।" 2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, "ਪਰਮੇਸ਼ੁਰ ਇਸਨੂੰ ਨਹੀਂ ਬਚਾਵੇਗਾ।" 3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ। 4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ। 5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ। 6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ। 7 ਯਹੋਵਾਹ, ਉਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ। ਤੁਸੀਂ ਬਹੁਤ ਬਲਵਾਨ ਹੋ। ਤੁਹਾਡਾ ਇੱਕ ਵੀ ਥਪ੍ਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ। 8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।

4:1 ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ। ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ। ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ। 2 ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ। 3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸਨੂੰ ਪ੍ਰਾਰਥਨਾ ਕਰਦਾ ਹਾਂ। 4 ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ। 5 ਯਹੋਵਾਹ ਵਿੱਚ ਯਕੀਨ ਰਖੋ ਅਤੇ ਧਰਮੀ ਗੱਲਾਂ ਕਰੋ। 6 ਬਹੁਤ ਲੋਕੀਂ ਪੁਛਦੇ ਹਨ, "ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸਕੀਏ।" 7 ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ। ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵਧੇਰੇ ਅਨਾਜ਼ ਤੇ ਵਧੇਰੇ ਦਾਖਰਸ ਹੁੰਦਾ ਹੈ। 8 ਮੈਂ ਸ਼ਾਂਤੀ ਨਾਲ ਸੌਁਦਾ ਹਾਂ। ਕਿਉਂ? ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰਖਿਅਤ ਰਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।

5:1 ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ। 2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ। 3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈਂ। 4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸਕਦੇ। 5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸਕਦੇ। ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ। 6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ। 7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ। 8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ। 9 ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ। 10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ। ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ। 11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ। 12 ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।

6:1 ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ। 2 ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ। ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ। 3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ? 4 ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ। ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ। 5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ। 6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਇਗਾ। 7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਚੋਅ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ। 8 ਤੁਸੀਂ ਬਦ ਲੋਕੋ, ਦੂਰ ਚਲੇ ਜਾਉ। ਕਿਉਂ? ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ। 9 ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ। 10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿੰਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

7:1 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿਛੇ ਹਨ। ਮੈਨੂੰ ਬਚਾਉ। 2 ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ। 3 ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। 4 ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ। 5 ਜੇ ਇਹ ਸੱਚ ਨਹੀਂ ਹੈ, ਤਾਂ ਮੈਨੂੰ ਸਜ਼ਾ ਦੇਵੋ। ਮੇਰੇ ਦੁਸ਼ਮਣ ਨੂੰ ਮੇਰਾ ਪਿੱਛਾ ਕਰਨ ਦਿਉ, ਤੇ ਉਸਨੂੰ ਮੈਨੂੰ ਮਾਰ ਲੈਣ ਦਿਉ। ਉਸਨੂੰ ਮੈਨੂੰ ਧਰਤੀ ਅੰਦਰ ਦੱਬ ਲੈਣ ਦਿਉ ਅਤੇ ਮੈਨੂੰ ਮਿਧਣ ਦਿਉ ਅਤੇ ਮੇਰੀ ਰੂਹ ਨੂੰ ਗੰਦਗੀ ਅੰਦਰ ਪਾ ਲੈਣ ਦਿਉ। 6 ਹੇ ਯਹੋਵਾਹ, ਉਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉਠੋ ਤੇ ਉਸਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉਠੋ ਤੇ ਨਿਆਂ ਦੀ ਘੋਸ਼ਣਾ ਕਰੋ। 7 ਯਹੋਵਾਹ, ਲੋਕਾਂ ਦਾ ਨਿਰਣਾ ਕਰੋ। ਕੌਮਾਂ ਨੂੰ ਇਕਠਿਆਂ ਤੁਹਾਡਾ ਸਾਮ੍ਹਣਾ ਕਰਨ ਦਿਉ। 8 ਅਤੇ ਲੋਕਾਂ ਦਾ ਨਿਰਣਾ ਕਰੋ। ਯਹੋਵਾਹ, ਮੇਰਾ ਨਿਰਣਾ ਕਰੋ। ਸਿਧ ਕਰੋ ਕਿ ਮੈਂ ਬੇਕਸੂਰ ਹਾਂ। 9 ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸਕਦੇ ਹੋ। 10 ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ। ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ। 11 ਪਰਮੇਸ਼ੁਰ ਸਹੀ ਨਿਆਂਕਾਰ ਹੈ। ਉਹ ਹਮੇਸ਼ਾ ਦੁਸ਼ਟ ਲੋਕਾਂ ਦੇ ਵਿਰੁੱਧ ਬੋਲਦਾ ਹੈ। 12 ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। 13 ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ। 14 ਕੁਝ ਲੋਕ ਹਮੇਸ਼ਾ ਮੁਸੀਬਤਾਂ ਖੜੀਆਂ ਕਰਨ ਦੀਆਂ ਵਿਉਂਤਾਂ ਬਣਾਉਂਦੇ ਹਨ। ਉਹ ਗੁਪਤ ਯੋਜਨਾਵਾਂ ਬਣਾਉਂਦੇ ਹਨ ਅਤੇ ਝੂਠ ਬੋਲਦੇ ਹਨ 15 ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸਟ੍ਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਣਗੇ। 16 ਉਨ੍ਹਾਂ ਨੂੰ ਉਹ ਸਜ਼ਾ ਮਿਲੇਗੀ ਜਿਸਦੇ ਉਹ ਅਧਿਕਾਰੀ ਹਨ। ਉਹ ਹੋਰਾਂ ਲਈ ਜਾਲਮ ਸਨ। ਪਰ ਉਨ੍ਹਾਂ ਨੂੰ ਉਨ੍ਹਾਂ ਦੇ ਗਲਤ ਕਾਰਿਆਂ ਵਾਸਤੇ ਸਜ਼ਾ ਮਿਲੂਗੀ। 17 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ ਕਿਉਂਕਿ ਉਹ ਚੰਗਾ ਹੈ। ਮੈਂ ਅੱਤ ਯਹੋਵਾਹ ਦੇ ਨਾਮ ਦੀ ਉਸਤਤਿ ਕਰਾਂਗਾ।

8:1 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ। 2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ। 3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚਂਭਿਤ ਹੁੰਦਾ ਹਾਂ; 4 ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ? 5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ। 6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯਂਤ੍ਰਣ ਅਧੀਨ ਪਾ ਦਿੱਤਾ। 7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ। 8 ਉਹ ਅਕਾਸ਼ ਵਿਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮਛੀਆਂ ਉੱਤੇ ਰਾਜ ਕਰਦੇ ਹਨ। 9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵਧੇਰੇ ਅਦਭੁਤ ਹੈ।

9:1 ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ। 2 ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ। ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ। 3 ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ। ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ। 4 ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ। ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ। ਅਤੇ ਤੁਸੀਂ ਨਿਰਣਾ ਸੁਣਾ ਦਿੱਤਾ। 5 ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿਂਦਿਆ ਕੀਤੀ, ਯਹੋਵਾਹ ਤੁਸਾਂ ਉਨ੍ਹਾਂ ਮਂਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ। ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ। 6 ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬਚਿਆ ਹੈ। ਕੁਝ ਵੀ ਨਹੀਂ ਬਚਿਆ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸਕਾਂ। 7 ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ। ਉਸਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸਕੇ। 8 ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ। ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ। 9 ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝਲ੍ਲ ਰਹੇ ਹਨ। 10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ। 11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ। 12 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ। ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ। 13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ; "ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ। ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ। ਮੈਨੂੰ ਮੌਤ ਦੇ ਦਰਵਾਜ਼ੇ ਤੋਂ ਬਚਾਉ। 14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ। ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।" 15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ। 16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ। 17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ। 18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ। ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ। ਪਰ ਸੱਚ ਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ। 19 ਯਹੋਵਾਹ, ਉਠ ਅਤੇ ਕੌਮਾਂ ਦਾ ਨਿਰਣਾ ਕਰ, ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ। 20 ਲੋਕਾਂ ਨੂੰ ਇੱਕ ਸਬਕ ਸਿਖਾਉ। ਤਾਂ ਜੋ, ਉਹ ਜਾਣ ਸਕਣ ਕਿ ਉਹ ਉਕ੍ਕੇ ਇਨਸਾਨ ਹੀ ਹਨ।

10:1 ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ। 2 ਦੁਸ਼ਟ ਲੋਕ ਜਿਹੜੇ ਘਮਂਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ। 3 ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ। 4 ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ। ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ। 5 ਬੁਰੇ ਲੋਕ ਹਮੇਸ਼ਾ ਵਿਂਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ। 6 ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, "ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।" 7 ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ। 8 ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ। 9 ਉਹ ਬੁਰੇ ਬੰਦੇ ਉਨ੍ਹਾਂ ਤਕੜੇ ਸ਼ੇਰਾਂ ਵਰਗੇ ਹਨ ਜਿਹੜੇ ਜਾਨਵਰਾਂ ਦੇ ਸ਼ਿਕਾਰ ਲਈ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮਸਕੀਨ ਲੋਕਾਂ ਦੇ ਇੰਤਜ਼ਾਰ ਵਿੱਚ ਲਿਟ ਜਾਂਦੇ ਹਨ ਅਤੇ ਉਹ ਉਨ੍ਹਾਂ ਦੇ ਜਾਲ ਵਿੱਚ ਫ਼ਸ ਜਾਂਦੇ ਹਨ। 10 ਉਹ ਮਸਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ। ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ। 11 ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, "ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।" 12 ਯਹੋਵਾਹ ਉਠੋ, ਕੁਝ ਤਾਂ ਕਰੋ। ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ। 13 ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ? ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ। 14 ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰਖੋ 15 ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ। 16 ਉਨ੍ਹਾਂ ਨੂੰ ਆਪਣੀ ਧਰਤੀ ਤੋਂ ਲਾਹ ਦਿਉ। 17 ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣ ਤੇ ਅਤੇ ਉਨ੍ਹਾਂ ਦੀਆਂ ਮਂਗਾਂ ਪੂਰੀਆਂ ਕਰੋ। 18 ਯਹੋਵਾਹ, ਉਨ੍ਹਾਂ ਦੀ ਰੱਖਿਆ ਕਰੋ ਜਿਨ੍ਹਾਂ ਦੇ ਮਾਪੇ ਨਹੀਂ ਹਨ ਅਤੇ ਜਿਹੜੇ ਸਤਾਏ ਹੋਏ ਹਨ। ਉਦਾਸ ਲੋਕਾਂ ਨੂੰ ਹੋਰ ਵਧੇਰੇ ਮੁਸੀਬਤਾਂ ਤੋਂ ਬਚਾ, ਤਾਂ ਕਿ ਤਾਕਤਵਰ ਲੋਕ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਜ਼ਬਰਦਸਤੀ ਕਢਣ ਲਈ ਜ਼ੁਲਮ ਨਾ ਕਰ ਸਕਣ।

11:1 ਮੈਂ ਯਹੋਵਾਹ ਵਿੱਚ ਯਕੀਨ ਰਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, "ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।" 2 ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕਕੇ ਤੀਰਾਂ ਦਾ ਨਿਸ਼ਾਨਾਂ ਸਿਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ। 3 ਕੀ ਹੋਵੇਗਾ ਜੇਕਰ ਉਹ ਸਭ ਕੁਝ ਤਬਾਹ ਕਰ ਦੇਣ ਜੋ ਚੰਗਾ ਹੈ? ਤਦ ਚੰਗੇ ਲੋਕ ਕੀ ਕਰਨਗੇ? 4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਰਣਾ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ। 5 ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮਂਜ਼ੂਰ ਕਰਦਾ ਹੈ। 6 ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ। 7 ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਮ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁਖ ਨੂੰ ਵੇਖਣਗੀਆਂ।

12:1 ਯਹੋਵਾਹ, ਮੈਨੂੰ ਬਚਾਉ। ਸਾਰੇ ਚੰਗੇ ਲੋਕ ਚਲੇ ਗਏ ਹਨ। ਧਰਤ ਉਤਲੀ ਮਾਨਵਤਾ ਵਿੱਚ ਕੋਈ ਵੀ ਸੱਚਾ ਆਸਥਾਵਾਨ ਨਹੀਂ ਬਚਿਆ। 2 ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ। 3 ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤਢ਼ੀਪਾਰ ਕਰ ਦੇਵੇ। 4 ਉਹ ਲੋਕ ਆਖਦੇ ਹਨ, "ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ। ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ, ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।" 5 ਪਰ ਯਹੋਵਾਹ ਆਖਦਾ, "ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।" 6 ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ। 7 ਯਹੋਵਾਹ, ਲਾਚਾਰ ਲੋਕਾਂ ਦਾ ਧਿਆਨ ਕਰ। ਉਨ੍ਹਾਂ ਦੀ ਹੁਣ ਅਤੇ ਹਮੇਸ਼ਾ ਰੱਖਿਆ ਕਰ। 8 ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ। ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ। ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ।

13:1 ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ? 2 ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ? ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ? ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ? 3 ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ। 4 ਜੇਕਰ ਇਹ ਵਾਪਰੇ ਮੇਰਾ ਵੈਰੀ ਆਖੇਗਾ, "ਮੈਂ ਉਸਨੂੰ ਹਰਾ ਦਿੱਤਾ ਹੈ।" ਜੇਕਰ ਮੇਰਾ ਦੁਸ਼ਮਣ ਮੈਨੂੰ ਹਰਾ ਦੇਵੇਗਾ। ਉਹ ਖੁਸ਼ ਹੋਵੇਗਾ। 5 ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ। 6 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ, ਕਿਉਂਕਿ ਉਸਨੇ ਮੇਰੇ ਲਈ ਚੰਗਾ ਕੀਤਾ ਹੈ।ਜ਼ਬੂਰ 14

14:1 ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, "ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।" ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ। 2 ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤਕਿਆ। ਸਿਆਣ੍ਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ। 3 ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁਖ ਮੋੜਿਆ ਹੋਇਆ ਹੈ, ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ। ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ। 4 ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ। 5 ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂ? ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ। ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ। ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ। 6 7 ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸਕਦਾ? ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸਕਦਾ। ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ। ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ। ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।

15:1 ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸਕਦਾ ਹੈ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸਕਦਾ ਹੈ? 2 ਸਿਰਫ਼ ਉਹੀ ਲੋਕ ਜਿਹੜੇ ਸ਼ੁਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ, ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ। 3 ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ। ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ। 4 ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ। ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸਨੂੰ ਪੂਰਾ ਕਰਦਾ ਹੈ। 5 ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।

16:1 ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ। 2 ਮੈਂ ਆਪਣੇ ਯਹੋਵਾਹ ਨੂੰ ਆਖਿਆ, "ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ। ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।" 3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚ ਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ। 4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ। ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ। ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ। 5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ। 6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ, ਮੇਰਾ ਵਿਰਸਾ ਬਹੁਤ ਖੂਬਸੂਰਤ ਹੈ। 7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸਨੇ ਮੈਨੂੰ ਵਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗਿਆਂ ਸਾਲ੍ਹਾਵਾਂ ਰਖਦਾ ਹੈ। 8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਮ੍ਹਣੇ ਰਖਦਾ ਹਾਂ, ਅਤੇ ਕਦੀ ਵੀ ਮੈਂ ਉਸਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ। 9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰਖਿਅਤ ਰਹੇਗਾ। 10 ਕਿਉਂ? ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ। 11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿਖਾਵੇਂਗਾ। ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ। ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।

17:1 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ। 2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸਕਦੇ ਹੋਂ, ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ। 3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ। 4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ। ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ। 5 ਮੈਂ ਤੁਹਾਡੇ ਰਸਤਿਆਂ ਤੇ ਚਲਿਆ ਹ੍ਹਾਂ। ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ। 6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ। 7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ। 8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ। ਮੈਨੂੰ ਆਪਣੇ ਖਂਬਾਂ ਦੀ ਛੱਤ ਹੇਠਾਂ ਛੁਪਾ ਲਵੋ। 9 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ। ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 10 ਉਹ ਦੁਸ਼ਟ ਲੋਕ ਇੰਨੇ ਘਮਂਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ। 11 ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ। ਉਨ੍ਹਾਂ ਨੇ ਮੈਨੂੰ ਘੇਰ ਲਿਆ, ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ। 12 ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ। ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ। 13 ਯਹੋਵਾਹ ਉਠੋ, ਅਤੇ ਦੁਸ਼ਮਣ ਵੱਲ ਜਾਵੋ, ਉਨ੍ਹਾਂ ਕੋਲੋਂ ਸਮਰਪਣ ਕਰਾਉ। ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ। 14 ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ। 15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।

18:1 ਉਸਨੇ ਆਖਿਆ, "ਹੇ ਯਹੋਵਾਹ, ਮੇਰੀ ਤਾਕਤ, ਮੈਂ ਤੁਹਾਨੂੰ ਪਿਆਰ ਕਰਦਾ ਹਾਂ।" 2 ਯਹੋਵਾਹ ਮੇਰੀ ਚੱਟਾਨ, ਮੇਰਾ ਗਢ਼, ਅਤੇ ਮੇਰਾ ਸੁਰਖਿਅਤ ਸਥਾਨ ਹੈ।" ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰਖਿਆ ਲਈ ਉਸ ਵੱਲ ਨਸ੍ਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ। 3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ। ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ ਅਤੇ ਉਸਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ। 4 ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕਂਜੇ ਸਨ। ਮੈਂ ਉਸ ਹੜ ਅੰਦਰ ਰੁਢ਼ ਚਲਿਆ ਸ੍ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ। 5 ਕਬਰ ਦੇ ਰੱਸੇ ਮੈਨੂੰ ਘੇਰੀ ਹੋਏ ਸਨ, ਮੌਤ ਦੇ ਜਾਲ ਮੇਰੇ ਅੱਗੇ ਵਿਛੇ ਹੋਏ ਸਨ। 6 ਇਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸਨੇ ਮੇਰੀ ਚੀਕ ਸੁਣੀ। ਉਸਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ। 7 ਧਰਤੀ ਹਿਲ੍ਲੀ ਅਤੇ ਕੰਬੀ; ਸਵਰਗ ਦੇ ਥਮਲੇ ਵੀ ਹਿੱਲ ਗਏ। ਕਿਉਂ? ਕਿਉਂਕਿ ਯਹੋਵਾਹ ਗੁੱਸੇ ਸੀ। 8 ਪਰਮੇਸ਼ੁਰ ਦੇ ਨੱਕ ਵਿੱਚੋਂ ਧੂਆਂ ਨਿਕਲਿਆ। ਪਰਮੇਸ਼ੁਰ ਦੇ ਮੁਖ ਵਿੱਚੋਂ ਬਲਦੀਆਂ ਲਾਟਾਂ ਨਿਕਲੀਆਂ, ਉਸ ਪਾਸੋਂ ਬਲਦੇ ਹੋਏ ਚੰਗਿਆੜੇ ਉੱਡੇ। 9 ਯਹੋਵਾਹ ਨੇ ਆਕਾਸ਼ ਨੂੰ ਪਾੜ ਸੁਟਿਆ ਅਤੇ ਉਹ ਹੇਠਾ ਆਇਆ। ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ। 10 ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ। ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ। ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ। 11 ਯਹੋਵਾਹ ਹਨੇਰੇ ਬੱਦਲਾਂ ਵਿੱਚ ਛੁਪਿਆ ਹੋਇਆ ਸੀ, ਜਿਹੜੇ ਉਸ ਨੂੰ ਤੰਬੂਆਂ ਵਾਂਗ ਘੇਰੇ ਹੋਏ ਸਨ। ਉਹ ਆਪਣੇ-ਆਪ ਨੂੰ ਬੱਦਲਾਂ ਅੰਦਰ ਛੁਪਾ ਰਿਹਾ ਸੀ। 12 ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿਕ੍ਕਲੀ। ਇਸਨੇ ਗਢ਼ੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ। 13 ਯਹੋਵਾਹ ਆਕਾਸ਼ ਵਿੱਚੋਂ ਗਰਜਿਆ। ਸਭ ਤੋਂ ਉੱਚੇ ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਅਵਾਜ਼ ਸੁਣਾਈ। ਇਥੋਂ ਤੱਕ ਕਿ ਗਢ਼ੇਮਾਰ ਹੋਈ ਅਤੇ ਬਿਜਲੀ ਲਿਸ਼ਕ ਉਠੀ। 14 ਯਹੋਵਾਹ ਨੇ ਆਪਣੇ ਤੀਰ ਛੱਡੇ ਅਤੇ ਦੁਸ਼ਮਣਾਂ ਨੂੰ ਭਜਾ ਦਿੱਤਾ। ਯਹੋਵਾਹ ਨੇ ਬਿਜਲੀ ਦੀਆਂ ਅਨੇਕਾਂ ਕਿਰਣਾਂ ਫ਼ੈਲਾਈਆਂ ਅਤੇ ਲੋਕ ਘਬਰਾਹਟ ਵਿੱਚ ਭੱਜ ਗਏ। 15 ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ, ਪਾਣੀ ਪਿਛਾਹਾਂ ਧਕਿਆ ਗਿਆ ਸੀ। ਅਸੀਂ ਸਮੁੰਦਰ ਦਾ ਤਲਾ ਵੇਖ ਸਕਦੇ ਸਾਂ। ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸਕਦੇ ਸਾਂ। 16 ਯਹੋਵਾਹ, ਉਚਾਈ' ਚੋਂ ਹੇਠਾ ਆਇਆ ਅਤੇ ਮੈਨੂੰ ਬਚਾ ਲਿਆ। ਉਸਨੇ ਮੈਨੂੰ ਫ਼ੜ ਲਿਆ ਅਤੇ ਮੈਨੂੰ ਡੂੰਘੇ ਪਾਣੀ (ਮੁਸੀਬਤ) ਵਿੱਚੋਂ ਆਪਣੇ ਵੱਲ ਖਿਚਿਆ। 17 ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ। ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ। ਮੇਰੇ ਦੁਸ਼ਮਣ ਮੇਰੇ ਨਾਲੋਂ ਵਧੇਰੇ ਸ਼ਕਤੀਸ਼ਾਲੀ ਸਨ। ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ। 18 ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ। ਪਰ ਯਹੋਵਾਹ ਮੇਰੀ ਮਦਦ ਲਈ ਆਇਆ। 19 ਯਹੋਵਾਹ ਮੈਨੂੰ ਪਿਆਰ ਕਰਦਾ ਹੈ। ਇਸੇ ਲਈ ਉਸਨੇ ਮੈਨੂੰ ਬਚਾਇਆ। ਉਹ ਮੈਨੂੰ ਇੱਕ ਸੁਰਖਿਅਤ ਸਥਾਨ ਉੱਤੇ ਲੈ ਗਿਆ। 20 ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ। ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ। 21 ਕਿਉਂ? ਕਿਉਂ ਕਿ ਮੈਂ ਉਸਦੇ ਆਦੇਸ਼ ਮਂਨੇ। ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ। 22 ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰਖਦਾ ਹਾਂ। ਮੈਂ ਉਸਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ। 23 ਮੈਂ ਉਸਦੇ ਨਮਿੱਤ ਸ਼ੁਧ ਤੇ ਇਮਾਨਦਾਰ ਸਾਂ, ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ। 24 ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ। ਕਿਉ? ਕਿਉਂਕਿ ਮੈਂ ਬੇਕਸੂਰ ਹਾਂ। ਜਿਵੇਂ ਪਰਮੇਸ਼ੁਰ ਇਸਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਉਹ ਮੇਰਾ ਭਲਾ ਕਰੇਗਾ। 25 ਯਹੋਵਾਹ, ਜੇ ਕੋਈ ਸੱਚ ਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ। ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸਦੇ ਪ੍ਰਤਿ ਸੱਚਾ ਹੋਵੇਂਗਾ। 26 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ। ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵਧੇਰੇ ਚਤੁਰ ਬਣ ਜਾਂਦੇ ਹੋਂ। 27 ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ। ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ। 28 ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ। 29 ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸਕਦਾ ਹਾਂ। ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ ਸਕਦਾ ਹਾਂ। 30 ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ, ਯਹੋਵਾਹ ਦਾ ਸ਼ਬਦ ਪਰਖਿਆ ਗਿਆ ਹੈ। ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰਖਦੇ ਹਨ। 31 ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ। ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ। 32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ। ਉਹ ਮੈਨੂੰ ਸ਼ੁਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ। 33 ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ। ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰਖਦਾ ਹੈ। 34 ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸਕਣ। 35 ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ। ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ। ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ। 36 ਮੇਰੀਆਂ ਲੱਤਾਂ ਅਤੇ ਗਿਟਿਆਂ ਨੂੰ ਮਜ਼ਬੂਤ ਬਣਾ ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸਕਾਂ। 37 ਫ਼ੇਰ ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰ ਸਕਾਂਗਾ ਅਤੇ ਉਨ੍ਹਾਂ ਨੂੰ ਫ਼ੜ ਸਕਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕੀਤੇ ਬਿਨਾ ਵਾਪਸ ਨਹੀਂ ਮੁੜਾਂਗਾ। 38 ਮੈਂ ਆਪਣੇ ਵੈਰੀਆਂ ਨੂੰ ਹਰਾ ਦਿਆਂਗਾ, ਤਾਂ ਜੋ ਉਹ ਦੁਬਾਰਾ ਨਹੀਂ ਉਠ ਸਕਣਗੇ। ਮੇਰੇ ਸਾਰੇ ਦੁਸ਼ਮਣਾਂ ਨੂੰ ਪੈਰਾਂ ਹੇਠ ਹੋਣਾ ਚਾਹੀਦਾ ਹੈ। 39 ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁਧ ਵਿੱਚ ਸ਼ਕਤੀਸ਼ਾਲੀ ਬਣਾਇਆ। ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ। 40 ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ, ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵਢ ਸੁਟਿਆ। 41 ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ, ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸਕੇ। ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ, ਪਰ ਉਸਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ। 42 ਮੈਂ ਆਪਣੇ ਦੁਸ਼ਮਣਾਂ ਦੇ ਟੁਕੜੇ ਕੀਤੇ। ਉਹ ਉਸ ਖਾਕ ਵਾਂਗ ਸਨ, ਜਿਹੜੀ ਹਵਾ ਵਿੱਚ ਉੱਡਦੀ ਹੈ। ਮੈਂ ਉਨ੍ਹਾਂ ਨੂੰ ਟੋਟੇ-ਟੋਟੇ ਕੀਤਾ ਸੀ। 43 ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ। ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ। ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ। 44 ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ। ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ। 45 ਉਹ ਵਿਦੇਸ਼ੀ ਡਰ ਨਾਲ ਕੰਬਣਗੇ। ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ। 46 ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ। 47 ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ। ਉਸਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ। 48 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ। 49 ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ। ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ। 50 ਯਹੋਵਾਹ ਕਈ ਯੁਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ। ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ। ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।

19:1 ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦਸ੍ਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹਥੀ ਸਾਜੀਆਂ ਗਈਆਂ ਹਨ। 2 ਹਰ ਦਿਨ ਉਸ ਬਾਰੇ ਹੋਰ ਵਧੇਰੇ ਕਥਾ ਦੱਸਦਾ ਹੈ। ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵਧੇਰੇ ਪ੍ਰਗਟ ਕਰਦੀ ਹੈ। 3 ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸਕਦੇ। ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸਨੂੰ ਅਸੀਂ ਸੁਣ ਸਕੀਏ। 4 ਪਰ ਉਨ੍ਹਾਂ ਦੀ "ਅਵਾਜ਼" ਪੂਰੇ ਸੰਸਾਰ ਵਿੱਚ ਫ਼ੈਲਦੀ ਹੈ। ਉਨ੍ਹਾਂ ਦੇ "ਸ਼ਬਦ" ਧਰਤੀ ਦੇ ਅੰਤ ਤੀਕ ਜਾਂਦੇ ਹਨ। 5 ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ। ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ। ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ। 6 ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ। 7 ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ। 8 ਯਹੋਵਾਹ ਦੇ ਨੇਮ ਸਹੀ ਹਨ। ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ। ਯਹੋਵਾਹ ਦੇ ਹੁਕਮ ਚੰਗੇ ਹਨ। ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ। 9 ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਰਣੇ ਚੰਗੇ ਤੇ ਨਿਰਪਖ ਹਨ। ਉਹ ਸੰਪੂਰਣਤਾ ਸਹੀ ਹਨ। 10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵਧੀਆਂ ਸ਼ਹਿਦ ਤੋਂ ਵੀ ਮਿਠੇ ਹਨ ਜਿਹੜਾ ਸਿਧਾ ਸ਼ਹਿਦ ਦੀਆਂ ਮਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ। 11 ਯਹੋਵਾਹ ਦੇ ਉਪਦੇਸ਼ ਉਸਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ। 12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ। 13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸਕਦਾ ਹਾਂ। 14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ। ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।

20:1 ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ। 2 ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ। 3 ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ। 4 ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚ ਮੁੱਚ ਤੁਸੀਂ ਇਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ। 5 ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ। 6 ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ। 7 ਕੁਝ ਲੋਕੀਂ ਆਪਣੇ ਰਥਾਂ ਉੱਤੇ ਭਰੋਸਾ ਰਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰਖਦੇ ਹਾਂ। 8 ਉਹ ਦੂਸਰੇ ਲੋਕ ਹਾਰ ਗਏ ਸਨ - ਉਹ ਯੁਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ। 9 ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।

21:1 ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ। 2 ਤੁਸੀਂ ਰਾਜੇ ਨੂੰ ਮਨ ਇਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸਨੇ ਮਂਗਿਆਂ ਤੁਸੀਂ ਉਸਨੂੰ ਦਿੱਤਾ। 3 ਯਹੋਵਾਹ ਸੱਚ ਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ। 4 ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸਨੂੰ ਪ੍ਰਦਾਨ ਕੀਤਾ। ਤੁਸੀਂ ਉਸਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ। 5 ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸਨੂੰ ਇੱਜ਼ਤ ਅਤੇ ਉਸਤਤਿ ਦਿੱਤੀ। 6 ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁਖ ਤੱਕਦਾ ਹੈ, ਉਸਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ। 7 ਰਾਜਾ ਯਹੋਵਾਹ ਉੱਤੇ ਭਰੋਸਾ ਰਖਦਾ ਹੈ। ਸਭ ਤੋਂ ਉੱਚਾ ਰਾਜਾ ਉਸਨੂੰ ਨਿਰਾਸ਼ ਨਹੀਂ ਕਰੇਗਾ। 8 ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ। 9 ਹੇ ਪਰਮੇਸ਼ੁਰ, ਜਦੋਂ ਤੂੰ ਰਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ। 10 ਉਸਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ। 11 ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ। ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸਕੇ। 12 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ। ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ। ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ। 13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।

22:1 ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ। 2 ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਂਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ। 3 ਹੇ ਪਰਮੇਸ਼ੁਰ ਤੁਸੀਂ ਹੀ ਪਵਿੱਤਰ ਹੋ ਅਤੇ ਤੁਸੀਂ ਰਾਜੇ ਵਾਂਗ ਬਿਰਾਜਮਾਨ ਹੋ। ਇਸਰਾਏਲ ਦੀਆਂ ਉਸਤਤਾਂ ਤੁਹਾਡਾ ਤਖਤ ਹਨ। 4 ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ। ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ। 5 ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ। ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ। 6 ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ। 7 ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ। ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿਢ਼ਾਵਨ। 8 ਉਹ ਮੈਨੂੰ ਆਖਦੇ ਹਨ; "ਯਹੋਵਾਹ ਨੂੰ ਮਦਦ ਲਈ ਬੁਲਾ, ਸ਼ਾਇਦ ਉਹ ਤੈਨੂੰ ਬਚਾ ਸਕੇ। ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।" 9 ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁਧ ਚੁੰਘਦਾ ਬੱਚਾ ਸਾਂ। 10 ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ। ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ। 11 ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡਕੇ ਨਾ ਜਾਵੋ। ਸੰਕਟ ਨੇੜੇ ਹੈ। ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ। 12 ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ। 13 ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ ਅਤੇ ਕਿਸੇ ਜਾਨਵਰ ਤਾਈਂ ਪਾੜੇ। 14 ਮੇਰੀ ਤਾਕਤ ਮੁੱਕ ਗਈ ਹੈ, ਜਿਵੇਂ ਧਰਤ ਤੇ ਪਾਣੀ ਡੁਲ੍ਹ੍ਹ ਜਾਂਦਾ ਹੈ। ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ ਅਤੇ ਮੇਰਾ ਹੌਂਸਲਾ ਚਲਿਆ ਗਿਆ ਹੈ। 15 ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ "ਮੌਤ ਦੀ ਮਿੱਟੀ" ਵਿੱਚ ਰੱਖਿਆ ਹੈ। 16 ਦੁਸ਼ਟ ਲੋਕਾਂ ਦੇ ਸਮੂਹ ਨੇ, ਮੈਨੂੰ ਕੁਤਿਆਂ ਵਾਂਗ ਘੇਰ ਲਿਆ ਹੈ। ਉਨ੍ਹਾਂ ਨੇ ਸ਼ੇਰਾਂ ਵਾਂਗ ਮੇਰੇ ਹੱਥ ਅਤੇ ਪੈਰ ਵਿਂਨ੍ਹ ਦਿੱਤੇ ਹਨ। 17 ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸਕਦਾ ਹਾਂ। ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ। ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ। 18 ਉਹ ਲੋਕ ਆਪਣੇ ਦਰਮਿਆਨ ਮੇਰੇ ਕੱਪੜੇ ਵੰਡ ਰਹੇ ਹਨ ਅਤੇ ਉਹ ਮੇਰੇ ਚੇਲੇ ਲਈ ਗੁਣੇ ਪਾ ਰਹੇ ਹਨ। 19 ਯਹੋਵਾਹ, ਮੈਨੂੰ ਛੱਡਕੇ ਨਾ ਜਾਵੋ। ਤੁਸੀਂ ਮੇਰੀ ਸ਼ਕਤੀ ਹੋ। ਛੇਤੀ ਬਹੁੜੋ ਮੇਰੀ ਮਦਦ ਕਰੋ। 20 ਯਹੋਵਾਹ, ਮੇਰੀ ਜਿੰਦ ਨੂੰ ਤਲਵਾਰ ਕੋਲੋਂ ਬਚਾ ਲਵੋ। ਮੇਰੀ ਕੀਮਤੀ ਜਿੰਦ ਉਨ੍ਹਾਂ ਕੁਤਿਆਂ ਕ੍ਕੋਲੋਂ ਬਚਾ ਲਵੋ। 21 ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ। 22 ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ। ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ। 23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ। ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ। ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ। 24 ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ। ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ। ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁਪੇਗਾ। 25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸਕਾਂ ਦੇ ਸਾਮ੍ਹਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ। 26 ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ। ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲਭਦੇ ਆਏ ਹੋ ਉਸਦੀ ਉਸਤਤਿ ਕਰੋ। ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ। 27 ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ। 28 ਕਿਉਂ? ਕਿਉਂਕਿ ਯਹੋਵਾਹ ਹੀ ਰਾਜਾ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ। 29 ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ। ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ। 30 ਅਤੇ ਭਵਿਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ। 31 ਹਰੇਕ ਪੀੜੀ ਪਰਮੇਸ਼ੁਰ ਦੁਆਰਾ ਕੀਤੀਆਂ ਚੰਗੀਆਂ ਗੱਲਾਂ ਬਾਰੇ ਆਪਣੇ ਬੱਚਿਆਂ ਨੂੰ ਦਸ੍ਸੇਗੀ।

23:1 ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ। 2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ। 3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚ ਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ। 4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂ? ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ। 5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ। 6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।

24:1 ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸਦੇ ਹਨ। 2 ਯਹੋਵਾਹ ਨੇ ਧਰਤ ਨੂੰ ਪਾਣੀ ਉੱਤੇ ਸਾਜਿਆ। ਉਸਨੇ ਇਸਨੂੰ ਦਰਿਆਵਾਂ ਉੱਤੇ ਸਾਜਿਆ। 3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ ਸਕਦਾ ਹੈ। ਕੌਣ ਖਲੋ ਸਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸਕਦਾ ਹੈ? 4 ਕਿਹੜੇ ਲੋਕ ਗਿਰਜਾਘਰ ਤੱਕ ਜਾ ਸਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ। 5 ਚਂਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ। ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ। 6 ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ। 7 ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸਕੇ। 8 ਉਹ ਤੇਜਸਵੀ ਰਾਜਾ ਕੌਣ ਹੈ? ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ। ਉਹ ਤੇਜਸਵੀ ਰਾਜਾ ਹੈ। ਉਹੀ ਯੁਧ ਦਾ ਨਾਇਕ ਹੈ। 9 ਦਰਵਾਜਿਉ, ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਮਹਿਮਾਮਈ ਰਾਜਾ ਅੰਦਰ ਆਏਗਾ। 10 ਉਹ ਮਹਾਨ ਰਾਜਾ ਕੌਣ ਹੈ? ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ। ਉਹ ਮਹਿਮਾਮਈ ਰਾਜਾ ਹੈ।

25:1 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ। 2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰਖਦਾ ਹਾਂ, ਮੈਂ ਆਸ ਰਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹਸ੍ਸਣਗੇ। 3 ਉਹ ਜੋ ਤੇਰੇ ਵਿੱਚ ਯਕੀਨ ਰਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦ੍ਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। 4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿਖਾਉ। 5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ। 6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ। 7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ। 8 ਯਹੋਵਾਹ ਸੱਚ ਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿਖਾਉਂਦਾ ਹੈ। 9 ਉਹ ਖੁਦ ਨਿਰਪਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿਖਾਉਂਦਾ ਹੈ। 10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸਦੇ ਵਾਦਿਆਂ, ਅਤੇ ਕਰਾਰਾਂ ਦਾ ਅਨਸਰਣ ਕਰਦੇ ਹਨ। 11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ। 12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ। 13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸਦੇ ਬੱਚੇ ਵੀ ਉਸ ਧਰਤ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ। 14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿਖਿਆ ਦਿੰਦਾ ਹੈ। 15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ। 16 ਯਹੋਵਾਹ, ਮੈਂ ਦੁੱਖੀ ਤੇ ਇਕੱਲਾ ਹਾਂ। ਆਪਣਾ ਮੁਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ। 17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ। 18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ। 19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸਟ੍ਟਾਂ ਮਾਰਨਾ ਚਾਹੁੰਦੇ ਹਨ। 20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ। 21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ। 22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।

26:1 ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁਧ ਜੀਵਨ ਜੀਵਿਆ ਹੈ। ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ। 2 ਹੇ ਪਰਮੇਸ਼ੁਰ, ਮੈਨੂੰ ਪਰਖੋ ਤੇ ਪਰਤਾਵੋ। ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ। 3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ। ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ। 4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ। 5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ। ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ। 6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸਕਾਂ। 7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ। ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ। 8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ। 9 ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ। ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ। 10 ਹੋ ਸਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ। ਹੋ ਸਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ। 11 ਪਰ ਮੈਂ ਬੇਕਸੂਰ ਹਾਂ। ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ। 12 ਮੈਂ ਸਾਰੇ ਖਤਰਿਆਂ ਤੋਂ ਸੁਰਖਿਅਤ ਹਾਂ। ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।

27:1 ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ। 2 ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸਕਦੇ ਹਨ। ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵਢਣ ਦੀ ਕੋਸ਼ਿਸ਼ ਕਰ ਸਕਦੇ ਹਨ। ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਪਰ ਉਹ ਔਕਢ਼ਨਗੇ ਅਤੇ ਡਿੱਗਣਗੇ। 3 ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ। ਭਾਵੇਂ ਯੁਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, "ਮੈਨੂੰ ਕੋਈ ਡਰ ਨਹੀਂ ਹੋਵੇਗਾ। ਕਿਉਂ? ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।" 4 ਯਹੋਵਾਹ ਤੋਂ ਮੈਂ ਇੱਕੋ ਚੀਜ਼ ਮਂਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸਕਾਂ। ਅਤੇ ਉਸਦਾ ਮਹਿਲ ਵੇਖ ਸਕਾਂ। 5 ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ। ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ, ਉਹ ਮੈਨੂੰ ਆਪਣੀ ਸੁਰਖਿਅਤ ਥਾਂ ਉੱਤੇ ਲੈ ਜਾਵੇਗਾ। 6 ਮੇਰੇ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਹੈ। ਪਰ ਉਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ ਮੇਰੀ ਮਦਦ ਕਰੇਗਾ। ਫ਼ੇਰ ਮੈਂ ਉਸਦੇ ਤੰਬੂ ਵਿੱਚ ਬਲੀ ਦੇ ਤੌਰ ਤੇ ਜੈ-ਕਾਰੇ ਚੜਾਵਾਂਗਾ। ਅਤੇ ਮੈਂ ਗਾਵਾਂਗਾ ਅਤੇ ਯਹੋਵਾਹ ਨੂੰ ਸਤਿਕਾਰਨ ਲਈ ਸਾਜ ਵਜਾਵਾਂਗਾ। 7 ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ। ਮੇਰੇ ਤੇ ਦਯਾਵਾਨ ਹੋ। 8 ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ। ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ। ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁਖ ਆ ਗਿਆ ਹਾਂ। 9 ਯਹੋਵਾਹ, ਆਪਣੇ ਸੇਵਕ ਕੋਲੋਂ ਮੁਖ ਨਾ ਮੋੜੋ। ਮੇਰੀ ਸਹਾਇਤਾ ਕਰੋ। ਮੈਨੂੰ ਦੂਰ ਨਾ ਧੱਕੋ, ਮੈਨੂੰ ਛੱਡਕੇ ਨਾ ਜਾਓ। ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। 10 ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ। ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ। 11 ਹੇ ਯਹੋਵਾਹ, ਲੋਕ ਵੇਖ ਰਹੇ ਹਨ ਕਿ ਮੈਂ ਕੋਈ ਗਲਤੀ ਕਰਾਂ। ਇਸ ਲਈ ਮੈਨੂੰ ਸਹੀ ਗੱਲਾਂ ਕਰਨੀਆਂ ਸਿਖਾ। 12 ਮੈਨੂੰ ਮੇਰੇ ਦੁਸ਼ਮਣਾਂ ਦੇ ਘਾਤਕ ਫ਼ੰਦਿਆਂ ਵਿੱਚ ਨਾ ਫ਼ਸਣ ਦੇਵੋ। ਉਨ੍ਹਾਂ ਨੇ ਮੇਰੇ ਉੱਤੇ ਝੂਠੀਆਂ ਗਵਾਹੀਆਂ ਨਾਲ ਹਮਲਾ ਕੀਤਾ ਹੈ। ਉਹ ਮੇਰੇ ਉੱਤੇ ਹਿਂਸਕ ਹਮਲੇ ਕਰਨ ਲਈ ਤਿਆਰ ਹਨ। 13 ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ। 14 ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ। ਮਜ਼ਬੂਤ ਅਤੇ ਬਹਾਦੁਰ ਬਣੋ, ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।

28:1 ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਅਰਦਾਸਾਂ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ। 2 ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ। 3 ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ "ਸ਼ਾਲੋਮ" ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ। 4 ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ। 5 ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹਥੀ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ। 6 ਯਹੋਵਾਹ ਦੀ ਉਸਤਤਿ ਕਰੋ। ਉਸਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ। 7 ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ। 8 ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ। ਯਹੋਵਾਹ ਉਸਨੂ ਬਚਾਉਂਦਾ ਹੈ। ਯਹੋਵਾਹ ਉਸਦੀ ਸ਼ਕਤੀ ਹੈ। 9 ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ। ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ। ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।

29:1 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ। 2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ। 3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਂਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ। 4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ ਅਤੇ ਤੇਜ ਨੂੰ ਦਰਸਾਉਂਦਾ ਹੈ। 5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵਢਦਾ ਹੈ। 6 ਯਹੋਵਾਹ ਲਬੋਨਾਨ ਨੂੰ ਹਿਲਾ ਦਿੰਦੀ ਹੈ। ਇਹ ਛੋਟੇ ਵਛੇ ਦੇ ਨੱਚਣ ਵਰਗਾ ਲੱਗਦਾ ਹੈ। ਸਿਰਯੋਨ ਹਿਲਦਾ ਹੈ। ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ। 7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ। 8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ। 9 ਯਹੋਵਾਹ ਦੀ ਅਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ। ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ। ਪਰ ਉਸਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ। 10 ਹੜ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ। 11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।

30:1 ਯਹੋਵਾਹ, ਤੁਸਾਂ ਮੈਨੂੰ ਮੇਰੇ ਸਂਕਟਾਂ ਵਿੱਚੋਂ ਉਭਾਰਿਆ। ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ। ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ। 2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਤੇ ਤੁਸਾਂ ਮੈਨੂੰ ਨਿਰੋਗ ਕੀਤਾ। 3 ਤੁਸਾਂ ਮੈਨੂੰ ਕਬਰ ਵਿੱਚੋਂ ਉਠਾ ਲਿਆ ਸੀ। ਤੁਸਾਂ ਮੈਨੂੰ ਜੀਣ ਦਿੱਤਾ। ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ। 4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ। 5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ "ਮੌਤ" ਸੀ। ਪਰ ਉਸਨੇ ਆਪਣਾ ਪਿਆਰ ਦਰਸਾਇਆ, ਅਤੇ ਉਸਨੇ ਮੈਨੂੰ "ਜੀਵਨ ਦੀ ਅਸੀਸ" ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ। 6 ਜਦੋਂ ਮੈਂ ਸੁਰਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸਕਦਾ। 7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ। 8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ। 9 ਮੈਂ ਆਖਿਆ, "ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦਸ੍ਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸਕਦੇ ਹਾਂ। 10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਹੇ ਯਹੋਵਾਹ, ਮੇਰੀ ਮਦਦ ਕਰੋ।" 11 ਮੈਂ ਅਰਦਾਸ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢਕਿਆ। 12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ। 13

31:1 ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ। ਮੈਨੂੰ ਨਿਰਾਸ਼ ਨਾ ਕਰੋ। ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ। 2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ। ਛੇਤੀ ਆਉ ਅਤੇ ਮੈਨੂੰ ਬਚਾਉ। ਮੇਰੀ ਚੱਟਾਨ ਹੋਵੋ, ਮੇਰਾ ਸੁਰਖਿਅਤ ਸਥਾਨ ਹੋਵੋ। ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ। 3 ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ, ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ। 4 ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ। ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ। ਤੁਸੀਂ ਹੀ ਮੇਰਾ ਸੁਰਖਿਅਤ ਸਥਾਨ ਹੋ। 5 ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ। ਮੈਂ ਤੁਹਾਡੇ ਹੱਥ ਵਿੱਚ ਆਪਣੀ ਜਿੰਦ ਸੌਂਪਦਾ ਹਾਂ। ਮੈਨੂੰ ਬਚਾਉ। 6 ਮੈਂ ਉਨ੍ਹਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਝੂਠੇ ਦੇਵਤਿਆਂ ਦੀ ਪੂਜਾ ਕਰਦੇ ਹਨ। ਮੈਂ ਸਿਰਫ਼ ਯਹੋਵਾਹ ਵਿੱਚ ਹੀ ਯਕੀਨ ਰਖਦਾ ਹਾਂ। 7 ਹੇ ਪਰਮੇਸ਼ੁਰ, ਤੁਹਾਡੀ ਮਿਹਰਬਾਨੀ ਸਦਕਾ ਮੈਂ ਬਹੁਤ ਪ੍ਰਸੰਨ ਹਾਂ। ਤੁਸੀਂ ਮੇਰੀ ਬਿਪਤਾ ਦੇਖੀ ਹੈ। ਤੁਸੀਂ ਮੇਰੀਆਂ ਮੁਸੀਬਤਾਂ ਬਾਰੇ ਜਾਣਦੇ ਹੋ। 8 ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ। ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ। 9 ਯਹੋਵਾਹ, ਮੈਂ ਵੱਡੇ ਸਂਕਟਾਂ ਵਿੱਚ ਪਿਆ ਹਾਂ। ਇਸ ਲਈ ਮੇਰੇ ਉੱਤੇ ਮਿਹਰਬਾਨ ਹੋਵੋ। ਕਿਉਂਕਿ ਮੈਂ ਬਹੁਤ ਪਰੇਸ਼ਾਨ ਹਾਂ, ਮੇਰੀਆਂ ਅੱਖਾਂ ਵੀ, ਗਲਾ ਅਤੇ ਮਿਹਦਾ ਵੀ ਦੁੱਖ ਰਹੇ ਹਨ। 10 ਮੇਰੀ ਜਿੰਦ ਉਦਾਸੀ ਅੰਦਰ ਬੀਤ ਰਹੀ ਹੈ। ਆਹਾਂ ਵਿੱਚ, ਮੇਰੇ ਸਾਲ ਬੀਤਦੇ ਜਾ ਰਹੇ ਹਨ। ਮੇਰੀਆਂ ਮੁਸੀਬਤਾਂ ਮੈਨੂੰ ਕਮਜ਼ੋਰ ਬਣਾ ਰਹੀਆਂ ਹਨ। ਮੇਰੀ ਸ਼ਕਤੀ ਮੈਨੂੰ ਜਵਾਬ ਦੇ ਰਹੀ ਹੈ। 11 ਮੇਰੇ ਦੁਸ਼ਮਣ ਮੈਨੂੰ ਨਫ਼ਰਤ ਕਰਦੇ ਹਨ ਅਤੇ ਮੇਰੇ ਸਾਰੇ ਗੁਆਂਢੀ ਵੀ ਮੈਨੂੰ ਨਫ਼ਰਤ ਕਰਦੇ ਹਨ। ਮੇਰੇ ਸਾਰੇ ਰਿਸ਼ਤੇਦਾਰ ਰਾਹਾਂ ਵਿੱਚ ਮੇਰੇ ਵੱਲ ਤੱਕਦੇ ਹਨ। ਉਹ ਮੇਰੇ ਪਾਸੋਂ ਡਰਦੇ ਹਨ ਅਤੇ ਮੈਥੋਂ ਬਚਦੇ ਫ਼ਿਰਦੇ ਹਨ। 12 ਲੋਕ ਮੈਨੂੰ ਗੁਆਚੇ ਹੋਏ ਸੰਦ ਵਾਂਗ ਮੁਕੰਮਲ ਤੌਰ ਤੇ ਭੁੱਲ ਗਏ ਹਨ। 13 ਮੈਂ ਟਿਪ੍ਪਣੀਆਂ ਸੁਣਦਾ ਹਾਂ, ਜਿਹੜੀਆਂ ਲੋਕ ਮੇਰੇ ਬਾਰੇ ਆਖਦੇ ਹਨ। ਉਹ ਲੋਕੀਂ ਮੇਰੇ ਖਿਲਾਫ਼ ਹੋ ਗਏ ਹਨ ਅਤੇ ਮੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਹਨ। 14 ਹੇ ਯਹੋਵਾਹ, ਮੈਂ ਤੇਰੇ ਵਿੱਚ ਯਕੀਨ ਰਖਦਾ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ। 15 ਮੇਰੀ ਜਿੰਦ ਤੁਹਾਡੇ ਹੱਥਾਂ ਵਿੱਚ ਹੈ। ਮੈਨੂੰ ਮੇਰੇ ਦੁਸ਼ਮਣਾਂ ਤੋਂ ਬਚਾਉ। ਕੁਝ ਲੋਕੀਂ ਮੇਰਾ ਪਿੱਛਾ ਕਰ ਰਹੇ ਹਨ। ਮੈਨੂੰ ਉਨ੍ਹਾਂ ਤੋਂ ਬਚਾਉ। 16 ਕਿਰਪਾ ਕਰਕੇ ਜੀ ਆਇਆਂ ਨੂੰ ਆਖੋ ਅਤੇ ਆਪਣੇ ਸੇਵਕਾਂ ਨੂੰ ਪ੍ਰਵਾਨ ਕਰੋ। ਮੇਰੇ ਉੱਤੇ ਮਿਹਰਬਾਨ ਹੋਵੋ ਅਤੇ ਮੈਨੂੰ ਬਚਾਉ। 17 ਹੇ ਯਹੋਵਾਹ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਇਸ ਲਈ ਮੈਂ ਨਿਰਾਸ਼ ਨਹੀਂ ਹੋਵਾਂਗਾ, ਪਰ ਬੁਰੇ ਲੋਕ ਨਿਰਾਸ਼ ਹੋਣਗੇ। ਉਹ ਕਬਰ ਵਿੱਚ ਖਾਮੋਸ਼ ਹੋਣਗੇ। 18 ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ਂਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦਸ੍ਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ। 19 ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰਖੀਆਂ ਹਨ। ਉਨ੍ਹਾਂ ਸਮੂਹ ਲੋਕਾਂ ਦੇ ਸਾਮ੍ਹਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰਖਦੇ ਹਨ। 20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕਠੇ ਹੋ ਗਏ ਹਨ। ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ। ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ। 21 ਯਹੋਵਾਹ ਨੂੰ ਅਸੀਸ ਦਿਉ। ਉਸਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ। ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ। 22 ਮੈਂ ਡਰਦਾ ਸਾਂ ਅਤੇ ਮੈਂ ਆਖਿਆ, "ਮੈਂ ਉਸ ਥਾਵੇਂ ਹਾਂ ਜਿਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸਕਦਾ।" ਪਰ ਮੈਂ ਤੁਹਾਡੇ ਅੱਗੇ ਅਰਦਾਸ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ। 23 ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸਦੇ ਵਫ਼ਾਦਾਰ ਹਨ। ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ। ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ। 24 ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।

32:1 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ, ਜਦੋਂ ਉਸਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ ਜਦੋਂ ਉਸਦੇ ਪਾਪ ਮਿਟਾਏ ਜਾਂਦੇ ਹਨ। 2 ਉਹ ਵਿਅਕਤੀ ਵੜਭਾਗਾ ਹੈ ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ। ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ। 3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ, ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ। ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਅਰਦਾਸ ਕੀਤੀ। 4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ। ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ। 5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਮ੍ਹਣੇ ਇਕਬਾਲ ਕਰਨ ਦਾ ਫ਼ੈਸਲਾ ਕੀਤਾ। ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ। ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ। ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ। 6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਅਰਦਾਸ ਕਰਨ। ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਅਰਦਾਸ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ ਵਾਂਗਰਾਂ ਭਿਆਨਕ ਹੋਣ। 7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ। ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ। ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ। ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ। 8 ਯਹੋਵਾਹ ਆਖਦਾ ਹੈ, "ਮੈਂ ਤੈਨੂੰ ਸਿਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ। 9 ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ। ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ। ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।" 10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਮ੍ਹਣਾ ਕਰਨਗੇ। ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰਖਦੇ ਹਨ। 11 ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ। ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।

33:1 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ। 2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ। 3 ਉਸ ਨੂੰ ਇੱਕ ਨਵਾਂ ਗੀਤ। ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ। 4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸਕਦੇ ਹੋ। 5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ। 6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ। 7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰਖਦਾ ਹੈ। 8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ। 9 ਕਿਉਂ? ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, "ਰੁਕੋ" ਤਾਂ ਉਹ ਸੈਅ ਠਹਿਰ ਜਾਵੇਗੀ। 10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸਕਦਾ ਹੈ। 11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ। 12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ। 13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤਕਿਆ, ਅਤੇ ਉਸਨੇ ਸਮੂਹ ਲੋਕਾਂ ਨੂੰ ਦੇਖਿਆ। 14 ਉਸਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ। 15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ। 16 ਰਾਜਾ ਉਸਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। 17 ਅਸਲ ਵਿੱਚ ਘੋੜੇ ਯੁਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ। 18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ। 19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁਖੇ ਹੁੰਦੇ ਹਨ। 20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ। 21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚ ਮੁੱਚ ਉਸਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ। 22 ਯਹੋਵਾਹ ਅਸੀਂ ਸੱਚ ਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।

34:1 ਮੈਂ ਹਰ ਸਮੇਂ ਯਹੋਵਾਹ ਨੂੰ ਅਸੀਸ ਦਿੰਦਾ ਹਾਂ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁਲ੍ਹਾਂ ਉੱਤੇ ਹੈ। 2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ। 3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸਦੇ ਨਾਂ ਦਾ ਆਦਰ ਕਰੀਏ। 4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸਨੇ ਮੇਰੀ ਗੱਲ ਸੁਣੀ। ਉਸਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ। 5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ। 6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ। 7 ਯਹੋਵਾਹ ਦਾ ਦੂਤ ਉਸਦੇ ਚੇਲਿਆਂ ਦੀ ਰਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ। 8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚ ਮੁੱਚ ਖੁਸ਼ ਹੁੰਦਾ ਹੈ। 9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰਖਿਆ ਦਾ ਸਥਾਨ ਨਹੀਂ। 10 ਕਮਜ਼ੋਰ ਅਤੇ ਭੁਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ। 11 ਬਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿਖਾਵਾਂਗਾ। 12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ। 13 ਤਾਂ ਉਸ ਬੰਦੇ ਨੂੰ ਚਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ। 14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿਛੇ ਭੱਜੋ ਜਦੋਂ ਤੱਕ ਇਸਨੂੰ ਫ਼ੜ ਨਾ ਲਵੋਂ। 15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾਂ ਸੁਣਦਾ ਹੈ। 16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ। 17 ਯਹੋਵਾਹ ਅੱਗੇ ਅਰਦਾਸ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ। 18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ। 19 ਹੋ ਸਕਦਾ ਨੇਕ ਬੰਦਿਆਂ ਨੂੰ ਔਕਢ਼ਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕਢ਼ ਤੋਂ ਬਚਾਵੇਗਾ। 20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ। 21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ। 22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।

35:1 ਹੇ ਯਹੋਵਾਹ, ਮੇਰੇ ਵਿਰੋਧੀਆਂ ਦੇ ਖਿਲਾਫ਼ ਲੜੋ। ਮੇਰੇ ਯੁਧ ਲੜੋ। 2 ਹੇ ਯਹੋਵਾਹ, ਆਪਣੀ ਢਾਲ ਅਤੇ ਫ਼ਰੀ ਚੁੱਕ ਲਵੋ। ਉਠੋ ਅਤੇ ਮੇਰੀ ਮਦਦ ਕਰੋ। 3 ਆਪਣਾ ਨੇਜਾ ਅਤੇ ਬਰਛਾ ਚੁੱਕ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜੋ ਜੋ ਮੇਰਾ ਪਿੱਛਾ ਕਰ ਰਹੇ ਹਨ। ਯਹੋਵਾਹ, ਮੇਰੀ ਰੂਹ ਨੂੰ ਆਖੋ, "ਮੈਂ ਤੈਨੂੰ ਬਚਵਾਂਗਾ।" 4 ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਨਿਰਾਸ਼ ਅਤੇ ਸ਼ਰਮਸਾਰ ਹੋਣ। ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ, ਹਾਰ ਜਾਣ ਅਤੇ ਸ਼ਰਮਸਾਰ ਹੋਣ। 5 ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ। ਜਿਹੜਾ ਹਵਾ ਦੁਆਰਾ ਉੱਡ ਜਾਂਦੀ ਹੈ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ। 6 ਯਹੋਵਾਹ, ਉਨ੍ਹਾਂ ਦੇ ਰਾਹਾਂ ਨੂੰ ਹਨੇਰਮਈ ਅਤੇ ਤਿਲਕਣਾ ਬਣਾ ਦਿਉ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ। 7 ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ। 8 ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ, ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ। ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ। 9 ਫ਼ੇਰ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ। ਮੈਂ ਖੁਸ਼ ਹੋਵਾਂਗਾ ਜਦੋਂ ਉਸਨੇ ਮੈਨੂੰ ਬਚਾਉਂਦਾ ਹੈ। 10 ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; "ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।" 11 ਗਵਾਹਾਂ ਦੀ ਇੱਕ ਟੋਲੀ ਮੈਨੂੰ ਨੁਕਸਾਨ ਪਹੁੰਚਾਣ ਲਈ ਵਿਉਂਤਾਂ ਘੜ ਰਹੀ ਹੈ, ਉਹ ਲੋਕ ਮੇਰੇ ਪਾਸੋਂ ਐਸੇ ਸਵਾਲ ਪੁਛਣਗੇ ਜਿਨ੍ਹਾਂ ਦਾ ਮੈਂ ਕੋਈ ਜਵਾਬ ਨਹੀਂ ਜਾਣਦਾ। 12 ਮੈਂ ਤਾਂ ਸਿਰਫ਼ ਚੰਗੇ ਕੰਮ ਕੀਤੇ ਹਨ। ਪਰ ਉਹ ਲੋਕ ਮੇਰੇ ਨਾਲ ਮੰਦੇ ਕੰਮ ਕਰਨਗੇ। ਯਹੋਵਾਹ, ਮੈਨੂੰ ਸ਼ੁਭ ਚੀਜ਼ਾਂ ਦਿਉ ਜਿਨ੍ਹਾਂ ਦਾ ਮੈਂ ਹਕ੍ਕਦਾਰ ਹਾਂ। 13 ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਅਰਦਾਸ ਕਰਕੇ ਇਹੀ ਸਿਲਾ ਮਿਲਿਆ? 14 ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ। ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ। ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ। ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ। 15 ਪਰ ਜਦੋਂ ਮੈਂ ਕੋਈ ਗਲਤੀ ਕੀਤੀ, ਉਹ ਲੋਕ ਮੇਰੇ ਉੱਤੇ ਹਸ੍ਸੇ। ਉਹ ਲੋਕ ਸੱਚ ਮੁੱਚ ਦੋਸਤ ਨਹੀਂ ਸਨ, ਮੈਂ ਤਾਂ ਉਨ੍ਹਾਂ ਨੂੰ ਜਾਣਦਾ ਵੀ ਨਹੀਂ ਹਾਂ। ਪਰ ਉਨ੍ਹਾਂ ਨੇ ਮੈਨੂੰ ਘੇਰ ਲਿਆ ਅਤੇ ਮੇਰੇ ਉੱਤੇ ਹਮਲਾ ਕੀਤਾ। 16 ਉਨ੍ਹਾਂ ਨੇ ਮੰਦੀ ਭਾਸ਼ਾ ਇਸਤੇਮਾਲ ਕੀਤੀ ਅਤੇ ਮੇਰਾ ਮਜ਼ਾਕ ਉਡਾਇਆ। ਉਨ੍ਹਾਂ ਲੋਕਾਂ ਨੇ ਦੰਦ ਕਰੀਚਦਿਆਂ ਦਰਸਾਇਆ ਕਿ ਉਹ ਕ੍ਰੋਧਵਾਨ ਸਨ। 17 ਮੇਰੇ ਮਾਲਕ ਤੁਸੀਂ ਕਿੰਨਾ ਕੁ ਚਿਰ ਇਨ੍ਹਾਂ ਮੰਦੀਆਂ ਗੱਲਾਂ ਦੇ ਵਾਪਰਨ ਨੂੰ ਦੇਖਦੇ ਰਹੋਂਗੇ? ਉਹ ਲੋਕ ਮੈਨੂੰ ਤਬਾਹ ਕਰਨ ਦਾ ਜਤਨ ਕਰ ਰਹੇ ਹਨ। ਹੇ ਪਰਮੇਸ਼ੁਰ ਮੇਰੀ ਜਿੰਦ ਦੀ ਰੱਖਿਆ ਕਰੋ। ਮੇਰੀ ਅਨਮੋਲ ਜ਼ਿੰਦਗੀ ਨੂੰ ਉਨ੍ਹਾਂ ਬੁਰੇ ਲੋਕਾਂ ਦੇ ਹਥੋਂ ਬਚਾਉ। ਉਹ ਸ਼ੇਰਾਂ ਵਰਗੇ ਹਨ। 18 ਯਹੋਵਾਹ, ਮੈਂ ਵੱਡੀ ਸਭਾ ਵਿੱਚ ਤੁਹਾਡੀ ਉਸਤਤਿ ਕਰਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ, ਜਦੋਂ ਮੈਂ ਸ਼ਕਤੀਸ਼ਾਲੀ ਲੋਕਾਂ ਦੇ ਸੰਗ ਹੋਵਾਂਗਾ। 19 ਮੇਰੇ ਝੂਠੇ ਦੁਸ਼ਮਣ ਹੱਸਦੇ ਨਹੀਂ ਰਹਿ ਸਕਣਗੇ। ਅਵੱਸ਼ ਹੀ ਮੇਰੇ ਦੁਸ਼ਮਣਾਂ ਨੂੰ ਉਨ੍ਹਾਂ ਦੀਆਂ ਗੁਪਤ ਵਿਉਂਤਾ ਦਾ ਦੰਡ ਮਿਲੇਗਾ। 20 ਅਸਲ ਵਿੱਚ ਮੇਰੇ ਦੁਸ਼ਮਣ ਅਮਨ ਦੀਆਂ ਵਿਉਂਤਾਂ ਨਹੀਂ ਬਣਾ ਰਹੇ। ਉਹ ਖੁਫ਼ੀਆਂ ਤੌਰ ਤੇ ਇਸ ਦੇਸ਼ ਦੇ ਅਮਨ ਪਸੰਦ ਲੋਕਾਂ ਲਈ ਬਦੀ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਹਨ। 21 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖ ਰਹੇ ਹਨ। ਉਹ ਝੂਠ ਬੋਲਦੇ ਹਨ ਅਤੇ ਆਖਦੇ ਹਨ, "ਆਹਾ ਅਸੀਂ ਜਾਣਦੇ ਹਾਂ ਕਿ ਤੁਸੀਂ ਕੀ ਕਰ ਰਹੇ ਹੋ।" 22 ਯਹੋਵਾਹ, ਤੁਸੀਂ ਲਾਜਮੀ ਤੌਰ ਤੇ ਵੇਖ ਰਹੇ ਹੋ, ਕਿ ਕੀ ਹੋ ਰਿਹਾ। ਇਸ ਲਈ ਚੁੱਪ ਨਾ ਰਹੋ। ਮੈਨੂੰ ਛੱਡਕੇ ਨਾ ਜਾਉ। 23 ਯਹੋਵਾਹ, ਜਾਗੋ। ਉਠੋ। ਮੇਰੇ ਪਰਮੇਸ਼ੁਰ ਅਤੇ ਮੇਰੇ ਯਹੋਵਾਹ, ਮੇਰੇ ਲਈ ਲੜੋ, ਅਤੇ ਮੇਰੇ ਨਾਲ ਇਨਸਾਫ਼ ਕਰੋ। 24 ਯਹੋਵਾਹ ਮੇਰੇ ਪਰਮੇਸ਼ੁਰ ਮੇਰੇ ਬਾਰੇ ਆਪਣੀ ਨਿਰਪਖਤਾ ਨਾਲ ਨਿਰਣਾ ਕਰੋ। ਉਨ੍ਹਾਂ ਲੋਕਾਂ ਨੂੰ ਮੇਰੇ ਉੱਤੇ ਹੱਸਣ ਨਾ ਦਿਉ। 25 ਉਨ੍ਹਾਂ ਲੋਕਾਂ ਨੂੰ ਨਾ ਆਖਣ ਦਿਉ, "ਆਹਾ। ਅਸੀਂ ਜੋ ਚਾਹਿਆ ਸਾਨੂੰ ਮਿਲ ਗਿਆ।" ਯਹੋਵਾਹ, ਉਨ੍ਹਾਂ ਨੂੰ ਨਾ ਆਖਣ ਦਿਉ, "ਅਸੀਂ ਉਸਨੂੰ ਤਬਾਹ ਕਰ ਦਿੱਤਾ।" 26 ਮੇਰੇ ਸਾਰੇ ਵੈਰੀ ਸ਼ਰਮਿੰਦਾ ਹੋਣ ਅਤੇ ਪਰੇਸ਼ਾਨੀ ਵਿੱਚ ਪੈਣ। ਉਹ ਲੋਕੀਂ ਖੁਸ਼ ਸਨ ਜਦੋਂ ਮੇਰੇ ਨਾਲ ਮੰਦੀਆਂ ਗੱਲਾਂ ਵਾਪਰ ਰਹੀਆਂ ਸਨ। ਉਨ੍ਹਾਂ ਨੇ ਸੋਚਿਆ ਸੀ ਕਿ ਉਹ ਮੇਰੇ ਨਾਲੋਂ ਬਿਹਤਰ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਸ਼ਰਮਿਂਦਗੀ ਅਤੇ ਅਪਮਾਨ ਨਾਲ ਢਕੋ। 27 ਕੁਝ ਲੋਕੀਂ ਚਾਹੁੰਦੇ ਹਨ ਕਿ ਮੇਰੇ ਨਾਲ ਚੰਗਿਆਂ ਗੱਲਾਂ ਵਾਪਰਨ। ਮੈਂ ਆਸ ਕਰਦਾ ਹਾਂ ਕਿ ਉਹ ਲੋਕ ਬਹੁਤ ਖੁਸ਼ ਹੋਣਗੇ। ਉਹ ਲੋਕ ਸਦਾ ਆਖਦੇ ਹਨ, "ਯਹੋਵਾਹ ਮਹਾਨ ਹੈ। ਉਹ ਆਪਣੇ ਨੌਕਰਾਂ ਦੀ ਭਲਾਈ ਚਾਹੁੰਦਾ ਹੈ।" 28 ਇਸ ਲਈ ਯਹੋਵਾਹ, ਮੈਂ ਲੋਕਾਂ ਨੂੰ ਤੇਰੀ ਚੰਗਿਆਈ ਬਾਰੇ ਦੱਸਦਾ ਹਾਂ। ਮੈਂ ਹਰ ਰੋਜ਼ ਉਸਤਤਿ ਕਰਦਾ ਹਾਂ।

36:1 ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ, "ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ। 2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮਂਗਦਾ। 3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿਖਿਆ। 4 ਰਾਤ ਵੇਲੇ, ਉਹ ਫ਼ਿਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ। 5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ। 6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ। 7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰਖਿਆ ਲਈ ਆਉਂਦੇ ਹਨ। 8 ਯਹੋਵਾਹ, ਉਹ ਤੁਹਾਡੇ ਘਰ ਵਿਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ। ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ। 9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵਗਦਾ ਹੈ। ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ। 10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚ ਮੁੱਚ ਤੁਹਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ। 11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ। ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ। 12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ; "ਬਦਕਾਰ ਲੋਕ ਇੱਥੇ ਡਿੱਗੇ ਸਨ। ਉਹ ਕੁਚਲੇ ਗਏ। ਉਹ ਫ਼ੇਰ ਕਦੀ ਵੀ ਨਹੀਂ ਖਲੋ ਸਕਣਗੇ।"

37:1 ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ। ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ। 2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ। 3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿਂਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ। 4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ। 5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ। 6 ਆਪਣੀ ਨੇਕੀ ਅਤੇ ਨਿਰਪਖਤਾ ਨੂੰ ਦੁਪਿਹਰ ਦੀ ਤਿਖੀ ਧੁੱਪ ਵਾਂਗ ਚਮਕਣ ਦਿਉ। 7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ। ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ। ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ। 8 ਕ੍ਰੋਧ ਨਾ ਕਰੋ। ਪਾਗਲ ਨਾ ਬਣੋ। ਇੰਨਾ ਨਾ ਕੁਢ਼ੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ। 9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ। 10 ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ। ਭਾਵੇਂ ਤੁਸੀਂ ਉਨ੍ਹਾਂ ਨੂੰ ਲਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ। 11 ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ। 12 ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ। ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸਕੇ ਆਪਣਾ ਗੁੱਸਾ ਦਰਸਾਉਂਦੇ ਹਨ। 13 ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ। ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ। 14 ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ। ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। 15 ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ। 16 ਮਾੜੇ ਬੰਦਿਆਂ ਦੀ ਭੀੜ ਨਾਲੋਂ ਥੋੜੇ ਹੀ ਨੇਕ ਬੰਦੇ ਬਿਹਤਰ ਹਨ। 17 ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰਖਦਾ ਹੈ। 18 ਯਹੋਵਾਹ, ਸ਼ੁਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ। ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ। 19 ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ। 20 ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ, ਅਤੇ ਉਹ ਮੰਦੇ ਲੋਕ ਤਬਾਹ ਹੋਣਗੇ। ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ। ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। 21 ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ। 22 ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ। 23 ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸਨੂੰ ਡਿੱਗਣ ਤੋਂ ਬਚਾਉਂਦਾ ਹੈ। 24 ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸਨੂੰ ਡਿੱਗਣ ਤੋਂ ਬਚਾਉਂਦਾ ਹੈ। 25 ਮੈਂ ਜਵਾਨ ਸਾਂ ਅਤੇ ਹੁਣ ਬੁਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬਚਿਆ ਨੂੰ ਭੁਖਿਆਂ ਮਰਦਿਆਂ ਨਹੀਂ ਵੇਖਿਆ। 26 ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ ਅਤੇ ਉਸਦੇ ਬੱਚੇ ਇੱਕ ਅਸੀਸ ਹਨ। 27 ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ। ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ। 28 ਯਹੋਵਾਹ ਨਿਰਪਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ। 29 ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਉਹ ਸਦਾ ਲਈ ਇਸ ਉੱਤੇ ਰਹਿਣਗੇ। 30 ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸਦੇ ਨਿਰਣੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ। 31 ਉਸਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵਖਰਾ ਨਹੀਂ ਹੋਵੇਗਾ। 32 ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲਭਦੇ ਹਨ। 33 ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁਖ ਨਹੀਂ ਹੋਵੇਗਾ ਅਤੇ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ। ਉਹ ਉਨ੍ਹਾਂ ਨੂੰ ਨਿਂਦੇ ਨਹੀਂ ਜਾਣ ਦੇਵੇਗਾ। 34 ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ। 35 ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ। 36 ਪਰ ਜਦੋਂ ਉਹ ਚਲਿਆ ਗਿਆ ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ। 37 ਪਵਿੱਤਰ ਅਤੇ ਇਮਾਨਦਾਰ ਬਣੋ। ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ। 38 ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ। 39 ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ। ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ। 40 ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ। ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।

38:1 ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿਂਦੋ, ਮੈਨੂੰ ਗੁੱਸੇ ਵਿੱਚ ਸਂਜਮ ਨਾ ਸਿਖਾਉ। 2 ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ। 3 ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹਡ੍ਡ ਦੁੱਖ ਰਹੇ ਹਨ। 4 ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ। 5 ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜੇਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰਖਮਈ ਗੱਲ ਕੀਤੀ। 6 ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ। 7 ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ। 8 ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ। 9 ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਁਕੇ ਤੁਹਾਥੋ ਲੁਕੇ ਹੋਏ ਨਹੀਂ ਹਨ। 10 ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ। 11 ਮੇਰੀ ਬਿਮਾਰੀ ਦੇ ਕਾਰਣ, ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ। ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ। 12 ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ। 13 ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸਕਦਾ। ਮੈਂ ਇੱਕ ਗੂਂਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸਕਦਾ। 14 ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸਕਦਾ ਜੋ ਲੋਕ ਉਸ ਬਾਰੇ ਆਖਦੇ ਹਨ। ਮੈਂ ਬਹਿਸ ਨਹੀਂ ਕਰ ਸਕਦਾ ਅਤੇ ਸਾਬਤ ਨਹੀਂ ਕਰ ਸਕਦਾ, ਕਿ ਮੇਰੇ ਦੁਸ਼ਮਣ ਗਲਤ ਹਨ। 15 ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ। 16 ਜੇਕਰ ਮੈਂ ਕੁਝ ਆਖਦਾ ਹਾ, ਮੇਰੇ ਦੁਸ਼ਮਣ ਮੇਰੇ ਉੱਤੇ ਹਸ੍ਸਣਗੇ। ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ। 17 ਮੇਰੇ ਦਰਦ ਹਮੇਸ਼ਾ ਮੇਰੇ ਪਿਛੇ ਪਏ ਰਹਿੰਦੇ ਹਨ ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ। 18 ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ। 19 ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ। ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ। 20 ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕੋ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ। 21 ਯਹੋਵਾਹ, ਮੈਨੂੰ ਛੱਡਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ। 22 ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। ਮੇਰੇ ਪਰਮੇਸ਼ੁਰ, ਮੈਨੂੰ ਬਚਾਉ।

39:1 ਮੈਂ ਆਖਿਆ, "ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰਖਾਂਗਾ ਜੋ ਮੈਂ ਆਖਾਂਗਾ। ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ। ਮੈਂ ਆਪਣਾ ਮੂੰਹ ਬੰਦ ਰਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।" 2 ਇਸ ਲਈ ਮੈਂ ਕੁਝ ਵੀ ਨਹੀਂ ਆਖਿਆ। ਮੈਂ ਤਾਂ ਕੋ ਚੰਗੀ ਗੱਲ ਵੀ ਨਹੀਂ ਆਖੀ। ਪਰ ਮੈਂ ਹੋਰ ਵੀ ਪਰੇਸ਼ਾਨ ਹੋ ਗਿਆ। 3 ਮੈਂ ਬਹੁਤ ਕ੍ਰੋਧ ਵਿੱਚ ਸਾਂ। ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ, ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ। 4 ਯਹੋਵਾਹ, ਮੈਨੂੰ ਦੱਸੋ, ਹੁਣ ਮੇਰੇ ਨਾਲ ਕੀ ਹੋਵੇਗਾ? ਮੈਨੂੰ ਦੱਸੋ, ਮੈਂ ਕਿੰਨਾ ਕੁ ਚਿਰ ਜੀਵਾਂਗਾ? ਮੈਨੂੰ ਜਾਣ ਦਿਉ, ਅਸਲ ਵਿੱਚ ਮੇਰੀ ਉਮਰ ਕਿੰਨੀ ਛੋਟੀ ਹੈ। 5 ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ। ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ। ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ। ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ। 6 ਸਾਡਾ ਜੀਵਨ, ਸ਼ੀਸ਼ੇ ਵਿਚਲੇ ਇੱਕ ਅਕਸ ਵਰਗਾ ਹੈ। ਅਸੀਂ ਜੀਵਨ ਵਿੱਚ ਚੀਜ਼ਾਂ ਪਿਛੇ ਭੱਜਦੇ ਹਾਂ ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ। 7 ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ? ਤੁਸੀਂ ਹੀ ਮੇਰੀ ਆਸ ਹੋ। 8 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ। ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ। 9 ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ। ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ, ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ। 10 ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ। ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ। 11 ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ। ਜਿਵੇਂ ਇੱਕ ਪਤਂਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ। ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ। 12 ਯਹੋਵਾਹ, ਮੇਰੀ ਅਰਦਾਸ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ। 13 ਯਹੋਵਾਹ, ਮੈਨੂੰ ਇਕੱਲਾ ਛੱਡ ਦਿਉ। ਅਤੇ ਮੈਨੂੰ ਖੁਸ਼ ਹੋਣ ਦਿਉ, ਇਸ ਤੋਂ ਪਹਿਲਾਂ ਕਿ ਮੈਂ ਮਰ ਜਾਵਾਂ ਅਤੇ ਮੁੱਕ ਜਾਵਾਂ।

40:1 ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸਨੇ ਮੇਰੀ ਪੁਕਾਰ ਸੁਣੀ। ਉਸਨੇ ਮੇਰੀਆਂ ਚੀਕਾਂ ਸੁਣੀਆਂ। 2 ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸਨੇ ਮੈਨੂੰ ਚਿਕ੍ਕੜ ਵਿੱਚੋਂ ਉਤਾਹਾਂ ਚੁਕਿਆ। ਉਸਨੇ ਮੈਨੂੰ ਚੁਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ। 3 ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ। ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ। ਬਹੁਤ ਸਾਰੇ ਲੋਕ ਗਵਾਹ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ। ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ। 4 ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰਖਦਾ ਹੈ, ਉਹ ਸੱਚ ਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚ ਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ। 5 ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ। 6 ਯਹੋਵਾਹ, ਤੁਸੀਂ ਮੈਨੂੰ ਇਹੀ ਸਮਝਾਇਆ; ਅਸਲ ਵਿੱਚ, ਤੁਹਾਨੂੰ ਬਲੀਆਂ ਅਤੇ ਅੰਨ੍ਹ ਦੇ ਚੜਾਵੇ ਨਹੀਂ ਚਾਹੀਦੇ। ਤੁਹਾਨੂੰ ਸੱਚ ਮੁੱਚ ਹੋਮ ਚੜਾਵੇ ਅਤੇ ਪਾਪ ਦੇ ਚੜਾਵੇ ਨਹੀਂ ਚਾਹੀਦੇ। 7 ਇਸ ਲਈ ਮੈਂ ਆਖਿਆ, "ਮੈਂ ਇੱਥੇ ਹਾਂ। ਮੈਨੂੰ ਲੈ ਜਾਉ। ਮੈਂ ਆ ਰਿਹਾ। ਮੇਰੇ ਬਾਰੇ ਪੁਸਤਕ ਵਿੱਚ ਇਹ ਲਿਖਿਆ ਗਿਆ ਹੈ। 8 ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿਖਿਆਵਾਂ ਤੋਂ ਵਾਕਿਫ਼ ਹਾਂ। 9 ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ ਖਬਰੀ ਦੇਣ ਤੋਂ ਨਹੀਂ ਰੁਕਾਂਗਾ। 10 ਹੇ ਯਹੋਵਾਹ, ਮੈਂ ਤੇਰੀਆਂ ਕੀਤੀਆਂ ਚੰਗਿਆਂ ਗੱਲਾਂ ਬਾਰੇ ਦੱਸਿਆ। ਮੈਂ ਉਨ੍ਹਾਂ ਗੱਲਾਂ ਨੂੰ ਦਿਲ ਅੰਦਰ ਨਹੀਂ ਛੁਪਾਇਆ। ਯਹੋਵਾਹ, ਮੈਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਬਚਾਉ ਲਈ ਤੁਹਾਡੇ ਉੱਪਰ ਨਿਰਭਰ ਕਰ ਸਕਦੇ ਹਨ। ਮੈਂ ਸਭਾ ਵਿੱਚ ਲੋਕਾਂ ਕੋਲੋਂ ਤੁਹਾਡੀ ਨਿਸ਼ਠਾ ਅਤੇ ਤੁਹਾਡਾ ਸੱਚਾ ਪਿਆਰ ਨਹੀਂ ਲੁਕੋਇਆ। 11 ਇਸ ਲਈ ਯਹੋਵਾਹ, ਮੇਰੇ ਪਾਸੋਂ ਆਪਣਾ ਰਹਮ ਨਾ ਛੁਪਾਉ। ਤੁਹਾਡੀ ਦਯਾ ਅਤੇ ਵਫ਼ਾਦਾਰੀ ਨੂੰ ਮੇਰੀ ਰੱਖਿਆ ਕਰਨ ਦਿਉ।" 12 ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ। 13 ਯਹੋਵਾਹ, ਮੇਰੇ ਕੋਲ ਨਸ੍ਸਕੇ ਆਉ ਅਤੇ ਮੈਨੂੰ ਬਚਾ ਲਵੋ। ਯਹੋਵਾਹ ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। 14 ਉਹ ਮੰਦੇ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਵਿੱਚ ਹਨ। ਯਹੋਵਾਹ, ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਅਤੇ ਨਾ ਉੱਮੀਦ ਕਰੋ। ਉਹ ਲੋਕ ਮੈਨੂੰ ਦੁੱਖ ਦੇਣਾ ਚਾਹੁੰਦੇ ਹਨ। ਉਨ੍ਹਾਂ ਨੂੰ ਸ਼ਰਮਸਾਰ ਹੋਕੇ ਭੱਜ ਜਾਣ ਦਿਉ। 15 ਉਹ ਮੰਦੇ ਲੋਕ ਮੇਰਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਨੂੰ ਬੋਲਣ ਤੋਂ ਵੀ ਸਂਗਾਉ। 16 ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਕੋਲ ਆਉਂਦੇ ਹਨ ਉਨ੍ਹਾਂ ਨੂੰ ਖੁਸ਼ੀ ਅਤੇ ਆਨੰਦ ਮਨਾਉਣ ਦਿਉ। ਉਹ ਤੁਹਾਡੇ ਦੁਆਰਾ ਬਚਾਏ ਜਾਣ ਨੂੰ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਆਖਣ ਦਿਉ, "ਯਹੋਵਾਹ ਦੀ ਉਸਤਤਿ ਕਰੋ।" 17 ਮਾਲਕ, ਮੈਂ ਸਿਰਫ਼ ਇੱਕ ਕਂਗਾਲ ਅਤੇ ਬੇਸਹਾਰਾ ਬੰਦਾ ਹਾਂ। ਮੇਰੀ ਸਹਾਇਤਾ ਕਰੋ। ਮੈਨੂੰ ਬਚਾਉ। ਮੇਰੇ ਪਰਮੇਸ਼ੁਰ ਬਹੁਤ ਦੇਰੀ ਨਾ ਲਾਵੋ।

41:1 ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ। 2 ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ। ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹਥੋਂ ਤਬਾਹ ਨਹੀਂ ਹੋਣ ਦੇਵੇਗਾ। 3 ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸਨੂੰ ਤਾਕਤ ਦੇਵੇਗਾ। ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸਕਦਾ, ਪਰ ਪਰਮੇਸ਼ੁਰ ਉਸਨੂੰ ਨਿਰੋਗ ਕਰੇਗਾ। 4 ਮੈਂ ਆਖਿਆ, "ਯਹੋਵਾਹ, ਮੇਰੇ ਉੱਤੇ ਮਿਹਰ ਕਰੋ। ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।" 5 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖ ਰਹੇ ਹਨ, "ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।" 6 ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦਸ੍ਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ। 7 ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ। ਉਹ ਮੇਰੇ ਬਾਰੇ ਛੜਯਂਤਰ ਰਚ ਰਹੇ ਹਨ। 8 ਉਹ ਆਖਦੇ ਹਨ, "ਉਸਨੇ ਕੋਈ ਗਲਤ ਗੱਲ ਕੀਤੀ ਹੈ। ਇਸੇ ਕਾਰਣ ਉਹ ਬਿਮਾਰ ਹੈ। ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।" 9 ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ। ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ। 10 ਇਸ ਲਈ ਯਹੋਵਾਹ, ਮੇਰੇ ਉੱਤੇ ਮਿਹਰ ਕਰੋ। ਮੈਨੂੰ ਉਠ ਖਲੋਣ ਦਿਉ ਅਤੇ ਮੈਂ ਉਨ੍ਹਾਂ ਨੂੰ ਭਾਜੀ ਮੋੜਾਂਗਾ। 11 ਯਹੋਵਾਹ, ਅਜਿਹਾ ਕਰੋ ਕਿ ਮੇਰੇ ਦੁਸ਼ਮਣ ਮੈਨੂੰ ਦੁੱਖ ਨਾ ਦੇ ਸਕਣ। ਫ਼ੇਰ ਮੈਂ ਜਾਣ ਜਾਵਾਂਗਾ ਕਿ ਤੁਸਾਂ ਉਨ੍ਹਾਂ ਨੂੰ ਮੈਨੂੰ ਸੱਟ ਮਾਰਨ ਲਈ ਨਹੀਂ ਭੇਜਿਆ। 12 ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ। ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ। 13 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ। ਆਮੀਨ ਅਤੇ ਆਮੀਨ।।

42:1 ਇੱਕ ਹਿਰਨ ਨੂੰ ਵਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ। 2 ਮੇਰੀ ਰੂਹ ਜਿਉਂਦੇ ਪਰਮੇਸ਼ੁਰ ਲਈ ਪਿਆਸੀ ਹੈ। ਮੈਂ ਉਸਨੂੰ ਮਿਲਣ ਲਈ ਕਦੋਂ ਜਾ ਸਕਦਾ ਹਾਂ? 3 ਮੇਰਾ ਵੈਰੀ ਲਗਾਤਾਰ ਮੇਰਾ ਮਜ਼ਾਕ ਉਡਾਉਂਦਾ ਹੈ। ਉਹ ਆਖਦਾ ਹੈ ਤੇਰਾ ਪਰਮੇਸ਼ੁਰ ਕਿਥੇ ਹੈ। ਕੀ ਹਾਲੇ ਤੱਕ ਉਹ ਤੈਨੂੰ ਬਚਾਉਣ ਲਈ ਆਇਆ ਹੈ। ਮੈਂ ਇੰਨਾ ਉਦਾਸ ਹਾਂ। ਇਸ ਲਈ ਦਿਨ ਅਤੇ ਰਾਤ ਮੇਰਾ ਭੋਜਨ ਕੇਵਲ ਮੇਰੇ ਹੰਝੂ ਹੀ ਸਨ। 4 ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ। 5 ਮੈਨੂੰ ਇੰਨਾ ਉਦਾਸ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਹਾਲੇ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ। 6 ਮੇਰੇ ਪਰਮੇਸ਼ੁਰ, ਮੈਂ ਕਿੰਨਾ ਉਦਾਸ ਹਾਂ। ਇਸੇ ਲਈ ਮੈਂ ਯਰਦਨ ਘਾਟੀ ਤੋਂ, ਹਰਮੋਨ ਦੇ ਪਰਬਤਾਂ ਤੋਂ ਅਤੇ ਮਿਸਰ ਪਰਬਤ ਤੋਂ ਤੁਹਾਡੇ ਲਈ ਪੁਕਾਰਿਆ। 7 ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ। 8 ਯਹੋਵਾਹ ਮੈਨੂੰ ਆਪਣਾ ਪਿਆਰ ਦਿਨ ਦੇ ਸਮੇਂ ਦਰਸ਼ਾਵੇ, ਤਾਂ ਜੋ ਮੈਂ ਰਾਤ ਵੇਲੇ ਆਪਣੇ ਜਿਉਂਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਦੇ ਤੌਰ ਤੇ ਗੀਤ ਗਾਵਾਂਗਾ। 9 ਮੈਂ ਪਰਮੇਸ਼ੁਰ ਨੂੰ ਆਪਣੀ ਚੱਟਾਨ ਆਖਦਾ ਹਾਂ, "ਹੇ ਯਹੋਵਾਹ ਤੁਸਾਂ ਮੈਨੂੰ ਕਿਉਂ ਭੁਲਾ ਦਿੱਤਾ ਹੈ। ਮੈਂ ਆਪਣੇ ਦੁਸ਼ਮਣਾਂ ਦੇ ਇੰਨੇ ਜ਼ੁਲਮ ਕਿਉਂ ਝਲ੍ਲਾਂ?" 10 ਮੇਰਾ ਦੁਸ਼ਮਣ ਲਗਾਤਾਰ ਮੈਨੂੰ ਜ਼ਲੀਲ ਕਰਦਾ ਹੈ ਅਤੇ ਮਾਰੂ ਵਾਰ ਕਰਦਾ ਹੈ। ਜਦੋਂ ਉਹ ਆਖਦਾ ਤੇਰਾ ਪਰਮੇਸ਼ੁਰ ਕਿਥੇ ਹੈ? "ਉਹ ਅਜੇ ਤੱਕ ਤੈਨੂੰ ਬਚਾਉਣ ਆਇਆ ਹੈ?" 11 ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।

43:1 ਪਰਮੇਸ਼ੁਰ, ਇੱਕ ਬੰਦਾ ਹੈ, ਜਿਹੜਾ ਤੁਹਾਡਾ ਵਫ਼ਾਦਾਰ ਚੇਲਾ ਨਹੀਂ ਹੈ। ਉਹ ਕਪਟੀ ਹੈ ਅਤੇ ਉਹ ਝੂਠ ਬੋਲਦਾ ਹੈ। ਹੇ ਪਰਮੇਸ਼ੁਰ, ਮੈਨੂੰ ਉਸ ਬੰਦੇ ਤੋਂ ਬਚਾਵੀਂ। ਮੇਰੀ ਰੱਖਿਆ ਕਰੀਂ ਅਤੇ ਸਾਬਤ ਕਰ ਦੇਵੀਂ ਕਿ ਮੈਂ ਸਹੀ ਹਾਂ। 2 ਹੇ ਪਰਮੇਸ਼ੁਰ ਤੁਸੀਂ ਮੇਰੀ ਓਟ ਹੋ। ਤੁਸੀਂ ਮੈਨੂੰ ਕਿਉਂ ਛੱਡ ਦਿੱਤਾ। ਆਪਣੇ ਦੁਸ਼ਮਣ ਦੇ ਜ਼ੁਲਮ ਸਦਕਾ ਮੈਂ ਇੰਨੀ ਉਦਾਸੀ ਕਿਉਂ ਝਲ੍ਲਾਂ? 3 ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ। 4 ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ। 5 ਮੈਂ ਇੰਨਾ ਉਦਾਸ ਕਿਉਂ ਹਾਂ? ਮੈਂ ਇੰਨਾ ਪਰੇਸ਼ਾਨ ਕਿਉਂ ਹਾਂ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕ ਕਰਨੀ ਚਾਹੀਦੀ ਹੈ। ਮੈਨੂੰ ਅਜੇ ਪਰਮੇਸ਼ੁਰ ਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।

44:1 ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ। 2 ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕਢ ਦਿੱਤਾ। 3 ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ। 4 ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ। 5 ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕਚੁਲ ਦਿਆਂਗੇ। 6 ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸਕਦੀ। 7 ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ। 8 ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ। 9 ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ। 10 ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ। 11 ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲ੍ਲਰਨ ਲਈ ਮਜਬੂਰ ਕੀਤਾ। 12 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ। 13 ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ। 14 ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ। 15 ਮੈਂ ਸ਼ਰਮ ਵਿੱਚ ਡੁਬਿਆ ਹ੍ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿਂਦਗੀ ਨੂੰ ਤੱਕਦਾ ਹਾਂ। 16 ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ। 17 ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ। 18 ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ। 19 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ। 20 ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ? 21 ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ। 22 ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ। 23 ਉਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉਠ ਪਵੋ। ਸਾਨੂੰ ਸਦਾ ਲਈ ਛੱਡਕੇ ਨਾ ਜਾਵੋ। 24 ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ? 25 ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ। 26 ਹੇ ਪਰਮੇਸ਼ੁਰ ਉਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।

45:1 ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ। 2 ਤੁਸੀਂ ਹਰ ਇੱਕ ਨਾਲੋਂ ਵਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ। 3 ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ। 4 ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪਖਤਾ ਲਈ ਲੜਾਈ ਜਿਤ੍ਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿਖਾਈਆਂ ਗਈਆਂ ਸਨ। 5 ਤੁਹਾਡੇ ਤੀਰ ਤਿਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। ਧਰਤ ਉੱਤੇ ਲੋਕ ਤੁਹਾਡੇ ਸਾਮ੍ਹਣੇ ਡਿੱਗਣਗੇ। 6 ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ। 7 ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ। 8 ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤਜ੍ਜ ਨਾਲ ਸੁਗੰਧਿਤ ਹਨ। ਇਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰਂਜਨ ਲਈ ਸੰਗੀਤ ਦੀ ਧੁਨ ਉਠਦੀ ਹੈ। 9 ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁਚ੍ਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜਾ ਹੈ। 10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ। ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ। 11 ਰਾਜਾ ਤੇਰੀ ਸੁੰਦਰਤਾ ਦੀ ਇਛਾ ਕਰਦਾ ਹੈ। ਉਹ ਤੇਰਾ ਨਵਾਂ ਪਤੀ ਹੋਵੇਗਾ ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ। 12 ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ। 13 ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮਢ਼ੇ ਹੀਰੇ ਵਾਂਗ ਲਗਦੀ ਹੈ। 14 ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ, ਅਤੇ ਲਾੜੀ ਦੀਆਂ ਸਹੇਲੀਆਂ ਉਸਦੇ ਪਿਛੇ-ਪਿਛੇ ਆਈਆਂ। 15 ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ। ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ। 16 ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿਛੋਂ ਰਾਜ ਕਰਨਗੇ। ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ। 17 ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।

46:1 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸਕਦੇ ਹਾਂ। 2 ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿਲ੍ਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ। 3 ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ, ਅਤੇ ਸਮੁੰਦਰ ਵਿਚਲੇ ਪਰਬਤ ਕੰਬੰਦੇ ਹਨ। 4 ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ। 5 ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ। ਸੂਰਜ ਚਢ਼ਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉਥੇ ਹੁੰਦਾ। 6 ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ, ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ। 7 ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰਖਿਅਤ ਥਾਂ ਹੈ। 8 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹਾਯ। ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸਨੇ ਧਰਤ ਉੱਤੇ ਕੀਤੀਆਂ ਹਨ। 9 ਯਹੋਵਾਹ ਲਾੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸਕਦਾ ਹੈ। ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸਕਦਾ ਹੈ। ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸਕਦਾ ਹੈ। 10 ਪਰਮੇਸ਼ੁਰ ਆਖਦਾ ਹੈ, "ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।" 11 ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰਖਿਅਤ ਸਥਾਨ ਹੈ।

47:1 ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ। 2 ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ। 3 ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ। 4 ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ। 5 ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿਂਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ। 6 ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। 7 ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ। 8 ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ। 9 ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।

48:1 ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸਦੇ ਸ਼ਹਿਰ ਵਿੱਚ, ਉਸਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ। 2 ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ। 3 ਉਸ ਸ਼ਹਿਰ ਦੇ ਮਹਿਲਾਂ ਵਿੱਚ ਪਰਮੇਸ਼ੁਰ ਨੂੰ ਗਢ਼ ਸਮਝਿਆ ਜਾਂਦਾ ਹੈ। 4 ਇੱਕ ਵਾਰੀ ਕੁਝ ਰਾਜੇ ਇਕਠੇ ਹੋਏ ਅਤੇ ਇਸ ਸ਼ਹਿਰ ਉੱਤੇ ਹਮਲਾ ਕਰਨ ਦੀ ਯੋਜਨਾ ਬਣਾਈ। ਉਨ੍ਹਾਂ ਨੇ ਇਕਠਿਆਂ ਅਗਾਂਹਾਂ ਕੂਚ ਕੀਤਾ। 5 ਜਦੋਂ ਉਨ੍ਹਾਂ ਰਾਜਿਆਂ ਨੇ ਇਸ ਵੱਲ ਤਕਿਆ, ਉਹ ਹੈਰਾਨ ਰਹਿ ਗਏ। ਅਤੇ ਉਹ ਦਹਿਸ਼ਤ ਵਿੱਚ ਭੱਜ ਉਠੇ। 6 ਉਨ੍ਹਾਂ ਰਾਜਿਆਂ ਨੂੰ ਡਰ ਨੇ ਖਿੱਚ ਲਿਆ। ਉਹ ਡਰ ਨਾਲ ਕੰਬ ਗਏ। 7 ਹੇ ਪਰਮੇਸ਼ੁਰ, ਤੁਸਾਂ ਜ਼ੋਰਦਾਰ ਹਵਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ। 8 ਹਾਂ, ਅਸੀਂ ਤੇਰੀ ਸ਼ਕਤੀ ਦੀਆਂ ਕਹਾਣੀਆਂ ਸੁਣੀਆਂ ਪਰ ਅਸੀਂ ਇਸ ਨੂੰ, ਸਾਡੇ ਪਰਮੇਸ਼ੁਰ ਦੇ ਸ਼ਹਿਰ ਅੰਦਰ, ਯਹੋਵਾਹ ਸਰਬ ਸ਼ਕਤੀਮਾਨ ਦੇ ਸ਼ਹਿਰ ਅੰਦਰ ਦੇਖਿਆ ਵੀ। ਪਰਮੇਸ਼ੁਰ ਉਸ ਸ਼ਹਿਰ ਨੂੰ ਸਦਾ ਲਈ ਮਜ਼ਬੂਤ ਬਣਾਉਂਦਾ ਹੈ। 9 ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿਚਾਰ ਕਰਦੇ ਹਾਂ। 10 ਹੇ ਪਰਮੇਸ਼ੁਰ ਤੁਸੀਂ ਪ੍ਰਸਿਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿਂਨ ਹੋ। 11 ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ। ਯੂਡਾ ਦੇ ਸ਼ਹਿਰ ਤੁਹਾਡੇ ਸ਼ੁਭ ਨਿਰਣਿਆਂ ਕਾਰਣ ਖੁਸ਼ੀ ਮਨਾਉਂਦੇ ਹਨ। 12 ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ। ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ। 13 ਉੱਚੀਆਂ ਕੰਧਾਂ ਵੱਲ ਵੇਖੋ, ਸੀਯੋਨ ਦੇ ਮਹਿਲਾਂ ਦੀ ਤਾਰੀਫ਼ ਕਰੋ। ਫ਼ੇਰ ਤਸੀਂ ਅਗਲੀ ਪੀੜੀ ਨੂੰ ਇਸ ਬਾਰੇ ਦੱਸ ਸਕੋਂਗੇ। 14 ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ। ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ।

49:1 ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ। 2 ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ। 3 ਮੈਂ ਤੁਹਾਨੂੰ ਕੁਝ ਸਿਆਣੀਆਂ ਅਤੇ ਸੂਝਵਾਨ ਗੱਲਾਂ ਦੱਸਾਂਗਾ। 4 ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ। ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ। 5 ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। 6 ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ। 7 ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸਕੇ। ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸਕਦੇ। 8 ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸਕਦਾ ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸਕੇ। 9 ਕੋਈ ਵੀ ਇਨਾ ਧਨ ਪ੍ਰਾਪਤ ਨਹੀਂ ਕਰ ਸਕਦਾ ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸਕੇ। ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ। 10 ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉਜ੍ਜੜ ਲੋਕ ਮਰਦੇ ਹਨ। ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ। 11 ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ। 12 ਲੋਕ ਅਮੀਰ ਹੋ ਸਕਦੇ ਹਨ, ਪਰ ਸਦਾ ਲਈ ਉਹ ਇੱਥੇੇ ਟਿਕ ਨਹੀਂ ਸਕਦੇ। 13 ਸੱਚ ਮੁੱਚ ਉਹੀ ਉਨ੍ਹਾਂ ਦਾ ਅੰਤ ਹੈ ਜਿਹੜੇ ਆਪਣੀ ਦੌਲਤ ਤੋਂ ਪ੍ਰਸੰਨ ਹੁੰਦੇ ਹਨ। 14 ਉਹ ਲੋਕ ਬਸ ਭੇਡਾਂ ਵਰਗੇ ਹਨ। ਕਬਰਿਸਤਾਨ ਹੀ ਉਨ੍ਹਾਂ ਦਾ ਬਾੜਾ ਹੋਵੇਗੀ ਮੌ ਉਨ੍ਹਾਂ ਦੀ ਆਜੜੀ ਹੋਵੇਗੀ, ਫ਼ੇਰ ਉਸ ਸਵੇਰ ਨੂੰ ਚੰਗੇ ਲੋਕ ਹੀ ਜੇਤੂ ਹੋਣਗੇ। ਕਿਉਂਕਿ ਉਨ੍ਹਾਂ ਗੁਮਾਨੀ ਲੋਕਾਂ ਦੇ ਸ਼ਰੀਰ ਆਪਣੇ ਮਹਿਲਾਂ ਤੋਂ ਦੂਰ ਹੌਲੀ-ਹੌਲੀ ਕਬਰ ਵਿੱਚ ਸੜ ਜਾਣਗੇ। 15 ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ। ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ। 16 ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਅਮੀਰ ਹਨ। ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਆਲੀਸ਼ਾਨ ਮਕਾਨਾਂ ਵਿੱਚ ਰਹਿੰਦੇ ਹਨ। 17 ਉਹ ਕੋਈ ਵੀ ਚੀਜ਼ ਆਪਣੇ ਨਾਲ ਲੈਕੇ ਨਹੀਂ ਜਾ ਸਕਦੇ। ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈਕੇ ਨਹੀਂ ਜਾਣਗੇ। 18 ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸਕਦਾ ਹੈ। ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸਕਦੇ ਹਨ ਕਿ ਉਸਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ। 19 ਪਰ ਉਸਦੇ ਮਰਨ ਦਾ ਅਤੇ ਆਪਣੇ ਪੁਰਖਿਆਂ ਕੋਲ ਜਾਣ ਦਾ ਸਮਾਂ ਆਵੇਗਾ। ਅਤੇ ਉਹ ਫ਼ੇਰ ਕਦੇ ਵੀ ਦਿਨ ਦੀ ਰੌਸ਼ਨੀ ਨਹੀਂ ਦੇਖੇਗਾ। 20 ਲੋਕੀ ਅਮੀਰ ਹੋ ਸਕਦੇ ਹਨ, ਪਰ ਜੇਕਰ ਫ਼ੇਰ ਵੀ ਉਹ ਨਾ ਸਮਝਣ ਉਹ ਬਿਲਕੁਲ ਜਾਨਵਰਾਂ ਵਾਂਗ ਮਰਨਗੇ।

50:1 ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ। 2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ। 3 ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸਦੇ ਆਲੇ-ਦੁਆਲੇ ਹੈ। 4 ਸਾਡਾ ਪਰਮੇਸੁਰ ਧਰਤ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਰਣਾ ਕਰੇ ਉਹ ਗਵਾਹ ਹੋਣ। 5 ਪਰਮੇਸ਼ੁਰ ਆਖਦਾ ਹੈ, "ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕਠੇ ਹੋਵੋ। ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।" 6 ਪਰਮੇਸ਼ੁਰ ਨਿਰਂਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ। 7 ਪਰਮੇਸ਼ੁਰ ਆਖਦਾ ਹੈ, "ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ। 8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ। ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜਾਵੇ ਲੈਕੇ ਆਉਂਦੇ ਹੋ। ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ। 9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ। 10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ। 11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ। 12 ਮੈਂ ਭੁਖਾ ਨਹੀਂ ਹਾਂ। ਪਰ ਜੇ ਮੈਂ ਭੁਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮਂਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ। 13 "ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।" 14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਸ਼ੁਕਰਾਨੇ ਦੇ ਚੜਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ। 15 ਪਰਮੇਸ਼ੁਰ ਆਖਦਾ ਹੈ, "ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸਕਦੇ ਹੋ।" 16 ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ, "ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ। ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ। 17 ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।" 18 ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨਸ੍ਸਕੇ ਉਸਦੇ ਨਾਲ ਰਲ ਜਾਂਦੇ ਹੋ। ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ। 19 ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ। 20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ, ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ। 21 ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ। 22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ। ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ। ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸਕੇਗਾ। 23 ਜੇ ਕੋਈ ਬੰਦਾ ਸ਼ੁਕਰਾਨੇ ਦਾ ਚੜਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।"

51:1 ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ। 2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ। 3 ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ। 4 ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਰਣੇ ਨਿਰਪਖ ਹਨ। 5 ਮੈਂ ਗੁਨਾਹਾਂ ਵਿੱਚ ਜੰਮਿਆ ਸਾਂ, ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ। 6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚ ਮੁੱਚ ਤੁਹਾਡਾ ਵਫ਼ਾਦਾਰ ਹੋਵਾਂ ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰਖੋ। 7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ। 8 ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚਲਿਆ ਸੀ। 9 ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ, ਉਨ੍ਹਾਂ ਸਭ ਨੂੰ ਮਿਟਾ ਦਿਉ। 10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁਧ ਹਿਰਦੇ ਦੀ ਸਾਜਨਾ ਕਰੋ। ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ। 11 ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ। 12 ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ। ਮੈਨੂੰ ਉਹ ਖੁਸ਼ੀ ਫ਼ੇਰ ਦਿਉ। ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮਨਣ ਲਈ ਤਤ੍ਤਪਰ ਬਣਾਉ। 13 ਮੈਂ ਗੁਨਾਹਗਾਰਾਂ ਨੂੰ ਉਹੀ ਸਿਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ। 14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ। 15 ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ। 16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ, ਇਸ ਲਈ ਮੈਨੂੰ ਬਲੀਆਂ ਕਿਉਂ ਚੜਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ। 17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ। ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ। 18 ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ। 19 ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਲ ਭੇਟਾਂ ਕੀਤੇ ਚੜਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜਾਉਣਗੇ। 20

52:1 ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ। 2 ਤਸੀਂ ਮੂਰਖਤਾ ਭਰੀਆਂ ਵਿਉਂਤਾ ਬਾਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ। 3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵਧੇਰੇ ਪਿਆਰ ਕਰਦੇ ਹੋ। 4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ । 5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ। 6 ਨੇਕ ਲੋਕ ਇਸਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿਖਣਗੇ। ਉਹ ਤੁਹਾਡੇ ਉੱਤੇ ਹਸ੍ਸਣਗੇ ਅਤੇ ਆਖਣਗੇ, 7 ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸਦੇ ਝੂਠ ਉਸਦੀ ਰੱਖਿਆ ਕਰਨਗੇ। 8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉਗਿਆ ਹੈ। 9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਮ੍ਹਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ। 10

53:1 ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ। 2 ਸੱਚ ਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ। ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ। 3 ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ। ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ। ਕੋਈ ਨਹੀਂ, ਇੱਕ ਬੰਦਾ ਵੀ ਨਹੀਂ। 4 ਪਰਮੇਸ਼ੁਰ ਆਖਦਾ ਹੈ, "ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਅਰਦਾਸ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।" 5 ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ। 6 ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।

54:1 ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ। ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ। 2 ਹੇ ਪਰਮੇਸ਼ੁਰ, ਮੇਰੀ ਅਰਦਾਸ ਸੁਣੋ, ਉਹ ਗੱਲਾਂ ਸੁਣੋ ਜੋ ਮੈਂ ਆਖਦਾ ਹਾਂ। 3 ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। 4 ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ। ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ। 5 ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ। ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ। 6 ਹੇ ਪਰਮੇਸ਼ੁਰ, ਮੈਂ ਤੁਹਾਨੂੰ ਆਪਣੀ ਮਰਜ਼ੀ ਨਾਲ ਸੁਗਾਤਾਂ ਭੇਟ ਕਰਾਂਗਾ। ਹੇ ਯਹੋਵਾਹ, ਮੈਂ ਤੇਰੇ ਚੰਗੇ ਨਾਮ ਦੀ ਉਸਤਤਿ ਕਰਾਂਗਾ। 7 ਕਿਉਂ? ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ। ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ। 8

55:1 ਹੇ ਪਰਮੇਸ਼ੁਰ, ਮੇਰੀ ਅਰਦਾਸ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਅਰਦਾਸ ਨੂੰ ਅਣਡਿਠ ਨਾ ਕਰੋ। 2 ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣੋ ਅਤੇ ਜਵਾਬ ਦਿਉ। ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਉ ਅਤੇ ਤੁਹਾਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਦਿਉ। 3 ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ। ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ। ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ। 4 ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ। ਮੈਂ ਮੌਤ ਕੋਲੋਂ ਸਹਿਮ ਗਿਆ ਹਾਂ। 5 ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ। ਮੈਂ ਭੈਭੀਤ ਹਾਂ। 6 ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ। ਮੈਂ ਦੂਰ ਉੱਡ ਜਾਂਦਾ ਅਤੇ ਸਕੂਨ ਲਈ ਥਾਂ ਲਭ ਲੈਂਦਾ। 7 ਮੈਂ ਦੂਰ ਬਹੁਤ ਦੂਰ ਮਾਰੂਥਲ ਅੰਦਰ ਚਲਿਆ ਜਾਂਦਾ। 8 ਮੈਂ ਦੌੜ ਜਾਂਦਾ ਮੈਂ ਬਚ ਨਿਕਲਦਾ ਮੈਂ ਮੁਸੀਬਤਾਂ ਦੇ ਇਸ ਤੂਫ਼ਾਨ ਤੋਂ ਦੂਰ ਨੱਸ ਜਾਂਦਾ। 9 ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ। ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ, ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ। 10 11 ਮੁਹਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ। ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ। 12 ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ, ਮੈਂ ਬਰਦਾਸ਼ਤ ਕਰ ਸਕਦਾ ਹਾਂ। ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ ਮੈਂ ਛੁਪ ਸਕਦਾ ਸਾਂ। 13 ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ, ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ। 14 ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ, ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ। 15 ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ। ਮੈਂ ਚਾਹੁੰਦਾ ਹਾਂ ਕਿ ਧਰਤ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ। ਕਿਉਂ? ਕਿਉਂਕਿ ਉਹ ਇਕਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ, 16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ, ਯਹੋਵਾਹ ਮੈਨੂੰ ਉੱਤਰ ਦੇਵੇਗਾ। 17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ। ਮੈਂ ਉਸਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ। 18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ। ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰਖਿਅਤ ਵਾਪਸ ਲਿਆਂਦਾ ਹੈ। 19 ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ। ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ। 20 ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ, ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ। 21 ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ। ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ। ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ। 22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ ਅਤੇ ਉਹ ਤੁਹਾਡਾ ਧਿਆਨ ਰਖੇਗਾ। ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਰਨ ਨਹੀਂ ਦੇਵੇਗਾ। 23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ। 24

56:1 ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ। 2 ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ। 3 ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰਖਦਾ ਹਾਂ। 4 ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ। 5 ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ। 6 ਉਹ ਇਕਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸਕਣ। 7 ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮਂਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝਲ੍ਲਣ ਲਈ ਦੂਰ ਭੇਜ ਦਿਉ। 8 ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ। 9 ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਅਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ। 10 ਮੈਂ ਪਰਮੇਸ਼ੁਰ ਦੀ ਉਸਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ। 11 ਮੈਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸਕਦੇ ਹਨ। 12 ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ। 13 ਕਿਉਂ? ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸਕਾਂ।

57:1 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ। 2 ਮੈਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਸਹਾਇਤਾ ਲਈ ਪ੍ਰਾਰਥਨਾ ਕਰਦਾ ਹਾਂ। ਅੱਤ ਉੱਚ ਪਰਮੇਸ਼ੁਰ, ਪੂਰੀ ਤਰ੍ਹਾਂ ਮੇਰਾ ਖਿਆਲ ਰਖਦਾ ਹੈ। 3 ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ। 4 ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿਖੀਆਂ ਹਨ। 5 ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ। ਤੁਹਾਡੀ ਸ਼ਾਨ ਧਰਤ ਉੱਤੇ ਫ਼ੈਲੀ ਹੋਈ ਹੈ। 6 ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ। 7 ਪਰ ਪਰਮੇਸ਼ੁਰ ਮੈਨੂੰ ਬਚਾਕੇ ਰਖੇਗਾ। ਉਹ ਮੈਨੂੰ ਬਹਾਦਰ ਬਣਾਵੇਗਾ। ਮੈਂ ਉਸਦੀ ਉਸਤਤਿ ਗਾਵਾਂਗਾ। 8 ਮੇਰੀ ਆਤਮਾ ਜਾਗ ਪੈ। ਸਾਜੋ ਅਤੇ ਸਾਰੰਗੀਉ ਆਪਣਾ ਸੰਗੀਤ ਸ਼ੁਰੂ ਕਰੋ। ਆਓ ਸਵੇਰ ਨੂੰ ਜਗਾਈਏ। 9 ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ। ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ। 10 ਤੁਹਾਡਾ ਸੱਚਾ ਪਿਆਰ ਅਕਾਸ਼ ਦੇ ਸਭ ਤੋਂ ਉੱਚੇ ਪਰਬਤ ਨਾਲੋਂ ਵੀ ਉਚੇਰਾ ਹੈ। 11 ਪਰਮੇਸ਼ੁਰ ਆਕਾਸ਼ਾਂ ਨਾਲੋਂ ਵੀ ਉੱਚਾ ਹੈ। ਉਸਦੀ ਸ਼ਾਨ ਧਰਤ ਨੂੰ ਕੱਜਦੀ ਹੈ।

58:1 ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪਖਤਾ ਨਾਲ ਨਹੀਂ ਕਰਦੇ। 2 ਨਹੀਂ, ਤੁਸੀਂ ਸਿਰਫ਼ ਬਦੀਆਂ ਬਾਰੇ ਸੋਚਦੇ ਹੋ। ਤੁਸੀਂ ਇਸ ਦੇਸ਼ ਵਿੱਚ ਹਿਂਸਕ ਜ਼ੁਰਮ ਕਰਦੇ ਹੋ। 3 ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ। 4 ਉਨ੍ਹਾਂ ਦਾ ਕ੍ਰੋਧ ਓਨਾ ਹੀ ਖਤਰਨਾਕ ਹੈ ਜਿੰਨਾ ਸੱਪ ਦਾ ਜ਼ਹਿਰ ਹੁੰਦਾ ਹੈ। ਅਤੇ ਉਹ ਫ਼ਨੀਅਰ ਵਾਂਗਰਾਂ ਨਹੀਂ ਸੁਣ ਸਕਦੇ ਉਹ ਸੱਚ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। 5 ਫ਼ਨੀਅਰ ਸਪੇਰਿਆਂ ਦਾ ਗੀਤ ਜਾਂ ਸੰਗੀਤ ਨਹੀਂ ਸੁਣ ਸਕਦੇ। ਅਤੇ ਉਹ ਮੰਦੇ ਆਦਮੀ ਵੀ ਉਨ੍ਹਾਂ ਵਰਗੇ ਹੀ ਹਨ ਜਦੋਂ ਉਹ ਮੰਦੀਆਂ ਵਿਉਂਤਾ ਬਣਾਉਂਦੇ ਹਨ। 6 ਹੇ ਯਹੋਵਾਹ ਉਹ ਲੋਕ ਬਬ੍ਬਰ ਸ਼ੇਰਾਂ ਵਰਗੇ ਹਨ। ਇਸ ਲਈ ਯਹੋਵਾਹ ਉਨ੍ਹਾਂ ਦੇ ਦੰਦ ਤੋੜ ਦਿਉ। 7 ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ। 8 ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ। ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ। 9 ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ। 10 ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਕੀਤੀਆਂ, ਦੰਡ ਮਿਲਦਿਆਂ ਦੇਖੂਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ। 11 ਜਦੋਂ ਉਹ ਵਾਪਰੇਗਾ, ਲੋਕ ਆਖਣਗੇ, "ਚੰਗੇ ਲੋਕਾਂ ਨੂੰ ਸੱਚ ਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚ ਮੁੱਚ ਦੁਨੀਆਂ ਦਾ ਨਿਰਣਾ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।"

59:1 ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ। ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ। 2 ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ। ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ। 3 ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ, ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ। ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ। 4 ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨਸ੍ਸੇ ਆਏ ਹਨ। ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ? 5 ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ। ਉਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ। ਉਨ੍ਹਾਂ ਦੁਸ਼ਟ ਗਦ੍ਦਾਰਾਂ ਉੱਤੇ ਤਰਸ ਨਾ ਕਰੋ। 6 ਇਹ ਮੰਦੇ ਲੋਕ ਕੁਤਿਆਂ ਵ੍ਵਰਗੇ ਹਨ ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਁਕਦੇ ਹੋਏ ਅਵਾਰਾ ਘੁੰਮਦੇ ਆ ਵੜਦੇ ਹਨ। 7 ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ। 8 ਯਹੋਵਾਹ, ਇਨ੍ਹਾਂ ਉੱਤੇ ਹਸ੍ਸੋ। ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ। 9 ਮੈਂ ਤੁਹਾਡੇ ਲਈ ਉਸਤਤਿ ਦੇ ਗੀਤ ਗਾਵਾਂਗਾ। ਹੇ ਪਰਮੇਸ਼ੁਰ, ਤੁਸੀਂ ਹੀ ਉੱਚੇ ਪਰਬਤਾਂ ਅੰਦਰ, ਮੇਰਾ ਸੁਰਖਿਅਤ ਟਿਕਾਣਾ ਹੋ। 10 ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ। ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ। 11 ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ। ਇਸ ਲਈ ਮੇਰੇ ਮਾਲਕ ਅਤੇ ਰਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ। 12 ਉਹ ਮੰਦੇ ਲੋਕ ਗਾਲ੍ਹਾਂ ਕਢਦੇ ਹਨ ਅਤੇ ਝੂਠ ਬੋਲਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ। ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ। 13 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ। ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ। ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ। 14 ਉਹ ਮੰਦੇ ਲੋਕ ਸ਼ਾਮ ਨੂੰ ਭੌਁਕਦੇ ਕੁਤਿਆਂ ਵਾਂਗ ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ। 15 ਉਹ ਭੋਜਨ ਦੀ ਤਲਾਸ਼ ਕਰਨਗੇ ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ। 16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ। ਕਿਉਂ? ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰਖਿਅਤ ਸਥਾਨ ਹੋ। ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ। 17 ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਕਿਉਂ? ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰਖਿਅਤ ਸਥਾਨ ਹੋ।

60:1 ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮਂਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ। 2 ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸਨੂੰ ਥਾਂ ਸਿਰ ਰਖੋ। 3 ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ। 4 ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸਕਦੇ ਹਨ। 5 ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਅਰਦਾਸ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ। 6 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ, "ਮੈਂ ਇਸ ਨਾਲ ਬਹੁਤ ਖੁਸ਼ ਹਾਂ।" ਪਰਮੇਸ਼ੁਰ ਨੇ ਆਖਿਆ, "ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ, ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ। ਮੈਂ ਉਨ੍ਹਾਂ ਨੂੰ ਸੁਕੋਥ ਦੀ ਵਾਦੀ ਦੇਵਾਂਗਾ। 7 ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾ ਮੇਰਾ ਸ਼ਾਹੀ ਡੰਡਾ ਹੋਵੇਗਾ। 8 ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।" 9 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ। 10 11 ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸਕਦੇ। 12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰਿਆਂ ਨੂੰ ਹਰਾ ਸਕਦਾ ਹੈ। 13

61:1 ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ। 2 ਮੈਂ ਕਿਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰਖਿਅਤ ਥਾਂ ਉੱਤੇ ਲੈ ਜਾਵੋ। 3 ਤੁਸੀਂ ਹੀ ਮੇਰਾ ਸੁਰਖਿਅਤ ਸਥਾਨ ਹੋ। ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ। 4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉਥੇ ਛੁਪ ਜਾਂਦਾ ਹਾਂ, ਜਿਥੇ ਤੁਸੀਂ ਮੇਰੀ ਰੱਖਿਆ ਕਰ ਸਕੋਂ। 5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ। ਪਰ ਜੋ ਕੁਝ ਵੀ ਤੁਹਾਡੇ ਉਪਾਸਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ। 6 ਰਾਜੇ ਨੂੰ ਲੰਮਾ ਜੀਵਨ ਦਿਉ। ਉਸਨੂੰ ਸਦਾ ਲਈ ਜਿਉਣ ਦਿਉ। 7 ਉਸਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ। ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ। 8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ। ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।

62:1 ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ। ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ। 2 ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸਕਦੀ। 3 ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ? ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ, ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ। 4 ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਮ੍ਹਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕਢਦੇ ਹਨ। 5 ਮੇਰੀ ਆਤਮਾ ਪਰਮੇਸ਼ੁਰ ਦਾ ਮੈਨੂੰ ਬਚਾਉਣ ਲਈ ਸਬਰ ਨਾਲ ਇੰਤਜ਼ਾਰ ਕਰਦੀ ਹੈ। ਪਰਮੇਸ਼ੁਰ ਹੀ ਮੇਰੀ ਇੱਕੋ-ਇੱਕ ਉਮੀਦ ਹੈ। 6 ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰਖਿਅਤ ਟਿਕਾਣਾ ਹੈ। 7 ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰਖਿਅਤ ਟਿਕਾਣਾ ਹੈ। 8 ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰਖਿਆ ਦਾ ਸਥਾਨ ਹੈ। 9 ਸੱਚ ਮੁੱਚ ਸਹਾਇਤਾ ਨਹੀਂ ਕਰ ਸਕਦੇ। ਸੱਚ ਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁਲ੍ਲਾ ਹੋਵੇ। 10 ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ। ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ। ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ, ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ। 11 ਪਰਮੇਸ਼ੁਰ ਆਖਦਾ ਹੈ, ਇੱਥੇ ਇੱਕੋ ਹੀ ਚੀਜ਼ ਹੈ ਜਿਸ ਉੱਤੇ ਤੁਸੀਂ ਨਿਰਭਰ ਕਰ ਸਕਦੇ ਹੋਂ ਅਤੇ ਮੈਨੂੰ ਇਸ ਉੱਤੇ ਵਿਸ਼ਵਾਸ ਹੈ, "ਪਰਮੇਸ਼ੁਰ ਵੱਲੋਂ ਮਜ਼ਬੂਤੀ ਆਉਂਦੀ ਹੈ। 12 ਮੇਰੇ ਮਾਲਕ, ਤੁਹਾਡਾ ਪਿਆਰ ਅਸਲੀ ਹੈ। ਤੁਸੀਂ ਕਿਸੇ ਬੰਦੇ ਨੂੰ ਉਸਦੇ ਕਰਮਾਂ ਬਦਲੇ ਇਨਾਮ ਦਾ ਦੰਡ ਦਿੰਦੇ ਹੋ।

63:1 ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬਂਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ। 2 ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਮੈਂ ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ। 3 ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ। 4 ਹਾਂ, ਮੈਂ ਆਪਣੀ ਜ਼ਿੰਦਗੀ ਵਿੱਚ ਤੁਹਾਡੀ ਉਸਤਤਿ ਕਰਾਂਗਾ। ਤੁਹਾਡੇ ਨਾਮ ਤੇ ਹੀ, ਮੈਂ ਅਰਦਾਸ ਲਈ ਆਪਣੇ ਹੱਥ ਚੁੱਕਦਾ ਹਾਂ। 5 ਮੈਂ ਇੰਝ ਸੰਤੁਸ਼ਟ ਹੋ ਜਾਵਾਂਗਾ ਜਿਵੇਂ ਸਭ ਤੋਂ ਵਧੀਆ ਭੋਜਨ ਕੀਤਾ ਹੋਵੇ। ਅਤੇ ਖੁਸ਼ੀ ਭਰੇ ਬੁਲ੍ਹਾਂ ਨਾਲ ਮੇਰਾ ਮੁਖ ਤੁਹਾਡੀ ਉਸਤਤਿ ਕਰੇਗਾ। 6 ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅਧੀ ਰਾਤ ਵੇਲੇ ਯਾਦ ਕਰਾਂਗਾ। 7 ਸੱਚ ਮੁੱਚ ਤੁਸੀਂ ਮੇਰੀ ਸਹਾਇਤਾ ਕੀਤੀ। ਮੈਂ ਖੁਸ਼ ਹਾ ਕਿ ਤੁਸੀਂ ਮੇਰੀ ਰੱਖਿਆ ਕੀਤੀ ਹੈ। 8 ਮੇਰੀ ਰੂਹ ਤੁਹਾਡੇ ਨਾਲ ਚੁਂਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ। 9 ਕੁਝ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਤਬਾਹ ਹੋ ਜਾਣਗੇ ਉਹ ਆਪਣੀ ਕਬਰਾਂ ਵਿੱਚ ਡੂੰਘੇ ਜਾਣਗੇ। 10 ਉਹ ਤਲਵਾਰਾਂ ਨਾਲ ਮਾਰੇ ਜਾਣਗੇ। ਅਵਾਰਾ ਕੁੱਤੇ ਉਨ੍ਹਾਂ ਦੇ ਮੁਰਦਾ ਸ਼ਰੀਰਾਂ ਨੂੰ ਖਾਣਗੇ। 11 ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂ? ਕਿਉਂਕਿ, ਉਸਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।

64:1 ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਸ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ। 2 ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ। ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ। 3 ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਤ ਤੀਰਾਂ ਵਰਗੇ ਹਨ। 4 ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ ਸਿਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ। 5 ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ। ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ। ਉਹ ਇੱਕ ਦੂਜੇ ਨੂੰ ਦਸ੍ਸਦੇ ਹਨ, "ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।" 6 ਉਨ੍ਹਾਂ ਨੇ ਆਪਣੇ ਫ਼ਂਦੇ ਛੁਪਾਏ ਹੋਏ ਹਨ, ਉਹ ਆਪਣੇ ਸ਼ਿਕਾਰ ਨੂੰ ਲਭ ਰਹੇ ਹਨ। ਲੋਕ ਬਹੁਤ ਚਾਲਬਾਜ਼ ਹੋ ਸਕਦੇ ਹਨ, ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ। 7 ਪਰ ਪਰਮੇਸ਼ੁਰ ਵੀ ਆਪਣੇ ਤੀਰ ਚਲਾ ਸਕਦਾ ਹੈ। ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ। 8 ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ। 9 ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ, ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸ੍ਸਣਗੇ ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵਧੇਰੇ ਜਾਣ ਲਵੇਗਾ। ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿਖ ਲੈਣਗੇ। 10 ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ ਉਹ ਪਰਮੇਸ਼ੁਰ ਉੱਤੇ ਨਿਰਭਰ ਹੈ। ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।

65:1 ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ। 2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸ੍ਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾਵਾਂ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾਵਾਂ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ। 3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ। 4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ। 5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ। 6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ। 7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ। 8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚਢ਼ਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ। 9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸਨੂੰ ਸਿਂਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ। 10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿਂਜਦੇ ਹੋ, ਤੁਸੀਂ ਵਰਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ। 11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ। 12 ਮਾਰੂਥਲ ਅਤੇ ਪਹਾੜ ਘਾਹ ਨਾਲ ਢਕੇ ਹੋਏ ਹਨ। 13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ਼ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।

66:1 ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ। 2 ਉਸਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ। 3 ਪਰਮੇਸ਼ੁਰ ਨੂੰ ਆਖੋ ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਦੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ। 4 ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ, ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ। 5 ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ। 6 ਉਸਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ। 7 ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ; ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ। ਕੋਈ ਅਜਿਹਾ ਬੰਦਾ ਨਹੀਂ ਜੋ ਉਸਦੇ ਖਿਲਾਫ਼ ਵਿਦ੍ਰੋਹ ਕਰ ਸਕੇ। 8 ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ; ਉਸਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ। 9 ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ, ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ। 10 ਪਰਮੇਸ਼ੁਰ ਨੇ ਸਾਡੀ ਪਰਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰਖਦੇ ਹਨ। 11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸਾ ਜਾਣ ਦਿੱਤਾ, ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ। 12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ, ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ। ਪਰ ਤੁਸੀਂ ਅਸਾਂ ਨੂੰ ਇੱਕ ਸੁਰਖਿਅਤ ਥਾਂ ਉੱਤੇ ਲੈ ਆਏ। 13 ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ। 14 15 ਮੈਂ ਤੁਹਾਨੂੰ ਆਪਣੇ ਪਾਪ ਲਈ ਚੜਾਵੇ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ। 16 ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ, ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ। 17 ਮੈਂ ਉਸ ਅੱਗੇ ਅਰਦਾਸ ਕੀਤੀ, ਮੈਂ ਉਸਦੀ ਉਸਤਤਿ ਕੀਤੀ। 18 ਮੇਰਾ ਹਿਰਦਾ ਸ਼ੁਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ। 19 ਪਰਮੇਸ਼ੁਰ ਨੇ ਮੈਨੂੰ ਸੁਣਿਆ, ਪਰਮੇਸ਼ੁਰ ਨੇ ਮੇਰੀ ਅਰਦਾਸ ਸੁਣੀ। 20 ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸਨੇ ਮੇਰੀ ਅਰਦਾਸ ਸੁਣੀ। ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।

67:1 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ। 2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ, ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ। 3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ। ਸਮੂਹ ਲੋਕ ਤੇਰੀ ਉਪਾਸਨਾ ਕਰਨ। 4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂ? ਕਿਉਂਕਿ ਤੁਸੀਂ ਲੋਕਾਂ ਦਾ ਨਿਰਣਾ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ। 5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ। ਸਾਰੇ ਲੋਕ ਤੈਨੂੰ ਸੁਲ੍ਹਾਉਣ। 6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ। 7 ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।

68:1 ਹੇ ਪਰਮੇਸ਼ੁਰ, ਜਾਗੋ ਅਤੇ ਆਪਣੇ ਵੈਰੀਆਂ ਨੂੰ ਖਿੰਡਾ ਦਿਉ, ਉਸਦੇ ਸਾਰੇ ਵੈਰੀ ਉਸ ਕੋਲੋਂ ਫ਼ਰਾਰ ਹੋ ਜਾਣ। 2 ਆਪਣੇ ਵੈਰੀਆਂ ਨੂੰ ਇੰਝ ਖਿਂਡਿਆ ਦਿਉ, ਜਿਵੇਂ ਧੂਂਆ ਹਵਾ ਦੁਆਰਾ ਉੱਡ ਜਾਂਦਾ ਹੈ। ਤੇਰੇ ਵੈਰੀ ਅੱਗ ਉੱਤੇ ਪਿਘਲਦੀ ਇੱਕ ਮੋਮ ਵਾਂਗ ਤਬਾਹ ਹੋ ਜਾਣ। 3 ਪਰ ਨੇਕ ਬੰਦੇ ਖੁਸ਼ ਹਨ, ਨੇਕ ਬੰਦੇ ਪਰਮੇਸ਼ੁਰ ਦੇ ਸੰਗ ਇਕਠੇ ਖੁਸ਼ੀ ਭਰੇ ਪਲ ਮਾਣਦੇ ਹਨ। ਨੇਕ ਬੰਦੇ ਖੁਸ਼ੀਆਂ ਮਾਣਦੇ ਹਨ ਅਤੇ ਬਹੁਤ ਖੁਸ਼ ਹਨ। 4 ਪਰਮੇਸ਼ੁਰ ਲਈ ਗਾਵੋ, ਉਸਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸਦੇ ਨਾਮ ਦੀ ਉਸਤਤਿ ਕਰੋ। 5 ਆਪਣੇ ਪਵਿੱਤਰ ਮੰਦਰ ਵਿੱਚ ਯਤੀਮਾਂ ਲਈ ਪਰਮੇਸ਼ੁਰ ਇੱਕ ਪਿਤਾ ਵਾਂਗ ਹੈ। ਪਰਮੇਸ਼ੁਰ ਵਿਧਵਾਵਾਂ ਨੂੰ ਪਾਲਦਾ ਹੈ। 6 ਪਰਮੇਸ਼ੁਰ ਇਕੱਲੇ ਬੰਦਿਆਂ ਨੂੰ ਘਰ ਦਿੰਦਾ ਹੈ, ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕੈਦ ਤੋਂ ਅਜ਼ਾਦ ਕਰਦਾ ਹੈ। ਉਹ ਬਹੁਤ ਖੁਸ਼ ਹਨ। ਪਰ ਉਹ ਲੋਕ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹੋ ਜਾਂਦੇ ਹਨ, ਗਰਮ ਜੇਲ੍ਹ ਵਿੱਚ ਡਕ੍ਕੇ ਰਹਿਣਗੇ। 7 ਹੇ ਪਰਮੇਸ਼ੁਰ, ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਆਉਣ ਵਿੱਚ ਅਗਵਾਈ ਕੀਤੀ। ਤੁਸੀਂ ਮਾਰੂਥਲ ਦੇ ਪਾਰ ਵੱਲ ਕੂਚ ਕੀਤਾ, ਅਤੇ ਧਰਤੀ ਕੰਬ ਉਠੀ। 8 ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਸੀਨਈ ਪਰਬਤ ਉੱਤੇ ਆਇਆ ਅਤੇ ਅਕਾਸ਼ ਪਿਘਲ ਗਿਆ। 9 ਹੇ ਪਰਮੇਸ਼ੁਰ, ਤੁਸੀਂ ਬੁਢੀ ਥਕ੍ਕੀ ਧਰਤੀ ਨੂੰ ਫ਼ੇਰ ਮਜ਼ਬੂਤ ਬਨਾਉਣ ਲਈ ਵਰਖਾ ਘਲ੍ਲੀ। 10 ਤੁਹਾਡੇ ਜਾਨਵਰ ਫ਼ੇਰ ਉਸ ਧਰਤੀ ਉੱਤੇ ਆ ਗਏ। ਹੇ ਪਰਮੇਸ਼ੁਰ, ਉਥੇ ਤੁਸੀਂ ਗਰੀਬ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ। 11 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਬਹੁਤ ਸਾਰੇ ਲੋਕ ਸ਼ੁਭ ਸਮਾਚਾਰ ਦੇਣ ਲਈ ਚਲੇ ਗਏ। 12 "ਤਾਕਤਵਰ ਰਾਜਿਆਂ ਦੀਆਂ ਫ਼ੌਜਾਂ ਨੱਸ ਗਈਆਂ, ਘਰਾਂ ਵਿੱਚ ਔਰਤਾਂ ਉਹ ਚੀਜ਼ਾਂ ਵੰਡਣਗੀਆਂ ਜਿਹੜੀਆਂ ਸਿਪਾਹੀ ਜੰਗ ਵਿੱਚੋਂ ਲਿਆਉਣਗੇ। ਜਿਹੜੇ ਲੋਕ ਘਰਾਂ ਵਿੱਚ ਰੁਕ ਗਏ ਸਨ ਲੁੱਟ ਦਾ ਬਟਵਾਰਾ ਕਰਨਗੇ। 13 ਉਨ੍ਹਾਂ ਨੂੰ ਚਾਂਦੀ ਨਾਲ ਢਕੇ ਘੁੱਗੀ ਦੇ ਖਂਬ (ਕੀਮਤੀ ਹੀਰੇ) ਮਿਲਣਗੇ। ਉਹ ਸੋਨੇ ਨਾਲ ਚਮਕਦੇ ਖੰਭ ਹਾਸਲ ਕਰਨਗੇ।" 14 ਸਲਮੋਨ ਪਰਬਤ ਉੱਤੇ ਪਰਮੇਸ਼ੁਰ ਨੇ, ਵੈਰੀ ਰਾਜਿਆਂ ਨੂੰ ਖਿੰਡਾਂ ਦਿੱਤਾ। ਉਹ ਡਿੱਗਦੀ ਹੋਈ ਬਰਫ਼ ਵਾਂਗ ਸਨ। 15 ਬਾਸ਼ਾਨ ਪਰਬਤ ਕਈ ਸ਼ਿਖਰਾਂ ਵਾਲਾ ਇੱਕ ਮਹਾਨ ਪਰਬਤ ਹੈ। 16 ਹੇ ਬਾਸ਼ਾਨ ਪਰਬਤ, ਤੂੰ ਹੇਠਾਂ ਸੀਯੋਨ ਪਰਬਤ ਵੱਲ ਕਿਉਂ ਤੱਕਦਾ? ਪਰਮੇਸ਼ੁਰ ਉਸ ਪਰਬਤ (ਸੀਯੋਨ) ਨੂੰ ਪਿਆਰ ਕਰਦਾ ਹੈ। ਯਹੋਵਾਹ ਨੇ ਸਦਾ ਲਈ ਉਥੇ ਰਹਿਣ ਲਈ ਇਸਨੂੰ ਚੁਣਿਆ ਹੈ। 17 ਯਹੋਵਾਹ ਪਵਿੱਤਰ ਸੀਯੋਨ ਪਰਬਤ ਵੱਲ ਆਉਂਦਾ ਹੈ। ਉਸਦੇ ਪਿਛੇ ਉਸਦੇ ਹਜ਼ਾਰਾਂ ਹੱਥ ਹਨ। 18 ਉਹ ਉੱਪਰ ਉੱਚੇ ਪਰਬਤ ਉੱਤੇ ਗਿਆ, ਕੈਦੀਆਂ ਦੇ ਟੋਲੇ ਦੀ ਅਗਵਾਈ ਕਰਦੇ ਹੋਏ, ਆਦਮੀਆਂ ਤੋਂ ਉਨ੍ਹਾਂ ਲੋਕਾਂ ਸਮੇਤ ਸੁਗਾਤਾਂ ਲੈਣ ਲਈ ਗਿਆ ਜਿਹੜੇ ਉਸਦੇ ਖਿਲਾਫ਼ ਮੁੜ ਗਏ ਸਨ। ਯਹੋਵਾਹ ਪਰਮੇਸ਼ੁਰ ਉਥੇ ਉੱਪਰ ਨਿਵਾਸ ਕਰਨ ਲਈ ਗਿਆ। 19 ਯਹੋਵਾਹ ਦੀ ਉਸਤਤਿ ਕਰੋ। ਹਰ ਰੋਜ਼ ਉਹ ਉਨ੍ਹਾਂ ਭਾਰਾਂ ਨੂੰ ਚੁੱਕਣ ਵਿੱਚ ਸਾਡੀ ਸਹਾਇਤਾ ਕਰਦਾ ਹੈ, ਜਿਹੜੇ ਸਾਨੂੰ ਚੁੱਕਣੇ ਪੈਂਦੇ ਹਨ। ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। 20 ਉਹ ਸਾਡਾ ਪਰਮੇਸ਼ੁਰ ਹੈ, ਉਹੀ ਪਰਮੇਸ਼ੁਰ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮੌਤ ਕੋਲੋਂ ਬਚਾਉਂਦਾ ਹੈ। 21 ਪਰਮੇਸ਼ੁਰ ਦਰਸ਼ਾਏਗਾ ਕਿ ਉਸਨੇ ਆਪਣੇ ਵੈਰੀਆਂ ਨੂੰ ਹਰਾਇਆ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਦੰਡ ਦੇਵੇਗਾ ਜਿਹੜੇ ਉਸਦੇ ਖਿਲਾਫ਼ ਲੜੇ ਸਨ। 22 ਮੇਰੇ ਪਰਮੇਸ਼ੁਰ ਨੇ ਆਖਿਆ, "ਮੈਂ ਬਾਸ਼ਾਨ ਤੋਂ ਵੈਰੀ ਨੂੰ ਵਾਪਸ ਲਿਆਵਾਂਗਾ, ਮੈਂ ਵੈਰੀ ਨੂੰ ਪਛਮ ਵਿੱਚੋਂ ਵਾਪਸ ਲਿਆਵਾਂਗਾ। 23 ਇਸ ਲਈ ਕਿ ਤੁਸੀਂ ਉਨ੍ਹਾਂ ਦੇ ਲਹੂ ਵਿੱਚ ਤੁਰ ਸਕੋਂ, ਅਤੇ ਤੁਹਾਡੇ ਕੁੱਤੇ ਉਨ੍ਹਾਂ ਦਾ ਲਹੂ ਚਟ੍ਟ ਸਕਣ। 24 ਮੇਰੇ ਪਰਮੇਸ਼ੁਰ ਨੂੰ ਜਿੱਤ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ। ਮੇਰੇ ਪਵਿੱਤਰ ਯਹੋਵਾਹ ਨੂੰ, ਮੇਰੇ ਰਾਜੇ ਨੂੰ, ਫ਼ਤੇਹ ਦੇ ਜੁਲੂਸ ਦੀ ਅਗਵਾਈ ਕਰਦਿਆਂ ਵੇਖੋ। 25 ਗਾਇਕ ਅੱਗੇ, ਉਨ੍ਹਾਂ ਦੇ ਪਿਛੇ ਸਂਗੀਤਕਾਰ, ਤੰਬੂਰੇ ਵਜਾਉਂਦੀਆਂ ਮੁਟਿਆਰਾਂ ਨਾਲ ਘਿਰੇ ਚੱਲ ਰਹੇ ਹਨ। 26 ਸੰਗਤ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਇਸਰਾਏਲ ਦੇ ਲੋਕੋ ਯਹੋਵਾਹ ਦੀ ਉਸਤਤਿ ਕਰੋ। 27 ਉਥੇ ਬਿਨਯਾਮੀਨ ਦਾ ਛੋਟਾ ਵੰਸ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਉਥੇ ਯਹੂਦਾ ਦੇ ਪਰਿਵਾਰ ਦੇ ਮਹਾਨ ਆਗੂ ਹਨ। ਅਤੇ ਉਥੇ ਜ਼ੈਬੂਲੁਨ ਅਤੇ ਨੇਫ਼ਤਾਲੀ ਦੇ ਆਗੂ ਹਨ। 28 ਹੇ ਪਰਮੇਸ਼ੁਰ, ਸਾਨੂੰ ਆਪਣੀ ਸ਼ਕਤੀ ਦਰਸ਼ਾਉ ਉਹ ਸ਼ਕਤੀ ਜਿਹੜੀ ਤੁਸੀਂ ਅਤੀਤ ਵਿੱਚ ਸਾਡੇ ਲਈ ਵਰਤੀ ਸੀ। 29 ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ, ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ। 30 "ਉਨ੍ਹਾਂ ਜਾਨਵਰਾਂ" ਪਾਸੋਂ ਉਹ ਕਰਾਉਣ ਲਈ ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ। ਉਨ੍ਹਾਂ ਕੌਮਾਂ ਦੇ "ਬਲਦਾਂ" ਅਤੇ "ਗਾਵਾਂ" ਤੋਂ ਆਪਣਾ ਅਧਿਕਾਰ ਮਨਵਾਉ। ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ। ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ। 31 ਉਨ੍ਹਾਂ ਨੂੰ ਮਿਸਰ ਦੀਆਂ ਅਮੀਰੀਆਂ ਲਿਆਉਣ ਲਈ ਮਨਾਉ। ਹੇ ਪਰਮੇਸ਼ੁਰ, ਈਥੋਪੀਆ ਨੂੰ ਉਨ੍ਹਾਂ ਦੀਆਂ ਅਮੀਰੀਆਂ ਤੁਹਾਡੇ ਕੋਲ ਲਿਆਉਣ ਲਈ ਮਨਾਉ। 32 ਧਰਤੀ ਦੇ ਰਾਜਿਉ, ਪਰਮੇਸ਼ੁਰ ਲਈ ਗੀਤ ਗਾਉ। ਸਾਡੇ ਯਹੋਵਾਹ ਦੀਆਂ ਮਹਿਮਾ ਦੇ ਗੀਤ ਗਾਵੋ। 33 ਪਰਮੇਸ਼ੁਰ ਲਈ ਗੀਤ ਗਾਵੋ। ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ। ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ। 34 ਤੁਹਾਡੇ ਕਿਸੇ ਵੀ ਦੇਵਤੇ ਦੇ ਮੁਕਾਬਲੇ ਪਰਮੇਸ਼ੁਰ ਵਧੇਰੇ ਸ਼ਕਤੀਸ਼ਾਲੀ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ। 35 ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ, ਪਰਮੇਸ਼ੁਰ ਦੀ ਉਸਤਤਿ ਕਰੋ।

69:1 ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ। ਪਾਣੀ ਮੇਰੇ ਮੂੰਹ ਤੀਕਰ ਆ ਚੁਕਿਆ ਹੈ। 2 ਮੇਰੇ ਕੋਲ ਖੜੇ ਹੋਣ ਲਈ ਕੋਈ ਸਹਾਰਾ ਨਹੀਂ। ਮੈਂ ਚਿਕ੍ਕੜ ਵਿੱਚ ਡੂੰਘਿਆਂ ਖੁਬ੍ਬ ਰਿਹਾ ਹਾਂ। ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ। ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ। ਮੈਂ ਡੁਬ੍ਬਣ ਹੀ ਵਾਲਾ ਹਾਂ। 3 ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ। 4 ਸਿਰ ਦੇ ਵਾਲਾਂ ਨਾਲੋਂ ਵੀ ਵਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ। 5 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ। ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸਕਦਾ। 6 ਮੇਰੇ ਮਾਲਕ, ਸਰਬਸ਼ਕਤੀਮਾਨ ਯਹੋਵਾਹ, ਜਿਨ੍ਹਾਂ ਨੂੰ ਤੁਹਾਡੇ ਵਿੱਚ ਆਸ ਹੈ ਉਨ੍ਹਾਂ ਨੂੰ ਮੇਰੇ ਉੱਤੇ ਸ਼ਰਮਸਾਰ ਨਾ ਹੋਣ ਦਿਉ। ਇਸਰਾਏਲ ਦੇ ਪਰਮੇਸ਼ੁਰ, ਆਪਣੇ ਉਪਾਸਕਾਂ ਨੂੰ ਮੇਰੇ ਕਾਰਣ ਸ਼ਰਮਿੰਦਾ ਨਾ ਹੋਣ ਦਿਉ। 7 ਮੈਂ ਸ਼ਰਮ ਵਿੱਚ ਡੁਬਿਆ ਹ੍ਹਾਂ। ਮੈਂ ਤੁਹਾਡੇ ਲਈ ਸ਼ਰਮ ਨੂੰ ਝਲ੍ਲਦਾ ਹਾਂ। 8 ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ, ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ। 9 ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ। ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝਲ੍ਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ। 10 ਮੈਂ ਰੋਂਦਾ ਹਾਂ ਅਤੇ ਵਰਤ ਰਖਦਾ ਹਾਂ, ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ। 11 ਜਦੋਂ ਮੈਂ ਆਪਣੀ ਉਦਾਸ ਵਿਖਾਉਣ ਲਈ ਤਪ੍ਪੜ ਦੇ ਕੱਪੜੇ ਪਹਿਨਦਾ ਹਾਂ, ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ। 12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ, ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ। 13 ਜਿਥੋਂ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਅਰਦਾਸ ਹੈ; ਮੈਂ ਚਾਹੁਂਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ। ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ। ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸਕਦਾ ਹਾਂ। 14 ਮੈਨੂੰ ਦਲਦਲ ਵਿੱਚ ਖਿੱਚ ਲਵੋ, ਮੈਨੂੰ ਚਿਕ੍ਕੜ ਅੰਦਰ ਡੂੰਘਿਆ ਨਾ ਖੁਬ੍ਬਣ ਦਿਉ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ। ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ। 15 ਹੜ ਦੇ ਪਾਣੀ ਨੂੰ ਮੈਨੂੰ ਰੋਢ਼ਨ ਨਾ ਦਿਉ ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ। 16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ। ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ, ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ। 17 ਆਪਣੇ ਸੇਵਕ ਨੂੰ ਛੱਡਕੇ ਨਾ ਜਾਉ। ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ। 18 ਆਉ ਮੇਰੀ ਰੂਹ ਨੂੰ ਬਚਾਉ, ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ। 19 ਤੁਸੀਂ ਮੇਰੀ ਸ਼ਰਮ ਨੂੰ ਜਾਣਦੋ ਹੋਂ। ਤੁਸੀਂ ਜਾਣਦੇ ਹੋ ਮੇਰੇ ਵੈਰੀਆਂ ਨੇ ਮੈਨੂੰ ਬੇਇੱਜ਼ਤ ਕੀਤਾ। ਤੁਸੀਂ ਉਨ੍ਹਾਂ ਨੂੰ ਮੇਰੇ ਨਾਲ ਇੰਝ ਵਿਹਾਰ ਕਰਦਿਆਂ ਵੇਖਿਆ ਹੈ। 20 ਸ਼ਰਮ ਨੇ ਮੈਨੂੰ ਮਾਰ ਸੁਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ। 21 ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ। ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ। 22 ਉਨ੍ਹਾਂ ਦੇ ਮੇਜ਼ ਭੋਜਨ ਨਾਲ ਢਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ। 23 ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ। 24 ਉਨ੍ਹਾਂ ਉੱਤੇ ਤੇਰਾ ਕਹਿਰ ਡੋਲ੍ਹ; ਉਨ੍ਹਾਂ ਨੂੰ ਤੇਰਾ ਭੀਸ਼ਣ ਗੁੱਸਾ ਅਨੁਭਵ ਕਰਨ ਦੇ। 25 ਉਨ੍ਹਾਂ ਦੇ ਘਰ ਸਖਣੇ ਕਰ ਦਿਉ, ਉਥੇ ਕੋਈ ਵੀ ਨਾ ਰਹੇ। 26 ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ। ਫ਼ੇਰ ਸੱਚ ਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ। 27 ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਉ। ਉਨ੍ਹਾਂ ਨੂੰ ਦਰਸਾਉ ਕਿ ਤੁਸੀਂ ਕਿੰਨੇ ਚੰਗੇ ਹੋ ਸਕਦੇ ਹੋ। 28 ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ, ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿਥੇ ਨੇਮ ਬੰਦਿਆਂ ਦੇ ਨਾਮ ਹਨ। 29 ਮੈਂ ਉਦਾਸ ਹਾਂ ਅਤੇ ਮੈਂ ਦਰਦ ਵਿੱਚ ਹਾਂ। ਹੇ ਪਰਮੇਸ਼ੁਰ, ਮੈਨੂੰ ਉੱਪਰ ਉਠਾਉ। ਮੈਨੂੰ ਬਚਾਉ। 30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ। ਮੈਂ ਸ਼ੁਕਰਾਨੇ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ। 31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ। 32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ। ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ। 33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ। ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ। 34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ। ਹੇ ਸਮੁੰਦਰ ਅਤੇ ਉਸ ਵਿਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ। 35 ਯਹੋਵਾਹ ਸੀਯੋਨ ਨੂੰ ਬਚਾਵੇਗਾ। ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ। ਉਸਦੇ ਲੋਕ ਉਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ। 36 ਉਸਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ। ਜਿਹੜੇ ਲੋਕ ਉਸਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉਥੇ ਰਹਿਣਗੇ।

70:1 ਹੇ ਪਰਮੇਸ਼ੁਰ, ਮੈਨੂੰ ਬਚਾਉ। ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ। 2 ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ। ਉਨ੍ਹਾਂ ਨੂੰ ਨਿਵਾਉ। ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ। 3 ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ। 4 ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, ਸਦਾ ਤੁਹਾਡੀ ਉਸਤਤਿ ਕਰਨ ਦੇ ਯੋਗ ਹੋਣਗੇ। 5 ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸਕਦੇ ਹੋਂ। ਬਹੁਤੀ ਦੇਰ ਨਾ ਕਰੋ।

71:1 ਯਹੋਵਾਹ, ਮੈਂ ਤੁਹਾਡੇ ਵਿੱਚ ਸ਼ਰਨ ਲਈ ਹੈ। ਇਸ ਲਈ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। 2 ਆਪਣੀ ਚੰਗਿਆਈ ਕਾਰਣ, ਤੁਸੀਂ ਮੈਨੂੰ ਬਚਾਵੋਂਗੇ। ਤੁਸੀਂ ਮੈਨੂੰ ਮੁਸ਼ਕਿਲ ਵਿੱਚੋਂ ਕਢੋਂਗੇ, ਮੇਰੀ ਗੱਲ ਸੁਣੋ ਮੈਨੂੰ ਬਚਾਉ। 3 ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰਖਿਆ ਲਈ ਨਸ੍ਸਕੇ ਆ ਵੜਾਂ। ਤੁਸੀਂ ਮੇਰੀ ਓਟ ਹੋ ਮੇਰਾ ਸੁਰਖਿਅਤ ਟਿਕਾਣਾ। ਇਸ ਲਈ ਮੇਰੀ ਸੁਰਖਿਆ ਦਾ ਨਿਰਦੇਸ਼ ਦੇ ਦੇਵੋ। 4 ਮੇਰੇ ਪਰਮੇਸ਼ੁਰ, ਮੈਨੂੰ ਬੁਰੇ ਬੰਦਿਆਂ ਤੋਂ ਬਚਾਉ। ਮੈਨੂੰ ਜ਼ਾਲਮ ਬਦ ਲੋਕਾਂ ਤੋਂ ਬਚਾਉ। 5 ਮੇਰੇ ਮਾਲਕ, ਤੁਸੀਂ ਮੇਰੀ ਆਸ ਹੋਂ। ਮੈਂ ਤੁਹਾਡੇ ਉੱਪਰ ਉਦੋਂ ਤੋਂ ਵਿਸ਼ਵਾਸ ਕੀਤਾ ਹੈ ਜਦੋਂ ਹਾਲੇ ਮੈਂ ਨੌਜਵਾਨ ਸਾਂ। 6 ਜਨਮ ਤੋਂ ਪਹਿਲਾਂ ਵੀ ਮੈਂ ਤੁਹਾਡੇ ਉੱਤੇ ਭਰੋਸਾ ਕੀਤਾ। ਆਪਣੀ ਮਾਂ ਦੇ ਗਰਭ ਵਿੱਚ ਵੀ ਮੈਂ ਤੁਹਾਡੇ ਉੱਤੇ ਨਿਰਭਰ ਸਾਂ। ਮੈਂ ਹਮੇਸ਼ਾ ਤੁਹਾਨੂੰ ਪ੍ਰਾਰਥਨਾ ਕੀਤੀ ਹੈ। 7 ਤੁਸੀਂ ਹੀ ਮੇਰੀ ਸ਼ਕਤੀ ਦੇ ਸਾਧਨ ਹੋਂ। ਇਸੇ ਲਈ ਮੈਂ ਹੋਰਾਂ ਲਈ ਮਿਸਾਲ ਬਣਿਆ ਹਾਂ। 8 ਮੈਂ ਹਮੇਸ਼ਾ ਤੁਹਾਡੇ ਕੀਤੇ ਅਦਭੁਤ ਕਾਰਿਆਂ ਬਾਰੇ ਗਾਉਂਦਾ ਰਿਹਾ ਹਾਂ। 9 ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁਢਾ ਹਾਂ। ਮੈਨੂੰ ਉਦੋਂ ਛੱਡਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ। 10 ਮੇਰੇ ਵੈਰੀਆਂ ਨੇ ਮੇਰੇ ਲਈ ਛੜਯਂਤਰ ਰਚੇ ਹਨ। ਉਹ ਲੋਕ ਸੱਚ ਮੁੱਚ ਇਕਠੇ ਹੋਏ ਸਨ ਅਤੇ ਉਨ੍ਹਾਂ ਨੇ ਮੈਨੂੰ ਮਾਰਨ ਦੀ ਯੋਜਨਾ ਬਣਾਈ। 11 ਮੇਰੇ ਵੈਰੀਆਂ ਆਖਿਆ, "ਜਾਓ, ਉਸਨੂੰ ਫ਼ੜੋ ਪਰਮੇਸ਼ੁਰ ਨੇ ਉਸਨੂੰ ਛੱਡ ਦਿੱਤਾ ਹੈ। ਤੇ ਕੋਈ ਵੀ ਬੰਦਾ ਉਸਦੀ ਸਹਾਇਤਾ ਨਹੀਂ ਕਰੇਗਾ।" 12 ਹੇ ਪਰਮੇਸ਼ੁਰ, ਮੈਨੂੰ ਛੱਡਕੇ ਨਾ ਜਾਉ। ਹੇ ਪਰਮੇਸ਼ੁਰ, ਛੇਤੀ ਕਰੋ। ਆਉ ਮੈਨੂੰ ਬਚਾਉ। 13 ਮੇਰੇ ਵੈਰੀਆਂ ਨੂੰ ਹਰਾ ਦਿਉ, ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਉਹ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਨੂੰ ਆਸ ਹੈ ਉਹ ਸ਼ਰਮ ਅਤੇ ਬੇਇੱਜ਼ਤੀ ਮਹਿਸੂਸ ਕਰਨਗੇ। 14 ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰਖਾਂਗਾ ਅਤੇ ਵਧ ਤੋਂ ਵਧ ਤੇਰੀ ਉਸਤਤਿ ਕਰਾਂਗਾ। 15 ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ। 16 ਮੈਂ ਤੁਹਾਡੀ ਮਹਾਨਤਾ ਬਾਰੇ ਦੱਸਾਂਗਾ, ਯਹੋਵਾਹ ਮੇਰੇ ਮਾਲਕ। ਮੈਂ ਸਿਰਫ਼ ਤੇਰੀ ਅਤੇ ਤੇਰੀ ਚੰਗਿਆਈ ਬਾਰੇ ਗੱਲ ਕਰਾਂਗਾ। 17 ਹੇ ਪਰਮੇਸ਼ੁਰ, ਤੁਸੀਂ ਮੈਨੂੰ ਉਦੋਂ ਤੋਂ ਸਿਖਿਆ ਦਿੱਤੀ ਹੈ ਜਦੋਂ ਮੈਂ ਹਾਲੇ ਜਵਾਨ ਮੁੰਡਾ ਸਾਂ। ਅਤੇ ਅੱਜ ਦੇ ਦਿਨ ਤੱਕ ਵੀ ਮੈਂ ਲੋਕਾਂ ਨੂੰ ਤੁਹਾਡੇ ਅਦਭੁਤ ਕਾਰਜਾਂ ਬਾਰੇ ਦੱਸਿਆ ਹੈ। 18 ਹੁਣ ਮੈਂ ਬੁਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ। 19 ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ। 20 ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕਢ ਲਿਆ। 21 ਤੁਸੀਂ ਪਹਿਲਾਂ ਨਾਲੋਂ ਵੱਡੇਰੀਆਂ ਗੱਲਾਂ ਕਰਨ ਵਿੱਚ ਮੇਰੀ ਸਹਾਇਤਾ ਕਰੋ। ਮੈਨੂੰ ਸੁਕੂਨ ਪਹੁੰਚਾਉਂਦੇ ਰਹੋ। 22 ਮੈਂ ਸਾਜ਼ ਵਜਾਵਾਂਗਾ ਅਤੇ ਤੁਹਾਡੀ ਉਸਤਤਿ ਕਰਾਂਗਾ, ਮੇਰੇ ਪਰਮੇਸ਼ੁਰ, ਮੈਂ ਗਾਵਾਂਗਾ ਕਿ ਤੁਹਾਡੇ ਉੱਤੇ ਇਤਬਾਰ ਕੀਤਾ ਜਾ ਸਕਦਾ ਹੈ। ਮੈਂ ਆਪਣੀ ਸਾਰੰਗੀ ਨਾਲ ਇਸਰਾਏਲ ਦੇ ਪਵਿੱਤਰ ਯਹੋਵਾਹ ਲਈ ਗੀਤ ਗਾਵਾਂਗਾ। 23 ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ। 24 ਮੇਰੀ ਜ਼ੁਬਾਨ ਸਦਾ ਤੁਹਾਡੀ ਚੰਗਿਆਈ ਬਾਰੇ ਗਾਵੇਗੀ ਅਤੇ ਉਹ ਲੋਕ ਜਿਹੜੇ ਮੈਨੂੰ ਮਾਰਨਾ ਚਾਹੁੰਦੇ ਹਨ ਹਾਰ ਜਾਣਗੇ ਅਤੇ ਬੇਇੱਜ਼ਤ ਹੋਣਗੇ।

72:1 ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਰਣੇ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇਗਾ। 2 ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪਖ ਨਿਰਣਾ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਰਣੇ ਕਰੇ। 3 ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ। 4 ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪਖ ਹੋਣ ਦਿਉ। ਉਸਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ। 5 ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ। ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ। 6 ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ, ਜਿਵੇਂ ਧਰਤ ਉੱਤੇ ਫ਼ੁਹਾਰ ਪੈਂਦੀ ਹੈ। 7 ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ। 8 ਉਸਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈਕੇ ਧਰਤ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ। 9 ਮਾਰੂਥਲ ਦੇ ਸਾਰੇ ਵਿਰਸੇ ਉਸਨੂੰ ਝੁਕਣ। ਉਸਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸਦੇ ਅੱਗੇ ਝੁਕਣ। 10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸਨੂੰ ਆਪਣੀ ਸ਼ਰਧਾਂਜਲੀ ਲਿਆਉਣ। 11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ। 12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ। 13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ, ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰਖਦਾ ਹੈ। 14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ। 15 ਰਾਜਾ ਅਮਰ ਰਹੇ। ਅਤੇ ਉਸਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਅਰਦਾਸ ਕਰੋ, ਉਸਨੂੰ ਹਰ ਰੋਜ਼ ਅਸੀਸ ਦਿਉ। 16 ਖੇਤ ਵਧੇਰੇ ਅਨਾਜ਼ ਪੈਦਾ ਕਰਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ। ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸਂਘਣੇ ਹੋਣ। ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ। 17 ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ। 18 ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸਕਦਾ ਹੈ। 19 ਉਸਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਅਤੇ ਆਮੀਨ। 20 ਇਸ ਨਾਲ ਯਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਵਾਂ ਖਤਮ ਹੁੰਦੀਆਂ ਹਨ।ਤੀਜਾ ਭਾਗ

73:1 ਪਰਮੇਸ਼ੁਰ ਸੱਚ ਮੁੱਚ ਇਸਰਾਏਲ ਨੂੰ ਚੰਗਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ। 2 ਮੈਂ ਬਸ ਤਿਲਕ ਹੀ ਗਿਆ ਸਾਂ ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ। 3 ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ। 4 ਉਹ ਲੋਕ ਸਿਹਤਮੰਦ ਹਨ। ਉਨ੍ਹਾਂ ਨੂੰ ਬਚੇ ਰਹਿਣ ਲਈ ਸੰਘਰਸ਼ ਨਹੀਂ ਕਰਨਾ ਪੈਂਦਾ। 5 ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ। ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ। 6 ਇਸੇ ਲਈ ਉਹ ਬਹੁਤ ਹਂਕਾਰੀ ਅਤੇ ਘਿਰਣਾਯੋਗ ਹਨ। ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕਪ੍ਪੜਿਆ ਨੂੰ ਵੇਖਣਾ। 7 ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵਧਕੇ ਹਾਸਲ ਕਰ ਲੈਂਦੇ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ। 8 ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ। ਉਹ ਗੁਮਾਨੀ ਤੇ ਜ਼ਿੱਦੀ ਹਨ। ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖਟ੍ਟਣ ਦੀਆਂ ਵਿਉਂਤਾਂ ਬਣਉਂਦੇ ਹਨ। 9 ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ। ਉਹ ਸੋਚਦੇ ਹਨ ਕਿ ਉਹ ਧਰਤ ਦੇ ਹਾਕਮ ਹਨ। 10 ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ। 11 ਉਹ ਮੰਦੇ ਲੋਕ ਆਖਦੇ ਹਨ, "ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।" 12 ਉਹ ਗੁਮਾਨੀ ਲੋਕ ਕਮੀਨੇ ਹਨ, ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ। 13 ਇਸ ਲਈ ਮੈਂ ਆਪਣਾ ਹਿਰਦਾ ਸ਼ੁਧ ਕਿਉਂ ਕਰਾਂ? ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ? 14 ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ। ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ। 15 ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ। ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ। ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ। 16 ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ। 17 ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ। ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ। 18 ਹੇ ਪਰਮੇਸ਼ੁਰ, ਤੁਸੀਂ ਸੱਚ ਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਅਸਾਨ ਹੈ। 19 ਅਚਾਨਕ ਹੀ ਮੁਸੀਬਤ ਆ ਸਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ। 20 ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ ਜਿਸਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ। ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ ਵਾਂਗ ਗਾਇਬ ਕਰ ਦਿਉਂਗੇ। 21 ਮੈਂ ਬਹੁਤ ਮੂਰਖ ਸਾਂ, ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ। ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ। 22 23 ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ। ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ। 24 ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ। 25 ਹੇ ਪਰਮੇਸ਼ੁਰ, ਸਵਰਗ ਵਿੱਚ ਤੁਸੀਂ ਮੇਰੇ ਨਾਲ ਹੋਂ ਅਤੇ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਮੈਂ ਧਰਤੀ ਉੱਤੇ ਹੋਰ ਕੀ ਪ੍ਰਾਪਤ ਕਰਨ ਦੀ ਆਸ ਰੱਖ ਸਕਦਾ ਹਾਂ। 26 ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ। 27 ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ। ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ। 28 ਜਿਥੋਂ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।

74:1 ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ? ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ? 2 ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿਥੇ ਤੁਸੀਂ ਰਹਿੰਦੇ ਸੀ। 3 ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡਰਾ ਵਿੱਚੋਂ ਵੀ ਗੁਜਰੋ। ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸਨੂੰ ਵੈਰੀਆਂ ਨੇ ਤਬਾਹ ਕੀਤਾ ਸੀ। 4 ਵੈਰੀਆਂ ਨੇ ਮੰਦਰ ਵਿੱਚ ਜੰਗਜੂ ਨਾਹਰੇ ਲਾਏ ਸਨ। ਉਨ੍ਹਾਂ ਨੇ ਇਹ ਦਰਸਾਉਣ ਲਈ ਮੰਦਰ ਉੱਤੇ ਝੰਡੇ ਗਡ੍ਡ ਦਿੱਤੇ ਸੀ ਕਿ ਉਨ੍ਹਾਂ ਨੇ ਜੰਗ ਜਿੱਤ ਲਈ ਸੀ। 5 ਵੈਰੀਆਂ ਦੇ ਸਿਪਾਹੀ ਉਨ੍ਹਾਂ ਬੰਦਿਆਂ ਵਰਗੇ ਸਨ ਜਿਹੜੇ ਦਾਤਰੀ ਨਾਲ ਘਾਹ-ਫ਼ੂਸ ਵਢਦੇ ਹਨ। 6 ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਮੰਦਰ ਦੇ ਸਜਿਤ੍ਤ ਦਰਾਂ ਨੂੰ ਬਰਬਾਦ ਕਰਨ ਲਈ ਕੁਲਹਾੜੀਆਂ ਅਤੇ ਕਹੀਆਂ ਦਾ ਇਸਤੇਮਾਲ ਕੀਤਾ। 7 ਉਨ੍ਹਾਂ ਦੇ ਸਿਪਾਹੀਆਂ ਨੇ ਤੁਹਾਡਾ ਪਵਿੱਤਰ ਸਥਾਨ ਸਾੜ ਸੁਟਿਆ। ਉਹ ਮੰਦਰ ਤੁਹਾਡੇ ਨਾਮ ਨੂੰ ਆਦਰ ਦੇਣ ਲਈ ਬਣਾਇਆ ਗਿਆ ਸੀ। ਪਰ ਉਨ੍ਹਾਂ ਨੇ ਇਸਨੂੰ ਢਹਿ-ਢੇਰੀ ਕਰ ਦਿੱਤਾ। 8 ਵੈਰੀਆਂ ਨੇ ਸਾਨੂੰ ਪੂਰੀ ਤਰ੍ਹਾਂ ਕੁਚਲਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੇ ਦੇਸ਼ ਦਾ ਹਰ ਪਵਿੱਤਰ ਸਥਾਨ ਸਾੜ ਦਿੱਤਾ। 9 ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸਕੇ। ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉਥੇ ਹੋਰ ਨਬੀ ਨਹੀਂ ਹਨ। ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ। 10 ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ? ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ? 11 ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। 12 ਹੇ ਪਰਮੇਸ਼ੁਰ, ਲੰਬੇ ਸਮੇਂ ਤੋਂ ਤੁਸੀਂ ਸਾਡੇ ਪਾਤਸ਼ਾਹ ਰਹੇ ਹੋ। ਇਸ ਦੇਸ਼ ਅੰਦਰ ਤੁਸੀਂ ਸਾਡੀਆਂ ਬਹੁਤ ਲੜਾਈਆਂ ਜਿੱਤਣ ਵਿੱਚ ਸਹਾਈ ਹੋਏ ਹੋਂ। 13 ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾਢ਼ਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ। 14 ਤੁਸੀਂ ਵੱਡੇ ਸਮੁੰਦਰੀ ਦੈਤਾਂ ਉੱਤੇ ਫ਼ਤੇਹ ਹਾਸਲ ਕੀਤੀ। ਤੁਸਾਂ ਲੇਵੀਥਾਨ ਦੇ ਸਿਰ ਭੰਨ ਸੁੱਟੇ ਅਤੇ ਉਸਦੀ ਲਾਸ਼ ਜਾਨਵਰਾਂ ਦੇ ਖਾਣ ਲਈ ਛੱਡ ਦਿੱਤੀ। 15 ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ। ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ। 16 ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰਖਦੇ ਹੋਂ ਅਤੇ ਹਰ ਰਾਤ ਉੱਤੇ ਵੀ ਕਾਬੂ ਰਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ। 17 ਤੁਸਾਂ ਧਰਤੀ ਉੱਤੇ ਹਰ ਸ਼ੈਅ ਦੀ ਸੀਮਾ ਰੱਖ ਦਿੱਤੀ। ਅਤੇ ਤੁਸੀਂ ਗਰਮੀ ਤੇ ਸਰਦੀ ਨੂੰ ਸਾਜਿਆ। 18 ਹੇ ਪਰਮੇਸ਼ੁਰ, ਇਨ੍ਹਾਂ ਗੱਲਾਂ ਨੂੰ ਯਾਦ ਕਰੋ। ਯਾਦ ਕਰੋ ਕਿ ਵੈਰੀਆਂ ਨੇ ਤੁਹਾਡੇ ਉੱਤੇ ਬੇਪਰਤੀਤੀ ਕੀਤੀ ਸੀ। ਉਹ ਮੂਰਖ ਲੋਕ ਤੁਹਾਡੇ ਨਾਮ ਨੂੰ ਨਫ਼ਰਤ ਕਰਦੇ ਹਨ। 19 ਉਨ੍ਹਾਂ ਜੰਗਲੀ ਜਾਨਵਰਾਂ ਨੂੰ ਆਪਣੀ ਘੁੱਗੀ ਨਾ ਫ਼ੜਨ ਦਿਉ। ਆਪਣੇ ਗਰੀਬ ਲੋਕਾਂ ਨੂੰ ਸਦਾ ਲਈ ਨਾ ਭੁੱਲੋ। 20 ਸਾਡੇ ਕਰਾਰ ਨੂੰ ਯਾਦ ਰੱਖ। ਇਸ ਧਰਤੀ ਦੀ ਹਰ ਹਨੇਰੀ ਥਾਂ ਉੱਤੇ ਹਿੰਸਾ ਹੈ। 21 ਹੇ ਪਰਮੇਸ਼ੁਰ, ਤੁਹਾਡੇ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਨੂੰ ਹੋਰ ਵਧੇਰੇ ਸੱਟ ਨਾ ਖਾਣ ਦਿਉ। ਤੁਹਾਡੇ ਗਰੀਬ ਬੇਸਹਾਰੇ ਲੋਕ ਤੁਹਾਡੀ ਉਸਤਤਿ ਕਰਦੇ ਹਨ। 22 ਹੇ ਪਰਮੇਸ਼ੁਰ ਉਠੋ ਅਤੇ ਜੰਗ ਕਰੋ। ਯਾਦ ਕਰੋ ਉਨ੍ਹਾਂ ਮੂਰਖਾਂ ਨੇ ਤੁਹਾਨੂੰ ਵਂਗਾਰਿਆ ਸੀ। 23 ਆਪਣੇ ਵੈਰੀਆਂ ਦੇ ਨਾਰਿਆਂ ਨੂੰ ਨਾ ਭੁੱਲੋ। ਉਹ ਬਾਰ-ਬਾਰ ਤੁਹਾਡੀ ਬੇਇੱਜ਼ਤੀ ਕਰਦੇ ਹਨ।

75:1 ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ। ਅਸੀਂ ਤੇਰੀ ਉਸਤਤਿ ਕਰਦੇ ਹਾਂ। ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸ੍ਸਦੇ ਹੋ ਜੋ ਤੁਸੀਂ ਕਰਦੇ ਹੋਂ। 2 ਪਰਮੇਸ਼ੁਰ ਆਖਦਾ ਹੈ, "ਮੈਂ ਨਿਰਣੇ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਰਣਾ ਕਰਾਂਗਾ। 3 ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ ਅਤੇ ਡਿੱਗਨ ਹੀ ਵਾਲਾ ਹੋਵੇ, ਪਰ ਮੈਂ ਇਸਨੂੰ ਸਥਿਰ ਕਰਦਾ ਹਾਂ।" 4 "ਕੁਝ ਲੋਕ ਬੜੇ ਗੁਮਾਨੀ ਹਨ। ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਦੱਸਦਾ ਹਾਂ, 'ਸ਼ੇਖੀ ਨਾ ਮਾਰੋ।"' 5 6 ਧਰਤੀ ਉੱਤੇ ਕੋਈ ਸ਼ਕਤੀ ਨਹੀਂ ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸਕੇ। 7 ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ। ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤ੍ਤਵਹੀਣ ਬਣਾ ਦਿੰਦਾ ਹੈ। 8 ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸਨੂੰ ਆਖਰੀ ਕਤਰੇ ਤੱਕ ਪੀ ਜਾਣਗੇ। 9 ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ। ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ। 10 ਮੈਂ ਮੰਦੇ ਲੋਕਾ ਪਾਸੋਂ ਸ਼ਕਤੀ ਖੋਹ ਲਵਾਂਗਾ, ਅਤੇ ਮੈਂ ਨੇਕ ਬੰਦਿਆਂ ਨੂੰ ਸ਼ਕਤੀ ਦੇ ਦੇਵਾਂਗਾ।

76:1 ਯੂਡਾ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ। 2 ਪਰਮੇਸ਼ੁਰ ਦਾ ਮੰਦਰ ਸ਼ਾਲੇਮ ਵਿੱਚ ਹੈ। ਪਰਮੇਸ਼ੁਰ ਦਾ ਘਰ ਸੀਯੋਨ ਪਰਬਤ ਉੱਤੇ ਹੈ। 3 ਉਸ ਜਗ਼੍ਹਾ ਪਰਮੇਸ਼ੁਰ ਨੇ ਤੀਰ ਕਮਾਨ, ਢਾਲਾਂ, ਤਲਵਾਰਾਂ ਅਤੇ ਜੰਗ ਅਤੇ ਹੋਰ ਹਥਿਆਰ ਤੋਂੜੇ ਸਨ। 4 ਹੇ ਪਰਮੇਸ਼ੁਰ, ਤੁਸੀਂ ਮਹਿਮਾ ਵਾਲੇ ਹੋਂ ਅਤੇ ਉਨ੍ਹਾਂ ਪਹਾੜੀਆਂ ਵਿੱਚੋਂ ਆ ਰਹੇ ਹੋਂ ਜਿਥੇ ਤੁਸੀਂ ਆਪਣੇ ਵੈਰੀਆਂ ਨੂੰ ਹਰਾਇਆ ਸੀ। 5 ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸਕਿਆ ਸੀ। 6 ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ। 7 ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ। 8 ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸਨੇ ਆਪਣਾ ਨਿਰਣਾ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸਨੇ ਸਵਰਗ ਤੋਂ ਆਪਣਾ ਨਿਰਣਾ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ। 9 10 ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ। 11 ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ। ਹੁਣ ਉਸਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ। ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ। 12 ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।

77:1 ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹੈ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ। 2 ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮਂਜ਼ੂਰ ਕਰ ਦਿੱਤਾ। 3 ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸਕਦਾ। 4 ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ। ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ। 5 ਮੈਂ ਅਤੀਤ ਬਾਰੇ ਸੋਚਦਾ ਰਿਹਾ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। 6 ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ। 7 ਮੈਂ ਹੈਰਾਨ ਹੁੰਦਾ ਹਾਂ, "ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ? ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ? 8 ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ? ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ? 9 ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ? ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?" ਸਲਹ।। 10 ਮੈਂ ਫ਼ੇਰ ਸੋਚਿਆ, "ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, 'ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁਕਿਆ ਹੈ?"' 11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੀਤਾ। ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ। 12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ। 13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ। ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ। 14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ। ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ। 15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ। ਤੁਸੀਂ ਯਾਕੂਬ ਅਤੇ ਯੂਸੁਫ਼ ਦੇ ਔਲਾਦਾਂ ਨੂੰ ਬਚਾਇਆ। 16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ। ਡੂੰਘਾ ਪਾਣੀ ਡਰ ਨਾਲ ਕੰਬ ਉਠਿਆ। 17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ। ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ। ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ। 18 ਬਹੁਤ ਉੱਚੀ ਗਰਜ ਹੋਈ। ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ। ਕੰਬੀ ਅਤੇ ਹਿਲ੍ਲੀ ਧਰਤੀ। 19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ। ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ। 20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।

78:1 ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ। ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ। 2 ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ। 3 ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ। 4 ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। ਸਾਡੇ ਲੋਕ ਆਖਰੀ ਪੀੜੀ ਨੂੰ ਦੱਸ ਰਹੇ ਹੋਣਗੇ। ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦਸ੍ਸਾਂਗੇ। 5 ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ। ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ। ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ। ਉਸਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿਖਾਉਣ ਨੂੰ ਕਿਹਾ। 6 ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ। ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ। 7 ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰਖਣਗੇ। ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ। ਉਹ ਧਿਆਨ ਨਾਲ ਉਸਦੇ ਹੁਕਮਾਂ ਦੀ ਪਾਲਣਾ ਕਰਨਗੇ। 8 ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ। ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ। 9 ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ। 10 ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। ਉਨ੍ਹਾਂ ਨੇ ਉਸਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। 11 ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸਨੇ ਉਨ੍ਹਾਂ ਨੂੰ ਵਿਖਾਈਆਂ ਸਨ। 12 ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚੋਂ ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ। 13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ। 14 ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ। ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ। 15 ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ। ਉਸਨੇ ਉਨ੍ਹਾਂ ਲੋਕਾਂ ਧਰਤ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ। 16 ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ। 17 ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ। 18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਖਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ। 19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, "ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸਕਦਾ ਹੈ? 20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ ਬਾਹਰ ਆ ਗਿਆ। ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਗੋਸ਼ਤ ਦੇ ਸਕਦਾ ਹੈ। 21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ। ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ। ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ। 22 ਕਿਉਂ? ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸਕਦਾ। 23 ਪਰ ਫ਼ੇਰ ਪਰਮੇਸ਼ੁਰ ਨੇ ਉਤ੍ਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰਖਾ ਹੋਈ। ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿਚਲੇ ਦਰ ਖੁਲ੍ਹ ਗਏ ਹੋਣ ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ਼ ਹੇਠਾਂ ਵਰ੍ਹ ਪਿਆ ਹੋਵੇ। 24 25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ। 26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ ਅਤੇ ਕੋਇਲਾਂ ਦੀ ਵਰਖਾ ਹੋਣ ਲਗੀ। ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉਥੇ ਪੰਛੀਆਂ ਦੀ ਬਹੁਤਾਤ ਸੀ। 27 28 ਪਂਛੀ ਠੀਕ ਖੈਮੇ ਦੇ ਵਿਚਕਾਰ ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ। 29 ਉਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ। ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇਛਾ ਕੀਤੀ ਸੀ। 30 ਉਨ੍ਹਾਂ ਨੇ ਆਪਣੀਆਂ ਭੁਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ। ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ। 31 ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁਟਿਆ। ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ। 32 ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ। 33 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ। 34 ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। ਉਹ ਪਰਮੇਸ਼ੁਰ ਵੱਲ ਨਸ੍ਸਦੇ ਹੋਏ ਆਉਂਦੇ। 35 ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ। 36 ਉਨ੍ਹਾਂ ਨੇ ਆਖਿਆ ਕਿ ਉਹ ਉਸਨੂੰ ਪਿਆਰ ਕਰਦੇ ਸੀ ਪਰ ਉਹ ਝੂਠ ਬੋਲਦੇ ਸਨ। 37 ਉਨ੍ਹਾਂ ਦੇ ਦਿਲ ਸੱਚ ਮੁੱਚ ਪਰਮੇਸ਼ੁਰ ਦੇ ਨਾਲ ਨਹੀਂ ਸਨ। ਉਹ ਆਪਣੇ ਕਰਾਰ ਨੂੰ ਵਫ਼ਾਦਾਰ ਨਹੀਂ ਸਨ। 38 ਪਰ ਪਰਮੇਸ਼ੁਰ ਦਯਾਵਾਨ ਸੀ। ਉਸਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ। 39 ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ। ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ। 40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। ਉਨ੍ਹਾਂ ਨੇ ਉਸਨੂੰ ਇੰਨਾ ਉਦਾਸ ਕਰ ਦਿੱਤਾ। 41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰਖਿਆ। ਸੱਚ ਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ। 42 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ। 43 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ। 44 ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। ਮਿਸਰ ਦੇ ਲੋਕ ਪਾਣੀ ਨਹੀਂ ਪੀ ਸਕਦੇ ਸਨ। 45 ਪਰਮੇਸ਼ੁਰ ਨੇ ਮਖੀਆਂ ਦੇ ਝੁਂਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡਂਗ ਮਾਰੇ। ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। 46 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ। 47 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗਢ਼ਿਆਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ। 48 ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ। 49 ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ। ਉਸਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ। 50 ਪਰਮੇਸ਼ੁਰ ਨੇ ਨਿਸਂਕੋਚ ਆਪਣਾ ਗੁੱਸਾ ਦਰਸਾਇਆ। ਉਸਨੇ ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ। ਉਸਨੇ ਉਨ੍ਹਾਂ ਨੂੰ ਖਤਰਨਾਕ ਬਿਮਾਰੀ ਨਾਲ ਮਰਨ ਦਿੱਤਾ। 51 ਪਰਮੇਸ਼ੁਰ ਨੇ ਮਿਸਰ ਦੇ ਪਲੇਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਲੋਠੇ ਪੁੱਤਰ ਨੂੰ ਮਾਰ ਦਿੱਤਾ। 52 ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ। 53 ਉਸਨੇ ਸੁਰਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ। ਉਸਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ। ਉਸਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ। 54 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ। 55 ਪਰੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ। 56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰਖਿਆ ਅਤੇ ਉਸਦੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਲੋਕਾਂ ਨੇ ਉਸਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ। 57 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁਖ ਹੋ ਗਏ। ਉਹ ਉਸਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ। 58 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ। 59 ਪਰਮੇਸ਼ੁਰ ਨੇ ਇਸਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ। ਅਤੇ ਉਸਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ। 60 ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ। ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ। 61 ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ। ਵੈਰੀਆਂ ਨੇ ਪਰਮੇਸ਼ੁਰ ਦਾ "ਸੁੰਦਰ ਹੀਰਾ" ਖੋਹ ਲਿਆ। 62 ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ। ਉਸਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ। 63 ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ, ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ। 64 ਜਾਜਕ ਮਾਰੇ ਗਏ, ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ੍ਟ ਸਕੀਆਂ। 65 ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉਠਦਾ ਹੈ। 66 ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ। ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ। 67 ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ, ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ। 68 ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸਨੂੰ ਉਹ ਪਿਆਰ ਕਰਦਾ ਹੈ। 69 ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ। 70 ਪਰਮੇਸ਼ੁਰ ਨੇ ਦਾਊਦ ਨੂੰ ਆਪਣ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। 71 ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ। 72 ਅਤੇ ਦਾਊਦ ਨੇ ਸ਼ੁਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ। ਉਸਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

79:1 ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ। ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ। 2 ਵੈਰੀਆਂ ਨੇ ਤੁਹਾਡੇ ਸੇਵਕਾਂ ਦੀਆਂ ਲਾਸ਼ਾਂ ਨੂੰ ਗਿਲਝਾਂ ਅੱਗੇ ਖਾਣ ਲਈ ਸੁੱਟ ਦਿੱਤਾ। ਉਨ੍ਹਾਂ ਨੇ ਤੁਹਾਡੇ ਪੈਰੋਕਾਰਾਂ ਦੀਆਂ ਲਾਸ਼ਾਂ ਨੂੰ ਜਾਨਵਰਾਂ ਅੱਗੇ ਖਾਣ ਲਈ ਸੁੱਟ ਦਿੱਤਾ। 3 ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ। ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ। 4 ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ। ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹਸ੍ਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ। 5 ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ? ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ। 6 ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ। ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ। 7 ਉਨ੍ਹਾਂ ਕੌਮਾਂ ਨੇ ਯਾਕੂਬ ਨੂੰ ਤਬਾਹ ਕੀਤਾ। ਉਨ੍ਹਾਂ ਨੇ ਯਾਕੂਬ ਦੇ ਦੇਸ਼ ਨੂੰ ਤਬਾਹ ਕਰ ਦਿੱਤਾ। 8 ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ। ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ। ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ। 9 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ। ਸਾਡੀ ਸਹਾਇਤਾ ਕਰ। ਸਾਨੂੰ ਬਚਾਉ। ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ। ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ। 10 ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, "ਤੁਹਾਡਾ ਪਰਮੇਸ਼ੁਰ ਕਿਥੇ ਹੈ? ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸਕਦਾ?" ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸਕੀਏ। ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ। 11 ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ। ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ। 12 ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ। 13 ਅਸੀਂ ਤੁਹਾਡੇ ਬੰਦੇ ਹਾਂ। ਅਸੀਂ ਤੁਹਾਡੇ ਇਜ਼ੜ ਦ੍ਦੀਆਂ ਭੇਡਾਂ ਹਾਂ। ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ। ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।

80:1 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ। 2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ, ਬਿਨਯਾਮੀਨ ਅਤੇ ਮਨਸ਼ਹ ਲਈ ਦਰਸ਼ਾਉ। 3 ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ। 4 ਯਹੋਵਾਹ ਸਰਬ ਸ਼ਕਤੀਸ਼ਾਲੀ, ਤੁਸੀਂ ਸਾਡੀਆਂ ਅਰਦਾਸਾਂ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ। 5 ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ। ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ। 6 ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜੇ ਦਾ ਕਰਣ ਬਣਾ ਦਿੱਤਾ। ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ। 7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ। 8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ "ਵੇਲ" ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ "ਵੇਲ" ਨੂੰ ਇੱਥੇ ਬੀਜ ਦਿੱਤਾ ਸੀ। 9 ਤੁਸੀਂ "ਵੇਲ" ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜਢ਼ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ। ਛੇਤੀ ਹੀ "ਵੇਲ" ਸਾਰੀ ਜ਼ਮੀਨ ਉੱਤੇ ਫ਼ੈਲ ਗਈ। 10 ਇਸਨੇ ਪਰਬਤਾਂ ਨੂੰ ਢਕ ਦਿੱਤਾ ਸੀ ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ। 11 ਇਸ ਦੀਆਂ ਸ਼ਾਖਾਵਾਂ ਭੂਮਧ ਸਾਗਰ ਤੱਕ ਫ਼ੈਲ ਗਈਆਂ ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ। 12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ "ਵੇਲ" ਦੀ ਰੱਖਿਆ ਕਰਦੀਆਂ ਹਨ। ਹੂਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ। 13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ 'ਵੇਲ' ਨੂੰ ਲਤਾੜ ਦਿੰਦੇ ਹਨ। ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ। 14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ "ਵੇਲ" ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ। 15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸਨੂੰ ਤੁਸੀਂ ਆਪਣੇ ਹਥੀਂ ਬੀਜਿਆ ਸੀ। ਉਸ ਜਵਾਨ ਬੂਟੇ ਵੱਲ ਵੇਖੋ ਜਿਸਨੂੰ ਤੁਸੀਂ ਆਪਣੇ ਲਈ ਉਗਾਇਆ ਸੀ। 16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ। 17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ। ਉਸ ਕੋਲ ਪਹੁੰਚ ਜਿਸਨੂੰ ਤੂੰ ਆਪਣੀ ਖਾਤਿਰ ਵਧਣ ਵਿੱਚ ਮਦਦ ਕੀਤੀ ਸੀ। 18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁਖ ਨਹੀਂ ਹੋਵਾਂਗੇ। ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ। 19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।

81:1 ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ। ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ। 2 ਸਂਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ। ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ। 3 ਮਸਿਆ ਅਤੇ ਪੁਂਨਿਆ ਦੇ ਤਿਉਹਾਰਾਂ ਵੇਲੇ ਤੂਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ। 4 ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ। ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ। 5 ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ, ਜਦੋਂ ਪਰਮੇਸ਼ੁਰ ਉਸਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ। ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ। 6 ਪਰਮੇਸ਼ੁਰ ਆਖਦਾ ਹੈ, ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ। ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ। 7 ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ। ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ। ਮੈਂ ਤੁਹਾਨੂੰ ਮਰੀਬਾਹ ਦੇ ਪਾਣੀ ਦੁਆਰਾ ਪਰਖਿਆ। 8 "ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ। ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ। 9 ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ। 10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ। ਇਸਰਾਏਲ, ਆਪਣਾ ਮੂੰਹ ਖੋਲ੍ਹ ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ। 11 "ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ, ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ। 12 ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ, ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ। 13 ਜੇ ਮੇਰੇ ਲੋਕ ਮੇਰੀ ਗੱਲ ਸੁਣਦੇ ਅਤੇ ਉਸ ਢੰਗ ਨਾਲ ਰਹਿੰਦੇ ਜਿਵੇਂ ਮੈਂ ਚਾਹੁੰਦਾ ਸੀ ਕਿ ਉਹ ਜਿਉਣ। 14 ਫ਼ੇਰ ਮੈਂ ਉਨ੍ਹਾਂ ਦੇ ਵੈਰੀਆਂ ਨੂੰ ਹਰਾ ਦਿੰਦਾ ਮੈਂ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਜਿਹੜੇ ਇਸਰਾਏਲ ਲਈ ਮੂਸੀਬਤਾਂ ਲਿਆਉਂਦੇ। 15 ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ। ਉਹ ਸਦਾ ਲਈ ਦੰਡੇ ਜਾਣਗੇ। 16 ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ। ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।"

82:1 ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਰਣਾ ਕਰਦਾ ਹੈ। 2 ਪਰਮੇਸ਼ੁਰ ਆਖਦਾ ਹੈ, "ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਰਣੇ ਪਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾ ਜਾਣ ਦਿਉਂਗੇ।" 3 "ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕ੍ਕਾਂ ਦੀ ਰੱਖਿਆ ਕਰੋ। 4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ। 5 ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।" 6 ਮੈਂ ਆਖਦਾ, "ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ। 7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।" 8 ਹੇ ਪਰਮੇਸ਼ੁਰ, ਉਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਰਣਾ ਕਰੋ।

83:1 ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ। 2 ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ। 3 ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ। 4 ਵੈਰੀ ਆਖ ਰਹੇ ਹਨ, "ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ 'ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।" 5 ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕਠੇ ਹੋ ਗਏ ਹਨ। 6 ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁਠ ਹੋ ਗਏ ਸਨ। 7 8 ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ। ਸਲਹ।। 9 ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ। 10 ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤ ਉੱਤੇ ਸੜੀਆਂ। 11 ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ। 12 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ। 13 ਉਨ੍ਹਾਂ ਲੋਕਾਂ ਨੂੰ ਅਕ੍ਕ ਦੀ ਫ਼ਂਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਿਕਆਂ ਨੂੰ ਖਿੰਡਾ ਦਿੰਦੀ ਹੈ। 14 ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ। 15 ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ। 16 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁਂਣਗੇ। 17 ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ। 18 ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।

84:1 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚ ਮੁੱਚ ਹੀ ਪਿਆਰਾ ਹੈ। 2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵਧੇਰੇ ਇੰਤਜ਼ਾਰ ਨਹੀਂ ਕਰ ਸਕਦਾ। ਮੈਂ ਇੰਨਾ ਉਤਸਾਹਿਤ ਹਾਂ। ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ। 3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ, ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ। ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ ਅਤੇ ਉਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ। 4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ। ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ। 5 ਦਿਲਾਂ ਅੰਦਰ ਗੀਤ ਲੈਕੇ ਆਉਣ ਵਾਲੇ ਲੋਕ ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ। 6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ। ਪਤਝੜ ਦੀ ਵਰਖਾ ਪਾਣੀ ਦੇ ਤਲਾ ਬਣਾਉਂਦੀ ਹੈ। 7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ ਜਿਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ। 8 ਯਹੋਵਾਹ ਸਰਬ ਸ਼ਕਤੀਮਾਨ ਮੇਰੀ ਅਰਦਾਸ ਸੁਣੋ। ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ। 9 ਹੇ ਪਰਮੇਸ਼ੁਰ ਸਾਡੇ ਰਖਿਅਕ ਦੀ ਰੱਖਿਆ ਕਰੋ। ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ। 10 ਤੁਹਾਡੇ ਮੰਦਰ ਵਿਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ। 11 ਯਹੋਵਾਹ ਹੀ ਸਾਡਾ ਰਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸਦੇ ਪਿਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ। 12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚ ਮੁੱਚ ਪ੍ਰਸੰਨ ਹਨ। 13

85:1 ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ। 2 ਯਹੋਵਾਹ, ਆਪਣੇ ਲੋਕਾਂ ਨੂੰ ਬਖਸ਼ ਦਿਉ। ਉਨ੍ਹਾਂ ਦੇ ਗੁਨਾਹ ਮਿਟਾ ਦਿਉ। 3 ਯਹੋਵਾਹ, ਕਹਿਰਵਾਨ ਹੋਣਾ ਛੱਡੋ। ਪਾਗਲ ਨਾ ਹੋਵੋ। 4 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੇ ਉੱਤੇ ਕਹਿਰਵਾਨ ਨਾ ਹੋਵੋ, ਅਤੇ ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰ ਲਵੋ। 5 ਕੀ ਤੁਸੀਂ ਸਾਡੇ ਉੱਤੇ ਸਦਾ ਲਈ ਕਹਿਰਵਾਨ ਰਹੋਂਗੇ? 6 ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ। ਆਪਣੇ ਲੋਕਾਂ ਨੂੰ ਖੁਸ਼ ਕਰੋ। 7 ਯਹੋਵਾਹ, ਸਾਨੂੰ ਬਚਾਉ ਅਤੇ ਸਾਨੂੰ ਦਰਸ਼ਾਉ ਕਿ ਤੁਸੀਂ ਸਾਨੂੰ ਪਿਆਰ ਕਰਦੇ ਹੋ। 8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ। ਉਸਨੇ ਆਖਿਆ ਸੀ ਕਿ ਉਸਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਮੂਰਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ। 9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ। 10 ਪਰਮੇਸ਼ੁਰ ਦਾ ਸੱਚਾ ਪਿਆਰ ਉਸਦੇ ਚੇਲਿਆਂ ਨੂੰ ਮਿਲੇਗਾ। ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ। 11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ। 12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ। ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ। 13 ਚਂਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ ਅਤੇ ਉਸਦਾ ਰਾਹ ਤਿਆਰ ਕਰੇਗੀ। 14

86:1 ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਅਰਦਾਸ ਦਾ ਉੱਤਰ ਦਿਉ। 2 ਯਹੋਵਾਹ, ਮੈਂ ਤੁਹਾਡਾ ਚੇਲਾ ਹਾਂ। ਕਿਰਪਾ ਕਰਕੇ ਮੈਨੂੰ ਬਚਾਉ। ਮੈਂ ਤੁਹਾਡਾ ਨੌਕਰ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡੇ ਵਿੱਚ ਯਕੀਨ ਰਖਦਾ ਹਾਂ। ਇਸੇ ਲਈ ਤੁਸੀਂ ਮੇਰੀ ਰੱਖਿਆ ਕਰੋ। 3 ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਅਰਦਾਸ ਕਰਦਾ ਰਿਹਾ ਹਾਂ। 4 ਹੇ ਮਾਲਕ, ਮੈਂ ਆਪਣਾ ਜੀਵਨ ਤੁਹਾਨੂੰ ਸੌਂਪਦਾ ਹਾਂ। ਮੈਨੂੰ ਖੁਸ਼ੀ ਦਿਉ ਮੈਂ ਤੁਹਾਡਾ ਸੇਵਕ ਹਾਂ। 5 ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚ ਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ। 6 ਯਹੋਵਾਹ, ਮੇਰੀ ਅਰਦਾਸ ਸੁਣੋ। ਰਹਿਮ ਲਈ ਮੇਰੀ ਅਰਦਾਸ ਸੁਣੋ। 7 ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ। 8 ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ। ਕੋਈ ਹੋਰ ਉਹ ਨਹੀਂ ਕਰ ਸਕਦਾ ਜੋ ਤੁਸਾਂ ਕੀਤਾ ਹੈ। 9 ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ। 10 ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ। ਤੁਸੀਂ ਅਦਭੁਤ ਗੱਲਾਂ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ। 11 ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿਖਿਆ ਦੇਵੋ, ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮਂਨਾਂਗਾ। ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸਕਾਂ। 12 ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ। ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ। 13 ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ। 14 ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ। ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ। 15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ। 16 ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ। ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ। 17 ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ। ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਅਰਦਾਸ ਸੁਣ ਲਈ ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।

87:1 ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ। 2 ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵਧੇਰੇ ਪਿਆਰ ਕਰਦਾ ਹੈ। 3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ। 4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰਖਦਾ। ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਕ ਵਿੱਚ ਰਹਿੰਦੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ। 5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ। ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ। 6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰਖਦਾ। ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿਥੇ ਜੰਮਿਆ ਹੈ। 7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ। ਉਹ ਬਹੁਤ ਖੁਸ਼ ਹਨ। ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ, "ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।"

88:1 ਯਹੋਵਾਹ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। ਮੈਂ ਤੁਹਾਡੇ ਅੱਗੇ ਦਿਨ-ਰਾਤ ਅਰਦਾਸ ਕਰਦਾ ਰਿਹਾ। 2 ਕਿਰਪਾ ਕਰਕੇ ਮੇਰੀਆਂ ਅਰਦਾਸਾਂ ਵੱਲ ਧਿਆਨ ਦਿਉ। ਰਹਿਮ ਲਈ ਮੇਰੀਆਂ ਅਰਦਾਸਾਂ ਸੁਣੋ। 3 ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ। 4 ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ। 5 ਮੁਰਦਾ ਲੋਕਾਂ ਵਿੱਚ ਮੇਰੀ ਤਲਾਸ਼ ਕਰੋ, ਮੈਂ ਕਬਰਸਤਾਨ ਵਿੱਚ ਪਈ ਹੋਈ ਇੱਕ ਲਾਸ਼ ਵਾਂਗ ਹਾਂ। ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਤੁਸਾਂ ਭੁਲਾ ਦਿੱਤਾ ਹੈ। ਤੁਹਾਡੇ ਨਾਲੋਂ ਅਤੇ ਤੁਹਾਡੀ ਦੇਖ-ਭਾਲ ਨਾਲੋਂ ਟੁੱਟੇ ਹੋਇਆਂ ਨੂੰ। 6 ਤੁਸੀਂ ਮੈਨੂੰ ਧਰਤੀ ਦੀ ਉਸ ਖੱਡ ਵਿੱਚ ਸੁੱਟ ਦਿੱਤਾ ਸੀ। ਹਾਂ, ਤੁਸੀਂ ਹੀ ਮੈਨੂੰ ਉਸ ਹਨੇਰੀ ਥਾਵੇਂ ਰੱਖਿਆ ਸੀ। 7 ਹੇ ਪਰਮੇਸ਼ੁਰ, ਤੁਸੀਂ ਮੇਰੇ ਉੱਪਰ ਕਹਿਰਵਾਨ ਸੀ ਅਤੇ ਤੁਸੀਂ ਮੈਨੂੰ ਦੰਡ ਦਿੱਤਾ ਸੀ। 8 ਮੇਰੇ ਯਾਰ ਮੈਨੂੰ ਛੱਡ ਗਏ ਹਨ। ਇੱਕ ਅਛੂਤ ਬੰਦੇ ਵਾਂਗ ਉਨ੍ਹਾਂ ਨੇ ਮੇਰੇ ਕੋਲੋਂ ਦੂਰੀ ਰੱਖ ਲਈ ਹੈ। ਮੈਂ ਘਰ ਵਿੱਚ ਹੀ ਕੈਦ ਹਾਂ ਅਤੇ ਮੈਂ ਬਾਹਰ ਨਹੀਂ ਆ ਸਕਦਾ। 9 ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰਂਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਅਰਦਾਸ ਲਈ ਤੁਹਾਡੇ ਵੱਲ ਆਪਣੇ ਹੱਥ ਉਠਾਉਂਦਾ ਹਾਂ। 10 ਯਹੋਵਾਹ, ਕੀ ਤੁਸੀਂ ਮੁਰਦਾ ਬੰਦਿਆਂ ਲਈ ਕਰਿਸ਼ਮੇ ਕਰਦੇ ਹੋ? ਕੀ ਪ੍ਰੇਤ ਉਠਦੇ ਹਨ ਅਤੇ ਤੁਹਾਡੀ ਉਸਤਤਿ ਕਰਦੇ ਹਨ? ਨਹੀਂ। 11 ਮੁਰਦਾ ਬੰਦੇ, ਕਬਰ ਵਿੱਚ ਪਏ ਹੋਏ ਤੁਹਾਡੇ ਪਿਆਰ ਦੀ ਗੱਲਾਂ ਨਹੀਂ ਕਰ ਸਕਦੇ। ਮੁਰਦਿਆਂ ਦੀ ਦੁਨੀਆਂ ਦੇ ਮਰਦਾ ਲੋਕ ਤੁਹਾਡੀ ਵਫ਼ਾਦਾਰੀ ਦੀ ਗੱਲ ਨਹੀਂ ਕਰ ਸਕਦੇ। 12 ਹਨੇਰੇ ਵਿੱਚ ਪਏ ਹੋਏ ਮੁਰਦਾ ਲੋਕ ਤੁਹਾਡੇ ਚਮਤਕਾਰ ਨਹੀਂ ਦੇਖ ਸਕਦੇ। ਭੁੱਲੇ ਵਿਸਰਿਆਂ ਦੀ ਦੁਨੀਆਂ ਦੇ ਮੁਰਦਾ ਲੋਕ ਤੁਹਾਡੀ ਸ਼ੁਭਤਾ ਦੀ ਗੱਲ ਨਹੀਂ ਕਰ ਸਕਦੇ। 13 ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ। ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਅਰਦਾਸ ਕਰਦਾ ਹਾਂ। 14 ਹੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ? ਤੁਸੀਂ ਮੈਨੂੰ ਸੁਣਨ ਤੋਂ ਇਨਕਾਰ ਕਿਉਂ ਕਰਦੇ ਹੋਂ? 15 ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝਲਿਆ ਹੈ। ਮੈਂ ਬੇਸਹਾਰਾ ਹਾਂ। 16 ਯਹੋਵਾਹ, ਤੁਸੀਂ ਮੇਰੇ ਉੱਤੇ ਕਹਿਰਵਾਨ ਸੀ ਅਤੇ ਦੰਡ ਮੈਨੂੰ ਮਾਰ ਰਿਹਾ ਹੈ। 17 ਮੇਰੇ ਨਾਲ ਸਦਾ ਚੀਸਾਂ ਅਤੇ ਦਰਦ ਰਿਹਾ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਆਪਣੀਆਂ ਚੀਸਾਂ ਅਤੇ ਦਰਦਾਂ ਨਾਲ ਡੁੱਬ ਰਿਹਾ ਹਾਂ। 18 ਅਤੇ ਹੇ ਪਰਮੇਸ਼ੁਰ, ਤੁਸੀਂ ਮੈਨੂੰ ਮੇਰੇ ਸਾਰੇ ਦੋਸਤਾਂ ਅਤੇ ਪਿਆਰਿਆਂ ਨੂੰ ਛੱਡਣ ਲਈ ਮਜ਼ਬੂਰ ਕਰ ਦਿੱਤਾ। ਸਿਰਫ਼ ਹਨੇਰਾ ਹੀ ਮੇਰਾ ਸਂਗੀ ਸਾਥੀ ਹੈ।

89:1 ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ। 2 ਯਹੋਵਾਹ, ਮੈਨੂੰ ਸੱਚ ਮੁੱਚ ਵਿਸ਼ਵਾਸ ਹੈ ਕਿ ਤੁਹਾਡਾ ਪਿਆਰ ਸਦੀਵੀ ਹੈ। ਤੁਹਾਡੀ ਵਫ਼ਾਦਾਰੀ ਨਿਰਂਤਰ ਅਕਾਸ਼ਾਂ ਵਾਂਗ ਰਹਿੰਦੀ ਹੈ। 3 ਪਰਮੇਸ਼ੁਰ ਨੇ ਆਖਿਆ, "ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ। ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ। 4 ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।" 5 ਯਹੋਵਾਹ, ਤੁਸੀਂ ਚਮਤਕਾਰ ਕਰਦੇ ਹੋਂ। ਇਸ ਵਾਸਤੇ ਸਵਰਗ ਤੁਹਾਡੀ ਉਸਤਤਿ ਕਰਦੇ ਹਨ। ਲੋਕ ਤੁਹਾਡੇ ਉੱਤੇ ਨਿਰਭਰ ਕਰ ਸਕਦੇ ਹਨ। ਪਵਿੱਤਰ ਲੋਕਾਂ ਦੀ ਸੰਗਤ ਇਸ ਬਾਰੇ ਗਾਉਂਦੀ ਹੈ। 6 ਸਵਰਗ ਵਿੱਚ ਪਰਮੇਸ਼ੁਰ ਦੇ ਬਰਾਬਰ ਕੋਈ ਵੀ ਨਹੀਂ। "ਦੇਵਤਿਆਂ" ਵਿੱਚੋਂ ਕੋਈ ਵੀ ਯਹੋਵਾਹ ਦਾ ਮੁਕਾਬਲਾ ਨਹੀਂ ਕਰ ਸਕਦਾ। 7 ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕਠ ਕਰੇਗਾ। ਉਹ ਦੂਤ ਉਸਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ। 8 ਯਹੋਵਾਹ, ਸਰਬ ਸ਼ਕਤੀਮਾਨ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ ਅਸੀਂ ਪੂਰੀ ਤਰ੍ਹਾਂ ਤੁਹਾਡੇ ਵਿੱਚ ਯਕੀਨ ਰੱਖ ਸਕਦੇ ਹਾਂ। 9 ਤੁਸੀਂ ਸਮੁੰਦਰ ਦੀਆਂ ਉੱਚੀਆਂ ਲਹਿਰਾਂ ਉੱਤੇ ਰਾਜ ਕਰਦੇ ਹੋਂ। ਤੁਸੀਂ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਨੂੰ ਸ਼ਾਂਤ ਕਰ ਦਿੰਦੇ ਹੋ। 10 ਹੇ ਪਰਮੇਸ਼ੁਰ, ਤੁਸੀਂ ਰਹਬ ਨੂੰ ਹਰਾ ਦਿੱਤਾ ਸੀ। ਤੁਸੀਂ ਆਪਣੇ ਵੈਰੀ ਨੂੰ ਖੁਦ ਦੇ ਸ਼ਕਤੀਸ਼ਾਲੀ ਬਾਜੂ ਨਾਲ ਖਿੰਡਾ ਦਿੱਤਾ ਸੀ। 11 ਸਵਰਗ ਅਤੇ ਧਰਤੀ ਦਾ ਸਭ ਕੁਝ ਤੇਰੇ ਨਾਲ ਸੰਬੰਧਿਤ ਹੈ, ਪਰਮੇਸ਼ੁਰ। ਹੇ ਪਰਮੇਸ਼ੁਰ, ਤੁਸੀਂ ਧਰਤੀ ਅਤੇ ਇਸ ਵਿਚਲਾ ਸਭ ਕੁਝ ਸਾਜਿਆ। 12 ਤੁਸੀਂ ਉੱਤਰ ਅਤੇ ਦਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ। 13 ਹੇ ਪਰਮੇਸ਼ੁਰ, ਤੁਹਾਡੇ ਕੋਲ ਸ਼ਕਤੀ ਹੈ। ਤੁਹਾਡੀ ਸ਼ਕਤੀ ਮਹਾਨ ਹੈ। ਤੁਹਾਡੀ ਜਿੱਤ ਹੈ। 14 ਤੁਹਾਡਾ ਰਾਜ ਸੱਚ ਅਤੇ ਇਨਸਾਫ਼ ਉੱਤੇ ਸਾਜਿਆ ਗਿਆ ਹੈ। ਪਿਆਰ ਅਤੇ ਵਫ਼ਾਦਾਰੀ ਤੁਹਾਡੇ ਤਖਤ ਦੇ ਸਾਮ੍ਹਣੇ ਤੁਹਾਡੇ ਨੌਕਰ ਹਨ। 15 ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚ ਮੁੱਚ ਖੁਸ਼ ਰਹਿੰਦੇ ਹਨ, ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ। 16 ਤੁਹਾਡਾ ਨਾਮ ਉਨ੍ਹਾਂ ਨੂੰ ਸਦਾ ਖੁਸ਼ੀ ਦਿੰਦਾ ਹੈ। ਉਹ ਤੁਹਾਡੀ ਨੇਕੀ ਦੀ ਉਸਤਤਿ ਕਰਦੇ ਹਨ। 17 ਤੁਸੀਂ ਉਨ੍ਹਾਂ ਦੀ ਚਮਤਕਾਰੀ ਸ਼ਕਤੀ ਹੋ। ਉਨ੍ਹਾਂ ਦੀ ਸ਼ਕਤੀ ਤੁਹਾਡੇ ਵੱਲੋਂ ਆਉਂਦੀ ਹੈ। 18 ਯਹੋਵਾਹ, ਤੁਸੀਂ ਸਾਡੇ ਰਖਿਅਕ ਹੋ, ਇਸਰਾਏਲ ਦੀ ਪਵਿੱਤਰ ਧਰਤੀ ਸਾਡਾ ਰਾਜਾ ਹੈ। 19 ਤੁਸੀਂ ਆਪਣੇ ਚੇਲਿਆਂ ਨੂੰ ਦਿਖਾਈ ਦਿੱਤੇ ਅਤੇ ਆਖਿਆ, "ਮੈਂ ਭੀੜ ਵਿੱਚੋਂ, ਇੱਕ ਜਵਾਨ ਬੰਦੇ ਨੂੰ ਚੁਣਿਆ ਅਤੇ ਮੈਂ ਉਸ ਜਵਾਨ ਨੂੰ ਮਹੱਤਵਪੂਰਣ ਬਣਾਇਆ। ਮੈਂ ਉਸ ਜਵਾਨ ਨੂੰ ਤਾਕਤਵਰ ਬਣਾਇਆ। 20 ਮੈਂ ਆਪਣੇ ਸੇਵਕ ਦਾਊਦ ਲਈ ਤਕਿਆ, ਅਤੇ ਮੈਂ ਉਸਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ। 21 ਮੈਂ ਦਾਊਦ ਨੂੰ ਆਪਣੇ ਸੱਜੇ ਹੱਥ ਦਾ ਸਹਾਰਾ ਦਿੱਤਾ। ਅਤੇ ਮੈਂ ਆਪਣੀ ਸ਼ਕਤੀ ਨਾਲ ਉਸਨੂੰ ਤਾਕਤਵਰ ਬਣਾ ਦਿੱਤਾ। 22 ਵੈਰੀ ਚੁਣੇ ਹੋਏ ਰਾਜੇ ਨੂੰ ਨਾ ਹਰਾ ਸਕਿਆ। ਕਰੂਰ ਬੰਦੇ ਉਸਨੂੰ ਨਹੀਂ ਹਰਾ ਸਕੇ ਸਨ। 23 ਮੈਂ ਉਸਦੇ ਵੈਰੀਆਂ ਨੂੰ ਮੁਕਾ ਦਿੱਤਾ, ਮੈਂ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਮੇਰੇ ਚੁਣੇ ਹੋਏ ਰਾਜੇ ਨੂੰ ਨਫ਼ਰਤ ਕਰਦੇ ਸਨ। 24 ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਦਾ ਪਿਆਰ ਕਰਾਂਗਾ ਅਤੇ ਆਸਰਾ ਦੇਵਾਂਗਾ। ਮੈਂ ਹਮੇਸ਼ਾ ਉਸਨੂੰ ਤਾਕਤਵਰ ਬਣਾਵਾਂਗਾ। 25 ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਮੁੰਦਰ ਦਾ ਮਾਲਕ ਬਣਾ ਦਿੱਤਾ ਹੈ, ਅਤੇ ਉਹ ਦਰਿਆਵਾਂ ਨੂੰ ਕਾਬੂ ਵਿੱਚ ਰਖੇਗਾ। 26 ਉਹ ਮੈਨੂੰ ਦੱਸੇਗਾ, "ਤੁਸੀਂ ਮੇਰੇ ਪਿਤਾ ਹੋ, ਮੇਰੇ ਪਰਮੇਸ਼ੁਰ ਹੋ, ਮੇਰੀ ਚੱਟਾਨ ਅਤੇ ਮੇਰੇ ਮੁਕਤੀਦਾਤਾ ਹੋ।" 27 ਮੈਂ ਉਸਨੂੰ ਆਪਣਾ ਪਲੇਠਾ ਪੁੱਤਰ ਬਣਾਵਾਂਗਾ। ਉਹ ਧਰਤੀ ਦਾ ਕਰਾਰ ਹੋਵੇਗਾ। 28 ਮੇਰਾ ਪਿਆਰ ਸਦਾ ਲਈ ਚੁਣੇ ਹੋਏ ਰਾਜੇ ਦੀ ਰੱਖਿਆ ਕਰੇਗਾ। ਮੇਰਾ ਇਕਰਾਰ ਉਸ ਨਾਲ ਕਦੇ ਵੀ ਖਤਮ ਨਹੀਂ ਹੋਵੇਗਾ। 29 ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ। 30 ਜੇ ਉਸ ਦੀਆਂ ਔਲਾਦਾਂ ਮੇਰੇ ਨਾਮ ਉੱਤੇ ਚੱਲਣਾ ਅਤੇ ਮੇਰਾ ਹੁਕਮ ਨੂੰ ਮੰਨਣ ਛੱਡ ਦੇਣਗੇ ਫ਼ਿਰ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ। 31 ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ ਅਤੇ ਮੇਰੇ ਆਦੇਸ਼ ਅਣਡਿਠ ਕਰਨਗੇ। 32 ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ। 33 ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ। ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ। 34 ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ। 35 ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ। 36 ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ। 37 ਇਹ ਚੰਨ ਵਾਂਗ ਹਮੇਸ਼ਾ ਜਾਰੀ ਰਹੇਗਾ। ਆਕਾਸ਼ ਸਾਡੇ ਕਰਾਰ ਦੇ ਸਬੂਤ ਹਨ। ਇਸ ਕਰਾਰ ਉੱਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ। 38 ਪਰ ਹੇ ਪਰਮੇਸ਼ੁਰ, ਤੁਸੀਂ ਆਪਣੇ ਚੁਣੇ ਉੱਤੇ ਕਹਿਰਵਾਨ ਹੋ ਗਏ ਅਤੇ ਤੁਸਾਂ ਉਸਨੂੰ ਇਕਲਿਆਂ ਛ੍ਛੱਡ ਦਿੱਤਾ। 39 ਤੁਸੀਂ ਆਪਣੇ ਕਰਾਰ ਨੂੰ ਰਦ੍ਦ ਕਰ ਦਿੱਤਾ। ਤੁਸੀਂ ਰਾਜੇ ਦੇ ਤਾਜ ਨੂੰ ਮਿੱਟੀ ਵਿੱਚ ਸੁੱਟ ਦਿੱਤਾ। 40 ਤੁਸੀਂ ਰਾਜੇ ਦੇ ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ। ਤੁਸੀਂ ਉਸਦੇ ਸਾਰੇ ਕਿਲ੍ਹੇ ਤਬਾਹ ਕਰ ਦਿੱਤੇ। 41 ਜੋ ਕੋਲੋਂ ਦੀ ਲੰਘਦੇ ਹਨ, ਉਸਦੀਆਂ ਚੀਜ਼ਾਂ ਚੋਰੀ ਕਰਦੇ ਹਨ। ਉਸ ਦੇ ਗੁਆਂਢੀ ਉਸ ਉੱਤੇ ਹੱਸਦੇ ਹਨ। 42 ਤੁਸਾਂ ਰਾਜੇ ਦੇ ਵੈਰੀਆਂ ਨੂੰ ਖੁਸ਼ ਕਰ ਦਿੱਤਾ। ਤੁਸੀਂ ਉਸ ਦੇ ਵੈਰੀਆਂ ਨੂੰ ਜੰਗ ਜਿੱਤਣ ਦਿੱਤੀ। 43 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਆਪਣੀ ਰੱਖਿਆ ਕਰਨ ਵਿੱਚ ਸਹਾਇਤਾ ਕੀਤੀ। ਤੁਸੀਂ ਆਪਣੇ ਰਾਜੇ ਦੀ ਲੜਾਈ ਜਿੱਤਣ ਵਿੱਚ ਸਹਾਇਤਾ ਨਹੀਂ ਕੀਤੀ। 44 ਤੁਸੀਂ ਉਸਨੂੰ ਜਿੱਤਣ ਨਹੀਂ ਦਿੱਤਾ। ਤੁਸੀਂ ਸਦਾ ਤਖਤ ਜ਼ਮੀਨ ਉੱਤੇ ਡੇਗ ਦਿੱਤਾ। 45 ਤੁਸੀਂ ਉਸਦੀ ਉਮਰ ਘਟਾ ਦਿੱਤੀ। ਤੁਸੀਂ ਉਸਨੂੰ ਸ਼ਰਮਸਾਰ ਕੀਤਾ। 46 ਯਹੋਵਾਹ, ਇਹੀ ਹੋਰ ਕਿੰਨਾ ਚਿਰ ਹੁੰਦਾ ਰਹੇਗਾ? ਕੀ ਸਾਨੂੰ ਸਦਾ ਵਾਸਤੇ ਅਣਗੌਲ੍ਹਿਆਂ ਕਰੋਂਗੇ? ਕੀ ਤੁਹਾਡਾ ਕਹਿਰ ਸਦਾ ਅੱਗ ਵਾਂਗ ਬਲਦਾ ਰਹੇਗਾ। 47 ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ: ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ। 48 ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ। 49 ਹੇ ਪਰਮੇਸ਼ੁਰ, ਉਹ ਪਿਆਰ ਕਿਥੇ ਹੈ ਜਿਹੜਾ ਤੁਸੀਂ ਅਤੀਤ ਵਿੱਚ ਦਰਸਾਇਆ ਸੀ? ਤੁਸਾਂ ਦਾਊਦ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਉਸਦੇ ਪਰਿਵਾਰ ਨਾਲ ਵਫ਼ਾਦਾਰ ਹੋਵੋਂਗੇ। 50 ਹੇ ਮਾਲਕ, ਕਿਰਪਾ ਕਰਕੇ ਚੇਤੇ ਕਰੋ ਕਿ ਲੋਕਾਂ ਨੇ ਤੁਹਾਡੇ ਸੇਵਕ ਨੂੰ ਕਿਵੇਂ ਬੇਇੱਜ਼ਤ ਕੀਤਾ ਸੀ। ਯਹੋਵਾਹ, ਮੈਨੂੰ ਤੁਹਾਡੇ ਵੈਰੀਆਂ ਪਾਸੋਂ ਬੇਇੱਜ਼ਤੀ ਭਰੀਆਂ ਉਹ ਸਾਰੀਆਂ ਗੱਲਾਂ ਸੁਣਨੀਆਂ ਪਈਆਂ। ਉਨ੍ਹਾਂ ਲੋਕਾਂ ਤੇਰੇ ਚੁਣੇ ਹੋਏ ਰਾਜੇ ਨੂੰ ਏਇਜ਼ਤ੍ਤ ਕੀਤਾ। 51 52 ਯਹੋਵਾਹ ਨੂੰ ਸਦਾ ਅਤੇ ਸਦਾ ਲਈ ਅਸੀਸ ਦਿਉ। ਆਮੀਨ ਅਤੇ ਆਮੀਨ।।

90:1 ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ। 2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ। 3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ। 4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ ਅਤੇ ਰਾਤ ਦੀ ਤਰ੍ਹਾਂ ਹਨ। 5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ। ਅਸੀਂ ਘਾਹ ਦੀ ਤਰ੍ਹਾਂ ਹਾਂ। 6 ਘਾਹ ਸਵੇਰ ਵੇਲੇ ਉਘਦਾ ਹੈ, ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ। 7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸਕਦਾ ਹੈ। ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ। 8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ। 9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸਕਦਾ ਹੈ। ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ। 10 ਇਹ ਹੋ ਸਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸਕਦੀਆਂ ਹਨ। ਸਾਡੀਆਂ ਜ਼ਿਂਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿਂਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ। 11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸਕਦਾ, ਪਰਮੇਸ਼ੁਰ। ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ। 12 ਸਾਨੂੰ ਸਿਖਾਉ ਕਿ ਸਾਡੀਆਂ ਜ਼ਿਂਦਗੀਆਂ ਕਿੰਨੀਆਂ ਛੋਟੀਆਂ ਹਨ ਅਤੇ ਜੋ ਅਸੀਂ ਸੱਚ ਮੁੱਚ ਸਿਆਣੇ ਬਣ ਸਕੀਏ। 13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ। ਆਪਣੇ ਸੇਵਕਾਂ ਉੱਪਰ ਮਿਹਰ ਕਰੋ। 14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ। ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿਂਦਗੀਆਂ ਮਾਨਣ ਦਿਉ। 15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ। ਹੁਣ ਸਾਨੂੰ ਖੁਸ਼ੀ ਲੈਣ ਦਿਉ। 16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ। 17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸਂਨਤਾ ਮਹਿਸੂਸ ਕਰੀਏ। ਜਿਸਨੂੰ ਅਸੀਂ ਸਾਧਦੇ ਹਾਂ ਉਸਨੂੰ ਸਥਾਪਿਤ ਕਰਦਿਆਂ ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।

91:1 ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸਕਦੇ ਹੋ। ਤੁਸੀਂ ਸੁਰਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸਕਦੇ ਹੋ। 2 ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, "ਤੁਸੀਂ ਮੇਰੀ ਸੁਰਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ। ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰਖਦਾ ਹਾਂ।" 3 ਪਰਮੇਸ਼ੁਰ ਤੁਹਾਨੂੰ ਛੁਪੇ ਖਤਰਿਆਂ ਕੋਲੋਂ ਅਤੇ ਖਤਰਨਾਕ ਬਿਮਾਰੀਆਂ ਕੋਲੋਂ ਬਚਾਵੇਗਾ। 4 ਸੁਰਖਿਆ ਲਈ ਤੁਸੀਂ ਪਰਮੇਸ਼ੁਰ ਵੱਲ ਜਾ ਸਕਦੇ ਹੋ। ਉਹ ਤੁਹਾਡੀ ਰੱਖਿਆ ਕਰੇਗਾ, ਜਿਵੇਂ ਇੱਕ ਪੰਛੀ ਆਪਣੇ ਬੱਚਿਆਂ ਉੱਤੇ ਖੰਭ ਖਿਲਾਰ ਲੈਂਦਾ ਹੈ। ਪਰਮੇਸ਼ੁਰ ਇੱਕ ਢਾਲ ਹੋਵੇਗਾ ਅਤੇ ਤੁਹਾਡੀ ਰੱਖਿਆ ਲਈ ਇੱਕ ਕੰਧ। 5 ਤੁਹਾਨੂੰ ਰਾਤ ਵੇਲੇ ਕੋਈ ਡਰ ਨਹੀਂ ਹੋਵੇਗਾ। ਅਤੇ ਦਿਨ ਵੇਲੇ ਵੀ ਤੁਹਾਨੂੰ ਆਪਣੇ ਵੈਰੀ ਦੇ ਤੀਰਾਂ ਤੋਂ ਕੋਈ ਡਰ ਨਹੀਂ ਹੋਵੇਗਾ। 6 ਤੁਹਾਨੂੰ ਉਨ੍ਹਾਂ ਬਿਮਾਰੀਆਂ ਦਾ ਡਰ ਨਹੀਂ ਹੋਵੇਗਾ ਜਿਹੜੀਆਂ ਹਨੇਰੇ ਵਿੱਚ ਆਉਂਦੀਆਂ ਹਨ ਜਾਂ ਉਨ੍ਹਾਂ ਭਿਆਨਕ ਬਿਮਾਰੀਆਂ ਦਾ, ਜਿਹੜੀਆਂ ਦੁਪਿਹਰ ਵੇਲੇ ਹਮਲਾ ਕਰਦੀਆਂ ਹਨ। 7 ਤੁਸੀਂ ਹਜ਼ਾਰਾਂ ਦੁਸ਼ਮਣਾਂ ਨੂੰ ਹਰਾ ਦਿਉਂਗੇ। ਤੁਹਾਡਾ ਆਪਣਾ ਸੱਜਾ ਹੱਥ ਦੁਸ਼ਮਣ ਦੇ 10,000 ਸੈਨਕਾਂ ਨੂੰ ਹਰਾਵੇਗਾ। ਤੁਹਾਡੇ ਦੁਸ਼ਮਣ ਤੁਹਾਨੂੰ ਹੱਥ ਵੀ ਨਹੀਂ ਲਗਾ ਸਕ੍ਕਦੇ। 8 ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ। 9 ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰਖਿਅਤ ਟਿਕਾਣਾ ਬਣਾਇਆ ਹੈ। 10 ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ। 11 ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ। 12 ਉਨ੍ਹਾਂ ਦੇ ਹੱਥ ਤੁਹਾਨੂੰ ਫ਼ੜ ਲੈਣਗੇ, ਤਾਂ ਜੋ ਤੁਹਾਡਾ ਪੈਰ ਪੱਥਰਾਂ ਉੱਤੇ ਨਾ ਵਜ੍ਜੇ। 13 ਤੁਹਾਡੇ ਕੋਲ ਸ਼ੇਰਾਂ ਅਤੇ ਜ਼ਹਿਰੀਲੇ ਸੱਪਾਂ ਉੱਪਰ ਤੁਰਨ ਦੀ ਸ਼ਕਤੀ ਹੋਵੇਗੀ। 14 ਯਹੋਵਾਹ ਆਖਦੇ ਹਨ, "ਜੇ ਕੋਈ ਮੇਰੇ ਉੱਪਰ ਭਰੋਸਾ ਕਰਦਾ ਹੈ ਮੈਂ ਉਸਨੂੰ ਬਚਾ ਲਵਾਂਗਾ। ਮੈਂ ਆਪਣੇ ਪੈਰੋਕਾਰਾਂ ਨੂੰ ਬਚਾਵਾਂਗਾ ਜਿਹੜੇ ਮੇਰੇ ਨਾਮ ਦੀ ਉਪਾਸਨਾ ਕਰਦੇ ਹਨ। 15 ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ। 16 ਮੈਂ ਆਪਣੇ ਪੈਰੋਕਾਰਾਂ ਨੂੰ ਲੰਮੀ ਜ਼ਿੰਦਗੀ ਦੇਵਾਂਗਾ। ਅਤੇ ਮੈਂ ਉਨ੍ਹਾਂ ਨੂੰ ਬਚਾਵਾਂਗਾ।"

92:1 ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ। 2 ਤੁਹਾਡੇ ਪਿਆਰ ਬਾਰੇ ਸਵੇਰ ਵੇਲੇ ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ। 3 ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ, ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ। 4 ਯਹੋਵਾਹ, ਤੁਸਾਂ ਸੱਚ ਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ। ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ। 5 ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿਚਾਰ ਸਮਝਣੇ ਬਹੁਤ ਮੁਸ਼ਕਿਲ ਹਨ। 6 ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ। ਅਸੀਂ ਮੂਰਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸਕਦੇ। 7 ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ। ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ। 8 ਪਰ ਹੇ ਪਰਮੇਸ਼ੁਰ, ਤੁਸੀਂ ਹਮੇਸ਼ਾ ਲਈ ਸਤਿਕਾਰੇ ਜਾਵੋਂਗੇ। 9 ਯਹੋਵਾਹ, ਤੁਹਾਡੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ। ਉਹ ਸਾਰੇ ਬੰਦੇ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ ਤਬਾਹ ਹੋ ਜਾਣਗੇ। 10 ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ। ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ। ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ। ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ। 11 ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ। ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ। ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ। 12 ਚਂਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗ੍ਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ। ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ। 13 14 ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ, ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ। 15 ਉਹ ਉਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।

93:1 ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰਖਿਅਤ ਹੈ। ਇਹ ਨਹੀਂ ਹਿਲ੍ਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ। 2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ। 3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ। 4 ਸਾਗਰ ਦੀਆਂ ਟਕਰਾਉਂਦੀਆਂ ਹੋਈ ਲਹਿਰਾਂ ਬਹੁਤ ਸ਼ੋਰੀਲੀਆਂ ਹਨ। ਪਰ ਉੱਚਾ ਯਹੋਵਾਹ ਹੋਰ ਵੀ ਵਧ ਸ਼ਕਤੀਸ਼ਾਲੀ ਹੈ। 5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।

94:1 ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ। 2 ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ। 3 ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ। 4 ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ਢ਼ਾਂ ਮਾਰਨਗੇ? 5 ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ, ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ। 6 ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ। 7 ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ। 8 ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 9 ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸਦੇ ਕੰਨ ਵੀ ਜ਼ਰੂਰ ਹੋਣਗੇ। ਉਹ ਸੁਣ ਸਕਦਾ ਕਿ ਕੀ ਹੋ ਰਿਹਾ ਹੈ। ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ, ਉਹ ਜੋ ਵੀ ਹੋ ਰਿਹਾ ਦੇਖ ਸਕਦਾ ਹੈ। 10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰਖੇਗਾ। ਪਰਮੇਸ਼ੁਰ ਉਨ੍ਹਾਂ ਨੂੰ ਸਿਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ। 11 ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁਲ੍ਲੇ ਵਾਂਗੂ ਹਨ। 12 ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿਖਾਵੇਗਾ। 13 ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਦੀ ਸ਼ਾਂਤ ਰਹਿਣ ਵਿੱਚ ਸਹਾਇਤਾ ਕਰੋਂਗੇ ਜਦੋਂ ਉਸ ਉੱਤੇ ਮੁਸੀਬਤ ਆਵੇਗੀ। ਤੁਸੀਂ ਸ਼ਾਂਤ ਰਹਿਣ ਵਿੱਚ ਉਦੋਂ ਤੱਕ ਉਸਦੀ ਮਦਦ ਕਰੋਂਗੇ ਜਦੋਂ ਤੱਕ ਕਿ ਮੰਦੇ ਲੋਕ ਆਪਣੀਆਂ ਕਬਰਾਂ ਵਿੱਚ ਨਹੀਂ ਚਲੇ ਜਾਂਦੇ। 14 ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ। ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ। 15 ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ। 16 ਕਿਸੇ ਵੀ ਬੰਦੇ ਨੇ ਮੰਦੇ ਲੋਕਾਂ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਨਹੀਂ ਕੀਤੀ। ਕੋਈ ਵੀ ਬੰਦਾ ਮੇਰੇ ਨਾਲ ਉਨ੍ਹਾਂ ਦੇ ਖਿਲਾਫ਼ ਲੜਨ ਲਈ ਨਹੀਂ ਖਲੋਤਾ ਜਿਹੜੇ ਮੰਦੇ ਕੰਮ ਕਰਦੇ ਹਨ। 17 ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ। 18 ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ, ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ। 19 ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ। 20 ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ। 21 ਉਹ ਨਿਆਂਕਾਰ ਨੇਕ ਬੰਦਿਆਂ ਉੱਤੇ ਹਮਲਾ ਕਰਦੇ ਹਨ। ਉਹ ਮਾਸੂਮ ਲੋਕਾਂ ਨੂੰ ਦੋਸ਼ੀ ਆਖਦੇ ਹਨ ਅਤੇ ਉਨ੍ਹਾਂ ਨੂੰ ਮਾਰਦੇ ਹਨ। 22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰਖਿਆ ਦਾ ਸਥਾਨ ਹੈ। ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ। 23 ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦੇਵੇਗਾ। ਪਰਮੇਸ਼ੁਰ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੇ ਗੁਨਾਹ ਕੀਤਾ ਸੀ। ਯਹੋਵਾਹ, ਸਾਡਾ ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਦਾ ਨਾਸ਼ ਕਰੇਗਾ।

95:1 ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ। 2 ਆਉ ਯਹੋਵਾਹ ਦੇ ਸ਼ੁਕਰਾਨੇ ਦੇ ਗੀਤ ਗਾਈਏ ਆਉ ਉਸਦੀ ਉਸਤਤਿ ਦੇ ਪ੍ਰਸੰਨ ਗੀਤ ਗਾਈਏ। 3 ਕਿਉ? ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ। ਉਹੀ ਮਹਾਨ ਰਾਜਾ ਹੈ ਜਿਹੜਾ "ਹੋਰਨਾਂ ਸਾਰੇ ਦੇਵਤਿਆਂ" ਉੱਤੇ ਹਕੂਮਤ ਕਰਦਾ ਹੈ। 4 ਸਭ ਤੋਂ ਡੂੰਘੀਆਂ ਗੁਫ਼ਾਵਾਂ ਅਤੇ ਉੱਚੇ ਤੋਂ ਉੱਚਾ ਪਹਾੜ ਯਹੋਵਾਹ ਦੇ ਹਨ। 5 ਸਾਗਰ ਉਸਦਾ ਹੈ ਉਸਨੇ ਇਸਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣਿਆਂ ਹੱਥਾਂ ਨਾਲ ਸੁੱਕੀ ਧਰਤੀ ਬਣਾਈ ਸੀ। 6 ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ। ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ। 7 ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ। 8 ਪਰਮੇਸ਼ੁਰ ਆਖਦਾ ਹੈ, "ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ, ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ। 9 ਤੁਹਾਡੇ ਪੁਰਖਿਆਂ ਨੇ ਮੇਰੀ ਪਰਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰਖਿਆ, ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸਕਦਾ ਸਾਂ। 10 ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ। ਅਤੇ ਮੈਂ ਜਾਣਦਾ ਹਾਂ ਕਿ ਉਹ ਵਫ਼ਾਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ। 11 ਇਸ ਲਈ ਮੈਂ ਗੁੱਸੇ ਸਾਂ, ਅਤੇ ਮੈਂ ਸੌਂਹ ਖਾਧੀ ਕਿ, ਉਹ ਮੇਰੀ ਅਰਾਮ ਦੀ ਜ਼ਮੀਨ ਵਿੱਚ ਦਾਖਲ ਨਹੀਂ ਹੋਣਗੇ।

96:1 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ। ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ। 2 ਪਰਮੇਸੁਰ ਨੂੰ ਗਾਵੋ। ਉਸਦੇ ਨਾਮ ਨੂੰ ਅਸੀਸ ਦਿਉ। ਖੁਸ਼ ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ। 3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚ ਮੁੱਚ ਕਿੰਨਾ ਗੌਰਵਮਈ ਹੈ। ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ। 4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ। ਉਹ ਹੋਰ ਕਿਸੇ ਵੀ "ਦੇਵਤਿਆਂ" ਨਾਲੋਂ ਵਧੇਰੇ ਭਰਮ ਭਰਿਆ ਹੈ। 5 ਪਰਾਈਆਂ ਕੌਮਾਂ ਦੇ ਸਾਰੇ ਦੇਵਤੇ, ਵਿਅਰਥ ਹਨ। ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ। 6 ਉਸਦੇ ਸਾਮ੍ਹਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ। ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ। 7 ਪਰਿਵਾਰੋ ਅਤੇ ਕੌਮੋ ਉਸਤਤਿ ਦੇ ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ। 8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ ਆਪਣੇ ਚੜਾਵੇ ਲੈਕੇ ਮੰਦਰ ਵੱਲ ਜਾਵੋ। 9 ਯਹੋਵਾਹ ਦੀ ਉਪਾਸਨਾ ਉਸਦੇ ਸੁੰਦਰ ਮੰਦਰ ਵਿੱਚ ਕਰੋ, ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ। 10 ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ। ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ, ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ। 11 ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ। ਹੇ ਸਮੁੰਦਰ ਅਤੇ ਇਸ ਵਿਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ। 12 ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ। ਹੇ ਜੰਗਲ ਦੇ ਰੁਖ੍ਖੋ ਗਾਵੋ ਅਤੇ ਖੁਸ਼ ਹੋਵੋ। 13 ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ, ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪਖਤਾ ਨਾਲ ਰਾਜ ਕਰੇਗਾ।

97:1 ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ। ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ। 2 ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ। 3 ਯਹੋਵਾਹ ਦੇ ਸਾਮ੍ਹਣੇ ਅੱਗ ਬਲਦੀ ਹੈ ਅਤੇ ਉਸਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ। 4 ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ ਲੋਕ ਇਸਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ। 5 ਧਰਤ ਦੇ ਮਾਲਕ ਯਹੋਵਾਹ ਦੇ ਸਾਮ੍ਹਣੇ ਪਰਬਤ ਮੋਮ ਵਾਂਗ ਪਿਘਲਦੇ ਹਨ। 6 ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ। 7 ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ ਦੇਵਤਿਆਂ ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦੇਵਤੇ ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ। 8 ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂ? ਕਿਉਂਕਿ ਯਹੋਵਾਹ ਸਿਆਣੇ ਨਿਰਣੇ ਕਰਦਾ ਹੈ। 9 ਹੇ ਸਭ ਤੋਂ ਉੱਚੇ ਯਹੋਵਾਹ ਅਸਲ ਵਿੱਚ ਤੁਸੀਂ ਹੀ ਧਰਤੀ ਦੇ ਹਾਕਮ ਹੋ। ਤੁਸੀਂ ਬਹੁਤਿਆਂ ਦੇਵਤਿਆਂ ਨਾਲੋਂ ਵਧੀਆ ਹੋ। 10 ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ। ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ। ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ। 11 ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ। 12 ਚਂਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ। ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ।

98:1 ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸਨੇ ਕਈ ਨਵੇਂ ਚਮਤਕਾਰ ਕੀਤੇ ਹਨ। 2 ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸਨੂੰ ਜਿੱਤ ਪ੍ਰਦਾਨ ਕੀਤੀ ਹੈ। 3 ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ। 4 ਉਸਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ। 5 ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ। 6 ਹੇ ਰਬਾਬ। ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ। 7 ਨਰਸਿਂਘੇ ਅਤੇ ਵਂਝਲੀਆਂ ਵਜਾਉ, ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ। 8 ਧਰਤੀ ਅਤੇ ਸਮੁੰਦਰ, ਅਤੇ ਉਸ ਵਿਚਲੇ ਸਭ ਕਾਸੇ ਨੂੰ ਉੱਚੀ ਅਵਾਜ਼ ਵਿੱਚ ਗਾਉਣ ਦਿਉ। 9 ਹੇ ਨਦੀਉ ਤਾਲੀਆਂ ਵਜਾਉ। ਸਾਰੇ ਪਹਾੜੋ ਇਕਠ ਹੋਕੇ ਗੀਤ ਗਾਵੋ।10ਯਹੋਵਾਹ ਦੇ ਸਾਮ੍ਹਣੇ ਗਾਵੋ, ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਨਿਰਪਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ। 10

99:1 ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ। 2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ। ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ। 3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ। 4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪਖਤਾ ਲਿਆਂਦੀ। 5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ। 6 ਮੂਸਾ ਅਤੇ ਹਾਰੂਨ ਉਸਦੇ ਕੁਝ ਜਾਜਕ ਸਨ। ਅਤੇ ਸੈਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਅਰਦਾਸ ਕੀਤੀ ਅਤੇ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ। 7 ਪਰਮੇਸ਼ੁਰ ਬੱਦਲ ਦੇ ਥਂਮ ਵਿੱਚੋਂ ਬੋਲਿਆ ਉਨ੍ਹਾਂ ਨੇ ਉਸਦੇ ਹੁਕਮ ਮਂਨੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ। 8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ। 9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚ ਮੁੱਚ ਪਵਿੱਤਰ।

100:1 ਹੇ ਧਰਤੀ ਯਹੋਵਾਹ ਦੇ ਗੀਤ ਗਾ। 2 ਯਹੋਵਾਹ ਦੀ ਸੇਵਾ ਕਰਿਦਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁਖ ਆ। 3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸਨੇ ਅਸਾਂ ਨੂੰ ਸਾਜਿਆ। ਅਸੀਂ ਉਸਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ। 4 ਉਸ ਦੇ ਸ਼ਹਿਰ ਵਿੱਚ ਸ਼ੁਕਰਾਨੇ ਦੇ ਗੀਤ ਲੈਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸਦੇ ਨਾਮ ਨੂੰ ਅਸੀਸ ਦੇਵੋ। 5 ਯਹੋਵਾਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸਕਦੇ ਹਾਂ।

101:1 ਮੈਂ ਪਿਆਰ ਅਤੇ ਨਿਰਪਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ। 2 ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ। 3 ਮੈਂ ਆਪਣੇ ਸਾਮ੍ਹਣੇ ਕੋਈ ਵੀ ਮੂਰਤੀ ਨਹੀਂ ਰਖਾਂਗਾ। ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਇਹ ਨਹੀਂ ਕਰਾਂਗਾ। 4 ਮੈਂ ਇਮਾਨਦਾਰ ਬਣਾਂਗਾ। ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ। 5 ਜੇ ਕੋਈ ਪਿਠ ਪਿਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। ਮੈਂ ਘਮਂਡੀਆਂ ਨੂੰ ਕਬੂਲ ਨਹੀਂ ਕਰ ਸਕਦਾ ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ। 6 ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸਕਦੇ ਹਨ। 7 ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ। 8 ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ। ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।

102:1 ਯਹੋਵਾਹ, ਮੇਰੀ ਅਰਦਾਸ ਸੁਣੋ। ਸਹਾਇਤਾ ਲਈ ਮੇਰੀ ਅਰਦਾਸ ਸੁਣੋ। 2 ਯਹੋਵਾਹ, ਮੇਰੇ ਕੋਲੋਂ ਮੁਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ। ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ। 3 ਮੇਰੀ ਜ਼ਿੰਦਗੀ ਧੂਂਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ। 4 ਮੇਰੀ ਸ਼ਕਤੀ ਜਾਂਦੀ ਰਹੀ ਹੈ। ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ। ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਗਿਆ ਹਾਂ। 5 ਮੇਰੀ ਉਦਾਸੀ ਦੇ ਕਾਰਣ ਮੇਰਾ ਭਾਰ ਘਟ ਰਿਹਾ ਹੈ। 6 ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇਕੱਲਾ ਹਾਂ। ਮੈਂ ਉਸ ਉੱਲੂ ਵਾਂਗ ਇਕੱਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ। 7 ਮੈਨੂੰ ਨੀਂਦ ਨਹੀਂ ਆਉਂਦੀ। ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ। 8 ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ। ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ। 9 ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ। ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ। 10 ਕਿਉਂ? ਕਿਉਂਕਿ ਯਹੋਵਾਹ ਤੁਸੀਂ ਮੇਰੇ ਨਾਲ ਨਰਾਜ਼ ਹੋ। ਤੁਸਾਂ ਮੈਨੂੰ ਉਤਾਹਾਂ ਚੁਕਿਆ ਅਤੇ ਫ਼ੇਰ ਤੁਸਾਂ ਮੈਨੂੰ ਦੂਰ ਸੁੱਟ ਦਿੱਤਾ। 11 ਮੇਰੀ ਜ਼ਿੰਦਗੀ ਆਥਣ ਦੇ ਲਂਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ। 12 ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ। 13 ਤੁਸੀਂ ਉਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ। ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ। 14 ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ। ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ। 15 ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ। ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ। 16 ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ। ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ। 17 ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਅਰਦਾਸਾਂ ਸੁਣੇਗਾ ਜਿਨ੍ਹਾਂ ਨੂੰ ਉਸਨੇ ਜਿਉਂਦਿਆਂ ਛੱਡ ਦਿੱਤਾ। 18 ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ। ਅਤੇ ਭਵਿਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ। 19 ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ। 20 ਅਤੇ ਉਹ ਬੰਦੀਵਾਨਾਂ ਦੀਆਂ ਅਰਦਾਸਾਂ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ। 21 ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦਸ੍ਸਣਗੇ। ਉਹ ਯਰੂਸ਼ਲਮ ਵਿੱਚ ਉਸਦੇ ਨਾਮ ਦੀ ਉਸਤਤਿ ਕਰਨਗੇ। 22 ਕੌਮਾਂ ਆਪਸ ਵਿੱਚ ਇਕਠੀਆਂ ਹੋਣਗਿਆਂ ਬਾਦਸ਼ਾਹੀਆਂ ਯਹੋਵਾਹ ਦੀ ਸੇਵਾ ਕਰਨ ਲਈ ਆਉਣਗੀਆਂ। 23 ਮੇਰੀ ਤਾਕਤ ਹੀਣ ਹੋ ਗਈ ਹੈ। ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ। 24 ਇਸ ਲਈ ਮੈਂ ਆਖਿਆ, "ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ। 25 ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹਥੀ ਅਕਾਸ਼ ਬਣਾਇਆ ਸੀ। 26 ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ। ਉਹ ਪੁਰਾਣੇ ਕੱਪੜਿਆਂ ਵਾਂਗ ਹਂਡ ਜਾਵਣਗੇ। ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ। ਉਹ ਸਾਰੇ ਹੀ ਬਦਲੇ ਜਾਣਗੇ। 27 ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ। ਤੁਸੀਂ ਸਦਾ ਲਈ ਰਹੋਂਗੇ। 28 ਅੱਜ ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਬੱਚੇ ਇੱਥੇ ਰਹਿਣਗੇ। ਅਤੇ ਉਨ੍ਹ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।"

103:1 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ। 2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚ ਮੁੱਚ ਮਿਹਰਬਾਨ ਹੈ। 3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ। 4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ। 5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ। ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ। 6 ਯਹੋਵਾਹ ਬੇਲਾਗ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ। 7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿਖਾਏ। ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸਕਦਾ ਹੈ। 8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ। ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ। 9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ। 10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ ਪਰ ਉਸਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ। 11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ। 12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ ਜਿੰਨਾ ਪਛਮ ਪੂਰਬ ਤੋਂ ਦੂਰ ਹੈ। 13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ। 14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ। 15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿਂਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ। 16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ। ਫ਼ੇਰ ਗਰਮ ਹਵਾ ਵਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ। ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸਕੋਂਗੇ ਕਿ ਫ਼ੁੱਲ ਕਿਥੇ ਉਗਿਆ ਸੀ। 17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ। 18 ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸਦੇ ਕਰਾਰ ਉੱਤੇ ਚੱਲਦੇ ਹਨ। ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸਦੇ ਹੁਕਮ ਮੰਨਦੇ ਹਨ। 19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ। ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ। 20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ। 21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ। ਤੁਸੀਂ ਉਸਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ ਜੋ ਪਰਮੇਸ਼ੁਰ ਚਾਹੁੰਦਾ ਹੈ। 22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ। ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ। ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।

104:1 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ। 2 ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ। 3 ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖਂਬਾਂ ਉੱਤੇ ਸਵਾਰੀ ਕਰਦੇ ਹੋ। 4 ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ। 5 ਹੇ ਪਰਮੇਸ਼ੁਰ, ਤੁਸਾਂ ਧਰਤ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ। 6 ਤੁਸੀਂ ਇਸਨੂੰ ਕੰਬਲ ਵਾਂਗ ਪਾਣੀ ਨਾਲ ਢਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢਕ ਲਿਆ ਸੀ। 7 ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭਜਿਆ। ਹ੍ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜ੍ਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉਠਿਆ। 8 ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ। 9 ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ੍ਦ ਨਿਸ਼ਚਿਤ ਕਰ ਦਿੱਤੀ ਹੈ, ਪਾਣੀ ਧਰਤ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚਢ਼ੇਗਾ। 10 ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ। ਇਹ ਪਾਣੀ ਨਦੀਆਂ ਵਿੱਚੋਂ ਵਗਦਾ ਹੈ। 11 ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ। 12 ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ। ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ। 13 ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ। 14 ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤ ਵਿੱਚੋਂ ਭੋਜਨ ਦਿੰਦੇ ਹਨ। 15 ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ। 16 ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ। 17 ਪਂਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ। 18 ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ। 19 ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ। 20 ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ। 21 ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ। 22 ਫ਼ੇਰ ਸੂਰਜ ਚੜਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ। 23 ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ। 24 ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ। 25 ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ। 26 ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ। 27 ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ। 28 ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ। ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰਜ੍ਜ ਜਾਣ ਤੀਕ ਖਾਣ ਦਿੰਦੇ ਹੋ। 29 ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ। 30 ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ। 31 ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸਨੇ ਸਾਜੀਆਂ ਹਨ। 32 ਯਹੋਵਾਹ ਸਿਰਫ਼ ਧਰਤ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂਆਂ ਉਠਣ ਲੱਗੇਗਾ। 33 ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ। 34 ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ। 35 ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇਥੋਂ ਸਦਾ ਲਈ ਦੂਰ ਚਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।

105:1 ਯਹੋਵਾਹ ਦਾ ਸ਼ੁਕਰਾਨਾ ਕਰੋ। ਉਸਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸਦੇ ਚਮਤਕਾਰਾਂ ਬਾਰੇ ਦੱਸੋ। 2 ਯਹੋਵਾਹ ਲਈ ਗੀਤ ਗਾਵੋ। ਉਸਦੀ ਉਸਤਤਿ ਗਾਵੋ ਉਸਦੇ ਚਮਤਕਾਰਾਂ ਬਾਰੇ ਦੱਸੋ। 3 ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ। ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ। 4 ਯਹੋਵਾਹ ਪਾਸੋਂ ਸ਼ਕਤੀ ਮੰਗੋ, ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ। 5 ਉਸਦੇ ਕਰਿਸ਼ਮਿਆਂ ਅਤੇ ਸਿਆਣੇ ਨਿਰਣਿਆਂ ਨੂੰ ਚੇਤੇ ਰਖੋ। 6 ਤੁਸੀਂ ਉਸਦੇ ਨੌਕਰ ਅਬਰਾਹਾਮ ਦੀ ਔਲਾਦ ਹੋ। ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ। 7 ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ। ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ। 8 ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰਖੋ। ਉਸਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ। 9 ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ। ਪਰਮੇਸ਼ੁਰ ਨੇ ਇਸ਼ਾਕ ਨੂੰ ਵਾਅਦਾ ਦਿੱਤਾ ਸੀ। 10 ਫ਼ੇਰ ਉਸਨੇ ਇਸਨੂੰ ਯਾਕੂਬ ਲਈ ਨੇਮ ਬਣਾ ਦਿੱਤਾ ਸੀ। ਪਰਮੇਸ਼ੁਰ ਨੇ ਜੋ ਕਰਾਰ ਇਸਰਾਏਲ ਨਾਲ ਕੀਤਾ ਸੀ ਸਦਾ ਲਈ ਜਾਰੀ ਰਹੇਗਾ। 11 ਪਰਮੇਸ਼ੁਰ ਨੇ ਆਖਿਆ ਸੀ, "ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ। ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ। 12 ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ। ਉਹ ਅਜੇ ਮੁਸਾਫ਼ਰ ਸਨ ਅਤੇ ਉਥੇ ਵਕਤ ਕੱਟ ਰਹੇ ਸਨ। 13 ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ। 14 ਪਰ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਨਾਲ ਬਦਸਲੂਕੀ ਨਹੀਂ ਕਰਨ ਦਿੱਤੀ। ਪਰਮੇਸ਼ੁਰ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਚਿਤਾਵਨੀ ਦਿੱਤੀ। 15 ਪਰਮੇਸ਼ੁਰ ਨੇ ਆਖਿਆ ਸੀ, "ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ। ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ। 16 ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ। 17 ਪਰ ਪਰਮੇਸ਼ੁਰ, ਨੇ ਯੂਸੁਫ਼ ਨਾਮ ਦੇ ਬੰਦੇ ਨੂੰ ਉਨ੍ਹਾਂ ਦੇ ਅੱਗੇ ਜਾਣ ਲਈ ਭੇਜਿਆ। ਯੂਸੁਫ਼ ਨੂੰ ਇੱਕ ਗੁਲਾਮ ਵਾਂਗ ਵੇਚਿਆ ਗਿਆ ਸੀ। 18 ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ। ਉਨ੍ਹਾਂ ਨੇ ਉਸਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ। 19 ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ। ਸੱਚ ਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ। 20 ਇਸ ਲਈ ਮਿਸਰ ਦੇ ਰਾਜੇ ਨੇ ਉਸਨੂੰ ਮੁਕਤ ਕਰ ਦਿੱਤਾ ਸੀ। ਉਸ ਕੌਮ ਦਾ ਆਗੂ ਉਸਨੂੰ ਕੈਦ ਵਿੱਚੋਂ ਬਾਹਰ ਲੈ ਗਿਆ। 21 ਉਸਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ। ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀ 22 ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿਖਿਆ ਦਿੱਤੀ। 23 ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ। 24 ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ। ਉਹ ਆਪਣੇ ਦੁਸ਼ਮਣਾਂ ਨਾਲੋਂ ਵਧੇਰੇ ਸ਼ਕਤੀਸ਼ਾਲੀ ਹੋ ਗਏ। 25 ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ। 26 ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਆਰੋਨ ਨੂੰ ਭੇਜਿਆ। 27 ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੁਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ। 28 ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ। 29 ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ, ਅਤੇ ਉਨ੍ਹਾਂ ਦੀਆਂ ਸਾਰੀਆਂ ਮਛੀਆਂ ਮਰ ਗਈਆਂ। 30 ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ। ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ। 31 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਉਥੇ ਮਖੀਆਂ ਅਤੇ ਪਿਸ੍ਸੂ ਆ ਗਏ। ਉਹ ਹਰ ਥਾਂ ਫ਼ੈਲ ਗਏ। 32 ਪਰਮੇਸ਼ੁਰ ਨੇ ਗਢ਼ਿਆਂ ਦੀ ਵਰਖਾ ਕਰ ਦਿੱਤੀ ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ। 33 ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦੀਆਂ ਵੇਲਾਂ ਦੇ ਅੰਜੀਰ ਨਸ਼ਟ ਕਰ ਦਿੱਤੇ। ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਰੁੱਖ ਨਸ਼ਟ ਕਰ ਦਿੱਤਾ। 34 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਟਿੱਡੀ ਦਲ ਅਤੇ ਘਾਹ ਦੇ ਟਿੱਡੇ ਆ ਪਏ ਉਹ ਬੇਸ਼ੁਮਾਰ ਸਨ। 35 ਟਿਡ੍ਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲੇ। ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ। 36 ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਲੇਠਾ ਬੱਚਾ ਮਾਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ। 37 ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ। ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ। ਉਹ ਸਾਰੇ ਹੀ ਤਕੜੇ ਆਦਮੀ ਸਨ। 38 ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ, ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ। 39 ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ। ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ। 40 ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ। 41 ਪਰਮੇਸ਼ੁਰ ਨੇ ਚੱਟਾਨ ਨੂੰ ਚੀਰ ਦਿੱਤਾ, ਅਤੇ ਬੁਲਬੁਲੇ ਛੱਡਦਾ ਪਾਣੀ ਬਾਹਰ ਆਇਆ। ਮਾਰੂਥਲ ਵਿੱਚ ਇੱਕ ਨਦੀ ਵਗਣ ਲਗੀ। 42 ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ। 43 ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ। ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ। 44 ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿਥੇ ਹੋਰ ਲੋਕੀਂ ਰਹਿ ਰਹੇ ਸਨ। ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ। 45 ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸਦੇ ਲੋਕ ਉਸਦੇ ਨੇਮਾਂ ਦੀ ਪਾਲਣਾ ਕਰ ਸਕਣ। ਤਾਂ ਜੋ ਉਹ ਧਿਆਨ ਨਾਲ ਉਸਦੇ ਉਪਦੇਸ਼ਾਂ ਨੂੰ ਮੰਨਣ।

106:1 ਯਹੋਵਾਹ ਦੀ ਉਸਤਤਿ ਕਰੋ ਯਹੋਵਾਹ ਦਾ ਸ਼ੁਕਰਾਨਾ ਕਰੋ ਕਿਉਂਕਿ ਉਹ ਸ਼ੁਭ ਹੈ। ਪਰਮੇਸ਼ੁਰ ਦਾ ਪਿਆਰ ਸਦੀਵੀ ਹੈ। 2 ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸਕਦਾ ਕਿ ਯਹੋਵਾਹ ਕਿੰਨਾ ਵੱਡਾ ਹੈ। 3 ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ। ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ। 4 ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰਖਣਾ। ਮੈਨੂੰ ਚੇਤੇ ਰਖਣਾ ਅਤੇ ਬਚਾਉਣਾ ਵੀ। 5 ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ। ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ। ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ। 6 ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ। ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ। 7 ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿਖਾਇਆ। ਉਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ। 8 ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ। 9 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ। ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ। 10 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ। 11 ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਸਾਗਰ ਨਾਲ ਢਕ ਦਿੱਤਾ। ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਕੋਈ ਵੀ ਨਾ ਬਚ ਸਕਿਆ। 12 ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ। ਉਨ੍ਹਾਂ ਨੇ ਉਸਦੀ ਉਸਤਤਿ ਗਾਈ। 13 ਪਰ ਸਾਡੇ ਪੁਰਖਿਆ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ। 14 ਮਾਰੂਥਲ ਵਿੱਚ ਸਾਡੇ ਪੁਰਖਿਆ ਨੂੰ ਬਹੁਤ ਭੁਖ ਲਗੀ ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰਖ ਕੀਤੀ। 15 ਪਰ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਹ ਚੀਜ਼ਾਂ ਦਿੱਤੀਆਂ ਜੋ ਉਨ੍ਹਾਂ ਨੇ ਮਂਗੀਆਂ ਸਨ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਇੱਕ ਭਿਆਨਕ ਬਿਮਾਰੀ ਵੀ ਦਿੱਤੀ। 16 ਲੋਕ ਮੂਸਾ ਨਾਲ ਈਰਖਾ ਕਰਨ ਲੱਗੇ। ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ। 17 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਈਰਖਾਲੂ ਲੋਕਾਂ ਨੂੰ ਸਜ਼ਾ ਦਿੱਤੀ। ਧਰਤੀ ਤਿੜਕ ਗਈ ਅਤੇ ਉਸਨੇ ਦਾਥਾਨ ਨੂੰ ਨਿਗਲ ਲਿਆ। ਤਾਂ ਇੱਕ ਵਾਰੀ ਫ਼ੇਰ, ਧਰਤੀ ਖੁਲ੍ਹੀ ਅਤੇ ਅਬੀਰਾਮ ਦੇ ਸਮੂਹ ਨੂੰ ਨਿਗਲ ਲਿਆ। 18 ਫ਼ੇਰ ਅੱਗ ਨੇ ਲੋਕਾਂ ਦੀ ਉਸ ਭੀੜ ਨੂੰ ਸਾੜ ਸੁਟਿਆ। ਉਸ ਅੱਗ ਨੇ ਮੰਦੇ ਲੋਕਾਂ ਨੂੰ ਸਾੜ ਦਿੱਤਾ। 19 ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵਛਾ ਬਣਾਇਆ। ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ। 20 ਉਨ੍ਹਾਂ ਲੋਕਾਂ ਨੇ ਆਪਣੇ ਮਹਿਮਾਮਈ ਪਰਮੇਸ਼ੁਰ ਨੂੰ ਘਾਹ ਖਾਣੇ ਬਲਦ ਦੀ ਮੂਰਤ ਬਦਲੇ ਵਟਾ ਦਿੱਤਾ। 21 ਪਰਮੇਸ਼ੁਰ ਨੇ ਸਾਡੇ ਪੁਰਖਿਆ ਨੂੰ ਬਚਾਇਆ। ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ। ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ। 22 ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ, ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ। 23 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਸੀ। ਪਰ ਉਸਦੇ ਚੁਣੇ ਹੋਏ ਬੰਦੇ, ਮੂਸਾ ਨੇ ਉਸਨੂੰ ਰੋਕ ਦਿੱਤਾ। ਪਰਮੇਸ਼ੁਰ ਬਹੁਤ ਕਹਿਰਵਾਨ ਸੀ ਪਰ ਮੂਸਾ ਨੇ ਉਸਦਾ ਰਾਹ ਰੋਕ ਲਿਆ। ਇਸ ਲਈ ਪਰਮੇਸ਼ੁਰ ਨੇ ਲੋਕਾਂ ਨੂੰ ਤਬਾਹ ਨਹੀਂ ਕੀਤਾ। 24 ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ। 25 ਸਾਡੇ ਪੁਰਖਿਆਂ ਨੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। 26 ਇਸ ਲਈ ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਮਾਰੂਥਲ ਵਿੱਚ ਮਰਨਗੇ। 27 ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਹੋਰਾਂ ਲੋਕਾਂ ਨੂੰ ਉਨ੍ਹਾਂ ਦੀਆਂ ਔਲਾਦਾ ਨੂੰ ਹਰਾਉਣ ਦੇਵੇਗਾ। ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਸਾਡੇ ਪੁਰਖਿਆਂ ਨੂੰ ਕੌਮਾਂ ਦਰਮਿਆਨ ਖਿੰਡਾ ਦੇਵੇਗਾ। 28 ਫ਼ੇਰ ਬਾਲ ਪਿਓਰ ਦੀ ਥਾਂ ਉੱਤੇ, ਪਰਮੇਸ਼ੁਰ ਦੇ ਲੋਕਾਂ ਨੇ ਇਕਠੇ ਬਾਲ ਦੀ ਪੂਜਾ ਕਰਨੀ ਸ਼ੁਰੂ ਕੀਤੀ। ਪਰਮੇਸ਼ੁਰ ਦੇ ਲੋਕਾਂ ਨੇ ਦਾਅਵਤਾਂ ਦਾ ਆਨੰਦ ਮਾਣਿਆ ਅਤੇ ਮੁਰਦਿਆਂ ਨੂੰ ਸਤਿਕਾਰਨ ਵਾਸਤੇ ਬਲੀਆਂ ਖਾਧੀਆਂ। 29 ਪਰਮੇਸ਼ੁਰ ਆਪਣੇ ਬੰਦਿਆਂ ਉੱਤੇ ਬਹੁਤ ਕਹਿਰਵਾਨ ਹੋਇਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਰੋਗੀ ਬਣਾ ਦਿੱਤਾ। 30 ਪਰ ਫ਼ਿਨੇਹਾਸ ਨੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਬਿਮਾਰੀ ਨੂੰ ਰੋਕ ਦਿੱਤਾ। 31 ਪਰਮੇਸ਼ੁਰ ਜਾਣਦਾ ਸੀ ਕਿ ਫ਼ਿਨੇਹਾਸ ਨੇ ਬਹੁਤ ਚੰਗੀ ਗੱਲ ਕੀਤੀ ਸੀ। ਪਰਮੇਸ਼ੁਰ ਇਸਨੂੰ ਸਦਾ-ਸਦਾ ਲਈ ਚੇਤੇ ਰਖੇਗਾ। 32 ਮਰੀਬਾਹ ਵਿੱਚ ਲੋਕ ਬਹੁਤ ਕ੍ਰੋਧਵਾਨ ਹੋ ਗਏ ਅਤੇ ਫ਼ੇਰ ਉਨ੍ਹਾਂ ਮੂਸਾ ਪਾਸੋਂ ਕੋਈ ਮਾੜਾ ਕੰਮ ਕਰਾਇਆ। 33 ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ। 34 ਪਰਮੇਸ਼ੁਰ ਨੇ ਲੋਕਾਂ ਨੂੰ ਕਨਾਨ ਵਿੱਚ ਰਹਿਂਦਿਆ ਪਰਾਈਆਂ ਕੌਮਾਂ ਨੂੰ ਤਬਾਹ ਕਰਨ ਲਈ ਕਿਹਾ। ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਨਹੀਂ ਮੰਨਿਆ। 35 ਉਹ ਹੋਰਾਂ ਲੋਕਾਂ ਨਾਲ ਰਲ-ਮਿਲ ਗਏ। ਅਤੇ ਉਹੀ ਕੁਝ ਕਰਨ ਲੱਗੇ ਜੋ ਉਹ ਲੋਕ ਕਰਦੇ ਸਨ। 36 ਉਹ ਪਰਮੇਸ਼ੁਰ ਦੇ ਲੋਕਾਂ ਲਈ ਇੱਕ ਫ਼ਂਦਾ ਬਣ ਗਏ। ਪਰਮੇਸ਼ੁਰ ਦੇ ਲੋਕ ਉਨ੍ਹਾਂ ਦੇਵਤਿਆਂ ਦੀ ਪੂਜਾ ਕਰਨ ਲੱਗੇ ਜਿਨ੍ਹਾਂ ਦੀ ਉਪਾਸਨਾ ਉਹ ਹੋਰ ਲੋਕ ਕਰਦੇ ਸਨ। 37 ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬਚਿਆ ਨੂੰ ਮਾਰ ਦਿੱਤਾ ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ। 38 ਪਰਮੇਸ਼ੁਰ ਦੇ ਲੋਕਾਂ ਨੇ ਮਾਸੂਮ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਆਪਣੇ ਹੀ ਬਚਿਆ ਨੂੰ ਮਾਰ ਦਿੱਤਾ ਅਤੇ ਝੂਠੇ ਦੇਵਤਿਆਂ ਨੂੰ ਉਨ੍ਹਾਂ ਦੀ ਬਲੀ ਚੜਾ ਦਿੱਤੀ। 39 ਇਸ ਲਈ ਪਰਮੇਸ਼ੁਰ ਦੇ ਲੋਕ ਹੋਰਾਂ ਲੋਕਾਂ ਦੇ ਗੁਨਾਹਾ ਨਾਲ ਨਾਪਾਕ ਹੋ ਗਏ। ਪਰਮੇਸ਼ੁਰ ਦੇ ਲੋਕ ਆਪਣੇ ਪਰਮੇਸ਼ੁਰ ਨਾਲ ਬੇਵਫ਼ਾ ਸਨ। ਅਤੇ ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਹੋਰ ਲੋਕੀਂ ਕਰਦੇ ਸਨ। 40 ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ, ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁਕਿਆ ਸੀ। 41 ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਉੱਤੇ ਰਾਜ ਕਰਨ ਦਿੱਤਾ। 42 ਪਰਮੇਸ਼ੁਰ ਦੇ ਲੋਕਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦਾ ਜਿਉਣਾ ਬਹੁਤ ਮੁਸ਼ਕਿਲ ਕਰ ਦਿੱਤਾ। 43 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ। ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ। ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ। 44 ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਅਰਦਾਸ ਸੁਣ ਲਈ। 45 ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ। 46 ਪਰਾਈਆਂ ਕੌਮਾਂ ਨੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਲੋਕਾਂ ਲਈ ਦਯਾਵਾਨ ਬਣਾ ਦਿੱਤਾ। 47 ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ। ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ ਤਾਂ ਜੋ ਅਸੀਂ ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰ ਸਕੀਏ। ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸਕੀਏ। 48 ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ। ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ। ਅਤੇ ਸਮੂਹ ਲੋਕਾਂ ਨੇ ਆਖਿਆ, "ਆਮੀਨ! ਯਹੋਵਾਹ ਦੀ ਉਸਤਤਿ ਕਰੋ।"

107:1 ਯਹੋਵਾਹ ਦਾ ਸ਼ੁਕਰਾਨਾ ਕਰੋ ਕਿਉਂਕਿ ਉਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। 2 ਹਰ ਵਿਅਕਤੀ ਨੂੰ ਜਿਸਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ। ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ। 3 ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿਂਨ-ਭਿਂਨ ਦੇਸ਼ਾਂ ਵਿੱਚੋਂ ਇਕਠਿਆ ਕੀਤਾ। ਉਹ ਉਨ੍ਹਾਂ ਨੂੰ ਪੂਰਬ, ਪਛਮ, ਉੱਤਰ ਅਤੇ ਦਖਣ ਵਿੱਚੋਂ ਲਿਆਇਆ। 4 ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ। ਉਹ ਰਹਿਣ ਦਾ ਟਿਕਾਣਾ ਲਭ ਰਹੇ ਸਨ। ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ। 5 ਉਹ ਭੁਖੇ ਪਿਆਸੇ ਸਨ ਅਤੇ ਕਮਜ਼ੋਰ ਵੀ ਹੋ ਰਹੇ ਸਨ। 6 ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸਨੇ ਉਨ੍ਹਾਂ ਨੂੰ ਮੁਸੀਬਤਾ ਤੋਂ ਬਚਾ ਲਿਆ। 7 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿਧਾ ਉਸ ਸ਼ਹਿਰ ਵਿੱਚ ਲੈ ਗਿਆ ਜਿਥੇ ਉਨ੍ਹਾਂ ਨੇ ਰਹਿਣਾ ਸੀ। 8 ਯਹੋਵਾਹ ਦਾ ਉਸਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾ ਲਈ ਸ਼ੁਕਰਾਨਾ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ। 9 ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ। ਪਰਮੇਸ਼ੁਰ ਭੁਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ। 10 ਪਰਮੇਸ਼ੁਰ ਦੇ ਕੁਝ ਲੋਕੋ, ਕੈਦ ਦੀਆਂ ਸਲਾਖਾਂ ਦੇ ਪਿਛੇ ਹਨੇਰਮਈ ਕੈਦ ਵਿੱਚ ਬੰਦ ਸਨ। 11 ਕਿਉ? ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ। ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ। 12 ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ। ਉਹ ਥਿੜਕ ਗਏ ਅਤੇ ਡਿੱਗ ਪਏ। ਅਤੇ ਉਹ ਉਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ। 13 ਉਹ ਲੋਕ ਮੁਸੀਬਤ ਵਿੱਚ ਸਨ। ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ। 14 ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕਢ ਲਿਆਇਆ। ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ। 15 ਯਹੋਵਾਹ ਦਾ ਉਸਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਸ਼ੁਕਰਾਨਾ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ। 16 ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸਕਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸਕਦਾ ਹੈ। 17 ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢਂਗਾਂ ਕਾਰਣ ਮੂਰਖ ਬਣ ਗਏ। 18 ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ ਅਤੇ ਉਹ ਮਰਨ ਕੰਢੇ ਪਹੁੰਚ ਗਏ। 19 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਕੀਤੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ। 20 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ। 21 ਯਹੋਵਾਹ ਦਾ ਉਸਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਸ਼ੁਕਰਾਨਾ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ। 22 ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਸ਼ੁਕਰਾਨੇ ਵਜੋਂ ਉਸ ਅੱਗੇ ਬਲੀਆਂ ਚੜਾਵੋ। ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ। 23 ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਹੀਂ ਸਫ਼ਰ ਕੀਤਾ। ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ। 24 ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸਕਦਾ ਹੈ। ਉਨ੍ਹਾਂ ਨੇ ਉਸਦੇ ਚਮਤਕਾਰ ਵੇਖੇ ਜੋ ਉਸਨੇ ਸਮੁੰਦਰ ਉੱਤੇ ਕੀਤੇ ਸਨ। 25 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ। ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ। 26 ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਸੁੱਟ ਚੁੱਕ ਦਿੱਤਾ। ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਚੁੱਕ ਦਿੱਤਾ। ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ। 27 ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ। ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ। 28 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ। 29 ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ, ਉਸਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ। 30 ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ। ਅਤੇ ਪਰਮੇਸ਼ੁਰ ਨੇ ਸੁਰਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿਥੇ ਉਹ ਜਾਣਾ ਚਾਹੁੰਦੇ ਸਨ। 31 ਯਹੋਵਾਹ ਦਾ ਉਸਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਸ਼ੁਕਰਾਨਾ ਕਰੋ। ਜਿਹੜੇ ਉਸਨੇ ਲੋਕਾਂ ਲਈ ਕੀਤੇ। 32 ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ। 33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ। ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ। 34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲ੍ਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ। 35 ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ। ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ। 36 ਪਰਮੇਸ਼ੁਰ ਨੇ ਭੁਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ। 37 ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ। ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ। 38 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵਧਣ ਫ਼ੁਲ੍ਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ। 39 ਹਾਦਸਿਆਂ ਅਤੇ ਮੁਸੀਬਤਾਂ ਕਾਰਣ ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ। 40 ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿਥੇ ਕੋਈ ਰਾਹ ਨਹੀਂ ਸਨ। 41 ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕਢ ਲਿਆ। ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ। 42 ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।

108:1 ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ ਦਿਲ ਅਤੇ ਰੂਹ ਨਾਲ ਤਿਆਰ ਹਾਂ। 2 ਸਿਤਾਰ ਅਤੇ ਸਰੰਗੀ ਜਾਗੋ, ਆਉ ਆਪਾਂ ਪ੍ਰਭਾਤ ਨੂੰ ਜਗਾਈਏ। 3 ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ। ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ। 4 ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ। ਤੁਹਾਡੀ ਵਫ਼ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ। 5 ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉਠੋ ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ। 6 ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸਕੇ। ਮੇਰੀ ਅਰਦਾਸ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ। 7 "ਮੈਂ ਯੁਧ ਜਿਤ੍ਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ! ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ। ਮੈਂ ਉਨ੍ਹਾਂ ਨੂੰ ਸ਼ੇਚੇਮ ਦੇ ਦੇਵਾਂਗਾ, ਮੈਂ ਉਨ੍ਹਾਂ ਨੂੰ ਸੁਕੋਥ ਦੀ ਵਾਦੀ ਦੇ ਦੇਵਾਂਗਾ। 8 ਗਿਲਆਦ ਅਤੇ ਮਨਸ਼ਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ। 9 ਮੋਆਬ ਅਤੇ ਮਨਸ਼ਹ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ। ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ। ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।" 10 ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ? ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ? 11 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ! ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ। 12 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਲੋਕ ਸਾਡੀ ਸਹਾਇਤਾ ਨਹੀਂ ਕਰ ਸਕਦੇ! 13 ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸਕਦਾ ਹੈ। ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸਕਦਾ ਹੈ!

109:1 ਹੇ ਪਰਮੇਸ਼ੁਰ, ਮੇਰੀ ਅਰਦਾਸ ਲਈ ਆਪਣੇ ਕੰਨ ਬੰਦ ਨਾ ਕਰੋ। 2 ਬਦਕਾਰ ਲੋਕ ਮੇਰੇ ਬਾਰੇ ਝੂਥ ਬੋਲ ਰਹੇ ਹਨ। ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ। 3 ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ। 4 ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਅਰਦਾਸ ਕਰ ਰਿਹਾ ਹਾਂ, ਹੇ ਪਰਮੇਸ਼ੁਰ। 5 ਮੈਂ ਉਨ੍ਹਾਂ ਲੋਕਾਂ ਨਾਲ ਨੇਕੀ ਕੀਤੀ ਸੀ, ਪਰ ਉਹ ਮੇਰੇ ਨਾਲ ਬੁਰਾ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ, ਪਰ ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ। 6 ਮੇਰੇ ਦੁਸ਼ਮਣਾਂ ਨੂੰ ਉਸ ਦੇ ਮੰਦੇ ਅਮਲਾਂ ਲਈ ਦੰਡ ਦਿਉ। ਉਸਨੂੰ ਗਲਤ ਸਾਬਤ ਕਰਨ ਲਈ ਕੋਈ ਬੰਦਾ ਲਭ ਲਵੋ। 7 ਮੁਨਸਫ਼ ਨੂੰ ਨਿਰਣਾ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ। ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ। 8 ਮੇਰੇ ਦੁਸ਼ਮਣ ਨੂੰ ਛੇਤੀ ਮਰ ਜਾਣ ਦਿਉ। ਕਿਸੇ ਹੋਰ ਨੂੰ ਉਸਦਾ ਕੰਮ ਮਿਲਣ ਦਿਉ। 9 ਮੇਰੇ ਦੁਸ਼ਮਣ ਦੇ ਬੱਚਿਆਂ ਨੂੰ ਯਤੀਮ ਬਣਾ ਦਿਉ। ਅਤੇ ਉਸਦੀ ਪਤਨੀ ਨੂੰ ਵਿਧਵਾ ਬਣਾ ਦਿਉ। 10 ਉਨ੍ਹਾਂ ਦਾ ਘਰ ਖੁਸ੍ਸ ਜਾਵੇ। ਅਤੇ ਉਹ ਮਂਗਤੇ ਬਣ ਜਾਣ। 11 ਮੇਰੇ ਦੁਸ਼ਮਣ ਦੇ ਲੈਣਦਾਰਾਂ ਨੂੰ ਉਸਦਾ ਉਹ ਸਭ ਲੈ ਲੈਣ, ਜਿਸਦਾ ਉਹ ਕਬਜ਼ੇ ਦਾਰ ਹੈ। ਅਜਨਬੀ ਉਸਦੀ ਕਮਾਈ ਹੋਈ ਹਰ ਸ਼ੈਅ ਲੈ ਜਾਣ। 12 ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ। ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ। 13 ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ। 14 ਮੈਨੂੰ ਆਸ ਹੈ ਕਿ ਯਹੋਵਾਹ ਨੂੰ ਮੇਰੇ ਦੁਸ਼ਮਣ ਦੇ ਪਿਤਾ ਦੇ ਗੁਨਾਹ ਯਾਦ ਹਨ। ਅਤੇ ਮੈਨੂੰ ਉਮੀਦ ਹੈ ਕਿ ਉਸਦੀ ਮਾਂ ਦੇ ਗੁਨਾਹ ਵੀ ਕਦੇ ਨਹੀਂ ਮਿਟੇ। 15 ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਗੁਨਾਹਾਂ ਨੂੰ ਸਦਾ ਲਈ ਯਾਦ ਰਖੇਗਾ। ਅਤੇ ਮੈਨੂੰ ਆਸ ਹੈ ਕਿ ਉਹ ਲੋਕਾਂ ਨੂੰ ਮੇਰੇ ਦੁਸ਼ਮਣਾਂ ਨੂੰ ਪੂਰੀ ਤਰ੍ਹਾਂ ਭੁਲਾਉਣ ਲਈ ਮਜ਼ਬੂਰ ਕਰੇਗਾ। 16 ਕਿਉਂ? ਕਿਉਂ ਕਿ ਉਸ ਬਦਕਾਰ ਬੰਦੇ ਨੇ ਕਦੀ ਵੀ ਕੋਈ ਸ਼ੁਭ ਕੰਮ ਨਹੀਂ ਕੀਤਾ। ਉਸਨੇ ਕਦੇ ਵੀ ਕਿਸੇ ਨੂੰ ਪਿਆਰ ਨਹੀਂ ਕੀਤਾ। ਉਸਨੇ ਗਰੀਬ ਨਿਮਾਣੇ ਲੋਕਾਂ ਲਈ ਮੁਸੀਬਤਾਂ ਖੜੀਆਂ ਕੀਤੀਆਂ। 17 ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ। 18 ਸਰਾਪ ਹੀ ਉਸਦੇ ਕੱਪੜੇ ਹੋਣ। ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ। ਉਸਦੇ ਪਿਂਡੇ ਉਤਲਾ ਤੇਲ ਉਸ ਉੱਪਰ ਇੱਕ ਸਰਾਪ ਹੋਵੇ। 19 ਸਰਾਪ ਨੂੰ ਉਸਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ। ਸਰਾਪਾਂ ਨੂੰ ਉਸਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ। 20 ਮੈਨੂੰ ਆਸ ਹੈ ਕਿ ਯਹੋਵਾਹ ਮੇਰੇ ਦੁਸ਼ਮਣ ਨਾਲ ਇਹ ਸਾਰੀਆਂ ਗੱਲਾਂ ਕਰੇਗਾ। ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਨਾਲ ਇਹੋ ਗੱਲਾਂ ਕਰੇਗਾ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। 21 ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ। ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ। 22 ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚ ਮੁੱਚ ਉਦਾਸ ਹਾਂ, ਮੇਰਾ ਦਿਲ ਟੂਟਿਆ ਹੋਇਆ ਹੈ। 23 ਮੈਨੂੰ ਲਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ। ਮੈਂ ਉਸ ਪਿਸ੍ਸੂ ਵਰਗਾ ਮਹਿਸੂਸ ਕਰਦਾ ਹਾਂ ਜਿਸਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ। 24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁਖਾ ਹਾਂ। ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ। 25 ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ। ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ। 26 ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ। ਆਪਣਾ ਸੱਚ ਪਿਆਰ ਦਰਸਾਉ ਅਤੇ ਮੈਨੂੰ ਬਚਾਉ। 27 ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ। ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ। 28 ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ, ਪਰ ਤੁਸੀਂ ਮੈਨੂੰ ਅਸੀਸ ਦੇ ਸਕਦੇ ਹੋ। ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ। ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ। 29 ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ! ਉਨ੍ਹਾਂ ਨੂੰ ਸ਼ਰਮਿਂਦਗੀ ਕੁੜਤੇ ਵਾਂਗ ਪਹਿਨਣ ਦਿਉ। 30 ਮੈਂ ਯਹੋਵਾਹ ਦਾ ਸ਼ੁਕਰਾਨਾ ਕਰਦਾ ਹਾਂ। ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ। 31 ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ। ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।

110:1 ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, "ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।" 2 ਯਹੋਵਾਹ ਤੁਹਾਡੇ ਰਾਜ ਨੂੰ ਵਧਣ ਫ਼ੁਲ੍ਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ। ਅਤੇ ਉਹ ਉਦੋਂ ਤੱਕ ਵਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ। 3 ਤੁਹਾਡੇ ਲੋਕ ਸ੍ਵੈਂ-ਇਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇਕ ਸਾਥ ਇੱਕ ਸਾਥ ਇਕਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ। 4 ਯਹੋਵਾਹ ਨੇ ਇਕਰਾਰ ਕੀਤਾ ਸੀ ਅਤੇ ਉਹ ਆਪਣਾ ਮਨ ਨਹੀਂ ਬਦਲੇਗਾ, "ਤੁਸੀਂ ਸਦਾ ਲਈ ਜਾਜਕ ਹੋ - ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ। 5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ। 6 ਪਰਮੇਸ਼ੁਰ ਕੌਮਾਂ ਬਾਰੇ ਨਿਰਣਾ ਕਰੇਗਾ। ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ। ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ। 7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ। ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।

111:1 ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਸ਼ੁਕਰਾਨਾ ਕਰਦਾ ਹਾਂ ਜਿਥੇ ਚੰਗੇ ਲੋਕ ਇਕਠਾ ਹੁੰਦੇ ਹਨ। 2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ। 3 ਪਰਮੇਸ਼ੁਰ ਸੱਚ ਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ। 4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। 5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰਖਦਾ ਹੈ। 6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ। 7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸਕਦਾ ਹੈ। 8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁਧ ਸਨ। 9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ। 10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।

112:1 ਯਹੋਵਾਹ, ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ। 2 ਉਸਦੀ ਔਲਾਦ ਧਰਤ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚ ਮੁੱਚ ਸੁਭਾਗੀ ਹੋਵੇਗੀ। 3 ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ। 4 ਚਂਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ। 5 ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ। 6 ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ। 7 ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰਖਦਾ ਹੈ। 8 ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ। 9 ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ। 10 ਬਦਚਲਣ ਬੰਦੇ ਇਸਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇਛਾ ਉਹ ਬੁਰੀ ਤਰ੍ਹਾਂ ਕਰਦੇ ਹਨ।

113:1 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। 2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ। 3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿਥੇ ਸੂਰਜ ਜਾ ਛਿਪਦਾ ਹੈ। 4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉਠਦੀ ਹੈ। 5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ। 6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ। 7 ਪਰਮੇਸ਼ੁਰ ਮਸਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮਂਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ। 8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤ੍ਤਵਪੂਰਾਣ ਆਗੂ ਬਣਾ ਦਿੰਦਾ ਹੈ। 9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸਨੂੰ ਬੱਚੇ ਦੇ ਦੇਵੇਗਾ। ਅਤੇ ਉਸਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

114:1 ਇਸਰਾਏਲ ਨੇ ਮਿਸਰ ਛੱਡ ਦਿੱਤਾ। ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ। 2 ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ। ਇਸਰਾਏਲ ਉਸ ਦੀ ਸਲਤਨਤ ਬਣ ਗਈ। 3 ਲਾਲ ਸਾਗਰ ਨੇ ਇਸਨੂੰ ਦੇਖਿਆ ਅਤੇ ਉਹ ਦੌੜ ਗਿਆ। ਯਰਦਨ ਨਦੀ ਮੁੜੀ ਅਤੇ ਨੱਸ ਪਈ। 4 ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ, ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ। 5 ਹੇ ਲਾਲ ਸਾਗਰ, ਤੂੰ ਕਿਉਂ ਨਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨਸੀ ਸੀ? 6 ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ? ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ? 7 ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਮ੍ਹਣੇ ਧਰਤੀ ਹਿੱਲ ਗਈ ਸੀ। 8 ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ। ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦਾ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।

115:1 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ। ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸਕਦੇ ਸਾਂ। 2 ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿਥੇ ਹੈ। 3 ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸਨੂੰ ਪਸੰਦ ਹੈ। 4 ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ। 5 ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸਕਦੇ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸਕਦੀਆਂ। 6 ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸਕਦੇ। ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸਕਦੇ। 7 ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸਕਦੇ। ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਅਵਾਜ਼ ਨਹੀਂ ਨਿਕਲ ਸਕਦੀ। 8 ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ। 9 ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ। 10 ਆਰੋਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ। 11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ। 12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ। ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ। ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ। ਯਹੋਵਾਹ ਆਰੋਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ। 13 ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵਡਿਆਂ ਨੂੰ ਅਸੀਸ ਦੇਵੇਗਾ। 14 ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵਧੇਰੇ ਦੇਵੇਗਾ। 15 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ। 16 ਸਵਰਗ ਯਹੋਵਾਹ ਦਾ ਹੈ। ਪਰ ਉਸਨੇ ਲੋਕਾਂ ਨੂੰ ਧਰਤੀ ਦਿੱਤੀ। 17 ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ। ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ। 18 ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ। ਅਤੇ ਅਸੀਂ ਉਸ ਨੂੰ ਸਦਾ ਹੋਰ ਵਧੇਰੇ ਅਸੀਸ ਦੇਵਾਂਗੇ। ਯਹੋਵਾਹ ਦੀ ਉਸਤਤਿ ਕਰੋ!

116:1 ਮੈਂ ਇਸਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈ। 2 ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ। 3 ਮੈਂ ਤਾਂ ਮਰ ਹੀ ਚਲਿਆ ਸ੍ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ। 4 ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ। ਮੈਂ ਆਖਿਆ, "ਯਹੋਵਾਹ, ਮੈਨੂੰ ਬਚਾਉ!" 5 ਯਹੋਵਾਹ ਸ਼ੁਭ ਅਤੇ ਦਯਾਵਾਨ ਹੈ। ਪਰਮੇਸ਼ੁਰ ਮਿਹਰਬਾਨ ਹੈ। 6 ਯਹੋਵਾਹ ਬੇਸਹਾਰਿਆਂ ਦਾ ਧਿਆਨ ਰਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ। 7 ਹੇ ਮੇਰੀ ਆਤਮਾ, ਸ਼ਾਂਤ ਹੋ ਜਾ! ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ। 8 ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੇਰੇ ਅਥਰੂ ਰੋਕੋ। ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ। 9 ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ। 10 ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ, "ਮੈਂ ਤਬਾਹ ਹੋ ਗਿਆ ਹਾਂ!" 11 ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, "ਸਾਰੇ ਬੰਦੇ ਝੂਠੇ ਹਨ!" 12 ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ। 13 ਉਸਨੇ ਮੈਨੂੰ ਬਚਾਇਆ, ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ। ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ। 14 ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ। ਹੁਣ ਮੈਂ ਉਸਦੇ ਸਮੂਹ ਬੰਦਿਆ ਦੇ ਸਾਮ੍ਹਣੇ ਜਾਵਾਂਗਾ। 15 ਯਹੋਵਾਹ ਵਾਸਤੇ ਉਸਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ। ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ। 16 ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ। 17 ਮੈਂ ਤੁਹਾਡੇ ਅੱਗੇ ਸ਼ੁਕਰਾਨਾ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ। 18 ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸਦੇ ਸਮੂਹ ਬੰਦਿਆਂ ਦੇ ਸਾਮ੍ਹਣੇ ਜਾਵਾਂਗਾ। 19 ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ। ਯਹੋਵਾਹ ਦੀ ਉਸਤਤਿ ਕਰੋ।

117:1 ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ। 2 ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ! ਯਹੋਵਾਹ ਦੀ ਉਸਤਤਿ ਕਰੋ।

118:1 ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 2 ਇਸਰਾਏਲ ਆਖ, "ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!" 3 ਜਾਜਕੋ ਆਖੋ, "ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!" 4 ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ, ਆਖੋ, "ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!" 5 ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ। ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ। 6 ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸਕਦੇ। 7 ਯਹੋਵਾਹ ਮੇਰਾ ਮਦਦਗਾਰ ਹੈ। ਮੈਂ ਆਪਣੇ ਦੁਸ਼ਮਣਾਂ ਨੂੰ ਹਾਰਦਿਆਂ ਵੇਖਾਂਗਾ। 8 ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਨਾਲੋਂ ਯਕੀਨ ਰਖਣਾ ਬਿਹਤਰ ਹੈ। 9 ਤੁਹਾਡੇ ਸਾਰੇ ਆਗੂਆਂ ਉੱਤੇ ਵਿਸ਼ਵਾਸ ਕਰਨ ਨਾਲੋਂ ਯਹੋਵਾਹ ਵਿੱਚ ਯਕੀਨ ਰਖਣਾ ਬਿਹਤਰ ਹੈ। 10 ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ। ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ। 11 ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ, ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ। 12 ਮੈਨੂੰ ਦੁਸ਼ਮਣਾਂ ਨੇ ਮਧੂ ਮਖੀਆਂ ਵਾਂਗ ਘੇਰਿਆ। ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ। 13 ਮੇਰੇ ਦੁਸ਼ਮਣਾਂ ਮੇਰੇ ਉੱਤੇ ਹਮਲਾ ਕੀਤਾ, ਅਤੇ ਲਗਭਗ ਮੈਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਮੇਰੀ ਸਹਾਇਤਾ ਕੀਤੀ। 14 ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ। 15 ਤੁਸੀਂ ਨੇਕ ਲੋਕਾਂ ਦੇ ਘਰੀ ਫ਼ਤਿਹ ਦਾ ਜਸ਼ਨ ਸੁਣ ਸਕਦੇ ਹੋ। ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ। 16 ਯਹੋਵਾਹ ਦੇ ਹੱਥ ਜਿੱਤ ਵਿੱਚ ਉਠੇ ਹੋਏ ਹਨ, ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ। 17 ਮੈਂ ਜੀਵਾਂਗਾ, ਮਰਾਂਗਾ ਨਹੀਂ ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ। 18 ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ। ਪਰ ਉਸਨੇ ਮੈਨੂੰ ਮਰਨ ਨਹੀਂ ਦਿੱਤਾ ਸੀ। 19 ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ। 20 ਉਹ ਦਰਵਾਜੇ ਯਹੋਵਾਹ ਦੇ ਹਨ। ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸਕਦੇ ਹਨ। 21 ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ। ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ। 22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ। 23 ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ ਕਿ ਇਹ ਗੱਲ ਵਿਸਮਾਦ ਭਰੀ ਹੈ। 24 ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ। ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ! 25 ਲੋਕਾਂ ਆਖਿਆ, "ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਅਸਾਂ ਨੂੰ ਬਚਾਇਆ! 26 ਯਹੋਵਾਹ ਦਾ ਨਾਮ ਲੈਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ। ਜਾਜਕਾਂ ਨੇ ਜਵਾਬ ਦਿੱਤਾ, ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।" 27 ਯਹੋਵਾਹ ਹੀ ਪਰਮੇਸ਼ੁਰ ਹੈ। ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ। ਬਲੀ ਲਈ ਲੇਲਾ ਬੰਨ੍ਹ ਦਿਉ, "ਅਤੇ ਇਸਨੂੰ ਚੁੱਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ। 28 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। 29 ਯਹੋਵਾਹ ਦੀ ਉਸਤਤਿ ਕਰੋ ਕਿਉਂ ਜੁ ਉਹ ਸ਼ੁਭ ਹਾਯ। ਉਸਦਾ ਸੱਚਾ ਪਿਆਰ ਸਦੀਵੀ ਹੈ।

119:1 ਸ਼ੁਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿਖਿਆਵਾਂ ਉੱਤੇ ਚੱਲਦੇ ਹਨ। 2 ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ। ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁਛਦੇ ਹਨ। 3 ਉਹ ਲੋਕ ਬੁਰੇ ਕੰਮ ਨਹੀਂ ਕਰਦੇ, ਉਹ ਯਹੋਵਾਹ ਨੂੰ ਮੰਨਦੇ ਹਨ। 4 ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ। ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ। 5 ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮਂਨਾਗਾ, ਯਹੋਵਾਹ। 6 ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ। ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ। 7 ਫ਼ੇਰ ਮੈਂ ਸੱਚ ਮੁੱਚ ਤੁਹਾਡਾ ਮਾਣ ਕਰ ਸਕਾਂਗਾ। ਜਦੋਂ ਮੈਂ ਤੁਹਾਡੀ ਨਿਰਪਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ। 8 ਯਹੋਵਾਹ, ਮੈਂ ਤੁਹਾਡੇ ਆਦੇਸ਼ ਮਂਨਾਗਾ। ਇਸ ਲਈ ਕਿਰਪਾ ਕਰਕੇ ਮੈਨੂੰ ਛੱਡਕੇ ਨਾ ਜਾਵੋ। 9 ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿਖਿਆਵਾਂ ਉੱਤੇ ਚੱਲਦਿਆਂ, ਸ਼ੁਧ ਜੀਵਨ ਕਿਵੇਂ ਜਿਉਂ ਸਕਦਾ ਹੈ? 10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ। 11 ਮੈਂ ਤੁਹਾਡੀਆਂ ਸਿਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸਕਾਂ। 12 ਹੇ ਯਹੋਵਾਹ, ਤੂੰ ਧੰਨ ਹੈਂ, ਮੈਨੂੰ ਆਪਣੇ ਨੇਮ ਸਿਖਾ। 13 ਮੈਂ ਤੁਹਾਡੇ ਸਿਆਣੇ ਨਿਰਣਿਆ ਬਾਰੇ ਗੱਲਾਂ ਕਰਾਂਗਾ। 14 ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ ਸਭ ਕਾਸੇ ਨਾਲੋਂ ਵਧੇਰੇ ਚੰਗਾ ਲੱਗਦਾ ਹੈ। 15 ਮੈਂ ਤੁਹਾਡੇ ਅਸੂਲਾਂ ਬਾਰੇ ਚਰਚਾ ਕਰਦਾ ਹਾਂ। ਮੈਂ ਤੁਹਾਡੀ ਜੀਵਨ ਜਾਂਚ ਉੱਤੇ ਚੱਲਦਾ ਹਾਂ। 16 ਮੈਨੂੰ ਤੁਹਾਡੇ ਨੇਮ ਪਸੰਦ ਹਨ। ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ। 17 ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ। ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ। 18 ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ। ਮੈਨੂੰ ਤੁਹਾਡੀਆਂ ਸਿਖਿਆਵਾਂ ਅੰਦਰ ਝਾਕਣ ਦਿਉ। ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪਢ਼ਨ ਦਿਉ ਜੋ ਤੁਸਾਂ ਨੇ ਕੀਤੇ ਸਨ। 19 ਮੈਂ ਇਸ ਧਰਤੀ ਉੱਤੇ ਅਜਨਬੀ ਸਾਂ। ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿਖਿਆਵਾਂ ਨਾ ਛੁਡਾਉ। 20 ਮੈਂ ਹਰ ਵੇਲੇ ਤੁਹਾਡੇ ਨਿਰਣਿਆਂ ਦਾ ਅਧਿਐਨ ਕਰਨਾ ਚਾਹੁੰਦਾ ਹਾਂ। 21 ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ। ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ। 22 ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ। ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ। 23 ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ। ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ। ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ। 24 ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ। ਇਹ ਮੈਨੂੰ ਨੇਕ ਸਲਾਹ ਦਿੰਦਾ ਹੈ। 25 ਮੈਂ ਛੇਤੀ ਹੀ ਮਰ ਜਾਵਾਂਗਾ। ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ। 26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ। ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿਖਾਉ। 27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ। 28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ, ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ। 29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ। ਆਪਣੀਆਂ ਸਿਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ। 30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ। ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪਢ਼ਦਾ ਹਾਂ। 31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ। ਮੈਨੂੰ ਨਿਰਾਸ਼ ਨਾ ਕਰੋ। 32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮਂਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ। 33 ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿਖਿਆ ਦੇਵੋ, ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ। 34 ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿਖਿਆਵਾਂ ਮਂਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮਂਨਾਗਾ। 35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ। ਮੈਂ ਸੱਚ ਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ। 36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ? 37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ। ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ। 38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ ਤਾਂ ਜੋ ਲੋਕ ਤੁਹਾਡਾ ਆਦਰ ਕਰਨ। 39 ਯਹੋਵਾਹ, ਸ਼ਰਮਿਂਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ। ਤੁਹਾਡੇ ਸਿਆਣੇ ਨਿਰਣੇ ਸ਼ੁਭ ਹਨ। 40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇਛਾ ਕਰਦਾ ਹਾਂ, ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ। 41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ। ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ। 42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ। ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ। ਮੈਨੂੰ ਸੱਚ ਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ। 43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿਖਿਆਵਾਂ ਬਾਰੇ ਬੋਲਣ ਦਿਉ। ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਰਣਿਆਂ ਉੱਤੇ ਨਿਰਭਰ ਕਰਦਾ ਹਾਂ। 44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿਖਿਆਵਾਂ ਉੱਤੇ ਚੱਲਾਂਗਾ। 45 ਤਾਂ ਜੋ ਮੈਂ ਮੁਕਤ ਹੋ ਜਾਵਾ। ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ। 46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ। 47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ। ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ। 48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ। ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ। 49 ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ। ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ। 50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ। ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ। 51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰਂਤਰ ਬੇਇੱਜ਼ਤ ਕੀਤਾ। ਪਰ ਮੈਂ ਤੁਹਾਡੀਆਂ ਸਿਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ। 52 ਮੈਂ ਸਦਾ ਤੁਹਾਡੇ ਸਿਆਣੇ ਨਿਰਣੇ ਯਾਦ ਕਰਦਾ ਹਾਂ। ਯਹੋਵਾਹ, ਤੁਹਾਡੇ ਸਿਆਣੇ ਨਿਰਣੇ ਮੈਨੂੰ ਸੁਕੂਨ ਦਿੰਦੇ ਹਨ। 53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ ਤੁਹਾਡੀਆਂ ਸਿਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ। 54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ। 55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ। ਅਤੇ ਮੈਂ ਤੁਹਾਡੀਆਂ ਸਿਖਿਆਵਾਂ ਨੂੰ ਯਾਦ ਕਰਦਾ ਹਾਂ। 56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ। 57 ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ। 58 ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ। ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ। 59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ। 60 ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ। 61 ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ। ਪਰ ਮੈਂ ਤੁਹਾਡੀਆਂ ਸਿਖਿਆਵਾਂ ਨਹੀਂ ਭੁਲਿਆ, ਯਹੋਵਾਹ। 62 ਅਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਰਣਿਆ ਦਾ ਸ਼ੁਕਰਾਨਾ ਕਰਨ ਲਈ ਉਠਦਾ ਹਾਂ। 63 ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ। ਮੈਂ ਹਰ ਉਸ ਬੰਦੇ ਦਾ ਮਿਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ। 64 ਯਹੋਵਾਹ, ਧਰਤ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ। ਮੈਨੂੰ ਆਪਣੇ ਨੇਮ ਸਿਖਾਉ। 65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ। ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ। 66 ਯਹੋਵਾਹ, ਮੈਨੂੰ ਸਿਆਣੇ ਨਿਰਣੇ ਕਰਨ ਲਈ ਗਿਆਨ ਪ੍ਰਦਾਨ ਕਰੋ। ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ। 67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ। ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ। 68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ। ਮੈਨੂੰ ਆਪਣੇ ਨੇਮ ਸਿਖਾਉ। 69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ। ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ। 70 ਬਹੁਤ ਲੋਕ ਮੂਰਖ ਹਨ। ਪਰ ਮੈਨੂੰ ਤੁਹਾਡੀਆਂ ਸਿਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ। 71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ। ਮੈਂ ਤੁਹਾਡੇ ਨੇਮ ਸਿਖੋ। 72 ਯਹੋਵਾਹ, ਤੁਹਾਡੀਆਂ ਸਿਖਿਆਵਾ ਮੇਰੇ ਲਈ ਸ਼ੁਭ ਹਨ। ਉਹ ਸੋਨੇ ਚਾਂਦੀ ਦੇ ਹਜ਼ਾਰ ਸਿਕਿਆਂ ਨ੍ਨਾਲੋਂ ਬਿਹਤਰ ਹਨ। 73 ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ। ਆਪਣੇ ਆਦੇਸ਼ਾ ਨੂੰ ਸਿਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ। 74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ। ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ। 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ। 76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ। ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ। 77 ਯਹੋਵਾਹ, ਮੈਨੂੰ ਸਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ। ਮੈਂ ਸੱਚ ਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ। 78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ। ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ। 79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ, ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸਕਣ। 80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ। ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ। 81 ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰਖਦਾ ਹਾਂ। 82 ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ। ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ। ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ। 83 ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸਕ ਹਾਂ। 84 ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ? ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ। 85 ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ। ਅਤੇ ਇਹ ਤੁਹਾਡੀਆਂ ਸਿਖਿਆਵਾਂ ਦੇ ਖਿਲਾਫ਼ ਹੈ। 86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸਕਦੇ ਹਨ। ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ ਮੇਰੀ ਮਦਦ ਕਰੋ। 87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ। ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ। 88 ਯਹੋਵਾਹ, ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਜਿਉਣ ਦਿਉ। ਮੈਂ ਉਹੀ ਕਰਾਂਗਾ ਜੋ ਤੁਸੀਂ ਆਖੋਂਗੇ। 89 ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ। ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ। 90 ਤੁਸੀਂ ਸਦਾ-ਸਦਾ ਲਈ ਵਫ਼ਾਦਾਰ ਹੋ। ਯਹੋਵਾਹ, ਤੁਸੀਂ ਧਰਤੀ ਨੂੰ ਸਾਜਿਆ ਅਤੇ ਇਹ ਹਾਲੇ ਵੀ ਖਲੋਤੀ ਹੈ। 91 ਇਹ ਹਾਲੇ ਵੀ ਤੁਹਾਡੇ ਨੇਮਾਂ ਕਾਰਣ ਖਲੋਤੀ ਹੈ। ਕਿਉਂਕਿ ਇਹ ਉਨ੍ਹਾਂ ਨੂੰ ਇੱਕ ਗੁਲਾਮ ਵਾਂਗ ਮਂਨਦੀ ਹੈ। 92 ਜੇ ਤੁਹਾਡੀਆਂ ਸਿਖਿਆਵਾਂ ਮੇਰੇ ਲਈ ਦੋਸਤਾਂ ਵਾਂਗ ਨਾ ਹੁੰਦੀਆਂ। ਤਾਂ ਮੇਰੇ ਦੁੱਖਾਂ ਨੇ ਮੈਨੂੰ ਤਬਾਹ ਕਰ ਦਿੱਤਾ ਹੁੰਦਾ। 93 ਯਹੋਵਾਹ, ਮੈਂ ਕਦੇ ਵੀ ਤੁਹਾਡੇ ਆਦੇਸ਼ਾਂ ਨੂੰ ਨਹੀਂ ਭੁੱਲਾਂਗਾ ਕਿਉਂਕਿ ਇਹ ਮੈਨੂੰ ਜਿਉਣ ਦਿੰਦੇ ਹਨ। 94 ਯਹੋਵਾਹ, ਮੈਂ ਤੁਹਾਡਾ ਹਾਂ, ਇਸ ਲਈ ਮੈਨੂੰ ਬਚਾਉ! ਕਿਉਂ? ਕਿਉਂਕਿ ਮੈਂ ਤੁਹਾਡੇ ਆਦੇਸ਼ ਮੰਨਣ ਦੀਆਂ ਸਖਤ ਕੋਸ਼ਿਸ਼ਾਂ ਕਰਦਾ ਹਾਂ। 95 ਬੁਰੇ ਲੋਕਾਂ ਨੇ ਮੈਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ। ਪਰ ਤੁਹਾਡੇ ਕਰਾਰ ਨੇ ਮੈਨੂੰ ਸਿਆਣਾ ਬਣਾ ਦਿੱਤਾ। 96 ਹਰ ਚੀਜ਼ ਦੀ ਹਦ੍ਦ ਹੁੰਦੀ ਹੈ, ਪਰ ਤੁਹਾਡੇ ਨੇਮ ਦੀ ਨਹੀਂ। 97 ਆਹਾ, ਮੈਂ ਤੁਹਾਡੀਆਂ ਸਿਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ। ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ। 98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ। 99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ। ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ। 100 ਮੈਂ ਬਜ਼ੁਰਗ ਆਗੂਆਂ ਨਾਲੋਂ ਵਧੇਰੇ ਸਮਝਦਾ ਹਾਂ। ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ। 101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰਖਦੇ ਹੋ। ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸਕਦਾ ਜੋ ਤੁਸੀਂ ਆਖਦੇ ਹੋ। 102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ, ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰਖਾਂਗਾ। 103 ਤੁਹਾਡੇ ਸ਼ਬਦ ਮੇਰੇ ਮੂੰਹ ਵਿਚਲੇ ਸ਼ਹਿਦ ਨਾਲੋਂ ਵੀ ਮਿਠੇ ਹਨ। 104 ਤੁਹਾਡੀਆਂ ਸਿਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ। ਇਸ ਲਈ ਮੈਂ ਝੂਠੀਆਂ ਸਿਖਿਆਵਾ ਨੂੰ ਨਫ਼ਰਤ ਕਰਦਾ ਹਾਂ। 105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ। 106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ। 107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ। ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸਕਾਂ। 108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ। ਅਤੇ ਮੈਨੂੰ ਆਪਣੇ ਨੇਮ ਸਿਖਾਉ। 109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ। ਪਰ ਮੈਂ ਤੁਹਾਡੀਆਂ ਸਿਖਿਆਵਾ ਨੂੰ ਨਹੀਂ ਭੁਲਿਆ ਹ੍ਹਾਂ। 110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ। 111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ। ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ। 112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ। 113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ। ਪਰ ਮੈਂ ਤੁਹਾਡੀਆਂ ਸਿਖਿਆਵਾ ਨੂੰ ਪਿਆਰ ਕਰਦਾ ਹਾਂ। 114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ। ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰਖਦਾ ਹਾਂ। 115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ। ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮਂਨਾਗਾ। 116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ। ਮੈਂ ਤੁਹਾਡੇ ਵਿੱਚ ਯਕੀਨ ਰਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ। 117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗ। 118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ। ਕਿਉਂ? ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ। 119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ। ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ। 120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ। ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ। 121 ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ। ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। 122 ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ। ਮੈਂ ਤੁਹਾਡਾ ਸੇਵਕ ਹਾਂ। ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ। 123 ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ, ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ। 124 ਮੈਂ ਤੁਹਾਡਾ ਸੇਵਕ ਹਾਂ। ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ, ਆਪਣੇ ਨੇਮ ਮੈਨੂੰ ਸਿਖਾਉ। 125 ਮੈਂ ਤੁਹਾਡਾ ਸੇਵਕ ਹਾਂ ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ। 126 ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ। ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ। 127 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਨੂੰ ਸ਼ੁਧਤਮ ਸੋਨੇ ਨਾਲੋਂ ਵਧੇਰੇ ਪਿਆਰ ਕਰਦਾ ਹਾਂ। 128 ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ ਮੈਂ ਝੂਠੀਆਂ ਸਿਖਿਆਵਾਂ ਨੂੰ ਨਫ਼ਰਤ ਕਰਦਾ ਹਾਂ। 129 ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ। ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ। 130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ। ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿਖਾ ਰਹੀ ਹੋਵੇ। ਤੁਹਾਡਾ ਸ਼ਬਦ ਸਿਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ। 131 ਯਹੋਵਾਹ, ਮੈਂ ਸੱਚ ਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ। ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ। 132 ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ। ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ। 133 ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ। ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ। 134 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ। ਅਤੇ ਮੈਂ ਤੁਹਾਡੇ ਆਦੇਸ਼ ਮਂਨਾਗਾ। 135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ ਅਤੇ ਮੈਨੂੰ ਆਪਣੇ ਨੇਮ ਸਿਖਾਉ। 136 ਮੈਂ ਅਥਰੂਆਂ ਦੇ ਦਰਿਆ ਵਹਾਏ ਹਨ ਕਿਉਂਕਿ ਲੋਕ ਤੁਹਾਡੀਆਂ ਸਿਖਿਆਵਾਂ ਨੂੰ ਨਹੀਂ ਮੰਨਦੇ। 137 ਯਹੋਵਾਹ, ਤੁਸੀਂ ਸ਼ੁਭ ਹੋ। ਅਤੇ ਤੁਹਾਡੇ ਨੇਮ ਨਿਰਪਖ ਹਨ। 138 ਤੁਸੀਂ ਕਰਾਰ ਵਿੱਚ ਸ਼ੁਭ ਨੇਮ ਦਿੱਤੇ ਹਨ। ਅਸੀਂ ਸੱਚ ਮੁੱਚ ਉਨ੍ਹਾਂ ਉੱਤੇ ਵਿਸ਼ਵਾਸ ਕਰ ਸਕਦੇ ਹਾਂ। 139 ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ। ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ। 140 ਸਾਡੇ ਕੋਲ ਪ੍ਰਮਾਣ ਹੈ ਕਿ ਅਸੀਂ ਤੁਹਾਡੇ ਸ਼ਬਦ ਉੱਤੇ ਵਿਸ਼ਵਾਸ ਕਰ ਸਕਦੇ ਹਾਂ, ਹੇ ਯਹੋਵਾਹ। ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ। 141 ਮੈਂ ਇੱਕ ਨੌਜਵਾਨ ਹਾਮ, ਅਤੇ ਲੋਕ ਮੇਰਾ ਆਦਰ ਨਹੀਂ ਕਰਦੇ ਪਰ ਮੈਂ ਤੁਹਾਡੇ ਆਦੇਸ਼ਾ ਨੂੰ ਨਹੀਂ ਭੁੱਲਦਾ। 142 ਯਹੋਵਾਹ, ਤੁਹਾਡੀ ਨੇਕੀ ਸਦਾ ਲਈ ਹੈ। ਅਤੇ ਤੁਹਾਡੀਆਂ ਸਿਖਿਆਵਾਂ ਉੱਪਰ ਵਿਸ਼ਵਾਸ ਕੀਤਾ ਜਾ ਸਕਦਾ ਹੈ। 143 ਮੈਂ ਮੁਸੀਬਤਾ ਅਤੇ ਔਖੇ ਵੇਲਿਆਂ ਵਿੱਚੋਂ ਦੀ ਨਿਕਲਿਆ ਹਾਂ। ਫ਼ੇਰ ਵੀ ਮੈਂ ਤੁਹਾਡੇ ਹੁਕਮਾਂ ਦਾ ਆਨੰਦ ਮਾਣਦਾ ਹਾਂ। 144 ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ। ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਤਾਂ ਜੋ ਮੈਂ ਜਿਉ ਸਕਾ। 145 ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ। ਮੈਨੂੰ ਉੱਤਰ ਦਿਉ। ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ। 146 ਯਹੋਵਾਹ, ਮੈਂ ਤੁਹਾਨੂੰ ਆਵਾਜ਼ ਦਿੰਦਾ ਹਾਂ ਮੈਨੂੰ ਬਚਾਉ! ਅਤੇ ਮੈਂ ਤੁਹਾਡੇ ਕਰਾਰ ਨੂੰ ਮਂਨਾਗਾ। 147 ਮੈਂ ਤੁਹਾਡੇ ਅੱਗੇ ਸਰਘੀ ਵੇਲੇ ਅਰਦਾਸ ਕਰਨ ਲਈ ਉਠਿਆ। ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ। 148 ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ ਰਾਤ ਭਰ ਜਾਗਦਾ ਰਿਹਾ। 149 ਆਪਣੇ ਸੱਚੇ ਪਿਆਰ ਨਾਲ ਮੇਰੀ ਪ੍ਰਾਰਥਨਾ ਸੁਣੋ, ਮੈਨੂੰ ਸੁਣੋ। ਸਿਰਫ਼ ਉਹੀ ਗੱਲਾਂ ਕਰੋ ਜਿਨ੍ਹਾਂ ਨੂੰ ਤੁਸੀਂ ਸਹੀ ਆਖਦੇ ਹੋ, ਅਤੇ ਮੈਨੂੰ ਜਿਉਣ ਦੇਵੋ। 150 ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਲੋਕ ਤੁਹਾਡੀਆਂ ਸਿਖਿਆਵਾਂ ਉੱਤੇ ਨਹੀਂ ਚੱਲਦੇ। 151 ਯਹੋਵਾਹ, ਤੁਸੀਂ ਮੇਰੇ ਨੇੜੇ ਹੋ। ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ। 152 ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿਖਿਆ ਸੀ ਕਿ ਤੁਹਾਡੀਆਂ ਸਿਖਿਆਵਾਂ ਸਦਾ ਰਹਿਣਗੀਆਂ। 153 ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ। ਮੈਂ ਤੁਹਾਡੀਆਂ ਸਿਖਿਆਵਾ ਨੂੰ ਭੁਲਿਆ ਨਹੀਂ ਹਾਂ। 154 ਯਹੋਵਾਹ, ਮੇਰੇ ਲਈ ਮੇਰੀ ਲਰਾਈ ਲੜੋ, ਅਤੇ ਮੈਨੂੰ ਬਚਾਉ। ਮੈਨੂੰ ਜਿਉਣ ਦਿਉ ਜਿਵੇਂ ਕਿ ਤੁਸੀਂ ਇਕਰਾਰ ਕੀਤਾ ਸੀ। 155 ਬੁਰੇ ਲੋਕ ਨਹੀਂ ਜਿੱਤਣਗੇ ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ। 156 ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ। ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾ। 157 ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ। 158 ਮੈਂ ਉਨ੍ਹਾਂ ਗਦ੍ਦਾਰਾਂ ਨੂੰ ਦੇਖਦਾ ਹਾਂ। ਉਹ ਤੁਹਾਡੇ ਸ਼ਬਦਾ ਨੂੰ ਨਹੀਂ ਮੰਨਦੇ ਹਨ। ਯਹੋਵਾਹ, ਅਤੇ ਮੈਂ ਇਸ ਨੂੰ ਨਫ਼ਰਤ ਕਰਦਾ ਹਾਂ। 159 ਦੇਖੋ, ਮੈਂ ਤੁਹਾਡੇ ਆਦੇਸ਼ਾ ਨੂੰ ਮੰਨਣ ਲਈ ਸਖਤ ਮਿਹਨਤ ਕਰਦਾ ਹਾਂ। ਯਹੋਵਾਹ, ਮੈਨੂੰ ਆਪਣੇ ਸਾਰੇ ਪਿਆਰ ਨਾਲ ਜਿਉਣ ਦਿਉ। 160 ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸਕਦਾ ਸੀ। ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ। 161 ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ। ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ। 162 ਯਹੋਵਾਹ, ਤੁਹਾਡਾ ਸ਼ਬਦ ਮੈਨੂੰ ਖੁਸ਼ੀ ਦਿੰਦਾ ਹੈ, ਉਸ ਬੰਦੇ ਜਿੰਨਾ ਖੁਸ਼, ਜਿਸਨੂੰ ਹੁਣੇ-ਹੁਣ ਵੱਡਾ ਖਜ਼ਾਨਾ ਮਿਲ ਗਿਆ ਹੋਵੇ। 163 ਮੈਂ ਝੂਠ ਨੂੰ ਨਫ਼ਰਤ ਕਰਦਾ ਹਾਂ, ਮੈਂ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਪਰ ਹੇ ਯਹੋਵਾਹ ਮੈਂ ਤੁਹਾਡੀਆਂ ਸਿਖਿਆਵਾ ਨੂੰ ਪਿਆਰ ਕਰਦਾ ਹਾਂ। 164 ਮੈਂ ਦਿਨ ਵਿੱਚ ਸੱਤ ਵਾਰੀ ਤੁਹਾਡੇ ਚੰਗੇ ਨੇਮਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ। 165 ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸਕੇਗਾ। 166 ਯਹੋਵਾਹ, ਮੈਂ ਤੁਹਾਡੇ ਵੱਲੋਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਤੁਹਾਡੇ ਆਦੇਸ਼ ਮਂਨੇ ਸਨ। 167 ਮੈਂ ਤੁਹਾਡੇ ਕਰਾਰ ਅਨੁਸਾਰ ਚਲਿਆ ਸ੍ਸਾਂ। ਯਹੋਵਾਹ, ਮੈਂ ਤੁਹਾਡੇ ਨੇਮਾਂ ਨੂੰ ਬਹੁਤ ਪਿਆਰ ਕਰਦਾ ਹਾਂ। 168 ਮੈਂ ਤੁਹਾਡੇ ਕਰਾਰ ਅਤੇ ਆਦੇਸ਼ਾ ਨੂੰ ਮੰਨਿਆ ਹੈ। ਯਹੋਵਾਹ, ਤੁਸੀਂ ਉਸ ਸਭ ਕੁਝ ਬਾਰੇ ਜਾਣਦੇ ਹੋ ਜੋ ਮੈਂ ਕੀਤਾ ਹੈ। 169 ਯਹੋਵਾਹ, ਮੇਰਾ ਖੁਸ਼ੀ ਭਰਿਆ ਗੀਤ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਸਿਆਣਾ ਇਕਰਾਰ ਕੀਤਾ ਸੀ। 170 ਯਹੋਵਾਹ, ਮੇਰੀ ਅਰਦਾਸ ਨੂੰ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਇਕਰਾਰ ਕੀਤਾ ਸੀ। 171 ਮੈਂ ਅਚਾਨਕ ਉਸਤਤਿ ਦੇ ਗੀਤ ਗਾਉਣ ਲੱਗਦਾ ਹਾਂ, ਕਿਉਂ ਕਿ ਤੁਸੀਂ ਮੈਨੂੰ ਆਪਣੇ ਨੇਮ ਸਿਖਾਏ ਸਨ। 172 ਮੈਨੂੰ ਤੁਹਾਡੇ ਸ਼ਬਦਾ ਨੂੰ ਗਾਉਣ ਦਿਉ। ਅਤੇ ਮੈਨੂੰ ਮੇਰਾ ਗੀਤ ਗਾਉਣ ਦਿਉ। ਯਹੋਵਾਹ, ਤੁਹਾਡੇ ਸਮੂਹ ਨੇਮ ਚੰਗੇ ਹਨ। 173 ਮੈਂ ਤੁਹਾਡੇ ਆਦੇਸ਼ਾ ਨੂੰ ਪਾਲਣ ਦੀ ਚੋਣ ਕੀਤੀ ਸੀ। ਇਸ ਲਈ ਮੇਰੇ ਕੋਲ ਪਹੁੰਚੇ ਅਤੇ ਮੇਰੀ ਮਦਦ ਕਰੋ। 174 ਯਹੋਵਾਹ, ਮੈਂ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਤੁਹਾਡੀਆਂ ਸਿਖਿਆਵਾ ਮੈਨੂੰ ਖੁਸ਼ੀ ਦਿੰਦੀਆਂ ਹਨ। 175 ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ। ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ। 176 ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ। ਮੇਰੀ ਤਲਾਸ਼ ਵਿੱਚ ਆਉ। ਯਹੋਵਾਹ, ਮੈਂ ਤੁਹਾਡਾ ਸੇਵਕ ਹਾਂ, ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁਲਿਆ ਨਹੀਂ ਹਾਂ।

120:1 ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸਨੇ ਮੈਨੂੰ ਬਚਾਇਆ। 2 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂਢ਼ ਬੋਲਿਆ ਹੈ। ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ। 3 ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ? 4 ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿਖਾ ਤੀਰ ਅਤੇ ਗਰਮ ਕੋਲੇ ਮਿਲਣਗੇ। 5 ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ। 6 ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁਕਿਆ ਹ੍ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ। 7 ਮੈਂ ਆਖਿਆ ਕਿ ਮੈਂ ਅਮਨ ਦੀ ਇਛਾ ਕਰਦਾ ਹਾਂ। ਫ਼ੇਰ ਵੀ ਉਹ ਯੁਧ ਚਾਹੁੰਦੇ ਹਨ।

121:1 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿਥੋਂ ਆਵੇਗੀ। 2 ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ। 3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰਖਿਅਕ ਸੌਵਗਾ ਨਹੀਂ। 4 ਇਸਰਾਏਲ ਦੇ ਰਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਁਦਾ ਨਹੀਂ। 5 ਯਹੋਵਾਹ ਤੁਹਾਡਾ ਰਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ। 6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸਕਦਾ। 7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ। 8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।

122:1 ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, "ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।" 2 ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ। 3 ਇਹ ਨਵਾਂ ਯਰੂਸ਼ਲਮ ਹੈ! ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ। 4 ਇੱਥੇ ਹੀ ਪਰਿਵਾਰਾ ਦੇ ਸਮੂਹ ਜਾਂਦੇ ਹਨ। ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ। ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ। 5 ਉਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ। ਉਥੇ ਉਹ ਲੋਕਾਂ ਦਾ ਨਿਰਣਾ ਕਰਨ ਲਈ ਤਖਤ ਸਥਾਪਿਤ ਕਰਦੇ ਹਨ। 6 ਸ਼ਾਂਤੀ ਲਈ ਯਰੂਸ਼ਲਮ ਵਿੱਚ ਅਰਦਾਸ ਕਰੋ, "ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ। ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ। ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰਖਿਆ ਮਿਲੇਗੀ।" 7 ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ, ਮੈਂ ਅਰਦਾਸ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ। 8 ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ, ਮੈਂ ਅਰਦਾਸ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।

123:1 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ। 2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ। 3 ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ। 4 ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।5ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾ ਸਹਾਰੀਆਂ ਹਨ।

124:1 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ। 2 ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ? 3 ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ। 4 ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ ਵਾਂਗ ਰੋਢ਼ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ। 5 ਉਹ ਲੋਕ ਸਾਡੀ ਧੌਣ ਤੱਕ ਚਢ਼ਦੇ ਪਾਣੀ ਵਾਂਗ ਹੁੰਦੇ ਅਤੇ ਸਾਨੂੰ ਡੋਬ ਦਿੰਦੇ। 6 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹਥੋਂ ਫ਼ੜੇ ਜਾਣ ਅਤੇ ਸਾਨੂੰ ਮਰਨ ਨਹੀਂ ਦਿੱਤਾ। 7 ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ। 8 ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

125:1 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ। 2 ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ। 3 ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ। 4 ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ। 5 ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।

126:1 ਜਦੋਂ ਇੱਕ ਵਾਰੇ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ। 2 ਅਸੀਂ ਹਸ੍ਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, "ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।" 3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ। 4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ। ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ। 5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ। 6 ਹੋ ਸਕਦਾ ਜਦੋਂ ਉਹ ਖੇਤਾ ਵੱਲ ਬੀਜ ਲੈਕੇ ਜਾਂਦਾ ਰੋਦਾ ਹੋਵੇ। ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈਕੇ ਆਉਂਦਾ ਹੋਵੇ।

127:1 ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਁਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ। 2 ਇਹ ਸਵੇਰੇ ਊਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁਤ੍ਤੇ ਪਏ ਹੁੰਦੇ ਹਨ। 3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ। 4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਸ਼ਕ੍ਰ ਵਿਚਲੇ ਤੀਰਾਂ ਵਰਗੇ ਹਨ। 5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ।6ਉਹ ਬੰਦਾ ਕਦੇ ਵੀ ਨਹੀਂ ਹਾਰੇਗਾ। ਉਸਦੇ ਪੁੱਤਰ ਆਮ ਰਸਤਿਆ ਉੱਤੇ ਉਸਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।

128:1 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ। 2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। 3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ। 4 ਯਹੋਵਾਹ ਸੱਚ ਮੁੱਚ ਇਸ ਤਰ੍ਹਾਂ ਆਪਣੇ ਪੈਰੇਕਾਰਾਂ ਨੂੰ ਅਸੀਸ ਦੇਵੇਗਾ। 5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ। 6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।

129:1 ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ। 2 ਮੇਰੀ ਸਾਰੀ ਉਮਰ ਵਿੱਚ ਬਹੁਤ ਸਾਰੇ ਦੁਸ਼ਮਣ ਸਨ, ਪਰ ਉਹ ਕਦੇ ਵੀ ਨਹੀਂ ਜਿੱਤ ਸਕਦੇ। 3 ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ। ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ। 4 ਪਰ ਚੰਗੇ ਯਹੋਵਾਹ ਨੇ ਮੇਰੇ ਫ਼ਂਦੇ ਕੱਟ ਦਿੱਤੇ, ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਦ ਕਰ ਦਿੱਤਾ। 5 ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ। ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ। 6 ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ। ਇਹ ਘਾਹ ਵਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ। 7 ਕੋਈ ਕਾਮਾ ਉਸ ਘਾਹ ਨੂੰ ਮੁਠੀ ਭਰ ਨਹੀਂ ਲੈ ਸਕਦਾ। ਇਹ ਇੱਕ ਢੇਰੀ ਲਈ ਵੀ ਕਾਫ਼ੀ ਨਹੀਂ ਹੈ। 8 ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ, "ਯਹੋਵਾਹ ਤੁਹਾਨੂੰ ਅਸੀਸ ਦੇਵੇ।" ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, "ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।"

130:1 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦ੍ਦਦ ਲਈ ਪੁਕਾਰ ਰਿਹਾ ਹਾਂ। 2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ। 3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚ ਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ। 4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ। 5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ। 6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ। 7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ। ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।

131:1 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ। 2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ। 3 ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।4ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।

132:1 ਯਹੋਵਾਹ, ਯਾਦ ਕਰੋ ਕਿ ਦਾਊਦ ਨੇ ਕਿਵੇਂ ਦੁੱਖ ਭੋਗਿਆ ਸੀ। 2 ਦਾਊਦ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਨਾਲ ਖਾਸ ਇਕਰਾਰ ਕੀਤਾ ਸੀ। 3 ਦਾਊਦ ਨੇ ਆਖਿਆ, "ਮੈਂ ਆਪਣੇ ਘਰ ਅੰਦਰ ਨਹੀਂ ਜਾਵਾਂਗਾ, ਮੈਂ ਆਪਣੇ ਬਿਸਤਰ ਉੱਤੇ ਨਹੀਂ ਲੇਟਾਗਾ। 4 ਮੈਂ ਸੌਵਾਂਗਾ ਨਹੀਂ ਮੈਂ ਆਪਣੀਆਂ ਅੱਖਾਂ ਨੂੰ ਅਰਾਮ ਨਹੀਂ ਦੇਵਾਂਗਾ। 5 ਮੈਂ ਉਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਾਂਗਾ ਜਦੋਂ ਤੀਕ ਮੈਂ ਯਹੋਵਾਹ ਲਈ ਘਰ ਨਹੀਂ ਲਭਦਾ। ਯਾਕੂਬ ਦੇ ਪਰਮੇਸ਼ੁਰ ਲਈ ਇੱਕ ਸ਼ਕਤੀਸ਼ਾਲੀ ਘਰ!" 6 ਅਸੀਂ ਇਸ ਬਾਰੇ ਅਫ਼ਰਾਥਾਹ ਵਿੱਚ ਸੁਣਿਆ। ਅਸੀਂ ਕਰਾਰ ਦੇ ਪਵਿੱਤਰ ਸੰਦੂਕ ਨੂੰ ਕੀਰਿਥ-ਯਾਅਰ ਦੇ ਪਹਾੜੀ ਖੇਤਾਂ ਵਿੱਚ ਲਭ ਲਿਆ। 7 ਆਓ ਅਸੀਂ ਪਵਿੱਤਰ ਤੰਬੂ ਅੰਦਰ ਚੱਲੀਏ। ਅਸੀਂ ਉਸ ਚੌਂਕੀ ਕੋਲ ਉਪਾਸਨਾ ਕਰੀਏ ਜਿਥੇ ਪਰਮੇਸ਼ੁਰ ਆਪਣੇ ਕਦਮ ਰਖਦਾ ਹੈ। 8 ਯਹੋਵਾਹ, ਆਪਣੇ ਆਸਣ ਤੋਂ ਉਠੋ! ਯਹੋਵਾਹ, ਤੁਸੀਂ ਅਤੇ ਤੁਹਾਡਾ ਸ਼ਕਤੀਸ਼ਾਲੀ ਬਕਸਾ ਉਠੋ। 9 ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ। ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ। 10 ਆਪਣੇ ਸੇਵਕ ਦਾਊਦ ਦੇ ਭਲੇ ਲਈ, ਆਪਣੇ ਚੁਣੇ ਹੋਏ ਰਾਜੇ ਨੂੰ ਰਦ੍ਦ ਨਾ ਕਰੋ। 11 ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ। ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ। ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ। 12 ਯਹੋਵਾਹ ਨੇ ਆਖਿਆ, "ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿਖਿਆ ਦਿੰਦਾ ਹਾਂ। ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।" 13 ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ। 14 ਯਹੋਵਾਹ ਨੇ ਆਖਿਆ, "ਸਦਾ-ਸਦਾ ਲਈ ਮੇਰਾ ਇਹੀ ਸਥਾਨ ਹੋਵੇਗਾ ਮੈਂ ਇਸ ਥਾਂ ਨੂੰ ਚੁਣਦਾ ਹਾਂ ਜਿਥੇ ਮੈਂ ਹੋਵਾਂਗਾ। 15 ਮੈਂ ਇਸ ਸ਼ਹਿਰ ਨੂੰ ਚੋਖੇ ਭੋਜਨ ਦੀ ਅਸੀਸ ਦੇਵਾਂਗਾ। ਤਾਂ ਜੋ ਗਰੀਬ ਲੋਕਾਂ ਕੋਲ ਖਾਣ ਲਈ, ਚੋਖਾ ਹੋਵੇਗਾ। 16 ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ। ਅਤੇ ਮੇਰੇ ਅਨੁਯਾਈ ਉਥੇ ਬਹੁਤ ਖੁਸ਼ ਹੋਣਗੇ। 17 ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ। ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ। 18 ਮੈਂ ਦਾਊਦ ਦੇ ਦੁਸ਼ਮਣਾਂ ਨੂੰ ਸ਼ਰਮ ਨਾਲ ਢਕ ਦਿਆਂਗਾ। ਪਰ ਮੈਂ ਦਾਊਦ ਦੇ ਪਰਿਵਾਰ ਨੂੰ ਵਧਾ ਦੇਵਾਂਗਾ।

133:1 ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸਂਨਤਾ ਭਰੀ ਗੱਲ ਹੈ ਜਦੋਂ ਸੱਚ ਮੁੱਚ ਭਰਾ ਇਕਠੇ ਹੋਕੇ ਮਿਲ-ਬੈਠਦੇ ਹਨ। 2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸਦੇ ਖਾਸ ਵਸਤਰਾਂ ਵਿੱਚ ਵਗਦਾ ਹੈ। 3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ।4ਕਿਉਂ? ਕਿਉਂਕਿ ਇਹ ਸੀਯੋਨ ਹੀ ਸੀ ਜਿਸਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।

134:1 ਯਹੋਵਾਹ ਦੀ ਉਸਤਤਿ ਕਰੋ, ਉਸਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ। 2 ਸੇਵਕੋ, ਆਪਣੇ ਹੱਥ ਉਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ। 3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

135:1 ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! 2 ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ। 3 ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ। 4 ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ। 5 ਮੈਂ ਜਾਣਦਾ ਯਹੋਵਾਹ ਮਹਾਨ ਹੈ! ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵਧੇਰੇ ਮਹਾਨ ਹੈ। 6 ਯਹੋਵਾਹ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ। 7 ਪਰਮੇਸ਼ੁਰ ਸਾਰੀ ਧਰਤ ਉੱਤੇ ਬਦ੍ਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ। 8 ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਲੇਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ। 9 ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਿਆ। 10 ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ। 11 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ। 12 ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ। 13 ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ। 14 ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ। 15 ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ। 16 ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸਕਦੇ ਸਨ, ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸਕਦੀਆਂ ਸਨ। 17 ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸਕਦੇ ਸਨ, ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸਕਦੇ ਸਨ। 18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ। ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ। 19 ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! 20 ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ। 21 ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸਦੇ ਘਰ, ਯਰੂਸ਼ਲਮ ਤੋਂ ਯਹੋਵਾਹ ਦੀ ਉਸਤਤਿ ਕਰੋ।

136:1 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਸ਼ੁਭ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸ ਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 5 ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 7 ਪਰਮੇਸ਼ੁਰ ਦੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 10 ਪਰਮੇਸ਼ੁਰ ਨੇ, ਮਿਸਰ ਵਿੱਚ ਪਲੇਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 17 ਪਰਮੇਸ਼ੁਰ ਨੇ ਬਲਵਾਨ ਰਾਜਿਆ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 19 ਪਰਮੇਸ਼ੁਰ ਨੇ ਅਮੋਰੀਆ ਦੇ ਰਾਜੇ ਸੀਹੋਨ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ। 26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।

137:1 ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ। 2 ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ। 3 ਬੇਬੀਲੋਨ ਵਿੱਚ ਜਿਨ੍ਹਾਂ ਲੋਕਾਂ ਨੇ ਸਾਨੂੰ ਫ਼ੜਿਆ ਸੀ, ਸਾਨੂੰ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਖੁਸ਼ੀ ਭਰੇ ਗੀਤ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਸੀਯੋਨ ਬਾਰੇ ਗੀਤ ਗਾਉਣ ਲਈ ਆਖਿਆ। 4 ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ ਦੇ ਗੀਟ ਨਹੀਂ ਗਾ ਸਕਦੇ। 5 ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾ। ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਗਾ। 6 ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ। 7 ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ। 8 ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ। 9 ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬਚਿਆ ਨੂੰ ਫ਼ੜ ਲੈਂਦਾ ਹੈ। ਅਤੇ ਉਨ੍ਹਾਂ ਨੂੰ ਚੱਟਾਨ ਉਤੇ ਪਟਕਾ ਮਾਰਦਾ ਹੈ।

138:1 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਮ੍ਹਣੇ ਤੇਰੇ ਗੀਤ ਗਾਵਾਂਗਾ। 2 ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈ ਹੁਣ ਤੂੰ ਇਸਨੂੰ ਹੋਰ ਵੀ ਮਹਾਣ ਬਣਾ ਦਿੱਤਾ ਹੈ। 3 ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ। ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ। 4 ਯਹੋਵਾਹ, ਧਰਤ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ। ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ। 5 ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ। ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ। 6 ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ। ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ। ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ। ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ। 7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾ ਤਾਂ ਮੈਨੂੰ ਜਿੰਦਾ ਰਖੀ। ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ। 8 ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ। ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ। ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।

139:1 ਯਹੋਵਾਹ, ਤੁਸੀਂ ਮੈਨੂੰ ਪਰਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। 2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿਚਾਰ ਜਾਣਦੇ ਹੋ। 3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿਥੇ ਜਾ ਰਿਹਾ ਹੈ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ। 4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ। 5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਮ੍ਹਣੇ ਅਤੇ ਮੇਰੇ ਪਿਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰਖਦੇ ਹੋ। 6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸਨੂੰ ਸਮਝਣਾ ਬਹੁਤ ਮੁਸ਼ਕਿਲ ਹੈ। 7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿਥੇ ਵੀ ਮੈਂ ਜਾਂਦਾ ਹਾਂ। ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸਕਦਾ। 8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉਥੇ ਹੁੰਦੇ ਹੋ। 9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿਥੋ ਸੂਰਜ ਉੱਗਦਾ ਹੈ। ਤੁਸੀਂ ਉਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪਛਮ ਵਿੱਚ ਜਾਂਦਾ ਹਾਂ ਤੁਸੀਂ ਉਥੇ ਹੁੰਦੇ ਹੋ। 10 ਉਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ। ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ। 11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾ, "ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਊਁ ਛੁਪਾ ਲਵੇਗਾ।" 12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ। 13 ਤੁਸੀਂ ਮੇਰੇ ਅੰਗਾ ਨੂੰ ਇਕਸਾਥ ਬੁਣਿਆ ਅਤੇ ਮਾਸ ਨਾਲ ਢਕਿਆ ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ। 14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ। 15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵਧਦਿਆ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ। 16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ। 17 ਮੇਰੇ ਲਈ ਤੁਹਾਡੇ ਵਿਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ! 18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵਧੇਰੇ ਹੁੰਦੇ। 19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ। 20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ। 21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ। 22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ। 23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁਝ ਲਵੋ। ਮੇਰੀ ਪਰਖ ਕਰੋ ਅਤੇ ਮੇਰੇ ਵਿਚਾਰ ਜਾਣ ਲਵੋ। 24 ਵੇਖੋ ਕਿਤੇ ਮੇਰੇ ਵਿਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।

140:1 ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ। 2 ਉਹ ਲੋਕ ਮੰਦੀਆਂ ਯੋਜਨਾਵਾਂ ਬਨਾਉਂਦੇ ਹਨ। ਉਹ ਲੋਕ ਹਰ ਵੇਲੇ ਲੜਾਈਆਂ ਛੇੜਦੇ ਹਨ। 3 ਉਨ੍ਹਾਂ ਦੀਆਂ ਜੀਭਾ ਜ਼ਹਿਰੀਲੇ ਸੱਪਾਂ ਵਰਗੀਆਂ ਹਨ। ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ। 4 ਯਹੋਵਾਹ, ਮੈਨੂੰ ਬਦ ਲੋਕਾਂ ਤੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ। ਉਹ ਲੋਕ ਮੇਰਾ ਪਿੱਛਾ ਕਰਦੇ ਹਨ ਅਤੇ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰਦੇ ਹਨ। 5 ਉਹ ਗੁਮਾਨੀ ਲੋਕ ਮੇਰੇ ਲਈ ਫ਼ਂਦੇ ਲਾਉਂਦੇ ਹਨ। ਉਹ ਮੈਨੂੰ ਫ਼ੜਨ ਲਈ ਜਾਲ ਲਾਉਂਦੇ ਹਨ। ਉਹ ਮੇਰੇ ਰਾਹ ਵਿੱਚ ਫ਼ਂਦਾ ਲਾਉਂਦੇ ਹਨ। 6 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ। ਯਹੋਵਾਹ ਮੇਰੀ ਅਰਦਾਸ ਸੁਣੋ। 7 ਯਹੋਵਾਹ, ਤੁਸੀਂ ਮੇਰੇ ਸ਼ਕਤੀਸ਼ਾਲੀ ਮਾਲਕ ਹੋ। ਤੁਸੀਂ ਮੇਰੇ ਮੁਕਤੀਦਾਤਾ ਹੋ। ਤੁਸੀਂ ਯੁਧ ਵਿੱਚ ਮੇਰੇ ਸਿਰ ਦੀ ਰੱਖਿਆ ਕਰ ਰਹੇ ਟੋਪ ਵਾਂਗ ਹੋ। 8 ਯਹੋਵਾਹ, ਉਹ ਲੋਕ ਬਦ ਹਨ। ਉਨ੍ਹਾਂ ਨੂੰ ਉਹ ਨਾ ਦਿਉ ਜੋ ਉਹ ਮੰਗਦੇ ਹਨ। ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਾ ਹੋਣ ਦਿਉ। 9 ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ। ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ। 10 ਉਨ੍ਹਾਂ ਦੇ ਸਿਰਾਂ ਉੱਤੇ ਭਖਦੇ ਕੋਲੇ ਵਰਸਾਉ। ਮੇਰੇ ਦੁਸ਼ਮਣਾਂ ਨੂੰ ਅੱਗ ਵਿੱਚ ਸੁੱਟ ਦਿਉ। ਉਨ੍ਹਾਂ ਨੂੰ ਖਾਈ (ਕਬਰ) ਵਿੱਚ ਸੁੱਟ ਦਿਉ ਜਿਥੋ ਉਹ ਕਦੇ ਵੀ ਨਾ ਨਿਕਲ ਸਕਣ। 11 ਯਹੋਵਾਹ, ਉਨ੍ਹਾਂ ਝੂਠਿਆ ਨੂੰ ਨਾ ਜਿਉਣ ਦਿਉ। ਉਨ੍ਹਾਂ ਮੰਦੇ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। 12 ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪਖ ਹੋਕੇ ਗਰੀਬ ਲੋਕਾਂ ਬਾਰੇ ਨਿਰਣਾ ਕਰੇਗਾ। ਪਰਮੇਸ਼ੁਰ ਬੇਸਹਾਰਿਆ ਦੀ ਮਦਦ ਕਰੇਗਾ। 13 ਨੇਕ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨਗੇ, ਯਹੋਵਾਹ। ਨੇਕ ਲੋਕ ਤੁਹਾਡੀ ਉਪਾਸਨਾ ਕਰਨਗੇ।

141:1 ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ। ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਅਰਦਾਸ ਕਰ ਰਿਹਾ ਹੋਵਾ। ਛੇਤੀ ਕਰੋ ਅਤੇ ਮੇਰੀ ਮਦਦ ਕਰੋ। 2 ਯਹੋਵਾਹ, ਮੇਰੀ ਅਰਦਾਸ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ। 3 ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵਸ੍ਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ। ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ। 4 ਮੈਨੂੰ ਮੰਦੇ ਅਮਲ ਕਰਨ ਦੀ ਇਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ। 5 ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ। 6 ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ। 7 ਲੋਕੀ ਖੁਦਾਈ ਕਰਦੇ ਹਨ ਅਤੇ ਧਰਤ ਉੱਤੇ ਹਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿਂਡ ਜਾਣਗੀਆਂ। 8 ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ। 9 ਮੰਦੇ ਲੋਕਾਂ ਨੇ ਮੇਰੇ ਬਾਰੇ ਫ਼ਂਦੇ ਲਾਏ ਹੋਏ ਹਨ! ਮੈਨੂੰ ਉਨ੍ਹਾਂ ਦੇ ਫ਼ੰਦਿਆਂ ਵਿੱਚ ਨਾ ਫ਼ਸਣ ਦਿਉ। ਉਨ੍ਹਾਂ ਨੂੰ ਮੈਨੂੰ ਨਾ ਫ਼ਸਾਉਣ ਦਿਉ। 10 ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।

142:1 ਮੈਂ ਮਦਦ ਵਾਸਤੇ ਯਹੋਵਾਹ ਨੂੰ ਪੁਕਾਰਾਂਗਾ। ਮੈਂ ਯਹੋਵਾਹ ਅੱਗੇ ਅਰਦਾਸ ਕਰਾਂਗਾ। 2 ਮੈਂ ਯਹੋਵਾਹ ਨੂੰ ਆਪਣੀਆਂ ਸਮਸਿਆਵਾਂ ਬਾਰੇ ਦੱਸਾਂਗਾ। ਮੈਂ ਯਹੋਵਾਹ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸਾਂਗਾ। 3 ਮੇਰੇ ਦੁਸ਼ਮਣਾ ਨੇ ਮੇਰੇ ਲਈ ਫ਼ਂਦਾ ਲਾਇਆ ਹੈ। ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਪਰ ਯਹੋਵਾਹ ਜਾਣਦਾ ਹੈ ਕਿ ਮੇਰੇ ਨਾਲ ਕੀ ਵਾਪਰ ਰਿਹਾ ਹੈ। 4 ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। 5 ਇਸ ਲਈ ਮੈਂ ਰੋ-ਰੋ ਕੇ ਯਹੋਵਾਹ ਅੱਗੇ ਮਦਦ ਲਈ ਅਰਦਾਸ ਕਰਦਾ ਹਾਂ। ਯਹੋਵਾਹ ਤੁਸੀਂ ਮੇਰਾ ਸੁਰਖਿਅਤ ਟਿਕਾਣਾ ਹੋ। ਯਹੋਵਾਹ, ਤੁਸੀਂ ਮੈਨੂੰ ਜਿਉਂਦਾ ਰਹਿਣ ਦੇ ਸਕਦੇ ਹੋ। 6 ਯਹੋਵਾਹ, ਮੇਰੀ ਅਰਦਾਸ ਕਰੋ। ਮੈਨੂੰ ਤੁਹਾਡੀ ਬਹੁਤ ਲੋੜ ਹੈ। ਮੈਨੂੰ ਲੋਕਾਂ ਕੋਲੋ ਬਚਾਉ ਜਿਹੜੇ ਮੇਰਾ ਪਿੱਛਾ ਕਰ ਰਹੇ ਹਨ। ਉਹ ਲੋਕ ਮੇਰੇ ਕੋਲੋਂ ਤਾਕਤਵਰ ਹਨ। 7 ਇਸ ਫ਼ਂਦੇ ਵਿੱਚੋਂ ਨਿਕਲਣ ਲਈ ਮੇਰੀ ਮਦਦ ਕਰੋ। ਤਾਂ ਜੋ ਮੈਂ ਤੁਹਾਡੇ ਨਾਮ ਦੀ ਉਸਤਤਿ ਕਰਾਂ। ਅਤੇ ਚੰਗੇ ਲੋਕ ਮੇਰੇ ਨਾਲ ਜਸ਼ਨ ਮਨਾਉਣਗੇ, ਕਿਉਂ ਕਿ ਤੁਸੀਂ ਮੇਰਾ ਧਿਆਨ ਰੱਖਿਆ।

143:1 ਯਹੋਵਾਹ, ਮੇਰੀ ਅਰਦਾਸ ਸੁਣੋ। ਮੇਰੀ ਅਰਦਾਸ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਅਰਦਾਸ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚ ਮੁੱਚ ਨੇਕ ਅਤੇ ਵਫ਼ਾਦਾਰ ਹੋ। 2 ਮੇਰੇ, ਆਪਣੇ ਸੇਵਕ ਬਾਰੇ ਨਿਰਣਾ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਰਣਾ ਬੇਗੁਨਾਹ ਵਾਂਗ ਨਹੀਂ ਹੋਵੇਗਾ। 3 ਪਰ ਮੇਰੇ ਦੁਸ਼ਮਣ ਮੇਰਾ ਪਿੱਛਾ ਕਰ ਰਹੇ ਹਨ। ਉਨ੍ਹਾਂ ਨੇ ਮੇਰੇ ਜੀਵਨ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਉਹ ਮੈਨੂੰ ਹਨੇਰੀ ਕਬਰ ਅੰਦਰ ਉਨ੍ਹਾਂ ਲੋਕਾਂ ਵਾਂਗ ਧੱਕ ਰਹੇ ਹਨ, ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। 4 ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ। 5 ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ। ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ! 6 ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਅਰਦਾਸ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰਖਾ ਦਾ ਇੰਤਜ਼ਾਰ ਕਰਦੀ ਹੈ। 7 ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁਕਿਆ ਹ੍ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ। 8 ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ। 9 ਯਹੋਵਾਹ, ਮੈਂ ਤੁਹਾਡੇ ਕੋਲ ਸੁਰਖਿਆ ਲਈ ਆਇਆ ਹਾਂ, ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ। 10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ। 11 ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚ ਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ। 12 ਯਹੋਵਾਹ, ਮੈਨੂੰ ਆਪਣਾ ਪਿਆਰ ਦਰਸਾਉ। ਅਤੇ ਮੇਰੇ ਦੁਸ਼ਮਣਾ ਨੂੰ ਹਰਾ ਦਿਉ, ਜਿਹੜੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂ? ਕਿਉਂਕਿ ਮੈਂ ਤੁਹਾਡਾ ਸੇਵਕ ਹਾਂ।

144:1 ਯਹੋਵਾਹ ਮੇਰੀ ਚੱਟਾਨ ਹੈ, ਯਹੋਵਾਹ ਨੂੰ ਅਸੀਸ ਦਿਉ। ਯਹੋਵਾਹ ਮੈਨੂੰ ਯੁਧ ਲਈ ਤਿਆਰ ਕਰਦਾ ਹੈ। ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ। 2 ਯਹੋਵਾਹ ਮੈਨੂੰ ਪਿਆਰ ਕਰਦਾ ਹੈ ਅਤੇ ਮੇਰੀ ਰੱਖਿਆ ਕਰਦਾ ਹੈ। ਯਹੋਵਾਹ ਹੀ ਉੱਚੇ ਪਹਾੜਾ ਵਿੱਚ ਮੇਰਾ ਸੁਰਖਿਅਤ ਸਥਾਨ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ। ਯਹੋਵਾਹ ਮੇਰੀ ਢਾਲ ਹੈ। ਮੈਨੂੰ ਉਸ ਉੱਤੇ ਵਿਸ਼ਵਾਸ ਹੈ। ਆਪਣੇ ਉੱਤੇ ਰਾਜ ਕਰਨ ਵਿੱਚ ਯਹੋਵਾਹ ਮੇਰੀ ਮਦਦ ਕਰਦਾ ਹੈ। 3 ਯਹੋਵਾਹ, ਲੋਕੀ ਤੁਹਾਡੇ ਲਈ ਮਹੱਤਵਪੂਰਣ ਕਿਉਂ ਹਨ? ਤੁਸੀਂ ਸਾਡੇ ਵੱਲ ਧਿਆਨ ਵੀ ਕਿਉਂ ਦਿੰਦੇ ਹੋ? 4 ਇੱਕ ਬੰਦੇ ਦਾ ਜੀਵਨ ਹਵਾ ਦੇ ਬੁਲ੍ਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ। 5 ਯਹੋਵਾਹ, ਆਕਾਸ਼ ਨੂੰ ਚੀਰ ਸੁੱਟੋ ਅਤੇ ਹੇਠਾ ਆਉ। ਪਹਾੜਾਂ ਨੂੰ ਛੂਹ ਲਵੋ ਅਤੇ ਉਨ੍ਹਾਂ ਵਿੱਚੋਂ ਧੂੰਆਂ ਉਠਣ ਲੱਗੇਗਾ। 6 ਯਹੋਵਾਹ, ਬਿਜਲੀ ਭੇਜੋ ਅਤੇ ਮੇਰੇ ਦੁਸ਼ਮਣਾ ਨੂੰ ਭਜਾ ਦਿਉ। ਆਪਣੇ "ਤੀਰ" ਛੱਡੋ ਅਤੇ ਉਨ੍ਹਾਂ ਨੂੰ ਭਜਾ ਦਿਉ। 7 ਯਹੋਵਾਹ, ਸਵਰਗ 'ਚੋਂ ਹੇਠਾ ਆਵੋ ਅਤੇ ਮੈਨੂੰ ਬਚਾ ਲਵੋ! ਮੈਨੂੰ ਦੁਸ਼ਮਣਾ ਦੇ ਸਮੁੰਦਰ ਵਿੱਚ ਨਾ ਡੁਬ੍ਬਣ ਦੇਵੋ। ਮੈਨੂੰ ਉਨ੍ਹਾਂ ਪਰਦੇਸਿਆ ਕੋਲੋਂ ਬਚਾਉ। 8 ਇਹ ਦੁਸ਼ਮਣ ਝੂਠੇ ਹਨ। ਉਹ ਗੱਲਾਂ ਆਖਦੇ ਹਨ ਜਿਹੜੀਆਂ ਸੱਚ ਨਹੀਂ ਹਨ। 9 ਯਹੋਵਾਹ, ਮੈਂ ਤੁਹਾਡੇ ਕਰਿਸ਼ਮਿਆ ਬਾਰੇ ਇੱਕ ਨਵਾ ਗੀਤ ਗਾਵਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ ਅਤੇ ਦਸ ਤਾਰਾਂ ਵਾਲੀ ਸਾਰੰਗੀ ਵਜਾਵਾਂਗਾ। 10 ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ। ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ। 11 ਮੈਨੂੰ ਇਨ੍ਹਾਂ ਵਿਦੇਸ਼ੀਆ ਕੋਲੋਂ ਬਚਾਉ। ਇਹ ਦੁਸ਼ਮਣ ਝੂਠੇ ਹਨ। ਉਹ ਉਹੀ ਗੱਲਾਂ ਕਰਦੇ ਹਨ ਜਿਹੜੀਆਂ ਸੱਚ ਨਹੀਂ ਹਨ। 12 ਸਾਡੇ ਜਵਾਨ ਪੁੱਤਰ ਮਜ਼ਬੂਤ ਰਖਾਂ ਵਰਗੇ ਹਨ। ਸਾਡੀਆਂ ਧੀਆਂ ਮਹਿਲਾਂ ਦੀਆਂ ਖੂਬਸੂਰਤ ਸਜਾਵਟ ਵਰਗੀਆਂ ਹਨ। 13 ਸਾਡੇ ਅਨਾਜ਼ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ। ਸਾਡੇ ਖੇਤਾਂ ਵਿੱਚ ਹਜ਼ਾਰਾ ਹੀ ਭੇਡਾਂ ਹਨ। 14 ਸਾਡੇ ਫ਼ੌਜੀ ਸੁਰਖਿਅਤ ਹਨ ਕੋਈ ਵੀ ਦੁਸ਼ਮਣ ਅੰਦਰ ਆਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਅਸੀਂ ਲੜਨ ਲਈ ਨਹੀਂ ਜਾ ਰਹੇ ਹਾਂ ਸਾਡੀਆਂ ਗਲੀਆਂ ਵਿੱਚ ਲੋਕ ਨਹੀਂ ਚੀਖ ਰਹੇ ਹਨ। 15 ਇਸੇ ਤਰ੍ਹਾਂ, ਦੇ ਵੇਲਿਆਂ ਵਿੱਚ ਲੋਕ ਬਹੁਤ ਹੀ ਖੁਸ਼ ਹੁੰਦੇ ਹਨ ਜੇ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵੇ ਲੋਕ ਬਹੁਤ ਹੀ ਖੁਸ਼ ਹੁੰਦੇ ਹਨ।

145:1 ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ। 2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ। 3 ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸਕਦੇ। 4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦਸ੍ਸਣਗੇ। 5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ। 6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦਸ੍ਸਣਗੇ। ਮੈਂ ਤੁਹਾਡੇ ਮਹਾਨ ਕਾਰਜਾ ਬਾਰੇ ਦਸ੍ਸਾਗਾ। 7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦਸ੍ਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ। 8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਤ ਅਤੇ ਪਿਆਰ ਭਰਿਆ ਹੈ। 9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸਨੂੰ ਉਸਨੇ ਬਣਾਇਆ। 10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ। 11 ਉਹ ਦਸ੍ਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦਸ੍ਸਦੇ ਹਨ ਤੁਸੀਂ ਕਿੰਨੇ ਮਹਾਨ ਹੋ। 12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ। 13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ। 14 ਯਹੋਵਾਹ ਨੀਵੇਂ ਡਿਗਿਆ ਨੂੰ ਉਚਿਆ ਚ੍ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। 15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ। 16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸਨੂੰ ਦਿੰਦੇ ਹੋ। 17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ। 18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸਨੂੰ ਪ੍ਰਾਰਥਨਾ ਕਰਦਾ ਹੈ। 19 ਯਹੋਵਾਹ ਉਹੀ ਕਰਦਾ ਹੈ ਜੋ ਉਸਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ। 20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ। 21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸਕੇ।

146:1 1ਮੈਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ। 2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ। 3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂ? ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸਕਦੇ। 4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ। 5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ। 6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸਨੂੰ ਸਦਾ ਲਈ ਬਚਾਵੇਗਾ। 7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ। 8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ। 9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ। 10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

147:1 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ। 2 ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ। ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ। ਜਿਹੜੇ ਕੈਦ ਹੋ ਗਏ ਸਨ। 3 ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ। ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ੍ਮ ਪੱਟੀ ਕਰਦਾ ਹੈ। 4 ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ। 5 ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ। ਉਸ ਦੇ ਗਿਆਨ ਦੀ ਕੋਈ ਹਦ੍ਦ ਨਹੀਂ। 6 ਯਹੋਵਾਹ ਨਿਆਸਰਿਆ ਦਾ ਆਸਰਾ ਹੈ, ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ। 7 ਯਹੋਵਾਹ ਦਾ ਸ਼ੁਕਰਾਨਾ ਕਰੋ ਰਬਾਬ ਵਾਸਤੇ ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ। 8 ਯਹੋਵਾਹ ਆਕਾਸ਼ ਨੂੰ ਬਦ੍ਦਲਾ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰਖਾ ਕਰਦਾ ਹੈ। ਯਹੋਵਾਹ ਪਹਾੜਾ ਉੱਤੇ ਘਾਹ ਉਗਾਉਂਦਾ ਹੈ। 9 ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ, ਯਹੋਵਾਹ ਪਂਛੀਆ ਦੇ ਬਚਿਆ ਨੂੰ ਭੋਜਨ ਦਿੰਦਾ ਹੈ। 10 ਯੁਧ ਦੇ ਘੋੜੇ ਅਤੇ ਬਲਵਾਨ ਯੋਧੇ ਉਸਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ। 11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ। 12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ। 13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ। ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ। 14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾ ਯੁਧ ਵਿੱਚ ਸਾਡਾ ਅਨਾਜ਼ ਨਹੀਂ ਲੁਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ਼ ਹੈ। 15 ਪਰਮੇਸ਼ੁਰ ਧਰਤ ਨੂੰ ਆਦੇਸ਼ ਦਿੰਦਾ ਹੈ, ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ। 16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ, ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ। 17 ਪਰਮੇਸ਼ੁਰ ਆਕਾਸ਼ ਉੱਤੋਂ ਪਥਰਾ ਵਾਂਗ ਗਢ਼ੇਮਾਰ ਕਰਦਾ ਹੈ। ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠਂਡ ਨੂੰ ਨਹੀਂ ਝਲ੍ਲ ਸਕਦਾ। 18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ। ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ। 19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ। 20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿਖਾਏ। ਪਰਮੇਸ਼ੁਰ ਦੀ ਉਸਤਤਿ ਕਰੋ।

148:1 ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ। 2 ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ। 3 ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ। 4 ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ। 5 ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ। 6 ਪਰਮੇਸ਼ੁਰ ਨੇ ਇਹ ਚੀਜ਼ਾ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ। 7 ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ। 8 ਯਹੋਵਾਹ ਨੇ ਅੱਗ ਅਤੇ ਗਢ਼ਿਆ ਨੂੰ ਬਰਫ਼ ਅਤੇ ਧੂਂਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾ ਨੂੰ ਬਣਾਇਆ। 9 ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆ ਨੂੰ, ਫ਼ਲਦਾਰ ਰੁਖ੍ਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ। 10 ਪਰਮੇਸ਼ੁਰ ਨੇ ਜੰਗਲੀ ਜਾਨਵਰਾ, ਪਸ਼ੂਆ ਅਤੇ ਪਂਛੀਆ, ਰੀਂਗਣ ਵਾਲੇ ਜੀਵਾ ਅਤੇ ਪਰਿਂਦਿਆ ਨੂੰ ਸਾਜਿਆ। 11 ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆ ਅਤੇ ਨਿਆਕਾਰਾ ਨੂੰ ਬਣਾਇਆ। 12 ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ। 13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰ। 14 ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ। ਯਹੋਵਾਹ ਦੀ ਉਸਤਤਿ ਕਰੋ।

149:1 ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆ ਗੱਲਾਂ ਬਾਰੇ ਕੋਈ ਨਵਾ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸਦੇ ਚੇਲਿਆ ਦੀ ਸਭਾ ਵਿੱਚ ਗਾਵੋ। 2 ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ। 3 ਉਨ੍ਹਾਂ ਲੋਕਾਂ ਨੂੰ ਨੱਚ ਕੁਦ੍ਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ। 4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਬਚਾ ਲਿਆ। 5 ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ। 6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ। 7 ਉਨ੍ਹਾਂ ਨੂੰ ਆਪਣੇ ਦੁਸ਼ਮਣਾ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ। 8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ਂਜ਼ੀਰਾ ਪਾ ਦੇਣਗੇ। 9 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।

150:1 ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ। 2 ਪਰਮੇਸ਼ੁਰ ਦੀ ਉਸਦੇ ਮਹਾਨ ਕਾਰਿਆ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ। 3 ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵਂਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ। 4 ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬਂਸਰੀਆ ਨਾਲ ਕਰੋ। 5 ਪਰਮੇਸ਼ੁਰ ਦੀ ਉਸਤਤਿ ਛੈਣਿਆ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ। 6 ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ!