Revelation

1:1 ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਨੌਕਰ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘਲਿਆ। 2 ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸਨੂੰ ਦਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ। 3 ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ। 4 ਯੂਹੰਨਾ ਵੱਲੋਂ,ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ:ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ। 5 ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਉਭਾਰਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ।ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ। 6 ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਸਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇਥੇ ਉਸਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ। 7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ। 8 ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।” 9 ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ। 10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ। 11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ। 12 ਮੈਂ ਮੁੜਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮ੍ਹਾਦਾਨ ਦੇਖੇ। 13 ਇਨ੍ਹਾਂ ਸ਼ਮ੍ਹਾਦਾਨਾਂ ਵਿਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸਨੇ ਉਸਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। 14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ। 15 ਉਸਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ ਦੇ ਪਾਣੀ ਵਰਗੀ ਸੀ। 16 ਉਸਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸਦੇ ਮੁਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ। 17 ਜਦੋਂ ਮੈਂ ਉਸਨੂੰ ਤਕਿਆ ਤਾਂ ਮੈਂ ਉਸਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸਨੇ ਅਪਣਾ ਸਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ। 18 ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ। 19 ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿਖ ਵਿੱਚ ਵਾਪਰਨਗੀਆਂ। 20 ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮ੍ਹਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮ੍ਹਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।

2:1 “ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮ੍ਹਾਦਾਨਾਂ ਵਿਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ। 2 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ। 3 ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ। 4 “ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ। 5 ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜਿਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮ੍ਹਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ। 6 ਪਰ ਉਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ। 7 “ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਹੁਰ ਦੇ ਬਾਗ ਵਿੱਚ ਹੈ। 8 “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ। 9 “ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜਿਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ। 10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ। 11 “ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ। 12 “ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। 13 “ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ। 14 “ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ। 15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੋਲਾਈਤੀਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ। 16 ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ। 17 “ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ।“ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁਕਵਾਂ ਮੰਨ ਦਿਆਂਗਾ। ਇਸ ਪਥਰ ਉੱਤੇ ਇੱਕ ਨਵਾਂ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ। 18 “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:“ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜਿਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ: 19 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵਧੇਰੇ ਗੱਲਾਂ ਕਰ ਰਹੇ ਹੋ। 20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ। 21 ਮੈਂ ਉਸਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ। 22 “ਇਸ ਲਈ ਮੈਂ ਉਸਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾੜੇ ਲੋਕ ਜਿਹੜੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁੜਨਗੇ ਜਿਹੜੇ ਉਹ ਦਿੰਦੀ ਹੈ। 23 ਮੈਂ ਉਸਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ। 24 “ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ। 25 ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ੜੀ ਰੱਖੋ ਜੋ ਤੁਹਾਡੇ ਕੋਲ ਹੈ। 26 “ਮੈਂ ਉਸਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ। 27 ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ।ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।” 28 ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ। 29 ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।

3:1 “ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ। 2 ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ। 3 ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸਨੂੰ ਯਾਦ ਰਖੋ। ਇਸਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚਲੇਗਾ। 4 ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ। 5 ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕਢਾਂਗਾ। ਮੈਂ ਆਪਣੇ ਪਿਤਾ ਅਤੇ ਉਸਦੇ ਦੂਤਾਂ ਦੇ ਸਨਮੁਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ। 6 ਹਰ ਵਿਅਕਤੀ ਜੋ ਸੁਣਦਾ ਹੈ ਉਸਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। 7 “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ। 8 ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ। 9 ਸੁਣੋ। ਇਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਮ੍ਹਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ। 10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ। 11 “ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸਕੇਗਾ। 12 ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ। 13 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ। 14 “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ। 15 “ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ। 16 ਪਰ ਤੁਸੀਂ ਸਿਰਫ਼ ਕੋਸੇ ਹੋ- ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁਕਣ ਲਈ ਤਿਆਰ ਹਾਂ। 17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ। 18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁਚ ਅਮੀਰ ਹੋ ਸਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢਕ ਸਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁਚ ਦੇਖ ਸਕੋਂਗੇ। 19 “ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। 20 ਇਹ ਮੈਂ ਹਾਂ। ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ। 21 “ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸਦੇ ਤਖਤ ਤੇ ਬੈਠ ਗਿਆ। 22 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।”

4:1 ਤਾਂ ਮੈਂ ਤਕਿਆ, ਅਤੇ ਮੈਂ ਆਪਣੇ ਸਾਮ੍ਹਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।” 2 ਫ਼ੇਰ ਆਤਮੇ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਮ੍ਹਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ। 3 ਜਿਹੜਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ। 4 ਤਖਤ ਦੇ ਆਲੇ-ਦੁਆਲੇ ਉਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿਟੀ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸੁਨਹਿਰੀ ਤਾਜ ਸਨ। 5 ਤਖਤ ਵੱਲੋਂ ਬਿਜਲੀ ਦਿਆਂ ਝਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਮ੍ਹਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ। 6 ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ।ਤਖਤ ਦੇ ਸਾਮ੍ਹਣੇ ਅਤੇ ਉਸਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿਛੇ ਅੱਖਾਂ ਹੀ ਅੱਖਾਂ ਸਨ। 7 ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ। 8 ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ:“ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ।ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।” 9 ਇਹ ਸਜੀਵ ਚੀਜ਼ਾਂ ਉਸਨੂੰ ਮਹਿਮਾ ਅਤੇ ਸਤਿਕਾਰ ਅਤੇ ਧਨਵਾਦ ਕਰਦੀਆਂ ਰਹਿੰਦੀਆਂ ਹਨ ਜਿਹੜਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹੜਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ। 10 ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ ਜਿਹੜਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹੜਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਮ੍ਹਣੇ ਰਖਕੇ ਆਖਿਆ, 11 “ਸਾਡੇ ਪ੍ਰਭੂ ਅਤੇ ਪਰਮੇਸ਼ੁਰ,ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ।ਤੂੰ ਹੀ ਸਭ ਕੁਝ ਸਾਜਿਆ ਹੈ।ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”

5:1 ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ। 2 ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਕੌਣ ਇਨ੍ਹਾਂ ਮੋਹਰਾਂ ਨੂੰ ਤੋੜਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਮਰਥ ਹੈ” 3 ਪਰ ਉਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸਕੇ ਜਾਂ ਅੰਦਰ ਝਾਕ ਸਕੇ। 4 ਮੈਂ ਚੀਕਿਆ ਅਤੇ ਚੀਕਿਆ ਕਿਉਂਕਿ ਉਥੇ ਅਜਿਹਾ ਕੋਈ ਨਹੀ ਸੀ ਜਿਹੜਾ ਸੂਚੀ ਪੱਤਰ ਖੋਲ੍ਹਣ ਜਾਂ ਉਸਦੇ ਅੰਦਰ ਝਾਕਣ ਦੇ ਸਮਰਥ ਹੁੰਦਾ। 5 ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।” 6 ਫ਼ੇਰ ਮੈਂ ਤਖਤ ਦੇ ਸਾਮ੍ਹਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿਚਕਾਰ ਇੱਕ ਲੇਲਾ ਖਢ਼ਾ ਦੇਖਿਆ। ਲੇਲਾ ਇਉਂ ਦਿਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ। 7 ਲੇਲਾ ਆਇਆ ਅਤੇ ਉਸਨੇ ਉਸਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ। 8 ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਸਨ। 9 ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ:“ਤੂੰ ਇਹ ਸੂਚੀ ਪੱਤਰ ਲੈਕੇ ਇਸ ਦੀਆਂਮੋਹਰਾਂ ਖੋਲ੍ਹਣ ਦੇ ਯੋਗ ਹੈਂ।ਕਿਉਂਕਿ ਤੂੰ ਮਾਰਿਆ ਗਿਆ ਸੀਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ,ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ। 10 ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ,ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਣਗੇ। 11 ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉਥੇ ਅਣਗਿਣਤ ਦੂਤ ਸਨ। 12 ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ:“ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ,ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।” 13 ਫ਼ੇਰ ਮੈਂ ਸਵਰਗ ਵਿਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿਚਲੀ ਹਰ ਸ਼ੈਅ ਨੂੰ ਇਕਲਿਆਂ ਇਹ ਕਹਿੰਦਿਆਂ ਸੁਣਿਆ:“ਉਸ ਇੱਕ ਨੂੰ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।” 14 ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, “ਆਮੀਨ।” ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।

6:1 ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, “ਆਓ।” 2 ਮੈਂ ਤਕਿਆ, ਅਤੇ ਉਥੇ ਮੇਰੇ ਅੱਗੇ ਇੱਕ ਚਿਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ। 3 ਲੇਲੇ ਨੇ ਦੂਸਰੀ ਮੋਹਰ ਖੋਲ੍ਹੀ। ਫ਼ੇਰ ਮੈਂ ਦੂਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।” 4 ਫ਼ੇਰ ਇੱਕ ਹੋਰ ਘੋੜਾ ਬਾਹਰ ਆਇਆ। ਇਹ ਲਾਲ ਘੋੜਾ ਸੀ। ਘੁੜਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੁੜਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ। 5 ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।” ਮੈਂ ਤਕਿਆ ਅਤੇ ਉਥੇ ਮੇਰੇ ਅੱਗੇ ਇੱਕ ਕਾਲਾ ਘੋੜਾ ਸੀ। ਘੁੜਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫ਼ੜੀ ਹੋਈ ਸੀ। 6 ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓਥੋਂ ਆ ਰਹੀ ਸੀ ਜਿਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, “ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਡਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।” 7 ਲੇਲੇ ਨੇ ਚੌਥੀ ਮੋਹਰ ਖੋਲ੍ਹੀ। ਫ਼ੇਰ ਮੈਂ ਚੌਥੀ ਸਜੀਵ ਚੀਜ਼ ਦੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।” 8 ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੁੜਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ। 9 ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ। 10 ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਰਣਾ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?” 11 ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹੜੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ। 12 ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ। 13 ਅਕਾਸ਼ ਦੇ ਤਾਰੇ ਧਰਤੀ ਉੱਤੇ ਇੰਝ ਡਿੱਗ ਪਏ ਜਿਵੇਂ ਕਿ ਹੰਜ਼ੀਰ ਦਾ ਬੂਟਾ ਜਦੋਂ ਹਵਾ ਵਗਦੀ ਹੈ ਤਾਂ ਆਪਣੇ ਕਚੇ ਫ਼ਲ ਸੁੱਟ ਦਿੰਦਾ ਹੈ। 14 ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾੜ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ। 15 ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿਛੇ ਲਕੋ ਲਿਆ। ਉਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ। 16 ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ। 17 ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁਕਿਆ ਹੈ। ਕੌਣ ਇਸਦਾ ਸਾਮ੍ਹਣਾ ਕਰ ਸਕਦਾ ਹੈ?”

7:1 ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ। 2 ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ, 3 “ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।” 4 ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉਥੇ ਮੋਹਰ ਨਾਲ ਇੱਕ ਲਖ ਚੁਤਾਲੀ ਹਜ਼ਾਰ ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ। 5 ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 6 ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 7 ਸਿਮਓਨ ਦੇ ਪਰਿਵਾਰ ਵਿੱਚੋਂ 12,000 8 ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 9 ਫ਼ੇਰ ਮੈਂ ਤਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ। 10 ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, “ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹੜਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।” 11 ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। 12 ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।” 13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿਥੋਂ ਆਏ ਹਨ?” 14 ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।”ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿਟੇ ਬਣਾਇਆ। 15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ। 16 ਉਹ ਫ਼ੇਰ ਕਦੇ ਵੀ ਭੁਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ। 17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅਖਾਂ ਵਿੱਚੋਂ ਉਨ੍ਹਾਂ ਦੇ ਅਥਰੂ ਪੂੰਝ ਦੇਵੇਗਾ।”

8:1 ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉਥੇ ਸਵਰਗ ਵਿੱਚ ਲਗਭਗ ਅਧੇ ਘੰਟੇ ਤੱਕ ਚੁੱਪੀ ਛਾਈ ਰਹੀ। 2 ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ। 3 ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਮ੍ਹਣੇ ਖੜਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮਗਰੀ ਰਖ ਦਿੱਤੀ। 4 ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਅਰਦਾਸਾਂ ਨਾਲ ਉੱਪਰ ਉਠਿਆ। 5 ਫ਼ਿਰ ਦੂਤ ਨੇ ਧੂਪਦਾਨ ਨੂੰ ਜਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ। 6 ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੂਰ੍ਹੀਆਂ ਸਨ ਆਪਣੀਆਂ ਤੂਰ੍ਹੀਆਂ ਵਜਾਉਣ ਲਈ ਤਿਆਰ ਹੋਏ। 7 ਜਦੋਂ ਪਹਿਲੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ। 8 ਦੂਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ। 9 ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ। 10 ਫ਼ਿਰ ਤੀਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿਗਿਆ। 11 ਸਿਤਾਰੇ ਦਾ ਨਾਂ ਹੈ ਵਰਮ ਵੁਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ। 12 ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ। 13 ਜਦੋਂ ਮੈਂ ਤਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੂਰ੍ਹੀਆਂ ਵਜਾਉਣਗੇ।”

9:1 ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁਟ੍ਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ। 2 ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿਚੋਂ ਧੂਂਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂਂਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ। 3 ਫ਼ੇਰ ਧੂਂਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ। 4 ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸਕਦੀਆਂ ਸਨ ਜਿਨ੍ਹਾਂ ਦੇ ਮਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ। 5 ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀੜ ਜਿਹੜੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀੜ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ। 6 ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁਪ ਜਾਵੇਗੀ। 7 ਟਿੱਡੀਆਂ ਉਨ੍ਹਾਂ ਘੋੜਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ। 8 ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ। 9 ਉਨ੍ਹਾਂ ਦੀਆਂ ਛਾਤੀਆਂ ਲੋਹੇ ਦੀਆਂ ਢਾਲਾਂ ਵਰਗੀਆਂ ਨਜ਼ਰ ਆਈਆਂ। ਉਨ੍ਹਾਂ ਦੇ ਖੰਭਾਂ ਤੋਂ ਇੱਕ ਅਵਾਜ਼ ਪੈਦਾ ਹੋਈ ਜਿਵੇਂ ਕਿ ਬਹੁਤ ਸਾਰੇ ਘੋੜੇ ਅਤੇ ਰਥ ਯੁਧ ਵਿੱਚ ਭੱਜ ਰਹੇ ਹੋਣ। 10 ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ। 11 ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ। 12 ਪਹਿਲੀ ਵੱਡੀ ਮੁਸੀਬਤ ਮੁਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ। 13 ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਮ੍ਹਣੇ ਰਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ। 14 ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, “ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹੜੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।” 15 ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ। 16 ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋੜਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋੜ ਸਨ। 17 ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋੜਿਆਂ ਅਤੇ ਘੋੜਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂੜੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋੜਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋੜਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ। 18 ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋੜਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ। 19 ਘੋੜਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ। 20 ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ। 21 ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋੜਿਆ। 10:1 ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ। 2 ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸਦੇ ਹੱਥਾਂ ਵਿੱਚ ਖੁਲ੍ਹੀ ਹੋਈ ਸੀ। ਦੂਤ ਨੇ ਆਪਣਾ ਸਜ੍ਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖਬਾ ਪੈਰ ਧਰਤੀ ਉੱਤੇ। 3 ਦੂਤ ਨੇ ਗਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ। 4 ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸਨੂੰ ਗੁਪਤ ਰੱਖ।” 5 ਫ਼ੇਰ ਉਸ ਦੂਤ ਨੇ, ਜਿਸਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸਜਾ ਹੱਥ ਸਵਰਗ ਵੱਲ ਚੁਕਿਆ। 6 ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹੜਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, “ਹੁਣ ਇਥੇ ਹੋਰ ਢਿਲ ਨਹੀਂ ਹੋਵੇਗੀ। 7 ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੂਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।” 8 ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, “ਜਾ ਅਤੇ ਦੂਤ ਦੇ ਹੱਥਾਂ ਵਿਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹੜਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ। 9 ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, “ਸੂਚੀ ਨੂੰ ਲੈ ਅਤੇ ਇਸਨੂੰ ਖਾ ਜਾ। ਇਹ ਤੇਰੇ ਢਿਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿਠੀ ਹੋਵੇਗੀ।” 10 ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲਾ ਲਈ। ਅਸਲ ਵਿੱਚ, ਇਸਦਾ ਮੇਰ ਮੂੰਹ ਵਿੱਚ ਸ਼ਹਿਤ ਜਿਹਾ ਮਿਠਾ ਸੁਆਦ ਆਇਆ, ਪਰ ਇਸਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿਡ ਨੂੰ ਖਟਿਆਂ ਕਰ ਦਿੱਤਾ। 11 ਫ਼ੇਰ ਮੈਨੂੰ ਕਿਹਾ ਗਿਆ, “ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।”

11:1 ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ। 2 ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ। 3 ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।” 4 ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖੜਦੇ ਹਨ। 5 ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ। 6 ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ। 7 ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ। 8 ਇਨ੍ਹਾਂ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ। 9 ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ। 10 ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁਖ ਤਕਲੀਫ਼ਾਂ ਲਿਆਂਦੀਆਂ। 11 ਪਰ ਸਾਢੇ ਤਿੰਨਾਂ ਦਿਨਾਂ ਪਿਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ। 12 ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, “ਇਥੇ ਉੱਤੇ ਆ ਜਾਓ।” ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ। 13 ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ। 14 ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ। 15 ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ:“ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ।ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।” 16 ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹੜੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ। 17 ਬਜ਼ੁਰਗਾਂ ਨੇ ਆਖਿਆ:“ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈਜੋ ਮੌਜੁਦ ਸੀ ਅਤੇ ਹਮੇਸ਼ਾ ਹੀ ਮੌਜੁਦ ਸੀ।ਅਸੀਂ ਸ਼ੁਕਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇਹਕੂਮਤ ਕਰਨੀ ਅਰੰਭ ਕੀਤੀ ਹੈ। 18 ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ;ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ।ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ।ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ।ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ।ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ। 19 ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, ਭੁਚਾਲ, ਬਹੁਤ ਵੱਡੇ ਗੜੇ ਵਰ੍ਹੇ।

12:1 ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉਥੇ ਇੱਕ ਔਰਤ ਸੀ ਜਿਸਨੂੰ ਸੂਰਜ ਦੇ ਵਸਤਰ ਪਹਿਨਾਏ ਗਏ ਸਨ। ਚੰਦਰਮਾਂ ਉਸਦੇ ਪੈਰਾਂ ਹੇਠਾਂ ਸੀ। ਉਸਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ। 2 ਔਰਤ ਗਰਭਵਤੀ ਸੀ। ਉਹ ਸੂਤਕ ਪੀੜਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ। 3 ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ। 4 ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਸ਼ਿਸ਼ੂ ਪੈਦਾ ਹੋਵੇ ਅਜਗਰ ਉਸ ਔਰਤ ਦੇ ਸ਼ਿਸ਼ੂ ਨੂੰ ਨਿਗਲ ਜਾਣਾ ਚਾਹੁੰਦਾ ਸੀ। 5 ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ। 6 ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ। 7 ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ। 8 ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸਦੇ ਦੂਤਾਂ ਨੇ ਸਵਰਗ ਵਿਚਲੀ ਆਪਣੀ ਥਾਂ ਗਵਾ ਲਈ। 9 ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ। 10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ। 11 ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ। 12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸਦੇ ਪਾਸ ਬਹੁਤਾ ਸਮਾਂ ਨਹੀਂ ਹੈ।” 13 ਜਦੋਂ ਅਜਗਰ ਨੇ ਦੇਖਿਆ ਕਿ ਉਸਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ। 14 ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾੜ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ। 15 ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹੜ ਨਾਲ ਰੁੜ ਜਾਵੇ। 16 ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹੜਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ। 17 ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ। 18 ਫ਼ੇਰ ਅਜਗਰ ਸਮੁੰਦਰ ਦੇ ਕੰਢੇ ਖਲੋ ਗਿਆ।

13:1 ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ। 2 ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸਦੇ ਪੈਰ ਰਿਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ। 3 ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ। 4 ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂਕਿ ਉਸਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨਵਰ ਦੀ ਵੀ ਪੂਜਾ ਕੀਤੀ। ਉਨ੍ਹਾਂ ਨੇ ਪੁੱਛਿਆ, “ਇਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲੜ ਸਕਦਾ ਹੈ?” 5 ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ। 6 ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿਥੇ ਪਰਮੇਸ਼ੁਰ ਵਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵਸਦੇ ਹਨ ਬੇਇੱਜ਼ਤੀ ਕੀਤੀ। 7 ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ। 8 ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ। 9 ਜਿਹੜਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। 10 ਜੇ ਕਿਸੇ ਨੇ ਕੈਦ ਹੋਣਾ ਹੈ,ਤਾਂ ਉਹ ਕੈਦ ਹੋਵੇਗਾ।ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ,ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ।ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ। 11 ਫ਼ਿਰ ਮੈਂ ਧਰਤੀ ਤੋਂ ਨਿਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ। 12 ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਮ੍ਹਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹੜੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸਨੂੰ ਮੌਤ ਦਾ ਜ਼ਖਮ ਸੀ ਜਿਹੜਾ ਭਰ ਚੁਕਿਆ ਸੀ। 13 ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵਡਿਆਂ ਆਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ। 14 ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ। 15 ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸਕੇ। ਫ਼ਿਰ ਉਹ ਮੂਰਤ ਬੋਲ ਸਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ। 16 ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ। 17 ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ। 18 ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋੜ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।

14:1 ਫ਼ਿਰ ਮੈਂ ਤਕਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਲੇਲਾ ਸੀ। ਉਹ ਜ਼ੀਉਨ ਪਰਬਤ ਉੱਤੇ ਖਲੋਤਾ ਸੀ। ਉਸਦੇ ਨਾਲ ਇੱਕ ਲਖ ਚੁਤਾਲੀ ਹਜ਼ਾਰ ਲੋਕ ਸਨ। ਉਨ੍ਹਾਂ ਸਾਰਿਆਂ ਦੇ ਮਥਿਆਂ ਉੱਤੇ ਉਸਦਾ ਅਤੇ ਉਸਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ। 2 ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹੜ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹੜੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ। 3 ਲੋਕਾਂ ਨੇ ਤਖਤ ਦੇ ਸਾਮ੍ਹਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਮ੍ਹਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲਖ ਚੁਤਾਲੀ ਹਜ਼ਾਰ ਲੋਕੀਂ ਹੀ ਸਿਖ ਸਕਦੇ ਸਨ ਜਿਹੜੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸਕਿਆ। 4 ਇਹ ਇੱਕ ਲਖ ਚੁਤਾਲੀ ਹਜ਼ਾਰ ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹੜੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ। 5 ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ। 6 ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ - ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ। 7 ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਰਣਾ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।” 8 ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸਨੇ ਆਖਿਆ, “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈਅ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।” 9 ਦੋਨਾਂ ਦੂਤਾਂ ਦੇ ਪਿਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ। 10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਮ੍ਹਣੇ ਕਸ਼ਟ ਦਿੱਤੇ ਜਾਣਗੇ। 11 ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ। 12 ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਆਸਥਾਵਾਨਾਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ। 13 ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।”ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।” 14 ਮੈਂ ਤਕਿਆ ਅਤੇ ਮੇਰੇ ਅੱਗੇ ਇੱਕ ਚਿਟਾ ਬੱਦਲ ਸੀ। ਉਸ ਚਿਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸਦੇ ਹੱਥ ਵਿੱਚ ਤਿੱਖੀ ਦਾਤਰੀ ਸੀ। 15 ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕਠ੍ਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪਕ ਚੁਕਿਆ ਹੈ।” 16 ਫ਼ਿਰ ਉਸਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ। 17 ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ। 18 ਫ਼ੇਰ ਇੱਕ ਹੋਰ ਦੂਤ ਜਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸਨੂੰ ਸਦਿਆ। ਜਿਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪਕੇ ਹੋਏ ਹਨ। 19 ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ। 20 ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉਠ ਗਿਆ।

15:1 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ ਜਾਵੇਗਾ। 2 ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ। 3 ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ,“ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ,ਜਿਹੜੀਆਂ ਗਲਾਂ ਤੂੰ ਕਰਦਾ ਹੈਂ ਮਹਾਨਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ,ਤੇਰੇ ਰਾਹ ਧਰਮੀ ਅਤੇ ਸੱਚੇ ਹਨ। 4 ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ।ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ।ਸਿਰਫ਼ ਤੂੰ ਹੀ ਪਵਿੱਤਰ ਹੈਂ।ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ,ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।” 5 ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁਲ੍ਹਾ ਸੀ। 6 ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ। 7 ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ। 8 ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂਂਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।

16:1 ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, “ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।” 2 ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ। 3 ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋੜ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿਚਲੀ ਹਰ ਜਿੰਦਾ ਸ਼ੈਅ ਮਰ ਗਈ। 4 ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ। 5 ਫ਼ੇਰ ਮੈਂ ਪਾਣੀਆਂ ਦੇ ਦੂਤ ਨੂੰ ਆਖਦਿਆਂ ਸੁਣਿਆ:“ਤੂੰ ਹੀ ਹੈਂ ਜੋ ਮੌਜੂਦ ਹੈ, ਅਤੇ ਮੌਜੂਦ ਸੀ।ਤੂੰ ਹੀ ਪਵਿੱਤਰ ਹੈਂ।ਤੂੰ ਇੰਨਾ ਨਿਰਣਿਆਂ ਵਿੱਚ ਉਚਿਤ ਹੈਂ ਜਿਹੜੇ ਤੂੰ ਬਣਾਏ ਹਨ। 6 ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ।ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ।ਇਹੀ ਹੈ ਜੋ ਉਨ੍ਹਾਂ ਲਈ ਢੁਕਵਾਂ ਹੈ।” 7 ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ,“ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।” 8 ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ। 9 ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯਂਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ। 10 ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ। 11 ਜਿਹੜੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ। 12 ਛੇਵੇ ਦੂਤ ਨੇ ਆਪਣਾ ਕਟੋਰਾ ਮਹਾਨ ਫ਼ਰਾਤ ਦਰਿਆ ਉੱਤੇ ਖਾਲੀ ਕਰ ਦਿੱਤਾ। ਦਰਿਆ ਦਾ ਪਾਣੀ ਸੁੱਕ ਗਿਆ। ਇਸਨੇ ਰਾਜਿਆਂ ਨੂੰ ਪੂਰਬ ਤੋਂ ਆਉਣ ਦਾ ਰਾਹ ਬਣਾ ਦਿੱਤਾ। 13 ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ। 14 ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕਠਾ ਕਰਨ ਲਈ ਗਈਆਂ। 15 “ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹੜਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸਨੂੰ ਬਿਨਾ ਕੱਪੜਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹੜੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।” 16 ਫ਼ੇਰ ਬਦਰੂਹਾਂ ਨੇ ਰਾਜਿਆਂ ਨੂੰ ਉਸ ਸਥਾਨ ਤੇ ਇਕਠਿਆਂ ਕੀਤਾ ਜਿਸਨੂੰ ਇਬਰਾਨੀ ਭਾਸ਼ਾ ਵਿੱਚ ਆਰਮਾਗੇਡਨ ਆਖਿਆ ਜਾਂਦਾ ਹੈ। 17 ਸੱਤਵੇਂ ਦੂਤ ਨੇ ਆਪਣਾ ਬਰਤਨ ਹਵਾ ਵਿੱਚ ਖਾਲੀ ਕਰ ਦਿੱਤਾ। ਫ਼ੇਰ ਮੰਦਰ ਵਿੱਚੋਂ ਤਖਤ ਤੋਂ ਉੱਚੀ ਅਵਾਜ਼ ਆਈ। ਅਵਾਜ਼ ਨੇ ਆਖਿਆ, “ਇਸਦਾ ਖਾਤਮਾ ਹੋ ਗਿਆ।” 18 ਉਥੇ ਫ਼ੇਰ ਬਿਜਲੀ ਦੀ ਲਿਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ। 19 ਵੱਡਾ ਸ਼ਹਿਰ ਤਿੰਨ ਹਿਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁਲਿਆ। ਉਸਨੇ ਉਸਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ। 20 ਹਰ ਜੰਜੀਰਾ ਅਲੋਪ ਹੋ ਗਿਆ ਅਤੇ ਉਥੇ ਹੁਣ ਕੋਈ ਵੀ ਪਹਾੜ ਨਹੀਂ ਸੀ। 21 ਲੋਕਾਂ ਤੇ ਅਕਾਸ਼ ਤੋਂ ਵੱਡੇ ਗੜੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗੜਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗੜਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬੜੀ ਭਿਆਨਕ ਸੀ।

17:1 ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ। 2 ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸਦੇ ਜਿਨਸੀ ਪਾਪ ਦੀ ਮੈਅ ਨਾਲ ਸ਼ਰਾਬੀ ਹੋ ਗਏ। 3 ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ। 4 ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇ ਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ। 5 ਉਸਦੇ ਮਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ; 6 ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਆਸਥਾ ਪ੍ਰਗਟ ਕੀਤੀ ਸੀ।ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ। 7 ਫ਼ੇਰ ਦੂਤ ਨੇ ਮੈਨੂੰ ਆਖਿਆ, “ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ। 8 ਜਿਹੜਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ। 9 “ਇਸ ਨੂੰ ਸਮਝਣ ਲਈ ਤੁਹਾਨੂੰ ਬੁਧੀਮਾਨ ਦਿਮਾਗ ਦੀ ਲੋੜ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾੜੀਆਂ ਹਨ ਜਿਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ। 10 ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋੜੇ ਸਮੇਂ ਲਈ ਹੀ ਰਹੇਗਾ। 11 ਉਹ ਜਾਨਵਰ ਜਿਹੜਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅਠਵਾਂ ਰਾਜਾ ਹੈ। ਇਹ ਅਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ। 12 “ਦਸ ਸਿੰਗ ਜਿਹੜੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ। 13 ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ। 14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।” 15 ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਪਾਣੀ ਤੁਸੀਂ ਦੇਖਿਆ ਜਿਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀੜ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ। 16 ਜਾਨਵਰ ਅਤੇ ਉਹ ਦਸ ਸੰਗ ਜਿਹੜੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸਦੇ ਸ਼ਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸਦੇ ਸ਼ਰੀਰ ਨੂੰ ਸਾੜ ਦੇਣਗੇ। 17 ਨੇ ਇਨ੍ਹਾਂ ਦਸ ਸਿੰਗਾਂ ਨੂੰ ਆਪਣਾ ਉਦੇਸ਼ ਪੂਰਨ ਕਰਨ ਲਈ ਬਣਾਇਆ। ਉਹ ਉਦੋਂ ਤੱਕ ਜਾਨਵਰ ਨੂੰ ਹਕੂਮਤ ਕਰਨ ਲਈ ਆਪਣੀ ਸ਼ਕਤੀ ਦੇਣ ਲਈ ਸਹਿਮਤ ਹੋਣਗੇ ਜਿੰਨਾ ਚਿਰ ਜੋ ਪ੍ਰਭੂ ਨੇ ਆਖਿਆ ਹੈ ਪੂਰਨ ਨਹੀਂ ਹੋ ਜਾਂਦਾ। 18 ਉਹ ਔਰਤ ਜਿਹੜੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹੜਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।”

18:1 ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣ ਮਈ ਕਰ ਦਿੱਤਾ। 2 ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ:“ਉਹ ਤਬਾਹ ਹੋ ਚੁੱਕੀ ਹੈ।”ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ।ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ।ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ।ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁਧ ਪੰਛੀਆਂ ਨਾਲ ਭਰਪੂਰ ਹੈ।ਉਹ ਅਸ਼ੁਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ। 3 ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਤੀ ਹੈ।ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ,ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।“ 4 ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ:“ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ,ਤਾਂ ਜੋ ਤੁਸੀਂ ਉਸਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ।ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ 5 ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ।ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁਲਿਆ ਜਿਹੜੀਆਂ ਉਸਨੇ ਕੀਤੀਆਂ ਸਨ। 6 ਨਗਰ ਨੂੰ ਉਹੀ ਕੁਝ ਦਿਉ ਜੋ ਉਸਨੇ ਹੋਰਾਂ ਨੂੰ ਦਿੱਤਾ।ਦੂਣਾ ਕਰਕੇ ਮੋੜੋ ਜਿੰਨਾ ਉਸਨੇ ਤੁਹਾਡੇ ਨਾਲ ਕੀਤਾਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸਨੇ ਤੁਹਾਡੇ ਲਈ ਤਿਆਰ ਕੀਤਾ ਹੈ। 7 ਉਸਨੇ ਆਪਣੇ ਆਪ ਨੂੰ ਜਿੰਨੀ ਵਧੇਰੇ ਮਹਿਮਾਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ।ਉਹ ਆਪਣੇ ਆਪ ਨੂੰ ਆਖਦੀ ਹੈ, “ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ।ਮੈਂ ਇੱਕ ਵਿਧਵਾ ਨਹੀਂ ਹਾਂ।ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।” 8 ਇਹ ਸਾਰੀਆਂ ਮੁਸੀਬਤਾਂ ਉਸ ਉੱਤੇਇੱਕ ਹੀ ਦਿਨ ਵਿੱਚ ਆਉਣਗੀਆਂ।ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ।ਕਿਉਂਕਿ ਪਰਮੇਸ਼ੁਰ ਜਿਹੜਾ ਉਸਦਾ ਨਿਰਣਾ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ। 9 “ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸਦੇ ਬਲਦਾ ਧੂਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ। 10 ਰਾਜੇ ਉਸਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ:“ਭਿਆਨਕ, ਉਫ਼ ਕਿੰਨਾ ਭਿਆਨਕ।ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ,ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।” 11 “ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ। 12 ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿਤ੍ਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ। 13 ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈਅ, ਜੈਤੂਨ ਦਾ ਤੇਲ, ਵਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋੜੇ ਅਤੇ ਰਥ ਲੋਕਾਂ ਦੇ ਸ਼ਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ। 14 ਵਪਾਰੀ ਰੋਣਗੇ ਅਤੇ ਆਖਣਗੇ,‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁਸ ਗਈਆਂ ਹਨ।ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ।ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’ 15 “ਵਪਾਰੀ ਉਸਦੇ ਦੁਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹੜੇ ਉਸਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ। 16 ਉਹ ਆਖਣਗੇ:‘ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ।ਉਹ ਬਰੀਕ ਸੂਤੀ ਕੱਪੜੇ,ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ,ਜਵਾਹਰਾਂ ਅਤੇ ਮੋਤੀਆਂ ਨਾਲ ਜਗਮਗਾ ਰਹੀ ਸੀ। 17 ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।’“ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹੜੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੀਲੋਨ ਤੋਂ ਦੂਰ ਹੀ ਖਲੋਣਗੇ। 18 ਉਨ੍ਹਾਂ ਨੇ ਉਸਦੇ ਸੜਨ ਦਾ ਧੂਂਆਂ ਦੇਖਿਆ। ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਆਖਿਆ, “ਇਸ ਮਹਾਨਗਰੀ ਵਰਗਾ ਕੋਈ ਹੋਰ ਨਗਰ ਨਹੀਂ ਸੀ।” 19 ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ:“ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ।ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ।ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀਆਂ ਗਈਆਂ ਹਨ। 20 ਹੇ ਸਵਰਗ ਖੁਸ਼ ਹੋ ਇਸ ਕਾਰਣ।ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ।ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸਨੇ ਤੁਹਾਡੇ ਨਾਲ।’” 21 ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁਕਿਆ। ਇਹ ਪੱਥਰ ਚਕੀ ਦੇ ਪੁੜ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁਟਿਆ, ਅਤੇ ਆਖਿਆ।“ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।ਅਤੇ ਇਸਨੂੰ ਹੋਰ ਵਧੇਰੇ ਨਹੀਂ ਵੇਖਿਆ ਜਾਵੇਗਾ। 22 ਲੋਕਾਂ ਦਾ ਰਬਾਬ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੂਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ।ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲਭੇ ਜਾਣਗੇ।ਚਕੀ ਦੇ ਪੁੜ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ। 23 ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ।ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ,ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ। 24 ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।

19:1 ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ,“ਹਲਲੂਯਾਹ!ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ। 2 ਨਿਰਣੇ ਉਸਦੇ ਹਨ ਸੱਚੇ ਤੇ ਸਹੀ।ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ।ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।” 3 ਸਵਰਗ ਵਿਚਲੇ ਲੋਕਾਂ ਨੇ ਆਖਿਆ:“ਹਲਲੂਯਾਹ!ਉਹ ਸੜ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉਠੇਗ਼ਾ।“ 4 ਫ਼ਿਰ ਚੌਵੀ, ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ:“ਆਮੀਨ, ਹਲਲੂਯਾਹ।” 5 ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ:“ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ।ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।” 6 ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ:“ਹਲਲੂਯਾਹ!ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ।ਉਹ ਹੀ ਸਰਬਸ਼ਕਤੀਮਾਨ ਹੈ। 7 ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ।ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿਂਗਾਰਿਆ ਹੈ। 8 ਲਾੜੀ ਨੂੰ ਪਾਉਣ ਲਈ ਵਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ।ਵਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।ਵਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ। 9 ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਲਿਖੋ; ਉਹ ਲੋਕ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।” ਫ਼ੇਰ ਦੂਤ ਨੇ ਆਖਿਆ, “ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।” 10 ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।” 11 ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉਥੇ ਮੇਰੇ ਸਾਮ੍ਹਣੇ ਇੱਕ ਚਿਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਰਣੇ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ। 12 ਉਸ ਦੀਆਂ ਅਖਾਂ ਅੱਗ ਦੇ ਭਾਂਬੜ ਹਨ। ਉਸਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹੜਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਜਾਣਦਾ। 13 ਉਸਨੇ ਲਹੂ ਭਿਜਿਆ ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ। 14 ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿਟੇ ਘੋੜਿਆਂ ਤੇ ਸਵਾਰ ਸਨ। ਉਹ ਵਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿਟਾ ਸੀ। 15 ਘੋੜ ਸਵਾਰ ਦੇ ਮੁਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾੜੀ ਵਿੱਚ ਅੰਗੂਰਾਂ ਨੂੰ ਨਿਚੋੜੇਗਾ। 16 ਉਸਦੇ ਚੋਲੇ ਉੱਤੇ ਅਤੇ ਉਸਦੀ ਲਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ; 17 ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕ ਕੇ ਆਖਿਆ, “ਤੁਸੀਂ ਸਾਰੇ ਇਕਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ। 18 ਇਕਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸ਼ਰੀਰਾਂ ਨੂੰ ਖਾ ਸਕੋ। ਘੋੜਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸ਼ਰੀਰਾਂ ਨੂੰ ਅਤੇ ਅਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸ਼ਰੀਰਾਂ ਨੂੰ ਖਾਣ ਲਈ ਆ ਜਾਓ।” 19 ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋੜਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲੜਨ ਲਈ ਇਕਠੀਆਂ ਹੋਈਆਂ। 20 ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ। 21 ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰਿਆਂ ਗਇਆਂ ਸਨ ਜੋ ਕਿ ਘੋੜ ਸਵਾਰ ਦੇ ਮੂੰਹ ਵਿੱਚੋਂ ਬਾਹਰ ਆ ਰਹੀ ਸੀ। ਸਾਰੇ ਪੰਛੀਆਂ ਨੇ ਸ਼ਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ।

20:1 ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ। 2 ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸਨੂੰ ਇੱਕ ਹਜ਼ਾਰ ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ। 3 ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ। 4 ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਰਣਾ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ। 5 ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ ਇੱਕ ਹਜ਼ਾਰ ਵਰ੍ਹਾ ਖਤਮ ਨਹੀਂ ਹੋ ਗਿਆ।ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉਥਾਨ ਹੈ। 6 ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ। 7 ਇੱਕ ਹਜ਼ਾਰ ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ। 8 ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇਕਤ੍ਰ ਕਰੇਗਾ। ਉਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ। 9 ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ। 10 ਅਤੇ ਸ਼ੈਤਾਨ ਨੂੰ ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ, ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ। 11 ਫ਼ੇਰ ਮੈਂ ਇੱਕ ਵੱਡਾ ਸਾਰਾ ਚਿਟਾ ਤਖਤ ਦੇਖਿਆ। ਮੈਂ ਉਸਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ। 12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ। 13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। 14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ। 15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

21:1 ਫ਼ੇਰ ਮੈਂ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਦੇਖੀ। ਪਹਿਲਾ ਸਵਰਗ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉਥੇ ਕੋਈ ਸਮੁੰਦਰ ਨਹੀਂ ਸੀ। 2 ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸਨੂੰ ਵਰ ਲਈ ਵਹੁਟੀ ਦੀ ਤਰ੍ਹਾਂ ਸਜਾਇਆ ਗਿਆ ਸੀ। 3 ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ। 4 ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।” 5 ਜਿਹੜਾ ਤਖਤ ਉੱਤੇ ਬੈਠਾ ਸੀ ਉਸਨੇ ਆਖਿਆ, “ਦੇਖੋ। ਮੈਂ ਹਰ ਚੀਜ਼ ਨਵੀਂ ਬਣਾ ਰਿਹਾ।” ਫ਼ੇਰ ਉਸਨੇ ਆਖਿਆ, “ਇਸਨੂੰ ਲਿਖੋ ਕਿਉਂਕਿ ਇਹ ਸ਼ਬਦ ਸੱਚੇ ਹਨ ਅਤੇ ਇਨ੍ਹਾਂ ਉੱਪਰ ਭਰੋਸਾ ਕੀਤਾ ਜਾ ਸਕਦਾ ਹੈ।” 6 ਜਿਹੜਾ ਤਹਤ ਉੱਤੇ ਬੈਠਾ ਸੀ ਉਸਨੇ ਮੈਨੂੰ ਆਖਿਆ, “ਇਹ ਖਤਮ ਹੋ ਚੁਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਮੁਢ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ। 7 ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। 8 ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਆਸਥਾ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।” 9 ਉਨ੍ਹਾਂ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ, ਜਿਸ ਕੋਲ ਆਖਰੀ ਸੱਤ ਮੁਸ਼ਕਿਲਾਂ ਨਾਲ ਭਰੇ ਸੱਤ ਕਟੋਰੇ ਸਨ। ਦੂਤ ਨੇ ਆਖਿਆ, “ਮੇਰੇ ਨਾਲ ਆ, ਮੈਂ ਤੁਹਾਨੂੰ ਲੇਲੇ ਦੀ ਪਤਨੀ, ਲਾੜੀ ਦਿਖਾਵਾਂਗਾ।” 10 ਦੂਤ ਮੈਨੂੰ ਆਤਮਾ ਨਾਲ ਚੁੱਕ ਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ। 11 ਇਹ ਸ਼ਹਿਰ ਪਰਮੇਸ਼ੁਰ ਦੀ ਮਹਿਮਾ ਨਾਲ ਚਮਕ ਰਿਹਾ ਸੀ। ਇਹ ਕਿਸੇ ਬਹੁਤ ਹੀ ਕੀਮਤੀ ਜਵਾਹਰ ਵਾਂਗ, ਇੱਕ ਪੁਰਖਤ ਪਥਰ ਵਾਂਗੂ ਚਮਕ ਰਿਹਾ ਸੀ। ਇਹ ਬਲੌਰ ਵਰਗਾ ਸਾਫ਼ ਸੀ। 12 ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ। 13 ਤਿੰਨ ਦਰਵਾਜ਼ੇ ਪੂਰਬ ਵੱਲ ਸਨ, ਤਿੰਨ ਬੂਹੇ ਉੱਤਰ ਵੱਲ, ਤਿੰਨ ਦਰਵਾਜ਼ੇ ਦਖਣ ਵੱਲ ਅਤੇ ਤਿੰਨ ਦਰਵਾਜ਼ੇ ਪਛਮ ਵੱਲ ਸਨ। 14 ਸ਼ਹਿਰ ਦੀਆਂ ਕੰਧਾਂ ਬਾਰ੍ਹਾਂ ਨੀਹ ਪਥਰਾਂ ਉੱਤੇ ਉਸਾਰੀਆਂ ਗਈਆਂ ਸਨ। ਪਥਰਾਂ ਉੱਤੇ ਲੇਲੇ ਦੇ ਬਾਰ੍ਹਾਂ ਰਸੂਲਾਂ ਦੇ ਨਾਮ ਲਿਖੇ ਹੋਏ ਸਨ। 15 ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ। 16 ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌੜਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌੜਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ। 17 ਦੂਤ ਨੇ ਕੰਧ ਨੂੰ ਵੀ ਨਾਪਿਆ ਇਹ 144 ਹੱਥ ਉੱਚੀ ਸੀ। ਦੂਤ ਵੀ ਉਹੀ ਨਾਪ ਤੋਲ ਵਰਤ ਰਿਹਾ ਸੀ ਜੋ ਲੋਕ ਵਰਤਦੇ ਹਨ। 18 ਕੰਧ ਜੈਸਪਰ ਦੀ ਬਣੀ ਹੋਈ ਸੀ। ਸ਼ਹਿਰ ਸ਼ੁਧ ਸ਼ੀਸ਼ੇ ਵਰਗੇ ਸੋਨੇ ਦਾ ਬਣਿਆ ਹੋਇਆ ਸੀ ਸ਼ੀਸ਼ੇ ਵਰਗੇ ਸ਼ੁਧ ਸੋਨੇ ਦਾ। 19 ਸ਼ਹਿਰ ਦੀਆਂ ਕੰਧਾਂ ਦੀ ਨੀਂਹ ਦੇ ਪੱਥਰ ਕਈ ਤਰ੍ਹਾਂ ਦੇ ਕੀਮਤੀ ਜਵਾਹਰਾਂ ਨਾਲ ਸਜਾਏ ਹੋਏ ਸਨ। ਪਹਿਲਾ ਨੀਂਹ ਦਾ ਪੱਥਰ ਬਦਾਮੀ ਰੰਗ ਦਾ ਸੀ। ਦੂਸਰਾ ਨੀਲਮ ਦਾ, ਤੀਸਰਾ ਦੁਧੀਆ ਅਕੀਕ ਦਾ, 20 ਚੌਥਾ ਪੰਨੇ ਦਾ, ਪੰਜਵਾਂ ਸੁਲੇਮਾਨੀ ਦਾ, ਛੇਵਾਂ ਲਾਲ ਅਕੀਕ ਦਾ, ਸੱਤਵਾਂ ਜ਼ੁਬਰਜ਼ਦ ਦਾ, ਅਠਵਾਂ ਬੈਰੁਜ਼ ਦਾ, ਨੌਵਾਂ ਸੁਨਹਿਲੇ ਦਾ, ਦੱਸਵਾਂ ਹਰੇ ਅਕੀਕ ਦਾ, ਗਿਆਰਵਾਂ ਜ਼ੁਰਕਨ ਦਾ ਬਾਰ੍ਹਵਾਂ ਕਟਹਲੇ ਦਾ। 21 ਬਾਰ੍ਹਾਂ ਦਰਵਾਜ਼ੇ ਬਾਰ੍ਹਾਂ ਮੋਤੀ ਸਨ। ਹਰ ਦਰਵਾਜ਼ਾ ਇੱਕ ਮੋਤੀ ਤੋਂ ਬਣਿਆ ਹੋਇਆ ਸੀ। ਸ਼ਹਿਰ ਦੀ ਗਲੀ ਸ਼ੁਧ ਸੋਨੇ ਦੀ ਬਣੀ ਹੋਈ ਸੀ। ਸੋਨਾ ਬਲੌਰ ਵਰਗਾ ਸਾਫ਼ ਸੀ। 22 ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ। 23 ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ। 24 ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆੜਾ ਫ਼ਿਰਨ ਤੁਰਨਗੇ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈਕੇ ਆਉਣਗੇ। 25 ਸ਼ਹਿਰ ਦੇ ਦਰਵਾਜ਼ੇ ਕਿਸੇ ਵੀ ਦਿਨ ਬੰਦ ਨਹੀਂ ਕੀਤੇ ਜਾਣਗੇ ਕਿਉਂਕਿ ਉਥੇ ਰਾਤ ਹੈ ਹੀ ਨਹੀਂ। 26 ਕੌਮਾਂ ਦੀ ਮਹਾਨਤਾ ਅਤੇ ਦੌਲਤ ਸ਼ਹਿਰ ਵਿੱਚ ਲਿਆਂਦੀ ਜਾਵੇਗੀ। 27 ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।

22:1 ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵਗਦੀ ਸੀ। 2 ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ। 3 ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ। 4 ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮਥਿਆਂ ਤੇ ਲਿਖਿਆ ਹੋਵੇਗਾ। 5 ਉਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋੜ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ। 6 ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।” 7 “ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ। 8 ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਾਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ। 9 ਪਰ ਦੂਤ ਨੇ ਮੈਨੂੰ ਆਖਿਆ, ”ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।” 10 ਫ਼ਿਰ ਦੂਤ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇੜੇ ਹੈ। 11 ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸਨੂੰ ਪਵਿੱਤਰ ਬਣਿਆ ਰਹਿਣ ਦਿਓ।” 12 ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸਦੇ ਕੀਤੇ ਦਾ ਫ਼ਲ ਦੇਵਾਂਗਾ। 13 ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ। 14 “ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ। 15 ਸ਼ਹਿਰ ਤੋਂ ਬਾਹਰ, ਉਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ। 16 “ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।” 17 ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ। 18 ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ। 19 ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ। 20 ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਤਾਂ, ਮੈਂ ਛੇਤੀ ਆ ਰਿਹਾ ਹਾਂ।”ਆਮੀਨ, ਆਓ ਪ੍ਰਭੂ ਯਿਸੂ। 21 ਪ੍ਰਭੂ ਯਿਸੂ ਦੀ ਮਿਹਰ ਸਭਨਾਂ ਤੇ ਹੋਵੇ।